ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇਗਿਆਰਵੇਂਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਗ਼ਜ਼ਲ (ਅਰਬੀ/ਫ਼ਾਰਸੀ/ਉਰਦੂ : غزل) ਮੂਲ ਤੌਰ 'ਤੇ ਅਰਬੀ ਸ਼ਾਇਰੀ ਦੀ ਇੱਕ ਵਿਧਾ ਹੈ। ਬਾਅਦ ਵਿੱਚ ਇਹ ਇਰਾਨ ਤੋਂ ਹੁੰਦੀ ਹੋਈ ਭਾਰਤ ਪਹੁੰਚੀ ਅਤੇ ਫ਼ਾਰਸੀ ਅਤੇ ਉਰਦੂ ਸ਼ਾਇਰੀ ਵਿੱਚ ਰਚਮਿਚ ਗਈ। ਇਸ ਕਾਵਿ-ਵਿਧਾ ਵਿੱਚ ‘ਅਰੂਜ਼’ ਦੇ ਨਿਯਮਾਂ ਦੀ ਬੰਦਸ਼ ਨੇ ਇਸ ਨੂੰ ਸੰਗੀਤ ਨਾਲ ਇੱਕਸੁਰ ਕਰ ਦਿੱਤਾ। ਇਸ ਲਈ ਇਹ ਗਾਇਕੀ ਦੇ ਖੇਤਰ ਵਿੱਚ ਸੁਹਜਾਤਮਕ ਬੁਲੰਦੀਆਂ ਛੂਹ ਗਈ। ਚੌਧਵੀਂ ਸਦੀ ਦੇ ਫ਼ਾਰਸੀ ਸ਼ਾਇਰ ਹਾਫਿਜ਼ ਸ਼ਿਰਾਜ਼ੀ ਦੀ ਕਾਵਿਕ ਜਾਦੂਗਰੀ ਨੇ ਯੂਰਪ ਵਿੱਚ ਮਹਾਨ ਜਰਮਨ ਕਵੀ ਗੇਟੇ ਅਤੇ ਸਪੇਨੀ ਕਵੀ ਲੋਰਕਾ ਤੱਕ ਨੂੰ ਇਸ ਵਿਧਾ ਵਿੱਚ ਸ਼ਾਇਰੀ ਕਰਨ ਲਈ ਪ੍ਰੇਰ ਲਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ ।।ਸਭ ਥਾਈਂ ਹੋਇ ਸਹਾਇ।। ਹਿੰਦ ਦੀ ਚਾਦਰ = ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।। ੧ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ ੧ ਅਪ੍ਰੈਲ 1621(੧੬੨੧) ਈਸਵੀਂ ਨੂੰ ਅੰਮ੍ਰਿਤਸਰ ਪੰਜਾਬ ਵਿਖੇ (ਮੁਗਲ ਸਾਮਰਾਜ ਵੇਲੇ ਹੋਇਆ ਬਚਪਨ ਵਿੱਚ ਆਪ ਜੀ ਦਾ ਨਾਮ ਤਿਆਗ ਮੱਲ ਸੀ ੨ ਮਾਤਾ ਪਿਤਾ = ਗੁਰੂ ਹਰਗੋਬਿੰਦ ਸਾਹਿਬ ਜੀ ਆਪ ਜੀ ਦੇ ਪਿਤਾ ਜੀ ਸਨ ਮਾਤਾ ਨਾਨਕੀ ਜੀ ਸਨ ੩ਵਿਆਹ ਅਤੇ ਸੰਤਾਨ = ਆਪ ਜੀ ਦਾ ਵਿਆਹ ਭਾਈ ਲਾਲ ਚੰਦ ਦੀ ਸਪੁੱਤਰੀ ਮਾਤਾ ਗੁਜਰੀ ਜੀ ਨਾਲ 1634(੧੬੩੪) ਨੰ ਹੋਇਆ ਆਪ ਜੀ ਨੂੰ ਵਿਆਹ ਤੋ 32 ਸਾਲ ਮਗਰੋ ਪੁੱਤਰ ਦੀ ਦਾਤ ਪ੍ਰਾਪਤ ਹੋਈ ਪੁੱਤਰ ਹੋਣ ਮਗਰੋ ਆਪ ਆਪਣੇ ਪੁੱਤਰ ਗੋਬਿੰਦ ਰਾਏ ਨੂੰ 5 (੫)ਸਾਲ ਬਾਅਦ ਗੁਰੂ ਕੇ ਬਾਗ ਅਸਥਾਨ ਉਪਰ ਪਹਿਲੀ ਵਾਰ ਮਿਲੇ ੪ ਨਿਮਰਤਾ ਦੇ ਪੁੰਜ = ਸਿੱਖ ਵਿਦਵਾਨ ਪ੍ਰਿੰਸੀਪਲ ਸਤਬੀਰ ਸਿੰਘ ਜੀ ਅਨੁਸਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਨਿਮਰਤਾ ਦੇ ਪੁੰਜ ਤੇ ਮਨ ਨੀਵਾਂ ਤੇ ਮਤ ਉਚੀ ਦੇ ਧਾਰਨੀ ਸਨ ਇਤਿਹਾਸ ਮੁਤਾਬਕ ਜਦੋ ਗੁਰੂ ਤੇਗ ਬਹਾਦਰ ਸਾਹਿਬ ਜੀ ਆਪਣੇ ਪਿਤਾ ਜੀ ਦੇ ਸਨਮੁੱਖ ਬੈਠਦੇ ਤਾ ਅੱਖਾਂ ਨੀਵੀਆਂ ਕਰ ਲੈਂਦੇ ਇਕ ਵਾਰ ਦਰਬਾਰ ਅੰਦਰ ਬੈਠੀ ਸੰਗਤ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਪੁੱਛਿਆ ਕੀ ਗੁਰੂ ਜੀ ਆਪ ਜੀ ਦੇ ਲਾਲ ਆਪ ਜੀ ਦੇ ਸਾਹਮਣੇ ਹਮੇਸ਼ਾ ਅੱਖਾਂ ਨੀਵੀਆਂ ਕਰ ਕੇ ਬੈਠ ਜਾਂਦੇ ਹਨ ਤਾ ਅੱਗੋ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਉਤਰ ਦਿੱਤਾ ਜਿਸ ਨੂੰ ਅੰਦਰ ਦੇ ਸਾਰੇ ਔਗੁਣਾਂ ਦਾ ਪਤਾ ਹੋਵੇ ਉ ਸ ਦੇ ਸਾਹਮਣੇ ਨੇਤਰ ਨਹੀ ਚੁੱਕੇ ਜਾਦੇ।। ੫ ਗੁਰਿਆਈ ਪ੍ਪਤੀ = ਆਪ ਜੀ ਨੂੰ 1664(੧੬੬੪) ਈ ਸਵੀਂ ਨੂੰ ਗੁਰਿਆਈ ਪਾਪਤ ਹੋਈ ਆਪ ਜੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਛੋਟੇ ਸਪੁੱਤਰ ਸਨ ਆਪ ਜੀ ਬਚਪਨ ਤੋਂ ਹੀ ਵੈਰਾਗੀ ਤੇ ਉਪਰਾਮ ਤਬੀਅਤ ਦੇ ਮਾਲਕ ਸਨ। ਸੰਨ 1664 ਈ ਸਵੀਂ ਨੂੰ ਗੁਰਿਆਈ ਗੱਦੀ ਮਿਲਣ ਉਪਰੰਤ ਆਪਣੇ ਅਨੰਦਪੁਰ ਸਾਹਿਬ ਨੂੰ ਆਪਣਾ ਸਥਾਨ ਬਣਾਇਆ ੬ ਗੁਰਬਾਣੀ ਰਚਨਾ = ਗੁਰੂ ਸਾਹਿਬ ਜੀ ਦੀ ਬਾਣੀ 15 ਰਾਗਾ ਵਿੱਚ ਦਰਜ ਹੈ ਜੋ ਇਸ ਪ੍ਰਕਾਰ ਹਨ ਬਿਹਾਗੜਾ ਗਉੜੀ,ਆਸਾ ਦੇਵਗੰਧਾਰ ਸੋਰਠਿ ਧਨਾਸਰੀ ਟੋਡੀ ਤਿਲੰਗ ਬਿਲਾਵਲ ਰਾਮਕਲੀ ਮਾਰੂ ਬਸੰਤ ਬਸੰਤ ਹਿਡੋਲ ਸਾਰੰਗ ਜੈਜੈਵੰਤੀ ਆਦਿ ਰਾਗ ਵਿਸੇਸ ਹਨ ਆਪ ਜੀ ਸਾਰੀ ਬਾਣੀ ਮਨ ਨੂੰ ਸੰਬੋਧਨ ਕਰਕੇ ਉਚਾਰਣ ਕੀਤੀ ਗੁਰੁ ਸਾਹਿਬ ਜੀ ਫੁਰਮਾਉਦੇ ਹਨ ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ।। (ਤਿਲੰਗ ਮ 9)ਗੁਰੂ ਗ੍ਰੰਥ ਸਾਹਿਬ ਜੀ ਨੇ ਸਿੱਖ ਧਰਮ ਦੀ ਕੀਰਤਨ ਪਰੰਪਰਾ ਨੂੰ ਸਾਜ ਮਿਦੰਗ ਦੀ ਬਖਸੀਸ ਕੀਤੀ।। ੭ਸੰਤ ਸਰੂਪ ਤੇ ਸਸਤਰ ਵਿਦਿਆ ਦੇ ਮਾਹਿਰ =ਗੁਰੂ ਜੀ ਬਚਪਨ ਤੋਂ ਹੀ ਸੰਤ ਸਰੂਪ ਅਡੋਲ ਚਿੱਤ ਗੰਭੀਰ ਤੇ ਨਿਰਭੈ ਸੁਭਾਅ ਦੇ ਮਾਲਕ ਸਨ ਗੁਰੂ ਜੀ ਕਈ ਕਈ ਘੰਟੇ ਸਮਾਧੀ ਵਿੱਚ ਲੀਨ ਹੋਏ ਬੈਠੇ ਰਹਿੰਦੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਤੋ ਬਾਅਦ ਆਪ ਪਿੰਡ ਬਕਾਲਾ ਆ ਕੇ ਉਥੇ 20 ਸਾਲ ਭੋਰੇ ਵਿੱਚ ਬੈਠ ਕੇ ਸਿਮਰਨ ਕਰਦੇ ਰਹੇ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪ ਜੀ ਨੂੰ ਵਿਦਿਆ ਆਪਣੀ ਦੇਖ ਰੇਖ ਹੇਠ ਦਵਾਈ ਆਪ ਜੀ ਸੁੰਦਰ ਵਿਦਵਾਨ ਸੂਰਬੀਰ ਸਸਤਰਧਾਰੀ ਤੇ ਧਰਮ ਤੇ ਰਾਜਨੀਤੀ ਵਿੱਚ ਨਿਪੁੰਨ ਸਨ। 1634 ਈਸਵੀ ਵਿੱਚ ਆਪ ਨੇ ਆਪਣੇ ਪਿਤਾ ਜੀ ਨਾਲ ਮਿਲਕੇ ਕਰਤਾਰਪੁਰ ਦੇ ਯੁੱਧ ਵਿਚ ਆਪਣੀ ਤਲਵਾਰ ਦੇ ਜੌਹਰ ਵਿਖਾਏ ੮ ਆਨੰਦਪੁਰ ਸਾਹਿਬ ਵਸਾਉਣਾ = ਬਾਬਾ ਬਕਾਲੇ ਤੋਂ ਬਾਅਦ ਆਪ ਕੀਰਤਪੁਰ ਪੁੱਜੇ ਤੇ ਫਿਰ ਕਹਿਲੂਰ ਦੇ ਰਾਜੇ ਤੋ ਜਮੀਨ ਖਰੀਦ ਕੇ ਆਨੰਦਪੁਰ ਸਾਹਿਬ ਸਹਿਰ ਵਸਾਇਆ ਤੇ ਫਿਰ ਉਸ ਜਗਾ ਤੇ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ।। ੯ ਗੁਰੂ ਲਾਧੋ ਰੇ = ਅਖੀਰ ਇਕ ਸਾਲ ਪਿੱਛੋਂ ਭਾਈ ਮੱਖਣ ਸ਼ਾਹ ਲੁਬਾਣਾ ਜਿਸ ਦਾ ਜਹਾਜ਼ ਸਮੁੰਦਰ ਦੀ ਘੁੰਮਣ ਘੇਰੀ ਵਿੱਚ ਗੁਰੂ ਜੀ ਦੀ ਕਿਰਪਾ ਨਾਲ ਪਾਰ ਲੰਗਾ ਸੀ ਆਪਣੀ ਸੁੱਖਣਾ ਦੀਆ 500 ਮੋਹਰਾ ਲੈ ਕੇ ਬਾਬੇ ਬਕਾਲੇ ਪੁੱਜਾ ਉਸ ਸਮੇ ਉਥੇ 22ਗੁਰੂਆਂ ਦੀਆ ਮੰਜੀਆ ਲੱਗੀਆਂ ਹੋਈਆਂ ਸਨ ਉਹ ਸੋਚਣ ਲੱਗਾ ਕਿ ਕਿਸਨੂੰ 500ਮੋਹਰਾਂ ਭੇਟ ਕੀਤੀਆਂ ਜਾਣ। ਉਸਨੇ ਸੱਚੇ ਗੁਰੂ ਦੀ ਭਾਲ ਕਰਨ ਲਈ ਸਭ ਅੱਗੇ 55 ਮੋਹਰਾਂ ਰੱਖ ਦਿੱਤੀਆ ਪਰ ਕੋਈ ਕੁਝ ਨਹੀਂ ਬੋਲਿਆ ਕਾਫੀ ਪੁੱਛ ਗਿੱਛ ਤੋ ਪਤਾ ਲੱਗਾ ਕਿ ਇਕ ਗੁਰੂ ਸਾਹਿਬ ਭੋਰੇ ਵਿੱਚ ਵੀ ਰਹਿੰਦਾ ਹੈ ਮੱਖਣ ਸ਼ਾਹ ਲੁਬਾਣਾ ਉਸ ਭੋਰੇ ਵਿੱਚ ਗਿਆ ਉਸ ਨੇ ਗੁਰੂ ਜੀ ਅੱਗੇ 5ਮੋਹਰਾ ਭੇਟ ਕੀਤੀਆ ਤੇ ਮੱਥਾ ਟੇਕਿਆ ਤਾ ਗੁਰੂ ਜੀ ਨੇ ਕਿਹਾ ਕੀ ਸੁੱਖਣਾ 500 ਦੀ ਕਰਦਾ ਹੈ ਤੇ ਕੇਵਲ 5 ਮੋਹਰਾ ਭੇਟ ਕਰ ਰਿਹਾ ਮੱਖਣ ਸ਼ਾਹ ਲੁਬਾਣਾ ਗੱਦ ਗੱਦ ਹੋ ਗਿਆ ਤੇ ਉੱਚੀ ਉੱਚੀ ਰੋਲਾ ਪਾਉਣ ਲੱਗਾ 'ਗੁਰੂ ਲਾਧੋ ਰੇ ਗੁਰੂ ਲਾਧੋ ਰੇ, ਭਾਵ ਸੱਚਾ ਗੁਰੂ ਲੱਭ ਗਿਆ ਹੈ। ੧੦ ਕਸਮੀਰੀ ਪੰਡਤਾਂ ਦੀ ਪੁਕਾਰ = ਉਸ ਸਮੇ ਮੁਗਲ ਬਾਦਸਾਹ ਔਰੰਗਜ਼ੇਬ ਦੇ ਹੁਕਮ ਅਨੁਸਾਰ ਕਸਮੀਰ ਦਾ ਸੂਬੇਦਾਰ ਸ਼ੇਰ ਅਫ਼ਗਾਨ ਤਲਵਾਰ ਦੇ ਜੋਰ ਨਾਲ ਕਸਮੀਰੀ ਹਿੰਦੂਆਂ ਨੂੰ ਮੁਸਲਮਾਨ ਬਣਾ ਰਿਹਾ ਸੀ। ਕਸਮੀਰ ਦੇ ਦੁਖੀ ਪੰਡਤ ਗੁਰੂ ਜੀ ਕੋਲ ਫਰਿਆਦ ਲੈ ਕੇ ਆਏ ਤੇ ਆਖਣ ਲੱਗੇ ਜੇਕਰ ਕੋਈ ਮਹਾਨ ਵਿਅਕਤੀ ਆਪਣੀ ਕੁਰਬਾਨੀ ਦੇਵੇ ਤਾ ਸਾਡੀ ਰੱਖਿਆ ਹੋ ਸਕਦੀ ਹੈ। ਉਸ ਵੇਲੇ ਬਾਲ ਗੋਬਿੰਦ ਰਾਏ ਜੀ ਕੋਲ ਬੈਠੇ ਸਨ ਤੇ ਆਖਣ ਲੱਗੇ (ਪਿਤਾ ਜੀ)ਤੁਹਾਡੇ ਤੋ ਵੱਧ ਹੋਰ ਮਹਾਨ ਵਿਅਕਤੀ ਕੌਣ ਹੋ ਸਕਦਾ ਹੈ?
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਵੀ ਬਣੀ; ਪਿੰਜਰ (2003)।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਆਂਧਰਾ ਪ੍ਰਦੇਸ਼ (ਤੇਲਗੁ: ఆంధ్ర ప్రదేశ్), ਭਾਰਤ ਦੇ ਦੱਖਣ-ਪੂਰਬੀ ਤਟ ਉੱਤੇ ਸਥਿਤ ਰਾਜ ਹੈ। ਖੇਤਰ ਦੇ ਅਨੁਸਾਰ ਭਾਰਤ ਦਾ ਇਹ ਚੌਥਾ ਸਭ ਤੋਂ ਵੱਡਾ ਅਤੇ ਅਬਾਦੀ ਪੱਖੋਂ ਪੰਜਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈਦਰਾਬਾਦ ਹੈ। ਭਾਰਤ ਦੇ ਸਾਰੇ ਰਾਜਾਂ ਵਿੱਚ ਸਭ ਤੋਂ ਲੰਮਾ ਸਮੁੰਦਰ ਤਟ ਗੁਜਰਾਤ ਵਿੱਚ (1600 ਕਿ.ਮੀ.) ਹੁੰਦੇ ਹੋਏ, ਦੂਜੇ ਸਥਾਨ ਉੱਤੇ ਇਸ ਰਾਜ ਦਾ ਸਮੁੰਦਰ ਤਟ (972 ਕਿ.ਮੀ.) ਹੈ।ਆਂਦਰਾ ਪ੍ਰਦੇਸ਼ 12°41 ਅਤੇ 22°ਉ . ਅਕਸ਼ਾਂਸ਼ ਅਤੇ 77° ਅਤੇ 84°40 ਪੂ.
ਪੰਜਾਬੀ ਭਾਸ਼ਾ [1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।