ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਇੱਕ ਡਰੱਗ ਜਾਂ ਦਵਾਈ ਕੋਈ ਵੀ ਅਜਿਹਾ ਪਦਾਰਥ ਹੈ (ਭੋਜਨ ਤੋਂ ਇਲਾਵਾ ਜੋ ਪੋਸ਼ਣ ਦਾ ਸਮਰਥਨ ਕਰਦਾ ਹੈ), ਜੋ ਸਾਹ ਰਾਹੀਂ ਲਿਆ ਜਾਂਦਾ ਹੈ, ਜਾਂ ਟੀਕਾ ਰਾਹੀਂ ਲਗਾਇਆ ਜਾਂਦਾ ਹੈ, ਪੀਤੀ ਜਾਂਦੀ ਹੈ, ਚਮੜੀ 'ਤੇ ਪੈਂਚ ਦੁਆਰਾ ਸਮਾਈ ਜਾਂਦੀ ਹੈ, ਜਾਂ ਜੀਭ ਦੇ ਹੇਠਾਂ ਰੱਖੀ ਜਾਂਦੀ ਹੈ ਤਾਂ ਇੱਕ ਸਰੀਰ ਵਿੱਚ ਅਸਥਾਈ ਸਰੀਰਿਕ ਤਬਦੀਲੀ ਲਿਆਂਦੀ ਜਾ ਸਕੇ।ਦਵਾਈ ਵਿਗਿਆਨ ਵਿੱਚ, ਇੱਕ ਨਸ਼ਾ ਜਾਣੇ-ਪਛਾਣੇ ਬਣਤਰ ਦਾ ਇੱਕ ਰਸਾਇਣਕ ਪਦਾਰਥ ਹੈ, ਇੱਕ ਅਤਿ ਆਧੁਨਿਕ ਖੁਰਾਕ ਸਾਮੱਗਰੀ ਦੇ ਇੱਕ ਪੋਸ਼ਣ ਤੋਂ ਇਲਾਵਾ, ਜਦੋਂ, ਇੱਕ ਜੀਵਤ ਜੀਵਾਣੂ ਲਈ ਦਿੱਤੇ ਜਾਂਦੇ ਹਨ, ਇੱਕ ਜੈਵਿਕ ਪ੍ਰਭਾਵ ਪੈਦਾ ਕਰਦਾ ਹੈ। ਇੱਕ ਫਾਰਮਾਸਿਊਟੀਕਲ ਨਸ਼ੀਲੇ ਪਦਾਰਥ, ਜਿਸਨੂੰ ਦਵਾਈ ਜਾਂ ਦਵਾਈ ਵੀ ਕਿਹਾ ਜਾਂਦਾ ਹੈ, ਇਕ ਅਜਿਹੇ ਰਸਾਇਣਕ ਪਦਾਰਥ ਹੈ ਜੋ ਕਿਸੇ ਬੀਮਾਰੀ ਦਾ ਇਲਾਜ ਕਰਨ, ਇਲਾਜ ਕਰਵਾਉਣ, ਰੋਕਣ ਜਾਂ ਜਾਂਚ ਕਰਨ ਲਈ ਜਾਂ ਤੰਦਰੁਸਤੀ ਨੂੰ ਉਤਸ਼ਾਹਤ ਕਰਨ ਲਈ ਵਰਤਿਆ ਜਾਂਦਾ ਹੈ। ਰਵਾਇਤੀ ਨਸ਼ੀਲੀਆਂ ਦਵਾਈਆਂ ਨੂੰ ਚਿਕਿਤਸਕ ਪੌਦਿਆਂ ਤੋਂ ਕੱਢਣ ਦੇ ਰਾਹੀਂ ਪ੍ਰਾਪਤ ਕੀਤਾ ਗਿਆ ਸੀ, ਪਰ ਹੁਣੇ-ਹੁਣੇ ਵੀ ਜੈਵਿਕ ਸੰਮਲੇਸ਼ਣ ਦੁਆਰਾ। ਦਵਾਈਆਂ ਇੱਕ ਸੀਮਤ ਅਵਧੀ ਵਾਸਤੇ ਜਾਂ ਪੁਰਾਣੀਆਂ ਬਿਮਾਰੀਆਂ ਲਈ ਨਿਯਮਤ ਅਧਾਰ 'ਤੇ ਵਰਤਿਆ ਜਾ ਸਕਦਾ ਹੈ।ਫਾਰਮੇਟਿਕਲ ਨਸ਼ੀਲੇ ਪਦਾਰਥਾਂ ਨੂੰ ਅਕਸਰ ਨਸ਼ੀਲੇ ਪਦਾਰਥਾਂ ਦੀ ਸ਼੍ਰੇਣੀ ਵਿੱਚ ਵੰਡਿਆ ਜਾਂਦਾ ਹੈ- ਜਿਹਨਾਂ ਵਿੱਚ ਸਮਾਨ ਰਸਾਇਣਕ ਢਾਂਚਿਆਂ, ਇਕੋ ਕਿਰਿਆ (ਇੱਕੋ ਹੀ ਜੈਵਿਕ ਟੀਚਾ ਨਾਲ ਜੁੜਨਾ), ਇੱਕ ਸਬੰਧਿਤ ਢੰਗ ਦੀ ਕਾਰਵਾਈ ਹੈ, ਅਤੇ ਉਸੇ ਬਿਮਾਰੀ ਦੇ ਇਲਾਜ ਲਈ ਵਰਤਿਆ ਜਾਂਦਾ ਹੈ। ਐਨਾਟੋਮਿਕਲ ਥੈਰੇਪੂਟਿਕ ਕੈਮੀਕਲ ਐਂਟੀਮੈੱਕਸ਼ਨ ਸਿਸਟਮ (ਐਟੀ ਸੀ), ਸਭ ਤੋਂ ਵੱਧ ਵਰਤੀ ਜਾਂਦੀ ਡਰੱਗ ਵਰਗੀਕਰਣ ਪ੍ਰਣਾਲੀ, ਨਸ਼ਿਆਂ ਨੂੰ ਇੱਕ ਵਿਲੱਖਣ ATC ਕੋਡ ਪ੍ਰਦਾਨ ਕਰਦੀ ਹੈ, ਜੋ ਇੱਕ ਅਲਫਾਨੰਮੇਰਿਕ ਕੋਡ ਹੈ ਜੋ ਏਟੀਸੀ ਸਿਸਟਮ ਦੇ ਅੰਦਰ ਵਿਸ਼ੇਸ਼ ਮੈਡੀਕਲ ਵਰਗਾਂ ਨੂੰ ਨਿਯੁਕਤ ਕਰਦਾ ਹੈ। ਇੱਕ ਹੋਰ ਮੁੱਖ ਵਰਗੀਕਰਨ ਪ੍ਰਣਾਲੀ ਬਾਇਓਫਾਸਕੈਟਿਕਸ ਵਰਗੀਕਰਣ ਸਿਸਟਮ ਹੈ। ਇਹ ਉਹਨਾਂ ਦੀ ਘੁਲਣਸ਼ੀਲਤਾ ਅਤੇ ਪਾਰਦਰਸ਼ਤਾ ਜਾਂ ਸਮਾਈ ਦੇ ਵਿਸ਼ੇਸ਼ਤਾਵਾਂ ਦੇ ਅਨੁਸਾਰ ਨਸ਼ਿਆਂ ਦੀ ਵਰਗੀਕਰਨ ਕਰਦਾ ਹੈ।ਮਨੋਵਿਗਿਆਨਕ ਦਵਾਈਆਂ ਰਸਾਇਣਕ ਪਦਾਰਥ ਹੁੰਦੀਆਂ ਹਨ ਜੋ ਕੇਂਦਰੀ ਨਸ ਪ੍ਰਣਾਲੀ ਦੇ ਕਾਰਜ ਨੂੰ ਪ੍ਰਭਾਵਿਤ ਕਰਦੀਆਂ ਹਨ, ਧਾਰਣਾ, ਮਨੋਦਸ਼ਾ ਜਾਂ ਚੇਤਨਾ ਬਦਲਦੀਆਂ ਹਨ। ਉਹਨਾਂ ਵਿੱਚ ਅਲਕੋਹਲ, ਇੱਕ ਡਿਪਰੈਸ਼ਨਲ (ਅਤੇ ਥੋੜ੍ਹੀ ਮਾਤਰਾ ਵਿੱਚ ਇੱਕ ਉਤਪੱਤੀ), ਅਤੇ ਸੁਕੰਕਵਾਨ ਨਿਕੋਟੀਨ ਅਤੇ ਕੈਫ਼ੀਨ ਸ਼ਾਮਲ ਹਨ। ਇਹ ਤਿੰਨ ਦੁਨੀਆ ਭਰ ਵਿੱਚ ਸਭ ਤੋਂ ਵੱਧ ਵਰਤੇ ਗਏ ਮਨੋਵਿਗਿਆਨਕ ਦਵਾਈਆਂ ਹਨ ਅਤੇ ਇਨ੍ਹਾਂ ਨੂੰ ਮਨੋਰੰਜਨ ਵਾਲੀਆਂ ਦਵਾਈਆਂ ਵੀ ਮੰਨਿਆ ਜਾਂਦਾ ਹੈ ਕਿਉਂਕਿ ਇਹਨਾਂ ਨੂੰ ਦਵਾਈ ਦੇ ਉਦੇਸ਼ਾਂ ਦੀ ਬਜਾਏ ਅਨੰਦ ਲਈ ਵਰਤਿਆ ਜਾਂਦਾ ਹੈ। ਹੋਰ ਮਨੋਰੰਜਕ ਡਰੱਗਾਂ ਵਿੱਚ ਹੈਲੁਲਿਸੋਨਜੈਨਸ, ਓਪੀਅਟ ਅਤੇ ਐਮਫੈਟਾਮਿਨਸ ਸ਼ਾਮਲ ਹਨ ਅਤੇ ਇਹਨਾਂ ਵਿੱਚੋਂ ਕੁਝ ਨੂੰ ਅਧਿਆਤਮਿਕ ਜਾਂ ਧਾਰਮਿਕ ਸੈਟਿੰਗਾਂ ਵਿੱਚ ਵੀ ਵਰਤਿਆ ਜਾਂਦਾ ਹੈ। ਕੁਝ ਨਸ਼ੀਲੀਆਂ ਦਵਾਈਆਂ ਦੀ ਆਦਤ ਹੋ ਸਕਦੀ ਹੈ ਅਤੇ ਸਾਰੀਆਂ ਦਵਾਈਆਂ ਦੇ ਮੰਦੇ ਅਸਰ ਹੋ ਸਕਦੇ ਹਨ। ਕਈ ਮਨੋਰੰਜਕ ਨਸ਼ੇ ਗ਼ੈਰ-ਕਾਨੂੰਨੀ ਅਤੇ ਅੰਤਰਰਾਸ਼ਟਰੀ ਸਮਝੌਤੇ ਹਨ ਜਿਵੇਂ ਕਿ ਨਾਰੀਕੋਟਿਕ ਡ੍ਰੱਗਜ਼ 'ਤੇ ਸਿੰਗਲ ਕਨਵੈਨਸ਼ਨ, ਉਹਨਾਂ ਦੀ ਮਨਾਹੀ ਦੇ ਉਦੇਸ਼ ਲਈ ਮੌਜੂਦ ਹਨ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਬ੍ਰਹਮੋ ਗੰਗੁਲੀ (ਬੰਗਾਲੀ: কাদম্বিনী গাঙ্গুলি) (18 ਜੁਲਾਈ 1861 – 3 ਅਕਤੂਬਰ 1923) ਬਰਤਾਨਵੀ ਭਾਰਤ ਦੀਆਂ ਦੋ ਪਹਿਲੀਆਂ ਗ੍ਰੈਜੁਏਸ਼ਨ ਕਰਨ ਵਾਲੀਆਂ ਔਰਤਾਂ ਵਿੱਚੋਂ ਇੱਕ ਸੀ। ਉਸਨੇ 1883 ਵਿੱਚ ਚੰਦਰਮੁਖੀ ਬਸੂ ਦੇ ਨਾਲ ਕਲਕੱਤਾ ਯੂਨੀਵਰਸਿਟੀ ਤੋਂ ਬੈਚੂਲਰ ਦੀ ਸਨਦ ਹਾਸਲ ਕੀਤੀ ਸੀ। ਉਹ ਪੱਛਮੀ ਚਕਿਤਸਾ ਵਿੱਚ ਸਿਖਲਾਈ ਪ੍ਰਾਪਤ ਕਰਨ ਵਾਲੀ ਦੱਖਣੀ ਏਸ਼ੀਆ ਦੀ ਪਹਿਲੀ ਮਹਿਲਾ ਡਾਕਟਰ ਵੀ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਕੋਕੇਨ (ਅੰਗਰੇਜ਼ੀ ਨਾਮ: Cocaine), ਜਿਸ ਨੂੰ ਕੋਕ ਵੀ ਕਿਹਾ ਜਾਂਦਾ ਹੈ, ਇੱਕ ਮਜ਼ਬੂਤ ਮਨੋਰੰਜਕ ਨਸ਼ਾ ਹੈ। ਇਹ ਆਮ ਤੌਰ 'ਤੇ ਨੱਕ ਰਾਹੀਂ ਅੰਦਰ ਖਿੱਚਿਆ ਜਾਂਦਾ ਹੈ, ਜਾਂ ਧੂੰਏ ਦੇ ਰੂਪ ਵਿੱਚ ਸਾਹ ਰਾਹੀਂ ਲਿਆ ਜਾਂਦਾ ਹੈ, ਜਾਂ ਨਾੜੀ ਵਿੱਚ ਟੀਕਾ ਰਾਹੀਂ ਲਗਾਇਆ ਜਾਂਦਾ ਹੈ। ਮਾਨਸਿਕ ਪ੍ਰਭਾਵਾਂ ਵਿੱਚ ਅਸਲੀਅਤ ਨਾਲੋਂ ਸੰਪਰਕ ਟੁੱਟਣਾ, ਖੁਸ਼ੀ ਜਾਂ ਅੰਦੋਲਨ ਦੀ ਇੱਕ ਤੀਬਰ ਭਾਵਨਾ, ਆਦਿ ਸ਼ਾਮਲ ਹੋ ਸਕਦੇ ਹਨ। ਸਰੀਰਕ ਲੱਛਣਾਂ ਵਿੱਚ ਤੇਜ਼ ਦਿਲ ਦੀ ਧੜਕਨ, ਪਸੀਨਾ ਅਤੇ ਅੱਖਾਂ ਦਾ ਖੜਨਾ ਸ਼ਾਮਲ ਹੋ ਸਕਦੇ ਹਨ। ਵੱਧ ਡੋਜ਼ ਦੇ ਕਾਰਨ ਬਹੁਤ ਜ਼ਿਆਦਾ ਬਲੱਡ ਪ੍ਰੈਸ਼ਰ ਜਾਂ ਸਰੀਰ ਦਾ ਤਾਪਮਾਨ ਵਧ ਸਕਦਾ ਹੈ। ਇਸ ਦਾ ਅਸਰ, ਵਰਤੋਂ ਤੋਂ ਇੱਕ ਸਕਿੰਟ ਤੋਂ ਲੈ ਕੇ ਮਿੰਟ ਦੇ ਅੰਦਰ ਤੱਕ ਸ਼ੁਰੂ ਹੋ ਜਾਂਦਾ ਹੈ ਅਤੇ ਪੰਜ ਮਿੰਟ ਤੋਂ ਲੈ ਕੇ ਨੱਬੇ ਮਿੰਟ ਤੱਕ ਦੇ ਵਿਚਕਾਰ ਤੱਕ ਰਹਿ ਸਕਦਾ ਹੈ। ਡਾਕਟਰੀ ਵਰਤੋਂਵਾਂ ਵਿੱਚ ਕੋਕੇਨ ਦੇ ਕੁਝ ਉਪਯੋਗ ਸਵੀਕਾਰ ਕੀਤੇ ਗਏ ਹਨ ਜਿਵੇਂ ਕਿ ਇਹ ਨੱਕ ਦੀ ਸਰਜਰੀ ਦੇ ਦੌਰਾਨ ਸੋਜ ਅਤੇ ਬਲੀਡਿੰਗ ਘੱਟ ਕਰਨ ਲਈ ਵਰਤੀ ਜਾਂਦੀ ਹੈ।ਕੈਨਾਬਿਸ (ਮੈਰੂਆਨਾ) ਤੋਂ ਬਾਅਦ ਕੋਕੇਨ ਵਿਸ਼ਵ ਪੱਧਰ ਤੇ ਦੂਜਾ ਸਭ ਤੋਂ ਵੱਧ ਵਰਤਿਆ ਜਾਂਦਾ ਗੈਰਕਾਨੂੰਨੀ ਨਸ਼ਾ ਹੈ। ਹਰ ਸਾਲ 14 ਤੋਂ 21 ਮਿਲੀਅਨ ਲੋਕ ਇਸ ਨਸ਼ੇ ਦੀ ਵਰਤੋਂ ਕਰਦੇ ਹਨ। ਉੱਤਰੀ ਅਮਰੀਕਾ ਵਿੱਚ ਇਸ ਦੀ ਵਰਤੋਂ ਸਭ ਤੋਂ ਜ਼ਿਆਦਾ ਹੈ ਅਤੇ ਇਸ ਤੋਂ ਬਾਅਦ ਦੂਜੇ ਨੰਬਰ ਤੇ ਯੂਰਪ ਅਤੇ ਤੀਜੇ ਤੇ ਦੱਖਣੀ ਅਮਰੀਕਾ ਹਨ। ਵਿਕਸਿਤ ਦੁਨੀਆ ਵਿੱਚ ਇੱਕ ਤੋਂ ਤਿੰਨ ਪ੍ਰਤੀਸ਼ਤ ਲੋਕਾਂ ਨੇ ਆਪਣੇ ਜੀਵਨ ਵਿੱਚ ਕਿਸੇ ਟਾਈਮ ਤੇ ਕੋਕੀਨ ਦੀ ਵਰਤੋਂ ਕੀਤੀ ਹੈ। 2013 ਵਿੱਚ ਕੋਕੀਨ ਦੀ ਵਰਤੋਂ ਨਾਲ ਸਿੱਧੇ ਤੌਰ 'ਤੇ 4,300 ਮੌਤਾਂ ਹੋਈਆਂ, ਜੋ 1990 ਵਿੱਚ 2,400 ਸੀ। ਕੋਕਾ ਪਲਾਂਟ ਦੀਆਂ ਪੱਤੀਆਂ ਪੁਰਾਣੇ ਜ਼ਮਾਨੇ ਤੋਂ ਵਰਤੀਆਂ ਗਈਆਂ ਹਨ। 1860 ਵਿੱਚ ਕੋਕੇਨ ਪਹਿਲੀ ਵਾਰ ਪੱਤੀ ਤੋਂ ਅਲੱਗ ਕੀਤੀ ਗਈ ਸੀ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਕੋਰੋਨਾਵਾਇਰਸ ਬਿਮਾਰੀ 2019 (ਅੰਗ੍ਰੇਜ਼ੀ ਵਿੱਚ: Coronavirus ki potty disease 2019; ਸੰਖੇਪ ਵਿੱਚ: ਕੋਵਿਡ-19; ਅੰਗ੍ਰੇਜ਼ੀ: COVID-19) ਇੱਕ ਗੰਭੀਰ, ਸਾਹ ਲੈਣ ਵਾਲੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-CoV-2) ਦੇ ਕਾਰਨ ਹੋਣ ਵਾਲੀ ਇੱਕ ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵ-ਵਿਆਪੀ ਪੱਧਰ 'ਤੇ ਫੈਲ ਗਈ ਹ ਪੱੱਦ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ। ਆਮ ਲੱਛਣਾਂ ਵਿੱਚ ਬੁਖਾਰ, ਖੰਘ ਅਤੇ ਸਾਹ ਦੀ ਕਮੀ ਸ਼ਾਮਿਲ ਹਨ। ਮਾਸਪੇਸ਼ੀਆਂ ਵਿੱਚ ਦਰਦ, ਥੁੱਕ ਉਤਪਾਦਨ ਅਤੇ ਗਲ਼ੇ ਦੀ ਸੋਜ ਘੱਟ ਆਮ ਲੱਛਣ ਹਨ। ਹਾਲਾਂਕਿ ਬਹੁਤੇ ਕੇਸ ਹਲਕੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੇ ਹਨ, ਗੰਭੀਰ ਨਮੂਨੀਆ ਅਤੇ ਮਲਟੀ-ਆਰਗਨ ਫੇਲ੍ਹ ਹੋਣਾ ਕੁਝ ਤਰੱਕੀ ਵਾਲੇ ਲੱਛਣ ਹਨ। 20 ਮਾਰਚ 2020 ਤਕ, ਨਿਦਾਨ ਕੀਤੇ ਮਾਮਲਿਆਂ ਵਿੱਚ ਪ੍ਰਤੀ ਮੌਤਾਂ ਦੀ ਦਰ 4.1% ਹੈ; ਹਾਲਾਂਕਿ, ਇਹ ਉਮਰ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਅਧਾਰ ਤੇ 0.2% ਤੋਂ 15% ਤੱਕ ਹੋ ਸਕਦੀ ਹੈ।ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿੱਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਸਿੰਧੂ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”1.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਵੈਦਿਕ ਕਾਲ (ਜਾਂ ਵੈਦਿਕ ਯੁੱਗ), ਇਤਹਾਸ ਵਿੱਚ ਇੱਕ ਦੌਰ ਸੀ ਜਿਸਦੇ ਦੌਰਾਨ ਹਿੰਦੂ ਸਭਿਅਤਾ ਦੇ ਸਭ ਤੋਂ ਪੁਰਾਣੇ ਸ਼ਾਸਤਰਾਂ, ਵੇਦਾਂ ਦੀ ਰਚਨਾ ਹੋਈ ਸੀ। ਇਸ ਕਾਲ ਦਾ ਸਮੇਂ ਦੀ ਮਿਆਦ ਅਨਿਸ਼ਚਿਤ ਹੈ। ਭਾਸ਼ਾਈ ਪ੍ਰਮਾਣ ਦੱਸਦੇ ਹਨ ਕਿ ਵੇਦਾਂ ਵਿੱਚੋਂ ਸਭ ਤੋਂ ਪੁਰਾਣੇ ਵੇਦ ਰਿਗਵੇਦ ਦੀ ਰਚਨਾ, ਮੋਟੇ ਤੌਰ ਉੱਤੇ 1700 ਈਪੂ ਅਤੇ 1100 ਈਪੂ ਦੇ ਦੌਰਾਨ ਹੋਈ ਸੀ ਅਤੇ ਇਸ ਕਾਲ ਨੂੰ ਮੁੱਢਲਾ ਵੈਦਿਕ ਕਾਲ ਕਿਹਾ ਜਾਂਦਾ ਹੈ। ਵੈਦਿਕ ਕਾਲ ਦਾ ਅੰਤ ਆਮ ਤੌਰ ਤੇ ਲਗਪਗ 500 ਈਪੂ ਅਤੇ 150 ਈਪੂ ਦੇ ਦੌਰਾਨ ਹੋਣ ਦਾ ਅਨੁਮਾਨ ਹੈ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਭਗਤੀ ਲਹਿਰ ਭਾਰਤ ਵਿੱਚ ਮੱਧਕਾਲੀਨ ਯੁੱਗ ਵਿੱਚ ਚੱਲੀ ਧਾਰਮਿਕ ਜਾਗਰਤੀ ਦੀ ਲਹਿਰ ਸੀ। ਇਸ ਤਹਿਤ ਰਚੀ ਗਈ ਬਾਣੀ ਨੇ ਸਮਾਜਿਕ ਨਾਬਰਾਬਰੀ ਅਤੇ ਨਫ਼ਰਤ ਨੂੰ ਖ਼ਤਮ ਕਰ ਕੇ ਭਗਤੀ ਅਤੇ ਸਾਂਝੀਵਾਲਤਾ ਦੇ ਦਰ-ਦਰਵਾਜ਼ੇ ਖੋਲ੍ਹੇ ਸਨ। ਇਸ ਲਹਿਰ ਨੂੰ ਭਗਤੀ ਅੰਦੋਲਨ ਕਹਿ ਕੇ ਵੀ ਯਾਦ ਕੀਤਾ ਜਾਂਦਾ ਹੈ।ਭਾਰਤ ਵਿੱਂਚ ਹਰ ਲਹਿਰ ਦਾ ਮੁੱਢ ਦੇਸ਼ ਦੇ ਉੱਤਰ ਵਿੱਚ ਬੁੱਝ੍ਹਾ, ਪਰ ਭਗਤੀ ਲਹਿਰ ਦਾ ਆਰੰਭ ਅੱਠਵੀਂ ਸਦੀ ਈਸਵੀ ਵਿੱਚ ਦੱਖਣੀ ਭਾਰਤ ਵਿੱਚ ਹੋਇਆ। ਇਸ ਲਹਿਰ ਨੂੰ ਦੱਖਣੀ ਭਾਰਤ ਵਿੱਚ ਚਲਾਉਣ ਵਾਲੇ ਰਾਮਾਨੁਜ਼ ਤੇ ਉੱਤਰੀ ਭਾਰਤ ਵਿੱਚ ਰਾਮਾਨੰਦ ਹੋਏ ਹਨ। ਇਹ ਲਾਹਿਰ ਮੁੱਖ ਰੂਪ ਵਿੱਚ ਸਮਾਜਿਕ ਗੁਲਾਮੀ ਤੇ ਬ੍ਰਾਹਮਣ ਵਾਦ ਦੇ ਕੱਟੜ ਫਲਸਫੇ ਦੇ ਖਿਲਾਫ ਇੱਕ ਪ੍ਰਤੀਕਰਮ ਵਜੋਂ ਆਰੰਭ ਹੋਈ ਮੰਨੀ ਜਾਂਦੀ ਹੈ। ਇਸ ਕਾਲ ਵਿੱਚ ਖੁਸ਼ੀਆਂ ਪ੍ਰਾਪਤ ਕਰਨ ਦਾ ਉਪਦੇਸ਼ ਦਿੱਤਾ ਪੰਜਾਬ ਤੋਂ ਬਾਹਰਲੇ ਭਗਤਾਂ ਨੇ ਵੀ ਆਚੇਤ ਹੀ ਇੱਥੋਂ ਦੇ ਨਾਥ ਜ਼ੋਗੀਆ ਤੇ ਸੂਫ਼ੀਆਂ ਵਾਂਗ ਦੇਸ਼ ਦੀ ਲੋਕ-ਭਾਸ਼ਾ ਵਿੱਚ ਅਧਿਆਤਮਕ ਭਾਵਾਂ ਨੂੰ ਜਨ ਸਮੂਹ ਤੱਕ ਪਹੁੰਚਾਇਆ। ਇਨ੍ਹਾਂ ਦੇ ਖਿਆਲ ਆਮ ਤੌਰ `ਤੇ ਸੂਫ਼ੀਮਤ ਤੇ ਗੁਰਮਤਿ ਵਿਚਾਰਘਾਰਾ ਨਾਲ ਮੇਲ ਖਾਂਦੇ ਹਨ। ਇਨ੍ਹਾਂ ਭਗਤਾਂ ਨੇ ਵੀ ਨਾਥ-ਜ਼ੋਗੀਆਂ ਤੇ ਸੂਫ਼ੀਆਂ ਵਾਂਗ ਆਪਣੀ ਰਚਨਾ ਰਾਗਾਂ ਵਿੱਚ ਹੀ ਕੀਤੀ ਹੈ। ਜਿਸ ਉਪਰ ਪੰਜਾਬੀ ਦਾ ਪ੍ਰਭਾਵ ਪ੍ਰਤੱਖ ਹੈ। ਸੋ ਇਨ੍ਹਾਂ ਭਗਤਾਂ ਦੀ ਬਾਣੀ ਵਿੱਚ ਆਰਬੀ ਫਾਰਸੀ ਸ਼ਬਦਾਂ ਦੇ ਤਤਸੱਮ ਘੱਟ ਤੇ ਤਦਭਵ ਰੂਪ ਮਿਲਦੇ ਹਨ। ਸੂਫ਼ੀ ਤੇ ਗੁਰਮਤਿ ਕਾਵਿ-ਧਾਰਾ ਨਾਲ ਵਿਸ਼ੇ, ਸ਼ਬਦਾਵਲੀ ਤੇ ਸ਼ੈਲੀ ਦੀ ਸਾਂਝ ਕਰਕੇ ਹੀ ਇਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਆਦਰਯੋਗ ਥਾਂ ਪ੍ਰਾਪਤ ਹੋਇਆ ਹੈ।
ਰਿਸ਼ਤਾ-ਨਾਤਾ ਪ੍ਰਬੰਧ ਸਮਾਜਿਕ ਰਿਸ਼ਤਿਆਂ ਦਾ ਇੱਕ ਜਾਲ ਹੈ ਜਿਸਦਾ ਹਿੱਸਾ ਲਗਭਗ ਸਾਰੇ ਸਭਿਆਚਾਰਾਂ ਦੇ ਲੋਕ ਹਨ। ਇਹ ਆਰੰਭ ਤੋਂ ਹੀ ਸਮਾਜ ਦਾ ਮਹੱਤਵਪੂਰਨ ਅੰਗ ਰਿਹਾ ਹੈ। ਲਹੂ ਦੇ ਰਿਸ਼ਤੇ ਜੀਵਨ ਨਾਲ ਨਹੁੰ ਮਾਸ ਵਾਲਾ ਸੰਬੰਧ ਰੱਖਦੇ ਹਨ। ਇਸ ਤੋਂ ਬਿਨ੍ਹਾਂ ਮਨੁੱਖ ਆਪ ਵੀ ਦੂਜੇ ਅਲਹੂ ਰਿਸ਼ਤਿਆਂ ਦੀ ਸਿਰਜਨਾ ਕਰਦਾ ਹੈ। ਉਪਰੋਕਤ ਰਿਸ਼ਤਿਆਂ ਦੀ ਰੂਪ ਬਣਤਰ ਦੇ ਹਿਸਾਬ ਨਾਲ ਪੰਜਾਬੀਆਂ ਦੇ ਅੰਗ ਸਾਕ ਜਨਮ ਤੇ ਮਨ ਸਦਕਾ ਹੋਂਦ ਵਿਚ ਆਉਂਦੇ ਹਨ। ਰਿਸ਼ਤਾ-ਨਾਤਾ ਪ੍ਰਣਾਲੀ ਦਾ ਮਹੱਤਵਪੂਰਨ ਪਹਿਲੂ ਇਹ ਹੈ ਕਿ ਇਹਨਾਂ ਵਿਚ ਹਰ ਸਕੇ ਸੰਬੰਧੀ ਦਾ ਨਵੇਕਲਾ ਦਰਜਾ ਪਿਆਰ ਸਤਿਕਾਰ ਵੱਖ-ਵੱਖ ਰਿਸ਼ਤੇ ਲਈ ਨਿਸ਼ਚਿਤ ਬੌਧਿਕ ਸ਼ਬਦਾਂ ਤੋਂ ਪ੍ਰਗਟ ਹੁੰਦਾ ਹੈ। ਚਾਚਾ, ਤਾਇਆ, ਮਾਸੜ, ਫੁੱਫੜ, ਨਾਨ, ਦਾਦਾ, ਆਦਿ ਤਾਂ ਉਸਦੇ ਇਸਤਰੀ ਲਿੰਗ ਰਿਸ਼ਤੇ ਵੱਖ-ਵੱਖ ਦਰਜੇ ਦੀ ਭਾਵੁਕ ਸਾਂਝ ਤੇ ਮਿਲਵਰਤਨ ਦਾ ਪ੍ਰਤੀਕ ਰਹੇ ਹਨ।1
ਅਬੁਲ ਮੁਜ਼ਾਫਰ ਮੁਹਿਦੀਨ ਮੁਹੰਮਦ ਔਰੰਗਜ਼ੇਬ (4 ਨਵੰਬਰ, 1618 -3 ਮਾਰਚ, 1707) ਜਿਸ ਨੂੰ ਆਮ ਤੌਰ ਤੇ ਔਰੰਗਜ਼ੇਬ ਕਿਹਾ ਜਾਂਦਾ ਹੈ ਉਸ ਨੇ 49 ਸਾਲ (ਮਤਲਬ 1707 ਆਪਣੀ ਮੌਤ ਤੱਕ) ਰਾਜ ਕੀਤਾ। ਉਹ ਛੇਵੇਂ ਮੁਗਲ ਸ਼ਾਸਕ ਸਨ। ਉਹਨਾਂ ਨੇ ਲਗਭਰ ਸਾਰੇ ਭਾਰਤ ਦੇ ਹਿਸਿਆਂ ਤੇ ਰਾਜ ਕੀਤਾ। ਉਹ ਅਕਬਰ ਦੇ ਬਾਅਦ ਸਭ ਤੋਂ ਜ਼ਿਆਦਾ ਸਮਾਂ ਤੱਕ ਹਕੂਮਤ ਕਰਨ ਵਾਲਾ ਮੁਗ਼ਲ ਸ਼ਾਸਕ ਸੀ। ਆਪਣੇ ਜੀਵਨਕਾਲ ਵਿੱਚ ਉਸਨੇ ਦੱਖਣ ਭਾਰਤ ਵਿੱਚ ਮੁਗ਼ਲ ਸਾਮਰਾਜ ਦਾ ਵਿਸਥਾਰ ਕਰਨ ਦੀ ਲਗਦੀ ਵਾਹ ਕੋਸ਼ਿਸ਼ ਕੀਤੀ ਪਰ ਉਸਦੀ ਮੌਤ ਦੇ ਬਾਦ ਮੁਗ਼ਲ ਸਾਮਰਾਜ ਖਿੰਡਣ ਲੱਗ ਪਿਆ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਮਹਮੂਦ ਗਜ਼ਨਵੀ (ਫ਼ਾਰਸੀ: محمود غزنوی) ਸੁਬਕਤਗੀਨ ਦਾ ਪੁੱਤਰ ਅਤੇ ਗਜ਼ਨੀ ਦਾ ਬਾਦਸ਼ਾਹ ਸੀ, ਜੋ 997 ਈਸਵੀ ਵਿੱਚ ਤਖ਼ਤ 'ਤੇ ਬੈਠਿਆ ਸੀ। ਇਸ ਨੇ ਭਾਰਤ ਉੱਪਰ 17 ਹਮਲੇ ਕੀਤੇ ਅਤੇ ਬੇਅੰਤ ਧਨ ਲੁੱਟਿਆ। ਸਭ ਤੋਂ ਪਹਿਲਾ ਹਮਲਾ ਉਸਨੇ 1001 ਵਿੱਚ ਲਹੌਰ ਅਤੇ ਬਠਿੰਡਾ ਤੇ ਕੀਤਾ। ਮਾਰਚ 1024 ਵਿੱਚ ਇਸ ਨੇ ਸੋਮਨਾਥ ਦਾ ਜਗਤ-ਪ੍ਰਸਿੱਧ ਮੰਦਿਰ ਬਰਬਾਦ ਕੀਤਾ ਅਤੇ ਸ਼ਿਵਮੂਰਤੀ ਨੂੰ ਚੂਰਣ ਕਰ ਕੇ ਬੇਅੰਤ ਧਨ ਲੁੱਟਿਆ। ਮਹਿਮੂਦ ਦਾ ਦੇਹਾਂਤ 1030 ਨੂੰ ਗਜ਼ਨੀ ਵਿਖੇ ਹੋਇਆ, ਜਿੱਥੇ ਇਸ ਦਾ ਸੁੰਦਰ ਕੀਰਤੀਸਤੰਭ ਬਣਿਆ ਹੋਇਆ ਹੈ। ਮਹਿਮੂਦ ਗਜ਼ਨਵੀ ਨੇ ਲਹੌਰ ਜਿੱਤ ਕੇ ਉਸ ਦਾ ਨਾਮ ਮਹਮੂਦਪੁਰ ਰੱਖਿਆ ਸੀ, ਜੋ ਉਸ ਦੇ ਸਿੱਕਿਆਂ ਵਿੱਚ ਦੇਖਿਆ ਜਾਂਦਾ ਹੈ। ਪਰ ਮਹਮੂਦ ਪਿੱਛੋਂ ਪੁਰਾਣਾ ਨਾਮ ਲਹੌਰ ਹੀ ਪ੍ਰਸਿੱਧ ਰਿਹਾ। ਮਹਿਮੂਦ ਗਜ਼ਨਵੀ ਭਾਰਤ ਉੱਤੇ ਕੀਤੇ ਆਪਣੇ 17ਵੇਂ ਹਮਲੇ ਸਮੇਂ 1025 ਈਸਵੀ ਵਿੱਚ ਸੋਮਨਾਥ ਮੰਦਰ ਦੇ ਦਰਵਾਜ਼ੇ ਲੈ ਗਿਆ ਸੀ। ਪਰੰਪਰਾ ਅਨੁਸਾਰ ਉਸ ਦੇ ਮਰਨ ਉੱਪਰੰਤ ਉਹ ਦਰਵਾਜ਼ੇ ਗਜ਼ਨੀ ਵਿਖੇ ਉਸਾਰੇ ਉਸ ਦੇ ਮਕਬਰੇ ਵਿੱਚ ਲਾ ਦਿੱਤੇ ਗਏ ਸਨ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਮੁਹੰਮਦ ਬਿਨ ਤੁਗ਼ਲਕ (ਰਾਜਾ ਫ਼ਖ਼ਰ ਮਲਿਕ, ਜੂਨਾ ਖ਼ਾਨ, ਉਲਗ ਖ਼ਾਨ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ; ਮੌਤ 20 ਮਾਰਚ 1351) ਦਿੱਲੀ ਦਾ ਸੁਲਤਾਨ ਸੀ, ਜੋ ਕਿ 1325 ਤੋਂ 1351 ਈਸਵੀ ਤੱਕ ਗੱਦੀ 'ਤੇ ਰਿਹਾ। ਉਹ ਤੁਗ਼ਲਕ ਵੰਸ਼ ਦੇ ਮੋਢੀ ਗਿਆਸਉੱਦੀਨ ਤੁਗ਼ਲਕ ਦਾ ਛੋਟਾ ਪੁੱਤਰ ਸੀ। ਉਸਦਾ ਜਨਮ ਮੁਲਤਾਨ ਦੇ ਕੋਟਲਾ ਟੋਲੇ ਖ਼ਾਂ ਵਿਖੇ ਹੋਇਆ ਸੀ। ਉਸਦੀ ਪਤਨੀ ਦੀਪਾਲਪੁਰ ਦੇ ਰਾਜੇ ਦੀ ਪੁੱਤਰੀ ਸੀ। ਉਹ ਇੱਕ ਬੁੱਧੀਮਾਨ ਬਾਦਸ਼ਾਹ ਮੰਨਿਆ ਜਾਂਦਾ ਸੀ ਜੋ ਕਵਿਤਾ ਦਾ ਸ਼ੁਕੀਨ ਸੀ। ਉਹ ਤਾਰਾ -ਵਿਗਿਆਨ (ਅਸਟਰੌਨੋਮੀ), ਧਰਮ ਅਤੇ ਫ਼ਿਲਾਸਫ਼ੀ ਦਾ ਵੀ ਮਾਹਰ ਮੰਨਿਆ ਜਾਂਦਾ ਸੀ। ਦਿੱਲੀ ਦੇ ਸੁਲਤਾਨ ਦੇ ਨਾਮ ਨਾਲ ਜਾਣੇ ਜਾਂਦੇ ਤੁਗਲਕ ਨੇ ਆਪਣੇ 27 ਵਰ੍ਹੇ ਦੇ ਰਾਜ ਦੌਰਾਨ ਰਾਜ ਪ੍ਰਬੰਧ ਵਿੱਚ ਕਈ ਨਵੇਂ ਸਿਲਸਿਲੇ ਸ਼ੁਰੂ ਕੀਤੇ।
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਵਿਚ ਕਾਲ-ਵੰਡ ਦੀਆਂ ਸਮੱਸਿਆਵਾਂ
ਸਾਹਿਤਕ ਇਤਿਹਾਸਕਾਰੀ ਦੇ ਸਿੱਧਾਂਤਕ ਪੱਖ ਨੂੰ ਉਭਾਰਨ ਵਿੱਚ ਜਿੱਥੇ ਬਾਕੀ ਪੱਖਾਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ। ਉਥੇ ਕਾਲ ਵੰਡ ਦਾ ਵੀ ਬਹੁਤ ਮਹੱਤਵ ਹੈ। ਸਾਹਿਤ ਇਤਿਹਾਸ ਦਾ ਘੇਰਾ ਵਿਸ਼ਾਲ ਹੋਣ ਦੇ ਕਾਰਨ ਕਾਲਵੰਡ ਦੇ ਵੀ ਬਹੁਤ ਸਾਰੇ ਤਰੀਕੇ ਸਾਡੇ ਸਾਹਮਣੇ ਆਉਂਦੇ ਹਨ ਜਿਹਨਾਂ ਵਿੱਚ ਬਹੁਤ ਸਮੱਸਿਆਵਾਂ ਪਾਈਆਂ ਗਈਆਂ ਹਨ। ਜਿਨ੍ਹਾਂ-ਜਿਨ੍ਹਾਂ ਇਤਿਹਾਸਕਾਰਾਂ ਵਲੋਂ ਕਾਲ-ਵੰਡ ਕੀਤੀ ਗਈ ਹੈ ਉਹਨਾਂ ਨੇ ਵੱਖ-ਵੱਖ ਤਰੀਕੇ ਅਪਣਾਏ ਗਏ ਹਨ। ਜਿਸ ਕਾਰਨ ਇਹ ਸਮੱਸਿਆ ਪੈਦਾ ਹੁੰਦੀ ਹੈ ਕਿ ਕਿਸ ਸਾਹਿਤ ਇਤਿਹਾਸ ਦੀ ਕਾਲਵੰਡ ਨੂੰ ਠੀਕ ਮੰਨਿਆ ਜਾਵੇ। ਹੇਠਾਂ ਅਸੀਂ ਵੱਖ-ਵੱਖ ਇਤਿਹਾਸਕਾਰਾਂ ਵਲੋਂ ਕੀਤੀ ਕਾਲ-ਵੰਡ ਵਿੱਚ ਪਾਈਆਂ ਜਾਣ ਵਾਲੀਆ ਸਮੱਸਿਆਵਾ ਦੀ ਚਰਚਾ ਕਰਾਂਗੇ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਨੈਤਿਕਤਾ ਮਾਨਵੀ ਵਿਵਹਾਰ ਦਾ ਉਹ ਗੁਣ ਹੈ ਜਿਸ ਨਾਲ ਵਿਅਕਤੀ ਠੀਕ ਗਲਤ ਵਿਚੋਂ ਠੀਕ ਦੀ ਚੋਣ ਕਰਕੇ ਵਿਵਹਾਰ ਕਰਦਾ ਹੈ। ਦਾਰਸ਼ਨਿਕ ਪੱਖ ਤੋਂ ਸਦਾਚਾਰ ਸ਼ਬਦ ਦੀ ਥਾਂ ਨੈਤਿਕਤਾ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਸੰਸਕ੍ਰਿਤ ਦੇ ਨੀਤਿ ਸ਼ਬਦ ਦਾ ਵਿਕਸਿਤ ਰੂਪ ਹੈ। 'ਨੀ' ਧਾਤੂ ਤੋਂ ਬਣੇ ਇਸ ਸ਼ਬਦ ਦੇ ਅਰਥ ਹਨ - ਲੈ ਜਾਣਾ, ਅਗਵਾਈ ਕਰਨਾ। ਅਰਥਾਤ, ਜੋ ਮਨੁੱਖ ਦੀ ਜੀਵਨ ਵਿੱਚ ਅਗਵਾਈ ਕਰੇ, ਆਦਰਸ਼ ਦੀ ਪ੍ਰਾਪਤੀ ਵੱੱਲ ਲੈ ਕੇ ਜਾਵੇ, ਉਹ ਨੈਤਿਕਤਾ ਆਖੀ ਜਾ ਸਕਦੀ ਹੈ, ਹਾਲਾਂਕਿ ਸਾਰੇ ਰੀਤੀ ਰਿਵਾਜਾਂ ਨੂੰ ਨੈਤਿਕਤਾ ਨਹੀਂ ਕਿਹਾ ਜਾ ਸਕਦਾ। ਨੈਤਿਕਤਾ ਅੰਗਰੇਜ਼ੀ ਦੇ ਸ਼ਬਦ 'ਮੋਰੈਲਟੀ' ਦਾ ਅਨੁਵਾਦ "ਮੋਰਲ" ਹੈ, ਜੋ
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਪੂਰਨ ਭਗਤ ਇੱਕ ਪੰਜਾਬੀ ਦੀ ਪੁਰਾਣੀ ਲੋਕ-ਗਾਥਾ ਹੈ ਅਤੇ ਇਹ ਲੋਕ-ਕਹਾਣੀ "ਪੂਰਨ" ਤੇ ਅਧਾਰਿਤ ਹੈ ਜਿਸ ਦਾ ਪਿਤਾ, ਸਲਵਾਨ, ਸਿਆਲਕੋਟ ਦਾ ਰਾਜਾ ਸੀ। ਸਿਆਲਕੋਟ ਦੇ ਇਸ ਰਾਜਕੁਮਾਰ, ਪੂਰਨ ਨੂੰ ਅੱਜ ਦੇ ਸਮੇਂ ਵਿੱਚ "ਬਾਬਾ ਸਹਿਜ ਨਾਥ ਜੀ" ਵਜੋਂ ਪੁਜਿਆ ਜਾਂਦਾ ਹੈ। ਇਸ ਕਥਾ ਤੇ ਅਧਾਰਿਤ ਕਿੱਸਾ ਕਾਦਰਯਾਰ ਦੁਆਰਾ ਰਚਿਆ ਗਿਆ। ਪੂਰਨ ਭਗਤ ਦੀ ਕਥਾ ਮੂਲ ਰੂਪ ਵਿੱਚ ਇੱਕ ਦੰਦ-ਕਥਾ ਹੈ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ। ਸਿੱਖਾਂ ਵਾਸਤੇ ਇਸ ਤਰਾਂ ਦੇ ਚਾਰ ਤਖ਼ਤ ਹੋਰ ਹਨ, ਉਨ੍ਹਾਂ ਦੇ ਨਾਂ ਹਨ:- ਸ਼੍ਰੀ ਪਟਨਾ ਸਾਹਿਬ (ਬਿਹਾਰ) ਸ਼੍ਰੀ ਕੇਸਗੜ੍ਹ ਸਾਹਿਬ (ਅਨੰਦਪੁਰ ਸਾਹਿਬ) ਸ਼੍ਰੀ ਹਜ਼ੂਰ ਸਾਹਿਬ (ਨੰਦੇੜ, ਮਹਾਰਾਸਟਰ) ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)ਪਰ ਸਰਬਉਚ ਤਖਤ ਅਕਾਲ ਤਖਤ ਨੂੰ ਹੀ ਮੰਨਿਆ ਜਾਂਦਾ ਹੈ। ਡਾ.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸੰਸਾਰੀਕਰਨ (ਜਾਂ ਵਿਸ਼ਵੀਕਰਨ, ਗਲੋਬਲੀਕਰਨ, ਸਰਬ-ਵਿਆਪਕਤਾ) ਕੌਮਾਂਤਰੀ ਮਿਲਾਪ ਦਾ ਇੱਕ ਅਮਲ ਹੈ ਜੋ ਦੁਨਿਆਵੀ ਖ਼ਿਆਲਾਂ, ਪੈਦਾਵਾਰਾਂ, ਵਿਚਾਰਾਂ ਅਤੇ ਸੱਭਿਆਚਾਰ ਦੇ ਹੋਰ ਪਹਿਲੂਆਂ ਦੀ ਅਦਲਾ-ਬਦਲੀ ਸਦਕਾ ਉੱਠਦਾ ਹੈ। ਢੋਆ-ਢੁਆਈ ਅਤੇ ਦੂਰ-ਸੰਚਾਰ ਦੇ ਬੁਨਿਆਦੀ ਢਾਂਚੇ ਵਿੱਚ ਹੋਈ ਤਰੱਕੀ,ਜਿਹਨਾਂ ਵਿੱਚ ਤਾਰ ਪ੍ਰਬੰਧ ਅਤੇ ਮਗਰੋਂ ਇੰਟਰਨੈੱਟ ਵੀ ਸ਼ਾਮਲ ਹੈ, ਸਦਕਾ ਇਸ ਕਾਰਵਾਈ ਵਿੱਚ ਹੋਰ ਵੀ ਤੇਜ਼ੀ ਆਈ ਹੈ ਜਿਹਨਾਂ ਨੇ ਆਰਥਿਕ ਅਤੇ ਸੱਭਿਆਚਾਰਕ ਰੁਝੇਵਿਆਂ ਵਿਚਲੇ ਵਟਾਂਦਰਿਆਂ ਨੂੰ ਹੋਰ ਵਧਾ ਦਿੱਤਾ ਹੈ।ਭਾਵੇਂ ਕੁਝ ਵਿਦਵਾਨ ਸੰਸਾਰੀਕਰਨ ਦਾ ਸੋਮਾ ਅਜੋਕੇ ਸਮੇਂ ਵਿੱਚ ਮੰਨਦੇ ਹਨ ਪਰ ਕਈ ਹੋਰ ਵਿਦਵਾਨ ਇਹਦੇ ਅਤੀਤ ਨੂੰ ਯੂਰਪ ਦੇ ਕਾਢ ਜੁੱਗ ਅਤੇ ਨਵੇਂ ਸੰਸਾਰ ਵੱਲ ਦੇ ਸਫ਼ਰਾਂ ਤੋਂ ਵੀ ਬਹੁਤ ਪੁਰਾਣਾ ਮੰਨਦੇ ਹਨ। ਕਈ ਤਾਂ ਇਹਨੂੰ ਈਸਾ ਤੋਂ ਤਿੰਨ ਹਜ਼ਾਰ ਵਰ੍ਹੇ ਪਹਿਲਾਂ ਤੱਕ ਲੈ ਜਾਂਦੇ ਹਨ। ਪਿਛਲੇ 19ਵੇਂ ਸੈਂਕੜੇ ਅਤੇ ਅਗੇਤਰੇ 20ਵੇਂ ਸੈਂਕੜੇ ਵਿੱਚ ਦੁਨੀਆ ਦੇ ਅਰਥਚਾਰਿਆਂ ਅਤੇ ਵਿਰਸਿਆਂ ਦੀ ਸਾਂਝ ਬੜੀ ਤੇਜ਼ੀ ਨਾਲ਼ ਵਧੀ
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਵਾਰ ਪੰਜਾਬੀ ਦਾ ਇੱਕ ਕਾਵਿ-ਰੂਪ ਹੈ। ਇਹ ਪਉੜੀ ਛੰਦ ਵਿੱਚ ਰਚੀ ਜਾਂਦੀ ਹੈ। ਇਹ ਕਾਵਿ ਰੂਪ ਸਿੱਖ-ਸਾਹਿਤ ਵਿੱਚ ਵਧੇਰੇ ਪ੍ਰਚਲਿਤ ਹੈ। ਗੁਰੂ ਗ੍ਰੰਥ ਸਾਹਿਬ ਵਿੱਚ 22 ਵਾਰਾਂ ਦਰਜ ਹੋਇਆ ਹਨ। ਇਹ ਲੋਕ ਪਰੰਪਰਾ ਉੱਤੇ ਆਧਾਰਿਤ ਪੰਜਾਬੀ ਭਾਸ਼ਾ ਦਾ ਇੱਕ ਕਾਵਿ ਰੂਪ ਹੈ। ਵਾਰ ਕਾਵਿਮਈ ਉਤਸਾਹ ਵਰਧਕ ਵਾਰਤਾ ਹੈ ਜਿਸ ਵਿੱਚ ਆਕ੍ਰਮਣ ਜਾਂ ਸੰਘਰਸ਼ ਦੇ ਪ੍ਰਸੰਗ ਵਿੱਚ ਨਾਇਕ ਦਾ ਯਸ਼ ਗਾਇਆ ਜਾਂਦਾ ਹੈ। ਵਾਰਾਂ ਪਉੜੀਆਂ ਵਿੱਚ ਲਿਖੀਆਂ ਜਾਂਦੀਆਂ ਸਨ।। ਇਸ ਵਿੱਚ ਆਮ ਤੌਰ ’ਤੇ ਵੀਰ ਰਸ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਇਸ ਨੂੰ ਗਾਉਣ ਵਾਲੇ ਅਤੇ ਕਿਸੇਹੱਦ ਤਕ ਰਚੈਤਾ ਵੀ ਭੱਟ ਜਾਂ ਢਾਡੀ ਹੁੰਦੇ ਹਨ। ਗੁਰੂ ਨਾਨਕ ਦੇਵ ਜੀ ਨੇ ਵਾਰ ਨੂੰ ਵੀਰ-ਰਸ ਦੇ ਖੇਤਰ ਵਿਚੋਂ ਕਢ ਕੇ ਅਧਿਆਤਮਿਕਤਾ ਦੀ ਸ਼ਾਂਤ ਭਾਵ-ਭੂਮੀ ਵੱਲ ਮੋੜੀਆਂ ਅਤੇ ਵਾਰ ਦੇ ਵਿਸ਼ੇ ਖੇਤਰ ਵਿੱਚ ਵਿਸਤਾਰ ਕੀਤਾ।
ਸ਼ਰਾਬ ਦੀ ਦੁਰਵਰਤੋਂ ਇੱਕ ਮਾਨਸਿਕ ਰੋਗ ਦਾ ਨਿਦਾਨ ਹੁੰਦਾ ਹੈ ਜਿਸ ਵਿੱਚ ਇਸਦੇ ਨਕਾਰਾਤਮਕ ਨਤੀਜਿਆਂ ਦੇ ਬਾਵਜੂਦ ਵੀ ਸ਼ਰਾਬ ਨੂੰ ਲਗਾਤਾਰ ਉਪਯੋਗ ਕੀਤਾ ਜਾਂਦਾ ਹੈ। 2013 ਵਿੱਚ ਇਸ ਨੂੰ ਸ਼ਰਾਬ ਦੀ ਵਰਤੋਂ ਦੇ ਵਿਗਾੜ, ਜਾਂ ਸ਼ਰਾਬ ਦੀ ਨਿਰਭਰਤਾ ਦੇ ਤੌਰ ਤੇ ਦੁਬਾਰਾ ਵਰਗੀਕ੍ਰਿਤ ਕੀਤਾ ਗਿਆ ਸੀ। ਸ਼ਰਾਬ ਦੀ ਦੁਰਵਰਤੋਂ ਦੇ ਦੋ ਕਿਸਮ ਹੂੰਦੇ ਹਨ, ਉਹ ਜਿਹੜੇ ਸਮਾਜ-ਵਿਰੋਧੀ ਅਤੇ ਮਨਮੋਹਣੇ ਰੁਝਾਨਾਂ ਵਾਲੇ ਹੁੰਦੇ ਹਨ, ਅਤੇ ਜਿਹੜੇ ਚਿੰਤਾ-ਭਰੇ ਲੋਕ ਹੁੰਦੇ ਹਨ ਜੋ ਲੰਬੇ ਸਮੇਂ ਤੱਕ ਪੀਣ ਤੋਂ ਬਿਨਾਂ ਰਹਿੰਦੇ ਹਨ ਪਰ ਉਹ ਇੱਕ ਵਾਰ ਸ਼ੁਰੂ ਹੋਣ ਤੋਂ ਬਾਅਦ ਆਪਣੇ ਆਪ ਨੂੰ ਕਾਬੂ ਕਰਨ ਵਿੱਚ ਅਸਮਰਥ ਹਨ। ਅਲਕੋਹਲ ਦੀ ਦੁਰਵਰਤੋਂ ਸ਼ਰਾਬ ਪੀਣ ਤੋਂ ਲੈ ਕੇ ਗੈਰ-ਸਿਹਤਮੰਦ ਸ਼ਰਾਬ ਪੀਣ ਦੇ ਵਿਵਹਾਰ ਦਾ ਇੱਕ ਗੁਣ ਹੈ, ਬਹੁਤ ਸਾਰੇ ਮਾਮਲਿਆਂ ਵਿੱਚ ਵਿਅਕਤੀਆਂ ਲਈ ਸਿਹਤ ਸਮੱਸਿਆਵਾਂ ਅਤੇ ਵੱਡੇ ਪੱਧਰ 'ਤੇ ਸਮਾਜਿਕ ਸਮੱਸਿਆਵਾਂ ਜਿਵੇਂ ਕਿ ਅਲਕੋਹਲ ਨਾਲ ਜੁੜੇ ਅਪਰਾਧ ਹਨ। ਸ਼ਰਾਬ ਪੀਣਾ ਡੀ ਐਸ ਐਮ-IV ਵਿੱਚ ਇੱਕ ਮਾਨਸਿਕ ਰੋਗ ਸੀ, ਅਤੇ ਡੀ ਐਸ ਐਮ-5 ਵਿੱਚ ਅਲਕੋਹਲ ਦੀ ਵਰਤੋਂ ਦੇ ਵਿਗਾੜ ਵਿੱਚ ਸ਼ਰਾਬ ਦੀ ਨਿਰਭਰਤਾ ਦੇ ਨਾਲ ਅਭੇਦ ਹੋ ਗਿਆ।ਵਿਸ਼ਵਵਿਆਪੀ ਤੌਰ ਤੇ, ਅਲਕੋਹਲ ਦਾ ਸੇਵਨ ਮੌਤ ਅਤੇ ਬਿਮਾਰੀ ਅਤੇ ਸੱਟ ਦੇ ਬੋਝ ਲਈ ਸੱਤਵਾਂ ਮੋਹਰੀ ਜੋਖਮ ਵਾਲਾ ਕਾਰਕ ਹੈ. ਸੰਖੇਪ ਵਿੱਚ, ਤੰਬਾਕੂ ਨੂੰ ਛੱਡ ਕੇ, ਅਲਕੋਹਲ ਕਿਸੇ ਵੀ ਦੂਸਰੀ ਦਵਾਈ ਨਾਲੋਂ ਬਿਮਾਰੀ ਦਾ ਵਧੇਰੇ ਬੋਝ ਹੁੰਦਾ ਹੈ. ਅਲਕੋਹਲ ਦੀ ਵਰਤੋਂ ਵਿਸ਼ਵ ਭਰ ਵਿੱਚ ਜਿਗਰ ਦੀ ਬਿਮਾਰੀ ਨੂੰ ਰੋਕਣ ਦਾ ਇੱਕ ਵੱਡਾ ਕਾਰਨ ਹੈ, ਅਤੇ ਅਲਕੋਹਲ ਜਿਗਰ ਦੀ ਬਿਮਾਰੀ ਮੁੱਖ ਤੌਰ ਤੇ ਸ਼ਰਾਬ ਨਾਲ ਸੰਬੰਧਤ ਗੰਭੀਰ ਮੈਡੀਕਲ ਬਿਮਾਰੀ ਹੈ। ਅੱਲ੍ਹੜ ਉਮਰ ਤੋਂ ਲੈ ਕੇ ਬੁੱਢਿਆ, ਹਰ ਉਮਰ ਦੇ ਲੱਖਾਂ ਆਦਮੀ ਅਤੇ ਔਰਤਾਂ, ਸੰਯੁਕਤ ਰਾਜ ਵਿੱਚ ਗੈਰ-ਸਿਹਤਮੰਦ ਪੀਣ ਵਿੱਚ ਰੁੱਝੇ ਹੋਏ ਹਨ.
ਵਿਅਕਤੀ ਸੱਭਿਆਚਾਰਕ ਸੰਸਥਾਵਾਂ ਦਾ ਮੋਢੀ ਹੁੰਦਾ ਹੈ। ਅੱਗੋਂ ਉਹ ਦੂਜੇ ਵਿਅਕਤੀ ਜਾਂ ਸਮੂਹ ਨਾਲ ਰਿਸ਼ਤਿਆਂ ਵਿੱਚ ਬੱਝਾ ਹੁੰਦਾ ਹੈ। ਇਸ ਤਰ੍ਹਾਂ ਸੱਭਿਆਚਾਰ ਦੀ ਸਮੁੱਚੀ ਬਣਤਰ ਦਾ ਮੁੱਖ ਅਧਾਰ ਕੋਈ ਵਿਅਕਤੀ ਹੀ ਹੁੰਦਾ ਜਿਹੜਾ ਅੱਗੋਂ ਪਰਿਵਾਰ ਦੀ ਸਿਰਜਨਾ ਵਿੱਚ ਅਹਿਮ ਸਥਾਨ ਰੱਖਦਾ ਹੈ। ਪਰਿਵਾਰ, ਸਮਾਜਿਕ ਬਣਤਰ ਵਿੱਚ ਵਿਸ਼ੇਸ਼ ਸਥਾਨ ਰੱਖਦਾ ਹੈ। ਪਰਿਵਾਰ ਸਮਾਜ; ਦੀਆਂ ਮੁਢਲੀਆਂ ਸੰਸਥਾਵਾਂ ਵਿਚੋਂ ਇੱਕ ਹੈ। ਜਿਹੜਾ ਵਿਆਹ ਦੇ ਸਿੱਟੇ ਹੋਂਦ ਵਿੱਚ ਆਉਂਦਾ ਹੈ ਸਮਾਜਿਕ ਇਤਿਹਾਸ ਵਿੱਚ ਪਰਿਵਾਰ ਸਭ ਤੋਂ ਪਹਿਲਾਂ ਸਮਾਜਿਕ ਸਮੂਹ ਹੈ ਭਾਵੇਂ ਪੁਰਾਤਨ ਸਮਿਆਂ ਵਿੱਚ ਕਬੀਲਾ ਸੰਸਕ੍ਰਿਤੀ ਸਮੇਂ ਔਰਤ ਮਰਦ ਲਈ ਜਿਨਸੀ ਸੰਬੰਧ ਵਿਵਰਜਿਤ ਨਹੀਂ ਸਨ ਪਰ ਅੱਜ ਕਲ੍ਹ ਪਰਿਵਾਰ ਦਾ ਰੂਪ ਇਕਹਿਰੇ ਜਿਨਸੀ ਸਬੰਧਾਂ ਤੱਕ ਪੁੱਜ ਗਿਆ ਹੈ। ਪਰਿਵਾਰ ਮਨੁੱਖੀ ਰਿਸ਼ਤਿਆ ਦੀ ਅਜਿਹੀ ਮੂਲ ਇਕਾਈ ਹੈ ਜਿਸ ਵਿੱਚ ਕੁਝ ਵਿਅਕਤੀ ਸਮਾਜਿਕ ਪ੍ਰਤੀਮਾਨਾਂ ਅਨੁਸਾਰ ਇਕੱਠਾ ਜੀਵਨ ਜਿਉਣ ਲਈ ਸਮਾਜਿਕ ਤੌਰ ਤੇ ਪ੍ਰਵਾਨਤ ਹੁੰਦੇ ਹਨ। ਅੱਜ ਪਰਿਵਾਰ ਪ੍ਰਮਾਣਿਕ ਇਕਾਈ ਹੈ। ਪਰਿਵਾਰ ਦਾ ਜਨਮ ਲਿੰਗਕ ਭਾਵਨਾਵਾਂ ਦੀ ਪੂਰਤੀ ਦੇ ਸਥਾਈ ਸਾਧਨ ਵਜੋਂ ਹੋਇਆ। ਇਸਦੇ ਮੈਂਬਰ ਪ੍ਰਜਣਨ ਦੀ ਕਿਰਿਆ ਦੁਆਰਾ ਸਬੰਧਤ ਹੁੰਦੇ ਹਨ ਅਤੇ ਇਹ ਸਬੰਧ ਮੈਂਬਰਾਂ ਵਿਚਕਾਰ ਹੱਕਾਂ ਅਤੇ ਫਰਜ਼ਾ ਦੀ ਵੰਡ ਦਾ ਅਧਾਰ ਬਣਦੇ ਹਲ। ਵਿਆ ਦੀ ਆਸ ਉਪਰੰਤ ਹੋਂਦ ਵਿੱਚ ਆਉਣ ਵਾਲੇ ਇਸ ਪਰਿਵਾਰ ਦੇ ਮੈਂਬਰ ਸਾਝੇ ਨਿਵਾਸ ਸਥਾਨ ਤੇ ਰਹਿੰਦੇ ਸਾਕਾਦਾਰੀ ਸਬੰਧਾਂ ਨਾਲ ਜੁੜੇ ਹੁੰਦੇ ਹਨ। ਅਰਥਾਤ ਪਰਿਵਾਰ ਦੇ ਮੈਂਬਰ ਵਿੱਚ ਖੂਨ ਅਤੇ ਵਿਆਹ ਦੇ ਸਬੰਧਾ ਦਾ ਹੋਣਾ ਲਾਜ਼ਮੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸ ਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਸਮਾਜ ਸ਼ਾਸਤਰ ਮਨੁੱਖੀ ਸਮਾਜਿਕ ਵਿਵਹਾਰ ਅਤੇ ਇਸ ਦੇ ਮੂਲ, ਵਿਕਾਸ, ਸੰਗਠਨਾਂ, ਅਤੇ ਸੰਸਥਾਵਾਂ ਦੇ ਅਧਿਐਨ ਨੂੰ ਕਹਿੰਦੇ ਹਨ। ਇਹ ਸਮਾਜਕ ਵਿਗਿਆਨ ਦੀ ਇੱਕ ਸ਼ਾਖਾ ਹੈ, ਜੋ ਅਨੁਭਵੀ ਤਫ਼ਤੀਸ਼, ਅਤੇ ਆਲੋਚਨਾਤਮਿਕ ਵਿਸ਼ਲੇਸ਼ਣ ਦੇ ਵੱਖ ਵੱਖ ਢੰਗਾਂ ਦੀ ਵਰਤੋਂ ਕਰਨ ਰਾਹੀਂ ਮਾਨਵੀ ਸਮਾਜਕ ਸੰਰਚਨਾ ਅਤੇ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਨੂੰ ਸੂਤਰਬਧ ਕਰਦਾ ਹੈ।ਸਮਾਜ ਸ਼ਾਸਤਰ ਨੂੰ ਸਮਾਜ ਦੇ ਆਮ ਵਿਗਿਆਨ ਵਜੋਂ ਵੀ ਪਰਿਭਾਸ਼ਤ ਕੀਤਾ ਜਾ ਸਕਦਾ ਹੈ। ਕੁਝ ਸਮਾਜ ਸ਼ਾਸਤਰੀ ਖੋਜ ਕਰਕੇ ਸਿੱਧੇ ਤੌਰ 'ਤੇ ਸਮਾਜਿਕ ਨੀਤੀ ਅਤੇ ਭਲਾਈ' ਤੇ ਲਾਗੂ ਕਰਦੇ ਹਨ, ਦੂਸਰੇ ਮੁੱਖ ਤੌਰ ਤੇ ਸਮਾਜਿਕ ਪ੍ਰਕਿਰਿਆਵਾਂ ਦੀ ਸਿਧਾਂਤਕ ਸਮਝ ਨੂੰ ਸੁਧਾਰਨ 'ਤੇ ਕੇਂਦ੍ਰਤ ਕਰਦੇ ਹਨ।ਵਿਸ਼ਾ ਵਸਤੂ ਸਮਾਜ ਦੇ ਮਾਈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਵਿਅਕਤੀਗਤ ਪਰਸਪਰ ਪ੍ਰਭਾਵ ਅਤੇ ਏਜੰਸੀ ਦੇ) ਤੋਂ ਲੈ ਕੇ ਮੈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਪ੍ਰਣਾਲੀਆਂ ਅਤੇ ਸਮਾਜਿਕ ਢਾਂਚੇ) ਤੱਕ ਹੋ ਸਕਦੀ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਮੰਨੂੰ ਸਿਮ੍ਰਤੀ ਹਿੰਦੂ ਧਰਮ ਦਾ ਪੁਰਾਣ ਗਰੰਥ ਹੈ ਜਿਸ ਦੇ ਅਨੁਸਾਰ ਵੇਦ ਗਿਆਨ ਤੇ ਵੇਦ ਵਿਚਾਰ ਬ੍ਰਹਮ ਨਾਲ ਮੇਲ ਕਰਵਾਉਂਦੇ ਹਨ। ਇਸ ਮੇਲ ਲਈ ਸ਼ੁੱਭ ਆਚਰਣ ਤੇ ਕੁਝ ਧਾਰਮਿਕ ਰੀਤਾਂ ਨੂੰ ਅਪਨਾਉਂਣਾ ਪੈਂਦਾ ਹੈ। ਮੰਨੂੰ ਸਿਮ੍ਰਤੀ ਅਨੁਸਾਰ ਬ੍ਰਹਮ ਗਿਆਨ ਸਭ ਲੋਕਾਂ ਲਈ ਨਹੀਂ ਹੈ। ਲੋਕਾਂ ਵੰਡ ਉਹਨਾਂ ਦੇ ਜਨਮ ਅਨੁਸਾਰ ਕੀਤੀ ਗਈ ਜੋ ਕਿ ਚਾਰ ਜਾਤਾਂ ਦੇ ਰੂਪ ਵਿੱਚ ਹਿੰਦੂ ਧਰਮ ਵਿੱਚ ਪ੍ਰਚੱਲਤ ਹੋ ਗਈ। ਇਹ ਜਾਤਾਂ ਬ੍ਰਾਹਮਣ, ਖੱਤਰੀ, ਵੈਸ਼ ਅਤੇ ਸ਼ੂਦਰ ਹਨ। ਮੰਨੂੰ ਦੇ ਅਨੁਸਾਰ ਸ਼ੂਦਰ ਨੂੰ ਬ੍ਰਹਮ ਗਿਆਨ ਦਾ ਅਧਿਕਾਰ ਨਹੀਂ। ਹਿੰਦੂ ਮਾਨਤਾ ਹੈ ਕਿ ਇਹ ਬਾਣੀ ਬ੍ਰਹਮਾ ਦੀ ਬਾਣੀ ਹੈ। ਮੰਨੂੰ ਦੀ ਮਾਨਤਾ ਹੈ, ਜੋ ਧਰਮ ਸ਼ਾਸਤਰ ਹਨ ਉਹ ਨਾ ਸਿਰਫ ਭਾਰਤ ਵਿਚ, ਪਰ ਇਹ ਵੀ ਵਿਦੇਸ਼ ਸਬੂਤ ਦੇ ਆਧਾਰ 'ਤੇ ਫੈਸਲੇ ਹੁੰਦੇ ਹਨ ਜੋ ਅੱਜ ਵੀ ਹਨ। ਚਾਰ ਅੱਖਰ, ਚਾਰ ਆਸ਼ਰਮ, ਸੱਠ ਮੁੱਲ ਅਤੇ ਮੂਲ ਸਿਸਟਮ, ਰਾਜਾ ਦਾ ਕੰਮ, ਵਰਗ ਵਿਵਾਦ, ਤਾਕਤ ਦਾ ਪ੍ਰਬੰਦ ਅਾਦਿ ਮੂਲ ਹਨ। ਮੰਨੂੰ ਸਿਮ੍ਰਤੀ 'ਚ ਔਰਤ ਨੂੰ ਸ਼ੂਦਰ ਕਿਹਾ ਹੈ।
ਪੰਜਾਬੀ ਨਾਟਕ ਅਤੇ ਰੰਗਮੰਚ ਦੇ ਬਦਲਦੇ ਪਰਿਪੇਖ
ਪੰਜਾਬੀ ਨਾਟਕ ਅਤੇ ਰੰਗਮੰਚ ਨਵੇਂ ਪ੍ਰਤੀਮਾਨ ਸਥਾਪਿਤ ਕਰ ਰਿਹਾ ਹੈ। ਵਰਤਮਾਨ ਸਮੇਂ ਪੰਜਾਬੀ ਨਾਟ-ਮੰਚ ਨਵੀਆਂ ਨਾਟ-ਸ਼ੈਲੀਆਂ ਦੇ ਵੱਲ ਅਗਰਸਰ ਹੈ। ਕੁਲਦੀਪ ਸਿੰਘ ਦੀਪ ਲਿਖਦੇ ਹਨ ਕਿ ਪੰਜਾਬੀ ਨਾਟਕ ਦੇ ਬਦਲਦੇ ਵਿਧਾਗਤ ਪਰਿਪੇਖ ਵਿੱਚੋਂ ਵਿਧਾ ਅਤੇ ਸ਼ੈਲੀ ਪੱਖੋਂ ਵੀ ਵਿਖੰਡਨ ਦਾ ਦੌਰ ਸ਼ੁਰੂ ਹੋਇਆ ਅਤੇ ਇਸ ਵਿਖੰਡਨ ਵਿੱਚੋਂ ਅਨੇਕ ਨਵੇਂ ਨਾਟਕੀ ਰੂਪ ਹੋਂਦ ਵਿਚ ਆਏ। 1. ਇਕ ਪਾਤਰੀ ਨਾਟਕ (ਕਰਤਾਰ ਸਿੰਘ ਦੁੱਗਲ, ਅਮਰਜੀਤ ਗਰੇਵਾਲ, ਸੈਮੁਅਲ ਜੌਨ, ਪਾਲੀ ਭੁਪਿੰਦਰ, ਸੋਮਪਾਲ ਹੀਰਾ ਆਦਿ) 2. ਕਾਵਿ ਨਾਟਕ (ਸੰਤ ਸਿੰਘ ਸੇਖੋਂ, ਦੀਦਾਰ ਸਿੰਘ, ਸੁਰਜੀਤ ਹਾਂਸ, ਅਜਾਇਬ ਕਮਲ, ਰਵਿੰਦਰ ਰਵੀ, ਹਰਿਭਜਨ ਸਿੰਘ ਆਦਿ) 3.
ਲੰਗਰ ਸਿੱਖੀ ਜਾਂ ਪੰਜਾਬ ਵਿੱਚ ਸਾਂਝੀ ਰਸੋਈ ਲਈ ਵਰਤਿਆ ਜਾਂਦਾ ਸ਼ਬਦ ਹੈ, ਜਿੱਥੇ ਗੁਰਦੁਆਰੇ ਵਿੱਚ ਸਾਰੇ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਵਿਤਕਰੇ ਦੇ ਮੁਫ਼ਤ ਖਾਣਾ ਦਿੱਤਾ ਜਾਂਦਾ ਹੈ। ਲੰਗਰ ਵਿੱਚ ਆਮ ਤੌਰ ਉੱਤੇ ਸ਼ਾਕਾਹਾਰੀ ਖਾਣਾ ਪਰੋਸਿਆ ਜਾਂਦਾ ਹੈ ਤਾਂ ਜੋ ਸਾਰੇ ਲੋਕ ਆਪਣੇ ਪਿਛੋਕੜ ਦੇ ਵਿਤਕਰੇ ਬਗ਼ੈਰ ਲੰਗਰ ਛਕ ਸਕਣ। ਇਹ ਸਾਰੇ ਸਿੱਖਾਂ ਅਤੇ ਗ਼ੈਰ-ਸਿੱਖਾਂ ਲਈ ਖੁੱਲ੍ਹਾ ਹੁੰਦਾ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜਿਸਨੇ ਮਨੁੱਖੀ ਕਰੋਪੀਆਂ ਸਮੇਂ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਆਪਣਾ ਉਦਰ ਲੋਕਮੁਖੀ ਰੂਪ ਸਿੱਧ ਕੀਤਾ ਹੈ। ਗੁਜਰਾਤ ਵਿੱਚ ਭੁਚਾਲ, ਉੜੀਸਾ ਵਿੱਚ ਹੜ੍ਹ ਅਤੇ ਦੱਖਣੀ ਭਾਰਤ ਵਿੱਚ ਸੁਨਾਮੀ ਸਮੇਂ ਇਸ ਸੰਸਥਾ ਦੀ ਗੌਰਵਮਈ ਭੂਮਿਕਾ ਖ਼ਾਸ ਤੌਰ ਤੇ ਉਲੇਖਣੀ ਹੈ। ਇਨ੍ਹਾਂ ਮੌਕਿਆਂ ਤੇ ਮੰਦੇਹਾਲ ਅਤੇ ਭੁੱਖੇ ਲੋਕਾਂ ਨੂੰ ਪੰਗਤ ਵਿੱਚ ਬਿਠਾ ਕੇ ਬਿਨਾਂ ਕਿਸੇ ਭੇਦ ਭਾਵ ਤੋਂ ਮੁਫ਼ਤ ਲੰਗਰ ਛਕਾਇਆ ਜਾਣਾ ਸਿੱਖਾਂ ਵਿੱਚ ਮਿਲਦੀ ਵਿਲੱਖਣ ਰਵਾਇਤ ਦੀ ਮੂੰਹ ਬੋਲਦੀ ਤਸਵੀਰ ਸੀ। ਪੰਗਤ ਵਿੱਚ ਬੈਠ ਕੇ ਲੰਗਰ ਛਕਣਾ ਏਕਤਾ ਅਤੇ ਬਰਾਬਰਤਾ ਦਾ ਸੰਦੇਸ਼ ਦਿੰਦਾ ਹੈ। ਸੇਵਾ ਕਰਨ ਨਾਲ ਹਉਂ ਦੀ ਨਵਿਰਤੀ ਹੁੰਦੀ ਹੈ। ਲੰਗਰ ਦੀ ਸੇਵਾ ਅਸਲ ’ਚ ਗੁਰੂ ਦੀ ਸੇਵਾ ਹੈ ਅਤੇ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰਨਾ ਹੈ। ਰਸਮੀ ਤੌਰ ਤੇ ਲੰਗਰ ਪ੍ਰਥਾ ਦੀ ਸ਼ੁਰੂਆਤ ਤੀਜੇ ਗੁਰੂ ਅਮਰਦਾਸ ਜੀ ਦੇ ਦੌਰ ਵਿੱਚ ਹੋਈ। ਰਲ਼ ਮਿਲ਼ ਕੇ ਪੰਗਤ ਵਿੱਚ ਇਕੱਠੇ ਬੈਠ ਕੇ ਲੰਗਰ ਛੱਕਣਾ
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਐਨ ਦਾ ਮਹੱਤਵਪੂਰਣ ਹਿੱਸਾ ਹੈ।
ਮਨੁੱਖੀ ਪ੍ਰਸੰਗ ਵਿੱਚ ਟੱਬਰ, ਪਰਿਵਾਰ ਜਾਂ ਖ਼ਾਨਦਾਨ ਇੱਕ ਟੋਲੀ ਹੁੰਦੀ ਹੈ ਜਿਹਨੂੰ ਜਨਮ, ਵਿਆਹ ਜਾਂ ਇਕੱਠੀ ਰਿਹਾਇਸ਼ ਰਾਹੀਂ ਮਾਨਤਾ ਮਿਲਦੀ ਹੈ। ਕਿਸੇ ਨਜ਼ਦੀਕੀ ਟੱਬਰ ਵਿੱਚ ਜੀਵਨ-ਸਾਥੀ, ਮਾਪੇ, ਭਰਾ-ਭੈਣ ਅਤੇ ਧੀਆਂ-ਪੁੱਤ ਆਦ ਸ਼ਾਮਲ ਹੁੰਦੇ ਹਨ। ਵੱਡੇ ਟੱਬਰ ਵਿੱਚ ਦਾਦਾ-ਦਾਦੀ, ਨਾਨਾ-ਨਾਨੀ, ਤਾਏ-ਚਾਚੇ, ਉਹਨਾਂ ਦੀ ਔਲਾਦ, ਭਤੀਜੇ-ਭਤੀਜੀਆਂ ਵਗ਼ੈਰਾ ਵੀ ਮੌਜੂਦ ਹੁੰਦੇ ਹਨ। ਜ਼ਿਆਦਾਤਰ ਸਮਾਜਾਂ ਵਿੱਚ ਟੱਬਰ ਬੱਚਿਆਂ ਦੇ ਸਮਾਜੀਕਰਨ ਦਾ ਸਭ ਤੋਂ ਮੁੱਖ ਅਦਾਰਾ ਹੁੰਦਾ ਹੈ। ਪੰਜਾਬ ਵਿੱਚ ਜ਼ਿਆਦਾਤਰ ਸੰਯੁਕਤ ਪਰਿਵਾਰ ਦੀ ਪਰਥਾ ਹੀ ਪ੍ਚਲਿਤ ਰਹੀ ਹੈ।ਇਸ ਦੀ ਸ਼ੁਰੂਆਤ ਵੈਦਿਕ ਕਾਲ ਸਮੇਂ ਹੋਈ।ਪਰਿਵਾਰ ਪਿਤਾ ਪੁਰਖੀ ਧਾਰਨਾ ਤੇ ਚਲਦਾ ਹੈ।ਇਸ ਵਿੱਚ ਸਭ ਤੋਂ ਸਿਆਣਾ ਆਦਮੀ ਪਰਿਵਾਰ ਦਾ ਮੁਖੀ ਹੁੰਦਾ ਹੈ।ਪਰਿਵਾਰ ਮੁਖੀ ਦੀ ਛਤਰ ਛਾਇਆ ਹੇਠ ਉਸ ਦੇ ਛੋਟੇ ਭਾਈ ਭਤੀਜੇ, ਪੁੱਤਰ,ਭਰਜਾਈਆਂ ਅਤੇ ਨੂੰਹਾਂ ਆਦਿ ਤਿੰਨ ਪੀੜੀਆਂ ਤਕ ਵੀ ਇਕੱਠੇ ਰਹਿੰਦੇ ਹਨ।🙏🏻
ਖਰਗੋਸ਼ ਲੇਪੋਰਿਡੀ ਪਰਿਵਾਰ ਦਾ ਇੱਕ ਛੋਟਾ ਥਣਧਾਰੀ ਜਾਨਵਰ ਹੈ, ਜੋ ਸੰਸਾਰ ਦੇ ਅਨੇਕ ਸਥਾਨਾਂ ਵਿੱਚ ਪਾਇਆ ਜਾਂਦਾ ਹੈ। ਸੰਸਾਰ ਵਿੱਚ ਖਰਗੋਸ਼ ਦੀ ਅੱਠ ਪ੍ਰਜਾਤੀਆਂ ਪਾਈ ਜਾਂਦੀਆਂ ਹਨ। ਹਾਲਾਂਕਿ ਪੰਜਾਬੀ ਵਿੱਚ ਅਸੀਂ ਇਸ ਕੁਲ ਦੇ ਪ੍ਰਾਣੀ ਨੂੰ ਕੇਵਲ ਖਰਗੋਸ਼ ਦੇ ਨਾਮ ਤੋਂ ਹੀ ਜਾਣਦੇ ਹਨ। ਖਰਗੋਸ਼ ਜੰਗਲਾਂ, ਘਾਹ ਦੇ ਮੈਦਾਨਾਂ, ਮਾਰੂਥਲਾਂ ਅਤੇ ਜਲ ਵਾਲ਼ੇ ਇਲਾਕੀਆਂ ਵਿੱਚ ਸਮੂਹ ਵਿੱਚ ਰਹਿੰਦੇ ਹਨ।
ਕ੍ਰਿਸ਼ਨ ਦੇਵ ਰਾਏ (ਕੰਨਡ: ಶ್ರೀ ಕೃಷ್ಣದೇವರಾಯ, ਤੇਲੁਗੁ: శ్రీకృష్ణదేవరాయ ;) (ਰਾਜ 1509 - 1529 CE) ਵਿਜੈਨਗਰ ਸਾਮਰਾਜ ਦਾ ਇੱਕ ਰਾਜਾ ਸੀ ਜਿਸਨੇ 1509 ਤੋਂ ਲੈਕੇ 1529 ਤੱਕ ਰਾਜ ਕੀਤਾ। ਇਹ ਤੁਲਵ ਵੰਸ਼ ਦਾ ਤੀਜਾ ਰਾਜਾ ਸੀ। ਬੀਜਾਪੁਰ ਤੇ ਗੋਲਕੁੰਡਾ ਦੇ ਸੁਲਤਾਨਾਂ ਅਤੇ ਊੜੀਸਾ ਦੇ ਰਾਜੇ ਨੂੰ ਹਰਾਉਣ ਤੋਂ ਬਾਅਦ ਇਹ ਦੱਖਣੀ ਭਾਰਤ ਦਾ ਸਭ ਤੋਂ ਸ਼ਕਤੀਸ਼ਾਲੀ ਰਾਜਾ ਬਣ ਗਿਆ ਸੀ। ਉਸਦੇ ਮੁੱਖ ਦਰਬਾਰੀ ਰਾਜਪੁਰੋਹਿਤ ਤਥਾਚਾਰਿਆ, ਤੇਨਾਲੀ ਰਾਮਾ ਤੇ ਮਹਾਮਂਤ੍ਰੀ ਤਿੱਮਾਰਸੁ ਸਨ। ਕ੍ਰਿਸ਼ਨ ਦੇਵ ਰਾਏ ਦੀ ਪਹਿਲੀ ਪਤਨੀ ਦਾ ਨਾਮ ਚਿੱਨਾਦੇਵੀ ਤੇ ਦੂਜੀ ਪਤਨੀ ਦਾ ਨਾਮ ਤਿਰੂਮਾਲਾਦੇਵੀ ਸੀ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਜੁਲਾਈ 2021 ਮੁਤਾਬਿਕ ਇਸ ਵਿਕੀ ’ਤੇ 36,098 ਲੇਖ ਹਨ ਅਤੇ ਇਸ ਦੇ ਕੁੱਲ 37,833 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,67,514 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.37.0-wmf.14 (2cd4523) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਤੁਗ਼ਲਕ ਵੰਸ਼ ਇੱਕ ਮੁਸਲਿਮ ਵੰਸ਼ ਸੀ, ਜਿਸ ਵਿੱਚ ਕਿ ਤੁਰਕੋ-ਭਾਰਤੀ ਮੂਲ ਦੇ ਰਾਜੇ ਸਨ ਜਿਹਨਾਂ ਨੇ ਕਿ ਦਿੱਲੀ ਸਲਤਨਤ 'ਤੇ ਮੱਧਕਾਲੀਨ ਭਾਰਤ ਸਮੇਂ ਰਾਜ ਕੀਤਾ। ਇਸ ਦੀ ਸ਼ੁਰੂਆਤ ਦਿੱਲੀ ਵਿੱਚ 1320 ਵਿੱਚ ਹੋਈ ਸੀ, ਉਸ ਸਮੇਂ ਗਿਆਸਉੱਦੀਨ ਤੁਗ਼ਲਕ ਦੀ ਸਰਪ੍ਰਸਤੀ ਹੇਠ ਇਸਦੀ ਸ਼ੁਰੂਆਤ ਕੀਤੀ ਗਈ ਸੀ। ਇਸ ਵੰਸ਼ ਦਾ ਅੰਤ 1413 ਵਿੱਚ ਹੋ ਗਿਆ ਸੀ।ਮੁਹੰਮਦ ਬਿਨ ਤੁਗ਼ਲਕ ਦੀਆਂ ਸੈਨਿਕ ਕਾਰਵਾਈਆਂ ਕਾਰਨ ਇਸ ਵੰਸ਼ ਦਾ ਕਾਫ਼ੀ ਵਿਸਥਾਰ ਹੋ ਗਿਆ ਸੀ ਅਤੇ 1330 ਤੋਂ 1335 ਵਿਚਕਾਰ ਇਹ ਆਪਣੇ ਸਿਖ਼ਰ ਤੇ ਸੀ। ਮੰਨਿਆ ਜਾਂਦਾ ਹੈ ਕਿ ਇਸ ਵੰਸ਼ ਸਮੇਂ ਅੱਤਿਆਚਾਰ ਅਤੇ ਜ਼ੁਲਮ ਵਿੱਚ ਵਾਧਾ ਹੋ ਗਿਆ ਸੀ।