ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਵੈਦਿਕ ਕਾਲ (ਜਾਂ ਵੈਦਿਕ ਯੁੱਗ), ਇਤਹਾਸ ਵਿੱਚ ਇੱਕ ਦੌਰ ਸੀ ਜਿਸਦੇ ਦੌਰਾਨ ਹਿੰਦੂ ਸਭਿਅਤਾ ਦੇ ਸਭ ਤੋਂ ਪੁਰਾਣੇ ਸ਼ਾਸਤਰਾਂ, ਵੇਦਾਂ ਦੀ ਰਚਨਾ ਹੋਈ ਸੀ। ਇਸ ਕਾਲ ਦਾ ਸਮੇਂ ਦੀ ਮਿਆਦ ਅਨਿਸ਼ਚਿਤ ਹੈ। ਭਾਸ਼ਾਈ ਪ੍ਰਮਾਣ ਦੱਸਦੇ ਹਨ ਕਿ ਵੇਦਾਂ ਵਿੱਚੋਂ ਸਭ ਤੋਂ ਪੁਰਾਣੇ ਵੇਦ ਰਿਗਵੇਦ ਦੀ ਰਚਨਾ, ਮੋਟੇ ਤੌਰ ਉੱਤੇ 1700 ਈਪੂ ਅਤੇ 1100 ਈਪੂ ਦੇ ਦੌਰਾਨ ਹੋਈ ਸੀ ਅਤੇ ਇਸ ਕਾਲ ਨੂੰ ਮੁੱਢਲਾ ਵੈਦਿਕ ਕਾਲ ਕਿਹਾ ਜਾਂਦਾ ਹੈ। ਵੈਦਿਕ ਕਾਲ ਦਾ ਅੰਤ ਆਮ ਤੌਰ ਤੇ ਲਗਪਗ 500 ਈਪੂ ਅਤੇ 150 ਈਪੂ ਦੇ ਦੌਰਾਨ ਹੋਣ ਦਾ ਅਨੁਮਾਨ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਅੰਗ੍ਰੇਜ਼ੀ ਵਿੱਚ: Punjab Agricultural University, Ludhiana) ਲੁਧਿਆਣਾ, ਪੰਜਾਬ, ਭਾਰਤ ਵਿੱਚ ਸਥਿਤ ਖੇਤੀਬਾੜੀ ਬਾਰੇ ਇੱਕ ਉੱਤਮ ਯੂਨਿਵਰਸਿਟੀ ਹੈ। ਇਹ ਸੰਯੁਕਤ ਪੰਜਾਬ ਵਿੱਚ 1962 ਵਿੱਚ ਬਣਾਈ ਗਈ ਸੀ। ਹੁਣ ਹਰਿਆਣਾ ਤੇ ਪੰਜਾਬ ਦੀਆਂ ਵੱਖ ਵੱਖ ਖੇਤੀਬਾੜੀ ਯੂਨੀਵਰਸਿਟਿਆਂ ਹਨ। ਯੂਨਿਵਰਸਿਟੀ ਵਿੱਚ ਚਾਰ ਕਾਲਜ ਹਨ: ਕਾਲਜ ਆਫ ਐਗਰੀਕਲਚਰ, ਕਾਲਜ ਆਫ ਐਗਰੀਕਲਚਰਲ ਇੰਜੀਨਅਰਿੰਗ, ਕਾਲਜ ਆਫ ਹੋਮ ਸਾਇੰਸ ਤੇ ਕਾਲਜ ਆਫ ਬੇਸਿਕ ਸਾਇੰਸਸ ਐਂਡ ਹੁਮੈਨਿਅਟੀਜ। 2005 ਵਿੱਚ, ਇਸ ਯੂਨੀਵਰਸਿਟੀ ਵਿੱਚੋਂ ਹੀ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਂਇਸਸ ਯੂਨੀਵਰਸਿਟੀ ਨੇ ਜਨਮ ਲਿਆ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਟਰੈਕ ਅਤੇ ਫ਼ੀਲਡ ਖਿਡਾਰੀਆਂ ਦੀ ਦੌੜਨ, ਕੁਦਣਾ ਅਤੇ ਸੁਟਣਾ ਦੇ ਮੁਕਾਬਲਿਆਂ ਨਾਲ ਸਬੰਧਤ ਖੇਡਾਂ ਨੂੰ ਟਰੈਕ ਅਤੇ ਫ਼ੀਲਡ ਖੇਡਾਂ ਕਿਹਾ ਜਾਂਦਾ ਹੈ। ਇਹ ਨਾਮ ਖੇਡ ਦੇ ਮੈਂਦਾਨ ਤੋਂ ਲਿਆ ਗਿਆ ਹੈ ਜੋ ਇੱਕ ਆਂਡੇ ਦੀ ਸ਼ਕਲ ਦਾ ਹੁੰਦਾ ਹੈ ਜਿਸ ਦੇ ਵਿਚਕਾਰ ਘਾਹ ਦਾ ਮੈਂਦਾਨ ਅਤੇ ਬਾਹਰ ਦੌੜਨ ਵਾਲੇ ਟਰੈਕ ਹੁੰਦਾ ਹੈ ਵਿੱਚਕਾਰ ਮੈਂਦਾਨ ਵਿੱਚ ਕੁਦਣ ਅਤੇ ਸੁਟਣ ਦੀਆਂ ਖੇਡਾਂ ਹੁੰਦੀਆਂ ਹਨ।
ਹੋਲੀ ਇੱਕ ਸਰਬ ਸਾਂਝਾ ਤਿਉਹਾਰ ਹੈ ਕੇਵਲ ਦੱਖਣ ਭਾਰਤ ਨੂੰ ਛੱਡ ਕੇ ਬਾਕੀ ਸਾਰੀ ਥਾਵਾਂ ਉੱਪਰ ਇਸ ਤਿਉਹਾਰ ਨੂੰ ਮਨਾਇਆ ਜਾਂਦਾ ਹੈ। ਹੋਲੀ ਦਾ ਤਿਉਹਾਰ ਫੱਗਣ ਮਹਿਨੇ ਦੀ ਪੂਰਨਮਾਸੀ ਵਾਲੇ ਦਿਨ ਮਨਾਇਆ ਜਾਂਦਾ ਹੈ। ਇਹ ਕਿਸੇ ਜਾਤੀ ਨਾਲ ਜੁੜਿਆ ਤਿਉਹਾਰ ਨਹੀਂ ਬਲਕਿ ਸਭ ਜਾਤਾਂ ਅਤੇ ਗੋਤਾਂ ਦੇ ਲੋਕ ਇਸ ਨੂੰ ਮਿਲ ਕੇ ਭਾਵਨਾਂ ਨਾਲ ਮਨਾਉਂਦੇ ਹਨ। ਇਸਨੂੰ ਰੰਗਾਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ, ਇਸ ਦਿਨ ਲੋਕ ਰੰਗਾਂ ਨਾਲ ਇੱਕ ਦੂਜੇ ਨਾਲ ਹੋਲੀ ਦਾ ਤਿਉਹਾਰ ਮਨਾਉਂਦੇ ਅਤੇ ਖੁਸ਼ ਹੁੰਦੇ ਹਨ।
ਸੰਚਾਰ ਸਾਂਝੇ ਚਿੰਨ੍ਹਾ ਅਤੇ ਸੰਕੇਤਾਂ ਨਾਲ ਅਰਥਾਂ ਦੇ ਆਦਾਨ-ਪ੍ਰਦਾਨ ਦੀ ਗਤੀਵਿਧੀ ਹੈ। ਇਹ ਸ਼ਬਦ ਸੰਸਕ੍ਰਿਤ ਦੇ ਸ਼ਬਦ "ਸੰਚਾਰ"(सञ्चारः) ਤੋਂ ਆਇਆ ਹੈ, ਜਿਸਦਾ ਅਰਥ ਹੈ "ਜੋੜਨਾ", "ਦਖਲ" ਜਾਂ "ਮਿਲਾਪ"। ਸੰਚਾਰ ਇੱਕ ਸੂਚਨਾ ਭੇਜਣ ਦੀ ਪ੍ਰੀਕਿਰਿਆ ਹੈ ਜਿਸ ਵਿੱਚ ਸੂਚਕਾਂ ਦੁਆਰਾ ਭਾਸ਼ਾ ਦਾ ਆਦਾਨ ਪ੍ਰਦਾਨ ਕੀਤਾ ਜਾਂਦਾ ਹੈ। ਆਮ ਬੋਲਚਾਲ ਵਿੱਚ ਇਸ ਨੂੰ ਗੱਲਬਾਤ ਕਰਨਾ ਕਹਿੰਦੇ ਹਨ। ਮਨੁੱਖ ਆਪਣੇ ਜੀਵਨ ਵਿੱਚ ਸੰਚਾਰ ਦੇ ਕਈ ਤਰੀਕੇ ਵਰਤਦਾ ਹੈ, ਜਿਵੇਂ ਕਿ:-
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਹਰੇ ਇਨਕਲਾਬ ਜਾਂ ਹਰੀ ਕ੍ਰਾਂਤੀ ਤੋਂ ਭਾਵ (1940 ਤੋਂ 1960 ਦੇ ਦਰਮਿਆਨ) ਖੇਤੀਬਾੜੀ ਖੇਤਰ ਵਿੱਚ ਹੋਈ ਤਰੱਕੀ, ਖੋਜਾਂ ਅਤੇ ਤਕਨੀਕੀ ਬਦਲਾਵਾਂ ਦੀ ਲੜੀ ਤੋਂ ਹੈ। ਇਸ ਨਾਲ ਵਿਸ਼ਵ ਦੇ ਖੇਤੀਬਾੜੀ ਉਤਪਾਦਨ ਵਿੱਚ ਬਹੁਤ ਵਾਧਾ ਹੋਇਆ, ਵਿਸੇਸ਼ ਤੌਰ ਤੇ ਵਿਕਾਸਸ਼ੀਲ ਦੇਸ਼ਾਂ ਵਿੱਚ ਇਸਦਾ ਵਿਸ਼ਵ ਪੱਧਰ ਤੇ ਆਰੰਭ ਨੌਰਮਨ ਬੋਰਲੌਗ ਦੁਆਰਾ (ਜਿਸਨੂੰ ਕਿ ਹਰੀ ਕ੍ਰਾਂਤੀ ਦਾ ਪਿਤਾਮਾ ਕਿਹਾ ਜਾਂਦਾ ਹੈ) ਹੋਇਆ। ਉਸਨੇ ਕਰੋੜਾਂ ਲੋਕਾਂ ਨੂੰ ਭੁੱਖਮਰੀ ਤੋਂ ਬਚਾਇਆ। ਹਰੀ ਕ੍ਰਾਂਤੀ ਦੋਰਾਨ ਕਿਸਾਨਾ ਨੂੰ ਅਨਾਜ ਦੀਆਂ ਉਨਤ ਕਿਸਮਾਂ, ਸਿੰਜਾਈ ਦੇ ਸਾਧਨਾ ਦਾ ਵਿਕਾਸ, ਬਨਾਉਟੀ ਖਾਧ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਹਰੀ ਕ੍ਰਾਂਤੀ ਸ਼ਬਦ ਪਹਿਲੀ ਵਾਰ 1968ਈ.
ਜਵਾਹਰ ਲਾਲ ਨਹਿਰੂ (ਕਸ਼ਮੀਰੀ: جواہرلال نہرو / जवाहरलाल नेहरू 14 ਨਵੰਬਰ 1889–27 ਮਈ 1964),ਇੱਕ ਭਾਰਤੀ ਰਾਜਨੀਤੀਵਾਨ, ਰਾਜਨੇਤਾ ਅਤੇ ਭਾਰਤੀ ਅਜ਼ਾਦੀ ਅੰਦੋਲਨ ਦੇ ਇੱਕ ਅਹਿਮ ਆਗੂ ਸਨ। ਉਹਨਾਂ ਨੂੰ 1947 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੁਆਰਾ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਸੀ ਅਤੇ ਜਦੋਂ ਕਾਂਗਰਸ ਪਾਰਟੀ ਨੇ 1951 ਵਿੱਚ ਭਾਰਤ ਦੀਆਂ ਪਹਿਲੀਆਂ ਆਮ ਚੋਣਾਂ ਜਿੱਤੀਆਂ ਤਾਂ ਉਹ ਫਿਰ ਤੋਂ ਪ੍ਰਧਾਨ ਮੰਤਰੀ ਚੁਣੇ ਗਏ ਅਤੇ 27 ਮਈ 1964 ਨੂੰ ਆਪਣੀ ਮੌਤ ਤੱਕ ਇਸ ਅਹੁਦੇ ਤੇ ਬਣੇ ਰਹੇ। ਉਹ ਅੰਤਰਰਾਸ਼ਟਰੀ ਗੁੱਟ ਨਿਰਲੇਪ ਅੰਦੋਲਨ ਦੇ ਸੰਸਥਾਪਕਾਂ ਵਿੱਚੋਂ ਇੱਕ ਸਨ।
ਲਾਇਬ੍ਰੇਰੀ ਜਾਂ ਕਿਤਾਬ-ਘਰ ਜਾਂ ਪੁਸਤਕਾਲਾ ਉਹ ਜਗ੍ਹਾ ਹੁੰਦੀ ਹੈ ਜਿੱਥੇ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਦੇ ਸਰੋਤ, ਸੂਚਨਾਵਾਂ ਆਦਿ ਦਾ ਭੰਡਾਰ ਹੁੰਦਾ ਹੈ ਜੋ ਕਿ ਪਰਿਭਾਸ਼ਿਤ ਭਾਈਚਾਰੇ ਨੂੰ ਹਦਾਇਤਾਂ, ਹਵਾਲੇ ਦੇਣ ਲਈ ਜਾਂ ਉਧਾਰ ਲੈਣ ਲਈ ਉਪਲਬਧ ਹੁੰਦੀ ਹੈ। ਲਾਇਬ੍ਰੇਰੀ ਸ਼ਬਦ ਦੀ ਉਤਪਤੀ ਲਾਤੀਨੀ ਸ਼ਬਦ 'ਲੀਬਰੇ' ਤੋਂ ਹੋਈ ਹੈ ਜਿਸਦਾ ਮਤਲਬ ਹੈ ਕਿਤਾਬ। ਪੁਸਤਕਾਲਾ ਦੋ ਸ਼ਬਦਾਂ ਨੂੰ ਮਿਲਕੇ ਬਣਿਆ ਹੈ - ਪੁਸਤਕ + ਆਲਾ, ਜਿਸ ਵਿੱਚ ਲੇਖਕ ਦੇ ਭਾਵ ਇਕੱਠੇ ਕੀਤੇ ਹੋਣ ਉਸਨੂੰ ਪੁਸਤਕ ਜਾਂ ਕਿਤਾਬ ਕਹਿੰਦੇ ਨੇ ਤੇ ਆਲਾ ਸਥਾਨ ਜਾਂ ਘਰ ਨੂੰ ਕਿਹਾ ਜਾ ਸਕਦਾ ਹੈ। ਤਾਂ ਫੇਰ ਪੁਸਤਕਾਲਾ ਉਸ ਜਗ੍ਹਾ ਨੂੰ ਕਹਿੰਦੇ ਨੇ ਜਿੱਥੇ ਗਿਆਨ ਦਾ ਇਕੱਠ ਹੁੰਦਾ ਹੈ। ਲਾਇਬ੍ਰੇਰੀ ਦੇ ਭੰਡਾਰ ਵਿੱਚ - ਕਿਤਾਬਾਂ ਫ਼ਿਲਮਾਂ ਰਸਾਲੇ (ਮੈਗਜ਼ੀਨ) ਗ੍ਰਾਮੋਫ਼ੋਨ ਰਿਕਾਰਡ ਹੱਥੀਂ ਲਿਖੇ ਗਰੰਥਆਦਿ ਮੌਜੂਦ ਹੁੰਦੇ ਹਨ। ਪਹਿਲੀ ਲਾਇਬ੍ਰੇਰੀਆਂ ਵਿਚ ਸੁਮੇਰ ਵਿਚ ਲੱਭੀ ਕਨੀਫਾਰਮ ਲਿਪੀ ਵਿਚ ਮਿੱਟੀ ਦੀਆਂ ਗੋਲੀਆਂ ਲਿਖਣ ਦੇ ਮੁੱਢਲੇ ਰੂਪ ਦੇ ਪੁਰਾਲੇਖਾਂ ਸ਼ਾਮਲ ਸਨ, ਕੁਝ 2600 ਬੀ.ਸੀ. ਲਿਖਤੀ ਕਿਤਾਬਾਂ ਨਾਲ ਬਣੀਆਂ ਨਿੱਜੀ ਜਾਂ ਨਿੱਜੀ ਲਾਇਬ੍ਰੇਰੀਆਂ 5 ਵੀਂ ਸਦੀ ਬੀ.ਸੀ. ਵਿੱਚ ਕਲਾਸੀਕਲ ਗ੍ਰੀਸ ਵਿੱਚ ਪ੍ਰਗਟ ਹੋਈਆਂ। ਲਾਇਬ੍ਰੇਰੀ ਇੱਕ ਜਨਤਕ ਸੰਸਥਾ, ਇੱਕ ਸੰਸਥਾ, ਇੱਕ ਕਾਰਪੋਰੇਸ਼ਨ, ਜਾਂ ਇੱਕ ਨਿਜੀ ਵਿਅਕਤੀ ਦੁਆਰਾ ਵਰਤੋਂ ਅਤੇ ਪ੍ਰਬੰਧਨ ਲਈ ਰੱਖੀ ਜਾਂਦੀ ਹੈ। ਜਨਤਕ ਅਤੇ ਸੰਸਥਾਗਤ ਸੰਗ੍ਰਹਿ ਅਤੇ ਸੇਵਾਵਾਂ ਉਹਨਾਂ ਲੋਕਾਂ ਦੁਆਰਾ ਵਰਤੋਂ ਲਈ ਤਿਆਰ ਕੀਤੀਆਂ ਜਾ ਸਕਦੀਆਂ ਹਨ ਜੋ ਆਪਣੇ ਆਪ ਵਿੱਚ ਇੱਕ ਵਿਸ਼ਾਲ ਸੰਗ੍ਰਹਿ ਖਰੀਦਣਾ ਨਹੀਂ ਚਾਹੁੰਦੇ ਜਾਂ ਨਹੀਂ ਕਰ ਸਕਦੇ, ਜਿਨ੍ਹਾਂ ਨੂੰ ਅਜਿਹੀ ਸਮੱਗਰੀ ਦੀ ਜਰੂਰਤ ਹੁੰਦੀ ਹੈ ਜਿਸਦੀ ਕਿਸੇ ਵਿਅਕਤੀ ਕੋਲੋਂ ਵਾਜਬ ਢੰਗ ਨਾਲ ਉਮੀਦ ਨਹੀਂ ਕੀਤੀ ਜਾ ਸਕਦੀ, ਜਾਂ ਜਿਨ੍ਹਾਂ ਨੂੰ ਆਪਣੀ ਖੋਜ ਨਾਲ ਪੇਸ਼ੇਵਰ ਸਹਾਇਤਾ ਦੀ ਲੋੜ ਹੁੰਦੀ ਹੈ। ਸਮੱਗਰੀ ਪ੍ਰਦਾਨ ਕਰਨ ਤੋਂ ਇਲਾਵਾ, ਲਾਇਬ੍ਰੇਰੀਆਂ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕਰਦੀਆਂ ਹਨ ਜੋ ਜਾਣਕਾਰੀ ਨੂੰ ਲੱਭਣ ਅਤੇ ਸੰਗਠਿਤ ਕਰਨ ਅਤੇ ਜਾਣਕਾਰੀ ਦੀਆਂ ਜ਼ਰੂਰਤਾਂ ਦੀ ਵਿਆਖਿਆ ਕਰਨ ਦੇ ਮਾਹਰ ਹਨ। ਲਾਇਬ੍ਰੇਰੀਆਂ ਅਕਸਰ ਅਧਿਐਨ ਕਰਨ ਲਈ ਸ਼ਾਂਤ ਖੇਤਰ ਪ੍ਰਦਾਨ ਕਰਦੀਆਂ ਹਨ, ਅਤੇ ਉਹ ਅਕਸਰ ਸਮੂਹ ਅਧਿਐਨ ਅਤੇ ਸਹਿਯੋਗ ਦੀ ਸਹੂਲਤ ਲਈ ਸਾਂਝੇ ਖੇਤਰ ਵੀ ਪੇਸ਼ ਕਰਦੇ ਹਨ।ਲਾਇਬ੍ਰੇਰੀਆਂ ਅਕਸਰ ਆਪਣੇ ਇਲੈਕਟ੍ਰਾਨਿਕ ਸਰੋਤਾਂ ਅਤੇ ਇੰਟਰਨੈਟ ਦੀ ਵਰਤੋਂ ਲਈ ਜਨਤਕ ਸਹੂਲਤਾਂ ਪ੍ਰਦਾਨ ਕਰਦੀਆਂ ਹਨ। ਬਹੁਤ ਸਾਰੇ ਫਾਰਮੈਟਾਂ ਵਿਚ ਅਤੇ ਬਹੁਤ ਸਾਰੇ ਸਰੋਤਾਂ ਤੋਂ ਜਾਣਕਾਰੀ ਤੱਕ ਪ੍ਰਤੀਬੰਧਿਤ ਪਹੁੰਚ ਪ੍ਰਾਪਤ ਕਰਨ ਲਈ ਆਧੁਨਿਕ ਲਾਇਬ੍ਰੇਰੀਆਂ ਨੂੰ ਸਥਾਨਾਂ ਦੇ ਤੌਰ ਤੇ ਤੇਜ਼ੀ ਨਾਲ ਪਰਿਭਾਸ਼ਤ ਕੀਤਾ ਜਾ ਰਿਹਾ ਹੈ। ਉਹ ਇਮਾਰਤ ਦੀਆਂ ਭੌਤਿਕ ਕੰਧਾਂ ਤੋਂ ਪਰੇ ਸੇਵਾਵਾਂ ਦਾ ਵਿਸਤਾਰ ਕਰ ਰਹੇ ਹਨ, ਇਲੈਕਟ੍ਰਾਨਿਕ ਮਾਧਨਾਂ ਨਾਲ ਪਹੁੰਚਯੋਗ ਸਮੱਗਰੀ ਪ੍ਰਦਾਨ ਕਰਕੇ, ਅਤੇ ਬਹੁਤ ਸਾਰੇ ਡਿਜੀਟਲ ਸਰੋਤਾਂ ਨਾਲ ਜਾਣਕਾਰੀ ਦੀ ਬਹੁਤ ਵੱਡੀ ਮਾਤਰਾ ਵਿੱਚ ਨੈਵੀਗੇਟ ਕਰਨ ਅਤੇ ਵਿਸ਼ਲੇਸ਼ਣ ਕਰਨ ਵਿੱਚ ਲਾਇਬ੍ਰੇਰੀਅਨਾਂ ਦੀ ਸਹਾਇਤਾ ਪ੍ਰਦਾਨ ਕਰਕੇ.
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਪੰਜਾਬੀ ਲੋਕ ਸਾਹਿਤ ਦੇ ਵਿਭਿੰਨ ਰੂਪਾਂ ਵਿਚੋਂ ਅਖਾਣ ਇਕ ਹੈ।ਇਸ ਲਈ ਪੰਜਾਬੀ ਵਿਚ ਅਖੌਤ,ਕਹਾਵਤ ਸ਼ਬਦ ਵੀ ਵਰਤੇ ਜਾਂਦੇ ਹਨ। ਅਖਾਣ ਅਜਿਹੀ ਸੂਤਰਿਕ ਲੋਕ ਸ਼ਕਤੀ ਦਾ ਰੂਪ ਹਨ,ਜਿਸ ਵਿਚ ਜਿੰਦਗੀ ਦੇ ਅਨੁਭਵੀ ਸੱਚ ਦੇ ਵਿਸ਼ੇਸ਼ ਅੰਸ਼ ਨੂੰ ਮੌਖਿਕ ਰੂਪ ਵਿਚ ਮੌਕੇ ਮੁਤਾਬਿਕ ਠੁਕਦਾਰ ਲੋਕ ਬੋਲਾਂ ਵਿੱਚ ਉਚਾਰਿਆ ਜਾਂਦਾ ਹੈ। ਅਖਾਣ ਦੀ ਸਭਿਆਚਾਰ,ਸਾਹਿਤਕ ਅਤੇ ਭਾਸ਼ਾਈ ਮਹੱਤਤਾ ਇਸਦੇ ਨਿਰੰਤਰ ਪ੍ਰਯੋਗ ਤੇ ਅਖੁਟ ਭੰਡਾਰ ਵਿਚੋਂ ਸਹਿਜੇ ਹੀ ਪਛਾਣੀ ਜਾ ਸਕਦੀ ਹੈ।ਆਪਣੇ ਸਭਿਆਚਾਰਕ ਜੀਵਨ ਢੰਗ ਨਾਲ ਜੁੜੇ ਵਿਅਕਤੀ ਲਈ ਅਖਾਣ ਬੋਲਣ ਦਾ ਕੰਮ ਓਨਾ ਹੀ ਸਹਿਜ ਅਤੇ ਸੁਭਾਵਕ ਹੁੰਦਾ ਹੈ ,ਜਿੰਨ੍ਹਾਂ ਜਿੰਦਗੀ ਦੀਆਂ ਬੁਨਿਆਦੀ ਲੋੜਾਂ ਦਾ ਕੰਮ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਜੁਮੈਟਰੀ ਵਿੱਚ, ਵਰਗ, ਇੱਕ ਰੈਗੂਲਰ ਚਤੁਰਭੁਜ ਹੈ ਜਿਸਦਾ ਮਤਲਬ ਇਹ ਹੈ ਕੀ ਇਸਦੇ ਚਾਰੇ ਪਾਸੇ ਅਤੇ ਚਾਰੇ ਕੋਣ (90-ਡਿਗਰੀ) ਬਰਾਬਰ ਹੁੰਦੇ ਹਨ। ਇਸਦੀ ਪਰਿਭਾਸ਼ਾ ਕੁੱਝ ਇਸ ਤਰਾਂ ਦੀ ਵੀ ਹੋ ਸਕਦੀ ਹੈ: ਇੱਕ ਚਤੁਰਭੁਜ ਜਿਸਦੇ ਸਾਹਮਣੇ ਵਾਲੇ ਦੋ ਪਾਸੇ ਬਰਾਬਰ ਦੀ ਲੰਬਾਈ ਦੇ ਹੋਣ। ਇੱਕ ਵਰਗ ਜਿਦੇ ਵਰਟੈਕਸ ABCDਹੋਣ ਉਸਨੂੰ ਇਸ ਤਰਾਂ ਦਰਸਾਇਆ ਜਾ ਸਕਦਾ ਹੈ: ਫਰਮਾ:Squarenotation।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਘੜਾ (ਹਿੰਦੀ: मटका, ਉਰਦੂ: مٹکا, ਅੰਗਰੇਜ਼ੀ: Earthern Pot) ਮਿੱਟੀ ਦਾ ਬਣਿਆ ਇੱਕ ਭਾਂਡਾ ਹੈ, ਜਿਸ ਨੂੰ ਸਦੀਆਂ ਤੋਂ ਭਾਰਤੀ ਉਪਮਹਾਂਦੀਪ ਵਿੱਚ ਪਾਣੀ ਅਤੇ ਹੋਰ ਪਦਾਰਥ ਭਰਕੇ ਰੱਖਣ ਲਈ ਵਰਤਿਆ ਜਾਂਦਾ ਹੈ। ਮਿੱਟੀ ਤੇ ਮਨੁੱਖ ਦਾ ਰਿਸ਼ਤਾ ਬੜਾ ਗੂੜ੍ਹਾ ਰਿਹਾ ਹੈ। ਸ਼ਾਸਤਰਾਂ ਦੇ ਸਿਧਾਂਤ ਅਨੁਸਾਰ ਮਨੁੱਖ ਮਿੱਟੀ ਵਿੱਚੋਂ ਪੈਦਾ ਹੁੰਦਾ ਹੈ, ਮਿੱਟੀ ਵਿੱਚ ਖੇਡਦਾ, ਵਿਗਸਦਾ ਹੈ ਅਤੇ ਅੰਤ ‘ਮਾਟੀ ਮਾਟੀ ਹੋਈ ਏਕ’ ਵਾਂਗ ਮਿੱਟੀ ਵਿੱਚ ਹੀ ਸਮਾ ਜਾਂਦਾ ਹੈ। ਘੜੇ ਤੋਂ ਬਿਨਾਂ ਮਟਕਾ, ਮੱਟੀ, ਝਾਰੀ, ਘੜੋਲੀ ਵੀ ਪਾਣੀ ਸਾਂਭਣ ਵਾਲ਼ੇ ਬਰਤਨ ਰਹੇ ਹਨ। ਮਿੱਟੀ ਦੇ ਭਾਂਡਿਆਂ ਤੋਂ ਬਿਨਾਂ ਪਿੱਤਲ ਦੀ ਟੋਕਣੀ ਤੇ ਗਾਗਰ ਵੀ ਇਸ ਕੰਮ ਲਈ ਵਰਤੇ ਜਾਂਦੇ ਰਹੇ ਹਨ। ਇਸ ਦੀ ਸੁਆਦਲੀ ਸੁਗੰਧੀ ਨਾਲ ਪਿਆਸ ਵੀ ਬੁਝਦੀ ਹੈ ਅਤੇ ਮਨ ਵੀ ਤ੍ਰਿਪਤ ਹੁੰਦਾ ਹੈ। ਘੜਿਆਂ ਦਾ ਕਰਤਾ ਘੁਮਿਆਰ, ਜੋ ਕਿ ਬੜੇ ਸਹਿਜ ਪਿਆਰ ਨਾਲ ਮਿੱਟੀ ਗੁੰਨ੍ਹ ਕੇ ਸਿਰਜਣ ਤ੍ਰਿਪਤੀ ਦਾ ਅਨੂਠਾ ਸੁਆਦ ਮਾਣਦਾ ਹੋਇਆ ਘੁੰਮਦੇ ਚੱਕ ਉੱਪਰ ਘੜੇ ਘੜਦਾ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਜਗਿਆਸਾ, ਮਨੁੱਖੀ ਵਿਕਾਸ ਦੇ ਪੜਾਅ ਹੀ, ਇਕ ਅਜਿਹੀ ਮਾਨਸਿਕ ਇੱਛਾ ਹੈ,ਜਿਸ ਦੁਆਰਾ ਉਸਨੇ ਆਪਣੇ ਆਲੇ-ਦੁਆਲੇ ਨਾਲ ਆਪਣਾ ਤਰਕਸ਼ੀਲ ਸੰਬੰਧ ਸਥਾਪਿਤ ਕੀਤਾ। ਇਹ ਵੱਖਰੀ ਗੱਲ ਹੈ ਕਿ ਇਹ ਤਰਕ ਉਸਦੇ ਆਪਣੇ ਸਮੇਂ ਦੇ ਹਾਣ ਦਾ ਹੀ ਹੁੰਦਾ ਸੀ, ਤਰਕ, ਬੋਧਿਕ ਵਸਤੂ ਹੈ। ਸਮਾਜਿਕ ਸੰਬੰਧਾਂ ਦੇ ਅਧਿਐਨ ਤੋਂ ਇਹ ਪ੍ਰਭਾਵਿਤ ਹੁੰਦਾ ਹੈ ਕਿ ਮਨੁੱਖੀ ਰਿਸ਼ਤੇ ਤਰਕ ਅਤੇ ਭਾਵਨਾ ਤੋਂ ਪੈਦਾ ਹੋਈ ਸਮਾਜਿਕ ਸੁਗੰਧ ਵਾਂਗ ਫੈਲਦੇ ਰਹੇ। ਜਦੋਂ ਜਗਿਆਸਾ ਤੇ ਤਰਕ ਦੀ ਤੀਬਰਤਾ ਵਿਚ ਘਾਟ ਆਉਂਦੀ ਹੈ ਤਦ ਪੂਜਾ, ਸਥਾਪਨਾ, ਭਾਵੁਕਤਾ ਅਤੇ ਸਮਰਪਣ ਦਾ ਜਨਮ ਹੁੰਦਾ ਹੈ। ਇਹ ਸਮਾਜਿਕ ਪ੍ਰਵਿਤਰੀਆਂ ਤਰਕਸ਼ੀਲ ਹੋਣ ਦੀ ਥਾਵੇਂ ਭਾਵਨਾਤਮਕ ਵੱਧ ਹੁੰਦੀਆਂ ਹਨ। ਇਸ ਤਰ੍ਹਾਂ ਤਾਂ ਕੋਈ ਸੰਦੇਹ ਨਹੀਂ ਕਿ ਭਾਵਨਾਤਮਕ, ਵਿਹਾਰ ਵਿਚ ਸਰੋਦਚ-ਸੁਰ ਦੀ ਪ੍ਰਮੁੱਖਤਾ ਰਹਿੰਦੀ ਹੈ। ਸੁਰ, ਤਾਲ, ਲੈਅ, ਉਮੰਗ, ਇੱਛਾ, ਲਹਿਰ, ਬਹਿਰ ਆਦਿ ਵਿਚੋਂ ਹੀ ਮਨੁੱਖੀ ਸਭਿਆਚਾਰ ਦਾ ਜਨਮ ਹੁੰਦਾ ਹੈ।ਸਭਿਆਚਾਰ’ ਸ਼ਬਦ ਅਸਲ ਵਿਚ ਦੋ ਸ਼ਬਦਾਂ ‘ਸਭਯ’ ਅਤੇ ‘ਆਚਾਰ’ ਦਾ ਸੁਮੇਲ ਹੈ। ‘ਸਭਯ’ ਦਾ ਸ਼ਾਬਦਿਕ ਅਰਥ ਨਿਯਮਬੱਧਤਾ ਜਾਂ ਨਿਯਮਤਾ ਅਤੇ ‘ਆਚਾਰ’ ਦਾ ਅਰਥ ਆਚਰਣ ਹੈ। ਭਾਵ ਉਹ ਚਰਿੱਤਰ ਜੋ ਜੀਵਨ ਵਿਚ ਕਿਸੇ ਨਿਯਮ ਬੱਧਤਾ ਦਾ ਧਾਰਣੀ ਹੈ, ਦੀ ਨਿਯਮਤਾ ਨੂੰ ਸਭਿਆਚਾਰ ਕਿਹਾ ਜਾਂਦਾ ਹੈ। ਸਭਿਆਚਾਰ ਦਾ ਅਰਥ 'The Whole Way of life' ਹੈ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਸਮਦੋਬਾਹੂ ਤਿਕੋਣ ਉਸ ਤਿਕੋਣ ਨੂੰ ਕਿਹਾ ਜਾਂਦਾ ਹੈ ਜਿਸ ਦੀਆਂ ਦੋ ਭੁਜਾਵਾਂ ਦੀ ਲੰਬਾਈ ਬਰਾਬਰ ਹੋਣ।ਸਾਰੀਆਂ ਸਮਬਾਹੂ ਤਿਕੋਨ ਸਮਦੋਬਾਹੂ ਹੋ ਸਕਦੀਆਂ ਹਨ ਪਰ ਉਲਟ ਨਹੀਂ। ਸਮਦੋਭੁਜੀ ਤਿਕੋਣ ਦੇ ਸ਼ਿਖਰ ਬਿੰਦੂ ਤੋਂ ਲੰਬ, ਸ਼ਿਖਰ ਕੋਣ ਦਾ ਦੁਭਾਜਕ, ਮੱਧਕਾ ਅਤੇ ਸ਼ਿਖਰ ਕੋਣ ਦੇ ਸਾਹਮਣੀ ਭੁਜਾ ਦਾ ਲੰਬ ਦੁਭਾਜਕ ਇੱਕ ਹੀ ਬਿੰਦੂ ਤੇ ਮਿਲਦੇ ਹਨ। ਜੇ ਬਰਾਬਰ ਭੁਜਾਵਾਂ ਦੀ ਲੰਬਾਈ a {\displaystyle a} ਅਤੇ ਅਧਾਰ ਦੀ ਲੰਬਾਈ b {\displaystyle b} ਹੋਵੇ ਤਾਂ ਤਿਕੋਣ ਦੀ ਲੰਬਾਈ h {\displaystyle h} ਦਾ ਸੂਤਰ h = 1 2 4 a 2 − b 2 .
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
1773 ਦਾ ਰੈਗੂਲੇਟਿੰਗ ਐਕਟ ਇੰਗਲੈਡ ਦੀ ਪਾਰਲੀਮੈਂਟ ਦੁਆਰਾ ਈਸਟ ਇੰਡੀਆ ਕੰਪਨੀ ਦੇ ਭਾਰਤ ਵਿੱਚ ਰਾਜ ਦੀ ਦੇਖਭਾਲ ਕਰਨ ਲਈ ਬਣਾਇਆ ਗਿਆ ਇੱਕ ਕਾਨੂੰਨ ਸੀ। ਇਸ ਦਾ ਮਕਸਦ ਬ੍ਰਿਟਿਸ਼ ਸਰਕਾਰ ਦਾ ਭਾਰਤ ਦੀ ਰਾਜਨੀਤੀ ਅਤੇ ਪ੍ਰਸ਼ਾਸਨ ਉੱਪਰ ਕੰਟਰੋਲ ਕਰਨਾ ਸੀ। ਪਰ ਇਹ ਐਕਟ ਕੰਪਨੀ ਦੇ ਮਾਮਲਿਆਂ ਦਾ ਲੰਬੇ ਸਮੇਂ ਲਈ ਹੱਲ ਨਾ ਲੱਭ ਸਕਿਆ ਅਤੇ ਕੰਪਨੀ ਨੂੰ 1784 ਵਿੱਚ ਦੁਬਾਰਾ ਪਿਟਸ ਇੰਡੀਆ ਐਕਟ ਬਣਾਉਣਾ ਪਿਆ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਲਾਰਡ ਵੈਲਜਲੀ (20 ਜੂਨ 1760 – 26 ਸਤੰਬਰ 1842) ਇੱਕ ਬ੍ਰਿਟਿਸ਼ ਰਾਜਨੀਤੀਵੇਤਾ ਸੀ। ਉਸ ਦਾ ਪੂਰਾ ਨਾਂ ਰਿਚਰਡ ਕੂਲੇ ਵੈਲਜਲੀ ਸੀ। ਓਹ (1795 ਤੋਂ 1805 ਈ.) ਭਾਰਤ ਦਾ ਪਹਿਲਾ ਗਵਰਨਰ ਜਨਰਲ ਸੀ।ਉਹ ਮੌਰਨਿੰਗਟਨ ਦੇ ਪਹਿਲੇ ਅਰਲ, ਇੱਕ ਆਈਰਿਸ਼ ਪੀਅਰ ਅਤੇ ਐਨੇ, ਜੋ ਪਹਿਲੇ ਵਿਸਕੌਨਟ ਡੰਗਨਨ ਦੀ ਸਭ ਤੋਂ ਵੱਡੀ ਧੀ ਦਾ ਸਭ ਤੋਂ ਵੱਡਾ ਪੁੱਤਰ ਸੀ।ਉਸ ਦਾ ਛੋਟਾ ਭਰਾ, ਆਰਥਰ, ਫੀਲਡ ਮਾਰਸ਼ਲ ਵੈਲਿੰਗਟਨ ਦਾ ਪਹਿਲਾ ਦਰਸ਼ਕ ਸੀ।ਵੇਲਜਲੀ ਮਹਾਰਾਣੀ ਐਲਿਜ਼ਾਬੈਥ ਦੇ ਪੂਰਵਜ ਹਨ, ਕਿਉਂਕਿ ਉਸ ਦੀ ਵੱਡੀ ਧੀ ਐਨੀ ਸੀਸੀਲਿਆ ਬੋਊਜ਼-ਲਿਓਨ ਦੀ ਕਾਬਲੀ ਨਾਨੀ ਸੀ, ਸਟ੍ਰੈਥਮੋਰ ਦੀ ਕਾਉਂਟੀ ਅਤੇ ਕਿੰਗਹੋਰਨ, ਮਹਾਰਾਣੀ ਐਲਿਜ਼ਾਬੈਥ ਦੂਜੀ ਦੀ ਨਾਨੀ ਸੀ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਤਿੰਨ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ।
ਸ਼ਹਿਰੀਕਰਣ ਤੋਂ ਭਾਵ ਸ਼ਹਿਰੀ ਪ੍ਰਵਿਰਤੀਆ ਦੇ ਪ੍ਰਬਲ ਰੂਪ ਵਿੱਚ ਵਿਕਾਸ ਦੀ ਪ੍ਰਕਿਰਿਆ ਹੈ, ਪਿੰਡ ਦੀ ਜੀਵਨ ਜਾਂਚ, ਸਹੂਲਤਾ, ਵਿਅਕਤੀਗਤ ਸੰਬੰਧ ਜਦੋਂ ਸ਼ਹਿਰਾਂ ਵਾਂਗ ਜਾ ਉਨ੍ਹਾਂ ਵਿੱਚ ਬਦਲਾਅ ਆਉਂਦਾ ਹੈ। ‘ਪਿੰਡਾਂ’ ਦਾ ਪਿੰਡ ਹੀ ਰਹਿਣਾ ਭਾਵ ਕਿ ਇੱਕ ਪਿਡ ਆਪਣੀ ਹੀ ਥਾਂ ਤੇ ਰਹਿੰਦਾ ਹੈ ਪਰ ਉਸ ਵਿੱਚ ਸ਼ਹਿਰੀ ਸਹੂਲਤਾਂ ਆ ਜਾਂਦੀਆਂ ਹਨ। ਵਰਤਮਾਨ ਯੁੱਗ ਦੇ ਹਰ ਵਿਕਸਿਤ, ਅਵਿਕਸਿਤ ਦੇਸ਼ਾਂ ਵਿੱਚ ਇਸ ਪ੍ਰਕਿਰਿਆ ਦੀ ਲਹਿਰ ਤੇਜੀ ਨਾਲ ਵੱਧ ਰਹੀ ਹੈ। ਸ਼ਹਿਰੀ ਕਰਣ ਵਿੱਚ ਉਦਯੋਗਿਕ, ਵਿਕਾਸ, ਆਵਾਜਾਈ ਦੇ ਸਾਧਨਾਂ ਤੇ ਸੰਚਾਰ ਸਾਧਨਾਂ ਦਾ ਵਿਕਾਸ ਹੁੰਦਾ ਹੈ। ਮਨੁੱਖ ਅਕਸਰ ਤਜਾਰਤੀ ਰੁਚੀਆਂ ਰੱਖਣ ਵਾਲੇ ਬਣ ਜਾਂਦੇ ਹਨ। ਵਿਲਾਸਤਾ ਦੀ ਭਾਵਨਾ ਵੱਧ ਜਾਂਦੀ ਹੈ।ਸ਼ਹਿਰੀਕਰਣ, ਉਦਯੋਗੀਕਰਣ, ਪੱਛਮੀਕਰਨ, ਯੂਰਪੀਕਰਨ ਜਾਂ ਮਸ਼ੀਨੀਕਰਣ ਵਰਗੇ ਸ਼ਬਦ ਅ0ਰ9ਜ85ਸਲ ਵਿੱਚ ਸਭਿਆਚਾਰੀਕਰਨ ਦੇ ਹੀ ਵੱਖ-ਵੱਖ ਪੱਖਾਂ ਦਾ ਪ੍ਰਗਟਾਵਾਂ ਕਰਦੇ ਹਨ। ਨਵੀਨ ਯੁੱਗ ਨੂੰ ਉਦਯੋਗਿਕ ਯੁੱਗ, ਪਦਾਰਥਵਾਦੀ ਯੂੱਗ, ਮਸ਼ੀਨੀ ਯੁੱਗ ਆਦਿ ਨਾਵਾਂ ਨਾਲ ਸੱਦੇ ਜਾਣਾ ਇਸ ਗੱਲ ਵੱਲ ਸੰਕੇਤ ਕਰਦਾ ਹੈ ਕਿ ਅਜੋਕੇੇ ਯੁੱਗ ਨੂੰ ਮਸ਼ੀਨਰੀ ਨੇ ਬਹੁਤ ਪ੍ਰਭਾਵਿਤ ਕੀਤਾ ਹੈ। ਛੋਟੀ ਵੱਡੀ ਮਸ਼ੀਨਰੀ ਨੇ ਸਮੁੱਚੇ ਸਮਾਜਿਕ ਢਾਂਚੇ ਨੂੰ ਬਦਲ ਦਿੱਤਾ ਹੈ। ਸ਼ਹਿਰੀ ਖੇਤਰ ਵਿੱਚ ਵੱਡੇ, ਛੋਟੇ ਕਾਰਖਾਨੇ ਲੱਗਣ ਨਾਲ ਪੇਂਡੂ ਲੋਕ ਸ਼ਹਿਰਾਂ ਵੱਲ ਰਜ਼ੁਹ ਕਰਨ ਲੱਗ ਪਏ ਹਨ। ਸ਼ਹਿਰੀ ਵੱਸੋਂ ਵਿੱਚ ਪਰਿਵਤਨ ਹੋਣ ਲੱਗ ਪਿਆ ਹੈ ਵਿਕਾਸਸ਼ੀਲਤਾ ਦੀ ਲਹਿਰ ਨੇ ਸ਼ਹਿਰਾਂ ਵਾਲੀਆਂ ਸਹੂਲਤਾਂ ਪਿੰਡਾਂ ਤੱਕ ਪਹੰੁਚਾ ਦਿੱਤੀਆ ਹਨ। ਪਿੰਡਾਂ ਦੇ ਲੋਕ ‘ਨਕਦ ਆਮਦਨ’ ਅਤੇ ਬਹੁਤੇ ਲਾਭ ਵਾਲੇ ਧੰਦੇ ਅਪਣਾਉਣ ਲੱਗੇ ਹਨ। ਲੋੜਾਂ ਅਤੇ ਵਿਲਾਸਤਾ ਵਾਲੀਆਂ ਵਸਤਾਂ ਦੀ ਗਿਣਤੀ ਅਤੇ ਪੱਧਰ ਵਿੱਚ ਫ਼ਰਕ ਆਉਣ ਲੱਗ ਪਿਆ ਹੈ। ਇੰਜ ਸਮੁੱਚਾ ਸਮਾਜਿਕ ਢਾਂਚਾ ਜਿਹੜੀਆਂ ਸਦੀਆਂ ਤੋ ਖੜੋਤ ਦੀ ਹਾਲਤ ਵਿੱਚ ਜਾਪਦਾ ਰਿਹਾ ਸੀ, ਬਹੁਤ ਹੀ ਤੇਜੀ ਨਾਲ ਬਦਲਦਾ ਨਜਰ ਆਉਣ ਲੱਗ ਪਿਆ ਹੈ। ਪੜ੍ਹੇ, ਅਧਪੜ੍ਹੇ, ਪੇਂਡੂ ਸ਼ਹਿਰਾਂ ਵੱਲ ਜਾ ਰਹੇ ਹਨ, ਖਾਸ ਤੌਰ ਤੇ ਨੌਕਰੀਆਂ ਵੱਲ ਵੱਡੇ ਪੈਮਾਨੇ ਤੇ ਰੁਚਿਤ ਪੇਂਡੂ ਤਬਕਾ ਸ਼ਹਿਰਾਂ ਵੱਲ ਭੱਜ ਰਿਹਾ ਹੈ। ਪੰਜਾਬ ਦੀ ਕੁੱਲ ਆਬਾਦੀ ਦਾ ਸ਼ਹਿਰੀ ਹਿੱਸਾ 1911 ਵਿੱਚ 10%, 1921 ਵਿੱਚ 10.7%, 1931 ਵਿੱਚ 13%, 1941 ਵਿੱਚ 15.2%, 2001 ਵਿੱਚ 27.8%, 2011 ਵਿੱਚ 31.16% ਹੈ। 2001 ਵਿੱਚ 72.19% ਸੀ, ਜੋ 2011 ਵਿੱਚ ਘੱਟ ਕੇ 68.84% ਹੋ ਗਈ ਹੈ। ਸ਼ਹਿਰੀ ਸਭਿਅਤਾ ਅਤੇ ਉਦਯੋਗਾਂ ਦੇ ਵੱਧਣ ਫੁੱਲਣ ਨਾਲ ਪੈਦਾ ਹੋਈ ਨਵੀਂ ਪੀੜ੍ਹੀ ਲਿਖੀ ਮੱਧ ਸ਼ੇ੍ਰਣੀ ਸਭ ਤੋਂ ਪਹਿਲਾਂ ਇਸ ਵਿਰੋਧ ਦਾ ਅਖਾੜਾ ਬਣੀ। ਇਹ ਵਿਰੋਧ ਲੋਕ ਅਖਾਣਾਂ ਤੋਂ ਵੀ ਪ੍ਰਗਟ ਹੁੰਦਾ ਹੈ। 1। ਸ਼ਹਿਰ ਦੀ ਚਿੜੀ, ਪਿੰਡ ਦੀ ਕੁੜੀ। 2। ਸ਼ਹਿਰੀ ਵਸਣ ਦੇਵਤੇ, ਪਿੰਡੀ ਵਸਣ ਜਿੰਨ। 3। ਸ਼ਹਿਰੀ ਵਸਣ ਦੇਵਤੇ ਤੇ ਬਾਹਰ ਭੂਤ ਪ੍ਰੇਤ। ਦਸਤਕਾਰੀ ਦੇ ਨਵੇਂ ਸੰਦਾਂ ਅਤੇ ਢੰਗਾਂ ਨਾਲ ਉਦਯੋਗਿਕ ਧੰਦੇ ਵਿਕਾਸ ਕਰਨ ਲੱਗੇ ਹਨ। ਨਿੱਤ ਵਰਤੋਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਨਕਦ ਵੇਤਨ ਦੀ ਲੋੜ ਮਹਿਸੂਸ ਹੋਣ ਲੱਗ ਪਈ ਹੈ। ਜਿਸਦੇ ਫਲਸਰੂਪ ਪੇਂਡੂ ਲੋਕਾਂ ਦੇ ਦੁੱਧ ਵੇਚਣ, ਮੁਰਗੀ ਪਾਲ, ਸੂਰ ਪਾਲਣ, ਮੱਧੂ ਮੱਖੀਆਂ ਪਾਲਣ ਵਰਗੇ ਧੰਦੇ ਅਪਨਾ ਲਏ ਸਨ। ਇਹ ਧੰਦੇ ਸ਼ਹਿਰ ਨਾਲ ਸੰਪਰਕ ਜੋੜਨ ਬਿਨਾਂ ਚੱਲਣੇ ਅਸੰਵ ਸਨ। ਇਸ ਲਈ ਹਰ ਰੋਜ ਦੇ ਸੰਪਰਕ ਨਾਲ ਪਰਸਪਰ ਆਦਾਨ ਪ੍ਰਦਾਨ ਨੇ ਅਨੇਕਾਂ ਕਦਰਾਂ ਕੀਮਤਾਂ ਦਾ ਵਟਾਦਰਾ ਕੀਤਾ ਹੈ। ਨਵੇਂ ਧੰਦੇ ਅਪਣਾਉਣ ਨਾਲ ਇੱਕ ਸ਼੍ਰੇਣੀ ਹੋਂਦ ਵਿੱਚ ਆ ਗਈ ਹੈ। ਇਨ੍ਹਾਂ ਵਿੱਚ ਤਾਂਗੇ ਵਾਲੇ, ਰਿਕਸ਼ੇ ਵਾਲੇ, ਟੈਂਪੂ ਵਾਲੇ, ਪੱਲੇਦਾਰ, ਕੁੱਲੀ ਆਦਿ ਬਿਲਕੁੱਲ ਨਵੀਂ ਸ਼ੇ੍ਰਣੀ ਲਗਾਤਾਰ ਉੱਭਰਣ ਲੱਗੀ ਹੈ। ਇਹ ਲੋਕ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਤਾਲਮੇਲ ਪੈਦਾ ਕਰਨ ਵਿੱਚ ਸਹਾਇਕ ਬਣੇ ਹਨ। ਇਸ ਸ਼ੇ੍ਰਣੀ ਦੇ ਹੋਂਦ ਵਿੱਚ ਆਉਣ ਨਾਲ ਜਾਤਪਾਤ ਦੇ ਬੰਦਨ ਖ਼ਤਮ ਹੋ ਗਏ ਹਨ।ਬਰਾਦਰੀ ਸਿਸਟਮ ਟੁੱਟ ਗਿਆ ਹੈ। ਇਸ ਸ਼੍ਰੇਣੀ ਦੇ ਘਰੇਲੂ ਦੁਖ-ਸੁੱਖ, ਖੁਸ਼ੀ ਗ਼ਮੀ ਦੇ ਸ਼ਰੀਕ ਉਸ ਦੇ ਹਮ-ਪੇਸ਼ਾ ਲੋਕ ਬਣਨ ਲੱਗੇ ਹਨ। ਪੁਰਾਣੀ ਨਾਤੇਦਾਰੀ ਦਾ ਸਿਲਸਿਲਾ ਬਦਲ ਗਿਆ ਹੈ।। ਖ਼ੂਨ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋਣ ਲੱਗ ਪਈ ਹੈ। ਪਿੰਡ ਵਿੱਚ ਵਿਅਕਤੀ ਦੀ ਪਛਾਣ ਉਸ ਦੀ ਗੋਤ ਤੇ ਪਰਿਵਾਰ ਤੋਂ ਹੁੰਦੀ ਹੈ, ਪਰੰਤੂ ਜਦੋਂ ਉਹ ਸ਼ਹਿਰ ਵਿੱਚ ਆਉਂਦਾ ਹੈ ਤਾਂ ਉਸ ਲਈ ਸਭ ਕੁੱਝ ਬਦਲ ਜਾਂਦਾ ਹੈ। ਉਸ ਦੀ ਜੀਵਨ ਦਾ ਦ੍ਰਿਸ਼ਟੀਕੋਣ ਬਦਲਦਾ ਹੈ। ਉਹ ਪੇਂਡੂ ਜੀਵਨ ਤੋਂ ਬਦਲ ਕੇ ਰਾਸ਼ਟਰਵਾਦ ਨਾਲ ਜੁੜਦਾ ਹੈ। ਇਹ ਸ਼ਹਿਰੀਕਰਣ ਦਾ ਪ੍ਰਮੁੱਖ ਲੱਛਣ ਹੈ। ਪੇਂਡੂ ਸਮਾਜ ਵਿੱਚ ਵਿਅਕਤੀ ਦੀ ਜਾਣ ਪਛਾਣ ਹਰ ਇੱਕ ਨਾਲ ਨਿੱਜੀ ਹੁੰਦੀ ਹੈ। ਉਹ ਮਿਲਜੁਲ ਕੇ ਰਹਿੰਦੇ ਹਨ ਪਰ ਅਖੀਰ ਵਿੱਚ ਉਹ ਉਥੋ ਦੇ ਸਮਾਜ ਤੋਂ ਅਗਿਆਤ ਹੁੰਦਾ ਹੈ ਤੇ ਜੀਵਨ ਬਤੀਤ ਕਰਨ ਲਈ ਰਸਮੀ ਤੌਰ ਤੇ ਵਿਵਹਾਰ ਕਰਨਾ ਸਿੱਖਦਾ ਹੈ, ਜਿਸ ਨਾਲ ਵਿਅਕਤੀਗਤ ਰੂਪ ਵਿੱਚ ਆਪਣੇ ਆਪ ਨੂੰ ਪੇਸ਼ ਕਰਦਾ ਹੈ। ਸਿਨੇਮਾ, ਟੈਲੀਵਿਜ਼ਨ ਅਤੇ ਵਿਗਿਆਨਿਕ ਤਰੱਕੀ ਦੇ ਕਾਰਨ ਲੋਕਾਂ ਵਿੱਚ ਆਪਣੇ ਫੈਸਲੇ ਖੁੱਦ ਲੈਣ ਦਾ ਰੁਝਾਨ ਵਧਿਆ ਹੈ। ਪੁਰਾਤਨ ਰੂੜ੍ਹੀਆਂ ਖ਼ਤਮ ਹੋ ਰਹੀਆਂ ਹਨ। ਅੱਜ ਕੱਲ੍ਹ ਕਦਰਾਂ-ਕੀਮਤਾਂ, ਆਦਰ ਸਤਿਕਾਰ, ਮਾਣ ਮਰਿਆਦਾ ਆਦਿਕ ਵਿੱਚ ਕਮੀ ਆਈ ਹੈ। ਵੱਧ ਰਹੇ ਸਿੱਖਿਆ ਦੇ ਪ੍ਰਸਾਰ ਦੇ ਕਾਰਨ ਸਮਾਜ ਵਿੱਚ ਬਰਾਬਰਤਾ ਆ ਰਹੀ ਹੈ। ਨਵੇਂ ਸਮਾਜ ਵਿੱਚ ਪੁਰਾਤਨ ਪੇਂਡੂ ਭਾਈਚਾਰੇ ਦੀ ਲਹੂ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋ ਜਾਣ ਕਾਰਨ ਔਰਤ ਮਰਦ ਇੱਕਠੇ ਖੁੱਲ੍ਹ ਲੈਣ ਲੱਗ ਪਏ ਹਨ। ਅਜੋਕੇ ਸਮੇਂ ਵਿੱਚ ਵਿਆਹ ਸੰਬੰਧ, ਪੇ੍ਰਮ ਸੰਬੰਧ ਇੱਕਲੇ ਮਰਦਾਂ ਦੀ ਮਰਜ਼ੀ ਉੱਤੇ ਨਿਰਭਰ ਨਾ ਹੋ ਕੇ ਔਰਤਾਂ ਦੀ ਮਰਜ਼ੀ ਉੱਪਰ ਵੀ ਨਿਰਭਰ ਹੋਣ ਲੱਗ ਪਏ ਹਨ। ਸ਼ਹਿਰੀਕਰਣ ਅਤੇ ਉਦਯੋਗੀਕਰਣ ਨਾਲ ਪਿੰਡਾਂ ਵਿੱਚ ਖਾਣ-ਪੀਣ, ਰਹਿਣ-ਸਹਿਣ, ਰਿਸ਼ਤਾਨਾਤਾ ਪ੍ਰਬੰਧ ਅਤੇ ਵਾਤਾਵਰਣ ਵਿੱਚ ਪਰਿਵਰਤਣ ਦੇਖਣ ਨੂੰ ਮਿਲਿਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਕੁਦਰਤੀ ਹਵਾ, ਪਾਣੀ ਵਿੱਚ ਫ਼ਰਕ ਆਇਆ ਹੈ। ਪੇਂਡੂ ਸਮਾਜ ਵਿੱਲ ਲੋਕਾਂ ਦੇ ਪਹਿਰਾਵੇ ਵਿੱਚ ਬਦਲਾਅ ਆਇਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਸਿਹਤਮੰਦ ਖੁਰਾਕ ਵਿੱਚ ਕਮੀ ਆਈ ਹੈ, ਲੋਕ ਸਾਦਾ ਅਤੇ ਨਰੋਏ ਭੋਜਨ ਦੀ ਥਾਂ ਚਟਪਟੀਆਂ ਅਤੇ ਮਜ਼ੇਦਾਰ ਚੀਜ਼ਾਂ ਦੀ ਵਰਤੋਂ ਕਰਦੇ ਹਨ। ਘਰਾਂ ਵਿੱਚ ਰਸੋਈਆਂ ਵਿੱਚ ਖਾਣਾ ਬਣਾਉਣ ਦੀ ਥਾਂ ਹੋਟਲਾਂ ਤੋਂ ਖਾਣਾ ਲਿਆਂਦਾ ਜਾਂਦਾ ਹੈ। ਲੋਕ ਪਹਿਲਾਂ ਇੱਕ ਪਰਿਵਾਰ ਵਿੱਚ ਮਿਲ ਜੁਲ ਕੇ ਰਹਿੰਦੇ ਸਨ, ਪਰ ਅੱਜ ਕੱਲ੍ਹ ਕਿਰਾਏ ਤੇ ਮਕਾਨ ਲੈ ਕੇ ਰਹਿੰਦੇ ਹਨ ਪਰਿਵਾਰ ਅਤੇ ਰਿਸ਼ਤੇ ਨਾਤੇ ਵਿੱਚ ਸਾਂਝੀਵਾਲਤਾ ਵਿੱਚ ਕਮੀ ਆਈ ਹੈ। ਸ਼ਹਿਰੀਕਰਣ ਨਾਲ ਰਿਸ਼ਤੇ ਨਾਤੇ ਪ੍ਰਬੰਧ ਵਿੱਚ ਵੀ ਬਦਲਾਅ ਆਇਆ ਹੈ, ਮਾਮਾ, ਚਾਚਾ, ਤਾਇਆ ਫੁੱਫੜ ਦੀ ਥਾਂ ਅੰਕਲ ਅਤੇ ਮਾਮੀ, ਚਾਚੀ, ਤਾਈ ਅਤੇ ਭੂਆ ਦੀ ਥਾਂ ਐਂਟੀ ਨੇ ਲੈ ਲਈ ਹੈ। ਦਾਦੀ-ਦਾਦਾ ਨੂੰ ਬਾਬਾ-ਬੇਬੇ ਕਹਿਣ ਦੀ ਥਾਂ ਵੱਡੇ ਪਾਪਾ/ਡੈਡੀ ਅਤੇ ਵੱਡੇ ਮੰਮੀ ਕਹਿਣ ਦਾ ਰਿਵਾਜ ਬਣਦਾ ਜਾ ਰਿਹਾ ਹੈ। ਬੋਲ ਚਾਲ ਦੀ ਭਾਸ਼ਾ ਵਿੱਚ ਪਰਿਵਰਤਨ ਆਇਆ ਹੈ ਅੰਗਰੇਜ਼ੀ ਅਤੇ ਕੋਈ ਹੋਰ ਉਪ ਭਾਸ਼ਾਵਾਂ ਦੇ ਸ਼ਬਦਾਂ ਦਾ ਇਸਤੇਮਾਲ ਲੱਗਭਗ ਹਰੇਕ ਵਰਗ ਕਰਨ ਲੱਗਾ ਹੈ। ਉਪਰੋਕਤ ਲਿਖੇ ਆਧਾਰ ਕਹਿ ਸਕਦੇ ਹਾਂ ਕਿ ਵਿਗਿਆਨਿਕ ਅਤੇ ਪਦਾਰਥਵਾਦੀ ਭਾਵਨਾ ਵਿੱਚ ਅਜੋਕਾ ਮਨੁੱਖ ਆਲੇ ਦੁਆਲੇ ਨਾਲੋਂ ਟੁੱਟ ਗਿਆ ਹੈ। ਦਿਨੋਂ ਦਿਨ ਉਹ ਆਪਣੇ ਆਪ ਨਾਲੋਂ ਵੀ ਟੁੱਟਦਾ ਜਾ ਰਿਹਾ ਹੈ। ਬਾਹਰੀ ਤੌਰ ਤੇ ਰੇਡੀਓ, ਟੈਲੀਵਿਜ਼ਨ, ਅਖ਼ਬਾਰ, ਸਿਨੇਮਾ ਅਤੇ ਹੋਰ ਅਨੇਕਾਂ ਸਾਧਨਾ ਰਾਹੀਂ ਸਭਿਆਚਾਰ ਮੇਲ-ਜੋਲ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪਰੰਤੁ ਹੈਰਾਨੀ ਦੀ ਗੱਲ ਹੈ ਕਿ ਏਨਾ ਕੁੱਝ ਹੋਣ ਦੇ ਬਾਵਜੂਦ ਵੀ ਮਾਨਵ ਦਾ ਅਸਤਿਤਵ ਆਪਣੇ ਆਪ ਵਿੱਚ ਸੁੰਗੜਦਾ ਜਾ ਰਿਹਾ ਹੈ। ਹਵਾਲਾ ਪੁਸਤਕਾਂ 1। ‘ਸਭਿਆਚਾਰ ਅਤੇ ਲੋਕਧਾਰਾ ਦੇ ਮੂਲ ਸਰੋਕਾਰਾਂ’, ਪ੍ਰਕਾਸ਼ਕ-ਲਾਹੌਰ ਬੁੱਕ ਸ਼ਾਪ, ਲੁਧਿਆਣਾ। 2। ਜੀਤ ਸਿੰਘ ਜੋਸ਼ੀ (ਡਾ.), ‘ਸਭਿਆਚਾਰ: ਸਿਧਾਂਤ ਤੇ ਵਿਹਾਰ’, ਪ੍ਰਕਾਸ਼-ਵਾਰਿਸ਼ ਸ਼ਾਹ ਫਾਊਂਡੇਸ਼ਨ, ਅੰਮ੍ਰਿਤਸਰ। 3। ‘ਪੰਜਾਬੀ ਸਭਿਆਚਾਰ: ਸੰਦਰਭਮੂਲਕ ਅਧਿਐਨ’, ਬ੍ਰਹਮਜਗਦੀਸ਼ ਸਿੰਘ, ਪ੍ਰਕਾਸ਼ਕ,-ਵਾਰਿਸ਼ ਸ਼ਾਹ ਫਾਉੂਂਡੇਸ਼ਨ, ਅੰਮ੍ਰਿਤਸਰ। 4। ਜ਼ਸਵਿੰਦਰ ਸਿੰਘ (ਡਾ.), ‘ਪੰਜਾਬੀ ਸਭਿਆਚਾਰ ਪਛਾਣ ਚਿੰਨ੍ਹ’, ਪ੍ਰਕਾਸ਼ਕ-ਗਰੈਸੀਅਸ ਬੁੱਕਸ, ਅਰਬਨ ਅਸਟੇਟ, ਪਟਿਆਲਾ। 5। ਪ੍ਰੋ.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾਉਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕਉਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਆਂ ਵਿਭਿੰਨ ਵੰਨਗੀਆਂ ਵਿੱਚੋਂ ਆਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਆਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਆਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਆਂ ਆਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ਉਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਤਿਕੋਨ ਜਾਂ ਤਿਬਾਹੀਆ ਜਾਂ ਤ੍ਰਿਭੁਜ (ਕਈ ਵਾਰ ਤਿਕੋਣ ਵੀ ਆਖ ਦਿੱਤਾ ਜਾਂਦਾ ਹੈ) ਇੱਕ ਵਿਲੱਖਣ ਪਲੇਨ ਯਾਨੀ ਦੋ-ਪਸਾਰੀ ਯੂਕਲਿਡੀ ਵਿਸਥਾਰ ਵਿੱਚ ਤਿੰਨ ਸਰਲ ਰੇਖਾਵਾਂ ਨਾਲ ਘਿਰੀ ਬੰਦ ਬਣਤਰ ਨੂੰ ਕਹਿੰਦੇ ਹਨ। ਤਿਕੋਨ ਵਿੱਚ ਤਿੰਨ ਬਾਹੀਆਂ ਅਤੇ ਤਿੰਨ ਕੋਣ ਹੁੰਦੇ ਹਨ। ਤਿਕੋਨ ਸਭ ਤੋਂ ਘੱਟ ਬਾਹੀਆਂ ਵਾਲ਼ਾ ਬਹੁਬਾਹੀਆ ਹੈ। ਇਨ੍ਹਾਂ ਭੁਜਾਵਾਂ ਅਤੇ ਕੋਣਾਂ ਦੇ ਮਾਪ ਦੇ ਅਧਾਰ ਉੱਤੇ ਤ੍ਰਿਭੁਜ ਦਾ ਵਰਗੀਕਰਨ ਕੀਤਾ ਗਿਆ ਹੈ। A,B ਅਤੇ C ਤਿੰਨ ਬਿਦੂਆਂ ਨਾਲ ਬਣੀ ਤਿਕੋਨ ਨੂੰ
ਪੰਜਾਬੀਆ ਦੀਆਂ ਖੇਡਾਂ ਦਾ ਘੇਰਾ ਬਹੁਤ ਵਿਸ਼ਾਲ ਹੈ। ਆਧੁਨਿਕ ਖੇਡਾਂ ਵਿੱਚ ਹਾਕੀ ਅਤੇ ਕ੍ਰਿਕੇਟ ਅਤੇ ਹੋਰ ਬਹੁਤ ਸਾਰੀਆਂ ਪਰੰਪਰਿਕ ਖ਼ੇਡਾਂ ਹਨ, ਜਿਵੇਂ ਕੱਬਡੀ,ਕੁਸ਼ਤੀ, ਖਿੱਦੋ ਖੂੰਡੀ। ਪੰਜਾਬ ਦੀਆਂ 100 ਤੋਂ ਵੱਧ ਰਵਾਇਤੀ ਹਨ।ਪੰਜਾਬ ਦੀਆਂ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ, ਸੂਬਾ ਸਰਕਾਰ ਨੇ 2014 ਤੋਂ ਪੰਜਾਬ ਦਿਹਾਤੀ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਪਹਿਲਕਦਮੀਆਂ 'ਤੇ ਕੰਮ ਕੀਤਾ ਹੈ। ਇਹਨਾਂ ਖੇਡਾਂ ਵਿਚੋਂ ਕੱਬਡੀ, ਕੁਸ਼ਤੀ ਨੂੰ ਰਾਜ ਪੱਧਰ ਤੇ, ਰਾਸ਼ਟਰੀ ਪੱਧਰ ਤੇ, ਅੰਤਰ ਰਾਸ਼ਟਰੀ ਪੱਧਰ ਉੱਪਰ ਵੀ ਮਾਨਤਾ ਮਿਲੀ ਹੈ।।ਪੰਜਾਬ ਵਿੱਚ ਹੇਠ ਲਿਖੀਆਂ ਖੇਡਾਂ ਸ਼ਾਮਲ ਹਨ:
ਕਨੂੰਨ ਦੇ ਸ਼ਾਸਨ ਦੀ ਆਕਸਫੋਰਡ ਇੰਗਲਿਸ਼ ਡਿਕਸ਼ਨਰੀ ਵਿੱਚ ਪਰਿਭਾਸ਼ਾ ਇਸ ਤਰਾਂ ਹੈ: “ਸਮਾਜ ਵਿੱਚ ਕਨੂੰਨ ਦਾ ਅਧਿਕਾਰ ਅਤੇ ਪ੍ਰਭਾਵ, ਖ਼ਾਸਕਰ ਜਦੋਂ ਇਸ ਨੂੰ ਵਿਅਕਤੀਗਤ ਅਤੇ ਸੰਸਥਾਗਤ ਵਿਵਹਾਰ ਲਈ ਇੱਕ ਰੁਕਾਵਟ ਵਜੋਂ ਵੇਖਿਆ ਜਾਂਦਾ ਹੈ; ਸਰਕਾਰ ਵਿੱਚ ਸ਼ਾਮਲ ਲੋਕਾਂ ਸਮੇਤ ਸਮਾਜ ਦੇ ਸਾਰੇ ਮੈਂਬਰਾਂ ਨੂੰ ਜਨਤਕ ਤੌਰ ਤੇ ਜਾਰੀ ਕੀਤੇ ਹੋਏ ਕਨੂੰਨੀ ਕੋਡਾਂ ਅਤੇ ਪ੍ਰਕਿਰਿਆਵਾਂ ਦੇ ਅਧੀਨ ਮੰਨਿਆ ਜਾਂਦਾ ਹੈ।" ਸ਼ਬਦ "ਕਨੂੰਨ ਦੇ ਸ਼ਾਸਨ" ਇੱਕ ਰਾਜਨੀਤਿਕ ਸਥਿਤੀ ਨੂੰ ਦਰਸਾਉਂਦਾ ਹੈ, ਕਿਸੇ ਵਿਸ਼ੇਸ਼ ਕਾਨੂੰਨੀ ਨਿਯਮ ਨੂੰ ਨਹੀਂ।
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ।ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਕਣਕ (ਵਿਗਿਆਨਕ ਨਾਮ:"ਟਰੀਟਕਮ (ਸਪੀਸ਼ੀਜ਼), ਅੰਗਰੇਜ਼ੀ' ਨਾਮ: "Wheat"), ਇੱਕ ਤਰ੍ਹਾਂ ਦੀ ਫ਼ਸਲ ਹੈ, ਜੋ ਪੂਰੀ ਦੁਨੀਆ ਵਿੱਚ ਉਗਾਈ ਜਾਂਦੀ ਹੈ। ਮੱਕੀ ਤੋਂ ਬਾਦ ਇਹ ਦੁਨੀਆ ਭਰ ਵਿੱਚ ਦੂਸਰੀ ਵੱਡੀ ਅਨਾਜ ਫਸਲ ਗਿਣੀ ਜਾਂਦੀ ਹੈ। ਤੀਸਰੇ ਪੱਧਰ 'ਤੇ ਚੌਲ ਦੀ ਫ਼ਸਲ ਆਉਂਦੀ ਹੈ। ਕਣਕ ਅਨਾਜ ਆਟਾ ਬਣਾਉਣ ਲਈ ਵਰਤੀ ਜਾਂਦੀ ਹੈ ਜੋ ਇੱਕ ਮਨਭਾਉਂਦਾ ਖਾਣਾ ਹੈ, ਜਾਨਵਰ ਖੁਰਾਕ ਲਈ ਵਰਤੀ ਜਾਂਦੀ ਹੈ ਅਤੇ ਬੀਅਰ ਕੱਢਣ ਵਿੱਚ ਇੱਕ ਜ਼ਰੂਰੀ ਅੰਗ ਦੇ ਤੌਰ 'ਤੇ ਵਰਤੀ ਜਾਂਦੀ ਹੈ। ਛਿਲਕਾ ਵਖਰਾ ਕਰਕੇ ਛਾਣਬੂਰਾ ਪੀਹ ਕੇ ਵੀ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ। ਕਣਕ ਦੀ ਬਿਜਾਈ ਹਰੇ ਜਾਂ ਸੁੱਕੇ ਚਾਰੇ (forage crop) ਦੇ ਤੌਰ 'ਤੇ ਵਰਤੋਂ ਲਈ ਵੀ ਕੀਤੀ ਜਾਂਦੀ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਕੋਰੋਨਾਵਾਇਰਸ ਬਿਮਾਰੀ 2019 (ਅੰਗ੍ਰੇਜ਼ੀ ਵਿੱਚ: Coronavirus ki potty disease 2019; ਸੰਖੇਪ ਵਿੱਚ: ਕੋਵਿਡ-19; ਅੰਗ੍ਰੇਜ਼ੀ: COVID-19) ਇੱਕ ਗੰਭੀਰ, ਸਾਹ ਲੈਣ ਵਾਲੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-CoV-2) ਦੇ ਕਾਰਨ ਹੋਣ ਵਾਲੀ ਇੱਕ ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵ-ਵਿਆਪੀ ਪੱਧਰ 'ਤੇ ਫੈਲ ਗਈ ਹ ਪੱੱਦ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ। ਆਮ ਲੱਛਣਾਂ ਵਿੱਚ ਬੁਖਾਰ, ਖੰਘ ਅਤੇ ਸਾਹ ਦੀ ਕਮੀ ਸ਼ਾਮਿਲ ਹਨ। ਮਾਸਪੇਸ਼ੀਆਂ ਵਿੱਚ ਦਰਦ, ਥੁੱਕ ਉਤਪਾਦਨ ਅਤੇ ਗਲ਼ੇ ਦੀ ਸੋਜ ਘੱਟ ਆਮ ਲੱਛਣ ਹਨ। ਹਾਲਾਂਕਿ ਬਹੁਤੇ ਕੇਸ ਹਲਕੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੇ ਹਨ, ਗੰਭੀਰ ਨਮੂਨੀਆ ਅਤੇ ਮਲਟੀ-ਆਰਗਨ ਫੇਲ੍ਹ ਹੋਣਾ ਕੁਝ ਤਰੱਕੀ ਵਾਲੇ ਲੱਛਣ ਹਨ। 20 ਮਾਰਚ 2020 ਤਕ, ਨਿਦਾਨ ਕੀਤੇ ਮਾਮਲਿਆਂ ਵਿੱਚ ਪ੍ਰਤੀ ਮੌਤਾਂ ਦੀ ਦਰ 4.1% ਹੈ; ਹਾਲਾਂਕਿ, ਇਹ ਉਮਰ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਅਧਾਰ ਤੇ 0.2% ਤੋਂ 15% ਤੱਕ ਹੋ ਸਕਦੀ ਹੈ।ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿੱਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਮੇਲੇ ਅਤੇ ਤਿਉਹਾਰ ਕਿਸੇ ਸਮਾਜ ਦੇ ਸੱਭਿਆਚਾਰ ਅਤੇ ਲੋਕਯਾਨ ਦਾ ਅਨਿੱਖੜਵਾਂ ਅਤੇ ਵਿਲੱਖਣ ਅੰਗ ਹਨ। ਇਸ ਲਈ ਮਨੋਰੰਜਨ ਦੇ ਸਾਧਨਾਂ ਦਾ ਜ਼ਿਕਰ ਮੇਲਿਆਂ ਅਤੇ ਤਿਉਹਾਰਾਂ ਦੇ ਜ਼ਿਕਰ ਤੋਂ ਬਗੈਰ ਅਧੂਰਾ ਹੈ। ਪੰਜਾਬੀਆਂ ਦੇ ਜੀਵਨ ਵਿੱਚ ਇਨ੍ਹਾਂ ਦਾ ਬੜਾ ਮਹੱਤਵ ਹੈ ਤੇ ਇਹ ਇਨ੍ਹਾਂ ਦੇ ਵੱਡੇ ਮਨ ਪਰਚਾਵੇ ਹਨ ਇਹ ਅਜਿਹੇ ਮੌਕੇ ਮੇਲ ਹਨ, ਜ਼ਿਨ੍ਹਾਂ ਵਿੱਚੋਂ ਕਿਸੇ ਜਾਤੀ -ਵਿਸ਼ੇਸ਼ ਦਾ ਸਮੁੱਚਾ ਰੂਪ ਪ੍ਰਗਟ ਹੋਇਆ ਮਿਲ ਜਾਂਦਾ ਹੈ। ਮੇਲੇ ਅਤੇ ਤਿਉਹਾਰ ਕਿਸੇ ਕੌਮ ਅਤੇ ਸੱਭਿਆਚਾਰ ਦੀ ਰੂਹ ਹੁੰਦੇ ਹਨ। ਇਨ੍ਹਾਂ ਵਿੱਚ ਹੀ ਕਿਸੇ ਕੌਮ ਜਾਂ ਰਾਸ਼ਟਰ ਦੇ ਇਤਿਹਾਸ, ਸੰਸਕ੍ਰਿਤੀ ਅਤੇ ਰਸਮ ਰਿਵਾਜ ਨੂੰ ਸਾਂਭਿਆ ਹੁੰਦਾ ਹੈ। ਤਿਉਹਾਰ ਕੀ ਹਨ?ਕਦੋਂ ਸ਼ੁਰੂ ਹੋਏ ? ਇਨ੍ਹਾਂ ਦਾ ਇਤਿਹਾਸਕ ਤੇ ਸਮਾਜਿਕ ਪਿਛੋਕੜ ਕੀ ਹੈ ? ਮਾਨਵੀ ਸੱਭਿਅਤਾ ਦੇ ਇਤਿਹਾਸ ਅੰਦਰ ਇਨ੍ਹਾਂ ਦੇ ਸੰਕੇਤ ਕਿੱਤੇ ਵੀ ਪ੍ਰਾਪਤ ਨਹੀਂ ਹੁੰਦੇ ਕਿ ਮੇਲੇ ਕਦੋਂ,ਕਿਉਂ ਅਤੇ ਕਿਵੇਂ ਸ਼ੁਰੂ ਹੋਏ,ਇਨ੍ਹਾਂ ਸਵਾਲਾਂ ਨੂੰ ਸਮਝਣ ਤੋਂ ਪਹਿਲਾਂ 'ਮੇਲੇ ਅਤੇ ਤਿਉਹਾਰ' ਸ਼ਬਦ ਦੇ ਅਰਥ ਜਾਣ ਲੈਣੇ ਜ਼ਰੂਰੀ ਹਨ। ਤਿਉਹਾਰ ਸ਼ਬਦ Festival ਦਾ ਪਰਿਆਇ ਹੈ ਜਿਸ ਦਾ ਭਾਵ ਹੈ ਕਿ ਸੰਸਥਾਗਤ ਧਾਰਮਿਕ ਰਹੁ- ਰੀਤਾਂ ਮੇਲਾ ਸ਼ਬਦ Fair ਦਾ ਪਰਿਆਇ ਹੈ ਜਿਸ ਦਾ ਭਾਵ ਹੈ ਮੇਲ-ਮਿਲਾਪ ਜਾਂ ਮੇਲਾ-ਗੇਲਾ ਆਦਿ ਅਤੇ ਇਨ੍ਹਾਂ ਸ਼ਬਦਾਂ ਦੀ ਵਰਤੋਂ ਅਕਸਰ ਖੁਸ਼ੀ ਦੇ ਇਜ਼ਹਾਰ ਵਜੋਂ ਕੀਤੀ ਜਾਂਦੀ ਹੈ।ਤਿਉਹਾਰਾਂ ਅਤੇ ਮੇਲਿਆਂ ਦਾ ਇੱਕ ਲੰਬਾ ਤੇ ਅਮੁੱਕ ਸਿਲਸਿਲਾ ਹੈ। ਇਸ ਲਈ ਇਹ ਕਹਾਵਤ ਪ੍ਰਸਿੱਧ ਹੈ, ਕਿ 'ਮਹੀਨੇ ਦੇ ਤੀਹ ਦਿਨ ਤੇ ਬੱਤੀ ਤਿਉਹਾਰ' ਜੇਕਰ ਇਹ ਤਿਉਹਾਰ ਘਰਾਂ ਵਿੱਚ ਆਪਣੇ ਹੀ ਤੌਰ 'ਤੇ ਮਨਾਏ ਜਾਂਦੇ ਹਨ, ਤਾਂ ਉਹਨਾਂ ਨੂੰ ਕੇਵਲ ਤਿਉਹਾਰ ਹੀ ਮੰਨਿਆ ਜਾਂਦਾ ਹੈ,ਪ੍ਰੰਤੂ ਜੇ ਇਹੀ ਤਿਉਹਾਰ ਸਰਵਜਨਿਕ ਸਥਾਨਾਂ ਤੇ ਜਨਤਕ ਰੂਪ ਵਿੱਚ ਰਲ ਕੇ ਮਨਾਏ ਜਾਂਦੇ ਹਨ ਤਾਂਂ ਇਹ ਮੇਲੇ ਹੋ ਨਿੱਬੜਦੇ ਹਨ। ਧਾਰਮਿਕ ਵਿਸ਼ਵਾਸਾਂ ਅਧੀਨ ਲੋਕ ਮੰਦਰਾਂ ਗੁਰਦੁਆਰਿਆਂ ਤੇ ਤੀਰਥਾਂ ਆਦਿ ਵਾਸਤੇ ਤੇ ਹੋਰ ਖਾਸ ਤੀਰਥਾਂ ਤੇ ਇਕੱਠੇ ਹੋ ਕੇ ਇਸ਼ਨਾਨ ਕਰਨ ਲਈ ਵਹੀਰਾਂ ਘੱਤ ਕੇ ਜੁੜਨ ਲੱਗੇ ਤਾਂ ਹੌਲੀ ਹੌਲੀ ਇਹ ਤਿਉਹਾਰ, ਤਿਉਹਾਰ ਨਾ ਰਹਿ ਕੇ ਮੇਲਿਆਂ ਦਾ ਰੂਪ ਧਾਰਨ ਕਰ ਲੈਂਦੇ ਹਨ। ਹਰ ਮੇਲਾ ਤਿਉਹਾਰ ਵੀ ਹੋਵੇ, ਇਹ ਜ਼ਰੂਰੀ ਨਹੀਂ ਹੈ ਮੇਲੇ ਅਤੇ ਤਿਉਹਾਰ ਭਾਵੇਂ ਪੰਜਾਬੀ ਸੱਭਿਆਚਾਰ ਦੇ ਵੱਖਰੇ ਵੱਖਰੇ ਪੱਖ ਹਨ, ਪਰ ਸਮੇਂ ਦੇ ਵੇਗ ਵਿੱਚ ਬਹੁਤ ਸਾਰੇ ਤਿਉਹਾਰ ਤੇ ਮੇਲੇ ਇੱਕ ਦੂਜੇ ਨਾਲ ਜੁੜ ਗਏ ਹਨ। ਇਸ ਤਰ੍ਹਾਂ ਸਮੇਂ ਦੇ ਬਦਲਾਅ ਨਾਲ ਪਰੰਪਰਾਗਤ ਤੌਰ 'ਤੇ ਚੱਲਦੇ ਆ ਰਹੇ ਮੇਲਿਆਂ ਤੇ ਤਿਉਹਾਰਾਂ ਨੂੰ ਅੱਜ ਦੇ ਆਧੁਨਿਕ ਸਮੇਂ ਵਿੱਚ ਮਨਾਏ ਜਾਣ ਵਿੱਚ ਖਾਸੀਆਂ ਤਬਦੀਲੀਆਂ ਆ ਗਈਆਂ ਹਨ। ਕੁਝ ਤਿਉਹਾਰ ਤੇ ਮੇਲੇ ਅਲੋਪ ਹੋ ਚੁੱਕੇ ਹਨ,ਅਤੇ ਕੁੱਝ ਅਲੋਪ ਹੋ ਰਿਹੇ ਹਨ ਇਨ੍ਹਾਂ ਤਿਉਹਾਰਾਂ ਦੇ ਅਲੋਪ ਹੋਣ ਦੀ ਥਾਂ ਉੱਪਰ ਕੁਝ ਪੱਛਮੀ ਤਿਉਹਾਰ ਪੰਜਾਬੀ ਸੱਭਿਆਚਾਰ ਵਿੱਚ ਪ੍ਰਚੱਲਿਤ ਹੋ ਰਹੇ ਹਨ, ਜਿਨਾ ਬਾਰੇ ਅੱਗੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਹੈ। ਪੱਛਮੀ ਤਿਉਹਾਰਾਂ ਵੱਲ ਵਧਦਾ ਰੁਝਾਨ:- ਪੰਜਾਬੀ ਸਭਿਆਚਾਰ ਦਿਨੋ ਦਿਨ ਬਦਲ ਰਿਹਾ ਹੈ। ਅਜੋਕਾ ਸਮਾਂ ਵਿਸ਼ਵੀਕਰਨ ਦਾ ਸਮਾਂ ਹੈ,ਜਿਸ ਵਿੱਚ ਸਾਰੇ ਸੰਸਾਰ ਦਾ ਇੱਕ ਮੰਡੀ ਵਜੋਂ ਉੱਭਰਨ ਦਾ ਨਤੀਜਾ ਸਾਹਮਣੇ ਆਇਆ ਹੈ। ਜਿਸ ਨੇ ਪੰਜਾਬੀ ਸੱਭਿਆਚਾਰ ਦੇ ਹਰ ਇੱਕ ਅੰਗ ਨੂੰ ਪ੍ਰਭਾਵਿਤ ਕੀਤਾ ਹੈ, ਜਿਹਨਾਂ ਵਿਚੋਂ ਤਿਉਹਾਰ ਵੀ ਇੱਕ ਹਨ ਪੱਛਮੀਕਰਨ ਦੇ ਯੁੱਗ ਵਿੱਚ ਪੱਛਮੀ ਤਿਉਹਾਰ ਵੀ ਪੰਜਾਬੀ ਜਨ-ਜੀਵਨ ਦਾ ਹਿੱਸਾ ਬਣਦੇ ਜਾ ਰਹੇ ਹਨ ਪੰਜਾਬੀ ਜੀਵਨ ਵਿੱਚ ਇਨ੍ਹਾਂ ਤਿਉਹਾਰਾਂ ਨੂੰ ਆਪਣੇ ਪ੍ਰਚੱਲਤ ਤਿਉਹਾਰਾਂ ਨਾਲੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ ਇਨ੍ਹਾਂ ਤਿਉਹਾਰਾਂ ਦੀ ਪ੍ਰਸੰਗਿਕਤਾ ਨੂੰ ਵਧਾਉਣ ਵਿੱਚ ਸੋਸ਼ਲ ਮੀਡੀਆ ਦਾ ਯੋਗਦਾਨ ਵੀ ਅਹਿਮ ਮੰਨਿਆ ਜਾ ਸਕਦਾ ਹੈ ਕਿਉਂਕਿ ਸੋਸ਼ਲ ਮੀਡੀਆ ਦੇ ਜ਼ਰੀਏ ਸਾਡੇ ਸਬੰਧ ਆਪਣੇ ਭਾਈਚਾਰੇ ਤੋਂ ਇਲਾਵਾ ਦੂਜੇ ਭਾਈਚਾਰੇ, ਦੂਜੇ ਧਰਮ,ਸ਼ਹਿਰ, ਦੇਸ਼,ਪ੍ਰਦੇਸ਼ ਆਦਿ ਨਾਲ ਜੁੜਿਆ ਹੈ ਜਿਸ ਦੇ ਸਿੱਟੇ ਵਜੋਂ ਲੋਕਾਂ ਦੀਆਂ ਨੈਤਿਕ ਕਦਰਾਂ ਕੀਮਤਾਂ, ਮੁੱਲਾਂ ਵਿੱਚ ਪਰਿਵਰਤਨ ਆਇਆ ਹੈ ਇਸ ਪਰਿਵਰਤਨ ਨੇ ਲੋਕਾਂ ਦੀਆਂ ਸਭਿਆਚਾਰਕ ਗਤੀਵਿਧੀਆਂ ਨੂੰ ਵੀ ਪ੍ਰਭਾਵਿਤ ਕੀ਼ਤਾ ਹੈ ਇਨ੍ਹਾਂ ਸਭਿਆਚਾਰਕ ਗਤੀਵਿਧੀਆਂ ਵਿੱਚ ਤਿੳਹਾਰ ਵੀ ਇੱਕ ਹਨ। ਪੰਜਾਬੀ ਜਨ ਜੀਵਨ ਦੇ ਅਜੋਕੇ ਸਮੇਂ ਵਿੱਚ ਇਹ ਵੀ ਦੇਖਣ ਨੂੰ ਮਿਲਦਾ ਹੈ ਕਿ ਉਹ ਪੱਛਮੀ ਸੱਭਿਆਚਾਰ ਨੂੰ ਚੰਗਾ ਤੇ ਆਪਣੇ ਸਭਿਆਚਾਰ ਨੂੰ ਗੌਣ ਮੰਨਦੇ ਹਨ।ਇਹ ਸਮੱਸਿਆ ਅੱਜ ਦੀ ਨੌਜਵਾਨ ਪੀੜ੍ਹੀ ਵਿੱਚ ਦੇਖ਼ਣ ਨੂੰ ਮਿਲਦੀ ਹੈ ਜਿਸ ਕਰਕੇ ਉਹ ਹਰੇਕ ਪੱਛਮੀ ਰੀਤੀ ਰਿਵਾਜ਼,ਖਾਣ-ਪੀਣ, ਤਿਉਹਾਰ ਆਦਿ ਨੂੰ ਤਰਜੀਹ ਦਿੰਦੇ ਹਨ। ਲੋਕ ਪ੍ਰਚੱਲਤ ਪੱਛਮੀ ਤਿਉਹਾਰ:- ਪੱਛਮੀ ਤਿਉਹਾਰ ਜੋ ਸਾਡੇ ਜਨ-ਜੀਵਨ ਦਾ ਹਿੱਸਾ ਬਣਦੇ ਜਾ ਰਹੇ ਹਨ ਓਨਾ ਬਾਰੇ ਹੇਠ ਵਿਚਾਰ ਕੀਤੀ ਗਈ ਹੈ:- 1.
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਮਨੁੱਖੀ ਦੰਦ ਵੀ ਮਨੁੱਖ ਦਾ ਇੱਕ ਬਹੁਤ ਜਰੂਰੀ ਅੰਗ ਹੈ। ਹਰੇਕ ਦੇ ਮੂੰਹ ਵਿੱਚ 32 ਦੰਦ ਹੁੰਦੇ ਹਨ। ਦੰਦ ਖਾਣ ਵਾਲੀਆਂ ਵਸਤੂਆਂ ਤੇ ਭੋਜਨ ਨੂੰ ਕੱਟਦੇ, ਤੋੜਦੇ, ਪਾੜਦੇ, ਚਬਾਉਂਦੇ ਅਤੇ ਚਿੱਥਦੇ ਹਨ। ਅੱਠ-ਅੱਠ ਦੰਦ ਵਸਤੂ ਨੂੰ ਕਟਦੇ ਤੇ ਚਬਾਉਂਦੇ, ਚਾਰ ਦੰਦ ਵਸਤੂ ਨੂੰ ਪਾੜਦੇ ਜਾਂ ਤੋੜਦੇ ਅਤੇ ਬਾਰਾਂ ਦੰਦ ਵਸਤੂ ਨੂੰ ਚਿਥਦੇ ਜਾਂ ਚਬਾਉਂਦੇ ਹਨ। ਮੂੰਹ ਦੇ ਜਬਾੜਿਆਂ ਦੇ ਅਗਲੇ ਹਿੱਸੇ, ਮਸੂੜਿਆਂ ਵਿੱਚ ਦੰਦ ਨਿਕਲਦੇ ਹਨ। ਦੰਦਾਂ ਦੀ ਜੜ੍ਹ ਮਸੂੜਿਆਂ ਵਿੱਚ ਹੁੰਦੀ ਹੈ। ਦੰਦ ਦੀ ਜੜ੍ਹ ਉਪਰ ਸੀਮੈਂਟ ਵਾਂਗ ਇੱਕ ਪਦਾਰਥ ਦੰਦ ਨੂੰ ਜਬਾੜੇ ਦੇ ਅੰਦਰ ਮਜ਼ਬੂਤੀ ਨਾਲ ਚਮੇੜੀ ਰਖਦਾ ਹੈ। ਇਹ ਕੈਲਸ਼ੀਅਮ, ਫਲੋਰਾਈਡ ਤੇ ਫ਼ਾਸਫ਼ੋਰਸ ਤੱਤਾਂ ਦੇ ਬੰਨੇ ਹੋਏ ਹੁੰਦੇ ਹਨ। ਜੀਭ ਖਾਣ ਵਾਲੀਆਂ ਵਸਤੂਆਂ ਨੂੰ ਦੰਦਾਂ ਹੇਠ ਲੈ ਜਾਂਦੀ ਹੈ। ਮੂੰਹ ਰਾਹੀਂ ਖਾਣਾ, ਤਰਲ ਪਦਾਰਥ, ਜਾਂ ਹੋਰ ਖਾਣ ਵਾਲੀਆਂ ਵਸਤੂਆਂ ਆਦਿ ਮਨੁੱਖੀ ਪੇਟ ਵਿੱਚ ਜਾਂਦਾ ਹੈ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।ਰਾਗ-ਰੰਗ ਦਾ ਇਹ ਲੋਕ ਪ੍ਰਿਅ ਪਰਵ ਬਸੰਤ ਦਾ ਸੁਨੇਹਾ ਵੀ ਹੈ। ਰਾਗ ਅਰਥਾਤ ਸੰਗੀਤ ਅਤੇ ਰੰਗ ਤਾਂ ਇਸਦੇ ਪ੍ਰਮੁੱਖ ਅੰਗ ਹਨ ਹੀ, ਪਰ ਇਨ੍ਹਾਂ ਨੂੰ ਉਤਕਰਸ਼ ਤੱਕ ਪਹੁੰਚਾਣ ਵਾਲੀ ਪਰਕਿਰਤੀ ਵੀ ਇਸ ਸਮੇਂ ਰੰਗ-ਬਿਰੰਗੇ ਜਵਾਨੀ ਨਾਲ ਆਪਣੀ ਚਰਮ ਦਸ਼ਾ ਉੱਤੇ ਹੁੰਦੀ ਹੈ। ਫਾਲਗੁਨ ਮਹੀਨਾ ਵਿੱਚ ਮਨਾਏ ਜਾਣ ਦੇ ਕਾਰਨ ਇਸਨੂੰ ਫਾਲਗੁਨੀ ਵੀ ਕਹਿੰਦੇ ਹਨ। ਹੋਲੀ ਦਾ ਤਿਉਹਾਰ ਬਸੰਤ ਪੰਚਮੀ ਨਾਲ ਹੀ ਸ਼ੁਰੂ ਹੋ ਜਾਂਦਾ ਹੈ। ਉਸੀ ਦਿਨ ਪਹਿਲੀ ਵਾਰ ਗੁਲਾਲ ਉੜਾਇਆ ਜਾਂਦਾ ਹੈ। ਇਸ ਦਿਨ ਨਾਲ ਫਾਗ ਅਤੇ ਧਮਾਰ ਦਾ ਗਾਨਾ ਅਰੰਭ ਹੋ ਜਾਂਦਾ ਹੈ। ਖੇਤਾਂ ਵਿੱਚ ਸਰਸੋਂ ਖਿੜ ਉੱਠਦੀ ਹੈ। ਬਾਗ-ਬਗੀਚੇ ਵਿੱਚ ਫੁੱਲਾਂ ਦੀ ਆਕਰਸ਼ਕ ਛੇਵਾਂ ਛਾ ਜਾਂਦੀ ਹੈ। ਦਰਖਤ-ਬੂਟੇ, ਪਸ਼ੁ-ਪੰਛੀ ਅਤੇ ਮਨੁੱਖ ਸਭ ਖੁਸ਼ੀ ਨਾਲ ਪਰਿਪੂਰਣ ਹੋ ਜਾਂਦੇ ਹਨ। ਖੇਤਾਂ ਵਿੱਚ ਕਣਕ ਦੀਆਂ ਬਾਲੀਆਂ ਇਠਲਾਨੇ ਲੱਗਦੀਆਂ ਹਨ। ਕਿਸਾਨਾਂ ਦਾ ਹਰਦਏ ਖੁਸ਼ੀ ਨਾਲ ਨਾਚ ਉੱਠਦਾ ਹੈ। ਬੱਚੇ-ਬੂੜੇ ਸਾਰੇ ਵਿਅਕਤੀ ਸਭ ਕੁਝ ਸੰਕੋਚ ਅਤੇ ਰੂੜੀਆਂ ਭੁੱਲ ਕੇ ਢੋਲਕ-ਝਾਂਝ-ਮੰਜੀਰਾ ਦੀ ਧੁਨ ਨਾਲ ਨਾਚ-ਸੰਗੀਤ ਅਤੇ ਰੰਗਾਂ ਵਿੱਚ ਡੁੱਬ ਜਾਂਦੇ ਹੈ। ਚਾਰਾਂ ਤਰਫ ਰੰਗਾਂ ਦੀ ਫੁਆਰ ਫੂਟ ਪੈਂਦੀ ਹੈ।
‘‘ਛੱਜ ਦੀ ਵੀ ਕਦੇ ਸਰਦਾਰੀ ਹੁੰਦੀ ਸੀ’’ ਸੁਖਵੀਰ ਸਿੰਘ ਕੰਗ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਪੇਂਡੂ ਪੰਜਾਬੀ ਘਰਾਂ ਵਿੱਚ ਮੁੱਢ ਤੋਂ ਹੀ ਖੇਤੀ ਨਾਲ ਸਬੰਧਿਤ ਸੰਦਾਂ, ਸਾਧਨਾਂ ਅਤੇ ਭਾਂਡਿਆਂ ਨੂੰ ਬੜੇ ਪਿਆਰ ਨਾਲ ਵਰਤਿਆ ਅਤੇ ਸਾਂਭਿਆ ਜਾਂਦਾ ਰਿਹਾ ਹੈ। ਛੱਜ ਵੀ ਖੇਤੀ ਲਈ ਵਰਤੇ ਜਾਂਦੇ ਸੰਦਾਂ ਵਿੱਚੋਂ ਇੱਕ ਹੈ, ਜਿਸਨੂੰ ਖੇਤੀ ਸੱਭਿਆਚਾਰ ਵਿੱਚ ਖਾਸ ਸਨਮਾਨ ਹਾਸਿਲ ਰਿਹਾ ਹੈ। ਛੱਜ ਕਾਨਿਆਂ ਨੂੰ ਬੜੇ ਕਲਾਤਮਕ ਤਰੀਕੇ ਨਾਲ ਖਾਸ ਕਿਸਮ ਦੀ ਤਾਰ ਨਾਲ ਪਰੋ ਕੇ ਬਣਾਇਆ ਜਾਂਦਾ ਹੈ। ਕਾਨਿਆਂ ਦਾ ਬਣਿਆ ਹੋਣ ਕਾਰਨ ਇਹ ਬਹੁਤ ਹੌਲਾ ਹੁੰਦਾ ਹੈ ਅਤੇ ਤਿਲਕਣਾ ਤਲ ਹੋਣ ਕਾਰਨ ਇਸ ਨਾਲ ਅਨਾਜ ਜਾਂ ਫੂਸ ਚਿਪਕਦਾ ਨਹੀਂ ਅਤੇ ਇੱਕ ਹੱਥ ਮਾਰ ਕੇ ਇਸਨੂੰ ਆਸਾਨੀ ਨਾਲ ਝਾੜਿਆ ਜਾ ਸਕਦਾ ਹੈ। ਛੱਜ ਬੋਹਲ ਦਾ ਰਾਜਾ ਹੁੰਦਾ ਸੀ। ਕਣਕ ਅਤੇ ਹੋਰ ਫ਼ਸਲਾਂ ਦੇ ਪੱਕ ਜਾਣ ਤੇ ਵੱਢਣ ਤੋ ਬਾਅਦ ਬਲਦਾਂ ਨਾਲ ਗਾਹਿਆ (ਦਰੜਿਆ) ਜਾਂਦਾ ਸੀ ਫਿਰ ਅਨਾਜ ਵਿੱਚੋਂ ਫੂਸ ਆਦਿ ਵੱਖ ਕਰਨ ਲਈ ਛੱਜ ਵਿੱਚ ਪਾ ਕੇ ਹਵਾ ਦੇ ਰੁੱਖ ਅਨੁਸਾਰ ਉਚਾਈ ਤੋਂ ਸੁੱਟਿਆ ਜਾਂਦਾ ਸੀ। ਜਿਸ ਨਾਲ ਫੂਸ ਹਵਾ ਨਾਲ ਉੱਡ ਕੇ ਵੱਖ ਹੋ ਜਾਂਦਾ ਅਤੇ ਅਨਾਜ ਧਰਤੀ ਦੀ ਗੁਰੂਤਾ ਅਤੇ ਵਜਨ ਨਾਲ ਸਿੱਧਾ ਛੱਜ ਤੋਂ ਹੇਠਾਂ ਡਿੱਗਦਾ ਜਾਂਦਾ। ਅਨਾਜ ਦੀਆਂ ਕੁਝ ਕਿਸਮਾਂ ਛੱਜ ਨਾਲ ਛੰਡ ਕੇ ਭਾਵ ਉਛਾਲ ਕੇ ਸਾਫ ਕੀਤੀਆਂ ਜਾਂਦੀਆਂ ਸਨ। ਇਸ ਪ੍ਰਕਾਰ ਛੱਜ ਧਰਤੀ ਦੀ ਗੁਰੂਤਾ ਅਤੇ ਹਵਾ ਦੇ ਪ੍ਰਭਾਵ ਨਾਲ ਅਨਾਜ ਦੀ ਸਫਾਈ ਦਾ ਮੁੱਖ ਸਾਧਨ ਸੀ। ਉਹਨਾਂ ਸਮਿਆਂ ਵਿੱਚ ਜਿਆਦਾਤਰ ਅਨਾਜ ਛੱਜ ਕੇ ਮੂੰਹ ਰਾਹੀਂ ਹੋ ਕੇ ਹੀ ਘਰਾਂ ਤੱਕ ਪਹੁੰਚਦਾ ਸੀ। ਇਸ ਕਰਕੇ ਛੱਜ ਬਰਕਤ ਦਾ ਪ੍ਰਤੀਕ ਹੁੰਦਾ ਸੀ। ਜਦੋਂ ਛੱਜ ਪੁਰਾਣਾ ਹੋ ਜਾਂਦਾ ਅਤੇ ਵਰਤੋ ਯੋਗ ਨਹੀਂ ਰਹਿੰਦਾ ਸੀ ਤਾਂ ਇਸਨੂੰ ਸੁੱਟਿਆ ਨਹੀਂ ਜਾਂਦਾ ਸੀ ਬਲਕਿ ਛੱਜ ਨੂੰ ਵਧਾਉਣ ਦੀ ਰਸਮ ਪ੍ਰਚਲਿਤ ਸੀ। ਪੁਰਾਣੇ ਹੋ ਚੁੱਕੇ ਛੱਜ ਨੂੰ ਘਰ ਵਿੱਚ ਖਾਲੀ ਨਹੀਂ ਰੱਖਿਆ ਜਾਂਦਾ ਸੀ ਬਲਕਿ ਇਸ ਵਿੱਚ ਕੁਝ ਅਨਾਜ ਪਾ ਕੇ ਰੱਖਿਆ ਜਾਂਦਾ ਸੀ। ਜਦੋਂ ਦਰ ਤੇ ਕੋਈ ਮੰਗਣ ਆਉਂਦਾ ਤਾਂ ਛੱਜ ਵਿੱਚੋਂ ਹੀ ਉਸਨੂੰ ਅਨਾਜ ਦਾਨ ਕੀਤਾ ਜਾਂਦਾ ਸੀ। ਫਿਰ ਖੇਤੀ ਸੰਦਾਂ ਦੇ ਮਸ਼ੀਨੀ ਕਰਨ ਹੋ ਜਾਣ ਨਾਲ ਛੱਜ ਦੀ ਸਰਦਾਰੀ ਅਲੋਪ ਹੁੰਦੀ ਗਈ। ਪਹਿਲਾਂ ਜਿਆਦਾ ਖਰਚਾ ਕਰਕੇ ਵਿਆਹੀ ਨੂੰਹ ਧੀ ਬਾਰੇ ਕਿਹਾ ਜਾਂਦਾ ਸੀ ਕਿ ਛੱਜ ਗਹਿਣਿਆਂ ਦਾ ਪਾ ਕੇ ਵਿਆਹ ਕੇ ਲਿਆਂਦੀ ਸੀ ਜਾਂ ਤੋਰੀ ਸੀ। ਅੱਜ ਛੱਜ ਸਿਰਫ ਨਾਨਕ ਛੱਕ ਦੀ ਰਸਮ ਵਜੋਂ ਵਿਆਹ ਤੋਂ ਇੱਕ ਦਿਨ ਪਹਿਲੀ ਰਾਤ ਜਾਗੋ ਵੇਲੇ ਤੋੜਨ ਸਮੇਂ ਹੀ ਦੇਖਣ ਨੂੰ ਮਿਲਦਾ ਹੈ। ਇੱਥੇ ਵੀ ਛੱਜ ਬਰਕਤ ਅਤੇ ਦਾਨ ਦਾ ਪ੍ਰਤੀਕ ਹੈ। ਨਾਨਕ ਛੱਕ ਅਤੇ ਸੰਧਾਰਾ ਔਰਤ ਦੀ ਪੇਕਿਆਂ ਵੱਲ ਛੱਡੀ ਜਾਇਦਾਦ ਦੇ ਹੱਕ ਵਜੋਂ ਦੇਖਿਆ ਜਾਂਦਾ ਹੈ। ਪੰਜਾਬੀ ਘਰ ਦੀ ਧੀ ਦੇ ਬੱਚਿਆਂ ਦੇ ਵਿਆਹ ਤੇ ਨਾਨਕ ਛੱਕ ਵਜੋਂ ਦਿੱਤਾ ਸਮਾਨ ਛੱਜ ਭਰਕੇ ਭਾਵ ਖੁੱਲੇ ਦਿਲ ਨਾਲ ਦਿੱਤਾ ਜਾਂਦਾ ਹੈ। ਇਸ ਦਾਨ ਕੀਤੇ ਸਮਾਨ ਦੇ ਬਦਲੇ ਕੁਝ ਵੀ ਨਾ ਲੈਣ ਅਤੇ ਖਾਲੀ ਛੱਜ ਵਾਪਸ ਨਾ ਲੈ ਕੇ ਜਾਣ ਕਾਰਨ ਹੀ ਇਸਨੂੰ ਵਿਆਹ ਤੋਂ ਪਹਿਲੀ ਰਾਤ ਨੱਚ ਗਾ ਕੇ ਤੋੜਨ ਦੀ ਰਸਮ ਅੱਜ ਵੀ ਪ੍ਰਚਲਿਤ ਹੈ। ਇਸ ਰਸਮ ਦੌਰਾਨ ਬੋਲੀ ਪਾਈ ਜਾਂਦੀ ਹੈ: ‘‘ਤੋੜ ਦਿਓ ਨੀ ਇਸ ਭਾਗਾਂ ਵਾਲੇ ਛੱਜ ਨੂੰ’’ ਪੰਜਾਬੀ ਕਹਾਵਤਾਂ ਵਿੱਚ ਵੀ ਛੱਜ ਨੂੰ ਵਰਤਿਆ ਜਾਂਦਾ ਹੈ। ਕਿਸੇ ਝੂਠੇ ਬੰਦੇ ਨੂੰ ਟੋਕਣ ਅਤੇ ਚੁੱਪ ਕਰਾਉਣ ਲਈ ਕਿਹਾ ਜਾਂਦਾ ਹੈ ਕਿ ‘‘ਛੱਜ ਤਾਂ ਬੋਲੇ ਛਾਨਣੀ ਕੀ ਬੋਲੇ’’ ਅਤੇ ਕਿਸੇ ਗੱਲ ਨੂੰ ਜਿਆਦਾ ਉਛਾਲਣ ਤੇ ‘‘ਛੱਜ ਵਿੱਚ ਪਾ ਕੇਛੱਟਣਾ’’ਕਹਾਵਤ ਵਰਤੀ ਜਾਂਦੀ ਹੈ। ਭਾਵੇਂ ਕਿ ਛੱਜ ਅੱਜ ਖਲਵਾੜਿਆਂ ਦਾ ਸੁਲਤਾਨ ਤਾਂ ਨਹੀਂ ਰਿਹਾ ਪਰ ਅੱਜ ਵੀ ਕਾਫੀ ਪੰਜਾਬੀ ਘਰਾਂ ਵਿੱਚ ਬਰਕਤ, ਭਾਗ ਅਤੇ ਦਾਨ ਦੇਣ ਦੇ ਪ੍ਰਤੀਕ ਵੱਜੋਂ ਸੰਭਾਲ ਕੇ ਰੱਖਿਆ ਜਾਂਦਾ ਹੈ। ਇਸ ਤਰ੍ਹਾਂ ਛੱਜ ਦਾ ਅੱਜ ਵੀ ਪੰਜਾਬ ਵਿਰਾਸਤ ਵਿੱਚ ਵਜੂਦ ਕਾਇਮ ਹੈ ਅਤੇ ਅੱਗੇ ਵੀ ਰਹੇਗਾ। ਸੁਖਵੀਰ ਸਿੰਘ ਕੰਗ , ਪਿੰਡ ਤੇ ਡਾਕ: ਕੋਟਲਾ ਸਮਸ਼ਪੁਰ, ਤਹਿ: ਸਮਰਾਲਾ ਜ਼ਿਲ੍ਹਾ ਲੁਧਿਆਣਾ ਮੋਬਾ: 85678-72291 ਛੱਜ ਭੰਨਣਾ ਮੁੰਡੇ ਕੁੜੀਆਂ ਦੇ ਵਿਆਹ ਵਿੱਚ ਰਾਤ ਨੂੰ ਜਾਗੋ ਕੱਢਦੇ ਸਮੇਂ ਨਾਨਕਿਆਂ ਵੱਲੋਂ ਨੱਚ-ਟੱਪ ਕੇ ਸੱਭਿਆਚਾਰਕ ਲੋਕ ਬੋਲੀਆਂ ਅਤੇ ਰੀਤਾਂ ਨਾਲ ਦਾਦਕਿਆਂ ਵੱਲੋਂ ਦਿਤਾ ਗਿਆ ਛੱਜ ਭੰਨਿਆ ਜਾਂਦਾ ਹੈ। ਇਹ ਵਿਆਹ ਦੀ ਰਸਮ ਹੈ। ਇਸ ਵਿੱਚ ਨਾਨਕਿਆਂ ਅਤੇ ਦਾਦਕਿਆਂ ਦੇ ਬੋਲੀਆਂ ਦੇ ਮੁਕਾਬਲੇ ਵਿੱਚ ਛੱਜ ਭੰਨਿਆ ਜਾਂਦਾ ਹੈ। ਆਮ ਤੌਰ ਉੱਤੇ ਛੱਜ ਘਰਾਂ ਵਿੱਚ ਕਣਕ ਜਾਂ ਦਾਣੇ ਛਾਣਨ ਲਈ ਵਰਤਿਆ ਜਾਂਦਾ ਹੈ। ਛੱਜ ਨੂੰ ਬਣਾਉਣ ਲਈ ਤੀਲਾ, ਚਮੜੇ ਅਤੇ ਧਾਗੇ ਦੀ ਵਰਤੋਂ ਕੀਤੀ ਜਾਂਦੀ ਹੈ। ਛੱਜ ਭੰਨਣ ਸਮੇਂ ਜਿਹੜੀ ਬੋਲੀ ਪਈ ਜਾਂਦੀ ਹੈ ਉਹ ਹੈ: 'ਚੱਕ ਚਰਖਾ ਪਰ੍ਹਾਂ ਕਰ ਪੀੜ੍ਹੀ, ਭਬਕੇ ਨੂੰ ਵੱਜ ਲੈਣ ਦੇ'। ਇਸ ਬੋਲੀ ਤੋਂ ਸਪਸ਼ਟ ਹੈ ਕਿ ਨਾਨਕੀਆਂ ਦਾਦਕੀਆਂ ਨੂੰ ਜਿਨਸੀ ਪ੍ਰਤੀਕ ਵਰਤ ਕੇ ਛੇੜ ਰਹੀਆਂ ਹਨ। ਭਬਕਾ ਲਿੰਗ ਦਾ ਪ੍ਰਤੀਕ ਹੈ। ਇੱਕ ਹੋਰ ਬੋਲੀ ਹੈ। 'ਜੇਠ ਚੱਲਿਆ ਨੌਕਰੀ ਜਠਾਣੀ ਦਾ ਮੁੰਹ ਬੱਗਾ ਨੀ ਜਠਾਣੀਏਂ ਥਾਲ਼ੀ ਵਿੱਚ ਭਬਕਾ ਵੱਜਾ। ਦੇਰ ਚੱਲਿਆ ਨੌਕਰੀ ਦਰਾਣੀ ਦਾ ਮੁੰਹ ਬੱਗਾ ਨੀ ਦਰਾਣੀਏਂ ਹੁਣ ਭੱਬਕੇ ਦਾ ਪਤਾ ਲੱਗਾ।' ਅਸਲ ਵਿੱਚ ਕੁੜੀਆਂ ਨੂੰ ਭਬਕੇ ਦੇ ਅਰਥ ਨਹੀਂ ਪਤਾ। ਇਸ ਲਈ ਉਹ ਨਿਝਕ ਹੀ ਬੋਲੀ ਪਾਈ ਜਾਂਦੀਆਂ ਹਨ। ਭਬਕੇ ਦਾ ਅਰਥ ਹੈ - ਗਿਲਾਸ, ਜੋ ਲਿੰਗ ਦਾ ਪ੍ਰਤੀਕ ਹੈ। ਦਾਦਕੀਆਂ ਛੱਜ ਭਿਉਂ ਕੇ ਰੱਖਦੀਆਂ ਸਨ ਤਾਂ ਕਿ ਇਹ ਟੁੱਟ ਨਾ ਸਕੇ ਅਤੇ ਇਸ ਦੇ ਮੰਦੇ ਅਰਥ ਨਾ ਨਿੱਕਲ ਸਕਣ, ਭਾਵ ਨਾਨਕੀਆਂ ਜਿੱਤ ਨਾ ਸਕਣ। ਡਾ.
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਪੈਰਾਡੌਕਸ ਇੱਕ ਅਜਿਹਾ ਬਿਆਨ ਹੈ ਜਿਹੜਾ ਜ਼ਾਹਰ ਤੌਰ 'ਤੇ ਸੱਚੇ ਅਧਾਰ-ਵਾਕਾਂ ਤੇ ਨਿੱਗਰ ਦਲੀਲਾਂ ਦੇ ਬਾਵਜੂਦ ਸਪਸ਼ਟ ਭਾਂਤ ਇੱਕ ਸਵੈ-ਵਿਰੋਧੀ ਜਾਂ ਤਰਕਸ਼ੀਲ ਤੌਰ 'ਤੇ ਨਾ ਮੰਨਣਯੋਗ ਸਿੱਟੇ ਤੇ ਲੈ ਜਾਂਦਾ ਹੈ। ਇੱਕ ਪੈਰਾਡੌਕਸ ਜਾਂ ਵਿਰੋਧਾਭਾਸ ਵਿੱਚ ਵਿਰੋਧਮਈ ਪਰ ਇੱਕ ਦੂਜੇ ਨਾਲ ਅੰਤਰ-ਸੰਬੰਧਿਤ ਤੱਤ ਸ਼ਾਮਿਲ ਹੁੰਦੇ ਹਨ ਜੋ ਇੱਕੋ ਸਮੇਂ ਮੌਜੂਦ ਹੁੰਦੇ ਹਨ ਅਤੇ ਦੇਰ ਤੱਕ ਕਾਇਮ ਰਹਿੰਦੇ ਹਨ।ਕੁਝ ਤਾਰਕਿਕ ਪੈਰਾਡੌਕਸ ਗਲਤ ਆਰਗੂਮੈਂਟ ਹੋਣ ਲਈ ਜਾਣੇ ਜਾਂਦੇ ਹਨ ਪਰ ਆਲੋਚਨਾਤਮਿਕ ਸੋਚ ਨੂੰ ਉਤਸ਼ਾਹਿਤ ਕਰਨ ਲਈ ਫਿਰ ਵੀ ਮੁੱਲਵਾਨ ਹੁੰਦੇ ਹਨ।ਕੁਝ ਪੈਰਾਡੌਕਸਾਂ ਨੇ ਉਹਨਾਂ ਪਰਿਭਾਸ਼ਾਵਾਂ ਵਿੱਚ ਗਲਤੀਆਂ ਦਰਸਾਈਆਂ ਹਨ ਜਿਹਨਾਂ ਨੂੰ ਐਨ ਸਹੀ ਮੰਨਿਆ ਜਾਂਦਾ ਸੀ, ਅਤੇ ਗਣਿਤ ਅਤੇ ਤਰਕ ਦੀਆਂ ਸਵੈ-ਸਿੱਧੀਆਂ ਦੀ ਮੁੜ ਜਾਂਚ ਦਾ ਕਾਰਨ ਬਣੀਆਂ ਹਨ। ਇੱਕ ਉਦਾਹਰਨ ਰਸਲ ਦੀ ਵਿਡੰਬਨਾ ਹੈ, ਜਿਸ ਵਿੱਚ ਇਹ ਪ੍ਰਸ਼ਨ ਸ਼ਾਮਲ ਹੈ ਕਿ ਕੀ "ਸਾਰੀਆਂ ਸੂਚੀਆਂ ਦੀ ਸੂਚੀ ਜਿਹਨਾਂ ਵਿੱਚ ਉਹ ਖੁਦ ਨਹੀਂ ਹਨ" ਆਪਣੇ ਆਪ ਨੂੰ ਸ਼ਾਮਲ ਕਰ ਸਕਦੀ ਹੈ ਅਤੇ ਦਰਸਾਇਆ ਕਿ ਗੁਣਾਂ ਜਾਂ ਪਰੈਡੀਕੇਟਾਂ ਵਾਲੇ ਸੈੱਟਾਂ ਦੀ ਸ਼ਨਾਖਤ ਬਾਰੇ ਸੈੱਟ ਥਿਊਰੀ ਸਥਾਪਤ ਕਰਨ ਦੇ ਯਤਨ ਗਲਤ ਸਨ। ਦੂਜੇ, ਜਿਵੇਂ ਕਰੀ ਦੀ ਪੈਰਾਡੌਕਸ, ਅਜੇ ਤੱਕ ਹੱਲ ਨਹੀਂ ਹੋਏ ਹਨ। ਤਰਕ ਤੋਂ ਬਾਹਰ ਦੀਆਂ ਉਦਾਹਰਣਾਂ ਵਿੱਚ ਫ਼ਲਸਫ਼ੇ ਤੋਂ ਥੀਸੀਅਸ ਦੇ ਜਹਾਜ਼ ਦੀ ਸ਼ਾਮਲ ਹੈ (ਇਹ ਪੁੱਛੇ ਜਾਣ ਤੇ ਕਿ ਸਮੁੰਦਰੀ ਜਹਾਜ਼ ਦੀ ਵਾਰ ਵਾਰ ਮੁਰੰਮਤ ਕਰਨ ਤੇ ਜਦੋਂ ਉਸਦਾ ਹਰ ਇੱਕ ਲੱਕੜ ਦਾ ਪੁਰਜਾ ਬਦਲ ਚੁੱਕਿਆ ਹੋਵੇ ਤਾਂ ਕੀ ਉਹ ਉਹੀ ਜਹਾਜ਼ ਰਹਿ ਜਾਏਗਾ)। ਪੈਰਾਡੌਕਸ ਤਸਵੀਰਾਂ ਜਾਂ ਹੋਰ ਮੀਡੀਆ ਦੇ ਰੂਪ ਵੀ ਲੈ ਸਕਦੇ ਹਨ। ਉਦਾਹਰਨ ਲਈ, ਐੱਮ. ਸੀ.
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।