ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ਼ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ। ਆਮ ਕਰਕੇ ‘ਧਰਮ` ਸ਼ਬਦ ਲਈ ਅੰਗਰੇਜ਼ੀ ਦਾ ਸ਼ਬਦ Religion ਵਰਤ ਲਿਆ ਜਾਂਦਾ ਹੈ। ਪਰ ਵੱਖ-ਵੱਖ ਧਾਰਮਿਕ ਵਿਦਵਾਨ ਅਤੇ ਇਤਿਹਾਸਕਾਰ ਇਹ ਮੰਨਦੇ ਹਨ ਕਿ ‘ਧਰਮ` ਸ਼ਬਦ ਦੇ ਅਰਥ ਉਹ ਨਹੀਂ ਜੋ Religion ਦੇ ਹਨ। ਜੇ ਸਭ ਤੋਂ ਪਹਿਲਾਂ ਅੰਗਰੇਜ਼ੀ ਦੇ ਸ਼ਬਦ Religion ਦੀ ਗੱਲ ਕੀਤੀ ਜਾਵੇ ਤਾਂ ਮੈਕਸ ਮੂਲਰ Religion ਸ਼ਬਦ ਬਾਰੇ ਆਪਣੇ ਵਿਚਾਰ ਪੇਸ਼ ਕਰਦਾ ਹੋਇਆ ਕਹਿੰਦਾ ਹੈ ਕਿ “ਰੋਮਨ ਲੋਕ ਆਪ ਵੀ ਸ਼ਬਦ 'religio' ਦੇ ਅਸਲ ਮੌਲਿਕ ਅਰਥਾਂ ਬਾਰੇ ਸੰਸੇ ਵਿੱਚ ਸਨ। ਸਾਰੇ ਜਾਣਦੇ ਹਨ ਕਿ ਸਿਸਰੋ ਨੇ ਇਸ ਦਾ ਮੂਲ re-leger ਮੰਨਿਆ ਹੈ ਜਿਸ ਦੇ ਅਰਥ ਹਨ, ‘ਮੁੜ ਇਕੱਤਰ ਕਰਨਾ`, ‘ਚੁੱਕਣਾ`, ‘ਵਿਚਾਰਨਾ`, ‘ਸੋਚਣਾ`। ਮੇਰਾ ਆਪਣਾ ਵਿਚਾਰ ਹੈ ਕਿ ਸਿਸਰੋ ਠੀਕ ਹੈ ਪਰ ਜੇ religio ਅਰਥ ‘ਧਿਆਨ`, ਸਤਿਕਾਰ, ਪਾਵਨ ਭਾਵਨਾ ਸੀ ਤਾਂ ਇਹ ਗੱਲ ਬਿਲਕੁਲ ਸਪਸ਼ਟ ਹੈ ਕਿ ਇਹ ਮੂਲ ਅਰਥ ਬਹੁਤ ਸਮਾਂ ਇਸ ਨਾਲ ਸੰਬੰਧਿਤ ਨਾ ਰਹਿ ਸਕਿਆ।`` “ਵੈਵਸਟਰ ਦੇ ਕੋਰਸ (New international Dictionary) ਅਨੁਸਾਰ ਧਰਮ ਦਾ ਅਰਥ ਪਰਮਾਤਮਾ ਦੀ ਪੂਜਾ ਹੈ ਜਾਂ ਪੂਜਾ ਦੇ ਮੰਤਵ ਨਾਲ ਥਾਪੇ ਕਿਸੇ ਦੇਵਤੇ ਦੀ ਉਪਾਸਨਾ ਹੈ।``ਜੇਕਰ ਹੁਣ ਅਸੀਂ ਹਿੰਦੁਸਤਾਨ ਵਿੱਚ ਪ੍ਰਚਲਿਤ ਸ਼ਬਦ ਦੇ ਅਰਥ ਕਰਨੇ ਹੋਣ ਤਾਂ ਧਰਮ ਸ਼ਬਦ ਦੇ ਅਸਲੀ ਅਰਥ ਹਨ, ਕਿਸੇ ਨੂੰ ‘ਸਹਾਰਾ ਦੇਣਾ, ਆਸਰਾ ਦੇਣਾ। ਇਹ ਧਰਮ ਉਹ ਹੈ ਜਿਹੜਾ ਕਿਸੇ ਲਈ ਟੇਕ ਦਾ ਕੰਮ ਕਰਦਾ ਹੈ। ਮਹਾਂਭਾਰਤ ਅਨੁਸਾਰ ਸੰਸਾਰ ਧਰਮ ਦੇ ਆਸਰੇ ਹੀ ਖੜਾ ਹੈ ਅਤੇ ਵੇਦਾਂ ਵਿੱਚ ਧਰਮ ਨੂੰ ਵੱਖ-ਵੱਖ ਰਹੁ ਰੀਤਾਂ ਨਾਲ ਜੋੜਿਆ ਗਿਆ ਹੈ। “ਮਹਾਂਭਾਰਤ, ਗੀਤਾ, ਧਰਮ ਸ਼ਾਸਤਰ` ਅਤੇ ਪੁਰਾਣਾ ਵਿੱਚ ਧਰਮ ਦੇ ਅਰਥ ਹਨ ਕਾਨੂੰਨ, ਕਰਤੱਵ, ਸੱਚਾਈ, ਚੰਗੇ ਗੁਣ ਕਿਸੇ ਵੱਲ ਸਾਡੇ ਫਰਜ, ਵਿਸ਼ੇਸ਼ ਅਧਿਕਾਰ ਤੇ ਰਹੁ ਰੀਤੀ ਇਤਿਆਦ।`` ਹਿੰਦੂਮਤ ਵਿੱਚ ਧਰਮ ਦੇ ਅਰਥ ਕਿਸੇ ਖਾਸ ਵਰਣ ਜਾਂ ਸ੍ਰੇਣੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਦੇ ਫਰਜ ਅਤੇ ਅਧਿਕਾਰ ਹਨ। ਇਸ ਤਰ੍ਹਾਂ ਹਿੰਦੁਸਤਾਨ ਵਿੱਚ ਧਰਮ ਸ਼ਬਦ ਲਈ ਵਰਤੇ ਜਾਂਦੇ ਅਰਥ, Religion ਸ਼ਬਦ ਲਈ ਵਰਤੇ ਜਾਂਦੇ ਅਰਥਾਂ ਤੋਂ ਇਲਾਵਾ ਬਹੁਤ ਕੁਝ ਹੋਰ ਵੀ ਹਨ। ਹਿੰਦੁਸਤਾਨ ਵਿੱਚ ਧਰਮ ਦੇ ਅਰਥਾਂ ਨੂੰ ਰਹੁ ਰੀਤਾਂ, ਵਿਸ਼ਵਾਸ, ਆਦਰਸ਼, ਦੇਵੀ ਦੇਵਤਿਆਂ ਬਾਰੇ ਕਲਾਪਿਤ ਕਹਾਣੀਆਂ ਵੱਖ-ਵੱਖ ਜਾਤਾਂ ਤੇ ਸਮਾਜ ਸ੍ਰੇਣੀਆਂ ਦੇ ਫਰਜ, ਕਾਨੂੰਨ ਆਦਿ ਸਭ ਕੁਝ ਆ ਜਾਂਦੇ ਹਨ ਪਰ ਅੱਜ ਧਰਮ ਅਤੇ ਰਿਲੀਜਨ ਸ਼ਬਦ ਨੂੰ ‘ਧਾਰਮਿਕ ਮੱਤ` ਦੇ ਤੌਰ ਤੋਂ ਹੀ ਵਰਤ ਲਿਆ ਜਾਂਦਾ ਹੈ। ਹਰੇਕ ਮੱਤ ਨੂੰ ਇੱਕ ਵੱਖਰੇ ਧਰਮ ਦੇ ਨਾਂ ਦਿੱਤਾ ਗਿਆ ਹੈ ਜਿਵੇਂ ਹਿੰਦੂ ਮਤ ਲਈ ਹਿੰਦੂ ਧਰਮ, ਇਸਲਾਮ ਮਤ ਲਈ ਇਸਲਾਮ ਧਰਮ, ਸਿੱਖ ਮਤ ਲਈ ਸਿੱਖ ਧਰਮ ਆਦਿ। ਹਰੇਕ ਮੱਤ ਰੱਬ ਦੀ ਹੋਂਦ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਵੱਖ-ਵੱਖ ਧਰਮਾਂ ਵਿੱਚ ਰੱਬ ਲਈ ਵੱਖ-ਵੱਖ ਨਾਂ ਜਿਵੇਂ ਸ਼ਿਵ, ਅੱਲਾ, ਰਾਮ, ਗਾਡ (God) ਆਦਿ ਵਰਤੇ ਜਾਂਦੇ ਹਨ। ਭਾਵੇਂ ਕਿ ਕਿਸੇ ਧਰਮ ਨੂੰ ਇੱਕ ਵਿਸਿਸਟ ਧਰਮ ਤੇ ਤੌਰ 'ਤੇ ਦੇਖਣਾ ਮੁਸ਼ਕਿਲ ਹੈ ਪਰ ਫਿਰ ਵੀ ਧਰਮ ਨੂੰ ਵਸਿਸ਼ਟ ਧਰਮ ਅਤੇ ਲੋਕ ਧਰਮ ਦੋ ਵਰਗਾਂ ਵਿੱਚ ਵੰਡ ਕੇ ਇਹਨਾਂ ਦੋਵਾਂ ਦੇ ਵੱਖ-ਵੱਖ ਲੱਛਣ ਨਿਖੇੜੇ ਜਾ ਸਕਦੇ ਹਨ। ਇਸ ਤਰ੍ਹਾਂ ਵਸਿਸ਼ਟ ਧਰਮ ਦੇ ਆਪਣੇ ਸਿਧਾਂਤ ਅਤੇ ਵੱਖਰੇ ਨਿਯਮ ਹੁੰਦੇ ਹਨ ਜਿਸ ਦੀ ਪਾਲਣਾ ਉਸ ਧਰਮ ਦੇ ਸਰਧਾਲੂ ਕਰਦੇ ਹਨ। ਸੱਭਿਆਚਾਰ ਅਤੇ ਧਰਮ ਆਪਸ ਵਿੱਚ ਅੰਤਰ ਸੰਬੰਧਤ ਹਨ। ਭਾਵੇਂ ਕਈ ਵਾਰ ਇਹ ਵੀ ਕਿਹਾ ਜਾਂਦਾ ਹੈ ਕਿ ਧਰਮ ਬਿਨ੍ਹਾਂ ਰਾਜ ਹੋ ਸਕਦਾ ਹੈ ਪਰ ਰਾਜ ਬਿਨ੍ਹਾਂ ਧਰਮ ਨਹੀਂ ਪਰ ਫਿਰ ਵੀ ਅਸੀਂ ਕਹਿ ਸਕਦੇ ਹਾਂ ਕਿ ਕੋਈ ਵੀ ਰਾਜ ਅਜਿਹਾ ਨਹੀਂ ਹੋਵੇਗਾ ਜਿੱਥੋਂ ਦੇ ਲੋਕਾਂ ਦੇ ਕੁੱਝ ਵਿਸ਼ਵਾਸ ਨਾ ਹੋਣ ਇਹ ਵਿਸ਼ਵਾਸ ਹੀ ਧਰਮ ਦਾ ਆਧਾਰ ਹੁੰਦੇ ਹਨ। ਧਰਮ ਉਹ ਸੰਸਥਾ ਹੈ ਜੋ ਕਿਸੇ ਸੱਭਿਆਚਾਰ ਵਿੱਚ ਰਹਿਣ ਲਈ ਜੀਵ ਨੂੰ ਨੈਤਿਕ ਗੁਣ ਸਿਖਾਉਦਾ ਹੈ ਤੇ ਇਹ ਨੈਤਿਕ ਗੁਣ ਉਸ ਸੱਭਿਆਚਾਰ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕਰਦੇ ਹਨ ਪਰ ਇਹ ਨੈਤਿਕ ਕਰਤੱਵ ਜੋ ਧਰਮ ਸਿਖਾਉਦਾਂ ਹੈ ਇਹ ਸਥਾਨਿਕ ਸੱਭਿਆਚਾਰ ਤੋ ਹੀ ਜਨਮ ਲੈਦੇ ਹਨ ਭਾਵ ਕੋਈ ਵੀ ਧਰਮ ਉੱਥੋ ਦੇ ਸਮਾਜ ਜਾਂ ਸੱਭਿਆਚਾਰ ਦੇ ਅਨੁਕੂਲ ਹੋਵੇਗਾ ਤੇ ਇਹ ਨੈਤਿਕ ਗੁਣ ਜਾਂ ਪੱਖ ਉਸ ਧਰਮ ਵਿਚੋਂ ਨਿਕਲਦੇ ਹਨ ਜੋ ਮੂਲ ਰੂਪ ਵਿੱਚ ਉੱਥੋ ਦੇ ਸੱਭਿਆਚਾਰ ਦੇ ਹੀ ਚੰਗੇ ਪੱਖ ਜਾਂ ਗੁਣ ਹੁੰਦੇ ਹਨ। ਸੰਸਾਰ ਵਿੱਚ ਹਰ ਥਾਂ ਤੇ ਅਲੱਗ ਅਲੱਗ ਸੱਭਿਆਚਾਰ ਤੇ ਧਰਮ ਪਾਏ ਜਾਂਦੇ ਹਨ ਜਿਹਨਾਂ ਦੇ ਆਪਣੇ ਅਲੱਗ ਅਲੱਗ ਨਿਯਮ ਹੋਣਗੇ। ਤੇ ਇਹ ਦੋਵੇਂ ਇੱਕ ਦੂਜੇ ਨਾਲ ਅੰਤਰ ਸੰਬੰਧਤ ਹੁੰਦੇ ਹਨ। ਭਾਵ ਹਰੇਕ ਸੱਭਿਆਚਾਰ ਉੱਥੋਂ ਦੇ ਧਰਮ ਦਾ ਸਰੂਪ ਨਿਸ਼ਚਿਤ ਕਰਦਾ ਹੈ ਤੇ ਹਰ ਧਰਮ ਉੱਥੋ ਦੇ ਸੱਭਿਆਚਾਰ ਦੇ ਸਰੂਪ ਤੇ ਆਪਦਾ ਪ੍ਰਭਾਵ ਪਾਉਂਦਾ ਹੈ। ਜਿਵੇਂ ਕਿ ਉਦਾਹਰਨ ਦੇ ਤੌਰ ’ਤੇ ਅਸੀਂ ਦੇਖੀਏ ਤਾਂ ਭਾਰਤੀ ਪੰਜਾਬ ਵਿੱਚ ਸਿੱਖ ਧਰਮ ਬਹੁ ਗਿਣਤੀ ਦਾ ਧਰਮ ਹੈ ਤੇ ਜਿਸ ਦੇ ਪ੍ਰਭਾਵ ਸਦਕਾ ਇੱਥੋ ਦਾ ਹਿੰਦੂ ਧਰਮ ਵੀ ਹਰਿਦੁਆਰ ਦੇ ਹਿੰਦੂ ਧਰਮ ਦੇ ਮੁਕਾਬਲੇ ਵਿੱਚ ਕਾਫੀ ਅਲੱਗ ਪ੍ਰਤੀਤ ਹੁੰਦਾ ਹੈ ਭਾਵੇਂ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਇਹ ਸਭ ਇੱਥੋਂ ਦੇ ਸੱਭਿਆਚਾਰ ਤੇ ਉਹਨਾਂ ਦੇ ਵਿਸ਼ੇਸ਼ ਵਿਸਵਾਸਾਂ ਕਰਕੇ ਹੈ। ਇਸੇ ਤਰ੍ਹਾਂ ਇੱਕ ਭਾਰਤੀ ਪੰਜਾਬ ਦੇ ਸਿੱਖ ਤੇ ਇੱਕ ਵਿਦੇਸੀ ਸਿੱਖ ਦੇ ਰਹਿਣ ਸਹਿਣ ਵਿੱਚ ਵੀ ਫਰਕ ਹੋਵੇਗਾ ਭਾਵੇਂ ਇਹਨਾਂ ਦੇ ਵੀ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਧਰਮ ਦੀਆਂ ਵਿਧੀਆਂ: ੧. ਮਾਨਵ ਵਿਗਿਆਨੀ ਵਿਧੀ ੨. ਸਮਾਜ ਵਿਗਿਆਨੀ ਵਿਧੀ ੩.
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਲੈਪਸ ਦੀ ਨੀਤੀ (ਅੰਗਰੇਜ਼ੀ: The Doctrine of Lapse, 1848 - 1856) ਭਾਰਤੀ ਇਤਿਹਾਸ ਵਿੱਚ ਹਿੰਦੂ ਭਾਰਤੀ ਰਾਜਿਆਂ ਦੇ ਉਤਰਾਧਿਕਾਰ ਸੰਬੰਧੀ ਪ੍ਰਸ਼ਨਾਂ ਵਲੋਂ ਨਿੱਬੜਨ ਲਈ ਬ੍ਰਿਟਿਸ਼ ਭਾਰਤ ਦੇ ਗਵਰਨਰ ਜਨਰਲ ਲਾਰਡ ਡਲਹੌਜੀ ਦੁਆਰਾ 1848 ਅਤੇ 1856 ਵਿੱਚ ਤਿਆਰ ਕੀਤਾ ਗਿਆ ਨੁਸਖਾ ਹੈ। ਇਹ ਪਰਮ ਸੱਤਾ ਦੇ ਸਿਧਾਂਤ ਦਾ ਉਪਸਿੱਧਾਂਤ ਸੀ, ਜਿਸਦੇ ਦੁਆਰਾ ਗਰੇਟ ਬਰੀਟੇਨ ਨੇ ਭਾਰਤੀ ਉਪਮਹਾਦਵੀਪ ਦੇ ਸ਼ਾਸਕ ਦੇ ਰੂਪ ਵਿੱਚ ਅਧੀਨਸਥ ਭਾਰਤੀ ਰਾਜਾਂ ਦੇ ਸੰਚਾਲਨ ਅਤੇ ਉਨ੍ਹਾਂ ਦੀ ਉਤਰਾਧਿਕਾਰ ਦੇ ਵਿਵਸਥਾਪਨ ਦਾ ਦਾਅਵਾ ਕੀਤਾ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਸੋਹਨ ਸਿੰਘ ਮੀਸ਼ਾ (1934–22 ਸਤੰਬਰ 1986) ਪੰਜਾਬੀ ਕਵਿਤਾ ਦੇ ਆਧੁਨਿਕ ਦੌਰ ਦਾ ਉੱਘਾ, ਰੁਮਾਂਟਿਕ ਭਰਮ-ਭੁਲੇਖੇ ਤੋੜਨ ਵਾਲਾ ਯਥਾਰਥਵਾਦੀ ਕਵੀ ਸੀ। ਪਾਤਰ ਦੇ ਸ਼ਬਦਾਂ ਵਿੱਚ, "ਉਹ ਸੱਚੀ ਨਿਰਾਸ਼ਾ, ਕੌੜੇ ਸੱਚਾਂ ਤੇ ਜ਼ਿੰਦਗੀ ਦੀਆਂ ਨਿੱਕੀਆਂ-ਨਿੱਕੀਆਂ ਅਣਗੌਲੀਆਂ ਭਾਵਨਾਵਾਂ ਦਾ ਕਵੀ ਸੀ"। ਉਸ ਨੂੰ ਕੱਚ ਦੇ ਵਸਤਰ ਉੱਪਰ ਭਾਰਤੀ ਸਾਹਿਤ ਅਕਾਦਮੀ ਦਾ ਰਾਸ਼ਟਰੀ ਪੁਰਸਕਾਰ ਪ੍ਰਾਪਤ ਹੋਇਆ।
ਨੈਤਿਕਤਾ ਮਾਨਵੀ ਵਿਵਹਾਰ ਦਾ ਉਹ ਗੁਣ ਹੈ ਜਿਸ ਨਾਲ ਵਿਅਕਤੀ ਠੀਕ ਗਲਤ ਵਿਚੋਂ ਠੀਕ ਦੀ ਚੋਣ ਕਰਕੇ ਵਿਵਹਾਰ ਕਰਦਾ ਹੈ। ਦਾਰਸ਼ਨਿਕ ਪੱਖ ਤੋਂ ਸਦਾਚਾਰ ਸ਼ਬਦ ਦੀ ਥਾਂ ਨੈਤਿਕਤਾ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਸੰਸਕ੍ਰਿਤ ਦੇ ਨੀਤਿ ਸ਼ਬਦ ਦਾ ਵਿਕਸਿਤ ਰੂਪ ਹੈ। 'ਨੀ' ਧਾਤੂ ਤੋਂ ਬਣੇ ਇਸ ਸ਼ਬਦ ਦੇ ਅਰਥ ਹਨ - ਲੈ ਜਾਣਾ, ਅਗਵਾਈ ਕਰਨਾ। ਅਰਥਾਤ, ਜੋ ਮਨੁੱਖ ਦੀ ਜੀਵਨ ਵਿੱਚ ਅਗਵਾਈ ਕਰੇ, ਆਦਰਸ਼ ਦੀ ਪ੍ਰਾਪਤੀ ਵੱੱਲ ਲੈ ਕੇ ਜਾਵੇ, ਉਹ ਨੈਤਿਕਤਾ ਆਖੀ ਜਾ ਸਕਦੀ ਹੈ, ਹਾਲਾਂਕਿ ਸਾਰੇ ਰੀਤੀ ਰਿਵਾਜਾਂ ਨੂੰ ਨੈਤਿਕਤਾ ਨਹੀਂ ਕਿਹਾ ਜਾ ਸਕਦਾ। ਨੈਤਿਕਤਾ ਅੰਗਰੇਜ਼ੀ ਦੇ ਸ਼ਬਦ 'ਮੋਰੈਲਟੀ' ਦਾ ਅਨੁਵਾਦ "ਮੋਰਲ" ਹੈ, ਜੋ
ਵਾਤਾਵਰਨ ਵਿਗਿਆਨ (ਅੰਗਰੇਜ਼ੀ: Echology ਇਕਾਲੋਜੀ) ਜੀਵ ਵਿਗਿਆਨ ਦੀ ਇੱਕ ਸ਼ਾਖਾ ਹੈ ਜਿਸ ਵਿੱਚ ਜੀਵ ਭਾਈਚਾਰਿਆਂ ਦਾ ਉਹਨਾਂ ਦੇ ਮਾਹੌਲ ਦੇ ਨਾਲ ਆਪਸੀ ਸਬੰਧਾਂ ਦੀ ਪੜ੍ਹਾਈ ਕੀਤੀ ਜਾਂਦੀ ਹੈ। ਹਰ ਇੱਕ ਜੰਤੂ ਜਾਂ ਬਨਸਪਤੀ ਇੱਕ ਖ਼ਾਸ ਮਾਹੌਲ ਵਿੱਚ ਰਹਿੰਦੇ ਹਨ। ਇਕਾਲੋਜੀ ਦੇ ਮਾਹਿਰ ਇਸ ਸਚਾਈ ਦਾ ਪਤਾ ਲਗਾਉਂਦੇ ਹਨ ਕਿ ਜੀਵ ਆਪਸ ਵਿੱਚ ਅਤੇ ਪਰਿਆਵਰਣ ਦੇ ਨਾਲ ਕਿਸ ਤਰ੍ਹਾਂ ਆਪਸੀ ਵਿਹਾਰ ਕਰਦੇ ਹਨ ਅਤੇ ਉਹ ਧਰਤੀ ਉੱਤੇ ਜੀਵਨ ਦੀ ਮੁਸ਼ਕਲ ਸੰਰਚਨਾ ਦਾ ਪਤਾ ਲਗਾਉਂਦੇ ਹਨ। ਇਕਾਲੋਜੀ ਨੂੰ (ਇਨਵਾਇਰਨਮੇਂਟਲ ਬਾਇਆਲੋਜੀ) ਵੀ ਕਿਹਾ ਜਾਂਦਾ ਹੈ। ਇਸ ਵਿਸ਼ੇ ਵਿੱਚ ਵਿਅਕਤੀ, ਜਨਸੰਖਿਆ, ਸਮੁਦਾਇਆਂ ਅਤੇ ਈਕੋਸਿਸਟਮ ਦਾ ਅਧਿਐਨ ਹੁੰਦਾ ਹੈ। ਈਕੋਲਾਜੀ (ਜਰਮਨ: Oekologie) ਸ਼ਬਦ ਦਾ ਪਹਿਲਾਂ ਪ੍ਰਯੋਗ 1866 ਵਿੱਚ ਜੈਮਨ ਜੀਵ-ਵਿਗਿਆਨੀ ਅਰਨੇਸਟ ਹੈਕਲ ਨੇ ਆਪਣੀ ਕਿਤਾਬ ਜਨਰੇਲ ਮੋਰਪੋਲਾਜੀ ਦੇਰ ਆਰਗੈਨਿਜਮੇਨ ਵਿੱਚ ਕੀਤਾ ਸੀ। ਕੁਦਰਤੀ ਮਾਹੌਲ ਬੇਹੱਦ ਜਟਿਲ ਹੈ ਇਸ ਲਈ ਖੋਜਕਾਰ ਆਮ ਤੌਰ ਤੇ ਕਿਸੇ ਇੱਕ ਕਿਸਮ ਦੇ ਪ੍ਰਾਣੀਆਂ ਜਾਂ ਬੂਟਿਆਂ ਬਾਰੇ ਜਾਂਚ ਕਰਦੇ ਹਨ। ਉਦਾਹਰਨ ਲਈ ਮਾਨਵਜਾਤੀ ਧਰਤੀ ਉੱਤੇ ਨਿਰਮਾਣ ਕਰਦੀ ਹੈ ਅਤੇ ਬਨਸਪਤੀ ਉੱਤੇ ਵੀ ਅਸਰ ਪਾਉਂਦੀ ਹੈ। ਮਨੁੱਖ ਬਨਸਪਤੀ ਦਾ ਕੁੱਝ ਭਾਗ ਸੇਵਨ ਕਰਦੇ ਹਨ, ਅਤੇ ਕੁੱਝ ਭਾਗ ਬਿਲਕੁੱਲ ਹੀ ਅਣਗੌਲਿਆ ਛੱਡ ਦਿੰਦੇ ਹਨ। ਉਹ ਬੂਟੇ ਲਗਾਤਾਰ ਆਪਣਾ ਫੈਲਾਓ ਕਰਦੇ ਰਹਿੰਦੇ ਹਨ।
ਪਲਾਸੀ ਦਾ ਲੜਾਈ (ਬੰਗਾਲੀ: পলাশীর যুদ্ধ, ਪੋਲਾਸ਼ੀਰ ਜੂਧੋ) 23 ਜੂਨ 1757 ਨੂੰ ਕਲਕੱਤਾ (ਹੁਣ ਕੋਲਕਾਤਾ) ਤੋਂ ਲਗਪਗ 150 ਕਿਮੀਃ ਉੱਤਰ ਵੱਲ ਅਤੇ ਮੁਰਸ਼ਿਦਾਬਾਦ ਦੇ ਦੱਖਣ ਵਿੱਚ 22 ਮੀਲ ਦੂਰ ਨਾਦੀਆ ਜਿਲ੍ਹੇ ਵਿੱਚ ਹੁਗਲੀ ਨਦੀ ਦੇ ਕੰਢੇ ਪਲਾਸੀ ਨਾਮਕ ਸਥਾਨ 'ਤੇ ਹੋਈ ਸੀ। ਇਸ ਲੜਾਈ ਵਿੱਚ ਇੱਕ ਪਾਸੇ ਬਰਤਾਨਵੀ ਈਸਟ ਇੰਡੀਆ ਕੰਪਨੀ ਦੀ ਫੌਜ ਸੀ ਅਤੇ ਦੂਜੇ ਪਾਸੇ ਬੰਗਾਲ ਦੇ ਨਵਾਬ ਅਤੇ ਉਸਦੇ ਫਰਾਂਸੀਸੀ ਹਮੈਤੀਆਂ ਦੀ ਫੌਜ। ਇਹ ਲੜਾਈ ਸੱਤ ਸਾਲ (1756–63) ਲੰਮੀ ਜੰਗ ਦੇ ਦੌਰਾਨ ਹੋਈ ਸੀ। ਕੰਪਨੀ ਦੀ ਫੌਜ ਨੇ ਰਾਬਰਟ ਕਲਾਈਵ ਦੀ ਅਗਵਾਈ ਵਿੱਚ ਨਵਾਬ ਸਿਰਾਜ-ਉਦ-ਦੌਲਾ ਨੂੰ ਹਰਾ ਦਿੱਤਾ ਸੀ l ਪਲਾਸੀ ਦੀ ਲੜਾਈ ਰੌਬਰਟ ਕਲਾਈਵ ਦੀ ਅਗਵਾਈ ਵਿੱਚ 23 ਜੂਨ 1757 ਨੂੰ ਬੰਗਾਲ ਦੇ ਨਵਾਬ ਅਤੇ ਉਸਦੇ ਫ੍ਰਾਂਸੀਸੀ ਸਹਿਯੋਗੀਆਂ ਦੀ ਇੱਕ ਕਿਤੇ ਵੱਡੀ ਤਾਕਤ ਉੱਤੇ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੀ ਇੱਕ ਨਿਰਣਾਇਕ ਜਿੱਤ ਸੀ। ਲੜਾਈ ਨੇ ਕੰਪਨੀ ਨੂੰ ਬੰਗਾਲ ਦਾ ਕੰਟਰੋਲ ਹਾਸਲ ਕਰਨ ਵਿੱਚ ਸਹਾਇਤਾ ਕੀਤੀ l ਅਗਲੇ ਸੌ ਸਾਲਾਂ ਵਿੱਚ, ਉਨ੍ਹਾਂ ਨੇ ਭਾਰਤੀ ਉਪ -ਮਹਾਂਦੀਪ, ਮਿਆਂਮਾਰ ਅਤੇ ਅਫ਼ਗਾਨਿਸਤਾਨ ਦੇ ਜ਼ਿਆਦਾਤਰ ਹਿੱਸੇ ਉੱਤੇ ਕਬਜ਼ਾ ਕਰ ਲਿਆ l ਇਹ ਲੜਾਈ ਹੁਗਲੀ ਨਦੀ ਦੇ ਕਿਨਾਰੇ ਪਲਾਸ਼ੀ (ਅੰਗਰੇਜ਼ੀ ਸੰਸਕਰਣ: ਪਲਾਸੀ) , ਜੋ ਕਲਕੱਤੇ ਦੇ ਉੱਤਰ ਵਿੱਚ ਲਗਭਗ 150 ਕਿਲੋਮੀਟਰ (93 ਮੀਲ) ਅਤੇ ਮੁਰਸ਼ਿਦਾਬਾਦ ਦੇ ਦੱਖਣ ਵਿੱਚ, ਜੋ ਉਸ ਸਮੇਂ ਬੰਗਾਲ ਦੀ ਰਾਜਧਾਨੀ ਸੀ (ਹੁਣ ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਵਿੱਚ) ਵਿਖੇ ਹੋਈ l ਲੜਨ ਵਾਲੇ ਨਵਾਬ ਸਿਰਾਜ-ਉਦ-ਦੌਲਾ, ਬੰਗਾਲ ਦੇ ਆਖਰੀ ਸੁਤੰਤਰ ਨਵਾਬ ਅਤੇ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਸਨ l ਉਹ, ਅਲੀਵਰਦੀ ਖਾਨ (ਉਸਦੇ ਨਾਨਾ) ਦਾ ਉੱਤਰਾਧਿਕਾਰੀ ਸੀ l ਸਿਰਾਜ-ਉਦ-ਦੌਲਾ ਸਾਲ ਪਹਿਲਾਂ ਹੀ ਬੰਗਾਲ ਦਾ ਨਵਾਬ ਬਣਿਆ ਸੀ ਅਤੇ ਉਸਨੇ ਅੰਗ੍ਰੇਜ਼ਾਂ ਨੂੰ ਉਨ੍ਹਾਂ ਦੇ ਕਿਲ੍ਹੇ ਦੇ ਵਿਸਥਾਰ ਨੂੰ ਰੋਕਣ ਦਾ ਹੁਕਮ ਦਿੱਤਾ ਸੀ l ਰਾਬਰਟ ਕਲਾਈਵ ਨੇ ਨਵਾਬ ਦੀ ਫ਼ੌਜ ਦੇ ਕਮਾਂਡਰ-ਇਨ-ਚੀਫ਼ ਮੀਰ ਜਾਫ਼ਰ ਨੂੰ ਰਿਸ਼ਵਤ ਦਿੱਤੀ ਅਤੇ ਉਸਨੂੰ ਬੰਗਾਲ ਦਾ ਨਵਾਬ ਬਣਾਉਣ ਦਾ ਵਾਅਦਾ ਵੀ ਕੀਤਾ। ਕਲਾਈਵ ਨੇ 1757 ਵਿੱਚ ਪਲਾਸੀ ਵਿਖੇ ਸਿਰਾਜ-ਉਦ-ਦੌਲਾ ਨੂੰ ਹਰਾਇਆ ਅਤੇ ਕਲਕੱਤੇ ਉੱਤੇ ਕਬਜ਼ਾ ਕਰ ਲਿਆ। ਇਹ ਲੜਾਈ ਨਵਾਬ ਸਿਰਾਜ-ਉਦ-ਦੌਲਾ ਦੁਆਰਾ ਬ੍ਰਿਟਿਸ਼-ਨਿਯੰਤਰਿਤ ਕਲਕੱਤੇ 'ਤੇ ਹਮਲੇ ਅਤੇ ਬਲੈਕ ਹੋਲ ਕਤਲੇਆਮ ਤੋਂ ਪਹਿਲਾਂ ਹੋਈ ਸੀ। ਅੰਗਰੇਜ਼ਾਂ ਨੇ ਕਰਨਲ ਰੌਬਰਟ ਕਲਾਈਵ ਅਤੇ ਐਡਮਿਰਲ ਚਾਰਲਸ ਵਾਟਸਨ ਦੀ ਅਗਵਾਈ ਵਿੱਚ ਮਦਰਾਸ ਤੋਂ ਬੰਗਾਲ ਫੌਜ ਭੇਜੀ ਅਤੇ ਕਲਕੱਤੇ ਉੱਤੇ ਮੁੜ ਕਬਜ਼ਾ ਕਰ ਲਿਆ। ਕਲਾਈਵ ਨੇ ਫਿਰ ਚੰਦਰਨਗਰ ਦੇ ਫਰਾਂਸੀਸੀ ਕਿਲ੍ਹੇ ਉੱਤੇ ਕਬਜ਼ੇ ਦੀ ਪਹਿਲ ਕੀਤੀ l ਸਿਰਾਜ-ਉਦ-ਦੌਲਾ ਅਤੇ ਬ੍ਰਿਟਿਸ਼ ਦਰਮਿਆਨ ਤਣਾਅ ਅਤੇ ਸ਼ੱਕ ਦਾ ਨਤੀਜਾ ਪਲਾਸੀ ਦੀ ਲੜਾਈ ਵਿੱਚ ਨਿੱਕਲਿਆ l ਇਹ ਲੜਾਈ ਸੱਤ ਸਾਲਾਂ ਦੀ ਲੜਾਈ (1756–1763) ਦੇ ਦੌਰਾਨ ਚਲਾਈ ਗਈ ਸੀ, ਅਤੇ, ਉਨ੍ਹਾਂ ਦੀ ਯੂਰਪ ਵਿੱਚ ਦੁਸ਼ਮਣੀ ਦੇ ਅਕਸ ਵਜੋਂ, ਫ੍ਰੈਂਚ ਈਸਟ ਇੰਡੀਆ ਕੰਪਨੀ (ਲਾ ਕੰਪੈਨੀ ਡੇਸ ਇੰਡੀਜ਼ ਓਰੀਐਂਟੇਲਸ) ਨੇ ਅੰਗਰੇਜ਼ਾਂ ਦੇ ਵਿਰੁੱਧ ਲੜਨ ਲਈ ਇੱਕ ਛੋਟੀ ਜਿਹੀ ਟੁਕੜੀ ਭੇਜੀ l ਸਿਰਾਜ-ਉਦ-ਦੌਲਾ ਕੋਲ ਗਿਣਤੀ ਦੇ ਪੱਖੋਂ ਬਿਹਤਰ ਸ਼ਕਤੀ ਸੀ ਅਤੇ ਉਸਨੇ ਪਲਾਸੀ ਵਿਖੇ ਆਪਣਾ ਪੱਖ ਰੱਖਿਆ l ਵੱਡੀ ਗਿਣਤੀ ਤੋਂ ਚਿੰਤਤ ਅੰਗਰੇਜ਼ਾਂ ਨੇ ਸਿਰਾਜ-ਉਦ-ਦੌਲਾ ਦੇ ਰੁਤਬਾ ਘਟਾਏ ਹੋਏ ਫ਼ੌਜ ਮੁਖੀ ਮੀਰ ਜਾਫਰ, ਇਸਦੇ ਨਾਲ ਯਾਰ ਲੂਤੁਫ਼ ਖ਼ਾਨ, ਜਗਤ ਸੇਠਾਂ (ਮਹਤਾਬ ਚੰਦ ਅਤੇ ਸਵਰੂਪ ਚੰਦ), ਉਮੀਚੰਦ ਅਤੇ ਰਾਏ ਦੁਰਲਭ ਨਾਲ ਮਿਲ ਕੇ ਇੱਕ ਸਾਜ਼ਿਸ਼ ਰਚੀ। ਇਸ ਤਰ੍ਹਾਂ,ਮੀਰ ਜਾਫਰ, ਰਾਏ ਦੁਰਲਭ ਅਤੇ ਯਾਰ ਲੂਤੁਫ ਖਾਨ ਨੇ ਆਪਣੀਆਂ ਫੌਜਾਂ ਨੂੰ ਜੰਗ ਦੇ ਮੈਦਾਨ ਦੇ ਨੇੜੇ ਇਕੱਠਾ ਕੀਤਾ ਪਰ ਅਸਲ ਵਿੱਚ ਲੜਾਈ ਵਿੱਚ ਸ਼ਾਮਲ ਹੋਣ ਲਈ ਕੋਈ ਕਦਮ ਨਹੀਂ ਚੁੱਕਿਆ l ਲਗਭਗ 50,000 ਸਿਪਾਹੀਆਂ, 40 ਤੋਪਾਂ ਅਤੇ 10 ਜੰਗੀ ਹਾਥੀਆਂ ਵਾਲੀ ਸਿਰਾਜ-ਉਦ-ਦੌਲਾ ਦੀ ਫੌਜ ਨੂੰ ਕਰਨਲ ਰੌਬਰਟ ਕਲਾਈਵ ਦੇ 3,000 ਸਿਪਾਹੀਆਂ ਨੇ ਹਰਾ ਦਿੱਤਾ। ਲੜਾਈ ਲਗਭਗ 11 ਘੰਟਿਆਂ ਵਿੱਚ ਸਮਾਪਤ ਹੋ ਗਈ।
ਬਕਸਰ ਦੀ ਲੜਾਈ 22/23 ਅਕਤੂਬਰ 1764 ਨੂੰ, ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੀ ਕਮਾਂਡ ਹੇਠ, ਹੈਕਟਰ ਮੁਨਰੋ ਦੀ ਅਗਵਾਈ ਹੇਠ ਬਲਾਂ ਅਤੇ ਮੀਰ ਕਾਸਿਮ, ਨਵਾਬ ਦੀ ਸਾਂਝੀ ਫੌਜਾਂ ਵਿਚਕਾਰ 1764 ਤਕ ਲੜੀ ਗਈ ਸੀ, ਅਵਧ ਸ਼ੁਜਾ-ਉਦ-ਦੌਲਾ ਦੇ ਨਵਾਬ ; ਅਤੇ ਮੁਗਲ ਸਮਰਾਟ ਸ਼ਾਹ ਆਲਮ ਦੂਜਾ ਕਾਸ਼ੀ ਦੇ ਰਾਜਾ ਬਲਵੰਤ ਸਿੰਘ ਦੇ ਨਾਲ ਸੀ। ਲੜਾਈ ਬਿਹਾਰ ਦੇ ਖੇਤਰ ਦੇ ਅੰਦਰ, ਇੱਕ "ਛੋਟੇ ਕਿਲ੍ਹੇ ਵਾਲਾ ਕਸਬਾ", ਬਕਸਰ ਵਿਖੇ ਲੜੀ ਗਈ ਸੀ, ਜੋ ਗੰਗਾ ਨਦੀ ਦੇ ਕਿਨਾਰੇ ਤੇ ਲਗਭਗ 130 ਕਿਲੋਮੀਟਰ ਪਟਨਾ ਦੇ ਪੱਛਮ ਵੱਲ, ਇਹ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਲਈ ਫੈਸਲਾਕੁੰਨ ਜਿੱਤ ਸੀ। ਇਹ ਜੰਗ 1765 ਵਿੱਚ ਅਲਾਹਾਬਾਦ ਦੀ ਸੰਧੀ ਦੁਆਰਾ ਖ਼ਤਮ ਕੀਤੀ ਗਈ ਸੀ।
ਭਾਰਤੀ ਕਿਸਾਨ ਅੰਦੋਲਨ 2020-2021, ਭਾਰਤੀ ਸੰਸਦ ਦੁਆਰਾ ਸਤੰਬਰ, 2020 ਵਿਚ ਪਾਸ ਕੀਤੇ ਤਿੰਨ ਖੇਤ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਹੈ, ਜਿਸ ਨੂੰ ਵੱਖ ਵੱਖ ਕਿਸਾਨ ਸਮੂਹਾਂ (ਜਥੇਬੰਦੀਆਂ) ਦੁਆਰਾ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਜੋਂ ਦਰਸਾਇਆ ਗਿਆ ਹੈ। ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਸੀ ਕਿ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਇਸ ਤੋਂ ਘੱਟ ਕਿਸੇ ਵੀ ਗੱਲ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਨੇਤਾਵਾਂ ਨੇ ਇਹਨਾਂ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਕੇਂਦਰ ਸਰਕਾਰ ਅਤੇ ਕਿਸਾਨੀ ਯੂਨੀਅਨਾਂ ਦੁਆਰਾ ਨੁਮਾਇੰਦਗੀ ਕਰਨ ਵਾਲੇ ਕਿਸਾਨਾਂ ਵਿਚ 14 ਅਕਤੂਬਰ 2020 ਅਤੇ 15 ਜਨਵਰੀ 2021 ਦੇ ਵਿਚਕਾਰ ਨੌਂ ਪੜਾਅ ਦੀ ਗੱਲਬਾਤ ਹੋਈ ਪਰ ਬੇਸਿੱਟਾ ਰਹੀ। ਇਸ ਲਈ ਦੇਸ਼ ਦੇ 500 ਤੋਂ ਵੱਧ ਕਿਸਾਨ ਸੰਗਠਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਕਿਸਾਨ ਆਗੂਆਂ ਨੇ ਇਹਨਾਂ ਖੇਤੀ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਵੀ ਰੱਦ ਕਰ ਦਿੱਤਾ। ਕਿਸਾਨ ਯੂਨੀਅਨਾਂ ਦੁਆਰਾ ਇਹਨਾਂ ਖੇਤੀ ਬਿੱਲਾਂ ਨੂੰ ਅਕਸਰ "ਕਿਸਾਨ ਵਿਰੋਧੀ ਬਿੱਲ" ਕਿਹਾ ਜਾਂਦਾ ਸੀ ਅਤੇ ਵਿਰੋਧੀ ਧਿਰ ਦੇ ਸਿਆਸਤਦਾਨ ਇਹ ਵੀ ਕਹਿੰਦੇ ਸਨ ਕਿ ਇਹ ਬਿੱਲ ਕਿਸਾਨਾਂ ਨੂੰ ਕਾਰਪੋਰੇਟ ਦੇ ਰਹਿਮ 'ਤੇ ਛੱਡ ਦੇਣਗੇ। ਕਿਸਾਨਾਂ ਨੇ ਐਮ.ਐਸ.ਪੀ. ਬਿੱਲ ਬਣਾਉਣ ਲਈ ਵੀ ਬੇਨਤੀ ਕੀਤੀ ਹੈ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕਾਰਪੋਰੇਟ ਕੀਮਤਾਂ ਨੂੰ ਕੰਟਰੋਲ ਨਹੀਂ ਕਰ ਸਕਦੇ। ਹਾਲਾਂਕਿ, ਸਰਕਾਰ ਇਹ ਕਹਿੰਦੀ ਹੈ ਕਿ ਉਹ ਕਿਸਾਨਾਂ ਨੂੰ ਆਪਣੀ ਫ਼ਸਲ ਸਿੱਧੇ ਵੱਡੇ ਖਰੀਦਦਾਰਾਂ ਨੂੰ ਵੇਚਣਾ ਆਸਾਨ ਬਣਾਉਣਗੇ ਅਤੇ ਉਸ ਦੁਆਰਾ ਕਿਹਾ ਗਿਆ ਕਿ ਵਿਰੋਧ ਪ੍ਰਦਰਸ਼ਨ ਗਲਤ ਜਾਣਕਾਰੀ 'ਤੇ ਅਧਾਰਤ ਸਨ।ਕਾਰਵਾਈਆਂ ਦੀ ਸ਼ੁਰੂਆਤ ਤੋਂ ਤੁਰੰਤ ਬਾਅਦ, ਯੂਨੀਅਨਾਂ ਨੇ ਸਥਾਨਕ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ, ਜ਼ਿਆਦਾਤਰ ਪੰਜਾਬ ਵਿਚ .
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਸਮਾਜ, ਲੋਕਾਂ ਦਾ ਸਮੁਦਾਏ ਹੁੰਦਾ ਹੈ ਜਿਸ ਵਿੱਚ ਸਾਰੇ ਵਿਅਕਤੀ ਆਪੋ ਵਿੱਚ ਵਰਤੋਂ ਵਿਹਾਰ ਕਰਦੇ ਹਨ। ਇਹ ਸਮੂਹ ਇੱਕ ਹੀ ਭੂਗੋਲਿਕ ਇਲਾਕੇ, ਸਮਾਜਿਕ ਖੇਤਰ ਅਤੇ ਰਾਜਨੀਤਕ ਸੰਗਠਨਾਂ ਦੇ ਤਹਿਤ ਜੁੜੇ ਹੁੰਦੇ ਹਨ। ਇਹ ਗੂੜ੍ਹੇ ਸਮਾਜੀ ਸੰਬੰਧਾਂ ਵਿੱਚ ਬੱਝਿਆ ਲੋਕਾਂ ਦਾ ਅਜਿਹਾ ਸਮੂਹ ਹੁੰਦਾ ਹੈ ਜੋ ਆਪਣੇ ਅੰਦਰ ਦੇ ਲੋਕਾਂ ਦੇ ਮੁਕਾਬਲੇ ਹੋਰਨਾਂ ਸਮੂਹਾਂ ਦੇ ਲੋਕਾਂ ਨਾਲ ਕਾਫ਼ੀ ਘੱਟ ਮੇਲ-ਮਿਲਾਪ ਰੱਖਦਾ ਹੈ। ਸਭਿਆਚਾਰ ਅਤੇ ਹੋਰ ਸੰਸਥਾਵਾਂ ਦੀ ਸਾਂਝ ਕਿਸੇ ਸਮਾਜ ਦੇ ਹੱਦ-ਬੰਨੇ ਨਿਰਧਾਰਿਤ ਕਰਦੀ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਸਭ ਤੋਂ ਪੁਰਾਣੇ
ਵਿਗਿਆਨ ਦੇ ਨਿਯਮ ਜਾਂ ਵਿਗਿਆਨਿਕ ਨਿਯਮ ਉਹ ਕਥਨ ਹੁੰਦੇ ਹਨ ਜੋ ਘਟਨਾਵਾਂ ਦੇ ਦਾਇਰੇ ਨੂੰ ਉਸ ਤਰਾਂ ਦਰਸਾਉਂਦੇ ਜਾਂ ਅਨੁਮਾਨਿਤ ਕਰਦੇ ਹਨ ਜਿਵੇਂ ਉਹ ਕੁਦਰਤ ਵਿੱਚ ਦਿਸਦੀਆਂ ਹਨ। ਸਾਰੇ ਕੁਦਰਤੀ ਵਿਗਿਆਨਿਕ ਵਿਸ਼ਿਆਂ (ਭੌਤਿਕ ਵਿਗਿਆਨ, ਰਸਾਇਣ ਵਿਗਿਆਨ, ਜੀਵ ਵਿਗਿਆਨ, ਭੂ-ਵਿਗਿਆਨ, ਖਗੋਲ ਵਿਗਿਆਨ ਆਦਿ) ਵਿੱਚ, ਸ਼ਬਦ “ਨਿਯਮ” ਕਈ ਸ਼੍ਰੇਣੀਆਂ: ਲੱਗਭੱਗ, ਸ਼ੁੱਧ, ਵਿਸ਼ਾਲ ਜਾਂ ਤੰਗ ਥਿਊਰੀਆਂ ਵਿੱਚ ਵਿਭਿੰਨ ਉਪਯੋਗ ਰੱਖਦਾ ਹੈ। ਕਿਸੇ ਵਿਗਿਆਨਿਕ ਨਿਯਮ ਲਈ ਬਰਬਾਰ ਅਰਥਾਂ ਵਾਲਾ ਸ਼ਬਦ ਇੱਕ ‘’ਸਿਧਾਂਤ’’ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਸਮਾਜ ਸ਼ਾਸਤਰ ਮਨੁੱਖੀ ਸਮਾਜਿਕ ਵਿਵਹਾਰ ਅਤੇ ਇਸ ਦੇ ਮੂਲ, ਵਿਕਾਸ, ਸੰਗਠਨਾਂ, ਅਤੇ ਸੰਸਥਾਵਾਂ ਦੇ ਅਧਿਐਨ ਨੂੰ ਕਹਿੰਦੇ ਹਨ। ਇਹ ਸਮਾਜਕ ਵਿਗਿਆਨ ਦੀ ਇੱਕ ਸ਼ਾਖਾ ਹੈ, ਜੋ ਅਨੁਭਵੀ ਤਫ਼ਤੀਸ਼, ਅਤੇ ਆਲੋਚਨਾਤਮਿਕ ਵਿਸ਼ਲੇਸ਼ਣ ਦੇ ਵੱਖ ਵੱਖ ਢੰਗਾਂ ਦੀ ਵਰਤੋਂ ਕਰਨ ਰਾਹੀਂ ਮਾਨਵੀ ਸਮਾਜਕ ਸੰਰਚਨਾ ਅਤੇ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਨੂੰ ਸੂਤਰਬਧ ਕਰਦਾ ਹੈ।ਸਮਾਜ ਸ਼ਾਸਤਰ ਨੂੰ ਸਮਾਜ ਦੇ ਆਮ ਵਿਗਿਆਨ ਵਜੋਂ ਵੀ ਪਰਿਭਾਸ਼ਤ ਕੀਤਾ ਜਾ ਸਕਦਾ ਹੈ। ਕੁਝ ਸਮਾਜ ਸ਼ਾਸਤਰੀ ਖੋਜ ਕਰਕੇ ਸਿੱਧੇ ਤੌਰ 'ਤੇ ਸਮਾਜਿਕ ਨੀਤੀ ਅਤੇ ਭਲਾਈ' ਤੇ ਲਾਗੂ ਕਰਦੇ ਹਨ, ਦੂਸਰੇ ਮੁੱਖ ਤੌਰ ਤੇ ਸਮਾਜਿਕ ਪ੍ਰਕਿਰਿਆਵਾਂ ਦੀ ਸਿਧਾਂਤਕ ਸਮਝ ਨੂੰ ਸੁਧਾਰਨ 'ਤੇ ਕੇਂਦ੍ਰਤ ਕਰਦੇ ਹਨ।ਵਿਸ਼ਾ ਵਸਤੂ ਸਮਾਜ ਦੇ ਮਾਈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਵਿਅਕਤੀਗਤ ਪਰਸਪਰ ਪ੍ਰਭਾਵ ਅਤੇ ਏਜੰਸੀ ਦੇ) ਤੋਂ ਲੈ ਕੇ ਮੈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਪ੍ਰਣਾਲੀਆਂ ਅਤੇ ਸਮਾਜਿਕ ਢਾਂਚੇ) ਤੱਕ ਹੋ ਸਕਦੀ ਹੈ।
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਜੋੜਿਆ ਜਾ ਸਕਦਾ ਕਿਉਂਕਿ ਇਸ ਵਿਚਲੇ ਸ਼ਬਦ ਸਥਾਨਕ ਸ਼ਬਦਾਵਲੀ ਨਾਲ ਸਬੰਧ ਰੱਖਦੇ ਹਨ।ਪੰਜਾਬੀ ਨਾਲ ਬਿਲਾਸਪੁਰੀ ਦੀ ਆਮ ਵਰਤੋਂ ਦੀ ਸ਼ਬਦਾਵਲੀ ਦੀ ਸਾਂਝ ਨੂੰ ਦੇਖੀਏ ਤਾਂ ਇਸ ਭਾਸ਼ਾ ਵਿੱਚ ਵਰਤੇ ਜਾਂਦੇ ਮਾਤਾ-ਪਿਤਾ, ਮਾਂ-ਬਾਪੂ, ਦਾਦੀ-ਦਾਦੀ, ਭੈਣ-ਭਰਾ, ਚਾਚਾ-ਚਾਚੀ, ਤਾਇਆ-ਤਾਈ, ਜੇਠ-ਜੇਠਾਣੀ, ਦਿਉਰ-ਦਿਉਰਾਣੀ, ਮਾਮਾ-ਮਾਮੀ, ਮਾਸੜ-ਮਾਸੀ, ਨਾਨਾ (ਨਾਨੂ)-ਨਾਨੀ, ਕੁੜਮ-ਕੁੜਮਣੀ, ਜੀਜਾ-ਸਾਲੀ, ਧੀ ਆਦਿ ਸ਼ਬਦ ਪੰਜਾਬੀ ਵਾਲੇ ਹੀ ਹਨ। ਇਨ੍ਹਾਂ ਤੋਂ ਇਲਾਵਾ ਮਾਨਵੀ ਰਿਸ਼ਤਿਆਂ ਦੀ ਤਰਜਮਾਨੀ ਕਰਦੇ ਕੁਝ ਹੋਰ ਸ਼ਬਦ ਵੀ ਥੋੜ੍ਹੇ-ਬਹੁਤੇ ਫ਼ਰਕ ਨੂੰ ਛੱਡ ਕੇ ਜ਼ਿਆਦਾਤਰ ਪੰਜਾਬੀ ਨਾਲ ਹੀ ਮੇਲ ਖਾਂਦੇ ਹਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
1773 ਦਾ ਰੈਗੂਲੇਟਿੰਗ ਐਕਟ ਇੰਗਲੈਡ ਦੀ ਪਾਰਲੀਮੈਂਟ ਦੁਆਰਾ ਈਸਟ ਇੰਡੀਆ ਕੰਪਨੀ ਦੇ ਭਾਰਤ ਵਿੱਚ ਰਾਜ ਦੀ ਦੇਖਭਾਲ ਕਰਨ ਲਈ ਬਣਾਇਆ ਗਿਆ ਇੱਕ ਕਾਨੂੰਨ ਸੀ। ਇਸ ਦਾ ਮਕਸਦ ਬ੍ਰਿਟਿਸ਼ ਸਰਕਾਰ ਦਾ ਭਾਰਤ ਦੀ ਰਾਜਨੀਤੀ ਅਤੇ ਪ੍ਰਸ਼ਾਸਨ ਉੱਪਰ ਕੰਟਰੋਲ ਕਰਨਾ ਸੀ। ਪਰ ਇਹ ਐਕਟ ਕੰਪਨੀ ਦੇ ਮਾਮਲਿਆਂ ਦਾ ਲੰਬੇ ਸਮੇਂ ਲਈ ਹੱਲ ਨਾ ਲੱਭ ਸਕਿਆ ਅਤੇ ਕੰਪਨੀ ਨੂੰ 1784 ਵਿੱਚ ਦੁਬਾਰਾ ਪਿਟਸ ਇੰਡੀਆ ਐਕਟ ਬਣਾਉਣਾ ਪਿਆ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਟੋਟਮ ਕਿਸੇ ਕਬੀਲਾ ਸਮਾਜ ਸਭਿਆਚਾਰ ਵਿੱਚ ਲੋਕ ਧਰਮ ਵਿੱਚ ਦੇਵੀ-ਦੇਵਤਿਆਂ ਦੀ ਪੂਜਾ ਤੋਂ ਇਲਾਵਾ ਟੋਟਮ ਵੀ ਇੱਕ ਵਿਸ਼ੇਸ਼ ਮਹੱਤਤਾ ਰੱਖਦਾ ਹੈ।ਟੋਟਮ ਕਿਸੇ ਮਨੁੱਖੀ ਕਬੀਲੇ ਦਾ ਇੱਕ ਸਾਂਝਾ ਚਿੰਨ੍ਹ ਹੁੰਦਾ ਹੈ ਜਿਸ ਨੂੰ ਸਮੂਹਿਕ ਤੌਰ ਉੱਤੇ ਪ੍ਰਵਾਨ ਕੀਤਾ ਜਾਂਦਾ ਹੈ। ਇਹ ਕਿਸੇ ਕਬੀਲੇ ਦੁਆਰਾ ਚੁਣਿਆ ਗਿਆ ਕੋਈ ਰੁੱਖ, ਜਾਨਵਰ ਜਾਂ ਪੰਛੀ ਹੁੰਦਾ ਹੈ।ਟੋਟਮ ਵਿੱਚ ਜਾਨਵਰ ਜਾਂ ਪੰਛੀ ਨੂੰ ਮਰਿਆ ਨਹੀਂ ਜਾਂਦਾ ਭਾਵੇਂ ਕਿ ਉਹ ਜ਼ਹਿਰੀਲਾ ਹੀ ਕਿਓਂ ਨਾ ਹੋਵੇ।ਟੋਟਮ ਪ੍ਰਤੀ ਕੋਈ ਕਬੀਲੇ ਦਾ ਵਿਅਕਤੀ ਨਾਹ ਪੱਖੀ ਵਤੀਰਾ ਵੀ ਨਹੀਂ ਅਪਣਾ ਸਕਦਾ।ਜੇਕਰ ਕੋਈ ਇੰਜ ਕਰੇ ਤਾਂ ਉਸ ਵਿਅਕਤੀ ਨੂੰ ਕਬੀਲੇ ਵਿਚੋਂ ਬੇਦਖ਼ਲ ਜਾਂ ਵਿਛੁੰਨ ਦਿੱਤਾ ਜਾਂਦਾ ਹੈ।ਮਾਨਵ ਵਿਗਿਆਨੀਆਂ ਨੇ ਟੋਟਮ ਦੇ ਸਾਰੇ ਢਾਂਚੇ ਦੇ ਨਾਲ ਜੁੜੇ ਪਰਸੰਗਾਂ ਦੇ ਅਧਿਐਨ ਨੂੰ ਟੋਟਮਵਾਦ ਆਖਿਆ ਹੈ। ਪਰਸਿੱਧ ਚਿੰਤਕ. ਏ. ਆਰ.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਮਨੋਵਿਗਿਆਨ (ਅੰਗਰੇਜ਼ੀ: Psychology) ਉਹ ਵਿਦਿਅਕ ਅਤੇ ਵਿਵਹਾਰਕ ਅਧਿਐਨ-ਵਿਸ਼ਾ ਹੈ ਜੋ ਮਨੁੱਖੀ ਮਨ-ਮਸਤਕ ਦੇ ਕੰਮਾਂ ਅਤੇ ਮਨੁੱਖ ਦੇ ਸੁਭਾਅ ਦਾ ਅਧਿਐਨ ਕਰਦਾ ਹੈ। ਮਨੋਵਿਗਿਆਨ ਦਾ ਤਤਕਾਲਿਕ ਲਕਸ਼ ਆਮ ਸਿਧਾਂਤਾਂ ਦੀ ਸਥਾਪਨਾ ਅਤੇ ਵਿਸ਼ੇਸ਼ ਮਾਮਲਿਆਂ ਦੀ ਜਾਂਚ ਪੜਤਾਲ ਦੁਆਰਾ ਵਿਅਕਤੀਆਂ ਅਤੇ ਸਮੂਹਾਂ ਨੂੰ ਸਮਝਣਾ ਅਤੇ ਇਸ ਸਭ ਦਾ ਆਖ਼ਰੀ ਮੰਤਵ ਸਮਾਜ ਭਲਾਈ ਹੁੰਦਾ ਹੈ। ਦੂਜੇ ਸ਼ਬਦਾਂ ਵਿੱਚ ਇਹ ਕਿਹਾ ਜਾ ਸਕਦਾ ਹੈ ਕਿ ਮਨੋਵਿਗਿਆਨ ਇੱਕ ਅਜਿਹਾ ਵਿਗਿਆਨ ਹੈ ਜੋ ਘੋਖਣਯੋਗ ਵਿਵਹਾਰ ਦਾ ਪ੍ਰਣਾਲੀਬੱਧ ਅਤੇ ਮਾਨਸਿਕ ਅਤੇ ਸਰੀਰਕ ਪ੍ਰਕਿਰਿਆਵਾਂ ਦਾ ਬਾਹਰੀ ਮਾਹੌਲ ਨਾਲ ਸੰਬੰਧ ਜੋੜਕੇ ਅਧਿਐਨ ਕਰਦਾ ਹੈ। ਇਸ ਪਰਿਪੇਖ ਵਿੱਚ ਮਨੋਵਿਗਿਆਨ ਨੂੰ ਵਿਵਹਾਰ ਅਤੇ ਮਾਨਸਿਕ ਪ੍ਰਕਿਰਿਆਵਾਂ ਦੇ ਦਾਰਸ਼ਨਿਕ ਅਧਿਐਨ ਦਾ ਵਿਗਿਆਨ ਕਿਹਾ ਜਾਂਦਾ ਹੈ। ਵਿਵਹਾਰ ਵਿੱਚ ਮਨੁੱਖੀ ਵਿਵਹਾਰ ਅਤੇ ਪਸ਼ੂ ਵਿਵਹਾਰ ਦੋਨੋਂ ਹੀ ਸਾਮਲ ਹੁੰਦੇ ਹਨ। ਇਸ ਖੇਤਰ ਵਿੱਚ, ਇੱਕ ਪੇਸ਼ੇਵਰ ਪ੍ਰੈਕਟੀਸ਼ਨਰ ਜਾਂ ਖੋਜਕਾਰ ਨੂੰ ਮਨੋਵਿਗਿਆਨੀ ਕਿਹਾ ਜਾਂਦਾ ਹੈ ਅਤੇ ਉਸਨੂੰ ਸਮਾਜਿਕ, ਵਿਵਹਾਰਿਕ, ਜਾਂ ਬੁੱਧੀ ਵਿਗਿਆਨੀ ਵਜੋਂ ਸ਼੍ਰੇਣੀਬਧ ਕੀਤਾ ਜਾ ਸਕਦਾ ਹੈ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਪੜ੍ਹਨਾ ਪ੍ਰਤੀਕਾਂ ਨੂੰ ਉਠਾਲਣ ਦੀ ਇੱਕ ਗੁੰਝਲਦਾਰ "ਬੋਧਾਤਮਕ ਪ੍ਰਕਿਰਿਆ" ਹੁੰਦੀ ਹੈ ਜੋ ਅਰਥ ਬਣਾਉਣ ਜਾਂ ਪਰਾਪਤ ਕਰਨ ਲਈ ਕੀਤੀ ਜਾਂਦੀ ਹੈ। ਪੜ੍ਹਨਾ ਭਾਸ਼ਾ ਪ੍ਰਾਪਤੀ, ਸੰਚਾਰ ਅਤੇ ਜਾਣਕਾਰੀ ਅਤੇ ਵਿਚਾਰ ਸਾਂਝੇ ਕਰਨ ਦਾ ਸਾਧਨ ਹੈ। ਸਾਰੀਆਂ ਭਾਸ਼ਾਵਾਂ ਦੀ ਤਰ੍ਹਾਂ, ਇਹ ਪਾਠ ਅਤੇ ਪਾਠਕ ਵਿਚਕਾਰ ਇੱਕ ਗੁੰਝਲਦਾਰ ਆਦਾਨ-ਪ੍ਰਦਾਨ ਹੈ ਜੋ ਪਾਠਕ ਦੇ ਪੁਰਾਣੇ ਗਿਆਨ, ਅਨੁਭਵ, ਰਵੱਈਏ, ਅਤੇ ਸੱਭਿਆਚਾਰਕ ਅਤੇ ਸਮਾਜਕ ਤੌਰ ਤੇ ਸਥਿਤ ਭਾਸ਼ਾ ਭਾਈਚਾਰੇ ਦੁਆਰਾ ਰੂਪ ਧਾਰਦਾ ਹੈ। ਪੜ੍ਹਨ ਦੀ ਪ੍ਰਕਿਰਿਆ ਲਈ ਲਗਾਤਾਰ ਅਭਿਆਸ, ਵਿਕਾਸ ਅਤੇ ਸੁਧਾਈ ਦੀ ਲੋੜ ਹੁੰਦੀ ਹੈ। ਇਸਦੇ ਇਲਾਵਾ, ਪੜ੍ਹਨ ਲਈ ਸਿਰਜਣਾਤਮਕਤਾ ਅਤੇ ਗੰਭੀਰ ਵਿਸ਼ਲੇਸ਼ਣ ਦੀ ਲੋੜ ਹੁੰਦੀ ਹੈ। ਸਾਹਿਤ ਦੇ ਖਪਤਕਾਰ ਹਰ ਇੱਕ ਟੁਕੜੇ ਨਾਲ ਸੰਘਰਸ਼ ਕਰਦੇ ਹਨ, ਕੋਸ਼ਗਤ ਸ਼ਬਦਾਂ ਹੱਟ ਕੇ ਚਿੱਤਰ ਬਣਾਉਂਦੇ ਹਨ ਜੋ ਉਨ੍ਹਾਂ ਨੂੰ ਪਾਠ ਵਿੱਚ ਦੱਸੀਆਂ ਅਣਜਾਣ ਥਾਵਾਂ ਦੀ ਸਮਝ ਪ੍ਰਦਾਨ ਕਰਦੇ ਹਨ। ਕਿਉਂਕਿ ਪੜ੍ਹਨਾ ਇੱਕ ਅਜਿਹੀ ਗੁੰਝਲਦਾਰ ਪ੍ਰਕਿਰਿਆ ਹੈ, ਇਸ ਨੂੰ ਇੱਕ ਜਾਂ ਦੋ ਵਿਆਖਿਆਵਾਂ ਤੱਕ ਕੰਟਰੋਲ ਜਾਂ ਸੀਮਤ ਨਹੀਂ ਕੀਤਾ ਜਾ ਸਕਦਾ। ਪੜ੍ਹਨ ਦੇ ਕੋਈ ਠੋਸ ਕਨੂੰਨ ਨਹੀਂ ਹਨ, ਸਗੋਂ ਪਾਠਕਾਂ ਨੂੰ ਆਪਣੇ ਉਤਪਾਦ ਆਪ ਸਿਰਜਣ ਲਈ ਆਪਣਾ ਵੱਖਰਾ ਰਾਹ ਬਣਾਉਣ ਦੀ ਇਜਾਜ਼ਤ ਦਿੰਦਾ ਹੈ। ਇਹ ਵਿਆਖਿਆ ਦੇ ਦੌਰਾਨ ਪਾਠਾਂ ਦੀ ਡੂੰਘੀ ਖੋਜ ਨੂੰ ਉਤਸਾਹਿਤ ਕਰਦਾ ਹੈ। ਪਾਠਕ ਡੀਕੋਡਿੰਗ (ਸੰਕੇਤਾਂ ਜਾਂ ਪ੍ਰਤੀਕਾਂ ਨੂੰ ਆਵਾਜ਼ਾਂ ਵਿੱਚ ਜਾਂ ਬੋਲੀ ਦੇ ਤਰਜਮਾਨਾਂ ਵਿੱਚ ਉਲਥਾਉਣ) ਅਤੇ ਸਮਝ ਦੀ ਸਹਾਇਤਾ ਕਰਨ ਲਈ ਕਈ ਤਰ੍ਹਾਂ ਦੀਆਂ ਰਣਨੀਤੀਆਂ ਵਰਤਦੇ ਹਨ। ਪਾਠਕ ਅਗਿਆਤ ਸ਼ਬਦਾਂ ਦੇ ਅਰਥ ਨੂੰ ਪਛਾਣਨ ਲਈ ਸੰਦਰਭ ਦੇ ਸੁਰਾਗ ਦੀ ਵਰਤੋਂ ਕਰ ਸਕਦੇ ਹਨ। ਪਾਠਕ ਉਹਨਾਂ ਸ਼ਬਦਾਂ ਨੂੰ ਇਕਸੁਰ ਕਰਦੇ ਹਨ ਜਿਹੜੇ ਉਨ੍ਹਾਂ ਨੇ ਆਪਣੇ ਗਿਆਨ ਦੇ ਮੌਜੂਦਾ ਢਾਂਚੇ ਜਾਂ ਸਕੀਮਾ (ਸਕੀਮਾਟਾ ਥਿਊਰੀ) ਵਿੱਚ ਪੜ੍ਹੇ ਹੁੰਦੇ ਹਨ।
ਵਿਲੀਅਮ ਸ਼ੇਕਸਪੀਅਰ (ਅੰਗਰੇਜ਼ੀ: William Shakespeare) ਇੱਕ ਉੱਘੇ ਅੰਗਰੇਜ਼ੀ ਕਵੀ ਅਤੇ ਨਾਟਕਕਾਰ ਸਨ। ਉਹਨਾਂ ਨੂੰ ਇੰਗਲੈਂਡ ਦਾ ਸਭ ਤੋਂ ਮਹਾਨ ਨਾਟਕਕਾਰ ਅਤੇ ਰਾਸ਼ਟਰੀ ਕਵੀ ਆਖਿਆ ਜਾਂਦਾ ਹੈ। ਉਹਨਾਂ ਨੇ ਤਕਰੀਬਨ 38 ਨਾਟਕ, 154 ਛੋਟੀਆਂ ਨਜ਼ਮਾਂ ਅਤੇ ਦੋ ਵੱਡੀਆਂ ਨਜ਼ਮਾਂ ਲਿਖੀਆਂ। ਉਹਨਾਂ ਦੇ ਨਾਟਕ ਦੁਨੀਆ ਦੀ ਤਕਰੀਬਨ ਹਰ ਭਾਸ਼ਾ ਵਿੱਚ ਅਨੁਵਾਦ ਹੋਏ। 1589 ਤੋਂ 1613 ਦੇ ਵਿਚਕਾਰ ਉਹਨਾਂ ਆਪਣੀਆਂ ਉੱਘੀਆਂ ਰਚਨਾਵਾਂ ਕੀਤੀਆਂ। "ਏ ਮਿਡਸਮਰ ਨਾਈਟ'ਜ਼ ਡ੍ਰੀਮ", "ਹੈਮਲੇਟ", ਮੈਕਬੈਥ, "ਰੋਮੀਓ ਐਂਡ ਜੂਲੀਅਟ", "ਕਿੰਗ ਲੀਅਰ", "ਉਥੈਲੋ" ਅਤੇ "ਟਵੈਲਥ ਨਾਈਟ" ਉਸ ਦੀਆਂ ਵਧੇਰੇ ਚਰਚਿਤ ਰਚਨਾਵਾਂ ਵਿੱਚੋਂ ਕੁਝ ਹਨ।
ਸਮਾਜਵਾਦ (Socialism) ਇੱਕ ਆਰਥਕ-ਸਮਾਜਕ ਦਰਸ਼ਨ ਹੈ। ਸਮਾਜਵਾਦੀ ਵਿਵਸਥਾ ਵਿੱਚ ਜਾਇਦਾਦ ਦੀ ਮਾਲਕੀ ਅਤੇ ਉਤਪਾਦਨ ਦੀ ਵੰਡ ਸਮਾਜ ਦੇ ਨਿਅੰਤਰਣ ਦੇ ਅਧੀਨ ਰਹਿੰਦੇ ਹਨ।ਸਮਾਜਵਾਦ ਅੰਗਰੇਜ਼ੀ ਅਤੇ ਫਰਾਂਸੀਸੀ ਸ਼ਬਦ ਸੋਸ਼ਲਿਜਮ ਦਾ ਪੰਜਾਬੀ ਰੂਪਾਂਤਰ ਹੈ। 19ਵੀਂ ਸ਼ਤਾਬਦੀ ਦੇ ਪਹਿਲੇ ਅੱਧ ਵਿੱਚ ਇਸ ਸ਼ਬਦ ਦਾ ਪ੍ਰਯੋਗ ਵਿਅਕਤੀਵਾਦ ਦੇ ਵਿਰੋਧ ਵਿੱਚ ਅਤੇ ਉਨ੍ਹਾਂ ਵਿਚਾਰਾਂ ਦੇ ਸਮਰਥਨ ਵਿੱਚ ਕੀਤਾ ਜਾਂਦਾ ਸੀ ਜਿਨ੍ਹਾਂ ਦਾ ਲਕਸ਼ ਸਮਾਜ ਦੇ ਆਰਥਕ ਅਤੇ ਨੈਤਿਕ ਆਧਾਰ ਨੂੰ ਬਦਲਣਾ ਸੀ ਅਤੇ ਜੋ ਜੀਵਨ ਵਿੱਚ ਵਿਅਕਤੀਗਤ ਕਬਜ਼ੇ ਦੀ ਜਗ੍ਹਾ ਸਮਾਜਕ ਕੰਟਰੋਲ ਸਥਾਪਤ ਕਰਨਾ ਚਾਹੁੰਦੇ ਸਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਹਿੰਦੂ ਧਰਮ ਜਾ ਸਨਾਤਨ ਧਰਮ (ਸੰਸਕ੍ਰਿਤ: वैदिकधर्मः ਜਾਂ आर्यधर्मः) ਦੁਨੀਆ ਦਾ ਸਭ ਤੋਂ ਪੁਰਾਣਾ ਧਰਮ ਹੈ। ਇਹ ਵੇਦਾਂ ਉੱਤੇ ਅਧਾਰਤ ਧਰਮ ਹੈ, ਜੋ ਆਪਣੇ ਅੰਦਰ ਬਹੁਤ ਸਾਰੇ ਵੱਖ ਪੂਜਾ-ਪੱਧਤੀਆਂ, ਮੱਤਾਂ, ਸੰਪਰਦਾਇਆਂ ਅਤੇ ਦਰਸ਼ਨਾਂ ਨੂੰ ਸਮੇਟਦਾ ਹੈ। ਸ਼ਿਸ਼ਾਂ ਦੀ ਗਿਣਤੀ ਦੇ ਅਧਾਰ ’ਤੇ ਇਹ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਧਰਮ ਹੈ,ਗਿਣਤੀ ਦੇ ਅਧਾਰ ਉੱਤੇ ਇਸਦੇ ਸਭ ਤੋਂ ਵੱਧ ਮੁਰੀਦ ਭਾਰਤ ਵਿੱਚ ਹਨ ਅਤੇ ਫ਼ੀਸਦੀ ਦੇ ਹਿਸਾਬ ਨਾਲ਼ ਨੇਪਾਲ ਵਿੱਚ ਹੈ। ਪਰ ਇਸ ਵਿੱਚ ਕਈ ਦੇਵੀ-ਦੇਵਤਿਆਂ ਦੀ ਪੂਜਾ ਕੀਤੀ ਜਾਂਦੀ ਹੈ,ਗਊ ਦਾ ਪਿਸ਼ਾਬ ਪੀਣਾ ਪਵਿੱਤਰ ਮੰਨਿਆਂ ਜਾਂਦਾ ਹੈ ਪਰ ਵਾਸਤਵ ਵਿੱਚ ਇਹ ਏਕੀਸ਼ਵਰਵਾਦੀ ਧਰਮ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਪੰਜਾਬ ਵਿਧਾਨ ਸਭਾ ਚੋਣਾਂ 2022 ਸਾਲ 2022 ਦੀ ਸ਼ੁਰੂਆਤ ਵਿੱਚ ਹੋਣੀਆ ਤੈਅ ਹਨ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਫਰਵਰੀ ਜਾਂ ਮਾਰਚ 2022 ਵਿਚ , 16 ਵੀਂ ਵਿਧਾਨ ਸਭਾ ਦੀ ਚੋਣ ਲਈ 117 ਮੈਂਬਰਾਂ ਦੀ ਚੋਣ ਕਰਨ ਲਈ ਹੋਣਗੀਆਂ। ਸਾਲ 2017 ਵਿੱਚ ਚੁਣੀ ਗਈ ਮੌਜੂਦਾ ਅਸੈਂਬਲੀ ਦਾ ਕਾਰਜਕਾਲ 23 ਮਾਰਚ 2022 ਨੂੰ ਖਤਮ ਹੋ ਜਾਵੇਗਾ ਜੇ ਇਹ ਪਹਿਲਾਂ ਭੰਗ ਨਹੀਂ ਕੀਤੀ ਜਾਂਦੀ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਵਰਸਾਏ ਦੀ ਸੰਧੀ(ਫਰਾਂਸੀਸੀ: Traité de Versailles) ਪਹਿਲੇ ਵਿਸ਼ਵ ਯੁੱਧ ਤੋਂ ਬਾਅਦ ਹੋਈਆਂ ਸ਼ਾਂਤੀ ਸੰਧੀਆਂ ਵਿੱਚੋਂ ਇੱਕ ਸੰਧੀ ਸੀ। ਇਸ ਸੰਧੀ ਉੱਤੇ 28 ਜੂਨ 1919 ਨੂੰ ਹਸਤਾਖਰ ਕੀਤੇ ਗਏ, ਆਰਕਡਿਊਕ ਫਰਾਂਜ਼ ਫਰਦੀਨੰਦ ਦੀ ਮੌਤ ਤੋਂ ਪੂਰੇ 5 ਸਾਲ ਬਾਅਦ। ਇਸ ਸੰਧੀ ਨੇ ਨਾਲ ਅਲੀਡ ਤਾਕਤਾਂ ਅਤੇ ਜਰਮਨੀ ਦੇ ਵਿਚਕਾਰ ਚਲ ਰਹੀ ਜੰਗ ਖਤਮ ਹੋਈ। ਬਾਕੀ ਸੈਂਟਰਲ ਤਾਕਤਾਂ ਨਾਲ ਵੱਖਰੀਆਂ ਸੰਧੀਆਂ ਦੇ ਨਾਲ ਸਮਝੌਤਾ ਕੀਤਾ ਗਿਆ।
ਸਰਬੱਤ ਦਾ ਭਲਾ ਸਮੁੱਚੀ ਮਨੁੱਖ ਜਾਤੀ ਵਿੱਚ ਪਰਮਾਤਮਾ ਦੀ ਜੋਤ ਸਮਝ ਕੇ ਬਿਨਾ ਕਿਸੇ ਮਜ਼੍ਹਬ, ਜਾਤ-ਪਾਤ, ਦੇਸ਼, ਕੌਮ ਦੇ ਵਿਤਕਾਰੇ ਦੇ, ਪ੍ਰੇਮ ਕਰਨਾ ਚਾਹੀਦਾ ਹੈ ਅਤੇ ਮਾਨਵਤਾ ਦੇ ਭਲੇ ਲਈ ਨਿਸ਼ਕਾਮ ਸੇਵਾ ਕਰਨੀ ਚਾਹੀਦੀ ਹੈ। ਗੁਰੂ ਦੀ ਸੰਗਤ ਪ੍ਰਪਤ ਹੋਣ ਨਾਲ ਜੀਵ ਨੂੰ ਕਿਸੇ ਨਾਲ ਵੈਰ-ਵਿਰੋਧ ਨਹੀਂ ਹੁੰਦਾ ਤੇ ਕੋਈ ਉਸ ਨੂੰ ਓਪਰਾ ਨਹੀਂ ਦਿਸਦਾ। ਉਸ ਸਭ ਨਾਲ ਪ੍ਰੇਮ-ਭਾਵਨਾਂ ਵਾਲ ਵਰਤਾਓ ਕਰਨ ਲੱਗ ਪੈਂਦਾ ਹੈ।
ਸ਼ਹਿਰੀਕਰਣ ਤੋਂ ਭਾਵ ਸ਼ਹਿਰੀ ਪ੍ਰਵਿਰਤੀਆ ਦੇ ਪ੍ਰਬਲ ਰੂਪ ਵਿੱਚ ਵਿਕਾਸ ਦੀ ਪ੍ਰਕਿਰਿਆ ਹੈ, ਪਿੰਡ ਦੀ ਜੀਵਨ ਜਾਂਚ, ਸਹੂਲਤਾ, ਵਿਅਕਤੀਗਤ ਸੰਬੰਧ ਜਦੋਂ ਸ਼ਹਿਰਾਂ ਵਾਂਗ ਜਾ ਉਨ੍ਹਾਂ ਵਿੱਚ ਬਦਲਾਅ ਆਉਂਦਾ ਹੈ। ‘ਪਿੰਡਾਂ’ ਦਾ ਪਿੰਡ ਹੀ ਰਹਿਣਾ ਭਾਵ ਕਿ ਇੱਕ ਪਿਡ ਆਪਣੀ ਹੀ ਥਾਂ ਤੇ ਰਹਿੰਦਾ ਹੈ ਪਰ ਉਸ ਵਿੱਚ ਸ਼ਹਿਰੀ ਸਹੂਲਤਾਂ ਆ ਜਾਂਦੀਆਂ ਹਨ। ਵਰਤਮਾਨ ਯੁੱਗ ਦੇ ਹਰ ਵਿਕਸਿਤ, ਅਵਿਕਸਿਤ ਦੇਸ਼ਾਂ ਵਿੱਚ ਇਸ ਪ੍ਰਕਿਰਿਆ ਦੀ ਲਹਿਰ ਤੇਜੀ ਨਾਲ ਵੱਧ ਰਹੀ ਹੈ। ਸ਼ਹਿਰੀ ਕਰਣ ਵਿੱਚ ਉਦਯੋਗਿਕ, ਵਿਕਾਸ, ਆਵਾਜਾਈ ਦੇ ਸਾਧਨਾਂ ਤੇ ਸੰਚਾਰ ਸਾਧਨਾਂ ਦਾ ਵਿਕਾਸ ਹੁੰਦਾ ਹੈ। ਮਨੁੱਖ ਅਕਸਰ ਤਜਾਰਤੀ ਰੁਚੀਆਂ ਰੱਖਣ ਵਾਲੇ ਬਣ ਜਾਂਦੇ ਹਨ। ਵਿਲਾਸਤਾ ਦੀ ਭਾਵਨਾ ਵੱਧ ਜਾਂਦੀ ਹੈ।ਸ਼ਹਿਰੀਕਰਣ, ਉਦਯੋਗੀਕਰਣ, ਪੱਛਮੀਕਰਨ, ਯੂਰਪੀਕਰਨ ਜਾਂ ਮਸ਼ੀਨੀਕਰਣ ਵਰਗੇ ਸ਼ਬਦ ਅ0ਰ9ਜ85ਸਲ ਵਿੱਚ ਸਭਿਆਚਾਰੀਕਰਨ ਦੇ ਹੀ ਵੱਖ-ਵੱਖ ਪੱਖਾਂ ਦਾ ਪ੍ਰਗਟਾਵਾਂ ਕਰਦੇ ਹਨ। ਨਵੀਨ ਯੁੱਗ ਨੂੰ ਉਦਯੋਗਿਕ ਯੁੱਗ, ਪਦਾਰਥਵਾਦੀ ਯੂੱਗ, ਮਸ਼ੀਨੀ ਯੁੱਗ ਆਦਿ ਨਾਵਾਂ ਨਾਲ ਸੱਦੇ ਜਾਣਾ ਇਸ ਗੱਲ ਵੱਲ ਸੰਕੇਤ ਕਰਦਾ ਹੈ ਕਿ ਅਜੋਕੇੇ ਯੁੱਗ ਨੂੰ ਮਸ਼ੀਨਰੀ ਨੇ ਬਹੁਤ ਪ੍ਰਭਾਵਿਤ ਕੀਤਾ ਹੈ। ਛੋਟੀ ਵੱਡੀ ਮਸ਼ੀਨਰੀ ਨੇ ਸਮੁੱਚੇ ਸਮਾਜਿਕ ਢਾਂਚੇ ਨੂੰ ਬਦਲ ਦਿੱਤਾ ਹੈ। ਸ਼ਹਿਰੀ ਖੇਤਰ ਵਿੱਚ ਵੱਡੇ, ਛੋਟੇ ਕਾਰਖਾਨੇ ਲੱਗਣ ਨਾਲ ਪੇਂਡੂ ਲੋਕ ਸ਼ਹਿਰਾਂ ਵੱਲ ਰਜ਼ੁਹ ਕਰਨ ਲੱਗ ਪਏ ਹਨ। ਸ਼ਹਿਰੀ ਵੱਸੋਂ ਵਿੱਚ ਪਰਿਵਤਨ ਹੋਣ ਲੱਗ ਪਿਆ ਹੈ ਵਿਕਾਸਸ਼ੀਲਤਾ ਦੀ ਲਹਿਰ ਨੇ ਸ਼ਹਿਰਾਂ ਵਾਲੀਆਂ ਸਹੂਲਤਾਂ ਪਿੰਡਾਂ ਤੱਕ ਪਹੰੁਚਾ ਦਿੱਤੀਆ ਹਨ। ਪਿੰਡਾਂ ਦੇ ਲੋਕ ‘ਨਕਦ ਆਮਦਨ’ ਅਤੇ ਬਹੁਤੇ ਲਾਭ ਵਾਲੇ ਧੰਦੇ ਅਪਣਾਉਣ ਲੱਗੇ ਹਨ। ਲੋੜਾਂ ਅਤੇ ਵਿਲਾਸਤਾ ਵਾਲੀਆਂ ਵਸਤਾਂ ਦੀ ਗਿਣਤੀ ਅਤੇ ਪੱਧਰ ਵਿੱਚ ਫ਼ਰਕ ਆਉਣ ਲੱਗ ਪਿਆ ਹੈ। ਇੰਜ ਸਮੁੱਚਾ ਸਮਾਜਿਕ ਢਾਂਚਾ ਜਿਹੜੀਆਂ ਸਦੀਆਂ ਤੋ ਖੜੋਤ ਦੀ ਹਾਲਤ ਵਿੱਚ ਜਾਪਦਾ ਰਿਹਾ ਸੀ, ਬਹੁਤ ਹੀ ਤੇਜੀ ਨਾਲ ਬਦਲਦਾ ਨਜਰ ਆਉਣ ਲੱਗ ਪਿਆ ਹੈ। ਪੜ੍ਹੇ, ਅਧਪੜ੍ਹੇ, ਪੇਂਡੂ ਸ਼ਹਿਰਾਂ ਵੱਲ ਜਾ ਰਹੇ ਹਨ, ਖਾਸ ਤੌਰ ਤੇ ਨੌਕਰੀਆਂ ਵੱਲ ਵੱਡੇ ਪੈਮਾਨੇ ਤੇ ਰੁਚਿਤ ਪੇਂਡੂ ਤਬਕਾ ਸ਼ਹਿਰਾਂ ਵੱਲ ਭੱਜ ਰਿਹਾ ਹੈ। ਪੰਜਾਬ ਦੀ ਕੁੱਲ ਆਬਾਦੀ ਦਾ ਸ਼ਹਿਰੀ ਹਿੱਸਾ 1911 ਵਿੱਚ 10%, 1921 ਵਿੱਚ 10.7%, 1931 ਵਿੱਚ 13%, 1941 ਵਿੱਚ 15.2%, 2001 ਵਿੱਚ 27.8%, 2011 ਵਿੱਚ 31.16% ਹੈ। 2001 ਵਿੱਚ 72.19% ਸੀ, ਜੋ 2011 ਵਿੱਚ ਘੱਟ ਕੇ 68.84% ਹੋ ਗਈ ਹੈ। ਸ਼ਹਿਰੀ ਸਭਿਅਤਾ ਅਤੇ ਉਦਯੋਗਾਂ ਦੇ ਵੱਧਣ ਫੁੱਲਣ ਨਾਲ ਪੈਦਾ ਹੋਈ ਨਵੀਂ ਪੀੜ੍ਹੀ ਲਿਖੀ ਮੱਧ ਸ਼ੇ੍ਰਣੀ ਸਭ ਤੋਂ ਪਹਿਲਾਂ ਇਸ ਵਿਰੋਧ ਦਾ ਅਖਾੜਾ ਬਣੀ। ਇਹ ਵਿਰੋਧ ਲੋਕ ਅਖਾਣਾਂ ਤੋਂ ਵੀ ਪ੍ਰਗਟ ਹੁੰਦਾ ਹੈ। 1। ਸ਼ਹਿਰ ਦੀ ਚਿੜੀ, ਪਿੰਡ ਦੀ ਕੁੜੀ। 2। ਸ਼ਹਿਰੀ ਵਸਣ ਦੇਵਤੇ, ਪਿੰਡੀ ਵਸਣ ਜਿੰਨ। 3। ਸ਼ਹਿਰੀ ਵਸਣ ਦੇਵਤੇ ਤੇ ਬਾਹਰ ਭੂਤ ਪ੍ਰੇਤ। ਦਸਤਕਾਰੀ ਦੇ ਨਵੇਂ ਸੰਦਾਂ ਅਤੇ ਢੰਗਾਂ ਨਾਲ ਉਦਯੋਗਿਕ ਧੰਦੇ ਵਿਕਾਸ ਕਰਨ ਲੱਗੇ ਹਨ। ਨਿੱਤ ਵਰਤੋਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਨਕਦ ਵੇਤਨ ਦੀ ਲੋੜ ਮਹਿਸੂਸ ਹੋਣ ਲੱਗ ਪਈ ਹੈ। ਜਿਸਦੇ ਫਲਸਰੂਪ ਪੇਂਡੂ ਲੋਕਾਂ ਦੇ ਦੁੱਧ ਵੇਚਣ, ਮੁਰਗੀ ਪਾਲ, ਸੂਰ ਪਾਲਣ, ਮੱਧੂ ਮੱਖੀਆਂ ਪਾਲਣ ਵਰਗੇ ਧੰਦੇ ਅਪਨਾ ਲਏ ਸਨ। ਇਹ ਧੰਦੇ ਸ਼ਹਿਰ ਨਾਲ ਸੰਪਰਕ ਜੋੜਨ ਬਿਨਾਂ ਚੱਲਣੇ ਅਸੰਵ ਸਨ। ਇਸ ਲਈ ਹਰ ਰੋਜ ਦੇ ਸੰਪਰਕ ਨਾਲ ਪਰਸਪਰ ਆਦਾਨ ਪ੍ਰਦਾਨ ਨੇ ਅਨੇਕਾਂ ਕਦਰਾਂ ਕੀਮਤਾਂ ਦਾ ਵਟਾਦਰਾ ਕੀਤਾ ਹੈ। ਨਵੇਂ ਧੰਦੇ ਅਪਣਾਉਣ ਨਾਲ ਇੱਕ ਸ਼੍ਰੇਣੀ ਹੋਂਦ ਵਿੱਚ ਆ ਗਈ ਹੈ। ਇਨ੍ਹਾਂ ਵਿੱਚ ਤਾਂਗੇ ਵਾਲੇ, ਰਿਕਸ਼ੇ ਵਾਲੇ, ਟੈਂਪੂ ਵਾਲੇ, ਪੱਲੇਦਾਰ, ਕੁੱਲੀ ਆਦਿ ਬਿਲਕੁੱਲ ਨਵੀਂ ਸ਼ੇ੍ਰਣੀ ਲਗਾਤਾਰ ਉੱਭਰਣ ਲੱਗੀ ਹੈ। ਇਹ ਲੋਕ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਤਾਲਮੇਲ ਪੈਦਾ ਕਰਨ ਵਿੱਚ ਸਹਾਇਕ ਬਣੇ ਹਨ। ਇਸ ਸ਼ੇ੍ਰਣੀ ਦੇ ਹੋਂਦ ਵਿੱਚ ਆਉਣ ਨਾਲ ਜਾਤਪਾਤ ਦੇ ਬੰਦਨ ਖ਼ਤਮ ਹੋ ਗਏ ਹਨ।ਬਰਾਦਰੀ ਸਿਸਟਮ ਟੁੱਟ ਗਿਆ ਹੈ। ਇਸ ਸ਼੍ਰੇਣੀ ਦੇ ਘਰੇਲੂ ਦੁਖ-ਸੁੱਖ, ਖੁਸ਼ੀ ਗ਼ਮੀ ਦੇ ਸ਼ਰੀਕ ਉਸ ਦੇ ਹਮ-ਪੇਸ਼ਾ ਲੋਕ ਬਣਨ ਲੱਗੇ ਹਨ। ਪੁਰਾਣੀ ਨਾਤੇਦਾਰੀ ਦਾ ਸਿਲਸਿਲਾ ਬਦਲ ਗਿਆ ਹੈ।। ਖ਼ੂਨ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋਣ ਲੱਗ ਪਈ ਹੈ। ਪਿੰਡ ਵਿੱਚ ਵਿਅਕਤੀ ਦੀ ਪਛਾਣ ਉਸ ਦੀ ਗੋਤ ਤੇ ਪਰਿਵਾਰ ਤੋਂ ਹੁੰਦੀ ਹੈ, ਪਰੰਤੂ ਜਦੋਂ ਉਹ ਸ਼ਹਿਰ ਵਿੱਚ ਆਉਂਦਾ ਹੈ ਤਾਂ ਉਸ ਲਈ ਸਭ ਕੁੱਝ ਬਦਲ ਜਾਂਦਾ ਹੈ। ਉਸ ਦੀ ਜੀਵਨ ਦਾ ਦ੍ਰਿਸ਼ਟੀਕੋਣ ਬਦਲਦਾ ਹੈ। ਉਹ ਪੇਂਡੂ ਜੀਵਨ ਤੋਂ ਬਦਲ ਕੇ ਰਾਸ਼ਟਰਵਾਦ ਨਾਲ ਜੁੜਦਾ ਹੈ। ਇਹ ਸ਼ਹਿਰੀਕਰਣ ਦਾ ਪ੍ਰਮੁੱਖ ਲੱਛਣ ਹੈ। ਪੇਂਡੂ ਸਮਾਜ ਵਿੱਚ ਵਿਅਕਤੀ ਦੀ ਜਾਣ ਪਛਾਣ ਹਰ ਇੱਕ ਨਾਲ ਨਿੱਜੀ ਹੁੰਦੀ ਹੈ। ਉਹ ਮਿਲਜੁਲ ਕੇ ਰਹਿੰਦੇ ਹਨ ਪਰ ਅਖੀਰ ਵਿੱਚ ਉਹ ਉਥੋ ਦੇ ਸਮਾਜ ਤੋਂ ਅਗਿਆਤ ਹੁੰਦਾ ਹੈ ਤੇ ਜੀਵਨ ਬਤੀਤ ਕਰਨ ਲਈ ਰਸਮੀ ਤੌਰ ਤੇ ਵਿਵਹਾਰ ਕਰਨਾ ਸਿੱਖਦਾ ਹੈ, ਜਿਸ ਨਾਲ ਵਿਅਕਤੀਗਤ ਰੂਪ ਵਿੱਚ ਆਪਣੇ ਆਪ ਨੂੰ ਪੇਸ਼ ਕਰਦਾ ਹੈ। ਸਿਨੇਮਾ, ਟੈਲੀਵਿਜ਼ਨ ਅਤੇ ਵਿਗਿਆਨਿਕ ਤਰੱਕੀ ਦੇ ਕਾਰਨ ਲੋਕਾਂ ਵਿੱਚ ਆਪਣੇ ਫੈਸਲੇ ਖੁੱਦ ਲੈਣ ਦਾ ਰੁਝਾਨ ਵਧਿਆ ਹੈ। ਪੁਰਾਤਨ ਰੂੜ੍ਹੀਆਂ ਖ਼ਤਮ ਹੋ ਰਹੀਆਂ ਹਨ। ਅੱਜ ਕੱਲ੍ਹ ਕਦਰਾਂ-ਕੀਮਤਾਂ, ਆਦਰ ਸਤਿਕਾਰ, ਮਾਣ ਮਰਿਆਦਾ ਆਦਿਕ ਵਿੱਚ ਕਮੀ ਆਈ ਹੈ। ਵੱਧ ਰਹੇ ਸਿੱਖਿਆ ਦੇ ਪ੍ਰਸਾਰ ਦੇ ਕਾਰਨ ਸਮਾਜ ਵਿੱਚ ਬਰਾਬਰਤਾ ਆ ਰਹੀ ਹੈ। ਨਵੇਂ ਸਮਾਜ ਵਿੱਚ ਪੁਰਾਤਨ ਪੇਂਡੂ ਭਾਈਚਾਰੇ ਦੀ ਲਹੂ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋ ਜਾਣ ਕਾਰਨ ਔਰਤ ਮਰਦ ਇੱਕਠੇ ਖੁੱਲ੍ਹ ਲੈਣ ਲੱਗ ਪਏ ਹਨ। ਅਜੋਕੇ ਸਮੇਂ ਵਿੱਚ ਵਿਆਹ ਸੰਬੰਧ, ਪੇ੍ਰਮ ਸੰਬੰਧ ਇੱਕਲੇ ਮਰਦਾਂ ਦੀ ਮਰਜ਼ੀ ਉੱਤੇ ਨਿਰਭਰ ਨਾ ਹੋ ਕੇ ਔਰਤਾਂ ਦੀ ਮਰਜ਼ੀ ਉੱਪਰ ਵੀ ਨਿਰਭਰ ਹੋਣ ਲੱਗ ਪਏ ਹਨ। ਸ਼ਹਿਰੀਕਰਣ ਅਤੇ ਉਦਯੋਗੀਕਰਣ ਨਾਲ ਪਿੰਡਾਂ ਵਿੱਚ ਖਾਣ-ਪੀਣ, ਰਹਿਣ-ਸਹਿਣ, ਰਿਸ਼ਤਾਨਾਤਾ ਪ੍ਰਬੰਧ ਅਤੇ ਵਾਤਾਵਰਣ ਵਿੱਚ ਪਰਿਵਰਤਣ ਦੇਖਣ ਨੂੰ ਮਿਲਿਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਕੁਦਰਤੀ ਹਵਾ, ਪਾਣੀ ਵਿੱਚ ਫ਼ਰਕ ਆਇਆ ਹੈ। ਪੇਂਡੂ ਸਮਾਜ ਵਿੱਲ ਲੋਕਾਂ ਦੇ ਪਹਿਰਾਵੇ ਵਿੱਚ ਬਦਲਾਅ ਆਇਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਸਿਹਤਮੰਦ ਖੁਰਾਕ ਵਿੱਚ ਕਮੀ ਆਈ ਹੈ, ਲੋਕ ਸਾਦਾ ਅਤੇ ਨਰੋਏ ਭੋਜਨ ਦੀ ਥਾਂ ਚਟਪਟੀਆਂ ਅਤੇ ਮਜ਼ੇਦਾਰ ਚੀਜ਼ਾਂ ਦੀ ਵਰਤੋਂ ਕਰਦੇ ਹਨ। ਘਰਾਂ ਵਿੱਚ ਰਸੋਈਆਂ ਵਿੱਚ ਖਾਣਾ ਬਣਾਉਣ ਦੀ ਥਾਂ ਹੋਟਲਾਂ ਤੋਂ ਖਾਣਾ ਲਿਆਂਦਾ ਜਾਂਦਾ ਹੈ। ਲੋਕ ਪਹਿਲਾਂ ਇੱਕ ਪਰਿਵਾਰ ਵਿੱਚ ਮਿਲ ਜੁਲ ਕੇ ਰਹਿੰਦੇ ਸਨ, ਪਰ ਅੱਜ ਕੱਲ੍ਹ ਕਿਰਾਏ ਤੇ ਮਕਾਨ ਲੈ ਕੇ ਰਹਿੰਦੇ ਹਨ ਪਰਿਵਾਰ ਅਤੇ ਰਿਸ਼ਤੇ ਨਾਤੇ ਵਿੱਚ ਸਾਂਝੀਵਾਲਤਾ ਵਿੱਚ ਕਮੀ ਆਈ ਹੈ। ਸ਼ਹਿਰੀਕਰਣ ਨਾਲ ਰਿਸ਼ਤੇ ਨਾਤੇ ਪ੍ਰਬੰਧ ਵਿੱਚ ਵੀ ਬਦਲਾਅ ਆਇਆ ਹੈ, ਮਾਮਾ, ਚਾਚਾ, ਤਾਇਆ ਫੁੱਫੜ ਦੀ ਥਾਂ ਅੰਕਲ ਅਤੇ ਮਾਮੀ, ਚਾਚੀ, ਤਾਈ ਅਤੇ ਭੂਆ ਦੀ ਥਾਂ ਐਂਟੀ ਨੇ ਲੈ ਲਈ ਹੈ। ਦਾਦੀ-ਦਾਦਾ ਨੂੰ ਬਾਬਾ-ਬੇਬੇ ਕਹਿਣ ਦੀ ਥਾਂ ਵੱਡੇ ਪਾਪਾ/ਡੈਡੀ ਅਤੇ ਵੱਡੇ ਮੰਮੀ ਕਹਿਣ ਦਾ ਰਿਵਾਜ ਬਣਦਾ ਜਾ ਰਿਹਾ ਹੈ। ਬੋਲ ਚਾਲ ਦੀ ਭਾਸ਼ਾ ਵਿੱਚ ਪਰਿਵਰਤਨ ਆਇਆ ਹੈ ਅੰਗਰੇਜ਼ੀ ਅਤੇ ਕੋਈ ਹੋਰ ਉਪ ਭਾਸ਼ਾਵਾਂ ਦੇ ਸ਼ਬਦਾਂ ਦਾ ਇਸਤੇਮਾਲ ਲੱਗਭਗ ਹਰੇਕ ਵਰਗ ਕਰਨ ਲੱਗਾ ਹੈ। ਉਪਰੋਕਤ ਲਿਖੇ ਆਧਾਰ ਕਹਿ ਸਕਦੇ ਹਾਂ ਕਿ ਵਿਗਿਆਨਿਕ ਅਤੇ ਪਦਾਰਥਵਾਦੀ ਭਾਵਨਾ ਵਿੱਚ ਅਜੋਕਾ ਮਨੁੱਖ ਆਲੇ ਦੁਆਲੇ ਨਾਲੋਂ ਟੁੱਟ ਗਿਆ ਹੈ। ਦਿਨੋਂ ਦਿਨ ਉਹ ਆਪਣੇ ਆਪ ਨਾਲੋਂ ਵੀ ਟੁੱਟਦਾ ਜਾ ਰਿਹਾ ਹੈ। ਬਾਹਰੀ ਤੌਰ ਤੇ ਰੇਡੀਓ, ਟੈਲੀਵਿਜ਼ਨ, ਅਖ਼ਬਾਰ, ਸਿਨੇਮਾ ਅਤੇ ਹੋਰ ਅਨੇਕਾਂ ਸਾਧਨਾ ਰਾਹੀਂ ਸਭਿਆਚਾਰ ਮੇਲ-ਜੋਲ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪਰੰਤੁ ਹੈਰਾਨੀ ਦੀ ਗੱਲ ਹੈ ਕਿ ਏਨਾ ਕੁੱਝ ਹੋਣ ਦੇ ਬਾਵਜੂਦ ਵੀ ਮਾਨਵ ਦਾ ਅਸਤਿਤਵ ਆਪਣੇ ਆਪ ਵਿੱਚ ਸੁੰਗੜਦਾ ਜਾ ਰਿਹਾ ਹੈ। ਹਵਾਲਾ ਪੁਸਤਕਾਂ 1। ‘ਸਭਿਆਚਾਰ ਅਤੇ ਲੋਕਧਾਰਾ ਦੇ ਮੂਲ ਸਰੋਕਾਰਾਂ’, ਪ੍ਰਕਾਸ਼ਕ-ਲਾਹੌਰ ਬੁੱਕ ਸ਼ਾਪ, ਲੁਧਿਆਣਾ। 2। ਜੀਤ ਸਿੰਘ ਜੋਸ਼ੀ (ਡਾ.), ‘ਸਭਿਆਚਾਰ: ਸਿਧਾਂਤ ਤੇ ਵਿਹਾਰ’, ਪ੍ਰਕਾਸ਼-ਵਾਰਿਸ਼ ਸ਼ਾਹ ਫਾਊਂਡੇਸ਼ਨ, ਅੰਮ੍ਰਿਤਸਰ। 3। ‘ਪੰਜਾਬੀ ਸਭਿਆਚਾਰ: ਸੰਦਰਭਮੂਲਕ ਅਧਿਐਨ’, ਬ੍ਰਹਮਜਗਦੀਸ਼ ਸਿੰਘ, ਪ੍ਰਕਾਸ਼ਕ,-ਵਾਰਿਸ਼ ਸ਼ਾਹ ਫਾਉੂਂਡੇਸ਼ਨ, ਅੰਮ੍ਰਿਤਸਰ। 4। ਜ਼ਸਵਿੰਦਰ ਸਿੰਘ (ਡਾ.), ‘ਪੰਜਾਬੀ ਸਭਿਆਚਾਰ ਪਛਾਣ ਚਿੰਨ੍ਹ’, ਪ੍ਰਕਾਸ਼ਕ-ਗਰੈਸੀਅਸ ਬੁੱਕਸ, ਅਰਬਨ ਅਸਟੇਟ, ਪਟਿਆਲਾ। 5। ਪ੍ਰੋ.
ਸ਼ਹੀਦ ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਮਜ਼੍ਹਬੀ ਸਿੱਖ ਪਰਿਵਾਰ ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਘਰ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਦਰਸ਼ਨ ਸ਼ਾਸਤਰ (ਅੰਗਰੇਜ਼ੀ: Philosophy) ਜਾਂ ਫਿਲਾਸਫੀ ਵਾਸਤਵਿਕਤਾ, ਹੋਂਦ, ਗਿਆਨ, ਕੀਮਤਾਂ, ਕਾਰਣਾਂ, ਮਨ, ਅਤੇ ਭਾਸ਼ਾ ਦੀ ਸਰਵ ਸਧਾਰਨ ਅਤੇ ਬੁਨਿਆਦੀ ਫਿਤਰਤ ਦਾ ਅਧਿਐਨ ਹੈ। ਇਹ ਗਿਆਨ ਦੀ ਉਹ ਸਾਖਾ ਹੈ ਜੋ ਪਰਮ ਸੱਚ ਅਤੇ ਕੁਦਰਤ ਦੇ ਆਮ ਨਿਯਮਾਂ ਅਤੇ ਉਹਨਾਂ ਦੇ ਅੰਤਰ-ਸੰਬੰਧਾਂ ਦਾ ਅਧਿਐਨ ਕਰਦੀ ਹੈ। ਅੰਗਰੇਜ਼ੀ ਸ਼ਬਦ "philosophy" ਪੁਰਾਤਨ ਯੂਨਾਨੀ ਸ਼ਬਦ φιλοσοφία ('ਫਿਲੋਸੋਫੀਆ') ਤੋਂ ਆਇਆ ਹੈ, ਜਿਸਦਾ ਸ਼ਬਦੀ ਅਰਥ ਹੈ: "ਅਕਲ ਨਾਲ ਮੁਹੱਬਤ"। ਦਾਰਸ਼ਨਕ ਚਿੰਤਨ ਮੂਲ ਤੌਰ 'ਤੇ ਜੀਵਨ ਦੇ ਅਰਥਾਂ ਦੀ ਖੋਜ ਦਾ ਨਾਮ ਹੈ। ਐਸੇ ਮਸਲਿਆਂ ਦੇ ਉੱਤਰ ਲਭਣ ਲਈ ਇਸਦੀ ਪਹੁੰਚ ਆਮ ਲੋਕਾਂ ਦੀ ਸਰਸਰੀ ਪਹੁੰਚ ਨਾਲੋਂ ਵੱਖਰੀ, ਆਲੋਚਨਾਤਮਕ, ਪ੍ਰਣਾਲੀਬਧ ਅਤੇ ਤਰਕਸ਼ੀਲ ਹੁੰਦੀ ਹੈ। ਅਸਲ ਵਿੱਚ ਦਰਸ਼ਨ ਸ਼ਾਸਤਰ ਕੁਦਰਤ ਅਤੇ ਸਮਾਜ, ਅਤੇ ਮਨੁੱਖੀ ਚਿੰਤਨ ਅਤੇ ਸੰਗਿਆਨ ਦੇ ਆਮ ਨਿਯਮਾਂ ਦਾ ਵਿਗਿਆਨ ਹੈ। ਦਰਸ਼ਨ ਸ਼ਾਸਤਰ ਸਮਾਜਕ ਚੇਤਨਾ ਦੇ ਬੁਨਿਆਦੀ ਰੂਪਾਂ ਵਿੱਚੋਂ ਇੱਕ ਹੈ।" ਇਨ੍ਹਾਂ ਅਰਥਾਂ ਵਿੱਚ ਫਿਲਾਸਫਰ ਅਤੇ ਫਿਲਾਸਫੀ ਪਦਾਂ ਦਾ ਪ੍ਰਯੋਗ ਸਰਵਪ੍ਰਥਮ ਪਾਇਥਾਗੋਰਸ ਨੇ ਕੀਤਾ ਸੀ।" ਵਿਸ਼ੇਸ਼ ਅਨੁਸ਼ਾਸਨ ਅਤੇ ਵਿਗਿਆਨ ਵਜੋਂ ਇਸ ਨੂੰ ਪਲੈਟੋ ਨੇ ਵਿਕਸਿਤ ਕੀਤਾ ਸੀ। ਇਸਦੀ ਉਤਪੱਤੀ ਦਾਸ ਸਮਾਜ ਵਿੱਚ ਇੱਕ ਅਜਿਹੇ ਵਿਗਿਆਨ ਵਜੋਂ ਹੋਈ ਜਿਸਨੇ ਵਸਤੂਗਤ ਜਗਤ ਅਤੇ ਖੁਦ ਆਪਣੇ ਬਾਰੇ ਮਨੁੱਖ ਦੇ ਕੁੱਲ ਗਿਆਨ ਨੂੰ ਇੱਕ ਕੀਤਾ ਸੀ। ਇਹ ਮਨੁੱਖੀ ਇਤਹਾਸ ਦੇ ਆਰੰਭਕ ਪੜਾਵਾਂ ਵਿੱਚ ਗਿਆਨ ਦੇ ਵਿਕਾਸ ਦੇ ਨੀਵੇਂ ਪੱਧਰ ਦੇ ਕਾਰਨ ਐਨ ਸੁਭਾਵਕ ਸੀ। ਸਮਾਜਿਕ ਉਤਪਾਦਨ ਦੇ ਵਿਕਾਸ ਅਤੇ ਵਿਗਿਆਨਕ ਗਿਆਨ ਦੇ ਇਕੱਤਰੀਕਰਨ ਦੀ ਪ੍ਰਕਿਰਿਆ ਵਿੱਚ ਭਿੰਨ ਭਿੰਨ ਵਿਗਿਆਨ ਇੱਕੋ ਸਾਂਝੇ ਰੂਪ ਨਾਲੋਂ ਅੱਡ ਹੁੰਦੇ ਗਏ ਅਤੇ ਦਰਸ਼ਨ ਸ਼ਾਸਤਰ ਵੀ ਇੱਕ ਸੁਤੰਤਰ ਵਿਗਿਆਨ ਵਜੋਂ ਵਿਕਸਿਤ ਹੋਣ ਲਗਾ। ਇੱਕ ਆਮ ਸੰਸਾਰ ਦ੍ਰਿਸ਼ਟੀਕੋਣ ਦਾ ਨਿਰਮਾਣ ਕਰਨ ਅਤੇ ਆਮ ਆਧਾਰਾਂ ਅਤੇ ਨਿਯਮਾਂ ਦੀ ਨਿਸ਼ਾਨਦੇਹੀ ਕਰਨ, ਯਥਾਰਥ ਦੇ ਚਿੰਤਨ ਦੀ ਤਰਕਸ਼ੀਲ ਵਿਧੀ ਅਤੇ ਸੰਗਿਆਨ ਦੇ ਸਿਧਾਂਤ ਵਿਕਸਿਤ ਕਰਨ ਦੀ ਲੋੜ ਦੀ ਪੂਰਤੀ ਲਈ ਦਰਸ਼ਨ ਸ਼ਾਸਤਰ ਦਾ ਇੱਕ ਵਿਸ਼ੇਸ਼ ਅਨੁਸ਼ਾਸਨ ਵਜੋਂ ਜਨਮ ਹੋਇਆ। ਅੱਡਰੇ ਵਿਗਿਆਨ ਵਜੋਂ ਦਰਸ਼ਨ ਦਾ ਬੁਨਿਆਦੀ ਪ੍ਰਸ਼ਨ ਪਦਾਰਥ ਦੇ ਨਾਲ ਚੇਤਨਾ ਦੇ ਸੰਬੰਧ ਦੀ ਪ੍ਰਸ਼ਨ ਹੈ।
ਸਮਾਜਕ ਰੁਤਬਾ ਸਮਾਜਕ ਮੁੱਲ ਦਾ ਮਾਪ ਹੈ। ਵਧੇਰੇ ਵਿਸ਼ੇਸ਼ ਤੌਰ ਤੇ, ਇਹ ਇੱਕ ਸਮਾਜ ਵਿੱਚ ਲੋਕਾਂ, ਸਮੂਹਾਂ ਅਤੇ ਸੰਗਠਨਾਂ ਨੂੰ ਸਤਿਕਾਰ, ਸਨਮਾਨ, ਯੋਗਤਾ ਅਤੇ ਸਤਿਕਾਰ ਦੇ ਅਨੁਸਾਰੀ ਪੱਧਰ ਦਾ ਹਵਾਲਾ ਦਿੰਦਾ ਹੈ। ਕੁਝ ਲੇਖਕਾਂ ਨੇ ਇੱਕ ਸਮਾਜਿਕ ਤੌਰ ਤੇ ਮਹੱਤਵਪੂਰਣ ਭੂਮਿਕਾ ਜਾਂ ਸ਼੍ਰੇਣੀ ਦਾ ਹਵਾਲਾ ਵੀ ਦਿੱਤਾ ਹੈ ਜਿਸ ਵਿਅਕਤੀ ਨੂੰ ਇੱਕ "ਰੁਤਬਾ" ਵਜੋਂ ਮੰਨਿਆ ਜਾਂਦਾ ਹੈ (ਜਿਵੇਂ ਕਿ ਲਿੰਗ, ਸਮਾਜਕ ਵਰਗ, ਜਾਤੀ, ਅਪਰਾਧਿਕ ਦੋਸ਼ੀ ਹੋਣਾ, ਮਾਨਸਿਕ ਬਿਮਾਰੀ ਹੋਣਾ ਆਦਿ)। ਸਥਿਤੀ ਇਸ ਵਿਸ਼ਵਾਸ ਵਿੱਚ ਅਧਾਰਤ ਹੁੰਦੀ ਹੈ ਕਿ ਇੱਕ ਸਮਾਜ ਦੇ ਮੈਂਬਰਾਂ ਦਾ ਵਿਸ਼ਵਾਸ ਹੈ ਕਿ ਤੁਲਨਾਤਮਕ ਤੌਰ ਤੇ ਵਧੇਰੇ ਜਾਂ ਘੱਟ ਸਮਾਜਕ ਮੁੱਲ ਰੱਖਦਾ ਹੈ। ਪਰਿਭਾਸ਼ਾ ਦੁਆਰਾ, ਇਹ ਵਿਸ਼ਵਾਸ ਸਮਾਜ ਦੇ ਮੈਂਬਰਾਂ ਵਿੱਚ ਵਿਆਪਕ ਤੌਰ ਤੇ ਸਾਂਝੇ ਕੀਤੇ ਜਾਂਦੇ ਹਨ। ਜਿਵੇਂ ਕਿ, ਲੋਕ ਸਰੋਤਾਂ, ਲੀਡਰਸ਼ਿਪ ਅਹੁਦਿਆਂ ਅਤੇ ਸ਼ਕਤੀ ਦੇ ਹੋਰ ਕਿਸਮਾਂ ਨੂੰ ਨਿਰਧਾਰਤ ਕਰਨ ਲਈ ਸਥਿਤੀ ਦੀ ਲੜੀ ਦੀ ਵਰਤੋਂ ਕਰਦੇ ਹਨ। ਅਜਿਹਾ ਕਰਦਿਆਂ, ਇਹ ਸਾਂਝੇ ਸੱਭਿਆਚਾਰਕ ਵਿਸ਼ਵਾਸ ਸਰੋਤਾਂ ਅਤੇ ਸ਼ਕਤੀ ਦੀਆਂ ਅਸਮਾਨ ਵੰਡਾਂ ਨੂੰ ਕੁਦਰਤੀ ਅਤੇ ਨਿਰਪੱਖ ਦਿਖਾਈ ਦਿੰਦੇ ਹਨ, ਸਮਾਜਿਕ ਪੱਧਰ ਦੀਆਂ ਪ੍ਰਣਾਲੀਆਂ ਦਾ ਸਮਰਥਨ ਕਰਦੇ ਹਨ। ਮਨੁੱਖੀ ਸਮਾਜਾਂ ਵਿੱਚ ਸਥਿਤੀ ਦੇ ਢਾਂਚੇ ਸਰਬ ਵਿਆਪਕ ਜਾਪਦੇ ਹਨ, ਉੱਚ ਪੱਧਰਾਂ 'ਤੇ ਕਾਬਜ਼ ਲੋਕਾਂ ਨੂੰ ਮਹੱਤਵਪੂਰਣ ਲਾਭ ਦਿੰਦੇ ਹਨ, ਜਿਵੇਂ ਕਿ ਬਿਹਤਰ ਸਿਹਤ, ਸਮਾਜਿਕ ਪ੍ਰਵਾਨਗੀ, ਸਰੋਤ, ਪ੍ਰਭਾਵ ਅਤੇ ਆਜ਼ਾਦੀ।
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੇ ਪੁੰਜ ਅਮਰ ਸ਼ਹੀਦ ਹਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1619 ਈ: ਵਿੱਚ ਹੋਇਆ। ਇੱਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਭਾਰਤ ਦੇਸ਼ ਦੀ ਪਹਿਲੀ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇੱਕ ਨਵਾਂ ਮੋੜ ਦੇਵੇਗੀ ਅਤੇ ਭਾਰਤੀ ਨਾਰੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰਤੀ ਨਾਰੀ ਦਾ ਜੀਵਨ ਇੱਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਵਿਰਾਸਤ ਸ਼ਬਦ ਅੰਗਰੇਜ਼ੀ ਸ਼ਬਦ ਹੈਰੀਟੇਜ਼ ਦਾ ਸਮਾਨਾਰਥਕ ਹੈ। ਵਿਰਾਸਤ ਦੇ ਮੂਲ ਵਿੱਚ ਵਿਰਸਾ ਹੈ। ਵੰਸ਼ ਹੈ, ਹੈਰੀਟੇਜ ਦਾ ਮੂਲ ਵੀ ਹੈਰੇਡਿਟੀ ਹੈ। ਮੁਢਲੇ ਤੌਰ ਤੇ ਇਹ ਸ਼ਬਦ ਸੰਤਾਨ ਨੂੰ ਮਾਪਿਆਂ ਤੋਂ ਮਿਲਣ ਵਾਲੇ ਜੈਵਿਕ ਗੁਣ ਜਿਵੇਂ ਕੱਦ, ਰੰਗ, ਡੀਲ ਡੌਲ ਆਦਿ ਲਈ ਵਰਤਿਆ ਜਾਂਦਾ ਹੈ। ਹੌਲੀ ਹੌਲੀ ਇਸਦਾ ਅਰਥ ਵਿਸਤਾਰ ਹੁੰਦਾ ਗਿਆ। ਇਸ ਦਾ ਇੱਕ ਪਸਾਰ ਭੌਤਿਕਤਾ ਵੱਲ ਭਾਵ ਮਾਪਿਆਂ ਤੋਂ ਮਿਲਣ ਵਾਲੀ ਜ਼ਮੀਨ,ਜਾਇਦਾਦ, ਚੀਜ਼ਾਂ,ਵਸਤਾਂ ਹੋ ਗਿਆ। ਦੂਜੇ ਪਾਸੇ ਇਸਦਾ ਬੌਧਿਕ ਅਰਥ ਮਾਪਿਆਂ ਤੋਂ ਮਿਲਣ ਵਾਲੇ ਸੰਸਕਾਰ,ਸੁਭਾਅ,ਕਦਰਾਂ ਕੀਮਤਾਂ ਹੋ ਗਿਆ। ਸੋ ਵਿਅਕਤੀਗਤ ਪੱਧਰ ਤੇ ਜੋ ਕੁਝ ਵੀ ਕਿਸੇ ਵਿਅਕਤੀ ਨੂੰ ਆਪਣੇ ਮਾਪਿਆਂ ਪੜਮਾਪਿਆਂ ਤੋਂ ਮਿਲਦਾ ਹੈ, ਉਹ ਉਸ ਦੀ ਵਿਰਾਸਤ ਹੈ। ਵਿਰਾਸਤ ਵਿਅਕਤੀ ਦੀ ਆਪਣੀ ਨਹੀਂ ਸਗੋਂ ਪਹਿਲੀ ਪੀੜ੍ਹੀ ਦੀ ਕਮਾਈ ਹੁੰਦੀ ਹੈ। ਅੱਗੋਂ ਇਹ ਪਹਿਲੀ ਪੀੜ੍ਹੀ ਨੂੰ ਵੀ ਆਪਣੇ ਮਾਪਿਆਂ ਤੋਂ ਮਿਲੀ ਹੁੰਦੀ ਹੈ। ਇਸ ਵਿੱਚ ਹਰ ਪੀੜ੍ਹੀ ਆਪਣੇ ਵੱਲੋਂ ਕੁਝ ਜੋੜ ਕੇ ਜਾਂ ਘੱਟੋ ਘੱਟ ਪਿਛਲੀ ਪੀੜ੍ਹੀ ਤੋਂ ਮਿਲੇ ਨੂੰ ਸੰਭਾਲ ਕੇ ਅਗਲੀ ਪੀੜ੍ਹੀ ਨੂੰ ਸੌਂਪਦੀ ਹੈ। ਜਦੋਂ ਵਿਰਾਸਤੀ ਸ਼ਬਦ ਦਾ ਪ੍ਰਯੋਗ ਸਮੂਹਿਕ ਰੂਪ ਵਿੱਚ ਕੀਤਾ ਜਾਂਦਾ ਹੈ ਤਾਂ ਇਸ ਦਾ ਅਰਥ ਕਿਸੇ ਖਿੱਤੇ, ਨਸਲ, ਭਾਸ਼ਾ, ਧਰਮ, ਕੌਮ ਦੀਆਂ ਉਨ੍ਹਾਂ ਸਭ ਪਦਾਰਥਕ ਵਸਤਾਂ ਜਿਨ੍ਹਾਂ ਵਿੱਚ ਇਮਾਰਤਾਂ ਤੋਂ ਲੈ ਕੇ ਬਰਤਨਾਂ ਤਕ ਅਤੇ ਬੌਧਿਕ ਤੌਰ ਤੇ ਗਿਆਨ ਵਿਗਿਆਨ ਤੋਂ ਲੈ ਕੇ ਕਦਰਾਂ ਕੀਮਤਾਂ ਤਕ ਸਭ ਕੁਝ ਸ਼ਾਮਲ ਹੁੰਦਾ ਹੈ। ਪੰਜਾਬੀ ਵਿਰਾਸਤ ਭਾਵ ਉਹ ਸਭ ਕੁਝ ਜੋ ਪੰਜਾਬ ਭਾਵ ਪੰਜ ਦਰਿਆਵਾਂ ਦੀ ਧਰਤੀ ਤੇ ਵਸਣ ਵਾਲਿਆਂ ਨੇ ਸਦੀਆਂ ਦੇ ਵਸੇਬੇ ਦੌਰਾਨ ਆਪਣੀ ਮਿਹਨਤ ਨਾਲ ਪੈਦਾ ਕੀਤਾ, ਜੋ ਕੁਝ ਉਸ ਨੇ ਆਪਣੀ ਅਗਲੀ ਪੀੜ੍ਹੀ ਭਾਵ ਅੱਜ ਜ਼ਿੰਦਗੀ ਜੀਅ ਰਹੇ ਲੋਕਾਂ ਨੂੰ ਆਪਣੇ ਬਜ਼ੁਰਗਾਂ ਤੋਂ ਮਿਲਿਆ ਹੈ, ਉਹ ਸਭ ਕੁਝ ਵਿਰਾਸਤ ਹੈ। ਇਸ ਵਿੱਚ ਭਾਸ਼ਾ, ਇਤਿਹਾਸ, ਇਮਾਰਤਾਂ, ਸਾਹਿਤ, ਸਭਿਆਚਾਰਕ ਕਦਰਾਂ–ਕੀਮਤਾਂ, ਕਲਾਤਮਿਕ ਹੁਨਰੀ ਵਸਤਾਂ, ਜਿਵੇਂ ਬਾਗ ਫੁਲਕਾਰੀਆਂ, ਦਰੀਆਂ, ਮੰਜੇ ਪੀੜ੍ਹੇ, ਚਾਟੀਆਂ,ਮਧਾਣੀਆਂ ਸਭ ਕੁਝ ਸ਼ਾਮਲ ਹੈ। ਇਸ ਵਿੱਚ ਕੇਵਲ ਵਸਤਾਂ ਹੀ ਨਹੀਂ ਸਗੋਂ ਇਨ੍ਹਾਂ ਨੂੰ ਬਣਾਉਣ ਦਾ ਹੁਨਰ ਵੀ ਸ਼ਾਮਲ ਹੈ।
ਊਰਜਾ ਦੀ ਸਰਲ ਪਰਿਭਾਸ਼ਾ ਦੇਣਾ ਔਖਾ ਹੈ। ਊਰਜਾ ਚੀਜ਼ ਨਹੀਂ ਹੈ।ਇਸਨੂੰ ਅਸੀਂ ਵੇਖ ਨਹੀਂ ਸਕਦੇ, ਇਹ ਕੋਈ ਜਗ੍ਹਾ ਨਹੀਂ ਘੇਰਦੀ, ਨਾ ਹੀ ਇਸ ਦੀ ਕੋਈ ਛਾਂ ਹੀ ਪੈਂਦੀ ਹੈ। ਸੰਖੇਪ ਵਿੱਚ, ਹੋਰ ਵਸਤਾਂ ਦੀ ਤਰ੍ਹਾਂ ਇਹ ਪਦਾਰਥ ਨਹੀਂ ਹੈ,ਪਰ ਪਦਾਰਥ ਨਾਲ ਇਸ ਦਾ ਡੂੰਘਾ ਸੰਬੰਧ ਹੈ। ਫਿਰ ਵੀ ਇਸ ਦੀ ਹੋਂਦ ਓਨੀ ਹੀ ਅਸਲੀ ਹੈ ਜਿੰਨੀ ਕਿਸੇ ਹੋਰ ਚੀਜ਼ ਦੀ ਅਤੇ ਇਸ ਕਾਰਨ ਕਿ ਕਿਸੇ ਪਿੰਡ ਸਮੁਦਾਏ ਵਿੱਚ, ਜਿਸ ਤੇ ਕਿਸੇ ਬਾਹਰੀ ਜੋਰ ਦਾ ਪ੍ਰਭਾਵ ਨਹੀਂ ਰਹਿੰਦਾ, ਇਸ ਦੀ ਮਾਤਰਾ ਵਿੱਚ ਕਮੀ ਪੇਸ਼ੀ ਨਹੀਂ ਹੁੰਦੀ।ਵਿਗਿਆਨ ਵਿੱਚ ਇਸ ਦਾ ਮਹੱਤਵਪੂਰਨ ਸਥਾਨ ਹੈ।
ਟਕਸਾਲੀ ਭਾਸ਼ਾ ਕਿਸੇ ਵੀ ਖੇਤਰ ਦੀ ਉਹ ਭਾਸ਼ਾ ਹੁੰਦੀ ਹੈ ਜੋ ਉਸ ਖਿਤੇ ਵਿੱਚ ਲਿਖਤੀ ਅਤੇ ਮੌਖਿਕ ਰੂਪ ਵਿੱਚ ਸਿੱਕੇਬੰਦ ਰੂਪ ਵਿੱਚ ਪ੍ਰਵਾਨਤ ਹੁੰਦੀ ਹੈ। ਇਹ ਉਸ ਖਿੱਤੇ ਦੀਆਂ ਵੱਖ-ਵੱਖ ਪ੍ਰਚਲਤ ਭਾਸ਼ਾਈ ਰੂਪਾਂ ਦਾ ਸਾਂਝਾ ਅਤੇ ਸਰਬ ਪ੍ਰਵਾਨਤ ਰੂਪ ਹੁੰਦਾ ਹੈ। ਇਸ ਵਿੱਚ "ਟਕਸਾਲੀ", ਸ਼ਬਦ ਸਿੱਕਿਆਂ ਦੀ ਟਕਸਾਲ ਤੋਂ ਲਿਆ ਗਿਆ ਜਾਪਦਾ ਹੈ ਜੋ ਕਿਸੇ ਦੇਸ ਜਾਂ ਖਿੱਤੇ ਵਿੱਚ ਪ੍ਰਵਾਨਤ ਹੁੰਦੇ ਹਨ, ਉਵੇਂ ਹੀ ਟਕਸਾਲੀ ਭਾਸ਼ਾ ਵੀ ਕਿਸੇ ਖਿਤੇ ਦੀ ਸਰਬ ਪ੍ਰਵਾਨਤ ਭਾਸ਼ਾ ਹੁੰਦੀ ਹੈ। ਟਕਸਾਲੀ ਭਾਸ਼ਾ ਆਮ ਤੌਰ 'ਤੇ ਉਸ ਖਿਤੇ ਦੇ ਸਮਾਜਕ-ਆਰਥਕ ਤੌਰ 'ਤੇ ਵਿਕਸਤ ਹਿੱਸੇ ਦੀ ਹੀ ਬਣਦੀ ਹੈ ਅਤੇ ਇਹ ਰੁਤਬਾ ਸਮੇਂ ਨਾਲ਼ ਬਦਲਦਾ ਰਹਿੰਦਾ ਹੈ।ਦੂਜੇ ਸ਼ਬਦਾਂ ਵਿੱਚ ਟਕਸਾਲੀ ਭਾਸ਼ਾ ਕਿਸੇ ਖਿਤੇ ਦੇ ਲੋਕਾਂ ਵਲੋਂ ਬੋਲੀਆਂ ਜਾਂਦੀਆਂ ਵਿਲਖਣ ਭਾਸ਼ਾਈ ਕਿਸਮਾਂ ਵਿਚੋਂ ਕੇਂਦਰੀ ਰੂਪ ਵਾਲੀ ਭਾਸਾ ਹੁੰਦੀ ਹੈ। ਇਹ ਭਾਸ਼ਾ ਵਿਆਕਰਨ ਦੇ ਨਿਯਮਾਂ ਅਤੇ ਡਿਕਸ਼ਨਰੀ ਰੂਪ ਵਾਲੀ ਬਣ ਜਾਂਦੀ ਹੈ ਜਿਸ ਨਾਲ ਇਹ ਹੋਰ ਵੀ ਮਿਆਰੀ ਰੂਪ ਵਾਲੀ ਹੋ ਜਾਂਦੀ ਹੈ ਅਤੇ ਹਵਾਲਾ ਸ੍ਰੋਤਾਂ ਵਜੋਂ ਵਰਤੀ ਜਾਣ ਲੱਗ ਪੈਂਦੀ ਹੈ। ਟਕਸਾਲੀ ਭਾਸ਼ਾ ਉਹ ਭਾਸ਼ਾ ਹੈ ਜਿਸ ਨੂੰ ਸਮਾਜਿਕ ਤੌਰ ਉੱਤੇ ਮਾਨਤਾ ਪ੍ਰਾਪਤ ਹੋਵੇ। ਜੋ ਮਾਂਝੀ ਸਵਾਰੀ ਹੋਵੇ ਤੇ ਵਿਆਕਰਨਿਕ ਨਿਯਮਾਂ ਦੇ ਅਨੁਸਾਰ ਹੋਵੇ, ਉਸ ਭਾਸ਼ਾ ਦੇ ਸ਼ੁੱਧ ਯਾ ਉਤਮ ਰੂਪ ਨੂੰ ਟਕਸਾਲੀ ਭਾਸ਼ਾ ਕਹਿੰਦੇ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸ ਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਸ਼੍ਰੀ ਅਕਾਲ ਤਖਤ ਸਾਹਿਬ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਭੂਚਾਲ ਇੱਕ ਐਸੀ ਕੁਦਰਤ ਦੀ ਆਫਤ ਹੈ ਜਿਸ ਬਾਰੇ ਪਹਿਲਾਂ ਪਤਾ ਨਹੀਂ ਲੱਗਦਾ। ਖੋਜਾਂ ਤੋਂ ਬਾਅਦ ਭੂਚਾਲ ਆਉਣ ਦਾ ਕਾਰਨ ਇਹ ਮੰਨਿਆ ਗਿਆ ਕਿ ਜ਼ਮੀਨ ਦੀ ਤਹਿ ਜੋ ਹੇਠਾਂ ਹੈ, ਉਹ ਸਖਤ ਸਲੈਬਾਂ ਦੀ ਬਣੀ ਹੋਈ ਹੈ। ਇਨ੍ਹਾਂ ਹੇਠਲੀਆਂ ਸਲੈਬਾਂ ਨੂੰ ਟੈਕਟੋਨਿਕ ਪਲੇਟਾਂ ਵੀ ਕਹਿੰਦੇ ਹਨ, ਇਹ ਪਲੇਟਾਂ ਆਪਸ 'ਚ ਜੁੜੀਆਂ ਹੋਈਆਂ ਹਨ ਜੋ ਉਪਰ ਥੱਲੇ ਹਰਕਤ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਅੰਦਰ ਆਪਸੀ ਦਬਾਅ ਇੱਕ ਜਗ੍ਹਾ ਤੋਂ ਹਿੱਲ ਜਾਣ ਨਾਲ ਜਾਂ ਟੁੱਟ ਜਾਣ ਕਾਰਨ ਵਧ ਜਾਂਦਾ ਹੈ ਅਤੇ ਉਹ ਪਲੇਟਾਂ ਆਪਣੀ ਜਗ੍ਹਾ ਤੋਂ ਖਿਸਕ ਜਾਂਦੀਆਂ ਹਨ। ਇਨ੍ਹਾਂ ਪਲੇਟਾਂ ਦੀ ਜਗ੍ਹਾ 'ਚ ਬਦਲਾਅ ਆਉਣ ਕਾਰਨ ਆਪਸੀ ਟਕਰਾਅ ਵੀ ਹੁੰਦਾ ਹੈ ਜਾਂ ਆਪਸ ਵਿੱਚ ਖਹਿੰਦੀਆਂ ਹਨ ਜਿਸ ਕਾਰਨ ਧਰਤੀ ਅੰਦਰ ਝਟਕੇ ਲੱਗਦੇ ਹਨ ਜਿਸ ਨੂੰ ਭੂਚਾਲ ਕਹਿੰਦੇ ਹਨ ਜਿਸ ਨਾਲ ਧਰਤੀ ਕੰਬਦੀ ਹੈ।
ਜਲੰਧਰ ਪੰਜਾਬ ਦਾ ਇੱਕ ਪ੍ਰਸਿੱਧ ਸ਼ਹਿਰ ਹੈ। ਇਸ ਨੂੰ ਬਿਸਤ ਦੁਆਬ ਵੀ ਕਿਹਾ ਜਾਂਦਾ ਹੈ। ਇਹ ਪੰਜਾਬ ਦਾ ਇੱਕ ਬਹੁਤ ਪੁਰਾਣਾ ਸ਼ਹਿਰ ਹੈ। ਹਾਲੀਆ ਸਾਲਾਂ ਵਿੱਚ ਇਸ ਦਾ ਤੇਜ਼ੀ ਨਾਲ ਸ਼ਹਿਰੀਕਰਨ ਹੋਇਆ ਹੈ ਅਤੇ ਇਹ ਵਪਾਰਕ ਸਰਗਰਮੀ ਦੀ ਇੱਕ ਬਹੁਤ ਹੀ ਵੱਡੇ ਉਦਯੋਗਿਕ ਕੇਂਦਰ ਵਿੱਚ ਵਿਕਸਤ ਹੋ ਗਿਆ ਹੈ। ਭਾਰਤ ਦੀ ਆਜ਼ਾਦੀ (1947) ਦੇ ਬਾਅਦ ਜਲੰਧਰ ਨੂੰ ਪੰਜਾਬ ਦੀ ਰਾਜਧਾਨੀ ਬਣਾਇਆ ਗਿਆ ਸੀ ਅਤੇ ਇਹ 1953 ਵਿੱਚ ਚੰਡੀਗੜ੍ਹ ਨੂੰ ਰਾਜ ਦੀ ਰਾਜਧਾਨੀ ਬਣਾਏ ਜਾਣ ਤੱਕ ਰਾਜਧਾਨੀ ਰਿਹਾ।
ਜੀਵ ਵੰਨ-ਸੁਵੰਨਤਾ ਜਾਂ ਜੀਵ ਵਖਰੇਵਾਂ ਕੁਦਰਤ ਵਿੱਚ ਇੱਕ ਵਾਤਾਵਰਨੀ ਸੰਤੁਲਨ ਹੁੰਦਾ ਹੈ। ਵਾਤਾਵਰਨ ਦੇ ਭਿੰਨ-ਭਿੰਨ ਜੀਵਾਂ ਦੀਆਂ ਕਿਰਿਆਵਾਂ/ਪ੍ਰਤੀਕਿਰਆਵਾਂ ਕਰਕੇ ਇਹ ਸੰਤੁਲਨ ਕਾਇਮ ਰਹਿੰਦਾ ਹੈ। ਕਿਸੇ ਇੱਕ ਸੈੱਲ ਜਾਂ ਜੀਵ ਦਾ ਫਾਲਤੂ ਪਦਾਰਥ, ਕਿਸੇ ਦੂਜੇ ਜੀਵ ਦਾ ਭੋਜਨ ਬਣਦਾ ਹੈ। ਬ੍ਰਹਿਮੰਡ ਵਿੱਚ ਧਰਤੀ ਹੀ ਅਜਿਹਾ ਗ੍ਰਹਿ ਹੈ, ਜਿੱਥੇ ਜੀਵਨ ਸੰਭਵ ਹੈ। ਮੁਆਫ਼ਕ ਹਾਲਾਤ ਪੈਦਾ ਹੋਣ ‘ਤੇ ਸਭ ਤੋਂ ਪਹਿਲਾਂ ਪਾਣੀ ਵਿੱਚ ਇੱਕ ਸੈੱਲ ਵਾਲੇ ਜੀਵ ਪੈਦਾ ਹੋਏ। ਇਨ੍ਹਾਂ ਦੇ ਤਰਤੀਬੀ ਵਿਕਾਸ ਰਾਹੀਂ ਵੱਡੇ ਅਤੇ ਗੁੰਝਲਦਾਰ ਜੀਵ ਹੋਂਦ ਵਿੱਚ ਆਏ। ਅੱਜ ਧਰਤੀ ‘ਤੇ ਜੀਵ-ਜੰਤੂਆਂ ਦੀਆਂ ਅਨੇਕਾਂ ਕਿਸਮਾਂ ਹਨ। ਧਰਤੀ, ਜਿਸ ਨੂੰ ਅਸੀਂ ਧਰਤੀ ਮਾਂ ਕਹਿੰਦੇ ਹਾਂ, ਸੱਚਮੁੱਚ ਹੀ ਮਾਂ ਵਾਂਗ ਕਿੰਨੇ ਹੀ ਜੀਵ-ਜੰਤੂ, ਪਸ਼ੂ ਪੰਛੀ, ਫੁੱਲ ਬੂਟੇ, ਕੀੜੇ-ਮਕੌੜੇ, ਜੀਵਾਣੂ, ਉੱਲੀਆਂ ਤੇ ਹੋਰ ਪਤਾ ਨਹੀਂ ਕਿੰਨੀਆਂ ਕੁ ਜਾਤੀਆਂ ਦੀ ਪਾਲਣਹਾਰ ਹੈ। ਕੁਦਰਤ ਦੇ ਤਾਣੇ-ਬਾਣੇ ਵਿੱਚ ਜੀਵਾਂ ਅਤੇ ਨਿਰਜੀਵਾਂ ਦੇ ਆਪਸੀ ਨਾ ਟੁੱਟਣ ਵਾਲੇ ਸਬੰਧ ਹਨ। ਪੌਦੇ, ਜਾਨਵਰ, ਊਲੀਆਂ ਤੇ ਬਹੁਤ ਸਾਰੇ ਬੈਕਟੀਰੀਆਂ ਨੂੰ ਵਾਯੂਮੰਡਲ ‘ਚੋਂ ਜਾਂ ਪਾਣੀ ‘ਚੋਂ ਜਿਊਂਦੇ ਰਹਿਣ ਲਈ ਆਕਸੀਜਨ ਪ੍ਰਾਪਤ ਕਰਨ ਯੋਗ ਹੋਣ ਦੀ ਲੋੜ ਹੁੰਦੀ ਹੈ, ਨਾਲ ਹੀ ਸਾਰੇ ਸੰਜੀਵਾਂ ਨੂੰ ਫਾਲਤੂ ਪਦਾਰਥ ਜਿਵੇਂ ਕਾਰਬਨ ਡਾਇਆਕਸਾਈਡ ਜੇ ਸੰਜੀਵਾਂ ਦੇ ਅੰਦਰ ਜਮ੍ਹਾਂ ਹੋਣ ਦਿੱਤੀ ਜਾਵੇ ਤਾਂ ਉਹ ਜ਼ਹਿਰੀਲੀ ਹੋ ਸਕਦੀ ਹੈ। ਇਸ ਲਈ ਉਹਨਾਂ ਨੂੰ ਇਸ ਤੋਂ ਮੁਕਤ ਹੋਣਾ ਪੈਂਦਾ ਹੈ। ਸੌਖਣ ਕ੍ਰਿਆ ਸੰਜੀਵਾਂ ਦੇ ਅੰਦਰਲੇ ਵਰਤਾਰੇ ਨਾਲ ਹੀ ਨਹੀਂ ਜੁੜੀ ਹੋਈ ਹੈ, ਸਗੋਂ ਇਹ ਸੰਜੀਵਾਂ ਅਤੇ ਉਹਨਾਂ ਦੇ ਨੇੜਲੇ ਵਾਤਾਵਰਨ ਜਿਵੇਂ ਭੂਮੀ, ਹਵਾ, ਪਾਣੀ ਅਤੇ ਦੂਜੇ ਸੰਜੀਵਾਂ ਤੋਂ ਪਦਾਰਥਾਂ ਦਾ ਲੈਣ-ਦੇਣ ਵੀ ਹੈ। ਭੂਮੀ ਪੌਦਿਆਂ ਨੂੰ ਸਿੱਧੇ ਵਧਣ ਅਤੇ ਖੜ੍ਹਨ ਲਈ ਹੀ ਸਹਾਈ ਨਹੀਂ ਹੁੰਦੀ, ਸਗੋਂ ਖਣਿਜਾਂ, ਗੈਸਾਂ, ਪਾਣੀ, ਜੀਵਕ ਪਦਾਰਥਾਂ ਦੀ ਯੋਗਿਕ ਵੀ ਹੈ। ਇਸ ਲਈ ਲੱਖਾਂ, ਕਰੋੜਾਂ ਦੀ ਗਿਣਤੀ ਵਿੱਚ ਸੂਖਮ ਜੀਵ ਜਿਵੇਂ ਊਲੀਆਂ, ਬੈਕਟੀਰੀਆ, ਵਾਇਰਸ, ਅਲਗੀ, ਗੰਡੋਏ, ਨਿਮਾਟੋਡ ਆਦਿ ਵੀ ਹੁੰਦੇ ਹਨ। ਜਿਹੜੇ ਆਪਸੀ ਮੇਲ-ਮਿਲਾਪ ਨਾਲ ਲਗਾਤਾਰ ਇੱਕ ਦੂਜੇ ਲਈ ਵਸੀਲੇ ਪ੍ਰਦਾਨ ਕਰਦੇ ਹਨ। ਭੂਮੀ ਅਤੇ ਪੌਦਿਆਂ ਵਿੱਚ ਆਪਸੀ ਮਜ਼ਬੂਤ ਸੌਖਿਕ ਲੈਣ ਦੇਣ ਹੈ। ਪੌਦੇ ਜਦੋਂ ਵਧਦੇ- ਫੁਲਦੇ ਹਨ ਤਾਂ ਭੂਮੀ ਦੇ ਬਹੁਤ ਸਾਰੇ ਸੰਜੀਵਾਂ ਨੂੰ ਖ਼ੁਰਾਕ ਮੁਹੱਈਆ ਕਰਵਾਉਂਦੇ ਹਨ। ਪ੍ਰਕਾਸ਼ ਸੰਸਲੇਸ਼ਣ ਕ੍ਰਿਆ ਰਾਹੀਂ ਪੌਦਿਆਂ ਦੀਆਂ ਹਰੀਆਂ ਕੋਸ਼ਕਾਵਾਂ ਵਿੱਚ ਬਣਨ ਵਾਲਾ ਪਦਾਰਥ, ਜੜ੍ਹਾਂ ਰਾਹੀਂ ਬਾਹਰ ਨਿਕਲ ਕੇ ਕੁਦਰਤੀ ਪ੍ਰਕਿਰਤਿਕ ਸੌਖਿਕ ਜੋੜ ਜੋੜਦਾ ਹੈ, ਜਿਸ ਵਿੱਚ ਮਨੁੱਖ ਵੀ ਸ਼ਾਮਲ ਹੁੰਦੇ ਹਨ। ਬਹੁਤ ਸਾਰੇ ਸੂਖਮ ਜੀਵ ਜੜ੍ਹਾਂ ਨੇੜੇ ਜੈਵਿਕ ਰਸਾਇਣ ਮੁਹੱਈਆ ਕਰਦੇ ਹਨ। ਜਿਹੜੇ ਪੌਦਿਆਂ ਦਾ ਸਿਹਤਮੰਦ ਵਾਧਾ ਹੋਣ ‘ਚ ਸਹਾਈ ਹੁੰਦੇ ਹਨ। ਸਾਰੇ ਪੌਦੇ ਨਾਈਟਰੋਜਨ, ਫਾਸਫੋਰਸ, ਪੌਟਾਸ਼, ਮੈਗਨੀਸ਼ੀਅਮ, ਕੈਲਸ਼ੀਅਮ ਆਦਿ ਖੁਰਾਕੀ ਤੱਤ ਲੈਂਦੇ ਹਨ। ਬੈਕਟੀਰੀਆ ਪੌਦਿਆਂ ਨੂੰ ਵਾਯੂ ਮੰਡਲ ‘ਚੋਂ ਨਾਈਟਰੋਜਨ ਪ੍ਰਾਪਤ ਕਰਵਾਉਂਦੇ ਹਨ। ਜਦੋਂ ਪੌਦੇ ਮਰਦੇ ਹਨ ਤਾਂ ਪੌਦਿਆਂ ਦੀਆਂ ਜੜ੍ਹਾਂ, ਟਾਹਣੀਆਂ ਅਤੇ ਪੱਤੇ ਆਦਿ ਊਲੀਆਂ ਅਤੇ ਬੈਕਟੀਰੀਆ ਦੀ ਖੁਰਾਕ ਬਣਦੇ ਹਨ। ਊਲੀਆਂ ਅਤੇ ਬੈਕਟੀਰੀਆ ਅਗਾਂਹ ਨਿਮਾਟੋਡਾਂ ਅਤੇ ਗੰਡੋਇਆਂ ਦੀ ਖੁਰਾਕ ਬਣਦੇ ਹਨ। ਜਿਹੜੇ ਅਗਾਂਹ ਹੋਰ ਜੀਵਾਣੂੰਆਂ ਦੀ ਖੁਰਾਕ ਬਣਦੇ ਹਨ।
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਇਕੀਵੀਂ ਸਦੀ ਵਿੱਚ ਵਿਚਾਰਧਾਰਾ ਦਾ ਬਦਲਦਾ ਸਰੂਪ
ਵਿਚਾਰਧਾਰਾ ਦਾ ਸੰਕਲਪ ਆਪਣੇ ਇਤਿਹਾਸਿਕ ਵਿਕਾਸ ਦੌਰਾਨ ਵੱਖ-ਵੱਖ ਅਰਥਾਂ ਦਾ ਧਾਰਨੀ ਰਿਹਾ ਹੈ। ਵਿਚਾਰਧਾਰਾ ਸ਼ਬਦ ਅੰਗਰੇਜ਼ੀ ਦੇ ਸ਼ਬਦ ਆਈਡਿਆਲੋਜੀ (ideology) ਦਾ ਸਮਾਨਾਰਥਕ ਹੈ। ਆਈਡਿਆਲੋਜੀ ਸ਼ਬਦ ਦੀ ਵਰਤੋਂ 1796 ਵਿੱਚ ਡੈਸਟਟ ਦੀ ਟਰੇਸੀ (Destutt de Tracy) ਨੇ ‘ਵਿਚਾਰਾਂ ਦੇ ਵਿਗਿਆਨ’ ਦੇ ਇੱਕ ਪੱਖ ਨੂੰ ਪੇਸ਼ ਕਰਨ ਲਈ ਕੀਤੀ ਸੀ। ਨਪੋਲੀਅਨ ਬੋਨਾਪਾਰਟ ਨੇ ਇਸ ਸ਼ਬਦ ਦੀ ਵਰਤੋਂ ਆਪਣੇ ਵਿਰੋਧੀਆਂ ਲਈ ਅਪਸ਼ਬਦ ਦੇ ਰੂਪ ਵਿੱਚ ਕੀਤੀ ਸੀ ਜੋ ਗਿਆਨਕਰਨ ਦੇ ਯੁੱਗ ਤੋਂ ਬਹੁਤ ਪ੍ਰਭਾਵਿਤ ਸਨ। ਇਹ ਵਿਚਾਰਵਾਨ ਆਪਣੇ ਵਿਰੋਧੀਆਂ ਦੇ ਵਿਚਾਰਾਂ ਦੀ ਤੰਗ-ਦਿਲੀ ਨੂੰ ਤੋੜਨ ਲਈ ਤੇ ਆਪਣਾ ਅਕਾਦਮਿਕ, ਸਮਾਜਿਕ ਤੇ ਸੱਭਿਆਚਾਰਕ ਬਦਲ ਸਿਰਜਣ ਲਈ ਨਵੇਂ ਵਿਚਾਰਾਂ ਦਾ ਵਿਗਿਆਨ ਸਿਰਜਣ ਲਈ ਤਤਪਰ ਸਨ। ਬਾਅਦ ਵਿੱਚ ਇਸ ਸ਼ਬਦ ਦੇ ਉਪਰੋਕਤ ਅਰਥਾਂ ਵਿੱਚ ਪਰਿਵਰਤਨ ਆਇਆ ਤੇ ਇਸ ਨੂੰ ਵੱਖ-ਵੱਖ ਸਮਾਜਿਕ ਤੇ ਰਾਜਨੀਤਿਕ ਪੱਖਾਂ ਦਾ ਮੁਲਾਂਕਣ ਕਰਨ ਵਾਲੀ ਵਿਧੀ ਦੇ ਤੌਰ `ਤੇ ਵਰਤਿਆ ਜਾਣ ਲੱਗਾ। ਵਿਚਾਰਧਾਰਾ ਨੂੰ ਆਮ ਤੌਰ `ਤੇ ਵਿਅਕਤੀ, ਸਮੂਹ ਜਾਂ ਸਮਾਜ ਦੁਆਰਾ ਆਯੋਜਿਤ ਵਿਸ਼ਵਾਸਾਂ ਦਾ ਸਮੂਹ ਕਿਹਾ ਜਾਂਦਾ ਹੈ। ਇਸ ਨੂੰ ਕਿਸੇ ਦੇ ਵਿਸ਼ਵਾਸਾਂ, ਨਿਸ਼ਚਿਆਂ ਜਾਂ ਪ੍ਰੇਰਨਾਵਾਂ ਨੂੰ ਬਣਾਉਣ ਵਾਲੇ ਚੇਤਨ- ਅਵਚੇਤਨ ਵਿਚਾਰਾਂ ਦਾ ਸਮੂਹ ਵੀ ਕਿਹਾ ਜਾ ਸਕਦਾ ਹੈ। ਇਹ ਲੋਕਾਂ, ਸਰਕਾਰਾਂ ਜਾਂ ਦੂਸਰੇ ਸਮੂਹਾਂ ਦੁਆਰਾ ਅਪਣਾਈ ਗਈ ਹੁੰਦੀ ਹੈ ਤੇ ਜਨਸੰਖਿਆ ਦਾ ਵੱਡਾ ਸਮੂਹ ਇਸ ਨੂੰ ਜ਼ਿੰਦਗੀ ਜਿਊਣ ਦਾ ਸਹੀ ਤਰੀਕਾ ਮੰਨਦਾ ਹੈ। ਮਾਰਕਸਵਾਦ ਵਿੱਚ ਵਿਚਾਰਧਾਰਾ ਨੂੰ ਵਿਚਾਰਾਂ ਦਾ ਇੱਕ ਅਜਿਹਾ ਸਮੂਹ ਮੰਨਿਆ ਜਾਂਦਾ ਹੈ, ਜਿਸ ਵਿਚਲੇ ਵਿਚਾਰ ਮੁੱਖ ਤੌਰ `ਤੇ ਸਮਾਜ ਦੇ ਉੱਚ-ਵਰਗ, ਜਾਂ ਸਮਾਜ ਦੀ ਪ੍ਰਭੂ-ਸੱਤਾ ਵਾਲੀ ਜਮਾਤ ਦੇ ਹੁੰਦੇ ਹਨ। ਇਹ ਜਮਾਤ ਆਪਣੇ ਵਿਚਾਰਾਂ ਨੂੰ ਸਮਾਜ `ਤੇ ਥੋਪਦੀ ਹੋਈ ਸਹੀ ਸਿੱਧ ਕਰਦੀ ਹੈ। ਇਸ ਕਰਕੇ ਮਾਰਕਸ ਨੇ ਇਸ ਪ੍ਰਕਾਰ ਦੀ ਵਿਚਾਰਧਾਰਾ ਨੂੰ ‘ਭਰਮ ਚੇਤਨਾ’ ਦੇ ਤੌਰ `ਤੇ ਪਰਿਭਾਸ਼ਿਤ ਕੀਤਾ। ਇਨ੍ਹਾਂ ਨੇ ਪਹਿਲੀ ਵਾਰ ਵਿਚਾਰਧਾਰਾ ਨੂੰ ਇਤਿਹਾਸਿਕ ਪਦਾਰਥਵਾਦ ਦੇ ਸੰਦਰਭ ਵਿੱਚ ਵਿਗਿਆਨਿਕ ਅਰਥਾਂ ਦਾ ਧਾਰਨੀ ਬਣਾਇਆ। ਇਸ ਤੋਂ ਪਹਿਲਾ ਵਿਚਾਰ ਨੂੰ ਯਥਾਰਥਕ ਵਸਤੂ ਮੰਨਣ ਵਾਲੇ ਮਨੁੱਖੀ ਇਤਿਹਾਸ ਦਾ ਵਿਕਾਸ ਵਿਚਾਰਾਂ ਦੇ ਜ਼ਰੀਏ ਹੋਇਆ ਮੰਨਦੇ ਸਨ। ਇਹ ਵਿਚਾਰਵਾਨ ਪਦਾਰਥ ਦੀ ਥਾਂ ਚੇਤਨਾ ਨੂੰ ਮੁੱਖ ਮੰਨਦੇ ਸਨ ਤੇ ਪਦਾਰਥ ਦੀ ਹੋਂਦ ਚੇਤਨਾ ਤੋਂ ਹੋਈ ਮੰਨ ਕੇ ਸਮੁੱਚੇ ਮਨੁੱਖੀ ਜੀਵਨ ਨੂੰ ਚੇਤਨਾ ਦੀ ਉਪਜ ਵਜੋਂ ਪੇਸ਼ ਕਰਦੇ ਸਨ। ਪਰ ਮਾਰਕਸ ਨੇ ਇਤਿਹਾਸਿਕ ਪਦਾਰਥਵਾਦ ਤੇ ਦਵੰਦਵਾਦ ਰਾਹੀਂ ਇਹ ਧਾਰਨਾ ਪੇਸ਼ ਕੀਤੀ ਕਿ ਮਨੁੱਖੀ ਵਿਚਾਰਧਾਰਾ ਤੇ ਚੇਤਨਾ ਪਦਾਰਥਕ ਹਾਲਤਾਂ ਤੋਂ ਪੈਦਾ ਹੁੰਦੀ ਹੈ। ਮਾਰਕਸ ਨੇ ਇਤਿਹਾਸਿਕ ਪਦਾਰਥਵਾਦ ਦੇ ਜ਼ਰੀਏ ਸਮਾਜਿਕ ਵਿਕਾਸ ਦੇ ਜਮਾਤੀ ਵਿਰੋਧ ਵਿਕਾਸ ਨੂੰ ਪਹਿਚਾਣਿਆ। ਇਸ ਪਰਿਪੇਖ ਵਿੱਚ ਹੀ ਉਹਨਾਂ ਨੇ ਪੂੰਜੀਵਾਦੀ ਯੁੱਗ ਦੇ ਸਮਾਜ ਵਿੱਚ ਮੁੱਖ ਵਿਰੋਧਤਾਈ ਬੁਰਜ਼ੂਆ ਤੇ ਪ੍ਰੋਲੇਤਾਰੀ ਵਿੱਚ ਹੋਣ ਅਤੇ ਬੁਰਜ਼ੂਆ ਜਮਾਤ ਦੁਆਰਾ ਆਪਣੀ ਲੁੱਟ ਨੂੰ ਜਾਇਜ਼ ਠਹਿਰਾਉਣ ਦਾ ਪ੍ਰਚਾਰ ਕਰਨ ਵਾਲੀ ਵਿਚਾਰਧਾਰਾ ਦੇ ਵਿਰੋਧ ਵਿੱਚ ਸਮਾਜਵਾਦੀ ਵਿਚਾਰਧਾਰਾ ਦਾ ਸੰਕਲਪ ਵਿਕਸਿਤ ਕੀਤਾ। ਮਾਰਕਸਵਾਦ ਸਮਾਜਿਕ ਢਾਂਚੇ ਨੂੰ ਆਰਥਿਕ ਆਧਾਰ ਅਤੇ ਉੱਚ ਉਸਾਰ ਵਾਲੇ ਉਤਪਾਦਨੀ ਸੰਬੰਧਾਂ ਵਿੱਚ ਵੰਡ ਕੇ ਵੇਖਦਾ ਹੈ। ਆਰਥਿਕ ਆਧਾਰ ਪੈਦਾਵਾਰੀ ਸੰਬੰਧ ਅਤੇ ਪੈਦਾਵਾਰੀ ਦੇ ਢੰਗਾਂ ਨੂੰ ਦਰਸਾਉਂਦਾ ਹੈ ਅਤੇ ਉੱਚ-ਉਸਾਰ ਆਰਥਿਕ ਆਧਾਰ `ਤੇ ਉਸਰੀ ਹੋਈ ਪ੍ਰਧਾਨ ਵਿਚਾਰਧਾਰਾ ਨੂੰ ਦਰਸਾਉਂਦਾ ਹੈ, ਜਿਸ ਵਿੱਚ ਕਾਨੂੰਨ, ਧਾਰਮਿਕ ਤੇ ਰਾਜਨੀਤਿਕ ਪ੍ਰਬੰਧ ਸ਼ਾਮਿਲ ਹੁੰਦਾ ਹੈ। ਪੈਦਾਵਾਰ ਦਾ ਆਰਥਿਕ ਆਧਾਰ ਸਮਾਜ ਦੇ ਰਾਜਨੀਤਿਕ ਉੱਚ-ਉਸਾਰ ਨੂੰ ਨਿਸ਼ਚਿਤ ਕਰਦਾ ਹੈ। ਰਾਜ ਕਰਨ ਵਾਲੀ ਜਮਾਤ ਦੀਆਂ ਰੁਚੀਆਂ ਉੱਚ-ਉਸਾਰ ਅਤੇ ਨਿਆਂ ਕਰਨ ਵਾਲੀ ਵਿਚਾਰਧਾਰਾ ਦੇ ਸੁਭਾਅ ਨੂੰ ਨਿਸ਼ਚਿਤ ਕਰਦੀਆਂ ਹਨ। ਵਿਚਾਰਧਾਰਾ ਦੀ ਮਹੱਤਤਾ ਸਮਾਜ ਦੇ ਆਰਥਿਕ ਪ੍ਰਬੰਧ `ਤੇ ਕਾਬਜ਼ ਜਮਾਤ ਨੂੰ ਸਮਾਜ ਦੇ ਬਾਕੀ ਤਬਕਿਆਂ ਵਿੱਚ ਸਹੀ ਸਿੱਧ ਕਰਨ ਵਿੱਚ ਹੈ। ਜਾਰਜ਼ ਲੁਕਾਚ(Georg Lukas) ਅਨੁਸਾਰ, ‘ਵਿਚਾਰਧਾਰਾ ਰਾਜ ਕਰਨ ਵਾਲੀ ਜਮਾਤ ਦੀ ਜਮਾਤੀ ਚੇਤਨਤਾ ਦਾ ਰੱਖਿਅਕ ਪ੍ਰਬੰਧ ਹੈ।’ ਟੈਰੀ ਈਗਲਟਨ ਨੇ ਵਿਚਾਰਧਾਰਾ ਨੂੰ ਸਮਾਜਿਕ ਜੀਵਨ ਵਿੱਚ ਅਰਥਾਂ, ਚਿੰਨ੍ਹਾਂ ਅਤੇ ਕੀਮਤਾਂ ਦੇ ਪੈਦਾ ਕਰਨ ਦੀ ਪ੍ਰਕਿਰਿਆ ਮੰਨਿਆ ਹੈ। ਇਹ ਵਿਚਾਰ ਪ੍ਰਬਲ ਰਾਜਨੀਤਿਕ ਸ਼ਕਤੀ ਨੂੰ ਉੱਚਿਤ ਠਹਿਰਾਉਣ ਵਿੱਚ ਸਹਾਇਤਾ ਕਰਨ ਵਾਲੇ ਸਹੀ ਵੀ ਹੋ ਸਕਦੇ ਹਨ ਤੇ ਗ਼ਲਤ ਵੀ। ਉਹ ਵਿਚਾਰਧਾਰਾ ਨੂੰ ਯੋਜਨਾਬੱਧ ਵਿਗੜਿਆ ਹੋਇਆ ਸੰਚਾਰ ਪ੍ਰਬੰਧ, ਜ਼ਰੂਰੀ ਸਮਾਜਿਕ ਭਰਮ, ਵਿਸ਼ਵਾਸਾਂ ਦੇ ਸਮੂਹ ਦਾ ਕਿਰਿਆਤਮਿਕ ਰੂਪ ਆਦਿ ਪੱਖਾਂ ਤੋਂ ਪ੍ਰਭਾਸ਼ਿਤ ਕਰਦਾ ਹੈ। ਐਨਤੋਨੀਓ ਗ੍ਰਾਮਸ਼ੀ ਸੱਭਿਆਚਾਰਕ ਦਬਦਬੇ ਦੇ ਸੰਕਲਪ ਰਾਹੀਂ ਦੱਸਦਾ ਹੈ ਕਿ ਕਿਵੇਂ ਪੈਦਾਵਾਰੀ ਸਾਧਨਾਂ `ਤੇ ਕਾਬਜ਼ ਜਮਾਤ ਰਾਜ ਦੀਆਂ ਸੱਭਿਆਚਾਰਕ ਸੰਸਥਾਵਾਂ ਦੀ ਵਰਤੋਂ ਕਰਕੇ ਆਪਣੀ ਦਬਦਬੇ ਨੂੰ ਬਣਾਈ ਰੱਖਦੀ ਹੈ?
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
1857 ਦਾ ਭਾਰਤੀ ਵਿਦਰੋਹ, ਜਿਸਨੂੰ ਭਾਰਤ ਦੀ ਪਹਿਲੀ ਆਜ਼ਾਦੀ ਦੀ ਜੰਗ, ਸਿਪਾਹੀ ਬਗ਼ਾਵਤ ਅਤੇ ਭਾਰਤੀ ਗਦਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਬਰਤਾਂਵੀ ਸ਼ਾਸਨ ਦੇ ਵਿਰੁੱਧ ਇੱਕ ਸ਼ਸਤਰਬੰਦ ਵਿਦਰੋਹ ਸੀ। 10 ਮਈ, 1857 ਨੂੰ ਭਾਰਤ ਦਾ ਪਹਿਲਾ ਆਜ਼ਾਦੀ ਸੰਗਰਾਮ 'ਚ ਮੇਰਠ ਵਿੱਚ ਭਾਰਤੀ ਫ਼ੌਜੀਆਂ ਨੇ ਅੰਗਰੇਜ਼ਾਂ ਦੇ ਖ਼ਿਲਾਫ਼ ਬਗ਼ਾਵਤ ਕਰ ਦਿਤੀ। ਇਹ ਵਿਦਰੋਹ ਦੋ ਸਾਲਾਂ ਤੱਕ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਚੱਲਿਆ। ਇਹ ਬਗ਼ਾਵਤ ਛਾਉਣੀ ਖੇਤਰਾਂ ਵਿੱਚ ਛੋਟੀਆਂ ਮੋਟੀਆਂ ਝੜਪਾਂ ਅਤੇ ਆਗਜਨੀ ਨਾਲ ਸ਼ੁਰੂ ਹੋਈ ਸੀ ਪਰ ਜਨਵਰੀ ਮਹੀਨੇ ਤੱਕ ਇਸਨੇ ਵਿਸ਼ਾਲ ਰੂਪ ਧਾਰ ਲਿਆ ਸੀ। ਵਿਦਰੋਹ ਦਾ ਅੰਤ ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦੇ ਅੰਤ ਨਾਲ ਹੋਇਆ, ਅਤੇ ਪੂਰੇ ਭਾਰਤ ਉੱਤੇ ਬਰਤਾਨਵੀ ਤਾਜ ਦੀ ਹਕੂਮਤ ਹੋ ਗਈ ਜੋ ਅਗਲੇ 90 ਸਾਲਾਂ ਤੱਕ ਰਹੀ।
ਵਾਲੀਬਾਲ ਇੱਕ ਟੀਮ ਖੇਡ ਹੈ। ਹਰ ਟੀਮ ਵਿੱਚ ਛੇ-ਛੇ ਖਿਡਾਰੀ ਹੁੰਦੇ ਹਨ। ਮੈਦਾਨ ਦੀ ਲੰਬਾਈ 18 ਮੀਟਰ ਅਤੇ ਚੋੜਾਈ 9 ਮੀਟਰ ਹੁੰਦੀ ਹੈ। ਗਰਾਊਂਡ ਦੇ ਵਿਚਕਾਰ ਇੱਕ ਜਾਲ ਲਗਾ ਹੁੰਦਾ ਹੈ ਜੋ ਦੋਵਾਂ ਟੀਮਾਂ ਦੇ ਪਾੜੇ ਨਿਸਚਿਤ ਕਰਦਾ ਹੈ ਅਤੇ ਇਸ ਤਰ੍ਹਾਂ ਇੱਕ ਪਾਸਾ 9 ਮੀਟਰ ਦਾ ਵਰਗਾਕਾਰ ਹੁੰਦਾ ਹੈ। ਹਰੇਕ ਟੀਮ ਦੇ ਖਿਡਾਰੀ ਵਿਰੋਧੀ ਟੀਮ ਦੇ ਪਾੜੇ ਵਿੱਚ ਗੇਂਦ ਸੁਟ ਕੇ ਆਪਣਾ ਪੂਆਇਟ ਲੈਣ ਦਾ ਯਤਨ ਕਰਦੇ ਹਨ। ਇਹ ਖੇਡ 1964 ਤੋਂ ਲੈ ਕੇ ਹੁਣ ਤਕ ਓਲੰਪਿਕ ਖੇਡਾਂ ਦਾ ਹਿੱਸਾ ਹੈ।
ਦਲਿਤ ਵਰਗ ਸਮਾਜ ਦੀ ਉਹ ਸ਼੍ਰੇਣੀ ਜੋ ਸਭ ਤੋਂ ਪਛੜੀ ਮੰਨੀ ਗਈ ਹੋਵੇ ਅਤੇ ਜਿਸਨੂੰ ਉਚੇ, ਅਮੀਰ ਲੋਕ ਉੱਪਰ ਨਾ ਉਠਣ ਦਿੰਦੇ ਹੋਣ। ਪੁਰਾਣੇ ਸਮਿਆਂ ਵਿੱਚ ਦਲਿਤਸਬਦ ਹਜ਼ਾਰਾਂ ਸਾਲਾਂ ਤੱਕ ਅਛੂਤ ਸਮਝੀਆਂ ਜਾਣ ਵਾਲੀ ਉਨ੍ਹਾਂ ਤਮਾਮ ਜਾਤੀਆਂ ਲਈ ਸਮੂਹਕ ਤੌਰ ਤੇ ਪ੍ਰਯੋਗ ਹੁੰਦਾ ਸੀ ਜੋ ਸਮਾਜ ਵਿਵਸਥਾ ਵਿੱਚ ਸਭ ਤੋਂ ਹੇਠਲੇ ਡੰਡੇ ਤੇ ਸਥਿਤ ਸਨ। ਸੰਵਿਧਾਨਕ ਭਾਸ਼ਾ ਵਿੱਚ ਇਨ੍ਹਾਂ ਨੂੰ ਹੀ ਅਨੁਸੂਚਿਤ ਜਾਤੀਆਂ ਕਿਹਾ ਗਿਆ ਹੈ। ਭਾਰਤੀ ਸੰਵਿਧਾਨ ਵਿੱਚ ਦਿੱਤੇ ਅਧਿਕਾਰਾਂ ਨਾਲ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਨਾਲ ਸਬੰਧਤ ਲੋਕਾਂ ਨੂੰ ਮੁੱਖ ਧਾਰਾ ਵਿੱਚ ਖੜ੍ਹਾ ਕੀਤਾ ਗਿਆ ਹੈ। ਭਾਰਤ ਦੀ ਜਨਸੰਖਿਆ ਵਿੱਚ ਲਗਭਗ 24.
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਵਿਸ਼ਵ ਭੋਜਨ ਦਿਵਸ (ਅੰਗਰੇਜ਼ੀ ਵਿੱਚ: ਵਰਲਡ ਫੂਡ ਡੇ), 16 ਅਕਤੂਬਰ 1945 ਵਿੱਚ ਸੰਯੁਕਤ ਰਾਸ਼ਟਰ ਦੀ ਫੂਡ ਐਂਡ ਐਗਰੀਕਲਚਰ ਔਰਗਨਾਈਜ਼ੇਸ਼ਨ ਦੀ ਸਥਾਪਨਾ ਤਰੀਕ ਦੇ ਸਨਮਾਨ ਵਿੱਚ ਸਾਰੀ ਦੁਨੀਆ ਭਰ ਵਿੱਚ ਹਰ ਸਾਲ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਵਿਸ਼ਵ ਖੁਰਾਕ ਪ੍ਰੋਗਰਾਮ ਅਤੇ ਖੇਤੀਬਾੜੀ ਵਿਕਾਸ ਲਈ ਅੰਤਰਰਾਸ਼ਟਰੀ ਫੰਡ ਸਮੇਤ ਖਾਧ ਸੁਰੱਖਿਆ ਨਾਲ ਜੁੜੇ ਕਈ ਹੋਰ ਸੰਗਠਨਾਂ ਵਲੋਂ ਵਿਆਪਕ ਪਧਰ ਮਨਾਇਆ ਜਾਂਦਾ ਹੈ।
ਅਬਰਾਹਮ ਲਿੰਕਨ /ˈeɪbrəhæm ˈlɪŋkən/ (12 ਫ਼ਰਵਰੀ 1809 – 15 ਅਪਰੈਲ 1865) ਸੰਯੁਕਤ ਰਾਜ ਅਮਰੀਕਾ ਦੇ 16ਵੇਂ ਪ੍ਰਧਾਨ ਸਨ, ਅਤੇ ਉਹਨਾਂ ਨੇ ਮਾਰਚ 1861 ਤੋਂ ਅਪ੍ਰੈਲ 1865 ਵਿੱਚ ਉਹਨਾਂ ਦੇ ਕਤਲ ਤਕ ਇਸ ਪਦ ਤੇ ਸੇਵਾ ਕੀਤੀ। ਲਿੰਕਨ ਨੇ ਅਮਰੀਕੀ ਸਿਵਲ ਜੰਗ - ਉਸ ਦੀ ਸਭ ਤੋਂ ਖੂਨੀ ਜੰਗ ਅਤੇ ਸਭ ਤੋਂ ਵੱਡੇ ਨੈਤਿਕ, ਸੰਵਿਧਾਨਕ ਅਤੇ ਸਿਆਸੀ ਸੰਕਟ ਦੌਰਾਨ ਸੰਯੁਕਤ ਰਾਜ ਅਮਰੀਕਾ ਦੀ ਅਗਵਾਈ ਕੀਤੀ।.
ਹਵਾ ਪ੍ਰਦੂਸ਼ਣ ਉਦੋਂ ਵਾਪਰਦਾ ਹੈ ਜਦੋਂ ਧਰਤੀ ਦੇ ਵਾਯੂਮੰਡਲ ਵਿੱਚ ਗੈਸਾਂ, ਧਾਤੂਆਂ ਅਤੇ ਜੈਵਕ ਅਣੂਆਂ ਸਮੇਤ ਪਦਾਰਥਾਂ ਦੇ ਨੁਕਸਾਨਦੇਹ ਜਾਂ ਜ਼ਿਆਦਾ ਮਾਤਰਾਵਾਂ ਹੁੰਦੀਆਂ ਹਨ। ਇਸ ਨਾਲ ਰੋਗ, ਅਲਰਜੀ ਅਤੇ ਮਨੁੱਖਾਂ ਦੀ ਮੌਤ ਵੀ ਹੋ ਸਕਦੀ ਹੈ; ਇਸ ਨਾਲ ਜਾਨਵਰਾਂ ਅਤੇ ਖਾਣੇ ਦੀ ਫਸਲ ਵਰਗੇ ਹੋਰ ਜੀਵਤ ਪ੍ਰਾਣੀਆਂ ਨੂੰ ਵੀ ਨੁਕਸਾਨ ਹੋ ਸਕਦਾ ਹੈ, ਅਤੇ ਕੁਦਰਤੀ ਜਾਂ ਨਿਰਮਾਣ ਮਾਹੌਲ ਨੂੰ ਨੁਕਸਾਨ ਪਹੁੰਚ ਸਕਦਾ ਹੈ। ਮਨੁੱਖੀ ਗਤੀਵਿਧੀ ਅਤੇ ਕੁਦਰਤੀ ਪ੍ਰਕਿਰਿਆ ਦੋਵੇਂ ਹਵਾ ਪ੍ਰਦੂਸ਼ਣ ਪੈਦਾ ਕਰ ਸਕਦੇ ਹਨ।
ਪੰਜਾਬੀਆ ਦੀਆਂ ਖੇਡਾਂ ਦਾ ਘੇਰਾ ਬਹੁਤ ਵਿਸ਼ਾਲ ਹੈ। ਆਧੁਨਿਕ ਖੇਡਾਂ ਵਿੱਚ ਹਾਕੀ ਅਤੇ ਕ੍ਰਿਕੇਟ ਅਤੇ ਹੋਰ ਬਹੁਤ ਸਾਰੀਆਂ ਪਰੰਪਰਿਕ ਖ਼ੇਡਾਂ ਹਨ, ਜਿਵੇਂ ਕੱਬਡੀ,ਕੁਸ਼ਤੀ, ਖਿੱਦੋ ਖੂੰਡੀ। ਪੰਜਾਬ ਦੀਆਂ 100 ਤੋਂ ਵੱਧ ਰਵਾਇਤੀ ਹਨ।ਪੰਜਾਬ ਦੀਆਂ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ, ਸੂਬਾ ਸਰਕਾਰ ਨੇ 2014 ਤੋਂ ਪੰਜਾਬ ਦਿਹਾਤੀ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਪਹਿਲਕਦਮੀਆਂ 'ਤੇ ਕੰਮ ਕੀਤਾ ਹੈ। ਇਹਨਾਂ ਖੇਡਾਂ ਵਿਚੋਂ ਕੱਬਡੀ, ਕੁਸ਼ਤੀ ਨੂੰ ਰਾਜ ਪੱਧਰ ਤੇ, ਰਾਸ਼ਟਰੀ ਪੱਧਰ ਤੇ, ਅੰਤਰ ਰਾਸ਼ਟਰੀ ਪੱਧਰ ਉੱਪਰ ਵੀ ਮਾਨਤਾ ਮਿਲੀ ਹੈ।।ਪੰਜਾਬ ਵਿੱਚ ਹੇਠ ਲਿਖੀਆਂ ਖੇਡਾਂ ਸ਼ਾਮਲ ਹਨ:
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਕੁਕਨੂਸ ਜਾਂ ਕ਼ਕ਼ਨੁਸ ਜਾਂ ਕ਼ੁਕ਼ਨੁਸ (ਯੂਨਾਨੀ ਮਿਥਹਾਸ ਵਿੱਚ ਫੋਏਨਿਕਸ ਜਾਂ ਫੀਨਿਕਸ, ਪੁਰਾਤਨ ਯੂਨਾਨੀ: φοίνιξ phóinīx) ਲੰਮੀ ਉਮਰ ਭੋਗਣ ਵਾਲਾ ਪੰਛੀ ਹੈ, ਜਿਸ ਬਾਰੇ ਮਿਥ ਹੈ ਕਿ ਇਹ ਬਹੁਤ ਮਿੱਠੀ ਆਵਾਜ਼ ਵਿੱਚ ਗੀਤ ਗਾਉਂਦਾ ਹੈ ਅਤੇ ਇਸ ਗਾਉਣ ਕਰ ਕੇ ਉਸ ਦੇ ਆਲ੍ਹਣੇ ਨੂੰ ਅੱਗ ਲੱਗ ਜਾਂਦੀ ਹੈ ਅਤੇ ਉਹ ਭਸਮ ਹੋ ਜਾਂਦਾ ਹੈ। ਫਿਰ ਬਰਸਾਤ ਵਿੱਚ ਉਸ ਦੀ ਭਸਮ ਵਿੱਚੋਂ ਇੱਕ ਨਵੇਂ ਕ਼ੁਕ਼ਨੁਸ ਦਾ ਜਨਮ ਹੁੰਦਾ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਚੀਨ (ਮੰਦਾਰਿਨੀ ਚੀਨੀ ਵਿੱਚ: 中国) ਜਾਂ ਚੀਨ ਦਾ ਲੋਕਤੰਤਰੀ ਗਣਤੰਤਰ (ਮੰਦਾਰਿਨੀ ਚੀਨੀ ਵਿੱਚ: 中华人民共和国) ਪੂਰਬੀ ਏਸ਼ੀਆ ਅਤੇ ਭਾਰਤ ਦੇ ਉੱਤਰ ਵਿੱਚ ਸਥਿਤ ਇੱਕ ਦੇਸ਼ ਹੈ। ਲਗਭਗ 1.3 ਅਰਬ ਦੀ ਆਬਾਦੀ ਵਾਲੇ ਇਸ ਮੁਲਕ ਦੀ ਰਾਜਧਾਨੀ ਬੀਜਿੰਗ ਹੈ ਅਤੇ ਮੰਦਾਰਿਨੀ ਇਸ ਦੀ ਦਫ਼ਤਰੀ ਭਾਸ਼਼ਾ ਹੈ। ਖੇਤਰਫਲ ਦੇ ਮੁਤਾਬਿਕ ਚੀਨ ਸੰਸਾਰ ਵਿੱਚ ਰੂਸ ਅਤੇ ਕੈਨੇਡਾ ਤੋਂ ਬਾਅਦ ਤੀਜੇ ਨੰਬਰ ’ਤੇ ਆਉਂਦਾ ਹੈ। ਚੀਨ ਦੀ ਲਗਪਗ 3,380 ਕਿਲੋਮੀਟਰ ਦੀ ਹੱਦ ਭਾਰਤ ਨਾਲ ਲੱਗਦੀ ਹੈ। ਇਹ ਦੇਸ਼ ਪਹਾੜਾਂ ਨਾਲ ਘਿਰਿਆ ਹੋਇਆ ਹੈ।
ਉਪਭਾਸ਼ਾ ਵਿਗਿਆਨ (ਅੰਗਰੇਜ਼ੀ: Dialectology) ਉਪਭਾਸ਼ਾਵਾਂ ਦੇ ਵਿਗਿਆਨਕ ਅਧਿਐਨ ਨੂੰ ਕਿਹਾ ਜਾਂਦਾ ਹੈ। ਇਹ ਸਮਾਜੀ ਭਾਸ਼ਾ ਵਿਗਿਆਨ ਦਾ ਇੱਕ ਉਪਵਿਸ਼ਾ ਹੈ। ਇਹ ਭੂਗੋਲਕ ਵੰਡ ਦੇ ਆਧਾਰ ਉੱਤੇ ਭਾਸ਼ਾ ਵਿੱਚ ਆਉਂਦੇ ਵਖਰੇਵਿਆਂ ਦਾ ਅਧਿਐਨ ਕਰਦਾ ਹੈ। ਉਪਭਾਸ਼ਾ ਵਿਗਿਆਨ, ਭਾਸ਼ਾ ਵਿਗਿਆਨ ਦੀ ਇੱਕ ਸ਼ਾਖਾ ਹੈ। ਇਸ ਸਾਖਾ ਵਿੱਚ ਇਕੋ ਭਾਸ਼ਾ ਦੇ ਭਾਸ਼ਾਈ ਵਖਰੇਵਿਆਂ ਦਾ ਅਧਿਐਨ ਕੀਤਾ ਜਾਂਦਾ ਹੈ। ਭਾਸ਼ਾ ਵਿਗਿਆਨ ਦੇ ਸੰਕਲਪਾਂ ਨੂੰ ਅਧਾਰ ਬਣਾ ਕੇ ਉਪਭਾਸ਼ਾਵਾਂ ਦਾ ਤੁਲਨਾਤਮਕ ਅਤੇ ਬਣਤਰਾਤਮਕ ਅਧਿਐਨ ਕੀਤਾ ਜਾਂਦਾ ਹੈ। ਇੱਕ ਵੱਡੇ ਖੇਤਰ ਵਿੱਚ ਬੋਲੀ ਜਾਣ ਵਾਲੀ ਭਾਸ਼ਾ ਨੂੰ ਨਿੱਕੇ-ਨਿੱਕੇ ਖੇਤਰਾਂ ਵਿੱਚ ਵੰਡ ਕੇ ਵੇਖਿਆਂ ਪਤਾ ਚਲਦਾ ਹੈ ਕਿ ਇੱਕ ਖਿੱਤੇ ਦੀ ਭਾਸ਼ਾ ਦੂਜਿਆਂ ਖਿੱਤਿਆਂ ਨਾਲੋਂ ਅਲੱਗ ਹੈ ਅਤੇ ਸਮੁੱਚੇ ਖੇਤਰ ਦੀ ਭਾਸ਼ਾ ਨਾਲ ਸਾਂਝ ਤੇ ਵਖਰੇਵੇਂ ਹਨ। ਇਸੇ ਤੱਥ ਨੂੰ ਅਧਾਰ ਬਣਾ ਕੇ ਉਪਭਾਸ਼ਾ ਵਿਗਿਆਨ ਹੋਂਦ ਵਿੱਚ ਆਉਂਦਾ ਹੈ। ਭਾਸ਼ਾ ਤੇ ਉਪਭਾਸ਼ਾ ਅਤੇ ਉਪਭਾਸ਼ਾ ਤੇ ਦੂਜੀ ਉਪਭਾਸ਼ਾ ਵਿਚਲੇ ਵਖਰੇਵਿਆਂ ਦੇ ਕਾਰਨ, ਸਥਾਨਾਂ ਦੀ ਦੂਰੀ ਜਾਂ ਕੁਦਰਤੀ ਰੁਕਾਵਟਾਂ, ਘਣੇ ਜੰਗਲ, ਪਹਾੜ ਅਤੇ ਦਰਿਆ ਆਦਿ ਬਣਦੇ ਹਨ। ਇਨ੍ਹਾਂ ਕੁਦਰਤੀ ਰੁਕਾਵਟਾਂ ਕਾਰਨ ਦੋ ਖਿੱਤਿਆਂ ਵਿਚਲੇ ਲੋਕਾਂ ਦੀ ਪਰਸਪਰ ਸਾਂਝ ਘੱਟ ਜਾਂਦੀ ਹੈ ਜਿਸ ਕਰਕੇ ਇਨ੍ਹਾਂ ਦੋਹਾਂ ਵਿੱਚ ਭਾਸ਼ਾਈ ਰੂਪਾਂ ਦੇ ਪੱਧਰ ’ਤੇ ਵਖਰੇਵੇਂ ਹੁੰਦੇ ਹਨ। ਉਪਭਾਸ਼ਾ ਵਿਗਿਆਨ ਰਾਹੀਂ ਇਹ ਪਤਾ ਚਲਦਾ ਹੈ ਕਿ ਇੱਕ ਖਿੱਤੇ ਦੀ ਭਾਸ਼ਾ ਦੀ ਦੂਜੇ ਖਿੱਤੇ ਦੀ ਭਾਸ਼ਾ ਨਾਲ ਸਾਂਝ ਅਤੇ ਵਖਰੇਵੇਂ ਹਨ। ਇਸ ਕਰਕੇ ਉਪਭਾਸ਼ਾਵਾਂ ਦੀਆਂ ਵਿਆਕਰਨਾਂ ਲਿਖੀਆਂ ਗਈਆਂ। ਇਸ ਤੋਂ ਪਹਿਲਾਂ ਇਹ ਸਮਝਿਆ ਜਾਂਦਾ ਸੀ ਕਿ ਵਿਆਕਰਨ ਸਿਰਫ ਲਿਖਤੀ ਅਤੇ ਟਕਸਾਲੀ ਭਾਸ਼ਾ ਦੀ ਹੁੰਦੀ ਹੈ ਪਰ ਇਹ ਤੱਥ ਗਲਤ ਸਾਬਤ ਹੋਇਆ। ਉਪਭਾਸ਼ਾਵਾਂ ਵਿੱਚ ਵਿਆਕਰਨ ਅਤੇ ਸ਼ਬਦਾਵਲੀ ਦੇ ਪੱਧਰ ’ਤੇ ਵਖਰੇਵੇਂ ਹੁੰਦੇ ਹਨ ਪਰ ਇਹ ਵਖਰੇਵੇਂ ਇੰਨੇ ਜ਼ਿਆਦਾ ਨਹੀਂ ਹੁੰਦੇ ਕਿ ਦੋਹਾਂ ਨੂੰ ਵੱਖੋ-ਵੱਖਰੀਆਂ ਭਾਸ਼ਾਵਾਂ ਕਿਹਾ ਜਾ ਸਕੇ ਪਰ ਫਿਰ ਵੀ ਵਖਰੇਵੇਂ ਮੌਜੂਦ ਹੁੰਦੇ ਹਨ। ਸ਼ਬਦਾਵਲੀ ਦੇ ਪੱਖ ਤੋਂ ਇਹ ਵਖਰੇਵੇਂ ਸਭ ਤੋਂ ਜ਼ਿਆਦਾ ਹੁੰਦੇ ਹਨ। ਇਸ ਪੱਖ ਤੋਂ ਪੰਜਾਬੀ ਦੀਆਂ ਉਪਭਾਸ਼ਾਵਾਂ ਨੂੰ ਦੋ ਭਾਗਾਂ ਵਿੱਚ ਰੱਖ ਕੇ ਵੇਖਿਆ ਜਾ ਸਕਦਾ ਹੈ : ਪੂਰਬੀ ਪੰਜਾਬੀ ਤੇ ਪੱਛਮੀ ਪੰਜਾਬੀ। ਪੂਰਬੀ ਪੰਜਾਬੀ ਵਿੱਚ ਮਾਝੀ, ਮਲਵਈ, ਪੁਆਧੀ ਆਦਿ ਨੂੰ ਰੱਖਿਆ ਜਾਂਦਾ ਹੈ ਜਦੋਂ ਕਿ ਪੱਛਮੀ ਪੰਜਾਬੀ ਵਿੱਚ ਮੁਲਤਾਨੀ, ਪੋਠੋਹਾਰੀ, ਸਰਾਇਕੀ ਨੂੰ ਲਿਆ ਜਾ ਸਕਦਾ ਹੈ। ਇਨ੍ਹਾਂ ਦੋਹਾਂ ਪੰਜਾਬੀਆਂ ਵਿੱਚ ਮੁੱਢਲਾ ਅੰਤਰ ਸੁਰ ਦਾ ਹੈ। ਜਿੱਥੇ ਪੱਛਮੀ ਪੰਜਾਬੀ ਵਿੱਚ ਸਘੋਸ਼ ਮਹਾਂ-ਪੁਰਾਣ ਧੁਨੀਆਂ (ਘ ਝ ਢ ਧ ਤੇ ਭ) ਉਚਾਰੀਆਂ ਜਾਂਦੀਆਂ ਹਨ ਉਥੇ ਪੂਰਬੀ ਪੰਜਾਬੀ ਵਿੱਚ ਇਨ੍ਹਾਂ ਦੀ ਥਾਂ ਸੁਰ ਨੇ ਲੈ ਲਈ ਹੈ। ਇਸ ਕਰਕੇ ਜਾਰਜ ਗਰੀਅਰਸਨ ਨੇ ਇਨ੍ਹਾਂ ਦਾ ਸਰੋਤ ਵੱਖੋ-ਵੱਖਰਾ ਮੰਨਿਆ ਹੈ ਪਰ ਇਹ ਉਪਭਾਸ਼ਾਈ ਵਖਰੇਵੇਂ ਹਨ, ਭਾਸ਼ਾਈ ਨਹੀਂ। ਨਕਸ਼ਿਆਂ, ਐਟਲਸਾਂ ਅਤੇ ਆਈਸੋਗਲਾਸਿਜ਼ ਰੇਖਾਵਾਂ ਦੀ ਮਦਦ ਨਾਲ ਇਨ੍ਹਾਂ ਵਖਰੇਵਿਆਂ ਦੀ ਸਥਿਤੀ ਨੂੰ ਵੇਖਿਆ ਜਾ ਸਕਦਾ ਹੈ। ਇਨ੍ਹਾਂ ਦੀ ਮਦਦ ਨਾਲ ਉਪਭਾਸ਼ਾਵਾਂ ਦੀ ਨਿਸ਼ਾਨਦੇਹੀ ਕੀਤੀ ਜਾਂਦੀ ਹੈ ਅਤੇ ਉਪਭਾਸ਼ਾਵਾਂ ਦੀ ਹੱਦਬੰਦੀ ਸੰਭਵ ਹੁੰਦੀ ਹੈ। ਇਸ ਵਿਗਿਆਨ ਦੇ ਤਹਿਤ ਹਰ ਉਪਭਾਸ਼ਾ ਦੀ ਵਿਆਕਰਨ ਤਿਆਰ ਕੀਤੀ ਜਾਂਦੀ ਹੈ ਅਤੇ ਸ਼ਬਦਾਵਲੀ ਦੀ ਲਿਸਟ ਬਣਾਈ ਜਾਂਦੀ ਹੈ ਕਿਉਂਕਿ ਇਹ ਉਪਭਾਸ਼ਾਵਾਂ ਆਮ ਤੌਰ ’ਤੇ ਬੋਲਚਾਲ ਲਈ ਹੀ ਵਰਤੀਆਂ ਜਾਂਦੀਆਂ ਹਨ। ਉਪਭਾਸ਼ਾ ਵਿਗਿਆਨ ਦੀ ਮਦਦ ਨਾਲ ਪਤਾ ਚਲਦਾ ਹੈ ਕਿ ਇੱਕ ਉਪਭਾਸ਼ਾ ਵਿੱਚ ਭਾਸ਼ਾ ਬਣਨ ਦੀ ਸਮਰੱਥਾ ਹੁੰਦੀ ਹੈ ਜਿਵੇਂ ਪੰਜਾਬੀ ਦੀ ਟਕਸਾਲੀ ਭਾਸ਼ਾ ਦਾ ਅਧਾਰ ਇੱਕ ਉਪਭਾਸ਼ਾ ਮਾਝੀ ਹੈ। ਉਪਭਾਸ਼ਾ ਵਿਗਿਆਨ ਨੇ ਇਹ ਵੀ ਸਾਬਤ ਕਰ ਦਿੱਤਾ ਹੈ ਕਿ ਉਪਭਾਸ਼ਾ ਊਣੀ ਜਾਂ ਹੀਣੀ ਨਹੀਂ ਹੁੰਦੀ ਸਗੋਂ ਕਈ ਵਾਰ ਭਾਸ਼ਾ ਨਾਲੋਂ ਵੀ ਵੱਧ ਸਮਰੱਥਾ ਵਾਲੀ ਹੁੰਦੀ ਹੈ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।