ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
Mubarka ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿੱਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿੱਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮਿ੍ਤਸਰ ਸਾਹਿਬ ਪਹੁੰਚੇ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਦੀਵਾਲ਼ੀ ਜਾਂ ਦੀਪਾਵਲ਼ੀ (ਜੈਨ ਦੀਵਾਲ਼ੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਲੋਕਾਂ ਦੇ ਸਭ ਤੋਂ ਮੁੱਖ ਅਤੇ ਅਹਿਮਤਰੀਨ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ ਦੌਰਾਨ ਮਨਾਇਆ ਜਾਂਦਾ ਹੈ (ਅਕਤੂਬਰ ਅਤੇ ਨਵੰਬਰ ਵਿਚਕਾਰ)। ਦੀਵਾਲ਼ੀ "ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਾਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਲੱਛਮੀ, ਦੌਲਤ ਦੀ ਦੇਵੀ ਅਤੇ ਗਣੇਸ਼, ਸਿਆਣਪ ਅਤੇ ਵਿਘਨਾਂ ਨੂੰ ਹਰਾਉਂਣ ਵਾਲ਼ੇ ਦੇਵਤੇ ਨਾਲ਼ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ਼ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਂਣ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜੇ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ਼ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੇ ਜਲਾਵਤਨ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਟੁਪਾਕ ਅਮਰੂ ਸ਼ਾਕੁਰ ਜਨਮ ਦਾ ਨਾਮ ਲੇਸੇਨ ਪਾਰਿਸ਼ ਕਰੁੱਕ (16 ਜੂਨ, 1971 ਤੋਂ ਸਤੰਬਰ 13, 1996) ਸਟੇਜੀ ਨਾਮ 2ਪਾਕ, ਪਾਕ, ਮਾਕਵੇਲੀ ਇੱਕ ਅਮਰੀਕੀ ਰੈਪਰ ਅਤੇ ਅਦਾਕਾਰ ਸੀ। ਦੁਨੀਆ ਭਰ ਵਿੱਚ ਉਸਦੇ ਲਗਭਗ 75 ਮਿਲੀਅਨ ਰਿਕਾਰਡ ਵਿਕ ਚੁੱਕੇ ਹਨ ਅਤੇ ਉਹ ਦੁਨੀਆ ਦੇ ਸਭ ਤੋਂ ਵੱਧ ਵਿਕਣ ਵਾਲੇ ਸੰਗੀਤ ਕਲਾਕਾਰਾਂ ਵਿੱਚੋਂ ਇੱਕ ਹੈ। ਉਸਦੀ ਡਬਲ-ਡਿਸਕ ਐਲਬਮ ਆਲ ਆਈਜ਼ ਆਨ ਮੀ (1996) ਅਤੇ ਗ੍ਰੇਟਿਸਟਹਿੱਟ (1998) ਸੰਯੁਕਤ ਰਾਜ ਅਮਰੀਕਾ ਵਿੱਚ ਸਭ ਤੋਂ ਵੱਧ ਵਿਕਣ ਵਾਲੀਆਂ ਐਲਬਮਾਂ ਵਿੱਚੋਂ ਇੱਕ ਹਨ। ਸ਼ਾਕੁਰ ਨੂੰ ਲਗਾਤਾਰ ਮਹਾਨ ਅਤੇ ਸਭ ਤੋਂ ਪ੍ਰਭਾਵਸ਼ਾਲੀ ਰੈਪਰਾਂ ਵਿੱਚੋਂ ਇੱਕ ਦਰਸਾਇਆ ਜਾਂਦਾ ਹੈ ਅਤੇ ਅਤੇ ਉਹ ਬਹੁਤ ਸਾਰੇ ਪ੍ਰਕਾਸ਼ਨਾਂ ਦੁਆਰਾ ਕਿਸੇ ਵੀ ਸ਼ੈਲੀ ਦੇ ਸਭ ਤੋਂ ਮਹਾਨ ਕਲਾਕਾਰਾਂ ਵਿੱਚੋਂ ਇੱਕ ਵਜੋਂ ਸੂਚੀਬੱਧ ਕੀਤਾ ਜਾਂਦਾ ਹੈ। ਰੋਲਿੰਗ ਸਟੋਨ ਮੈਗਜ਼ੀਨ ਵੱਲੋਂ ਉਸ ਨੂੰ 100 ਸਭ ਤੋਂ ਮਹਾਨ ਕਲਾਕਾਰਾਂ ਦੀ ਸੂਚੀ ਵਿੱਚ 86 ਵੇਂ ਸਥਾਨ 'ਤੇ ਰੱਖਿਆ ਗਿਆ ਹੈ। ਅਪ੍ਰੈਲ 7, 2017 ਨੂੰ, ਸ਼ਾਕੁਰ ਨੂੰ ਰੌਕ ਐਂਡ ਰੋਲ ਹਾਲ ਆਫ ਫੇਮ ਵਿੱਚ ਸ਼ਾਮਲ ਕੀਤਾ ਗਿਆ ਸੀ।ਸ਼ਾਕੁਰ ਨੇ ਆਪਣਾ ਕੈਰੀਅਰ ਸੜਕਛਾਪ, ਬੈਕਪੈਕ ਡਾਂਸਰ ਵਜੋਂ ਹਿੱਪ-ਹਾਪ ਗਰੁੱਪ ਡਿਜੀਟਲ ਅੰਡਰਗ੍ਰਾਉਂਡ ਲਈ ਸ਼ੁਰੂ ਕੀਤਾ। ਸ਼ਾਕੁਰ ਦੇ ਜ਼ਿਆਦਾਤਰ ਗਾਣਿਆਂ ਦਾ ਵਿਸ਼ਾ ਅੰਦਰੂਨੀ ਸ਼ਹਿਰਾਂ ਵਿੱਚ ਹੋ ਰਹੀ ਨਸਲਵਾਦ, ਹਿੰਸਾ, ਤੰਗੀ ਅਤੇ ਹੋਰ ਸਮਾਜਿਕ ਮੁੱਦੇ ਰਿਹਾ ਹੈ। ਉਸਦੇ ਮਾਪੇ ਅਤੇ ਉਸ ਦੇ ਪਰਿਵਾਰ ਦੇ ਕਈ ਹੋਰ ਲੋਕ ਬਲੈਕ ਪੈਂਥਰ ਪਾਰਟੀ ਦੇ ਮੈਂਬਰ ਸਨ ਅਤੇ ਉਹਨਾਂ ਦੇ ਵਿਚਾਰ ਉਸ ਦੇ ਗਾਣੇ ਵਿੱਚ ਝਲਕਦੇ ਸਨ। ਆਪਣੇ ਕਰੀਅਰ ਦੇ ਆਖ਼ਰੀ ਹਿੱਸੇ ਦੇ ਦੌਰਾਨ, ਸ਼ੁਾਕਰ ਈਸਟ ਕੋਸਟ-ਵੈਸਟ ਕੋਸਟ ਹਿਟਹੋਪ ਰਾਈਵਲਰੀ' ਦਾ ਇੱਕ ਵੋਕਲ ਭਾਗੀਦਾਰ ਸੀ ਅਤੇ ਹੋਰ ਰੈਪਰਾਂ, ਨਿਰਮਾਤਾਵਾਂ, ਅਤੇ ਰਿਕਾਰਡ ਲੇਬਲ ਵਾਲੇ ਸਟਾਫ ਮੈਂਬਰਾਂ ਨਾਲ ਝਗੜੇ ਵਿੱਚ ਸ਼ਾਮਲ ਸੀ। ਆਪਣੇ ਸੰਗੀਤਕ ਕਰੀਅਰ ਤੋਂ ਇਲਾਵਾ, ਸ਼ਾਕੁਰ ਇੱਕ ਅਭਿਨੇਤਾ ਵੀ ਸੀ, ਉਸਨੇ 1990 ਦੇ ਦਹਾਕੇ ਵਿੱਚ ਛੇ ਫਿਲਮਾਂ ਵਿੱਚ ਕੰਮ ਕੀਤਾ ਅਤੇ ਇੱਕ ਟੀਵੀ ਸ਼ੋਅ ਵਿੱਚ ਨਜ਼ਰ ਆਇਆ ਸੀ।
ਪਟੋਲਾ ਸਾੜ੍ਹੀ ਗੁਜਰਾਤ ਮੂਲ ਦੀ ਇੱਕ ਪ੍ਰਕਾਰ ਦੀ ਰੇਸ਼ਮੀ ਸਾੜ੍ਹੀ ਹੈ, ਜਿਸ ਨੂੰ ਬੁਣਾਈ ਤੋਂ ਪਹਿਲਾਂ ਪੂਰਵ ਨਿਰਧਾਰਤ ਨਮੂਨੇ ਦੇ ਅਨੁਸਾਰ ਤਾਣੇ ਅਤੇ ਬਾਣੇ ਨੂੰ ਗੰਢ ਕੇ ਰੰਗ ਦਿੱਤਾ ਜਾਂਦਾ ਹੈ। ਇਹ ਪਾਟਨ, ਗੁਜਰਾਤ, ਭਾਰਤ ਵਿੱਚ ਬਣਦੀ ਹੈ। ਪਟੋਲਾ ਸ਼ਬਦ ਇੱਕਵਚਨ ਪਟੁਲੂ ਦਾ ਬਹੁਵਚਨ ਹੈ। ਇਸਨੂੰ ਬਣਾਉਣ ਵਾਲੇ ਕਾਰੀਗਰਾਂ ਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ ਕਿਉਂਕਿ ਇਸ ਦੌਰਾਨ ਬੁਣਾਈ ਦੇ ਨਾਲ ਹੀ ਛਪਾਈ ਕਰਨੀ ਪੈਂਦੀ ਹੈ। ਇੱਕ ਪਟੋਲਾ ਸਾੜ੍ਹੀ ਬਣਾਉਣ ਲਈ 4 ਤੋਂ 5 ਮਹੀਨੇ ਲੱਗ ਜਾਂਦੇ ਹਨ। ਇਸ ਲਈ ਇਹ ਬਹੁਤ ਮਹਿੰਗੀ ਹੁੰਦੀ ਹੈ ਅਤੇ ਅਮੀਰ ਲੋਕਾਂ ਦੀ ਪਸੰਦ ਹੈ ਅਤੇ ਉਹ ਆਪਣੀਆਂ ਧੀਆਂ ਨੂੰ ਵਿਆਹ ਦੇ ਮੌਕੇ ਪਹਿਨਾਉਣ ਲਈ ਪਟੋਲਾ ਸਾੜ੍ਹੀਆਂ ਖਰੀਦਦੇ ਹਨ।
ਜੱਸਾ ਸਿੰਘ ਆਹਲੂਵਾਲੀਆ (1718-1783) ਅਠਾਰਵੀਂ ਸਦੀ ਦਾ ਇੱਕ ਸਿੱਖ ਜਰਨੈਲ ਸੀ। ਸਿੱਖ ਫ਼ੌਜਾਂ ਦੇ ਦੂਜੇ ਸਭ ਤੋਂ ਵੱਡੇ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਸ. ਬਦਰ ਸਿੰਘ ਦੇ ਘਰ 3 ਮਈ, 1718 ਦੇ ਦਿਨ ਲਹੌਰ, ਪੰਜਾਬ, ਖੇਤਰ ਦੇ ਨੇੜੇ ਇੱਕ ਪਿੰਡ ਆਹਲੁ ਵਿੱਚ ਹੋਇਆ ਸੀ। Originally known as Jassa Singh Kalal, ਨਿੱਕੀ ਉਮਰ ਵਿੱਚ ਹੀ ਉਸ ਦੇ ਪਿਤਾ ਚੜ੍ਹਾਈ ਕਰ ਗਏ ਸਨ ਤੇ ਉਸ ਦਾ ਬਚਪਨ ਮਾਤਾ ਸੁੰਦਰ ਕੌਰ ਦੇ ਨਿਵਾਸ 'ਤੇ ਦਿੱਲੀ ਵਿੱਚ ਬੀਤਿਆ ਸੀ। ਮਗਰੋਂ ਸ.
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋਇਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸ: ਜੱਸਾ ਸਿੰਘ ਆਹਲੂਵਾਲੀਆ ਦਾ ਜਨਮ 3 ਮਈ 1718 ਈ: ਨੂੰ ਸ: ਬਦਰ ਸਿੰਘ ਦੇ ਘਰ ਮਾਤਾ ਜੀਵਨ ਕੌਰ ਦੀ ਕੁੱਖੋਂ ਪਿੰਡ ਆਹਲੂ ਜ਼ਿਲ੍ਹਾ ਲਾਹੌਰ ਵਿਖੇ ਹੋਇਆ।ਜੱਸਾ ਸਿੰਘ ਆਹਲੂਵਾਲੀਆ (1718-1783) ਆਹਲੂਵਾਲੀਆ ਮਿਸਲ ਦੇ ਸਰਦਾਰ ਸਨ ਜਿਹਨਾਂ ਨੇ ਸਿੱਖ ਕੌਮ ਲਈ ਬੇਮਿਸਾਲ ਘਾਲਣਾ ਘਾਲੀ। ਉਹਨਾਂ ਦਾ ਜੀਵਨ-ਕਾਲ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ 1716 ਵਿੱਚ ਹੋਈ ਸ਼ਹਾਦਤ ਤੋਂ ਲੈ ਕੇ 1801 ਵਿੱਚ ਸਿੱਖ ਰਾਜ ਦੀ ਸਥਾਪਨਾ ਦੇ ਦਰਮਿਆਨ ਵਾਲਾ ਸੀ। ਸੁਲਤਾਨ-ਉਲ-ਕੌਮ ਦਾ ਜਨਮ ਲਾਹੌਰ ਨੇੜੇ ਪਿੰਡ ਆਹਲੂ ਵਿੱਚ ਹੋਇਆ ਸੀ ਜਿਸ ਦੀ ਮੋਹੜੀ ਉਹਨਾਂ ਦੇ ਪੁਰਖੇ ਸਰਦਾਰ ਸਦਾ ਸਿੰਘ ਨੇ ਗੱਡੀ ਸੀ ਜੋ ਛੇਵੇਂ ਗੁਰੂ ਹਰਗੋਬਿੰਦ ਜੀ ਦੇ ਅਨੁਆਈ ਸਨ। ਆਹਲੂ ਪਿੰਡ ਤੋਂ ਹੀ ਮਿਸਲ ਦਾ ਨਾਂ ਆਹਲੂਵਾਲੀਆ ਪੈ ਗਿਆ।ਸੰਨ 1748 ਨੂੰ ਹੋਏ ਸਰਬੱਤ ਖ਼ਾਲਸਾ ਵੇਲੇ ਨਵਾਬ ਕਪੂਰ ਸਿੰਘ ਨੇ ਸਰਦਾਰ ਜੱਸਾ ਸਿੰਘ ਨੂੰ ਆਪਣਾ ਜ਼ਾਨਸ਼ੀਨ ਨਿਯੁਕਤ ਕਰ ਦਿੱਤਾ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਇੰਟਰਨੈਸ਼ਨਲ ਸਟੈਂਡਰਡ ਸੀਰੀਅਲ ਨੰਬਰ
ਇੰਟਰਨੈਸ਼ਨਲ ਸਟੈਂਡਰਡ ਸੀਰੀਅਲ ਨੰਬਰ (ਆਈਐਸਐਸਐਨ) ਜਾਂ ਅੰਤਰਰਾਸ਼ਟਰੀ ਸਟੈਂਡਰਡ ਲੜੀ ਨੰਬਰ ਇੱਕ ਅੱਠ-ਅੰਕਾਂ ਵਾਲਾ ਸੀਰੀਅਲ ਨੰਬਰ ਹੁੰਦਾ ਹੈ ਜੋ ਸੀਰੀਅਲ ਪ੍ਰਕਾਸ਼ਨ ਦੀ ਵਿਲੱਖਣ ਰੂਪ ਵਿੱਚ ਪਛਾਣ ਕਰਨ ਲਈ ਵਰਤਿਆ ਜਾਂਦਾ ਹੈ, ਜਿਵੇਂ ਕਿ ਇੱਕ ਮੈਗਜ਼ੀਨ। ਆਈਐਸਐਸਐਨ ਵਿਸ਼ੇਸ਼ ਤੌਰ ਤੇ ਉਸੀ ਸਿਰਲੇਖ ਵਾਲੇ ਸੀਰੀਅਲ ਵਿੱਚ ਅੰਤਰ ਕਰਨ ਵਿੱਚ ਮਦਦਗਾਰ ਹੈ। ਆਈਐਸਐਸਐਨ ਦੀ ਵਰਤੋਂ ਸੀਰੀਅਲ ਸਾਹਿਤ ਦੇ ਸੰਬੰਧ ਵਿੱਚ ਕ੍ਰਮ ਦੇਣ, ਸੂਚੀਕਰਨ ਕਰਨ, ਅੰਤਰਮੁਖੀ ਲੋਨਾਂ ਅਤੇ ਹੋਰ ਅਭਿਆਸਾਂ ਵਿੱਚ ਕੀਤੀ ਜਾਂਦੀ ਹੈ।ਆਈਐਸਐਸਐਨ ਸਿਸਟਮ ਪਹਿਲੀ ਵਾਰ 1971 ਵਿੱਚ ਇੱਕ ਅੰਤਰਰਾਸ਼ਟਰੀ ਮਿਆਰੀਕਰਣ ਸੰਘ (ਆਈਐਸਓ) ਦੇ ਅੰਤਰਰਾਸ਼ਟਰੀ ਮਿਆਰ ਵਜੋਂ ਤਿਆਰ ਕੀਤਾ ਗਿਆ ਸੀ ਅਤੇ 1975 ਵਿੱਚ ਆਈਐਸਓ 3297 ਵਜੋਂ ਪ੍ਰਕਾਸ਼ਤ ਹੋਇਆ ਸੀ। ਆਈਐਸਓ ਸਬਕਮੇਟੀ ਟੀਸੀ 46/ਐਸਸੀ 9 ਇਸਦਾ ਮਿਆਰ ਬਣਾਈ ਰੱਖਣ ਲਈ ਜ਼ਿੰਮੇਵਾਰ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਦੀਵਾ, ਚਰਾਗ ਜਾਂ ਦੀਪਕ ਮਿੱਟੀ, ਆਟੇ ਜਾਣ ਕਿਸੇ ਹੋਰ ਧਾਤ ਸਮਗਰੀ ਦਾ ਬਣਿਆ ਇੱਕ ਤਰ੍ਹਾਂ ਕੈਲੀਨੁਮਾ ਭਾਂਡਾ ਹੁੰਦਾ ਹੈ ਜਿਸ ਵਿੱਚ ਸੂਤ ਦੀ ਵੱਟੀ ਅਤੇ ਤੇਲ ਜਾਂ ਘੀ ਪਾ ਕੇ ਜੋਤ ਜਲਾਈ ਜਾਂਦੀ ਹੈ। ਪ੍ਰਾਚੀਨ ਜ਼ਮਾਨੇ ਵਿੱਚ ਇਸ ਦਾ ਪ੍ਰਯੋਗ ਮੁੱਖ ਤੌਰ 'ਤੇ ਪ੍ਰਕਾਸ਼ ਲਈ ਕੀਤਾ ਜਾਂਦਾ ਸੀ ਪਰ ਬਿਜਲੀ ਦੇ ਲਾਟੂ ਆ ਜਾਣ ਦੇ ਬਾਅਦ ਇਹ ਸਜਾਵਟ ਜਾਂ ਪੂਜਾ ਦੀ ਚੀਜ਼ ਵਜੋਂ ਵਧੇਰੇ ਪ੍ਰਯੋਗ ਹੁੰਦਾ ਹੈ। ਹਨੇਰੇ ਵਿੱਚ ਰੋਸ਼ਨੀ ਦਾ ਸਰੋਤ ਹੋਣ ਨਾਤੇ ਮਨੁੱਖੀ ਸੱਭਿਆਚਾਰ ਵਿੱਚ ਇਸ ਦੀ ਅਹਿਮੀਅਤ ਨੂੰ ਘਟਾ ਕੇ ਨਹੀਂ ਦੇਖਿਆ ਜਾ ਸਕਦਾ। ਭਾਰਤੀ ਉਪਮਹਾਦੀਪ ਅਤੇ ਏਸ਼ੀਆ ਦੇ ਹੋਰਨਾਂ ਦੇਸ਼ਾਂ ਦੀ ਕਵਿਤਾ ਵਿੱਚ ਸ਼ਾਇਦ ਇਹ ਸਭ ਤੋਂ ਵਧੇਰੇ ਵਰਤੀਂਦਾ ਚਿਹਨ ਹੈ। ਆਰਤੀ ਵਿੱਚ ਦੀਵਿਆਂ ਦੀ ਅਹਿਮੀਅਤ ਤੋਂ ਇਹ ਗੱਲ ਭਲੀਭਾਂਤ ਸਪਸ਼ਟ ਹੈ। ਚਾਨਣ ਦਾ ਪ੍ਰਤੀਕ : ਦੀਵਾ ਦੀਵਾ ਪੰਜਾਬੀ ਸੱਭਿਆਚਾਰ ਦਾ ਅਹਿਮ ਅੰਗ ਹੈ। ਪੰਜਾਬੀ ਸਮਾਜ ਦੀਆਂ ਬਹੁਤ ਸਾਰੀਆਂ ਰਸਮਾਂ ਵਿਚ ਦੀਵੇ ਦਾ ਹੋਣਾ ਲਾਜ਼ਮੀ ਹੈ। ਦੀਵਾ, ਜੋਤ,ਚਿਰਾਗ, ਦੀਪ ਇਹ ਸਾਰੇ ਸ਼ਬਦ ਸਮਾਨਾਰਥੀ ਹਨ। ਦੀਵਾ ਪੰਜਾਬੀ ਭਾਸ਼ਾ, ਜੋਤ ਸੰਸਕਿ੍ਤੀ,ਦੀਪ ਹਿੰਦੀ ਅਤੇ ਚਿਰਾਗ ਫਾਰਸੀ ਭਾਸ਼ਾ ਦੇ ਸ਼ਬਦ ਹਨ। ਜਗਦਾ ਦੀਵਾ ਜੀਵਨ ਰੂਪੀ ਜੋਤ ਹੈ ਅਤੇ ਬੁਝਿਆ ਦੀਵਾ ਅਜੀਵਨ ਦਾ ਪ੍ਰਤੀਕ ਹੈ। ਇਸ ਲਈ ਜਗਦਾ ਦੀਵਾ ਬੁੜ ਅਤੇ ਦੀਵੇ ਦਾ ਬੁੱਛਣਾ ਅਸਤ ਮੰਨਿਆ ਗਿਆ ਹੈ। ਦੀਵਾ ਮਿੱਟੀ, ਆਏ ਅਤੇ ਧਾਤ ਦਾ ਬਣਿਆ ਹੁੰਦਾ ਹੈ। ਈਸਾਈ ਧਰਮ ਵਿਚ ਦੀਵੇ ਦੀ ਥਾਂ ਮੋਮਬਤੀ ਅਤੇ ਲੈਂਪ ਦੀ ਵਰਤੋਂ ਕੀਤੀ ਜਾਂਦੀ ਹੈ। ਲੈਂਪ ਦੀਵੇ ਦਾ ਹੀ ਪਰਵਰਤਿਤ ਰੂਪ ਹੈ। ਇਸ ਲੈਂਪ ਨੂੰ ਜਗਾਉਣ ਲਈ ਨਾਰੀਅਲ ਦੇ ਤੇਲ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਦੀਵੇ ਲਈ ਤੇਲ ਅਤੇ ਘਿਉ ਦੀ। ਘਿਉ ਪੰਜ ਅੰਮ੍ਰਿਤਾਂ (ਪਵਿੱਤਰ ਵਸਤੂਆਂ) ਵਿਚ ਸ਼ਾਮਲ ਕੀਤਾ ਜਾਂਦਾ ਹੈ। ਇਹ ਪੰਜ - ਅੰਮ੍ਰਿਤ ਦੁੱਧ, ਦਹੀਂ, ਘਿਉ, ਖੰਡ, ਗੁੜ ਜਾਂ ਮਿਸ਼ਰੀ ਹਨ। ਮਿਥ ਕਥਾ ਅਨੁਸਾਰ ਜਦੋਂ ਦੇਵਤਿਆਂ ਅਤੇ ਦੈਤਾਂ ਨੇ ਰਲ ਕੇ ਸਮੁੰਦਰ ਮੰਥਨ ਕੀਤਾ ਤਾਂ ਉਸ ਸਮੇਂ ਉਸ ਵਿੱਚੋਂ ਚੌਦਾਂ ਰਤਨ ਪ੍ਰਾਪਤ ਹੋਏ, ਜਿੰਨ੍ਹਾਂ ਵਿੱਚੋਂ ਘਿਓ ਵੀ ਇਕ ਰਤਨ ਸੀ। ਲੋਕ ਧਾਰਨਾ ਹੈ ਕਿ ਘਿਉ ਅਤੇ ਰੇਸ਼ਮ ਨੂੰ ਕੋਈ ਭਿੱਟੜ ਨਹੀਂ ਕਹਿੰਦਾ : ਘਿਅ ਪਟ ਭਾਂਡਾ ਕਹੈ ਨ ਕੋਇ ॥ (ਸ੍ਰੀ ਗੁਰੂ ਗ੍ਰੰਥ ਸਾਹਿਬ,ਪੰਨਾ ੭੨੧) 721 ਹਿੰਦੂ ਧਰਮ ਵਿਚ ਗਊ ਦੀ ਪੂਜਾ ਕੀਤੀ ਜਾਂਦੀ ਰਹੀ ਹੈ। ਭਾਰਤ ਖੇਤੀ ਪ੍ਰਧਾਨ ਦੇਸ਼ ਹੈ ਅਤੇ ਖੇਤੀਬਾੜੀ ਦਾ ਧੰਦਾ ਕਰਨ ਵਾਲੇ ਘਰਾਂ ਵਿੱਚ ਲਵੇਗਾ ਆਮ ਹੁੰਦਾ ਹੈ। ਛਾਂ ਦੇ ਦੁੱਧ ਤੋਂ ਹੀ ਘਿਉਂ ਬਣਦਾ ਹੈ। ਇਸ ਲਈ ਘਰਾਂ ਵਿਚ ਘਿਉ ਆਮ ਤੌਰ 'ਤੇ ਮਿਲ ਹੀ ਜਾਂਦਾ ਹੈ। ਲੋਕ ਮੁਹਾਵਰਾ ਹੈ ਕਿ ਘਿਓ ਜੱਟੀ ਦਾ ,ਤੇਲ ਹੱਟੀ ਦਾ| (ਲੋਕ ਅਖਾਣ) ਹਿੰਦੂ ਧਰਮ ਵਿਚ ਇਸ਼ਟ/ਦੇਵਤੇ ਅੱਗੇ ਜੋਤ ਜਗਾਈ ਜਾਂਦੀ ਹੈ ਅਤੇ ਇਸ ਜੋਤ ਵਿਚ ਘਿਉ ਦੀ ਵਰਤੋਂ ਕੀਤੀ ਜਾਂਦੀ ਹੈ, ਕਿਉਂਕਿ ਘਿਉ ਨੂੰ ਸਭ ਤੋਂ ਵੱਧ ਪਵਿੱਤਰ ਮੰਨਿਆ ਗਿਆ ਹੈ। ਸਿੱਖ ਧਰਮ ਭਾਰਤੀ ਧਰਮਾਂ ਵਿੱਚ ਵਿਕਸਿਤ ਹੋਇਆ ਧਰਮ ਹੈ, ਇਸ ਲਈ ਸਿੱਖਾਂ ਵਿਚ ਵੀ ਘਿਉ ਨੂੰ ਸਭ ਤੋਂ ਵੱਧ ਪਵਿੱਤਰ ਮੰਨਿਆ ਜਾਂਦਾ ਹੈ। ਕੜਾਹ ਪ੍ਰਸਾਦਿ ਵਿਚ ਤੀਜਾ ਹਿੱਸਾ ਘਿਉ ਦਾ ਹੁੰਦਾ ਹੈ ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ ਪੰਜਵਾ ਪਾਇਆ ਘਿਰਤੁ ॥ ਤਾ ਹੋਆ ਪਾਕ ਪਵਿਤੁ ॥ (ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਨਾ 473) ਗੁਰਦੁਆਰਿਆਂ ਵਿਚ ਜਗਾਈ ਜਾਂਦੀ ਜੋਤ ਵਿਚ ਘਿਉ ਵਰਤਿਆ ਜਾਂਦਾ ਹੈ। ਸ਼ੁਭ ਮੌਕਿਆਂ ਜਾਂ ਮਨੋ ਕਾਮਨਾਵਾਂ ਦੀ ਪੂਰਤੀ ਲਈ ਕੀਤੇ ਜਾਂਦੇ ਹਵਨ ਵਿਚ ਹੋਰ ਸਾਮੱਗਰੀ ਦੇ ਨਾਲ ਨਾਲ ਘਿਉ ਵੀ ਪਾਇਆ ਜਾਂਦਾ ਹੈ। ਤਿਤੁ ਘਿਇ ਹੋਮ ਜਗ ਸਦ ਪੂਜਾ ਪਇਐ ਕਾਰਜੁ (ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਨਾ 150) ਔੜਾਂ ਦੇ ਦਿਨਾਂ ਵਿਚ ਇੰਦਰ ਦੇਵਤਾ ਨੂੰ ਖ਼ੁਸ਼ ਕਰਨ ਲਈ ਜੋ ਹਵਨ ਕੀਤੇ ਜਾਂਦੇ ਹਨ, ਉਹਨਾਂ ਵਿਚ ਵਧੇਰ ਘਿਉ ਦੀ ਵਰਤੋਂ ਕੀਤੀ ਜਾਂਦੀ ਹੈ, ਕਿਉਂਕਿ ਇਹ ਵਿਸ਼ਵਾਸ ਹੈ ਕਿ ਘਿਉ ਦੇ ਅਣਬਲੇ ਕਣ ਹਵਾ ਵਿਚ ਰਲ ਕੇ ਮੀਂਹ ਲਿਆਉਣ ਦਾ ਕਾਰਨ ਬਣਦੇ ਹਨ। ਲੋਕ ਜਾਦੂ ਚਿੰਤਨ ਅਨੁਸਾਰ ਘਿਉ ਦੇ ਬਲਣ ਨਾਲ ਚੰਦਰੀਆਂ ਰੂਹਾਂ ਨੱਸ ਜਾਂਦੀਆਂ ਹਨ ਤੇ ਦੇਵਤੇ ਪ੍ਰਸੰਨ ਹੁੰਦੇ ਹਨ। ਇਸ ਨਾਲ ਵਾਤਾਵਰਣ ਵੀ ਸਾਫ਼ ਤੇ ਪਵਿੱਤਰ ਹੁੰਦਾ ਹੈ। ਇਸੇ ਲਈ ਖੁਸ਼ੀ ਦੇ ਮੌਕਿਆਂ 'ਤੇ ਘਿਉ ਦੇ ਦੀਵੇ ਬਾਲੇ ਜਾਂਦੇ ਹਨ। ਵਿਅਕਤੀ ਦੇ ਅੰਤਿਮ ਸੰਸਕਾਰ ਦੀ ਰਸਮ ਸਮੇਂ ਅਗਨ ਭੇਂਟ ਕਰਨ ਤੋਂ ਪਹਿਲਾਂ ਮੂੰਹ ਵਿਚ ਘਿਉ ਪਾਇਆ ਜਾਂਦਾ ਹੈ। ਕਈ ਲੋਕ ਆਪਣੇ ਸ਼ਰੀਕ ਨੂੰ ਇਹ ਮਿਹਣਾ ਦੇਂਦੇ ਹਨ ਕਿ ਉਹ ਉਸ ਦੇ ਮਰਨ 'ਤੇ ਘਿਉ ਦੇ ਦੀਵੇ ਬਾਲਣਗੇ। ਰਾਮਾਇਣ ਦੀ ਕਥਾ ਅਨੁਸਾਰ ਮਰਯਾਦਾ ਪਰਸ਼ੋਤਮ ਰਾਮ ਚੰਦਰ ਜੀ ਜਦੋਂ ਚੌਦਾਂ ਸਾਲਾਂ ਦੇ ਬਨਵਾਸ ਬਾਅਦ ਅਯੁਧਿਆ ਵਾਪਸ ਆਏ ਤਾਂ ਲੋਕਾਂ ਨੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਘਿਉ ਦੇ ਦੀਵੇ ਬਾਲ ਕੇ ਕੀਤਾ। ਸਿੱਖ ਇਤਿਹਾਸ ਵਿਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਆਏ ਤਾ ਲੋਕਾਂ ਨੇ ਖੁਸ਼ੀ ਵਿਚ ਘਿਉ ਦੇ ਦੀਵੇ ਬਾਲੇ। ਜਗਰਾਤੇ ਸਮੇਂ ਮਾਤਾ ਦੀ ਜੋਤ ਘਿਉ ਦੀ ਜੋਤ ਨਾਲ ਜਗਾਈ ਜਾਂਦੀ ਹੈ। ਇਹ ਜੋਤ ਵੀ ਇਕ ਖ਼ਾਸ ਵਿਧੀ ਨਾਲ ਪ੍ਰਗਟ ਕੀਤੀ ਜਾਂਦੀ ਹੈ, ਜੋ ਇਸ ਪ੍ਰਕਾਰ ਨਾਲ ਪ੍ਰਚੰਡ ਕੀਤੀ ਜਾਂਦੀ ਹੈ। ਪਹਿਲਾ ਮੌਲੀ ਚੰਗੀ ਤਰ੍ਹਾਂ ਘਿਉ ਵਿਚ ਭਿਉਂ ਕੇ ਇਸ ਨੂੰ ਅੱਗ ਨਾਲ ਬਾਲਿਆ ਜਾਂਦਾ ਹੈ। ਆਟੇ ਦਾ ਦੀਵਾ ਬਣਾ ਕੇ ਇਸ ਵਿਚ ਘਿਉ ਅਤੇ ਵੱਟੀ ਰੱਖ ਦਿੱਤੀ ਜਾਂਦੀ ਹੈ। ਵੱਟੀ ਦੇ ਉਪਰ ਬਲਦੀ ਮੌਲੀ ਲਟਕਾਈ ਜਾਂਦੀ ਹੈ। ਮੌਲੀ ਵਿੱਚ ਘਿਉ ਦੇ ਬਲਦੇ ਛਿੱਟੇ ਜੋਤ ਦੀ ਵੱਟੀ ਉਪਰ ਡਿਗਦੇ ਹਨ ਅਤੇ ਇਸ ਤਰ੍ਹਾਂ ਬਲਦੇ ਘਿਉ ਨਾਲ ਇਹ ਜੋਤ ਜਗਾਈ ਜਾਂਦੀ ਹੈ। ਦੇਵੀ-ਦੇਵਤਿਆਂ ਨੂੰ ਸਵੇਰ ਦੇ ਸਮੇਂ ਇਸ਼ਨਾਨ ਕਰਾਉਣ ਸਮੇਂ ਦੁੱਧ, ਦਹੀਂ, ਘਿਉ, ਸ਼ਹਿਦ ਅਤੇ ਪਾਣੀ ਪੰਜ ਪਦਾਰਥਾਂ ਦੀ ਵਰਤੋਂ ਕੀਤੀ ਜਾਂਦੀਹੈ। ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਮੰਦਰ ਚਿੰਤਪੁਰਨੀ ਵਿਖੇ ਰੋਜ਼ਾਨਾ ਇਹਨਾਂ ਪਦਾਰਥਾ ਨਾਲ ਪਿੰਡੀ ਇਸ਼ਨਾਨ ਕਰਨ ਤੋਂ ਬਾਅਦ ਮਾਤਾ ਦਾ ਸ਼ਿੰਗਾਰ ਕੀਤਾ ਜਾਂਦਾ ਹੈ। ਸਰੋਂ ਦੇ ਤੇਲ ਦਾ ਦੀਵਾ ਬਾਲਣ ਦੀ ਪ੍ਰਥਾ ਕਦੋਂ ਸ਼ੁਰੂ ਹੋਈ। ਇਸ ਬਾਰੇ ਦੱਸਣਾ ਮੁਸ਼ਕਿਲ ਹੈ। ਇਸ ਸੰਬੰਧੀ ਮਿਲਦੀਆਂ ਮਿੱਥ ਕਥਾਵਾਂ ਇਸ ਗੱਲ ਦੀ ਪੌੜਤਾ ਕਰਦੀਆਂ ਹਨ ਕਿ ਤੇਲ ਦਾ ਦੀਵਾ ਬਾਲਣ ਦੀ ਪ੍ਰਥਾ ਮਨੁੱਖੀ ਇਤਿਹਾਸ ਜਿੰਨੀ ਹੀ ਪੁਰਾਣੀ ਹੈ। ਤੇਲ ਦੇ ਦੀਵੇ ਬਾਲਣ ਸੰਬੰਧੀ ਇਕ ਮਿੱਥ-ਕਥਾ ਹੈ ਕਿ ਇਕ ਵਾਰ ਦੇਵਤੇ ਅਮਾਵਸ ਦੀ ਰਾਤ ਨੂੰ ਹਨੇਰੇ ਵਿਚ ਬੈਠੇ ਆਪੇ ਵਿਚ ਵਿਚਾਰ ਵਟਾਂਦਰਾ ਕਰ ਰਹੇ ਸਨ ਕਿ ਬਸੰਤ ਦੇਵੀ ਨੇ ਸਰੋਂ ਦੇ ਬੀਜਾਂ ਵਿੱਚੋਂ ਤੇਲ ਕੱਢ ਕੇ ਦੀਵਾ ਜਗਾਇਆ ਸੀ। ਉਸ ਸਮੇਂ ਦੇਵਤਿਆਂ ਨੇ ਵਰ ਦਿੱਤਾ ਕਿ ਜਿਥੇ ਸਰੋਂ ਦੇ ਤੇਲ ਦਾ ਦੀਵਾ ਬਲੇਗਾ, ਉਥੇ ਕੋਈ ਬਦਰੂਹ ਨਹੀਂ ਠਹਿਰੇਗੀ। ਇਸ ਸੰਬੰਧੀ ਇਕ ਹੋਰ ਮਿੱਥ ਕਥਾ ਵੀ ਪ੍ਰਚਲਿਤ ਹੈ ਕਿ ਇਕ ਵਾਰੀ ਲਕਸ਼ਮੀ ਤੇ ਸ਼ਨੀ ਦੇਵ ਵਿਚਕਾਰ ਬਹਿਸ ਸ਼ੁਰੂ ਹੋ ਗਈ ਕਿ ਦੋਵਾਂ ਵਿੱਚ ਕੋਣ ਤਾਕਤਵਰ ਹੈ। ਦੋਵਾਂ ਨੇ ਆਪਣੀਆਂ ਸ਼ਕਤੀਆਂ ਦਿਖਾਉਣ ਲਈ ਇਕ ਗਰੀਬ ਵਿਅਕਤੀ ਨੂੰ ਚੁਣ ਲਿਆ। ਲਕਸ਼ਮੀ ਨੇ ਆਪਣੀ ਅਪਾਰ ਸ਼ਕਤੀ ਨਾਲ ਉਸ ਨੂੰ ਅਮੀਰ ਬਣਾ ਦਿੱਤਾ ਅਤੇ ਸੋਨੇ ਦੇ ਮਹਿਲਾਂ ਵਿਚ ਵਸਾ ਦਿੱਤਾ। ਸ਼ਨੀ ਦੇਵਤੇ ਨੇ ਆਪਣੀ ਨਿਗਾਹ ਉਸ ਉੱਤੇ ਪਾ ਕੇ ਉਸਦੇ ਮਹਿਲ ਨੂੰ ਲੋਹੇ ਦੇ ਮਹਿਲ ਵਿਚ ਬਦਲ ਦਿੱਤਾ ਅਤੇ ਉਸਦਾ ਜੀਵਨ ਪਹਿਲਾਂ ਨਾਲੋਂ ਵੀ ਬਦਤਰ ਬਣਾ ਦਿੱਤਾ। ਇਸ ਤਰ੍ਹਾਂ ਲਕਸ਼ਮੀ ਦੇਵੀ, ਸ਼ਨੀ ਦੇਵਤੇ ਦੇ ਸਾਹਮਣੇ ਝੁੰਝਲਾ ਗਈ ਅਤੇ ਉਸਨੇ ਆਪਣੀ ਹਾਰ ਸਵੀਕਾਰ ਕਰ ਲਈ। ਇਸ ਘਟਨਾ ਤੋਂ ਬਾਅਦ ਸ਼ਨੀ ਨੇ ਕਿਹਾ ਕਿ ਲਕਸ਼ਮੀ ਦੀ ਪੂਜਾ ਤਦ ਹੀ ਸੰਪੂਰਨ ਹੋਵੇਗੀ, ਜੇਕਰ ਉਸ ਸਮੇਂ ਸਰ੍ਹੋਂ ਦੇ ਤੇਲ ਦਾ ਦੀਵਾ ਬਾਲਿਆ ਜਾਵੇ। ਸਰ੍ਹੋਂ ਦਾ ਤੇਲ ਸ਼ਨੀ ਦੀ ਹਾਜ਼ਰੀ ਦਾ ਪ੍ਰਤੀਕ ਹੈ। ਦੀਵਾਲੀ ਦੀ ਰਾਤ ਨੂੰ ਲਕਸ਼ਮੀ ਦੀ ਪੂਜਾ ਕਰਨ ਸਮੇਂ ਲੋਕ ਸਰ੍ਹੋਂ ਦੇ ਤੇਲ ਦਾ ਦੀਵਾ ਜਗਾਉਂਦੇ ਹਨ। ਕਿਸੇ ਵੀ ਸ਼ੁਭ ਕਾਰਜ ਨੂੰ ਕਰਨ ਤੋਂ ਪਹਿਲਾਂ ਤੇਲ ਚੋਣਾਂ ਜਾਂ ਤੇਲ ਦੀ ਵਰਤੋਂ ਇਸ ਗੱਲ ਦਾ ਪ੍ਰਤੀਕ ਹੈ ਕਿ ਸ਼ਨੀ ਦੇਵਤਾ ਜਾਂ ਬਦਰੂਹਾਂ ਕਿਸੇ ਵੀ ਸ਼ੁਭ ਕਾਰਜ ਵਿਚ ਵਿਘਨ ਨਾ ਪਾਉਣ। ਕੁਝ ਥਾਵਾਂ 'ਤੇ ਸੰਗਰਾਂਦ ਵਾਲੇ ਦਿਨ ਘਰ ਦੀਆਂ ਦਹਿਲੀਜ਼ਾਂ ਵਿਚ ਸਰ੍ਹੋਂ ਦਾ ਤੇਲ ਚੋਇਆ ਜਾਂਦਾ ਹੈ। ਪੀਰਾਂ-ਫ਼ਕੀਰਾਂ ਦੀਆਂ ਦਰਗਾਹਾਂ ਜਾਂ ਵਡੇਰਿਆਂ ਦੀਆਂ ਸਮਾਧਾਂ ਅਤੇ ਮੜ੍ਹੀਆਂ ਤੇ ਸਰ੍ਹੋਂ ਦੇ ਤੇਲ ਦਾ ਦੀਵਾ ਬਾਲਿਆ ਜਾਂਦਾ ਹੈ। ਇਸਲਾਮੀ ਸੱਭਿਆਚਾਰ ਵਿਚ ਮੁਰਦੇ ਨੂੰ ਕਬਰ ਵਿਚ ਦੱਬਿਆ ਜਾਂਦਾ ਹੈ। ਇਸ ਲਈ ਕਬਰ ਉੱਤੇ ਬਲਣ ਵਾਲੇ ਦੀਵੇ ਨੂੰ ਚਿਰਾਗ ਜਗਾਉਣਾ ਕਿਹਾ ਜਾਂਦਾ ਹੈ। ਲੋਕ ਧਾਰਨਾ ਹੈ ਕਿ ਚਿਰਾਗ ਜਗਾਉਣ ਨਾਲ ਵਿਅਕਤੀ ਦੀ ਮਨੋ-ਕਾਮਨਾ ਛੇਤੀ ਪੂਰੀ ਹੋ ਜਾਂਦੀ ਹੈ ਤੁਸੀਂ ਆਸੋਂ ਵੇ ਕਿਹੜੇ ਕਿਹੜੇ ਰਾਹੀਂ ਦੀਵਾ ਬਾਲ ਧਰਾ ਰਾਤੀਂ ਖ਼ਾਨਗਾਹੀਂ ਮੌਲਾ ਸਾਡਾ ਹੁਣ ਡਾਢਾ ਫ਼ਜ਼ਲ ਕਰੇਸੀ ਮਾਵਾਂ ਦੇ ਸਭ ਬੱਚੜੇ ਰੱਬਾ ਪਰਦੇਸੀ | ਘਰ ਘਰ ਬਲਦੇ ਖ਼ੈਰੀਂ ਸੋਹਣੇ ਦੀਵੇ ਸ਼ਾਲਾ ਸਾਈਂ ਸਾਹਿਬਾਂ ਦਾ ਖ਼ੋਰੀ ਜੀਵੇ। ਮੁਰਸ਼ਦ ਵੇ ਲਾਮਾਂ ਦੀ ਸੁਲਾਹ ਕਰਾ ਫੌਜਾਂ ਘਰ ਮੁੜੀ ਆ ਜਹਾਜ਼ ਕਿਨਾਰੇ ਲਾ। ਝੂਲੇ ਲਾਲ ਦੀ ਦਰਗਾਹ 'ਤੇ ਵੀ ਚਿਰਾਗ਼ ਜਗਾਏ ਜਾਂਦੇ ਹਨ, ਪਰ ਚਿਰਾਗ ਜਗਾਉਣ ਵੇਲੇ ਸਰ੍ਹੋਂ ਦੇ ਤੇਲ ਦੀ ਵਰਤੋਂ ਹੁੰਦੀ ਹੈ। ਹਿੰਦੂ ਧਰਮ ਵਿਚ ਜਿਹਨਾਂ ਮੰਦਰਾਂ ਵਿਚ ਸਨਾਤਨੀ ਵਿਧੀ ਰਾਹੀਂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ, ਉਥੇ ਸਰ੍ਹੋਂ ਦੇ ਤੇਲ ਦਾ ਦੀਵਾ ਹੀ ਜਗਦਾ ਹੈ। ਸ਼ਿਵਾਲਾ ਮੰਦਰਾਂ ਵਿਚ ਆਮ ਲੋਕ ਭਾਵੇਂ ਘਿਉ ਦੀ ਜੋਤ ਜਗਾਉਂਦੇ ਹਨ, ਪਰ ਸਨਾਤਨੀ ਵਿਧੀ ਅਨੁਸਾਰ ਸ਼ਿਵ ਅਰਾਧਨਾ ਲਈ ਤੇਲ ਦਾ ਦੀਵਾ ਹੀ ਜਗਾਇਆ ਜਾਂਦਾ ਹੈ। ਇਸ ਤੋਂ ਬਿਨਾਂ ਜਿਨ੍ਹਾਂ ਮੰਦਰਾਂ ਵਿਚ ਨੌਂ-ਗ੍ਰਹਿਆਂ ਦੀ ਪੂਜਾ ਕੀਤੀ ਜਾਂਦੀ ਹੈ, ਉਥੇ ਵੀ ਸਨਾਤਨੀ ਵਿਧੀ ਅਨੁਸਾਰ ਸਰ੍ਹੋਂ ਦੇ ਤੇਲ ਦਾ ਦੀਵਾ ਹੀ ਜਗਾਇਆ ਜਾਂਦਾ ਹੈ। ਅੰਮ੍ਰਿਤਸਰ ਸ਼ਹਿਰ ਵਿਚ ਟਾਹਲੀ ਵਾਲੇ ਚੌਕ ਵਿਚ ਇਕ ਮੰਦਰ ਹੈ, ਜਿਥੇ ਸਨਾਤਨੀ ਵਿਧੀ ਰਾਹੀਂ ਨੌ ਗ੍ਰਹਿਆਂ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਸਰ੍ਹੋਂ ਦੇ ਤੇਲ ਦਾ ਦੀਵਾ ਜਗਦਾ ਹੈ। ਇਸੇ ਤਰ੍ਹਾਂ ਸਿੱਖ ਗੁਰਦੁਆਰਿਆਂ ਵਿਚ ਜਿਥੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੁੰਦਾ ਹੈ, ਉਥੇ ਘਿਉ ਦੀ ਜੋਤ ਜਗਦੀ ਹੈ ਅਤੇ ਉਹ ਗੁਰਦੁਆਰੇ ਜੋ ਸਮਾਧਾਂ ਤੇ ਉਸਰੇ ਹੋਏ ਹਨ, ਉਹਨਾਂ ਥਾਵਾਂ ਉੱਤੇ ਸਰ੍ਹੋਂ ਦੇ ਤੇਲ ਦਾ ਦੀਵਾ ਹੀ ਜਗਦਾ ਹੈ। ਅੰਮ੍ਰਿਤਸਰ ਸ਼ਹਿਰ ਦੇ ਵਿਚ ਹੀ ਗੁਰਦੁਆਰਾ ਬਾਬਾ ਬੋਤਾ ਸਿੰਘ (ਨੇੜੇ ਗੁਰਦੁਆਰਾ ਰਾਮਸਰ) ਵਿਖੇ ਸਰ੍ਹੋਂ ਦੇ ਤੇਲ ਦਾ ਦੀਵਾ ਜਗਦਾ ਹੈ। ਕਿਸੇ ਵੀ ਇਸ਼ਟ ਦੇਵਤਾ ਨੂੰ ਪ੍ਰਸੰਨ ਕਰਨ ਹਿੱਤ ਉਸ ਅੱਗੇ ਜਗਾਈ ਜੋਤਿ ਪ੍ਰਕਾਸ਼, ਚਾਨਣ, ਤੇਜ਼ ਚਮਕ ਦੀ ਪ੍ਤੀਕ ਹੈ। ਇਹ ਆਤਮਿਕ ਗਿਆਨ ਦੀ ਵੀ ਪ੍ਰਤੀਕ ਹੈ। ਇਸੇ ਲਈ ਪੂਜਾ ਦੀ ਥਾਲੀ ਵਿਚ ਫੁੱਲ, ਧੂਪ ਅਤੇ ਦੀਵਾ ਵੀ ਰੱਖਿਆ ਜਾਂਦਾ ਹੈ: ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥ ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ॥ (ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਨਾ 694) ਧੂਪ ਦੀਪ ਘ੍ਰਿਤ ਸਾਜਿ ਆਰਤੀ॥ ਵਾਰਨੇ ਜਾਉ ਕਮਲਾ ਪਤੀ॥ (ਸ੍ਰੀ ਗੁਰੂ ਗ੍ਰੰਥ ਸਾਹਿਬ ਪੰਨਾ 695) ਆਰਤੀ ਅਸਲ ਵਿਚ ਵਾਰਨੇ ਦੀ ਪ੍ਰਥਾ ਦਾ ਹੀ ਰੂਪ ਹੈ। ਮੱਧਕਾਲ ਵਿਚ ਮਾਵਾਂ ਯੁੱਧ ਦੇ ਮੈਦਾਨ ਵਿੱਚ ਜਿੱਤ ਪ੍ਰਾਪਤ ਕਰਕੇ ਆਏ ਪੁੱਤਰਾਂ ਦੀ ਆਰਤੀ ਉਤਾਰਦੀਆਂ ਸਨ ਅਤੇ ਉਹਨਾਂ ਦੀਆਂ ਬਲਾਵਾਂ ਆਪਣੇ ਸਿਰ ਲੈਂਦੀਆਂ ਸਨ। ਅਜੋਕੇ ਯੁੱਗ ਵਿਚ ਵੀ ਵਾਰਨੇ ਦੀ ਰਸਮ ਪ੍ਰਚਲਿਤ ਹੈ। ਵਿਆਹ ਤੋਂ ਬਾਅਦ ਜਦੋਂ ਡੋਲੀ ਘਰ ਵਿਚ ਆਉਂਦੀ ਹੈ ਤਾਂ ਕਈ ਥਾਵਾਂ ਉੱਤੇ ਪਾਣੀ ਵਾਰਨ ਦੀ ਰਸਮ ਸਮੇਂ ਥਾਲੀ ਵਿਚ ਘਿਉ ਦਾ ਦੀਵਾ ਜਗਾ ਕੇ ਇਹ ਰਸਮ ਨਿਭਾਈ ਜਾਂਦੀ ਹੈ। ਦੀਵੇ ਵਿਚ ਹੋਰ ਮਹੱਤਵਪੂਰਨ ਚੀਜ਼ ਹੈ— ਰੂੰ ਦੀ ਬੱਤੀ ਅਤੇ ਅੱਗ |ਅੱਗ ਨੂੰ ਭਾਰਤੀ ਸੱਭਿਆਚਾਰ ਵਿਚ ਸਭ ਤੋਂ ਵੱਧ ਮਹੱਤਵਪੂਰਨ ਤੇ ਪਵਿੱਤਰ ਮੰਨਿਆ ਜਾਂਦਾ ਹੈ। ਜਾਦੂ ਚਿੰਤਨ ਅਨੁਸਾਰ ਰੂਹਾਂ ਅੱਗ ਦੇ ਨੇੜੇ ਨਹੀਂ ਆਉਂਦੀਆਂ। ਇਸੇ ਲਈ ਦੀਵੇ ਦੀ ਬਲਦੀ ਲੋਅ ਬਦਰੂਹਾਂ ਨੂੰ ਨੇੜੇ ਨਹੀਂ ਆਉਣ ਦਿੰਦੀ। ਸੂਤਕ ਵਾਲੇ ਕਮਰੇ ਵਿਚ ਬਲਦਾ ਦੀਵਾ ਇਸ ਲਈ ਰੱਖਿਆ ਜਾਂਦਾ ਹੈ। ਲੋਕ ਵਿਸ਼ਵਾਸ ਹੈ ਕਿ ਅੱਗ ਆਪਣੇ ਵਿਚ ਸਾਰੀ ਕਰੋਪੀ ਜਜ਼ਬ ਕਰਕੇ ਉਸ ਨੂੰ ਸਾੜ ਦਿੰਦੀ ਹੈ। ਇਸੇ ਲਈ ਨਜ਼ਰ ਉਤਾਰਨ ਲਈ ਇਕ ਅਜਿਹਾ ਟੂਣਾ ਪ੍ਰਚਲਿਤ ਹੈ। ਜਿਸ ਆਦਮੀ ਨੂੰ ਨਜ਼ਰ ਲੱਗੀ ਹੋਵੇ, ਉਸ ਦੀ ਨਜ਼ਰ ਉਤਾਰਨ ਲਈ ਰੂੰ ਦੀ ਬੱਤੀ ਨੂੰ ਸਰ੍ਹੋਂ ਦੇ ਤੇਲ ਵਿਚ ਭਿਉਂ ਲਿਆ ਜਾਂਦਾ ਹੈ, ਫਿਰ ਉਸ ਵਿਅਕਤੀ ਦੇ ਸਾਰੇ ਸਰੀਰ ਤੋਂ ਇੱਕੀ ਵਾਰ ਉਹ ਬੱਤੀ ਬਾਲ ਕੇ ਵਾਰੀ ਜਾਂਦੀ ਹੈ । ਉਸ ਬੱਤੀ ਨੂੰ ਪੁੱਠਿਆਂ ਕਰਕੇ ਕਿਸੇ ਉੱਚੀ ਥਾਂ 'ਤੇ ਟੰਗ ਦਿੱਤਾ ਜਾਂਦਾ ਹੈ। ਲੋਕ ਵਿਸ਼ਵਾਸ ਹੈ ਕਿ ਜੇਕਰ ਉਸ ਵਿਅਕਤੀ ਨੂੰ ਨਜ਼ਰ ਲੱਗੀ ਹੋਵੇ ਤਾਂ ਉਸ ਬੱਤੀ ਵਿੱਚੋਂ ਸ਼ਾ... ਦੀ ਆਵਾਜ਼ ਆਉਂਦੀ ਹੈ ਅਤੇ ਇਹ ਆਵਾਜ਼ ਤਦ ਤਕ ਆਉਂਦੀ ਰਹਿੰਦੀ ਹੈ, ਜਦ ਤਕ ਨਜ਼ਰ ਸੜ ਨਾ ਜਾਵੇ। ਦੀਵੇ ਨਾਲ ਸਬੰਧਿਤ ਕਈ ਲੋਕ ਵਿਸ਼ਵਾਸ ਵੀ ਪ੍ਰਚਲਿਤ ਹਨ। ਦੀਵਾ ਮਨੁੱਖੀ ਸਰੀਰ ਦਾ ਪ੍ਰਤੀਕ ਹੈ। ਲੋਕ ਵਿਸ਼ਵਾਸ ਹੈ ਕਿ ਜਿੰਨੀ ਦੇਰ ਤਕ ਸਰੀਰ ਵਿਚ ਸਵਾਸਾਂ ਦਾ ਤੇਲ ਹੈ, ਉਤਨਾ ਹੀ ਚਿਰ ਮਨੁੱਖੀ ਸਰੀਰ ਜੀਵੰਤ ਰਹਿੰਦਾ ਹੈ, ਜਦੋਂ ਸਰੀਰ ਵਿੱਚ ਸਵਾਸ ਰੂਪੀ ਤੇਲ ਖਤਮ ਹੋ ਜਾਂਦਾ ਹੈ ਤਾਂ ਫਿਰ ਦੀਵਾ ਬੁੱਝ ਜਾਂਦਾ ਹੈ। ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੁਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨਾ ਸੁੰਨਾ ਮੰਦਰੁ ਹੋਈ ॥ (ਸ੍ਰੀ ਗੂਰੁ ਗ੍ੰਥ ਸਾਹਿਬ ,ਪੰਨਾ 477-78) ਬਾਤੀ ਸੂਕੀ ਤੇਲੁ ਨਿਖੂਟਾ || ਮੰਦਲੁ ਨ ਬਾਜੈ ਨਟੁ ਪੈ ਸੂਤਾ ॥ ਬੁਝਿ ਗਈ ਅਗਨਿ ਨ ਨਿਕਸਿਓ ਧੂੰਆ॥ ਰਵਿ ਰਹਿਆ ਏਕੁ ਅਵਰੁ ਨਹੀ ਦੂਆ ॥ (ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਨਾ ੨੮੪) ਹਿੰਦੂ ਧਰਮ ਵਿਚ ਜਦੋਂ ਕੋਈ ਵਿਅਕਤੀ ਮਰਨ ਲੱਗਦਾ ਹੈ ਤਾਂ ਉਸਦੇ ਸਿਰ ਵਾਲੇ ਪਾਸੇ ਕਣਕ ਦੇ ਢੇਰ ਤੇ ਆਟੇ ਦਾ ਦੀਵਾ ਜਗਾ ਕੇ ਰੱਖਿਆ ਜਾਂਦਾ ਹੈ। ਇਹ ਦੀਵਾ ਇਸ ਤਰ੍ਹਾਂ ਰੱਖਿਆ ਜਾਂਦਾ ਹੈ ਕਿ ਦੀਵੇ ਦੀ ਲੋਅ ਉਸ ਵਿਅਕਤੀ ਦੀਆਂ ਅੱਖਾਂ ਵਿਚ ਪਵੇ। ਇਹ ਮੰਨਿਆ ਜਾਂਦਾ ਹੈ ਕਿ ਜਦੋਂ ਤਕ ਦੀਵੇ ਦੀ ਲੋਅ ਵਿਅਕਤੀ ਦੀਆਂ ਅੱਖਾਂ ਵਿਚ ਰਹਿੰਦੀ ਹੈ, ਤਦ ਤੱਕ ਉਸ ਦੇ ਅੰਦਰ ਸਵਾਸ ਚਲਦੇ ਹਨ। ਇਸ ਰਸਮ ਨੂੰ ਦੀਵਾ ਵੱਟੀ ਦੀ ਰਸਮ ਕਿਹਾ ਜਾਂਦਾ ਹੈ| ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥ ਤਿਹ ਰਾਵਨ ਘਰ ਖਬਰਿ ਨ ਪਾਈ ॥ ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥ ਦੇਖਤ ਲੋਕ ਚਲਿਓ ਜਗੁ ਜਾਈ॥ ਇੱਕ ਲਖੁ ਪੂਤ ਸਵਾ ਲਖੁ ਨਾਹੀ ॥ ਵਿਚ ਰਾਵਨ ਘਰ ਦੀਆ ਨ ਬਾਣੀ ॥ ( ਸ੍ਰੀ ਗੂਰੁ ਗ੍ਰੰਥ ਸਾਹਿਬ, ਪੰਨਾ 481) ਇਕ ਹੋਰ ਧਾਰਨਾ ਹੈ ਕਿ ਜਦੋਂ ਮੈਡੀਕਲ ਸਾਇੰਸ ਵਿਕਸਿਤ ਨਹੀਂ ਸੀ ਹੋਈ ਤਾਂ ਕਈ ਵਿਅਕਤੀਆਂ ਦੇ ਅੰਤਿਮ ਚਲਦੇ ਸਵਾਸਾਂ ਬਾਰੇ ਪਤਾ ਨਹੀਂ ਸੀ ਲੱਗਦਾ .
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਵਿਸ਼ਵਕਰਮਾ ਦੀ ਸਭ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਦੀ ਦੇਣ ਹੈ, ਉਹਨਾਂ ਨੂੰ 'ਕਿਰਤ ਦਾ ਦੇਵਤਾ' ਆਖਿਆ ਜਾਂਦਾ ਹੈ | ਵੱਡੇ-ਵੱਡੇ ਡੈਮ, ਵੱਡੀਆਂ-ਵੱਡੀਆਂ ਮਿੱਲਾਂ, ਆਸਮਾਨ ਨੂੰ ਛੂੰਹਦੀਆਂ ਇਮਾਰਤਾਂ, ਰੇਲਵੇ ਲਾਈਨਾਂ ਦੇ ਵਿਛੇ ਜਾਲ, ਪਹਾੜਾਂ ਵਿੱਚ ਸੁਰੰਗਾਂ ਆਦਿ ਸਭ ਦੀ ਉਸਾਰੀ ਵਿੱਚ ਵਰਤੇ ਔਜ਼ਾਰ ਅਤੇ ਮਸ਼ੀਨਰੀ ਬਾਬਾ ਵਿਸ਼ਵਕਰਮਾ ਜੀ ਦੀ ਦਸਤਕਾਰੀ ਦੀ ਕਲਾ ਦੀ ਦੇਣ ਹਨ | ਸੰਸਾਰ ਦੇ ਸੱਤ ਅਜੂਬਿਆਂ ਦੇ ਨਿਰਮਾਣ ਵਿੱਚ ਵੀ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਈ ਭਵਨ ਨਿਰਮਾਣ ਕਲਾ ਝਲਕਦੀ ਹੈ |
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਦਿਨ ਸਮੇਂ ਦੇ ਮਾਪ ਦੀ ਇੱਕ ਇਕਾਈ ਹੈ। ਪੰਜਾਬੀ ਵਿੱਚ ਇਸ ਲਈ ਫ਼ਾਰਸੀ ਮੂਲ ਦਾ ਸ਼ਬਦ ਰੋਜ਼ ਵੀ ਖਾਸਾ ਪ੍ਰਚਲਿਤ ਹੈ, ਜਿਸ ਤੋਂ ਅੱਗੇ ਰੋਜ਼ਾਨਾ ਬਣਿਆ ਹੈ। ਇਸ ਵਿੱਚ ਚੌਵੀ ਘੰਟੇ ਹੁੰਦੇ ਹਨ। ਇਹ ਉਹ ਸਮਾਂ ਹੈ ਜਿਸ ਦੌਰਾਨ ਧਰਤੀ ਆਪਣੀ ਧੁਰੀ ਦੁਆਲੇ ਇੱਕ ਗੇੜਾ ਪੂਰਾ ਕਰ ਲੈਂਦੀ ਹੈ। ਇਹ ਸੂਰਜੀ ਦਿਨ ਹੁੰਦਾ ਹੈ, ਯਾਨੀ ਮੁਕਾਮੀ ਦੁਪਹਿਰ ਤੋਂ ਅਗਲੀ ਮੁਕਾਮੀ ਦੁਪਹਿਰ ਤੱਕ ਦਾ ਸਮਾਂ। ਅਤੇ ਅੱਗੋਂ ਰਾਤ ਅਤੇ ਦਿਨ ਦਾ ਦੋ ਹਿੱਸਿਆਂ ਵਿੱਚ ਇਸ ਦਾ ਜ਼ਿਕਰ ਹੁੰਦਾ ਹੈ। ਮਗਰਲੇ ਅਰਥਾਂ ਵਿੱਚ ਦਿਨ ਦਾ ਮਤਲਬ ਕਿਸੇ ਨਿਸਚਿਤ ਜਗ੍ਹਾ ਤੇ ਸੂਰਜ ਦੀ ਰੋਸ਼ਨੀ ਦੇ ਹੋਣ ਵਾਲੇ ਪੱਖ ਤੋਂ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਇੱਕ ਗੈਰ-ਮੁਨਾਫਾ ਸੰਸਥਾ (Non-Profit Organization; NPO), ਜਿਸਨੂੰ ਗੈਰ-ਵਪਾਰਕ ਸੰਸਥਾ ਜਾਂ ਗ਼ੈਰ-ਮੁਨਾਫ਼ਾ ਸੰਸਥਾ ਵਜੋਂ ਵੀ ਜਾਣਿਆ ਜਾਂਦਾ ਹੈ, ਇੱਕ ਖਾਸ ਸਮਾਜਿਕ ਕਾਰਨ ਨੂੰ ਅੱਗੇ ਵਧਾਉਣ ਜਾਂ ਸਾਂਝੇ ਰੂਪ ਵਿੱਚ ਦ੍ਰਿਸ਼ਟੀਕੋਣ ਦੀ ਵਕਾਲਤ ਕਰਨ ਲਈ ਸਮਰਪਿਤ ਹੈ। ਆਰਥਿਕ ਰੂਪ ਵਿੱਚ, ਇਹ ਇੱਕ ਸੰਸਥਾ ਹੈ ਜੋ ਸੰਗਠਨ ਦੇ ਸ਼ੇਅਰਹੋਲਡਰ, ਨੇਤਾਵਾਂ ਜਾਂ ਮੈਂਬਰਾਂ ਨੂੰ ਆਪਣੀ ਆਮਦਨ ਨੂੰ ਵੰਡਣ ਦੀ ਬਜਾਏ, ਆਪਣੇ ਆਖਰੀ ਟੀਚੇ ਨੂੰ ਹੋਰ ਅੱਗੇ ਵਧਾਉਣ ਲਈ ਆਪਣੀ ਆਮਦਨ ਦਾ ਵਾਧੂ ਇਸਤੇਮਾਲ ਕਰਦੀ ਹੈ। ਗੈਰ-ਮੁਨਾਫ਼ਾ ਟੈਕਸ ਮੁਕਤ ਜਾਂ ਚੈਰੀਟੇਬਲ ਹੈ, ਮਤਲਬ ਕਿ ਉਹ ਉਸ ਪੈਸੇ 'ਤੇ ਇਨਕਮ ਟੈਕਸ ਨਹੀਂ ਦਿੰਦੇ ਜੋ ਉਹਨਾਂ ਨੂੰ ਆਪਣੇ ਸੰਗਠਨ ਲਈ ਮਿਲਦਾ ਹੈ। ਉਹ ਧਾਰਮਿਕ, ਵਿਗਿਆਨਕ, ਖੋਜ ਜਾਂ ਵਿਦਿਅਕ ਸੈਟਿੰਗਾਂ ਵਿੱਚ ਕੰਮ ਕਰ ਸਕਦੇ ਹਨ।
ਸੱਪ ਜਾਂ ਭੁਜੰਗ, ਇੱਕ ਰੀਂਗਣ ਵਾਲਾ ਪ੍ਰਾਣੀ ਹੈ। ਇਹ ਪਾਣੀ ਅਤੇ ਥਲ ਦੋਨੋਂ ਜਗ੍ਹਾ ਮਿਲਦਾ ਹੈ। ਇਸਦਾ ਸਰੀਰ ਲੰਬੀ ਰੱਸੀ ਵਰਗਾ ਹੁੰਦਾ ਹੈ ਜੋ ਪੂਰਾ ਦਾ ਪੂਰਾ ਸਕੇਲਸ ਨਾਲ ਢਕਿਆ ਹੁੰਦਾ ਹੈ। ਸੱਪ ਦੇ ਪੈਰ ਨਹੀਂ ਹੁੰਦੇ ਹਨ। ਇਹ ਹੇਠਲੇ ਭਾਗ ਵਿੱਚ ਮੌਜੂਦ ਘੜਾਰੀਆਂ ਦੀ ਸਹਾਇਤਾ ਵਲੋਂ ਚੱਲਦਾ ਫਿਰਦਾ ਹੈ। ਇਸਦੀ ਅੱਖਾਂ ਵਿੱਚ ਪਲਕੇ ਨਹੀਂ ਹੁੰਦੀ, ਇਹ ਹਮੇਸ਼ਾ ਖੁੱਲੀ ਰਹਿੰਦੀਆਂ ਹਨ। ਸੱਪ ਵਿਸ਼ੈਲੇ ਅਤੇ ਵਿਸ਼ਹੀਨ ਦੋਨਾਂ ਪ੍ਰਕਾਰ ਦੇ ਹੁੰਦੇ ਹਨ। ਇਸਦੇ ਊਪਰੀ ਅਤੇ ਹੇਠਲੇ ਜਬੜੇ ਦੀ ਹੱਡੀਆਂ ਇਸ ਪ੍ਰਕਾਰ ਦੀ ਸੰਧਿ ਬਣਾਉਂਦੀ ਹੈ ਜਿਸਦੇ ਕਾਰਨ ਇਸਦਾ ਮੂੰਹ ਵੱਡੇ ਸਰੂਪ ਵਿੱਚ ਖੁਲਦਾ ਹੈ। ਇਸਦੇ ਮੂੰਹ ਵਿੱਚ ਜ਼ਹਿਰ ਦੀ ਥੈਲੀ ਹੁੰਦੀ ਹੈ ਜਿਸਦੇ ਨਾਲ ਜੁਡੇ ਦਾਂਤ ਤੇਜ ਅਤੇ ਫੋਕੇ ਹੁੰਦੇ ਹਨ ਅਤ: ਇਸਦੇ ਕੱਟਦੇ ਹੀ ਜ਼ਹਿਰ ਸਰੀਰ ਵਿੱਚ ਪਰਵੇਸ਼ ਕਰ ਜਾਂਦਾ ਹੈ। ਦੁਨੀਆ ਵਿੱਚ ਸਾਂਪੋਂ ਦੀ ਕੋਈ 2500 - 3000 ਪ੍ਰਜਾਤੀਆਂ ਪਾਈ ਜਾਂਦੀਆਂ ਹਨ। ਦੁਨੀਆ ਵਿੱਚ ਤਕਰੀਬਨ 3000 ‘ਚੋਂ ਸਿਰਫ਼ 15 ਕਿਸਮਾਂ ਹੀ ਜ਼ਹਿਰੀਲੀਆਂ ਹਨ। ਭਾਰਤ ਵਿੱਚ ਸੱਪਾਂ ਦੀਆਂ ਤਕਰੀਬਨ 270 ਕਿਸਮਾਂ ਹਨ। ਵਧੇਰੇ ਸੱਪ ਜ਼ਹਿਰੀਲੇ ਨਹੀਂ ਹੁੰਦੇ। ਜਿਹੜੇ ਜ਼ਹਿਰੀਲੇ ਨਹੀਂ ਹੁੰਦੇ, ਉਨ੍ਹਾਂ ਨਾਲ ਵੀ ਸਰੀਰ ‘ਤੇ ਅਲਰਜੀ ਹੋ ਸਕਦੀ ਹੈ ਜਾਂ ਡਰਨ ਕਰਕੇ ਆਰਜ਼ੀ ਬੇਹੋਸ਼ੀ ਜਾਂ ਮੌਤ ਵੀ ਹੋ ਸਕਦੀ ਹੈ। ਦੇਸੀ ਢੰਗ ਨਾਲ ਜਾਂ ਸਾਡੇ ਸੱਭਿਆਚਾਰ ਤੇ ਭਾਸ਼ਾ ਵਿੱਚ ਸੱਪਾਂ ਨੂੰ ਰੰਗ, ਡਿਜ਼ਾਇਨ ਜਾਂ ਆਕਾਰ ਦੇ ਹਿਸਾਬ ਨਾਲ ਵੱਖ-ਵੱਖ ਨਾਂ ਦਿੱਤੇ ਗਏ ਹਨ ਜਿਵੇਂ ਕੌਡੀਆਂ ਵਾਲਾ ਸੱਪ, ਛੀਂਬਾ ਸੱਪ, ਖੜੱਪਾ ਸੱਪ, ਉੱਡਣਾ ਸੱਪ, ਦੋਮੂੰਹਾਂ ਸੱਪ, ਚੂਹੇ ਖਾਣਾ ਸੱਪ, ਸਪੋਲੀਆ, ਕਾਲਾ ਨਾਗ, ਫਨੀਅਰ ਸੱਪ, ਤੈਰਨਾ ਸੱਪ (ਪਾਣੀ ਵਾਲਾ ਸੱਪ) ਤੇ ਅਜਗਰ ਸੱਪ ਆਦਿ। ਇਸਦੀ ਕੁੱਝ ਪ੍ਰਜਾਤੀਆਂ ਦਾ ਸਰੂਪ 10 ਸੇਂਟੀਮੀਟਰ ਹੁੰਦਾ ਹੈ ਜਦੋਂ ਕਿ ਅਜਗਰ ਨਾਮਕ ਸੱਪ 25 ਫਿਟ ਤੱਕ ਲੰਬਾ ਹੁੰਦਾ ਹੈ। ਸੱਪ ਮੇਢਕ, ਛਿਪਕਲੀ, ਪੰਛੀ, ਚੂਹੇ ਅਤੇ ਦੂੱਜੇ ਸਾਂਪੋਂ ਨੂੰ ਖਾਂਦਾ ਹੈ। ਇਹ ਕਦੇ - ਕਦੇ ਵੱਡੇਜੰਤੁਵਾਂਨੂੰ ਵੀ ਨਿਗਲ ਜਾਂਦਾ ਹੈ। ਸਰੀਸ੍ਰਪ ਵਰਗ ਦੇ ਹੋਰ ਸਾਰੇ ਮੈਬਰਾਂ ਦੀ ਤਰ੍ਹਾਂ ਹੀ ਸੱਪ ਸ਼ੀਤਰਕਤ ਦਾ ਪ੍ਰਾਣੀ ਹੈ ਅਰਥਾਤ ਇਹ ਆਪਣੇ ਸਰੀਰ ਦਾ ਤਾਪਮਾਨ ਸਵੰਇ ਨਿਅੰਤਰਿਤ ਨਹੀਂ ਕਰ ਸਕਦਾ ਹੈ। ਇਸਦੇ ਸਰੀਰ ਦਾ ਤਾਪਮਾਨ ਮਾਹੌਲ ਦੇ ਤਾਪ ਦੇ ਅਨੁਸਾਰ ਘੱਟਦਾ ਜਾਂ ਵਧਦਾ ਰਹਿੰਦਾ ਹੈ। ਇਹ ਆਪਣੇ ਸਰੀਰ ਦੇ ਤਾਪਮਾਨ ਨੂੰ ਵਧਾਉਣ ਲਈ ਭੋਜਨ ਉੱਤੇ ਨਿਰਭਰ ਨਹੀਂ ਹੈ ਇਸਲਈ ਅਤਿਅੰਤ ਘੱਟ ਭੋਜਨ ਮਿਲਣ ਉੱਤੇ ਵੀ ਇਹ ਜੀਵੀਤ ਰਹਿੰਦਾ ਹੈ। ਕੁੱਝ ਸਾਂਪੋਂ ਨੂੰ ਮਹੀਨੀਆਂ ਬਾਅਦ - ਬਾਅਦ ਭੋਜਨ ਮਿਲਦਾ ਹੈ ਅਤੇ ਕੁੱਝ ਸੱਪ ਸਾਲ ਵਿੱਚ ਸਿਰਫ ਇੱਕ ਵਾਰ ਜਾਂ ਦੋ ਵਾਰ ਢੇੜ ਸਾਰਾ ਖਾਨਾ ਖਾਕੇ ਜੀਵੀਤ ਰਹਿੰਦੇ ਹਨ। ਖਾਂਦੇ ਸਮਾਂ ਸੱਪ ਭੋਜਨ ਨੂੰ ਚਬਾਕਰ ਨਹੀਂ ਖਾਂਦਾ ਹੈ ਸਗੋਂ ਪੂਰਾ ਦਾ ਪੂਰਾ ਨਿਕਲ ਜਾਂਦਾ ਹੈ। ਸਾਰਾ ਸਰਪੋਂ ਦੇ ਜਬੜੇ ਇਨ੍ਹਾਂ ਦੇ ਸਿਰ ਵਲੋਂ ਵੀ ਵੱਡੇ ਸ਼ਿਕਾਰ ਨੂੰ ਨਿਗਲ ਸਕਣ ਲਈ ਅਨੁਕੁਲਿਤ ਹੁੰਦੇ ਹਨ। ਅਫਰੀਕਾ ਦਾ ਅਜਗਰ ਤਾਂ ਛੋਟੀ ਗਾਂ ਆਦਿ ਨੂੰ ਵੀ ਨਗਲ ਜਾਂਦਾ ਹੈ। ਸੰਸਾਰ ਦਾ ਸਭ ਤੋਂ ਛੋਟਾ ਸੱਪ ਥਰੇਡ ਸਨੇਕ ਹੁੰਦਾ ਹੈ। ਜੋ ਕੈਰੇਬਿਅਨ ਸਾਗਰ ਦੇ ਸੇਟ ਲੁਸਿਆ ਮਾਟਿਨਿਕ ਅਤੇ ਵਾਰਵਡੋਸ ਆਦਿ ਟਾਪੂਆਂ ਵਿੱਚ ਪਾਇਆ ਜਾਂਦਾ ਹੈ ਉਹ ਕੇਵਲ 10 - 12 ਸੇਂਟੀਮੀਟਰ ਲੰਮਾ ਹੁੰਦਾ ਹੈ। ਸੰਸਾਰ ਦਾ ਸਭ ਤੋਂ ਲੰਮਾ ਸੱਪ ਰੈਟਿਕੁਲੇਟੇਡ ਪੇਥੋਨ (ਜਾਲੀਦਾਰ ਅਜਗਰ) ਹੈ, ਜੋ ਆਮਤੌਰ ਤੇ 10 ਮੀਟਰ ਵਲੋਂ ਵੀ ਜਿਆਦਾ ਲੰਮਾ ਅਤੇ 120 ਕਿੱਲੋਗ੍ਰਾਮ ਭਾਰ ਤੱਕ ਦਾ ਪਾਇਆ ਜਾਂਦਾ ਹੈ। ਇਹ ਦੱਖਣ - ਪੂਰਵੀ ਏਸ਼ਿਆ ਅਤੇ ਫਿਲੀਪੀਂਸ ਵਿੱਚ ਮਿਲਦਾ ਹੈ। ਕਾਲਾ ਨਾਗ (ਕੋਬਰਾ), ਵਾਇਪਰ, ਤੈਰਨ ਵਾਲਾ ਸੱਪ (ਵਾਟਰ ਮੁਕੈਸਿਨ), ਕਾਪਰ ਹੈੱਡ (ਤਾਂਬੇ ਰੰਗੇ ਸਿਰ ਵਾਲਾ) ਜ਼ਹਿਰੀ ਹੁੰਦੇ ਹਨ। ਇਹ ਸਾਰੇ ਭਾਰਤ ਵਿੱਚ ਹੀ ਹੁੰਦੇ ਹਨ ਪਰ ਵਧੇਰੇ ਜ਼ਹਿਰੀਲੇ ਸੱਪ ਅਸਾਮ, ਬੰਗਾਲ, ਬਿਹਾਰ, ਉੜੀਸਾ ਵਿੱਚ ਜ਼ਿਆਦਾ ਹਨ।
ਵਿਰਾਟ ਕੋਹਲੀ (ਜਨਮ 5 ਨਵੰਬਰ 1988 ਹਿੰਦੀ: विराट कोहली ) ਭਾਰਤੀ ਕ੍ਰਿਕਟ ਖਿਡਾਰੀ ਹੈ, ਜੋ ਸੰਨ 2008 ਦੀ 19 ਸਾਲ ਤੋਂ ਘੱਟ ਉਮਰ ਵਾਲੇ ਵਿਸ਼ਵ ਕ੍ਰਿਕਟ ਕੱਪ ਜੇਤੂ ਟੀਮ ਦਾ ਕਪਤਾਨ ਵੀ ਰਹਿ ਚੁੱਕਿਆ ਹੈ। ਵਰਤਮਾਨ ਸਮੇਂ ਵਿਰਾਟ ਕੋਹਲੀ ਟੈਸਟ ਮੈਚਾਂ ਵਿੱਚ ਅਤੇ ਇੱਕ ਦਿਨਾ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਵੀ ਭਾਰਤੀ ਕ੍ਰਿਕਟ ਟੀਮ ਦਾ ਕਪਤਾਨ ਹੈ। ਪਹਿਲੇ ਦਰਜੇ ਦੀ ਕ੍ਰਿਕਟ ਵਿੱਚ ਵਿਰਾਟ ਦਿੱਲੀ ਦੀ ਤਰਜਮਾਨੀ ਕਰਦਾ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਅਰਬੀ ਬੋਲਣ ਵਾਲ਼ਿਆਂ ਲਈ ਸ਼ਰੀਆ (ਸ਼ਰੀਆਹ, ਸ਼ਰੀ'ਆ, ਸ਼ਰੀʿਅਹ; ਅਰਬੀ: شريعة, IPA: [ʃaˈriːʕa], "ਵਿਧਾਨ"), ਜਿਸਨੂੰ ਇਸਲਾਮੀ ਕ਼ਾਨੂੰਨ (اسلامی قانون) ਵੀ ਕਿਹਾ ਜਾਂਦਾ ਹੈ, ਦਾ ਮਤਲਬ ਕਿਸੇ ਅਗੰਮੀ ਜਾਂ ਪੈਗ਼ੰਬਰੀ ਧਰਮ ਦਾ ਨੈਤਿਕ ਜ਼ਾਬਤਾ ਅਤੇ ਧਾਰਮਿਕ ਕਨੂੰਨ ਹੈ। ਆਮ ਅੰਗਰੇਜ਼ੀ ਜਾਂ ਪੰਜਾਬੀ ਵਰਤੋਂ ਵਿੱਚ "ਸ਼ਰੀਆ" ਇਸਤਲਾਹ ਨੂੰ ਮੁੱਖ ਤੌਰ 'ਤੇ ਇਸਲਾਮ ਨਾਲ਼ ਇੱਕਮਿੱਕ ਮੰਨਿਆ ਗਿਆ ਹੈ। ਸ਼ਰੀਅਤ ਵਿੱਚ ਅਪਰਾਧ, ਰਾਜਨੀਤੀ, ਵਿਆਹ ਇਕਰਾਰਨਾਮੇ, ਵਪਾਰ ਨਿਯਮ, ਧਰਮ ਦੇ ਨੁਸਖੇ, ਅਤੇ ਅਰਥਸ਼ਾਸਤਰ, ਦੇ ਨਾਲ ਨਾਲ ਜਿਨਸੀ ਸੰਬੰਧ, ਸਫਾਈ, ਖ਼ੁਰਾਕ, ਪ੍ਰਾਰਥਨਾ ਕਰਨ, ਰੋਜ਼ਾਨਾ ਸਲੀਕਾ ਅਤੇ ਵਰਤ ਵਰਗੇ ਨਿੱਜੀ ਮਾਮਲੇ ਵੀ ਸ਼ਾਮਿਲ ਹਨ। ਸ਼ਰੀਅਤ ਨੂੰ ਪਾਲਣਾ ਨੇ ਇਤਿਹਾਸਕ ਤੌਰ ਤੇ ਮੁਸਲਮਾਨ ਧਰਮ ਦੀ ਪਛਾਣ ਦੇ ਰੂਪ ਵਿੱਚ ਵਿੱਚ ਭੂਮਿਕਾ ਨਿਭਾਈ ਹੈ। ਇਸ ਦੀ ਪੂਰੀ ਸਖਤ ਅਤੇ ਸਭ ਤੋਂ ਵੱਧ ਇਤਿਹਾਸਕ ਤੌਰ ਤੇ ਇਕਸਾਰ ਪਰਿਭਾਸ਼ਾ ਅਨੁਸਾਰ, ਇਸਲਾਮ ਵਿੱਚ ਸ਼ਰੀਅਤ ਨੂੰ ਅੱਲਾ ਦੇ ਅਟੱਲ ਕਾਨੂੰਨ ਦੇ ਤੌਰ ਤੇ ਮੰਨਿਆ ਗਿਆ ਹੈ। ਹਜ਼ਰਤ ਮੁਹੰਮਦ ਦੀ ‘ਸ਼ਰੀਅਤ’ ਦੇ ਸਿੱਧਾਂਤ ਅਤੇ ਆਦੇਸ਼ ਪਤਾ ਕਰਨ ਲਈ ਸਾਡੇ ਕੋਲ ਦੋ ਮੁੱਢਲੇ ਸਰੋਤ ਹਨ: ਕੁਰਆਨ ਅਤੇ ਦੂਜਾ ਹਦੀਸ। ਕੁਰਆਨ ਅੱਲ੍ਹਾ ਦਾ ‘ਕਲਾਮ’ (ਰੱਬੀ ਬਾਣੀ) ਹੈ ਅਤੇ ਹਦੀਸ ਦਾ ਮਤਲਬ ਹੈ, ਉਹ ਗੱਲਾਂ ਜੋ ਰੱਬ ਦੇ ਰਸੂਲ ਰਾਹੀਂ ਸਾਡੇ ਤੱਕ ਪਹੁੰਚੀਆਂ ਹਨ। ਕਲਾਸੀਕਲ ਸ਼ਰੀਆ ਦੀਆਂ ਕੁਝ ਪ੍ਰਥਾਵਾਂ ਵਿੱਚ ਮਨੁੱਖੀ ਅਧਿਕਾਰਾਂ ਦੇ ਵਿਰੁੱਧ ਗੰਭੀਰ ਉਲੰਘਣਾ ਹੁੰਦੀ ਹੈ.
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ ਰੰਘਰੇਟੇ ਪਰਿਵਾਰ ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਅਤੇ ਮਾਤਾ ਜਿਓਣੀ ਜੀ ਦੇ ਘਰ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਕੰਚਨਾ ਸੀਤਾ ਪ੍ਰਸਿੱਧ ਮਲਿਆਲਮ ਨਾਟਕਕਾਰ ਸੀ.ਐਨ. ਸ੍ਰੀਕਾਂਤਨ ਨਾਇਰ ਦਾ 1961 ਦਾ ਨਾਟਕ ਹੈ। ਲੇਖਕ ਨੇ ਇਸ ਨਾਟਕ ਦੀ ਪ੍ਰੇਰਨਾ ਵਾਲਮੀਕਿ ਦੀ ਰਾਮਾਇਣ ਦੇ ਉੱਤਰ ਕਾਂਡ ਤੋਂ ਲਈ ਹੈ। ਇਹ ਨਾਟਕ ਰਾਮਾਇਣ 'ਤੇ ਆਧਾਰਿਤ ਸ਼੍ਰੀਕਾਂਤਨ ਨਾਇਰ ਦੀ ਨਾਟਕੀ ਤਿਕੜੀ ਦਾ ਪਹਿਲਾ ਨਾਟਕ ਹੈ, ਬਾਕੀ ਦੋ ਸਾਕੇਥਮ ਅਤੇ ਲੰਕਾਲਕਸ਼ਮੀ ਹਨ। ਇਹ ਨਾਟਕ ਸ਼ਕਤੀ ਦੀ ਤ੍ਰਾਸਦੀ ਅਤੇ ਧਰਮ ਦੀਆਂ ਮੰਗਾਂ ਦੀ ਪਾਲਣਾ ਕਰਨ ਵਾਲੀਆਂ ਕੁਰਬਾਨੀਆਂ ਬਾਰੇ ਹੈ, ਜਿਸ ਵਿੱਚ ਇੱਕ ਪਵਿੱਤਰ ਪਤਨੀ ਨੂੰ ਤਿਆਗਣਾ ਵੀ ਸ਼ਾਮਲ ਹੈ। ਕੰਚਨਾ ਸੀਤਾ ਨੇ ਸਾਲ 1962 ਲਈ ਕੇਂਦਰੀ ਸਾਹਿਤ ਅਕਾਦਮੀ ਪੁਰਸਕਾਰ ਜਿੱਤਿਆ ਸੀ।1977 ਵਿੱਚ ਜੀ.
ਭਾਰਤੀ ਕਿਸਾਨ ਅੰਦੋਲਨ 2020-2021, ਭਾਰਤੀ ਸੰਸਦ ਦੁਆਰਾ ਸਤੰਬਰ, 2020 ਵਿਚ ਪਾਸ ਕੀਤੇ ਤਿੰਨ ਖੇਤ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਹੈ, ਜਿਸ ਨੂੰ ਵੱਖ ਵੱਖ ਕਿਸਾਨ ਸਮੂਹਾਂ (ਜਥੇਬੰਦੀਆਂ) ਦੁਆਰਾ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਜੋਂ ਦਰਸਾਇਆ ਗਿਆ ਹੈ। ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਸੀ ਕਿ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਇਸ ਤੋਂ ਘੱਟ ਕਿਸੇ ਵੀ ਗੱਲ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਨੇਤਾਵਾਂ ਨੇ ਇਹਨਾਂ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਰੋਕ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਕੇਂਦਰ ਸਰਕਾਰ ਅਤੇ ਕਿਸਾਨੀ ਯੂਨੀਅਨਾਂ ਦੁਆਰਾ ਨੁਮਾਇੰਦਗੀ ਕਰਨ ਵਾਲੇ ਕਿਸਾਨਾਂ ਵਿਚ 14 ਅਕਤੂਬਰ 2020 ਅਤੇ 15 ਜਨਵਰੀ 2021 ਦੇ ਵਿਚਕਾਰ ਨੌਂ ਪੜਾਅ ਦੀ ਗੱਲਬਾਤ ਹੋਈ ਪਰ ਬੇਸਿੱਟਾ ਰਹੀ। ਇਸ ਲਈ ਦੇਸ਼ ਦੇ 500 ਤੋਂ ਵੱਧ ਕਿਸਾਨ ਸੰਗਠਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਕਿਸਾਨ ਆਗੂਆਂ ਨੇ ਇਹਨਾਂ ਖੇਤੀ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਵੀ ਰੱਦ ਕਰ ਦਿੱਤਾ। ਕਿਸਾਨ ਯੂਨੀਅਨਾਂ ਦੁਆਰਾ ਇਹਨਾਂ ਖੇਤੀ ਬਿੱਲਾਂ ਨੂੰ ਅਕਸਰ "ਕਿਸਾਨ ਵਿਰੋਧੀ ਬਿੱਲ" ਕਿਹਾ ਜਾਂਦਾ ਸੀ ਅਤੇ ਵਿਰੋਧੀ ਧਿਰ ਦੇ ਸਿਆਸਤਦਾਨ ਇਹ ਵੀ ਕਹਿੰਦੇ ਸਨ ਕਿ ਇਹ ਬਿੱਲ ਕਿਸਾਨਾਂ ਨੂੰ ਕਾਰਪੋਰੇਟ ਦੇ ਰਹਿਮ 'ਤੇ ਛੱਡ ਦੇਣਗੇ। ਕਿਸਾਨਾਂ ਨੇ ਐਮ.ਐਸ.ਪੀ. ਬਿੱਲ ਬਣਾਉਣ ਲਈ ਵੀ ਬੇਨਤੀ ਕੀਤੀ ਹੈ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕਾਰਪੋਰੇਟ ਕੀਮਤਾਂ ਨੂੰ ਕੰਟਰੋਲ ਨਹੀਂ ਕਰ ਸਕਦੇ। ਹਾਲਾਂਕਿ, ਸਰਕਾਰ ਇਹ ਕਹਿੰਦੀ ਹੈ ਕਿ ਉਹ ਕਿਸਾਨਾਂ ਨੂੰ ਆਪਣੀ ਫ਼ਸਲ ਸਿੱਧੇ ਵੱਡੇ ਖਰੀਦਦਾਰਾਂ ਨੂੰ ਵੇਚਣਾ ਆਸਾਨ ਬਣਾਉਣਗੇ ਅਤੇ ਉਸ ਦੁਆਰਾ ਕਿਹਾ ਗਿਆ ਕਿ ਵਿਰੋਧ ਪ੍ਰਦਰਸ਼ਨ ਗਲਤ ਜਾਣਕਾਰੀ 'ਤੇ ਅਧਾਰਤ ਸਨ।ਕਾਰਵਾਈਆਂ ਦੀ ਸ਼ੁਰੂਆਤ ਤੋਂ ਤੁਰੰਤ ਬਾਅਦ, ਯੂਨੀਅਨਾਂ ਨੇ ਸਥਾਨਕ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ, ਜ਼ਿਆਦਾਤਰ ਪੰਜਾਬ ਵਿਚ .
ਆਂਧਰਾ ਪ੍ਰਦੇਸ਼ (ਤੇਲਗੁ: ఆంధ్ర ప్రదేశ్), ਭਾਰਤ ਦੇ ਦੱਖਣ-ਪੂਰਬੀ ਤਟ ਉੱਤੇ ਸਥਿਤ ਰਾਜ ਹੈ। ਖੇਤਰ ਦੇ ਅਨੁਸਾਰ ਭਾਰਤ ਦਾ ਇਹ ਚੌਥਾ ਸਭ ਤੋਂ ਵੱਡਾ ਅਤੇ ਅਬਾਦੀ ਪੱਖੋਂ ਪੰਜਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈਦਰਾਬਾਦ ਹੈ। ਭਾਰਤ ਦੇ ਸਾਰੇ ਰਾਜਾਂ ਵਿੱਚ ਸਭ ਤੋਂ ਲੰਮਾ ਸਮੁੰਦਰ ਤਟ ਗੁਜਰਾਤ ਵਿੱਚ (1600 ਕਿ.ਮੀ.) ਹੁੰਦੇ ਹੋਏ, ਦੂਜੇ ਸਥਾਨ ਉੱਤੇ ਇਸ ਰਾਜ ਦਾ ਸਮੁੰਦਰ ਤਟ (972 ਕਿ.ਮੀ.) ਹੈ।ਆਂਦਰਾ ਪ੍ਰਦੇਸ਼ 12°41 ਅਤੇ 22°ਉ . ਅਕਸ਼ਾਂਸ਼ ਅਤੇ 77° ਅਤੇ 84°40 ਪੂ.
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਮੇਸ਼ (Aries) ਰਾਸ਼ੀ ਚੱਕਰ ਦੀ ਪਹਿਲੀ ਰਾਸ਼ੀ ਹੈ , ਇਸ ਰਾਸ਼ੀ ਦਾ ਚਿੰਨ੍ਹ ”ਮੇਢਾ’ ਜਾਂ ਭੇਡਾ ਹੈ , ਇਸ ਰਾਸ਼ੀ ਦਾ ਵਿਸਥਾਰ ਚੱਕਰ ਰਾਸ਼ੀ ਚੱਕਰ ਦੇ ਪਹਿਲੇ 30 ਅੰਸ਼ ਤੱਕ ( ਕੁਲ 30 ਅੰਸ਼ ) ਹੈ । ਰਾਸ਼ੀ ਚੱਕਰ ਦੀ ਇਹ ਪਹਿਲੀ ਰਾਸ਼ੀ ਹੈ। ਰਾਸ਼ੀ ਚੱਕਰ ਦਾ ਇਹ ਪਹਿਲਾਂ ਬਿੰਦੂ ਪ੍ਰਤੀਵਰਸ਼ ਲੱਗਭੱਗ 50 ਸੈਕੰਡ ਦੀ ਰਫ਼ਤਾਰ ਨਾਲ ਪਿੱਛੇ ਖਿਸਕਦਾ ਜਾਂਦਾ ਹੈ । ਇਸ ਬਿੰਦੂ ਦੀ ਇਸ ਬਕਰ ਰਫ਼ਤਾਰ ਨੇ ਜੋਤਿਸ਼ੀਏ ਗਿਣਤੀ ਵਿੱਚ ਦੋ ਪ੍ਰਕਾਰ ਦੀਆਂ ਪੱਧਤੀਆਂ ਨੂੰ ਜਨਮ ਦਿੱਤਾ ਹੈ । ਭਾਰਤੀ ਜੋਤਿਸ਼ੀ ਇਸ ਬਿੰਦੂ ਨੂੰ ਸਥਿਰ ਮੰਨ ਕੇ ਆਪਣੀ ਗਿਣਤੀ ਕਰਦੇ ਹਨ । ਇਸਨੂੰ ਨਿਰਇਣ ਪੱਧਤੀ ਕਿਹਾ ਜਾਂਦਾ ਹੈ । ਅਤੇ ਪੱਛਮ ਦੇ ਜੋਤਿਸ਼ੀ ਇਸ ਵਿੱਚ ਅਯਨਾਂਸ਼ ਜੋੜ ਕੇ ’ਸਾਇਨ’ ਪੱਧਤੀ ਅਪਣਾਉਂਦੇ ਹਨ । ਪਰ ਸਾਨੂੰ ਭਾਰਤੀ ਜੋਤਿਸ਼ ਦੇ ਆਧਾਰ ਉੱਤੇ ਗਿਣਤੀ ਕਰਨੀ ਚਾਹੀਦੀ ਹੈ । ਕਿਉਂਕਿ ਗਿਣਤੀ ਵਿੱਚ ਇਹ ਪੱਧਤੀ ਭਾਸਕਰ ਦੇ ਅਨੁਸਾਰ ਠੀਕ ਮੰਨੀ ਗਈ ਹੈ । ਮੇਸ਼ ਰਾਸ਼ੀ ਪੂਰਵ ਦਿਸ਼ਾ ਦੀ ਸੂਚਕ ਹੈ , ਅਤੇ ਇਸਦਾ ਸਵਾਮੀ ’ਮੰਗਲ’ ਹੈ । ਇਸਦੇ ਤਿੰਨ ਦਰੇਸ਼ਕਾਣੋਂ ( ਦਸ ਦਸ ਅੰਸ਼ਾਂ ਦੇ ਤਿੰਨ ਬਰਾਬਰ ਭਾਗ ) ਦੇ ਸਵਾਮੀ ਕਰਮਵਾਰ ਮੰਗਲ - ਮੰਗਲ , ਮੰਗਲ - ਸੂਰਜ , ਅਤੇ ਮੰਗਲ - ਗੁਰੂ ਹਨ । ਮੇਸ਼ ਰਾਸ਼ੀ ਦੇ ਅੰਤਰਗਤ ਅਸ਼ਵਿਨੀ ਨਛੱਤਰ ਦੇ ਚਾਰੇ ਪੜਾਅ ਅਤੇ ਕॄੱਤੀਕਾ ਦਾ ਪਹਿਲਾਂ ਪੜਾਅ ਆਉਂਦੇ ਹਨ । ਹਰ ਇੱਕ ਪੜਾਅ 3 । 20 ਅੰਸ਼ ਦਾ ਹੈ , ਜੋ ਨਵਾਂਸ਼ ਦੇ ਇੱਕ ਪਦ ਦੇ ਬਰਾਬਰ ਦਾ ਹੈ । ਇਸ ਚਰਣਾਂ ਦੇ ਸਵਾਮੀ ਕਰਮਵਾਰ ਅਸ਼ਵਿਨੀ ਪਹਿਲਾਂ ਪੜਾਅ ਵਿੱਚ ਕੇਤੁ - ਮੰਗਲ , ਦੂਸਰਾ ਪੜਾਅ ਵਿੱਚ ਕੇਤੁ - ਸ਼ੁਕਰ , ਤੀਜੇ ਪੜਾਅ ਵਿੱਚ ਕੇਤੁ - ਬੁੱਧ , ਚੌਥਾ ਪੜਾਅ ਵਿੱਚ ਕੇਤੁ - ਚੰਦਰਮਾ , ਭਰਨੀ ਪਹਿਲੇ ਪੜਾਅ ਵਿੱਚ ਸ਼ੁਕਰ - ਸੂਰਜ , ਦੂਸਰੇ ਪੜਾਅ ਵਿੱਚ ਸ਼ੁਕਰ - ਬੁੱਧ , ਤੀਜੇ ਪੜਾਅ ਵਿੱਚ ਸ਼ੁਕਰ - ਸ਼ੁਕਰ , ਅਤੇ ਭਰਨੀ ਚੌਥਾ ਪੜਾਅ ਵਿੱਚ ਸ਼ੁਕਰ - ਮੰਗਲ , ਕ੍ਰਿਤਿੱਕਾ ਦੇ ਪਹਿਲੇ ਪੜਾਅ ਵਿੱਚ ਸੂਰਜ - ਗੁਰੂ ਹਨ ।
ਯਹੂਦੀ (ਪੁਰਾਤਨ ਪੰਜਾਬੀ: ਜੂਦੀ; ਅੰਗਰੇਜ਼ੀ ਭਾਸ਼ਾ:Jew) ਉਹ ਵਿਅਕਤੀ ਹੈ ਜੋ ਯਹੂਦੀ ਧਰਮ ਨੂੰ ਮੰਨਦਾ ਹੈ। ਯਹੂਦੀਆਂ ਦਾ ਪਰੰਪਰਿਕ ਨਿਵਾਸ ਸਥਾਨ ਪੱਛਮ ਏਸ਼ੀਆ ਵਿੱਚ ਅਜੋਕੇ ਇਜ਼ਰਾਈਲ (ਜਿਸਦਾ ਜਨਮ 1947 ਦੇ ਬਾਅਦ ਹੋਇਆ) ਅਤੇ ਆਸਪਾਸ ਦੇ ਸਥਾਨਾਂ ਉੱਤੇ ਰਿਹਾ ਹੈ। ਮਧਕਾਲ ਵਿੱਚ ਇਹ ਯੂਰਪ ਦੇ ਕਈ ਖੇਤਰਾਂ ਵਿੱਚ ਰਹਿਣ ਲੱਗੇ, ਜਿੱਥੋਂ ਉਨ੍ਹਾਂ ਨੂੰ ਉਂਨੀਵੀਂ ਸਦੀ ਵਿੱਚ ਨਿਰਵਾਸਨ ਝੱਲਣਾ ਪਿਆ ਅਤੇ ਹੌਲੀ-ਹੌਲੀ ਵਿਸਥਾਪਿਤ ਹੋਕੇ ਉਹ ਅੱਜ ਮੁੱਖ ਤੌਰ ਤੇ ਇਜ਼ਰਾਈਲ ਅਤੇ ਅਮਰੀਕਾ ਵਿੱਚ ਰਹਿੰਦੇ ਹਨ। ਇਜ਼ਰਾਈਲ ਨੂੰ ਛੱਡਕੇ ਸਾਰੇ ਦੇਸ਼ਾਂ ਵਿੱਚ ਉਹ ਇੱਕ ਅਲਪ ਸੰਖਿਅਕ ਸਮੁਦਾਏ ਹਨ। ਇਨ੍ਹਾਂ ਦਾ ਮੁੱਖ ਕੰਮ ਵਪਾਰ ਹੈ। ਯਹੂਦੀ ਧਰਮ ਨੂੰ ਇਸਾਈ ਅਤੇ ਇਸਲਾਮ ਧਰਮ ਤੋਂ ਪੁਰਾਤਨ ਕਿਹਾ ਜਾ ਸਕਦਾ ਹੈ। ਇਨ੍ਹਾਂ ਤਿੰਨਾਂ ਧਰਮਾਂ ਨੂੰ ਸੰਯੁਕਤ ਤੌਰ ਤੇ ਇਬਰਾਹਮੀ ਧਰਮ ਵੀ ਕਹਿੰਦੇ ਹਨ।
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਇਕ ਅਖੌਤੀ ਗ੍ਰੰਥ ਹੈ ਜਿਸਨੂੰ ਸਿੱਖ ਵਿਰੋਧੀ ਤਾਕਤਾਂ ਨੇ ਸਿਖਾਂ ਨੂੰ ਗੁਮਰਾਹ ਕਰਨ ਲਈ ਅਤੇ ਸਿਖਾਂ ਨੂੰ ਗੁਰੂ ਗਰੰਥ ਸਾਹਿਬ ਨਾਲੋਂ ਤੋੜਨ ਲਈ19ਵੀਂ ਸਦੀ ਦੇ ਅਖੀਰ ਵਿਚ ਲਿਖਿਆ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਹਿੰਦੂ ਪੱਖੀ ਸਿੱਖ ਜਥੇਬੰਦੀਆਂ(ਟਕਸਾਲ ਆਦਿ) ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀਆਂ ਹਨ,[ਸਰੋਤ ਚਾਹੀਦਾ] ਬਹੁਤੇ ਸਿੱਖ ਅਤੇ ਸਿੱਖ ਵਿਦਵਾਨ ਇਸ ਗੱਲ ਤੋਂ ਇਨਕਾਰੀ ਹਨ ਕਿ ਗੁਰੂ ਸਾਹਿਬ ਅਜਿਹਾ ਅਸ਼ਲੀਲਤਾ ਭਰਿਆ ਸਾਹਿਤ ਲਿਖ ਸਕਦੇ ਹਨ, ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਸਕਿੰਟ ਜਾਂ ਸੈਕੰਡ ਆਮ ਭਾਸ਼ਾ ਵਿੱਚ ਸਮੇਂ ਦੀ ਸਭ ਤੋ ਛੋਟੀ ਇਕਾਈ ਮੰਨੀ ਜਾਦੀ ਹੈ ਪਰ ਵਿਗਿਆਨਕ ਇਹ ਮੰਨਦੇ ਹਨ ਕਿ ਸਕਿੰਟ ਨੂੰ ਅਗੇ ਕਈ ਹਿਸਿਆਂ ਵਿੱਚ ਵੰਡਿਆ ਜਾ ਸਕਦਾ ਹੈ। ਅੰਤਰਰਾਸ਼ਟਰੀ ਮਿਆਰ ਵਿੱਚ ਸਮੇਂ ਦੀਆਂ ਹੋਰ ਇਕਾਈਆਂ ਸਕਿੰਟਾਂ ਵਿੱਚ ਲਈਆਂ ਜਾਂਦੀਆਂ ਹਨ। ਇਹ ਇਕਾਈਆਂ ਦਸਾਂ ਦੇ ਗੁਣਾ ਵਿੱਚ ਹਨ। ਇਕ ਮਿਲੀਸਕਿੰਟ ਇਕ ਸੈਕਿੰਡ ਦਾ ਹਜ਼ਾਰਵਾਂ ਅਤੇ 'ਇਕ ਨੈਨੋ ਸੈਕਿੰਡ' ਇਕ ਸਕਿੰਟ ਦਾ ਇਕ ਅਰਬਵਾਂ ਹੈ। ਸਮੇਂ ਦੀਆਂ ਜ਼ਿਆਦਾਤਰ ਗੈਰ-ਅੰਤਰਰਾਸ਼ਟਰੀ ਸਟੈਂਡਰਡ ਇਕਾਈਆਂ ਜਿਵੇਂ ਕਿ ਘੰਟੇ ਅਤੇ ਮਿੰਟ ਵੀ ਸਕਿੰਟਾਂ 'ਤੇ ਅਧਾਰਤ ਹੁੰਦੀਆਂ ਹਨ।
ਆਸਾ ਕੀ ਵਾਰ (ਜਾਂ ਵਾਰ ਆਸਾ) ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਦਾ ਕਲਾਮ ਹੈ ਜੋ ਸਿੱਖਾਂ ਦੀ ਧਾਰਮਿਕ ਕਿਤਾਬ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਅਤੇ ਸਿੱਖਾਂ ਦੇ ਨਿਤਨੇਮ ਦਾ ਹਿੱਸਾ ਹੈ। ਇਸ ਬਾਣੀ ਨੂੰ ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ ਨੇ 24 ਪਉੜੀਆਂ ਅਤੇ 59 ਸਲੋਕ ਸੰਗ੍ਰਹਿਤ ਕਰ ਕੇ ਗੁਰੂ ਗ੍ਰੰਥ ਸਾਹਿਬ ਵਿੱਚ ਸਵੇਰੇ ਸੁਵਖਤੇ ਦੀ ਅਰਦਾਸ ਦੇ ਤੌਰ ਸ਼ਾਮਲ ਕੀਤਾ। ਇਸ ਵਿੱਚ ਕੁਝ ਸਲੋਕ ਦੂਜੇ ਗੁਰੂ, ਗੁਰੂ ਅੰਗਦ ਦੇਵ ਜੀ ਦੇ ਵੀ ਸ਼ਾਮਲ ਕੀਤੇ ਗਏ ਹਨ ਜੋ ਪਉੜੀਆਂ ਦੇ ਥੀਮ ਤੇ ਸੰਦੇਸ਼ ਨਾਲ ਮੇਲ ਖਾਂਦੇ ਹਨ। ਇਹ ਬਾਣੀ ਸਮਕਾਲੀ ਸਮਾਜਿਕ, ਧਾਰਮਿਕ ਅਤੇ ਰਾਜਨੈਤਿਕ ਪਖੰਡਾਂ ਨੂੰ ਨੰਗਿਆਂ ਕਰਕੇ ਸੱਚ ਦਾ ਰਾਹ ਦਰਸਾਉਂਦੀ ਹੈ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਹਾਇਪਰਟੈਕਸਟ ਟ੍ਰਾਂਸਫਰ ਪ੍ਰੋਟੋਕਾਲ (HTTP) ਵਰਲਡ ਵਾਈਡ ਵੈੱਬ ਲਈ ਡਾਟਾ ਸੰਚਾਰ ਦੀ ਬੁਨਿਆਦ ਹੈ। ਹਾਈਪਰਟੈਕਸਟ ਢਾਂਚਾਗਤ ਟੈਕਸਟ ਹੈ, ਜੋ ਟੈਕਸਟ ਨੂੰ ਰੱਖਣ ਵਾਲੀ ਨੋਡ ਵਿਚਕਾਰ ਲਾਜ਼ੀਕਲ ਲਿੰਕ (ਹਾਈਪਰਲਿੰਕਸ) ਦਾ ਇਸਤੇਮਾਲ ਕਰਦਾ ਹੈ। ਹਾਇਪਰਟੈਕਸਟ ਦੀ ਅਦਲਾ-ਬਦਲੀ ਜਾਂ ਟਰਾਂਸਫਰ ਕਰਨ ਲਈ ਪ੍ਰੋਟੋਕੋਲ HTTP ਹੈ। HTTP ਦਾ ਵਿਕਾਸ ਟਿਮ ਬਰਨਰਸ-ਲੀ (Tim Berners-Lee) ਦੁਆਰਾ ਸੀ.ਈ.ਆਰ.ਐਨ.
ਸੂਰਜ ਗ੍ਰਹਿਣ ਧਰਤੀ ਤੋਂ 3,50,000 ਕਿਲੋਮੀਟਰ ਉੱਪਰ ਚੰਦ ਜਦੋਂ ਸੂਰਜ ਅਤੇ ਧਰਤੀ ਦੀ ਸੇਧ ਵਿੱਚ ਦੋਨੋਂ ਦੇ ਵਿਚਕਾਰ ਆਉਂਦਾ ਹੈ ਤਾਂ ਧਰਤੀ ਤੇ ਸਾਨੂੰ ਸੂਰਜ ਨਜ਼ਰ ਨਹੀਂ ਆਉਂਦਾ ਤਾਂ ਅਸੀਂ ਕਹਿੰਦੇ ਹਾਂ ਸੂਰਜ ਗ੍ਰਹਿਣ ਲੱਗ ਗਿਆ। ਇਹ ਗ੍ਰਹਿਣ ਪੂਰਣ ਸੂਰਜ ਗ੍ਰਹਿਣ ਜਾਂ ਅੰਸ਼ਿਕ ਸੂਰਜ ਗ੍ਰਹਿਣ ਜਾਂ ਕੋਣੀ ਸੂਰਜ ਗ੍ਰਹਿਣ ਹੋ ਸਕਦਾ ਹੈ। ਜੇ ਸੂਰਜ ਪੂਰੀ ਤਰ੍ਹਾਂ ਨਾ ਦਿਸੇ ਤਾਂ ਪੂਰਣ ਗ੍ਰਹਿਣ, ਜੇ ਸੂਰਜ ਅੰਸ਼ਿਕ ਦਿਸੇ ਤਾਂ ਅੰਸ਼ਿਕ ਸੂਰਜ ਗ੍ਰਹਿਣ ਜੇ ਚੰਦ ਛੋਟਾ ਹੋਣ ਕਰਕੇ ਸੂਰਜ ਚਾਰ ਚੁਫੇਰੇ ਦਿਸੇ ਤਾਂ ਕੋਣੀ ਸੂਰਜ ਗ੍ਰਹਿਣ। ਪੂਰਣ ਗ੍ਰਹਿਣ ਦੌਰਾਨ ਚੰਦ ਕਾਲਾ ਹੋ ਜਾਂਦਾ ਹੈ ਅਤੇ ਉਸ ਦੇ ਪਿੱਛੇ ਸੂਰਜ ਦੇ ਚੁਫੇਰੇ ਦਾ ਚਾਨਣ-ਘੇਰਾ ਚਿੱਟੇ ਮੋਤੀਆਂ ਵਾਂਗ ਚਮਕਣ ਲੱਗਦਾ ਹੈ। ਜਦੋਂ ਸੂਰਜ ਚੰਦ ਉੱਤੇ ਸਥਿਤ ਘਾਟੀਆਂ ਵਿੱਚੋਂ ਦੀ ਝਾਕਦਾ ਹੈ, ਤਾਂ ਸੂਰਜ ਦੀ ਤੇਜ਼ ਰੌਸ਼ਨੀ ਚੰਦ ਦੇ ਬਾਹਰੀ ਘੇਰੇ ਉੱਤੇ ਮਣਕਿਆਂ ਵਾਂਗ ਚਮਕਦੀ ਹੈ ਤਾਂ ਇਨ੍ਹਾਂ ਮਣਕਿਆਂ ਨੂੰ ਬੇਲੀ ਦੇ ਮਣਕੇ* ਕਿਹਾ ਜਾਂਦਾ ਹੈ। ਇਸ ਤੋਂ ਬਾਅਦ ਸੂਰਜ ਗ੍ਰਹਿਣ ਹੀਰੇ ਦੀ ਮੁੰਦਰੀ ਵਾਂਗ ਨਜ਼ਰ ਆਉਂਦਾ ਹੈ। ਸੂਰਜ ਦੇ ਚਾਨਣ-ਘੇਰੇ ਦੇ ਥੱਲੇ ਗੁਲਾਬੀ ਤੇ ਜਾਮਣੀ ਰੰਗ ਚਮਕਦੇ ਹਨ।” ਇਸ ਨੂੰ ਬੇਲੀ ਦੇ ਮਣਕੇ ਇਸ ਕਰਕੇ ਕਿਹਾ ਜਾਂਦਾ ਹੈ ਕਿਉਂਕਿ ਅੰਗ੍ਰੇਜ਼ ਖਗੋਲ-ਵਿਗਿਆਨੀ ਫ੍ਰਾਂਸਿਸ ਬੇਲੀ ਨੇ 1836 ਵਿੱਚ ਸੂਰਜ ਗ੍ਰਹਿਣ ਦੌਰਾਨ ਇਨ੍ਹਾਂ ਦੇ ਨਜ਼ਰ ਆਉਣ ਨੂੰ ਰਿਕਾਰਡ ਕੀਤਾ ਸੀ।
ਜਾਣ ਪਛਾਣ: ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ ।
ਗਵਾਲੀਅਰ ਦਾ ਕਿਲ੍ਹਾ (ਹਿੰਦੀ: ग्वालियर क़िला) ਗਵਾਲੀਅਰ ਸ਼ਹਿਰ ਦਾ ਪ੍ਰਮੁੱਖ ਸਮਾਰਕ ਹੈ। ਇਹ ਕਿਲ੍ਹਾ ਗੋਪਾਂਚਲ ਨਾਮਕ ਪਰਬਤ ’ਤੇ ਸਥਿਤ ਹੈ। ਕਿਲ੍ਹੇ ਦੇ ਪਹਿਲੇ ਰਾਜਾ ਦਾ ਨਾਮ ਸੂਰਜ ਸੇਨ ਸੀ, ਜਿਹਨਾਂ ਦੇ ਨਾਮ ਦਾ ਪ੍ਰਾਚੀਨ ‘ਸੂਰਜ ਕੁੰਡ’ ਕਿਲ੍ਹੇ ’ਤੇ ਸਥਿਤ ਹੈ। ਲਾਲ ਬਲੁਏ ਪੱਥਰ ਤੋਂ ਬਣਾ ਇਹ ਕਿਲ੍ਹਾ ਸ਼ਹਿਰ ਦੀ ਹਰ ਦਿਸ਼ਾ ਤੋਂ ਵਿਖਾਈ ਦਿੰਦਾ ਹੈ।ਕਿਲ੍ਹਾ ਗਵਾਲੀਅਰ 1398 ’ਚ ਵਿਕਾਸ ਦੇ ਸਿਖ਼ਰ ’ਤੇ ਪਹੁੰਚਿਆ ਜਦੋਂ ਤੋਮਰ ਰਾਜਪੂਤ ਰਾਜੇ ਇਸ ’ਤੇ ਕਾਬਜ਼ ਹੋਏ। ਡੂੰਗਰ ਸਿੰਘ ਤੋਮਰ ਨੇ 1428 ਵਿੱਚ ਕਿਲ੍ਹੇ ਦੇ ਛੇ ਪ੍ਰਵੇਸ਼ ਦਰਵਾਜ਼ਿਆਂ ਸਾਹਮਣੇ ਵਾਲੀਆਂ ਪਹਾੜੀਆਂ ਨੂੰ ਤਰਾਸ਼ ਕੇ ਜੈਨ ਪੈਗੰਬਰ ਦੀਆਂ ਸੈਂਕੜੇ ਮੂਰਤੀਆਂ ਬਣਵਾਈਆਂ। ਇਨ੍ਹਾਂ ਵਿੱਚੋਂ ਕਈ ਮੂਰਤੀਆਂ 25 ਫੁੱਟ ਦੇ ਲਗਪਗ ਉੱਚੀਆਂ ਹਨ ਅਤੇ ਮੂੰਹੋਂ ਬੋਲਦੀਆਂ ਪ੍ਰਤੀਤ ਹੁੰਦੀਆਂ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.