ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਨੀਰਜ ਚੋਪੜਾ (ਜਨਮ 24 ਦਸੰਬਰ 1997) ਇੱਕ ਭਾਰਤੀ ਟਰੈਕ ਅਤੇ ਫ਼ੀਲਡ ਅਥਲੀਟ ਹੈ, ਜੋ ਜੈਵਲਿਨ ਥਰੋ ਮੁਕਾਬਲੇ ਵਿੱਚ ਸ਼ਾਮਲ ਹੈ। ਉਹ ਅੰਜੂ ਬੌਬੀ ਜਾਰਜ ਦੇ ਬਾਅਦ ਦੂਜਾ ਭਾਰਤੀ ਜਿਸਨੇ ਅਥਲੈਟਿਕਸ ਵਿੱਚ ਵਿਸ਼ਵ ਚੈਂਪੀਅਨਸ਼ਿਪ-ਪੱਧਰ ਦਾ ਸੋਨੇ ਦਾ ਤਮਗਾ ਪ੍ਰਾਪਤ ਕੀਤਾ ਹੈ। ਉਸਨੇ ਇਹ ਬਿਦਗੋਸ਼ਟ, ਪੋਲੈਂਡ ਵਿੱਚ 2016 ਆਈਏਏਐਫ ਵਰਲਡ U20 ਚੈਂਪੀਅਨਸ਼ਿਪਸ ਦੌਰਾਨ ਹਾਸਲ ਕੀਤਾ। ਉਸ ਨੇ ਇੱਕ ਵਿਸ਼ਵ ਜੂਨੀਅਰ ਰਿਕਾਰਡ ਵੀ ਸਥਾਪਤ ਕੀਤਾ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਬਾਇਓ ਗੈਸ ਇੱਕ ਅਜਿਹਾ ਬਾਲਣ ਹੈ ਜੋ ਰਸੋਈ ਵਿੱਚ ਖਾਣਾ ਪਕਾਣ ਲਈ ਵਰਤਿਆ ਜਾਂਦਾ ਹੈ। ਗੋਬਰ ਗੈਸ ਊਰਜਾ ਦਾ ਇੱਕ ਅਨੋਖਾ ਸਰੋਤ ਹੈ, ਇੱਕ ਸਾਫ਼ ਸੁਥਰਾ ਅਤੇ ਉਤਮ ਬਾਲਣ। ਗੋਬਰ ਗੈਸ ਦਾ ਸੋਮਾ ਗਾਵਾਂ/ਮੱਝਾਂ ਦਾ ਗੋਬਰ, ਮਨੁੱਖੀ ਮੱਲ ਅਤੇ ਖੇਤਾਂ ਦੀ ਰਹਿੰਦ-ਖੂੰਹਦ ਅਤੇ ਰਸੋਈ ਦੀਆਂ ਬਚੀਆਂ-ਖੁਚੀਆਂ ਸਬਜ਼ੀਆਂ ਹਨ। ਗੋਬਰ ਗੈਸ ਵਿੱਚ 55% ਤੋਂ 60% ਜਲਣਸ਼ੀਲ ਗੈਸ ਮੀਥੈਨ ਹੁੰਦੀ ਹੈ, ਜਿਸ ਵਿੱਚ 30 ਤੋਂ 35% ਕਾਰਬਨਡਾਈਆਕਸਾਈਡ ਅਤੇ ਬਾਕੀ ਨਾਈਟਰੋਜਨ, ਹਾਈਡਰੋਜਨ ਅਤੇ ਪਾਣੀ ਹੁੰਦਾ ਹੈ। ਇਹ ਬਾਲਣ ਗਊਆਂ,ਮੱਝਾਂ ਦੇ ਮਲ ਤੌ ਤਿਆਰ ਕੀਤਾ ਜਾਂਦਾ ਹੈ। ਗੋਬਰ ਗੈਸ ਊਰਜਾ ਦਾ ਇੱਕ ਅਨੋਖਾ ਸਰੋਤ ਹੈ, ਇੱਕ ਸਾਫ਼ ਸੁਥਰਾ ਅਤੇ ਉਤਮ ਬਾਲਣ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸ ਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।
ਸੱਤਿਆਗ੍ਰਹਿ (/ˌsætɪəˈɡrɑːhɑː/; ਸੰਸਕ੍ਰਿਤ: सत्याग्रह), ਢਿੱਲੇ ਰੂਪ ਵਿੱਚ ਤਰਜਮਾ "ਸੱਚ ਉੱਤੇ ਜ਼ੋਰ" (ਸੱਤਿਆ 'ਸੱਚ'; ਆਗ੍ਰਹਿ 'ਹਠ/ਜ਼ੋਰ') ਜਾਂ "ਆਤਮਾ ਦਾ ਦਬਾਅ" ਜਾਂ "ਸੱਚ ਦਾ ਦਬਾਅ," ਇੱਕ ਖ਼ਾਸ ਫ਼ਲਸਫ਼ਾ ਅਤੇ ਵਿਹਾਰ ਹੈ ਜੋ ਅਹਿੰਸਕ ਟਾਕਰੇ ਜਾਂ ਸਿਵਲ ਟਾਕਰੇ ਦੀ ਮੋਕਲੀ ਸ਼੍ਰੇਣੀ ਦਾ ਹਿੱਸਾ ਹੈ। ਇਸ ਸ਼ਬਦ ਦੀ ਘਾੜਤ ਅਤੇ ਵਿਕਾਸ ਮੋਹਨਦਾਸ ਕਰਮਚੰਦ ਗਾਂਧੀ ਨੇ ਕੀਤੀ ਸੀ। ਇਹਨੂੰ ਗਾਂਧੀ ਨੇ ਭਾਰਤੀ ਅਜ਼ਾਦੀ ਲਹਿਰ ਮੌਕੇ ਅਤੇ ਭਾਰਤੀ ਹੱਕਾਂ ਲਈ ਦੱਖਣੀ ਅਫ਼ਰੀਕਾ ਦੇ ਅਗੇਤਰੇ ਸੰਘਰਸ਼ ਮੌਕੇ ਅਮਲ ਵਿੱਚ ਲਿਆਂਦਾ। ਜਿਹੜਾ ਮਨੁੱਖ ਸੱਤਿਆਗ੍ਰਹਿ ਵਰਤਦਾ ਹੋਵੇ, ਉਹਨੂੰ ਸੱਤਿਆਗ੍ਰਿਹੀ ਆਖਦੇ ਹਨ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਹੋਇਆ। ਊਧਮ ਸਿੰਘ ਚਮਾਰ ਕੌਮ ਨਾਲ ਸਬੰਧ ਰੱਖਦਾ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸੂਰਜੀ ਸੈੱਲ ਜਾਂ ਸਿਲੀਕਾਨ ਸੈੱਲ ਇੱਕ ਅਜਿਹਾ ਹੀ ਸੈਮੀ-ਕੰਡਕਟਰ ਯੰਤਰ ਹੈ ਜੋ ਸੂਰਜ ਦੇ ਪ੍ਰਕਾਸ਼ ਨੂੰ ਬਿਜਲੀ ਊਰਜਾ ਵਿੱਚ ਬਦਲਦਾ ਹੈ। ਜਦੋਂ ਸੂਰਜੀ ਉਰਜਾਂ ਸੋਲਰ ਪੈਨਲ ਤੇ ਪੈਂਦੀ ਹੈ ਤੇ ਸੈਮੀਕੰਡਕਟਰ ਇਸ ਨੂੰ ਸੋਖ ਲੈਦਾ ਹੈ ਜਿਸ ਨਾਲ ਇਲੈਕਟ੍ਰਾਨ ਉਤਸਾਹਿਤ ਹੋ ਜਾਂਦਾ ਹੈ ਇਹ ਜਾਂ ਤਾਂ ਗਰਮੀ ਛੱਡੇਗਾ ਜਾਂ ਸੈੱਲ ਵਿੱਚ ਦੋੜੇਗਾ ਅਤੇ ਇਲੈਕਟ੍ਰੋਡ ਤੇ ਪਹੁੰਚ ਜਾਵੇਗਾ ਜਿਸ ਨਾਲ ਕਰੰਟ ਪਰਵਾਹਿਤ ਹੋ ਜਾਵੇਗਾ। ਸੌਰ ਊਰਜਾ (ਤਾਪ ਊਰਜਾ+ਪ੍ਰਕਾਸ਼ ਊਰਜਾ) ਇੱਕ ਅਜਿਹੀ ਸਸਤੀ ਤੇ ਪ੍ਰਦੂਸ਼ਣ ਰਹਿਤ ਊਰਜਾ ਹੈ ਜਿਸ ਨੂੰ ਆਸਾਨੀ ਨਾਲ ਸਿਲੀਕਾਨ ਸੂਰਜੀ ਸੈੱਲਾਂ ਦੀ ਮਦਦ ਨਾਲ ਬਿਜਲੀ ਊਰਜਾ ਵਿੱਚ ਬਦਲਿਆ ਜਾ ਸਕਦਾ ਹੈ। ਸਿਲੀਕਾਨ ਸੂਰਜੀ ਸੈੱਲਾਂ ਦਾ ਪੈਨਲ ਸੂਰਜ ਦੀ ਦਿਸ਼ਾ ਵਿੱਚ ਲਾਇਆ ਜਾਂਦਾ ਹੈ। ਜਦੋਂ ਪ੍ਰਕਾਸ਼ ਦੀਆਂ ਕਿਰਨਾਂ ਇਨ੍ਹਾਂ ਸੈੱਲਾਂ ’ਤੇ ਪੈਂਦੀਆਂ ਹਨ ਤਾਂ ਸੈੱਲ ਸੂਰਜੀ ਊਰਜਾ ਨੂੰ ਇੱਕ ਬੈਟਰੀ ਵਿੱਚ ਬਿਜਲੀ ਊਰਜਾ ਦੇ ਰੂਪ ਵਿੱਚ ਸੰਭਾਲਣਾ ਸ਼ੁਰੂ ਕਰ ਦਿੰਦੇ ਹਨ। ਫਿਰ ਇਸ ਬਿਜਲੀ ਊਰਜਾ ਨੂੰ ਅਸੀਂ ਰੋਜ਼ਾਨਾ ਜ਼ਿੰਦਗੀ ਦੇ ਲੋੜੀਂਦੇ ਕੰਮਾਂ ਵਿੱਚ ਵਰਤ ਸਕਦੇ ਹਾਂ। ਸਿਲੀਕਾਨ ਵਰਗੇ ਸੈਮੀ-ਕੰਡਕਟਰ ਸੌਰ ਊਰਜਾ ਨੂੰ ਬਿਜਲੀ ਊਰਜਾ ਵਿੱਚ ਬਦਲਣ ਦੇ ਕੰਮ ਆਉਂਦੇ ਹਨ। ਸੈਮੀ-ਕੰਡਕਟਰ ਵਿੱਚ ਕੰਡਕਟਰ ਤੇ ਇਨਸੂਲੇਟਰ ਦੋਵਾਂ ਦੀਆਂ ਵਿਸ਼ੇਸ਼ਤਾਵਾਂ ਹੁੰਦੀਆਂ ਹਨ। ਸਿਲੀਕਾਨ, ਜਰਮੇਨੀਅਮ, ਇੰਡੀਅਮ ਫਾਸਫਾਈਡ ਆਦਿ ਕੁਝ ਮਹੱਤਵਪੂਰਨ ਸੈਮੀ-ਕੰਡਕਟਰ ਪਦਾਰਥ ਹਨ। ਸੈਮੀ-ਕੰਡਕਟਰ ਤਾਪ ਊਰਜਾ ਦੇ ਚਾਲਕ ਹਨ। ਇਨ੍ਹਾਂ ਸੈੱਲਾਂ ਦੀ ਆਊਟਪੁਟ ਸਿਰਫ਼ 15-20 ਫ਼ੀਸਦੀ ਹੀ ਹੈ।
ਤਾਜ ਮਹੱਲ (ਹਿੰਦੀ: ताज महल ; ਉਰਦੂ: تاج محل) ਭਾਰਤ ਦੇ ਆਗਰਾ ਸ਼ਹਿਰ ਵਿੱਚ ਸਥਿਤ ਇੱਕ ਸੰਸਾਰ ਵਿਰਾਸਤ ਮਕਬਰਾ ਹੈ। ਇਸ ਦੀ ਉਸਾਰੀ ਮੁਗ਼ਲ ਸਮਰਾਟ ਸ਼ਾਹ ਜਹਾਨ ਨੇ, ਆਪਣੀ ਪਤਨੀ ਮੁਮਤਾਜ਼ ਮਹਲ ਦੀ ਯਾਦ ਵਿੱਚ ਕਰਵਾਇਆ ਸੀ। ਤਾਜ ਮਹੱਲ ਮੁਗਲ ਵਾਸਤੁਕਲਾ ਦਾ ਉੱਤਮ ਨਮੂਨਾ ਹੈ। ਇਸ ਦੀ ਵਾਸਤੁ ਸ਼ੈਲੀ ਫਾਰਸੀ, ਤੁਰਕ, ਭਾਰਤੀ ਅਤੇ ਇਸਲਾਮੀ ਵਾਸਤੁਕਲਾ ਦੇ ਘਟਕਾਂ ਦਾ ਅਨੋਖਾ ਸੁਮੇਲ ਹੈ। ਸੰਨ 1983 ਵਿੱਚ, ਤਾਜ ਮਹਿਲ ਯੁਨੈਸਕੋ ਸੰਸਾਰ ਅਮਾਨਤ ਟਿਕਾਣਾ ਬਣਿਆ। ਇਸ ਦੇ ਨਾਲ ਹੀ ਇਸਨੂੰ ਸੰਸਾਰ ਅਮਾਨਤ ਦੇ ਸਭਨੀ ਥਾਂਈਂ ਪ੍ਰਸ਼ੰਸਾ ਪਾਉਣ ਵਾਲੀ, ਅਤਿ ਉੱਤਮ ਮਾਨਵੀ ਕ੍ਰਿਤੀਆਂ ਵਿੱਚੋਂ ਇੱਕ ਦੱਸਿਆ ਗਿਆ। ਤਾਜਮਹਿਲ ਨੂੰ ਭਾਰਤ ਦੀ ਇਸਲਾਮੀ ਕਲਾ ਦਾ ਰਤਨ ਵੀ ਘੋਸ਼ਿਤ ਕੀਤਾ ਗਿਆ ਹੈ। ਸਾਧਾਰਣ ਤੌਰ ਤੇ ਵੇਖੇ ਗਏ ਸੰਗ-ਮਰਮਰ ਦੀਆਂ ਸਿੱਲੀਆਂ ਦੀ ਵੱਡੀਆਂ ਵੱਡੀਆਂ ਪਰਤਾਂ ਨਾਲ ਢਕ ਕੇ ਬਣਾਏ ਗਏ ਭਵਨਾਂ ਦੀ ਤਰ੍ਹਾਂ ਨਾ ਬਣਾ ਕੇ ਇਸ ਦਾ ਚਿੱਟਾ ਗੁੰਬਦ ਅਤੇ ਟਾਇਲ ਸਰੂਪ ਸੰਗਮਰਮਰ ਨਾਲ ਢਕਿਆ ਹੈ। ਕੇਂਦਰ ਵਿੱਚ ਬਣਿਆ ਮਕਬਰਾ ਆਪਣੀ ਵਾਸਤੁ ਸਰੇਸ਼ਟਤਾ ਪੱਖੋਂ ਸੌਂਦਰਿਆ ਦੇ ਸੰਯੋਜਨ ਦਾ ਪਤਾ ਦਿੰਦਾ ਹੈ। ਤਾਜਮਹਿਲ ਭਵਨ ਸਮੂਹ ਦੀ ਸੰਰਚਨਾ ਦੀ ਖਾਸ ਗੱਲ ਹੈ, ਕਿ ਇਹ ਪੂਰਾ ਸਮਮਿਤੀ ਹੈ। ਇਸ ਦਾ ਨਿਰਮਾਣ ਸੰਨ 1648 ਦੇ ਲਗਭਗ ਮੁਕੰਮਲ ਹੋਇਆ ਸੀ। ਉਸਤਾਦ ਅਹਮਦ ਲਾਹੌਰੀ ਨੂੰ ਅਕਸਰ ਇਸ ਦਾ ਪ੍ਰਧਾਨ ਰੂਪਾਂਕਨਕਰਤਾ ਮੰਨਿਆ ਜਾਂਦਾ ਹੈ।
ਨਵਿਆਉਣਯੋਗ ਊਰਜਾ (ਅੰਗਰੇਜ਼ੀ: Renewable Energy) ਵਿੱਚ ਉਹ ਸਾਰੇ ਉਰਜਾ ਰੂਪ ਸ਼ਾਮਿਲ ਹਨ ਜੋ ਪ੍ਰਦੂਸ਼ਣਕਾਰੀ ਨਹੀਂ ਹਨ ਅਤੇ ਜਿਹਨਾਂ ਦੇ ਸਰੋਤ ਦਾ ਖਾਤਮਾ ਕਦੇ ਨਹੀਂ ਹੁੰਦਾ, ਜਾਂ ਜਿਹਨਾਂ ਦੇ ਸਰੋਤ ਦੀ ਸਵੈ ਭਰਪਾਈ ਹੁੰਦੀ ਰਹਿੰਦੀ ਹੈ। ਸੂਰਜੀ ਊਰਜਾ, ਪੌਣ ਊਰਜਾ, ਜਲ ਉਰਜਾ, ਜਵਾਰ-ਜਵਾਰਭਾਟਾ ਤੋਂ ਪ੍ਰਾਪਤ ਉਰਜਾ, ਜੈਵਪੁੰਜ, ਜੈਵ ਬਾਲਣ ਆਦਿ ਨਵਿਆਉਣਯੋਗ ਊਰਜਾ ਦੇ ਕੁੱਝ ਉਦਾਹਰਨ ਹਨ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਗੁਰੂ ਕੇ ਬਾਗ਼ ਦਾ ਮੋਰਚਾ ਮੋਰਚਾ, ਜੋ ਕਿ ਅੰਮ੍ਰਿਤਸਰ ਤੋਂ ਅਕਾਲੀ ਲਹਿਰ ਦਾ ਮਹੱਤਵਪੂਰਨ 13 ਕੁ ਮੀਲ ਦੂਰ ਇੱਕ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਹੈ, ਜਿਥੇ ਪੰਜਵੇਂ ਅਤੇ ਨੌਵੇਂ ਗੁਰੂ ਸਾਹਿਬ ਨੇ ਆਪਣੇ ਪਾਵਨ ਚਰਨ ਪਾਏ। ਇਥੋਂ ਦਾ ਮਾਲਕ ਸੀ, ਪਰ ਅੰਗਰੇਜ਼ੀ ਸਰਕਾਰ ਦੀ ਸ਼ਹਿ ਹੋਣ ਕਰਕੇ ਸਿੱਖ ਕੌਮ ਨੂੰ ਹੀ ਘਟੀਆ ਆਚਰਣ ਦਾ ਪੈ ਰਿਹਾ ਸੀ। 20ਵੀਂ ਮਜਬੂਰਨ ਕੌੜਾ ਘੁੱਟ ਪੀਣਾ ਸਦੀ ਵਿੱਚ ਪਾਵਨ ਇਤਿਹਾਸਕ ਦੇ ਕਬਜ਼ੇ ਵਿਚੋਂ ਆਜ਼ਾਦ ਗੁਰਧਾਮਾਂ ਨੂੰ ਆਚਰਣਹੀਣ ਮਹੰਤਾਂ ਕਰਾ ਕੇ ਉੱਥੇ ਮੁੜ ਪੰਥਕ ਮਰਿਆਦਾ ਬਹਾਲ ਕਰਨ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਵਾਪਰੇ ਗੁਰੂ ਕਾ ਬਾਗ ਮਹੰਤ ਸੁੰਦਰ ਦਾਸ ਬਹੁਤ ਦੇ ਮੋਰਚੇ ਦੀ ਵੀ ਮਹੀਨੇ ਦੀ ਕੈਦ ਦੀ ਗੁਰਦੁਆਰੇ ਦੀ ਮਾਲਕੀਅਤ ਸੀ, ਕੁਝ ਅਜਿਹੀ ਹੀ ਦਾਸਤਾਨ ਸੋ ਸਜ਼ਾ ਕਿਸ ਗੱਲ 8 ਅਗਸਤ 1922 ਈ: ਲਈ ਖੇਤਾਂ ਵਿਚੋਂ ਬਾਲਣ ਗਈਆਂ ਸਨ, ਉਹ ਵੀ ਨੂੰ ਗੁਰੂ ਕੇ ਲੰਗਰ ਗ੍ਰਿਫ਼ਤਾਰ ਕਰ ਲਿਆ, ਜਿਹਨਾਂ ਸਜ਼ਾ ਸੁਣਾਈ ਗਈ।
ਅਬੁਲ ਮੁਜ਼ਾਫਰ ਮੁਹਿਦੀਨ ਮੁਹੰਮਦ ਔਰੰਗਜ਼ੇਬ (4 ਨਵੰਬਰ, 1618 -3 ਮਾਰਚ, 1707) ਜਿਸ ਨੂੰ ਆਮ ਤੌਰ ਤੇ ਔਰੰਗਜ਼ੇਬ ਕਿਹਾ ਜਾਂਦਾ ਹੈ ਉਸ ਨੇ 49 ਸਾਲ (ਮਤਲਬ 1707 ਆਪਣੀ ਮੌਤ ਤੱਕ) ਰਾਜ ਕੀਤਾ। ਉਹ ਛੇਵੇਂ ਮੁਗਲ ਸ਼ਾਸਕ ਸਨ। ਉਹਨਾਂ ਨੇ ਲਗਭਰ ਸਾਰੇ ਭਾਰਤ ਦੇ ਹਿਸਿਆਂ ਤੇ ਰਾਜ ਕੀਤਾ। ਉਹ ਅਕਬਰ ਦੇ ਬਾਅਦ ਸਭ ਤੋਂ ਜ਼ਿਆਦਾ ਸਮਾਂ ਤੱਕ ਹਕੂਮਤ ਕਰਨ ਵਾਲਾ ਮੁਗ਼ਲ ਸ਼ਾਸਕ ਸੀ। ਆਪਣੇ ਜੀਵਨਕਾਲ ਵਿੱਚ ਉਸਨੇ ਦੱਖਣ ਭਾਰਤ ਵਿੱਚ ਮੁਗ਼ਲ ਸਾਮਰਾਜ ਦਾ ਵਿਸਥਾਰ ਕਰਨ ਦੀ ਲਗਦੀ ਵਾਹ ਕੋਸ਼ਿਸ਼ ਕੀਤੀ ਪਰ ਉਸਦੀ ਮੌਤ ਦੇ ਬਾਦ ਮੁਗ਼ਲ ਸਾਮਰਾਜ ਖਿੰਡਣ ਲੱਗ ਪਿਆ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾਉਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕਉਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਆਂ ਵਿਭਿੰਨ ਵੰਨਗੀਆਂ ਵਿੱਚੋਂ ਆਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਆਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਆਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਆਂ ਆਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ਉਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਅਹਿੰਸਾ ਹਰ ਹਾਲ ਵਿੱਚ ਆਪਣੇ ਆਪ ਨੂੰ ਅਤੇ ਦੂਜਿਆਂ ਨੂੰ ਹਾਨੀ ਨਾ ਪਹੁੰਚਾਉਣ ਦਾ ਅਸੂਲ ਹੈ। ਇਹ ਅਸੂਲ ਇਸ ਅਸਥਾ ਵਿੱਚੋਂ ਨਿਕਲਿਆ ਹੈ ਕਿ ਕੋਈ ਵੀ ਮਕਸਦ ਹਾਸਲ ਕਰਨ ਲਈ ਲੋਕਾਂ, ਜਾਨਵਰਾਂ ਜਾਂ ਵਾਤਾਵਰਨ ਨੂੰ ਹਾਨੀ ਪਹੁੰਚਾਉਣਾ ਗੈਰਲੋੜੀਂਦਾ ਹੈ। ਅਤੇ ਇਹ ਇਖਲਾਕੀ, ਧਾਰਮਿਕ, ਅਤੇ ਰੂਹਾਨੀ ਅਸੂਲਾਂ ਦੇ ਅਧਾਰ ਤੇ ਹਿੰਸਾ ਤੋਂ ਪਰਹੇਜ ਦੇ ਆਮ ਦਰਸ਼ਨ ਦਾ ਲਖਾਇਕ ਹੈ।ਕੁਝ ਲੋਕਾਂ ਲਈ ਅਹਿੰਸਾ ਦੇ ਦਰਸ਼ਨ ਦੀਆਂ ਜੜ੍ਹਾਂ ਇਸ ਅਸਥਾ ਵਿੱਚ ਹਨ ਕਿ ਪ੍ਰਮਾਤਮਾ ਹਾਨੀਰਹਿਤ ਹੈ। ਇਸ ਲਈ ਪਰਮਾਤਮਾ ਦੇ ਲਾਗੇ ਲੱਗਣ ਲਈ ਉਸੇ ਵਾਂਗ ਹਾਨੀਰਹਿਤ ਹੋਣਾ ਲੋੜੀਂਦਾ ਹੈ। ਅਹਿੰਸਾ ਦੇ 'ਸਰਗਰਮ' ਜਾਂ 'ਸੰਘਰਸ਼ਮਈ' ਅੰਸ਼ ਵੀ ਹਨ, ਜਿਹਨਾਂ ਨੂੰ ਇਸ ਅਸੂਲ ਦੇ ਅਨੁਆਈ ਰਾਜਨੀਤਕ ਅਤੇ ਸਮਾਜਕ ਤਬਦੀਲੀ ਹਾਸਲ ਕਰਨ ਦੇ ਸਾਧਨ ਵਜੋਂ ਅਹਿੰਸਾ ਦੇ ਅਹਿਮ ਪਹਿਲੂ ਸਮਝਦੇ ਹਨ। ਇਸ ਤਰ੍ਹਾਂ ਗਾਂਧੀਵਾਦੀ ਅਹਿੰਸਾ ਸਮਾਜਕ ਤਬਦੀਲੀ ਦਾ ਦਰਸ਼ਨ ਅਤੇ ਰਣਨੀਤੀ ਹੈ ਜਿਹੜੀ ਹਿੰਸਾ ਦੀ ਵਰਤੋਂ ਦੀ ਸਖਤ ਮਨਾਹੀ ਕਰਦੀ ਹੈ ਪਰ ਨਾਲ ਨਾਲ ਅਹਿੰਸਕ ਸੰਘਰਸ਼ (ਜਿਸ ਨੂੰ ਸਿਵਲ ਰਜਿਸਟੈਂਸ ਵੀ ਕਹਿੰਦੇ ਹਨ) ਨੂੰ ਜੁਲਮ ਨੂੰ ਚੁੱਪ ਚੁਪੀਤੇ ਜਰ ਲੈਣ ਜਾਂ ਇਸ ਦੇ ਖਿਲਾਫ਼ ਹਥਿਆਰਬੰਦ ਸੰਘਰਸ਼ ਦੇ ਬਦਲ ਵਜੋਂ ਲਿਆ ਜਾਂਦਾ ਹੈ।
ਜਾਨ ਓਰਲੇ ਐਲਨ ਟੇਟ (19 ਨਵੰਬਰ 1899 – 9 ਫਰਵਰੀ 1979) ਇੱਕ ਅਮਰੀਕੀ ਕਵੀ, ਨਿਬੰਧਕਾਰ, ਸਮਾਜਿਕ ਟਿੱਪਣੀਕਾਰ, ਅਤੇ ਕਾਂਗਰਸ ਦੀ ਲਾਇਬ੍ਰੇਰੀ ਦਾ ਕਵਿਤਾ ਵਿੱਚ 1943 ਤੋਂ 1944 ਕਵੀ ਲੌਰੀਟ ਸਲਾਹਕਾਰ ਸੀ. ਐਲਨ ਟੇਟ ਦੇ ਵਿਚਾਰ ਉਸ ਸਮੇਂ ਨਵ ਆਲੋਚਨਾ ਦੇ ਸੰਚਾਲਕਾਂ ਨੂੰ ਪਤਾ ਸੀ ਕਿ ਕਾਵਿ ਦੀ ਸਮਝ ਵਿੱਚ ਅਰਥਾਂ ਦੇ ਅਨਰਥ ਹੋ ਰਹੇ ਹਨ। ਅਜਿਹੇ ਵਿਚਾਰ ਐਲਨ ਟੇਟ ਨੇ 1938ਈ.ਵਿੱਚ ਲਿਖੇ ਇੱਕ ਨਿਬੰਧTension in poetry ਵਿੱਚ ਸੁਚੱਜੇ ਢੰਗ ਨਾਲ ਪ੍ਰਗਟ ਕੀਤੇ। ਉਸ ਦੱਸਿਆ ਕਿ ਕਈ ਕਵੀ ਆਪਣੀ ਹੀ ਨਿਰਾਰਥਕ ਭਾਸ਼ਾ ਘੜੀ ਜਾ ਰਹੇ ਹਨ।ਇਹੋ ਕਾਰਨ ਹੈ ਕਿ ਆਮ ਬੋਲਚਾਲ ਦੀ ਭਾਸ਼ਾ ਵੀ ਦਾਗ਼ੀ ਹੋ ਰਹੀ ਹੈ। ਉਸ ਦੱਸਿਆ ਕਿ ਕਵਿਤਾ ਕੇਵਲ ਵਿਚਾਰਾਂ ਦਾ ਅਦਾਨ ਪ੍ਰਦਾਨ ਹੀ ਨਹੀਂ। ਇਹ ਤਾਂ ਅਰਥਾਂ ਦਾ ਗੁੰਝਲਦਾਰ ਪੈਟਰਨ ਹੈ। ਇਸ ਲਈ ਇਸ ਨੂੰ ਗੁੰਝਲਦਾਰ ਪੈਟਰਨ ਵਜੋਂ ਹੀ ਸਮਝ ਕੇ ਸਲਾਹਿਆ ਅਤੇ ਮੁਲਾਂਕਣ ਕੀਤਾ ਜਾਣਾ ਚਾਹੀਦਾ ਹੈ। 'ਐਲਨ ਟੇਟ ਦੀ ਮਹੱਤਵਪੂਰਨ ਕਾਵਿ ਆਲੋਚਨਾ ਵਿਧੀ ਟੇਟਨੇ ਇਹ ਨਵੀਂ ਟਰਮ Tension ਦੋ ਤਰਕਪੂਰਨ ਸ਼ਬਦਾਂ ਐਕਸਟੈਂਂਸ਼ਨ (Extension) ਅਤੇ ਇਨਟੈਂਸ਼ਨ (Intension) ਦੇ ਕ੍ਰਮਵਾਰ ਅਗੇਤਰਾਂ Ex ਅਤੇ In ਨੂੰ ਛਾਂਗ ਕੇ ਘੜੀ। ਇਨਟੈੰਸ਼ਨ ਸੂਖ਼ਮ ਅਰਥਾਂ ਨਾਲ ਸੰਬੰਧਤ ਹੁੰਦੀ ਹੈ ਅਤੇ ਐਕਸਟੈੰਸ਼ਨ ਸਥੂਲ ਅਰਥਾਂ ਨਾਲ। ਐਕਸਟੈਂਸ਼ਨ ਆਭਿਧਾ ਅਰਥਾਂ/ਸਤਹੀ ਅਰਥਾਂ ਨਾਲ ਸਬੰਧਤ ਹੁੰਦੀ ਹੈ। ਜਦੋਂ ਕਿ ਇਨਟੈਂਸ਼ਨ ਡੂੰਘੇ ਅਰਥਾਂ/ਛੁਪੇ ਅਰਥਾਂ ਨਾਲ ਸਬੰਧਤ ਹੁੰਦੀ ਹੈ।ਐਕਸਟੈੰਸ਼ਨ ਤਾਂ ਬਾਹਰਲੇ/ਉਪਰਲੇ ਅਰਥਾਂ ਨਾਲ ਸਰੋਕਾਰ ਰੱਖਦੀ ਹੈ ਜਦੋਂ ਕਿ ਇਨਟੈੰਸ਼ਨ ਅੰਤਰ ਨਿਹਿਤ ਅਰਥਾਂ ਨਾਲ ਲਬਰੇਜ਼ ਹੁੰਦੀ ਹੈ। ਇਸ ਤਰ੍ਹਾਂ ਇਨਟੈਂਸ਼ਨ ਅਤੇ ਐਕਸਟੈੰਸ਼ਨ ਦਾ ਸੁਮੇਲ ਹੀ ਟੈਂਸ਼ਨ ਹੈ। ਜਿਥੇ ਇਹੀਂ ਉਹ ਕਵਿਤਾ ਵਧੀਆ ਨਹੀਂ ਆਖੀਂ ਜਾ ਸਕਦੀ। ਸਪਸ਼ਟੀਕਰਨ ਲਈ ਕੁਝ ਸਤਰਾਂ ਦੇ ਦੋਵੇਂ ਅਰਥ ਦਿੱਤੇ ਜਾ ਰਹੇ ਹਨ: ਕਾਵਿ ਸਤਰਾਂ: ਤੀਆਂ ਵਾਲੇ ਬੋਹੜ ਦੀ ਦੱਸੀਂ ਮਾਏ ਮੇਰੀਏ ਨੀ ਪਿੰਡ ਕਿਉਂ ਨਹੀਂ ਕਰਦਾ ਸੰਭਾਲ। ਮੈਂ ਨਿੱਕੀ ਹੁੰਦੀ ਤੱਕਿਆ ਪੱਛੋਂ ਦਾ ਟਾਹਣਾ ਟੁੱਟਿਆ ਸੀ ਆਇਆ ਉਦੋਂ ਪਿੰਡ ਚ ਭੂਚਾਲ। ਨਿੱਕੇ ਵੱਡੇ ਟਾਹਣੇ ਫਿਰ ਤੋੜੀ ਗੲੇ ਨੇ ਲੋਕ ਇਹਦੇ ਭੋਰਾ ਵੀ ਨੀਂ ਛਾਂ ਦਾ ਖਿਆਲ। ਸਤਹੀ ਅਰਥ (ਐਕਸਟੈਂਸ਼ਨ ਮੀਨਿੰਗ ਤੀਆਂ ਵਾਲਾ ਬੋਹੜ ਹੇਠ ਪੰਜਾਬ ਦੀਆਂ ਕੁੜੀਆਂ ਇਕੱਠੀਆਂ ਹੁੰਦੀਆਂ ਹਨ।ਕਾਵਿ ਨਾਇਕਾ ਮਾਂ ਨੂੰ ਪੁੱਛਦੀ ਹੈ ਕਿ ਇਸ ਬੋਹੜ ਦੀ ਸੰਭਾਲ ਪਿੰਡ ਕਿਉਂ ਨਹੀਂ ਕਰ ਰਿਹਾ। ਕਾਵਿ ਨਾਇਕਾ ਨੇ ਇੱਕ ਵਾਰ ਛੋਟੀ ਉਮਰ ਵਿੱਚ ਪੱਛੋਂ ਵਾਲਾ ਟਾਹਣਾ ਟੁੱਟਦਾ ਵੇਖਿਆ ਸੀ। ਭੂਚਾਲ ਨਾਲ ਟਾਹਣਿਆਂ ਦਾ ਟੁਟਣਾ ਸੁਭਾਵਿਕ ਹੈ। ਕਾਵਿ ਨਾਇਕਾ ਕਹਿੰਦੀ ਹੈ ਕਿ ਲੱਕੜ ਦੀ ਲੋੜ ਲਈ ਨਿੱਕੇ ਵੱਡੇ ਟਾਹਣੇ ਲੋਕੀਂ ਤੋੜ ਦੇ ਹੀ ਰਹਿੰਦੇ ਹਨ। 'ਡੂੰਘੇ ਅਰਥ(ਇਨਟੈੰਨਸਿਵ ਮੀਨਿੰਗ ਤੀਆਂ ਵਾਲੇ ਬੋਹੜ ਦੇ ਡੂੰਘੇ ਅਰਥ ਜਾਂ ਪ੍ਰਤੀਕਾਤਮਕ ਅਰਥ 'ਪੰਜਾਬ'ਹਨ। 'ਪਿੰਡ'ਸਾਰਾ ਭਾਰਤ ਹੈ ਜੋ ਕਿ ਪੰਜਾਬ ਦੀ ਬਰਬਾਦੀ ਹੁੰਦੀ ਵੇਖਦਾ ਰਿਹਾ। ਨਾਇਕਾ 1947 ਵਿੱਚ ਛੋਟੀ ਉਮਰ ਵਿੱਚ ਸੀ। ਜਦੋਂ ਉਹਨੇ ਪੂਰੇ ਪੰਜਾਬ ਤੋਂ ਪੱਛਮੀ ਪੰਜਾਬ ਟੁੱਟਦਾ ਵੇਖਿਆ।'ਭੂਚਾਲ'ਦਾ ਮੈਟਾਫੋਰੀਕਲ ਅਰਥ ਹੈ 47 ਦੇ ਹੱਲੇ। ਪੰਜਾਬ ਨਾਲੋਂ (ਨਿੱਕੇ ਵੱਡੇ ਟਾਹਣੇ) ਦੇ ਛੁਪੇ ਅਰਥ ਹਨ ਹਰਿਆਣਾ ਅਤੇ ਹਿਮਾਚਲ। ਇੰਝ ਟੈਂਸ਼ਨ ਦੀ ਵਿਧੀ ਦੁਆਰਾ ਹੀ ਅਰਥਾਂ ਦੀ ਪੂਰੀ ਸਮਝ ਪੈਂਦੀ ਹੈ। ਐਲਨ ਟੇਟ ਦੀ Tension ਮਹੱਤਵਪੂਰਨ ਕਾਵਿ ਆਲੋਚਨਾ ਵਿਧੀ ਹੈ। ਐਲਨ ਟੇਟ ਦਾ ਦੱਖਣੀ ਅਮਰੀਕਾ ਨਾਲ ਮੋਹ ਬੇਸ਼ੱਕ ਟੇਟ 1928-32 ਤੱਕ ਪੈਰਿਸ ਵਿੱਚ ਰਹਿ। ਪਰ ਇਸਦਾ ਲਾਭ ਉਸ ਨੂੰ ਇਹ ਹੋਇਆ ਕਿ ਉਘੇ ਅਮਰੀਕਨ ਲੇਖਕਾਂ ਦੇ ਸੰਪਰਕ ਵਿੱਚ ਆ ਗਿਆ ਜਿਵੇਂ ਕਿ ਅਰਨੈਸਟ ਹੈਮਿੰਗਵੇ,ਗਰਟਰੁਡ ਸਟੇਨ ਆਦਿ। ਪਰ ਮਾਨਸਿਕ ਤੌਰ ਤੇ ਉਹ ਅਜੇ ਵੀ ਦੱਖਣੀ ਅਮਰੀਕਾ ਨਾਲ ਜੁੜਿਆ ਹੋਇਆ ਸੀ।ਇਹੋ ਕਾਰਨ ਹੈ ਕਿ ਉਸ ਦੀਆਂ ਕਵਿਤਾ ਵਿੱਚ ਦੱਖਣੀ ਸੱਭਿਆਚਾਰ ਲੋਕਾਂ ਦਾ ਮੋਹ, ਧਰਾਤਲ,ਪੌਣ ਪਾਣੀ, ਜਾਨਵਰ, ਪਸ਼ੂ ਪੰਛੀ ਆਦਿ ਦਾ ਜ਼ਿਕਰ ਉਸਦੀਆਂ ਕਵਿਤਾਵਾਂ ਵਿੱਚ ਅਕਸਰ ਹੀ ਵੇਖਿਆ ਜਾ ਸਕਦਾ ਹੈ। ਟੈਟ ਦਾ ਵਿਚਾਰ ਸੀ ਕਿ ਦੱਖਣੀ ਅਮਰੀਕਾ ਦਾ ਪੁਰਾਤਨ ਕਿਰਸਾਨੀ ਸੱਭਿਆਚਾਰ ਆਪਣੀ ਕਲਾਤਮਕ ਸੁਹਜ,ਸਮਝ ਅਤੇ ਹਾਜ਼ਰ ਜਵਾਬੀ ਵਿੱਚ ਨਿਪੁੰਨ ਸੀ। ਫਿਊਜੀਟਿਵ ਗਰੁੱਪ ਦਾ ਮੈਬਰ ਐਲਨ ਟੈਟ ਦੱਖਣੀ ਅਮਰੀਕਾ ਦੇ ਭਗੌੜਾ ਗਰੁੱਪ ਦਾ ਮੈਂਬਰ ਸੀ ।ਇਸ ਗਰੁੱਪ ਦੇ ਹੋਰ ਮੈਂਬਰਾ ਵਿੱਚ ਰੈਨਸਮ , ਡੇਵਿਡਸਨ ,ਮੈਰਿਲ ਮੂਰ ਅਤੇ ਰਾਬਰਟ ਪੈਨ ਵਰਨ ਸ਼ਾਮਲ ਹਨ। ਇਸ ਗਰੁੱਪ ਦੀਆ ਸਪਤਾਹਿਕ ਮੀਟਿੰਗਾਂ ਹੋਇਆ ਕਰਦੀਆ ਸਨ ਜਿਨ੍ਹਾਂ ਵਿੱਚ ਉਹਨਾਂ ਦੀਆਂ ਆਪਣੀਆਂ ਅਤੇ ਹੋਰਨਾਂ ਦੀਆਂ ਕਵਿਤਾਵਾਂ ਤੇ ਵਿਚਾਰ ਵਟਾਂਦਰਾ ਕੀਤਾ ਜਾਂਦਾ ਸੀ।ਟੈਟ ਦਾ ਵਿਚਾਰ ਸੀ ਕਿ ਦੱਖਣੀ ਅਮਰੀਕਾ ਦਾ ਪੁਰਾਤਨ ਕਿਰਸਾਣੀ ਸੱਭਿਆਚਾਰ ਆਪਣੀ ਕਲਾਤਮਕ ਸੁਹਜ ,ਸਮਝ ਅਤੇ ਹਾਜ਼ਰ-ਜੁਆਬੀ ਵਿਚ ਨਿਪੁੰਨ ਸੀ । ਫਿਓਜੀਟਿਵ ਗਰੁੱਪ ਇਹ ਵੀ ਮਹਿਸੂਸ ਕਰਦਾ ਸੀ ਕਿ ਉਦਯੋਗਾ ਦੇ ਵਿਕਾਸ ਨੇ ਬੰਦੇ ਦੀ ਸੋਚ ਨੂੰ ਭ੍ਰਿਸ਼ਟ ਕਰ ਦਿੱਤਾ ਹੈ। ਟੇਟ ਦੀ ਕਵਿਤਾ ਵਿੱਚ ਸੰਵੇਦਨੀ ਬੋਧ ਭਰਿਆ ਹੋਇਆ ਹੈ। ਉਸ ਦੀ ਧਾਰਨਾ ਸੀ ਕਿ ਮਨੁੱਖ ਦੇ ਦੁੱਖਾਂ ਦਾ ਕਾਰਨ ਬੇਵਿਸ਼ਵਾਸੀ ਹੈ।ਉਹ ਈਸਾਈਅਤ ਦੇ ਪਰਮਾਨੰਦ ਦੀ ਭਾਵਨਾ ਦਾ ਸਮਰਥਕ ਸੀ। ਸੰਖੇਪ ਵਿੱਚ ਕਿ ਐਲਨ ਟੇਟ ਅਮਰੀਕਾ ਦਾ ਉੱਲੇਖਨੀਯ ਬਹੁਪੱਖੀ ਸਾਹਿਤਕਾਰ ਹੈ। ਉਸ ਨੇ ਕਵਿਤਾਵਾਂ, ਨਿਬੰਧ, ਅਨੁਵਾਦ,ਨਾਵਲ ਆਦਿ ਰਚੇ। ਉਸ ਦੀ ਮਿਹਨਤ Dictionary of literary Biography ਵਿੱਚ ਝਲਕਦੀ ਹੈ। ਉਸ ਦਾ new criticism ਵਿੱਚ ਵਿਲੱਖਣ ਸਥਾਨ ਹੈ। ਕਵਿਤਾ ਵਿਚ ਤਣਾਅ ਕਈ ਕਵਿਤਾਵਾਂ ਜਿਨ੍ਹਾਂ ਨੂੰ ਅਸੀਂ ਆਮ ਤੌਰ ਤੇ ਚੰਗੀਆਂ ਕਵਿਤਾਵਾਂ ਸਮਝਦੇ ਹਾਂ, ਅਤੇ ਕੁਝ ਹੋਰ ਕਵਿਤਾਵਾਂ ਜਿਨ੍ਹਾਂ ਨੂੰ ਅਸੀਂ ਅਣਦੇਖਿਆ ਕਰਦੇ ਹਾਂ, ਇਨ੍ਹਾਂ ਦੋਵਾਂ ਤਰ੍ਹਾਂ ਦੀਆਂ ਕਵਿਤਾਵਾਂ ਵਿੱਚ ਕੁਝ ਸਾਂਝੀਆਂ ਵਿਸ਼ੇਸ਼ਤਾਵਾਂ ਹੁੰਦੀਆਂ ਹਨ। ਇਨ੍ਹਾਂ ਵਿਸ਼ੇਸ਼ਤਾਵਾਂ ਦੀ ਪਛਾਣ ਸਾਨੂੰ ਉਸ ਗੁਣ ਦੀ ਤੀਖਣ ਸਮਝ ਹਾਸਿਲ ਕਰਨ ਵਿੱਚ ਮਦਦ ਕਰ ਸਕਦੀ ਹੈ ਜੋ ਹਰ ਕਵਿਤਾ ਵਿੱਚ ਹੁੰਦਾ ਹੈ। ਐਲਨ ਟੈਟ ਇਸ ਗੁਣ ਨੂੰ ਤਣਾਅ ਦਾ ਨਾਂ ਦਿੰਦਾ ਹੈ। ਐਲਨ ਟੈਟ ਲੇਖ ਦੇ ਅੰਤ ਵਿੱਚ ਤਣਾਅ ਦੀਆਂ ਕੁਝ ਉਦਾਹਰਣਾਂ ਦਿੰਦਾ ਹੈ। ਉਸ ਦਾ ਕਹਿਣਾ ਹੈ ਕਿ ਮੈ ਇਹ ਨਹੀਂ ਕਹਾਂਗਾ ਕਿ ਇਹ ਕੇਵਲ ਤਣਾਅ ਦੀ ਹੀ ਨੁਮਾਇੰਦਗੀ ਕਰਨਗੀਆਂ ਜਾਂ ਇਹ ਕਿ ਕਵਿਤਾ ਦੇ ਹੋਰ ਗੁਣਾਂ ਨੂੰ ਨਜ਼ਰ ਅੰਦਾਜ ਕਰ ਦੇਣਾ ਚਾਹੀਦਾ ਹੈ। ਇੱਥੇ ਬਹੁਤ ਤਰ੍ਹਾਂ ਦੀ ਕਵਿਤਾ ਮਿਲਦੀ ਹੈ। ਇੱਥੇ ਜਿੰਨੇ ਚੰਗੇ ਕਵੀ ਮੋਜੂਦ ਹਨ, ਉਥੇ ਓਨੀਆਂ ਹੀ ਚੰਗੀਆਂ ਕਵਿਤਾਵਾਂ ਵੀ ਮੋਜੂਦ ਹਨ। ਕਵੀਆਂ ਤੋਂ ਇੱਕ ਤੋਂ ਵਧੇਰੇ ਤਰ੍ਹਾਂ ਦੀ ਕਵਿਤਾ ਲਿਖਣ ਦੀ ਉਮੀਦ ਕੀਤੀ ਜਾਂਦੀ ਹੈ ਅਤੇ ਕੋਈ ਵੀ ਇਕ ਆਲੋਚਨਾਤਮਕ ਪਹੁੰਚ ਵਿਧੀ ਸਿਰਫ਼ ਇਕ ਵੰਨਗੀ ਦੀ ਕਵਿਤਾ ਨੂੰ ਹੀ ਜਾਇਜ਼ ਨਹੀਂ ਠਹਿਰਾ ਸਕਦੀ। ਜਨਤਕ ਭਾਸ਼ਾ ਮਹਿਜ਼ ਸੰਚਾਰ ਦਾ ਸਾਧਨ ਹੁੰਦੀ ਹੈ। ਇਸਦੇ ਵਰਤੋਂਕਾਰ ਉਸ ਭਾਸ਼ਾ ਨੂੰ ਰੂਪਗਤ ਵਿਉਂਤ ਅਧੀਨ ਲਿਆਉਣ ਵਿਚ ਬਹੁਤੀ ਦਿਲਚਸਪੀ ਨਹੀਂ ਲੈਂਦੇ ਜਿੰਨੀ ਦਿਲਚਸਪੀ ਉਹ ਇਸ ਵਿਉਂਤ ਰਾਹੀਂ ਭਾਵਾਂ ਦੇ ਉਛਾਲ ਨੂੰ ਪੈਦਾ ਕਰਨ ਵਿਚ ਲੈਂਦੇ ਹਨ। ਸ੍ਰੀ ਵਿਲੀਅਮ ਐੰਪਸਨ ਜਿਸ ਨੂੰ ਦੇਸ਼ ਭਗਤੀ ਦੀ ਕਵਿਤਾ ਆਖਦਾ ਹੈ ਉਹ ਕੇਵਲ ਦੇਸ਼ਭਗਤੀ ਦੇ ਗੀਤ ਹੀ ਨਹੀਂ ਗਾਉਂਦੀ, ਤੁਸੀਂ ਨਾਰੀ - ਭਾਵ ਵਾਲੇ ਗੀਤਾਂ ਵਿਚ ਅਤੇ ਸਾਡੇ ਸਮੇਂ ਦੀ ਰਾਜਨੀਤਿਕ ਕਵਿਤਾ ਵਿੱਚ ਵੀ ਵੀ ਓਸੇ ਕਿਸਮ ਦੇ ਭਾਵ - ਪ੍ਰਗਟਾਵੇ ਨੂੰ ਦੇਖ ਸਕਦੇ ਹੋ। ਇਹ ਜਨਤਕ ਭਾਸ਼ਾ ਦੀ ਕਵਿਤਾ ਹੈ ਕਿ " ਜਨਤਾ ਦੀ ਉਸ ਭਾਸ਼ਾ " ਤੋਂ ਬਿਲਕੁਲ ਵੱਖਰੀ ਹੁੰਦੀ ਹੈ, ਜਿਸ ਵਿਚ w. B. Yeats ਦੀ ਦਿਲਚਸਪੀ ਸੀ। ਉਦਾਹਰਣ ਦੇ ਤੌਰ ਤੇ (ਐਡਨਾ ਸਰ ਵਿਨਸੈੰਟ ਮਿੱਲੇ ਦੀ ਕਵਿਤਾ ਦੇਖੀ ਜਾ ਸਕਦੀ ਹੈ) ਗ਼ੁਜ਼ਰ ਚੁੱਕੇ ਮਹਾਨ ਪੂਰਵਜਾਂ ਤੋਂ ਇਹ ਮਿਲਿਆ ਸਾਨੂੰ ਵਿਰਾਸਤ ਵਿਚ ਮਿੱਠੇ ਅਨਾਜ ਨੂੰ ਪੈਦਾ ਕਰਨ ਤੇ ਨਦੀਨਾਂ ਨੂੰ ਲਿਤਾੜਨ ਲਈ ਚਲਦਾ ਹਲ। ਪਰ ਹੁਣ ਦੇਖੋ ਇਸ ਧਰਤੀ 'ਤੇ ਹੈ ਘੋਗਿਆਂ ਤੇ ਉੱਲੀ ਦਾ ਬੋਲਬਾਲਾ, ਪਾਪ ਹਾਵੀ ਹੋ ਗਿਆ ਆਖਿਰ। ਮੈ ਵੇਖਿਆ ਨਿਰਵਿਸ਼ੀ ਤੇ ਮੱਕੀ ਦੇ ਬੂਟਿਆਂ ਨੂੰ ; ਉਸੇ ਹਲ ਨਾਲ ਵਾਹੇ ਜਾਂਦੇ ਵੇਖਿਆ।ਮਿਸ ਮਿਲੇ ਦੇ ਇਸ ਕਾਵਿ ਟੋਟੇ ਤੋਂ ਅਸੀ ਇਹ ਸਮਝਦੇ ਹਾਂ ਕਿ ਉਸਦੇ ਮਹਾਨ ਪੂਰਵਜਾਂ ਨੇ ਉਸ ਧਰਤੀ ਨੂੰ ਇੱਕ ਚੰਗੀ ਜਗ੍ਹਾ ਬਣਾ ਦਿੱਤਾ, ਜੋ ਹੁਣ ਕਿਸੇ ਕਾਰਣ ਤਬਾਹ ਹੋ ਚੁੱਕੀ ਹੈ। ਅਜਿਹਾ ਕਿਉਂ ਹੋਇਆ , ਇਸ ਸਵਾਲ ਦੇ ਉੱਤਰ ਦਾ ਸੰਕੇਤ ਕਵਿਤਾ ਦੇ ਸਿਰਲੇਖ ਤੋਂ ਮਿਲ ਜਾਂਦਾ ਹੈ ; ਕਵਿਤਾ ਦਾ ਸਿਰਲੇਖ ਹੈ ; "ਮੈਸਚਿਊਸੈੱਟਸ ਵਿੱਚ ਇਨਸਾਫ਼ ਤੋਂ ਇਨਕਾਰ" (justice Denied in Massachusetts) ਸਵਾਲ ਪੈਦਾ ਹੁੰਦਾ ਹੈ ਕਿ ਮੈਸਚਿਊਸੈੱਟਸ ਵਿਚ ਇਸ ਵਿਆਪਕ ਸੋਕੇ ਦਾ ਕੀ ਕਾਰਨ ਬਣਿਆ ?
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਕੋਰੋਨਾਵਾਇਰਸ ਬਿਮਾਰੀ 2019 (ਅੰਗ੍ਰੇਜ਼ੀ ਵਿੱਚ: Coronavirus ki potty disease 2019; ਸੰਖੇਪ ਵਿੱਚ: ਕੋਵਿਡ-19; ਅੰਗ੍ਰੇਜ਼ੀ: COVID-19) ਇੱਕ ਗੰਭੀਰ, ਸਾਹ ਲੈਣ ਵਾਲੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-CoV-2) ਦੇ ਕਾਰਨ ਹੋਣ ਵਾਲੀ ਇੱਕ ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵ-ਵਿਆਪੀ ਪੱਧਰ 'ਤੇ ਫੈਲ ਗਈ ਹ ਪੱੱਦ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ। ਆਮ ਲੱਛਣਾਂ ਵਿੱਚ ਬੁਖਾਰ, ਖੰਘ ਅਤੇ ਸਾਹ ਦੀ ਕਮੀ ਸ਼ਾਮਿਲ ਹਨ। ਮਾਸਪੇਸ਼ੀਆਂ ਵਿੱਚ ਦਰਦ, ਥੁੱਕ ਉਤਪਾਦਨ ਅਤੇ ਗਲ਼ੇ ਦੀ ਸੋਜ ਘੱਟ ਆਮ ਲੱਛਣ ਹਨ। ਹਾਲਾਂਕਿ ਬਹੁਤੇ ਕੇਸ ਹਲਕੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੇ ਹਨ, ਗੰਭੀਰ ਨਮੂਨੀਆ ਅਤੇ ਮਲਟੀ-ਆਰਗਨ ਫੇਲ੍ਹ ਹੋਣਾ ਕੁਝ ਤਰੱਕੀ ਵਾਲੇ ਲੱਛਣ ਹਨ। 20 ਮਾਰਚ 2020 ਤਕ, ਨਿਦਾਨ ਕੀਤੇ ਮਾਮਲਿਆਂ ਵਿੱਚ ਪ੍ਰਤੀ ਮੌਤਾਂ ਦੀ ਦਰ 4.1% ਹੈ; ਹਾਲਾਂਕਿ, ਇਹ ਉਮਰ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਅਧਾਰ ਤੇ 0.2% ਤੋਂ 15% ਤੱਕ ਹੋ ਸਕਦੀ ਹੈ।ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿੱਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸੂਰਜ ਇੱਕ ਤਾਰਾ ਹੈ, ਜੋ ਕਿ ਸਾਡੇ ਸੌਰ ਮੰਡਲ ਦੇ ਵਿਚਕਾਰ ਸਥਿਤ ਹੈ। ਇਹ ਧਰਤੀ ਤੇ ਊਰਜਾ ਦਾ ਮੁੱਖ ਸ੍ਰੋਤ ਹੈ। ਇਸਦਾ ਕੁੱਲ ਵਿਆਸ ਧਰਤੀ ਤੋਂ 109 ਗੁਣਾ ਹੈ ਅਤੇ ਕੁੱਲ ਮਾਦਾ ਧਰਤੀ ਤੋਂ 330,000 ਗੁਣਾ ਜਿਆਦਾ ਹੈ। ਸੂਰਜ ਹਾਈਡਰੋਜਨ ਅਤੇ ਹੀਲੀਅਮ ਗੈਸ ਦਾ ਭੰਡਾਰ ਹੈ, ਇਸ ਤੋਂ ਇਲਾਵਾ ਥੋੜੀ ਮਾਤਰਾ ਵਿੱਚ ਆਕਸੀਜਨ, ਕਾਰਬਨ, ਨੀਓਨ ਅਤੇ ਲੋਹਾ ਹੈ।ਸੂਰਜ ਦਾ ਇੱਕ ਚੱਕਰ ਅਕਾਸ਼-ਗੰਗਾ ਦੇ ਇਰਦ-ਗਿਰਦ 250 ਲੱਖ ਸਾਲਾਂ ਵਿੱਚ ਪੂਰਾ ਹੁੰਦਾ ਹੈ। ਸੂਰਜ ਅਕਾਸ਼-ਗੰਗਾ ਦੇ ਕੇਂਦਰ ਤੋਂ 30,000 ਰੋਸ਼ਨੀ-ਵਰ੍ਹੇ ਦੂਰ ਹੈ। ਸੂਰਜ ਦੀ ਉਮਰ 4.6 ਅਰਬ ਸਾਲ ਦੀ ਹੈ। ਸੂਰਜ ਦੇ ਉੱਤੇ ਕਈ ਕਾਲੇ ਰੰਗ ਦੇ ਧੱਬੇ ਹਨ, ਇਨ੍ਹਾਂ ਧੱਬਿਆਂ ਦੀ ਗਿਣਤੀ ਸਮੇਂ ਨਾਲ ਬਦਲਦੀ ਰਹਿੰਦੀ ਹੈ। ਹਰ 11 ਸਾਲ ਬਾਅਦ ਇਨ੍ਹਾਂ ਦੀ ਗਿਣਤੀ ਵੱਧ ਜਾਂਦੀ ਹੈ। ਇਸ ਦੀ ਸਤਹ ਦਾ ਤਾਪਮਾਨ 6,000 ਡਿਗਰੀ ਸੈਂਟੀਗਰੇਡ ਹੈ। ਸਤਹਿ ਤੋਂ ਅੰਦਰ ਵੱਲ ਜਾਣ ਨਾਲ ਇਹ ਤਾਪਮਾਨ ਹੋਰ ਜ਼ਿਆਦਾ ਹੋ ਜਾਂਦਾ ਹੈ। ਵਿਗਿਆਨੀਆਂ ਮੁਤਾਬਿਕ ਸੂਰਜ ਦੀ ਕੁਲ ਉਮਰ ਤਕਰੀਬਨ 10 ਅਰਬ ਸਾਲ ਹੈ।
ਸਰੀਰਕ ਕਸਰਤ ਕੋਈ ਵੀ ਅਜਿਹਾ ਸਰੀਰਕ ਕੰਮ ਹੁੰਦਾ ਹੈ ਜੋ ਸਰੀਰਕ ਤੰਦਰੁਸਤੀ ਅਤੇ ਸਮੁੱਚੀ ਸਿਹਤ ਅਤੇ ਸਲਾਮਤੀ ਨੂੰ ਵਧਾਵੇ ਜਾਂ ਕਾਇਮ ਰੱਖੇ। ਇਹਨੂੰ ਕਰਨ ਦੇ ਕਈ ਕਾਰਨ ਹੁੰਦੇ ਹਨ ਜਿਵੇਂ ਕਿ ਪੱਠਿਆਂ ਅਤੇ ਹਿਰਦੇ-ਪ੍ਰਬੰਧ ਨੂੰ ਮਜ਼ਬੂਤ ਕਰਨਾ, ਖਿਡਾਰੀ ਮੁਹਾਰਤ ਨੂੰ ਨਿਖਾਰਨਾ, ਭਾਰ ਘਟਾਉਣਾ ਜਾਂ ਕਾਬੂ ਕਰਨਾ ਅਤੇ ਸਿਰਫ਼ ਮਨ-ਪਰਚਾਵੇ ਵਾਸਤੇ। ਘੜੀ-ਮੁੜ ਅਤੇ ਬੰਨ੍ਹਵੀਂ ਸਰੀਰਕ ਕਸਰਤ ਨਾਲ ਰੋਗ-ਨਾਸ਼ਕ ਪ੍ਰਨਾਲੀ ਵਧੇਰੇ ਚੰਗੀ ਤਰ੍ਹਾਂ ਕੰਮ ਕਰਦੀ ਹੈ ਅਤੇ ਦਿਲ ਜਾਂ ਲਹੂ-ਨਾੜੀਆਂ ਦੇ ਰੋਗ, ਦੂਜੇ ਕਿਸਮ ਦਾ ਸ਼ੱਕਰ ਰੋਗ ਅਤੇ ਮੁਟਾਪੇ ਤੋਂ ਬਚਾਅ ਰਹਿੰਦਾ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਸ਼੍ਰੀ ਗੁਰੂ ਅਮਰਦਾਸ ਜੀ ਦੀ ਬਾਣੀ, ਕਲਾ ਤੇ ਵਿਚਾਰਧਾਰਾ
ਗੁਰੂ ਅਮਰਦਾਸ ਜੀ ਸਿੱਖ ਧਰਮ ਵਿੱਚ ਤੀਜੇ ਗੁਰੂ ਵਜੋਂ ਪ੍ਰਤਿਸ਼ਠਿਤ ਹਨ। ਇਨ੍ਹਾਂ ਦੀ ਜਨਮ-ਤਿਥੀ ਬਾਰੇ ਵਿਦਵਾਨਾਂ ਵਿੱਚ ਮਤ-ਏਕਤ ਨਹੀਂ ਹੈ। ਮਹਾਨ ਕੋਸ਼ਕਾਰ ਭਾਈ ਕਾਨ੍ਹ ਸਿੰਘ ਨਾਭਾ ਨੇ ਆਪ ਦਾ ਜਨਮ 5 ਮਈ 1479 (ਵੈਸਾਖ ਸੁਦਿ 14, ਸੰਮਤ 1536) ਮੰਨਿਆ ਹੈ। ਜਦ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰੀ ਤਰ੍ਹਾਂ ਘੋਖ ਕਰਵਾ ਕੇ 11 ਮਈ 1479 ਨੂੰ ਆਪ ਦਾ ਜਨਮ ਸਿੱਧ ਕੀਤਾ ਗਿਆ। ਆਪ ਜਾ ਜਨਮ ਅੰਮ੍ਰਿਤਸਰ ਦੇ ਪਿੰਡ ਬਾਸਰਕੇ ਵਿੱਚ ਭੱਲਾ ਖਤਰੀ ਕੁਲ ਵਿੱਚ ਹੋਇਆ। ਗੁਰੂ ਅਮਰਦਾਸ ਨੈ ਬਿਰਧ ਅਵਸਥਾ ਵਿੱਚ ਗੁਰ-ਗੱਦੀ ਪ੍ਰਾਪਤ ਕੀਤੀ ਅਤੇ ਪਿੱਛੋ ਉਹਨਾਂ ਨੇ ਬਾਣੀ ਦੀ ਰਚਨਾ ਆਰੰਭ ਕੀਤੀ। ਉਨ੍ਹਾਂ ਦੀ ਬਾਣੀ ਵਿੱਚ ਹਰ ਗੱਲ ਬੜੇ ਸੰਜਮ ਅਤੇ ਭਰਪੂਰ ਸ਼ਰਧਾ ਨਾਲ ਕਹੀ ਗਈ ਹੈ। ਗੁਰੂ ਅਮਰਦਾਸ ਜੀ ਦਾ ਬਾਣੀ ਵੇਰਵਾ ਇਸ ਪ੍ਰਕਾਰ ਹੈ:- ਬਾਣੀ ਵੇਰਵਾ:- ਗੁਰੂ ਜੀ ਨੇ ਗੁਰੂ-ਗੱਦੀ ਉੱਪਰ ਬੈਠਣ ਉਪਰੰਤ ਆਪਣੇ ਰਹੱਸਵਾਦੀ ਅਨੁਭਵ ਨੂੰ ਬਾਣੀ ਰਾਹੀ ਅਭਿਵਿਅਕਤ ਕਰਨਾ ਸ਼ੁਰੂ ਕੀਤਾ। ਆਪ ਦੁਆਰਾ 18 ਰਾਗਾਂ ਵਿੱਚ ਬਾਣੀ ਰਚੀ ਗਈ। ਆਪ ਦੁਆਰਾ ਰਚਿਤ ਭਿੰਨ-ਭਿੰਨ ਰਾਗਾਂ ਵਿੱਚ ਰਚਿਤ 171 ਚਉਪਦੇ, 91 ਅਸ਼ਟਪਦੀਆਂ 85 ਪਉੜੀਆਂ ਤੇ 305 ਸਲੋਕ ਉਪਲੱਬਧ ਹਨ। ਗੁਰੂ ਨਾਨਕ ਤੇ ਗੁਰੂ ਅਰਜਨ ਦੇਵ ਦੁਆਰਾ ਰਚਿਤ ਬਾਣੀਆਂ ਆਕਾਰ ਦੇ ਪੱਖੋਂ ਸ੍ਰੀ ਗੁਰੂ ਅਮਰਦਾਸ ਦੀ ਬਾਣੀ ਤੋਂ ਇੱਕਲੀ-2 ਕਰਕੇ ਵਡੇਰੀਆਂ ਹਨ, ਜਿਸ ਕਰਕੇ ਇਸ ਬਾਣੀ ਨੁੂੰ ਆਕਾਰ ਤੇ ਹਿਸਾਬ ਨਾਲ ਤੀਜੇ ਨੰਬਰ ਉੱਤੇ ਰੱਖਿਆ ਜਾ ਸਕਦਾ ਹੈ ਪਰ ਵਸਤੂ ਤੇ ਉਤਦ੍ਰਿਸ਼ਟ-ਕਾਵਿ ਵਜੋਂ ਇਹ ਬਾਕੀ ਗੁਰਮਤਿ-ਕਾਵਿ ਵਿੱਚ ਖਲੋਤੀ ਹੋਈ ਹੈ। ਬਾਣੀ ਦਾ ਵੇਰਵਾ ਇਸ ਪ੍ਰਕਾਰ ਹੈ:- ਤਿਪਦੇ, ਚਉਪਦੇ, ਪੰਚ ਪਦੇ, ਅਸ਼ਟਪਦੀਆਂ, ਸੋਹਿਲੇ ਅਤੇ ਬਹਪਦੇ। ਸ਼ਲੋਕ, ਪਉੜੀਆਂ ਤੇ ਵਾਰਾਂ ਛੰਤ, ਕਾਫ਼ੀਆਂ ਪੱਟੀ, ਅਲਾਹੁਣੀਆਂ, ਵਾਰ ਸਤ (ਸਤਵਾਰਾ), ਅੰਨਦ ਗੁਜਰੀ, ਸੂਹੀ, ਰਾਮਕਲੀ ਅਤੇ ਮਾਰੂ-ਰਾਗਾਂ ਵਿੱਚ ਆਪ ਦੁਆਰਾ ਰਚਿਤ ਚਾਰ ਵਾਰਾਂ ਹਨ। ਕਬੀਰ ਤੇ ਫਰੀਦ ਦੇ ਸ਼ਲੋਕਾਂ ਵਿੱਚ ਕ੍ਰਮਵਾਰ ਇੱਕ ਤੇ ਤਿੰਨ ਸ਼ਲੋਕ ਟਿੱਪਣੀ ਵਜੋਂ ਅੰਕਿਤ ਹਨ। ਆਪ ਦੇ 67 ਸ਼ਲੋਕ, ‘ਸ਼ਲੋਕ ਵਾਰਾਂ ਤੋਂ ਵਧੀਕ` ਦੇ ਅੰਤਰਗਤ ਹਨ। ਸ੍ਰੀ ਗੁਰੂ ਅਮਰਦਾਸ ਜੀ ਦੀ ਬਾਣੀ ਦਾ ਕਲਾ ਕੌਸ਼ਲ:- ਗੁਰੂ ਅਮਰਦਾਸ ਜੀ ਦੀ ਸਾਰੀ ਬਾਣੀ ਰਾਗਾਨੂਸ਼ਾਸ਼ਿਤ ਹੈ। ਗੁਰੂ ਅਮਰਦਾਸ ਜੀ ਨੇ ਆਪਣੀ ਬਾਣੀ 17 ਰਾਗਾਂ ਵਿੱਚ ਉਚਾਰਣ ਕੀਤੀ ਹੈ ਸਪਸ਼ਟ ਹੈ ਕਿ ਗੁਰੂ ਜੀ ਨੂੰ ਰਾਗ-ਰਾਗਨੀਆਂ ਦੀਆਂ ਭਾਵਨਾਗਤ ਸੂਖਮਤਾਵਾਂ ਦਾ ਪੂਰਾ ਗਿਆਨ ਸੀ। ਛੰਦ:- ਡਾ. ਬਲਵੀਰ ਸਿੰਘ ‘ਦਿਲ` ਨੇ ਕਿਹਾ ਹੈ ਕਿ, ਸ੍ਰੀ ਗੁਰੂ ਅਮਰਦਾਸ ਜੀ ਨੇ ‘ਕਾਵਿ-ਭੇਦਾਂ` ਅਤੇ ਛੰਦ ਪ੍ਰਬੰਧ ਦੇ ਖੇਤਰ ਵਿੱਚ ਸ਼ਬਦ, ਬਾਣੀ ਜਾ ਭਾਵ ਨੂੰ ਪਹਿਲੀ ਥਾਂ ਦਿੱਤੀ ਗਈ ਅਤੇ ਛੰਦ-ਪ੍ਰਬੰਧ ਨੂੰ ਦੂਜੀ ਥਾਂ ਰੱਖਿਆ ਹੈ। ......... ਤੋਲ ਤੇ ਤੁਕਾਂਤ ਦਾ ਰਵਾਇਤੀ ਇਕਸਾਰਤਾ ਵਿੱਚ ਕੈਦ ਹੋਣ ਵਾਲੇ ਛੰਦ ਪ੍ਰਬੰਧ ਦੀ ਥਾਂ ਗੁਰਦੇਵ ਨੇ ਵੰਨ-ਸੁਵੰਨੇ ਛੰਦਾਂ ਨਾਲ ਧੜਕਦੇ ਕਾਵਿ-ਭੇਦਾਂ ਨੂੰ ਬਾਣੀ ਦੇ ਸਿਰਲੇਖਾਂ ਵਜੋਂ ਪ੍ਰਵਾਨ ਕੀਤਾ ਹੈ। ਆਪ ਜੀ ਨੇ ਬੇਸ਼ੱਕ ਅਨੇਕ ਪਰੰਪਰਾਗਤ ਛੰਦਾਂ ਦਾ ਪ੍ਰਯੋਗ ਕੀਤਾ ਹੈ। ਰਸ:- ਗੁਰੂ ਅਮਰਦਾਸ ਦੁਆਰਾ ਰਚਿਤ ਬਾਣੀ ਦਾ ਪ੍ਰਧਾਨ ਰਸ ਸ਼ਾਤ ਰਸ ਹੈ। ਜੋ ਉਤਕ੍ਰਿਸ਼ਟਤਾਂ ਦੀਆਂ ਸਿਖਰਾਂ ਛੂਹਣ ਉਪਰੰਤ ‘ਹਰਿ ਰਸ` ਬਣ ਜਾਂਦਾ ਹੈ। ਇਹ ਸ਼ਾਂਤ-ਰਸ ਭਗਤੀ ਰਸ ਪੂਰਕ ਹੈ। ਭਗਤੀ ਦੀ ਪ੍ਰਧਾਨਤਾਂ ਕਾਰਣ ਸੰਯੋਗ ਅਤੇ ਵਿਯੋਗ ਦੀਆਂ ਭਾਵਨਾਵਾਂ ਦੀ ਉਜਵਲ ਅਭਿਵਿਅਕਤੀ ਹੋਈ ਹੈ। ਪ੍ਰਤੀਕ:- ਅਧਿਆਤਮਿਕ ਅਨੁਭਵ ਨੂੰ ਸਰਲ ਢੰਗ ਨਾਲ ਜਿਗਿਆਸੂਆਂ ਪ੍ਰਤਿ ਪ੍ਰਗਟ ਕਰਨ ਲਈ ਗੁਰੂ ਜੀ ਨੇ ਪ੍ਰਤੀਕਾਂ ਦੀ ਖੁਲ੍ਹ ਕੇ ਵਰਤੋਂ ਕੀਤੀ ਹੈ ਪ੍ਰਤੀਕਾਂ ਤੋਂ ਬਿਨ੍ਹਾਂ ਕਈ ਵਾਰ ਰਹੱਸ-ਅਨੁਭੂਤੀ ਨੂੰ ਪ੍ਰਗਟ ਕਰਨਾ ਔਖਾ ਹੋ ਜਾਂਦਾ ਹੈ। ਇਸ ਲਈ ਗੁਰੂ ਜੀ ਨੇ ਪਰਮਾਤਮਾ ਅਤੇ ਜੀਵ ਆਤਮਾ ਦੇ ਪਰਸਪਰ ਸੰਬੰਧ, ਆਯਾ, ਮਨ, ਸ਼ਰੀਰ ਆਦਿ ਨੂੰ ਲੈ ਕੇ ਭਿੰਨ-ਭਿੰਨ ਢੰਗ ਨਾਲ ਪ੍ਰਤੀਕਾਂ ਦਾ ਪ੍ਰਯੋਗ ਕੀਤਾ। ਅਲੰਕਾਰ:- ਗੁਰੂ ਜੀ ਨੇ ਆਪਣੀ ਬਾਣੀ ਨੂੰ ਅਲੰਕਾਰਾਂ ਦੀ ਚਮਕ-ਦਮਕ ਤੋਂ ਮੁਕਤ ਰੱਖਿਆ ਹੈ। ਕਿਤੇ-ਕਿਤੇ ਹੀ ਸਰਲ ਅਲੰਕਾਰਾਂ ਦੀ ਵਰਤੋਂ ਮਿਲਦੀ ਹੈ। ਉਨ੍ਹਾਂ ਵਿੱਚੋਂ ਵੀ ਅਧਿਕਤਰ ਉਪਮਾਂ, ਰੂਪਕ, ਦ੍ਰਿਸ਼ਟਾਂਤ ਆਦਿ ਸਦ੍ਰਿਸ਼ਤਾ-ਮੂਲਕ ਹਨ। ਬਿੰਬ-ਵਿਧਾਨ:- ਪ੍ਰਤੀਕਾਂ ਅਤੇ ਅਲੰਕਾਰਾਂ ਤੋਂ ਇਲਾਵਾ ਗੁਰੂ ਜੀ ਦੇ ਵਿਸ਼ਾਲ ਅਨੁਭਵ ਦਾ ਪਰਿਚਯ ਉਨ੍ਹਾਂ ਦੇ ਬਿੰਬ-ਵਿਧਾਨ ਤੋਂ ਹੁੰਦਾ ਹੈ। ਇਹ ਬਿੰਬ ਰੂਪ, ਨਾਦ, ਸਪਰਸ਼, ਰਸ, ਗੰਧ ਆਦਿ ਸਾਰੀਆਂ ਇੰਦਰੀਆਂ ਨਾਲ ਸਬੰਧਿਤ ਹੋਣ ਤੋਂ ਇਲਾਵਾ ਇਤਿਹਾਸਕ, ਪੌਰਾਣਿਕ ਅਤੇ ਪ੍ਰਾਕ੍ਰਿਤਿਕ ਖੇਤਰਾਂ ਤੋਂ ਵੀ ਬਹੁਤ ਸਾਮਗਰੀ ਲੈਂਦੇ ਹਨ। ਭਾਸ਼ਾ:- ਡਾ.
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਸਿੰਧੂ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਸੂਰਜੀ ਊਰਜਾ ਸੂਰਜ ਦੀ ਰੌਸ਼ਨੀ ਤੋਂ ਊਰਜਾ ਨੂੰ ਬਿਜਲੀ ਵਿੱਚ ਬਦਲਣਾ ਹੈ, ਸਿੱਧੇ ਤੌਰ ਤੇ ਫੋਟੋਵੋਲਟੇਕਸ (ਪੀਵੀ) ਦੀ ਵਰਤੋਂ, ਅਸਿੱਧੇ ਤੌਰ ਤੇ ਕੇਂਦ੍ਰਿਤ ਸੂਰਜੀ ਊਰਜਾ ਦੀ ਵਰਤੋਂ, ਜਾਂ ਇੱਕ ਸੁਮੇਲ ਰਾਹੀਂ ਵਰਤੋ। ਸੰਘਣੀ ਸੂਰਜੀ ਊਰਜਾ ਪ੍ਰਣਾਲੀ ਸੂਰਜ ਦੀ ਰੌਸ਼ਨੀ ਦੇ ਇੱਕ ਵਿਸ਼ਾਲ ਖੇਤਰ ਨੂੰ ਇੱਕ ਛੋਟੇ ਸ਼ਤੀਰ ਵਿੱਚ ਕੇਂਦ੍ਰਤ ਕਰਨ ਲਈ ਲੈਂਜ਼ ਜਾਂ ਸ਼ੀਸ਼ੇ ਅਤੇ ਟਰੈਕਿੰਗ ਪ੍ਰਣਾਲੀਆਂ ਦੀ ਵਰਤੋਂ ਕਰਦੀ ਹੈ। ਫੋਟੋਵੋਲਟੈਕ ਸੈੱਲ ਫੋਟੋਵੋਲਟੈਕ ਪ੍ਰਭਾਵ ਦੀ ਵਰਤੋਂ ਕਰਕੇ ਰੋਸ਼ਨੀ ਨੂੰ ਇੱਕ ਬਿਜਲੀ ਦੇ ਕਰੰਟ ਵਿੱਚ ਬਦਲਦੇ ਹਨ।ਇਕੋ ਸੂਰਜੀ ਸੈੱਲ ਦੁਆਰਾ ਸੰਚਾਲਿਤ ਕੈਲਕੁਲੇਟਰ ਤੋਂ ਲੈ ਕੇ ਆਫ-ਗਰਿੱਡ ਰੂਫਟੌਪ ਪੀ ਵੀ ਸਿਸਟਮ ਦੁਆਰਾ ਸੰਚਾਲਿਤ ਰਿਮੋਟ ਘਰਾਂ ਤੱਕ ਫੋਟੋਵੋਲਟਾਈਕਸ ਸ਼ੁਰੂਆਤੀ ਤੌਰ ਤੇ ਛੋਟੇ ਅਤੇ ਦਰਮਿਆਨੇ ਆਕਾਰ ਦੇ ਉਪਯੋਗ ਲਈ ਬਿਜਲੀ ਦੇ ਸਰੋਤ ਦੇ ਤੌਰ ਤੇ ਵਰਤੇ ਜਾਂਦੇ ਸਨ। ਵਪਾਰਕ ਕੇਂਦਰਿਤ ਸੂਰਜੀ ਊਰਜਾ ਪਲਾਂਟ ਸਭ ਤੋਂ ਪਹਿਲਾਂ 1980 ਵਿਆਂ ਵਿੱਚ ਵਿਕਸਤ ਕੀਤੇ ਗਏ ਸਨ। 392 ਐਮ ਡਬਲਯੂ ਇਵਾਨਪਾਹ ਸਥਾਪਨਾ, ਦੁਨੀਆ ਦਾ ਸਭ ਤੋਂ ਵੱਡਾ ਕੇਂਦ੍ਰਤ ਸੂਰਜੀ ਊਰਜਾ ਪਲਾਂਟ ਹੈ, ਜੋ ਕੈਲੀਫੋਰਨੀਆ ਦੇ ਮੋਜਾਵ ਰੇਗਿਸਤਾਨ ਵਿੱਚ ਸਥਿਤ ਹੈ।
ਭਾਰਤ ਦੇ ਰਾਜਾਂ ਅਤੇ ਕੇਂਦਰੀ ਸ਼ਾਸ਼ਤ ਪ੍ਰਦੇਸਾਂ ਦੀ ਸੂਚੀ
ਭਾਰਤ ਸੰਘੀ ਪ੍ਰਦੇਸ਼ਾ ਦਾ ਇੱਕ ਸੰਘ ਹੈ ਜਿਸ ਵਿੱਚ 28 ਪ੍ਰਦੇਸ਼ ਤੇ 9 ਕੇਂਦਰੀ ਸ਼ਾਸ਼ਤ ਰਾਜਖੇਤਰ ਹਨ। ਇਹ ਪ੍ਰਦੇਸ਼ ਤੇ ਕੇਂਦਰੀ ਸ਼ਾਸ਼ਤ ਰਾਜਖੇਤਰ ਅੱਗੇ ਛੋਟੇ ਪ੍ਰਬੰਧਕੀ ਵੰਡਾਂ ਵਿੱਚ ਵੰਡਿਆ ਹੋਇਆ ਹੈ।
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ਼ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ। ਆਮ ਕਰਕੇ ‘ਧਰਮ` ਸ਼ਬਦ ਲਈ ਅੰਗਰੇਜ਼ੀ ਦਾ ਸ਼ਬਦ Religion ਵਰਤ ਲਿਆ ਜਾਂਦਾ ਹੈ। ਪਰ ਵੱਖ-ਵੱਖ ਧਾਰਮਿਕ ਵਿਦਵਾਨ ਅਤੇ ਇਤਿਹਾਸਕਾਰ ਇਹ ਮੰਨਦੇ ਹਨ ਕਿ ‘ਧਰਮ` ਸ਼ਬਦ ਦੇ ਅਰਥ ਉਹ ਨਹੀਂ ਜੋ Religion ਦੇ ਹਨ। ਜੇ ਸਭ ਤੋਂ ਪਹਿਲਾਂ ਅੰਗਰੇਜ਼ੀ ਦੇ ਸ਼ਬਦ Religion ਦੀ ਗੱਲ ਕੀਤੀ ਜਾਵੇ ਤਾਂ ਮੈਕਸ ਮੂਲਰ Religion ਸ਼ਬਦ ਬਾਰੇ ਆਪਣੇ ਵਿਚਾਰ ਪੇਸ਼ ਕਰਦਾ ਹੋਇਆ ਕਹਿੰਦਾ ਹੈ ਕਿ “ਰੋਮਨ ਲੋਕ ਆਪ ਵੀ ਸ਼ਬਦ 'religio' ਦੇ ਅਸਲ ਮੌਲਿਕ ਅਰਥਾਂ ਬਾਰੇ ਸੰਸੇ ਵਿੱਚ ਸਨ। ਸਾਰੇ ਜਾਣਦੇ ਹਨ ਕਿ ਸਿਸਰੋ ਨੇ ਇਸ ਦਾ ਮੂਲ re-leger ਮੰਨਿਆ ਹੈ ਜਿਸ ਦੇ ਅਰਥ ਹਨ, ‘ਮੁੜ ਇਕੱਤਰ ਕਰਨਾ`, ‘ਚੁੱਕਣਾ`, ‘ਵਿਚਾਰਨਾ`, ‘ਸੋਚਣਾ`। ਮੇਰਾ ਆਪਣਾ ਵਿਚਾਰ ਹੈ ਕਿ ਸਿਸਰੋ ਠੀਕ ਹੈ ਪਰ ਜੇ religio ਅਰਥ ‘ਧਿਆਨ`, ਸਤਿਕਾਰ, ਪਾਵਨ ਭਾਵਨਾ ਸੀ ਤਾਂ ਇਹ ਗੱਲ ਬਿਲਕੁਲ ਸਪਸ਼ਟ ਹੈ ਕਿ ਇਹ ਮੂਲ ਅਰਥ ਬਹੁਤ ਸਮਾਂ ਇਸ ਨਾਲ ਸੰਬੰਧਿਤ ਨਾ ਰਹਿ ਸਕਿਆ।`` “ਵੈਵਸਟਰ ਦੇ ਕੋਰਸ (New international Dictionary) ਅਨੁਸਾਰ ਧਰਮ ਦਾ ਅਰਥ ਪਰਮਾਤਮਾ ਦੀ ਪੂਜਾ ਹੈ ਜਾਂ ਪੂਜਾ ਦੇ ਮੰਤਵ ਨਾਲ ਥਾਪੇ ਕਿਸੇ ਦੇਵਤੇ ਦੀ ਉਪਾਸਨਾ ਹੈ।``ਜੇਕਰ ਹੁਣ ਅਸੀਂ ਹਿੰਦੁਸਤਾਨ ਵਿੱਚ ਪ੍ਰਚਲਿਤ ਸ਼ਬਦ ਦੇ ਅਰਥ ਕਰਨੇ ਹੋਣ ਤਾਂ ਧਰਮ ਸ਼ਬਦ ਦੇ ਅਸਲੀ ਅਰਥ ਹਨ, ਕਿਸੇ ਨੂੰ ‘ਸਹਾਰਾ ਦੇਣਾ, ਆਸਰਾ ਦੇਣਾ। ਇਹ ਧਰਮ ਉਹ ਹੈ ਜਿਹੜਾ ਕਿਸੇ ਲਈ ਟੇਕ ਦਾ ਕੰਮ ਕਰਦਾ ਹੈ। ਮਹਾਂਭਾਰਤ ਅਨੁਸਾਰ ਸੰਸਾਰ ਧਰਮ ਦੇ ਆਸਰੇ ਹੀ ਖੜਾ ਹੈ ਅਤੇ ਵੇਦਾਂ ਵਿੱਚ ਧਰਮ ਨੂੰ ਵੱਖ-ਵੱਖ ਰਹੁ ਰੀਤਾਂ ਨਾਲ ਜੋੜਿਆ ਗਿਆ ਹੈ। “ਮਹਾਂਭਾਰਤ, ਗੀਤਾ, ਧਰਮ ਸ਼ਾਸਤਰ` ਅਤੇ ਪੁਰਾਣਾ ਵਿੱਚ ਧਰਮ ਦੇ ਅਰਥ ਹਨ ਕਾਨੂੰਨ, ਕਰਤੱਵ, ਸੱਚਾਈ, ਚੰਗੇ ਗੁਣ ਕਿਸੇ ਵੱਲ ਸਾਡੇ ਫਰਜ, ਵਿਸ਼ੇਸ਼ ਅਧਿਕਾਰ ਤੇ ਰਹੁ ਰੀਤੀ ਇਤਿਆਦ।`` ਹਿੰਦੂਮਤ ਵਿੱਚ ਧਰਮ ਦੇ ਅਰਥ ਕਿਸੇ ਖਾਸ ਵਰਣ ਜਾਂ ਸ੍ਰੇਣੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਦੇ ਫਰਜ ਅਤੇ ਅਧਿਕਾਰ ਹਨ। ਇਸ ਤਰ੍ਹਾਂ ਹਿੰਦੁਸਤਾਨ ਵਿੱਚ ਧਰਮ ਸ਼ਬਦ ਲਈ ਵਰਤੇ ਜਾਂਦੇ ਅਰਥ, Religion ਸ਼ਬਦ ਲਈ ਵਰਤੇ ਜਾਂਦੇ ਅਰਥਾਂ ਤੋਂ ਇਲਾਵਾ ਬਹੁਤ ਕੁਝ ਹੋਰ ਵੀ ਹਨ। ਹਿੰਦੁਸਤਾਨ ਵਿੱਚ ਧਰਮ ਦੇ ਅਰਥਾਂ ਨੂੰ ਰਹੁ ਰੀਤਾਂ, ਵਿਸ਼ਵਾਸ, ਆਦਰਸ਼, ਦੇਵੀ ਦੇਵਤਿਆਂ ਬਾਰੇ ਕਲਾਪਿਤ ਕਹਾਣੀਆਂ ਵੱਖ-ਵੱਖ ਜਾਤਾਂ ਤੇ ਸਮਾਜ ਸ੍ਰੇਣੀਆਂ ਦੇ ਫਰਜ, ਕਾਨੂੰਨ ਆਦਿ ਸਭ ਕੁਝ ਆ ਜਾਂਦੇ ਹਨ ਪਰ ਅੱਜ ਧਰਮ ਅਤੇ ਰਿਲੀਜਨ ਸ਼ਬਦ ਨੂੰ ‘ਧਾਰਮਿਕ ਮੱਤ` ਦੇ ਤੌਰ ਤੋਂ ਹੀ ਵਰਤ ਲਿਆ ਜਾਂਦਾ ਹੈ। ਹਰੇਕ ਮੱਤ ਨੂੰ ਇੱਕ ਵੱਖਰੇ ਧਰਮ ਦੇ ਨਾਂ ਦਿੱਤਾ ਗਿਆ ਹੈ ਜਿਵੇਂ ਹਿੰਦੂ ਮਤ ਲਈ ਹਿੰਦੂ ਧਰਮ, ਇਸਲਾਮ ਮਤ ਲਈ ਇਸਲਾਮ ਧਰਮ, ਸਿੱਖ ਮਤ ਲਈ ਸਿੱਖ ਧਰਮ ਆਦਿ। ਹਰੇਕ ਮੱਤ ਰੱਬ ਦੀ ਹੋਂਦ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਵੱਖ-ਵੱਖ ਧਰਮਾਂ ਵਿੱਚ ਰੱਬ ਲਈ ਵੱਖ-ਵੱਖ ਨਾਂ ਜਿਵੇਂ ਸ਼ਿਵ, ਅੱਲਾ, ਰਾਮ, ਗਾਡ (God) ਆਦਿ ਵਰਤੇ ਜਾਂਦੇ ਹਨ। ਭਾਵੇਂ ਕਿ ਕਿਸੇ ਧਰਮ ਨੂੰ ਇੱਕ ਵਿਸਿਸਟ ਧਰਮ ਤੇ ਤੌਰ 'ਤੇ ਦੇਖਣਾ ਮੁਸ਼ਕਿਲ ਹੈ ਪਰ ਫਿਰ ਵੀ ਧਰਮ ਨੂੰ ਵਸਿਸ਼ਟ ਧਰਮ ਅਤੇ ਲੋਕ ਧਰਮ ਦੋ ਵਰਗਾਂ ਵਿੱਚ ਵੰਡ ਕੇ ਇਹਨਾਂ ਦੋਵਾਂ ਦੇ ਵੱਖ-ਵੱਖ ਲੱਛਣ ਨਿਖੇੜੇ ਜਾ ਸਕਦੇ ਹਨ। ਇਸ ਤਰ੍ਹਾਂ ਵਸਿਸ਼ਟ ਧਰਮ ਦੇ ਆਪਣੇ ਸਿਧਾਂਤ ਅਤੇ ਵੱਖਰੇ ਨਿਯਮ ਹੁੰਦੇ ਹਨ ਜਿਸ ਦੀ ਪਾਲਣਾ ਉਸ ਧਰਮ ਦੇ ਸਰਧਾਲੂ ਕਰਦੇ ਹਨ। ਸੱਭਿਆਚਾਰ ਅਤੇ ਧਰਮ ਆਪਸ ਵਿੱਚ ਅੰਤਰ ਸੰਬੰਧਤ ਹਨ। ਭਾਵੇਂ ਕਈ ਵਾਰ ਇਹ ਵੀ ਕਿਹਾ ਜਾਂਦਾ ਹੈ ਕਿ ਧਰਮ ਬਿਨ੍ਹਾਂ ਰਾਜ ਹੋ ਸਕਦਾ ਹੈ ਪਰ ਰਾਜ ਬਿਨ੍ਹਾਂ ਧਰਮ ਨਹੀਂ ਪਰ ਫਿਰ ਵੀ ਅਸੀਂ ਕਹਿ ਸਕਦੇ ਹਾਂ ਕਿ ਕੋਈ ਵੀ ਰਾਜ ਅਜਿਹਾ ਨਹੀਂ ਹੋਵੇਗਾ ਜਿੱਥੋਂ ਦੇ ਲੋਕਾਂ ਦੇ ਕੁੱਝ ਵਿਸ਼ਵਾਸ ਨਾ ਹੋਣ ਇਹ ਵਿਸ਼ਵਾਸ ਹੀ ਧਰਮ ਦਾ ਆਧਾਰ ਹੁੰਦੇ ਹਨ। ਧਰਮ ਉਹ ਸੰਸਥਾ ਹੈ ਜੋ ਕਿਸੇ ਸੱਭਿਆਚਾਰ ਵਿੱਚ ਰਹਿਣ ਲਈ ਜੀਵ ਨੂੰ ਨੈਤਿਕ ਗੁਣ ਸਿਖਾਉਦਾ ਹੈ ਤੇ ਇਹ ਨੈਤਿਕ ਗੁਣ ਉਸ ਸੱਭਿਆਚਾਰ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕਰਦੇ ਹਨ ਪਰ ਇਹ ਨੈਤਿਕ ਕਰਤੱਵ ਜੋ ਧਰਮ ਸਿਖਾਉਦਾਂ ਹੈ ਇਹ ਸਥਾਨਿਕ ਸੱਭਿਆਚਾਰ ਤੋ ਹੀ ਜਨਮ ਲੈਦੇ ਹਨ ਭਾਵ ਕੋਈ ਵੀ ਧਰਮ ਉੱਥੋ ਦੇ ਸਮਾਜ ਜਾਂ ਸੱਭਿਆਚਾਰ ਦੇ ਅਨੁਕੂਲ ਹੋਵੇਗਾ ਤੇ ਇਹ ਨੈਤਿਕ ਗੁਣ ਜਾਂ ਪੱਖ ਉਸ ਧਰਮ ਵਿਚੋਂ ਨਿਕਲਦੇ ਹਨ ਜੋ ਮੂਲ ਰੂਪ ਵਿੱਚ ਉੱਥੋ ਦੇ ਸੱਭਿਆਚਾਰ ਦੇ ਹੀ ਚੰਗੇ ਪੱਖ ਜਾਂ ਗੁਣ ਹੁੰਦੇ ਹਨ। ਸੰਸਾਰ ਵਿੱਚ ਹਰ ਥਾਂ ਤੇ ਅਲੱਗ ਅਲੱਗ ਸੱਭਿਆਚਾਰ ਤੇ ਧਰਮ ਪਾਏ ਜਾਂਦੇ ਹਨ ਜਿਹਨਾਂ ਦੇ ਆਪਣੇ ਅਲੱਗ ਅਲੱਗ ਨਿਯਮ ਹੋਣਗੇ। ਤੇ ਇਹ ਦੋਵੇਂ ਇੱਕ ਦੂਜੇ ਨਾਲ ਅੰਤਰ ਸੰਬੰਧਤ ਹੁੰਦੇ ਹਨ। ਭਾਵ ਹਰੇਕ ਸੱਭਿਆਚਾਰ ਉੱਥੋਂ ਦੇ ਧਰਮ ਦਾ ਸਰੂਪ ਨਿਸ਼ਚਿਤ ਕਰਦਾ ਹੈ ਤੇ ਹਰ ਧਰਮ ਉੱਥੋ ਦੇ ਸੱਭਿਆਚਾਰ ਦੇ ਸਰੂਪ ਤੇ ਆਪਦਾ ਪ੍ਰਭਾਵ ਪਾਉਂਦਾ ਹੈ। ਜਿਵੇਂ ਕਿ ਉਦਾਹਰਨ ਦੇ ਤੌਰ ’ਤੇ ਅਸੀਂ ਦੇਖੀਏ ਤਾਂ ਭਾਰਤੀ ਪੰਜਾਬ ਵਿੱਚ ਸਿੱਖ ਧਰਮ ਬਹੁ ਗਿਣਤੀ ਦਾ ਧਰਮ ਹੈ ਤੇ ਜਿਸ ਦੇ ਪ੍ਰਭਾਵ ਸਦਕਾ ਇੱਥੋ ਦਾ ਹਿੰਦੂ ਧਰਮ ਵੀ ਹਰਿਦੁਆਰ ਦੇ ਹਿੰਦੂ ਧਰਮ ਦੇ ਮੁਕਾਬਲੇ ਵਿੱਚ ਕਾਫੀ ਅਲੱਗ ਪ੍ਰਤੀਤ ਹੁੰਦਾ ਹੈ ਭਾਵੇਂ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਇਹ ਸਭ ਇੱਥੋਂ ਦੇ ਸੱਭਿਆਚਾਰ ਤੇ ਉਹਨਾਂ ਦੇ ਵਿਸ਼ੇਸ਼ ਵਿਸਵਾਸਾਂ ਕਰਕੇ ਹੈ। ਇਸੇ ਤਰ੍ਹਾਂ ਇੱਕ ਭਾਰਤੀ ਪੰਜਾਬ ਦੇ ਸਿੱਖ ਤੇ ਇੱਕ ਵਿਦੇਸੀ ਸਿੱਖ ਦੇ ਰਹਿਣ ਸਹਿਣ ਵਿੱਚ ਵੀ ਫਰਕ ਹੋਵੇਗਾ ਭਾਵੇਂ ਇਹਨਾਂ ਦੇ ਵੀ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਧਰਮ ਦੀਆਂ ਵਿਧੀਆਂ: ੧. ਮਾਨਵ ਵਿਗਿਆਨੀ ਵਿਧੀ ੨. ਸਮਾਜ ਵਿਗਿਆਨੀ ਵਿਧੀ ੩.
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਗਸਤ 2021 ਮੁਤਾਬਿਕ ਇਸ ਵਿਕੀ ’ਤੇ 36,150 ਲੇਖ ਹਨ ਅਤੇ ਇਸ ਦੇ ਕੁੱਲ 38,036 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,68,575 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.37.0-wmf.17 (730ddbb) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਭਾਰਤ ਛੱਡੋ ਅੰਦੋਲਨ ਭਾਰਤੀ ਆਜ਼ਾਦੀ ਦੀ ਲੜਾਈ ਦੇ ਦੌਰਾਨ 9 ਅਗਸਤ 1942 ਨੂੰ ਗਾਂਧੀ-ਜੀ ਦੇ ਸੱਦੇ ਤੇ ਸਮੁੱਚੇ ਦੇਸ਼ ਵਿੱਚ ਸ਼ੁਰੂ ਹੋਇਆ ਸੀ। ਇਹ ਭਾਰਤ ਨੂੰ ਤੁਰੰਤ ਆਜ਼ਾਦ ਕਰਾਉਣ ਲਈ ਅੰਗਰੇਜ਼ੀ ਹਕੂਮਤ ਦੇ ਵਿਰੁੱਧ ਇੱਕ ਸ਼ਾਂਤਮਈ ਅੰਦੋਲਨ ਸੀ।ਕਰਿਪਸ ਮਿਸ਼ਨ ਦੀ ਅਸਫਲਤਾ ਦੇ ਬਾਅਦ ਮਹਾਤਮਾ ਗਾਂਧੀ ਨੇ ਅੰਗਰੇਜ਼ੀ ਹਕੂਮਤ ਦੇ ਖਿਲਾਫ ਆਪਣਾ ਤੀਜਾ ਵੱਡਾ ਅੰਦੋਲਨ ਛੇੜਨ ਦਾ ਫੈਸਲਾ ਲਿਆ। ਅਗਸਤ 1942 ਵਿੱਚ ਸ਼ੁਰੂ ਹੋਏ ਇਸ ਅੰਦੋਲਨ ਨੂੰ ਅੰਗਰੇਜੋ ਭਾਰਤ ਛੱਡੋ ਦਾ ਨਾਮ ਦਿੱਤਾ ਗਿਆ ਸੀ। ਹਾਲਾਂਕਿ ਗਾਂਧੀ ਜੀ ਨੂੰ ਝੱਟਪੱਟ ਗਿਰਫਤਾਰ ਕਰ ਲਿਆ ਗਿਆ ਸੀ ਲੇਕਿਨ ਦੇਸ਼ ਭਰ ਦੇ ਨੌਜਵਾਨ ਕਾਰਕੁਨ ਹੜਤਾਲਾਂ ਅਤੇ ਹੋਰ ਅਨੇਕ ਤਰ੍ਹਾਂ ਦੀਆਂ ਕਾਰਵਾਈਆਂ ਦੇ ਜਰੀਏ ਅੰਦੋਲਨ ਚਲਾਂਦੇ ਰਹੇ। ਕਾਂਗਰਸ ਵਿੱਚ ਜੈਪ੍ਰਕਾਸ਼ ਨਰਾਇਣ ਵਰਗੇ ਸਮਾਜਵਾਦੀ ਮੈਂਬਰ ਭੂਮੀਗਤ ਪ੍ਰਤੀਰੋਧ ਗਤੀਵਿਧੀਆਂ ਵਿੱਚ ਸਭ ਤੋਂ ਜ਼ਿਆਦਾ ਸਰਗਰਮ ਸਨ। ਪੱਛਮ ਵਿੱਚ ਸਤਾਰਾ ਅਤੇ ਪੂਰਵ ਵਿੱਚ ਮੇਦਿਨੀਪੁਰ ਵਰਗੇ ਕਈ ਜ਼ਿਲ੍ਹਿਆਂ ਵਿੱਚ ਆਜਾਦ ਸਰਕਾਰ ਦੀ ਸਥਾਪਨਾ ਕਰ ਦਿੱਤੀ ਗਈ ਸੀ। ਅੰਗਰੇਜਾਂ ਨੇ ਅੰਦੋਲਨ ਦੇ ਪ੍ਰਤੀ ਕਾਫ਼ੀ ਸਖ਼ਤ ਰਵੱਈਆ ਅਪਣਾਇਆ ਫਿਰ ਵੀ ਇਸ ਬਗ਼ਾਵਤ ਨੂੰ ਦਬਾਣ ਵਿੱਚ ਸਰਕਾਰ ਨੂੰ ਸਾਲ ਭਰ ਤੋਂ ਜ਼ਿਆਦਾ ਸਮਾਂ ਲੱਗ ਗਿਆ।
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਤਿੰਨ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ।
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਐਨ ਦਾ ਮਹੱਤਵਪੂਰਣ ਹਿੱਸਾ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਬੰਦਾ ਬੈਰਾਗੀ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈ ਨਤਾਂਾ ਸਿੰਿ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਰਾਜ ਸਭਾ ਭਾਰਤੀ ਲੋਕਤੰਤਰ ਦੀ ਉੱਪਰੀ ਪ੍ਰਤਿਨਿੱਧੀ ਸਭਾ ਹੈ। ਲੋਕਸਭਾ ਹੇਠਲੀ ਪ੍ਰਤਿਨਿੱਧੀ ਸਭਾ ਹੈ। ਕਾਉਂਸਿਲ ਆਫ ਸਟੇਟਸ, ਜਿਨੂੰ ਰਾਜ ਸਭਾ ਵੀ ਕਿਹਾ ਜਾਂਦਾ ਹੈ, ਇੱਕ ਅਜਿਹਾ ਨਾਮ ਹੈ ਜਿਸਦੀ ਘੋਸ਼ਣਾ ਸਭਾਪੀਠ ਦੁਆਰਾ ਸਭਾ ਵਿੱਚ 23 ਅਗਸਤ, 1954 ਨੂੰ ਕੀਤੀ ਗਈ ਸੀ। ਇਸ ਦੀ ਆਪਣੀ ਖਾਸ ਵਿਸ਼ੇਸ਼ਤਾਵਾਂ ਹਨ। ਭਾਰਤ ਵਿੱਚ ਦੂਸਰਾ ਸਦਨ ਦਾ ਸ਼ੁਰੂ 1918 ਦੇ ਮੋਂਟੇਗ - ਚੇੰਸਫੋਰਡ ਪ੍ਰਤੀਵੇਦਨ ਵਲੋਂ ਹੋਇਆ। ਭਾਰਤ ਸਰਕਾਰ ਅਧਿਨਿਯਮ, 1919 ਵਿੱਚ ਤਤਕਾਲੀਨ ਵਿਧਾਨਮੰਡਲ ਦੇ ਦੂਸਰੇ ਸਦਨ ਦੇ ਤੌਰ ਉੱਤੇ ਕਾਉਂਸਿਲ ਆਫ ਸਟੇਟਸ ਦਾ ਸਿਰਜਣ ਕਰਣ ਦਾ ਨਿਰਦੇਸ਼ ਕੀਤਾ ਗਿਆ ਜਿਸਦਾ ਵਿਸ਼ੇਸ਼ਾਧਿਕਾਰ ਸੀਮਿਤ ਸੀ ਅਤੇ ਜੋ ਵਾਕਈ: 1921 ਵਿੱਚ ਅਸਤੀਤਵ ਵਿੱਚ ਆਇਆ। ਗਵਰਨਰ - ਜਨਰਲ ਤਤਕਾਲੀਨ ਕਾਉਂਸਿਲ ਆਫ ਸਟੇਟਸ ਦਾ ਪਦੇਨ ਪ੍ਰਧਾਨ ਹੁੰਦਾ ਸੀ। ਭਾਰਤ ਸਰਕਾਰ ਅਧਿਨਿਯਮ, 1935 ਦੇ ਮਾਧਿਅਮ ਵਲੋਂ ਇਸ ਦੇ ਗਠਨ ਵਿੱਚ ਸ਼ਾਇਦ ਹੀ ਕੋਈ ਤਬਦੀਲੀ ਕੀਤੇ ਗਏ।
ਭਾਰਤ ਦਾ ਰਾਸ਼ਟਰੀ ਝੰਡਾ (ਜਾਂ ਤਿਰੰਗਾ) ਤਿੰਨ ਰੰਗਾਂ, ਕੇਸਰੀ, ਚਿੱਟਾ ਅਤੇ ਹਰੇ ਰੰਗ ਦੀਆਂ ਖਿਤਿਜ ਪੱਟੀਆਂ ਵਿੱਚ ਇੱਕ ਨੀਲੇ ਰੰਗ ਦੇ ਚੱਕਰ ਵਾਲ਼ਾ ਇੱਕ ਤਿੰਨ ਰੰਗਾ ਝੰਡਾ ਹੈ ਜਿਸਦੀ ਕਲਪਨਾ ਪਿੰਗਲੀ ਵੈਂਕਿਆ ਨੇ ਕੀਤੀ ਸੀ। ਇਸਨੂੰ 15 ਅਗਸਤ 1947 ਨੂੰ ਅੰਗਰੇਜ਼ਾਂ ਵਲੋਂ ਭਾਰਤ ਦੀ ਅਜ਼ਾਦੀ ਦੇ ਕੁਝ ਹੀ ਦਿਨ ਪਹਿਲਾਂ 22 ਜੁਲਾਈ 1947 ਨੂੰ ਮੁਨੱਕਦ ਭਾਰਤੀ ਸੰਵਿਧਾਨ-ਸਭਾ ਦੀ ਬੈਠਕ ਵਿੱਚ ਅਪਣਾਇਆ ਗਿਆ ਸੀ। ਇਸ ਵਿੱਚ ਤਿੰਨ ਇੱਕੋ ਜਿੰਨੀ ਚੌੜਾਈ ਦੀਆਂ ਖਿਤਿਜੀ ਪੱਟੀਆਂ ਹਨ,ਜਿਹਨਾਂ ਵਿੱਚ ਸਭ ਤੋਂ ਉੱਤੇ ਕੇਸਰੀ, ਵਿਚਲੇ ਚਿੱਟੀ ਅਤੇ ਹੇਠਾਂ ਗੂੜੇ ਹਰੇ ਰੰਗ ਦੀ ਪੱਟੀ ਹੈ। ਝੰਡੇ ਦੀ ਲੰਬਾਈ ਅਤੇ ਚੋੜਾਈ ਦਾ ਅਨੁਪਾਤ 2:3 ਹੈ। ਚਿੱਟੀ ਪੱਟੀ ਵਿੱਚ ਗੂੜੇ ਨੀਲੇ ਰੰਗ ਦਾ ਇੱਕ ਚੱਕਰ ਹੈ ਜਿਸ ਵਿੱਚ 24 ਓਏ ਹਨ। ਇਸ ਚੱਕਰ ਦਾ ਵਿਆਸ ਤਕਰੀਬਨ ਚਿੱਟੀ ਪੱਟੀ ਦੀ ਚੌੜਾਈ ਦੇ ਬਰਾਬਰ ਹੈ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਇਕ ਅਖੌਤੀ ਗ੍ਰੰਥ ਹੈ ਜਿਸਨੂੰ ਸਿੱਖ ਵਿਰੋਧੀ ਤਾਕਤਾਂ ਨੇ ਸਿਖਾਂ ਨੂੰ ਗੁਮਰਾਹ ਕਰਨ ਲਈ ਅਤੇ ਸਿਖਾਂ ਨੂੰ ਗੁਰੂ ਗਰੰਥ ਸਾਹਿਬ ਨਾਲੋਂ ਤੋੜਨ ਲਈ19ਵੀਂ ਸਦੀ ਦੇ ਅਖੀਰ ਵਿਚ ਲਿਖਿਆ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਹਿੰਦੂ ਪੱਖੀ ਸਿੱਖ ਜਥੇਬੰਦੀਆਂ(ਟਕਸਾਲ ਆਦਿ) ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀਆਂ ਹਨ,[ਸਰੋਤ ਚਾਹੀਦਾ] ਬਹੁਤੇ ਸਿੱਖ ਅਤੇ ਸਿੱਖ ਵਿਦਵਾਨ ਇਸ ਗੱਲ ਤੋਂ ਇਨਕਾਰੀ ਹਨ ਕਿ ਗੁਰੂ ਸਾਹਿਬ ਅਜਿਹਾ ਅਸ਼ਲੀਲਤਾ ਭਰਿਆ ਸਾਹਿਤ ਲਿਖ ਸਕਦੇ ਹਨ, ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਆਂਧਰਾ ਪ੍ਰਦੇਸ਼ (ਤੇਲਗੁ: ఆంధ్ర ప్రదేశ్), ਭਾਰਤ ਦੇ ਦੱਖਣ-ਪੂਰਬੀ ਤਟ ਉੱਤੇ ਸਥਿਤ ਰਾਜ ਹੈ। ਖੇਤਰ ਦੇ ਅਨੁਸਾਰ ਭਾਰਤ ਦਾ ਇਹ ਚੌਥਾ ਸਭ ਤੋਂ ਵੱਡਾ ਅਤੇ ਅਬਾਦੀ ਪੱਖੋਂ ਪੰਜਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈਦਰਾਬਾਦ ਹੈ। ਭਾਰਤ ਦੇ ਸਾਰੇ ਰਾਜਾਂ ਵਿੱਚ ਸਭ ਤੋਂ ਲੰਮਾ ਸਮੁੰਦਰ ਤਟ ਗੁਜਰਾਤ ਵਿੱਚ (1600 ਕਿ.ਮੀ.) ਹੁੰਦੇ ਹੋਏ, ਦੂਜੇ ਸਥਾਨ ਉੱਤੇ ਇਸ ਰਾਜ ਦਾ ਸਮੁੰਦਰ ਤਟ (972 ਕਿ.ਮੀ.) ਹੈ।ਆਂਦਰਾ ਪ੍ਰਦੇਸ਼ 12°41 ਅਤੇ 22°ਉ . ਅਕਸ਼ਾਂਸ਼ ਅਤੇ 77° ਅਤੇ 84°40 ਪੂ.
ਇਕਾਂਗੀ ਇੱਕ ਅੰਕ ਵਾਲੇ ਨਾਟਕ ਨੂੰ ਕਹਿੰਦੇ ਹਨ, ਫਿਰ ਵੀ ਇਕਾਂਗੀ ਤੇ ਨਾਟਕ 'ਚ ਕਾਫ਼ੀ ਅੰਤਰ ਹੁੰਦਾ ਹੈ। ਪੰਜਾਬੀ ਇਕਾਂਗੀ ਦਾ ਇਤਿਹਾਸ ਬੋਲਦਾ ਹੈ ਕਿ ਨਾਟਕ ਨਾ ਇਕਾਂਗੀ ਦਾ ਵਿਸਥਾਰ ਹੁੰਦਾ ਹੈ ਤੇ ਨਾ ਹੀ ਇਕਾਂਗੀ ਨਾਟਕ ਦਾ ਸਾਰ ਹੁੰਦੀ ਹੈ।ਅੰਗਰੇਜ਼ੀ ਦੇ 'ਵਨ ਐਕਟ ਪਲੇ'(One Act Play) ਸ਼ਬਦ ਲਈ ਹਿੰਦੀ ਵਿੱਚ 'ਇਕਾਂਕੀ' ਅਤੇ ਪੰਜਾਬੀ ਵਿੱਚ ਇਕਾਂਗੀ ਸ਼ਬਦਾਂ ਦਾ ਉਪਯੋਗ ਹੁੰਦਾ ਹੈ। ਪੱਛਮ ਵਿੱਚ ਇਕਾਂਗੀ 20ਵੀਂ ਸ਼ਤਾਬਦੀ ਵਿੱਚ, ਵਿਸ਼ੇਸ਼ ਤੌਰ 'ਤੇ ਪਹਿਲੇ ਮਹਾਂ ਯੁੱਧ ਦੇ ਬਾਅਦ, ਅਤਿਅੰਤ ਹਰਮਨ ਪਿਆਰਾ ਹੋਈ। ਡਾ.
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।