ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
[[1]] https://www.youtube.com/channel/UC2liFk33fIVUD4uOnXbtg9Q?sub_confirmation=1 [[2]] ਫਰਮਾ:Https://www.youtube.com/channel/UC2liFk33fIVUD4uOnXbtg9Q?sub confirmation=1 [[3]] ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ ।।ਸਭ ਥਾਈਂ ਹੋਇ ਸਹਾਇ।। ਹਿੰਦ ਦੀ ਚਾਦਰ = ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।। ੧ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ ੧ ਅਪ੍ਰੈਲ 1621(੧੬੨੧) ਈਸਵੀਂ ਨੂੰ ਅੰਮ੍ਰਿਤਸਰ ਪੰਜਾਬ ਵਿਖੇ (ਮੁਗਲ ਸਾਮਰਾਜ ਵੇਲੇ ਹੋਇਆ ਬਚਪਨ ਵਿੱਚ ਆਪ ਜੀ ਦਾ ਨਾਮ ਤਿਆਗ ਮੱਲ ਸੀ ੨ ਮਾਤਾ ਪਿਤਾ = ਗੁਰੂ ਹਰਗੋਬਿੰਦ ਸਾਹਿਬ ਜੀ ਆਪ ਜੀ ਦੇ ਪਿਤਾ ਜੀ ਸਨ ਮਾਤਾ ਨਾਨਕੀ ਜੀ ਸਨ ੩ਵਿਆਹ ਅਤੇ ਸੰਤਾਨ = ਆਪ ਜੀ ਦਾ ਵਿਆਹ ਭਾਈ ਲਾਲ ਚੰਦ ਦੀ ਸਪੁੱਤਰੀ ਮਾਤਾ ਗੁਜਰੀ ਜੀ ਨਾਲ 1634(੧੬੩੪) ਨੰ ਹੋਇਆ ਆਪ ਜੀ ਨੂੰ ਵਿਆਹ ਤੋ 32 ਸਾਲ ਮਗਰੋ ਪੁੱਤਰ ਦੀ ਦਾਤ ਪ੍ਰਾਪਤ ਹੋਈ ਪੁੱਤਰ ਹੋਣ ਮਗਰੋ ਆਪ ਆਪਣੇ ਪੁੱਤਰ ਗੋਬਿੰਦ ਰਾਏ ਨੂੰ 5 (੫)ਸਾਲ ਬਾਅਦ ਗੁਰੂ ਕੇ ਬਾਗ ਅਸਥਾਨ ਉਪਰ ਪਹਿਲੀ ਵਾਰ ਮਿਲੇ ੪ ਨਿਮਰਤਾ ਦੇ ਪੁੰਜ = ਸਿੱਖ ਵਿਦਵਾਨ ਪ੍ਰਿੰਸੀਪਲ ਸਤਬੀਰ ਸਿੰਘ ਜੀ ਅਨੁਸਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਨਿਮਰਤਾ ਦੇ ਪੁੰਜ ਤੇ ਮਨ ਨੀਵਾਂ ਤੇ ਮਤ ਉਚੀ ਦੇ ਧਾਰਨੀ ਸਨ ਇਤਿਹਾਸ ਮੁਤਾਬਕ ਜਦੋ ਗੁਰੂ ਤੇਗ ਬਹਾਦਰ ਸਾਹਿਬ ਜੀ ਆਪਣੇ ਪਿਤਾ ਜੀ ਦੇ ਸਨਮੁੱਖ ਬੈਠਦੇ ਤਾ ਅੱਖਾਂ ਨੀਵੀਆਂ ਕਰ ਲੈਂਦੇ ਇਕ ਵਾਰ ਦਰਬਾਰ ਅੰਦਰ ਬੈਠੀ ਸੰਗਤ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਪੁੱਛਿਆ ਕੀ ਗੁਰੂ ਜੀ ਆਪ ਜੀ ਦੇ ਲਾਲ ਆਪ ਜੀ ਦੇ ਸਾਹਮਣੇ ਹਮੇਸ਼ਾ ਅੱਖਾਂ ਨੀਵੀਆਂ ਕਰ ਕੇ ਬੈਠ ਜਾਂਦੇ ਹਨ ਤਾ ਅੱਗੋ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਉਤਰ ਦਿੱਤਾ ਜਿਸ ਨੂੰ ਅੰਦਰ ਦੇ ਸਾਰੇ ਔਗੁਣਾਂ ਦਾ ਪਤਾ ਹੋਵੇ ਉ ਸ ਦੇ ਸਾਹਮਣੇ ਨੇਤਰ ਨਹੀ ਚੁੱਕੇ ਜਾਦੇ।। ੫ ਗੁਰਿਆਈ ਪ੍ਪਤੀ = ਆਪ ਜੀ ਨੂੰ 1664(੧੬੬੪) ਈ ਸਵੀਂ ਨੂੰ ਗੁਰਿਆਈ ਪਾਪਤ ਹੋਈ ਆਪ ਜੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਛੋਟੇ ਸਪੁੱਤਰ ਸਨ ਆਪ ਜੀ ਬਚਪਨ ਤੋਂ ਹੀ ਵੈਰਾਗੀ ਤੇ ਉਪਰਾਮ ਤਬੀਅਤ ਦੇ ਮਾਲਕ ਸਨ। ਸੰਨ 1664 ਈ ਸਵੀਂ ਨੂੰ ਗੁਰਿਆਈ ਗੱਦੀ ਮਿਲਣ ਉਪਰੰਤ ਆਪਣੇ ਅਨੰਦਪੁਰ ਸਾਹਿਬ ਨੂੰ ਆਪਣਾ ਸਥਾਨ ਬਣਾਇਆ ੬ ਗੁਰਬਾਣੀ ਰਚਨਾ = ਗੁਰੂ ਸਾਹਿਬ ਜੀ ਦੀ ਬਾਣੀ 15 ਰਾਗਾ ਵਿੱਚ ਦਰਜ ਹੈ ਜੋ ਇਸ ਪ੍ਰਕਾਰ ਹਨ ਬਿਹਾਗੜਾ ਗਉੜੀ,ਆਸਾ ਦੇਵਗੰਧਾਰ ਸੋਰਠਿ ਧਨਾਸਰੀ ਟੋਡੀ ਤਿਲੰਗ ਬਿਲਾਵਲ ਰਾਮਕਲੀ ਮਾਰੂ ਬਸੰਤ ਬਸੰਤ ਹਿਡੋਲ ਸਾਰੰਗ ਜੈਜੈਵੰਤੀ ਆਦਿ ਰਾਗ ਵਿਸੇਸ ਹਨ ਆਪ ਜੀ ਸਾਰੀ ਬਾਣੀ ਮਨ ਨੂੰ ਸੰਬੋਧਨ ਕਰਕੇ ਉਚਾਰਣ ਕੀਤੀ ਗੁਰੁ ਸਾਹਿਬ ਜੀ ਫੁਰਮਾਉਦੇ ਹਨ ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ।। (ਤਿਲੰਗ ਮ 9)ਗੁਰੂ ਗ੍ਰੰਥ ਸਾਹਿਬ ਜੀ ਨੇ ਸਿੱਖ ਧਰਮ ਦੀ ਕੀਰਤਨ ਪਰੰਪਰਾ ਨੂੰ ਸਾਜ ਮਿਦੰਗ ਦੀ ਬਖਸੀਸ ਕੀਤੀ।। ੭ਸੰਤ ਸਰੂਪ ਤੇ ਸਸਤਰ ਵਿਦਿਆ ਦੇ ਮਾਹਿਰ =ਗੁਰੂ ਜੀ ਬਚਪਨ ਤੋਂ ਹੀ ਸੰਤ ਸਰੂਪ ਅਡੋਲ ਚਿੱਤ ਗੰਭੀਰ ਤੇ ਨਿਰਭੈ ਸੁਭਾਅ ਦੇ ਮਾਲਕ ਸਨ ਗੁਰੂ ਜੀ ਕਈ ਕਈ ਘੰਟੇ ਸਮਾਧੀ ਵਿੱਚ ਲੀਨ ਹੋਏ ਬੈਠੇ ਰਹਿੰਦੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਤੋ ਬਾਅਦ ਆਪ ਪਿੰਡ ਬਕਾਲਾ ਆ ਕੇ ਉਥੇ 20 ਸਾਲ ਭੋਰੇ ਵਿੱਚ ਬੈਠ ਕੇ ਸਿਮਰਨ ਕਰਦੇ ਰਹੇ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪ ਜੀ ਨੂੰ ਵਿਦਿਆ ਆਪਣੀ ਦੇਖ ਰੇਖ ਹੇਠ ਦਵਾਈ ਆਪ ਜੀ ਸੁੰਦਰ ਵਿਦਵਾਨ ਸੂਰਬੀਰ ਸਸਤਰਧਾਰੀ ਤੇ ਧਰਮ ਤੇ ਰਾਜਨੀਤੀ ਵਿੱਚ ਨਿਪੁੰਨ ਸਨ। 1634 ਈਸਵੀ ਵਿੱਚ ਆਪ ਨੇ ਆਪਣੇ ਪਿਤਾ ਜੀ ਨਾਲ ਮਿਲਕੇ ਕਰਤਾਰਪੁਰ ਦੇ ਯੁੱਧ ਵਿਚ ਆਪਣੀ ਤਲਵਾਰ ਦੇ ਜੌਹਰ ਵਿਖਾਏ ੮ ਆਨੰਦਪੁਰ ਸਾਹਿਬ ਵਸਾਉਣਾ = ਬਾਬਾ ਬਕਾਲੇ ਤੋਂ ਬਾਅਦ ਆਪ ਕੀਰਤਪੁਰ ਪੁੱਜੇ ਤੇ ਫਿਰ ਕਹਿਲੂਰ ਦੇ ਰਾਜੇ ਤੋ ਜਮੀਨ ਖਰੀਦ ਕੇ ਆਨੰਦਪੁਰ ਸਾਹਿਬ ਸਹਿਰ ਵਸਾਇਆ ਤੇ ਫਿਰ ਉਸ ਜਗਾ ਤੇ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ।। ੯ ਗੁਰੂ ਲਾਧੋ ਰੇ = ਅਖੀਰ ਇਕ ਸਾਲ ਪਿੱਛੋਂ ਭਾਈ ਮੱਖਣ ਸ਼ਾਹ ਲੁਬਾਣਾ ਜਿਸ ਦਾ ਜਹਾਜ਼ ਸਮੁੰਦਰ ਦੀ ਘੁੰਮਣ ਘੇਰੀ ਵਿੱਚ ਗੁਰੂ ਜੀ ਦੀ ਕਿਰਪਾ ਨਾਲ ਪਾਰ ਲੰਗਾ ਸੀ ਆਪਣੀ ਸੁੱਖਣਾ ਦੀਆ 500 ਮੋਹਰਾ ਲੈ ਕੇ ਬਾਬੇ ਬਕਾਲੇ ਪੁੱਜਾ ਉਸ ਸਮੇ ਉਥੇ 22ਗੁਰੂਆਂ ਦੀਆ ਮੰਜੀਆ ਲੱਗੀਆਂ ਹੋਈਆਂ ਸਨ ਉਹ ਸੋਚਣ ਲੱਗਾ ਕਿ ਕਿਸਨੂੰ 500ਮੋਹਰਾਂ ਭੇਟ ਕੀਤੀਆਂ ਜਾਣ। ਉਸਨੇ ਸੱਚੇ ਗੁਰੂ ਦੀ ਭਾਲ ਕਰਨ ਲਈ ਸਭ ਅੱਗੇ 55 ਮੋਹਰਾਂ ਰੱਖ ਦਿੱਤੀਆ ਪਰ ਕੋਈ ਕੁਝ ਨਹੀਂ ਬੋਲਿਆ ਕਾਫੀ ਪੁੱਛ ਗਿੱਛ ਤੋ ਪਤਾ ਲੱਗਾ ਕਿ ਇਕ ਗੁਰੂ ਸਾਹਿਬ ਭੋਰੇ ਵਿੱਚ ਵੀ ਰਹਿੰਦਾ ਹੈ ਮੱਖਣ ਸ਼ਾਹ ਲੁਬਾਣਾ ਉਸ ਭੋਰੇ ਵਿੱਚ ਗਿਆ ਉਸ ਨੇ ਗੁਰੂ ਜੀ ਅੱਗੇ 5ਮੋਹਰਾ ਭੇਟ ਕੀਤੀਆ ਤੇ ਮੱਥਾ ਟੇਕਿਆ ਤਾ ਗੁਰੂ ਜੀ ਨੇ ਕਿਹਾ ਕੀ ਸੁੱਖਣਾ 500 ਦੀ ਕਰਦਾ ਹੈ ਤੇ ਕੇਵਲ 5 ਮੋਹਰਾ ਭੇਟ ਕਰ ਰਿਹਾ ਮੱਖਣ ਸ਼ਾਹ ਲੁਬਾਣਾ ਗੱਦ ਗੱਦ ਹੋ ਗਿਆ ਤੇ ਉੱਚੀ ਉੱਚੀ ਰੋਲਾ ਪਾਉਣ ਲੱਗਾ 'ਗੁਰੂ ਲਾਧੋ ਰੇ ਗੁਰੂ ਲਾਧੋ ਰੇ, ਭਾਵ ਸੱਚਾ ਗੁਰੂ ਲੱਭ ਗਿਆ ਹੈ। ੧੦ ਕਸਮੀਰੀ ਪੰਡਤਾਂ ਦੀ ਪੁਕਾਰ = ਉਸ ਸਮੇ ਮੁਗਲ ਬਾਦਸਾਹ ਔਰੰਗਜ਼ੇਬ ਦੇ ਹੁਕਮ ਅਨੁਸਾਰ ਕਸਮੀਰ ਦਾ ਸੂਬੇਦਾਰ ਸ਼ੇਰ ਅਫ਼ਗਾਨ ਤਲਵਾਰ ਦੇ ਜੋਰ ਨਾਲ ਕਸਮੀਰੀ ਹਿੰਦੂਆਂ ਨੂੰ ਮੁਸਲਮਾਨ ਬਣਾ ਰਿਹਾ ਸੀ। ਕਸਮੀਰ ਦੇ ਦੁਖੀ ਪੰਡਤ ਗੁਰੂ ਜੀ ਕੋਲ ਫਰਿਆਦ ਲੈ ਕੇ ਆਏ ਤੇ ਆਖਣ ਲੱਗੇ ਜੇਕਰ ਕੋਈ ਮਹਾਨ ਵਿਅਕਤੀ ਆਪਣੀ ਕੁਰਬਾਨੀ ਦੇਵੇ ਤਾ ਸਾਡੀ ਰੱਖਿਆ ਹੋ ਸਕਦੀ ਹੈ। ਉਸ ਵੇਲੇ ਬਾਲ ਗੋਬਿੰਦ ਰਾਏ ਜੀ ਕੋਲ ਬੈਠੇ ਸਨ ਤੇ ਆਖਣ ਲੱਗੇ (ਪਿਤਾ ਜੀ)ਤੁਹਾਡੇ ਤੋ ਵੱਧ ਹੋਰ ਮਹਾਨ ਵਿਅਕਤੀ ਕੌਣ ਹੋ ਸਕਦਾ ਹੈ?
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਵੱਡੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਖੇਤਰ ਪੂਰਾ ਕਰਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਨੀਲੀ ਵ੍ਹੇਲ (ਅੰਗਰੇਜ਼ੀ ਵਿੱਚ: blue whale; ਬੈਲੇਨੋਪਟੇਰਾ ਮਸਕੂਲਸ) ਇੱਕ ਸਮੁੰਦਰੀ ਥਣਧਾਰੀ ਜੀਵ ਹੈ, ਜੋ ਬਲੇਨ ਵ੍ਹੇਲ ਪਾਰਵਆਰਡਰ, ਮਾਇਸਟੀਸੀਟੀ ਨਾਲ ਸਬੰਧਤ ਹੈ। 29.9 ਮੀਟਰs (98 ਫ਼ੁੱਟ) ਤੱਕ ਦੀ ਲੰਬਾਈ ਅਤੇ ਵੱਧ ਤੋਂ ਵੱਧ 173 ਟੰਨ ਦੇ ਭਾਰ, ਦੇ ਰਿਕਾਰਡ ਵਾਲਾ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਜਾਣਿਆ ਜਾਂਦਾ ਜਾਨਵਰ ਹੈ।ਲੰਬਾ ਅਤੇ ਪਤਲਾ, ਨੀਲੀ ਵ੍ਹੇਲ ਦਾ ਸਰੀਰ ਨੀਲੇ-ਸਲੇਟੀ ਡਾਰਸਲੀ ਦੇ ਵੱਖ ਵੱਖ ਸ਼ੇਡ ਅਤੇ ਹੇਠਾਂ ਤੋਂ ਕੁਝ ਹਲਕਾ ਹੋ ਸਕਦਾ ਹੈ। ਇੱਥੇ ਘੱਟੋ ਘੱਟ ਤਿੰਨ ਵੱਖਰੀਆਂ ਉਪ-ਪ੍ਰਜਾਤੀਆਂ ਹਨ: ਬੀ. ਐਮ. ਉੱਤਰੀ ਅਟਲਾਂਟਿਕ ਅਤੇ ਉੱਤਰੀ ਪ੍ਰਸ਼ਾਂਤ ਦੇ ਮਾਸਕੂਲਸ, ਬੀ.
ਡੋਡੋ (ਰੈਫਸ ਕੁਕੁਲੈਟਸ) ਹਿੰਦ ਮਹਾਸਾਗਰ ਦੇ ਟਾਪੂ ਮਾਰੀਸ਼ਸ ਦਾ ਇੱਕ ਲੋਕਲ ਪੰਛੀ ਸੀ। ਇਹ ਪੰਛੀ ਵਰਗ ਵਿੱਚ ਹੁੰਦੇ ਹੋਏ ਵੀ ਥਲਚਰ ਸੀ, ਕਿਉਂਕਿ ਇਸ ਵਿੱਚ ਉੱਡਣ ਦੀ ਸਮਰੱਥਾ ਨਹੀਂ ਸੀ। ੧੭ਵੀਂ ਸਦੀ ਦੇ ਅੰਤ ਤੱਕ ਇਹ ਪੰਛੀ ਮਨੁੱਖ ਦੁਆਰਾ ਅਤਿਆਧਿਕ ਸ਼ਿਕਾਰ ਕੀਤੇ ਜਾਣ ਦੇ ਕਾਰਨ ਲੁਪਤ ਹੋ ਗਿਆ। ਇਹ ਪੰਛੀ ਕਬੂਤਰ ਅਤੇ ਫਾਖਤਾ ਦੇ ਪਰਵਾਰ ਨਾਲ ਸਬੰਧਤ ਸੀ। ਇਹ ਮੁਰਗੇ ਦੇ ਸਰੂਪ ਦਾ ਲੱਗਪੱਗ ਇੱਕ ਮੀਟਰ ਉਚਾ ਅਤੇ 20 ਕਿੱਲੋਗ੍ਰਾਮ ਭਾਰ ਦਾ ਹੁੰਦਾ ਸੀ। ਇਸਦੇ ਕਈ ਪੂੰਛਾਂ ਹੁੰਦੀਆਂ ਸਨ। ਇਹ ਆਪਣਾ ਆਲ੍ਹਣਾ ਜ਼ਮੀਨ ਤੇ ਬਣਾਉਂਦਾ ਸੀ, ਅਤੇ ਇਸਦੀ ਖੁਰਾਕ ਵਿੱਚ ਮੁਕਾਮੀ ਫਲ ਸ਼ਾਮਿਲ ਸਨ। ਡੋਡੋ ਮੁਰਗੀ ਤੋਂ ਵੱਡੀ ਸ਼ਕਲ ਦਾ ਭਾਰੀ-ਭਰਕਮ, ਗੋਲਮਟੋਲ ਪੰਛੀ ਸੀ। ਇਸਦੀਆਂ ਟੰਗਾਂ ਛੋਟੀਆਂ ਅਤੇ ਕਮਜੋਰ ਸਨ, ਜੋ ਉਸਦਾ ਭਾਰ ਸੰਭਾਲ ਨਹੀਂ ਪਾਂਦੀਆਂ ਸਨ। ਇਸਦੇ ਖੰਭ ਵੀ ਬਹੁਤ ਹੀ ਛੋਟੇ ਸਨ, ਜੋ ਡੋਡੋ ਦੇ ਉੱਡਣ ਲਈ ਸਮਰੱਥ ਨਹੀਂ ਸਨ। ਇਸ ਕਾਰਨ ਇਹ ਨਾ ਤੇਜ ਦੋੜ ਸਕਦਾ ਸੀ, ਨਾ ਉੱਡ ਸਕਦਾ ਸੀ। ਰੰਗ-ਬਿਰੰਗੇ ਡੋਡੋ ਝੁੰਡ ਵਿੱਚ ਰਿੜ੍ਹਦੇ-ਡਿੱਗਦੇ ਚਲਦੇ ਸਨ, ਤਾਂ ਮੁਕਾਮੀ ਲੋਕਾਂ ਦਾ ਮਨੋਰੰਜਨ ਹੁੰਦਾ ਸੀ। ਡੋਡੋ ਸ਼ਬਦ ਦੀ ਉਤਪੱਤੀ ਪੁਰਤਗਾਲੀ ਸ਼ਬਦ ਦੋਉਦੋ ਤੋਂ ਹੋਈ ਹੈ, ਜਿਸਦਾ ਮਤਲਬ ਮੂਰਖ ਜਾਂ ਬੌਲਾ ਹੁੰਦਾ ਹੈ। ਕਿਹਾ ਜਾਂਦਾ ਹੈ ਕਿ ਉਨ੍ਹਾਂ ਨੇ ਡੋਡੋ ਪੰਛੀ ਨੂੰ ਮੁਗਲ ਦਰਬਾਰ ਵਿੱਚ ਵੀ ਪੇਸ਼ ਕੀਤਾ ਸੀ, ਜਿੱਥੇ ਦੇ ਦਰਬਾਰੀ ਚਿੱਤਰਕਾਰ ਨੇ ਇਸ ਵਚਿੱਤਰ ਅਤੇ ਬੇਢੰਗੇ ਪੰਛੀ ਦਾ ਚਿੱਤਰ ਵੀ ਬਣਾਇਆ ਸੀ। ਕੁੱਝ ਜੀਵਸ਼ਾਸਤਰੀਆਂ ਦੇ ਅਨੁਸਾਰ ਪਹਿਲਾਂ ਅਤੀਤ ਵਿੱਚ ਉੜਨਯੋਗ ਡੋਡੋ, ਪਰਿਸਥਿਤਿਕ ਕਾਰਨਾਂ ਕਰਕੇ ਹੌਲੀ ਹੌਲੀ ਉੱਡਣ ਦੀ ਸਮਰੱਥਾ ਖੋਹ ਬੈਠੇ। ਹੁਣ ਡੋਡੋ ਮਾਰੀਸ਼ਸ ਦੇ ਰਾਸ਼ਟਰੀ ਨਿਸ਼ਾਨ ਵਿੱਚ ਦਿਸਦਾ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਸੰਗਰਾਮੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਵਿਕੀਮੀਡੀਆ ਤਹਿਰੀਕ, ਜਾਂ ਸਿਰਫ਼ ਵਿਕੀਮੀਡੀਆ, ਵਿਕੀਮੀਡੀਆ ਫਾਊਂਡੇਸ਼ਨ ਦੇ ਪ੍ਰੋਜੈਕਟਾਂ ਲਈ ਯੋਗਦਾਨੀਆਂ ਦੀ ਗਲੋਬਲ ਕਮਿਊਨਿਟੀ ਹੈ। ਇਹ ਅੰਦੋਲਨ ਵਿਕੀਪੀਡੀਆ ਦੀ ਕਮਿਊਨਿਟੀ ਦੇ ਦੁਆਲੇ ਉਸਾਰਿਆ ਗਿਆ ਸੀ, ਅਤੇ ਉਸ ਤੋਂ ਬਾਅਦ ਵਿਕੀਮੀਡੀਆ ਕਾਮਨਜ਼ ਅਤੇ ਵਿਕਿੱਡਾਟਾ ਦੇ ਕਾਮਨਜ਼ ਪ੍ਰੋਜੈਕਟਾਂ ਸਮੇਤ, ਅਤੇ ਮੀਡੀਆਵਿਕੀ ਵਿੱਚ ਯੋਗਦਾਨ ਦੇਣ ਵਾਲੇ ਵਲੰਟੀਅਰ ਸਾਫਟਵੇਅਰ ਵਿਕਾਸਕਰਤਾਵਾਂ ਸਮੇਤ, ਹੋਰ ਵਿਕਿਮੀਡੀਆ ਪ੍ਰੋਜੈਕਟਾਂ ਵਿੱਚ ਇਸਦਾ ਵਿਸਥਾਰ ਹੋ ਗਿਆ ਹੈ। ਇਨ੍ਹਾਂ ਵਾਲੰਟੀਅਰਾਂ ਨੂੰ ਵਿਸ਼ਵ ਭਰ ਦੇ ਅਨੇਕਾਂ ਸੰਗਠਨਾਂ ਦਾ ਸਹਿਯੋਗ ਮਿਲ ਰਿਹਾ ਹੈ, ਜਿਸ ਵਿੱਚ ਵਿਕੀਮੀਡੀਆ ਫਾਊਂਡੇਸ਼ਨ, ਸੰਬੰਧਿਤ ਚੈਪਟਰ, ਥੀਮੈਟਿਕ ਸੰਸਥਾਵਾਂ ਅਤੇ ਵਰਤੋਂਕਾਰ ਸਮੂਹ ਸ਼ਾਮਲ ਹਨ।
ਪੰਜਾਬੀ ਭਾਸ਼ਾ [1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਕੰਪਿਊਟਰ ਸਾਫ਼ਟਵੇਅਰ (ਜਾਂ ਸਿਰਫ਼ ਸਾਫ਼ਟਵੇਅਰ) ਮਸ਼ੀਨ ਦੇ ਸਮਝਣਯੋਗ ਹਦਾਇਤਾਂ ਦਾ ਸੈੱਟ ਹੁੰਦਾ ਹੈ ਜੋ ਕੰਪਿਊਟਰ ਦੇ ਪ੍ਰਾਸੈਸਰ ਨੂੰ ਕੋਈ ਕੰਮ ਕਰਨ ਲਈ ਦਿੱਤੀਆਂ ਜਾਂਦੀਆਂ ਹਨ। ਕੰਪਿਊਟਰ ਸਾਫਟਵੇਅਰ ਦਾ ਟਾਕਰਾ ਕੰਪਿਊਟਰ ਹਾਰਡਵੇਅਰ ਨਾਲ ਹੈ, ਜੋ ਕਿ ਕੰਪਿਊਟਰ ਦਾ ਭੌਤਿਕ ਭਾਗ ਹੈ। ਕੰਪਿਊਟਰ ਹਾਰਡਵੇਅਰ ਅਤੇ ਸਾਫਟਵੇਅਰ ਨੂੰ ਇਕ-ਦੂਜੇ ਦੀ ਲੋੜ ਹੈ ਅਤੇ ਇੱਕ ਤੋਂ ਬਿਨਾ ਦੂਜੇ ਨੂੰ ਵਰਤਿਆ ਨਹੀਂ ਜਾ ਸਕਦਾ। ਸਾਫਟਵੇਅਰ ਨੂੰ ਪ੍ਰੋਗਰਾਮਾਂ ਦਾ ਸਮੂਹ ਵੀ ਕਿਹਾ ਜਾਂਦਾ ਹੈ। ਮੁੱਖ ਤੌਰ ਤੇ ਇਹ ਦੋ ਤਰ੍ਹਾਂ ਦਾ ਹੁੰਦਾ ਹੈ-
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਕੌਮੀਅਤ ਅਤੇ ਜਾਤੀ ਸਮੂਹ (ethnicity ਅਤੇ ethnic group) ਸਮਾਜਿਕ ਤੌਰ 'ਤੇ ਪਰਿਭਾਸ਼ਿਤ ਸਮੂਹ ਹੁੰਦਾ ਹੈ ਜਿਸਦਾ ਅਧਾਰ ਸਾਂਝਾ ਸੱਭਿਆਚਾਰ ਜਾਂ ਕੌਮੀਅਤ ਹੋਵੇ। ਇਹ ਸਾਂਝੀ ਵਿਰਾਸਤ, ਵੰਸ਼ਕਰਮ, ਇਤਹਾਸ, ਲਹੂ ਦੇ ਸੰਬੰਧਾਂ, ਧਰਮ, ਭਾਸ਼ਾ, ਸਾਂਝੇ ਖੇਤਰ, ਰਾਸ਼ਟਰੀਅਤਾ ਜਾਂ ਭੌਤਿਕ ਰੰਗ-ਰੂਪ (ਯਾਨੀ ਸ਼ਕਲ - ਸੂਰਤ) ਉੱਤੇ ਆਧਾਰਿਤ ਹੋ ਸਕਦੀ ਹੈ, ਮਗਰ ਇਹ ਜਰੂਰੀ ਨਹੀਂ। ਕਿਸੇ ਜਾਤੀ ਸਮੂਹ ਦੇ ਮੈਂਬਰ ਆਪਣੇ ਇੱਕ ਜਾਤੀ ਸਮੂਹ ਨਾਲ ਸੰਬੰਧਤ ਹੋਣਤੋਂ ਜਾਣੂ ਹੁੰਦੇ ਹਨ; ਇਸ ਦੇ ਇਲਾਵਾ ਜਾਤੀ ਪਛਾਣ ਨੂੰ ਦੂਜਿਆਂ ਸਮੂਹਾਂ ਤੋਂ ਅੱਡਰਾ ਕਰਨ ਵਾਲੀਆਂ ਵਿਸ਼ੇਸ਼ਤਾਵਾਂ ਵੀ ਲਗਾਤਾਰ ਦ੍ਰਿੜ ਕਰਾਉਂਦੀ ਰਹਿੰਦੀਆਂ ਹਨ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾਉਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕਉਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਆਂ ਵਿਭਿੰਨ ਵੰਨਗੀਆਂ ਵਿੱਚੋਂ ਆਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਆਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਆਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਆਂ ਆਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ਉਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਕੋਰੋਨਾਵਾਇਰਸ ਬਿਮਾਰੀ 2019 (ਅੰਗ੍ਰੇਜ਼ੀ ਵਿੱਚ: Coronavirus disease 2019; ਸੰਖੇਪ ਵਿੱਚ: ਕੋਵਿਡ-19; ਅੰਗ੍ਰੇਜ਼ੀ: COVID-19) ਇੱਕ ਗੰਭੀਰ, ਸਾਹ ਲੈਣ ਵਾਲੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-CoV-2) ਦੇ ਕਾਰਨ ਹੋਣ ਵਾਲੀ ਇੱਕ ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵ-ਵਿਆਪੀ ਪੱਧਰ 'ਤੇ ਫੈਲ ਗਈ ਹੈ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ। ਆਮ ਲੱਛਣਾਂ ਵਿੱਚ ਬੁਖਾਰ, ਖੰਘ ਅਤੇ ਸਾਹ ਦੀ ਕਮੀ ਸ਼ਾਮਿਲ ਹਨ। ਮਾਸਪੇਸ਼ੀਆਂ ਵਿੱਚ ਦਰਦ, ਥੁੱਕ ਉਤਪਾਦਨ ਅਤੇ ਗਲ਼ੇ ਦੀ ਸੋਜ ਘੱਟ ਆਮ ਲੱਛਣ ਹਨ। ਹਾਲਾਂਕਿ ਬਹੁਤੇ ਕੇਸ ਹਲਕੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੇ ਹਨ, ਗੰਭੀਰ ਨਮੂਨੀਆ ਅਤੇ ਮਲਟੀ-ਆਰਗਨ ਫੇਲ੍ਹ ਹੋਣਾ ਕੁਝ ਤਰੱਕੀ ਵਾਲੇ ਲੱਛਣ ਹਨ। 20 ਮਾਰਚ 2020 ਤਕ, ਨਿਦਾਨ ਕੀਤੇ ਮਾਮਲਿਆਂ ਵਿੱਚ ਪ੍ਰਤੀ ਮੌਤਾਂ ਦੀ ਦਰ 4.1% ਹੈ; ਹਾਲਾਂਕਿ, ਇਹ ਉਮਰ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਅਧਾਰ ਤੇ 0.2% ਤੋਂ 15% ਤੱਕ ਹੋ ਸਕਦੀ ਹੈ।ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿੱਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਇੱਕ ਗੈਰ-ਮੁਨਾਫਾ ਸੰਸਥਾ (Non-Profit Organization; NPO), ਜਿਸਨੂੰ ਗੈਰ-ਵਪਾਰਕ ਸੰਸਥਾ ਜਾਂ ਗ਼ੈਰ-ਮੁਨਾਫ਼ਾ ਸੰਸਥਾ ਵਜੋਂ ਵੀ ਜਾਣਿਆ ਜਾਂਦਾ ਹੈ, ਇੱਕ ਖਾਸ ਸਮਾਜਿਕ ਕਾਰਨ ਨੂੰ ਅੱਗੇ ਵਧਾਉਣ ਜਾਂ ਸਾਂਝੇ ਰੂਪ ਵਿੱਚ ਦ੍ਰਿਸ਼ਟੀਕੋਣ ਦੀ ਵਕਾਲਤ ਕਰਨ ਲਈ ਸਮਰਪਿਤ ਹੈ। ਆਰਥਿਕ ਰੂਪ ਵਿੱਚ, ਇਹ ਇੱਕ ਸੰਸਥਾ ਹੈ ਜੋ ਸੰਗਠਨ ਦੇ ਸ਼ੇਅਰਹੋਲਡਰ, ਨੇਤਾਵਾਂ ਜਾਂ ਮੈਂਬਰਾਂ ਨੂੰ ਆਪਣੀ ਆਮਦਨ ਨੂੰ ਵੰਡਣ ਦੀ ਬਜਾਏ, ਆਪਣੇ ਆਖਰੀ ਟੀਚੇ ਨੂੰ ਹੋਰ ਅੱਗੇ ਵਧਾਉਣ ਲਈ ਆਪਣੀ ਆਮਦਨ ਦਾ ਵਾਧੂ ਇਸਤੇਮਾਲ ਕਰਦੀ ਹੈ। ਗੈਰ-ਮੁਨਾਫ਼ਾ ਟੈਕਸ ਮੁਕਤ ਜਾਂ ਚੈਰੀਟੇਬਲ ਹੈ, ਮਤਲਬ ਕਿ ਉਹ ਉਸ ਪੈਸੇ 'ਤੇ ਇਨਕਮ ਟੈਕਸ ਨਹੀਂ ਦਿੰਦੇ ਜੋ ਉਹਨਾਂ ਨੂੰ ਆਪਣੇ ਸੰਗਠਨ ਲਈ ਮਿਲਦਾ ਹੈ। ਉਹ ਧਾਰਮਿਕ, ਵਿਗਿਆਨਕ, ਖੋਜ ਜਾਂ ਵਿਦਿਅਕ ਸੈਟਿੰਗਾਂ ਵਿੱਚ ਕੰਮ ਕਰ ਸਕਦੇ ਹਨ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਸੀਰੀਆਈ / sɪriæk / (ܣܘܪܝܝܐ Leššānā Suryāyā ܠܫܢܐ), ਨੂੰ ਵੀ ਸੀਰੀਆਈ ਅਰਾਮੈਕ ਜਾਂ ਕਲਾਸੀਕਲ ਸੀਰੀਆਈ ਦੇ ਤੌਰ ਤੇ ਜਾਣੀ ਜਾਂਦੀ, ਮੱਧ ਅਰਾਮੈਕ ਦੀ ਇੱਕ ਉਪਭਾਸ਼ਾ ਹੈ, ਜੋ ਕਿ ਹੈ ਦੱਖਣ ਪੂਰਬੀ ਤੁਰਕੀ, ਉੱਤਰੀ ਇਰਾਕ, ਉੱਤਰੀ ਸੀਰੀਆ ਅਤੇ ਉੱਤਰੀ ਪੱਛਮੀ ਇਰਾਨ ਵਿੱਚ ਬੋਲੀ ਜਾਂਦੀ ਹੈ। ਇਹ ਕਈ ਚਰਚਾਂ ਦੀ ਭਾਸ਼ਾ ਹੈ ਖਾਸ ਵਿੱਚ ਮਲਾਨਕਾਰਾ ਆਰਥੋਡਾਕਸ ਚਰਚ ਸੀਰੀਆ, ਪੂਰਬ, ਸੀਰੀਆਈ ਆਰਥੋਡਾਕਸ ਚਰਚ, ਕਸਦੀ ਕੈਥੋਲਿਕ ਚਰਚ ਪ੍ਰਮੁੱਖ ਹਨ। 5 ਵੀਂ ਸਦੀ ਬੀ.ਸੀ.
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਰਾਮਨੌਮੀ ਸ਼੍ਰੀ ਰਾਮ ਚੰਦਰ ਜੀ ਦਾ ਜਨਮ ਦਿਨ ਹੈ। ਹਿੰਦੂਆਂ ਦਾ ਤਿਉਹਾਰ ਹੈ। ਹਿੰਦੂ ਮਿਥਿਹਾਸ ਅਨੁਸਾਰ ਮਰਿਆਦਾ ਪੁਰਸ਼ੋਤਮ ਸ਼੍ਰੀ ਰਾਮ ਚੰਦਰ ਜੀ ਦਾ ਜਨਮ ਸ਼੍ਰੀ ਵਿਸ਼ਣੂ ਜੀ ਦੇ ਬਾਈਵੇਂ ਅਵਤਾਰ ਦੇ ਰੂਪ ਵਿੱਚ ਚੇਤ ਮਹੀਨੇ ਦੇ ਚਾਨਣੇ ਪੱਖ ਦੀ ਨੌਮੀ ਨੂੰ ਬਿਕਰਮੀ ਸੰਮਤ 2070 (20 ਅਪਰੈਲ, ਸੰਨ 2013) ਤੋਂ ਅੱਠ ਲੱਖ ਅੱਸੀ ਹਜ਼ਾਰ ਇੱਕ ਸੌ ਤੇਰਾਂ ਸਾਲ ਪਹਿਲਾਂ ਹੋਇਆ ਸੀ।ਉਹ ਅਯੁੱਧਿਆ ਦੇ ਰਾਜਾ ਦਸ਼ਰਥ ਦੇ ਜੇਠੇ ਪੁੱਤਰ ਸਨ ਜੋ ਮਹਾਰਾਣੀ ਕੌਸ਼ਲਿਆ ਜੀ ਦੀ ਕੁੱਖੋਂ ਪੈਦਾ ਹੋਏ ਸਨ। ਮਹਾਂਰਿਸ਼ੀ ਵਾਲਮੀਕਿ ਨੇ ਅਯੁੱਧਿਆ (ਪੱਛਮੀ ਉੱਤਰ ਪ੍ਰਦੇਸ਼ ਦੇ ਪ੍ਰਸਿੱਧ ਨਗਰ) ਨੂੰ ਭਾਰਤ ਦੇ ਸਭ ਤੋਂ ਪਹਿਲੇ ਰਾਜੇ ਇਕਸ਼ਵਾਕ ਦੀ ਰਾਜਧਾਨੀ ਦੱਸਿਆ ਹੈ।
ਮੁੜ-ਘੁਮਾਈ ਬੇਕਾਰ ਪਦਾਰਥਾਂ ਨੂੰ ਮੁੜ-ਵਰਤਣਯੋਗ ਚੀਜ਼ਾਂ ਵਿੱਚ ਬਦਲਣ ਦੇ ਅਮਲ ਨੂੰ ਆਖਿਆ ਜਾਂਦਾ ਹੈ। ਇਹਦਾ ਟੀਚੇ, ਸੰਭਾਵੀ ਲਾਹੇਵੰਦ ਸਮਾਨ ਦੀ ਬਰਬਾਦੀ ਰੋਕਣਾ, ਨਵੇਂ ਤਾਜ਼ੇ ਪਦਾਰਥਾਂ ਜਾਂ ਊਰਜਾ ਦੀ ਖਪਤ ਘਟਾਉਣੀ ਅਤੇ ਹਵਾ ਅਤੇ ਪਾਣੀ ਦੇ ਪਰਦੂਸ਼ਣ ਨੂੰ ਠੱਲ੍ਹ ਪਾਉਣੀ ਵਗੈਰਾ ਹਨ। ਅਜਿਹਾ ਕਰਨ ਨਾਲ਼ ਕੂੜੇ-ਕਰਕਟ ਦੇ ਨਿਬੇੜੇ ਦੇ "ਰਵਾਇਤੀ" ਤਰੀਕੇ ਦੀ ਲੋੜ ਘਟ ਜਾਂਦੀ ਹੈ ਅਤੇ ਨਾਲ਼ ਹੀ ਪਲਾਸਟਿਕ ਪੈਦਾਵਾਰ ਦੇ ਮੁਕਾਬਲੇ ਗਰੀਨਹਾਊਸ ਗੈਸਾਂ ਦਾ ਨਿਕਾਸ ਵੀ। ਮੁੜ-ਘੁਮਾਈ ਅਜੋਕੀ ਕੂੜਾ-ਕਰਕਟ ਛਾਂਟੀ ਦਾ ਇੱਕ ਮੁੱਖ ਹਿੱਸਾ ਹੈ ਅਤੇ "ਘਟਾਉ, ਮੁੜ-ਵਰਤੋ ਅਤੇ ਮੁੜ-ਘੁਮਾਉ" ਦਰਜਾਬੰਦੀ ਦਾ ਤੀਜਾ ਅੰਗ ਹੈ।
[http://www.ethnologue.com/show_language.asp?code=eng }};</ref>ਕੁੱਲ: 500 ਮਿਲੀਅਨ–1.8 ਬਿਲੀਅਨ | rank= 3 (ਦੇਸ਼ੀ ਬੋਲਣ ਵਾਲੇ) Total: 1 or 2 | date = 2013 | fam2=ਜਰਮਨਿਕ | fam3=ਪੱਛਮੀ ਜਰਮਨਿਕ | fam4=ਐਂਗਲੋ-ਫ਼ਰੀਸੀਅਨ | said script=ਲਾਤੀਨੀ (ਅੰਗਰੇਜ਼ੀ ਰੂਪ) | nation=53 ਦੇਸ਼ਸੰਯੁਕਤ ਰਾਸ਼ਟਰਯੂਰਪੀ ਸੰਘਰਾਸ਼ਟਰਾਂ ਦੀ ਕਾਮਨਵੈਲਥ ਸੀ.ਓ.ਈ ਨਾਟੋ ਨਾਫਟਾ ਓ.ਏ.ਐਸ ਓ.ਆਈ.ਸੀ ਪੀ.ਆਈ.ਐਫ ਉਕੁਸਾ | iso1=en |iso2=eng |iso3=eng |map=Anglospeak(800px).png|center|300pxCountries where English is a majority language are dark blue; countries where it is an official but not a majority language are light blue. English is also one of the official languages of the European Union.
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਦੁਫਾੜ ਮਾਨਸਿਕਤਾ ਜਾਂ ਸਕੀਜ਼ੋਫ਼ਰੇਨੀਆ (ਅੰਗਰੇਜ਼ੀ: Schizophrenia; /ˌskɪtsɵˈfrɛniə/ ਜਾਂ /ˌskɪtsɵˈfriːniə/) ਇੱਕ ਮਾਨਸਿਕ ਰੋਗ ਹੈ ਜਿਸ ਵਿੱਚ ਮਰੀਜ਼ ਦਾ ਸਮਾਜੀ ਸੁਭਾਅ ਕਸੂਤਾ ਹੋ ਜਾਂਦਾ ਹੈ ਅਤੇ ਉਹਨੂੰ ਅਸਲੀਅਤ ਦੀ ਪਛਾਣ ਕਰਨ ਵਿੱਚ ਔਖਿਆਈ ਹੁੰਦੀ ਹੈ। ਇਹਦੇ ਆਮ ਲੱਛਣ ਗ਼ਲਤ ਖ਼ਿਆਲ, ਵਹਿਮ-ਭਰਮ, ਡੌਰ-ਭੌਰਤਾ, ਦਾਗ਼ੀ ਸੋਚ-ਵਿਚਾਰ, ਅਵਾਜ਼ੀ ਧੋਖੇ (ਅਵਾਜ਼ਾਂ ਸੁਣਨੀਆਂ), ਘਟਿਆ ਹੋਇਆ ਸਮਾਜੀ ਰੁਝੇਵਾਂ ਅਤੇ ਵਲਵਲਿਆਂ ਦਾ ਵਿਖਾਵਾ ਅਤੇ ਆਲਸ/ਬੇਕਾਰੀ ਹਨ। ਇਹਦੀ ਪਛਾਣ ਵੇਖੇ ਗਏ ਵਤੀਰੇ ਅਤੇ ਮਰੀਜ਼ ਵੱਲੋਂ ਤਜਰਬਿਆਂ ਦੀ ਦਿੱਤੀ ਗਈ ਇਤਲਾਹ ਦੇ ਅਧਾਰ ਉੱਤੇ ਹੁੰਦੀ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਪਰੈਲ 2021 ਮੁਤਾਬਿਕ ਇਸ ਵਿਕੀ ’ਤੇ 35,880 ਲੇਖ ਹਨ ਅਤੇ ਇਸ ਦੇ ਕੁੱਲ 36,897 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,61,644 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.37.0-wmf.1 (d24309a) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਭਗਤੀ ਲਹਿਰ ਭਾਰਤ ਵਿੱਚ ਮੱਧਕਾਲੀਨ ਯੁੱਗ ਵਿੱਚ ਚੱਲੀ ਧਾਰਮਿਕ ਜਾਗਰਤੀ ਦੀ ਲਹਿਰ ਸੀ। ਇਸ ਤਹਿਤ ਰਚੀ ਗਈ ਬਾਣੀ ਨੇ ਸਮਾਜਿਕ ਨਾਬਰਾਬਰੀ ਅਤੇ ਨਫ਼ਰਤ ਨੂੰ ਖ਼ਤਮ ਕਰ ਕੇ ਭਗਤੀ ਅਤੇ ਸਾਂਝੀਵਾਲਤਾ ਦੇ ਦਰ-ਦਰਵਾਜ਼ੇ ਖੋਲ੍ਹੇ ਸਨ। ਇਸ ਲਹਿਰ ਨੂੰ ਭਗਤੀ ਅੰਦੋਲਨ ਕਹਿ ਕੇ ਵੀ ਯਾਦ ਕੀਤਾ ਜਾਂਦਾ ਹੈ।ਭਾਰਤ ਵਿੱਂਚ ਹਰ ਲਹਿਰ ਦਾ ਮੁੱਢ ਦੇਸ਼ ਦੇ ਉੱਤਰ ਵਿੱਚ ਬੁੱਝ੍ਹਾ, ਪਰ ਭਗਤੀ ਲਹਿਰ ਦਾ ਆਰੰਭ ਅੱਠਵੀਂ ਸਦੀ ਈਸਵੀ ਵਿੱਚ ਦੱਖਣੀ ਭਾਰਤ ਵਿੱਚ ਹੋਇਆ। ਇਸ ਲਹਿਰ ਨੂੰ ਦੱਖਣੀ ਭਾਰਤ ਵਿੱਚ ਚਲਾਉਣ ਵਾਲੇ ਰਾਮਾਨੁਜ਼ ਤੇ ਉੱਤਰੀ ਭਾਰਤ ਵਿੱਚ ਰਾਮਾਨੰਦ ਹੋਏ ਹਨ। ਇਹ ਲਾਹਿਰ ਮੁੱਖ ਰੂਪ ਵਿੱਚ ਸਮਾਜਿਕ ਗੁਲਾਮੀ ਤੇ ਬ੍ਰਾਹਮਣ ਵਾਦ ਦੇ ਕੱਟੜ ਫਲਸਫੇ ਦੇ ਖਿਲਾਫ ਇੱਕ ਪ੍ਰਤੀਕਰਮ ਵਜੋਂ ਆਰੰਭ ਹੋਈ ਮੰਨੀ ਜਾਂਦੀ ਹੈ। ਇਸ ਕਾਲ ਵਿੱਚ ਖੁਸ਼ੀਆਂ ਪ੍ਰਾਪਤ ਕਰਨ ਦਾ ਉਪਦੇਸ਼ ਦਿੱਤਾ ਪੰਜਾਬ ਤੋਂ ਬਾਹਰਲੇ ਭਗਤਾਂ ਨੇ ਵੀ ਆਚੇਤ ਹੀ ਇੱਥੋਂ ਦੇ ਨਾਥ ਜ਼ੋਗੀਆ ਤੇ ਸੂਫ਼ੀਆਂ ਵਾਂਗ ਦੇਸ਼ ਦੀ ਲੋਕ-ਭਾਸ਼ਾ ਵਿੱਚ ਅਧਿਆਤਮਕ ਭਾਵਾਂ ਨੂੰ ਜਨ ਸਮੂਹ ਤੱਕ ਪਹੁੰਚਾਇਆ। ਇਨ੍ਹਾਂ ਦੇ ਖਿਆਲ ਆਮ ਤੌਰ `ਤੇ ਸੂਫ਼ੀਮਤ ਤੇ ਗੁਰਮਤਿ ਵਿਚਾਰਘਾਰਾ ਨਾਲ ਮੇਲ ਖਾਂਦੇ ਹਨ। ਇਨ੍ਹਾਂ ਭਗਤਾਂ ਨੇ ਵੀ ਨਾਥ-ਜ਼ੋਗੀਆਂ ਤੇ ਸੂਫ਼ੀਆਂ ਵਾਂਗ ਆਪਣੀ ਰਚਨਾ ਰਾਗਾਂ ਵਿੱਚ ਹੀ ਕੀਤੀ ਹੈ। ਜਿਸ ਉਪਰ ਪੰਜਾਬੀ ਦਾ ਪ੍ਰਭਾਵ ਪ੍ਰਤੱਖ ਹੈ। ਸੋ ਇਨ੍ਹਾਂ ਭਗਤਾਂ ਦੀ ਬਾਣੀ ਵਿੱਚ ਆਰਬੀ ਫਾਰਸੀ ਸ਼ਬਦਾਂ ਦੇ ਤਤਸੱਮ ਘੱਟ ਤੇ ਤਦਭਵ ਰੂਪ ਮਿਲਦੇ ਹਨ। ਸੂਫ਼ੀ ਤੇ ਗੁਰਮਤਿ ਕਾਵਿ-ਧਾਰਾ ਨਾਲ ਵਿਸ਼ੇ, ਸ਼ਬਦਾਵਲੀ ਤੇ ਸ਼ੈਲੀ ਦੀ ਸਾਂਝ ਕਰਕੇ ਹੀ ਇਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਆਦਰਯੋਗ ਥਾਂ ਪ੍ਰਾਪਤ ਹੋਇਆ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਂਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ ਇਕਾਂਗੀ ਦਾ ਇਤਿਹਾਸ ਜੇਕਰ ਪੜਚੋਲੀਏ ਤਾਂ ਪੰਜਾਬੀ ਇਕਾਂਗੀ ਨੇ ਸਮੇਂ ਦੀਆਂ ਹਨੇਰੀਆਂ ਗੁਫਾਵਾਂ ਵਿੱਚ ਪ੍ਰਕਾਸ਼ ਸੁੱਟਿਆ ਹੈ| ਆਧੁਨਿਕ ਸਰੋਕਾਰਾਂ ਵਾਲੀ ਪੰਜਾਬੀ ਇਕਾਂਗੀ ਨਾਲੋਂ ਪੰਜਾਬੀ ਨਾਟਕ ਦੀ ਆਮਦ ਪੰਜਾਬੀ ਸਾਹਿਤ ਵਿੱਚ ਪਿੱਛੋਂ ਹੁੰਦੀ ਹੈ| ਇਸ ਲਈ ਆਧੁਨਿਕ ਸਰੋਕਾਰਾਂ ਵਾਲੀ ਇਕਾਂਗੀ ਦਾ ਪ੍ਰਭਾਵ ਵੀ ਪੰਜਾਬੀ ਸਾਹਿਤ ਤੇ ਆਧੁਨਿਕ ਸਰੋਕਾਰਾਂ ਵਾਲੇ ਪੰਜਾਬੀ ਨਾਟਕ ਨਾਲੋਂ ਪਹਿਲਾਂ ਪਿਆ ਹੈ| ਨਾਟਕਕਾਰਾਂ ਨੇ ਇਕਾਂਗੀ ਨੂੰ ਹੀ ਵਿਸਥਾਰਿਆ ਹੈ ਪਰ ਫਿਰ ਵੀ ਨਾਟਕ ਅਤੇ ਇਕਾਂਗੀ ਵਿੱਚ ਕਾਫੀ ਅੰਤਰ ਹੈ| ਇਕਾਂਗੀ ਨਾ ਨਾਟਕ ਦਾ ਸਾਰ ਹੁੰਦੀ ਹੈ ਨਾ ਹੀ ਨਾਟਕ ਇਕਾਂਗੀ ਦਾ ਵਿਸਥਾਰ ਹੁੰਦਾ ਹੈ| ਨਾਟਕ ਦਾ ਹਰ ਅੰਕ ਸੁਤੰਤਰ ਨਹੀਂ ਹੁੰਦਾ ਅਤੇ ਇਕਾਂਗੀ ਨਾਟਕ ਦਾ ਭਾਗ ਨਹੀਂ ਹੁੰਦੀ | ਅੰਗਰੇਜਾਂ ਦੀ ਆਮਦ ਨਾਲ ਜਿੱਥੇ ਰਾਜਨੀਤਿਕ, ਸਮਾਜਿਕ ਤੇ ਮਾਨਸਿਕ ਪਹਿਲੂ ਤੇ ਅੰਸ਼ ਬਦਲ ਉੱਥੇ ਭਾਰਤੀ ਸਾਹਿਤ ਦੇ ਨਾਲ-ਨਾਲ ਪੰਜਾਬੀ ਸਾਹਿਤ ਤੇ ਵੀ ਪ੍ਰਭਾਵ ਪਾਇਆ, ਜਿਸ ਨਾਲ ਪੰਜਾਬੀ ਸਾਹਿਤ ਵਿੱਚ ਇਕਾਂਗੀ ਦੀ ਆਮਦ ਹੋਈ|ਗੁਰਦਿਆਲ ਸਿੰਘ ਫੁੱਲ ਅਨੁਸਾਰ, 'ਇਕਾਂਗੀ ਆਪਣੀ ਸੰਜਮਤਾ, ਇਕਾਗਰਤਾ, ਥੋੜੇ ਨਾਲ ਬਹੁਤਾ ਸਾਰਨ ਦੀ ਸਮਰੱਥਾ ਤੇ ਤੀਖਣਤਾ ਨਾਲ ਪੂਰੇ ਨਾਟਕ ਨੂੰ ਸੰਘਣਾ, ਬੱਝਵਾਂ ਤੇ ਤੀਖਣ ਮਘਦੇ ਕਾਰਜ ਵਾਲਾ ਬਣਾ ਕੇ ਇੱਕ-ਕਥਨੀ, ਇੱਕ-ਝਾਕੀਏ ਤੇ ਇੱਕ-ਅੰਗੀਏ ਬਣਾ ਰਿਹਾ ਹੈ| ਇਕਾਂਗੀ ਅਸਲ ਵਿੱਚ ਮੰਚ ਦੀ ਲੋੜ ਵਿੱਚੋ ਹੀ ਪੈਦਾ ਹੋਇਆ ਹੈ| ਯੂਰਪ ਵਿੱਚ ਨਾਟਕ ਪੇਸ਼ ਕਰਨ ਤੋਂ ਪਹਿਲਾਂ ਜੁੜੇ ਦਰਸ਼ਕ ਦੇ ਮਨਪ੍ਰਚਾਵੇ ਲਈ ਇਕਾਂਗੀ ਪੇਸ਼ ਕੀਤਾ ਜਾਂਦਾ ਸੀ, ਇਸ ਲਈ ਇਕਾਂਗੀ ਦਾ ਰੰਗਮੰਚ ਨਾਲ ਸਿੱਧਾ ਸਬੰਧ ਹੈ| ਪੰਜਾਬੀ ਇਕਾਂਗੀ ਉੱਤੇ ਪੱਛਮੀ ਸਾਹਿਤ ਤੋਂ ਬਿਨਾਂ ਭਾਰਤੀ ਸਾਹਿਤ ਪਰੰਪਰਾਵਾਂ ਦਾ ਵੀ ਪ੍ਰਭਾਵ ਪਿਆ| ਇਸ ਤਰ੍ਹਾਂ ਪੰਜਾਬੀ ਇਕਾਂਗੀ ਦੇ ਇਤਿਹਾਸ ਨੂੰ ਅਸੀਂ ਪੰਜ ਦੌਰਾਂ ਵਿੱਚ ਵੰਡ ਲੈਂਦੇ ਹਾਂ,
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਇਬੋਲਾ ਵਾਇਰਸ/ਵਿਸ਼ਾਣੂ ਰੋਗ (ਈ.ਵੀ.ਡੀ.) ਜਾਂ ਇਬੋਲਾ ਲਹੂ-ਵਹਾਅ ਬੁਖ਼ਾਰ (ਈ.ਐੱਚ.ਐੱਫ਼.) ਇਬੋਲਾ ਵਿਸ਼ਾਣੂ ਦੇ ਕਾਰਨ ਹੋਣ ਵਾਲਾ ਮਨੁੱਖੀ ਰੋਗ ਹੈ। ਲੱਛਣ ਆਮ ਤੌਰ 'ਤੇ ਵਿਸ਼ਾਣੂ ਆਉਣ ਤੋਂ ਬਾਅਦ ਦੋ ਦਿਨਾਂ ਤੋਂ ਲੈ ਕੇ ਤਿੰਨ ਹਫ਼ਤਿਆਂ ਵਿੱਚ ਸ਼ੁਰੂ ਹੁੰਦੇ ਹਨ, ਜਿਹਨਾਂ ਵਿੱਚ ਬੁਖਾਰ, ਗਲਾ ਸੁੱਜਣਾ, ਪੱਠਿਆਂ ਵਿੱਚ ਦਰਦ, ਅਤੇ ਸਿਰਦਰਦ ਸ਼ਾਮਲ ਹਨ। ਆਮ ਤੌਰ ਉੱਤੇ ਉਸ ਤੋਂ ਬਾਅਦ ਕਚਿਆਣ, ਉਲਟੀ, ਅਤੇ ਦਸਤ ਲੱਗ ਜਾਂਦੇ ਹਨ, ਅਤੇ ਨਾਲ ਹੀ ਜਿਗਰ ਅਤੇ ਗੁਰਦਿਆਂ ਦੀ ਕਿਰਿਆ ਸੀਲਤਾ ਘੱਟ ਜਾਂਦੀ ਹੈ। ਇਸ ਬਿੰਦੂ ਉੱਤੇ, ਕੁਝ ਲੋਕਾਂ ਨੂੰ ਖੂਨ ਵੱਗਣ ਦੀਆਂ ਸਮੱਸਿਆਵਾਂ ਹੋਣ ਲਗਦੀਆਂ ਹਨ।ਇਹ ਵਿਸ਼ਾਣੂ ਕਿਸੇ ਲਾਗ ਗ੍ਰਸਤ ਜਾਨਵਰ (ਆਮ ਤੌਰ 'ਤੇ ਬਾਂਦਰ ਜਾਂ ਫਰੂਟ ਚਮਗਾਦੜ ਦੇ ਖੂਨ ਜਾਂ ਸਰੀਰਕ ਤਰਲ ਦੇ ਨਾਲ ਸੰਪਰਕ ਵਿੱਚ ਆਉਣ ;ਤੇ ਫੈਲਸ ਸਕਦਾ ਹੈ। ਕੁਦਰਤੀ ਵਾਤਾਵਰਣ ਵਿੱਚ ਹਵਾ ਦੇ ਰਾਹੀਂ ਇਸ ਦੇ ਫੈਲਣ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਹ ਸਮਝਿਆ ਜਾਂਦਾ ਹੈ ਕਿ ਫਰੂਟ ਚਮਗਾਦੜ ਸੰਕ੍ਰਮਿਤ ਹੋਏ ਬਿਨਾਂ ਹੀ ਇਸ ਵਾਇਸਰ ਨੂੰ ਇੱਕ ਤੋਂ ਦੂਜੀ ਥਾਂ ਉੱਤੇ ਲਿਜਾ ਸਕਦੇ ਹਨ ਅਤੇ ਫੈਲਾ ਸਕਦੇ ਹਨ। ਇੱਕ ਵਾਰ ਮਨੁੱਖਾਂ ਵਿੱਚ ਲਾਗ ਫੈਲਣ ਉੱਤੇ, ਇਹ ਰੋਗ ਲੋਕਾਂ ਦੇ ਵਿੱਚ ਵੀ ਫੈਲ ਸਕਦਾ ਹੈ। ਪੁਰਸ਼ ਇਸ ਰੋਗ ਨੂੰ ਲਗਭਗ ਦੋ ਮਹੀਨਿਆਂ ਲਈ ਸ਼ੁਕਰਾਣੂਆਂ ਦੇ ਮਾਧਿਅਮ ਨਾਲ ਫੈਲਾ ਸਕਦੇ ਹਨ। ਨਿਦਾਨ ਕਰਨ ਲਈ, ਆਮ ਤੌਰ ਉੱਤੇ ਪਹਿਲਾਂ ਇਸ ਦੇ ਨਾਲ ਮਿਲਦੇ-ਜੁਲਦੇ ਦੂਜੇ ਲੱਛਣਾਂ ਵਾਲੇ ਰੋਗਾਂ ਜਿਵੇਂ ਕਿ ਮਲੇਰੀਆ, ਕੋਲਰਾ ਅਤੇ ਦੂਜੀਆਂ ਵਿਸ਼ਾਣੂਆਂ ਕਾਰਨ ਖੂਨ ਵੱਗਣ ਵਾਲਾ ਬੁਖਾਰ ਨੂੰ ਬਾਹਰ ਕੀਤਾ ਜਾਂਦਾ ਹੈ। ਇਸ ਦੀ ਪੁਸ਼ਟੀ ਕਰਨ ਲਈ ਖੂਨ ਦੇ ਨਮੂਨਿਆਂ ਦੀ ਵਾਇਰਲ ਐਂਟੀਬਾਡੀਜ਼, ਵਾਇਰਲl RNA, ਜਾਂ ਵਿਸ਼ਾਣੂ ਲਈ ਜਾਂਚ ਕੀਤੀ ਜਾਂਦੀ ਹੈ।ਰੋਕਥਾਮ ਵਿੱਚ ਰੋਗ ਨੂੰ ਲਾਗ ਗ੍ਰਸਤ ਬਾਂਦਰਾਂ ਅਤੇ ਸੂਰਾਂ ਤੋਂ ਮਨੁੱਖਾਂ ਵਿੱਚ ਫੈਲਣਾ ਰੋਕਣਾ ਸ਼ਮਾਲ ਹੁੰਦਾ ਹੈ। ਇਹ ਅਜਿਹੇ ਜਾਨਵਰਾਂ ਦੌ ਲਾਗ ਵਾਸਤੇ ਜਾਂਚ ਕਰ ਕੇ ਅਤੇ ਜੇ ਰੋਗ ਦਾ ਪਤਾ ਲਗਦਾ ਹੈ ਤਾਂ ਉਹਨਾਂ ਨੂੰ ਮਾਰ ਕੇ ਅਤੇ ਸਰੀਰ ਦਾ ਸਹੀ ਤਰਾਂ ਨਾਲ ਨਿਪਟਾਰਾ ਕਰ ਕੇ ਕੀਤਾ ਜਾਂਦਾ ਹੈ। ਮੀਟ ਨੂੰ ਨਹੀਂ ਤਰ੍ਹਾਂ ਨਾਲ ਪਕਾਉਣਾ ਅਤੇ ਮੀਟ ਨਾਲ ਕੰਮ ਕਰਦੇ ਸਮੇਂ ਸੁਰੱਖਿਆਤਮਕ ਕੱਪੜੇ ਪਹਿਨਣਾ ਵੀ ਮਦਦਗਾਰ ਹੋ ਸਕਦਾ ਹੈ, ਅਤੇ ਇਸ ਦੇ ਨਾਲ ਹੀ ਰੋਗ ਵਾਲੇ ਵਅਕਤੀ ਦੇ ਆਸ-ਪਾਸ ਹੋਣ ਉੱਤੇ ਸੁਰੱਖਿਆਤਮਕ ਕੱਪੜੇ ਪਹਿਨਣਾ ਅਤੇ ਹੱਥ ਧੋਣਾ ਵੀ ਮਦਦਗਾਰ ਹੋ ਸਕਦਾ ਹੈ। ਰੋਗ ਵਾਲੇ ਮਰੀਜ਼ਾਂ ਦੇ ਸਰੀਰਕ ਤਰਲ ਅਤੇ ਟਿਸ਼ੂਆਂ ਦੇ ਨਮੂਨਿਆਂ ਉੱਤੇ ਖਾਸ ਸਾਵਧਾਨੀ ਦੇ ਨਾਲ ਕੰਮ ਕਰਨਾ ਚਾਹੀਦਾ ਹੈ।ਇਸ ਰੋਗ ਲਈ ਕੋਈ ਖਾਸ ਇਲਾਜ ਨਹੀਂ ਹੈ; ਲਾਗ ਗ੍ਰਸਤ ਵਿਅਕਤੀ ਦੀ ਮਦਦ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਸ਼ਾਮਲ ਹਨ ਮੂੰਹ ਰਾਹੀਂ ਪਾਣੀ ਦੀ ਕਮੀ ਪੂਰੀ ਕਰਨ ਦਾ ਇਲਾਜ (ਪੀਣ ਲਈ ਹਕਲਾ ਮਿੱਠਾ ਅਤੇ ਨਮਕੀਨ ਪਾਣੀ ਦੇਣਾ ਅਤੇ ਨਸ ਰਾਹੀਂ ਤਰਲ ਦੇਣਾ। ਇਸ ਰੋਗ ਵਿੱਚ ਮੌਤ ਦੀ ਦਰ ਉੱਚੀ ਹੈ: ਵਿਸ਼ਾਣੂ ਨਾਲ ਲਾਗਗ੍ਰਸਤ ਵਿਅਕਤੀਆਂ ਵਿੱਚੋਂ ਅਕਸਰ 50% ਅਤੇ 90% ਦੇ ਵਿਚਕਾਰ ਦੀ ਮੌਤ ਹੋ ਜਾਂਦੀ ਹੈ। ਇਬੋਲਾ ਵਾਇਰ ਦੀ ਰੋਗ ਨੂੰ ਸਭ ਤੋਂ ਪਹਿਲਾਂ ਸੁਡਾਨ ਅਤੇ ਕਾਂਗੋ ਵਿੱਚ ਦੇਖਿਆ ਗਿਆ ਸੀ। ਇਹ ਰੋਗ ਆਮ ਤੌਰ ਉੱਤੇ ਉਪ-ਸਹਾਰਾ ਅਫ਼ਰੀਕਾ ਖੇਤਰਾਂ ਵਿੱਚ ਫੈਲਦ ਹੈ। 1976 ਤੋਂ (ਜਦੋਂ ਇਸ ਨੂੰ ਪਹਿਲੀ ਵਾਰ ਪਛਾਣਿਆ ਗਿਆ ਸੀ) 2013 ਤਕ, ਪ੍ਰਤੀ ਸਾਲ 1,000 ਤੋਂ ਘੱਟ ਲੋਕ ਨੂੰ ਇਸ ਦੀ ਲਾਗ ਲੱਗੀ ਹੈ। ਹੁਣ ਤਕ ਦਾ ਸਭ ਤੋਂ ਵੱਡਾ ਹਮਲਾ 2014 ਪੱਛਮੀ ਅਫ਼ਰੀਕਾ ਵਿੱਚ ਇਬੋਲਾ ਦਾ ਹਮਲਾ ਹੈ, ਜੋ ਗਿਨੀ, ਸਿਏਰਾ ਲਿਓਨ, ਲਾਈਬੇਰੀਆ ਅਤੇ ਸੰਭਾਵੀ ਤੌਰ ਉੱਤੇ ਨਾਈਜੀਰੀਆ ਨੂੰ ਪ੍ਰਭਾਵਿਤ ਕਰ ਰਿਹਾ ਹੈ। ਅਗਸਤ 2014 ਤਕ 1600 ਮਾਮਲੇ ਪਛਾਣ ਲਏ ਗਏ ਹਨ। ਇੱਕ ਵੈਕਸੀਨ ਬਣਾਉਣ ਲਈ ਕੋਸ਼ਿਸ਼ਾਂ ਜਾਰੀ ਹਨ; ਪਰ ਅਜੇ ਕੋਈ ਮੌਜੂਦ ਨਹੀਂ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਪੰਜਾਬ ਖੇਤਾਂ ਅਤੇ ਵਿਰਾਸਤ ਦੇ ਪੱਖੋਂ ਬਹੁਤ ਹੀ ਖ਼ੁਸ਼ਹਾਲ ਹੈ ਪਰ ਮੇਲੇ ਇਸ ਦੇਸ਼ ਦੇ ਲੋਕਾਂ ਦੇ ਰੀਤੀ ਰਿਵਾਜ਼ਾਂ ਅਤੇ ਅਮੀਰ ਸਭਿਆਚਾਰ ਦੀ ਗਵਾਹੀ ਭਰਦੇ ਹਨ। ਮੇੇਲਾ : ਪਰਿਭਾਸ਼ਾ ਡਾ. ਭੁਪਿੰਦਰ ਸਿੰਘ ਖਹਿਰਾ ਅਨੁਸਾਰ “ਮੇਲਾ ਕਿਸੇ ਤਿਓਹਾਰ, ਰੀਤ ਜਾਂ ਕਥਾ ਦਾ ਤੋੜਾ ਹੁੰਦਾ ਹੈ ਜਿਸ ਵਿੱਚ ਲੋਕ ਇਕੱਠੇ ਹੁੰਦੇ ਹਨ ਅਤੇ ਵਸਤੂਆਂ ਦਾ ਅਦਾਨ ਪ੍ਰਦਾਨ ਕਰਦੇ ਹਨ। ਸੁਖਦੇਵ ਮਾਦਪੁਰੀ ਅਨੁਸਾਰ, “ਇਹ ਉਹ ਅਖਾੜੇ ਹਨ ਜਿੱਥੇ ਪੰਜਾਬੀ ਆਪਣੀ ਕਠੋਰ ਅਤੇ ਹੱਡ ਭੰਨਵੀਂ ਜ਼ਿੰਦਗੀ ਨੂੰ ਭੁੱਲਕੇ ਖਿੜਵੇਂ ਰੌਂ ਵਿੱਚ ਪ੍ਰਗਟ ਹੁੰਦੇ ਹਨ। ਇਹ ਲੋਕ ਮਾਨਸਿਕਤਾ ਦਾ ਆਪ ਮੁਹਾਰਾ ਪ੍ਰਵਾਹ ਹਨ ਜਿੱਥੇ ਪੰਜਾਬ ਦੀ ਨੱਚਦੀ ਗਾਉੰਦੀ ਸੰਸਕ੍ਰਿਤੀ ਸਾਫ਼ ਦਿਸ ਆਉਂਦੀ ਹੈ। ਡਾ.
ਨਾ-ਮਿਲਵਰਤਨ ਲਹਿਰ ਜਾਂ ਅਸਹਿਯੋਗ ਅੰਦੋਲਨ ਬਰਤਾਨਵੀ ਸ਼ਾਸਨ ਦੇ ਖਿਲਾਫ਼ ਆਜ਼ਾਦੀ ਲਈ ਭਾਰਤ ਦੇ ਸੰਘਰਸ਼ ਦਾ ਇੱਕ ਮਹੱਤਵਪੂਰਨ ਪੜਾਅ ਸੀ। ਇਹ ਭਾਰਤੀ ਰਾਸ਼ਟਰੀ ਕਾਂਗਰਸ ਦੇ ਪੂਰਨ ਸਮਰਥਨ ਨਾਲ ਮਹਾਤਮਾ ਗਾਂਧੀ ਦੀ ਅਗਵਾਈ ਵਿੱਚ ਕੀਤਾ ਗਿਆ ਸੀ। ਜਲਿਆਂਵਾਲਾ ਬਾਗ ਦੀ ਘਟਨਾ ਤੋਂ ਬਾਅਦ ਗਾਂਧੀਜੀ ਨੇ ਨਾ-ਮਿਲਵਰਤਨ ਅੰਦੋਲਨ ਸ਼ੁਰੂ ਕਰ ਦਿੱਤਾ ਸੀ। ਇਹ ਅਹਿੰਸਕ ਸਾਧਨਾਂ ਦੇ ਮਾਧਿਅਮ ਰਾਹੀਂ ਭਾਰਤ ਵਿੱਚ ਬਰਤਾਨਵੀ ਕਬਜੇ ਦਾ ਵਿਰੋਧ ਕਰਨ ਦੇ ਉਦੇਸ਼ ਨਾਲ ਆਰੰਭ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀ, ਬਰਤਾਨਵੀ ਮਾਲ ਖਰੀਦਣ ਨਾ ਖਰੀਦਣਾ, ਮਕਾਮੀ ਹਸਤਸ਼ਿਲਪ ਦਾ ਮਾਲ ਅਪਣਾਉਣਾ, ਸ਼ਰਾਬ ਦੀਆਂ ਦੁਕਾਨਾਂ ਅੱਗੇ ਧਰਨੇ ਦੇਣਾ ਅਤੇ ਸਵੈਮਾਨ ਅਤੇ ਅਖੰਡਤਾ ਦੇ ਭਾਰਤੀ ਮੁੱਲਾਂ ਨੂੰ ਕਾਇਮ ਰੱਖਣ ਦੀ ਕੋਸ਼ਿਸ਼ ਕਰ ਰਹੇ ਸਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਤੁਰਕ ਭਾਸ਼ਾ, ਆਧੁਨਿਕ ਤੁਰਕੀ ਅਤੇ ਸਾਈਪ੍ਰਸ ਦੀ ਪ੍ਰਮੁੱਖ ਭਾਸ਼ਾ ਹੈ ਐਪਰ ਯੂਨਾਨ ਅਤੇ ਮਧ ਯੂਰਪ ਦੇ ਇਲਾਵਾ ਪੱਛਮੀ ਯੂਰਪ ਖਾਸ ਕਰ ਜਰਮਨੀ ਵਿੱਚ ਰਹਿੰਦੇ ਪ੍ਰਵਾਸੀਆਂ ਦੀ ਵੱਡੀ ਤਾਦਾਦ ਵੀਤੁਰਕੀ ਜ਼ਬਾਨ ਬੋਲਦੀ ਹੈ। ਪੂਰੇ ਸੰਸਾਰ ਵਿੱਚ ਕੋਈ 7 ਕਰੋੜ ਤੋਂ ਵਧ ਲੋਕ ਜਿਹਨਾਂ ਦੀ ਅਕਸਰੀਅਤ ਤੁਰਕੀ ਵਿੱਚ ਰਹਿੰਦੀ ਹੈ ਇਸ ਨੂੰਮਾਤ ਭਾਸ਼ਾ ਦੇ ਰੂਪ ਵਿੱਚ ਬੋਲਦੇ ਹਨ। ਇਹ ਤੁਰਕ ਭਾਸ਼ਾ ਪਰਵਾਰ ਦੀ ਸਭ ਤੋਂ ਵਿਆਪਕ ਭਾਸ਼ਾ ਹੈ ਜਿਸਦਾ ਮੂਲ ਮਧ ਏਸ਼ੀਆ ਮੰਨਿਆ ਜਾਂਦਾ ਹੈ। ਬਾਬਰ, ਜੋ ਮੂਲ ਤੌਰ 'ਤੇ ਮਧ ਏਸ਼ੀਆ (ਆਧੁਨਿਕ ਉਜਬੇਕਿਸਤਾਨ) ਦਾ ਵਾਸੀ ਸੀ, ਚਾਗਤਾਈ ਭਾਸ਼ਾ ਬੋਲਦਾ ਸੀ ਜੋ ਤੁਰਕ ਭਾਸ਼ਾ ਪਰਵਾਰ ਵਿੱਚ ਹੀ ਆਉਂਦੀ ਹੈ।
ਜੰਤੂ ਜਾਂ ਜਾਨਵਰ ਜਾਂ ਐਨੀਮਲ (Animalia, ਐਨੀਮੇਲੀਆ) ਜਾਂ ਮੇਟਾਜੋਆ (Metazoa) ਜਗਤ ਦੇ ਬਹੁਕੋਸ਼ਿਕੀ ਅਤੇ ਸੁਕੇਂਦਰਿਕ ਜੀਵਾਂ ਦਾ ਇੱਕ ਮੁੱਖ ਸਮੂਹ ਹੈ। ਪੈਦਾ ਹੋਣ ਦੇ ਬਾਅਦ ਜਿਵੇਂ-ਜਿਵੇਂ ਕੋਈ ਪ੍ਰਾਣੀ ਵੱਡਾ ਹੁੰਦਾ ਹੈ ਉਸ ਦੀ ਸਰੀਰਕ ਯੋਜਨਾ ਨਿਰਧਾਰਤ ਤੌਰ ਤੇ ਵਿਕਸਿਤ ਹੁੰਦੀ ਜਾਂਦੀ ਹੈ, ਹਾਲਾਂਕਿ ਕੁੱਝ ਪ੍ਰਾਣੀ ਜੀਵਨ ਵਿੱਚ ਅੱਗੇ ਜਾ ਕੇ ਰੂਪਾਂਤਰਣ (metamorphosis) ਦੀ ਪ੍ਰਕਿਰਿਆ ਵਿੱਚੀਂ ਲੰਘਦੇ ਹਨ। ਬਹੁਤੇ ਜੰਤੂ ਗਤੀਸ਼ੀਲ ਹੁੰਦੇ ਹਨ, ਅਰਥਾਤ ਆਪਣੇ ਆਪ ਅਤੇ ਆਜ਼ਾਦ ਤੌਰ ਤੇ ਚੱਲ ਫਿਰ ਸਕਦੇ ਹਨ।
ਵਿਕੀ (Eng:/ wɪki/), ਉਹ ਵੈਬਸਾਈਟ ਹੈ ਜਿਸਤੇ ਉਪਯੋਗਕਰਤਾਵਾਂ ਨੇ ਇਕਸਾਰ ਰੂਪ ਨਾਲ ਵੈਬ ਬ੍ਰਾਊਜ਼ਰ ਤੋਂ ਸਮੱਗਰੀ ਅਤੇ ਸੰਸ਼ੋਧਨ ਨੂੰ ਸੰਸ਼ੋਧਿਤ ਕੀਤਾ ਹੈ। ਇੱਕ ਆਮ ਵਿਕੀ ਵਿੱਚ, ਅੱਖਰਾਂ ਨੂੰ ਸਧਾਰਨ ਮਾਰਕਅਪ ਭਾਸ਼ਾ ਦੀ ਵਰਤੋਂ ਨਾਲ ਲਿਖਿਆ ਜਾਂਦਾ ਹੈ ਅਤੇ ਅਕਸਰ ਇੱਕ ਅਮੀਰ-ਟੇਕਸਟ ਐਡੀਟਰ ਦੀ ਮਦਦ ਨਾਲ ਸੰਪਾਦਿਤ ਹੁੰਦਾ ਹੈ। ਇੱਕ ਵਿਕੀ ਨੂੰ ਵਿਕੀ ਸੌਫਟਵੇਅਰ ਦੀ ਵਰਤੋਂ ਕਰਕੇ ਚਲਾਇਆ ਜਾਂਦਾ ਹੈ, ਜਿਸ ਨੂੰ ਵਿਕੀ ਇੰਜਣ ਵਜੋਂ ਜਾਣਿਆ ਜਾਂਦਾ ਹੈ। ਇੱਕ ਵਿਕੀ ਇੰਜਣ ਇੱਕ ਕਿਸਮ ਦਾ ਵਿਸ਼ਾ ਪ੍ਰਬੰਧਨ ਪ੍ਰਣਾਲੀ ਹੈ, ਪਰ ਇਹ ਬਲੌਗ ਸੌਫਟਵੇਅਰਸ ਸਮੇਤ ਬਹੁਤ ਸਾਰੇ ਹੋਰ ਪ੍ਰਣਾਲੀਆਂ ਤੋਂ ਵੱਖਰਾ ਹੈ, ਜਿਸ ਵਿੱਚ ਕਿਸੇ ਵੀ ਪਰਿਭਾਸ਼ਿਤ ਮਾਲਕ ਜਾਂ ਨੇਤਾ ਦੇ ਬਿਨਾਂ ਸਮੱਗਰੀ ਤਿਆਰ ਕੀਤੀ ਗਈ ਹੈ, ਅਤੇ ਵਿਕਰੀਆਂ ਦੇ ਬਹੁਤ ਘੱਟ ਅਸਥਿਰ ਢਾਂਚਾ ਹੈ, ਜਿਸਦੇ ਅਨੁਸਾਰ ਢਾਂਚੇ ਨੂੰ ਉਭਰਨ ਦੀ ਇਜਾਜ਼ਤ ਉਪਭੋਗਤਾਵਾਂ ਦੀਆਂ ਲੋੜਾਂ ਵਰਤੋਂ ਵਿਚ ਕਈ ਵੱਖੋ ਵੱਖਰੇ ਵਿਕੀ ਦੇ ਇੰਜਨ ਹਨ, ਦੋਵੇਂ ਸਟੈਂਡਅਲੋਨ ਅਤੇ ਹੋਰ ਸਾਫਟਵੇਅਰ ਦਾ ਹਿੱਸਾ, ਜਿਵੇਂ ਬੱਗ ਟਰੈਕਿੰਗ ਸਿਸਟਮ। ਕੁਝ ਵਿਕੀ ਇੰਜਣ ਓਪਨ ਸੋਰਸ ਹਨ, ਜਦਕਿ ਦੂਜੇ ਮਲਕੀਅਤ ਹਨ। ਕੁਝ ਪਰਮਿਟ ਵੱਖ ਵੱਖ ਫੰਕਸ਼ਨਾਂ ਤੇ ਨਿਯੰਤਰਣ (ਐਕਸੈਸ ਦੇ ਪੱਧਰ); ਉਦਾਹਰਨ ਲਈ, ਸੰਪਾਦਨਾਂ ਦੇ ਅਧਿਕਾਰ ਸਮੱਗਰੀ ਬਦਲਣ, ਜੋੜਨ ਜਾਂ ਹਟਾਉਣ ਦੀ ਆਗਿਆ ਦੇ ਸਕਦੇ ਹਨ। ਹੋਰ ਪਹੁੰਚ ਨਿਯੰਤਰਣ ਲਾਗੂ ਕੀਤੇ ਬਿਨਾਂ ਪਹੁੰਚ ਦੀ ਇਜਾਜ਼ਤ ਦੇ ਸਕਦੇ ਹਨ। ਸਮਗਰੀ ਨੂੰ ਵਿਵਸਥਿਤ ਕਰਨ ਲਈ ਹੋਰ ਨਿਯਮ ਲਾਗੂ ਕੀਤੇ ਜਾ ਸਕਦੇ ਹਨ। ਆਨਲਾਈਨ ਐਨਸਾਈਕਲੋਪੀਡੀਆ ਪ੍ਰੋਜੈਕਟ ਵਿਕੀਪੀਡੀਆ, ਤਕਰੀਬਨ ਸਭ ਤੋਂ ਪ੍ਰਸਿੱਧ ਵਿਕੀ-ਅਧਾਰਿਤ ਵੈਬਸਾਈਟ ਹੈ, ਅਤੇ ਇਹ ਸੰਸਾਰ ਦੇ ਕਿਸੇ ਵੀ ਕਿਸਮ ਦੀਆਂ ਸਭ ਤੋਂ ਵੱਧ ਸਭ ਤੋਂ ਵੱਧ ਵੇਖੀਆਂ ਜਾਣ ਵਾਲੀਆਂ ਸਾਈਟਾਂ ਵਿੱਚੋਂ ਇੱਕ ਹੈ, ਜਿਸ ਨੂੰ 2007 ਤੋਂ ਬਾਅਦ ਦਸਾਂ ਵਿੱਚ ਦਰਜਾ ਦਿੱਤਾ ਗਿਆ ਹੈ। ਵਿਕੀਪੀਡੀਆ ਇੱਕ ਵਿਕੀ ਨਹੀਂ ਹੈ ਬਲਕਿ ਸੈਂਕੜੇ ਵਿਕੀਆਂ ਦਾ ਸੰਗ੍ਰਹਿ, ਹਰੇਕ ਭਾਸ਼ਾ ਲਈ ਇੱਕ ਜਨਤਕ ਅਤੇ ਪ੍ਰਾਈਵੇਟ ਦੋਨਾਂ ਵਿੱਚ ਹਜ਼ਾਰਾਂ ਹੋਰ ਵਿਕਰੀਆਂ ਦੀ ਵਰਤੋਂ ਕੀਤੀ ਗਈ ਹੈ, ਜਿਸ ਵਿੱਚ ਵਿਕੀਸ਼ਨ ਦਾ ਕੰਮ ਗਿਆਨ ਪ੍ਰਬੰਧਨ ਸਾਧਨਾਂ, ਨਾਟੈਕਿੰਗ ਸੰਦਾਂ, ਕਮਿਊਨਿਟੀ ਵੈੱਬਸਾਈਟਾਂ ਅਤੇ ਇੰਟਰਰੇਟਸ ਦੇ ਰੂਪ ਵਿੱਚ ਹੈ। ਅੰਗਰੇਜ਼ੀ ਭਾਸ਼ਾ ਦੇ ਵਿਕੀਪੀਡੀਆ ਵਿੱਚ ਲੇਖਾਂ ਦਾ ਸਭ ਤੋਂ ਵੱਡਾ ਸੰਗ੍ਰਹਿ ਹੈ; ਸਤੰਬਰ 2016 ਤਕ, ਇਸ ਕੋਲ ਪੰਜ ਲੱਖ ਤੋਂ ਵੱਧ ਲੇਖ ਸਨ। ਵਾਰਡ ਕਨਿੰਘਮ, ਪਹਿਲੇ ਵਿਕੀ ਸੌਫਟਵੇਅਰ ਦੇ ਵਿਕਸਤ, ਵਿਕੀਵਕੀਵੈਬ, ਨੇ ਮੂਲ ਰੂਪ ਵਿੱਚ ਇਸ ਨੂੰ "ਸਭ ਤੋਂ ਆਸਾਨ ਆਨਲਾਈਨ ਡਾਟਾਬੇਸ ਜੋ ਸੰਭਵ ਤੌਰ ਤੇ ਕੰਮ ਕਰ ਸਕਦਾ ਸੀ" ਦੇ ਰੂਪ ਵਿੱਚ ਦਰਸਾਇਆ.
ਕੌਮਾਂਤਰੀ ਧੁਨਾਤਮਕ ਲਿਪੀ ਰਾਹੀਂ ਟਕਸਾਲੀ ਯੂਨਾਨੀ ਵਰਣਮਾਲਾ ਦੀ ਵਰਤੋਂ ਕਰ ਕੇ ਤਕਰੀਬਨ ਹਰ ਭਾਸ਼ਾ ਦੀਆਂ ਧੁਨੀਆਂ ਨੂੰ ਦਰਸਾਇਆ ਜਾਂਦਾ ਹੈ। ਕੌਮਾਂਤਰੀ ਧੁਨਾਤਮਕ ਲਿਪੀ ਨੂੰ ਸਾਰੀ ਦੁਨੀਆ ਦੇ ਭਾਸ਼ਾ ਵਿਗਿਆਨੀਆਂ ਵੱਲੋਂ ਵਰਤੋਂ ਵਿੱਚ ਲਿਆਇਆ ਜਾਂਦਾ ਹੈ।ਭਾਵੇਂ ਇਸ ਧੁਨਾਤਮਕ ਲਿਪੀ ਨੂੰ ਸਿਰਫ਼ ਮੌਖਿਕ ਤੌਰ 'ਤੇ ਪਰਤੱਖ ਧੁਨੀਆਂ ਲਈ ਵਰਤਿਆ ਜਾਂਦਾ ਹੈ ਪਰ ਇਸ ਵਿੱਚ ਕਿਰਤਮ ਧੁਨੀਆਂ ਦਾ ਸ਼ੁਮਾਰ ਵੀ ਕੀਤਾ ਜਾ ਸਕਦਾ ਹੈ।
ਐਸੀਟਿਕ ਤੇਜ਼ਾਬ ਜਾ ਇਥਾਨੋਇਕ ਤੇਜ਼ਾਬ ਇੱਕ ਰੰਗਹੀਣ ਅਤੇ ਜੈਵਿਕ ਤਰਲ ਹੁੰਦਾ ਹੈ ਜਿਸਦਾ ਰਸਾਇਣਕ ਫਾਰਮੁਲਾ CH3COOH (ਜਾ ਫਿਰ CH3CO2H ਅਤੇ C2H4O2) ਹੁੰਦਾ ਹੈ। ਜੇ ਇਸ ਵਿੱਚ ਪਾਣੀ ਨਾ ਪਾਇਆ ਗਿਆ ਹੋਵੇ ਤਾਂ ਇਸਨੂੰ "ਗਲੈਸੀਅਲ ਐਸੀਟਿਕ ਤੇਜ਼ਾਬ" ਕਿਹੰਦੇ ਹਨ। ਇਸਨੂੰ ਇਹ ਨਾਮ ਇਸ ਲਈ ਦਿੱਤਾ ਗਿਆ ਹੈ ਕਿਓਂਕਿ ਇਸਦਾ ਮੈਲਟਿੰਗ ਪੁਆਂਇਟ 290 ਕੈਲਵਿਨ ਹੈ ਅਤੇ ਇਹ ਆਮ ਹੀ ਸਰਦੀਆਂ ਵਿੱਚ ਬਰਫ਼ ਦੇ ਗਲੇਸ਼ੀਅਰ ਵਾਂਗ ਜੰਮ ਜਾਂਦਾ ਹੈ। ਐਸੀਟਿਕ ਤੇਜ਼ਾਬ 3–9%, ਜੇ ਪਾਣੀ ਵਿੱਚ ਮਿਲਾਇਆ ਜਾਵੇ ਤਾਂ ਉਸਨੂੰ ਸਿਰਕਾ ਕਿਹੰਦੇ ਹਨ। ਇਹ ਇੱਕ ਕਮਜੋਰ ਤੇਜ਼ਾਬ ਹੈ ਪਰ ਜ਼ਿਆਦਾ ਮਾਤਰਾ ਵਿੱਚ ਇਹ ਇਹ ਚਮੜੀ ਨੂੰ ਮਚਾ ਸਕਦਾ ਹੈ। ਇਸਦੀ ਬਹੁਤ ਹੀ ਜ਼ਿਆਦਾ ਤਿੱਖੀ ਖੁਸ਼ਬੂ ਹੁੰਦੀ ਹੈ। ਐਸੀਟਿਕ ਤੇਜ਼ਾਬ ਕਾਰਬੋਸਾਈਕਲਕ ਤੇਜ਼ਾਬ ਦੀ ਦੂਜੀ ਆਮ ਕਿਸਮ ਹੈ। ਇਸਦੇ ਨਾਲ ਦੋ ਫੰਕਸ਼ਨਲ ਗਰੁੱਪ ਲੱਗੇ ਹੁੰਦੇ ਹਨ ਜੋ ਕਿ ਐਸੀਟਾਈਲ ਗਰੁੱਪ ਹਾਈਡਰੋਸਾਈਲ ਗਰੁੱਪ ਹਨ। ਇਸਦੀ ਵਰਤੋਂ ਫੈਕਰਟਰੀਆਂ ਵਿੱਚ ਵੱਡੇ ਪੈਮਾਨੇ ਉੱਤੇ ਕੀਤੀ ਜਾਂਦੀ ਹੈ। ਇਸਦੀ ਵਰਤੋਂ ਫੋਟਗ੍ਰਾਫੀ ਫਿਲਮ ਨੂੰ ਬਣਾਉਣ ਲਈ ਵਰਤੇ ਜਾਣ ਵਾਲੇ ਸੈਲੁਲੋਸ ਐਸੀਟੇਟ ਅਤੇ ਲੱਕੜ ਦੀ ਗੂੰਦ ਨੂੰ ਬਣਾਉਣ ਲਈ ਪੋਲੀਵੀਨਾਇਲ ਐਸੀਟੇਟ ਦੇ ਨਿਰਮਾਣ ਲਈ ਕੀਤੀ ਜਾਂਦੀ ਹੈ। ਭੋਜਨ ਉਦਯੋਗ ਵਿੱਚ ਇਸਦਾ ਕੋਡ E260 ਹੈ ਇਸਨੂੰ ਬਹੁਤ ਸਾਰੇ ਭੋਜਨ ਪਦਾਰਥ ਜਿਵੇਂ ਕਿ ਆਚਾਰਾਂ ਨੂੰ ਗਲਣ ਤੋਂ ਬਚਾਉਣ ਲਈ ਕੀਤੀ ਜਾਂਦੀ ਹੈ।
ਵਿਕੀਡਾਟਾ, ਵਿਕੀਮੀਡੀਆ ਫ਼ਾਊਂਡੇਸ਼ਨ ਦੁਆਰਾ ਸੰਚਾਲਿਤ ਕੀਤੀ ਜਾਣ ਵਾਲੀ ਵਿਕੀ ਪਰਿਯੋਜਨਾ ਹੈ। ਵਿਕੀਪੀਡੀਆ ਵਾਂਗ ਹੀ ਇਹ ਵੀ ਇੱਕ ਵਿਕੀਪਰਿਯੋਜਨਾ ਹੈ, ਜੋ ਕਿ ਇੱਕ ਮੁਫ਼ਤ ਡਾਟਾਬੇਸ ਹੈ ਅਤੇ ਸਮੁੱਚੇ ਲੋਕਾਂ ਦੁਆਰਾ ਇਹ ਸੰਪਾਦਿਤ ਕੀਤਾ ਜਾਂਦਾ ਹੈ। ਇਹ ਡਾਟਾ ਦਾ ਇੱਕ ਆਮ ਸਰੋਤ ਹੈ, ਜੋ ਕਿ ਬਾਕੀ ਵਿਕੀਮੀਡੀਆ ਪਰਿਯੋਜਨਾਵਾਂ ਅਤੇ ਪਬਲਿਕ ਡੋਮੇਨ ਲਸੰਸ ਦੁਆਰਾ ਬਾਕੀ ਵੈੱਬਸਾਈਟਾਂ ਦੁਆਰਾ ਵਰਤਿਆ ਜਾਂਦਾ ਹੈ। ਇਹ ਵਿਕੀਮੀਡੀਆ ਕਾਮਨਜ਼ ਵਰਗੀ ਹੀ ਇੱਕ ਪਰਿਯੋਜਨਾ ਹੈ, ਭਾਵ ਕਿ ਜਿਵੇਂ ਕਾਮਨਜ਼ ਵਿੱਚ ਅਪਲੋਡ ਕੀਤੀਆਂ ਗਈਆਂ ਤਸਵੀਰਾਂ ਬਾਕੀ ਸਾਰੇ ਵਿਕੀਪ੍ਰੋਜੈਕਟਾਂ ਵਿੱਚ ਵਰਤੀਆਂ ਜਾਂਦੀਆਂ ਹਨ, ਉਵੇਂ ਹੀ ਵਿਕੀਡਾਟਾ ਵਿਚਲਾ ਡਾਟਾ ਵੀ ਬਾਕੀ ਵਿਕੀਪ੍ਰੋਜੈਕਟਾਂ ਦੁਆਰਾ ਵਰਤਿਆ ਜਾਂਦਾ ਹੈ। ਵਿਕੀਡਾਟਾ ਲਈ ਵਿਕੀਬੇਸ ਨਾਂ ਦਾ ਸਾਫ਼ਟਵੇਅਰ ਵਰਤਿਆ ਜਾਂਦਾ ਹੈ।
ਭਾਰਤ ਛੱਡੋ ਅੰਦੋਲਨ ਭਾਰਤੀ ਆਜ਼ਾਦੀ ਦੀ ਲੜਾਈ ਦੇ ਦੌਰਾਨ 9 ਅਗਸਤ 1942 ਨੂੰ ਗਾਂਧੀ-ਜੀ ਦੇ ਸੱਦੇ ਤੇ ਸਮੁੱਚੇ ਦੇਸ਼ ਵਿੱਚ ਸ਼ੁਰੂ ਹੋਇਆ ਸੀ। ਇਹ ਭਾਰਤ ਨੂੰ ਤੁਰੰਤ ਆਜ਼ਾਦ ਕਰਾਉਣ ਲਈ ਅੰਗਰੇਜ਼ੀ ਹਕੂਮਤ ਦੇ ਵਿਰੁੱਧ ਇੱਕ ਸ਼ਾਂਤਮਈ ਅੰਦੋਲਨ ਸੀ।ਕਰਿਪਸ ਮਿਸ਼ਨ ਦੀ ਅਸਫਲਤਾ ਦੇ ਬਾਅਦ ਮਹਾਤਮਾ ਗਾਂਧੀ ਨੇ ਅੰਗਰੇਜ਼ੀ ਹਕੂਮਤ ਦੇ ਖਿਲਾਫ ਆਪਣਾ ਤੀਜਾ ਵੱਡਾ ਅੰਦੋਲਨ ਛੇੜਨ ਦਾ ਫੈਸਲਾ ਲਿਆ। ਅਗਸਤ 1942 ਵਿੱਚ ਸ਼ੁਰੂ ਹੋਏ ਇਸ ਅੰਦੋਲਨ ਨੂੰ ਅੰਗਰੇਜੋ ਭਾਰਤ ਛੱਡੋ ਦਾ ਨਾਮ ਦਿੱਤਾ ਗਿਆ ਸੀ। ਹਾਲਾਂਕਿ ਗਾਂਧੀ ਜੀ ਨੂੰ ਝੱਟਪੱਟ ਗਿਰਫਤਾਰ ਕਰ ਲਿਆ ਗਿਆ ਸੀ ਲੇਕਿਨ ਦੇਸ਼ ਭਰ ਦੇ ਨੌਜਵਾਨ ਕਾਰਕੁਨ ਹੜਤਾਲਾਂ ਅਤੇ ਹੋਰ ਅਨੇਕ ਤਰ੍ਹਾਂ ਦੀਆਂ ਕਾਰਵਾਈਆਂ ਦੇ ਜਰੀਏ ਅੰਦੋਲਨ ਚਲਾਂਦੇ ਰਹੇ। ਕਾਂਗਰਸ ਵਿੱਚ ਜੈਪ੍ਰਕਾਸ਼ ਨਰਾਇਣ ਵਰਗੇ ਸਮਾਜਵਾਦੀ ਮੈਂਬਰ ਭੂਮੀਗਤ ਪ੍ਰਤੀਰੋਧ ਗਤੀਵਿਧੀਆਂ ਵਿੱਚ ਸਭ ਤੋਂ ਜ਼ਿਆਦਾ ਸਰਗਰਮ ਸਨ। ਪੱਛਮ ਵਿੱਚ ਸਤਾਰਾ ਅਤੇ ਪੂਰਵ ਵਿੱਚ ਮੇਦਿਨੀਪੁਰ ਵਰਗੇ ਕਈ ਜ਼ਿਲ੍ਹਿਆਂ ਵਿੱਚ ਆਜਾਦ ਸਰਕਾਰ ਦੀ ਸਥਾਪਨਾ ਕਰ ਦਿੱਤੀ ਗਈ ਸੀ। ਅੰਗਰੇਜਾਂ ਨੇ ਅੰਦੋਲਨ ਦੇ ਪ੍ਰਤੀ ਕਾਫ਼ੀ ਸਖ਼ਤ ਰਵੱਈਆ ਅਪਣਾਇਆ ਫਿਰ ਵੀ ਇਸ ਬਗ਼ਾਵਤ ਨੂੰ ਦਬਾਣ ਵਿੱਚ ਸਰਕਾਰ ਨੂੰ ਸਾਲ ਭਰ ਤੋਂ ਜ਼ਿਆਦਾ ਸਮਾਂ ਲੱਗ ਗਿਆ।