ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ਼ਹੀਦ ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਮਜ਼੍ਹਬੀ ਸਿੱਖ ਪਰਿਵਾਰ ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਘਰ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਚੌਰੀ ਚੌਰਾ ਉੱਤਰ ਪ੍ਰਦੇਸ਼ ਵਿੱਚ ਗੋਰਖਪੁਰ ਦੇ ਕੋਲ ਦਾ ਇੱਕ ਕਸਬਾ ਹੈ ਜਿੱਥੇ 4 ਫਰਵਰੀ 1922 ਨੂੰ ਭਾਰਤੀਆਂ ਨੇ ਬਰਤਾਨਵੀ ਸਰਕਾਰ ਦੀ ਇੱਕ ਪੁਲਿਸ ਚੌਕੀ ਨੂੰ ਅੱਗ ਲਗਾ ਦਿੱਤੀ ਸੀ ਜਿਸਦੇ ਨਾਲ ਉਸ ਵਿੱਚ ਛੁਪੇ 22 ਪੁਲਿਸ ਕਰਮਚਾਰੀ ਜਿੰਦਾ ਜਲ ਗਏ ਸਨ। ਇਸ ਘਟਨਾ ਨੂੰ ਚੌਰੀਚੌਰਾ ਕਾਂਡ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਸਦੇ ਪਰਿਣਾਮਸਰੂਪ ਗਾਂਧੀ-ਜੀ ਨੇ ਕਿਹਾ ਸੀ ਕਿ ਹਿੰਸਾ ਹੋਣ ਦੇ ਕਾਰਨ ਅਸਹਿਯੋਗ ਅੰਦੋਲਨ ਪ੍ਰਸੰਗਕ ਨਹੀਂ ਰਹਿ ਗਿਆ ਅਤੇ ਇਸਨੂੰ ਵਾਪਸ ਲੈ ਲਿਆ ਸੀ।
ਲੂਣ ਸੱਤਿਆਗ੍ਰਹਿ ਜਾਂ ਦਾਂਡੀ ਅੰਦੋਲਨ ਮਹਾਤਮਾ ਗਾਂਧੀ ਦੀ ਅਗਵਾਈ ਵਿੱਚ ਦਾਂਡੀ ਮਾਰਚ ਨਾਲ 12 ਮਾਰਚ 1930 ਨੂੰ ਆਰੰਭ ਹੋਇਆ ਸੀ। ਗਾਂਧੀ ਜੀ ਨੇ ਅਹਿਮਦਾਬਾਦ ਦੇ ਕੋਲ ਸਾਬਰਮਤੀ ਆਸ਼ਰਮ ਤੋਂ ਦਾਂਡੀ ਪਿੰਡ ਤੱਕ ਲੂਣ ਉੱਤੇ ਬਰਤਾਨਵੀ ਰਾਜ ਦੇ ਏਕਾਧਿਕਾਰ ਦੇ ਖਿਲਾਫ਼ 24 ਦਿਨਾਂ ਦਾ ਮਾਰਚ ਕੀਤਾ ਸੀ। ਅਹਿੰਸਾ ਦੇ ਨਾਲ ਸ਼ੁਰੂ ਹੋਇਆ ਇਹ ਮਾਰਚ ਬਰਤਾਨਵੀ ਰਾਜ ਦੇ ਖਿਲਾਫ ਬਗਾਵਤ ਦਾ ਬਿਗਲ ਸੀ। ਇਸ ਮਾਰਚ ਨੇ ਬਰਤਾਨਵੀ ਰਾਜ ਦੇ ਖਾਤਮੇ ਦਾ ਸੰਕਲਪ ਕੀਤਾ ਸੀ।
ਭਾਰਤ ਛੱਡੋ ਅੰਦੋਲਨ ਭਾਰਤੀ ਆਜ਼ਾਦੀ ਦੀ ਲੜਾਈ ਦੇ ਦੌਰਾਨ 9 ਅਗਸਤ 1942 ਨੂੰ ਗਾਂਧੀ-ਜੀ ਦੇ ਸੱਦੇ ਤੇ ਸਮੁੱਚੇ ਦੇਸ਼ ਵਿੱਚ ਸ਼ੁਰੂ ਹੋਇਆ ਸੀ। ਇਹ ਭਾਰਤ ਨੂੰ ਤੁਰੰਤ ਆਜ਼ਾਦ ਕਰਾਉਣ ਲਈ ਅੰਗਰੇਜ਼ੀ ਹਕੂਮਤ ਦੇ ਵਿਰੁੱਧ ਇੱਕ ਸ਼ਾਂਤਮਈ ਅੰਦੋਲਨ ਸੀ।ਕਰਿਪਸ ਮਿਸ਼ਨ ਦੀ ਅਸਫਲਤਾ ਦੇ ਬਾਅਦ ਮਹਾਤਮਾ ਗਾਂਧੀ ਨੇ ਅੰਗਰੇਜ਼ੀ ਹਕੂਮਤ ਦੇ ਖਿਲਾਫ ਆਪਣਾ ਤੀਜਾ ਵੱਡਾ ਅੰਦੋਲਨ ਛੇੜਨ ਦਾ ਫੈਸਲਾ ਲਿਆ। ਅਗਸਤ 1942 ਵਿੱਚ ਸ਼ੁਰੂ ਹੋਏ ਇਸ ਅੰਦੋਲਨ ਨੂੰ ਅੰਗਰੇਜੋ ਭਾਰਤ ਛੱਡੋ ਦਾ ਨਾਮ ਦਿੱਤਾ ਗਿਆ ਸੀ। ਹਾਲਾਂਕਿ ਗਾਂਧੀ ਜੀ ਨੂੰ ਝੱਟਪੱਟ ਗਿਰਫਤਾਰ ਕਰ ਲਿਆ ਗਿਆ ਸੀ ਲੇਕਿਨ ਦੇਸ਼ ਭਰ ਦੇ ਨੌਜਵਾਨ ਕਾਰਕੁਨ ਹੜਤਾਲਾਂ ਅਤੇ ਹੋਰ ਅਨੇਕ ਤਰ੍ਹਾਂ ਦੀਆਂ ਕਾਰਵਾਈਆਂ ਦੇ ਜਰੀਏ ਅੰਦੋਲਨ ਚਲਾਂਦੇ ਰਹੇ। ਕਾਂਗਰਸ ਵਿੱਚ ਜੈਪ੍ਰਕਾਸ਼ ਨਰਾਇਣ ਵਰਗੇ ਸਮਾਜਵਾਦੀ ਮੈਂਬਰ ਭੂਮੀਗਤ ਪ੍ਰਤੀਰੋਧ ਗਤੀਵਿਧੀਆਂ ਵਿੱਚ ਸਭ ਤੋਂ ਜ਼ਿਆਦਾ ਸਰਗਰਮ ਸਨ। ਪੱਛਮ ਵਿੱਚ ਸਤਾਰਾ ਅਤੇ ਪੂਰਵ ਵਿੱਚ ਮੇਦਿਨੀਪੁਰ ਵਰਗੇ ਕਈ ਜ਼ਿਲ੍ਹਿਆਂ ਵਿੱਚ ਆਜਾਦ ਸਰਕਾਰ ਦੀ ਸਥਾਪਨਾ ਕਰ ਦਿੱਤੀ ਗਈ ਸੀ। ਅੰਗਰੇਜਾਂ ਨੇ ਅੰਦੋਲਨ ਦੇ ਪ੍ਰਤੀ ਕਾਫ਼ੀ ਸਖ਼ਤ ਰਵੱਈਆ ਅਪਣਾਇਆ ਫਿਰ ਵੀ ਇਸ ਬਗ਼ਾਵਤ ਨੂੰ ਦਬਾਣ ਵਿੱਚ ਸਰਕਾਰ ਨੂੰ ਸਾਲ ਭਰ ਤੋਂ ਜ਼ਿਆਦਾ ਸਮਾਂ ਲੱਗ ਗਿਆ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਸਭ ਤੋਂ ਪੁਰਾਣੇ
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਹੋਮ ਰੂਲ ਅੰਦੋਲਨ ਜਾਂ ਕੁੱਲ ਹਿੰਦ ਹੋਮ ਰੂਲ ਲੀਗ, ਇੱਕ ਰਾਸ਼ਟਰੀ ਰਾਜਨੀਤਕ ਸੰਗਠਨ ਸੀ ਜਿਸਦੀ ਸਥਾਪਨਾ 1916 ਵਿੱਚ ਬਾਲ ਗੰਗਾਧਰ ਤਿਲਕ ਭਾਰਤ ਵਿੱਚ ਸਵਰਾਜ ਲਈ ਰਾਸ਼ਟਰੀ ਮੰਗ ਦੀ ਅਗਵਾਈ ਕਰਨ ਲਈ ਹੋਮ ਰੂਲ ਦੇ ਨਾਮ ਨਾਲ ਕੀਤੀ ਗਈ ਸੀ। ਭਾਰਤ ਨੂੰ ਬਰਤਾਨਵੀ ਰਾਜ ਵਿੱਚ ਇੱਕ ਡੋਮੀਨੀਅਨ ਦਾ ਦਰਜਾ ਪ੍ਰਾਪਤ ਕਰਨ ਲਈ ਅਜਿਹਾ ਕੀਤਾ ਗਿਆ ਸੀ। ਉਸ ਸਮੇਂ ਬ੍ਰਿਟਿਸ਼ ਸਾਮਰਾਜ ਦੇ ਅੰਦਰ ਆਸਟਰੇਲੀਆ, ਕਨੇਡਾ, ਦੱਖਣ ਅਫਰੀਕਾ, ਨਿਊਜੀਲੈਂਡ ਅਤੇ ਨਿਊਫਾਉਂਡਲੈਂਡ ਡੋਮੀਨੀਅਨ ਦੇ ਰੂਪ ਵਿੱਚ ਸਥਾਪਤ ਸਨ।
ਇਤਿਹਾਸ ਅਤੇ ਰੂਪ ਹੰਗਰੀ ਦਾ ਮਾਰਕਸਵਾਦੀ ਆਲੋਚਕ ਜਾਰਜ ਲੁਕਾਚ ਆਪਣੇ ਮੁਢਲੇ ਲੇਖ 'ਆਧੁਨਿਕ ਨਾਟਕ ਦਾ ਵਿਕਾਸ' (1909)ਵਿਚ ਲਿਖਦਾ ਹੈ ਕਿ 'ਸਾਹਿਤ ਵਿਚ ਸਹੀ ਅਰਥਾਂ ਵਿਚ ਸਮਾਜਿਕ ਤੱਤ ਸਾਹਿਤ ਦਾ ਰੂਪ ਹੀ ਹੁੰਦਾ ਹੈ।' ਇਹ ਅਜਿਹੀ ਟਿੱਪਣੀ ਹੈ ਜਿਸਦੀ ਅਕਸਰ ਮਾਰਕਸਵਾਦੀ ਆਲੋਚਨਾ ਤੋਂ ਉਮੀਦ ਨਹੀਂ ਕੀਤੀ ਜਾਂਦੀ। ਪ੍ਰੰਪਰਿਕ ਰੂਪ ਵਿੱਚ ਮਾਰਕਸਵਾਦੀ ਆਲੋਚਨਾ ਨੇ ਲਗਭਗ ਹਰ ਤਰ੍ਹਾਂ ਦੇ ਰੂਪਵਾਦੀ ਅਧਿਐਨ ਦਾ ਵਿਰੋਧ ਕੀਤਾ ਹੈ। ਇਸ ਦਾ ਮੰਨਣਾ ਸੀ ਕਿ ਇਹ ਸਾਹਿਤ ਦੇ ਮਹਿਜ਼ ਤਕਨੀਕੀ ਪੱਖਾਂ ਤੇ ਜੋਰ ਦੇਣ ਨਾਲ ਇਸ ਦੇ ਇਤਿਹਾਸਿਕ ਮਹੱਤਵ ਨੂੰ ਤਿਆਗ ਕੇ, ਇਸ ਨੂੰ ਇਕ ਸੁਹਜ ਖੇਡ ਤੱਕ ਘਟਾ ਦਿੰਦਾ ਹੈ। ਸਗੋਂ ਮਾਰਕਸਵਾਦੀ ਆਲੋਚਨਾ ਵਲੋਂ ਇਸ ਤਰ੍ਹਾਂ ਦੀ ਤਕਨੀਕ ਤੰਤਰੀ ਆਲੋਚਨਾ ਨੂੰ ਵਿਕਸਿਤ ਪੂੰਜੀਵਾਦੀ ਸਮਾਜਾਂ ਦੇ ਵਿਹਾਰ ਨਾਲ ਜੋੜ ਕੇ ਸਮਝਿਆ ਜਾਂਦਾ ਹੈ। ਬਹੁਤੇ ਮਾਰਕਸਵਾਦੀ ਆਲੋਚਨਾ ਨੇ ਵਿਹਾਰਕ ਰੂਪ ਵਿਚ ਰਾਜਨੀਤਿਕ ਵਸਤੂ ਦੀ ਸਖਤ ਪੈਰਵੀ ਵਿਚ ਕਲਾਤਮਕ ਰੂਪ ਦੇ ਸਵਾਲ ਵੱਲ ਬਹੁਤ ਘੱਟ ਧਿਆਨ ਦਿੱਤਾ ਹੈ। ਮਾਰਕਸ ਆਪ ਵੀ ਇਹ ਮੰਨਦਾ ਸੀ ਕਿ ਸਾਹਿਤ ਵਿਚ ਰੂਪ ਅਤੇ ਵਸਤੂ ਦੀ ਏਕਤਾ ਦਾ ਪ੍ਰਗਟਾਵਾ ਹੋਣਾ ਚਾਹੀਦਾ ਹੈ। ਇਸ ਲਈ ਉਸਨੇ ਆਪਣੀਆਂ ਕਈ ਮੁਢਲੀਆਂ ਪ੍ਗੀਤਕ ਕਵਿਤਾਵਾਂ ਨੂੰ ਇਸ ਲਈ ਸਾੜ ਦਿੱਤਾ ਸੀ ਕਿ ਉਹਨਾਂ ਦੀਆਂ ਉਤੇਜਕ ਭਾਵਨਾਵਾਂ ਖਤਰਨਾਕ ਹੱਦ ਤੱਕ ਬੇਕਾਬੂ ਲੱਗਦੀਆਂ ਸਨ, ਪਰ ਨਾਲ ਹੀ ਉਹ ਅਤਿ ਦੀਆਂ ਰੂਪਵਾਦੀ ਝੁਕਾਅ ਵਾਲੀਆਂ ਰਚਨਾਵਾਂ ਬਾਰੇ ਵੀ ਸ਼ੰਕਾ ਜ਼ਾਹਿਰ ਕਰਦਾ ਹੈ। ਸਿਲੇਸ਼ੀਅਨ ਵੀਵਰ ਦੇ ਗੀਤਾਂ ਬਾਰੇ ਆਪਣੇ ਇੱਕ ਮੁਢਲੇ ਅਖਬਾਰੀ ਲੇਖ ਵਿਚ ਉਹ ਦਾਅਵਾ ਕਰਦਾ ਹੈ ਕਿ ਮਹਿਜ਼ ਸ਼ੈਲੀਗਤ ਉਚੇਚ ਵੀ ਰਚਨਾ ਵਿੱਚ ਵਿਕਿਰਤ ਵਸਤੂ ਪੈਦਾ ਕਰਦੀ ਹੈ, ਜੋ ਮੋੜਵੇ ਰੂਪ ਵਿਚ ਸਾਹਿਤਕ ਰੂਪ ਉੱਤੇ ਅਸ਼ਿਸ਼ਟਤਾ (ਨਿਮਰਤਾ) ਦੀ ਮੋਹਰ ਲਾਉਂਦੀ ਹੈ। ਉਹ ਇਨ੍ਹਾਂ ਸੰਬੰਧਾਂ ਦੀ ਦਵੰਦਾਤਮਿਕਤਾ ਨੂੰ ਬਿਆਨ ਕਰਦਾ ਲਿਖਦਾ ਹੈ ਕਿ ਰੂਪ ਵਸਤੂ ਤੋਂ ਉਪਜਦਾ ਹੈ ਪਰ ਆਪਣੇ ਦੋਧਾਰੇ ਸੰਬੰਧਾਂ ਵਿਚੋਂ,ਮੋੜਵੇ ਰੂਪ ਵਿਚ ਇਸ 'ਤੇ ਉਲਟਾ ਅਸਰ ਵੀ ਕਰਦਾ ਹੈ। ਰਿਨਿਸ਼ੇ ਜੀਟੁਨਗ ਵਿਚ ਰੂਪ ਦੇ ਦਮਨਕਾਰੀ ਨੇਮ ਬਾਰੇ ਮਾਰਕਸ ਟਿੱਪਣੀ ਕਰਦਾ ਹੈ ਕਿ ਰੂਪ ਦਾ ਉਦੋਂ ਤੱਕ ਕੋਈ ਮੁੱਲ ਨਹੀਂ,ਜਦੋਂ ਤੱਕ ਆਪਣੇ ਵਸਤੂ ਦਾ ਆਗਿਕ ਰੂਪ ਨਹੀਂ ਬਣਦਾ। ਇਹ ਟਿੱਪਣੀ ਉਸਦੇ ਸੁਹਜ ਬਾਰੇ ਵਿਚਾਰਾਂ'ਤੇ ਵੀ ਲਾਗੂ ਹੋ ਸਕਦੀ ਹੈ। ਰੂਪ ਅਤੇ ਵਸਤੂ ਦੀ ਏਕਤਾ ਬਾਰੇ ਵਿਚਾਰ ਕਰਦਿਆਂ ਮਾਰਕਸ ਹੀਗਲਵਾਦੀ ਪਰੰਪਰਾ ਨਾਲ ਜੁੜਿਆ ਰਹਿੰਦਾ ਹੈ। ਹੀਗਲ'ਕੋਮਲ ਕਲਾ ਦਾ ਦਰਸ਼ਨ'(1835)ਵਿਚ ਕਹਿੰਦਾ ਹੈ ਕਿ'ਹਰ ਸੁਨਿਸ਼ਚਿਤ ਵਸਤੂ ਆਪਣੇ ਅਨੁਕੂਲ ਇਕ ਰੂਪ ਅਖਤਿਆਰ ਕਰਦੀ ਹੈ।'ਉਹ ਮੰਨਦਾ ਹੈ ਕਿ'ਰੂਪ ਦਾ ਨੁਕਸ ਵਸਤੂ ਦੇ ਨੁਕਸ ਵਿਚੋਂ ਪੈਦਾ ਹੁੰਦਾ ਹੈ। ਇਥੋਂ ਤਕ ਕਿ ਹੀਗਲ ਅਨੁਸਾਰ ਕਲਾ ਦਾ ਇਤਿਹਾਸ, ਰੂਪ ਅਤੇ ਵਸਤੂ ਦੇ ਬਦਲਦੇ ਰਿਸ਼ਤਿਆ ਦੇ ਅਨੁਸਾਰ ਵੀ,ਲਿਖਿਆ ਜਾ ਸਕਦਾ ਹੈ। ਕਲਾ ਉਸ ਉਦੇਸ਼ ਦੇ ਵਿਕਾਸ ਵਿਚ ਵੱਖ-ਵੱਖ ਪੜਾਵਾਂ ਵਿਚ ਆਪਣੇ ਆਪ ਨੂੰ ਜਾਹਰ ਕਰਦੀ ਹੈ ਜਿਸਨੂੰ ਹੀਗਲ 'ਵਿਸ਼ਵ-ਆਤਮਾ', 'ਵਿਚਾਰ'ਜਾ'ਪਰਮ ਤੱਤ'ਕਹਿੰਦਾ ਹੈ, ਇਹੀ ਕਲਾ 'ਵਸਤੂ' ਹੈ ਜੋ ਆਪਣੇ ਆਪ ਨੂੰ ਉਚਿਤ ਰੂਪ ਵਿਚ ਸਾਕਾਰ ਕਰਨ ਲਈ ਲਗਾਤਾਰ ਯਤਨਸ਼ੀਲ ਰਹਿੰਦੀ ਹੈ। ਇਤਿਹਾਸਕ ਵਿਕਾਸ ਦੇ ਮੁਢਲੇ ਪੜਾਅ ਉੱਤੇ ਇਹ 'ਵਿਸ਼ਵ-ਆਤਮਾ'(ਵਿਸ਼ਵ ਪਰਮ ਤੱਤ) ਉਚਿਤ ਰੂਪ ਸਾਕਾਰ ਨਹੀਂ ਹੋ ਸਕੀ। ਮਸਲਨ ਪੁਰਾਤਨ ਮੂਰਤੀਕਾਰੀ ਵਿਚੋਂ ਪਤਾ ਲੱਗਦਾ ਹੈ ਕਿ ਪਰਮ ਸੱਚ ਕਿਵੇਂ ਅਜਿਹੇ ਵਾਸ਼ਨਾਮਈ ਪਦਾਰਥ ਦੇ ਹੇਠ ਦਬ ਜਾਂਦਾ ਹੈ, ਜੋ ਆਪਣੇ ਉਦੇਸ਼ ਅਨੁਸਾਰ ਢਲ ਨਹੀਂ ਸਕਿਆ। ਦੂਜੇ ਪਾਸੇ ਯੂਨਾਨੀ ਸਨਾਤਨੀ ਕਲਾ:ਵਸਤੂ ਅਤੇ ਰੂਪ,ਅਧਿਆਤਮਕ ਅਤੇ ਪਦਾਰਥਕ ਵਿੱਚ ਸਹਿਜ ਭਾਵੀ ਏਕਤਾ ਗ੍ਰਹਿਣ ਕਰਦੇ ਹਨ, ਇਸ ਅਲਪ ਇਤਿਹਾਸਕ ਬਿੰਦੂ ਉੱਤੇ 'ਵਸਤੂ' ਆਪਣੇ ਉਚਿਤ ਰੂਪ ਵਿਚ ਸਾਕਾਰ ਹੁੰਦੀ ਹੈ। ਆਧੁਨਿਕ ਸੰਸਾਰ ਵਿੱਚ ਅਤੇ ਖਾਸ ਤੌਰ 'ਤੇ ਰੁਮਾਸਵਾਦ ਵਿਚ ਅਧਿਆਤਮ ਵਾਸਨਾ ਨੂੰ ਆਪਣੇ ਵਿੱਚ ਜਜਬ ਕਰ ਲੈਂਦਾ ਹੈ ਅਤੇ ਵਸਤੂ ਰੂਪ'ਤੇ ਛਾ ਜਾਂਦੀ ਹੈ। ਪਦਾਰਥਕ ਰੂਪ ਆਤਮਾ ਦੇ ਉਚਤਮ ਵਿਕਾਸ ਸਾਹਵੇਂ ਉਸ ਤਰ੍ਹਾਂ ਦੁਜੈਲੇ ਹੋ ਕੇ ਦਬ ਜਾਂਦੇ ਹਨ, ਜਿਵੇ ਮਾਰਸਕ ਦੇ ਉਦਪਾਦਨੀ ਸ਼ਕਤੀਆਂ (ਦੇ ਸਿਧਾਂਤ) ਨੇ ਪੁਰਾਣੇ ਸੀਮਤ ਸਨਾਤਨੀ ਢਾਚਿਆ ਨੂੰ ਪਿੱਛੇ ਛੱਡ ਦਿੱਤਾ। ਇਹ ਸਮਝਣਾ ਗਲਤੀ ਹੋਵੇਗੀ ਕਿ ਮਾਰਸਕ ਨੇ ਹੀਗਲ ਦੇ ਸਾਰੇ ਦੇ ਸਾਰੇ ਸੁਹਜ ਸਿਧਾਂਤ ਨੂੰ ਅਪਣਾ ਲਿਆ। ਹੀਗਲ ਦਾ ਸੁਹਜ ਸਿਧਾਂਤ ਆਦਰਸ਼ਵਾਦੀ, ਬਹੁਤ ਸਰਲ ਅਤੇ ਇੱਕ ਹੱਦ ਤੱਕ ਹੀ ਦਵੰਦਾਤਮਕ ਹੈ, ਇਸ ਲਈ ਮਾਰਕਸ ਸੁਹਜ ਸ਼ਾਸਤਰ ਦੇ ਬਹੁਤ ਸਾਰੇ ਬੁਨਿਆਦੀ ਮਸਲਿਆਂ ਉੱਤੇ ਹੀਗਲ ਨਾਲ ਅਸਹਿਮਤੀ ਜਾਹਰ ਕਰਦਾ ਹੈ। ਪਰ ਇਹ ਦੋਵੇਂ ਚਿੰਤਕ ਮੰਨਦੇ ਹਨ ਕਿ ਕਲਾਤਮਕ ਰੂਪ ਕਿਸੇ ਕਲਾਕਾਰ ਦੀ ਮਹਿਜ਼ ਵਿਅਕਤੀਗਤ ਘਾੜਤ ਨਹੀਂ ਹੁੰਦੀ,ਸਗੋਂ ਕਲਾਤਮਕ ਰੂਪ ਇਤਿਹਾਸਕ ਤੌਰ'ਤੇ ਉਸ ਵਸਤੂ ਦੁਆਰਾ ਨਿਰਧਾਰਿਤ ਹੁੰਦਾ ਹੈ, ਜਿਸ ਵਸਤੂ ਨੂੰ ਉਹ ਸਾਕਾਰ ਕਰ ਰਿਹਾ ਹੁੰਦਾ ਹੈ। ਇਸ ਵਸਤੂ ਦੇ ਬਦਲਣ ਦੇ ਅਨੁਸਾਰ ਹੀ ਰੂਪ ਰੂਪਾਤਰਿਤ ਹੁੰਦਾ,ਟੁੱਟਦਾ ਅਤੇ ਇਨਕਲਾਬੀ ਤਬਦੀਲੀਆਂ ਵਿੱਚੋਂ ਲੰਘਦਾ ਹੈ। ਇਸ ਤਰ੍ਹਾਂ'ਵਸਤੂਰੂਪ' ਦੇ ਮੁਕਾਬਲੇ ਉਵੇਂ ਹੀ ਪਹਿਲ ਵਾਲੀ ਸਥਿਤੀ ਵਿੱਚ ਹੁੰਦੀ ਹੈ, ਜਿਵੇਂ ਮਾਰਕਸਵਾਦ ਅਨੁਸਾਰ ਸਮਾਜ ਦੀ ਪਦਾਰਥਕ' 'ਵਸਤੂ', ਭਾਵ ਇਸ ਦੀ ਉਤਪਾਦਨੀ ਵਿਧੀ ਵਿਚਲੀ ਤਬਦੀਲੀ ਹੀ ਸਮਾਜਿਕ ਉਸਾਰ ਦੇ 'ਰੂਪ' ਨੂੰ ਤੈਅ ਕਰਦੀ ਹੈ। ਫਰੈਡਰਿਕ ਜੇਮਸਨ'ਮਾਰਕਸਿਜਮ ਐਂਡ ਫੋਰਮ' (1971)ਪੁਸਤਕ ਵਿਚ ਲਿਖਦਾ ਹੈ ਕਿ 'ਰੂਪ' ਆਪਣੇ ਆਪ ਵਿੱਚ, ਪਰਉਸਾਰ ਦੇ ਖੇਤਰ ਵਿਚ ਵਸਤੂ ਦਾ ਪ੍ਰਗਟਾਅ ਹੀ ਹੁੰਦਾ ਹੈ। ਜੋ ਤਨੁਕ ਮਿਜਾਜ਼ੀ ਵਿਚ ਇਹ ਕਹਿੰਦੇ ਹਨ ਕਿ ਰੂਪ ਅਤੇ ਵਸਤੂ ਨੂੰ ਅੱਡ-ਅੱਡ ਨਹੀਂ ਕੀਤਾ ਜਾ ਸਕਦਾ ਅਤੇ ਇਹ ਵੰਡ ਮਸਨੂਈ ਹੈ, ਉਨ੍ਹਾਂ ਨੂੰ ਇਹ ਕਿਹਾ ਜਾ ਸਕਦਾ ਹੈ ਕਿ ਇਹ ਗੱਲ 'ਵਿਹਾਰ ਵਿਚ'ਬਿਲਕੁਲ ਠੀਕ ਹੈ। ਹੀਗਲ ਲਿਖਦਾ ਹੈ ਕਿ 'ਵਸਤੂ' ਹੋਰ ਕੁੱਝ ਨਹੀਂ ਬੱਸ ਵਸਤੂ ਦਾ ਰੂਪ ਵਿਚ ਰੂਪਾਂਤਰਣ ਹੈ।'ਭਾਵੇਂ ਵਸਤੂ ਅਤੇ ਰੂਪ ਵਿਹਾਰਕ ਰੂਪ ਵਿਚ ਅਨਿੱਖੜ ਹਨ। ਪਰ ਸਿਧਾਂਤਕ ਰੂਪ ਵਿਚ ਇਹ ਅੱਡ-ਅੱਡ ਹਨ। ਇਸੇ ਕਰਕੇ ਹੀ ਅਸੀਂ ਇਹਨਾਂ ਦੋਵਾਂ ਵਿਚਲੇ ਸੰਬੰਧਾ ਦੀ ਗੱਲ ਕਰ ਸਕਦੇ ਹਾਂ। ਇਹਨਾਂ ਸੰਬੰਧਾਂ ਨੂੰ ਫੜਨਾ ਸੌਖਾ ਨਹੀਂ ਹੈ। ਮਾਰਕਸਵਾਦੀ ਆਲੋਚਨਾ ਰੂਪ ਅਤੇ ਵਸਤੂ ਦੇ ਸੰਬੰਧਾਂ ਨੂੰ ਦਵੰਦਾਤਮਕ ਮੰਨਦੀ ਹੈ,ਅਤੇ ਆਖਰਕਾਰ ਰੂਪ ਦੇ ਨਿਰਧਾਰਣ ਵਿੱਚ ਵਸਤੂ ਦੀ ਪ੍ਰਮੁੱਖਤਾ ਸਥਾਪਿਤ ਕਰਦੀ ਹੈ। ਇਸ ਪੇਚੀਦਾ ਨੁਕਤੇ ਨੂੰ ਰਾਲਫ ਫੌਕਸ ਆਪਣੀ ਪੁਸਤਕ 'ਦੇ ਨੌਵੇਲ ਐਡ ਪੀਪਲ'(1937)ਵਿੱਚ ਸ਼ਪਸਟ ਕਰਦਾ ਹੈ ਕਿ 'ਰੂਪ ਵਸਤੂ ਦੁਆਰਾ ਪੈਦਾ ਹੁੰਦਾ ਹੈ ਅਤੇ ਇਸ ਨਾਲ ਇਕਮਿਕ ਹੁੰਦਾ ਹੈ, ਭਾਵੇਂ ਇਸ ਅੰਤਰ-ਸੰਬੰਧਤਾ ਵਿਚ ਪ੍ਰਮੁੱਖਤਾ ਵਸਤੂ ਦੀ ਹੀ ਹੁੰਦੀ ਹੈ ਪਰ ਰੂਪ ਵੀ ਵਸਤੂ ਤੇ ਪ੍ਤਿਕਰਮ ਰੂਪ ਵਿਚ ਅਸਰ ਕਰਦਾ ਹੈ ਅਤੇ ਕਦੇ ਵੀ ਨਿਸ਼ਕਿਰਿਆ ਨਹੀਂ ਹੁੰਦਾ।' ਰੂਪ-ਵਸਤੂ ਦੇ ਦਵੰਦਾਤਮਿਕ ਸੰਬੰਧਾ ਦੀ ਇਹ ਸੰਕਲਪਣਾ, ਦੋ ਵਿਰੋਧੀ ਪਹੁੰਚ ਵਿਧੀਆਂ ਤੋਂ ਵੱਖਰਤਾ ਸਥਾਪਿਤ ਕਰਦੀ ਹੈ। ਇੱਕ ਪਾਸੇ ਇਹ ਉਨ੍ਹਾਂ ਰੂਪਵਾਦੀਆ ਦੀ ਇਸ ਧਾਰਨਾ ਨੂੰ ਰੱਦ ਕਰਦੀ ਹੈ ਕਿ ਵਸਤੂ ਮਹਿਜ਼ ਰੂਪ ਦਾ ਪ੍ਕਾਰਜ ਹੀ ਹੈ। ਇਹਨਾਂ ਲਈ ਕਵਿਤਾ ਦੇ ਵਸਤੂ ਦੀ ਚੋਣ ਸਿਰਫ਼ ਕਵਿਤਾ ਦੀਆਂ ਤਕਨੀਕੀ ਜੁਗਤਾਂ ਨੂੰ ਲਾਗੂ ਕਰਨ ਲਈ ਹੀ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਇਹ 'ਫੂਹੜ ਮਾਰਕਸਵਾਦ' ਦੀ ਧਾਰਨਾ ਕਿ ਕਲਾਤਮਕ ਰੂਪ ਮਹਿਜ਼ ਇਕ ਜੁਗਤ ਹੈ ਜੋ ਇਤਿਹਾਸ ਦੀ ਗਤੀਸ਼ੀਲ ਵੇਗਵਾਨ ਵਸਤੂ 'ਤੇ ਬਾਹਰੋਂ ਆਰੋਪਿਤ ਕੀਤੀ ਜਾਂਦੀ ਹੈ। ਇਸ ਤਰ੍ਹਾਂ ਦਾ ਮਾਰਕਸਵਾਦੀ ਦ੍ਰਿਸ਼ਟੀਕੋਣ ਕ੍ਰਿਸਟੋਫਰ ਕਾਡਵੈਲ ਦੀ ਪੁਸਤਕ'ਸਟੱਡੀਜ ਇਨ ਏ ਡਾਇੰਗ ਕਲਚਰ'(1938)ਵਿਚ ਮਿਲਦਾ ਹੈ।ਇਸ ਪੁਸਤਕ ਵਿਚ ਕਾਡਵੈਲ' ਸਮਾਜਿਕ ਹੋਂਦ, ਭਾਵ ਮਾਨਵੀ ਅਨੁਭਵ ਦਾ ਜੀਵੰਤ, ਕੁਦਰਤੀ ਖਾਸਾ, ਅਤੇ ਸਮਾਜ ਦੀ ਚੇਤਨਤਾ ਦੇ ਰੂਪ, ਵਿਚ ਨਿਖੇੜਾ ਕਰਦਾ ਹੈ। ਇਨਕਲਾਬ ਉਦੋਂ ਵਾਪਰਦੇ ਹਨ ਜਦੋਂ'ਸਮਾਜਿਕ ਹੋਂਦ'ਦੇ ਗਤੀਸ਼ੀਲ ਅਵਿਵਸਥਿਤ ਵਹਾਅ ਦੁਆਰਾ, ਪੁਰਾਣੇ ਅਤੇ ਸੜ ਚੁੱਕੇ ਰੂਪਾਂ, ਨੂੰ ਵਿਸਫੋਟਕ ਰੂਪ ਵਿੱਚ ਉਡਾ ਦਿੱਤਾ ਜਾਂਦਾ ਹੈ। ਦੂਜੇ ਸ਼ਬਦਾਂ ਵਿੱਚ ਕਾਡਵੈਲ 'ਸਮਾਜਿਕ ਬੀਗ'(ਵਸਤੂ)ਨੂੰ ਰੂਪਹੀਣ ਅਤੇ ਰੂਪ ਨੂੰ ਨਿਹਿਤ ਰੂਪ ਵਿੱਚ ਬੰਧੇਜੀ ਜਾਂ ਰੋਕਾ ਲਾਉਣ ਵਾਲਾ ਮੰਨਦਾ ਹੈ। ਰੂਪ ਅਤੇ ਵਿਚਾਰਧਾਰਾ ਇਹ ਕਹਿਣ ਦਾ ਕੀ ਭਾਵ ਹੈ ਕਿ ਸਹਿਤਕ ਰੂਪ ਵਿਚਾਰਧਾਰਿਕ ਹੁੰਦਾ ਹੈ?
ਜਵਾਹਰ ਲਾਲ ਨਹਿਰੂ (ਕਸ਼ਮੀਰੀ: جواہرلال نہرو / जवाहरलाल नेहरू 14 ਨਵੰਬਰ 1889–27 ਮਈ 1964),ਇੱਕ ਭਾਰਤੀ ਰਾਜਨੀਤੀਵਾਨ, ਰਾਜਨੇਤਾ ਅਤੇ ਭਾਰਤੀ ਅਜ਼ਾਦੀ ਅੰਦੋਲਨ ਦੇ ਇੱਕ ਅਹਿਮ ਆਗੂ ਸਨ। ਉਹਨਾਂ ਨੂੰ 1947 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੁਆਰਾ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਸੀ ਅਤੇ ਜਦੋਂ ਕਾਂਗਰਸ ਪਾਰਟੀ ਨੇ 1951 ਵਿੱਚ ਭਾਰਤ ਦੀਆਂ ਪਹਿਲੀਆਂ ਆਮ ਚੋਣਾਂ ਜਿੱਤੀਆਂ ਤਾਂ ਉਹ ਫਿਰ ਤੋਂ ਪ੍ਰਧਾਨ ਮੰਤਰੀ ਚੁਣੇ ਗਏ ਅਤੇ 27 ਮਈ 1964 ਨੂੰ ਆਪਣੀ ਮੌਤ ਤੱਕ ਇਸ ਅਹੁਦੇ ਤੇ ਬਣੇ ਰਹੇ। ਉਹ ਅੰਤਰਰਾਸ਼ਟਰੀ ਗੁੱਟ ਨਿਰਲੇਪ ਅੰਦੋਲਨ ਦੇ ਸੰਸਥਾਪਕਾਂ ਵਿੱਚੋਂ ਇੱਕ ਸਨ।
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਭਾਬੀ ਮੈਨਾ ਗੁਰਬਖਸ਼ ਸਿੰਘ ਪ੍ਰੀਤਲੜੀ ਦੀ ਲਿਖੀ ਨਿੱਕੀ ਕਹਾਣੀ ਜਿਸ ਵਿੱਚ ਵਿਧਵਾ ਮੁਟਿਆਰ ਮੈਨਾ ਨਾਲ ਕੀਤੀ ਜਾ ਰਹੀ ਸਮਾਜਕ ਧੱਕੜਸ਼ਾਹੀ ਨੂੰ ਵਿਸ਼ਾ ਬਣਾਇਆ ਗਿਆ ਹੈ। ਇਹ ਪਹਿਲੀ ਵਾਰ ਭਾਬੀ ਮੈਨਾ ਤੇ ਹੋਰ ਕਹਾਣੀਆਂ ਨਾਮ ਦੇ ਕਹਾਣੀ ਸੰਗ੍ਰਹਿ (1950) ਵਿੱਚ ਛਪੀ ਸੀ ਅਤੇ ਬਾਅਦ ਵਿੱਚ ਇਹ ਪੰਜਾਬੀ ਸਾਹਿਤ ਦੇ ਵਿਦਿਆਰਥੀਆਂ ਲਈ ਪ੍ਰਕਾਸ਼ਿਤ ਅਨੇਕ ਪਾਠ-ਪੁਸਤਕਾਂ ਦਾ ਹਿੱਸਾ ਬਣੀ। ਅਤੇ ਹੁਣ ਇਹ ਡਾ.
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਵਾਰ ਪੰਜਾਬੀ ਦਾ ਇੱਕ ਕਾਵਿ-ਰੂਪ ਹੈ। ਇਹ ਪਉੜੀ ਛੰਦ ਵਿੱਚ ਰਚੀ ਜਾਂਦੀ ਹੈ। ਇਹ ਕਾਵਿ ਰੂਪ ਸਿੱਖ-ਸਾਹਿਤ ਵਿੱਚ ਵਧੇਰੇ ਪ੍ਰਚਲਿਤ ਹੈ। ਗੁਰੂ ਗ੍ਰੰਥ ਸਾਹਿਬ ਵਿੱਚ 22 ਵਾਰਾਂ ਦਰਜ ਹੋਇਆ ਹਨ। ਇਹ ਲੋਕ ਪਰੰਪਰਾ ਉੱਤੇ ਆਧਾਰਿਤ ਪੰਜਾਬੀ ਭਾਸ਼ਾ ਦਾ ਇੱਕ ਕਾਵਿ ਰੂਪ ਹੈ। ਵਾਰ ਕਾਵਿਮਈ ਉਤਸਾਹ ਵਰਧਕ ਵਾਰਤਾ ਹੈ ਜਿਸ ਵਿੱਚ ਆਕ੍ਰਮਣ ਜਾਂ ਸੰਘਰਸ਼ ਦੇ ਪ੍ਰਸੰਗ ਵਿੱਚ ਨਾਇਕ ਦਾ ਯਸ਼ ਗਾਇਆ ਜਾਂਦਾ ਹੈ। ਵਾਰਾਂ ਪਉੜੀਆਂ ਵਿੱਚ ਲਿਖੀਆਂ ਜਾਂਦੀਆਂ ਸਨ।। ਇਸ ਵਿੱਚ ਆਮ ਤੌਰ ’ਤੇ ਵੀਰ ਰਸ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਇਸ ਨੂੰ ਗਾਉਣ ਵਾਲੇ ਅਤੇ ਕਿਸੇਹੱਦ ਤਕ ਰਚੈਤਾ ਵੀ ਭੱਟ ਜਾਂ ਢਾਡੀ ਹੁੰਦੇ ਹਨ। ਗੁਰੂ ਨਾਨਕ ਦੇਵ ਜੀ ਨੇ ਵਾਰ ਨੂੰ ਵੀਰ-ਰਸ ਦੇ ਖੇਤਰ ਵਿਚੋਂ ਕਢ ਕੇ ਅਧਿਆਤਮਿਕਤਾ ਦੀ ਸ਼ਾਂਤ ਭਾਵ-ਭੂਮੀ ਵੱਲ ਮੋੜੀਆਂ ਅਤੇ ਵਾਰ ਦੇ ਵਿਸ਼ੇ ਖੇਤਰ ਵਿੱਚ ਵਿਸਤਾਰ ਕੀਤਾ।
ਕਾਫ਼ੀ (ਪੰਜਾਬੀ: ਕਾਫ਼ੀ( ਗੁਰਮੁਖੀ ਦੇ), کافی (ਸ਼ਾਹਮੁਖੀ), ਹਿੰਦੀ : काफ़ी, ਉਰਦੂ : کافی, ਸਿੰਧੀ : ڪافي) ਸੂਫ਼ੀ ਸੰਗੀਤ ਅਤੇ ਸੂਫ਼ੀ ਕਵਿਤਾ ਦਾ ਇੱਕ ਕਲਾਸੀਕਲ ਰੂਪ ਹੈ। ਜ਼ਿਆਦਾਤਰ ਕਾਫ਼ੀਆਂ ਪੰਜਾਬੀ ਅਤੇ ਸਿੰਧੀ ਭਾਸ਼ਾ ਵਿਚ ਹੀ ਮਿਲਦੀਆਂ ਹਨ। ਕਾਫ਼ੀਆਂ ਰਚਣ ਵਾਲੇ ਕਵੀਆਂ ਵਿਚ ਬਾਬਾ ਫ਼ਰੀਦ, ਬੁੱਲ੍ਹੇ ਸ਼ਾਹ, ਸ਼ਾਹ ਹੁਸੈਨ, ਸ਼ਾਹ ਅਬਦੁਲ ਲਤੀਫ਼ ਭਟਾਈ, ਸਚਲ ਸਰਮਸਤ ਅਤੇ ਖ਼ਵਾਜਾ ਗ਼ੁਲਾਮ ਫ਼ਰੀਦ ਹਨ। ਦੱਖਣੀ ਏਸ਼ੀਆ, ਖ਼ਾਸਕਰ ਪਾਕਿਸਤਾਨ, ਬੰਗਲਾਦੇਸ਼ ਅਤੇ ਭਾਰਤ ਵਿਚ ਇਸਦਾ ਗਾਇਨ ਕਾਫ਼ੀ ਪ੍ਰਸਿੱਧ ਹੈ। ਲੰਮੇ ਸਮੇਂ ਦੌਰਾਨ, ਕਾਫ਼ੀ ਕਵਿਤਾ ਅਤੇ ਇਸਦੇ ਗਾਇਨ ਦੋਵਾਂ ਨੇ ਤੇਜ਼ੀ ਨਾਲ ਵਿਕਾਸ ਕੀਤਾ ਹੈ ਕਿਉਂਕਿ ਵੱਖ-ਵੱਖ ਕਵੀਆਂ ਅਤੇ ਗਾਇਕਾਂ ਨੇ ਸਮੇਂ ਸਮੇਂ ਤੇ ਆਪਣਾ ਯੋਗਦਾਨ ਪਾਇਆ ਹੈ ਅਤੇ ਇਸਨੂੰ ਇੱਕ ਅਮੀਰ ਅਤੇ ਵੰਨ-ਸੁਵੰਨਤਾ ਭਰਿਆ ਕਾਵਿ ਰੂਪ ਬਣਾਇਆ ਹੈ। ਕਾਫ਼ੀ ਰੂਹ ਅਤੇ ਇਸਦੇ ਸਿਰਜਣਹਾਰ ਦੀ ਸਾਂਝਦਾਰੀ ਤੇ ਕੇਂਦਰਿਤ ਰਹਿੰਦੀ ਹੈ। ਇਹ ਸਾਂਝਦਾਰੀ ਮੁਰੀਦ ਤੇ ਮੁਰਸ਼ਿਦ ਅਤੇ ਕਦੇ ਮਸ਼ੂਕ ਤੇ ਆਸ਼ਿਕ ਦੇ ਪ੍ਰਤੀਕ ਵਜੋਂ ਨਜ਼ਰ ਆਉਂਦੀ ਹੈ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਪੰਜਾਬ ਵਿਧਾਨ ਸਭਾ ਚੋਣਾਂ 2022 ਸਾਲ 2022 ਦੀ ਸ਼ੁਰੂਆਤ ਵਿੱਚ ਹੋਣੀਆ ਤੈਅ ਹਨ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਫਰਵਰੀ ਜਾਂ ਮਾਰਚ 2022 ਵਿਚ , 16 ਵੀਂ ਵਿਧਾਨ ਸਭਾ ਦੀ ਚੋਣ ਲਈ 117 ਮੈਂਬਰਾਂ ਦੀ ਚੋਣ ਕਰਨ ਲਈ ਹੋਣਗੀਆਂ। ਸਾਲ 2017 ਵਿੱਚ ਚੁਣੀ ਗਈ ਮੌਜੂਦਾ ਅਸੈਂਬਲੀ ਦਾ ਕਾਰਜਕਾਲ 23 ਮਾਰਚ 2022 ਨੂੰ ਖਤਮ ਹੋ ਜਾਵੇਗਾ ਜੇ ਇਹ ਪਹਿਲਾਂ ਭੰਗ ਨਹੀਂ ਕੀਤੀ ਜਾਂਦੀ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਸਮਾਜਕ ਰੁਤਬਾ ਸਮਾਜਕ ਮੁੱਲ ਦਾ ਮਾਪ ਹੈ। ਵਧੇਰੇ ਵਿਸ਼ੇਸ਼ ਤੌਰ ਤੇ, ਇਹ ਇੱਕ ਸਮਾਜ ਵਿੱਚ ਲੋਕਾਂ, ਸਮੂਹਾਂ ਅਤੇ ਸੰਗਠਨਾਂ ਨੂੰ ਸਤਿਕਾਰ, ਸਨਮਾਨ, ਯੋਗਤਾ ਅਤੇ ਸਤਿਕਾਰ ਦੇ ਅਨੁਸਾਰੀ ਪੱਧਰ ਦਾ ਹਵਾਲਾ ਦਿੰਦਾ ਹੈ। ਕੁਝ ਲੇਖਕਾਂ ਨੇ ਇੱਕ ਸਮਾਜਿਕ ਤੌਰ ਤੇ ਮਹੱਤਵਪੂਰਣ ਭੂਮਿਕਾ ਜਾਂ ਸ਼੍ਰੇਣੀ ਦਾ ਹਵਾਲਾ ਵੀ ਦਿੱਤਾ ਹੈ ਜਿਸ ਵਿਅਕਤੀ ਨੂੰ ਇੱਕ "ਰੁਤਬਾ" ਵਜੋਂ ਮੰਨਿਆ ਜਾਂਦਾ ਹੈ (ਜਿਵੇਂ ਕਿ ਲਿੰਗ, ਸਮਾਜਕ ਵਰਗ, ਜਾਤੀ, ਅਪਰਾਧਿਕ ਦੋਸ਼ੀ ਹੋਣਾ, ਮਾਨਸਿਕ ਬਿਮਾਰੀ ਹੋਣਾ ਆਦਿ)। ਸਥਿਤੀ ਇਸ ਵਿਸ਼ਵਾਸ ਵਿੱਚ ਅਧਾਰਤ ਹੁੰਦੀ ਹੈ ਕਿ ਇੱਕ ਸਮਾਜ ਦੇ ਮੈਂਬਰਾਂ ਦਾ ਵਿਸ਼ਵਾਸ ਹੈ ਕਿ ਤੁਲਨਾਤਮਕ ਤੌਰ ਤੇ ਵਧੇਰੇ ਜਾਂ ਘੱਟ ਸਮਾਜਕ ਮੁੱਲ ਰੱਖਦਾ ਹੈ। ਪਰਿਭਾਸ਼ਾ ਦੁਆਰਾ, ਇਹ ਵਿਸ਼ਵਾਸ ਸਮਾਜ ਦੇ ਮੈਂਬਰਾਂ ਵਿੱਚ ਵਿਆਪਕ ਤੌਰ ਤੇ ਸਾਂਝੇ ਕੀਤੇ ਜਾਂਦੇ ਹਨ। ਜਿਵੇਂ ਕਿ, ਲੋਕ ਸਰੋਤਾਂ, ਲੀਡਰਸ਼ਿਪ ਅਹੁਦਿਆਂ ਅਤੇ ਸ਼ਕਤੀ ਦੇ ਹੋਰ ਕਿਸਮਾਂ ਨੂੰ ਨਿਰਧਾਰਤ ਕਰਨ ਲਈ ਸਥਿਤੀ ਦੀ ਲੜੀ ਦੀ ਵਰਤੋਂ ਕਰਦੇ ਹਨ। ਅਜਿਹਾ ਕਰਦਿਆਂ, ਇਹ ਸਾਂਝੇ ਸੱਭਿਆਚਾਰਕ ਵਿਸ਼ਵਾਸ ਸਰੋਤਾਂ ਅਤੇ ਸ਼ਕਤੀ ਦੀਆਂ ਅਸਮਾਨ ਵੰਡਾਂ ਨੂੰ ਕੁਦਰਤੀ ਅਤੇ ਨਿਰਪੱਖ ਦਿਖਾਈ ਦਿੰਦੇ ਹਨ, ਸਮਾਜਿਕ ਪੱਧਰ ਦੀਆਂ ਪ੍ਰਣਾਲੀਆਂ ਦਾ ਸਮਰਥਨ ਕਰਦੇ ਹਨ। ਮਨੁੱਖੀ ਸਮਾਜਾਂ ਵਿੱਚ ਸਥਿਤੀ ਦੇ ਢਾਂਚੇ ਸਰਬ ਵਿਆਪਕ ਜਾਪਦੇ ਹਨ, ਉੱਚ ਪੱਧਰਾਂ 'ਤੇ ਕਾਬਜ਼ ਲੋਕਾਂ ਨੂੰ ਮਹੱਤਵਪੂਰਣ ਲਾਭ ਦਿੰਦੇ ਹਨ, ਜਿਵੇਂ ਕਿ ਬਿਹਤਰ ਸਿਹਤ, ਸਮਾਜਿਕ ਪ੍ਰਵਾਨਗੀ, ਸਰੋਤ, ਪ੍ਰਭਾਵ ਅਤੇ ਆਜ਼ਾਦੀ।
ਖ਼ਾਲਿਸਤਾਨ (ਮਤਲਬ: ਖ਼ਾਲਸੇ ਦੀ ਸਰਜ਼ਮੀਨ) ਭਾਰਤ ਦੇ ਪੰਜਾਬ ਪ੍ਰਾਂਤ ਦੇ ਸਿੱਖ ਵੱਖਵਾਦੀਆਂ ਦੁਆਰਾ ਪ੍ਰਸਤਾਵਿਤ ਦੇਸ਼ ਨੂੰ ਦਿੱਤਾ ਗਿਆ ਨਾਮ ਹੈ। ਖ਼ਾਲਿਸਤਾਨ ਦੇ ਖੇਤਰੀ ਦਾਅਵੇ ਵਿੱਚ ਮੌਜੂਦਾ ਭਾਰਤੀ ਪ੍ਰਾਂਤ ਪੰਜਾਬ ਅਤੇ ਇਸਦੀਆਂ ਸਰਹੱਦਾਂ ਦੇ ਆਲੇ - ਦੁਆਲੇ ਦੇ ਸਾਰੇ ਪੰਜਾਬੀ ਬੋਲਦੇ ਇਲਾਕੇ ਸ਼ਾਮਿਲ ਹਨ। ਖ਼ਾਲਿਸਤਾਨ ਨੇ 29 ਅਪ੍ਰੈਲ 1986 ਨੂੰ ਭਾਰਤ ਤੋਂ ਆਪਣੀ ਇੱਕਪਾਸੜ ਆਜ਼ਾਦੀ ਦਾ ਐਲਾਨ ਕੀਤਾ ਸੀ। 1980 ਅਤੇ 1990 ਦੇ ਦਹਾਕੇ ਦੌਰਾਨ ਖ਼ਾਲਿਸਤਾਨ ਦੀ ਆਜ਼ਾਦੀ ਦੀ ਲਹਿਰ ਆਪਣੇ ਚਰਮ ਤੇ ਸੀ, ਪਰ ਬਾਅਦ ਵਿੱਚ 1995 ਤੱਕ ਭਾਰਤ ਸਰਕਾਰ ਦੁਆਰਾ ਇਸ ਲਹਿਰ ਨੂੰ ਸਖ਼ਤੀ ਨਾਲ ਦਬਾ ਦਿੱਤਾ ਗਿਆ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਭਾਰਤ-ਚੀਨ ਜੰਗ, ਜੋ ਭਾਰਤ-ਚੀਨ ਸਰਹੱਦੀ ਬਖੇੜੇ ਵਜੋਂ ਵੀ ਜਾਣੀ ਜਾਂਦੀ ਹੈ, ਚੀਨ ਅਤੇ ਭਾਰਤ ਵਿਚਕਾਰ 1962 ਵਿੱਚ ਹੋਈ ਇੱਕ ਜੰਗ ਸੀ। ਹਿਮਾਲਿਆ ਦੀ ਤਕਰਾਰੀ ਸਰਹੱਦ ਲੜਾਈ ਲਈ ਇੱਕ ਮੁੱਖ ਬਹਾਨਾ ਸੀ ਪਰ ਕਈ ਹੋਰ ਮੁੱਦਿਆਂ ਨੇ ਵੀ ਆਪਣੀ ਭੂਮਿਕਾ ਨਿਭਾਈ। ਚੀਨ ਵਿੱਚ 1959 ਦੀ ਤਿੱਬਤੀ ਬਗ਼ਾਵਤ ਤੋਂ ਬਾਅਦ ਜਦੋਂ ਭਾਰਤ ਨੇ ਦਲਾਈ ਲਾਮਾ ਨੂੰ ਸ਼ਰਨ ਦਿੱਤੀ ਤਾਂ ਭਾਰਤ-ਚੀਨ ਸਰਹੱਦ ਉੱਤੇ ਹਿੰਸਕ ਘਟਨਾਵਾਂ ਦੀ ਇੱਕ ਲੜੀ ਸ਼ੁਰੂ ਹੋ ਗਈ। ਭਾਰਤ ਨੇ ਫ਼ਾਰਵਰਡ ਨੀਤੀ ਦੇ ਤਹਿਤ ਮੈਕਮੋਹਨ ਰੇਖਾ ਰਾਹੀਂ ਲੱਗੀ ਸੀਮਾ ਉੱਤੇ ਆਪਣੀਆਂ ਫ਼ੌਜੀ ਚੌਂਕੀਆਂ ਰੱਖੀਆਂ ਜੋ 1959 ਵਿੱਚ ਚੀਨੀ ਪ੍ਰੀਮੀਅਰ ਜ਼ਾਉ ਐਨਲਾਈ ਵੱਲੋਂ ਐਲਾਨੀ ਗਈ ਅਸਲ ਕੰਟਰੋਲ ਰੇਖਾ ਦੇ ਪੂਰਬੀ ਹਿੱਸੇ ਦੇ ਉੱਤਰ ਵੱਲ ਸੀ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਨਸਲੀ ਟਕਰਾਅ ਦੋ ਜਾਂ ਦੋ ਤੋਂ ਵੱਧ ਪ੍ਰਤੀਯੋਗੀ ਨਸਲੀ ਸਮੂਹਾਂ ਵਿਚਕਾਰ ਟਕਰਾਅ ਹੁੰਦਾ ਹੈ। ਇਸ ਵਿਵਾਦ ਦਾ ਸਰੋਤ ਰਾਜਨੀਤਿਕ, ਸਮਾਜਿਕ, ਆਰਥਿਕ ਜਾਂ ਧਾਰਮਿਕ ਹੋ ਸਕਦਾ ਹੈ, ਪਰ ਵਿਵਾਦਾਂ ਵਿੱਚ ਘਿਰੇ ਵਿਅਕਤੀਆਂ ਨੂੰ ਸਮਾਜ ਵਿੱਚ ਆਪਣੇ ਨਸਲੀ ਸਮੂਹ ਦੀ ਸਥਿਤੀ ਅਨੁਸਾਰ ਸਪਸ਼ਟ ਤੌਰ ਤੇ ਲੜਨਾ ਪੈਂਦਾ ਹੈ। ਇਹ ਅੰਤਮ ਮਾਪਦੰਡ ਨਸਲੀ ਟਕਰਾਅ ਨੂੰ ਸੰਘਰਸ਼ ਦੇ ਹੋਰਨਾਂ ਰੂਪਾਂ ਨਾਲੋਂ ਵੱਖਰਾ ਕਰਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਆਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਤਿਭਾਗਾ ਅੰਦੋਲਨ 1946 ਵਿੱਚ ਬੰਗਾਲ, (ਭਾਰਤ) ਦੀ ਕਿਸਾਨ ਸਭਾ (ਭਾਰਤੀ ਕਮਿਊਨਿਸਟ ਪਾਰਟੀ ਦੇ ਕਿਸਾਨ ਵਿੰਗ) ਦੇ ਸੱਦੇ ਉੱਤੇ ਕਿਸਾਨ ਅੰਦੋਲਨ ਸੀ। ਇਸ ਅੰਦੋਲਨ ਦੇ ਮੁੱਖ ਨਾਅਰੇ ਸਨ ਕਿ ਫਸਲ ਦੀ ਪੈਦਾਵਾਰ ਵਿੱਚੋਂ ਦੋ ਤਿਹਾਈ ਹਿੱਸਾ ਵਾਹੀਕਾਰ ਦਾ ਹੋਵੇ ਅਤੇ ਬੋਹਲ ਪਿੜਾਂ ਵਿੱਚ ਵੰਡੇ ਜਾਣ। ਇਸ ਤੋਂ ਪਹਿਲਾਂ ਜਾਗੀਰਦਾਰ ਵਾਹੀਕਾਰਾਂ ਤੋਂ ਫਸਲ ਦਾ ਅੱਧ ਵਸੂਲ ਕਰਦੇ ਸਨ ਅਤੇ ਸਾਰੀ ਫਸਲ ਜ਼ਮੀਦਾਰਾਂ ਦੇ ਵਿਹੜਿਆਂ ਵਿੱਚ ਵੰਡੀ ਜਾਂਦੀ ਸੀ ਅਤੇ ਉਹ ਮਨਮਰਜ਼ੀ ਨਾਲ ਆਪਣਾ ਹਿੱਸਾ ਰੱਖ ਲੈਂਦੇ ਸਨ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਜੋੜਿਆ ਜਾ ਸਕਦਾ ਕਿਉਂਕਿ ਇਸ ਵਿਚਲੇ ਸ਼ਬਦ ਸਥਾਨਕ ਸ਼ਬਦਾਵਲੀ ਨਾਲ ਸਬੰਧ ਰੱਖਦੇ ਹਨ।ਪੰਜਾਬੀ ਨਾਲ ਬਿਲਾਸਪੁਰੀ ਦੀ ਆਮ ਵਰਤੋਂ ਦੀ ਸ਼ਬਦਾਵਲੀ ਦੀ ਸਾਂਝ ਨੂੰ ਦੇਖੀਏ ਤਾਂ ਇਸ ਭਾਸ਼ਾ ਵਿੱਚ ਵਰਤੇ ਜਾਂਦੇ ਮਾਤਾ-ਪਿਤਾ, ਮਾਂ-ਬਾਪੂ, ਦਾਦੀ-ਦਾਦੀ, ਭੈਣ-ਭਰਾ, ਚਾਚਾ-ਚਾਚੀ, ਤਾਇਆ-ਤਾਈ, ਜੇਠ-ਜੇਠਾਣੀ, ਦਿਉਰ-ਦਿਉਰਾਣੀ, ਮਾਮਾ-ਮਾਮੀ, ਮਾਸੜ-ਮਾਸੀ, ਨਾਨਾ (ਨਾਨੂ)-ਨਾਨੀ, ਕੁੜਮ-ਕੁੜਮਣੀ, ਜੀਜਾ-ਸਾਲੀ, ਧੀ ਆਦਿ ਸ਼ਬਦ ਪੰਜਾਬੀ ਵਾਲੇ ਹੀ ਹਨ। ਇਨ੍ਹਾਂ ਤੋਂ ਇਲਾਵਾ ਮਾਨਵੀ ਰਿਸ਼ਤਿਆਂ ਦੀ ਤਰਜਮਾਨੀ ਕਰਦੇ ਕੁਝ ਹੋਰ ਸ਼ਬਦ ਵੀ ਥੋੜ੍ਹੇ-ਬਹੁਤੇ ਫ਼ਰਕ ਨੂੰ ਛੱਡ ਕੇ ਜ਼ਿਆਦਾਤਰ ਪੰਜਾਬੀ ਨਾਲ ਹੀ ਮੇਲ ਖਾਂਦੇ ਹਨ।
ਭਾਰਤ ਦੇ ਜਟਿਲ ਸਮਾਜ ਵਿੱਚ ਕਈ ਤਰ੍ਹਾਂ ਦੀਆਂ ਜਾਤੀ, ਜਮਾਤੀ, ਧਾਰਮਿਕ, ਆਰਥਿਕ ਅਤੇ ਸਭਿਆਚਾਰਕ ਸਮੱਸਿਆਵਾਂ ਹਨ। ਹਰ ਸਿਆਸੀ ਪਾਰਟੀ ਨੂੰ ਚੰਗੇ ਪ੍ਰਸ਼ਾਸਨ ਦੇ ਮੁੱਦੇ ਤੋਂ ਅਗਾਂਹ ਜਾਂਦਿਆਂ ਇੱਕ ਅਜਿਹੀ ਵਿਚਾਰਧਾਰਾ ਅਪਨਾਉਣੀ ਪੈਂਦੀ ਹੈ ਜਿਸ ਰਾਹੀਂ ਉਹ ਆਪਣੇ ਵੋਟਰਾਂ ਨੂੰ ਇਹ ਦੱਸ ਸਕੇ ਕਿ ਸਮਾਜ ਵਿੱਚ ਮੌਜੂਦ ਵੱਖ ਵੱਖ ਸਮੱਸਿਆਵਾਂ ਨੂੰ ਹੱਲ ਕਰਨ ਪ੍ਰਤੀ ਉਹਦੀ ਪਹੁੰਚ ਕੀ ਹੈ। ਰਾਸ਼ਟਰੀ ਸਵੈਮਸੇਵਕ ਸੰਘ ਅਤੇ ਭਾਰਤੀ ਜਨਤਾ ਪਾਰਟੀ ਅਨੁਸਾਰ ਸਮੱਸਿਆਵਾਂ ਦਾ ਹੱਲ ਹਿੰਦੂਤਵ ਦੀ ਸ੍ਰੇਸ਼ਟਤਾ ਵਿੱਚ ਪਿਆ ਹੈ ਅਤੇ ਕਾਂਗਰਸ ਤੇ ਹੋਰ ਕਈ ਕੇਂਦਰਵਾਦੀ ਪਾਰਟੀਆਂ ਅਨੁਸਾਰ ਉਦਾਰਵਾਦੀ ਤੇ ਧਰਮਨਿਰਪੱਖ ਪਹੁੰਚ ਵਿਚ। ਖੱਬੇ-ਪੱਖੀ ਧਿਰਾਂ ਇਸ ਨੂੰ ਜਮਾਤੀ ਦ੍ਰਿਸ਼ਟੀਕੋਣ ਤੋਂ ਦੇਖਦੀਆਂ ਹਨ ਅਤੇ ਬਹੁਜਨ ਸਮਾਜ ਪਾਰਟੀ, ਸਮਾਜਵਾਦੀ ਪਾਰਟੀ, ਰਾਸ਼ਟਰੀ ਜਨਤਾ ਦਲ ਆਦਿ ਜਾਤੀਵਾਦੀ ਪਹੁੰਚ ਤੋਂ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਅਤੇ ਸਿੱਖ ਘੱਟਗਿਣਤੀ ਦੀ ਪ੍ਰਤੀਨਿਧਤਾ ਕਰਦਾ ਹੈ।1947 ਤੋਂ ਬਾਅਦ ਪੰਜਾਬ ਵਿੱਚ ਤਿੰਨ ਮੁੱਖ ਸਿਆਸੀ ਧਿਰਾਂ ਸਾਹਮਣੇ ਆਈਆਂ। ਇੰਡੀਅਨ ਨੈਸ਼ਨਲ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਸੀਪੀਆਈ)। ਵਰਤਮਾਨ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ, ਇੰਡੀਅਨ ਨੈਸ਼ਨਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਮੁੱਖ ਧਿਰਾਂ ਹਨ ਅਤੇ ਕੁਝ ਹੋਰ ਪਾਰਟੀਆਂ ਦਾ ਥੋੜ੍ਹਾ ਬਹੁਤਾ ਪ੍ਰਭਾਵ ਹੈ। ਪੰਜਾਬ ਵਿੱਚ ਮੁੱਖ ਮੁਕਾਬਲਾ ਕਾਂਗਰਸ ਅਤੇ ਅਕਾਲੀ-ਭਾਜਪਾ ਦਰਮਿਆਨ ਹੀ ਹੁੰਦਾ ਆਇਆ ਹੈ। ਇਨ੍ਹਾਂ ਵਿੱਚ ਕੰਮ ਕਰਨ ਦੇ ਤੌਰ-ਤਰੀਕੇ ਦੀ ਸਮਾਨਤਾ, ਪਰਿਵਾਰਵਾਦ ਤੇ ਹੋਰ ਸਮੱਸਿਆਵਾਂ ਕਾਰਨ ਤੀਸਰੇ ਬਦਲ ਦੀ ਸੰਭਾਵਨਾ ਹਮੇਸ਼ਾ ਹੀ ਦੇਖੀ ਜਾਂਦੀ ਰਹੀ ਹੈ। ਪੰਜਾਬ ਦਾ ਸਿਆਸੀ ਧਰਾਤਲ ਬਹੁਤ ਚਿਰਾਂ ਤੋਂ ਲਗਾਤਾਰ ਅਕਾਲੀ-ਭਾਜਪਾ ਤੇ ਕਾਂਗਰਸ ਦੇ ਦੋ-ਪੱਖੀ ਵਿਰੋਧ ਦੇ ਨਾਲ ਨਾਲ ਤੀਸਰੇ ਬਦਲ ਲਈ ਤਿਆਰ ਦਿਖਾਈ ਦੇ ਰਿਹਾ ਹੈ ਪਰ ਇਸ ਵਾਸਤੇ ਯੋਗ ਆਗੂ ਅਤੇ ਸੰਗਠਨ ਦੀ ਘਾਟ ਕਾਰਨ ਇਹ ਸੰਭਵ ਨਹੀਂ ਹੋ ਸਕਿਆ। ਉਪਰੋਕਤ ਦੇ ਸਿੱਟੇ ਵਜੋਂ ਪੰਜਾਬ ਵਿੱਚ ਸਿਆਸੀ ਆਪਾ-ਧਾਪੀ ਵਾਲਾ ਮਾਹੌਲ ਬਣ ਗਿਆ ਹੈ।
ਪ੍ਰਤੀਕ; ਕਿਸੇ ਚੀਜ਼, ਚਿੱਤਰ, ਲਿਖਤੀ ਸ਼ਬਦ, ਆਵਾਜ ਜਾਂ ਵਿਸ਼ੇਸ਼ ਚਿੰਨ੍ਹ ਨੂੰ ਕਹਿੰਦੇ ਹਨ ਜੋ ਸੰਬੰਧ, ਸੁਮੇਲ ਜਾਂ ਪਰੰਪਰਾ ਦੁਆਰਾ ਕਿਸੇ ਹੋਰ ਚੀਜ਼ ਦੀ ਤਰਜਮਾਨੀ ਕਰਦਾ ਹੈ। ਉਦਾਹਰਨ ਲਈ, ਇੱਕ ਲਾਲ ਅੱਠਭੁਜ ਰੁਕੋ ਦਾ ਪ੍ਰਤੀਕ ਹੋ ਸਕਦਾ ਹੈ। ਨਕਸ਼ਿਆਂ ਤੇ ਦੋ ਤਲਵਾਰਾਂ ਯੁੱਧ ਖੇਤਰ ਦਾ ਸੰਕੇਤ ਹੋ ਸਕਦੀਆਂ ਹਨ। ਅੰਕ, ਗਿਣਤੀ (ਰਾਸ਼ੀ) ਦੇ ਪ੍ਰਤੀਕ ਹੁੰਦੇ ਹਨ। ਸਭਨਾਂ ਭਾਸ਼ਾਵਾਂ ਵਿੱਚ ਪ੍ਰਤੀਕ ਹੁੰਦੇ ਹਨ। ਖਾਸ ਨਾਮ, ਆਦਮੀਆਂ, ਹੋਰ ਖਾਸ ਨਾਮ ਵਾਲੇ ਪ੍ਰਾਣੀਆਂ ਜਾਂ ਵਸਤਾਂ ਵਰਤਾਰਿਆਂ ਦੀ ਤਰਜਮਾਨੀ ਕਰਨ ਵਾਲੇ ਪ੍ਰਤੀਕ ਹੁੰਦੇ ਹਨ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਭ੍ਰਿਸ਼ਟਾਚਾਰ (ਦਾਰਸ਼ਨਕ ਪ੍ਰਵਚਨ ਅਨੁਸਾਰ) ਆਤਮਕ ਜਾਂ ਨੈਤਿਕ ਅਸ਼ੁੱਧਤਾ ਜਾਂ ਆਦਰਸ਼ ਆਚਰਣ ਤੋਂ ਵਿੱਚਲਨ ਨੂੰ ਕਹਿੰਦੇ ਹਨ। ਭ੍ਰਿਸ਼ਟਾਚਾਰ, ਵਿਵਹਾਰ ਅਤੇ ਸੱਭਿਆਚਾਰ ਦੇ ਅਨੇਕ ਖੇਤਰਾਂ ਤੱਕ ਫੈਲਿਆ ਇੱਕ ਵਰਤਾਰਾ ਹੈ। ਕੋਈ ਅਫਸਰ ਜਾਂ ਹੋਰ ਸਰਕਾਰੀ ਕਰਮਚਾਰੀ ਜਦੋਂ ਆਪਣੇ ਵਿਅਕਤੀਗਤ ਲਾਭ ਲਈ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ ਉਹ ਸਰਕਾਰੀ, ਜਾਂ ਰਾਜਨੀਤਕ,ਭ੍ਰਿਸ਼ਟਾਚਾਰ ਹੁੰਦਾ ਹੈ। ਆਮ ਅਰਥਾਂ ਵਿੱਚ ਜਨਤਕ ਜੀਵਨ ਵਿੱਚ ਪ੍ਰਵਾਨਿਤ ਮੁੱਲਾਂ ਦੇ ਉਲੰਘਣ ਨੂੰ ਭ੍ਰਿਸ਼ਟ ਆਚਾਰ ਸਮਝਿਆ ਜਾਂਦਾ ਹੈ। ਮੁੱਖ ਤੌਰ 'ਤੇ ਇਸਨੂੰ ਆਰਥਕ ਅਪਰਾਧਾਂ ਨਾਲ ਜੋੜ ਕੇ ਦੇਖਿਆ ਜਾਂਦਾ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਸ਼੍ਰੀ ਅਕਾਲ ਤਖਤ ਸਾਹਿਬ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੇ ਪੁੰਜ ਅਮਰ ਸ਼ਹੀਦ ਹਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1619 ਈ: ਵਿੱਚ ਹੋਇਆ। ਇੱਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਭਾਰਤ ਦੇਸ਼ ਦੀ ਪਹਿਲੀ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇੱਕ ਨਵਾਂ ਮੋੜ ਦੇਵੇਗੀ ਅਤੇ ਭਾਰਤੀ ਨਾਰੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰਤੀ ਨਾਰੀ ਦਾ ਜੀਵਨ ਇੱਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਮਨੁੱਖੀ ਪ੍ਰਸੰਗ ਵਿੱਚ ਟੱਬਰ, ਪਰਿਵਾਰ ਜਾਂ ਖ਼ਾਨਦਾਨ ਇੱਕ ਟੋਲੀ ਹੁੰਦੀ ਹੈ ਜਿਹਨੂੰ ਜਨਮ, ਵਿਆਹ ਜਾਂ ਇਕੱਠੀ ਰਿਹਾਇਸ਼ ਰਾਹੀਂ ਮਾਨਤਾ ਮਿਲਦੀ ਹੈ। ਕਿਸੇ ਨਜ਼ਦੀਕੀ ਟੱਬਰ ਵਿੱਚ ਜੀਵਨ-ਸਾਥੀ, ਮਾਪੇ, ਭਰਾ-ਭੈਣ ਅਤੇ ਧੀਆਂ-ਪੁੱਤ ਆਦ ਸ਼ਾਮਲ ਹੁੰਦੇ ਹਨ। ਵੱਡੇ ਟੱਬਰ ਵਿੱਚ ਦਾਦਾ-ਦਾਦੀ, ਨਾਨਾ-ਨਾਨੀ, ਤਾਏ-ਚਾਚੇ, ਉਹਨਾਂ ਦੀ ਔਲਾਦ, ਭਤੀਜੇ-ਭਤੀਜੀਆਂ ਵਗ਼ੈਰਾ ਵੀ ਮੌਜੂਦ ਹੁੰਦੇ ਹਨ। ਜ਼ਿਆਦਾਤਰ ਸਮਾਜਾਂ ਵਿੱਚ ਟੱਬਰ ਬੱਚਿਆਂ ਦੇ ਸਮਾਜੀਕਰਨ ਦਾ ਸਭ ਤੋਂ ਮੁੱਖ ਅਦਾਰਾ ਹੁੰਦਾ ਹੈ। ਪੰਜਾਬ ਵਿੱਚ ਜ਼ਿਆਦਾਤਰ ਸੰਯੁਕਤ ਪਰਿਵਾਰ ਦੀ ਪਰਥਾ ਹੀ ਪ੍ਚਲਿਤ ਰਹੀ ਹੈ।ਇਸ ਦੀ ਸ਼ੁਰੂਆਤ ਵੈਦਿਕ ਕਾਲ ਸਮੇਂ ਹੋਈ।ਪਰਿਵਾਰ ਪਿਤਾ ਪੁਰਖੀ ਧਾਰਨਾ ਤੇ ਚਲਦਾ ਹੈ।ਇਸ ਵਿੱਚ ਸਭ ਤੋਂ ਸਿਆਣਾ ਆਦਮੀ ਪਰਿਵਾਰ ਦਾ ਮੁਖੀ ਹੁੰਦਾ ਹੈ।ਪਰਿਵਾਰ ਮੁਖੀ ਦੀ ਛਤਰ ਛਾਇਆ ਹੇਠ ਉਸ ਦੇ ਛੋਟੇ ਭਾਈ ਭਤੀਜੇ, ਪੁੱਤਰ,ਭਰਜਾਈਆਂ ਅਤੇ ਨੂੰਹਾਂ ਆਦਿ ਤਿੰਨ ਪੀੜੀਆਂ ਤਕ ਵੀ ਇਕੱਠੇ ਰਹਿੰਦੇ ਹਨ।🙏🏻
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਨਾਰੀਵਾਦ (ਅੰਗਰੇਜ਼ੀ:feminism,ਫੈਮੀਨਿਜਮ), ਅੰਦੋਲਨਾਂ ਅਤੇ ਵਿਚਾਰਧਾਰਾਵਾਂ ਦਾ ਇੱਕ ਸੰਗ੍ਰਹਿ ਹੈ, ਜਿਨ੍ਹਾਂ ਦਾ ਉਦੇਸ਼ ਔਰਤਾਂ ਲਈ ਸਮਾਨ ਰਾਜਨੀਤਕ, ਆਰਥਿਕ ਅਤੇ ਸਾਮਾਜਕ ਅਧਿਕਾਰਾਂ ਨੂੰ ਪਰਿਭਾਸ਼ਿਤ ਕਰਨਾ, ਉਨ੍ਹਾਂ ਦੀ ਸਥਾਪਨਾ, ਅਤੇ ਰੱਖਿਆ ਕਰਨਾ ਹੈ। ਇਸ ਵਿੱਚ ਸਿੱਖਿਆ ਅਤੇ ਰੋਜਗਾਰ ਦੇ ਖੇਤਰ ਵਿੱਚ ਔਰਤਾਂ ਲਈ ਸਮਾਨ ਮੌਕਿਆਂ ਦੀ ਸਥਾਪਨਾ ਕਰਨ ਦੀ ਮੰਗ ਸ਼ਾਮਿਲ ਹੈ। ਫਰਾਂਸੀਸੀ ਦਾਰਸ਼ਨਿਕ, ਚਾਰਲਜ਼ ਫੂਰੀਏ ਨੂੰ, 1837 ਵਿੱਚ ਫੈਮੀਨਿਜਮ (Feminism) ਸ਼ਬਦ ਦੀ ਘਾੜਤ ਦਾ ਸਿਹਰਾ ਦਿੱਤਾ ਜਾਂਦਾ ਹੈ। ਸ਼ਬਦ ਫੈਮੀਨਿਜਮ (ਨਾਰੀਵਾਦ) ਅਤੇ ਨਾਰੀਵਾਦੀ (ਫੈਮੀਨਿਸਟ) ਪਹਿਲੀ ਵਾਰ 1872 ਵਿੱਚ ਫ਼ਰਾਂਸ ਅਤੇ ਨੀਦਰਲੈਂਡ ਵਿੱਚ, 1890 ਵਿੱਚ ਗਰੇਟ ਬ੍ਰਿਟੇਨ ਅਤੇ 1910 ਵਿੱਚ ਸੰਯੁਕਤ ਰਾਜ ਅਮਰੀਕਾ ਵਿੱਚ ਸਾਹਮਣੇ ਆਏ, ਅਤੇ ਆਕਸਫੋਰਡ ਇੰਗਲਿਸ਼ ਡਿਕਸ਼ਨਰੀ ਅਨੁਸਾਰ ਫੈਮੀਨਿਸਟ 1894 ਵਿੱਚ ਅਤੇ ਫੈਮੀਨਿਜਮ 1895 ਵਿੱਚ ਪਹਿਲੀ ਵਾਰ ਵਰਤਿਆ ਗਿਆ।ਨਾਰੀ-ਵਾਦ ਸ਼ਬਦ ਦੇ ਵਿਭਿੰਨ ਸਮਾਨਾਰਥਕ ਸ਼ਬਦ ਔਰਤ, ਇਸਤਰੀ, ਮਾਦਾ ਆਦਿ ਹਨ। ‘ਨਾਰੀ’ ਨਾਲ ਜਦੋਂ ‘ਵਾਦ’ ਜੁੜ ਜਾਂਦਾ ਹੈ ਤਾਂ ਇਹ ਸ਼ਬਦ ਜਿਸ ਵਿਸ਼ੇ ਨਾਲ ਜੁੜਦਾ ਹੈ ਉਹ ਆਪਣੇ ਨਾਲ ਇੱਕ ਵਿਚਾਰ, ਚਿੰਤਨ, ਕ੍ਰਾਂਤੀ ਸੰਘਰਸ਼ ਅਤੇ ਅੰਦੋਲਨ ਦੇ ਬੀਜ ਲੈਕੇ ਚਲਦਾ ਹੈ। ਜਿਵੇਂ-ਜਿਵੇਂ ਇਹ ‘ਵਾਦ’ ਵਿਕਾਸ ਕਰਦਾ ਹੈ ਇਸ ਦੀਆਂ ਵਿਭੰਨ ਵਿਚਾਰਧਾਰਕ ਲੜੀਆਂ ਬਣਦੀਆਂ ਵਿਗਸਦੀਆਂ ਅਤੇ ਟੁੱਟਦੀਆਂ-ਭੱਜਦੀਆਂ ਹਨ। ਇਸੇ ਤੋੜ-ਜੋੜ ਵਿੱਚੋਂ ਵਿਕਾਸ ਦਾ ਰਸਤਾ ਨਿਕਲਦਾ ਹੈ। ਨਾਰੀਜਨ ‘ਵਾਦ’ ਨਾਲ ਜੁੜਿਆ ਇੱਕ ਵਿਸ਼ੇਸ਼ ਵਰਗ ਜਾਂ ਇਸ ਨਾਲ ਸੰਬੰਧਤ ਵਿਭਿੰਨ ਧਿਰਾਂ ਸਵੈ ਅਤੇ ਸਮਾਜ ਦੀ ਬਿਹਤਰੀ ਵੱਲ ਕਦਮ ਵਧਾਉਂਦੀਆਂ ਹਨ। ‘ਨਾਰੀਵਾਦ’ ਬਾਰ ਵੀ ਇਹ ਸੱਚ ਹੈ ਕਿ ਇਸ ਨੇ ਸਮਾਜ ਦੇੇ ਵਿਸ਼ੇਸ਼ ਵਰਗ ਭਾਵ ਔਰਤ ਜਾਤੀ ਦੇ ਹਿੱਤ ਵਿੱਚ ਅਵਾਜ ਬੁਲੰਦ ਕੀਤੀ। ਇਸ ਬਾਰੇ ਡਾ.
ਡਾ. ਹਰਿਭਜਨ ਸਿੰਘ ਪੱਛਮੀ ਸਾਹਿਤ ਚਿੰਤਨ ਵਿੱਚ ਪ੍ਰਚਲਿਤ ਦ੍ਰਿਸ਼ਟੀਆਂ ਸੰਰਚਨਾਤਮਕ ਭਾਸ਼ਾ ਵਿਗਿਆਨ, ਰੂਸੀ ਰੂਪਵਾਦ, ਅਮਰੀਕੀ ਨਵੀਨ ਆਲੋਚਨਾ, ਚਿੰਨ੍ਹ ਵਿਗਿਆਨ ਆਦਿ ਦੇ ਮੂਲ ਸੰਕਲਪਾਂ ਨੂੰ ਸਿਧਾਂਤਕ ਪੱਤਰ 'ਤੇ ਗ੍ਰਹਿਣ ਕਰਕੇ ਜਿੱਥੇ ਪੰਜਾਬੀ ਸਾਹਿਤ ਆਲੋਚਨਾ ਖੇਤਰ ਵਿੱਚ ਨਵੇਂ ਪ੍ਰਤਿਮਾਨ ਸਥਾਪਿਤ ਕਰਦਾ ਹੈ, ਉੱਥੇ ਇਨ੍ਹਾਂ ਦੇ ਅਧਾਰ 'ਤੇ ਪੰਜਾਬੀ ਸਾਹਿਤ ਦੇ ਵਿਭਿੰਨ ਰੂਪਾਂ ਨੂੰ ਆਪਣੇ ਸਿਧਾਂਤਕ ਤੇ ਵਿਹਾਰਕ ਅਧਿਐਨ ਦਾ ਕੇਂਦਰ ਬਣਾਉਂਦਾ ਹੈ। ਡਾ. ਗੁਰਚਰਨ ਸਿੰਘ “ਨਵੀਨ ਪੰਜਾਬੀ ਆਲੋਚਨਾ ਦੀਆਂ ਪ੍ਰਵਿਰਤੀਆਂ” ਸਿਰਲੇਖ ਅਧੀਨ “ਸਾਹਿਤ ਸ਼ਾਸਤਰ ਅਨੁਸਾਰ ਸਾਹਿਤ ਨੂੰ ਪੜ੍ਹਨ-ਪੜ੍ਹਾਉਣ ਦੀ ਪਿਰਤ ਦਾ ਆਰੰਭ” ਡਾ.
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਸ਼ਾਹ ਮੁਹੰਮਦ (1784-1862) ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਪੰਜਾਬੀ ਦਾ ਸ਼ਾਇਰ ਸੀ। ਜੰਗਨਾਮਾ ਵਿੱਚ ਉਸਨੇ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪਹਿਲੀ ਅੰਗਰੇਜ਼-ਸਿੱਖ ਲੜਾਈ ਦੀ ਕਹਾਣੀ ਬਿਆਨ ਕੀਤੀ ਹੈ। ਸ਼ਾਹ ਮੁਹੰਮਦ ਦੂਰ-ਦ੍ਰਿਸ਼ਟੀ ਵਾਲਾ ਕਵੀ ਸੀ ਜੋ ਆਉਣ ਵਾਲੀਆਂ ਘਟਨਾਵਾਂ ਦੇ ਅਕਸ ਨੂੰ ਵੇਖ ਸਕਦਾ ਸੀ। ਉਸ ਦੇ ਅੰਦਾਜੇ ਤਜਰਬਿਆਂ ਅਤੇ ਤੱਥਾਂ ’ਤੇ ਆਧਾਰਤ ਸਨ।ਸ਼ਾਹ ਮੁਹੰਮਦ ਦਾ ਜਨਮ 1784 ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਪਿੰਡ ਵਡਾਲਾ ਵੀਰਮ ਵਿੱਚ ਹੋਇਆ। ਉਹ ਮਹਾਰਾਜਾ ਰਣਜੀਤ ਸਿੰਘ ਨੂੰ ਪਸੰਦ ਕਰਦਾ ਸੀ ਕਿਉਂ ਜੇ ਉਸਨੇ ਪੰਜਾਬ ਨੂੰ ਦੁੱਖਾਂ ਦੀ ਥਾਂ ਤੋਂ ਜੰਨਤ ਵਿੱਚ ਪਲਟ ਦਿੱਤਾ ਸੀ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ , ਜ਼ੁਲਮ ਤੇ ਤਸ਼ੱਦਦ ਵਿਰੁੱਧ , ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸ ਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਚੰਦਰਗੁਪਤ ਮੌਰੀਆ (ਜਨਮ 340 ਈਪੂ, ਰਾਜ 322 - 298 ਈਪੂ) ਭਾਰਤ ਦਾ ਸਮਰਾਟ ਸੀ। ਇਸਨੂੰ ਚੰਦਰਗੁਪਤ ਨਾਮ ਨਾਲ ਵੀ ਸੰਬੋਧਿਤ ਕੀਤਾ ਜਾਂਦਾ ਹੈ। ਇਨ੍ਹਾਂ ਨੇ ਮੌਰੀਆ ਸਾਮਰਾਜ /ਮੌਰੀਆ ਰਾਜਵੰਸ਼ ਦੀ ਸਥਾਪਨਾ ਕੀਤੀ ਸੀ। ਚੰਦਰਗੁਪਤ ਪੂਰੇ ਭਾਰਤ ਨੂੰ ਇੱਕ ਸਾਮਰਾਜ ਦੇ ਅਧੀਨ ਲਿਆਉਣ ਵਿੱਚ ਸਫਲ ਰਿਹਾ।ਇਸਨੇ ਆਪਣੇ ਮੰਤਰੀ ਚਾਣਕਯ ਦੀ ਸਹਾਇਤਾ ਨਾਲ ਰਾਜਾ ਮਹਾਨੰਦ ਅਤੇ ਨੰਦਵੰਸ਼ ਦਾ ਨਾਸ਼ ਕਰ ਕੇ ਪਟਨੇ ਵਿੱਚ ਰਾਜਧਾਨੀ ਕਾਇਮ ਕੀਤੀ ਅਤੇ ਸਾਰੇ ਭਾਰਤ ਨੂੰ ਅਧੀਨ ਕੀਤਾ। ਇਸ ਦੇ ਰਾਜ ਵਿੱਚ ਅਫਗਾਨਿਸਤਾਨ, ਬਿਹਾਰ, ਕਾਠੀਆਵਾੜ ਅਤੇ ਪੰਜਾਬ ਆਦਿ ਦੇਸ਼ ਸ਼ਾਮਿਲ ਸਨ। ਚੰਦਰਗੁਪਤ ਨੇ ਯੂਨਾਨੀ ਰਾਜਾ ਸੇਲਿਊਕਸ ਦੀ ਪੁਤ੍ਰੀ ਨਾਲ ਵਿਆਹ ਕੀਤਾ। ਮੁਦ੍ਰਾਰਾਕਸ਼ਸ ਨਾਟਕ ਵਿੱਚ ਚੰਦ੍ਰਗੁਪਤ ਦੀ ਸੁੰਦਰ ਕਥਾ ਮਿਲਦੀ ਹੈ। ਇਹ B.C. 322 ਵਿੱਚ ਰਾਜਸਿੰਘਾਸਨ ਤੇ ਬੈਠਾ ਅਤੇ B.C.298 ਵਿੱਚ ਰਾਜਸਿੰਘਾਸਨ ਛੱਡਕੇ ਬਨਬਾਸੀ ਹੋ ਗਿਆ। ਚੰਦ੍ਰਗੁਪਤ ਦੀ ਚਤੁਰੰਗਿਨੀ ਫੌਜ 6,90,000 ਸੀ। ਇਸ ਦਾ ਪੁਤ੍ਰ ਬਿੰਦੂਸਾਰ ਵੀ ਪ੍ਰਤਾਪੀ ਮਹਾਰਾਜਾ ਹੋਇਆ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਭਾਰਤੀ ਸਮਾਜ ਵਿੱਚ ਬਜੁਰਗਾਂ ਦੀ ਸੰਭਾਲ ਪਰਵਾਰ ਦੁਆਰਾ ਹੀ ਕੀਤੀ ਜਾਂਦੀ ਹੈ।ਪਰ ਹੌਲੀ ਹੌਲੀ ਬਦਲਦੀਆਂ ਕਦਰਾਂ ਕੀਮਤਾਂ ਕਾਰਨ,ਤੇਜ਼ ਰਫ਼ਤਾਰ ਜੀਵਨ ਚਾਲ ਕਾਰਨ ਯਾ ਹੋਰ ਕਈ ਖੁਦਗਰਜੀ ਦੇ ਕਾਰਨਾਂ ਕਾਰਨ ਬਜੁਰਗਾਂ ਦੀ ਸੰਭਾਲ ਨਹੀਂ ਬਜੁਰਗ਼ ਨਾਲ ਦੁਰਵਿਵਹਾਰ ਯਾ ਉਹਨਾਂ ਦਾ ਸ਼ੋਸਣ ਵਧਦਾ ਜਾ ਰਿਹਾ ਹੈ।ਹਾਲਾਕਿ ਭਾਰਤ ਦੀ ਵਿਸ਼ੇਸਤਾ ਉਸ ਦੇ ਪਰਵਾਰਕ ਢਾਂਚੇ ਕਰਕੇ ਹੀ ਹੈ ਜਿਸ ਨੂੰ ਬਚਾਉਣ ਦੀ ਬਹੁਤ ਲੋੜ ਹੈ ਅਤੇ ਅੱਜ ਦੇ ਸਮਾਜਿਕ ਵਿਗਿਆਨ ਦੇ ਸ਼ਾਸਤ੍ਰੀਆਂ ਦਾ ਇਹ ਮਹੱਤਵਪੂਰਨ ਅਧਿਐਨ ਵਿਸ਼ਾ ਹੋਣਾ ਚਾਹੀਦਾ ਹੈ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਕਾਨੂੰਨ ਜਾਂ ਵਿਧਾਨ ਨਿਯਮਾਂ ਦਾ ਉਹ ਇਕੱਠ ਹੈ ਜੋ ਵਰਤੋਂ-ਵਿਹਾਰ ਦਾ ਪਰਬੰਧ ਕਰਨ ਲਈ ਸਮਾਜੀ ਅਦਾਰਿਆਂ ਰਾਹੀਂ ਲਾਗੂ ਕੀਤਾ ਜਾਂਦਾ ਹੈ। ਵਿਧਾਨਪਾਲਿਕਾ ਇਹਨਾਂ ਨਿਯਮਾਂ ਨੂੰ ਬਣਾਉਂਦੀ ਹੈ ਅਤੇ ਕਾਰਜਪਾਲਿਕਾ ਇਹਨਾਂ ਨੂੰ ਲਾਗੂ ਕਰਦੀ ਹੈ। ਨਿਆਂਪਾਲਿਕਾ ਇਹਨਾਂ ਨਿਯਮਾਂ ਨੂੰ ਤੋੜਨ ਵਾਲੇ ਨੂੰ ਸਜ਼ਾ ਦਿੰਦੀ ਹੈ। ਪਰਾਈਵੇਟ ਖੇਤਰ ਵਿੱਚ ਆਪਣੇ ਤੌਰ 'ਤੇ ਕੰਟਰੈਕਟ ਦੇ ਰੂਪ ਵਿੱਚ ਕਾਨੂੰਨ ਬਣਾਏ ਜਾਂਦੇ ਹਨ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਘਰੇਲੂ ਹਿੰਸਾ (ਹੋਰ ਨਾਂ ਘਰੇਲੂ ਬਦਸਲੂਕੀ ਜਾਂ ਪਰਿਵਾਰ ਹਿੰਸਾ) ਇੱਕ ਪ੍ਰਕਾਰ ਦੀ ਹਿੰਸਾ ਜਾਂ ਹੋਰ ਬਦਸਲੂਕੀ ਹੈ ਜਿਸ ਦੌਰਾਨ ਇੱਕ ਵਿਅਕਤੀ ਦੂਜੇ ਨਾਲ ਘਰੇਲੂ ਹਿੰਸਾ ਕਰਦਾ ਹੈ, ਇਸ ਦਾ ਇੱਕ ਉਦਾਹਰਨ ਵਿਆਹ ਹੈ।ਇਸ ਨੂੰ ਘਰੇਲੂ ਸਹਿਭਾਗੀ ਹਿੰਸਾ ਕਿਹਾ ਜਾ ਸਕਦਾ ਹੈ ਜਦੋਂ ਕਿਸੇ ਪਤੀ ਜਾਂ ਪਤਨੀ ਜਾਂ ਸਾਥੀ ਦੇ ਦੂਜੇ ਪਤੀ / ਪਤਨੀ ਜਾਂ ਸਾਥੀ ਦੇ ਨਾਲ ਗੰਦੇ ਸੰਬੰਧਾਂ ਵਿੱਚ ਵਚਨਬੱਧ ਹੋਵੇ, ਅਤੇ ਵਿਪਰੀਤ ਜਾਂ ਸਮਲਿੰਗੀ ਸੰਬੰਧਾਂ ਵਿੱਚ, ਜਾਂ ਸਾਬਕਾ ਜੀਵਨਸਾਥੀ ਜਾਂ ਭਾਈਵਾਲਾਂ ਵਿਚਕਾਰ ਹੋ ਸਕਦਾ ਹੈ। ਘਰੇਲੂ ਹਿੰਸਾ ਵਿੱਚ ਬੱਚਿਆਂ, ਮਾਪਿਆਂ ਜਾਂ ਬਜ਼ੁਰਗਾਂ ਵਿਰੁੱਧ ਹਿੰਸਾ ਸ਼ਾਮਲ ਹੋ ਸਕਦੀ ਹੈ।
ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਲੋਕ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਇਹ ਲੋਕ ਸਾਹਿਤ ਦੀ ਕਾਵਿ-ਰੂਪ ਦੀ ਵੰਨਗੀ ਵਿੱਚ ਆਉਦੀਆਂ ਹਨ ਅਤੇ ਇਹਨਾਂ ਦੇ ਸੰਬੰਧ ਬੱਝਵੇ ਰੂਪ ਵਿਧਾਨ ਵਾਲ਼ੀ ਵੰਨਗੀ ਨਾਲ਼ ਹੈ। ਲੋਕ ਸਾਹਿਤ ਕਿਸੇ ਸੱਭਿਆਚਾਰ ਦੇ ਵਿਅਕਤੀਆਂ ਦੀ ਸਾਂਝ ਸਿਰਜਨਾ-ਰੁਚੀ ਦਾ ਪ੍ਰਗਟਾ ਹੈ। ਇਹ ਲੋਕ ਮਨ ਦੀ ਉਪਜ ਹੁੰਦੀ ਹੈ ਅਤੇ ਅਚੇਤ ਮਨ ਵਿੱਚੋਂ ਸਹਿਜ ਭਾਵ ਹੀ ਨਿਕਲ ਤੁਰਦਾ ਹੈ। ਇਨ੍ਹਾਂ ਦਾ ਰਚਨਹਾਰਾ ਮਨੁੱਖ ਜਾਤੀ ਦੀ ਧੁਨ ਵਿੱਚ ਰਚ ਕੇ ਰਚਨਾ ਕਰਦਾ ਹੈ, ਜਿਸ ਵਿੱਚ ਸਮੂਹ ਤੇ ਵਿਚਾਰਾਂ ਦੇ ਭਾਵਨਾਵਾਂ ਦੀ ਸੂਰ ਹੁੰਦੀ ਹੈ। ਲੋਕ ਸਾਹਿਤ ਦੇ ਪ੍ਰਮੁੱਖ ਰੂਪ 'ਲੋਕ ਗੀਤ' ਲੋਕ ਕਹਾਣੀਆਂ ਅਖਾਣ ਬੁਝਾਰਤਾਂ ਆਦਿ ਹੁੰਦੇ ਹਨ। ਲੋਕ ਗੀਤ ਜਿੱਥੇ ਲੋਕਾਂ ਦੇ ਹਾਵ-ਭਾਵ ਖ਼ੁਸ਼ੀਆਂ-ਗ਼ਮੀਆਂ ਪਿਆਰ ਭਰੇ ਵਲਵਲਿਆਂ ਤੇ ਲੋਕ ਜ਼ਜ਼ਬਿਆਂ ਦੀ ਸਹੀ ਤਰਜਮਾਨੀ ਕਰਨ ਵਾਲੇ਼ ਹੁੰਦੇ ਹਨ, ਉਥੇ ਲੋਕ ਕਹਾਣੀ ਅਤੇ ਅਖਾਣ ਲੋਕਾਂ ਦੇ ਸਦੀਆਂ ਤੋਂ ਕਮਾਏ ਹੋਏ ਤਜ਼ਰਬੇ ਅਤੇ ਅਟਲ ਸੱਚਾਈਆਂ ਨੂੰ ਸਾਡੇ ਸਾਹਮਣੇ ਲਿਆਉਂਦੇ ਹਨ। ਅਖਾਣ ਨੂੰ ਪਰੰਪਰਾ ਤੋ ਕਸ਼ੀਦ ਕੀਤੀ ਹੋਈ ਸਿਆਣਪ ਅਤੇ ਬੁਝਾਰਤਾਂ ਨੂੰ ਬੁੱਧੀ ਦੀ ਪਰਖ ਲਈ ਵਧੀਆ ਸਾਧਨ ਕਿਹਾ ਜਾ ਸਕਦਾ ਹੈ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ। ਪੰਜਾਬੀ ਬੁਝਾਰਤਾਂ ਵਿੱਚੋਂ ਇੱਕ ਬੁਝਾਰਤ ਦੀ ਉਦਾਹਰਨ:
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਤਬਲਾ (ਹਿੰਦੀ: तबला, ਬੰਗਾਲੀ: তবলা, ਉਰਦੂ: طبلہ, ਅਰਬੀ: طبل، طبلة, ਫ਼ਾਰਸੀ: طبل) ਦੱਖਣੀ ਏਸ਼ੀਆ ਦਾ ਇੱਕ ਲੋਕਪਸੰਦ ਸੰਗੀਤ ਸਾਜ਼ ਹੈ। ਲਫ਼ਜ਼ ਤਬਲਾ, ਅਰਬੀ ਜ਼ਬਾਨ ਦੇ ਤਬਲ ਤੋਂ ਬਣਿਆ ਹੈ, ਜਿਸ ਦਾ ਲਫ਼ਜ਼ੀ ਮਤਲਬ ਢੋਲ ਹੈ। ਇਸ ਦਾ ਪ੍ਰਯੋਗ ਭਾਰਤੀ ਸੰਗੀਤ ਵਿੱਚ ਖਾਸਕਰ ਮੁੱਖ ਸੰਗੀਤ ਸਾਜ਼ਾਂ ਦਾ ਸਾਥ ਦੇਣ ਵਾਲੇ ਸਾਜ਼ ਵਜੋਂ ਕੀਤਾ ਜਾਂਦਾ ਹੈ। ਇਸ ਦੇ ਦੋ ਹਿੱਸੇ ਹੁੰਦੇ ਹਨ, ਜੋ ਲੱਕੜੀ ਦੇ ਖਾਲੀ ਡੱਬੇ ਦੀ ਤਰ੍ਹਾਂ ਹੁੰਦੇ ਹਨ ਅਤੇ ਵਜਾਉਂਦੇ ਸਮੇਂ ਦੋਵਾਂ ਲਈ ਦੋ ਵੱਖ ਵੱਖ ਹੱਥ ਪ੍ਰਯੋਗ ਕੀਤੇ ਜਾਂਦੇ ਹਨ। ਸੱਜੇ ਹੱਥ ਨਾਲ ਬਜਾਏ ਜਾਣ ਵਾਲੇ ਯੰਤਰ ਨੂੰ, ਜੋ ਆਕਾਰ ਵਿੱਚ ਵੱਡਾ ਹੁੰਦਾ ਹੈ, ਤਬਲਾ, ਸੱਜਾ ਜਾਂ ਦਾਹਿਨਾ ਕਿਹਾ ਜਾਂਦਾ ਹੈ। ਜਦੋਂ ਕਿ ਛੋਟੇ ਯੰਤਰ ਨੂੰ ਜੋ ਆਕਾਰ ਵਿੱਚ ਛੋਟਾ ਹੁੰਦਾ ਹੈ ਅਤੇ ਖੱਬੇ ਹੱਥ ਨਾਲ ਵਜਾਇਆ ਜਾਂਦਾ ਹੈ ਸਿੱਧਾ, ਜਾਂ ਬਾਇਆਂ ਕਿਹਾ ਜਾਂਦਾ ਹੈ। ਕਿਹਾ ਜਾਂਦਾ ਹੈ ਕਿ 13ਵੀੰ ਸਦੀ ਵਿੱਚ ਅਮੀਰ ਖੁਸਰੋ ਨੇ ਪਖਾਵਜ ਨੂੰ ਗੱਭੇ ਤੋਂ ਕੱਟ ਕੇ ਤਬਲੇ ਦੀ ਕਾਢ ਕਢੀ ਸੀ। ਤਬਲਾ ਕਾਢ ਭਾਰਤ ਵਿੱਚ ਪਾਇਆ ਗਿਆ ਹੈ। ਭਾਰਤ 'ਚ ਮਹਾਰਾਸ਼ਟਰ ਦੇ ਰਾਜ ਵਿੱਚ ਭਜਾ ਗੁਫਾਫਾਂ ਵਿੱਚ ਝੰਜਰੀ ਵਾਪਸ 200 ਬੀ ਨੂੰ ਡੇਟਿੰਗ, ਤਬਲਾ ਅਤੇ ਇੱਕ ਨਾਚ ਕਰ ਇੱਕ ਹੋਰ ਔਰਤ ਨੂੰ ਖੇਡਣ ਵਿੱਚ ਇੱਕ ਔਰਤ ਨੂੰ ਪਤਾ ਲੱਗਦਾ ਹੈ। ਤਾਲ ਭਾਰਤ ਵਿੱਚ ਯਜੁਰ ਜਉਪਨਿਸ਼ਦ ਯੁੱਗ ਬਾਅਦ ਤਿਆਰ ਕੀਤਾ ਹੈ। ਇਸ ਦੇ ਨਤੀਜੇ ਦੇ ਤੌਰ 'ਤੇ ਪੁਸ਼ਕਰ ਮੌਜੂਦਗੀ ਵਿੱਚ ਵੀ ਪਾਖਵਾਜ ਅੱਗੇ ਲੰਮਾ ਸੀ.
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਲਾਲਾ ਲਾਜਪਤ ਰਾਏ (ਹਿੰਦੀ: लाला लाजपत राय, 28 ਜਨਵਰੀ 1865 - 17 ਨਵੰਬਰ 1928) ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਘੁਲਾਟੀਆ ਸੀ। ਉਸ ਨੂੰ ਪੰਜਾਬ ਕੇਸਰੀ ਵੀ ਕਿਹਾ ਜਾਂਦਾ ਹੈ। ਉਸ ਨੇ ਪੰਜਾਬ ਨੈਸ਼ਨਲ ਬੈਂਕ ਅਤੇ ਲਕਸ਼ਮੀ ਬੀਮਾ ਕੰਪਨੀ ਦੀ ਸਥਾਪਨਾ ਕੀਤੀ ਸੀ। ਇਹ ਭਾਰਤੀ ਰਾਸ਼ਟਰੀ ਕਾਂਗਰਸ ਵਿੱਚ ਗਰਮ ਦਲ ਦੇ ਤਿੰਨ ਪ੍ਰਮੁੱਖ ਨੇਤਾਵਾਂ ਲਾਲ-ਬਾਲ-ਪਾਲ ਵਿਚੋਂ ਇੱਕ ਸਨ। ਸੰਨ 1928 ਵਿੱਚ ਉਸ ਨੇ ਸਾਈਮਨ ਕਮੀਸ਼ਨ ਵਿਰੁੱਧ ਇੱਕ ਪ੍ਰ੍ਦਰਸ਼ਨ ਵਿੱਚ ਹਿੱਸਾ ਲਿਆ, ਜਿਸ ਦੌਰਾਨ ਹੋਏ ਲਾਠੀਚਾਰਜ ਵਿੱਚ ਇਹ ਬੁਰੀ ਤਰ੍ਹਾਂ ਨਾਲ ਜਖ਼ਮੀ ਹੋ ਗਏ ਅਤੇ ਆਖ਼ਰ 17 ਨਵੰਬਰ 1928 ਨੂੰ ਉਸ ਦੀ ਮੌਤ ਹੋ ਗਈ ਸੀ।