ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਸਭ ਤੋਂ ਪੁਰਾਣੇ
ਯਹੂਦੀ ਧਰਮ ਇਜ਼ਰਾਈਲ ਅਤੇ ਹਿਬਰੂ ਭਾਸ਼ੀਆਂ ਦਾ ਰਾਜਧਰਮ ਹੈ ਅਤੇ ਇਸ ਦਾ ਪਵਿਤਰ ਗ੍ਰੰਥ ਹਿਬਰੂ ਬਾਈਬਲ, ਜਿਸ ਨੂੰ ਤਨਖ ਬਾਈਬਲ ਵੀ ਕਹਿੰਦੇ ਹਨ, ਉਸ ਦਾ ਪ੍ਰਾਚੀਨ ਭਾਗ ਮੰਨਿਆ ਜਾਂਦਾ ਹੈ। ਧਾਰਮਿਕ ਪੈਗੰਬਰੀ ਮਾਨਤਾ ਮੰਨਣ ਵਾਲੇ ਧਰਮ ਇਸਲਾਮ ਅਤੇ ਈਸਾਈ ਧਰਮ ਦਾ ਆਧਾਰ ਇਸ ਪਰੰਪਰਾ ਅਤੇ ਵਿਚਾਰਧਾਰਾ ਨੂੰ ਮੰਨਿਆ ਜਾਂਦਾ ਹੈ। ਇਸ ਧਰਮ ਵਿੱਚ ਇੱਕ ਈਸ਼ਵਰਵਾਦ ਅਤੇ ਰੱਬ ਦੇ ਦੂਤ ਯਾਨੀ ਪੈਗੰਬਰ ਦੀ ਮਾਨਤਾ ਪ੍ਰਧਾਨ ਹੈ। ਆਪਣੇ ਲਿਖਤੀ ਇਤਿਹਾਸ ਪੱਖੋਂ ਇਹ ਘੱਟੋ ਘੱਟ 3000 ਸਾਲ ਪੁਰਾਣਾ ਮੰਨਿਆ ਜਾਂਦਾ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਕਬਾਇਲੀ ਸੱਭਿਆਚਾਰ ਮਾਨਵੀ ਜੀਵਨ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਪੜਾਅ ਹੈ। ਕਬਾਇਲੀ ਜੀਵਨ ਤੋਂ ਭਾਵ ਉਸ ਕਬੀਲਿਆਂ ਦੇ ਸਮੂਹ ਤੋਂ ਹੈ ਜਿਸ ਦੇ ਮੈਂਬਰ ਇੱਕ ਸਾਂਝੀ ਉਪ-ਭਾਸ਼ਾ ਬੋਲਦੇ ਹਨ। ਉਹਨਾਂ ਦੇ ਜੀਵਨ ਨੂੰ ਚਲਾਉਣ ਦੇ ਆਪਣੇ ਨਿਯਮ ਹੁੰਦੇ ਹਨ। ਇਹਨਾਂ ਦੇ ਮੈਂਬਰ ਇੱਕ ਸਾਂਝੇ ਇਲਾਕੇ ਵਿੱਚ ਵਸਦੇ ਹਨ। ਸਖਤੀ ਨਾਲ ਕੀਤੀਆਂ ਮਨਾਹੀਆਂ ਹੀ ਕਬੀਲਾਵਾਦ ਦੇ ਮੁੱਢਲੀ ਸ਼ਰਤ ਹੈ।ਇਹ ਮਨਾਹੀਆਂ ਹੀ ਸਮਜ ਸਮੂਹ ਨੂੰ ਅਟੁੱਟ ਇਕਾਈ ਵਿੱਚ ਪਰੋਈ ਰੱਖਣ ਦੇ ਸਮਰੱਥ ਹੁੰਦੀਆਂ ਹਨ
ਭਾਰਤ ਦੇ ਜਟਿਲ ਸਮਾਜ ਵਿੱਚ ਕਈ ਤਰ੍ਹਾਂ ਦੀਆਂ ਜਾਤੀ, ਜਮਾਤੀ, ਧਾਰਮਿਕ, ਆਰਥਿਕ ਅਤੇ ਸਭਿਆਚਾਰਕ ਸਮੱਸਿਆਵਾਂ ਹਨ। ਹਰ ਸਿਆਸੀ ਪਾਰਟੀ ਨੂੰ ਚੰਗੇ ਪ੍ਰਸ਼ਾਸਨ ਦੇ ਮੁੱਦੇ ਤੋਂ ਅਗਾਂਹ ਜਾਂਦਿਆਂ ਇੱਕ ਅਜਿਹੀ ਵਿਚਾਰਧਾਰਾ ਅਪਨਾਉਣੀ ਪੈਂਦੀ ਹੈ ਜਿਸ ਰਾਹੀਂ ਉਹ ਆਪਣੇ ਵੋਟਰਾਂ ਨੂੰ ਇਹ ਦੱਸ ਸਕੇ ਕਿ ਸਮਾਜ ਵਿੱਚ ਮੌਜੂਦ ਵੱਖ ਵੱਖ ਸਮੱਸਿਆਵਾਂ ਨੂੰ ਹੱਲ ਕਰਨ ਪ੍ਰਤੀ ਉਹਦੀ ਪਹੁੰਚ ਕੀ ਹੈ। ਰਾਸ਼ਟਰੀ ਸਵੈਮਸੇਵਕ ਸੰਘ ਅਤੇ ਭਾਰਤੀ ਜਨਤਾ ਪਾਰਟੀ ਅਨੁਸਾਰ ਸਮੱਸਿਆਵਾਂ ਦਾ ਹੱਲ ਹਿੰਦੂਤਵ ਦੀ ਸ੍ਰੇਸ਼ਟਤਾ ਵਿੱਚ ਪਿਆ ਹੈ ਅਤੇ ਕਾਂਗਰਸ ਤੇ ਹੋਰ ਕਈ ਕੇਂਦਰਵਾਦੀ ਪਾਰਟੀਆਂ ਅਨੁਸਾਰ ਉਦਾਰਵਾਦੀ ਤੇ ਧਰਮਨਿਰਪੱਖ ਪਹੁੰਚ ਵਿਚ। ਖੱਬੇ-ਪੱਖੀ ਧਿਰਾਂ ਇਸ ਨੂੰ ਜਮਾਤੀ ਦ੍ਰਿਸ਼ਟੀਕੋਣ ਤੋਂ ਦੇਖਦੀਆਂ ਹਨ ਅਤੇ ਬਹੁਜਨ ਸਮਾਜ ਪਾਰਟੀ, ਸਮਾਜਵਾਦੀ ਪਾਰਟੀ, ਰਾਸ਼ਟਰੀ ਜਨਤਾ ਦਲ ਆਦਿ ਜਾਤੀਵਾਦੀ ਪਹੁੰਚ ਤੋਂ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਅਤੇ ਸਿੱਖ ਘੱਟਗਿਣਤੀ ਦੀ ਪ੍ਰਤੀਨਿਧਤਾ ਕਰਦਾ ਹੈ।1947 ਤੋਂ ਬਾਅਦ ਪੰਜਾਬ ਵਿੱਚ ਤਿੰਨ ਮੁੱਖ ਸਿਆਸੀ ਧਿਰਾਂ ਸਾਹਮਣੇ ਆਈਆਂ। ਇੰਡੀਅਨ ਨੈਸ਼ਨਲ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਸੀਪੀਆਈ)। ਵਰਤਮਾਨ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ, ਇੰਡੀਅਨ ਨੈਸ਼ਨਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਮੁੱਖ ਧਿਰਾਂ ਹਨ ਅਤੇ ਕੁਝ ਹੋਰ ਪਾਰਟੀਆਂ ਦਾ ਥੋੜ੍ਹਾ ਬਹੁਤਾ ਪ੍ਰਭਾਵ ਹੈ। ਪੰਜਾਬ ਵਿੱਚ ਮੁੱਖ ਮੁਕਾਬਲਾ ਕਾਂਗਰਸ ਅਤੇ ਅਕਾਲੀ-ਭਾਜਪਾ ਦਰਮਿਆਨ ਹੀ ਹੁੰਦਾ ਆਇਆ ਹੈ। ਇਨ੍ਹਾਂ ਵਿੱਚ ਕੰਮ ਕਰਨ ਦੇ ਤੌਰ-ਤਰੀਕੇ ਦੀ ਸਮਾਨਤਾ, ਪਰਿਵਾਰਵਾਦ ਤੇ ਹੋਰ ਸਮੱਸਿਆਵਾਂ ਕਾਰਨ ਤੀਸਰੇ ਬਦਲ ਦੀ ਸੰਭਾਵਨਾ ਹਮੇਸ਼ਾ ਹੀ ਦੇਖੀ ਜਾਂਦੀ ਰਹੀ ਹੈ। ਪੰਜਾਬ ਦਾ ਸਿਆਸੀ ਧਰਾਤਲ ਬਹੁਤ ਚਿਰਾਂ ਤੋਂ ਲਗਾਤਾਰ ਅਕਾਲੀ-ਭਾਜਪਾ ਤੇ ਕਾਂਗਰਸ ਦੇ ਦੋ-ਪੱਖੀ ਵਿਰੋਧ ਦੇ ਨਾਲ ਨਾਲ ਤੀਸਰੇ ਬਦਲ ਲਈ ਤਿਆਰ ਦਿਖਾਈ ਦੇ ਰਿਹਾ ਹੈ ਪਰ ਇਸ ਵਾਸਤੇ ਯੋਗ ਆਗੂ ਅਤੇ ਸੰਗਠਨ ਦੀ ਘਾਟ ਕਾਰਨ ਇਹ ਸੰਭਵ ਨਹੀਂ ਹੋ ਸਕਿਆ। ਉਪਰੋਕਤ ਦੇ ਸਿੱਟੇ ਵਜੋਂ ਪੰਜਾਬ ਵਿੱਚ ਸਿਆਸੀ ਆਪਾ-ਧਾਪੀ ਵਾਲਾ ਮਾਹੌਲ ਬਣ ਗਿਆ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਇਸਲਾਮ (ਅਰਬੀ: الإسلام ਆਲ-ਇਸਲਾਮ IPA: [ælʔɪsˈlæːm] ( ਸੁਣੋ)) ਇੱਕ ਏਕੀਸ਼ਵਰਵਾਦੀ ਧਰਮ ਹੈ ਜੋ ਅੱਲ੍ਹਾ ਦੇ ਵੱਲੋਂ ਅੰਤਮ ਰਸੂਲ ਅਤੇ ਨਬੀ, ਮੁਹੰਮਦ ਦੁਆਰਾ ਇਨਸਾਨਾਂ ਤੱਕ ਪਹੁੰਚਾਈ ਗਈ ਅੰੰਤਿਮ ਰੱਬੀ ਕਿਤਾਬ (ਕੁਰਆਨ) ਦੀ ਸਿੱਖਿਆ ਉੱਤੇ ਸਥਾਪਤ ਹੈ। ਯਾਨੀ ਦਨਿਆਵੀ ਤੌਰ 'ਤੇ ਅਤੇ ਧਾਰਮਿਕ ਤੌਰ 'ਤੇ ਇਸਲਾਮ (ਅਤੇ ਮੁਸਲਮਾਨ ਨਜ਼ਰੀਏ ਦੇ ਅਨੁਸਾਰ ਆਖ਼ਰੀ ਧਰਮ ਸੁਧਾਰ) ਦਾ ਆਗਾਜ਼, 610 ਤੋਂ 632 ਤੱਕ, ਤਕਰੀਬਨ 23 ਬਰਸ ਦੇ ਅਰਸੇ ਵਿੱਚ ਆਖਰੀ ਨਬੀ ਹਜ਼ਰਤ ਮੁਹੰਮਦ ਸੱਲੀ ਅੱਲ੍ਹਾ ਅਲੀਆ ਵ ਆਲਾਹ ਵਸੱਲਮ ਪਰ ਨਾਜ਼ਲ ਇਲਹਾਮ (ਕੁਰਆਨ) ਨਾਲ ਹੁੰਦਾ ਹੈ। ਕੁਰਆਨ ਅਰਬੀ ਭਾਸ਼ਾ ਵਿੱਚ ਨਾਜਿਲ ਹੋਇਆ (ਗੁਪਤ ਕਾਰਨ: ਆਲਲਸਾਨ ਕੁਰਆਨ) ਅਤੇ ਉਸੇ ਭਾਸ਼ਾ ਵਿੱਚ ਦੁਨੀਆ ਦੀ ਕੁਲ ਆਬਾਦੀ ਦਾ 24% ਹਿੱਸਾ ਯਾਨੀ ਲਗਭਗ 106 ਤੋਂ 108 ਕਰੋੜ ਲੋਕ ਇਸਨੂੰ ਪੜ੍ਹਦੇ ਹਨ; ਇਹਨਾਂ ਵਿੱਚ (ਸਰੋਤਾਂ ਦੇ ਅਨੁਸਾਰ) ਲਗਭਗ 20 ਤੋਂ 30 ਕਰੋੜ ਹੀ ਹਨ ਜਿਹਨਾਂ ਦੀ ਮਾਤ ਭਾਸ਼ਾ ਅਰਬੀ ਹੈ ਜਦੋਂ ਕਿ 70 ਤੋਂ 80 ਕਰੋੜ, ਗੈਰ ਅਰਬ ਜਾਂ ਇਜਮੀ ਹਨ ਜਿਹਨਾਂ ਦੀ ਮਾਤ ਭਾਸ਼ਾ ਅਰਬੀ ਦੇ ਸਿਵਾ ਕੋਈ ਹੋਰ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਕੁਰਾਨ (ਅਰਬੀ: القرآن أو القرآن الكريم; ਅਲ-ਕੁਰਆਨ ਜਾਂ ਅਲ-ਕੁਰਆਨ ਅਲਕਰੀਮ) ਇਸਲਾਮ ਦੀ ਸਭ ਤੋਂ ਪਵਿੱਤਰ ਕਿਤਾਬ ਹੈ ਅਤੇ ਇਸਲਾਮ ਦੀ ਨੀਂਹ ਹੈ। ਇਸਨੂੰ ਅਰਬੀ ਭਾਸ਼ਾ ਵਿੱਚ ਲਿਖੀ ਸਭ ਤੋਂ ਉੱਤਮ ਸਾਹਿਤਕ ਰਚਨਾ ਕਿਹਾ ਜਾਂਦਾ ਹੈ। ਤੋਮੁਸਲਮਾਨਾਂ ਦਾ ਮੰਨਣਾ ਹੈ ਕਿ ਇਸ ਅਜ਼ੀਮਤਰੀਨ ਕਿਤਾਬ ਵਿੱਚ ਅੱਲ੍ਹਾ ਦਾ ਕਲਾਮ ਹੈ ਅਤੇ ਇਸਨੂੰ ਅੱਲ੍ਹਾ ਨੇ ਜਿਬਰਾਈਲ ਫਰਿਸ਼ਤੇ ਦੁਆਰਾ ਹਜਰਤ ਮੁਹੰਮਦ ਨੂੰ ਸੁਣਾਇਆ ਸੀ; ਕਿ ਕੁਰਾਨ ਅਰਬੀ ਜ਼ਬਾਨ ਵਿੱਚ 610 ਤੋਂ 632 ਤੱਕ, ਤਕਰੀਬਨ 23 ਬਰਸ ਦੇ ਅਰਸੇ ਵਿੱਚ ਆਖ਼ਰੀ ਨਬੀ ਹਜ਼ਰਤ ਮੁਹੰਮਦ ਸੱਲੀ ਅੱਲ੍ਹਾ ਅਲੀਆ ਵ ਆਲਾਹ ਵਸੱਲਮ ਪਰ ਨਾਜ਼ਲ ਹੋਈ। ਇਸ ਨੂੰ ਦੁਨੀਆਂ ਭਰ ਵਿੱਚ ਅਰਬੀ ਜ਼ਬਾਨਵਿੱਚ ਮਿਲਦੇ ਅਰਬੀ ਸਾਹਿਤ ਦਾ ਸਰਬੋਤਮ ਨਮੂਨਾ ਮੰਨਿਆ ਜਾਂਦਾ ਹੈ।
ਸਮਾਜ ਸ਼ਾਸਤਰ ਮਨੁੱਖੀ ਸਮਾਜਿਕ ਵਿਵਹਾਰ ਅਤੇ ਇਸ ਦੇ ਮੂਲ, ਵਿਕਾਸ, ਸੰਗਠਨਾਂ, ਅਤੇ ਸੰਸਥਾਵਾਂ ਦੇ ਅਧਿਐਨ ਨੂੰ ਕਹਿੰਦੇ ਹਨ। ਇਹ ਸਮਾਜਕ ਵਿਗਿਆਨ ਦੀ ਇੱਕ ਸ਼ਾਖਾ ਹੈ, ਜੋ ਅਨੁਭਵੀ ਤਫ਼ਤੀਸ਼, ਅਤੇ ਆਲੋਚਨਾਤਮਿਕ ਵਿਸ਼ਲੇਸ਼ਣ ਦੇ ਵੱਖ ਵੱਖ ਢੰਗਾਂ ਦੀ ਵਰਤੋਂ ਕਰਨ ਰਾਹੀਂ ਮਾਨਵੀ ਸਮਾਜਕ ਸੰਰਚਨਾ ਅਤੇ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਨੂੰ ਸੂਤਰਬਧ ਕਰਦਾ ਹੈ।ਸਮਾਜ ਸ਼ਾਸਤਰ ਨੂੰ ਸਮਾਜ ਦੇ ਆਮ ਵਿਗਿਆਨ ਵਜੋਂ ਵੀ ਪਰਿਭਾਸ਼ਤ ਕੀਤਾ ਜਾ ਸਕਦਾ ਹੈ। ਕੁਝ ਸਮਾਜ ਸ਼ਾਸਤਰੀ ਖੋਜ ਕਰਕੇ ਸਿੱਧੇ ਤੌਰ 'ਤੇ ਸਮਾਜਿਕ ਨੀਤੀ ਅਤੇ ਭਲਾਈ' ਤੇ ਲਾਗੂ ਕਰਦੇ ਹਨ, ਦੂਸਰੇ ਮੁੱਖ ਤੌਰ ਤੇ ਸਮਾਜਿਕ ਪ੍ਰਕਿਰਿਆਵਾਂ ਦੀ ਸਿਧਾਂਤਕ ਸਮਝ ਨੂੰ ਸੁਧਾਰਨ 'ਤੇ ਕੇਂਦ੍ਰਤ ਕਰਦੇ ਹਨ।ਵਿਸ਼ਾ ਵਸਤੂ ਸਮਾਜ ਦੇ ਮਾਈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਵਿਅਕਤੀਗਤ ਪਰਸਪਰ ਪ੍ਰਭਾਵ ਅਤੇ ਏਜੰਸੀ ਦੇ) ਤੋਂ ਲੈ ਕੇ ਮੈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਪ੍ਰਣਾਲੀਆਂ ਅਤੇ ਸਮਾਜਿਕ ਢਾਂਚੇ) ਤੱਕ ਹੋ ਸਕਦੀ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ਼ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ। ਆਮ ਕਰਕੇ ‘ਧਰਮ` ਸ਼ਬਦ ਲਈ ਅੰਗਰੇਜ਼ੀ ਦਾ ਸ਼ਬਦ Religion ਵਰਤ ਲਿਆ ਜਾਂਦਾ ਹੈ। ਪਰ ਵੱਖ-ਵੱਖ ਧਾਰਮਿਕ ਵਿਦਵਾਨ ਅਤੇ ਇਤਿਹਾਸਕਾਰ ਇਹ ਮੰਨਦੇ ਹਨ ਕਿ ‘ਧਰਮ` ਸ਼ਬਦ ਦੇ ਅਰਥ ਉਹ ਨਹੀਂ ਜੋ Religion ਦੇ ਹਨ। ਜੇ ਸਭ ਤੋਂ ਪਹਿਲਾਂ ਅੰਗਰੇਜ਼ੀ ਦੇ ਸ਼ਬਦ Religion ਦੀ ਗੱਲ ਕੀਤੀ ਜਾਵੇ ਤਾਂ ਮੈਕਸ ਮੂਲਰ Religion ਸ਼ਬਦ ਬਾਰੇ ਆਪਣੇ ਵਿਚਾਰ ਪੇਸ਼ ਕਰਦਾ ਹੋਇਆ ਕਹਿੰਦਾ ਹੈ ਕਿ “ਰੋਮਨ ਲੋਕ ਆਪ ਵੀ ਸ਼ਬਦ 'religio' ਦੇ ਅਸਲ ਮੌਲਿਕ ਅਰਥਾਂ ਬਾਰੇ ਸੰਸੇ ਵਿੱਚ ਸਨ। ਸਾਰੇ ਜਾਣਦੇ ਹਨ ਕਿ ਸਿਸਰੋ ਨੇ ਇਸ ਦਾ ਮੂਲ re-leger ਮੰਨਿਆ ਹੈ ਜਿਸ ਦੇ ਅਰਥ ਹਨ, ‘ਮੁੜ ਇਕੱਤਰ ਕਰਨਾ`, ‘ਚੁੱਕਣਾ`, ‘ਵਿਚਾਰਨਾ`, ‘ਸੋਚਣਾ`। ਮੇਰਾ ਆਪਣਾ ਵਿਚਾਰ ਹੈ ਕਿ ਸਿਸਰੋ ਠੀਕ ਹੈ ਪਰ ਜੇ religio ਅਰਥ ‘ਧਿਆਨ`, ਸਤਿਕਾਰ, ਪਾਵਨ ਭਾਵਨਾ ਸੀ ਤਾਂ ਇਹ ਗੱਲ ਬਿਲਕੁਲ ਸਪਸ਼ਟ ਹੈ ਕਿ ਇਹ ਮੂਲ ਅਰਥ ਬਹੁਤ ਸਮਾਂ ਇਸ ਨਾਲ ਸੰਬੰਧਿਤ ਨਾ ਰਹਿ ਸਕਿਆ।`` “ਵੈਵਸਟਰ ਦੇ ਕੋਰਸ (New international Dictionary) ਅਨੁਸਾਰ ਧਰਮ ਦਾ ਅਰਥ ਪਰਮਾਤਮਾ ਦੀ ਪੂਜਾ ਹੈ ਜਾਂ ਪੂਜਾ ਦੇ ਮੰਤਵ ਨਾਲ ਥਾਪੇ ਕਿਸੇ ਦੇਵਤੇ ਦੀ ਉਪਾਸਨਾ ਹੈ।``ਜੇਕਰ ਹੁਣ ਅਸੀਂ ਹਿੰਦੁਸਤਾਨ ਵਿੱਚ ਪ੍ਰਚਲਿਤ ਸ਼ਬਦ ਦੇ ਅਰਥ ਕਰਨੇ ਹੋਣ ਤਾਂ ਧਰਮ ਸ਼ਬਦ ਦੇ ਅਸਲੀ ਅਰਥ ਹਨ, ਕਿਸੇ ਨੂੰ ‘ਸਹਾਰਾ ਦੇਣਾ, ਆਸਰਾ ਦੇਣਾ। ਇਹ ਧਰਮ ਉਹ ਹੈ ਜਿਹੜਾ ਕਿਸੇ ਲਈ ਟੇਕ ਦਾ ਕੰਮ ਕਰਦਾ ਹੈ। ਮਹਾਂਭਾਰਤ ਅਨੁਸਾਰ ਸੰਸਾਰ ਧਰਮ ਦੇ ਆਸਰੇ ਹੀ ਖੜਾ ਹੈ ਅਤੇ ਵੇਦਾਂ ਵਿੱਚ ਧਰਮ ਨੂੰ ਵੱਖ-ਵੱਖ ਰਹੁ ਰੀਤਾਂ ਨਾਲ ਜੋੜਿਆ ਗਿਆ ਹੈ। “ਮਹਾਂਭਾਰਤ, ਗੀਤਾ, ਧਰਮ ਸ਼ਾਸਤਰ` ਅਤੇ ਪੁਰਾਣਾ ਵਿੱਚ ਧਰਮ ਦੇ ਅਰਥ ਹਨ ਕਾਨੂੰਨ, ਕਰਤੱਵ, ਸੱਚਾਈ, ਚੰਗੇ ਗੁਣ ਕਿਸੇ ਵੱਲ ਸਾਡੇ ਫਰਜ, ਵਿਸ਼ੇਸ਼ ਅਧਿਕਾਰ ਤੇ ਰਹੁ ਰੀਤੀ ਇਤਿਆਦ।`` ਹਿੰਦੂਮਤ ਵਿੱਚ ਧਰਮ ਦੇ ਅਰਥ ਕਿਸੇ ਖਾਸ ਵਰਣ ਜਾਂ ਸ੍ਰੇਣੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਦੇ ਫਰਜ ਅਤੇ ਅਧਿਕਾਰ ਹਨ। ਇਸ ਤਰ੍ਹਾਂ ਹਿੰਦੁਸਤਾਨ ਵਿੱਚ ਧਰਮ ਸ਼ਬਦ ਲਈ ਵਰਤੇ ਜਾਂਦੇ ਅਰਥ, Religion ਸ਼ਬਦ ਲਈ ਵਰਤੇ ਜਾਂਦੇ ਅਰਥਾਂ ਤੋਂ ਇਲਾਵਾ ਬਹੁਤ ਕੁਝ ਹੋਰ ਵੀ ਹਨ। ਹਿੰਦੁਸਤਾਨ ਵਿੱਚ ਧਰਮ ਦੇ ਅਰਥਾਂ ਨੂੰ ਰਹੁ ਰੀਤਾਂ, ਵਿਸ਼ਵਾਸ, ਆਦਰਸ਼, ਦੇਵੀ ਦੇਵਤਿਆਂ ਬਾਰੇ ਕਲਾਪਿਤ ਕਹਾਣੀਆਂ ਵੱਖ-ਵੱਖ ਜਾਤਾਂ ਤੇ ਸਮਾਜ ਸ੍ਰੇਣੀਆਂ ਦੇ ਫਰਜ, ਕਾਨੂੰਨ ਆਦਿ ਸਭ ਕੁਝ ਆ ਜਾਂਦੇ ਹਨ ਪਰ ਅੱਜ ਧਰਮ ਅਤੇ ਰਿਲੀਜਨ ਸ਼ਬਦ ਨੂੰ ‘ਧਾਰਮਿਕ ਮੱਤ` ਦੇ ਤੌਰ ਤੋਂ ਹੀ ਵਰਤ ਲਿਆ ਜਾਂਦਾ ਹੈ। ਹਰੇਕ ਮੱਤ ਨੂੰ ਇੱਕ ਵੱਖਰੇ ਧਰਮ ਦੇ ਨਾਂ ਦਿੱਤਾ ਗਿਆ ਹੈ ਜਿਵੇਂ ਹਿੰਦੂ ਮਤ ਲਈ ਹਿੰਦੂ ਧਰਮ, ਇਸਲਾਮ ਮਤ ਲਈ ਇਸਲਾਮ ਧਰਮ, ਸਿੱਖ ਮਤ ਲਈ ਸਿੱਖ ਧਰਮ ਆਦਿ। ਹਰੇਕ ਮੱਤ ਰੱਬ ਦੀ ਹੋਂਦ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਵੱਖ-ਵੱਖ ਧਰਮਾਂ ਵਿੱਚ ਰੱਬ ਲਈ ਵੱਖ-ਵੱਖ ਨਾਂ ਜਿਵੇਂ ਸ਼ਿਵ, ਅੱਲਾ, ਰਾਮ, ਗਾਡ (God) ਆਦਿ ਵਰਤੇ ਜਾਂਦੇ ਹਨ। ਭਾਵੇਂ ਕਿ ਕਿਸੇ ਧਰਮ ਨੂੰ ਇੱਕ ਵਿਸਿਸਟ ਧਰਮ ਤੇ ਤੌਰ 'ਤੇ ਦੇਖਣਾ ਮੁਸ਼ਕਿਲ ਹੈ ਪਰ ਫਿਰ ਵੀ ਧਰਮ ਨੂੰ ਵਸਿਸ਼ਟ ਧਰਮ ਅਤੇ ਲੋਕ ਧਰਮ ਦੋ ਵਰਗਾਂ ਵਿੱਚ ਵੰਡ ਕੇ ਇਹਨਾਂ ਦੋਵਾਂ ਦੇ ਵੱਖ-ਵੱਖ ਲੱਛਣ ਨਿਖੇੜੇ ਜਾ ਸਕਦੇ ਹਨ। ਇਸ ਤਰ੍ਹਾਂ ਵਸਿਸ਼ਟ ਧਰਮ ਦੇ ਆਪਣੇ ਸਿਧਾਂਤ ਅਤੇ ਵੱਖਰੇ ਨਿਯਮ ਹੁੰਦੇ ਹਨ ਜਿਸ ਦੀ ਪਾਲਣਾ ਉਸ ਧਰਮ ਦੇ ਸਰਧਾਲੂ ਕਰਦੇ ਹਨ। ਸੱਭਿਆਚਾਰ ਅਤੇ ਧਰਮ ਆਪਸ ਵਿੱਚ ਅੰਤਰ ਸੰਬੰਧਤ ਹਨ। ਭਾਵੇਂ ਕਈ ਵਾਰ ਇਹ ਵੀ ਕਿਹਾ ਜਾਂਦਾ ਹੈ ਕਿ ਧਰਮ ਬਿਨ੍ਹਾਂ ਰਾਜ ਹੋ ਸਕਦਾ ਹੈ ਪਰ ਰਾਜ ਬਿਨ੍ਹਾਂ ਧਰਮ ਨਹੀਂ ਪਰ ਫਿਰ ਵੀ ਅਸੀਂ ਕਹਿ ਸਕਦੇ ਹਾਂ ਕਿ ਕੋਈ ਵੀ ਰਾਜ ਅਜਿਹਾ ਨਹੀਂ ਹੋਵੇਗਾ ਜਿੱਥੋਂ ਦੇ ਲੋਕਾਂ ਦੇ ਕੁੱਝ ਵਿਸ਼ਵਾਸ ਨਾ ਹੋਣ ਇਹ ਵਿਸ਼ਵਾਸ ਹੀ ਧਰਮ ਦਾ ਆਧਾਰ ਹੁੰਦੇ ਹਨ। ਧਰਮ ਉਹ ਸੰਸਥਾ ਹੈ ਜੋ ਕਿਸੇ ਸੱਭਿਆਚਾਰ ਵਿੱਚ ਰਹਿਣ ਲਈ ਜੀਵ ਨੂੰ ਨੈਤਿਕ ਗੁਣ ਸਿਖਾਉਦਾ ਹੈ ਤੇ ਇਹ ਨੈਤਿਕ ਗੁਣ ਉਸ ਸੱਭਿਆਚਾਰ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕਰਦੇ ਹਨ ਪਰ ਇਹ ਨੈਤਿਕ ਕਰਤੱਵ ਜੋ ਧਰਮ ਸਿਖਾਉਦਾਂ ਹੈ ਇਹ ਸਥਾਨਿਕ ਸੱਭਿਆਚਾਰ ਤੋ ਹੀ ਜਨਮ ਲੈਦੇ ਹਨ ਭਾਵ ਕੋਈ ਵੀ ਧਰਮ ਉੱਥੋ ਦੇ ਸਮਾਜ ਜਾਂ ਸੱਭਿਆਚਾਰ ਦੇ ਅਨੁਕੂਲ ਹੋਵੇਗਾ ਤੇ ਇਹ ਨੈਤਿਕ ਗੁਣ ਜਾਂ ਪੱਖ ਉਸ ਧਰਮ ਵਿਚੋਂ ਨਿਕਲਦੇ ਹਨ ਜੋ ਮੂਲ ਰੂਪ ਵਿੱਚ ਉੱਥੋ ਦੇ ਸੱਭਿਆਚਾਰ ਦੇ ਹੀ ਚੰਗੇ ਪੱਖ ਜਾਂ ਗੁਣ ਹੁੰਦੇ ਹਨ। ਸੰਸਾਰ ਵਿੱਚ ਹਰ ਥਾਂ ਤੇ ਅਲੱਗ ਅਲੱਗ ਸੱਭਿਆਚਾਰ ਤੇ ਧਰਮ ਪਾਏ ਜਾਂਦੇ ਹਨ ਜਿਹਨਾਂ ਦੇ ਆਪਣੇ ਅਲੱਗ ਅਲੱਗ ਨਿਯਮ ਹੋਣਗੇ। ਤੇ ਇਹ ਦੋਵੇਂ ਇੱਕ ਦੂਜੇ ਨਾਲ ਅੰਤਰ ਸੰਬੰਧਤ ਹੁੰਦੇ ਹਨ। ਭਾਵ ਹਰੇਕ ਸੱਭਿਆਚਾਰ ਉੱਥੋਂ ਦੇ ਧਰਮ ਦਾ ਸਰੂਪ ਨਿਸ਼ਚਿਤ ਕਰਦਾ ਹੈ ਤੇ ਹਰ ਧਰਮ ਉੱਥੋ ਦੇ ਸੱਭਿਆਚਾਰ ਦੇ ਸਰੂਪ ਤੇ ਆਪਦਾ ਪ੍ਰਭਾਵ ਪਾਉਂਦਾ ਹੈ। ਜਿਵੇਂ ਕਿ ਉਦਾਹਰਨ ਦੇ ਤੌਰ ’ਤੇ ਅਸੀਂ ਦੇਖੀਏ ਤਾਂ ਭਾਰਤੀ ਪੰਜਾਬ ਵਿੱਚ ਸਿੱਖ ਧਰਮ ਬਹੁ ਗਿਣਤੀ ਦਾ ਧਰਮ ਹੈ ਤੇ ਜਿਸ ਦੇ ਪ੍ਰਭਾਵ ਸਦਕਾ ਇੱਥੋ ਦਾ ਹਿੰਦੂ ਧਰਮ ਵੀ ਹਰਿਦੁਆਰ ਦੇ ਹਿੰਦੂ ਧਰਮ ਦੇ ਮੁਕਾਬਲੇ ਵਿੱਚ ਕਾਫੀ ਅਲੱਗ ਪ੍ਰਤੀਤ ਹੁੰਦਾ ਹੈ ਭਾਵੇਂ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਇਹ ਸਭ ਇੱਥੋਂ ਦੇ ਸੱਭਿਆਚਾਰ ਤੇ ਉਹਨਾਂ ਦੇ ਵਿਸ਼ੇਸ਼ ਵਿਸਵਾਸਾਂ ਕਰਕੇ ਹੈ। ਇਸੇ ਤਰ੍ਹਾਂ ਇੱਕ ਭਾਰਤੀ ਪੰਜਾਬ ਦੇ ਸਿੱਖ ਤੇ ਇੱਕ ਵਿਦੇਸੀ ਸਿੱਖ ਦੇ ਰਹਿਣ ਸਹਿਣ ਵਿੱਚ ਵੀ ਫਰਕ ਹੋਵੇਗਾ ਭਾਵੇਂ ਇਹਨਾਂ ਦੇ ਵੀ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਧਰਮ ਦੀਆਂ ਵਿਧੀਆਂ: ੧. ਮਾਨਵ ਵਿਗਿਆਨੀ ਵਿਧੀ ੨. ਸਮਾਜ ਵਿਗਿਆਨੀ ਵਿਧੀ ੩.
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਯਹੂਦੀ (ਪੁਰਾਤਨ ਪੰਜਾਬੀ: ਜੂਦੀ; ਅੰਗਰੇਜ਼ੀ ਭਾਸ਼ਾ:Jew) ਉਹ ਵਿਅਕਤੀ ਹੈ ਜੋ ਯਹੂਦੀ ਧਰਮ ਨੂੰ ਮੰਨਦਾ ਹੈ। ਯਹੂਦੀਆਂ ਦਾ ਪਰੰਪਰਿਕ ਨਿਵਾਸ ਸਥਾਨ ਪੱਛਮ ਏਸ਼ੀਆ ਵਿੱਚ ਅਜੋਕੇ ਇਜ਼ਰਾਈਲ (ਜਿਸਦਾ ਜਨਮ 1947 ਦੇ ਬਾਅਦ ਹੋਇਆ) ਅਤੇ ਆਸਪਾਸ ਦੇ ਸਥਾਨਾਂ ਉੱਤੇ ਰਿਹਾ ਹੈ। ਮਧਕਾਲ ਵਿੱਚ ਇਹ ਯੂਰਪ ਦੇ ਕਈ ਖੇਤਰਾਂ ਵਿੱਚ ਰਹਿਣ ਲੱਗੇ, ਜਿੱਥੋਂ ਉਨ੍ਹਾਂ ਨੂੰ ਉਂਨੀਵੀਂ ਸਦੀ ਵਿੱਚ ਨਿਰਵਾਸਨ ਝੱਲਣਾ ਪਿਆ ਅਤੇ ਹੌਲੀ-ਹੌਲੀ ਵਿਸਥਾਪਿਤ ਹੋਕੇ ਉਹ ਅੱਜ ਮੁੱਖ ਤੌਰ ਤੇ ਇਜ਼ਰਾਈਲ ਅਤੇ ਅਮਰੀਕਾ ਵਿੱਚ ਰਹਿੰਦੇ ਹਨ। ਇਜ਼ਰਾਈਲ ਨੂੰ ਛੱਡਕੇ ਸਾਰੇ ਦੇਸ਼ਾਂ ਵਿੱਚ ਉਹ ਇੱਕ ਅਲਪ ਸੰਖਿਅਕ ਸਮੁਦਾਏ ਹਨ। ਇਨ੍ਹਾਂ ਦਾ ਮੁੱਖ ਕੰਮ ਵਪਾਰ ਹੈ। ਯਹੂਦੀ ਧਰਮ ਨੂੰ ਇਸਾਈ ਅਤੇ ਇਸਲਾਮ ਧਰਮ ਤੋਂ ਪੁਰਾਤਨ ਕਿਹਾ ਜਾ ਸਕਦਾ ਹੈ। ਇਨ੍ਹਾਂ ਤਿੰਨਾਂ ਧਰਮਾਂ ਨੂੰ ਸੰਯੁਕਤ ਤੌਰ ਤੇ ਇਬਰਾਹਮੀ ਧਰਮ ਵੀ ਕਹਿੰਦੇ ਹਨ।
ਮੂਸਾ (/ˈmoʊzɪz[unsupported input]-zɪs/; ਹਿਬਰੂ: מֹשֶׁה, ਆਧੁਨਿਕ Moshe Tiberian Mōšéh ISO 259-3 Moše; ਸੀਰੀਆਕ: ܡܘܫܐ Moushe; ਅਰਬੀ: موسى Mūsā; ਯੂਨਾਨੀ: Mωϋσῆς Mōÿsēsਸਾਰੇ ਇਬਰਾਹਿਮੀ ਧਰਮਾਂ ਵਿੱਚ ਇੱਕ ਪ੍ਰਮੁੱਖ ਨਬੀ (ਰੱਬੀ ਸੰਦੇਸ਼ਵਾਹਕ) ਮੰਨੇ ਜਾਂਦੇ ਹਨ। ਖਾਸ ਤੌਰ ਉੱਤੇ ਉਹ ਯਹੂਦੀ ਧਰਮ ਦੇ ਸੰਸਥਾਪਕ ਮੰਨੇ ਜਾਂਦੇ ਹਨ। ਬਾਈਬਲ ਵਿੱਚ ਹਜਰਤ ਮੂਸਾ ਦੀ ਕਹਾਣੀ ਦਿੱਤੀ ਗਈ ਹੈ, ਜਿਸਦੇ ਮੁਤਾਬਕ ਮਿਸਰ ਦੇ ਫ਼ਿਰਔਨ ਦੇ ਜਮਾਨੇ ਵਿੱਚ ਜਨਮੇ ਮੂਸਾ ਯਹੂਦੀ ਮਾਤਾ-ਪਿਤਾ ਦੀ ਔਲਾਦ ਸਨ ਅਤੇ ਮੌਤ ਦੇ ਡਰੋਂ ਉਸ ਨੂੰ ਉਸ ਦੀ ਮਾਂ ਨੇ ਨੀਲ ਨਦੀ ਵਿੱਚ ਰੋੜ੍ਹ ਦਿੱਤਾ। ਉਸ ਨੂੰ ਫਿਰ ਫ਼ਿਰਔਨ ਦੀ ਪਤਨੀ ਨੇ ਪਾਲਿਆ ਅਤੇ ਮੂਸਾ ਇੱਕ ਮਿਸਰੀ ਰਾਜਕੁਮਾਰ ਬਣਿਆ। ਬਾਅਦ ਵਿੱਚ ਮੂਸਾ ਨੂੰ ਪਤਾ ਚੱਲਿਆ ਕਿ ਉਹ ਯਹੂਦੀ ਹੈ ਅਤੇ ਉਨ੍ਹਾਂ ਦਾ ਯਹੂਦੀ ਰਾਸ਼ਟਰ (ਜਿਸ ਨੂੰ ਫ਼ਿਰਔਨ ਨੇ ਗ਼ੁਲਾਮ ਬਣਾ ਲਿਆ ਸੀ) ਜ਼ੁਲਮ ਸਹਿ ਰਿਹਾ ਹੈ। ਮੂਸਾ ਦਾ ਤੂਰ ਪਹਾੜ ਉੱਤੇ ਰੱਬ ਨਾਲ ਟਾਕਰਾ ਹੋਇਆ ਅਤੇ ਰੱਬ ਦੀ ਮਦਦ ਨਾਲ ਉਸ ਨੇ ਫ਼ਿਰਔਨ ਨੂੰ ਹਰਾਕੇ ਯਹੂਦੀਆਂ ਨੂੰ ਆਜਾਦ ਕਰਾਇਆ ਅਤੇ ਮਿਸਰ ਤੋਂ ਇੱਕ ਨਵੀਂ ਭੂਮੀ ਇਸਰਾਈਲ ਪਹੁੰਚਾਇਆ। ਇਸ ਦੇ ਬਾਅਦ ਮੂਸਾ ਨੇ ਇਸਰਾਈਲ ਨੂੰ ਰੱਬ ਦੁਆਰਾ ਮਿਲੇ ਦਸ ਆਦੇਸ਼ ਦਿੱਤੇ ਜੋ ਅੱਜ ਵੀ ਯਹੂਦੀ ਧਰਮ ਦਾ ਪ੍ਰਮੁੱਖ ਥੰਮ੍ਹ ਹਨ। ਮੂਸਾ ਨੂੰ ਯਹੂਦੀ ਧਰਮ ਵਿੱਚ ਸਭ ਤੋਂ ਪ੍ਰਮੁੱਖ ਪੈਗੰਬਰ ਮੰਨਿਆ ਜਾਂਦਾ ਹੈ। ਇਸਨੂੰ ਈਸਾਈ ਧਰਮ, ਇਸਲਾਮ ਬਹਾਈ ਧਰਮ ਅਤੇ ਹੋਰ ਕਈ ਧਰਮਾਂ ਵਿੱਚ ਵੀ ਇੱਕ ਮਹੱਤਵਪੂਰਨ ਪੈਗੰਬਰ ਮੰਨਿਆ ਜਾਂਦਾ ਹੈ।
ਇਸਲਾਮ ਦਾ ਇਤਿਹਾਸ ਇਸਲਾਮ ਧਰਮ ਅਤੇ ਇਸ ਦੇ ਪੈਰੋਕਾਰ ਮੁਸਲਮਾਨ ਲੋਕਾਂ ਨਾਲ ਸਬੰਧਤ ਹੈ। "ਇਸਲਾਮ" ਇੱਕ ਅਰਬੀ ਦਾ ਸ਼ਬਦ ਹੈ ਜਿਸ ਦਾ ਮਤਲਬ ਹੈ "ਅੱਲਾ ਦਾ ਬੰਦਾ"। ਮੁਸਲਮਾਨਾਂ ਅਤੇ ਉਹਨਾਂ ਦੇ ਧਰਮ ਨੇ ਪੁਰਾਣੇ ਵਿਸ਼ਵ ਦੇ, ਖਾਸ ਕਰ ਕੇ ਇਸ ਦੇ ਜਨਮ ਅਸਥਾਨ ਮੱਧ ਪੂਰਬ ਦੇ, ਰਾਜਨੀਤਿਕ, ਆਰਥਿਕ ਅਤੇ ਫੌਜੀ ਇਤਿਹਾਸ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਭਾਵੇਂ ਗੈਰ-ਮੁਸਲਮਾਨ ਲੋਕਾਂ ਦਾ ਵਿਸ਼ਵਾਸ ਹੈ ਕਿ ਇਸ ਦਾ ਜਨਮ ਮੱਕਾ ਅਤੇ ਮਦੀਨਾ ਵਿੱਚ ਹੋਇਆ, ਪਰ ਮੁਸਲਮਾਨ ਇਸਲਾਮ ਧਰਮ ਨੂੰ ਨਬੀ ਆਦਮ ਦੇ ਵੇਲੇ ਤੋਂ ਮੌਜੂਦ ਮੰਨਦੇ ਹਨ। ਇਸਲਾਮ ਧਰਮ ਦੇ ਅਨੁਆਈਆਂ ਲਈ ਕੁਰਆਨ ਨੇ ‘ਮੁਸਲਮਾਨ’ ਸ਼ਬਦ ਦਾ ਪ੍ਰਯੋਗ ਹਜ਼ਰਤ ਇਬਰਾਹੀਮ ਲਈ ਕੀਤਾ ਹੈ ਜੋ ਲਗਭਗ 4000 ਸਾਲ ਪਹਿਲਾਂ ਇੱਕ ਮਹਾਨ ਪੈਗੰਬਰ ਹੋਇਆ ਹੈ। ਮੁਸਲਮਾਨਾਂ ਦਾ ਵਿਸ਼ਵਾਸ ਹੈ ਕਿ ਨੂਹ, ਮੂਸਾ, ਯਿਸੂ, ਅਤੇ ਹੋਰ ਸਾਰੇ ਨਬੀ, ਸਾਰੇ ਇਸਲਾਮੀ ਨਬੀ ਸਨ, ਜਿਹਨਾਂ ਨੂੰ ਕੁਰਆਨ ਵਿੱਚ ਬਰਾਬਰ ਸਨਮਾਨ ਮਿਲਿਆ ਹੈ।
ਸਮਾਜਕ ਰੁਤਬਾ ਸਮਾਜਕ ਮੁੱਲ ਦਾ ਮਾਪ ਹੈ। ਵਧੇਰੇ ਵਿਸ਼ੇਸ਼ ਤੌਰ ਤੇ, ਇਹ ਇੱਕ ਸਮਾਜ ਵਿੱਚ ਲੋਕਾਂ, ਸਮੂਹਾਂ ਅਤੇ ਸੰਗਠਨਾਂ ਨੂੰ ਸਤਿਕਾਰ, ਸਨਮਾਨ, ਯੋਗਤਾ ਅਤੇ ਸਤਿਕਾਰ ਦੇ ਅਨੁਸਾਰੀ ਪੱਧਰ ਦਾ ਹਵਾਲਾ ਦਿੰਦਾ ਹੈ। ਕੁਝ ਲੇਖਕਾਂ ਨੇ ਇੱਕ ਸਮਾਜਿਕ ਤੌਰ ਤੇ ਮਹੱਤਵਪੂਰਣ ਭੂਮਿਕਾ ਜਾਂ ਸ਼੍ਰੇਣੀ ਦਾ ਹਵਾਲਾ ਵੀ ਦਿੱਤਾ ਹੈ ਜਿਸ ਵਿਅਕਤੀ ਨੂੰ ਇੱਕ "ਰੁਤਬਾ" ਵਜੋਂ ਮੰਨਿਆ ਜਾਂਦਾ ਹੈ (ਜਿਵੇਂ ਕਿ ਲਿੰਗ, ਸਮਾਜਕ ਵਰਗ, ਜਾਤੀ, ਅਪਰਾਧਿਕ ਦੋਸ਼ੀ ਹੋਣਾ, ਮਾਨਸਿਕ ਬਿਮਾਰੀ ਹੋਣਾ ਆਦਿ)। ਸਥਿਤੀ ਇਸ ਵਿਸ਼ਵਾਸ ਵਿੱਚ ਅਧਾਰਤ ਹੁੰਦੀ ਹੈ ਕਿ ਇੱਕ ਸਮਾਜ ਦੇ ਮੈਂਬਰਾਂ ਦਾ ਵਿਸ਼ਵਾਸ ਹੈ ਕਿ ਤੁਲਨਾਤਮਕ ਤੌਰ ਤੇ ਵਧੇਰੇ ਜਾਂ ਘੱਟ ਸਮਾਜਕ ਮੁੱਲ ਰੱਖਦਾ ਹੈ। ਪਰਿਭਾਸ਼ਾ ਦੁਆਰਾ, ਇਹ ਵਿਸ਼ਵਾਸ ਸਮਾਜ ਦੇ ਮੈਂਬਰਾਂ ਵਿੱਚ ਵਿਆਪਕ ਤੌਰ ਤੇ ਸਾਂਝੇ ਕੀਤੇ ਜਾਂਦੇ ਹਨ। ਜਿਵੇਂ ਕਿ, ਲੋਕ ਸਰੋਤਾਂ, ਲੀਡਰਸ਼ਿਪ ਅਹੁਦਿਆਂ ਅਤੇ ਸ਼ਕਤੀ ਦੇ ਹੋਰ ਕਿਸਮਾਂ ਨੂੰ ਨਿਰਧਾਰਤ ਕਰਨ ਲਈ ਸਥਿਤੀ ਦੀ ਲੜੀ ਦੀ ਵਰਤੋਂ ਕਰਦੇ ਹਨ। ਅਜਿਹਾ ਕਰਦਿਆਂ, ਇਹ ਸਾਂਝੇ ਸੱਭਿਆਚਾਰਕ ਵਿਸ਼ਵਾਸ ਸਰੋਤਾਂ ਅਤੇ ਸ਼ਕਤੀ ਦੀਆਂ ਅਸਮਾਨ ਵੰਡਾਂ ਨੂੰ ਕੁਦਰਤੀ ਅਤੇ ਨਿਰਪੱਖ ਦਿਖਾਈ ਦਿੰਦੇ ਹਨ, ਸਮਾਜਿਕ ਪੱਧਰ ਦੀਆਂ ਪ੍ਰਣਾਲੀਆਂ ਦਾ ਸਮਰਥਨ ਕਰਦੇ ਹਨ। ਮਨੁੱਖੀ ਸਮਾਜਾਂ ਵਿੱਚ ਸਥਿਤੀ ਦੇ ਢਾਂਚੇ ਸਰਬ ਵਿਆਪਕ ਜਾਪਦੇ ਹਨ, ਉੱਚ ਪੱਧਰਾਂ 'ਤੇ ਕਾਬਜ਼ ਲੋਕਾਂ ਨੂੰ ਮਹੱਤਵਪੂਰਣ ਲਾਭ ਦਿੰਦੇ ਹਨ, ਜਿਵੇਂ ਕਿ ਬਿਹਤਰ ਸਿਹਤ, ਸਮਾਜਿਕ ਪ੍ਰਵਾਨਗੀ, ਸਰੋਤ, ਪ੍ਰਭਾਵ ਅਤੇ ਆਜ਼ਾਦੀ।
ਰਿਸ਼ਤਾ-ਨਾਤਾ ਪ੍ਰਬੰਧ ਸਮਾਜਿਕ ਰਿਸ਼ਤਿਆਂ ਦਾ ਇੱਕ ਜਾਲ ਹੈ ਜਿਸਦਾ ਹਿੱਸਾ ਲਗਭਗ ਸਾਰੇ ਸਭਿਆਚਾਰਾਂ ਦੇ ਲੋਕ ਹਨ। ਇਹ ਆਰੰਭ ਤੋਂ ਹੀ ਸਮਾਜ ਦਾ ਮਹੱਤਵਪੂਰਨ ਅੰਗ ਰਿਹਾ ਹੈ। ਲਹੂ ਦੇ ਰਿਸ਼ਤੇ ਜੀਵਨ ਨਾਲ ਨਹੁੰ ਮਾਸ ਵਾਲਾ ਸੰਬੰਧ ਰੱਖਦੇ ਹਨ। ਇਸ ਤੋਂ ਬਿਨ੍ਹਾਂ ਮਨੁੱਖ ਆਪ ਵੀ ਦੂਜੇ ਅਲਹੂ ਰਿਸ਼ਤਿਆਂ ਦੀ ਸਿਰਜਨਾ ਕਰਦਾ ਹੈ। ਉਪਰੋਕਤ ਰਿਸ਼ਤਿਆਂ ਦੀ ਰੂਪ ਬਣਤਰ ਦੇ ਹਿਸਾਬ ਨਾਲ ਪੰਜਾਬੀਆਂ ਦੇ ਅੰਗ ਸਾਕ ਜਨਮ ਤੇ ਮਨ ਸਦਕਾ ਹੋਂਦ ਵਿਚ ਆਉਂਦੇ ਹਨ। ਰਿਸ਼ਤਾ-ਨਾਤਾ ਪ੍ਰਣਾਲੀ ਦਾ ਮਹੱਤਵਪੂਰਨ ਪਹਿਲੂ ਇਹ ਹੈ ਕਿ ਇਹਨਾਂ ਵਿਚ ਹਰ ਸਕੇ ਸੰਬੰਧੀ ਦਾ ਨਵੇਕਲਾ ਦਰਜਾ ਪਿਆਰ ਸਤਿਕਾਰ ਵੱਖ-ਵੱਖ ਰਿਸ਼ਤੇ ਲਈ ਨਿਸ਼ਚਿਤ ਬੌਧਿਕ ਸ਼ਬਦਾਂ ਤੋਂ ਪ੍ਰਗਟ ਹੁੰਦਾ ਹੈ। ਚਾਚਾ, ਤਾਇਆ, ਮਾਸੜ, ਫੁੱਫੜ, ਨਾਨ, ਦਾਦਾ, ਆਦਿ ਤਾਂ ਉਸਦੇ ਇਸਤਰੀ ਲਿੰਗ ਰਿਸ਼ਤੇ ਵੱਖ-ਵੱਖ ਦਰਜੇ ਦੀ ਭਾਵੁਕ ਸਾਂਝ ਤੇ ਮਿਲਵਰਤਨ ਦਾ ਪ੍ਰਤੀਕ ਰਹੇ ਹਨ।1
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਪੰਜਾਬ ਵਿਧਾਨ ਸਭਾ ਚੋਣਾਂ 2022 ਸਾਲ 2022 ਦੀ ਸ਼ੁਰੂਆਤ ਵਿੱਚ ਹੋਣੀਆ ਤੈਅ ਹਨ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਫਰਵਰੀ ਜਾਂ ਮਾਰਚ 2022 ਵਿਚ , 16 ਵੀਂ ਵਿਧਾਨ ਸਭਾ ਦੀ ਚੋਣ ਲਈ 117 ਮੈਂਬਰਾਂ ਦੀ ਚੋਣ ਕਰਨ ਲਈ ਹੋਣਗੀਆਂ। ਸਾਲ 2017 ਵਿੱਚ ਚੁਣੀ ਗਈ ਮੌਜੂਦਾ ਅਸੈਂਬਲੀ ਦਾ ਕਾਰਜਕਾਲ 23 ਮਾਰਚ 2022 ਨੂੰ ਖਤਮ ਹੋ ਜਾਵੇਗਾ ਜੇ ਇਹ ਪਹਿਲਾਂ ਭੰਗ ਨਹੀਂ ਕੀਤੀ ਜਾਂਦੀ।
ਪੰਜਾਬ ਵਿਧਾਨ ਸਭਾ ਚੋਣਾਂ 2017, 4 ਜਨਵਰੀ, 2017 ਨੂੰ ਹੋਈਆਂ ਹਨ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ, ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਅਤੇ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਦਾ ਮੁਕਾਬਲਾ ਹੈ। ਇਨ੍ਹਾਂ ਚੋਣਾਂ ਤਹਿਤ 117 ਹਲਕਿਆਂ ਵਿੱਚ ਵੋਟਿੰਗ ਹੋਈ ਸੀ ਅਤੇ ਚੋਣ-ਨਤੀਜੇ 11 ਮਾਰਚ 2017 ਨੂੰ ਐਲਾਨੇ ਗਏ ਸਨ, ਨਤੀਜੇ ਵਜੋਂ ਭਾਰਤੀ ਰਾਸ਼ਟਰੀ ਕਾਂਗਰਸ ਨੇ ਬਹੁਮਤ ਪ੍ਰਾਪਤ ਕੀਤਾ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਮਾਰਕਸਵਾਦ ਇੱਕ ਦਾਰਸ਼ਨਿਕ, ਆਰਥਿਕ ਅਤੇ ਰਾਜਨੀਤਿਕ ਸਿਧਾਂਤ ਹੈ ਜਿਸ ਦੀਆਂ ਬੁਨਿਆਦਾਂ ਕਾਰਲ ਮਾਰਕਸ ਅਤੇ ਫ੍ਰੈਂਡਰਿਕ ਏਂਗਲਜ਼ ਨੇ ਰੱਖੀਆਂ ਸਨ। ਸਮਾਜਿਕ ਸੋਚ ਅਤੇ ਰਾਜਨੀਤਿਕ ਅਭਿਆਸ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਅੰਦੋਲਨਾਂ ਨਾਲ ਜੁੜੀਆਂ ਮਾਰਕਸ ਦੀਆਂ ਸਿੱਖਿਆਵਾਂ ਦੀਆਂ ਵੱਖੋ ਵੱਖਰੀਆਂ ਵਿਆਖਿਆਵਾਂ ਮਿਲਦੀਆਂ ਹਨ। ਰਾਜਨੀਤਿਕ ਮਾਰਕਸਵਾਦ ਖੱਬੇਪੱਖੀ ਅਰਾਜਕਤਾਵਾਦ (ਵੇਖੋ ਸਮਾਜਿਕ ਅਰਾਜਕਤਾਵਾਦ), ਈਸਾਈ ਸਮਾਜਵਾਦ ਅਤੇ ਲੋਕਤੰਤਰੀ ਸਮਾਜਵਾਦ ਅਤੇ ਸਮਾਜਿਕ ਲੋਕਤੰਤਰ ਵਰਗੇ ਸਮਾਜਵਾਦ ਦੇ ਰੂਪਾਂ ਵਿਚੋਂ ਇੱਕ ਹੈ। ਦੂਸਰੇ ਰੂਪ ਮਾਰਕਸਵਾਦ ਨੂੰ ਪ੍ਰਵਾਨ ਨਹੀਂ ਕਰਦੇ। ਮਾਰਕਸਵਾਦ ਸਮਾਜਿਕ-ਆਰਥਿਕ ਵਿਸ਼ਲੇਸ਼ਣ ਦੀ ਇੱਕ ਵਿਧੀ ਹੈ ਜੋ ਇਤਿਹਾਸਕ ਵਿਕਾਸ ਦੀ ਭੌਤਿਕਵਾਦੀ ਵਿਆਖਿਆ ਦੀ ਵਰਤੋਂ ਕਰਦਿਆਂ ਜਮਾਤੀ ਸੰਬੰਧਾਂ ਅਤੇ ਸਮਾਜਿਕ ਟਕਰਾਅ ਨੂੰ ਵੇਖਦਾ ਹੈ ਅਤੇ ਸਮਾਜਿਕ ਤਬਦੀਲੀ ਦਾ ਦਵੰਦਵਾਦੀ ਨਜ਼ਰੀਆ ਅਪਣਾਉਂਦੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਇਸ ਜਮਾਤੀ ਸੰਘਰਸ਼ ਜਿਸ ਨੂੰ ਆਮ ਤੌਰ 'ਤੇ ਸਮਾਜ ਦੀਆਂ ਉਤਪਾਦਕ ਤਾਕਤਾਂ ਵਲੋਂ ਉਤਪਾਦਨ ਦੇ ਸੰਬੰਧਾਂ ਦੇ ਵਿਰੁਧ ਵਿਦਰੋਹ ਦੇ ਤੌਰ ਤੇ ਦਰਸਾਇਆ ਜਾਂਦਾ ਹੈ, ਦੇ ਨਤੀਜੇ ਵਜੋਂ ਥੋੜ੍ਹੇ ਸਮੇਂ ਦੇ ਸੰਕਟ ਦਾ ਇੱਕ ਦੌਰ ਆਉਂਦਾ ਹੈ, ਜਦੋਂ ਪ੍ਰੋਲੇਤਾਰੀ ਦੀ ਚੇਤਨਾ (ਭਾਵੇਂ ਕਿ ਸ਼੍ਰੇਣੀ ਚੇਤਨਾ ਦੀਆਂ ਵੱਖੋ ਵੱਖ ਡਿਗਰੀਆਂ ਹੁੰਦੀਆਂ ਹਨ) ਵਿੱਚ ਤੀਬਰ ਹੋ ਰਹੀ ਕਿਰਤ ਦੀ ਅਲਹਿਦਗੀ ਨੂੰ ਪ੍ਰਬੰਧਿਤ ਕਰਨ ਲਈ ਬੁਰਜੂਆਜ਼ੀ ਨੂੰ ਸੰਘਰਸ਼ ਕਰਨਾ ਪੈਂਦਾ ਹੈ। ਡੂੰਘੇ ਸੰਕਟ ਦੇ ਦੌਰ ਵਿੱਚ, ਦੱਬੇ-ਕੁਚਲੇ ਲੋਕਾਂ ਦਾ ਵਿਰੋਧ ਦਾ ਨਤੀਜਾ ਇੱਕ ਪ੍ਰੋਲੇਤਾਰੀ ਇਨਕਲਾਬ ਹੋ ਸਕਦਾ ਹੈ। ਜੇ ਉਹ ਜਿੱਤ ਜਾਂਦਾ ਹੈ, ਤਾਂ ਇਹ ਉਤਪਾਦਨ ਦੇ ਸਾਧਨਾਂ ਦੀ ਸਮਾਜਿਕ ਮਾਲਕੀ ਤੇ ਅਧਾਰਤ ਇੱਕ ਸਮਾਜਿਕ-ਆਰਥਿਕ ਪ੍ਰਣਾਲੀ, ਸਮਾਜਵਾਦ ਦੀ ਸਥਾਪਨਾ ਵੱਲ ਅੱਗੇ ਵਧਦਾ ਹੈ, ਜਿਸ ਵਿੱਚ ਹਰੇਕ ਨੂੰ ਉਸਦੇ ਯੋਗਦਾਨ ਦੇ ਅਨੁਸਾਰ ਅਤੇ ਵਰਤੋਂ ਲਈ ਉਤਪਾਦਨ ਅਤੇ ਸਿੱਧਾ ਵਰਤੋਂ ਲਈ ਉਤਪਾਦਨ ਕੀਤਾ ਜਾਂਦਾ ਹੈ। ਕਿਉਂ ਜੋ ਉਤਪਾਦਨ-ਸ਼ਕਤੀਆਂ ਅੱਗੇ ਵਧਦੀਆਂ ਰਹਿੰਦੀਆਂ ਹਨ, ਮਾਰਕਸ ਨੇ ਅਨੁਮਾਨ ਲਗਾਇਆ ਕਿ ਸਮਾਜਵਾਦ ਆਖਰਕਾਰ ਇੱਕ ਕਮਿਊਨਿਸਟ ਸਮਾਜ ਵਿੱਚ ਤਬਦੀਲ ਹੋ ਜਾਵੇਗਾ, ਜੋ ਇੱਕ ਜਮਾਤ-ਰਹਿਤ, ਰਾਜ-ਰਹਿਤ, ਸਾਂਝ ਮਾਲਕੀ ਦੇ ਅਧਾਰ ਤੇ ਮਨੁੱਖੀ ਸਮਾਜ ਹੋਵੇਗਾ: "ਹਰੇਕ ਤੋਂ ਉਸਦੀ ਯੋਗਤਾ ਦੇ ਅਨੁਸਾਰ, ਹਰੇਕ ਨੂੰ ਉਸਦੀਆਂ ਜ਼ਰੂਰਤਾਂ ਅਨੁਸਾਰ। ਕਾਰਲ ਮਾਰਕਸ ਜਰਮਨ ਦੇ ਫਿਲਾਸ਼ਫਰ, ਅਰਥ-ਸ਼ਾਸ਼ਤਰੀ, ਸਮਾਜ ਵਿਗਿਆਨੀ ਇਤਿਹਾਸ ਦਾ ਪੱਤਰਕਾਰ ਅਤੇ ਸਮਾਜਿਕ ਇਨਕਲਾਬੀ ਸਨ। ਉਨ੍ਹਾਂ ਦਾ ਜਨਮ 5 ਮਈ 1818 ਈ. ਨੂੰ ਇੱਕ ਯਹੂਦੀ ਪਰਿਵਾਰ ਵਿੱਚ ਹੋਇਆ। ਉਹ ਬੋਨ ਯੂਨੀਵਰਸਿਟੀ ਅਤੇ ਜੇਨਾ ਯੂਨੀਵਰਸਿਟੀ ਵਿਚੋਂ ਪੜਦਿਆਂ ਹੀਗਲ ਦੇ ਦਰਸ਼ਨ ਤੋਂ ਬਹੁਤ ਪ੍ਰਭਾਵਿਤ ਹੋਇਆ। 1839-41 ਵਿੱਚ ਉਨ੍ਹਾਂ ਨੇ ਪ੍ਰਾਕ੍ਰਿਤਕ ਦਰਸ਼ਨ ਉੱਪਰ ਆਪਣਾ ਪੀਐੱਚ.ਡੀ. ਦਾ ਸ਼ੋਧ ਪ੍ਰਬੰਧ ਤਿਆਰ ਕੀਤਾ। ਮਾਰਕਸ ਉੱਪਰ ਇਸ ਗੱਲ ਦਾ ਅਸਰ ਸੀ ਕਿ ਉਸਦੇ ਪਿਤਾ ਨੇ ਇਸ ਕਰਕੇ ਯਹੂਦੀ ਧਰਮ ਨੂੰ ਛੱਡ ਕੇ ਇਸਾਈ ਮੱਤ ਨੂੰ ਅਪਨਾ ਲਿਆ ਸੀ ਤਾਂ ਕਿ ਉਹ ਉੱਚ ਵਰਗ ਵਿੱਚ ਸਵਿਕਾਰਿਆ ਜਾ ਸਕੇ। 1835 ਤੋਂ ਬਾਅਦ ਸਮੇਂ ਵਿੱਚ ਯੂਨੀਵਰਸਿਟੀ ਵਿੱਚ ਪੜਦਿਆਂ ਹੋਇਆ ਹੀ ਉਹ ਆਪਣੇ ਸਟੇਟ ਵਿਰੋਧੀ ਵਿਚਾਰਾਂ ਦਾ ਇਜ਼ਹਾਰ ਕਰਦਾ ਰਿਹਾ। ਯੂਨੀਵਰਸਿਟੀ ਵਿੱਚ ਸੱਜੇ ਪੱਖੀ ਅਤੇ ਖੱਬੇ ਪੱਖੀ ਦੋ ਧੜੇ ਬਣੇ ਹੋਏ ਸਨ। ਮਾਰਕਸ ਖੱਬੇ ਪੱਖੀਆਂ ਦਾ ਲੀਡਰ ਸੀ। ਹੁਣ ਉਸਨੂੰ ਸਮਝ ਆ ਗਈ ਸੀ ਕਿ ਗਰੀਬੀ ਬੁਰਜ਼ੁਆ ਜਮਾਤ ਵੱਲੋਂ ਪੈਦਾ ਕੀਤੀ ਹੋਈ ਸਥਿਤੀ ਹੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਮਾਰਕਸਵਾਦ ਬਹੁਤ ਸਾਰੀਆਂ ਵੱਖ ਵੱਖ ਸ਼ਾਖਾਵਾਂ ਅਤੇ ਵਿਚਾਰਧਾਰਾਵਾਂ ਵਿੱਚ ਵਿਕਸਤ ਹੋਇਆ ਹੈ, ਨਤੀਜੇ ਵਜੋਂ ਹੁਣ ਮਾਰਕਸਵਾਦੀ ਸਿਧਾਂਤ ਦਾ ਕੋਈ ਇੱਕ ਨਿਸਚਿਤ ਸਿਧਾਂਤ ਨਹੀਂ ਹੈ।1842 ਦੇ ਆਸਪਾਸ ‘ਰਲਿਸ ਸਮਾਚਾਰ’ ਨਾਂ ਦੀ ਪੱਤ੍ਰਿਕਾ ਵਿੱਚੋਂ ਸਤਾ ਨੂੰ ਵੰਗਾਰਦੇ ਹੋਏ ਲੇਖ ਲਿਖਦਾ ਹੋਇਆ ਇਸਦਾ ਸੰਪਾਦਕ ਬਣਿਆ। ਇਸ ਪੱਤ੍ਰਿਕਾ ਰਾਹੀਂ ਹੀ ਫਰੈਂਡਿਕ ਏਂਗਲਜ਼ ਉਸਦੀਆਂ ਲਿਖਤਾਂ ਤੋਂ ਪ੍ਰਭਾਵਿਤ ਹੋਇਆ। ਕਾਰਲ ਮਾਰਕਸ ਵਿਆਹ ਤੋਂ ਬਾਅਦ ਪੈਰਿਸ ਪਹੁੰਚ ਗਿਆ। ਜਿੱਥੇ ਉਸਨੂੰ ਬੁਰਜ਼ੁਆ ਜਮਾਤ ਦੇ ਕਰੂਪ ਚਿਹਰੇ ਦੇ ਦਰਸ਼ਨ ਹੋਏ। ਇੱਥੇ ਹੀ ਉਸਦੀ ਏਂਗਲਜ਼ ਨਾਲ ਮੁਲਾਕਾਤ ਹੁੰਦੀ ਹੈ ਅਤੇ ਇਕੱਠੇ ਹੀ ਕੰਮ ਕਰਨ ਲਈ ਸਹਿਮਤ ਹੋ ਜਾਂਦੇ ਹਨ। “ਉਨ੍ਹਾਂ ਦੋਹਾਂ ਦਾ ਨਿਸ਼ਾਨਾ ਸਮਾਜਵਾਦੀ ਵਿਚਾਰਧਾਰਾ ਨੂੰ ਵਿਗਿਆਨਿਕ ਪੱਧਰ ਉੱਪਰ ਖੜ੍ਹਾ ਕਰਨਾ ਅਤੇ ਮਜ਼ਦੂਰ ਵਰਗ ਨੂੰ ਵਿਚਾਰਧਾਰਕ ਸੰਦਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਆਪਣੀ ਮੁਕਤੀ ਦੇ ਘੋਲ ਲਈ ਤਿਆਰ ਕਰਨਾ ਸੀ।”1 ਮਾਰਕਸ ਇਸ ਨਤੀਜੇ ਉੱਤੇ ਪਹੁੰਚਿਆ ਕਿ ਆਰਥਿਕ ਸੰਰਚਨਾ ਦੀ ਸਮਾਜਕ ਵਰਤਾਰੇ ਅਤੇ ਮਨੁੱਖੀ ਰਿਸ਼ਤਿਆਂ ਨੂੰ ਨਿਰਧਾਰਿਤ ਕਰਦੀ ਹੈ। ਜਿੱਥੇ ਮਾਰਕਸ ਅਤੇ ਏਂਗਲਜ਼ ਨਾਲ ਰਲ ਕੇ “ਕਮਿਊਨਿਸਟ ਮੈਨੀਫੈਸਟੋ” ਤਿਆਰ ਕੀਤਾ। ਮਾਰਕਸਵਾਦੀ ਦਰਸ਼ਨ ਕਾਰਲ ਮਾਰਕਸ ਅਤੇ ਫਰੈਡਿਕ ਏਂਗਲਜ ਯਤਨਾਂ ਸਦਕਾ ਹੀ ਹੋਂਦ ਵਿੱਚ ਆਇਆ ਸੀ। ਇਹ ਦੋਵੇਂ ਵਿਦਵਾਨ ਪ੍ਰੋਲੋਤਾਰੀ ਜਮਾਤ ਜਾਂ ਕਹਿ ਲਉ ਮਜ਼ਦੂਰ ਅਤੇ ਕਾਮਿਆਂ ਵਿੱਚ ਖੜ੍ਹ ਕੇ ਬੁਰਜ਼ੁਆ ਜਮਾਤ ਦੇ ਲੁੱਟ-ਖਸੁੱਟ ਵਾਲੇ ਨਿਜ਼ਾਮ ਦਾ ਵਿਰੋਧ ਕਰਦੇ ਸਨ। ਇਹਨਾਂ ਦੋਹਾਂ ਵਿਦਵਾਨਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਹ ਦਰਸ਼ਨ ਆਪਣੇ ਸੰਘਰਸ਼ਾਂ ਅਤੇ ਸਿਰਜਨਾਤਮਕ ਕਾਰਨਾਮੇ ਕਰਕੇ ਸੰਸਾਰ ਪੱਧਰ 'ਤੇ ਜਾਣਿਆ ਜਾਣ ਲੱਗਾ ਅਤੇ ਇੱਕ ਤਰ੍ਹਾਂ ਨਾਲ ਸਰਵ-ਵਿਆਪਕਤਾ ਦੀ ਪਹੁੰਚ ਕਰਕੇ ਇੱਕ ਇਨਕਲਾਬੀ ਸਿਧਾਂਤ ਵਜੋਂ ਸਰਬ-ਪ੍ਰਵਾਨਤਾ ਦਾ ਦਰਜਾ ਹਾਸਿਲ ਕਰ ਗਿਆ। ਇਸ ਵਾਦ ਦਾ ਸੰਬੰਧ ਸਮਾਜਿਕ ਵਿਕਾਸ ਵਿੱਚੋਂ ਇਤਿਹਾਸਿਕ ਪਦਾਰਥਵਾਦ ਦੀ ਭੂਮਿਕਾ ਦੀ ਨਿਸ਼ਾਨਦੇਹੀ ਕਰਨ ਨਾਲ ਹੈ। ਇਹ ਸਿਧਾਂਤ ਇਹ ਵਿਚਾਰ ਦਿੰਦਾ ਹੈ ਕਿ ਸਮਾਜ ਵਿੱਚ ਵਾਧੂ ਉਤਪਾਦਨ ਦੇਣ ਦੇ ਸਿੱਟੇ ਵਜੋਂ ਸਮਾਜ ਵਿੱਚ ਸਰਮਾਏ ਦੀ ਕਾਣੀਵੰਡ ਹੋ ਗਈ ਅਤੇ ਸਮਾਜ ਜਮਾਤਾਂ ਵਿੱਚ ਵੰਡਿਆ ਗਿਆ। ਕੁਝ ਲੋਕਾਂ ਵੱਲੋਂ ਉਪਜ ਦੇ ਸੋਮਿਆਂ ਨੂੰ ਆਪਣੇ ਨਿੱਜੀ ਕਬਜ਼ੇ ਵਿੱਚ ਲੈ ਲੈਣ ਕਰਕੇ ਜਮਾਤਾਂ ਵਿੱਚ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ। ਜਮਾਤਾਂ ਵਿੱਚੋਂ ਆਪਣਾ-ਆਪਸੀ ਵਿਰੋਧ ਪੈਦਾ ਹੋ ਗਿਆ ਜਿਹੜਾ ਕਿ ਇੱਕ ਤਿੱਖੇ ਟਕਰਾਅ ਦਾ ਰੂਪ ਧਾਰਨ ਕਰ ਗਿਆ। ਕਾਬਜ਼ ਧਿਰ ਵੱਲੋਂ ਆਦਰਸ਼ਵਾਦ ਅਤੇ ਹੋਰ ਧਾਰਮਿਕ ਮਾਨਤਾਵਾਂ ਦੀ ਦੁਹਾਈ ਪਾਈ ਜਾਂਦੀ ਹੈ। ਪ੍ਰੰਤੂ ਅਤੇ ਫਿਰ ਵੀ ਇਸਦੇ ਵਿਰੋਧ ਵਿੱਚ ਪ੍ਰਗਤੀਵਾਦੀ ਅਤੇ ਯਥਾਰਥਵਾਦੀ ਵਿਚਾਰਧਾਰਾ ਨੇ ਲੁੱਟੀ ਜਾ ਰਹੀ ਸ਼੍ਰੇਣੀ ਦੇ ਨਾਲ ਖੜ੍ਹੇ ਹੋ ਕਿ ਸਮਾਜਿਕ ਇਨਸਾਫ਼ ਦਾ ਨਾਹਰਾ ਮਾਰਿਆ ਤਾਂ ਇਸ ਸਿਧਾਂਤ ਨੇ ਇੱਕ ਵਿਸ਼ਵ-ਵਿਆਪੀ ਲੋੜ ਅਤੇ ਇਨਕਲਾਬ ਦਾ ਰਾਹ ਖੋਲ੍ਹ ਦਿੱਤਾ। ਮਾਰਕਸਵਾਦ ਸਮਾਜ ਦੇ ਅਧਿਐਨ ਦੀ ਉਹ ਜੁਗਤ ਹੈ ਜਿਹੜੀ ਜਮਾਤੀ ਸੰਬੰਧਾਂ ਅਤੇ ਆਪਸੀ ਵਿਰੋਧਾਂ, ਇਤਿਹਾਸਕ ਵਿਕਾਸ ਵਿੱਚ ਪਦਾਰਥਕ ਵਿਆਖਿਆ ਨੂੰ ਆਧਾਰ ਬਣਾ ਕੇ ਸਮਾਜਿਕ ਬਦਲਾਅ ਨੂੰ ਵਿਰੋਧ ਵਿਕਾਸ ਦੇ ਨੁਕਤੇ ਤੋਂ ਵਿਸ਼ਲੇਸ਼ਣ ਕਰਦੀ ਹੈ। ਮਾਰਕਸੀ ਵਿਧੀ ਪੂੰਜੀਵਾਦ ਦੇ ਵਿਕਾਸ ਬਾਰੇ ਆਰਥਿਕ ਅਤੇ ਸਮਾਜਿਕ ਰਾਜਨੀਤਿਕ ਸੰਬੰਧਾਂ ਨੂੰ ਦਰਸਾਉਂਦੀ ਹੈ। ਇਹ ਜੁਗਤ ਕਿਸੇ ਵੀ ਸਮਾਜ ਵਿੱਚੋਂ ਆਰਥਿਕ ਪ੍ਰਬੰਧ ਦੀ ਤਬਦੀਲੀ ਵਿਚੋਂ ਜਮਾਤੀ ਸੰਘਰਸ਼ ਦੀ ਭੂਮਿਕਾ ਨੂੰ ਸਮਝਾਉਂਦੀ ਹੈ। ਅੰਗਰੇਜ਼ੀ ਸਾਹਿਤ ਆਲੋਚਨਾ ਅਤੇ ਸੱਭਿਆਚਾਰਕ ਸਿਧਾਂਤਕਾਰ ਟੈਰੀ ਈਗਲਟਨ ਮਾਰਕਸਵਾਦੀ ਆਲੋਚਨਾ ਨੂੰ ਇਸ ਤਰ੍ਹਾਂ ਪ੍ਰਭਾਸ਼ਿਤ ਕਰਦੇ ਹਨ: “ਮਾਰਕਸਵਾਦੀ ਆਲੋਚਨਾ ਕੇਵਲ ਸਾਹਿਤ ਦੀ ਸਮਾਜਿਕਤਾ ਹੀ ਨਹੀਂ ਇਹ ਉਨ੍ਹਾਂ ਸਰੋਕਾਰਾਂ ਨਾਲ ਵੀ ਸੰਬੰਧ ਰੱਖਦੀ ਹੈ ਕਿ ਨਾਵਲਾਂ ਨੂੰ ਕਿਵੇਂ ਪ੍ਰਕਾਸ਼ਿਤ ਕਰਵਾਇਆ ਜਾਂਦਾ ਹੈ ਅਤੇ ਉਹ ਮਜ਼ਦੂਰ ਜਮਾਤ ਦੀ ਪੇਸ਼ਕਾਰੀ ਕਿਵੇਂ ਕਰਦੇ ਹਨ। ਇਸਦਾ ਨਿਸ਼ਾਨਾ ਸਾਹਿਤ ਕਾਰਜ ਨੂੰ ਭਰਪੂਰਤਾ ਨਾਲ ਵਿਖਿਆਉਣਾ ਹੈ। ਇਸ ਦਾ ਅਰਥ ਉਸਦੀ ਸ਼ੈਲੀ ਅਰਥਾਂ ਅਤੇ ਰੂਪਾਂ ਦੀ ਸੰਵੇਦਨਸ਼ੀਲਤਾ ਵੱਲ ਧਿਆਨ ਦੇਣਾ ਹੈ। 19ਵੀਂ ਸਦੀ ਵਿੱਚ ਮਾਰਕਸਵਾਦੀਆਂ ਅਤੇ ਅਰਾਜਕਤਾਵਾਦੀਆਂ ਵਿੱਚ ਸਮਾਜਵਾਦੀ ਰਾਜ ਨੂੰ ਲੈ ਕੇ ਗੰਭੀਰ ਬਹਿਸ਼ਾਂ ਹੁੰਦੀਆਂ ਰਹੀਆਂ ਹਨ। ਮਾਰਕਸਵਾਦੀ ਰਾਜ ਨੂੰ ਖ਼ਤਮ ਕਰਨ ਦੇ ਸਮਰਥਕ ਹੁੰਦੇ ਹੋਏ ਵੀ ਪਹਿਲਾਂ ਮਜ਼ਦੂਰਾਂ ਦੇ ਰਾਜ ਨੂੰ ਸਥਾਪਿਤ ਕਰਨਾ ਪੈਂਦਾ ਸੀ। ਬਕੂਨਿਨ ਨੇ ਸਮਾਜਵਾਦੀ ਰਾਜ ਨੂੰ ਇੱਕ ਫੌਜੀ ਬੈਰਕ ਦਾ ਨਾਂ ਦਿੱਤਾ। ਜਿਸ ਵਿੱਚ ਲੋਕ ਨਗਾਰੇ ਦੀ ਚੋਟ ਨਾਲ ਸੌਣ ਗਏ, ਜਾਗਣਗੇ ਅਤੇ ਕੰਮ ਕਰਨਗੇ। ਇਹ ਇਕੋ ਅਜਿਹਾ ਰਾਜ ਹੋਵੇਗਾ, ਜਿਸ ਵਿੱਚ ਚਲਾਕ ਅਤੇ ਸ਼ਾਤਰ ਲੋਕ ਸਰਕਾਰੀ ਸਹੂਲਤਾਂ ਮਾਨਣਗੇ। ਜਦੋਂ ਸੰਸਾਰ ਪੱਧਰ ਉੱਪਰ ਜਾਗੀਰਦਾਰੀ ਪ੍ਰਬੰਧ ਤੇ ਖਾਤਮੇ ਤੋਂ ਬਾਅਦ ਪੂੰਜੀਵਾਦੀ ਪ੍ਰਬੰਧ ਸਥਾਪਿਤ ਹੋ ਗਿਆ ਤਾਂ ਯੂਰਪੀ ਮੁਲਕਾਂ ਵਿੱਚ ਇਹ ਸੰਘਰਸ਼ ਵਧੇਰੇ ਸਪਸ਼ਟ ਅਤੇ ਸਮਝਣਯੋਗ ਹੋ ਗਿਆ ਕਿਉਂਕਿ ਬੁਰਜ਼ੁਆ ਜਾਂ ਪੂੰਜੀਪਤੀ ਅਤੇ ਪ੍ਰੋਲੋਤਾਰੀ ਜਾਂ ਮਜ਼ਦੂਰ ਜਮਾਤ ਦੀ ਵੰਡ ਭਲੀਭਾਂਤ ਸਮਝ ਆਉਣ ਲੱਗੀ ਅਤੇ ਜਮਾਤ ਰਹਿਤ ਸਮਾਜ ਦੀ ਲੋੜ ਦੀ ਮਹੱਤਤਾ ਵੀ ਲੋਕਾਂ ਦੀ ਸਮਝ ਵਿੱਚ ਆਉਣੀ ਸ਼ੁਰੂ ਹੋ ਗਈ। ਜਿਹੜੀ ਸਮਝ ਕੇ ਮਾਰਕਸ ਨੇ ਲੋਕਾਂ ਅੱਗੇ ਪੇਸ਼ ਕੀਤੀ ਸੀ ਕਿ ਸਮਾਜਕ ਵਰਤਾਰਾ ਕਾਰਜਸ਼ੀਲ ਕਿਵੇਂ ਹੈ ਅਤੇ ਇਸਨੂੰ ਜਮਾਤ ਰਹਿਤ ਸਮਾਜ ਵਿੱਚ ਬਦਲਿਆ ਕਿਵੇਂ ਜਾ ਸਕਦਾ ਹੈ। ਮਾਰਕਸ ਦੇ ਵਿਚਾਰ ਵਿੱਚ ਪੂੰਜੀਵਾਦ ਨਾ ਸਹਿ ਸਕਣਯੋਗ ਆਰਥਿਕ ਵਰਤਾਰਾ ਹੈ। ਇਸ ਲਈ ਇਸ ਤੋਂ ਛੁਟਕਾਰਾ ਪਾਉਣਾ ਲਾਜ਼ਮੀ ਹੈ। ਇਸ ਤੋਂ ਕਮਿਊਨਿਸਟ ਸਮਾਜ ਦੇ ਹਥਿਆਰਬੰਦ ਇਨਕਲਾਬ ਰਾਹੀਂ ਹੀ ਮੁਕਤੀ ਮਿਲ ਸਕਦੀ ਹੈ। ਮਾਰਕਸ ਅਤੇ ਏਂਗਲਜ਼ ਆਈ ਲੈਨਿਨ ਦਾ ਹੈ। ਉਸਦੀਆਂ ਗਤੀਵਿਧੀਆਂ ਅਤੇ ਖੋਜਾਂ ਨੇ ਨਾ ਕੇਵਲ ਮਾਰਕਸਵਾਦ ਨੂੰ ਵਿਵਹਾਰਿਕਕ ਅਤੇ ਸਿਧਾਂਤਿਕ ਪੱਧਰ ਉੱਪਰ ਅਮੀਰ ਹੀ ਕੀਤਾ। ਸਗੋਂ ਉਸਨੂੰ ਰਾਜਨੀਤਿਕ ਪੱਧਰ ਉੱਪਰ ਪਰਖ ਕੇ ਵੀ ਵੇਖਿਆ ਅਤੇ ਰੂਸੀ ਇਨਕਲਾਬ ਦੀ ਮਿਸਾਲ ਸਾਡੇ ਸਾਹਮਣੇ ਹੈ। ਦੂਜੀ ਸੰਸਾਰ ਜੰਗ ਤੋਂ ਬਾਅਦ ਮਾਰਕਸਵਾਦ ਵਿੱਚ ਵੀ ਤਬਦੀਲੀਆਂ ਆਈਆਂ ਹਨ। ਇਹ ਤਬਦੀਲੀਆਂ ਆਧੁਨਿਕ ਦਰਸ਼ਨ ਸ਼ਾਸਤਰੀਆਂ ਜਿਵੇਂ ਐਡਮੰਡ ਹਰਸਲ, ਮਾਰਵਿਨ ਹੈਡਗਰ ਅਤੇ ਸਿਗਮਨ ਫਰਾਇਡ ਅਤੇ ਹੋਰ ਵਿਦਵਾਨਾਂ ਦੀਆਂ ਖੋਜਾਂ ਅਤੇ ਵਿਚਾਰਾਂ ਦੇ ਪ੍ਰਭਾਵ ਨਾਲ ਆਈਆਂ। ਮਾਰਕਸਵਾਦ ਦੀਆਂ ਜੜ੍ਹਾਂ ਉਸ ਤੋਂ ਪਹਿਲਾਂ ਹੋਏ ਫਿਲਾਸਫ਼ਰਾਂ ਅਤੇ ਅਰਥ-ਸ਼ਾਸਤਰੀਆਂ ਦੀ ਵਿਚਾਰਧਾਰਾ ਅਤੇ ਫਲਸਫੇ ਵਿੱਚ ਹਨ। ਇਨ੍ਹਾਂ ਡੇਵਿਡ ਹੀਗਲ, ਜੋਹਨ ਫਿੱਚ, ਈਮਾਨੂਏਲ ਕਾਂਤ, ਐਡਮ ਸਮਿਥ, ਡੇਵਿਡ ਰਿਕਾਰਡੋ ਅਤੇ ਜੋਹਨ ਸਟੂਆਰਟ ਮਿਲ ਸ਼ਾਮਿਲ ਹਨ। ਮਾਰਕਸ ਨੇ ਇਹਨਾਂ ਦੇ ਵਿਚਾਰਾਂ ਨੂੰ ਸਮਝਿਆ ਹੀ ਨਹੀਂ, ਸਗੋਂ ਇਹਨਾਂ ਨੂੰ ਇਤਿਹਾਸਕ, ਸਮਾਜਿਕ, ਰਾਜਨੀਤਿਕ ਅਤੇ ਅਰਥ-ਸ਼ਾਸਤਰੀਆਂ ਨੂੰ ਯਥਾਰਥ ਨਾਲ ਜੋੜਿਆ। ਇਸਨੂੰ ਉਹ ਇਤਿਹਾਸਕ ਪਦਾਰਥਵਾਦ ਦਾ ਨਾਮ ਦੇਂਦਾ ਹੈ। ਬਿਆਨ ਉੱਪਰ ਅਸੀਂ ਬਿਆਨ ਕਰ ਆਏ ਕਿ ਮਾਰਕਸ ਦਾ ਸਮਾਂ 19ਵੀਂ ਸਦੀ ਦਾ ਹੈ। ਜਿਸ ਸਮੇਂ ਉਦਯੋਗਿਕ ਕ੍ਰਾਂਤੀ ਫੈਲ ਰਹੀ ਸੀ। ਵੱਖ-ਵੱਖ ਤਰੀਕਿਆਂ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਸਮਾਜ ਵਿੱਚ ਆਰਥਿਕ ਅਸਮਾਨਤਾ ਫੈਲੀ ਹੋਈ ਸੀ ਕਾਰਲ ਮਾਰਕਸ ਵਰਤਮਾਨ ਸਮੇਂ ਦੀ ਸਮਾਜਿਕ ਹਾਲਤ ਨੂੰ ਸਮਝਣਾ ਚਾਹੁੰਦੇ ਸਨ ਕਿਉਂਕਿ ਉਹ ਸਮਾਜ ਨੂੰ ਬਦਲਣਾ ਚਾਹੁੰਦੇ ਸਨ। ਉਹਨਾਂ ਦਾ ਵਿਚਾਰ ਸੀ ਕਿ ਕਿਸੇ ਵੀ ਤਰੀਕੇ ਪੂੰਜੀਵਾਦ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਭਾਵ ਉਹ ਵਰਤਮਾਨ ਸਮੇਂ ਨੂੰ ਬਿਲਕੁਲ ਬਦਲ ਦੇਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੂੰ ਸਮਕਾਲੀ ਸਮਾਜ ਵੀ ਬਣਤਰ ਸੰਬੰਧੀ ਸੰਪੂਰਨ ਗਿਆਨ ਹੋਣਾ ਲਾਜ਼ਮੀ ਸੀ। ਉਨ੍ਹਾਂ ਨੇ ਸੋਚਿਆ ਕਿ ਵਰਤਮਾਨ ਅਤੇ ਭੂਤਕਾਲ ਨੂੰ ਸਮਝਕੇ ਹੀ ਅਸੀਂ ਭਵਿੱਖ ਦੀਆਂ ਸੰਭਾਵਨਾਵਾਂ ਸੰਬੰਧੀ ਕੁਝ ਆਖ ਸਕਦੇ ਹਾਂ। ਮਾਰਕਸਵਾਦੀ ਦਰਸ਼ਨ ਨੂੰ ਸਮਝਣ ਲਈ ਡਾ.
ਜੋੜਿਆ ਜਾ ਸਕਦਾ ਕਿਉਂਕਿ ਇਸ ਵਿਚਲੇ ਸ਼ਬਦ ਸਥਾਨਕ ਸ਼ਬਦਾਵਲੀ ਨਾਲ ਸਬੰਧ ਰੱਖਦੇ ਹਨ।ਪੰਜਾਬੀ ਨਾਲ ਬਿਲਾਸਪੁਰੀ ਦੀ ਆਮ ਵਰਤੋਂ ਦੀ ਸ਼ਬਦਾਵਲੀ ਦੀ ਸਾਂਝ ਨੂੰ ਦੇਖੀਏ ਤਾਂ ਇਸ ਭਾਸ਼ਾ ਵਿੱਚ ਵਰਤੇ ਜਾਂਦੇ ਮਾਤਾ-ਪਿਤਾ, ਮਾਂ-ਬਾਪੂ, ਦਾਦੀ-ਦਾਦੀ, ਭੈਣ-ਭਰਾ, ਚਾਚਾ-ਚਾਚੀ, ਤਾਇਆ-ਤਾਈ, ਜੇਠ-ਜੇਠਾਣੀ, ਦਿਉਰ-ਦਿਉਰਾਣੀ, ਮਾਮਾ-ਮਾਮੀ, ਮਾਸੜ-ਮਾਸੀ, ਨਾਨਾ (ਨਾਨੂ)-ਨਾਨੀ, ਕੁੜਮ-ਕੁੜਮਣੀ, ਜੀਜਾ-ਸਾਲੀ, ਧੀ ਆਦਿ ਸ਼ਬਦ ਪੰਜਾਬੀ ਵਾਲੇ ਹੀ ਹਨ। ਇਨ੍ਹਾਂ ਤੋਂ ਇਲਾਵਾ ਮਾਨਵੀ ਰਿਸ਼ਤਿਆਂ ਦੀ ਤਰਜਮਾਨੀ ਕਰਦੇ ਕੁਝ ਹੋਰ ਸ਼ਬਦ ਵੀ ਥੋੜ੍ਹੇ-ਬਹੁਤੇ ਫ਼ਰਕ ਨੂੰ ਛੱਡ ਕੇ ਜ਼ਿਆਦਾਤਰ ਪੰਜਾਬੀ ਨਾਲ ਹੀ ਮੇਲ ਖਾਂਦੇ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸ ਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਗੁਰਦੇਵ ਸਿੰਘ ਰੁਪਾਣਾ ਪੰਜਾਬੀ ਦਾ ਗਲਪਕਾਰ ਸੀ। ਉਸ ਦਾ ਜਨਮ 13 ਅਪਰੈਲ 1936 ਨੂੰ ਪਿੰਡ ਰੁਪਾਣਾ (ਜ਼ਿਲਾ- ਸ਼੍ਰੀ ਮੁਕਤਸਰ ਸਾਹਿਬ) ਵਿਖੇ ਪਿਤਾ ਮੱਘਰ ਸਿੰਘ ਤੇ ਮਾਤਾ ਪੰਜਾਬ ਕੋਰ ਦੇ ਘਰ ਹੋਇਆ। ਉਸ ਦਾ ਪੇਸ਼ਾ ਅਧਿਆਪਨ ਰਿਹਾ। ਮੂਲ ਰੂਪ ਵਿੱਚ ਉਹ ਪੰਜਾਬੀ ਦਾ ਸਾਹਿਤਕਾਰ ਸੀ। ਉਸ ਨੂੰ ਆਮ ਖਾਸ (ਕਹਾਣੀ ਸੰਗ੍ਰਹਿ) ਲਈ 2019 ਢਾਹਾਂ ਪੁਰਸਕਾਰ ਅਤੇ ਭਾਰਤੀ ਸਾਹਿਤ ਅਕੈਡਮੀ ਦਾ ਪੁਰਸਕਾਰ ਮਿਲ਼ ਚੁੱਕਾ ਹੈ।
ਫਰੈਡਰਿਕ ਜੇਮਸਨ (ਜਨਮ:14 ਅਪਰੈਲ 1934) ਇੱਕ ਅਮਰੀਕੀ ਸਾਹਿਤ ਆਲੋਚਕ ਅਤੇ ਮਾਰਕਸਵਾਦੀ ਰਾਜਨੀਤਕ ਚਿੰਤਕ ਹੈ। ਉਹ ਸਮਕਾਲੀ ਸਭਿਆਚਾਰ ਬਾਰੇ ਕੀਤੇ ਆਪਣੇ ਵਿਸ਼ਲੇਸ਼ਣ ਲਈ ਜਾਣਿਆ ਜਾਂਦਾ ਹੈ। ਉਸਦੀਆਂ ਪ੍ਰਸਿੱਧ ਲਿਖਤਾਂ ਵਿੱਚ ਪੋਸਟਮੋਡਰਨਿਜ਼ਮ ਜਾਂ ਦਿ ਕਲਚਰਲ ਲੋਜੀਕਲ ਆਫ਼ ਲੇਟ ਕੈਪੀਟੀਲਿਜ਼ਮ (1991) ਅਤੇ ਦਿ ਪੋਲੀਟੀਕਲ ਅਨਕਾਂਸੀਅਸ (1981) ਸ਼ਾਮਲ ਹਨ। ਜੇਮਸਨ ਫਿਲਹਾਲ ਤੁਲਨਾਤਮਕ ਸਾਹਿਤ ਅਤੇ ਰੁਮਾਂਚ ਸਟੱਡੀਜ਼ ਦੇ ਪ੍ਰੋਫੈਸਰ ਹਨ। ਉਹ ਡਿਊਕ ਯੂਨੀਵਰਸਿਟੀ ਵਿੱਚ ਕਰੀਟੀਕਲ ਥਿਊਰੀ ਕੇਂਦਰ ਦੇ ਨਿਰਦੇਸ਼ਕ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਸਮਾਜਵਾਦ (Socialism) ਇੱਕ ਆਰਥਕ-ਸਮਾਜਕ ਦਰਸ਼ਨ ਹੈ। ਸਮਾਜਵਾਦੀ ਵਿਵਸਥਾ ਵਿੱਚ ਜਾਇਦਾਦ ਦੀ ਮਾਲਕੀ ਅਤੇ ਉਤਪਾਦਨ ਦੀ ਵੰਡ ਸਮਾਜ ਦੇ ਨਿਅੰਤਰਣ ਦੇ ਅਧੀਨ ਰਹਿੰਦੇ ਹਨ।ਸਮਾਜਵਾਦ ਅੰਗਰੇਜ਼ੀ ਅਤੇ ਫਰਾਂਸੀਸੀ ਸ਼ਬਦ ਸੋਸ਼ਲਿਜਮ ਦਾ ਪੰਜਾਬੀ ਰੂਪਾਂਤਰ ਹੈ। 19ਵੀਂ ਸ਼ਤਾਬਦੀ ਦੇ ਪਹਿਲੇ ਅੱਧ ਵਿੱਚ ਇਸ ਸ਼ਬਦ ਦਾ ਪ੍ਰਯੋਗ ਵਿਅਕਤੀਵਾਦ ਦੇ ਵਿਰੋਧ ਵਿੱਚ ਅਤੇ ਉਨ੍ਹਾਂ ਵਿਚਾਰਾਂ ਦੇ ਸਮਰਥਨ ਵਿੱਚ ਕੀਤਾ ਜਾਂਦਾ ਸੀ ਜਿਨ੍ਹਾਂ ਦਾ ਲਕਸ਼ ਸਮਾਜ ਦੇ ਆਰਥਕ ਅਤੇ ਨੈਤਿਕ ਆਧਾਰ ਨੂੰ ਬਦਲਣਾ ਸੀ ਅਤੇ ਜੋ ਜੀਵਨ ਵਿੱਚ ਵਿਅਕਤੀਗਤ ਕਬਜ਼ੇ ਦੀ ਜਗ੍ਹਾ ਸਮਾਜਕ ਕੰਟਰੋਲ ਸਥਾਪਤ ਕਰਨਾ ਚਾਹੁੰਦੇ ਸਨ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ। ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ ਵਿੱਚ ਸਥਿਤ ਹੈ।
ਸ਼ਹੀਦ ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਮਜ਼੍ਹਬੀ ਸਿੱਖ ਪਰਿਵਾਰ ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਘਰ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਮੱਕਾ (/ˈmɛkə/) or ਮੱਕਾਹ (ਅਰਬੀ: مكة Makkah [ˈmaka]) ਸਾਊਦੀ ਅਰਬ ਵਿੱਚ ਟਿਹਾਮਾਹ ਮੈਦਾਨੀ ਖੇਤਰ ਵਿੱਚ ਇਕ ਸ਼ਹਿਰ ਹੈ, ਜੋ ਕਿ ਮੱਕਾ ਰੀਜਨ ਦੀ ਰਾਜਧਾਨੀ ਅਤੇ ਪ੍ਰਸ਼ਾਸਕੀ ਹੈੱਡਕੁਆਰਟਰ ਵੀ ਹੈ। ਮੁਸਲਮਾਨਾਂ ਦਾ ਪਵਿੱਤਰਧਰਮ-ਧਾਮ ਜੋ ਅਰਬ ਦੇਸ਼ ਵਿਚ ਸਥਿਤ ਹੈ ਅਤੇ ਜਿਥੇ ਹਜ਼ਰਤ ਮੁਹੰਮਦ ਨੇ ਜਨਮ ਲਿਆ ਸੀ। ਇਹ ਨਗਰ ਜੱਦਹ ਦੀ ਬੰਦਰਗਾਹ ਤੋਂ ਲਗਭਗ 100 ਕਿ.ਮੀ. ਦੂਰ ਪਥਰੀਲੀ ਧਰਤੀ ਉਤੇ ਵਸਿਆ ਹੈ। ਇਸ ਦੇ ਇਰਦ-ਗਿਰਦ ਦਾ ਇਲਾਕਾ ਬੜਾ ਖ਼ੁਸ਼ਕ ਅਤੇ ਗ਼ੈਰ-ਆਬਾਦ ਹੈ। ਇਸ ਦੇ ਮਹੱਤਵ ਦਾ ਮੁੱਖ ਕਾਰਣ ‘ਕਾਅਬਾ’ ਹੈ। ਹਜ਼ਰਤ ਮੁਹੰਮਦ ਨੇ ਜੀਵਨ ਵਿਚ ਇਕ ਵਾਰ ਇਸ ਦੀ ਜ਼ਿਆਰਤ ਕਰਨਾ ਹਰ ਮੁਸਲਮਾਨ ਲਈ ਜ਼ਰੂਰੀ ਦਸਿਆ ਹੈ। ਕਾਅਬੇ ਨੂੰ ਕਿਸ ਨੇ ਬਣਵਾਇਆ, ਇਸ ਬਾਰੇ ਵਖ ਵਖ ਰਵਾਇਤਾਂ ਪ੍ਰਚਲਿਤ ਹਨ, ਪਰ ਸਭ ਤੋਂ ਮਹੱਤਵ-ਪੂਰਣ ਪਰੰਪਰਾ ਇਹ ਹੈ ਕਿ ਹਜ਼ਰਤ ਇਬਰਾਹੀਮ ਨੇ ਆਪਣੇ ਪੁੱਤਰ ਦੀ ਬਲੀ ਦੇਣ ਦੀ ਆਜ਼ਮਾਇਸ਼ ਵਿਚ ਸਫਲ ਹੋਣ ਉਪਰੰਤ ਆਪਣੇ ਪੁੱਤਰ ਇਸਮਾਈਲ ਦੇ ਸਹਿਯੋਗ ਨਾਲ ਧਰਮ-ਪ੍ਰਚਾਰ ਦੇ ਜਿਸ ਵਿਸ਼ਵਵਿਆਪੀ ਅੰਦੋਲਨ ਦਾ ਸੰਚਾਲਨ ਕੀਤਾ, ਉਸ ਦਾ ਆਰੰਭ ਕਾਅਬੇ ਵਾਲੀ ਥਾਂ ਤੋਂ ਹੋਇਆ ਸੀ। ਉਦੋਂ ਇਹ ਵੀ ਸਥਾਪਨਾ ਕੀਤੀ ਗਈ ਕਿ ਰੱਬਵਿਚ ਯਕੀਨ ਰਖਣ ਵਾਲੇ ਸਾਰੇ ਲੋਕ ਇਸ ਸਥਾਨ ਉਤੇ ਆ ਕੇ ਜ਼ਿਆਰਤ ਕਰਨ ਅਤੇ ਆਪਣੇ ਇਲਾਕਿਆਂ ਨੂੰ ਪਰਤਕੇ ਇਸਲਾਮ ਦਾ ਪ੍ਰਚਾਰ ਕਰਨ। ਹਜ਼ਰਤ ਇਬਰਾਹੀਮ ਦੇ ਦੇਹਾਂਤ ਤੋਂ ਬਾਦ ਕਾਅਬਾ ਕਈ ਵਾਰ ਡਿਗਿਆ ਅਤੇ ਫਿਰ ਤੋਂ ਉਸਾਰਿਆ ਗਿਆ। ਇਕ ਵਾਰ ਹਜ਼ਰਤ ਮੁਹੰਮਦ ਸਾਹਿਬ ਤੋਂ ਵੀ ਇਸ ਦੀ ਨੀਂਹ ਰਖਵਾਈ ਗਈ ਦਸੀ ਜਾਂਦੀ ਹੈ। ਹਜ਼ਰਤ ਮੁਹੰਮਦ ਸਾਹਿਬ ਤੋਂ ਪਹਿਲਾਂ ਕਾਅਬਾ ਵਿਚ ਅਨੇਕ ਬੁਤ ਸਥਾਪਿਤ ਸਨ ਜਿਨ੍ਹਾਂ ਦੀ ਪੂਜਾ ਕੀਤੀ ਜਾਂਦੀ ਸੀ। ਪਰ ਇਕ ਅੱਲ੍ਹਾ ਵਿਚ ਵਿਸ਼ਵਾਸ ਰਖਣ ਵਾਲੇ ਹਜ਼ਰਤ ਮੁਹੰਮਦ ਨੇ ਸਾਰਿਆਂ ਬੁੱਤਾਂ ਨੂੰ ਉਥੋਂ ਹਟਵਾ ਦਿੱਤਾ। ਕਾਅਬੇ ਦੀ ਵਰਤਮਾਨ ਇਮਾਰਤ ਦੀ ਉਸਾਰੀ ਸੰਨ 1040 ਈ.
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਮੈਕਸਮਿਲੀਅਨ ਕਾਰਲ ਐਮਿਲ ਮੈਕਸ ਵੈਬਰ (ਜਰਮਨ: [ˈmaks ˈveːbɐ]; 21 ਅਪਰੈਲ 1864 – 14 ਜੂਨ 1920) ਇੱਕ ਜਰਮਨ ਸਮਾਜਸਾਸ਼ਤਰੀ, ਦਾਰਸ਼ਨਿਕ, ਅਤੇ ਰਾਜਨੀਤਕ ਅਰਥਸਾਸ਼ਤਰੀ ਜਿਸਦੇ ਵਿਚਾਰਾਂ ਨੇ ਸਮਾਜਿਕ ਸਿਧਾਂਤ, ਸਮਾਜਿਕ ਖੋਜ, ਅਤੇ ਖੁਦ ਸਮਾਜਸਾਸ਼ਤਰ ਨੂੰ ਪ੍ਰਭਾਵਿਤ ਕੀਤਾ। ਵੈਬਰ ਦਾ ਨਾਮ ਹਮੇਸ਼ਾ ਏਮੀਲ ਦੁਰਖਿਮ ਅਤੇ ਕਾਰਲ ਮਾਰਕਸ,ਦੇ ਨਾਲ ਸਮਾਜਸਾਸ਼ਤਰ ਦੇ ਤਿੰਨ ਬਾਨੀ ਨਿਰਮਾਤਿਆਂ ਵਿੱਚੋਂ ਇੱਕ ਵਜੋਂ ਆਉਂਦਾ ਹੈ। ਵੇਬਰ ਫਸਟੌਲਿਜਿਕ ਐਂਟੀ-ਹੋਂਦਵਾਦੀ ਵਿਚਾਰਧਾਰਾ ਦਾ ਇੱਕ ਮੁੱਖ ਵਕੀਲ ਸੀ, ਜਿਸਦਾ ਅਧਿਐਨ ਕਰਨ ਲਈ ਬਹਿਸ ਕਰਦੇ ਹੋਏ ਸਮਾਜਕ ਕਾਰਜ ਦੁਆਰਾ ਵਿਆਖਿਆਤਮਕ (ਸਿਰਫ਼ ਸ਼ਾਤਵੀਂ ਸ਼ਬਦਾਵਲੀ ਦੀ ਬਜਾਏ) ਦਾ ਅਰਥ ਹੈ, ਮਕਸਦ ਅਤੇ ਅਰਥ ਨੂੰ ਸਮਝਣ ਦੇ ਅਧਾਰ ਤੇ, ਜੋ ਵਿਅਕਤੀ ਆਪਣੇ ਆਪ ਦੇ ਕੰਮਾਂ ਨਾਲ ਜੁੜੇ ਹੋਏ ਹਨ ਦੁਰਕਾਈਮ ਦੇ ਉਲਟ, ਉਹ ਮੋਨੋ-ਕਾਰਗੁਜਾਰੀ ਵਿੱਚ ਵਿਸ਼ਵਾਸ਼ ਨਹੀਂ ਰੱਖਦਾ ਸੀ ਅਤੇ ਪ੍ਰਸਤਾਵਿਤ ਸੀ ਕਿ ਕਿਸੇ ਵੀ ਨਤੀਜੇ ਲਈ ਬਹੁਤੇ ਕਾਰਨ ਹੋ ਸਕਦੇ ਹਨ. [12] ਮੁੱਖ ਬੌਧਿਕ ਚਿੰਤਾ ਤਰਕਸੰਗਤ, ਧਰਮ ਨਿਰਪੱਖਤਾ ਅਤੇ "ਬੇਵਕੂਫੀ" ਦੀ ਪ੍ਰਕਿਰਿਆ ਨੂੰ ਸਮਝ ਰਹੀ ਸੀ ਜੋ ਉਹ ਪੂੰਜੀਵਾਦ ਅਤੇ ਆਧੁਨਿਕਤਾ ਦੇ ਵਾਧੇ ਨਾਲ ਜੁੜੀ ਸੀ. [13] ਉਸਨੇ ਇਹਨਾਂ ਨੂੰ ਸੰਸਾਰ ਬਾਰੇ ਨਵੇਂ ਤਰੀਕੇ ਨਾਲ ਸੋਚਣ ਦੇ ਨਤੀਜੇ ਵਜੋਂ ਦੇਖਿਆ.
ਭਾਈ ਗੁਰਦਾਸ (1551 – 25 ਅਗਸਤ 1636) ਦਾ ਜਨਮ ਪੰਜਾਬ ਦੇ ਛੋਟੇ ਜੇਹੇ ਪਿੰਡ ਗੋਇੰਦਵਾਲ ਵਿੱਚ ਪਿਤਾ ਸ੍ਰੀ ਭਾਈ ਦਾਤਾਰ ਚੰਦ ਭੱਲਾ ਅਤੇ ਮਾਤਾ ਜੀਵਾਨੀ ਦੇ ਗ੍ਰਹਿ ਵਿਖੇ ਹੋਇਆ। ਆਪ ਜਦੋਂ ਸਿਰਫ 3 ਸਾਲ ਦੇ ਸਨ ਤਾਂ ਆਪ ਦੇ ਮਾਤਾ ਜੀ ਦਾ ਦਿਹਾਂਤ ਹੋ ਗਿਆ। ਆਪ ਇੱਕ ਪੰਜਾਬੀ ਸਿੱਖ ਲੇਖਕ, ਇਤਿਹਾਸਕਾਰ ਅਤੇ ਪ੍ਰਚਾਰਕ ਸਨ। ਆਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲੀ ਲਿਖਾਰੀ ਸਨ ਅਤੇ ਆਪ ਨੇ ਚਾਰ ਸਿੱਖ ਗੁਰੂਆਂ ਦਾ ਸਾਥ ਨਿਭਾਇਆ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਕੀਟਨਾਸ਼ਕ (ਅੰਗਰੇਜ਼ੀ: Insecticide) ਇੱਕ ਕੀੜੇਮਾਰ ਹੈ ਜੋ ਕੀੜੇ-ਮਕੌੜਿਆਂ ਨੂੰ ਮਾਰਨ ਲਈ ਵਰਤਿਆ ਜਾਂਦਾ ਹੈ। ਇਹਨਾਂ ਵਿੱਚ ovicides ਅਤੇ larvicides ਸ਼ਾਮਲ ਹਨ ਜੋ ਕ੍ਰਮਵਾਰ ਕੀੜੇ ਆਂਡੇ ਅਤੇ ਲਾਰਵਾਈ ਦੇ ਵਿਰੁੱਧ ਵਰਤੇ ਜਾਂਦੇ ਹਨ। ਕੀੜੇਮਾਰ ਦਵਾਈਆਂ ਦੀ ਵਰਤੋਂ ਖੇਤੀਬਾੜੀ, ਦਵਾਈ, ਉਦਯੋਗ ਅਤੇ ਉਪਭੋਗਤਾਵਾਂ ਦੁਆਰਾ ਕੀਤੀ ਜਾਂਦੀ ਹੈ। 20 ਵੀਂ ਸਦੀ ਦੀ ਖੇਤੀਬਾੜੀ ਉਤਪਾਦਕਤਾ ਵਿੱਚ ਵਾਧੇ ਦੇ ਪਿੱਛੇ ਕੀਟਨਾਸ਼ਕ ਦਵਾਈਆਂ ਦਾ ਇੱਕ ਵੱਡਾ ਕਾਰਨ ਹੈ। ਤਕਰੀਬਨ ਸਾਰੇ ਕੀਟਨਾਸ਼ਕ ਕਿਸਾਨ ਨੂੰ ਵਾਤਾਵਰਣ ਤਬਦੀਲ ਕਰਨ ਦੀ ਸਮਰੱਥਾ ਰੱਖਦੇ ਹਨ; ਬਹੁਤ ਸਾਰੇ ਇਨਸਾਨਾਂ ਲਈ ਜ਼ਹਿਰੀਲੇ ਹਨ; ਕੁਝ ਭੋਜਨ ਚੇਨ ਦੇ ਵੱਲ ਧਿਆਨ ਕੇਂਦ੍ਰਤ ਕਰਦੇ ਹਨ। ਕੀਟਨਾਸ਼ਕ ਦਵਾਈਆਂ ਨੂੰ ਦੋ ਵੱਡੇ ਸਮੂਹਾਂ ਵਿੱਚ ਵੰਡਿਆ ਜਾ ਸਕਦਾ ਹੈ: ਸਿਸਟਮਿਕ ਕੀਟਨਾਸ਼ਕ, ਜੋ ਲੰਬੇ ਸਮੇਂ ਤੱਕ ਬਾਕੀ ਰਹਿੰਦੇ ਜਾਂ ਅਸਰ ਰੱਖਦੇ ਹਨ; ਅਤੇ ਕੰਟੈਕਟ (ਸੰਪਰਕ) ਕੀਟਨਾਸ਼ਕ, ਜੋ ਪੌਦੇ ਉੱਪਰ ਇੱਕ ਦਮ ਅਸਰ ਕਰਦੇ ਹਨ ਅਤੇ ਜਿਸ ਵਿੱਚ ਕੋਈ ਬਕਾਇਆ ਗਤੀਵਿਧੀ ਨਹੀਂ ਹੈ। ਇਸ ਤੋਂ ਇਲਾਵਾ, ਕੋਈ ਤਿੰਨ ਕਿਸਮ ਦੀਆਂ ਕੀਟਨਾਸ਼ਕੀਆਂ ਵਿੱਚ ਫਰਕ ਕਰ ਸਕਦਾ ਹੈ: 1. ਕੁਦਰਤੀ ਕੀਟਨਾਸ਼ਕ, ਜਿਵੇਂ ਕਿ ਨਿਕੋਟੀਨ, ਪਾਈਰੇਥ੍ਰਮ ਅਤੇ ਨੀਮ ਕੱਢੇ, ਪੌਦੇ ਦੁਆਰਾ ਕੀੜੇ ਦੇ ਪ੍ਰਤੀ ਰੱਖਿਆ ਲਈ ਬਣਾਏ ਗਏ ਹਨ। 2. ਅਨਾਜਿਕ (ਗੈਰ- ਜੈਵਿਕ) ਕੀਟਨਾਸ਼ਕ, ਜੋ ਕਿ ਧਾਤੂ ਹਨ। 3.
ਸਭਿਆਚਾਰਕ ਰੂਪਾਂਤਰਨ ਇੱਕ ਅਹਿਮ, ਅਟੱਲ ਪਰ ਅਤਿਅੰਤ ਸੂਖ਼ਮ ਪ੍ਰਕਿਰਿਆ ਹੈ। ਕ਼ੁਦਰਤ ਦੇ ਨਿਯਮ ਅਧੀਨ ਪ੍ਰਕਿਰਤੀ ਅੰਦਰ ਹਰ ਸ਼ੈ ਨਿਰੰਤਰ ਗਤੀ ਦੇ ਅਮਲ ਵਿਚੋਂ ਲੰਘ ਰਹੀ ਹੈ। ਸਭਿਆਚਾਰ ਰੁਪਾਂਤਰਣ ਦੇ ਸੰਦਰਭ ਵਿੱਚ ਸਭਿਆਚਾਰ ਵਿਗਿਆਨੀਆਂ ਨੇ ਪਰਿਵਰਤਨ ਜਾਂ ਤਬਦੀਲੀ ਦੀ ਥਾਂ ਰੁਪਾਂਤਰਣ ਸ਼ਬਦ ਨੂੰ ਤਰਜੀਹ ਦਿੱਤੀ ਹੈ। ਸੱਭਿਆਚਾਰ ਰੂਪਾਂ ਦਾ ਪਰਿਵਰਤਨ ਹੈ ਪਰ ਪਰਿਵਰਤਨ ਅਤੇ ਰੂਪਾਂਤਰਣ ਸ਼ਬਦਾਂ ਦੇ ਅਰਥਾਂ 'ਚ ਅੰਤਰ ਹੈ। ਪਰਿਵਰਤਨ ਇੱਕ-ਦਮ ਤੇਜ਼ੀ ਨਾਲ ਵਾਪਰਦਾ ਹੈ, ਉੱਥੇ ਰੁਪਾਂਤਰਣ ਦੀ ਪ੍ਰਕਿਰਿਆ ਧੀਮੀ ਹੁੰਦੀ ਹੈ। ਇਉਂ ਸਮਾਜ ਕੁੱਝ ਵਸਤ-ਵਰਤਾਰੇ ਰੂੜ੍ਹ ਹੋ ਕੇ ਸਭਿਆਚਾਰ ਦਾ ਹਿੱਸਾ ਬਣ ਜਾਂਦੇ ਹਨ। ਸੋ, ਸਭਿਆਚਾਰਕ ਰੂਪਾਂਤਰਨ ਸਭਿਆਚਾਰ ਵਿੱਚ ਆਉਣ ਵਾਲੇ ਪਰਿਵਰਤਨ ਲਈ ਹੀ ਵਰਤਿਆ ਜਾਂਦਾ ਹੈ। ਰੁਪਾਂਤਰਣ ਪ੍ਰਕਿਰਿਆ ਏਨੀ ਹੌਲੀ ਅਤੇ ਲੰਮੇ ਸਮੇਂ ਤੱਕ ਫੈਲੀ ਹੁੰਦੀ ਹੈ ਕਿ ਇਹ ਮਹਿਸੂਸ ਹੀ ਨਹੀਂ ਹੁੰਦੀ, ਜਦਕਿ ਦੂਜੇ ਸਭਿਆਚਾਰ ਏਨੀ ਤੇਜ਼ੀ ਨਾਲ ਬਦਲ ਰਹੇ ਹੁੰਦੇ ਹਨ ਕਿ ਪਹਿਲਾਂ ਸਭਿਆਚਾਰ ਖੜੋਤ ਦੀ ਅਵਸਥਾ ਵਿੱਚ ਲੱਗਦੇ ਹਨ। ਇਸ ਨੂੰ ਨਾਪਿਆ ਤੋਲਿਆ ਵੀ ਨਹੀਂ ਜਾ ਸਕਦਾ। ਰੁਪਾਂਤਰਣ ਪੁਰਾਣੇ ਰੂਪਾਂ ਨੂੰ ਅਧਾਰ ਬਣਾ ਕੇ ਨਵੇਂ ਦੀ ਸਿਰਜਨ ਪ੍ਰਕਿਰਿਆ ਹੈ। ਸੋ, ਇਹ ਲਚਕਦਾਰ ਪ੍ਰਕਿਰਿਆ ਹੈ, ਜਿਸ ਨਾਲ਼ ਸਭਿਆਚਾਰ ਦੇ ਅੰਗਾਂ ਵਿੱਚ ਨਵੀਆਂ ਵਸਤ-ਵਿਚਾਰਾਂ ਦਾ ਅਵਾਸ ਤੇ ਢਾਹ-ਮੁਖੀ ਵਸਤ-ਵਿਚਾਰਾਂ ਦਾ ਨਿਕਾਸ ਹੁੰਦਾ ਰਹਿੰਦਾ ਹੈ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਸ਼੍ਰੀ ਅਕਾਲ ਤਖਤ ਸਾਹਿਬ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਐਨ ਦਾ ਮਹੱਤਵਪੂਰਣ ਹਿੱਸਾ ਹੈ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਰੇਮੰਡ ਵਿਲੀਅਮਜ਼ ਦਾ ਸਭਿਆਚਾਰ ਸ਼ਾਸਤਰਰੇਮੰਡ ਹੈਨਰੀ ਵਿਲੀਅਮਜ਼ ਦਾ ਸਭਿਆਚਾਰ ਦੀ ਸਮਝ ਜਾ ਸਿਧਾਂਤਕਾਰੀ ਦਾ ਸਮੁੱਚਾ ਸਿਧਾਂਤਕ ਚੌਖਟਾ , ਮੁੱਖ ਰੂਪ ਵਿਚ ਉਸ ਦੁਆਰਾ ਕਾਰਲ ਮਾਰਕਸ ਦੀਆਂ ਦੋ ਮਹੱਤਵਪੂਰਣ ਅਤੇ ਮੂਲਭੂਤ ਸੰਕਲਪਨਾਵਾਂ , ਇਤਿਹਾਸਕ ਪਦਾਰਥਵਾਦ ( Historical Materialism ) ਅਤੇ ਆਧਾਰ ਅਤੇ ਪਰਉਸਾਰ ( Base and Superstructure ) ਦੀ ਨਵੇਂ ਸਮਾਜਿਕ - ਆਰਥਿਕ ਪਰਿਪੇਖ ਵਿੱਚ , ਵੱਖਰੇ ਮੌਲਿਕ ਢੰਗ ਅਤੇ ਦ੍ਰਿਸ਼ਟੀਕੋਣ ਤੋਂ ਕੀਤੀ ਗਈ ਭਾਵਪੂਰਤ ਵਿਆਖਿਆ ਤੇ ਆਧਾਰਿਤ ਹੈ । ਰੈਮੰਡ ਵਿਲੀਅਮਜ਼ ਇੱਕ ਗਤੀਸ਼ੀਲ , ਖੁੱਲ੍ਹ - ਦਿਲਾ ਅਤੇ ਵਿਵੇਕਸ਼ੀਲ ਮਾਰਕਸਵਾਦੀ ਸੀ । 20 ਵੀਂ ਸਦੀ ਦੇ ਪੰਜਵੇਂ ਅਤੇ ਛੇਵੇਂ ਦਹਾਕੇ ਦੇ ਗਰੇਟ ਬ੍ਰਿਟੇਨ ਦੇ ਸਮਾਜ ਦਾ , ਇੱਕ ਜ਼ਹੀਨ ਬੁੱਧੀਜੀਵੀ , ਸੰਜੀਦਾ ਸਮਾਜ ਵਿਗਿਆਨੀ ਅਤੇ ਸਭਿਆਚਾਰ ਸ਼ਾਸਤਰੀ ਵਜੋਂ ਡੂੰਘਾ ਅਧਿਐਨ ਕਰਦਿਆਂ ਉਸਨੂੰ ਇਹ ਤੱਥ ਬੜੀ ਸ਼ਿੱਦਤ ਨਾਲ ਮਹਿਸੂਸ ਹੋਇਆ ਕਿ ਇਸ ਸਮੇਂ ਦੇ ਸਮਾਜ ਅਤੇ ਸਭਿਆਚਾਰ ਨੂੰ ਸਹੀ ਅਤੇ ਸਟੀਕ ਢੰਗ ਨਾਲ ਸਮਝਣ ਲਈ , ਤੀਜੇ ਦਹਾਕੇ ਦਾ ਮਾਰਕਸਵਾਦੀ ਚਿੰਤਨ ਹੁਣ ਇਕ ਪ੍ਰਕਾਰ ਨਾਲ ਵੇਲਾ ਵਿਹਾ ਚੁੱਕਾ ਹੈ । ਅਰਥਾਤ ਕਾਫ਼ੀ ਹੱਦ ਤੱਕ ਗੈਰ ਪ੍ਰਸੰਗਿਕ ਹੋ ਚੁੱਕਾ ਹੈ । ਬਦਲ ਚੁੱਕੇ ਪਦਾਰਥਕ ਅਤੇ ਸਮਾਜਿਕ-ਆਰਥਿਕ ਹਾਲਾਤ ਦੀ ਲੋਅ ਵਿੱਚ ਇਸ ਚਿੰਤਨ ਨੂੰ ਨਵੇਂ ਸਿਰਿਉ ਨਵਿਆਉਣ ਅਤੇ ਮੁੜ ਪਰਿਭਾਸ਼ਿਤ ਕਰਨ ਦੀ ਸਖ਼ਤ ਲੋੜ ਹੈ । ਉਸ ਦੀ ਨਜ਼ਰ ਵਿੱਚ , ‘ 1930 ਤੋਂ 1939 ਦੇ ਸਮੇਂ ਵਿੱਚ ਅਸਰ - ਅੰਦਾਜ਼ ਹੋ ਰਿਹਾ ਮਾਰਕਸਵਾਦ , ਲੋੜੋਂ ਵੱਧ ਆਦੇਸ਼ਾਤਮਕ ਅਤੇ ਸਥਿਰ - ਸਿਧਾਂਤਕ ( dogmatic ) ਸੀ ' । ਅਰਥਾਤ ਖੜੋਤ ਅਤੇ ਜਮੂਦ ਦੀ ਹਾਲਤ ਵਿੱਚ ਸੀ । ਬਦਲੇ ਪਦਾਰਥਕ , ਸਮਾਜਿਕ - ਆਰਥਿਕ ਅਤੇ ਰਾਜਨੀਤਕ ਹਾਲਾਤਾਂ ਵਿੱਚ ਮਾਰਕਸ ਦੇ ਸਿਧਾਂਤਾਂ ਦੀ ਸਭਿਆਚਾਰਕ ਵਿਹਾਰਕਤਾ , ਸਾਰਥਕਤਾ ਅਤੇ ਵਰਤੋਂ ਦੀ ਸੀਮਾ , ਗੈਰ - ਹਾਜ਼ਰੀ ਜਾਂ ਗੈਰ - ਪ੍ਰਸੰਗਿਕਤਾ ਨੂੰ ਡੂੰਘੀ ਨੀਝ ਨਾਲ ਪਹਿਚਾਣਦਿਆਂ , ਉਸਨੇ ਆਪਣੇ ਖੋਜ ਕਾਰਜਾਂ ਵਿੱਚ ਇਨ੍ਹਾਂ ਸਿਧਾਂਤਾਂ ਦੀ ਨਿਰੰਤਰਤਾ ਵਿੱਚ ਨਵੀਂ ਵਿਆਖਿਆ ਪੇਸ਼ ਕਰਦਿਆਂ , ਸਭਿਆਚਾਰਕ ਪਦਾਰਥਵਾਦ ( Cultural Materialism ) ਦੇ ਸੰਕਲਪ ਅਤੇ ਸਿਧਾਂਤ ਨੂੰ ਨਿਰਧਾਰਤ ਅਤੇ ਪਰਿਭਾਸ਼ਤ ਕੀਤਾ । ਇਵੇਂ ਕਰਦਿਆਂ ਉਸਨੇ ਸਭਿਆਚਾਰ ਦੇ ਪਦਾਰਥਕ ਪੱਖ ਨੂੰ ਵਿਸ਼ੇਸ਼ ਤੌਰ ' ਤੇ ਉਜਾਗਰ ਕੀਤਾ । 'ਇਤਿਹਾਸਕ ਪਦਾਰਥਵਾਦ'ਦੀ ਸੰਕਲਪਨਾ ਨੂੰ ਜਿਸ ਵਿਗਿਆਨਕ ਢੰਗ ਅਤੇ ਪਹੁੰਚ ਨਾਲ ਕਾਰਲ ਮਾਰਕਸ ਨੇ ਪੇਸ਼ ਕੀਤਾ , ਉਸ ਨੂੰ ਵਿਲੀਅਮਜ਼ ਬੁਨਿਆਦੀ ਤੌਰ ' ਤੇ ਦਰੁਸਤ ਮੰਨਦਾ ਹੈ । ਮਾਰਕਸਵਾਦੀ ਸਭਿਆਚਾਰਕ ਸਿਧਾਂਤਾਂ ਵਿੱਚ ਆਧਾਰ ਅਤੇ ਪਰਉਸਾਰ ( Base and Superstructure in Marxist Cultural Theory ) ਨਾਮਕ ਆਪਣੇ ਇੱਕ ਮਹੱਤਵਪੂਰਣ ਲੇਖ ਵਿੱਚ ਰੋਮੰਡ ਵਿਲੀਅਮਜ਼ ਆਧਾਰ ਦੀ ਗਤੀਸ਼ੀਲਤਾ ਸਥਾਪਿਤ ਕਰਦਾ ਹੋਇਆ ਇਹਨਾਂ ਦੋਹਾਂ ਬੁਨਿਆਦੀ ਮਾਰਕਸਵਾਦੀ ਸੰਕਲਪਾਂ ਅਤੇ ਸਿਧਾਂਤਾਂ ਨੂੰ ਨਵੇਂ ਰੂਪ ਵਿੱਚ ਪਰਿਭਾਸ਼ਤ ਕਰਦਾ ਹੈ । ਉਸ ਦੀਆਂ ਜ਼ਿਆਦਾਤਰ ਆਲੋਚਨਾਤਮਕ ਕਿਤਾਬਾਂ ਜਿਵੇਂ ਸਭਿਆਚਾਰ ਅਤੇ ਪਦਾਰਥਵਾਦ : ਚੋਣਵੇਂ ਲੇਖਾ ( Culture and Materialism : Selected Essays ) , ਆਸ ਦੇ ਸਮੇ : ਸਭਿਆਚਾਰ , ਲੋਕਤੰਤਰ , ਸਮਾਜਵਾਦ ( Resources of Hope : Culture , Democracy , Socialism ) te e ਅਤੇ ਇਨ੍ਹਾਂ ਵਿੱਚ ਸ਼ਾਮਲ ਵੱਖ - ਵੱਖ ਲੇਖਾਂ ਦੇ ਸਿਰਲੇਖਾਂ ਜਿਵੇਂ ਪਦਾਰਥਵਾਦ ਦੀਆਂ ਸਮੱਸਿਆਵਾਂ ( Problems in Materialism ) , ' 1945 ਤੋਂ ਬਾਅਦ ਦੇ ਬਰਤਾਨਵੀ ਮਾਰਕਸਵਾਦ ਬਾਰੇ ਖੁਲਾਸਾ ( Notes on Marxism in Britain since 1945 ) , ਤੁਸੀਂ ਮਾਰਕਸਵਾਦੀ ਹੈ , ਕਿ ਨਹੀਂ ਹੋ ? ' ( You're a Marxist , Aren't You ' ? ) , ਸਮਾਜਵਾਦ ਅੱਗੇ ਅੜਿੱਕੇ , ਝਿਜਕਾਂ ਅਤੇ ਦੁਬਿਧਾਵਾਂ ( Hesitations before Socialism ) ਆਦਿ ਉੱਪਰ ਉਡਦੀ - ਉਡਦੀ ਪੰਛੀ ਝਾਤ ਮਾਰਦਿਆਂ ਹੀ , ਇਸ ਠੋਸ ਤੱਥ ਦਾ ਸਹਿਜੇ ਹੀ ਪਤਾ ਲੱਗ ਜਾਂਦਾ ਹੈ ਕਿ ਉਹ ਮਾਰਕਸ , ਏਂਜਲਸ ਅਤੇ ਲੈਨਿਨ ਦੇ ਸੰਕਲਪਾਂ ਅਤੇ ਸਿਧਾਂਤਾਂ ਤੋਂ ਨਿਸ਼ਚਿਤ ਤੌਰ ' ਤੇ ਪ੍ਰਭਾਵਿਤ ਤਾਂ ਸੀ ਪਰ 20 ਵੀਂ ਸਦੀ ਵਿੱਚ ਵਿਗਿਆਨ ਅਤੇ ਤਕਨਾਲੋਜੀ ਦੇ ਤੇਜ਼ੀ ਨਾਲ ਵੱਧਦੇ ਪ੍ਰਭਾਵਾਂ ਅਧੀਨ ਮੰਡੀ ਤਾਕਤਾਂ ਅਤੇ ਉਤਪਾਦਨ ਸ਼ਕਤੀਆਂ ( ਪਦਾਰਥਕ / ਸਮਾਜਿਕ ਆਰਥਿਕ ਸਥਿਤੀਆਂ ) ਦੇ ਲਗਾਤਾਰ ਬਦਲਦੇ , ਮੂੰਹਜ਼ੋਰ , ਅਮੋੜ ਅਤੇ ਜਟਿਲ ਹੁੰਦੇ ਜਾ ਰਹੇ ਸੁਭਾਅ ਅਤੇ ਸਰੂਪ ਨੂੰ ਨੀਝ ਨਾਲ ਵਾਚਦਿਆਂ , ਉਹ ਇਨ੍ਹਾਂ ਸੰਕਲਪਾਂ ਅਤੇ ਸਿਧਾਂਤਾਂ ਨੂੰ ਜਿਉਂ ਦਾ ਤਿਉਂ ਆਰੋਪਿਤ ਕਰਕੇ ਜਾਂ ਸੀਮਤ ( confine / reduced ) ਕਰ ਕੇ ਵੇਖਣ ਅਤੇ ਵਰਤਣ ਦੀ ਥਾਂ , ਇਨ੍ਹਾਂ ਦੇ ਅਸਰਾਂ , ਇਨ੍ਹਾਂ ਦੀ ਸਮਾਜਿਕ ਸਾਪੇਖਤਾ ਅਤੇ ਸਾਰਥਕਤਾ ਨੂੰ ਸਮੇਂ - ਸਮੇਂ ਪਰਖ ਕੇ , ਇਹਨਾਂ ਵਿੱਚ ਲੋੜੀਂਦੇ ਸੁਧਾਰਾਂ , ਵਾਧਿਆਂ , ਜੋੜਾਂ - ਤੋੜਾਂ ਅਤੇ ਵਿਗਾਸਾਂ ਨੂੰ ਉਤਸ਼ਾਹਿਤ ਕਰਦਾ ਸੀ । ਪਾਲ ਸਾਰਤਰ ( Jean Paul Sartre ) , ਲੂਈਸ ਅਲਥੂਸਰ ( Louis Althusser ) , ਐਨਟੋਨੀਓ ਗਰਾਮਸ਼ੀ ( Antonio Gramsci ) ਆਦਿ ਯੂਰਪੀਅਨ ਨਵ - ਮਾਰਕਸਵਾਦੀਆਂ ਦੇ ਮਾਰਕਸਵਾਦ ਨੂੰ ਪੇਸ਼ ਕਰਨ , ਵਖਿਆਉਣ , ਸਮਝਣ ਸਮਝਾਉਣ ਵਾਲੇ ਨਵੇਂ ਸੰਕਲਪਾਂ , ਵਿਚਾਰਾਂ ਅਤੇ ਸੂਝ - ਮਾਡਲਾਂ ਨੂੰ ਬਰਤਾਨਵੀ ਸਮਾਜ , ਚਿੰਤਨ , ਰਚਨਾਵਾਂ ਅਤੇ ਸਭਿਆਚਾਰ ਦਾ ਹਿੱਸਾ ਬਣਾਉਣ ਵਿੱਚ , ਰੈਮੰਡ ਵਿਲੀਅਮਜ਼ ਦੀ ਭੂਮਿਕਾ ਨਿਰਸੰਦੇਹ ਮੋਹਰੀਆਂ ਵਾਲੀ ਸੀ।ਇਹ ਵਿਲੀਅਮਜ਼ ਵੱਲੋਂ ਕੀਤੇ ਗਏ ਯਤਨਾਂ ਦਾ ਸਹਿਜ ਸਿੱਟਾ ਸੀ ਕਿ 50 ਵਿਆਂ ਤੋਂ ਬਾਅਦ , ਗਰੇਟ ਬ੍ਰਿਟੇਨ ਵਿੱਚ ਮਾਰਕਸ ਅਤੇ ਉਸ ਦੀਆਂ ਰਚਨਾਵਾਂ ਦਾ ਨਵੇਂ ਰੂਪ ਵਿੱਚ ਅਧਿਐਨ , ਬਰਤਾਨਵੀ ਸਾਹਿਤ ਚਿੰਤਨ ਵਿੱਚ ਪੁਨਰ - ਸੁਰਜੀਤ ਹੋਇਆ ਅਤੇ ਸੰਵਾਦ ਦਾ ਭਖਦਾ ਵਿਸ਼ਾ ਬਣਿਆ । ਇਸ ਸਿਰਜਣਾਤਮਕ ਅਤੇ ਸਿਹਤਮੰਦ ਸੰਵਾਦ ਦਾ ਨਤੀਜਾ ਇਹ ਨਿਕਲਿਆ ਕਿ ਪਰੰਪਰਕ , ਸਿੰਧੜ ਅਤੇ ਕਚਘਰੜ ਮਾਰਕਸਵਾਦੀਆਂ ਦੇ ਸਮਵਿਥ ਉੱਥੇ ਖੁੰਝ ਗਹਿਰ - ਗੰਭੀਰ , ਗਤੀਸ਼ੀਲ , ਉਦਾਰ ਅਤੇ ਵਿਕਾਸਮੁੱਖ ਮਾਰਕਸਵਾਦੀ ਚਿੰਤਕਾਂ ਦਾ ਇੱਕ ਨਵਾਂ ਖੱਬੇ ਪੱਖੀ ਮੁਹਾਜ ਬਣ ਗਿਆ । ਰੇਮੰਡ ਵਿਲੀਅਮਜ਼ ਅਤੇ ਉਸਦੇ ਹਮ - ਖ਼ਿਆਲ ਨਵ - ਮਾਰਕਸਵਾਦੀਆਂ ਦਾ , ਪਰੰਪਰਕ ਮਾਰਕਸਵਾਦੀਆਂ ਦੀ ਸੋਚਧਾਰਾ ਜਾਂ ਮਾਰਕਸਵਾਦ ਦੀ ਸਮਝ ਨਾਲੋਂ ਵੱਖਰਾਪਣ ਇਹ ਹੈ ਕਿ ਉਹ ਸਭਿਆਚਾਰ ਦੇ ਵਰਤਾਰੇ ਨੂੰ ਪਰਉਸਾਰ ਦਾ ਨਹੀਂ , ਸਗੋਂ ਆਧਾਰ ਦਾ ਹਿੱਸਾ ਮੰਨਦੇ ਹਨ । ਉਨ੍ਹਾਂ ਦੀ ਇਸ ਸੋਚਧਾਰਾ ਜਾਂ ਸਿਧਾਂਤਕਾਰੀ ਨੂੰ ਮੁੱਖ ਰੱਖਦਿਆਂ ਆਖਿਆ ਜਾ ਸਕਦਾ ਹੈ ਕਿ ਉਹ ਸਭਿਆਚਾਰ ਨੂੰ ਇੱਕ ਵਿਸ਼ੇਸ਼ ਭੂਗੋਲਿਕ ਖਿੱਤੇ ਵਿੱਚ ਵਸਦੀ ਸਭਿਆਚਾਰਕ ਇਕਾਈ ਦੇ ਮੁਕੰਮਲ ਜੀਊਣ - ਢੰਗ ਅਤੇ ਕੀਮਤ - ਪ੍ਰਬੰਧ ਦੇ ਰੂਪ ਵਿੱਚ ਚਿਤਵਦਿਆ ਅਤੇ ਸਮਝਦਿਆਂ ਇਸ ਦੇ ਤਿੰਨ ਕਿਸਮ ਦੇ ਮੂਲਭੂਤ ਨਿਰਧਾਰਕ ਸੰਚਾਲਕਾਂ , ਜੈਵਿਕ ਤੇ ਮਨੋਵਿਗਿਆਨਕ , ਸੰਸਥਾਵੀ ਤੇ ਵਿਵਸਥਾਵੀ ਅਤੇ ਗਿਆਨ ਸ਼ਾਸਤਰੀ ਨੂੰ ਆਧਾਰ ( 1410 ) ਦਾ ਹਿੱਸਾ ਸਵੀਕਾਰਦੇ ਸਨ । ਰੇਮੰਡ ਦੇ ਸਭਿਆਚਾਰ ਬਾਰੇ ਪੇਸ਼ ਕੀਤੇ ਗਏ ਵਿਭਿੰਨ ਸਿਧਾਂਤਾਂ ਨੂੰ ਸਮਝਣ ਲਈ ਉਸਦੀ ਕਿਤਾਬ ਸਭਿਆਚਾਰ ਅਤੇ ਸਮਾਜ ( Culture and Society ) ਬੁਨਿਆਦੀ ਮਹੱਤਵ ਵਾਲੀ ਹੈ । ਇਸ ਕਿਤਾਬ ਵਿੱਚ ਉਸਨੇ ਗਰੇਟ ਬ੍ਰਿਟੇਨ ਦੇ 1780 ਤੋਂ 1950 ਤੱਕ ਦੇ ਲਗਭਗ 170 ਵਰ੍ਹਿਆਂ ਦੇ ਸਮੇਂ ਦੌਰਾਨ ਹੋਏ ਪ੍ਰਮੁੱਖ ਲੇਖਕਾਂ / ਚਿੰਤਕਾਂ ਵੱਲੋਂ ਆਪਣੀਆਂ ਰਚਨਾਵਾਂ ਵਿੱਚ ਪੇਸ਼ ਕੀਤੇ ਗਏ ਬਰਤਾਨਵੀ ਸਮਾਜ ਅਤੇ ਸਭਿਆਚਾਰ ਦੇ ਨਿਕਟ ਅਧਿਐਨ ਦੇ ਆਧਾਰ ਤੇ , ਕਿਸੇ ਵੀ ਮਨੁੱਖੀ ਸਮਾਜ ਅਤੇ ਸਭਿਆਚਾਰ ਨੂੰ ਸਹੀ ਪ੍ਰਮਾਣਿਕ ਅਤੇ ਸਮੱਗਰ ਰੂਪ ਵਿੱਚ ਸਮਝਣ ਲਈ ਆਪਣੀ ਸਮਝ ਦਰਸਾਉਂਦਿਆਂ ਕੁੱਝ ਸਿਧਾਂਤਕ ਧਾਰਨਾਵਾਂ ਪੇਸ਼ ਕੀਤੀਆਂ ਹਨ । ਆਪਣੇ ਅਧਿਐਨ - ਵਿਸ਼ਲੇਸ਼ਣ ਦੌਰਾਨ ਵਿਲੀਅਮਜ਼ ਨੇ ਇਹ ਵੇਖਿਆ ਕਿ ਗਰੇਟ ਬ੍ਰਿਟੇਨ ਮੂਲ ਰੂਪ ਵਿੱਚ ਵੰਨ - ਸੁਵੰਨੀਆਂ ਸਭਿਆਚਾਰਕ ਪਛਾਵਾਂ ਰੱਖਣ ਵਾਲਾ ਅਤੇ ਖੇਤੀਬਾੜੀ ਕੇਂਦਰਿਤ ਇਕ ਬਹੁ - ਕੌਮੀ , ਬਹੁ - ਖੇਤਰੀ ਅਤੇ ਬਹੁ ਭਾਸ਼ਾਈ ਦੇਸ਼ ਸੀ ਪਰ ਇੰਗਲੈਂਡ ਦੇ ਖਿੱਤੇ ਵਿੱਚ 1760 ਈਸਵੀ ਵਿੱਚ ਸ਼ੁਰੂ ਹੋਈ ਉਦਯੋਗਿਕ ਕ੍ਰਾਂਤੀ ਨੇ ਸਾਰਾ ਦ੍ਰਿਸ਼ ਬਦਲ ਦਿੱਤਾ । ਉਦਯੋਗਿਕ ਇਨਕਲਾਬ ਵਿੱਚ ਪਹਿਲ ਸਦਕਾ ਇਥੋਂ ( ਇੰਗਲੈਂਡ ) ਦੇ ਲੋਕ ਅਤੇ ਇਨ੍ਹਾਂ ਦਾ ਸਭਿਆਚਾਰ , ਹੌਲੀ - ਹੌਲੀ ਬਾਕੀ ਕੌਮੀਅਤਾਂ ਅਤੇ ਸਭਿਆਚਾਰਕ ਪਛਾਵਾਂ ਉੱਪਰ ਭਾਰੂ ਹੋਣਾ ਆਰੰਭ ਹੋ ਗਿਆ । ਇੱਕ ਵਾਰ ਪੱਕੇ ਪੈਰੀਂ ਸ਼ੁਰੂ ਅਤੇ ਸਥਾਪਿਤ ਹੋਏ ਅਤੇ ਫੇਰ ਲਗਾਤਾਰ ਵਰ੍ਹਿਆਂ , ਦਹਾਕਿਆਂ ਅਤੇ ਸਦੀਆਂ ਤੱਕ ਕਾਇਮ ਰਹੇ ਇਸ ਦਬਦਬੇ ਅਤੇ ਪ੍ਰਭੂਸੱਤਾ ਦਾ ਸਿੱਟਾ ਇਹ ਨਿਕਲਿਆ ਕਿ ਬਹੁ - ਗਿਣਤੀ ਲੋਕਾਂ ( ਸਭਿਆਚਾਰ ) ਦੀ ਸੰਤਾ ' ਤੇ ਕਾਬਜ਼ ਜਾਂ ਭਾਰੂ ਜਮਾਤ ਨੇ , ਜਜ਼ਬ ਕਰ ਲੈਣ ( incorporation ) ਦੇ ਵੱਖ - ਵੱਖ ਸਿੱਧੇ ਅਤੇ ਅਸਿੱਧੇ , ਸਕਰਮਕ ਅਤੇ ਅਕਰਮਕ ਤਰੀਕਿਆਂ ਅਤੇ ਵਸੀਲਿਆਂ ਨੂੰ ਵਰਤ ਕੇ , ਆਪਣੇ ਗ਼ਲਬੇ ਅਤੇ ਸਭਿਆਚਾਰ ਨੂੰ ਹੋਰ ਸਭਿਆਚਾਰਾਂ ਦੇ ਘੱਟ ਗਿਣਤੀ ਲੋਕਾਂ ਦੇ ਮਨਾ ਜਾਂ ਸਭਿਆਚਾਰਾਂ ਅੰਦਰ ਏਨਾ ਡੂੰਘਾ ਰਜ਼ਾ ਵਸਾ ਦਿੱਤਾ ਕਿ ਉਨ੍ਹਾਂ ਵਿੱਚੋਂ ਜ਼ਿਆਦਾਤਰ ਲੋਕ ਆਪੋ - ਆਪਣੀ ਵੱਖਰੀ ਖੇਤਰੀ , ਭਾਸ਼ਾਈ ਅਤੇ ਸਭਿਆਚਾਰਕ ਪਹਿਚਾਣ ਵਿਸਾਰ ਜਾਂ ਭੁੱਲ ਕੇ , ਬਹੁ - ਗਿਣਤੀ ਵੱਲੋਂ ਬਹੁਲਤਾਵਾਂ ਜਾਂ ਵੰਨ - ਸੁਵੰਨਤਾਵਾਂ ਨੂੰ ਆਪਣੇ ਅੰਦਰ ਜਜ਼ਬ ਕਰਕੇ ਸਿਰਜੀ ਮੁੱਖਧਾਰਾ ਵਾਲੀ ਭਾਰਮਿਕ ਏਕਾਤਮਕ / ਸਾਂਝੀ ਪਛਾਣ ਨੂੰ ਹੀ , ਸਹੀ ਅਤੇ ਅੰਤਿਮ ਸੱਚ ਮੰਨੀ ਬੈਠੇ ਹਨ । ਚੈਖੰਡ ਅਨੁਸਾਰ ਇਹੀ ਠੋਸ ਕਾਰਣ ਹੈ ਕਿ ਵਿਭਿੰਨ ਸਭਿਆਚਾਰਕ ਅਤੇ ਭਾਸ਼ਾਈ ਵਿਲੱਖਣਤਾਵਾਂ ਦੇ ਇੱਕਰੂਪ ਸੰਯੁਕਤ ਸੁਮੇਲ ਨਾਲ ਉੱਸਰੇ ਗਰੇਟ ਬ੍ਰਿਟੇਨ ਦੇ ਰੰਗ - ਬਰੰਗੇ ਸਮਾਜ ਅੰਦਰ , ਕਿਸੇ ਵਿਸ਼ੇਸ਼ ਸਭਿਆਚਾਰ ( ਇੰਗਲੈਂਡ ) ਦੇ ਗ਼ਲਬੇ ਜਾਂ ਦਬਦਬੇ ਨੂੰ ਨਿਖੇੜ ਜਾਂ ਵੱਖਰਿਆ ਕੇ ਵੇਖਣਾ ਬਹੁਤ ਮੁਸ਼ਕਲ ਅਤੇ ਟੇਢਾ ਕੰਮ ਹੈ। ਉਸ ਅਨੁਸਾਰ ਰਾਜਨੀਤੀ ਉੱਪਰ ਭਾਰੂ ਜਾਂ ਬਹੁ - ਗਿਣਤੀ ਸਭਿਆਚਾਰ , ਘੱਟ - ਗਿਣਤੀ ਜਾਂ ਅਧੀਨ / ਕਮਜ਼ੋਰ ਸਭਿਆਚਾਰਾਂ ਦੀ ਵਿਲੱਖਣ ਪਛਾਣ ਨੂੰ ਬੜੇ ਯੋਜਨਾਬੱਧ ਢੰਗ ਨਾਲ ਆਪਣੇ ਅੰਦਰ ਸਮਾਉਣ , ਉਸ ਦੀ ਵੱਖਰੀ ਹੋਂਦ ਨੂੰ ਨਾਲ - ਨਾਲ ਇਨ੍ਹਾਂ ਨੂੰ ਛੁਟਿਆ ਕੇ ਜਾਂ ਨੀਵਾਂ / ਊਝਾਂ ਵਿਖਾ ਕੇ ਆਪਣੇ ਸਭਿਆਚਾਰ ਨੂੰ ਹੋਰ ਵੱਧ ਉਭਾਰਨ , ਭਾਰੂ ਅਤੇ ਸਥਾਪਿਤ ਕਰਨ ਲਈ , ਮੁੱਖ ਰੂਪ ਵਿੱਚ ਹੇਠ ਲਿਖੇ ਤਿੰਨ ਮਾਧਿਅਮਾਂ ਜਾਂ ਸੰਸਥਾਵਾਂ ਦੀ ਅਚੇਤ ਅਤੇ ਸੁਚੇਤ ਪੱਧਰ ' ਤੇ ਭਰਪੂਰ ਵਰਤੋਂ ਕਰਦਾ ਹੈ : 1.
ਪੂਰਨ ਭਗਤ ਇੱਕ ਪੰਜਾਬੀ ਦੀ ਪੁਰਾਣੀ ਲੋਕ-ਗਾਥਾ ਹੈ ਅਤੇ ਇਹ ਲੋਕ-ਕਹਾਣੀ "ਪੂਰਨ" ਤੇ ਅਧਾਰਿਤ ਹੈ ਜਿਸ ਦਾ ਪਿਤਾ, ਸਲਵਾਨ, ਸਿਆਲਕੋਟ ਦਾ ਰਾਜਾ ਸੀ। ਸਿਆਲਕੋਟ ਦੇ ਇਸ ਰਾਜਕੁਮਾਰ, ਪੂਰਨ ਨੂੰ ਅੱਜ ਦੇ ਸਮੇਂ ਵਿੱਚ "ਬਾਬਾ ਸਹਿਜ ਨਾਥ ਜੀ" ਵਜੋਂ ਪੁਜਿਆ ਜਾਂਦਾ ਹੈ। ਇਸ ਕਥਾ ਤੇ ਅਧਾਰਿਤ ਕਿੱਸਾ ਕਾਦਰਯਾਰ ਦੁਆਰਾ ਰਚਿਆ ਗਿਆ। ਪੂਰਨ ਭਗਤ ਦੀ ਕਥਾ ਮੂਲ ਰੂਪ ਵਿੱਚ ਇੱਕ ਦੰਦ-ਕਥਾ ਹੈ।
ਵਿਅਕਤੀ ਸੱਭਿਆਚਾਰਕ ਸੰਸਥਾਵਾਂ ਦਾ ਮੋਢੀ ਹੁੰਦਾ ਹੈ। ਅੱਗੋਂ ਉਹ ਦੂਜੇ ਵਿਅਕਤੀ ਜਾਂ ਸਮੂਹ ਨਾਲ ਰਿਸ਼ਤਿਆਂ ਵਿੱਚ ਬੱਝਾ ਹੁੰਦਾ ਹੈ। ਇਸ ਤਰ੍ਹਾਂ ਸੱਭਿਆਚਾਰ ਦੀ ਸਮੁੱਚੀ ਬਣਤਰ ਦਾ ਮੁੱਖ ਅਧਾਰ ਕੋਈ ਵਿਅਕਤੀ ਹੀ ਹੁੰਦਾ ਜਿਹੜਾ ਅੱਗੋਂ ਪਰਿਵਾਰ ਦੀ ਸਿਰਜਨਾ ਵਿੱਚ ਅਹਿਮ ਸਥਾਨ ਰੱਖਦਾ ਹੈ। ਪਰਿਵਾਰ, ਸਮਾਜਿਕ ਬਣਤਰ ਵਿੱਚ ਵਿਸ਼ੇਸ਼ ਸਥਾਨ ਰੱਖਦਾ ਹੈ। ਪਰਿਵਾਰ ਸਮਾਜ; ਦੀਆਂ ਮੁਢਲੀਆਂ ਸੰਸਥਾਵਾਂ ਵਿਚੋਂ ਇੱਕ ਹੈ। ਜਿਹੜਾ ਵਿਆਹ ਦੇ ਸਿੱਟੇ ਹੋਂਦ ਵਿੱਚ ਆਉਂਦਾ ਹੈ ਸਮਾਜਿਕ ਇਤਿਹਾਸ ਵਿੱਚ ਪਰਿਵਾਰ ਸਭ ਤੋਂ ਪਹਿਲਾਂ ਸਮਾਜਿਕ ਸਮੂਹ ਹੈ ਭਾਵੇਂ ਪੁਰਾਤਨ ਸਮਿਆਂ ਵਿੱਚ ਕਬੀਲਾ ਸੰਸਕ੍ਰਿਤੀ ਸਮੇਂ ਔਰਤ ਮਰਦ ਲਈ ਜਿਨਸੀ ਸੰਬੰਧ ਵਿਵਰਜਿਤ ਨਹੀਂ ਸਨ ਪਰ ਅੱਜ ਕਲ੍ਹ ਪਰਿਵਾਰ ਦਾ ਰੂਪ ਇਕਹਿਰੇ ਜਿਨਸੀ ਸਬੰਧਾਂ ਤੱਕ ਪੁੱਜ ਗਿਆ ਹੈ। ਪਰਿਵਾਰ ਮਨੁੱਖੀ ਰਿਸ਼ਤਿਆ ਦੀ ਅਜਿਹੀ ਮੂਲ ਇਕਾਈ ਹੈ ਜਿਸ ਵਿੱਚ ਕੁਝ ਵਿਅਕਤੀ ਸਮਾਜਿਕ ਪ੍ਰਤੀਮਾਨਾਂ ਅਨੁਸਾਰ ਇਕੱਠਾ ਜੀਵਨ ਜਿਉਣ ਲਈ ਸਮਾਜਿਕ ਤੌਰ ਤੇ ਪ੍ਰਵਾਨਤ ਹੁੰਦੇ ਹਨ। ਅੱਜ ਪਰਿਵਾਰ ਪ੍ਰਮਾਣਿਕ ਇਕਾਈ ਹੈ। ਪਰਿਵਾਰ ਦਾ ਜਨਮ ਲਿੰਗਕ ਭਾਵਨਾਵਾਂ ਦੀ ਪੂਰਤੀ ਦੇ ਸਥਾਈ ਸਾਧਨ ਵਜੋਂ ਹੋਇਆ। ਇਸਦੇ ਮੈਂਬਰ ਪ੍ਰਜਣਨ ਦੀ ਕਿਰਿਆ ਦੁਆਰਾ ਸਬੰਧਤ ਹੁੰਦੇ ਹਨ ਅਤੇ ਇਹ ਸਬੰਧ ਮੈਂਬਰਾਂ ਵਿਚਕਾਰ ਹੱਕਾਂ ਅਤੇ ਫਰਜ਼ਾ ਦੀ ਵੰਡ ਦਾ ਅਧਾਰ ਬਣਦੇ ਹਲ। ਵਿਆ ਦੀ ਆਸ ਉਪਰੰਤ ਹੋਂਦ ਵਿੱਚ ਆਉਣ ਵਾਲੇ ਇਸ ਪਰਿਵਾਰ ਦੇ ਮੈਂਬਰ ਸਾਝੇ ਨਿਵਾਸ ਸਥਾਨ ਤੇ ਰਹਿੰਦੇ ਸਾਕਾਦਾਰੀ ਸਬੰਧਾਂ ਨਾਲ ਜੁੜੇ ਹੁੰਦੇ ਹਨ। ਅਰਥਾਤ ਪਰਿਵਾਰ ਦੇ ਮੈਂਬਰ ਵਿੱਚ ਖੂਨ ਅਤੇ ਵਿਆਹ ਦੇ ਸਬੰਧਾ ਦਾ ਹੋਣਾ ਲਾਜ਼ਮੀ ਹੈ।
ਸਭਿਆਚਾਰ ਤੇ ਮੀਡੀਆ ਨੂੰ ਵਾਚੀਏ ਤਾਂ ਸੂਚਨਾ ਤੇ ਸੰਚਾਰ ਨਾਲ ਸੰਬੰਧਿਤ ਅਜਿਹੀਆਂ ਸੰਸਥਾਵਾਂ ਤੋਂ ਲਿਆ ਜਾਂਦਾ ਹੈ, ਜਿਹੜੀਆਂ ਵੱਡੇ ਪੱਧਰ ਉਪਰ ਸੂਚਨਾ ਤੇ ਹੋਰ ਸੰਬੰਧਿਤ ਸਮੱਗਰੀ ਨੂੰ ਦ੍ਰਿਸ਼-ਬਿੰਬਾਂ ਤੇ ਧੁਨੀ-ਬਿੰਬਾਂ ਰਾਹੀਂਂ ਪੈਦਾ ਤੇ ਪ੍ਰਸਾਰਿਤ ਕਰਦੀਆਂ ਹਨ। ਇਤਹਾਸਿਕ ਪੱਖੋਂ ਨਜ਼ਰ ਮਾਰੀਏ ਤਾਂ ਇਸਦਾ ਆਰੰਭ ਪ੍ਰਿਟਿੰਗ ਪ੍ਰੈਸ ਦੀ ਖੋਜ ਨਾਲ 1450 ਦੇ ਨੇੜੇ-ਤੇੜੇ ਹੋਇਆ ਮੰਨਿਆ ਜਾ ਸਕਦਾ ਹੈ। ਸ਼ੁਰੂ ਸ਼ੁਰੂ ਵਿੱਚ ਧਾਰਮਿਕ-ਸਾਹਿਤ, ਚਕਿਤਸਾ, ਕਾਨੂੰਨ ਤੇ ਸਾਹਿਤ ਨਾਲ ਸੰਬੰਧਿਤ ਸਮੱਗਰੀ ਸਾਹਮਣੇ ਆਈ। ਸੋਲ੍ਹਵੀਂ ਤੇ ਸਤਾਰ੍ਹਵੀਂ ਸਦੀ ਵਿੱਚ ਰਸਾਲੇ ਤੇ ਅਖ਼ਬਾਰ ਛਪਣੇ ਸ਼ੁਰੂ ਹੋਏ ਤੇ ਬਾਅਦ ਵਿੱਚ ਉੱਨੀਵੀਂਂ ਸਦੀ ਵਿੱਚ ਉਦਯੋਗਿਕ ਕ੍ਰਾਂਤੀ ਨੇ ਪੁਸਤਕਾਂ, ਅਖਬਾਰਾਂ ਤੇ ਮੈਗਜ਼ੀਨ ਨਾਲ ਸੰਬੰਧਿਤ ਇਸ ਉਦਯੋਗ ਦੀ ਸ਼ਕਤੀ ਵਿੱਚ ਹੋਰ ਵਾਧਾ ਕਰ ਦਿੱਤਾ, ਪਰ ਜਿਸ ਮੀਡੀਆ ਉਦਯੋਗ ਦਾ ਵਿਸਫੋਟ ਅੱਜ ਦਿਸਦਾ ਹੈ, ਇਹ ਵੀਹਵੀਂ ਸਦੀ ਦੀ ਦੇਣ ਹੈ, ਜਿਸ ਵਿੱਚ ਸਿਨੇਮਾ, ਰੇਡੀਓ, ਟੀ.ਵੀ., ਕੰਪਿਊਟਰ, ਮੋਬਾਇਲ ਤੇ ਇਹਨਾਂ ਵੱਲੋਂ ਸਿਰਜਿਤ ਪਾਠਾਂ ਦੀ ਮੁੱਖ ਭੂਮਿਕਾ ਹੈ।
ਵਿਸ਼ਵੀਕਰਨ ਅਤੇ ਪੰਜਾਬੀ ਸਭਿਆਚਾਰ ਦੇ ਸੰਦਰਭ ਵਿੱਚ ਦੇਖੀਏ ਤਾਂ ਪੰਜਾਬੀ ਸਭਿਆਚਾਰ ਤੇ ਵਿਸ਼ਵੀਕਰਨ ਦੀ ਪ੍ਰਕ੍ਰਿਆ ਨੇ 1980 ਤੋਂ ਬਾਅਦ ਜ਼ੋਰ ਫੜਿਆ ਹੈ। ਅਸਲ ਵਿੱਚ ਇਹ ਤਿੰਨ ਸੰਕਲਪ ਹਨ, ਜੋ ਇੱਕਠੇ ਹੋਂਦ ਵਿੱਚ ਆਏ। ਇਹਨਾਂ ਨੂੰ ਸੰਯੁਕਤ ਰੂਪ ਵਿੱਚ ਐੱਲ.ਪੀ.ਜੀ. (:ਸ਼ਭ) ਕਿਹਾ ਜਾਂਦਾ ਹੈ। ਇਹਨਾਂ ਦਾ ਪੂਰਾ ਨਾਮ ਹੈ ਲਿਬਰਲਾਈਜ਼ੇਸ਼ਨ ਪਰਾਈਵਟਾਈਜ਼ੇਸ਼ਨ ਅਤੇ ਗਲੋਬਲਾਈਜੇਸ਼ਨ। ਇਹ ਤਿੰਨੋਂ ਇੱਕ ਦੂਸਰੇ ਦੇ ਪੂਰਕ ਹਨ ਅਤੇ ਨਾਲ-ਨਾਲ ਚੱਲਦੇ ਹਨ। ਭਾਰਤ ਵਿੱਚ ਵਿਸ਼ਵੀਕਰਨ ਦੇ ਸੰਕਲਪ ਨੇ 1991 ਵਿੱਚ ਜ਼ੋਰ ਫੜਿਆ ਜਦੋਂ ਭਾਰਤ ਵਿੱਚ ਸ੍ਰੀ ਨਰਸਿਮਾ ਰਾਓ ਦੀ ਸਰਕਾਰ ਸੀ ਅਤੇ ਭਾਰਤ ਆਰਥਿਕ ਮੰਦਹਾਲੀ ਵਿਚੋਂ ਲੰਘ ਰਿਹਾ ਸੀ। ਵਿਸ਼ਵੀਕਰਨ ਇੱਕ ਅਜਿਹੀ ਪ੍ਰਕ੍ਰਿਆ ਹੈ, ਜਿਸਨੇ ਸਮੁੱਚੇ ਵਿਸ਼ਵ ਦੇ ਦੇਸ਼ਾਂ ਦੀ ਆਰਥਿਕ, ਸਮਾਜਿਕ, ਰਾਜਨੀਤਿਕ, ਸੱਭਿਆਚਾਰਕ ਪ੍ਰਕ੍ਰਿਆ ਨੂੰ ਪ੍ਰਭਾਵਿਤ ਕੀਤਾ ਹੈ। ਵਿਸ਼ਵੀਕਰਨ ਦੀ ਪ੍ਰਕ੍ਰਿਆ ਰਾਹੀਂ ਦੁਨੀਆ ਦੇ ਅਮੀਰ ਦੇਸ਼ ਜਿਵੇਂ ਅਮਰੀਕਾ, ਜਪਾਨ ਆਦਿ ਵਰਗੇ ਦੇਸ਼ ਵਿਕਾਸਸ਼ੀਲ ਦੇਸ਼ਾ ਨੂੰ ਬਸਤੀਆਂ ਦੀ ਤਰ੍ਹਾਂ ਵਰਤਦੇ ਹਨ। ਡਾ. ਸੁਰਜੀਤ ਸਿੰਘ ਅਨੁਸਾਰ “ਆਦਰਸ਼ਕ ਰੂਪ ਵਿੱਚ ਗਲੋਬਕਾਰੀ ਦਾ ਸੰਬੰਧ ਦੇਸ਼ਾਂ ਵਿੱਚ ਵੱਧ ਰਹੇ ਵਸਤਾਂ ਅਤੇ ਸੇਵਾਵਾਂ ਦੇ ਵਪਾਰ, ਸਰਮਾਏ, ਤਕਨਾਲੋਜੀ, ਗਿਆਨ, ਸੂਚਨਾ ਅਤੇ ਲੋਕਾਂ ਦੇ ਅੰਤਰਰਾਸ਼ਟਰੀ ਅਦਾਨ-ਪ੍ਰਦਾਨ ਨਾਲ ਹੈ।” ਡਾ.