ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਸਭ ਤੋਂ ਪੁਰਾਣੇ
ਨੇਤਾ ਜੀ ਸੁਭਾਸ਼ ਚੰਦਰ ਬੋਸ (23 ਜਨਵਰੀ, 1897- 18 ਅਗਸਤ 1945) ਇੱਕ ਭਾਰਤੀ ਰਾਸ਼ਟਰਵਾਦੀ ਸਨ, ਜਿਹਨਾਂ ਦੀ ਦੇਸ਼ਭਗਤੀ ਨੇ ਉਨ੍ਹਾਂ ਨੂੰ ਭਾਰਤ ਵਿੱਚ ਨਾਇਕ ਬਣਾ ਦਿੱਤਾ ਸੀ, ਪਰ ਦੂਜੇ ਵਿਸ਼ਵ ਯੁੱਧ ਦੌਰਾਨ ਨਾਜ਼ੀ ਜਰਮਨੀ ਅਤੇ ਜਪਾਨੀ ਸਾਮਰਾਜ ਦੀ ਮਦਦ ਨਾਲ ਭਾਰਤ ਨੂੰ ਬਰਤਾਨਵੀ ਰਾਜ ਤੋਂ ਛੁਟਕਾਰਾ ਦਵਾਉਣ ਦੀ ਕੋਸ਼ਿਸ਼ ਨਾਲ ਇੱਕ ਵੱਖਰੀ ਵਿਰਾਸਤ ਛੱਡ ਗਏ। ਮਾਨਯੋਗ ਨੇਤਾਜੀ ਨਾਮ (ਹਿੰਦੁਸਤਾਨੀ ਭਾਸ਼ਾ: "ਸਤਿਕਾਰਤ ਨੇਤਾ"), ਜੋ ਕਿ ਬਰਤਾਨਵੀ ਭਾਰਤ ਦੇ ਸਪੈਸ਼ਲ ਬਿਊਰੋ ਦੇ ਭਾਰਤ ਵਿਚਲੇ ਭਾਰਤੀ ਸਿਪਾਹੀਆਂ ਦੁਆਰਾ 1940 ਦੇ ਸ਼ੁਰੂ ਵਿੱਚ ਅਤੇ ਬਰਲਿਨ ਵਿੱਚ ਭਾਰਤ ਦੇ ਵਿਸ਼ੇਸ਼ ਬਿਊਰੋ ਵਿੱਚ ਜਰਮਨ ਅਤੇ ਭਾਰਤੀ ਅਧਿਕਾਰੀਆਂ ਦੁਆਰਾ ਦਿੱਤਾ ਗਿਆ ਸੀ, ਨੂੰ ਬਾਅਦ ਵਿੱਚ ਭਾਰਤ ਭਰ ਵਿੱਚ ਵਰਤਿਆ ਗਿਆ ਸੀ।1920 ਅਤੇ 1930 ਦੇ ਦਹਾਕੇ ਵਿੱਚ ਬੋਸ ਇੰਡੀਅਨ ਨੈਸ਼ਨਲ ਕਾਂਗਰਸ ਦੇ ਜਵਾਨ, ਰੈਡੀਕਲ ਵਿੰਗ ਦੇ ਨੇਤਾ ਬਣੇ ਅਤੇ 1938 ਅਤੇ 1939 ਵਿੱਚ ਕਾਂਗਰਸ ਦੇ ਪ੍ਰਧਾਨ ਬਣੇ। ਹਾਲਾਂਕਿ, ਮਹਾਤਮਾ ਗਾਂਧੀ ਅਤੇ ਕਾਂਗਰਸ ਹਾਈ ਕਮਾਂਡ ਨਾਲ ਮਤਭੇਦ ਕਰਕੇ 1939 ਵਿੱਚ ਉਹ ਕਾਂਗਰਸ ਅਗਵਾਈ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ। 1940 ਵਿੱਚ ਭਾਰਤ ਤੋਂ ਭੱਜਣ ਤੋਂ ਪਹਿਲਾਂ ਓਹਨਾਂ ਨੂੰ ਬ੍ਰਿਟਿਸ਼ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਸੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸ ਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।
ਰਸ ਨੂੰ ਮਾਨਣ ਦੀ ਪ੍ਰੀਕਿਰਿਆ ਰਸ ਨੂੰ ਮਾਨਣ ਦੀ ਪ੍ਰਿਕਿਰਿਆ ਦੇ ਸੰਬੰਧ ਵਿੱਚ ਸੰਸਕ੍ਰਿਤ ਕਾਵਿ- ਸਾਸਤ੍ਰ ਵਿੱਚ ਕਈ ਭੇਦ ਪ੍ਰਚਲਿਤ ਹਨ। ਇਹ ਵਾਦ ਭਰਤ ਮੁਨੀ ਦੇ ਉਸੇ ਸ਼ੁਤ੍ਰ ਉਤੇ ਆਧਾਰਿਤ ਹੈ। ਜੋ ਇਉਂ ਹੈ ਵਿਭਾਵਾਨੁਭਾਵਵਭਿਚਾਰਿਸੰਜੋਗਦਰਨਿਸਪੱਤੀ ਵਿਆਖਿਆਕਾਰਾਂ ਨੇ ਇਸ ਸ਼ੂਤ੍ਰ ਵਿੱਚ ਆਏ ਸ਼ਬਦ ਨਿਸਪੱਤੀ ਨੂੰ ਲੈ ਕੇ ਆਪਣੇ ਮੱਤ ਦਰਸਾਏ ਹਨ।ਡਾ ਰਾਮ ਲਾਲ ਸਿੰਘ ਦੇ ਵਿਚਾਰ ਵੇਖਣ ਯੋਗ ਹਨ। ਕਿ ਵਿਭਾਵ ,ਅਨੁਭਾਵ, ਅਤੇ ਸੰਚਾਰੀ ਦੇ ਸੰਜੋਗ ਤੋ ਰਸ ਦੀ ਨਿਸਪੱਤੀ ਹੁੰਦੀ ਹੈ।ਇਸ ਸੂਤ੍ਰ ਨਾਲ ਕਈ ਸਵਾਲ ਖੜ ਉਠਦੇ ਹਨ। ਸੰਜੋਗ ਕਿਸ ਦੇ ਨਾਲ ਹੁੰਦਾ ਹੈ? ਰਸ ਦੀ ਨਿਸਪੱਤੀ ਤੋ ਕੀ ਮਤਲਬ ਹੈ? ਰਸ ਦੀ ਨਿਸਪੱਤੀ ਕਿਸ ਵਿੱਚ ਹੁੰਦੀ ਹੈ ਅਤੇ ਕਿਉ?
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਭਾਰਤੀ ਕਾਵਿ -ਸ਼ਾਸਤਰ ਦੇ ਇਤਿਹਾਸ ਵਿੱਚ ਆਚਾਰੀਆ ਅੱਪਯਦੀਕਸ਼ਿਤ ਉੱਤਰਵਰਤੀ ਯੁਗ ਦੇ ਕਾਵਿਸ਼ਾਸਤਰੀ ਆਚਾਰੀਆਂ ਵਿਚੋਂ ਇੱਕ ਸੁਤੰਤਰ ਵਿਚਾਰਸ਼ਤਾ ਲਈ ਬਹੁਤ ਪ੍ਰਸਿੱਧ ਹਨ। ਇਹ ਸਿਰਫ਼ ਕਾਵਿ-ਸ਼ਾਸਤਰ ਦੇ ਹੀ ਪਾਰੰਗਤ ਵਿਦਵਾਨ ਨਹੀਂ ਸਨ ਬਲਕਿ ਵੇਦਾਂਤ, ਮੀਮਾਂਸਾ, ਨਿਆਇ, ਵਿਆਕਰਣ, ਭਗਤੀ ਆਦਿ ਅਨੇਕ ਵਿਸ਼ਿਆਂ ’ਤੇ ਆਪਣੀ ਤੀਖੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਇਹਨਾਂ ਨੇ ਇੱਕ ਸੌ ਚਾਰ ਗ੍ਰੰਥਾਂ ਦੀ ਰਚਨਾ ਕੀਤੀ ਹੈ; ਪਰ ਸਾਰੇ ਗ੍ਰੰਥ ਪ੍ਰਾਪਤ ਨਹੀਂ ਹਨ। ਇਹਨਾਂ ਗ੍ਰੰਥਾਂ ’ਚ ਇਹਨਾਂ ਦੇ ਮੌਲਿਕ ਚਿੰਤਨ ਅਤੇ ਪ੍ਰੌੜ੍ਹ ਪਾਂਡਿਤਯ ਦੀ ਝਲਕ ਸਾਰੇ ਥਾਈਂ ਦੇਖਣ ਨੂੰ ਮਿਲਦੀ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਪੰਜਾਬ ਵਿਧਾਨ ਸਭਾ ਚੋਣਾਂ 2022 ਸਾਲ 2022 ਦੀ ਸ਼ੁਰੂਆਤ ਵਿੱਚ ਹੋਣੀਆ ਤੈਅ ਹਨ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਫਰਵਰੀ ਜਾਂ ਮਾਰਚ 2022 ਵਿਚ , 16 ਵੀਂ ਵਿਧਾਨ ਸਭਾ ਦੀ ਚੋਣ ਲਈ 117 ਮੈਂਬਰਾਂ ਦੀ ਚੋਣ ਕਰਨ ਲਈ ਹੋਣਗੀਆਂ। ਸਾਲ 2017 ਵਿੱਚ ਚੁਣੀ ਗਈ ਮੌਜੂਦਾ ਅਸੈਂਬਲੀ ਦਾ ਕਾਰਜਕਾਲ 23 ਮਾਰਚ 2022 ਨੂੰ ਖਤਮ ਹੋ ਜਾਵੇਗਾ ਜੇ ਇਹ ਪਹਿਲਾਂ ਭੰਗ ਨਹੀਂ ਕੀਤੀ ਜਾਂਦੀ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਪੰਜਾਬ ਵਿਧਾਨ ਸਭਾ ਚੋਣਾਂ 2017, 4 ਜਨਵਰੀ, 2017 ਨੂੰ ਹੋਈਆਂ ਹਨ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ, ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਅਤੇ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਦਾ ਮੁਕਾਬਲਾ ਹੈ। ਇਨ੍ਹਾਂ ਚੋਣਾਂ ਤਹਿਤ 117 ਹਲਕਿਆਂ ਵਿੱਚ ਵੋਟਿੰਗ ਹੋਈ ਸੀ ਅਤੇ ਚੋਣ-ਨਤੀਜੇ 11 ਮਾਰਚ 2017 ਨੂੰ ਐਲਾਨੇ ਗਏ ਸਨ, ਨਤੀਜੇ ਵਜੋਂ ਭਾਰਤੀ ਰਾਸ਼ਟਰੀ ਕਾਂਗਰਸ ਨੇ ਬਹੁਮਤ ਪ੍ਰਾਪਤ ਕੀਤਾ ਸੀ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਸ਼ਹੀਦ ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਮਜ਼੍ਹਬੀ ਸਿੱਖ ਪਰਿਵਾਰ ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਘਰ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਰਤੀ ਕਾਵਿ ਸ਼ਾਸਤਰ ਵਿੱਚ ਚਾਹੇ ਆਚਾਰੀਆ ਵਾਮਨ ਤੋਂ ਪਹਿਲਾਂ ਰੀਤੀ ਤੱਤ ਦੀ ਖੋਜ਼ ਹੋ ਚੁੱਕੀ ਸੀ,ਫਿਰ ਵੀ ਵਾਮਨ ਨੇ ਸਭ ਤੋਂ ਪਹਿਲਾਂ ਰੀਤੀ ਦਾ ਸਪਸ਼ਟ ਵਿਵੇਚਨ ਕਰਦੇ ਹੋਏ -"ਰੀਤੀ ਹੀ ਕਾਵਿ ਦੀ ਆਤਮਾ ਕਿਹਾ ਹੈ"।ਆਨੰਦਵਰਧਨ ਦੇ ਗਰੰਥ 'ਧੁਨਿਆਲੋਕ' ਵਿੱਚ ਇਹ ਜ਼ਿਕਰ ਹੈ, "ਰੀਤੀ ਰੀਤੀਰਾਤਮਾ ਕਾਵਯਸਯ" ਰੀਤੀ ਦੀ ਲੱਛਣ ਵਿਸ਼ਿਸ਼ਟ ਪਦ ਰਚਨਾ ਕਿਹਾ ਹੈ।"ਵਿਸ਼ਸ਼ਟਾ ਪਦਰਚਨਾ ਰੀਤੀਵਿਸ਼ੇਸ਼ ਗੁਣਾਤਮਾ" ਪਦਾਂ ਵਿੱਚ ਵਿਸ਼ਿਸ਼ਟਤਾ ਗੁਣਾਂ ਦੇ ਹੀ ਕਾਰਨ ਆਉਂਦੀ ਹੈ।
ਜੋੜਿਆ ਜਾ ਸਕਦਾ ਕਿਉਂਕਿ ਇਸ ਵਿਚਲੇ ਸ਼ਬਦ ਸਥਾਨਕ ਸ਼ਬਦਾਵਲੀ ਨਾਲ ਸਬੰਧ ਰੱਖਦੇ ਹਨ।ਪੰਜਾਬੀ ਨਾਲ ਬਿਲਾਸਪੁਰੀ ਦੀ ਆਮ ਵਰਤੋਂ ਦੀ ਸ਼ਬਦਾਵਲੀ ਦੀ ਸਾਂਝ ਨੂੰ ਦੇਖੀਏ ਤਾਂ ਇਸ ਭਾਸ਼ਾ ਵਿੱਚ ਵਰਤੇ ਜਾਂਦੇ ਮਾਤਾ-ਪਿਤਾ, ਮਾਂ-ਬਾਪੂ, ਦਾਦੀ-ਦਾਦੀ, ਭੈਣ-ਭਰਾ, ਚਾਚਾ-ਚਾਚੀ, ਤਾਇਆ-ਤਾਈ, ਜੇਠ-ਜੇਠਾਣੀ, ਦਿਉਰ-ਦਿਉਰਾਣੀ, ਮਾਮਾ-ਮਾਮੀ, ਮਾਸੜ-ਮਾਸੀ, ਨਾਨਾ (ਨਾਨੂ)-ਨਾਨੀ, ਕੁੜਮ-ਕੁੜਮਣੀ, ਜੀਜਾ-ਸਾਲੀ, ਧੀ ਆਦਿ ਸ਼ਬਦ ਪੰਜਾਬੀ ਵਾਲੇ ਹੀ ਹਨ। ਇਨ੍ਹਾਂ ਤੋਂ ਇਲਾਵਾ ਮਾਨਵੀ ਰਿਸ਼ਤਿਆਂ ਦੀ ਤਰਜਮਾਨੀ ਕਰਦੇ ਕੁਝ ਹੋਰ ਸ਼ਬਦ ਵੀ ਥੋੜ੍ਹੇ-ਬਹੁਤੇ ਫ਼ਰਕ ਨੂੰ ਛੱਡ ਕੇ ਜ਼ਿਆਦਾਤਰ ਪੰਜਾਬੀ ਨਾਲ ਹੀ ਮੇਲ ਖਾਂਦੇ ਹਨ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪਾਤਰ (ਜਾਂ ਕਾਲਪਨਿਕ ਪਾਤਰ) ਵਾਰਤਾ ਕਲਾ ਕ੍ਰਿਤੀ (ਜਿਵੇਂ ਕੋਈ ਨਾਵਲ, ਨਾਟਕ, ਟੈਲੀਵੀਯਨ ਦੀ ਲੜੀ ਜਾਂ ਫਿਲਮ) ਵਿੱਚ ਇੱਕ ਵਿਅਕਤੀ ਹੁੰਦਾ ਹੈ। ਇਸਨੂੰ ਅੰਗ੍ਰੇਜ਼ੀ ਵਿੱਚ ਕਰੈਕਟਰ (character) ਕਹਿੰਦੇ ਹਨ ਜੋ ਪ੍ਰਾਚੀਨ ਯੂਨਾਨੀ ਸ਼ਬਦ χαρακτήρ, ਤੋਂ ਆਇਆ ਹੈ ਅਤੇ ਬਹਾਲੀ ਦੇ ਸਮੇਂ ਤੋਂ ਪ੍ਰਚਲਿਤ ਹੈ। ਪਰ,ਟੌਮ ਜੋਨਸ ਵਿਚ 1749 ਵਿੱਚ ਆਉਣ ਦੇ ਬਾਅਦ ਇਹ ਵਧੇਰੇ ਵਿਆਪਕ ਵਰਤਿਆ ਜਾਣ ਲੱਗਿਆ ਹੈ। ਇਸ ਤੋਂ , "ਇੱਕ ਅਦਾਕਾਰ ਵਲੋਂ ਨਿਭਾਏ ਪਾਰਟ" ਦੇ ਅਰਥਾਂ ਦਾ ਰੰਗ ਚੜ੍ਹ ਗਿਆ ਹੈ। ਪਾਤਰ, ਖਾਸ ਤੌਰ ਤੇ ਜਦ ਇੱਕ ਅਦਾਕਾਰ ਥੀਏਟਰ ਜਾਂ ਸਿਨੇਮਾ ਵਿੱਚ ਨਿਭਾਇਆ ਗਿਆ ਹੋਵੇ ਤਾਂ "ਇੱਕ ਮਨੁੱਖੀ ਵਿਅਕਤੀ ਦਾ ਭਰਮ" ਇਸ ਵਿਚ ਸਮਾ ਜਾਂਦਾ ਹੈ। ਸਾਹਿਤ ਵਿੱਚ, ਪਾਤਰ ਪਾਠਕ ਨੂੰ ਆਪਣੀਆਂ ਕਹਾਣੀਆ ਦੁਆਰਾ ਰਾਹ-ਦਰਸਾਊ ਹੁੰਦੇ ਹਨ, ਪਲਾਟ ਅਤੇ ਵਿਚਾਰ ਥੀਮ ਸਮਝਣ ਲਈ ਇਮਦਾਦੀ ਹੁੰਦੇ ਹਨ।18ਵੀਂ ਸਦੀ ਦੇ ਅੰਤ ਦੇ ਬਾਅਦ , "ਪਾਤਰ ਵਿੱਚ " ਵਾਕੰਸ ਦੀ ਵਰਤੋਂ ਇੱਕ ਅਭਿਨੇਤਾ ਦੇ ਅਸਰਦਾਰ ਮਾਨਵੀਕਰਨ ਦਾ ਵਰਣਨ ਕਰਨ ਲਈ ਕੀਤੀ ਜਾਣ ਲੱਗੀ ਹੈ। 19ਵੀਂ ਸਦੀ ਦੇ ਬਾਅਦ ਪਾਤਰ ਘੜਨ/ਬਣਾਉਣ ਦੀ ਕਲਾ ਨੂੰ ਪਾਤਰ ਉਸਾਰੀ ਕਹਿੰਦੇ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਭੱਟ ਲੋਲਟ ਇੱਕ ਸੰਸਕ੍ਰਿਤ ਆਚਾਰੀਆ ਸੀ ਜਿਸਦਾ ਰਸ ਸਿਧਾਂਤ ਉੱਤੇ ਕੰਮ ਸੀ। ਆਚਾਰੀਆ ਅਭਿਨਵਗੁਪਤ ਨੇ ਅਭਿਨਵਭਾਰਤੀ ਵਿੱਚ ਲੋੱਲਟ ਦੀ ਚਰਚਾ ਭਰਤਮੁਨੀ ਦੇ ਨਾਟਸੂਤਰ ਦੇ ਪ੍ਰਵਾਨਿਤ ਟੀਕਾਕਾਰ ਆਚਾਰੀਆ ਦੇ ਰੂਪ ਵਿੱਚ ਕੀਤਾ ਹੈ। ਭਰਤ ਦੇ ਰਸਪਰਕ ਸਿਧਾਂਤ ਦੀ ਵਿਆਖਿਆ ਕਰਨ ਵਾਲਾ ਸਰਵਪ੍ਰਥਮ ਵਿਦਵਾਨ ਲੋੱਲਟ ਹੀ ਹੈ। ਰਸਨਿਸ਼ਪਤੀ ਦੇ ਸਬੰਧ ਵਿੱਚ ਇਸਦਾ ਆਜਾਦ ਮਤ ਸਾਹਿਤਜਗਤ ਵਿੱਚ ਪ੍ਰਸਿੱਧ ਹੈ। ਇਹ ਮੀਮਾਂਸਕ ਅਤੇ ਅਭਿਧਾਵਾਦੀ ਸੀ। ਇਸ ਦੇ ਮਤ ਵਿੱਚ ਸ਼ਬਦ ਦੇ ਹਰ ਇੱਕ ਮਤਲਬ ਦੀ ਪ੍ਰਤੀਤੀ ਅਭਿਧਾ ਨਾਲ ਠੀਕ ਉਸੀ ਤਰ੍ਹਾਂ ਹੋ ਜਾਂਦੀ ਹੈ, ਜਿਵੇਂ ਇੱਕ ਹੀ ਤੀਰ ਕਵਚ ਨੂੰ ਭੇਦਦੇ ਹੋਏ ਸਰੀਰ ਵਿੱਚ ਵੜਕੇ ਪ੍ਰਾਣਾਂ ਨੂੰ ਪੀ ਜਾਂਦਾ ਹੈ। ਇਸ ਦੀ ਦ੍ਰਿਸ਼ਟੀ ਅਨੁਸਾਰ ਮਹਾਂਕਾਵਿ ਦੇ ਪ੍ਰਧਾਨ ਰਸ ਅਤੇ ਉਸਦੇ ਵੱਖ ਵੱਖ ਅੰਗਾਂ ਵਿੱਚ ਪੂਰਾ ਸਾਮੰਜਸ ਹੋਣਾ ਜ਼ਰੂਰੀ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਸ਼੍ਰੀ ਅਕਾਲ ਤਖਤ ਸਾਹਿਬ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਸੁਖਜੀਤ ਕੌਰ/ ਪੰਜਾਬੀ ਆਲੋਚਨਾ ਦਾ ਆਰੰਭ
ਰੀਤੀ ਬਨਾਮ ਸ਼ੈਲੀ: ਰੀਤੀ ਦੀ ਪਰਿਭਾਸ਼ਾ ਕਰਦੇ ਸਮੇਂ ਇਸ ਦੇ ਕੁਝ ਕੁ ਪਰਿਆਇਵਾਚੀ ਸ਼ਬਦ ਸ਼ੈਲੀ (style) ਦਾ ਜ਼ਿਕਰ ਆ ਜਾਂਦਾ ਹੈ, ਦੋਹਾਂ ਦੀ ਅਰਥਾਂ ਵਿਚ ਪੱਧਤੀ ਜਾਂ ਪ੍ਰਣਾਲੀ ਦਾ ਸਮਾਵੇਸ਼ ਹੈ ਅਤੇ ਦੋਹਾਂ ਦਾ ਸੰਬੰਧ ਰਚਨਾ–ਪੱਧਤੀ ਨਾਲ ਹੁੰਦਾ ਹੈ, ਇਕ ਸਾਧਾਰਣ ਅਤੇ ਨਿਰਵਿਸ਼ੇਸ਼ ਹੁੰਦੀ ਹੈ ਅਤੇ ਦੂਜੀ ਵਿਸ਼ਿਸ਼ਟ; ਦੋਹਾਂ ਵਿਚ ਇਹੀ ਪਰਸਪਰ ਭੇਦ ਹੈ। ਹਰ ਇਕ ਕੰਮ ਵਿਚ ਦੋ ਤੱਤ ਹੁੰਦੇ ਹਨ, ਇਕ ਉਸ ਦੇ ਕਰਨ ਦਾ ਮਾਰਗ ਅਤੇ ਦੂਜਾ ਕਰਤਾ। ਇਕ ਦਾ ਸੰਬੰਧ ਕਾਰਜ–ਪੱਧਤੀ ਨਾਲ, ਅਤੇ ਦੂਜੇ ਦਾ ਸੰਬੰਧ ਕਰਤਾ ਨਾਲ ਹੈ। ਜਦੋਂ ਦੋ ਆਦਮੀ ਕਿਸੇ ਇਕ ਟਿਕਾਣੇ ਵੱਲ ਟੁਰਨ ਤਾਂ ਉਹ ਇਕੋ ਮਾਰਗ ’ਤੇ ਟੁਰਦੇ ਹੋਏ ਵੀ ਵਿਭਿੰਨ ਵਿਧੀਆਂ ਅਖ਼ਤਿਆਰ ਕਰਦੇ ਹਨ, ਇਹ ਰੀਤੀ ਹੈ, ਅਤੇ ਇਸੇ ਤਰ੍ਹਾਂ ਦੋ ਵਿਅਕਤੀ ਉਸੇ ਮਾਰਗ ’ਤੇ ਟੁਰਦੇ ਹੋਏ ਆਪਣੀਆਂ ਨਿੱਜੀ ਰੁਚੀਆਂ, ਪ੍ਰਵ੍ਰਿਤੀਆਂ ਅਤੇ ਸ਼ਕਤੀਆਂ ਦੀ ਵਰਤੋਂ ਕਰਦੇ ਹਨ, ਇਸ ਦਾ ਸੰਬੰਧ ਸ਼ੈਲੀ ਨਾਲ ਹੈ। ਰੀਤੀ ਵਿਚ ‘ਪੂਰਵ–ਨਿਸ਼ਚਿਤਤਾ’ ਹੁੰਦੀ ਹੈ ਪਰ ਸ਼ੈਲੀ ਵਿਚ ਅਜਿਹਾ ਨਹੀਂ ਹੁੰਦਾ। ਜਦੋਂ ਕੋਈ ਅਭਿਵਿਅਕਤੀ ਪੂਰਵ–ਨਿਰਧਾਰਤ ਮਾਰਗ ਅਖ਼ਤਿਆਰ ਕਰ ਲੈਂਦੀ ਹੈ ਤਾਂ ਇਹ ਵੀ ਰੀਤੀ ਬਣ ਜਾਂਦੀ ਹੈ। ਮਿਸਾਲ ਵਜੋਂ ਪਿਟਮੈਨ ਦੀ ਸ਼ਾਰਟ–ਹੈਂਡ ਪਹਿਲਾਂ ਸ਼ੈਲੀ ਸੀ ਪਰ ਬਾਅਦ ਵਿਚ ਸਰਵ–ਸਾਧਾਰਣ ਦੀ ਚੀਜ਼ ਬਣ ਜਾਣ ਕਰਕੇ ਰੀਤੀ ਬਣ ਗਈ। ਰੀਤੀ ਪੂਰਣ ਵਿਧੀ ਦੀ ਸ਼ੁੱਧਤਾ ਨੂੰ ਨਿਭਾਉਂਦੀ ਹੈ, ਸ਼ੈਲੀ ਵਿਚ ਨਵੀਨਤਾ ਅਤੇ ਚਮਤਕਾਰ ਪੈਦਾ ਕੀਤਾ ਜਾਂਦਾ ਹੈ। ਰੀਤੀ ਦੀ ਪ੍ਰਕ੍ਰਿਤੀ ਆਦਰਸ਼ਵਾਦੀ ਅਤੇ ਮਰਯਾਦਾ–ਅਨੁਕੂਲ ਹੁੰਦੀ ਹੈ ਪਰ ਸ਼ੈਲੀ ਵਿਅਕਤੀ ਦੀ ਸਵੈ–ਇੱਛਾ ਨੂੰ ਰੂਪਮਾਨ ਕਰਦੀ ਹੈ। ਰੀਤੀ ਦੀ ਪ੍ਰਵ੍ਰਿਤੀ ਸਥਾਈ ਤੱਤਾਂ ਨੂੰ ਮੁੱਖ ਰੱਖਦੀ ਹੈ ਪਰ ਸ਼ੈਲੀ ਵਿਚ ਛਿਣ–ਭੰਗਰ ਅਤੇ ਸਾਮਿਅਕ ਤੱਤਾਂ ਵੱਲ ਧਿਆਨ ਦਿੱਤਾ ਜਾਂਦਾ ਹੈ। ਰੀਤੀ ਦਾ ਖੇਤਰ ਸ਼ਾਸਤ੍ਰ ਅਤੇ ਵਿਗਿਆਨ ਵਰਗਾ ਹੁੰਦਾ ਹੈ ਜਦ ਕਿ ਸ਼ੈਲੀ ਸੌਂਦਰਜ ਚੇਤਨਾ ਨਾਲ ਸੰਬੰਧਿਤ ਮਜ਼ਮੂਨਾਂ ਵਿਚ ਕੇਂਦਰਿਤ ਹੁੰਦੀ ਹੈ। ਇਨ੍ਹਾਂ ਦੋਹਾਂ ਵਿਚ ਇਹ ਅੰਤਰ ਹੁੰਦੇ ਹੋਏ ਵੀ ਇਹ ਪਰਸਪਰ ਸਹਿਯੋਗੀ ਵੀ ਹਨ। ਕਈ ਵਾਰ ਰੀਤੀ ਵਿਚੋਂ ਹੀ ਕੋਈ ਲੇਖਕ ਜਾਂ ਕਵੀ ਸ਼ੈਲੀ ਨੂੰ ਜਨਮ ਦੇ ਦਿੰਦਾ ਹੈ ਅਤੇ ਸ਼ੈਲੀ ਤਾਂ ਰੀਤੀ ਦੀ ਰੂੜ੍ਹੀ ਦਾ ਕੰਮ ਕਰਦੀ ਹੀ ਆਈ ਹੈ। ਹਰ ਯੁੱਗ ਵਿਚ ਕੁਝ ਰੀਤੀਆਂ ਜਨਮ ਲੈਂਦੀਆਂ ਹਨ, ਨਵੀਂ ਪੀੜ੍ਹੀ ਇਸ ਤੋਂ ਵਿਦਰੋਹ ਕਰਦੀ ਹੋਈ ਨਵੀਂ ਸ਼ੈਲੀ ਨੂੰ ਅਪਣਾਉਂਦੀ ਹੈ, ਅਤੇ ਬਾਅਦ ਵਿਚ ਉਹ ਨਵੀਂ ਸ਼ੈਲੀ ਵੀ ਸਾਹਿੱਤ–ਸੌਂਦਰਯ ਪੱਧਤੀ ਦੀ ਰੀਤੀ ਬਣ ਜਾਂਦੀ ਹੈ। ਪੰਜਾਬੀ ਵਿਚ ਬਾਬਾ ਫ਼ਰੀਦ, ਗੁਰੂ ਨਾਨਕ ਅਤੇ ਗੁਰੂ ਅਰਜਨ ਸ਼ੈਲੀਕਾਰ ਸਨ, ਪਰ ਗੁਰੂ ਅੰਗਦ ਦੇਵ, ਅਮਰਦਾਸ ਅਤੇ ਰਾਮਦਾਸ ਜੀ ਨੇ ਰੀਤੀ ਦਾ ਵਿਸਤਾਰ ਕੀਤਾ ਹੈ। ਸੂਫ਼ੀ ਪ੍ਰਸੰਗ ਵਿਚ ਸ਼ਾਹ ਹੁਸੈਨ ਤੇ ਬੁੱਲ੍ਹੇ ਸ਼ਾਹ, ਈਰਾਨੀ ਪ੍ਰਭਾਵ ਕਬੂਲ ਕਰਦੇ ਹੋਏ ਵੀ ਸ਼ੈਲੀਕਾਰ ਸਨ, ਅਤੇ ਬਾਅਦ ਵਿਚ ਇਹ ਸੂਫ਼ੀ ਰੀਤੀ ਸਦੀਆਂ ਤਕ ਚਲਦੀ ਰਹੀ, ਇੱਥੋਂ ਤਕ ਕਿ ਆਧੁਨਿਕ ਯੁੱਗ ਦੇ ਪ੍ਰਤਿਭਾਸ਼ਾਲੀ ਲੇਖਕ ਡਾ.
ਭਰਤਮੁਨੀ (ਹਿੰਦੀ: भरत मुनि) ਪੁਰਾਤਨ ਭਾਰਤ ਦਾ ਇੱਕ ਨਾਟ-ਸੰਗੀਤ ਸ਼ਾਸਤਰੀ ਸੀ ਜਿਸਨੇ ਨਾਟਯ ਸ਼ਾਸਤਰ ਦੀ ਰਚਨਾ ਕੀਤੀ। ਭਰਤ ਦਾ ਨਾਟਯ ਸ਼ਾਸਤ੍ਰ ਕੇਵਲ ਭਾਰਤ ਹੀ ਨਹੀਂ ਸਗੋਂ ਸਾਰੇ ਸੰਸਾਰ ਵਿੱਚ ਨਟ, ਨਾਟਯ, ਨਾਟਕ, ਸਾਜ, ਸੰਗੀਤ, ਨ੍ਰਿਤ, ਅਭਿਨੈ ਅਤੇ ਚਿਤ੍ਰ ਆਦਿ ਅਨੇਕ ਕਲਾਵਾਂ ਵਿੱਚ ਅਨੇਕ ਵਿਧੀਆਂ ਨਕਸ਼ਿਆਂ ਅਤੇ ਪੈਮਾਨਿਆਂ ਕਵਿਤਾ ਦੇ ਛੰਦ, ਰਸ, ਭਾਵ ਅਤੇ ਅਲੰਕਾਰ ਆਦਿ ਤੱਤਾਂ ਦਾ ਸਭ ਤੋਂ ਪ੍ਰਾਚੀਨ ਅਤੇ ਪ੍ਰਮਾਣਿਕ ਵਿਵੇਚਨ ਅਤੇ ਵਿਸ਼ਲੇਸ਼ਣ ਪ੍ਰਸਤੁਤ ਕਰਦਾ ਹੈ। ਇਸੇ ਲਈ ਇਸ ਗ੍ਰੰਥ ਨੂੰ ਭਾਰਤੀ ਲਲਿਤ ਕਲਾਵਾਂ ਦਾ ਵਿਸ਼ਵਕੋਸ਼ ਕਿਹਾ ਜਾਂਦਾ ਹੈ। ਭਰਤ ਨੂੰ ਭਾਰਤੀ ਨਾਟਕ ਕਲਾ ਦੇ ਰੂਪਾਂ ਦਾ ਪਿਤਾ ਮੰਨਿਆ ਜਾਂਦਾ ਹੈ। ਉਸ ਦਾ ਜੀਵਨ ਕਾਲ 200 ਈਸਾ ਪੂਰਵ ਤੋਂ200 ਈਸਾ ਉਤਰ ਕਾਲ ਵਿਚਕਾਰ ਹੈ। ਪਰ ਅਨੁਮਾਨ ਹੈ ਕਿ 500 ਈਸਾ ਪੂਰਵ ਅਤੇ 500 ਸਾ. ਯੂ.ਵਿਚਕਾਰ ਵੀ ਹਨ। ਨਾਟਯ ਸਾਸ਼ਤਰ ਕਲਾਵਾਂ ਬਾਰੇ ਇੱਕ ਪੁਰਾਤਨ ਵਿਸ਼ਵਕੋਸ਼ ਦੇ ਤੌਰ ਤੇ ਜਾਣਿਆ ਜਾਂਦਾ ਹੈ। ਜਿਸ ਨੇ ਭਾਰਤ ਵਿੱਚ ਨਾਚ ਸੰਗੀਤ ਅਤੇ ਸਾਹਿਤਕ ਪ੍ਰੰਪਰਾਵਾਂ ਨੂੰ ਪ੍ਰਭਾਵਿਤ ਕੀਤਾ ਹੈ। ਇਹ ਇਸ ਦੇ ਸੁਹਜ "ਰਸ" ਸਿਧਾਂਤ ਲਈ ਵੀ ਮਹੱਤਵਪੂਰਨ ਹੈ,ਜੋ ਦਾਅਵਾ ਕਰਦਾ ਹੈ ਕਿ ਮਨੋਰੰਜਨ ਪ੍ਰਦਰਸ਼ਨ ਕਲਾਵਾਂ ਦਾ ਲੋੜੀਂਦਾ ਪ੍ਰਭਾਵ ਹੈ ਪਰ ਟੀਚਾ ਨਹੀਂ ਅਤੇ ਇਸ ਦਾ ਮੁੱਖ ਟੀਚਾ ਦਰਸ਼ਕਾਂ ਵਿੱਚ ਇੱਕ ਵਿਅਕਤੀ ਨੂੰ ਇੱਕ ਹੋਰ ਹਕੀਕਤ ਵਿੱਚ ਲਿਜਾਣਾ ਹੈ ਜੋ ਹੈਰਾਨੀ ਨਾਲ ਭਰਪੂਰ ਹੋਵੇ ਅਤੇ ਜਿੱਥੇ ਉਹ ਆਪਣੀ ਚੇਤਨਾ ਦੇ ਤੱਤ ਦਾ ਅਨੁਭਵ ਕਰਦਾ ਹੈ ਅਤੇ ਅਧਿਆਤਮਿਕ ਅਤੇ ਨੈਤਿਕ ਪ੍ਰਸ਼ਨਾਂ ਤੇ ਵਿਚਾਰ ਕਰਦਾ ਹੈ। ਲਲਿਤ ਕਲਾਵਾਂ ਬਾਰੇ ਇੰਨੀ ਭਰਪੂਰ ਸਾਮਗ੍ਰੀ ਪ੍ਰਸਤੁਤ ਕਰਨ ਵਾਲੀ ਨਾਟਯ ਸ਼ਾਸਤਰ ਵਰਗੀ ਹੋਰ ਕੋਈ ਪ੍ਰਾਚੀਨ ਅਤੇ ਪ੍ਰਮਾਣਿਕ ਰਚਨਾ ਸੰਸਾਰ ਵਿੱਚ ਅਜ ਮੌਜੂਦ ਨਹੀਂ ਹੈ। ਭਾਰਤੀ ਪਰੰਪਰਾਵਾਂ ਨਾਟਯ ਸ਼ਾਸਤ੍ਰ ਦਾ ਲੇਖਕ ਭਰਤ ਨੂੰ ਮੰਨਦੀਆਂ ਹਨ। ਇਹ ਭਰਤ ਕੌਣ ਸਨ? ਭਾਰਤ ਦੇ ਕਿਸ ਪ੍ਰਦੇਸ਼ ਦੇ ਰਹਿਣ ਵਾਲੇ ਸਨ?
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਇਕ ਅਖੌਤੀ ਗ੍ਰੰਥ ਹੈ ਜਿਸਨੂੰ ਸਿੱਖ ਵਿਰੋਧੀ ਤਾਕਤਾਂ ਨੇ ਸਿਖਾਂ ਨੂੰ ਗੁਮਰਾਹ ਕਰਨ ਲਈ ਅਤੇ ਸਿਖਾਂ ਨੂੰ ਗੁਰੂ ਗਰੰਥ ਸਾਹਿਬ ਨਾਲੋਂ ਤੋੜਨ ਲਈ19ਵੀਂ ਸਦੀ ਦੇ ਅਖੀਰ ਵਿਚ ਲਿਖਿਆ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਹਿੰਦੂ ਪੱਖੀ ਸਿੱਖ ਜਥੇਬੰਦੀਆਂ(ਟਕਸਾਲ ਆਦਿ) ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀਆਂ ਹਨ,[ਸਰੋਤ ਚਾਹੀਦਾ] ਬਹੁਤੇ ਸਿੱਖ ਅਤੇ ਸਿੱਖ ਵਿਦਵਾਨ ਇਸ ਗੱਲ ਤੋਂ ਇਨਕਾਰੀ ਹਨ ਕਿ ਗੁਰੂ ਸਾਹਿਬ ਅਜਿਹਾ ਅਸ਼ਲੀਲਤਾ ਭਰਿਆ ਸਾਹਿਤ ਲਿਖ ਸਕਦੇ ਹਨ, ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਭਾਰਤੀ ਕਿਸਾਨ ਅੰਦੋਲਨ 2020-2021, ਭਾਰਤੀ ਸੰਸਦ ਦੁਆਰਾ ਸਤੰਬਰ, 2020 ਵਿਚ ਪਾਸ ਕੀਤੇ ਤਿੰਨ ਖੇਤ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਹੈ, ਜਿਸ ਨੂੰ ਵੱਖ ਵੱਖ ਕਿਸਾਨ ਸਮੂਹਾਂ (ਜਥੇਬੰਦੀਆਂ) ਦੁਆਰਾ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਜੋਂ ਦਰਸਾਇਆ ਗਿਆ ਹੈ। ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਸੀ ਕਿ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਇਸ ਤੋਂ ਘੱਟ ਕਿਸੇ ਵੀ ਗੱਲ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਨੇਤਾਵਾਂ ਨੇ ਇਹਨਾਂ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਕੇਂਦਰ ਸਰਕਾਰ ਅਤੇ ਕਿਸਾਨੀ ਯੂਨੀਅਨਾਂ ਦੁਆਰਾ ਨੁਮਾਇੰਦਗੀ ਕਰਨ ਵਾਲੇ ਕਿਸਾਨਾਂ ਵਿਚ 14 ਅਕਤੂਬਰ 2020 ਅਤੇ 15 ਜਨਵਰੀ 2021 ਦੇ ਵਿਚਕਾਰ ਨੌਂ ਪੜਾਅ ਦੀ ਗੱਲਬਾਤ ਹੋਈ ਪਰ ਬੇਸਿੱਟਾ ਰਹੀ। ਇਸ ਲਈ ਦੇਸ਼ ਦੇ 500 ਤੋਂ ਵੱਧ ਕਿਸਾਨ ਸੰਗਠਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਕਿਸਾਨ ਆਗੂਆਂ ਨੇ ਇਹਨਾਂ ਖੇਤੀ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਵੀ ਰੱਦ ਕਰ ਦਿੱਤਾ। ਕਿਸਾਨ ਯੂਨੀਅਨਾਂ ਦੁਆਰਾ ਇਹਨਾਂ ਖੇਤੀ ਬਿੱਲਾਂ ਨੂੰ ਅਕਸਰ "ਕਿਸਾਨ ਵਿਰੋਧੀ ਬਿੱਲ" ਕਿਹਾ ਜਾਂਦਾ ਸੀ ਅਤੇ ਵਿਰੋਧੀ ਧਿਰ ਦੇ ਸਿਆਸਤਦਾਨ ਇਹ ਵੀ ਕਹਿੰਦੇ ਸਨ ਕਿ ਇਹ ਬਿੱਲ ਕਿਸਾਨਾਂ ਨੂੰ ਕਾਰਪੋਰੇਟ ਦੇ ਰਹਿਮ 'ਤੇ ਛੱਡ ਦੇਣਗੇ। ਕਿਸਾਨਾਂ ਨੇ ਐਮ.ਐਸ.ਪੀ. ਬਿੱਲ ਬਣਾਉਣ ਲਈ ਵੀ ਬੇਨਤੀ ਕੀਤੀ ਹੈ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕਾਰਪੋਰੇਟ ਕੀਮਤਾਂ ਨੂੰ ਕੰਟਰੋਲ ਨਹੀਂ ਕਰ ਸਕਦੇ। ਹਾਲਾਂਕਿ, ਸਰਕਾਰ ਇਹ ਕਹਿੰਦੀ ਹੈ ਕਿ ਉਹ ਕਿਸਾਨਾਂ ਨੂੰ ਆਪਣੀ ਫ਼ਸਲ ਸਿੱਧੇ ਵੱਡੇ ਖਰੀਦਦਾਰਾਂ ਨੂੰ ਵੇਚਣਾ ਆਸਾਨ ਬਣਾਉਣਗੇ ਅਤੇ ਉਸ ਦੁਆਰਾ ਕਿਹਾ ਗਿਆ ਕਿ ਵਿਰੋਧ ਪ੍ਰਦਰਸ਼ਨ ਗਲਤ ਜਾਣਕਾਰੀ 'ਤੇ ਅਧਾਰਤ ਸਨ।ਕਾਰਵਾਈਆਂ ਦੀ ਸ਼ੁਰੂਆਤ ਤੋਂ ਤੁਰੰਤ ਬਾਅਦ, ਯੂਨੀਅਨਾਂ ਨੇ ਸਥਾਨਕ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ, ਜ਼ਿਆਦਾਤਰ ਪੰਜਾਬ ਵਿਚ .
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ , ਜ਼ੁਲਮ ਤੇ ਤਸ਼ੱਦਦ ਵਿਰੁੱਧ , ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਦਵਿੰਦਰਪਾਲ ਸਿੰਘ ਭੁੱਲਰ (ਜਨਮ 26 ਮਈ 1965 ਪੰਜਾਬ, ਭਾਰਤ ਵਿਚ) 1993 ਦੇ ਬੰਬ ਧਮਾਕੇ ਦੇ ਮਾਮਲੇ ਵਿੱਚ ਇੱਕ ਦੋਸ਼ੀ ਹੈ, ਜਿਸ ਦੀ ਮੌਤ ਦੀ ਸਜ਼ਾ ਨੂੰ ਸੁਪਰੀਮ ਕੋਰਟ ਨੇ 31 ਮਾਰਚ 2014 ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਹੈ। ਪੇਸ਼ੇ ਵਜੋਂ ਇੱਕ ਰਸਾਇਣਕ ਇੰਜੀਨੀਅਰਿੰਗ ਪ੍ਰੋਫ਼ੈਸਰ ਵਜੋਂ ਦਵਿੰਦਰ ਨੇ ਆਪਣੀ ਸਜ਼ਾ ਤੋਂ ਪਹਿਲਾਂ ਲੁਧਿਆਣਾ ਵਿੱਚ ਪੜ੍ਹਾਇਆ। 1993 ਦੇ ਕਾਰ ਬੰਬ ਧਮਾਕਿਆਂ ਵਿੱਚ ਉਸ ਨੇ ਭਾਰਤ ਦੇ ਦਹਿਸ਼ਤਗਰਦੀ ਅਤੇ ਭ੍ਰਿਸ਼ਟਾਚਾਰ ਵਿਰੋਧੀ ਸਰਗਰਮੀਆਂ (ਰੋਕਥਾਮ) ਐਕਟ (ਟਾਡਾ) ਦੇ ਅਧੀਨ ਦੋਸ਼ੀ ਠਹਿਰਾਏ ਜਾਣ ਦੇ ਦੋਸ਼ੀ ਕਰਾਰ ਦਿਤਾ ਸੀ। 1993 ਦੇ ਇੱਕ ਕਾਰ ਬੰਬ ਧਮਾਕੇ ਵਿੱਚ ਉਸ ਨੇ ਮਨਿੰਦਰਜੀਤ ਸਿੰਘ ਬਿੱਟਾ ਨੂੰ ਮਾਰਨ ਦਾ ਇਰਾਦਾ ਕੀਤਾ ਸੀ ਅਤੇ ਉਸਨੂੰ ਇੱਕ ਫੈਸਲੇ ਨਾਲ ਫਾਂਸੀ ਦੀ ਸਜ਼ਾ ਸੁਣਾਈ ਸੀ। ਉਸ ਦੇ ਮੁਕੱਦਮੇ ਅਤੇ ਸਜ਼ਾ ਨੂੰ ਵਿਵਾਦਪੂਰਨ ਮੰਨਿਆ ਜਾਂਦਾ ਹੈ। ਉਸਦੀ ਰਹਿਮ ਦੀ ਪਟੀਸ਼ਨ ਅਤੇ ਮਾਨਸਿਕ ਬਿਮਾਰੀ ਦੇ ਆਧਾਰ 'ਤੇ ਅੱਠ ਸਾਲਾਂ ਦੀ ਗੈਰ-ਵਿਆਖਿਆ ਅਤੇ ਬੇਲੋੜੀ ਦੇਰੀ ਕਰਕੇ ਭਾਰਤ ਦੀ ਸੁਪਰੀਮ ਕੋਰਟ ਨੇ ਉਸਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਕੇ 31 ਮਾਰਚ 2014 ਨੂੰ ਕੈਦ ਕਰ ਦਿੱਤੀ ਸੀ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਜਨਵਰੀ 2022 ਮੁਤਾਬਿਕ ਇਸ ਵਿਕੀ ’ਤੇ 36,844 ਲੇਖ ਹਨ ਅਤੇ ਇਸ ਦੇ ਕੁੱਲ 39,962 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,90,128 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.38.0-wmf.18 (cb91132) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਸਿੰਧੂ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
...ਮਹਾਰਾਜ ਭੋਜਰਾਜ ਦਾ ੧੦੧੦-੧੦੫੫ ਈਸਵੀ ਤੱਕ ਦਾ ਸਮਾਂ ਇਤਿਹਾਸਕਾਰਾਂ ਨੇ ਸਵੀਕਾਰ ਕੀਤਾ ਹੈ। ਇਸ ਲਈ ਸਰਸਵਤੀਕੰਠਭਰਨ ਦਾ ਰਚਨਾ ਕਾਲ ਗਿਆਰ੍ਹਵੀਂ ਸਦੀ ਈਸਵੀ ਦਾ ਮੱਧ ਮੰਨਿਆ ਜਾ ਸਕਦਾ ਹੈ। ਇਸ ਦਾ ਮੋਢੀ ਕਾਵਿਆਪ੍ਰਕਾਸ਼ ਦੇ ਲੇਖਕ ਮੰਮਟ (ਲਗਭਗ 1100 ਈ.) ਤੋਂ ਥੋੜ੍ਹਾ ਪਹਿਲਾਂ ਹੈ। ਹਾਲਾਂਕਿ ਧੁਨੀ ਦਾ ਸਿਧਾਂਤ ਆਨੰਦਵਰਧਨ ਦੁਆਰਾ ਸਥਾਪਿਤ ਕੀਤਾ ਗਿਆ ਸੀ, ਪਰ ਉਦੋਂ ਤੱਕ ਧੁਨੀ ਨੂੰ ਕਾਵਿ-ਆਤਮਾ ਵਜੋਂ ਮਾਨਤਾ ਵਿਵਾਦਪੂਰਨ ਸੀ, ਇਸ ਲਈ ਨਾ ਤਾਂ ਭੋਜ ਅਤੇ ਨਾ ਹੀ ਭੱਟ ਮੰਮਟ ਨੇ ਕਾਵਿ ਦੀ ਪਰਿਭਾਸ਼ਾ ਵਿੱਚ ਧੁਨੀ ਨੂੰ ਆਤਮਾ ਵਜੋਂ ਸਥਾਨ ਦੇਣ ਦੀ ਦ੍ਰਿੜ੍ਹਤਾ ਅਪਣਾਈ। ਦੋਹਾਂ ਆਚਾਰੀਆਂ ਨੇ ਕਾਵਿ ਦੇ ਗੁਣ ਅਤੇ ਗੁਣ ਨੂੰ ਪਹਿਲ ਦਿੱਤੀ ਹੈ। ਭੋਜਰਾਜ ਦੀ ਇਹ ਵਿਸ਼ੇਸ਼ਤਾ ਹੈ ਕਿ ਉਸ ਨੇ ਅਲੰਕਾਰਾਂ ਦੀ ਵਰਤੋਂ ਨੂੰ ਸਵੀਕਾਰ ਕੀਤਾ ਹੈ ਅਤੇ ਕਵਿਤਾ ਲਈ ਸੁਰੀਲਾ ਹੋਣਾ ਜ਼ਰੂਰੀ ਸਮਝਿਆ ਹੈ। ਇਸ ਤਰ੍ਹਾਂ ਭੋਜਰਾਜ ਦੇ ਸਰਸਵਤੀਕੰਠਭਰਨ ਨੇ ਅੰਸ਼ਕ ਤੌਰ 'ਤੇ ਮੰਮਟ ਅਤੇ ਵਿਸ਼ਵਨਾਥ ਨੂੰ ਪ੍ਰਭਾਵਿਤ ਕੀਤਾ ਹੈ। ਬਣਤਰ ਅਤੇ ਸਮੱਗਰੀ :- *= ਸਰਸਵਤੀਕੰਠਭਰਨ ਇੱਕ ਲੰਮਾ ਸਰੀਰ ਪਾਠ ਹੈ ਜਿਸ ਵਿੱਚ ਪੰਜ ਪੈਰੇ ਹਨ। ਪਹਿਲਾਂ ਭਾਗ :- *ਪਹਿਲੇ ਭਾਗ ਵਿੱਚ ਲੇਖਕ ਨੇ ਕਾਵਿ-ਸਾਧਾਰਨ ਦੀ ਪਰਿਭਾਸ਼ਾ ਦੇਣ ਤੋਂ ਬਾਅਦ ਸਭ ਤੋਂ ਪਹਿਲਾਂ ਕਾਵਿ ਦੀ ਲੰਬਾਈ ਅਤੇ ਗੁਣਾਂ ਦੀ ਚਰਚਾ ਕੀਤੀ ਹੈ। ਇਸ ਸੰਦਰਭ ਵਿਚ ਭੋਜਰਾਜ ਨੇ ਸ਼ਬਦਾਂ, ਵਾਕਾਂ ਅਤੇ ਵਾਕਾਂਸ਼ ਦੇ ਔਗੁਣ ਦਿੱਤੇ ਹਨ। ਹਰੇਕ ਕਿਸਮ ਦੇ ਦੋਸ਼ਾਂ ਦੀ ਗਿਣਤੀ ਸੋਲ੍ਹਾਂ ਹੈ। ਉਨ੍ਹਾਂ ਅਨੁਸਾਰ ਗੁਣ, ਸ਼ਬਦ ਅਤੇ ਵਾਕੰਸ਼ ਹਨ ਅਤੇ ਹਰੇਕ ਦੇ ਚੌਵੀ ਭੇਦ ਹਨ। ਪਹਿਲੇ ਭਾਗ ਦੇ ਅੰਤ ਵਿੱਚ ਕਿਤੇ ਨਾ ਕਿਤੇ ਕੁਝ ਔਗੁਣ ਹੀ ਗੁਣ ਬਣ ਜਾਂਦੇ ਹਨ। ਇਸ ਕਾਵਿ ਨੂੰ ਉਦਾਹਰਨ ਦੇ ਕੇ ਸਮਝਾਉਂਦੇ ਹੋਏ ਉਸ ਨੇ ਕਾਵਿ-ਵਿਕਾਰਾਂ ਦੀ ਸਦੀਵੀਤਾ ਨੂੰ ਸਵੀਕਾਰ ਕੀਤਾ ਹੈ। ਦੂਜਾ ਭਾਗ :- ਦੂਜੇ ਭਾਗ ਵਿੱਚ ਉਸ ਨੇ ਸ਼ਬਦਾਵਲੀ ਦਾ ਨਿਰਣਾ ਕਰਦੇ ਹੋਏ ਸਭ ਤੋਂ ਪਹਿਲਾਂ ਜਾਤ-ਪਾਤ, ਕਰਮ-ਕਾਂਡ, ਰਵੱਈਆ, ਪਰਛਾਵੇਂ, ਮੁਦਰਾ, ਕਥਨ, ਚਾਲ, ਭਣਤੀ, ਗੁਫਾ, ਬਿਸਤਰਾ ਅਤੇ ਪੜ੍ਹਣ ਦੀ ਉਦਾਹਰਣ ਦਿੱਤੀ ਹੈ। ਇਹਨਾਂ ਬਾਰਾਂ ਤੱਤਾਂ ਵਿੱਚੋਂ, ਰਸਮ ਨੂੰ ਛੱਡ ਕੇ, ਬਾਕੀ ਤੱਤਾਂ ਦੀ ਵਿਸਤ੍ਰਿਤ ਵਿਆਖਿਆ ਸੰਸਕ੍ਰਿਤ ਦੇ ਕਿਸੇ ਹੋਰ ਉਪਲਬਧ ਸਾਹਿਤ ਵਿੱਚ ਨਹੀਂ ਮਿਲਦੀ। ਬਾਣਭੱਟ ਨੇ ਕਾਵਿ ਦੇ ਇੱਕ ਵਿਸ਼ੇਸ਼ ਤੱਤ, ਬਿਸਤਰੇ ਦਾ ਜ਼ਿਕਰ ਕੀਤਾ ਹੈ, ਪਰ ਇਸਦੀ ਪਰਿਭਾਸ਼ਾ ਸਰਸਵਤੀਕੰਠਭਰਨ ਵਿੱਚ ਹੀ ਮਿਲਦੀ ਹੈ। ਉਸ ਤੋਂ ਬਾਅਦ ਯਮਕ, ਸ਼ਲੇਸ਼, ਅਨੁਪ੍ਰਾਸ, ਚਿੱਤਰ, ਪ੍ਰਹੇਲਿਕਾ, ਭੇਦ ਅਤੇ ਪ੍ਰਸ਼ਨ-ਉੱਤਰ ਗਹਿਣਿਆਂ ਵਿਚਲੇ ਅੰਤਰਾਂ ਦਾ ਉਦਾਹਰਨ ਵਰਣਨ ਦਿੱਤਾ ਗਿਆ ਹੈ। ਇਸ ਹਿੱਸੇ ਵਿਚ ਵੀ ਸਰਸਵਤੀਕੰਠਭਰਨ ਦੀ ਪੂਰੀ ਵਿਅਕਤੀਗਤ ਵਿਸ਼ੇਸ਼ਤਾ ਹੈ। ਇਸ ਤੋਂ ਬਾਅਦ ਭੋਜਰਾਜ ਨੇ ਕਾਵਿ ਦੀ ਉਤਪੱਤੀ ਦੇ ਕਾਰਨਾਂ ਦੀ ਚਰਚਾ ਕਰਨ ਤੋਂ ਬਾਅਦ ਕਵਿਤਾ ਦੀਆਂ ਤਿੰਨ ਕਿਸਮਾਂ ਨੂੰ ਆਡੀਓ, ਵਿਜ਼ੂਅਲ ਅਤੇ ਬਿੰਬ ਰੂਪ ਵਿੱਚ ਪੇਸ਼ ਕੀਤਾ ਹੈ। ਦ੍ਰਿਸ਼ਕਾਵਯ ਦੇ ਅਧੀਨ, ਉਸਨੇ ਦਸ਼ਰੂਪਕਾਂ ਦਾ ਜ਼ਿਕਰ ਨਹੀਂ ਕੀਤਾ ਹੈ, ਪਰ ਉਸਦੀ ਵੰਡ ਨ੍ਰਿਤ ਅਤੇ ਨ੍ਰਿਤ ਤੱਕ ਸੀਮਿਤ ਹੈ। ਤੀਜਾ ਭਾਗ :- ਤੀਜੇ ਭਾਗ ਵਿੱਚ ਅਰਥ ਲੇਖਕਾਂ ਦੀਆਂ ਕਿਸਮਾਂ ਅਤੇ ਕਿਸਮਾਂ ਵਿੱਚ ਅੰਤਰ ਦੀ ਚਰਚਾ ਹੈ, ਜਿਨ੍ਹਾਂ ਨੇ ਦੂਜੇ ਸਾਹਿਤਕ ਵਿਦਵਾਨਾਂ ਨਾਲੋਂ ਵੱਖਰਾ ਰੂਪ ਧਾਰਨ ਕੀਤਾ ਹੈ। ਚੌਥਾ ਭਾਗ :- ਚੌਥੇ ਭਾਗ ਵਿੱਚ ਉਪਮਾਵਾਂ ਦੀ ਚਰਚਾ ਕੀਤੀ ਗਈ ਹੈ, ਜਿਸ ਵਿੱਚ ਉਪਮਾ ਆਦਿ ਦੇ ਭਿੰਨਤਾਵਾਂ ਨੂੰ ਵਿਸਥਾਰ ਨਾਲ ਦੱਸਿਆ ਗਿਆ ਹੈ ਪੰਜਵਾਂ ਭਾਗ :- ਅੰਤਲਾ ਭਾਗ ਹੈ- ਰਸ-ਵੇਚਨਾ। ਇਸ ਵਿਚ ਨਾਇਕਾਦ ਦੀ ਪ੍ਰਕਿਰਤੀ ਅਤੇ ਵਿਭਾਵਾਂ, ਭਾਵਾਂ ਅਤੇ ਅਨੁਭਵਾਂ ਦੀ ਪ੍ਰਕਿਰਤੀ ਦਾ ਵਿਸਥਾਰ ਨਾਲ ਨਿਰਣਾ ਕੀਤਾ ਗਿਆ ਹੈ; ਇਸ ਦੇ ਨਾਲ ਹੀ ਕਾਵਿ-ਰੂਪ, ਵੰਨ-ਸੁਵੰਨੇ ਰਤੀਰਾਗ ਦੀ ਦਿਸ਼ਾ ਵੀ ਹੈ। ਅੰਤ ਵਿਚ ਭਾਰਤੀ, ਕੈਸ਼ਿਕੀ ਆਦਿ ਪ੍ਰਵਿਰਤੀਆਂ ਦੀ ਚਰਚਾ ਨਾਲ ਪਾਠ ਪੁਸਤਕ ਹੈ।ਸਰਸਵਤੀਕੰਠਭਰਨ ਵਿੱਚ ਰਸਸਿਧਾਂਤ ਦੀ ਚਰਚਾ ਅਕਸਰ ਇਸ ਵਿਸ਼ੇ 'ਤੇ ਸਿਰਫ਼ ਇੱਕ ਪੰਛੀ ਦੀ ਨਜ਼ਰ ਹੁੰਦੀ ਹੈ। ਕਵਿਤਾ ਇਕ ਗੰਭੀਰ ਵਿਸ਼ਾ ਹੈ, ਜਿਸ ਦੀ ਸ਼ਾਨ ਨਾਲ ਪੂਰਨ ਨਿਆਂ ਕਰਨ ਦੇ ਮੱਦੇਨਜ਼ਰ ਭੋਜਰਾਜ ਨੇ ਸ਼ਿੰਗਾਰਪ੍ਰਕਾਸ਼ ਨਾਂ ਦੀ ਸੁਤੰਤਰ ਪੁਸਤਕ ਦੀ ਰਚਨਾ ਕਰਕੇ ਰਸਵਿਚਨ ਦਾ ਅਧਿਆਇ ਪੂਰਾ ਕੀਤਾ ਹੈ। ਵਿਸ਼ੇਸ਼ਤਾਵਾਂ :- ਸਰਸਵਤੀਕੰਠਾਭਰਣ ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਹੋਰ ਸਾਹਿਤ ਸ਼ਾਸਤਰੀ ਗ੍ਰੰਥਾਂ ਦੀ ਉਮੀਦ ਵਿਆਪਕ ਅਤੇ ਵਿਉਤਪਾਦਕ ਗ੍ਰੰਥ ਹੈ। ਇਹ ਰਚਨਾਕਾਰ ਭੋਜਰਾਜ ਪੁਸਤਕਾਂ ਦੇ ਪਸਾਰ ਤੋਂ ਨਹੀਂ ਡਰਦਾ ਉਦਾਹਰਨ ਦੇ ਤੌਰ 'ਤੇ ਕਈ ਸੂਖਮ ਭੇਦ ਅਤੇ ਉਪਭੇਦਾਂ ਨੂੰ ਸਮਝਣਾ ਚਾਹੀਦਾ ਹੈ ਕਿ ਸਦਾ ਵੇਦ ਉਦਾਰ ਕੋਸ਼ਿਸ਼ ਕਰਦੇ ਹਨ। ਭਾਵੇਂ ਉਨ੍ਹਾਂ ਦੇ ਦੁਆਰਾ ਉਪਸਥਾਪਿਤ ਭੇਦਪੋਭੇਦਾਂ ਦੀ ਪ੍ਰਮਾਣਿਕਤਾ ਪਰਵਰਤੀ ਗ੍ਰੰਥਾਂ ਨੇ ਸਵੈ-ਇੰਝਿਤ ਨਹੀਂ ਹੈ ਹਾਲਾਂਕਿ ਉਨ੍ਹਾਂ ਦੀ ਤਾਤਿਕ ਵਿਵੇਚਨ ਤੋਂ ਅਸਹਿਮਤ ਹੋਣ ਦੀ ਦ੍ਰਿੜਤਾ ਵੀ ਕੁਤ੍ਰਾਪਿ ਦ੍ਰਿਸ਼ਟੀਗੋਚਰ ਨਹੀਂ ਸੀ। ਟਿੱਪਣੀਆਂ :- ਇਸ ਪੁਸਤਕ ਬਾਰੇ ਮੁੱਢ ਤੋਂ ਕੋਈ ਟਿੱਪਣੀ ਨਹੀਂ ਮਿਲਦੀ। ਰਤਨੇਸ਼ਵਰ ਰਾਮਸਿਮਹਾਕ੍ਰਿਤ ਦਰਪਣ ਦੇ ਪਹਿਲੇ ਤਿੰਨ ਪੈਰੇ ਦੀ ਟੀਕਾ ਅਤੇ ਚੌਥੇ ਭਾਗ ਵਿਚ ਪ੍ਰਸਿੱਧ ਟੀਕਾਕਾਰ ਜਗਾਦਘਰ ਦਾ ਵਰਣਨ ਉਪਲਬਧ ਹੈ, ਪੰਜਵੇਂ ਪੈਰੇ ਵਿਚ ਕੋਈ ਟੀਕਾ ਨਹੀਂ ਹੈ। ਇਹ ਪੁਸਤਕ ਨਿਆਣ ਸਾਗਰ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਹੈ। ਇਸਦਾ ਅਜੇ ਤੱਕ ਅਨੁਵਾਦ ਨਹੀਂ ਕੀਤਾ ਗਿਆ ਹੈ।ਇਹ ਪੁਸਤਕ ਨਿਆਣ ਸਾਗਰ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਹੈ। ਇਸਦਾ ਅਜੇ ਤੱਕ ਅਨੁਵਾਦ ਨਹੀਂ ਕੀਤਾ ਗਿਆ ਹੈ। ਕਰਨਲ ਜੈਕਬ ਦੁਆਰਾ ਸਰਸਵਤੀਕੰਠਭਰਨ ਵਿੱਚ ਦਿੱਤੇ ਗਏ ਉਦਾਹਰਣਾਂ ਦੀ ਸੂਚੀ ਅਤੇ ਉਹਨਾਂ ਦੇ ਲੇਖਕਾਂ ਦੀ ਖੋਜ ਨੇ ਇੱਕ ਸੂਚੀ ਬਣਾਈ, ਜੋ ਇੰਡੀਆ ਆਫਿਸ ਲਾਇਬ੍ਰੇਰੀ, ਲੰਡਨ ਵਿੱਚ ਸੁਰੱਖਿਅਤ ਹੈ। ਹਵਾਲਾ :- भोजदेवकृत सरस्वतीकंठाभरन ( एक स्मीक्षात्मक अध्ययन ), डा. विश्वनाथ गो.
ਭਾਰਤੀ ਕਾਵਿ-ਸਾ਼ਸਤਰ ਦੇ ਇਤਿਹਾਸ ਵਿੱਚ ਆਚਾਰੀਆ ਉਦ੍ਰਭੱਟ ਦੀ ਸਥਿਤੀ ਬਹੁਤ ਮਹੱਤਵਸਾ਼ਲੀ ਅਤੇ ਆਦਰਯੋਗ ਹੈ।ਇਹਨਾਂ ਦੀ ਕੁਮਾਰਸੰਭਵ, ਕਾਵਿਆਲੰਕਾਰਸਾਰਸੰਗ੍ਰਹਿ ਕਿਰਤਾਂ ਦਾ ਵਿਵਰਣ ਮਿਲਦਾ ਹੈ ਜਿਹਨਾਂ ਵਿਚੋਂ 'ਕੁਮਾਰਸੰਭਵ' ਇੱਕ ਕਾਵਿ ਅਤੇ ਅਪ੍ਰਾਪਤ ਹੈ; 'ਭਾਮਹਵਿਵਰਣ' ਆਚਾਰੀਆ ਭਾਮਹ ਦੇ 'ਕਾਵਿਆਲੰਕਾਰ' ਕਾਫ਼ੀ ਸਮੇਂ ਤੱਕ ਛਿਪਿਆ ਰਿਹਾ। ਚਾਹੇ ਇਹਨਾਂ ਦੇ ਅਲੰਕਾਰ-ਵਿਵੇਚਨ 'ਚ ਮੌਲਿਕਤਾ ਜਿ਼ਆਦਾ ਨਾ ਝਲਕਦੀ ਹੋਵੇ,ਪਰ ਇਹ ਕੱਟਰ ਅਲੰਕਾਰਵਾਦੀ ਹਨ। ਧੁਨੀਵਾਦੀ ਆਚਾਰੀਆ ਨੇ ਇਹਨਾਂ ਦਾ ਚਾਹੇ ਕਿੰਨਾ ਵੀ ਵਿਰੋਧ ਕੀਤਾ ਹੋਵੇ, ਫਿਰ ਵੀ ਉਹਨਾਂ ਨੂੰ ਆਪਣੇ ਗ੍ਰੰਥ 'ਚ ਬੜੇ ਆਦਰ ਨਾਲ ਉੱਧਿ੍ਤ ਕੀਤਾ ਹੈ। ਆਚਾਰੀਆ ਉਦ੍ਰਭੱਟ ਦੇ ਜੀਵਨ ਅਤੇ ਸਮੇਂ ਬਾਰੇ ਕੋਈ ਵਿਸਤ੍ਰਿਤ ਜਾਣਕਾਰੀ ਤਾਂ ਪਾ੍ਪਤ ਨਹੀਂ ਪਰ 'ਕੱਲਹਣ' ਦੇ ਇਤਿਹਾਸਕ ਗ੍ਰੰਥ 'ਰਾਜਤਰੰਗਿਣੀ' ਵਿੱਚ ਇੱਕ 'ਭੱਟ-ਉਦ੍ਰਭਟ' ਦਾ ਉੱਲੇਖ ਜ਼ਰੂਰ ਹੈ ਜਿਹੜਾ ਕਿ ਰਾਜਾ ਜਯਾਪੀੜ੍ਹ ਦੀ ਰਾਜਸਭਾ ਦਾ ਸਭਾਪਤੀ ਸੀ ਅਤੇ ਇਹਨਾਂ ਦੀ ਰੋਜ਼ਾਨਾ ਦੀ ਤਨਖ਼ਾਹ ਇੱਕ ਲੱਖ ਦੀਨਾਰ ਸੀ। ਇਤਿਹਾਸਕਾਰਾਂ ਦੇ ਅਨੁਸਾਰ ਰਾਜਾ ਜਯਾਪੀੜ੍ਹ ਦਾ ਸ਼ਾਸ਼ਨਕਾਲ 779-813 ਈਸਵੀ ਸਦੀ ਰਿਹਾ ਸੀ। ਉਦ੍ਰਭੱਟ ਦਾ ਸਮਾਂ ਵੀ 800 ਈਸਵੀ ਸਦੀ ਦੇ ਨੇੜੇ-ਤੇੜੇ ਨਿਸ਼ਚਿਤ ਕੀਤਾ ਜਾ ਸਕਦਾ ਹੈ। ਡਾ. ਵਿਊਲਰ ਨੇ ਆਪਣੀ 'ਕਸ਼ਮੀਰੀ ਹੱਥ-ਲਿਖਤ ਗ੍ਰੰਥਾਂ ਦੀ ਰਿਪੋਰਟ' ਵਿੱਚ ਇਸ ਨੂੰ ਹੀ ਉਦ੍ਰਭੱਟ ਨੂੰ ਇੱਕ ਵਿਅਕਤੀ ਸਿੱਧ ਕੀਤਾ ਹੈ। ਆਚਾਰੀਆ ਉਦ੍ਰਭੱਟ ਨੂੰ ਅੱਠਵੀਂ ਈਸਵੀ ਸਦੀ ਦੇ ਲਗਭਗ ਰੱਖਿਆ ਜਾ ਸਕਦਾ ਹੈ। ਇਹ ਕਸ਼ਮੀਰੀ ਸਨ ਅਤੇ ਇਹਨਾਂ ਦਾ ਇੱਕੋ ਕਾਵਿਸ਼ਾਸਤਰੀ ਗ੍ਰੰਥ 'ਕਾਵਿਆਲੰਕਾਰਸਾਰਸੰਗ੍ਰਹਿ' ਉਪਲੱਬਧ ਹੈ। ਆਚਾਰੀਆ ਉਦ੍ਰਭੱਟ ਦਾ ਤੀਜਾ ਗ੍ਰੰਥ 'ਕਾਵਿਆਲੰਕਾਰਸਾਰਸੰਗ੍ਰਹਿ' ਹੈ ਜਿਸਦਾ ਪਤਾ ਸੱਭ ਤੋਂ ਪਹਿਲਾਂ ਡਾ਼ ਵਿਊਲਰ ਨੂੰ ਕਸ਼ਮੀਰ ਤੋਂ ਲੱਗਿਆ ਸੀ ਅਤੇ ਇਹਨਾਂ ਨੇ ਇਸਦਾ ਪੂਰਾ ਵਿਵਰਣ ਉਕਤ ਰਿਪੋਰਟ ਵਿੱਚ ਦਿੱਤਾ ਹੈ। ਕਰਨਲ ਜੇਕੋਬੀ ਨੇ ਇਸਦਾ ਅੰਗਰੇਜ਼ੀ ਅਨੁਵਾਦ ਕੀਤਾ ਹੈ ਜਿਹੜਾ ਕਿ ਰਾਯਲ ਏਸਿ਼ਆਟਿਕ ਸੋਸਾਇਟੀ ਦੇ ਜਰਨਲ ਵਿਚ ਛਪਿਆ ਹੈ। ਇਸ ਤੋਂ ਬਾਅਦ ਪ੍ਰਤਿਹਾਰੇਂਦੂਰਾਜ ਦੀ 'ਲਘੂਵਿਵਿ੍ੱਤੀ' ਟੀਕਾ ਨਾਲ ਪੰ. ਰਾਮਕਿ੍ਸ਼ਣ ਤੈਲੰਗ ਨੇ ਉਕਤ ਗ੍ਰੰਥ ਨੂੰ ਸੰਪਾਦਿਤ ਕਰਕੇ 1915 ਈ.
ਭਗਵੰਤ ਮਾਨ ਦਾ ਜਨਮ 17 ਅਕਤੂਬਰ 1972 ਨੂੰ ਸਤੌਜ, ਜ਼ਿਲ੍ਹਾ ਸੰਗਰੂਰ, ਪੰਜਾਬ, ਵਿਖੇ ਹੋਇਆ। ਮਾਨ ਇੱਕ ਹਾਸਰਸ ਕਲਾਕਾਰ ਅਤੇ ਸਿਆਸਤਦਾਨ ਹੈ। ਉਹ ਪੰਜਾਬੀ ਵਿੱਚ ਆਪਣੀਆਂ ਸਕਿੱਟਾਂ ਕਰ ਕੇ ਵਧੇਰੇ ਮਸ਼ਹੂਰ ਹੈ। ਉਸਨੇ ਆਪਣਾ ਕਮੇਡੀਅਨ ਵਜੋਂ ਕੈਰੀਅਰ ਯੂਨੀਵਰਸਿਟੀ ਦੇ ਯੂਥ ਫੈਸਟੀਵਲਾਂ ਅਤੇ ਅੰਤਰ ਕਾਲਜ ਮਕਾਬਲਿਆਂ ਵਿੱਚ ਭਾਗ ਲੈਣ ਤੋਂ ਕੀਤਾ ਸੀ। ਉਸਨੇ ਪੰਜਾਬੀ ਯੂਨੀਵਰਸਿਟੀ ਤੋਂ ਸੁਨਾਮ ਕਾਲਜ ਲਈ ਦੋ ਗੋਲਡ ਮੈਡਲ ਜਿੱਤੇ। ਇਹ ਸੰਗਰੂਰ ਤੋਂ 16ਵੀਂ ਲੋਕ ਸਭਾ ਦਾ ਸਾਸੰਦ ਹੈ। ਇਸਨੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਵਜੋਂ ਚੋਣ ਜਿੱਤੀ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਪੰਜਾਬ ਦੇ ਚੋਟੀ ਦੇ ਸਿੱਖ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਹੋਇਆ। ਊਧਮ ਸਿੰਘ ਕੰਬੋਜ ਕੌਮ ਨਾਲ ਸਬੰਧ ਰੱਖਦਾ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬ ਦਾ ਮਸ਼ਹੂਰ ਨਾਵਲਕਾਰ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ. ਅਤਰ ਸਿੰਘ ਅਨੁਸਾਰ 'ਗੁਰਦਿਆਲ ਸਿੰਘ ਦੇ ਨਾਵਲਾਂ ਨਾਲ ਪੰਜਾਬੀ ਵਿਚ ਜੋ ਨਵੇਂ ਰੁਝਾਨ ਪੈਦਾ ਹੋਏ ਹਨ ਉਨ੍ਹਾਂ ਨੂੰ ਹੁਣ ਪਾਠਕ, ਅਧਿਆਪਕ ਤੇ ਵਿਦਵਾਨ ਸਾਰੇ ਹੀ ਪ੍ਰਵਾਨ ਕਰਦੇ ਹਨ ਅਤੇ ਇਹ ਮੰਨਦੇ ਹਨ ਕਿ ਗੁਰਦਿਆਲ ਸਿੰਘ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਹੀ ਭਾਰਤ ਦੇ ਮਹਾਨ ਲੇਖਕ ਮੁਨਸ਼ੀ ਪ੍ਰੇਮ ਚੰਦ ਦੇ 'ਗੋਦਾਨ' ਅਤੇ ਫਰਣੇਸ਼ਵਰ ਰੇਣੂੰ ਦੇ 'ਮੈਲਾ ਆਂਚਲ' ਦੇ ਪੱਧਰ ਦਾ ਨਾਵਲ ਹੈ। ਉਹ ਹੁਣ ਤੱਕ 10 ਨਾਵਲ, 10 ਕਹਾਣੀ ਸੰਗ੍ਰਹਿ, ਤਿੰਨ ਨਾਟਕ ਪੁਸਤਕਾਂ, 10 ਬਾਲ ਸਾਹਿਤ ਪੁਸਤਕਾਂ ਸਮੇਤ 40 ਤੋਂ ਵਧੇਰੇ ਪੁਸਤਕਾਂ ਨਾਲ ਪੰਜਾਬੀ ਸਾਹਿਤ ਜਗਤ ਦੀ ਝੋਲੀ ਵਿਚ ਅਨਮੋਲ ਯੋਗਦਾਨ ਪਾ ਚੁੱਕੇ ਹਨ। ਉਨ੍ਹਾਂ ਦੀਆਂ ਕਈ ਰਚਨਾਵਾਂ ਹਿੰਦੀ, ਅੰਗਰੇਜ਼ੀ, ਰੂਸੀ ਅਤੇ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਅਨੁਵਾਦ ਹੋ ਚੁੱਕੀਆਂ ਹਨ। ਇਸ ਸਾਹਿਤਕ ਯੋਗਦਾਨ ਬਦਲੇ ਉਨ੍ਹਾਂ ਨੂੰ ਭਾਰਤ ਦਾ ਸਭ ਤੋਂ ਵੱਡਾ ਸਾਹਿਤਕ ਐਵਾਰਡ (ਗਿਆਨਪੀਠ) ਹਾਸਿਲ ਹੋਣ ਦਾ ਮਾਣ ਪ੍ਰਾਪਤ ਹੈ। ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਆ ਗਿਆ ਹੈ। ਇਹਨਾਂ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਸ਼ਰੋਮਣੀ ਸਾਹਿਤਕਾਰ ਪੁਰਸਕਾਰ, ਪੰਜਾਬ ਸਾਹਿਤ ਅਕਾਦਮੀ ਪੁਰਸਕਾਰ, ਪੰਜਾਬੀ ਸਾਹਿਤ ਅਕਾਦਮੀ ਪੁਰਸਕਾਰ, ਸੋਵੀਅਤ ਲੈਂਡ ਨਹਿਰੂ ਪੁਰਸਕਾਰ, ਆਈ.
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਸਰੋਜਿਨੀ ਨਾਇਡੂ, (ਜਨਮ ਵਕਤ ਸਰੋਜਿਨੀ ਚੱਟੋਪਾਧਿਆਏ / সরোজিনী চট্টোপাধ্যায়) (13 ਫ਼ਰਵਰੀ 1879 - 2 ਮਾਰਚ 1949) ਜਿਸਨੂੰ ਪਿਆਰ ਨਾਲ ਭਾਰਤ ਦੀ ਸਵਰ ਕੋਕਿਲਾ ਵੀ ਕਿਹਾ ਜਾਂਦਾ ਹੈ, ਭਾਰਤ ਦੇ ਆਜ਼ਾਦੀ ਸੰਗਰਾਮ ਦੀ ਵੱਡੀ ਆਗੂ ਅਤੇ ਕਵਿਤਰੀ ਸੀ। ਨਾਗਰਿਕ ਅਧਿਕਾਰਾਂ, ਔਰਤਾਂ ਦੀ ਮੁਕਤੀ, ਅਤੇ ਸਾਮਰਾਜ ਵਿਰੋਧੀ ਵਿਚਾਰਾਂ ਦੀ ਪੇਸ਼ਕਾਰੀ, ਉਹ ਬਸਤੀਵਾਦੀ ਰਾਜ ਤੋਂ ਆਜ਼ਾਦੀ ਲਈ ਭਾਰਤ ਦੇ ਸੰਘਰਸ਼ ਵਿਚਲੀ ਇੱਕ ਮਹੱਤਵਪੂਰਣ ਸ਼ਖਸੀਅਤ ਸੀ। ਇਹ ਭਾਰਤ ਦੇ ਸੰਵਿਧਾਨ ਦੇ ਨਿਰਮਾਤਿਆਂ ਵਿੱਚੋਂ ਇੱਕ ਸੀ। ਇਹ ਪਹਿਲੀ ਭਾਰਤੀ ਔਰਤ ਸੀ ਜੋ ਰਾਜਸਥਾਨ ਦੀ ਗਵਰਨਰ ਬਣੀ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਆਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ। ਸਿੱਖਾਂ ਵਾਸਤੇ ਇਸ ਤਰਾਂ ਦੇ ਚਾਰ ਤਖ਼ਤ ਹੋਰ ਹਨ, ਉਨ੍ਹਾਂ ਦੇ ਨਾਂ ਹਨ:- ਸ਼੍ਰੀ ਪਟਨਾ ਸਾਹਿਬ (ਬਿਹਾਰ) ਸ਼੍ਰੀ ਕੇਸਗੜ੍ਹ ਸਾਹਿਬ (ਅਨੰਦਪੁਰ ਸਾਹਿਬ) ਸ਼੍ਰੀ ਹਜ਼ੂਰ ਸਾਹਿਬ (ਨੰਦੇੜ, ਮਹਾਰਾਸਟਰ) ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)ਪਰ ਸਰਬਉਚ ਤਖਤ ਅਕਾਲ ਤਖਤ ਨੂੰ ਹੀ ਮੰਨਿਆ ਜਾਂਦਾ ਹੈ। ਡਾ.
ਸ਼ਾਹ ਮੁਹੰਮਦ (1784-1862) ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਪੰਜਾਬੀ ਦਾ ਸ਼ਾਇਰ ਸੀ। ਜੰਗਨਾਮਾ ਵਿੱਚ ਉਸਨੇ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪਹਿਲੀ ਅੰਗਰੇਜ਼-ਸਿੱਖ ਲੜਾਈ ਦੀ ਕਹਾਣੀ ਬਿਆਨ ਕੀਤੀ ਹੈ। ਸ਼ਾਹ ਮੁਹੰਮਦ ਦੂਰ-ਦ੍ਰਿਸ਼ਟੀ ਵਾਲਾ ਕਵੀ ਸੀ ਜੋ ਆਉਣ ਵਾਲੀਆਂ ਘਟਨਾਵਾਂ ਦੇ ਅਕਸ ਨੂੰ ਵੇਖ ਸਕਦਾ ਸੀ। ਉਸ ਦੇ ਅੰਦਾਜੇ ਤਜਰਬਿਆਂ ਅਤੇ ਤੱਥਾਂ ’ਤੇ ਆਧਾਰਤ ਸਨ।ਸ਼ਾਹ ਮੁਹੰਮਦ ਦਾ ਜਨਮ 1784 ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਪਿੰਡ ਵਡਾਲਾ ਵੀਰਮ ਵਿੱਚ ਹੋਇਆ। ਉਹ ਮਹਾਰਾਜਾ ਰਣਜੀਤ ਸਿੰਘ ਨੂੰ ਪਸੰਦ ਕਰਦਾ ਸੀ ਕਿਉਂ ਜੇ ਉਸਨੇ ਪੰਜਾਬ ਨੂੰ ਦੁੱਖਾਂ ਦੀ ਥਾਂ ਤੋਂ ਜੰਨਤ ਵਿੱਚ ਪਲਟ ਦਿੱਤਾ ਸੀ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।