ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਭੱਟ ਆਪਣੀਆਂ ਸਮਕਾਲੀ ਘਟਨਾਵਾਂ ਨੂੰ ਤਾਰੀਖ਼ਾਂ ਲਿਖ ਕੇ ਆਪਣੀਆਂ ਕਿਰਤਾਂ ਵਿੱਚ ਦਰਜ ਕਰਦੇ ਹੁੰਦੇ ਸਨ ਅਤੇ ਉਹ ਆਪਣੇ ਆਸਰਾਦਾਤਿਆਂ ਜਾਂ ਜਜਮਾਨਾਂ ਦੇ ਖ਼ਾਨਦਾਨੀ ਬਿਉਰੇ ਤਿਆਰ ਕਰਦੇ ਹੁੰਦੇ ਸਨ। ਇਨ੍ਹਾਂ ਦਸਤਾਵੇਜ਼ਾਂ ਨੂੰ 'ਭੱਟ ਵਹੀਆਂ' ਕਿਹਾ ਜਾਂਦਾ ਹੈ। ਸਿੱਖ ਇਤਿਹਾਸ ਲਈ ਇਨ੍ਹਾਂ ਦਾ ਖ਼ਾਸ ਮਹੱਤਵ ਹੈ, ਕਿਉਂਕਿ ਇਹ ਵਹੀਆਂ ਸਾਨੂੰ ਗੁਰੂ ਗੋਬਿੰਦ ਸਿੰਘ ਦੀਆਂ ਜੰਗਾਂ ਦੀਆਂ ਤਰੀਕਾਂ ਨਿਸ਼ਚਿਤ ਕਰਨ ਵਿੱਚ ਮਦਦ ਦਿੰਦੀਆਂ ਹਨ ਅਤੇ ਗੁਰੂ ਗੋਬਿੰਦ ਸਿੰਘ ਦੇ ਜੀਵਨ ਬਾਰੇ ਬਹੁਤ ਜਾਣਕਾਰੀ ਮੁਹੱਈਆ ਕਰਵਾਉਂਦੀਆਂ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਇਸਲਾਮ ਦਾ ਇਤਿਹਾਸ ਇਸਲਾਮ ਧਰਮ ਅਤੇ ਇਸ ਦੇ ਪੈਰੋਕਾਰ ਮੁਸਲਮਾਨ ਲੋਕਾਂ ਨਾਲ ਸਬੰਧਤ ਹੈ। "ਇਸਲਾਮ" ਇੱਕ ਅਰਬੀ ਦਾ ਸ਼ਬਦ ਹੈ ਜਿਸ ਦਾ ਮਤਲਬ ਹੈ "ਅੱਲਾ ਦਾ ਬੰਦਾ"। ਮੁਸਲਮਾਨਾਂ ਅਤੇ ਉਹਨਾਂ ਦੇ ਧਰਮ ਨੇ ਪੁਰਾਣੇ ਵਿਸ਼ਵ ਦੇ, ਖਾਸ ਕਰ ਕੇ ਇਸ ਦੇ ਜਨਮ ਅਸਥਾਨ ਮੱਧ ਪੂਰਬ ਦੇ, ਰਾਜਨੀਤਿਕ, ਆਰਥਿਕ ਅਤੇ ਫੌਜੀ ਇਤਿਹਾਸ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਭਾਵੇਂ ਗੈਰ-ਮੁਸਲਮਾਨ ਲੋਕਾਂ ਦਾ ਵਿਸ਼ਵਾਸ ਹੈ ਕਿ ਇਸ ਦਾ ਜਨਮ ਮੱਕਾ ਅਤੇ ਮਦੀਨਾ ਵਿੱਚ ਹੋਇਆ, ਪਰ ਮੁਸਲਮਾਨ ਇਸਲਾਮ ਧਰਮ ਨੂੰ ਨਬੀ ਆਦਮ ਦੇ ਵੇਲੇ ਤੋਂ ਮੌਜੂਦ ਮੰਨਦੇ ਹਨ। ਇਸਲਾਮ ਧਰਮ ਦੇ ਅਨੁਆਈਆਂ ਲਈ ਕੁਰਆਨ ਨੇ ‘ਮੁਸਲਮਾਨ’ ਸ਼ਬਦ ਦਾ ਪ੍ਰਯੋਗ ਹਜ਼ਰਤ ਇਬਰਾਹੀਮ ਲਈ ਕੀਤਾ ਹੈ ਜੋ ਲਗਭਗ 4000 ਸਾਲ ਪਹਿਲਾਂ ਇੱਕ ਮਹਾਨ ਪੈਗੰਬਰ ਹੋਇਆ ਹੈ। ਮੁਸਲਮਾਨਾਂ ਦਾ ਵਿਸ਼ਵਾਸ ਹੈ ਕਿ ਨੂਹ, ਮੂਸਾ, ਯਿਸੂ, ਅਤੇ ਹੋਰ ਸਾਰੇ ਨਬੀ, ਸਾਰੇ ਇਸਲਾਮੀ ਨਬੀ ਸਨ, ਜਿਹਨਾਂ ਨੂੰ ਕੁਰਆਨ ਵਿੱਚ ਬਰਾਬਰ ਸਨਮਾਨ ਮਿਲਿਆ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਦੁਆਬਾ ਜਿਸ ਨੂੰ ਪੰਜਾਬ ਦੇ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਇਲਾਕੇ ਵਿੱਚ ਬਿਸਟ ਦੁਆਬ ਜਾਂ ਜਲੰਧਰ ਦੁਆਬ ਵੀ ਕਿਹਾ ਜਾਂਦਾ ਹੈ। ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਦੇ ਇਸ ਇਲਾਕੇ ਦੇ ਲੋਕਾਂ ਨੂੰ ਦੁਆਬੀਏ ਕਿਹਾ ਜਾਂਦਾ ਹੈ। ਇਹ ਸ਼ਬਦ ਦੋ+ਆਬ ਮਤਲਵ ਦੋ ਪਾਣੀਆਂ ਦੀ ਧਰਤੀ ਤੋਂ ਬਣਿਆ ਹੈ। ਇਸ ਇਲਾਕੇ ਵਿੱਚ 35% ਅਬਾਦੀ ਪਛੜੀਆਂ ਸ਼੍ਰੇਣੀਆਂ ਲੋਕਾਂ ਦੀ ਹੈ। ਇਸ ਨੂੰ ਐਨਆਰ ਆਈ ਦਾ ਇਲਾਕਾ ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਦੁਆਬੇ ਦੇ ਇਲਾਕੇ ਨੂੰ ਮੰਜਕੀ, ਦੋਨਾ, ਧੱਕ, ਸਿਰੋਵਾਲ, ਕੰਡੀ ਅਤੇ ਬੇਟ ਵੰਡਿਆ ਗਿਆ ਹੈ। ਦੋਨਾ, ਮੰਜਕੀ ਅਤੇ ਧੱਕ ਦੇ ਇਲਾਕਿਆ ਦੀ ਕੋਈ ਸੀਮਾ ਨਹੀਂ ਹੈ ਤਾਂ ਵੀ ਨੈਸ਼ਨਲ ਹਾਈਵੇ 1 (ਭਾਰਤ) ਮੰਜਕੀ ਅਤੇ ਧੱਕ ਨੂੰ ਵੰਡਦੀ ਹੈ। ਹਰੇਕ ਇਲਾਕੇ ਦਾ ਆਪਣਾ ਸੱਭਿਆਚਾਰ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨ ਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵਿਆਉਦੇਂ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨ ਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦਾ ਹੈ ਜੋ ਕੀ ਅੱਜ-ਕੱਲ੍ਹ ਆਨਲਾਈਨ ਵੀ ਉਪਲਬਧ ਹਨ । ਇਤਿਹਾਸਕ ਤੌਰ ਤੇ ਵਿਸ਼ਵਕੋਸ਼ਾਂ ਦਾ ਵਿਕਾਸ ਸ਼ਬਦਕੋਸ਼ਾਂ ਤੋਂ ਹੋਇਆ ਹੈ। ਗਿਆਨ ਦੇ ਵਿਕਾਸ ਦੇ ਨਾਲ ਅਜਿਹਾ ਅਨੁਭਵ ਹੋਇਆ ਕਿ ਸ਼ਬਦਾਂ ਦਾ ਅਰਥ ਤੇ ਉਨ੍ਹਾਂ ਦੀ ਪਰਿਭਾਸ਼ਾ ਦੇਣ ਹੀ ਨਾਲ ਉਨ੍ਹਾਂ ਵਿਸ਼ਿਆਂ ਬਾਰੇ ਪੂਰੀ ਜਾਣਕਾਰੀ ਨਹੀਂ ਮਿਲਦੀ ਜਿਸ ਕਾਰਣ ਵਿਸ਼ਵਕੋਸ਼ਾਂ ਦੀ ਸਿਰਜਣਾ ਹੋਈ। ਐਨਸਾਈਕਲੋਪੀਡੀਆ ਲਗਭਗ 2,000 ਸਾਲਾਂ ਤੋਂ ਮੌਜੂਦ ਹੈ ਅਤੇ ਉਸ ਸਮੇਂ ਦੌਰਾਨ ਭਾਸ਼ਾ (ਇਕ ਵਿਸ਼ਾਲ ਅੰਤਰਰਾਸ਼ਟਰੀ ਜਾਂ ਸਥਾਨਕ ਭਾਸ਼ਾ ਵਿਚ ਲਿਖੀ ਗਈ), ਅਕਾਰ (ਕੁਝ ਜਾਂ ਬਹੁਤ ਸਾਰੀਆਂ ਖੰਡਾਂ), ਉਦੇਸ਼ (ਵਿਸ਼ਵਵਿਆਪੀ ਜਾਂ ਗਿਆਨ ਦੀ ਇਕ ਸੀਮਤ ਸੀਮਾ ਦੀ ਪੇਸ਼ਕਾਰੀ) ਦੇ ਰੂਪ ਵਿਚ ਕਾਫ਼ੀ ਵਿਕਾਸ ਹੋਇਆ ਹੈ।), ਸਭਿਆਚਾਰਕ ਧਾਰਨਾ (ਅਧਿਕਾਰਤ, ਵਿਚਾਰਧਾਰਕ, ਸਿਧਾਂਤਕ, ਉਪਯੋਗੀ), ਲੇਖਕਤਾ (ਯੋਗਤਾਵਾਂ, ਸ਼ੈਲੀ), ਪਾਠਕ (ਸਿੱਖਿਆ ਦਾ ਪੱਧਰ, ਪਿਛੋਕੜ, ਰੁਚੀਆਂ, ਸਮਰੱਥਾਵਾਂ), ਅਤੇ ਉਨ੍ਹਾਂ ਦੇ ਉਤਪਾਦਨ ਅਤੇ ਵੰਡ ਲਈ ਉਪਲਬਧ ਤਕਨਾਲੋਜੀ (ਹੱਥ ਲਿਖਤ ਖਰੜੇ, ਛੋਟੇ ਜਾਂ ਵੱਡੇ ਪ੍ਰਿੰਟ ਰਨ, ਇੰਟਰਨੈਟ ਪ੍ਰੋਡਕਸ਼ਨ).
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਖ਼ਾਲਸਾ ਰਾਜ (ਅੰਗਰੇਜ਼ੀ: Sikh Empire ਸਿੱਖ ਐਮਪਾਇਰ; ਪੰਜਾਬੀ ਰਾਜ, ਸਿੱਖ ਖ਼ਾਲਸਾ ਰਾਜ ਜਾਂ ਸਰਕਾਰ-ਏ-ਖ਼ਾਲਸਾ ਵੀ ਕਿਹਾ ਜਾਂਦਾ) ਇੱਕ ਤਾਕਤਵਰ ਅਤੇ ਨਿਰਪੱਖ ਮੀਰੀ ਸੀ ਜਿਸ ਦਾ ਆਗਾਜ਼ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਦੁਆਲੇ ਮਹਾਰਾਜਾ ਰਣਜੀਤ ਸਿੰਘ ਅਧੀਨ ਹੋਇਆ। ਇਹ ਸਲਤਨਤ 1799 ਵਿੱਚ ਰਣਜੀਤ ਸਿੰਘ ਦੇ ਲਾਹੌਰ ਉੱਤੇ ਕਬਜ਼ੇ ਤੋਂ 1849 ਤੱਕ ਰਿਹਾ, ਜਿਸਦੀ ਜੜ੍ਹ ਸਮੂਹ ਸੁਤੰਤਰ ਸਿੱਖ ਮਿਸਲਾਂ ਦੇ ਖਾਲਸਾਈ ਸਿਧਾਂਤਾਂ 'ਤੇ ਅਧਾਰਿਤ ਸੀ। 19ਵੀਂ ਸਦੀ ਵਿੱਚ ਬੁਲੰਦੀਆਂ ਵੇਲੇ, ਇਹ ਰਾਜ ਲਹਿੰਦੇ ਵੱਲ ਦੱਰਾ-ਏ-ਖ਼ੈਬਰ ਤੋਂ ਚੜ੍ਹਦੇ ਪਾਸੇ ਲਹਿੰਦੇ-ਤਿਬਤ, ਅਤੇ ਦੱਖਣ ਵੱਲ ਮਿਠਾਨਕੋਟ ਤੋਂ ਉੱਤਰ ਕੰਨੀ ਕਸ਼ਮੀਰ ਤੱਕ ਫੈਲਿਆ। ਇਹ ਅੰਗਰੇਜ਼ਾ ਦੇ ਬ੍ਰਿਟਿਸ਼ ਰਾਜ ਹਿੱਸੇ ਆਉਣ ਵਾਲਾ ਦੱਖਣੀ ਏਸ਼ੀਆ ਦਾ ਸਭ ਤੋਂ ਆਖਰੀ ਨਰੋਆ ਖੇਤਰ ਸੀ।
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਇਸਲਾਮ (ਅਰਬੀ: الإسلام ਆਲ-ਇਸਲਾਮ IPA: [ælʔɪsˈlæːm] ( ਸੁਣੋ)) ਇੱਕ ਏਕੀਸ਼ਵਰਵਾਦੀ ਧਰਮ ਹੈ ਜੋ ਅੱਲ੍ਹਾ ਦੇ ਵੱਲੋਂ ਅੰਤਮ ਰਸੂਲ ਅਤੇ ਨਬੀ, ਮੁਹੰਮਦ ਦੁਆਰਾ ਇਨਸਾਨਾਂ ਤੱਕ ਪਹੁੰਚਾਈ ਗਈ ਅੰੰਤਿਮ ਰੱਬੀ ਕਿਤਾਬ (ਕੁਰਆਨ) ਦੀ ਸਿੱਖਿਆ ਉੱਤੇ ਸਥਾਪਤ ਹੈ। ਯਾਨੀ ਦਨਿਆਵੀ ਤੌਰ 'ਤੇ ਅਤੇ ਧਾਰਮਿਕ ਤੌਰ 'ਤੇ ਇਸਲਾਮ (ਅਤੇ ਮੁਸਲਮਾਨ ਨਜ਼ਰੀਏ ਦੇ ਅਨੁਸਾਰ ਆਖ਼ਰੀ ਧਰਮ ਸੁਧਾਰ) ਦਾ ਆਗਾਜ਼, 610 ਤੋਂ 632 ਤੱਕ, ਤਕਰੀਬਨ 23 ਬਰਸ ਦੇ ਅਰਸੇ ਵਿੱਚ ਆਖਰੀ ਨਬੀ ਹਜ਼ਰਤ ਮੁਹੰਮਦ ਸੱਲੀ ਅੱਲ੍ਹਾ ਅਲੀਆ ਵ ਆਲਾਹ ਵਸੱਲਮ ਪਰ ਨਾਜ਼ਲ ਇਲਹਾਮ (ਕੁਰਆਨ) ਨਾਲ ਹੁੰਦਾ ਹੈ। ਕੁਰਆਨ ਅਰਬੀ ਭਾਸ਼ਾ ਵਿੱਚ ਨਾਜਿਲ ਹੋਇਆ (ਗੁਪਤ ਕਾਰਨ: ਆਲਲਸਾਨ ਕੁਰਆਨ) ਅਤੇ ਉਸੇ ਭਾਸ਼ਾ ਵਿੱਚ ਦੁਨੀਆ ਦੀ ਕੁਲ ਆਬਾਦੀ ਦਾ 24% ਹਿੱਸਾ ਯਾਨੀ ਲਗਭਗ 106 ਤੋਂ 108 ਕਰੋੜ ਲੋਕ ਇਸਨੂੰ ਪੜ੍ਹਦੇ ਹਨ; ਇਹਨਾਂ ਵਿੱਚ (ਸਰੋਤਾਂ ਦੇ ਅਨੁਸਾਰ) ਲਗਭਗ 20 ਤੋਂ 30 ਕਰੋੜ ਹੀ ਹਨ ਜਿਹਨਾਂ ਦੀ ਮਾਤ ਭਾਸ਼ਾ ਅਰਬੀ ਹੈ ਜਦੋਂ ਕਿ 70 ਤੋਂ 80 ਕਰੋੜ, ਗੈਰ ਅਰਬ ਜਾਂ ਇਜਮੀ ਹਨ ਜਿਹਨਾਂ ਦੀ ਮਾਤ ਭਾਸ਼ਾ ਅਰਬੀ ਦੇ ਸਿਵਾ ਕੋਈ ਹੋਰ ਹੈ।
ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ।ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ।ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ,ਵਿਅਕਤੀ,ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ।ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ।ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੂਰਬ ਇਤਿਹਾਸ ਉਸ ਕਾਲ ਨੂੰ ਕਿਹਾ ਜਾਂਦਾ ਹੈ ਜਦੋਂ ਆਦਮੀ ਨੇ ਲਿਖਣ ਦਾ ਅਨੁਭਵ ਨਹੀਂ ਸੀ ਤਾਂ ਸਾਨੂੰ ਲਿਖਤ ਵਿੱਚ ਇਸ ਕਾਲ ਬਾਰੇ ਕੋਈ ਜਾਣਕਾਰੀ ਨਹੀਂ ਮਿਲਦੀ ਪ੍ਰੰਤੂ ਇਸ ਯੁੱਗ ਵਿੱਚ ਮਾਨਵ ਇਤਿਹਾਸ ਦੀ ਕਈ ਮਹੱਤਵਪੂਰਨ ਘਟਨਾਵਾਂ ਹੋਈਆਂ ਜਿਵੇਂ ਹਿਮਯੁੱਗ, ਆਦਮੀ ਦਾ ਅਫ਼ਰੀਕਾ ਵਿਚੋਂ ਨਿਕਲ ਕੇ ਦੁਨੀਆ ਦੇ ਬਾਕੀ ਭਾਗਾਂ ਵਿੱਚ ਜਾਣਾ, ਅੱਗ ਦੀ ਖੋਜ, ਖੇਤੀ ਕਰਨਾ, ਜਾਨਵਰਾਂ ਨੂੰ ਪਾਲਤੂ ਬਣਾਉਣਾ ਆਦਿ ਘਟਨਾਵਾਂ ਹੋਈਆਂ। ਇਹਨਾਂ ਵਾਰੇ ਗਿਆਨ ਸਿਰਫ ਸਾਨੂੰ ਪੱਥਰਾਂ ਤੇ ਚਿੰਨ੍ਹ ਬਣੇ ਹੋਈ ਤੋਂ ਮਿਲਦਾ ਹੈ ਜਾਂ ਪੁਰਾਣੇ ਸੰਦ ਜਾਂ ਗੁਫ਼ਾ ਤੇ ਉਕਰੀਆਂ ਹੋਈਆਂ ਕਲਾ-ਕਿਰਤਾ ਤੋਂ ਇਸ ਯੁੱਗ ਵਾਰੇ ਗਿਆਨ ਮਿਲਦਾ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਘੱਗਰ ਹਕਰਾ ਨਦੀ (ਦਰਿਆ) ਇੱਕ ਬਰਸਾਤੀ ਨਦੀ ਹੈ ਜੋ ਸਿਰਫ ਬਰਸਾਤੀ ਮੌਸਮ (monsoon) ਵਿੱਚ ਹੀ ਵਗਦੀ ਹੈ। ਇਹ ਨਦੀ ਭਾਰਤ ਦੇ ਹਰਿਆਣਾ ਅਤੇ ਰਾਜਸਥਾਨ ਰਾਜਾਂ ਵਿਚੋਂ ਹੋਕੇ ਪਾਕਿਸਤਾਨ ਤੱਕ ਵਗਦੀ ਹੈ। ਇਸ ਦਾ ਪੁਰਾਤਨ ਨਾਂ ਸਰਸਵਤੀ ਨਦੀ ਮੰਨਿਆ ਜਾਂਦਾ ਹੈ। ਇਸਨੂੰ ਹਰਿਆਣਾ ਦੇ ਓਟੂ ਵੀਅਰ (ਬੰਨ੍ਹ) ਤੋਂ ਪਹਿਲਾਂ ਘੱਗਰ ਨਦੀ ਦੇ ਨਾਮ ਨਾਲ ਅਤੇ ਉਸਦੇ ਅੱਗੇ ਹਕਰਾ ਨਦੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਕੁੱਝ ਵਿਦਵਾਨਾਂ ਦੇ ਹਿਸਾਬ ਨਾਲ ਇਹ ਪ੍ਰਾਚੀਨਕਾਲ ਵਿੱਚ ਵਗਣ ਵਾਲੀ ਮਹਾਨ ਸਰਸਵਤੀ ਨਦੀ ਹੀ ਦਾ ਬਚਿਆ ਹੋਇਆ ਰੂਪ ਹੈ ਹਾਲਾਂਕਿ ਇਸ ਬਾਰੇ ਮੱਤਭੇਦ ਹੈ ਅਤੇ ਹੋਰ ਵਿਦਵਾਨਾਂ ਦੇ ਅਨੁਸਾਰ ਰਿਗਵੇਦ ਵਿੱਚ ਕੁੱਝ ਸਥਾਨਾਂ ਉੱਤੇ ਜਿਸ ਸਰਸਵਤੀ ਨਦੀ ਦਾ ਜਿਕਰ ਹੈ ਉਹ ਇਹ ਨਦੀ ਨਹੀਂ ਸੀ।
ਸਤਲੁਜ, ਪੰਜਾਬ, ਉੱਤਰੀ ਭਾਰਤ ਦਾ ਸਭ ਤੋਂ ਲੰਮਾ ਦਰਿਆ ਹੈ। ਇਸ ਦਾ ਸਰੋਤ ਤਿੱਬਤ ਦੇ ਨੇੜੇ ਮਾਨਸਰੋਵਰ ਝੀਲ ਹੈ। ਇਸ ਵਿੱਚ ਬਿਆਸ ਭਾਰਤ ਦੇ ਪੰਜਾਬ ਸੂਬੇ ਵਿੱਚ ਮਿਲ ਜਾਂਦਾ ਹੈ ਅਤੇ ਇਹ ਪਾਕਿਸਤਾਨ ਦੇ ਪੰਜਾਬ ਦੇ ਵਿੱਚ ਵਗਦਾ ਹੋਇਆ ਚਨਾਬ ਦਰਿਆ ਨੂੰ ਨਾਲ ਮਿਲਾਉਂਦਾ ਹੋਇਆ ਪੰਜਨਦ ਦਰਿਆ ਬਣਾਉਦਾ ਹੈ, ਜੋ ਕਿ ਅੰਤ ਵਿੱਚ ਸਿੰਧ ਦਰਿਆ ਬਣਾਉਦਾ ਹੈ। ਸਤਲੁਜ ਨੂੰ ਭਾਰਤ ਵੈਦਿਕ ਸੱਭਿਅਤਾ ਕਾਲ ਦੌਰਾਨ ਸ਼ੁਤੁਦਰੂ ਜਾਂ ਸੁਤੂਦਰੀ ਅਤੇ ਗਰੀਕਾਂ ਵਲੋਂ ਜਾਰਾਡਰੋਸ ਕਿਹਾ ਜਾਂਦਾ ਸੀ।
ਸੂਰਜ ਇੱਕ ਤਾਰਾ ਹੈ, ਜੋ ਕਿ ਸਾਡੇ ਸੌਰ ਮੰਡਲ ਦੇ ਵਿਚਕਾਰ ਸਥਿਤ ਹੈ। ਇਹ ਧਰਤੀ ਤੇ ਊਰਜਾ ਦਾ ਮੁੱਖ ਸ੍ਰੋਤ ਹੈ। ਇਸਦਾ ਕੁੱਲ ਵਿਆਸ ਧਰਤੀ ਤੋਂ 109 ਗੁਣਾ ਹੈ ਅਤੇ ਕੁੱਲ ਮਾਦਾ ਧਰਤੀ ਤੋਂ 330,000 ਗੁਣਾ ਜਿਆਦਾ ਹੈ। ਸੂਰਜ ਹਾਈਡਰੋਜਨ ਅਤੇ ਹੀਲੀਅਮ ਗੈਸ ਦਾ ਭੰਡਾਰ ਹੈ, ਇਸ ਤੋਂ ਇਲਾਵਾ ਥੋੜੀ ਮਾਤਰਾ ਵਿੱਚ ਆਕਸੀਜਨ, ਕਾਰਬਨ, ਨੀਓਨ ਅਤੇ ਲੋਹਾ ਹੈ।ਸੂਰਜ ਦਾ ਇੱਕ ਚੱਕਰ ਅਕਾਸ਼-ਗੰਗਾ ਦੇ ਇਰਦ-ਗਿਰਦ 250 ਲੱਖ ਸਾਲਾਂ ਵਿੱਚ ਪੂਰਾ ਹੁੰਦਾ ਹੈ। ਸੂਰਜ ਅਕਾਸ਼-ਗੰਗਾ ਦੇ ਕੇਂਦਰ ਤੋਂ 30,000 ਰੋਸ਼ਨੀ-ਵਰ੍ਹੇ ਦੂਰ ਹੈ। ਸੂਰਜ ਦੀ ਉਮਰ 4.6 ਅਰਬ ਸਾਲ ਦੀ ਹੈ। ਸੂਰਜ ਦੇ ਉੱਤੇ ਕਈ ਕਾਲੇ ਰੰਗ ਦੇ ਧੱਬੇ ਹਨ, ਇਨ੍ਹਾਂ ਧੱਬਿਆਂ ਦੀ ਗਿਣਤੀ ਸਮੇਂ ਨਾਲ ਬਦਲਦੀ ਰਹਿੰਦੀ ਹੈ। ਹਰ 11 ਸਾਲ ਬਾਅਦ ਇਨ੍ਹਾਂ ਦੀ ਗਿਣਤੀ ਵੱਧ ਜਾਂਦੀ ਹੈ। ਇਸ ਦੀ ਸਤਹ ਦਾ ਤਾਪਮਾਨ 6,000 ਡਿਗਰੀ ਸੈਂਟੀਗਰੇਡ ਹੈ। ਸਤਹਿ ਤੋਂ ਅੰਦਰ ਵੱਲ ਜਾਣ ਨਾਲ ਇਹ ਤਾਪਮਾਨ ਹੋਰ ਜ਼ਿਆਦਾ ਹੋ ਜਾਂਦਾ ਹੈ। ਵਿਗਿਆਨੀਆਂ ਮੁਤਾਬਿਕ ਸੂਰਜ ਦੀ ਕੁਲ ਉਮਰ ਤਕਰੀਬਨ 10 ਅਰਬ ਸਾਲ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਸਮਾਜ ਸ਼ਾਸਤਰ ਮਨੁੱਖੀ ਸਮਾਜਿਕ ਵਿਵਹਾਰ ਅਤੇ ਇਸ ਦੇ ਮੂਲ, ਵਿਕਾਸ, ਸੰਗਠਨਾਂ, ਅਤੇ ਸੰਸਥਾਵਾਂ ਦੇ ਅਧਿਐਨ ਨੂੰ ਕਹਿੰਦੇ ਹਨ। ਇਹ ਸਮਾਜਕ ਵਿਗਿਆਨ ਦੀ ਇੱਕ ਸ਼ਾਖਾ ਹੈ, ਜੋ ਅਨੁਭਵੀ ਤਫ਼ਤੀਸ਼, ਅਤੇ ਆਲੋਚਨਾਤਮਿਕ ਵਿਸ਼ਲੇਸ਼ਣ ਦੇ ਵੱਖ ਵੱਖ ਢੰਗਾਂ ਦੀ ਵਰਤੋਂ ਕਰਨ ਰਾਹੀਂ ਮਾਨਵੀ ਸਮਾਜਕ ਸੰਰਚਨਾ ਅਤੇ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਨੂੰ ਸੂਤਰਬਧ ਕਰਦਾ ਹੈ।ਸਮਾਜ ਸ਼ਾਸਤਰ ਨੂੰ ਸਮਾਜ ਦੇ ਆਮ ਵਿਗਿਆਨ ਵਜੋਂ ਵੀ ਪਰਿਭਾਸ਼ਤ ਕੀਤਾ ਜਾ ਸਕਦਾ ਹੈ। ਕੁਝ ਸਮਾਜ ਸ਼ਾਸਤਰੀ ਖੋਜ ਕਰਕੇ ਸਿੱਧੇ ਤੌਰ 'ਤੇ ਸਮਾਜਿਕ ਨੀਤੀ ਅਤੇ ਭਲਾਈ' ਤੇ ਲਾਗੂ ਕਰਦੇ ਹਨ, ਦੂਸਰੇ ਮੁੱਖ ਤੌਰ ਤੇ ਸਮਾਜਿਕ ਪ੍ਰਕਿਰਿਆਵਾਂ ਦੀ ਸਿਧਾਂਤਕ ਸਮਝ ਨੂੰ ਸੁਧਾਰਨ 'ਤੇ ਕੇਂਦ੍ਰਤ ਕਰਦੇ ਹਨ।ਵਿਸ਼ਾ ਵਸਤੂ ਸਮਾਜ ਦੇ ਮਾਈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਵਿਅਕਤੀਗਤ ਪਰਸਪਰ ਪ੍ਰਭਾਵ ਅਤੇ ਏਜੰਸੀ ਦੇ) ਤੋਂ ਲੈ ਕੇ ਮੈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਪ੍ਰਣਾਲੀਆਂ ਅਤੇ ਸਮਾਜਿਕ ਢਾਂਚੇ) ਤੱਕ ਹੋ ਸਕਦੀ ਹੈ।
ਡਾਇਰੀ ਆਮ ਅਰਥਾਂ ਵਿੱਚ ਉਹ ਕਾਪੀ, ਜਾਂ ਰੋਜ਼ਨਾਮਚਾ ਹੁੰਦਾ ਹੈ ਜਿਸ ਵਿੱਚ ਕੋਈ ਵਿਅਕਤੀ ਆਪਣੇ ਨਾਲ ਸਬੰਧਤ ਰੋਜ ਹੋਣ ਵਾਲੀਆਂ ਘਟਨਾਵਾਂ ਦਾ ਜਿਕਰ ਕਰਦਾ ਹੈ। ਪਰ ਸਾਹਿਤਕ ਅਰਥਾਂ ਵਿੱਚ ਡਾਇਰੀ ਆਤਮ-ਪਰਕਾਸ ਸਾਹਿਤ ਦੀ ਇੱਕ ਵੰਨਗੀ ਹੈ। ਜਿਸ ਵਿੱਚ ਲੇਖਕ ਆਪਣੇ ਕਾਲ ਵਿੱਚ ਹੋਣ ਵਾਲੀਆਂ ਮਹਤਵਪੂਰਨ ਨਿਜੀ, ਸਾਹਿਤਕ, ਸਮਜਿਕ, ਅਤੇ ਰਾਜਨੀਤਿਕ ਘਟਨਾਵਾਂ ਦਾ ਰਿਕਾਰਡ ਰੱਖਦਾ ਹੈ। ਡਾਇਰੀ ਅਸਲ ਵਿੱਚ ਆਤਮ-ਕਥਾ ਦਾ ਹੀ ਇੱਕ ਰੂਪ ਹੈ। ਪਰ ਆਤਮ-ਕਥਾ ਵਾਂਗ ਇਸ ਵਿੱਚ ਸਵੈ-ਵਿਸ਼ਲੇਸਣ ਨਹੀਂ ਹੁੰਦਾ। ਡਾਇਰੀ ਦੀ ਮਹਾਨਤਾ ਇਸ ਵਿੱਚ ਹੈ ਕਿ ਡਾਇਰੀ ਲੇਖਕ ਆਪਣੇ ਸਮੇਂ ਦਾ ਦਾਰਸਨਿਕ, ਧਾਰਮਿਕ ਨੇਤਾ, ਸਮਾਜ ਸੁਧਾਰਕ ਜਾਂ ਫਿਰ ਸਾਹਿਤਕਾਰ ਹੋ ਸਕਦਾ ਹੈ। ਡਾਇਰੀ ਵਿੱਚ ਸਾਮਲ ਕੀਤੀਆਂ ਘਟਨਾਵਾਂ ਤੋਂ ਸਾਨੂੰ ਕਿਸੇ ਸਮੇਂ ਬਾਰੇ ਜਾਣਕਾਰੀ ਮਿਲਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸੂਰਜ ਮੰਡਲ ਵਿੱਚ ਸੂਰਜ ਅਤੇ ਉਹ ਖਗੋਲੀ ਪਿੰਡ ਸੰਮਲਿਤ ਹਨ, ਜੋ ਇਸ ਮੰਡਲ ਵਿੱਚ ਇੱਕ ਦੂਜੇ ਵਲੋਂ ਗੁਰੁਤਵਾਕਰਸ਼ਕ ਜ਼ੋਰ ਦੁਆਰਾ ਬੱਝੇ ਹਨ। ਇਸ ਪਿੰਡ ਵਿੱਚ ਅੱਠ ਗ੍ਰਹਿ, ਉਨ੍ਹਾਂ ਦੇ 166 ਗਿਆਤ ਉਪਗ੍ਰਹਿ, ਪੰਜ ਵੌਣੇ ਗ੍ਰਹਿ ਅਤੇ ਅਰਬਾਂ ਨਿੱਕੇ ਪਿੰਡ ਸ਼ਾਮਿਲ ਹਨ । ਇਸ ਛੋਟੇ ਪਿੰਡਾਂ ਵਿੱਚ ਕਸ਼ਊਦਰਗ੍ਰਹਿ, ਬਰਫੀਲਾ ਕਾਇਪਰ ਘੇਰੇ ਦੇ ਪਿੰਡ , ਧੂਮਕੇਤੂ , ਉਲਕਾ ਪਿੰਡ, ਅਤੇ ਗ੍ਰਹਿਆਂ ਦੇ ਵਿਚਲੀ ਧੂੜ ਸ਼ਾਮਿਲ ਹੈ।
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਯੂਨਾਨੀ ਜਾਂ ਗ੍ਰੀਕ (Ελληνικά IPA: [eliniˈka] ਜਾਂ Ελληνική γλώσσα, IPA: [eliniˈci ˈɣlosa]), ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਇੱਕ ਸੁਤੰਤਰ ਭਾਸ਼ਾ ਹੈ, ਜੋ ਯੂਨਾਨੀ ਜਾਂ ਗ੍ਰੀਕ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਦੱਖਣ ਬਾਲਕਨ ਤੋਂ ਨਿਕਲੀ ਇਸ ਭਾਸ਼ਾ ਦਾ ਕਿਸੇ ਹੋਰ ਭਾਰੋਪੀ ਭਾਸ਼ਾ ਦੀ ਤੁਲਣਾ ਵਿੱਚ ਸਭ ਤੋਂ ਲੰਮਾ ਇਤਹਾਸ ਹੈ, ਜੋ ਲਿਖਤੀ ਇਤਹਾਸ ਦੀਆਂ 34 ਸਦੀਆਂ ਦੇ ਵਿਆਪਕ ਘੇਰੇ ਵਿੱਚ ਫੈਲਿਆ ਹੋਇਆ ਹੈ। ਆਪਣੇ ਪ੍ਰਾਚੀਨ ਰੂਪ ਵਿੱਚ ਇਹ ਪ੍ਰਾਚੀਨ ਯੂਨਾਨੀ ਸਾਹਿਤ ਅਤੇ ਈਸਾਈਆਂ ਦੇ ਬਾਇਬਲ ਦੇ ਨਿਊ ਟੇਸਟਾਮੇਂਟ ਦੀ ਭਾਸ਼ਾ ਹੈ। ਆਧੁਨਿਕ ਸਰੂਪ ਵਿੱਚ ਇਹ ਯੂਨਾਨ ਅਤੇ ਸਾਇਪ੍ਰਸ ਦੀ ਆਧਿਕਾਰਿਕ ਭਾਸ਼ਾ ਹੈ, ਅਤੇ ਕਰੀਬਨ 2 ਕਰੋੜ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਲਿਖਣ ਲਈ ਯੂਨਾਨੀ ਅੱਖਰਾਂ ਦੀ ਵਰਤੋਂ ਕੀਤੀ ਜਾਂਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਦੁਆਬੀ ਪੰਜਾਬੀ ਭਾਸ਼ਾ ਦਾ ਲਹਿਜਾ ਹੈ। ਇਹਦਾ ਨਾਂ ਇਹਦੇ ਬੋਲੇ ਜਾਣ ਵਾਲੇ ਮੁੱਢਲੇ ਇਲਾਕੇ ਦੁਆਬੇ ਦੇ ਨਾਂ 'ਤੇ ਪਿਆ ਹੈ। 'ਦੁਆਬਾ' ਲਫ਼ਜ਼ ਦਾ ਮਤਲਬ 'ਦੋ ਦਰਿਆਵਾਂ ਦੇ ਵਿੱਚਲੇ ਧਰਤ' ਹੁੰਦਾ ਹੈ ਅਤੇ ਇਹ ਲਹਿਜਾ ਸਤਲੁਜ ਅਤੇ ਬਿਆਸ ਦੇ ਵਿੱਚਲੇ ਦੁਆਬ ਵਿੱਚ ਬੋਲਿਆ ਜਾਂਦਾ ਹੈ। ਇਹਦਾ ਲਹਿੰਦੇ ਪੰਜਾਬ ਵਿੱਚ ਬੋਲਣ ਦਾ ਕਾਰਣ ਸੰਨ 1947 ਦੀ ਵੰਡ ਤੋਂ ਬਾਅਦ ਮੁਸਲਮਾਨ ਪੰਜਾਬੀਆਂ ਦੀ ਲਹਿੰਦੇ ਪੰਜਾਬ ਨੂੰ ਪੈਰੋਲ ਹੈ। ਇਹ ਲਹਿਜਾ ਹੁਣ ਚੜ੍ਹਦੇ ਪੰਜਾਬ ਦੇ ਜ਼ਿਲ੍ਹੇ ਹੁਸ਼ਿਆਰਪੁਰ, ਜਲੰਧਰ, ਕਪੂਰਥਲਾ ਅਤੇ ਨਵਾਂਸ਼ਹਿਰ ਅਤੇ ਦੋਨਾ, ਮੰਜਕੀ ਇਲਾਕਿਆਂ ਵਿੱਚ ਵੀ ਬੋਲਿਆ ਜਾਂਦਾ ਹੈ। ਲਹਿੰਦੇ ਪੰਜਾਬ ਵਿੱਚ ਇਹ ਲਹਿਜਾ ਜ਼ਿਲ੍ਹੇ ਟੋਬਾ ਟੇਕ ਸਿੰਘ ਅਤੇ ਫ਼ੈਸਲਾਬਾਦ ਵਿੱਚ ਬੋਲਿਆ ਜਾਂਦਾ ਹੈ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਸੰਸਮਰਣ ਆਧੁਨਿਕ ਵਾਰਤਕ ਦੀ ਲੋਕਪ੍ਰਿਯ ਵੰਨਗੀ ਹੈ। ਜਿਸ ਵਿੱਚ ਲੇਖਕ ਬੀਤੇ ਸਮੇਂ ਦੇ ਅਨੁਭਵਾਂ ਅਤੇ ਘਟਨਾਵਾਂ ਨੂੰ ਅਧਾਰ ਬਣਾ ਕੇ ਵਾਰਤਕ ਰਚਦਾ ਹੈ,ਮਿੱਠੀਆਂ ਕੋੜ੍ਹੀਆਂ,ਅਭੁੱਲ,ਰੌਚਕ ਯਾਦਾਂ ਵਿਚੋਂ ਕੋਈ ਵੰਨਗੀ ਪੇਸ਼ ਕੀਤੀ ਜਾਂਦੀ ਹੈ। ਲੇਖਕ ਦੇ ਜੀਵਨ ਨਾਲ ਸੰਬੰਧਿਤ ਕੁਝ ਅਜਿਹੇ ਪਲਾਂ ਜਾਂ ਘਟਨਾਵਾਂ ਦਾ ਚਿਤਰਣ ਹੁੰਦਾ ਹੈ ਜੋ ਭੁਲਾਏ ਨਾਂ ਜਾ ਸਕਦੇ ਹੋਣ,ਜਿਨਾਂ ਵਿੱਚ ਕੁਝ ਵਰਣਨ ਕਰਨ ਯੋਗ ਗੱਲ ਹੋਵੇ। ਉਨ੍ਹਾ ਦਾ ਰੌਚਕ ਬਿਆਨ ਹੀ ਸੰਸਮਰਣ ਹੁੰਦਾ ਹੈ। ਸੰਸਮਰਣ ਲੇਖਕ ਦੀਆਂ ਮਾਨਸਿਕ ਪ੍ਰਤੀਕਿਰਿਆਵਾਂ ਦਾ ਰੌਚਕ ਸੰਗ੍ਰਹਿ ਹੈ।,
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਦਿਲੀਪ ਕੁਮਾਰ (11 ਦਸੰਬਰ 1922 - 7 ਜੁਲਾਈ 2021) ਹਿੰਦੀ ਫ਼ਿਲਮੀ ਅਦਾਕਾਰ ਅਤੇ ਭਾਰਤ ਰਾਜ ਸਭਾ ਦਾ ਮੈਂਬਰ ਸੀ। ਸੋਗੀ ਭੂਮਿਕਾ ਲਈ ਮਸ਼ਹੂਰ ਹੋਣ ਦੇ ਕਾਰਨ ਉਸਨੂੰ ਟਰੈਜਡੀ ਕਿੰਗ ਵੀ ਕਿਹਾ ਜਾਂਦਾ ਸੀ। ਉਸਨੂੰ ਭਾਰਤੀ ਫਿਲਮਾਂ ਦੇ ਸਰਬ-ਉੱਚ ਸਨਮਾਨ ਦਾਦਾ ਸਾਹਿਬ ਫਾਲਕੇ ਇਨਾਮ ਦਿੱਤਾ ਗਿਆ ਸੀ। ਇਸਦੇ ਇਲਾਵਾ ਪਾਕਿਸਤਾਨ ਦਾ ਸਰਬ-ਉੱਚ ਨਾਗਰਿਕ ਸਨਮਾਨ ਨਿਸ਼ਾਨ-ਏ-ਪਾਕਿਸਤਾਨ ਨਾਲ ਵੀ ਸਨਮਾਨਿਤ ਸੀ।
ਯਥਾਰਥਵਾਦ ਉਨੀਵੀਂ ਸਦੀ ਦੇ ਫਰਾਂਸ ਵਿੱਚ ਪਨਪੀ ਅਤੇ ਵੀਹਵੀਂ ਸਦੀ ਪਹਿਲੇ ਅਰਸੇ ਤੱਕ ਫੈਲੀ ਗਲਪ ਦੀ ਇੱਕ ਸੁਹਜਾਤਮਕ ਸੈਲੀ ਜਾਂ ਵਿਧਾ ਜਾਂ ਸਾਹਿਤਕ ਅੰਦੋਲਨ ਸੀ ਜੋ ਜਿੰਦਗੀ ਦੇ ਵਰਤਾਰਿਆਂ ਨੂੰ ਜਿਵੇਂ ਉਹ ਸੀ ਅਤੇ ਹਨ, ਉਵੇਂ ਉਨ੍ਹਾਂ ਦੀ ਜਟਿਲਤਾ ਸਮੇਤ ਪੇਸ਼ ਕਰਨ ਲਈ ਪ੍ਰਤਿਬੱਧ ਸੀ। ਇਸਨੇ ਰੋਮਾਂਸਵਾਦ ਦੇ ਨਾਇਕਵਾਦੀ ਵਿਸ਼ਿਆਂ ਦੇ ਉਲਟ ਆਮ ਜਨ-ਜੀਵਨ ਨੂੰ ਉਹਦੀ ਕੁੱਲ ਸਾਧਾਰਨਤਾ ਸਮੇਤ ਆਪਣਾ ਵਿਸ਼ਾ ਬਣਾਇਆ। ਯਥਾਰਥਵਾਦੀ ਲੇਖਣੀ "ਦੇ ਕਲਾਮਈ ਸਧਾਰਨੀਕਰਨ ਵੱਖ-ਵੱਖ ਯੁੱਗਾਂ ਦੇ ਲੋਕਾਂ ਨੂੰ ਆਪਣੇ ਆਪ ਨੂੰ ਅਤੇ ਗਤੀਸ਼ੀਲ ਜੀਵਨ ਨੂੰ ਸਮਝਣ ਵਿੱਚ ਸਹਾਇਤਾ ਕਰਦੇ ਹਨ। ਯਥਾਰਥ ਦੇ ਬਾਹਰੀ ਚਿੱਤਰਣ ਨਾਲ਼ ਅਤੇ ਨਕਲ ਨਾਲ਼ ਅਜਿਹੇ ਪਰਿਣਾਮ ਹਾਸਲ ਨਹੀਂ ਕੀਤੇ ਜਾ ਸਕਦੇ”।ਯਥਾਰਥ ਦਰਸ਼ਨ ਦਾ ਪ੍ਰਵਰਗ ਹੈ। ਦਰਸ਼ਨ ਅਨੁਸਾਰ ਯਥਾਰਥ ਉਹ ਹੈ ਜੋ ਕਿ ਅਨਾਦਿ ਅੰਤ ਹੋਵੇ ਅਤੇ ਜੋ ਹਰ ਹੋਂਦ ਦਾ ਆਦਿ ਵੀ ਹੋਵੇ ਤੇ ਅੰਤ ਵੀ। ਇਸ ਪ੍ਰਕਾਰ ਦਰਸ਼ਨ ਵਿੱਚ ਅਜਿਹੀ ਵਸਤੂ ਨੂੰ ਯਥਾਰਥ ਹੋਂਦ ਦੀ ਧਾਰਣੀ ਆਖਿਆ ਜਾਂਦਾ ਹੈ ਜਿਸ ਦਾ ਮੂਲ ਕੋਈ ਨਾ ਹੋਵੇ ਜੋ ਖੁਦ-ਮੁਖਤਿਆਰ ਹੋਂਦ ਰੱਖਦੀ ਹੋਵੇ ਅਤੇ ਜੋ ਬ੍ਰਹਿਮੰਡ ਦੇ ਅਨੇਕ ਰੂਪਾਂ ਦੀ ਜਨਮਦਾਤੀ ਹੋਣ ਦੇ ਨਾਲ ਨਾਲ ਉਹਨਾਂ ਦੀ ਸਰਵ-ਵਿਆਪੀ ਸਾਂਝੀ ਖਾਸੀਅਤ ਵੀ ਹੋਵੇ। ਦਰਸ਼ਨ ਵਿੱਚ ਯਥਾਰਥ ਦੀ ਇਹ ਪਰਿਭਾਸ਼ਾ ਪ੍ਰਵਾਨੀ ਗਈ ਹੈ ਪਰ ਇਸ ਦੇ ਸਰੂਪ ਬਾਰੇ ਚਿੰਤਕਾਂ ਵਿੱਚ ਉਦੋਂ ਤੋਂ ਹੀ ਮੱਤ ਭੇਦ ਤੁਰਿਆ ਆ ਰਿਹਾ ਹੈ ਜਦੋਂ ਤੋਂ ਚਿੰਤਨ ਦੀ ਪ੍ਰਕ੍ਰਿਆ ਦਾ ਆਰੰਭ ਹੋਇਆ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ਼ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ। ਆਮ ਕਰਕੇ ‘ਧਰਮ` ਸ਼ਬਦ ਲਈ ਅੰਗਰੇਜ਼ੀ ਦਾ ਸ਼ਬਦ Religion ਵਰਤ ਲਿਆ ਜਾਂਦਾ ਹੈ। ਪਰ ਵੱਖ-ਵੱਖ ਧਾਰਮਿਕ ਵਿਦਵਾਨ ਅਤੇ ਇਤਿਹਾਸਕਾਰ ਇਹ ਮੰਨਦੇ ਹਨ ਕਿ ‘ਧਰਮ` ਸ਼ਬਦ ਦੇ ਅਰਥ ਉਹ ਨਹੀਂ ਜੋ Religion ਦੇ ਹਨ। ਜੇ ਸਭ ਤੋਂ ਪਹਿਲਾਂ ਅੰਗਰੇਜ਼ੀ ਦੇ ਸ਼ਬਦ Religion ਦੀ ਗੱਲ ਕੀਤੀ ਜਾਵੇ ਤਾਂ ਮੈਕਸ ਮੂਲਰ Religion ਸ਼ਬਦ ਬਾਰੇ ਆਪਣੇ ਵਿਚਾਰ ਪੇਸ਼ ਕਰਦਾ ਹੋਇਆ ਕਹਿੰਦਾ ਹੈ ਕਿ “ਰੋਮਨ ਲੋਕ ਆਪ ਵੀ ਸ਼ਬਦ 'religio' ਦੇ ਅਸਲ ਮੌਲਿਕ ਅਰਥਾਂ ਬਾਰੇ ਸੰਸੇ ਵਿੱਚ ਸਨ। ਸਾਰੇ ਜਾਣਦੇ ਹਨ ਕਿ ਸਿਸਰੋ ਨੇ ਇਸ ਦਾ ਮੂਲ re-leger ਮੰਨਿਆ ਹੈ ਜਿਸ ਦੇ ਅਰਥ ਹਨ, ‘ਮੁੜ ਇਕੱਤਰ ਕਰਨਾ`, ‘ਚੁੱਕਣਾ`, ‘ਵਿਚਾਰਨਾ`, ‘ਸੋਚਣਾ`। ਮੇਰਾ ਆਪਣਾ ਵਿਚਾਰ ਹੈ ਕਿ ਸਿਸਰੋ ਠੀਕ ਹੈ ਪਰ ਜੇ religio ਅਰਥ ‘ਧਿਆਨ`, ਸਤਿਕਾਰ, ਪਾਵਨ ਭਾਵਨਾ ਸੀ ਤਾਂ ਇਹ ਗੱਲ ਬਿਲਕੁਲ ਸਪਸ਼ਟ ਹੈ ਕਿ ਇਹ ਮੂਲ ਅਰਥ ਬਹੁਤ ਸਮਾਂ ਇਸ ਨਾਲ ਸੰਬੰਧਿਤ ਨਾ ਰਹਿ ਸਕਿਆ।`` “ਵੈਵਸਟਰ ਦੇ ਕੋਰਸ (New international Dictionary) ਅਨੁਸਾਰ ਧਰਮ ਦਾ ਅਰਥ ਪਰਮਾਤਮਾ ਦੀ ਪੂਜਾ ਹੈ ਜਾਂ ਪੂਜਾ ਦੇ ਮੰਤਵ ਨਾਲ ਥਾਪੇ ਕਿਸੇ ਦੇਵਤੇ ਦੀ ਉਪਾਸਨਾ ਹੈ।``ਜੇਕਰ ਹੁਣ ਅਸੀਂ ਹਿੰਦੁਸਤਾਨ ਵਿੱਚ ਪ੍ਰਚਲਿਤ ਸ਼ਬਦ ਦੇ ਅਰਥ ਕਰਨੇ ਹੋਣ ਤਾਂ ਧਰਮ ਸ਼ਬਦ ਦੇ ਅਸਲੀ ਅਰਥ ਹਨ, ਕਿਸੇ ਨੂੰ ‘ਸਹਾਰਾ ਦੇਣਾ, ਆਸਰਾ ਦੇਣਾ। ਇਹ ਧਰਮ ਉਹ ਹੈ ਜਿਹੜਾ ਕਿਸੇ ਲਈ ਟੇਕ ਦਾ ਕੰਮ ਕਰਦਾ ਹੈ। ਮਹਾਂਭਾਰਤ ਅਨੁਸਾਰ ਸੰਸਾਰ ਧਰਮ ਦੇ ਆਸਰੇ ਹੀ ਖੜਾ ਹੈ ਅਤੇ ਵੇਦਾਂ ਵਿੱਚ ਧਰਮ ਨੂੰ ਵੱਖ-ਵੱਖ ਰਹੁ ਰੀਤਾਂ ਨਾਲ ਜੋੜਿਆ ਗਿਆ ਹੈ। “ਮਹਾਂਭਾਰਤ, ਗੀਤਾ, ਧਰਮ ਸ਼ਾਸਤਰ` ਅਤੇ ਪੁਰਾਣਾ ਵਿੱਚ ਧਰਮ ਦੇ ਅਰਥ ਹਨ ਕਾਨੂੰਨ, ਕਰਤੱਵ, ਸੱਚਾਈ, ਚੰਗੇ ਗੁਣ ਕਿਸੇ ਵੱਲ ਸਾਡੇ ਫਰਜ, ਵਿਸ਼ੇਸ਼ ਅਧਿਕਾਰ ਤੇ ਰਹੁ ਰੀਤੀ ਇਤਿਆਦ।`` ਹਿੰਦੂਮਤ ਵਿੱਚ ਧਰਮ ਦੇ ਅਰਥ ਕਿਸੇ ਖਾਸ ਵਰਣ ਜਾਂ ਸ੍ਰੇਣੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਦੇ ਫਰਜ ਅਤੇ ਅਧਿਕਾਰ ਹਨ। ਇਸ ਤਰ੍ਹਾਂ ਹਿੰਦੁਸਤਾਨ ਵਿੱਚ ਧਰਮ ਸ਼ਬਦ ਲਈ ਵਰਤੇ ਜਾਂਦੇ ਅਰਥ, Religion ਸ਼ਬਦ ਲਈ ਵਰਤੇ ਜਾਂਦੇ ਅਰਥਾਂ ਤੋਂ ਇਲਾਵਾ ਬਹੁਤ ਕੁਝ ਹੋਰ ਵੀ ਹਨ। ਹਿੰਦੁਸਤਾਨ ਵਿੱਚ ਧਰਮ ਦੇ ਅਰਥਾਂ ਨੂੰ ਰਹੁ ਰੀਤਾਂ, ਵਿਸ਼ਵਾਸ, ਆਦਰਸ਼, ਦੇਵੀ ਦੇਵਤਿਆਂ ਬਾਰੇ ਕਲਾਪਿਤ ਕਹਾਣੀਆਂ ਵੱਖ-ਵੱਖ ਜਾਤਾਂ ਤੇ ਸਮਾਜ ਸ੍ਰੇਣੀਆਂ ਦੇ ਫਰਜ, ਕਾਨੂੰਨ ਆਦਿ ਸਭ ਕੁਝ ਆ ਜਾਂਦੇ ਹਨ ਪਰ ਅੱਜ ਧਰਮ ਅਤੇ ਰਿਲੀਜਨ ਸ਼ਬਦ ਨੂੰ ‘ਧਾਰਮਿਕ ਮੱਤ` ਦੇ ਤੌਰ ਤੋਂ ਹੀ ਵਰਤ ਲਿਆ ਜਾਂਦਾ ਹੈ। ਹਰੇਕ ਮੱਤ ਨੂੰ ਇੱਕ ਵੱਖਰੇ ਧਰਮ ਦੇ ਨਾਂ ਦਿੱਤਾ ਗਿਆ ਹੈ ਜਿਵੇਂ ਹਿੰਦੂ ਮਤ ਲਈ ਹਿੰਦੂ ਧਰਮ, ਇਸਲਾਮ ਮਤ ਲਈ ਇਸਲਾਮ ਧਰਮ, ਸਿੱਖ ਮਤ ਲਈ ਸਿੱਖ ਧਰਮ ਆਦਿ। ਹਰੇਕ ਮੱਤ ਰੱਬ ਦੀ ਹੋਂਦ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਵੱਖ-ਵੱਖ ਧਰਮਾਂ ਵਿੱਚ ਰੱਬ ਲਈ ਵੱਖ-ਵੱਖ ਨਾਂ ਜਿਵੇਂ ਸ਼ਿਵ, ਅੱਲਾ, ਰਾਮ, ਗਾਡ (God) ਆਦਿ ਵਰਤੇ ਜਾਂਦੇ ਹਨ। ਭਾਵੇਂ ਕਿ ਕਿਸੇ ਧਰਮ ਨੂੰ ਇੱਕ ਵਿਸਿਸਟ ਧਰਮ ਤੇ ਤੌਰ 'ਤੇ ਦੇਖਣਾ ਮੁਸ਼ਕਿਲ ਹੈ ਪਰ ਫਿਰ ਵੀ ਧਰਮ ਨੂੰ ਵਸਿਸ਼ਟ ਧਰਮ ਅਤੇ ਲੋਕ ਧਰਮ ਦੋ ਵਰਗਾਂ ਵਿੱਚ ਵੰਡ ਕੇ ਇਹਨਾਂ ਦੋਵਾਂ ਦੇ ਵੱਖ-ਵੱਖ ਲੱਛਣ ਨਿਖੇੜੇ ਜਾ ਸਕਦੇ ਹਨ। ਇਸ ਤਰ੍ਹਾਂ ਵਸਿਸ਼ਟ ਧਰਮ ਦੇ ਆਪਣੇ ਸਿਧਾਂਤ ਅਤੇ ਵੱਖਰੇ ਨਿਯਮ ਹੁੰਦੇ ਹਨ ਜਿਸ ਦੀ ਪਾਲਣਾ ਉਸ ਧਰਮ ਦੇ ਸਰਧਾਲੂ ਕਰਦੇ ਹਨ। ਸੱਭਿਆਚਾਰ ਅਤੇ ਧਰਮ ਆਪਸ ਵਿੱਚ ਅੰਤਰ ਸੰਬੰਧਤ ਹਨ। ਭਾਵੇਂ ਕਈ ਵਾਰ ਇਹ ਵੀ ਕਿਹਾ ਜਾਂਦਾ ਹੈ ਕਿ ਧਰਮ ਬਿਨ੍ਹਾਂ ਰਾਜ ਹੋ ਸਕਦਾ ਹੈ ਪਰ ਰਾਜ ਬਿਨ੍ਹਾਂ ਧਰਮ ਨਹੀਂ ਪਰ ਫਿਰ ਵੀ ਅਸੀਂ ਕਹਿ ਸਕਦੇ ਹਾਂ ਕਿ ਕੋਈ ਵੀ ਰਾਜ ਅਜਿਹਾ ਨਹੀਂ ਹੋਵੇਗਾ ਜਿੱਥੋਂ ਦੇ ਲੋਕਾਂ ਦੇ ਕੁੱਝ ਵਿਸ਼ਵਾਸ ਨਾ ਹੋਣ ਇਹ ਵਿਸ਼ਵਾਸ ਹੀ ਧਰਮ ਦਾ ਆਧਾਰ ਹੁੰਦੇ ਹਨ। ਧਰਮ ਉਹ ਸੰਸਥਾ ਹੈ ਜੋ ਕਿਸੇ ਸੱਭਿਆਚਾਰ ਵਿੱਚ ਰਹਿਣ ਲਈ ਜੀਵ ਨੂੰ ਨੈਤਿਕ ਗੁਣ ਸਿਖਾਉਦਾ ਹੈ ਤੇ ਇਹ ਨੈਤਿਕ ਗੁਣ ਉਸ ਸੱਭਿਆਚਾਰ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕਰਦੇ ਹਨ ਪਰ ਇਹ ਨੈਤਿਕ ਕਰਤੱਵ ਜੋ ਧਰਮ ਸਿਖਾਉਦਾਂ ਹੈ ਇਹ ਸਥਾਨਿਕ ਸੱਭਿਆਚਾਰ ਤੋ ਹੀ ਜਨਮ ਲੈਦੇ ਹਨ ਭਾਵ ਕੋਈ ਵੀ ਧਰਮ ਉੱਥੋ ਦੇ ਸਮਾਜ ਜਾਂ ਸੱਭਿਆਚਾਰ ਦੇ ਅਨੁਕੂਲ ਹੋਵੇਗਾ ਤੇ ਇਹ ਨੈਤਿਕ ਗੁਣ ਜਾਂ ਪੱਖ ਉਸ ਧਰਮ ਵਿਚੋਂ ਨਿਕਲਦੇ ਹਨ ਜੋ ਮੂਲ ਰੂਪ ਵਿੱਚ ਉੱਥੋ ਦੇ ਸੱਭਿਆਚਾਰ ਦੇ ਹੀ ਚੰਗੇ ਪੱਖ ਜਾਂ ਗੁਣ ਹੁੰਦੇ ਹਨ। ਸੰਸਾਰ ਵਿੱਚ ਹਰ ਥਾਂ ਤੇ ਅਲੱਗ ਅਲੱਗ ਸੱਭਿਆਚਾਰ ਤੇ ਧਰਮ ਪਾਏ ਜਾਂਦੇ ਹਨ ਜਿਹਨਾਂ ਦੇ ਆਪਣੇ ਅਲੱਗ ਅਲੱਗ ਨਿਯਮ ਹੋਣਗੇ। ਤੇ ਇਹ ਦੋਵੇਂ ਇੱਕ ਦੂਜੇ ਨਾਲ ਅੰਤਰ ਸੰਬੰਧਤ ਹੁੰਦੇ ਹਨ। ਭਾਵ ਹਰੇਕ ਸੱਭਿਆਚਾਰ ਉੱਥੋਂ ਦੇ ਧਰਮ ਦਾ ਸਰੂਪ ਨਿਸ਼ਚਿਤ ਕਰਦਾ ਹੈ ਤੇ ਹਰ ਧਰਮ ਉੱਥੋ ਦੇ ਸੱਭਿਆਚਾਰ ਦੇ ਸਰੂਪ ਤੇ ਆਪਦਾ ਪ੍ਰਭਾਵ ਪਾਉਂਦਾ ਹੈ। ਜਿਵੇਂ ਕਿ ਉਦਾਹਰਨ ਦੇ ਤੌਰ ’ਤੇ ਅਸੀਂ ਦੇਖੀਏ ਤਾਂ ਭਾਰਤੀ ਪੰਜਾਬ ਵਿੱਚ ਸਿੱਖ ਧਰਮ ਬਹੁ ਗਿਣਤੀ ਦਾ ਧਰਮ ਹੈ ਤੇ ਜਿਸ ਦੇ ਪ੍ਰਭਾਵ ਸਦਕਾ ਇੱਥੋ ਦਾ ਹਿੰਦੂ ਧਰਮ ਵੀ ਹਰਿਦੁਆਰ ਦੇ ਹਿੰਦੂ ਧਰਮ ਦੇ ਮੁਕਾਬਲੇ ਵਿੱਚ ਕਾਫੀ ਅਲੱਗ ਪ੍ਰਤੀਤ ਹੁੰਦਾ ਹੈ ਭਾਵੇਂ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਇਹ ਸਭ ਇੱਥੋਂ ਦੇ ਸੱਭਿਆਚਾਰ ਤੇ ਉਹਨਾਂ ਦੇ ਵਿਸ਼ੇਸ਼ ਵਿਸਵਾਸਾਂ ਕਰਕੇ ਹੈ। ਇਸੇ ਤਰ੍ਹਾਂ ਇੱਕ ਭਾਰਤੀ ਪੰਜਾਬ ਦੇ ਸਿੱਖ ਤੇ ਇੱਕ ਵਿਦੇਸੀ ਸਿੱਖ ਦੇ ਰਹਿਣ ਸਹਿਣ ਵਿੱਚ ਵੀ ਫਰਕ ਹੋਵੇਗਾ ਭਾਵੇਂ ਇਹਨਾਂ ਦੇ ਵੀ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਧਰਮ ਦੀਆਂ ਵਿਧੀਆਂ: ੧. ਮਾਨਵ ਵਿਗਿਆਨੀ ਵਿਧੀ ੨. ਸਮਾਜ ਵਿਗਿਆਨੀ ਵਿਧੀ ੩.
ਸ਼ਾਹ ਮੁਹੰਮਦ (1784-1862) ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਪੰਜਾਬੀ ਦਾ ਸ਼ਾਇਰ ਸੀ। ਜੰਗਨਾਮਾ ਵਿੱਚ ਉਸਨੇ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪਹਿਲੀ ਅੰਗਰੇਜ਼-ਸਿੱਖ ਲੜਾਈ ਦੀ ਕਹਾਣੀ ਬਿਆਨ ਕੀਤੀ ਹੈ। ਸ਼ਾਹ ਮੁਹੰਮਦ ਦੂਰ-ਦ੍ਰਿਸ਼ਟੀ ਵਾਲਾ ਕਵੀ ਸੀ ਜੋ ਆਉਣ ਵਾਲੀਆਂ ਘਟਨਾਵਾਂ ਦੇ ਅਕਸ ਨੂੰ ਵੇਖ ਸਕਦਾ ਸੀ। ਉਸ ਦੇ ਅੰਦਾਜੇ ਤਜਰਬਿਆਂ ਅਤੇ ਤੱਥਾਂ ’ਤੇ ਆਧਾਰਤ ਸਨ।ਸ਼ਾਹ ਮੁਹੰਮਦ ਦਾ ਜਨਮ 1784 ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਪਿੰਡ ਵਡਾਲਾ ਵੀਰਮ ਵਿੱਚ ਹੋਇਆ। ਉਹ ਮਹਾਰਾਜਾ ਰਣਜੀਤ ਸਿੰਘ ਨੂੰ ਪਸੰਦ ਕਰਦਾ ਸੀ ਕਿਉਂ ਜੇ ਉਸਨੇ ਪੰਜਾਬ ਨੂੰ ਦੁੱਖਾਂ ਦੀ ਥਾਂ ਤੋਂ ਜੰਨਤ ਵਿੱਚ ਪਲਟ ਦਿੱਤਾ ਸੀ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.
ਭਾਰਤੀ ਸੂਬੇ ਅਤੇ ਕੇਂਦਰੀ ਸ਼ਾਸ਼ਤ ਪ੍ਰਦੇਸ਼
ਪ੍ਰਸ਼ਾਸਕੀ ਮਕਸਦ ਲਈ, ਭਾਰਤ ਨੂੰ ਛੋਟੇ ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਜ਼ਿਆਦਾਤਰ ਹਿੱਸਿਆਂ ਨੂੰ ਰਾਜ ਜਾਂ ਪ੍ਰਾਂਤ ਕਿਹਾ ਜਾਂਦਾ ਹੈ ਅਤੇ ਕੁਛ ਹਿੱਸਿਆਂ ਨੂੰ ਕੇਂਦਰੀ ਸ਼ਾਸਤ ਪ੍ਰਦੇਸ਼ ਕਿਹਾ ਜਾਂਦਾ ਹੈ। ਭਾਰਤ ਵਿੱਚ 28 ਸੂਬੇ ਅਤੇ 9 ਕੇਂਦਰੀ ਸ਼ਾਸਤ ਪ੍ਰਦੇਸ਼ ਹਨ। ਇਹ ਅੱਗੇ ਜ਼ਿਲ੍ਹਿਆਂ ਅਤੇ ਡਿਵੀਜ਼ਨਾਂ ਵਿੱਚ ਵੰਡੇ ਹੋਏ ਹਨ।
ਕੋਸ਼ਕਾਰੀ ਭਾਸ਼ਾ ਵਿਗਿਆਨ ਦੀ ਇੱਕ ਸ਼ਾਖਾ ਹੈ। ਭਾਸ਼ਾ ਵਿਗਿਆਨ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਅਨੁਵਾਦ ਅਤੇ ਕੋਸ਼ਕਾਰੀ ਜਿਹੇ ਵਿਸ਼ੇ ਵੀ ਪੜ੍ਹਾਏ ਜਾਂਦੇ ਹਨ। ਭਾਸ਼ਾ ਵਿਗਿਆਨ ਦਾ ਪ੍ਰਯੋਗ ਵਿਆਕਰਨ, ਤਰਜਮਾ, ਦੁਜੀ ਭਾਸ਼ਾ ਸਿਖਣਾ ਅਤੇ ਕੋਸ਼ਕਾਰੀ ਦੀਆਂ ਹੋਰ ਸ਼ਾਖਾਵਾਂ ਵਿੱਚ ਹੁੰਦਾ ਹੈ। ਕੋਸ਼ਾਕਾਰ ਉਹ ਮਾਹਿਰ ਹੁੰਦਾ ਹੈ ਜੋ ਸ਼ਬਦਕੋਸ਼, ਸੂਚੀਆਂ, ਵਿਸ਼ਵਕੋਸ਼ ਅਤੇ ਸ਼ਬਦ-ਸਾਗਰਾਂ ਨੂੰ ਲਿਖਦਾ ਜਾਂ ਉਹਨਾਂ ਦਾ ਸੰਕਲਨ ਕਰਦਾ ਹੈ। ਇਸ ਵਾਸਤੇ ਘੱਟੋ-ਘੱਟ ਦੋ ਭਾਸ਼ਾਵਾਂ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਜਿਵੇਂ-ਜਿਵੇਂ ਦੁਨੀਆ ਵਿੱਚ ਸਭ ਸੰਸਕ੍ਰਿਤੀਆਂ ਅਤੇ ਮੁਲਕਾਂ ਦੇ ਬਹੁਭਾਸ਼ੀ ਲੋਕ ਇਕ-ਮਿਕ ਹੁੰਦੇ ਜਾ ਰਹੇ ਹਨ, ਉਵੇਂ ਹੀ ਜਾਣਕਾਰੀ ਅਤੇ ਭਾਸ਼ਾ ਦੇ ਇਨ੍ਹਾਂ ਸਰੋਤਾਂ ਦੀ ਲੋੜ ਵੀ ਤੀਬਰਤਾ ਨਾਲ ਵਧ ਰਹੀ ਹੈ। ਇਨ੍ਹਾਂ ਸਰੋਤਾਂ ਦੀ ਵਧ ਰਹੀ ਮੰਗ ਭਾਸ਼ਾ ਮਾਹਿਰਾਂ ਦੀ ਮੰਗ ਨੂੰ ਵਧਾਉਂਦੀ ਜਾ ਰਹੀ ਹੈ। ਦੁਨੀਆ ਭਰ ਵਿੱਚ ਉਹਨਾਂ ਲੋਕਾਂ ਦੀ ਬਹੁਤ ਜ਼ਿਆਦਾ ਮੰਗ ਹੈ ਜੋ ਅੰਗਰੇਜ਼ੀ ਤੋਂ ਇਲਾਵਾ ਵੱਡੀ ਗਿਣਤੀ ਲੋਕਾਂ ਵੱਲੋਂ ਬੋਲੀਆਂ ਜਾਂਦੀਆਂ ਭਾਸ਼ਾਵਾਂ ਜਾਣਦੇ ਹੋਣ ਜਿਵੇਂ ਕਿ ਹਿੰਦੀ, ਚੀਨੀ, ਫ੍ਰੈਂਚ ਅਤੇ ਪੰਜਾਬੀ। ਦੋ ਭਾਸ਼ਾਵਾਂ ਵਿੱਚ ਛਪਣ ਵਾਲੀਆਂ ਡਿਕਸ਼ਨਰੀਆਂ (ਸ਼ਬਦਕੋਸ਼ਾਂ) ਵਾਸਤੇ ਉਹਨਾਂ ਕੋਸ਼ਾਕਾਰਾਂ ਦੀ ਬੇਹੱਦ ਲੋੜ ਹੈ ਜਿਹਨਾਂ ਨੂੰ ਅੰਗਰੇਜ਼ੀ ਤੋਂ ਇਲਾਵਾ ਹਿੰਦੀ, ਪੰਜਾਬੀ ਜਾਂ ਕਿਸੇ ਵੀ ਵਧੇਰੇ ਬੋਲੀ ਜਾਣ ਵਾਲੀ ਭਾਸ਼ਾ ਦਾ ਨਾ ਸਿਰਫ਼ ਚੰਗਾ ਗਿਆਨ ਹੋਵੇ ਸਗੋਂ ਤਰਜਮਾ ਕਰਨ ਵਿੱਚ ਵੀ ਉਹ ਮਾਹਿਰ ਹੋਣ। ਇਹ ਦੋਵੇਂ ਹੀ ਗੁਣ ਭਾਸ਼ਾ ਦੇ ਵਿਦਿਆਰਥੀਆਂ ਵਿੱਚ ਹੁੰਦੇ ਹਨ। ਸਿਧਾਂਤਿਕ ਅਤੇ ਪ੍ਰਯੋਗਿਕ ਕੋਸਕਾਰੀ ਦੋ ਪ੍ਰਕਾਰ ਦੇ ਹੁੰਦੇ ਹਨ।
ਮੈਕਸਮਿਲੀਅਨ ਕਾਰਲ ਐਮਿਲ ਮੈਕਸ ਵੈਬਰ (ਜਰਮਨ: [ˈmaks ˈveːbɐ]; 21 ਅਪਰੈਲ 1864 – 14 ਜੂਨ 1920) ਇੱਕ ਜਰਮਨ ਸਮਾਜਸਾਸ਼ਤਰੀ, ਦਾਰਸ਼ਨਿਕ, ਅਤੇ ਰਾਜਨੀਤਕ ਅਰਥਸਾਸ਼ਤਰੀ ਜਿਸਦੇ ਵਿਚਾਰਾਂ ਨੇ ਸਮਾਜਿਕ ਸਿਧਾਂਤ, ਸਮਾਜਿਕ ਖੋਜ, ਅਤੇ ਖੁਦ ਸਮਾਜਸਾਸ਼ਤਰ ਨੂੰ ਪ੍ਰਭਾਵਿਤ ਕੀਤਾ। ਵੈਬਰ ਦਾ ਨਾਮ ਹਮੇਸ਼ਾ ਏਮੀਲ ਦੁਰਖਿਮ ਅਤੇ ਕਾਰਲ ਮਾਰਕਸ,ਦੇ ਨਾਲ ਸਮਾਜਸਾਸ਼ਤਰ ਦੇ ਤਿੰਨ ਬਾਨੀ ਨਿਰਮਾਤਿਆਂ ਵਿੱਚੋਂ ਇੱਕ ਵਜੋਂ ਆਉਂਦਾ ਹੈ। ਵੇਬਰ ਫਸਟੌਲਿਜਿਕ ਐਂਟੀ-ਹੋਂਦਵਾਦੀ ਵਿਚਾਰਧਾਰਾ ਦਾ ਇੱਕ ਮੁੱਖ ਵਕੀਲ ਸੀ, ਜਿਸਦਾ ਅਧਿਐਨ ਕਰਨ ਲਈ ਬਹਿਸ ਕਰਦੇ ਹੋਏ ਸਮਾਜਕ ਕਾਰਜ ਦੁਆਰਾ ਵਿਆਖਿਆਤਮਕ (ਸਿਰਫ਼ ਸ਼ਾਤਵੀਂ ਸ਼ਬਦਾਵਲੀ ਦੀ ਬਜਾਏ) ਦਾ ਅਰਥ ਹੈ, ਮਕਸਦ ਅਤੇ ਅਰਥ ਨੂੰ ਸਮਝਣ ਦੇ ਅਧਾਰ ਤੇ, ਜੋ ਵਿਅਕਤੀ ਆਪਣੇ ਆਪ ਦੇ ਕੰਮਾਂ ਨਾਲ ਜੁੜੇ ਹੋਏ ਹਨ ਦੁਰਕਾਈਮ ਦੇ ਉਲਟ, ਉਹ ਮੋਨੋ-ਕਾਰਗੁਜਾਰੀ ਵਿੱਚ ਵਿਸ਼ਵਾਸ਼ ਨਹੀਂ ਰੱਖਦਾ ਸੀ ਅਤੇ ਪ੍ਰਸਤਾਵਿਤ ਸੀ ਕਿ ਕਿਸੇ ਵੀ ਨਤੀਜੇ ਲਈ ਬਹੁਤੇ ਕਾਰਨ ਹੋ ਸਕਦੇ ਹਨ. [12] ਮੁੱਖ ਬੌਧਿਕ ਚਿੰਤਾ ਤਰਕਸੰਗਤ, ਧਰਮ ਨਿਰਪੱਖਤਾ ਅਤੇ "ਬੇਵਕੂਫੀ" ਦੀ ਪ੍ਰਕਿਰਿਆ ਨੂੰ ਸਮਝ ਰਹੀ ਸੀ ਜੋ ਉਹ ਪੂੰਜੀਵਾਦ ਅਤੇ ਆਧੁਨਿਕਤਾ ਦੇ ਵਾਧੇ ਨਾਲ ਜੁੜੀ ਸੀ. [13] ਉਸਨੇ ਇਹਨਾਂ ਨੂੰ ਸੰਸਾਰ ਬਾਰੇ ਨਵੇਂ ਤਰੀਕੇ ਨਾਲ ਸੋਚਣ ਦੇ ਨਤੀਜੇ ਵਜੋਂ ਦੇਖਿਆ.
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਜੁਲਾਈ 2021 ਮੁਤਾਬਿਕ ਇਸ ਵਿਕੀ ’ਤੇ 36,091 ਲੇਖ ਹਨ ਅਤੇ ਇਸ ਦੇ ਕੁੱਲ 37,722 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,67,086 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.37.0-wmf.12 (d4df395) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਨੀਲ ਆਰਮਸਟਰਾਂਗ (5 ਅਗਸਤ 1930 - 25 ਅਗਸਤ 2012) ਇੱਕ ਅਮਰੀਕੀ ਐਸਟਰੋਨਾਟ ਸੀ, ਜਿਸ ਨੂੰ ਚੰਦ ਤੇ ਕਦਮ ਰੱਖਣ ਵਾਲੇ ਪਹਿਲੇ ਇਨਸਾਨ ਹੋਣ ਦਾ ਸ਼ਰਫ਼ ਹਾਸਲ ਹੋਇਆ। ਉਹ ਇੱਕ ਏਰੋਸਪੇਸ ਇੰਜਨੀਅਰ, ਅਮਰੀਕੀ ਨੇਵੀ ਦੇ ਪਾਇਲਟ, ਤਜਰਬਾਤੀ ਪਾਇਲਟ ਅਤੇ ਅਧਿਆਪਕ ਵੀ ਸੀ। ਉਹ ਅਮਰੀਕੀ ਨੇਵੀ ਵਿੱਚ ਅਫ਼ਸਰ ਸੀ ਅਤੇ ਉਸ ਨੇ ਕੋਰੀਆ ਜੰਗ ਵਿੱਚ ਵੀ ਹਿੱਸਾ ਲਿਆ। ਜੰਗ ਦੇ ਬਾਦ ਉਸਨੇ ਏਰੋਨੌਟਿਕਸ ਦੀ ਨੈਸ਼ਨਲ ਸਲਾਹਕਾਰ ਕਮੇਟੀ (National Advisory Committee for Aeronautics) ਵਿੱਚ ਤਜਰਬਾਤੀ ਪਾਇਲਟ ਵਜੋਂ ਕੰਮ ਕੀਤਾ ਜਿੱਥੇ ਇੰਤਹਾਈ ਤੇਜ਼ ਰਫ਼ਤਾਰ ਪਰਵਾਜ਼ਾਂ ਦੇ ਤਜਰਬੇ ਕੀਤੇ ਜਾਂਦੇ ਸਨ।
ਖਗੋਲਯਾਤਰੀ ਜਾਂ ਪੁਲਾੜਯਾਤਰੀ ਜਾਂ ਖਗੋਲਬਾਜ਼ ਅਜਿਹੇ ਵਿਅਕਤੀ ਨੂੰ ਕਹਿੰਦੇ ਹਨ ਜਿਹੜਾ ਧਰਤੀ ਦੇ ਵਾਯੂਮੰਡਲ ਤੋਂ ਉੱਪਰ ਜਾ ਕੇ ਪੁਲਾੜ ਵਿੱਚ ਪ੍ਰਵੇਸ਼ ਕਰੇ। ਆਧੁਨਿਕ ਯੁਗ ਵਿੱਚ ਇਹ ਜ਼ਿਆਦਾਤਰ ਵਿਸ਼ਵ ਦੀਆਂ ਕੁਝ ਸਰਕਾਰਾਂ ਦੁਆਰਾ ਚਲਾਏ ਜਾ ਰਹੇ ਪੁਲਾੜ ਸੋਧ ਪ੍ਰੋਗਰਾਮਾਂ ਦੇ ਤਹਿਤ ਪੁਲਾੜਯਾਨਾਂ ਵਿੱਚ ਸਵਾਰ ਵਿਅਕਤੀਆਂ ਨੂੰ ਕਿਹਾ ਜਾਂਦਾ ਹੈ, ਹਾਲਾਂਕਿ ਅੱਜਕੱਲ੍ਹ ਕੁਝ ਨਿੱਜੀ ਕੰਪਨੀਆਂ ਵੀ ਪੁਲਾੜ-ਯਾਨਾਂ ਵਿੱਚ ਸੈਰ-ਸਪਾਟਾ ਕਰਨ ਵਾਲੇ ਇਨਸਾਨਾਂ ਨੂੰ ਵਾਯੂਮੰਡਲ ਤੋਂ ਉੱਪਰ ਲੈ ਜਾਣ ਵਾਲੇ ਜਹਾਜ਼ਾਂ ਦੇ ਵਿਕਾਸ ਵਿੱਚ ਲੱਗੀਆਂ ਹੋਈਆਂ ਹਨ।17 ਨਵੰਬਰ 2017 ਤੋਂ 36 ਦੇਸ਼ਾਂ ਤੋਂ ਕੁੱਲ 552 ਵਿਅਕਤੀ 100 ਕਿ.ਮੀ.
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਡੀ ਸੀ ਮੋਟਰ ਇੱਕ ਬਿਜਲਈ ਯੰਤਰ ਹੈ ਜੋ ਬਿਜਲਈ ਊਰਜਾ (electrical energy) ਨੂੰ ਯੰਤਰਿਕ ਊਰਜਾ (mechanical energy) ਵਿੱਚ ਬਦਲਦੀ ਹੈ। ਡੀ ਸੀ ਮੋਟਰ ਬਿਜਲੀ ਦੀ ਸਿੱਧੀ ਪ੍ਰਵਾਹਿਤ ਧਾਰਾ ਜਾਂ ਡੀ ਸੀ ਨਾਲ ਜੋੜਨ ਤੇ ਹੀ ਕੰਮ ਕਰਦੀ ਹੈ। ਹਰੇਕ ਤਰ੍ਹਾਂ ਦੀ ਡੀ ਸੀ ਮੋਟਰ ਚੁੰਬਕੀ ਖੇਤਰ ਦੁਆਰਾ ਪੈਦਾ ਕੀਤੇ ਗਏ ਬਲ ਤੇ ਨਿਰਭਰ ਹੁੰਦੀ ਹੈ | ਡੀ ਸੀ ਮੋਟਰਾਂ ਨੂੰ ਵਰਤਣ ਦਾ ਮੁੱਖ ਕਾਰਨ ਇਹ ਹੁੰਦਾ ਹੈ ਕਿ ਇਹਨਾਂ ਦੀ ਗਤੀ ਨੂੰ ਬੜੀ ਆਸਾਨੀ ਨਾਲ ਤੇ ਕਾਫੀ ਵਿਸ਼ਾਲ ਘੇਰੇ ਵਿੱਚ ਵੱਧ ਜਾਂ ਘੱਟ ਕੀਤਾ ਜਾ ਸਕਦਾ ਹੈ |
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਕੋਰੋਨਾਵਾਇਰਸ ਬਿਮਾਰੀ 2019 (ਅੰਗ੍ਰੇਜ਼ੀ ਵਿੱਚ: Coronavirus ki potty disease 2019; ਸੰਖੇਪ ਵਿੱਚ: ਕੋਵਿਡ-19; ਅੰਗ੍ਰੇਜ਼ੀ: COVID-19) ਇੱਕ ਗੰਭੀਰ, ਸਾਹ ਲੈਣ ਵਾਲੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-CoV-2) ਦੇ ਕਾਰਨ ਹੋਣ ਵਾਲੀ ਇੱਕ ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵ-ਵਿਆਪੀ ਪੱਧਰ 'ਤੇ ਫੈਲ ਗਈ ਹ ਪੱੱਦ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ। ਆਮ ਲੱਛਣਾਂ ਵਿੱਚ ਬੁਖਾਰ, ਖੰਘ ਅਤੇ ਸਾਹ ਦੀ ਕਮੀ ਸ਼ਾਮਿਲ ਹਨ। ਮਾਸਪੇਸ਼ੀਆਂ ਵਿੱਚ ਦਰਦ, ਥੁੱਕ ਉਤਪਾਦਨ ਅਤੇ ਗਲ਼ੇ ਦੀ ਸੋਜ ਘੱਟ ਆਮ ਲੱਛਣ ਹਨ। ਹਾਲਾਂਕਿ ਬਹੁਤੇ ਕੇਸ ਹਲਕੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੇ ਹਨ, ਗੰਭੀਰ ਨਮੂਨੀਆ ਅਤੇ ਮਲਟੀ-ਆਰਗਨ ਫੇਲ੍ਹ ਹੋਣਾ ਕੁਝ ਤਰੱਕੀ ਵਾਲੇ ਲੱਛਣ ਹਨ। 20 ਮਾਰਚ 2020 ਤਕ, ਨਿਦਾਨ ਕੀਤੇ ਮਾਮਲਿਆਂ ਵਿੱਚ ਪ੍ਰਤੀ ਮੌਤਾਂ ਦੀ ਦਰ 4.1% ਹੈ; ਹਾਲਾਂਕਿ, ਇਹ ਉਮਰ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਅਧਾਰ ਤੇ 0.2% ਤੋਂ 15% ਤੱਕ ਹੋ ਸਕਦੀ ਹੈ।ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿੱਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई, ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਪੰਜਾਬੀ ਸੱਭਿਆਚਾਰ ਦੀ ਭੂਗੋਲਿਕ ਰੂਪ-ਰੇਖਾ
ਪੰਜਾਬੀ ਸਭਿਆਚਾਰ ਦਾ ਮੂਲ ਘਰ ਪੰਜਾਬ ਹੈ। ਵਿਸ਼ੇਸ਼ ਸਭਿਆਚਾਰ ਦੀ ਪ੍ਰਮਾਣਿਕ ਹੋਂਦ ਵਿਸ਼ੇਸ਼ ਭੂਗੋਲਿਕ ਖਿਤੇ ਤੋਂ ਬਿਨਾਂ ਅਸੰਭਵ ਹੈ। ਕਿਸੇ ਸਭਿਆਚਾਰ ਨੂੰ ਉਸਦੇ ਭੂਗੋਲਿਕ ਚੋਗਿਰਦੇ, ਜਲਵਾਯੂ, ਧਰਤੀ ਦੀ ਕਿਸਮ ਅਤੇ ਖਿੱਤੇ ਅਥਵਾ ਕੁਦਰਤੀ ਲੱਭਤਾਂ ਤੋਂ ਬਿਨਾਂ ਪਛਾਣਿਆਂ, ਸਮਝਿਆ ਹੀ ਨਹੀਂ ਜਾ ਸਕਦਾ ਬਲਕਿ ਇਸਦੀ ਕਲਪਨਾ ਕਰਨਾ ਵੀ ਗਲਤ ਚੇਤਨਾ ਦਾ ਪ੍ਰਮਾਣ ਹੈ। ਪੰਜਾਬੀ ਸਭਿਆਚਾਰ ਨੂੰ ਪੰਜਾਬ ਦੇ ਭੂਗੋਲਿਕ ਖਿੱਤੇ ਨਾਲੋਂ ਤੋੜ ਕੇ ਵੇਖਣਾ ਨਾ ਸੰਭਵ ਹੈ,ਨਾ ਹੀ ਵਾਜਬ, ਸਗੋਂ ਲੋੜ ਪੰਜਾਬੀ ਸਭਿਆਚਾਰ ਦੇ ਸੰਦਰਭ ਵਿਚ ਇਸਦੇ ਸਹੀ ਭੂਗੋਲਿਕ ਅਤੇ ਇਸੇ ਅਨੁਸਾਰ ਰਾਜਸੀ ਭਾਸ਼ਾਈ ਹੱਦਾਂ ਦੀ ਢੁੱਕਵੀਂ ਨਿਸ਼ਾਨਦੇਹੀ ਕਰਨ ਦੀ ਹੈ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਮੌਸਮ ਵਿੱਚ ਤਬਦੀਲੀ ਅਤੇ ਖੇਤੀਬਾੜੀ (ਅੰਗਰੇਜ਼ੀ ਵਿੱਚ: Climate Change and Agriculture) ਦੋਵੇਂ ਆਪਸੀ ਸਬੰਧਿਤ ਪ੍ਰਕਿਰਿਆਵਾਂ ਹਨ, ਅਤੇ ਇਹ ਦੋਵੇਂ ਗਲੋਬਲ ਪੈਮਾਨੇ ਤੇ ਹੁੰਦੀਆਂ ਹਨ। ਮੌਸਮ ਵਿੱਚ ਤਬਦੀਲੀ ਕਈ ਤਰੀਕਿਆਂ ਨਾਲ ਖੇਤੀਬਾੜੀ ਨੂੰ ਪ੍ਰਭਾਵਤ ਕਰਦੀ ਹੈ, ਜਿਸ ਵਿੱਚ ਔਸਤਨ ਤਾਪਮਾਨ, ਬਾਰਸ਼ ਅਤੇ ਜਲਵਾਯੂ ਦੀਆਂ ਅਤਿ ਆਧੁਨਿਕ ਤਬਦੀਲੀਆਂ (ਉਦਾਹਰਣ ਵਜੋਂ ਗਰਮੀ ਦੀਆਂ ਲਹਿਰਾਂ) ਸ਼ਾਮਲ ਹਨ; ਕੀੜਿਆਂ ਅਤੇ ਬਿਮਾਰੀਆਂ ਵਿੱਚ ਤਬਦੀਲੀ; ਵਾਯੂਮੰਡਲ ਕਾਰਬਨ ਡਾਈਆਕਸਾਈਡ ਅਤੇ ਜ਼ਮੀਨੀ-ਪੱਧਰ ਦੇ ਓਜ਼ੋਨ ਗਾੜ੍ਹਾਪਣ ਵਿਚ ਤਬਦੀਲੀਆਂ; ਕੁਝ ਭੋਜਨਾਂ ਦਾ ਪੋਸ਼ਣ ਗੁਣਵੱਤਾ ਵਿਚ ਤਬਦੀਲੀ; ਅਤੇ ਸਮੁੰਦਰ ਦੇ ਪੱਧਰ ਵਿੱਚ ਤਬਦੀਲੀਆਂ।ਮੌਸਮ ਵਿੱਚ ਤਬਦੀਲੀ ਪਹਿਲਾਂ ਹੀ ਖੇਤੀਬਾੜੀ ਨੂੰ ਪ੍ਰਭਾਵਤ ਕਰ ਰਹੀ ਹੈ, ਪ੍ਰਭਾਵ ਸਾਰੇ ਸੰਸਾਰ ਵਿੱਚ ਅਸਪਸ਼ਟ ਤੌਰ ਤੇ ਵੰਡੇ ਗਏ ਹਨ। ਭਵਿੱਖ ਦੇ ਮੌਸਮ ਵਿੱਚ ਤਬਦੀਲੀ ਸੰਭਾਵਤ ਤੌਰ 'ਤੇ ਨੀਵੇਂ ਵਿਥਕਾਰ ਵਾਲੇ ਦੇਸ਼ਾਂ ਵਿੱਚ ਫਸਲਾਂ ਦੇ ਉਤਪਾਦਨ ਨੂੰ ਨਕਾਰਾਤਮਕ ਰੂਪ ਵਿੱਚ ਪ੍ਰਭਾਵਤ ਕਰੇਗੀ, ਜਦੋਂ ਕਿ ਉੱਤਰੀ ਵਿਥਾਂ ਵਿੱਚ ਪ੍ਰਭਾਵ ਸਕਾਰਾਤਮਕ ਜਾਂ ਨਕਾਰਾਤਮਕ ਹੋ ਸਕਦੇ ਹਨ। ਮੌਸਮ ਵਿੱਚ ਤਬਦੀਲੀ ਸ਼ਾਇਦ ਕੁਝ ਕਮਜ਼ੋਰ ਸਮੂਹਾਂ, ਜਿਵੇਂ ਕਿ ਗਰੀਬਾਂ ਲਈ ਭੋਜਨ ਦੀ ਅਸੁਰੱਖਿਆ ਦਾ ਖਤਰਾ ਵਧਾਏਗੀ। ਪਸ਼ੂ ਪਾਲਣ CO2 ਗ੍ਰੀਨਹਾਉਸ ਗੈਸ ਉਤਪਾਦਨ ਲਈ ਅਤੇ ਵਿਸ਼ਵ ਦੇ ਮੀਥੇਨ ਦੀ ਇੱਕ ਪ੍ਰਤੀਸ਼ਤ, ਅਤੇ ਭਵਿੱਖ ਵਿੱਚ ਭੂਮੀ ਬਾਂਝਪਨ, ਅਤੇ ਸਥਾਨਕ ਸਪੀਸੀਜ਼ ਦਾ ਉਜਾੜੇ ਲਈ ਜ਼ਿੰਮੇਵਾਰ ਹੈ।
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਰਾਮਾਇਣ ਮਹਾਨ ਹਿੰਦੂ ਮਹਾਂਕਾਵਾਂ ਵਿੱਚੋਂ ਇੱਕ ਹੈ। ਇਸ ਦੀ ਰਚਨਾ ਹਿੰਦੂ ਰਿਸ਼ੀ ਵਾਲਮੀਕ ਦੁਆਰਾ ਕੀਤੀ ਗਈ ਹੈ ਅਤੇ ਇਹ ਸੰਸਕ੍ਰਿਤ ਸਾਹਿਤ ਦਾ ਇੱਕ ਮਹੱਤਵਪੂਰਣ ਹਿੱਸਾ ਹੈ। ਭਾਰਤ ਦੀ ਸਰਯੂ ਨਦੀ ਦੇ ਕੰਡੇ ਅਯੋਧਿਆ ਨਾਗਰੀ ਵਿੱਚ ਦਸ਼ਰਥ ਰਾਜ ਕਰਦੇ ਸਨ। ਸ੍ਰੀ ਰਾਮ ਸਭ ਤੋਂ ਵੱਡੀ ਰਾਣੀ ਕੌਸ਼ਲਿਆ ਦੇ ਪੁੱਤਰ ਸਨ। ਭਰਤ ਰਾਣੀ ਕੈਕੇਈ ਦੇ ਅਤੇ ਲਕਸ਼ਮਣ ਅਤੇ ਸ਼ਤਰੂਘਣ ਰਾਣੀ ਸੁਮਿਤੱਰਾ ਦੇ ਬੇਟੇ ਸਨ। ਇਹਨਾਂ ਚਾਰ ਰਾਜਕੁਮਾਰਾਂ ਦੇ ਪਵਿੱਤਰ ਜੀਵਨ-ਚਰਿੱਤਰ ਦਾ ਵਰਣਨ ਰਾਮਾਇਣ ਦੇ ਸੱਤ ਕਾਂਡਾਂ ਵਿੱਚ ਕੀਤਾ ਗਿਆ ਹੈ।
ਕੌਮਾਂਤਰੀ ਨਾਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਮਹਿਲਾ ਦਿਵਸ (ਅੰਗਰੇਜ਼ੀ:International Women's Day (IWD), ਜਿਸ ਨੂੰ ਸ਼ੁਰੂ ਵਿੱਚ "International Working Women's Day" ਕਿਹਾ ਜਾਂਦਾ ਸੀ, ਹਰ ਸਾਲ 8 ਮਾਰਚ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। ਵਿਸ਼ਵ ਦੇ ਵਿਭਿੰਨ ਖੇਤਰਾਂ ਵਿੱਚ ਔਰਤਾਂ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਇਹ ਦਿਨ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ। ਇਹ ਔਰਤ ਅਧਿਕਾਰਾਂ ਦੀ ਲਹਿਰ ਦਾ ਕੇਂਦਰੀ ਬਿੰਦੂ ਹੈ।
'ਨਿਬੰਧ' ਅਤੇ 'ਲੇਖ' ਦੋਵੇ ਹੀ ਆਧੁਨਿਕ ਵਾਰਤਕ ਦੇ ਅਹਿਮ ਰੂਪ ਹਨ। ਇਹ ਦੋਵੇਂ ਰੂਪ ਹੀ ਕਲਪਨਾ ਦੇ ਸੰਸਾਰ ਤੋਂ ਵਿਥ ਥਾਪ ਕੇ ਜੀਵਨ ਦੀਆਂ ਠੋਸ ਸਮੱਸਿਆਵਾਂ ਨਾਲ ਸਾਡੀ ਵਾਕਫ਼ੀਅਤ ਕਰਵਾਉਂਦੇ ਹਨ। ਇਹਨਾਂ ਦੀ ਮੁੱਖ ਭੂਮਿਕਾ ਸਾਡੇ ਗਿਆਨ ਵਿਚ ਵਾਧਾ ਕਰਨ ਦੀ ਹੈ। ਉਹ ਵਿਸ਼ੇ ਜੋ ਗਲਪ ਸਾਹਿਤ ਦੇ ਖੇਤਰ ਵਿੱਚੋਂ ਬਾਹਰ ਹਨ, ਆਧੁਨਿਕ ਵਾਰਤਕ ਦੇ ਇਹ ਰੂਪ ਉਹਨਾਂ ਨੂੰ ਆਪਣੇ ਕਲੇਵਰ ਵਿੱਚ ਲੈਂਦੇ ਹਨ। ਵਿਸ਼ੇ ਪੱਖੋਂ ਦੋਵੇਂ ਹੀ ਰੂਪ ਅਸੀਮ ਅਤੇ ਵਿਆਪਕ ਹਨ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।