ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇਗਿਆਰਵੇਂਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਆਂਧਰਾ ਪ੍ਰਦੇਸ਼ (ਤੇਲਗੁ: ఆంధ్ర ప్రదేశ్), ਭਾਰਤ ਦੇ ਦੱਖਣ-ਪੂਰਬੀ ਤਟ ਉੱਤੇ ਸਥਿਤ ਰਾਜ ਹੈ। ਖੇਤਰ ਦੇ ਅਨੁਸਾਰ ਭਾਰਤ ਦਾ ਇਹ ਚੌਥਾ ਸਭ ਤੋਂ ਵੱਡਾ ਅਤੇ ਅਬਾਦੀ ਪੱਖੋਂ ਪੰਜਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈਦਰਾਬਾਦ ਹੈ। ਭਾਰਤ ਦੇ ਸਾਰੇ ਰਾਜਾਂ ਵਿੱਚ ਸਭ ਤੋਂ ਲੰਮਾ ਸਮੁੰਦਰ ਤਟ ਗੁਜਰਾਤ ਵਿੱਚ (1600 ਕਿ.ਮੀ.) ਹੁੰਦੇ ਹੋਏ, ਦੂਜੇ ਸਥਾਨ ਉੱਤੇ ਇਸ ਰਾਜ ਦਾ ਸਮੁੰਦਰ ਤਟ (972 ਕਿ.ਮੀ.) ਹੈ।ਆਂਦਰਾ ਪ੍ਰਦੇਸ਼ 12°41 ਅਤੇ 22°ਉ . ਅਕਸ਼ਾਂਸ਼ ਅਤੇ 77° ਅਤੇ 84°40 ਪੂ.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ ।।ਸਭ ਥਾਈਂ ਹੋਇ ਸਹਾਇ।। ਹਿੰਦ ਦੀ ਚਾਦਰ = ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਅਰਜਨ ਦੇਵ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਤੇ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।। ੧ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ ੧ ਅਪ੍ਰੈਲ 1621(੧੬੨੧) ਈਸਵੀਂ ਨੂੰ ਅੰਮ੍ਰਿਤਸਰ ਪੰਜਾਬ ਵਿਖੇ (ਮੁਗਲ ਸਾਮਰਾਜ ਵੇਲੇ ਹੋਇਆ ਬਚਪਨ ਵਿੱਚ ਆਪ ਜੀ ਦਾ ਨਾਮ ਤਿਆਗ ਮੱਲ ਸੀ ੨ ਮਾਤਾ ਪਿਤਾ = ਗੁਰੂ ਹਰਗੋਬਿੰਦ ਸਾਹਿਬ ਜੀ ਆਪ ਜੀ ਦੇ ਪਿਤਾ ਜੀ ਸਨ ਮਾਤਾ ਨਾਨਕੀ ਜੀ ਸਨ ੩ਵਿਆਹ ਅਤੇ ਸੰਤਾਨ = ਆਪ ਜੀ ਦਾ ਵਿਆਹ ਭਾਈ ਲਾਲ ਚੰਦ ਦੀ ਸਪੁੱਤਰੀ ਮਾਤਾ ਗੁਜਰੀ ਜੀ ਨਾਲ 1634(੧੬੩੪) ਨੰ ਹੋਇਆ ਆਪ ਜੀ ਨੂੰ ਵਿਆਹ ਤੋ 32 ਸਾਲ ਮਗਰੋ ਪੁੱਤਰ ਦੀ ਦਾਤ ਪ੍ਰਾਪਤ ਹੋਈ ਪੁੱਤਰ ਹੋਣ ਮਗਰੋ ਆਪ ਆਪਣੇ ਪੁੱਤਰ ਗੋਬਿੰਦ ਰਾਏ ਨੂੰ 5 (੫)ਸਾਲ ਬਾਅਦ ਗੁਰੂ ਕੇ ਬਾਗ ਅਸਥਾਨ ਉਪਰ ਪਹਿਲੀ ਵਾਰ ਮਿਲੇ ੪ ਨਿਮਰਤਾ ਦੇ ਪੁੰਜ = ਸਿੱਖ ਵਿਦਵਾਨ ਪ੍ਰਿੰਸੀਪਲ ਸਤਬੀਰ ਸਿੰਘ ਜੀ ਅਨੁਸਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਨਿਮਰਤਾ ਦੇ ਪੁੰਜ ਤੇ ਮਨ ਨੀਵਾਂ ਤੇ ਮਤ ਉਚੀ ਦੇ ਧਾਰਨੀ ਸਨ ਇਤਿਹਾਸ ਮੁਤਾਬਕ ਜਦੋ ਗੁਰੂ ਤੇਗ ਬਹਾਦਰ ਸਾਹਿਬ ਜੀ ਆਪਣੇ ਪਿਤਾ ਜੀ ਦੇ ਸਨਮੁੱਖ ਬੈਠਦੇ ਤਾ ਅੱਖਾਂ ਨੀਵੀਆਂ ਕਰ ਲੈਂਦੇ ਇਕ ਵਾਰ ਦਰਬਾਰ ਅੰਦਰ ਬੈਠੀ ਸੰਗਤ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਪੁੱਛਿਆ ਕੀ ਗੁਰੂ ਜੀ ਆਪ ਜੀ ਦੇ ਲਾਲ ਆਪ ਜੀ ਦੇ ਸਾਹਮਣੇ ਹਮੇਸ਼ਾ ਅੱਖਾਂ ਨੀਵੀਆਂ ਕਰ ਕੇ ਬੈਠ ਜਾਂਦੇ ਹਨ ਤਾ ਅੱਗੋ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਉਤਰ ਦਿੱਤਾ ਜਿਸ ਨੂੰ ਅੰਦਰ ਦੇ ਸਾਰੇ ਔਗੁਣਾਂ ਦਾ ਪਤਾ ਹੋਵੇ ਉ ਸ ਦੇ ਸਾਹਮਣੇ ਨੇਤਰ ਨਹੀ ਚੁੱਕੇ ਜਾਦੇ।। ੫ ਗੁਰਿਆਈ ਪ੍ਪਤੀ = ਆਪ ਜੀ ਨੂੰ 1664(੧੬੬੪) ਈ ਸਵੀਂ ਨੂੰ ਗੁਰਿਆਈ ਪਾਪਤ ਹੋਈ ਆਪ ਜੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਛੋਟੇ ਸਪੁੱਤਰ ਸਨ ਆਪ ਜੀ ਬਚਪਨ ਤੋਂ ਹੀ ਵੈਰਾਗੀ ਤੇ ਉਪਰਾਮ ਤਬੀਅਤ ਦੇ ਮਾਲਕ ਸਨ। ਸੰਨ 1664 ਈ ਸਵੀਂ ਨੂੰ ਗੁਰਿਆਈ ਗੱਦੀ ਮਿਲਣ ਉਪਰੰਤ ਆਪਣੇ ਅਨੰਦਪੁਰ ਸਾਹਿਬ ਨੂੰ ਆਪਣਾ ਸਥਾਨ ਬਣਾਇਆ ੬ ਗੁਰਬਾਣੀ ਰਚਨਾ = ਗੁਰੂ ਸਾਹਿਬ ਜੀ ਦੀ ਬਾਣੀ 15 ਰਾਗਾ ਵਿੱਚ ਦਰਜ ਹੈ ਜੋ ਇਸ ਪ੍ਰਕਾਰ ਹਨ ਬਿਹਾਗੜਾ ਗਉੜੀ,ਆਸਾ ਦੇਵਗੰਧਾਰ ਸੋਰਠਿ ਧਨਾਸਰੀ ਟੋਡੀ ਤਿਲੰਗ ਬਿਲਾਵਲ ਰਾਮਕਲੀ ਮਾਰੂ ਬਸੰਤ ਬਸੰਤ ਹਿਡੋਲ ਸਾਰੰਗ ਜੈਜੈਵੰਤੀ ਆਦਿ ਰਾਗ ਵਿਸੇਸ ਹਨ ਆਪ ਜੀ ਸਾਰੀ ਬਾਣੀ ਮਨ ਨੂੰ ਸੰਬੋਧਨ ਕਰਕੇ ਉਚਾਰਣ ਕੀਤੀ ਗੁਰੁ ਸਾਹਿਬ ਜੀ ਫੁਰਮਾਉਦੇ ਹਨ ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ।। (ਤਿਲੰਗ ਮ 9)ਗੁਰੂ ਗ੍ਰੰਥ ਸਾਹਿਬ ਜੀ ਨੇ ਸਿੱਖ ਧਰਮ ਦੀ ਕੀਰਤਨ ਪਰੰਪਰਾ ਨੂੰ ਸਾਜ ਮਿਦੰਗ ਦੀ ਬਖਸੀਸ ਕੀਤੀ।। ੭ਸੰਤ ਸਰੂਪ ਤੇ ਸਸਤਰ ਵਿਦਿਆ ਦੇ ਮਾਹਿਰ =ਗੁਰੂ ਜੀ ਬਚਪਨ ਤੋਂ ਹੀ ਸੰਤ ਸਰੂਪ ਅਡੋਲ ਚਿੱਤ ਗੰਭੀਰ ਤੇ ਨਿਰਭੈ ਸੁਭਾਅ ਦੇ ਮਾਲਕ ਸਨ ਗੁਰੂ ਜੀ ਕਈ ਕਈ ਘੰਟੇ ਸਮਾਧੀ ਵਿੱਚ ਲੀਨ ਹੋਏ ਬੈਠੇ ਰਹਿੰਦੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਤੋ ਬਾਅਦ ਆਪ ਪਿੰਡ ਬਕਾਲਾ ਆ ਕੇ ਉਥੇ 20 ਸਾਲ ਭੋਰੇ ਵਿੱਚ ਬੈਠ ਕੇ ਸਿਮਰਨ ਕਰਦੇ ਰਹੇ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪ ਜੀ ਨੂੰ ਵਿਦਿਆ ਆਪਣੀ ਦੇਖ ਰੇਖ ਹੇਠ ਦਵਾਈ ਆਪ ਜੀ ਸੁੰਦਰ ਵਿਦਵਾਨ ਸੂਰਬੀਰ ਸਸਤਰਧਾਰੀ ਤੇ ਧਰਮ ਤੇ ਰਾਜਨੀਤੀ ਵਿੱਚ ਨਿਪੁੰਨ ਸਨ। 1634 ਈਸਵੀ ਵਿੱਚ ਆਪ ਨੇ ਆਪਣੇ ਪਿਤਾ ਜੀ ਨਾਲ ਮਿਲਕੇ ਕਰਤਾਰਪੁਰ ਦੇ ਯੁੱਧ ਵਿਚ ਆਪਣੀ ਤਲਵਾਰ ਦੇ ਜੌਹਰ ਵਿਖਾਏ ੮ ਆਨੰਦਪੁਰ ਸਾਹਿਬ ਵਸਾਉਣਾ = ਬਾਬਾ ਬਕਾਲੇ ਤੋਂ ਬਾਅਦ ਆਪ ਕੀਰਤਪੁਰ ਪੁੱਜੇ ਤੇ ਫਿਰ ਕਹਿਲੂਰ ਦੇ ਰਾਜੇ ਤੋ ਜਮੀਨ ਖਰੀਦ ਕੇ ਆਨੰਦਪੁਰ ਸਾਹਿਬ ਸਹਿਰ ਵਸਾਇਆ ਤੇ ਫਿਰ ਉਸ ਜਗਾ ਤੇ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ।। ੯ ਗੁਰੂ ਲਾਧੋ ਰੇ = ਅਖੀਰ ਇਕ ਸਾਲ ਪਿੱਛੋਂ ਭਾਈ ਮੱਖਣ ਸ਼ਾਹ ਲੁਬਾਣਾ ਜਿਸ ਦਾ ਜਹਾਜ਼ ਸਮੁੰਦਰ ਦੀ ਘੁੰਮਣ ਘੇਰੀ ਵਿੱਚ ਗੁਰੂ ਜੀ ਦੀ ਕਿਰਪਾ ਨਾਲ ਪਾਰ ਲੰਗਾ ਸੀ ਆਪਣੀ ਸੁੱਖਣਾ ਦੀਆ 500 ਮੋਹਰਾ ਲੈ ਕੇ ਬਾਬੇ ਬਕਾਲੇ ਪੁੱਜਾ ਉਸ ਸਮੇ ਉਥੇ 22ਗੁਰੂਆਂ ਦੀਆ ਮੰਜੀਆ ਲੱਗੀਆਂ ਹੋਈਆਂ ਸਨ ਉਹ ਸੋਚਣ ਲੱਗਾ ਕਿ ਕਿਸਨੂੰ 500ਮੋਹਰਾਂ ਭੇਟ ਕੀਤੀਆਂ ਜਾਣ। ਉਸਨੇ ਸੱਚੇ ਗੁਰੂ ਦੀ ਭਾਲ ਕਰਨ ਲਈ ਸਭ ਅੱਗੇ 55 ਮੋਹਰਾਂ ਰੱਖ ਦਿੱਤੀਆ ਪਰ ਕੋਈ ਕੁਝ ਨਹੀਂ ਬੋਲਿਆ ਕਾਫੀ ਪੁੱਛ ਗਿੱਛ ਤੋ ਪਤਾ ਲੱਗਾ ਕਿ ਇਕ ਗੁਰੂ ਸਾਹਿਬ ਭੋਰੇ ਵਿੱਚ ਵੀ ਰਹਿੰਦਾ ਹੈ ਮੱਖਣ ਸ਼ਾਹ ਲੁਬਾਣਾ ਉਸ ਭੋਰੇ ਵਿੱਚ ਗਿਆ ਉਸ ਨੇ ਗੁਰੂ ਜੀ ਅੱਗੇ 5ਮੋਹਰਾ ਭੇਟ ਕੀਤੀਆ ਤੇ ਮੱਥਾ ਟੇਕਿਆ ਤਾ ਗੁਰੂ ਜੀ ਨੇ ਕਿਹਾ ਕੀ ਸੁੱਖਣਾ 500 ਦੀ ਕਰਦਾ ਹੈ ਤੇ ਕੇਵਲ 5 ਮੋਹਰਾ ਭੇਟ ਕਰ ਰਿਹਾ ਮੱਖਣ ਸ਼ਾਹ ਲੁਬਾਣਾ ਗੱਦ ਗੱਦ ਹੋ ਗਿਆ ਤੇ ਉੱਚੀ ਉੱਚੀ ਰੋਲਾ ਪਾਉਣ ਲੱਗਾ 'ਗੁਰੂ ਲਾਧੋ ਰੇ ਗੁਰੂ ਲਾਧੋ ਰੇ, ਭਾਵ ਸੱਚਾ ਗੁਰੂ ਲੱਭ ਗਿਆ ਹੈ। ੧੦ ਕਸਮੀਰੀ ਪੰਡਤਾਂ ਦੀ ਪੁਕਾਰ = ਉਸ ਸਮੇ ਮੁਗਲ ਬਾਦਸਾਹ ਔਰੰਗਜ਼ੇਬ ਦੇ ਹੁਕਮ ਅਨੁਸਾਰ ਕਸਮੀਰ ਦਾ ਸੂਬੇਦਾਰ ਸ਼ੇਰ ਅਫ਼ਗਾਨ ਤਲਵਾਰ ਦੇ ਜੋਰ ਨਾਲ ਕਸਮੀਰੀ ਹਿੰਦੂਆਂ ਨੂੰ ਮੁਸਲਮਾਨ ਬਣਾ ਰਿਹਾ ਸੀ। ਕਸਮੀਰ ਦੇ ਦੁਖੀ ਪੰਡਤ ਗੁਰੂ ਜੀ ਕੋਲ ਫਰਿਆਦ ਲੈ ਕੇ ਆਏ ਤੇ ਆਖਣ ਲੱਗੇ ਜੇਕਰ ਕੋਈ ਮਹਾਨ ਵਿਅਕਤੀ ਆਪਣੀ ਕੁਰਬਾਨੀ ਦੇਵੇ ਤਾ ਸਾਡੀ ਰੱਖਿਆ ਹੋ ਸਕਦੀ ਹੈ। ਉਸ ਵੇਲੇ ਬਾਲ ਗੋਬਿੰਦ ਰਾਏ ਜੀ ਕੋਲ ਬੈਠੇ ਸਨ ਤੇ ਆਖਣ ਲੱਗੇ (ਪਿਤਾ ਜੀ)ਤੁਹਾਡੇ ਤੋ ਵੱਧ ਹੋਰ ਮਹਾਨ ਵਿਅਕਤੀ ਕੌਣ ਹੋ ਸਕਦਾ ਹੈ?
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਲਾਇਬ੍ਰੇਰੀ ਜਾਂ ਕਿਤਾਬ-ਘਰ ਜਾਂ ਪੁਸਤਕਾਲਾ ਉਹ ਜਗ੍ਹਾ ਹੁੰਦੀ ਹੈ ਜਿੱਥੇ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਦੇ ਸਰੋਤ, ਸੂਚਨਾਵਾਂ ਆਦਿ ਦਾ ਭੰਡਾਰ ਹੁੰਦਾ ਹੈ ਜੋ ਕਿ ਪਰਿਭਾਸ਼ਿਤ ਭਾਈਚਾਰੇ ਨੂੰ ਹਦਾਇਤਾਂ, ਹਵਾਲੇ ਦੇਣ ਲਈ ਜਾਂ ਉਧਾਰ ਲੈਣ ਲਈ ਉਪਲਬਧ ਹੁੰਦੀ ਹੈ। ਲਾਇਬ੍ਰੇਰੀ ਸ਼ਬਦ ਦੀ ਉਤਪਤੀ ਲਾਤੀਨੀ ਸ਼ਬਦ 'ਲੀਬਰੇ' ਤੋਂ ਹੋਈ ਹੈ ਜਿਸਦਾ ਮਤਲਬ ਹੈ ਕਿਤਾਬ। ਪੁਸਤਕਾਲਾ ਦੋ ਸ਼ਬਦਾਂ ਨੂੰ ਮਿਲਕੇ ਬਣਿਆ ਹੈ - ਪੁਸਤਕ + ਆਲਾ, ਜਿਸ ਵਿੱਚ ਲੇਖਕ ਦੇ ਭਾਵ ਇਕੱਠੇ ਕੀਤੇ ਹੋਣ ਉਸਨੂੰ ਪੁਸਤਕ ਜਾਂ ਕਿਤਾਬ ਕਹਿੰਦੇ ਨੇ ਤੇ ਆਲਾ ਸਥਾਨ ਜਾਂ ਘਰ ਨੂੰ ਕਿਹਾ ਜਾ ਸਕਦਾ ਹੈ। ਤਾਂ ਫੇਰ ਪੁਸਤਕਾਲਾ ਉਸ ਜਗ੍ਹਾ ਨੂੰ ਕਹਿੰਦੇ ਨੇ ਜਿੱਥੇ ਗਿਆਨ ਦਾ ਇਕੱਠ ਹੁੰਦਾ ਹੈ। ਲਾਇਬ੍ਰੇਰੀ ਦੇ ਭੰਡਾਰ ਵਿੱਚ - ਕਿਤਾਬਾਂ ਫ਼ਿਲਮਾਂ ਰਸਾਲੇ (ਮੈਗਜ਼ੀਨ) ਗ੍ਰਾਮੋਫ਼ੋਨ ਰਿਕਾਰਡ ਹੱਥੀਂ ਲਿਖੇ ਗਰੰਥਆਦਿ ਮੌਜੂਦ ਹੁੰਦੇ ਹਨ। ਪਹਿਲੀ ਲਾਇਬ੍ਰੇਰੀਆਂ ਵਿਚ ਸੁਮੇਰ ਵਿਚ ਲੱਭੀ ਕਨੀਫਾਰਮ ਲਿਪੀ ਵਿਚ ਮਿੱਟੀ ਦੀਆਂ ਗੋਲੀਆਂ ਲਿਖਣ ਦੇ ਮੁੱਢਲੇ ਰੂਪ ਦੇ ਪੁਰਾਲੇਖਾਂ ਸ਼ਾਮਲ ਸਨ, ਕੁਝ 2600 ਬੀ.ਸੀ. ਲਿਖਤੀ ਕਿਤਾਬਾਂ ਨਾਲ ਬਣੀਆਂ ਨਿੱਜੀ ਜਾਂ ਨਿੱਜੀ ਲਾਇਬ੍ਰੇਰੀਆਂ 5 ਵੀਂ ਸਦੀ ਬੀ.ਸੀ. ਵਿੱਚ ਕਲਾਸੀਕਲ ਗ੍ਰੀਸ ਵਿੱਚ ਪ੍ਰਗਟ ਹੋਈਆਂ। ਲਾਇਬ੍ਰੇਰੀ ਇੱਕ ਜਨਤਕ ਸੰਸਥਾ, ਇੱਕ ਸੰਸਥਾ, ਇੱਕ ਕਾਰਪੋਰੇਸ਼ਨ, ਜਾਂ ਇੱਕ ਨਿਜੀ ਵਿਅਕਤੀ ਦੁਆਰਾ ਵਰਤੋਂ ਅਤੇ ਪ੍ਰਬੰਧਨ ਲਈ ਰੱਖੀ ਜਾਂਦੀ ਹੈ। ਜਨਤਕ ਅਤੇ ਸੰਸਥਾਗਤ ਸੰਗ੍ਰਹਿ ਅਤੇ ਸੇਵਾਵਾਂ ਉਹਨਾਂ ਲੋਕਾਂ ਦੁਆਰਾ ਵਰਤੋਂ ਲਈ ਤਿਆਰ ਕੀਤੀਆਂ ਜਾ ਸਕਦੀਆਂ ਹਨ ਜੋ ਆਪਣੇ ਆਪ ਵਿੱਚ ਇੱਕ ਵਿਸ਼ਾਲ ਸੰਗ੍ਰਹਿ ਖਰੀਦਣਾ ਨਹੀਂ ਚਾਹੁੰਦੇ ਜਾਂ ਨਹੀਂ ਕਰ ਸਕਦੇ, ਜਿਨ੍ਹਾਂ ਨੂੰ ਅਜਿਹੀ ਸਮੱਗਰੀ ਦੀ ਜਰੂਰਤ ਹੁੰਦੀ ਹੈ ਜਿਸਦੀ ਕਿਸੇ ਵਿਅਕਤੀ ਕੋਲੋਂ ਵਾਜਬ ਢੰਗ ਨਾਲ ਉਮੀਦ ਨਹੀਂ ਕੀਤੀ ਜਾ ਸਕਦੀ, ਜਾਂ ਜਿਨ੍ਹਾਂ ਨੂੰ ਆਪਣੀ ਖੋਜ ਨਾਲ ਪੇਸ਼ੇਵਰ ਸਹਾਇਤਾ ਦੀ ਲੋੜ ਹੁੰਦੀ ਹੈ। ਸਮੱਗਰੀ ਪ੍ਰਦਾਨ ਕਰਨ ਤੋਂ ਇਲਾਵਾ, ਲਾਇਬ੍ਰੇਰੀਆਂ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕਰਦੀਆਂ ਹਨ ਜੋ ਜਾਣਕਾਰੀ ਨੂੰ ਲੱਭਣ ਅਤੇ ਸੰਗਠਿਤ ਕਰਨ ਅਤੇ ਜਾਣਕਾਰੀ ਦੀਆਂ ਜ਼ਰੂਰਤਾਂ ਦੀ ਵਿਆਖਿਆ ਕਰਨ ਦੇ ਮਾਹਰ ਹਨ। ਲਾਇਬ੍ਰੇਰੀਆਂ ਅਕਸਰ ਅਧਿਐਨ ਕਰਨ ਲਈ ਸ਼ਾਂਤ ਖੇਤਰ ਪ੍ਰਦਾਨ ਕਰਦੀਆਂ ਹਨ, ਅਤੇ ਉਹ ਅਕਸਰ ਸਮੂਹ ਅਧਿਐਨ ਅਤੇ ਸਹਿਯੋਗ ਦੀ ਸਹੂਲਤ ਲਈ ਸਾਂਝੇ ਖੇਤਰ ਵੀ ਪੇਸ਼ ਕਰਦੇ ਹਨ।ਲਾਇਬ੍ਰੇਰੀਆਂ ਅਕਸਰ ਆਪਣੇ ਇਲੈਕਟ੍ਰਾਨਿਕ ਸਰੋਤਾਂ ਅਤੇ ਇੰਟਰਨੈਟ ਦੀ ਵਰਤੋਂ ਲਈ ਜਨਤਕ ਸਹੂਲਤਾਂ ਪ੍ਰਦਾਨ ਕਰਦੀਆਂ ਹਨ। ਬਹੁਤ ਸਾਰੇ ਫਾਰਮੈਟਾਂ ਵਿਚ ਅਤੇ ਬਹੁਤ ਸਾਰੇ ਸਰੋਤਾਂ ਤੋਂ ਜਾਣਕਾਰੀ ਤੱਕ ਪ੍ਰਤੀਬੰਧਿਤ ਪਹੁੰਚ ਪ੍ਰਾਪਤ ਕਰਨ ਲਈ ਆਧੁਨਿਕ ਲਾਇਬ੍ਰੇਰੀਆਂ ਨੂੰ ਸਥਾਨਾਂ ਦੇ ਤੌਰ ਤੇ ਤੇਜ਼ੀ ਨਾਲ ਪਰਿਭਾਸ਼ਤ ਕੀਤਾ ਜਾ ਰਿਹਾ ਹੈ। ਉਹ ਇਮਾਰਤ ਦੀਆਂ ਭੌਤਿਕ ਕੰਧਾਂ ਤੋਂ ਪਰੇ ਸੇਵਾਵਾਂ ਦਾ ਵਿਸਤਾਰ ਕਰ ਰਹੇ ਹਨ, ਇਲੈਕਟ੍ਰਾਨਿਕ ਮਾਧਨਾਂ ਨਾਲ ਪਹੁੰਚਯੋਗ ਸਮੱਗਰੀ ਪ੍ਰਦਾਨ ਕਰਕੇ, ਅਤੇ ਬਹੁਤ ਸਾਰੇ ਡਿਜੀਟਲ ਸਰੋਤਾਂ ਨਾਲ ਜਾਣਕਾਰੀ ਦੀ ਬਹੁਤ ਵੱਡੀ ਮਾਤਰਾ ਵਿੱਚ ਨੈਵੀਗੇਟ ਕਰਨ ਅਤੇ ਵਿਸ਼ਲੇਸ਼ਣ ਕਰਨ ਵਿੱਚ ਲਾਇਬ੍ਰੇਰੀਅਨਾਂ ਦੀ ਸਹਾਇਤਾ ਪ੍ਰਦਾਨ ਕਰਕੇ.
ਵੇਲੇਨਟਾਈਨ ਡੇ ਇੱਕ ਉਤਸਵ ਦਿਵਸ ਹੈ। ਇਸਨੂੰ ਸੰਤ ਵੈਲਨਟਾਈਨ ਡੇ ਜਾਂ ਫੀਸਟ ਔਫ ਸੇਂਟ ਵੈਲਨਟਾਈਨ ਡੇ ਵੀ ਕਿਹਾ ਜਾਂਦਾ ਹੈ। ਇਹ ਹਰ ਸਾਲ ਦੀ 14 ਫ਼ਰਵਰੀ ਨੂੰ ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਮਨਾਇਆ ਜਾਂਦਾ ਹੈ ਭਾਵੇਂ ਕਿ ਬਹੁਤਿਆਂ ਦੇਸ਼ਾਂ ਵਿੱਚ ਇਸ ਦੀ ਛੁਟੀ ਨਹੀਂ ਹੁੰਦੀ। 14 ਫ਼ਰਵਰੀ ਸੰਨ 278 ਦੇ ਦਿਨ ਰੋਮ ਦੇ ਰਾਜੇ ਕਲੌਡੀਅਸ ਨੇ ਪਾਦਰੀ ਵੈਲਨਟਾਈਨ ਦਾ ਸਿਰ ਵੱਢ ਕੇ ਉਸ ਨੂੰ ਸਜ਼ਾ-ਏ-ਮੌਤ ਦਿਤੀ। ਉਨ੍ਹੀਂ ਦਿਨੀਂ ਰੋਮ ਦਾ ਰਾਜਾ ਇੱਕ ਵੱਡੀ ਫ਼ੌਜ ਬਣਾਉਣੀ ਚਾਹੁੰਦਾ ਸੀ ਪਰ ਲੋਕ ਫ਼ੌਜ ਵਿੱਚ ਭਰਤੀ ਨਹੀਂ ਸਨ ਹੋਣਾ ਚਾਹੁੰਦੇ। ਰਾਜੇ ਕਲੌਡੀਅਸ ਦਾ ਖ਼ਿਆਲ ਸੀ ਕਿ ਲੋਕ ਆਪਣੀਆਂ ਬੀਵੀਆਂ ਅਤੇ ਪਰਵਾਰ ਨਾਲ ਮੋਹ ਹੋਣ ਕਰ ਕੇ ਫ਼ੌਜ ਵਿੱਚ ਭਰਤੀ ਨਹੀਂ ਹੁੰਦੇ। ਇਸ ਲਈ ਉਸ ਨੇ ਵਿਆਹ ਤੇ ਮੰਗਣੀਆਂ 'ਤੇ ਪਾਬੰਦੀ ਲਾ ਦਿਤੀ। ਪਾਦਰੀ ਇਸ ਨੂੰ ਬੇਇਨਸਾਫ਼ੀ ਸਮਝਦਾ ਸੀ। ਇਸ ਲਈ ਉਸ ਨੇ ਚੋਰੀ ਚੋਰੀ ਵਿਆਹ ਕਰਨੇ ਜਾਰੀ ਰੱਖੇ। ਅਖ਼ੀਰ ਇਸ ਦਾ ਰਾਜ਼ ਖੁੱਲ੍ਹ ਗਿਆ ਅਤੇ ਵੈਲਨਟਾਈਨ ਨੂੰ ਗਿ੍ਫ਼ਤਾਰ ਕਰ ਕੇ ਉਸ ਨੂੰ ਸਜ਼ਾ-ਏ-ਮੋਤ ਦਿਤੀ ਗਈ। ਉਸ ਨੂੰ ਸੋਟੀਆਂ ਮਾਰ-ਮਾਰ ਕੇ ਖ਼ਤਮ ਕਰ ਕੇ ਉਸ ਦਾ ਸਿਰ ਵੱਢ ਦਿਤਾ ਗਿਆ। ਲੋਕ ਕਥਾ ਅਨੁਸਾਰ, ਆਪਣੇ ਜੇਲ੍ਹ ਦੇ ਸਮੇਂ ਜੇਲਰ ਦੀ ਬੇਟੀ ਦਾ ਇਲਾਜ ਕਰ ਕੇ ਉਸ ਦੀ ਬਿਮਾਰੀ ਨੂੰ ਠੀਕ ਕਰ ਦਿੱਤਾ। ਜਦ ਉਹ ਜੇਲ ਵਿੱਚ ਸੀ ਤਾਂ ਇਸ ਦੌਰਾਨ ਜੇਲਰ ਦੀ ਕੁੜੀ ਨੂੰ ਉਸ ਨਾਲ ਪਿਆਰ ਹੋ ਗਿਆ। ਮਾਰੇ ਜਾਣ ਤੋਂ ਪਹਿਲਾਂ ਉਸ ਨੇ ਉਸ ਕੁੜੀ ਨੂੰ ਇੱਕ ਰੁੱਕਾ ਲਿਖਿਆ ਜਿਸ 'ਤੇ ਲਿਖਿਆ ਸੀ 'From your Valentine (ਤੇਰੇ ਵੈਲਨਟਾਈਨ ਵਲੋਂ)'। ਮਰਨ ਮਗਰੋਂ ਉਸ ਨੂੰ 'ਸੇਂਟ' ਦਾ ਰੁਤਬਾ ਦਿਤਾ ਗਿਆ।
ਪੰਜਾਬੀ ਭਾਸ਼ਾ [1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਵਾਰ ਪੰਜਾਬੀ ਦਾ ਇੱਕ ਕਾਵਿ-ਰੂਪ ਹੈ। ਇਹ ਪਉੜੀ ਛੰਦ ਵਿੱਚ ਰਚੀ ਜਾਂਦੀ ਹੈ। ਇਹ ਕਾਵਿ ਰੂਪ ਸਿੱਖ-ਸਾਹਿਤ ਵਿੱਚ ਵਧੇਰੇ ਪ੍ਰਚਲਿਤ ਹੈ। ਗੁਰੂ ਗ੍ਰੰਥ ਸਾਹਿਬ ਵਿੱਚ 22 ਵਾਰਾਂ ਦਰਜ ਹੋਇਆ ਹਨ। ਇਹ ਲੋਕ ਪਰੰਪਰਾ ਉੱਤੇ ਆਧਾਰਿਤ ਪੰਜਾਬੀ ਭਾਸ਼ਾ ਦਾ ਇੱਕ ਕਾਵਿ ਰੂਪ ਹੈ। ਵਾਰ ਕਾਵਿਮਈ ਉਤਸਾਹ ਵਰਧਕ ਵਾਰਤਾ ਹੈ ਜਿਸ ਵਿੱਚ ਆਕ੍ਰਮਣ ਜਾਂ ਸੰਘਰਸ਼ ਦੇ ਪ੍ਰਸੰਗ ਵਿੱਚ ਨਾਇਕ ਦਾ ਯਸ਼ ਗਾਇਆ ਜਾਂਦਾ ਹੈ। ਵਾਰਾਂ ਪਉੜੀਆਂ ਵਿੱਚ ਲਿਖੀਆਂ ਜਾਂਦੀਆਂ ਸਨ।। ਇਸ ਵਿੱਚ ਆਮ ਤੌਰ ’ਤੇ ਵੀਰ ਰਸ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਇਸ ਨੂੰ ਗਾਉਣ ਵਾਲੇ ਅਤੇ ਕਿਸੇਹੱਦ ਤਕ ਰਚੈਤਾ ਵੀ ਭੱਟ ਜਾਂ ਢਾਡੀ ਹੁੰਦੇ ਹਨ। ਗੁਰੂ ਨਾਨਕ ਦੇਵ ਜੀ ਨੇ ਵਾਰ ਨੂੰ ਵੀਰ-ਰਸ ਦੇ ਖੇਤਰ ਵਿਚੋਂ ਕਢ ਕੇ ਅਧਿਆਤਮਿਕਤਾ ਦੀ ਸ਼ਾਂਤ ਭਾਵ-ਭੂਮੀ ਵੱਲ ਮੋੜੀਆਂ ਅਤੇ ਵਾਰ ਦੇ ਵਿਸ਼ੇ ਖੇਤਰ ਵਿੱਚ ਵਿਸਤਾਰ ਕੀਤਾ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ।
14 ਫਰਵਰੀ, 2019 ਨੂੰ ਜੰਮੂ-ਕਸ਼ਮੀਰ, ਭਾਰਤ ਦੇ ਪੁਲਵਾਮਾ ਜ਼ਿਲੇ ਵਿੱਚ ਲਥਪੋਰਾ (ਨੇੜੇ ਅਵੰਤੀਪੋਰਾ) ਵਿਖੇ ਇੱਕ ਵਾਹਨ ਦੁਆਰਾ ਆਤਮਘਾਤੀ ਬੰਬ ਧਮਾਕੇ ਦੁਆਰਾ ਜੰਮੂ-ਸ਼੍ਰੀਗਰ ਕੌਮੀ ਰਾਜ ਮਾਰਗ 'ਤੇ ਹਮਲਾ ਕੀਤਾ ਗਿਆ ਸੀ ਜਿਸ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ. ਆਰ. ਪੀ.ਐਫ ) ਦੇ 40 ਜਵਾਨ ਹਲਾਕ ਹੋ ਗਏ ਸਨ। ਇਸ ਹਮਲੇ ਦੀ ਜ਼ਿੰਮੇਵਾਰੀ ਪਾਕਿਸਤਾਨ ਅਧਾਰਤ ਇਸਲਾਮਵਾਦੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਸੀ.
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -