ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਐਨ ਦਾ ਮਹੱਤਵਪੂਰਣ ਹਿੱਸਾ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਅਤੇ ਹਿੰਦੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਧੁਨੀ ਉਸ ਅਵਾਜ ਨੂੰ ਕਹਿੰਦੇ ਹਨ, ਜੋ ਦੋ ਚੀਜ਼ਾ ਦੇ ਆਪਸੀ ਟਕਰਾਅ ਨਾਲ ਪੈਦਾ ਹੁੰਦੀ ਹੈ। ਮਨੁੱਖ ਬੋਲ ਵੀ ਦੋ ਉਚਾਰਨ ਅੰਗਾਂ ਦੇ ਆਪਸ ਵਿੱਚ ਟਕਰਾਉਣ ਤੋਂ ਪਿੱਛੋ ਪੈਦਾ ਹੁੰਦੇ ਹਨ। ਆਨੰਦ ਵਰਧਨ ਇਸ ਸੰਪ੍ਰਦਾ ਦਾ ਮੋਢੀ ਹੈ। ਉਸ ਦੁਆਰਾ ਪ੍ਰਸਿੱਧ ਗ੍ਰੰਥ ਧਵਨਯਲੋਕ 9ਵੀਂ ਸਦੀ ਵਿੱਚ ਲਿਖਿਆ ਗਿਆ। ਇਸ ਗ੍ਰੰਥ ਵਿੱਚ ਧੁਨੀ ਦਾ ਵਿਸਤਾਰ ਪੂਰਵਕ ਅਧਿਐਨ ਰਸ, ਅਲੰਕਾਰ ਅਤੇ ਰੀਤੀ ਦੇ ਪ੍ਰਸੰਗ ਵਿੱਚ ਕੀਤਾ ਗਿਆ ਹੈ। ਆਨੰਦ ਵਰਧਨ ਨੇ ਧੁਨੀ ਨੂੰ ਕਈ ਅਰਥਾ ਵਿੱਚ ਵਿੱਚ ਪੇਸ਼ ਕੀਤਾ ਹੈ ਜਿਵੇਂ ਸੰਗੀਤ ਲੈਅ, ਇਹ ਗੂੰਜ ਹੈ, ਰਮਜ਼ ਜਾਂ ਸੁਝਾਉ। ਡਾ.
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਵੈਦਿਕ ਕਾਲ (ਜਾਂ ਵੈਦਿਕ ਯੁੱਗ), ਇਤਹਾਸ ਵਿੱਚ ਇੱਕ ਦੌਰ ਸੀ ਜਿਸਦੇ ਦੌਰਾਨ ਹਿੰਦੂ ਸਭਿਅਤਾ ਦੇ ਸਭ ਤੋਂ ਪੁਰਾਣੇ ਸ਼ਾਸਤਰਾਂ, ਵੇਦਾਂ ਦੀ ਰਚਨਾ ਹੋਈ ਸੀ। ਇਸ ਕਾਲ ਦਾ ਸਮੇਂ ਦੀ ਮਿਆਦ ਅਨਿਸ਼ਚਿਤ ਹੈ। ਭਾਸ਼ਾਈ ਪ੍ਰਮਾਣ ਦੱਸਦੇ ਹਨ ਕਿ ਵੇਦਾਂ ਵਿੱਚੋਂ ਸਭ ਤੋਂ ਪੁਰਾਣੇ ਵੇਦ ਰਿਗਵੇਦ ਦੀ ਰਚਨਾ, ਮੋਟੇ ਤੌਰ ਉੱਤੇ 1700 ਈਪੂ ਅਤੇ 1100 ਈਪੂ ਦੇ ਦੌਰਾਨ ਹੋਈ ਸੀ ਅਤੇ ਇਸ ਕਾਲ ਨੂੰ ਮੁੱਢਲਾ ਵੈਦਿਕ ਕਾਲ ਕਿਹਾ ਜਾਂਦਾ ਹੈ। ਵੈਦਿਕ ਕਾਲ ਦਾ ਅੰਤ ਆਮ ਤੌਰ ਤੇ ਲਗਪਗ 500 ਈਪੂ ਅਤੇ 150 ਈਪੂ ਦੇ ਦੌਰਾਨ ਹੋਣ ਦਾ ਅਨੁਮਾਨ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਨਾ-ਮਿਲਵਰਤਨ ਲਹਿਰ ਜਾਂ ਅਸਹਿਯੋਗ ਅੰਦੋਲਨ ਬਰਤਾਨਵੀ ਸ਼ਾਸਨ ਦੇ ਖਿਲਾਫ਼ ਆਜ਼ਾਦੀ ਲਈ ਭਾਰਤ ਦੇ ਸੰਘਰਸ਼ ਦਾ ਇੱਕ ਮਹੱਤਵਪੂਰਨ ਪੜਾਅ ਸੀ। ਇਹ ਭਾਰਤੀ ਰਾਸ਼ਟਰੀ ਕਾਂਗਰਸ ਦੇ ਪੂਰਨ ਸਮਰਥਨ ਨਾਲ ਮਹਾਤਮਾ ਗਾਂਧੀ ਦੀ ਅਗਵਾਈ ਵਿੱਚ ਕੀਤਾ ਗਿਆ ਸੀ। ਜਲਿਆਂਵਾਲਾ ਬਾਗ ਦੀ ਘਟਨਾ ਤੋਂ ਬਾਅਦ ਗਾਂਧੀਜੀ ਨੇ ਨਾ-ਮਿਲਵਰਤਨ ਅੰਦੋਲਨ ਸ਼ੁਰੂ ਕਰ ਦਿੱਤਾ ਸੀ। ਇਹ ਅਹਿੰਸਕ ਸਾਧਨਾਂ ਦੇ ਮਾਧਿਅਮ ਰਾਹੀਂ ਭਾਰਤ ਵਿੱਚ ਬਰਤਾਨਵੀ ਕਬਜੇ ਦਾ ਵਿਰੋਧ ਕਰਨ ਦੇ ਉਦੇਸ਼ ਨਾਲ ਆਰੰਭ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀ, ਬਰਤਾਨਵੀ ਮਾਲ ਖਰੀਦਣ ਨਾ ਖਰੀਦਣਾ, ਮਕਾਮੀ ਹਸਤਸ਼ਿਲਪ ਦਾ ਮਾਲ ਅਪਣਾਉਣਾ, ਸ਼ਰਾਬ ਦੀਆਂ ਦੁਕਾਨਾਂ ਅੱਗੇ ਧਰਨੇ ਦੇਣਾ ਅਤੇ ਸਵੈਮਾਨ ਅਤੇ ਅਖੰਡਤਾ ਦੇ ਭਾਰਤੀ ਮੁੱਲਾਂ ਨੂੰ ਕਾਇਮ ਰੱਖਣ ਦੀ ਕੋਸ਼ਿਸ਼ ਕਰ ਰਹੇ ਸਨ।
ਭਾਰਤ ਛੱਡੋ ਅੰਦੋਲਨ ਭਾਰਤੀ ਆਜ਼ਾਦੀ ਦੀ ਲੜਾਈ ਦੇ ਦੌਰਾਨ 9 ਅਗਸਤ 1942 ਨੂੰ ਗਾਂਧੀ-ਜੀ ਦੇ ਸੱਦੇ ਤੇ ਸਮੁੱਚੇ ਦੇਸ਼ ਵਿੱਚ ਸ਼ੁਰੂ ਹੋਇਆ ਸੀ। ਇਹ ਭਾਰਤ ਨੂੰ ਤੁਰੰਤ ਆਜ਼ਾਦ ਕਰਾਉਣ ਲਈ ਅੰਗਰੇਜ਼ੀ ਹਕੂਮਤ ਦੇ ਵਿਰੁੱਧ ਇੱਕ ਸ਼ਾਂਤਮਈ ਅੰਦੋਲਨ ਸੀ।ਕਰਿਪਸ ਮਿਸ਼ਨ ਦੀ ਅਸਫਲਤਾ ਦੇ ਬਾਅਦ ਮਹਾਤਮਾ ਗਾਂਧੀ ਨੇ ਅੰਗਰੇਜ਼ੀ ਹਕੂਮਤ ਦੇ ਖਿਲਾਫ ਆਪਣਾ ਤੀਜਾ ਵੱਡਾ ਅੰਦੋਲਨ ਛੇੜਨ ਦਾ ਫੈਸਲਾ ਲਿਆ। ਅਗਸਤ 1942 ਵਿੱਚ ਸ਼ੁਰੂ ਹੋਏ ਇਸ ਅੰਦੋਲਨ ਨੂੰ ਅੰਗਰੇਜੋ ਭਾਰਤ ਛੱਡੋ ਦਾ ਨਾਮ ਦਿੱਤਾ ਗਿਆ ਸੀ। ਹਾਲਾਂਕਿ ਗਾਂਧੀ ਜੀ ਨੂੰ ਝੱਟਪੱਟ ਗਿਰਫਤਾਰ ਕਰ ਲਿਆ ਗਿਆ ਸੀ ਲੇਕਿਨ ਦੇਸ਼ ਭਰ ਦੇ ਨੌਜਵਾਨ ਕਾਰਕੁਨ ਹੜਤਾਲਾਂ ਅਤੇ ਹੋਰ ਅਨੇਕ ਤਰ੍ਹਾਂ ਦੀਆਂ ਕਾਰਵਾਈਆਂ ਦੇ ਜਰੀਏ ਅੰਦੋਲਨ ਚਲਾਂਦੇ ਰਹੇ। ਕਾਂਗਰਸ ਵਿੱਚ ਜੈਪ੍ਰਕਾਸ਼ ਨਰਾਇਣ ਵਰਗੇ ਸਮਾਜਵਾਦੀ ਮੈਂਬਰ ਭੂਮੀਗਤ ਪ੍ਰਤੀਰੋਧ ਗਤੀਵਿਧੀਆਂ ਵਿੱਚ ਸਭ ਤੋਂ ਜ਼ਿਆਦਾ ਸਰਗਰਮ ਸਨ। ਪੱਛਮ ਵਿੱਚ ਸਤਾਰਾ ਅਤੇ ਪੂਰਵ ਵਿੱਚ ਮੇਦਿਨੀਪੁਰ ਵਰਗੇ ਕਈ ਜ਼ਿਲ੍ਹਿਆਂ ਵਿੱਚ ਆਜਾਦ ਸਰਕਾਰ ਦੀ ਸਥਾਪਨਾ ਕਰ ਦਿੱਤੀ ਗਈ ਸੀ। ਅੰਗਰੇਜਾਂ ਨੇ ਅੰਦੋਲਨ ਦੇ ਪ੍ਰਤੀ ਕਾਫ਼ੀ ਸਖ਼ਤ ਰਵੱਈਆ ਅਪਣਾਇਆ ਫਿਰ ਵੀ ਇਸ ਬਗ਼ਾਵਤ ਨੂੰ ਦਬਾਣ ਵਿੱਚ ਸਰਕਾਰ ਨੂੰ ਸਾਲ ਭਰ ਤੋਂ ਜ਼ਿਆਦਾ ਸਮਾਂ ਲੱਗ ਗਿਆ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਨਾਟ-ਸ਼ਾਸਤਰ (ਸੰਸਕ੍ਰਿਤ: नाट्य शास्त्र, ਨਾਟਿਆ ਸ਼ਾਸਤਰ) ਥੀਏਟਰ, ਨਾਚ ਅਤੇ ਸੰਗੀਤ ਨਾਲ ਸੰਬੰਧਿਤ ਨਾਟ-ਕਲਾਵਾਂ ਬਾਰੇ ਪ੍ਰਾਚੀਨ ਭਾਰਤੀ ਗ੍ਰੰਥ ਹੈ। ਇਹਦਾ ਖੇਤਰ ਬਹੁਤ ਵਿਸ਼ਾਲ ਹੈ ਅਤੇ ਨਾਟ-ਕਲਾ ਦੇ ਇਲਾਵਾ ਸਾਹਿਤ ਨੂੰ ਆਪਣੇ ਕਲਾਵੇ ਅੰਦਰ ਲੈਂਦਾ ਹੈ। ਇਸ ਦੇ ਕਈ ਅਧਿਆਇਆਂ ਵਿੱਚ ਨਾਚ, ਸੰਗੀਤ, ਕਵਿਤਾ ਅਤੇ ਆਮ ਸੁਹਜ-ਸ਼ਾਸਤਰ ਸਹਿਤ ਨਾਟਕ ਦੀਆਂ ਸਭਨਾਂ ਭਾਰਤੀ ਅਵਧਾਰਣਾਵਾਂ ਵਿੱਚ ਸਮਾਹਿਤ ਹਰ ਪ੍ਰਕਾਰ ਦੀ ਕਲਾ ਉੱਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਹੈ। ਇਸ ਦਾ ਬੁਨਿਆਦੀ ਮੰਤਵ ਜੀਵਨ ਦੇ ਚਾਰ ਲਕਸ਼ਾਂ - ਧਰਮ, ਅਰਥ, ਕਾਮ ਅਤੇ ਮੋਕਸ਼ - ਦੇ ਪ੍ਰਤੀ ਜਾਗਰੂਕ ਬਣਾਉਣ ਦੇ ਮਾਧਿਅਮ ਵਜੋਂ ਭਾਰਤੀ ਡਰਾਮੇ ਦੀ ਅਹਿਮੀਅਤ ਸਿੱਧ ਕਰਨਾ ਹੈ। ਇਹ ਸ਼ਿਲਪ ਦੇ ਨਿਯਮਾਂ ਅਤੇ ਜੁਗਤੀਆਂ ਦਾ ਕੋਸ਼ ਬਣ ਸਾਨੂੰ ਅਗਵਾਈ ਦਿੰਦਾ ਹੈ। ਇਹ 200 ਈਪੂ ਤੋਂ 200 ਦੇ ਵਿਚਕਾਰ ਚਾਰ ਸਦੀਆਂ ਦੌਰਾਨ ਲਿਖਿਆ ਗਿਆ ਸੀ ਅਤੇ ਇਹਦਾ ਨਾਂ ਭਰਤਮੁਨੀ ਨਾਲ ਜੁੜਿਆ ਹੈI
ਵਾਰ ਪੰਜਾਬੀ ਦਾ ਇੱਕ ਕਾਵਿ-ਰੂਪ ਹੈ। ਇਹ ਪਉੜੀ ਛੰਦ ਵਿੱਚ ਰਚੀ ਜਾਂਦੀ ਹੈ। ਇਹ ਕਾਵਿ ਰੂਪ ਸਿੱਖ-ਸਾਹਿਤ ਵਿੱਚ ਵਧੇਰੇ ਪ੍ਰਚਲਿਤ ਹੈ। ਗੁਰੂ ਗ੍ਰੰਥ ਸਾਹਿਬ ਵਿੱਚ 22 ਵਾਰਾਂ ਦਰਜ ਹੋਇਆ ਹਨ। ਇਹ ਲੋਕ ਪਰੰਪਰਾ ਉੱਤੇ ਆਧਾਰਿਤ ਪੰਜਾਬੀ ਭਾਸ਼ਾ ਦਾ ਇੱਕ ਕਾਵਿ ਰੂਪ ਹੈ। ਵਾਰ ਕਾਵਿਮਈ ਉਤਸਾਹ ਵਰਧਕ ਵਾਰਤਾ ਹੈ ਜਿਸ ਵਿੱਚ ਆਕ੍ਰਮਣ ਜਾਂ ਸੰਘਰਸ਼ ਦੇ ਪ੍ਰਸੰਗ ਵਿੱਚ ਨਾਇਕ ਦਾ ਯਸ਼ ਗਾਇਆ ਜਾਂਦਾ ਹੈ। ਵਾਰਾਂ ਪਉੜੀਆਂ ਵਿੱਚ ਲਿਖੀਆਂ ਜਾਂਦੀਆਂ ਸਨ।। ਇਸ ਵਿੱਚ ਆਮ ਤੌਰ ’ਤੇ ਵੀਰ ਰਸ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਇਸ ਨੂੰ ਗਾਉਣ ਵਾਲੇ ਅਤੇ ਕਿਸੇਹੱਦ ਤਕ ਰਚੈਤਾ ਵੀ ਭੱਟ ਜਾਂ ਢਾਡੀ ਹੁੰਦੇ ਹਨ। ਗੁਰੂ ਨਾਨਕ ਦੇਵ ਜੀ ਨੇ ਵਾਰ ਨੂੰ ਵੀਰ-ਰਸ ਦੇ ਖੇਤਰ ਵਿਚੋਂ ਕਢ ਕੇ ਅਧਿਆਤਮਿਕਤਾ ਦੀ ਸ਼ਾਂਤ ਭਾਵ-ਭੂਮੀ ਵੱਲ ਮੋੜੀਆਂ ਅਤੇ ਵਾਰ ਦੇ ਵਿਸ਼ੇ ਖੇਤਰ ਵਿੱਚ ਵਿਸਤਾਰ ਕੀਤਾ।
ਵਿਸ਼ਵੀਕਰਨ ਅਤੇ ਪੰਜਾਬੀ ਸਭਿਆਚਾਰ ਦੇ ਸੰਦਰਭ ਵਿੱਚ ਦੇਖੀਏ ਤਾਂ ਪੰਜਾਬੀ ਸਭਿਆਚਾਰ ਤੇ ਵਿਸ਼ਵੀਕਰਨ ਦੀ ਪ੍ਰਕ੍ਰਿਆ ਨੇ 1980 ਤੋਂ ਬਾਅਦ ਜ਼ੋਰ ਫੜਿਆ ਹੈ। ਅਸਲ ਵਿੱਚ ਇਹ ਤਿੰਨ ਸੰਕਲਪ ਹਨ, ਜੋ ਇੱਕਠੇ ਹੋਂਦ ਵਿੱਚ ਆਏ। ਇਹਨਾਂ ਨੂੰ ਸੰਯੁਕਤ ਰੂਪ ਵਿੱਚ ਐੱਲ.ਪੀ.ਜੀ. (:ਸ਼ਭ) ਕਿਹਾ ਜਾਂਦਾ ਹੈ। ਇਹਨਾਂ ਦਾ ਪੂਰਾ ਨਾਮ ਹੈ ਲਿਬਰਲਾਈਜ਼ੇਸ਼ਨ ਪਰਾਈਵਟਾਈਜ਼ੇਸ਼ਨ ਅਤੇ ਗਲੋਬਲਾਈਜੇਸ਼ਨ। ਇਹ ਤਿੰਨੋਂ ਇੱਕ ਦੂਸਰੇ ਦੇ ਪੂਰਕ ਹਨ ਅਤੇ ਨਾਲ-ਨਾਲ ਚੱਲਦੇ ਹਨ। ਭਾਰਤ ਵਿੱਚ ਵਿਸ਼ਵੀਕਰਨ ਦੇ ਸੰਕਲਪ ਨੇ 1991 ਵਿੱਚ ਜ਼ੋਰ ਫੜਿਆ ਜਦੋਂ ਭਾਰਤ ਵਿੱਚ ਸ੍ਰੀ ਨਰਸਿਮਾ ਰਾਓ ਦੀ ਸਰਕਾਰ ਸੀ ਅਤੇ ਭਾਰਤ ਆਰਥਿਕ ਮੰਦਹਾਲੀ ਵਿਚੋਂ ਲੰਘ ਰਿਹਾ ਸੀ। ਵਿਸ਼ਵੀਕਰਨ ਇੱਕ ਅਜਿਹੀ ਪ੍ਰਕ੍ਰਿਆ ਹੈ, ਜਿਸਨੇ ਸਮੁੱਚੇ ਵਿਸ਼ਵ ਦੇ ਦੇਸ਼ਾਂ ਦੀ ਆਰਥਿਕ, ਸਮਾਜਿਕ, ਰਾਜਨੀਤਿਕ, ਸੱਭਿਆਚਾਰਕ ਪ੍ਰਕ੍ਰਿਆ ਨੂੰ ਪ੍ਰਭਾਵਿਤ ਕੀਤਾ ਹੈ। ਵਿਸ਼ਵੀਕਰਨ ਦੀ ਪ੍ਰਕ੍ਰਿਆ ਰਾਹੀਂ ਦੁਨੀਆ ਦੇ ਅਮੀਰ ਦੇਸ਼ ਜਿਵੇਂ ਅਮਰੀਕਾ, ਜਪਾਨ ਆਦਿ ਵਰਗੇ ਦੇਸ਼ ਵਿਕਾਸਸ਼ੀਲ ਦੇਸ਼ਾ ਨੂੰ ਬਸਤੀਆਂ ਦੀ ਤਰ੍ਹਾਂ ਵਰਤਦੇ ਹਨ। ਡਾ. ਸੁਰਜੀਤ ਸਿੰਘ ਅਨੁਸਾਰ “ਆਦਰਸ਼ਕ ਰੂਪ ਵਿੱਚ ਗਲੋਬਕਾਰੀ ਦਾ ਸੰਬੰਧ ਦੇਸ਼ਾਂ ਵਿੱਚ ਵੱਧ ਰਹੇ ਵਸਤਾਂ ਅਤੇ ਸੇਵਾਵਾਂ ਦੇ ਵਪਾਰ, ਸਰਮਾਏ, ਤਕਨਾਲੋਜੀ, ਗਿਆਨ, ਸੂਚਨਾ ਅਤੇ ਲੋਕਾਂ ਦੇ ਅੰਤਰਰਾਸ਼ਟਰੀ ਅਦਾਨ-ਪ੍ਰਦਾਨ ਨਾਲ ਹੈ।” ਡਾ.
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਵੇਦ (Sanskrit वेदः véda, "ਗਿਆਨ") ਪ੍ਰਾਚੀਨ ਭਾਰਤ ਦੇ ਵੈਦਿਕ ਸੰਸਕ੍ਰਿਤ ਵਿੱਚ ਰਚੇ ਗਏ ਗ੍ਰੰਥਾਂ ਦੇ ਇੱਕ ਸਮੂਹ ਦਾ ਨਾਮ ਹੈ। ਇਨ੍ਹਾਂ ਨੂੰ ਹਿੰਦੂ ਮੱਤ ਦੀਆਂ ਪ੍ਰਾਚੀਨਤਮ ਪੁਸਤਕਾਂ ਮੰਨਿਆ ਜਾਂਦਾ ਹੈ। ਅਨੁਮਾਨ ਹੈ ਕਿ ਇਹ ਪੰਦਰ੍ਹਵੀਂ ਔਰ ਪੰਜਵੀਂ ਸਦੀ ਈ ਪੂ ਦੌਰਾਨ ਰਚੀਆਂ ਗਈਆਂ। ਇਨ੍ਹਾਂ ਨੂੰ ਦੋ ਬੁਨਿਆਦੀ ਕਿਸਮਾਂ ਯਾਨੀ, ਸ਼ਰੁਤੀ ਔਰ ਸਿਮਰਤੀ ਵਿੱਚ ਵੰਡਿਆ ਜਾਂਦਾ ਹੈ। ਸ਼ਰੁਤੀ ਵਿੱਚ ਸਿਰਫ ਚਾਰ ਵੇਦ ਸ਼ਾਮਲ ਹਨ: ਰਿਗਵੇਦ, ਸਾਮਵੇਦ, ਯਜੁਰਵੇਦ ਅਤੇ ਅਥਰਵ ਵੇਦ। ਇਨ੍ਹਾਂ ਨੂੰ ਅਪੌਰੁਸੇਯ ਯਾਨੀ ਕਿਸੇ ਮਨੁੱਖ ਦੁਆਰਾ ਨਹੀਂ ਰਚਿਆ ਗਿਆ - ਮੰਨਿਆ ਜਾਂਦਾ ਹੈ। ਇਹ ਸਿਧੇ ਬ੍ਰਹਮਾ ਦੇ ਮੂੰਹੋਂ ਉਚਰੇ ਗਏ ਮੰਨੇ ਜਾਂਦੇ ਹਨ। ਇਸੇ ਲਈ ਇਨ੍ਹਾਂ ਨੂੰ ਸ਼ਰੁਤੀ ਕਿਹਾ ਜਾਂਦਾ ਹੈ।ਹਰੇਕ ਵੇਦ ਦੇ ਅਲੱਗ-ਅਲੱਗ ਬ੍ਰਾਹਮਣ ਹਨ ਜਿਵੇਂ ਰਿਗਵੇਦ ਦਾ ਐਤਰੇਯ, ਯਜੁਰਵੇਦ ਦਾ ਸ਼ਤਪਥ, ਸਾਮਵੇਦ ਦਾ ਸਾਮ ਅਤੇ ਅਥਰਵਵੇਦ ਦਾ ਗੋਪਥ ਆਦਿ। ਇਨ੍ਹਾਂ ਬ੍ਰਾਹਮਣ ਗ੍ਰੰਥਾਂ ਦਾ ਭਾਰਤੀ ਪਰੰਪਰਾ ਵਿੱਚ ਬੜਾ ਸਤਿਕਾਰਯੋਗ ਸਥਾਨ ਰਿਹਾ ਹੈ ਅਤੇ ਇਨ੍ਹਾਂ ਨੂੰ ਵੇਦਾਂ ਦੇ ਸਮਾਨ ਹੀ ਸਮਝਿਆ ਜਾਂਦਾ ਹੈ। ਵੇਦਾਂ ਵਿੱਚ ਬ੍ਰਾਹਮਣਾਂ ਤੋਂ ਬਾਅਦ ਆਰਣਯਕ ਆਉਂਦੇ ਹਨ ਜਿਨ੍ਹਾਂ ਵਿੱਚ ਬ੍ਰਾਹਮਣ ਗ੍ਰ੍ਰੰਥਾਂ ਵਿਚਲੀ ਕਰਮਕਾਂਡ ਦੀ ਦ੍ਰਿਸ਼ਟੀ ਤੋਂ ਹੋਈ ਵਿਆਖਿਆ ਦਾ ਕੁਝ ਦ੍ਰਿਸ਼ ਆਉਂਦਾ ਹੈ ਅਤੇ ਦਾਰਸ਼ਨਿਕ ਤੱਤ ਬ੍ਰਾਹਮਣ ਗ੍ਰ੍ਰੰਥਾਂ ਨਾਲੋਂ ਵਧ ਗਿਆ ਹੈ।
ਜੀਵ ਵਿਗਿਆਨ ਵਿੱਚ, ਸੈੱਲ ਥਿਊਰੀ ਇੱਕ ਵਿਗਿਆਨਿਕ ਥਿਊਰੀ ਹੈ ਜੋ ਸੈੱਲਾਂ ਦੀਆਂ ਵਿਸ਼ੇਸ਼ਤਾਵਾਂ ਦਰਸਾਉਂਦੀ ਹੈ। ਸੈੱਲ ਸਾਰੇ ਜੀਵਾਂ ਵਿੱਚ ਬਣਤਰ ਦੀ ਬੁਨਿਆਦੀ ਇਕਾਈ ਹੁੰਦੇ ਹਨ ਅਤੇ ਪੁਨਰ-ਪੈਦਾਵਾਰ ਦੀ ਬੁਨਿਆਦੀ ਇਕਾਈ ਵੀ ਹੁੰਦੇ ਹਨ। ਸਮਾਂ ਬੀਤਣ ਨਾਲ ਸੂਖਮ-ਦਰਸ਼ੀ ਵਿੱਚ ਨਿਰੰਤਰ ਸੁਧਾਰਾਂ ਦੇ ਸਦਕਾ, ਮੈਗਨੀਫੀਕੇਸ਼ਨ (ਵੱਡਾ ਕਰਕੇ ਦੇਖਣ) ਤਕਨੀਕਾਂ 17ਵੀਂ ਸਦੀ ਵਿੱਚ ਹੀ ਸੈੱਲਾਂ ਨੂੰ ਖੋਜਣ ਲਈ ਜਰੂਰੀ ਮਾਤਰਾ ਵਿੱਚ ਵਿਕਸਿਤ ਹੋ ਗਈਆਂ ਸਨ। ਇਸ ਖੋਜ ਦਾ ਜਿਆਦਾਤਰ ਸਿਹਰਾ ਰਾਬਰਟ ਹੁੱਕ ਨੂੰ ਜਾਂਦਾ ਹੈ, ਅਤੇ ਇਸ ਖੋਜ ਨੇ ਸੈੱਲਾਂ ਦੇ ਵਿਗਿਆਨਿਕ ਅਧਿਐਨ ਦੀ ਸ਼ੁਰੂਆਤ ਕੀਤੀ, ਜਿਸਨੂੰ ਸੈੱਲ ਜੀਵ ਵਿਗਿਆਨ ਜਾਂ ਸੈੱਲ ਬਾਇਲੋਜੀ ਵੀ ਕਿਹਾ ਜਾਂਦਾ ਹੈ। ਇੱਕ ਸਦੀ ਬਾਦ, ਵਿਗਿਆਨਕਾਂ ਵਿਚਕਾਰ ਸੈੱਲਾਂ ਬਾਰੇ ਕਈ ਬਹਿਸਾਂ ਛਿੜੀਆਂ। ਇਹਨਾਂ ਬਹਿਸਾਂ ਵਿੱਚੋਂ ਜਿਆਦਾਤਰ ਵਿੱਚ ਸੈੱਲਾਂ ਦੀ ਪੁਨਰ-ਪੈਦਾਵਾਰ ਦੀ ਫਿਤਰਤ ਸ਼ਾਮਿਲ ਸੀ ਅਤੇ ਜਿੰਦਗੀ ਦੀ ਇੱਕ ਬੁਨਿਆਦੀ ਇਕਾਈ ਦੇ ਰੂਪ ਵਿੱਚ ਸੈੱਲਾਂ ਦਾ ਵਿਚਾਰ ਸ਼ਾਮਿਲ ਸੀ। ਸੈੱਲ ਥਿਊਰੀ ਅੰਤ ਨੂੰ 1838 ਵਿੱਚ ਫਾਰਮੂਲਾ-ਬੱਧ ਕੀਤੀ ਗਈ। ਇਸਦਾ ਜਿਆਦਾਤਰ ਸ਼੍ਰੇਅ ਆਮਤੌਰ ਤੇ ਮੈਥੀਅਸ ਸ਼ਲੇਡਨ ਅਤੇ ਥਿਓਡਰ ਸ਼ਵਾੱਨ ਨੂੰ ਜਾਂਦਾ ਹੈ। ਫੇਰ ਵੀ, ਰਡਲਫ ਵਿਰਚੋਵ ਵਰਗੇ ਕਈ ਹੋਰ ਵਿਗਿਆਨਿਕਾਂ ਨੇ ਵੀ ਥਿਊਰੀ ਵਿੱਚ ਯੋਗਦਾਨ ਪਾਇਆ। ਸੈੱਲ ਥਿਊਰੀ ਜੀਵ ਵਿਗਿਆਨ ਦੀ ਬੁਨਿਆਦ ਬਣ ਗਈ ਹੈ ਅਤੇ ਇਹ ਸੈੱਲਾਂ ਦੇ ਕੰਮ ਦੀ ਵਿਸ਼ਾਲ ਪੱਧਰ ਤੇ ਸਵੀਕਾਰ ਕੀਤੀ ਜਾਣ ਵਾਲੀ ਵਿਆਖਿਆ ਹੈ।
ਸਾਈਮਨ ਕਿਮਸ਼ਨ ਗੌਰਮਿੰਟ ਆਫ਼ ਇੰਡੀਆ ਐਕਟ 1919 ਦੇ ਭਾਗ ਚੌਰਾਸੀ ਏ ਦੇਤਹਿਤ 1927 ਵਿੱਚ ਬਰਤਾਨਵੀ ਤਾਜ ਵਲੋਂ ਇੱਕ ਸ਼ਾਹੀ ਫ਼ਰਮਾਨ ਦੇ ਜ਼ਰੀਏ ਬਰਤਾਨਵੀ ਹਿੰਦ ਲਈ ਇੱਕ ਸੱਤ ਮੈਂਬਰੀ ਸੰਵਿਧਾਨਿਕ ਕਮਿਸ਼ਨ ਮੁਕੱਰਰ ਕੀਤਾ ਗਿਆ ਸੀ। ਉਸ ਵਕਤ ਬਰਤਾਨੀਆ ਵਿੱਚ ਕੰਜ਼ਰਵੇਟਿਵ ਪਾਰਟੀ ਸੱਤਾਧਾਰੀ ਸੀ। ਇਸ ਕਮਿਸ਼ਨ ਦੇ ਚੇਅਰਮੈਨ ਕਿਉਂਕਿ ਸਰ ਜਾਨ ਸਾਈਮਨ ਸਨ ਇਸ ਲਈ ਇਸ ਨੂੰ ਆਮ ਤੌਰ ਪਰ ਸਾਈਮਨ ਕਮਿਸ਼ਨ ਕਹਿੰਦੇ ਹਨ। ਸਾਈਮਨ ਕਮਿਸ਼ਨ ਵਿੱਚ ਸ਼ਾਮਿਲ ਤਮਾਮ ਮੈਂਬਰ ਗੋਰੇ ਅੰਗਰੇਜ਼ ਸਨ। ਇਸੇ ਲਈ ਕਈ ਆਲੋਚਕਾਂ ਨੇ ਇਸਨੂੰ ਗੋਰਾ ਕਮਿਸ਼ਨ ਕਿਹਾ। 3 ਫ਼ਰਵਰੀ, 1928 ਨੂੰ ਸਾਈਮਨ ਕਿਮਸ਼ਨ ਭਾਰਤ ਪੁਜਿਆ। ਸਾਈਮਨ ਕਮਿਸ਼ਨ ਨੇ, 30 ਅਕਤੂਬਰ ਦੇ ਦਿਨ, ਲਾਹੌਰ ਆਉਣਾ ਸੀ। 30 ਅਕਤੂਬਰ, 1928 ਦੇ ਦਿਨ, ਸਾਈਮਨ ਕਮਿਸ਼ਨ ਦੀ ਲਾਹੌਰ ਆਮਦ 'ਤੇ ਜ਼ਬਰਦਸਤ ਮੁਜ਼ਾਹਰਾ ਕੀਤਾ ਜਾਵੇ। 30 ਅਕਤੂਬਰ, 1928 ਦੇ ਦਿਨ, ਲਾਹੌਰ ਰੇਲਵੇ ਸਟੇਸ਼ਨ 'ਤੇ ਤਕਰੀਬਨ 7000 ਦੇ ਹਜੂਮ ਨੇ ਸਾਈਮਨ ਕਮਿਸ਼ਨ ਗੋਅ ਬੈਕ ਦੇ ਨਾਹਰਿਆਂ ਨਾਲ ਅਸਮਾਨ ਗੂੰਜਾ ਦਿਤਾ।
1919 ਦੇ ਅਰਾਜਕ ਅਤੇ ਕ੍ਰਾਂਤੀਕਾਰੀ ਅਪਰਾਧ ਕਾਨੂੰਨ(ਦਿ ਅਨਾਰਕੀਕਲ ਐਂਡ ਰੈਵੋਲਿਊਸ਼ਨਰੀ ਕ੍ਰਾਈਮਜ਼ ਬਿਲ’), ਜੋ ਰੌਲੈਟ ਐਕਟ ਜਾਂ ਬਲੈਕ ਐਕਟ ਦੇ ਤੌਰ ਤੇ ਜਾਣੇ ਜਾਂਦੇ ਹਨ, 10 ਮਾਰਚ 1919 ਨੂੰ ਦਿੱਲੀ ਵਿਚ ਸ਼ਾਹੀ ਵਿਧਾਨ ਪ੍ਰੀਸ਼ਦ ਦੁਆਰਾ ਪਾਸ ਕੀਤਾ ਗਿਆ ਇਕ ਵਿਧਾਨਕ ਕਾਨੂੰਨ ਸੀ ਜੋ ਨਿਰਣਾਇਕ ਤੌਰ ਤੇ ਨਿਰੋਧਕ ਹਿਰਾਸਤ, ਮੁਕੱਦਮੇ ਅਤੇ ਅਦਾਲਤੀ ਤਹਿਕੀਕਾਤ ਦੇ ਬਿਨਾਂ ਕੈਦ ਅਤੇ ਅਪਾਤਕਾਲ ਲਾਗੂ ਕਰਦਾ ਸੀ।ਇਹ ਪਹਿਲੀ ਸੰਸਾਰ ਜੰਗ ਦੌਰਾਨ ਭਾਰਤ ਦੀ ਰੱਖਿਆ ਕਾਨੂੰਨ ਐਕਟ 1915 ਦੀ ਅਦਾਲਤੀ ਸਮੀਖਿਆ ਕਰਕੇ ਬਣਾਇਆ ਗਿਆ। ਇਹ ਬਿਲ ਜਸਟਿਸ ਰੌਲਟ ਦੀ ਪ੍ਰਧਾਨਗੀ ਹੇਠਲੀ ਕਮੇਟੀ ਵੱਲੋਂ ਸੁਝਾਇਆ ਗਿਆ ਹੋਣ ਕਾਰਨ ਆਮ ਲੋਕਾਂ ਵਿਚ ਇਹ ‘ਰੌਲਟ ਬਿਲ’ ਨਾਂ ਨਾਲ ਜਾਣਿਆ ਗਿਆ। ਰੌਲੈਟ ਐਕਟ ਮਾਰਚ 1919 ਵਿਚ ਲਾਗੂ ਹੋਇਆ।ਉਸ ਸਮੇਂ ਪੰਜਾਬ ਵਿਚ ਰੋਸ ਲਹਿਰ ਬਹੁਤ ਸ਼ਕਤੀਸ਼ਾਲੀ ਸੀ ਅਤੇ 10 ਅਪਰੈਲ ਨੂੰ ਕਾਂਗਰਸ ਦੇ ਦੋ ਨੇਤਾ, ਡਾ. ਸਤਪਾਲ ਅਤੇ ਡਾ.
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਸੋਵੀਅਤ ਸੰਘ (Сою́з Сове́тских Социалисти́ческих Респу́блик, ਸਯੂਜ਼ ਸਵਯੇਤਸਕੀਖ਼ ਸਸਤੀਆਲੀਸਤੀਚਯੇਸਕੀਖ਼ ਰਿਸਪੂਬਲਿਕ), ਜਿਸ ਨੂੰ USSR ਜਾਂ ਸੋਵੀਅਤ ਯੂਨੀਅਨ ਵੀ ਕਿਹਾ ਜਾਂਦਾ ਸੀ, ਇੱਕ ਸੋਸ਼ਲਿਸਟ ਦੇਸ਼ ਸੀ ਜੋ ਕਿ 1922 ਤੋਂ 1991 ਤੱਕ ਕਾਇਮ ਰਿਹਾ। ਉਸ ਨੂੰ ਆਮ ਬੋਲੀ ਵਿੱਚ ਰੂਸ ਯਾਨੀ ਰਸ਼ੀਆ ਵੀ ਆਖਿਆ ਜਾਂਦਾ ਸੀ, ਜਿਹੜਾ ਕਿ ਗਲਤ ਸੀ ਕਿਉਂਕਿ ਰੂਸ ਇਸ ਸੰਘ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਤਾਕਤਵਰ ਰਿਪਬਲਿਕ ਸੀ। ਇਹ ਇਨ੍ਹਾਂ ਵੱਡਾ ਸੀ ਕਿ ਸੋਵੀਅਤ ਸੰਘ ਵਿੱਚ ਮੌਜੂਦ ਰੂਸ ਤੋਂ ਇਲਾਵਾ 14 ਰਿਆਸਤਾਂ ਦਾ ਕੁੱਲ ਰਕਬਾ ਰੂਸ ਦੇ ਰਕਬੇ ਦੇ ਘੱਟ ਸੀ। 1945 ਤੋਂ ਉਸਦੀ 1991 ਦੀ ਤਹਲੀਲ ਤੱਕ ਸੋਵੀਅਤ ਯੂਨੀਅਨ ਅਮਰੀਕਾ ਦੇ ਨਾਲ-ਨਾਲ ਦੁਨੀਆ ਦਾ ਸਭ ਤੋਂ ਤਾਕਤਵਰ ਦੇਸ਼ ਸੀ। ਇਸਦੀ ਰਾਜਧਾਨੀ ਮਾਸਕੋ ਸੀ।
ਭਾਰਤ-ਚੀਨ ਜੰਗ, ਜੋ ਭਾਰਤ-ਚੀਨ ਸਰਹੱਦੀ ਬਖੇੜੇ ਵਜੋਂ ਵੀ ਜਾਣੀ ਜਾਂਦੀ ਹੈ, ਚੀਨ ਅਤੇ ਭਾਰਤ ਵਿਚਕਾਰ 1962 ਵਿੱਚ ਹੋਈ ਇੱਕ ਜੰਗ ਸੀ। ਹਿਮਾਲਿਆ ਦੀ ਤਕਰਾਰੀ ਸਰਹੱਦ ਲੜਾਈ ਲਈ ਇੱਕ ਮੁੱਖ ਬਹਾਨਾ ਸੀ ਪਰ ਕਈ ਹੋਰ ਮੁੱਦਿਆਂ ਨੇ ਵੀ ਆਪਣੀ ਭੂਮਿਕਾ ਨਿਭਾਈ। ਚੀਨ ਵਿੱਚ 1959 ਦੀ ਤਿੱਬਤੀ ਬਗ਼ਾਵਤ ਤੋਂ ਬਾਅਦ ਜਦੋਂ ਭਾਰਤ ਨੇ ਦਲਾਈ ਲਾਮਾ ਨੂੰ ਸ਼ਰਨ ਦਿੱਤੀ ਤਾਂ ਭਾਰਤ-ਚੀਨ ਸਰਹੱਦ ਉੱਤੇ ਹਿੰਸਕ ਘਟਨਾਵਾਂ ਦੀ ਇੱਕ ਲੜੀ ਸ਼ੁਰੂ ਹੋ ਗਈ। ਭਾਰਤ ਨੇ ਫ਼ਾਰਵਰਡ ਨੀਤੀ ਦੇ ਤਹਿਤ ਮੈਕਮੋਹਨ ਰੇਖਾ ਰਾਹੀਂ ਲੱਗੀ ਸੀਮਾ ਉੱਤੇ ਆਪਣੀਆਂ ਫ਼ੌਜੀ ਚੌਂਕੀਆਂ ਰੱਖੀਆਂ ਜੋ 1959 ਵਿੱਚ ਚੀਨੀ ਪ੍ਰੀਮੀਅਰ ਜ਼ਾਉ ਐਨਲਾਈ ਵੱਲੋਂ ਐਲਾਨੀ ਗਈ ਅਸਲ ਕੰਟਰੋਲ ਰੇਖਾ ਦੇ ਪੂਰਬੀ ਹਿੱਸੇ ਦੇ ਉੱਤਰ ਵੱਲ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ।ਧੁਰੀ ਰਾਸਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ।ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।ਹਾਲਾਂਕਿ ਜਾਪਾਨ ਚੀਨ ਨਾਲ 1937 ਤੋਂ ਯੁੱਧ ਦੀ ਸਥਿਤੀ ਵਿੱਚ ਸੀ ਪਰ ਦੂਜੀ ਸੰਸਾਰ ਜੰਗ ਦੀ ਸ਼ੁਰੂਆਤ 01 ਸਤੰਬਰ 1939 ਵਿੱਚ ਜਾਣੀ ਜਾਂਦੀ ਹੈ ਜਦੋਂ ਜਰਮਨੀ ਨੇ ਪੋਲੈਂਡ ਉੱਤੇ ਹਮਲਾ ਕੀਤਾ ਅਤੇ ਉਸਦੇ ਬਾਅਦ ਫ਼ਰਾਂਸ ਨੇ ਜਰਮਨੀ ਵਿਰੁੱਧ ਯੁੱਧ ਦੀ ਘੋਸ਼ਣਾ ਕਰ ਦਿੱਤੀ ਅਤੇ ਇੰਗਲੈਂਡ ਤੇ ਹੋਰ ਰਾਸ਼ਟਰਮੰਡਲ ਦੇਸ਼ਾਂ ਨੇ ਵੀ ਇਸਦਾ ਸਾਥ ਦਿੱਤਾ। ਜਰਮਨੀ ਨੇ 1939 ਵਿੱਚ ਯੂਰਪ ਵਿੱਚ ਇੱਕ ਵੱਡਾ ਸਾਮਰਾਜ ਬਣਾਉਣ ਦੇ ਉਦੇਸ਼ ਨਾਲ ਪੋਲੈਂਡ ਉੱਤੇ ਹਮਲਾ ਕੀਤਾ। 1939 ਦੇ ਅੰਤ ਤੋਂ 1941 ਦੀ ਸ਼ੁਰੂਆਤ ਤੱਕ, ਅਭਿਆਨ ਅਤੇ ਸੰਧੀ ਦੀ ਇੱਕ ਲੜੀ ਵਿੱਚ ਜਰਮਨੀ ਨੇ ਮਹਾਦੀਪੀ ਯੂਰਪ ਦਾ ਵੱਡਾ ਭਾਗ ਜਾਂ ਤਾਂ ਆਪਣੇ ਅਧੀਨ ਕਰ ਲਿਆ ਸੀ ਜਾਂ ਉਸਨੂੰ ਜਿੱਤ ਲਿਆ ਸੀ। ਨਾਜ਼ੀ-ਸੋਵੀਅਤ ਸਮਝੌਤੇ ਦੇ ਤਹਿਤ ਸੋਵੀਅਤ ਰੂਸ ਆਪਣੇ ਛੇ ਗੁਆਂਢੀ ਮੁਲਕਾਂ, ਜਿਸ ਵਿੱਚ ਪੋਲੈਂਡ ਵੀ ਸ਼ਾਮਿਲ ਸੀ, ਉੱਤੇ ਕਾਬਜ ਹੋ ਗਿਆ। ਫ਼ਰਾਂਸ ਦੀ ਹਾਰ ਦੇ ਬਾਅਦ ਯੂ.ਕੇ ਅਤੇ ਹੋਰ ਰਾਸ਼ਟਰਮੰਡਲ ਦੇਸ਼ ਹੀ ਧੁਰੀ ਰਾਸ਼ਟਰਾਂ ਨਾਲ ਸੰਘਰਸ਼ ਕਰ ਰਹੇ ਸਨ, ਜਿਸ ਵਿੱਚ ਉੱਤਰੀ ਅਫਰੀਕਾ ਦੀਆਂ ਲੜਾਈਆਂ ਅਤੇ ਲੰਬੀ ਚੱਲੀ ਅਟਲਾਂਟਿਕ ਦੀ ਜੰਗ ਸ਼ਾਮਿਲ ਸੀ। ਜੂਨ 1941 ਵਿੱਚ ਯੂਰਪੀ ਧੁਰੀ ਰਾਸ਼ਟਰਾਂ ਨੇ ਸੋਵੀਅਤ ਸੰਘ ਉੱਤੇ ਹਮਲਾ ਬੋਲ ਦਿੱਤਾ ਅਤੇ ਇਸਨੇ ਮਨੁੱਖੀ ਇਤਿਹਾਸ ਵਿੱਚ ਜ਼ਮੀਨੀ ਯੁੱਧ ਦੇ ਸਭ ਤੋਂ ਵੱਡੇ ਯੁੱਧਖੇਤਰ ਨੂੰ ਜਨਮ ਦਿੱਤਾ। ਦਸੰਬਰ 1941 ਨੂੰ ਜਾਪਾਨੀ ਸਾਮਰਾਜ ਵੀ ਧੁਰੀ ਰਾਸ਼ਟਰਾਂ ਨਾਲ ਇਸ ਯੁੱਧ ਵਿੱਚ ਕੁੱਦ ਗਿਆ। ਦਰਅਸਲ ਜਾਪਾਨ ਦਾ ਉਦੇਸ਼ ਪੂਰਬੀ ਏਸ਼ੀਆ ਅਤੇ ਇੰਡੋ-ਚਾਇਨਾ ਵਿੱਚ ਆਪਣਾ ਪ੍ਰਭਾਵ ਸਥਾਪਤ ਕਰਨ ਦਾ ਸੀ। ਉਸਨੇ ਪ੍ਰਸ਼ਾਂਤ ਮਹਾਸਾਗਰ ਵਿੱਚ ਯੂਰਪੀ ਦੇਸ਼ਾਂ ਦੇ ਗਲਬੇ ਵਾਲੇ ਖੇਤਰਾਂ ਅਤੇ ਸੰਯੁਕਤ ਰਾਜ ਅਮਰੀਕਾ ਦੇ ਪਰਲ ਹਾਰਬਰ ਉੱਤੇ ਹਮਲਾ ਕਰ ਦਿੱਤਾ ਅਤੇ ਛੇਤੀ ਹੀ ਪੱਛਮੀ ਪ੍ਰਸ਼ਾਂਤ ਉੱਤੇ ਕਬਜ਼ਾ ਕਰ ਲਿਆ। 1942 ਵਿੱਚ ਅੱਗੇ ਵੱਧਦੀ ਧੁਰੀ ਫੌਜ ਉੱਤੇ ਲਗਾਮ ਉਦੋਂ ਲੱਗੀ ਜਦੋਂ ਪਹਿਲਾਂ ਤਾਂ ਜਾਪਾਨ ਸਿਲਸਿਲੇਵਾਰ ਕਈ ਨੌਸੈਨਿਕ ਝੜਪਾਂ ਹਾਰਿਆ ਯੂਰਪੀ ਧੁਰੀ ਤਾਕਤਾਂ ਉੱਤਰੀ ਅਫਰੀਕਾ ਵਿੱਚ ਹਾਰੀਆਂ ਅਤੇ ਨਿਰਣਾਇਕ ਮੋੜ ਤਦ ਆਇਆ ਜਦੋਂ ਉਨ੍ਹਾਂ ਨੂੰ ਸਟਾਲਿਨਗਰਾਡ ਵਿੱਚ ਹਾਰ ਦਾ ਮੂੰਹ ਵੇਖਣਾ ਪਿਆ।
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸ ਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।
ਕ੍ਰਿਪਸ ਮਿਸ਼ਨ 22 ਮਾਰਚ, 1942 ਦੇ ਦਿਨ ਕਰਾਚੀ ਵਿੱਚ ਸਰ ਸਟੈਫ਼ੋਰਡ ਕ੍ਰਿਪਸ (ਸਰ ਸਟੈਫੋਰਡ ਕ੍ਰਿਪਸ, ਇੱਕ ਖੱਬੇ-ਪਖੀ ਸਿਆਸਤਦਾਨ ਅਤੇ ਪ੍ਰਧਾਨ ਮੰਤਰੀ ਵਿੰਸਟਨ ਚਰਚਿਲ ਦੀ ਯੁੱਧ ਕੈਬਨਿਟ ਵਿੱਚ ਇੱਕ ਸੀਨੀਅਰ ਮੰਤਰੀ ਸੀ) ਦੀ ਅਗਵਾਈ ਹੇਠ ਤਿੰਨ ਬਰਤਾਨਵੀ ਵਜ਼ੀਰਾਂ ਦਾ ਇੱਕ ਸਰਕਾਰੀ ਨੁਮਾਇੰਦਾ ਕਮਿਸ਼ਨ ਪਹੁੰਚਿਆ ਕਿਉਂਂਕੇ ਭਾਰਤ ਵਿੱਚ ਅਹਿਮ ਸਿਆਸੀ ਤਬਦੀਲੀ ਨੂੰ ਨਾਲ ਲੈ ਕੇ ਆਇਆ। ਦਿੱਲੀ ਪਹੁੰਚ ਕੇ 23 ਮਾਰਚ, 1942 ਨੂੰ ਇਸ ਨੇ ਭਾਰਤੀਆਂ ਨੂੰ ਡੋਮੀਨੀਅਨ ਸਟੇਟਸ ਦੀ ਪੇਸ਼ਕਸ਼ ਕੀਤੀ। ਇਸ ਵਿੱਚ ਹਿੰਦੂਆਂ ਅਤੇ ਮੁਸਲਮਾਨਾਂ ਦੇ ਹੱਕਾਂ ਦੀ ਰਾਖੀ ਕੀਤੀ ਗਈ ਸੀ ਪਰ ਸਿੱਖਾਂ ਸੰਬੰਧੀ ਕੋਈ ਚਰਚਾ ਨਹੀਂ ਸੀ। ਕ੍ਰਿਪਸ ਮਿਸ਼ਨ ਨਾਲ ਗੱਲਬਾਤ ਕਰਨ ਲਈ ਸਿੱਖਾਂ ਵੱਲੋ ਬਣਾਈ ਕਮੇਟੀ ਵਿੱਚ ਮਾਸਟਰ ਤਾਰਾ ਸਿੰਘ, ਸਰ ਜੋਗਿੰਦਰ ਸਿੰਘ ਅਤੇ ਸ.
ਯੂਰਪੀ ਸੰਘ (ਯੂਰਪੀ ਯੂਨੀਅਨ) ਮੁੱਖ ਯੂਰਪ ਵਿੱਚ ਸਥਿਤ 27 ਦੇਸ਼ਾਂ ਦਾ ਇੱਕ ਰਾਜਨੀਤਕ ਅਤੇ ਅਤੇ ਆਰਥਕ ਰੰਗ-ਮੰਚ ਹੈ ਜਿਨ੍ਹਾਂ ਵਿੱਚ ਆਪਸ ਵਿੱਚ ਪ੍ਰਸ਼ਾਸਨੀ ਸਾਂਝ ਹੁੰਦੀ ਹੈ ਜੋ ਸੰਘ ਦੇ ਕਈ ਜਾਂ ਸਾਰੇ ਰਾਸ਼ਟਰਾਂ ਉੱਤੇ ਲਾਗੂ ਹੁੰਦੀ ਹੈ। ਇਸਦਾ ਸਥਾਪਨਾ 1957 ਵਿੱਚ, ਰੋਮ ਦੀ ਸਲਾਹ ਨਾਲ, ਯੂਰਪੀ ਆਰਥਿਕ ਪਰਿਸ਼ਦ ਦੇ ਮਾਧਿਅਮ ਦੁਆਰਾ ਛੇ ਯੂਰਪੀ ਦੇਸ਼ਾਂ ਦੀ ਆਰਥਿਕ ਭਾਗੀਦਾਰੀ ਨਾਲ ਹੋਇਆ ਸੀ। ਉਦੋਂ ਤੋਂ ਇਸ ਵਿੱਚ ਮੈਂਬਰ ਦੇਸ਼ਾਂ ਦੀ ਗਿਣਤੀ ਵਿੱਚ ਵਧ ਰਹੀ ਅਤੇ ਇਸਦੀ ਨੀਤੀਆਂ ਵਿੱਚ ਬਹੁਤ ਸਾਰੀਆਂ ਤਬਦੀਲੀ ਵੀ ਕੀਤੀਆਂ ਗਈਆਂ ਹਨ। 1993 ਵਿੱਚ ਮਾਸਤਰਿਖ ਸੁਲਾਹ ਦੁਆਰਾ ਇਸਦੇ ਆਧੁਨਿਕ ਵੈਧਾਨਿਕ ਸਵਰੂਪ ਦੀ ਨੀਂਹ ਰੱਖੀ ਗਈ। ਦਸੰਬਰ ੨੦੦੭ ਵਿੱਚ ਲਿਸਬਨ ਸਮੱਝੌਤਾ ਜਿਸਦੇ ਦੁਆਰਾ ਇਸ ਵਿੱਚ ਅਤੇ ਵਿਆਪਕ ਸੁਧਾਰਾਂ ਦੀ ਪਰਿਕ੍ਰੀਆ 1 ਜਨਵਰੀ 2008 ਵਲੋਂ ਸ਼ੁਰੂ ਕੀਤੀ ਗਈ ਹੈ। ਯੂਰਪੀ ਸੰਘ ਮੈਂਬਰ ਰਾਸ਼ਟਰੋਂ ਨੂੰ ਏਕਲ ਬਾਜ਼ਾਰ ਦੇ ਰੂਪ ਵਿੱਚ ਮਾਨਤਾ ਦਿੰਦਾ ਹੈ ਅਤੇ ਇਸਦੇ ਕਨੂੰਨ ਸਾਰੇ ਮੈਂਬਰ ਰਾਸ਼ਟਰੋਂ ਉੱਤੇ ਲਾਗੂ ਹੁੰਦਾ ਹੈ ਜੋ ਮੈਂਬਰ ਰਾਸ਼ਟਰ ਦੇ ਨਾਗਰਿਕਾਂ ਦੀ ਚਾਰ ਤਰ੍ਹਾਂ ਦੀਸਵਤੰਤਰਤਾਵਾਂਸੁਨਿਸਚਿਤ ਕਰਦਾ ਹੈ: - ਲੋਕਾਂ, ਸਾਮਾਨ, ਸੇਵਾਵਾਂ ਅਤੇ ਪੂਂਜੀ ਦਾ ਆਜਾਦ ਲੈਣਾ-ਪ੍ਰਦਾਨ.
ਭਾਰਤ ਛੱਡੋ ਭਾਸ਼ਣ ਉਹ ਭਾਸ਼ਣ ਹੈ ਜੋ ਮਹਾਤਮਾ ਗਾਂਧੀ ਨੇ 8 ਅਗਸਤ 1942, ਨੂੰ ਭਾਰਤ ਛਡੋ ਅੰਦੋਲਨ ਦੀ ਪੂਰਵ ਸੰਧਿਆ ਤੇ ਦਿੱਤਾ ਸੀ। ਉਸ ਨੇ ਦ੍ਰਿੜ ਇਰਾਦੇ ਨਾਲ ਸ਼ਾਂਤਮਈ ਸੰਘਰਸ਼ ਕਰਨ ਲਈ ਕਿਹਾ ਸੀ। ਇਹ ਉਸ ਭਰੋਸੇ ਦਾ ਲਖਾਇਕ ਸੀ ਜੋ ਗਾਂਧੀ ਅੰਦੋਲਨ ਲਈ ਦੇਖਦਾ ਸੀ। ਇਸ ਨੂੰ ਉਸ ਨੇ ਕਰੋ ਜਾਂ ਮਰੋ ਦੇ ਸੱਦੇ ਵਿੱਚ ਦਰਸਾਇਆ ਸੀ। ਉਸਦਾ ਭਾਸ਼ਣ ਬੰਬਈ (ਹੁਣ ਮੁੰਬਈ) ਵਿੱਚ ਗੋਵਾਲੀਆ ਟੈਂਕ ਮੈਦਾਨ, ਜਿਸਦਾ ਨਾਮ ਬਦਲ ਕੇ ਅਗਸਤ ਕ੍ਰਾਂਤੀ ਮੈਦਾਨ ਰੱਖ ਦਿੱਤਾ ਗਿਆ, ਵਿੱਚ ਦਿੱਤਾ ਗਿਆ ਸੀ। ਗਾਂਧੀ ਦੇ ਭਾਸ਼ਣ ਤੋਂ ਚੌਵੀ ਘੰਟੇ ਤੋਂ ਵੀ ਘੱਟ ਸਮੇਂ ਵਿਚ, ਲਗਭਗ ਸਾਰੀ ਕਾਂਗਰਸ ਲੀਡਰਸ਼ਿਪ, ਸਿਰਫ ਕੌਮੀ ਪੱਧਰ ਤੇ ਹੀ ਨਹੀਂ,ਕੈਦ ਕਰ ਲਈ ਗਈ ਸੀ ਅਤੇ ਕਾਂਗਰਸ ਦੇ ਜ਼ਿਆਦਾਤਰ ਨੇਤਾਵਾਂ ਨੂੰ ਬਾਕੀ ਜੰਗ ਦਾ ਸਮਾਂ ਜੇਲ੍ਹਾਂ ਵਿੱਚ ਕੱਟਣਾ ਪਿਆ ਸੀ। ਸੁਤੰਤਰਤਾ ਪ੍ਰਾਪਤ ਕਰਨ ਵਿੱਚ ਭਾਰਤ ਦੇ ਸੰਘਰਸ਼ ਨੂੰ ਤੇਜ਼ ਕਰਨ ਲਈ ਗਾਂਧੀ ਨੇ ਇਹ ਭਾਸ਼ਣ ਦਿੱਤਾ।
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਗ਼ਦਰ ਪਾਰਟੀ [: ग़दर पार्टी (ਦੇਵਨਾਗਰੀ), غدر پارٹی (ਨਸਤਾਲੀਕ਼)]; ਗੁਲਾਮ ਭਾਰਤ ਨੂੰ ਅੰਗਰੇਜ਼ਾਂ ਤੋਂ ਆਜਾਦ ਕਰਾਉਣ ਦੇ ਉਦੇਸ਼ ਨਾਲ ਬਣਾਇਆ ਇੱਕ ਸੰਗਠਨ ਸੀ। ਇਸਨੂੰ ਅਮਰੀਕਾ ਅਤੇ ਕਨੇਡਾ ਦੇ ਭਾਰਤੀਆਂ ਨੇ 25 ਜੂਨ 1913 ਵਿੱਚ ਬਣਾਇਆ ਸੀ। ਇਸਨੂੰ ਪ੍ਰਸ਼ਾਂਤ ਤਟ ਦੀ ਹਿੰਦੀ ਐਸੋਸੀਏਸ਼ਨ (Hindi Association of the Pacific Coast) ਵੀ ਕਿਹਾ ਜਾਂਦਾ ਸੀ। ਇਹ ਪਾਰਟੀ ਗ਼ਦਰ ਨਾਮ ਦਾ ਪੱਤਰ ਵੀ ਕੱਢਦੀ ਸੀ ਜੋ ਉਰਦੂ ਅਤੇ ਪੰਜਾਬੀ ਵਿੱਚ ਛਪਦਾ ਸੀ। ਪਹਿਲਾ ਵਿਸ਼ਵ ਯੁੱਧ ਦੇ ਛਿੜਦੇ ਹੀ ਜਦੋਂ ਭਾਰਤ ਦੇ ਹੋਰ ਦਲ ਅੰਗਰੇਜ਼਼ਾਂ ਨੂੰ ਸਹਿਯੋਗ ਦੇ ਰਹੇ ਸਨ ਗ਼ਦਰੀਆਂ ਨੇ ਅੰਗਰੇਜ਼਼ੀ ਰਾਜ ਦੇ ਵਿਰੁੱਧ ਜੰਗ ਘੋਸ਼ਿਤ ਕਰ ਦਿੱਤੀ।ਭਾਈ ਰਤਨ ਸਿੰਘ ਅਤੇ ਭਾਈ ਸੰਤੋਖ ਸਿੰਘ ਅਮਰੀਕਾ ਤੋਂ ਅਗਸਤ 1922 ਵਿੱਚ ਤੁਰ ਕੇ 24 ਸਤੰਬਰ 1922 ਨੂੰ ਮਾਸਕੋ ਪਹੁੰਚੇ। ਉਹਨਾਂ ਨੇ ਮਈ 1923 ਤੱਕ ਉੱਥੇ ਠਹਿਰ ਕੇ ਸਮਾਜਵਾਦੀ ਰਾਜ ਪ੍ਰਬੰਧ ਬਾਰੇ ਜਾਣਕਾਰੀ ਹਾਸਲ ਕੀਤੀ। ਨਵੀਂ ਵਿਚਾਰਧਾਰਾ ਨਾਲ ਜੁੜ ਕੇ ਲਏ ਫੈਸਲੇ ਅਨੁਸਾਰ ਭਾਈ ਰਤਨ ਸਿੰਘ ਨੇ ਅਮਰੀਕਾ ਅਤੇ ਹੋਰ ਮੁਲਕਾਂ ਵਿਚੋਂ ਗਦਰੀਆਂ ਨੂੰ ਮਾਸਕੋ ਦੀ ਪੂਰਬੀ ਯੂਨੀਵਰਸਿਟੀ ਵਿੱਚ ਸਿੱਖਿਆ ਪ੍ਰਾਪਤੀ ਲਈ ਭੇਜਣ ਅਤੇ ਭਾਈ ਸੰਤੋਖ ਸਿੰਘ ਨੇ ਹਿੰਦੁਸਤਾਨ ਜਾ ਕੇ ਨਵੇਂ ਵਿਚਾਰਾਂ ਦਾ ਪ੍ਰਚਾਰ ਕਰਨ ਦੀ ਜ਼ਿੰਮੇਵਾਰੀ ਓਟ ਲਈ।
ਭਾਸ਼ਾ ਵਿਗਿਆਨ ਮਨੁੱਖੀ ਭਾਸ਼ਾ ਦੇ ਵਿਗਿਆਨਿਕ ਅਧਿਐਨ ਨੂੰ ਕਿਹਾ ਜਾਂਦਾ ਹੈ। ਵਿਸ਼ਾ ਵੰਡ ਦੇ ਪੱਖੋਂ ਇਸਨੂੰ ਭਾਸ਼ਾ - ਸੰਰਚਨਾ (ਵਿਆਕਰਨ) ਅਤੇ ਅਰਥਾਂ ਦਾ ਅਧਿਐਨ (semantics) ਵਿੱਚ ਵੰਡਿਆ ਜਾਂਦਾ ਹੈ। ਭਾਸ਼ਾ ਵਿਗਿਆਨ ਦੇ ਅਧਿਏਤਾ ਭਾਸ਼ਾ ਵਿਗਿਆਨੀ ਕਹਾਂਦੇ ਹਨ। ਇਸ ਵਿੱਚ ਭਾਸ਼ਾ ਦਾ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਵਿਸ਼ਲੇਸ਼ਣ ਅਤੇ ਵਰਣਨ ਕਰਨ ਦੇ ਨਾਲ ਹੀ ਵੱਖ ਵੱਖ ਭਾਸ਼ਾਵਾਂ ਦਾ ਤੁਲਨਾਤਮਕ ਅਧਿਐਨ ਵੀ ਕੀਤਾ ਜਾਂਦਾ ਹੈ। ਪ੍ਰਾਚੀਨ ਕਾਲ ਵਿੱਚ ਭਾਸ਼ਾ ਵਿਗਿਆਨਿਕ ਅਧਿਐਨ ਮੂਲ ਤੌਰ 'ਤੇ ਭਾਸ਼ਾ ਦੀ ਸਹੀ ਵਿਆਖਿਆ ਕਰਨ ਦੀ ਕੋਸ਼ਿਸ਼ ਦੇ ਰੂਪ ਵਿੱਚ ਸੀ। ਸਭ ਤੋਂ ਪਹਿਲਾਂ ਚੌਥੀ ਸਦੀ ਈਸਾ ਪੂਰਵ ਵਿੱਚ ਪਾਣਿਨੀ ਨੇ ਸੰਸਕ੍ਰਿਤ ਦੀ ਵਿਆਕਰਨ ਲਿਖੀ ਜਿਸ ਦਾ ਨਾਮ ਅਸ਼ਟਅਧਿਆਈ (अष्टाध्यायी) ਹੈ।<ref>पाणिनि की अष्टाध्यायी</ਕਿਸੇ ਵੀ ਅਧਿਐਨ ਨੂੰ ਵਿਗਿਆਨਿਕ ਤਾਂ ਹੀ ਕਿਹਾ ਜਾ ਸਕਦਾ ਹੈ ਜੇਕਰ ਉਹ ਤੱਥਾਂ ਦੇ ਨਿਰੀਖਣ ਉੱਤੇ ਆਧਾਰਿਤ ਹੋਵੇ। ਭਾਸ਼ਾ-ਵਿਗਿਆਨੀ ਭਾਸ਼ਾਈ ਉਚਾਰਨ ਦਾ ਜਿਵੇਂ ਨਿਰੀਖਣ ਕਰਦਾ ਹੈ, ਉਸੇ ਤਰ੍ਹਾਂ ਉਸ ਨੂੰ ਬਿਆਨ ਕਰ ਦਿੰਦਾ ਹੈ। ਉਸ ਦਾ ਕੰਮ ਸਮਾਜ ਵਿੱਚ ਵਰਤੇ ਜਾਣ ਵਾਲੇ ਉਚਾਰਨ ਪਿੱਛੇ ਕਾਰਜਸ਼ੀਲ ਨਿਯਮ ਲੱਭਣਾ ਹੈ। ਮਿਸਾਲ ਵਜੋਂ, ਜੇ ਭਾਸ਼ਾ-ਵਿਗਿਆਨੀ ਕਿਸੇ ਭਾਸ਼ਾ ਦੀ ਧੁਨੀ ਵਿਉਂਤ ਦਾ ਅਧਿਐਨ ਕਰਨ ਲੱਗਦਾ ਹੈ, ਸਭ ਤੋਂ ਪਹਿਲਾਂ ਉਹ ਧੁਨੀਆਤਮਿਕ ਵਰਗੀਕਰਨ ਕਰਦਾ ਹੈ। ਜੇਕਰ ਉਹ ਇਹ ਕਹਿੰਦਾ ਹੈ ਕਿ ਪੰਜਾਬੀ ਵਿੱਚ ਨੀਵੀਂ ਸੁਰ ਮੌਜੂਦ ਹੈ ਤਾਂ ਉਹ ਘੱਟ ਅਤੇ ਕੱਟ ਦੋ ਸ਼ਬਦਾਂ ਨੂੰ ਵਿਰੋਧ ਵਿੱਚ ਰੱਖ ਕੇ ਦੋਹਾਂ ਦੇ ਫ਼ਰਕ ਨੂੰ ਸਥਾਪਿਤ ਕਰਦਾ ਹੈ। ਕੁਝ ਕੁ ਅੰਦਾਜ਼ੇ ਤਾਂ ਪਹਿਲਾਂ ਲਾਉਣੇ ਪੈਂਦੇ ਹਨ ਅਤੇ ਫੇਰ ਉਹਨਾਂ ਨੂੰ ਟੈਸਟ ਕੀਤਾ ਜਾਂਦਾ ਹੈ ਤਾਂ ਜੋ ਕਿਸੇ ਤੱਥ ਦੀ ਹੋਂਦ ਪ੍ਰਤੱਖ ਹੋ ਸਕੇ। ਜੇਕਰ ਇਹ ਅਨੁਮਾਨ ਲਾਇਆ ਜਾਵੇ ਕਿ ਲ ਅਤੇ ਲ਼ ਵਿੱਚ ਕੋਈ ਕਾਰਜੀ ਅੰਤਰ ਨਹੀਂ ਤਾਂ ਸਮਗਰੀ ਤੋਂ ਇਸ ਬਾਰੇ ਨਿਰੀਖਣ ਕੀਤਾ ਜਾਂਦਾ ਹੈ ਜੇਕਰ ਇਹ ਧੁਨੀਆਂ ਸਾਰਥਕ ਸਿੱਧ ਹੋ ਜਾਣ ਤਾਂ ਆਪਣੇ ਵਿਚਾਰ ਬਦਲਣੇ ਪੈਂਦੇ ਹਨ। ਇੱਕ ਭਾਸ਼ਾਈ ਸਿਧਾਂਤ ਨੂੰ ਸਥਾਪਿਤ ਕਰਨ ਲਈ ਕਈ ਮਿਸਾਲਾਂ ਨੂੰ ਪਰਖਣਾ ਭਾਸ਼ਾ ਦੇ ਅਧਿਐਨ ਲਈ ਲਾਜ਼ਮੀ ਹੋ ਜਾਂਦਾ ਹੈ। ਇਸ ਤਰ੍ਹਾਂ ਭਾਸ਼ਾ-ਵਿਗਿਆਨ ਭਾਸ਼ਾ ਦੇ ਵੱਖ-ਵੱਖ ਭਾਸ਼ਾਈ ਨਮੂਨਿਆਂ ਦੀ ਪਰਿਕਲਪਨਾ ਕਰਦੇ ਹੋਏ ਅਤੇ ਇਹਨਾਂ ਦੀ ਪੁਸ਼ਟੀ ਕਰਦੇ ਹੋਏ ਪਰਿਵਰਤਨ ਜਾਂ ਸਵੀਕ੍ਰਿਤੀ ਦੇ ਪੱਧਰ ਤੱਕ ਪਹੁੰਚਦਾ ਹੈ। ਜੇਕਰ ਭਾਸ਼ਾ-ਵਿਗਿਆਨ ਭਾਸ਼ਾ ਦਾ ਵਿਗਿਆਨ ਹੈ ਤਾਂ ਇਸ ਵਿੱਚ ਭਾਸ਼ਾ ਦਾ ਸਮੁੱਚਾ ਇਤਿਹਾਸ, ਉਸ ਦਾ ਹਰ ਰੂਪ ਭਾਸ਼ਾ-ਵਿਗਿਆਨ ਦੇ ਅਧਿਐਨ ਦਾ ਵਿਸ਼ਾ ਬਣ ਜਾਂਦਾ ਹੈ। ਭਾਸ਼ਾ-ਵਿਗਿਆਨ, ਭਾਸ਼ਾ ਦੀ ਅਜਿਹੀ ਤਸਵੀਰ ਦਰਸਾਉਂਦਾ ਹੈ ਜਿਸ ਵਿੱਚ ਭਾਸ਼ਾ ਦੇ ਭਿੰਨ ਭਿੰਨ ਅੰਗਾਂ ਅਤੇ ਸਰੂਪਾਂ ਦਾ ਵਿਵੇਚਨ ਕੀਤਾ ਜਾਂਦਾ ਹੈ, ਜਿਵੇਂ ਧੁਨੀ-ਵਿਗਿਆਨ ਵਿੱਚ ਧੁਨੀਆਂ ਦੇ ਉਚਾਰਨ ਉਹਨਾਂ ਦੀ ਪ੍ਰਕਿਰਤੀ ਬਾਰੇ ਪੂਰੀ ਜਾਣਕਾਰੀ ਮਿਲਦੀ ਹੈ। ਇਸੇ ਤਰ੍ਹਾਂ ਰੂਪ-ਵਿਗਿਆਨ (ਸ਼ਬਦ-ਵਿਗਿਆਨ) ਵਿੱਚ ਧੁਨੀ ਤੋਂ ਲੈ ਕੇ ਸ਼ਬਦਾਂ ਤਕ ਦਾ ਅਧਿਐਨ ਕੀਤਾ ਜਾਂਦਾ ਹੈ। ਭਾਸ਼ਾ-ਵਿਗਿਆਨੀ ਭਾਸ਼ਾ ਦਾ ਅਧਿਐਨ ਦੋ ਪਹਿਲੂਆਂ ਤੋਂ ਕਰਦਾ ਹੈ। ਇਤਿਹਾਸਿਕ ਅਧਿਐਨ ਅਤੇ ਸਮਕਾਲਿਕ ਅਧਿਐਨ। ਇਤਿਹਾਸਿਕ ਅਧਿਐਨ ਵਿੱਚ ਭਾਸ਼ਾ ਦੇ ਇਤਿਹਾਸਿਕ ਵਿਕਾਸ ਕ੍ਰਮ ਦੇ ਪੜਾਵਾਂ ਦਾ ਅਧਿਐਨ ਕੀਤਾ ਜਾਂਦਾ ਹੈ ਜਿਸ ਵਿੱਚ ਮੂਲਾਤਮਿਕ, ਰੂਪਾਤਮਿਕ, ਰਚਨਾਤਮਿਕ ਅਤੇ ਅਰਥਾਤਮਿਕ ਪੱਧਰਾਂ ਤੇ ਅਧਿਐਨ ਵਿੱਚ ਸਮਕਾਲੀਨ ਭਾਸ਼ਾਵਾਂ ਦੀ ਸੰਰਚਨਾ ਦਾ ਅਧਿਐਨ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਪੰਜਾਬੀ ਇੱਕ ਮਨੁੱਖੀ ਭਾਸ਼ਾ ਹੈ। ਪੰਜਾਬੀ ਨੂੰ ਮੁੱਖ ਮੰਨ ਕੇ ਉਸ ਦੀਆਂ ਕਈ ਬੋਲੀਆਂ ਮੰਨੀਆਂ ਜਾਂਦੀਆਂ ਹਨ, ਜਿਵੇਂ- ਮਾਝੀ, ਪੁਆਧੀ, ਦੁਆਬੀ, ਮਲਵਈ ਆਦਿ। ਇਹਨਾਂ ਬੋਲੀਆਂ ਨੂੰ ਪੰਜਾਬੀ ਭਾਸ਼ਾ ਦੀਆਂ ਬੋਲੀਆਂ ਮੰਨਣਾ ਇਤਿਹਾਸਿਕ ਦ੍ਰਿਸ਼ਟੀਕੋਣ ਹੈ ਜਦੋਂ ਕਿ ਹਰ ਇੱਕ ਬੋਲੀ ਨੂੰ ਵੱਖੋ-ਵੱਖਰਾ ਮੰਨ ਕੇ ਅਧਿਐਨ ਕਰਨਾ ਸਮਕਾਲਿਕ ਦ੍ਰਿਸ਼ਟੀਕੋਣ ਹੈ। ਸਮਕਾਲੀ ਦ੍ਰਿਸ਼ਟੀ ਦੇ ਅਧੀਨ ਵਰਤਮਾਨ ਵਿੱਚ ਭਿੰਨ-ਭਿੰਨ ਅਧਿਐਨ ਪੱਧਤੀਆਂ ਵਿਕਸਿਤ ਹੋਈਆਂ ਹਨ। ਵਰਣਨਾਤਮਿਕ ਸੰਰਚਨਾਤਮਿਕ, ਤੁਲਨਾਤਮਿਕ ਅਤੇ ਪ੍ਰਯੋਗਾਤਮਿਕ। ਭਾਸ਼ਾ ਦੇ ਆਂਤਰਿਕ ਢਾਂਚੇ ਦਾ ਵਿਸ਼ਲੇਸ਼ਣ ਕਰਨ ਦੇ ਉਦੇਸ਼ ਤੋਂ ਜਿਸ ਭਾਸ਼ਾ ਅਧਿਐਨ ਪੱਧਤੀ ਦਾ ਵਿਕਾਸ ਹੋਇਆ ਉਸ ਨੂੰ ਵਰਣਨਾਤਮਿਕ ਕਿਹਾ ਗਿਆ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਕਿਸੇ ਭਾਸ਼ਾ ਦੇ ਸੰਰਚਨਾ ਤੱਤਾਂ ਦੇ ਸੂਖ਼ਮ ਅਧਿਐਨ ਨੂੰ ਸੰਰਚਨਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਗਿਆ। ਜੇਕਰ ਦੋ ਜਾਂ ਵੱਖ ਭਾਸ਼ਾਵਾਂ ਦੀ ਬਣਤਰ ਦੀ ਆਪਸੀ ਤੁਲਨਾ ਕੀਤੀ ਜਾਵੇ ਤਾਂ ਉਹ ਅਧਿਐਨ ਤੁਲਨਾਤਮਿਕ ਅਧਿਐਨ ਅਖਵਾਉਂਦਾ ਹੈ। ਇਸੇ ਤਰ੍ਹਾਂ ਧੁਨੀਆਂ ਦੇ ਉਚਾਰਨ, ਸ਼੍ਰਵਣ ਅਤੇ ਗ੍ਰਹਿਣ ਦੀ ਸੂਖ਼ਮਤਾ ਨੂੰ ਜਾਣਨ ਲਈ ਭਿੰਨ-ਭਿੰਨ ਵਿਗਿਆਨਿਕ ਤਕਨੀਕੀ ਯੰਤਰਾਂ ਰਾਹੀਂ ਉਚਾਰਨੀ ਧੁਨੀਆਂ ਦਾ ਅਧਿਐਨ ਕੀਤਾ ਜਾਂਦਾ ਹੈ। ਇਸ ਨੂੰ ਪ੍ਰਯੋਗਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਜਾਂਦਾ ਹੈ। ਆਧੁਨਿਕ ਦ੍ਰਿਸ਼ਟੀ ਨੇ ਭਾਸ਼ਾ ਅਧਿਐਨ ਦੀਆਂ ਹੋਰਨਾਂ ਕਈ ਪੱਧਤੀਆਂ ਨੂੰ ਜਨਮ ਦਿੱਤਾ ਜਿਵੇਂ ਭਾਸ਼ਾ ਮਨੋ- ਵਿਗਿਆਨ, ਸਮਾਜ ਭਾਸ਼ਾ-ਵਿਗਿਆਨ, ਭਾਸ਼ਾ ਭੂਗੋਲ, ਭਾਸ਼ਾ ਅਧਿਆਪਨ ਆਦਿ। ਵੀਹਵੀਂ ਸਦੀ ਦੇ ਅਰੰਭ ਵਿੱਚ ਯੂਰਪ ਦੇ ਪ੍ਰਸਿੱਧ ਭਾਸ਼ਾ-ਵਿਗਿਆਨੀ ਸੋਸਿਊਰ ਨੇ ਆਧੁਨਿਕ ਭਾਸ਼ਾ-ਵਿਗਿਆਨ ਦੀ ਨੀਂਹ ਰੱਖੀ। ਸੋਸਿਊਰ ਮੁਤਾਬਕ 1. ਭਾਸ਼ਾ ਦਾ ਜੀਵਿਤ ਅਤੇ ਬੋਲ-ਚਾਲ ਦਾ ਰੂਪ ਅਧਿਐਨ ਲਈ ਮਹੱਤਵਪੂਰਨ ਹੈ। 2. ਭਾਸ਼ਾ ਵਿਗਿਆਨ ਸਮਕਾਲੀਨ ਅਤੇ ਇਤਿਹਾਸਿਕ ਦੋ ਤਰ੍ਹਾਂ ਦਾ ਹੁੰਦਾ ਹੈ ਪਰ ਇਸ ਵਿੱਚ ਸਮਕਾਲਿਕ ਵਧੇਰੇ ਮਹੱਤਵਪੂਰਨ ਹੈ 3.
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) ੨੮ ਜੁਲਾਈ 1914 ਤੋਂ ੧੧ ਨਵੰਬਰ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ (ਜਰਮਨੀ, ਅਸਟਰੀਆ-ਹੰਗਰੀ ਅਤੇ ਇਟਲੀ) ਅਤੇ ਟਰਿਪਲ ਏਨਟਟੇ (ਫਰਾਂਸ, ਰੂਸ ਅਤੇ ਬਰਤਾਨੀਆ) । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।ਸੰਨ 1914 ਨੂੰ ਸੇਰਾਜੇਵੋ ਵਿੱਚ ਗੇਵਰੀਲੋ ਪਰਿਨਸਿਪ (Gavrilo Princip) (ਇੱਕ ਸਰਬਿਆ ਨੈਸ਼ਨਲਿਸਟ ਗਰੁਪ ਦਾ ਆਦਮੀ) ਨੇ ਆਸਟ੍ਰੀਆ-ਹੰਗਰੀ ਦੇ ਰਾਜਕੁਮਾਰ ਆਰਚਡੂਕ ਫਰੈਂਜ਼ ਫਰਡੀਨੈਂਡ (Archduke Franz Ferdinand) ਦਾ ਕਤਲ ਕਰ ਦਿੱਤਾ । ਇਸ ਲਈ ਆਸਟਰੀਆ ਅਤੇ ਹੰਗਰੀ ਦੇ ਮੰਤਰੀਆਂ ਅਤੇ ਜਰਨੈਲਾਂ ਨੇ ਆਸਟਰੀਆ ਅਤੇ ਹੰਗਰੀ ਦੇ ਰਾਜੇ ਨੂੰ ਸਰਬੀਆ ਉੱਤੇ ਹਮਲਾ ਕਰਨ ਲਈ ਪ੍ਰੇਰਿਤ ਕੀਤਾ। ਯੂਰਪ ਦੇ ਦੇਸ਼ਾਂ ਦੇ ਇੱਕ ਦੁਜੇ ਨਾਲ ਮਿਲਟਰੀ ਮਦਦ ਦੇ ਵਾਅਦੇ ਕੀਤੇ ਹੋਣ ਕਾਰਨ (ਕਿ ਜੇ ਕੋਈ ਦੇਸ਼ ਹਮਲਾ ਕਰੇ ਤਾਂ ਸਮਝੋਤੇ ਵਾਲੇ ਦੇਸ਼ ਇੱਕ ਦੂਜਾ ਦੀ ਮਦਦ ਕਰਨਗੇ), ਇਸ ਘਟਨਾ ਕਾਰਣ ਪੂਰਾ ਯੂਰਪ ਜਲਦੀ ਹੀ ਲੜਾਈ ਵਿੱਚ ਕੁੱਦ ਗਿਆ ਅਤੇ ਪਹਿਲਾ ਸੰਸਾਰ ਯੁੱਧ ਸ਼ੁਰੂ ਹੋ ਗਿਆ। ਯੂਰਪ ਦੇ ਦੇਸ਼ਾਂ ਦੇ ਬਾਕੀ ਹੋਰ ਮਹਾਂਦੀਪਾਂ ਵਿੱਚ ਫੈਲੇ ਹੋਣ ਕਾਰਨ ਇਹ ਪੂਰੀ ਦੁਨੀਆਂ ਵਿੱਚ ਫੈਲ ਗਿਆ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”1.
ਸੁਲਤਾਨ ਬਾਹੂ (ਸ਼ਾਹਮੁਖੀ: سلطان باہو) (ca 1628 – 1691) ਮੁਸਲਿਮ ਸੂਫ਼ੀ ਅਤੇ ਸੰਤ ਸੀ ਜਿਸਨੇ ਸਰਵਰੀ ਕਾਦਰੀ ਸੂਫ਼ੀ ਸੰਪਰਦਾ ਦੀ ਨੀਂਹ ਰੱਖੀ। ਗੁਰਮਤਿ ਤੋਂ ਬਾਅਦ ਸੂਫ਼ੀ ਕਾਵਿ ਧਾਰਾ ਪੰਜਾਬੀ ਦੇ ਅਧਿਆਤਮਿਕ ਸਾਹਿਤ ਦੀ ਇੱਕ ਉੱਘੀ ਤੇ ਮਹੱਤਵਪੂਰਨ ਕਾਵਿ-ਧਾਰਾ ਹੈ, ਜਿਸ ਦਾ ਆਰੰਭ ਪੂਰਵ ਨਾਨਕ ਕਾਲ ਵਿੱਚ ਹੀ ਬਾਬਾ ਫ਼ਰੀਦ ਸ਼ਕਰ-ਗੰਜ ਦੀ ਰਚਨਾ ਨਾਲ ਹੋ ਚੁੱਕਾ ਸੀ। ਬਾਬਾ ਫ਼ਰੀਦ ਪਹਿਲੇ ਪੜਾ ਦਾ ਸੂਫ਼ੀ ਸੀ। ਸੁਲਤਾਨ ਬਾਹੂ ਨੂੰ ਗੁਰੂ ਨਾਨਕ ਕਾਲ ਦਾ ਸੂਫ਼ੀ ਕਵੀ ਮੰਨਿਆ ਜਾਂਦਾ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਛਤਰਪਤੀ ਸ਼ਿਵਾਜੀ ਭੌਸਲੇ (Marathi [ʃiʋaˑɟiˑ bʱoˑs(ə)leˑ]; ਅੰਦਾਜ਼ਨ 1627/1630 – 3 ਅਪਰੈਲ 1680) ਇੱਕ ਮਹਾਨ ਮਰਾਠਾ ਯੋਧੇ ਸਨ ਅਤੇ ਉਨ੍ਹਾਂ ਦੀ ਕਮਾਂਡ ਹੇਠ ਮੁਗਲਾਂ ਨੂੰ ਹਰਾ ਕੇ ਪੁਣੇ ਮਰਾਠਾ ਰਾਜ ਸਥਾਪਤ ਕੀਤਾ ਗਿਆ। ਇਸੇ ਲਈ ਸ਼ਿਵਾ ਜੀ ਨੂੰ ਮਰਾਠਾ ਰਾਜ ਦੇ ਬਾਨੀ ਵੀ ਕਿਹਾ ਜਾਂਦਾ ਹੈ। ਸੰਨ 1674 ਵਿੱਚ ਸ਼ਿਵਾ ਜੀ ਨੂੰ ਮਹਾਰਾਜ ਦਾ ਤਾਜ ਪਹਿਨਾ ਕੇ ਛੱਤਰਪਤੀ ਦਾ ਦਰਜਾ ਦਿੱਤਾ ਗਿਆ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਮੁਗਲ ਸਲਤਨਤ (ਫਾਰਸੀ: امپراتوری مغولی هند ਇੰਪ੍ਰਾਤੋਰੀ ਮੁਗਲ-ਏ-ਹਿੰਦ; ਉਰਦੂ: مغلیہ سلطنت ਮੁਗਲ ਸਲਤਨਤ) ਭਾਰਤੀ ਉਪਮਹਾਂਦੀਪ ਵਿੱਚ 1526 ਤੋਂ ਲੈਕੇ 1757 ਤੱਕ ਇੱਕ ਰਾਜਸੀ ਤਾਕਤ ਸੀ। ਸਾਰੇ ਮੁਗਲ ਬਾਦਸ਼ਾਹ ਮੁਸਲਮਾਨ ਸੀ ਅਤੇ ਚੰਗੇਜ਼ ਖਾਨ ਦੇ ਪਰਿਵਾਰ ਵਿੱਚੋਂ ਸਨ। ਭਾਰਤ ਵਿੱਚ ਮੁਗਲ ਸਲਤਨਤ ਦੀ ਸਥਾਪਨਾ ਬਾਦਸ਼ਾਹ ਬਾਬਰ ਨੇ 1526 ਵਿੱਚ ਇਬਰਾਹਿਮ ਲੋਧੀ ਦੇ ਖਿਲਾਫ਼ ਪਾਣੀਪਤ ਦੀ ਪਹਿਲੀ ਲੜਾਈ (1526) ਜਿੱਤਣ ਤੋਂ ਬਾਅਦ ਰੱਖੀ। ਮੁਗਲ ਸਾਮਰਾਜ ਦੇ ਪਤਨ ਦੇ ਪ੍ਰਬੰਧਕੀ ਅਤੇ ਰਾਜਨੀਤਿਕ ਕਾਰਨ 1. ਉਤਰਾਧਿਤਾ ਬਾਰੇ ਯਕੀਨਨ ਨਿਯਮਾਂ ਦੀ ਘਾਟ- ਉਤਰਾਧਿਕਾਰ ਸੰਬੰਧੀ ਭਰੋਸੇਯੋਗ ਨਿਯਮਾਂ ਦੀ ਘਾਟ, ਉਤਰਾਧਿਕਾਰੀਆਂ ਨੇ ਬਾਦਸ਼ਾਹ ਦੀ ਮੌਤ ਤੋਂ ਬਾਅਦ ਗੱਦੀ ਲਈ ਲੜਨਾ ਸ਼ੁਰੂ ਕਰ ਦਿੱਤਾ. ਔਰੰਗਜ਼ੇਬ ਨੇ ਆਪਣੇ ਪਿਤਾ ਨੂੰ ਕੈਦ ਕਰਕੇ ਅਤੇ ਉਸਦੇ ਭਰਾਵਾਂ ਨੂੰ ਮਾਰ ਕੇ ਗੱਦੀ ਪ੍ਰਾਪਤ ਕੀਤੀ। ਇਹ ਪਰੰਪਰਾ ਹੋਰ ਵੀ ਜਾਰੀ ਰਹੀ, ਔਰੰਗਜ਼ੇਬ ਦੇ ਸਮੇਂ ਰਾਜਕੁਮਾਰ ਮੁਜ਼ਾਮ ਅਤੇ ਅਕਬਰ ਨਾ ਬਹਾਦੁਰ ਸ਼ਾਹ ਦੇ ਸ਼ਾਸਨ ਦੌਰਾਨ ਆਜ਼ਮ ਅਤੇ ਕੰਬਕਸ਼ਾ ਨੇ ਬਗਾਵਤ ਕੀਤੀ। ਇਸ ਕਿਸਮ ਦੇ ਉਤਰਾਧਿਕਾਰੀ ਲਈ ਸੰਘਰਸ਼ ਉਦੋਂ ਤਕ ਜਾਰੀ ਰਿਹਾ ਜਦੋਂ ਤਕ ਮੁਗਲ ਸਾਮਰਾਜ ਦੇ ਅਲੋਪ ਹੋ ਗਏ.
ਬੈਰਮ ਖ਼ਾਨ (ਫ਼ਾਰਸੀ: بيرام خان) (ਮੌਤ:1561) ਇੱਕ ਮਹੱਤਵਪੂਰਨ ਸੈਨਾ ਕਮਾਂਡਰ ਸੀ, ਜੋ ਬਾਅਦ ਵਿੱਚ ਮੁਗਲ ਫੌਜ ਦਾ ਮੁਖੀ ਕਮਾਂਡਰ-ਇਨ-ਚੀਫ਼ ਸੀ, ਇੱਕ ਸ਼ਕਤੀਸ਼ਾਲੀ ਸਟੇਟਮੈਨ ਅਤੇ ਮੁਗਲ ਸਮਰਾਟ ਹੁਮਾਯੂੰ ਅਤੇ ਅਕਬਰ ਦੇ ਦਰਬਾਰ ਵਿੱਚ ਰੀਜੈਂਟ ਸੀ। ਉਹ ਸਰਪ੍ਰਸਤ, ਮੁੱਖ ਸਲਾਹਕਾਰ, ਅਧਿਆਪਕ ਅਤੇ ਹੁਮਾਯੂੰ ਦਾ ਸਭ ਤੋਂ ਭਰੋਸੇਮੰਦ ਸਹਿਯੋਗੀ ਸਨ। ਹੁਮਾਯੂੰ ਨੇ ਉਸਨੂੰ ਖਾਨ-ਏ-ਖ਼ਾਨਣ ਵਜੋਂ ਸਨਮਾਨਿਤ ਕੀਤਾ, ਜਿਸਦਾ ਅਰਥ ਰਾਜਿਆਂ ਦਾ ਰਾਜਾ ਸੀ। ਬੈਰਮ ਨੂੰ ਪਹਿਲਾਂ ਬੈਰਾਮ "ਬੇਗ" ਕਿਹਾ ਜਾਂਦਾ ਸੀ ਪਰ ਬਾਅਦ ਵਿੱਚ ਉਸਨੂੰ 'ਖ' ਜਾਂ 'ਖ਼ਾਨ' ਦੇ ਤੌਰ ਤੇ ਸਨਮਾਨਿਤ ਕੀਤਾ ਗਿਆ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਵਿਜੈਨਗਰ ਸਾਮਰਾਜ (1082 - 1646) ਮੱਧਕਾਲੀਨ ਦੱਖਣ ਭਾਰਤ ਦਾ ਇੱਕ ਸਾਮਰਾਜ ਸੀ। ਇਸ ਦੇ ਰਾਜਾਵਾਂ ਨੇ 564 ਸਾਲ ਰਾਜ ਕੀਤਾ। ਇਸ ਦਾ ਰਸਮੀ ਨਾਮ ਕਰਣਾਟਕ ਸਾਮਰਾਜ ਸੀ। ਇਸ ਰਾਜ ਦੀ 1565 ਵਿੱਚ ਭਾਰੀ ਹਾਰ ਹੋਈ ਅਤੇ ਰਾਜਧਾਨੀ ਵਿਜੈਨਗਰ ਨੂੰ ਸਾੜ ਦਿੱਤਾ ਗਿਆ। ਉਸ ਦੇ ਬਾਦ ਕਸ਼ੀਣ ਰੂਪ ਵਿੱਚ ਇਹ ਅਤੇ 80 ਸਾਲ ਚੱਲਿਆ। ਇਸ ਦੀ ਸਥਾਪਨਾ ਹਰਿਹਰ ਅਤੇ ਬੁੱਕਾ ਨਾਮਕ ਦੋ ਭਰਾਵਾਂ ਨੇ ਕੀਤੀਆਂ ਸੀ। ਇਸ ਦਾ ਪ੍ਰਤੀਦਵੰਦੀ ਮੁਸਲਮਾਨ ਬਹਮਨੀ ਸਲਤਨਤ ਸੀ।
ਨਵ ਰਹੱਸਵਾਦ ਪ੍ਰਵਿਰਤੀ ਨੇ ਰਹੱਸਵਾਦ ਦੇ ਸਰੂਪ ਦੇ ਵਿਕਾਸ-ਪੜਾਅ ਨੂੰ ਪਾਰ ਕਰਦਿਆਂ ਅਜੋਕੇ ਰੂਪ ਅਖਤਿਆਰ ਕੀਤਾ ਹੈ। 'ਰਹੱਸ' ਸ਼ਬਦ ਰਾਜ਼, ਗੁਪਤ, ਭੇਤ ਜਾਂ ਛੁਪਾਉਣ ਲਾਇਕ ਬਾਤ ਦੇ ਕੋਸ਼ਗਤ ਅਰਥਾਂ ਦਾ ਧਾਰਨੀ ਹੈ। ਹਰ ਉਹ ਵਸਤ,ਜੋ ਇੰਦਰਿਆਵੀ ਅਨੁਭਵ ਤੋਂ ਪਾਰ ਦੀ ਹੋਵੇ, ਦੀ ਅਨੁਭੂਤੀ ਅਤੇ ਅਭਿਵਿਅਕਤੀ ਸਾਹਤਿਕ ਖੇਤਰ ਅੰਦਰ ਰਹੱਸਵਾਦ ਨਾਲ ਆ ਜੁੜਦੀ ਹੈ। ਇਹ ਇੱਕ ਅਜਿਹਾ ਅਨੁਭਵ ਹੈ ਜੋ ਸਰੂਪ ਵਜੋਂ ਅਰੂਪ ਅਤੇ ਸੁਭਾਅ ਵਜੋਂ ਅਕੱਥ ਹੈ। ਇਹ ਆਤਮਾ ਤੇ ਪਰਮਾਤਮਾ ਨਾਲ ਅਜਿਹੇ ਸੰਯੋਗਤਾਮਕ ਪਲਾਂ ਦਾ ਵਰਨਣ ਹੈ ਜਿਸ ਨੂੰ ਮਾਣਿਆ ਜਾਂ ਹੰਢਾਇਆ ਤਾਂ ਜਾ ਸਕਦਾ ਹੈ ਪਰ ਬਿਆਨਿਆ ਨਹੀਂ ਜਾ ਸਕਦਾ। ਰਹੱਸਵਾਦ ਆਮ ਤੌਰ 'ਤੇ ਸ਼ਾਤ ਰਸ ਪ੍ਰਧਾਨ ਹੁੰਦਾ ਹੈ ਪਰ ਨਵ-ਰਹੱਸਵਾਦ ਕ੍ਰਾਂਤੀਕਾਰੀ ਵੀ ਹੈ। ਸਮੁੱਚੇ ਰੂਪ ਵਿੱਚ ਨਵ-ਰਹੱਸਵਾਦ ਬੋਧਿਕਤਾ ਪ੍ਰਧਾਨ, ਤਾਰਕਿਕ ਦ੍ਰਿਸ਼ਟੀ, ਵਿਗਿਆਨਕ ਖੋਜਾਂ/ਸਿਧਾਂਤਾਂ ਦੇ ਸਹਿਯੋਗੀ ਸੰਦਰਭ ਤੋਂ ਪ੍ਰਾਪਤ ਕੀਤੀ ਨਵ-ਦ੍ਰਿਸ਼ਟੀ ਦਾ ਨਾਂ ਹੈ।ਜਸਵੰਤ ਸਿੰਘ ਨੇਕੀ ਦੇ ਸ਼ਬਦਾਂ ਵਿੱਚ ਨਵ-ਰਹੱਸਵਾਦ ਇਸ ਪ੍ਰਕਾਰ ਹੈ ਕਿ,"ਸਾਇੰਸ ਤੇ ਸਾਹਿਤ ਦੇ ਸੰਬੰਧਾਂ ਬਾਰੇ ਸੋਚਦਿਆਂ ਮੈਨੂੰ ਇਉਂ ਪ੍ਰਤੀਤ ਹੁੰਦਾ ਹੈ ਜਿਵੇਂ ਇਹ ਇੱਕ ਰਹੱਸ ਤਕ ਦੀ ਯਾਤਰਾ ਦੀ ਵਿਥਿਆ ਹੈ। ਜਦੋਂ ਮਨੁੱਖੀ ਗਿਆਨ ਅਜੇ ਬਹੁਤ ਊਣਾ ਸੀ, ਓੁਸ ਪੂਰਵ ਵਿਗਿਆਨ (ਪੂਰਵ-ਤਾਰਕਿਕ) ਪੜਾਓ ਤੇ ਓੁਹ ਸਭ ਕਾਸੇ ਦਾ ਕਿਆਸ ਹੀ ਲਾਉਂਦਾ ਸੀ। ਇਉਂ ਓੁਹ ਸਮਾਂ ਪਾ ਕੇ ਮਿਥਿਹਾਸ ਪਿਸ਼ਾਚ-ਵਿਦਿਆ ਤੇ ਪਰੀਆਂ, ਦੇਵਾਂ ਦੀਆਂ ਕਥਾਵਾਂ ਦਾ ਕਾਲ ਸੀ| ਜਦੋਂ ਮਨੁੱਖ ਦਾ ਗਿਆਨ ਜੁੱਗ ਅਗੇਰੇ ਹੋਇਆ ਤਾਂ ਭੌਤਿਕ ਤੇ ਪਰ-ਭੌਤਿਕ ਯਥਾਰਥ ਤੇ ਰਹੱਸ ਦਾ ਦਵੰਦ ਖੜ੍ਹਾ ਹੋ ਗਿਆ। ਮਨੁੱਖ ਰਤਾ ਗਿਆਨਵਾਨ ਹੋਇਆ ਤਾਂ ਰਹੱਸ ਤੇ ਯਥਾਰਥ ਵਿਚਾਲੇ ਸੰਬੰਧ ਸਥਾਪਤ ਕਰਕੇ ਰੋਮਾਂਟਕ ਹੋ ਗਿਆ, ਜਦੋਂ ਹੋਰ ਜਾਣਕਾਰ ਹੋਇਆ ਤਾਂ ਯਥਾਰਥਵਾਦੀ ਹੋ ਗਿਆ। ਅੱਜ ਇਉਂ ਜਾਪਦਾ ਹੈ ਕਿ ਇਹ ਸੰਬੰਧ ਪੂਰਾ ਚੱਕਰ ਕੱਟ ਕੇ ਇੱਕ ਹੋਰ ਤਰ੍ਹਾਂ ਦੇ ਰਹੱਸ ਵਿੱਚ ਦਾਖ਼ਲ ਹੋ ਗਿਆ ਹੈ। ਕਈਆਂ ਲਈ ਇਹ ਪੜਾਆ ਯਥਾਰਥਵਾਦੀ ਰਹੱਸ ਹੈ। ਕਈਆਂ ਲਈ ਨਵ-ਰਹੱਸਵਾਦੀ ਰਹੱਸ। ਡਾ.
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਮਰਾਠਾ ਸਾਮਰਾਜ ਦੇ ਪ੍ਰਧਾਨ-ਮੰਤਰੀਆਂ ਨੂੰ ਪੇਸ਼ਵਾ (मराठी: पेशवे) ਕਿਹਾ ਜਾਂਦਾ ਸੀ। ਇਹ ਰਾਜੇ ਦੀ ਸਲਾਹਕਾਰ ਪਰਿਸ਼ਦ ਅਸ਼ਟਪ੍ਰਧਾਨ ਦੇ ਸਭ ਤੋਂ ਪ੍ਰਮੁੱਖ ਮੁਖੀ ਸਨ। ਰਾਜਾ ਤੋਂ ਅਗਲਾ ਥਾਂ ਇਹਨਾਂ ਦਾ ਹੀ ਹੁੰਦਾ ਸੀ। ਇਹ ਅਹੁਦਾ ਸ਼ਿਵਾਜੀ ਦੇ ਅਸ਼ਟਪ੍ਰਧਾਨ ਮੰਤਰੀ ਮੰਡਲ ਵਿੱਚ ਪ੍ਰਧਾਨਮੰਤਰੀ ਜਾਂ ਵਜ਼ੀਰ ਦੇ ਬਰਾਬਰ ਹੁੰਦਾ ਸੀ। 'ਪੇਸ਼ਵਾ' ਫ਼ਾਰਸੀ ਦਾ ਸ਼ਬਦ ਹੈ, ਜਿਸਦਾ ਅਰਥ 'ਆਗੂ' ਹੈ।
ਅਫ਼ਗ਼ਾਨਿਸਤਾਨ ਇਸਲਾਮੀ ਗਣਰਾਜ (ਫ਼ਾਰਸੀ: جمهوری اسلامی افغانستان) ਦੱਖਣ ਮੱਧ ਏਸ਼ੀਆ ਵਿੱਚ ਸਥਿਤ ਦੇਸ਼ ਹੈ, ਜੋ ਚਾਰੇ ਪਾਸੇ ਤੋਂ ਜ਼ਮੀਨ ਨਾਲ ਘਿਰਿਆ ਹੋਇਆ ਹੈ। ਅਕਸਰ ਇਸ ਦੀ ਗਿਣਤੀ ਮੱਧ ਏਸ਼ੀਆ ਦੇ ਦੇਸ਼ਾਂ ਵਿੱਚ ਹੁੰਦੀ ਹੈ ਪਰ ਦੇਸ਼ ਵਿੱਚ ਲਗਾਤਾਰ ਚੱਲ ਰਹੇ ਸੰਘਰਸ਼ਾਂ ਨੇ ਇਸਨੂੰ ਕਦੇ ਮੱਧ ਪੂਰਬ ਤੇ ਕਦੇ ਦੱਖਣ ਏਸ਼ੀਆ ਨਾਲ ਜੋੜ ਦਿੱਤਾ ਹੈ। ਇਸ ਦੇ ਪੂਰਬ ਵਿੱਚ ਪਾਕਿਸਤਾਨ, ਉੱਤਰ ਪੂਰਬ ਵਿੱਚ ਭਾਰਤ ਅਤੇ ਚੀਨ, ਉੱਤਰ ਵਿੱਚ ਤਾਜਿਕਿਸਤਾਨ, ਕਜ਼ਾਖ਼ਸਤਾਨ ਅਤੇ ਤੁਰਕਮੇਨਿਸਤਾਨ ਅਤੇ ਪੱਛਮ ਵਿੱਚ ਇਰਾਨ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਮਹਮੂਦ ਗਜ਼ਨਵੀ (ਫ਼ਾਰਸੀ: محمود غزنوی) ਸੁਬਕਤਗੀਨ ਦਾ ਪੁੱਤਰ ਅਤੇ ਗਜ਼ਨੀ ਦਾ ਬਾਦਸ਼ਾਹ ਸੀ, ਜੋ 997 ਈਸਵੀ ਵਿੱਚ ਤਖ਼ਤ 'ਤੇ ਬੈਠਿਆ ਸੀ। ਇਸ ਨੇ ਭਾਰਤ ਉੱਪਰ 17 ਹਮਲੇ ਕੀਤੇ ਅਤੇ ਬੇਅੰਤ ਧਨ ਲੁੱਟਿਆ। ਸਭ ਤੋਂ ਪਹਿਲਾ ਹਮਲਾ ਉਸਨੇ 1001 ਵਿੱਚ ਲਹੌਰ ਅਤੇ ਬਠਿੰਡਾ ਤੇ ਕੀਤਾ। ਮਾਰਚ 1024 ਵਿੱਚ ਇਸ ਨੇ ਸੋਮਨਾਥ ਦਾ ਜਗਤ-ਪ੍ਰਸਿੱਧ ਮੰਦਿਰ ਬਰਬਾਦ ਕੀਤਾ ਅਤੇ ਸ਼ਿਵਮੂਰਤੀ ਨੂੰ ਚੂਰਣ ਕਰ ਕੇ ਬੇਅੰਤ ਧਨ ਲੁੱਟਿਆ। ਮਹਿਮੂਦ ਦਾ ਦੇਹਾਂਤ 1030 ਨੂੰ ਗਜ਼ਨੀ ਵਿਖੇ ਹੋਇਆ, ਜਿੱਥੇ ਇਸ ਦਾ ਸੁੰਦਰ ਕੀਰਤੀਸਤੰਭ ਬਣਿਆ ਹੋਇਆ ਹੈ। ਮਹਿਮੂਦ ਗਜ਼ਨਵੀ ਨੇ ਲਹੌਰ ਜਿੱਤ ਕੇ ਉਸ ਦਾ ਨਾਮ ਮਹਮੂਦਪੁਰ ਰੱਖਿਆ ਸੀ, ਜੋ ਉਸ ਦੇ ਸਿੱਕਿਆਂ ਵਿੱਚ ਦੇਖਿਆ ਜਾਂਦਾ ਹੈ। ਪਰ ਮਹਮੂਦ ਪਿੱਛੋਂ ਪੁਰਾਣਾ ਨਾਮ ਲਹੌਰ ਹੀ ਪ੍ਰਸਿੱਧ ਰਿਹਾ। ਮਹਿਮੂਦ ਗਜ਼ਨਵੀ ਭਾਰਤ ਉੱਤੇ ਕੀਤੇ ਆਪਣੇ 17ਵੇਂ ਹਮਲੇ ਸਮੇਂ 1025 ਈਸਵੀ ਵਿੱਚ ਸੋਮਨਾਥ ਮੰਦਰ ਦੇ ਦਰਵਾਜ਼ੇ ਲੈ ਗਿਆ ਸੀ। ਪਰੰਪਰਾ ਅਨੁਸਾਰ ਉਸ ਦੇ ਮਰਨ ਉੱਪਰੰਤ ਉਹ ਦਰਵਾਜ਼ੇ ਗਜ਼ਨੀ ਵਿਖੇ ਉਸਾਰੇ ਉਸ ਦੇ ਮਕਬਰੇ ਵਿੱਚ ਲਾ ਦਿੱਤੇ ਗਏ ਸਨ।
1947 ਤੋਂ 1980 ਤੱਕ ਪੰਜਾਬੀ ਸਵੈ-ਜੀਵਨੀ ਦਾ ਇਤਿਹਾਸ
ਸਵੈ-ਜੀਵਨੀ ਸਵੈ-ਜੀਵਨੀ ਆਧੁਨਿਕ ਵਾਰਤਕ ਦੀ ਨਵੀਨ ਵਿਧਾ ਹੈ ਜਿਸਦਾ ਸੰਬੰਧਾ ਆਤਮ ਵਰਣਨ ਨਾਲ ਹੈ। ਇਹ ਅਜਿਹਾ ਵਾਰਤਕ ਰੂਪ ਹੈ, ਜਿਸ ਵਿੱਚ ਲੇਖਕ ਆਪਣੇ ਜੀਵਨ ਅਤੇ ਵਿਅਕਤੀਤਵ ਦੀਆਂ ਵਿਸ਼ੇਸ਼ ਘਟਨਾਵਾਂ ਦਾ ਵਰਣਨ ਕਰਦਾ ਹੋਇਆ ਇਨ੍ਹਾਂ ਦੀ ਪੁਨਰ ਸਿਰਜਨਾ ਕਰਦਾ ਹੈ ਭਾਵ ਵਾਰਤਕ ਕਲਾ ਰਾਹੀਂ ਉਹ ਆਪਣੇ ਅਨੁਭਵ ਅਤੇ ਸਖਸ਼ੀਅਤ ਨਿਰਮਾਣ ਦਾ ਲੇਖਾ-ਜੋਖਾ ਉਲੀਕਦਾ ਹੈ। ਇਸਦਾ ਮੰਤਵ ਪਾਠਕਾਂ ਨੂੰ ਮੁਖਾਤਿਬ ਹੋਣਾ ਹੀ ਹੁੰਦਾ ਹੈ, ਜੋ ਉਸਦੇ ਜੀਵਨ ਇਤਿਹਾਸ ਜਾਂ ਅਨੁਭਵ ਤੋਂ ਕੋਈ ਸੇਧ ਜਾਂ ਅਗਵਾਈ ਹਾਸਲ ਕਰ ਸਕਦੇ ਹਨ। ਇਸ ਵਿੱਚ ਇੱਕ ਪਾਸੇ ਨਿੱਜ ਅਤੇ ਦੂਜੇ ਪਾਸੇ ਸਮਾਜਿਕ/ਧਾਰਮਿਕ/ਰਾਜਨੀਤਿਕ ਆਦਿ ਸਭ ਤਰ੍ਹਾਂ ਦੀਆਂ ਸਥਿਤੀਆਂ ਬਿਆਨ ਕੀਤੀਆਂ ਹੁੰਦੀਆਂ ਹਨ। ਅੰਮ੍ਰਿਤਾ ਪ੍ਰੀਤਮ ਨੇ ਸ੍ਵੈ-ਜੀਵਨੀ ਨੂੰ ਏਸੇ ਲਈ ‘ਯਥਾਰਥ ਤੋਂ ਯਥਾਰਥ ਤੱਕ ਦਾ ਅਮਲ` ਕਿਹਾ ਹੈ। ਪੰਜਾਬੀ ਵਿੱਚ ਸਵੈ ਜੀਵਨੀ ਰਚਨਾ ਦੀ ਵਿਸ਼ਾਲ ਪਰੰਪਰਾ ਮੌਜੂਦ ਹੈ। ਪੰਜਾਬੀ ਕਾਵਯ ਵਿੱਚ ਗੁਰੂ ਗੋਬਿੰਦ ਸਿੰਘ ਜੀ ਵਲੋਂ ਬ੍ਰਜ ਭਾਸ਼ਾ` ਵਿੱਚ ਰਚੇ ‘ਬਚਿਤ੍ਰ ਨਾਟਕ` ਨੂੰ ਪੰਜਾਬੀ ਦੀ ਪ੍ਰਥਮ ਸ੍ਵੈ-ਜੀਵਨੀ ਮੰਨਿਆ ਜਾ ਸਕਦਾ ਹੈ। ਇਸ ਤੋਂ ਅਗਾਂਹ ਪੰਜਾਬੀ ਮੱਧਕਾਲੀ ਗੱਦ ਵਿੱਚ ਜਨ-ਸਾਖੀਆਂ ਅਤੇ ਪਰਚੀਆਂ ਆਦਿ ਦੇ ਰੂਪ ਵਿੱਚ ਜੀਵਨੀ ਮੂਲਕ ਰਚਨਾਵਾਂ ਦਾ ਸੰੁਦਰ ਭੰਡਾਰ ਮਿਲਦਾ ਹੈ। ਆਧੁਨਿਕ ਪੰਜਾਬੀ ਵਾਰਤਕ ਵਿੱਚ ਸ੍ਵੈ-ਜੀਵਨੀਰਚਨਾ ਦੀ ਅਮੀਰ ਪਰੰਪਰਾ ਦਿਖਾਈ ਦਿੰਦੀ ਹੈ। ਆਧੁਨਿਕ ਪੰਜਾਬੀ ਵਾਰਤਕ ਦੀ ਮੁੱਢਲੀ ਪਰੰਪਰਾ ਵਿੱਚ ਪੰਜਾਬੀ ਦੇ ਪ੍ਰਸਿੱਧ ਵਾਰਤਕਕਾਰਾਂ ਦੀਆਂ ਸ੍ਵੈ-ਜੀਵਨੀਰਚਨਾਵਾਂ ਸ਼ਾਮਲ ਹਨ ਜਿਨ੍ਹਾਂ ਦਾ ਵਰਣਨ ਅੱਗੇ ਕੀਤਾ ਗਿਆ ਹੈ: 1947 ਤੋਂ 1980 ਤੱਕ ਪੰਜਾਬੀ ਸ੍ਵੈ-ਜੀਵਨੀ ਦਾ ਇਤਿਹਾਸ ਨਾਨਕ ਸਿੰਘ ਨਾਵਲਿਸਟ ਦੀ ਸ੍ਵੈ-ਜੀਵਨੀ (1949) ਨਾਨਕ ਸਿੰਘ ਨਾਵਲਿਸਟ ਦੀ ਸਵੈ-ਜੀਵਨੀ ‘ਮੇਰੀ ਦੁਨੀਆਂ` ਦਾ ਪਹਿਲਾਂ ਪ੍ਰਕਾਸ਼ਨ 1949 ਈ. ਵਿੱਚ ਹੋਇਆ ਜਿਸ ਸਦਕਾ ਇਹ ਉਸ ਸਮੇਂ ਦੀ ਪਹਿਲੀ ਸਵੈ-ਜੀਵਨੀ ਹੈ। ਇਸਦਾ ਚੌਥਾ ਐਡੀਸ਼ਨ ਕੁਝ ਵਾਧੇ ਸਾਹਿਤ 1959 ਈ. ਵਿੱਚ ਪ੍ਰਕਾਸ਼ਿਤ ਹੋਇਆ ਸੀ। ਇਤਿਹਾਸਕ ਅਤੇ ਸਾਹਿਤਿਕ ਕਲਾ ਦੀ ਦ੍ਰਿਸ਼ਟੀ ਤੋਂ ਇਹ ਮਹੱਤਵਪੂਰਣ ਰਚਨਾ ਹੈ। ਸ੍ਵੈ-ਜੀਵਨੀ ਰਚਨਾ ਲਈ ਈਮਾਨਦਾਰੀ, ਨਿਰਪੱਖਤਾ ਅਤੇ ਸਾਫਗੋਈ ਵਰਗੇ ਗੁਣ ਇਸ ਵਿਚੋਂ ਸਪਸ਼ਟ ਝਲਕਦੇ ਹਨ। ਇਸ ਤੋਂ ਇਲਾਵਾ ਕਈ ਥਾਵਾਂ `ਤੇ ਲੇਖਕ ਦੀ ਭਾਵੂਕ ਬਿਰਤੀ ਵੀ ਸਾਹਮਣੇ ਆਈ ਪਰ ਉਸਦੇ ਜੀਵਨ ਚਿੰਤਨ ਅਤੇ ਅਨੁਭਵਾਂ ਦਾ ਪ੍ਰਭਾਵ ਵਧੇਰੇ ਪ੍ਰਤੱਖ ਰਹਿੰਦਾ ਹੈ। ‘ਮੇਰੀ ਦੁਨੀਆਂ` ਦਾ ਲੇਖਕ ਕਿਉਂਕਿ ਨਾਵਲਕਾਰ ਹੈ, ਇਸ ਲਈ ਇਸ ਵਿੱਚ ਨਾਵਲ ਵਾਂਗ ਨਿੱਕੀਆਂ-ਨਿੱਕੀਆਂ ਕਹਾਣੀਆਂ ਨੂੰ ਲੜੀਵਾਰ ਜੋੜਿਆ ਗਿਆ ਹੈ। ਇਸ ਸਵੈ-ਜੀਵਨੀ ਵਿੱਚ ਲੇਖਕ ਦੇ ਨਿੱਜੀ ਜੀਵਨ ਤੋਂ ਇਲਾਵਾ ਸਮਾਜਿਕ, ਧਾਰਮਿਕ, ਰਾਜਨੀਤਿਕ ਅਤੇ ਸਭਿਆਚਾਰਕ ਸਥਿਤੀਆਂ ਦੇ ਨਾਲ-ਨਾਲ 1947 ਦੀ ਵੰਡ ਦੇ ਪ੍ਰਭਾਵ ਦਾ ਬੜਾ ਹਿਰਦੇ ਵੇਧਕ ਵਰਣਨ ਕੀਤਾ ਹੋਇਆ ਹੈ। ਪ੍ਰਿੰ.
ਆਇਜ਼ੈਕ ਨਿਊਟਨ ਇੰਗਲੈਂਡ ਦੇ ਇੱਕ ਵਿਗਿਆਨੀ ਸਨ। ਉਹਨਾਂ ਨੇ ਗੁਰੁਤਾਕਰਸ਼ਣ ਦਾ ਨਿਯਮ ਅਤੇ ਗਤੀ ਦੇ ਨਿਯਮਾਂ ਦੀ ਖੋਜ ਕੀਤੀ। ਉਹ ਇੱਕ ਗਣਿਤ ਵਿਗਿਆਨੀ, ਭੌਤਿਕ ਵਿਗਿਆਨੀ, ਜੋਤਸ਼ੀ ਅਤੇ ਦਾਰਸ਼ਨਿਕ ਸਨ। ਇਨ੍ਹਾਂ ਦਾ ਸ਼ੋਧ ਪੱਤਰ Philosophiae Naturalis Principia Mathematica ਸੰਨ 1687 ਵਿੱਚ ਪ੍ਰਕਾਸ਼ਿਤ ਹੋਇਆ,ਜਿਸ ਵਿੱਚ ਗੁਰੂਤਾਕਰਸ਼ਣ ਅਤੇ ਗਤੀ ਦੇ ਨਿਯਮਾਂ ਦੀ ਵਿਆਖਿਆ ਕੀਤੀ ਗਈ ਸੀ,ਅਤੇ ਇਸ ਪ੍ਰਕਾਰ ਕਲਾਸੀਕਲ ਭੌਤਿਕ ਵਿਗਿਆਨ ਦੀ ਨੀਂਹ ਰੱਖੀ। ਉਹਨਾਂ ਦੀ ਫਿਲੋਸੋਫੀ ਨੇਚੁਰੇਲਿਸ ਪ੍ਰਿੰਸਿਪਿਆ ਮੇਥੇਮੇਟਿਕਾ, 1687 ਵਿੱਚ ਪ੍ਰਕਾਸ਼ਿਤ ਹੋਈ, ਇਹ ਵਿਗਿਆਨ ਦੇ ਇਤਿਹਾਸ ਵਿੱਚ ਆਪਜੀ ਦੀ ਸਭ ਤੋਂ ਪ੍ਰਭਾਵਸ਼ਾਲੀ ਕਿਤਾਬ ਹੈ,ਜੋ ਸਾਰਾ ਸਾਹਿਤਕ ਯੰਤਰ ਵਿਗਿਆਨ ਲਈ ਆਧਾਰਭੂਤ ਕਾਰਜ ਦੀ ਭੂਮਿਕਾ ਨਿਭਾਉਂਦੀ ਹੈ।ਇਸ ਕਾਰਜ ਵਿੱਚ, ਨਿਊਟਨ ਨੇ ਗੁਰੂਤਾ ਅਤੇ ਗਤੀ ਦੇ ਤਿੰਨ ਨਿਯਮਾਂ ਦਾ ਵਰਣਨ ਕੀਤਾ ਜਿਨ੍ਹੇ ਅਗਲੀਆਂ ਤਿੰਨ ਸ਼ਤਾਬਦੀਆਂ ਲਈ ਭੌਤਿਕ ਬ੍ਰਹਿਮੰਡ ਦੇ ਵਿਗਿਆਨੀ ਦ੍ਰਿਸ਼ਟੀਕੋਣ ਉੱਤੇ ਆਪਣਾ ਪ੍ਰਭਾਵ ਸਥਾਪਤ ਕਰ ਲਿਆ। ਨਿਊਟਨ ਨੇ ਵਿਖਾਇਆ ਕਿ ਧਰਤੀ ਉੱਤੇ ਵਸਤਾਂ ਦੀ ਗਤੀ ਅਤੇ ਆਕਾਸ਼ੀ ਪਿੰਡਾਂ ਦੀ ਗਤੀ ਦਾ ਨਿਅੰਤਰਣ ਪ੍ਰਕਿਰਤਕ ਨਿਯਮਾਂ ਦੁਆਰਾ ਹੁੰਦਾ ਹੈ, ਇਸਨੂੰ ਦਰਸਾਉਣ ਲਈ ਉਹਨਾਂ ਨੇ ਗ੍ਰਿਹਾਂ ਦੀ ਗਤੀ ਦੇ ਕੇਪਲਰ ਦੇ ਨਿਯਮਾਂ ਅਤੇ ਆਪਣੇ ਗੁਰੁਤਾਕਰਸ਼ਣ ਦੇ ਸਿੱਧਾਂਤ ਦੇ ਵਿੱਚ ਲਗਾਤਾਰਤਾ ਸਥਾਪਤ ਕੀਤੀ, ਇਸ ਪ੍ਰਕਾਰ ਤੋਂ ਸੂਰਜ ਕੇਂਦਰੀਪਣ ਅਤੇ ਵਿਗਿਆਨਕ ਕ੍ਰਾਂਤੀ ਦੇ ਆਧੁਨਿਕੀਕਰਣ ਦੇ ਬਾਰੇ ਵਿੱਚ ਪਿਛਲੇ ਸ਼ੱਕ ਨੂੰ ਦੂਰ ਕੀਤਾ।
ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ।ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ।ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ,ਵਿਅਕਤੀ,ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ।ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ।ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,
ਵੈਦਿਕ ਸਾਹਿਤ ਭਾਰਤੀ ਸੱਭਿਆਚਾਰ ਦੇ ਪ੍ਰਾਚੀਨ ਸਵਰੂਪ ਉਤੇ ਪ੍ਰਕਾਸ਼ ਪਾਉਣ ਵਾਲਾ ਅਤੇ ਵਿਸ਼ਵ ਦਾ ਪ੍ਰਾਚੀਨ ਸਾਹਿਤ ਹੈ। ਵੈਦਿਕ ਸਾਹਿਤ ਨੂੰ 'ਸ਼ਰੂਤੀ' ਵੀ ਕਿਹਾ ਜਾਂਦਾ ਹੈ, ਕਿਉਂਕਿ ਸ਼੍ਰਿਸ਼ਟੀ ਕਰਤਾ ਬ੍ਰਹਮਾਜੀ ਨੇ ਵਿਰਾਟਪੁਰਸ਼ ਭਗਵਾਨ ਦੀ ਵੇਦਧੁਨੀ ਨੂੰ ਸੁਣ ਕੇ ਹੀ ਪ੍ਰਾਪਤ ਕੀਤਾ ਸੀ। ਹੋਰ ਵੀ ਬਹੁਤ ਸਾਰੇ ਰਿਸ਼ੀਆਂ ਨੇ ਇਸ ਸਾਹਿਤ ਨੂੰ ਸੁਣਨ ਪਰੰਪਰਾ ਨਾਲ ਹੀ ਗ੍ਰਹਿਣ ਕੀਤਾ। ਵੇਦ ਦੇ ਅਸਲ ਮੰਤਰ ਭਾਗ ਨੂੰ 'ਸੰਹਿਤਾ' ਕਿਹਾ ਜਾਂਦਾ ਹੈ। ਇਸ ਦੀ ਭਾਸ਼ਾ ਸੰਸਕ੍ਰਿਤ ਹੈ, ਜਿਸ ਕਾਰਣ ਇਸ ਨੂੰ ਆਪਣੀ ਅਲੱਗ ਪਛਾਣ ਦੇ ਨਾਲ ਵੈਦਿਕ ਸੰਸਕ੍ਰਿਤ ਕਿਹਾ ਜਾਂਦਾ ਹੈ। ਇਤਿਹਾਸਕ ਰੂਪ ਵਿੱਚ ਪ੍ਰਾਚੀਨ ਭਾਰਤ ਅਤੇ ਹਿੰਦੂ-ਆਰੀਆ ਜਾਤੀ ਦੇ ਨਾਲ ਸਬੰਧਿਤ ਹਵਾਲਿਆਂ ਲਈ ਇਹ ਉੱਤਮ ਸੋਮਾ ਮੰਨਿਆਂ ਜਾਂਦਾ ਹੈ। ਸੰਸਕ੍ਰਿਤ ਭਾਸ਼ਾ ਦੇ ਪ੍ਰਾਚੀਨ ਰੂਪ ਹੋਣ ਕਾਰਣ ਵੀ ਇਸਦਾ ਸਾਹਿਤਕ ਮਹੱਤਵ ਬਣਿਆ ਹੋਇਆ ਹੈ।
13 ਮਾਘ ਨਾ: ਸ਼ਾ: 26 ਜਨਵਰੀ ਗ੍ਰੈਗਰੀ ਕਲੰਡਰ ਦੇ ਮੁਤਾਬਕ ਸਾਲ ਦਾ 26ਵਾਂ ਦਿਨ ਹੁੰਦਾ ਹੈ। ਸਾਲ ਦੇ 339 (ਲੀਪ ਸਾਲ ਵਿੱਚ 340) ਦਿਨ ਬਾਕੀ ਹੁੰਦੇ ਹਨ। ਇਸ ਦਿਨ 1950 ਵਿੱਚ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਇਹ ਦਿਨ 1930 ਵਿੱਚ ਚੁਣੇ ਗਏ ਅਜ਼ਾਦੀ ਦਿਵਸ ਨੂੰ ਸਨਮਾਨਿਤ ਕਰਨ ਲਈ ਚੁਣਿਆ ਗਿਆ ਸੀ। ਇਸ ਦਿਨ ਹਰ ਸਾਲ ਦਿਲੀ ਵਿੱਚ ਇੱਕ ਬਹੁਤ ਵੱਡੀ ਪ੍ਰੇਡ ਕੱਢੀ ਜਾਂਦੀ ਹੈ.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਐਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਵਾਯੂਮੰਡਲ (ਅੰਗਰੇਜ਼ੀ: atmosphere ਯੂਨਾਨੀ ἀτμός (ਐਟਮੋਸ)ਤੋਂ, ਮਤਲਬ "ਜਲਕਣ", and σφαῖρα (ਸਫੇਰਾ)ਤੋਂ, ਮਤਲਬ "ਮੰਡਲ") ਕਿਸੇ ਗ੍ਰਹਿ ਦੇ ਆਲੇ-ਦੁਆਲੇ ਗੈਸਾਂ ਦੀ ਪਰਤ ਜਾਂ ਹੋਰ ਠੋਸ ਪੁੰਜ ਵਾਲੇ ਪਦਾਰਥ ਨੂੰ ਕਹਿੰਦੇ ਹਨ, ਜਿਸ ਨੂੰ ਪੁਲਾੜੀ ਪਿੰਡ ਦੀ ਗਾਰੂਤਾ ਨੇ ਉਥੇ ਟਿਕਾਈ ਰੱਖਿਆ ਹੁੰਦਾ ਹੈ। ਵਾਯੂਮੰਡਲ ਵੱਖ-ਵੱਖ ਤਰ੍ਹਾਂ ਦੀਆਂ ਗੈਸਾਂ ਹਨ ਜੋ ਕਿ ਹਰ ਥਾਂ 'ਤੇ ਇੱਕ ਸਮਾਨ ਅਨੁਪਾਤ ਵਿੱਚ ਹੁੰਦੀਆਂ ਹਨ। ਲਗਪਗ 78 ਫੀਸਦੀ ਨਾਈਟ੍ਰੋਜਨ ਹੈ, ਲਗਪਗ 21 ਫੀਸਦੀ ਆਕਸੀਜਨ ਹੈ ਅਤੇ ਬਾਕੀ ਇੱਕ ਫੀਸਦੀ ਵਿੱਚ ਦੁਰਲੱਭ ਗੈਸਾਂ ਹਨ, ਜਿਵੇਂ ਆਰਗਨ, ਨੀਔਨ, ਹੀਲੀਅਮ, ਕ੍ਰਿਪਟਨ ਅਤੇ ਜ਼ੀਨਾਨ। ਧਰਤੀ ਨੂੰ ਜਿਸ ਹਵਾ ਨੇ ਢਕਿਆ ਹੋਇਆ ਹੈ, ਉਸ ਦੀ ਰਸਾਇਣਕ ਸੰਰਚਨਾ ਸਮਾਨ ਹੈ। ਇਹ 18 ਮੀਲ ਉੱਪਰ ਤੱਕ ਤੋਂ 44 ਮੀਲ ਉੱਪਰ ਵੀ ਜਾ ਸਕਦੀ ਹੈ ਇਹ ਟਰੋਪੋਸਫੀਅਰ ਹੈ। ਇਹ ਪਰਤ ਧਰਤੀ ਦੇ ਸਭ ਤੋਂ ਨੇੜਲੀ ਪਰਤ ਹੁੰਦੀ ਹੈ। ਇਸ ਤੋਂ ਬਾਅਦ ਵਾਲੀਆਂ ਪਰਤਾਂ ਵਿੱਚ ਧਰਤੀ ਦੀ ਸਤਹ ਤੋਂ 18 ਤੋਂ 31 ਮੀਲ ਉੱਪਰ ਤੱਕ ਗਰਮ ਹਵਾ ਦੀ ਪਰਤ ਹੈ। ਸ਼ਾਇਦ ਲਗਪਗ 42 ਡਿਗਰੀ ਸੈਂਟੀਗ੍ਰੇਡ। ਇਸ ਵਿੱਚ ਓਜ਼ੋਨ ਮੌਜੂਦ ਹੁੰਦੀ ਹੈ ਜੋ ਸੂਰਜ ਦੀ ਗਰਮੀ ਨੂੰ ਜਜ਼ਬ ਕਰਦੀ ਹੈ, ਜਿਸ ਨਾਲ ਇਹ ਪਰਤ ਗਰਮ ਹੋ ਜਾਂਦੀ ਹੈ। ਇਸ ਪਰਤ ਦੇ ਉੱਪਰ ਪਰਤਾਂ ਦੀ ਇੱਕ ਲੜੀ ਹੁੰਦੀ ਹੈ, ਜਿਸ ਨੂੰ ਆਈਨੋਸਫੀਅਰ ਕਹਿੰਦੇ ਹਨ, ਜੋ ਪ੍ਰਿਥਵੀ ਦੀ ਸਤਹ ਤੋਂ 44 ਮੀਲ ਤੋਂ 310 ਮੀਲ ਉੱਪਰ ਤੱਕ ਹੁੰਦੀ ਹੈ। ਇਸ ਦੇ ਕਣ ਸੂਰਜ ਤੋਂ ਭਰਪੂਰ ਬਿਜਲੀ ਨਾਲ ਚਾਰਜ ਹੁੰਦੇ ਹਨ। ਹਵਾ ਦੇ ਕਣ ਨਿਰੰਤਰ ਗਤੀ 'ਚ ਰਹਿੰਦੇ ਹਨ ਅਤੇ ਇਕ-ਦੂਜੇ ਨਾਲ ਟਕਰਾਉਂਦੇ ਰਹਿੰਦੇ ਹਨ, ਤਾਂ ਕਿ ਭੱਜ ਨਾ ਜਾਣ। ਪਰ ਜਿਵੇਂ-ਜਿਵੇਂ ਅਸੀਂ ਉੱਪਰ ਜਾਂਦੇ ਹਾਂ, ਹਵਾ ਪਤਲੀ ਹੁੰਦੀ ਜਾਂਦੀ ਹੈ। ਇਹ ਕਣ ਇਕ-ਦੂਜੇ ਨੂੰ ਰੋਕ ਨਹੀਂ ਪਾਉਂਦੇ ਅਤੇ ਵਾਤਾਵਰਨ ਸਿਥਰ ਹੋ ਜਾਂਦਾ ਹੈ। 400 ਤੋਂ 1500 ਮੀਲ ਉੱਪਰ ਮੁਕਤ ਹੋਏ ਕਣ ਆਜ਼ਾਦੀ ਨਾਲ ਘੁੰਮਦੇ ਹਨ। ਇਸ ਨੂੰ ਬ੍ਰਹਿਮੰਡ ਕਹਿੰਦੇ ਹਨ।
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।