ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਸਭ ਤੋਂ ਪੁਰਾਣੇ
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੇ ਪੁੰਜ ਅਮਰ ਸ਼ਹੀਦ ਹਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1619 ਈ: ਵਿੱਚ ਹੋਇਆ। ਇੱਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਭਾਰਤ ਦੇਸ਼ ਦੀ ਪਹਿਲੀ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇੱਕ ਨਵਾਂ ਮੋੜ ਦੇਵੇਗੀ ਅਤੇ ਭਾਰਤੀ ਨਾਰੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰਤੀ ਨਾਰੀ ਦਾ ਜੀਵਨ ਇੱਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 7ਪੋਹ (22 ਦਿਸੰਬਰ) ਅਤੇ 12 ਪੋਹ (27 ਦਿਸੰਬਰ) 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (9ਸਾਲ) ਅਤੇ ਬਾਬਾ ਫ਼ਤਹਿ ਸਿੰਘ (7ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412) ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥ ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਵਿਖੇ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। ਅੱਲ੍ਹਾ ਯਾਰ ਖ਼ਾਂ ਜੋਗੀ ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ। ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਹਨਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਪੰਜਾਬ ਵਿਧਾਨ ਸਭਾ ਚੋਣਾਂ 2022 ਸਾਲ 2022 ਦੀ ਸ਼ੁਰੂਆਤ ਵਿੱਚ ਹੋਣੀਆ ਤੈਅ ਹਨ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਫਰਵਰੀ ਜਾਂ ਮਾਰਚ 2022 ਵਿਚ , 16 ਵੀਂ ਵਿਧਾਨ ਸਭਾ ਦੀ ਚੋਣ ਲਈ 117 ਮੈਂਬਰਾਂ ਦੀ ਚੋਣ ਕਰਨ ਲਈ ਹੋਣਗੀਆਂ। ਸਾਲ 2017 ਵਿੱਚ ਚੁਣੀ ਗਈ ਮੌਜੂਦਾ ਅਸੈਂਬਲੀ ਦਾ ਕਾਰਜਕਾਲ 27 ਮਾਰਚ 2022 ਨੂੰ ਖਤਮ ਹੋ ਜਾਵੇਗਾ ਜੇ ਇਹ ਪਹਿਲਾਂ ਭੰਗ ਨਹੀਂ ਕੀਤੀ ਜਾਂਦੀ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀਗੁਰੂ ਗੋਬਿੰਦ ਸਿੰਘਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀਗੁਰੂ ਤੇਗ ਬਹਾਦਰ ਸਾਹਿਬਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀਗੁਰੂ ਗ੍ਰੰਥ ਸਾਹਿਬਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 22 ਦਸੰਬਰ ਅਤੇ 27 ਦਸੰਬਰ 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (8 ਸਾਲ) ਅਤੇ ਬਾਬਾ ਫ਼ਤਹਿ ਸਿੰਘ (5 ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412)ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥(ਚੰਡੀ ਚਰਿਤਰ) ਮੁਗਲ ਸ਼ਾਸਨ ਦੇ ਨਾਲ-ਨਾਲ ਹਿੰਦੂ ਕੱਟੜਵਾਦ ਵੀ ਖਾਲਸੇ ਦੇ ਸਿਧਾਂਤ ਅਤੇ ਸਰੂਪ ਤੋਂ ਅਪ੍ਰਸੰਨ ਸੀ। ਇਸ ਲਈ ਪਹਾੜੀ ਰਾਜਿਆਂ ਅਤੇ ਹੋਰ ਉੱਚ ਜਾਤੀ ਹਿੰਦੂ ਸਮਾਜ ਵੱਲੋਂ ਖ਼ਾਲਸੇ ਦੀ ਸਾਜਨਾ ਦਾ ਵਿਰੋਧ ਕੀਤਾ ਗਿਆ ਸੀ। ਕਈ ਥਾਵਾਂ ਤੇ ਹਿੰਦੂਆਂ ਤੇ ਸਿੱਖਾਂ ਵਿੱਚ ਤਣਾਅ ਵੀ ਪੈਦਾ ਹੋ ਗਿਆ ਸੀ। ਪਹਾੜੀ ਰਾਜੇ ਤੇ ਸੂਬਾ ਸਰਹਿੰਦ ਗੁਰੂ ਜੀ ਦੇ ਵਿਰੁੱਧ ਇਕਜੁਟ ਹੋ ਗਏ ਸਨ। 1704 ਵਿੱਚ ਦੋਵੇਂ ਫ਼ੌਜਾਂ ਨੇ ਰਲ ਕੇ ਅਨੰਦਪੁਰ ਨੂੰ ਘੇਰਾ ਪਾ ਲਿਆ। ਘੇਰਾ ਲੰਮਾ ਹੋਣ ਤੇ ਦੁਸ਼ਮਣ ਵੱਲੋਂ ਗੁਰੂ ਜੀ ਨਾਲ ਸਮਝੌਤਾ ਕੀਤਾ ਗਿਆ। ਸਮਝੌਤੇ ਦੀ ਸ਼ਰਤ ਇਹ ਸੀ ਕਿ ਇੱਕ ਵਾਰ ਗੁਰੂ ਜੀ ਅਨੰਦਪੁਰ ਛੱਡ ਦੇਣ ਉਹਨਾਂ ਨੂੰ ਬੇਰੋਕ ਜਾਣ ਦਿੱਤਾ ਜਾਵੇਗਾ। ਇਸ ਬਾਰੇ ਲਿਖਤੀ ਕਸਮਾਂ ਵੀ ਗੁਰੂ ਜੀ ਨੂੰ ਭੇਜੀਆਂ ਗਈਆਂ। ਗੁਰੂ ਜੀ ਨੇ ਜ਼ਫ਼ਰਨਾਮੇ ਵਿੱਚ ਵੀ ਜ਼ਿਕਰ ਕੀਤਾ ਹੈ ਕਿ ਜੇ ਤੂੰ ਕੁਰਾਨ ਦੀਆਂ ਲਿਖਤੀ ਕਸਮਾਂ ਵੇਖਣਾ ਚਾਹੁੰਦਾ ਹੈ ਤਾਂ ਉਹ ਵੀ ਮੈਂ ਤੈਨੂੰ ਭੇਜ ਸਕਦਾ ਹਾਂ। ਤੁਰਾ ਗਰ ਬ ਬਾਯਦ ਆਂ ਕੌਲੇ ਕੁਰਾਂ॥ ਬ ਨਜ਼ਦੇ ਸ਼ੁਮਾ ਰਾ ਰਸਾਨਮ ਹੁਮਾਂ॥ (ਜ਼ਫ਼ਰਨਾਮਾ) ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ। ਗੁਰੂ ਜੀ ਨੇ ਇੱਕ ਦਿਨ ਰੋਪੜ ਦੇ ਕੋਲ ਨਿਹੰਗ ਖ਼ਾਨ ਦੀ ਗੜ੍ਹੀ ਵਿੱਚ ਬਿਤਾਇਆ। ਰਾਤ ਨੂੰ ਅੱਗੇ ਚੱਲ ਪਏ ਪਰ ਦੁਸ਼ਮਣ ਦੀਆਂ ਫ਼ੌਜਾਂ ਨੇ ਵੀ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਗੁਰੂ ਜੀ ਨੇ ਚਮਕੌਰ ਦੀ ਗੜ੍ਹੀ ਵਿੱਚ ਦਾਖ਼ਲ ਹੋ ਕੇ ਮੋਰਚਾ ਬੰਦੀ ਕਰ ਲਈ। ਗੁਰੂ ਜੀ ਦੇ ਨਾਲ ਦੋ ਵੱਡ ਸਾਹਿਬਜ਼ਾਦਿਆਂ ਤੇ ਪੰਜ ਪਿਆਰਿਆਂ ਸਮੇਤ 40 ਕੁ ਸਿੱਖ ਸਨ। ਦੁਸ਼ਮਣ ਦੀ ਦਸ ਲੱਖ ਦੀ ਫ਼ੌਜ ਨੇ ਗੜ੍ਹੀ ਨੂੰ ਘੇਰਾ ਪਾ ਲਿਆ। ਸਾਰਾ ਦਿਨ ਲੜਾਈ ਹੁੰਦੀ ਰਹੀ। ਸ਼ਾਮ ਤੱਕ ਗੁਰੂ ਜੀ ਕੋਲ ਸਾਰਾ ਗੋਲੀ ਸਿੱਕਾ ਖ਼ਤਮ ਹੋ ਗਿਆ। ਹੁਣ ਸਿੰਘਾਂ ਨੇ ਗੜ੍ਹੀ ਤੋਂ ਬਾਹਰ ਆ ਕੇ ਲੜਨਾ ਸ਼ੁਰੂ ਕਰ ਦਿੱਤਾ। ਸਿੰਘਾਂ ਦੇ ਨਾਲ ਗੁਰੂ ਜੀ ਦੇ ਦੋਵੇਂ ਸਾਹਿਬਜ਼ਾਦੇ ਗੁਰੂ ਜੀ ਦੇ ਸਾਹਮਣੇ ਲੜਦੇ ਸ਼ਹੀਦ ਹੋ ਗਏ। ਬਾਬਾ ਅਜੀਤ ਸਿੰਘ ਨੇ ਅਜੇ ਜਵਾਨੀ ਵਿੱਚ ਪੈਰ ਰਖਿਆ ਹੀ ਸੀ। ਬਾਬਾ ਜੁਝਾਰ ਸਿੰਘ ਤਾਂ ਅਜੇ ਕਿਸ਼ੋਰ ਅਵਸਥਾ ਵਿੱਚ ਸਨ। ਕਰਬਲਾ ਦੇ ਮੈਦਾਨ ਵਿੱਚ ਹਸਨ ਹੁਸੈਨ ਦੀ ਸ਼ਹੀਦੀ ਤੋਂ ਇਲਾਵਾ ਦੁਨੀਆ ਦੇ ਇਤਿਹਾਸ ਵਿੱਚ ਇਸ ਤਰ੍ਹਾਂ ਦੀ ਕੋਈ ਹੋਰ ਮਿਸਾਲ ਨਹੀਂ ਮਿਲਦੀ, ਜਿੱਥੇ ਇੱਕ ਪਿਤਾ ਨੇ ਆਪਣੇ ਪੁੱਤਰਾਂ ਨੂੰ ਲੜਾਈ ਵਿੱਚ ਸ਼ਹੀਦ ਹੋਣ ਲਈ ਭੇਜਿਆ ਹੋਵੇ। ਕਰਬਲਾ ਦੀ ਜੰਗ ਅਤੇ ਚਮਕੌਰ ਦੀ ਜੰਗ ਵਿੱਚ ਇੱਕ ਵੱਡਾ ਅੰਤਰ ਸੀ। ਕਰਬਲਾ ਦੀ ਜੰਗ ਵਿੱਚ ਦੋਵੇਂ ਫ਼ੌਜਾਂ ਬਰਾਬਰ ਦੀਆਂ ਸਨ। ਇਸ ਦੇ ਮੁਕਾਬਲੇ ਤੇ ਚਮਕੌਰ ਦੀ ਜੰਗ ਦੁਨੀਆ ਦੀ ਸਭ ਤੋਂ ਵੱਧ ਅਸਾਵੀਂ ਜੰਗ ਸੀ। ਇਸ ਤਰ੍ਹਾਂ ਦੀ ਅਸਾਵੀਂ ਜੰਗ ਦੀਆਂ ਮਿਸਾਲਾਂ ਸਿੱਖ ਇਤਿਹਾਸ ਵਿੱਚ ਤਾਂ ਕੁਝ ਹੋਰ ਵੀ ਮਿਲਦੀਆਂ ਹਨ, ਪਰ ਬਾਕੀ ਕੌਮਾਂ ਦੇ ਇਤਿਹਾਸ ਵਿੱਚ ਸ਼ਾਇਦ ਨਹੀਂ ਦੇ ਬਰਾਬਰ ਹਨ। ਇਸ ਜੰਗ ਦਾ ਜ਼ਿਕਰ ਕਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ ਲਿਖਿਆ ਹੈ ਕਿ ਭੁੱਖੇ ਭਾਣੇ 40 ਆਦਮੀ ਕੀ ਕਰ ਸਕਦੇ ਹਨ, ਜੇ ਉਹਨਾਂ ਤੇ 10 ਲੱਖ ਦਾ ਲਸ਼ਕਰ ਅਚਾਨਕ ਟੁੱਟ ਪਵੇ- ਗੁਰਸ਼ਨ: ਚਿ ਕਾਰੇ ਕੁਨਦ ਚਿਹਲ ਨਰ।ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। [[ਅੱਲ੍ਹਾ ਯਾਰ ਖ਼ਾਂ ਜੋਗੀ]] ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ।ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਨ੍ਹਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਸ਼੍ਰੀ ਅਕਾਲ ਤਖਤ ਸਾਹਿਬ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਇਕ ਅਖੌਤੀ ਗ੍ਰੰਥ ਹੈ ਜਿਸਨੂੰ ਸਿੱਖ ਵਿਰੋਧੀ ਤਾਕਤਾਂ ਨੇ ਸਿਖਾਂ ਨੂੰ ਗੁਮਰਾਹ ਕਰਨ ਲਈ ਅਤੇ ਸਿਖਾਂ ਨੂੰ ਗੁਰੂ ਗਰੰਥ ਸਾਹਿਬ ਨਾਲੋਂ ਤੋੜਨ ਲਈ19ਵੀਂ ਸਦੀ ਦੇ ਅਖੀਰ ਵਿਚ ਲਿਖਿਆ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਹਿੰਦੂ ਪੱਖੀ ਸਿੱਖ ਜਥੇਬੰਦੀਆਂ(ਟਕਸਾਲ ਆਦਿ) ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀਆਂ ਹਨ,[ਸਰੋਤ ਚਾਹੀਦਾ] ਬਹੁਤੇ ਸਿੱਖ ਅਤੇ ਸਿੱਖ ਵਿਦਵਾਨ ਇਸ ਗੱਲ ਤੋਂ ਇਨਕਾਰੀ ਹਨ ਕਿ ਗੁਰੂ ਸਾਹਿਬ ਅਜਿਹਾ ਅਸ਼ਲੀਲਤਾ ਭਰਿਆ ਸਾਹਿਤ ਲਿਖ ਸਕਦੇ ਹਨ, ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਪੁਰੀ-ਅਨੰਦ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸ ਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾboutsikhs.com/sikh-martyrs/sikh-martyrs-sahibzada-ajit-singh-ji-amp-jujhar-singh-ji | title=ਸਾਹਿਬਜਾਂਦਾ ਅਜੀਤ ਸਿੰਘ ਜੀ | publisher=allaboutsikhs.com | date=01 ਨਵੰਬਰ 2012 | accessdate=ਨਵੰਬਰ 01, 2012}}</ref>। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਗੁਰੂ ਗੋਬਿੰਦ ਸਿੰਘ ਦੁਆਰਾ ਲੜੇ ਗਏ ਯੁੱਧਾਂ ਦਾ ਮਹੱਤਵ
ਗੁਰੂ ਗੋਬਿੰਦ ਸਿੰਘ ਜੀ ਦੁਆਰਾ ਲੜੇ ਗਏ ਯੁੱਧਾਂ ਦੇ ਕੁਝ ਪੱਖ ਪੇਸ਼ ਕਰਨ ਦਾ ਯਤਨ ਕੀਤਾ ਗਿਆ ਹੈ। ਹੇਠ ਲਿਖੇ ਤਿੰਨ ਪ੍ਰਸ਼ਨਾਂ ਵੱਲ ਮੁੱਖ ਤੌਰ ਤੇ ਧਿਆਨ ਦਿੱਤਾ ਗਿਆ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਅੰਧ ਮਹਾਂਸਾਗਰ ਜਾਂ ਅਟਲਾਂਟਿਕ ਮਹਾਸਾਗਰ ਉਸ ਵਿਸ਼ਾਲ ਸਮੁੰਦਰ ਦਾ ਨਾਮ ਹੈ ਜੋ ਯੂਰਪ ਅਤੇ ਅਫਰੀਕਾ ਮਹਾਂਦੀਪਾਂ ਨੂੰ ਨਵੀਂ ਦੁਨੀਆ ਦੇ ਮਹਾਂਦੀਪਾਂ ਤੋਂ ਅੱਡ ਕਰਦਾ ਹੈ। ਖੇਤਰਫਲ ਅਤੇ ਵਿਸਥਾਰ ਵਿੱਚ ਦੁਨੀਆ ਦਾ ਦੂਜੇ ਨੰਬਰ ਦਾ ਮਹਾਸਾਗਰ ਹੈ ਜਿਨ੍ਹੇ ਧਰਤੀ ਦਾ 1/5 ਖੇਤਰ ਘੇਰ ਰੱਖਿਆ ਹੈ। ਇਸ ਮਹਾਸਾਗਰ ਦਾ ਨਾਮ ਗਰੀਕ ਸੰਸਕ੍ਰਿਤੀ ਤੋਂ ਲਿਆ ਗਿਆ ਹੈ ਜਿਸ ਵਿੱਚ ਇਸਨੂੰ ਨਕਸ਼ੇ ਦਾ ਸਮੁੰਦਰ ਵੀ ਬੋਲਿਆ ਜਾਂਦਾ ਹੈ। ਇਸ ਮਹਾਸਾਗਰ ਦਾ ਸਰੂਪ ਲਗਭਗ ਅੰਗਰੇਜ਼ੀ ਅੱਖਰ 8 ਦੇ ਸਮਾਨ ਹੈ। ਲੰਮਾਈ ਦੇ ਮੁਕਾਬਲੇ ਇਸ ਦੀ ਚੌੜਾਈ ਬਹੁਤ ਘੱਟ ਹੈ। ਆਰਕਟਿਕ ਸਾਗਰ, ਜੋ ਬੇਰਿੰਗ ਜਲਡਮਰੂਮਧ ਤੋਂ ਉੱਤਰੀ ਧਰੁਵ ਹੁੰਦਾ ਹੋਇਆ ਸਪਿਟਸਬਰਜੇਨ ਅਤੇ ਗਰੀਨਲੈਂਡ ਤੱਕ ਫੈਲਿਆ ਹੈ, ਮੁੱਖ ਤੌਰ 'ਤੇ ਅੰਧਮਹਾਸਾਗਰ ਦਾ ਹੀ ਅੰਗ ਹੈ। ਇਸ ਪ੍ਰਕਾਰ ਉੱਤਰ ਵਿੱਚ ਬੇਰਿੰਗ ਜਲ-ਡਮਰੂਮੱਧ ਤੋਂ ਲੈ ਕੇ ਦੱਖਣ ਵਿੱਚ ਕੋਟਸਲੈਂਡ ਤੱਕ ਇਸ ਦੀ ਲੰਮਾਈ 12, 810 ਮੀਲ ਹੈ। ਇਸ ਪ੍ਰਕਾਰ ਦੱਖਣ ਵਿੱਚ ਦੱਖਣ ਜਾਰਜੀਆ ਦੇ ਦੱਖਣ ਸਥਿਤ ਵੈਡਲ ਸਾਗਰ ਵੀ ਇਸ ਮਹਾਸਾਗਰ ਦਾ ਅੰਗ ਹੈ। ਇਸ ਦਾ ਖੇਤਰਫਲ ਇਸ ਦੇ ਅੰਤਰਗਤ ਸਮੁੰਦਰਾਂ ਸਹਿਤ 4,10,81,040 ਵਰਗ ਮੀਲ ਹੈ। ਅੰਤਰਗਤ ਸਮੁੰਦਰਾਂ ਨੂੰ ਛੱਡਕੇ ਇਸ ਦਾ ਖੇਤਰਫਲ 3,18,14,640 ਵਰਗ ਮੀਲ ਹੈ। ਵਿਸ਼ਾਲਤਮ ਮਹਾਸਾਗਰ ਨਾ ਹੁੰਦੇ ਹੋਏ ਵੀ ਇਸ ਦੇ ਅਧੀਨ ਸੰਸਾਰ ਦਾ ਸਭ ਤੋਂ ਵੱਡਾ ਜਲਪ੍ਰਵਾਹ ਖੇਤਰ ਹੈ। ਉੱਤਰੀ ਅੰਧਮਹਾਸਾਗਰ ਦੇ ਜਲਤਲ ਦਾ ਨਮਕੀਨਪਣ ਹੋਰ ਸਮੁੰਦਰਾਂ ਦੀ ਤੁਲਣਾ ਵਿੱਚ ਕਿਤੇ ਜਿਆਦਾ ਹੈ। ਇਸ ਦੀ ਅਧਿਕਤਮ ਮਾਤਰਾ 3.7 ਫ਼ੀਸਦੀ ਹੈ ਜੋ 20°-30° ਉੱਤਰਅਕਸ਼ਾਂਸ਼ਾਂ ਦੇ ਵਿੱਚ ਮੌਜੂਦ ਹੈ। ਹੋਰ ਭਾਗਾਂ ਵਿੱਚ ਨਮਕੀਨਪਣ ਮੁਕਾਬਲਤਨ ਘੱਟ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਭਾਰਤੀ ਕਿਸਾਨ ਅੰਦੋਲਨ 2020-2021, ਭਾਰਤੀ ਸੰਸਦ ਦੁਆਰਾ ਸਤੰਬਰ, 2020 ਵਿਚ ਪਾਸ ਕੀਤੇ ਤਿੰਨ ਖੇਤ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਹੈ, ਜਿਸ ਨੂੰ ਵੱਖ ਵੱਖ ਕਿਸਾਨ ਸਮੂਹਾਂ (ਜਥੇਬੰਦੀਆਂ) ਦੁਆਰਾ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਜੋਂ ਦਰਸਾਇਆ ਗਿਆ ਹੈ। ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਸੀ ਕਿ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਇਸ ਤੋਂ ਘੱਟ ਕਿਸੇ ਵੀ ਗੱਲ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਨੇਤਾਵਾਂ ਨੇ ਇਹਨਾਂ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਕੇਂਦਰ ਸਰਕਾਰ ਅਤੇ ਕਿਸਾਨੀ ਯੂਨੀਅਨਾਂ ਦੁਆਰਾ ਨੁਮਾਇੰਦਗੀ ਕਰਨ ਵਾਲੇ ਕਿਸਾਨਾਂ ਵਿਚ 14 ਅਕਤੂਬਰ 2020 ਅਤੇ 15 ਜਨਵਰੀ 2021 ਦੇ ਵਿਚਕਾਰ ਨੌਂ ਪੜਾਅ ਦੀ ਗੱਲਬਾਤ ਹੋਈ ਪਰ ਬੇਸਿੱਟਾ ਰਹੀ। ਇਸ ਲਈ ਦੇਸ਼ ਦੇ 500 ਤੋਂ ਵੱਧ ਕਿਸਾਨ ਸੰਗਠਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਕਿਸਾਨ ਆਗੂਆਂ ਨੇ ਇਹਨਾਂ ਖੇਤੀ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਵੀ ਰੱਦ ਕਰ ਦਿੱਤਾ। ਕਿਸਾਨ ਯੂਨੀਅਨਾਂ ਦੁਆਰਾ ਇਹਨਾਂ ਖੇਤੀ ਬਿੱਲਾਂ ਨੂੰ ਅਕਸਰ "ਕਿਸਾਨ ਵਿਰੋਧੀ ਬਿੱਲ" ਕਿਹਾ ਜਾਂਦਾ ਸੀ ਅਤੇ ਵਿਰੋਧੀ ਧਿਰ ਦੇ ਸਿਆਸਤਦਾਨ ਇਹ ਵੀ ਕਹਿੰਦੇ ਸਨ ਕਿ ਇਹ ਬਿੱਲ ਕਿਸਾਨਾਂ ਨੂੰ ਕਾਰਪੋਰੇਟ ਦੇ ਰਹਿਮ 'ਤੇ ਛੱਡ ਦੇਣਗੇ। ਕਿਸਾਨਾਂ ਨੇ ਐਮ.ਐਸ.ਪੀ. ਬਿੱਲ ਬਣਾਉਣ ਲਈ ਵੀ ਬੇਨਤੀ ਕੀਤੀ ਹੈ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕਾਰਪੋਰੇਟ ਕੀਮਤਾਂ ਨੂੰ ਕੰਟਰੋਲ ਨਹੀਂ ਕਰ ਸਕਦੇ। ਹਾਲਾਂਕਿ, ਸਰਕਾਰ ਇਹ ਕਹਿੰਦੀ ਹੈ ਕਿ ਉਹ ਕਿਸਾਨਾਂ ਨੂੰ ਆਪਣੀ ਫ਼ਸਲ ਸਿੱਧੇ ਵੱਡੇ ਖਰੀਦਦਾਰਾਂ ਨੂੰ ਵੇਚਣਾ ਆਸਾਨ ਬਣਾਉਣਗੇ ਅਤੇ ਉਸ ਦੁਆਰਾ ਕਿਹਾ ਗਿਆ ਕਿ ਵਿਰੋਧ ਪ੍ਰਦਰਸ਼ਨ ਗਲਤ ਜਾਣਕਾਰੀ 'ਤੇ ਅਧਾਰਤ ਸਨ।ਕਾਰਵਾਈਆਂ ਦੀ ਸ਼ੁਰੂਆਤ ਤੋਂ ਤੁਰੰਤ ਬਾਅਦ, ਯੂਨੀਅਨਾਂ ਨੇ ਸਥਾਨਕ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ, ਜ਼ਿਆਦਾਤਰ ਪੰਜਾਬ ਵਿਚ .
ਨੰਦ ਲਾਲ ਨੂਰਪੁਰੀ (1906-1966) ਇੱਕ ਪੰਜਾਬੀ ਕਵੀ, ਲੇਖਕ ਅਤੇ ਗੀਤਕਾਰ ਸੀ। ਉਸ ਦਾ ਜਨਮ ਪਿਤਾ ਬਿਸ਼ਨ ਸਿੰਘ ਅਤੇ ਮਾਤਾ ਹੁਕਮ ਦੇਵੀ ਦੇ ਘਰ ਪਿੰਡ ਨੂਰਪੁਰ, ਜਿਲ੍ਹਾ ਲਾਇਲਪੁਰ ਅਤੇ ਬ੍ਰਿਟਿਸ਼ ਭਾਰਤ ਵਿੱਚ ਹੋਇਆ| ਉਨ੍ਹਾਂ ਆਪਣੀ ਪੜ੍ਹਾਈ ਖ਼ਾਲਸਾ ਸਕੂਲ ਅਤੇ ਖ਼ਾਲਸਾ ਕਾਲਜ ਲਾਇਲਪੁਰ ਤੋਂ ਕੀਤੀ। ਨੰਦ ਲਾਲ ਨੂਰਪੁਰੀ ਦਾ ਵਿਆਹ ਸੁਮਿਤ੍ਰਾ ਦੇਵੀ ਨਾਲ ਹੋਇਆ ਅਤੇ ਦੇਸ਼ ਦੀ ਵੰਡ ਤੋਂ ਬਾਅਦ ਉਹ ਜਲੰਧਰ ਆ ਵਸੇ।
ਬੇਗਮ ਹਜ਼ਰਤ ਮਹਲ (ਉਰਦੂ: بیگم حضرت محل ਜਨਮ ਅੰਦਾਜ਼ਨ 1820 - ਮੌਤ 7 ਅਪਰੈਲ 1879), ਅਵਧ ਦੇ ਨਵਾਬ ਵਾਜਿਦ ਅਲੀ ਸ਼ਾਹ ਦੀ ਪਹਿਲੀ ਬੇਗਮ ਸੀ। ਉਸਨੇ ਲਖਨਊ ਵਿੱਚ 1857 ਦੀ ਕ੍ਰਾਂਤੀ ਦੀ ਅਗਵਾਈ ਕੀਤੀ ਸੀ। ਆਪਣੇ ਨਬਾਲਿਗ ਪੁੱਤ ਬਿਰਜਿਸ ਕਾਦਰ ਨੂੰ ਗੱਦੀ ਉੱਤੇ ਬਿਠਾ ਕੇ ਉਸ ਨੇ ਅੰਗਰੇਜ਼ੀ ਫੌਜ ਦਾ ਆਪ ਮੁਕਾਬਲਾ ਕੀਤਾ। ਉਸ ਕੋਲ ਸੰਗਠਨ ਦੀ ਕਮਾਲ ਸਮਰੱਥਾ ਸੀ ਅਤੇ ਇਸ ਕਾਰਨ ਅਯੁੱਧਿਆ ਦੇ ਜਿੰਮੀਦਾਰ, ਕਿਸਾਨ ਅਤੇ ਫੌਜੀ ਉਸਦੀ ਅਗਵਾਈ ਵਿੱਚ ਅੱਗੇ ਵੱਧਦੇ ਰਹੇ।
ਪੰਜਾਬੀ ਸਭਿਆਚਾਰ ਭੂਗੋਲਿਕ ਚੌਖਟਾ ਅਤੇ ਇਤਿਹਾਸ
ਨਿਸਚਿਤ ਭੂਗੋਲਿਕ ਖਿੱਤਾ, ਵਿਸ਼ੇਸ਼ ਜੀਵਨ-ਢੰਗ ਅਤੇ ਭਾਸ਼ਾ ਮਿਲ ਕੇ ਹੀ ਕਿਸੇ ਸਭਿਆਚਾਰ ਨੂੰ ਪਰਿਭਾਸ਼ਿਤ ਕਰਦੇ ਹਨ । ਇਹਨਾਂ ਵਿਚੋਂ ਕੋਈ ਇਕ ਵੱਖਰੇ ਤੌਰ ਉੱਤੇ ਸਭਿਆਚਾਰ ਲਈ ਨਿਸਚਿਤਕਾਰੀ ਮਹੱਤਾ ਨਹੀਂ ਰੱਖਦਾ, ਨਾ ਹੀ ਇਹਨਾਂ ਇਕ ਨੂੰ ਕੱਢ ਕੇ ਸਭਿਆਚਾਰ ਦੀ ਕਲਪਣਾ ਕੀਤੀ ਜਾ ਸਕਦੀ ਹੈ ਬਦੇਸ਼ਾਂ ਵਿਚ ਰਹਿੰਦੇ ਪੰਜਾਬੀ ਵੀ ਪੰਜਾਬੀ ਸਭਿਆਚਾਰ ਲਈ ਉਦੋਂ ਤੱਕ ਹੀ - ਸਾਪੇਖਤਾ ਰਖਦੇ ਹਨ, ਜਦੋਂ ਤੱਕ ਉਹ ਪਿੱਛੇ ਆਪਣੀ ਮਿੱਟੀ ਦੀ ਮਹਿਕ ਲਈ, ਆਪਣੀ ਭਾਸ਼ਾ ਲਈ ਅਤੇ ਆਪਣੇ ਜੀਵਨ-ਢੰਗ ਵਿਚ ਵਾਪਸ ਪਰਤਣ ਲਈ ਲੱਛਦੇ ਹਨ । ਜਦੋਂ ਇਹ ਸਿੱਕ ਨਾ ਰਹੀ, ਉਦੋਂ ਪੰਜਾਬੀ ਸਭਿਆਚਾਰ ਉਹਨਾਂ ਲਈ ਕੋਈ ਅਰਥ ਨਹੀਂ ਰੱਖੇਗਾ, ਅਤੇ ਪੰਜਾਬੀ ਸਭਿਆਚਾਰ ਲਈ ਉਹ ਕੋਈ ਅਰਥ ਨਹੀਂ ਰੱਖਣਗੇ । ਵੈਸੇ ਵੀ ਜਦੋਂ ਕੋਈ ਆਪਣੇ ਸਭਿਆਚਾਰ ਦੇ ਭੂਗੋਲਿਕ ਚੌਖਟੇ ਨੂੰ ਛੱਡ ਕੇ ਕਿਸੇ ਦੂਜੇ ਸਭਿਆਚਾਰ ਦੇ ਭੂਗੋਲਿਕ ਚੌਖਟੇ ਵਿਚ ਚਲਾ ਜਾਂਦਾ ਹੈ, ਤਾਂ ਉਸ ਦਾ ਸਭਿਆਚਾਰਕ ਲੈਣ-ਦੇਣ, ਕਰਮ-ਪ੍ਰਤਿਕਰਮ ਉੱਥੋਂ ਦੇ ਸਭਿਆਚਾਰ ਨਾਲ ਸ਼ੁਰੂ ਹੋ ਜਾਂਦਾ ਹੈ । ਇਸ ਤਰ੍ਹਾਂ ਸ਼ੁਰੂ ਹੋਇਆ ਸਭਿਆਚਾਰੀਕਰਨ ਦਾ ਅਮਲ ਅਤੇ ਇਸ ਦੇ ਸਿੱਟੇ ਉਸ ਦੇ ਨਵੇਂਅਪਣਾਏ ਸਭਿਆਚਾਰ ਲਈ ਅਤੇ ਉਸ ਸਭਿਆਚਾਰਕ ਮਾਹੌਲ ਦੇ ਅੰਦਰ ਉਸ ਦੀ ਆਪਣੀ ਹੋਂਦ ਲਈ ਮਹੱਤਾ ਰਖਦੇ ਹਨ, ਨਾ ਕਿ ਉਸ ਦੇ ਪਿੱਛੇ ਰਹਿ ਗਏ ਮੂਲ ਸਭਿਆਚਾਰ ਲਈ, ਜਿੰਨਾ ਚਿਰ ਤੱਕ ਉਹ ਉਸ ਵਿਚ ਵਾਪਸ ਨਹੀਂ ਪਰਤ ਆਉਂਦਾ ਸੰਖੇਪ ਵਿਚ : ਨਿਸਚਿਤ ਭੂਗੋਲਿਕ ਚੌਖਟ ਤੋਂ ਬਿਨਾਂ ਅਸੀਂ ਸਭਿਆਚਾਰ ਦੀ ਕਲਪਣਾ ਨਹੀਂ ਕਰ ਸਕਦੇ । ਅਤੇ ਭੂਗੋਲਿਕ ਚੌਖਟਾ ਨਿਸ਼ਚਿਤ ਕਰਨ ਵੇਲੇ ਅਸੀਂ ਸਮਕਾਲੀ ਯਥਾਰਥ ਨੂੰ ਅੱਖੋਂ ਓਹਲੇ ਨਹੀਂ ਕਰ ਸਕਦੇ। ਇਸ ਲਈ, ਅੱਜ ਦੀਆਂ ਹਾਲਤਾਂ ਵਿਚ ਅਸੀਂ ਪੰਜਾਬੀ ਸਭਿਆਚਾਰ ਦਾ ਭੂਗੋਲਿਕ ਚੌਖਟਾ ਉਹੀ ਮੰਨਾਗੋ,ਜੋ ਇਸ ਵੇਲੇ ਭਾਰਤੀ ਪੰਜਾਬ ਦਾ ਹੈ। ਬਾਕੀ ਸਾਰਾ ਇਸ ਦਾ ਇਥੋਂ ਤੱਕ ਪੁੱਜਣ ਦਾ ਇਤਿਹਾਸ ਹੈ । ਪਰ ਇਹ ਇਤਿਹਾਸ ਵੀ ਆਦਿ ਕਾਲ ਤੋਂ ਸ਼ੁਰੂ ਨਹੀਂ ਹੋਵੇਗਾ ਅਸੀਂ ਪਹਿਲਾ ਦੇਖ ਆਏ ਹਾਂ ਕਿ ਸਭਿਆਚਾਰ, ਕੋਈ ਸਰਬ-ਕਾਲੀ, ਪਰਾ-ਸਮਾਜਕ, ਭਾਵਵਾਚੀ ਸੰਕਲਪ ਨਹੀਂ, ਸਗੋਂ ਸਮੇਂ ਅਤੇ ਸਥਾਨ ਦੀਆਂ ਸੀਮਾ ਵਿਚ ਹੀ ਅਰਥ ਰੱਖਦਾ ਹੈ ਇਤਿਹਾਸ ਦੇ ਦੌਰਾਨ ਇੱਕ ਖਿੱਤੇ ਵਿਚ ਇਕ ਦੂਜੇ ਦੀ ਥਾਂ ਲੈਂਦੇ ਹੋਏ ਵੱਖ ਵੱਖਰ ਸਭਿਆਚਾਰ ਹੋ ਸਕਦੇ ਹਨ। ਮੁੱਢਲੀਆਂ ਹਾਲਤਾਂ ਵਿਚ ਵੱਖਰੇ ਸੱਭਿਆਚਾਰ ਇਕ ਵੇਲੇ ਨਾਲ ਨਾਲ ਵੀ ਰਹਿ ਸਕਦੇ ਸਨ। ਭਾਰਤ ਵਿਚ ਕਾਫ਼ੀ ਦੇਰ ਤੱਕ ਪਿੰਡ ਇਕ ਖ਼ੁਦ-ਇਖ਼ਤਿਆਰ ਇਕਾਈ ਵਜੋਂ ਕਾਇਮ ਰਹੇ ਹਨ, ਕਰਕੇ ਇਥੇ ਇਸ ਤਰ੍ਹਾਂ ਦੀ ਸੰਭਾਵਨਾ ਹੋਰ ਵੀ ਜਿਆਦਾ ਸੀ । ਬਿਲਕੁਲ ਨਾਲ ਲੱਗਦੇ ਪਿੰਡ ਦੇ ਵੱਖ ਵੱਖ ਸਭਿਆਚਾਰਾਂ ਨਾਲ ਸੰਬੰਧਤ ਵੀ ਹੋ ਸਕਦੇ ਸਨ । ਸਭਿਆਚਾਰ ਦੇ ਅਧਿਐਨ ਵਿਚ ਇਸ ਗੱਲ ਨੂੰ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ । ਇਸ ਦੇ ਨਾਲ ਹੀ ਇਥੋਂ ਦੇ ਪ੍ਰਵਰਗਾਂ ਬਾਰੇ ਸਪਸ਼ਟਤਾ ਜ਼ਰੂਰੀ ਹੈ । ਅਸੀਂ ਆਮ ਹੀ ਸੰਯੁਕਤ (composi1) ਸਭਿਆਚਾਰ ਦੀ ਗੱਲ ਕਰਦੇ ਹਾਂ । ਪਰ ਸੰਯੁਕਤ ਸੱਭਿਆਚਾਰ ਦਾ ਮਤਲਬ 'ਕ' ਸਭਿਆਚਾਰ - ਖ ਸਭਿਆਚਾਰ + ‘ਗ' ਸਭਿਆਚਾਰ ਆਦਿ ਨਹੀਂ ਹੁੰਦਾ ਇਸ ਦਾ ਮਤਲਬ ਇਹ ਹੁੰਦਾ ਹੈ ਕਿ 'ਕ', 'ਖ', 'ਗ' ਸਭਿਆਚਾਰ ਜਾਂ ਤਾਂ ਇਸ ਦੇ ਉਪ-ਸਭਿਆਚਾਰ ਹਨ, ਜਾਂ ਇਹਨਾਂ ਦੇ ਅੱਜ ਭਰਪੂਰ ਮਾਤਰਾ ਵਿਚ ਸੰਯੁਕਤ ਸਭਿਆਚਾਰ ਵਿਚ ਮਿਲਦੇ ਹਨ, ਜੋ ਕਿ ਇਹਨਾਂ ਦਾ ਮੁੱਖ ਸਭਿਆਚਾਰ ਹੋਵੇਗਾ, ਅਤੇ ਇਕਜੁੱਟ ਸਿਸਟਮ ਵਜੋਂ ਹੋਂਦ ਰਖੇਗਾ । ਜੋ ਇਹ ਇਕਜੁੱਟ ਸਿਸਟਮ ਵਜੋਂ ਹੋਂਦ ਰਖਦੇ, ਸਗੋਂ ਵਖਰੇ ਵਖਰੇ ਆਜ਼ਾਦ (ਭਾਵੇਂ ਇਕ ਦੂਜੇ ਉੱਤੇ ਪ੍ਰਭਾਵ ਪਾ ਰਹੇ ਸਿਸਟਮ ਵਜੋਂ ਪਛਾਣੇ ਜਾ ਸਕਦੇ ਹਨ, ਤਾਂ ਇਹ ਇੱਕ ਸਮੇਂ ਅਤੇ ਇਕੋ ਸਥਾਨ ਉੱਪਰ ਹੋਂਦ ਰੱਖ ਰਹੇ ਵੱਖ ਵੱਖ ਸੱਭਿਆਚਾਰਕ ਸਿਸਟਮ ਹਨ । ਦੂਜੀ ਗੱਲ, 'ਪੰਜਾਬੀ ਸਭਿਆਚਾਰ ਅਤੇ ਪੰਜਾਬ ਦੇ ਸੱਭਿਆਚਾਰ ਇੱਕ ਚੀਜ਼ ਨਹੀਂ, ਬਿਲਕੁਲ ਜਿਸ ਤਰ੍ਹਾਂ 'ਪੰਜਾਬੀ ਸਾਹਿਤ' ਅਤੇ ਪੰਜਾਬ ਦਾ ਸਾਹਿਤ ਦੇ ਵੱਖੋ ਵੱਖਰੀਆਂ ਚੀਜ਼ਾਂ ਹਨ । ਪੰਜਾਬ ਦੇ ਸਾਹਿਤ ਦੀ ਗੱਲ ਅਸੀਂ ਬਸ਼ਕ ਰਿਗਵੇਦ ਤੋਂ ਵੀ ਸਭ ਕਰ ਸਕਦੇ ਹਾਂ, ਅਤੇ ਇਸ ਵਿਚ ਅੱਜ ਦੇ ਉਹ ਸਾਹਿਤ ਵੀ ਸ਼ਾਮਲ ਕਰ ਸਕਦੇ ਹਾਂ, ਜਿਹੜੇ ਪੰਜਾਬੀ ਵਿਚ ਨਹੀਂ ਪਰ ਪੰਜਾਬ ਵਿਚ ਜਾਂ ਪੰਜਾਬੀਆਂ ਵਲੋਂ ਰਚੇ ਗਏ ਹਨ । ਪਰ ਪੰਜਾਬੀ ਸਾਹਿਤ ਭਾਸ਼ਾ-ਆਧਾਰਿਤ ਸਨਾਖਤ ਉੱਪਰ ਨਿਰਭਰ ਕਰੇਗਾ, ਅਤੇ ਇਸ ਦਾ ਆਰੰਭ ਉਦੋਂ ਤੋਂ ਹੀ ਹੋਇਆ ਮੰਨਿਆ ਜਾਵੇਗਾ, ਜਦੋਂ ਤੋਂ ਪੰਜਾਬੀ ਭਾਸ਼ਾ ਦਾ ਅਤੇ ਇਸ ਵਿਚ ਮਿਲਦੇ ਸਾਹਿਤ ਦਾ ਪੰਜਾਬੀ ਸੱਭਿਆਚਾਰ ਦੇ ਰੂਪ ਧਾਰਨਾ ਸ਼ੁਰੂ ਕਰਨ ਦਾ ਸਮਾਂ ਲੱਗਪਗ ਉਹੀ ਹੈ, ਜਦੋਂ ਪੰਜਾਬੀ ਭਾਸ਼ਾ ਨੇ ਰੂਪ ਧਾਰਨਾ ਸ਼ੁਰੂ ਕੀਤਾ । ਇਹ ਨੌਵੀਂ ਤੋਂ ਬਾਰ੍ਹਵੀਂ ਸਦੀ ਈਸਵੀ ਦਾ ਸਮਾਂ ਦੱਸਿਆ ਜਾਂਦਾ ਹੈ । ਇਹੀ ਸਮਾਂ ਸੀ ਜਦੋਂ ਇਸ ਦੇ ਸਮਾਜੀ-ਆਰਥਕ ਜੀਵਨ ਵਿਚ ਮਹੱਤਵਪੂਰਨ ਤਬਦੀਲੀਆਂ ਵਾਪਰਨੀਆਂ ਸ਼ੁਰੂ ਹੋਈਆਂ। ਇਹਨਾਂ ਤਬਦੀਲੀਆਂ ਦੇ ਪ੍ਰਗਟਾਅ ਦਾ ਇਕ ਰੂਪ ਇਹ ਸੀ ਕਿ ਇਥੋਂ ਦੇ ਜਨ-ਸਮੂਹ ਦੀ ਸ਼ਨਾਖਤ ਕਿਸੇ ਵਿਅਕਤੀ, ਕੁਟੰਬ, ਕਬੀਲੇ, ਸਮਾਜੀ-ਆਰਥਕ ਸੰਗਠਨ ਦੀ ਥਾਂ ਇਥੋਂ ਦੀ ਭੂਗੋਲਿਕ ਇਕਾਈ ਦੇ ਹਵਾਲੇ ਨਾਲ ਹੋਣੀ ਸ਼ੁਰੂ ਹੋਈ । ਦੂਜੇ ਸ਼ਬਦਾਂ ਵਿਚ, ਪੰਜਾਬੀ ਕੌਮੀਅਤ ਨੇ ਰੂਪ ਧਾਰਨਾ ਸ਼ੁਰੂ ਕੀਤਾ । ਇਸ ਤੋਂ ਮਗਰੋਂ ਅੱਜ ਤੱਕ ਦਾ ਰਾਜਨੀਤਕ ਅਤੇ ਸਭਿਆਚਾਰਕ ਇਤਿਹਾਸ ਇਸੇ ਕੌਮੀਅਤ ਦੇ ਰੂਪ ਧਾਰਨ ਵਿਚ ਹੁੰਦੀ ਪ੍ਰਗਤੀ ਜਾਂ ਆਓ ਦੀਆਂ ਕਠਿਨਾਈਆਂ ਦਾ ਇਤਿਹਾਸ ਹੈ । ਰਾਜਨੀਤਕ ਖੇਤਰ ਵਿਚ ਇਸ ਸਮੇਂ ਦੀ ਸਭ ਤੋਂ ਮਹੱਤਵਪੂਰਣ ਘਟਨਾ ਉੱਤਰ ਪੱਛਮ ਵਲੋਂ ਮੁਸਲਮਾਨਾਂ ਦੇ ਹਮਲੇ ਸਨ, ਜਿਨ੍ਹਾਂ ਨੇ ਪਹਿਲਾਂ ਹੀ ਜਰਜਰੀ ਹੋਈ ਹੋਈ ਭਾਰਤ ਦੀ ਰਾਜਕੀ ਬਣਤਰ ਨੂੰ ਢਾਹ ਢੇਰੀ ਕੀਤਾ । ਪੁਰਾਣੀ ਸਮਾਜਕ ਬਣਤਰ ਨੂੰ ਤੋੜਨ ਵਿਚ ਅਤੇ ਨਵੇਂ ਅੰਸ਼ਾਂ ਨੂੰ ਜਨਮ ਦੇਣ ਵਿਚ ਵੀ ਇਹਨਾਂ ਨੇ ਕਈ ਤਰ੍ਹਾਂ ਨਾਲ ਹਿੱਸਾ ਪਾਇਆ । ਸੰਨ 1000 ਈ. ਤੋਂ ਮਗਰੋਂ ਇਸਲਾਮੀ ਹਮਲੇ ਏਨੀ ਤੇਜ਼ੀ ਨਾਲ ਹੋਣੇ ਸ਼ੁਰੂ ਹੋਏ ਕਿ ਸਥਾਨਕ ਨਜ਼ਾਮ ਨੂੰ ਉਹ ਸੰਭਲਣ ਦਾ ਮੌਕਾ ਹੀ ਨਹੀਂ ਸਨ ਦਿੰਦੇ। ਇਸ ਤੋਂ ਛੂਟ, ਇਹ ਹਮਲੇ ਕਾਫ਼ਰਾਂ ਨੂੰ ਸੋਧਣ ਦੇ ਨਾਅਰੇ ਹੇਠ ਕੀਤੇ ਗਏ । ਹਮਲਾਵਰਾਂ ਲਈ ਸਾਰੇ ਹਿੰਦੁਸਤਾਨੀ ਕਾਫ਼ਰ ਸਨ, ਭਾਵੇਂ ਉਹ ਕਿਸੇ ਕੁਟੰਬ, ਕਬੀਲੇ, ਜਾਤ, ਵਰਣ ਜਾਂ ਸਮੂਹ ਨਾਲ ਸੰਬੰਧਤ ਹੋਣ। ਇਸ ਲਈ ਉਹਨਾਂ ਸਾਹਮਣੇ ਦੋ ਹੀ ਰਾਹ ਹੁੰਦੇ ਸਨ -- ਜਾਂ ਇਸਲਾਮ ਧਾਰਨ ਕਰਨ, ਜਾਂ ਮੌਤ ਦੇ ਘਾਟ ਉਤਾਰ ਦਿੱਤੇ ਜਾਣ । ਮਹਿਮੂਦ ਗਜ਼ਨਵੀ ਨੇ ਪੰਜਾਬ ਨੂੰ ਆਪਣੇ ਰਾਜ ਵਿਚ ਮਿਲਾ ਲਿਆ, ਅਤੇ ਉਸ ਦੇ ਉੱਤਰਾਧਿਕਾਰੀ ਨੇ ਲਾਹੌਰ ਨੂੰ ਆਪਣੀ ਰਾਜਧਾਨੀ ਬਣਾ ਲਿਆ। ਇਸ ਤਰ੍ਹਾਂ, ਹਮਲਾਵਰ ਬਣ ਕੇ ਆਏ ਮੁਸਲਮਾਨ ਇਥੇ ਆ ਕੇ ਰਾਜ ਕਰਨ ਲੱਗੇ ਅਤੇ ਇਸ ਥਾਂ ਨੂੰ ਆਪਣਾ ਘਰ ਬਣਾ ਕਹਿਣ ਲੱਗੇ । ਇਸ ਤਰ੍ਹਾਂ ਸਥਾਨਕ ਵਸੋਂ ਨਾਲ ਉਹਨਾਂ ਦਾ ਸਭਿਆਚੱਕਿਕਨ ਦਾ ਲੰਮਾ ਅਮਲ ਸ਼ੁਰੂ ਹੋਇਆ, ਜਿਸ ਦੇ ਪੰਜਾਬੀ ਜੀਵਨ ਅਤੇ ਪੰਜਾਬੀ ਸਭਿਆਚਾਰ ਲਈ ਦੂਰ-ਰਸ ਨਤੀਜੇ ਨਿਕਲੇ । ਸਥਾਨਕ ਵਸੋਂ ਵਿਚ ਲੋਕਾਂ ਵਲੋਂ ਭਾਰੀ ਗਿਣਤੀ ਵਿਚ ਇਸਲਾਮ ਗ੍ਰਹਿਣ ਕੀਤਾ ਜਾਣਾ, ਵਰਣ-ਵੰਡ ਉੱਤੇ ਖੜੀ ਸਮਾਜਕ ਬਣਤਰ ਨੂੰ ਢਾਹ ਲੱਗਣਾ, ਬਹੁਦੇਵਵਾਦ ਤੋਂ ਇਕ ਪ੍ਰਮਾਤਮਾ ਵਿਚ ਵਿਸ਼ਵਾਸ ਦਾ ਜ਼ੋਰ ਫੜਨਾ — ਇਹਨਾਂ ਸਾਰੀਆਂ ਗੱਲਾਂ ਉਪਰ ਇਸਲਾਮ ਨਾਲ ਸੰਪਰਕ ਦਾ ਅਸਰ ਨਿਸ਼ਚੇ ਹੀ ਹੋਵੇਗਾ । ਪਰ ਪੰਜਾਬੀ ਸਭਿਆਚਾਰ ਦੇ ਸੰਦਰਭ ਵਿਚ ਸੂਫੀਵਾਦ ਦੀ ਮਹੱਤਤਾ ਸਭ ਤੋਂ ਵਧ ਹੈ । ਇਸ ਦੇ ਰੂਪ ਵਿਚ ਇਸਲਾਮ ਨੇ ਸਥਾਨਕ ਹਾਲਤਾਂ ਦੇ ਅਨੁਕੂਲ ਆਪਣੇ ਆਪ ਨੂੰ ਢਾਲਣ ਦਾ ਯਤਨ ਕੀਤਾ । ਸੂਫ਼ੀਵਾਦ ਪੰਜਾਬੀ ਸਭਿਆਚਾਰ ਦਾ ਓਨਾ ਹੀ ਪ੍ਰਤਿਨਿਧ ਅੰਗ ਹੈ, ਜਿੰਨੀ ਇਥੋਂ ਦੀ ਕੋਈ ਹੋਰ – ਲਹਿਰ । ਗੁਰੂ ਗਰੰਥ ਸਾਹਿਬ ਵਿਚ ਫ਼ਰੀਦ-ਬਾਣੀ ਨੂੰ ਥਾਂ ਦੇ ਕੇ ਸੂਫ਼ੀਵਾਦ ਨੂੰ ਵੀ ਭਗਤੀ-ਧਾਰਾ ਦਾ ਇਕ ਅੰਗ ਸਵੀਕਾਰ ਕਰ ਲਿਆ ਗਿਆ । ਸਮਾਂ ਬੀਤਣ ਨਾਲ ਪੰਜਾਬ ਵਿਚਲੇ ਸੂਫ਼ੀਆਂ ਉਤੇ ਪੰਜਾਬੀ ਸਭਿਆਚਾਰ ਦੀ ਰੰਗਤ ਹੋਰ ਵੀ ਗੂਹੜੀ ਹੁੰਦੀ ਗਈ । ਆਧੁਨਿਕ ਭਾਰਤੀ ਭਾਸ਼ਾਵਾਂ ਦੇ ਸਾਹਿਤਾਂ ਦੇ ਰੂਪ ਧਾਰਨ ਦਾ ਸਮਾਂ ਲੱਗਭਗ ਇਹੀ ਹੈ, ਜਿਹੜਾ ਇਸਲਾਮ ਨਾਲ ਪੰਜਾਬ ਅਤੇ ਭਾਰਤ ਦੇ ਸੰਪਰਕ ਦਾ ਸਮਾਂ ਹੈ । ਬਹੁਤੀਆਂ ਆਧੁਨਿਕ ਭਾਰਤੀ ਭਾਸ਼ਾਵਾਂ ਵਿਚ ਰਚਿਆ ਗਿਆ ਪਹਿਲਾ ਸਾਹਿਤ ਨੌਵੀਂ ਤੋਂ ਬਾਰ੍ਹਵੀਂ ਸਦੀ ਦਾ ਹੀ ਹੈ । ਇਸ ਸਾਹਿਤ ਵਿਚ ਪ੍ਰਗਟ ਹੁੰਦੀਆਂ ਕੀਮਤਾਂ ਪਹਿਲੇ ਸਾਹਿਤ ਨਾਲੋਂ ਵੱਖ ਹਨ। ਅਠਵੀਂ ਨੌਵੀਂ ਸਦੀ ਵਿਚ ਸ਼ੰਕਰ ਤੋਂ ਸ਼ੁਰੂ ਕਰ ਕੇ ਇਕ ਨਵੀਂ ਵਿਚਾਰਧਾਰਾ ਜਨਮ ਲੈਂਦੀ ਹੈ, ਜਿਸ ਵਿਚ ਪਹਿਲੀ ਥਾਂ ਉਤੇ ਪ੍ਰਮਾਤਮਾ ਨੂੰ ਇੱਕੋ ਇਕ ਹਕੀਕਤ ਵਜੋਂ ਪ੍ਰਵਾਨ ਕਰਨਾ, ਬਾਕੀ ਸਭ ਕੁਝ ਨੂੰ ਮਾਇਆ ਸਮਝਦਿਆਂ, ਇਸ ਦੇ ਜੰਜਾਲ ਵਿਚੋਂ ਛੁਟਕਾਰਾ ਪਾ ਕੇ ਉਸ ਇੱਕੋ ਹਕੀਕਤ ਵਿਚ ਲੀਨ ਹੋਣਾ ਦੱਸਿਆ ਗਿਆ ਹੈ ਰਾਮਾਨੁਜ ਇਸੇ ਵਿਚਾਰਧਾਰਾ ਨੂੰ ਜਨ-ਸਾਧਾਰਨ ਵਿਚ ਲੈ ਜਾਂਦਾ ਹੈ । ਪ੍ਰਮਾਤਮਾਤਮਾ ਨੂੰ ਪ੍ਰੇਮ ਕਰਨ ਰਾਹੀਂ ਮੁਕਤੀ ਉਤੇ ਜ਼ੋਰ ਦੇਂਦਾ ਹੈ । ਇਸ ਸਾਰੇ ਅਮਲ ਵਿਚ ਜਾਤ-ਪਾਤ ਦੇ ਵਿਸ਼ੇਸ਼ ਸਥਾਨ ਨੂੰ ਰੱਦ ਕੀਤਾ ਗਿਆ ਹੈ। ਪ੍ਰੇਮ ਅਤੇ ਭਗਤੀ ਰਾਹੀਂ ਕੋਈ ਵੀ ਪ੍ਰਮਾਤਮਾ ਨੂੰ ਪਾ ਸਕਦਾ ਹੈ, ਭਾਵੇਂ ਕੋਈ ਕਿਸੇ ਵੀ ਵਰਨ ਨਾਲ ਸੰਬੰਧ ਰਖਦਾ ਹੋਵੇ । ਗੁਰੂ ਨਾਨਕ ਵਲੋਂ ਪੰਥੀ ਸਭਿਆਚਾਰ ਨੂੰ ਰੱਦ ਕਰਨਾ, ਅਸਲ ਵਿਚ, ਭਗਤੀ ਲਹਿਰ ਦਾ ਹੀ ਇਕ ਪ੍ਰਗਟਾਅ ਹੈ ਰਾਮਾਨੁਜ ਅਨੁਸਾਰ ਵੀ ਪ੍ਰਮਾਤਮਾ ਨੂੰ ਪਾਉਣ ਲਈ ਧਾਰਮਿਕ ਗ੍ਰੰਥਾਂ ਦਾ ਗਿਆਨ ਕੋਈ ਜ਼ਰੂਰੀ ਨਹੀਂ । ਇਕ ਪ੍ਰੇਮਾ-ਭਗਤੀ ਰਾਹੀਂ ਉਸ ਨੂੰ ਪਾਇਆ ਜਾ ਸਕਦਾ ਹੈ ਇਸ ਤੋਂ ਹੀ ਪ੍ਰਮਾਤਮਾ ਦਾ ਇਕ ਵਿਸ਼ੇਸ਼ ਸਰੂਪ ਜਨਮ ਲੈਂਦਾ ਹੈ - ਐਸਾ ਸਰੂਪ ਜਿਹੜਾ ਆਪਣੀ ਰਚਨਾ ਨੂੰ ਪਿਆਰ ਕਰਦਾ ਹੈ, ਅਤੇ ਕਿਸੇ ਵੀ ਜੀਵ ਦੀ ਹੋਣੀ ਤੋਂ ਬੇ-ਪ੍ਰਵਾਹ ਨਹੀਂ ਭਗਤੀ ਲਹਿਰ ਦੇ ਰੂਪ ਵਿਚ ਭਾਰਤ-ਵਿਆਪੀ ਪੱਧਰ ਉਤੇ ਵਿਚਾਰਾਂ ਦਾ ਅਤੇਊਹਾਨੀ ਕੀਮਤਾ ਦਾ ਲੈਣ-ਦੇਣ ਹੁੰਦਾ ਹੈ, ਜਿਹੜਾ ਕਿਸੇ ਤਰ੍ਹਾਂ ਦੀਆਂ ਵੀ ਰਾਜਸੀ ਹਿੱਤਾਂ ਨਾਲੋਂ ਵਧੇਰੇ ਡੂੰਘਾ ਜਾਂਦਾ ਹੈ । ਇਹੀ ਲੈਣ-ਦੇਣ ਇਕ ਕੰਮ ਦੇ ਸੰਕਲਪ ਨੂੰ ਰੂਪ ਦੇਣ ਵੱਲ ਨੂੰ ਇਕ ਕਦਮ ਹੈ । ਇਸ ਲਹਿਰ ਦੇ ਰੂਪ ਵਿਚ ਹੇਠਲੀਆਂ ਸ਼੍ਰੇਣੀਆਂ ਪ੍ਰਭਾਵ ਵੜਦੀਆਂ ਹਨ। ਭਗਤੀ ਲਹਿਰ ਵਿਚਲੇ ਖੱਤਰੀ' ਵੀ ਪੁਰਾਣੀ ਵਰਨ-ਵੰਡ ਵਾਲੇ 'ਕਸ਼ੱਤੀ ਨਹੀਂ, ਜਦੋਂ ਐਸਾ ਸਮਾਜਕ ਵਰਗ ਹਨ, ਜਿਹੜਾ ਖੇਤੀ ਵੀ ਕਰਦਾ ਹੈ, ਵਪਾਰ ਵੀ ਕਰਦਾ ਹੈ, ਝੰਗ ਵੀ ਚਾਰਦਾ ਹੈ, ਬੋਧਕ ਅਤੇ ਪ੍ਰਬੰਧਕੀ ਜ਼ਿਮੇਵਾਰੀਆਂ ਵੀ ਨਿਭਾਉਂਦਾ ਹੈ । ਬ੍ਰਾਹਮਣੀ ਗਿਆਨ-ਵਿਸ਼ੇਸਗੜਾ ਅਤੇ ਰੂਹਾਨੀ ਅਜਾਰੇਦਾਰੀ ਦੇ ਜਵਾਬ ਵਿਚ ਇਸ ਤਰ੍ਹਾਂ ਦੇ ਮਿਸ਼ਰਤ ਸਮਾਜਕ ਜ਼ਿਮੇਵਾਰੀਆਂ ਵਾਲੇ ਵਰਗ ਨੇ ਰੂਪ ਧਾਰਿਆ ਲੱਗਦਾ ਹੈ । ਭਾਰਤ-ਵਿਆਪੀ ਸਾਂਝ ਉਤਰਣ ਦੇ ਨਾਲ ਨਾਲ ਸਥਾਨਕ ਹਾਲਤਾਂ ਉਪਰ ਆਧਾਰਤ ਵੱਖਰੇ ਲੱਛਣ ਵੀ ਜੋਰ ਫੜਨ ਲੱਗਦੇ ਹਨ । ਕੌਮੀਅਤਾਂ ਦਾ ਰੂਪ ਉੱਭਰਣ ਲੱਗਦਾ ਹੈ, ਜਿਹੜਾ ਦੱਖਣੀ ਭਾਸ਼ਾਈ ਸਮੂਹਾਂ ਤੋਂ ਇਲਾਵਾ ਬੰਗਾਲ ਅਤੇ ਮਹਾਰਾਸ਼ਟਰ ਵਿਚ ਸਭ ਤੋਂ ਵਧ ਸਪੱਸ਼ਟ ਤਰ੍ਹਾਂ ਸਾਹਮਣੇ ਆਉਂਦਾ ਹੈ । ਪੰਜਾਬ ਦੀਆਂ ਵਿਸ਼ੇਸ਼ ਹਾਲਤਾਂ ਕਾਰਨ ਇਥੇ ਕੌਮੀਅਤ ਦਾ ਸੰਕਲਪ ਵਧੇਰੇ ਧੀਮੀ ਤਰ੍ਹਾਂ ਵਿਕਾਸ ਕਰਦਾ ਹੈ । ਸਿੱਖ ਮੱਤ ਸਮੁੱਚੀ ਭਗਤੀ ਲਹਿਰ ਦਾ ਵਾਰਸ ਹੈ । ਇਸ ਲਈ ਇਹ ਪੰਜਾਬ-ਮੁਖੀ ਏਨਾ ਨਹੀਂ, ਜਿੰਨਾ ਭਾਰਤ-ਮੁਖੀ ਹੈ । ਗੁਰੂ ਨਾਨਕ ਇਕ ਪਾਸੇ ਤਾਂ ਆਪਣੀ ਜਨਮ-ਭੂਮੀ ਨਾਲ ਏਨਾ ਲਗਾਓ ਰਖਦੇ ਹਨ ਕਿ ਜੀਵਨ ਦੇ ਪਿੱਛਲੇ ਸਾਲਾਂ ਵਿਚ ਉਸ ਦੀ ਇਕ ਇਕ ਚੀਜ਼ ਦਾ ਭਾਵਕ ਚਿਣ ਕਰਦੇ ਹਨ । ਪਰ ਉਨ੍ਹਾਂ ਦੇ ਜੀਵਨ ਅਨੁਭਵ ਦੀ ਸੀਮਾ ਸਮੁੱਚੇ ਦੇਸ਼ ਤੱਕ ਅਤੇ ਇਸ ਦੀਆਂ ਸਰਹੱਦਾਂ ਤੋਂ ਵੀ ਪਾਰ ਤੱਕ ਫੈਲੀ ਹੋਈ ਹੈ । ਉਹ 'ਹਿੰਦੁਸਤਾਨ' ਦੇ ਪ੍ਰਸੰਗ ਵਿਚ ਸੋਚਦੇ ਹਨ । ਗੁਰੂ ਅਰਜਨ ਨੇ ਗੁਰੂ ਗਰੰਥ ਸਾਹਿਬ ਦੀ ਸੰਪਾਦਨਾ ਵਿਚ ਸਿੱਖ ਮੱਤ ਦੇ ਭਾਰਤ-ਮੁਖੀ ਹੋਣ ਦੇ ਲੱਛਣ ਨੂੰ ਹੀ ਸਾਕਾਰ ਕੀਤਾ। ਗੁਰੂ ਗੋਬਿੰਦ ਸਿੰਘ ਵਲੋਂ ਆਪਣੀ ਰਚਨਾ ਲਈ ਪੰਜਾਬੀ ਤੋਂ ਇਲਾਵਾ ਕਿਸੇ ਹੋਰ ਬੋਲੀ ਨੂੰ ਅਪਣਾਏ ਜਾਣ ਦਾ ਕਾਰਨ ਸ਼ਾਇਦ ਸਿਰਫ਼ ਇਹ ਨਹੀਂ ਸੀ ਕਿ ਉਨ੍ਹਾਂ ਦੀ ਮਾਤਭਾਸ਼ਾ ਪੰਜਾਬੀ ਨਹੀਂ ਸੀ, ਸਗੋਂ ਇਸੇ ਭਾਰਤ-ਮੁਖੀ ਹੋਣ ਦੀ ਪਰੰਪਰਾ ਨੂੰ ਅੱਗੇ ਤੋੜਨਾ ਸੀ। ਉਨ੍ਹਾਂ ਦੇ ਵੱਖ ਵੱਖ ਭਾਸ਼ਾਵਾਂ ਦੇ 52 ਕਵੀ, ਉਹਨਾਂ ਵਲੋਂ ਭਾਰਤੀ ਸੰਸਕ੍ਰਿਤੀ ਦੀ ਪੁਨਰ-ਸੁਰਜੀਤੀ ਦਾ ਯਤਨ, ਭਾਰਤੀ ਕਲਾਸਕੀ ਰਚਨਾਵਾਂ ਨੂੰ ਨਵਾਂ ਰੂਪ ਦੇਣਾ ਆਦਿ ਇਸੇ ਪਾਸੇ ਵੱਲ ਸੰਕੇਤ ਕਰਦੇ ਹਨ । ਸਿੱਖ ਮੱਤ ਦੀ ਸਰਗਰਮੀ ਦਾ ਕੇਂਦਰ ਪੰਜਾਬ ਸੀ, ਪਰ ਇਸ ਦੀ ਦ੍ਰਿਸ਼ਟੀ ਦੀ ਸੀਮਾ ਹਿੰਦੁਸਤਾਨ ਸੀ। ਗੁਰੂ ਗੋਬਿੰਦ ਸਿੰਘ ਤੱਕ ਪਹੁੰਚਦਿਆਂ ਇਸ ਨੇ ਵਧੇਰੇ ਰੇਡੀਕਲ ਰੂਪ ਧਾਰਨ ਕਰ ਲਿਆ ਅਤੇ ਇਸ ਰੂਪ ਨੂੰ ਅਮਲੀ ਜਾਮਾ ਪੁਆਉਣ ਲਈ ਇਕ ਲੋਕਤੰਤਰੀ ਰਾਜਸੀ ਸੰਗਠਨ ਵੀ ਵਿਕਸਤ ਕਰ ਲਿਆ। ਇਹ ਗੱਲ ਅਜੇ ਵੀ ਪਰਖਣ ਵਾਲੀ ਹੈ ਕਿ ਸਿੱਖ ਮੱਤ ਵਲੋਂ ਸਮੁੱਚੀ ਕੌਮ ਦਾ ਬੰਧਕ ਪ੍ਰਤਿਨਿਧ ਬਣਦਿਆਂ ਬਣਦਿਆਂ ਇਕ ਸੂਬੇ ਦੀ- ਸੀਮਾ ਵਿੱਚ ਸਿਮਟ ਜਾਣ ਅਤੇ ਇਕ ਰੂਪ ਧਾਰ ਰਹੀ ਕੌਮੀਅਤ ਦਾ ਅੰਗ ਬਣ ਕੇ ਰਹਿ ਜਾਣ ਦੇ ਪਿੱਛੇ ਇਸ ਵਿਚ ਸਮੇਂ ਤੋਂ ਪਹਿਲਾਂ ਆਈ ਇਸ ਸਰਬੰਗੀ ਰੇਡੀਕਲ ਚੇਤਨਾ ਦਾ ਤਾਂ ਹੱਥ ਨਹੀਂ ਸੀ ? ਇਸ ਦਾ ਸਮੇਂ ਦੀਆਂ ਹਾਕਮ ਸ਼੍ਰੇਣੀਆਂ ਵਲੋਂ ਵਿਰੋਧ ਹੋਣਾ ਤਾਂ ਕੁਦਰਤੀ ਸੀ ਹੀ, ਪਰ ਇਸ ਚੰਡੀਕਲ ਚੇਤਨਾ ਦੀ ਬਾਹ ਉਹ ਲੋਕ ਵੀ ਨਾ ਪਾ ਸਕੇ ਜਿਹੜੇ ਇਸ ਚੇਤਨਾ ਦੇ ਵਾਹਕ ਸਨ। ਵਿਆਪਕ ਹਾਲਤਾਂ ਵਿਚ ਸ਼ਾਇਦ ਇਹ ਸੰਭਵ ਵੀ ਨਹੀਂ ਸੀ, ਨਹੀਂ ਤਾਂ ਉਸ ਨੂੰ ਅਸੀਂ ਸਮੇਂ ਤੋਂ ਪਹਿਲਾਂ ਆਉਣਾ ਨਾ ਕਹਿੰਦੇ । ਇਸ ਰੇਡੀਕਲ ਵਿਚਾਰਧਾਰਾ ਦੇ ਵਾਹਕ ਸਮੂਹ ਦਾ ਮੁੜ ਮੁੜ ਕੇ ਸਾਮੰਡੀਕਰਨ ਵੱਲ ਪਰਤਣਾ, ਸਭ ਦੀ ਬਰਾਬਰੀ ਅਤੇ ਸਰਬੱਤ ਦਾ ਭਲਾ ਚਾਹੁਣ ਦੇ ਬਾਵਜੂਦ ਵਰਨ-ਵੰਡ, ਜਾਤ-ਪਾਤ, ਊਚ ਨੀਚ ਦੇ ਭੇਦ ਕਾਇਮ ਰਹਿਣਾ, ਸਗੋਂ ਸਮੇਂ ਸਮੇਂ ਫਿਰ ਜ਼ੋਰ ਫੜ ਜਾਣਾ, ਕੀ ਇਸ ਗੱਲ ਵੱਲ ਸੰਕੇਤ ਨਹੀਂ ਕਿ ਇਸ ਸਮੂਹ ਦੀ ਭਾਰੀ ਬਹੁ-ਗਿਣਤੀ ਅੱਜ ਆਪਣੀ ਵਿਚਾਰਧਾਰਾ ਦੀ ਇਤਿਹਾਸਕ ਮਹੱਤਾ ਨਹੀਂ ਸੀ ਪਛਾਣਦੀ, ਭਾਵੇਂ ਕਿ ਇਹ ਉਸ ਬਹੁ-ਗਿਣਤੀ ਦੇ ਹਿੱਤ ਹੀ ਪੂਰਦੀ ਸੀ ?
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 12 ਫਰਵਰੀ 1947 - 6 ਜੂਨ 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਾਈ ਗੁਰਦਾਸ (1551 – 25 ਅਗਸਤ 1636) ਦਾ ਜਨਮ ਪੰਜਾਬ ਦੇ ਛੋਟੇ ਜੇਹੇ ਪਿੰਡ ਗੋਇੰਦਵਾਲ ਵਿੱਚ ਪਿਤਾ ਸ੍ਰੀ ਭਾਈ ਦਾਤਾਰ ਚੰਦ ਭੱਲਾ ਅਤੇ ਮਾਤਾ ਜੀਵਾਨੀ ਦੇ ਗ੍ਰਹਿ ਵਿਖੇ ਹੋਇਆ। ਆਪ ਜਦੋਂ ਸਿਰਫ 3 ਸਾਲ ਦੇ ਸਨ ਤਾਂ ਆਪ ਦੇ ਮਾਤਾ ਜੀ ਦਾ ਦਿਹਾਂਤ ਹੋ ਗਿਆ। ਆਪ ਇੱਕ ਪੰਜਾਬੀ ਸਿੱਖ ਲੇਖਕ, ਇਤਿਹਾਸਕਾਰ ਅਤੇ ਪ੍ਰਚਾਰਕ ਸਨ। ਆਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲੀ ਲਿਖਾਰੀ ਸਨ ਅਤੇ ਆਪ ਨੇ ਚਾਰ ਸਿੱਖ ਗੁਰੂਆਂ ਦਾ ਸਾਥ ਨਿਭਾਇਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਕਲਪਨਾ ਉਹਨਾਂ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਜਨਵਰੀ 2022 ਮੁਤਾਬਿਕ ਇਸ ਵਿਕੀ ’ਤੇ 36,918 ਲੇਖ ਹਨ ਅਤੇ ਇਸ ਦੇ ਕੁੱਲ 39,735 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,86,129 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.38.0-wmf.13 (be7254d) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਕਬੀਰ (ਹਿੰਦੀ: कबीर) (1440–1518) ਭਾਰਤ ਦੇ ਇੱਕ ਸੰਤ ਕਵੀ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਪੋਹ ਨਾਨਕਸ਼ਾਹੀ ਜੰਤਰੀ ਦਾ ਦਸਵਾਂ ਮਹੀਨਾ ਹੈ। ਇਹ ਗ੍ਰੇਗਰੀ ਅਤੇ ਜੁਲੀਅਨ ਕਲੰਡਰਾਂ ਦੇ ਦਸੰਬਰ ਅਤੇ ਜਨਵਰੀ ਦੇ ਵਿਚਾਲੇ ਆਉਂਦਾ ਹੈ। ਇਸ ਮਹੀਨੇ ਦੇ ਵਿੱਚ 30 ਦਿਨ ਹੁੰਦੇ ਹਨ। ਪੰਜਾਬ ਵਿੱਚ ਕੋਰਾ, ਧੁੰਦ ਆਦਿ ਇਸ ਮਹੀਨੇ ਦਾ ਆਮ ਵਰਤਾਰਾ ਹੈ। ਇਹ ਮਹੀਨਾ ਠੰਡਾ ਕਿਉਂ ਹੁੰਦਾ ਹੈ, ਇਸ ਬਾਰੇ ਇੱਕ ਦਿਲਚਸਪ ਪੌਰਾਣਿਕ ਕਥਾ ਹੈ। ਬਲਜੀਤ ਬਾਸੀ ਦੇ ਸ਼ਬਦਾਂ ਵਿੱਚ:ਸੂਰਜ ਦੇਵਤੇ ਦਾ ਰਥ ਸੱਤ ਘੋੜੇ ਹਿੱਕਦੇ ਹਨ। ਇੱਕ ਵਾਰੀ ਘੋੜੇ ਬਹੁਤ ਪਿਆਸੇ ਹੋ ਗਏ। ਸੂਰਜ ਨੇ ਘੋੜਿਆਂ ਨੂੰ ਪਾਣੀ ਪਿਲਾਉਣ ਦੀ ਠਾਣੀ ਪਰ ਉਸ ਨੂੰ ਖਿਆਲ ਆਇਆ ਕਿ ਉਸ ਦਾ ਰਥ ਤਾਂ ਚਲਦਾ ਹੀ ਰਹਿਣਾ ਚਾਹੀਦਾ ਹੈ। ਉਸ ਨੇ ਇੱਕ ਛੱਪੜ ‘ਤੇ ਦੋ ਗਧਿਆਂ ਨੂੰ ਪਾਣੀ ਪੀਂਦਿਆਂ ਦੇਖਿਆ। ਸੂਰਜ ਨੂੰ ਤਰਕੀਬ ਸੁਝ ਗਈ। ਉਸ ਨੇ ਘੋੜਿਆਂ ਨੂੰ ਰੱਥ ਤੋਂ ਲਾਹ ਕੇ ਛੱਪੜ ‘ਤੇ ਪਾਣੀ ਪੀਣ ਲਾ ਦਿੱਤਾ ਤੇ ਗਧਿਆਂ ਨੂੰ ਰਥ ਨਾਲ ਜੋੜ ਦਿੱਤਾ। ਗਧਿਆਂ ਵਿੱਚ ਘੋੜਿਆਂ ਜਿੰਨੀ ਤੇਜ਼ੀ ਕਿਥੇ?
ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰਖਦਾ ਹੈ | ਜਿਸ ਨੂੰ ਪੰਜਾਬ ਵਿੱਚ ਸ਼ਰਧਾ ਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਦੇ ਪ੍ਰਯੋਜਨ ਵਜੋਂ ਵੀ ਮਨਾਇਆ ਜਾਂਦਾ ਹੈ। ਮੁਕਤਸਰ ਦੀ ਮਾਘੀ ਦਾ ਮੇਲਾ ਪੁਰਾਤਨ ਸਮੇਂ ਤੋ ਹੀ ਖਿੱਚ ਦਾ ਕੇਂਦਰ ਰਿਹਾ ਹੈ। ਲੋਕ ਵੰਨ-ਸੁਵੰਨੀ ਸੁੰਦਰ ਵੇਸ਼-ਭੂਸ਼ਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਕਤਸਰ ਦੇ ਮੇਲੇ ਵਿੱਚ ਪਹੁੰਚਦੇ ਹਨ।
ਭਾਰਤੀ ਚੋਣ ਕਮਿਸ਼ਨ (ਅੰਗਰੇਜ਼ੀ: Election Commission of India, ਹਿੰਦੀ: भारत निर्वाचन आयोग) ਇੱਕ ਖੁਦਮੁਖਤਿਆਰ ਅਤੇ ਸੰਵਿਧਾਨਿਕ ਤੌਰ 'ਤੇ ਸਥਾਪਿਤ ਸੰਘੀ ਅਥਾਰਿਟੀ ਹੈ ਜਿਸਦਾ ਗਠਨ ਭਾਰਤ ਵਿੱਚ ਆਜ਼ਾਦ ਅਤੇ ਨਿਰਪੱਖ ਤੌਰ 'ਤੇ ਭਾਰਤ ਦੇ ਵੱਖ-ਵੱਖ ਪ੍ਰਤੀਨਿਧੀ ਅਦਾਰਿਆਂ ਵਿੱਚ ਪ੍ਰਤੀਨਿਧੀ ਚੁਣਨ ਲਈ ਕੀਤਾ ਗਿਆ ਸੀ। ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ 25 ਜਨਵਰੀ 1950 ਨੂੰ ਕੀਤੀ ਗਈ ਸੀ। ਇਹ ਸੰਵਿਧਾਨ ਦੇ ਅਧੀਨ ਕੰਮ ਕਰਦਾ ਹੈ। ਭਾਰਤ ਦੇ ਸੁਪਰੀਮ ਕੋਰਟ ਅਨੁਸਾਰ ਜਦੋਂ ਕਿਸੇ ਸਥਿਤੀ ਵਿੱਚ ਭਾਰਤੀ ਕਾਨੂੰਨ ਸ਼ਾਂਤ ਹੁੰਦਾ ਹੈ ਤਾਂ ਸੰਵਿਧਾਨ ਅਧੀਨ ਚੋਣ ਕਮਿਸ਼ਨ ਆਪਣੇ ਵਾਜਬ ਫੈਸਲੇ ਲੈ ਸਕਦਾ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਸ਼ਹੀਦ ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਮਜ਼੍ਹਬੀ ਸਿੱਖ ਪਰਿਵਾਰ ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਘਰ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਲੋਕ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਇਹ ਲੋਕ ਸਾਹਿਤ ਦੀ ਕਾਵਿ-ਰੂਪ ਦੀ ਵੰਨਗੀ ਵਿੱਚ ਆਉਦੀਆਂ ਹਨ ਅਤੇ ਇਹਨਾਂ ਦੇ ਸੰਬੰਧ ਬੱਝਵੇ ਰੂਪ ਵਿਧਾਨ ਵਾਲ਼ੀ ਵੰਨਗੀ ਨਾਲ਼ ਹੈ। ਲੋਕ ਸਾਹਿਤ ਕਿਸੇ ਸੱਭਿਆਚਾਰ ਦੇ ਵਿਅਕਤੀਆਂ ਦੀ ਸਾਂਝ ਸਿਰਜਨਾ-ਰੁਚੀ ਦਾ ਪ੍ਰਗਟਾ ਹੈ। ਇਹ ਲੋਕ ਮਨ ਦੀ ਉਪਜ ਹੁੰਦੀ ਹੈ ਅਤੇ ਅਚੇਤ ਮਨ ਵਿੱਚੋਂ ਸਹਿਜ ਭਾਵ ਹੀ ਨਿਕਲ ਤੁਰਦਾ ਹੈ। ਇਨ੍ਹਾਂ ਦਾ ਰਚਨਹਾਰਾ ਮਨੁੱਖ ਜਾਤੀ ਦੀ ਧੁਨ ਵਿੱਚ ਰਚ ਕੇ ਰਚਨਾ ਕਰਦਾ ਹੈ, ਜਿਸ ਵਿੱਚ ਸਮੂਹ ਤੇ ਵਿਚਾਰਾਂ ਦੇ ਭਾਵਨਾਵਾਂ ਦੀ ਸੂਰ ਹੁੰਦੀ ਹੈ। ਲੋਕ ਸਾਹਿਤ ਦੇ ਪ੍ਰਮੁੱਖ ਰੂਪ 'ਲੋਕ ਗੀਤ' ਲੋਕ ਕਹਾਣੀਆਂ ਅਖਾਣ ਬੁਝਾਰਤਾਂ ਆਦਿ ਹੁੰਦੇ ਹਨ। ਲੋਕ ਗੀਤ ਜਿੱਥੇ ਲੋਕਾਂ ਦੇ ਹਾਵ-ਭਾਵ ਖ਼ੁਸ਼ੀਆਂ-ਗ਼ਮੀਆਂ ਪਿਆਰ ਭਰੇ ਵਲਵਲਿਆਂ ਤੇ ਲੋਕ ਜ਼ਜ਼ਬਿਆਂ ਦੀ ਸਹੀ ਤਰਜਮਾਨੀ ਕਰਨ ਵਾਲੇ਼ ਹੁੰਦੇ ਹਨ, ਉਥੇ ਲੋਕ ਕਹਾਣੀ ਅਤੇ ਅਖਾਣ ਲੋਕਾਂ ਦੇ ਸਦੀਆਂ ਤੋਂ ਕਮਾਏ ਹੋਏ ਤਜ਼ਰਬੇ ਅਤੇ ਅਟਲ ਸੱਚਾਈਆਂ ਨੂੰ ਸਾਡੇ ਸਾਹਮਣੇ ਲਿਆਉਂਦੇ ਹਨ। ਅਖਾਣ ਨੂੰ ਪਰੰਪਰਾ ਤੋ ਕਸ਼ੀਦ ਕੀਤੀ ਹੋਈ ਸਿਆਣਪ ਅਤੇ ਬੁਝਾਰਤਾਂ ਨੂੰ ਬੁੱਧੀ ਦੀ ਪਰਖ ਲਈ ਵਧੀਆ ਸਾਧਨ ਕਿਹਾ ਜਾ ਸਕਦਾ ਹੈ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ। ਪੰਜਾਬੀ ਬੁਝਾਰਤਾਂ ਵਿੱਚੋਂ ਇੱਕ ਬੁਝਾਰਤ ਦੀ ਉਦਾਹਰਨ:
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਵਕ੍ਰੋਕਤੀ ਸੰਪਰਦਾਇ' ਕਾਵਿ ਦੇ ਬਾਕੀ ਪੰਜ ਸਿਧਾਂਤਾ (ਰਸ, ਧੁਨੀ, ਅੰਲਕਾਰ, ਰੀਤੀ, ਔਚਿਤਯ) ਵਾਂਗ ਛੇਵਾਂ ਸਿਧਾਂਤ ਵਕ੍ਰੋਕਤੀ ਕਾਵਿ ਦਾ ਜਿੰਦ-ਜਾਨ ਵੀ ਮੰਨੀ ਜਾਂਦੀ ਹੈ।ਵਕ੍ਰੋਕਤੀ ਸੰਪਰਦਾਇ ਦੇ ਸੰਥਾਪਕ ਵਕ੍ਰੋਕਤੀਜੀਵਤਮ ਗ੍ਰੰਥ ਦੇ ਲੇਖਕ ਆਚਾਰੀਆ ਕੁੰਤਕ ਹਨ। ਵਕ੍ਰੋਕਤੀ ਸ਼ਬਦਾਂ ਨੂੰ ਟੁੰਬਣ ਸ਼ੀਲ ਢੰਗ ਨਾਲ ਵਰਤ ਕੇ ਗੱਲ ਕਹਿਣ ਦਾ ਨਾਮ ਹੈ। ਇਹ ਇਕ ਪਾਸੇ ਤਾਂ ਅਲੰਕਾਰ ਸੰਪਰਦਾਇ ਨਾਲ ਮਿਲ ਜਾਂਦੀ ਹੈ ਤੇ ਦੂਜੇ ਪਾਸੇ ਰੀਤੀ ਸੰਪਰਦਾਇ ਨਾਲ। ਵਕ੍ਰੋਕਤੀ ਸੰਪਰਦਾ ਦਾ ਮੋਢੀ ਕੁੰਤਕ ਆਚਾਰੀਆ ਸੀ, ਜਿਸ ਦਾ ਜਨਮ 925 ਵਿਚ ਤੇ ਮੌਤ 1025 ਵਿਚ ਹੋਈ ਮੰਨੀ ਜਾਂਦੀ ਹੈ।ਉਸ ਦੇ ਗ੍ਰੰਥ ਦਾ ਨਾਮ "ਕਾਵ੍ਯ ਅਲੰਕਾਰ" ਹੈ। ਉਂਝ ਇਹ ਸੰਪਰਦਾ ਬਾਰੇ ਪਹਿਲਾਂ ਭਾਮਹ ਅਤੇ ਬਾਣ ਭੱਟ ਵਿਚਾਰ ਪੇਸ਼ ਕਰ ਚੁਕੇ ਸਨ। ਫ਼ਰਕ ਇਹ ਹੈ ਕਿ ਕੁਝ ਵਿਦਵਾਨਾਂ ਨੇ ਵਕ੍ਰੋਕਤੀ ਨੂੰ ਇਕ ਖਾਸ ਅਲੰਕਾਰ ਬਣਾਉਣਾ ਦਾ ਯਤਨ ਕੀਤਾ ਪਰ ਅਸਲ ਵਿਚ ਇਹ ਅਲੰਕਾਰ ਨਹੀਂ ਹੈ, ਇਹ ਤਾਂ ਸਾਰੇ ਅਲੰਕਾਰਾਂ ਦਾ ਪ੍ਰਾਣ ਹੈ,ਸਾਰੇ ਅਲੰਕਾਰਾਂ ਵਿਚ ਵਕ੍ਰੋਕਤੀ ਆਉਂਦੀ ਹੈ। ਵਕ੍ਰੋਕਤੀ ਦਾ ਸ਼ਬਦੀ ਅਰਥ ਹੈ - ਚਤੁਰਾਈ ਅਤੇ ਵਿਅੰਗ ਭਰਿਆ ਬਿਆਨ। P.V. Kane ਆਪਣੀ ਪੁਸਤਕ ਸਾਹਿਤ ਦਰਪਣ ਵਿਚ ਲਿਖਦਾ ਹੈ - Vakrokati is a striking mode of speech (ਗੱਲ ਕਹਿਣ ਦਾ ਟੁੰਬਣਸ਼ੀਲ ਤਰੀਕਾ)। ਇਸ ਨਿਯਮ ਦੇ ਤਰੀਕੇ ਨੂੰ ਪਹਿਲਾਂ ਯੂਨਾਨੀਆਂ ਤੇ ਪਿਛੋਂ ਹੋਰ ਪੱਛਮੀ ਵਿਦਵਾਨਾਂ ਨਰ ਸਲਾਹਿਆ ਹੈ।ਉਦਾਹਰਣ ਵਜੋਂ ਅਰਸਤੂ ਨੇ ਕਿਹਾ ਸੀ - The Diction becomes distinguished and non-prosaic by the use of unfamiliar terms-- strange words, mataphors, lengthened forms and every thing that deviates from the ordinary mode of speech. ਭਾਵ ਇਹ ਸੀ ਕਿ ਲੇਖਕ ਆਪਣੀ ਗੱਲ ਕਹਿਣ ਲੱਗਿਆਂ ਆਮ ਬੋਲਚਾਲ ਦੇ ਤਰੀਕੇ ਨਾਲੋਂ ਵੱਖਰੇ ਤਰੀਕੇ ਨਾਲ ਕਹੇ। ਇਸ ਵੱਖਰੇ ਤਰੀਕੇ ਨਾਲ ਕਹਿਣ ਨਾਲ ਗੱਲ ਅਲੰਕਾਰ ਮਈ ਬਣ ਜਾਂਦੀ ਹੈ ਤੇ ਅਲੰਕਾਰ ਬਹੁਤ ਕਿਸਮਾਂ ਦੇ ਹੁੰਦੇ ਹਨ, ਇਸ ਕਰਕੇ ਕਿਹਾ ਗਿਆ ਹੈ ਕਿ ਵਕ੍ਰੋਕਤੀ ਨੂੰ ਕੋਈ ਖਾਸ ਅਲੰਕਾਰ ਨਹੀਂ ਰਹਿਣਾ ਚਾਹੀਦਾ। ਕੁੰਤਕ ਆਪਣੇ ਗ੍ਰੰਥ ਵਿਚ ਲਿਖਦਾ ਹੈ -- "ਉਹ ਸ਼ਬਦ ਤੇ ਅਰਥ ਕਾਵਿ ਹਨ ਜਿਹੜੇ ਵਿਅੰਗ ਭਰਪੂਰ ਢੰਗ ਨਾਲ ਕਹੇ ਗਏ ਹਨ ਤੇ ਕਾਵਿ ਰਸੀਆਂ ਦੇ ਦਿਲਾਂ ਨੂੰ ਤ੍ਰਿਪਤ ਕਰਦੇ ਹਨ।" ਇਸਨੂੰ ਅਸੀਂ ਹੁਣ ਦੀ ਸੰਕੇਤਾਵਲੀ ਵਿਚ ਇਉਂ ਕਹਿ ਸਕਦੇ ਹਾਂ ਕਿ ਵਸਤੂ ਅਤੇ ਰੂਪ ਦੋਨਾਂ ਪੱਖਾਂ ਤੋਂ ਕਹੀ ਗਈ ਗੱਲ ਕੁਛ ਨਿਰਾਲੀ ਅਤੇ ਮਨ ਨੂੰ ਟੁੰਬਣਵਾਲੀ ਹੋਣੀ ਚਾਹੀਦੀ ਹੈ। ਪ੍ਰੋ: ਪ੍ਰੇਮ ਪ੍ਰਕਾਸ਼ ਸਿੰਘ ਵਕ੍ਰੋਕਤੀ ਦੀ ਵਿਆਖਿਆ ਕਰਨ ਲਈ ਕਹਿੰਦੇ ਹਨ ਕਿ ਆਮ ਆਦਮੀ ਜੀਵਨ ਵਿਚ ਕਹਿੰਦਾ ਹੈ ਕਿ ਸੂਰਜ ਛਿਪ ਰਿਹਾ ਹੈ, ਪਰ ਕਲਾਕਾਰ ਕਹਿੰਦਾ ਹੈ - ਦਿਨ ਭਰ ਅਸਮਾਨ ਵਿਚ ਚੱਕਰ ਲਾਉਣ ਤੋਂ ਪਿਛੋਂ ਖੱਪ ਭਗਵਾਨ ਸੂਰਜ ਪੱਛੋਂ ਦੇ ਮਹੱਲ ਵਿਚ ਵਿਸਰਾਮ ਕਰਨ ਲਈ ਜਾ ਰਹੇ ਹਨ। ਡਾ: ਰਾਮ ਲਾਲ ਸਿਹੁੰ ਆਪਣੀ ਪੁਸਤਕ "Some oF Sanskrit Poetics" ਵਿਚ ਕਹਿੰਦੇ ਹਨ ਕਿ ਸੰਸਾਰ ਵਿਚ ਗੱਲ ਕਹਿਣ ਵਾਲੇ ਤਿੰਨ ਤਰ੍ਹਾਂ ਦੇ ਲੋਕ ਹਨ - ਇਕ ਆਮ ਲੋਕ, ਦੂਸਰੇ ਵਿਦਵਾਨ ਲੋਕ (ਵਿਦਵਤ) ਤੇ ਤੀਸਰੇ ਸਾਹਿਤਕਾਰ (ਵਿਦਗਧ।) ਵਿਦਵਾਨ ਲੋਕ ਜੋ ਸ਼ੈਲੀ ਵਰਤਦੇ ਹਨ, ਉਸ ਨਾਲ ਗਿਆਨ ਦੇਣ ਵਾਲਾ ਸਾਹਿਤ ਪੈਦਾ ਹੁੰਦਾ ਹੈ, ਤੇ ਲੇਖਕ ਜੋ ਸ਼ੈਲੀ ਵਰਤਦੇ ਹਨ, ਉਸ ਨਾਲ ਟੁੰਬਣ ਵਾਲਾ ਸਾਹਿਤ ਪੈਦਾ ਹੁੰਦਾ ਹੈ।ਵਕ੍ਰੋਕਤੀ ਇਸ ਟੁੰਬਣ ਵਾਲੇ ਸਾਹਿਤ ਵਿਚ ਵਰਤੀ ਜਾਂਦੀ ਹੈ। ਡਾ: ਨਗੇਂਦਰ ਆਪਣੀ ਪੁਸਤਕ "ਭਾਰਤੀ ਕਾਵਿ ਸ਼ਾਸਤਰ" (ਹਿੰਦੀ) ਦੀ ਭੂਮਿਕਾ ਵਿਚ ਕਹਿੰਦੇ ਹਨ ਕਿ "ਕੁੰਤਕ ਦੀ ਵਕ੍ਰੋਕਤੀ ਉਸ ਯੁਕਤੀ ਜਾਂ ਕਥਨ-ਸ਼ੈਲੀ ਦਾ ਨਾਮ ਹੈ ਜੋ ਲੋਕ ਵਿਵਹਾਰ (daily life) ਅਤੇ ਸ਼ਾਸਤਰ (literature of knowledge) ਵਿਚ ਵਰਤੇ ਜਾਣ ਵਾਲੇ ਸ਼ਬਦ-ਅਰਥ ਦੀ ਪਰੰਪਰਾ ਤੋਂ ਵੱਖ, ਕਵੀ-ਪ੍ਰਤਿਭਾ ਤੋਂ ਉਤਪੰਨ ਚਮਤਕਾਰ ਦੇ ਕਾਰਨ, ਭਾਵੁਕ ਮਨਾਂ ਨੂੰ ਟੁੰਬਣ ਵਾਲੀ ਹੁੰਦੀ ਹੈ। ਇਉਂ ਅਸੀਂ ਇਸ ਨਤੀਜੇ ਤੇ ਪਹੁੰਚਦੇ ਹਾਂ ਕਿ ਵਕ੍ਰੋਕਤੀ ਪਹਿਲਾਂ ਪਹਿਲਾਂ ਕਵਿਤਾ ਵਿਚ, ਤੇ ਹੁਣ ਬਾਕੀ ਸਾਹਿਤ ਵਿਚ ਵੀ, ਨਾ ਕੇਵਲ ਗੱਲ ਦੀ ਨਵੀਨਤਾ, ਮੌਲਿਕਤਾ ਅਤੇ ਅਸਾਧਾਰਨਤਾ ਦਾ ਨਾਮ ਹੈ, ਸਗੋਂ ਕਹਿਣ ਦੇ ਵੱਲ ਖੂਬਸੂਰਤੀ ਵੀ ਇਸ ਵਿਚ ਸ਼ਾਮਿਲ ਹੈ।ਉਹੀ ਲੇਖਕ ਸਫਲ ਹੈ ਅਤੇ ਜ਼ਿਆਦਾ ਸਫਲ ਹੈ ਜਿਸ ਪਾਸ ਕਹਿਣ ਲਈ ਵੀ ਨਵੀਂ ਗੱਲ ਹੈ ਤੇ ਜਿਨ੍ਹਾ ਸ਼ਬਦਾਂ ਵਿਚ ਇਹ ਗੱਲ ਕਹੀ ਗਈ ਹੈ, ਉਨ੍ਹਾਂ ਦੀ ਵਰਤੋਂ ਵਿਚ ਵੀ ਨਵੀਨਤਾ ਹੈ। ਸੰਸਕ੍ਰਿਤ ਦੇ ਵਿਦਵਾਨਾਂ ਨੇ ਇਸ ਗੱਲ ਉਤੇ ਵੀ ਚਰਚਾ ਕੀਤੀ ਹੈ ਕਿ ਇਹ ਵਕ੍ਰੋਕਤੀ ਦਾ ਗੁਣ ਪੈਦਾ ਕਿਵੇਂ ਹੋ ਸਕਦਾ ਹੈ।ਉਹ ਕਹਿੰਦੇ ਹਨ ਕਿ ਮੁੱਢਲੀ ਗੱਲ ਕਵੀ ਦੀ ਪ੍ਰਤਿਭਾ ਹੈ, ਜਿੰਨਾ ਵਿਅਕਤਿਤਵ ਨਿਰਾਲਾ ਅਤੇ ਸ਼ਕਤੀਸ਼ਾਲੀ ਹੈ, ਜਿੰਨੀ ਕਿਸੇ ਦੀ ਪ੍ਰਤਿਭਾ ਮਹਾਨ ਹੈ, ਉਨੀ ਹੀ ਉਸਦੀ ਗੱਲ ਵੀ ਨਿਰਾਲੀ ਹੋਵੇਗੀ ਤੇ ਗੱਲ ਲਈ ਵਰਤੇ ਗਏ ਸ਼ਬਦ ਵੀ ਨਿਰਾਲੇ ਹੋਣਗੇ। ਇਸੇ ਕਰਕੇ ਕਿਹਾ ਗਿਆ ਹੈ ਕਿ ਵਕ੍ਰੋਕਤੀ ਲੇਖਕ ਦੀ ਸਖਸ਼ੀਅਤ ਦਾ ਅਕਸ ਹੈ।ਇਸ ਵਿਚ ਉਸ ਦਾ ਆਪਣਾ ਸੁਭਾ, ਉਸਦੀ ਆਪਣੀ ਵਿਦਿਆ, ਭਾਸ਼ਾ ਬਾਰੇ ਪ੍ਰਵੀਨਤਾ ਅਤੇ ਸਾਹਿਤ ਬਾਰੇ ਉਸ ਦੀ ਸੂਝ-ਬੂਝ ਕੰਮ ਆਉਂਦੇ ਹਨ। ਵਿਦਵਾਨਾਂ ਨੇ ਵਕ੍ਰੋਕਤੀ ਦੇ ਅੱਗੇ ਬਹੁਤ ਸਾਰੇ ਭੇਦ ਦੱਸੇ ਹਨ।ਉਦਾਹਰਣ ਵਜੋਂ ਇਕ ਭੇਦ ਹੈ, ਜਿਸ ਵਿਚ ਵਰਣਮਾਲਾ ਦੇ ਅੱਖਰ ਆਪਣਾ ਚਮਤਕਾਰ ਪੈਦਾ ਕਰਦੇ ਹਨ, ਇਸੇ ਤਰ੍ਹਾਂ ਇਕ ਹੋਰ ਭੇਦ ਹੈ, ਜਿੱਥੇ ਅੱਖਰ ਨਹੀਂ, ਸਗੋਂ ਸ਼ਬਦ ਆਪਣਾ ਚਮਤਕਾਰ ਪੈਦਾ ਕਰਦੇ ਹਨ। ਪਹਿਲੇ ਭੇਦ ਨੂੰ ਵਰਣ-ਵਕ੍ਰੋਕਤੀ, ਦੂਸਰੇ ਨੂੰ ਪਦ-ਵਕ੍ਰੋਕਤੀ ਅਤੇ ਇਕ ਹੋਰ ਨੂੰ ਵਾਕ-ਵਕ੍ਰੋਕਤੀ ਕਿਹਾ ਗਿਆ ਹੈ। ਵਰਣ ਵਕ੍ਰੋਕਤੀ ਦੀਆਂ ਮਿਸਾਲਾਂ ਸਾਡੇ ਮੱਧ ਕਾਲ ਦੇ ਸਾਹਿਤ ਵਿਚ ਬਹੁਤ ਮਿਲਦੀਆਂ ਹਨ।ਜਪੁਜੀ ਸਾਹਿਬ ਵਿਚ ਗੁਰੂ ਨਾਨਕ ਤੇ ਸੁਖਮਨੀ ਵਿਚ ਗੁਰੂ ਅਰਜਨ ਇਸ ਦਾ ਚਮਤਕਾਰ ਪੈਦਾ ਕਰਦੇ ਹਨ।ਉਦਾਹਰਣ ਵਜੋਂ ਇਹ ਪਉੜੀ ਪੜ੍ਹੋ :- ਬਹੁਤਾ ਕਰਮ ਲਿਖਿਆ ਨਾ ਜਾਏ ਵੱਡਾ ਦਾਤਾ ਤਿਲ ਨਾ ਤਮਾਏ ਕੇਤੇ ਮੰਗਿਹ ਜੋਧ ਅਪਾਰ ਕੇਤਿਆਂ ਗਣਤਿ ਨਹੀਂ ਵੀਚਾਰ ਇਹਨਾਂ ਵਿਚ ਤੱਤੇ ਦੀ ਮੁਹਾਰਨੀ ਵਰਣ ਵਕ੍ਰੋਕਤੀ ਦੀ ਮਿਸਾਲ ਪੈਦਾ ਕਰਦੀ ਹੈ।ਜਪੁਜੀ ਦੀ ਬਾਰ੍ਹਵੀਂ ਪਉੜੀ 'ਕੱਕੇ' ਦੀ ਮੁਹਾਰਨੀ ਰਾਹੀਂ ਖੂਬਸੂਰਤੀ ਪੈਦਾ ਕਰਦੀ ਹੈ, ਜਪੁਜੀ ਵਿਚ ਪੂਰੇ ਦੇ ਪੂਰੇ ਪਦ ਦੁਹਰਾ ਕੇ ਵੀ ਇਹੋ ਜਿਹੀ ਖੂਬਸੂਰਤੀ ਪੈਦਾ ਨਹੀਂ ਕੀਤੀ ਗਈ ਹੈ :- ਕਵਣੁ ਸੁ ਵੇਲਾ ਵਖਤ ਕਵਣੁ ਕਵਣੁ ਥਿਤਿ ਕਵਣੁ ਵਾਰ ?
ਕਣਕ (ਵਿਗਿਆਨਕ ਨਾਮ:"ਟਰੀਟਕਮ (ਸਪੀਸ਼ੀਜ਼), ਅੰਗਰੇਜ਼ੀ' ਨਾਮ: "Wheat"), ਇੱਕ ਤਰ੍ਹਾਂ ਦੀ ਫ਼ਸਲ ਹੈ, ਜੋ ਪੂਰੀ ਦੁਨੀਆ ਵਿੱਚ ਉਗਾਈ ਜਾਂਦੀ ਹੈ। ਮੱਕੀ ਤੋਂ ਬਾਦ ਇਹ ਦੁਨੀਆ ਭਰ ਵਿੱਚ ਦੂਸਰੀ ਵੱਡੀ ਅਨਾਜ ਫਸਲ ਗਿਣੀ ਜਾਂਦੀ ਹੈ। ਤੀਸਰੇ ਪੱਧਰ 'ਤੇ ਚੌਲ ਦੀ ਫ਼ਸਲ ਆਉਂਦੀ ਹੈ। ਕਣਕ ਅਨਾਜ ਆਟਾ ਬਣਾਉਣ ਲਈ ਵਰਤੀ ਜਾਂਦੀ ਹੈ ਜੋ ਇੱਕ ਮਨਭਾਉਂਦਾ ਖਾਣਾ ਹੈ, ਜਾਨਵਰ ਖੁਰਾਕ ਲਈ ਵਰਤੀ ਜਾਂਦੀ ਹੈ ਅਤੇ ਬੀਅਰ ਕੱਢਣ ਵਿੱਚ ਇੱਕ ਜ਼ਰੂਰੀ ਅੰਗ ਦੇ ਤੌਰ 'ਤੇ ਵਰਤੀ ਜਾਂਦੀ ਹੈ। ਛਿਲਕਾ ਵਖਰਾ ਕਰਕੇ ਛਾਣਬੂਰਾ ਪੀਹ ਕੇ ਵੀ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ। ਕਣਕ ਦੀ ਬਿਜਾਈ ਹਰੇ ਜਾਂ ਸੁੱਕੇ ਚਾਰੇ (forage crop) ਦੇ ਤੌਰ 'ਤੇ ਵਰਤੋਂ ਲਈ ਵੀ ਕੀਤੀ ਜਾਂਦੀ ਹੈ।