ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
[[1]] https://www.youtube.com/channel/UC2liFk33fIVUD4uOnXbtg9Q?sub_confirmation=1 [[2]] ਫਰਮਾ:Https://www.youtube.com/channel/UC2liFk33fIVUD4uOnXbtg9Q?sub confirmation=1 [[3]] ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸੀ ਜਿਸ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦਾ ਪਹਿਲਾ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦਾ ਨਿਰਮਾਤਾ ਅਤੇ ਭਾਰਤ ਗਣਤੰਤਰ ਦਾ ਮੋਢੀ ਪਿਤਾ ਸੀ। ਭਾਰਤ ਅਤੇ ਹੋਰ ਕਿਤੇ, ਉਸਨੁੰ ਅਕਸਰ ਬਾਬਾ ਸਾਹਿਬ, ਮਰਾਠੀ ਅਤੇ ਹਿੰਦੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਵੱਡੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਖੇਤਰ ਪੂਰਾ ਕਰਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ ।।ਸਭ ਥਾਈਂ ਹੋਇ ਸਹਾਇ।। ਹਿੰਦ ਦੀ ਚਾਦਰ = ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।। ੧ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ ੧ ਅਪ੍ਰੈਲ 1621(੧੬੨੧) ਈਸਵੀਂ ਨੂੰ ਅੰਮ੍ਰਿਤਸਰ ਪੰਜਾਬ ਵਿਖੇ (ਮੁਗਲ ਸਾਮਰਾਜ ਵੇਲੇ ਹੋਇਆ ਬਚਪਨ ਵਿੱਚ ਆਪ ਜੀ ਦਾ ਨਾਮ ਤਿਆਗ ਮੱਲ ਸੀ ੨ ਮਾਤਾ ਪਿਤਾ = ਗੁਰੂ ਹਰਗੋਬਿੰਦ ਸਾਹਿਬ ਜੀ ਆਪ ਜੀ ਦੇ ਪਿਤਾ ਜੀ ਸਨ ਮਾਤਾ ਨਾਨਕੀ ਜੀ ਸਨ ੩ਵਿਆਹ ਅਤੇ ਸੰਤਾਨ = ਆਪ ਜੀ ਦਾ ਵਿਆਹ ਭਾਈ ਲਾਲ ਚੰਦ ਦੀ ਸਪੁੱਤਰੀ ਮਾਤਾ ਗੁਜਰੀ ਜੀ ਨਾਲ 1634(੧੬੩੪) ਨੰ ਹੋਇਆ ਆਪ ਜੀ ਨੂੰ ਵਿਆਹ ਤੋ 32 ਸਾਲ ਮਗਰੋ ਪੁੱਤਰ ਦੀ ਦਾਤ ਪ੍ਰਾਪਤ ਹੋਈ ਪੁੱਤਰ ਹੋਣ ਮਗਰੋ ਆਪ ਆਪਣੇ ਪੁੱਤਰ ਗੋਬਿੰਦ ਰਾਏ ਨੂੰ 5 (੫)ਸਾਲ ਬਾਅਦ ਗੁਰੂ ਕੇ ਬਾਗ ਅਸਥਾਨ ਉਪਰ ਪਹਿਲੀ ਵਾਰ ਮਿਲੇ ੪ ਨਿਮਰਤਾ ਦੇ ਪੁੰਜ = ਸਿੱਖ ਵਿਦਵਾਨ ਪ੍ਰਿੰਸੀਪਲ ਸਤਬੀਰ ਸਿੰਘ ਜੀ ਅਨੁਸਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਨਿਮਰਤਾ ਦੇ ਪੁੰਜ ਤੇ ਮਨ ਨੀਵਾਂ ਤੇ ਮਤ ਉਚੀ ਦੇ ਧਾਰਨੀ ਸਨ ਇਤਿਹਾਸ ਮੁਤਾਬਕ ਜਦੋ ਗੁਰੂ ਤੇਗ ਬਹਾਦਰ ਸਾਹਿਬ ਜੀ ਆਪਣੇ ਪਿਤਾ ਜੀ ਦੇ ਸਨਮੁੱਖ ਬੈਠਦੇ ਤਾ ਅੱਖਾਂ ਨੀਵੀਆਂ ਕਰ ਲੈਂਦੇ ਇਕ ਵਾਰ ਦਰਬਾਰ ਅੰਦਰ ਬੈਠੀ ਸੰਗਤ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਪੁੱਛਿਆ ਕੀ ਗੁਰੂ ਜੀ ਆਪ ਜੀ ਦੇ ਲਾਲ ਆਪ ਜੀ ਦੇ ਸਾਹਮਣੇ ਹਮੇਸ਼ਾ ਅੱਖਾਂ ਨੀਵੀਆਂ ਕਰ ਕੇ ਬੈਠ ਜਾਂਦੇ ਹਨ ਤਾ ਅੱਗੋ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਉਤਰ ਦਿੱਤਾ ਜਿਸ ਨੂੰ ਅੰਦਰ ਦੇ ਸਾਰੇ ਔਗੁਣਾਂ ਦਾ ਪਤਾ ਹੋਵੇ ਉ ਸ ਦੇ ਸਾਹਮਣੇ ਨੇਤਰ ਨਹੀ ਚੁੱਕੇ ਜਾਦੇ।। ੫ ਗੁਰਿਆਈ ਪ੍ਪਤੀ = ਆਪ ਜੀ ਨੂੰ 1664(੧੬੬੪) ਈ ਸਵੀਂ ਨੂੰ ਗੁਰਿਆਈ ਪਾਪਤ ਹੋਈ ਆਪ ਜੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਛੋਟੇ ਸਪੁੱਤਰ ਸਨ ਆਪ ਜੀ ਬਚਪਨ ਤੋਂ ਹੀ ਵੈਰਾਗੀ ਤੇ ਉਪਰਾਮ ਤਬੀਅਤ ਦੇ ਮਾਲਕ ਸਨ। ਸੰਨ 1664 ਈ ਸਵੀਂ ਨੂੰ ਗੁਰਿਆਈ ਗੱਦੀ ਮਿਲਣ ਉਪਰੰਤ ਆਪਣੇ ਅਨੰਦਪੁਰ ਸਾਹਿਬ ਨੂੰ ਆਪਣਾ ਸਥਾਨ ਬਣਾਇਆ ੬ ਗੁਰਬਾਣੀ ਰਚਨਾ = ਗੁਰੂ ਸਾਹਿਬ ਜੀ ਦੀ ਬਾਣੀ 15 ਰਾਗਾ ਵਿੱਚ ਦਰਜ ਹੈ ਜੋ ਇਸ ਪ੍ਰਕਾਰ ਹਨ ਬਿਹਾਗੜਾ ਗਉੜੀ,ਆਸਾ ਦੇਵਗੰਧਾਰ ਸੋਰਠਿ ਧਨਾਸਰੀ ਟੋਡੀ ਤਿਲੰਗ ਬਿਲਾਵਲ ਰਾਮਕਲੀ ਮਾਰੂ ਬਸੰਤ ਬਸੰਤ ਹਿਡੋਲ ਸਾਰੰਗ ਜੈਜੈਵੰਤੀ ਆਦਿ ਰਾਗ ਵਿਸੇਸ ਹਨ ਆਪ ਜੀ ਸਾਰੀ ਬਾਣੀ ਮਨ ਨੂੰ ਸੰਬੋਧਨ ਕਰਕੇ ਉਚਾਰਣ ਕੀਤੀ ਗੁਰੁ ਸਾਹਿਬ ਜੀ ਫੁਰਮਾਉਦੇ ਹਨ ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ।। (ਤਿਲੰਗ ਮ 9)ਗੁਰੂ ਗ੍ਰੰਥ ਸਾਹਿਬ ਜੀ ਨੇ ਸਿੱਖ ਧਰਮ ਦੀ ਕੀਰਤਨ ਪਰੰਪਰਾ ਨੂੰ ਸਾਜ ਮਿਦੰਗ ਦੀ ਬਖਸੀਸ ਕੀਤੀ।। ੭ਸੰਤ ਸਰੂਪ ਤੇ ਸਸਤਰ ਵਿਦਿਆ ਦੇ ਮਾਹਿਰ =ਗੁਰੂ ਜੀ ਬਚਪਨ ਤੋਂ ਹੀ ਸੰਤ ਸਰੂਪ ਅਡੋਲ ਚਿੱਤ ਗੰਭੀਰ ਤੇ ਨਿਰਭੈ ਸੁਭਾਅ ਦੇ ਮਾਲਕ ਸਨ ਗੁਰੂ ਜੀ ਕਈ ਕਈ ਘੰਟੇ ਸਮਾਧੀ ਵਿੱਚ ਲੀਨ ਹੋਏ ਬੈਠੇ ਰਹਿੰਦੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਤੋ ਬਾਅਦ ਆਪ ਪਿੰਡ ਬਕਾਲਾ ਆ ਕੇ ਉਥੇ 20 ਸਾਲ ਭੋਰੇ ਵਿੱਚ ਬੈਠ ਕੇ ਸਿਮਰਨ ਕਰਦੇ ਰਹੇ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪ ਜੀ ਨੂੰ ਵਿਦਿਆ ਆਪਣੀ ਦੇਖ ਰੇਖ ਹੇਠ ਦਵਾਈ ਆਪ ਜੀ ਸੁੰਦਰ ਵਿਦਵਾਨ ਸੂਰਬੀਰ ਸਸਤਰਧਾਰੀ ਤੇ ਧਰਮ ਤੇ ਰਾਜਨੀਤੀ ਵਿੱਚ ਨਿਪੁੰਨ ਸਨ। 1634 ਈਸਵੀ ਵਿੱਚ ਆਪ ਨੇ ਆਪਣੇ ਪਿਤਾ ਜੀ ਨਾਲ ਮਿਲਕੇ ਕਰਤਾਰਪੁਰ ਦੇ ਯੁੱਧ ਵਿਚ ਆਪਣੀ ਤਲਵਾਰ ਦੇ ਜੌਹਰ ਵਿਖਾਏ ੮ ਆਨੰਦਪੁਰ ਸਾਹਿਬ ਵਸਾਉਣਾ = ਬਾਬਾ ਬਕਾਲੇ ਤੋਂ ਬਾਅਦ ਆਪ ਕੀਰਤਪੁਰ ਪੁੱਜੇ ਤੇ ਫਿਰ ਕਹਿਲੂਰ ਦੇ ਰਾਜੇ ਤੋ ਜਮੀਨ ਖਰੀਦ ਕੇ ਆਨੰਦਪੁਰ ਸਾਹਿਬ ਸਹਿਰ ਵਸਾਇਆ ਤੇ ਫਿਰ ਉਸ ਜਗਾ ਤੇ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ।। ੯ ਗੁਰੂ ਲਾਧੋ ਰੇ = ਅਖੀਰ ਇਕ ਸਾਲ ਪਿੱਛੋਂ ਭਾਈ ਮੱਖਣ ਸ਼ਾਹ ਲੁਬਾਣਾ ਜਿਸ ਦਾ ਜਹਾਜ਼ ਸਮੁੰਦਰ ਦੀ ਘੁੰਮਣ ਘੇਰੀ ਵਿੱਚ ਗੁਰੂ ਜੀ ਦੀ ਕਿਰਪਾ ਨਾਲ ਪਾਰ ਲੰਗਾ ਸੀ ਆਪਣੀ ਸੁੱਖਣਾ ਦੀਆ 500 ਮੋਹਰਾ ਲੈ ਕੇ ਬਾਬੇ ਬਕਾਲੇ ਪੁੱਜਾ ਉਸ ਸਮੇ ਉਥੇ 22ਗੁਰੂਆਂ ਦੀਆ ਮੰਜੀਆ ਲੱਗੀਆਂ ਹੋਈਆਂ ਸਨ ਉਹ ਸੋਚਣ ਲੱਗਾ ਕਿ ਕਿਸਨੂੰ 500ਮੋਹਰਾਂ ਭੇਟ ਕੀਤੀਆਂ ਜਾਣ। ਉਸਨੇ ਸੱਚੇ ਗੁਰੂ ਦੀ ਭਾਲ ਕਰਨ ਲਈ ਸਭ ਅੱਗੇ 55 ਮੋਹਰਾਂ ਰੱਖ ਦਿੱਤੀਆ ਪਰ ਕੋਈ ਕੁਝ ਨਹੀਂ ਬੋਲਿਆ ਕਾਫੀ ਪੁੱਛ ਗਿੱਛ ਤੋ ਪਤਾ ਲੱਗਾ ਕਿ ਇਕ ਗੁਰੂ ਸਾਹਿਬ ਭੋਰੇ ਵਿੱਚ ਵੀ ਰਹਿੰਦਾ ਹੈ ਮੱਖਣ ਸ਼ਾਹ ਲੁਬਾਣਾ ਉਸ ਭੋਰੇ ਵਿੱਚ ਗਿਆ ਉਸ ਨੇ ਗੁਰੂ ਜੀ ਅੱਗੇ 5ਮੋਹਰਾ ਭੇਟ ਕੀਤੀਆ ਤੇ ਮੱਥਾ ਟੇਕਿਆ ਤਾ ਗੁਰੂ ਜੀ ਨੇ ਕਿਹਾ ਕੀ ਸੁੱਖਣਾ 500 ਦੀ ਕਰਦਾ ਹੈ ਤੇ ਕੇਵਲ 5 ਮੋਹਰਾ ਭੇਟ ਕਰ ਰਿਹਾ ਮੱਖਣ ਸ਼ਾਹ ਲੁਬਾਣਾ ਗੱਦ ਗੱਦ ਹੋ ਗਿਆ ਤੇ ਉੱਚੀ ਉੱਚੀ ਰੋਲਾ ਪਾਉਣ ਲੱਗਾ 'ਗੁਰੂ ਲਾਧੋ ਰੇ ਗੁਰੂ ਲਾਧੋ ਰੇ, ਭਾਵ ਸੱਚਾ ਗੁਰੂ ਲੱਭ ਗਿਆ ਹੈ। ੧੦ ਕਸਮੀਰੀ ਪੰਡਤਾਂ ਦੀ ਪੁਕਾਰ = ਉਸ ਸਮੇ ਮੁਗਲ ਬਾਦਸਾਹ ਔਰੰਗਜ਼ੇਬ ਦੇ ਹੁਕਮ ਅਨੁਸਾਰ ਕਸਮੀਰ ਦਾ ਸੂਬੇਦਾਰ ਸ਼ੇਰ ਅਫ਼ਗਾਨ ਤਲਵਾਰ ਦੇ ਜੋਰ ਨਾਲ ਕਸਮੀਰੀ ਹਿੰਦੂਆਂ ਨੂੰ ਮੁਸਲਮਾਨ ਬਣਾ ਰਿਹਾ ਸੀ। ਕਸਮੀਰ ਦੇ ਦੁਖੀ ਪੰਡਤ ਗੁਰੂ ਜੀ ਕੋਲ ਫਰਿਆਦ ਲੈ ਕੇ ਆਏ ਤੇ ਆਖਣ ਲੱਗੇ ਜੇਕਰ ਕੋਈ ਮਹਾਨ ਵਿਅਕਤੀ ਆਪਣੀ ਕੁਰਬਾਨੀ ਦੇਵੇ ਤਾ ਸਾਡੀ ਰੱਖਿਆ ਹੋ ਸਕਦੀ ਹੈ। ਉਸ ਵੇਲੇ ਬਾਲ ਗੋਬਿੰਦ ਰਾਏ ਜੀ ਕੋਲ ਬੈਠੇ ਸਨ ਤੇ ਆਖਣ ਲੱਗੇ (ਪਿਤਾ ਜੀ)ਤੁਹਾਡੇ ਤੋ ਵੱਧ ਹੋਰ ਮਹਾਨ ਵਿਅਕਤੀ ਕੌਣ ਹੋ ਸਕਦਾ ਹੈ?
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬੀ ਭਾਸ਼ਾ [1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”1.
ਭਾਈ ਦਇਆ ਸਿੰਘ ਪੰਜਾਂ ਪਿਆਰਿਆਂ ਵਿਚੋਂ ਪਹਿਲੇ ਸਥਾਨ ਤੇ ਸਨ। ਆਪ ਦੇ ਪਿਤਾ ਦਾ ਨਾਮ ਮਈਆ ਰਾਮ ਜੀ ਅਤੇ ਮਾਤਾ ਦਾ ਨਾਮ ਸੋਭਾ ਦੇਵੀ ਜੀ ਹੈ। ਆਪ ਦਾ ਜਨਮ 1661 ਈਸਵੀ ਨੂੰ ਖੱਤਰੀ ਵੰਸ਼ ਚ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਆਪ 13 ਸਾਲ ਦੀ ਉਮਰ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਰਨ ਆਏ। 1765 (1765) ਬਿ: ਅੱਸੂ ਦੀ ਅਮਾਵਸ ਨੂੰ ਅਬਚਲ ਨਗਰ ਹਜੂਰ ਸਾਹਿਬ ਜੀ ਵਿਖੇ ਜੋਤੀ ਜੋਤ ਸਮਾਏ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
[http://www.ethnologue.com/show_language.asp?code=eng }};</ref>ਕੁੱਲ: 500 ਮਿਲੀਅਨ–1.8 ਬਿਲੀਅਨ | rank= 3 (ਦੇਸ਼ੀ ਬੋਲਣ ਵਾਲੇ) Total: 1 or 2 | date = 2013 | fam2=ਜਰਮਨਿਕ | fam3=ਪੱਛਮੀ ਜਰਮਨਿਕ | fam4=ਐਂਗਲੋ-ਫ਼ਰੀਸੀਅਨ | said script=ਲਾਤੀਨੀ (ਅੰਗਰੇਜ਼ੀ ਰੂਪ) | nation=53 ਦੇਸ਼ਸੰਯੁਕਤ ਰਾਸ਼ਟਰਯੂਰਪੀ ਸੰਘਰਾਸ਼ਟਰਾਂ ਦੀ ਕਾਮਨਵੈਲਥ ਸੀ.ਓ.ਈ ਨਾਟੋ ਨਾਫਟਾ ਓ.ਏ.ਐਸ ਓ.ਆਈ.ਸੀ ਪੀ.ਆਈ.ਐਫ ਉਕੁਸਾ | iso1=en |iso2=eng |iso3=eng |map=Anglospeak(800px).png|center|300pxCountries where English is a majority language are dark blue; countries where it is an official but not a majority language are light blue. English is also one of the official languages of the European Union.
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਕੇਕੜਾ ਦਸ ਪੈਰਾਂ ਵਾਲੇ ਜਲਚਰਾਂ ਦੀ ਵਿਸ਼ਾਲ ਜਾਤੀ ਵਿਚੋਂ ਇੱਕ ਜੀਵ ਹੈ, ਜਿਸਦੀ ਬਾਹਰ ਵੱਲ ਨਿੱਕਲੀ ਹੋਈ ਛੋਟੀ ਪੂੰਛ ਹੁੰਦੀ ਹੈ ਜੋ ਕਿ ਆਮ ਤੌਰ 'ਤੇ ਪੂਰੀ ਦੀ ਪੂਰੀ ਛਾਤੀ ਹੇਠਾਂ ਛਿਪੀ ਹੁੰਦੀ ਹੈ। ਕੇਕੜੇ ਦੁਨੀਆ ਦੇ ਸਾਰੇ ਸਮੁੰਦਰਾਂ, ਸਾਫ਼ ਪਾਣੀਆਂ ਅਤੇ ਧਰਾਤਲ ਉੱਪਰ ਰਹਿੰਦੇ ਹਨ। ਕੇਕੜੇ ਦੇ ਪੰਜਿਆਂ ਦਾ ਇੱਕ ਜੋੜਾ ਅਤੇ ਆਮ ਤੌਰ 'ਤੇ ਇਹ ਕੱਛੂ ਵਾਂਗ ਮੋਟੇ ਬਾਹਰੀ ਕੰਕਾਲ ਨਾਲ ਢਕਿਆ ਹੁੰਦਾ ਹੈ। ਇਸੇ ਨਾਮ ਦੇ ਕੁਛ ਹੋਰ ਵੀ ਜਾਨਵਰ ਹਨ, ਜਿਵੇਂ ਕਿ- ਏਕਾਂਤਵਾਸੀ ਕੇਕੜੇ, ਰਾਜਾ ਕੇਕੜਾ, ਚੀਨੀ ਮਿੱਟੀ ਵਰਗੇ ਕੇਕੜੇ, ਘੋੜੇ ਦੀ ਨਾਲ ਵਰਗੇ ਕੇਕੜੇ, ਜੂੰਅ - ਇਹ ਸਾਰੇ ਅਸਲੀ ਕੇਕੜੇ ਨਹੀਂ ਹਨ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਪੰਜਾਬ ਵਿਧਾਨ ਸਭਾ ਚੋਣਾਂ 2022, ਜੋ ਕਿ ਸਾਲ 2022 ਦੀ ਸ਼ੁਰੂਆਤ 'ਚ ਹੋਣੀਆ ਤੈਅ ਹਨ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਫਰਵਰੀ ਜਾਂ ਮਾਰਚ 2022 ਵਿਚ , 16 ਵੀਂ ਵਿਧਾਨ ਸਭਾ ਦੀ ਚੋਣ ਲਈ 117 ਮੈਂਬਰਾਂ ਦੀ ਚੋਣ ਕਰਨ ਲਈ ਹੋਣਗੀਆਂ। ਸਾਲ 2017 ਵਿੱਚ ਚੁਣੀ ਗਈ ਮੌਜੂਦਾ ਅਸੈਂਬਲੀ ਦਾ ਕਾਰਜਕਾਲ 27 ਮਾਰਚ 2022 ਨੂੰ ਖਤਮ ਹੋ ਜਾਵੇਗਾ ਜਦੋਂ ਤੱਕ ਜਲਦੀ ਭੰਗ ਨਹੀਂ ਹੋ ਜਾਂਦਾ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਸੰਗਰਾਮੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਰਾਜ ਸਭਾ ਭਾਰਤੀ ਲੋਕਤੰਤਰ ਦੀ ਉੱਪਰੀ ਪ੍ਰਤਿਨਿੱਧੀ ਸਭਾ ਹੈ। ਲੋਕਸਭਾ ਹੇਠਲੀ ਪ੍ਰਤਿਨਿੱਧੀ ਸਭਾ ਹੈ। ਕਾਉਂਸਿਲ ਆਫ ਸਟੇਟਸ, ਜਿਨੂੰ ਰਾਜ ਸਭਾ ਵੀ ਕਿਹਾ ਜਾਂਦਾ ਹੈ, ਇੱਕ ਅਜਿਹਾ ਨਾਮ ਹੈ ਜਿਸਦੀ ਘੋਸ਼ਣਾ ਸਭਾਪੀਠ ਦੁਆਰਾ ਸਭਾ ਵਿੱਚ 23 ਅਗਸਤ, 1954 ਨੂੰ ਕੀਤੀ ਗਈ ਸੀ। ਇਸ ਦੀ ਆਪਣੀ ਖਾਸ ਵਿਸ਼ੇਸ਼ਤਾਵਾਂ ਹਨ। ਭਾਰਤ ਵਿੱਚ ਦੂਸਰਾ ਸਦਨ ਦਾ ਸ਼ੁਰੂ 1918 ਦੇ ਮੋਂਟੇਗ - ਚੇੰਸਫੋਰਡ ਪ੍ਰਤੀਵੇਦਨ ਵਲੋਂ ਹੋਇਆ। ਭਾਰਤ ਸਰਕਾਰ ਅਧਿਨਿਯਮ, 1919 ਵਿੱਚ ਤਤਕਾਲੀਨ ਵਿਧਾਨਮੰਡਲ ਦੇ ਦੂਸਰੇ ਸਦਨ ਦੇ ਤੌਰ ਉੱਤੇ ਕਾਉਂਸਿਲ ਆਫ ਸਟੇਟਸ ਦਾ ਸਿਰਜਣ ਕਰਣ ਦਾ ਨਿਰਦੇਸ਼ ਕੀਤਾ ਗਿਆ ਜਿਸਦਾ ਵਿਸ਼ੇਸ਼ਾਧਿਕਾਰ ਸੀਮਿਤ ਸੀ ਅਤੇ ਜੋ ਵਾਕਈ: 1921 ਵਿੱਚ ਅਸਤੀਤਵ ਵਿੱਚ ਆਇਆ। ਗਵਰਨਰ - ਜਨਰਲ ਤਤਕਾਲੀਨ ਕਾਉਂਸਿਲ ਆਫ ਸਟੇਟਸ ਦਾ ਪਦੇਨ ਪ੍ਰਧਾਨ ਹੁੰਦਾ ਸੀ। ਭਾਰਤ ਸਰਕਾਰ ਅਧਿਨਿਯਮ, 1935 ਦੇ ਮਾਧਿਅਮ ਵਲੋਂ ਇਸ ਦੇ ਗਠਨ ਵਿੱਚ ਸ਼ਾਇਦ ਹੀ ਕੋਈ ਤਬਦੀਲੀ ਕੀਤੇ ਗਏ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਕੌਰ (ਮਤਲਬ: ਰਾਜਕੁਮਾਰੀ, ਸ਼ੇਰਨੀ) ਸਿੱਖ ਔਰਤਾਂ ਦਾ ਉਪਨਾਮ ਹੈ। ਕਦੇ-ਕਦੇ ਇਸਨੂੰ ਦਰਮਿਆਨੇ ਨਾਮ ਦੇ ਤੌਰ ’ਤੇ ਵੀ ਵਰਤ ਲਿਆ ਜਾਂਦਾ ਹੈ। ਸਾਲ 1699 ਵਿੱਚ ਵਿਸਾਖੀ ਵਾਲ਼ੇ ਦਿਨ ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਨੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਅਤੇ ਮਰਦਾਂ ਅਤੇ ਔਰਤਾਂ ਨੂੰ, ਤਰਤੀਬਵਾਰ, “ਸਿੰਘ” ਅਤੇ “ਕੌਰ” ਨੂੰ ਆਪਣੇ ਪਹਿਲੇ ਨਾਮ ਤੋਂ ਬਾਅਦ ਲਾਉਣ ਹੁਕਮ ਕੀਤਾ। ਇਹ ਸਿੱਖ ਧਰਮ ਵਿੱਚ ਔਰਤਾਂ ਦੇ ਬਰਾਬਰ ਦੇ ਦਰਜੇ ਦੀ ਤਰਜਮਾਨੀ ਵੀ ਕਰਦਾ ਹੈ।
ਜੈਵਿਕ ਖੇਤੀ ਜਾਂ ਕੁਦਰਤੀ ਖੇਤੀ (ਅੰਗਰੇਜ਼ੀ: Organic farming) ਖੇਤੀ ਦੀ ਉਸ ਢੰਗ ਨੂੰ ਆਖਦੇ ਹਨ ਜਿਸ ਵਿੱਚ ਜੈਵਿਕ ਜਾਂ ਕੁਦਰਤੀ ਖਾਦਾਂ, ਹਰੀਆਂ ਖਾਦਾਂ ਅਤੇ ਕੁਦਰਤੀ ਢੰਗ ਨਾਲ਼ ਤਿਆਰ ਕੀਤੇ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਕੀਤੀ ਜਾਂਦੀ ਹੈ।[1] ਜੈਵਿਕ ਜਾਂ ਕੁਦਰਤੀ ਖਾਦਾਂ ਵਿੱਚ ਕੰਪੋਸਟ ਖਾਦ, ਮੁਰਗ਼ੀਆਂ ਦੀ ਖਾਦ ਅਤੇ ਰੂੜੀ ਦੀ ਖਾਦ ਸ਼ਾਮਲ ਹਨ ਅਤੇ ਹਰੀ ਖਾਦ ਕਿਸੇ ਫ਼ਸਲ ਦੇ ਹਰੇ ਮਾਦੇ ਨੂੰ ਜ਼ਮੀਨ ਵਿੱਚ ਵਾਹ ਜਾਂ ਦੱਬ ਦੇਣ ਨਾਲ਼ ਤਿਆਰ ਹੁੰਦੀ ਹੈ।[2] ਆਮ ਤੌਰ ’ਤੇ ਜੰਤਰ ਜਾਂ ਢੈਂਚਾ, ਗਵਾਰਾ, ਮੂੰਗੀ ਅਤੇ ਰਵਾਂਹ ਆਦਿ ਫਲੀਦਾਰ ਫ਼ਸਲਾਂ ਦੀ ਵਰਤੋਂ ਹਰੀ ਖਾਦ ਵਜੋਂ ਕੀਤੀ ਜਾਂਦੀ ਹੈ।[2][3] ਇਸ ਰਸਾਇਣਕ ਖਾਦਾਂ, ਕੀਟਨਾਸ਼ਕਾਂ ਆਦਿ ਦੀ ਵਰਤੋਂ ਨਹੀਂ ਕੀਤੀ ਜਾਂਦੀ ਜਾਂ ਨਾ ਦੇ ਬਰਾਬਰ ਕੀਤੀ ਜਾਂਦੀ ਹੈ। ਇਸ ਦੇ ਤਹਿਤ ਸਬਜ਼ੀਆਂ, ਫਲਾਂ, ਅਨਾਜ ਇਤਿਆਦਿ ਦੀ ਕਾਸ਼ਤ ਕੀਤੀ ਜਾਂਦੀ ਹੈ। ਕੁਦਰਤੀ ਖੇਤੀ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਸਾਲ 2006 ਵਿੱਚ ਆਰਗੈਨਿਕ ਫ਼ਾਰਮਿੰਗ ਕੌਂਸਲ ਆੱਫ਼ ਪੰਜਾਬ ਕਾਇਮ ਕੀਤੀ ਗਈ[4][5] ਜੋ ਕਿਸਾਨਾਂ ਨੂੰ ਜੈਵਿਕ ਖੇਤੀ ਕਰਨ ਲਈ ਟ੍ਰੇਨਿੰਗ ਵੀ ਦਿੰਦੀ ਹੈ ਅਤੇ ਉਹਨਾਂ ਦੇ ਖੇਤਾਂ ਨੂੰ ਜੈਵਿਕ ਖੇਤਾਂ ਵਜੋਂ ਰਜਿਸਟਰ ਵੀ ਕਰਦੀ ਹੈ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਲਾਲਾ ਧਨੀਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿੱਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਸਿੱਖਾਂ ਦੀ ਕਾਸ਼ੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। *ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਅਾ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ** ਸਾਡੇ ਵੱਡੇ ਵਡੇਰੇ *ਸ਼੍ਰੀ ਗੁਰੂ ਗੋਬਿੰਦ ਸਿੰਘ ਜ਼ੀ* ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕੀ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੋਲੀ ਹੋਲੀ ਆਪਣੀ ਸਥਿੱਤੀ ਨੂੰ ਦੋਵਾਰਾ ਕਾਇਮ ਕਰਿਆ । ਜਿਦੋ ਉਹਨਾਂ ਣੁ ਸੁਣਨ ਚ ਆਇਆ ਕਿ *ਛੋਟੇ ਸਾਹਿਬਜ਼ਾਦਿਆਂ* ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ(ਸਕੂਲ) ਖੋਲ੍ਹੇ ਤਾ ਕਿ ਉਹ ਸੁੱਧ ਬਾਣੀ ਪ੍ਹੜ ਅਤੇ ਸੁਣ ਸਕਣ। ਜਿਦੋ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ *ਸ਼ਹੀਦ ਮਿਸਲ* ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ(ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ *(ਤਿਉਣਾ ਪੁਜਾਰੀਆਂ)* ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤੱਖਤ ਸ਼੍ਰੀ ਦਮਦਮਾ ਸਾਹਿਬ ਨੂੰ ਤੱਖਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ। ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ।*ਇਥੇ ਵੈਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਸਿੱਖੀ ਦਾ ਇਤਿਹਾਸ ਗੁਰੂ ਨਾਨਕ, ਪਹਿਲੇ ਗੁਰੂ ਵਲੋਂ ਪੰਦਰਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਇਸਦੀਆਂ ਧਾਰਮਿਕ ਅਤੇ ਕੌਮੀ ਰਸਮਾਂ-ਰੀਤਾਂ ਨੂੰ ਗੁਰੂ ਗੋਬਿੰਦ ਸਿੰਘ ਨੇ 30 ਮਾਰਚ 1699 ਵਾਲੇ ਦਿਨ ਸਰਲ ਕੀਤਾ। ਵੱਖ ਜਾਤੀਆਂ ਅਤੇ ਪਿਛੋਕੜ ਵਾਲੇ ਆਮ ਸਧਾਰਨ ਇਨਸਾਨਾਂ ਨੂੰ ਖੰਡੇ ਦੀ ਪਹੁਲ ਦਾ ਅੰਮ੍ਰਿਤ ਛਕਾ ਕੇ ਖਾਲਸਾ ਸਜਾਇਆ। ਪੰਜ ਪਿਆਰਿਆਂ ਨੇ ਫਿਰ ਗੁਰੂ ਗੋਬਿੰਦ ਸਿੰਘ ਨੂੰ ਅੰਮ੍ਰਿਤ ਛੱਕਾ ਖਾਲਸੇ ਵਿੱਚ ਸ਼ਾਮਿਲ ਕਰ ਲਿਆ। ਇਸ ਇਤਿਹਾਸਕ ਘਟਨਾ ਨੇ ਸਿੱਖੀ ਦੇ ਤਕਰੀਬਨ 300 ਸਾਲਾਂ ਤਵਾਰੀਖ ਨੂੰ ਤਰਤੀਬ ਕੀਤਾ।
ਪੰਜਾਬ ਵਿਧਾਨ ਸਭਾ ਚੋਣਾਂ 2017, 4 ਜਨਵਰੀ, 2017 ਨੂੰ ਹੋਈਆਂ ਹਨ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ, ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਅਤੇ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਦਾ ਮੁਕਾਬਲਾ ਹੈ। ਇਨ੍ਹਾਂ ਚੋਣਾਂ ਤਹਿਤ 117 ਹਲਕਿਆਂ ਵਿੱਚ ਵੋਟਿੰਗ ਹੋਈ ਸੀ ਅਤੇ ਚੋਣ-ਨਤੀਜੇ 11 ਮਾਰਚ 2017 ਨੂੰ ਐਲਾਨੇ ਗਏ ਸਨ, ਨਤੀਜੇ ਵਜੋਂ ਭਾਰਤੀ ਰਾਸ਼ਟਰੀ ਕਾਂਗਰਸ ਨੇ ਬਹੁਮਤ ਪ੍ਰਾਪਤ ਕੀਤਾ ਸੀ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
1919 ਦੇ ਅਰਾਜਕ ਅਤੇ ਕ੍ਰਾਂਤੀਕਾਰੀ ਅਪਰਾਧ ਕਾਨੂੰਨ(ਦਿ ਅਨਾਰਕੀਕਲ ਐਂਡ ਰੈਵੋਲਿਊਸ਼ਨਰੀ ਕ੍ਰਾਈਮਜ਼ ਬਿਲ’), ਜੋ ਰੌਲੈਟ ਐਕਟ ਜਾਂ ਬਲੈਕ ਐਕਟ ਦੇ ਤੌਰ ਤੇ ਜਾਣੇ ਜਾਂਦੇ ਹਨ, 10 ਮਾਰਚ 1919 ਨੂੰ ਦਿੱਲੀ ਵਿਚ ਸ਼ਾਹੀ ਵਿਧਾਨ ਪ੍ਰੀਸ਼ਦ ਦੁਆਰਾ ਪਾਸ ਕੀਤਾ ਗਿਆ ਇਕ ਵਿਧਾਨਕ ਕਾਨੂੰਨ ਸੀ ਜੋ ਨਿਰਣਾਇਕ ਤੌਰ ਤੇ ਨਿਰੋਧਕ ਹਿਰਾਸਤ, ਮੁਕੱਦਮੇ ਅਤੇ ਅਦਾਲਤੀ ਤਹਿਕੀਕਾਤ ਦੇ ਬਿਨਾਂ ਕੈਦ ਅਤੇ ਅਪਾਤਕਾਲ ਲਾਗੂ ਕਰਦਾ ਸੀ।ਇਹ ਪਹਿਲੀ ਸੰਸਾਰ ਜੰਗ ਦੌਰਾਨ ਭਾਰਤ ਦੀ ਰੱਖਿਆ ਕਾਨੂੰਨ ਐਕਟ 1915 ਦੀ ਅਦਾਲਤੀ ਸਮੀਖਿਆ ਕਰਕੇ ਬਣਾਇਆ ਗਿਆ। ਇਹ ਬਿਲ ਜਸਟਿਸ ਰੌਲਟ ਦੀ ਪ੍ਰਧਾਨਗੀ ਹੇਠਲੀ ਕਮੇਟੀ ਵੱਲੋਂ ਸੁਝਾਇਆ ਗਿਆ ਹੋਣ ਕਾਰਨ ਆਮ ਲੋਕਾਂ ਵਿਚ ਇਹ ‘ਰੌਲਟ ਬਿਲ’ ਨਾਂ ਨਾਲ ਜਾਣਿਆ ਗਿਆ। ਰੌਲੈਟ ਐਕਟ ਮਾਰਚ 1919 ਵਿਚ ਲਾਗੂ ਹੋਇਆ।ਉਸ ਸਮੇਂ ਪੰਜਾਬ ਵਿਚ ਰੋਸ ਲਹਿਰ ਬਹੁਤ ਸ਼ਕਤੀਸ਼ਾਲੀ ਸੀ ਅਤੇ 10 ਅਪਰੈਲ ਨੂੰ ਕਾਂਗਰਸ ਦੇ ਦੋ ਨੇਤਾ, ਡਾ. ਸਤਪਾਲ ਅਤੇ ਡਾ.
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਬਾਰਹ-ਮਾਹ ਲੋਕ ਕਾਵਿ ਦਾ ਇੱਕ ਰੂਪ ਹੈ। ਇਸ ਲੋਕ-ਕਾਵਿ ਵਿੱਚ, ਦੇਸੀ ਬਾਰਾ ਮਹੀਨਿਆਂ ਦੇ ਬਦਲਦੇ ਕੁਦਰਤੀ ਵਾਤਾਵਰਨ ਨੂੰ ਪਿਛੋਕੜ ਵਿੱਚ ਰੱਖ ਕੇ ਪ੍ਰੀਤਮ ਤੋਂ ਵਿਛੜੀ ਬਿਰਹਨੀ ਦੀਆਂ ਪ੍ਰੇਮ-ਪੀੜਾਂ ਨੂੰ ਪੇਸ਼ ਕੀਤਾ ਜਾਂਦਾ ਹੈ। ਪੁਰਾਤਨ ਜਨਮਸਾਖੀ ਦੇ ਅਨੁਸਾਰ ਬਾਰਹਮਾਹ ਤੁਖਾਰੀ ਗੁਰੂ ਨਾਨਕ ਦੇਵ ਜੀ ਦੇ ਅੰਤਮ ਸਮੇਂ ਦੀ ਰਚਨਾ ਹੈ। ਕਰਤਾਰਪੁਰ ਵਿਖੇ ਗੁਰੂ ਸਾਹਿਬ ਦੇ ਜੋਤੀ ਜੋਤ ਸਮਾਉਣ ਸਮੇਂ ਇਸ ਰਚਨਾ ਦਾ ਉਚਾਰਨ ਹੋਇਆ ਦਸਿਆ ਹੈ।ਤਬ ਸੰਗਤਿ ਲਗੀ ਸਬਦੁ ਗਾਵਨਿ ਅਲਾਹਣੀਆ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 12 ਫਰਵਰੀ 1947 - 6 ਜੂਨ 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦਾ ਇੱਕ ਆਗੂ ਸੀ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ, ਕੱਟੜਪੰਥੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣਿਆ। ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਉਹਨਾਂ ਦੀ ਸਰਕਾਰ ਕੋਲੋਂ ਕੋਈ ਮੰਗ ਨਹੀਂ ਸੀ ਨਾ ਹੀ ਉਹ ਖਾਲਿਸਤਾਨ ਦੀ ਮੰਗ ਕਰਦੇ ਸੀ ਹਾਂ ਜੇ ਕੋਈ ਦੇਣਾ ਚਾਹੁੰਦਾ ਸੀ ਤਾਂ ਉਹ ਮਨਾ ਨਹੀਂ ਕਰਦੇ ਉਨ੍ਹਾਂ ਦੀਆਂ 3 ਮੰਗਾ ਸੀ ਅੰਨਦਪੁਰ ਸਾਹਿਬ ਦਾ ਮਤਾ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਦੇ ਹਕ ਜੋ ਸਰਕਾਰ ਨੂੰ ਮਨਜ਼ੂਰ ਨਹੀਂ ਉ"MuniTerrorism">Muni, S. D. (2006). Responding to Terrorism in South Asia. Manohar Publishers & Distributors.
ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ।ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ।ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ,ਵਿਅਕਤੀ,ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ।ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ।ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਉੱਚ ਅਦਾਲਤ ਭਾਰਤ ਦੇ ਹਰ ਰਾਜ ਅਤੇ ਕੇਂਦਰ ਸ਼ਾਸਤ ਖੇਤਰ ਵਿੱਚ ਮੂਲ ਅਧਿਕਾਰ ਖੇਤਰ ਦੀਆਂ ਪ੍ਰਮੁੱਖ ਸਿਵਲ ਅਦਾਲਤਾਂ ਹਨ। ਹਾਲਾਂਕਿ, ਉੱਚ ਅਦਾਲਤਾਂ ਆਪਣੇ ਮੂਲ ਸਿਵਲ ਅਤੇ ਅਪਰਾਧਕ ਅਧਿਕਾਰ ਖੇਤਰ ਨੂੰ ਤਾਂ ਹੀ ਲਾਗੂ ਕਰਦੀ ਹੈ, ਜੇਕਰ ਨਿਯਮਿਤ ਤੌਰ 'ਤੇ ਹੇਠਲੀਆ ਅਦਾਲਤਾਂ ਨੂੰ ਕਾਨੂੰਨੀ ਤੌਰ ਤੇ ਅਧਿਕਾਰ ਨਹੀਂ ਦਿੱਤਾ ਜਾਂਦਾ ਤਾਂ ਜੋ ਜ਼ਿਲ੍ਹਾ-ਸ਼ੈਸਨ ਅਦਾਲਤਾ ਕੁੱਝ ਮਾਮਲਿਆਂ ਵਿੱਚ ਵਿੱਤੀ ਅਧਿਕਾਰ, ਖੇਤਰੀ ਅਧਿਕਾਰ ਖੇਤਰ ਦੀ ਘਾਟ ਦਾ ਸਾਹਮਣਾ ਕਰਨ ਕਰਦੀਆ ਹੋਣ। ਉੱਚ ਅਦਾਲਤਾਂ ਵੀ ਕੁਝ ਮਾਮਲਿਆਂ ਵਿੱਚ ਮੂਲ ਅਧਿਕਾਰ ਖੇਤਰ ਦਾ ਮਾਣ ਸਕਦੀਆਂ ਹਨ, ਜਿਹਨਾ ਵਿੱਚ ਕਿਸੇ ਰਾਜ ਜਾਂ ਕੇਦਰੀ ਕਾਨੂੰਨ ਵਿੱਚ ਵਿਸ਼ੇਸ਼ ਤੌਰ 'ਤੇ ਸਪਸ਼ਟ ਨਾ ਕੀਤਾ ਗਿਆ ਹੋਵੇ। ਜ਼ਿਆਦਾਤਰ ਹਾਈ ਕੋਰਟਾਂ ਦੇ ਕੰਮ ਵਿੱਚ ਮੁੱਖ ਤੌਰ 'ਤੇ ਹੇਠਲੇ ਅਦਾਲਤਾਂ ਤੋਂ ਅਪੀਲਾਂ ਅਤੇ ਸੰਵਿਧਾਨ ਦੀ ਧਾਰਾ 226 ਦੇ ਤਹਿਤ ਰਿੱਟ ਪਟੀਸ਼ਨਾਂ ਸ਼ਾਮਲ ਹਨ। ਹਾਈਕੋਰਟ ਦਾ ਅਧਿਕਾਰਿਕ ਅਧਿਕਾਰ ਖੇਤਰ ਵੀਰਟ ਅਧਿਕਾਰ ਖੇਤਰ ਹੈ। ਹਰੇਕ ਹਾਈ ਕੋਰਟ ਦੀ ਸਹੀ ਖੇਤਰੀ ਅਧਿਕਾਰ ਖੇਤਰ ਵੱਖ-ਵੱਖ ਹੁੰਦਾ ਹੈ। ਅਪੀਲ ਹੇਠ ਲਿਖੇ ਅਨੁਸਾਰ ਹੁੰਦੀਆ ਹਨ:- ਤਹਿਸੀਲ-ਕੋਤਵਾਲੀ-ਅਪਰਾਧਿਕ / ਸਿਵਲ ਅਦਾਲਤਾਂ → ਜ਼ਿਲ੍ਹਾ ਅਦਾਲਤ → ਉੱਚ ਅਦਾਲਤ → ਸੁਪਰੀਮ ਕੋਰਟ ਹਰੇਕ ਰਾਜ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਪ੍ਰਧਾਨਗੀ ਵਾਲੇ ਜੂਡੀਸ਼ੀਅਲ ਜ਼ਿਲ੍ਹਿਆਂ ਵਿੱਚ ਵੰਡਿਆ ਜਾਂਦਾ ਹੈ. ਜਦੋਂ ਉਹ ਸਿਵਲ ਕੇਸ ਦੀ ਅਗਵਾਈ ਕਰਦਾ ਹੈ ਤਾ ਉਸ ਨੂੰ ਜ਼ਿਲ੍ਹਾ ਜੱਜ ਵਜੋਂ ਜਾਣਿਆ ਜਾਂਦਾ ਹੈ, ਅਤੇ ਮੁਜਰਮਾਨਾ ਕੇਸ ਦੀ ਅਗਵਾਈ ਕਰਦੇ ਸਮੇਂ ਸੈਸ਼ਨ ਜੱਜ ਕਿਹਾ ਜਾਂਦਾ ਹੈ। ਉਹ ਹਾਈ ਕੋਰਟ ਦੇ ਜੱਜ ਤੋਂ ਹੇਠਾਂ ਸਭ ਤੋਂ ਉੱਚ ਅਧਿਕਾਰੀ ਹੁੰਦੇ ਹਨ। ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਦੇ ਹੇਠਾਂ, ਸਿਵਿਲ ਅਧਿਕਾਰ ਖੇਤਰ ਦੀਆਂ ਅਦਾਲਤਾਂ ਹਨ, ਜਿਨ੍ਹਾਂ ਨੂੰ ਵੱਖ-ਵੱਖ ਰਾਜਾਂ ਵਿੱਚ ਵੱਖੋ-ਵੱਖਰੇ ਨਾਂ ਨਾਲ ਜਾਣਿਆ ਜਾਂਦਾ ਹੈ. ਸੰਵਿਧਾਨ ਦੀ ਧਾਰਾ 141 ਦੇ ਤਹਿਤ, ਭਾਰਤ ਦੀਆਂ ਸਾਰੀਆਂ ਅਦਾਲਤਾਂ - ਹਾਈ ਕੋਰਟਾਂ ਸਮੇਤ - ਭਾਰਤ ਦੀ ਸੁਪਰੀਮ ਕੋਰਟ ਦੇ ਫੈਸਲਿਆਂ ਅਤੇ ਹੁਕਮਾਂ ਨਾਲ ਪਹਿਲ ਹੈ। ਹਾਈ ਕੋਰਟ ਵਿੱਚ ਜੱਜਾਂ ਦੀ ਨਿਯੁਕਤੀ ਭਾਰਤ ਦੇ ਚੀਫ ਜਸਟਿਸ ਅਤੇ ਰਾਜ ਦੇ ਗਵਰਨਰ ਨਾਲ ਸਲਾਹ ਮਸ਼ਵਰੇ ਨਾਲ ਭਾਰਤ ਦੇ ਰਾਸ਼ਟਰਪਤੀ ਦੁਆਰਾ ਕੀਤੀ ਜਾਂਦੀ ਹੈ। ਹਾਈ ਕੋਰਟਾਂ ਦਾ ਮੁਖੀ ਚੀਫ਼ ਜਸਟਿਸ ਹੈ। ਮੁੱਖ ਜੱਜ ਨੇ ਚੌਦ੍ਹਵੇਂ (ਆਪਣੇ ਅਨੁਸਾਰੀ ਰਾਜਾਂ ਦੇ ਅੰਦਰ) ਅਤੇ ਸਤਾਰ੍ਹਵੇਂ (ਆਪਣੇ ਆਪ ਦੇ ਸੂਬਿਆਂ ਦੇ ਬਾਹਰ) ਭਾਰਤੀ ਤਰਜੀਹ ਦੇ ਕ੍ਰਮ ਉੱਤੇ ਰੈਂਕ ਦਿੱਤਾ ਗਿਆ। ਕਲਕੱਤਾ ਹਾਈ ਕੋਰਟ ਨੇ ਦੇਸ਼ ਵਿੱਚ ਸਭ ਤੋ ਪੁਰਾਣਾ ਹਾਈ ਕੋਰਟ ਹੈ ਜੋ 2 ਜੁਲਾਈ 1862 ਨੂੰ ਸਥਾਪਿਤ ਕੀਤਾ ਗਿਆ ਸੀ.ਇੱਕ ਖਾਸ ਖੇਤਰ ਦੇ ਮਾਮਲੇ ਦੀ ਇੱਕ ਵੱਡੀ ਗਿਣਤੀ ਨੂੰ ਸੰਭਾਲਣ ਸਥਾਈ ਬੈਚ ਉੱਥੇ ਸਥਾਪਿਤ ਕੀਤਾ ਜਾਂਦਾ ਹੈ। ਬੈਂਚ ਵੀ ਉਨ੍ਹਾਂ ਸੂਬਿਆਂ ਵਿੱਚ ਹਾਜ਼ਰ ਹੁੰਦੇ ਹਨ ਜੋ ਕਿਸੇ ਅਦਾਲਤ ਦੇ ਅਧਿਕਾਰ ਖੇਤਰ ਵਿੱਚ ਉਸ ਦੇ ਖੇਤਰੀ ਸੀਮਾ ਤੋਂ ਬਾਹਰ ਹੁੰਦੇ ਹਨ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬ ਦਾ ਮਸ਼ਹੂਰ ਨਾਵਲਕਾਰ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ. ਅਤਰ ਸਿੰਘ ਅਨੁਸਾਰ 'ਗੁਰਦਿਆਲ ਸਿੰਘ ਦੇ ਨਾਵਲਾਂ ਨਾਲ ਪੰਜਾਬੀ ਵਿਚ ਜੋ ਨਵੇਂ ਰੁਝਾਨ ਪੈਦਾ ਹੋਏ ਹਨ ਉਨ੍ਹਾਂ ਨੂੰ ਹੁਣ ਪਾਠਕ, ਅਧਿਆਪਕ ਤੇ ਵਿਦਵਾਨ ਸਾਰੇ ਹੀ ਪ੍ਰਵਾਨ ਕਰਦੇ ਹਨ ਅਤੇ ਇਹ ਮੰਨਦੇ ਹਨ ਕਿ ਗੁਰਦਿਆਲ ਸਿੰਘ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਹੀ ਭਾਰਤ ਦੇ ਮਹਾਨ ਲੇਖਕ ਮੁਨਸ਼ੀ ਪ੍ਰੇਮ ਚੰਦ ਦੇ 'ਗੋਦਾਨ' ਅਤੇ ਫਰਣੇਸ਼ਵਰ ਰੇਣੂੰ ਦੇ 'ਮੈਲਾ ਆਂਚਲ' ਦੇ ਪੱਧਰ ਦਾ ਨਾਵਲ ਹੈ। ਉਹ ਹੁਣ ਤੱਕ 10 ਨਾਵਲ, 10 ਕਹਾਣੀ ਸੰਗ੍ਰਹਿ, ਤਿੰਨ ਨਾਟਕ ਪੁਸਤਕਾਂ, 10 ਬਾਲ ਸਾਹਿਤ ਪੁਸਤਕਾਂ ਸਮੇਤ 40 ਤੋਂ ਵਧੇਰੇ ਪੁਸਤਕਾਂ ਨਾਲ ਪੰਜਾਬੀ ਸਾਹਿਤ ਜਗਤ ਦੀ ਝੋਲੀ ਵਿਚ ਅਨਮੋਲ ਯੋਗਦਾਨ ਪਾ ਚੁੱਕੇ ਹਨ। ਉਨ੍ਹਾਂ ਦੀਆਂ ਕਈ ਰਚਨਾਵਾਂ ਹਿੰਦੀ, ਅੰਗਰੇਜ਼ੀ, ਰੂਸੀ ਅਤੇ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਅਨੁਵਾਦ ਹੋ ਚੁੱਕੀਆਂ ਹਨ। ਇਸ ਸਾਹਿਤਕ ਯੋਗਦਾਨ ਬਦਲੇ ਉਨ੍ਹਾਂ ਨੂੰ ਭਾਰਤ ਦਾ ਸਭ ਤੋਂ ਵੱਡਾ ਸਾਹਿਤਕ ਐਵਾਰਡ (ਗਿਆਨਪੀਠ) ਹਾਸਿਲ ਹੋਣ ਦਾ ਮਾਣ ਪ੍ਰਾਪਤ ਹੈ। ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਆ ਗਿਆ ਹੈ। ਇਹਨਾਂ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਸ਼ਰੋਮਣੀ ਸਾਹਿਤਕਾਰ ਪੁਰਸਕਾਰ, ਪੰਜਾਬ ਸਾਹਿਤ ਅਕਾਦਮੀ ਪੁਰਸਕਾਰ, ਪੰਜਾਬੀ ਸਾਹਿਤ ਅਕਾਦਮੀ ਪੁਰਸਕਾਰ, ਸੋਵੀਅਤ ਲੈਂਡ ਨਹਿਰੂ ਪੁਰਸਕਾਰ, ਆਈ.
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਵੀ ਬਣੀ; ਪਿੰਜਰ (2003)।
ਨਰਾਤੇ ਜਾਂ ਨੌਰਾਤਰੀ/ਨਵਰਾਤਰੀ/ਨਵਰਾਤੇ (नवरात्रि) ਇੱਕ ਹਿੰਦੂ ਤਿਓਹਾਰ ਹੈ। ਨਰਾਤੇ ਪੰਜਾਬੀ ਦਾ ਸ਼ਬਦ ਹੈ, ਜਿਸ ਦਾ ਮਤਲਬ ਹੁੰਦਾ ਹੈ 'ਨੌਂ ਰਾਤਾਂ'। ਇਹ ਤਿਓਹਾਰ ਸਾਲ ਵਿੱਚ ਚਾਰ ਵਾਰ ਆਉਂਦਾ ਹੈ। ਚੇਤ, ਹਾੜ, ਅੱਸੂ, ਪੋਹ ਪਹਿਲੇ ਦਿਨ ਤੋਂ ਨੌਮੀ ਤੱਕ ਮਨਾਇਆ ਜਾਂਦਾ ਹੈ। ਨਰਾਤਿਆਂ ਦੀਆਂ ਨੌਂ ਰਾਤਾਂ ਵਿੱਚ ਤਿੰਨ ਦੇਵੀਆਂ ਕਾਲੀ ਮਾਤਾ (ਸ਼ਿਵ ਦੀ ਪਤਨੀ, ਕਾਲ ਤੇ ਮੌਤ ਦੀ ਦੇਵੀ), ਲਕਸ਼ਮੀ (ਧੰਨ ਦੌਲਤ, ਖੁਸ਼ਹਾਲੀ ਅਤੇ ਸ਼ਾਂਤੀ ਦੀ ਦੇਵੀ) ਅਤੇ ਸਰਸਵਤੀ ਦੇਵੀ (ਸਾਹਿਤ, ਕਲਾ ਅਤੇ ਸੰਗੀਤ ਦੀ ਦੇਵੀ) ਦੇ ਅਤੇ ਦੁਰਗਾ ਦੇ ਨੌਂ ਰੂਪਾਂ ਦੀ ਪੂਜਾ ਹੁੰਦੀ ਹੈ ਜਿਹਨਾਂ ਨੂੰ ਨੌਦੁਰਗਾ ਕਹਿੰਦੇ ਹਨ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਂਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਤਿੰਨ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ ਪਰਿਵਾਰ ਵਿੱਚ ਹੋਇਆ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ਼ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ। ਆਮ ਕਰਕੇ ‘ਧਰਮ` ਸ਼ਬਦ ਲਈ ਅੰਗਰੇਜ਼ੀ ਦਾ ਸ਼ਬਦ Religion ਵਰਤ ਲਿਆ ਜਾਂਦਾ ਹੈ। ਪਰ ਵੱਖ-ਵੱਖ ਧਾਰਮਿਕ ਵਿਦਵਾਨ ਅਤੇ ਇਤਿਹਾਸਕਾਰ ਇਹ ਮੰਨਦੇ ਹਨ ਕਿ ‘ਧਰਮ` ਸ਼ਬਦ ਦੇ ਅਰਥ ਉਹ ਨਹੀਂ ਜੋ Religion ਦੇ ਹਨ। ਜੇ ਸਭ ਤੋਂ ਪਹਿਲਾਂ ਅੰਗਰੇਜ਼ੀ ਦੇ ਸ਼ਬਦ Religion ਦੀ ਗੱਲ ਕੀਤੀ ਜਾਵੇ ਤਾਂ ਮੈਕਸ ਮੂਲਰ Religion ਸ਼ਬਦ ਬਾਰੇ ਆਪਣੇ ਵਿਚਾਰ ਪੇਸ਼ ਕਰਦਾ ਹੋਇਆ ਕਹਿੰਦਾ ਹੈ ਕਿ “ਰੋਮਨ ਲੋਕ ਆਪ ਵੀ ਸ਼ਬਦ 'religio' ਦੇ ਅਸਲ ਮੌਲਿਕ ਅਰਥਾਂ ਬਾਰੇ ਸੰਸੇ ਵਿੱਚ ਸਨ। ਸਾਰੇ ਜਾਣਦੇ ਹਨ ਕਿ ਸਿਸਰੋ ਨੇ ਇਸ ਦਾ ਮੂਲ re-leger ਮੰਨਿਆ ਹੈ ਜਿਸ ਦੇ ਅਰਥ ਹਨ, ‘ਮੁੜ ਇਕੱਤਰ ਕਰਨਾ`, ‘ਚੁੱਕਣਾ`, ‘ਵਿਚਾਰਨਾ`, ‘ਸੋਚਣਾ`। ਮੇਰਾ ਆਪਣਾ ਵਿਚਾਰ ਹੈ ਕਿ ਸਿਸਰੋ ਠੀਕ ਹੈ ਪਰ ਜੇ religio ਅਰਥ ‘ਧਿਆਨ`, ਸਤਿਕਾਰ, ਪਾਵਨ ਭਾਵਨਾ ਸੀ ਤਾਂ ਇਹ ਗੱਲ ਬਿਲਕੁਲ ਸਪਸ਼ਟ ਹੈ ਕਿ ਇਹ ਮੂਲ ਅਰਥ ਬਹੁਤ ਸਮਾਂ ਇਸ ਨਾਲ ਸੰਬੰਧਿਤ ਨਾ ਰਹਿ ਸਕਿਆ।`` “ਵੈਵਸਟਰ ਦੇ ਕੋਰਸ (New international Dictionary) ਅਨੁਸਾਰ ਧਰਮ ਦਾ ਅਰਥ ਪਰਮਾਤਮਾ ਦੀ ਪੂਜਾ ਹੈ ਜਾਂ ਪੂਜਾ ਦੇ ਮੰਤਵ ਨਾਲ ਥਾਪੇ ਕਿਸੇ ਦੇਵਤੇ ਦੀ ਉਪਾਸਨਾ ਹੈ।``ਜੇਕਰ ਹੁਣ ਅਸੀਂ ਹਿੰਦੁਸਤਾਨ ਵਿੱਚ ਪ੍ਰਚਲਿਤ ਸ਼ਬਦ ਦੇ ਅਰਥ ਕਰਨੇ ਹੋਣ ਤਾਂ ਧਰਮ ਸ਼ਬਦ ਦੇ ਅਸਲੀ ਅਰਥ ਹਨ, ਕਿਸੇ ਨੂੰ ‘ਸਹਾਰਾ ਦੇਣਾ, ਆਸਰਾ ਦੇਣਾ। ਇਹ ਧਰਮ ਉਹ ਹੈ ਜਿਹੜਾ ਕਿਸੇ ਲਈ ਟੇਕ ਦਾ ਕੰਮ ਕਰਦਾ ਹੈ। ਮਹਾਂਭਾਰਤ ਅਨੁਸਾਰ ਸੰਸਾਰ ਧਰਮ ਦੇ ਆਸਰੇ ਹੀ ਖੜਾ ਹੈ ਅਤੇ ਵੇਦਾਂ ਵਿੱਚ ਧਰਮ ਨੂੰ ਵੱਖ-ਵੱਖ ਰਹੁ ਰੀਤਾਂ ਨਾਲ ਜੋੜਿਆ ਗਿਆ ਹੈ। “ਮਹਾਂਭਾਰਤ, ਗੀਤਾ, ਧਰਮ ਸ਼ਾਸਤਰ` ਅਤੇ ਪੁਰਾਣਾ ਵਿੱਚ ਧਰਮ ਦੇ ਅਰਥ ਹਨ ਕਾਨੂੰਨ, ਕਰਤੱਵ, ਸੱਚਾਈ, ਚੰਗੇ ਗੁਣ ਕਿਸੇ ਵੱਲ ਸਾਡੇ ਫਰਜ, ਵਿਸ਼ੇਸ਼ ਅਧਿਕਾਰ ਤੇ ਰਹੁ ਰੀਤੀ ਇਤਿਆਦ।`` ਹਿੰਦੂਮਤ ਵਿੱਚ ਧਰਮ ਦੇ ਅਰਥ ਕਿਸੇ ਖਾਸ ਵਰਣ ਜਾਂ ਸ੍ਰੇਣੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਦੇ ਫਰਜ ਅਤੇ ਅਧਿਕਾਰ ਹਨ। ਇਸ ਤਰ੍ਹਾਂ ਹਿੰਦੁਸਤਾਨ ਵਿੱਚ ਧਰਮ ਸ਼ਬਦ ਲਈ ਵਰਤੇ ਜਾਂਦੇ ਅਰਥ, Religion ਸ਼ਬਦ ਲਈ ਵਰਤੇ ਜਾਂਦੇ ਅਰਥਾਂ ਤੋਂ ਇਲਾਵਾ ਬਹੁਤ ਕੁਝ ਹੋਰ ਵੀ ਹਨ। ਹਿੰਦੁਸਤਾਨ ਵਿੱਚ ਧਰਮ ਦੇ ਅਰਥਾਂ ਨੂੰ ਰਹੁ ਰੀਤਾਂ, ਵਿਸ਼ਵਾਸ, ਆਦਰਸ਼, ਦੇਵੀ ਦੇਵਤਿਆਂ ਬਾਰੇ ਕਲਾਪਿਤ ਕਹਾਣੀਆਂ ਵੱਖ-ਵੱਖ ਜਾਤਾਂ ਤੇ ਸਮਾਜ ਸ੍ਰੇਣੀਆਂ ਦੇ ਫਰਜ, ਕਾਨੂੰਨ ਆਦਿ ਸਭ ਕੁਝ ਆ ਜਾਂਦੇ ਹਨ ਪਰ ਅੱਜ ਧਰਮ ਅਤੇ ਰਿਲੀਜਨ ਸ਼ਬਦ ਨੂੰ ‘ਧਾਰਮਿਕ ਮੱਤ` ਦੇ ਤੌਰ ਤੋਂ ਹੀ ਵਰਤ ਲਿਆ ਜਾਂਦਾ ਹੈ। ਹਰੇਕ ਮੱਤ ਨੂੰ ਇੱਕ ਵੱਖਰੇ ਧਰਮ ਦੇ ਨਾਂ ਦਿੱਤਾ ਗਿਆ ਹੈ ਜਿਵੇਂ ਹਿੰਦੂ ਮਤ ਲਈ ਹਿੰਦੂ ਧਰਮ, ਇਸਲਾਮ ਮਤ ਲਈ ਇਸਲਾਮ ਧਰਮ, ਸਿੱਖ ਮਤ ਲਈ ਸਿੱਖ ਧਰਮ ਆਦਿ। ਹਰੇਕ ਮੱਤ ਰੱਬ ਦੀ ਹੋਂਦ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਵੱਖ-ਵੱਖ ਧਰਮਾਂ ਵਿੱਚ ਰੱਬ ਲਈ ਵੱਖ-ਵੱਖ ਨਾਂ ਜਿਵੇਂ ਸ਼ਿਵ, ਅੱਲਾ, ਰਾਮ, ਗਾਡ (God) ਆਦਿ ਵਰਤੇ ਜਾਂਦੇ ਹਨ। ਭਾਵੇਂ ਕਿ ਕਿਸੇ ਧਰਮ ਨੂੰ ਇੱਕ ਵਿਸਿਸਟ ਧਰਮ ਤੇ ਤੌਰ 'ਤੇ ਦੇਖਣਾ ਮੁਸ਼ਕਿਲ ਹੈ ਪਰ ਫਿਰ ਵੀ ਧਰਮ ਨੂੰ ਵਸਿਸ਼ਟ ਧਰਮ ਅਤੇ ਲੋਕ ਧਰਮ ਦੋ ਵਰਗਾਂ ਵਿੱਚ ਵੰਡ ਕੇ ਇਹਨਾਂ ਦੋਵਾਂ ਦੇ ਵੱਖ-ਵੱਖ ਲੱਛਣ ਨਿਖੇੜੇ ਜਾ ਸਕਦੇ ਹਨ। ਇਸ ਤਰ੍ਹਾਂ ਵਸਿਸ਼ਟ ਧਰਮ ਦੇ ਆਪਣੇ ਸਿਧਾਂਤ ਅਤੇ ਵੱਖਰੇ ਨਿਯਮ ਹੁੰਦੇ ਹਨ ਜਿਸ ਦੀ ਪਾਲਣਾ ਉਸ ਧਰਮ ਦੇ ਸਰਧਾਲੂ ਕਰਦੇ ਹਨ। ਸੱਭਿਆਚਾਰ ਅਤੇ ਧਰਮ ਆਪਸ ਵਿੱਚ ਅੰਤਰ ਸੰਬੰਧਤ ਹਨ। ਭਾਵੇਂ ਕਈ ਵਾਰ ਇਹ ਵੀ ਕਿਹਾ ਜਾਂਦਾ ਹੈ ਕਿ ਧਰਮ ਬਿਨ੍ਹਾਂ ਰਾਜ ਹੋ ਸਕਦਾ ਹੈ ਪਰ ਰਾਜ ਬਿਨ੍ਹਾਂ ਧਰਮ ਨਹੀਂ ਪਰ ਫਿਰ ਵੀ ਅਸੀਂ ਕਹਿ ਸਕਦੇ ਹਾਂ ਕਿ ਕੋਈ ਵੀ ਰਾਜ ਅਜਿਹਾ ਨਹੀਂ ਹੋਵੇਗਾ ਜਿੱਥੋਂ ਦੇ ਲੋਕਾਂ ਦੇ ਕੁੱਝ ਵਿਸ਼ਵਾਸ ਨਾ ਹੋਣ ਇਹ ਵਿਸ਼ਵਾਸ ਹੀ ਧਰਮ ਦਾ ਆਧਾਰ ਹੁੰਦੇ ਹਨ। ਧਰਮ ਉਹ ਸੰਸਥਾ ਹੈ ਜੋ ਕਿਸੇ ਸੱਭਿਆਚਾਰ ਵਿੱਚ ਰਹਿਣ ਲਈ ਜੀਵ ਨੂੰ ਨੈਤਿਕ ਗੁਣ ਸਿਖਾਉਦਾ ਹੈ ਤੇ ਇਹ ਨੈਤਿਕ ਗੁਣ ਉਸ ਸੱਭਿਆਚਾਰ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕਰਦੇ ਹਨ ਪਰ ਇਹ ਨੈਤਿਕ ਕਰਤੱਵ ਜੋ ਧਰਮ ਸਿਖਾਉਦਾਂ ਹੈ ਇਹ ਸਥਾਨਿਕ ਸੱਭਿਆਚਾਰ ਤੋ ਹੀ ਜਨਮ ਲੈਦੇ ਹਨ ਭਾਵ ਕੋਈ ਵੀ ਧਰਮ ਉੱਥੋ ਦੇ ਸਮਾਜ ਜਾਂ ਸੱਭਿਆਚਾਰ ਦੇ ਅਨੁਕੂਲ ਹੋਵੇਗਾ ਤੇ ਇਹ ਨੈਤਿਕ ਗੁਣ ਜਾਂ ਪੱਖ ਉਸ ਧਰਮ ਵਿਚੋਂ ਨਿਕਲਦੇ ਹਨ ਜੋ ਮੂਲ ਰੂਪ ਵਿੱਚ ਉੱਥੋ ਦੇ ਸੱਭਿਆਚਾਰ ਦੇ ਹੀ ਚੰਗੇ ਪੱਖ ਜਾਂ ਗੁਣ ਹੁੰਦੇ ਹਨ। ਸੰਸਾਰ ਵਿੱਚ ਹਰ ਥਾਂ ਤੇ ਅਲੱਗ ਅਲੱਗ ਸੱਭਿਆਚਾਰ ਤੇ ਧਰਮ ਪਾਏ ਜਾਂਦੇ ਹਨ ਜਿਹਨਾਂ ਦੇ ਆਪਣੇ ਅਲੱਗ ਅਲੱਗ ਨਿਯਮ ਹੋਣਗੇ। ਤੇ ਇਹ ਦੋਵੇਂ ਇੱਕ ਦੂਜੇ ਨਾਲ ਅੰਤਰ ਸੰਬੰਧਤ ਹੁੰਦੇ ਹਨ। ਭਾਵ ਹਰੇਕ ਸੱਭਿਆਚਾਰ ਉੱਥੋਂ ਦੇ ਧਰਮ ਦਾ ਸਰੂਪ ਨਿਸ਼ਚਿਤ ਕਰਦਾ ਹੈ ਤੇ ਹਰ ਧਰਮ ਉੱਥੋ ਦੇ ਸੱਭਿਆਚਾਰ ਦੇ ਸਰੂਪ ਤੇ ਆਪਦਾ ਪ੍ਰਭਾਵ ਪਾਉਂਦਾ ਹੈ। ਜਿਵੇਂ ਕਿ ਉਦਾਹਰਨ ਦੇ ਤੌਰ ’ਤੇ ਅਸੀਂ ਦੇਖੀਏ ਤਾਂ ਭਾਰਤੀ ਪੰਜਾਬ ਵਿੱਚ ਸਿੱਖ ਧਰਮ ਬਹੁ ਗਿਣਤੀ ਦਾ ਧਰਮ ਹੈ ਤੇ ਜਿਸ ਦੇ ਪ੍ਰਭਾਵ ਸਦਕਾ ਇੱਥੋ ਦਾ ਹਿੰਦੂ ਧਰਮ ਵੀ ਹਰਿਦੁਆਰ ਦੇ ਹਿੰਦੂ ਧਰਮ ਦੇ ਮੁਕਾਬਲੇ ਵਿੱਚ ਕਾਫੀ ਅਲੱਗ ਪ੍ਰਤੀਤ ਹੁੰਦਾ ਹੈ ਭਾਵੇਂ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਇਹ ਸਭ ਇੱਥੋਂ ਦੇ ਸੱਭਿਆਚਾਰ ਤੇ ਉਹਨਾਂ ਦੇ ਵਿਸ਼ੇਸ਼ ਵਿਸਵਾਸਾਂ ਕਰਕੇ ਹੈ। ਇਸੇ ਤਰ੍ਹਾਂ ਇੱਕ ਭਾਰਤੀ ਪੰਜਾਬ ਦੇ ਸਿੱਖ ਤੇ ਇੱਕ ਵਿਦੇਸੀ ਸਿੱਖ ਦੇ ਰਹਿਣ ਸਹਿਣ ਵਿੱਚ ਵੀ ਫਰਕ ਹੋਵੇਗਾ ਭਾਵੇਂ ਇਹਨਾਂ ਦੇ ਵੀ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਧਰਮ ਦੀਆਂ ਵਿਧੀਆਂ: ੧. ਮਾਨਵ ਵਿਗਿਆਨੀ ਵਿਧੀ ੨. ਸਮਾਜ ਵਿਗਿਆਨੀ ਵਿਧੀ ੩.
ਅਤਰ ਸਿੰਘ (1932-1994) ਦਾ ਨਾਂ, ਪੰਜਾਬੀ ਸਾਹਿਤ ਚਿੰਤਨ ਦੀ ਇਤਿਹਾਸ ਰੇਖਾ ਵਿੱਚ ਇਤਿਹਾਸਿਕ ਮਹੱਤਵ ਦਾ ਧਾਰਨੀ ਹੈ। ਉਹ ਪੰਜਾਬੀ ਦੇ ਵਿਦਵਾਨ ਲੇਖਕ ਅਧਿਆਪਕ ਅਤੇ ਸਾਹਿਤ ਆਲੋਚਕ ਸਨ। ਭਾਰਤ ਸਰਕਾਰ ਨੇ ਉਨ੍ਹਾਂ ਨੂੰ ਪਦਮ ਸ਼੍ਰੀ ਦੀ ਉਪਾਧੀ ਨਾਲ ਨਿਵਾਜਿਆ ਸੀ। ਪੰਜਾਬੀ ਤੋਂ ਇਲਾਵਾਂ ਉਨ੍ਹਾਂ ਨੇ ਅੰਗਰੇਜੀ ਵਿੱਚ ਵੀ ਕਈ ਪੁਸਤਕਾਂ ਲਿਖਿਆਂ। ਉਨ੍ਹਾਂ ਦੇ ਵਿਸ਼ਿਆਂ ਦਾ ਖੇਤਰ ਬਹੁਤ ਵਿਸ਼ਾਲ ਸੀ। ਉਨ੍ਹਾਂ ਨੇ ਨਿਰੰਤਰ ਮਿਹਨਤ, ਲਗਨ ਅਤੇ ਕੰਮ ਸੱਭਿਆਚਾਰ ਪ੍ਰਤੀ ਪ੍ਰਤੀਬੱਧਤਾ ਨਾਲ ਬਤੌਰ ਚਿੰਤਕ, ਭਾਸ਼ਾ ਵਿਗਿਆਨੀ, ਕੋਸ਼ਕਾਰ, ਸਾਹਿਤ ਇਤਿਹਾਸਕਾਰ, ਸਾਹਿਤ ਸਮੀਖਿਅਕ ਅਤੇ ਖੋਜੀ ਵਜੋਂ ਆਪਣੀ ਨਿਵੇਕਲੀ ਪਛਾਣ ਸਥਾਪਤ ਕੀਤੀ। ਉਨ੍ਹਾਂ ਦੇ ਅਧਿਆਪਨ ਅਤੇ ਖੋਜ ਦਾ ਘੇਰਾ ਸਾਹਿਤ ਚਿੰਤਨ ਮੱਧਕਾਲੀਨ ਤੇ ਆਧੁਨਿਕ ਪੰਜਾਬੀ ਸਾਹਿਤ ਤੋਂ ਇਲਾਵਾ ਪਾਕਿਸਤਾਨੀ ਪੰਜਾਬੀ ਸਾਹਿਤ, ਪਰਵਾਸੀ ਪੰਜਾਬੀ ਸਾਹਿਤ, ਪੰਜਾਬੀ ਭਾਸ਼ਾ, ਸਿੱਖ ਧਰਮ ਤੇ ਦਰਸ਼ਨ, ਆਧੁਨਿਕ ਭਾਰਤੀ ਸਾਹਿਤ ਅਤੇ ਭਾਰਤ ਦੇ ਸੱਭਿਆਚਾਰਕ ਇਤਿਹਾਸ ਤਕ ਫੈਲਿਆ ਹੋਇਆ ਸੀ। ਡਾ.ਅਤਰ ਸਿੰਘ ਦਾ ਨਾਂ ਬੜੇ ਸਤਿਕਾਰ ਨਾਲ ਉਨ੍ਹਾਂ ਪੰਜਾਬੀ ਸਮੀਖਿਆਕਾਰਾਂ ਵਿੱਚ ਵੀ ਸ਼ਾਮਿਲ ਕੀਤਾ ਜਾਂਦਾ ਹੈ ਜਿਨ੍ਹਾਂ ਨੇ ਪੰਜਾਬੀ ਸਾਹਿਤ ਸਮੀਖਿਆ ਦੇ ਅੰਤਰਗਤ ਨਵੇਂ ਪ੍ਰਤੀਮਾਨ ਸਿਰਜੇ। ਉਨ੍ਹਾਂ ਨੇ ਆਪਣੀ ਪਹਿਲੀ ਪੁਸਤਕ ਕਾਵਿ ਅਧਿਐਨ (1959) ਤੋਂ ਲੈ ਕੇ ਆਖਰੀ ਪੁਸਤਕ ਸੈਕੁਲਰ ਆਈਜੇਸ਼ਨ ਆਫ਼ ਮਾਡਰਨ ਪੰਜਾਬੀ ਪੋਇਟਰੀ ਤਕ ਵਿਭਿੰਨ ਕਾਲਾਂ ਦੇ ਪੰਜਾਬੀ ਸਾਹਿਤ ਦੇ ਅਨੇਕਾਂ ਵਿਸ਼ਿਆਂ ਨੂੰ ਆਪਣੇ ਅਧਿਐਨ ਦਾ ਵਿਸ਼ਾ ਬਣਾਇਆ। ਸਾਹਿਤ-ਰੂਪਾਂ ਵਿਚੋਂ ਉਨ੍ਹਾਂ ਦੀ ਪ੍ਰਮੁੱਖ ਰੁਚੀ ਭਾਵੇਂ ਕਾਵਿ ਸਮੀਖਿਆ ਵਿੱਚ ਰਹੀ ਪਰ ਉਨ੍ਹਾਂ ਨੇ ਪੰਜਾਬੀ ਨਾਟਕ ਅਤੇ ਗਲਪ ਸੰਬੰਧੀ ਵੀ ਬੜੇ ਮੁਸਵਾਨ ਲੇਖ ਲਿਖੇ,ਜਿਨਾਂ ਤੋਂ ਪੰਜਾਬੀ ਨਾਟ-ਸਾਸ਼ਤਰ ਅਤੇ ਬਿਰਤਾਂਤ ਸ਼ਾਸਤਰ ਸੰਬੰਧੀ ਅੰਤਰ ਦ੍ਰਿਸ਼ਟੀ ਪ੍ਰਾਪਤ ਹੋ ਸਕਦੀ ਹੈ। 1982-85 ਦੌਰਾਨ ਡਾਕਟਰ.ਅਤਰ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੀ ਸਕੂਲ ਆਫ਼ ਪੰਜਾਬੀ ਸਟੱਡੀਜ਼ ਦੇ ਚੇਅਰਮੈਨ ਵਜੋਂ ਕਾਰਜ ਕਰਦੇ ਰਹੇ। 1992ਈ.
ਦੇਸ਼ਾਂ ਦੀ ਸੂਚੀ ISO 3166-1 AD ਅੰਡੋਰਾ AE ਯਨਾਈਟਿਡ ਅਰਬ ਇਮੀਰਾਤ AF ਅਫਗਾਨਿਸਤਾਨ AG ਐਂਟੀਗੁਆ ਐਂਡ ਬਾਰਬੈਡੋਸ AI ਐਂਗੁਇਲਾ AL ਅਲਬਾਨੀਆ AM ਅਰਮੀਨੀਆ AN ਨੈਦਰਲੈਂਡਜ਼ ਐਂਟਿਲੇਸ AO ਅੰਗੋਲਾ AQ ਅੰਟਾਰਟਿਕਾ AR ਅਰਜਨਟੀਨਾ AS ਅਮੈਰੀਕਨ ਸਮੋਆ AT ਆਸਟਰੀਆ AU ਆਸਟਰੇਲੀਆ AW ਅਰੂਬਾ AZ ਅਜ਼ਰਬਾਈਜਾਨ BA ਬੋਸਨੀਆ ਐਂਡ ਹਰਜ਼ੇਗੋਵਿਨਾ BB ਬਾਰਬੈਡੋਸ BD ਬੰਗਲਾਦੇਸ਼ BE ਬੈਲਜੀਅਮ BF ਬੁਰਕੀਨਾ ਫਾਸੋ BG ਬੁਲਗਾਰੀਆ BH ਬਹਿਰੀਨ BI ਬੁਰੁੰਡੀ BJ ਬੇਨਿਨ BM ਬਰਮੂਡਾ BN ਬਰੂਨਈ BO ਬੋਲਿਵੀਆ BR ਬਰਾਜ਼ੀਲ BS ਬਹਾਮਾਸ BT ਭੂਟਾਨ BV ਬੌਵੇਟ ਆਈਲੈਂਡ BW ਬੋਟਸਵਾਨਾ BY ਬੇਲਾਰੂਸ BZ ਬੇਲੀਜ਼ CA ਕੈਨੇਡਾ CC ਕੋਕੋਸ (ਕੀਲਿੰਗ) ਆਈਲੈਂਡਸ CF ਸੈਂਟਰਲ ਅਫਰੀਕਨ ਰਿਪਬਲਿਕ CG ਕੋਂਗੋ CI ਆਇਵਰੀ ਕੋਸਟ CK ਕੁੱਕ ਆਈਲੈਂਡਸ CL ਚਿੱਲੀ CM ਕੈਮੇਰੂਨ CN ਚਾਈਨਾ CO ਕੋਲੰਬੀਆ CR ਕੋਸਟਾ ਰੀਕਾ CU ਕਿਓੂਬਾ CV ਕੇਪ ਵੇਰਦੇ CX ਕ੍ਰਿਸਮਸ ਆਈਲੈਂਡ CY ਸਾਈਪਰਸ CZ ਚੈਕੀਆ DE ਜਰਮਨੀ DJ ਜਿਬੌਟੀ DK ਡੈਨਮਾਰਕ DM ਡੋਮਨੀਕਿਆ DO ਡੋਮਨੀਕਿਅਨ ਰਿਪਬਲਿਕ DZ ਅਲਜੀਰਿਆ EC ਇਕੁਆਡੋਰ EE ਇਸਟੋਨੀਆ EG ਇਜਿਪਟ EH ਵੈਸਟਰਨ ਸਹਾਰਾ ER ਇਰੀਟਰਿਆ ES ਸਪੇਨ ET ਇਥੋਪੀਆ FI ਫਿਨਲੈਂਡ FJ ਫਿਜ਼ੀ FK ਫਾਲਕਲੈਂਡ ਆਈਲੈਂਡਜ਼ (ਮਾਲਵੀਨਸ) FM ਮਾਈਕਰਨੇਸ਼ੀਆ FO ਫਰੋਏ ਆਈਲੈਂਡਜ਼ FR ਫਰਾਂਸ GA ਗੈਬੋਨ GB ਗ੍ਰੇਟ ਬ੍ਰਿਟੇਨ GD ਗ੍ਰੇਨਾਡਾ GE ਜੋਰਜੀਆ GF ਫ੍ਰੈਂਚ ਗੁਆਇਨਾ GG ਗੁਇਰਨਸੇ GH ਘਾਨਾ GI ਜਿਬਰਾਲਟਰ GL ਗਰੀਨਲੈਂਡ GM ਗੈਂਬੀਆ GN ਗਿਨੀਆ GP ਗੁਆਡੇਲੋਪ GQ ਇਕੁਟੋਰੀਅਲ ਗਿਨੀ GR ਗਰੀਸ GS ਸਾਊਥ ਜੋਰਜੀਆ ਐਂਡ ਸਾਊਥ ਸੈਂਡਵਿਚ ਆਈਲੈਂਡਜ਼ GT ਗੁਆਟੇਮਾਲਾ GU ਗੁਆਮ GW ਗਿਨੀ-ਬਿਸਾਉ GY ਗਾਇਆਨਾ HK ਹਾਂਗਕਾਂਗ HM ਹਰਡ ਐਂਡ ਮੈਂਕਡੋਨਲਡ ਆਈਲੈਂਡਜ਼ HN ਹਾਂਡੂਰਸ HR ਕਰੋਏਸ਼ੀਆ HT ਹੇਟੀ HU ਹੰਗਰੀ CH ਸਵਿਟਜ਼ਰਲੈਂਡ ID ਇੰਡੋਨੇਸ਼ੀਆ IE ਆਇਰਲੈਂਡ IL ਇਜ਼ਰਾਈਲ IM ਆਇਲ ਆਫ ਮੈਨ IN ਇੰਡੀਆ IO ਬ੍ਰਿਟਿਸ਼ ਇੰਡੀਅਨ ਉਸ਼ਨ ਟੈਰੀਟੋਰੀ IQ ਇਰਾਕ IR ਇਰਾਨ IS ਆਈਸਲੈਂਡ IT ਇਟਲੀ JE ਜਰਸੀ JM ਜਮਾਇਕਾ JO ਜਾਰਡਨ JP ਜਪਾਨ KE ਕੀਨੀਆ KG ਕਿਰਗਜ਼ਸਤਾਨ KH ਕੰਬੋਡੀਆ KI ਕਿਰੀਬਤੀ KM ਕੋਮੋਰਸ KN ਸੈਂਟ ਕਿਟਸ ਐਂਡ ਨੇਵਿਸ KO ਕੋਸੋਵੋ KP ਨਾਰਥ ਕੋਰੀਆ KR ਸਾਊੇਥ ਕੋਰੀਆ KW ਕੁਵੈਤ KY ਕੇਮੈਨ ਆਈਲੈਂਡਜ਼ KZ ਕਜਾਖਿਸਤਾਨ LA ਲਾਉਸ LB ਲੈਬਾਨਨ LC ਸੈਂਟ ਲੂਸੀਆ LI ਲਿੰਕਨਸਟਆਈਨ LK ਸ੍ਰੀ ਲੰਕਾ LR ਲਿਬੇਰੀਆ LS ਲੇਸੋਥੋ LT ਲਿਥੂਆਨੀਆ LU ਲਕਸਮਬਰਗ LV ਲਾਤਵੀਆ LY ਲਿਬੀਆ MA ਮੋਰੱਕੋ MC ਮੋਨਾਕੋ MD ਮੋਲਦੋਵਾ ME ਮੋਂਟੇਨੇਗਰੋ MG ਮੈਡਾਗਾਸਕਰ MH ਮਾਰਸ਼ਲ ਆਈਲੈਂਡਜ਼ MK ਮੈਕੇਡੋਨੀਆ ML ਮਾਲੀ MM ਮਿਆਂਮਾਰ (ਬਰਮਾ) MN ਮੰਗੋਲੀਆ MO ਮਕਾਉ MP ਨਾਰਦਰਨ ਮਰੀਆਨਾ ਆਈਲੈਂਡਜ਼ MQ ਮਾਰਟੀਨੀਕ MR ਮਾਉਰੀਟੈਨੀਆ MS ਮੋਂਟਸੇਰਾਤ MT ਮਾਲਟਾ MU ਮਾਰਿਸ਼ਸ MV ਮਾਲਦੀਵਜ਼ MW ਮੈਲਵੀ MX ਮੈਕਸੀਕੋ MY ਮਲੇਸ਼ੀਆ MZ ਮੋਜ਼ਮਬੀਕ NA ਨਮੀਬੀਆ NC ਨਿਊ ਕੈਲੇਡੋਨੀਆ NE ਨਾਈਜ਼ਰ NF ਨੋਰਫੋਲਕ ਆਈਲੈਂਡ NG ਨਾਈਜੀਰੀਆ NI ਨਿਕਾਰਾਗੁਆ NL ਨੀਦਰਲੈਂਡਜ਼ NO ਨਾਰਵੇ NP ਨੇਪਾਲ NR ਨਾਉਰੂ NU ਨਿੇਉਈ NZ ਨਿਊਜ਼ੀਲੈਂਡ OM ਉਮਾਨ PA ਪਾਨਾਮਾ PE ਪੇਰੂ PF ਫ੍ਰੈਂਚ ਪੋਲੀਨੇਸ਼ੀਆ PG ਪਾਪੂਆ ਨਿਊ PH ਫਿਲਿਪੀਨਜ਼ PK ਪਾਕਿਸਤਾਨ PL ਪੋਲੈਂਡ PM ਸੈਂਟ ਪੀਅਰੇ ਐਂਡ ਮਿਕੇਲਨ PN ਪਿਟਕੇਰਨ ਆਈਲੈਂਡਜ਼ PR ਪੁਅਰਟੋਰੀਕੋ PT ਪੁਰਤਗਾਲ PW ਪਲਾਉ PY ਪੈਰਾਗੁਏ QA ਕਤਰ RE ਰੀਯੂਨੀਅਨ RO ਰੋਮਾਨੀਆ RS ਸਰਬੀਆ RU ਰੂਸ RW ਰਵਾਂਡਾ SA ਸਾਊਦੀ ਅਰੇਬੀਆ SB ਸੋਲੋਮਨ ਆਈਲੈਂਡਜ਼ SC ਸੇਸ਼ੇਲਜ਼ SD ਸੂਡਾਨ SE ਸਵੀਡਨ SG ਸਿੰਗਾਪੁਰ SH ਸੈਂਟ ਹੇਲਾਨਾ SI ਸਲੋਵੇਨੀਆ SJ ਸਵਾਲਬਰਡ (ਸਵਾਲਬਰਡ ਐਂਡ ਜੈਨ ਮੇਯਨ) SK ਸਲੋਵਾਕੀਆ SL ਸੀਆਰਾ ਲਿਉਨ SM ਸੈਨ ਮਰੀਨੋ SN ਸੇਨੇਗਲ SO ਸੋਮਾਲੀਆ SR ਸੁਰੀਨੇਮ ST ਸਾਉ ਟੋਮ ਐਂਡ ਪਰਿੰਸੀਪੇ SV ਸਲਵਾਡੋਰ SY ਸਿਰੀਆ SZ ਸਵਾਜ਼ੀਲੈਂਡ TB ਤਿਬੱਤ TC ਤੁਰਕਸ ਐਂਡ ਕੇਕੋਸ ਆਈਲੈਂਡਜ਼ TD ਚਾਡ TF ਫ੍ਰੈਂਚ ਸਾਊਦਰਨ ਟੈਰੀਟੋਰੀਜ਼ TG ਟੋਗੋ TH ਥਾਈਲੈਂਡ TJ ਤਜਾਕਿਸਤਾਨ TK ਟੋਕੇਲਾਉ TL ਈਸਟ ਤਿਮੋਰ TM ਤੁਰਕਮੇਨਿਸਤਾਨ TN ਟਿਊਨੀਸ਼ੀਆ TO ਟੋਂਗਾ TR ਤੁਰਕੀ TT ਟ੍ਰਿਨੀਡਾਡ ਐਂਡ ਟੋਬਾਗੋ TV ਟੁਵਾਲੁ TW ਤੇਈਵਾਨ TZ ਤਨਜ਼ਾਨੀਆ UA ਯੂਕਰੇਨ UG ਯੂਗਾਂਡਾ UM ਯੂ.ਐਸ.
ਭਾਈ ਗੁਰਦਾਸ (1551 – 25 ਅਗਸਤ 1636) ਦਾ ਜਨਮ ਪੰਜਾਬ ਦੇ ਛੋਟੇ ਜੇਹੇ ਪਿੰਡ ਗੋਇੰਦਵਾਲ ਵਿੱਚ ਪਿਤਾ ਸ੍ਰੀ ਭਾਈ ਦਾਤਾਰ ਚੰਦ ਭੱਲਾ ਅਤੇ ਮਾਤਾ ਜੀਵਾਨੀ ਦੇ ਗ੍ਰਹਿ ਵਿਖੇ ਹੋਇਆ। ਆਪ ਜਦੋਂ ਸਿਰਫ 3 ਸਾਲ ਦੇ ਸਨ ਤਾਂ ਆਪ ਦੇ ਮਾਤਾ ਜੀ ਦਾ ਦਿਹਾਂਤ ਹੋ ਗਿਆ। ਆਪ ਇੱਕ ਪੰਜਾਬੀ ਸਿੱਖ ਲੇਖਕ, ਇਤਿਹਾਸਕਾਰ ਅਤੇ ਪ੍ਰਚਾਰਕ ਸਨ। ਆਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲੀ ਲਿਖਾਰੀ ਸਨ ਅਤੇ ਆਪ ਨੇ ਚਾਰ ਸਿੱਖ ਗੁਰੂਆਂ ਦਾ ਸਾਥ ਨਿਭਾਇਆ।
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਪੁਰੀ-ਅਨੰਦ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਕਣਕ (ਵਿਗਿਆਨਕ ਨਾਮ:"ਟਰੀਟਕਮ (ਸਪੀਸ਼ੀਜ਼), ਅੰਗਰੇਜ਼ੀ' ਨਾਮ: "Wheat"), ਇੱਕ ਤਰ੍ਹਾਂ ਦੀ ਫ਼ਸਲ ਹੈ, ਜੋ ਪੂਰੀ ਦੁਨੀਆ ਵਿੱਚ ਉਗਾਈ ਜਾਂਦੀ ਹੈ। ਮੱਕੀ ਤੋਂ ਬਾਦ ਇਹ ਦੁਨੀਆ ਭਰ ਵਿੱਚ ਦੂਸਰੀ ਵੱਡੀ ਅਨਾਜ ਫਸਲ ਗਿਣੀ ਜਾਂਦੀ ਹੈ। ਤੀਸਰੇ ਪੱਧਰ 'ਤੇ ਚੌਲ ਦੀ ਫ਼ਸਲ ਆਉਂਦੀ ਹੈ। ਕਣਕ ਅਨਾਜ ਆਟਾ ਬਣਾਉਣ ਲਈ ਵਰਤੀ ਜਾਂਦੀ ਹੈ ਜੋ ਇੱਕ ਮਨਭਾਉਂਦਾ ਖਾਣਾ ਹੈ, ਜਾਨਵਰ ਖੁਰਾਕ ਲਈ ਵਰਤੀ ਜਾਂਦੀ ਹੈ ਅਤੇ ਬੀਅਰ ਕੱਢਣ ਵਿੱਚ ਇੱਕ ਜ਼ਰੂਰੀ ਅੰਗ ਦੇ ਤੌਰ 'ਤੇ ਵਰਤੀ ਜਾਂਦੀ ਹੈ। ਛਿਲਕਾ ਵਖਰਾ ਕਰਕੇ ਛਾਣਬੂਰਾ ਪੀਹ ਕੇ ਵੀ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ। ਕਣਕ ਦੀ ਬਿਜਾਈ ਹਰੇ ਜਾਂ ਸੁੱਕੇ ਚਾਰੇ (forage crop) ਦੇ ਤੌਰ 'ਤੇ ਵਰਤੋਂ ਲਈ ਵੀ ਕੀਤੀ ਜਾਂਦੀ ਹੈ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।