ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
Mubarka ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿੱਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿੱਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮਿ੍ਤਸਰ ਸਾਹਿਬ ਪਹੁੰਚੇ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਦੀਵਾਲ਼ੀ ਜਾਂ ਦੀਪਾਵਲ਼ੀ (ਜੈਨ ਦੀਵਾਲ਼ੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਲੋਕਾਂ ਦੇ ਸਭ ਤੋਂ ਮੁੱਖ ਅਤੇ ਅਹਿਮਤਰੀਨ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ ਦੌਰਾਨ ਮਨਾਇਆ ਜਾਂਦਾ ਹੈ (ਅਕਤੂਬਰ ਅਤੇ ਨਵੰਬਰ ਵਿਚਕਾਰ)। ਦੀਵਾਲ਼ੀ "ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਾਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਲੱਛਮੀ, ਦੌਲਤ ਦੀ ਦੇਵੀ ਅਤੇ ਗਣੇਸ਼, ਸਿਆਣਪ ਅਤੇ ਵਿਘਨਾਂ ਨੂੰ ਹਰਾਉਂਣ ਵਾਲ਼ੇ ਦੇਵਤੇ ਨਾਲ਼ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ਼ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਂਣ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜੇ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ਼ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੇ ਜਲਾਵਤਨ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਜਾਤਪਾਤ ਦਾ ਬੀਜ ਨਾਸ਼ 1936 ਵਿੱਚ ਲਿਖਿਆ, ਛੂਆਛਾਤ ਦੇ ਖਿਲਾਫ ਲੜਨ ਵਾਲੇ ਇੱਕ ਭਾਰਤੀ ਸਿਆਸਤਦਾਨ, ਬੀ ਆਰ ਅੰਬੇਦਕਰ ਦਾ ਭਾਸ਼ਣ ਹੈ। ਇੱਕ ਹਿੰਦੂ ਸੁਧਾਰਵਾਦੀ ਗਰੁੱਪ, ਜਾਤ ਪਾਤ ਤੋੜਕ ਮੰਡਲ ਦੀ ਸਾਲਾਨਾ ਕਾਨਫ਼ਰੰਸ ਤੇ ਦਿੱਤੇ ਜਾਣ ਵਾਲੇ ਪ੍ਰਧਾਨਗੀ ਭਾਸ਼ਣ ਵਜੋਂ ਤਿਆਰ ਕੀਤਾ ਗਿਆ ਸੀ, ਜਿਸਦਾ ਵਿਸ਼ਾ ਹਿੰਦੂ ਸਮਾਜ ਤੇ ਜਾਤ ਪਾਤ ਦੇ ਮਾੜੇ ਪ੍ਰਭਾਵ ਸੀ। ਲਿਖਤੀ ਰੂਪ ਅਗਾਊਂ ਮਿਲਣ ਦੇ ਬਾਅਦ ਕਾਨਫਰੰਸ ਨੂੰ ਮੁਖਾਤਿਬ ਕਰਨ ਲਈ ਆਇਆ ਸੱਦਾ ਤਕਰੀਰ ਦੀ "ਅਸਹਿ" ਸਮੱਗਰੀ ਕਰਕੇ ਰੱਦ ਕਰ ਦਿੱਤਾ ਗਿਆ ਸੀ। ਮਈ 1936 ਵਿੱਚ ਅੰਬੇਦਕਰ ਨੇ ਇਸ ਭਾਸ਼ਣ ਦੀਆਂ 1500 ਕਾਪੀਆਂ ਸਵੈ-ਪ੍ਰਕਾਸ਼ਿਤ ਕਰਵਾ ਦਿੱਤੀਆਂ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋਇਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਵਿਸ਼ਵਕਰਮਾ ਦੀ ਸਭ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਦੀ ਦੇਣ ਹੈ, ਉਹਨਾਂ ਨੂੰ 'ਕਿਰਤ ਦਾ ਦੇਵਤਾ' ਆਖਿਆ ਜਾਂਦਾ ਹੈ | ਵੱਡੇ-ਵੱਡੇ ਡੈਮ, ਵੱਡੀਆਂ-ਵੱਡੀਆਂ ਮਿੱਲਾਂ, ਆਸਮਾਨ ਨੂੰ ਛੂੰਹਦੀਆਂ ਇਮਾਰਤਾਂ, ਰੇਲਵੇ ਲਾਈਨਾਂ ਦੇ ਵਿਛੇ ਜਾਲ, ਪਹਾੜਾਂ ਵਿੱਚ ਸੁਰੰਗਾਂ ਆਦਿ ਸਭ ਦੀ ਉਸਾਰੀ ਵਿੱਚ ਵਰਤੇ ਔਜ਼ਾਰ ਅਤੇ ਮਸ਼ੀਨਰੀ ਬਾਬਾ ਵਿਸ਼ਵਕਰਮਾ ਜੀ ਦੀ ਦਸਤਕਾਰੀ ਦੀ ਕਲਾ ਦੀ ਦੇਣ ਹਨ | ਸੰਸਾਰ ਦੇ ਸੱਤ ਅਜੂਬਿਆਂ ਦੇ ਨਿਰਮਾਣ ਵਿੱਚ ਵੀ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਈ ਭਵਨ ਨਿਰਮਾਣ ਕਲਾ ਝਲਕਦੀ ਹੈ |
ਮਨੁੱਖੀ ਦਿਮਾਗ ਮਨੁੱਖ ਦੇ ਮੱਧ ਦਿਮਾਗੀ ਪ੍ਰਣਾਲੀ ਦਾ ਮਹਤਵਪੂਰਣ ਹਿੱਸਾ ਹੈ। ਮਨੁੱਖੀ ਦਿਮਾਗ ਮਨੁਖ ਦੇ ਸਰੀਰ ਦਾ ਇੱਕ ਬਹੁਤ ਹੀ ਨਾਜ਼ੁਕ ਹਿੱਸਾ ਹੁੰਦਾ ਹੈ। ਇਹ ਨਰਵਸ ਟਿਸ਼ੂਆਂ ਦਾ ਬਣਿਆ ਹੁੰਦਾ ਹੈ। ਸਾਰੇ ਟਿਸ਼ੂ ਬਹੁਤ ਹੀ ਜਿਆਦਾ ਕਸੇ ਹੁੰਦੇ ਹਨ ਤਾਂ ਕਿ ਇਹ ਥੋੜੀ ਜਗਹ ਵਿੱਚ ਬਹੁਤ ਸਾਰਾ ਥਾਂ ਰੋਕ ਸਕਣ. ਮਨੁੱਖੀ ਦਿਮਾਗ ਤਿੰਨ ਪਰਤਾਂ ਦੀਆਂ ਮੈਮਬ੍ਰੇਨਾਂ ਨਾਲ ਢਕਿਆ ਹੁੰਦਾ ਹੈ। ਇਹਨਾਂ ਪਰਤਾਂ ਦੇ ਵਿੱਚ ਸੇਰੀਬਰੋਸਪਾਇਨਲ ਫਲੂਡ ਭਰਿਆ ਹੁੰਦਾ ਹੈ। ਇਹ ਦਿਮਾਗ ਨੂੰ ਅਚਾਨਕ ਕਿਸੇ ਵੀ ਤਰਾਂ ਦੇ ਸ਼ਾਕ ਜਿਵੇਂ ਕਿ ਅਚਾਨਕ ਡਰਨਾ, ਆਦਿ ਤੋਂ ਬਚਾਉਂਦਾ ਹੈ। ਦਿਮਾਗ ਨੂੰ ਇੱਕ ਹੱਡੀ ਦੇ ਕਵਰ ਵਿੱਚ ਪਾਇਆ ਹੁੰਦਾ ਹੈ, ਇਸਨੂੰ ਸਕੱਲ ਕਿਹੰਦੇ ਹਨ। ਸਕੱਲ ਦਾ ਤਕਨੀਕੀ ਸ਼ਬਦ ਕਰੇਨੀਅਮ ਹੈ। ਦਿਮਾਗ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਹੈ – ਫ਼ੋਰਦਿਮਾਗ, ਮੱਧਦਿਮਾਗ, ਹਿੰਡਦਿਮਾਗ.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਜੱਸਾ ਸਿੰਘ ਆਹਲੂਵਾਲੀਆ (1718-1783) ਅਠਾਰਵੀਂ ਸਦੀ ਦਾ ਇੱਕ ਸਿੱਖ ਜਰਨੈਲ ਸੀ। ਸਿੱਖ ਫ਼ੌਜਾਂ ਦੇ ਦੂਜੇ ਸਭ ਤੋਂ ਵੱਡੇ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਸ. ਬਦਰ ਸਿੰਘ ਦੇ ਘਰ 3 ਮਈ, 1718 ਦੇ ਦਿਨ ਲਹੌਰ, ਪੰਜਾਬ, ਖੇਤਰ ਦੇ ਨੇੜੇ ਇੱਕ ਪਿੰਡ ਆਹਲੁ ਵਿੱਚ ਹੋਇਆ ਸੀ। Originally known as Jassa Singh Kalal, ਨਿੱਕੀ ਉਮਰ ਵਿੱਚ ਹੀ ਉਸ ਦੇ ਪਿਤਾ ਚੜ੍ਹਾਈ ਕਰ ਗਏ ਸਨ ਤੇ ਉਸ ਦਾ ਬਚਪਨ ਮਾਤਾ ਸੁੰਦਰ ਕੌਰ ਦੇ ਨਿਵਾਸ 'ਤੇ ਦਿੱਲੀ ਵਿੱਚ ਬੀਤਿਆ ਸੀ। ਮਗਰੋਂ ਸ.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸਵਰਾਜ ਪਾਰਟੀ ਗੁਲਾਮ ਭਾਰਤ ਦੇ ਅਜ਼ਾਦੀ ਸੰਗਰਾਮ ਦੇ ਸਮੇਂ ਅਖੀਰ 1922 - ਸ਼ੁਰੂ 1923 ਵਿੱਚ ਬਣਿਆ ਇੱਕ ਰਾਜਨੀਤਕ ਦਲ ਸੀ। ਇਹ ਦਲ ਭਾਰਤੀਆਂ ਲਈ ਜਿਆਦਾ ਸਵੈ-ਸ਼ਾਸਨ ਅਤੇ ਰਾਜਨੀਤਕ ਅਜ਼ਾਦੀ ਦੀ ਪ੍ਰਾਪਤੀ ਲਈ ਕਾਂਗਰਸ ਪਾਰਟੀ ਦੇ ਕੁਝ ਆਗੂਆਂ - ਮੋਤੀ ਲਾਲ ਨਹਿਰੂ, ਦੇਸ਼ਬੰਧੂ ਚਿੱਤਰੰਜਨ ਦਾਸ ਅਤੇ ਲਾਲਾ ਲਾਜਪਤ ਰਾਏ ਨੇ ਬਣਾਈ ਸੀ। ਭਾਰਤੀ ਭਾਸ਼ਾਵਾਂ ਵਿੱਚ ਸਵਰਾਜ ਦਾ ਮਤਲਬ ਹੈ ਆਪਣਾ ਰਾਜ।
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਹਾਇਪਰਟੈਕਸਟ ਟ੍ਰਾਂਸਫਰ ਪ੍ਰੋਟੋਕਾਲ (HTTP) ਵਰਲਡ ਵਾਈਡ ਵੈੱਬ ਲਈ ਡਾਟਾ ਸੰਚਾਰ ਦੀ ਬੁਨਿਆਦ ਹੈ। ਹਾਈਪਰਟੈਕਸਟ ਢਾਂਚਾਗਤ ਟੈਕਸਟ ਹੈ, ਜੋ ਟੈਕਸਟ ਨੂੰ ਰੱਖਣ ਵਾਲੀ ਨੋਡ ਵਿਚਕਾਰ ਲਾਜ਼ੀਕਲ ਲਿੰਕ (ਹਾਈਪਰਲਿੰਕਸ) ਦਾ ਇਸਤੇਮਾਲ ਕਰਦਾ ਹੈ। ਹਾਇਪਰਟੈਕਸਟ ਦੀ ਅਦਲਾ-ਬਦਲੀ ਜਾਂ ਟਰਾਂਸਫਰ ਕਰਨ ਲਈ ਪ੍ਰੋਟੋਕੋਲ HTTP ਹੈ। HTTP ਦਾ ਵਿਕਾਸ ਟਿਮ ਬਰਨਰਸ-ਲੀ (Tim Berners-Lee) ਦੁਆਰਾ ਸੀ.ਈ.ਆਰ.ਐਨ.
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਦੁਆਬੀ ਪੰਜਾਬੀ ਭਾਸ਼ਾ ਦਾ ਲਹਿਜਾ ਹੈ। ਇਹਦਾ ਨਾਂ ਇਹਦੇ ਬੋਲੇ ਜਾਣ ਵਾਲੇ ਮੁੱਢਲੇ ਇਲਾਕੇ ਦੁਆਬੇ ਦੇ ਨਾਂ 'ਤੇ ਪਿਆ ਹੈ। 'ਦੁਆਬਾ' ਲਫ਼ਜ਼ ਦਾ ਮਤਲਬ 'ਦੋ ਦਰਿਆਵਾਂ ਦੇ ਵਿੱਚਲੇ ਧਰਤ' ਹੁੰਦਾ ਹੈ ਅਤੇ ਇਹ ਲਹਿਜਾ ਸਤਲੁਜ ਅਤੇ ਬਿਆਸ ਦੇ ਵਿੱਚਲੇ ਦੁਆਬ ਵਿੱਚ ਬੋਲਿਆ ਜਾਂਦਾ ਹੈ। ਇਹਦਾ ਲਹਿੰਦੇ ਪੰਜਾਬ ਵਿੱਚ ਬੋਲਣ ਦਾ ਕਾਰਣ ਸੰਨ 1947 ਦੀ ਵੰਡ ਤੋਂ ਬਾਅਦ ਮੁਸਲਮਾਨ ਪੰਜਾਬੀਆਂ ਦੀ ਲਹਿੰਦੇ ਪੰਜਾਬ ਨੂੰ ਪੈਰੋਲ ਹੈ। ਇਹ ਲਹਿਜਾ ਹੁਣ ਚੜ੍ਹਦੇ ਪੰਜਾਬ ਦੇ ਜ਼ਿਲ੍ਹੇ ਹੁਸ਼ਿਆਰਪੁਰ, ਜਲੰਧਰ, ਕਪੂਰਥਲਾ ਅਤੇ ਨਵਾਂਸ਼ਹਿਰ ਅਤੇ ਦੋਨਾ, ਮੰਜਕੀ ਇਲਾਕਿਆਂ ਵਿੱਚ ਵੀ ਬੋਲਿਆ ਜਾਂਦਾ ਹੈ। ਲਹਿੰਦੇ ਪੰਜਾਬ ਵਿੱਚ ਇਹ ਲਹਿਜਾ ਜ਼ਿਲ੍ਹੇ ਟੋਬਾ ਟੇਕ ਸਿੰਘ ਅਤੇ ਫ਼ੈਸਲਾਬਾਦ ਵਿੱਚ ਬੋਲਿਆ ਜਾਂਦਾ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਕਤੂਬਰ 2022 ਮੁਤਾਬਿਕ ਇਸ ਵਿਕੀ ’ਤੇ 38,904 ਲੇਖ ਹਨ ਅਤੇ ਇਸ ਦੇ ਕੁੱਲ 42,986 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 6,17,624 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.40.0-wmf.6 (bb4c5db) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਦੀਵਾ, ਚਰਾਗ ਜਾਂ ਦੀਪਕ ਮਿੱਟੀ, ਆਟੇ ਜਾਣ ਕਿਸੇ ਹੋਰ ਧਾਤ ਸਮਗਰੀ ਦਾ ਬਣਿਆ ਇੱਕ ਤਰ੍ਹਾਂ ਕੈਲੀਨੁਮਾ ਭਾਂਡਾ ਹੁੰਦਾ ਹੈ ਜਿਸ ਵਿੱਚ ਸੂਤ ਦੀ ਵੱਟੀ ਅਤੇ ਤੇਲ ਜਾਂ ਘੀ ਪਾ ਕੇ ਜੋਤ ਜਲਾਈ ਜਾਂਦੀ ਹੈ। ਪ੍ਰਾਚੀਨ ਜ਼ਮਾਨੇ ਵਿੱਚ ਇਸ ਦਾ ਪ੍ਰਯੋਗ ਮੁੱਖ ਤੌਰ 'ਤੇ ਪ੍ਰਕਾਸ਼ ਲਈ ਕੀਤਾ ਜਾਂਦਾ ਸੀ ਪਰ ਬਿਜਲੀ ਦੇ ਲਾਟੂ ਆ ਜਾਣ ਦੇ ਬਾਅਦ ਇਹ ਸਜਾਵਟ ਜਾਂ ਪੂਜਾ ਦੀ ਚੀਜ਼ ਵਜੋਂ ਵਧੇਰੇ ਪ੍ਰਯੋਗ ਹੁੰਦਾ ਹੈ। ਹਨੇਰੇ ਵਿੱਚ ਰੋਸ਼ਨੀ ਦਾ ਸਰੋਤ ਹੋਣ ਨਾਤੇ ਮਨੁੱਖੀ ਸੱਭਿਆਚਾਰ ਵਿੱਚ ਇਸ ਦੀ ਅਹਿਮੀਅਤ ਨੂੰ ਘਟਾ ਕੇ ਨਹੀਂ ਦੇਖਿਆ ਜਾ ਸਕਦਾ। ਭਾਰਤੀ ਉਪਮਹਾਦੀਪ ਅਤੇ ਏਸ਼ੀਆ ਦੇ ਹੋਰਨਾਂ ਦੇਸ਼ਾਂ ਦੀ ਕਵਿਤਾ ਵਿੱਚ ਸ਼ਾਇਦ ਇਹ ਸਭ ਤੋਂ ਵਧੇਰੇ ਵਰਤੀਂਦਾ ਚਿਹਨ ਹੈ। ਆਰਤੀ ਵਿੱਚ ਦੀਵਿਆਂ ਦੀ ਅਹਿਮੀਅਤ ਤੋਂ ਇਹ ਗੱਲ ਭਲੀਭਾਂਤ ਸਪਸ਼ਟ ਹੈ। ਚਾਨਣ ਦਾ ਪ੍ਰਤੀਕ : ਦੀਵਾ ਦੀਵਾ ਪੰਜਾਬੀ ਸੱਭਿਆਚਾਰ ਦਾ ਅਹਿਮ ਅੰਗ ਹੈ। ਪੰਜਾਬੀ ਸਮਾਜ ਦੀਆਂ ਬਹੁਤ ਸਾਰੀਆਂ ਰਸਮਾਂ ਵਿਚ ਦੀਵੇ ਦਾ ਹੋਣਾ ਲਾਜ਼ਮੀ ਹੈ। ਦੀਵਾ, ਜੋਤ,ਚਿਰਾਗ, ਦੀਪ ਇਹ ਸਾਰੇ ਸ਼ਬਦ ਸਮਾਨਾਰਥੀ ਹਨ। ਦੀਵਾ ਪੰਜਾਬੀ ਭਾਸ਼ਾ, ਜੋਤ ਸੰਸਕਿ੍ਤੀ,ਦੀਪ ਹਿੰਦੀ ਅਤੇ ਚਿਰਾਗ ਫਾਰਸੀ ਭਾਸ਼ਾ ਦੇ ਸ਼ਬਦ ਹਨ। ਜਗਦਾ ਦੀਵਾ ਜੀਵਨ ਰੂਪੀ ਜੋਤ ਹੈ ਅਤੇ ਬੁਝਿਆ ਦੀਵਾ ਅਜੀਵਨ ਦਾ ਪ੍ਰਤੀਕ ਹੈ। ਇਸ ਲਈ ਜਗਦਾ ਦੀਵਾ ਬੁੜ ਅਤੇ ਦੀਵੇ ਦਾ ਬੁੱਛਣਾ ਅਸਤ ਮੰਨਿਆ ਗਿਆ ਹੈ। ਦੀਵਾ ਮਿੱਟੀ, ਆਏ ਅਤੇ ਧਾਤ ਦਾ ਬਣਿਆ ਹੁੰਦਾ ਹੈ। ਈਸਾਈ ਧਰਮ ਵਿਚ ਦੀਵੇ ਦੀ ਥਾਂ ਮੋਮਬਤੀ ਅਤੇ ਲੈਂਪ ਦੀ ਵਰਤੋਂ ਕੀਤੀ ਜਾਂਦੀ ਹੈ। ਲੈਂਪ ਦੀਵੇ ਦਾ ਹੀ ਪਰਵਰਤਿਤ ਰੂਪ ਹੈ। ਇਸ ਲੈਂਪ ਨੂੰ ਜਗਾਉਣ ਲਈ ਨਾਰੀਅਲ ਦੇ ਤੇਲ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਦੀਵੇ ਲਈ ਤੇਲ ਅਤੇ ਘਿਉ ਦੀ। ਘਿਉ ਪੰਜ ਅੰਮ੍ਰਿਤਾਂ (ਪਵਿੱਤਰ ਵਸਤੂਆਂ) ਵਿਚ ਸ਼ਾਮਲ ਕੀਤਾ ਜਾਂਦਾ ਹੈ। ਇਹ ਪੰਜ - ਅੰਮ੍ਰਿਤ ਦੁੱਧ, ਦਹੀਂ, ਘਿਉ, ਖੰਡ, ਗੁੜ ਜਾਂ ਮਿਸ਼ਰੀ ਹਨ। ਮਿਥ ਕਥਾ ਅਨੁਸਾਰ ਜਦੋਂ ਦੇਵਤਿਆਂ ਅਤੇ ਦੈਤਾਂ ਨੇ ਰਲ ਕੇ ਸਮੁੰਦਰ ਮੰਥਨ ਕੀਤਾ ਤਾਂ ਉਸ ਸਮੇਂ ਉਸ ਵਿੱਚੋਂ ਚੌਦਾਂ ਰਤਨ ਪ੍ਰਾਪਤ ਹੋਏ, ਜਿੰਨ੍ਹਾਂ ਵਿੱਚੋਂ ਘਿਓ ਵੀ ਇਕ ਰਤਨ ਸੀ। ਲੋਕ ਧਾਰਨਾ ਹੈ ਕਿ ਘਿਉ ਅਤੇ ਰੇਸ਼ਮ ਨੂੰ ਕੋਈ ਭਿੱਟੜ ਨਹੀਂ ਕਹਿੰਦਾ : ਘਿਅ ਪਟ ਭਾਂਡਾ ਕਹੈ ਨ ਕੋਇ ॥ (ਸ੍ਰੀ ਗੁਰੂ ਗ੍ਰੰਥ ਸਾਹਿਬ,ਪੰਨਾ ੭੨੧) 721 ਹਿੰਦੂ ਧਰਮ ਵਿਚ ਗਊ ਦੀ ਪੂਜਾ ਕੀਤੀ ਜਾਂਦੀ ਰਹੀ ਹੈ। ਭਾਰਤ ਖੇਤੀ ਪ੍ਰਧਾਨ ਦੇਸ਼ ਹੈ ਅਤੇ ਖੇਤੀਬਾੜੀ ਦਾ ਧੰਦਾ ਕਰਨ ਵਾਲੇ ਘਰਾਂ ਵਿੱਚ ਲਵੇਗਾ ਆਮ ਹੁੰਦਾ ਹੈ। ਛਾਂ ਦੇ ਦੁੱਧ ਤੋਂ ਹੀ ਘਿਉਂ ਬਣਦਾ ਹੈ। ਇਸ ਲਈ ਘਰਾਂ ਵਿਚ ਘਿਉ ਆਮ ਤੌਰ 'ਤੇ ਮਿਲ ਹੀ ਜਾਂਦਾ ਹੈ। ਲੋਕ ਮੁਹਾਵਰਾ ਹੈ ਕਿ ਘਿਓ ਜੱਟੀ ਦਾ ,ਤੇਲ ਹੱਟੀ ਦਾ| (ਲੋਕ ਅਖਾਣ) ਹਿੰਦੂ ਧਰਮ ਵਿਚ ਇਸ਼ਟ/ਦੇਵਤੇ ਅੱਗੇ ਜੋਤ ਜਗਾਈ ਜਾਂਦੀ ਹੈ ਅਤੇ ਇਸ ਜੋਤ ਵਿਚ ਘਿਉ ਦੀ ਵਰਤੋਂ ਕੀਤੀ ਜਾਂਦੀ ਹੈ, ਕਿਉਂਕਿ ਘਿਉ ਨੂੰ ਸਭ ਤੋਂ ਵੱਧ ਪਵਿੱਤਰ ਮੰਨਿਆ ਗਿਆ ਹੈ। ਸਿੱਖ ਧਰਮ ਭਾਰਤੀ ਧਰਮਾਂ ਵਿੱਚ ਵਿਕਸਿਤ ਹੋਇਆ ਧਰਮ ਹੈ, ਇਸ ਲਈ ਸਿੱਖਾਂ ਵਿਚ ਵੀ ਘਿਉ ਨੂੰ ਸਭ ਤੋਂ ਵੱਧ ਪਵਿੱਤਰ ਮੰਨਿਆ ਜਾਂਦਾ ਹੈ। ਕੜਾਹ ਪ੍ਰਸਾਦਿ ਵਿਚ ਤੀਜਾ ਹਿੱਸਾ ਘਿਉ ਦਾ ਹੁੰਦਾ ਹੈ ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ ਪੰਜਵਾ ਪਾਇਆ ਘਿਰਤੁ ॥ ਤਾ ਹੋਆ ਪਾਕ ਪਵਿਤੁ ॥ (ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਨਾ 473) ਗੁਰਦੁਆਰਿਆਂ ਵਿਚ ਜਗਾਈ ਜਾਂਦੀ ਜੋਤ ਵਿਚ ਘਿਉ ਵਰਤਿਆ ਜਾਂਦਾ ਹੈ। ਸ਼ੁਭ ਮੌਕਿਆਂ ਜਾਂ ਮਨੋ ਕਾਮਨਾਵਾਂ ਦੀ ਪੂਰਤੀ ਲਈ ਕੀਤੇ ਜਾਂਦੇ ਹਵਨ ਵਿਚ ਹੋਰ ਸਾਮੱਗਰੀ ਦੇ ਨਾਲ ਨਾਲ ਘਿਉ ਵੀ ਪਾਇਆ ਜਾਂਦਾ ਹੈ। ਤਿਤੁ ਘਿਇ ਹੋਮ ਜਗ ਸਦ ਪੂਜਾ ਪਇਐ ਕਾਰਜੁ (ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਨਾ 150) ਔੜਾਂ ਦੇ ਦਿਨਾਂ ਵਿਚ ਇੰਦਰ ਦੇਵਤਾ ਨੂੰ ਖ਼ੁਸ਼ ਕਰਨ ਲਈ ਜੋ ਹਵਨ ਕੀਤੇ ਜਾਂਦੇ ਹਨ, ਉਹਨਾਂ ਵਿਚ ਵਧੇਰ ਘਿਉ ਦੀ ਵਰਤੋਂ ਕੀਤੀ ਜਾਂਦੀ ਹੈ, ਕਿਉਂਕਿ ਇਹ ਵਿਸ਼ਵਾਸ ਹੈ ਕਿ ਘਿਉ ਦੇ ਅਣਬਲੇ ਕਣ ਹਵਾ ਵਿਚ ਰਲ ਕੇ ਮੀਂਹ ਲਿਆਉਣ ਦਾ ਕਾਰਨ ਬਣਦੇ ਹਨ। ਲੋਕ ਜਾਦੂ ਚਿੰਤਨ ਅਨੁਸਾਰ ਘਿਉ ਦੇ ਬਲਣ ਨਾਲ ਚੰਦਰੀਆਂ ਰੂਹਾਂ ਨੱਸ ਜਾਂਦੀਆਂ ਹਨ ਤੇ ਦੇਵਤੇ ਪ੍ਰਸੰਨ ਹੁੰਦੇ ਹਨ। ਇਸ ਨਾਲ ਵਾਤਾਵਰਣ ਵੀ ਸਾਫ਼ ਤੇ ਪਵਿੱਤਰ ਹੁੰਦਾ ਹੈ। ਇਸੇ ਲਈ ਖੁਸ਼ੀ ਦੇ ਮੌਕਿਆਂ 'ਤੇ ਘਿਉ ਦੇ ਦੀਵੇ ਬਾਲੇ ਜਾਂਦੇ ਹਨ। ਵਿਅਕਤੀ ਦੇ ਅੰਤਿਮ ਸੰਸਕਾਰ ਦੀ ਰਸਮ ਸਮੇਂ ਅਗਨ ਭੇਂਟ ਕਰਨ ਤੋਂ ਪਹਿਲਾਂ ਮੂੰਹ ਵਿਚ ਘਿਉ ਪਾਇਆ ਜਾਂਦਾ ਹੈ। ਕਈ ਲੋਕ ਆਪਣੇ ਸ਼ਰੀਕ ਨੂੰ ਇਹ ਮਿਹਣਾ ਦੇਂਦੇ ਹਨ ਕਿ ਉਹ ਉਸ ਦੇ ਮਰਨ 'ਤੇ ਘਿਉ ਦੇ ਦੀਵੇ ਬਾਲਣਗੇ। ਰਾਮਾਇਣ ਦੀ ਕਥਾ ਅਨੁਸਾਰ ਮਰਯਾਦਾ ਪਰਸ਼ੋਤਮ ਰਾਮ ਚੰਦਰ ਜੀ ਜਦੋਂ ਚੌਦਾਂ ਸਾਲਾਂ ਦੇ ਬਨਵਾਸ ਬਾਅਦ ਅਯੁਧਿਆ ਵਾਪਸ ਆਏ ਤਾਂ ਲੋਕਾਂ ਨੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਘਿਉ ਦੇ ਦੀਵੇ ਬਾਲ ਕੇ ਕੀਤਾ। ਸਿੱਖ ਇਤਿਹਾਸ ਵਿਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਆਏ ਤਾ ਲੋਕਾਂ ਨੇ ਖੁਸ਼ੀ ਵਿਚ ਘਿਉ ਦੇ ਦੀਵੇ ਬਾਲੇ। ਜਗਰਾਤੇ ਸਮੇਂ ਮਾਤਾ ਦੀ ਜੋਤ ਘਿਉ ਦੀ ਜੋਤ ਨਾਲ ਜਗਾਈ ਜਾਂਦੀ ਹੈ। ਇਹ ਜੋਤ ਵੀ ਇਕ ਖ਼ਾਸ ਵਿਧੀ ਨਾਲ ਪ੍ਰਗਟ ਕੀਤੀ ਜਾਂਦੀ ਹੈ, ਜੋ ਇਸ ਪ੍ਰਕਾਰ ਨਾਲ ਪ੍ਰਚੰਡ ਕੀਤੀ ਜਾਂਦੀ ਹੈ। ਪਹਿਲਾ ਮੌਲੀ ਚੰਗੀ ਤਰ੍ਹਾਂ ਘਿਉ ਵਿਚ ਭਿਉਂ ਕੇ ਇਸ ਨੂੰ ਅੱਗ ਨਾਲ ਬਾਲਿਆ ਜਾਂਦਾ ਹੈ। ਆਟੇ ਦਾ ਦੀਵਾ ਬਣਾ ਕੇ ਇਸ ਵਿਚ ਘਿਉ ਅਤੇ ਵੱਟੀ ਰੱਖ ਦਿੱਤੀ ਜਾਂਦੀ ਹੈ। ਵੱਟੀ ਦੇ ਉਪਰ ਬਲਦੀ ਮੌਲੀ ਲਟਕਾਈ ਜਾਂਦੀ ਹੈ। ਮੌਲੀ ਵਿੱਚ ਘਿਉ ਦੇ ਬਲਦੇ ਛਿੱਟੇ ਜੋਤ ਦੀ ਵੱਟੀ ਉਪਰ ਡਿਗਦੇ ਹਨ ਅਤੇ ਇਸ ਤਰ੍ਹਾਂ ਬਲਦੇ ਘਿਉ ਨਾਲ ਇਹ ਜੋਤ ਜਗਾਈ ਜਾਂਦੀ ਹੈ। ਦੇਵੀ-ਦੇਵਤਿਆਂ ਨੂੰ ਸਵੇਰ ਦੇ ਸਮੇਂ ਇਸ਼ਨਾਨ ਕਰਾਉਣ ਸਮੇਂ ਦੁੱਧ, ਦਹੀਂ, ਘਿਉ, ਸ਼ਹਿਦ ਅਤੇ ਪਾਣੀ ਪੰਜ ਪਦਾਰਥਾਂ ਦੀ ਵਰਤੋਂ ਕੀਤੀ ਜਾਂਦੀਹੈ। ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਮੰਦਰ ਚਿੰਤਪੁਰਨੀ ਵਿਖੇ ਰੋਜ਼ਾਨਾ ਇਹਨਾਂ ਪਦਾਰਥਾ ਨਾਲ ਪਿੰਡੀ ਇਸ਼ਨਾਨ ਕਰਨ ਤੋਂ ਬਾਅਦ ਮਾਤਾ ਦਾ ਸ਼ਿੰਗਾਰ ਕੀਤਾ ਜਾਂਦਾ ਹੈ। ਸਰੋਂ ਦੇ ਤੇਲ ਦਾ ਦੀਵਾ ਬਾਲਣ ਦੀ ਪ੍ਰਥਾ ਕਦੋਂ ਸ਼ੁਰੂ ਹੋਈ। ਇਸ ਬਾਰੇ ਦੱਸਣਾ ਮੁਸ਼ਕਿਲ ਹੈ। ਇਸ ਸੰਬੰਧੀ ਮਿਲਦੀਆਂ ਮਿੱਥ ਕਥਾਵਾਂ ਇਸ ਗੱਲ ਦੀ ਪੌੜਤਾ ਕਰਦੀਆਂ ਹਨ ਕਿ ਤੇਲ ਦਾ ਦੀਵਾ ਬਾਲਣ ਦੀ ਪ੍ਰਥਾ ਮਨੁੱਖੀ ਇਤਿਹਾਸ ਜਿੰਨੀ ਹੀ ਪੁਰਾਣੀ ਹੈ। ਤੇਲ ਦੇ ਦੀਵੇ ਬਾਲਣ ਸੰਬੰਧੀ ਇਕ ਮਿੱਥ-ਕਥਾ ਹੈ ਕਿ ਇਕ ਵਾਰ ਦੇਵਤੇ ਅਮਾਵਸ ਦੀ ਰਾਤ ਨੂੰ ਹਨੇਰੇ ਵਿਚ ਬੈਠੇ ਆਪੇ ਵਿਚ ਵਿਚਾਰ ਵਟਾਂਦਰਾ ਕਰ ਰਹੇ ਸਨ ਕਿ ਬਸੰਤ ਦੇਵੀ ਨੇ ਸਰੋਂ ਦੇ ਬੀਜਾਂ ਵਿੱਚੋਂ ਤੇਲ ਕੱਢ ਕੇ ਦੀਵਾ ਜਗਾਇਆ ਸੀ। ਉਸ ਸਮੇਂ ਦੇਵਤਿਆਂ ਨੇ ਵਰ ਦਿੱਤਾ ਕਿ ਜਿਥੇ ਸਰੋਂ ਦੇ ਤੇਲ ਦਾ ਦੀਵਾ ਬਲੇਗਾ, ਉਥੇ ਕੋਈ ਬਦਰੂਹ ਨਹੀਂ ਠਹਿਰੇਗੀ। ਇਸ ਸੰਬੰਧੀ ਇਕ ਹੋਰ ਮਿੱਥ ਕਥਾ ਵੀ ਪ੍ਰਚਲਿਤ ਹੈ ਕਿ ਇਕ ਵਾਰੀ ਲਕਸ਼ਮੀ ਤੇ ਸ਼ਨੀ ਦੇਵ ਵਿਚਕਾਰ ਬਹਿਸ ਸ਼ੁਰੂ ਹੋ ਗਈ ਕਿ ਦੋਵਾਂ ਵਿੱਚ ਕੋਣ ਤਾਕਤਵਰ ਹੈ। ਦੋਵਾਂ ਨੇ ਆਪਣੀਆਂ ਸ਼ਕਤੀਆਂ ਦਿਖਾਉਣ ਲਈ ਇਕ ਗਰੀਬ ਵਿਅਕਤੀ ਨੂੰ ਚੁਣ ਲਿਆ। ਲਕਸ਼ਮੀ ਨੇ ਆਪਣੀ ਅਪਾਰ ਸ਼ਕਤੀ ਨਾਲ ਉਸ ਨੂੰ ਅਮੀਰ ਬਣਾ ਦਿੱਤਾ ਅਤੇ ਸੋਨੇ ਦੇ ਮਹਿਲਾਂ ਵਿਚ ਵਸਾ ਦਿੱਤਾ। ਸ਼ਨੀ ਦੇਵਤੇ ਨੇ ਆਪਣੀ ਨਿਗਾਹ ਉਸ ਉੱਤੇ ਪਾ ਕੇ ਉਸਦੇ ਮਹਿਲ ਨੂੰ ਲੋਹੇ ਦੇ ਮਹਿਲ ਵਿਚ ਬਦਲ ਦਿੱਤਾ ਅਤੇ ਉਸਦਾ ਜੀਵਨ ਪਹਿਲਾਂ ਨਾਲੋਂ ਵੀ ਬਦਤਰ ਬਣਾ ਦਿੱਤਾ। ਇਸ ਤਰ੍ਹਾਂ ਲਕਸ਼ਮੀ ਦੇਵੀ, ਸ਼ਨੀ ਦੇਵਤੇ ਦੇ ਸਾਹਮਣੇ ਝੁੰਝਲਾ ਗਈ ਅਤੇ ਉਸਨੇ ਆਪਣੀ ਹਾਰ ਸਵੀਕਾਰ ਕਰ ਲਈ। ਇਸ ਘਟਨਾ ਤੋਂ ਬਾਅਦ ਸ਼ਨੀ ਨੇ ਕਿਹਾ ਕਿ ਲਕਸ਼ਮੀ ਦੀ ਪੂਜਾ ਤਦ ਹੀ ਸੰਪੂਰਨ ਹੋਵੇਗੀ, ਜੇਕਰ ਉਸ ਸਮੇਂ ਸਰ੍ਹੋਂ ਦੇ ਤੇਲ ਦਾ ਦੀਵਾ ਬਾਲਿਆ ਜਾਵੇ। ਸਰ੍ਹੋਂ ਦਾ ਤੇਲ ਸ਼ਨੀ ਦੀ ਹਾਜ਼ਰੀ ਦਾ ਪ੍ਰਤੀਕ ਹੈ। ਦੀਵਾਲੀ ਦੀ ਰਾਤ ਨੂੰ ਲਕਸ਼ਮੀ ਦੀ ਪੂਜਾ ਕਰਨ ਸਮੇਂ ਲੋਕ ਸਰ੍ਹੋਂ ਦੇ ਤੇਲ ਦਾ ਦੀਵਾ ਜਗਾਉਂਦੇ ਹਨ। ਕਿਸੇ ਵੀ ਸ਼ੁਭ ਕਾਰਜ ਨੂੰ ਕਰਨ ਤੋਂ ਪਹਿਲਾਂ ਤੇਲ ਚੋਣਾਂ ਜਾਂ ਤੇਲ ਦੀ ਵਰਤੋਂ ਇਸ ਗੱਲ ਦਾ ਪ੍ਰਤੀਕ ਹੈ ਕਿ ਸ਼ਨੀ ਦੇਵਤਾ ਜਾਂ ਬਦਰੂਹਾਂ ਕਿਸੇ ਵੀ ਸ਼ੁਭ ਕਾਰਜ ਵਿਚ ਵਿਘਨ ਨਾ ਪਾਉਣ। ਕੁਝ ਥਾਵਾਂ 'ਤੇ ਸੰਗਰਾਂਦ ਵਾਲੇ ਦਿਨ ਘਰ ਦੀਆਂ ਦਹਿਲੀਜ਼ਾਂ ਵਿਚ ਸਰ੍ਹੋਂ ਦਾ ਤੇਲ ਚੋਇਆ ਜਾਂਦਾ ਹੈ। ਪੀਰਾਂ-ਫ਼ਕੀਰਾਂ ਦੀਆਂ ਦਰਗਾਹਾਂ ਜਾਂ ਵਡੇਰਿਆਂ ਦੀਆਂ ਸਮਾਧਾਂ ਅਤੇ ਮੜ੍ਹੀਆਂ ਤੇ ਸਰ੍ਹੋਂ ਦੇ ਤੇਲ ਦਾ ਦੀਵਾ ਬਾਲਿਆ ਜਾਂਦਾ ਹੈ। ਇਸਲਾਮੀ ਸੱਭਿਆਚਾਰ ਵਿਚ ਮੁਰਦੇ ਨੂੰ ਕਬਰ ਵਿਚ ਦੱਬਿਆ ਜਾਂਦਾ ਹੈ। ਇਸ ਲਈ ਕਬਰ ਉੱਤੇ ਬਲਣ ਵਾਲੇ ਦੀਵੇ ਨੂੰ ਚਿਰਾਗ ਜਗਾਉਣਾ ਕਿਹਾ ਜਾਂਦਾ ਹੈ। ਲੋਕ ਧਾਰਨਾ ਹੈ ਕਿ ਚਿਰਾਗ ਜਗਾਉਣ ਨਾਲ ਵਿਅਕਤੀ ਦੀ ਮਨੋ-ਕਾਮਨਾ ਛੇਤੀ ਪੂਰੀ ਹੋ ਜਾਂਦੀ ਹੈ ਤੁਸੀਂ ਆਸੋਂ ਵੇ ਕਿਹੜੇ ਕਿਹੜੇ ਰਾਹੀਂ ਦੀਵਾ ਬਾਲ ਧਰਾ ਰਾਤੀਂ ਖ਼ਾਨਗਾਹੀਂ ਮੌਲਾ ਸਾਡਾ ਹੁਣ ਡਾਢਾ ਫ਼ਜ਼ਲ ਕਰੇਸੀ ਮਾਵਾਂ ਦੇ ਸਭ ਬੱਚੜੇ ਰੱਬਾ ਪਰਦੇਸੀ | ਘਰ ਘਰ ਬਲਦੇ ਖ਼ੈਰੀਂ ਸੋਹਣੇ ਦੀਵੇ ਸ਼ਾਲਾ ਸਾਈਂ ਸਾਹਿਬਾਂ ਦਾ ਖ਼ੋਰੀ ਜੀਵੇ। ਮੁਰਸ਼ਦ ਵੇ ਲਾਮਾਂ ਦੀ ਸੁਲਾਹ ਕਰਾ ਫੌਜਾਂ ਘਰ ਮੁੜੀ ਆ ਜਹਾਜ਼ ਕਿਨਾਰੇ ਲਾ। ਝੂਲੇ ਲਾਲ ਦੀ ਦਰਗਾਹ 'ਤੇ ਵੀ ਚਿਰਾਗ਼ ਜਗਾਏ ਜਾਂਦੇ ਹਨ, ਪਰ ਚਿਰਾਗ ਜਗਾਉਣ ਵੇਲੇ ਸਰ੍ਹੋਂ ਦੇ ਤੇਲ ਦੀ ਵਰਤੋਂ ਹੁੰਦੀ ਹੈ। ਹਿੰਦੂ ਧਰਮ ਵਿਚ ਜਿਹਨਾਂ ਮੰਦਰਾਂ ਵਿਚ ਸਨਾਤਨੀ ਵਿਧੀ ਰਾਹੀਂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ, ਉਥੇ ਸਰ੍ਹੋਂ ਦੇ ਤੇਲ ਦਾ ਦੀਵਾ ਹੀ ਜਗਦਾ ਹੈ। ਸ਼ਿਵਾਲਾ ਮੰਦਰਾਂ ਵਿਚ ਆਮ ਲੋਕ ਭਾਵੇਂ ਘਿਉ ਦੀ ਜੋਤ ਜਗਾਉਂਦੇ ਹਨ, ਪਰ ਸਨਾਤਨੀ ਵਿਧੀ ਅਨੁਸਾਰ ਸ਼ਿਵ ਅਰਾਧਨਾ ਲਈ ਤੇਲ ਦਾ ਦੀਵਾ ਹੀ ਜਗਾਇਆ ਜਾਂਦਾ ਹੈ। ਇਸ ਤੋਂ ਬਿਨਾਂ ਜਿਨ੍ਹਾਂ ਮੰਦਰਾਂ ਵਿਚ ਨੌਂ-ਗ੍ਰਹਿਆਂ ਦੀ ਪੂਜਾ ਕੀਤੀ ਜਾਂਦੀ ਹੈ, ਉਥੇ ਵੀ ਸਨਾਤਨੀ ਵਿਧੀ ਅਨੁਸਾਰ ਸਰ੍ਹੋਂ ਦੇ ਤੇਲ ਦਾ ਦੀਵਾ ਹੀ ਜਗਾਇਆ ਜਾਂਦਾ ਹੈ। ਅੰਮ੍ਰਿਤਸਰ ਸ਼ਹਿਰ ਵਿਚ ਟਾਹਲੀ ਵਾਲੇ ਚੌਕ ਵਿਚ ਇਕ ਮੰਦਰ ਹੈ, ਜਿਥੇ ਸਨਾਤਨੀ ਵਿਧੀ ਰਾਹੀਂ ਨੌ ਗ੍ਰਹਿਆਂ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਸਰ੍ਹੋਂ ਦੇ ਤੇਲ ਦਾ ਦੀਵਾ ਜਗਦਾ ਹੈ। ਇਸੇ ਤਰ੍ਹਾਂ ਸਿੱਖ ਗੁਰਦੁਆਰਿਆਂ ਵਿਚ ਜਿਥੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੁੰਦਾ ਹੈ, ਉਥੇ ਘਿਉ ਦੀ ਜੋਤ ਜਗਦੀ ਹੈ ਅਤੇ ਉਹ ਗੁਰਦੁਆਰੇ ਜੋ ਸਮਾਧਾਂ ਤੇ ਉਸਰੇ ਹੋਏ ਹਨ, ਉਹਨਾਂ ਥਾਵਾਂ ਉੱਤੇ ਸਰ੍ਹੋਂ ਦੇ ਤੇਲ ਦਾ ਦੀਵਾ ਹੀ ਜਗਦਾ ਹੈ। ਅੰਮ੍ਰਿਤਸਰ ਸ਼ਹਿਰ ਦੇ ਵਿਚ ਹੀ ਗੁਰਦੁਆਰਾ ਬਾਬਾ ਬੋਤਾ ਸਿੰਘ (ਨੇੜੇ ਗੁਰਦੁਆਰਾ ਰਾਮਸਰ) ਵਿਖੇ ਸਰ੍ਹੋਂ ਦੇ ਤੇਲ ਦਾ ਦੀਵਾ ਜਗਦਾ ਹੈ। ਕਿਸੇ ਵੀ ਇਸ਼ਟ ਦੇਵਤਾ ਨੂੰ ਪ੍ਰਸੰਨ ਕਰਨ ਹਿੱਤ ਉਸ ਅੱਗੇ ਜਗਾਈ ਜੋਤਿ ਪ੍ਰਕਾਸ਼, ਚਾਨਣ, ਤੇਜ਼ ਚਮਕ ਦੀ ਪ੍ਤੀਕ ਹੈ। ਇਹ ਆਤਮਿਕ ਗਿਆਨ ਦੀ ਵੀ ਪ੍ਰਤੀਕ ਹੈ। ਇਸੇ ਲਈ ਪੂਜਾ ਦੀ ਥਾਲੀ ਵਿਚ ਫੁੱਲ, ਧੂਪ ਅਤੇ ਦੀਵਾ ਵੀ ਰੱਖਿਆ ਜਾਂਦਾ ਹੈ: ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥ ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ॥ (ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਨਾ 694) ਧੂਪ ਦੀਪ ਘ੍ਰਿਤ ਸਾਜਿ ਆਰਤੀ॥ ਵਾਰਨੇ ਜਾਉ ਕਮਲਾ ਪਤੀ॥ (ਸ੍ਰੀ ਗੁਰੂ ਗ੍ਰੰਥ ਸਾਹਿਬ ਪੰਨਾ 695) ਆਰਤੀ ਅਸਲ ਵਿਚ ਵਾਰਨੇ ਦੀ ਪ੍ਰਥਾ ਦਾ ਹੀ ਰੂਪ ਹੈ। ਮੱਧਕਾਲ ਵਿਚ ਮਾਵਾਂ ਯੁੱਧ ਦੇ ਮੈਦਾਨ ਵਿੱਚ ਜਿੱਤ ਪ੍ਰਾਪਤ ਕਰਕੇ ਆਏ ਪੁੱਤਰਾਂ ਦੀ ਆਰਤੀ ਉਤਾਰਦੀਆਂ ਸਨ ਅਤੇ ਉਹਨਾਂ ਦੀਆਂ ਬਲਾਵਾਂ ਆਪਣੇ ਸਿਰ ਲੈਂਦੀਆਂ ਸਨ। ਅਜੋਕੇ ਯੁੱਗ ਵਿਚ ਵੀ ਵਾਰਨੇ ਦੀ ਰਸਮ ਪ੍ਰਚਲਿਤ ਹੈ। ਵਿਆਹ ਤੋਂ ਬਾਅਦ ਜਦੋਂ ਡੋਲੀ ਘਰ ਵਿਚ ਆਉਂਦੀ ਹੈ ਤਾਂ ਕਈ ਥਾਵਾਂ ਉੱਤੇ ਪਾਣੀ ਵਾਰਨ ਦੀ ਰਸਮ ਸਮੇਂ ਥਾਲੀ ਵਿਚ ਘਿਉ ਦਾ ਦੀਵਾ ਜਗਾ ਕੇ ਇਹ ਰਸਮ ਨਿਭਾਈ ਜਾਂਦੀ ਹੈ। ਦੀਵੇ ਵਿਚ ਹੋਰ ਮਹੱਤਵਪੂਰਨ ਚੀਜ਼ ਹੈ— ਰੂੰ ਦੀ ਬੱਤੀ ਅਤੇ ਅੱਗ |ਅੱਗ ਨੂੰ ਭਾਰਤੀ ਸੱਭਿਆਚਾਰ ਵਿਚ ਸਭ ਤੋਂ ਵੱਧ ਮਹੱਤਵਪੂਰਨ ਤੇ ਪਵਿੱਤਰ ਮੰਨਿਆ ਜਾਂਦਾ ਹੈ। ਜਾਦੂ ਚਿੰਤਨ ਅਨੁਸਾਰ ਰੂਹਾਂ ਅੱਗ ਦੇ ਨੇੜੇ ਨਹੀਂ ਆਉਂਦੀਆਂ। ਇਸੇ ਲਈ ਦੀਵੇ ਦੀ ਬਲਦੀ ਲੋਅ ਬਦਰੂਹਾਂ ਨੂੰ ਨੇੜੇ ਨਹੀਂ ਆਉਣ ਦਿੰਦੀ। ਸੂਤਕ ਵਾਲੇ ਕਮਰੇ ਵਿਚ ਬਲਦਾ ਦੀਵਾ ਇਸ ਲਈ ਰੱਖਿਆ ਜਾਂਦਾ ਹੈ। ਲੋਕ ਵਿਸ਼ਵਾਸ ਹੈ ਕਿ ਅੱਗ ਆਪਣੇ ਵਿਚ ਸਾਰੀ ਕਰੋਪੀ ਜਜ਼ਬ ਕਰਕੇ ਉਸ ਨੂੰ ਸਾੜ ਦਿੰਦੀ ਹੈ। ਇਸੇ ਲਈ ਨਜ਼ਰ ਉਤਾਰਨ ਲਈ ਇਕ ਅਜਿਹਾ ਟੂਣਾ ਪ੍ਰਚਲਿਤ ਹੈ। ਜਿਸ ਆਦਮੀ ਨੂੰ ਨਜ਼ਰ ਲੱਗੀ ਹੋਵੇ, ਉਸ ਦੀ ਨਜ਼ਰ ਉਤਾਰਨ ਲਈ ਰੂੰ ਦੀ ਬੱਤੀ ਨੂੰ ਸਰ੍ਹੋਂ ਦੇ ਤੇਲ ਵਿਚ ਭਿਉਂ ਲਿਆ ਜਾਂਦਾ ਹੈ, ਫਿਰ ਉਸ ਵਿਅਕਤੀ ਦੇ ਸਾਰੇ ਸਰੀਰ ਤੋਂ ਇੱਕੀ ਵਾਰ ਉਹ ਬੱਤੀ ਬਾਲ ਕੇ ਵਾਰੀ ਜਾਂਦੀ ਹੈ । ਉਸ ਬੱਤੀ ਨੂੰ ਪੁੱਠਿਆਂ ਕਰਕੇ ਕਿਸੇ ਉੱਚੀ ਥਾਂ 'ਤੇ ਟੰਗ ਦਿੱਤਾ ਜਾਂਦਾ ਹੈ। ਲੋਕ ਵਿਸ਼ਵਾਸ ਹੈ ਕਿ ਜੇਕਰ ਉਸ ਵਿਅਕਤੀ ਨੂੰ ਨਜ਼ਰ ਲੱਗੀ ਹੋਵੇ ਤਾਂ ਉਸ ਬੱਤੀ ਵਿੱਚੋਂ ਸ਼ਾ... ਦੀ ਆਵਾਜ਼ ਆਉਂਦੀ ਹੈ ਅਤੇ ਇਹ ਆਵਾਜ਼ ਤਦ ਤਕ ਆਉਂਦੀ ਰਹਿੰਦੀ ਹੈ, ਜਦ ਤਕ ਨਜ਼ਰ ਸੜ ਨਾ ਜਾਵੇ। ਦੀਵੇ ਨਾਲ ਸਬੰਧਿਤ ਕਈ ਲੋਕ ਵਿਸ਼ਵਾਸ ਵੀ ਪ੍ਰਚਲਿਤ ਹਨ। ਦੀਵਾ ਮਨੁੱਖੀ ਸਰੀਰ ਦਾ ਪ੍ਰਤੀਕ ਹੈ। ਲੋਕ ਵਿਸ਼ਵਾਸ ਹੈ ਕਿ ਜਿੰਨੀ ਦੇਰ ਤਕ ਸਰੀਰ ਵਿਚ ਸਵਾਸਾਂ ਦਾ ਤੇਲ ਹੈ, ਉਤਨਾ ਹੀ ਚਿਰ ਮਨੁੱਖੀ ਸਰੀਰ ਜੀਵੰਤ ਰਹਿੰਦਾ ਹੈ, ਜਦੋਂ ਸਰੀਰ ਵਿੱਚ ਸਵਾਸ ਰੂਪੀ ਤੇਲ ਖਤਮ ਹੋ ਜਾਂਦਾ ਹੈ ਤਾਂ ਫਿਰ ਦੀਵਾ ਬੁੱਝ ਜਾਂਦਾ ਹੈ। ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੁਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨਾ ਸੁੰਨਾ ਮੰਦਰੁ ਹੋਈ ॥ (ਸ੍ਰੀ ਗੂਰੁ ਗ੍ੰਥ ਸਾਹਿਬ ,ਪੰਨਾ 477-78) ਬਾਤੀ ਸੂਕੀ ਤੇਲੁ ਨਿਖੂਟਾ || ਮੰਦਲੁ ਨ ਬਾਜੈ ਨਟੁ ਪੈ ਸੂਤਾ ॥ ਬੁਝਿ ਗਈ ਅਗਨਿ ਨ ਨਿਕਸਿਓ ਧੂੰਆ॥ ਰਵਿ ਰਹਿਆ ਏਕੁ ਅਵਰੁ ਨਹੀ ਦੂਆ ॥ (ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਨਾ ੨੮੪) ਹਿੰਦੂ ਧਰਮ ਵਿਚ ਜਦੋਂ ਕੋਈ ਵਿਅਕਤੀ ਮਰਨ ਲੱਗਦਾ ਹੈ ਤਾਂ ਉਸਦੇ ਸਿਰ ਵਾਲੇ ਪਾਸੇ ਕਣਕ ਦੇ ਢੇਰ ਤੇ ਆਟੇ ਦਾ ਦੀਵਾ ਜਗਾ ਕੇ ਰੱਖਿਆ ਜਾਂਦਾ ਹੈ। ਇਹ ਦੀਵਾ ਇਸ ਤਰ੍ਹਾਂ ਰੱਖਿਆ ਜਾਂਦਾ ਹੈ ਕਿ ਦੀਵੇ ਦੀ ਲੋਅ ਉਸ ਵਿਅਕਤੀ ਦੀਆਂ ਅੱਖਾਂ ਵਿਚ ਪਵੇ। ਇਹ ਮੰਨਿਆ ਜਾਂਦਾ ਹੈ ਕਿ ਜਦੋਂ ਤਕ ਦੀਵੇ ਦੀ ਲੋਅ ਵਿਅਕਤੀ ਦੀਆਂ ਅੱਖਾਂ ਵਿਚ ਰਹਿੰਦੀ ਹੈ, ਤਦ ਤੱਕ ਉਸ ਦੇ ਅੰਦਰ ਸਵਾਸ ਚਲਦੇ ਹਨ। ਇਸ ਰਸਮ ਨੂੰ ਦੀਵਾ ਵੱਟੀ ਦੀ ਰਸਮ ਕਿਹਾ ਜਾਂਦਾ ਹੈ| ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥ ਤਿਹ ਰਾਵਨ ਘਰ ਖਬਰਿ ਨ ਪਾਈ ॥ ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥ ਦੇਖਤ ਲੋਕ ਚਲਿਓ ਜਗੁ ਜਾਈ॥ ਇੱਕ ਲਖੁ ਪੂਤ ਸਵਾ ਲਖੁ ਨਾਹੀ ॥ ਵਿਚ ਰਾਵਨ ਘਰ ਦੀਆ ਨ ਬਾਣੀ ॥ ( ਸ੍ਰੀ ਗੂਰੁ ਗ੍ਰੰਥ ਸਾਹਿਬ, ਪੰਨਾ 481) ਇਕ ਹੋਰ ਧਾਰਨਾ ਹੈ ਕਿ ਜਦੋਂ ਮੈਡੀਕਲ ਸਾਇੰਸ ਵਿਕਸਿਤ ਨਹੀਂ ਸੀ ਹੋਈ ਤਾਂ ਕਈ ਵਿਅਕਤੀਆਂ ਦੇ ਅੰਤਿਮ ਚਲਦੇ ਸਵਾਸਾਂ ਬਾਰੇ ਪਤਾ ਨਹੀਂ ਸੀ ਲੱਗਦਾ .
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ। ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਪੰਜਾਬੀ (ਸ਼ਾਹਮੁਖੀ: پنجابی) ਪੰਜਾਬ ਦੇ ਵਾਸੀਆਂ ਨੂੰ ਪੰਜਾਬੀ ਆਖਦੇ ਹਨ। ਪੰਜਾਬੀ ਲੋਕ ਮੂਲ ਰੂਪ ਵਿੱਚ ਭਾਰਤੀ ਉਪ-ਮਹਾਂਦੀਪ ਦੇ ਉੱਤਰ-ਪੱਛਮੀ ਖੇਤਰ ਨਾਲ ਸਬੰਧ ਰੱਖਦੇ ਹਨ। ਇਸ ਇਲਾਕੇ ਦਾ ਨਾਂ ਪੰਜਾਬ ਫ਼ਾਰਸੀ ਦੇ ਦੋ ਸ਼ਬਦਾਂ - ਪੰਜ ਅਤੇ ਆਬ (ਫ਼ਾਰਸੀ: پنج آب ਪੰਜ ("ਪੰਜ") ਆਬ ("ਪਾਣੀ")) ਨੂੰ ਜੋੜ ਕੇ ਬਣਿਆ ਹੈ। ਇਸ ਦਾ ਮਤਲਬ ਹੈ: ਪੰਜ ਪਾਣੀ, ਯਾਨੀ ਪੰਜ ਦਰਿਆਵਾਂ ਦੀ ਧਰਤੀ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
1857 ਦਾ ਭਾਰਤੀ ਵਿਦਰੋਹ, ਜਿਸਨੂੰ ਭਾਰਤ ਦੀ ਪਹਿਲੀ ਆਜ਼ਾਦੀ ਦੀ ਜੰਗ, ਸਿਪਾਹੀ ਬਗ਼ਾਵਤ ਅਤੇ ਭਾਰਤੀ ਗਦਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਬਰਤਾਂਵੀ ਸ਼ਾਸਨ ਦੇ ਵਿਰੁੱਧ ਇੱਕ ਸ਼ਸਤਰਬੰਦ ਵਿਦਰੋਹ ਸੀ। 10 ਮਈ, 1857 ਨੂੰ ਭਾਰਤ ਦਾ ਪਹਿਲਾ ਆਜ਼ਾਦੀ ਸੰਗਰਾਮ 'ਚ ਮੇਰਠ ਵਿੱਚ ਭਾਰਤੀ ਫ਼ੌਜੀਆਂ ਨੇ ਅੰਗਰੇਜ਼ਾਂ ਦੇ ਖ਼ਿਲਾਫ਼ ਬਗ਼ਾਵਤ ਕਰ ਦਿਤੀ। ਇਹ ਵਿਦਰੋਹ ਦੋ ਸਾਲਾਂ ਤੱਕ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਚੱਲਿਆ। ਇਹ ਬਗ਼ਾਵਤ ਛਾਉਣੀ ਖੇਤਰਾਂ ਵਿੱਚ ਛੋਟੀਆਂ ਮੋਟੀਆਂ ਝੜਪਾਂ ਅਤੇ ਆਗਜਨੀ ਨਾਲ ਸ਼ੁਰੂ ਹੋਈ ਸੀ ਪਰ ਜਨਵਰੀ ਮਹੀਨੇ ਤੱਕ ਇਸਨੇ ਵਿਸ਼ਾਲ ਰੂਪ ਧਾਰ ਲਿਆ ਸੀ। ਵਿਦਰੋਹ ਦਾ ਅੰਤ ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦੇ ਅੰਤ ਨਾਲ ਹੋਇਆ, ਅਤੇ ਪੂਰੇ ਭਾਰਤ ਉੱਤੇ ਬਰਤਾਨਵੀ ਤਾਜ ਦੀ ਹਕੂਮਤ ਹੋ ਗਈ ਜੋ ਅਗਲੇ 90 ਸਾਲਾਂ ਤੱਕ ਰਹੀ।
ਗ਼ਦਰ ਪਾਰਟੀ [: ग़दर पार्टी (ਦੇਵਨਾਗਰੀ), غدر پارٹی (ਨਸਤਾਲੀਕ਼)]; ਗੁਲਾਮ ਭਾਰਤ ਨੂੰ ਅੰਗਰੇਜ਼ਾਂ ਤੋਂ ਆਜਾਦ ਕਰਾਉਣ ਦੇ ਉਦੇਸ਼ ਨਾਲ ਬਣਾਇਆ ਇੱਕ ਸੰਗਠਨ ਸੀ। ਇਸਨੂੰ ਅਮਰੀਕਾ ਅਤੇ ਕਨੇਡਾ ਦੇ ਭਾਰਤੀਆਂ ਨੇ 25 ਜੂਨ 1913 ਵਿੱਚ ਬਣਾਇਆ ਸੀ। ਇਸਨੂੰ ਪ੍ਰਸ਼ਾਂਤ ਤਟ ਦੀ ਹਿੰਦੀ ਐਸੋਸੀਏਸ਼ਨ (Hindi Association of the Pacific Coast) ਵੀ ਕਿਹਾ ਜਾਂਦਾ ਸੀ। ਇਹ ਪਾਰਟੀ ਗ਼ਦਰ ਨਾਮ ਦਾ ਪੱਤਰ ਵੀ ਕੱਢਦੀ ਸੀ ਜੋ ਉਰਦੂ ਅਤੇ ਪੰਜਾਬੀ ਵਿੱਚ ਛਪਦਾ ਸੀ। ਪਹਿਲਾ ਵਿਸ਼ਵ ਯੁੱਧ ਦੇ ਛਿੜਦੇ ਹੀ ਜਦੋਂ ਭਾਰਤ ਦੇ ਹੋਰ ਦਲ ਅੰਗਰੇਜ਼਼ਾਂ ਨੂੰ ਸਹਿਯੋਗ ਦੇ ਰਹੇ ਸਨ ਗ਼ਦਰੀਆਂ ਨੇ ਅੰਗਰੇਜ਼਼ੀ ਰਾਜ ਦੇ ਵਿਰੁੱਧ ਜੰਗ ਘੋਸ਼ਿਤ ਕਰ ਦਿੱਤੀ।ਭਾਈ ਰਤਨ ਸਿੰਘ ਅਤੇ ਭਾਈ ਸੰਤੋਖ ਸਿੰਘ ਅਮਰੀਕਾ ਤੋਂ ਅਗਸਤ 1922 ਵਿੱਚ ਤੁਰ ਕੇ 24 ਸਤੰਬਰ 1922 ਨੂੰ ਮਾਸਕੋ ਪਹੁੰਚੇ। ਉਹਨਾਂ ਨੇ ਮਈ 1923 ਤੱਕ ਉੱਥੇ ਠਹਿਰ ਕੇ ਸਮਾਜਵਾਦੀ ਰਾਜ ਪ੍ਰਬੰਧ ਬਾਰੇ ਜਾਣਕਾਰੀ ਹਾਸਲ ਕੀਤੀ। ਨਵੀਂ ਵਿਚਾਰਧਾਰਾ ਨਾਲ ਜੁੜ ਕੇ ਲਏ ਫੈਸਲੇ ਅਨੁਸਾਰ ਭਾਈ ਰਤਨ ਸਿੰਘ ਨੇ ਅਮਰੀਕਾ ਅਤੇ ਹੋਰ ਮੁਲਕਾਂ ਵਿਚੋਂ ਗਦਰੀਆਂ ਨੂੰ ਮਾਸਕੋ ਦੀ ਪੂਰਬੀ ਯੂਨੀਵਰਸਿਟੀ ਵਿੱਚ ਸਿੱਖਿਆ ਪ੍ਰਾਪਤੀ ਲਈ ਭੇਜਣ ਅਤੇ ਭਾਈ ਸੰਤੋਖ ਸਿੰਘ ਨੇ ਹਿੰਦੁਸਤਾਨ ਜਾ ਕੇ ਨਵੇਂ ਵਿਚਾਰਾਂ ਦਾ ਪ੍ਰਚਾਰ ਕਰਨ ਦੀ ਜ਼ਿੰਮੇਵਾਰੀ ਓਟ ਲਈ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਛੱਤੇਆਣਾ ਭਾਰਤੀ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਬਲਾਕ ਗਿੱਦੜਬਾਹਾ ਦਾ ਇੱਕ ਪਿੰਡ ਹੈ। ਪਿੰਡ ਛੱਤਿਆਣਾ ਨੂੰ ਸਭ ਤੋਂ ਨੇੜਲਾ ਰੇਲਵੇ ਸਟੇਸ਼ਨ ਤੇ ਸ਼ਹਿਰ ਗਿੱਦੜਬਾਹਾ ਪੈਂਦਾ ਹੈ ਜੋ ਪਿੰਡ ਤੋਂ 16 ਕਿਲੋਮੀਟਰ ਦੀ ਦੂਰੀ ਤੇ ਹੈ । ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ 25 ਕਿਲੋਮੀਟਰ ਦੀ ਦੂਰੀ ਤੇ ਹੈ ਤੇ ਬਠਿੰਡਾ 35 ਕਿਲੋਮੀਟਰ ਦੀ ਦੂਰੀ ਤੇ ਹੈ । ਫ਼ੌਜ ਦਾ ਹਵਾਈ ਅੱਡਾ, ਭੀਸੀਆਣਾ ਇਥੋਂ ਸਿਰਫ਼ 8 ਕਿਲੋਮੀਟਰ ਦੂਰ ਹੈ। ਇਸ ਦੇ ਹੋਰ ਗੁਆਂਢੀ ਪਿੰਡਾਂ ਵਿੱਚ ਰੁਖਾਲਾ (3 ਕਿ:ਮੀ) ਬੁੱਟਰ ਸ਼ਰੀਹ (4 ਕਿ:ਮੀ) ਭਲਾਈਆਣਾ (4 ਕਿ:ਮੀ) ਸਹਿਬਚੰਦ (3 ਕਿ:ਮੀ) ਸੁਖਣਾ ਅਬਲੂ (2 ਕਿ:ਮੀ) ’ਤੇ ਕੋਟ ਭਾਈ (8 ਕਿ:ਮੀ) ਦੇ ਨਾਂ ਹਨ। ਪਿੰਡ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਤੋਂ ਤਕਰੀਬਨ 255 ਕਿਲੋਮੀਟਰ ਦੇ ਫ਼ਾਸਲੇ ’ਤੇ ਹੈ। ਬਸ ਸਰਵਿਸ ਰਾਹੀਂ ਪਿੰਡ ਆਸ ਪਾਸ ਦੇ ਸਾਰੇ ਸ਼ਹਿਰਾਂ ਨਾਲ ਜੁੜਿਆ ਹੋਇਆ ਹੈ। ਸ੍ਰੀ ਮੁਕਤਸਰ ਸਾਹਿਬ ਤੋਂ ਪਹਿਲਾਂ ਇਹ ਪਿੰਡ ਫਰੀਦਕੋਟ ਜਿਲ੍ਹੇ ਵਿੱਚ ਆਉਂਦਾ ਸੀ ਤੇ ਇਸਤੋਂ ਪਹਿਲਾਂ ਫਿਰੋਜ਼ਪੁਰ ਜਿਲੇ ਚ। ਪਿਛੋਕੜ ਵੱਲ ਝਾਤ ਮਾਰੀਏ ਤਾਂ ਪਹਿਲਵਾਨ ਬੰਤਾ ਸਿੰਘ ਜੀ ਜਿੰਨਾਂ ਨੇ ਆਪਣੀ ਸਰੀਰਕ ਤਾਕਤ ਨਾਲ ਆਦਮਖੋਰ ਸ਼ੇਰ ਨੂੰ ਮਾਰ ਦਿੱਤਾ ਸੀ ਇਸੇ ਪਿੰਡ ਦੇ ਸਨ। ਪਿੰਡ ਛੱਤਿਆਣਾ ਦੇ ਬਹੁਤੇ ਲੋਕ ਤਰਕਸ਼ੀਲ ਸੁਭਾਅ ਦੇ ਹਨ ਜੋ ਵਹਿਮਾਂ ਭਰਮਾਂ ਤੋਂ ਕੋਹਾਂ ਦੂਰ ਹਨ। ਪਿੰਡ ਦੇ ਬਾਹਰਵਾਰ ਇਤਿਹਾਸਕ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਸਥਿਤ ਹੈ ਜਿਥੇ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਨਾਲ ਰਹਿੰਦੇ ਬਰਾੜ ਗੋਤ ਦੇ ਸਿੱਖਾਂ ਨੂੰ ਉਹਨਾਂ ਦੀ ਮੰਗ ਅਨੁਸਾਰ ਗੁਪਤ ਮਾਇਆ ਕੱਢ ਕੇ ਤਨਖ਼ਾਹਾਂ ਦੇ ਰੂਪ ਵਿੱਚ ਵੰਡੀ ਸੀ। ਪਿੰਡ ਦੇ ਲੋਕਾਂ ਦਾ ਮੁੱਖ ਕਿੱਤਾ ਖੇਤੀਬਾੜੀ ਹੈ ਤੇ ਜੈਤੋ ਰਜਬਾਹੇ ਤੋਂ ਖੇਤੀਬਾੜੀ ਲਈ ਲੋੜੀਂਦੇ ਪਾਣੀ ਦੀ ਪੂਰਤੀ ਹੁੰਦੀ ਹੈ ।
ਮੁਗਲ ਸਲਤਨਤ (ਫਾਰਸੀ: امپراتوری مغولی هند ਇੰਪ੍ਰਾਤੋਰੀ ਮੁਗਲ-ਏ-ਹਿੰਦ; ਉਰਦੂ: مغلیہ سلطنت ਮੁਗਲ ਸਲਤਨਤ) ਭਾਰਤੀ ਉਪਮਹਾਂਦੀਪ ਵਿੱਚ 1526 ਤੋਂ ਲੈਕੇ 1757 ਤੱਕ ਇੱਕ ਰਾਜਸੀ ਤਾਕਤ ਸੀ। ਸਾਰੇ ਮੁਗਲ ਬਾਦਸ਼ਾਹ ਮੁਸਲਮਾਨ ਸੀ ਅਤੇ ਚੰਗੇਜ਼ ਖਾਨ ਦੇ ਪਰਿਵਾਰ ਵਿੱਚੋਂ ਸਨ। ਭਾਰਤ ਵਿੱਚ ਮੁਗਲ ਸਲਤਨਤ ਦੀ ਸਥਾਪਨਾ ਬਾਦਸ਼ਾਹ ਬਾਬਰ ਨੇ 1526 ਵਿੱਚ ਇਬਰਾਹਿਮ ਲੋਧੀ ਦੇ ਖਿਲਾਫ਼ ਪਾਣੀਪਤ ਦੀ ਪਹਿਲੀ ਲੜਾਈ (1526) ਜਿੱਤਣ ਤੋਂ ਬਾਅਦ ਰੱਖੀ। ਮੁਗਲ ਸਾਮਰਾਜ ਦੇ ਪਤਨ ਦੇ ਪ੍ਰਬੰਧਕੀ ਅਤੇ ਰਾਜਨੀਤਿਕ ਕਾਰਨ 1. ਉਤਰਾਧਿਤਾ ਬਾਰੇ ਯਕੀਨਨ ਨਿਯਮਾਂ ਦੀ ਘਾਟ- ਉਤਰਾਧਿਕਾਰ ਸੰਬੰਧੀ ਭਰੋਸੇਯੋਗ ਨਿਯਮਾਂ ਦੀ ਘਾਟ, ਉਤਰਾਧਿਕਾਰੀਆਂ ਨੇ ਬਾਦਸ਼ਾਹ ਦੀ ਮੌਤ ਤੋਂ ਬਾਅਦ ਗੱਦੀ ਲਈ ਲੜਨਾ ਸ਼ੁਰੂ ਕਰ ਦਿੱਤਾ. ਔਰੰਗਜ਼ੇਬ ਨੇ ਆਪਣੇ ਪਿਤਾ ਨੂੰ ਕੈਦ ਕਰਕੇ ਅਤੇ ਉਸਦੇ ਭਰਾਵਾਂ ਨੂੰ ਮਾਰ ਕੇ ਗੱਦੀ ਪ੍ਰਾਪਤ ਕੀਤੀ। ਇਹ ਪਰੰਪਰਾ ਹੋਰ ਵੀ ਜਾਰੀ ਰਹੀ, ਔਰੰਗਜ਼ੇਬ ਦੇ ਸਮੇਂ ਰਾਜਕੁਮਾਰ ਮੁਜ਼ਾਮ ਅਤੇ ਅਕਬਰ ਨਾ ਬਹਾਦੁਰ ਸ਼ਾਹ ਦੇ ਸ਼ਾਸਨ ਦੌਰਾਨ ਆਜ਼ਮ ਅਤੇ ਕੰਬਕਸ਼ਾ ਨੇ ਬਗਾਵਤ ਕੀਤੀ। ਇਸ ਕਿਸਮ ਦੇ ਉਤਰਾਧਿਕਾਰੀ ਲਈ ਸੰਘਰਸ਼ ਉਦੋਂ ਤਕ ਜਾਰੀ ਰਿਹਾ ਜਦੋਂ ਤਕ ਮੁਗਲ ਸਾਮਰਾਜ ਦੇ ਅਲੋਪ ਹੋ ਗਏ.
ਸਭਿਆਚਾਰ ਤੇ ਮੀਡੀਆ ਨੂੰ ਵਾਚੀਏ ਤਾਂ ਸੂਚਨਾ ਤੇ ਸੰਚਾਰ ਨਾਲ ਸੰਬੰਧਿਤ ਅਜਿਹੀਆਂ ਸੰਸਥਾਵਾਂ ਤੋਂ ਲਿਆ ਜਾਂਦਾ ਹੈ, ਜਿਹੜੀਆਂ ਵੱਡੇ ਪੱਧਰ ਉਪਰ ਸੂਚਨਾ ਤੇ ਹੋਰ ਸੰਬੰਧਿਤ ਸਮੱਗਰੀ ਨੂੰ ਦ੍ਰਿਸ਼-ਬਿੰਬਾਂ ਤੇ ਧੁਨੀ-ਬਿੰਬਾਂ ਰਾਹੀਂਂ ਪੈਦਾ ਤੇ ਪ੍ਰਸਾਰਿਤ ਕਰਦੀਆਂ ਹਨ। ਇਤਹਾਸਿਕ ਪੱਖੋਂ ਨਜ਼ਰ ਮਾਰੀਏ ਤਾਂ ਇਸਦਾ ਆਰੰਭ ਪ੍ਰਿਟਿੰਗ ਪ੍ਰੈਸ ਦੀ ਖੋਜ ਨਾਲ 1450 ਦੇ ਨੇੜੇ-ਤੇੜੇ ਹੋਇਆ ਮੰਨਿਆ ਜਾ ਸਕਦਾ ਹੈ। ਸ਼ੁਰੂ ਸ਼ੁਰੂ ਵਿੱਚ ਧਾਰਮਿਕ-ਸਾਹਿਤ, ਚਕਿਤਸਾ, ਕਾਨੂੰਨ ਤੇ ਸਾਹਿਤ ਨਾਲ ਸੰਬੰਧਿਤ ਸਮੱਗਰੀ ਸਾਹਮਣੇ ਆਈ। ਸੋਲ੍ਹਵੀਂ ਤੇ ਸਤਾਰ੍ਹਵੀਂ ਸਦੀ ਵਿੱਚ ਰਸਾਲੇ ਤੇ ਅਖ਼ਬਾਰ ਛਪਣੇ ਸ਼ੁਰੂ ਹੋਏ ਤੇ ਬਾਅਦ ਵਿੱਚ ਉੱਨੀਵੀਂਂ ਸਦੀ ਵਿੱਚ ਉਦਯੋਗਿਕ ਕ੍ਰਾਂਤੀ ਨੇ ਪੁਸਤਕਾਂ, ਅਖਬਾਰਾਂ ਤੇ ਮੈਗਜ਼ੀਨ ਨਾਲ ਸੰਬੰਧਿਤ ਇਸ ਉਦਯੋਗ ਦੀ ਸ਼ਕਤੀ ਵਿੱਚ ਹੋਰ ਵਾਧਾ ਕਰ ਦਿੱਤਾ, ਪਰ ਜਿਸ ਮੀਡੀਆ ਉਦਯੋਗ ਦਾ ਵਿਸਫੋਟ ਅੱਜ ਦਿਸਦਾ ਹੈ, ਇਹ ਵੀਹਵੀਂ ਸਦੀ ਦੀ ਦੇਣ ਹੈ, ਜਿਸ ਵਿੱਚ ਸਿਨੇਮਾ, ਰੇਡੀਓ, ਟੀ.ਵੀ., ਕੰਪਿਊਟਰ, ਮੋਬਾਇਲ ਤੇ ਇਹਨਾਂ ਵੱਲੋਂ ਸਿਰਜਿਤ ਪਾਠਾਂ ਦੀ ਮੁੱਖ ਭੂਮਿਕਾ ਹੈ।
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਸਿੱਧੂ ਮੂਸੇ ਵਾਲਾ ਜਾਂ ਸ਼ੁਭਦੀਪ ਸਿੰਘ ਸਿੱਧੂ (11 ਜੂਨ 1993-29 ਮਈ 2022 ), ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਸੀ। ਉਸ ਨੇ ਆਪਣੇ ਸੰਗੀਤਕ ਕਰੀਅਰ ਦੀ ਸ਼ੁਰੂਆਤ 2017 ਵਿੱਚ "ਲਾਇਸੰਸ" ਗੀਤ ਨਾਲ ਕੀਤੀ। ਸਿੱਧੂ ਦੁਆਰਾ ਲਿਖਿਆ ਇਹ ਗੀਤ ਪੰਜਾਬੀ ਗਾਇਕ ਨਿੰਜਾ ਨੇ ਗਾਇਆ। ਇਸ ਤੋਂ ਬਾਅਦ ਅਗਲਾ ਗੀਤ "ਸੋ ਹਾਈ" ਸਿੱਧੂ ਨੇ ਆਪ ਲਿਖਿਆ ਅਤੇ ਗਾਇਆ। ਇਸ ਗੀਤ ਨਾਲ ਸ਼ੁੱਭਦੀਪ ਨੂੰ ਇੱਕ ਨਵੀਨ ਪਹਿਚਾਣ ਮਿਲੀ ਅਤੇ ਆਉਣ ਵਾਲੇ ਕੁਝ ਹੀ ਸਮੇਂ ਵਿੱਚ ਉਸਨੇ ਪੰਜਾਬੀ ਸੰਗੀਤ ਜਗਤ ਵਿੱਚ ਇੱਕ ਵੱਖਰਾ ਨਾਮ ਖੱਟਿਆ।
ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਲੋਕ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਇਹ ਲੋਕ ਸਾਹਿਤ ਦੀ ਕਾਵਿ-ਰੂਪ ਦੀ ਵੰਨਗੀ ਵਿੱਚ ਆਉਦੀਆਂ ਹਨ ਅਤੇ ਇਹਨਾਂ ਦੇ ਸੰਬੰਧ ਬੱਝਵੇ ਰੂਪ ਵਿਧਾਨ ਵਾਲ਼ੀ ਵੰਨਗੀ ਨਾਲ਼ ਹੈ। ਲੋਕ ਸਾਹਿਤ ਕਿਸੇ ਸੱਭਿਆਚਾਰ ਦੇ ਵਿਅਕਤੀਆਂ ਦੀ ਸਾਂਝ ਸਿਰਜਨਾ-ਰੁਚੀ ਦਾ ਪ੍ਰਗਟਾ ਹੈ। ਇਹ ਲੋਕ ਮਨ ਦੀ ਉਪਜ ਹੁੰਦੀ ਹੈ ਅਤੇ ਅਚੇਤ ਮਨ ਵਿੱਚੋਂ ਸਹਿਜ ਭਾਵ ਹੀ ਨਿਕਲ ਤੁਰਦਾ ਹੈ। ਇਨ੍ਹਾਂ ਦਾ ਰਚਨਹਾਰਾ ਮਨੁੱਖ ਜਾਤੀ ਦੀ ਧੁਨ ਵਿੱਚ ਰਚ ਕੇ ਰਚਨਾ ਕਰਦਾ ਹੈ, ਜਿਸ ਵਿੱਚ ਸਮੂਹ ਤੇ ਵਿਚਾਰਾਂ ਦੇ ਭਾਵਨਾਵਾਂ ਦੀ ਸੂਰ ਹੁੰਦੀ ਹੈ। ਲੋਕ ਸਾਹਿਤ ਦੇ ਪ੍ਰਮੁੱਖ ਰੂਪ 'ਲੋਕ ਗੀਤ' ਲੋਕ ਕਹਾਣੀਆਂ ਅਖਾਣ ਬੁਝਾਰਤਾਂ ਆਦਿ ਹੁੰਦੇ ਹਨ। ਲੋਕ ਗੀਤ ਜਿੱਥੇ ਲੋਕਾਂ ਦੇ ਹਾਵ-ਭਾਵ ਖ਼ੁਸ਼ੀਆਂ-ਗ਼ਮੀਆਂ ਪਿਆਰ ਭਰੇ ਵਲਵਲਿਆਂ ਤੇ ਲੋਕ ਜ਼ਜ਼ਬਿਆਂ ਦੀ ਸਹੀ ਤਰਜਮਾਨੀ ਕਰਨ ਵਾਲੇ਼ ਹੁੰਦੇ ਹਨ, ਉਥੇ ਲੋਕ ਕਹਾਣੀ ਅਤੇ ਅਖਾਣ ਲੋਕਾਂ ਦੇ ਸਦੀਆਂ ਤੋਂ ਕਮਾਏ ਹੋਏ ਤਜ਼ਰਬੇ ਅਤੇ ਅਟਲ ਸੱਚਾਈਆਂ ਨੂੰ ਸਾਡੇ ਸਾਹਮਣੇ ਲਿਆਉਂਦੇ ਹਨ। ਅਖਾਣ ਨੂੰ ਪਰੰਪਰਾ ਤੋ ਕਸ਼ੀਦ ਕੀਤੀ ਹੋਈ ਸਿਆਣਪ ਅਤੇ ਬੁਝਾਰਤਾਂ ਨੂੰ ਬੁੱਧੀ ਦੀ ਪਰਖ ਲਈ ਵਧੀਆ ਸਾਧਨ ਕਿਹਾ ਜਾ ਸਕਦਾ ਹੈ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ। ਪੰਜਾਬੀ ਬੁਝਾਰਤਾਂ ਵਿੱਚੋਂ ਇੱਕ ਬੁਝਾਰਤ ਦੀ ਉਦਾਹਰਨ:
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਅੱਜ ਆਖਾਂ ਵਾਰਿਸ ਸ਼ਾਹ ਨੂੰ ਪੰਜਾਬ ਦੀ ਔਰਤ ਦੀ ਆਵਾਜ਼ ਮੰਨੀ ਜਾਂਦੀ ਕਵਿੱਤਰੀ ਅੰਮ੍ਰਿਤਾ ਪ੍ਰੀਤਮ ਦੀ ਮਸ਼ਹੂਰ ਸੋਗੀ ਮਾਹੌਲ ਦੀ ਕਵਿਤਾ ਹੈ। ਇਸ ਕਵਿਤਾ ਵਿੱਚ ਭਾਰਤ ਦੀ ਵੰਡ ਸਮੇਂ ਪੰਜਾਬ ਵਿੱਚ ਹੋਈਆਂ ਭਿਆਨਕ ਘਟਨਾਵਾਂ ਦਾ ਅਤਿਅੰਤ ਦੁਖਦ ਵਰਣਨ ਹੈ ਅਤੇ ਇਹ ਭਾਰਤ ਅਤੇ ਪਾਕਿਸਤਾਨ ਦੋਨਾਂ ਦੇਸ਼ਾਂ ਵਿੱਚ ਸਰਾਹੀ ਗਈ। 1947 ਦੇ ਫਿਰਕੂ ਫਸਾਦਾਂ ਤੋਂ ਬਾਅਦ ਉਹ 18ਵੀਂ ਸਦੀ ਦੇ ਮਸ਼ਹੂਰ ਕਿੱਸਾਕਾਰ ਵਾਰਿਸ ਸ਼ਾਹ ਨੂੰ ਸੰਬੋਧਨ ਹੁੰਦੇ ਹੋਏ ਆਪਣੇ ਰੋਸ ਦਾ ਪ੍ਰਗਟਾਅ ਕਰਦੀ ਹੈ। ਜਦੋਂ ਉਹ ਲਾਹੌਰ ਤੋਂ ਦੇਹਰਾਦੂਨ ਤੇ ਫਿਰ ਨੌਕਰੀ ਅਤੇ ਫਿਰ ਦਿੱਲੀ ਵਿੱਚ ਰਹਿਣ ਲਈ ਕਿਸੇ ਥਾਂ ਦੀ ਤਲਾਸ਼ ਵਿੱਚ ਦਿੱਲੀ ਆਈ ਸੀ ਤੇ ਫਿਰ ਵਾਪਸੀ ਵੇਲੇ ਸਫਰ ਦੌਰਾਨ ਚੱਲਦੀ ਗੱਡੀ ਵਿੱਚ ਹਿਲਦੀ ਅਤੇ ਕੰਬਦੀ ਕਲਮ ਨਾਲ ਸੰਨ 1948 ਵਿੱਚ "ਅੱਜ ਆਖਾਂ ਵਾਰਿਸ ਸ਼ਾਹ ਨੂੰ" ਨਜ਼ਮ ਲਿਖੀ।
ਭਾਰਤੀ ਸੰਸਦ (ਪਾਰਲੀਮੈਂਟ) ਭਾਰਤ ਦੀ ਸਰਬ-ਉਚ ਵਿਧਾਨਕ ਸਭਾ ਹੈ। ਭਾਰਤੀ ਸੰਸਦ ਵਿੱਚ ਰਾਸ਼ਟਰਪਤੀ ਅਤੇ ਦੋ ਸਦਨ - ਲੋਕ ਸਭਾ (ਲੋਕਾਂ ਦਾ ਸਦਨ) ਅਤੇ ਰਾਜ ਸਭਾ (ਰਾਜਾਂ ਦੀ ਪਰਿਸ਼ਦ) ਹੁੰਦੇ ਹਨ। ਰਾਸ਼ਟਰਪਤੀ ਦੇ ਕੋਲ ਸੰਸਦ ਦੇ ਦੋਨਾਂ ਵਿੱਚੋਂ ਕਿਸੇ ਵੀ ਸਦਨ ਨੂੰ ਬੁਲਾਣ ਜਾਂ ਸਥਗਿਤ ਕਰਨ ਅਤੇ ਲੋਕ ਸਭਾ ਨੂੰ ਭੰਗ ਕਰਨ ਦੀ ਸ਼ਕਤੀ ਹੈ। ਪਰ ਰਾਸ਼ਟਰਪਤੀ ਇਹਨਾਂ ਸ਼ਕਤੀਆਂ ਦੀ ਵਰਤੋਂ ਪ੍ਰਧਾਨਮੰਤਰੀ ਜਾਂ ਮੰਤਰੀ ਪਰਿਸ਼ਦ ਦੀ ਸਲਾਹ ਤੇ ਹੀ ਕਰਦਾ ਹੈ। ਭਾਰਤੀ ਸੰਸਦ ਦਾ ਸੰਚਾਲਨ ਸੰਸਦ ਭਵਨ ਵਿੱਚ ਹੁੰਦਾ ਹੈ, ਜੋ ਕਿ ਭਾਰਤ ਦੀ ਰਾਜਧਾਨੀ, ਨਵੀਂ ਦਿੱਲੀ ਵਿੱਚ ਸਥਿਤ ਹੈ।
ਸੂਰਜ ਮੰਡਲ ਵਿੱਚ ਸੂਰਜ ਅਤੇ ਉਹ ਖਗੋਲੀ ਪਿੰਡ ਸੰਮਲਿਤ ਹਨ, ਜੋ ਇਸ ਮੰਡਲ ਵਿੱਚ ਇੱਕ ਦੂਜੇ ਵਲੋਂ ਗੁਰੁਤਵਾਕਰਸ਼ਕ ਜ਼ੋਰ ਦੁਆਰਾ ਬੱਝੇ ਹਨ। ਇਸ ਪਿੰਡ ਵਿੱਚ ਅੱਠ ਗ੍ਰਹਿ, ਉਨ੍ਹਾਂ ਦੇ 166 ਗਿਆਤ ਉਪਗ੍ਰਹਿ, ਪੰਜ ਵੌਣੇ ਗ੍ਰਹਿ ਅਤੇ ਅਰਬਾਂ ਨਿੱਕੇ ਪਿੰਡ ਸ਼ਾਮਿਲ ਹਨ । ਇਸ ਛੋਟੇ ਪਿੰਡਾਂ ਵਿੱਚ ਕਸ਼ਊਦਰਗ੍ਰਹਿ, ਬਰਫੀਲਾ ਕਾਇਪਰ ਘੇਰੇ ਦੇ ਪਿੰਡ , ਧੂਮਕੇਤੂ , ਉਲਕਾ ਪਿੰਡ, ਅਤੇ ਗ੍ਰਹਿਆਂ ਦੇ ਵਿਚਲੀ ਧੂੜ ਸ਼ਾਮਿਲ ਹੈ।
ਅਜਮੇਰ ਸਿੰਘ ਔਲਖ (ਜਨਮ 19 ਅਗਸਤ 1942 - 15 ਜੂਨ 2017), ਪੰਜਾਬ ਦੇ ਕਿਰਸਾਨੀ ਜੀਵਨ ਦੀਆਂ ਸਮੱਸਿਆਵਾਂ ਨੂੰ ਪ੍ਰਗਤੀਵਾਦੀ ਵਿੱਚਾਰਧਾਰਾ ਨਾਲ ਪੇਸ਼ ਕਰਨ ਵਾਲਾ ਪੰਜਾਬੀ ਦਾ ਪ੍ਰਤੀਨਿੱਧ ਨਾਟਕਕਾਰ ਸੀ। 2006 ਵਿੱਚ ਇਸਦੇ ਇਕਾਂਗੀ-ਸੰਗ੍ਰਹਿ ਇਸ਼ਕ ਬਾਝ ਨਮਾਜ ਦਾ ਹੱਜ ਨਾਹੀ ਲਈ ਭਾਰਤੀ ਸਾਹਿਤ ਅਕਾਦਮੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਸਨੂੰ ਪੰਜਾਬੀ ਭਾਸ਼ਾ ਦੇ ਸਿਰਮੌਰ ਪੁਰਸਕਾਰ ਪੰਜਾਬੀ ਸਾਹਿਤ ਰਤਨ ਨਾਲ ਵੀ ਸਨਮਾਨਿਆ ਜਾ ਗਿਆ।
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.