ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸ ਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਈ ਵੀ ਐਮ ਇੱਕ ਮਸ਼ੀਨ ਹੈ ਜੋ ਵੋਟਿੰਗ ਲਈ ਵਰਤੀ ਜਾਂਦੀ ਹੈ। ਇਸ ਦਾ ਪੂਰਾ ਨਾਮ ਇਲੈਕਟ੍ਰੋਨਿਕ ਵੋਟਿੰਗ ਮਸ਼ੀਨ ਹੈ ਇਸ ਦਾ ਇਸਤੇਮਾਲ ਭਾਰਤ ਵਿੱਚ ਆਮ ਚੋਣਾਂ ਅਤੇ ਰਾਜ ਵਿਧਾਨ ਸਭਾ ਦੀਆਂ ਚੋਣਾਂ ਵਿੱਚ 1999 ਵਿੱਚ ਸ਼ੁਰੂ ਹੋਇਆ ਅਤੇ 2004 ਤੋਂ ਇਸ ਦਾ ਪੂਰੀ ਤਰ੍ਹਾਂ ਇਸਤੇਮਾਲ ਹੋ ਰਿਹਾ ਹੈ। ਭਾਰਤ ਦਾ ਚੋਣ ਕਮਿਸ਼ਨ ਅਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਪ੍ਰੀਕਿਰਿਆ ਵਿੱਚ ਸੁਧਾਰ ਦੀ ਕੋਸ਼ਿਸ਼ ਕਰਦਾ ਰਿਹਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੀ ਸੂਚੀ
ਭਾਰਤ ਦਾ ਚੋਣ ਕਮਿਸ਼ਨ ਖ਼ੁਦਮੁਖ਼ਤਿਆਰ, ਸੁਤੰਤਰ ਅਤੇ ਸੰਵਿਧਾਨਕ ਸੰਸਥਾ ਹੈ ਜੋ ਕਿ ਗਣਤੰਤਰ ਭਾਰਤ ਦੀਆਂ ਸਾਰੀਆਂ ਚੋਣ ਪ੍ਰੀਕ੍ਰਿਰਿਆਂ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਹੈ। ਇਸ ਕਮਿਸ਼ਨ ਦੀ 25 ਜਨਵਰੀ 1950 ਨੂੰ ਸਥਾਪਨਾ ਕੀਤੀ ਗਈ। ਇਸ ਦੀ ਯੋਗ ਪ੍ਰਬੰਧ ਹੇਠ ਸਮੇਂ ਅਤੇ ਲੜੀਵਧ ਅਨੁਸਾਰ ਚੋਣਾਂ ਕਰਵਾਈਆਂ ਜਾਂਦੀਆਂ ਹਨ। ਭਾਰਤ ਦੁਨੀਆ ਦਾ ਪਹਿਲਾ ਦੇਸ਼ ਹੈ ਜਿਸ ਵਿੱਚ ਸਾਰੀ ਚੋਣ ਪ੍ਰੀਕ੍ਰਿਆ ਇਲੋਕਟ੍ਰੋਨਿਕ ਵੋਟਿੰਗ ਮਸ਼ੀਨ (EVM) ਕੀਤੀ ਜਾਂਦੀ ਹੈ। ਚੋਣ ਕਮਿਸ਼ਨ ਵਿੱਚ ਮੁਖ ਚੋਣ ਕਮਿਸ਼ਨਰ ਅਤੇ ਦੋ ਚੋਣ ਕਮਿਸ਼ਨਰ ਹੁੰਦੇ ਹਨ। ਦੋ ਚੋਣ ਕਮਿਸ਼ਨਰ ਪਹਿਲੀ ਵਾਰ 16 ਅਕਤੂਬਰ 1989 ਨੂੰ ਨਿਯੁਕਤ ਕੀਤੇ ਗਏ। ਜਿਹਨਾ ਦਾ ਸਮਾਂ ਕਾਲ ਬਹੁਤ ਥੋੜਾ ਸੀ ਸਿਰਫ 1 ਜਨਵਰੀ 1990 ਤੱਕ ਅਤੇ ਫਿਰ 1 ਅਕਤੂਬਰ 1993 ਤੋਂ ਇਸ ਕਮਿਸ਼ਨ ਦੀਆਂ ਸ਼ਕਤੀਆਂ ਵੰਡ ਦਿਤੀਆਂ ਗਈ ਤੋਂ ਕਿ ਬਹੁਮਤ ਨਾਲ ਫੈਸਲਾ ਲਿਆ ਜਾ ਸਕੇ। ਮੁੱਖ ਚੋਣ ਕਮਿਸ਼ਨਰ ਨੂੰ ਲੋਕ ਸਭਾ ਅਤੇ ਰਾਜ ਸਭਾ ਵਿੱਚ ਦੋ ਤਿਹਾਈ ਬਹੁਮਤ ਨਾਲ ਆਪਣੇ ਅਹੁਦੇ ਤੋਂ ਬਰਖਾਸਿਤ ਕੀਤਾ ਜਾ ਸਕਦਾ ਹੈ। ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰ ਦੀ ਤਨਖਾਹ ਅਤੇ ਹੋਰ ਭੱਤੇ ਸਪਰੀਮ ਕੋਰਟ ਦੇ ਜੱਜਾ ਦੇ ਬਰਾਬਰ ਹੁੰਦੀ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਯਥਾਰਥਵਾਦ ਉਨੀਵੀਂ ਸਦੀ ਦੇ ਫਰਾਂਸ ਵਿੱਚ ਪਨਪੀ ਅਤੇ ਵੀਹਵੀਂ ਸਦੀ ਪਹਿਲੇ ਅਰਸੇ ਤੱਕ ਫੈਲੀ ਗਲਪ ਦੀ ਇੱਕ ਸੁਹਜਾਤਮਕ ਸੈਲੀ ਜਾਂ ਵਿਧਾ ਜਾਂ ਸਾਹਿਤਕ ਅੰਦੋਲਨ ਸੀ ਜੋ ਜਿੰਦਗੀ ਦੇ ਵਰਤਾਰਿਆਂ ਨੂੰ ਜਿਵੇਂ ਉਹ ਸੀ ਅਤੇ ਹਨ, ਉਵੇਂ ਉਨ੍ਹਾਂ ਦੀ ਜਟਿਲਤਾ ਸਮੇਤ ਪੇਸ਼ ਕਰਨ ਲਈ ਪ੍ਰਤਿਬੱਧ ਸੀ। ਇਸਨੇ ਰੋਮਾਂਸਵਾਦ ਦੇ ਨਾਇਕਵਾਦੀ ਵਿਸ਼ਿਆਂ ਦੇ ਉਲਟ ਆਮ ਜਨ-ਜੀਵਨ ਨੂੰ ਉਹਦੀ ਕੁੱਲ ਸਾਧਾਰਨਤਾ ਸਮੇਤ ਆਪਣਾ ਵਿਸ਼ਾ ਬਣਾਇਆ। ਯਥਾਰਥਵਾਦੀ ਲੇਖਣੀ "ਦੇ ਕਲਾਮਈ ਸਧਾਰਨੀਕਰਨ ਵੱਖ-ਵੱਖ ਯੁੱਗਾਂ ਦੇ ਲੋਕਾਂ ਨੂੰ ਆਪਣੇ ਆਪ ਨੂੰ ਅਤੇ ਗਤੀਸ਼ੀਲ ਜੀਵਨ ਨੂੰ ਸਮਝਣ ਵਿੱਚ ਸਹਾਇਤਾ ਕਰਦੇ ਹਨ। ਯਥਾਰਥ ਦੇ ਬਾਹਰੀ ਚਿੱਤਰਣ ਨਾਲ਼ ਅਤੇ ਨਕਲ ਨਾਲ਼ ਅਜਿਹੇ ਪਰਿਣਾਮ ਹਾਸਲ ਨਹੀਂ ਕੀਤੇ ਜਾ ਸਕਦੇ”।ਯਥਾਰਥ ਦਰਸ਼ਨ ਦਾ ਪ੍ਰਵਰਗ ਹੈ। ਦਰਸ਼ਨ ਅਨੁਸਾਰ ਯਥਾਰਥ ਉਹ ਹੈ ਜੋ ਕਿ ਅਨਾਦਿ ਅੰਤ ਹੋਵੇ ਅਤੇ ਜੋ ਹਰ ਹੋਂਦ ਦਾ ਆਦਿ ਵੀ ਹੋਵੇ ਤੇ ਅੰਤ ਵੀ। ਇਸ ਪ੍ਰਕਾਰ ਦਰਸ਼ਨ ਵਿੱਚ ਅਜਿਹੀ ਵਸਤੂ ਨੂੰ ਯਥਾਰਥ ਹੋਂਦ ਦੀ ਧਾਰਣੀ ਆਖਿਆ ਜਾਂਦਾ ਹੈ ਜਿਸ ਦਾ ਮੂਲ ਕੋਈ ਨਾ ਹੋਵੇ ਜੋ ਖੁਦ-ਮੁਖਤਿਆਰ ਹੋਂਦ ਰੱਖਦੀ ਹੋਵੇ ਅਤੇ ਜੋ ਬ੍ਰਹਿਮੰਡ ਦੇ ਅਨੇਕ ਰੂਪਾਂ ਦੀ ਜਨਮਦਾਤੀ ਹੋਣ ਦੇ ਨਾਲ ਨਾਲ ਉਹਨਾਂ ਦੀ ਸਰਵ-ਵਿਆਪੀ ਸਾਂਝੀ ਖਾਸੀਅਤ ਵੀ ਹੋਵੇ। ਦਰਸ਼ਨ ਵਿੱਚ ਯਥਾਰਥ ਦੀ ਇਹ ਪਰਿਭਾਸ਼ਾ ਪ੍ਰਵਾਨੀ ਗਈ ਹੈ ਪਰ ਇਸ ਦੇ ਸਰੂਪ ਬਾਰੇ ਚਿੰਤਕਾਂ ਵਿੱਚ ਉਦੋਂ ਤੋਂ ਹੀ ਮੱਤ ਭੇਦ ਤੁਰਿਆ ਆ ਰਿਹਾ ਹੈ ਜਦੋਂ ਤੋਂ ਚਿੰਤਨ ਦੀ ਪ੍ਰਕ੍ਰਿਆ ਦਾ ਆਰੰਭ ਹੋਇਆ ਹੈ।
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਇਕ ਅਖੌਤੀ ਗ੍ਰੰਥ ਹੈ ਜਿਸਨੂੰ ਸਿੱਖ ਵਿਰੋਧੀ ਤਾਕਤਾਂ ਨੇ ਸਿਖਾਂ ਨੂੰ ਗੁਮਰਾਹ ਕਰਨ ਲਈ ਅਤੇ ਸਿਖਾਂ ਨੂੰ ਗੁਰੂ ਗਰੰਥ ਸਾਹਿਬ ਨਾਲੋਂ ਤੋੜਨ ਲਈ19ਵੀਂ ਸਦੀ ਦੇ ਅਖੀਰ ਵਿਚ ਲਿਖਿਆ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਹਿੰਦੂ ਪੱਖੀ ਸਿੱਖ ਜਥੇਬੰਦੀਆਂ(ਟਕਸਾਲ ਆਦਿ) ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀਆਂ ਹਨ,[ਸਰੋਤ ਚਾਹੀਦਾ] ਬਹੁਤੇ ਸਿੱਖ ਅਤੇ ਸਿੱਖ ਵਿਦਵਾਨ ਇਸ ਗੱਲ ਤੋਂ ਇਨਕਾਰੀ ਹਨ ਕਿ ਗੁਰੂ ਸਾਹਿਬ ਅਜਿਹਾ ਅਸ਼ਲੀਲਤਾ ਭਰਿਆ ਸਾਹਿਤ ਲਿਖ ਸਕਦੇ ਹਨ, ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਪਟਿਆਲਾ ਭਾਰਤੀ ਪੰਜਾਬ ਸੂਬੇ ਦੇ ਦੱਖਣ-ਪੂਰਬ ਵਿੱਚ ਸਥਿੱਤ ਇੱਕ ਸ਼ਹਿਰ, ਜ਼ਿਲ੍ਹਾ ਅਤੇ ਸਾਬਕਾ ਰਿਆਸਤ ਹੈ। ਇਹ ਸ਼ਹਿਰ ਪਟਿਆਲਾ ਜ਼ਿਲ੍ਹੇ ਦਾ ਪ੍ਰਸ਼ਾਸ਼ਨਿਕ ਕੇਂਦਰ ਹੈ। ਇਹ ਸ਼ਹਿਰ ਬਾਬਾ ਆਲਾ ਸਿੰਘ ਨੇ 1763 ਵਿੱਚ ਵਸਾਇਆ ਸੀ, ਜਿੱਥੋਂ ਇਸਦਾ ਨਾਂਅ ਆਲਾ ਸਿੰਘ ਦੀ ਪੱਟੀ ਅਤੇ ਮਗਰੋਂ ਪੱਟੀਆਲਾ ਅਤੇ ਫੇਰ ਪਟਿਆਲਾ ਪੈ ਗਿਆ। ਪਟਿਆਲਾ ਜ਼ਿਲ੍ਹੇ ਦੀਆਂ ਸੀਮਾਵਾਂ ਉੱਤਰ ਵਿੱਚ ਫਤਹਿਗੜ੍ਹ, ਰੂਪਨਗਰ ਅਤੇ ਚੰਡੀਗੜ੍ਹ ਨਾਲ, ਪੱਛਮ ਵਿੱਚ ਸੰਗਰੂਰ ਜ਼ਿਲ੍ਹੇ ਨਾਲ, ਪੂਰਬ ਵਿੱਚ ਅੰਬਾਲਾ ਅਤੇ ਕੁਰੂਕਸ਼ੇਤਰ ਨਾਲ ਅਤੇ ਦੱਖਣ ਵਿੱਚ ਕੈਥਲ ਨਾਲ ਲੱਗਦੀਆਂ ਹਨ। ਇਹ ਸਥਾਨ ਸਿੱਖਿਆ ਦੇ ਖੇਤਰ ਵਿੱਚ ਵੀ ਆਗੂ ਰਿਹਾ ਹੈ। ਦੇਸ਼ ਦਾ ਪਹਿਲਾ ਡਿਗਰੀ ਕਾਲਜ ਮਹਿੰਦਰਾ ਕਾਲਜ ਦੀ ਸਥਾਪਨਾ 1870 ਵਿੱਚ ਪਟਿਆਲਾ ਵਿੱਚ ਹੀ ਹੋਈ ਸੀ। ਇਹ ਸ਼ਹਿਰ ਰਵਾਇਤੀ ਪੱਗ, ਪਰਾਂਦੇ, ਨਾਲੇ, ਪਟਿਆਲਾ ਸ਼ਾਹੀ ਸਲਵਾਰ, ਪੰਜਾਬੀ ਜੁੱਤੀ ਅਤੇ ਪਟਿਆਲਾ ਪੈੱਗ ਲਈ ਪ੍ਰਸਿੱਧ ਹੈ। ਪਟਿਆਲਾ ਜ਼ਿਲ੍ਹਾ ਦੇ ਸਦਰ ਮੁਕਾਮ ਵਜੋਂ ਜਾਣੇ ਜਾਂਦੇ ਪਟਿਆਲਾ ਨਗਰ ਦਾ ਆਪਣਾ ਹੀ ਇਤਿਹਾਸ ਅਤੇ ਸੱਭਿਆਚਾਰ ਹੈ। ਸੰਨ 1948 ਈ. ਤੱਕ ਇਹ ਪਟਿਆਲਾ ਰਿਆਸਤ ਦੀ ਰਾਜਧਾਨੀ ਰਿਹਾ ਹੈ ਅਤੇ ਉਸ ਤੋਂ ਬਾਅਦ ਸੰਨ 1956 ਈ. ਤੱਕ ਇਹ ਪੈਪਸੂ ਸਰਕਾਰ ਦੀ ਰਾਜਧਾਨੀ ਬਣਿਆ ਰਿਹਾ ਹੈ। ਹੁਣ ਭਾਵੇਂ ਇਹ ਕੇਵਲ ਪਟਿਆਲੇ ਜ਼ਿਲ੍ਹੇ ਦਾ ਸਦਰ ਮੁਕਾਮ ਹੈ, ਪਰ ਇਸ ਦਾ ਆਪਣਾ ਹੀ ਸੱਭਿਆਚਾਰਕ ਪਿਛੋਕੜ ਹੈ ਅਤੇ ਅਨੇਕ ਖੇਤਰਾਂ ਵਿੱਚ ਇਸ ਦੀ ਝੰਡੀ ਕਾਇਮ ਹੈ। ਇਸ ਦੀ ਸਥਾਪਨਾ ਫੂਲਕੀਆਂ ਖ਼ਾਨਦਾਨ ਦੇ ਬਾਬਾ ਆਲਾ ਸਿੰਘ ਨੇ ਸੰਨ 1753 ਈ.
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਪੁਰੀ-ਅਨੰਦ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
2020 ਦੇ ਖੇਤੀ ਕਾਨੂੰਨ ਅਤੇ ਕਿਸਾਨ ਅੰਦੋਲਨ
ਭਾਰਤ ਸਰਕਾਰ ਨੇ ਸੰਸਦ ਵਿੱਚ ਸਤੰਬਰ 2020 ਵਿੱਚ ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹੂਲਤ) ਬਿਲ- 2020 ਅਤੇ ਕਿਸਾਨ (ਸਸ਼ਕਤੀਕਰਨ ਤੇ ਸੁਰੱਖਿਆ) ਮੁੱਲ ਭਰੋਸਗੀ ਅਤੇ ਖੇਤੀ ਸੇਵਾਵਾਂ ਸਮਝੌਤਾ ਬਿਲ-2020 ਰੱਖਦਿਆਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦਾ ਮੁੱਖ ਮੰਤਵ ਖੇਤੀ ਨੂੰ ਲਾਹੇਵੰਦਾ ਬਣਾਉਣਾ ਹੈ।ਇਸ ਤੋਂ ਬਾਅਦ ਲੋਕਸਭਾ ਅਤੇ ਰਾਜਸਭਾ ਵਿੱਚ ਇਹਨਾਂ ਨੂੰ ਪਾਸ ਕਰ ਦਿੱਤਾ ਗਿਆ। ਇਹਨਾਂ ਕਾਨੂੰਨਾਂ ਦਾ ਪ੍ਰਭਾਵ ਕਿਸਾਨਾਂ ਦੇ ਨਾਲ ਨਾਲ ਛੋਟੇ ਵਪਾਰੀਆਂ ਤੇ ਵੀ ਪੈਣ ਦੇ ਖਦਸ਼ੇ ਵਜੋਂ ਜੋ ਰੋਸ ਮੁਜਾਹਰੇ ਹੋਏ, ਉਹਨਾਂ ਦਾ ਅਸਰ ਪੂਰੇ ਦੇਸ਼ ਦੀ ਰਾਜਨੀਤੀ ਤੇ ਪਿਆ। ਸਰਕਾਰ ਦਾ ਦਾਅਵਾ ਸੀ ਕਿ ਇਹ ਖੇਤੀਬਾੜੀ ਦੀਆਂ ਵਸਤੂਆਂ ਦੀ ਰੁਕਾਵਟ ਰਹਿਤ ਰਾਜਾਂ ਅੰਦਰ ਅਤੇ ਰਾਜਾਂ ਵਿਚਕਾਰ ਵਪਾਰ ਨੂੰ ਉਤਸ਼ਾਹਤ ਕਰਨ ਲਈ ਪ੍ਰਤੀਯੋਗੀ ਵਿਕਲਪਿਕ ਵਪਾਰਕ ਚੈਨਲਾਂ ਰਾਹੀਂ ਕਿਸਾਨਾਂ ਲਈ ਮੁਨਾਫਾ ਕੀਮਤਾਂ ਦੀ ਸਹੂਲਤ ਦੇਣਗੇ। ਪਹਿਲਾ ਕਾਨੂੰਨ ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹੂਲਤ) ਕਾਨੂੰਨ- 2020 ਨਿਰਧਾਰਤ ਵਪਾਰਕ ਖੇਤਰ ਵਿੱਚ ਕਿਸਾਨਾਂ ਦੇ ਉਤਪਾਦਾਂ ਦੇ ਇਲੈਕਟ੍ਰਾਨਿਕ ਵਪਾਰ ਦੀ ਵੀ ਆਗਿਆ ਦਿੰਦਾ ਹੈ। ਇਹ ਇਲੈਕਟ੍ਰਾਨਿਕ ਡਿਵਾਈਸਾਂ ਅਤੇ ਇੰਟਰਨੈਟ ਰਾਹੀਂ ਸਿੱਧੀ ਅਤੇ ਔਨਲਾਈਨ ਖਰੀਦ ਅਤੇ ਵੇਚ ਦੀ ਸਹੂਲਤ ਦੇਵੇਗਾ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 7ਪੋਹ (22 ਦਿਸੰਬਰ) ਅਤੇ 12 ਪੋਹ (27 ਦਿਸੰਬਰ) 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (9ਸਾਲ) ਅਤੇ ਬਾਬਾ ਫ਼ਤਹਿ ਸਿੰਘ (7ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412) ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥ ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਵਿਖੇ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। ਅੱਲ੍ਹਾ ਯਾਰ ਖ਼ਾਂ ਜੋਗੀ ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ। ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਹਨਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਗਿਆਨਪੀਠ ਇਨਾਮ ਭਾਰਤੀ ਸਾਹਿਤ ਲਈ ਦਿੱਤੇ ਜਾਣ ਵਾਲੇ ਦੋ ਸਰਬ-ਉਚ ਇਨਾਮਾਂ ਵਿੱਚੋਂ ਇੱਕ ਹੈ। ਦੂਸਰਾ ਸਰਬ-ਉਚ ਇਨਾਮ ਸਾਹਿਤ ਅਕੈਡਮੀ ਫੈਲੋਸ਼ਿਪ ਹੈ। ਭਾਰਤ ਦਾ ਕੋਈ ਵੀ ਨਾਗਰਿਕ ਜੋ ਅਠਵੀਂ ਅਨੁਸੂਚੀ ਵਿੱਚ ਦਰਜ 22 ਭਾਸ਼ਾਵਾਂ ਵਿੱਚੋਂ ਕਿਸੇ ਭਾਸ਼ਾ ਵਿੱਚ ਲਿਖਦਾ ਹੋਵੇ, ਇਸ ਇਨਾਮ ਦੇ ਲਾਇਕ ਹੈ। ਇਨਾਮ ਵਿੱਚ ਪੰਜ ਲੱਖ ਰੁਪਏ ਦੀ ਨਕਦ ਆਰਕੇਐਮ, ਪ੍ਰਸ਼ਸਤੀਪਤਰ ਅਤੇ ਸਰਸਵਤੀ ਦੇਵੀ ਦੀ ਕਾਂਸੀ ਦੀ ਮੂਰਤੀ ਦਿੱਤੀ ਜਾਂਦੀ ਹੈ। 1 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸ਼ੁਰੂ ਹੋਏ ਇਸ ਇਨਾਮ ਨੂੰ 2005 ਵਿੱਚ 7 ਲੱਖ ਰੁਪਏ ਕਰ ਦਿੱਤਾ ਗਿਆ। 2005 ਲਈ ਚੁਣਿਆ ਗਿਆ ਹਿੰਦੀ ਸਾਹਿਤਕਾਰ ਰਾਜ ਕੁਮਾਰ ਨਰਾਇਣ ਪਹਿਲਾ ਵਿਅਕਤੀ ਸੀ ਜਿਸ ਨੂੰ 7 ਲੱਖ ਰੁਪਏ ਦਾ ਗਿਆਨਪੀਠ ਇਨਾਮ ਪ੍ਰਾਪਤ ਹੋਇਆ। ਪਹਿਲਾ ਗਿਆਨਪੀਠ ਇਨਾਮ 1965 ਵਿੱਚ ਮਲਿਆਲਮ ਲੇਖਕ ਜੀ ਸ਼ੰਕਰ ਕੁਰੁਪ ਨੂੰ ਪ੍ਰਦਾਨ ਕੀਤਾ ਗਿਆ ਸੀ। ਉਸ ਸਮੇਂ ਇਨਾਮ ਦੀ ਧਨਰਾਸ਼ੀ 1 ਲੱਖ ਰੁਪਏ ਸੀ। 1982 ਤੱਕ ਇਹ ਇਨਾਮ ਲੇਖਕ ਦੀ ਇੱਕ ਰਚਨਾ ਲਈ ਦਿੱਤਾ ਜਾਂਦਾ ਸੀ। ਲੇਕਿਨ ਇਸਦੇ ਬਾਅਦ ਇਹ ਲੇਖਕ ਦੇ ਭਾਰਤੀ ਸਾਹਿਤ ਵਿੱਚ ਸੰਪੂਰਨ ਯੋਗਦਾਨ ਲਈ ਦਿੱਤਾ ਜਾਣ ਲਗਾ। ਹੁਣ ਤੱਕ ਹਿੰਦੀ ਅਤੇ ਕੰਨੜ ਭਾਸ਼ਾ ਦੇ ਲੇਖਕ ਸਭ ਤੋਂ ਜਿਆਦਾ ਸੱਤ ਵਾਰ ਇਹ ਇਨਾਮ ਪਾ ਚੁੱਕੇ ਹਨ। ਇਹ ਇਨਾਮ ਬੰਗਾਲੀ ਨੂੰ ਪੰਜ ਵਾਰ, ਮਲਿਆਲਮ ਨੂੰ ਚਾਰ ਵਾਰ, ਉੜੀਆ, ਉਰਦੂ ਅਤੇ ਗੁਜਰਾਤੀ ਨੂੰ ਤਿੰਨ - ਤਿੰਨ ਵਾਰ, ਅਸਾਮੀ, ਮਰਾਠੀ, ਤੇਲੁਗੂ, ਪੰਜਾਬੀ ਅਤੇ ਤਮਿਲ ਨੂੰ ਦੋ - ਦੋ ਵਾਰ ਮਿਲ ਚੁੱਕਿਆ ਹੈ। ਇਹ ਇਨਾਮ ਟਾਈਮਜ਼ ਆਫ਼ ਇੰਡੀਆ ਦੇ ਪ੍ਰਕਾਸ਼ਕ–ਸਾਹੂ ਜੈਨ ਪਰਵਾਰ– ਦੁਆਰਾ ਸਥਾਪਤ ਭਾਰਤੀ ਗਿਆਨਪੀਠ ਟਰੱਸਟ ਦੁਆਰਾ 1961 ਵਿੱਚ ਸਥਾਪਤ ਕੀਤਾ ਗਿਆ ਸੀ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਅਨੰਦ ਕਾਰਜ ਸਿੱਖ ਵਿਆਹ ਦੀ ਰੀਤ ਹੈ। ਇਸ ਦਾ ਅੱਖਰੀ ਮਤਲਬ ਹੈ, ਖ਼ੁਸ਼ੀ ਭਰਿਆ ਕੰਮ। ਅਨੰਦੁ ਸਿੱਖਾਂ ਦੇ ਤੀਜੇ ਗੁਰੂ, ਗੁਰੂ ਅਮਰਦਾਸ ਦਾ ਕਲਾਮ ਹੈ ਜੋ ਉਹਨਾਂ ਰਾਮਕਲੀ ਰਾਗ ਤਹਿਤ ਰਚਿਆ। ਇਹ ਗੁਰੂ ਗ੍ਰੰਥ ਸਾਹਿਬ ਵਿੱਚ ਪੰਨਾ 773 'ਤੇ ਦਰਜ ਹੈ। ਬਾਅਦ ਵਿੱਚ ਚੌਥੇ ਗੁਰੂ, ਗੁਰੂ ਰਾਮਦਾਸ ਨੇ ਚਾਰ ਲਾਵਾਂ ਦੀ ਰਚਨਾ ਕੀਤੀ। ਸਿੱਖ ਵਿਆਹ ਵੇਲ਼ੇ ਇਸ ਰਚਨਾ ਦਾ ਪਾਠ ਹੁੰਦਾ ਹੈ ਅਤੇ ਲਾਵਾਂ ਦੇ ਪਾਠ ਵੇਲ਼ੇ ਵਿਆਹ ਵਾਲ਼ਾ ਜੋੜਾ (ਮੁੰਡਾ ਅਤੇ ਕੁੜੀ) ਗੁਰੂ ਗ੍ਰੰਥ ਸਾਹਿਬ ਨੂੰ ਸੱਜੇ ਹੱਥ ਰੱਖਦੇ ਹੋਏ ਇਸ ਦੀ ਪਰਕਰਮਾ ਕਰਦਾ ਹੈ। ਇਸ ਤਰ੍ਹਾਂ ਚਾਰ ਵਾਰ ਪਰਕਰਮਾ ਕੀਤੀ ਜਾਂਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਚਰਨਜੀਤ ਸਿੰਘ ਚੰਨੀ ਭਾਰਤੀ ਪੰਜਾਬ ਦਾ ਵਰਤਮਾਨ ਮੁੱਖ ਮੰਤਰੀ ਹੈ। ਉਹ ਚਮਕੌਰ ਸਾਹਿਬ ਤੋਂ ਵਿਧਾਇਕ ਹੈ। ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੀ ਪੰਜਾਬ ਇਕਾਈ ਦਾ ਨੇਤਾ ਹੈ। ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਚੱਲ ਰਹੀ ਪੰਜਾਬ ਸਰਕਾਰ ਵਿੱਚ ਤਕਨਿਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦਾ ਮੰਤਰੀ ਸੀ। 18 ਸਤੰਬਰ 2021 ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਮਗਰੋਂ 19 ਸਤੰਬਰ 2021 ਨੂੰ ਚੰਨੀ ਭਾਰਤੀ ਪੰਜਾਬ ਦਾ ਮੁੱਖ ਮੰਤਰੀ ਚੁਣਿਆ ਗਿਆ। ਉਹ ਸਿੱਖ ਭਾਈਚਾਰੇ ਨਾਲ ਸਬੰਧਿਤ ਹੈ ਅਤੇ ਉਸਨੂੰ ਦਸੰਬਰ 2015 ਵਿੱਚ 53 ਸਾਲ ਦੀ ਉਮਰ ਚ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਵਿਧਾਇਕ ਦਲ ਦਾ ਆਗੂ ਨਿਯੁਕਤ ਕੀਤਾ ਗਿਆ ਸੀ।ਉਹ ਰਵਿਦਾਸੀਆ ਭਾਈਚਾਰੇ ਨਾਲ ਸਬੰਧਿਤ ਹਨ ਅਤੇ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਕੈਬਨਿਟ, ਪੰਜਾਬ ਵਿੱਚ 16 ਮਾਰਚ 2017 ਨੂੰ 47 ਸਾਲ ਦੀ ਉਮਰ ਵਿੱਚ ਕੈਬਨਿਟ ਮੰਤਰੀ ਨਿਯੁਕਤ ਕੀਤਾ ਗਿਆ ਸੀ। ਚਮਕੌਰ ਸਾਹਿਬ ਤੋਂ ਤੀਜੀ ਵਾਰ ਵਿਧਾਇਕ ਅਤੇ "ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ" ਮੰਤਰੀ ਕੈਬਨਿਟ ਹਨ। ਉਹ ਇੰਡੀਅਨ ਨੈਸ਼ਨਲ ਕਾਂਗਰਸ ਦੁਆਰਾ ਘੋਸ਼ਿਤ ਕੀਤੇ ਗਏ ਨਵੇਂ ਮੁੱਖ ਮੰਤਰੀ ਹਨ ਅਤੇ 19 ਸਤੰਬਰ, 2021 ਨੂੰ ਹਰੀਸ਼ ਰਾਵਤ ਨੇ ਇੱਕ ਟਵੀਟ ਰਾਹੀਂ ਐਲਾਨ ਕੀਤਾ ਸੀ। ਉਹ ਇੰਡੀਅਨ ਨੈਸ਼ਨਲ ਕਾਂਗਰਸ ਦੀ ਹਾਈ ਕਮਾਂਡ ਦੁਆਰਾ ਘੋਸ਼ਿਤ ਕੀਤੇ ਗਏ ਪਹਿਲੇ sc ਮੁੱਖ ਮੰਤਰੀ ਹਨ।
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
2021 ਭਾਰਤੀ ਪੰਜਾਬ ਰਾਜਨੀਤਿਕ ਸੰਕਟ
18 ਸਤੰਬਰ 2021 ਨੂੰ, ਭਾਰਤ ਵਿਚ ਭਾਰਤੀ ਰਾਸ਼ਟਰੀ ਕਾਂਗਰਸ ਦੇ ਪੰਜਾਬ ਵਿਧਾਨ ਸਭਾ ਦੇ ਕਈ ਮੈਂਬਰਾਂ ਨੇ ਇਕ ਕਾਂਗਰਸ ਵਿਧਾਨ ਪਾਰਟੀ (ਸੀ.ਐੱਲ.ਪੀ.) ਦੀ ਬੈਠਕ ਵਿਚ ਹਿੱਸਾ ਲਿਆ, ਜਿਸ ਨਾਲ ਪੰਜਾਬ ਵਿਚ ਭਾਰਤੀ ਰਾਸ਼ਟਰੀ ਕਾਂਗਰਸ ਦੇ ਮੁੱਖ ਮੰਤਰੀ ਦੀ ਤਬਦੀਲੀ ਹੋ ਸਕਦੀ ਹੈ ਜਾਂ ਨਹੀਂ ਹੋ ਸਕਦੀ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਕਲਪਨਾ ਉਹਨਾਂ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਤਿੰਨ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਲਾਲਾ ਲਾਜਪਤ ਰਾਏ (ਹਿੰਦੀ: लाला लाजपत राय, 28 ਜਨਵਰੀ 1865 - 17 ਨਵੰਬਰ 1928) ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਘੁਲਾਟੀਆ ਸੀ। ਉਸ ਨੂੰ ਪੰਜਾਬ ਕੇਸਰੀ ਵੀ ਕਿਹਾ ਜਾਂਦਾ ਹੈ। ਉਸ ਨੇ ਪੰਜਾਬ ਨੈਸ਼ਨਲ ਬੈਂਕ ਅਤੇ ਲਕਸ਼ਮੀ ਬੀਮਾ ਕੰਪਨੀ ਦੀ ਸਥਾਪਨਾ ਕੀਤੀ ਸੀ। ਇਹ ਭਾਰਤੀ ਰਾਸ਼ਟਰੀ ਕਾਂਗਰਸ ਵਿੱਚ ਗਰਮ ਦਲ ਦੇ ਤਿੰਨ ਪ੍ਰਮੁੱਖ ਨੇਤਾਵਾਂ ਲਾਲ-ਬਾਲ-ਪਾਲ ਵਿਚੋਂ ਇੱਕ ਸਨ। ਸੰਨ 1928 ਵਿੱਚ ਉਸ ਨੇ ਸਾਈਮਨ ਕਮੀਸ਼ਨ ਵਿਰੁੱਧ ਇੱਕ ਪ੍ਰ੍ਦਰਸ਼ਨ ਵਿੱਚ ਹਿੱਸਾ ਲਿਆ, ਜਿਸ ਦੌਰਾਨ ਹੋਏ ਲਾਠੀਚਾਰਜ ਵਿੱਚ ਇਹ ਬੁਰੀ ਤਰ੍ਹਾਂ ਨਾਲ ਜਖ਼ਮੀ ਹੋ ਗਏ ਅਤੇ ਆਖ਼ਰ 17 ਨਵੰਬਰ 1928 ਨੂੰ ਉਸ ਦੀ ਮੌਤ ਹੋ ਗਈ ਸੀ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾਉਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕਉਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਆਂ ਵਿਭਿੰਨ ਵੰਨਗੀਆਂ ਵਿੱਚੋਂ ਆਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਆਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਆਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਆਂ ਆਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ਉਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਦੋਸਤ ਮੁਹੰਮਦ ਖਾਨ (ਫ਼ਾਰਸੀ: "دوست محمد خان", (ਪਸ਼ਤੋ: دوست محمد خان, ਜਨਮ 23 ਦਸੰਬਰ 1793 – ਮੌਤ 9 ਜੂਨ 1863) ਬਾਰਕਜ਼ਈ ਕਬੀਲੇ ਦਾ ਸਰਦਾਰ ਜੋ ਮੁਹੰਮਦ ਸ਼ਾਹ ਦੀ ਬਰਤਰਫ਼ੀ ਦੇ ਬਾਦ 1826 ਵਿੱਚ ਅਫ਼ਗ਼ਾਨਿਸਤਾਨ ਦੇ ਤਖ਼ਤ ਤੇ ਬੈਠਾ।ਦੁਰਾਨੀ ਰਾਜਵੰਸ਼ ਦੇ ਪਤਨ ਦੇ ਬਾਅਦ, ਉਹ ਅਫਗਾਨਿਸਤਾਨ ਦਾ 1826 ਤੋਂ 1839 ਤੱਕ ਅਤੇ ਫਿਰ 1845 ਤੋਂ 1863 ਤੱਕ ਅਮੀਰ ਰਿਹਾ। ਉਹ ਬਾਰਕਜ਼ਈ ਕਬੀਲੇ ਕਬੀਲੇ ਦਾ ਮੁਖੀ ਸਰਦਾਰ ਪਾਇੰਦੇ ਖਾਨ, ਜਿਹੜਾ ਜ਼ਮਨ ਸ਼ਾਹ ਦੁਰਾਨੀ ਹਥੋਂ 1799 ਵਿੱਚ ਮਾਰਿਆ ਗਿਆ ਸੀ, ਦਾ 11ਵਾਂ ਪੁੱਤਰ ਸੀ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਕਾਫ਼ੀ (ਪੰਜਾਬੀ: ਕਾਫ਼ੀ( ਗੁਰਮੁਖੀ ਦੇ), کافی (ਸ਼ਾਹਮੁਖੀ), ਹਿੰਦੀ : काफ़ी, ਉਰਦੂ : کافی, ਸਿੰਧੀ : ڪافي) ਸੂਫ਼ੀ ਸੰਗੀਤ ਅਤੇ ਸੂਫ਼ੀ ਕਵਿਤਾ ਦਾ ਇੱਕ ਕਲਾਸੀਕਲ ਰੂਪ ਹੈ। ਜ਼ਿਆਦਾਤਰ ਕਾਫ਼ੀਆਂ ਪੰਜਾਬੀ ਅਤੇ ਸਿੰਧੀ ਭਾਸ਼ਾ ਵਿਚ ਹੀ ਮਿਲਦੀਆਂ ਹਨ। ਕਾਫ਼ੀਆਂ ਰਚਣ ਵਾਲੇ ਕਵੀਆਂ ਵਿਚ ਬਾਬਾ ਫ਼ਰੀਦ, ਬੁੱਲ੍ਹੇ ਸ਼ਾਹ, ਸ਼ਾਹ ਹੁਸੈਨ, ਸ਼ਾਹ ਅਬਦੁਲ ਲਤੀਫ਼ ਭਟਾਈ, ਸਚਲ ਸਰਮਸਤ ਅਤੇ ਖ਼ਵਾਜਾ ਗ਼ੁਲਾਮ ਫ਼ਰੀਦ ਹਨ। ਦੱਖਣੀ ਏਸ਼ੀਆ, ਖ਼ਾਸਕਰ ਪਾਕਿਸਤਾਨ, ਬੰਗਲਾਦੇਸ਼ ਅਤੇ ਭਾਰਤ ਵਿਚ ਇਸਦਾ ਗਾਇਨ ਕਾਫ਼ੀ ਪ੍ਰਸਿੱਧ ਹੈ। ਲੰਮੇ ਸਮੇਂ ਦੌਰਾਨ, ਕਾਫ਼ੀ ਕਵਿਤਾ ਅਤੇ ਇਸਦੇ ਗਾਇਨ ਦੋਵਾਂ ਨੇ ਤੇਜ਼ੀ ਨਾਲ ਵਿਕਾਸ ਕੀਤਾ ਹੈ ਕਿਉਂਕਿ ਵੱਖ-ਵੱਖ ਕਵੀਆਂ ਅਤੇ ਗਾਇਕਾਂ ਨੇ ਸਮੇਂ ਸਮੇਂ ਤੇ ਆਪਣਾ ਯੋਗਦਾਨ ਪਾਇਆ ਹੈ ਅਤੇ ਇਸਨੂੰ ਇੱਕ ਅਮੀਰ ਅਤੇ ਵੰਨ-ਸੁਵੰਨਤਾ ਭਰਿਆ ਕਾਵਿ ਰੂਪ ਬਣਾਇਆ ਹੈ। ਕਾਫ਼ੀ ਰੂਹ ਅਤੇ ਇਸਦੇ ਸਿਰਜਣਹਾਰ ਦੀ ਸਾਂਝਦਾਰੀ ਤੇ ਕੇਂਦਰਿਤ ਰਹਿੰਦੀ ਹੈ। ਇਹ ਸਾਂਝਦਾਰੀ ਮੁਰੀਦ ਤੇ ਮੁਰਸ਼ਿਦ ਅਤੇ ਕਦੇ ਮਸ਼ੂਕ ਤੇ ਆਸ਼ਿਕ ਦੇ ਪ੍ਰਤੀਕ ਵਜੋਂ ਨਜ਼ਰ ਆਉਂਦੀ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਹੋਇਆ। ਊਧਮ ਸਿੰਘ ਕੰਬੋਜ ਕੌਮ ਨਾਲ ਸਬੰਧ ਰੱਖਦਾ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 12 ਫਰਵਰੀ 1947 - 6 ਜੂਨ 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਗੀਤਾਂਜਲੀ (ਬੰਗਾਲੀ: গীতাঞ্জলি - ਉਚਾਰਣ: ਗੀਤਾਂਜੋਲੀ, ਅੰਗਰੇਜ਼ੀ:Gitanjali), ਰਬਿੰਦਰਨਾਥ ਟੈਗੋਰ ਦੀਆਂ ਕਵਿਤਾਵਾਂ ਦਾ ਸੰਗ੍ਰਿਹ ਹੈ, ਜਿਸ ਦੇ ਲਈ ਉਨ੍ਹਾਂ ਨੂੰ 1913 ਵਿੱਚ ਨੋਬਲ ਇਨਾਮ ਮਿਲਿਆ ਸੀ। ਗੀਤਾਂਜਲੀ ਦੋ ਸ਼ਬਦਾਂ, ਗੀਤ ਅਤੇ ਅੰਜਲੀ ਨੂੰ ਮਿਲਾ ਕੇ ਬਣਿਆ ਹੈ ਜਿਸਦਾ ਅਰਥ ਹੈ - ਗੀਤਾਂ ਦਾ ਤੋਹਫ਼ਾ। ਇਹ ਅੰਗਰੇਜ਼ੀ ਵਿੱਚ ਲਿਖੀਆਂ 103 ਕਵਿਤਾਵਾਂ ਹਨ, (ਜਿਆਦਾਤਰ ਅਨੁਵਾਦ)।