ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸਿੰਧੂ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਹੋਇਆ। ਊਧਮ ਸਿੰਘ ਚਮਾਰ ਕੌਮ ਨਾਲ ਸਬੰਧ ਰੱਖਦਾ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਮੰਜੀ ਪ੍ਰਥਾ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਅਸਥਾਨ ਹੈ ਕਿਉਂਕੇ ਇਸ ਨਾਲ ਹੀ ਸਿੱਖ ਧਰਮ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਪ੍ਰਚਾਰਿਆ ਗਿਆ। ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਜਿਹੜੇ ਛੋਟੇ-ਛੋਟੇ ਧਾਰਮਿਕ ਕੇਂਦਰ ਸਥਾਪਿਤ ਕੀਤੇ, ਉਹਨਾਂ ਨੂੰ ਮੰਜੀਆਂ ਦਾ ਨਾਮ ਦਿੱਤਾ ਗਿਆ ਜਿਥੇ ਅਨੁਆਈ ਗੁਰੂ ਜੀ ਦੇ ਉਪਦੇਸ਼ ਸੁਣਦੇ ਅਤੇ ਧਾਰਮਿਕ ਵਿਸ਼ਿਆਂ ਉੱਤੇ ਵਿਚਾਰ ਵਟਾਂਦਰਾ ਕਰਦੇ ਸਨ। ਪਹਿਲੇ ਗੁਰੂ ਨੇ ਜਿਲ੍ਹਾ ਗੁਜਰਾਂਵਾਲਾ ਵਿਖੇ ਐਮਨਾਬਾਦ ਦੀ ਮੰਜੀ ਦਾ ਮੁੱਖੀ ਭਾਈ ਲਾਲੋ, ਤੁਲੰਬਾ ਵਿਖੇ ਸੱਜਣ ਠੱਗ ਨੂੰ ਅਤੇ ਬਨਾਰਸ ਵਿੱਚ ਚਿਤਰਦਾਸ ਬ੍ਰਾਹਮਣ ਥਾਪਿਆ। ਤੀਜੇ ਗੁਰੂ ਅਮਰ ਦਾਸ ਜੀ ਦੇ ਸਮੇਂ ਇਸ ਪ੍ਰਥਾ ਦਾ ਬਹੁਤ ਵਿਕਾਸ ਹੋਇਆ। ਉਹਨਾਂ ਨੇ ਆਪਣੇ ਅਧਿਆਤਮਕ ਇਲਾਕੇ ਨੂੰ 22 ਭਾਗਾਂ ਵਿੱਚ ਵੰਡਿਆ ਹੋਇਆ ਸੀ। ਹਰ ਭਾਗ “ਮੰਜੀ” ਅਖਵਾਉਂਦਾ ਸੀ। ਸਾਰੀਆਂ ਮੰਜੀਆਂ ਗੁਰੂ ਸਾਹਿਬ ਦੇ ਅਧੀਨ ਹੁੰਦੀਆਂ ਸਨ। ਹਰ ਮੰਜੀ ਵਿੱਚ ਲੰਗਰ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਸੀ। ਹਰ ਮੰਜੀ ਦਾ ਖਰਚ ਲੋਕਾਂ ਦੇ ਦਾਨ ਨਾਲ ਚਲਦਾ ਸੀ। ਪੰਜਵੇ ਗੁਰੂ ਅਰਜਨ ਦੇਵ ਨੇ ਸਰੋਵਰਾਂ ਅਤੇ ਮੰਦਿਰਾਂ ਦੀ ਉਸਾਰੀ ਲਈ ਧਨ ਦੀ ਜਰੂਰਤ ਕਰਕੇ ਮੰਜੀਆਂ ਦੀ ਗਿਣਤੀ ਵਧਾ ਦਿਤੀ । ਇਹ ਦੇ ਮੁੱਖੀ ਨੂੰ ਮਸੰਦਾਂ ਕਿਹਾ ਗਿਆ। ਇਹ ਮਸੰਦ ਆਪਣੇ ਅਸਲੀ ਮਕਸਦ ਨੂੰ ਭੁੱਲ ਕੇ ਗਲਤ ਰਸਤੇ ਪੈ ਗਏ ਇਸ ਕਾਰਨ ਇਸ ਪ੍ਰਥਾ ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਤਮ ਕਰ ਦਿੱਤਾ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬੀ ਨਾਵਲ ਦਾ ਇਤਿਹਾਸ ਗੁਰਪਾਲ ਸਿੰਘ ਸੰਧੂ ਦੁਆਰਾ ਲਿਖਿਆ ਹੈ। ਇਸ ਦੇ ਸੱਤ ਹਿੱਸੇ ਬਣਾਏ ਹਨ। ਸਭ ਤੋਂ ਪਹਿਲਾ ਨਾਵਲ ਦੀਆਂ ਵਿਸ਼ੇਸ਼ਤਾਵਾਂ ਅਤੇ ਪੰਜਾਬੀ ਨਾਵਲ ਦੇ ਮੁੱਢ ਬੱਝਣ ਤੇ ਪ੍ਰੇਰਨਾ ਸਰੋਤਾਂ ਬਾਰੇ ਵਿਚਾਰ ਕੀਤਾ ਗਿਆ ਹੈ। ਦੂਜੇ ਹਿੱਸੇ ਵਿੱਚ ਨਾਵਲ ਦੇ ਮੁੱਢਲੇ ਸਰੂਪ ਅਤੇ ਪੰਜਾਬੀ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਤੀਜੇ-ਚੌਥੇ ਹਿੱਸੇ ਵਿੱਚ ਪੰਜਾਬੀ ਨਾਵਲ ਦੀ ਪ੍ਰਮੁੱਖ ਰਚਨਾਤਮਕ ਪ੍ਰਵਿਤਰੀਆਂ ਨਾਲ ਸੰਬੰਧਿਤ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਪੰਜਵੇਂ ਹਿੱਸੇ ਵਿੱਚ ਉਤਰ-ਯਥਾਰਥਵਾਦੀ ਨਾਵਲ ਦੇ ਸਿਰਲੇਖ ਹੇਠ ਸਮਕਾਲੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ। ਨਾਵਲ ਦੇ ਸੱਤਵੇਂ ਹਿੱਸੇ ਵਿੱਚ ਪਰਵਾਸੀ ਪੰਜਾਬੀ ਨਾਵਲ ਤੇ ਪਾਕਿਸਤਾਨੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਜਲਾਲ ਉੱਦੀਨ ਮੁਹੰਮਦ ਅਕਬਰ (ਉਰਦੂ : جلال الدین محمد اکبر, ੧੫ ਅਕਤੂਬਰ, ੧੫੪੨ - ੨੭ ਅਕਤੂਬਰ, ੧੬੦੫) ਤੈਮੂਰ ਵੰਸ਼ ਦੇ ਮੁਗਲ ਖ਼ਾਨਦਾਨ ਦਾ ਤੀਜਾ ਸ਼ਾਸਕ ਸੀ। ਅਕਬਰ ਨੂੰ ਅਕਬਰ -ਏ - ਆਜ਼ਮ ( ਅਰਥਾਤ ਅਕਬਰ ਮਹਾਨ ) , ਸ਼ਹਿੰਸ਼ਾਹ ਅਕਬਰ, ਮਹਾਬਲੀ ਸ਼ਹਿੰਸ਼ਾਹ ਦੇ ਨਾਮ ਵਲੋਂ ਵੀ ਜਾਣਿਆ ਜਾਂਦਾ ਹੈ। ਸਮਰਾਟ ਅਕਬਰ ਮੁਗਲ ਸਾਮਰਾਜ ਦੇ ਸੰਸਥਾਪਕ ਜਹੀਰੁੱਦੀਨ ਮੁਹੰਮਦ ਬਾਬਰ ਦਾ ਪੋਤਾ ਅਤੇ ਨਾਸਿਰੁੱਦੀਨ ਹੁਮਾਯੂੰ ਅਤੇ ਹਮੀਦਾ ਬਾਨੋ ਦਾ ਪੁੱਤ ਸੀ। ਬਾਬਰ ਦਾ ਖ਼ਾਨਦਾਨ ਤੈਮੂਰ ਅਤੇ ਮੰਗੋਲ ਨੇਤਾ ਚੰਗੇਜ ਖਾਂ ਵਲੋਂ ਸਬੰਧਤ ਸੀ ਅਰਥਾਤ ਉਸਦੇ ਵੰਸ਼ਜ ਤੈਮੂਰ ਲੰਗ ਦੇ ਖਾਨਦਾਨ ਵਿੱਚੋਂ ਸਨ ਅਤੇ ਮਾਤ੍ਰਪੱਖ ਦਾ ਸੰਬੰਧ ਚੰਗੇਜ ਖਾਂ ਨਾਲ ਸੀ। ਅਕਬਰ ਦੇ ਸ਼ਾਸਨ ਦੇ ਅੰਤ ਤੱਕ ੧੬੦੫ ਵਿੱਚ ਮੁਗਲ ਸਾਮਰਾਜ ਵਿੱਚ ਉੱਤਰੀ ਅਤੇ ਵਿਚਕਾਰ ਭਾਰਤ ਦੇ ਅਧਿਕਾਸ਼ ਭਾਗ ਸਮਿੱਲਤ ਸਨ ਅਤੇ ਉਸ ਸਮੇਂ ਦੇ ਸਭ ਤੋਂ ਜਿਆਦਾ ਸ਼ਕਤੀਸ਼ਾਲੀ ਸਮਰਾਜਾਂ ਵਿੱਚੋਂ ਇੱਕ ਸੀ। ਬਾਦਸ਼ਾਹਾਂ ਵਿੱਚ ਅਕਬਰ ਹੀ ਇੱਕ ਅਜਿਹਾ ਬਾਦਸ਼ਾਹ ਸੀ, ਜਿਸਨੂੰ ਹਿੰਦੂ ਮੁਸਲਮਾਨ ਦੋਨਾਂ ਵਰਗਾਂ ਦਾ ਬਰਾਬਰ ਪਿਆਰ ਅਤੇ ਸਨਮਾਨ ਮਿਲਿਆ। ਉਸਨੇ ਹਿੰਦੂ - ਮੁਸਲਮਾਨ ਸੰਪ੍ਰਦਾਵਾਂ ਦੇ ਵਿੱਚ ਦੀਆਂ ਦੂਰੀਆਂ ਘੱਟ ਕਰਣ ਲਈ ਦੀਨ-ਏ-ਇਲਾਹੀ ਨਾਮਕ ਧਰਮ ਦੀ ਸਥਾਪਨਾ ਕੀਤੀ। ਉਸਦਾ ਦਰਬਾਰ ਸਭ ਦੇ ਲਈ ਹਰ ਸਮਾਂ ਖੁੱਲ੍ਹਾ ਰਹਿੰਦਾ ਸੀ। ਉਸਦੇ ਦਰਬਾਰ ਵਿੱਚ ਮੁਸਲਮਾਨ ਸਰਦਾਰਾਂ ਨਾਲੋਂ ਹਿੰਦੂ ਸਰਦਾਰ ਜਿਆਦਾ ਸਨ। ਅਕਬਰ ਨੇ ਹਿੰਦੁਆਂ ਉੱਤੇ ਲੱਗਣ ਵਾਲਾ ਜਜ਼ੀਆ ਹੀ ਨਹੀਂ ਖ਼ਤਮ ਕੀਤਾ, ਸਗੋਂ ਅਜਿਹੇ ਅਨੇਕ ਕਾਰਜ ਕੀਤੇ ਜਿਨ੍ਹਾਂ ਦੇ ਕਾਰਨ ਹਿੰਦੂ ਅਤੇ ਮੁਸਲਮਾਨ ਦੋਨੋਂ ਉਸਦੇ ਪ੍ਰਸ਼ੰਸਕ ਬਣੇ। ਅਕਬਰ ਸਿਰਫ ਤੇਰਾਂ ਸਾਲ ਦੀ ਉਮਰ ਵਿੱਚ ਆਪਣੇ ਪਿਤਾ ਨਸੀਰੁੱਦੀਨ ਮੁਹੰਮਦ ਹੁਮਾਯੁੰ ਦੀ ਮੌਤ ਉਪਰਾਂਤ ਦਿੱਲੀ ਦੀ ਰਾਜਗੱਦੀ ਉੱਤੇ ਬੈਠਾ ਸੀ। ਆਪਣੇ ਸ਼ਾਸਨ ਕਾਲ ਵਿੱਚ ਉਸਨੇ ਸ਼ਕਤੀਸ਼ਾਲੀ ਪਸ਼ਤੂਨ ਵੰਸ਼ਜ ਸ਼ੇਰਸ਼ਾਹ ਵਿਦਵਾਨ ਦੇ ਹਮਲੇ ਬਿਲਕੁੱਲ ਬੰਦ ਕਰਵਾ ਦਿੱਤੇ ਸਨ, ਨਾਲ ਹੀ ਪਾਨੀਪਤ ਦੀ ਦੂਸਰੀ ਲੜਾਈ ਵਿੱਚ ਨਵਘੋਸ਼ਿਤ ਹਿੰਦੂ ਰਾਜਾ ਹੇਮੂ ਨੂੰ ਹਰਾਇਆ ਸੀ। ਆਪਣੇ ਸਾਮਰਾਜ ਦੇ ਗਠਨ ਕਰਣ ਅਤੇ ਉੱਤਰੀ ਅਤੇ ਵਿਚਕਾਰ ਭਾਰਤ ਦੇ ਸਾਰੇ ਖੇਤਰਾਂ ਨੂੰ ਏਕਛਤਰ ਅਧਿਕਾਰ ਵਿੱਚ ਲਿਆਉਣ ਵਿੱਚ ਅਕਬਰ ਨੂੰ ਦੋ ਦਸ਼ਕ ਲੱਗ ਗਏ ਸਨ। ਉਸਦਾ ਪ੍ਰਭਾਵ ਲੱਗਪਗ ਪੂਰੇ ਭਾਰਤੀ ਉਪਮਹਾਂਦੀਪ ਉੱਤੇ ਸੀ ਅਤੇ ਇਸ ਖੇਤਰ ਦੇ ਇੱਕ ਵੱਡੇ ਭੂ-ਭਾਗ ਉੱਤੇ ਸਮਰਾਟ ਦੇ ਰੂਪ ਵਿੱਚ ਉਸਨੇ ਸ਼ਾਸਨ ਕੀਤਾ। ਸਮਰਾਟ ਦੇ ਰੂਪ ਵਿੱਚ ਅਕਬਰ ਨੇ ਸ਼ਕਤੀਸ਼ਾਲੀ ਅਤੇ ਬਹੁਲ ਹਿੰਦੂ ਰਾਜਪੂਤ ਰਾਜਿਆਂ ਵਲੋਂ ਸਫ਼ਾਰਤੀ ਸੰਬੰਧ ਬਣਾਏ ਅਤੇ ਉਨ੍ਹਾਂ ਦੇ ਇੱਥੇ ਵਿਆਹ ਵੀ ਕੀਤੇ।<ref>"ਅਕਬਰ". २००८. Retrieved 2008-05-30.
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸਫ਼ਰਨਾਮਾ ਅੰਗਰੇਜ਼ੀ ਭਾਸ਼ਾ ਦੇ ਸ਼ਬਦ ਟਰੈਵਲੌਗ(travelogue) ਦਾ ਸਮਾਨਾਰਥੀ ਹੈ, ਜਿਸਦੇ ਅਰਥ ਹਨ-ਯਾਤਰਾ-ਅਨੁਭਵਾਂ ਨੂੰ ਬਿਆਨ ਕਰਨ ਵਾਲੀ ਪੁਸਤਕ। ਸਾਹਿਤ ਕੋਸ਼ ਅਨੁਸਾਰ ਜਿਸ ਸਾਹਿਤ ਵਿਧਾ ਵਿੱਚ ਸਫ਼ਰ ਬਾਰੇ ਵਿਵਰਣ ਦਿੱਤਾ ਗਿਆ ਹੋਵੇ, ਉਸ ਨੂੰ ਸਫ਼ਰਨਾਮਾ ਕਹਿੰਦੇ ਹਨ। ਪੰਜਾਬੀ ਕੋਸ਼ ਅਨੁਸਾਰ ਸਫ਼ਰਨਾਮਾ ਉਹ ਡਾਇਰੀ ਹੈ, ਜਿਸ ਵਿੱਚ ਸਫ਼ਰ ਦੇ ਹਾਲ-ਹਵਾਲ ਲਿਖੇ ਹੋਣ। ਜੀਤ ਸਿੰਘ ਸੀਤਲ ਸਫ਼ਰਨਾਮੇ ਬਾਰੇ ਲਿਖਦੇ ਹਨ ਕਿ ਇਸ ਵਿੱਚ ਕਿਸੇ ਵਿਅਕਤੀ ਦੇ ਯਾਤਰਾ ਸਮਾਚਾਰ ਵਰਣਨ ਕੀਤੇ ਜਾਂਦੇ ਹਨ। ਭਾਵੇਂ ਇਸ ਸਾਹਿਤਕ ਰੂਪ ਦਾ ਸਮਾਚਾਰ ਘਟਨਾਕ੍ਰਮ ਅਨੁਸਾਰ ਚੱਲਦਾ ਹੈ ਪਰ ਵਿਸ਼ੇਸ਼ ਉਤਸੁਕਤਾ ਉਸ ਵਿਅਕਤੀ ਬਾਰੇ ਨਹੀਂ ਹੁੰਦੀ ਸਗੋਂ ਉਸ ਵਿਸ਼ੇਸ਼ ਭੂਮੀ ਜਾਂ ਸਭਿਅਤਾ ਦੀ ਹੁੰਦੀ ਹੈ ਜੋ ਯਾਤਰਾ ਦਾ ਕੇਂਦਰ ਬਣਦੀ ਹੈ।ਇਸ ਤਰਾਂ ਸਫ਼ਰਨਾਮਾ ਕਿਸੇ ਲੇਖਕ ਦਾ ਉਸ ਦੇ ਕਿਸੇ ਸਫ਼ਰ ਬਾਰੇ ਤਜਰਬਿਆਂ ਦਾ ਰਿਕਾਰਡ ਹੁੰਦਾ ਹੈ। ਕਵਿਤਾ, ਨਾਵਲ ਆਦਿ ਵਾਂਗ ਇਹ ਵੀ ਸਾਹਿਤ ਦਾ ਇੱਕ ਰੂਪ ਅਤੇ ਕਿਸਮ ਹੈ। ਸਫ਼ਰਨਾਮੇ ਵਿੱਚ ਜਾਣਕਾਰੀ ਦਾ ਘੇਰਾ ਵਿਸ਼ਾਲ ਹੁੰਦਾ ਹੈ। ਪੰਜਾਬੀ ਦੇ ਸਫ਼ਰਨਾਮਿਆਂ ਵਿੱਚ ਬਲਰਾਜ ਸਾਹਨੀ ਦਾ ਮੇਰਾ ਪਾਕਿਸਤਾਨੀ ਸਫ਼ਰਨਾਮਾ ਅਤੇ ਲਾਲ ਸਿੰਘ ਕਮਲਾ ਅਕਾਲੀ ਦੇ ਸਫ਼ਰਨਾਮੇ ਜ਼ਿਕਰਯੋਗ ਹਨ।
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਵੈਦਿਕ ਕਾਲ (ਜਾਂ ਵੈਦਿਕ ਯੁੱਗ), ਇਤਹਾਸ ਵਿੱਚ ਇੱਕ ਦੌਰ ਸੀ ਜਿਸਦੇ ਦੌਰਾਨ ਹਿੰਦੂ ਸਭਿਅਤਾ ਦੇ ਸਭ ਤੋਂ ਪੁਰਾਣੇ ਸ਼ਾਸਤਰਾਂ, ਵੇਦਾਂ ਦੀ ਰਚਨਾ ਹੋਈ ਸੀ। ਇਸ ਕਾਲ ਦਾ ਸਮੇਂ ਦੀ ਮਿਆਦ ਅਨਿਸ਼ਚਿਤ ਹੈ। ਭਾਸ਼ਾਈ ਪ੍ਰਮਾਣ ਦੱਸਦੇ ਹਨ ਕਿ ਵੇਦਾਂ ਵਿੱਚੋਂ ਸਭ ਤੋਂ ਪੁਰਾਣੇ ਵੇਦ ਰਿਗਵੇਦ ਦੀ ਰਚਨਾ, ਮੋਟੇ ਤੌਰ ਉੱਤੇ 1700 ਈਪੂ ਅਤੇ 1100 ਈਪੂ ਦੇ ਦੌਰਾਨ ਹੋਈ ਸੀ ਅਤੇ ਇਸ ਕਾਲ ਨੂੰ ਮੁੱਢਲਾ ਵੈਦਿਕ ਕਾਲ ਕਿਹਾ ਜਾਂਦਾ ਹੈ। ਵੈਦਿਕ ਕਾਲ ਦਾ ਅੰਤ ਆਮ ਤੌਰ ਤੇ ਲਗਪਗ 500 ਈਪੂ ਅਤੇ 150 ਈਪੂ ਦੇ ਦੌਰਾਨ ਹੋਣ ਦਾ ਅਨੁਮਾਨ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਸਿਕੰਦਰ (ਅੰਗਰੇਜੀ: Alexander the Great) ਫੈਲਕੂਸ ਦਾ ਬੇਟਾ ਅਤੇ ਪੁਰਾਤਨ ਯੂਨਾਨ ਦੀ ਮਕਦੂਨ ਬਾਦਸ਼ਾਹੀ ਦਾ ਬਾਦਸ਼ਾਹ ਸੀ। 13 ਸਾਲ ਦੀ ਉਮਰ ਵਿੱਚ ਉਸ ਨੂੰ ਸਿੱਖਿਆ ਦੇਣ ਦੀ ਜਿੰਮੇਵਾਰੀ ਅਰਸਤੂ ਨੂੰ ਸੌਂਪੀ ਗਈ।ਇਸ ਨੇ ਈਰਾਨ ਦੇ ਬਾਦਸ਼ਾਹ ਨੂੰ ਫਤਹਿ ਕਰਕੇ ਈਸਵੀ ਸਨ ਤੋਂ 327 ਸਾਲ ਪਹਿਲਾਂ ਹਿੰਦੁਸਤਾਨ ਤੇ ਚੜ੍ਹਾਈ ਕੀਤੀ ਅਤੇ ਪੰਜਾਬ ਦੇ ਰਾਜਾ ਪੋਰਸ (Porus) ਨੂੰ ਜੇਹਲਮ ਦੇ ਕੰਢੇ ਹਾਰ ਦਿੱਤੀ ਅਤੇ ਫਿਰ ਉਹ ਦੋਵੇਂ ਮਿੱਤਰ ਬਣ ਗਏ। ਸਿਕੰਦਰ ਬਿਆਸ ਨਦੀ ਤਕ ਆਕੇ ਦੇਸ ਨੂੰ ਮੁੜ ਗਿਆ। ਇਸ ਦਾ ਦੇਹਾਂਤ 323 ਈ.ਪੂ.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਖੋਜ (ਅੰਗਰੇਜ਼ੀ: Research) ਮਤਲਬ "ਰਚਨਾਤਮਕ ਅਤੇ ਸਿਧਾਂਤਕ ਤੌਰ ਤੇ ਕੀਤਾ ਗਿਆ ਕੰਮ ਜੋ ਕਿ ਗਿਆਨ ਦਾ ਭੰਡਾਰ ਵਧਾਉਣ, ਮਨੁੱਖਾਂ, ਸੱਭਿਆਚਾਰ ਅਤੇ ਸਮਾਜ ਦੇ ਗਿਆਨ ਸਮੇਤ ਅਤੇ ਨਵੀਆਂ ਅਰਜ਼ੀਆਂ ਨੂੰ ਬਣਾਉਣ ਲਈ ਗਿਆਨ ਦੇ ਇਸ ਸਟਾਕ ਦੀ ਵਰਤੋਂ ਨੂੰ ਸ਼ਾਮਲ ਕਰਨ ਲਈ ਕੀਤੇ ਜਾਂਦੇ ਹਨ।" ਇਹ ਤੱਥ ਸਥਾਪਿਤ ਕਰਨ ਜਾਂ ਪੁਸ਼ਟੀ ਕਰਨ ਲਈ ਵਰਤਿਆ ਜਾਂਦਾ ਹੈ, ਪਿਛਲੇ ਕੰਮ ਦੇ ਨਤੀਜਿਆਂ ਨੂੰ ਮੁੜ ਪੁਸ਼ਟੀ ਕਰਦਾ ਹੈ, ਨਵੇਂ ਜਾਂ ਮੌਜੂਦਾ ਸਮੱਸਿਆਵਾਂ ਨੂੰ ਹੱਲ ਕਰਦਾ ਹੈ, ਪ੍ਰੋਟੀਮ ਦੀ ਸਹਾਇਤਾ ਕਰਦਾ ਹੈ ਜਾਂ ਨਵੇਂ ਸਿਧਾਂਤ ਵਿਕਸਿਤ ਕਰਦਾ ਹੈ। ਇੱਕ ਖੋਜ ਪ੍ਰੋਜੈਕਟ ਖੇਤਰ ਵਿੱਚ ਪਿਛਲੇ ਕੰਮ 'ਤੇ ਇੱਕ ਵਿਸਥਾਰ ਹੋ ਸਕਦਾ ਹੈ। ਖੋਜ ਪ੍ਰੋਜੈਕਟ ਕਿਸੇ ਵਿਸ਼ੇ ਤੇ ਹੋਰ ਗਿਆਨ ਵਿਕਸਿਤ ਕਰਨ ਲਈ ਜਾਂ ਇੱਕ ਸਕੂਲੀ ਖੋਜ ਪ੍ਰੋਜੈਕਟ ਦੀ ਮਿਸਾਲ ਵਿੱਚ ਵਿਕਸਤ ਕਰਨ ਲਈ ਵਰਤਿਆ ਜਾ ਸਕਦਾ ਹੈ, ਉਹਨਾਂ ਨੂੰ ਭਵਿੱਖ ਦੀਆਂ ਨੌਕਰੀਆਂ ਅਤੇ ਰਿਪੋਰਟਾਂ ਲਈ ਤਿਆਰ ਕਰਨ ਲਈ ਇੱਕ ਵਿਦਿਆਰਥੀ ਦੇ ਖੋਜੀ ਸ਼ਕਤੀ ਨੂੰ ਅੱਗੇ ਵਧਾਉਣ ਲਈ ਵਰਤਿਆ ਜਾ ਸਕਦਾ ਹੈ। ਯੰਤਰਾਂ, ਪ੍ਰਕਿਰਿਆਵਾਂ ਜਾਂ ਪ੍ਰਯੋਗਾਂ ਦੀ ਪ੍ਰਮਾਣਿਕਤਾ ਦੀ ਜਾਂਚ ਕਰਨ ਲਈ, ਖੋਜ ਪ੍ਰਾਜੈਕਟ ਦੇ ਪ੍ਰੋਜੈਕਟਾਂ ਜਾਂ ਪ੍ਰੋਜੈਕਟ ਦੇ ਪੂਰੇ ਤੱਤ ਦੀ ਨਕਲ ਕਰ ਸਕਦੀ ਹੈ। ਬੁਨਿਆਦੀ ਖੋਜਾਂ ਦੇ ਪ੍ਰਮੁੱਖ ਉਦੇਸ਼ ਮਨੁੱਖੀ ਗਿਆਨ ਦੀ ਤਰੱਕੀ ਲਈ ਦਸਤਾਵੇਜ਼ਾਂ ਅਤੇ ਪ੍ਰਣਾਲੀਆਂ ਦੇ ਦਸਤਾਵੇਜ਼, ਖੋਜ, ਵਿਆਖਿਆ ਜਾਂ ਖੋਜ ਅਤੇ ਵਿਕਾਸ (ਆਰ ਐਂਡ ਡੀ) ਹਨ। ਖੋਜ ਦੇ ਕਈ ਰੂਪ ਹਨ: ਵਿਗਿਆਨਕ, ਮਨੁੱਖਤਾ, ਕਲਾਤਮਕ, ਆਰਥਿਕ, ਸਮਾਜਿਕ, ਵਪਾਰ, ਮਾਰਕਿਟਿੰਗ, ਪ੍ਰੈਕਟੀਸ਼ਨਰ ਖੋਜ, ਜੀਵਨ, ਤਕਨਾਲੋਜੀ, ਆਦਿ.।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ।ਇਹ ਪੰਜਬੀ ਗਲਪ ਵਿੱਚ ਨਾਵਲ ਤੋਂ ਬਾਦ ਦੂਜੇ ਸਥਾਨ ਤੇ ਹੈ।ਆਧੁਨਿਕ ਕਹਾਣੀ ਵਿੱਚ ਆਮ ਮਨੁਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ।ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਸਿੱਖ ਧਰਮ ਵਿੱਚ ਮਸੰਦ ਉਹ ਧਾਰਮਿਕ ਨੁਮਾਇੰਦੇ ਸਨ ਜੋ ਅਧਿਕਾਰਤ ਤੌਰ ਤੇ ਮਿਸ਼ਨਰੀ ਮੰਤਰੀਆਂ ਵਜੋਂ ਨਿਯੁਕਤ ਕੀਤੇ ਜਾਂਦੇ ਸਨ। ਉਹ ਸਿੱਖ ਗੁਰੂ ਸਹਿਬਾਨ ਦੀ ਨੁਮਾਇੰਦਗੀ ਕਰਦੇ ਸਨ ਅਤੇ ਜਿਸਨੇ ਵੀ ਸਿੱਖ ਧਰਮ ਵਿੱਚ ਪਰਿਵਰਤਨ ਕੀਤਾ ਹੁੰਦਾ, ਉਸਨੂੰ ਚਰਨਾਮਿ੍ਤ ਦਿੰਦੇ ਸਨ। ਇਸ ਤੋੰ ਇਲਾਵਾ ਉਹ ਦਸਵੰਧ (ਆਮਦਨੀ ਦਾ ਦਸਵਾਂ ਹਿੱਸਾ) ਸਿੱਖ ਕੌਮ ਅਤੇ ਧਾਰਮਿਕ ਸਥਾਪਨਾ ਵਾਸਤੇ ਭੇਟ ਵਜੋਂ ਇਕੱਠਾ ਕਰਦੇ ਸਨ। ਜਗਾ੍-ਜਗਾ੍ ਤੋੰ ਇਕੱਠੀ ਕੀਤੀ ਰਕਮ ਨੂੰ ਉਹ ਅੱਗੇ ਸਿੱਖ ਗੁਰੂ ਸਹਿਬਾਨ ਨੂੰ ਭੇਜ ਦਿੰਦੇ।
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਜਾਂ 'ਸਾਧੂ' ਹਿੰਦੀ ਭਾਸ਼ਾ ਦਾ ਸ਼ਬਦ ਹੈ, ਜਿਸ ਦੇ ਅਰਥ ਧਰਮ ਦੇ ਰਸਤੇ ਤੁਰਨ ਵਾਲੇ ਭਲੇ ਪੁਰਸ਼ ਦੇ ਹਨ। ਸੰਤ ਸਾਧ ਵੀ ਭਲੇ ਤੇ ਧਰਮਾਤਮਾ ਪੁਰਸ਼ ਨੂੰ ਕਿਹਾ ਜਾਂਦਾ ਹੈ। ਸਿੱਖ ਧਰਮ ਅਨੁਸਾਰ ਸੰਤ ਕੋਈ ਖ਼ਾਸ ਜਮਾਤ ਜਾਂ ਪੰਥ ਨਹੀਂ ਹੈ ਤੇ ਨਾ ਉਸ ਲਈ ਕੋਈ ਖ਼ਾਸ ਲਿਬਾਸ ਨੀਯਤ ਹੈ। ਭਗਤ ਕਬੀਰ ਜੀ ਦੱਸਦੇ ਹਨ ਕਿ ਸੰਤ ਆਪਣਾ ਸ਼ਾਂਤ ਸੁਭਾਓ ਨਹੀਂ ਤਿਆਗਦਾ, ਭਾਵੇਂ ਉਸ ਦਾ ਕਰੋੜਾਂ ਭੈੜੇ-ਬੰਦਿਆਂ ਨਾਲ ਵਾਹ ਪੈਂਦਾ ਰਹੇ। (ਜਿਵੇਂ) ਚੰਦਨ ਦਾ ਬੂਟਾ, ਸੱਪਾਂ ਨਾਲ ਘਿਰਿਆ ਰਹਿੰਦਾ ਹੈ ਪਰ ਉਹ ਆਪਣੀ ਅੰਦਰਲੀ ਠੰਡਕ ਨਹੀਂ ਛੱਡਦਾ- ਕਬੀਰ ਸੰਤੁ ਨ ਛਾਡੈ ਸੰਤਈ ਜਉ ਕੋਟਿਕ ਮਿਲਹਿ ਅਸੰਤ॥ ਮਲਿਆਗਰੁ ਭੁਯੰਗਮ ਬੇਢਿਓ ਤ ਸੀਤਲਤਾ ਨ ਤੰਜਤ॥ (ਪੰਨਾ 1373) ਜੋ ਅਜਿਹੇ ਗੁਣਾਂ ਤੋਂ ਹੀਣਾ ਹੈ ਤੇ ਆਪਣੇ ਆਪ ਨੂੰ ਸੰਤ ਅਖਵਾਉਂਦਾ ਹੈ, ਉਹ ਸੰਤ ਨਹੀਂ, ਅਸੰਤ ਹੈ। ਇਸ ਤਰ੍ਹਾਂ ਦੇ ਅਸੰਤਾਂ ਨੇ ਚੋਲੇ, ਸਿਰ 'ਤੇ ਛੋਟੀ ਪੱਗ, ਪਜਾਮੇ ਦਾ ਤਿਆਗ, ਪੈਰੀ ਪਾਊਏ ਪਾ ਕੇ ਆਪਣਾ ਪਹਿਰਾਵਾ ਵੀ ਖ਼ਾਸ ਬਣਾਇਆ ਹੈ। ਅਗਿਆਨੀ ਲੋਕਾਂ ਨੇ ਇਨ੍ਹਾਂ ਦਾ ਅਨੋਖਾ ਦਿਲ-ਖਿੱਚਵਾਂ ਲਿਬਾਸ ਦੇਖ ਕੇ ਹੀ ਇਨ੍ਹਾਂ ਨੂੰ ਸੰਤ ਮੰਨ ਲਿਆ ਹੈ। ਭਾਈ ਗੁਰਦਾਸ ਜੀ ਫ਼ੁਰਮਾਉਂਦੇ ਹਨ- ਗੁਛਾ ਹੋਇ ਧ੍ਰਿਕਾਨੂਆ ਕਿਉ ਵੁੜੀਐ ਦਾਖੈ॥ ਅਕੈ ਕੇਰੀ ਖਖੜੀ ਕੋਈ ਅੰਬੁ ਨ ਆਖੈ॥ ਗਹਣੇ ਜਿਉ ਜਰਪੋਸ ਦੇ ਨਹੀਂ ਸੋਇਨਾ ਸਾਖੈ॥ ਫਟਕ ਨ ਪੁਜਨਿ ਹੀਰਿਆ ਓਇ ਭਰੇ ਬਿਆਖੈ॥ ਧਉਲੇ ਦਿਸਨਿ ਛਾਹਿ ਦੁਧੁ ਸਾਦਹੁ ਗੁਣ ਗਾਖੈ॥ ਤਿਉ ਸਾਧ ਅਸਾਧ ਪਰਖੀਅਨਿ ਕਰਤੂਤਿ ਸੁ ਭਾਖੈ॥ (ਵਾਰ 35-17, ਪੰਨਾ 172) ਭਾਵ ਜਿਵੇਂ ਧਰੇਕ/ਡੇਕ ਦੇ ਗੁੱਛੇ ਨੂੰ ਦਾਖ਼ਾਂ ਦਾ ਗੁੱਛਾ ਕਿਸ ਤਰ੍ਹਾਂ ਕਿਹਾ ਜਾਵੇ? (ਭਾਵ ਨਹੀਂ ਕਿਹਾ ਜਾਂਦਾ) ਅੱਕ ਦੀ ਖੱਖੜੀ ਨੂੰ ਕੋਈ ਅੰਬ ਨਹੀਂ ਆਖਦਾ। ਜਿਸ ਤਰ੍ਹਾਂ ਦੇ ਗਹਿਣਿਆਂ ਦੀ ਕੋਈ ਸਾਖ ਨਹੀਂ ਭਰਦਾ ਕਿ ਇਹ ਸੋਨੇ ਦੇ ਗਹਿਣੇ ਹਨ। ਬਿਲੌਰ ਹੀਰਿਆਂ ਦੇ ਤੁਲ ਨਹੀਂ ਪੁੱਜਦਾ ਕਿਉਂਕਿ ਹੀਰੇ ਬੜੇ ਕੀਮਤੀ ਹੁੰਦੇ ਹਨ। ਲੱਸੀ ਤੇ ਦੁੱਧ ਦੋਵੇਂ ਚਿੱਟੇ ਰੰਗ ਦੇ ਦਿੱਸਦੇ ਹਨ ਪਰ ਗੁਣ ਤੇ ਸੁਆਦ ਤੋਂ ਉਨ੍ਹਾਂ ਦਾ ਨਿਰਣਾ ਹੋ ਜਾਂਦਾ ਹੈ। ਇਸੇ ਤਰ੍ਹਾਂ ਸਾਧ ਤੇ ਅਸਾਧ ਕਰਮਾਂ ਤੇ ਬੋਲੀ ਤੋਂ ਪਰਖੇ ਜਾਂਦੇ ਹਨ। ਜਿਵੇਂ ਗੁਲਾਬਾਸੀ ਦਾ ਫ਼ੁੱਲ ਕਿੰਨਾ ਵੀ ਕਹੇ ਕਿ ਮੈਂ ਗੁਲਾਬ ਦੇ ਫ਼ੁੱਲ ਜਿੰਨੀ ਖੁਸ਼ਬੋ ਦੇਣ ਦੀ ਸਮਰੱਥਾ ਰੱਖਦਾ ਹਾਂ ਪਰ ਸਿਆਣਾ ਮਨੁੱਖ/ਭੌਰ ਕਦੇ ਵੀ ਉਸਦੇ ਭਾਢੇ (ਝਾਂਸੇ) ਵਿੱਚ ਨਹੀਂ ਆਉਣਗੇ। ਬਾਣੀ ਕੇ ਬੋਹਿਥ, ਗੁਰੂ ਅਰਜਨ ਦੇਵ ਜੀ ਫ਼ੁਰਮਾਉਂਦੇ ਹਨ- ਮੰਤ੍ਰੰ ਰਾਮ ਰਾਮ ਨਾਮੰ ਧ੍ਹਾਨੰ ਸਰਬਤ੍ਰ ਪੂਰਨਹ॥ ਗ੍ਹਾਨੰ ਸਮ ਦੁਖ ਸੁਖੰ ਜੁਗਤਿ ਨਿਰਮਲ ਨਿਰਵੈਰਣਹ॥ ਦਯਾ¦ ਸਰਬਤ੍ਰ ਜੀਆ ਪੰਚ ਦੋਖ ਬਿਵਰਜਿਤਹ॥ ਭੋਜਨੰ ਗੋਪਾਲ ਕੀਰਤਨੰ ਅਲਪ ਮਾਯਾ ਜਲ ਕਮਲ ਰਹਤਰ॥ ਉਪਦੇਸੰ ਸਮ ਪਿਤ੍ਰ ਸਤ੍ਰਹ ਭਗਵੰਤ ਭਗਤਿ ਭਾਵਨੀ॥ ਪਰ ਨਿੰਦਾ ਨਹ ਸ੍ਰੋਤਿ ਸ੍ਰਵਣੰ ਆਪ ਤਿਆਗਿ ਸਗਲ ਰੇਣੁਕਹ॥ ਖਟ ਲਖ੍ਹਣ ਪੂਰਨੰ ਪੁਰਖਹ ਨਾਨਕ ਨਾਮ ਸਾਧ ਸ੍ਵਜਨਹ॥ (ਪੰਨਾ 1357) ਭਾਵ ਪ੍ਰਮਾਤਮਾ ਦਾ ਨਾਮ (ਜੀਭ ਨਾਲ) ਜਪਣਾ ਤੇ ਉਸ ਨੂੰ ਸਰਬ ਵਿਆਪਕ ਜਾਣ ਕੇ ਉਸ ਵਿੱਚ ਸੁਰਤ ਜੋੜਨੀ, ਸੁੱਖਾਂ-ਦੁੱਖਾਂ ਨੂੰ ਇਕੋ ਜਿਹਾ ਸਮਝਣਾ ਅਤੇ ਪਵਿੱਤਰ ਤੇ ਵੈਰ-ਰਹਿਤ ਜੀਵਨ ਜੀਉਣਾ, ਸਾਰੇ ਜੀਵਾਂ ਨਾਲ ਪਿਆਰ-ਹਮਦਰਦੀ ਰੱਖਣੀ ਅਤੇ ਕਾਮਾਦਿਕ ਪੰਜੇ ਵਿਕਾਰਾਂ ਤੋਂ ਬਚੇ ਰਹਿਣਾ, ਪ੍ਰਮਾਤਮਾ ਦੀ ਸਿਫ਼ਤ ਸਲਾਹ ਨੂੰ ਜ਼ਿੰਦਗੀ ਦਾ ਆਸਰਾ ਬਣਾਉਣਾ ਤੇ ਮਾਇਆ ਤੋਂ ਇਉਂ ਨਿਰਲੇਪ ਰਹਿਣਾ ਜਿਵੇਂ ਕਉਲ ਫ਼ੁੱਲ ਪਾਣੀ ਤੋਂ, ਸੱਜਣ ਤੇ ਵੈਰੀ ਨਾਲ ਇਕੋ ਜਿਹਾ ਪ੍ਰੇਮ-ਭਾਵ ਰੱਖਣ ਦੀ ਸਿੱਖਿਆ ਗ੍ਰਹਿਣ ਕਰਨੀ ਤੇ ਪ੍ਰਮਾਤਮਾ ਦੀ ਭਗਤੀ ਵਿੱਚ ਪਿਆਰ ਬਣਾਉਣਾ, ਪਰਾਈ ਨਿੰਦਿਆ ਆਪਣੇ ਕੰਨਾਂ ਨਾਲ ਨਾ ਸੁਣਨਾ ਅਤੇ ਆਪਾ-ਭਾਵ ਤਿਆਗ ਕੇ ਸਭ ਦੇ ਚਰਨਾਂ ਦੀ ਧੂੜ ਬਣਨਾ। 'ਪੂਰਨ ਪੁਰਖਾਂ' ਵਿੱਚ ਇਹ ਛੇ ਲੱਛਣ ਹੁੰਦੇ ਹਨ, ਉਨ੍ਹਾਂ ਨੂੰ ਹੀ ਸਾਧ, ਗੁਰਮੁਖ ਆਖੀਦਾ ਹੈ। ਅਜੋਕੇ ਸਮੇਂ ਵਿੱਚ ਪਤਾ ਨਹੀਂ ਬਰਸਾਤੀ ਡੱਡੂਆਂ ਵਾਂਗ ਅਖੌਤੀ ਸੰਤ ਕਿੱਥੋਂ ਨਿਕਲ ਆਏ ਹਨ? ਜੇਕਰ 'ਭਿੱਖਾ' ਜੱਟ ਜੀ ਅੱਜ ਫਿਰ ਸੰਸਾਰ 'ਤੇ ਆਉਣ ਤਾਂ ਉਹ ਫਿਰ ਗੁਰੂ ਸਾਹਿਬ ਨੂੰ ਕਹਿਣਗੇ- ਰਹਿਓ ਸੰਤ ਹਉ ਟੋਲਿ ਸਾਧ ਬਹੁਤੇਰੇ ਡਿਠੇ॥ (ਪੰਨਾ 1395) ਪਰ ਕਿਸੇ ਨੇ ਮੇਰੀ ਨਿਸ਼ਾ ਨਹੀਂ ਕਰਾਈ। ਬਰਸੁ ਏਕੁ ਹਉ ਫਿਰਿਓ ਕਿਨੈ ਨਹੁ ਪਰਚਉ ਲਾਯਉ॥ ਕਹਤਿਅਹ ਕਹਤੀ ਸੁਣੀ ਰਹਤ ਕੋ ਖੁਸੀ ਨ ਆਯਉ॥ ਹਰਿ ਨਾਮੁ ਛੋਡਿ ਦੂਜੈ ਲਗੇ ਤਿਨ੍ਰ ਕੇ ਗੁਣ ਹਉ ਕਿਆ ਕਹਉ॥ (ਪੰਨਾ 1396) ਭਾਵ ਸਾਰੇ ਆਖਦੇ ਹੀ ਆਖਦੇ (ਹੋਰਨਾਂ ਨੂੰ ਉਪਦੇਸ਼ ਕਰਦੇ) ਹੀ ਸੁਣੇ ਜਾਂਦੇ ਹਨ ਪਰ ਕਿਸੇ ਦੀ ਰਹਤ ਦੇਖ ਕੇ ਮੈਨੂੰ ਅਨੰਦ ਨਹੀਂ ਆਇਆ। ਉਨ੍ਹਾਂ ਲੋਕਾਂ ਦੇ ਗੁਣ ਮੈਂ ਕੀ ਆਖਾਂ?
ਪਾਣੀਪਤ ਦੀ ਦੂਜੀ ਲੜਾਈ (1556) ਉੱਤਰੀ ਭਾਰਤ ਦੇ ਹਿੰਦੂ ਰਾਜਾ ਹੇਮਚੰਦਰ ਵਿਕਰਮਾਦਿਤਆ ਪਰਚੱਲਤ ਨਾਮ ਹੇਮੂ ਅਤੇ ਅਕਬਰ ਦੀਆਂ ਫੌਜ਼ਾ ਦੇ ਵਿਚਕਾਰ 5 ਨਵੰਬਰ, 1556 ਨੂੰ ਪਾਣੀਪਤ ਦੇ ਸਥਾਂਨ ਤੇ ਹੋਈ। ਅਕਬਰ ਦੇ ਸੈਨਾਪਤੀ ਖਾਨ ਜਮਾਨ ਅਤੇ ਬੈਰਮ ਖਾਨ ਦੀ ਇਹ ਨਿਰਨਾਇਕ ਜਿੱਤ ਸੀ। ਦਿੱਲੀ ਵਿੱਚ ਮੁਗਲਾਂ ਅਤੇ ਹਿੰਦੂ ਵਿੱਚ ਯੁੱਧ ਹੋਇਆ ਜਿਸ ਵਿੱਚ ਮੁਗਲਾਂ ਦੀ ਜਿਤ ਹੋਈ। ਜਿਸ ਨਾਲ ਭਾਰਤ ਤਿੰਨ ਸੋਂ ਸਾਲਾ ਲਈ ਮੁਗਲਾਂ ਦੇ ਗੁਲਾਮ ਹੋ ਗਿਆ। 24 ਜਨਵਰੀ 1556 ਨੂੰ ਮੁਗਲ ਸਮਰਾਟ ਹੁਮਾਯੂੰ ਦੀ ਮੌਤ ਹੋ ਗਈ ਅਤੇ ਉਸ ਦੇ ਬੇਟੇ ਅਕਬਰ ਨੇ 13 ਸਾਲ ਦੀ ਉਮਰ ਵਿੱਚ ਗੱਦੀ ਸੰਭਾਲੀ। 14 ਫਰਵਰੀ 1556 ਨੂੰ ਪੰਜਾਬ ਦੇ ਕਲਾਨੌਰ ਸਥਾਨ ਤੇ ਅਕਬਰ ਦਾ ਰਾਜਤਿਲਕ ਹੋਇਆ। ਉਸ ਸਮੇਂ ਮੁਗਲ ਰਾਜ ਕਾਬੁਲ, ਕੰਧਾਰ, ਦਿੱਲੀ ਅਤੇ ਪੰਜਾਬ ਦੇ ਕੁਝ ਹਿਸਿਆਂ ਵਿੱਚ ਫੈਲਿਆ ਹੋਇਆ ਸੀ। ਬਾਦਸਾਹ ਅਕਬਰ ਆਪਣੇ ਸਾਥੀ ਬੈਰਮ ਖਾਨ ਦੇ ਸਾਥ ਕਾਬੁਲ ਵਿੱਚ ਸੀ।
ਦੁਆਬੀ ਪੰਜਾਬੀ ਭਾਸ਼ਾ ਦਾ ਲਹਿਜਾ ਹੈ। ਇਹਦਾ ਨਾਂ ਇਹਦੇ ਬੋਲੇ ਜਾਣ ਵਾਲੇ ਮੁੱਢਲੇ ਇਲਾਕੇ ਦੁਆਬੇ ਦੇ ਨਾਂ 'ਤੇ ਪਿਆ ਹੈ। 'ਦੁਆਬਾ' ਲਫ਼ਜ਼ ਦਾ ਮਤਲਬ 'ਦੋ ਦਰਿਆਵਾਂ ਦੇ ਵਿੱਚਲੇ ਧਰਤ' ਹੁੰਦਾ ਹੈ ਅਤੇ ਇਹ ਲਹਿਜਾ ਸਤਲੁਜ ਅਤੇ ਬਿਆਸ ਦੇ ਵਿੱਚਲੇ ਦੁਆਬ ਵਿੱਚ ਬੋਲਿਆ ਜਾਂਦਾ ਹੈ। ਇਹਦਾ ਲਹਿੰਦੇ ਪੰਜਾਬ ਵਿੱਚ ਬੋਲਣ ਦਾ ਕਾਰਣ ਸੰਨ 1947 ਦੀ ਵੰਡ ਤੋਂ ਬਾਅਦ ਮੁਸਲਮਾਨ ਪੰਜਾਬੀਆਂ ਦੀ ਲਹਿੰਦੇ ਪੰਜਾਬ ਨੂੰ ਪੈਰੋਲ ਹੈ। ਇਹ ਲਹਿਜਾ ਹੁਣ ਚੜ੍ਹਦੇ ਪੰਜਾਬ ਦੇ ਜ਼ਿਲ੍ਹੇ ਹੁਸ਼ਿਆਰਪੁਰ, ਜਲੰਧਰ, ਕਪੂਰਥਲਾ ਅਤੇ ਨਵਾਂਸ਼ਹਿਰ ਅਤੇ ਦੋਨਾ, ਮੰਜਕੀ ਇਲਾਕਿਆਂ ਵਿੱਚ ਵੀ ਬੋਲਿਆ ਜਾਂਦਾ ਹੈ। ਲਹਿੰਦੇ ਪੰਜਾਬ ਵਿੱਚ ਇਹ ਲਹਿਜਾ ਜ਼ਿਲ੍ਹੇ ਟੋਬਾ ਟੇਕ ਸਿੰਘ ਅਤੇ ਫ਼ੈਸਲਾਬਾਦ ਵਿੱਚ ਬੋਲਿਆ ਜਾਂਦਾ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਪੰਜਾਬੀ ਦੇ ਮਧਕਾਲੀਨ ਸਾਹਿਤ ਵਿੱਚ ਪੰਜਾਬੀ ਸਫਰਨਾਮਾ ਦਾ ਵਿਕਾਸ ਇੱਕ ਸੁਤੰਤਰ ਸਾਹਿਤਕ ਰੂਪ ਵਜੋ ਨਹੀਂ ਹੋਈਆ ਸਗੋ ਇਹ ਦੂਜੇ ਸਾਹਿਤਕ ਰੂਪਾ ਦਾ ਹੀ ਇੱਕ ਅੰਗ ਹੁੰਦਾ। ਪੰਜਾਬੀ ਸਫਰਨਾਮਾ ਸਾਹਿਤ ਵਿੱਚ ਇਹ ਰੂਪ ਪਛਮੀ ਸਾਹਿਤ ਦੇ ਵਿਸ਼ੇਸ਼ ਰੂਪ ਨੂੰ ਅਪਣਾਉਣ ਦੇ ਫਲਸਰੂਪ ਹੋਂਦ ਵਿੱਚ ਹੋਇਆ। ਸਫਰਨਾਮਾ ਪੰਜਾਬੀ ਸਾਹਿਤ ਦਾ ਪ੍ਰਭਾਵਸ਼ਾਲੀ ਆਧੁਨਿਕ ਰੂਪ ਹੈ ਨਵ ਜਾਗ੍ਰਤੀ ਕਾਲ ਤੋ ਪਿਛੋ ਸਫਰਨਾਮਾ ਸਾਹਿਤ ਬੜੇ ਵਿਸਥਾਰ ਨਾਲ ਲਿਖੇ ਜਾਣ ਲਗ ਪਿਆ ਪੰਜਾਬੀ ਸਫਰਨਾਮਾ ਸਾਹਿਤ ਦਾ ਬੀਜ ਰੂਪ ਪੁਰਾਤਨ ਸਾਹਿਤ ਵਿੱਚ ਵਿਦਮਾਨ ਸੀ ਵੀਹਵੀ ਸਦੀ ਵਿੱਚ ਬਾਕੀ ਸਾਹਿਤ ਰੂਪਾ ਦੀ ਤਰ੍ਹਾਂ ਇਹ ਪੁੰਗਰਿਆ ਤੇ ਪ੍ਰਫੁਲਤ ਹੋਇਆ, ਇਸ ਦੀ ਸੀਮਾ ਦਾ ਸਮਾਂ ਇੱਕ ਸਦੀ ਹੋ ਨਿਬੜਦਾ ਹੈ ਪੰਜਾਬੀ ਸਫਰਨਾਮਾ ਦੇ ਉਦਭਵ ਅਤੇ ਪੰਜਾਬੀ ਦੇ ਪਹਿਲੇ ਸਫਰਨਾਮਾ ਬਾਰੇ ਵਿਦਵਾਨਾਂ ਦੀ ਰਾਇ ਇੱਕ ਮਤ ਨਹੀਂ ਹੈ। ਡਾ ਗੁਰਚਰਨ ਸਿੰਘ ਅਰਸ਼ੀ "ਏਸ਼ੀਆ ਦੀ ਸੈਲ" ਨੂੰ ਪੰਜਾਬੀ ਦਾ ਪਹਿਲਾ ਸਫਰਨਾਮਾ ਮੰਨਦਾ ਹੈ, ਪਰ ਡਾ ਗੋਬਿੰਦ ਸਿੰਘ ਲਾਂਬਾ, ਡਾ ਜੀਤ ਸਿੰਘ ਸੀਤਲ, ਡਾ ਰਛਪਾਲ ਕੌਰ ਅਤੇ ਪੋ ਪ੍ਰੀਤਮ ਸਿੰਘ ਭਾਈ ਕਾਹਨ ਸਿੰਘ ਨਾਭਾ ਨੂੰ ਪੰਜਾਬੀ ਸਫਰਨਾਮਾ ਸਾਹਿਤ ਦਾ ਮੋਢੀ ਮੰਨਦੇ ਹਨ, ਪੰਜਾਬੀ ਸਫਰਨਾਮਾ ਸਾਹਿਤ ਦੀ ਉਪਲੱਬਧ ਕਾਲ ਵੰਡ ਅਨੁਸਾਰ ਪੰਜਾਬੀ ਸਫਰਨਾਮਾ ਸਾਹਿਤ ਦੇ ਚਾਰ ਪੜਾਅ ਮੰਨੇ ਗਏ ਹਨ - ਪਹਿਲਾਂ ਪੜਾਅ (1900-1930) ਈਂ ਦੂਜਾ ਪੜਾਅ (1931-1947) ਈਂ. ਤੀਜਾ ਪੜਾਅ (1948-1975) ਈਂ. ਚੌਥਾ ਪੜਾਅ (1976-2004)ਈਂ.
ਹਰੇ ਇਨਕਲਾਬ ਜਾਂ ਹਰੀ ਕ੍ਰਾਂਤੀ ਤੋਂ ਭਾਵ (1940 ਤੋਂ 1960 ਦੇ ਦਰਮਿਆਨ) ਖੇਤੀਬਾੜੀ ਖੇਤਰ ਵਿੱਚ ਹੋਈ ਤਰੱਕੀ, ਖੋਜਾਂ ਅਤੇ ਤਕਨੀਕੀ ਬਦਲਾਵਾਂ ਦੀ ਲੜੀ ਤੋਂ ਹੈ। ਇਸ ਨਾਲ ਵਿਸ਼ਵ ਦੇ ਖੇਤੀਬਾੜੀ ਉਤਪਾਦਨ ਵਿੱਚ ਬਹੁਤ ਵਾਧਾ ਹੋਇਆ, ਵਿਸੇਸ਼ ਤੌਰ ਤੇ ਵਿਕਾਸਸ਼ੀਲ ਦੇਸ਼ਾਂ ਵਿੱਚ ਇਸਦਾ ਵਿਸ਼ਵ ਪੱਧਰ ਤੇ ਆਰੰਭ ਨੌਰਮਨ ਬੋਰਲੌਗ ਦੁਆਰਾ (ਜਿਸਨੂੰ ਕਿ ਹਰੀ ਕ੍ਰਾਂਤੀ ਦਾ ਪਿਤਾਮਾ ਕਿਹਾ ਜਾਂਦਾ ਹੈ) ਹੋਇਆ। ਉਸਨੇ ਕਰੋੜਾਂ ਲੋਕਾਂ ਨੂੰ ਭੁੱਖਮਰੀ ਤੋਂ ਬਚਾਇਆ। ਹਰੀ ਕ੍ਰਾਂਤੀ ਦੋਰਾਨ ਕਿਸਾਨਾ ਨੂੰ ਅਨਾਜ ਦੀਆਂ ਉਨਤ ਕਿਸਮਾਂ, ਸਿੰਜਾਈ ਦੇ ਸਾਧਨਾ ਦਾ ਵਿਕਾਸ, ਬਨਾਉਟੀ ਖਾਧ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਹਰੀ ਕ੍ਰਾਂਤੀ ਸ਼ਬਦ ਪਹਿਲੀ ਵਾਰ 1968ਈ.
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਜੁਲਾਈ 2021 ਮੁਤਾਬਿਕ ਇਸ ਵਿਕੀ ’ਤੇ 36,130 ਲੇਖ ਹਨ ਅਤੇ ਇਸ ਦੇ ਕੁੱਲ 37,956 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,68,185 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.37.0-wmf.16 (cbd846f) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ।
ਇਕਾਂਗੀ ਇੱਕ ਅੰਕ ਵਾਲੇ ਨਾਟਕ ਨੂੰ ਕਹਿੰਦੇ ਹਨ, ਫਿਰ ਵੀ ਇਕਾਂਗੀ ਤੇ ਨਾਟਕ 'ਚ ਕਾਫ਼ੀ ਅੰਤਰ ਹੁੰਦਾ ਹੈ। ਪੰਜਾਬੀ ਇਕਾਂਗੀ ਦਾ ਇਤਿਹਾਸ ਬੋਲਦਾ ਹੈ ਕਿ ਨਾਟਕ ਨਾ ਇਕਾਂਗੀ ਦਾ ਵਿਸਥਾਰ ਹੁੰਦਾ ਹੈ ਤੇ ਨਾ ਹੀ ਇਕਾਂਗੀ ਨਾਟਕ ਦਾ ਸਾਰ ਹੁੰਦੀ ਹੈ।ਅੰਗਰੇਜ਼ੀ ਦੇ 'ਵਨ ਐਕਟ ਪਲੇ'(One Act Play) ਸ਼ਬਦ ਲਈ ਹਿੰਦੀ ਵਿੱਚ 'ਇਕਾਂਕੀ' ਅਤੇ ਪੰਜਾਬੀ ਵਿੱਚ ਇਕਾਂਗੀ ਸ਼ਬਦਾਂ ਦਾ ਉਪਯੋਗ ਹੁੰਦਾ ਹੈ। ਪੱਛਮ ਵਿੱਚ ਇਕਾਂਗੀ 20ਵੀਂ ਸ਼ਤਾਬਦੀ ਵਿੱਚ, ਵਿਸ਼ੇਸ਼ ਤੌਰ 'ਤੇ ਪਹਿਲੇ ਮਹਾਂ ਯੁੱਧ ਦੇ ਬਾਅਦ, ਅਤਿਅੰਤ ਹਰਮਨ ਪਿਆਰਾ ਹੋਈ। ਡਾ.
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਤਾਜ ਮਹੱਲ (ਹਿੰਦੀ: ताज महल ; ਉਰਦੂ: تاج محل) ਭਾਰਤ ਦੇ ਆਗਰਾ ਸ਼ਹਿਰ ਵਿੱਚ ਸਥਿਤ ਇੱਕ ਸੰਸਾਰ ਵਿਰਾਸਤ ਮਕਬਰਾ ਹੈ। ਇਸ ਦੀ ਉਸਾਰੀ ਮੁਗ਼ਲ ਸਮਰਾਟ ਸ਼ਾਹ ਜਹਾਨ ਨੇ, ਆਪਣੀ ਪਤਨੀ ਮੁਮਤਾਜ਼ ਮਹਲ ਦੀ ਯਾਦ ਵਿੱਚ ਕਰਵਾਇਆ ਸੀ। ਤਾਜ ਮਹੱਲ ਮੁਗਲ ਵਾਸਤੁਕਲਾ ਦਾ ਉੱਤਮ ਨਮੂਨਾ ਹੈ। ਇਸ ਦੀ ਵਾਸਤੁ ਸ਼ੈਲੀ ਫਾਰਸੀ, ਤੁਰਕ, ਭਾਰਤੀ ਅਤੇ ਇਸਲਾਮੀ ਵਾਸਤੁਕਲਾ ਦੇ ਘਟਕਾਂ ਦਾ ਅਨੋਖਾ ਸੁਮੇਲ ਹੈ। ਸੰਨ 1983 ਵਿੱਚ, ਤਾਜ ਮਹਿਲ ਯੁਨੈਸਕੋ ਸੰਸਾਰ ਅਮਾਨਤ ਟਿਕਾਣਾ ਬਣਿਆ। ਇਸ ਦੇ ਨਾਲ ਹੀ ਇਸਨੂੰ ਸੰਸਾਰ ਅਮਾਨਤ ਦੇ ਸਭਨੀ ਥਾਂਈਂ ਪ੍ਰਸ਼ੰਸਾ ਪਾਉਣ ਵਾਲੀ, ਅਤਿ ਉੱਤਮ ਮਾਨਵੀ ਕ੍ਰਿਤੀਆਂ ਵਿੱਚੋਂ ਇੱਕ ਦੱਸਿਆ ਗਿਆ। ਤਾਜਮਹਿਲ ਨੂੰ ਭਾਰਤ ਦੀ ਇਸਲਾਮੀ ਕਲਾ ਦਾ ਰਤਨ ਵੀ ਘੋਸ਼ਿਤ ਕੀਤਾ ਗਿਆ ਹੈ। ਸਾਧਾਰਣ ਤੌਰ ਤੇ ਵੇਖੇ ਗਏ ਸੰਗ-ਮਰਮਰ ਦੀਆਂ ਸਿੱਲੀਆਂ ਦੀ ਵੱਡੀਆਂ ਵੱਡੀਆਂ ਪਰਤਾਂ ਨਾਲ ਢਕ ਕੇ ਬਣਾਏ ਗਏ ਭਵਨਾਂ ਦੀ ਤਰ੍ਹਾਂ ਨਾ ਬਣਾ ਕੇ ਇਸ ਦਾ ਚਿੱਟਾ ਗੁੰਬਦ ਅਤੇ ਟਾਇਲ ਸਰੂਪ ਸੰਗਮਰਮਰ ਨਾਲ ਢਕਿਆ ਹੈ। ਕੇਂਦਰ ਵਿੱਚ ਬਣਿਆ ਮਕਬਰਾ ਆਪਣੀ ਵਾਸਤੁ ਸਰੇਸ਼ਟਤਾ ਪੱਖੋਂ ਸੌਂਦਰਿਆ ਦੇ ਸੰਯੋਜਨ ਦਾ ਪਤਾ ਦਿੰਦਾ ਹੈ। ਤਾਜਮਹਿਲ ਭਵਨ ਸਮੂਹ ਦੀ ਸੰਰਚਨਾ ਦੀ ਖਾਸ ਗੱਲ ਹੈ, ਕਿ ਇਹ ਪੂਰਾ ਸਮਮਿਤੀ ਹੈ। ਇਸ ਦਾ ਨਿਰਮਾਣ ਸੰਨ 1648 ਦੇ ਲਗਭਗ ਮੁਕੰਮਲ ਹੋਇਆ ਸੀ। ਉਸਤਾਦ ਅਹਮਦ ਲਾਹੌਰੀ ਨੂੰ ਅਕਸਰ ਇਸ ਦਾ ਪ੍ਰਧਾਨ ਰੂਪਾਂਕਨਕਰਤਾ ਮੰਨਿਆ ਜਾਂਦਾ ਹੈ।
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਮਨੁੱਖੀ ਪ੍ਰਸੰਗ ਵਿੱਚ ਟੱਬਰ, ਪਰਿਵਾਰ ਜਾਂ ਖ਼ਾਨਦਾਨ ਇੱਕ ਟੋਲੀ ਹੁੰਦੀ ਹੈ ਜਿਹਨੂੰ ਜਨਮ, ਵਿਆਹ ਜਾਂ ਇਕੱਠੀ ਰਿਹਾਇਸ਼ ਰਾਹੀਂ ਮਾਨਤਾ ਮਿਲਦੀ ਹੈ। ਕਿਸੇ ਨਜ਼ਦੀਕੀ ਟੱਬਰ ਵਿੱਚ ਜੀਵਨ-ਸਾਥੀ, ਮਾਪੇ, ਭਰਾ-ਭੈਣ ਅਤੇ ਧੀਆਂ-ਪੁੱਤ ਆਦ ਸ਼ਾਮਲ ਹੁੰਦੇ ਹਨ। ਵੱਡੇ ਟੱਬਰ ਵਿੱਚ ਦਾਦਾ-ਦਾਦੀ, ਨਾਨਾ-ਨਾਨੀ, ਤਾਏ-ਚਾਚੇ, ਉਹਨਾਂ ਦੀ ਔਲਾਦ, ਭਤੀਜੇ-ਭਤੀਜੀਆਂ ਵਗ਼ੈਰਾ ਵੀ ਮੌਜੂਦ ਹੁੰਦੇ ਹਨ। ਜ਼ਿਆਦਾਤਰ ਸਮਾਜਾਂ ਵਿੱਚ ਟੱਬਰ ਬੱਚਿਆਂ ਦੇ ਸਮਾਜੀਕਰਨ ਦਾ ਸਭ ਤੋਂ ਮੁੱਖ ਅਦਾਰਾ ਹੁੰਦਾ ਹੈ। ਪੰਜਾਬ ਵਿੱਚ ਜ਼ਿਆਦਾਤਰ ਸੰਯੁਕਤ ਪਰਿਵਾਰ ਦੀ ਪਰਥਾ ਹੀ ਪ੍ਚਲਿਤ ਰਹੀ ਹੈ।ਇਸ ਦੀ ਸ਼ੁਰੂਆਤ ਵੈਦਿਕ ਕਾਲ ਸਮੇਂ ਹੋਈ।ਪਰਿਵਾਰ ਪਿਤਾ ਪੁਰਖੀ ਧਾਰਨਾ ਤੇ ਚਲਦਾ ਹੈ।ਇਸ ਵਿੱਚ ਸਭ ਤੋਂ ਸਿਆਣਾ ਆਦਮੀ ਪਰਿਵਾਰ ਦਾ ਮੁਖੀ ਹੁੰਦਾ ਹੈ।ਪਰਿਵਾਰ ਮੁਖੀ ਦੀ ਛਤਰ ਛਾਇਆ ਹੇਠ ਉਸ ਦੇ ਛੋਟੇ ਭਾਈ ਭਤੀਜੇ, ਪੁੱਤਰ,ਭਰਜਾਈਆਂ ਅਤੇ ਨੂੰਹਾਂ ਆਦਿ ਤਿੰਨ ਪੀੜੀਆਂ ਤਕ ਵੀ ਇਕੱਠੇ ਰਹਿੰਦੇ ਹਨ।🙏🏻
ਰੋਟੀ (ਹੋਰ ਨਾਮ: ਚਪਾਤੀ, ਚਾਪਤਿ, ਚਪਾਠੀ, ਜਾਂ ਚਾਂਤੀ), ਜੋ ਕਿ ਰਾਤੀ, ਸਫਾਈ, ਸ਼ਬਾਤੀ ਅਤੇ (ਮਾਲਦੀਵਜ਼) ਵਿਚ ਰੋਜੀ ਦੇ ਰੂਪ ਵਿੱਚ ਜਾਣੀ ਜਾਂਦੀ ਹੈ, ਭਾਰਤੀ ਉਪ-ਮਹਾਂਦੀਪ ਤੋਂ ਇਕ ਬੇਖ਼ਮੀਰੀ ਫਲੈਟਬ੍ਰੇਡ ਹੈ; ਅਤੇ ਭਾਰਤ, ਨੇਪਾਲ, ਬੰਗਲਾਦੇਸ਼, ਪਾਕਿਸਤਾਨ, ਸ਼੍ਰੀਲੰਕਾ, ਪੂਰਬੀ ਅਫ਼ਰੀਕਾ ਅਤੇ ਕੈਰੇਬੀਅਨ ਵਿੱਚ ਪ੍ਰਸਿੱਧ ਸਟੈਪਲ ਖਾਣਾ ਹੈ। ਚਪਾਤੀ ਸਾਰੀ ਕਣਕ ਦੇ ਆਟੇ ਦੇ ਆਟਾ ਦੇ ਰੂਪ ਵਿੱਚ ਜਾਣੀ ਜਾਂਦੀ ਹੈ ਜਿਸਨੂੰ ਅਟਾ ਨਾਂ ਨਾਲ ਜਾਣਿਆ ਜਾਂਦਾ ਹੈ, ਇਸ ਨੂੰ ਪਾਣੀ ਅਤੇ ਵਿਕਲਪਕ ਲੂਣ ਨੂੰ ਇੱਕ ਮਿਕਸਿੰਗ ਬਰਤਨ ਵਿੱਚ ਪਰਾਂਤ ਵਿੱਚ ਮਿਲਾ ਕੇ, ਇੱਕ ਤਵਾ (ਫਲੈਟ ਸਕਿਲਟ) ਤੇ ਪਕਾਇਆ ਜਾਂਦਾ ਹੈ।ਰੋਟੀ ਜਾਂ ਫੁਲਕਾ ਭਾਰਤ, ਪਾਕਿਸਤਾਨ, ਇੰਡੋਨੇਸ਼ੀਆ, ਮਲੇਸ਼ੀਆ ਆਦਿ ਦੱਖਣ ਏਸ਼ੀਆਈ ਦੇਸ਼ਾਂ ਵਿੱਚ ਆਮ ਖਾਣੇ ਲਈ ਪਕਾ ਕੇ ਖਾਧੇ ਜਾਣ ਵਾਲੀ ਗੋਲ ਚਪਟੀ ਖਾਣ ਵਾਲੀ ਚੀਜ਼ ਹੈ। ਇਹ ਅਨਾਜ (ਆਮ ਤੌਰ ਤੇ ਕਣਕ) ਦੇ ਗੁੰਨ੍ਹੇ ਹੋਏ ਆਟੇ ਦਾ ਛੋਟੀ ਗੇਂਦ ਕੁ ਜਿੱਡਾ ਪੇੜਾ ਬਣਾ ਉਸ ਦੀ ਗੰਨੀ ਭੰਨ ਕੇ ਫਿਰ ਚਕਲੇ ਵੇਲਣੇ ਦੀ ਮਦਦ ਨਾਲ ਗੋਲ ਚਪਟੀ ਕਰਨ ਤੋਂ ਅੱਗ ਉੱਤੇ ਰੱਖੇ ਤਵੇ ਉੱਤੇ ਸੇਕ ਕੇ ਬਣਾਈ ਜਾਂਦੀ ਹੈ। ਰੋਟੀ ਬਣਾਉਣ ਲਈ ਆਮ ਤੌਰ ਉੱਤੇ ਕਣਕ ਦਾ ਆਟਾ ਪ੍ਰਯੋਗ ਕੀਤਾ ਜਾਂਦਾ ਹੈ ਪਰ ਵਿਸ਼ਵ ਦੇ ਵੱਖ ਵੱਖ ਹਿੱਸਿਆਂ ਦੇ ਵਿੱਚ ਮਕਾਮੀ ਅਨਾਜ ਜਿਵੇਂ ਮੱਕਾ, ਜੌਂ, ਛੋਲੇ, ਬਾਜਰਾ ਆਦਿ ਵੀ ਰੋਟੀ ਬਣਾਉਣ ਲਈ ਵਰਤੋਂ ਵਿੱਚ ਆਉਂਦੇ ਹਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”1.
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ। ਸਿੱਖਾਂ ਵਾਸਤੇ ਇਸ ਤਰਾਂ ਦੇ ਚਾਰ ਤਖ਼ਤ ਹੋਰ ਹਨ, ਉਨ੍ਹਾਂ ਦੇ ਨਾਂ ਹਨ:- ਸ਼੍ਰੀ ਪਟਨਾ ਸਾਹਿਬ (ਬਿਹਾਰ) ਸ਼੍ਰੀ ਕੇਸਗੜ੍ਹ ਸਾਹਿਬ (ਅਨੰਦਪੁਰ ਸਾਹਿਬ) ਸ਼੍ਰੀ ਹਜ਼ੂਰ ਸਾਹਿਬ (ਨੰਦੇੜ, ਮਹਾਰਾਸਟਰ) ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)ਪਰ ਸਰਬਉਚ ਤਖਤ ਅਕਾਲ ਤਖਤ ਨੂੰ ਹੀ ਮੰਨਿਆ ਜਾਂਦਾ ਹੈ। ਡਾ.
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਨਵਤੇਜ ਭਾਰਤੀ (ਜਨਮ 1938 ਈ:) ਦੀ ਪੰਜਾਬੀ ਕਵੀ ਵਜੋਂ ਪੰਜਾਬੀ ਸਾਹਿਤ ਦੀ ਇੱਕ ਜਾਣੀ ਪਛਾਣੀ ਸ਼ਖ਼ਸੀਅਤ ਹੈ। ੳਸ ਦੇ ਕੰਮ 'ਤੇ ਪੰਜਾਬੀ ਲੋਕ ਮਾਣ ਕਰਦੇ ਹਨ। ਉਹ ਕੈਨੇਡਾ ਦੇ ਸ਼ਹਿਰ ਲੰਡਨ(ਦੁਨੀਆ 'ਤੇ ਤਿੰਨ ਵੱਖ-ਵੱਖ ਦੇਸ਼ਾਂ ਦੀ ਥਾਵਾਂ ਦਾ ਨਾਂ 'ਲੰਡਨ' ਹੈ) ਦਾ ਵਾਸੀ ਹੈ। ਉਸ ਦੀ ਬਹੁਤੀ ਕਾਵਿ-ਰਚਨਾ ਅਜਮੇਰ ਰੋਡੇ ਨਾਲ ਮਿਲ ਕੇ ਲਿਖੀ 1052 ਪੰਨਿਆਂ ਦੀ ਪੁਸਤਕ ‘ਲੀਲਾ’ ਵਿੱਚ ਸ਼ਾਮਿਲ ਹੈ, ਜਿਸ ਨੂੰ ਵੀਹਵੀਂ ਸਦੀ ਦੀਆਂ ਮਹੱਤਵਪੂਰਨ ਕਾਵਿ-ਪੁਸਤਕਾਂ ਵਿੱਚ ਗਿਣਿਆ ਜਾਂਦਾ ਹੈ।
ਸੁਲਤਾਨ ਬਾਹੂ (ਸ਼ਾਹਮੁਖੀ: سلطان باہو) (ca 1628 – 1691) ਮੁਸਲਿਮ ਸੂਫ਼ੀ ਅਤੇ ਸੰਤ ਸੀ ਜਿਸਨੇ ਸਰਵਰੀ ਕਾਦਰੀ ਸੂਫ਼ੀ ਸੰਪਰਦਾ ਦੀ ਨੀਂਹ ਰੱਖੀ। ਗੁਰਮਤਿ ਤੋਂ ਬਾਅਦ ਸੂਫ਼ੀ ਕਾਵਿ ਧਾਰਾ ਪੰਜਾਬੀ ਦੇ ਅਧਿਆਤਮਿਕ ਸਾਹਿਤ ਦੀ ਇੱਕ ਉੱਘੀ ਤੇ ਮਹੱਤਵਪੂਰਨ ਕਾਵਿ-ਧਾਰਾ ਹੈ, ਜਿਸ ਦਾ ਆਰੰਭ ਪੂਰਵ ਨਾਨਕ ਕਾਲ ਵਿੱਚ ਹੀ ਬਾਬਾ ਫ਼ਰੀਦ ਸ਼ਕਰ-ਗੰਜ ਦੀ ਰਚਨਾ ਨਾਲ ਹੋ ਚੁੱਕਾ ਸੀ। ਬਾਬਾ ਫ਼ਰੀਦ ਪਹਿਲੇ ਪੜਾ ਦਾ ਸੂਫ਼ੀ ਸੀ। ਸੁਲਤਾਨ ਬਾਹੂ ਨੂੰ ਗੁਰੂ ਨਾਨਕ ਕਾਲ ਦਾ ਸੂਫ਼ੀ ਕਵੀ ਮੰਨਿਆ ਜਾਂਦਾ ਹੈ।