ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
[[1]] https://www.youtube.com/channel/UC2liFk33fIVUD4uOnXbtg9Q?sub_confirmation=1 [[2]] ਫਰਮਾ:Https://www.youtube.com/channel/UC2liFk33fIVUD4uOnXbtg9Q?sub confirmation=1 [[3]] ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਵੱਡੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਖੇਤਰ ਪੂਰਾ ਕਰਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਰਬਿੰਦਰਨਾਥ ਟੈਗੋਰ (ਬੰਗਾਲੀ: রবীন্দ্রনাথ ঠাকুর; 7 ਮਈ 1861 - 7 ਅਗਸਤ 1941) ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸੀ ਜਿਸਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ ਅਤੇ ਆਪਣੀ ਕਾਵਿ-ਪੁਸਤਕ ਗੀਤਾਂਜਲੀ ਲਈ 1913 ਦਾ ਸਾਹਿਤ ਦਾ ਨੋਬਲ ਇਨਾਮ ਹਾਸਲ ਕੀਤਾ। ਯੂਰਪ ਤੋਂ ਬਾਹਰ ਦਾ ਉਹ ਪਹਿਲਾ ਬੰਦਾ ਸੀ ਜਿਸਨੂੰ ਇਹ ਇਨਾਮ ਮਿਲਿਆ। ਟੈਗੋਰ ਬੰਗਾਲੀ ਸਾਹਿਤ ਦਾ ਸਭ ਤੋਂ ਵੱਡਾ ਨਾਂ ਸਮਝਿਆ ਜਾਂਦਾ ਹੈ। ਰਬਿੰਦਰਨਾਥ ਟੈਗੋਰ, ਦੇਬੇਂਦਰਨਾਥ ਟੈਗੋਰ ਤੇ ਸਾਰਦਾ ਦੇਵੀ ਦੇ 14 ਬੱਚਿਆਂ ਵਿਚੋਂ 13ਵਾਂ ਸੀ। ਉਹਦੀ ਨਿੱਕੀ ਉਮਰ ਸੀ ਜਦੋਂ ਉਹਦੀ ਮਾਂ ਮਰ ਗਈ ਤੇ ਉਹਨੂੰ ਨੌਕਰਾਂ ਨੇ ਪਾਲਿਆ। ਉਹ ਇੰਗਲੈਂਡ ਕਨੂੰਨ ਪੜ੍ਹਨ ਗਿਆ। ਟੈਗੋਰ ਨੇ ਮੁੱਢਲੀ ਸਿੱਖਿਆ ਘਰ ਵਿੱਚ ਹੀ ਪ੍ਰਾਪਤ ਕੀਤੀ। 1869 ਵਿੱਚ 8 ਸਾਲ ਦੀ ਉਮਰ ਵਿੱਚ ਉਸ ਨੇ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ। ਉਸ ਦੀਆਂ ਕੁਝ ਰਚਨਾਵਾਂ ਪੰਜਾਬੀ ਵਿੱਚ ਵੀ ਅਨੁਵਾਦ ਕੀਤੀਆਂ ਗਈਆਂ ਹਨ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ ।।ਸਭ ਥਾਈਂ ਹੋਇ ਸਹਾਇ।। ਹਿੰਦ ਦੀ ਚਾਦਰ = ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।। ੧ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ ੧ ਅਪ੍ਰੈਲ 1621(੧੬੨੧) ਈਸਵੀਂ ਨੂੰ ਅੰਮ੍ਰਿਤਸਰ ਪੰਜਾਬ ਵਿਖੇ (ਮੁਗਲ ਸਾਮਰਾਜ ਵੇਲੇ ਹੋਇਆ ਬਚਪਨ ਵਿੱਚ ਆਪ ਜੀ ਦਾ ਨਾਮ ਤਿਆਗ ਮੱਲ ਸੀ ੨ ਮਾਤਾ ਪਿਤਾ = ਗੁਰੂ ਹਰਗੋਬਿੰਦ ਸਾਹਿਬ ਜੀ ਆਪ ਜੀ ਦੇ ਪਿਤਾ ਜੀ ਸਨ ਮਾਤਾ ਨਾਨਕੀ ਜੀ ਸਨ ੩ਵਿਆਹ ਅਤੇ ਸੰਤਾਨ = ਆਪ ਜੀ ਦਾ ਵਿਆਹ ਭਾਈ ਲਾਲ ਚੰਦ ਦੀ ਸਪੁੱਤਰੀ ਮਾਤਾ ਗੁਜਰੀ ਜੀ ਨਾਲ 1634(੧੬੩੪) ਨੰ ਹੋਇਆ ਆਪ ਜੀ ਨੂੰ ਵਿਆਹ ਤੋ 32 ਸਾਲ ਮਗਰੋ ਪੁੱਤਰ ਦੀ ਦਾਤ ਪ੍ਰਾਪਤ ਹੋਈ ਪੁੱਤਰ ਹੋਣ ਮਗਰੋ ਆਪ ਆਪਣੇ ਪੁੱਤਰ ਗੋਬਿੰਦ ਰਾਏ ਨੂੰ 5 (੫)ਸਾਲ ਬਾਅਦ ਗੁਰੂ ਕੇ ਬਾਗ ਅਸਥਾਨ ਉਪਰ ਪਹਿਲੀ ਵਾਰ ਮਿਲੇ ੪ ਨਿਮਰਤਾ ਦੇ ਪੁੰਜ = ਸਿੱਖ ਵਿਦਵਾਨ ਪ੍ਰਿੰਸੀਪਲ ਸਤਬੀਰ ਸਿੰਘ ਜੀ ਅਨੁਸਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਨਿਮਰਤਾ ਦੇ ਪੁੰਜ ਤੇ ਮਨ ਨੀਵਾਂ ਤੇ ਮਤ ਉਚੀ ਦੇ ਧਾਰਨੀ ਸਨ ਇਤਿਹਾਸ ਮੁਤਾਬਕ ਜਦੋ ਗੁਰੂ ਤੇਗ ਬਹਾਦਰ ਸਾਹਿਬ ਜੀ ਆਪਣੇ ਪਿਤਾ ਜੀ ਦੇ ਸਨਮੁੱਖ ਬੈਠਦੇ ਤਾ ਅੱਖਾਂ ਨੀਵੀਆਂ ਕਰ ਲੈਂਦੇ ਇਕ ਵਾਰ ਦਰਬਾਰ ਅੰਦਰ ਬੈਠੀ ਸੰਗਤ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਪੁੱਛਿਆ ਕੀ ਗੁਰੂ ਜੀ ਆਪ ਜੀ ਦੇ ਲਾਲ ਆਪ ਜੀ ਦੇ ਸਾਹਮਣੇ ਹਮੇਸ਼ਾ ਅੱਖਾਂ ਨੀਵੀਆਂ ਕਰ ਕੇ ਬੈਠ ਜਾਂਦੇ ਹਨ ਤਾ ਅੱਗੋ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਉਤਰ ਦਿੱਤਾ ਜਿਸ ਨੂੰ ਅੰਦਰ ਦੇ ਸਾਰੇ ਔਗੁਣਾਂ ਦਾ ਪਤਾ ਹੋਵੇ ਉ ਸ ਦੇ ਸਾਹਮਣੇ ਨੇਤਰ ਨਹੀ ਚੁੱਕੇ ਜਾਦੇ।। ੫ ਗੁਰਿਆਈ ਪ੍ਪਤੀ = ਆਪ ਜੀ ਨੂੰ 1664(੧੬੬੪) ਈ ਸਵੀਂ ਨੂੰ ਗੁਰਿਆਈ ਪਾਪਤ ਹੋਈ ਆਪ ਜੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਛੋਟੇ ਸਪੁੱਤਰ ਸਨ ਆਪ ਜੀ ਬਚਪਨ ਤੋਂ ਹੀ ਵੈਰਾਗੀ ਤੇ ਉਪਰਾਮ ਤਬੀਅਤ ਦੇ ਮਾਲਕ ਸਨ। ਸੰਨ 1664 ਈ ਸਵੀਂ ਨੂੰ ਗੁਰਿਆਈ ਗੱਦੀ ਮਿਲਣ ਉਪਰੰਤ ਆਪਣੇ ਅਨੰਦਪੁਰ ਸਾਹਿਬ ਨੂੰ ਆਪਣਾ ਸਥਾਨ ਬਣਾਇਆ ੬ ਗੁਰਬਾਣੀ ਰਚਨਾ = ਗੁਰੂ ਸਾਹਿਬ ਜੀ ਦੀ ਬਾਣੀ 15 ਰਾਗਾ ਵਿੱਚ ਦਰਜ ਹੈ ਜੋ ਇਸ ਪ੍ਰਕਾਰ ਹਨ ਬਿਹਾਗੜਾ ਗਉੜੀ,ਆਸਾ ਦੇਵਗੰਧਾਰ ਸੋਰਠਿ ਧਨਾਸਰੀ ਟੋਡੀ ਤਿਲੰਗ ਬਿਲਾਵਲ ਰਾਮਕਲੀ ਮਾਰੂ ਬਸੰਤ ਬਸੰਤ ਹਿਡੋਲ ਸਾਰੰਗ ਜੈਜੈਵੰਤੀ ਆਦਿ ਰਾਗ ਵਿਸੇਸ ਹਨ ਆਪ ਜੀ ਸਾਰੀ ਬਾਣੀ ਮਨ ਨੂੰ ਸੰਬੋਧਨ ਕਰਕੇ ਉਚਾਰਣ ਕੀਤੀ ਗੁਰੁ ਸਾਹਿਬ ਜੀ ਫੁਰਮਾਉਦੇ ਹਨ ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ।। (ਤਿਲੰਗ ਮ 9)ਗੁਰੂ ਗ੍ਰੰਥ ਸਾਹਿਬ ਜੀ ਨੇ ਸਿੱਖ ਧਰਮ ਦੀ ਕੀਰਤਨ ਪਰੰਪਰਾ ਨੂੰ ਸਾਜ ਮਿਦੰਗ ਦੀ ਬਖਸੀਸ ਕੀਤੀ।। ੭ਸੰਤ ਸਰੂਪ ਤੇ ਸਸਤਰ ਵਿਦਿਆ ਦੇ ਮਾਹਿਰ =ਗੁਰੂ ਜੀ ਬਚਪਨ ਤੋਂ ਹੀ ਸੰਤ ਸਰੂਪ ਅਡੋਲ ਚਿੱਤ ਗੰਭੀਰ ਤੇ ਨਿਰਭੈ ਸੁਭਾਅ ਦੇ ਮਾਲਕ ਸਨ ਗੁਰੂ ਜੀ ਕਈ ਕਈ ਘੰਟੇ ਸਮਾਧੀ ਵਿੱਚ ਲੀਨ ਹੋਏ ਬੈਠੇ ਰਹਿੰਦੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਤੋ ਬਾਅਦ ਆਪ ਪਿੰਡ ਬਕਾਲਾ ਆ ਕੇ ਉਥੇ 20 ਸਾਲ ਭੋਰੇ ਵਿੱਚ ਬੈਠ ਕੇ ਸਿਮਰਨ ਕਰਦੇ ਰਹੇ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪ ਜੀ ਨੂੰ ਵਿਦਿਆ ਆਪਣੀ ਦੇਖ ਰੇਖ ਹੇਠ ਦਵਾਈ ਆਪ ਜੀ ਸੁੰਦਰ ਵਿਦਵਾਨ ਸੂਰਬੀਰ ਸਸਤਰਧਾਰੀ ਤੇ ਧਰਮ ਤੇ ਰਾਜਨੀਤੀ ਵਿੱਚ ਨਿਪੁੰਨ ਸਨ। 1634 ਈਸਵੀ ਵਿੱਚ ਆਪ ਨੇ ਆਪਣੇ ਪਿਤਾ ਜੀ ਨਾਲ ਮਿਲਕੇ ਕਰਤਾਰਪੁਰ ਦੇ ਯੁੱਧ ਵਿਚ ਆਪਣੀ ਤਲਵਾਰ ਦੇ ਜੌਹਰ ਵਿਖਾਏ ੮ ਆਨੰਦਪੁਰ ਸਾਹਿਬ ਵਸਾਉਣਾ = ਬਾਬਾ ਬਕਾਲੇ ਤੋਂ ਬਾਅਦ ਆਪ ਕੀਰਤਪੁਰ ਪੁੱਜੇ ਤੇ ਫਿਰ ਕਹਿਲੂਰ ਦੇ ਰਾਜੇ ਤੋ ਜਮੀਨ ਖਰੀਦ ਕੇ ਆਨੰਦਪੁਰ ਸਾਹਿਬ ਸਹਿਰ ਵਸਾਇਆ ਤੇ ਫਿਰ ਉਸ ਜਗਾ ਤੇ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ।। ੯ ਗੁਰੂ ਲਾਧੋ ਰੇ = ਅਖੀਰ ਇਕ ਸਾਲ ਪਿੱਛੋਂ ਭਾਈ ਮੱਖਣ ਸ਼ਾਹ ਲੁਬਾਣਾ ਜਿਸ ਦਾ ਜਹਾਜ਼ ਸਮੁੰਦਰ ਦੀ ਘੁੰਮਣ ਘੇਰੀ ਵਿੱਚ ਗੁਰੂ ਜੀ ਦੀ ਕਿਰਪਾ ਨਾਲ ਪਾਰ ਲੰਗਾ ਸੀ ਆਪਣੀ ਸੁੱਖਣਾ ਦੀਆ 500 ਮੋਹਰਾ ਲੈ ਕੇ ਬਾਬੇ ਬਕਾਲੇ ਪੁੱਜਾ ਉਸ ਸਮੇ ਉਥੇ 22ਗੁਰੂਆਂ ਦੀਆ ਮੰਜੀਆ ਲੱਗੀਆਂ ਹੋਈਆਂ ਸਨ ਉਹ ਸੋਚਣ ਲੱਗਾ ਕਿ ਕਿਸਨੂੰ 500ਮੋਹਰਾਂ ਭੇਟ ਕੀਤੀਆਂ ਜਾਣ। ਉਸਨੇ ਸੱਚੇ ਗੁਰੂ ਦੀ ਭਾਲ ਕਰਨ ਲਈ ਸਭ ਅੱਗੇ 55 ਮੋਹਰਾਂ ਰੱਖ ਦਿੱਤੀਆ ਪਰ ਕੋਈ ਕੁਝ ਨਹੀਂ ਬੋਲਿਆ ਕਾਫੀ ਪੁੱਛ ਗਿੱਛ ਤੋ ਪਤਾ ਲੱਗਾ ਕਿ ਇਕ ਗੁਰੂ ਸਾਹਿਬ ਭੋਰੇ ਵਿੱਚ ਵੀ ਰਹਿੰਦਾ ਹੈ ਮੱਖਣ ਸ਼ਾਹ ਲੁਬਾਣਾ ਉਸ ਭੋਰੇ ਵਿੱਚ ਗਿਆ ਉਸ ਨੇ ਗੁਰੂ ਜੀ ਅੱਗੇ 5ਮੋਹਰਾ ਭੇਟ ਕੀਤੀਆ ਤੇ ਮੱਥਾ ਟੇਕਿਆ ਤਾ ਗੁਰੂ ਜੀ ਨੇ ਕਿਹਾ ਕੀ ਸੁੱਖਣਾ 500 ਦੀ ਕਰਦਾ ਹੈ ਤੇ ਕੇਵਲ 5 ਮੋਹਰਾ ਭੇਟ ਕਰ ਰਿਹਾ ਮੱਖਣ ਸ਼ਾਹ ਲੁਬਾਣਾ ਗੱਦ ਗੱਦ ਹੋ ਗਿਆ ਤੇ ਉੱਚੀ ਉੱਚੀ ਰੋਲਾ ਪਾਉਣ ਲੱਗਾ 'ਗੁਰੂ ਲਾਧੋ ਰੇ ਗੁਰੂ ਲਾਧੋ ਰੇ, ਭਾਵ ਸੱਚਾ ਗੁਰੂ ਲੱਭ ਗਿਆ ਹੈ। ੧੦ ਕਸਮੀਰੀ ਪੰਡਤਾਂ ਦੀ ਪੁਕਾਰ = ਉਸ ਸਮੇ ਮੁਗਲ ਬਾਦਸਾਹ ਔਰੰਗਜ਼ੇਬ ਦੇ ਹੁਕਮ ਅਨੁਸਾਰ ਕਸਮੀਰ ਦਾ ਸੂਬੇਦਾਰ ਸ਼ੇਰ ਅਫ਼ਗਾਨ ਤਲਵਾਰ ਦੇ ਜੋਰ ਨਾਲ ਕਸਮੀਰੀ ਹਿੰਦੂਆਂ ਨੂੰ ਮੁਸਲਮਾਨ ਬਣਾ ਰਿਹਾ ਸੀ। ਕਸਮੀਰ ਦੇ ਦੁਖੀ ਪੰਡਤ ਗੁਰੂ ਜੀ ਕੋਲ ਫਰਿਆਦ ਲੈ ਕੇ ਆਏ ਤੇ ਆਖਣ ਲੱਗੇ ਜੇਕਰ ਕੋਈ ਮਹਾਨ ਵਿਅਕਤੀ ਆਪਣੀ ਕੁਰਬਾਨੀ ਦੇਵੇ ਤਾ ਸਾਡੀ ਰੱਖਿਆ ਹੋ ਸਕਦੀ ਹੈ। ਉਸ ਵੇਲੇ ਬਾਲ ਗੋਬਿੰਦ ਰਾਏ ਜੀ ਕੋਲ ਬੈਠੇ ਸਨ ਤੇ ਆਖਣ ਲੱਗੇ (ਪਿਤਾ ਜੀ)ਤੁਹਾਡੇ ਤੋ ਵੱਧ ਹੋਰ ਮਹਾਨ ਵਿਅਕਤੀ ਕੌਣ ਹੋ ਸਕਦਾ ਹੈ?
ਪੰਜਾਬ ਖੇਤਾਂ ਅਤੇ ਵਿਰਾਸਤ ਦੇ ਪੱਖੋਂ ਬਹੁਤ ਹੀ ਖ਼ੁਸ਼ਹਾਲ ਹੈ ਪਰ ਮੇਲੇ ਇਸ ਦੇਸ਼ ਦੇ ਲੋਕਾਂ ਦੇ ਰੀਤੀ ਰਿਵਾਜ਼ਾਂ ਅਤੇ ਅਮੀਰ ਸਭਿਆਚਾਰ ਦੀ ਗਵਾਹੀ ਭਰਦੇ ਹਨ। ਡਾ. ਭੁਪਿੰਦਰ ਸਿੰਘ ਖਹਿਰਾ ਅਨੁਸਾਰ “ਮੇਲਾ ਕਿਸੇ ਤਿਓਹਾਰ, ਰੀਤ ਜਾਂ ਕਥਾ ਦਾ ਤੋੜਾ ਹੁੰਦਾ ਹੈ ਜਿਸ ਵਿੱਚ ਲੋਕ ਇਕੱਠੇ ਹੁੰਦੇ ਹਨ ਅਤੇ ਵਸਤੂਆਂ ਦਾ ਅਦਾਨ ਪ੍ਰਦਾਨ ਕਰਦੇ ਹਨ। ਸੁਖਦੇਵ ਮਾਦਪੁਰੀ ਅਨੁਸਾਰ, “ਇਹ ਉਹ ਅਖਾੜੇ ਹਨ ਜਿੱਥੇ ਪੰਜਾਬੀ ਆਪਣੀ ਕਠੋਰ ਅਤੇ ਹੱਡ ਭੰਨਵੀਂ ਜ਼ਿੰਦਗੀ ਨੂੰ ਭੁੱਲਕੇ ਖਿੜਵੇਂ ਰੌਂ ਵਿੱਚ ਪ੍ਰਗਟ ਹੁੰਦੇ ਹਨ। ਇਹ ਲੋਕ ਮਾਨਸਿਕਤਾ ਦਾ ਆਪ ਮੁਹਾਰਾ ਪ੍ਰਵਾਹ ਹਨ ਜਿੱਥੇ ਪੰਜਾਬ ਦੀ ਨੱਚਦੀ ਗਾਉੰਦੀ ਸੰਸਕ੍ਰਿਤੀ ਸਾਫ਼ ਦਿਸ ਆਉਂਦੀ ਹੈ। ਡਾ.
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਪੰਜਾਬੀ ਲੋਕਧਾਰਾ ਸ਼ਾਸਤਰ : ਚਿੰਤਨ ਸੰਵਾਦ
ਪੰਜਾਬੀ ਲੋਕਧਾਰਾ ਸ਼ਾਸਤਰ : ਚਿੰਤਨ ਸੰਵਾਦ ਸਰਬਜੀਤ ਕੌਰ ਬਾਵਾ ਦੀ ਕਿਤਾਬ ਹੈ। ਲੇਖਕ ਲੋਕਧਾਰਾ ਦੇ ਖੇਤਰ ਵਿਚ ਖੋਜਾਰਥੀ ਹੈ। ਇਸ ਕਿਤਾਬ ਵਿਚ ਪੰਜਾਬੀ ਦੇ ਪ੍ਰਮੁੱਖ ਲੋਕਧਾਰਾ ਸ਼ਾਸਤਰੀਆਂ ਤੇ ਚਿੰਤਕਾਂ ਨਾਲ ਕੀਤੀਆਂ ਵਿਸਤ੍ਰਿਤ ਮੁਲਾਕਾਤਾਂ ਵਿਧੀਵਤ ਰੂਪ ਵਿਚ ਦਰਜ ਕੀਤੀਆਂ ਗਈਆਂ ਹਨ।
ਪੰਜਾਬੀ ਸੱਭਿਆਚਾਰ ਵਿੱਚ ਲੋਕ ਮੰਨੋਰੰਜਨ ਦੇ ਸਾਧਨ:
ਲੋਕ ਮੰਨੋਰੰਜਨ : ਸੰਕਲਪ, ਅਰਥ, ਸਿਧਾਂਤ ਅਤੇ ਪਰਿਭਾਸ਼ਾ ਮੰਨੋਰੰਜਨ ਮਨੁੱਖੀ ਜ਼ਿੰਦਗੀ ਦੀ ਇੱਕ ਅਜਿਹੀ ਵਾਸਤਵਿਕਤਾ ਹੈ, ਜਿਸ ਨੂੰ ਹਰ ਮਨੁੱਖ ਜਨਮ ਤੋਂ ਲੈ ਕੇ ਮੌਤ ਤੱਕ ਕਿਸੇ ਨਾ ਕਿਸੇ ਰੂਪ ਵਿਚ ਮਾਣਦਾ ਆਇਆ ਹੈ। ਮੰਨੋਰੰਜਨ ਮਨੁੱਖੀ ਸ਼ੌਕ ਅਤੇ ਲੋੜਾਂ ਦਾ ਅਜਿਹਾ ਕੁਦਰਤੀ ਅਤੇ ਸਰਵ ਵਿਆਪਕ ਵਰਤਾਰਾ ਹੈ।ਜਿਸਦੇ ਬਿਨਾਂ ਮਨੁੱਖੀ ਜ਼ਿੰਦਗੀ ਦਾ ਕਿਆਸ ਵੀ ਨਹੀਂ ਕੀਤਾ ਜਾ ਸਕਦਾ। ਮੰਨੋਰੰਜਨ ਦੀ ਇੱਛਾ ਦਾ ਜਨਮ ਵੀ ਸ਼ਾਇਦ ਮਨੁੱਖ ਦੇ ਜਨਮ ਨਾਲ ਹੀ ਹੋਇਆ ਹੈ। ਜਿਸ ਤਰਾਂ ਮਨੁੱਖ ਨੂੰ ਜੀਵੰਤ ਰਹਿਣ ਲਈ ਹਵਾ , ਪਾਣੀ ਅਤੇ ਅੰਨ ਦੀ ਲੋੜ ਹੈ। ਉਸੇ ਤਰਾਂ ਮਨੋਰੰਜਨ ਵੀ ਮਨੁੱਖ ਦੀ ਮਾਨਸਿਕ ਲੋੜ ਹੈ। ਪ੍ਰਸਿੱਧ ਕਹਾਵਤ ਹੈ ਕਿ " ਮਨੁੱਖ ਕੇਵਲ ਰੋਟੀ ਲਈ ਨਹੀਂ ਜਿਊਂਦਾ।" ਵਿਗਿਆਨਕ ਖੋਜ ਵੀ ਇਹੀ ਸਿੱਧ ਕਰਦੀ ਹੈ। ਲੋਕ ਮੰਨੋਰਜਨ ਦੇ ਸਾਧਨਾ ਤੋ ਭਾਵ ਮੰਨੋਰੰਜਨ ਦੇ ਉਹ ਰਵਾਇਤੀ ਸਾਧਨ ਤੋ ਹੈ, ਜੋ ਕਿਸੇ ਸਮਾਜ ਦੇ ਸਮੂਹ ਵਿੱਚ ਰਹਿੰਦੇ ਲੋਕ ਆਪਣੇ ਵਿਹਾਰਕ ਜੀਵਨ ਦੀ ਰਟ ਨੂੰ ਤੋੜਨ ਲਈ, ਕੰਮਾਂ ਧੰਦਿਆ ਦੇ ਥਕੇਵਿਆ ਨੂੰ ਦੂਰ ਕਰਨ ਖਾਤਰ, ਸਮਾਜਿਕ ਉਤਸਵਾਂ, ਤਿੱਬਾਂ ਤਿਉਹਾਰਾਂ ਨੂੰ ਸਾਣਨ ਲਈ ਅਤੇ ਵਿਹਲੀਆ ਘੜੀਆ ਨੂੰ ਰਸਰਤਾਂ ਬਿਤਾਉਣ ਖਾਤਰ ਅਪਣਾਉਦੇ ਹਨ। ਲੋਕ ਮੰਨੋਰੰਜਨ ਦੇ ਸਾਧਨ ਪੰਜਾਬ ਦੇ ਪੇਂਡੂ ਸਭਿਆਚਾਰਕ ਖੇਤਰ ਦਾ ਇੱਕ ਅਹਿਮ ਅੰਗ ਰਹੇ ਹਨ। ਇਹਨਾਂ ਸਾਧਨਾਂ ਨੂੰ ਲੋਕ ਕਲਾਕਾਰਾਂ ਦੀਆਂ ਉਹਨਾਂ ਮੰਡਲੀਆ ਨੇ ਅਪਣਾਇਆ ਜੋ ਪਿੰਡਾਂ ਵਿੱਚ ਜਾ ਕੇ ਉਹਨਾਂ ਦਾ ਮਨ ਪਰਚਵਾ ਕਰਦੀਆ, ਉਹਨਾਂ ਦੇ ਅਕੇਵੇ ਭਰੇ ਜੀਵਨ ਨੂੰ ਉਤਸਾਹਿਤ ਕਰ ਕੇ ਬੜੋਤ ਵਿੱਚ ਰਵਾਨਗੀ ਲਿਆਉਦੀਆ ਅਤੇ ਸਮੁੱਚੇ ਪਿੰਡ ਵਾਸੀਆ ਦੇ ਜੀਵਨ ਰੌ ਨੂੰ ਬਦਲ ਦੇਦੀਆ। ਇਸ ਨਾਲ ਲੋਕਾਂ ਦੇ ਗਿਆਨ ਵਿੱਚ ਵੀ ਵਾਧਾ ਹੁੰਦਾ ਅਤੇ ਨੈਤਿਕ ਤੇ ਸਦਾਚਾਰ ਕੀਮਤਾਂ ਦੀ ਸੂਝ ਵਧਦੀ। ਪਿੰਡਾਂ ਵਿੱਚ ਵਿਆਹ ਸ਼ਾਦੀ ਦੇ ਅਵਸਰ ਬੜੀ ਧੂਮ-ਧਾਮ ਨਾਲ ਮਨਾਏ ਜਾਂਦੇ ਹਨ। ਵਿਹਾਰਕ ਰਸਮਾਂ ਤੋਂ ਇਲਾਵਾ ਗੀਤ ਨਾਚ ਦੇ ਪ੍ਰੋਗਰਾਮ ਜਿਵੇ ਗਿੱਧਾ ਮੁਟਿਆਰਾਂ ਦੁਆਰਾ ਪਾਇਆ ਜਾਂਦਾ ਤੇ ਗੱਭਰੂਆ ਦੁਆਰਾ ਭੰਗੜਾ । ਪਿੰਡ ਦੀਆਂ ਇਸਤਰੀਆ ਬੜੀ ਖੁਸੀ ਨਾਲ ਇਹ ਅਵਸਰ ਰੱਜ ਕੇ ਮਾਣਦੀਆ ਰਹੀਆ ਹਨ। ਲੋਕ ਮੰਨੋਰੰਜਨ ਦੇ ਵਿੰਭਿਨ ਸਾਧਨ ਲੋਕ ਖੇਡਾਲੋਕ ਕਰਤਬ/ ਤਮਾਸ਼ੇਲੋਕ ਨਾਚਲੋਕ ਸਾਜ਼ਲੋਕ ਮੇਲੇਲੋਕ ਸਾਹਿਤ1.ਖੇਡਾਂ - ਅਨੇਕ ਲੋਕ ਖੇਡਾਂ ਮੰਨੋਰੰਜਨ ਲਈ ਹਨ ਜਿਨ੍ਹਾਂ ਵਿੱਚੋਂ ਕੁਸ਼ਤੀ , ਕਬੱਡੀ ,ਰੱਸਾ ਕੱਸੀ, ਮੁਗਦਰ ਚੁੱਕਣਾ , ਮੂੰਗਲੀਆਂ ਫੇਰਨੀਆਂ ,ਬੋਰੀ ਚੱਕਣੀ , ਵੀਹਣੀ ਫੜਨੀ , ਗੱਤਕਾ ਖੇਡਣਾਂ ਆਦਿ ਖੇਡਾਂ ਪੰਜਾਬੀਆਂ ਦੇ ਸਰੀਰਕ ਬਲ ਦਾ ਪ੍ਰਗਟਾਵਾ ਕਰਦੀਆਂ ਹਨ। ਚੋਪੜ , ਸ਼ਤਰੰਜ , ਬਾਰਾ ਟਾਹਣੀ , ਆਦਿ ਖੇਡਾਂ ਬੁੱਧੀ ਦਾ ਪ੍ਰਗਟਾਵਾ ਕਰਦੀਆਂ ਹਨ। ਖਿੱਦੋ ਖੂੰਡੀ, ਛੂਹਣ ਛਪਾਹੀ , ਗੁੱਲੀ ਡੰਡਾ, ਕਬੱਡੀ, ਪਿੱਠੂ , ਰੰਗ ਮੱਲਣ, ਭੰਡਾ ਭੰਡਾਰੀਆ, ਸਟਾਪੂ ਸਮੁੰਦਰ ਮੱਛੀ, ਬੰਟੇ, ਅਖਰੋਟ ਆਦਿ ਪਿੰਡਾਂ ਦੇ ਲੋਕਾਂ ਅਤੇ ਬੱਚਿਆਂ ਦੀਆਂ ਮਨਪਸੰਦ ਖੇਡਾਂ ਹਨ। 2.ਤਮਾਸ਼ੇ-ਅਨੇਕਾਂ ਲੋਕ ਤਮਾਸ਼ੇ ਅਤੇ ਸ਼ੁਗਲ ਪਿੰਡਾਂ ਵਿੱਚ ਮੰਨੋਰੰਜਨ ਲਈ ਹੁਣ ਤੱਕ ਚੱਲਦੇ ਆ ਰਹੇ ਹਨ। ਜਿਹਨਾਂ ਵਿਚ ਮਦਾਰੀ, ਬਾਜ਼ੀਗਰ, ਨਟ, ਸਪੇਰੇ ਆਦਿ ਲੋਕ ਵੱਖ ਵੱਖ ਜਾਨਵਰਾਂ, ਵਸਤਾਂ, ਕਰਤੱਵਾਂ ਨਾਲ ਲੋਕਾਂ ਦਾ ਦਿਲ ਪਰਚਾਵਾ ਕਰ ਰਹੇ ਹਨ। ਇਹਨਾਂ ਵਿੱਚ ਵੱਖ ਵੱਖ ਤਮਾਸ਼ੇ, ਸਰੀਰਕ ਕੁਸ਼ਲਤਾ, ਬਾਂਦਰ ਬਾਂਦਰੀ , ਸੱਪਾਂ , ਨਿਓਲੇ , ਰਿੱਛਾ , ਮੁਰਲੀ , ਝੁਰਲੂ , ਜਮੂਰੇ ਅਤੇ ਹੱਥ ਦੀ ਸਫਾਈ ਨਾਲ ਦਿਖਾਉਂਦੇ ਹਨ। ਵੱਖ ਵੱਖ ਬਾਜ਼ੀਆਂ ਜਿਵੇਂ ਤਿੱਤਰ ਬਾਜ਼ੀ , ਬਟੇਰ ਬਾਜ਼ੀ , ਮੁਰਗਾ ਬਾਜ਼ੀ , ਕਬੂਤਰ ਬਾਜ਼ੀ , ਪਤੰਗ ਬਾਜ਼ੀ ਆਦਿ ਸ਼ੁਗਲ ਦੇ ਸਾਧਨ ਹਨ। #ਸੌਂਂਕਣ ਦਾ ਮੁਕਾਬਲਾ ਇੱਕ - ਸਾਰੇ ਭਾਂਡੇ ਤੇਰੇ ਕੋਲ , ਇੱਕ ਕੜਛੀ ਮੇਰੇ ਕੋਲ ਅਜੇ ਵੀ ਸੌਂਕਣੇ ਲੜੀ ਦੀ ਏਂ , ਲੜ ਲੜ ਗੱਲਾਂ ਕਰਦੀ ਏਂ ਉਸ ਕੰਜਰ ਨਾਲ ਲੜਿਆ ਕਰ , ਉਹਦੀ ਦਾਹੜੀ ਫੜਿਆ ਕਰ ਜਿਹਨੇ ਤੈਨੂੰ ਵਿਆਹਿਆ ਸੀ , ਰੱਤੇ ਡੋਲੇ ਪਾਇਆ ਸੀ ਰੱਤਾਂ ਡੋਲਾ ਚੀਕਦਾ , ਭਾਬੋ ਜੀ ਨੂੰ ਉਡੀਕ ਦਾ ਸਾਰੀਆ - ਤੇਰਾ ਦਿਲੀ ਮੇਰਾ ਆਗਰਾ , ਆਮੋ-ਸਾਹਮਣੇ ਸੌਂਕਣ ਸੌਕਣ ਦਾ ਮੁਕਾਬਲਾ - ਆਮੋ-ਸਾਹਮਣੇ ਸੌਂਕਣ ਸੌਕਣ ਦਾ ਮੁਕਾਬਲਾ - ਆਮੋ-ਸਾਹਮਣੇ ਹੁਣ ਲੜ ਸੌਂਕਣੇ ਮੈਂ ਤੇਰੇ ਜਿੱਡੀ ਹੋਈ ਹੁਣ ਲੜ ਸੌਂਕਣੇ ਮੈਂ ਤੇਰੇ ਜਿੱਡੀ ਹੋਈ ਔਰਤ ਆਪਣਾ ਸਭ ਕੁਝ ਵੰਡ ਸਕਦੀ ਹੈ ਪਰ ਆਪਣੇ ਪਤੀ ਨੂੰ ਨਹੀ ਸੌਂਕਣ ਸ਼ਬਦ ਵੈਸੇ ਵੀ ਸਾਡੇ ਸਭਿਆਚਾਰ ਅੰਦਰ ਇਕ ਗਾਲ਼ ਹੈ। ਆਪਣੇ ਪਤੀ ਦੀ ਦੂਸਰੀ ਪਤਨੀ ਨੂੰ ਸੌਂਕਣ ਕਿਹਾ ਜਾਂਦਾ ਹੈ । ਪੰਜਾਬੀ ਸਭਿਆਚਾਰ ਵਿੱਚ ਔਰਤਾਂ ਦੇ ਮਨੋਭਾਵਾਂ ਦੇ ਅੰਤਰਗਤ ਔਰਤ ਦੇ ਔਰਤ ਨਾਲ ਆਪਸੀ ਦਵੰਦਾਤਮਿਕ ਰਿਸ਼ਤੇ ਦੀ ਤਰਜਮਾਨੀ ਹੈ ਇਹ ਤਮਾਸ਼ਾ.....ਜਦੋਂ ਇਸ ਸਵਾਂਗ ਨੂੰ ਗਿੱਧੇ ਵਿੱਚ ਪੇਸ਼ ਕੀਤਾਂ ਜਾਂਦਾ ਹੈ ਤਾਂ ਆਪਣੇ ਆਪ ਵਿੱਚ ਬਹੁਤ ਹੀ ਮਹੱਤਵਪੂਰਨ ਹੈ । ਸਰੀਰਕ ਮੁੰਦਰਾਵਾਂ ਨੂੰ ਬੋਲਾਂ ਦੇ ਅਨੁਸਾਰ ਢਾਲਣਾਂ ਰੋਮਾਂਚਿਤ ਲੱਗਦਾ ਹੈ।ਸੌਂਕਣ ਸੌਂਕਣ ਦਾ ਮੁਕਾਬਲਾ ਸਵਾਂਗ ਵਿੱਚ ਦਿ ਅੋਰਤਾਂ ਆਪਸ ਵਿੱਚ ਲੜਨ ਦਾ ਸਵਾਂਗ ਰਚਦੀਆ ਹਨ । ਜੋ ਬਾਹਾਂ ਕੱਢ ਲੜਨ ਵਾਂਗ ਇੱਕ ਦੂਜੀ ਨਾਲ ਮੇਹਣੋਂ-ਮੇਹਣੀ ਹੁੰਦੀਆਂ ਹਨ । ਇਹ ਤਮਾਸ਼ਾ ਔਰਤ ਮਨ ਅੰਦਰ ਚੱਲ ਰਹੀ ਕਸ਼ਮਕਸ਼ ਨੂੰ ਰੂਪਮਾਨ ਕਰਦਾ ਹੋਇਆ ਔਰਤ ਮਰਦ ਦੇ ਸਮਾਜ-ਪ੍ਰਵਾਨਤ ਰਿਸ਼ਤੇ ਦੀ ਪ੍ਰੋੜਤਾ ਕਰਦਾ ਹੈ । #ਐਡਾ ਬਿੱਲ ਆ ਗਿਆ ਪਹਿਲੀ -ਨੀ ਕਰਤਾਰੇ ਦਾ ਸੀ ਵਿਆਹ ........? ਦੂਜੀ - ਨੀ ਫੇਰ ਕੀ ਹੋਇਆ। ਬੰਤੀਏ ! ਪਹਿਲੀ - ਨੀ ਜਦ ਖਰੀਦਣ ਗਏ ਬਰੀ ਦੂਜੀ- ਨੀ ........
ਸਾਊਦੀ ਅਰਬ (ਅਰਬੀ: السعودية ਅਲ-ਸਊਦੀਆ), ਅਧਿਕਾਰਕ ਤੌਰ ’ਤੇ ਸਾਊਦੀ ਅਰਬ ਦੀ ਸਲਤਨਤ (ਅਰਬੀ: المملكة العربية السعودية ਅਲ-ਮਮਲਕਹ ਅਲ-ਅਰਬੀਆ ਅਲ-ਸਊਦੀਆ), ਖੇਤਰਫਲ ਪੱਖੋਂ ਪੱਛਮੀ ਏਸ਼ੀਆ ਦਾ ਸਭ ਤੋਂ ਵੱਡਾ ਅਰਬ ਮੁਲਕ (ਅਰਬੀ ਪਰਾਇਦੀਪ ਦਾ ਵੱਡਾ ਹਿੱਸਾ ਲੈਂਦਾ ਹੋਇਆ) ਅਤੇ ਅਰਬ-ਜਗਤ ਦਾ ਦੂਜਾ (ਅਲਜੀਰੀਆ ਮਗਰੋਂ) ਸਭ ਤੋਂ ਵੱਡਾ ਦੇਸ਼ ਹੈ। ਇਸ ਦੀਆਂ ਹੱਦਾਂ ਉੱਤਰ ਅਤੇ ਉੱਤਰ-ਪੂਰਬ ਵੱਲ ਜਾਰਡਨ ਅਤੇ ਇਰਾਕ, ਪੂਰਬ ਵੱਲ ਕੁਵੈਤ, ਕਤਰ, ਬਹਿਰੀਨ ਅਤੇ ਸੰਯੁਕਤ ਅਰਬ ਅਮੀਰਾਤ, ਦੱਖਣ-ਪੂਰਬ ਵੱਲ ਓਮਾਨ ਅਤੇ ਦੱਖਣ ਵੱਲ ਯਮਨ ਨਾਲ਼ ਲੱਗਦੀਆਂ ਹਨ। ਇਸ ਦੇ ਪੂਰਬੀ ਪਾਸੇ ਫ਼ਾਰਸੀ ਖਾੜੀ ਅਤੇ ਪੱਛਮੀ ਪਾਸੇ ਲਾਲ ਸਾਗਰ ਪੈਂਦਾ ਹੈ। ਇਸ ਦਾ ਖੇਤਰਫਲ ਤਕਰੀਬਨ 2,250,000 ਵਰਗ ਕਿ.ਮੀ.
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਸੰਗਰਾਮੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬੀ ਭਾਸ਼ਾ [1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
[http://www.ethnologue.com/show_language.asp?code=eng }};</ref>ਕੁੱਲ: 500 ਮਿਲੀਅਨ–1.8 ਬਿਲੀਅਨ | rank= 3 (ਦੇਸ਼ੀ ਬੋਲਣ ਵਾਲੇ) Total: 1 or 2 | date = 2013 | fam2=ਜਰਮਨਿਕ | fam3=ਪੱਛਮੀ ਜਰਮਨਿਕ | fam4=ਐਂਗਲੋ-ਫ਼ਰੀਸੀਅਨ | said script=ਲਾਤੀਨੀ (ਅੰਗਰੇਜ਼ੀ ਰੂਪ) | nation=53 ਦੇਸ਼ਸੰਯੁਕਤ ਰਾਸ਼ਟਰਯੂਰਪੀ ਸੰਘਰਾਸ਼ਟਰਾਂ ਦੀ ਕਾਮਨਵੈਲਥ ਸੀ.ਓ.ਈ ਨਾਟੋ ਨਾਫਟਾ ਓ.ਏ.ਐਸ ਓ.ਆਈ.ਸੀ ਪੀ.ਆਈ.ਐਫ ਉਕੁਸਾ | iso1=en |iso2=eng |iso3=eng |map=Anglospeak(800px).png|center|300pxCountries where English is a majority language are dark blue; countries where it is an official but not a majority language are light blue. English is also one of the official languages of the European Union.
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਪੰਜਾਬ ਦੇ ਲੋਕ-ਨਾਚ "ਲੋਕ-ਨਾਚ ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬੀਆਂ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਵਾਤਾਵਰਨ ਵਿਗਿਆਨ (ਅੰਗਰੇਜ਼ੀ: Echology ਇਕਾਲੋਜੀ) ਜੀਵ ਵਿਗਿਆਨ ਦੀ ਇੱਕ ਸ਼ਾਖਾ ਹੈ ਜਿਸ ਵਿੱਚ ਜੀਵ ਭਾਈਚਾਰਿਆਂ ਦਾ ਉਹਨਾਂ ਦੇ ਮਾਹੌਲ ਦੇ ਨਾਲ ਆਪਸੀ ਸਬੰਧਾਂ ਦੀ ਪੜ੍ਹਾਈ ਕੀਤੀ ਜਾਂਦੀ ਹੈ। ਹਰ ਇੱਕ ਜੰਤੂ ਜਾਂ ਬਨਸਪਤੀ ਇੱਕ ਖ਼ਾਸ ਮਾਹੌਲ ਵਿੱਚ ਰਹਿੰਦੇ ਹਨ। ਇਕਾਲੋਜੀ ਦੇ ਮਾਹਿਰ ਇਸ ਸਚਾਈ ਦਾ ਪਤਾ ਲਗਾਉਂਦੇ ਹਨ ਕਿ ਜੀਵ ਆਪਸ ਵਿੱਚ ਅਤੇ ਪਰਿਆਵਰਣ ਦੇ ਨਾਲ ਕਿਸ ਤਰ੍ਹਾਂ ਆਪਸੀ ਵਿਹਾਰ ਕਰਦੇ ਹਨ ਅਤੇ ਉਹ ਧਰਤੀ ਉੱਤੇ ਜੀਵਨ ਦੀ ਮੁਸ਼ਕਲ ਸੰਰਚਨਾ ਦਾ ਪਤਾ ਲਗਾਉਂਦੇ ਹਨ। ਇਕਾਲੋਜੀ ਨੂੰ (ਇਨਵਾਇਰਨਮੇਂਟਲ ਬਾਇਆਲੋਜੀ) ਵੀ ਕਿਹਾ ਜਾਂਦਾ ਹੈ। ਇਸ ਵਿਸ਼ੇ ਵਿੱਚ ਵਿਅਕਤੀ, ਜਨਸੰਖਿਆ, ਸਮੁਦਾਇਆਂ ਅਤੇ ਈਕੋਸਿਸਟਮ ਦਾ ਅਧਿਐਨ ਹੁੰਦਾ ਹੈ। ਈਕੋਲਾਜੀ (ਜਰਮਨ: Oekologie) ਸ਼ਬਦ ਦਾ ਪਹਿਲਾਂ ਪ੍ਰਯੋਗ 1866 ਵਿੱਚ ਜੈਮਨ ਜੀਵ-ਵਿਗਿਆਨੀ ਅਰਨੇਸਟ ਹੈਕਲ ਨੇ ਆਪਣੀ ਕਿਤਾਬ ਜਨਰੇਲ ਮੋਰਪੋਲਾਜੀ ਦੇਰ ਆਰਗੈਨਿਜਮੇਨ ਵਿੱਚ ਕੀਤਾ ਸੀ। ਕੁਦਰਤੀ ਮਾਹੌਲ ਬੇਹੱਦ ਜਟਿਲ ਹੈ ਇਸ ਲਈ ਖੋਜਕਾਰ ਆਮ ਤੌਰ ਤੇ ਕਿਸੇ ਇੱਕ ਕਿਸਮ ਦੇ ਪ੍ਰਾਣੀਆਂ ਜਾਂ ਬੂਟਿਆਂ ਬਾਰੇ ਜਾਂਚ ਕਰਦੇ ਹਨ। ਉਦਾਹਰਨ ਲਈ ਮਾਨਵਜਾਤੀ ਧਰਤੀ ਉੱਤੇ ਨਿਰਮਾਣ ਕਰਦੀ ਹੈ ਅਤੇ ਬਨਸਪਤੀ ਉੱਤੇ ਵੀ ਅਸਰ ਪਾਉਂਦੀ ਹੈ। ਮਨੁੱਖ ਬਨਸਪਤੀ ਦਾ ਕੁੱਝ ਭਾਗ ਸੇਵਨ ਕਰਦੇ ਹਨ, ਅਤੇ ਕੁੱਝ ਭਾਗ ਬਿਲਕੁੱਲ ਹੀ ਅਣਗੌਲਿਆ ਛੱਡ ਦਿੰਦੇ ਹਨ। ਉਹ ਬੂਟੇ ਲਗਾਤਾਰ ਆਪਣਾ ਫੈਲਾਓ ਕਰਦੇ ਰਹਿੰਦੇ ਹਨ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਮੱਧ ਪੂਰਬ (ਜਾਂ ਪਹਿਲਾਂ ਜ਼ਿਆਦਾ ਪ੍ਰਚੱਲਤ ਪੂਰਬ ਦੇ ਕਰੀਬ (Near East)) ਦੱਖਣ ਪੱਛਮ ਏਸ਼ਿਆ, ਦੱਖਣ ਪੂਰਬੀ ਯੂਰੋਪ ਅਤੇ ਉੱਤਰੀ ਪੂਰਵੀ ਅਫਰੀਕਾ ਵਿੱਚ ਵਿਸਥਾਰਿਤ ਖੇਤਰ ਹੈ। ਇਸ ਦੀ ਕੋਈ ਸਪੱਸ਼ਟ ਸੀਮਾ ਰੇਖਾ ਨਹੀਂ ਹੈ, ਅਕਸਰ ਇਸ ਸ਼ਬਦ ਦਾ ਪ੍ਰਯੋਗ ਪੂਰਬ ਦੇ ਨੇੜੇ (Near East) ਦੇ ਇੱਕ ਪਰਿਆਏ ਦੇ ਰੂਪ ਵਿੱਚ ਪ੍ਰਯੋਗ ਕੀਤਾ ਜਾਂਦਾ, ਠੀਕ ਬਹੁਤ ਦੂਰ ਪੂਰਬ (Far East) ਦੇ ਉਲਟ। ਮੱਧ ਪੂਰਬ ਸ਼ਬਦ ਦਾ ਪ੍ਰਚਲਨ 1900 ਦੇ ਆਸਪਾਸ ਦੇ ਯੂਨਾਇਟੇਡ ਕਿੰਗਡਮ ਵਿੱਚ ਸ਼ੁਰੂ ਹੋਇਆ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸੀ ਜਿਸ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦਾ ਪਹਿਲਾ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦਾ ਨਿਰਮਾਤਾ ਅਤੇ ਭਾਰਤ ਗਣਤੰਤਰ ਦਾ ਮੋਢੀ ਪਿਤਾ ਸੀ। ਭਾਰਤ ਅਤੇ ਹੋਰ ਕਿਤੇ, ਉਸਨੁੰ ਅਕਸਰ ਬਾਬਾ ਸਾਹਿਬ, ਮਰਾਠੀ ਅਤੇ ਹਿੰਦੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਪਰੈਲ 2021 ਮੁਤਾਬਿਕ ਇਸ ਵਿਕੀ ’ਤੇ 35,680 ਲੇਖ ਹਨ ਅਤੇ ਇਸ ਦੇ ਕੁੱਲ 36,707 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,59,681 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.36.0-wmf.37 (77442cc) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਮੌਲਾਨਾ ਜਲਾਲ-ਉਦ-ਦੀਨ ਰੂਮੀ (ਫ਼ਾਰਸੀ:مولانا جلالالدین رومی ; ਜਨਮ 30 ਸਤੰਬਰ 1207 - ਮੌਤ 17 ਦਸੰਬਰ 1273) ਫ਼ਾਰਸੀ ਸਾਹਿਤ ਦੇ ਮਹੱਤਵਪੂਰਨ ਲੇਖਕ ਸਨ ਜਿਨ੍ਹਾਂ ਨੇ ਮਸਨਵੀ ਵਿੱਚ ਮਹੱਤਵਪੂਰਣ ਯੋਗਦਾਨ ਕੀਤਾ। ਉਨ੍ਹਾਂ ਨੇ ਸੂਫੀ ਪਰੰਪਰਾ ਵਿੱਚ ਨੱਚਦੇ ਸਾਧੂਆਂ ਦੀ ਪਰੰਪਰਾ ਦੀ ਸ਼ੁਰੂਆਤ ਕੀਤੀ। ਰੂਮੀ ਅਫਗਾਨਿਸਤਾਨ ਦੇ ਮੂਲ ਨਿਵਾਸੀ ਸਨ ਪਰ ਮਧ ਤੁਰਕੀ ਦੇ ਸਲਜੂਕ ਦਰਬਾਰ ਵਿੱਚ ਉਨ੍ਹਾਂ ਨੇ ਆਪਣਾ ਜੀਵਨ ਗੁਜ਼ਾਰਿਆ ਅਤੇ ਕਈ ਮਹੱਤਵਪੂਰਨ ਰਚਨਾਵਾਂ ਰਚੀਆਂ। ਕੋਨਿਆ (ਤੁਰਕੀ) ਵਿੱਚ ਹੀ ਇਨ੍ਹਾਂ ਦਾ ਦੇਹਾਂਤ ਹੋਇਆ ਜਿਸਦੇ ਬਾਅਦ ਉਨ੍ਹਾਂ ਦੀ ਕਬਰ ਇੱਕ ਮਜ਼ਾਰ ਦਾ ਰੂਪ ਲੈਂਦੀ ਗਈ ਜਿੱਥੇ ਉਨ੍ਹਾਂ ਦੀ ਯਾਦ ਵਿੱਚ ਸਾਲਾਨਾ ਜਸ਼ਨ ਅਣਗਿਣਤ ਸਾਲਾਂ ਤੋਂ ਹੁੰਦੇ ਆਉਂਦੇ ਰਹੇ ਹਨ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਲੋਕ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਇਹ ਲੋਕ ਸਾਹਿਤ ਦੀ ਕਾਵਿ-ਰੂਪ ਦੀ ਵੰਨਗੀ ਵਿੱਚ ਆਉਦੀਆਂ ਹਨ ਅਤੇ ਇਹਨਾਂ ਦੇ ਸੰਬੰਧ ਬੱਝਵੇ ਰੂਪ ਵਿਧਾਨ ਵਾਲ਼ੀ ਵੰਨਗੀ ਨਾਲ਼ ਹੈ। ਲੋਕ ਸਾਹਿਤ ਕਿਸੇ ਸੱਭਿਆਚਾਰ ਦੇ ਵਿਅਕਤੀਆਂ ਦੀ ਸਾਂਝ ਸਿਰਜਨਾ-ਰੁਚੀ ਦਾ ਪ੍ਰਗਟਾ ਹੈ। ਇਹ ਲੋਕ ਮਨ ਦੀ ਉਪਜ ਹੁੰਦੀ ਹੈ ਅਤੇ ਅਚੇਤ ਮਨ ਵਿੱਚੋਂ ਸਹਿਜ ਭਾਵ ਹੀ ਨਿਕਲ ਤੁਰਦਾ ਹੈ। ਇਨ੍ਹਾਂ ਦਾ ਰਚਨਹਾਰਾ ਮਨੁੱਖ ਜਾਤੀ ਦੀ ਧੁਨ ਵਿੱਚ ਰਚ ਕੇ ਰਚਨਾ ਕਰਦਾ ਹੈ, ਜਿਸ ਵਿੱਚ ਸਮੂਹ ਤੇ ਵਿਚਾਰਾਂ ਦੇ ਭਾਵਨਾਵਾਂ ਦੀ ਸੂਰ ਹੁੰਦੀ ਹੈ। ਲੋਕ ਸਾਹਿਤ ਦੇ ਪ੍ਰਮੁੱਖ ਰੂਪ 'ਲੋਕ ਗੀਤ' ਲੋਕ ਕਹਾਣੀਆਂ ਅਖਾਣ ਬੁਝਾਰਤਾਂ ਆਦਿ ਹੁੰਦੇ ਹਨ। ਲੋਕ ਗੀਤ ਜਿੱਥੇ ਲੋਕਾਂ ਦੇ ਹਾਵ-ਭਾਵ ਖ਼ੁਸ਼ੀਆਂ-ਗ਼ਮੀਆਂ ਪਿਆਰ ਭਰੇ ਵਲਵਲਿਆਂ ਤੇ ਲੋਕ ਜ਼ਜ਼ਬਿਆਂ ਦੀ ਸਹੀ ਤਰਜਮਾਨੀ ਕਰਨ ਵਾਲੇ਼ ਹੁੰਦੇ ਹਨ, ਉਥੇ ਲੋਕ ਕਹਾਣੀ ਅਤੇ ਅਖਾਣ ਲੋਕਾਂ ਦੇ ਸਦੀਆਂ ਤੋਂ ਕਮਾਏ ਹੋਏ ਤਜ਼ਰਬੇ ਅਤੇ ਅਟਲ ਸੱਚਾਈਆਂ ਨੂੰ ਸਾਡੇ ਸਾਹਮਣੇ ਲਿਆਉਂਦੇ ਹਨ। ਅਖਾਣ ਨੂੰ ਪਰੰਪਰਾ ਤੋ ਕਸ਼ੀਦ ਕੀਤੀ ਹੋਈ ਸਿਆਣਪ ਅਤੇ ਬੁਝਾਰਤਾਂ ਨੂੰ ਬੁੱਧੀ ਦੀ ਪਰਖ ਲਈ ਵਧੀਆ ਸਾਧਨ ਕਿਹਾ ਜਾ ਸਕਦਾ ਹੈ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ। ਪੰਜਾਬੀ ਬੁਝਾਰਤਾਂ ਵਿੱਚੋਂ ਇੱਕ ਬੁਝਾਰਤ ਦੀ ਉਦਾਹਰਨ:
ਪਿਆਰ ਜਾਂ ਪ੍ਰੇਮ ਸਹਿਚਾਰ ਦੀ ਇੱਕ ਬੁਨਿਆਦੀ ਜੈਵਿਕ ਸ਼ਰਤ ਉੱਤੇ ਅਧਾਰਤ ਮੂਲ ਮਾਨਵੀ ਵਲਵਲਾ ਹੈ ਜਿਸ ਲਈ ਹਰੇਕ ਬੋਲੀ ਵਿੱਚ ਕਈ-ਕਈ ਸ਼ਬਦ ਵਰਤੇ ਜਾਂਦੇ ਹਨ। ਇਸ ਨਾਲ ਦੁਨੀਆ ਵਡਿਆਈ ਜਿੱਤੀ ਜਾ ਸਕਦੀ ਹੈ। ਇਸ ਵਾਸਤੇ ਹਿੰਦ ਉਪਮਹਾਂਦੀਪ ਵਿੱਚ ਸਭ ਤੋਂ ਵਧੇਰੇ ਪ੍ਰਚਲਿਤ ਹਿੰਦੁਸਤਾਨੀ ਸ਼ਬਦ ਮੁਹੱਬਤ ਹੈ। ਇਸ ਦਾ ਅਧਾਰ ਅਰਬੀ ਸ਼ਬਦ ਹੁੱਬ (حب) ਹੈ। ਪਿਆਰ ਕਈ ਪ੍ਰਕਾਰ ਦਾ ਹੋ ਸਕਦਾ ਹੈ। ਇਹ ਆਮ, ਕਿਸੇ ਵਿਸ਼ੇਸ਼ ਵਸਤੂ, ਸੰਕਲਪ, ਵਿਅਕਤੀ ਨਾਲ ਹੋ ਸਕਦਾ ਹੈ। ਇਹ ਮਾਮੂਲੀ ਹੋ ਸਕਦਾ ਹੈ ਅਤੇ ਗੰਭੀਰ ਵੀ। ਗੰਭੀਰ ਸਥਿਤੀ ਜਾਨ ਦੇਣ ਅਤੇ ਲੈਣ ਦੀ ਹੱਦ ਤੱਕ ਹੋ ਸਕਦੀ ਹੈ। ਅਧਿਆਤਮਿਕ ਕਵਿਤਾ ਵਿੱਚ ਦੈਵੀ ਪ੍ਰੇਮ ਹੁੰਦਾ ਹੈ ਅਤੇ ਕਿਸੇ ਖੇਤਰ ਵਿਸ਼ੇਸ਼ ਲਈ ਦੇਸ਼ ਪਿਆਰ।
ਕਿਸਾਨ ਖ਼ੁਦਕੁਸ਼ੀਆਂ ਖੇਤੀ ਖੇਤਰ ਦੀ ਆਰਥਿਕ ਮੰਦਹਾਲੀ 'ਚੋਂ ਉਪਜਿਆ ਆਤਮਘਾਤੀ ਕਦਮ ਹੈ। ਮਾੜੀ ਆਰਥਿਕ ਹਾਲਤ ਨਾਲ ਜਦੋਂ ਗੁਜ਼ਾਰਾ ਕਰਨਾ ਅਸੰਭਵ ਹੋ ਜਾਵੇ ਜਾਂ ਕਰਜ਼ਾ ਹੱਦ ਤੋਂ ਵਧ ਜਾਵੇ ਤਾਂ ਢਹਿੰਦੀ ਕਲਾ 'ਚ ਆ ਕੇ ਕਿਸਾਨ ਵੱਲੋਂ ਕੀਤੀ ਆਤਮਹੱਤਿਆ ਨੂੰ ਕਿਸਾਨ ਖ਼ੁਦਕੁਸ਼ੀ ਕਿਹਾ ਜਾਂਦਾ ਹੈ। 2014 ਵਿੱਚ ਭਾਰਤ ਦੀ ਨੈਸ਼ਨਲ ਕ੍ਰਾਇਮ ਰਿਕਾਰਡ ਬਿਊਰੋ ਨੇ 5,650 ਕਿਸਾਨ ਖ਼ੁਦਕੁਸ਼ੀਆਂ ਦੀ ਰਿਪੋਰਟ ਦਿੱਤੀ 2004 ਵਿੱਚ ਸਭ ਤੋਂ ਵੱਧ ਕਿਸਾਨ ਖੁਦਕੁਸ਼ੀਆਂ ਦਰਜ ਕੀਤੀਆਂ ਗਈਆਂ ਜਦੋਂ 18,241 ਕਿਸਾਨ ਖੁਦਕੁਸ਼ੀ ਕਰ ਗਏ। 2005 ਰਾਹੀਂ 10 ਸਾਲ ਦੇ ਅਰਸੇ ਵਿੱਚ ਭਾਰਤ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੀ ਰੇਂਜ 100,000 ਕੁੱਲ ਆਬਾਦੀ ਪ੍ਰਤੀ 1.4 ਤੋਂ 1.8 ਦੇ ਵਿਚਕਾਰ ਸੀ।ਮੁਲਕ ਭਰ ਵਿੱਚ ਸਾਢੇ ਤਿੰਨ ਲੱਖ ਤੋਂ ਵੱਧ ਕਿਸਾਨ ਕਰਜ਼ੇ ਦੇ ਬੋਝ ਕਾਰਨ ਖ਼ੁਦਕੁਸ਼ੀਆਂ ਕਰ ਚੁੱਕੇ ਹਨ ਅਤੇ ਇਹ ਖ਼ੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਕੇਂਦਰ ਸਰਕਾਰ ਦੇ ਅਦਾਰੇ ਨੈਸ਼ਨਲ ਕਰਾਇਮ ਰਿਕਾਰਡਜ਼ ਬਿਓਰੋ ਦੇ ਅੰਕੜਿਆਂ ਅਨੁਸਾਰ 1995 ਤੋਂ 2016 ਦੌਰਾਨ 3 ਲੱਖ ਤੋਂ ਵੱਧ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦਰਜ ਹੋਈਆਂ ਹਨ। ਹੁਣ ਇਸ ਅਦਾਰੇ ਦੁਆਰਾ ਕਿਸਾਨ ਖ਼ੁਦਕੁਸ਼ੀਆਂ ਦੇ ਅੰਕੜੇ ਜਾਰੀ ਕਰਨੇ ਬੰਦ ਕੀਤੇ ਹੋਏ ਹਨ। ਖੇਤੀਬਾੜੀ ਵਿਕਾਸ ਦੇ ਪੱਖ ਤੋਂ ਨਮੂਨੇ ਦੇ ਪ੍ਰਚਾਰੇ ਜਾਂਦੇ ਸੂਬੇ ਪੰਜਾਬ ਵਿੱਚ 2000 ਤੋਂ 2015 ਤੱਕ ਦੇ 16 ਸਾਲਾਂ ਦੌਰਾਨ 16000 ਤੋਂ ਵੱਧ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੇ ਖ਼ੁਦਕੁਸ਼ੀ ਕੀਤੀ ਹੈ। ਅੰਕੜਿਆਂ ਅਨੁਸਾਰ ਜ਼ਿਆਦਾ ਕਰਜ਼ਾ ਵੱਡੇ ਕਿਸਾਨਾਂ ’ਤੇ ਹੈ ਪਰ ਜ਼ਿਆਦਾ ਖ਼ੁਦਕੁਸ਼ੀ ਛੋਟੀ ਮਾਲਕੀ ਵਾਲੇ ਕਿਸਾਨ ਕਰ ਰਹੇ ਹਨ।
ਤੁਰਕੀ ਜਾਂ ਤੁਰਕਿਸਤਾਨ (ਤੁਰਕ ਭਾਸ਼ਾ: Türkiye ਉੱਚਾਰਣ: ਤੁਰਕਿਆ) ਯੂਰੇਸ਼ਿਆ ਵਿੱਚ ਸਥਿਤ ਇੱਕ ਦੇਸ਼ ਹੈ। ਇਸ ਦੀ ਰਾਜਧਾਨੀ ਅੰਕਾਰਾ ਹੈ। ਇਸ ਦੀ ਸਰਕਾਰੀ ਭਾਸ਼ਾ ਤੁਰਕੀ ਹੈ। ਇਹ ਦੁਨੀਆ ਦਾ ਇਕੱਲਾ ਮੁਸਲਮਾਨ ਬਹੁਮਤ ਵਾਲਾ ਦੇਸ਼ ਹੈ ਜੋ ਕਿ ਧਰਮ-ਨਿਰਪੱਖ ਹੈ। ਇਹ ਇੱਕ ਲੋਕਤਾਂਤਰਿਕ ਲੋਕ-ਰਾਜ ਹੈ। ਇਸ ਦੇ ਏਸ਼ੀਆਈ ਹਿੱਸੇ ਨੂੰ ਅਨਾਤੋਲਿਆ ਅਤੇ ਯੂਰੋਪੀ ਹਿੱਸੇ ਨੂੰ ਥਰੇਸ ਕਹਿੰਦੇ ਹਨ। ਹਾਲਤ: 39 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 36 ਡਿਗਰੀ ਪੂਰਵੀ ਦੇਸ਼ਾਂਤਰ। ਇਸ ਦਾ ਕੁੱਝ ਭਾਗ ਯੂਰੋਪ ਵਿੱਚ ਅਤੇ ਸਾਰਾ ਭਾਗ ਏਸ਼ਿਆ ਵਿੱਚ ਪੈਂਦਾ ਹੈ ਅਤ: ਇਸਨੂੰ ਯੂਰੋਪ ਅਤੇ ਏਸ਼ਿਆ ਦੇ ਵਿੱਚ ਦਾ ਪੁੱਲ ਕਿਹਾ ਜਾਂਦਾ ਹੈ। ਇਜੀਇਨ ਸਾਗਰ (Aegean sea) ਦੇ ਪਤਲੇ ਜਲਖੰਡ ਦੇ ਵਿੱਚ ਵਿੱਚ ਆ ਜਾਣ ਵਲੋਂ ਇਸ ਪੁੱਲ ਦੇ ਦੋ ਭਾਗ ਹੋ ਜਾਂਦੇ ਹਨ, ਜਿਹਨਾਂ ਨੂੰ ਸਾਧਾਰਣਤਾ ਯੂਰੋਪੀ ਟਰਕੀ ਅਤੇ ਏਸ਼ੀਆਈ ਟਰਕੀ ਕਹਿੰਦੇ ਹਨ। ਟਰਕੀ ਦੇ ਇਹ ਦੋਨਾਂ ਭਾਗ ਬਾਸਪੋਰਸ ਦੇ ਜਲਡਮਰੂਪਧਿਅ, ਮਾਰਮਾਰਾ ਸਾਗਰ ਅਤੇ ਡਾਰਡਨੇਲਜ ਦੁਆਰਾ ਇੱਕ ਦੂੱਜੇ ਵਲੋਂ ਵੱਖ ਹੁੰਦੇ ਹਨ।ਟਰਕੀ ਗਣਤੰਤਰ ਦਾ ਕੁਲ ਖੇਤਰਫਲ 2, 96, 185 ਵਰਗ ਮੀਲ ਹੈ ਜਿਸ ਵਿੱਚ ਯੂਰੋਪੀ ਟਰਕੀ (ਪੂਰਵੀ ਥਰੈਸ) ਦਾ ਖੇਤਰਫਲ 9, 068 ਵਰਗ ਮੀਲ ਅਤੇ ਏਸ਼ੀਆਈ ਟਰਕੀ (ਐਨਾਟੋਲਿਆ) ਦਾ ਖੇਤਰਫਲ 2, 87, 117 ਵਰਗ ਮੀਲ ਹੈ। ਇਸ ਦੇ ਅਨੁਸਾਰ 451 ਦਲਦਲੀ ਥਾਂ ਅਤੇ 3, 256 ਖਾਰੇ ਪਾਣੀ ਦੀਆਂ ਝੀਲਾਂ ਹਨ। ਪੂਰਵ ਵਿੱਚ ਰੂਸ ਅਤੇ ਈਰਾਨ, ਦੱਖਣ ਦੇ ਵੱਲ ਇਰਾਕ, ਸੀਰਿਆ ਅਤੇ ਭੂਮਧਿਅਸਾਗਰ, ਪੱਛਮ ਵਿੱਚ ਗਰੀਸ ਅਤੇ ਬਲਗੇਰਿਆ ਅਤੇ ਜਵਾਬ ਵਿੱਚ ਕਾਲਾਸਾਗਰ ਇਸ ਦੀ ਰਾਜਨੀਤਕ ਸੀਮਾ ਨਿਰਧਾਰਤ ਕਰਦੇ ਹਨ। ਯੂਰੋਪੀ ਟਰਕੀ - ਤਰਿਭੁਜਾਕਰ ਪ੍ਰਾਇਦਵੀਪੀ ਪ੍ਰਦੇਸ਼ ਹੈ ਜਿਸਦਾ ਸਿਰਲੇਖ ਪੂਰਵ ਵਿੱਚ ਬਾਸਪੋਰਸ ਦੇ ਮੁਹਾਨੇ ਉੱਤੇ ਹੈ। ਉਸ ਦੇ ਜਵਾਬ ਅਤੇ ਦੱਖਣ ਦੋਨਾਂ ਵੱਲ ਪਰਵਤਸ਼ਰੇਣੀਆਂ ਫੈਲੀ ਹੋਈਆਂ ਹਨ। ਵਿਚਕਾਰ ਵਿੱਚ ਨੀਵਾਂ ਮੈਦਾਨ ਮਿਲਦਾ ਹੈ ਜਿਸ ਵਿੱਚ ਹੋਕੇ ਮਾਰੀਤਸਾ ਅਤੇ ਇਰਜਿਨ ਨਦੀਆਂ ਵਗਦੀਆਂ ਹਨ। ਇਸ ਭਾਗ ਵਲੋਂ ਹੋਕੇ ਇਸਤੈਸੰਮਿਊਲ ਦਾ ਸੰਬੰਧ ਪੱਛਮ ਵਾਲਾ ਦੇਸ਼ਾਂ ਵਲੋਂ ਹੈ। ਏਸ਼ੀਆਈ ਟਰਕੀ - ਇਸਨ੍ਹੂੰ ਅਸੀਂ ਤਿੰਨ ਕੁਦਰਤੀ ਭੱਜਿਆ ਵਿੱਚ ਵੰਡਿਆ ਕਰ ਸਕਦੇ ਹਨ: 1 . ਜਵਾਬ ਵਿੱਚ ਕਾਲ਼ਾ ਸਾਗਰ ਦੇ ਤਟ ਉੱਤੇ ਪਾਂਟਸ ਪਹਾੜ, 2 . ਵਿਚਕਾਰ ਵਿੱਚ ਐਨਾਟੋਲਿਆ ਵੱਲ ਆਰਮੀਨਿਆ ਦੇ ਹੇਠਲੇ ਭਾਗ, 3 .
ਰਾਜਿੰਦਰ ਸਿੰਘ ਬੇਦੀ (ਅੰਗਰੇਜ਼ੀ: Rajinder Singh Bedi; ਉਰਦੂ: راجندر سنگھ بیدی; 1 ਸਤੰਬਰ 1915 - 11 ਨਵੰਬਰ 1984) ਇੱਕ ਉਰਦੂ ਲੇਖਕ, ਡਰਾਮਾ ਲੇਖਕ ਅਤੇ ਫ਼ਿਲਮੀ ਹਦਾਇਤਕਾਰ ਸਨ। ਉਹ 20ਵੀਂ ਸਦੀ ਦੇ ਸਭ ਤੋਂ ਵੱਡੇ ਪ੍ਰਗਤੀਸ਼ੀਲ ਉਰਦੂ ਲਿਖਾਰੀਆਂ ਵਿੱਚੋਂ ਇੱਕ ਅਤੇ, ਸਆਦਤ ਹਸਨ ਮੰਟੋ ਤੋਂ ਬਾਅਦ ਦੂਜਾ ਸਭ ਤੋਂ ਪ੍ਰਸਿੱਧ ਉਰਦੂ ਕਹਾਣੀਕਾਰ ਸੀ। ਅਤੇ ਮੰਟੋ ਵਾਂਗ ਹੀ ਭਾਰਤ ਦੀ ਵੰਡ ਸੰਬੰਧੀ ਝੰਜੋੜ ਦੇਣ ਵਾਲੀਆਂ ਕਹਾਣੀਆਂ ਲਈ ਜਾਣਿਆ ਜਾਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਵੀ ਬਣੀ; ਪਿੰਜਰ (2003)।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਫ਼ੇਸਬੁੱਕ ਇੱਕ ਆਜ਼ਾਦ ਸਮਾਜਿਕ ਨੈੱਟਵਰਕ ਅਮਰੀਕੀ ਆਨਲਾਈਨ ਸੋਸ਼ਲ ਨੈਟਵਰਕਿੰਗ ਸਰਵਿਸ ਹੈ, ਜੋ ਕਿ 'ਫ਼ੇਸਬੁੱਕ ਇਨਕੌਰਪੋਰੇਟਡ' ਦੁਆਰਾ ਚਲਾਈ ਜਾਂਦੀ ਹੈ। ਕੰਪਨੀ ਦਾ ਮੁੱਖ ਦਫਤਰ ਕੈਲੀਫੋਰਨੀਆ ਦੇ ਮੇਨਲੋ ਪਾਰਕ ਵਿੱਚ ਸਥਿਤ ਹੈ। ਫ਼ੇਸਬੁੱਕ ਨੂੰ ਮਾਰਕ ਜ਼ੁਕਰਬਰਗ ਨੇ ਆਪਣੇ ਹਾਰਵਰਡ ਕਾਲਜ਼ ਦੇ 4 ਜਮਾਤੀਆਂ ਏਡੁਆਰਦੋ ਸਵਰੇਨ, ਐਂਡ੍ਰਿਯੁ ਮਕਕੋੱਲੁਮ, ਡੁਸਟੀਨ ਮੋਸਕੋਵਿਟਜ਼ ਅਤੇ ਕ੍ਰਿਸ ਹੂਗੈਸ ਨਾਲ ਮਿਲ ਕੇ 4 ਫਰਵਰੀ 2004 ਨੂੰ ਜਾਰੀ ਕੀਤਾ ਸੀ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਸਰਬਜੀਤ ਸੋਹੀ ਆਸਟਰੇਲੀਆ ਵਿੱਚ ਵਸਦਾ ਇੱਕ ਪੰਜਾਬੀ ਕਵੀ ਹੈ। ਇੱਕਵੀਂ ਸਦੀ ਵਿੱਚ ਲਿਖੀ ਜਾ ਰਹੀ ਪ੍ਰਗਤੀਸ਼ੀਲ ਕਵਿਤਾ ਵਿੱਚ ਉਸਦਾ ਜ਼ਿਕਰਯੋਗ ਸਥਾਨ ਹੈ। ਉਸਦੀ ਕਵਿਤਾ ਵਿੱਚ ਜੁਝਾਰ-ਵਿਦਰੋਹੀ ਕਾਵਿਧਾਰਾ ਦੀ ਝਲਕ ਮਿਲਦੀ ਹੈ। ਉਸਦੇ ਪਹਿਲੇ ਕਾਵਿ-ਸੰਗ੍ਰਹਿ ਸੂਰਜ ਆਵੇਗਾ ਕੱਲ੍ਹ ਵੀ ਨੂੰ ਪੰਜਾਬੀ ਪਾਠਕਾਂ ਵੱਲੋਂ ਕਾਫ਼ੀ ਨਿੱਘਾ ਹੁੰਗਾਰਾ ਮਿਲਿਆ ਸੀ। ਸੰਨ 2017 ਵਿੱਚ ਪ੍ਰਕਾਸ਼ਿਤ ਹੋਏ ਉਸਦੇ ਦੂਸਰੇ ਕਾਵਿ-ਸੰਗ੍ਰਹਿ ਤਰਕਸ਼ ਵਿਚਲੇ ਹਰਫ਼ ਨੇ ਵੀ ਪਾਠਕਾਂ ਅਤੇ ਆਲੋਚਕਾਂ ਦਾ ਕਾਫ਼ੀ ਧਿਆਨ ਖਿਚਿਆ ਹੈ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 12 ਫਰਵਰੀ 1947 - 6 ਜੂਨ 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦਾ ਇੱਕ ਆਗੂ ਸੀ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ, ਕੱਟੜਪੰਥੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣਿਆ। ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਉਹਨਾਂ ਦੀ ਸਰਕਾਰ ਕੋਲੋਂ ਕੋਈ ਮੰਗ ਨਹੀਂ ਸੀ ਨਾ ਹੀ ਉਹ ਖਾਲਿਸਤਾਨ ਦੀ ਮੰਗ ਕਰਦੇ ਸੀ ਹਾਂ ਜੇ ਕੋਈ ਦੇਣਾ ਚਾਹੁੰਦਾ ਸੀ ਤਾਂ ਉਹ ਮਨਾ ਨਹੀਂ ਕਰਦੇ ਉਨ੍ਹਾਂ ਦੀਆਂ 3 ਮੰਗਾ ਸੀ ਅੰਨਦਪੁਰ ਸਾਹਿਬ ਦਾ ਮਤਾ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਦੇ ਹਕ ਜੋ ਸਰਕਾਰ ਨੂੰ ਮਨਜ਼ੂਰ ਨਹੀਂ ਉ"MuniTerrorism">Muni, S. D. (2006). Responding to Terrorism in South Asia. Manohar Publishers & Distributors.
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾਉਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕਉਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਆਂ ਵਿਭਿੰਨ ਵੰਨਗੀਆਂ ਵਿੱਚੋਂ ਆਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਆਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਆਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਆਂ ਆਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ਉਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਆਈਫੋਨ (ਅੰਗਰੇਜ਼ੀ:iPhone) ਇੱਕ ਬਹੁ-ਮੰਤਵੀ ਸੰਚਾਰ ਯੰਤਰਾਂ ਦੀ ਚੇਨ ਹੈ। ਜਿਸ ਨੂੰ ਬਣਾਇਆ ਅਤੇ ਵੇਚਿਆ ਐਪਲ ਦੁਆਰਾ ਜਾਂਦਾ ਹੈ। ਇਹ ਐਪਲ ਦੇ ਆਈ.ਓ.ਐਸ ਨਾਮਕ ਓਪਰੇਟਿੰਗ ਸਿਸਟਮ ਤੇ ਚਲਦਾ ਹੈ। ਇਸ ਪੀੜੀ ਦਾ ਸਭ ਤੋਂ ਪਹਿਲਾ ਆਈਫ਼ੋਨ 29 ਜੂਨ, 2007 ਨੂੰ ਜਾਰੀ ਕੀਤਾ ਗਿਆ ਸੀ। ਇਸ ਪੀੜੀ ਦੇ ਸਭ ਤੋਂ ਨਵੇਂ ਆਈਫ਼ੋਨ 5ਸੀ ਅਤੇ ਆਈਫ਼ੋਨ 5ਐੱਸ, 10 ਸਤਬੰਰ, 2010 ਨੂੰ ਜਾਰੀ ਕੀਤੇ ਗਏ ਸਨ। ਵਿੱਚ ਰੀਲਿਜ ਕੀਤਾ ਗਿਆ ਸੀ, ਆਈਫੋਨ 7 ਸਭ ਤੋ ਨਵੀਂ ਪੀੜੀ ਦਾ ਫੋਨ ਹੈ, ਜੋ ਕਿ ਸਤੰਬਰ 7, 2016 ਨੂੰ ਇੱਕ ਖਾਸ ਮੋਕੇ ਤੇ ਬਾਜ਼ਾਰ ਵਿੱਚ ਪੇਸ਼ ਕੀਤਾ ਗਿਆ ਸੀ.ਇਸ ਫੋਨ ਦਾ ਉਪਭੋਗਤਾ ਇੰਟਰਫੇਸ ਇੱਕ ਵੁਰਚੁਅਲ ਕੀਬੋਰਡ ਸਮੇਤ, ਡਿਵਾਈਸ ਦੀ ਮਲਟੀ-ਟੱਚ ਸਕਰੀਨ ਦੇ ਦੁਆਲੇ ਬਣਾਇਆ ਗਿਆ ਹੈ. ਫੋਨ ਵਿੱਚ ਵਾਈ ਫਾਈ ਦੀ ਸੁਵਿਦਾ ਵੀ ਮੋਜੂਦ ਹੈ ਅਤੇ ਇਹ ਫੋਨ ਸੈਲੂਲਰ ਨੈਟਵਰਕ ਨਾਲ ਜੁੜ ਸਕਦੇ ਹਨ. ਆਈਫੋਨ ਵਿੱਚ ਵੀਡਿਓ ਸ਼ੂਟ(ਭਾਵੇ ਇਹ ਆਈ ਫੋਨ 3 ਜੀਏਸ ਪੀੜੀ ਦੇ ਫੋਨਾ ਤੱਕ ਇੱਕ ਮਿਆਰੀ ਵਿਸ਼ੇਸਤਾ ਨਹੀਂ ਸੀ),, ਫੋਟੋ ਖਿਚਣ, ਸੰਗੀਤ, ਈਮੇਲ ਦਾ ਆਦਾਨ ਪ੍ਰਦਾਨ, ਵੇਬ ਬ੍ਰਾਉਸ, ਟੇਕ੍ਸਟ ਮੈਸੇਜ ਦਾ ਆਦਾਨ ਪ੍ਰਦਾਨ, ਜੀ ਪੀ ਏਸ ਨੇਵਿਗ੍ਸ਼ੇਨ, ਨੋਟ੍ਸ ਰਿਕਾਰਡ, ਗਣਿਤ ਦੀਆ ਗਣਨਾ ਅਤੇ ਵਿਸੁਅਲ ਵੁਆਇਸ ਮੇਲ ਦੀਆ ਵਿਸੇਸ਼ਤਾਵਾ ਮੋਜੂਦ ਹਨ.
ਸੁਹਾਗ ਵਿਆਹ ਵੇਲ਼ੇ ਧੀ ਵਾਲੇ ਘਰ, ਧੀ ਵਾਲੇ ਪਰਵਾਰ ਵੱਲੋਂ ਗਾਏ ਜਾਣ ਵਾਲੇ ਗੀਤਾਂ ਨੂੰ ਕਿਹਾ ਜਾਂਦਾ ਹੈ ਜਦ ਕਿ ਮੁੰਡੇ ਦੇ ਘਰ ਗਾਏ ਜਾਣ ਵਾਲੇ ਗੀਤਾਂ ਨੂੰ ਘੋੜੀਆਂ ਕਿਹਾ ਜਾਂਦਾ ਹੈ। ਪੰਜਾਬੀ ਸੱਭਿਆਚਾਰ ਵਿੱਚ ਧੀ ਦੇ ਵਿਆਹ ਤੋਂ ਇੱਕੀ ਦਿਨ ਪਹਿਲਾਂ, ਗਿਆਰਾਂ ਦਿਨ ਪਹਿਲਾਂ ਜਾਂ ਸੱਤ ਦਿਨ ਪਹਿਲਾਂ ਵਿਆਹ ਵਾਲੀ ਕੁੜੀ ਦੇ ਘਰ ਵਿੱਚ ਸੁਹਾਗ ਗਾਉਣੇ ਸ਼ੁਰੂ ਹੋ ਜਾਂਦੇ ਹਨ। ਇਹ ਗੀਤ ਵਿਆਹ ਵਾਲੀ ਕੁੜੀ ਦੇ ਘਰ ਆਂਢ-ਗੁਆਂਢ ਦੀਆਂ ਕੁੜੀਆਂ ਅਤੇ ਔਰਤਾਂ ਖੁਸ਼ੀ ਦੇ ਮਾਹੌਲ ਵਿੱਚ ਗਾਉਂਦੀਆਂ ਹਨ ਅਤੇ ਇਨ੍ਹਾਂ ਵਿੱਚ ਜਵਾਨ ਹੋ ਰਹੀਆਂ ਕੁੜੀਆਂ ਦੀਆਂ ਆਸਾਂ, ਸੁਪਨਿਆਂ ਅਤੇ ਚਾਵਾਂ-ਮਲ੍ਹਾਰਾਂ ਦਾ ਭਰਪੂਰ ਪ੍ਰਗਟਾ ਹੁੰਦਾ ਹੈ। ਇਹਨਾਂ ਲੋਕ-ਗੀਤਾਂ ਵਿੱਚ ਵਿਆਹੀ ਜਾਣ ਵਾਲੀ ਕੁੜੀ ਦੇ ਪੇਕੇ ਪਰਵਾਰ ਦੇ ਜੀਆਂ ਨਾਲ਼ ਵੱਖ-ਵੱਖ ਰਿਸ਼ਤੇ ਅਤੇ ਫਿਰ ਸਹੁਰੇ ਘਰ ਵਿੱਚ ਨਵੇਂ ਬਣੇ ਰਿਸ਼ਤੇ ਬਾਰ-ਬਾਰ ਆਏ ਹਨ। ਰਿਸ਼ਤਿਆਂ ਦੇ ਇਸ ਤਾਣੇ-ਬਾਣੇ ਵਿੱਚ ਕਿਤੇ ਨਿੱਘ ਹੈ, ਕਿਤੇ ਤਣਾਉ ਹੈ।“ਸੁਹਾਗ ਦਾ ਸ਼ਬਦਿਕ ਅਰਥ ਹੈ ਖੁਸ਼ਨਸੀਬੀ ਅਥਵਾ ਚੰਗੇ ਭਾਗ। ਲੋਕ ਸਾਹਿਤ ਦੇ ਸੰਦਰਭ ਵਿੱਚ ਸੁਹਾਗ ਤੋਂ ਭਾਵ ਅਜਿਹੇ ਸੁਭਾਗਯ ਲੋਕ ਗੀਤ ਹਨ, ਜਿਹੜੇ ਲੜਕੀ ਦੇ ਵਿਆਹ ਨਾਲ ਸੰਬਧਿਤ ਹਨ। ਜਿਵੇਂ ਮੁੰਡੇ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਘੋੜੀਆਂ ਗਾਏ ਜਾਣ ਦਾ ਰਿਵਾਜ਼ ਹੈ, ਇਸੇ ਤਰ੍ਹਾਂ ਕੁੜੀ ਦੇ ਵਿਆਹ ਦੇ ਕੁਝ ਦਿਨ ਪਹਿਲਾਂ ਰਾਤ ਦੇ ਖਾਣੇ ਤੋਂ ਪਿਛੋਂ ਔਰਤਾਂ ਦੁਆਰਾ ‘ਸੁਹਾਗ’ ਗਾਉਣੇ ਆਰੰਭ ਕਰ ਦਿੰਦੀਆਂ ਹਨ। ਇਹ ਸਿਲਸਲਾ ਵਿਆਹ ਤੋਂ ਇੱਕ ਦਿਨ ਪਹਿਲਾਂ ਤੱਕ ਜਾਰੀ ਰਹਿੰਦਾ ਹੈ। ਸੁਹਾਗ ਵੀ ਇਸਤਰੀਆਂ ਦੁਆਰਾ ਢੋਲਕੀ ਨਾਲ ਗਾਏ ਜਾਣ ਵਾਲੇੇ ਗੀਤ ਹਨ। ਇਨ੍ਹਾਂ ਵਿੱਚ ਕੁੜੀ ਦੀ ਆਪਣੇ ਮਾਪਿਆਂ ਪ੍ਰਤਿ ਮੁਹੱਬਤ, ਪੇਕੇ ਘਰ ਨਾਲ ਜੁੜੀਆਂ ਉਸ ਦੀਆਂ ਕਦੀ ਨਾ ਭੁੱਲਣ ਵਾਲੀਆਂ ਯਾਦਾਂ ਅਤੇ ਵਰ ਅਤੇ ਘਰ ਸਬੰਧੀ ਕੁੜੀ ਦੇ ਜਜ਼ਬਾਤ ਦਾ ਵਰਣਨ ਹੁੰਦਾ ਹੈ। ਕੁਝ ਦਿਨਾਂ ਤੱਕ ਕੁੜੀ ਨੇ ਪਰਾਏ ਘਰ ਚਲੀ ਜਾਣਾ ਹੈ। ਸੁਹਾਗ ਗੀਤਾਂ ਵਿੱਚ ਉਸਦੇ ਰੰਗੀਲੇ ਸਹੁਰੇ ਦੇਸ਼, ਰਜਿਆ-ਪੁਜਿਆ ਸਹੁਰਾ ਘਰ, ਚੰਨਾ ਵਿਚੋਂ ਚੰਨ ਉਸ ਦਾ ਹੋਣ ਵਾਲਾ ਪਤੀ ਅਤੇ ਕੁੜੀਆਂ ਦੀਆਂ ਖਾਹਿਬਾਂ, ਉਮੰਗਾਂ ਤੇ ਗੰਝਾਂ ਦਾ ਵਰਣਨ ਹੰੁਦਾ ਹੈ। ਵਿਛੇੜੇ ਦੇ ਭਾਵਾ ਨੂੰ ਪ੍ਰਗਟ ਕਰਨ ਵਾਲਾ ਸੁਹਾਗ ਗੀਤ ਇਸ ਪ੍ਰਕਾਰ ਹੈ:- ਸਾਡਾ ਚਿੜੀਆਂ ਦਾ ਚੰਬਾ ਨੀ ਤੇ ਬਾਬਲ ਅਸਾਂ ਉਡ ਜਾਣਾ। ਸਾਡੀ ਲੰਬੀ ਉਡਾਰੀ ਏ ਤੇ ਬਾਬਲ ਕਿਹੜੇ ਦੇਸ ਜਾਣਾ।”ਇਸ ਤਰ੍ਹਾਂ ਡਾ.
ਮਿਸਰ (ਅਰਬੀ; مصر, ਅੰਗਰੇਜੀ: Egypt), ਦਫ਼ਤਰੀ ਤੌਰ ’ਤੇ ਮਿਸਰ ਅਰਬ ਗਣਰਾਜ, ਇੱਕ ਦੇਸ ਹੈ ਜਿਹੜਾ ਮੁੱਖ ਤੌਰ 'ਤੇ ਉੱਤਰੀ ਅਫਰੀਕਾ ਵਿੱਚ ਸਥਿਤ ਹੈ ਪਰ ਇਹਦਾ ਸਿਨਾਈ ਪਰਾਇਦੀਪ ਦੱਖਣ-ਪੱਛਮੀ ਏਸ਼ੀਆ ਵਿੱਚ ਇੱਕ ਥਾਂ ਥਲਜੋੜ ਬਣਾਉਂਦਾ ਹੈ। ਇਸ ਪ੍ਰਕਾਰ ਮਿਸਰ ਇੱਕ ਅੰਤਰ-ਮਹਾਂਦੀਪੀ ਦੇਸ਼ ਹੈ, ਅਤੇ ਅਫ਼ਰੀਕਾ, ਭੂ-ਮੱਧ ਖੇਤਰ, ਮੱਧ ਪੂਰਬ ਅਤੇ ਇਸਲਾਮੀ ਜਗਤ ਦੀ ਇਹ ਇੱਕ ਪ੍ਰਮੁੱਖ ਤਾਕਤ ਹੈ। ਇਹਦਾ ਖੇਤਰਫਲ 1010000 ਵਰਗ ਕਿਲੋਮੀਟਰ ਹੈ, ਅਤੇ ਇਹਦੇ ਉੱਤਰ ਵੱਲ ਭੂ-ਮੱਧ ਸਾਗਰ, ਪੂਰਬ-ਉੱਤਰ ਵੱਲ ਗਾਜ਼ਾ ਪੱਟੀ ਅਤੇ ਇਜ਼ਰਾਇਲ, ਪੂਰਬ ਵੱਲ ਲਾਲ ਸਾਗਰ, ਦੱਖਣ ਵੱਲ ਸੁਡਾਨ ਅਤੇ ਪੱਛਮ ਵੱਲ ਲੀਬੀਆ ਸਥਿਤ ਹੈ।
ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ।ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ।ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ,ਵਿਅਕਤੀ,ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ।ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ।ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,
ਭਾਰਤ ਦੀ ਕੌਮੀ ਸਿੱਖਿਆ ਨੀਤੀ 2020 ਜਾਂ ਭਾਰਤ ਦੀ ਰਾਸ਼ਟਰੀ ਸਿੱਖਿਆ ਨੀਤੀ 2020 (ਐਨਈਪੀ 2020) ਕੇਂਦਰੀ ਕੈਬਨਿਟ ਦੁਆਰਾ 29 ਜੁਲਾਈ, 2020 ਨੂੰ ਮਨਜ਼ੂਰ ਕੀਤੀ ਗਈ ਸਿੱਖਿਆ ਬਾਰੇ ਇੱਕ ਨਵੀਂ ਨੀਤੀ ਹੈ। ਇਸ ਨੂੰ ਕੌਮੀ ਸਿੱਖਿਆ ਨੀਤੀ 1986 ਅਤੇ ਉਸ ਦੇ ਸੋਧੇ ਰੂਪ 1992 ਦੇ ਬਦਲ ਵਜੋਂ ਲਿਆਂਦਾ ਗਿਆ ਹੈ। ਇਹ ਨੀਤੀ ਦੇਸ਼ ਦੀ ਮੁੱਢਲੀ ਅਤੇ ਉਚੇਰੀ ਸਿੱਖਿਆ ਦੋਵਾਂ ਨੂੰ ਆਪਣੇ ਦਾਇਰੇ ਵਿੱਚ ਲਿਆਉਂਦੀ ਹੈ।