ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਵੱਡੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਖੇਤਰ ਪੂਰਾ ਕਰਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਪੰਜਾਬੀ ਭਾਸ਼ਾ [1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ ।।ਸਭ ਥਾਈਂ ਹੋਇ ਸਹਾਇ।। ਹਿੰਦ ਦੀ ਚਾਦਰ = ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।। ੧ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ ੧ ਅਪ੍ਰੈਲ 1621(੧੬੨੧) ਈਸਵੀਂ ਨੂੰ ਅੰਮ੍ਰਿਤਸਰ ਪੰਜਾਬ ਵਿਖੇ (ਮੁਗਲ ਸਾਮਰਾਜ ਵੇਲੇ ਹੋਇਆ ਬਚਪਨ ਵਿੱਚ ਆਪ ਜੀ ਦਾ ਨਾਮ ਤਿਆਗ ਮੱਲ ਸੀ ੨ ਮਾਤਾ ਪਿਤਾ = ਗੁਰੂ ਹਰਗੋਬਿੰਦ ਸਾਹਿਬ ਜੀ ਆਪ ਜੀ ਦੇ ਪਿਤਾ ਜੀ ਸਨ ਮਾਤਾ ਨਾਨਕੀ ਜੀ ਸਨ ੩ਵਿਆਹ ਅਤੇ ਸੰਤਾਨ = ਆਪ ਜੀ ਦਾ ਵਿਆਹ ਭਾਈ ਲਾਲ ਚੰਦ ਦੀ ਸਪੁੱਤਰੀ ਮਾਤਾ ਗੁਜਰੀ ਜੀ ਨਾਲ 1634(੧੬੩੪) ਨੰ ਹੋਇਆ ਆਪ ਜੀ ਨੂੰ ਵਿਆਹ ਤੋ 32 ਸਾਲ ਮਗਰੋ ਪੁੱਤਰ ਦੀ ਦਾਤ ਪ੍ਰਾਪਤ ਹੋਈ ਪੁੱਤਰ ਹੋਣ ਮਗਰੋ ਆਪ ਆਪਣੇ ਪੁੱਤਰ ਗੋਬਿੰਦ ਰਾਏ ਨੂੰ 5 (੫)ਸਾਲ ਬਾਅਦ ਗੁਰੂ ਕੇ ਬਾਗ ਅਸਥਾਨ ਉਪਰ ਪਹਿਲੀ ਵਾਰ ਮਿਲੇ ੪ ਨਿਮਰਤਾ ਦੇ ਪੁੰਜ = ਸਿੱਖ ਵਿਦਵਾਨ ਪ੍ਰਿੰਸੀਪਲ ਸਤਬੀਰ ਸਿੰਘ ਜੀ ਅਨੁਸਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਨਿਮਰਤਾ ਦੇ ਪੁੰਜ ਤੇ ਮਨ ਨੀਵਾਂ ਤੇ ਮਤ ਉਚੀ ਦੇ ਧਾਰਨੀ ਸਨ ਇਤਿਹਾਸ ਮੁਤਾਬਕ ਜਦੋ ਗੁਰੂ ਤੇਗ ਬਹਾਦਰ ਸਾਹਿਬ ਜੀ ਆਪਣੇ ਪਿਤਾ ਜੀ ਦੇ ਸਨਮੁੱਖ ਬੈਠਦੇ ਤਾ ਅੱਖਾਂ ਨੀਵੀਆਂ ਕਰ ਲੈਂਦੇ ਇਕ ਵਾਰ ਦਰਬਾਰ ਅੰਦਰ ਬੈਠੀ ਸੰਗਤ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਪੁੱਛਿਆ ਕੀ ਗੁਰੂ ਜੀ ਆਪ ਜੀ ਦੇ ਲਾਲ ਆਪ ਜੀ ਦੇ ਸਾਹਮਣੇ ਹਮੇਸ਼ਾ ਅੱਖਾਂ ਨੀਵੀਆਂ ਕਰ ਕੇ ਬੈਠ ਜਾਂਦੇ ਹਨ ਤਾ ਅੱਗੋ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਉਤਰ ਦਿੱਤਾ ਜਿਸ ਨੂੰ ਅੰਦਰ ਦੇ ਸਾਰੇ ਔਗੁਣਾਂ ਦਾ ਪਤਾ ਹੋਵੇ ਉ ਸ ਦੇ ਸਾਹਮਣੇ ਨੇਤਰ ਨਹੀ ਚੁੱਕੇ ਜਾਦੇ।। ੫ ਗੁਰਿਆਈ ਪ੍ਪਤੀ = ਆਪ ਜੀ ਨੂੰ 1664(੧੬੬੪) ਈ ਸਵੀਂ ਨੂੰ ਗੁਰਿਆਈ ਪਾਪਤ ਹੋਈ ਆਪ ਜੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਛੋਟੇ ਸਪੁੱਤਰ ਸਨ ਆਪ ਜੀ ਬਚਪਨ ਤੋਂ ਹੀ ਵੈਰਾਗੀ ਤੇ ਉਪਰਾਮ ਤਬੀਅਤ ਦੇ ਮਾਲਕ ਸਨ। ਸੰਨ 1664 ਈ ਸਵੀਂ ਨੂੰ ਗੁਰਿਆਈ ਗੱਦੀ ਮਿਲਣ ਉਪਰੰਤ ਆਪਣੇ ਅਨੰਦਪੁਰ ਸਾਹਿਬ ਨੂੰ ਆਪਣਾ ਸਥਾਨ ਬਣਾਇਆ ੬ ਗੁਰਬਾਣੀ ਰਚਨਾ = ਗੁਰੂ ਸਾਹਿਬ ਜੀ ਦੀ ਬਾਣੀ 15 ਰਾਗਾ ਵਿੱਚ ਦਰਜ ਹੈ ਜੋ ਇਸ ਪ੍ਰਕਾਰ ਹਨ ਬਿਹਾਗੜਾ ਗਉੜੀ,ਆਸਾ ਦੇਵਗੰਧਾਰ ਸੋਰਠਿ ਧਨਾਸਰੀ ਟੋਡੀ ਤਿਲੰਗ ਬਿਲਾਵਲ ਰਾਮਕਲੀ ਮਾਰੂ ਬਸੰਤ ਬਸੰਤ ਹਿਡੋਲ ਸਾਰੰਗ ਜੈਜੈਵੰਤੀ ਆਦਿ ਰਾਗ ਵਿਸੇਸ ਹਨ ਆਪ ਜੀ ਸਾਰੀ ਬਾਣੀ ਮਨ ਨੂੰ ਸੰਬੋਧਨ ਕਰਕੇ ਉਚਾਰਣ ਕੀਤੀ ਗੁਰੁ ਸਾਹਿਬ ਜੀ ਫੁਰਮਾਉਦੇ ਹਨ ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ।। (ਤਿਲੰਗ ਮ 9)ਗੁਰੂ ਗ੍ਰੰਥ ਸਾਹਿਬ ਜੀ ਨੇ ਸਿੱਖ ਧਰਮ ਦੀ ਕੀਰਤਨ ਪਰੰਪਰਾ ਨੂੰ ਸਾਜ ਮਿਦੰਗ ਦੀ ਬਖਸੀਸ ਕੀਤੀ।। ੭ਸੰਤ ਸਰੂਪ ਤੇ ਸਸਤਰ ਵਿਦਿਆ ਦੇ ਮਾਹਿਰ =ਗੁਰੂ ਜੀ ਬਚਪਨ ਤੋਂ ਹੀ ਸੰਤ ਸਰੂਪ ਅਡੋਲ ਚਿੱਤ ਗੰਭੀਰ ਤੇ ਨਿਰਭੈ ਸੁਭਾਅ ਦੇ ਮਾਲਕ ਸਨ ਗੁਰੂ ਜੀ ਕਈ ਕਈ ਘੰਟੇ ਸਮਾਧੀ ਵਿੱਚ ਲੀਨ ਹੋਏ ਬੈਠੇ ਰਹਿੰਦੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਤੋ ਬਾਅਦ ਆਪ ਪਿੰਡ ਬਕਾਲਾ ਆ ਕੇ ਉਥੇ 20 ਸਾਲ ਭੋਰੇ ਵਿੱਚ ਬੈਠ ਕੇ ਸਿਮਰਨ ਕਰਦੇ ਰਹੇ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪ ਜੀ ਨੂੰ ਵਿਦਿਆ ਆਪਣੀ ਦੇਖ ਰੇਖ ਹੇਠ ਦਵਾਈ ਆਪ ਜੀ ਸੁੰਦਰ ਵਿਦਵਾਨ ਸੂਰਬੀਰ ਸਸਤਰਧਾਰੀ ਤੇ ਧਰਮ ਤੇ ਰਾਜਨੀਤੀ ਵਿੱਚ ਨਿਪੁੰਨ ਸਨ। 1634 ਈਸਵੀ ਵਿੱਚ ਆਪ ਨੇ ਆਪਣੇ ਪਿਤਾ ਜੀ ਨਾਲ ਮਿਲਕੇ ਕਰਤਾਰਪੁਰ ਦੇ ਯੁੱਧ ਵਿਚ ਆਪਣੀ ਤਲਵਾਰ ਦੇ ਜੌਹਰ ਵਿਖਾਏ ੮ ਆਨੰਦਪੁਰ ਸਾਹਿਬ ਵਸਾਉਣਾ = ਬਾਬਾ ਬਕਾਲੇ ਤੋਂ ਬਾਅਦ ਆਪ ਕੀਰਤਪੁਰ ਪੁੱਜੇ ਤੇ ਫਿਰ ਕਹਿਲੂਰ ਦੇ ਰਾਜੇ ਤੋ ਜਮੀਨ ਖਰੀਦ ਕੇ ਆਨੰਦਪੁਰ ਸਾਹਿਬ ਸਹਿਰ ਵਸਾਇਆ ਤੇ ਫਿਰ ਉਸ ਜਗਾ ਤੇ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ।। ੯ ਗੁਰੂ ਲਾਧੋ ਰੇ = ਅਖੀਰ ਇਕ ਸਾਲ ਪਿੱਛੋਂ ਭਾਈ ਮੱਖਣ ਸ਼ਾਹ ਲੁਬਾਣਾ ਜਿਸ ਦਾ ਜਹਾਜ਼ ਸਮੁੰਦਰ ਦੀ ਘੁੰਮਣ ਘੇਰੀ ਵਿੱਚ ਗੁਰੂ ਜੀ ਦੀ ਕਿਰਪਾ ਨਾਲ ਪਾਰ ਲੰਗਾ ਸੀ ਆਪਣੀ ਸੁੱਖਣਾ ਦੀਆ 500 ਮੋਹਰਾ ਲੈ ਕੇ ਬਾਬੇ ਬਕਾਲੇ ਪੁੱਜਾ ਉਸ ਸਮੇ ਉਥੇ 22ਗੁਰੂਆਂ ਦੀਆ ਮੰਜੀਆ ਲੱਗੀਆਂ ਹੋਈਆਂ ਸਨ ਉਹ ਸੋਚਣ ਲੱਗਾ ਕਿ ਕਿਸਨੂੰ 500ਮੋਹਰਾਂ ਭੇਟ ਕੀਤੀਆਂ ਜਾਣ। ਉਸਨੇ ਸੱਚੇ ਗੁਰੂ ਦੀ ਭਾਲ ਕਰਨ ਲਈ ਸਭ ਅੱਗੇ 55 ਮੋਹਰਾਂ ਰੱਖ ਦਿੱਤੀਆ ਪਰ ਕੋਈ ਕੁਝ ਨਹੀਂ ਬੋਲਿਆ ਕਾਫੀ ਪੁੱਛ ਗਿੱਛ ਤੋ ਪਤਾ ਲੱਗਾ ਕਿ ਇਕ ਗੁਰੂ ਸਾਹਿਬ ਭੋਰੇ ਵਿੱਚ ਵੀ ਰਹਿੰਦਾ ਹੈ ਮੱਖਣ ਸ਼ਾਹ ਲੁਬਾਣਾ ਉਸ ਭੋਰੇ ਵਿੱਚ ਗਿਆ ਉਸ ਨੇ ਗੁਰੂ ਜੀ ਅੱਗੇ 5ਮੋਹਰਾ ਭੇਟ ਕੀਤੀਆ ਤੇ ਮੱਥਾ ਟੇਕਿਆ ਤਾ ਗੁਰੂ ਜੀ ਨੇ ਕਿਹਾ ਕੀ ਸੁੱਖਣਾ 500 ਦੀ ਕਰਦਾ ਹੈ ਤੇ ਕੇਵਲ 5 ਮੋਹਰਾ ਭੇਟ ਕਰ ਰਿਹਾ ਮੱਖਣ ਸ਼ਾਹ ਲੁਬਾਣਾ ਗੱਦ ਗੱਦ ਹੋ ਗਿਆ ਤੇ ਉੱਚੀ ਉੱਚੀ ਰੋਲਾ ਪਾਉਣ ਲੱਗਾ 'ਗੁਰੂ ਲਾਧੋ ਰੇ ਗੁਰੂ ਲਾਧੋ ਰੇ, ਭਾਵ ਸੱਚਾ ਗੁਰੂ ਲੱਭ ਗਿਆ ਹੈ। ੧੦ ਕਸਮੀਰੀ ਪੰਡਤਾਂ ਦੀ ਪੁਕਾਰ = ਉਸ ਸਮੇ ਮੁਗਲ ਬਾਦਸਾਹ ਔਰੰਗਜ਼ੇਬ ਦੇ ਹੁਕਮ ਅਨੁਸਾਰ ਕਸਮੀਰ ਦਾ ਸੂਬੇਦਾਰ ਸ਼ੇਰ ਅਫ਼ਗਾਨ ਤਲਵਾਰ ਦੇ ਜੋਰ ਨਾਲ ਕਸਮੀਰੀ ਹਿੰਦੂਆਂ ਨੂੰ ਮੁਸਲਮਾਨ ਬਣਾ ਰਿਹਾ ਸੀ। ਕਸਮੀਰ ਦੇ ਦੁਖੀ ਪੰਡਤ ਗੁਰੂ ਜੀ ਕੋਲ ਫਰਿਆਦ ਲੈ ਕੇ ਆਏ ਤੇ ਆਖਣ ਲੱਗੇ ਜੇਕਰ ਕੋਈ ਮਹਾਨ ਵਿਅਕਤੀ ਆਪਣੀ ਕੁਰਬਾਨੀ ਦੇਵੇ ਤਾ ਸਾਡੀ ਰੱਖਿਆ ਹੋ ਸਕਦੀ ਹੈ। ਉਸ ਵੇਲੇ ਬਾਲ ਗੋਬਿੰਦ ਰਾਏ ਜੀ ਕੋਲ ਬੈਠੇ ਸਨ ਤੇ ਆਖਣ ਲੱਗੇ (ਪਿਤਾ ਜੀ)ਤੁਹਾਡੇ ਤੋ ਵੱਧ ਹੋਰ ਮਹਾਨ ਵਿਅਕਤੀ ਕੌਣ ਹੋ ਸਕਦਾ ਹੈ?
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਮਾਰਚ 2021 ਮੁਤਾਬਿਕ ਇਸ ਵਿਕੀ ’ਤੇ 35,519 ਲੇਖ ਹਨ ਅਤੇ ਇਸ ਦੇ ਕੁੱਲ 36,525 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,57,637 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.36.0-wmf.35 (9acb139) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਖਾਦ (ਅਮਰੀਕਨ ਅੰਗ੍ਰੇਜ਼ੀ: Fertilizer; ਬ੍ਰਿਟਿਸ਼ ਅੰਗ੍ਰੇਜ਼ੀ: Fertiliser), ਇੱਕ ਕੁਦਰਤੀ ਜਾਂ ਸਿੰਥੈਟਿਕ ਮੂਲ (ਚੂਨਾ ਸਮੱਗਰੀ ਤੋਂ ਇਲਾਵਾ) ਦੀ ਕੋਈ ਵੀ ਸਾਮੱਗਰੀ ਹੈ ਜੋ ਇੱਕ ਜਾਂ ਇੱਕ ਤੋਂ ਵੱਧ ਪੌਦਿਆਂ ਦੇ ਪੋਸ਼ਟਿਕ ਤੱਤਾਂ ਨੂੰ ਸਪਲਾਈ ਕਰਨ ਲਈ ਮਿੱਟੀ ਜਾਂ ਪੌਦੇ ਦੇ ਟਿਸ਼ੂਆਂ (ਆਮ ਤੌਰ ਤੇ ਪੱਤੀਆਂ) ਨੂੰ ਲਗਾਇਆ/ਦਿੱਤਾ ਜਾਂਦਾ ਹੈ। ਇਹ ਪੌਦਿਆਂ ਦੇ ਵਿਕਾਸ ਲਈ ਜ਼ਰੂਰੀ ਹੈ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
'ਧੁਨੀ ਸੰਪਰਦਾਇ ਧੁਨੀ ਸਿਧਾਂਤ ਦੇ ਮੋਢੀ ਆਚਾਰੀਆ ਆਨੰਦ ਵਰਧਨ ਹਨ। ਉਹਨਾਂ ਦੁਆਰਾ ਲਿਖੇ ਗ੍ਰੰਥ ‘ਧਵਨਯਲੋਕ’ ਨਾਲ ਇਸ ਸੰਪਰਦਾਇ ਦੀ ਸਥਾਪਨਾ ਹੋਈ ਮੰਨੀ ਜਾਂਦੀ ਹੈ ਜੋ ਕਿ 9ਵੀਂ ਸਦੀ ਵਿੱਚ ਲਿਖਿਆ ਗਿਆ। ਇਸ ਸੰਪਰਦਾਇ ਬਾਰੇ ਸੰਖੇਪ ਵੇਰਵਾ ਹੇਠ ਲਿਖੇ ਅਨੁਸਾਰ ਹੈ।ਭਾਰਤੀ ਸੀਮਿਖਿਆ ਵਿੱਚ ਛੇ ਕਾਵਿ ਸਿਧਾਂਤਾਂ ਦੀ ਸਥਾਪਨਾ ਕੀਤੀ ਗਈ ਹੈ। ਇਹਨਾਂ ਸਿਧਾਂਤਾਂ ਨੂੰ ਸ੍ਰੰਪਰਦਾਇ, ਵਿਚਾਰਧਾਰਾ ਜਾਂ ਸਕੂਲ ਕਿਹਾ ਜਾਂਦਾ ਹੈ, ਕਿਉੰਕਿ ਇਹਨਾਂ ਵਿੱਚ ਇੱਕ ਤੋਂ ਵੱਧ ਸਮੀਖਿਆਕਾਰ ਇਹਨਾਂ ਸਿਧਾਂਤਾਂ ਦੇ ਸਮਰਥਕ ਹਨ। ਇਸ ਲਈ ਇਹਨਾਂ ਸਮੀਖਿਆਕਾਰਾਂ ਦੇ ਵਰਗ ਨੂੰ ਸ੍ਰੰਪਰਦਾਇ ਕਿਹਾ ਜਾਂਦਾ ਹੈ। ਇਹ ਛੇ ਸਿਧਾਂਤ ਹਨ:- ਰਸ ਸਿਧਾਂਤ ਅਲੰਕਾਰ ਸਿਧਾਂਤ ਧੁਨੀ ਸਿਧਾਂਤ ਵਕ੍ਰੋਕਤੀ ਸਿਧਾਂਤ ਰੀਤੀ ਸਿਧਾਂਤ ਔਚਿਤਯ ਸਿਧਾਂਤਕਾਵਿ ਦੀ ਆਤਮਾ ਧੁਨੀ:ਧੁਨੀਕਾਰ ਨੇ ਧੁਨੀ ਨੂੰ ਹੀ ਕਾਵਿ ਦੀ ਆਤਮਾ ਕਿਹਾ ਹੈ ਅਰਥਾਤ ਧੁਨੀ ਨੂੰ ਹੀ ਕਾਵਿ ਪੁਰਖ ਦੇ ਸਰੀਰ ਦੀ ਪ੍ਰਾਣ ਤੇ ਜ਼ਿੰਦ ਜਾਨ ਹੈ। ਏਸੇ ਲਈ ਧੁਨੀਕਾਰ ਕਾਵਿ ਦੇ ਪ੍ਰਭਾਵਿਤ ਤੱਤਾਂ ਨੂੰ ਧੁਨੀ ਰੂਪੀ ਆਤਮਾ ਦੇ ਹੀ ਸਹਾਇਕ ਤੱਤ ਮੰਨਦੇ ਹਨ। ਓਹਨਾਂ ਦਾ ਖੰਡਨ ਨਹੀਂ ਕੀਤਾ। ਕਾਵਿ ਨੂੰ ਇੱਕ ਪਰਖ ਸਮਝ ਕੇ ਧੁਨੀ ਉਸਦੀ ਆਤਮਾ ਦੱਸੀ ਹੈ। ਸ਼ਬਦ ਤੇ ਅਰਥ ਉਸਦਾ ਦਾ ਸਰੀਰ ਹੈ, ਰੀਤੀ ਸ਼ੈਲੀ ਅੰਗ- ਗਠਨ ਤੇ ਗੁਣ ਸੂਰਬੀਰਤਾ ਵਾਂਗ ਆਤਮਾ ਦੇ ਧਰਮ ਹਨ। ਅਲੰਕਾਰ ਲੌਂਗ, ਤਵੀਤੀ ਵਾਂਗ ਸਰੀਰ ਦੇ ਗਹਿਣੇ ਹਨ। ਵਿਆਕਰਣੀਆਂ ਦੇ ਅਨੁਸਾਰ ਕੰਨਾਂ ਨੂੰ ਜੋ ਸ਼ਬਦ ਸੁਣਾਈ ਦਿੰਦਾ ਹੈ ਉਹ ਅਨੰਤ,ਅਸਥਿਰ ਤੇ ਨਾਸ਼ਵਾਨ ਹੈ।ਉਸ ਤੋਂ ਕਿਸੇ ਅਰਥ ਨੂੰ ਨਹੀਂ ਜਾਣਿਆ ਜਾ ਸਕਦਾ। ਸੰਸਕ੍ਰਿਤ ਸਮੀਖਿਆ ਵਿੱਚ ਇਸ ਪ੍ਰਸ਼ਨ ਨੂੰ ਬੜੇ ਗਹੁ ਨਾਲ ਵਿਚਾਰਿਆ ਗਿਆ ਹੈ ਕਿ ਕਾਵਿ ਦੀ ਆਤਮਾ ਕਿਹੜਾ ਤੱਤ ਹੈ। ਇਸ ਤੱਤ ਨੂੰ ਲੈ ਕੇ ਆਲੋਚਕਾਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ ਹਨ। ਕਿਸੇ ਨੇ ਅਲੰਕਾਰ ਨੂੰ,ਕਿਸੇ ਨੇ ਰਸ ਨੂੰ, ਹਰ ਆਚਾਰੀਆਂ ਆਪੋ-ਆਪਣੇ ਸਿਧਾਂਤ ਨੂੰ ਕਾਵਿ ਸੁਹਜ ਦੇ ਬੁਨਿਆਦੀ ਤੱਤ ਮੰਨਦਾ ਹੈ। ਧੁਨੀਵਾਦੀਆਂ ਨੇ ਧੁਨੀ ਨੂੰ ਕਵਿਤਾ ਦਾ ਸ੍ਰੋਮਣੀ ਤੱਤ ਸਵੀਕਾਰ ਕੀਤਾ ਹੈ, ਜਿਸ ਤੋਂ ਬਿਨ੍ਹਾਂ ਕਾਵਿ ਸਿਰਜਣਾ ਕੀਤੀ ਵਿੱਚ ਸੌਂਦਰਯ ਪੈਂਦਾ ਨਹੀਂ ਹੋ ਸਕਦਾ। ਅਨੰਦਵਰਧਨ ਦਾ ਗ੍ਰੰਥ ਧਵਨਿਆਲੋਕ ਧੁਨੀਕਾਰ ਸਿਧਾਂਤ ਦਾ ਸ਼ਾਹਕਾਰ ਹੈ। ਅਨੰਦਵਰਧਨ ਹੀ ਧੁਨੀ ਸਿਧਾਂਤ ਦੇ ਹਰ ਅੰਗ ਤੇ ਉਪਅੰਗ ਉੱਤੇ ਸਾਫ਼ ਸਪੱਸ਼ਟ ਆਲੋਚਨਾ ਕਰਦੇ ਕਾਵਿ-ਸਮੀਖਿਆ ਵਿੱਚ ਇਸ ਦਾ ਸਥਾਈ ਸਥਾਨ ਸਥਾਪਿਤ ਕਰ ਦਿੱਤਾ ਹੈ। ਉਹ ਧੁਨੀ ਦੇ ਭਾਵ ਅਰਥ : ਧੁਨੀ ਸ਼ਬਦ ਦੇ ਕਈ ਅਰਥ ਪ੍ਰਚਿਲਤ ਹਨ ਜਿਵੇਂ ਧੁਨੀ ਇੱਕ ਸੰਗੀਤਕ ਲੈ ਹੈ , ਆਮ ਤੌਰ ' ਤੇ ਇਸ ਨੂੰ ਧੁਨੀ ਕਿਹਾ ਜਾਂਦਾ ਹੈ । ਭਾਸ਼ਾ ਵਿਗਿਆਨ ਅਨੁਸਾਰ , ਭਾਸ਼ਾ ਦੀ ਸਭ ਤੋਂ ਛੋਟੀ ਇਕਾਈ ਧੁਨੀ ਹੈ । ਆਮ ਅਵਾਜ਼ ਨੂੰ ਵੀ ਧੁਨੀ ਕਿਹਾ ਜਾਂਦਾ ਹੈ , ਧੁਨੀ ਇੱਕ ਗੂੰਜ ਹੈ , ਇੱਕ ਰਮਜ਼ ਹੈ , ਇੱਕ ਸੁਝਾਓ ਹੈ । ਕਾਵਿ ਪ੍ਰਸੰਗ ਵਿੱਚ ਧੁਨੀ ਕਾਵਿ ਦਾ ਇੱਕ ਭੇਦ ਹੈ ਜਿਸ ਨੂੰ ਭਾਰਤੀ ਸਮੀਖਿਆਕਾਰ ਧੁਨੀ - ਕਾਵਿ ਕਹਿੰਦੇ ਹਨ। ਇਸ ਪ੍ਰਕਰਣ ਵਿੱਚ ਧੁਨੀ ਇੱਕ ਤਕਨੀਕੀ ਸ਼ਬਦ ਹੈ। ਜਿਸਦੀ ਵਰਤੋਂ ਭਾਰਤੀ ਅਲਚੋਕਾਂ ਕਾਵਿ ਦੇ ਸੰਦਰਭ ਵਿੱਚ ਕੀਤੀ ਹੈ। ਇਸ ਤਰਾਂ ਧੁਨੀ ਰਮਜ਼ੀਆ ਕਾਵਿ,ਸੁਝਾਊ ਕਵਿਤਾ,ਵਿਅੰਗਮਈ ਕਵਿਤਾ ਜਾਂ ਪ੍ਰਤੀਕਮਈ ਕਵਿਤਾ ਨੂੰ ਕਿਹਾ ਜਾਂਦਾ ਹੈ। ਧੁਨੀ ਦੀ ਪਰਿਭਾਸ਼ਾ: ਅਨੰਦਵਰਧਨ ਨੇ ਧੁਨੀ ਦੀ ਪਰਿਭਾਸ਼ਾ ਉਲਕੀਦਿਆ ਲਿਖਿਆ ਹੈ ਕਿ "ਜਿੱਥੇ ਸ਼ਬਦ ਤੇ ਅਰਥ ਦੋਵੇਂ ਆਪਣੇ ਆਪ ਨੂੰ ਅਪ੍ਰਧਾਨ ਬਣਾ ਕੇ ਵਿਅੰਜਨਾਂ ਸ਼ਕਤੀ ਦੇ ਜ਼ੋਰ ਨਾਲ ਵਿਅੰਗਾਰਥ ਨੂੰ ਪ੍ਰਗਟਾਉਂਦੇ ਹਨ। ਉਸ ਕਾਵਿ ਨੂੰ ਧੁਨੀ ਕਿਹਾ ਜਾਂਦਾ ਹੈ।ਮੰਮਟ ਨੇ ਧੁਨੀ ਦਾ ਲੱਛਣ ਦਰਸਾਉਂਦਿਆਂ ਕਿਹਾ ਹੈ ਕਿ ਜਿੱਥੇ ਮੁੱਖ ਅਰਥ ਨਾਲੋਂ ਵਿਅੰਗਾਰਥ ਵਿੱਚ ਵਧੇਰੇ ਚਮਤਕਾਰ ਤੇ ਕਾਵਿਕ ਸੁਹਜ ਹੋਵੇ ਉਸਨੂੰ ਧੁਨੀ ਕਿਹਾ ਜਾਂਦਾ ਹੈ। ਡਾ: ਤ੍ਰਿਗੁਣਾਯਤ ਨੇ ਕਿਹਾ ਹੈ ਕਿ ਵਿਅੰਜਨਾਂ ਸ਼ਕਤੀ ਨਾਲ ਪ੍ਰਾਪਤ ਅਰਥ ਨੂੰ ਧੁਨੀ ਕਿਹਾ ਜਾਂਦਾ ਹੈ। ਵਿਸ਼ਵਨਾਥ ਆਨੁਸਾਰ, " ਜਿੱਥੇ ਸ਼ਬਦ ਜਾਂ ਅਰਥ ਖ਼ੁਦ ਸਾਧਨ ਹੋ ਕੇ ਕਿਸੇ ਚਮਤਕਾਰ ਅਰਥ ਨੂੰ ਉਜਾਗਰ ਕਰਨ ਉਹ ਧੁਨੀ ਕਾਵਿ ਹੈ"। ਉਪਰੋਕਤ ਪਰਿਭਾਸ਼ਾਵਾਂ ਤੋਂ ਭਾਵ ਹੈ ਕਿ ਜਿੱਥੇ ਸੰਕੇਤਿਤ ਜਾਂ ਸਾਧਾਰਣ ਅੱਖਰੀ ਅਰਥ ਵਿਚੋਂ ਇੱਕ ਨਵੇਂ ਚਮਤਕਾਰੀ ਤੇ ਰਮਣੀਕ ਅਰਥ ਦੀ ਝਲਕ ਉੱਭਰਦੀ ਹੋਵੇ ਜਿਹੜੀ ਵਿਅੰਜਨਾਂ ਸ਼ਕਤੀ ਦੁਆਰਾ ਪ੍ਰਗਟ ਹੋਵੇ ਉਸਨੂੰ ਧੁਨੀ ਕਾਵਿ ਕਿਹਾ ਜਾਂਦਾ ਹੈ। ਧੁਨੀ ਇਕ ਤਕਨੀਕੀ ਸ਼ਬਦ ਹੈ। ਕਾਵਿ ਦੇ ਪ੍ਰਸੰਗ ਵਿੱਚ ਧੁਨੀ ਉਹ ਕਾਵਿ ਹੈ ਜਿਸ ਵਿੱਚ ਰਮਜ਼ ਜਾਂ ਵਿਅੰਗ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਸਬੰਧਤ ਕਾਵਿ ਟੋਟੇ ਦਾ ਸੌਦਰਯ ਅਜਿਹੀ ਰਮਜ਼ ਉੱਤੇ ਹੀ ਆਧਾਰਿਤ ਹੁੰਦਾ ਹੈ। ਸੰਸਕ੍ਰਿਤ ਵਿੱਚ ਧੁਨੀ ਸ਼ਬਦ ਦੀ ਵਰਤੋਂ ਜਿਹੜਾ ਸ਼ਬਦ ਸੁਝਾ ਜਾਂ ਰਮਜ਼ ਦੇਵੇ ਜਾਂ ਦਵਾਏ ( ਸ਼ਬਦ ਧੁਨੀ) ਜਿਹੜਾ ਅਰਥ ਸੁਝਾ ਦੇਵੇ ( ਅਰਥ ਧੁਨੀ) ਜਿਸ ਦੇ ਰਾਹੀਂ ਸੁਝਾ ਦਿੱਤਾ ਜਾਵੇ ( ਧੁਨੀ) ਜਿਸ ਕਾਵਿ ਵਿੱਚ ਸੁਝਾ ਹੋਵੇ,ਰਮਜ਼ ਹੋਵੇ (ਕਾਵਿ ਧੁਨੀ) ਧੁਨੀ ਇਕ ਕਾਵਿਕ ਸ਼ੈਲੀ ਹੈ (ਧੁਨੀ ਸ਼ੈਲੀ)ਇਸ ਨਿਰੁਕਤੀ ਤੋਂ 'ਧੁਨੀ' ਸ਼ਬਦ ਦਾ ਭਾਵ ਜਾਂ ਅੱਖਰੀ ਅਰਥ ਹੈ ਸੁਝਾਉ, ਸੰਕੇਤਕ, ਰਮਜ਼ੀ ਜਾਂ ਪ੍ਰਤੀਤੀਮਾਨ ਅਰਥ, ਸ਼ਬਦ ਜਾਂ ਕਾਵਿ। ਆਮ ਤੌਰ ਤੇ ਧੁਨੀ ਸ਼ਬਦ ਦਾ ਕੋਸ਼ਗਤ ਅਰਥ ਹੈ- ਸੁਰ, ਗੂੰਜ ਧੁਨੀ ਸਿਧਾਂਤ ਦੇ ਬਾਨੀ:ਆਨੰਦਵਰਧਨ ਧੁਨੀ ਸਿਧਾਂਤ ਦੇ ਸੰਸਥਾਪਕ ਅਤੇ ਸੰਚਾਲਕ ਹਨ । ਉਹਨਾਂ ਦਾ ਕਹਿਣਾ ਹੈ ਕਿ ਜਿੱਥੇ ਸਬਦ ਅਤੇ ਅਰਥ ਆਪੋ-ਆਪਣੇ ਖੇਤਰ ਤੋਂ ਉਤਾਂਹ ਉੱਠ ਕੇ ਸ਼ਬਦ ਸ਼ਕਤੀ ਦੇ ਰਾਹੀਂ ਕਿਸੇ ਅਨੋਖੇ ਵਿਅੰਗ ਅਰਥ ਨੂੰ ਜਾਹਰ ਕਰਦੇ ਹੋਣ ਉਹ ਕਾਵਿ ਧੁਨੀ ਕਾਵਿ ਹੈ, ਇਸਦਾ ਭਾਵ ਇਹ ਹੈ ਕਿ ਆਮ ਬੋਲ-ਚਾਲ ਦੇ ਸ਼ਬਦ ਜਦੋਂ ਕਵਿਤਾ ਵਿੱਚ ਸਜਾਏ ਜਾਂਦੇ ਹਨ ਤਾਂ ਸ਼ਬਦਾਂ ਵਿੱਚੋਂ ਨਵੇਂ-ਨਵੇਂ ਅਰਥ ਨਵੇਂ-ਨਵੇਂ ਇਸ਼ਾਰੇ ਮਹਿਸੂਸ ਕੀਤੇ ਜਾਂਦੇ ਹਨ ਜਦੋਂਕਿ ਆਮ ਅਤੇ ਸਥੂਲ ਅਰਥ ਗੁੰਮ ਹੋ ਜਾਂਦੇ ਹਨ । ਭਾਵੁਕ ਪਾਠਕ ਕਵਿਤਾ ਵਿੱਚ ਪਰੋਏ ਲਫ਼ਜ਼ਾਂ ਵਿੱਚੋਂ ਇਕ ਅਦਭੁਤ ਅਤੇ ਵਿਲੱਖਣ ਭਾਵ ਢੂੰਡ ਲੈਂਦਾ ਹੈ । ਨਵੇਂ ਅਤੇ ਵਿਅੰਗਮਈ ਅਰਥਾਂ ਦੀ ਅਨੁਭੂਤੀ ਹੀ ਕਵਿਤਾ ਦੀ ਧੁਨੀ ਹੈ | 'ਰਾਮ ਚੁਕੰਨਾ ਹੈ ' ਵਾਕ ਵਿਚ ਚੁਕੰਨਾ ਸ਼ਬਦ ਦਾ ਆਮ ਅਤੇ ਪ੍ਰਚਲਿਤ ਅਰਥ ਹੋਰ ਹੈ ਪਰ ਇਸ ਵਿੱਚ ਜਿਹੜੀ ਧੁਨੀ ਨਿਕਲਦੀ ਹੈ ਉਹ ਹੋਰ ਹੈ । ਚੁਕੰਨਾ ਦਾ ਮੁੱਢਲਾ ਅਤੇ ਆਮ ਅਰਥ ਹੈ ਚਾਰ ਕੰਨਾਂ ਵਾਲਾ ਪਰੰਤੂ ਅਸੀਂ ਕਾਵਿ ਖੇਤਰ ਵਿੱਚ ਇਸ ਸ਼ਬਦ ਦਾ ਪ੍ਰਯੋਗ ਉਸ ਵਿਆਕਤੀ ਲਈ ਕਰਦੇ ਹਾਂ ਜਿਹੜਾ ਬੜਾ ਹੁਸ਼ਿਆਰ ਹੈ, ਚਾਲਾਕ ਜਾਂ ਜਾਗਰੂਕ ਹੈ। ' ਚੁਕੰਨਾ ਸ਼ਬਦ ਦੀ ਧੁਨੀ ਅਰਥਾਤ ਰਮਜ਼ ਹੁਸ਼ਿਆਰ ਹੈ। ਇਸਨੂੰ ਹੀ ਧੁਨੀਵਾਦੀ ਆਲੋਚਕ ਕਵਿਤਾ ਦੀ ਬੁਨਿਆਦੀ ਖੂਬਸੂਰਤੀ ਕਹਿੰਦੇ ਹਨ ਅਤੇ ਸਭ ਤੋਂ ਵਧੀਆ ਕਾਵਿ ਦੱਸਦੇ ਹਨ। ਧੁਨੀ ਅਤੇ ਸ਼ਬਦ ਸ਼ਕਤੀਆਂ:ਕਵਿਤਾ ਵਿੱਚ ਅਸੀਂ ਜਿਸ ਧੁਨੀ ਦੀ ਚਰਚਾ ਕਰ ਰਹੇ ਹਾਂ ਉਸ ਧੁਨੀ ਦਾ ਮਾਧਿਅਮ ਸ਼ਬਦ ਹੈ । ਸ਼ਬਦ ਵਿੱਚੋ ਹੀ ਵਿਅੰਗ ਅਤੇ ਰਮਜ਼ਾਂ ਫੁੱਟ - ਫੁੱਟ ਨਿਕਲਦੀਆਂ ਹਨ । ਧੁਨੀ ਦਾ ਸਾਰਾ ਦਾਰੋ-ਮਦਾਰ ਸ਼ਬਦਾਂ ਉੱਤੇ ਹੈ ਇਸ ਲਈ ਸ਼ਬਦ ਹੀ ਧੁਨੀ ਦਾ ਅਧਾਰ ਹਨ । ਪਰੰਤੂ ਸਬਦ ਤੋਂ ਧੁਨੀ ਤੱਕ ਦੀ ਯਾਤਰਾ ਕਰਨ ਲਈ ਭਾਰਤੀ ਅਲੋਚਕਾਂ ਨੇ ਸ਼ਬਦ ਸ਼ਕਤੀਆਂ ਦੀ ਕਲਪਨਾ ਕੀਤੀ ਹੈ । ਸ਼ਬਦ ਸ਼ਕਤੀਆਂ ਦੇ ਸਹਾਰੇ ਹੀ ਕੋਈ ਸ਼ਬਦ ਕਾਵਿ ਦੇ ਵਾਤਾਵਰਨ ਵਿੱਚੋਂ ਕੋਈ ਨਵੀਂ ਅਤੇ ਅਨੋਖੀ ਧੁਨੀ ਕੱਢਦਾ ਹੈ , ਕੋਈ ਅਦੁਭਤ ਰਮਜ਼ ਦੇਣ ਦੇ ਸਮਰੱਥ ਹੁੰਦਾ ਹੈ । ਇਸ ਲਈ ਕਾਵਿ ਧੁਨੀ ਤੱਕ ਪੰਹੁਚਨ ਲਈ ਅਰਥ ਨੂੰ ਸ਼ਬਦ ਦੀਆਂ ਭਿੰਨ - ਭਿੰਨ ਸ਼ਕਤੀਆਂ ਵਿੱਚੋਂ ਗੁਜ਼ਰਨਾ ਪੈਂਦਾ ਹੈ ਜਿਹਨਾਂ ਦੇ ਸਹਾਰੇ ਨਾਲ ਭਿੰਨ - ਭਿੰਨ ਅਰਥ ਪਰਗਟ ਹੁੰਦੇ ਹਨ । ਇਹ ਸ਼ਬਦ ਸ਼ਕਤੀਆਂ ਹੇਠ ਲਿਖੇ ਅਨੁਸਾਰ ਹਨ: .ਅਭਿਧਾ ਸ਼ਕਤੀ ਲਕਸ਼ਣਾ ਸ਼ਕਤੀ ਵਿਅੰਜਨਾ ਸ਼ਕਤੀਅਭਿਧਾ ਸ਼ਕਤੀ :ਜਗਨਨਾਥ ਦੇ ਵਿਚਾਰ ਅਨੁਸਾਰ ਅਭਿਧਾ-ਸ਼ਕਤੀ ਸ਼ਬਦ ਦੀ ਉਸ ਕਿਰਿਆ ਨੂੰ ਕਹਿੰਦੇ ਹਨ ਜਿੱਥੇ ਅਰਥ ਦਾ ਸ਼ਬਦ ਵਿੱਚ ਤੇ ਸ਼ਬਦ ਦਾ ਅਰਥ ਵਿੱਚ ਪ੍ਰਤੱਖ ਸਬੰਧ ਹੋਵੇ। ਇਹਨਾਂ ਸ਼ਬਦ ਸ਼ਕਤੀਆਂ ਵਿੱਚੋਂ ਪਹਿਲੀ ਅਤੇ ਮੁੱਢਲੀ ਸ਼ਬਦ ਸ਼ਕਤੀ, ਅਭਿਧਾ ਸ਼ਕਤੀ ਹੈ। ਅਭਿਧਾ ਸ਼ਕਤੀ ਸ਼ਬਦ ਦੇ ਮੁੱਢਲੇ ਅਰਥ ਦਾ ਬੋਧ ਹੁੰਦਾ ਹੈ। ਅਭਿਧਾ ਸ਼ਕਤੀ ਰਾਹੀਂ ਹੀ ਅਸੀ ਮੁੱਢਲੇ,ਪਹਿਲੇ ਜਾਂ ਆਮ ਪ੍ਰਚੱਲਿਤ ਅਰਥ ਜਾਨਣ ਵਿੱਚ ਸਮਰੱਥ ਹੁੰਦੇ ਹਾਂ । ਆਮ ਬਿਆਨੀਆਂ ਕਾਵਿ ਵਿੱਚ ਅਭਿਧਾ ਸ਼ਕਤੀ ਵਾਲਾ ਕਾਵਿ ਹੀ ਪ੍ਰਧਾਨ ਹੁੰਦਾ ਹੈ, ਜਿਵੇਂ: ਚਿੜੀ ਚੂਕਦੀ ਨਾਲ ਜਾਂ ਤੁਰੇ ਪਾਂਧੀ, ਪਈਆਂ ਦੁੱਧ ਦੇ ਵਿੱਚ ਮਧਾਣੀਆਂ ਨੇ। ਕਈ ਉੱਠ ਕੇ ਹਾਲੀ਼ ਤਿਆਰ ਹੋਏ, ਕਈ ਢੂੰਡਦੇ ਫਿਰਨ ਪਰਾਣੀਆਂ ਨੇ। ਉਪਰੋਕਤ ਕਾਵਿ ਬੰਦ ਵਿੱਚ ਕਵੀ ਦਾ ਮਨੋਰਥ ਨਾ ਵਿਅੰਗ ਹੈ, ਨਾ ਕੋਈ ਸਦਾਚਾਰਕ ਉਪਦੇਸ਼, ਨਾ ਕੋਈ ਲੁਕਵੀਂ ਜਾਂ ਗੁੱਝੀ ਚੋਟ ਸਪੱਸ਼ਟ ਬਿਆਨ ਹੈ ਜੋ ਪੇਂਡੂ ਜੀਵਨ ਦੀ ਤਸਵੀਰ ਪੇਸ਼ ਕਰ ਰਿਹਾ ਹੈ । ਇਸ ਲਈ ਬੰਦ ਦੇ ਹਰੇਕ ਸ਼ਬਦ -ਚਿੜੀ,ਪਾਂਧੀ, ਮਧਾਣੀ ਆਦਿ ਆਮ ਕੋਸ਼ ਅਰਥ ਹੀ ਪ੍ਰਗਟ ਕਰਦੇ ਹਨ ਜੋ ਅਭਿਧਾ ਸ਼ਕਤੀ ਦੇ ਮਾਧਿਅਮ ਨਾਲ ਉਜਾਗਰ ਹੁੰਦੇ ਹਨ । ਇਸ ਤਰਾਂ ਸ਼ਬਦ ਅਤੇ ਅਰਥ ਦੇ ਦਰਮਿਆਨ ਸੰਧੀ ਸਥਾਪਤ ਕਰਨ ਵਾਲੀ ਅਭਿਧਾ ਸ਼ਕਤੀ ਹੈ। ਲਕਸ਼ਣਾ ਸ਼ਕਤੀ: ਮੰਮਟ ਅਨੁਸਾਰ ਲਕਸ਼ਣਾ ਸ਼ਕਤੀ- ਮੁੱਖ ਅਰਥ ਦੇ ਰੁਕਣ ਤੇ ਰੂੜੀ (ਰੀਤ) ਜਾਂ ਕਿਸੇ ਮਨਰੋਥ ਨੂੰ ਲੈ ਕੇ ਜਿਸ ਸ਼ਕਤੀ ਦੇ ਦੁਆਰਾ ਮੁੱਖ ਅਰਥ ਨਾਲ ਸਬੰਧ ਰੱਖਣ ਵਾਲਾ ਕੋਈ ਹੋਰ ਅਰਥ ਨਿਕਲਦਾ ਹੋਵੇ ਉੱਥੇ ਲਕਸ਼ਣਾ ਸ਼ਕਤੀ ਹੁੰਦੀ ਹੈ। ਕਵਿਤਾ ਵਿੱਚ ਕਵੀ ਸ਼ਬਦਾਂ ਦੀ ਵਿਉਂਤ ਬੰਦੀ ਇਸ ਤਰਾਂ ਕਰਦਾ ਹੈ ਕਿ ਉਹਨਾਂ ਵਿੱਚੋਂ ਨਿਕਲਣ ਵਾਲੇ ਅਰਥ ਆਮ ਜਾਂ ਕੋਸ਼ ਨਹੀਂ ਹੁੰਦੇ । ਜਦੋਂ ਸ਼ਬਦ ਦੂਜੈਲੇ ਅਰਥਾਂ ਦੇ ਧਾਰਨੀ ਹੁੰਦੇ ਹਨ ਤਾਂ ਇੱਥੇ ਸ਼ਬਦ ਦੀ ਲਕਸ਼ਣਾ ਸ਼ਕਤੀ ਕੰਮ ਕਰਦੀ ਹੈ । ਲਕਸ਼ਣਾ ਸ਼ਕਤੀ ਸਬਦਾਂ ਦੇ ਖੋਲ ਵਿੱਚ ਨਹੀਂ ਸਗੋਂ ਪ੍ਰਸੰਗ ਵਿੱਚ ਪਈ ਹੁੰਦੀ ਹੈ, ਜਿਵੇਂ: ਅੱਖਿਓ ਜਾਂਚ ਸਿੱਖੋ ਦੇਖਣ ਦੀ, ਰੂਪ ਦੁਹਾਈਆਂ ਦੇਦਾਂ ਨੀ। ਇਹ ਤਾਂ ਲਿਸ਼ਕੰਦੜਾ ਕੰਚ ਦਾ ਪਰਦਾ, ਸੋਹਣਾ ਪਾਰ ਵਸੇਂਦਾ ਨੀ। ਉਪਰੋਕਤ ਪੰਕਤੀਆਂ ਵਿੱਚ ਅੱਖੀਆਂ ਨੂੰ ਸੰਬੋਧਨ ਹੋਣਾ ਅਤੇ ਰੂਪ ਅਰਥਾਤ ਹੁਸਨ ਦਾ ਦੁਹਾਈਆਂ ਦੇਣਾ ਨਿਰੀ ਹਾਸੋ-ਹੀਣੀ ਗੱਲ ਜਾਪਦੀ ਹੈ ਕਿਉਂਕਿ ਰੂਪ ਕੋਈ ਇਨਸਾਨ ਨਹੀਂ ਹੱਡ ਮਾਸ ਦਾ ਕੋਈ ਦੇਹ ਧਾਰੀ ਸਥੂਲ ਅਕਾਰ ਨਹੀਂ ਪਰੰਤੂ ਕਵੀ ਦੀ ਅੱਖ ਦੁਹਾਈਆਂ ' ਦਿੰਦੇ ਰੂਪ ਨੂੰ ਦੇਖ ਰਹੀ ਹੈ। ਜੇ ਯਥਾਰਥਵਾਦੀ ਦ੍ਰਿਸ਼ਟੀ ਨਾਲ ਦੇਖਿਆ ਜਾਵੇ ਤਾਂ ਇਹ ਸਭ ਕੁਝ ਸਵੈ ਵਿਰੋਧੀ ਹੈ। ਪਰ ਕਵੀ ਦਾ ਮਨੋਰਥ ਹੋਰ ਹੈ ਉਹ ਆਪਣੇ ਨਿਸ਼ਾਨੇ ਲਈ ਇਹ ਕਾਵਿ ਪ੍ਰਯੋਗ ਕਰ ਰਿਹਾ ਹੈ । ਭਾਵੇਂ ਲੋਕਿਕ ਪੱਧਰ ਉੱਤੇ ਇਹ ਕਥਨ ਵਿਰੋਧੀ ਹਨ,ਬੇਅਰਥੇ ਹਨ, ਪਰ ਕਲਾਤਮਕ ਪੱਧਰ ਉੱਤੇ ਇਹਨਾਂ ਦੇ ਖ਼ਾਸ ਅਰਥ ਹਨ । ਇਸ ਲਈ ਜੇਕਰ ਅਸੀਂ ਕਵੀ ਦੇ ਮਨੋਰਥ ਤੋਂ ਜਾਣੂ ਹੋਣਾ ਹੈ ਤਾਂ ਅੱਖੀਆਂ, ਰੂਪ ਆਦਿ ਸ਼ਬਦਾਂ ਦੇ ਅਭਿਧਾ ਸ਼ਕਤੀ ਨਾਲ ਪ੍ਰਾਪਤ ਹੋਏ ਅਰਥਾਂ ਤੋਂ ਅਗਾਂਹ ਲੰਘ ਕੇ ਹੋਰ ਅਰਥ ਲੈਣੇ ਪੈਣਗੇ । ਲਕਸ਼ਣਾ ਸ਼ਕਤੀ ਰਾਹੀਂ ਇਹਨਾਂ ਦੇ ਅਰਥ ਪ੍ਰਾਪਤ ਕੀਤੇ ਜਾ ਸਕਦੇ ਹਨ। ਸੋ ਉਪਰੋਕਤ ਕਾਵਿ ਟੋਟੇ ਵਿੱਚ 'ਅੱਖੀਓ ' ਤੋਂ ਭਾਵ ਅੱਖਾਂ ਵਾਲੇ ਦੀਨੇ-ਬੀਨੇ ਡੂੰਘੀ ਨੀਝਵਾਲੇ ਵਿਅਕਤੀ ਤੋਂ ਹੈ । ਰੂਪ ਤੋਂ ਭਾਵ ਰੂਪਮਾਨ, ਹੁਸੀਨ, ਮਹਿਬੂਬ ਅਰਥਾਤ ਰੱਬੀ ਰਹੱਸਵਾਦੀ ਪ੍ਰੀਤਮ ਤੋਂ ਹੈ। ਹੁਸਨ ਜਮਾਲ ਹਰ ਥਾਂ ਦਾ ਵਾਸੀ ਹੈ ਪਰੰਤੂ ਸੂਖਮ ਦ੍ਰਿਸ਼ਟੀ ਵਾਲਿਆਂ ਨੂੰ ਲੱਭਣ ਅਤੇ ਦੇਖਣ ਦੀ ਜਾਂਚ ਆਉਣੀ ਚਾਹੀਦੀ ਹੈ । ਇਹ ਅਰਥ ਲਕਸ਼ਣਾ ਸ਼ਕਤੀ ਦੇ ਸਹਾਰੇ ਨਾਲ ਗ੍ਰਹਿਣ ਕੀਤੇ ਜਾ ਸਕਦੇ ਹਨ। ਵਿਅੰਜਨਾ ਸ਼ਕਤੀ:ਸਾਹਿਤ ਦਰਪਣ ਦੇ ਆਚਾਰੀਆਂ ਵਿਸ਼ਵਨਾਥ ਅਨੁਸਾਰ 'ਜਿਸ ਥਾਂ ਅਭਿਧਾ ਤੇ ਲਕਸ਼ਣਾ ਸ਼ਕਤੀ ਆਪੋ ਆਪਣਾ ਕੰਮ ਕਰ ਸਾਂਤ ਹੋ ਜਾਣ ਉਪਰੰਤ ਕਿਸੇ ਨਾ ਕਿਸੇ ਢੰਗ ਨਾਲ ਹੋਰ ਅਰਥ ਦੀ ਪ੍ਰਤੀਤੀ ਹੁੰਦੀ ਹੈ ਉੱਥੇ ਵਿਅੰਜਨਾਂ ਸ਼ਕਤੀ ਹੀ ਹੁੰਦੀ ਹੈ' ਜਦੋਂ ਅਭਿਧਾ ਸ਼ਕਤੀ ਤੋਂ ਪ੍ਰਾਪਤ ਅਰਥ ਫਿਰ ਲਕਸ਼ਣਾ ਸ਼ਕਤੀ ਤੋਂ ਪ੍ਰਾਪਤ ਅਰਥ ਤੋਂ ਬਾਅਦ ਵੀ ਹੋਰ ਵਿਅੰਗ ਅਰਥ ਪ੍ਰਤੀਤ ਹੁੰਦੇ ਹਨ ਜੋ ਨਾ ਹੀ ਅਭਿਧਾ ਅਤੇ ਨਾ ਹੀ ਵਿਅੰਜਨਾਂ ਦੇ ਵਸ ਹੁੰਦੇ ਹਨ ਇਹਨਾਂ ਦੋਹਾਂ ਖੇਤਰ ਤੋਂ ਪਰ੍ਹੇ ਹੁੰਦੇ ਹਨ । ਅਜਿਹੇ ਥਾਂ ਇੱਕ ਹੋਰ ਸ਼ਬਦ ਸ਼ਕਤੀ ਦਾ ਖੇਤਰ ਸ਼ੁਰੂ ਹੁੰਦਾ ਜਿਸ ਨੂੰ ਵਿਅੰਜਣਾ ਸ਼ਕਤੀ ਕਿਹਾ ਜਾਂਦਾ ਹੈ । " ਜਿੱਥੇ ਅਭਿਧਾ ਅਤੇ ਲਕਸ਼ਣਾ ਆਪੋ - ਆਪਣਾ ਕੰਮ ਮੁਕਾ ਕੇ ਸ਼ਾਂਤ ਹੋ ਜਾਣ ਪਰ ਫਿਰ ਵੀ ਕੋਈ ਨਵਾਂ ਅਧ ਪ੍ਰਾਪਤ ਹੁੰਦਾ ਹੋਵੇ ਉੱਥੇ ਵਿਅੰਜਨਾਂ ਸ਼ਕਤੀ ਕਿਹਾ ਜਾਂਦਾ ਹੈ। ਇਸ ਸੰਦਰਭ ਵਿੱਚ ਉਪਰੋਕਤ ਕਾਵਿ ਟੋਟੇ ਦੀ ਅਗਲੀ ਪੰਕਤੀ ਦੇਖੀ ਜਾ ਸਕਦੀ ਹੈ: 'ਇਹ ਤਾਂ ਲਿਸ਼ਕੰਦੜਾ ਕੱਚਦਾ ਪਰਦਾ ਸੋਹਣਾ ਪਾਰ ਵਸੇਂਦਾ ਨੀ' ਇੱਥੇ ਕੱਚ ਦਾ ਪਰਦਾ ਦੇ ਅਭਿਧਾ ਸ਼ਕਤੀ ਰਾਹੀਂ ਅਰਥ ਪ੍ਰਾਪਤ ਅਰਥ ਹੈ, ਗਲਾਸ ਜਾਂ ਸ਼ੀਸ਼ੇ ਦੇ ਲਕਸ਼ਣਾ ਸ਼ਕਤੀ ਅਨੁਸਾਰ ਅਰਥ ਵਿਸ਼ਾਲ ਹਨ ਕੱਚ ਵਰਗਾ ਟੁੱਟਣ ਯੋਗ,ਪਰਦੇ ਵਰਗਾ ਜਿਸਮ ਪਰੰਤੂ ਇਹਨਾਂ ਤੋਂ ਬਿਨਾਂ ਸੁਹਿਰਦ ਪਾਠਕ ਨੂੰ ਹੋਰ ਵੀ ਅਰਥ ਲੱਭਦੇ ਹਨ, ਰੱਬੀ ਹੁਸੀਨ ਪਰਮਾਤਮਾ, ਇਹ ਮਿੱਟੀ ਦਾ ਜਿਸਮ ਕੱਚ ਪਾਰਦਰਸ਼ੀ ਹੈ ਜਿਸ ਤੋਂ ਪਰ੍ਹੇ ਹੁਸਨਾਂ ਦਾ ਬਾਦਸ਼ਾਹ ਰੱਬੀ ਮਹਿਬੂਬ ਨਿਵਾਸ ਕਰਦਾ ਹੈ। ਆਤਮਾ 'ਚੋ ਪਰਮਾਤਮਾ ਦਾ ਸਾਖਿਆਕਾਰ ਕਰਨ ਲਈ ਅੱਖਾਂ ਨੂੰ ਵੇਖਣ ਦੀ ਜਾਂਚ ਆਉਣੀ ਚਾਹੀਦੀ ਹੈ । ਇੱਕ ਹੋਰ ਮਿਸਾਲ ਇਸ ਤਰਾਂ ਹੈ: ਕੀਹਨੇ ਤੋੜ ਕੇ ਫੁੱਲ ਅਸਾਡੇ ਦਿਲ ਦਾ ਖੂਨ ਹੈ ਕੀਤਾ, ਟਾਹਣੀ ਦੇ ਗਲ ਲੱਗ-ਲੱਗ ਪੁੱਛਣ ਕੰਡੇ ਹਿਜਰਾਂ ਮਾਰੇ। ਇੱਥੇ ਫੁੱਲਾਂ ਅਤੇ ਕੰਡਿਆਂ ਦੇ ਸੰਵਾਦ ਰਾਹੀਂ ਨਾਇਕ ਦੇ ਹਿਜਰ ਦੀ ਗਾਥਾ ਬਿਆਨ ਕੀਤੀ ਗਈ ਹੈ । ਵਿਅੰਜਨਾਂ ਸ਼ਕਤੀ ਦੀ ਇੱਕ ਖ਼ਾਸ ਗੱਲ ਇਹ ਹੈ ਕਿ ਜਿੱਥੇ ਅਭਿਧਾ ਅਤੇ ਲਕਸ਼ਣਾ ਸ਼ਕਤੀ ਦਾ ਅਧਾਰ ਸ਼ਬਦ ਹਨ ਉੱਥੇ ਵਿਅੰਜਨਾਂ ਸ਼ਕਤੀ ਅਰਥ ਵਿੱਚੋਂ ਪਰਗਟ ਹੁੰਦੀ ਹੈ। ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਕਵਿਤਾ ਵਿੱਚ ਕਈ ਵਾਰ ਅਭਿਧਾ ਅਤੇ ਵਿਅੰਜਨਾਂ ਹੀ ਹੁੰਦੀਆਂ ਹਨ। ਧੁਨੀ ਦੇ ਭੇਦ:ਅਨੰਦਵਰਧਨ ਤੇ ਉਸਦੇ ਅਨੁਯਾਈ ਮੰਮਟ ਧੁਨੀ ਦੇ ਤਿੰਨ ਭੇਦ ਮੰਨਦੇ ਹਨ। ਵਸਤੂ ਧੁਨੀ (ਜਿੱਥੇ ਵਿਅੰਗਾਰਥ ਦੀ ਸ਼ਕਲ ਵਿਚ ਕਿਸੇ ਯਥਾਰਥ ਭਾਂਤ ਆਮ ਵਸਤੂ ਦੀ ਗੱਲ ਨੂੰ ਸਮਝਾਇਆ ਜਾਵੇ, ਕੋਈ ਅਲੰਕਾਰ ਜਾਂ ਰਸ ਨਾ ਹੋਵੇ ਉਸਨੂੰ ਵਸਤੂ ਧੁਨੀ ਕਿਹਾ ਜਾਂਦਾ ਹੈ) ਅਲੰਕਾਰ ਧੁਨੀ (ਅਲੰਕਾਰ ਧੁਨੀ ਨੂੰ ਵਿਅੰਗ ਕਿਸੇ ਅਲੰਕਾਰ ਦਾ ਰੂਪ ਧਾਰਣ ਕਰਦਾ ਹੈ, ਅਰਥਾਤ ਅਲੰਕਾਰ ਨੂੰ ਸੁਲਝਾਉਂਦਾ ਹੈ) ਰਸ ਧੁਨੀ ਜਿੱਥੇ ਵਿਅੰਗਾਰਥ ਕੋਈ ਰਸ ਰੂਪ ਪ੍ਰਗਟ ਹੁੰਦਾ ਹੋਵੇ ਉੱਥੇ ਰਸ ਧੁਨੀ ਹੁੰਦੀ ਹੈ। ਵਸਤੂ ਧੁਨੀ ਤੋਂ ਭਾਵ ਕੋਈ ਵਿਚਾਰ ਜਾਂ ਖਿਆਲ ਹੈ । ਜਿਸ ਕਾਵਿ ਵਿੱਚ ਵਿਅੰਜਨਾਂ ਸ਼ਕਤੀ ਦੁਆਰਾ ਕਿਸੇ ਵਿਚਾਰ ਨੂੰ ਸੁਝਾਇਆ ਜਾਵੇ ਉਥੇ ਵਸਤੂ ਧੁਨੀ ਹੁੰਦੀ ਹੈ। ਪਰ ਜਿੱਥੇ ਸੁਝਾਅ ਰੂਪ ਵਿੱਚ ਕੋਈ ਅਲੰਕਾਰ ਵਿਅਕਤ ਹੋਵੇ ਉਹ ਅਲੰਕਾਰ ਧੁਨੀ ਹੈ। ਰਸ ਧੁਨੀ ਤੋਂ ਭਾਵ ਕਾਵਿ ਵਿੱਚ ਰਸ ਦੀ ਉਤਪੱਤੀ ਹੈ,ਰਸ ਨੂੰ ਬਿਆਨ ਨਹੀਂ ਕੀਤਾ ਜਾ ਸਕਦਾ ਮਹਿਸੂਸ ਕੀਤਾ ਜਾਂਦਾ ਹੈ। ਧੁਨੀ ਭੇਦਾਂ ਵਿਚੋਂ ਰਸ ਧੁਨੀ ਨੂੰ ਸ਼੍ਰੇਸ਼ਟ ਮੰਨਿਆ ਗਿਆ ਹੈ, ਉਦਾਹਰਨ: ਵੇਖ - ਵੇਖ ਸੂਰਜ ਦਾ ਘੇਰਾ ਚੇਤੇ ਆਵੇ ਖੇਹਨੂੰ ਤੇਰਾ ਜਿਉਂ- ਜਿਉਂ ਪੈਂਦਾ ਜਾਏ ਹਨੇਰਾ ਤਿਉਂ-ਤਿਉਂ ਨ੍ਹੇਰ ਮਚਾਵਨ ਜ਼ੁਲਫਾਂ ਤੇਰੀਆਂ ਇਸ ਬੰਦ ਵਿੱਚ ਰਸ ਧੁਨੀ ਵੀ ਹੈ, ਅਲੰਕਾਰ ਧੁਨੀ ਵੀ । ਵਿਯੋਗ ਰਸ ਦੀ ਵਿਅੰਜਨਾਂ ਅਤੇ 'ਨ੍ਹੇਰ'ਮਚਾਵਣਾ ਮੁਹਾਵਰਾ ਹੈ ਪਰ ਨ੍ਹੇਰ ਦਾ ਅਰਥ ਕਹਿਰ ਢਾਉਣਾ ਵੀ ਹੈ , ਖਾਲੀ ਹਨੇਰਾ ਪਾਉਣਾ ਹੀ ਨਹੀਂ ਇਹ ਅਲੰਕ੍ਹਿਤ ਬਿਆਨ ਹੈ। ਸਿੱਟਾ- ਉਪਰੋਕਤ ਚਰਚਾ ਤੋਂ ਸਪੱਸ਼ਟ ਹੁੰਦਾ ਹੈ ਕਿ ਸ਼ਬਦ ਸ਼ਕਤੀਆਂ ਦਾ ਸੰਕਲਪ ਸੰਸਕ੍ਰਿਤ ਕਾਵਿ ਸਾਸ਼ਤਰ ਵਿੱਚ ਪ੍ਰਚਲਿਤ ਧੁਨੀ ਸੰਪਰਦਾਇ ਦਾ ਪ੍ਰਮੁੱਖ ਅਧਾਰ ਹੈ। ਇਸ ਸੰਪਰਦਾਇ ਅਨੁਸਾਰ ਧੁਨੀ ਨੂੰ ਕਾਵਿ ਦੀ ਆਤਮਾ ਮੰਨਿਆ ਗਿਆ ਹੈ। ਸ਼ਬਦਾਂ ਵਿੱਚ ਵੱਖ-ਵੱਖ ਅਰਥ ਪੈਂਦਾ ਕਰਨ ਦੀ ਸ਼ਕਤੀ ਨੂੰ ਸ਼ਬਦ ਸ਼ਕਤੀ ਕਿਹਾ ਗਿਆ ਹੈ। ਧੁਨੀ ਸੰਪਰਦਾਇ ਅਨੁਸਾਰ ਵਿਅੰਜਨਾਂ ਸ਼ਬਦ ਸ਼ਕਤੀ ਸਭ ਤੋਂ ਮਹਾਨ ਹੈ। ਇਸ ਸ਼ਬਦ ਸ਼ਕਤੀ ਵਿੱਚ ਲਿਖਿਆ ਸਾਹਿਤ ਵੀ ਸਭ ਤੋਂ ਮਹਾਨ ਹੈ। ref>ਸਿੰਘ ਦਿਉਲ First=ਗੁਰਜੀਤ ।year=2021. "ਧੁਨੀ ਸਿਧਾਂਤ, ਜਾਣਕਾਰੀ, ਪਰਿਭਾਸ਼ਾ, ਸ਼ਬਦ ਸ਼ਕਤੀਆਂ, ਭੇਦ volume=": 1 – via ਵਿਦਿਆਰਥੀ ਪੰਜਾਬੀ ਵਿਭਾਗ.
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
1857 ਦਾ ਭਾਰਤੀ ਵਿਦਰੋਹ, ਜਿਸਨੂੰ ਭਾਰਤ ਦੀ ਪਹਿਲੀ ਆਜ਼ਾਦੀ ਦੀ ਜੰਗ, ਸਿਪਾਹੀ ਬਗ਼ਾਵਤ ਅਤੇ ਭਾਰਤੀ ਗਦਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਬਰਤਾਂਵੀ ਸ਼ਾਸਨ ਦੇ ਵਿਰੁੱਧ ਇੱਕ ਸ਼ਸਤਰਬੰਦ ਵਿਦਰੋਹ ਸੀ। 10 ਮਈ, 1857 ਨੂੰ ਭਾਰਤ ਦਾ ਪਹਿਲਾ ਆਜ਼ਾਦੀ ਸੰਗਰਾਮ 'ਚ ਮੇਰਠ ਵਿੱਚ ਭਾਰਤੀ ਫ਼ੌਜੀਆਂ ਨੇ ਅੰਗਰੇਜ਼ਾਂ ਦੇ ਖ਼ਿਲਾਫ਼ ਬਗ਼ਾਵਤ ਕਰ ਦਿਤੀ। ਇਹ ਵਿਦਰੋਹ ਦੋ ਸਾਲਾਂ ਤੱਕ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਚੱਲਿਆ। ਇਹ ਬਗ਼ਾਵਤ ਛਾਉਣੀ ਖੇਤਰਾਂ ਵਿੱਚ ਛੋਟੀਆਂ ਮੋਟੀਆਂ ਝੜਪਾਂ ਅਤੇ ਆਗਜਨੀ ਨਾਲ ਸ਼ੁਰੂ ਹੋਈ ਸੀ ਪਰ ਜਨਵਰੀ ਮਹੀਨੇ ਤੱਕ ਇਸਨੇ ਵਿਸ਼ਾਲ ਰੂਪ ਧਾਰ ਲਿਆ ਸੀ। ਵਿਦਰੋਹ ਦਾ ਅੰਤ ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦੇ ਅੰਤ ਨਾਲ ਹੋਇਆ, ਅਤੇ ਪੂਰੇ ਭਾਰਤ ਉੱਤੇ ਬਰਤਾਨਵੀ ਤਾਜ ਦੀ ਹਕੂਮਤ ਹੋ ਗਈ ਜੋ ਅਗਲੇ 90 ਸਾਲਾਂ ਤੱਕ ਰਹੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਵੀ ਬਣੀ; ਪਿੰਜਰ (2003)।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨ ਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵਿਆਉਦੇਂ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨ ਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦਾ ਹੈ ਜੋ ਕੀ ਅੱਜ-ਕੱਲ੍ਹ ਆਨਲਾਈਨ ਵੀ ਉਪਲਬਧ ਹਨ । ਇਤਿਹਾਸਕ ਤੌਰ ਤੇ ਵਿਸ਼ਵਕੋਸ਼ਾਂ ਦਾ ਵਿਕਾਸ ਸ਼ਬਦਕੋਸ਼ਾਂ ਤੋਂ ਹੋਇਆ ਹੈ। ਗਿਆਨ ਦੇ ਵਿਕਾਸ ਦੇ ਨਾਲ ਅਜਿਹਾ ਅਨੁਭਵ ਹੋਇਆ ਕਿ ਸ਼ਬਦਾਂ ਦਾ ਅਰਥ ਤੇ ਉਨ੍ਹਾਂ ਦੀ ਪਰਿਭਾਸ਼ਾ ਦੇਣ ਹੀ ਨਾਲ ਉਨ੍ਹਾਂ ਵਿਸ਼ਿਆਂ ਬਾਰੇ ਪੂਰੀ ਜਾਣਕਾਰੀ ਨਹੀਂ ਮਿਲਦੀ ਜਿਸ ਕਾਰਣ ਵਿਸ਼ਵਕੋਸ਼ਾਂ ਦੀ ਸਿਰਜਣਾ ਹੋਈ। ਐਨਸਾਈਕਲੋਪੀਡੀਆ ਲਗਭਗ 2,000 ਸਾਲਾਂ ਤੋਂ ਮੌਜੂਦ ਹੈ ਅਤੇ ਉਸ ਸਮੇਂ ਦੌਰਾਨ ਭਾਸ਼ਾ (ਇਕ ਵਿਸ਼ਾਲ ਅੰਤਰਰਾਸ਼ਟਰੀ ਜਾਂ ਸਥਾਨਕ ਭਾਸ਼ਾ ਵਿਚ ਲਿਖੀ ਗਈ), ਅਕਾਰ (ਕੁਝ ਜਾਂ ਬਹੁਤ ਸਾਰੀਆਂ ਖੰਡਾਂ), ਉਦੇਸ਼ (ਵਿਸ਼ਵਵਿਆਪੀ ਜਾਂ ਗਿਆਨ ਦੀ ਇਕ ਸੀਮਤ ਸੀਮਾ ਦੀ ਪੇਸ਼ਕਾਰੀ) ਦੇ ਰੂਪ ਵਿਚ ਕਾਫ਼ੀ ਵਿਕਾਸ ਹੋਇਆ ਹੈ।), ਸਭਿਆਚਾਰਕ ਧਾਰਨਾ (ਅਧਿਕਾਰਤ, ਵਿਚਾਰਧਾਰਕ, ਸਿਧਾਂਤਕ, ਉਪਯੋਗੀ), ਲੇਖਕਤਾ (ਯੋਗਤਾਵਾਂ, ਸ਼ੈਲੀ), ਪਾਠਕ (ਸਿੱਖਿਆ ਦਾ ਪੱਧਰ, ਪਿਛੋਕੜ, ਰੁਚੀਆਂ, ਸਮਰੱਥਾਵਾਂ), ਅਤੇ ਉਨ੍ਹਾਂ ਦੇ ਉਤਪਾਦਨ ਅਤੇ ਵੰਡ ਲਈ ਉਪਲਬਧ ਤਕਨਾਲੋਜੀ (ਹੱਥ ਲਿਖਤ ਖਰੜੇ, ਛੋਟੇ ਜਾਂ ਵੱਡੇ ਪ੍ਰਿੰਟ ਰਨ, ਇੰਟਰਨੈਟ ਪ੍ਰੋਡਕਸ਼ਨ).
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
[http://www.ethnologue.com/show_language.asp?code=eng }};</ref>ਕੁੱਲ: 500 ਮਿਲੀਅਨ–1.8 ਬਿਲੀਅਨ | rank= 3 (ਦੇਸ਼ੀ ਬੋਲਣ ਵਾਲੇ) Total: 1 or 2 | date = 2013 | fam2=ਜਰਮਨਿਕ | fam3=ਪੱਛਮੀ ਜਰਮਨਿਕ | fam4=ਐਂਗਲੋ-ਫ਼ਰੀਸੀਅਨ | said script=ਲਾਤੀਨੀ (ਅੰਗਰੇਜ਼ੀ ਰੂਪ) | nation=53 ਦੇਸ਼ਸੰਯੁਕਤ ਰਾਸ਼ਟਰਯੂਰਪੀ ਸੰਘਰਾਸ਼ਟਰਾਂ ਦੀ ਕਾਮਨਵੈਲਥ ਸੀ.ਓ.ਈ ਨਾਟੋ ਨਾਫਟਾ ਓ.ਏ.ਐਸ ਓ.ਆਈ.ਸੀ ਪੀ.ਆਈ.ਐਫ ਉਕੁਸਾ | iso1=en |iso2=eng |iso3=eng |map=Anglospeak(800px).png|center|300pxCountries where English is a majority language are dark blue; countries where it is an official but not a majority language are light blue. English is also one of the official languages of the European Union.
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਕਾਵਿ ਉਸ ਰਚਨਾ ਨੂੰ ਕਿਹਾ ਜਾਂਦਾ ਹੈ ਜਿਸਦੀ ਸਿਰਜਨਾ ਕਵੀ ਕਰਦਾ ਹੈ। ਮੇਦਨੀ ਕੋਸ਼ ਅਨੁਸਾਰ ਕਵੀ ਦੁਆਰਾ ਕੀਤਾ ਹੋਇਆ ਕਾਰਜ ਕਾਵਿ ਹੈ। ਆਚਾਰੀਆ ਮੰਮਟ ਨੇ ‘ਕਾਵਯ ਪ੍ਰਕਾਸ਼’ ਵਿੱਚ ਕਵੀ-ਕਰਮ ਨੂੰ ਕਾਵਿ ਕਿਹਾ ਹੈ। ਇਸ ਲਈ ਕਾਵਿ ਸ਼ਬਦ ਦੀ ਵਿਆਖਿਆ ‘ਕਵਿ’ ਦੇ ਸੰਦਰਭ ਵਿੱਚ ਹੀ ਉਚਿੱਤ ਢੰਗ ਨਾਲ ਹੋ ਸਕਦੀ ਹੈ। ਜੇ ‘ਕਵੀ’ ਸ਼ਬਦ ਦੀ ਵਿਉਤਪੱਤੀ ‘ਕਵ੍’ ਧਾਤੂ ਤੋ ਮੰਨੀ ਜਾਏ, ਜਿਸਦਾ ਅਰਥ ਹੈ ਵਰਣਨ ਕਰਨਾ, ਤਾਂ ‘ਕਵੀ’ ਤੋਂ ਭਾਵ ਹੈ ਵਰਣਨ ਕਲਾ ਵਿੱਚ ਨਿਪੁਣ ਜਾਂ ਸਭ ਕੁੱਝ ਜਾਨਣ ਵਾਲਾ ਵਿਅਕਤੀ। ਮੰਮਟ ਨੇ ਇਸ ਵਿਉਂਤਪਤੀ ਦੇ ਆਧਾਰ ਤੇ ‘ਅਲੌਕਿਕ’ ਵਰਣਨ ਵਿੱਚ ਨਿਪੁਣ ਕਵੀ ਕਰਮ ਨੂੰ ‘ਕਾਵਿ’ ਕਿਹਾ ਹੈ। ਇਸ ਤਰ੍ਹਾ ਸਭ ਕੁੱਝ ਜਾਨਣ ਵਾਲੇ, ਵਰਣਨ ਕਲਾ ਵਿੱਚ ਨਿਪੁਣ ਅਤੇ ਰਸ ਤੇ ਭਾਵ ਨੂੰ ਸ਼ਬਦਾਂ ਰਾਹੀਂ ਪ੍ਰਗਟਾਣ ਵਾਲੀ ਕਵੀ ਦੀ ਕ੍ਰਿਤੀ ਹੀ ‘ਕਾਵਿ’ ਹੈ।
ਭਾਈ ਮਰਦਾਨਾ ਜੀ (1459-1534), ਗੁਰੂ ਨਾਨਕ ਦੇ ਉਹ ਸਾਥੀ ਸਨ ਜਿਸਨੇ ਉਹਨਾਂ ਦਾ ਸਾਥ ਪੂਰੇ ਸੰਤਾਲੀ ਸਾਲ ਦਿਤਾ। ਭਾਈ ਮਰਦਾਨੇ ਲਈ ਪਹਾੜੀਆਂ ਦੀ ਸਰਦੀ, ਰੇਗਿਸਤਾਨਾਂ ਦੀ ਗਰਮੀ, ਜੰਗਲਾਂ ਵਿੱਚ ਜਾਨਵਰਾਂ ਦਾ ਡਰ, ਉਜਾੜ ਅਤੇ ਵੀਰਾਨੇ ਵਿੱਚ ਭੁੱਖ ਪਿਆਸ ਜਾਂ ਘਰ ਦਾ ਮੋਹ, ਗੁਰੂ ਦਾ ਸਾਥ ਦੇਣ ਵਿੱਚ ਔਕੜ ਨਾ ਬਣੇ। ਗੁਰੂ ਨੇ ਉਸ ਵਿੱਚੋਂ ਪੰਜ ਵਿਕਾਰ-ਕਾਮ, ਕ੍ਰੋਧ, ਲੌਭ, ਮੋਹ ਅਤੇ ਹੰਕਾਰ ਕੱਢ ਕੇ ਪੰਜ ਗੁਣ-ਸਤ ਸੰਤੋਖ ਸਬਰ, ਦਇਆ ਅਤੇ ਧਰਮ ਉਸ ਵਿੱਚ ਭਰ ਦਿੱਤੇ ਸਨ। ਉਸਨੂੰ ਇੱਕ ਸੰਤ ਅਤੇ ਸਾਰਿਆਂ ਦਾ ਭਰਾ ਹੋਣ ਦਾ ਮਾਣ ਬਖਸ਼ ਦਿੱਤਾ ਸੀ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਪੰਜਾਬ ਦੇ ਲੋਕ-ਨਾਚ "ਲੋਕ-ਨਾਚ ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬੀਆਂ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਕੋਰੋਨਾਵਾਇਰਸ ਬਿਮਾਰੀ 2019 (ਅੰਗ੍ਰੇਜ਼ੀ ਵਿੱਚ: Coronavirus disease 2019; ਸੰਖੇਪ ਵਿੱਚ: ਕੋਵਿਡ-19; ਅੰਗ੍ਰੇਜ਼ੀ: COVID-19) ਇੱਕ ਗੰਭੀਰ, ਸਾਹ ਲੈਣ ਵਾਲੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-CoV-2) ਦੇ ਕਾਰਨ ਹੋਣ ਵਾਲੀ ਇੱਕ ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵ-ਵਿਆਪੀ ਪੱਧਰ 'ਤੇ ਫੈਲ ਗਈ ਹੈ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ। ਆਮ ਲੱਛਣਾਂ ਵਿੱਚ ਬੁਖਾਰ, ਖੰਘ ਅਤੇ ਸਾਹ ਦੀ ਕਮੀ ਸ਼ਾਮਿਲ ਹਨ। ਮਾਸਪੇਸ਼ੀਆਂ ਵਿੱਚ ਦਰਦ, ਥੁੱਕ ਉਤਪਾਦਨ ਅਤੇ ਗਲ਼ੇ ਦੀ ਸੋਜ ਘੱਟ ਆਮ ਲੱਛਣ ਹਨ। ਹਾਲਾਂਕਿ ਬਹੁਤੇ ਕੇਸ ਹਲਕੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੇ ਹਨ, ਗੰਭੀਰ ਨਮੂਨੀਆ ਅਤੇ ਮਲਟੀ-ਆਰਗਨ ਫੇਲ੍ਹ ਹੋਣਾ ਕੁਝ ਤਰੱਕੀ ਵਾਲੇ ਲੱਛਣ ਹਨ। 20 ਮਾਰਚ 2020 ਤਕ, ਨਿਦਾਨ ਕੀਤੇ ਮਾਮਲਿਆਂ ਵਿੱਚ ਪ੍ਰਤੀ ਮੌਤਾਂ ਦੀ ਦਰ 4.1% ਹੈ; ਹਾਲਾਂਕਿ, ਇਹ ਉਮਰ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਅਧਾਰ ਤੇ 0.2% ਤੋਂ 15% ਤੱਕ ਹੋ ਸਕਦੀ ਹੈ।ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿੱਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਭੰਡ (ਦੇਵਨਾਗਰੀ: भांड, ਉਰਦੂ/ਸ਼ਾਹਮੁਖੀ: بھانڈ) ਭਾਰਤ, ਪਾਕਿਸਤਾਨ, ਨੇਪਾਲ ਅਤੇ ਬੰਗਲਾਦੇਸ਼ ਵਿੱਚ ਲੋਕ-ਮਨੋਰੰਜਨ ਕਰਨ ਵਾਲੇ ਲੋਕਾਂ ਨੂੰ ਕਿਹਾ ਜਾਂਦਾ ਹੈ। ਭਾਰਤ, ਅਤੇ ਨੇਪਾਲ ਵਿੱਚ ਭੰਡ ਇੱਕ ਸਜਾਤੀ ਮੁਸਲਮਾਨ ਫਿਰਕਾ ਹਨ, ਜੋ ਹੁਣ ਮਨੋਰੰਜਨ ਕਰਨ ਦੇ ਰਵਾਇਤੀ ਕਿੱਤੇ ਨੂੰ ਛੱਡ ਚੁੱਕੇ ਹਨ। ਇਨ੍ਹਾਂ ਨੂੰ ਮਰਾਸੀ ਵੀ ਕਿਹਾ ਜਾਂਦਾ ਹੈ। ਭੰਡਾਂ ਵਿੱਚ ਨੱਚਣ-ਗਾਉਣ ਵਾਲੇ, ਡਰਾਮਾ ਰਚਾਉਣ ਵਾਲੇ, ਮਸਖਰੇ, ਕਹਾਣੀਕਾਰ ਅਤੇ ਨੱਕਾਲ (ਨਕਲ ਕਰਨ ਵਾਲੇ) ਸਾਰੇ ਸ਼ਾਮਿਲ ਹਨ।
ਭਾਰਤੀ ਕਾਵਿ ਸ਼ਾਸਤਰ ਵਿੱਚ ਚਾਹੇ ਆਚਾਰੀਆ ਵਾਮਨ ਤੋਂ ਪਹਿਲਾਂ ਰੀਤੀ ਤੱਤ ਦੀ ਖੋਜ਼ ਹੋ ਚੁੱਕੀ ਸੀ,ਫਿਰ ਵੀ ਵਾਮਨ ਨੇ ਸਭ ਤੋਂ ਪਹਿਲਾਂ ਰੀਤੀ ਦਾ ਸਪਸ਼ਟ ਵਿਵੇਚਨ ਕਰਦੇ ਹੋਏ -"ਰੀਤੀ ਹੀ ਕਾਵਿ ਦੀ ਆਤਮਾ ਕਿਹਾ ਹੈ"।ਆਨੰਦਵਰਧਨ ਦੇ ਗਰੰਥ 'ਧੁਨਿਆਲੋਕ' ਵਿੱਚ ਇਹ ਜ਼ਿਕਰ ਹੈ, "ਰੀਤੀ ਰੀਤੀਰਾਤਮਾ ਕਾਵਯਸਯ" ਰੀਤੀ ਦੀ ਲੱਛਣ ਵਿਸ਼ਿਸ਼ਟ ਪਦ ਰਚਨਾ ਕਿਹਾ ਹੈ।"ਵਿਸ਼ਸ਼ਟਾ ਪਦਰਚਨਾ ਰੀਤੀਵਿਸ਼ੇਸ਼ ਗੁਣਾਤਮਾ" ਪਦਾਂ ਵਿੱਚ ਵਿਸ਼ਿਸ਼ਟਤਾ ਗੁਣਾਂ ਦੇ ਹੀ ਕਾਰਨ ਆਉਂਦੀ ਹੈ। ਹਰ ਸੰਪ੍ਰਾਦਾਇ ਦੀ ਸਥਾਪਨਾ ਦਾ ਮੂਲ ਇੱਕ ਅਜਿਹੇ ਕਾਵਿ ਤੱਤ ਨੂੰ ਸਰਬ ਸ਼ਰੋਮਣੀ ਮੰਨ ਕੇ ਉਸਨੂੰ ਕਾਵਿ ਦੀ ਆਤਮਾ ਦੀ ਥਾਂ ਦੇ ਦੇਣੀ ਹੈ ਜਿਵੇਂ ਰਸਵਾਦੀਆ ਨੇ ਕਾਵਿ ਰਸ ਨੂੰ ਹੀ ਪ੍ਰਧਾਨ ਆਖਿਆ, ਅਲੰਕਾਰਵਾਦੀਆਂ ਨੇ ਅਲੰਕਾਰ ਤੱਤ ਨੂੰ। ਇਸੇ ਤਰ੍ਹਾਂ ਰੀਤੀਵਾਦੀ ਆਚਾਰੀਆਂ ਨੇ ਰੀਤੀ ਨੂੰ ਕਾਵਿ ਦੇ ਕੇਂਦਰੀ ਤੱਤ ਅਰਥਾਤ ਆਤਮਾ ਸਵੀਕਾਰ ਕਰਕੇ ਬਾਕੀ ਦੇ ਧੁਨੀ, ਅਲੰਕਾਰ ਆਦਿ ਅੰਗਾਂ ਨੂੰ ਉਸਦੇ ਸਹਾਇਕ ਮੰਨਿਆ। ਇਸ ਸੰਪ੍ਰਾਦਾਇ ਦੀ ਮਹੱਤਤਾ ਰਸ, ਧੁਨੀ ਸੰਪ੍ਰਦਾਵਾਂ ਦੀ ਤੁਲਨਾ ਵਿੱਚ ਭਾਵੇਂ ਵਧੇਰੇ ਨਹੀ, ਪ੍ਰੰਤੂ ਕਾਵਿ-ਸ਼ਾਸਤਰ ਦੇ ਇਤਿਹਾਸ ਵਿੱਚ ਇਹ ਸੰਪ੍ਰਾਦਾਇ ਇੱਕ ਉਲੇਖਨੀ ਸੰਪ੍ਰਾਦਾਇ ਰਹੀ ਹੈ। ਔਚਿਤਯ ਸੰਪ੍ਰਦਾਇ ਭਾਰਤੀ ਕਾਵਿ ਸ਼ਾਸਤਰ ਦੇ ਇਤਿਹਾਸ ਵਿੱੱਚ ਔਚਿਤਯ ਸੰਪ੍ਰਦਾਇ ਤੱਤ ਬਾਕੀ ਦੀਆਂ ਪੰਜ ਸੰਪ੍ਰਦਾਵਾਂ ਦੇ ਚੰਗੀ ਤਰ੍ਹਾਂ ਪ੍ਰਚਲਿਤ ਹੋ ਜਾਣ ਤੋਂ ਬਾਅਦ ਹੋਂਦ ਵਿੱਚ ਆਂਂਦੀ ਹੈ। ਇਸ ਤਰਾ ਇਹ ਸੰਸਕ੍ਰਿਤ ਕਾਵਿ ਸ਼ਾਸਤਰ ਦੀ ਅੰਤਿਮ ਸੰਪ੍ਰਦਾਇ ਹੈ। ਇਸ ਦਾ ਮੋਢੀ ਆਚਾਰਯ ਕਸ਼ੇਮੇਂਦ੍ਰ ਹੈ। ਔਚਿਤਯ ਤੋ ਭਾਵ ਉਚਿੱਤਤਾ ਤੋਂ ਹੈ।ਉਚਿੱਤਤਾ ਨੂੂੰ ਹੀ ਔਚਿਤਯ ਕਿਹਾ ਜਾਂਦਾ ਹੈ। ਕਾਵਿ ਵਿੱਚ ਇਸ ਨੂੰ ਤਰਤੀਬਤਾ ਵਜੋ ਲਿਆ ਜਾਂਦਾ ਹੈ। ਭਾਵ ਵੱਖ ਵੱਖ ਤੱਤਾ ਦੀ ਤਰਤੀਬਤਾ ਵਜੋ ਵਰਤੋ ਕਰਨ ਨੂੰ ਹੀ ਔਚਿਤਯ ਕਿਹਾ ਜਾਂਦਾ ਹੈ। ਕਸ਼ੇੇੇੇਮੇਂਦ੍ ਨੇ ਇਸ ਨੂੂੰ ਇਸ ਉਦਾਹਰਣ ਦੁੁੁਆਰਾ ਪੇਸ਼ ਕੀਤਾ ਹੈ। ਔਚਿਤਯ ਕਾਵਿ ਸਾਹਿਤ ਦੇ ਹਰੇਕ ਅੰਗ ਵਿੱਚ ਹੋੋੋੋਣਾ ਚਾਹੀਦਾ ਹੈ। ਕਿਓਂਕਿ ਇਸ ਤੋਂ ਬਿਨਾ ਰਸ ਭੰਗ ਹੋ ਜਾਣ ਤੇ ਕਾਵਿ ਵਿੱਚ ਪਾਠਕਾਂ ਦੀ ਅਰੁਚੀ ਉਤਪੰਨ ਹੋ ਜਾਵੇੇਗੀ। ਅਸਲ ਵਿੱਚ ਕਾਵਿ ਦਾ ਸੌਂਦਰਯ ਔਚਿਤਯ ਦੇ ਅਸਰੇ ਹੀ ਰਹਿੰਦਾ ਹੈ। ਜਿਵੇਂ ਕੋਈ ਸੋੋੋਹਣੀ ਮੁਟਿਆਰ ਗਲੇ ਵਿੱਚ ਮੇੇੇਖਲਾ,(ਤਰਾਗੜੀ) ਨਿਤੰਭਾ ਤੇੇੇ ਗਲੇ ਦੇ ਹਾਰ,ਹੱਥਾ ਚ ਨੂਪੁਰ (ਪਾਯਜੇਯ) ਪਾ ਲਵੇ ਤਾਂ ਲੋਕ ਉਸ ਦਾ ਮਖੌਲ ਹੀ ਕਰਨਗੇ। ਇਹੋ ਨਿਯਮ ਕਾਵਿ ਤੇ ਵੀ ਲਾਗੂ ਹੁੁੰਦਾ ਹੈ। ਇਸ ਕਰਕੇ ਕ੍ਸ਼ੇਮੇਂਦ੍ਰ ਨੇ ਔਚਿਤਯ ਤੱਤ ਨੂੰ ਹੀ ਕਾਵਿ ਦੀ ਆਤਮਾ ਅਥਵਾ ਜੀਵਿਤ ( ਪ੍ਰਾਣ) ਮੰਨਿਆ ਹੈ। ਔਚਿਤਯ ਸ਼ਬਦ ਦਾ ਆਰੰੰਭਿਕ ਪ੍ਰਯੋਗ ਤੇ ਵਿਕਾਸ- ਔਚਿਤਯ ਸ਼ਬਦ ਦੀ ਵਰਤੋਂ ਕਾਵਿ ਸ਼ਾਸ਼ਤਰੀ ਗ੍ਰੰਥਾਂ ਵਿੱਚ ਸਭ ਤੋ ਪਹਿਲਾਂ ਆਚਾਰੀਆ ਰੁੁਦ੍ਰਟ ਨੇ ਕੀਤੀ ਹੈ। ਇਸ ਤੋਂ ਪਹਿਲਾਂ ਆਚਾਰੀਆ ਭਾਵੇਂ ਇਸ ਤੱਤ ਤੋ ਜਾਣੂ ਸਨ ਪਰ ਉਹਨਾ ਨੇ ਸਪਸ਼ਟ ਤੌਰ ਤੇ ਕੋਈ ਵੀ ਗੱਲ ਇਸ ਬਾਰੇ ਨਹੀਂ ਕੀਤੀ। ਕਸ਼ੇਮੇਂਦ੍ ਨੇ ਸਪਸ਼ਟ ਰੂਪ ਵਿੱਚ ਔਚਿਤਯ ਸ਼ਬਦ ਦੀ ਵਰਤੋ ਕਰਕੇ ਇਸ ਨੂੰ ਕਾਵਿ ਦੀ ਆਤਮਾ ਮੰਨਿਆ ਹੈ। ਇਸ ਤੋ ਬਾਅਦ ਦੇ ਆਚਾਰੀਆ ਨੇ ਵੀ ਇਸ ਸੰਪ੍ਰਦਾਇ ਦਾ ਵਿਕਾਸ ਕੀਤਾ ਅਤੇ ਆਪਣੇ ਆਪਣੇ ਢੰਗ ਅਨੁਸਾਰ ਇਸ ਨੂੰ ਸਿੱਧੇ ਜਾ ਅਸਿੱਧੇ ਢੰਗ ਨਾਲ ਵਰਤੋ ਕਰਕੇ ਪੇਸ਼ ਕੀਤਾ ਹੈ। ਔਚਿਤਯ ਸਬੰਧੀ ਵਿਦਵਾਨਾ ਦੀਆ ਪਰਿਭਾਸ਼ਾਵਾ ਰੁੁਦ੍ਰਟ ਤੋ ਪ੍ਰੇਰਨਾ ਲੈ ਕੇ ਅਨੰਦਵਰਧਨ ਨੇ ਔਚਿਤਯ ਨੂੰ ਇੱਕ ਵਿਸ਼ਾਲ ਪਿੱਠ ਭੂੂੂੂਮੀ ਤੇ ਸਥਾਪਿਤ ਕੀਤਾ ਹੈ ਅਤੇ ਆਚਾਰੀਆ ਅਭਿਨਵ ਗੁੁੁਪਤ ਨੇ ਇਸ ਧਾਰਾ ਦਾ ਪੂੂਰਾ ਸਮਰਥਨ ਕੀਤਾ।ਭਰਤ ਅਨੁਸਾਰ ~ ਭਰਤ ਦਾ ਕਥਨ ਹੈ ਕਿ ਸੰਸਾਰਿਕ ਵਿਅਕਤੀਆ ਦਾ ਚਰਿੱਤਰ ਇੱਕ ਤਰਾਂ ਦਾ ਨਹੀਂ ਹੁੰਦਾ ਅਤੇ ਨਾ ਹੀ ਉਹਨਾ ਦੀਆ ਅਵਸਥਾਵਾਂ ਇੱਕ ਸਮਾਨ ਹੁੰਦੀਆ ਹਨ। ਭੇਸ ਦੇ ਸਬੰਧ ਵਿੱਚ ਸਪਸ਼ਟ ਕਰਦੇ ਹੋਏ ਕਹਿੰਦੇ ਹਨ ਕਿ ਜੇ ਦੇਸ਼ ਦੇ ਅਨੁਸਾਰ ਭੇਸ ਨਾ ਹੋਵੇ ਤਾ ਉਹ ਸ਼ੋਭਾਜਨਕ ਨਹੀਂ ਹੁੰਦਾ। ਜੇ ਤਰਾਗੜੀ ਗਲੇ ਵਿੱਚ ਪਾਈ ਜਾਏ ਤਾਂ ਉਸ ਦਾ ਮਖੌਲ ਹੀ ਉਡੇਗਾ। ਇਸ ਤੋ ਸਪਸ਼ਟ ਹੈ ਕਿ ਭਰਤ ਨੇ ਨਾਟ ਦੇ ਪ੍ਰਸੰਗ ਵਿੱਚ ਔਚਿਤਯ ਸ਼ਬਦ ਦਾ ਉਲੇਖ ਨਾ ਕਰਨ ਤੇ ਵੀ ਔਚਿਤ ਤੱਤ ਨੂੰ ਕਾਫੀ ਸਨਮਾਨ ਦਿੱਤਾ ਹੈ। ਨਾਟਯਸ਼ਾਸਤ੍ ਵਿੱਚ ਇਸ ਤੱਤ ਦਾ ਵਿਆਪਕ ਪ੍ਰਭਾਵ ਦਿੱਸਦਾ ਹੈ। ਇਨਾ ਦੀ ਇਸ ਤੰਦ ਨੂੰ ਫੜ ਕੇ ਹੀ ਬਾਅਦ ਦੇ ਕਾਵਿ ਸ਼ਾਸ਼ਤਰੀਆ ਨੇ ਇਸ ਤੱਤ ਦੀ ਵਿਸਤ੍ਰਿਤ ਵਿਆਖਿਆ ਕੀਤੀ ਹੈ।ਭਾਮਹ ~ ਭਾਮਹ ਅਨੁਸਾਰ ਬੁਰੇ ਆਦਮੀ ਦੀ ਉਕਤੀ(ਕਥਨ)ਵੀ ਸੰਨਿਵੇਸ਼ ਦੀ ਵਿਸ਼ੇਸ਼ਤਾ ਕਰਕੇ ਉਸੇ ਤਰਾ ਸ਼ੋਭਾ ਪੈੈਦਾ ਕਰਦੀ ਹੈ। ਜਿਵੇਂ ਕਿ ਗਲੇ ਦੇ ਹਾਰ ਦੇ ਵਿਚਕਾਰ ਗੁੰਥਿਆ ਹੋਇਆ ਨੀਲ ਕਮਲ ਸ਼ੋਭਾਜਨਕ ਹੁੰਦਾ ਹੈ।ਆਚਾਰੀਆ ਦੰਡੀ ~ ਆਚਾਰੀਆ ਦੰੰਡੀ ਨੇ ਕਾਵਿਗਤ ਗੁਣ-ਦੋਸ਼ ਦੇ ਵਿਵੇਚਨ ਵਿੱਚ ਔਚਿਤਯ ਅਤੇ ਅਨੌਚਿਤਯ ਦੇ ਕਾਰਣਾ ਵੱਲ ਧਿਆਨ ਕਰਵਾਉਂਦੇ ਹੋਏ ਕਾਵਿ ਵਿੱਚ ਦੇਸ਼,ਕਾਲ, ਕਲਾ, ਲੋਕ, ਨਿਆਇ, ਆਗਮ (ਸ਼ਾਸ਼ਤ੍ )ਦੇ ਵਿਰੁੱਧ ਕਥਨ ਨੂੰ ਵਿਰੋਧ -ਨਾਮ ਦਾ ਦੋਸ਼ ਦੱਸਿਆ ਹੈ। ਪਰ ਵਿਸ਼ੇਸ਼ ਸਥਿਤੀ ਵਿੱਚ ਕਵੀ ਕੋਸ਼ਲ ਦੁਆਰਾ ਵਿਰੋਧ ਵੀ ਗੁਣ ਬਣ ਜਾਂਦਾ ਹੈ।ਅਲੰਕਾਰਵਾਦੀ ਆਚਾਰੀਆ ਰੁੁਦ੍ਰਟ ਅਨੁਸਾਰ ~ ਕਾਵਿ ਵਿੱਚ ਅਨੁਪ੍ਰਾਸ ਯਮਕ ਦੇ ਪ੍ਰਯੋਗ ਦਾ ਆਧਾਰ ਔਚਿਤਯ ਨੂੰ ਮੰਨਿਆ ਹੈ ਅਤੇ ਕਿਹਾ ਹੈ ਕਿ ਯਮਕ ਅਲੰਕਾਰ ਦਾ ਪ੍ਰਯੋਗ ਕੋਈ ਔਚਿਤਯ ਤੱਤ ਦਾ ਪਾਰਖੂ ਮਹਾਂਕਵੀ ਹੀ ਰਸ ਦੀ ਪੁਸ਼ਟੀ ਕਰਨ ਵਾਲੇ ਯਮਕ ਦੀ ਵਰਤੋ ਕਰ ਸਕਦਾ ਹੈ।ਰੁੁਦ੍ਰਟ ਅਨੁਸਾਰ ~ ਕਾਵਿ ਵਿੱਚ ਦੋਸ਼ ਅਨੌਚਿਤਯ ਦੇ ਕਾਰਣ ਹੀ ਹੁੰਦਾ ਹੈ।ਆਚਾਰੀਆ ਅਨੰਦਵਰਧਨ ਅਨੁਸਾਰ ~ ਰਸ,ਅਲੰਕਾਰ ਗੁਣ,ਰੀਤੀ ਆਦਿ। ਸਾਰਿਆ ਕਾਵਿ ਤੱਤਾ ਦੇ ਨਿਯੋਜਨ ਲਈ ਔਚਿਤਯ ਦੀ ਅਨਿਵਾਰਯਤਾ ਤੇ ਬਹੁਤ ਜੋਰ ਦਿੱਤਾ ਹੈ। ਇਹਨਾਂ ਦੱਸੇ ਕਾਵਿ ਤੱਤਾ ਰਸ,ਅਲੰਕਾਰ ਆਦਿ ਵਿੱੱਚੋ ਰਸ ਨੂੰ ਹੀ ਪ੍ਰਮੁੱਖਤੌਰ ਤੇ ਅਲੰੰਕਾਰ ਕਿਹਾ ਹੈ।ਆਚਾਰੀਆ ਅਭਿਨਵ ਗੁੁੁਪਤ ~ ਆਚਾਰੀਆ ਅਭਿਨਵ ਗੁੁੁਪਤ ਦੇ ਅਨੁੁੁੁੁਸਾਰ ਕਾਵਿ ਵਿੱਚ ਅਲੰਕਾਰ ਰਸ ਨੂੰ ਉਚਿਤ ਰੂਪ ਨਾਲ ਸ਼ੁਸ਼ੋਭਿਤ ਕਰਨ ਵਾਲੇ ਅਲੰਕਾਰ ਦਾ ਹੀ ਔਚਿਤਯ ਹੁੰਦਾ ਹੈ।ਅਚਾਰੀਆ ਭੋਜ ਅਨੁਸਾਰ ~ ਗੁਣ,ਦੋਸ਼ ਆਦਿ ਦੇ ਨਿਰਧਾਰਨ ਲਈ ਔਚਿਤਯ ਨੂੰ ਹੀ ਇਹਨਾਂ ਦਾ ਅਧਾਰ ਬਣਾਇਆ ਹੈ।ਆਚਾਰੀਆ ਕੁੰਤਕ ~ ਅਚਾਰੀਆ ਕੁੰਤਕ ਨੇ ਵਕ੍ਰੋਕਤੀ ਦੇ ਭੇਦਾ ਅਤੇ ਉਪਭੇਦਾ ਦਾ ਵਿਸਤ੍ਰਿਤ ਵਿਵੇਚਨ ਕਰਦੇ ਹੋਏ ਸਾਰੀਆ ਵਕ੍ਤਾਵਾਂ ਦਾ ਮੂਲ- ਆਧਾਰ ਔਚਿਤਯ ਨੂੰ ਹੀ ਸਵੀਕਾਰ ਕੀਤਾ ਹੈ। ਔਚਿਤ ਦੀ ਪਰਿਭਾਸ਼ਾ ਕਰਦੇ ਹੋਏ ਕਿਹਾ ਹੈ ਕਿ ਜਿਸ ਸਪਸ਼ਟ ਵਰਣਨ ਪ੍ਰਕਾਰ ਰਾਹੀਂ ਸੁਭਾ ਦੇ ਮਹੱਤਵ ਦਾ ਪੋਸ਼ਣ ਹੁੰਦਾ ਹੈ। ਉਹੋ ਹੀ ਔਚਿਤ ਨਾਂ ਦਾ ਗੁਣ ਹੈ। ਇਸ ਦਾ ਮੂਲ ਹੈ ਉਚਿਤ ਕਾਵਿ ਕਥਨ।ਇਸ ਤੋ ਸਿੱਧ ਹੁੰਦਾ ਹੈ ਕਿ ਕੁੰਤਕ ਔਚਿਤ ਨੂੰ ਸਭ ਤੋ ਵਿਆਪਕ ਤੱਤ ਮੰਨਦੇ ਹਨ।ਮਹਿਮਭੱਟ~ਮਹਿਮਭੱਟ ਨੇ ਕਾਵਿ ਵਿੱਚ ਰਸ ਦੇ ਅਨੌਚਿਤਯ ਨੂੰ ਸਭ ਤੋ ਵੱਡਾ ਦੋਸ਼ ਮੰਨਿਆ ਹੈ।ਭੋਜਰਾਜ ~ ਭੋਜਰਾਜ ਆਚਾਰੀਆ ਨੇ ਅਨੇਕ ਥਾਵਾਂ ਤੇ ਗੁਣ ਦੋਸ਼ ਆਦਿ ਦੇ ਨਿਰਧਾਰਨ ਲਈ ਔਚਿਤਯ ਨੂੰ ਹੀ ਇਹਨਾਂ ਦਾ ਅਧਾਰ ਬਣਾਇਆ ਹੈ ਤੇ ਕਿਹਾ ਹੈ ਕਿ ਕਵੀ ਵਿਸ਼ੇ,ਵਕਤਾ,ਕਾਲ, ਦੇਸ਼ ਤੇ ਔਚਿਤਯ ਦੇ ਅਨੁਸਾਰ ਹੀ ਭਾਸ਼ਾ ਦਾ ਪ੍ਰਯੋਗ ਕਰੇ।ਧਨੰਜਯ ~ ਧਨੰਜਯ ਨੇ ਕਿਹਾ ਹੈ ਕਿ ਨਾਟਕ ਵਿੱਚ ਨਾਇਕ ਅਥਵਾ ਰਸ ਦੇ ਜੋ ਵੀ ਵਿਰੁੱਧ ਹੋਵੇ ਉਸ ਨੂੰ ਛੱਡ ਕੇ ਨਵੀਂ ਕਲਪਨਾ ਕਰ ਲੈਣੀ ਚਾਹੀਦੀ ਹੈ।ਪਰਵਰਤੀ ਸੰਸਕ੍ਰਿਤੀ ਕਾਵਿ ਸ਼ਾਸਤਰ ਦੇ ਆਚਾਰੀਆ ~ ਪਰਵਰਤੀ ਕਾਵਿ ਸ਼ਾਸ਼ਤਰ ਦੇ ਆਚਾਰੀਆ ਨੇ ਕਵੀ ਨੂੰ ਕਾਵਿ ਵਿੱਚ ਰਸ, ਅਲੰਕਾਰ, ਗੁਣ, ਰੀਤੀ ਆਦਿ ਸਾਰਿਆ ਤੱਤਾ ਦੇ ਵਿਨਿਯੋਜਨ ਲਈ ਔਚਿਤਯ ਨੂੂੰ ਮਹਤੱਵ ਦੇੇਣ ਦੀ ਸਲਾਹ ਦਿੱਤੀ ਹੈ।ਮੰਮਟ ~ ਮੰਮਟ ਨੇ ਕਿਹਾ ਹੈ ਕਿ ਕਾਵਿ ਵਿੱਚ ਦੋਸ਼ ਓਦੋ ਤਕ ਹੀ ਦੋਸ਼ ਹੁੰਦਾ ਹੈ ਜਦੋਂ ਤੱਕ ਰਸਾ ਦੇ ਸੰਧਿਆਨ ਵਿੱਚ ਅਨੌਚਿਤਯ ਹੁੰਦਾ ਹੈ।ਔਚਿਤਯ ਦੀ ਪ੍ਰਮੁੱਖ (ਆਤਮਾ )ਤੱਤ ਵਜੋ ਪਰਿਭਾਸ਼ਾ ਅਤੇ ਸਰੂਪ- ਰੁਦ੍ਟ ਦੁਆਰਾ ਔਚਿਤਯ ਸ਼ਬਦ ਦੀ ਪਹਿਲੀ ਵਾਰ ਵਰਤੋ ਕਰਨ ਤੋ ਬਾਅਦ ਭਾਵੇਂ ਕਿ ਬਾਅਦ ਦੇ ਬਹੁਤ ਸਾਰੇ ਭਾਰਤੀ ਤੇ ਪੱਛਮੀ ਅਲੋਚਕਾਂ ਨੇ ਇਸ ਤੱਤ ਦੀ ਸਿੱਧੇ ਜਾ ਅਸਿੱਧੇ ਢੰਗ ਨਾਲ ਵਰਤੋ ਕਰਕੇ ਇਸ ਤੱਤ ਦਾ ਵਿਸਥਾਰ ਕੀਤਾ। ਅਚਾਰੀਆ ਦੰਡੀ ਨੇ ਅਸਿੱਧੇ ਰੂਪ ਵਿੱਚ ਇਸ ਵੱਲ ਸੰਕੇਤ ਕੀਤਾ। ਆਨੰਦਵਰਧਨ ਨੇ ਇਸ ਦੇ ਵਿਆਪਕ ਮਹੱਤਵ ਨੂੰ ਸਮਝ ਕੇ ਇਸ ਦਾ ਉਚਿਤ ਵਿਸਥਾਰ ਕੀਤਾ। ਕੁੁੰਤਕ ਨੇ ਇਸ ਦਾ ਮਹੱਤਵ ਤਾਂ ਮੰਨਿਆ ਪਰ ਕਾਵਿ ਵਿੱਚ ਉਸ ਨੂੰ ਗੌੌਣ ਥਾਂ ਦਿੱਤੀ। ਮਹਿਮਾਨ ਭੱਟ ਨੇ ਇਸ ਤੋ ਵੀ ਘੱਟ ਮਹਤੱਵ ਦਿੱਤਾ। ਪਰ ਕਿਸੇੇ ਨੇ ਵੀ ਕਸ਼ੇਮੇੇਂਦ੍ ਤੋ ਬਿਨਾ ਇਸ ਤੱਤ ਨੂੂੰ ਕਾਵਿ ਦੇ ਪ੍ਰਮੁੱਖ ਤੱਤ(ਆਤਮਾ )ਵੱਜੋ ਸਵੀਕਾਰ ਨਹੀਂ ਕੀਤਾ। ਉਪਰੋਕਤ ਪਰਿਭਾਸ਼ਾਵਾ ਤੋ ਇੱਕ ਸੰਦੇਹ ਪੈਦਾ ਹੁੰਦਾ ਹੈ ਕਿ ਔਚਿਤਯ ਨੂੰ ਕਾਵਿ ਦੇ ਹੋਰ ਗੁਣਾ ਵਾਂਗ ਇੱਕ ਗੁਣ ਮੰੰਨਣਾ ਠੀਕ ਹੈ ਜਾ ਕਾਵਿ ਦੀ ਆਤਮ ਮੰੰਨ ਕੇ ਕਾਵਿ ਵਿੱਚ ਇਸ ਦਾ ਲਾਜਮੀ ਮਹੱਤਵ ਸਵੀਕਾਰ ਕਰਨਾ ਉਚਿਤ ਹੈ। ਜਿਵੇਂ ਕਿ ਕਸ਼ੇਮੇਂਦ੍ ਨੇ ਕੀਤਾ ਹੈ। ਕਸ਼ੇੇੇਮੇਂਦ੍ ਇਸ ਦੀ ਪੁਸ਼ਟੀ ਕਰਦੇੇ ਹੋਏ ਆਖਦੇ ਹਨ ਕਿ ਔਚਿਤਯ ਹੀ ਕਾਵਿ ਦਾ ਪ੍ਰਾਣ ਰੂੂੂਪ ਤੱਤ ਹੈ। ਜਿਸ ਕਾਵਿ ਵਿੱਚ ਇਹ ਜੀਵਿਤ ਰੂੂੂਪ ਤੱਤ ਵਿਦਮਾਨ ਨਹੀਂ ਹੈ। ਉਸ ਕਾਵਿ ਵਿੱਚ ਅਲੰਕਾਰਾ ਅਤੇ ਗੁਣਾ ਦਾ ਵਿਨਿਯੋਜਨ (ਪ੍ਰਯੋਗ )ਬਿਲਕੁਲ ਵਿਅਰਥ ਹੈ। ਇਹਨਾਂ ਦੀ ਪੱਕੀ ਧਾਰਣਾ ਹੈ ਕਿ ਅਲੰਕਾਰ ਤਾ ਅਲੰਕਾਰ ਹੀ ਹਨ। ਉਹ ਸਿਰਫ ਕਾਵਿ ਦੀ ਬਾਹਰਲੀ ਸ਼ੋਭਾ ਨੂੰ ਵਧਾਉਣ ਦੇ ਸਾਧਨ ਮਾਤ੍ ਹਨ। ਗੁਣ ਚਾਹੇ ਕਾਵਿ ਦੇ ਅਤਰੰਗ ਤੱਤ ਹਨ ਉਹ ਵੀ ਗੁਣ ਹੀ ਹਨ ਅਤੇ ਕਾਵਿ ਦੇ ਪ੍ਤਿਸ਼ਠਾਪਕ ਨਹੀਂ ਹਨ ਪਰੰਤੂ ਰਸ ਨਾਲ ਸੁਨਿਯੋਜਿਤ ਔਚਿਤਯ ਹੀ ਕਾਵਿ ਦਾ ਪੱਕਾ ਜੀਵਿਤ ਤੱਤ ਹੈ। ਉਕਤ ਵਿਚਾਰਾ ਦੇ ਆਧਾਰ ਤੇ ਕਸ਼ੇਮੇਂਦ ਨੇ ਔਚਿਤਯ ਨੂੰ ਕਾਵਿ ਦਾ ਪ੍ਰਾਣ (ਆਤਮਾ ) ਕਹਿ ਕੇ ਇਸ ਦਾ ਵਿਵੇਚਨ ਕੀਤਾ ਹੈ।ਔਚਿਤ ਦਾ ਅਰਥ ਹੈ। ਥੋੜੀ ਜਿੰਨੀ ਅਣਔਚਿੱੱਤਤਾ ਨਾਲ ਰਸ ਦੀ ਪ੍ਰਤੀਤੀ ਭੰਗ ਹੋ ਜਾਂਦੀ ਹੈ। ਇਸ ਲਈ ਆਨੰਦਵਰਧਨ ਨੇ ਲਿਖਿਆ ਹੈ। ' ਅਨੌਚਿਤਯਾ ਦ੍ਰਿਤੇਨਾਨਯਦ੍ਰਸਭੰਗਸਯ ਕਾਰਣਾਮੇ'। ਔਚਿਤ ਦਾ ਖੇਤਰ ਬੜਾ ਵਿਸ਼ਾਲ ਹੈ। ਭਾਸ਼ਾ ਦੇ ਛੋਟੇ ਤੋ ਛੋਟੇ ਅੰਸ਼ ਤੋ ਲੈ ਕੇ ਜਿਸ ਵਿੱਚ ਵਰਣ,ਪਦ,ਪਦਅੰਸ਼,ਪ੍ਰਕ੍ਰਿਤੀ, ਪ੍ਰਤਿਐ,ਸਮਾਸ ਸੱਭੇ ਸ਼ਾਮਲ ਹਨ। ਔਚਿਤਯ ਧਾਰਣਾ ਦਾ ਵਿਕਾਸ - ਔਚਿਤਯ ਨੂੰ ਕਾਵਿ ਸਿਧਾਂਤ ਦੇ ਕ੍ਰਮ ਵਿੱਚ ਸਥਾਪਿਤ ਕਰਨ ਦਾ ਸਿਹਰਾ ਭਾਵੇਂ ਆਚਾਰਯ ਕਸ਼ੇਮੇਦ੍ਰ ਦੇ ਸਿਰ ਹੈ। ਪਰ ਕਾਵਿ ਵਿੱਚ ਇਸ ਦੇ ਮਹੱਤਵ ਨੂੰ ਬਹੁਤ ਚਿਰ ਪਹਿਲਾਂਂ ਹੀ ਸਥਾਪਿਤ ਕੀਤਾ ਜਾਣ ਲੱਗ ਪਿਆ ਸੀ। ਜਿਸ ਤਰ੍ਹਾਂਂ ਲੋਕ ਵਿੱਚ ਔਚਿਤਯ ਤੋਂ ਯੁਕਤ ਵਿਵਹਾਰ ਦੁਆਰਾ ਮਨੁੱਖ ਆਪਣੇ ਯਸ਼ ਅਤੇ ਸੰਮਾਨ 'ਚ ਵਾਧਾ ਕਰਦਾ ਹੈ।(ਅਨੌਚਿਤਯ ਕਰਕੇ ਉਸੇ ਮਨੁੱਖ ਦਾ ਅਪਮਾਨ ਵੀ ਹੁੰਦਾ ਹੈ); ਉਸੇ ਤਰ੍ਰਾਂਂ ਕਾਵਿ ਵਿੱਚ ਰਸ,ਅਲੰਕਾਰ,ਗੁਣ,ਰੀਤੀ, ਆਦਿ ਤੱਤ ਉਦੋਂ ਹੀ ਚਮਤਕਾਰ ਅਥਵਾ ਰਮਣੀਯਤਾ ਪੈਦਾ ਕਰਦੇ ਹਨ ਜਦੋਂ ਕਿ ਉਹਨਾਂ ਦਾ ਔਚਿਤਯਪੂਰਣ ਵਿਨਿਯੋਜਨ ਕੀਤਾ ਜਾਵੇ। ਨਹੀਂ ਤਾਂ,ਕਵੀ ਦਾ ਅਤੇ ਰਚਨਾ ਦਾ ਵਿਦਵਾਨਾਂ ਦੀ ਸਭਾ ਵਿੱਚ ਮਖੌਲ ਅਤੇ ਨਿੰਦਾ ਹੁੰਦੀ ਹੈ ਅਤੇ ਰਚਨਾ ਦੇ ਪ੍ਰਤੀ ਸਹ੍ਰਿਦਯ ਜਾਂ ਪਾਠਕ ਦੀ ਕੋਈ ਪ੍ਰਵ੍ਰਿਤੀ ਵੀ ਨਹੀਂ ਹੁੰਦੀ ਹੈ। ਔਚਿਤਯ ਦੇ ਇਸ ਮਹੱਤਵ ਨੂੰ ਮਨ ਵਿੱਚ ਰੱਖ ਆਚਾਰਿਆ ਕ੍ਸ਼ੇਮੇਂਦ੍ਰ ਨੇ ਕਿਹਾ ਹੈ ਕਿ," ਅਲੰਕਾਰ ਤਾ ਅਲੰਕਾਰ ਹੀ ਹੈ; ਗੁਣ - ਗੁਣ ਹੀ ਹੈ; ਪਰ ਰਸਸਿੱਧ ਕਵੀ ਦਾ ਅਵਿਨਾਸ਼ੀ ਜੀਵੀਤ ਤਾਂ ਔਚਿਤਯ ਹੀ ਹੈ। ਇਤਿਹਾਸਕ ਕ੍ਰਮ ਦੀ ਦ੍ਹਿਸ਼ਟੀ ਤੋਂ ਸਭ ਤੋਂ ਪਹਿਲਾ ਆਦਿ ਆਚਾਰਯ ਭਰਤ ਨੇ ਇਸ ਨੂੰ ਕਾਵਿ -ਤੱਤ ਦੇ ਰੂਪ ਵਿੱਚ ਸਥਾਪਿਤ ਕੀਤਾ। ਭਰਤ ਅਨੁਸਾਰ ਨਾਟਕ ਔਚਿਤਯ ਵਿਧਾਨ ਨੂੰ ਨਿਯਮਿਤ ਕਰਨ ਵਾਲਾ ਸ਼ਾਸਤ੍ਰ ਨਹੀਂ, ਲੋਕ -ਵਿਵਹਾਰ ਹੈ। ਲੋਕ - ਜੀਵਨ ਵਿੱਚ ਜਿਹੜੀ ਵਸਤੂ ਜਿਸ ਰੂਪ, ਵੇਸ ਜਾਂ ਸਥਿਤੀ ਵਿੱਚ ਉਪਲਬਧ ਹੈ, ਨਾਟਕ ਵਿੱਚ ਉਸ ਦਾ ਅਨੁਰੂਪ ਪ੍ਰਦਰਸ਼ਨ ਹੋਣਾ ਚਾਹੀਦਾ ਹੈ। ਲੋਕ - ਵਿਵਹਾਰ ਦੀ ਇਹ ਅਨੁਰੂਪਤਾ ਹੀ ਨਾਟਕ ਦਾ ਔਚਿਤਯ ਤੱਤ ਹੈ। ਭਰਤ ਮੁੁੁਨੀ ਦੇ ਅਨੁਸਾਰ -ਇਸੇ ਤਰ੍ਹਾਂ ਨੇ ਭਾਵੇਂ ਔਚਿਤਯ ਸ਼ਬਦ ਦੀ ਵਰਤੋਂ ਨਹੀਂ ਕੀਤੀ, ਪਰ ਅਨੁਰੂਪਤਾ, ਸੁਭਾਵਿਕਤਾ, ਲੋਕ ਪ੍ਰਮਾਣਿਕਤਾ ਆਦਿ ਸ਼ਬਦਾ ਦੀ ਵਰਤੋਂ ਕਰਕੇ ਇਸੇ ਨੂੰ ਪ੍ਰਸਾਰਿਆ ਹੈ। ਫਲਸਰੂਪ ਕਾਵਿ ਸ਼ਾਸਤ੍ਰ ਵਿੱਚ ਔਚਿਤਯ ਦੀ ਧਾਰਨਾ ਦਾ ਮੋਢੀ ਹੈ। ਭਾਮਹ- ਭਰਤ ਤੋਂ ਬਾਅਦ ਭਾਮਹ ਨੇ ਵੀ ਸਪਸ਼ਟ ਤੋਰ ਤੇ ਔਚਿਤਯ ਦਾ ਵਿਵੇਚਨ ਨਹੀਂ ਕੀਤਾ। ਪਰ ਨਿਆਇ, ਯੁਕਤਤਾ,ਆਦਿ ਸ਼ਬਦਾ ਦੀ ਵਰਤੋਂ ਕਰਕੇ ਕਾਵਿ ਵਿੱੱਚ ਔਚਿਤਯ ਦੀ ਆਵੱਸ਼ਕਤਾ ਲਈ ਹੁੰਗਾਰਾ ਭਰਿਆ ਹੈ।ਔਚਿਤਯ ਦਾ ਇਤਿਹਾਸਕ ਵਿਕਾਸਕ੍ਰਮ - ਭਾਰਤੀ ਕਾਵਿ-ਸ਼ਾਸਤਰ ਦੇ ਇਤਿਹਾਸ ਵਿੱਚ ਚਾਹੇ ਆਚਾਰਿਆ ਕ੍ਸ਼ੇਮੇਂਦ੍ਰ ਨੇ ਔਚਿਤਯ - ਤੱਤ ਨੂੰ ਪ੍ਰਤਿਸ਼ਠਿਤ ਕਰਕੇ ਇਸਨੂੰ ਕਾਵਿ ਦੀ ਆਤਮਾ ਦਾ ਦਰਜ਼ਾ ਦਿੱਤਾ ਹੈ, ਭਰਤ ਨੇ ' ਔਚਿਤਯ ' ਪਦ ਦਾ ਕਿਤੇ ਵੀ ਸਿੱੱਧਾ ਪ੍ਰਯੋਗ ਨਹੀਂ ਕੀਤਾ ਹੈ ਆਚਾਰਿਆ ਦੰਡੀ ਨੇ ਕਾਵਿਗਤ ਗੁਣ- ਦੋਸ਼ ਦੇ ਵਿਵੇਚਨ ਵਿੱਚ ਔਚਿਤਯ ਅਤੇ ਅਨੌਚਿਤਯ ਦੇ ਕਾਰਣਾਂਂ ਵੱਲ ਧਿਆਨ ਕਰਵਾਉਂਦੇ ਹੋਏ - " ਕਾਵਿ ਵਿੱਚ ਦੇਸ਼ - ਕਾਲ - ਕਲਾ - ਲੋਕ - ਨਿਆਇ - ਆਗਮ (ਸ਼ਾਸਤਰ) ਦੇ ਵਿਰੁੱਧ ਕਥਨ ਨੂੰ - ਵਿਰੁਧ ਵੀ ਗੁਣ ਬਣ ਜਾਂਦਾ9 ਹੈ। ਅਲੰਕਾਰਵਾਦੀ ਆਚਾਰਿਆ ਰੁੁਦ੍ਰਟ ਨੇ ਕਾਵਿ 'ਚ ਅਨੁਪ੍ਰਾਸ, ਯਮਕ ਦੇ ਪ੍ਰਯੋਗ ਦਾ ਆਧਾਰ ' ਔਚਿਤਯ ' ਨੂੰ ਮੰਨਿਆ ਅਤੇ ਕਿਹਾ ਹੈ ਕਿ, "ਯਮਕ ਅਲੰਕਾਰ ਦਾ ਪ੍ਰਯੋਗ ਕੋਈ ' ਔਚਿਤਯ ਦਾ ਪਾਰਖੀ ਕਵੀ ਹੀ ਕਰ ਸਕਦਾ10 ਹੈ।ਔਚਿਤਯ ਦੇ ਭੇਦ ਔਚਿਤਯ ਸੰੰਪ੍ਰਦਾਇ ਦੇ ਮੋਢੀ ਆਚਾਰਯ ਕਸ਼ੇਮੇਦ੍ਰ ਨੇ ਹੋਰਨਾ ਕਾਵਿ - ਸ਼ਾਸਤਰੀ ਸਿੱੱਧਾਂਤਾ ਦੀਆਂ ਪਰੰਪਰਾਵਾਂ ਤੇ ਔਚਿਤਯ ਸਿੱਧਾਂਤ ਦੇ ਭੇਦਾਂ - ਉਪ - ਭੇਦਾਂ ਦਾ ਵਿਸ਼ਲੇਸ਼ਣ ਕੀਤਾ ਹੈ। ਅਜਿਹਾ ਕਰਨ ਵੇਲੇ ਉਸ ਨੇ ਔਚਿਤਯ ਦੇ ਅੰਤਰਗਤ ਕਾਵਿ ਜਗਤ ਅਤੇ ਉਸ ਦੇ ਸਾਰੇ ਤੱਤਾਂ ਨੂੰ ਸਮੇਟ ਲਿਆ ਹੈ। ਕੁਲ ਮਿਲਾ ਕੇ ਉਸ ਨੇ 27 ਭੇਦਾਂ ਦੀ ਗਿਣਤੀ ਕੀਤੀ ਹੈ।- ਪਦ, ਵਾਕ, ਪ੍ਰਬੰਧਾਰਥ, ਗੁਣ, ਅਲੰਕਾਰ,ਰਸ, ਕ੍ਰਿਆ, ਕਾਰਕ, ਲਿੰਗ, ਵਚਨ, ਵਿਸ਼ੇਸਣ, ਉਪਸਰਗ,,ਨਿਪਾਤ, ਕਾਲ, ਦੇਸ਼, ਕੁਲ, ਵਤ੍ਰ, ਤੱਤ੍ਵ, ਸੱਤਵ, ਅਭਿਪ੍ਰਾਯ, ਸ੍ਵਭਾਵ, ਸਾਰ -ਸੰਗ੍ਰਹਿ, ਪ੍ਰਤਿਭਾ,ਅਵਸਥਾ, ਵਿਚਾਰ, ਨਾਮ, ਆਸ਼ੀਰਵਾਦ।ਔਚਿਤਯ ਦੀ ਮੁੱਖ ਸਿਧਾਂਤ ਰੂਪ ਵਿੱਚ ਚਰਚਾ ਕਸ਼ੇਮੇਦ੍ਰ ਤੋ ਬਾਦ ਕਾਵਿ ਸ਼ਾਸਤਰ ਵਿੱਚ ਔਚਿਤਯ ਦੀ ਮੁੱਖ ਸਿਧਾਂਤ ਰੂਪ ਵਿੱਚ ਚਰਚਾ ਨਹੀਂ ਹੋਈ। ਅਸਲੋ ਇਸ ਨੂੰ ਕਸ਼ੇਮੇਦ੍ਰ ਨੇ ਹੀ ਸਿੱਧਾਤਤਾਂ ਪ੍ਰਦਾਨ ਕਰ ਕੇ ਸੰਪ੍ਰਦਾਇ ਵਿਸ਼ੇਸ਼ ਦਾ ਰੂਪ ਦਿੱਤਾ ਪਰ ਉਸ ਤੋ ਬਾਦ ਇਸ ਗੱਲ ਕਿਸੇ ਨੇ ਚੁਕਿਆ ਅਤੇ ਇਸ ਦਾ ਕੋਈ ਸੰਪ੍ਰਦਾਇਕ ਵਿਕਾਸ ਨਾ ਹੋ ਸਕਿਆ।ਕਸ਼ੇੇਮੇਂਂਦ੍ਰ ਦਾ ਔਚਿਤਯ ਸਿਧਾਂਤ ਕਸ਼ੇੇੇਮੇਂਂਦ੍ਰ ਨੇ ਔਚਿਤਯ ਨੂੰ ਕਾਵਿ ਦੀ ਆਤਮਾ ਜਾ ਪਰਮ ਤੱਤ ਸਵੀਕਾਰ ਕੀਤਾ ਹੈ। ਉਸ ਅਨੁਸਾਰ ਜੋ ਜਿਸ ਦੇ ਅਨੁਰੂਪ ਹੁੰਦਾ ਹੈ, ਉਸ ਨੂੰ ਉਚਿਤ ਕਿਹਾ ਜਾਂਦਾ ਹੈ ਅਤੇ ਉਚਿਤ ਹੋਣ ਦਾ ਭਾਵ ਹੀ ਔਚਿਤਯ ਹੈ(ਉਚਿਤ ਪ੍ਰਾਹਰਾਚਾਰਯਾ: ਸਦ੍ਰਿਸ਼ ਕਿਲ ਯਸਯ ਯਤ੍। ਉਚਿਤਸਯ ਚ ਯੋ ਭਾਵਸ੍ਤਦੌਚਿਤਯੰ ਪ੍ਰਚਕਸ੍ਤੇ - ' ਔਚਿਤਯ ਵਿਚਾਰ ਚਰਚਾ)ਔਚਿਤਯ ਦਾ ਕਾਵਿ ਦੇ ਦੂਜੇ ਪ੍ਰਮੱਖ ਤੱਤਾਂ ਨਾਲ ਸੰਬੰਧ- ਆਚਾਰਿਆ ਕਸ਼ੇਮੇਦ੍ਰ ਤੋਂ ਪਹਿਲਾਂਂ ਰਸ, ਅਲੰਕਾਰ, ਰੀਤੀ, ਧੁਨੀ, ਵਕ੍ਰੋਕਤੀਸ਼ਾਸਤਰ ਦੇ ਤੱਤਾਂ ਨੂੰ ਮਹੱਤਵ ਦੇਂਦੇ ਹੋਏ ਵੱਖ - ਵੱਖ ਆਚਾਰਿਆ ਨੇ ਉਕਤ ਤੱਤਾਂ ਦੀ ਕਾਵਿ ਦੀ ' ਆਤਮਾ ' ਦੇ ਰੂਪ 'ਚ ਸਥਾਪਨਾ ਕੀਤੀ ਹੈ। ਇਸੇ ਤਰਾਂ ਕਸ਼ੇਮੇਦ੍ਰ ਨੇ ਵੀ ' ਔਚਿਤਯ ' ਨੂੰ ਕਾਵਿ ਦੇ ਉਕਤ ਸਾਰੇ ਤੱਤਾਂ 'ਚ ਵਿਆਪਤ ਮੰਨ ਕੇ ਇਸ ਨੂੰ ਕਾਵਿ ਦੀ ' ਆਤਮਾ ' ਘੋਸ਼ਿਤ ਕੀਤਾ ਹੈ।ਰੀਤੀ ਦੇ ਮੂਲ - ਆਧਾਰ : ਕਾਵਿਗੁਣ ਪਿੱਛੇ ਅਸੀਂ ਲਿਖ ਆਏ ਹਾਂ ਕਿ ਰੀਤੀ ਦੀ ਪਰਿਭਾਸ਼ਾ ਦਰਸਾਉਂਦਿਆਂ ਵਾਮਨ ਨੇ ਗੁਣਾਂ ( ਕਾਵਿ ਗੁਣਾਂ ਨੂੰ ਆਵਸ਼ਕ ਤੱਤ ਮੰਨਿਆ ਹੈ ਜਿਸ ਤੋਂ ਬਿਨਾਂ ਰੀਤੀ ਸੰਪੂਰਨ ਨਹੀਂ ਹੋ ਸਕਦੀ ॥ ਇਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਵਾਮਨ ਦੇ ਅਨੁਸਾਰ ਰੀਤੀ ਦਾ ਮੂਲ - ਆਧਾਰ ਗੁਣ ( qualities ) ਹਨ ਜਿਹੜੇ ਸ਼ਬਦ - ਸੁੰਦਰਤਾ ਅਤੇ ਅਰਥ - ਸੁੰਦਰਤਾ ਦੇ ਲਖਾਇਕ ਹਨ । ਇਸਦਾ ਭਾਵ ਇਹ ਹੈ ਕਿ ਮਧੁਰਤਾ , ਓਜ ਆਦਿ ਗੁਣਾਂ ( ਜਿਨ੍ਹਾਂ ਦਾ ਵਿਵੇਚਨ ਅੱਗੇ ਕੀਤਾ ਜਾ ਰਿਹਾ ਹੈ ) ਤੋਂ ਬਿਨਾਂ ਰੀਤੀ ਦੀ ਕੋਈ ਹੋਂਦ ਨਹੀਂ , ਇਸ ਲਈ ' ਗੁਣ ' ਰੀਤੀ ਦੇ ਆਧਾਰਕ ਤੱਤ ਹਨ । ਅਗਨਿ ਪੁਰਾਣ ਵਿਚ ਹੀੜੀ ਦੇ ਤਿੰਨ ਤੱਤ ਮੰਨੇ ਹਨ - ਸਮਾਸ , ਅਲੰਕਾਰ ਅਤੇ ਕੋਮਲਤਾ ਜਿਨ੍ਹਾਂ ਦੀ ਮਾਤ੍ਰ ਵੈਦਰਭੀ , ਪਾਂਚਾਲੀ ਅਤੇ ਰੋੜੀਯਾ ਵਿਚ ਵਧਦੀ ਘਟਦੀ ਹੈ । ' ਕਾਵਯ ਪ੍ਰਕਾਸ਼` ਦੇ ਕਰਤਾ ਮੰਮਟ ਨੇ ਗੁਣਪ੍ਰਗਟਾਊ ਵਰਣ - ਸਮੂਹ ( ਵਰਣ ਗੁਫਲਾ ) ਨੂੰਰੀਤੀ ਸੰਪ੍ਰਦਾਏ ਆਖਿਆ ਹੈ ਅਤੇ ਅਖਰ ਸਮੂਹਾਂ ਨਾਲ ਗੁਣਾਂ ਦਾ ਸਬੰਧ ਨਿਯਤ ਕਰ ਦਿੱਤਾ ਹੈ । ਉਸ ਨੇ ਮਾਧੁਰਯ ਹੀ ਰੀਤੀ ਦਾ ਮੂਲਾਧਾਰ ਮੰਨਿਆ ਹੈ । ਮੰਮਟ ਨੇ ਵਿਤੀ ( ਪ੍ਰੀਤੀ ) ਨੂੰ ਵਰਣਾਂ ਜਾਂ ਅੱਖਰਾਂ ਦਾ ਕਮ .
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਅਬੁਲ ਮੁਜ਼ਾਫਰ ਮੁਹਿਦੀਨ ਮੁਹੰਮਦ ਔਰੰਗਜ਼ੇਬ (4 ਨਵੰਬਰ, 1618 -3 ਮਾਰਚ, 1707) ਜਿਸ ਨੂੰ ਆਮ ਤੌਰ ਤੇ ਔਰੰਗਜ਼ੇਬ ਕਿਹਾ ਜਾਂਦਾ ਹੈ ਉਸ ਨੇ 49 ਸਾਲ (ਮਤਲਬ 1707 ਆਪਣੀ ਮੌਤ ਤੱਕ) ਰਾਜ ਕੀਤਾ। ਉਹ ਛੇਵੇਂ ਮੁਗਲ ਸ਼ਾਸਕ ਸਨ। ਉਹਨਾਂ ਨੇ ਲਗਭਰ ਸਾਰੇ ਭਾਰਤ ਦੇ ਹਿਸਿਆਂ ਤੇ ਰਾਜ ਕੀਤਾ। ਉਹ ਅਕਬਰ ਦੇ ਬਾਅਦ ਸਭ ਤੋਂ ਜ਼ਿਆਦਾ ਸਮਾਂ ਤੱਕ ਹਕੂਮਤ ਕਰਨ ਵਾਲਾ ਮੁਗ਼ਲ ਸ਼ਾਸਕ ਸੀ। ਆਪਣੇ ਜੀਵਨਕਾਲ ਵਿੱਚ ਉਸਨੇ ਦੱਖਣ ਭਾਰਤ ਵਿੱਚ ਮੁਗ਼ਲ ਸਾਮਰਾਜ ਦਾ ਵਿਸਥਾਰ ਕਰਨ ਦੀ ਲਗਦੀ ਵਾਹ ਕੋਸ਼ਿਸ਼ ਕੀਤੀ ਪਰ ਉਸਦੀ ਮੌਤ ਦੇ ਬਾਦ ਮੁਗ਼ਲ ਸਾਮਰਾਜ ਖਿੰਡਣ ਲੱਗ ਪਿਆ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬ ਦਾ ਮਸ਼ਹੂਰ ਨਾਵਲਕਾਰ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ. ਅਤਰ ਸਿੰਘ ਅਨੁਸਾਰ 'ਗੁਰਦਿਆਲ ਸਿੰਘ ਦੇ ਨਾਵਲਾਂ ਨਾਲ ਪੰਜਾਬੀ ਵਿਚ ਜੋ ਨਵੇਂ ਰੁਝਾਨ ਪੈਦਾ ਹੋਏ ਹਨ ਉਨ੍ਹਾਂ ਨੂੰ ਹੁਣ ਪਾਠਕ, ਅਧਿਆਪਕ ਤੇ ਵਿਦਵਾਨ ਸਾਰੇ ਹੀ ਪ੍ਰਵਾਨ ਕਰਦੇ ਹਨ ਅਤੇ ਇਹ ਮੰਨਦੇ ਹਨ ਕਿ ਗੁਰਦਿਆਲ ਸਿੰਘ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਹੀ ਭਾਰਤ ਦੇ ਮਹਾਨ ਲੇਖਕ ਮੁਨਸ਼ੀ ਪ੍ਰੇਮ ਚੰਦ ਦੇ 'ਗੋਦਾਨ' ਅਤੇ ਫਰਣੇਸ਼ਵਰ ਰੇਣੂੰ ਦੇ 'ਮੈਲਾ ਆਂਚਲ' ਦੇ ਪੱਧਰ ਦਾ ਨਾਵਲ ਹੈ। ਉਹ ਹੁਣ ਤੱਕ 10 ਨਾਵਲ, 10 ਕਹਾਣੀ ਸੰਗ੍ਰਹਿ, ਤਿੰਨ ਨਾਟਕ ਪੁਸਤਕਾਂ, 10 ਬਾਲ ਸਾਹਿਤ ਪੁਸਤਕਾਂ ਸਮੇਤ 40 ਤੋਂ ਵਧੇਰੇ ਪੁਸਤਕਾਂ ਨਾਲ ਪੰਜਾਬੀ ਸਾਹਿਤ ਜਗਤ ਦੀ ਝੋਲੀ ਵਿਚ ਅਨਮੋਲ ਯੋਗਦਾਨ ਪਾ ਚੁੱਕੇ ਹਨ। ਉਨ੍ਹਾਂ ਦੀਆਂ ਕਈ ਰਚਨਾਵਾਂ ਹਿੰਦੀ, ਅੰਗਰੇਜ਼ੀ, ਰੂਸੀ ਅਤੇ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਅਨੁਵਾਦ ਹੋ ਚੁੱਕੀਆਂ ਹਨ। ਇਸ ਸਾਹਿਤਕ ਯੋਗਦਾਨ ਬਦਲੇ ਉਨ੍ਹਾਂ ਨੂੰ ਭਾਰਤ ਦਾ ਸਭ ਤੋਂ ਵੱਡਾ ਸਾਹਿਤਕ ਐਵਾਰਡ (ਗਿਆਨਪੀਠ) ਹਾਸਿਲ ਹੋਣ ਦਾ ਮਾਣ ਪ੍ਰਾਪਤ ਹੈ। ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਆ ਗਿਆ ਹੈ। ਇਹਨਾਂ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਸ਼ਰੋਮਣੀ ਸਾਹਿਤਕਾਰ ਪੁਰਸਕਾਰ, ਪੰਜਾਬ ਸਾਹਿਤ ਅਕਾਦਮੀ ਪੁਰਸਕਾਰ, ਪੰਜਾਬੀ ਸਾਹਿਤ ਅਕਾਦਮੀ ਪੁਰਸਕਾਰ, ਸੋਵੀਅਤ ਲੈਂਡ ਨਹਿਰੂ ਪੁਰਸਕਾਰ, ਆਈ.
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਪਰਸਾ ਗਿਆਨਪੀਠ ਪੁਰਸਕਾਰ ਜੇਤੂ ਪੰਜਾਬੀ ਨਾਵਲਕਾਰ ਗੁਰਦਿਆਲ ਸਿੰਘ ਦਾ 1992 ਵਿੱਚ ਪ੍ਰਕਾਸ਼ਿਤ ਨਾਵਲ ਹੈ। ਇਹ ਨਾਵਲ ਸਮਕਾਲੀ ਯਥਾਰਥ ਦੀਆਂ ਸਦੀਵੀ ਅਤੇ ਵਿਆਪਕ ਸੱਚਾਈਆਂ ਦੇ ਨਾਲ ਸੰਬੰਧਿਤ ਹੈ। ਇਹ ਨਾਵਲ ਗੁਰਦਿਆਲ ਸਿੰਘ ਦੇ ਹੋਰ ਨਾਵਲਾਂ ਦੇ ਮੁਕਾਬਲੇ ਵਧੇਰੇ ਦਾਰਸ਼ਨਿਕ ਹੈ। ਇਸ ਦਾ ਬਿਰਤਾਂਤ ਵਧੇਰੇ ਗੁੰਝਲਦਾਰ ਅਤੇ ਬਹੁਪੱਖੀ ਹੈ। ਲੇਖਕ ਨੇ ਇਸ ਨੂੰ ਲਿਖਣ ਲਈ ਕਾਫ਼ੀ ਚਿਰ ਲਾਇਆ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਗੁਰ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਲੋਕ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਇਹ ਲੋਕ ਸਾਹਿਤ ਦੀ ਕਾਵਿ-ਰੂਪ ਦੀ ਵੰਨਗੀ ਵਿੱਚ ਆਉਦੀਆਂ ਹਨ ਅਤੇ ਇਹਨਾਂ ਦੇ ਸੰਬੰਧ ਬੱਝਵੇ ਰੂਪ ਵਿਧਾਨ ਵਾਲ਼ੀ ਵੰਨਗੀ ਨਾਲ਼ ਹੈ। ਲੋਕ ਸਾਹਿਤ ਕਿਸੇ ਸੱਭਿਆਚਾਰ ਦੇ ਵਿਅਕਤੀਆਂ ਦੀ ਸਾਂਝ ਸਿਰਜਨਾ-ਰੁਚੀ ਦਾ ਪ੍ਰਗਟਾ ਹੈ। ਇਹ ਲੋਕ ਮਨ ਦੀ ਉਪਜ ਹੁੰਦੀ ਹੈ ਅਤੇ ਅਚੇਤ ਮਨ ਵਿੱਚੋਂ ਸਹਿਜ ਭਾਵ ਹੀ ਨਿਕਲ ਤੁਰਦਾ ਹੈ। ਇਨ੍ਹਾਂ ਦਾ ਰਚਨਹਾਰਾ ਮਨੁੱਖ ਜਾਤੀ ਦੀ ਧੁਨ ਵਿੱਚ ਰਚ ਕੇ ਰਚਨਾ ਕਰਦਾ ਹੈ, ਜਿਸ ਵਿੱਚ ਸਮੂਹ ਤੇ ਵਿਚਾਰਾਂ ਦੇ ਭਾਵਨਾਵਾਂ ਦੀ ਸੂਰ ਹੁੰਦੀ ਹੈ। ਲੋਕ ਸਾਹਿਤ ਦੇ ਪ੍ਰਮੁੱਖ ਰੂਪ 'ਲੋਕ ਗੀਤ' ਲੋਕ ਕਹਾਣੀਆਂ ਅਖਾਣ ਬੁਝਾਰਤਾਂ ਆਦਿ ਹੁੰਦੇ ਹਨ। ਲੋਕ ਗੀਤ ਜਿੱਥੇ ਲੋਕਾਂ ਦੇ ਹਾਵ-ਭਾਵ ਖ਼ੁਸ਼ੀਆਂ-ਗ਼ਮੀਆਂ ਪਿਆਰ ਭਰੇ ਵਲਵਲਿਆਂ ਤੇ ਲੋਕ ਜ਼ਜ਼ਬਿਆਂ ਦੀ ਸਹੀ ਤਰਜਮਾਨੀ ਕਰਨ ਵਾਲੇ਼ ਹੁੰਦੇ ਹਨ, ਉਥੇ ਲੋਕ ਕਹਾਣੀ ਅਤੇ ਅਖਾਣ ਲੋਕਾਂ ਦੇ ਸਦੀਆਂ ਤੋਂ ਕਮਾਏ ਹੋਏ ਤਜ਼ਰਬੇ ਅਤੇ ਅਟਲ ਸੱਚਾਈਆਂ ਨੂੰ ਸਾਡੇ ਸਾਹਮਣੇ ਲਿਆਉਂਦੇ ਹਨ। ਅਖਾਣ ਨੂੰ ਪਰੰਪਰਾ ਤੋ ਕਸ਼ੀਦ ਕੀਤੀ ਹੋਈ ਸਿਆਣਪ ਅਤੇ ਬੁਝਾਰਤਾਂ ਨੂੰ ਬੁੱਧੀ ਦੀ ਪਰਖ ਲਈ ਵਧੀਆ ਸਾਧਨ ਕਿਹਾ ਜਾ ਸਕਦਾ ਹੈ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ। ਪੰਜਾਬੀ ਬੁਝਾਰਤਾਂ ਵਿੱਚੋਂ ਇੱਕ ਬੁਝਾਰਤ ਦੀ ਉਦਾਹਰਨ:
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਵੇਲੇਨਟਾਈਨ ਡੇ ਇੱਕ ਉਤਸਵ ਦਿਵਸ ਹੈ। ਇਸਨੂੰ ਸੰਤ ਵੈਲਨਟਾਈਨ ਡੇ ਜਾਂ ਫੀਸਟ ਔਫ ਸੇਂਟ ਵੈਲਨਟਾਈਨ ਡੇ ਵੀ ਕਿਹਾ ਜਾਂਦਾ ਹੈ। ਇਹ ਹਰ ਸਾਲ ਦੀ 14 ਫ਼ਰਵਰੀ ਨੂੰ ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਮਨਾਇਆ ਜਾਂਦਾ ਹੈ ਭਾਵੇਂ ਕਿ ਬਹੁਤਿਆਂ ਦੇਸ਼ਾਂ ਵਿੱਚ ਇਸ ਦੀ ਛੁਟੀ ਨਹੀਂ ਹੁੰਦੀ। 14 ਫ਼ਰਵਰੀ ਸੰਨ 278 ਦੇ ਦਿਨ ਰੋਮ ਦੇ ਰਾਜੇ ਕਲੌਡੀਅਸ ਨੇ ਪਾਦਰੀ ਵੈਲਨਟਾਈਨ ਦਾ ਸਿਰ ਵੱਢ ਕੇ ਉਸ ਨੂੰ ਸਜ਼ਾ-ਏ-ਮੌਤ ਦਿਤੀ। ਉਨ੍ਹੀਂ ਦਿਨੀਂ ਰੋਮ ਦਾ ਰਾਜਾ ਇੱਕ ਵੱਡੀ ਫ਼ੌਜ ਬਣਾਉਣੀ ਚਾਹੁੰਦਾ ਸੀ ਪਰ ਲੋਕ ਫ਼ੌਜ ਵਿੱਚ ਭਰਤੀ ਨਹੀਂ ਸਨ ਹੋਣਾ ਚਾਹੁੰਦੇ। ਰਾਜੇ ਕਲੌਡੀਅਸ ਦਾ ਖ਼ਿਆਲ ਸੀ ਕਿ ਲੋਕ ਆਪਣੀਆਂ ਬੀਵੀਆਂ ਅਤੇ ਪਰਵਾਰ ਨਾਲ ਮੋਹ ਹੋਣ ਕਰ ਕੇ ਫ਼ੌਜ ਵਿੱਚ ਭਰਤੀ ਨਹੀਂ ਹੁੰਦੇ। ਇਸ ਲਈ ਉਸ ਨੇ ਵਿਆਹ ਤੇ ਮੰਗਣੀਆਂ 'ਤੇ ਪਾਬੰਦੀ ਲਾ ਦਿਤੀ। ਪਾਦਰੀ ਇਸ ਨੂੰ ਬੇਇਨਸਾਫ਼ੀ ਸਮਝਦਾ ਸੀ। ਇਸ ਲਈ ਉਸ ਨੇ ਚੋਰੀ ਚੋਰੀ ਵਿਆਹ ਕਰਨੇ ਜਾਰੀ ਰੱਖੇ। ਅਖ਼ੀਰ ਇਸ ਦਾ ਰਾਜ਼ ਖੁੱਲ੍ਹ ਗਿਆ ਅਤੇ ਵੈਲਨਟਾਈਨ ਨੂੰ ਗਿ੍ਫ਼ਤਾਰ ਕਰ ਕੇ ਉਸ ਨੂੰ ਸਜ਼ਾ-ਏ-ਮੋਤ ਦਿਤੀ ਗਈ। ਉਸ ਨੂੰ ਸੋਟੀਆਂ ਮਾਰ-ਮਾਰ ਕੇ ਖ਼ਤਮ ਕਰ ਕੇ ਉਸ ਦਾ ਸਿਰ ਵੱਢ ਦਿਤਾ ਗਿਆ। ਲੋਕ ਕਥਾ ਅਨੁਸਾਰ, ਆਪਣੇ ਜੇਲ੍ਹ ਦੇ ਸਮੇਂ ਜੇਲਰ ਦੀ ਬੇਟੀ ਦਾ ਇਲਾਜ ਕਰ ਕੇ ਉਸ ਦੀ ਬਿਮਾਰੀ ਨੂੰ ਠੀਕ ਕਰ ਦਿੱਤਾ। ਜਦ ਉਹ ਜੇਲ ਵਿੱਚ ਸੀ ਤਾਂ ਇਸ ਦੌਰਾਨ ਜੇਲਰ ਦੀ ਕੁੜੀ ਨੂੰ ਉਸ ਨਾਲ ਪਿਆਰ ਹੋ ਗਿਆ। ਮਾਰੇ ਜਾਣ ਤੋਂ ਪਹਿਲਾਂ ਉਸ ਨੇ ਉਸ ਕੁੜੀ ਨੂੰ ਇੱਕ ਰੁੱਕਾ ਲਿਖਿਆ ਜਿਸ 'ਤੇ ਲਿਖਿਆ ਸੀ 'From your Valentine (ਤੇਰੇ ਵੈਲਨਟਾਈਨ ਵਲੋਂ)'। ਮਰਨ ਮਗਰੋਂ ਉਸ ਨੂੰ 'ਸੇਂਟ' ਦਾ ਰੁਤਬਾ ਦਿਤਾ ਗਿਆ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਗਲਤ ਇਤਿਹਾਸ ਬਣਾ ਕੇ ਮਿਥਿਹਾਸ ਪਰਚਲਤ ਨਾ ਕਰੋ ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਪੰਜਾਬੀ ਨਾਵਲ ਦਾ ਇਤਿਹਾਸ ਗੁਰਪਾਲ ਸਿੰਘ ਸੰਧੂ ਦੁਆਰਾ ਲਿਖਿਆ ਹੈ। ਇਸ ਦੇ ਸੱਤ ਹਿੱਸੇ ਬਣਾਏ ਹਨ। ਸਭ ਤੋਂ ਪਹਿਲਾ ਨਾਵਲ ਦੀਆਂ ਵਿਸ਼ੇਸ਼ਤਾਵਾਂ ਅਤੇ ਪੰਜਾਬੀ ਨਾਵਲ ਦੇ ਮੁੱਢ ਬੱਝਣ ਤੇ ਪ੍ਰੇਰਨਾ ਸਰੋਤਾਂ ਬਾਰੇ ਵਿਚਾਰ ਕੀਤਾ ਗਿਆ ਹੈ। ਦੂਜੇ ਹਿੱਸੇ ਵਿੱਚ ਨਾਵਲ ਦੇ ਮੁੱਢਲੇ ਸਰੂਪ ਅਤੇ ਪੰਜਾਬੀ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਤੀਜੇ-ਚੌਥੇ ਹਿੱਸੇ ਵਿੱਚ ਪੰਜਾਬੀ ਨਾਵਲ ਦੀ ਪ੍ਰਮੁੱਖ ਰਚਨਾਤਮਕ ਪ੍ਰਵਿਤਰੀਆਂ ਨਾਲ ਸੰਬੰਧਿਤ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਪੰਜਵੇਂ ਹਿੱਸੇ ਵਿੱਚ ਉਤਰ-ਯਥਾਰਥਵਾਦੀ ਨਾਵਲ ਦੇ ਸਿਰਲੇਖ ਹੇਠ ਸਮਕਾਲੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ। ਨਾਵਲ ਦੇ ਸੱਤਵੇਂ ਹਿੱਸੇ ਵਿੱਚ ਪਰਵਾਸੀ ਪੰਜਾਬੀ ਨਾਵਲ ਤੇ ਪਾਕਿਸਤਾਨੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”1.
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।