ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਝੀਲ ਖੜੇ ਪਾਣੀ ਦਾ ਉਹ ਵੱਡਾ ਸਾਰਾ ਭੰਡਾਰ ਹੁੰਦਾ ਹੈ ਜੋ ਚਾਰਾਂ ਪਾਸਿਆਂ ਤੋਂ ਜ਼ਮੀਨ ਨਾਲ ਘਿਰਿਆ ਹੁੰਦਾ ਹੈ। ਝੀਲ ਦੀ ਦੂਜੀ ਵਿਸ਼ੇਸ਼ਤਾ ਉਸ ਦਾ ਵਗਦੇ ਨਾ ਹੋਣਾ ਹੈ। ਆਮ ਤੌਰ 'ਤੇ ਝੀਲਾਂ ਧਰਤੀ ਦੇ ਉਹ ਵੱਡੇ ਖੱਡੇ ਹਨ ਜਿਹਨਾਂ ਵਿੱਚ ਪਾਣੀ ਭਰਿਆ ਹੁੰਦਾ ਹੈ। ਝੀਲਾਂ ਦਾ ਪਾਣੀ ਅਕਸਰ ਸਥਿਰ ਹੁੰਦਾ ਹੈ। ਝੀਲਾਂ ਦੀ ਇੱਕ ਮਹੱਤਵਪੂਰਨ ਵਿਸ਼ੇਸ਼ਤਾ ਉਹਨਾਂ ਦਾ ਖਾਰਾਪਣ ਹੁੰਦਾ ਹੈ ਲੇਕਿਨ ਅਨੇਕ ਝੀਲਾਂ ਮਿੱਠੇ ਪਾਣੀ ਦੀ ਵੀ ਹੁੰਦੀਆਂ ਹਨ। ਝੀਲਾਂ ਭੂਪਟਲ ਦੇ ਕਿਸੇ ਵੀ ਭਾਗ ਉੱਤੇ ਹੋ ਸਕਦੀਆਂ ਹਨ। ਇਹ ਉੱਚ ਪਰਬਤਾਂ ਉੱਤੇ ਮਿਲਦੀਆਂ ਹਨ, ਪਠਾਰਾਂ ਅਤੇ ਮੈਦਾਨਾਂ ਉੱਤੇ ਵੀ ਮਿਲਦੀਆਂ ਹਨ ਅਤੇ ਕੀ ਥਾਵਾਂ ਉੱਤੇ ਸਾਗਰ ਤਲ ਤੋਂ ਹੇਠਾਂ ਵੀ ਮਿਲਦੀਆਂ ਹਨ। ਝੀਲਾਂ ਸਾਗਰ ਦਾ ਹਿੱਸਾ ਨਹੀਂ ਹੁੰਦੀਆਂ ਅਤੇ ਲੈਗੂਨਾਂ ਤੋਂ ਅੱਡਰੀਆਂ ਹੁੰਦੀਆਂ ਹਨ। ਇਹ ਤਲਾਬਾਂ ਨਾਲੋਂ ਵੱਡੀਆਂ ਅਤੇ ਡੂੰਘੀਆਂ ਹੁੰਦੀਆਂ ਹਨ।ਝੀਲਾਂ ਬਣਦੀਆਂ ਹਨ, ਵਿਕਸਿਤ ਹੁੰਦੀਆਂ ਹਨ, ਹੌਲੀ-ਹੌਲੀ ਤਲਛਟ ਨਾਲ ਭਰਕੇ ਦਲਦਲ ਵਿੱਚ ਬਦਲ ਜਾਂਦੀਆਂ ਹਨ ਅਤੇ ਉੱਨਤੀ ਹੋਣ ਤੇ ਸਮੀਪੀ ਥਾਂ ਦੇ ਬਰਾਬਰ ਹੋ ਜਾਂਦੀਆਂ ਹਨ। ਅਜਿਹਾ ਸੰਦੇਹ ਹੈ ਕਿ ਸੰਯੁਕਤ ਰਾਜ ਅਮਰੀਕਾ ਦੀਆਂ ਅਕਸਰ ਝੀਲਾਂ 45,000 ਸਾਲਾਂ ਵਿੱਚ ਖ਼ਤਮ ਹੋ ਜਾਣਗੀਆਂ। ਧਰਤੀ - ਤਲ ਉੱਤੇ ਬਹੁਤੀਆਂ ਝੀਲਾਂ ਉੱਤਰੀ ਗੋਲਾਰਧ ਵਿੱਚ ਸਥਿਤ ਹਨ। ਫਿਨਲੈਂਡ ਵਿੱਚ ਤਾਂ ਇੰਨੀਆਂ ਜਿਆਦਾ ਝੀਲਾਂ ਹਨ ਕਿ ਇਸਨੂੰ ਝੀਲਾਂ ਦਾ ਦੇਸ਼ ਹੀ ਕਿਹਾ ਜਾਂਦਾ ਹੈ। ਇੱਥੇ 1,87,888 ਝੀਲਾਂ ਹਨ ਜਿਸ ਵਿਚੋਂ 60,000 ਝੀਲਾਂ ਬੇਹੱਦ ਵੱਡੀਆਂ ਹਨ। ਧਰਤੀ ਉੱਤੇ ਅਨੇਕ ਝੀਲਾਂ ਬਣਾਉਟੀ ਹਨ ਜਿਹਨਾਂ ਨੂੰ ਮਨੁੱਖ ਨੇ ਬਿਜਲਈ ਉਤਪਾਦਨ ਦੇ ਲਈ, ਖੇਤੀਬਾੜੀ - ਕੰਮਾਂ ਲਈ ਜਾਂ ਆਪਣੇ ਮਨੋਰੰਜਨ ਲਈ ਬਣਾਇਆ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਊਰਜਾ ਦੀ ਸਰਲ ਪਰਿਭਾਸ਼ਾ ਦੇਣਾ ਔਖਾ ਹੈ। ਊਰਜਾ ਚੀਜ਼ ਨਹੀਂ ਹੈ।ਇਸਨੂੰ ਅਸੀਂ ਵੇਖ ਨਹੀਂ ਸਕਦੇ, ਇਹ ਕੋਈ ਜਗ੍ਹਾ ਨਹੀਂ ਘੇਰਦੀ, ਨਾ ਹੀ ਇਸ ਦੀ ਕੋਈ ਛਾਂ ਹੀ ਪੈਂਦੀ ਹੈ। ਸੰਖੇਪ ਵਿੱਚ, ਹੋਰ ਵਸਤਾਂ ਦੀ ਤਰ੍ਹਾਂ ਇਹ ਪਦਾਰਥ ਨਹੀਂ ਹੈ,ਪਰ ਪਦਾਰਥ ਨਾਲ ਇਸ ਦਾ ਡੂੰਘਾ ਸੰਬੰਧ ਹੈ। ਫਿਰ ਵੀ ਇਸ ਦੀ ਹੋਂਦ ਓਨੀ ਹੀ ਅਸਲੀ ਹੈ ਜਿੰਨੀ ਕਿਸੇ ਹੋਰ ਚੀਜ਼ ਦੀ ਅਤੇ ਇਸ ਕਾਰਨ ਕਿ ਕਿਸੇ ਪਿੰਡ ਸਮੁਦਾਏ ਵਿੱਚ, ਜਿਸ ਤੇ ਕਿਸੇ ਬਾਹਰੀ ਜੋਰ ਦਾ ਪ੍ਰਭਾਵ ਨਹੀਂ ਰਹਿੰਦਾ, ਇਸ ਦੀ ਮਾਤਰਾ ਵਿੱਚ ਕਮੀ ਪੇਸ਼ੀ ਨਹੀਂ ਹੁੰਦੀ।ਵਿਗਿਆਨ ਵਿੱਚ ਇਸ ਦਾ ਮਹੱਤਵਪੂਰਨ ਸਥਾਨ ਹੈ।
ਗ੍ਰੀਨ ਹਾਓਸ ਪ੍ਰਭਾਵ ਹਵਾ ਵਿੱਚ ਕਾਰਬਨ ਡਾਈਆਕਸਾਈਡ ਦੀ ਮਾਤਰਾ ਵਧਣ ਨਾਲ ਸੰਸਾਰਕ ਗਰਮੀ ਪੈਦਾ ਹੁੰਦੀ ਹੈ ਜਿਸ ਦਾ ਭਾਵ ਧਰਤੀ ਦੁਆਲੇ ਤਾਪਮਾਨ ਦਾ ਵਧਣਾ ਹੈ। ਜਿਵੇਂ ਜਿਵੇਂ ਕਾਰਬਨ ਡਾਈਆਕਸਾਈਡ ਦੀ ਮਿਕਦਾਰ ਵਧਦੀ ਹੈ ਧਰਤੀ ਦਾ ਵਾਯੂਮੰਡਲ ਹੋਰ ਜ਼ਿਆਦਾ ਗਰਮੀ ਵਿੱਚ ਘਿਰਦਾ ਜਾਂਦਾ ਹੈ। ਤਾਪਮਾਨ ਦਾ ਜਰਾ ਜਿਨਾ ਵਾਧਾ ਵੀ ਪਾਣੀ ਨੂੰ ਫੈਲਾਉਂਦਾ ਹੈ ਤੇ ਸਮੁੰਦਰ ਦਾ ਪੱਧਰ ਉੱਚਾ ਹੋ ਜਾਂਦਾ ਹੈ ਤੇ ਗਰਮ ਹਵਾਵਾਂ ਨਾਲ ਧਰਤੀ ਦੇ ਧਰੁਵਾਂ ਤੇ ਜੰਮੀ ਬਰਫ ਦਾ ਕੁਝ ਹਿੱਸਾ ਪਿਘਲ ਜਾਂਦਾ ਹੈ। ਵਿਗਿਆਨੀਆਂ ਦਾ ਵਿਚਾਰ ਹੈ ਕਿ ਜੇ ਤਾਪਮਾਨ ਦਾ ਵਾਧਾ ਅੱਜ ਵਾਲੀ ਦਰ ਨਾਲ ਚੱਲਦਾ ਰਿਹਾ ਤਾਂ ਅਗਲੇ ਪੰਜਾਹ ਸਾਲਾਂ ਵਿੱਚ ਔਸਤ ਧਰਤੀ ਦਾ ਤਾਪਮਾਨ 1.5 ਤੋਂ 4 ਤੱਕ ਵਧ ਜਾਵੇਗਾ। ਇਸ ਪ੍ਰਭਾਵ ਦਾ 1824 'ਚ ਪਹਿਲੀ ਵਾਰ ਪਤਾ ਜੋਸਫ ਫੌਰੀਅਰ ਨੇ ਲਗਾਇਆ। ਧਰਤੀ ਦੇ ਨਾਲ ਨਾਲ ਦੂਜੇ ਗ੍ਰਹਿ ਮੰਗਲ, ਵੀਨਸ ਅਤੇ ਉਪ ਗ੍ਰਹਿ ਟਾਈਟਨ ਤੇ ਵੀ ਗ੍ਰੀਨ ਹਾਓਸ ਦਾ ਪ੍ਰਭਾਵ ਹੁੰਦਾ ਹੈ। ਗ੍ਰੀਨ ਹਾਓਸ ਪ੍ਰਭਾਵ 'ਚ ਹੇਠ ਲਿਖਿਆ ਦਾ ਹਿਸਾ ਹੈ।
ਧਰਤੀ ਦਾ ਵਾਯੂਮੰਡਲ (ਅੰਗ੍ਰੇਜ਼ੀ: atmosphere of Earth) ਗੈਸਾਂ ਦੀ ਪਰਤ ਹੈ , ਆਮ ਤੌਰ ਤੇ ਹਵਾ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਜੋ ਕਿ ਗ੍ਰਹਿ ਧਰਤੀ ਦੁਆਲੇ ਘੁੰਮਦਾ ਹੈ ਅਤੇ ਧਰਤੀ ਦੀ ਗੁਰੁਕ੍ਰ੍ਸ਼ਤਾ ਦੁਆਰਾ ਬਰਕਰਾਰ ਰੱਖਿਆ ਜਾਂਦਾ ਹੈ। ਧਰਤੀ ਦਾ ਵਾਤਾਵਰਣ ਧਰਤੀ ਉੱਤੇ ਜੀਵਨ ਨੂੰ ਬਚਾਉਂਦਾ ਹੈ ਜਿਸ ਨਾਲ ਤਰਲ ਪਾਣੀ ਨੂੰ ਧਰਤੀ ਦੀ ਸਤਹ ਤੇ ਮੌਜੂਦ ਹੋਣ ਲਈ ਦਬਾਅ ਪੈਦਾ ਹੁੰਦਾ ਹੈ, ਅਲਟਰਾਵਾਇਲਟ ਸੂਰਜੀ ਰੇਡੀਏਸ਼ਨ ਨੂੰ ਸੋਖ ਰਿਹਾ ਹੈ, ਗਰਮੀ ਪ੍ਰਤੀਕਰਮ (ਗ੍ਰੀਨਹਾਊਸ ਪ੍ਰਭਾਵ) ਰਾਹੀਂ ਸਤਹ ਨੂੰ ਵਧਾਇਆ ਜਾ ਰਿਹਾ ਹੈ, ਅਤੇ ਦਿਨ ਅਤੇ ਰਾਤ ਦੇ ਦਰਮਿਆਨ ਤਾਪਮਾਨ ਨੂੰ ਵਧਾਉਣ ਲਈ (ਦਿਨ ਦਾ ਤਾਪਮਾਨ ਪਰਿਵਰਤਨ)। ਆਕਾਰ ਰਾਹੀਂ, ਸੁੱਕੀ ਹਵਾ ਵਿਚ 78.09% ਨਾਈਟ੍ਰੋਜਨ, 20.95% ਆਕਸੀਜਨ, 0.93% ਆਰਗੋਨ, 0.04% ਕਾਰਬਨ ਡਾਈਆਕਸਾਈਡ, ਅਤੇ ਕੁਝ ਹੋਰ ਗੈਸਾਂ ਦੀ ਮਾਤਰਾ ਸ਼ਾਮਿਲ ਹੈ। ਹਵਾ ਵਿਚ ਵੀ ਪਾਣੀ ਦੀ ਭੰਬਲ ਦੀ ਇਕ ਭਾਰੀ ਮਾਤਰਾ ਸ਼ਾਮਿਲ ਹੈ, ਔਸਤਨ 1% ਸਮੁੰਦਰੀ ਪੱਧਰ ਤੇ ਅਤੇ ਪੂਰੇ ਵਾਯੂਮੰਡਲ ਵਿਚ 0.4%। ਹਵਾ ਸਮੱਗਰੀ ਅਤੇ ਹਵਾ ਦੇ ਦਬਾਅ ਵੱਖ-ਵੱਖ ਪੱਧਰਾਂ ਤੇ ਵੱਖੋ-ਵੱਖਰੇ ਹੁੰਦੇ ਹਨ, ਅਤੇ ਪਥਰਾਅ ਦੇ ਪੌਦਿਆਂ ਦੁਆਰਾ ਪ੍ਰਕਾਸ਼ ਸੰਸ਼ਲੇਸ਼ਣ ਵਿਚ ਵਰਤਣ ਲਈ ਹਵਾ ਅਤੇ ਧਰਤੀ ਦੇ ਪਥਰੀਲੀ ਜਾਨਵਰਾਂ ਦੀ ਸਾਹ ਲੈਣ ਲਈ ਸਿਰਫ ਧਰਤੀ ਦੇ ਟਰੋਪਾਸਫੀਅਰ ਅਤੇ ਨਕਲੀ ਵਾਯੂਮੰਡਲ ਵਿਚ ਪਾਇਆ ਜਾਂਦਾ ਹੈ। ਵਾਤਾਵਰਣ ਦਾ ਮਾਸ ਵਿੱਚ ਲਗਭਗ 5.15×1018 ਕਿਲੋਗ੍ਰਾਮ ਹੈ, ਜਿਸ ਦੀ ਤਿੰਨ ਚੌਥਾਈ ਥਾਂ ਲਗਭਗ 11 ਕਿਲੋਮੀਟਰ (6.8 ਮੀਲ, 36,000 ਫੁੱਟ) ਦੇ ਅੰਦਰ ਹੈ। ਵਾਤਾਵਰਣ ਅਤੇ ਬਾਹਰਲੀ ਥਾਂ ਦੇ ਵਿਚਕਾਰ ਕੋਈ ਨਿਸ਼ਚਿਤ ਸੀਮਾ ਨਹੀਂ ਹੋਣ ਦੇ ਨਾਲ ਮਾਹੌਲ ਵਧਣ ਦੀ ਉਚਾਈ ਦੇ ਨਾਲ ਥਿਨਰ ਅਤੇ ਥਿਨਰ ਬਣ ਜਾਂਦਾ ਹੈ। ਕਰਮਾਨ ਲਾਈਨ, 100 ਕਿ.ਮੀ.
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਸੂਰਜੀ ਊਰਜਾ ਸੂਰਜ ਦੀ ਰੌਸ਼ਨੀ ਤੋਂ ਊਰਜਾ ਨੂੰ ਬਿਜਲੀ ਵਿੱਚ ਬਦਲਣਾ ਹੈ, ਸਿੱਧੇ ਤੌਰ ਤੇ ਫੋਟੋਵੋਲਟੇਕਸ (ਪੀਵੀ) ਦੀ ਵਰਤੋਂ, ਅਸਿੱਧੇ ਤੌਰ ਤੇ ਕੇਂਦ੍ਰਿਤ ਸੂਰਜੀ ਊਰਜਾ ਦੀ ਵਰਤੋਂ, ਜਾਂ ਇੱਕ ਸੁਮੇਲ ਰਾਹੀਂ ਵਰਤੋ। ਸੰਘਣੀ ਸੂਰਜੀ ਊਰਜਾ ਪ੍ਰਣਾਲੀ ਸੂਰਜ ਦੀ ਰੌਸ਼ਨੀ ਦੇ ਇੱਕ ਵਿਸ਼ਾਲ ਖੇਤਰ ਨੂੰ ਇੱਕ ਛੋਟੇ ਸ਼ਤੀਰ ਵਿੱਚ ਕੇਂਦ੍ਰਤ ਕਰਨ ਲਈ ਲੈਂਜ਼ ਜਾਂ ਸ਼ੀਸ਼ੇ ਅਤੇ ਟਰੈਕਿੰਗ ਪ੍ਰਣਾਲੀਆਂ ਦੀ ਵਰਤੋਂ ਕਰਦੀ ਹੈ। ਫੋਟੋਵੋਲਟੈਕ ਸੈੱਲ ਫੋਟੋਵੋਲਟੈਕ ਪ੍ਰਭਾਵ ਦੀ ਵਰਤੋਂ ਕਰਕੇ ਰੋਸ਼ਨੀ ਨੂੰ ਇੱਕ ਬਿਜਲੀ ਦੇ ਕਰੰਟ ਵਿੱਚ ਬਦਲਦੇ ਹਨ।ਇਕੋ ਸੂਰਜੀ ਸੈੱਲ ਦੁਆਰਾ ਸੰਚਾਲਿਤ ਕੈਲਕੁਲੇਟਰ ਤੋਂ ਲੈ ਕੇ ਆਫ-ਗਰਿੱਡ ਰੂਫਟੌਪ ਪੀ ਵੀ ਸਿਸਟਮ ਦੁਆਰਾ ਸੰਚਾਲਿਤ ਰਿਮੋਟ ਘਰਾਂ ਤੱਕ ਫੋਟੋਵੋਲਟਾਈਕਸ ਸ਼ੁਰੂਆਤੀ ਤੌਰ ਤੇ ਛੋਟੇ ਅਤੇ ਦਰਮਿਆਨੇ ਆਕਾਰ ਦੇ ਉਪਯੋਗ ਲਈ ਬਿਜਲੀ ਦੇ ਸਰੋਤ ਦੇ ਤੌਰ ਤੇ ਵਰਤੇ ਜਾਂਦੇ ਸਨ। ਵਪਾਰਕ ਕੇਂਦਰਿਤ ਸੂਰਜੀ ਊਰਜਾ ਪਲਾਂਟ ਸਭ ਤੋਂ ਪਹਿਲਾਂ 1980 ਵਿਆਂ ਵਿੱਚ ਵਿਕਸਤ ਕੀਤੇ ਗਏ ਸਨ। 392 ਐਮ ਡਬਲਯੂ ਇਵਾਨਪਾਹ ਸਥਾਪਨਾ, ਦੁਨੀਆ ਦਾ ਸਭ ਤੋਂ ਵੱਡਾ ਕੇਂਦ੍ਰਤ ਸੂਰਜੀ ਊਰਜਾ ਪਲਾਂਟ ਹੈ, ਜੋ ਕੈਲੀਫੋਰਨੀਆ ਦੇ ਮੋਜਾਵ ਰੇਗਿਸਤਾਨ ਵਿੱਚ ਸਥਿਤ ਹੈ।
ਓਜ਼ੋਨ ਪਰਤ (O3) ਵਾਯੂਮੰਡਲ ਦੀ ਉੱਪਰਲੀ ਪਰਤ ਵਿੱਚ ਆਕਸੀਜਨ ਦੇ ਪ੍ਰਮਾਣੂ ਤਿੰਨ ਦੀ ਗਿਣਤੀ 'ਚ ਜੁੜ ਕੇ ਬੰਧਨ ਬਣਾਉਂਦੇ ਹਨ ਤੇ ਓਜ਼ੋਨ ਦਾ ਅਣੂ ਬਣਾਉਂਦੇ ਹਨ। ਇਹ ਵਾਯੂਮੰਡਲ ਦੀ ਸਭ ਤੋਂ ਉੱਪਰਲੀ ਪਰਤ ਵਿੱਚ ਹੁੰਦੀ ਹੈ ਜੋੋ ਸੂਰਜ ਦੀਆਂ ਹਾਨੀਕਾਰਕ ਪਰਾਬੈਂਗਣੀ ਕਿਰਨਾਂ ਤੋਂ ਧਰਤੀ ਨੂੰ ਬਚਾਉਂਦੀ ਹੈ। ਇਸ ਨਾਲ ਹੀ ਧਰਤੀ ਤੇ ਜੀਵਨ ਹੈ। ਇਹ ਪਰਤ ਧਰਤੀ ਤੋਂ 20 to 30 kiloਮੀਟਰs (66,000 to 98,000 ਫ਼ੁੱਟ) ਦੀ ਉੱਚਾਈ ਤੇ ਹੈ। ਇਸ ਦੀ ਮੋਟਾਈ ਬਦਲਦੀ ਰਹਿੰਦੀ ਹੈ। ਪਹਿਲੀ ਵਾਰ ਸੰਨ 1913 ਵਿੱਚ ਫ਼੍ਰਾਂਸ ਦੇ ਵਿਗਿਆਨੀ ਚਾਰਲਸ ਫੈਬਰੀ ਅਤੇ ਹੈਨਰੀ ਬਿਉਸ਼ਨ ਨੇ ਇਸ ਦੀ ਖੋਜ ਕੀਤੀ। ਇਹ ਗੈਸ 97–99% ਸੂਰਜ ਦੀਆਂ ਪਰਾਬੈਂਗਨੀ ਕਿਰਨਾ ਨੂੰ ਸੋਖ ਲੈਂਦੀ ਹੈ। ਯੂ.ਐਨ.ਓ ਵੱਲੋ 16 ਸਤੰਬਰ ਨੂੰ ਵਿਸ਼ਵ ਓਜ਼ੋਨ ਦਿਵਸ ਮਨਾਇਆ ਜਾਂਦਾ ਹੈ। ਧਰਤੀ ਤੋਂ 16 ਕਿਲੋਮੀਟਰ ਦੀ ਉਚਾਈ ’ਤੇ ਸੂਰਜ ਤੋਂ ਆਉਣ ਵਾਲੀਆਂ ਪਰਾਬੈਂਗਣੀ ਕਿਰਨਾਂ ਦੀ ਕਿਰਿਆ ਕਾਰਨ ਆਕਸੀਜਨ (02) ਓਜ਼ੋਨ (03) ਵਿੱਚ ਤਬਦੀਲ ਹੋ ਜਾਂਦੀ ਹੈ ਜਿਸ ਕਾਰਨ ਧਰਤੀ ਦੁਆਲੇ ਓਜ਼ੋਨ ਪਰਤ ਬਣ ਜਾਂਦੀ ਹੈ ਜੋ ਸਾਡੀ ਧਰਤੀ ਦੀ ਸੁਰੱਖਿਆ ਛੱਤਰੀ ਵਜੋਂ ਕੰਮ ਕਰਦੀ ਹੈ। ਸੂਰਜ ਦੀਆਂ ਪਰਾਬੈਂਗਣੀ ਕਿਰਨਾਂ ਹਾਨੀਕਾਰਕ ਹਨ। ਓਜ਼ੋਨ ਪਰਤ ਇਨ੍ਹਾਂ ਖਤਰਨਾਕ ਕਿਰਨਾਂ ਨੂੰ ਕਾ਼ਫ਼ੀ ਹੱਦ ਤਕ ਜਜ਼ਬ ਕਰਕੇ ਸਾਡੀ ਧਰਤੀ ਦੀ ਰੱਖਿਆ ਕਰਦੀ ਹੈ।
ਰੱਖੜੀ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਨੇ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ । ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ। ਰੱਖੜੀ ਬੰਨਣ ਦਾ ਅਸਲ ਮਨੋਰਥ ਤਾਂ ਹੀ ਪੂਰਾ ਹੋ ਸਕਦਾ ਹੈ ਦੋਵੇਂ ਧਿਰਾ ਇਕ ਦੂਜੇ ਨੁੰ ਪਿਆਰ ਅਤੇ ਸਤਿਕਾਰ ਦੇਣ। ਅੱਜ ਦੇ ਯੁੱਗ ਵਿਚ ਕਹਿ ਲਓ ਜਾਂ ਕਲਯੁੱਗ ਵਿਚ ਕਹਿ ਲਓ, ਭੈਣ ਭਰਾ ਦਾ ਪਾਕ ਪਵਿੱਤਰ ਰਿਸ਼ਤਾ ਵੀ ਤਿੜਕ ਗਿਆ ਹੈ। ਕਿਸੇ ਵੇਲੇ ਵੀਰਾਂ ਦੇ ਸਾਹੀਂ ਜਿਊਣ ਵਾਲੀਆਂ ਭੈਣਾਂ ਵੀ ਜਦੋਂ ਉਨ੍ਹਾਂ ਦੇ ਧੀਆਂ ਪੁੱਤਾਂ ਦੇ ਕਾਰਜ ਹੋ ਜਾਣ ਮਾਮੇ ਛੱਕਾਂ ਪੂਰ ਦੇਣ ਤੇ ਉਨ੍ਹਾਂ ਦੇ ਸੱਸ ਸਹੁਰੇ ਦੇ ਮਰਨੇ ਪਰਨੇ ਵੀ ਵੱਡੇ ਕਰ ਆਉਣ ਤਾਂ ਉਹ ਭਰਾਵਾਂ ਨੁੰ ਬੇਲੋੜੀ ਚੀਂ ਵਾਂਗ ਸਮਝ ਛਡਦੀਆਂ ਨੇ ਤੇ ਉਹ ਭਰਾਵਾਂ ਨਾਲ ਉਮਰਾਂ ਦੀ ਵਰਤੋਂ ਵਾਲੀ ਉੱਚੀ ਸੁੱਚੀ ਤਿਆਗ ਕੇ ਭਰਾਵਾਂ ਨੂੰ ਸਿਰਫ ਵਰਤੋਂ ਦੀ ਚੀਂ ਸਮਝਦੀਆਂ ਨੇ। ਉਹ ਇਸ ਬੋਲੀ ਨੁੰ ਭੁਲਾ ਕੇ ਛੁਟਿਆ ਦੇਂਦੀਆਂ ਨੇ ਜਿਸ ਵਿਚ ਭੈਣ ਕਹਿੰਦੀ ਹੈ ਕਿ ਇਕ ਵੀਰ ਦੇਵੀਂ ਵੇ ਰੱਬਾ ਮੇਰੀ ਸਾਰੀ ਉਮਰ ਦੇ ਮਾਪੇ। ਕਿਹਾ ਜਾਂਦਾ ਹੈ ਕਿ ਘਰ ਦੀ ਧੀ ਤੇ ਘਰ ਦਾ ਨੌਕਰ ਸਦਾ ਘਰ ਦੀ ਸੁੱਖ ਮੰਗਦੇ ਨੇ ਪਰ ਅੱਜ ਦੇ ਸਮੇਂ ਤਾਂ ਨੋਕਰ ਵੀ ਪੈਸੇ ਦੇ ਪੁੱਤ ਬਣ ਗਏ ਨੇ ਜੋ ਮਾਲਕ ਨੁੰ ਕਤਲ ਤੱਕ ਕਰ ਦੇਂਦੇ ਹਨ।
ਤਾਜ ਮਹੱਲ (ਹਿੰਦੀ: ताज महल ; ਉਰਦੂ: تاج محل) ਭਾਰਤ ਦੇ ਆਗਰਾ ਸ਼ਹਿਰ ਵਿੱਚ ਸਥਿਤ ਇੱਕ ਸੰਸਾਰ ਵਿਰਾਸਤ ਮਕਬਰਾ ਹੈ। ਇਸ ਦੀ ਉਸਾਰੀ ਮੁਗ਼ਲ ਸਮਰਾਟ ਸ਼ਾਹ ਜਹਾਨ ਨੇ, ਆਪਣੀ ਪਤਨੀ ਮੁਮਤਾਜ਼ ਮਹਲ ਦੀ ਯਾਦ ਵਿੱਚ ਕਰਵਾਇਆ ਸੀ। ਤਾਜ ਮਹੱਲ ਮੁਗਲ ਵਾਸਤੁਕਲਾ ਦਾ ਉੱਤਮ ਨਮੂਨਾ ਹੈ। ਇਸ ਦੀ ਵਾਸਤੁ ਸ਼ੈਲੀ ਫਾਰਸੀ, ਤੁਰਕ, ਭਾਰਤੀ ਅਤੇ ਇਸਲਾਮੀ ਵਾਸਤੁਕਲਾ ਦੇ ਘਟਕਾਂ ਦਾ ਅਨੋਖਾ ਸੁਮੇਲ ਹੈ। ਸੰਨ 1983 ਵਿੱਚ, ਤਾਜ ਮਹਿਲ ਯੁਨੈਸਕੋ ਸੰਸਾਰ ਅਮਾਨਤ ਟਿਕਾਣਾ ਬਣਿਆ। ਇਸ ਦੇ ਨਾਲ ਹੀ ਇਸਨੂੰ ਸੰਸਾਰ ਅਮਾਨਤ ਦੇ ਸਭਨੀ ਥਾਂਈਂ ਪ੍ਰਸ਼ੰਸਾ ਪਾਉਣ ਵਾਲੀ, ਅਤਿ ਉੱਤਮ ਮਾਨਵੀ ਕ੍ਰਿਤੀਆਂ ਵਿੱਚੋਂ ਇੱਕ ਦੱਸਿਆ ਗਿਆ। ਤਾਜਮਹਿਲ ਨੂੰ ਭਾਰਤ ਦੀ ਇਸਲਾਮੀ ਕਲਾ ਦਾ ਰਤਨ ਵੀ ਘੋਸ਼ਿਤ ਕੀਤਾ ਗਿਆ ਹੈ। ਸਾਧਾਰਣ ਤੌਰ ਤੇ ਵੇਖੇ ਗਏ ਸੰਗ-ਮਰਮਰ ਦੀਆਂ ਸਿੱਲੀਆਂ ਦੀ ਵੱਡੀਆਂ ਵੱਡੀਆਂ ਪਰਤਾਂ ਨਾਲ ਢਕ ਕੇ ਬਣਾਏ ਗਏ ਭਵਨਾਂ ਦੀ ਤਰ੍ਹਾਂ ਨਾ ਬਣਾ ਕੇ ਇਸ ਦਾ ਚਿੱਟਾ ਗੁੰਬਦ ਅਤੇ ਟਾਇਲ ਸਰੂਪ ਸੰਗਮਰਮਰ ਨਾਲ ਢਕਿਆ ਹੈ। ਕੇਂਦਰ ਵਿੱਚ ਬਣਿਆ ਮਕਬਰਾ ਆਪਣੀ ਵਾਸਤੁ ਸਰੇਸ਼ਟਤਾ ਪੱਖੋਂ ਸੌਂਦਰਿਆ ਦੇ ਸੰਯੋਜਨ ਦਾ ਪਤਾ ਦਿੰਦਾ ਹੈ। ਤਾਜਮਹਿਲ ਭਵਨ ਸਮੂਹ ਦੀ ਸੰਰਚਨਾ ਦੀ ਖਾਸ ਗੱਲ ਹੈ, ਕਿ ਇਹ ਪੂਰਾ ਸਮਮਿਤੀ ਹੈ। ਇਸ ਦਾ ਨਿਰਮਾਣ ਸੰਨ 1648 ਦੇ ਲਗਭਗ ਮੁਕੰਮਲ ਹੋਇਆ ਸੀ। ਉਸਤਾਦ ਅਹਮਦ ਲਾਹੌਰੀ ਨੂੰ ਅਕਸਰ ਇਸ ਦਾ ਪ੍ਰਧਾਨ ਰੂਪਾਂਕਨਕਰਤਾ ਮੰਨਿਆ ਜਾਂਦਾ ਹੈ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਚਿਪਕੋ ਅੰਦੋਲਨ ਦਰਖ਼ਤਾਂ ਨੂੰ ਕੱਟਣ ਤੋਂ ਬਚਾਉਣ ਲਈ ਉਹਨਾਂ ਨੂੰ ਜੱਫੀਆਂ ਪਾਉਣ ਵਾਲਾ ਗਾਂਧੀਵਾਦੀ ਧਾਰਨਾਵਾਂ ਸੱਤਿਆਗ੍ਰਹਿ ਅਤੇ ਅਹਿੰਸਾ ਉੱਤੇ ਅਧਾਰਤ ਇੱਕ ਅੰਦੋਲਨ ਸੀ। ਆਧੁਨਿਕ ਚਿਪਕੋ ਅੰਦੋਲਨ ਅਗੇਤਰੇ '70 ਦੇ ਦਹਾਕੇ ਵਿੱਚ ਉੱਤਰਾਖੰਡ (ਜੋ ਉਦੋਂ ਉੱਤਰ ਪ੍ਰਦੇਸ਼ ਵਿੱਚ ਸੀ) ਦੇ ਗੜ੍ਹਵਾਲ ਇਲਾਕੇ ਵਿੱਚ ਗਤੀਸ਼ੀਲ ਜੰਗਲ-ਵਾਢੇ ਖ਼ਿਲਾਫ਼ ਜਾਗਰੁਕਤਾ ਵਜੋਂ ਸ਼ੁਰੂ ਹੋਇਆ। ਇਸ ਸੰਘਰਸ਼ ਦੀ ਮਾਰਗ-ਦਰਸ਼ਕੀ ਵਾਰਦਾਤ 26 ਮਾਰਚ, 1974 ਨੂੰ ਹੋਈ ਜਦੋਂ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਹੇਮਵਾਲਘਾਟੀ ਦੇ ਰੇਣੀ ਪਿੰਡ ਦੀਆਂ ਔਰਤਾਂ ਨੇ ਦਰਖ਼ਤ ਵੱਢਣ ਖ਼ਿਲਾਫ਼ ਕਦਮ ਚੁੱਕੇ ਅਤੇ ਰਾਜ ਦੇ ਜੰਗਲਾਤ ਮਹਿਕਮੇ ਦੀ ਠੇਕੇਦਾਰੀ ਪ੍ਰਨਾਲੀ ਕਰ ਕੇ ਖ਼ਤਰੇ ਵਿੱਚ ਆਏ ਰਿਵਾਇਤੀ ਜੰਗਲਾਤੀ ਹੱਕਾਂ ਨੂੰ ਮੁੜ-ਪ੍ਰਾਪਤ ਕੀਤਾ। ਇਹਨਾਂ ਕਾਰਵਾਈਆਂ ਨੇ ਪੂਰੇ ਖੇਤਰ ਵਿੱਚ ਸੈਂਕੜਿਆਂ ਜਨ ਸਧਾਰਨ ਲੋਕਾਂ ਅਤੇ ਹੋਰਾਂ ਨੂੰ ਪ੍ਰੇਰਿਤ ਕੀਤਾ। '80 ਦੇ ਦਹਾਕੇ ਤੱਕ ਇਹ ਅੰਦੋਲਨ ਪੂਰੇ ਭਾਰਤ ਵਿੱਚ ਫੈਲ ਚੁੱਕਾ ਸੀ ਜਿਸ ਕਰ ਕੇ ਲੋਕ-ਮਿਜ਼ਾਜ਼ ਜੰਗਲਾਤੀ ਨੀਤੀਆਂ ਬਣਨ ਲੱਗੀਆਂ ਅਤੇ ਜਿਸਨੇ ਖੁੱਲ੍ਹੇਆਮ ਦਰਖ਼ਤਾਂ ਦੀ ਕਟਾਈ ਉੱਤੇ ਵਿੰਧਿਆ ਅਤੇ ਪੱਛਮੀ ਘਾਟਾਂ ਤੱਕ ਰੋਕ ਲਾ ਦਿੱਤੀ। ਅੱਜਕੱਲ੍ਹ ਇਸਨੂੰ ਗੜ੍ਹਵਾਲ ਦੇ ਚਿਪਕੋ ਅੰਦੋਲਨ ਦਾ ਪੂਰਵਗਾਮੀ ਅਤੇ ਪ੍ਰੇਰਨਾ-ਸਰੋਤ ਮੰਨਿਆ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸ ਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਵਾਤਾਵਰਨ ਵਿਗਿਆਨ (ਅੰਗਰੇਜ਼ੀ: Echology ਇਕਾਲੋਜੀ) ਜੀਵ ਵਿਗਿਆਨ ਦੀ ਇੱਕ ਸ਼ਾਖਾ ਹੈ ਜਿਸ ਵਿੱਚ ਜੀਵ ਭਾਈਚਾਰਿਆਂ ਦਾ ਉਹਨਾਂ ਦੇ ਮਾਹੌਲ ਦੇ ਨਾਲ ਆਪਸੀ ਸਬੰਧਾਂ ਦੀ ਪੜ੍ਹਾਈ ਕੀਤੀ ਜਾਂਦੀ ਹੈ। ਹਰ ਇੱਕ ਜੰਤੂ ਜਾਂ ਬਨਸਪਤੀ ਇੱਕ ਖ਼ਾਸ ਮਾਹੌਲ ਵਿੱਚ ਰਹਿੰਦੇ ਹਨ। ਇਕਾਲੋਜੀ ਦੇ ਮਾਹਿਰ ਇਸ ਸਚਾਈ ਦਾ ਪਤਾ ਲਗਾਉਂਦੇ ਹਨ ਕਿ ਜੀਵ ਆਪਸ ਵਿੱਚ ਅਤੇ ਪਰਿਆਵਰਣ ਦੇ ਨਾਲ ਕਿਸ ਤਰ੍ਹਾਂ ਆਪਸੀ ਵਿਹਾਰ ਕਰਦੇ ਹਨ ਅਤੇ ਉਹ ਧਰਤੀ ਉੱਤੇ ਜੀਵਨ ਦੀ ਮੁਸ਼ਕਲ ਸੰਰਚਨਾ ਦਾ ਪਤਾ ਲਗਾਉਂਦੇ ਹਨ। ਇਕਾਲੋਜੀ ਨੂੰ (ਇਨਵਾਇਰਨਮੇਂਟਲ ਬਾਇਆਲੋਜੀ) ਵੀ ਕਿਹਾ ਜਾਂਦਾ ਹੈ। ਇਸ ਵਿਸ਼ੇ ਵਿੱਚ ਵਿਅਕਤੀ, ਜਨਸੰਖਿਆ, ਸਮੁਦਾਇਆਂ ਅਤੇ ਈਕੋਸਿਸਟਮ ਦਾ ਅਧਿਐਨ ਹੁੰਦਾ ਹੈ। ਈਕੋਲਾਜੀ (ਜਰਮਨ: Oekologie) ਸ਼ਬਦ ਦਾ ਪਹਿਲਾਂ ਪ੍ਰਯੋਗ 1866 ਵਿੱਚ ਜੈਮਨ ਜੀਵ-ਵਿਗਿਆਨੀ ਅਰਨੇਸਟ ਹੈਕਲ ਨੇ ਆਪਣੀ ਕਿਤਾਬ ਜਨਰੇਲ ਮੋਰਪੋਲਾਜੀ ਦੇਰ ਆਰਗੈਨਿਜਮੇਨ ਵਿੱਚ ਕੀਤਾ ਸੀ। ਕੁਦਰਤੀ ਮਾਹੌਲ ਬੇਹੱਦ ਜਟਿਲ ਹੈ ਇਸ ਲਈ ਖੋਜਕਾਰ ਆਮ ਤੌਰ ਤੇ ਕਿਸੇ ਇੱਕ ਕਿਸਮ ਦੇ ਪ੍ਰਾਣੀਆਂ ਜਾਂ ਬੂਟਿਆਂ ਬਾਰੇ ਜਾਂਚ ਕਰਦੇ ਹਨ। ਉਦਾਹਰਨ ਲਈ ਮਾਨਵਜਾਤੀ ਧਰਤੀ ਉੱਤੇ ਨਿਰਮਾਣ ਕਰਦੀ ਹੈ ਅਤੇ ਬਨਸਪਤੀ ਉੱਤੇ ਵੀ ਅਸਰ ਪਾਉਂਦੀ ਹੈ। ਮਨੁੱਖ ਬਨਸਪਤੀ ਦਾ ਕੁੱਝ ਭਾਗ ਸੇਵਨ ਕਰਦੇ ਹਨ, ਅਤੇ ਕੁੱਝ ਭਾਗ ਬਿਲਕੁੱਲ ਹੀ ਅਣਗੌਲਿਆ ਛੱਡ ਦਿੰਦੇ ਹਨ। ਉਹ ਬੂਟੇ ਲਗਾਤਾਰ ਆਪਣਾ ਫੈਲਾਓ ਕਰਦੇ ਰਹਿੰਦੇ ਹਨ।
'ਸੰਤ ਹਰਚੰਦ ਸਿੰਘ ਲੌਂਗੋਵਾਲ'(2 ਜਨਵਰੀ 1932-20 ਅਗਸਤ 1985) ਦਾ ਜਨਮ ਪਿੰਡ ਗਿਦੜਿਆਣੀ, ਰਿਆਸਤ ਪਟਿਆਲਾ (ਹੁਣ ਜ਼ਿਲ੍ਹਾ ਸੰਗਰੂਰ) ਵਿਖੇ ਪਿਤਾ ਮਨਸ਼ਾ ਸਿੰਘ ਘਰ ਮਾਤਾ ਮਾਨ ਕੌਰ ਦੀ ਕੁੱਖੋਂ ਹੋਇਆ ਸੀ। ਪੰਜ ਸਾਲ ਦੀ ਉਮਰ ਵਿੱਚ ਆਪ ਦੇ ਪਿਤਾ ਇਨ੍ਹਾਂ ਨੂੰ ਸੰਤ ਜੋਧ ਸਿੰਘ ਮੋਜੋ ਮੱਤੀ, ਜ਼ਿਲ੍ਹਾ ਬਠਿੰਡਾ ਪਾਸ ਗੁਰਮਤਿ ਵਿਦਿਆਲੇ ਵਿੱਚ ਪੜ੍ਹਨ ਲਈ ਛੱਡ ਆਏ ਸਨ। ਇਨ੍ਹਾਂ ਦੀ ਲਗਨ ਵੇਖ ਕੇ ਸੰਤ ਜੋਧ ਸਿੰਘ ਨੇ ਇਨ੍ਹਾਂ ਵੱਲ ਖ਼ਾਸ ਧਿਆਨ ਦੇਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਹਰਚੰਦ ਸਿੰਘ ਨੂੰ ਗੁਰਬਾਣੀ ਦੇ ਸ਼ੁੱਧ ਪਾਠ, ਗੁਰ-ਇਤਿਹਾਸ ਦੀ ਵਿਆਖਿਆ, ਗੁਰਬਾਣੀ ਦੇ ਮਨੋਹਰ ਕੀਰਤਨ ਦੀ ਦਾਤ ਅਤੇ ਜੀਵਨ ਜਾਚ ਵਿੱਚ ਪਰਪੱਕ ਕਰ ਦਿੱਤਾ ਸੀ। ਆਪ ਨੇ 10 ਸਾਲ ਬਾਅਦ ਸੰਤ ਜੋਧ ਸਿੰਘ ਤੋਂ ਪੰਥਕ ਸੇਵਾ ਕਰਨ ਦੀ ਆਗਿਆ ਮੰਗੀ ਤਾਂ ਉਨ੍ਹਾਂ ਬੜੇ ਪਿਆਰ ਨਾਲ ਆਪ ਨੂੰ ਆਪਣਾ ਅਸ਼ੀਰਵਾਦ ਦਿੱਤਾ ਤੇ ਗੁਰਸਿੱਖੀ ਜੀਵਨ ਵਿੱਚ ਪਰਪੱਕ ਰਹਿ ਕੇ ਗੁਰਬਾਣੀ ਕੀਰਤਨ ਰਾਹੀਂ ਪੰਥ ਦੀ ਸੇਵਾ ਕਰਨ ਦਾ ਉਪਦੇਸ਼ ਦਿੱਤਾ। ਆਪ ਮਿੱਠ-ਬੋਲੜੇ, ਸ਼ਾਂਤ ਸੁਭਾਅ, ਅਮਨ ਦੇ ਮਸੀਹਾ ਅਤੇ ਪੰਥ ਨੂੰ ਸਮਰਪਿਤ ਸ਼ਖ਼ਸੀਅਤ ਸਨ। ਉਹ ਸਰਗਰਮ ਅਤੇ ਕੁਟਿਲ ਰਾਜਨੀਤੀ ਤੋਂ ਦੂਰ ਰਹਿਣਾ ਚਾਹੁੰਦੇ ਸਨ।
ਮਾਂਗਟੇ ਚੁੰਗਨੇਈਜਾਂਗ ਮੈਰੀ ਕੋਮ (ਜਨਮ 1 ਮਾਰਚ 1983), ਜਿਸ ਨੂੰ ਐੱਮ. ਸੀ. ਮੈਰੀ ਕੋਮ , ਮੇਗਨੀਫੀਸ਼ੈਂਟ ਮੈਰੀ ਜਾਂ ਆਮ ਤੌਰ 'ਤੇ ਸਿਰਫ ਮੈਰੀ ਕੋਮ ਕਿਹਾ ਜਾਂਦਾ ਹੈ, ਇੱਕ ਭਾਰਤੀ ਮੁੱਕੇਬਾਜ ਹੈ ਅਤੇ ਭਾਰਤ ਦੇ ਉੱਤਰ-ਪੂਰਬੀ ਰਾਜ ਮਨੀਪੁਰ ਦੇ ਕੋਮ ਨਾਂ ਦੇ ਕਬੀਲੇ ਨਾਲ ਸੰਬੰਧ ਰਖਦੀ ਹੈ। ਇਸ ਨੇ ਛੇ ਵਾਰ ਵਿਸ਼ਵ ਮੁੱਕੇਬਾਜੀ ਚੈਂਪਿਅਨਸ਼ਿਪ ਦਾ ਖਿਤਾਬ ਜਿੱਤਿਆ ਹੈ ਅਤੇ ਇਹ ਸਾਰੀਆ ਛੇ ਵਿਸ਼ਵ ਮੁੱਕੇਬਾਜੀ ਚੈਂਪਿਅਨਸ਼ਿਪ ਵਿੱਚ ਤਮਗਾ ਜਿੱਤਣ ਵਾਲੀ ਇੱਕੋ ਇੱਕ ਔਰਤ ਖਿਡਾਰਣ ਹਨ। 2012 ਲੰਡਨ ਓਲਿੰਪਕ ਮੁਕਾਬਲਿਆਂ ਵਿੱਚ ਖੇਡਣ ਵਾਲੀ ਇਹ ਇੱਕਲੀ ਭਾਰਤੀ ਔਰਤ ਮੁਕੇਬਾਜ ਸੀ। ਇਹਨਾਂ ਨੇ ਫਲਾਈਵੇਟ ਕੈਟਾਗਰੀ (51 ਕਿੱਲੋ ਭਾਰ) ਵਿੱਚ ਹਿੱਸਾ ਲਿਆ ਅਤੇ ਤਾਂਬੇ ਦਾ ਤਮਗਾ ਜਿੱਤਿਆ.
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਿਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ, ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਅਫ਼ਗ਼ਾਨਿਸਤਾਨ ਇਸਲਾਮੀ ਗਣਰਾਜ (ਫ਼ਾਰਸੀ: جمهوری اسلامی افغانستان) ਦੱਖਣ ਮੱਧ ਏਸ਼ੀਆ ਵਿੱਚ ਸਥਿਤ ਦੇਸ਼ ਹੈ, ਜੋ ਚਾਰੇ ਪਾਸੇ ਤੋਂ ਜ਼ਮੀਨ ਨਾਲ ਘਿਰਿਆ ਹੋਇਆ ਹੈ। ਅਕਸਰ ਇਸ ਦੀ ਗਿਣਤੀ ਮੱਧ ਏਸ਼ੀਆ ਦੇ ਦੇਸ਼ਾਂ ਵਿੱਚ ਹੁੰਦੀ ਹੈ ਪਰ ਦੇਸ਼ ਵਿੱਚ ਲਗਾਤਾਰ ਚੱਲ ਰਹੇ ਸੰਘਰਸ਼ਾਂ ਨੇ ਇਸਨੂੰ ਕਦੇ ਮੱਧ ਪੂਰਬ ਤੇ ਕਦੇ ਦੱਖਣ ਏਸ਼ੀਆ ਨਾਲ ਜੋੜ ਦਿੱਤਾ ਹੈ। ਇਸ ਦੇ ਪੂਰਬ ਵਿੱਚ ਪਾਕਿਸਤਾਨ, ਉੱਤਰ ਪੂਰਬ ਵਿੱਚ ਭਾਰਤ ਅਤੇ ਚੀਨ, ਉੱਤਰ ਵਿੱਚ ਤਾਜਿਕਿਸਤਾਨ, ਕਜ਼ਾਖ਼ਸਤਾਨ ਅਤੇ ਤੁਰਕਮੇਨਿਸਤਾਨ ਅਤੇ ਪੱਛਮ ਵਿੱਚ ਇਰਾਨ ਹੈ।
ਸਪੇਨ (ਸਪੈਨਿਸ਼: España, ਏਸਪਾਨਿਆ), ਆਧਿਕਾਰਿਕ ਤੌਰ ਉੱਤੇ ਸਪੇਨ ਦੀ ਰਾਜਸ਼ਾਹੀ, ਇੱਕ ਯੂਰਪੀ ਦੇਸ਼ ਅਤੇ ਯੂਰਪੀ ਸੰਘ ਦਾ ਇੱਕ ਮੈਂਬਰ ਰਾਸ਼ਟਰ ਹੈ। ਇਹ ਯੂਰਪ ਦੇ ਦੱਖਣ ਪੱਛਮ ਵਿੱਚ ਇਬੇਰੀਅਨ ਪ੍ਰਾਯਦੀਪ ਉੱਤੇ ਸਥਿਤ ਹੈ। ਇਸਦੇ ਦੱਖਣ ਅਤੇ ਪੂਰਬ ਵਿੱਚ ਭੂਮਧ ਸਾਗਰ ਇਲਾਵਾ ਬ੍ਰਿਟਿਸ਼ ਪਰਵਾਸੀ ਖੇਤਰ, ਜਿਬਰਾਲਟਰ ਦੀ ਇੱਕ ਛੋਟੀ ਜਿਹੀ ਸੀਮਾ ਦੇ, ਉੱਤਰ ਵਿੱਚ ਫ਼ਰਾਂਸ, ਅੰਡੋਰਾ ਅਤੇ ਬੀਸਕਾਏ ਦੀ ਖਾੜੀ ਅਤੇ ਅਤੇ ਪੱਛਮ-ਉੱਤਰ ਅਤੇ ਪੱਛਮ ਵਿੱਚ ਕਰਮਵਾਰ: ਅਟਲਾਂਟਿਕ ਮਹਾਸਾਗਰ ਅਤੇ ਪੁਰਤਗਾਲ ਸਥਿਤ ਹਨ।
ਵੀਅਤਨਾਮ, ਅਧਿਕਾਰਕ ਤੌਰ ਉੱਤੇ ਵੀਅਤਨਾਮ ਦਾ ਸਮਾਜਵਾਦੀ ਗਣਰਾਜ (ਵੀਅਤਨਾਮੀ: Cộng hòa Xã hội chủ nghĩa Việt Nam), ਦੱਖਣ-ਪੂਰਬੀ ਏਸ਼ੀਆ ਦੇ ਇੰਡੋਚਾਈਨਾ ਪਰਾਇਦੀਪ ਦਾ ਸਭ ਤੋਂ ਪੂਰਬੀ ਦੇਸ਼ ਹੈ। 2011 ਤੱਕ 8.78 ਕਰੋੜ ਦੀ ਅਬਾਦੀ ਦੇ ਨਾਲ ਇਹ ਦੁਨੀਆ ਦਾ 13ਵਾਂ ਅਤੇ ਏਸ਼ੀਆ ਦਾ 8ਵਾਂ ਸਭ ਤੋਂ ਵੱਧ ਅਬਾਦੀ ਵਾਲਾ ਦੇਸ਼ ਹੈ। ਵੀਅਤਨਾਮ ਸ਼ਬਦ ਦਾ ਪੰਜਾਬੀ ਤਰਜਮਾ "ਦੱਖਣੀ ਵੀਅਤ" ਹੈ ਅਤੇ ਇਸ ਨਾਮ ਨੂੰ 1945 ਵਿੱਚ ਸਵੀਕਾਰਿਆ ਗਿਆ ਸੀ। ਇਸ ਦੀਆਂ ਹੱਦਾਂ ਉੱਤਰ ਵੱਲ ਚੀਨ, ਉੱਤਰ-ਪੱਛਮ ਵੱਲ ਲਾਓਸ, ਦੱਖਣ-ਪੱਛਮ ਵੱਲ ਕੰਬੋਡੀਆ ਅਤੇ ਪੂਰਬ ਵੱਲ ਦੱਖਣੀ ਚੀਨ ਸਾਗਰ ਨਾਲ ਲੱਗਦੀਆਂ ਹਨ। 1976 ਵਿੱਚ ਉੱਤਰੀ ਅਤੇ ਦੱਖਣੀ ਵੀਅਤਨਾਮ ਦੇ ਮੁੜ-ਏਕੀਕਰਨ ਮਗਰੋਂ ਇਸ ਦੀ ਰਾਜਧਾਨੀ ਹਨੋਈ ਹੀ ਰਹੀ ਹੈ। ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗ੍ਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸ ਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਵਾਯੂਮੰਡਲ (ਅੰਗਰੇਜ਼ੀ: atmosphere ਯੂਨਾਨੀ ἀτμός (ਐਟਮੋਸ)ਤੋਂ, ਮਤਲਬ "ਜਲਕਣ", and σφαῖρα (ਸਫੇਰਾ)ਤੋਂ, ਮਤਲਬ "ਮੰਡਲ") ਕਿਸੇ ਗ੍ਰਹਿ ਦੇ ਆਲੇ-ਦੁਆਲੇ ਗੈਸਾਂ ਦੀ ਪਰਤ ਜਾਂ ਹੋਰ ਠੋਸ ਪੁੰਜ ਵਾਲੇ ਪਦਾਰਥ ਨੂੰ ਕਹਿੰਦੇ ਹਨ, ਜਿਸ ਨੂੰ ਪੁਲਾੜੀ ਪਿੰਡ ਦੀ ਗਾਰੂਤਾ ਨੇ ਉਥੇ ਟਿਕਾਈ ਰੱਖਿਆ ਹੁੰਦਾ ਹੈ। ਵਾਯੂਮੰਡਲ ਵੱਖ-ਵੱਖ ਤਰ੍ਹਾਂ ਦੀਆਂ ਗੈਸਾਂ ਹਨ ਜੋ ਕਿ ਹਰ ਥਾਂ 'ਤੇ ਇੱਕ ਸਮਾਨ ਅਨੁਪਾਤ ਵਿੱਚ ਹੁੰਦੀਆਂ ਹਨ। ਲਗਪਗ 78 ਫੀਸਦੀ ਨਾਈਟ੍ਰੋਜਨ ਹੈ, ਲਗਪਗ 21 ਫੀਸਦੀ ਆਕਸੀਜਨ ਹੈ ਅਤੇ ਬਾਕੀ ਇੱਕ ਫੀਸਦੀ ਵਿੱਚ ਦੁਰਲੱਭ ਗੈਸਾਂ ਹਨ, ਜਿਵੇਂ ਆਰਗਨ, ਨੀਔਨ, ਹੀਲੀਅਮ, ਕ੍ਰਿਪਟਨ ਅਤੇ ਜ਼ੀਨਾਨ। ਧਰਤੀ ਨੂੰ ਜਿਸ ਹਵਾ ਨੇ ਢਕਿਆ ਹੋਇਆ ਹੈ, ਉਸ ਦੀ ਰਸਾਇਣਕ ਸੰਰਚਨਾ ਸਮਾਨ ਹੈ। ਇਹ 18 ਮੀਲ ਉੱਪਰ ਤੱਕ ਤੋਂ 44 ਮੀਲ ਉੱਪਰ ਵੀ ਜਾ ਸਕਦੀ ਹੈ ਇਹ ਟਰੋਪੋਸਫੀਅਰ ਹੈ। ਇਹ ਪਰਤ ਧਰਤੀ ਦੇ ਸਭ ਤੋਂ ਨੇੜਲੀ ਪਰਤ ਹੁੰਦੀ ਹੈ। ਇਸ ਤੋਂ ਬਾਅਦ ਵਾਲੀਆਂ ਪਰਤਾਂ ਵਿੱਚ ਧਰਤੀ ਦੀ ਸਤਹ ਤੋਂ 18 ਤੋਂ 31 ਮੀਲ ਉੱਪਰ ਤੱਕ ਗਰਮ ਹਵਾ ਦੀ ਪਰਤ ਹੈ। ਸ਼ਾਇਦ ਲਗਪਗ 42 ਡਿਗਰੀ ਸੈਂਟੀਗ੍ਰੇਡ। ਇਸ ਵਿੱਚ ਓਜ਼ੋਨ ਮੌਜੂਦ ਹੁੰਦੀ ਹੈ ਜੋ ਸੂਰਜ ਦੀ ਗਰਮੀ ਨੂੰ ਜਜ਼ਬ ਕਰਦੀ ਹੈ, ਜਿਸ ਨਾਲ ਇਹ ਪਰਤ ਗਰਮ ਹੋ ਜਾਂਦੀ ਹੈ। ਇਸ ਪਰਤ ਦੇ ਉੱਪਰ ਪਰਤਾਂ ਦੀ ਇੱਕ ਲੜੀ ਹੁੰਦੀ ਹੈ, ਜਿਸ ਨੂੰ ਆਈਨੋਸਫੀਅਰ ਕਹਿੰਦੇ ਹਨ, ਜੋ ਪ੍ਰਿਥਵੀ ਦੀ ਸਤਹ ਤੋਂ 44 ਮੀਲ ਤੋਂ 310 ਮੀਲ ਉੱਪਰ ਤੱਕ ਹੁੰਦੀ ਹੈ। ਇਸ ਦੇ ਕਣ ਸੂਰਜ ਤੋਂ ਭਰਪੂਰ ਬਿਜਲੀ ਨਾਲ ਚਾਰਜ ਹੁੰਦੇ ਹਨ। ਹਵਾ ਦੇ ਕਣ ਨਿਰੰਤਰ ਗਤੀ 'ਚ ਰਹਿੰਦੇ ਹਨ ਅਤੇ ਇਕ-ਦੂਜੇ ਨਾਲ ਟਕਰਾਉਂਦੇ ਰਹਿੰਦੇ ਹਨ, ਤਾਂ ਕਿ ਭੱਜ ਨਾ ਜਾਣ। ਪਰ ਜਿਵੇਂ-ਜਿਵੇਂ ਅਸੀਂ ਉੱਪਰ ਜਾਂਦੇ ਹਾਂ, ਹਵਾ ਪਤਲੀ ਹੁੰਦੀ ਜਾਂਦੀ ਹੈ। ਇਹ ਕਣ ਇਕ-ਦੂਜੇ ਨੂੰ ਰੋਕ ਨਹੀਂ ਪਾਉਂਦੇ ਅਤੇ ਵਾਤਾਵਰਨ ਸਿਥਰ ਹੋ ਜਾਂਦਾ ਹੈ। 400 ਤੋਂ 1500 ਮੀਲ ਉੱਪਰ ਮੁਕਤ ਹੋਏ ਕਣ ਆਜ਼ਾਦੀ ਨਾਲ ਘੁੰਮਦੇ ਹਨ। ਇਸ ਨੂੰ ਬ੍ਰਹਿਮੰਡ ਕਹਿੰਦੇ ਹਨ।
ਇੰਗਲੈਂਡ ਯੂਨਾਈਟਿਡ ਕਿੰਗਡਮ ਦਾ ਇੱਕ ਦੇਸ਼ ਹੈ। ਇਹ ਉੱਤਰ ਵੱਲ ਸਕਾਟਲੈਂਡ ਨਾਲ ਅਤੇ ਪੱਛਮ ਵਿੱਚ ਵੇਲਜ਼ ਨਾਲ ਜ਼ਮੀਨੀ ਹੱਦਾਂ ਸਾਂਝਾ ਕਰਦਾ ਹੈ। ਆਇਰਲੈਂਡੀ ਸਮੁੰਦਰ ਇੰਗਲੈਂਡ ਤੋਂ ਉੱਤਰ ਪੱਛਮ ਵੱਲ ਅਤੇ ਸੇਲਟਿਕ ਸਮੁੰਦਰ ਦੱਖਣ-ਪੱਛਮ ਵੱਲ ਪੈਂਦਾ ਹੈ। ਇੰਗਲੈਂਡ ਨੂੰ ਉੱਤਰ ਸਾਗਰ ਤੋਂ ਪੂਰਬ ਵਿੱਚ ਅਤੇ ਮਹਾਂਦੀਪ ਯੂਰਪ ਤੋਂ ਦੱਖਣ ਵੱਲ ਇੰਗਲਿਸ਼ ਚੈਨਲ ਰਾਹੀਂ ਵੱਖ ਕੀਤਾ ਗਿਆ ਹੈ। ਇਹ ਦੇਸ਼ ਗ੍ਰੇਟ ਬ੍ਰਿਟੇਨ ਦੇ ਪੰਜ-ਅੱਠਵਿਆਂ ਨੂੰ ਸ਼ਾਮਲ ਕਰਦਾ ਹੈ, ਜੋ ਉੱਤਰੀ ਅਟਲਾਂਟਿਕ ਵਿੱਚ ਸਥਿਤ ਹੈ ਅਤੇ ਇਸ ਵਿੱਚ 100 ਤੋਂ ਜ਼ਿਆਦਾ ਛੋਟੇ ਟਾਪੂ ਸ਼ਾਮਲ ਹਨ ਜਿਵੇਂ ਕਿ ਆਇਲਸ ਆਫ ਸਕਾਈਲੀ ਅਤੇ ਆਇਲ ਆਫ ਵਾਈਟ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਲੋਵੇਨੀਆ (Slovenia), ਅਧਿਕਾਰਕ ਤੌਰ ਉੱਤੇ ਸਲੋਵੇਨੀਆ ਲੋਕ-ਰਾਜ, ਮੱਧ ਯੂਰਪ ਵਿੱਚ ਸਥਿਤ ਐਲਪ ਪਹਾੜਾਂ ਨਾਲ਼ ਲੱਗਦਾ ਹੋਇਆ ਭੂ-ਮੱਧ ਸਾਗਰ ਦੀ ਸੀਮਾ ਨਾਲ਼ ਲੱਗਦਾ ਦੇਸ਼ ਹੈ। ਸਲੋਵੇਨਿਆ ਦੀ ਸੀਮਾ ਪੱਛਮ ਵਿੱਚ ਇਟਲੀ, ਦੱਖਣ-ਪੱਛਮ ਵਿੱਚ ਏਡਰਿਆਟਿਕ ਸਾਗਰ, ਦੱਖਣ ਅਤੇ ਪੂਰਵ ਵਿੱਚ ਕਰੋਏਸ਼ਿਆ, ਜਵਾਬ - ਪੂਰਵ ਵਿੱਚ ਹੰਗਰੀ ਅਤੇ ਜਵਾਬ ਵਿੱਚ ਆਸਟਰਿਆ ਸਥਿਤ ਹੈ। ਦੇਸ਼ ਦੀ ਰਾਜਧਾਨੀ ਅਤੇ ਸਭ ਤੋਂ ਬਹੁਤ ਸ਼ਹਿਰ ਲੁਬਜਾਨਾ ਹੈ। ਸਲੋਵੇਨਿਆ 20, 273 ਵਰਗ ਕਿਮੀ ਖੇਤਰਫਲ ਵਿੱਚ ਫੈਲਿਆ ਹੋਇਆ ਦੇਸ਼ ਹੈ, ਜਿਸਦੀ ਅਬਾਦੀ ਲਗਭਗ 20 ਲੱਖ ਹੈ। ਸਲੋਵੇਨਿਆ ਦਾ 40 % ਅੰਦਰੂਨੀ ਧਰਤੀ - ਭਾਗ ਉਠਾ ਹੋਇਆ ਪਹਾੜ ਸਬੰਧੀ ਅਤੇ ਪਠਾਰੀਏ ਹੈ। ਸਲੋਵੇਨਿਆ ਦਾ ਸਭ ਤੋਂ ਉੱਚਾ ਸਿਖਰ ਮਾਉਂਟ ਤਰਿਗਲੇਵ 2, 864 ਮੀਟਰ (9, 396 ਫੀਟ) ਅਤੇ ਸਭ ਤੋਂ ਹੇਠਲੀ ਬਿੰਦੀ ਸਮੁੰਦਰ ਤਲ ਉੱਤੇ ਏਡਰਿਆਟਿਕ ਸਾਗਰ ਹੈ। ਦੇਸ਼ ਦੀ ਬਹੁਗਿਣਤੀ ਜਨਸੰਖਿਆ ਸਲੋਵੇਨਿਆਈ ਭਾਸ਼ਾ ਦਾ ਪ੍ਰਯੋਗ ਕਰਦੀ ਹੈ, ਜੋ ਦੇਸ਼ ਦੀ ਆਧਿਕਾਰਿਕ ਭਾਸ਼ਾ ਵੀ ਹੈ। ਇਸਦੇ ਇਲਾਵਾ ਮਕਾਮੀ ਪੱਧਰ ਉੱਤੇ ਰਾਖਵਾਂ ਭਾਸ਼ਾ ਹੰਗਰੀ ਅਤੇ ਇਟਾਲਿਅਨ ਹੈ। ਸਲੋਵੇਨਿਆ ਸਰੂਪ ਵਿੱਚ ਬੇਹੱਦ ਛੋਟਾ ਠੀਕ, ਲੇਕਿਨ ਹੈ ਬੇਹੱਦ ਸ਼ਾਨਦਾਰ। ਇਟਲੀ, ਆਸਟਰਿਆ, ਹੰਗਰੀ ਅਤੇ ਕਰੋਏਸ਼ਿਆ ਵਲੋਂ ਘਿਰਿਆ ਸਲੋਵੇਨਿਆ ਇੱਕ ਸਮਾਂ ਵਿੱਚ ਆਸਟਰੋ - ਹੰਗੇਰਿਅਨ ਸਾਮਰਾਜ ਦਾ ਹਿੱਸਾ ਹੋਇਆ ਕਰਦਾ ਸੀ। ਹੁਣ ਉਹ ਇੱਕ ਆਜ਼ਾਦ ਦੇਸ਼ ਹੈ। ਅਤੀਤ ਵਿੱਚ ਸਲੋਵੇਨਿਆ ਦੇ ਵੱਖ - ਵੱਖ ਭੂਗੋਲਿਕ ਹਿੱਸੇ ਕਈ ਗੁਆਂਢੀ ਦੇਸ਼ਾਂ ਦੇ ਪ੍ਰਭੁਤਵ ਵਿੱਚ ਰਹੇ ਹੈ। ਇਸਲਈ ਉੱਥੇ ਕਈ ਤਰ੍ਹਾਂ ਦੀਆਂ ਸੰਸਕ੍ਰਿਤੀਆਂ ਦਾ ਮਿਸ਼ਰਣ ਵਿਖਾਈ ਦਿੰਦਾ ਹੈ। ਕਿਹਾ ਜਾਂਦਾ ਹੈ ਕਿ ਯੂਰੋਪ ਦੀ ਸਾਰੀ ਖਾਸਿਅਤੋਂ ਨੂੰ ਇੱਕ ਵਿੱਚ ਮਿਲਿਆ ਦਿੱਤਾ ਜਾਵੇ ਤਾਂ ਉਹ ਸਲੋਵੇਨਿਆ ਦਾ ਰੂਪ ਬੰਨ ਜਾਂਦਾ ਹੈ। ਇਸ ਛੋਟੇ ਜਿਹੇ ਦੇਸ਼ ਵਿੱਚ ਪ੍ਰਚੁਰ ਮਾਤਰਾ ਵਿੱਚ ਪਹਾੜ, ਨੇਸ਼ਨਲ ਪਾਰਕ, ਏਤੀਹਾਸਿਕ ਸ਼ਹਿਰ, ਪੱਥਰਾਂ ਦੇ ਭਗਨਾਵਸ਼ੇਸ਼ ਸਰੀਖੇ ਪਿੰਡ, ਖੁੱਲੇ ਏਲਪਾਇਨ ਪਠਾਰ, ਅਨੌਖਾ ਭੂਮੀਗਤ ਗੁਫਾਵਾਂ, ਕੰਦਰਾਵਾਂਵਲੋਂ ਨਿਕਲਦੀ ਉਫਨਤੀ ਨਦੀਆਂ, ਸੂਰਜ ਦੀ ਰੋਸ਼ਨੀ ਵਲੋਂ ਨਹਾਇਆ ਭੂਮਧਿਅ ਸਾਗਰ ਦਾ ਤਟ, ਕਿਲੇ, ਅਜਾਇਬ-ਘਰ . . .
ਉੱਤਰਾਖੰਡ, ਉੱਤਰ ਭਾਰਤ ਵਿੱਚ ਸਥਿਤ ਇੱਕ ਰਾਜ ਹੈ। ਸੰਨ 2000 ਤੋਂ 2006 ਤੱਕ ਇਹ ਉੱਤਰਾਂਚਲ ਦੇ ਨਾਮ ਨਾਲ ਜਾਣਿਆ ਜਾਂਦਾ ਸੀ। ਜਨਵਰੀ 2007 ਵਿੱਚ ਮਕਾਮੀ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਜ ਦਾ ਆਧਿਕਾਰਿਕ ਨਾਮ ਬਦਲਕੇ ਉੱਤਰਾਖੰਡ ਕਰ ਦਿੱਤਾ ਗਿਆ। ਉੱਤਰਖੰਡ ਦਾ ਨਿਰਮਾਣ 9 ਨਵੰਬਰ 2000 ਨੂੰ ਕਈ ਸਾਲਾਂ ਦੇ ਅੰਦੋਲਨ ਦੇ ਬਾਦ ਭਾਰਤ ਲੋਕ-ਰਾਜ ਦੇ ਸਤਾਈਵੇਂ ਰਾਜ ਦੇ ਰੂਪ ਵਿੱਚ ਕੀਤਾ ਗਿਆ ਸੀ। ਰਾਜ ਦੀ ਸੀਮਾਵਾਂ ਉੱਤਰ ਵਿੱਚ ਤਿੱਬਤ ਅਤੇ ਪੂਰਬ ਵਿੱਚ ਨੇਪਾਲ ਨਾਲ ਲੱਗਦੀਆਂ ਹਨ। ਪੱਛਮ ਵਿੱਚ ਹਿਮਾਚਲ ਪ੍ਰਦੇਸ਼ ਅਤੇ ਦੱਖਣ ਵਿੱਚ ਉੱਤਰ ਪ੍ਰਦੇਸ਼ ਇਸ ਦੀ ਸੀਮਾ ਨਾਲ ਲੱਗੇ ਰਾਜ ਹਨ। ਸੰਨ 2000 ਵਿੱਚ ਆਪਣੇ ਗਠਨ ਤੋਂ ਪਹਿਲਾਂ ਇਹ ਉੱਤਰ ਪ੍ਰਦੇਸ਼ ਦਾ ਇੱਕ ਭਾਗ ਸੀ। ਹਿਕਾਇਤੀ ਹਿੰਦੂ ਗਰੰਥਾਂ ਅਤੇ ਪ੍ਰਾਚੀਨ ਸਾਹਿਤ ਵਿੱਚ ਇਸ ਖੇਤਰ ਦਾ ਚਰਚਾ ਉੱਤਰਾਖੰਡ ਦੇ ਰੂਪ ਵਿੱਚ ਕੀਤਾ ਗਿਆ ਹੈ। ਹਿੰਦੀ ਅਤੇ ਸੰਸਕ੍ਰਿਤ ਵਿੱਚ ਉੱਤਰਾਖੰਡ ਦਾ ਮਤਲਬ ਉੱਤਰੀ ਖੇਤਰ ਜਾਂ ਭਾਗ ਹੁੰਦਾ ਹੈ। ਰਾਜ ਵਿੱਚ ਹਿੰਦੂ ਧਰਮ ਦੀ ਪਵਿਤਰਤਮ ਅਤੇ ਭਾਰਤ ਦੀਆਂ ਸਭ ਤੋਂ ਵੱਡੀਆਂ ਨਦੀਆਂ ਗੰਗਾ ਅਤੇ ਜਮੁਨਾ ਦੇ ਉਦਗਮ ਥਾਂ ਹੌਲੀ ਹੌਲੀ ਗੰਗੋਤਰੀ ਅਤੇ ਯਮੁਨੋਤਰੀ ਅਤੇ ਇਨ੍ਹਾਂ ਦੇ ਤਟਾਂ ਉੱਤੇ ਬਸੇ ਵੈਦਿਕ ਸੰਸਕ੍ਰਿਤੀ ਦੇ ਕਈ ਮਹੱਤਵਪੂਰਨ ਤੀਰਥਸਥਾਨ ਹਨ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਹੰਗਰੀ (ਹੰਗੇਰਿਆਈ: Magyarország), ਆਧਿਕਾਰਿਕ ਤੌਰ ਉੱਤੇ ਹੰਗਰੀ ਲੋਕ-ਰਾਜ (ਹੰਗੇਰਿਆਈ: Magyar Köztársaság), ਮੱਧ ਯੂਰਪ ਦੇ ਪੈਨੋਨੀਅਨ ਬੇਸਿਨ ਵਿੱਚ ਸਥਿਤ ਇੱਕ ਬੰਦ-ਹੱਦ ਵਾਲਾ ਦੇਸ਼ ਹੈ। ਇਸਦੇ ਉੱਤਰ ਵਿੱਚ ਸਲੋਵਾਕੀਆ, ਪੂਰਬ ਵਿੱਚ ਯੂਕਰੇਨ ਅਤੇ ਰੋਮਾਨਿਆ, ਦੱਖਣ ਵਿੱਚ ਸਰਬੀਆ ਅਤੇ ਕਰੋਏਸ਼ੀਆ, ਦੱਖਣ-ਪੱਛਮ ਵਿੱਚ ਸਲੋਵੇਨਿਆ ਅਤੇ ਪੱਛਮ ਵਿੱਚ ਆਸਟਰਿਆ ਸਥਿਤ ਹੈ। ਇਸਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਬੁਡਾਪੇਸਟ ਹੈ। ਹੰਗਰੀ, ਯੂਰੋਪੀ ਸੰਘ, ਨਾਟੋ, ਓਈਸੀਡੀ ਅਤੇ ਵਿਸੇਗਰਾਦ ਸਮੂਹ ਦਾ ਮੈਂਬਰ ਹੈ, ਅਤੇ ਇੱਕ ਸ਼ੇਂਗਨ ਰਾਸ਼ਟਰ ਹੈ। ਇਸਦੀ ਆਧਿਕਾਰਿਕ ਭਾਸ਼ਾ ਹੰਗੇਰਿਆਈ ਹੈ, ਜੋ ਫਿੰਨਾਂ - ਉਗਰਿਕ ਭਾਸ਼ਾ ਪਰਵਾਰ ਦਾ ਹਿੱਸਾ ਹੈ ਅਤੇ ਯੂਰੋਪ ਵਿੱਚ ਸਭ ਤੋਂ ਵਿਆਪਕ ਰੂਪ ਵਲੋਂ ਬੋਲੀ ਜਾਣ ਵਾਲੀ ਗੈਰ ਭਾਰੋਪੀਏ ਭਾਸ਼ਾ ਹੈ। ਹੰਗਰੀ ਦੁਨੀਆ ਦੇ ਤੀਹ ਸਭ ਤੋਂ ਜਿਆਦਾ ਲੋਕਾਂ ਨੂੰ ਪਿਆਰਾ ਸੈਰ ਸਥਾਨਾਂ ਵਿੱਚੋਂ ਇੱਕ ਹੈ, ਅਤੇ ਪ੍ਰਤੀ ਸਾਲ ਲਗਭਗ 8 .
ਚੈੱਕ ਗਣਰਾਜ (ਛੋਟਾ ਰੂਪ Česko ਚੈਸਕੋ) ਮੱਧ-ਯੂਰਪ ਦਾ ਇੱਕ ਘਿਰਿਆ ਹੋਇਆ ਦੇਸ਼ ਹੈ। ਇਸ ਦੀਆਂ ਹੱਦਾਂ ਉੱਤਰ ਵੱਲ ਪੋਲੈਂਡ, ਪੱਛਮ ਵੱਲ ਜਰਮਨੀ, ਦੱਖਣ ਵੱਲ ਆਸਟ੍ਰੀਆ ਅਤੇ ਪੂਰਬ ਵੱਲ ਸਲੋਵਾਕੀਆ ਨਾਲ ਲੱਗਦੀਆਂ ਹਨ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ (13 ਲੱਖ ਦੀ ਅਬਾਦੀ ਵਾਲਾ) ਪ੍ਰਾਗ ਹੈ। ਇਸ ਗਣਰਾਜ ਵਿੱਚ ਬੋਹੀਮੀਆ ਅਤੇ ਮੋਰਾਵੀਆ ਅਤੇ ਥੋੜ੍ਹੇ ਜਿਹੇ ਸਿਲੇਸੀਆ ਦੇ ਇਤਿਹਾਸਕ ਇਲਾਕੇ ਸ਼ਾਮਲ ਹਨ।
ਪਾਣੀ ਦਾ ਚੱਕਰ ਜਾਂ ਜਲ ਚੱਕਰ ਧਰਤੀ ਦੀ ਸਤਹਾ ਦੇ ਉੱਤੇ ਅਤੇ ਥੱਲੇ ਪਾਣੀ ਦੀ ਲਗਾਤਾਰ ਚੱਲਦੀ ਚਾਲ ਨੂੰ ਬਿਆਨ ਕਰਦਾ ਹੈ। ਧਰਤੀ ਉੱਤੇ ਪਾਣੀ ਦਾ ਕੁੱਲ ਭਾਰ ਇੱਕੋ ਜਿਹਾ ਰਹਿੰਦਾ ਹੈ ਪਰ ਕਈ ਕਿਸਮ ਦੀਆਂ ਮੌਸਮੀ ਤਬਦੀਲੀਆਂ ਮੁਤਾਬਕ ਪਾਣੀ ਅੱਡੋ-ਅੱਡ ਸੋਮਿਆਂ ਵਿੱਚ ਵੰਡਿਆ ਜਾਂਦਾ ਹੈ ਜਿਵੇਂ ਕਿ ਬਰਫ਼, ਤਾਜ਼ਾ ਪਾਣੀ, ਖ਼ਾਰਾ ਪਾਣੀ ਅਤੇ ਹਵਾਮੰਡਲ ਵਿਚਲਾ ਪਾਣੀ। ਵਾਸ਼ਪੀਕਰਨ, ਸੰਘਣਾਪਣ, ਬਰਸਾਤ, ਘੁਸਪੈਠ, ਰੁੜ੍ਹਨ ਅਤੇ ਜ਼ਮੀਨ ਹੇਠਾਂ ਵਗਣ ਵਰਗੀਆਂ ਭੌਤਿਕ ਕਿਰਿਅਵਾਂ ਸਦਕਾ ਪਾਣੀ ਇੱਕ ਜ਼ਖ਼ੀਰੇ ਤੋਂ ਦੂਜੇ ਜ਼ਖ਼ੀਰੇ ਵੱਲ ਵਗਦਾ ਰਹਿੰਦਾ ਹੈ। ਇੱਦਾਂ ਕਰਦਿਆਂ ਪਾਣੀ ਕਈ ਪੜਾਅ ਪਾਰ ਕਰਦਾ ਹੈ: ਤਰਲ, ਠੋਸ (ਬਰਫ਼) ਅਤੇ ਗੈਸ (ਵਾਸ਼ਪ)।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਸੈਰ ਇੱਕ ਅਜਿਹੀ ਯਾਤਰਾ (travel) ਹੈ ਜੋ ਮਨੋਰੰਜਨ (recreational) ਜਾਂ ਫੁਰਸਤ ਦੇ ਪਲਾਂ ਦਾ ਆਨੰਦ (leisure) ਮਾਨਣ ਦੇ ਉਦੇਸ਼ ਨਾਲ ਕੀਤੀ ਜਾਂਦੀ ਹੈ। ਸੰਸਾਰ ਸੈਰ ਸੰਗਠਨ (World Tourism Organization) ਦੇ ਅਨੁਸਾਰ ਪਰਯਟਕ ਉਹ ਲੋਕ ਹਨ ਜੋ ਯਾਤਰਾ ਕਰਕੇ ਆਪਣੇ ਆਮ ਮਾਹੌਲ ਤੋਂ ਬਾਹਰ ਦੇ ਸਥਾਨਾਂ ਵਿੱਚ ਰਹਿਣ ਜਾਂਦੇ ਹਨ। ਇਹ ਦੌਰਾ ਜ਼ਿਆਦਾ ਤੋਂ ਜ਼ਿਆਦਾ ਇੱਕ ਸਾਲ ਲਈ ਮਨੋਰੰਜਨ, ਵਪਾਰ ਅਤੇ ਹੋਰ ਉਦੇਸ਼ਾਂ ਨਾਲਕੀਤਾ ਜਾਂਦਾ ਹੈ, ਇਹ ਉਸ ਸਥਾਨ ਉੱਤੇ ਕਿਸੇ ਖਾਸ ਕਾਰਜ ਨਾਲ ਸੰਬੰਧਿਤ ਨਹੀਂ ਹੁੰਦਾ ਹੈ। ਸੈਰ ਦੁਨੀਆ ਭਰ ਵਿੱਚ ਇੱਕ ਆਰਾਮਦੇਹ ਗਤੀਵਿਧੀ ਵਜੋਂ ਹਰਮਨ ਪਿਆਰੀ ਹੋ ਗਈ ਹੈ। ੨੦੦੭ ਵਿੱਚ, ੯੦੩ ਮਿਲੀਅਨ ਤੋਂ ਜਿਆਦਾ ਅੰਤਰਰਾਸ਼ਟਰੀ ਪਰਿਅਟਕਾਂ ਦੇ ਆਗਮਨ ਦੇ ਨਾਲ, ੨੦੦੬ ਦੀ ਤੁਲਣਾ ਵਿੱਚ ੬.੬ % ਦਾ ਵਾਧਾ ਦਰਜ ਕੀਤਾ ਗਿਆ। ੨੦੦੭ ਵਿੱਚ ਅੰਤਰਰਾਸ਼ਟਰੀ ਪਰਯਟਨ ਪ੍ਰਾਪਤੀਆਂ USD ੮੫੬ ਅਰਬ ਸੀ। ਸੰਸਾਰ ਮਾਲੀ ਹਾਲਤ ਵਿੱਚ ਅਨਿਸ਼ਚਿਤਤਾਵਾਂ ਦੇ ਬਾਵਜੂਦ, ੨੦੦੮ ਦੇ ਪਹਿਲੇ ਚਾਰ ਮਹੀਨਿਆਂ ਵਿੱਚ ਆਗਮਨ ਵਿੱਚ ੫ % ਦਾ ਵਾਧਾ ਹੋਇਆ, ਇਹ ੨੦੦੭ ਵਿੱਚ ਸਮਾਨ ਮਿਆਦ ਵਿੱਚ ਹੋਏ ਵਾਧੇ ਦੇ ਲਗਭਗ ਸਮਾਨ ਸੀ।
ਏਸ਼ੀਆ ਆਕਾਰ ਅਤੇ ਜਨਸੰਖਿਆ ਦੋਵੇਂ ਪੱਖਾਂ ਤੋਂ ਇਸ ਧਰਤੀ ਦਾ ਸਭ ਤੋਂ ਵੱਡਾ ਮਹਾਂਦੀਪ ਹੈ। ਇਸ ਦੀ ਆਬਾਦੀ 4 ਅਰਬ ਹੈ, ਜੋ ਕਿ ਸੰਸਾਰ ਦੀ ਕੁੱਲ ਅਬਾਦੀ ਦਾ 60 ਫੀਸਦੀ ਆਬਾਦੀ ਹੈ। ਪੱਛਮ ਵਿੱਚ ੲਿਸਦੀਆਂ ਸੀਮਾਵਾਂ ਯੂਰਪ ਨਾਲ ਮਿਲਦੀਆਂ ਹਨ, ੲਿਨ੍ਹਾ ਦੋਵਾਂ ਵਿਚਕਾਰ ਕੋੲੀ ਸ਼ਪਸ਼ਟ ਸੀਮਾ ਨਿਰਧਾਰਿਤ ਨਹੀਂ ਹੈ, ਞਿਸ ਲੲੀ ੲੇਸ਼ੀਆ ਅਤੇ ਯੂਰਪ ਨੂੰ ਮਿਲਾ ਕੇ 'ਯੂਰੇਸ਼ਿਆ' ਵੀ ਕਿਹਾ ਜਾਂਦਾ ਹੈ।
ਇਤਾਲਵੀ ਭਾਸ਼ਾ (Italiano ਜਾਂ lingua italiana) ਇਟਲੀ ਦੀ ਮੁੱਖ ਅਤੇ ਰਾਜਭਾਸ਼ਾ ਹੈ। ਇਹ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਦੀ ਮੁੱਖ ਤੌਰ 'ਤੇ ਯੂਰਪ ਵਿੱਚ ਬੋਲੀ ਜਾਂਦੀ ਹੈ। ਇਸਦੀ ਮਾਤਾ ਲਾਤੀਨੀ ਹੈ। ਇਸਦੀ ਲਿਪੀ ਰੋਮਨ ਲਿਪੀ ਹੈ। ਇਹ ਸਵਿਟਜਰਲੈਂਡ ਦੇ ਦੋ ਕੈਂਟਨਾਂ ਦੀ ਵੀ ਰਾਜਭਾਸ਼ਾ ਹੈ। ਕੋਰਸਿਕਾ (ਫ਼ਰਾਂਸੀਸੀ), ਤਰਿਏਸਤੇ (ਯੂਗੋਸਲਾਵੀਆ) ਦੇ ਕੁੱਝ ਭਾਗ ਅਤੇ ਸਾਨਮਾਰੀਨੋ ਦੇ ਛੋਟੇ ਜਿਹੇ ਪਰਜਾਤੰਤਰ ਵਿੱਚ ਵੀ ਇਤਾਲਵੀ ਬੋਲੀ ਜਾਂਦੀ ਹੈ। ਮਾਲਟਾ, ਮੋਨਾਕੋ, ਕਰੋਏਸ਼ੀਆ, ਸਲੋਵੇਨੀਆ, ਫ਼ਰਾਂਸ, ਲਿਬੀਆ, ਇਰੀਟਰੀਆ, ਅਤੇ ਸੋਮਾਲੀਆ ਵਿੱਚ ਘੱਟ-ਗਿਣਤੀਆਂ ਵੀ ਹਨ ਜੋ ਇਤਾਲਵੀ ਭਾਸ਼ਾਈ ਹਨ।,
ਯੂਰਪ ਇੱਕ ਮਹਾਂਦੀਪ ਹੈ। ਇਹ ਏਸ਼ੀਆ ਦੇ ਨਾਲ ਪੂਰੀ ਤਰਾਂ ਜੁੜਿਆ ਹੋਇਆ ਹੈ। ਏਸ਼ੀਆ ਅਤੇ ਯੂਰਪ ਨੂੰ ਯੂਰੇਸ਼ੀਆ ਵੀ ਕਹਿੰਦੇ ਹਨ। ਆਸਟ੍ਰੇਲੀਆ ਅਤੇ ਅੰਟਾਰਕਟਿਕਾ ਤੋਂ ਬਾਅਦ ਯੂਰਪ ਦੁਨੀਆਂ ਦਾ ਜਨਸੰਖਿਆ ਅਤੇ ਖੇਤਰਫਲ ਵਿੱਚ ਦੁਨੀਆਂ ਦਾ ਸਭ ਤੋਂ ਛੋਟਾ ਮਹਾਂਦੀਪ ਹੈ। ਇਹ ਸਮੁੱਚੇ ਤੌਰ 'ਤੇ ਉੱਤਰੀ ਗੋਲੇਪੱਥ 'ਚ ਸਥਿਤ ਹੈ ਅਤੇ ਜ਼ਿਆਦਾਤਰ ਪੂਰਬੀ ਗੋਲੇਪੱਥ 'ਚ ਸਥਿਤ ਹੈ। ਇਹ ਉੱਤਰ ਵੱਲ ਆਰਕਟਿਕ ਮਹਾਂਸਾਗਰ, ਪੱਛਮ ਵੱਲ ਅੰਧ ਮਹਾਂਸਾਗਰ ਅਤੇ ਦੱਖਣ ਵੱਲ ਭੂਮੱਧ ਸਾਗਰ ਦੁਆਰਾ ਘਿਰਿਆ ਹੋਇਆ ਹੈ। ਇਹ ਯੂਰੇਸ਼ੀਆ ਦੇ ਪੱਛਮੀ ਹਿੱਸੇ ਵਾਲਾ ਹਿੱਸਾ ਹੈ। 1850 ਦੇ ਦਹਾਕੇ ਤੋਂ, ਊਰਾਲ ਅਤੇ ਕਾਕੇਸ਼ਸ ਪਹਾੜਾਂ, ਊਰਾਲ ਨਦੀ, ਕੈਸਪੀਅਨ ਅਤੇ ਕਾਲੇ ਸਮੁੰਦਰ ਅਤੇ ਟਰਕਸੀ ਸਮੁੰਦਰੀ ਜਹਾਜ਼ਾਂ ਦੇ ਜਲਮਾਰਗਾਂ ਦੇ ਪਾਣੀ ਨੂੰ ਵੰਡਣ ਦੁਆਰਾ ਯੂਰਪ ਨੂੰ ਏਸ਼ੀਆ ਨਾਲੋਂ ਵੱਖਰਾ ਮੰਨਿਆ ਜਾਂਦਾ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਅਲਮਾਨੀਆ (ਅਲਮਾਨੀ: Bundesrepublik Deutschland) ਦੇਸ਼ ਵਿੱਚ ਅਲਮਾਨੀ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਅਲਮਾਨੀਆ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਅਲਮਾਨੀਆ ਅਤੇ ਪੱਛਮੀ ਅਲਮਾਨੀਆ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।