ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸਿੰਧੂ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਵੈਦਿਕ ਕਾਲ (ਜਾਂ ਵੈਦਿਕ ਯੁੱਗ), ਇਤਹਾਸ ਵਿੱਚ ਇੱਕ ਦੌਰ ਸੀ ਜਿਸਦੇ ਦੌਰਾਨ ਹਿੰਦੂ ਸਭਿਅਤਾ ਦੇ ਸਭ ਤੋਂ ਪੁਰਾਣੇ ਸ਼ਾਸਤਰਾਂ, ਵੇਦਾਂ ਦੀ ਰਚਨਾ ਹੋਈ ਸੀ। ਇਸ ਕਾਲ ਦਾ ਸਮੇਂ ਦੀ ਮਿਆਦ ਅਨਿਸ਼ਚਿਤ ਹੈ। ਭਾਸ਼ਾਈ ਪ੍ਰਮਾਣ ਦੱਸਦੇ ਹਨ ਕਿ ਵੇਦਾਂ ਵਿੱਚੋਂ ਸਭ ਤੋਂ ਪੁਰਾਣੇ ਵੇਦ ਰਿਗਵੇਦ ਦੀ ਰਚਨਾ, ਮੋਟੇ ਤੌਰ ਉੱਤੇ 1700 ਈਪੂ ਅਤੇ 1100 ਈਪੂ ਦੇ ਦੌਰਾਨ ਹੋਈ ਸੀ ਅਤੇ ਇਸ ਕਾਲ ਨੂੰ ਮੁੱਢਲਾ ਵੈਦਿਕ ਕਾਲ ਕਿਹਾ ਜਾਂਦਾ ਹੈ। ਵੈਦਿਕ ਕਾਲ ਦਾ ਅੰਤ ਆਮ ਤੌਰ ਤੇ ਲਗਪਗ 500 ਈਪੂ ਅਤੇ 150 ਈਪੂ ਦੇ ਦੌਰਾਨ ਹੋਣ ਦਾ ਅਨੁਮਾਨ ਹੈ।
ਚੰਦਰਗੁਪਤ ਮੌਰੀਆ (ਜਨਮ 340 ਈਪੂ, ਰਾਜ 322 - 298 ਈਪੂ) ਭਾਰਤ ਦਾ ਸਮਰਾਟ ਸੀ। ਇਸਨੂੰ ਚੰਦਰਗੁਪਤ ਨਾਮ ਨਾਲ ਵੀ ਸੰਬੋਧਿਤ ਕੀਤਾ ਜਾਂਦਾ ਹੈ। ਇਨ੍ਹਾਂ ਨੇ ਮੌਰੀਆ ਸਾਮਰਾਜ /ਮੌਰੀਆ ਰਾਜਵੰਸ਼ ਦੀ ਸਥਾਪਨਾ ਕੀਤੀ ਸੀ। ਚੰਦਰਗੁਪਤ ਪੂਰੇ ਭਾਰਤ ਨੂੰ ਇੱਕ ਸਾਮਰਾਜ ਦੇ ਅਧੀਨ ਲਿਆਉਣ ਵਿੱਚ ਸਫਲ ਰਿਹਾ।ਇਸਨੇ ਆਪਣੇ ਮੰਤਰੀ ਚਾਣਕਯ ਦੀ ਸਹਾਇਤਾ ਨਾਲ ਰਾਜਾ ਮਹਾਨੰਦ ਅਤੇ ਨੰਦਵੰਸ਼ ਦਾ ਨਾਸ਼ ਕਰ ਕੇ ਪਟਨੇ ਵਿੱਚ ਰਾਜਧਾਨੀ ਕਾਇਮ ਕੀਤੀ ਅਤੇ ਸਾਰੇ ਭਾਰਤ ਨੂੰ ਅਧੀਨ ਕੀਤਾ। ਇਸ ਦੇ ਰਾਜ ਵਿੱਚ ਅਫਗਾਨਿਸਤਾਨ, ਬਿਹਾਰ, ਕਾਠੀਆਵਾੜ ਅਤੇ ਪੰਜਾਬ ਆਦਿ ਦੇਸ਼ ਸ਼ਾਮਿਲ ਸਨ। ਚੰਦਰਗੁਪਤ ਨੇ ਯੂਨਾਨੀ ਰਾਜਾ ਸੇਲਿਊਕਸ ਦੀ ਪੁਤ੍ਰੀ ਨਾਲ ਵਿਆਹ ਕੀਤਾ। ਮੁਦ੍ਰਾਰਾਕਸ਼ਸ ਨਾਟਕ ਵਿੱਚ ਚੰਦ੍ਰਗੁਪਤ ਦੀ ਸੁੰਦਰ ਕਥਾ ਮਿਲਦੀ ਹੈ। ਇਹ B.C. 322 ਵਿੱਚ ਰਾਜਸਿੰਘਾਸਨ ਤੇ ਬੈਠਾ ਅਤੇ B.C.298 ਵਿੱਚ ਰਾਜਸਿੰਘਾਸਨ ਛੱਡਕੇ ਬਨਬਾਸੀ ਹੋ ਗਿਆ। ਚੰਦ੍ਰਗੁਪਤ ਦੀ ਚਤੁਰੰਗਿਨੀ ਫੌਜ 6,90,000 ਸੀ। ਇਸ ਦਾ ਪੁਤ੍ਰ ਬਿੰਦੂਸਾਰ ਵੀ ਪ੍ਰਤਾਪੀ ਮਹਾਰਾਜਾ ਹੋਇਆ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਕਸ਼ਮੀਰ (ਕਸ਼ਮੀਰੀ:کٔشِیر / कॅशीर; ਸਥਾਨਕ ਨਾਂ 'ਕਁਸ਼ੀਰ') ਭਾਰਤੀ ਉਪ ਮਹਾਂਦੀਪ ਦਾ ਉੱਤਰ-ਪੱਛਮੀ ਖੇਤਰ ਹੈ। 19ਵੀਂ ਸਦੀ ਦੇ ਮੱਧ ਤੱਕ ਕਸ਼ਮੀਰ ਦਾ ਭਾਵ ਸਿਰਫ਼ ਉੱਪਰਲੇ ਹਿਮਾਲਿਆ ਅਤੇ ਪੀਰ ਪੰਜਾਲ ਪਰਬਤ ਲੜੀ ਦੇ ਵਿਚਕਾਰ ਕਸ਼ਮੀਰ ਘਾਟੀ ਹੁੰਦਾ ਸੀ। ਅੱਜ ਇਹ ਇੱਕ ਬਹੁਤ ਵੱਡੇ ਖੇਤਰ ਨੂੰ ਦਰਸਾਉਂਦਾ ਹੈ ਜਿਸ ਵਿੱਚ ਭਾਰਤ ਦੁਆਰਾ ਪ੍ਰਸ਼ਾਸ਼ਨਿਤ ਜੰਮੂ ਅਤੇ ਕਸ਼ਮੀਰ ਪ੍ਰਦੇਸ਼ ਵੀ ਸ਼ਾਮਲ ਹੈ ਅਤੇ ਇਸ ਪ੍ਰਦੇਸ਼ ਵਿੱਚ ਕਸ਼ਮੀਰ ਘਾਟੀ ਤੋਂ ਇਲਾਵਾ ਜੰਮੂ, ਅਤੇ ਲੱਦਾਖ ਖੇਤਰ ਵੀ ਸ਼ਾਮਲ ਹਨ। ਪਾਕਿਸਤਾਨ ਦੇ ਪ੍ਰਸ਼ਾਸ਼ਨ ਹੇਠਲੇ ਆਜ਼ਾਦ ਕਸ਼ਮੀਰ ਅਤੇ ਗਿਲਗਿਤ–ਬਾਲਿਤਸਤਾਨ, ਅਤੇ ਚੀਨ ਦੇ ਪ੍ਰਸ਼ਾਸ਼ਨ ਹੇਠਲੇ ਅਕਸਾਈ ਚਿਨ ਅਤੇ ਟਰਾਂਸ-ਕਰਾਕੁਰਮ ਖੇਤਰ ਵੀ ਕਸ਼ਮੀਰ ਦੇ ਖੇਤਰ ਦਾ ਹਿੱਸਾ ਹਨ।ਪਹਿਲੇ ਹਜ਼ਾਰ ਸਾਲਾਂ ਦੇ ਪਹਿਲੇ ਅੱਧ ਵਿੱਚ, ਕਸ਼ਮੀਰ ਖੇਤਰ' ਹਿੰਦੂ ਧਰਮ ਦਾ ਅਤੇ ਮਗਰੋਂ ਬੁੱਧ ਧਰਮ ਦਾ ਇੱਕ ਮਹੱਤਵਪੂਰਨ ਕੇਂਦਰ ਬਣ ਗਿਆ; ਇਸ ਤੋਂ ਹੋਰ ਮਗਰੋਂ, ਤੀਜੀ ਸਦੀ ਵਿਚ, ਕਸ਼ਮੀਰ ਵਿੱਚ ਸ਼ੈਵ ਮੱਤ ਦਾ ਉਭਾਰ ਸ਼ੁਰੂ ਹੋਇਆ। ਸੰਨ 1939 ਵਿੱਚ ਸ਼ਾਹ ਮੀਰ ਸਲਾਤਿਨ-ਏ-ਕਸ਼ਮੀਰ ਜਾਂ ਸ਼ਾਹ ਮੀਰ ਵੰਸ਼ ਦਾ ਉਦਘਾਟਨ ਕਰਨ ਮਗਰੋਂ ਕਸ਼ਮੀਰ ਦਾ ਪਹਿਲਾ ਮੁਸਲਮਾਨ ਸ਼ਾਸਕ ਬਣਿਆ। 1586 ਤੋਂ ਲੈ ਕੇ 1751 ਤੱਕ ਕਸ਼ਮੀਰ ਮੁਗ਼ਲ ਸਾਮਰਾਜ ਦਾ ਹਿੱਸਾ ਸੀ,ਅਤੇ ਇਸ ਪਿੱਛੋਂ 1820 ਤੱਕ ਇੱਕ ਅਫ਼ਗ਼ਾਨੀ ਦੁੱਰਾਨੀ ਸਾਮਰਾਜ ਦਾ ਹਿੱਸਾ ਰਿਹਾ ਹੈ। ਇਸ ਸਾਲ ਰਣਜੀਤ ਸਿੰਘ ਦੇ ਰਾਜ ਹੇਠਾਂ ਸਿੱਖਾਂ ਨੇ ਕਸ਼ਮੀਰ ਦੇ ਖੇਤਰ ਨੂੰ ਆਪਣੇ ਰਾਜ ਵਿੱਚ ਮਿਲਾ ਲਿਆ ਸੀ। 1846 ਵਿੱਚ ਪਹਿਲੀ ਐਂਗਲੋ-ਸਿੱਖ ਲੜਾਈ ਵਿੱਚ ਸਿੱਖਾਂ ਦੀ ਹਾਰ ਮਗਰੋਂ ਅਤੇ ਅੰਗਰੇਜ਼ੀ ਸਰਕਾਰ ਦੁਆਰਾ ਅੰਮ੍ਰਿਤਸਰ ਦੀ ਸੰਧੀ ਦੇ ਅਨੁਸਾਰ ਕਸ਼ਮੀਰ ਦੀ ਖਰੀਦ ਪਿੱਛੋਂ, ਜੰਮੂ ਦਾ ਰਾਜਾ ਗੁਲਾਬ ਸਿੰਘ ਕਸ਼ਮੀਰ ਦਾ ਨਵਾਂ ਸ਼ਾਸਕ ਬਣ ਗਿਆ। ਉਸਦੇ ਵੰਸ਼ਜਾਂ ਦਾ ਰਾਜ, ਅੰਗਰੇਜ਼ੀ ਤਾਜ ਦੇ ਰਾਜ ਹੇਠਾਂ 1947 ਦੀ ਭਾਰਤ ਦੀ ਵੰਡ ਤੱਕ ਰਿਹਾ, ਜਦੋਂ ਇਸ ਉੱਪਰ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੁਆਰਾ ਆਪਣਾ ਦਾਅਵਾ ਪੇਸ਼ ਕੀਤਾ ਗਿਆ।
ਮੋਹਿੰਜੋਦੜੋ (ਸਿੰਧੀ: موئن جو دڙو ਭਾਵ:-ਮੁਰਦਿਆਂ ਦਾ ਥੇਹ) ਸਿੰਧ ਘਾਟੀ ਸਭਿਅਤਾ ਦਾ ਇੱਕ ਅਹਿਮ ਕੇਂਦਰ ਹੈ। ਇਹ ਲੜਕਾਨਾ ਤੋਂ ਵੀਹ ਕਿਲੋਮੀਟਰ ਦੂਰ ਅਤੇ ਸੱਖਰ ਤੋਂ 80 ਕਿਲੋਮੀਟਰ ਦੱਖਣ-ਪੱਛਮ ਵਿੱਚ ਸਥਿੱਤ ਹੈ। ਇਹ ਸਿੰਧ ਘਾਟੀ ਸਭਿਅਤਾ ਦੇ ਇੱਕ ਹੋਰ ਅਹਿਮ ਕੇਂਦਰ ਹੜਪਾ ਤੋਂ 400 ਮੀਲ ਦੂਰ ਹੈ ਅਤੇ ਇਹ ਸ਼ਹਿਰ 2600 ਈਸਵੀ ਪੂਰਵ ਮੌਜੂਦ ਸੀ ਅਤੇ 1700 ਈਸਵੀ ਪੂਰਵ ਵਿੱਚ ਨਾਮਾਲੂਮ ਕਾਰਨਾਂ ਕਰ ਕੇ ਖ਼ਤਮ ਹੋ ਗਿਆ। ਐਪਰ ਮਾਹਿਰਾਂ ਦੇ ਖਿਆਲ ਵਿੱਚ ਸਿੰਧ ਦਰਿਆ ਦੇ ਰੁਖ ਦੀ ਤਬਦੀਲੀ, ਹੜ੍ਹ, ਬਾਹਰੀ ਹਮਲਾਵਰ ਜਾਂ ਭੁਚਾਲ ਅਹਿਮ ਕਾਰਨ ਹੋ ਸਕਦੇ ਹਨ। ਮੋਹਿਨਜੋ-ਦੜੋ ਦਾ ਸਿੰਧੀ ਭਾਸ਼ਾ ਵਿਚ ਅਰਥ ਹੈ "ਮੁਰਦਿਆਂ ਦਾ ਥੇਹ "। ਇਹ ਦੁਨੀਆਂ ਦਾ ਸਭ ਤੋਂ ਪੁਰਾਣਾ ਯੋਜਨਾਬਧ ਅਤੇ ਸ਼ਾਨਦਾਰ ਸ਼ਹਿਰ ਮੰਨਿਆ ਜਾਂਦਾ ਹੈ। ਇਹ ਸਿੰਧੂ ਘਾਟੀ ਸੱਭਿਅਤਾ ਦਾ ਸਭ ਤੋਂ ਪ੍ਰਪੱਕ ਸ਼ਹਿਰ ਹੈ। ਇਸ ਨਗਰ ਦੇ ਅਵਸ਼ੇਸ ਸਿੰਧੂ ਨਦੀ ਦੇ ਕਿਨਾਰੇ ਸੱਖਰ ਜ਼ਿਲੇ ਵਿਚ ਸਥਿਤ ਹਨ । ਮੋਹਿਨਜੋਦੜੋ ਸ਼ਬਦ ਦਾ ਸਹੀ ੳੁਚਾਰਨ ਹੈ 'ਮੁਅਨ ਜੋ ਦੜੋ' । ਇਸਦੀ ਖੋਜ ਰਾਖਾਲਦਾਸ ਬਨਰਜੀ ਨੇ 1922 ਈ.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਸਰੀਰਕ ਕਸਰਤ ਕੋਈ ਵੀ ਅਜਿਹਾ ਸਰੀਰਕ ਕੰਮ ਹੁੰਦਾ ਹੈ ਜੋ ਸਰੀਰਕ ਤੰਦਰੁਸਤੀ ਅਤੇ ਸਮੁੱਚੀ ਸਿਹਤ ਅਤੇ ਸਲਾਮਤੀ ਨੂੰ ਵਧਾਵੇ ਜਾਂ ਕਾਇਮ ਰੱਖੇ। ਇਹਨੂੰ ਕਰਨ ਦੇ ਕਈ ਕਾਰਨ ਹੁੰਦੇ ਹਨ ਜਿਵੇਂ ਕਿ ਪੱਠਿਆਂ ਅਤੇ ਹਿਰਦੇ-ਪ੍ਰਬੰਧ ਨੂੰ ਮਜ਼ਬੂਤ ਕਰਨਾ, ਖਿਡਾਰੀ ਮੁਹਾਰਤ ਨੂੰ ਨਿਖਾਰਨਾ, ਭਾਰ ਘਟਾਉਣਾ ਜਾਂ ਕਾਬੂ ਕਰਨਾ ਅਤੇ ਸਿਰਫ਼ ਮਨ-ਪਰਚਾਵੇ ਵਾਸਤੇ। ਘੜੀ-ਮੁੜ ਅਤੇ ਬੰਨ੍ਹਵੀਂ ਸਰੀਰਕ ਕਸਰਤ ਨਾਲ ਰੋਗ-ਨਾਸ਼ਕ ਪ੍ਰਨਾਲੀ ਵਧੇਰੇ ਚੰਗੀ ਤਰ੍ਹਾਂ ਕੰਮ ਕਰਦੀ ਹੈ ਅਤੇ ਦਿਲ ਜਾਂ ਲਹੂ-ਨਾੜੀਆਂ ਦੇ ਰੋਗ, ਦੂਜੇ ਕਿਸਮ ਦਾ ਸ਼ੱਕਰ ਰੋਗ ਅਤੇ ਮੁਟਾਪੇ ਤੋਂ ਬਚਾਅ ਰਹਿੰਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਕੋਰੋਨਾਵਾਇਰਸ ਬਿਮਾਰੀ 2019 (ਅੰਗ੍ਰੇਜ਼ੀ ਵਿੱਚ: Coronavirus ki potty disease 2019; ਸੰਖੇਪ ਵਿੱਚ: ਕੋਵਿਡ-19; ਅੰਗ੍ਰੇਜ਼ੀ: COVID-19) ਇੱਕ ਗੰਭੀਰ, ਸਾਹ ਲੈਣ ਵਾਲੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-CoV-2) ਦੇ ਕਾਰਨ ਹੋਣ ਵਾਲੀ ਇੱਕ ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵ-ਵਿਆਪੀ ਪੱਧਰ 'ਤੇ ਫੈਲ ਗਈ ਹ ਪੱੱਦ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ। ਆਮ ਲੱਛਣਾਂ ਵਿੱਚ ਬੁਖਾਰ, ਖੰਘ ਅਤੇ ਸਾਹ ਦੀ ਕਮੀ ਸ਼ਾਮਿਲ ਹਨ। ਮਾਸਪੇਸ਼ੀਆਂ ਵਿੱਚ ਦਰਦ, ਥੁੱਕ ਉਤਪਾਦਨ ਅਤੇ ਗਲ਼ੇ ਦੀ ਸੋਜ ਘੱਟ ਆਮ ਲੱਛਣ ਹਨ। ਹਾਲਾਂਕਿ ਬਹੁਤੇ ਕੇਸ ਹਲਕੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੇ ਹਨ, ਗੰਭੀਰ ਨਮੂਨੀਆ ਅਤੇ ਮਲਟੀ-ਆਰਗਨ ਫੇਲ੍ਹ ਹੋਣਾ ਕੁਝ ਤਰੱਕੀ ਵਾਲੇ ਲੱਛਣ ਹਨ। 20 ਮਾਰਚ 2020 ਤਕ, ਨਿਦਾਨ ਕੀਤੇ ਮਾਮਲਿਆਂ ਵਿੱਚ ਪ੍ਰਤੀ ਮੌਤਾਂ ਦੀ ਦਰ 4.1% ਹੈ; ਹਾਲਾਂਕਿ, ਇਹ ਉਮਰ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਅਧਾਰ ਤੇ 0.2% ਤੋਂ 15% ਤੱਕ ਹੋ ਸਕਦੀ ਹੈ।ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿੱਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਵੈਦਿਕ ਸਾਹਿਤ ਭਾਰਤੀ ਸੱਭਿਆਚਾਰ ਦੇ ਪ੍ਰਾਚੀਨ ਸਵਰੂਪ ਉਤੇ ਪ੍ਰਕਾਸ਼ ਪਾਉਣ ਵਾਲਾ ਅਤੇ ਵਿਸ਼ਵ ਦਾ ਪ੍ਰਾਚੀਨ ਸਾਹਿਤ ਹੈ। ਵੈਦਿਕ ਸਾਹਿਤ ਨੂੰ 'ਸ਼ਰੂਤੀ' ਵੀ ਕਿਹਾ ਜਾਂਦਾ ਹੈ, ਕਿਉਂਕਿ ਸ਼੍ਰਿਸ਼ਟੀ ਕਰਤਾ ਬ੍ਰਹਮਾਜੀ ਨੇ ਵਿਰਾਟਪੁਰਸ਼ ਭਗਵਾਨ ਦੀ ਵੇਦਧੁਨੀ ਨੂੰ ਸੁਣ ਕੇ ਹੀ ਪ੍ਰਾਪਤ ਕੀਤਾ ਸੀ। ਹੋਰ ਵੀ ਬਹੁਤ ਸਾਰੇ ਰਿਸ਼ੀਆਂ ਨੇ ਇਸ ਸਾਹਿਤ ਨੂੰ ਸੁਣਨ ਪਰੰਪਰਾ ਨਾਲ ਹੀ ਗ੍ਰਹਿਣ ਕੀਤਾ। ਵੇਦ ਦੇ ਅਸਲ ਮੰਤਰ ਭਾਗ ਨੂੰ 'ਸੰਹਿਤਾ' ਕਿਹਾ ਜਾਂਦਾ ਹੈ। ਇਸ ਦੀ ਭਾਸ਼ਾ ਸੰਸਕ੍ਰਿਤ ਹੈ, ਜਿਸ ਕਾਰਣ ਇਸ ਨੂੰ ਆਪਣੀ ਅਲੱਗ ਪਛਾਣ ਦੇ ਨਾਲ ਵੈਦਿਕ ਸੰਸਕ੍ਰਿਤ ਕਿਹਾ ਜਾਂਦਾ ਹੈ। ਇਤਿਹਾਸਕ ਰੂਪ ਵਿੱਚ ਪ੍ਰਾਚੀਨ ਭਾਰਤ ਅਤੇ ਹਿੰਦੂ-ਆਰੀਆ ਜਾਤੀ ਦੇ ਨਾਲ ਸਬੰਧਿਤ ਹਵਾਲਿਆਂ ਲਈ ਇਹ ਉੱਤਮ ਸੋਮਾ ਮੰਨਿਆਂ ਜਾਂਦਾ ਹੈ। ਸੰਸਕ੍ਰਿਤ ਭਾਸ਼ਾ ਦੇ ਪ੍ਰਾਚੀਨ ਰੂਪ ਹੋਣ ਕਾਰਣ ਵੀ ਇਸਦਾ ਸਾਹਿਤਕ ਮਹੱਤਵ ਬਣਿਆ ਹੋਇਆ ਹੈ।
ਪੰਜਾਬੀ ਨਾਟਕ ਅਤੇ ਰੰਗਮੰਚ ਦੇ ਬਦਲਦੇ ਪਰਿਪੇਖ
ਪੰਜਾਬੀ ਨਾਟਕ ਅਤੇ ਰੰਗਮੰਚ ਨਵੇਂ ਪ੍ਰਤੀਮਾਨ ਸਥਾਪਿਤ ਕਰ ਰਿਹਾ ਹੈ। ਵਰਤਮਾਨ ਸਮੇਂ ਪੰਜਾਬੀ ਨਾਟ-ਮੰਚ ਨਵੀਆਂ ਨਾਟ-ਸ਼ੈਲੀਆਂ ਦੇ ਵੱਲ ਅਗਰਸਰ ਹੈ। ਕੁਲਦੀਪ ਸਿੰਘ ਦੀਪ ਲਿਖਦੇ ਹਨ ਕਿ ਪੰਜਾਬੀ ਨਾਟਕ ਦੇ ਬਦਲਦੇ ਵਿਧਾਗਤ ਪਰਿਪੇਖ ਵਿੱਚੋਂ ਵਿਧਾ ਅਤੇ ਸ਼ੈਲੀ ਪੱਖੋਂ ਵੀ ਵਿਖੰਡਨ ਦਾ ਦੌਰ ਸ਼ੁਰੂ ਹੋਇਆ ਅਤੇ ਇਸ ਵਿਖੰਡਨ ਵਿੱਚੋਂ ਅਨੇਕ ਨਵੇਂ ਨਾਟਕੀ ਰੂਪ ਹੋਂਦ ਵਿਚ ਆਏ। 1. ਇਕ ਪਾਤਰੀ ਨਾਟਕ (ਕਰਤਾਰ ਸਿੰਘ ਦੁੱਗਲ, ਅਮਰਜੀਤ ਗਰੇਵਾਲ, ਸੈਮੁਅਲ ਜੌਨ, ਪਾਲੀ ਭੁਪਿੰਦਰ, ਸੋਮਪਾਲ ਹੀਰਾ ਆਦਿ) 2. ਕਾਵਿ ਨਾਟਕ (ਸੰਤ ਸਿੰਘ ਸੇਖੋਂ, ਦੀਦਾਰ ਸਿੰਘ, ਸੁਰਜੀਤ ਹਾਂਸ, ਅਜਾਇਬ ਕਮਲ, ਰਵਿੰਦਰ ਰਵੀ, ਹਰਿਭਜਨ ਸਿੰਘ ਆਦਿ) 3.
20ਵੀਂ ਸਦੀ ਦੇ ਦੂਜੇ ਦਹਾਕੇ ਵਿਚ ਨੌਰਾ ਰਿਚਰਡਜ਼ ਦੇ ਯਤਨਾਂ ਸਦਕਾ ਲਾਹੌਰ ਕਾਲਜ ਦੇ ਮੰਚ ਤੇ ਪੰਜਾਬੀ ਵਿਚ ਨਾਟ ਮੰਚਣ ਦੀ ਪਿਰਤ ਸ਼ੁਰੂ ਹੋਈ। ਪੰਜਾਬੀ ਨਾਟਕ ਦੇ ਇਤਿਹਾਸ ਵਿਚ ਇਸ ਤੱਥ ਨੂੰ ਸਰਬਪ੍ਰਵਾਨਿਤ ਰੂਪ ਵਿਚ ਗ੍ਰਹਿਣ ਕੀਤਾ ਜਾ ਚੁੱਕਾ ਹੈ ਕਿ ਆਧੁਨਿਕ ਭਾਂਤ ਦੇ ਸਾਹਿਤਕ ਨਾਟਕ ਦਾ ਆਰੰਭ ਆਈ. ਸੀ. ਨੰਦਾ ਰਾਹੀਂ ਮਿਸਿਜ਼ ਨੋਰ੍ਹਾ ਰਿਚਰਡਜ਼ ਦੀ ਪ੍ਰੇਰਨਾ ਨਾਲ 1913 ਵਿਚ ਛਪੇ ਨਾਟਕ 'ਦੁਲਹਨ' ਤੋਂ ਹੋਇਆ। ਭਾਵੇਂ ਇਹ ਇਕ ਫ਼ੈਸਲਾਕੁੰਨ ਘਟਨਾ ਸੀ ਪਰੰਤੂ ਇਸ ਤੋਂ ਪਹਿਲਾਂ ਪੰਜਾਬੀ ਵਿਚ ਪਈ ਨਾਟਕੀਅਤਾ, ਲੋਕ ਨਾਟਪਰੰਪਰਾ, ਈਸਾਈ ਮਿਸ਼ਨਰੀਆ ਦੇ ਯਤਨ, ਸੰਸਕ੍ਰਿਤ ਨਾਟਕਾਂ ਦੇ ਅਨੁਵਾਦ, ਟੈਪਰੈਂਸ ਸੁਸਾਇਟੀ ਅਤੇ ਪਾਰਸੀ ਥੀਏਟਰੀਕਲ ਕੰਪਨੀਆਂ ਦੀਆਂ ਨਾਟਮਸ਼ਕਾਂ, ਭਾਰਤੀ ਨਾਟ ਪਰੰਪਰਾ ਦੇ ਅੰਸ਼ਕ ਪ੍ਰਭਾਵ ਰਾਹੀਂ ਭਾਈ ਵੀਰ ਸਿੰਘ ਤੇ ਬਾਵਾ ਬੁੱਧ ਸਿੰਘ ਦੇ ਨਾਟ ਯਤਨ ਆਪਣਾ ਅਰਥ ਗ੍ਰਹਿਣ ਕਰਦੇ ਹਨ। 1913 ਤੋਂ ਪਹਿਲਾ ਅਤੇ ਉਸਦੇ ਸਮਾਨਾਂਤਰ ਚਾਰ ਤਰ੍ਹਾਂ ਦੀਆਂ ਨਾਟਕੀ ਅਤੇ ਰੰਗਮੰਚੀ ਸਰਗਰਮੀਆਂ/ ਸਥਿਤੀਆਂ ਸਪਸ਼ਟ ਦੇਖੀਆ ਜਾ ਸਕਦੀਆਂ ਹਨ: 1) ਲੋਕਨਾਟ ਪਰੰਪਰਾ ਦੇ ਰਾਮਲੀਲ੍ਹਾ/ਰਾਸ ਲੀਲ੍ਹਾ ਅਤੇ ਭੰਡ ਤਮਾਸ਼ਿਆਂ ਵਰਗੇ ਰੂਪ। 2) ਪੁਸਤਕ ਰੂਪ ਵਿਚ ਪ੍ਰਾਪਤ ਸੰਸਕ੍ਰਿਤ ਨਾਟਕ। 3) ਪਾਰਸੀ ਰੰਗਮੰਚ 4) ਪੰਜਾਬ ਵਿਚ ਰਹਿੰਦੇ ਅੰਗਰੇਜ਼ਾਂ ਦੀਆਂ ਅੰਗਰੇਜ਼ੀ ਪੇਸ਼ਾਵਰ ਜਾਂ ਸ਼ੌਕੀਆਂ ਨਾਟਮੰਡਲੀਆਂ ਜਾਂ ਸਕੂਲਕਾਲਜਾਂ ਦੇ ਅਧਿਆਪਕਾਂ ਵਿਦਿਆਰਥੀਆਂ ਦੇ ਯਤਨਾਂ ਨਾਲ ਹੁੰਦੀਆਂ ਸਨ। ਇਹ ਨਾਟਕ (ਜਿਵੇਂ ਕਿ ਸ਼ੈਕਸਪੀਅਰ ਅਤੇ ਇਬਸਨ ਦੀਆਂ ਰਚਨਾਵਾਂ) ਪੁਸਤਕ ਰੂਪ ਵਿਚ ਵੀ ਸਕੂਲਾਂਕਾਲਜਾਂ ਦੀਆਂ ਲਾਇਬ੍ਰੇਰੀਆਂ ਵਿਚ ਆਮ ਪ੍ਰਾਪਤ ਸਨ। ਪੰਜਾਬੀ ਦਾ ਪਹਿਲਾ ਮੌਲਿਕ ਨਾਟਕ 'ਚੰਦਰ ਹਰੀ'(1909) ਪਾਰਸੀ ਸ਼ੈਲੀ ਦੀ ਰਚਨਾ ਹੈ। ਪਾਰਸੀ ਰੰਗਮੰਚ ਨਵੀਂ ਜਨਮੀ ਪੰਜਾਬੀ ਚੇਤਨਾ ਨਾਟਕ ਰੰਗਮੰਚ ਦੀ ਪਹਿਲੀ ਪਛਾਣ ਹੈ, ਜਿਸਦਾ ਵਜੂਦ ਇਪਟਾ ਲਹਿਰ ਦੇ ਉਭਾਰ ਤੱਕ ਨਜ਼ਰ ਆਉਂਦਾ ਰਹਿੰਦਾ ਹੈ। ਪਾਰਸੀ ਰੰਗਮੰਚ ਨੇ ਪੰਜਾਬੀ ਨਾਟਮੰਚ ਦੇ ਵਿਕਾਸ ਕ੍ਰਮ ਵਿਚ ਮਹੱਤਵਪੂਰਨ ਭੂਮਿਕਾ ਅਦਾ ਕੀਤੀ ਹੈ। ਪੰਜਾਬੀ ਨਾਟਕ ਦੇ ਬਦਲਦੇ ਪਰਿਪੇਖ ਨੂੰ ਵੱਖਵੱਖ ਪੜਾਵਾਂ ਤੋਂ ਵਾਚਣ ਲਈ ਇਸਦੇ ਇਤਿਹਾਸਕ ਸਫ਼ਰ ਦੇ ਬਾਰੇ ਜਾਣਕਾਰੀ ਹੋਣਾ ਜ਼ਰੂਰੀ ਹੈ। ਪੰਜਾਬੀ ਨਾਟਕ ਦੇ ਹੁਣ ਤੱਕ ਦੀਆਂ ਪ੍ਰਾਪਤੀਆਂ ਦੇ ਗਹਿਨ ਅਧਿਐਨ ਲਈ ਦੋ ਵਿਦਵਾਨਾਂ ਡਾ.
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਨਾਟਕ ਦਾ ਸਿਧਾਂਤ ਥੀਏਟਰ ਅਤੇ ਡਰਾਮਾ ਦੇ ਬਾਰੇ ਵਿੱਚ ਸਿਧਾਂਤ ਨਿਰਮਾਣ ਦੀ ਕੋਸ਼ਿਸ਼ ਕਰਨ ਵਾਲੀਆਂ ਰਚਨਾਵਾਂ ਦੇ ਲਈ ਵਰਤਿਆ ਜਾਂਦਾ ਇੱਕ ਸ਼ਬਦ ਹੈ। ਪ੍ਰਾਚੀਨ ਨਾਟਕੀ ਸਿਧਾਂਤ ਦੀਆਂ ਉਦਾਹਰਨਾਂ ਵਿੱਚ ਪ੍ਰਾਚੀਨ ਯੂਨਾਨ ਵਿੱਚ ਅਰਸਤੂ ਦੀ ਪੋਇਟਿਕਸ ਅਤੇ ਪ੍ਰਾਚੀਨ ਭਾਰਤ ਦੀ ਭਰਤ ਮੁਨੀ ਦਾ ਨਾਟ ਸ਼ਾਸਤਰ ਸ਼ਾਮਲ ਹਨ। ਨਾਟਕ ਦੀ ਥਿਊਰੀ ਵਿਸ਼ੇ ਦਾ ਅਧਿਐਨ ਕਰਨ ਲਈ ਤਿੰਨ ਮੁੱਖ ਤਰੀਕੇ ਸ਼ਾਮਲ ਹਨ: ਇੱਕ ਸਾਹਿਤਕ ਕੰਮ ਦੇ ਤੌਰ 'ਤੇ; ਇੱਕ ਰੰਗਮੰਚ ਕੰਮ ਦੇ ਤੌਰ 'ਤੇ; ਨਾਟਕ ਵਿੱਚ ਵੱਖ-ਵੱਖ ਕਲਾ ਫਾਰਮ ਦੀ ਇੱਕ ਸੰਸਲੇਸ਼ਣ ਦੇ ਤੌਰ 'ਤੇ.
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”1.
ਮਹਾਵੀਰ ਦਾ ਜਨਮ ਬਿਹਾਰ ਦੀ ਸਾਹੀ ਪਰਿਵਾਰ ਵਿੱਚ ਹੋਇਆ। ਉਹਨਾਂ ਦੇ ਪਿਤਾ ਦਾ ਨਾਮ ਸਿਧਾਰਥ ਅਤੇ ਮਾਤਾ ਦਾ ਨਾਮ ਤ੍ਰਿਸ਼ਲਾ ਸੀ। 30 ਸਾਲ ਦੀ ਉਮਰ ਵਿੱਚ ਆਪ ਨੇ ਦੀਖਸਾ ਦੀ ਪ੍ਰਪਤੀ ਲਈ ਘਰ ਦਾ ਤਿਆਗ ਕਰ ਦਿਤਾ। ਸਾਡੇ ਬਾਰਾਂ ਸਾਲ ਉਹਨਾਂ ਨੇ ਭਗਤੀ ਕੀਤੀ ਤੇ ਦੀਕਸਾ ਦੀ ਪ੍ਰਾਪਤੀ ਕੀਤੀ। ਉਹਨਾਂ ਨੇ ਸਾਰੇ ਭਾਰਤ ਦੀ ਯਾਤਰਾ ਕੀਤੀ ਤੇ ਜੈਨ ਦਰਸ਼ਨ ਦਾ ਪ੍ਰਚਾਰ ਕੀਤਾ। 72 ਸਾਲ ਦੀ ਉਮਰ ਵਿੱਚ ਆਪ ਨੂੰ ਮੋਖਸ ਦੀ ਪ੍ਰਾਪਤੀ ਹੋਈ। ਭਗਵਾਨ ਮਹਾਵੀਰ ਨੇ ਆਪਣੇ ਪੈਰੋਕਾਰ ਸਾਧੂਆਂ ਅਤੇ ਗ੍ਰਹਿਸਥਾਂ ਲਈ ਅਹਿੰਸਾ, ਸੱਚ, ਬ੍ਰਹਮਚਰੀਆ ਦੇ ਪੰਜ ਵਰਤਾਂ ਦੀ ਪਾਲਣਾ ਕਰਨੀ ਜ਼ਰੂਰੀ ਦੱਸੀ ਹੈ ਪਰ ਇਨ੍ਹਾਂ ਸਭ ਵਿੱਚ ਅਹਿੰਸਾ ਦੀ ਭਾਵਨਾ ਸ਼ਾਮਲ ਹੈ। ਵਰਧਮਾਨ, ਵੀਰ, ਅਭਿਵੀਰ, ਮਹਾਵੀਰ ਅਤੇ ਸਨਮਤੀ ਅਖਵਾਉਣ ਵਾਲੇ ਸ਼ਰਮਣ ਭਗਵਾਨ ਮਹਾਵੀਰ ਸਵਾਮੀ ਜੈਨ ਧਰਮ ਦੇ 24ਵੇਂ ਤੇ ਅੰਤਿਮ ਤੀਰਥੰਕਰ ਹੋਏ ਹਨ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਆਧੁਨਿਕਤਾ ਇਤਿਹਾਸ ਦਾ ਇੱਕ ਵਿਸ਼ੇਸ਼ ਪੜਾਅ ਹੈ ਜਿਸ ਵਿੱਚ ਉੱਤਰ-ਮੱਧਕਾਲੀ ਯੂਰਪ ਵਿੱਚ ਪਹਿਲਾਂ ਨਾਲੋਂ ਬਦਲੀਆਂ ਸਮਾਜਿਕ-ਸੱਭਿਆਚਾਰਿਕ ਕਦਰਾਂ-ਕੀਮਤਾਂ ਸ਼ਾਮਿਲ ਹੁੰਦੀਆਂ ਹਨ। ਪੰਜਾਬ ਸਮੇਤ ਭਾਰਤ ਦੇ ਰਾਜਸੀ ਸੱਭਿਆਚਾਰਕ ਇਤਿਹਾਸ ਵਿੱਚ ਆਧੁਨਿਕ ਯੁੱਗ ਦਾ ਆਗਾਜ ਅੰਗਰੇਜਾਂ ਦੇ ਰਾਜ ਕਾਲ ਨਾਲ ਜੁੜਿਆ ਹੋਇਆ ਹੈ।ਸਿੱਖ ਫੌਜ ਤੇ ਅੰਗਰੇਜਾਂ ਵਿਚਕਾਰ ਹੋਈ ਦੂਸਰੀ ਲੜਾਈ ਉਪਰੰਤ ਅੰਗਰੇਜਾਂ ਦੀ ਸਾਜਿਸ਼ੀ ਜਿੱਤ ਦੇ ਨਤੀਜੇ ਵਜੋਂ 1849 ਨੂੰ ਲਾਹੌਰ ਦੇ ਕਿੱਲੇ ਵਿੱਚ ਵਿਸ਼ੇਸ਼ ਦਰਬਾਰ ਸਜਾ ਕੇ ਦਲੀਪ ਸਿੰਘ ਨੂੰ ਗਦੀਓ ਲਾ ਕੇ ਪੰਜਾਬ ਉਤੇ ਅੰਗਰੇਜ਼ੀ ਰਾਜ ਦਾ ਐਲਾਨ ਕੀਤਾ ਗਿਆ।ਇਸ ਦਾ ਆਰੰਭ ਨਿਸ਼ਚਿਤ ਹੀ ਅੰਗਰੇਜ ਰਾਜ ਉਪਰੰਤ ਬਦਲਵੀ ਪੂੰਜੀਵਾਦੀ ਅਰਥ ਵਿਵਸਥਾ ਦੇ ਉਭਾਰ ਨਾਲ ਵਿਕਸਿਤ ਪਛਮੀ ਮੁਲਕਾਂ ਦੇ ਨਵੇਂ ਪ੍ਰਸ਼ਾਸਨਿਕ,ਰਾਜਨੀਤਕ,ਸੱਭਿਆਚਾਰਕ ਅਤੇ ਸਾਹਿਤਕ ਪ੍ਰਭਾਵਾਂ ਰਾਹੀਂ ਉਜਾਗਰ ਹੁੰਦਾ ਹੈ। ਜਿਸ ਨੂੰ ਅਸੀਂ ਵਿਸ਼ੇਸ਼ ਸਿਧਾਂਤਕ ਅਤੇ ਇਤਿਹਾਸਕ ਦ੍ਰਿਸ਼ਟੀ ਤੋਂ ਆਧੁਨਿਕ ਯੁੱਗ ਕਹਿੰਦੇ ਹਾਂ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਭਗਤੀ ਲਹਿਰ ਭਾਰਤ ਵਿੱਚ ਮੱਧਕਾਲੀਨ ਯੁੱਗ ਵਿੱਚ ਚੱਲੀ ਧਾਰਮਿਕ ਜਾਗਰਤੀ ਦੀ ਲਹਿਰ ਸੀ। ਇਸ ਤਹਿਤ ਰਚੀ ਗਈ ਬਾਣੀ ਨੇ ਸਮਾਜਿਕ ਨਾਬਰਾਬਰੀ ਅਤੇ ਨਫ਼ਰਤ ਨੂੰ ਖ਼ਤਮ ਕਰ ਕੇ ਭਗਤੀ ਅਤੇ ਸਾਂਝੀਵਾਲਤਾ ਦੇ ਦਰ-ਦਰਵਾਜ਼ੇ ਖੋਲ੍ਹੇ ਸਨ। ਇਸ ਲਹਿਰ ਨੂੰ ਭਗਤੀ ਅੰਦੋਲਨ ਕਹਿ ਕੇ ਵੀ ਯਾਦ ਕੀਤਾ ਜਾਂਦਾ ਹੈ।ਭਾਰਤ ਵਿੱਂਚ ਹਰ ਲਹਿਰ ਦਾ ਮੁੱਢ ਦੇਸ਼ ਦੇ ਉੱਤਰ ਵਿੱਚ ਬੁੱਝ੍ਹਾ, ਪਰ ਭਗਤੀ ਲਹਿਰ ਦਾ ਆਰੰਭ ਅੱਠਵੀਂ ਸਦੀ ਈਸਵੀ ਵਿੱਚ ਦੱਖਣੀ ਭਾਰਤ ਵਿੱਚ ਹੋਇਆ। ਇਸ ਲਹਿਰ ਨੂੰ ਦੱਖਣੀ ਭਾਰਤ ਵਿੱਚ ਚਲਾਉਣ ਵਾਲੇ ਰਾਮਾਨੁਜ਼ ਤੇ ਉੱਤਰੀ ਭਾਰਤ ਵਿੱਚ ਰਾਮਾਨੰਦ ਹੋਏ ਹਨ। ਇਹ ਲਾਹਿਰ ਮੁੱਖ ਰੂਪ ਵਿੱਚ ਸਮਾਜਿਕ ਗੁਲਾਮੀ ਤੇ ਬ੍ਰਾਹਮਣ ਵਾਦ ਦੇ ਕੱਟੜ ਫਲਸਫੇ ਦੇ ਖਿਲਾਫ ਇੱਕ ਪ੍ਰਤੀਕਰਮ ਵਜੋਂ ਆਰੰਭ ਹੋਈ ਮੰਨੀ ਜਾਂਦੀ ਹੈ। ਇਸ ਕਾਲ ਵਿੱਚ ਖੁਸ਼ੀਆਂ ਪ੍ਰਾਪਤ ਕਰਨ ਦਾ ਉਪਦੇਸ਼ ਦਿੱਤਾ ਪੰਜਾਬ ਤੋਂ ਬਾਹਰਲੇ ਭਗਤਾਂ ਨੇ ਵੀ ਆਚੇਤ ਹੀ ਇੱਥੋਂ ਦੇ ਨਾਥ ਜ਼ੋਗੀਆ ਤੇ ਸੂਫ਼ੀਆਂ ਵਾਂਗ ਦੇਸ਼ ਦੀ ਲੋਕ-ਭਾਸ਼ਾ ਵਿੱਚ ਅਧਿਆਤਮਕ ਭਾਵਾਂ ਨੂੰ ਜਨ ਸਮੂਹ ਤੱਕ ਪਹੁੰਚਾਇਆ। ਇਨ੍ਹਾਂ ਦੇ ਖਿਆਲ ਆਮ ਤੌਰ `ਤੇ ਸੂਫ਼ੀਮਤ ਤੇ ਗੁਰਮਤਿ ਵਿਚਾਰਘਾਰਾ ਨਾਲ ਮੇਲ ਖਾਂਦੇ ਹਨ। ਇਨ੍ਹਾਂ ਭਗਤਾਂ ਨੇ ਵੀ ਨਾਥ-ਜ਼ੋਗੀਆਂ ਤੇ ਸੂਫ਼ੀਆਂ ਵਾਂਗ ਆਪਣੀ ਰਚਨਾ ਰਾਗਾਂ ਵਿੱਚ ਹੀ ਕੀਤੀ ਹੈ। ਜਿਸ ਉਪਰ ਪੰਜਾਬੀ ਦਾ ਪ੍ਰਭਾਵ ਪ੍ਰਤੱਖ ਹੈ। ਸੋ ਇਨ੍ਹਾਂ ਭਗਤਾਂ ਦੀ ਬਾਣੀ ਵਿੱਚ ਆਰਬੀ ਫਾਰਸੀ ਸ਼ਬਦਾਂ ਦੇ ਤਤਸੱਮ ਘੱਟ ਤੇ ਤਦਭਵ ਰੂਪ ਮਿਲਦੇ ਹਨ। ਸੂਫ਼ੀ ਤੇ ਗੁਰਮਤਿ ਕਾਵਿ-ਧਾਰਾ ਨਾਲ ਵਿਸ਼ੇ, ਸ਼ਬਦਾਵਲੀ ਤੇ ਸ਼ੈਲੀ ਦੀ ਸਾਂਝ ਕਰਕੇ ਹੀ ਇਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਆਦਰਯੋਗ ਥਾਂ ਪ੍ਰਾਪਤ ਹੋਇਆ ਹੈ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਖਰਗੋਸ਼ ਲੇਪੋਰਿਡੀ ਪਰਿਵਾਰ ਦਾ ਇੱਕ ਛੋਟਾ ਥਣਧਾਰੀ ਜਾਨਵਰ ਹੈ, ਜੋ ਸੰਸਾਰ ਦੇ ਅਨੇਕ ਸਥਾਨਾਂ ਵਿੱਚ ਪਾਇਆ ਜਾਂਦਾ ਹੈ। ਸੰਸਾਰ ਵਿੱਚ ਖਰਗੋਸ਼ ਦੀ ਅੱਠ ਪ੍ਰਜਾਤੀਆਂ ਪਾਈ ਜਾਂਦੀਆਂ ਹਨ। ਹਾਲਾਂਕਿ ਪੰਜਾਬੀ ਵਿੱਚ ਅਸੀਂ ਇਸ ਕੁਲ ਦੇ ਪ੍ਰਾਣੀ ਨੂੰ ਕੇਵਲ ਖਰਗੋਸ਼ ਦੇ ਨਾਮ ਤੋਂ ਹੀ ਜਾਣਦੇ ਹਨ। ਖਰਗੋਸ਼ ਜੰਗਲਾਂ, ਘਾਹ ਦੇ ਮੈਦਾਨਾਂ, ਮਾਰੂਥਲਾਂ ਅਤੇ ਜਲ ਵਾਲ਼ੇ ਇਲਾਕੀਆਂ ਵਿੱਚ ਸਮੂਹ ਵਿੱਚ ਰਹਿੰਦੇ ਹਨ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਪੂਰਨ ਭਗਤ ਇੱਕ ਪੰਜਾਬੀ ਦੀ ਪੁਰਾਣੀ ਲੋਕ-ਗਾਥਾ ਹੈ ਅਤੇ ਇਹ ਲੋਕ-ਕਹਾਣੀ "ਪੂਰਨ" ਤੇ ਅਧਾਰਿਤ ਹੈ ਜਿਸ ਦਾ ਪਿਤਾ, ਸਲਵਾਨ, ਸਿਆਲਕੋਟ ਦਾ ਰਾਜਾ ਸੀ। ਸਿਆਲਕੋਟ ਦੇ ਇਸ ਰਾਜਕੁਮਾਰ, ਪੂਰਨ ਨੂੰ ਅੱਜ ਦੇ ਸਮੇਂ ਵਿੱਚ "ਬਾਬਾ ਸਹਿਜ ਨਾਥ ਜੀ" ਵਜੋਂ ਪੁਜਿਆ ਜਾਂਦਾ ਹੈ। ਇਸ ਕਥਾ ਤੇ ਅਧਾਰਿਤ ਕਿੱਸਾ ਕਾਦਰਯਾਰ ਦੁਆਰਾ ਰਚਿਆ ਗਿਆ। ਪੂਰਨ ਭਗਤ ਦੀ ਕਥਾ ਮੂਲ ਰੂਪ ਵਿੱਚ ਇੱਕ ਦੰਦ-ਕਥਾ ਹੈ।
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਵਿਚ ਕਾਲ-ਵੰਡ ਦੀਆਂ ਸਮੱਸਿਆਵਾਂ
ਸਾਹਿਤਕ ਇਤਿਹਾਸਕਾਰੀ ਦੇ ਸਿੱਧਾਂਤਕ ਪੱਖ ਨੂੰ ਉਭਾਰਨ ਵਿੱਚ ਜਿੱਥੇ ਬਾਕੀ ਪੱਖਾਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ। ਉਥੇ ਕਾਲ ਵੰਡ ਦਾ ਵੀ ਬਹੁਤ ਮਹੱਤਵ ਹੈ। ਸਾਹਿਤ ਇਤਿਹਾਸ ਦਾ ਘੇਰਾ ਵਿਸ਼ਾਲ ਹੋਣ ਦੇ ਕਾਰਨ ਕਾਲਵੰਡ ਦੇ ਵੀ ਬਹੁਤ ਸਾਰੇ ਤਰੀਕੇ ਸਾਡੇ ਸਾਹਮਣੇ ਆਉਂਦੇ ਹਨ ਜਿਹਨਾਂ ਵਿੱਚ ਬਹੁਤ ਸਮੱਸਿਆਵਾਂ ਪਾਈਆਂ ਗਈਆਂ ਹਨ। ਜਿਨ੍ਹਾਂ-ਜਿਨ੍ਹਾਂ ਇਤਿਹਾਸਕਾਰਾਂ ਵਲੋਂ ਕਾਲ-ਵੰਡ ਕੀਤੀ ਗਈ ਹੈ ਉਹਨਾਂ ਨੇ ਵੱਖ-ਵੱਖ ਤਰੀਕੇ ਅਪਣਾਏ ਗਏ ਹਨ। ਜਿਸ ਕਾਰਨ ਇਹ ਸਮੱਸਿਆ ਪੈਦਾ ਹੁੰਦੀ ਹੈ ਕਿ ਕਿਸ ਸਾਹਿਤ ਇਤਿਹਾਸ ਦੀ ਕਾਲਵੰਡ ਨੂੰ ਠੀਕ ਮੰਨਿਆ ਜਾਵੇ। ਹੇਠਾਂ ਅਸੀਂ ਵੱਖ-ਵੱਖ ਇਤਿਹਾਸਕਾਰਾਂ ਵਲੋਂ ਕੀਤੀ ਕਾਲ-ਵੰਡ ਵਿੱਚ ਪਾਈਆਂ ਜਾਣ ਵਾਲੀਆ ਸਮੱਸਿਆਵਾ ਦੀ ਚਰਚਾ ਕਰਾਂਗੇ।
ਅਬੁਲ ਮੁਜ਼ਾਫਰ ਮੁਹਿਦੀਨ ਮੁਹੰਮਦ ਔਰੰਗਜ਼ੇਬ (4 ਨਵੰਬਰ, 1618 -3 ਮਾਰਚ, 1707) ਜਿਸ ਨੂੰ ਆਮ ਤੌਰ ਤੇ ਔਰੰਗਜ਼ੇਬ ਕਿਹਾ ਜਾਂਦਾ ਹੈ ਉਸ ਨੇ 49 ਸਾਲ (ਮਤਲਬ 1707 ਆਪਣੀ ਮੌਤ ਤੱਕ) ਰਾਜ ਕੀਤਾ। ਉਹ ਛੇਵੇਂ ਮੁਗਲ ਸ਼ਾਸਕ ਸਨ। ਉਹਨਾਂ ਨੇ ਲਗਭਰ ਸਾਰੇ ਭਾਰਤ ਦੇ ਹਿਸਿਆਂ ਤੇ ਰਾਜ ਕੀਤਾ। ਉਹ ਅਕਬਰ ਦੇ ਬਾਅਦ ਸਭ ਤੋਂ ਜ਼ਿਆਦਾ ਸਮਾਂ ਤੱਕ ਹਕੂਮਤ ਕਰਨ ਵਾਲਾ ਮੁਗ਼ਲ ਸ਼ਾਸਕ ਸੀ। ਆਪਣੇ ਜੀਵਨਕਾਲ ਵਿੱਚ ਉਸਨੇ ਦੱਖਣ ਭਾਰਤ ਵਿੱਚ ਮੁਗ਼ਲ ਸਾਮਰਾਜ ਦਾ ਵਿਸਥਾਰ ਕਰਨ ਦੀ ਲਗਦੀ ਵਾਹ ਕੋਸ਼ਿਸ਼ ਕੀਤੀ ਪਰ ਉਸਦੀ ਮੌਤ ਦੇ ਬਾਦ ਮੁਗ਼ਲ ਸਾਮਰਾਜ ਖਿੰਡਣ ਲੱਗ ਪਿਆ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ।ਇਹ ਪੰਜਬੀ ਗਲਪ ਵਿੱਚ ਨਾਵਲ ਤੋਂ ਬਾਦ ਦੂਜੇ ਸਥਾਨ ਤੇ ਹੈ।ਆਧੁਨਿਕ ਕਹਾਣੀ ਵਿੱਚ ਆਮ ਮਨੁਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ।ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਪੰਜਾਬੀ ਨਾਟਕ ਦਾ ਪਹਿਲਾ ਦੌਰ(1913 ਤੋਂ ਪਹਿਲਾਂ)
1931 ਤੋਂ ਪਹਿਲਾ ਵੀ ‘ਨਾਟਕ ਵਰਗੀ ਵਿਦਾ’ ਵਿੱਚ ਰਚਨਾਵਾ ਪ੍ਰਾਪਤ ਹੋਣ ਲੱਗਦੀਆ ਹਨ। ਪੰਜਾਬੀ ਜ਼ੁਬਾਨ ਵਿੱਚ ਪਹਿਲਾ ਪੰਜਾਬੀ ਨਾਟਕ ‘ਸ਼ਰਾਬ ਕੌਰ’ 1895 ਵਿੱਚ ਲਿਖਿਆ ਤੇ ਖੇਡਿਆ ਗਿਆ। ਇਸ ਨਾਟਕ ਨੂੰ ਭਾਈ ਵੀਰ ਸਿੰਘ ਦੇ ਪਿਤਾ ਡਾ. ਚਰਨ ਸਿੰਘ ਨੇ ਲਿਖਿਆ। ਇਸ ਨਾਟਕ ਦੀ ਸਕ੍ਰਿਪਟ ਤਾਂ ਭਾਵੇਂ ਹੁਣ ਮੌਜੂਦ ਨਹੀਂ ਹੈ ਪਰ ਡਾ.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਹਿੰਦੂ ਧਰਮ ਜਾ ਸਨਾਤਨ ਧਰਮ (ਸੰਸਕ੍ਰਿਤ: वैदिकधर्मः ਜਾਂ आर्यधर्मः) ਦੁਨੀਆ ਦਾ ਸਭ ਤੋਂ ਪੁਰਾਣਾ ਧਰਮ ਹੈ। ਇਹ ਵੇਦਾਂ ਉੱਤੇ ਅਧਾਰਤ ਧਰਮ ਹੈ, ਜੋ ਆਪਣੇ ਅੰਦਰ ਬਹੁਤ ਸਾਰੇ ਵੱਖ ਪੂਜਾ-ਪੱਧਤੀਆਂ, ਮੱਤਾਂ, ਸੰਪਰਦਾਇਆਂ ਅਤੇ ਦਰਸ਼ਨਾਂ ਨੂੰ ਸਮੇਟਦਾ ਹੈ। ਸ਼ਿਸ਼ਾਂ ਦੀ ਗਿਣਤੀ ਦੇ ਅਧਾਰ ’ਤੇ ਇਹ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਧਰਮ ਹੈ,ਗਿਣਤੀ ਦੇ ਅਧਾਰ ਉੱਤੇ ਇਸਦੇ ਸਭ ਤੋਂ ਵੱਧ ਮੁਰੀਦ ਭਾਰਤ ਵਿੱਚ ਹਨ ਅਤੇ ਫ਼ੀਸਦੀ ਦੇ ਹਿਸਾਬ ਨਾਲ਼ ਨੇਪਾਲ ਵਿੱਚ ਹੈ। ਪਰ ਇਸ ਵਿੱਚ ਕਈ ਦੇਵੀ-ਦੇਵਤਿਆਂ ਦੀ ਪੂਜਾ ਕੀਤੀ ਜਾਂਦੀ ਹੈ, ਪਰ ਵਾਸਤਵ ਵਿੱਚ ਇਹ ਏਕੀਸ਼ਵਰਵਾਦੀ ਧਰਮ ਹੈ।
ਸਮਾਜ ਸ਼ਾਸਤਰ ਮਨੁੱਖੀ ਸਮਾਜਿਕ ਵਿਵਹਾਰ ਅਤੇ ਇਸ ਦੇ ਮੂਲ, ਵਿਕਾਸ, ਸੰਗਠਨਾਂ, ਅਤੇ ਸੰਸਥਾਵਾਂ ਦੇ ਅਧਿਐਨ ਨੂੰ ਕਹਿੰਦੇ ਹਨ। ਇਹ ਸਮਾਜਕ ਵਿਗਿਆਨ ਦੀ ਇੱਕ ਸ਼ਾਖਾ ਹੈ, ਜੋ ਅਨੁਭਵੀ ਤਫ਼ਤੀਸ਼, ਅਤੇ ਆਲੋਚਨਾਤਮਿਕ ਵਿਸ਼ਲੇਸ਼ਣ ਦੇ ਵੱਖ ਵੱਖ ਢੰਗਾਂ ਦੀ ਵਰਤੋਂ ਕਰਨ ਰਾਹੀਂ ਮਾਨਵੀ ਸਮਾਜਕ ਸੰਰਚਨਾ ਅਤੇ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਨੂੰ ਸੂਤਰਬਧ ਕਰਦਾ ਹੈ।ਸਮਾਜ ਸ਼ਾਸਤਰ ਨੂੰ ਸਮਾਜ ਦੇ ਆਮ ਵਿਗਿਆਨ ਵਜੋਂ ਵੀ ਪਰਿਭਾਸ਼ਤ ਕੀਤਾ ਜਾ ਸਕਦਾ ਹੈ। ਕੁਝ ਸਮਾਜ ਸ਼ਾਸਤਰੀ ਖੋਜ ਕਰਕੇ ਸਿੱਧੇ ਤੌਰ 'ਤੇ ਸਮਾਜਿਕ ਨੀਤੀ ਅਤੇ ਭਲਾਈ' ਤੇ ਲਾਗੂ ਕਰਦੇ ਹਨ, ਦੂਸਰੇ ਮੁੱਖ ਤੌਰ ਤੇ ਸਮਾਜਿਕ ਪ੍ਰਕਿਰਿਆਵਾਂ ਦੀ ਸਿਧਾਂਤਕ ਸਮਝ ਨੂੰ ਸੁਧਾਰਨ 'ਤੇ ਕੇਂਦ੍ਰਤ ਕਰਦੇ ਹਨ।ਵਿਸ਼ਾ ਵਸਤੂ ਸਮਾਜ ਦੇ ਮਾਈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਵਿਅਕਤੀਗਤ ਪਰਸਪਰ ਪ੍ਰਭਾਵ ਅਤੇ ਏਜੰਸੀ ਦੇ) ਤੋਂ ਲੈ ਕੇ ਮੈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਪ੍ਰਣਾਲੀਆਂ ਅਤੇ ਸਮਾਜਿਕ ਢਾਂਚੇ) ਤੱਕ ਹੋ ਸਕਦੀ ਹੈ।
ਰਿਸ਼ਤਾ-ਨਾਤਾ ਪ੍ਰਬੰਧ ਸਮਾਜਿਕ ਰਿਸ਼ਤਿਆਂ ਦਾ ਇੱਕ ਜਾਲ ਹੈ ਜਿਸਦਾ ਹਿੱਸਾ ਲਗਭਗ ਸਾਰੇ ਸਭਿਆਚਾਰਾਂ ਦੇ ਲੋਕ ਹਨ। ਇਹ ਆਰੰਭ ਤੋਂ ਹੀ ਸਮਾਜ ਦਾ ਮਹੱਤਵਪੂਰਨ ਅੰਗ ਰਿਹਾ ਹੈ। ਲਹੂ ਦੇ ਰਿਸ਼ਤੇ ਜੀਵਨ ਨਾਲ ਨਹੁੰ ਮਾਸ ਵਾਲਾ ਸੰਬੰਧ ਰੱਖਦੇ ਹਨ। ਇਸ ਤੋਂ ਬਿਨ੍ਹਾਂ ਮਨੁੱਖ ਆਪ ਵੀ ਦੂਜੇ ਅਲਹੂ ਰਿਸ਼ਤਿਆਂ ਦੀ ਸਿਰਜਨਾ ਕਰਦਾ ਹੈ। ਉਪਰੋਕਤ ਰਿਸ਼ਤਿਆਂ ਦੀ ਰੂਪ ਬਣਤਰ ਦੇ ਹਿਸਾਬ ਨਾਲ ਪੰਜਾਬੀਆਂ ਦੇ ਅੰਗ ਸਾਕ ਜਨਮ ਤੇ ਮਨ ਸਦਕਾ ਹੋਂਦ ਵਿਚ ਆਉਂਦੇ ਹਨ। ਰਿਸ਼ਤਾ-ਨਾਤਾ ਪ੍ਰਣਾਲੀ ਦਾ ਮਹੱਤਵਪੂਰਨ ਪਹਿਲੂ ਇਹ ਹੈ ਕਿ ਇਹਨਾਂ ਵਿਚ ਹਰ ਸਕੇ ਸੰਬੰਧੀ ਦਾ ਨਵੇਕਲਾ ਦਰਜਾ ਪਿਆਰ ਸਤਿਕਾਰ ਵੱਖ-ਵੱਖ ਰਿਸ਼ਤੇ ਲਈ ਨਿਸ਼ਚਿਤ ਬੌਧਿਕ ਸ਼ਬਦਾਂ ਤੋਂ ਪ੍ਰਗਟ ਹੁੰਦਾ ਹੈ। ਚਾਚਾ, ਤਾਇਆ, ਮਾਸੜ, ਫੁੱਫੜ, ਨਾਨ, ਦਾਦਾ, ਆਦਿ ਤਾਂ ਉਸਦੇ ਇਸਤਰੀ ਲਿੰਗ ਰਿਸ਼ਤੇ ਵੱਖ-ਵੱਖ ਦਰਜੇ ਦੀ ਭਾਵੁਕ ਸਾਂਝ ਤੇ ਮਿਲਵਰਤਨ ਦਾ ਪ੍ਰਤੀਕ ਰਹੇ ਹਨ।1
ਸਵੈ-ਜੀਵਨੀ ਕਿਸੇ ਮਨੁੱਖ ਦੁਆਰਾ ਆਪਣੇ ਸਮੂਚੇ ਜੀਵਨ ਜਾਂ ਉਸਦੇ ਇੱਕ ਖ਼ਾਸ ਹਿੱਸੇ ਬਾਰੇ ਲਿਖੀ ਇੱਕ ਬਿਰਤਾਂਤਕ ਰਚਨਾ ਹੁੰਦੀ ਹੈ। ਇਹ ਅੰਗ੍ਰੇਜ਼ੀ ਪਦ “autobiography " ਦਾ ਪਰਿਆਇਵਾਚੀ ਹੈ ਜਿਸ ਦਾ ਸ਼ਾਬਦਿਕ ਅਰਥ ਹੈ ਸ੍ਵੈ-ਜੀਵਨੀ ਚਿਤਰ। ਐਨਸਾਈਕਲੋਪੀਡੀਆ ਬ੍ਰਿਟੇਨਿਕਾ ਅਨੁਸਾਰ- ਸਵੈ-ਜੀਵਨੀ ਵਿਅਕਤੀਗਤ ਮਾਨਵੀ ਅਨੁਭਵ ਦਾ ਬਿਉਰਾ ਹੈ ਜੋ ਕਰਤਾ ਦੁਆਰਾ ਲਿਖਿਆ ਜਾਂਦਾ ਹੈ। ਲੈਕਸੀਕਨ ਆਫ ਲਿਟਰੇਰੀ ਸਮਾਜ ਟਰਮਜ਼- ਸ੍ਵੈ-ਜੀਵਨੀ ਕਿਸੇ ਵਿਅਕਤੀ ਦਾ ਆਪਣੇ ਦੁਆਰਾ ਲਿਖਿਆ ਆਪਣੇ ਹੀ ਜੀਵਨ ਦਾ ਬਿਉਰਾ ਹੈ। ਸੰਸਮਰਣਾਂ, ਰੋਜ਼ਨਾਮਚਿਆਂ ਅਤੇ ਪੱਤਰਾਂ ਦੀ ਅਸੰਯੁਕਤ ਵੰਨਗੀ ਦੇ ਟਾਕਰੇ ਵਿਚ ਇਹ ਲੇਖਕ ਦੇ ਜੀਵਨ ਦਾ ਕ੍ਰਮਬੱਧ ਚਲਦਾ ਬਿਰਤਾਂਤ ਹੈ। ਵਿਸ਼ਵਕੋਸ਼ਾ ਤੇ ਡਿਕਸ਼ਨਰੀਆਂ ਵਿਚ ਵਰਵਿਤ ਪਰਿਭਾਸ਼ਾਵਾ ਦੇ ਅਧਿਐਨ ਤੋਂ ਇਹ ਤੱਥ ਸਪਸ਼ਟ ਹੋ ਜਾਂਦਾ ਹੈ ਕਿ ਇਹਨਾਂ ਵਿਚ ਸ੍ਵੈ-ਜੀਵਨੀ ਸੰਬੰਧੀ ਕੁਝ ਕੁ ਵਿਚਾਰਾਂ ਨੂੰ ਹੀ ਬਾਰ-ਬਾਰ ਦੁਹਰਾਇਆ ਗਿਆ ਹੈ ਅਰਥਾਤ ਸਵੈ-ਜੀਵਨੀ ਵਿਚ ਲੇਖਕ ਖੁਦ ਆਪਣੇ ਬਾਰੇ ਲਿਖਦਾ ਹੈ, ਅੰਦਰ ਝਾਤੀ ਪਾਉਂਦਾ ਹੈ, ਜੀਵਨ ਦਾ ਕ੍ਰਮਬੱਧ ਵਿਕਾਸ ਪੇਸ਼ ਕਰਦਾ ਹੈ ਅਤੇ ਆਪਣੇ ਹੀ ਜੀਵਨ ਨੂੰ ਵਿਸ਼ਾਲ ਪਿਛੋਕੜ ਵਿੱਚ ਰੱਖ ਕੇ ਪੇਸ਼ ਕਰਦਾ ਹੈ। ਸਵੈ-ਜੀਵਨੀ ਆਪਣੇ ਬੀਤੇ ਇਤਿਹਾਸ ਨੂੰ ਆਪਣੀ ਯਾਦ-ਸ਼ਕਤੀ ਰਾਹੀਂ ਸਾਕਾਰ ਕਰਕੇ ਉਸ ਨੂੰ ਕਲਾਤਮਕ ਢੰਗ ਨਾਲ ਪ੍ਰਸਤੁਤ ਕਰਨ ਦਾ ਹੁਨਰ ਹੈ। ਇਸ ਦਾ ਕੇਂਦਰ ਬਿੰਦੂ ਸ੍ਵੈ-ਜੀਵਨੀਕਾਰ ਆਪ ਹੁੰਦਾ ਹੈ। ਸਵੈ-ਜੀਵਨੀ ਨਾਇਕ ਦੇ ਆਪਣੇ ਮੂੰਹੋਂ ਬਿਆਨ ਕੀਤਾ ਆਪਣਾ ਜੀਵਨ ਇਤਿਹਾਸ ਹੈ। ਇਹ ਹੋ ਚੁੱਕੇ, ਲੰਘ ਚੁੱਕੇ ਜੀਵਨ ਦੀ ਪੁਨਰ ਸਿਰਜਣਾ ਦਾ ਉਪਰਾਲਾ ਹੈ। ਸ੍ਵੈ-ਜੀਵਨੀ ਦਾ ਕੇਂਦਰੀ ਧੁਰਾ ਲੇਖਕ ਖੁਦ ਹੁੰਦਾ ਹੈ ਪਰ ਇਸ ਦਾ ਇਹ ਅਰਥ ਕਦਾਚਿਤ ਨਹੀਂ ਕਿ ਇਸ ਵਿਚ ਇਤਿਹਾਸ ਦੀ ਕੋਈ ਦਖਲ ਅੰਦਾਜ਼ੀ ਨਹੀਂ, ਇਤਿਹਾਸ ਤਾਂ ਸਵੈ-ਜੀਵਨੀ ਦੀ ਸੰਰਚਨਾ ਦਾ ਇਕ ਲਾਜਮੀ ਜੁਜ਼ ਹੈ। ਜੀਵਨ ਇਤਿਹਾਸ ਵਿਚ ਲੇਖਕ ਦਾ ਸਮਕਾਲੀ ਇਤਿਹਾਸ ਵੀ ਜ਼ਜਬ ਹੋ ਜਾਂਦੀ ਹੈ। ਚੰਗੀ ਸਵੈ-ਜੀਵਨੀ ਜਿੱਥੇ ਲੇਖਕ ਦੇ ਵਿਅਕਤੀ ਬਿੰਬ ਦੀ ਪੁਨਰ-ਸਿਰਜਣਾ ਕਰਦੀ ਹੈ ਉੱਥੇ ਇਹ ਸਮਕਾਲੀ ਇਤਿਹਾਸ ਨੂੰ ਵੀ ਆਪਣੇ ਕਲਾਵੇ ਵਿਚ ਸਮੇਟਣ ਦੀ ਅਥਾਹ ਤੇ ਅਧਾਰ ਸਮਰੱਥਾ ਰੱਖਦੀ ਹੈ। ਸ੍ਵੈ-ਜੀਵਨੀ ਵਿਚ ਪ੍ਰਸਤੁਤ ਇਤਿਹਾਸ ਵੀ ਸ਼ੁੱਧ ਇਤਿਹਾਸ ਲੇਖਕ ਦੇ ਨਾਲ ਇਸ ਤਰ੍ਹਾਂ ਦੁੰਦਾਤਮਕ ਰਿਸ਼ਤੇ ਵਿਚ ਬੱਝਾ ਹੁੰਦਾ ਹੈ ਕਿ ਉਸਦੀ ਸ਼ੁੱਧ ਤੇ ਨਿਰਪੇਖ ਹੋਂਦ ਲਗਭਗ ਗਾਇਬ ਹੋਂਦ ਦੇ ਲੱਗਪਗ ਹੋ ਜਾਂਦੀ ਹੈ। ਇਸ ਵਿਚ ‘ਸਵੈ- ਤੇ ਇਤਿਹਾਸ ਇਕ ਦੂਜੇ ਨਾਲ ਦੰਦਾਤਮਕ ਰਿਸ਼ਤੇ ਵਿਚ ਬੱਝ ਕੇ ਇਕ ਦੂਜੇ ਨੂੰ ਅਸਲੋਂ ਨਵੀਂ ਸਾਰਥਕਤਾ ਪ੍ਰਦਾਨ ਕਰਦੇ ਹਨ। ਸਵੈ-ਜੀਵਨੀ ਵਿਚ ਪ੍ਰਸਤੁਤ ਨਾਇਕ ਕਿਸ ਭਾਂਤ ਦਾ ਹੁੰਦਾ ਹੈ ਜਾਂ ਕਿਸ ਭਾਤ ਦਾ ਹੋਣਾ ਚਾਹੀਦਾ ਹੈ? ਆਮ ਤੌਰ ਉਪਰ ਸਵੈ-ਜੀਵਨੀ ਦਾ ਨਾਇਕ ਐਸਾ ਵਿਅਕਤੀ ਹੁੰਦਾ ਹੈ। ਜਿਸ ਨੇ ਕਿਸੇ ਨੇ ਖੇਤਰ ਵਿੱਚ ਮਹੱਤਵਪੂਰਣ ਤੇ ਗਿਣਨਯੋਗ ਪ੍ਰਾਪਤੀਆਂ ਕੀਤੀਆਂ ਹੋਣ। ਉਹ ਖੇਤਰ ਚਾਹੇ ਰਾਜਨੀਤੀ ਦਾ ਹੋਵੇ ਧਰਮ ਦਾ, ਕਲਾ ਜਾਂ ਸਾਹਿਤ ਦਾ ਆਪਣੀਆਂ ਇਹਨਾਂ ਪ੍ਰਾਪਤੀਆਂ ਸਦਕਾ ਹੀ ਉਹ ਪ੍ਰਸਿੱਧ ਤੇ ਲੋਕਪ੍ਰਿਯਤ ਹੁੰਦਾ ਹੈ। ਸਵੈ-ਜੀਵਨੀ ਦਾ ਮਨੋਰਥ ਹੁੰਦਾ ਹੈ ਆਪਣੇ ਜੀਵਨ ਬਿੰਬ ਨੂੰ ਵੇਰਵਿਆਂ ਦੀ ਬਾਰੀਕੀ ਸਾਹਿਤ ਉਜਾਗਰ ਕਰਨਾ। ਇਸੇ ਰਾਹੀਂ ਹੀ ਸਵੈ-ਜੀਵਨੀਕਾਰ ਦੇ ਜੀਵਨ ਦਾ ਮਹਾਂਦ੍ਰਿਸ਼ ਉੱਘੜ ਕੇ ਸਾਹਮਣੇ ਆਉਂਦਾ ਹੈ। ਇਹ ਦ੍ਰਿਸ਼ ਸੰਪੂਰਣ ਤਾਂ ਹੀ ਹੁੰਦਾ ਹੈ ਜੇਕਰ ਉਹ ਆਪਣੇ ਬਚਪਨ, ਜਵਾਨੀ ਤੇ ਵਰਤਮਾਨ ਸਥਿਤੀ, ਸੁਭਾਅ, ਰੁਚੀਆ, ਆਦਤਾ, ਪ੍ਰਾਪਤੀਆਂ, ਅਪ੍ਰਾਪਤੀਆਂ ਨੂੰ ਉਭਾਰੇ। ਕਿਸੇ ਵਿਅਕਤੀ ਦੇ ਜੀਵਨ ਬਿੰਬ ਨੂੰ ਚਿਤਰਦੀ ਹੋਈ ਸਵੈ-ਜੀਵਨੀ ਦੀ ਵਿਧਾ ਉਸ ਤੋਂ ਪਾਰ ਫੈਲ ਕੇ ਮਾਨਣ ਦੀਆਂ ਭਾਵਨਾਵਾਂ, ਰੌਂਅ, ਪ੍ਰਾਪਤੀਆਂ ਵਿਸ਼ਾਦ ਸੰਕਟ ਦੇ ਪੀੜਾ ਆਦਿ ਨੂੰ ਪਕੜਣ ਦੀ ਕੋਸ਼ਿਸ਼ ਕਰਦੀ ਹੈ। ਸਵੈ-ਜੀਵਨੀ ਦੀ ਵਿਧਾ ਦੀ ਰੂਪਗਤ ਵਿਸ਼ੇਸ਼ਤਾ ਸੰਬੰਧੀ ਚਰਚਾ ਕਰਦੇ ਸਮੇਂ ਆਮ ਤੌਰ ਤੇ ਵਾਰਤਕ ਦੇ ਸਾਧਾਰਨ ਗੁਣਾਂ ਨੂੰ ਦੁਹਰਾਇਆ ਜਾਂਦਾ ਹੈ। ਅਰਥਾਤ ਸ੍ਵੈ-ਜੀਵਨੀ ਵਿਚ ਸਰਲਤਾ, ਸੰਖੇਪਤਾ, ਸੰਜਮ, ਸਪੱਸ਼ਟਤਾ ਤੇ ਰੌਚਕਤਾ ਆਦਿ ਗੁਣਾਂ ਦਾ ਹੋਣਾ ਜ਼ਰੂਰੀ ਹੈ। ਉਸ ਦੀ ਸਿਰਜਣਾ ਵਿਚ ਉਸ ਦਾ ਅਤੀਤ ਤੇ ਵਰਤਮਾਨ ਇਕ ਦੂਜੇ ਵਿਚ ਸਮੋਏ ਜਾਂਦੇ ਹਨ। ਉਹ ਕਈ ਤਰ੍ਹਾਂ ਦੀਆਂ ਸਾਹਿਤਕ ਜੁਗਤਾਂ ਜਿਵੇਂ ਪਿਰਤ ਝਾਤ, ਅਲੰਕਾਰ, ਬਿੰਬ, ਪ੍ਰਤੀਕ ਦੀ ਵਰਤੋਂ ਕਰਦਾ ਹੈ। 'ਸਵੈਜੀਵਨੀ ਸ਼ਾਸਤਰ' ਵਿਚ ੲਿਸ ਵਿਧਾ ਸੰਬੰਧੀ ਡਾ. ਧਰਮ ਚੰਦ ਵਾਤਿਸ਼ ਦੇ ਵਿਚਾਰ ਗੌਲਣਯੋਗ ਹਨ ਜਿਨ੍ਹਾਂ ਵਿਚੋਂ ਕੁਝ ਚੁਣਿੰਦਾ ਵਿਚਾਰ ਨਿਮਨ ਅਨੁਸਾਰ ਹਨ: "ਸਵੈਜੀਵਨੀ ਦਾ ਸ਼ਖਸੀਅਤੀ ਤੱਤ" ਸਵੈਜੀਵਨੀ ਕਲਾ ਦਾ ਵਿਕਾਸ ਅਜਿਹੀ ਚੀਜ ਹੈ ਜੋ ਰਚਣੲੀ ਵਿਅਕਤੀਅਾਂ ਦੇ ਪ੍ਰਗਟਾਅ ਨਾਲ ਮਿਲਾਪ ਤੋਂ ਬਿਨਾ ਚਿਤਵੀ ਨਹੀਂ ਜਾ ਸਕਦੀ। ਜੀਵਨ ਦਾ ਨੇੜਵਾਂ ਅਧਿਅੈਨ ਅਤੇ ਕਲਾਤਮਕ ਅਸਫਲਤਾਵਾਂ, ਦੁਖਦਾੲੀ ਸ਼ੱਕਾਂ ਤੇ ਖੁਸ਼ੀਅਾਂ ਭਰੀਅਾਂ ਜਿੱਤਾਂ ਦੇ ਨਾਲ ਨਾਲ ਰਚਨਾ ਕਰਨ ਅਤੇ ਅਗੇ ਵਧਣ ਦੇ ਨਵੇਂ ਕਾਰਾਗਰ ਢੰਗਾਂ ਦੀ ਅਣਥਕ ਖੋਜ- ੲਿਹ ਸਾਰਾ ਕੁਝ ਸਵੈਜੀਵਨੀ ਲੇਖਕ ਦੀ ਪ੍ਰੇਰਣਾ ਭਰਪੂਰ ਕਿਰਤ ਵਿਚ ਸ਼ਾਮਲ ਹੁੰਦਾ ਹੈ। ਸਵੈਜੀਵਨੀ ਲੇਖਕ ਅਾਪਣੀਅਾਂ ਨਜ਼ਰਾਂ ਸਾਹਮਣੇ ਵਾਪਰ ਚੁੱਕੇ ਅਤੀਤ ਨੂੰ ਕੇਵਲ ਨਿਸ਼ਚਿਤ ਹੀ ਨਹੀਂ ਕਰਦਾ ਸਗੋਂ ੳੁਸ ਅਤੀਤ ਵਿਚੋਂ ਵਿਸ਼ਲੇਸ਼ਣ ਕਰਨ ਚੋਣ ਕਰਨ ਅਤੇ ਜੋੜਨ ਦਾ ਯਤਨ ਵੀ ਕਰਦਾ ਹੈ। "ਸਵੈਜੀਵਨੀ ਦਾ ੲਿਤਹਾਸਕ ਤੱਤ" ੲਿਤਹਾਸ ਅਤੇ ਸਵੈਜੀਵਨੀ ਦਾ ਵਿਸ਼ੇਸ ਸੰਬੰਧ ਹੈ। ਦੋਵੇਂ ਹੀ ਅਾਪਣੀ ਸਮੱਗਰੀ ਬੀਤੇ ਸਮੇਂ ਚੋਂ ਲੈਂਦੇ ਹਨ। ਜਦੋਂ ਕੋੲੀ ਲੇਖਕ ਅਾਪਣੀ ਸਵੈਜੀਵਨੀ ਲਿਖ ਰਿਹਾ ਹੁੰਦਾ ਹੈ ਤਾਂ ਸਹਿਜ ਸੁਭਾਅ ੳੁਸ ਦੇ ਸਮੇਂ ਦੀਅਾਂ ਘਟਨਾਵਾਂ ੳੁਸ ਦੀ ਰਚਨਾ ਵਿਚ ਪ੍ਰਵੇਸ਼ ਕਰ ਜਾਂਦੀਅਾਂ ਹਨ। ਸਵੈਜੀਵਨੀ ਵਿਚ ੲਿਤਹਾਸਕ ਤੱਥ ਕਿਥੋਂ ਤਕ ਪ੍ਰਵੇਸ਼ ਕਰਦੇ ਹਨ, ੲਿਸ ਸੰਬੰਧ ਵਿਚ ਕਰਤਾਰ ਸਿੰਘ ਦੁਗਲ ਦਾ ਕਥਨ ੲਿਸ ਧਾਰਨਾ ਨੂੰ ਸਪਸ਼ਟ ਕਰਦਾ ਹੈ: ੲਿਹ ਸਵੈਜੀਵਨੀ ਮੇਰੀ ਕਹਾਣੀ ਹੈ। ਨਾਲੇ ਮੇਰੇ ਜਮਾਨੇ ਦੀ ਕਹਾਣੀ ਹੈ। ੳੁਸ ਹੱਦ ਤਕ ਜਿਥੋਂ ਤੀਕ ਸਮੇਂ ਦੇ ਹਾਲਾਤ ਮੇਰੇ ਜੀਵਨ ਵਿਚ ਦਾਖਲ ਰਖਦੇ ਸਨ। ਅੰਗਰੇ ਦੀ ਗੁਲਾਮੀ, ਜਿਥੋਂ ਤਕ ੳੁਸ ਨੇ ਮੈਨੂੰ ਪ੍ਰੇਸ਼ਾਨ ਕੀਤਾ, ਅਜਾਦੀ ਲੲੀ ਜੱਦੋ ਜਹਿਦ, ਜਿਥੋਂ ਤਕ ਸਾਡੇ ਟੱਬਰ ਨੇ ੳੁਸ ਵਿਚ ਹਿੱਸਾ ਪਾੲਿਅਾ। ਦੇਸ਼ ਦੀ ਵੰਡ ਜਿਥੋਂ ਤਕ ਅਸੀਂ ਲੁਟੇ ਪੁਟੇ ਗੲੇ।ਅਜਾਦੀ ਦਾ ਹਿਲੋਰਾ ਜਿਥੋਂ ਤਕ ਮੈਂ ੳੁਸ ਨੂੰ ਮਾਣਿਅਾ। ਸਰਮਾੲੇਦਾਰੀ ਦੀ ਬਦਜੋਕੀ, ਸਮਾਜ ਦੀ ਕਾਣੀਵੰਡ, ਫੀਤਾਸ਼ਾਹੀ, ਸਿਅਾਸੀ ਪੈਂਤੜਾਬਾਜ਼ੀ, ਸਰਕਾਰੀ ਢਾਂਚੇ ਦੀ ਨਿਰਮਮਤਾ, ਜਿਥੋਂ ਤੀਕ ਮੇਰੀ ਸ਼ਖਸੀਅਤ ਨੂੰ ਘੜਿਅਾ, ਭੰਨਿਅਾ, ਸੰਵਾਰਿਅਾ, ਮੈਨੂੰ ੳੁਹ ਕੁਝ ਬਣਨ ਵਿਚ ਹਿੱਸਾ ਪਾੲਿਅਾ ਜੋ ਕੁਝ ਮੈਂ ਹਾਂ। "ਸਵੈਜੀਵਨੀ ਦਾ ਸਾਹਿਤਕ ਤੱਤ" ਅਤੀਤ ਦੇ ਤ੍ੱਥਾਂ ਦਾ ਨਿਰੋਲ ਸੰਗ੍ਰਹਿ ੳੁਵੇਂ ਹੀ ਸਵੈਜੀਵਨੀ ਨਹੀਂ ਹੁੰਦੀ ਜਿਵੇਂ ਅੰਡਿਅਾਂ ਦੀ ਟੋਕਰੀ ਅਾਮਲੇਟ ਨਹੀਂ ਹੁੰਦੀ। ੲਿਸ ਵਿਚ ਬੀਤੇ ਦੀ ਪੇਸ਼ਕਾਰੀ ਸੁਹਜਮੲੀ ਤਰੀਕੇ ਨਾਲ ਹੋਣੀ ਚਾਹੀਦੀ ਹੈ। ੳੁਸ ਨੂੰ ਸਾਹਿਤਕ ਕਲਾਬਾਜੀਅਾਂ, ਕਲਪਨਾ ਅਤੇ ਸ਼ਬਦ ਅਾਡੰਬਰ ਦੀ ਵਰਤੋਂ ਬੜੀ ਸੋਚ ਸਮਝ ਨਾਲ ਕਰਨੀ ਚਾਹੀਦੀ ਹੈ। ਸਾਹਿਤ ਅਤੇ ਸਵੈਜੀਵਨੀ ਦੀ ੲਿਕ ਵਿਲੱਖਣ ਸਾਂਝ ਹੈ। ਜਦੋਂ ਅਸੀਂ ੲਿਹ ਮੰਨ ਕੇ ਚਲਦੇ ਹਾਂ ਕਿ ਹਰ ਸਾਹਿਤਕ ਸਿਰਜਣਾ ਵਿਚ ਸਵੈਜੀਵਨਤਮਕ ਤੱਤ ਹੁੰਦਾ ਹੈ ਤਾਂ ਫਿਰ ਸਵੈ ਜੀਵਨੀ ਸਾਹਿਤਕ ਤੱਤ ਦੀ ਮੇਜ਼ਬਾਨੀ ਤੋਂ ਕਿਵੇੰ ਬਚ ਸਕਦੀ ਹੈ?
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਲਾਇਬ੍ਰੇਰੀ ਜਾਂ ਕਿਤਾਬ-ਘਰ ਜਾਂ ਪੁਸਤਕਾਲਾ ਉਹ ਜਗ੍ਹਾ ਹੁੰਦੀ ਹੈ ਜਿੱਥੇ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਦੇ ਸਰੋਤ, ਸੂਚਨਾਵਾਂ ਆਦਿ ਦਾ ਭੰਡਾਰ ਹੁੰਦਾ ਹੈ ਜੋ ਕਿ ਪਰਿਭਾਸ਼ਿਤ ਭਾਈਚਾਰੇ ਨੂੰ ਹਦਾਇਤਾਂ, ਹਵਾਲੇ ਦੇਣ ਲਈ ਜਾਂ ਉਧਾਰ ਲੈਣ ਲਈ ਉਪਲਬਧ ਹੁੰਦੀ ਹੈ। ਲਾਇਬ੍ਰੇਰੀ ਸ਼ਬਦ ਦੀ ਉਤਪਤੀ ਲਾਤੀਨੀ ਸ਼ਬਦ 'ਲੀਬਰੇ' ਤੋਂ ਹੋਈ ਹੈ ਜਿਸਦਾ ਮਤਲਬ ਹੈ ਕਿਤਾਬ। ਪੁਸਤਕਾਲਾ ਦੋ ਸ਼ਬਦਾਂ ਨੂੰ ਮਿਲਕੇ ਬਣਿਆ ਹੈ - ਪੁਸਤਕ + ਆਲਾ, ਜਿਸ ਵਿੱਚ ਲੇਖਕ ਦੇ ਭਾਵ ਇਕੱਠੇ ਕੀਤੇ ਹੋਣ ਉਸਨੂੰ ਪੁਸਤਕ ਜਾਂ ਕਿਤਾਬ ਕਹਿੰਦੇ ਨੇ ਤੇ ਆਲਾ ਸਥਾਨ ਜਾਂ ਘਰ ਨੂੰ ਕਿਹਾ ਜਾ ਸਕਦਾ ਹੈ। ਤਾਂ ਫੇਰ ਪੁਸਤਕਾਲਾ ਉਸ ਜਗ੍ਹਾ ਨੂੰ ਕਹਿੰਦੇ ਨੇ ਜਿੱਥੇ ਗਿਆਨ ਦਾ ਇਕੱਠ ਹੁੰਦਾ ਹੈ। ਲਾਇਬ੍ਰੇਰੀ ਦੇ ਭੰਡਾਰ ਵਿੱਚ - ਕਿਤਾਬਾਂ ਫ਼ਿਲਮਾਂ ਰਸਾਲੇ (ਮੈਗਜ਼ੀਨ) ਗ੍ਰਾਮੋਫ਼ੋਨ ਰਿਕਾਰਡ ਹੱਥੀਂ ਲਿਖੇ ਗਰੰਥਆਦਿ ਮੌਜੂਦ ਹੁੰਦੇ ਹਨ। ਪਹਿਲੀ ਲਾਇਬ੍ਰੇਰੀਆਂ ਵਿਚ ਸੁਮੇਰ ਵਿਚ ਲੱਭੀ ਕਨੀਫਾਰਮ ਲਿਪੀ ਵਿਚ ਮਿੱਟੀ ਦੀਆਂ ਗੋਲੀਆਂ ਲਿਖਣ ਦੇ ਮੁੱਢਲੇ ਰੂਪ ਦੇ ਪੁਰਾਲੇਖਾਂ ਸ਼ਾਮਲ ਸਨ, ਕੁਝ 2600 ਬੀ.ਸੀ. ਲਿਖਤੀ ਕਿਤਾਬਾਂ ਨਾਲ ਬਣੀਆਂ ਨਿੱਜੀ ਜਾਂ ਨਿੱਜੀ ਲਾਇਬ੍ਰੇਰੀਆਂ 5 ਵੀਂ ਸਦੀ ਬੀ.ਸੀ. ਵਿੱਚ ਕਲਾਸੀਕਲ ਗ੍ਰੀਸ ਵਿੱਚ ਪ੍ਰਗਟ ਹੋਈਆਂ। ਲਾਇਬ੍ਰੇਰੀ ਇੱਕ ਜਨਤਕ ਸੰਸਥਾ, ਇੱਕ ਸੰਸਥਾ, ਇੱਕ ਕਾਰਪੋਰੇਸ਼ਨ, ਜਾਂ ਇੱਕ ਨਿਜੀ ਵਿਅਕਤੀ ਦੁਆਰਾ ਵਰਤੋਂ ਅਤੇ ਪ੍ਰਬੰਧਨ ਲਈ ਰੱਖੀ ਜਾਂਦੀ ਹੈ। ਜਨਤਕ ਅਤੇ ਸੰਸਥਾਗਤ ਸੰਗ੍ਰਹਿ ਅਤੇ ਸੇਵਾਵਾਂ ਉਹਨਾਂ ਲੋਕਾਂ ਦੁਆਰਾ ਵਰਤੋਂ ਲਈ ਤਿਆਰ ਕੀਤੀਆਂ ਜਾ ਸਕਦੀਆਂ ਹਨ ਜੋ ਆਪਣੇ ਆਪ ਵਿੱਚ ਇੱਕ ਵਿਸ਼ਾਲ ਸੰਗ੍ਰਹਿ ਖਰੀਦਣਾ ਨਹੀਂ ਚਾਹੁੰਦੇ ਜਾਂ ਨਹੀਂ ਕਰ ਸਕਦੇ, ਜਿਨ੍ਹਾਂ ਨੂੰ ਅਜਿਹੀ ਸਮੱਗਰੀ ਦੀ ਜਰੂਰਤ ਹੁੰਦੀ ਹੈ ਜਿਸਦੀ ਕਿਸੇ ਵਿਅਕਤੀ ਕੋਲੋਂ ਵਾਜਬ ਢੰਗ ਨਾਲ ਉਮੀਦ ਨਹੀਂ ਕੀਤੀ ਜਾ ਸਕਦੀ, ਜਾਂ ਜਿਨ੍ਹਾਂ ਨੂੰ ਆਪਣੀ ਖੋਜ ਨਾਲ ਪੇਸ਼ੇਵਰ ਸਹਾਇਤਾ ਦੀ ਲੋੜ ਹੁੰਦੀ ਹੈ। ਸਮੱਗਰੀ ਪ੍ਰਦਾਨ ਕਰਨ ਤੋਂ ਇਲਾਵਾ, ਲਾਇਬ੍ਰੇਰੀਆਂ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕਰਦੀਆਂ ਹਨ ਜੋ ਜਾਣਕਾਰੀ ਨੂੰ ਲੱਭਣ ਅਤੇ ਸੰਗਠਿਤ ਕਰਨ ਅਤੇ ਜਾਣਕਾਰੀ ਦੀਆਂ ਜ਼ਰੂਰਤਾਂ ਦੀ ਵਿਆਖਿਆ ਕਰਨ ਦੇ ਮਾਹਰ ਹਨ। ਲਾਇਬ੍ਰੇਰੀਆਂ ਅਕਸਰ ਅਧਿਐਨ ਕਰਨ ਲਈ ਸ਼ਾਂਤ ਖੇਤਰ ਪ੍ਰਦਾਨ ਕਰਦੀਆਂ ਹਨ, ਅਤੇ ਉਹ ਅਕਸਰ ਸਮੂਹ ਅਧਿਐਨ ਅਤੇ ਸਹਿਯੋਗ ਦੀ ਸਹੂਲਤ ਲਈ ਸਾਂਝੇ ਖੇਤਰ ਵੀ ਪੇਸ਼ ਕਰਦੇ ਹਨ।ਲਾਇਬ੍ਰੇਰੀਆਂ ਅਕਸਰ ਆਪਣੇ ਇਲੈਕਟ੍ਰਾਨਿਕ ਸਰੋਤਾਂ ਅਤੇ ਇੰਟਰਨੈਟ ਦੀ ਵਰਤੋਂ ਲਈ ਜਨਤਕ ਸਹੂਲਤਾਂ ਪ੍ਰਦਾਨ ਕਰਦੀਆਂ ਹਨ। ਬਹੁਤ ਸਾਰੇ ਫਾਰਮੈਟਾਂ ਵਿਚ ਅਤੇ ਬਹੁਤ ਸਾਰੇ ਸਰੋਤਾਂ ਤੋਂ ਜਾਣਕਾਰੀ ਤੱਕ ਪ੍ਰਤੀਬੰਧਿਤ ਪਹੁੰਚ ਪ੍ਰਾਪਤ ਕਰਨ ਲਈ ਆਧੁਨਿਕ ਲਾਇਬ੍ਰੇਰੀਆਂ ਨੂੰ ਸਥਾਨਾਂ ਦੇ ਤੌਰ ਤੇ ਤੇਜ਼ੀ ਨਾਲ ਪਰਿਭਾਸ਼ਤ ਕੀਤਾ ਜਾ ਰਿਹਾ ਹੈ। ਉਹ ਇਮਾਰਤ ਦੀਆਂ ਭੌਤਿਕ ਕੰਧਾਂ ਤੋਂ ਪਰੇ ਸੇਵਾਵਾਂ ਦਾ ਵਿਸਤਾਰ ਕਰ ਰਹੇ ਹਨ, ਇਲੈਕਟ੍ਰਾਨਿਕ ਮਾਧਨਾਂ ਨਾਲ ਪਹੁੰਚਯੋਗ ਸਮੱਗਰੀ ਪ੍ਰਦਾਨ ਕਰਕੇ, ਅਤੇ ਬਹੁਤ ਸਾਰੇ ਡਿਜੀਟਲ ਸਰੋਤਾਂ ਨਾਲ ਜਾਣਕਾਰੀ ਦੀ ਬਹੁਤ ਵੱਡੀ ਮਾਤਰਾ ਵਿੱਚ ਨੈਵੀਗੇਟ ਕਰਨ ਅਤੇ ਵਿਸ਼ਲੇਸ਼ਣ ਕਰਨ ਵਿੱਚ ਲਾਇਬ੍ਰੇਰੀਅਨਾਂ ਦੀ ਸਹਾਇਤਾ ਪ੍ਰਦਾਨ ਕਰਕੇ.
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਐਨ ਦਾ ਮਹੱਤਵਪੂਰਣ ਹਿੱਸਾ ਹੈ।
ਸਿਕੰਦਰ (ਅੰਗਰੇਜੀ: Alexander the Great) ਫੈਲਕੂਸ ਦਾ ਬੇਟਾ ਅਤੇ ਪੁਰਾਤਨ ਯੂਨਾਨ ਦੀ ਮਕਦੂਨ ਬਾਦਸ਼ਾਹੀ ਦਾ ਬਾਦਸ਼ਾਹ ਸੀ। 13 ਸਾਲ ਦੀ ਉਮਰ ਵਿੱਚ ਉਸ ਨੂੰ ਸਿੱਖਿਆ ਦੇਣ ਦੀ ਜਿੰਮੇਵਾਰੀ ਅਰਸਤੂ ਨੂੰ ਸੌਂਪੀ ਗਈ।ਇਸ ਨੇ ਈਰਾਨ ਦੇ ਬਾਦਸ਼ਾਹ ਨੂੰ ਫਤਹਿ ਕਰਕੇ ਈਸਵੀ ਸਨ ਤੋਂ 327 ਸਾਲ ਪਹਿਲਾਂ ਹਿੰਦੁਸਤਾਨ ਤੇ ਚੜ੍ਹਾਈ ਕੀਤੀ ਅਤੇ ਪੰਜਾਬ ਦੇ ਰਾਜਾ ਪੋਰਸ (Porus) ਨੂੰ ਜੇਹਲਮ ਦੇ ਕੰਢੇ ਹਾਰ ਦਿੱਤੀ ਅਤੇ ਫਿਰ ਉਹ ਦੋਵੇਂ ਮਿੱਤਰ ਬਣ ਗਏ। ਸਿਕੰਦਰ ਬਿਆਸ ਨਦੀ ਤਕ ਆਕੇ ਦੇਸ ਨੂੰ ਮੁੜ ਗਿਆ। ਇਸ ਦਾ ਦੇਹਾਂਤ 323 ਈ.ਪੂ.
1975 ਤੋਂ 1990 ਤੱਕ ਇਸ ਦੌਰ ਵਿੱਚ ਪੰਜਾਬੀ ਨਾਟਕਕਾਰਾਂ ਦੀਆਂ ਤਿੰਨੇ ਪੀੜ੍ਹੀਆਂ ਮਿਲ ਕੇ ਪੰਜਾਬੀ ਨਾਟਕ ਦਾ ਵਿਕਾਸ ਕਰਦੀਆਂ ਹਨ। ਇਸ ਦੌਰ ਦੀਆਂ ਸਥਿਤੀਆਂ ਅਧੀਨ ਐਮਰਜੈਂਸੀ, ਪੰਜਾਬ ਸੰਕਟ, ਰਾਜਸੀ ਭ੍ਰਿਸ਼ਟਾਚਾਰ, ਪੰਜਾਬ ਅਤੇ ਭਾਰਤ ਵਿਚਲੀਆਂ ਰਾਜਸੀ ਤਬਦੀਲੀਆਂ, ਪੰਜਾਬ ਵਿਚਲੀ ਰੰਗਮੰਚੀ ਲਹਿਰ ਕਾਰਨ ਨਾਟਕ ਦੀ ਜਨਜੀਵਨ ਤੱਕ ਪਹੁੰਚ ਆਦਿ ਕਾਰਨਾਂ ਕਰਕੇ ਪੰਜਾਬੀ ਨਾਟਕ ਇੱਕ ਨਵੀਂ ਟੋਨ ਪਕੜਦਾ ਹੈ ਅਤੇ ਆਪਣੀਆਂ ਸਰਗਰਮੀਆਂ ਜਾਰੀ ਰੱਖਦਾ ਹੋਇਆ ਮੌਲਿਕਤਾ ਅਤੇ ਵਿਸਥਾਰ ਵੀ ਗ੍ਰਹਿਣ ਕਰਦਾ ਹੈ। ਇਸ ਦੌਰ ਵਿੱਚ ਪੰਜਾਬੀ ਨਾਟਕ ਆਤਮਜੀਤ-ਅਜਮੇਰ ਔਲਖ-ਚਰਨਦਾਸ ਸਿੱਧੂ-ਗੁਰਸ਼ਰਨ ਸਿੰਘ ਦੀ ਚੌਕੜੀ ਦੀਆਂ ਸਿਰਜਣਾਤਮਿਕ ਅਤੇ ਰੰਗਮੰਚੀ ਸਰਗਰਮੀਆਂ ਨਾਲ ਪ੍ਰਵਾਨ ਚੜ੍ਹਦਾ ਹੈ। ਆਤਮਜੀਤ ਨੇ ਆਪਣੇ ਨਾਟਕਾਂ ਹਵਾ ਮਹਿਲ' (1980) 'ਚਾਬੀਆਂ ਅਤੇ ਹੋਰ ਇਕਾਂਗੀ' (1976), 'ਰਿਸ਼ਤਿਆਂ ਦਾ ਕੀ ਰੱਖੀਏ ਨਾਂ' ਆਦਿ ਵਿੱਚ ਸ਼ਹਿਰੀ ਮੱਧ ਸ਼੍ਰੇਣੀ ਦੇ ਮਸਲਿਆਂ ਅਤੇ ਰਾਜਸੀ ਮਸਲਿਆਂ ਦੀ ਗੱਲ ਕੀਤੀ। ਉਹ ਲੋਕ ਨਾਟ ਅਤੇ ਆਧੁਨਿਕ ਰੰਗਮੰਚੀ ਵਿਧੀਆਂ ਨੂੰ ਬੜੇ ਸੁਚੱਜੇ ਢੰਗ ਨਾਲ ਵਰਤਦਾ ਹੈ। ਉਹ ਆਪ ਨਾਟਕ ਸਟੇਜ ਕਰਦਾ ਹੈ, ਉਸਨੇ 'ਕਲਾ ਮੰਚ' ਅੰਮ੍ਰਿਤਸਰ ਦੀ ਸਥਾਪਨਾ ਇਸੇ ਮੰਤਵ ਲਈ ਕੀਤੀ। ਅਜਮੇਰ ਔਲਖ ਮਾਲਵਾ ਖੇਤਰ ਵਿੱਚ ਪੰਜਾਬੀ ਰੰਗਮੰਚ ਨੂੰ ਸੁਰਜੀਤ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਉਹ ਯੂਨੀਵਰਸਿਟੀਆਂ ਦੇ ਨਾਟ-ਮੇਲਿਆਂ ਦੀਆਂ ਰੰਗਮੰਚੀ ਗਤੀਵਿਧੀਆਂ ਵਿੱਚੋਂ ਜਨਮਿਆ ਨਾਟਕਕਾਰ ਹੈ। ਉਹ ਮਾਲਵੇ ਦੀ ਨਿਮਨ ਕਿਰਸਾਨੀ ਨੂੰ ਬੜੀ ਸ਼ਿੱਦਤ ਨਾਲ ਪੇਸ਼ ਕਰਦਾ ਹੈ। ਉਸਨੇ 'ਇਸ਼ਕ ਜਿੰਨ੍ਹਾਂ ਦੇ ਹੱਡੀਂ ਰਚਿਆ' (1977), 'ਅਰਬਦ ਨਰਬਦ ਧੁੰਧੂਕਾਰਾ' (1978), ਬਗਾਨੇ ਬੋਹੜ ਦੀ ਛਾਂ' (1981), 'ਅੰਨ੍ਹੇ ਨਿਸ਼ਾਨਚੀ' (1983), 'ਸੱਤ ਬੇਗਾਨੇ', (1983), 'ਗਾਨੀ' (1990) ਆਦਿ ਨਾਟਕਾਂ ਦੀ ਸਿਰਜਣਾ ਕਿਸਾਨੀ ਦੇ ਵਿਸ਼ਿਆਂ ਨੂੰ ਲੈ ਕੇ ਹੀ ਕੀਤੀ। ਚਰਨਦਾਸ ਸਿੱਧੂ 'ਕਾਲਜੀਏਟ ਡਰਾਮਾ ਸੁਸਾਇਟੀ' ਰਾਹੀਂ ਦਿੱਲੀ ਨੂੰ ਆਪਣੀਆਂ ਨਾਟ-ਸਰਗਰਮੀਆਂ ਦਾ ਕੇਂਦਰ ਬਣਾਉਂਦਾ ਹੈ।ਉਹ ਆਪਣੇ ਨਾਟਕਾਂ 'ਭਜਨੋ', 'ਇੰਦੂਮਤਿ ਸਤਿਦੇਵ' (1984), 'ਬਾਬਾ ਬੰਤੂ' (1984) 'ਕੱਲ੍ਹ ਕਾਲਜ ਬੰਦ ਰਵ੍ਹੇਗਾ' (1984) ਮਸਤ ਮੇਘੋਵਾਲੀਆ (1986) ਆਦਿ ਰਾਹੀਂ ਪੇਂਡੂ ਯਥਾਰਥ, ਮਹਾਂਨਗਰਾਂ ਦੇ ਦੋਗਲੇ ਅਤੇ ਦੰਭ ਭਰਪੂਰ ਜੀਵਨ ਅਤੇ ਆਰਥਿਕ ਤੌਰ 'ਤੇ ਨਪੀੜੇ ਵਰਗਾਂ ਦੀ ਗੱਲ ਕਰਦਾ ਹੋਇਆ ਪੰਜਾਬੀ ਨਾਟ-ਸਿਰਜਣਾ ਅਤੇ ਰੰਗਮੰਚੀ ਸਰਗਰਮੀ ਵਿੱਚ ਆਪਣੀ ਭਰਪੂਰ ਹਾਜ਼ਰੀ ਲਵਾਉਂਦਾ ਹੈ। ਗੁਰਸ਼ਰਨ ਸਿੰਘ ਪੰਜਾਬੀ ਦਾ ਪ੍ਰਤੀਬੱਧ ਰੰਗਕਰਮੀ ਅਤੇ ਨਾਟਕਕਾਰ ਹੈ। ਜੇਕਰ ਨੰਦਾ ਪੰਜਾਬੀ ਨਾਟਕ ਨੂੰ ਅਤੇ ਨੋਰ੍ਹਾ ਪੰਜਾਬੀ ਰੰਗਮੰਚ ਨੂੰ ਜਨਮ ਦਿੰਦੇ ਹਨ ਤਾਂ ਗੁਰਸ਼ਰਨ ਸਿੰਘ ਪੰਜਾਬੀ ਨਾਟਕ ਤੇ ਰੰਗਮੰਚ ਨੂੰ ਪੰਜਾਬ ਦੇ ਪਿੰਡ-ਪਿੰਡ ਤੇ ਘਰ ਘਰ ਤੱਕ ਪਹੁੰਚਾਉਂਦਾ ਹੈ। ਉਹ ਨਾਟਕ ਦੀਆਂ ਨਵੀਆਂ ਵੰਨਗੀਆਂ ਲਘੂ ਨਾਟਕ ਅਤੇ ਨੁੱਕੜ ਨਾਟਕਾਂ ਦੀ ਸਿਰਜਣਾ ਕਰਦਾ ਹੈ। 'ਧਮਕ ਨਗਾਰੇ ਦੀ' (1981), 'ਸੀਸ ਤਲੀ 'ਤੇ' (1981) 'ਭੰਡ ਕਨੇਡਾ ਆਏ', 'ਬਾਬਾ ਬੋਲਦਾ ਹੈ', 'ਚੰਡੀਗੜ੍ਹ ਪੁਆੜੇ ਦੀ ਜੜ੍ਹ', ਨਾਇਕ ਆਦਿ ਉਸਦੇ ਮਹੱਤਵਪੂਰਨ ਨਾਟਕ ਹਨ। ਇਸ ਤਰ੍ਹਾਂ ਇਸ ਦੌਰ ਵਿੱਚ ਪੰਜਾਬੀ ਨਾਟਕ ਸਮਾਜਿਕ ਸਮੱਸਿਆਵਾਂ ਅਤੇ ਮਨੋਵਿਗਿਆਨਿਕ ਵਿਸ਼ਲੇਸ਼ਣ ਤੋਂ ਅੱਗੇ ਤੁਰ ਕੇ ਰਾਜਸੀ ਚੇਤਨਾ ਦੀ ਯਾਤਰਾ ਕਰਦਾ ਹੈ ਅਤੇ ਇਕਾਂਗੀ ਤੇ ਪੂਰੇ ਨਾਟਕ ਦੀ ਲਕੀਰੀ ਵੰਡ ਤੋਂ ਅੱਗੇ ਤੁਰਕੇ ਰੇਡੀਓ ਨਾਟਕ, ਕਾਵਿ ਨਾਟਕ, ਲਘੂ ਨਾਟਕ, ਟੀ. ਵੀ.
1913 ਵਿਚਲੇ ਆਈ.ਸੀ.ਨੰਦਾ ਦੇ ਨਾਟਕ (ਇਕਾਂਗੀ) ਸੁਹਾਗ (ਦੁਹਲਨ) ਤੋਂ ਆਧੁਨਿਕ ਪੰਜਾਬੀ ਨਾਟਕ ਦਾ ਜਨਮ ਮੰਨਿਆ ਜਾਂਦਾ ਹੈ।ਭਾਵੇਂ ਵੀਹਵੀਂ ਸਦੀ ਤੋਂ ਪਹਿਲਾਂ ਵੀ ਕੁੱਝ ਨਾਟਕੀ ਰਚਨਾਵਾਂ ਮਿਲਦੀਆਂ ਹਨ,ਜਿਵੇਂ-ਸਪੁਨ ਦਰਸ਼(1901)-ਗਿਆਨੀ ਦਿੱਤ ਸਿੰਘ, ‘ਉਥੈਲੋ`(1904) ਅਨੁਵਾਦ-ਧਨੀ ਰਾਮ ਚਾਤ੍ਰਿਕ, ‘ਚੰਦਰ ਹਰੀ` (1909) -ਮੌਲਿਕ -ਬਾਵਾ ਬੁੱਧ ਸਿੰਘ, ‘ਰਾਜਾ ਲਖਦਾਤਾ ਸਿੰਘ`(1910) -ਮੌਲਿਕ- ਭਾਈ ਵੀਰ ਸਿੰਘ, ‘ਸੁੱਕਾ ਸਮੰਦਰ`(1911) -ਮੌਲਿਕ-ਅਰੂੜ ਸਿੰਘ ਆਦਿ।ਵੀਹਵੀਂ ਸਦੀ ਤੋਂ ਫੋਰਨ ਪਹਿਲਾਂ ਦੇ ਰੰਗਮੰਚੀ ਹਾਲਤ ਜੋ ਸੀ ਉਮਾਨ ਨੇ 1889’ਚ ਲੰਡਨ ਵਿੱਚ ਛਪੀ ਪੁਸਤਕ ‘ਕਲਟਸ,ਕਸਟਮਜ਼ ਐਂਡ ਸਪਰਸਟੀਸ਼ਨਜ਼ ਆਫ਼ ਇੰਡੀਆ’ ਵਿੱਚ ਬਿਆਨ ਕੀਤੇ।ਉਸਨੇ 4 ਲਾਹੌਰ ਤੇ 1 ਅੰਮ੍ਰਿਤਸਰ ਵਿੱਚ ਅੱਖੀ ਦੇਖੇ ਨਾਟਕਾਂ ਦਾ ਜ਼ਿਕਰ ਕੀਤਾ ਹੈ,ਜੋ ਕ੍ਰਮਵਾਰ ਇਸ ਪ੍ਰਕਾਰ ਹਨ ਅਲਾਉਦੀਨ 2. ਇੰਦਰ ਸਭਾ 3.ਪ੍ਰਹਲਾਦ 4.ਪੂਰਨ ਭਗਤ ੳਪੇਰਾ 5.‘ਸ਼ਰਾਬ ਕੋਰ`-ੳਮਾਨ।ਪਰ ਡਾ:ਸਤੀਸ਼ ਕੁਮਾਰ ਵਰਮਾ ਆਪਣੀ ‘ਪੁਸਤਕ ਪੰਜਾਬੀ ਨਾਟਕ ਦਾ ਇਤਿਹਾਸ` ਵਿੱਚ ਇਨ੍ਹਾਂ ਸਾਰੀਆਂ ਰਚਨਾਵਾਂ ਨੂੰ ਪੂਰਨ ਤੌਰ 'ਤੇ ਨਾਟਕ ਨਹੀਂ ਮੰਨਦੇ।ਉਹਨਾਂ ਅਨੁਸਾਰ ਇਨ੍ਹਾਂ ਵਿੱਚ ਭਾਵੇਂ ਕੁੱਝ ਕੁ ਨਾਟਕੀ ਅੰਸ਼ ਜਰੂਰ ਮਿਲਦੇ ਹਨ ਪਰ ਇਨ੍ਹਾਂ ਵਿੱਚ ਕੁੱਝ ਬਿਰਤਾਂਤਿਕ ਰਚਨਾਵਾਂ ਹਨ ਤੇ ਕੁੱਝ ਰਚਨਾਵਾਂ ਦੇ ਸਿਰਫ਼ ਨਾਂ ਪਿੱਛੇ ਹੀ ‘ਨਾਟਕ’ ਸ਼ਬਦ ਵਰਤਿਆ ਗਿਆ ਹੈ, ਜਿਵੇਂ- ‘ਬਚਿੱਤਰ ਨਾਟਕ’,ਸਪੁਨ ਨਾਟਕ’ ਆਦਿ। ਇਨ੍ਹਾਂ ਵਿੱਚ ਕਈ ਰਚਨਾਵਾਂ ਲਿਖਤੀ ਰੂਪ ਵਿੱਚ ਸਾਡੇ ਤੱਕ ਨਹੀਂ ਪਹੁੰਚੀਆਂ। ਲਿਹਾਜ਼ਾ ਕਿਹਾ ਜਾ ਸਕਦਾ ਹੈ �ਿਕ ਪੰਜਾਬੀ ਵਿੱਚ ਸਾਹਿਤਕ ਧਰਤੀ ਪਹਿਲੇ ਹੀ ਤਿਆਰ ਸੀ।ਪੰਜਾਬੀ ਵਿੱਚ ਸਾਹਿਤਕ ਵਾਰਤਕ ਦਾ ਆਰੰਭ ਹੋ ਚੱਕਾ ਸੀ, ਜਿਵੇਂ ‘ਸ਼ਰਧਾ ਰਾਮ ਫਿਲੌਰੀ’ ਦੀ ਪੁਸਤਕ ‘ਪੰਜਾਬੀ ਬਾਤਚੀਤ’ ਵਿੱਚ ਆਧੁਨਿਕ ਢੰਗ ਦੀ ਨਾਟਕੀ ਵਾਰਤਾਲਾਪ ਦੇ ਅਨੇਕਾਂ ਉਦਾਹਰਨ ਮਿਲਦੇ ਹਨ।ਉਨੀਵੀਂ ਸਦੀ ਦੇ ਪਿਛਲੇ ਅੱਧ ਵਿੱਚ ਪੰਜਾਬ ਅੰਦਰ ਆਧੁਨਿਕ ਨਾਟਕ ਤੇ ਰੰਚਮੰਚ ਨੂੰ ਹੋਂਦ ਵਿੱਚ ਲਿਆਉਣ ਤੇ ਉਤਸ਼ਾਹਿਤ ਕਰਨ ਵਿੱਚ ਕੁੱਝ ਇੱਕ ਪੰਰਪਰਾਵਾ ਜਾ ਸੰਸਥਾਵਾ ਦਾ ਹੱਥ ਸੀ। ਜਿਹਨਾਂ ਨੂੰ ਸਹਿਯੋਗੀ ਕਾਰਨ ਮੰਨ ਸਕਦੇ ਹਾਂ- 1. ਟੈਂਪਰੈਂਸ ਐਸੋਸੀਏਸ਼ਨ ਜੋ ਆਪਣੇ ਮਨੋਰਥਾਂ ਦੇ ਪ੍ਰਚਾਰ ਲਈ ਨਾਟਕ ਤੇ ਰੰਚ ਤਮਾਸੇ ਨੂੰ ਮਾਧਿਅਮ ਬਣਾਉਦੇ ਸੀ। 2.
ਮਹਮੂਦ ਗਜ਼ਨਵੀ (ਫ਼ਾਰਸੀ: محمود غزنوی) ਸੁਬਕਤਗੀਨ ਦਾ ਪੁੱਤਰ ਅਤੇ ਗਜ਼ਨੀ ਦਾ ਬਾਦਸ਼ਾਹ ਸੀ, ਜੋ 997 ਈਸਵੀ ਵਿੱਚ ਤਖ਼ਤ 'ਤੇ ਬੈਠਿਆ ਸੀ। ਇਸ ਨੇ ਭਾਰਤ ਉੱਪਰ 17 ਹਮਲੇ ਕੀਤੇ ਅਤੇ ਬੇਅੰਤ ਧਨ ਲੁੱਟਿਆ। ਸਭ ਤੋਂ ਪਹਿਲਾ ਹਮਲਾ ਉਸਨੇ 1001 ਵਿੱਚ ਲਹੌਰ ਅਤੇ ਬਠਿੰਡਾ ਤੇ ਕੀਤਾ। ਮਾਰਚ 1024 ਵਿੱਚ ਇਸ ਨੇ ਸੋਮਨਾਥ ਦਾ ਜਗਤ-ਪ੍ਰਸਿੱਧ ਮੰਦਿਰ ਬਰਬਾਦ ਕੀਤਾ ਅਤੇ ਸ਼ਿਵਮੂਰਤੀ ਨੂੰ ਚੂਰਣ ਕਰ ਕੇ ਬੇਅੰਤ ਧਨ ਲੁੱਟਿਆ। ਮਹਿਮੂਦ ਦਾ ਦੇਹਾਂਤ 1030 ਨੂੰ ਗਜ਼ਨੀ ਵਿਖੇ ਹੋਇਆ, ਜਿੱਥੇ ਇਸ ਦਾ ਸੁੰਦਰ ਕੀਰਤੀਸਤੰਭ ਬਣਿਆ ਹੋਇਆ ਹੈ। ਮਹਿਮੂਦ ਗਜ਼ਨਵੀ ਨੇ ਲਹੌਰ ਜਿੱਤ ਕੇ ਉਸ ਦਾ ਨਾਮ ਮਹਮੂਦਪੁਰ ਰੱਖਿਆ ਸੀ, ਜੋ ਉਸ ਦੇ ਸਿੱਕਿਆਂ ਵਿੱਚ ਦੇਖਿਆ ਜਾਂਦਾ ਹੈ। ਪਰ ਮਹਮੂਦ ਪਿੱਛੋਂ ਪੁਰਾਣਾ ਨਾਮ ਲਹੌਰ ਹੀ ਪ੍ਰਸਿੱਧ ਰਿਹਾ। ਮਹਿਮੂਦ ਗਜ਼ਨਵੀ ਭਾਰਤ ਉੱਤੇ ਕੀਤੇ ਆਪਣੇ 17ਵੇਂ ਹਮਲੇ ਸਮੇਂ 1025 ਈਸਵੀ ਵਿੱਚ ਸੋਮਨਾਥ ਮੰਦਰ ਦੇ ਦਰਵਾਜ਼ੇ ਲੈ ਗਿਆ ਸੀ। ਪਰੰਪਰਾ ਅਨੁਸਾਰ ਉਸ ਦੇ ਮਰਨ ਉੱਪਰੰਤ ਉਹ ਦਰਵਾਜ਼ੇ ਗਜ਼ਨੀ ਵਿਖੇ ਉਸਾਰੇ ਉਸ ਦੇ ਮਕਬਰੇ ਵਿੱਚ ਲਾ ਦਿੱਤੇ ਗਏ ਸਨ।