ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪਟਿਆਲਾ ਅਤੇ ਪੂਰਬੀ ਪੰਜਾਬ ਸਟੇਟਸ ਯੂਨੀਅਨ (ਪੈਪਸੂ)
ਪੈਪਸੂ ਅੰਗਰੇਜ਼ੀ ਦੇ ਸ਼ਬਦ PEPSU ਤੋਂ ਆਇਆ ਹੈ। ਇਸ ਦਾ ਮਤਲਬ ਹੈ ਪਟਿਆਲਾ ਐਂਡ ਈਸਟ ਪੰਜਾਬ ਸਟੇਟ ਯੂਨੀਅਨ। ਅੰਗਰੇਜ਼ਾਂ ਅਧੀਨ ਪੰਜਾਬ ਦਾ ਇਹ ਇੱਕ ਪ੍ਰੈਮਿਸਿਜ ਸੀ | ਪੈਪਸੂ 1948 ਤੋਂ 1956 ਤੱਕ ਭਾਰਤ ਦਾ ਪ੍ਰਾਂਤ ਰਿਹਾ ਸੀ। ਇਹ ਅੱਠ ਪ੍ਰਿੰਸਲੀ ਪ੍ਰਾਤਾਂ, ਪਟਿਆਲਾ, ਜੀਂਦ, ਨਾਭਾ, ਫਰੀਦਕੋਟ, ਕਲਸੀਆ, ਮਲੇਰਕੋਟਲਾ, ਕਪੂਰਥਲਾ ਅਤੇ ਨਾਲਾਗੜ੍ਹ ਤੋਂ ਮਿਲਕੇ ਬਣਿਆ ਸੀ। ਇਹ 15 ਜੁਲਾਈ, 1948 'ਚ ਬਣਿਆ ਅਤੇ 1950 ਵਿੱਚ ਭਾਰਤ ਦਾ ਪ੍ਰਾਂਤ ਰਿਹਾ। ਇਸ ਦੀ ਰਾਜਧਾਨੀ ਪਟਿਆਲਾ ਸੀ। ਇਸ ਪ੍ਰਾਂਤ ਦਾ ਖੇਤਰਫਲ 26,208 ਵਰਗ ਕਿਲੋਮੀਟਰ ਸੀ, ਅਤੇ ਸ਼ਿਮਲਾ, ਕਸੌਲੀ, ਕੰਡਾਘਾਟ, ਧਰਮਪੁਰ ਅਤੇ ਚੈਲ ਇਸ ਦਾ ਹਿੱਸਾ ਸਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਤਕਸ਼ਿਲਾ (Taxila) (ਉਰਦੂ: ٹیکسلا) ਪਾਕਿਸਤਾਨੀ ਪੰਜਾਬ ਦੇ ਰਾਵਲਪਿੰਡੀ ਜ਼ਿਲ੍ਹੇ ਦਾ ਇੱਕ ਕਸਬਾ ਹੈ। ਇਸਦੀ ਖੁਦਾਈ ਨਾਲ ਪ੍ਰਾਚੀਨ ਕਾਲ ਨਾਲ ਸੰਬੰਧਿਤ ਬਹੁਤ ਵਸਤਾਂ ਪ੍ਰਾਪਤ ਹੋਈਆਂ ਹਨ। ਪ੍ਰਾਚੀਨ ਭਾਰਤ ਵਿੱਚ ਗਾਂਧਾਰ ਦੇਸ਼ ਦੀ ਰਾਜਧਾਨੀ ਅਤੇ ਸਿੱਖਿਆ ਦਾ ਪ੍ਰਮੁੱਖ ਕੇਂਦਰ ਸੀ। ਇੱਥੋਂ ਦੀ ਯੂਨੀਵਰਸਿਟੀ ਸੰਸਾਰ ਦੇ ਪ੍ਰਾਚੀਨਤਮ ਵਿਸ਼ਵ-ਵਿਦਿਆਲਿਆਂਵਾਂ ਵਿੱਚ ਸ਼ਾਮਿਲ ਹੈ। ਇਹ ਹਿੰਦੂ ਅਤੇ ਬੋਧੀ ਦੋਵਾਂ ਲਈ ਮਹੱਤਵ ਦਾ ਕੇਂਦਰ ਸੀ। ਚਾਣਕਿਆ ਇੱਥੇ ਆਚਾਰਿਆ ਸਨ। 405 ਈ ਵਿੱਚ ਫਾਹੀਯਾਨ ਇੱਥੇ ਆਇਆ ਸੀ। ਤਕਸ਼ਿਲਾ ਮਲਕੀਅਤ ਆਪਣੀ ਸਥਿਤੀ ਦੀ ਮਹਤਤਾ ਕਰਕੇ ਸਦੀਆਂ ਤੋਂ ਕਈ ਵਾਰ ਰਾਜ ਨਾਲ ਬਦਲਦੀ ਰਹੀ ਹੈ। ਜਦੋਂ ਪ੍ਰਾਚੀਨ ਸੌਦਾਗਰੀ ਰਾਹ ਦੀ ਵੁੱਕਤ ਘਟ ਗਈ ਤਕਸ਼ਿਲਾ ਸ਼ਹਿਰ ਵੀ ਅਰਥਹੀਣ ਬਣ ਗਿਆ ਅਤੇ ਅੰਤ ਵਿਚ ਇਸਨੂੰ ਪੰਜਵੀਂ ਸਦੀ ਵਿੱਚ ਹਿਊਨ ਫਿਰਤੂ ਕਬੀਲਿਆਂ ਨੇ ਨਸ਼ਟ ਕਰ ਦਿੱਤਾ।19 ਵੀੰ ਸਦੀ ਵਿਚ ਇਸਦੇ ਅਵਿਸ਼ੇਸ਼ਾਂ ਨੂੰ ਪ੍ਰਸਿਧ ਪੁਰਾਤਤਵ ਵਿਗਿਆਨੀ ਸਰ ਅਲੈਗਜੇਂਡਰ ਘਨਿਗਮ ਨੇ 19 ਵੀੰ ਸਦੀ ਦੇ ਮਧ ਵਿੱਚ ਫਿਰ ਤਲਾਸ਼ ਕਰ ਲਿਆ। 1980 ਵਿੱਚ ਯੂਨੇਸਕੋ ਨੇ ਇਸ ਨੂੰ ਵਿਸ਼ਵ ਵਿਰਾਸਤ ਟਿਕਾਣੇ ਵਜੋਂ ਕਰ ਦਿੱਤਾ।.
ਭਾਰਤ ਦੀਆਂ ਭਾਸ਼ਾਵਾਂ ਕਈ ਭਾਸ਼ਾਈ ਪਰਿਵਾਰਾਂ ਨਾਲ਼ ਸਬੰਧ ਰੱਖਦੀਆਂ ਹਨ ਜਿਹਨਾਂ ਵਿੱਚੋਂ ਪ੍ਰਮੁੱਖ 73% ਭਾਰਤੀਆਂ ਵੱਲੋਂ ਬੋਲੀਆਂ ਜਾਣ ਵਾਲ਼ੀਆਂ ਹਿੰਦ-ਆਰੀਆਈ ਬੋਲੀਆਂ ਅਤੇ 24% ਭਾਰਤੀਆਂ ਵੱਲੋਂ ਬੋਲੀਆਂ ਜਾਂਦੀਆਂ ਦ੍ਰਾਵਿੜੀ ਬੋਲੀਆਂ ਹਨ। ਭਾਰਤ ਵਿੱਚ ਬੋਲੀਆਂ ਜਾਂਦੀਆਂ ਹੋਰ ਬੋਲੀਆਂ ਆਸਟਰੋ-ਏਸ਼ੀਆਈ, ਤਿੱਬਤੋ-ਬਰਮੀ ਅਤੇ ਕੁਝ ਛੁਟੇਰੇ ਭਾਸ਼ਾਈ ਪਰਿਵਾਰ ਅਤੇ ਅਲਹਿਦਾ ਬੋਲੀਆਂ ਹਨ।
ਉਹ ਇੱਕ ਤੋਂ ਵੱਡੀਆਂ ਪ੍ਰਕਿਰਤਕ ਸੰਖਿਆਵਾਂ, ਜੋ ਆਪ ਅਤੇ ਇੱਕ ਦੇ ਇਲਾਵਾ ਹੋਰ ਕਿਸੇ ਪ੍ਰਕਿਰਤਕ ਸੰਖਿਆ ਨਾਲ ਵੰਡੀਆਂ ਨਹੀਂ ਜਾਂਦੀਆਂ, ਉਹਨਾਂ ਨੂੰ ਅਭਾਜ ਸੰਖਿਆਵਾਂ ਕਹਿੰਦੇ ਹਨ। ਉਹ ਇੱਕ ਤੋਂ ਵੱਡੀਆਂ ਪ੍ਰਕਿਰਤਕ ਸੰਖਿਆਵਾਂ ਜੋ ਅਭਾਜ ਸੰਖਿਆਵਾਂ ਨਹੀਂ ਹਨ ਉਹਨਾਂ ਨੂੰ ਭਾਜ ਸੰਖਿਆਵਾਂ ਕਹਿੰਦੇ ਹਨ। ਅਭਾਜ ਸੰਖਿਆ ਵਾਂਦੀ ਗਿਣਤੀ ਅਨੰਤ ਹੈ ਜਿਸਨੂੰ ਲੱਗਪੱਗ 300 ਈਪੂ ਵਿੱਚ ਯੂਕਲਿਡ ਨੇ ਸਿੱਧ ਕਰ ਦਿੱਤਾ ਸੀ।। ਨੂੰ ਪਰਿਭਾਸ਼ਾ ਦੇ ਅਨੁਸਾਰ ਅਭਾਜ ਨਹੀਂ ਮੰਨਿਆ ਜਾਂਦਾ ਹੈ। ਪਹਿਲੀਆਂ 25 ਅਭਾਜ ਸੰਖਿਆਵਾਂ ਹੇਠਾਂ ਦਿੱਤੀ ਗਈਆਂ ਹਨ -
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਪ੍ਰਕਾਸ਼ ਸੰਸਲੇਸ਼ਣ ਜਾਂ ਫ਼ੋਟੋਸਿੰਥਸਿਸ (ਅੰਗਰੇਜ਼ੀ: Photosynthesis) ਪੌਦਿਆਂ ਅਤੇ ਕਈ ਹੋਰ ਖ਼ੁਦ ਭੋਜਨ ਤਿਆਰ ਕਰਨ ਵਾਲੇ ਜੀਵਾਂ ਵੱਲੋਂ ਵਰਤੀ ਜਾਣ ਵਾਲੀ ਇੱਕ ਕਿਰਿਆ ਹੈ ਜਿਸ ਰਾਹੀਂ ਉਹ ਪ੍ਰਕਾਸ਼ ਊਰਜਾ (ਆਮ ਤੌਰ ਉੱਤੇ ਸੂਰਜ ਤੋਂ ਪ੍ਰਾਪਤ) ਨੂੰ ਰਸਾਇਣਕ ਊਰਜਾ ਵਿੱਚ ਬਦਲ ਕੇ ਆਪਣੇ ਸਰੀਰ ਦੀਆਂ ਊਰਜਾ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ। ਇਸ ਪ੍ਰਨਾਲੀ ਵਿੱਚ ਕਾਰਬਨ ਡਾਈਆਕਸਾਈਡ ਅਤੇ ਪਾਣੀ ਤੋਂ ਕਾਰਬੋਹਾਈਡਰੇਟ, ਜਿਵੇਂ ਕਿ ਸ਼ੱਕਰ, (ਇਸੇ ਕਰ ਕੇ ਫੋਟੋਸਿੰਥਸਿਸ ਜਾਂ ਪ੍ਰਕਾਸ਼ ਸੰਸਲੇਸ਼ਣ ਨਾਂ ਰੱਖਿਆ ਗਿਆ ਹੈ; ਯੂਨਾਨੀ φώτο- [photo-], "ਪ੍ਰਕਾਸ਼," ਅਤੇ σύνθεσις [ਸਿੰਥਸਿਸ], "ਇਕੱਠੇ ਕਰਨਾ" ਤੋਂ) ਬਣਾਏ ਜਾਂਦੇ ਹਨ। ਵਿਅਰਥ ਉਪਜ ਵਜੋਂ ਆਕਸੀਜਨ ਵੀ ਛੱਡੀ ਜਾਂਦੀ ਹੈ। ਬਹੁਤੇ ਪੌਦੇ, ਬਹੁਤੇ ਸਾਵਲ (ਸਮੁੰਦਰੀ ਕਾਈ) ਅਤੇ ਸਾਈਨੋਬੈਕਟੀਰੀਆ ਇਸ ਕਿਰਿਆ ਨੂੰ ਅਪਣਾਉਂਦੇ ਹਨ ਅਤੇ ਇਸੇ ਕਰ ਕੇ ਉਹਨਾਂ ਨੂੰ ਫ਼ੋਟੋਟਰਾਫ਼ ਕਿਹਾ ਜਾਂਦਾ ਹੈ। ਇਸੇ ਪ੍ਰਨਾਲੀ ਸਦਕਾ ਵਾਯੂਮੰਡਲ ਵਿੱਚ ਆਕਸੀਜਨ ਦਾ ਸਤਰ ਥਿਰ ਰਹਿੰਦਾ ਹੈ ਅਤੇ ਧਰਤੀ ਉਤਲੇ ਜੀਵਨ ਲਈ ਲੋੜੀਂਦੀ ਜ਼ਿਆਦਾਤਰ ਊਰਜਾ ਇੱਥੋਂ ਹੀ ਆਉਂਦੀ ਹੈ।
ਪੱਤਾ ਗੋਭੀ ਜਾਂ ਬੰਦ ਗੋਭੀ (ਜਿਸ ਵਿੱਚ ਬ੍ਰਾਸਿਕਾ ਓਲਰਲੇਸੀਆ ਪਰਿਵਾਰ ਦੀਆਂ ਕਈ ਕਿਸਮਾਂ ਸ਼ਾਮਲ ਹੁੰਦੀਆਂ ਹਨ) (Eng: Cabbage) ਇੱਕ ਪੱਤੇਦਾਰ ਹਰਾ ਜਾਂ ਜਾਮਨੀ ਬਾਈਐਨੁਅਲ ਪਲਾਂਟ ਹੈ, ਜੋ ਕਿ ਸਾਲਾਨਾ ਸਬਜ਼ੀ ਦੀ ਕਾਸ਼ਤ ਦੇ ਰੂਪ ਵਿੱਚ ਉਗਾਇਆ ਜਾਂਦਾ ਹੈ। ਇਹ ਜੰਗਲੀ ਗੋਭੀ, ਬੀ ਓਲਲੇਰੇਸੀਆ ਵੇਅ ਤੋਂ ਉਤਪੰਨ ਹੋਇਆ ਹੈ। ਓਲੇਰੇਸੀਆ, ਅਤੇ ਬਰੋਕਲੀ ਅਤੇ ਗੋਭੀ (ਵਰਲਡ ਬੋਟਰੀਟੀਸ), ਬ੍ਰਸੇਲਸ ਸਪਾਉਟ (ਵੇਅਰ ਜੈਮਿਫੇਰਾ) ਅਤੇ ਸਾਵੋਏ ਗੋਭੀ (ਵਰੁਣ ਸਬਬੋਆ) ਨਾਲ ਸਬੰਧਿਤ ਹੈ ਜਿਸ ਨੂੰ ਕਈ ਵਾਰੀ ਕੋਲ ਰੁੱਤ ਦੀ ਫ਼ਸਲ ਕਿਹਾ ਜਾਂਦਾ ਹੈ। ਗੋਭੀ ਦੇ ਸਿਰ ਆਮ ਤੌਰ 'ਤੇ 0.5 ਤੋਂ 4 ਕਿਲੋਗ੍ਰਾਮ (1 ਤੋਂ 9 lb) ਤੱਕ ਹੁੰਦੇ ਹਨ, ਅਤੇ ਹਰੇ, ਜਾਮਨੀ ਅਤੇ ਚਿੱਟੇ ਹੋ ਸਕਦੇ ਹਨ। ਸੁਚੱਜੇ ਪੱਤੇ ਵਾਲੇ ਫਰਮ-ਪ੍ਰੇਰਿਤ ਹਰੇ ਗੋਭੀ ਸਭ ਤੋਂ ਵੱਧ ਆਮ ਹੁੰਦੇ ਹਨ, ਜਿਸ ਵਿੱਚ ਸੁਚੱਜੀ ਪੱਤਿਆਂ ਵਾਲੀ ਲਾਲ ਅਤੇ ਦੋਨਾਂ ਰੰਗਾਂ ਦੇ ਖਸਰਾ-ਪੱਤੇ ਵਾਲੇ ਸਾਂਬੋ ਗੋਭੀ ਹੁੰਦੇ ਹਨ ਜਿਨ੍ਹਾਂ ਨੂੰ ਵੇਖਿਆ ਜਾਂਦਾ ਹੈ। ਇਹ ਇੱਕ ਬਹੁ-ਪਰਤ ਵਾਲੀ ਸਬਜ਼ੀ ਹੈ। ਲੰਬੇ ਸੂਰਜ ਛਿਪਣ ਵਾਲੇ ਦਿਨਾਂ ਦੀਆਂ ਹਾਲਤਾਂ ਦੇ ਤਹਿਤ ਜਿਵੇਂ ਉੱਤਰੀ ਉਤਰੀ ਖਿੱਤਿਆਂ ਵਿੱਚ ਗਰਮੀਆਂ ਵਿੱਚ ਪਾਈ ਜਾਂਦੀ ਹੈ, ਗੋਭੀ ਦੇ ਫਲ ਬਹੁਤ ਵੱਡੇ ਹੋ ਸਕਦੇ ਹਨ।
ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ (ਯੂ.ਐੱਨ.ਐੱਸ.ਸੀ.) ਸੰਯੁਕਤ ਰਾਸ਼ਟਰ ਦੇ ਮੁੱਖ 6 ਗਰੁੱਪਾ ਵਿੱਚੋਂ ਇੱਕ ਹੈ। ਇਸ ਦਾ ਪਹਿਲਾ ਸੈਸ਼ਨ 17 ਜਨਵਰੀ 1946 ਨੂੰ ਹੋਇਆ। ਇਸ ਦੇ ਭਾਰਤ, ਬਰਾਜ਼ੀਲ, ਜਰਮਨੀ ਅਤੇ ਜਪਾਨ ਦੇ ਜੀ-4 ਗਰੁੱਪ ਦੇ ਮੁਲਕ ਸੁਰੱਖਿਆ ਕੌਂਸਲ ਵਿੱਚ ਪੱਕੀ ਸੀਟ ਚਾਹੁੰਦੇ ਹਨ ਤਾਂ ਜੋ ਸੰਯੁਕਤ ਰਾਸ਼ਟਰ ਦੇ ਅਦਾਰੇ ਸਹੀ ਅਰਥਾਂ ਵਿੱਚ ਅਜੋਕੀ ਦੁਨੀਆ ਦੀ ਪ੍ਰਤੀਨਿਧਤਾ ਕਰ ਸਕਣ। ਸੁਰੱਖਿਆ ਕੌਂਸਲ ਵਿੱਚ ਭਾਰਤ ਲਈ ਪੱਕੀ ਸੀਟ ਨੂੰ ਪੀ-5 ਦੇ ਮੈਂਬਰ ਚਾਰ ਮੁਲਕਾਂ ਦੀ ਹਮਾਇਤ ਹੈ।
ਅਨੀਮੀਆ ਜਾਂ ਰੱਤਹੀਣਤਾ ਇੱਕ ਅਜਿਹੀ ਬਿਮਾਰੀ ਹੈ ਜਿਸ ਵਿੱਚ ਸਰੀਰ ਦੇ ਖ਼ੂਨ ਵਿੱਚ ਲਾਲ ਲਹੂ-ਕੋਸ਼ਾਣੂਆਂ ਦੀ ਗਿਣਤੀ ਆਮ ਨਾਲ਼ੋਂ ਘਟ ਜਾਂਦੀ ਹੈ।। ਖ਼ੂਨ ਵਿੱਚਲੇ ਹੀਮੋਗਲੋਬਿਨ ਦੀ ਘਾਟ ਹੋ ਜਾਂਦੀ ਹੈ। ਔਰਤਾਂ ਵਿੱਚ ਮਾਹਵਾਰੀ ਦੌਰਾਨ 50 ਸੀ.ਸੀ। ਦੇ ਕਰੀਬ ਖ਼ੂਨ ਵਹਿ ਜਾਂਦਾ ਹੈ। ਅਜਿਹੀ ਹਾਲਤ ਵਿੱਚ ਲੋਹੇ ਦੀ ਕਾਫ਼ੀ ਮਾਤਰਾ ਲੈਣੀ ਚਾਹੀਦੀ ਹੈ, ਜੋ ਭੋਜਨ, ਫਲ, ਸਬਜ਼ੀ ਅਤੇ ਆਇਰਨ ਦੀਆਂ ਗੋਲੀਆਂ ਰਾਹੀਂ ਮਿਲਦੀ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਹਰਨਾਮ ਦਾਸ ਸਹਿਰਾਈ (13 ਅਪਰੈਲ 1920 - 14 ਜਨਵਰੀ 2001)। ਇਹ ਰਾਜਾ ਸਾਂਸੀ, ਅੰਮ੍ਰਿਤ ਕਰਨਲ ਨਾਲ ਸਬੰਧਿਤ ਪ੍ਰਸਿੱਧ ਗਲਪਕਾਰ ਸੀ। ਇਸਨੇ ਵੱਡੀ ਗਿਣਤੀ ਵਿੱਚ ਪੰਜਾਬੀ ਨਾਵਲ ਲਿਖਿਆ। ਇਸਦੇ ਜਿਆਦਾਤਰ ਨਾਵਲ ਇਤਿਹਾਸਕ ਸੰਦਰਭਾ ਨਾਲ ਜੁੜੇ ਹੋਏ ਹਨ। ਸਿਹਰਾਈ ਨੇ ਆਪਣੇ ਨਿਰਸੰਕੋਚ ਯਥਾਰਥ ਵਰਣਨ ਕਰਕੇ ਨਵੇਂ ਨਾਵਲਕਾਰਾਂ ਵਿੱਚ ਆਪਣੀ ਥਾਂ ਬਣਾਈ ਹੈ। ਸਫ਼ੇਦਪੋਸ਼ ਅਤੇ ਪਥਿਕ ਵਿੱਚ ਇਸਨੇ ਉਚੇਰੀ ਮੱਧ ਸ਼੍ਰੇਣੀ ਅਤੇ ਅਧਿਕਾਰੀ ਵਰਗ ਵਿੱਚ ਨਿੱਤ ਵਧ ਰਹੇ ਭ੍ਰਿਸ਼ਟਾਚਾਰ ਅਤੇ ਅਨੇਤਿਕ ਇਸਤਰੀ ਪੁਰਸ਼ ਸੰਬਧਾ ਦਾ ਜ਼ਿਕਰ ਕੀਤਾ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ਼ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ। ਆਮ ਕਰਕੇ ‘ਧਰਮ` ਸ਼ਬਦ ਲਈ ਅੰਗਰੇਜ਼ੀ ਦਾ ਸ਼ਬਦ Religion ਵਰਤ ਲਿਆ ਜਾਂਦਾ ਹੈ। ਪਰ ਵੱਖ-ਵੱਖ ਧਾਰਮਿਕ ਵਿਦਵਾਨ ਅਤੇ ਇਤਿਹਾਸਕਾਰ ਇਹ ਮੰਨਦੇ ਹਨ ਕਿ ‘ਧਰਮ` ਸ਼ਬਦ ਦੇ ਅਰਥ ਉਹ ਨਹੀਂ ਜੋ Religion ਦੇ ਹਨ। ਜੇ ਸਭ ਤੋਂ ਪਹਿਲਾਂ ਅੰਗਰੇਜ਼ੀ ਦੇ ਸ਼ਬਦ Religion ਦੀ ਗੱਲ ਕੀਤੀ ਜਾਵੇ ਤਾਂ ਮੈਕਸ ਮੂਲਰ Religion ਸ਼ਬਦ ਬਾਰੇ ਆਪਣੇ ਵਿਚਾਰ ਪੇਸ਼ ਕਰਦਾ ਹੋਇਆ ਕਹਿੰਦਾ ਹੈ ਕਿ “ਰੋਮਨ ਲੋਕ ਆਪ ਵੀ ਸ਼ਬਦ 'religio' ਦੇ ਅਸਲ ਮੌਲਿਕ ਅਰਥਾਂ ਬਾਰੇ ਸੰਸੇ ਵਿੱਚ ਸਨ। ਸਾਰੇ ਜਾਣਦੇ ਹਨ ਕਿ ਸਿਸਰੋ ਨੇ ਇਸ ਦਾ ਮੂਲ re-leger ਮੰਨਿਆ ਹੈ ਜਿਸ ਦੇ ਅਰਥ ਹਨ, ‘ਮੁੜ ਇਕੱਤਰ ਕਰਨਾ`, ‘ਚੁੱਕਣਾ`, ‘ਵਿਚਾਰਨਾ`, ‘ਸੋਚਣਾ`। ਮੇਰਾ ਆਪਣਾ ਵਿਚਾਰ ਹੈ ਕਿ ਸਿਸਰੋ ਠੀਕ ਹੈ ਪਰ ਜੇ religio ਅਰਥ ‘ਧਿਆਨ`, ਸਤਿਕਾਰ, ਪਾਵਨ ਭਾਵਨਾ ਸੀ ਤਾਂ ਇਹ ਗੱਲ ਬਿਲਕੁਲ ਸਪਸ਼ਟ ਹੈ ਕਿ ਇਹ ਮੂਲ ਅਰਥ ਬਹੁਤ ਸਮਾਂ ਇਸ ਨਾਲ ਸੰਬੰਧਿਤ ਨਾ ਰਹਿ ਸਕਿਆ।`` “ਵੈਵਸਟਰ ਦੇ ਕੋਰਸ (New international Dictionary) ਅਨੁਸਾਰ ਧਰਮ ਦਾ ਅਰਥ ਪਰਮਾਤਮਾ ਦੀ ਪੂਜਾ ਹੈ ਜਾਂ ਪੂਜਾ ਦੇ ਮੰਤਵ ਨਾਲ ਥਾਪੇ ਕਿਸੇ ਦੇਵਤੇ ਦੀ ਉਪਾਸਨਾ ਹੈ।``ਜੇਕਰ ਹੁਣ ਅਸੀਂ ਹਿੰਦੁਸਤਾਨ ਵਿੱਚ ਪ੍ਰਚਲਿਤ ਸ਼ਬਦ ਦੇ ਅਰਥ ਕਰਨੇ ਹੋਣ ਤਾਂ ਧਰਮ ਸ਼ਬਦ ਦੇ ਅਸਲੀ ਅਰਥ ਹਨ, ਕਿਸੇ ਨੂੰ ‘ਸਹਾਰਾ ਦੇਣਾ, ਆਸਰਾ ਦੇਣਾ। ਇਹ ਧਰਮ ਉਹ ਹੈ ਜਿਹੜਾ ਕਿਸੇ ਲਈ ਟੇਕ ਦਾ ਕੰਮ ਕਰਦਾ ਹੈ। ਮਹਾਂਭਾਰਤ ਅਨੁਸਾਰ ਸੰਸਾਰ ਧਰਮ ਦੇ ਆਸਰੇ ਹੀ ਖੜਾ ਹੈ ਅਤੇ ਵੇਦਾਂ ਵਿੱਚ ਧਰਮ ਨੂੰ ਵੱਖ-ਵੱਖ ਰਹੁ ਰੀਤਾਂ ਨਾਲ ਜੋੜਿਆ ਗਿਆ ਹੈ। “ਮਹਾਂਭਾਰਤ, ਗੀਤਾ, ਧਰਮ ਸ਼ਾਸਤਰ` ਅਤੇ ਪੁਰਾਣਾ ਵਿੱਚ ਧਰਮ ਦੇ ਅਰਥ ਹਨ ਕਾਨੂੰਨ, ਕਰਤੱਵ, ਸੱਚਾਈ, ਚੰਗੇ ਗੁਣ ਕਿਸੇ ਵੱਲ ਸਾਡੇ ਫਰਜ, ਵਿਸ਼ੇਸ਼ ਅਧਿਕਾਰ ਤੇ ਰਹੁ ਰੀਤੀ ਇਤਿਆਦ।`` ਹਿੰਦੂਮਤ ਵਿੱਚ ਧਰਮ ਦੇ ਅਰਥ ਕਿਸੇ ਖਾਸ ਵਰਣ ਜਾਂ ਸ੍ਰੇਣੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਦੇ ਫਰਜ ਅਤੇ ਅਧਿਕਾਰ ਹਨ। ਇਸ ਤਰ੍ਹਾਂ ਹਿੰਦੁਸਤਾਨ ਵਿੱਚ ਧਰਮ ਸ਼ਬਦ ਲਈ ਵਰਤੇ ਜਾਂਦੇ ਅਰਥ, Religion ਸ਼ਬਦ ਲਈ ਵਰਤੇ ਜਾਂਦੇ ਅਰਥਾਂ ਤੋਂ ਇਲਾਵਾ ਬਹੁਤ ਕੁਝ ਹੋਰ ਵੀ ਹਨ। ਹਿੰਦੁਸਤਾਨ ਵਿੱਚ ਧਰਮ ਦੇ ਅਰਥਾਂ ਨੂੰ ਰਹੁ ਰੀਤਾਂ, ਵਿਸ਼ਵਾਸ, ਆਦਰਸ਼, ਦੇਵੀ ਦੇਵਤਿਆਂ ਬਾਰੇ ਕਲਾਪਿਤ ਕਹਾਣੀਆਂ ਵੱਖ-ਵੱਖ ਜਾਤਾਂ ਤੇ ਸਮਾਜ ਸ੍ਰੇਣੀਆਂ ਦੇ ਫਰਜ, ਕਾਨੂੰਨ ਆਦਿ ਸਭ ਕੁਝ ਆ ਜਾਂਦੇ ਹਨ ਪਰ ਅੱਜ ਧਰਮ ਅਤੇ ਰਿਲੀਜਨ ਸ਼ਬਦ ਨੂੰ ‘ਧਾਰਮਿਕ ਮੱਤ` ਦੇ ਤੌਰ ਤੋਂ ਹੀ ਵਰਤ ਲਿਆ ਜਾਂਦਾ ਹੈ। ਹਰੇਕ ਮੱਤ ਨੂੰ ਇੱਕ ਵੱਖਰੇ ਧਰਮ ਦੇ ਨਾਂ ਦਿੱਤਾ ਗਿਆ ਹੈ ਜਿਵੇਂ ਹਿੰਦੂ ਮਤ ਲਈ ਹਿੰਦੂ ਧਰਮ, ਇਸਲਾਮ ਮਤ ਲਈ ਇਸਲਾਮ ਧਰਮ, ਸਿੱਖ ਮਤ ਲਈ ਸਿੱਖ ਧਰਮ ਆਦਿ। ਹਰੇਕ ਮੱਤ ਰੱਬ ਦੀ ਹੋਂਦ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਵੱਖ-ਵੱਖ ਧਰਮਾਂ ਵਿੱਚ ਰੱਬ ਲਈ ਵੱਖ-ਵੱਖ ਨਾਂ ਜਿਵੇਂ ਸ਼ਿਵ, ਅੱਲਾ, ਰਾਮ, ਗਾਡ (God) ਆਦਿ ਵਰਤੇ ਜਾਂਦੇ ਹਨ। ਭਾਵੇਂ ਕਿ ਕਿਸੇ ਧਰਮ ਨੂੰ ਇੱਕ ਵਿਸਿਸਟ ਧਰਮ ਤੇ ਤੌਰ 'ਤੇ ਦੇਖਣਾ ਮੁਸ਼ਕਿਲ ਹੈ ਪਰ ਫਿਰ ਵੀ ਧਰਮ ਨੂੰ ਵਸਿਸ਼ਟ ਧਰਮ ਅਤੇ ਲੋਕ ਧਰਮ ਦੋ ਵਰਗਾਂ ਵਿੱਚ ਵੰਡ ਕੇ ਇਹਨਾਂ ਦੋਵਾਂ ਦੇ ਵੱਖ-ਵੱਖ ਲੱਛਣ ਨਿਖੇੜੇ ਜਾ ਸਕਦੇ ਹਨ। ਇਸ ਤਰ੍ਹਾਂ ਵਸਿਸ਼ਟ ਧਰਮ ਦੇ ਆਪਣੇ ਸਿਧਾਂਤ ਅਤੇ ਵੱਖਰੇ ਨਿਯਮ ਹੁੰਦੇ ਹਨ ਜਿਸ ਦੀ ਪਾਲਣਾ ਉਸ ਧਰਮ ਦੇ ਸਰਧਾਲੂ ਕਰਦੇ ਹਨ। ਸੱਭਿਆਚਾਰ ਅਤੇ ਧਰਮ ਆਪਸ ਵਿੱਚ ਅੰਤਰ ਸੰਬੰਧਤ ਹਨ। ਭਾਵੇਂ ਕਈ ਵਾਰ ਇਹ ਵੀ ਕਿਹਾ ਜਾਂਦਾ ਹੈ ਕਿ ਧਰਮ ਬਿਨ੍ਹਾਂ ਰਾਜ ਹੋ ਸਕਦਾ ਹੈ ਪਰ ਰਾਜ ਬਿਨ੍ਹਾਂ ਧਰਮ ਨਹੀਂ ਪਰ ਫਿਰ ਵੀ ਅਸੀਂ ਕਹਿ ਸਕਦੇ ਹਾਂ ਕਿ ਕੋਈ ਵੀ ਰਾਜ ਅਜਿਹਾ ਨਹੀਂ ਹੋਵੇਗਾ ਜਿੱਥੋਂ ਦੇ ਲੋਕਾਂ ਦੇ ਕੁੱਝ ਵਿਸ਼ਵਾਸ ਨਾ ਹੋਣ ਇਹ ਵਿਸ਼ਵਾਸ ਹੀ ਧਰਮ ਦਾ ਆਧਾਰ ਹੁੰਦੇ ਹਨ। ਧਰਮ ਉਹ ਸੰਸਥਾ ਹੈ ਜੋ ਕਿਸੇ ਸੱਭਿਆਚਾਰ ਵਿੱਚ ਰਹਿਣ ਲਈ ਜੀਵ ਨੂੰ ਨੈਤਿਕ ਗੁਣ ਸਿਖਾਉਦਾ ਹੈ ਤੇ ਇਹ ਨੈਤਿਕ ਗੁਣ ਉਸ ਸੱਭਿਆਚਾਰ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕਰਦੇ ਹਨ ਪਰ ਇਹ ਨੈਤਿਕ ਕਰਤੱਵ ਜੋ ਧਰਮ ਸਿਖਾਉਦਾਂ ਹੈ ਇਹ ਸਥਾਨਿਕ ਸੱਭਿਆਚਾਰ ਤੋ ਹੀ ਜਨਮ ਲੈਦੇ ਹਨ ਭਾਵ ਕੋਈ ਵੀ ਧਰਮ ਉੱਥੋ ਦੇ ਸਮਾਜ ਜਾਂ ਸੱਭਿਆਚਾਰ ਦੇ ਅਨੁਕੂਲ ਹੋਵੇਗਾ ਤੇ ਇਹ ਨੈਤਿਕ ਗੁਣ ਜਾਂ ਪੱਖ ਉਸ ਧਰਮ ਵਿਚੋਂ ਨਿਕਲਦੇ ਹਨ ਜੋ ਮੂਲ ਰੂਪ ਵਿੱਚ ਉੱਥੋ ਦੇ ਸੱਭਿਆਚਾਰ ਦੇ ਹੀ ਚੰਗੇ ਪੱਖ ਜਾਂ ਗੁਣ ਹੁੰਦੇ ਹਨ। ਸੰਸਾਰ ਵਿੱਚ ਹਰ ਥਾਂ ਤੇ ਅਲੱਗ ਅਲੱਗ ਸੱਭਿਆਚਾਰ ਤੇ ਧਰਮ ਪਾਏ ਜਾਂਦੇ ਹਨ ਜਿਹਨਾਂ ਦੇ ਆਪਣੇ ਅਲੱਗ ਅਲੱਗ ਨਿਯਮ ਹੋਣਗੇ। ਤੇ ਇਹ ਦੋਵੇਂ ਇੱਕ ਦੂਜੇ ਨਾਲ ਅੰਤਰ ਸੰਬੰਧਤ ਹੁੰਦੇ ਹਨ। ਭਾਵ ਹਰੇਕ ਸੱਭਿਆਚਾਰ ਉੱਥੋਂ ਦੇ ਧਰਮ ਦਾ ਸਰੂਪ ਨਿਸ਼ਚਿਤ ਕਰਦਾ ਹੈ ਤੇ ਹਰ ਧਰਮ ਉੱਥੋ ਦੇ ਸੱਭਿਆਚਾਰ ਦੇ ਸਰੂਪ ਤੇ ਆਪਦਾ ਪ੍ਰਭਾਵ ਪਾਉਂਦਾ ਹੈ। ਜਿਵੇਂ ਕਿ ਉਦਾਹਰਨ ਦੇ ਤੌਰ ’ਤੇ ਅਸੀਂ ਦੇਖੀਏ ਤਾਂ ਭਾਰਤੀ ਪੰਜਾਬ ਵਿੱਚ ਸਿੱਖ ਧਰਮ ਬਹੁ ਗਿਣਤੀ ਦਾ ਧਰਮ ਹੈ ਤੇ ਜਿਸ ਦੇ ਪ੍ਰਭਾਵ ਸਦਕਾ ਇੱਥੋ ਦਾ ਹਿੰਦੂ ਧਰਮ ਵੀ ਹਰਿਦੁਆਰ ਦੇ ਹਿੰਦੂ ਧਰਮ ਦੇ ਮੁਕਾਬਲੇ ਵਿੱਚ ਕਾਫੀ ਅਲੱਗ ਪ੍ਰਤੀਤ ਹੁੰਦਾ ਹੈ ਭਾਵੇਂ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਇਹ ਸਭ ਇੱਥੋਂ ਦੇ ਸੱਭਿਆਚਾਰ ਤੇ ਉਹਨਾਂ ਦੇ ਵਿਸ਼ੇਸ਼ ਵਿਸਵਾਸਾਂ ਕਰਕੇ ਹੈ। ਇਸੇ ਤਰ੍ਹਾਂ ਇੱਕ ਭਾਰਤੀ ਪੰਜਾਬ ਦੇ ਸਿੱਖ ਤੇ ਇੱਕ ਵਿਦੇਸੀ ਸਿੱਖ ਦੇ ਰਹਿਣ ਸਹਿਣ ਵਿੱਚ ਵੀ ਫਰਕ ਹੋਵੇਗਾ ਭਾਵੇਂ ਇਹਨਾਂ ਦੇ ਵੀ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਧਰਮ ਦੀਆਂ ਵਿਧੀਆਂ: ੧. ਮਾਨਵ ਵਿਗਿਆਨੀ ਵਿਧੀ ੨. ਸਮਾਜ ਵਿਗਿਆਨੀ ਵਿਧੀ ੩.
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਮੇਸ਼ (Aries) ਰਾਸ਼ੀ ਚੱਕਰ ਦੀ ਪਹਿਲੀ ਰਾਸ਼ੀ ਹੈ , ਇਸ ਰਾਸ਼ੀ ਦਾ ਚਿੰਨ੍ਹ ”ਮੇਢਾ’ ਜਾਂ ਭੇਡਾ ਹੈ , ਇਸ ਰਾਸ਼ੀ ਦਾ ਵਿਸਥਾਰ ਚੱਕਰ ਰਾਸ਼ੀ ਚੱਕਰ ਦੇ ਪਹਿਲੇ 30 ਅੰਸ਼ ਤੱਕ ( ਕੁਲ 30 ਅੰਸ਼ ) ਹੈ । ਰਾਸ਼ੀ ਚੱਕਰ ਦੀ ਇਹ ਪਹਿਲੀ ਰਾਸ਼ੀ ਹੈ। ਰਾਸ਼ੀ ਚੱਕਰ ਦਾ ਇਹ ਪਹਿਲਾਂ ਬਿੰਦੂ ਪ੍ਰਤੀਵਰਸ਼ ਲੱਗਭੱਗ 50 ਸੈਕੰਡ ਦੀ ਰਫ਼ਤਾਰ ਨਾਲ ਪਿੱਛੇ ਖਿਸਕਦਾ ਜਾਂਦਾ ਹੈ । ਇਸ ਬਿੰਦੂ ਦੀ ਇਸ ਬਕਰ ਰਫ਼ਤਾਰ ਨੇ ਜੋਤਿਸ਼ੀਏ ਗਿਣਤੀ ਵਿੱਚ ਦੋ ਪ੍ਰਕਾਰ ਦੀਆਂ ਪੱਧਤੀਆਂ ਨੂੰ ਜਨਮ ਦਿੱਤਾ ਹੈ । ਭਾਰਤੀ ਜੋਤਿਸ਼ੀ ਇਸ ਬਿੰਦੂ ਨੂੰ ਸਥਿਰ ਮੰਨ ਕੇ ਆਪਣੀ ਗਿਣਤੀ ਕਰਦੇ ਹਨ । ਇਸਨੂੰ ਨਿਰਇਣ ਪੱਧਤੀ ਕਿਹਾ ਜਾਂਦਾ ਹੈ । ਅਤੇ ਪੱਛਮ ਦੇ ਜੋਤਿਸ਼ੀ ਇਸ ਵਿੱਚ ਅਯਨਾਂਸ਼ ਜੋੜ ਕੇ ’ਸਾਇਨ’ ਪੱਧਤੀ ਅਪਣਾਉਂਦੇ ਹਨ । ਪਰ ਸਾਨੂੰ ਭਾਰਤੀ ਜੋਤਿਸ਼ ਦੇ ਆਧਾਰ ਉੱਤੇ ਗਿਣਤੀ ਕਰਨੀ ਚਾਹੀਦੀ ਹੈ । ਕਿਉਂਕਿ ਗਿਣਤੀ ਵਿੱਚ ਇਹ ਪੱਧਤੀ ਭਾਸਕਰ ਦੇ ਅਨੁਸਾਰ ਠੀਕ ਮੰਨੀ ਗਈ ਹੈ । ਮੇਸ਼ ਰਾਸ਼ੀ ਪੂਰਵ ਦਿਸ਼ਾ ਦੀ ਸੂਚਕ ਹੈ , ਅਤੇ ਇਸਦਾ ਸਵਾਮੀ ’ਮੰਗਲ’ ਹੈ । ਇਸਦੇ ਤਿੰਨ ਦਰੇਸ਼ਕਾਣੋਂ ( ਦਸ ਦਸ ਅੰਸ਼ਾਂ ਦੇ ਤਿੰਨ ਬਰਾਬਰ ਭਾਗ ) ਦੇ ਸਵਾਮੀ ਕਰਮਵਾਰ ਮੰਗਲ - ਮੰਗਲ , ਮੰਗਲ - ਸੂਰਜ , ਅਤੇ ਮੰਗਲ - ਗੁਰੂ ਹਨ । ਮੇਸ਼ ਰਾਸ਼ੀ ਦੇ ਅੰਤਰਗਤ ਅਸ਼ਵਿਨੀ ਨਛੱਤਰ ਦੇ ਚਾਰੇ ਪੜਾਅ ਅਤੇ ਕॄੱਤੀਕਾ ਦਾ ਪਹਿਲਾਂ ਪੜਾਅ ਆਉਂਦੇ ਹਨ । ਹਰ ਇੱਕ ਪੜਾਅ 3 । 20 ਅੰਸ਼ ਦਾ ਹੈ , ਜੋ ਨਵਾਂਸ਼ ਦੇ ਇੱਕ ਪਦ ਦੇ ਬਰਾਬਰ ਦਾ ਹੈ । ਇਸ ਚਰਣਾਂ ਦੇ ਸਵਾਮੀ ਕਰਮਵਾਰ ਅਸ਼ਵਿਨੀ ਪਹਿਲਾਂ ਪੜਾਅ ਵਿੱਚ ਕੇਤੁ - ਮੰਗਲ , ਦੂਸਰਾ ਪੜਾਅ ਵਿੱਚ ਕੇਤੁ - ਸ਼ੁਕਰ , ਤੀਜੇ ਪੜਾਅ ਵਿੱਚ ਕੇਤੁ - ਬੁੱਧ , ਚੌਥਾ ਪੜਾਅ ਵਿੱਚ ਕੇਤੁ - ਚੰਦਰਮਾ , ਭਰਨੀ ਪਹਿਲੇ ਪੜਾਅ ਵਿੱਚ ਸ਼ੁਕਰ - ਸੂਰਜ , ਦੂਸਰੇ ਪੜਾਅ ਵਿੱਚ ਸ਼ੁਕਰ - ਬੁੱਧ , ਤੀਜੇ ਪੜਾਅ ਵਿੱਚ ਸ਼ੁਕਰ - ਸ਼ੁਕਰ , ਅਤੇ ਭਰਨੀ ਚੌਥਾ ਪੜਾਅ ਵਿੱਚ ਸ਼ੁਕਰ - ਮੰਗਲ , ਕ੍ਰਿਤਿੱਕਾ ਦੇ ਪਹਿਲੇ ਪੜਾਅ ਵਿੱਚ ਸੂਰਜ - ਗੁਰੂ ਹਨ ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਹਰਿਆਣਾ ਭਾਰਤ ਦਾ ਇੱਕ ਰਾਜ ਹੈ। ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਦੀ ਰਾਜਧਾਨੀ ਹੈ। 1 ਨਵੰਬਰ 1966 ਨੂੰ ਹਰਿਆਣਾ ਪੰਜਾਬ ਦੇ ਵਿੱਚੋਂ ਭਾਸ਼ਾ ਦੇ ਆਧਾਰ ਉੱਤੇ ਬਣਾਇਆ ਗਿਆ ਹੈ। ਭਾਵੇਂ ਪੰਜਾਬ ਦੀ ਸਿੱਖ ਵਸੋਂ ਪੰਜਾਬੀ ਸੂਬੇ ਦੀ ਮੰਗ ਕਰ ਰਹੀ ਸੀ ਪਰ ਹਿੰਦੀ ਬੋਲਦੇ ਲੋਕਾਂ ਦੀ ਪ੍ਰਤਨਿਧਤਾ ਕਰਦਿਆਂ ਕੇਂਦਰ ਸਰਕਾਰ ਨੇ ਹਰਿਆਣਾ ਅਤੇ ਹਿਮਾਚਲ ਸੂਬੇ ਬਣਾਏ ਗਏ। ਇਸ ਦੀਆਂ ਹੱਦਾਂ ਰਾਜਸਥਾਨ, ਪੰਜਾਬ, ਹਿਮਾਚਲ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਨਾਲ ਮਿਲਦੀਆਂ ਹਨ ।ਦੇਸ਼ ਦੀ ਰਾਜਧਾਨੀ ਦਿੱਲੀ ਦੇ ਬਿਲਕੁੱਲ ਨਾਲ ਜੁੜਿਆ ਹੋਣ ਕਰ ਕੇ ਹਰਿਆਣਾ ਦੇ ਕਈ ਜਿਲ੍ਹਿਆਂ ਨੂੰ ਰਾਸ਼ਟਰੀ ਰਾਜਧਾਨੀ ਖੇਤਰ ਦੇ ਤੌਰ ਤੇ ਯੋਜਨਾਬੱਧ ਵਿਕਾਸ ਅਧੀਨ ਲਿਆਂਦਾ ਗਿਆ ਹੈ ।
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਭੂਗੋਲ (ਸੰਸਕ੍ਰਿਤ भूगोल ਤੋਂ) ਇੱਕ ਵਿਗਿਆਨ ਹੈ ਜੋ ਕਿ ਪ੍ਰਿਥਵੀ ਉਤਲੀ ਜਮੀਨ, ਨਕਸ਼, ਨਿਵਾਸੀ ਅਤੇ ਤੱਥਾਂ ਦੇ ਅਧਿਐਨ ਨਾਲ ਸਬੰਧਤ ਹੈ। "ਧਰਤੀ ਬਾਰੇ ਲਿਖਣਾ ਜਾਂ ਵਖਿਆਣ ਕਰਨਾ" ਲਫ਼ਜ਼ੀ ਅਨੁਵਾਦ ਹੋ ਸਕਦਾ ਹੈ। ਏਰਾਟੋਸਥੇਨੈਸ, ਯੂਨਾਨੀ ਵਿੱਚ ਇਸ ਸ਼ਬਦ ਦੀ ਵਰਤੋਂ ਕਰਨ ਵਾਲਾ ਪਹਿਲਾ ਇਨਸਾਨ ਸੀ। ਭੂਗੋਲਕ ਖੋਜ ਦੀਆਂ ਚਾਰ ਇਤਿਹਾਸਕ ਰੀਤੀਆਂ ਹਨ: ਕੁਦਰਤੀ ਅਤੇ ਮਨੁੱਖੀ ਤੱਥਾਂ ਦਾ ਸਥਾਨਕ ਅਧਿਐਨ (ਭੂਗੋਲ ਵੰਡ ਦੀ ਪੜ੍ਹਾਈ ਵਜੋਂ), ਧਰਾਤਲ ਵਿੱਦਿਆ (ਥਾਵਾਂ ਅਤੇ ਖੇਤਰ), ਮਨੁੱਖ-ਧਰਤ ਸੰਬੰਧਾਂ ਦੀ ਵਿੱਦਿਆ ਅਤੇ ਧਰਤ ਵਿਗਿਆਨ ਦੀ ਖੋਜ। ਇਸ ਦੇ ਬਾਵਜੂਦ ਆਧੁਨਿਕ ਭੂਗੋਲ ਇੱਕ ਵਿਆਪਕ ਸਿੱਖਿਆ ਹੈ ਜਿਹਦਾ ਮੁੱਖ ਮਕਸਦ ਪ੍ਰਿਥਵੀ ਅਤੇ ਉਸ ਦੀਆਂ ਸਾਰੀਆਂ ਮਨੁੱਖੀ ਅਤੇ ਕੁਦਰਤੀ ਜਟਿਲਤਾਵਾਂ ਨੂੰ ਸਮਝਣਾ ਹੈ - ਨਾ ਸਿਰਫ਼ ਕਿ ਚੀਜ਼ਾਂ ਕਿੱਥੇ ਹਨ ਸਗੋਂ ਇਹ ਕਿਵੇਂ ਹੋਂਦ 'ਚ ਆਈਆਂ ਅਤੇ ਬਦਲੀਆਂ। ਭੂਗੋਲ ਨੂੰ ਮਨੁੱਖੀ ਅਤੇ ਭੌਤਿਕ ਵਿਗਿਆਨ ਵਿਚਲਾ ਪੁਲ ਕਿਹਾ ਗਿਆ ਹੈ। ਇਸ ਦੇ ਦੋ ਪ੍ਰਮੁੱਖ ਅੰਗ ਹਨ - ਮਨੁੱਖੀ ਭੂਗੋਲ ਅਤੇ ਭੌਤਿਕ ਭੂਗੋਲ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਭੂ-ਮੱਧ ਰੇਖਾ (ਅੰਗਰੇਜ਼ੀ:Equator) ਧਰਤੀ ਦੀ ਸਤ੍ਹਾ ਉੱਤੇ ਉੱਤਰੀ ਧਰੁਵ ਅਤੇ ਦੱਖਣ ਧਰੁਵ ਤੋਂ ਸਾਮਾਨ ਦੂਰੀ ਉੱਤੇ ਸਥਿਤ ਇੱਕ ਕਾਲਪਨਿਕ ਰੇਖਾ ਹੈ। ਇਹ ਧਰਤੀ ਨੂੰ ਉੱਤਰੀ ਅਤੇ ਦੱਖਣ ਅਰਧ ਗੋਲਿਆਂ ਵਿੱਚ ਵੰਡਦੀ ਹੈ। ਦੂਜੇ ਸ਼ਬਦਾਂ ਵਿੱਚ ਧਰਤੀ ਦੇ ਕੇਂਦਰ ਤੋਂ ਸਭ ਤੋਂ ਜਿਆਦਾ ਦੁਰੇਡਾ ਭੂ-ਮੱਧ-ਰੇਖੀ ਉਭਾਰ ਉੱਤੇ ਸਥਿਤ ਬਿੰਦੂਆਂ ਨੂੰ ਮਿਲਾਂਦੇ ਹੋਏ ਗਲੋਬ ਉੱਤੇ ਪੱਛਮ ਤੋਂ ਪੂਰਬ ਦੇ ਵੱਲ ਖਿੱਚੀ ਗਈ ਕਲਪਨਿਕ ਰੇਖਾ ਨੂੰ ਭੂ-ਮੱਧ ਰੇਖਾ ਕਹਿੰਦੇ ਹਨ। ਇਸ ਉੱਤੇ ਸਾਲ ਭਰ ਦਿਨ-ਰਾਤ ਬਰਾਬਰ ਹੁੰਦੇ ਹਨ, ਇਸ ਲਈ ਇਸਨੂੰ ਵਿਸ਼ੁਵਤ ਰੇਖਾ ਵੀ ਕਹਿੰਦੇ ਹਨ। ਹੋਰ ਗ੍ਰਹਿਆਂ ਦੀ ਵਿਸ਼ੁਵਤ ਰੇਖਾਵਾਂ ਨੂੰ ਵੀ ਸਾਮਾਨ ਰੂਪ ਨਾਲ ਪਰਿਭਾਸ਼ਿਤ ਕੀਤਾ ਗਿਆ ਹੈ। ਇਸ ਰੇਖਾ ਦੇ ਉੱਤਰ ਵੱਲ 23½° ਵਿੱਚ ਕਰਕ ਰੇਖਾ ਹੈ ਅਤੇ ਦੱਖਣ ਵੱਲ 23½° ਵਿੱਚ ਮਕਰ ਰੇਖਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਮੁਦਰਾ (English:Curruncy) ਦਾ ਸਧਾਰਨ ਸ਼ਬਦਾਂ ਵਿੱਚ ਅਰਥ ਹੈ ਰੁਪਈਆ- ਪੈਸਾ ਜੋ ਵਸਤਾਂ ਜਾਂ ਸੇਵਾਵਾਂ ਦੀ ਖਰੀਦ ਜਾਂ ਹੋਰ ਵਪਾਰਕ ਕਾਰਜਾਂ ਲਈ ਵਟਾਂਦਰੇ ਦੇ ਮਾਧਿਅਮ ਵਜੋਂ ਵਰਤੋਂ ਵਿੱਚ ਆਉਂਦੀ ਹੈ। ਇਸ ਦੀ ਸਭ ਤੋਂ ਸਹੀ ਮਿਸਾਲ ਬੈਂਕ ਨੋਟ ਅਤੇ ਸਿੱਕੇ ਹਨ।"ਮੁਦਰਾ" ਦੀ ਹੋਰ ਸਧਾਰਨ ਪਰਿਭਾਸ਼ਾ ਇਹ ਹੈ ਕਿ ਇਹ ਕਿਸੇ ਦੇਸ ਦਾ ਪੈਸੇ ਨਾਲ ਸਬੰਧਤ ਪ੍ਰਬੰਧ (ਮੁਦਰਕ ਇਕਾਈਆਂ) ਹੁੰਦਾ ਹੈ। ਇਸ ਪਰਿਭਾਸ਼ਾ ਅਨੁਸਾਰ, ਬ੍ਰਿਟਿਸ਼ "ਪੌਂਡ", ਅਮਰੀਕੀ "ਡਾਲਰ",ਅਤੇ ਯੂਰਪੀਅਨ "ਯੂਰੋ" ਆਦਿ ਸਭ ਮੁਦਰਾਵਾਂ ਦੀਆਂ ਮਿਸਾਲਾਂ ਹਨ। ਇਹ ਸਾਰੀਆਂ ਮੁਦਰਾਵਾਂ ਦਾਮ (value) ਦਾ ਜ਼ਖ਼ੀਰਾ ਹੁੰਦੀਆਂ ਹਨ ਜੋ ਵੱਖ ਵੱਖ ਦੇਸ ਆਪਸ ਵਿੱਚ ਵਿਦੇਸ਼ੀ ਵਪਾਰ ਕਰਨ ਲਈ ਵਿਦੇਸ਼ੀ ਵਟਾਂਦਰਾ ਮੰਡੀ ਵਿੱਚ ਵਪਾਰ ਲਈ ਵਰਤਦੇ ਹਨ ਜਿਥੇ ਵੱਖ ਵੱਖ ਮੁਦਰਵਾਂ ਦੀ ਤੁਲਨਾਤਮਕ ਕੀਮਤ ਨਿਰਧਾਰਤ ਹੁੰਦੀ ਹੈ। ਇਸ ਲਿਹਾਜ ਨਾਲ ਮੁਦਰਾਵਾਂ ਸੰਬੰਧਤ ਦੇਸਾਂ ਦੀਆਂ ਸਰਕਾਰਾਂ ਵਲੋਂ ਪਰਿਭਾਸ਼ਤ ਕੀਤੀਆਂ ਜਾਂਦੀਆਂ ਹਨ ਅਤੇ ਇਹ ਨਿਰਧਾਰਤ ਹਦਾਂ ਦੀਆਂ ਸੀਮਾਵਾਂ ਅਨੁਸਾਰ ਪ੍ਰਵਾਨ ਹੁੰਦੀਆਂ ਹਨ। ਭਾਰਤ ਦੀ ਮੁਦਰਾ ਦੀ ਮਿਸਾਲ ਇਸ ਦਾ ਰੁਪਿਆ ਅਤੇ ਪੇਸਾ ਹੈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਇਸਲਾਮੀ ਕਾਨੂੰਨ ਦੇ ਤਹਿਤ, ਜਜ਼ੀਆ (ਅਰਬੀ: جزية ǧizyah IPA: [dʒizja]) ਇੱਕ ਪ੍ਰਤੀਵਿਅਕਤੀ ਕਰ ਹੈ, ਜਿਸ ਨੂੰ ਇੱਕ ਇਸਲਾਮੀ ਰਾਸ਼ਟਰ ਦੁਆਰਾ ਇਸ ਦੇ ਗੈਰ ਮੁਸਲਮਾਨ ਪੁਰੱਖ ਨਾਗਰਿਕਾਂ ਉੱਤੇ ਜੋ ਕੁੱਝ ਮਾਨਦੰਡਾਂ ਨੂੰ ਪੂਰਾ ਕਰਦੇ ਹੋਣ ਉੱਤੇ ਲਗਾਇਆ ਜਾਂਦਾ ਸੀ। ਇਹ ਕਰ ਉਹਨਾਂ ਗੈਰ ਮੁਸਲਮਾਨ ਲਾਇਕ ਜਾਂ ਤੰਦੁਰੁਸਤ ਸਰੀਰ ਵਾਲੇ ਬਾਲਉਮਰ ਪੁਰੱਖਾਂ ਦੇ ਉੱਤੇ ਲਗਾਇਆ ਜਾਂਦਾ ਸੀ ਜਿਨ੍ਹਾਂਦੀ ਉਮਰ ਸੈਨਾ ਵਿੱਚ ਕੰਮ ਕਰਨ ਲਾਇਕ ਹੁੰਦੀ ਸੀ, ਨਾਲ ਹੀ ਉਹ ਇਸਨੂੰ ਵਹਿਨ ਕਰਨ ਵਿੱਚ ਸਮਰੱਥਾਵਾਨ ਹੁੰਦੇ ਸਨ, ਕੁੱਝ ਅਪਵਾਦਾਂ ਨੂੰ ਛੱਡ ਕੇ, ਪਰ ਕਈ ਵਾਰ ਇਸਨੂੰ ਸਾਰੇ ਗੈਰ ਮੁਸਲਮਾਨਾਂ ਉੱਤੇ ਬਿਨਾਂ ਕਿਸੇ ਸ਼ਰਤ ਦੇ ਲਗਾਇਆ ਗਿਆ ਸੀ। ਹਾਲਾਂਕਿ ਇਤਿਹਾਸ ਵਿੱਚ ਵਿਭਿੰਨ ਸਮਾਂ ਉੱਤੇ ਇਸਨੂੰ ਹਟਾਇਆ ਵੀ ਗਿਆ ਸੀ।
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ)ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ ‘ਗੁਰੂ ਦੇ ਬਚਨ` ਲਈ ਵੀ ਵਰਤਿਆ ਗਿਆ ਹੈ।ਪ੍ਰੋ.
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”1.
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਸੰਯੁਕਤ ਰਾਸ਼ਟਰ ਵਿੱਦਿਅਕ, ਵਿਗਿਆਨਕ ਅਤੇ ਸੱਭਿਆਚਾਰਕ ਸੰਗਠਨ (ਯੁਨੈਸਕੋ) ਵਿਸ਼ਵ ਵਿਰਾਸਤ ਟਿਕਾਣਾ ਉਹ ਥਾਂ (ਜਿਵੇਂ ਕਿ ਜੰਗਲ, ਪਹਾੜ, ਝੀਲ, ਮਾਰੂਥਲ, ਸਮਾਰਕ, ਇਮਾਰਤ, ਭਵਨ ਸਮੂਹ ਜਾਂ ਸ਼ਹਿਰ) ਹੁੰਦੀ ਹੈ ਜਿਸ ਨੂੰ ਯੁਨੈਸਕੋ ਵੱਲੋਂ ਵਿਸ਼ੇਸ਼ ਸੱਭਿਆਚਾਰਕ ਜਾਂ ਭੌਤਿਕੀ ਮਹੱਤਤਾ ਕਰ ਕੇ ਸੂਚੀਬੱਧ ਕੀਤਾ ਗਿਆ ਹੋਵੇ। ਇਹ ਸੂਚੀ ਨੂੰ ਯੁਨੈਸਕੋ ਵਿਸ਼ਵ ਵਿਰਾਸਤ ਕਮੇਟੀ ਹੇਠ ਅੰਤਰਰਾਸ਼ਟਰੀ ਵਿਸ਼ਵ ਵਿਰਾਸਤ ਪ੍ਰੋਗਰਾਮ ਵਜੋਂ ਸੰਭਾਲਿਆ ਜਾਂਦਾ ਹੈ, ਜਿਸ ਵਿੱਚ 21 ਮੁਲਕਾਂ ਦੀਆਂ ਪਾਰਟੀਆਂ ਹੁੰਦੀਆਂ ਹਨ ਜੋ ਉਹਨਾਂ ਦੀ ਸਧਾਰਨ ਸਭਾ ਵੱਲੋਂ ਚੁਣੇ ਜਾਂਦੇ ਹਨ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਪੁਰੀ-ਅਨੰਦ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਸੂਰਜ ਮੰਡਲ ਵਿੱਚ ਸੂਰਜ ਅਤੇ ਉਹ ਖਗੋਲੀ ਪਿੰਡ ਸੰਮਲਿਤ ਹਨ, ਜੋ ਇਸ ਮੰਡਲ ਵਿੱਚ ਇੱਕ ਦੂਜੇ ਵਲੋਂ ਗੁਰੁਤਵਾਕਰਸ਼ਕ ਜ਼ੋਰ ਦੁਆਰਾ ਬੱਝੇ ਹਨ। ਇਸ ਪਿੰਡ ਵਿੱਚ ਅੱਠ ਗ੍ਰਹਿ, ਉਨ੍ਹਾਂ ਦੇ 166 ਗਿਆਤ ਉਪਗ੍ਰਹਿ, ਪੰਜ ਵੌਣੇ ਗ੍ਰਹਿ ਅਤੇ ਅਰਬਾਂ ਨਿੱਕੇ ਪਿੰਡ ਸ਼ਾਮਿਲ ਹਨ । ਇਸ ਛੋਟੇ ਪਿੰਡਾਂ ਵਿੱਚ ਕਸ਼ਊਦਰਗ੍ਰਹਿ, ਬਰਫੀਲਾ ਕਾਇਪਰ ਘੇਰੇ ਦੇ ਪਿੰਡ , ਧੂਮਕੇਤੂ , ਉਲਕਾ ਪਿੰਡ, ਅਤੇ ਗ੍ਰਹਿਆਂ ਦੇ ਵਿਚਲੀ ਧੂੜ ਸ਼ਾਮਿਲ ਹੈ।
ਜੀਵ ਵੰਨ-ਸੁਵੰਨਤਾ ਜਾਂ ਜੀਵ ਵਖਰੇਵਾਂ ਕੁਦਰਤ ਵਿੱਚ ਇੱਕ ਵਾਤਾਵਰਨੀ ਸੰਤੁਲਨ ਹੁੰਦਾ ਹੈ। ਵਾਤਾਵਰਨ ਦੇ ਭਿੰਨ-ਭਿੰਨ ਜੀਵਾਂ ਦੀਆਂ ਕਿਰਿਆਵਾਂ/ਪ੍ਰਤੀਕਿਰਆਵਾਂ ਕਰਕੇ ਇਹ ਸੰਤੁਲਨ ਕਾਇਮ ਰਹਿੰਦਾ ਹੈ। ਕਿਸੇ ਇੱਕ ਸੈੱਲ ਜਾਂ ਜੀਵ ਦਾ ਫਾਲਤੂ ਪਦਾਰਥ, ਕਿਸੇ ਦੂਜੇ ਜੀਵ ਦਾ ਭੋਜਨ ਬਣਦਾ ਹੈ। ਬ੍ਰਹਿਮੰਡ ਵਿੱਚ ਧਰਤੀ ਹੀ ਅਜਿਹਾ ਗ੍ਰਹਿ ਹੈ, ਜਿੱਥੇ ਜੀਵਨ ਸੰਭਵ ਹੈ। ਮੁਆਫ਼ਕ ਹਾਲਾਤ ਪੈਦਾ ਹੋਣ ‘ਤੇ ਸਭ ਤੋਂ ਪਹਿਲਾਂ ਪਾਣੀ ਵਿੱਚ ਇੱਕ ਸੈੱਲ ਵਾਲੇ ਜੀਵ ਪੈਦਾ ਹੋਏ। ਇਨ੍ਹਾਂ ਦੇ ਤਰਤੀਬੀ ਵਿਕਾਸ ਰਾਹੀਂ ਵੱਡੇ ਅਤੇ ਗੁੰਝਲਦਾਰ ਜੀਵ ਹੋਂਦ ਵਿੱਚ ਆਏ। ਅੱਜ ਧਰਤੀ ‘ਤੇ ਜੀਵ-ਜੰਤੂਆਂ ਦੀਆਂ ਅਨੇਕਾਂ ਕਿਸਮਾਂ ਹਨ। ਧਰਤੀ, ਜਿਸ ਨੂੰ ਅਸੀਂ ਧਰਤੀ ਮਾਂ ਕਹਿੰਦੇ ਹਾਂ, ਸੱਚਮੁੱਚ ਹੀ ਮਾਂ ਵਾਂਗ ਕਿੰਨੇ ਹੀ ਜੀਵ-ਜੰਤੂ, ਪਸ਼ੂ ਪੰਛੀ, ਫੁੱਲ ਬੂਟੇ, ਕੀੜੇ-ਮਕੌੜੇ, ਜੀਵਾਣੂ, ਉੱਲੀਆਂ ਤੇ ਹੋਰ ਪਤਾ ਨਹੀਂ ਕਿੰਨੀਆਂ ਕੁ ਜਾਤੀਆਂ ਦੀ ਪਾਲਣਹਾਰ ਹੈ। ਕੁਦਰਤ ਦੇ ਤਾਣੇ-ਬਾਣੇ ਵਿੱਚ ਜੀਵਾਂ ਅਤੇ ਨਿਰਜੀਵਾਂ ਦੇ ਆਪਸੀ ਨਾ ਟੁੱਟਣ ਵਾਲੇ ਸਬੰਧ ਹਨ। ਪੌਦੇ, ਜਾਨਵਰ, ਊਲੀਆਂ ਤੇ ਬਹੁਤ ਸਾਰੇ ਬੈਕਟੀਰੀਆਂ ਨੂੰ ਵਾਯੂਮੰਡਲ ‘ਚੋਂ ਜਾਂ ਪਾਣੀ ‘ਚੋਂ ਜਿਊਂਦੇ ਰਹਿਣ ਲਈ ਆਕਸੀਜਨ ਪ੍ਰਾਪਤ ਕਰਨ ਯੋਗ ਹੋਣ ਦੀ ਲੋੜ ਹੁੰਦੀ ਹੈ, ਨਾਲ ਹੀ ਸਾਰੇ ਸੰਜੀਵਾਂ ਨੂੰ ਫਾਲਤੂ ਪਦਾਰਥ ਜਿਵੇਂ ਕਾਰਬਨ ਡਾਇਆਕਸਾਈਡ ਜੇ ਸੰਜੀਵਾਂ ਦੇ ਅੰਦਰ ਜਮ੍ਹਾਂ ਹੋਣ ਦਿੱਤੀ ਜਾਵੇ ਤਾਂ ਉਹ ਜ਼ਹਿਰੀਲੀ ਹੋ ਸਕਦੀ ਹੈ। ਇਸ ਲਈ ਉਹਨਾਂ ਨੂੰ ਇਸ ਤੋਂ ਮੁਕਤ ਹੋਣਾ ਪੈਂਦਾ ਹੈ। ਸੌਖਣ ਕ੍ਰਿਆ ਸੰਜੀਵਾਂ ਦੇ ਅੰਦਰਲੇ ਵਰਤਾਰੇ ਨਾਲ ਹੀ ਨਹੀਂ ਜੁੜੀ ਹੋਈ ਹੈ, ਸਗੋਂ ਇਹ ਸੰਜੀਵਾਂ ਅਤੇ ਉਹਨਾਂ ਦੇ ਨੇੜਲੇ ਵਾਤਾਵਰਨ ਜਿਵੇਂ ਭੂਮੀ, ਹਵਾ, ਪਾਣੀ ਅਤੇ ਦੂਜੇ ਸੰਜੀਵਾਂ ਤੋਂ ਪਦਾਰਥਾਂ ਦਾ ਲੈਣ-ਦੇਣ ਵੀ ਹੈ। ਭੂਮੀ ਪੌਦਿਆਂ ਨੂੰ ਸਿੱਧੇ ਵਧਣ ਅਤੇ ਖੜ੍ਹਨ ਲਈ ਹੀ ਸਹਾਈ ਨਹੀਂ ਹੁੰਦੀ, ਸਗੋਂ ਖਣਿਜਾਂ, ਗੈਸਾਂ, ਪਾਣੀ, ਜੀਵਕ ਪਦਾਰਥਾਂ ਦੀ ਯੋਗਿਕ ਵੀ ਹੈ। ਇਸ ਲਈ ਲੱਖਾਂ, ਕਰੋੜਾਂ ਦੀ ਗਿਣਤੀ ਵਿੱਚ ਸੂਖਮ ਜੀਵ ਜਿਵੇਂ ਊਲੀਆਂ, ਬੈਕਟੀਰੀਆ, ਵਾਇਰਸ, ਅਲਗੀ, ਗੰਡੋਏ, ਨਿਮਾਟੋਡ ਆਦਿ ਵੀ ਹੁੰਦੇ ਹਨ। ਜਿਹੜੇ ਆਪਸੀ ਮੇਲ-ਮਿਲਾਪ ਨਾਲ ਲਗਾਤਾਰ ਇੱਕ ਦੂਜੇ ਲਈ ਵਸੀਲੇ ਪ੍ਰਦਾਨ ਕਰਦੇ ਹਨ। ਭੂਮੀ ਅਤੇ ਪੌਦਿਆਂ ਵਿੱਚ ਆਪਸੀ ਮਜ਼ਬੂਤ ਸੌਖਿਕ ਲੈਣ ਦੇਣ ਹੈ। ਪੌਦੇ ਜਦੋਂ ਵਧਦੇ- ਫੁਲਦੇ ਹਨ ਤਾਂ ਭੂਮੀ ਦੇ ਬਹੁਤ ਸਾਰੇ ਸੰਜੀਵਾਂ ਨੂੰ ਖ਼ੁਰਾਕ ਮੁਹੱਈਆ ਕਰਵਾਉਂਦੇ ਹਨ। ਪ੍ਰਕਾਸ਼ ਸੰਸਲੇਸ਼ਣ ਕ੍ਰਿਆ ਰਾਹੀਂ ਪੌਦਿਆਂ ਦੀਆਂ ਹਰੀਆਂ ਕੋਸ਼ਕਾਵਾਂ ਵਿੱਚ ਬਣਨ ਵਾਲਾ ਪਦਾਰਥ, ਜੜ੍ਹਾਂ ਰਾਹੀਂ ਬਾਹਰ ਨਿਕਲ ਕੇ ਕੁਦਰਤੀ ਪ੍ਰਕਿਰਤਿਕ ਸੌਖਿਕ ਜੋੜ ਜੋੜਦਾ ਹੈ, ਜਿਸ ਵਿੱਚ ਮਨੁੱਖ ਵੀ ਸ਼ਾਮਲ ਹੁੰਦੇ ਹਨ। ਬਹੁਤ ਸਾਰੇ ਸੂਖਮ ਜੀਵ ਜੜ੍ਹਾਂ ਨੇੜੇ ਜੈਵਿਕ ਰਸਾਇਣ ਮੁਹੱਈਆ ਕਰਦੇ ਹਨ। ਜਿਹੜੇ ਪੌਦਿਆਂ ਦਾ ਸਿਹਤਮੰਦ ਵਾਧਾ ਹੋਣ ‘ਚ ਸਹਾਈ ਹੁੰਦੇ ਹਨ। ਸਾਰੇ ਪੌਦੇ ਨਾਈਟਰੋਜਨ, ਫਾਸਫੋਰਸ, ਪੌਟਾਸ਼, ਮੈਗਨੀਸ਼ੀਅਮ, ਕੈਲਸ਼ੀਅਮ ਆਦਿ ਖੁਰਾਕੀ ਤੱਤ ਲੈਂਦੇ ਹਨ। ਬੈਕਟੀਰੀਆ ਪੌਦਿਆਂ ਨੂੰ ਵਾਯੂ ਮੰਡਲ ‘ਚੋਂ ਨਾਈਟਰੋਜਨ ਪ੍ਰਾਪਤ ਕਰਵਾਉਂਦੇ ਹਨ। ਜਦੋਂ ਪੌਦੇ ਮਰਦੇ ਹਨ ਤਾਂ ਪੌਦਿਆਂ ਦੀਆਂ ਜੜ੍ਹਾਂ, ਟਾਹਣੀਆਂ ਅਤੇ ਪੱਤੇ ਆਦਿ ਊਲੀਆਂ ਅਤੇ ਬੈਕਟੀਰੀਆ ਦੀ ਖੁਰਾਕ ਬਣਦੇ ਹਨ। ਊਲੀਆਂ ਅਤੇ ਬੈਕਟੀਰੀਆ ਅਗਾਂਹ ਨਿਮਾਟੋਡਾਂ ਅਤੇ ਗੰਡੋਇਆਂ ਦੀ ਖੁਰਾਕ ਬਣਦੇ ਹਨ। ਜਿਹੜੇ ਅਗਾਂਹ ਹੋਰ ਜੀਵਾਣੂੰਆਂ ਦੀ ਖੁਰਾਕ ਬਣਦੇ ਹਨ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਜਾਦੂ-ਟੂਣਾ (ਜਾਂ ਜਾਦੂਗਰੀ) ਮੋਟੇ ਤੌਰ ਉੱਤੇ ਜਾਦੂਈ ਮੁਹਾਰਤਾਂ ਅਤੇ ਕਾਬਲੀਅਤਾਂ ਦੀ ਵਰਤੋਂ ਜਾਂ ਉਹਨਾਂ ਵਿੱਚ ਭਰੋਸਾ ਰੱਖਣ ਨੂੰ ਆਖਦੇ ਹਨ। ਜੋ ਕਿ ਇਕੱਲਿਆਂ, ਖ਼ਾਸ ਸਮਾਜੀ ਢਾਣੀਆਂ ਜਾਂ ਗੂੜ੍ਹ ਅਤੇ ਭੇਤ-ਭਰਿਆ ਗਿਆਨ ਰੱਖਣ ਵਾਲ਼ੇ ਇਨਸਾਨਾਂ ਵੱਲੋਂ ਕੀਤਾ ਜਾ ਸਕਦਾ ਹੈ। ਜਾਦੂ-ਟੂਣਾ ਇੱਕ ਗੁੰਝਲਦਾਰ ਧਾਰਨਾ ਹੈ ਜੋ ਸੱਭਿਆਚਾਰ, ਰਹਿਤਲ ਜਾਂ ਸਮਾਜ ਮੁਤਾਬਕ ਬਦਲਦੀ ਰਹਿੰਦੀ ਹੈ। ਜਿਸ ਕਰ ਕੇ ਇਹਦੀ ਕੋਈ ਇੱਕ-ਟੁੱਕ ਪਰਿਭਾਸ਼ਾ ਦੇਣੀ ਔਖੀ ਗੱਲ ਹੈ ਅਤੇ ਇਸ ਇਸਤਲਾਹ ਦੀ ਵਰਤੋਂ ਅੱਡੋ-ਅੱਡ ਸੱਭਿਆਚਾਰਾਂ ਵਿੱਚ ਖ਼ਬਰਦਾਰੀ ਅਤੇ ਸਿਆਣਪ ਨਾਲ਼ ਕਰਨੀ ਚਾਹੀਦੀ ਹੈ। ਜਾਦੂ-ਟੂਣਾ ਕਈ ਵਾਰ ਧਰਮੀ, ਦੈਵੀ ਜਾਂ ਡਾਕਟਰੀ ਰੋਲ ਅਦਾ ਕਰਦਾ ਹੈ ਅਤੇ ਆਮ ਤੌਰ ਉੱਤੇ ਉਹਨਾਂ ਸਮਾਜਾਂ ਜਾਂ ਢਾਣੀਆਂ ਵਿੱਚ ਮੌਜੂਦ ਹੁੰਦਾ ਹੈ ਜਿਹਨਾਂ ਦੇ ਸੱਭਿਆਚਾਰਕ ਢਾਂਚੇ ਵਿੱਚ ਦੁਨੀਆ ਦਾ ਜਾਦੂਈ ਖ਼ਿਆਲ ਸ਼ਾਮਲ ਹੋਵੇ। ਭਾਵੇਂ ਜਾਦੂ-ਟੂਣੇ ਦਾ ਵਾਸਤਾ ਮੰਤਰ, ਜਾਦੂ, ਵਹਿਮ-ਭਰਮ, ਕਾਲ਼ੇ ਇਲਮ, ਪ੍ਰੇਤ ਵਿੱਦਿਆ, ਕੁਦਰਤ-ਪੂਜਾ, ਆਤਮਵਾਦ ਵਰਗੀਆਂ ਕਈ ਵਾਰ ਰਲ਼ਦੀਆਂ-ਮਿਲਦੀਆਂ ਧਾਰਨਾਵਾਂ ਨਾਲ਼ ਹੋ ਸਕਦਾ ਹੈ ਪਰ ਇਹਨੂੰ ਸਮਾਜ ਵਿਗਿਆਨੀਆਂ ਅਤੇ ਮਨੁੱਖ ਵਿਗਿਆਨੀਆਂ ਵੱਲੋਂ ਬਾਕੀਆਂ ਤੋਂ ਅੱਡਰਾ ਵੇਖਿਆ ਜਾਂਦਾ ਹੈ।
ਕਾਵਿ ਸ਼ਾਸਤਰ (Poetics) ਕਵਿਤਾ ਅਤੇ ਸਾਹਿਤ ਦਾ ਫਲਸਫਾ ਅਤੇ ਵਿਗਿਆਨ ਹੈ। ਇਹ ਕਾਵਿ ਕ੍ਰਿਤੀਆਂ ਅਤੇ ਪ੍ਰਵਚਨਾਂ ਦੇ ਵਿਸ਼ਲੇਸ਼ਣ ਦੇ ਆਧਾਰ ਉੱਤੇ ਸਮੇਂ-ਸਮੇਂ ਸਾਹਮਣੇ ਆਏ ਸਿਧਾਂਤਾਂ ਦਾ ਗਿਆਨ ਹੈ। ਪਰ ਕੁਝ ਵਿਦਵਾਨ ਇਸ ਦੀ ਵਰਤੋਂ ਏਨੇ ਵਿਆਪਕ ਅਧਾਰ ਤੇ ਕਰਦੇ ਹਨ ਕਿ ਖੁਦ ਸਿਧਾਂਤ ਵੀ ਇਸ ਦੇ ਕਲਾਵੇ ਵਿੱਚ ਆ ਜਾਂਦਾ ਹੈ।ਯੁੱਗ ਪ੍ਰਸਥਿਤੀਆਂ ਦੇ ਅਨੁਸਾਰ ਕਵਿਤਾ ਅਤੇ ਸਾਹਿਤ ਦਾ ਕੰਟੈਂਟ ਅਤੇ ਰੂਪ ਬਦਲਦਾ ਰਹਿੰਦਾ ਹੈ; ਨਤੀਜੇ ਵਜੋਂ ਕਾਵਿ-ਸ਼ਾਸਤਰੀ ਸਿਧਾਂਤਾਂ ਵਿੱਚ ਵੀ ਲਗਾਤਾਰ ਤਬਦੀਲੀ ਹੁੰਦੀ ਰਹੀ ਹੈ। ਭਾਰਤ ਵਿੱਚ ਭਰਤ ਦੇ ਸਿਧਾਂਤਾਂ ਤੋਂ ਲੈ ਕੇ ਅੱਜ ਤੱਕ ਅਤੇ ਪੱਛਮ ਵਿੱਚ ਸੁਕਰਾਤ ਅਤੇ ਉਸਦੇ ਚੇਲੇ ਅਫਲਾਤੂਨ ਤੋਂ ਲੈ ਕੇ ਨਵਆਲੋਚਨਾ ਤੱਕ ਦੇ ਸਿਧਾਂਤਾਂ ਦੇ ਇਤਿਹਾਸਿਕ ਸਰਵੇ ਤੋਂ ਇਹ ਗੱਲ ਸਾਫ਼ ਹੋ ਜਾਂਦੀ ਹੈ। ਭਾਰਤ ਵਿੱਚ ਕਵਿਤਾ ਨਾਟਕ ਆਦਿ ਕ੍ਰਿਤੀਆਂ ਨੂੰ ਲਕਸ਼ ਗਰੰਥ ਅਤੇ ਸਿਧਾਂਤਕ ਗ੍ਰੰਥਾਂ ਨੂੰ ਲੱਛਣ ਗਰੰਥ ਕਿਹਾ ਜਾਂਦਾ ਹੈ। ਇਹ ਲੱਛਣ ਗਰੰਥ ਹਮੇਸ਼ਾ ਲਕਸ਼ ਗਰੰਥਾਂ ਦੇ ਅਨੁਗਾਮੀ ਹੁੰਦੇ ਹਨ ਅਤੇ ਮਹਾਨ ਕਵੀ ਇਹਨਾਂ ਦੀਆਂ ਦਸੀਆਂ ਲੀਹਾਂ ਨੂੰ ਚੁਣੌਤੀ ਦਿੰਦੇ ਵੇਖੇ ਜਾਂਦੇ ਹਨ। ਕਾਵਿ ਸ਼ਾਸਤਰ ਲਈ ਪੁਰਾਣੇ ਨਾਮ ਸਾਹਿਤਸ਼ਾਸਤਰ ਅਤੇ ਅਲੰਕਾਰਸ਼ਾਸਤਰ ਹਨ ਅਤੇ ਸਾਹਿਤ ਦੇ ਵਿਆਪਕ ਰਚਨਾਤਮਕ ਖੇਤਰ ਨੂੰ ਅਪਣਾ ਲੈਣ ਉੱਤੇ ਇਸਨੂੰ ਸਮੀਖਿਆ ਸ਼ਾਸਤਰ ਵੀ ਕਿਹਾ ਜਾਣ ਲਗਾ। ਮੂਲ ਤੌਰ ਤੇ ਕਾਵਿ ਸ਼ਾਸਤਰੀ ਚਿੰਤਨ ਸ਼ਬਦ ਕਾਵਿ ਅਤੇ ਨਾਟਕ ਦੇ ਹੀ ਸੰਬੰਧ ਵਿੱਚ ਸਿਧਾਂਤ ਨਿਰਮਾਣ ਕਰਦਾ ਮਿਲਦਾ ਹੈ। ਅਰਸਤੂ ਦੀ ਰਚਨਾ ਪੋਇਟਿਕਸ ਵਿੱਚ ਕਾਮੇਡੀ, ਟਰੈਜੇਡੀ, ਅਤੇ ਐਪਿਕ ਦੀ ਸਮੀਖਿਆਤਮਕ ਕਸੌਟੀ ਦਾ ਆਕਲਨ ਹੈ ਅਤੇ ਭਰਤ ਦਾ ਨਾਟਸ਼ਾਸਤਰ ਕੇਵਲ ਰੂਪਕ ਜਾਂ ਨਾਟਕ ਦੇ ਹੀ ਸਮੀਖਿਆ ਸਿਧਾਂਤ ਪੇਸ਼ ਕਰਦਾ ਹੈ। ਭਾਰਤ ਅਤੇ ਪੱਛਮ ਵਿੱਚ ਇਹ ਚਿੰਤਨ ਈ. ਪੂ.
ਅੰਡੇ ਬਹੁਤ ਸਾਰੇ ਵੱਖੋ-ਵੱਖਰੀਆਂ ਕਿਸਮਾਂ ਦੇ ਮਾਦਾ ਜਾਨਵਰਾਂ ਦੁਆਰਾ ਦਿਤੇ ਜਾਂਦੇ ਹਨ, ਜਿਵੇਂ ਕਿ ਪੰਛੀਆਂ, ਸੱਪ, ਜਲਥਲੀ, ਖਗੋਲ ਅਤੇ ਮੱਛੀ, ਅਤੇ ਇਹ ਹਜ਼ਾਰਾਂ ਸਾਲਾਂ ਤੋਂ ਮਨੁੱਖਾਂ ਦੁਆਰਾ ਖਾਧੇ ਜਾ ਰਹੇ ਹਨ। ਪੰਛੀ ਅਤੇ ਸੱਪ ਦੇ ਅੰਡੇ ਵਿੱਚ ਇੱਕ ਸੁਰੱਖਿਅਕ ਅੰਡਾਸ਼ੈਲ, ਅਲਬਉਮਿਨ (ਅੰਡੇ ਵਾਲਾ ਸਫੈਦ) ਅਤੇ ਵੈਟੇਲੁਸ (ਅੰਡੇ ਯੋਕ) ਹੁੰਦੇ ਹਨ, ਜੋ ਕਿ ਪਤਲੀ ਝਿੱਲੀ ਦੇ ਅੰਦਰ ਹੁੰਦੇ ਹਨ। ਸਭ ਤੋਂ ਵੱਧ ਖਪਤ ਵਾਲੇ ਆਂਡੇ ਮੁਰਗੀ ਦੇ ਅੰਡੇ ਹੁੰਦੇ ਹਨ। ਬਤਖ਼ ਅਤੇ ਕਵੇਲਾਂ ਸਮੇਤ ਹੋਰ ਪੋਲਟਰੀ ਅੰਡੇ ਵੀ ਖਾਏ ਜਾਂਦੇ ਹਨ। ਮੱਛੀ ਆਂਡੇ ਨੂੰ ਰੋਈ ਅਤੇ ਕੈਵੀਆਰ ਕਿਹਾ ਜਾਂਦਾ ਹੈ। ਅੰਡੇ ਅਤੇ ਪੂਰੇ ਆਂਡੇ ਭਾਰੀ ਮਾਤਰਾ ਵਿੱਚ ਪ੍ਰੋਟੀਨ ਅਤੇ ਕੋਲੀਨ ਜਮ੍ਹਾਂ ਕਰਦੇ ਹਨ, ਅਤੇ ਕੁੱਕਰੀ ਵਿੱਚ ਵਿਆਪਕ ਤੌਰ 'ਤੇ ਵਰਤੇ ਜਾਂਦੇ ਹਨ। ਆਪਣੀ ਪ੍ਰੋਟੀਨ ਦੀ ਸਮੱਗਰੀ ਦੇ ਕਾਰਨ, ਸੰਯੁਕਤ ਰਾਜ ਅਮਰੀਕਾ ਖੇਤੀਬਾੜੀ ਵਿਭਾਗ ਅੰਡੇ ਨੂੰ ਭੋਜਨ ਗਾਈਡ ਪਿਰਾਮਿਡ ਦੇ ਅੰਦਰ ਮੀਟਸ ਨੂੰ ਸ਼੍ਰੇਣੀਬੱਧ ਕਰਦਾ ਹੈ। ਅੰਡਾ ਦੇ ਪੋਸ਼ਣ ਮੁੱਲ ਦੇ ਬਾਵਜੂਦ, ਕੋਲੇਸਟ੍ਰੋਲ ਦੀ ਸਮਗਰੀ, ਸੇਲਮੋਨੇਲਾ ਦੂਸ਼ਣ ਅਤੇ ਅੰਡੇ ਪ੍ਰੋਟੀਨ ਤੋਂ ਐਲਰਜੀ ਹੋਣ ਦੇ ਕੁਝ ਸੰਭਾਵੀ ਸਿਹਤ ਦੇ ਮੁੱਦੇ ਹਨ। ਚਿਕਨ ਅਤੇ ਹੋਰ ਅੰਡੇ ਦੇਣ ਵਾਲੇ ਜੀਵ ਸਾਰੇ ਸੰਸਾਰ ਵਿੱਚ ਵਿਆਪਕ ਤੌਰ 'ਤੇ ਰੱਖੇ ਜਾਂਦੇ ਹਨ, ਅਤੇ ਚਿਕਨ ਅੰਡੇ ਦਾ ਵੱਡੇ ਪੱਧਰ ਤੇ ਉਤਪਾਦ ਇੱਕ ਵਿਸ਼ਵ ਉਦਯੋਗ ਹੈ। 2009 ਵਿੱਚ, ਅੰਦਾਜ਼ਨ ਅੰਦਾਜ਼ਨ 62.1 ਮਿਲੀਅਨ ਮੀਟ੍ਰਿਕ ਟਨ ਅੰਡੇ ਭਰ ਵਿੱਚ ਤਿਆਰ ਕੀਤੇ ਗਏ ਸਨ, ਕੁੱਲ ਮਿਲਾ ਕੇ ਲਗਭਗ 6.4 ਬਿਲੀਅਨ ਮੁਰਗੀਆਂ ਦੇ ਝੁੰਡ.
ਵੈਦਿਕ ਕਾਲ (ਜਾਂ ਵੈਦਿਕ ਯੁੱਗ), ਇਤਹਾਸ ਵਿੱਚ ਇੱਕ ਦੌਰ ਸੀ ਜਿਸਦੇ ਦੌਰਾਨ ਹਿੰਦੂ ਸਭਿਅਤਾ ਦੇ ਸਭ ਤੋਂ ਪੁਰਾਣੇ ਸ਼ਾਸਤਰਾਂ, ਵੇਦਾਂ ਦੀ ਰਚਨਾ ਹੋਈ ਸੀ। ਇਸ ਕਾਲ ਦਾ ਸਮੇਂ ਦੀ ਮਿਆਦ ਅਨਿਸ਼ਚਿਤ ਹੈ। ਭਾਸ਼ਾਈ ਪ੍ਰਮਾਣ ਦੱਸਦੇ ਹਨ ਕਿ ਵੇਦਾਂ ਵਿੱਚੋਂ ਸਭ ਤੋਂ ਪੁਰਾਣੇ ਵੇਦ ਰਿਗਵੇਦ ਦੀ ਰਚਨਾ, ਮੋਟੇ ਤੌਰ ਉੱਤੇ 1700 ਈਪੂ ਅਤੇ 1100 ਈਪੂ ਦੇ ਦੌਰਾਨ ਹੋਈ ਸੀ ਅਤੇ ਇਸ ਕਾਲ ਨੂੰ ਮੁੱਢਲਾ ਵੈਦਿਕ ਕਾਲ ਕਿਹਾ ਜਾਂਦਾ ਹੈ। ਵੈਦਿਕ ਕਾਲ ਦਾ ਅੰਤ ਆਮ ਤੌਰ ਤੇ ਲਗਪਗ 500 ਈਪੂ ਅਤੇ 150 ਈਪੂ ਦੇ ਦੌਰਾਨ ਹੋਣ ਦਾ ਅਨੁਮਾਨ ਹੈ।
ਸਿੰਧੂ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸ ਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।
ਲੋਕ ਮੱਤ ਜਾਂ ਲੋਕ ਵਿਸ਼ਵਾਸ ਇੱਕ ਅਜਿਹੇ ਭਾਵ ਦਾ ਨਾਮ ਹੈ, ਜਿਸ ਨੂੰ ਆਧਾਰ ਬਣਾ ਕੇ ਮਨੁੱਖ ਨੇ ਗਿਆਨ ਅਤੇ ਵਿਗਿਆਨ ਦੇ ਖੇਤਰ ਵਿੱਚ ਬੇ-ਮਿਸਾਲ ਤਰੱਕੀ ਕੀਤੀ ਹੈ। ਮਨੁੱਖ ਦਾ ਸਾਰਾ ਸਮਾਜਿਕ, ਧਾਰਮਿਕ ਅਤੇ ਸਭਿਆਚਾਰਕ ਵਿਕਾਸ ਵਿਭਿੰਨ ਕਿਸਮਾਂ ਦੇ ਵਿਸ਼ਵਾਸਾਂ ਨਾਲ ਜੁੜਿਆ ਹੋਇਆ ਹੈ। “ਮਨੁੱਖ ਪ੍ਰਕ੍ਰਿਤੀ ਵਿੱਚ ਵਾਪਰਦੀਆਂ ਘਟਨਾਵਾਂ ਤੋਂ ਆਪਣੀ ਪ੍ਰਤੱਖਣ ਸ਼ਕਤੀ ਰਾਹੀਂ ਜੋ ਪ੍ਰਭਾਵ ਗ੍ਰਹਿਣ ਕਰਦਾ ਸੀ ਉਹ ਹੀ ਲੋਕ ਵਿਸ਼ਵਾਸ਼ਾਂ ਦਾ ਆਧਾਰ ਬਣਦੇ ਹਨ। ਪ੍ਰਕ੍ਰਿਤੀ ਜਾਂ ਮਨੁੱਖੀ ਜੀਵਨ ਵਿੱਚ ਵਾਪਰੀ ਕਿਸੇ ਘਟਨਾ ਦਾ ਸੰਬੰਧ ਜਦੋਂ ਕਿਸੇ ਦੂਸਰੀ ਘਟਨਾ ਨਾਲ ਜੁੜ ਗਿਆ ਤਾਂ ਮਨੁੱਖ ਸਮਾਨ ਸਥਿਤੀਆਂ ਵਿੱਚ ਅਜਿਹੀਆਂ ਹੀ ਘਟਨਾਵਾਂ ਦੇ ਵਾਪਰਨ ਬਾਰੇ ਵਿਸ਼ਵਾਸ ਕਰਨ ਲੱਗ ਗਿਆ। ਉਸਨੇ ਇੱਕ ਘਟਨਾ ਨੂੰ ਦੂਸਰੀ ਦਾ ਕਾਰਨ ਮੰਨ ਲਿਆ। ਪ੍ਰਕ੍ਰਿਤੀ ਨਾਲ ਅੰਤਰ ਕਿਰਿਆ ਵਿੱਚ ਆਉਣ ਨਾਲ ਉਹ ਵਿਸ਼ਵਾਸ ਬਣਨੇ ਸ਼ੁਰੂ ਹੋਏ ਅਤੇ ਜਿਉ-ਜਿਉ ਮਨੁੱਖੀ ਅਨੁਭਵ ਵਿਸ਼ਾਲ ਹੁੰਦਾ ਗਿਆ ਇੰਨ੍ਹਾਂ ਵਿਸ਼ਵਾਸਾਂ ਦਾ ਦਾਇਰਾ ਵੀ ਫੈਲਦਾ ਗਿਆ।”
ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 22 ਦਸੰਬਰ ਅਤੇ 27 ਦਸੰਬਰ 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (8 ਸਾਲ) ਅਤੇ ਬਾਬਾ ਫ਼ਤਹਿ ਸਿੰਘ (5 ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412)ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥(ਚੰਡੀ ਚਰਿਤਰ) ਮੁਗਲ ਸ਼ਾਸਨ ਦੇ ਨਾਲ-ਨਾਲ ਹਿੰਦੂ ਕੱਟੜਵਾਦ ਵੀ ਖਾਲਸੇ ਦੇ ਸਿਧਾਂਤ ਅਤੇ ਸਰੂਪ ਤੋਂ ਅਪ੍ਰਸੰਨ ਸੀ। ਇਸ ਲਈ ਪਹਾੜੀ ਰਾਜਿਆਂ ਅਤੇ ਹੋਰ ਉੱਚ ਜਾਤੀ ਹਿੰਦੂ ਸਮਾਜ ਵੱਲੋਂ ਖ਼ਾਲਸੇ ਦੀ ਸਾਜਨਾ ਦਾ ਵਿਰੋਧ ਕੀਤਾ ਗਿਆ ਸੀ। ਕਈ ਥਾਵਾਂ ਤੇ ਹਿੰਦੂਆਂ ਤੇ ਸਿੱਖਾਂ ਵਿੱਚ ਤਣਾਅ ਵੀ ਪੈਦਾ ਹੋ ਗਿਆ ਸੀ। ਪਹਾੜੀ ਰਾਜੇ ਤੇ ਸੂਬਾ ਸਰਹਿੰਦ ਗੁਰੂ ਜੀ ਦੇ ਵਿਰੁੱਧ ਇਕਜੁਟ ਹੋ ਗਏ ਸਨ। 1704 ਵਿੱਚ ਦੋਵੇਂ ਫ਼ੌਜਾਂ ਨੇ ਰਲ ਕੇ ਅਨੰਦਪੁਰ ਨੂੰ ਘੇਰਾ ਪਾ ਲਿਆ। ਘੇਰਾ ਲੰਮਾ ਹੋਣ ਤੇ ਦੁਸ਼ਮਣ ਵੱਲੋਂ ਗੁਰੂ ਜੀ ਨਾਲ ਸਮਝੌਤਾ ਕੀਤਾ ਗਿਆ। ਸਮਝੌਤੇ ਦੀ ਸ਼ਰਤ ਇਹ ਸੀ ਕਿ ਇੱਕ ਵਾਰ ਗੁਰੂ ਜੀ ਅਨੰਦਪੁਰ ਛੱਡ ਦੇਣ ਉਹਨਾਂ ਨੂੰ ਬੇਰੋਕ ਜਾਣ ਦਿੱਤਾ ਜਾਵੇਗਾ। ਇਸ ਬਾਰੇ ਲਿਖਤੀ ਕਸਮਾਂ ਵੀ ਗੁਰੂ ਜੀ ਨੂੰ ਭੇਜੀਆਂ ਗਈਆਂ। ਗੁਰੂ ਜੀ ਨੇ ਜ਼ਫ਼ਰਨਾਮੇ ਵਿੱਚ ਵੀ ਜ਼ਿਕਰ ਕੀਤਾ ਹੈ ਕਿ ਜੇ ਤੂੰ ਕੁਰਾਨ ਦੀਆਂ ਲਿਖਤੀ ਕਸਮਾਂ ਵੇਖਣਾ ਚਾਹੁੰਦਾ ਹੈ ਤਾਂ ਉਹ ਵੀ ਮੈਂ ਤੈਨੂੰ ਭੇਜ ਸਕਦਾ ਹਾਂ। ਤੁਰਾ ਗਰ ਬ ਬਾਯਦ ਆਂ ਕੌਲੇ ਕੁਰਾਂ॥ ਬ ਨਜ਼ਦੇ ਸ਼ੁਮਾ ਰਾ ਰਸਾਨਮ ਹੁਮਾਂ॥ (ਜ਼ਫ਼ਰਨਾਮਾ) ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ। ਗੁਰੂ ਜੀ ਨੇ ਇੱਕ ਦਿਨ ਰੋਪੜ ਦੇ ਕੋਲ ਨਿਹੰਗ ਖ਼ਾਨ ਦੀ ਗੜ੍ਹੀ ਵਿੱਚ ਬਿਤਾਇਆ। ਰਾਤ ਨੂੰ ਅੱਗੇ ਚੱਲ ਪਏ ਪਰ ਦੁਸ਼ਮਣ ਦੀਆਂ ਫ਼ੌਜਾਂ ਨੇ ਵੀ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਗੁਰੂ ਜੀ ਨੇ ਚਮਕੌਰ ਦੀ ਗੜ੍ਹੀ ਵਿੱਚ ਦਾਖ਼ਲ ਹੋ ਕੇ ਮੋਰਚਾ ਬੰਦੀ ਕਰ ਲਈ। ਗੁਰੂ ਜੀ ਦੇ ਨਾਲ ਦੋ ਵੱਡ ਸਾਹਿਬਜ਼ਾਦਿਆਂ ਤੇ ਪੰਜ ਪਿਆਰਿਆਂ ਸਮੇਤ 40 ਕੁ ਸਿੱਖ ਸਨ। ਦੁਸ਼ਮਣ ਦੀ ਦਸ ਲੱਖ ਦੀ ਫ਼ੌਜ ਨੇ ਗੜ੍ਹੀ ਨੂੰ ਘੇਰਾ ਪਾ ਲਿਆ। ਸਾਰਾ ਦਿਨ ਲੜਾਈ ਹੁੰਦੀ ਰਹੀ। ਸ਼ਾਮ ਤੱਕ ਗੁਰੂ ਜੀ ਕੋਲ ਸਾਰਾ ਗੋਲੀ ਸਿੱਕਾ ਖ਼ਤਮ ਹੋ ਗਿਆ। ਹੁਣ ਸਿੰਘਾਂ ਨੇ ਗੜ੍ਹੀ ਤੋਂ ਬਾਹਰ ਆ ਕੇ ਲੜਨਾ ਸ਼ੁਰੂ ਕਰ ਦਿੱਤਾ। ਸਿੰਘਾਂ ਦੇ ਨਾਲ ਗੁਰੂ ਜੀ ਦੇ ਦੋਵੇਂ ਸਾਹਿਬਜ਼ਾਦੇ ਗੁਰੂ ਜੀ ਦੇ ਸਾਹਮਣੇ ਲੜਦੇ ਸ਼ਹੀਦ ਹੋ ਗਏ। ਬਾਬਾ ਅਜੀਤ ਸਿੰਘ ਨੇ ਅਜੇ ਜਵਾਨੀ ਵਿੱਚ ਪੈਰ ਰਖਿਆ ਹੀ ਸੀ। ਬਾਬਾ ਜੁਝਾਰ ਸਿੰਘ ਤਾਂ ਅਜੇ ਕਿਸ਼ੋਰ ਅਵਸਥਾ ਵਿੱਚ ਸਨ। ਕਰਬਲਾ ਦੇ ਮੈਦਾਨ ਵਿੱਚ ਹਸਨ ਹੁਸੈਨ ਦੀ ਸ਼ਹੀਦੀ ਤੋਂ ਇਲਾਵਾ ਦੁਨੀਆ ਦੇ ਇਤਿਹਾਸ ਵਿੱਚ ਇਸ ਤਰ੍ਹਾਂ ਦੀ ਕੋਈ ਹੋਰ ਮਿਸਾਲ ਨਹੀਂ ਮਿਲਦੀ, ਜਿੱਥੇ ਇੱਕ ਪਿਤਾ ਨੇ ਆਪਣੇ ਪੁੱਤਰਾਂ ਨੂੰ ਲੜਾਈ ਵਿੱਚ ਸ਼ਹੀਦ ਹੋਣ ਲਈ ਭੇਜਿਆ ਹੋਵੇ। ਕਰਬਲਾ ਦੀ ਜੰਗ ਅਤੇ ਚਮਕੌਰ ਦੀ ਜੰਗ ਵਿੱਚ ਇੱਕ ਵੱਡਾ ਅੰਤਰ ਸੀ। ਕਰਬਲਾ ਦੀ ਜੰਗ ਵਿੱਚ ਦੋਵੇਂ ਫ਼ੌਜਾਂ ਬਰਾਬਰ ਦੀਆਂ ਸਨ। ਇਸ ਦੇ ਮੁਕਾਬਲੇ ਤੇ ਚਮਕੌਰ ਦੀ ਜੰਗ ਦੁਨੀਆ ਦੀ ਸਭ ਤੋਂ ਵੱਧ ਅਸਾਵੀਂ ਜੰਗ ਸੀ। ਇਸ ਤਰ੍ਹਾਂ ਦੀ ਅਸਾਵੀਂ ਜੰਗ ਦੀਆਂ ਮਿਸਾਲਾਂ ਸਿੱਖ ਇਤਿਹਾਸ ਵਿੱਚ ਤਾਂ ਕੁਝ ਹੋਰ ਵੀ ਮਿਲਦੀਆਂ ਹਨ, ਪਰ ਬਾਕੀ ਕੌਮਾਂ ਦੇ ਇਤਿਹਾਸ ਵਿੱਚ ਸ਼ਾਇਦ ਨਹੀਂ ਦੇ ਬਰਾਬਰ ਹਨ। ਇਸ ਜੰਗ ਦਾ ਜ਼ਿਕਰ ਕਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ ਲਿਖਿਆ ਹੈ ਕਿ ਭੁੱਖੇ ਭਾਣੇ 40 ਆਦਮੀ ਕੀ ਕਰ ਸਕਦੇ ਹਨ, ਜੇ ਉਹਨਾਂ ਤੇ 10 ਲੱਖ ਦਾ ਲਸ਼ਕਰ ਅਚਾਨਕ ਟੁੱਟ ਪਵੇ- ਗੁਰਸ਼ਨ: ਚਿ ਕਾਰੇ ਕੁਨਦ ਚਿਹਲ ਨਰ।ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। [[ਅੱਲ੍ਹਾ ਯਾਰ ਖ਼ਾਂ ਜੋਗੀ]] ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ।ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਨ੍ਹਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਰਿਕੇਟਸ ਇੱਕ ਅਜਿਹੀ ਹਾਲਤ ਹੈ ਜਿਸਦੇ ਨਤੀਜੇ ਵਜੋਂ ਬੱਚਿਆਂ ਦੀਆਂ ਹੱਡੀਆਂ ਕਮਜ਼ੋਰ ਜਾਂ ਨਰਮ ਹੋ ਜਾਂਦੀਆਂ ਹਨ। ਲੱਛਣਾਂ ਵਿੱਚ ਝੁਕੇ ਹੋਏ ਲੱਤਾਂ, ਠੰਢੇ ਹੋਏ ਵਿਕਾਸ, ਹੱਡੀਆਂ ਦਾ ਦਰਦ, ਵੱਡੇ ਮੱਥੇ ਅਤੇ ਮੁਸ਼ਕਲ ਸੌਣ ਸ਼ਾਮਲ ਹਨ। ਪੇਚੀਦਗੀਆਂ ਵਿਚ ਹੱਡੀਆਂ ਦੇ ਫਰਕ, ਮਾਸਪੇਸ਼ੀ ਦੇ ਸਪੈਸਮ, ਅਸਧਾਰਨ ਤੌਰ ਤੇ ਕਰਵਾਈ ਹੋ ਸਕਦੀ ਹੈ, ਜਾਂ ਬੌਧਿਕ ਅਪਾਹਜਤਾ ਸ਼ਾਮਲ ਹੋ ਸਕਦੀ ਹੈ।ਸਭ ਤੋਂ ਆਮ ਕਾਰਨ ਵਿਟਾਮਿਨ ਡੀ ਦੀ ਘਾਟ ਹੈ। ਇਹ ਵਿਟਾਮਿਨ ਡੀ, ਕਾਲੇ ਚਮੜੀ, ਬਹੁਤ ਥੋੜ੍ਹਾ ਸੂਰਜ ਦੇ ਐਕਸਪੋਜਰ, ਬਿਨਾਂ ਵਿਟਾਮਿਨ ਡੀ ਪੂਰਕ, ਸੇਲੀਏਕ ਦੀ ਬਿਮਾਰੀ ਅਤੇ ਕੁਝ ਜੈਨੇਟਿਕ ਬਿਮਾਰੀਆਂ ਤੋਂ ਬਿਨਾ ਖੁਰਾਕ ਖਾਣ ਤੋਂ ਹੋ ਸਕਦਾ ਹੈ। ਹੋਰ ਕਾਰਕਾਂ ਵਿੱਚ ਕਾਫ਼ੀ ਕੈਲਸ਼ੀਅਮ ਜਾਂ ਫਾਸਫੋਰਸ ਸ਼ਾਮਲ ਨਹੀਂ ਹੋ ਸਕਦਾ । ਅੰਡਰਲਾਈੰਗ ਮਕੈਨਿਜ਼ਮ ਵਿੱਚ ਵਿਕਾਸ ਪਲੇਟ ਦੀ ਨਾਕਾਫ਼ੀ ਕਚਰਾ ਹੋਣਾ ਸ਼ਾਮਲ ਹੁੰਦਾ ਹੈ । ਨਿਦਾਨ ਆਮ ਤੌਰ ਤੇ ਲਹੂ ਦੇ ਟੈਸਟਾਂ 'ਤੇ ਅਧਾਰਤ ਹੁੰਦਾ ਹੈ, ਜਿਸ ਵਿਚ ਘੱਟ ਕੈਲਸੀਅਮ, ਘੱਟ ਫਾਸਫੋਰਸ, ਅਤੇ ਐਕਸ-ਰੇਜ਼ ਦੇ ਨਾਲ ਉੱਚ ਅਲੋਕਨੀਨ ਫਾਸਫੇਟਸ ਹੁੰਦਾ ਹੈ।
ਰਾਜਧਾਨੀ ਉਹ ਨਗਰਪਾਲਿਕਾ ਹੁੰਦੀ ਹੈ, ਜਿਸ ਨੂੰ ਕਿਸੇ ਦੇਸ਼, ਮੁਲਕ, ਪ੍ਰਦੇਸ਼, ਸੂਬੇ ਜਾਂ ਹੋਰ ਪ੍ਰਸ਼ਾਸਕੀ ਖੇਤਰ ਵਿੱਚ ਸਰਕਾਰ ਦੀ ਗੱਦੀ ਦੇ ਬਤੌਰ ਮੁੱਢਲਾ ਰੁਤਬਾ ਹਾਸਲ ਹੁੰਦਾ ਹੈ। ਰਾਜਧਾਨੀ ਮਿਸਾਲੀ ਤੌਰ ਉੱਤੇ ਇੱਕ ਸ਼ਹਿਰ ਹੁੰਦਾ ਹੈ, ਜਿੱਥੇ ਸਬੰਧਤ ਸਰਕਾਰ ਦੇ ਦਫ਼ਤਰ ਅਤੇ ਸੰਮੇਲਨ-ਟਿਕਾਣੇ ਸਥਿੱਤ ਹੁੰਦੇ ਹਨ ਅਤੇ ਆਮ ਤੌਰ ਉੱਤੇ ਆਪਣੇ ਕਨੂੰਨ ਜਾਂ ਸੰਵਿਧਾਨ ਦੁਆਰਾ ਨਿਰਧਾਰਤ ਹੁੰਦੀ ਹੈ।ਕੁਝ ਲੋਕਾਂ ਦਾ ਇਹ ਵੀ ਵਿਚਾਰ ਹੈ ਕਿ ਰਾਜਧਾਨੀ ਸਿਰਫ਼ ਦਫ਼ਤਰਾਂ, ਇਮਾਰਤਾਂ ਅਤੇ ਖ਼ਰੀਦੋ-ਫਰੋਖ਼ਤ ਲਈ ਖੁੱਲ੍ਹੇ ਸ਼ਾਪਿੰਗ ਮਾਲਜ਼ ਦਾ ਨਾਂ ਹੀ ਨਹੀਂ ਹੁੰਦੀ ਸਗੋਂ ਉਸ ਸੂਬੇ ਦੇ ਲੋਕਾਂ ਲਈ ਇਕ ਇਹੋ ਜਿਹਾ ਪ੍ਰਤੀਕ ਹੁੰਦੀ ਹੈ ਜਿੱਥੇ ਉਹ ਆਪਣੇ ਸੂਬੇ ਦੀ ਸੱਤਾ ਅਤੇ ਸੱਭਿਆਚਾਰ ਨੂੰ ਊਰਜਾਮਈ ਰੂਪ ਵਿਚ ਵੇਖਣਾ ਚਾਹੁੰਦੇ ਹਨ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਨਾੜੀਦਾਰ ਪੌਦਿਆਂ ਵਿੱਚ, ਜੜ੍ਹ (ਅੰਗਰੇਜ਼ੀ: Root) ਇੱਕ ਪੌਦੇ ਦਾ ਅੰਗ ਹੈ ਜੋ ਆਮ ਤੌਰ 'ਤੇ ਮਿੱਟੀ ਦੀ ਸਤਹ ਦੇ ਹੇਠਾਂ ਹੁੰਦਾ ਹੈ। ਰੂਟਸ ਏਰੀਅਲ ਜਾਂ ਪਾਰਾਵ ਵੀ ਹੋ ਸਕਦੀਆਂ ਹਨ, ਇਹ ਇਸਤੇ ਨਿਰਭਰ ਹੈ, ਜ਼ਮੀਨ ਉਪਰ ਜਾਂ ਵਿਸ਼ੇਸ਼ ਤੌਰ 'ਤੇ ਪਾਣੀ ਤੋਂ ਉਪਰ। ਇਸ ਤੋਂ ਇਲਾਵਾ, ਜ਼ਮੀਨ ਤੋਂ ਹੇਠਾਂ ਆਮ ਤੌਰ 'ਤੇ ਇੱਕ ਸਟੈਮ ਨਹੀਂ ਹੁੰਦਾ (ਰਾਇਜ਼ੋਮ ਵੇਖੋ)। ਇਸ ਲਈ, ਰੂਟ ਨੂੰ ਪਲਾਟ ਦੇ ਸਰੀਰ ਦੇ ਗੈਰ-ਪੱਤਾ, ਗੈਰ-ਨੋਡ ਵਾਲੇ ਹਿੱਸੇ ਵਜ ਵਧੀਆ ਢੰਗ ਨਾਲ ਪਰਿਭਾਸ਼ਤ ਕੀਤਾ ਜਾਂਦਾ ਹੈ। ਪਰ, ਤਣੇ ਅਤੇ ਜੜ੍ਹਾਂ ਦੇ ਅੰਦਰ ਮਹੱਤਵਪੂਰਨ ਅੰਦਰੂਨੀ ਢਾਂਚਾਗਤ ਅੰਤਰ ਹਨ।
ਪੰਜਾਬੀ ਸੱਭਿਆਚਾਰ ਇੱਕ ਮਿਸ਼ਰਤ ਸੱਭਿਆਚਾਰ ਹੈ। ਪੰਜਾਬ ਕਿਉਂਕਿ ਭਾਰਤ ਦਾ ਮੁੱਖ ਦਵਾਰ ਰਿਹਾ ਹੈ। ਇਸੇ ਕਾਰਨ ਸਾਰੇ ਬਦੇਸ਼ੀ ਹਮਲਾਵਰਾਂ ਨੂੰ ਪਹਿਲਾਂ ਪੰਜਾਬੀਆਂ ਨਾਲ ਹੀ ਮੁਕਾਬਲਾ ਕਰਨਾ ਪਿਆ ਹੈ। ਉਹਨਾਂ ਨੇ ਸੱਭਿਆਚਾਰ ਦਾ ਪੰਜਾਬੀ ਸੱਭਿਆਚਾਰ ਤੇ ਪ੍ਰਭਾਵ ਪੈਣਾ ਕੁਦਰਤੀ ਸੀ। ਵਿਦਵਾਨ ਲੋਕਾਂ ਦਾ ਵਿਚਾਰ ਹੈ ਕਿ ਇਸ ਸੱਭਿਆਚਾਰ ਨੂੰ ਸਿਰਜਨ ਲਈ ਘੱਟੋ-ਘੱਟ ਛੇ ਨਸਲਾਂ, ਜਿਹੜੀਆਂ ਅੱਗੇ ਨੌਂ ੳਪਨਸਲਾਂ ਵਿੱਚ ਵੰਡੀਆਂ ਹੋਈਆਂ ਸਨ ਦਾ ਵਿਸ਼ੇਸ਼ ਯੋਗਦਾਨ ਹੈ।