ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਸਭ ਤੋਂ ਪੁਰਾਣੇ
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਪੰਜਾਬ ਵਿਧਾਨ ਸਭਾ ਚੋਣਾਂ 2022 ਸਾਲ 2022 ਦੀ ਸ਼ੁਰੂਆਤ ਵਿੱਚ ਹੋਣੀਆ ਤੈਅ ਹਨ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਫਰਵਰੀ ਜਾਂ ਮਾਰਚ 2022 ਵਿਚ , 16 ਵੀਂ ਵਿਧਾਨ ਸਭਾ ਦੀ ਚੋਣ ਲਈ 117 ਮੈਂਬਰਾਂ ਦੀ ਚੋਣ ਕਰਨ ਲਈ ਹੋਣਗੀਆਂ। ਸਾਲ 2017 ਵਿੱਚ ਚੁਣੀ ਗਈ ਮੌਜੂਦਾ ਅਸੈਂਬਲੀ ਦਾ ਕਾਰਜਕਾਲ 23 ਮਾਰਚ 2022 ਨੂੰ ਖਤਮ ਹੋ ਜਾਵੇਗਾ ਜੇ ਇਹ ਪਹਿਲਾਂ ਭੰਗ ਨਹੀਂ ਕੀਤੀ ਜਾਂਦੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸ ਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਜੋੜਿਆ ਜਾ ਸਕਦਾ ਕਿਉਂਕਿ ਇਸ ਵਿਚਲੇ ਸ਼ਬਦ ਸਥਾਨਕ ਸ਼ਬਦਾਵਲੀ ਨਾਲ ਸਬੰਧ ਰੱਖਦੇ ਹਨ।ਪੰਜਾਬੀ ਨਾਲ ਬਿਲਾਸਪੁਰੀ ਦੀ ਆਮ ਵਰਤੋਂ ਦੀ ਸ਼ਬਦਾਵਲੀ ਦੀ ਸਾਂਝ ਨੂੰ ਦੇਖੀਏ ਤਾਂ ਇਸ ਭਾਸ਼ਾ ਵਿੱਚ ਵਰਤੇ ਜਾਂਦੇ ਮਾਤਾ-ਪਿਤਾ, ਮਾਂ-ਬਾਪੂ, ਦਾਦੀ-ਦਾਦੀ, ਭੈਣ-ਭਰਾ, ਚਾਚਾ-ਚਾਚੀ, ਤਾਇਆ-ਤਾਈ, ਜੇਠ-ਜੇਠਾਣੀ, ਦਿਉਰ-ਦਿਉਰਾਣੀ, ਮਾਮਾ-ਮਾਮੀ, ਮਾਸੜ-ਮਾਸੀ, ਨਾਨਾ (ਨਾਨੂ)-ਨਾਨੀ, ਕੁੜਮ-ਕੁੜਮਣੀ, ਜੀਜਾ-ਸਾਲੀ, ਧੀ ਆਦਿ ਸ਼ਬਦ ਪੰਜਾਬੀ ਵਾਲੇ ਹੀ ਹਨ। ਇਨ੍ਹਾਂ ਤੋਂ ਇਲਾਵਾ ਮਾਨਵੀ ਰਿਸ਼ਤਿਆਂ ਦੀ ਤਰਜਮਾਨੀ ਕਰਦੇ ਕੁਝ ਹੋਰ ਸ਼ਬਦ ਵੀ ਥੋੜ੍ਹੇ-ਬਹੁਤੇ ਫ਼ਰਕ ਨੂੰ ਛੱਡ ਕੇ ਜ਼ਿਆਦਾਤਰ ਪੰਜਾਬੀ ਨਾਲ ਹੀ ਮੇਲ ਖਾਂਦੇ ਹਨ।
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬ ਦਾ ਮਸ਼ਹੂਰ ਨਾਵਲਕਾਰ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ. ਅਤਰ ਸਿੰਘ ਅਨੁਸਾਰ 'ਗੁਰਦਿਆਲ ਸਿੰਘ ਦੇ ਨਾਵਲਾਂ ਨਾਲ ਪੰਜਾਬੀ ਵਿਚ ਜੋ ਨਵੇਂ ਰੁਝਾਨ ਪੈਦਾ ਹੋਏ ਹਨ ਉਨ੍ਹਾਂ ਨੂੰ ਹੁਣ ਪਾਠਕ, ਅਧਿਆਪਕ ਤੇ ਵਿਦਵਾਨ ਸਾਰੇ ਹੀ ਪ੍ਰਵਾਨ ਕਰਦੇ ਹਨ ਅਤੇ ਇਹ ਮੰਨਦੇ ਹਨ ਕਿ ਗੁਰਦਿਆਲ ਸਿੰਘ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਹੀ ਭਾਰਤ ਦੇ ਮਹਾਨ ਲੇਖਕ ਮੁਨਸ਼ੀ ਪ੍ਰੇਮ ਚੰਦ ਦੇ 'ਗੋਦਾਨ' ਅਤੇ ਫਰਣੇਸ਼ਵਰ ਰੇਣੂੰ ਦੇ 'ਮੈਲਾ ਆਂਚਲ' ਦੇ ਪੱਧਰ ਦਾ ਨਾਵਲ ਹੈ। ਉਹ ਹੁਣ ਤੱਕ 10 ਨਾਵਲ, 10 ਕਹਾਣੀ ਸੰਗ੍ਰਹਿ, ਤਿੰਨ ਨਾਟਕ ਪੁਸਤਕਾਂ, 10 ਬਾਲ ਸਾਹਿਤ ਪੁਸਤਕਾਂ ਸਮੇਤ 40 ਤੋਂ ਵਧੇਰੇ ਪੁਸਤਕਾਂ ਨਾਲ ਪੰਜਾਬੀ ਸਾਹਿਤ ਜਗਤ ਦੀ ਝੋਲੀ ਵਿਚ ਅਨਮੋਲ ਯੋਗਦਾਨ ਪਾ ਚੁੱਕੇ ਹਨ। ਉਨ੍ਹਾਂ ਦੀਆਂ ਕਈ ਰਚਨਾਵਾਂ ਹਿੰਦੀ, ਅੰਗਰੇਜ਼ੀ, ਰੂਸੀ ਅਤੇ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਅਨੁਵਾਦ ਹੋ ਚੁੱਕੀਆਂ ਹਨ। ਇਸ ਸਾਹਿਤਕ ਯੋਗਦਾਨ ਬਦਲੇ ਉਨ੍ਹਾਂ ਨੂੰ ਭਾਰਤ ਦਾ ਸਭ ਤੋਂ ਵੱਡਾ ਸਾਹਿਤਕ ਐਵਾਰਡ (ਗਿਆਨਪੀਠ) ਹਾਸਿਲ ਹੋਣ ਦਾ ਮਾਣ ਪ੍ਰਾਪਤ ਹੈ। ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਆ ਗਿਆ ਹੈ। ਇਹਨਾਂ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਸ਼ਰੋਮਣੀ ਸਾਹਿਤਕਾਰ ਪੁਰਸਕਾਰ, ਪੰਜਾਬ ਸਾਹਿਤ ਅਕਾਦਮੀ ਪੁਰਸਕਾਰ, ਪੰਜਾਬੀ ਸਾਹਿਤ ਅਕਾਦਮੀ ਪੁਰਸਕਾਰ, ਸੋਵੀਅਤ ਲੈਂਡ ਨਹਿਰੂ ਪੁਰਸਕਾਰ, ਆਈ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 7ਪੋਹ (22 ਦਿਸੰਬਰ) ਅਤੇ 12 ਪੋਹ (27 ਦਿਸੰਬਰ) 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (9ਸਾਲ) ਅਤੇ ਬਾਬਾ ਫ਼ਤਹਿ ਸਿੰਘ (7ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412) ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥ ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਵਿਖੇ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। ਅੱਲ੍ਹਾ ਯਾਰ ਖ਼ਾਂ ਜੋਗੀ ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ। ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਹਨਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਪਾਤਰ (ਜਾਂ ਕਾਲਪਨਿਕ ਪਾਤਰ) ਵਾਰਤਾ ਕਲਾ ਕ੍ਰਿਤੀ (ਜਿਵੇਂ ਕੋਈ ਨਾਵਲ, ਨਾਟਕ, ਟੈਲੀਵੀਯਨ ਦੀ ਲੜੀ ਜਾਂ ਫਿਲਮ) ਵਿੱਚ ਇੱਕ ਵਿਅਕਤੀ ਹੁੰਦਾ ਹੈ। ਇਸਨੂੰ ਅੰਗ੍ਰੇਜ਼ੀ ਵਿੱਚ ਕਰੈਕਟਰ (character) ਕਹਿੰਦੇ ਹਨ ਜੋ ਪ੍ਰਾਚੀਨ ਯੂਨਾਨੀ ਸ਼ਬਦ χαρακτήρ, ਤੋਂ ਆਇਆ ਹੈ ਅਤੇ ਬਹਾਲੀ ਦੇ ਸਮੇਂ ਤੋਂ ਪ੍ਰਚਲਿਤ ਹੈ। ਪਰ,ਟੌਮ ਜੋਨਸ ਵਿਚ 1749 ਵਿੱਚ ਆਉਣ ਦੇ ਬਾਅਦ ਇਹ ਵਧੇਰੇ ਵਿਆਪਕ ਵਰਤਿਆ ਜਾਣ ਲੱਗਿਆ ਹੈ। ਇਸ ਤੋਂ , "ਇੱਕ ਅਦਾਕਾਰ ਵਲੋਂ ਨਿਭਾਏ ਪਾਰਟ" ਦੇ ਅਰਥਾਂ ਦਾ ਰੰਗ ਚੜ੍ਹ ਗਿਆ ਹੈ। ਪਾਤਰ, ਖਾਸ ਤੌਰ ਤੇ ਜਦ ਇੱਕ ਅਦਾਕਾਰ ਥੀਏਟਰ ਜਾਂ ਸਿਨੇਮਾ ਵਿੱਚ ਨਿਭਾਇਆ ਗਿਆ ਹੋਵੇ ਤਾਂ "ਇੱਕ ਮਨੁੱਖੀ ਵਿਅਕਤੀ ਦਾ ਭਰਮ" ਇਸ ਵਿਚ ਸਮਾ ਜਾਂਦਾ ਹੈ। ਸਾਹਿਤ ਵਿੱਚ, ਪਾਤਰ ਪਾਠਕ ਨੂੰ ਆਪਣੀਆਂ ਕਹਾਣੀਆ ਦੁਆਰਾ ਰਾਹ-ਦਰਸਾਊ ਹੁੰਦੇ ਹਨ, ਪਲਾਟ ਅਤੇ ਵਿਚਾਰ ਥੀਮ ਸਮਝਣ ਲਈ ਇਮਦਾਦੀ ਹੁੰਦੇ ਹਨ।18ਵੀਂ ਸਦੀ ਦੇ ਅੰਤ ਦੇ ਬਾਅਦ , "ਪਾਤਰ ਵਿੱਚ " ਵਾਕੰਸ ਦੀ ਵਰਤੋਂ ਇੱਕ ਅਭਿਨੇਤਾ ਦੇ ਅਸਰਦਾਰ ਮਾਨਵੀਕਰਨ ਦਾ ਵਰਣਨ ਕਰਨ ਲਈ ਕੀਤੀ ਜਾਣ ਲੱਗੀ ਹੈ। 19ਵੀਂ ਸਦੀ ਦੇ ਬਾਅਦ ਪਾਤਰ ਘੜਨ/ਬਣਾਉਣ ਦੀ ਕਲਾ ਨੂੰ ਪਾਤਰ ਉਸਾਰੀ ਕਹਿੰਦੇ ਹਨ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੇ ਪੁੰਜ ਅਮਰ ਸ਼ਹੀਦ ਹਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1619 ਈ: ਵਿੱਚ ਹੋਇਆ। ਇੱਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਭਾਰਤ ਦੇਸ਼ ਦੀ ਪਹਿਲੀ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇੱਕ ਨਵਾਂ ਮੋੜ ਦੇਵੇਗੀ ਅਤੇ ਭਾਰਤੀ ਨਾਰੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰਤੀ ਨਾਰੀ ਦਾ ਜੀਵਨ ਇੱਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਇਕ ਅਖੌਤੀ ਗ੍ਰੰਥ ਹੈ ਜਿਸਨੂੰ ਸਿੱਖ ਵਿਰੋਧੀ ਤਾਕਤਾਂ ਨੇ ਸਿਖਾਂ ਨੂੰ ਗੁਮਰਾਹ ਕਰਨ ਲਈ ਅਤੇ ਸਿਖਾਂ ਨੂੰ ਗੁਰੂ ਗਰੰਥ ਸਾਹਿਬ ਨਾਲੋਂ ਤੋੜਨ ਲਈ19ਵੀਂ ਸਦੀ ਦੇ ਅਖੀਰ ਵਿਚ ਲਿਖਿਆ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਹਿੰਦੂ ਪੱਖੀ ਸਿੱਖ ਜਥੇਬੰਦੀਆਂ(ਟਕਸਾਲ ਆਦਿ) ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀਆਂ ਹਨ,[ਸਰੋਤ ਚਾਹੀਦਾ] ਬਹੁਤੇ ਸਿੱਖ ਅਤੇ ਸਿੱਖ ਵਿਦਵਾਨ ਇਸ ਗੱਲ ਤੋਂ ਇਨਕਾਰੀ ਹਨ ਕਿ ਗੁਰੂ ਸਾਹਿਬ ਅਜਿਹਾ ਅਸ਼ਲੀਲਤਾ ਭਰਿਆ ਸਾਹਿਤ ਲਿਖ ਸਕਦੇ ਹਨ, ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀਗੁਰੂ ਗੋਬਿੰਦ ਸਿੰਘਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀਗੁਰੂ ਤੇਗ ਬਹਾਦਰ ਸਾਹਿਬਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀਗੁਰੂ ਗ੍ਰੰਥ ਸਾਹਿਬਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੂਰਨ ਭਗਤ ਇੱਕ ਪੰਜਾਬੀ ਦੀ ਪੁਰਾਣੀ ਲੋਕ-ਗਾਥਾ ਹੈ ਅਤੇ ਇਹ ਲੋਕ-ਕਹਾਣੀ "ਪੂਰਨ" ਤੇ ਅਧਾਰਿਤ ਹੈ ਜਿਸ ਦਾ ਪਿਤਾ, ਸਲਵਾਨ, ਸਿਆਲਕੋਟ ਦਾ ਰਾਜਾ ਸੀ। ਸਿਆਲਕੋਟ ਦੇ ਇਸ ਰਾਜਕੁਮਾਰ, ਪੂਰਨ ਨੂੰ ਅੱਜ ਦੇ ਸਮੇਂ ਵਿੱਚ "ਬਾਬਾ ਸਹਿਜ ਨਾਥ ਜੀ" ਵਜੋਂ ਪੁਜਿਆ ਜਾਂਦਾ ਹੈ। ਇਸ ਕਥਾ ਤੇ ਅਧਾਰਿਤ ਕਿੱਸਾ ਕਾਦਰਯਾਰ ਦੁਆਰਾ ਰਚਿਆ ਗਿਆ। ਪੂਰਨ ਭਗਤ ਦੀ ਕਥਾ ਮੂਲ ਰੂਪ ਵਿੱਚ ਇੱਕ ਦੰਦ-ਕਥਾ ਹੈ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਸ਼ਹੀਦ ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਮਜ਼੍ਹਬੀ ਸਿੱਖ ਪਰਿਵਾਰ ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਘਰ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”1.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾboutsikhs.com/sikh-martyrs/sikh-martyrs-sahibzada-ajit-singh-ji-amp-jujhar-singh-ji | title=ਸਾਹਿਬਜਾਂਦਾ ਅਜੀਤ ਸਿੰਘ ਜੀ | publisher=allaboutsikhs.com | date=01 ਨਵੰਬਰ 2012 | accessdate=ਨਵੰਬਰ 01, 2012}}</ref>। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 12 ਫਰਵਰੀ 1947 - 6 ਜੂਨ 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਸ਼੍ਰੀ ਅਕਾਲ ਤਖਤ ਸਾਹਿਬ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਗ਼ਦਰ ਪਾਰਟੀ [: ग़दर पार्टी (ਦੇਵਨਾਗਰੀ), غدر پارٹی (ਨਸਤਾਲੀਕ਼)]; ਗੁਲਾਮ ਭਾਰਤ ਨੂੰ ਅੰਗਰੇਜ਼ਾਂ ਤੋਂ ਆਜਾਦ ਕਰਾਉਣ ਦੇ ਉਦੇਸ਼ ਨਾਲ ਬਣਾਇਆ ਇੱਕ ਸੰਗਠਨ ਸੀ। ਇਸਨੂੰ ਅਮਰੀਕਾ ਅਤੇ ਕਨੇਡਾ ਦੇ ਭਾਰਤੀਆਂ ਨੇ 25 ਜੂਨ 1913 ਵਿੱਚ ਬਣਾਇਆ ਸੀ। ਇਸਨੂੰ ਪ੍ਰਸ਼ਾਂਤ ਤਟ ਦੀ ਹਿੰਦੀ ਐਸੋਸੀਏਸ਼ਨ (Hindi Association of the Pacific Coast) ਵੀ ਕਿਹਾ ਜਾਂਦਾ ਸੀ। ਇਹ ਪਾਰਟੀ ਗ਼ਦਰ ਨਾਮ ਦਾ ਪੱਤਰ ਵੀ ਕੱਢਦੀ ਸੀ ਜੋ ਉਰਦੂ ਅਤੇ ਪੰਜਾਬੀ ਵਿੱਚ ਛਪਦਾ ਸੀ। ਪਹਿਲਾ ਵਿਸ਼ਵ ਯੁੱਧ ਦੇ ਛਿੜਦੇ ਹੀ ਜਦੋਂ ਭਾਰਤ ਦੇ ਹੋਰ ਦਲ ਅੰਗਰੇਜ਼਼ਾਂ ਨੂੰ ਸਹਿਯੋਗ ਦੇ ਰਹੇ ਸਨ ਗ਼ਦਰੀਆਂ ਨੇ ਅੰਗਰੇਜ਼਼ੀ ਰਾਜ ਦੇ ਵਿਰੁੱਧ ਜੰਗ ਘੋਸ਼ਿਤ ਕਰ ਦਿੱਤੀ।ਭਾਈ ਰਤਨ ਸਿੰਘ ਅਤੇ ਭਾਈ ਸੰਤੋਖ ਸਿੰਘ ਅਮਰੀਕਾ ਤੋਂ ਅਗਸਤ 1922 ਵਿੱਚ ਤੁਰ ਕੇ 24 ਸਤੰਬਰ 1922 ਨੂੰ ਮਾਸਕੋ ਪਹੁੰਚੇ। ਉਹਨਾਂ ਨੇ ਮਈ 1923 ਤੱਕ ਉੱਥੇ ਠਹਿਰ ਕੇ ਸਮਾਜਵਾਦੀ ਰਾਜ ਪ੍ਰਬੰਧ ਬਾਰੇ ਜਾਣਕਾਰੀ ਹਾਸਲ ਕੀਤੀ। ਨਵੀਂ ਵਿਚਾਰਧਾਰਾ ਨਾਲ ਜੁੜ ਕੇ ਲਏ ਫੈਸਲੇ ਅਨੁਸਾਰ ਭਾਈ ਰਤਨ ਸਿੰਘ ਨੇ ਅਮਰੀਕਾ ਅਤੇ ਹੋਰ ਮੁਲਕਾਂ ਵਿਚੋਂ ਗਦਰੀਆਂ ਨੂੰ ਮਾਸਕੋ ਦੀ ਪੂਰਬੀ ਯੂਨੀਵਰਸਿਟੀ ਵਿੱਚ ਸਿੱਖਿਆ ਪ੍ਰਾਪਤੀ ਲਈ ਭੇਜਣ ਅਤੇ ਭਾਈ ਸੰਤੋਖ ਸਿੰਘ ਨੇ ਹਿੰਦੁਸਤਾਨ ਜਾ ਕੇ ਨਵੇਂ ਵਿਚਾਰਾਂ ਦਾ ਪ੍ਰਚਾਰ ਕਰਨ ਦੀ ਜ਼ਿੰਮੇਵਾਰੀ ਓਟ ਲਈ।
ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 22 ਦਸੰਬਰ ਅਤੇ 27 ਦਸੰਬਰ 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (8 ਸਾਲ) ਅਤੇ ਬਾਬਾ ਫ਼ਤਹਿ ਸਿੰਘ (5 ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412)ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥(ਚੰਡੀ ਚਰਿਤਰ) ਮੁਗਲ ਸ਼ਾਸਨ ਦੇ ਨਾਲ-ਨਾਲ ਹਿੰਦੂ ਕੱਟੜਵਾਦ ਵੀ ਖਾਲਸੇ ਦੇ ਸਿਧਾਂਤ ਅਤੇ ਸਰੂਪ ਤੋਂ ਅਪ੍ਰਸੰਨ ਸੀ। ਇਸ ਲਈ ਪਹਾੜੀ ਰਾਜਿਆਂ ਅਤੇ ਹੋਰ ਉੱਚ ਜਾਤੀ ਹਿੰਦੂ ਸਮਾਜ ਵੱਲੋਂ ਖ਼ਾਲਸੇ ਦੀ ਸਾਜਨਾ ਦਾ ਵਿਰੋਧ ਕੀਤਾ ਗਿਆ ਸੀ। ਕਈ ਥਾਵਾਂ ਤੇ ਹਿੰਦੂਆਂ ਤੇ ਸਿੱਖਾਂ ਵਿੱਚ ਤਣਾਅ ਵੀ ਪੈਦਾ ਹੋ ਗਿਆ ਸੀ। ਪਹਾੜੀ ਰਾਜੇ ਤੇ ਸੂਬਾ ਸਰਹਿੰਦ ਗੁਰੂ ਜੀ ਦੇ ਵਿਰੁੱਧ ਇਕਜੁਟ ਹੋ ਗਏ ਸਨ। 1704 ਵਿੱਚ ਦੋਵੇਂ ਫ਼ੌਜਾਂ ਨੇ ਰਲ ਕੇ ਅਨੰਦਪੁਰ ਨੂੰ ਘੇਰਾ ਪਾ ਲਿਆ। ਘੇਰਾ ਲੰਮਾ ਹੋਣ ਤੇ ਦੁਸ਼ਮਣ ਵੱਲੋਂ ਗੁਰੂ ਜੀ ਨਾਲ ਸਮਝੌਤਾ ਕੀਤਾ ਗਿਆ। ਸਮਝੌਤੇ ਦੀ ਸ਼ਰਤ ਇਹ ਸੀ ਕਿ ਇੱਕ ਵਾਰ ਗੁਰੂ ਜੀ ਅਨੰਦਪੁਰ ਛੱਡ ਦੇਣ ਉਹਨਾਂ ਨੂੰ ਬੇਰੋਕ ਜਾਣ ਦਿੱਤਾ ਜਾਵੇਗਾ। ਇਸ ਬਾਰੇ ਲਿਖਤੀ ਕਸਮਾਂ ਵੀ ਗੁਰੂ ਜੀ ਨੂੰ ਭੇਜੀਆਂ ਗਈਆਂ। ਗੁਰੂ ਜੀ ਨੇ ਜ਼ਫ਼ਰਨਾਮੇ ਵਿੱਚ ਵੀ ਜ਼ਿਕਰ ਕੀਤਾ ਹੈ ਕਿ ਜੇ ਤੂੰ ਕੁਰਾਨ ਦੀਆਂ ਲਿਖਤੀ ਕਸਮਾਂ ਵੇਖਣਾ ਚਾਹੁੰਦਾ ਹੈ ਤਾਂ ਉਹ ਵੀ ਮੈਂ ਤੈਨੂੰ ਭੇਜ ਸਕਦਾ ਹਾਂ। ਤੁਰਾ ਗਰ ਬ ਬਾਯਦ ਆਂ ਕੌਲੇ ਕੁਰਾਂ॥ ਬ ਨਜ਼ਦੇ ਸ਼ੁਮਾ ਰਾ ਰਸਾਨਮ ਹੁਮਾਂ॥ (ਜ਼ਫ਼ਰਨਾਮਾ) ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ। ਗੁਰੂ ਜੀ ਨੇ ਇੱਕ ਦਿਨ ਰੋਪੜ ਦੇ ਕੋਲ ਨਿਹੰਗ ਖ਼ਾਨ ਦੀ ਗੜ੍ਹੀ ਵਿੱਚ ਬਿਤਾਇਆ। ਰਾਤ ਨੂੰ ਅੱਗੇ ਚੱਲ ਪਏ ਪਰ ਦੁਸ਼ਮਣ ਦੀਆਂ ਫ਼ੌਜਾਂ ਨੇ ਵੀ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਗੁਰੂ ਜੀ ਨੇ ਚਮਕੌਰ ਦੀ ਗੜ੍ਹੀ ਵਿੱਚ ਦਾਖ਼ਲ ਹੋ ਕੇ ਮੋਰਚਾ ਬੰਦੀ ਕਰ ਲਈ। ਗੁਰੂ ਜੀ ਦੇ ਨਾਲ ਦੋ ਵੱਡ ਸਾਹਿਬਜ਼ਾਦਿਆਂ ਤੇ ਪੰਜ ਪਿਆਰਿਆਂ ਸਮੇਤ 40 ਕੁ ਸਿੱਖ ਸਨ। ਦੁਸ਼ਮਣ ਦੀ ਦਸ ਲੱਖ ਦੀ ਫ਼ੌਜ ਨੇ ਗੜ੍ਹੀ ਨੂੰ ਘੇਰਾ ਪਾ ਲਿਆ। ਸਾਰਾ ਦਿਨ ਲੜਾਈ ਹੁੰਦੀ ਰਹੀ। ਸ਼ਾਮ ਤੱਕ ਗੁਰੂ ਜੀ ਕੋਲ ਸਾਰਾ ਗੋਲੀ ਸਿੱਕਾ ਖ਼ਤਮ ਹੋ ਗਿਆ। ਹੁਣ ਸਿੰਘਾਂ ਨੇ ਗੜ੍ਹੀ ਤੋਂ ਬਾਹਰ ਆ ਕੇ ਲੜਨਾ ਸ਼ੁਰੂ ਕਰ ਦਿੱਤਾ। ਸਿੰਘਾਂ ਦੇ ਨਾਲ ਗੁਰੂ ਜੀ ਦੇ ਦੋਵੇਂ ਸਾਹਿਬਜ਼ਾਦੇ ਗੁਰੂ ਜੀ ਦੇ ਸਾਹਮਣੇ ਲੜਦੇ ਸ਼ਹੀਦ ਹੋ ਗਏ। ਬਾਬਾ ਅਜੀਤ ਸਿੰਘ ਨੇ ਅਜੇ ਜਵਾਨੀ ਵਿੱਚ ਪੈਰ ਰਖਿਆ ਹੀ ਸੀ। ਬਾਬਾ ਜੁਝਾਰ ਸਿੰਘ ਤਾਂ ਅਜੇ ਕਿਸ਼ੋਰ ਅਵਸਥਾ ਵਿੱਚ ਸਨ। ਕਰਬਲਾ ਦੇ ਮੈਦਾਨ ਵਿੱਚ ਹਸਨ ਹੁਸੈਨ ਦੀ ਸ਼ਹੀਦੀ ਤੋਂ ਇਲਾਵਾ ਦੁਨੀਆ ਦੇ ਇਤਿਹਾਸ ਵਿੱਚ ਇਸ ਤਰ੍ਹਾਂ ਦੀ ਕੋਈ ਹੋਰ ਮਿਸਾਲ ਨਹੀਂ ਮਿਲਦੀ, ਜਿੱਥੇ ਇੱਕ ਪਿਤਾ ਨੇ ਆਪਣੇ ਪੁੱਤਰਾਂ ਨੂੰ ਲੜਾਈ ਵਿੱਚ ਸ਼ਹੀਦ ਹੋਣ ਲਈ ਭੇਜਿਆ ਹੋਵੇ। ਕਰਬਲਾ ਦੀ ਜੰਗ ਅਤੇ ਚਮਕੌਰ ਦੀ ਜੰਗ ਵਿੱਚ ਇੱਕ ਵੱਡਾ ਅੰਤਰ ਸੀ। ਕਰਬਲਾ ਦੀ ਜੰਗ ਵਿੱਚ ਦੋਵੇਂ ਫ਼ੌਜਾਂ ਬਰਾਬਰ ਦੀਆਂ ਸਨ। ਇਸ ਦੇ ਮੁਕਾਬਲੇ ਤੇ ਚਮਕੌਰ ਦੀ ਜੰਗ ਦੁਨੀਆ ਦੀ ਸਭ ਤੋਂ ਵੱਧ ਅਸਾਵੀਂ ਜੰਗ ਸੀ। ਇਸ ਤਰ੍ਹਾਂ ਦੀ ਅਸਾਵੀਂ ਜੰਗ ਦੀਆਂ ਮਿਸਾਲਾਂ ਸਿੱਖ ਇਤਿਹਾਸ ਵਿੱਚ ਤਾਂ ਕੁਝ ਹੋਰ ਵੀ ਮਿਲਦੀਆਂ ਹਨ, ਪਰ ਬਾਕੀ ਕੌਮਾਂ ਦੇ ਇਤਿਹਾਸ ਵਿੱਚ ਸ਼ਾਇਦ ਨਹੀਂ ਦੇ ਬਰਾਬਰ ਹਨ। ਇਸ ਜੰਗ ਦਾ ਜ਼ਿਕਰ ਕਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ ਲਿਖਿਆ ਹੈ ਕਿ ਭੁੱਖੇ ਭਾਣੇ 40 ਆਦਮੀ ਕੀ ਕਰ ਸਕਦੇ ਹਨ, ਜੇ ਉਹਨਾਂ ਤੇ 10 ਲੱਖ ਦਾ ਲਸ਼ਕਰ ਅਚਾਨਕ ਟੁੱਟ ਪਵੇ- ਗੁਰਸ਼ਨ: ਚਿ ਕਾਰੇ ਕੁਨਦ ਚਿਹਲ ਨਰ।ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। [[ਅੱਲ੍ਹਾ ਯਾਰ ਖ਼ਾਂ ਜੋਗੀ]] ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ।ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਨ੍ਹਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਮਾਰਕਸਵਾਦ ਇੱਕ ਦਾਰਸ਼ਨਿਕ, ਆਰਥਿਕ ਅਤੇ ਰਾਜਨੀਤਿਕ ਸਿਧਾਂਤ ਹੈ ਜਿਸ ਦੀਆਂ ਬੁਨਿਆਦਾਂ ਕਾਰਲ ਮਾਰਕਸ ਅਤੇ ਫ੍ਰੈਂਡਰਿਕ ਏਂਗਲਜ਼ ਨੇ ਰੱਖੀਆਂ ਸਨ। ਸਮਾਜਿਕ ਸੋਚ ਅਤੇ ਰਾਜਨੀਤਿਕ ਅਭਿਆਸ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਅੰਦੋਲਨਾਂ ਨਾਲ ਜੁੜੀਆਂ ਮਾਰਕਸ ਦੀਆਂ ਸਿੱਖਿਆਵਾਂ ਦੀਆਂ ਵੱਖੋ ਵੱਖਰੀਆਂ ਵਿਆਖਿਆਵਾਂ ਮਿਲਦੀਆਂ ਹਨ। ਰਾਜਨੀਤਿਕ ਮਾਰਕਸਵਾਦ ਖੱਬੇਪੱਖੀ ਅਰਾਜਕਤਾਵਾਦ (ਵੇਖੋ ਸਮਾਜਿਕ ਅਰਾਜਕਤਾਵਾਦ), ਈਸਾਈ ਸਮਾਜਵਾਦ ਅਤੇ ਲੋਕਤੰਤਰੀ ਸਮਾਜਵਾਦ ਅਤੇ ਸਮਾਜਿਕ ਲੋਕਤੰਤਰ ਵਰਗੇ ਸਮਾਜਵਾਦ ਦੇ ਰੂਪਾਂ ਵਿਚੋਂ ਇੱਕ ਹੈ। ਦੂਸਰੇ ਰੂਪ ਮਾਰਕਸਵਾਦ ਨੂੰ ਪ੍ਰਵਾਨ ਨਹੀਂ ਕਰਦੇ। ਮਾਰਕਸਵਾਦ ਸਮਾਜਿਕ-ਆਰਥਿਕ ਵਿਸ਼ਲੇਸ਼ਣ ਦੀ ਇੱਕ ਵਿਧੀ ਹੈ ਜੋ ਇਤਿਹਾਸਕ ਵਿਕਾਸ ਦੀ ਭੌਤਿਕਵਾਦੀ ਵਿਆਖਿਆ ਦੀ ਵਰਤੋਂ ਕਰਦਿਆਂ ਜਮਾਤੀ ਸੰਬੰਧਾਂ ਅਤੇ ਸਮਾਜਿਕ ਟਕਰਾਅ ਨੂੰ ਵੇਖਦਾ ਹੈ ਅਤੇ ਸਮਾਜਿਕ ਤਬਦੀਲੀ ਦਾ ਦਵੰਦਵਾਦੀ ਨਜ਼ਰੀਆ ਅਪਣਾਉਂਦੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਇਸ ਜਮਾਤੀ ਸੰਘਰਸ਼ ਜਿਸ ਨੂੰ ਆਮ ਤੌਰ 'ਤੇ ਸਮਾਜ ਦੀਆਂ ਉਤਪਾਦਕ ਤਾਕਤਾਂ ਵਲੋਂ ਉਤਪਾਦਨ ਦੇ ਸੰਬੰਧਾਂ ਦੇ ਵਿਰੁਧ ਵਿਦਰੋਹ ਦੇ ਤੌਰ ਤੇ ਦਰਸਾਇਆ ਜਾਂਦਾ ਹੈ, ਦੇ ਨਤੀਜੇ ਵਜੋਂ ਥੋੜ੍ਹੇ ਸਮੇਂ ਦੇ ਸੰਕਟ ਦਾ ਇੱਕ ਦੌਰ ਆਉਂਦਾ ਹੈ, ਜਦੋਂ ਪ੍ਰੋਲੇਤਾਰੀ ਦੀ ਚੇਤਨਾ (ਭਾਵੇਂ ਕਿ ਸ਼੍ਰੇਣੀ ਚੇਤਨਾ ਦੀਆਂ ਵੱਖੋ ਵੱਖ ਡਿਗਰੀਆਂ ਹੁੰਦੀਆਂ ਹਨ) ਵਿੱਚ ਤੀਬਰ ਹੋ ਰਹੀ ਕਿਰਤ ਦੀ ਅਲਹਿਦਗੀ ਨੂੰ ਪ੍ਰਬੰਧਿਤ ਕਰਨ ਲਈ ਬੁਰਜੂਆਜ਼ੀ ਨੂੰ ਸੰਘਰਸ਼ ਕਰਨਾ ਪੈਂਦਾ ਹੈ। ਡੂੰਘੇ ਸੰਕਟ ਦੇ ਦੌਰ ਵਿੱਚ, ਦੱਬੇ-ਕੁਚਲੇ ਲੋਕਾਂ ਦਾ ਵਿਰੋਧ ਦਾ ਨਤੀਜਾ ਇੱਕ ਪ੍ਰੋਲੇਤਾਰੀ ਇਨਕਲਾਬ ਹੋ ਸਕਦਾ ਹੈ। ਜੇ ਉਹ ਜਿੱਤ ਜਾਂਦਾ ਹੈ, ਤਾਂ ਇਹ ਉਤਪਾਦਨ ਦੇ ਸਾਧਨਾਂ ਦੀ ਸਮਾਜਿਕ ਮਾਲਕੀ ਤੇ ਅਧਾਰਤ ਇੱਕ ਸਮਾਜਿਕ-ਆਰਥਿਕ ਪ੍ਰਣਾਲੀ, ਸਮਾਜਵਾਦ ਦੀ ਸਥਾਪਨਾ ਵੱਲ ਅੱਗੇ ਵਧਦਾ ਹੈ, ਜਿਸ ਵਿੱਚ ਹਰੇਕ ਨੂੰ ਉਸਦੇ ਯੋਗਦਾਨ ਦੇ ਅਨੁਸਾਰ ਅਤੇ ਵਰਤੋਂ ਲਈ ਉਤਪਾਦਨ ਅਤੇ ਸਿੱਧਾ ਵਰਤੋਂ ਲਈ ਉਤਪਾਦਨ ਕੀਤਾ ਜਾਂਦਾ ਹੈ। ਕਿਉਂ ਜੋ ਉਤਪਾਦਨ-ਸ਼ਕਤੀਆਂ ਅੱਗੇ ਵਧਦੀਆਂ ਰਹਿੰਦੀਆਂ ਹਨ, ਮਾਰਕਸ ਨੇ ਅਨੁਮਾਨ ਲਗਾਇਆ ਕਿ ਸਮਾਜਵਾਦ ਆਖਰਕਾਰ ਇੱਕ ਕਮਿਊਨਿਸਟ ਸਮਾਜ ਵਿੱਚ ਤਬਦੀਲ ਹੋ ਜਾਵੇਗਾ, ਜੋ ਇੱਕ ਜਮਾਤ-ਰਹਿਤ, ਰਾਜ-ਰਹਿਤ, ਸਾਂਝ ਮਾਲਕੀ ਦੇ ਅਧਾਰ ਤੇ ਮਨੁੱਖੀ ਸਮਾਜ ਹੋਵੇਗਾ: "ਹਰੇਕ ਤੋਂ ਉਸਦੀ ਯੋਗਤਾ ਦੇ ਅਨੁਸਾਰ, ਹਰੇਕ ਨੂੰ ਉਸਦੀਆਂ ਜ਼ਰੂਰਤਾਂ ਅਨੁਸਾਰ। ਕਾਰਲ ਮਾਰਕਸ ਜਰਮਨ ਦੇ ਫਿਲਾਸ਼ਫਰ, ਅਰਥ-ਸ਼ਾਸ਼ਤਰੀ, ਸਮਾਜ ਵਿਗਿਆਨੀ ਇਤਿਹਾਸ ਦਾ ਪੱਤਰਕਾਰ ਅਤੇ ਸਮਾਜਿਕ ਇਨਕਲਾਬੀ ਸਨ। ਉਨ੍ਹਾਂ ਦਾ ਜਨਮ 5 ਮਈ 1818 ਈ. ਨੂੰ ਇੱਕ ਯਹੂਦੀ ਪਰਿਵਾਰ ਵਿੱਚ ਹੋਇਆ। ਉਹ ਬੋਨ ਯੂਨੀਵਰਸਿਟੀ ਅਤੇ ਜੇਨਾ ਯੂਨੀਵਰਸਿਟੀ ਵਿਚੋਂ ਪੜਦਿਆਂ ਹੀਗਲ ਦੇ ਦਰਸ਼ਨ ਤੋਂ ਬਹੁਤ ਪ੍ਰਭਾਵਿਤ ਹੋਇਆ। 1839-41 ਵਿੱਚ ਉਨ੍ਹਾਂ ਨੇ ਪ੍ਰਾਕ੍ਰਿਤਕ ਦਰਸ਼ਨ ਉੱਪਰ ਆਪਣਾ ਪੀਐੱਚ.ਡੀ. ਦਾ ਸ਼ੋਧ ਪ੍ਰਬੰਧ ਤਿਆਰ ਕੀਤਾ। ਮਾਰਕਸ ਉੱਪਰ ਇਸ ਗੱਲ ਦਾ ਅਸਰ ਸੀ ਕਿ ਉਸਦੇ ਪਿਤਾ ਨੇ ਇਸ ਕਰਕੇ ਯਹੂਦੀ ਧਰਮ ਨੂੰ ਛੱਡ ਕੇ ਇਸਾਈ ਮੱਤ ਨੂੰ ਅਪਨਾ ਲਿਆ ਸੀ ਤਾਂ ਕਿ ਉਹ ਉੱਚ ਵਰਗ ਵਿੱਚ ਸਵਿਕਾਰਿਆ ਜਾ ਸਕੇ। 1835 ਤੋਂ ਬਾਅਦ ਸਮੇਂ ਵਿੱਚ ਯੂਨੀਵਰਸਿਟੀ ਵਿੱਚ ਪੜਦਿਆਂ ਹੋਇਆ ਹੀ ਉਹ ਆਪਣੇ ਸਟੇਟ ਵਿਰੋਧੀ ਵਿਚਾਰਾਂ ਦਾ ਇਜ਼ਹਾਰ ਕਰਦਾ ਰਿਹਾ। ਯੂਨੀਵਰਸਿਟੀ ਵਿੱਚ ਸੱਜੇ ਪੱਖੀ ਅਤੇ ਖੱਬੇ ਪੱਖੀ ਦੋ ਧੜੇ ਬਣੇ ਹੋਏ ਸਨ। ਮਾਰਕਸ ਖੱਬੇ ਪੱਖੀਆਂ ਦਾ ਲੀਡਰ ਸੀ। ਹੁਣ ਉਸਨੂੰ ਸਮਝ ਆ ਗਈ ਸੀ ਕਿ ਗਰੀਬੀ ਬੁਰਜ਼ੁਆ ਜਮਾਤ ਵੱਲੋਂ ਪੈਦਾ ਕੀਤੀ ਹੋਈ ਸਥਿਤੀ ਹੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਮਾਰਕਸਵਾਦ ਬਹੁਤ ਸਾਰੀਆਂ ਵੱਖ ਵੱਖ ਸ਼ਾਖਾਵਾਂ ਅਤੇ ਵਿਚਾਰਧਾਰਾਵਾਂ ਵਿੱਚ ਵਿਕਸਤ ਹੋਇਆ ਹੈ, ਨਤੀਜੇ ਵਜੋਂ ਹੁਣ ਮਾਰਕਸਵਾਦੀ ਸਿਧਾਂਤ ਦਾ ਕੋਈ ਇੱਕ ਨਿਸਚਿਤ ਸਿਧਾਂਤ ਨਹੀਂ ਹੈ।1842 ਦੇ ਆਸਪਾਸ ‘ਰਲਿਸ ਸਮਾਚਾਰ’ ਨਾਂ ਦੀ ਪੱਤ੍ਰਿਕਾ ਵਿੱਚੋਂ ਸਤਾ ਨੂੰ ਵੰਗਾਰਦੇ ਹੋਏ ਲੇਖ ਲਿਖਦਾ ਹੋਇਆ ਇਸਦਾ ਸੰਪਾਦਕ ਬਣਿਆ। ਇਸ ਪੱਤ੍ਰਿਕਾ ਰਾਹੀਂ ਹੀ ਫਰੈਂਡਿਕ ਏਂਗਲਜ਼ ਉਸਦੀਆਂ ਲਿਖਤਾਂ ਤੋਂ ਪ੍ਰਭਾਵਿਤ ਹੋਇਆ। ਕਾਰਲ ਮਾਰਕਸ ਵਿਆਹ ਤੋਂ ਬਾਅਦ ਪੈਰਿਸ ਪਹੁੰਚ ਗਿਆ। ਜਿੱਥੇ ਉਸਨੂੰ ਬੁਰਜ਼ੁਆ ਜਮਾਤ ਦੇ ਕਰੂਪ ਚਿਹਰੇ ਦੇ ਦਰਸ਼ਨ ਹੋਏ। ਇੱਥੇ ਹੀ ਉਸਦੀ ਏਂਗਲਜ਼ ਨਾਲ ਮੁਲਾਕਾਤ ਹੁੰਦੀ ਹੈ ਅਤੇ ਇਕੱਠੇ ਹੀ ਕੰਮ ਕਰਨ ਲਈ ਸਹਿਮਤ ਹੋ ਜਾਂਦੇ ਹਨ। “ਉਨ੍ਹਾਂ ਦੋਹਾਂ ਦਾ ਨਿਸ਼ਾਨਾ ਸਮਾਜਵਾਦੀ ਵਿਚਾਰਧਾਰਾ ਨੂੰ ਵਿਗਿਆਨਿਕ ਪੱਧਰ ਉੱਪਰ ਖੜ੍ਹਾ ਕਰਨਾ ਅਤੇ ਮਜ਼ਦੂਰ ਵਰਗ ਨੂੰ ਵਿਚਾਰਧਾਰਕ ਸੰਦਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਆਪਣੀ ਮੁਕਤੀ ਦੇ ਘੋਲ ਲਈ ਤਿਆਰ ਕਰਨਾ ਸੀ।”1 ਮਾਰਕਸ ਇਸ ਨਤੀਜੇ ਉੱਤੇ ਪਹੁੰਚਿਆ ਕਿ ਆਰਥਿਕ ਸੰਰਚਨਾ ਦੀ ਸਮਾਜਕ ਵਰਤਾਰੇ ਅਤੇ ਮਨੁੱਖੀ ਰਿਸ਼ਤਿਆਂ ਨੂੰ ਨਿਰਧਾਰਿਤ ਕਰਦੀ ਹੈ। ਜਿੱਥੇ ਮਾਰਕਸ ਅਤੇ ਏਂਗਲਜ਼ ਨਾਲ ਰਲ ਕੇ “ਕਮਿਊਨਿਸਟ ਮੈਨੀਫੈਸਟੋ” ਤਿਆਰ ਕੀਤਾ। ਮਾਰਕਸਵਾਦੀ ਦਰਸ਼ਨ ਕਾਰਲ ਮਾਰਕਸ ਅਤੇ ਫਰੈਡਿਕ ਏਂਗਲਜ ਯਤਨਾਂ ਸਦਕਾ ਹੀ ਹੋਂਦ ਵਿੱਚ ਆਇਆ ਸੀ। ਇਹ ਦੋਵੇਂ ਵਿਦਵਾਨ ਪ੍ਰੋਲੋਤਾਰੀ ਜਮਾਤ ਜਾਂ ਕਹਿ ਲਉ ਮਜ਼ਦੂਰ ਅਤੇ ਕਾਮਿਆਂ ਵਿੱਚ ਖੜ੍ਹ ਕੇ ਬੁਰਜ਼ੁਆ ਜਮਾਤ ਦੇ ਲੁੱਟ-ਖਸੁੱਟ ਵਾਲੇ ਨਿਜ਼ਾਮ ਦਾ ਵਿਰੋਧ ਕਰਦੇ ਸਨ। ਇਹਨਾਂ ਦੋਹਾਂ ਵਿਦਵਾਨਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਹ ਦਰਸ਼ਨ ਆਪਣੇ ਸੰਘਰਸ਼ਾਂ ਅਤੇ ਸਿਰਜਨਾਤਮਕ ਕਾਰਨਾਮੇ ਕਰਕੇ ਸੰਸਾਰ ਪੱਧਰ 'ਤੇ ਜਾਣਿਆ ਜਾਣ ਲੱਗਾ ਅਤੇ ਇੱਕ ਤਰ੍ਹਾਂ ਨਾਲ ਸਰਵ-ਵਿਆਪਕਤਾ ਦੀ ਪਹੁੰਚ ਕਰਕੇ ਇੱਕ ਇਨਕਲਾਬੀ ਸਿਧਾਂਤ ਵਜੋਂ ਸਰਬ-ਪ੍ਰਵਾਨਤਾ ਦਾ ਦਰਜਾ ਹਾਸਿਲ ਕਰ ਗਿਆ। ਇਸ ਵਾਦ ਦਾ ਸੰਬੰਧ ਸਮਾਜਿਕ ਵਿਕਾਸ ਵਿੱਚੋਂ ਇਤਿਹਾਸਿਕ ਪਦਾਰਥਵਾਦ ਦੀ ਭੂਮਿਕਾ ਦੀ ਨਿਸ਼ਾਨਦੇਹੀ ਕਰਨ ਨਾਲ ਹੈ। ਇਹ ਸਿਧਾਂਤ ਇਹ ਵਿਚਾਰ ਦਿੰਦਾ ਹੈ ਕਿ ਸਮਾਜ ਵਿੱਚ ਵਾਧੂ ਉਤਪਾਦਨ ਦੇਣ ਦੇ ਸਿੱਟੇ ਵਜੋਂ ਸਮਾਜ ਵਿੱਚ ਸਰਮਾਏ ਦੀ ਕਾਣੀਵੰਡ ਹੋ ਗਈ ਅਤੇ ਸਮਾਜ ਜਮਾਤਾਂ ਵਿੱਚ ਵੰਡਿਆ ਗਿਆ। ਕੁਝ ਲੋਕਾਂ ਵੱਲੋਂ ਉਪਜ ਦੇ ਸੋਮਿਆਂ ਨੂੰ ਆਪਣੇ ਨਿੱਜੀ ਕਬਜ਼ੇ ਵਿੱਚ ਲੈ ਲੈਣ ਕਰਕੇ ਜਮਾਤਾਂ ਵਿੱਚ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ। ਜਮਾਤਾਂ ਵਿੱਚੋਂ ਆਪਣਾ-ਆਪਸੀ ਵਿਰੋਧ ਪੈਦਾ ਹੋ ਗਿਆ ਜਿਹੜਾ ਕਿ ਇੱਕ ਤਿੱਖੇ ਟਕਰਾਅ ਦਾ ਰੂਪ ਧਾਰਨ ਕਰ ਗਿਆ। ਕਾਬਜ਼ ਧਿਰ ਵੱਲੋਂ ਆਦਰਸ਼ਵਾਦ ਅਤੇ ਹੋਰ ਧਾਰਮਿਕ ਮਾਨਤਾਵਾਂ ਦੀ ਦੁਹਾਈ ਪਾਈ ਜਾਂਦੀ ਹੈ। ਪ੍ਰੰਤੂ ਅਤੇ ਫਿਰ ਵੀ ਇਸਦੇ ਵਿਰੋਧ ਵਿੱਚ ਪ੍ਰਗਤੀਵਾਦੀ ਅਤੇ ਯਥਾਰਥਵਾਦੀ ਵਿਚਾਰਧਾਰਾ ਨੇ ਲੁੱਟੀ ਜਾ ਰਹੀ ਸ਼੍ਰੇਣੀ ਦੇ ਨਾਲ ਖੜ੍ਹੇ ਹੋ ਕਿ ਸਮਾਜਿਕ ਇਨਸਾਫ਼ ਦਾ ਨਾਹਰਾ ਮਾਰਿਆ ਤਾਂ ਇਸ ਸਿਧਾਂਤ ਨੇ ਇੱਕ ਵਿਸ਼ਵ-ਵਿਆਪੀ ਲੋੜ ਅਤੇ ਇਨਕਲਾਬ ਦਾ ਰਾਹ ਖੋਲ੍ਹ ਦਿੱਤਾ। ਮਾਰਕਸਵਾਦ ਸਮਾਜ ਦੇ ਅਧਿਐਨ ਦੀ ਉਹ ਜੁਗਤ ਹੈ ਜਿਹੜੀ ਜਮਾਤੀ ਸੰਬੰਧਾਂ ਅਤੇ ਆਪਸੀ ਵਿਰੋਧਾਂ, ਇਤਿਹਾਸਕ ਵਿਕਾਸ ਵਿੱਚ ਪਦਾਰਥਕ ਵਿਆਖਿਆ ਨੂੰ ਆਧਾਰ ਬਣਾ ਕੇ ਸਮਾਜਿਕ ਬਦਲਾਅ ਨੂੰ ਵਿਰੋਧ ਵਿਕਾਸ ਦੇ ਨੁਕਤੇ ਤੋਂ ਵਿਸ਼ਲੇਸ਼ਣ ਕਰਦੀ ਹੈ। ਮਾਰਕਸੀ ਵਿਧੀ ਪੂੰਜੀਵਾਦ ਦੇ ਵਿਕਾਸ ਬਾਰੇ ਆਰਥਿਕ ਅਤੇ ਸਮਾਜਿਕ ਰਾਜਨੀਤਿਕ ਸੰਬੰਧਾਂ ਨੂੰ ਦਰਸਾਉਂਦੀ ਹੈ। ਇਹ ਜੁਗਤ ਕਿਸੇ ਵੀ ਸਮਾਜ ਵਿੱਚੋਂ ਆਰਥਿਕ ਪ੍ਰਬੰਧ ਦੀ ਤਬਦੀਲੀ ਵਿਚੋਂ ਜਮਾਤੀ ਸੰਘਰਸ਼ ਦੀ ਭੂਮਿਕਾ ਨੂੰ ਸਮਝਾਉਂਦੀ ਹੈ। ਅੰਗਰੇਜ਼ੀ ਸਾਹਿਤ ਆਲੋਚਨਾ ਅਤੇ ਸੱਭਿਆਚਾਰਕ ਸਿਧਾਂਤਕਾਰ ਟੈਰੀ ਈਗਲਟਨ ਮਾਰਕਸਵਾਦੀ ਆਲੋਚਨਾ ਨੂੰ ਇਸ ਤਰ੍ਹਾਂ ਪ੍ਰਭਾਸ਼ਿਤ ਕਰਦੇ ਹਨ: “ਮਾਰਕਸਵਾਦੀ ਆਲੋਚਨਾ ਕੇਵਲ ਸਾਹਿਤ ਦੀ ਸਮਾਜਿਕਤਾ ਹੀ ਨਹੀਂ ਇਹ ਉਨ੍ਹਾਂ ਸਰੋਕਾਰਾਂ ਨਾਲ ਵੀ ਸੰਬੰਧ ਰੱਖਦੀ ਹੈ ਕਿ ਨਾਵਲਾਂ ਨੂੰ ਕਿਵੇਂ ਪ੍ਰਕਾਸ਼ਿਤ ਕਰਵਾਇਆ ਜਾਂਦਾ ਹੈ ਅਤੇ ਉਹ ਮਜ਼ਦੂਰ ਜਮਾਤ ਦੀ ਪੇਸ਼ਕਾਰੀ ਕਿਵੇਂ ਕਰਦੇ ਹਨ। ਇਸਦਾ ਨਿਸ਼ਾਨਾ ਸਾਹਿਤ ਕਾਰਜ ਨੂੰ ਭਰਪੂਰਤਾ ਨਾਲ ਵਿਖਿਆਉਣਾ ਹੈ। ਇਸ ਦਾ ਅਰਥ ਉਸਦੀ ਸ਼ੈਲੀ ਅਰਥਾਂ ਅਤੇ ਰੂਪਾਂ ਦੀ ਸੰਵੇਦਨਸ਼ੀਲਤਾ ਵੱਲ ਧਿਆਨ ਦੇਣਾ ਹੈ। 19ਵੀਂ ਸਦੀ ਵਿੱਚ ਮਾਰਕਸਵਾਦੀਆਂ ਅਤੇ ਅਰਾਜਕਤਾਵਾਦੀਆਂ ਵਿੱਚ ਸਮਾਜਵਾਦੀ ਰਾਜ ਨੂੰ ਲੈ ਕੇ ਗੰਭੀਰ ਬਹਿਸ਼ਾਂ ਹੁੰਦੀਆਂ ਰਹੀਆਂ ਹਨ। ਮਾਰਕਸਵਾਦੀ ਰਾਜ ਨੂੰ ਖ਼ਤਮ ਕਰਨ ਦੇ ਸਮਰਥਕ ਹੁੰਦੇ ਹੋਏ ਵੀ ਪਹਿਲਾਂ ਮਜ਼ਦੂਰਾਂ ਦੇ ਰਾਜ ਨੂੰ ਸਥਾਪਿਤ ਕਰਨਾ ਪੈਂਦਾ ਸੀ। ਬਕੂਨਿਨ ਨੇ ਸਮਾਜਵਾਦੀ ਰਾਜ ਨੂੰ ਇੱਕ ਫੌਜੀ ਬੈਰਕ ਦਾ ਨਾਂ ਦਿੱਤਾ। ਜਿਸ ਵਿੱਚ ਲੋਕ ਨਗਾਰੇ ਦੀ ਚੋਟ ਨਾਲ ਸੌਣ ਗਏ, ਜਾਗਣਗੇ ਅਤੇ ਕੰਮ ਕਰਨਗੇ। ਇਹ ਇਕੋ ਅਜਿਹਾ ਰਾਜ ਹੋਵੇਗਾ, ਜਿਸ ਵਿੱਚ ਚਲਾਕ ਅਤੇ ਸ਼ਾਤਰ ਲੋਕ ਸਰਕਾਰੀ ਸਹੂਲਤਾਂ ਮਾਨਣਗੇ। ਜਦੋਂ ਸੰਸਾਰ ਪੱਧਰ ਉੱਪਰ ਜਾਗੀਰਦਾਰੀ ਪ੍ਰਬੰਧ ਤੇ ਖਾਤਮੇ ਤੋਂ ਬਾਅਦ ਪੂੰਜੀਵਾਦੀ ਪ੍ਰਬੰਧ ਸਥਾਪਿਤ ਹੋ ਗਿਆ ਤਾਂ ਯੂਰਪੀ ਮੁਲਕਾਂ ਵਿੱਚ ਇਹ ਸੰਘਰਸ਼ ਵਧੇਰੇ ਸਪਸ਼ਟ ਅਤੇ ਸਮਝਣਯੋਗ ਹੋ ਗਿਆ ਕਿਉਂਕਿ ਬੁਰਜ਼ੁਆ ਜਾਂ ਪੂੰਜੀਪਤੀ ਅਤੇ ਪ੍ਰੋਲੋਤਾਰੀ ਜਾਂ ਮਜ਼ਦੂਰ ਜਮਾਤ ਦੀ ਵੰਡ ਭਲੀਭਾਂਤ ਸਮਝ ਆਉਣ ਲੱਗੀ ਅਤੇ ਜਮਾਤ ਰਹਿਤ ਸਮਾਜ ਦੀ ਲੋੜ ਦੀ ਮਹੱਤਤਾ ਵੀ ਲੋਕਾਂ ਦੀ ਸਮਝ ਵਿੱਚ ਆਉਣੀ ਸ਼ੁਰੂ ਹੋ ਗਈ। ਜਿਹੜੀ ਸਮਝ ਕੇ ਮਾਰਕਸ ਨੇ ਲੋਕਾਂ ਅੱਗੇ ਪੇਸ਼ ਕੀਤੀ ਸੀ ਕਿ ਸਮਾਜਕ ਵਰਤਾਰਾ ਕਾਰਜਸ਼ੀਲ ਕਿਵੇਂ ਹੈ ਅਤੇ ਇਸਨੂੰ ਜਮਾਤ ਰਹਿਤ ਸਮਾਜ ਵਿੱਚ ਬਦਲਿਆ ਕਿਵੇਂ ਜਾ ਸਕਦਾ ਹੈ। ਮਾਰਕਸ ਦੇ ਵਿਚਾਰ ਵਿੱਚ ਪੂੰਜੀਵਾਦ ਨਾ ਸਹਿ ਸਕਣਯੋਗ ਆਰਥਿਕ ਵਰਤਾਰਾ ਹੈ। ਇਸ ਲਈ ਇਸ ਤੋਂ ਛੁਟਕਾਰਾ ਪਾਉਣਾ ਲਾਜ਼ਮੀ ਹੈ। ਇਸ ਤੋਂ ਕਮਿਊਨਿਸਟ ਸਮਾਜ ਦੇ ਹਥਿਆਰਬੰਦ ਇਨਕਲਾਬ ਰਾਹੀਂ ਹੀ ਮੁਕਤੀ ਮਿਲ ਸਕਦੀ ਹੈ। ਮਾਰਕਸ ਅਤੇ ਏਂਗਲਜ਼ ਆਈ ਲੈਨਿਨ ਦਾ ਹੈ। ਉਸਦੀਆਂ ਗਤੀਵਿਧੀਆਂ ਅਤੇ ਖੋਜਾਂ ਨੇ ਨਾ ਕੇਵਲ ਮਾਰਕਸਵਾਦ ਨੂੰ ਵਿਵਹਾਰਿਕਕ ਅਤੇ ਸਿਧਾਂਤਿਕ ਪੱਧਰ ਉੱਪਰ ਅਮੀਰ ਹੀ ਕੀਤਾ। ਸਗੋਂ ਉਸਨੂੰ ਰਾਜਨੀਤਿਕ ਪੱਧਰ ਉੱਪਰ ਪਰਖ ਕੇ ਵੀ ਵੇਖਿਆ ਅਤੇ ਰੂਸੀ ਇਨਕਲਾਬ ਦੀ ਮਿਸਾਲ ਸਾਡੇ ਸਾਹਮਣੇ ਹੈ। ਦੂਜੀ ਸੰਸਾਰ ਜੰਗ ਤੋਂ ਬਾਅਦ ਮਾਰਕਸਵਾਦ ਵਿੱਚ ਵੀ ਤਬਦੀਲੀਆਂ ਆਈਆਂ ਹਨ। ਇਹ ਤਬਦੀਲੀਆਂ ਆਧੁਨਿਕ ਦਰਸ਼ਨ ਸ਼ਾਸਤਰੀਆਂ ਜਿਵੇਂ ਐਡਮੰਡ ਹਰਸਲ, ਮਾਰਵਿਨ ਹੈਡਗਰ ਅਤੇ ਸਿਗਮਨ ਫਰਾਇਡ ਅਤੇ ਹੋਰ ਵਿਦਵਾਨਾਂ ਦੀਆਂ ਖੋਜਾਂ ਅਤੇ ਵਿਚਾਰਾਂ ਦੇ ਪ੍ਰਭਾਵ ਨਾਲ ਆਈਆਂ। ਮਾਰਕਸਵਾਦ ਦੀਆਂ ਜੜ੍ਹਾਂ ਉਸ ਤੋਂ ਪਹਿਲਾਂ ਹੋਏ ਫਿਲਾਸਫ਼ਰਾਂ ਅਤੇ ਅਰਥ-ਸ਼ਾਸਤਰੀਆਂ ਦੀ ਵਿਚਾਰਧਾਰਾ ਅਤੇ ਫਲਸਫੇ ਵਿੱਚ ਹਨ। ਇਨ੍ਹਾਂ ਡੇਵਿਡ ਹੀਗਲ, ਜੋਹਨ ਫਿੱਚ, ਈਮਾਨੂਏਲ ਕਾਂਤ, ਐਡਮ ਸਮਿਥ, ਡੇਵਿਡ ਰਿਕਾਰਡੋ ਅਤੇ ਜੋਹਨ ਸਟੂਆਰਟ ਮਿਲ ਸ਼ਾਮਿਲ ਹਨ। ਮਾਰਕਸ ਨੇ ਇਹਨਾਂ ਦੇ ਵਿਚਾਰਾਂ ਨੂੰ ਸਮਝਿਆ ਹੀ ਨਹੀਂ, ਸਗੋਂ ਇਹਨਾਂ ਨੂੰ ਇਤਿਹਾਸਕ, ਸਮਾਜਿਕ, ਰਾਜਨੀਤਿਕ ਅਤੇ ਅਰਥ-ਸ਼ਾਸਤਰੀਆਂ ਨੂੰ ਯਥਾਰਥ ਨਾਲ ਜੋੜਿਆ। ਇਸਨੂੰ ਉਹ ਇਤਿਹਾਸਕ ਪਦਾਰਥਵਾਦ ਦਾ ਨਾਮ ਦੇਂਦਾ ਹੈ। ਬਿਆਨ ਉੱਪਰ ਅਸੀਂ ਬਿਆਨ ਕਰ ਆਏ ਕਿ ਮਾਰਕਸ ਦਾ ਸਮਾਂ 19ਵੀਂ ਸਦੀ ਦਾ ਹੈ। ਜਿਸ ਸਮੇਂ ਉਦਯੋਗਿਕ ਕ੍ਰਾਂਤੀ ਫੈਲ ਰਹੀ ਸੀ। ਵੱਖ-ਵੱਖ ਤਰੀਕਿਆਂ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਸਮਾਜ ਵਿੱਚ ਆਰਥਿਕ ਅਸਮਾਨਤਾ ਫੈਲੀ ਹੋਈ ਸੀ ਕਾਰਲ ਮਾਰਕਸ ਵਰਤਮਾਨ ਸਮੇਂ ਦੀ ਸਮਾਜਿਕ ਹਾਲਤ ਨੂੰ ਸਮਝਣਾ ਚਾਹੁੰਦੇ ਸਨ ਕਿਉਂਕਿ ਉਹ ਸਮਾਜ ਨੂੰ ਬਦਲਣਾ ਚਾਹੁੰਦੇ ਸਨ। ਉਹਨਾਂ ਦਾ ਵਿਚਾਰ ਸੀ ਕਿ ਕਿਸੇ ਵੀ ਤਰੀਕੇ ਪੂੰਜੀਵਾਦ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਭਾਵ ਉਹ ਵਰਤਮਾਨ ਸਮੇਂ ਨੂੰ ਬਿਲਕੁਲ ਬਦਲ ਦੇਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੂੰ ਸਮਕਾਲੀ ਸਮਾਜ ਵੀ ਬਣਤਰ ਸੰਬੰਧੀ ਸੰਪੂਰਨ ਗਿਆਨ ਹੋਣਾ ਲਾਜ਼ਮੀ ਸੀ। ਉਨ੍ਹਾਂ ਨੇ ਸੋਚਿਆ ਕਿ ਵਰਤਮਾਨ ਅਤੇ ਭੂਤਕਾਲ ਨੂੰ ਸਮਝਕੇ ਹੀ ਅਸੀਂ ਭਵਿੱਖ ਦੀਆਂ ਸੰਭਾਵਨਾਵਾਂ ਸੰਬੰਧੀ ਕੁਝ ਆਖ ਸਕਦੇ ਹਾਂ। ਮਾਰਕਸਵਾਦੀ ਦਰਸ਼ਨ ਨੂੰ ਸਮਝਣ ਲਈ ਡਾ.
ਭਾਈ ਗੁਰਦਾਸ (1551 – 25 ਅਗਸਤ 1636) ਦਾ ਜਨਮ ਪੰਜਾਬ ਦੇ ਛੋਟੇ ਜੇਹੇ ਪਿੰਡ ਗੋਇੰਦਵਾਲ ਵਿੱਚ ਪਿਤਾ ਸ੍ਰੀ ਭਾਈ ਦਾਤਾਰ ਚੰਦ ਭੱਲਾ ਅਤੇ ਮਾਤਾ ਜੀਵਾਨੀ ਦੇ ਗ੍ਰਹਿ ਵਿਖੇ ਹੋਇਆ। ਆਪ ਜਦੋਂ ਸਿਰਫ 3 ਸਾਲ ਦੇ ਸਨ ਤਾਂ ਆਪ ਦੇ ਮਾਤਾ ਜੀ ਦਾ ਦਿਹਾਂਤ ਹੋ ਗਿਆ। ਆਪ ਇੱਕ ਪੰਜਾਬੀ ਸਿੱਖ ਲੇਖਕ, ਇਤਿਹਾਸਕਾਰ ਅਤੇ ਪ੍ਰਚਾਰਕ ਸਨ। ਆਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲੀ ਲਿਖਾਰੀ ਸਨ ਅਤੇ ਆਪ ਨੇ ਚਾਰ ਸਿੱਖ ਗੁਰੂਆਂ ਦਾ ਸਾਥ ਨਿਭਾਇਆ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰਖਦਾ ਹੈ | ਜਿਸ ਨੂੰ ਪੰਜਾਬ ਵਿੱਚ ਸ਼ਰਧਾ ਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਦੇ ਪ੍ਰਯੋਜਨ ਵਜੋਂ ਵੀ ਮਨਾਇਆ ਜਾਂਦਾ ਹੈ। ਮੁਕਤਸਰ ਦੀ ਮਾਘੀ ਦਾ ਮੇਲਾ ਪੁਰਾਤਨ ਸਮੇਂ ਤੋ ਹੀ ਖਿੱਚ ਦਾ ਕੇਂਦਰ ਰਿਹਾ ਹੈ। ਲੋਕ ਵੰਨ-ਸੁਵੰਨੀ ਸੁੰਦਰ ਵੇਸ਼-ਭੂਸ਼ਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਕਤਸਰ ਦੇ ਮੇਲੇ ਵਿੱਚ ਪਹੁੰਚਦੇ ਹਨ।
ਕਬੀਰ (ਹਿੰਦੀ: कबीर) (1440–1518) ਭਾਰਤ ਦੇ ਇੱਕ ਸੰਤ ਕਵੀ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਜੰਗਲ ਇੱਕ ਵਿਸ਼ਾਲ ਖੇਤਰ ਹੁੰਦਾ ਹੈ ਜਿਹੇ ਰੁੱਖਾਂ ਦਾ ਹਾਵੀ ਪ੍ਰਭਾਵ ਹੁੰਦਾ ਹੈ। ਜੰਗਲਾਂ ਦੀਆਂ ਸੈਂਕੜੇ ਹੋਰ ਵੀ ਸਹੀ ਪਰਿਭਾਸ਼ਾਵਾਂ ਦੀ ਵਰਤੋਂ ਦੁਨੀਆ ਭਰ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਵਿੱਚ ਰੁੱਖਾਂ ਦੀ ਘਣਤਾ, ਰੁੱਖਾਂ ਦੀ ਉਚਾਈ, ਜ਼ਮੀਨ ਦੀ ਵਰਤੋਂ, ਕਾਨੂੰਨੀ ਸਥਿਤੀ ਅਤੇ ਵਾਤਾਵਰਣਕ ਕਾਰਜ ਵਰਗੇ ਗੁਣ ਸ਼ਾਮਲ ਹੁੰਦੇ ਹਨ। ਵਿਆਪਕ ਤੌਰ ਤੇ ਵਰਤੀ ਜਾਂਦੀ ਖੁਰਾਕ ਅਤੇ ਖੇਤੀਬਾੜੀ ਸੰਗਠਨ ਦੀ ਪਰਿਭਾਸ਼ਾ ਅਨੁਸਾਰ, 2006 ਵਿੱਚ ਜੰਗਲਾਂ ਦਾ ਢੱਕਿਆ ਹੋਇਆ ਖੇਤਰ 4 billion ਹੈਕਟੇਅਰs (9.9×109 ਏਕੜs) (15 ਮਿਲੀਅਨ ਵਰਗ ਮੀਲ) ਜਾਂ ਦੁਨੀਆ ਦੀ ਲਗਭਗ 30 ਪ੍ਰਤੀਸ਼ਤ ਭੂਮੀ ਸੀ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਰਾਏ- ਅਬਦੁੱਲਾ ਖ਼ਾਨ ਭੱਟੀ, ਪ੍ਰਚਲਿਤ ਨਾਮ ਦੁੱਲਾ ਭੱਟੀ (ਸ਼ਾਹਮੁਖੀ: دًﻻ بھٹى) ਪੰਜਾਬ ਦਾ ਇੱਕ ਪ੍ਰਸਿੱਧ ਪ੍ਰਾਚੀਨ ਰਾਜਪੂਤ ਨਾਇਕ ਸੀ, ਜਿਸਨੇ ਮੁਗਲ ਸਮਰਾਟ ਅਕਬਰ ਦੇ ਖਿਲਾਫ ਇੱਕ ਬਗ਼ਾਵਤ ਦੀ ਅਗਵਾਈ ਕੀਤੀ ਸੀ। ਉਸਦੀ ਮਾਂ ਦਾ ਨਾਂ ਲੱਧੀ ਤੇ ਪਿਉ ਦਾ ਨਾਂ ਫਰੀਦ ਸੀ।ਦੁੱਲੇ ਦੀ ਮਾਂ ਲੱਧੀ ਨੇ ਅਕਬਰ ਦੇ ਪੁੱਤ ਸ਼ੇਖੂ ਨੂੰ ਦੁੱਧ ਚੁੰਘਾਇਆ ਤੇ ਮਹੱਲਾਂ ਵਿੱਚ ਦੁੱਧ ਚੁੰਘਾਵੀ ਦੇ ਤੌਰ ਤੇ ਕੰਮ ਕੀਤਾ। ਰਾਏ ਅਬਦੁੱਲਾ ਖਾਨ ਨੇ ਇਸ ਹੱਦ ਤੱਕ ਹਕੂਮਤ ਨੂੰ ਵਖਤ ਪਾ ਰੱਖਿਆ ਸੀ ਕਿ ਅਕਬਰ ਨੂੰ ਆਪਣੀ ਰਾਜਧਾਨੀ ਦਿੱਲੀ ਤੋਂ ਤਬਦੀਲ ਕਰਨੀ ਪਈ ਅਤੇ ਲਗਭਗ 20 ਸਾਲਾਂ ਲਈ ਲਾਹੌਰ ਵਿੱਚ, ਲਾਹੌਰ ਕਿਲੇ ਨੂੰ ਆਪਣਾ ਹੈੱਡਕੁਆਰਟਰ ਬਣਾਉਣਾ ਪਿਆ ਸੀ ਅਤੇ ਇਹਦੇ ਬੁਨਿਆਦੀ ਢਾਂਚੇ ਨੂੰ ਵੀ ਬਦਲਣਾ ਪਿਆ ਸੀ। ਪੰਜਾਬੀ ਭਾਸ਼ਾ ਵਿੱਚ ਇੱਕ ਕਿੱਸਾ ਹੈ ਜਿਸ ਨੂੰ 'ਦੁੱਲੇ ਦੀ ਵਾਰ' ਕਿਹਾ ਜਾਂਦਾ ਹੈ। ਇਸ ਵਿੱਚ ਪਾਕਿਸਤਾਨੀ ਪੰਜਾਬ ਵਿੱਚ ਦੁੱਲਾ ਭੱਟੀ ਦੀ ਲੜਾਈ ਦੀਆਂ ਘਟਨਾਵਾਂ ਦਾ ਬਿਰਤਾਂਤ ਹੈ। ਅਤੇ ਇੱਕ ਇਲਾਕੇ ਦਾ ਨਾਂ 'ਦੁੱਲੇ ਦੀ ਬਾਰ' ਯਾਨੀ ਦੁੱਲਾ ਭੱਟੀ ਦਾ ਜੰਗਲ ਹੈ। ਇਹ ਮਹਾਨ ਰਾਜਪੂਤ ਨਾਇਕ ਲਾਹੌਰ, ਪੰਜਾਬ, ਪਾਕਿਸਤਾਨ ਵਿੱਚ ਮੈਣੀ ਸਾਹਿਬ ਕਬਰਿਸਤਾਨ ਵਿੱਚ ਦਫਨ ਦੱਸਿਆ ਜਾਂਦਾ ਹੈ।