ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
Mubarka ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿੱਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿੱਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮਿ੍ਤਸਰ ਸਾਹਿਬ ਪਹੁੰਚੇ।
ਦੀਵਾਲ਼ੀ ਜਾਂ ਦੀਪਾਵਲ਼ੀ (ਜੈਨ ਦੀਵਾਲ਼ੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦੀਵਾਲ਼ੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ਼ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ਼ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ਼ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਵਿਸ਼ਵਕਰਮਾ ਦੀ ਸਭ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਦੀ ਦੇਣ ਹੈ, ਉਹਨਾਂ ਨੂੰ 'ਕਿਰਤ ਦਾ ਦੇਵਤਾ' ਆਖਿਆ ਜਾਂਦਾ ਹੈ | ਵੱਡੇ-ਵੱਡੇ ਡੈਮ, ਵੱਡੀਆਂ-ਵੱਡੀਆਂ ਮਿੱਲਾਂ, ਆਸਮਾਨ ਨੂੰ ਛੂੰਹਦੀਆਂ ਇਮਾਰਤਾਂ, ਰੇਲਵੇ ਲਾਈਨਾਂ ਦੇ ਵਿਛੇ ਜਾਲ, ਪਹਾੜਾਂ ਵਿੱਚ ਸੁਰੰਗਾਂ ਆਦਿ ਸਭ ਦੀ ਉਸਾਰੀ ਵਿੱਚ ਵਰਤੇ ਔਜ਼ਾਰ ਅਤੇ ਮਸ਼ੀਨਰੀ ਬਾਬਾ ਵਿਸ਼ਵਕਰਮਾ ਜੀ ਦੀ ਦਸਤਕਾਰੀ ਦੀ ਕਲਾ ਦੀ ਦੇਣ ਹਨ | ਸੰਸਾਰ ਦੇ ਸੱਤ ਅਜੂਬਿਆਂ ਦੇ ਨਿਰਮਾਣ ਵਿੱਚ ਵੀ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਈ ਭਵਨ ਨਿਰਮਾਣ ਕਲਾ ਝਲਕਦੀ ਹੈ |
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਂਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਹੈਂਪ ਆਮ ਤੌਰ 'ਤੇ ਉੱਤਰੀ ਅਰਧ ਗੋਲੇ ਵਿੱਚ ਪਾਇਆ ਜਾਂਦਾ ਹੈ, ਸਨਅਤੀ ਭੰਗ (ਪੁਰਾਣੇ ਅੰਗਰੇਜ਼ੀ ਹਾਇਨੇਪ ਤੋਂ), ਕਈ ਤਰ੍ਹਾਂ ਦੀਆਂ ਕੈਨਬੀਜ ਸ਼ਤੋਵਾਂ ਪੌਦਿਆਂ ਦੀਆਂ ਕਿਸਮਾਂ ਹਨ। ਜੋ ਵਿਸ਼ੇਸ਼ ਤੌਰ 'ਤੇ ਇਸਦੇ ਪਦਾਰਥਾਂ ਦੇ ਉਤਪਾਦਾਂ ਦੇ ਉਦਯੋਗਾਂ ਲਈ ਵਰਤੀਆਂ ਜਾਂਦੀਆਂ ਹਨ। ਇਹ ਸਭ ਤੋਂ ਤੇਜ਼ੀ ਨਾਲ ਫੈਲਣ ਵਾਲੇ ਪੌਦਿਆਂ ਵਿੱਚੋਂ ਇੱਕ ਹੈ ਅਤੇ 10,000 ਵਰ੍ਹੇ ਪਹਿਲਾਂ ਵਰਤੇ ਜਾ ਸਕਣ ਯੋਗ ਫਾਈਬਰ ਵਿੱਚ ਰੁੱਝੇ ਹੋਏ ਪਹਿਲੇ ਪੌਦਿਆਂ ਵਿੱਚੋਂ ਇੱਕ ਸੀ। ਇਸਨੂੰ ਪੇਪਰ, ਟੈਕਸਟਾਈਲ, ਕਪੜੇ, ਬਾਇਓਗ੍ਰਿਏਟੇਬਲ ਪਲਾਸਟਿਕਸ, ਪੇਂਟ, ਇਨਸੂਲੇਸ਼ਨ, ਬਾਇਓਫਿਊਲ, ਖਾਣੇ ਅਤੇ ਜਾਨਵਰ ਫੀਡ ਸਮੇਤ ਵਿਭਿੰਨ ਤਰ੍ਹਾਂ ਦੀਆਂ ਵਪਾਰਿਕ ਚੀਜ਼ਾਂ ਵਿੱਚ ਸੋਧਿਆ ਜਾ ਸਕਦਾ ਹੈ।ਹਾਲਾਂਕਿ ਨਸ਼ਾ ਅਤੇ ਉਦਯੋਗਿਕ ਹੈਂਪ ਦੇ ਰੂਪ ਵਿੱਚ ਕੈਨਾਬਿਸ ਦੋਨੋਂ ਪਰਜਾ ਦੀਆਂ ਕੈਨਾਨਬਿਸ ਸੈਟੀਵਾ ਤੋਂ ਪ੍ਰਾਪਤ ਕਰਦੇ ਹਨ ਅਤੇ ਮਨੋਵਿਗਿਆਨਕ ਤੱਤ, ਟੈਟਰਾਹੀਡਰੋਕਾਨੋਬਿਨੋਲ (ਟੀ ਐਚ ਸੀ) ਹੁੰਦੇ ਹਨ, ਉਹ ਵਿਲੱਖਣ ਫਾਈਟੋਕੋਮਿਕ ਰਚਨਾਵਾਂ ਅਤੇ ਉਪਯੋਗਾਂ ਨਾਲ ਵੱਖਰੇ ਤਣਾਅ ਹਨ।ਹੈਂਪ ਵਿੱਚ ਥੈਂਸੀ ਦੇ ਘੱਟ ਘਣਤਾ ਅਤੇ ਕਨੇਬੀਡੀਓਲ (ਸੀ.ਬੀ.ਡੀ.) ਦੀ ਉੱਚ ਮਾਤਰਾ ਹੈ, ਜੋ ਇਸਦੇ ਮਨੋਵਿਗਿਆਨਕ ਪ੍ਰਭਾਵਾਂ ਨੂੰ ਘਟਾਉਂਦੀ ਜਾਂ ਖ਼ਤਮ ਕਰਦੀ ਹੈ। ਸਨਅਤੀ ਭੰਗ ਦੀ ਕਾਨੂੰਨੀਤਾ ਵੱਖ-ਵੱਖ ਦੇਸ਼ਾਂ ਵਿੱਚਕਾਰ ਹੁੰਦੀ ਹੈ। ਕੁਝ ਸਰਕਾਰਾਂ ਟੀ ਐਚ ਸੀ ਦੀ ਤਵੱਜੋ ਨੂੰ ਨਿਯੰਤ੍ਰਿਤ ਕਰਦੀਆਂ ਹਨ ਅਤੇ ਕੇਵਲ ਖਾਸ ਤੌਰ ਤੇ ਘੱਟ ਟੀ ਐਚ ਸੀ ਸਮੱਗਰੀ ਨਾਲ ਨਸਲ ਦੇ ਹੁੰਦੇ ਹਨ।
ਅਬਦੁੱਲ ਸੱਤਾਰ ਈਦੀ, ਐਨ ਆਈ (ਮੈਮਨੀ, ਉਰਦੂ: عبدالستار ایدھی, ਗੁਜਰਾਤੀ: અબ્દુલ સત્તાર ઇદી), ਜਾਂ ਮੌਲਾਨਾ ਈਦੀ, ਪਾਕਿਸਤਾਨ ਦੇ ਪ੍ਰਸਿੱਧ ਮਾਨਵਤਾਵਾਦੀ ਅਤੇ ਈਦੀ ਫਾਊਂਡੇਸ਼ਨ ਦੇ ਪ੍ਰਧਾਨ ਸਨ। ਈਦੀ ਫਾਊਂਡੇਸ਼ਨ ਪਾਕਿਸਤਾਨ ਅਤੇ ਸੰਸਾਰ ਦੇ ਹੋਰ ਦੇਸ਼ਾਂ ਵਿੱਚ ਸਰਗਰਮ ਹੈ। ਉਹਨਾਂ ਦੀ ਪਤਨੀ ਬੇਗਮ ਬਿਲਕਿਸ ਈਦੀ, ਬਿਲਕਿਸ ਈਦੀ ਫਾਉਂਡੇਸ਼ਨ ਦੀ ਮੁਖੀ ਹੈ। ਪਤੀ-ਪਤਨੀ ਨੂੰ ਸਾਂਝੇ ਤੌਰ 'ਤੇ ਸੰਨ 1986 ਦਾ ਰਮਨ ਮੈਗਸੇਸੇ ਅਵਾਰਡ ਸਮਾਜ-ਸੇਵਾ ਲਈ ਪ੍ਰਦਾਨ ਕੀਤਾ ਗਿਆ ਸੀ। ਉਹਨਾਂ ਨੂੰ ਲੈਨਿਨ ਸ਼ਾਂਤੀ ਇਨਾਮ ਅਤੇ ਬਲਜ਼ਾਨ ਇਨਾਮ ਵੀ ਮਿਲੇ ਹਨ। ਗਿਨੀਜ ਸੰਸਾਰ ਰਿਕਾਰਡ ਦੇ ਅਨੁਸਾਰ ਈਦੀ ਫਾਊਂਡੇਸ਼ਨ ਦੇ ਕੋਲ ਸੰਸਾਰ ਦੀ ਸਭ ਤੋਂ ਵੱਡੀ ਨਿਜੀ ਐਂਬੂਲੈਂਸ ਸੇਵਾ ਹੈ। ਸਤੰਬਰ 2010 ਵਿੱਚ ਬੈਡਫੋਰਡਸਾਇਰ ਯੂਨੀਵਰਸਿਟੀ ਨੇ ਈਦੀ ਨੂੰ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ ਕੀਤਾ। 1985 ਵਿੱਚ ਈਦੀ ਨੂੰ ਪਾਕਿਸਤਾਨ ਸਰਕਾਰ ਨੇ ਨਿਸ਼ਾਨ-ਏ-ਇਮਤਿਆਜ਼ ਨਾਲ ਨਿਵਾਜਿਆ।ਈਦੀ ਫਾਉਂਡੇਸ਼ਨ ਅਜ ਪਾਕਿਸਤਾਨ ਦਾ ਸਭ ਤੋਂ ਵੱਡਾ ਭਲਾਈ ਸੰਗਠਨ ਹੈ। ਜਨਮ ਤੋਂ ਹੁਣ ਤਕ, ਈਦੀ ਫਾਉਂਡੇਸ਼ਨ ਨੇ 20,000 ਤੋਂ ਜਿਆਦਾ ਛਡੇ ਹੋਏ ਬੱਚਿਆਂ ਨੂੰ ਬਚਾਇਆ ਹੈ, 50,000 ਅਨਾਥਾਂ ਨੂੰ ਮੁੜ-ਵਸੇਬਾ ਦਿੱਤਾ ਹੈ ਅਤੇ 40,000 ਨਰਸਾਂ ਨੂੰ ਸਿਖਲਾਈ ਦਿੱਤੀ ਹੈ। ਈਦੀ ਫਾਉਂਡੇਸ਼ਨ ਪੇਂਡੂ ਅਤੇ ਸ਼ਹਿਰੀ ਪਾਕਿਸਤਾਨ ਵਿੱਚ 330 ਭਲਾਈ ਕੇਂਦਰ ਚਲਾ ਰਿਹਾ ਹੈ, ਜਿਸ ਵਿੱਚ ਭੋਜਨ ਰਸੋਈਆਂ, ਮੁੜ-ਵਸੇਬਾ ਘਰ, ਛੱਡੇ ਹੋਏ ਬਚਿਆਂ ਅਤੇ ਔਰਤਾ ਲਈ ਸ਼ੇਲਟਰ ਅਤੇ ਮਾਨਸਿਕ ਤੌਰ 'ਤੇ ਅਪਾਹਿਜਾਂ ਲਈ ਕਲੀਨਿਕ ਹਨ।
ਜੀਨ ਪ੍ਰਾਣੀਆਂ ਵਿੱਚ ਡੀ ਐਨ ਏ ਦੀਆਂ ਬਣੀਆਂ ਉਹ ਅਤਿ ਸੂਖਮ ਰਚਨਾਵਾਂ ਨੂੰ ਕਹਿੰਦੇ ਹਨ ਜੋ ਅਨੁਵੰਸ਼ਿਕ ਲੱਛਣਾਂ ਦਾ ਧਾਰਨ ਅਤੇ ਉਹਨਾਂ ਦਾ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਵਿੱਚ ਸਥਾਨਾਂਤਰਣ ਕਰਦੀਆਂ ਹਨ। ਜੀਨ ਯੂਨਾਨੀ ਸ਼ਬਦ ਹੈ ਜਿਸਦੇ ਅਰਥ ਹਨ ‘ਉਪਜਾਉਣ ਦੇ’। ਮੈਂਡਲ ਦੀ ਖੋਜ ਨੇ ਦਰਸਾ ਦਿੱਤਾ ਕਿ ਵਿਰਸੇ ’ਚ ਮਿਲ ਰਹੇ ਜੀਨ, ਸੰਤਾਨ ਦੀਆਂ ਵਿਸ਼ੇਸ਼ਤਾਵਾਂ ਨਿਰਧਾਰਤ ਕਰਦੇ ਰਹਿੰਦੇ ਹਨ।
ਰਿਸ਼ੀ ਸੁਨਕ (/12 ਮਈ 1980) ਦਾ ਜਨਮ 12 ਮਈ 1980 ਨੂੰ ਹੋਇਆ) ਇੱਕ ਬ੍ਰਿਟਿਸ਼ ਸਿਆਸਤਦਾਨ ਹੈ ਜਿਸਨੇ 2020 ਤੋਂ 2022 ਤੱਕ ਸਰਕਾਰੀ ਖਜ਼ਾਨੇ ਦੇ ਚਾਂਸਲਰ ਵਜੋਂ ਸੇਵਾ ਨਿਭਾਈ ਹੈ, ਜੋ ਪਹਿਲਾਂ 2019 ਤੋਂ 2020 ਤੱਕ ਖਜ਼ਾਨੇ ਦੇ ਮੁੱਖ ਸਕੱਤਰ ਵਜੋਂ ਸੇਵਾ ਨਿਭਾ ਚੁੱਕੇ ਹਨ। ਕੰਜ਼ਰਵੇਟਿਵ ਪਾਰਟੀ ਦੇ ਮੈਂਬਰ ਹੋਣ ਦੇ ਨਾਤੇ ਉਹ ਰਿਚਮੰਡ (ਯਾਰਕਸ) ਲਈ 2015 ਤੋਂ ਸੰਸਦ ਮੈਂਬਰ (ਐਮਪੀ) ਰਹੇ ਹਨ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਸੂਰਜ ਗ੍ਰਹਿਣ ਧਰਤੀ ਤੋਂ 3,50,000 ਕਿਲੋਮੀਟਰ ਉੱਪਰ ਚੰਦ ਜਦੋਂ ਸੂਰਜ ਅਤੇ ਧਰਤੀ ਦੀ ਸੇਧ ਵਿੱਚ ਦੋਨੋਂ ਦੇ ਵਿਚਕਾਰ ਆਉਂਦਾ ਹੈ ਤਾਂ ਧਰਤੀ ਤੇ ਸਾਨੂੰ ਸੂਰਜ ਨਜ਼ਰ ਨਹੀਂ ਆਉਂਦਾ ਤਾਂ ਅਸੀਂ ਕਹਿੰਦੇ ਹਾਂ ਸੂਰਜ ਗ੍ਰਹਿਣ ਲੱਗ ਗਿਆ। ਇਹ ਗ੍ਰਹਿਣ ਪੂਰਣ ਸੂਰਜ ਗ੍ਰਹਿਣ ਜਾਂ ਅੰਸ਼ਿਕ ਸੂਰਜ ਗ੍ਰਹਿਣ ਜਾਂ ਕੋਣੀ ਸੂਰਜ ਗ੍ਰਹਿਣ ਹੋ ਸਕਦਾ ਹੈ। ਜੇ ਸੂਰਜ ਪੂਰੀ ਤਰ੍ਹਾਂ ਨਾ ਦਿਸੇ ਤਾਂ ਪੂਰਣ ਗ੍ਰਹਿਣ, ਜੇ ਸੂਰਜ ਅੰਸ਼ਿਕ ਦਿਸੇ ਤਾਂ ਅੰਸ਼ਿਕ ਸੂਰਜ ਗ੍ਰਹਿਣ ਜੇ ਚੰਦ ਛੋਟਾ ਹੋਣ ਕਰਕੇ ਸੂਰਜ ਚਾਰ ਚੁਫੇਰੇ ਦਿਸੇ ਤਾਂ ਕੋਣੀ ਸੂਰਜ ਗ੍ਰਹਿਣ। ਪੂਰਣ ਗ੍ਰਹਿਣ ਦੌਰਾਨ ਚੰਦ ਕਾਲਾ ਹੋ ਜਾਂਦਾ ਹੈ ਅਤੇ ਉਸ ਦੇ ਪਿੱਛੇ ਸੂਰਜ ਦੇ ਚੁਫੇਰੇ ਦਾ ਚਾਨਣ-ਘੇਰਾ ਚਿੱਟੇ ਮੋਤੀਆਂ ਵਾਂਗ ਚਮਕਣ ਲੱਗਦਾ ਹੈ। ਜਦੋਂ ਸੂਰਜ ਚੰਦ ਉੱਤੇ ਸਥਿਤ ਘਾਟੀਆਂ ਵਿੱਚੋਂ ਦੀ ਝਾਕਦਾ ਹੈ, ਤਾਂ ਸੂਰਜ ਦੀ ਤੇਜ਼ ਰੌਸ਼ਨੀ ਚੰਦ ਦੇ ਬਾਹਰੀ ਘੇਰੇ ਉੱਤੇ ਮਣਕਿਆਂ ਵਾਂਗ ਚਮਕਦੀ ਹੈ ਤਾਂ ਇਨ੍ਹਾਂ ਮਣਕਿਆਂ ਨੂੰ ਬੇਲੀ ਦੇ ਮਣਕੇ* ਕਿਹਾ ਜਾਂਦਾ ਹੈ। ਇਸ ਤੋਂ ਬਾਅਦ ਸੂਰਜ ਗ੍ਰਹਿਣ ਹੀਰੇ ਦੀ ਮੁੰਦਰੀ ਵਾਂਗ ਨਜ਼ਰ ਆਉਂਦਾ ਹੈ। ਸੂਰਜ ਦੇ ਚਾਨਣ-ਘੇਰੇ ਦੇ ਥੱਲੇ ਗੁਲਾਬੀ ਤੇ ਜਾਮਣੀ ਰੰਗ ਚਮਕਦੇ ਹਨ।” ਇਸ ਨੂੰ ਬੇਲੀ ਦੇ ਮਣਕੇ ਇਸ ਕਰਕੇ ਕਿਹਾ ਜਾਂਦਾ ਹੈ ਕਿਉਂਕਿ ਅੰਗ੍ਰੇਜ਼ ਖਗੋਲ-ਵਿਗਿਆਨੀ ਫ੍ਰਾਂਸਿਸ ਬੇਲੀ ਨੇ 1836 ਵਿੱਚ ਸੂਰਜ ਗ੍ਰਹਿਣ ਦੌਰਾਨ ਇਨ੍ਹਾਂ ਦੇ ਨਜ਼ਰ ਆਉਣ ਨੂੰ ਰਿਕਾਰਡ ਕੀਤਾ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਵਿਸ਼ਵਕਰਮਾ ਦਿਹਾੜਾ, ਜਿਸ ਨੂੰ ਵਿਸ਼ਵਕਰਮਾ ਜਯੰਤੀ ਜਾਂ ਵਿਸ਼ਵਕਰਮਾ ਪੂਜਾ ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ। ਇੱਕ ਇੱਕ ਹਿੰਦੂ ਪਰਮੇਸ਼ੁਰ, ਬ੍ਰਹਮ ਆਰਕੀਟੈਕਟ ਵਿਸ਼ਵਕਰਮਾ ਦੇ ਜਸ਼ਨਾਂ ਵਜੋਂ ਮਨਾਇਆ ਜਾਂਦਾ ਹੈ। ਉਸ ਨੂੰ ਸੈਭੰ ਅਤੇ ਸੰਸਾਰ ਦਾ ਸਿਰਜਣਹਾਰ ਮੰਨਿਆ ਜਾਂਦਾ ਹੈ। ਉਸ ਨੇ ਪਵਿੱਤਰ ਸ਼ਹਿਰ ਦੁਆਰਕਾ, ਜਿੱਥੇ ਕ੍ਰਿਸ਼ਨ ਦਾ ਰਾਜ ਸੀ, ਦਾ ਅਤੇ ਪਾਂਡਵਾਂ ਦੇ ਮਾਯਾ ਸਭਾ ਮਹਲ ਦਾ ਨਿਰਮਾਣ ਕੀਤਾ ਸੀ ਅਤੇ ਦੇਵਤਿਆਂ ਲਈ ਬਹੁਤ ਸਾਰੇ ਸ਼ਾਨਦਾਰ ਹਥਿਆਰ ਬਣਾਏ ਸਨ। ਉਸ ਨੂੰ ਬ੍ਰਹਮ ਤਰਖਾਣ ਵੀ ਕਿਹਾ ਜਾਂਦਾ ਹੈ। ਉਸਦਾ ਜ਼ਿਕਰ ਰਿਗ ਵੇਦ ਵਿੱਚ ਆਉਂਦਾ ਹੈ ਅਤੇ ਮਕੈਨਿਕ ਅਤੇ ਆਰਕੀਟੈਕਚਰ ਦੇ ਵਿਗਿਆਨ ਸਥਾਪਤੀਆ ਵੇਦ ਦਾ ਰਚਣਹਾਰ ਹੋਣ ਦਾ ਸਿਹਰਾ ਪ੍ਰਾਪਤ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋਇਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਗਵਾਲੀਅਰ ਦਾ ਕਿਲ੍ਹਾ (ਹਿੰਦੀ: ग्वालियर क़िला) ਗਵਾਲੀਅਰ ਸ਼ਹਿਰ ਦਾ ਪ੍ਰਮੁੱਖ ਸਮਾਰਕ ਹੈ। ਇਹ ਕਿਲ੍ਹਾ ਗੋਪਾਂਚਲ ਨਾਮਕ ਪਰਬਤ ’ਤੇ ਸਥਿਤ ਹੈ। ਕਿਲ੍ਹੇ ਦੇ ਪਹਿਲੇ ਰਾਜਾ ਦਾ ਨਾਮ ਸੂਰਜ ਸੇਨ ਸੀ, ਜਿਹਨਾਂ ਦੇ ਨਾਮ ਦਾ ਪ੍ਰਾਚੀਨ ‘ਸੂਰਜ ਕੁੰਡ’ ਕਿਲ੍ਹੇ ’ਤੇ ਸਥਿਤ ਹੈ। ਲਾਲ ਬਲੁਏ ਪੱਥਰ ਤੋਂ ਬਣਾ ਇਹ ਕਿਲ੍ਹਾ ਸ਼ਹਿਰ ਦੀ ਹਰ ਦਿਸ਼ਾ ਤੋਂ ਵਿਖਾਈ ਦਿੰਦਾ ਹੈ।ਕਿਲ੍ਹਾ ਗਵਾਲੀਅਰ 1398 ’ਚ ਵਿਕਾਸ ਦੇ ਸਿਖ਼ਰ ’ਤੇ ਪਹੁੰਚਿਆ ਜਦੋਂ ਤੋਮਰ ਰਾਜਪੂਤ ਰਾਜੇ ਇਸ ’ਤੇ ਕਾਬਜ਼ ਹੋਏ। ਡੂੰਗਰ ਸਿੰਘ ਤੋਮਰ ਨੇ 1428 ਵਿੱਚ ਕਿਲ੍ਹੇ ਦੇ ਛੇ ਪ੍ਰਵੇਸ਼ ਦਰਵਾਜ਼ਿਆਂ ਸਾਹਮਣੇ ਵਾਲੀਆਂ ਪਹਾੜੀਆਂ ਨੂੰ ਤਰਾਸ਼ ਕੇ ਜੈਨ ਪੈਗੰਬਰ ਦੀਆਂ ਸੈਂਕੜੇ ਮੂਰਤੀਆਂ ਬਣਵਾਈਆਂ। ਇਨ੍ਹਾਂ ਵਿੱਚੋਂ ਕਈ ਮੂਰਤੀਆਂ 25 ਫੁੱਟ ਦੇ ਲਗਪਗ ਉੱਚੀਆਂ ਹਨ ਅਤੇ ਮੂੰਹੋਂ ਬੋਲਦੀਆਂ ਪ੍ਰਤੀਤ ਹੁੰਦੀਆਂ ਹਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਦੀਵਾ, ਚਰਾਗ ਜਾਂ ਦੀਪਕ ਮਿੱਟੀ, ਆਟੇ ਜਾਣ ਕਿਸੇ ਹੋਰ ਧਾਤ ਸਮਗਰੀ ਦਾ ਬਣਿਆ ਇੱਕ ਤਰ੍ਹਾਂ ਕੈਲੀਨੁਮਾ ਭਾਂਡਾ ਹੁੰਦਾ ਹੈ ਜਿਸ ਵਿੱਚ ਸੂਤ ਦੀ ਵੱਟੀ ਅਤੇ ਤੇਲ ਜਾਂ ਘੀ ਪਾ ਕੇ ਜੋਤ ਜਲਾਈ ਜਾਂਦੀ ਹੈ। ਪ੍ਰਾਚੀਨ ਜ਼ਮਾਨੇ ਵਿੱਚ ਇਸ ਦਾ ਪ੍ਰਯੋਗ ਮੁੱਖ ਤੌਰ 'ਤੇ ਪ੍ਰਕਾਸ਼ ਲਈ ਕੀਤਾ ਜਾਂਦਾ ਸੀ ਪਰ ਬਿਜਲੀ ਦੇ ਲਾਟੂ ਆ ਜਾਣ ਦੇ ਬਾਅਦ ਇਹ ਸਜਾਵਟ ਜਾਂ ਪੂਜਾ ਦੀ ਚੀਜ਼ ਵਜੋਂ ਵਧੇਰੇ ਪ੍ਰਯੋਗ ਹੁੰਦਾ ਹੈ। ਹਨੇਰੇ ਵਿੱਚ ਰੋਸ਼ਨੀ ਦਾ ਸਰੋਤ ਹੋਣ ਨਾਤੇ ਮਨੁੱਖੀ ਸੱਭਿਆਚਾਰ ਵਿੱਚ ਇਸ ਦੀ ਅਹਿਮੀਅਤ ਨੂੰ ਘਟਾ ਕੇ ਨਹੀਂ ਦੇਖਿਆ ਜਾ ਸਕਦਾ। ਭਾਰਤੀ ਉਪਮਹਾਦੀਪ ਅਤੇ ਏਸ਼ੀਆ ਦੇ ਹੋਰਨਾਂ ਦੇਸ਼ਾਂ ਦੀ ਕਵਿਤਾ ਵਿੱਚ ਸ਼ਾਇਦ ਇਹ ਸਭ ਤੋਂ ਵਧੇਰੇ ਵਰਤੀਂਦਾ ਚਿਹਨ ਹੈ। ਆਰਤੀ ਵਿੱਚ ਦੀਵਿਆਂ ਦੀ ਅਹਿਮੀਅਤ ਤੋਂ ਇਹ ਗੱਲ ਭਲੀਭਾਂਤ ਸਪਸ਼ਟ ਹੈ। ਚਾਨਣ ਦਾ ਪ੍ਰਤੀਕ : ਦੀਵਾ ਦੀਵਾ ਪੰਜਾਬੀ ਸੱਭਿਆਚਾਰ ਦਾ ਅਹਿਮ ਅੰਗ ਹੈ। ਪੰਜਾਬੀ ਸਮਾਜ ਦੀਆਂ ਬਹੁਤ ਸਾਰੀਆਂ ਰਸਮਾਂ ਵਿਚ ਦੀਵੇ ਦਾ ਹੋਣਾ ਲਾਜ਼ਮੀ ਹੈ। ਦੀਵਾ, ਜੋਤ,ਚਿਰਾਗ, ਦੀਪ ਇਹ ਸਾਰੇ ਸ਼ਬਦ ਸਮਾਨਾਰਥੀ ਹਨ। ਦੀਵਾ ਪੰਜਾਬੀ ਭਾਸ਼ਾ, ਜੋਤ ਸੰਸਕਿ੍ਤੀ,ਦੀਪ ਹਿੰਦੀ ਅਤੇ ਚਿਰਾਗ ਫਾਰਸੀ ਭਾਸ਼ਾ ਦੇ ਸ਼ਬਦ ਹਨ। ਜਗਦਾ ਦੀਵਾ ਜੀਵਨ ਰੂਪੀ ਜੋਤ ਹੈ ਅਤੇ ਬੁਝਿਆ ਦੀਵਾ ਅਜੀਵਨ ਦਾ ਪ੍ਰਤੀਕ ਹੈ। ਇਸ ਲਈ ਜਗਦਾ ਦੀਵਾ ਬੁੜ ਅਤੇ ਦੀਵੇ ਦਾ ਬੁੱਛਣਾ ਅਸਤ ਮੰਨਿਆ ਗਿਆ ਹੈ। ਦੀਵਾ ਮਿੱਟੀ, ਆਏ ਅਤੇ ਧਾਤ ਦਾ ਬਣਿਆ ਹੁੰਦਾ ਹੈ। ਈਸਾਈ ਧਰਮ ਵਿਚ ਦੀਵੇ ਦੀ ਥਾਂ ਮੋਮਬਤੀ ਅਤੇ ਲੈਂਪ ਦੀ ਵਰਤੋਂ ਕੀਤੀ ਜਾਂਦੀ ਹੈ। ਲੈਂਪ ਦੀਵੇ ਦਾ ਹੀ ਪਰਵਰਤਿਤ ਰੂਪ ਹੈ। ਇਸ ਲੈਂਪ ਨੂੰ ਜਗਾਉਣ ਲਈ ਨਾਰੀਅਲ ਦੇ ਤੇਲ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਦੀਵੇ ਲਈ ਤੇਲ ਅਤੇ ਘਿਉ ਦੀ। ਘਿਉ ਪੰਜ ਅੰਮ੍ਰਿਤਾਂ (ਪਵਿੱਤਰ ਵਸਤੂਆਂ) ਵਿਚ ਸ਼ਾਮਲ ਕੀਤਾ ਜਾਂਦਾ ਹੈ। ਇਹ ਪੰਜ - ਅੰਮ੍ਰਿਤ ਦੁੱਧ, ਦਹੀਂ, ਘਿਉ, ਖੰਡ, ਗੁੜ ਜਾਂ ਮਿਸ਼ਰੀ ਹਨ। ਮਿਥ ਕਥਾ ਅਨੁਸਾਰ ਜਦੋਂ ਦੇਵਤਿਆਂ ਅਤੇ ਦੈਤਾਂ ਨੇ ਰਲ ਕੇ ਸਮੁੰਦਰ ਮੰਥਨ ਕੀਤਾ ਤਾਂ ਉਸ ਸਮੇਂ ਉਸ ਵਿੱਚੋਂ ਚੌਦਾਂ ਰਤਨ ਪ੍ਰਾਪਤ ਹੋਏ, ਜਿੰਨ੍ਹਾਂ ਵਿੱਚੋਂ ਘਿਓ ਵੀ ਇਕ ਰਤਨ ਸੀ। ਲੋਕ ਧਾਰਨਾ ਹੈ ਕਿ ਘਿਉ ਅਤੇ ਰੇਸ਼ਮ ਨੂੰ ਕੋਈ ਭਿੱਟੜ ਨਹੀਂ ਕਹਿੰਦਾ : ਘਿਅ ਪਟ ਭਾਂਡਾ ਕਹੈ ਨ ਕੋਇ ॥ (ਸ੍ਰੀ ਗੁਰੂ ਗ੍ਰੰਥ ਸਾਹਿਬ,ਪੰਨਾ ੭੨੧) 721 ਹਿੰਦੂ ਧਰਮ ਵਿਚ ਗਊ ਦੀ ਪੂਜਾ ਕੀਤੀ ਜਾਂਦੀ ਰਹੀ ਹੈ। ਭਾਰਤ ਖੇਤੀ ਪ੍ਰਧਾਨ ਦੇਸ਼ ਹੈ ਅਤੇ ਖੇਤੀਬਾੜੀ ਦਾ ਧੰਦਾ ਕਰਨ ਵਾਲੇ ਘਰਾਂ ਵਿੱਚ ਲਵੇਗਾ ਆਮ ਹੁੰਦਾ ਹੈ। ਛਾਂ ਦੇ ਦੁੱਧ ਤੋਂ ਹੀ ਘਿਉਂ ਬਣਦਾ ਹੈ। ਇਸ ਲਈ ਘਰਾਂ ਵਿਚ ਘਿਉ ਆਮ ਤੌਰ 'ਤੇ ਮਿਲ ਹੀ ਜਾਂਦਾ ਹੈ। ਲੋਕ ਮੁਹਾਵਰਾ ਹੈ ਕਿ ਘਿਓ ਜੱਟੀ ਦਾ ,ਤੇਲ ਹੱਟੀ ਦਾ| (ਲੋਕ ਅਖਾਣ) ਹਿੰਦੂ ਧਰਮ ਵਿਚ ਇਸ਼ਟ/ਦੇਵਤੇ ਅੱਗੇ ਜੋਤ ਜਗਾਈ ਜਾਂਦੀ ਹੈ ਅਤੇ ਇਸ ਜੋਤ ਵਿਚ ਘਿਉ ਦੀ ਵਰਤੋਂ ਕੀਤੀ ਜਾਂਦੀ ਹੈ, ਕਿਉਂਕਿ ਘਿਉ ਨੂੰ ਸਭ ਤੋਂ ਵੱਧ ਪਵਿੱਤਰ ਮੰਨਿਆ ਗਿਆ ਹੈ। ਸਿੱਖ ਧਰਮ ਭਾਰਤੀ ਧਰਮਾਂ ਵਿੱਚ ਵਿਕਸਿਤ ਹੋਇਆ ਧਰਮ ਹੈ, ਇਸ ਲਈ ਸਿੱਖਾਂ ਵਿਚ ਵੀ ਘਿਉ ਨੂੰ ਸਭ ਤੋਂ ਵੱਧ ਪਵਿੱਤਰ ਮੰਨਿਆ ਜਾਂਦਾ ਹੈ। ਕੜਾਹ ਪ੍ਰਸਾਦਿ ਵਿਚ ਤੀਜਾ ਹਿੱਸਾ ਘਿਉ ਦਾ ਹੁੰਦਾ ਹੈ ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ ਪੰਜਵਾ ਪਾਇਆ ਘਿਰਤੁ ॥ ਤਾ ਹੋਆ ਪਾਕ ਪਵਿਤੁ ॥ (ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਨਾ 473) ਗੁਰਦੁਆਰਿਆਂ ਵਿਚ ਜਗਾਈ ਜਾਂਦੀ ਜੋਤ ਵਿਚ ਘਿਉ ਵਰਤਿਆ ਜਾਂਦਾ ਹੈ। ਸ਼ੁਭ ਮੌਕਿਆਂ ਜਾਂ ਮਨੋ ਕਾਮਨਾਵਾਂ ਦੀ ਪੂਰਤੀ ਲਈ ਕੀਤੇ ਜਾਂਦੇ ਹਵਨ ਵਿਚ ਹੋਰ ਸਾਮੱਗਰੀ ਦੇ ਨਾਲ ਨਾਲ ਘਿਉ ਵੀ ਪਾਇਆ ਜਾਂਦਾ ਹੈ। ਤਿਤੁ ਘਿਇ ਹੋਮ ਜਗ ਸਦ ਪੂਜਾ ਪਇਐ ਕਾਰਜੁ (ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਨਾ 150) ਔੜਾਂ ਦੇ ਦਿਨਾਂ ਵਿਚ ਇੰਦਰ ਦੇਵਤਾ ਨੂੰ ਖ਼ੁਸ਼ ਕਰਨ ਲਈ ਜੋ ਹਵਨ ਕੀਤੇ ਜਾਂਦੇ ਹਨ, ਉਹਨਾਂ ਵਿਚ ਵਧੇਰ ਘਿਉ ਦੀ ਵਰਤੋਂ ਕੀਤੀ ਜਾਂਦੀ ਹੈ, ਕਿਉਂਕਿ ਇਹ ਵਿਸ਼ਵਾਸ ਹੈ ਕਿ ਘਿਉ ਦੇ ਅਣਬਲੇ ਕਣ ਹਵਾ ਵਿਚ ਰਲ ਕੇ ਮੀਂਹ ਲਿਆਉਣ ਦਾ ਕਾਰਨ ਬਣਦੇ ਹਨ। ਲੋਕ ਜਾਦੂ ਚਿੰਤਨ ਅਨੁਸਾਰ ਘਿਉ ਦੇ ਬਲਣ ਨਾਲ ਚੰਦਰੀਆਂ ਰੂਹਾਂ ਨੱਸ ਜਾਂਦੀਆਂ ਹਨ ਤੇ ਦੇਵਤੇ ਪ੍ਰਸੰਨ ਹੁੰਦੇ ਹਨ। ਇਸ ਨਾਲ ਵਾਤਾਵਰਣ ਵੀ ਸਾਫ਼ ਤੇ ਪਵਿੱਤਰ ਹੁੰਦਾ ਹੈ। ਇਸੇ ਲਈ ਖੁਸ਼ੀ ਦੇ ਮੌਕਿਆਂ 'ਤੇ ਘਿਉ ਦੇ ਦੀਵੇ ਬਾਲੇ ਜਾਂਦੇ ਹਨ। ਵਿਅਕਤੀ ਦੇ ਅੰਤਿਮ ਸੰਸਕਾਰ ਦੀ ਰਸਮ ਸਮੇਂ ਅਗਨ ਭੇਂਟ ਕਰਨ ਤੋਂ ਪਹਿਲਾਂ ਮੂੰਹ ਵਿਚ ਘਿਉ ਪਾਇਆ ਜਾਂਦਾ ਹੈ। ਕਈ ਲੋਕ ਆਪਣੇ ਸ਼ਰੀਕ ਨੂੰ ਇਹ ਮਿਹਣਾ ਦੇਂਦੇ ਹਨ ਕਿ ਉਹ ਉਸ ਦੇ ਮਰਨ 'ਤੇ ਘਿਉ ਦੇ ਦੀਵੇ ਬਾਲਣਗੇ। ਰਾਮਾਇਣ ਦੀ ਕਥਾ ਅਨੁਸਾਰ ਮਰਯਾਦਾ ਪਰਸ਼ੋਤਮ ਰਾਮ ਚੰਦਰ ਜੀ ਜਦੋਂ ਚੌਦਾਂ ਸਾਲਾਂ ਦੇ ਬਨਵਾਸ ਬਾਅਦ ਅਯੁਧਿਆ ਵਾਪਸ ਆਏ ਤਾਂ ਲੋਕਾਂ ਨੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਘਿਉ ਦੇ ਦੀਵੇ ਬਾਲ ਕੇ ਕੀਤਾ। ਸਿੱਖ ਇਤਿਹਾਸ ਵਿਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਆਏ ਤਾ ਲੋਕਾਂ ਨੇ ਖੁਸ਼ੀ ਵਿਚ ਘਿਉ ਦੇ ਦੀਵੇ ਬਾਲੇ। ਜਗਰਾਤੇ ਸਮੇਂ ਮਾਤਾ ਦੀ ਜੋਤ ਘਿਉ ਦੀ ਜੋਤ ਨਾਲ ਜਗਾਈ ਜਾਂਦੀ ਹੈ। ਇਹ ਜੋਤ ਵੀ ਇਕ ਖ਼ਾਸ ਵਿਧੀ ਨਾਲ ਪ੍ਰਗਟ ਕੀਤੀ ਜਾਂਦੀ ਹੈ, ਜੋ ਇਸ ਪ੍ਰਕਾਰ ਨਾਲ ਪ੍ਰਚੰਡ ਕੀਤੀ ਜਾਂਦੀ ਹੈ। ਪਹਿਲਾ ਮੌਲੀ ਚੰਗੀ ਤਰ੍ਹਾਂ ਘਿਉ ਵਿਚ ਭਿਉਂ ਕੇ ਇਸ ਨੂੰ ਅੱਗ ਨਾਲ ਬਾਲਿਆ ਜਾਂਦਾ ਹੈ। ਆਟੇ ਦਾ ਦੀਵਾ ਬਣਾ ਕੇ ਇਸ ਵਿਚ ਘਿਉ ਅਤੇ ਵੱਟੀ ਰੱਖ ਦਿੱਤੀ ਜਾਂਦੀ ਹੈ। ਵੱਟੀ ਦੇ ਉਪਰ ਬਲਦੀ ਮੌਲੀ ਲਟਕਾਈ ਜਾਂਦੀ ਹੈ। ਮੌਲੀ ਵਿੱਚ ਘਿਉ ਦੇ ਬਲਦੇ ਛਿੱਟੇ ਜੋਤ ਦੀ ਵੱਟੀ ਉਪਰ ਡਿਗਦੇ ਹਨ ਅਤੇ ਇਸ ਤਰ੍ਹਾਂ ਬਲਦੇ ਘਿਉ ਨਾਲ ਇਹ ਜੋਤ ਜਗਾਈ ਜਾਂਦੀ ਹੈ। ਦੇਵੀ-ਦੇਵਤਿਆਂ ਨੂੰ ਸਵੇਰ ਦੇ ਸਮੇਂ ਇਸ਼ਨਾਨ ਕਰਾਉਣ ਸਮੇਂ ਦੁੱਧ, ਦਹੀਂ, ਘਿਉ, ਸ਼ਹਿਦ ਅਤੇ ਪਾਣੀ ਪੰਜ ਪਦਾਰਥਾਂ ਦੀ ਵਰਤੋਂ ਕੀਤੀ ਜਾਂਦੀਹੈ। ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਮੰਦਰ ਚਿੰਤਪੁਰਨੀ ਵਿਖੇ ਰੋਜ਼ਾਨਾ ਇਹਨਾਂ ਪਦਾਰਥਾ ਨਾਲ ਪਿੰਡੀ ਇਸ਼ਨਾਨ ਕਰਨ ਤੋਂ ਬਾਅਦ ਮਾਤਾ ਦਾ ਸ਼ਿੰਗਾਰ ਕੀਤਾ ਜਾਂਦਾ ਹੈ। ਸਰੋਂ ਦੇ ਤੇਲ ਦਾ ਦੀਵਾ ਬਾਲਣ ਦੀ ਪ੍ਰਥਾ ਕਦੋਂ ਸ਼ੁਰੂ ਹੋਈ। ਇਸ ਬਾਰੇ ਦੱਸਣਾ ਮੁਸ਼ਕਿਲ ਹੈ। ਇਸ ਸੰਬੰਧੀ ਮਿਲਦੀਆਂ ਮਿੱਥ ਕਥਾਵਾਂ ਇਸ ਗੱਲ ਦੀ ਪੌੜਤਾ ਕਰਦੀਆਂ ਹਨ ਕਿ ਤੇਲ ਦਾ ਦੀਵਾ ਬਾਲਣ ਦੀ ਪ੍ਰਥਾ ਮਨੁੱਖੀ ਇਤਿਹਾਸ ਜਿੰਨੀ ਹੀ ਪੁਰਾਣੀ ਹੈ। ਤੇਲ ਦੇ ਦੀਵੇ ਬਾਲਣ ਸੰਬੰਧੀ ਇਕ ਮਿੱਥ-ਕਥਾ ਹੈ ਕਿ ਇਕ ਵਾਰ ਦੇਵਤੇ ਅਮਾਵਸ ਦੀ ਰਾਤ ਨੂੰ ਹਨੇਰੇ ਵਿਚ ਬੈਠੇ ਆਪੇ ਵਿਚ ਵਿਚਾਰ ਵਟਾਂਦਰਾ ਕਰ ਰਹੇ ਸਨ ਕਿ ਬਸੰਤ ਦੇਵੀ ਨੇ ਸਰੋਂ ਦੇ ਬੀਜਾਂ ਵਿੱਚੋਂ ਤੇਲ ਕੱਢ ਕੇ ਦੀਵਾ ਜਗਾਇਆ ਸੀ। ਉਸ ਸਮੇਂ ਦੇਵਤਿਆਂ ਨੇ ਵਰ ਦਿੱਤਾ ਕਿ ਜਿਥੇ ਸਰੋਂ ਦੇ ਤੇਲ ਦਾ ਦੀਵਾ ਬਲੇਗਾ, ਉਥੇ ਕੋਈ ਬਦਰੂਹ ਨਹੀਂ ਠਹਿਰੇਗੀ। ਇਸ ਸੰਬੰਧੀ ਇਕ ਹੋਰ ਮਿੱਥ ਕਥਾ ਵੀ ਪ੍ਰਚਲਿਤ ਹੈ ਕਿ ਇਕ ਵਾਰੀ ਲਕਸ਼ਮੀ ਤੇ ਸ਼ਨੀ ਦੇਵ ਵਿਚਕਾਰ ਬਹਿਸ ਸ਼ੁਰੂ ਹੋ ਗਈ ਕਿ ਦੋਵਾਂ ਵਿੱਚ ਕੋਣ ਤਾਕਤਵਰ ਹੈ। ਦੋਵਾਂ ਨੇ ਆਪਣੀਆਂ ਸ਼ਕਤੀਆਂ ਦਿਖਾਉਣ ਲਈ ਇਕ ਗਰੀਬ ਵਿਅਕਤੀ ਨੂੰ ਚੁਣ ਲਿਆ। ਲਕਸ਼ਮੀ ਨੇ ਆਪਣੀ ਅਪਾਰ ਸ਼ਕਤੀ ਨਾਲ ਉਸ ਨੂੰ ਅਮੀਰ ਬਣਾ ਦਿੱਤਾ ਅਤੇ ਸੋਨੇ ਦੇ ਮਹਿਲਾਂ ਵਿਚ ਵਸਾ ਦਿੱਤਾ। ਸ਼ਨੀ ਦੇਵਤੇ ਨੇ ਆਪਣੀ ਨਿਗਾਹ ਉਸ ਉੱਤੇ ਪਾ ਕੇ ਉਸਦੇ ਮਹਿਲ ਨੂੰ ਲੋਹੇ ਦੇ ਮਹਿਲ ਵਿਚ ਬਦਲ ਦਿੱਤਾ ਅਤੇ ਉਸਦਾ ਜੀਵਨ ਪਹਿਲਾਂ ਨਾਲੋਂ ਵੀ ਬਦਤਰ ਬਣਾ ਦਿੱਤਾ। ਇਸ ਤਰ੍ਹਾਂ ਲਕਸ਼ਮੀ ਦੇਵੀ, ਸ਼ਨੀ ਦੇਵਤੇ ਦੇ ਸਾਹਮਣੇ ਝੁੰਝਲਾ ਗਈ ਅਤੇ ਉਸਨੇ ਆਪਣੀ ਹਾਰ ਸਵੀਕਾਰ ਕਰ ਲਈ। ਇਸ ਘਟਨਾ ਤੋਂ ਬਾਅਦ ਸ਼ਨੀ ਨੇ ਕਿਹਾ ਕਿ ਲਕਸ਼ਮੀ ਦੀ ਪੂਜਾ ਤਦ ਹੀ ਸੰਪੂਰਨ ਹੋਵੇਗੀ, ਜੇਕਰ ਉਸ ਸਮੇਂ ਸਰ੍ਹੋਂ ਦੇ ਤੇਲ ਦਾ ਦੀਵਾ ਬਾਲਿਆ ਜਾਵੇ। ਸਰ੍ਹੋਂ ਦਾ ਤੇਲ ਸ਼ਨੀ ਦੀ ਹਾਜ਼ਰੀ ਦਾ ਪ੍ਰਤੀਕ ਹੈ। ਦੀਵਾਲੀ ਦੀ ਰਾਤ ਨੂੰ ਲਕਸ਼ਮੀ ਦੀ ਪੂਜਾ ਕਰਨ ਸਮੇਂ ਲੋਕ ਸਰ੍ਹੋਂ ਦੇ ਤੇਲ ਦਾ ਦੀਵਾ ਜਗਾਉਂਦੇ ਹਨ। ਕਿਸੇ ਵੀ ਸ਼ੁਭ ਕਾਰਜ ਨੂੰ ਕਰਨ ਤੋਂ ਪਹਿਲਾਂ ਤੇਲ ਚੋਣਾਂ ਜਾਂ ਤੇਲ ਦੀ ਵਰਤੋਂ ਇਸ ਗੱਲ ਦਾ ਪ੍ਰਤੀਕ ਹੈ ਕਿ ਸ਼ਨੀ ਦੇਵਤਾ ਜਾਂ ਬਦਰੂਹਾਂ ਕਿਸੇ ਵੀ ਸ਼ੁਭ ਕਾਰਜ ਵਿਚ ਵਿਘਨ ਨਾ ਪਾਉਣ। ਕੁਝ ਥਾਵਾਂ 'ਤੇ ਸੰਗਰਾਂਦ ਵਾਲੇ ਦਿਨ ਘਰ ਦੀਆਂ ਦਹਿਲੀਜ਼ਾਂ ਵਿਚ ਸਰ੍ਹੋਂ ਦਾ ਤੇਲ ਚੋਇਆ ਜਾਂਦਾ ਹੈ। ਪੀਰਾਂ-ਫ਼ਕੀਰਾਂ ਦੀਆਂ ਦਰਗਾਹਾਂ ਜਾਂ ਵਡੇਰਿਆਂ ਦੀਆਂ ਸਮਾਧਾਂ ਅਤੇ ਮੜ੍ਹੀਆਂ ਤੇ ਸਰ੍ਹੋਂ ਦੇ ਤੇਲ ਦਾ ਦੀਵਾ ਬਾਲਿਆ ਜਾਂਦਾ ਹੈ। ਇਸਲਾਮੀ ਸੱਭਿਆਚਾਰ ਵਿਚ ਮੁਰਦੇ ਨੂੰ ਕਬਰ ਵਿਚ ਦੱਬਿਆ ਜਾਂਦਾ ਹੈ। ਇਸ ਲਈ ਕਬਰ ਉੱਤੇ ਬਲਣ ਵਾਲੇ ਦੀਵੇ ਨੂੰ ਚਿਰਾਗ ਜਗਾਉਣਾ ਕਿਹਾ ਜਾਂਦਾ ਹੈ। ਲੋਕ ਧਾਰਨਾ ਹੈ ਕਿ ਚਿਰਾਗ ਜਗਾਉਣ ਨਾਲ ਵਿਅਕਤੀ ਦੀ ਮਨੋ-ਕਾਮਨਾ ਛੇਤੀ ਪੂਰੀ ਹੋ ਜਾਂਦੀ ਹੈ ਤੁਸੀਂ ਆਸੋਂ ਵੇ ਕਿਹੜੇ ਕਿਹੜੇ ਰਾਹੀਂ ਦੀਵਾ ਬਾਲ ਧਰਾ ਰਾਤੀਂ ਖ਼ਾਨਗਾਹੀਂ ਮੌਲਾ ਸਾਡਾ ਹੁਣ ਡਾਢਾ ਫ਼ਜ਼ਲ ਕਰੇਸੀ ਮਾਵਾਂ ਦੇ ਸਭ ਬੱਚੜੇ ਰੱਬਾ ਪਰਦੇਸੀ | ਘਰ ਘਰ ਬਲਦੇ ਖ਼ੈਰੀਂ ਸੋਹਣੇ ਦੀਵੇ ਸ਼ਾਲਾ ਸਾਈਂ ਸਾਹਿਬਾਂ ਦਾ ਖ਼ੋਰੀ ਜੀਵੇ। ਮੁਰਸ਼ਦ ਵੇ ਲਾਮਾਂ ਦੀ ਸੁਲਾਹ ਕਰਾ ਫੌਜਾਂ ਘਰ ਮੁੜੀ ਆ ਜਹਾਜ਼ ਕਿਨਾਰੇ ਲਾ। ਝੂਲੇ ਲਾਲ ਦੀ ਦਰਗਾਹ 'ਤੇ ਵੀ ਚਿਰਾਗ਼ ਜਗਾਏ ਜਾਂਦੇ ਹਨ, ਪਰ ਚਿਰਾਗ ਜਗਾਉਣ ਵੇਲੇ ਸਰ੍ਹੋਂ ਦੇ ਤੇਲ ਦੀ ਵਰਤੋਂ ਹੁੰਦੀ ਹੈ। ਹਿੰਦੂ ਧਰਮ ਵਿਚ ਜਿਹਨਾਂ ਮੰਦਰਾਂ ਵਿਚ ਸਨਾਤਨੀ ਵਿਧੀ ਰਾਹੀਂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ, ਉਥੇ ਸਰ੍ਹੋਂ ਦੇ ਤੇਲ ਦਾ ਦੀਵਾ ਹੀ ਜਗਦਾ ਹੈ। ਸ਼ਿਵਾਲਾ ਮੰਦਰਾਂ ਵਿਚ ਆਮ ਲੋਕ ਭਾਵੇਂ ਘਿਉ ਦੀ ਜੋਤ ਜਗਾਉਂਦੇ ਹਨ, ਪਰ ਸਨਾਤਨੀ ਵਿਧੀ ਅਨੁਸਾਰ ਸ਼ਿਵ ਅਰਾਧਨਾ ਲਈ ਤੇਲ ਦਾ ਦੀਵਾ ਹੀ ਜਗਾਇਆ ਜਾਂਦਾ ਹੈ। ਇਸ ਤੋਂ ਬਿਨਾਂ ਜਿਨ੍ਹਾਂ ਮੰਦਰਾਂ ਵਿਚ ਨੌਂ-ਗ੍ਰਹਿਆਂ ਦੀ ਪੂਜਾ ਕੀਤੀ ਜਾਂਦੀ ਹੈ, ਉਥੇ ਵੀ ਸਨਾਤਨੀ ਵਿਧੀ ਅਨੁਸਾਰ ਸਰ੍ਹੋਂ ਦੇ ਤੇਲ ਦਾ ਦੀਵਾ ਹੀ ਜਗਾਇਆ ਜਾਂਦਾ ਹੈ। ਅੰਮ੍ਰਿਤਸਰ ਸ਼ਹਿਰ ਵਿਚ ਟਾਹਲੀ ਵਾਲੇ ਚੌਕ ਵਿਚ ਇਕ ਮੰਦਰ ਹੈ, ਜਿਥੇ ਸਨਾਤਨੀ ਵਿਧੀ ਰਾਹੀਂ ਨੌ ਗ੍ਰਹਿਆਂ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਸਰ੍ਹੋਂ ਦੇ ਤੇਲ ਦਾ ਦੀਵਾ ਜਗਦਾ ਹੈ। ਇਸੇ ਤਰ੍ਹਾਂ ਸਿੱਖ ਗੁਰਦੁਆਰਿਆਂ ਵਿਚ ਜਿਥੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੁੰਦਾ ਹੈ, ਉਥੇ ਘਿਉ ਦੀ ਜੋਤ ਜਗਦੀ ਹੈ ਅਤੇ ਉਹ ਗੁਰਦੁਆਰੇ ਜੋ ਸਮਾਧਾਂ ਤੇ ਉਸਰੇ ਹੋਏ ਹਨ, ਉਹਨਾਂ ਥਾਵਾਂ ਉੱਤੇ ਸਰ੍ਹੋਂ ਦੇ ਤੇਲ ਦਾ ਦੀਵਾ ਹੀ ਜਗਦਾ ਹੈ। ਅੰਮ੍ਰਿਤਸਰ ਸ਼ਹਿਰ ਦੇ ਵਿਚ ਹੀ ਗੁਰਦੁਆਰਾ ਬਾਬਾ ਬੋਤਾ ਸਿੰਘ (ਨੇੜੇ ਗੁਰਦੁਆਰਾ ਰਾਮਸਰ) ਵਿਖੇ ਸਰ੍ਹੋਂ ਦੇ ਤੇਲ ਦਾ ਦੀਵਾ ਜਗਦਾ ਹੈ। ਕਿਸੇ ਵੀ ਇਸ਼ਟ ਦੇਵਤਾ ਨੂੰ ਪ੍ਰਸੰਨ ਕਰਨ ਹਿੱਤ ਉਸ ਅੱਗੇ ਜਗਾਈ ਜੋਤਿ ਪ੍ਰਕਾਸ਼, ਚਾਨਣ, ਤੇਜ਼ ਚਮਕ ਦੀ ਪ੍ਤੀਕ ਹੈ। ਇਹ ਆਤਮਿਕ ਗਿਆਨ ਦੀ ਵੀ ਪ੍ਰਤੀਕ ਹੈ। ਇਸੇ ਲਈ ਪੂਜਾ ਦੀ ਥਾਲੀ ਵਿਚ ਫੁੱਲ, ਧੂਪ ਅਤੇ ਦੀਵਾ ਵੀ ਰੱਖਿਆ ਜਾਂਦਾ ਹੈ: ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥ ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ॥ (ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਨਾ 694) ਧੂਪ ਦੀਪ ਘ੍ਰਿਤ ਸਾਜਿ ਆਰਤੀ॥ ਵਾਰਨੇ ਜਾਉ ਕਮਲਾ ਪਤੀ॥ (ਸ੍ਰੀ ਗੁਰੂ ਗ੍ਰੰਥ ਸਾਹਿਬ ਪੰਨਾ 695) ਆਰਤੀ ਅਸਲ ਵਿਚ ਵਾਰਨੇ ਦੀ ਪ੍ਰਥਾ ਦਾ ਹੀ ਰੂਪ ਹੈ। ਮੱਧਕਾਲ ਵਿਚ ਮਾਵਾਂ ਯੁੱਧ ਦੇ ਮੈਦਾਨ ਵਿੱਚ ਜਿੱਤ ਪ੍ਰਾਪਤ ਕਰਕੇ ਆਏ ਪੁੱਤਰਾਂ ਦੀ ਆਰਤੀ ਉਤਾਰਦੀਆਂ ਸਨ ਅਤੇ ਉਹਨਾਂ ਦੀਆਂ ਬਲਾਵਾਂ ਆਪਣੇ ਸਿਰ ਲੈਂਦੀਆਂ ਸਨ। ਅਜੋਕੇ ਯੁੱਗ ਵਿਚ ਵੀ ਵਾਰਨੇ ਦੀ ਰਸਮ ਪ੍ਰਚਲਿਤ ਹੈ। ਵਿਆਹ ਤੋਂ ਬਾਅਦ ਜਦੋਂ ਡੋਲੀ ਘਰ ਵਿਚ ਆਉਂਦੀ ਹੈ ਤਾਂ ਕਈ ਥਾਵਾਂ ਉੱਤੇ ਪਾਣੀ ਵਾਰਨ ਦੀ ਰਸਮ ਸਮੇਂ ਥਾਲੀ ਵਿਚ ਘਿਉ ਦਾ ਦੀਵਾ ਜਗਾ ਕੇ ਇਹ ਰਸਮ ਨਿਭਾਈ ਜਾਂਦੀ ਹੈ। ਦੀਵੇ ਵਿਚ ਹੋਰ ਮਹੱਤਵਪੂਰਨ ਚੀਜ਼ ਹੈ— ਰੂੰ ਦੀ ਬੱਤੀ ਅਤੇ ਅੱਗ |ਅੱਗ ਨੂੰ ਭਾਰਤੀ ਸੱਭਿਆਚਾਰ ਵਿਚ ਸਭ ਤੋਂ ਵੱਧ ਮਹੱਤਵਪੂਰਨ ਤੇ ਪਵਿੱਤਰ ਮੰਨਿਆ ਜਾਂਦਾ ਹੈ। ਜਾਦੂ ਚਿੰਤਨ ਅਨੁਸਾਰ ਰੂਹਾਂ ਅੱਗ ਦੇ ਨੇੜੇ ਨਹੀਂ ਆਉਂਦੀਆਂ। ਇਸੇ ਲਈ ਦੀਵੇ ਦੀ ਬਲਦੀ ਲੋਅ ਬਦਰੂਹਾਂ ਨੂੰ ਨੇੜੇ ਨਹੀਂ ਆਉਣ ਦਿੰਦੀ। ਸੂਤਕ ਵਾਲੇ ਕਮਰੇ ਵਿਚ ਬਲਦਾ ਦੀਵਾ ਇਸ ਲਈ ਰੱਖਿਆ ਜਾਂਦਾ ਹੈ। ਲੋਕ ਵਿਸ਼ਵਾਸ ਹੈ ਕਿ ਅੱਗ ਆਪਣੇ ਵਿਚ ਸਾਰੀ ਕਰੋਪੀ ਜਜ਼ਬ ਕਰਕੇ ਉਸ ਨੂੰ ਸਾੜ ਦਿੰਦੀ ਹੈ। ਇਸੇ ਲਈ ਨਜ਼ਰ ਉਤਾਰਨ ਲਈ ਇਕ ਅਜਿਹਾ ਟੂਣਾ ਪ੍ਰਚਲਿਤ ਹੈ। ਜਿਸ ਆਦਮੀ ਨੂੰ ਨਜ਼ਰ ਲੱਗੀ ਹੋਵੇ, ਉਸ ਦੀ ਨਜ਼ਰ ਉਤਾਰਨ ਲਈ ਰੂੰ ਦੀ ਬੱਤੀ ਨੂੰ ਸਰ੍ਹੋਂ ਦੇ ਤੇਲ ਵਿਚ ਭਿਉਂ ਲਿਆ ਜਾਂਦਾ ਹੈ, ਫਿਰ ਉਸ ਵਿਅਕਤੀ ਦੇ ਸਾਰੇ ਸਰੀਰ ਤੋਂ ਇੱਕੀ ਵਾਰ ਉਹ ਬੱਤੀ ਬਾਲ ਕੇ ਵਾਰੀ ਜਾਂਦੀ ਹੈ । ਉਸ ਬੱਤੀ ਨੂੰ ਪੁੱਠਿਆਂ ਕਰਕੇ ਕਿਸੇ ਉੱਚੀ ਥਾਂ 'ਤੇ ਟੰਗ ਦਿੱਤਾ ਜਾਂਦਾ ਹੈ। ਲੋਕ ਵਿਸ਼ਵਾਸ ਹੈ ਕਿ ਜੇਕਰ ਉਸ ਵਿਅਕਤੀ ਨੂੰ ਨਜ਼ਰ ਲੱਗੀ ਹੋਵੇ ਤਾਂ ਉਸ ਬੱਤੀ ਵਿੱਚੋਂ ਸ਼ਾ... ਦੀ ਆਵਾਜ਼ ਆਉਂਦੀ ਹੈ ਅਤੇ ਇਹ ਆਵਾਜ਼ ਤਦ ਤਕ ਆਉਂਦੀ ਰਹਿੰਦੀ ਹੈ, ਜਦ ਤਕ ਨਜ਼ਰ ਸੜ ਨਾ ਜਾਵੇ। ਦੀਵੇ ਨਾਲ ਸਬੰਧਿਤ ਕਈ ਲੋਕ ਵਿਸ਼ਵਾਸ ਵੀ ਪ੍ਰਚਲਿਤ ਹਨ। ਦੀਵਾ ਮਨੁੱਖੀ ਸਰੀਰ ਦਾ ਪ੍ਰਤੀਕ ਹੈ। ਲੋਕ ਵਿਸ਼ਵਾਸ ਹੈ ਕਿ ਜਿੰਨੀ ਦੇਰ ਤਕ ਸਰੀਰ ਵਿਚ ਸਵਾਸਾਂ ਦਾ ਤੇਲ ਹੈ, ਉਤਨਾ ਹੀ ਚਿਰ ਮਨੁੱਖੀ ਸਰੀਰ ਜੀਵੰਤ ਰਹਿੰਦਾ ਹੈ, ਜਦੋਂ ਸਰੀਰ ਵਿੱਚ ਸਵਾਸ ਰੂਪੀ ਤੇਲ ਖਤਮ ਹੋ ਜਾਂਦਾ ਹੈ ਤਾਂ ਫਿਰ ਦੀਵਾ ਬੁੱਝ ਜਾਂਦਾ ਹੈ। ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੁਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨਾ ਸੁੰਨਾ ਮੰਦਰੁ ਹੋਈ ॥ (ਸ੍ਰੀ ਗੂਰੁ ਗ੍ੰਥ ਸਾਹਿਬ ,ਪੰਨਾ 477-78) ਬਾਤੀ ਸੂਕੀ ਤੇਲੁ ਨਿਖੂਟਾ || ਮੰਦਲੁ ਨ ਬਾਜੈ ਨਟੁ ਪੈ ਸੂਤਾ ॥ ਬੁਝਿ ਗਈ ਅਗਨਿ ਨ ਨਿਕਸਿਓ ਧੂੰਆ॥ ਰਵਿ ਰਹਿਆ ਏਕੁ ਅਵਰੁ ਨਹੀ ਦੂਆ ॥ (ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਨਾ ੨੮੪) ਹਿੰਦੂ ਧਰਮ ਵਿਚ ਜਦੋਂ ਕੋਈ ਵਿਅਕਤੀ ਮਰਨ ਲੱਗਦਾ ਹੈ ਤਾਂ ਉਸਦੇ ਸਿਰ ਵਾਲੇ ਪਾਸੇ ਕਣਕ ਦੇ ਢੇਰ ਤੇ ਆਟੇ ਦਾ ਦੀਵਾ ਜਗਾ ਕੇ ਰੱਖਿਆ ਜਾਂਦਾ ਹੈ। ਇਹ ਦੀਵਾ ਇਸ ਤਰ੍ਹਾਂ ਰੱਖਿਆ ਜਾਂਦਾ ਹੈ ਕਿ ਦੀਵੇ ਦੀ ਲੋਅ ਉਸ ਵਿਅਕਤੀ ਦੀਆਂ ਅੱਖਾਂ ਵਿਚ ਪਵੇ। ਇਹ ਮੰਨਿਆ ਜਾਂਦਾ ਹੈ ਕਿ ਜਦੋਂ ਤਕ ਦੀਵੇ ਦੀ ਲੋਅ ਵਿਅਕਤੀ ਦੀਆਂ ਅੱਖਾਂ ਵਿਚ ਰਹਿੰਦੀ ਹੈ, ਤਦ ਤੱਕ ਉਸ ਦੇ ਅੰਦਰ ਸਵਾਸ ਚਲਦੇ ਹਨ। ਇਸ ਰਸਮ ਨੂੰ ਦੀਵਾ ਵੱਟੀ ਦੀ ਰਸਮ ਕਿਹਾ ਜਾਂਦਾ ਹੈ| ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥ ਤਿਹ ਰਾਵਨ ਘਰ ਖਬਰਿ ਨ ਪਾਈ ॥ ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥ ਦੇਖਤ ਲੋਕ ਚਲਿਓ ਜਗੁ ਜਾਈ॥ ਇੱਕ ਲਖੁ ਪੂਤ ਸਵਾ ਲਖੁ ਨਾਹੀ ॥ ਵਿਚ ਰਾਵਨ ਘਰ ਦੀਆ ਨ ਬਾਣੀ ॥ ( ਸ੍ਰੀ ਗੂਰੁ ਗ੍ਰੰਥ ਸਾਹਿਬ, ਪੰਨਾ 481) ਇਕ ਹੋਰ ਧਾਰਨਾ ਹੈ ਕਿ ਜਦੋਂ ਮੈਡੀਕਲ ਸਾਇੰਸ ਵਿਕਸਿਤ ਨਹੀਂ ਸੀ ਹੋਈ ਤਾਂ ਕਈ ਵਿਅਕਤੀਆਂ ਦੇ ਅੰਤਿਮ ਚਲਦੇ ਸਵਾਸਾਂ ਬਾਰੇ ਪਤਾ ਨਹੀਂ ਸੀ ਲੱਗਦਾ .
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ।ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ।ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ,ਵਿਅਕਤੀ,ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ।ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ।ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਧਰਮ (ਸੰਸਕ੍ਰਿਤ: धर्मशास्त्रप्रविभागः) ਧਰਮ ਹਿੰਦੋਸਤਾਨ ਦੀ ਪ੍ਰਾਚੀਨਤਮ ਭਾਸ਼ਾ ਸੰਸਕ੍ਰਿਤ ਦਾ ਸ਼ਬਦ ਹੈ ਜੋ ਮਨੁੱਖ ਲਈ ਧਾਰਨ ਕਰਨਯੋਗ ਭਾਵ ਕੁਦਰਤ ਵਲੋਂ ਤਿਆਰ ਕਰਮਾਂ ਤੇ ਆਧਾਰਤ ਨਤੀਜਿਆਂ ਦੀ ਅਜਿਹੀ ਵਿਵਸਥਾ ਹੈ ਜਿਸ ਤੋਂ ਕੋਈ ਵੀ ਮਨੁੱਖ ਬਾਹਰ ਨਹੀਂ ਜਾ ਸਕਦਾ। ਧਰਮ ਦਾ ਇੱਕ ਸੱਭਿਆਚਾਰਕ ਰੂਪ ਹੈ ਵੀ ਹੈ ਜੋ ਸੰਸਥਾਗਤ ਤੌਰ ਤੇ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ਼ ਖੇਤਰ ਵਿੱਚ ਕਿਰਿਆਸ਼ੀਲ ਹੈ।ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਵੀ ਹੈ। ਇਸਦਾ ਸੰਸਥਾਗਤ ਰੂਪ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦਾ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ। ਆਮ ਕਰਕੇ ‘ਧਰਮ` ਸ਼ਬਦ ਲਈ ਅੰਗਰੇਜ਼ੀ ਦਾ ਸ਼ਬਦ Religion ਵਰਤ ਲਿਆ ਜਾਂਦਾ ਹੈ। ਪਰ ਵੱਖ-ਵੱਖ ਧਾਰਮਿਕ ਵਿਦਵਾਨ ਅਤੇ ਇਤਿਹਾਸਕਾਰ ਇਹ ਮੰਨਦੇ ਹਨ ਕਿ ‘ਧਰਮ` ਸ਼ਬਦ ਦੇ ਅਰਥ ਉਹ ਨਹੀਂ ਜੋ Religion ਦੇ ਹਨ। ਜੇ ਸਭ ਤੋਂ ਪਹਿਲਾਂ ਅੰਗਰੇਜ਼ੀ ਦੇ ਸ਼ਬਦ Religion ਦੀ ਗੱਲ ਕੀਤੀ ਜਾਵੇ ਤਾਂ ਮੈਕਸ ਮੂਲਰ Religion ਸ਼ਬਦ ਬਾਰੇ ਆਪਣੇ ਵਿਚਾਰ ਪੇਸ਼ ਕਰਦਾ ਹੋਇਆ ਕਹਿੰਦਾ ਹੈ ਕਿ “ਰੋਮਨ ਲੋਕ ਆਪ ਵੀ ਸ਼ਬਦ 'religio' ਦੇ ਅਸਲ ਮੌਲਿਕ ਅਰਥਾਂ ਬਾਰੇ ਸੰਸੇ ਵਿੱਚ ਸਨ। ਸਾਰੇ ਜਾਣਦੇ ਹਨ ਕਿ ਸਿਸਰੋ ਨੇ ਇਸ ਦਾ ਮੂਲ re-leger ਮੰਨਿਆ ਹੈ ਜਿਸ ਦੇ ਅਰਥ ਹਨ, ‘ਮੁੜ ਇਕੱਤਰ ਕਰਨਾ`, ‘ਚੁੱਕਣਾ`, ‘ਵਿਚਾਰਨਾ`, ‘ਸੋਚਣਾ`। ਮੇਰਾ ਆਪਣਾ ਵਿਚਾਰ ਹੈ ਕਿ ਸਿਸਰੋ ਠੀਕ ਹੈ ਪਰ ਜੇ religio ਅਰਥ ‘ਧਿਆਨ`, ਸਤਿਕਾਰ, ਪਾਵਨ ਭਾਵਨਾ ਸੀ ਤਾਂ ਇਹ ਗੱਲ ਬਿਲਕੁਲ ਸਪਸ਼ਟ ਹੈ ਕਿ ਇਹ ਮੂਲ ਅਰਥ ਬਹੁਤ ਸਮਾਂ ਇਸ ਨਾਲ ਸੰਬੰਧਿਤ ਨਾ ਰਹਿ ਸਕਿਆ।`` “ਵੈਵਸਟਰ ਦੇ ਕੋਰਸ (New international Dictionary) ਅਨੁਸਾਰ ਧਰਮ ਦਾ ਅਰਥ ਪਰਮਾਤਮਾ ਦੀ ਪੂਜਾ ਹੈ ਜਾਂ ਪੂਜਾ ਦੇ ਮੰਤਵ ਨਾਲ ਥਾਪੇ ਕਿਸੇ ਦੇਵਤੇ ਦੀ ਉਪਾਸਨਾ ਹੈ।`` ਪਰ ਇਹ ਅਰਥ ਵੀ ਬ੍ਰਹਮੰਡੀ ਜਾਂ ਕੁਦਰਤ ਦੇ ਧਰਮ ਅਤੇ ਮਜ਼ਹਬ ਜਾਂ ਸੰਸਥਾਗਤ ਧਰਮ ਵਿਚਾਲੇ ਸਹੀ ਨਿਖੇੜਾ ਨਹੀੰ ਕਰਦੇ। ਜੇਕਰ ਹੁਣ ਅਸੀਂ ਹਿੰਦੁਸਤਾਨ ਵਿੱਚ ਪ੍ਰਚਲਿਤ ਸ਼ਬਦ ਦੇ ਅਰਥ ਕਰਨੇ ਹੋਣ ਤਾਂ ਧਰਮ ਸ਼ਬਦ ਦੇ ਅਸਲੀ ਅਰਥ ਹਨ ਕੁਦਰਤ ਦਾ ਧਾਰਨ ਕਰਨਯੋਗ ਨਿਯਮ। ਇਹ ਧਰਮ ਉਹ ਨਿਯਮ ਹੈ ਜਿਹੜਾ ਸਮੁੱਚੀ ਕਾਇਨਾਤ ਵਿਚ ਸੁੱਤੇ ਸਿੱਧ ਵਰਤ ਰਿਹਾ ਹੈ। ਮਹਾਂਭਾਰਤ ਅਨੁਸਾਰ ਸੰਸਾਰ ਧਰਮ ਦੇ ਆਸਰੇ ਹੀ ਖੜਾ ਹੈ ਅਤੇ ਵੇਦਾਂ ਵਿੱਚ ਧਰਮ ਨੂੰ ਵੱਖ-ਵੱਖ ਰਹੁ ਰੀਤਾਂ ਨਾਲ ਵੀ ਜੋੜਿਆ ਗਿਆ ਹੈ। “ਮਹਾਂਭਾਰਤ, ਗੀਤਾ, ਧਰਮ ਸ਼ਾਸਤਰ` ਅਤੇ ਪੁਰਾਣਾ ਵਿੱਚ ਧਰਮ ਦੇ ਅਰਥ ਕਾਨੂੰਨ, ਕਰਤੱਵ, ਸੱਚਾਈ, ਚੰਗੇ ਗੁਣ, ਫਰਜ, ਵਿਸ਼ੇਸ਼ ਅਧਿਕਾਰ ਤੇ ਰਹੁ ਰੀਤੀ ਇਤਿਆਦ ਵਜੋਂ ਵੀ ਸਾਹਮਣੇ ਆਏ ਹਨ ।`` ਇਸ ਤਰ੍ਹਾਂ ਹਿੰਦੁਸਤਾਨ ਵਿੱਚ ਧਰਮ ਸ਼ਬਦ ਲਈ ਵਰਤੇ ਜਾਂਦੇ ਅਰਥ, Religion ਸ਼ਬਦ ਲਈ ਵਰਤੇ ਜਾਂਦੇ ਅਰਥਾਂ ਤੋਂ ਇਲਾਵਾ ਬਹੁਤ ਕੁਝ ਹੋਰ ਹਨ। ਹਿੰਦੁਸਤਾਨ ਵਿੱਚ ਧਰਮ ਦੇ ਅਰਥਾਂ ਵਿਚ ਰਹੁ ਰੀਤਾਂ, ਵਿਸ਼ਵਾਸ, ਆਦਰਸ਼, ਦੇਵੀ ਦੇਵਤਿਆਂ ਬਾਰੇ ਕਲਪਿਤ ਕਹਾਣੀਆਂ, ਵੱਖ-ਵੱਖ ਜਾਤਾਂ ਤੇ ਸਮਾਜਕ ਸ੍ਰੇਣੀਆਂ ਦੇ ਫਰਜ, ਕਾਨੂੰਨ ਆਦਿ ਸਭ ਕੁਝ ਸਮਾਅ ਜਾਂਦੇ ਹਨ। ਪਰ ਅੱਜ ਧਰਮ ਅਤੇ ਰਿਲੀਜਨ ਸ਼ਬਦ ਨੂੰ ‘ਧਾਰਮਿਕ ਮੱਤ` ਦੇ ਤੌਰ ਤੋਂ ਹੀ ਵਰਤ ਲਿਆ ਜਾਂਦਾ ਹੈ, ਜੋ ਧਰਮ ਸ਼ਬਦ ਦੇ ਅਰਥਾਂ ਨਾਲ ਇਨਸਾਫ਼ ਨਹੀਂ ਹੈ। ਦਰਅਸਲ ਮੱਤ, ਧਰਮ ਅਤੇ ਮਜ਼ਹਬ ਦਾ ਨਿਖੇੜਾ ਸਮੇ੍ਹਯ ਦੀ ਸਭ ਤੋਂ ਵੱਡੀ ਜਰੂਰਤ ਹੈ। ਮੱਤ ਨੂੰ ਇੱਕ ਵੱਖਰੇ ਧਰਮ ਦੇ ਨਾਂ ਦੇ ਦਿੱਤਾ ਗਿਆ ਹੈ ਜਿਵੇਂ ਇਸਲਾਮ ਮਤ ਲਈ ਇਸਲਾਮ ਧਰਮ, ਸਿੱਖ ਮਤ ਲਈ ਸਿੱਖ ਧਰਮ, ਜੈਨ ਮੱਤ ਲਈ ਜੈਨ ਧਰਮ, ਬੋਧ ਮੱਤ ਲਈ ਬੋਧ ਧਰਮ ਅਤੇ ਇਸਾਈਅਤ ਮੱਤ ਲਈ ਇਸਾਈ ਧਰਮ ਆਦਿ। ਹਰੇਕ ਮੱਤ ਇਕ ਬ੍ਰਹਮੰਡ ਦੀ ਸੰਚਾਲਕ ਸ਼ਕਤੀ ਦੀ ਹੋਂਦ ਵਿੱਚ ਵਿਸ਼ਵਾਸ ਤਾਂ ਰੱਖਦਾ ਹੈ ਪਰ ਵੱਖ ਵੱਖ ਰੂਪਾਂ ਵਿਚ। ਮੱਤਾਂ ਵਿੱਚ ਉਹਨਾ ਦੇ ਉਦਗਮ ਸਥਾਨਾਂ ਦੇ ਲਿਹਾਜ਼ ਨਾਲ ਭਾਸ਼ਾ ਦੇ ਆਧਾਰ ਤੇ ਇਕ ਸ਼ਕਤੀ ਨੂੰ ਦਰਸਾਉਣ ਲਈ ਵੱਖ-ਵੱਖ ਨਾਂ ਜਿਵੇਂ ਸ਼ਿਵ, ਭਗਵਾਨ, ਖੁਦਾ, ਅੱਲਾ, ਰਾਮ, ਗਾਡ (God) ਆਦਿ ਵਰਤੇ ਜਾਂਦੇ ਹਨ। ਭਾਵੇਂ ਕਿ ਧਰਮ ਨੂੰ ਇੱਕ ਵਿਸ਼ਿਸ਼ਟ ਧਰਮ ਤੇ ਤੌਰ 'ਤੇ ਦੇਖਣਾ ਬਹੁਤਾ ਢੁੱਕਵਾਂ ਨਹੀਂ ਹੈ ਪਰ ਫਿਰ ਵੀ ਧਰਮ ਨੂੰ ਵਸਿਸ਼ਟ ਧਰਮ ਅਤੇ ਲੋਕ ਧਰਮ ਦੋ ਵਰਗਾਂ ਵਿੱਚ ਵੰਡ ਕੇ ਇਹਨਾਂ ਦੋਵਾਂ ਦੇ ਵੱਖ-ਵੱਖ ਲੱਛਣ ਨਿਖੇੜੇ ਜਾ ਸਕਦੇ ਹਨ। ਇਸ ਤਰ੍ਹਾਂ ਵਸਿਸ਼ਟ ਧਰਮ ਦੇ ਆਪਣੇ ਸਿਧਾਂਤ ਅਤੇ ਵੱਖਰੇ ਨਿਯਮ ਹੁੰਦੇ ਹਨ ਜਿਸ ਦੀ ਪਾਲਣਾ ਉਸ ਧਰਮ ਦੇ ਸ਼ਰਧਾਲੂ ਕਰਦੇ ਹਨ। ਸੱਭਿਆਚਾਰ ਅਤੇ ਧਰਮ ਆਪਸ ਵਿੱਚ ਅੰਤਰ ਸੰਬੰਧਤ ਹਨ। ਧਰਮ ਉਹ ਸੰਸਥਾ ਹੈ ਜੋ ਕਿਸੇ ਸੱਭਿਆਚਾਰ ਵਿੱਚ ਰਹਿਣ ਲਈ ਜੀਵ ਨੂੰ ਨੈਤਿਕ ਗੁਣ ਸਿਖਾਉਦਾ ਹੈ ਤੇ ਇਹ ਨੈਤਿਕ ਗੁਣ ਉਸ ਸੱਭਿਆਚਾਰ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕਰਦੇ ਹਨ ਪਰ ਇਹ ਨੈਤਿਕ ਕਰਤੱਵ ਜੋ ਧਰਮ ਸਿਖਾਉਦਾਂ ਹੈ ਇਹ ਸਥਾਨਿਕ ਸੱਭਿਆਚਾਰ ਤੋਂ ਹੀ ਜਨਮ ਲੈਂਦੇ ਹਨ, ਭਾਵ ਕੋਈ ਵੀ ਮੱਤ ਉੱਥੋ ਦੇ ਸਮਾਜ ਜਾਂ ਸੱਭਿਆਚਾਰ ਦੇ ਅਨੁਕੂਲ ਹੋਵੇਗਾ ਤੇ ਇਹ ਨੈਤਿਕ ਗੁਣ ਜਾਂ ਪੱਖ ਉਸ ਮੱਤ ਵਿਚੋਂ ਨਿਕਲਦੇ ਹਨ ਜੋ ਮੂਲ ਰੂਪ ਵਿੱਚ ਉੱਥੋ ਦੇ ਸੱਭਿਆਚਾਰ ਦੇ ਹੀ ਚੰਗੇ ਪੱਖ ਜਾਂ ਗੁਣ ਹੁੰਦੇ ਹਨ। ਸੰਸਾਰ ਵਿੱਚ ਹਰ ਥਾਂ ਤੇ ਅਲੱਗ-ਅਲੱਗ ਸੱਭਿਆਚਾਰ ਤੇ ਮੱਤ ਪਾਏ ਜਾਂਦੇ ਹਨ ਜਿਹਨਾਂ ਦੇ ਆਪਣੇ ਅਲੱਗ ਅਲੱਗ ਨਿਯਮ ਹੁੰਦੇ ਹਨ ਅਤੇ ਇਹ ਦੋਵੇਂ ਇੱਕ ਦੂਜੇ ਨਾਲ ਅੰਤਰ ਸੰਬੰਧਤ ਹੁੰਦੇ ਹਨ। ਭਾਵ ਹਰੇਕ ਸੱਭਿਆਚਾਰ ਉੱਥੋਂ ਦੇ ਧਰਮ ਦਾ ਸਰੂਪ ਨਿਸ਼ਚਿਤ ਕਰਦਾ ਹੈ ਤੇ ਹਰ ਧਰਮ ਉੱਥੋ ਦੇ ਸੱਭਿਆਚਾਰ ਦੇ ਸਰੂਪ ਤੇ ਆਪਣਾ ਪ੍ਰਭਾਵ ਪਾਉਂਦਾ ਹੈ। ਜਿਵੇਂ ਕਿ ਉਦਾਹਰਨ ਦੇ ਤੌਰ ’ਤੇ ਅਸੀਂ ਦੇਖੀਏ ਤਾਂ ਭਾਰਤੀ ਪੰਜਾਬ ਵਿੱਚ ਸਿੱਖ ਧਰਮ ਬਹੁ ਗਿਣਤੀ ਦਾ ਧਰਮ ਹੈ ਤੇ ਜਿਸ ਦੇ ਪ੍ਰਭਾਵ ਸਦਕਾ ਇੱਥੋਂ ਦੀਆਂ ਹਿੰਦੂ ਰਹੂਰੀਤਾਂ ਵੀ ਹਰਿਦੁਆਰ ਦੇ ਹਿੰਦੂ ਧਰਮ ਦੇ ਮੁਕਾਬਲੇ ਵਿੱਚ ਕਾਫੀ ਅਲੱਗ ਪ੍ਰਤੀਤ ਹੁੰਦੀਆਂ ਹਨ। ਭਾਵੇਂ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਇਹ ਸਭ ਇੱਥੋਂ ਦੇ ਸੱਭਿਆਚਾਰ ਤੇ ਉਹਨਾਂ ਦੇ ਵਿਸ਼ੇਸ਼ ਵਿਸ਼ਵਾਸਾਂ ਕਰਕੇ ਹੈ। ਇਸੇ ਤਰ੍ਹਾਂ ਇੱਕ ਭਾਰਤੀ ਪੰਜਾਬ ਦੇ ਸਿੱਖ ਤੇ ਇੱਕ ਵਿਦੇਸ਼ੀ ਸਿੱਖ ਦੇ ਰਹਿਣ ਸਹਿਣ ਵਿੱਚ ਵੀ ਫਰਕ ਹੋਵੇਗਾ ਭਾਵੇਂ ਇਹਨਾਂ ਦੇ ਵੀ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਧਰਮ ਦੀਆਂ ਵਿਧੀਆਂ: ੧. ਮਾਨਵ ਵਿਗਿਆਨੀ ਵਿਧੀ ੨. ਸਮਾਜ ਵਿਗਿਆਨੀ ਵਿਧੀ ੩.
ਸਿੱਧੂ ਮੂਸੇ ਵਾਲਾ ਜਾਂ ਸ਼ੁਭਦੀਪ ਸਿੰਘ ਸਿੱਧੂ (11 ਜੂਨ 1993-29 ਮਈ 2022 ), ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਸੀ। ਉਸ ਨੇ ਆਪਣੇ ਸੰਗੀਤਕ ਕਰੀਅਰ ਦੀ ਸ਼ੁਰੂਆਤ 2017 ਵਿੱਚ "ਲਾਇਸੰਸ" ਗੀਤ ਨਾਲ ਕੀਤੀ। ਸਿੱਧੂ ਦੁਆਰਾ ਲਿਖਿਆ ਇਹ ਗੀਤ ਪੰਜਾਬੀ ਗਾਇਕ ਨਿੰਜਾ ਨੇ ਗਾਇਆ। ਇਸ ਤੋਂ ਬਾਅਦ ਅਗਲਾ ਗੀਤ "ਸੋ ਹਾਈ" ਸਿੱਧੂ ਨੇ ਆਪ ਲਿਖਿਆ ਅਤੇ ਗਾਇਆ। ਇਸ ਗੀਤ ਨਾਲ ਸ਼ੁੱਭਦੀਪ ਨੂੰ ਇੱਕ ਨਵੀਨ ਪਹਿਚਾਣ ਮਿਲੀ ਅਤੇ ਆਉਣ ਵਾਲੇ ਕੁਝ ਹੀ ਸਮੇਂ ਵਿੱਚ ਉਸਨੇ ਪੰਜਾਬੀ ਸੰਗੀਤ ਜਗਤ ਵਿੱਚ ਇੱਕ ਵੱਖਰਾ ਨਾਮ ਖੱਟਿਆ।
ਸਿੱਖੀ ਦਾ ਇਤਿਹਾਸ ਗੁਰੂ ਨਾਨਕ, ਪਹਿਲੇ ਗੁਰੂ ਵਲੋਂ ਪੰਦਰਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਇਸਦੀਆਂ ਧਾਰਮਿਕ ਅਤੇ ਕੌਮੀ ਰਸਮਾਂ-ਰੀਤਾਂ ਨੂੰ ਗੁਰੂ ਗੋਬਿੰਦ ਸਿੰਘ ਨੇ 30 ਮਾਰਚ 1699 ਵਾਲੇ ਦਿਨ ਸਰਲ ਕੀਤਾ। ਵੱਖ ਜਾਤੀਆਂ ਅਤੇ ਪਿਛੋਕੜ ਵਾਲੇ ਆਮ ਸਧਾਰਨ ਇਨਸਾਨਾਂ ਨੂੰ ਖੰਡੇ ਦੀ ਪਹੁਲ ਦਾ ਅੰਮ੍ਰਿਤ ਛਕਾ ਕੇ ਖਾਲਸਾ ਸਜਾਇਆ। ਪੰਜ ਪਿਆਰਿਆਂ ਨੇ ਫਿਰ ਗੁਰੂ ਗੋਬਿੰਦ ਸਿੰਘ ਨੂੰ ਅੰਮ੍ਰਿਤ ਛੱਕਾ ਖਾਲਸੇ ਵਿੱਚ ਸ਼ਾਮਿਲ ਕਰ ਲਿਆ। ਇਸ ਇਤਿਹਾਸਕ ਘਟਨਾ ਨੇ ਸਿੱਖੀ ਦੇ ਤਕਰੀਬਨ 300 ਸਾਲਾਂ ਤਵਾਰੀਖ ਨੂੰ ਤਰਤੀਬ ਕੀਤਾ।
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਐਨ ਦਾ ਮਹੱਤਵਪੂਰਣ ਹਿੱਸਾ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਜਠੇਰੇ ਸ਼ਬਦ ਤੋਂ ਭਾਵ ਹੈ ਕਿਸੇ ਕੁਲ ਜਾਂ ਖਾਨਦਾਨ ਦੇ ਵੱਡੇ ਵਡੇਰੇ ਜਾਂ ਪਿਤਰ।ਇਹ ਸ਼ਬਦ ਪੰਜਾਬੀ ਲੋਕਧਾਰਾ ਵਿੱਚ ਪ੍ਰਚਲਤ ਸ਼ਬਦ ਜੇਠੇ ਤੋਂ ਬਣਿਆ ਹੈ ਜਿਸ ਦਾ ਮਤਲਬ ਹੁੰਦਾ ਹੈ,ਸਭ ਤੋਂ ਪਹਿਲਾਂ ਪੈਦਾ ਹੋਣ ਵਾਲਾ ਬੱਚਾ ਭਾਵ ਸਭ ਤੋਂ ਵੱਡਾ ਬੱਚਾ। ਪੰਜਾਬ ਵਿੱਚ ਕੁਝ ਜਾਤਾਂ ਦੇ ਲੋਕਾਂ ਵੱਲੋਂ ਆਪਣੇ ਪਿਤਰਾਂ ਦੀ ਪੂਜਾ ਦੀ ਕੀਤੀ ਜਾਂਦੀ ਹੈ ਅਤੇ ਉਹਨਾ ਦੀ ਯਾਦ ਵਿੱਚ ਪਿੰਡ ਦੇ ਬਾਹਰ ਵਾਰ ਇੱਕ ਯਾਦਗਾਰ ਵੀ ਉਸਾਰੀ ਹੁੰਦੀ ਹੈ ਜਿਸਨੂੰ ਜਠੇਰੇ ਕਿਹਾ ਜਾਂਦਾ ਹੈ। ਇਹ ਪ੍ਰਥਾ ਜੱਟਾਂ ਸਮੇਤ ਕਈ ਹੋਰ ਜਾਤਾਂ ਵਿੱਚ ਪ੍ਰਚਲਤ ਹੈ।ਇਹ ਪੂਜਾ ਇੱਕ ਪਿੰਡ ਵਿੱਚ ਵਸਦੇ ਇੱਕ ਗੋਤ ਦੇ ਲੋਕਾਂ ਵੱਲੋਂ ਸਾਂਝੇ ਰੂਪ ਵਿੱਚ ਕੀਤੀ ਜਾਂਦੀ ਹੈ।ਆਮ ਤੌਰ 'ਤੇ ਵਿਆਹ ਸ਼ਾਦੀ ਜਾਂ ਖੁਸ਼ੀ ਦੇ ਹੋਰ ਮੌਕਿਆਂ ਤੇ ਇਹਨਾਂ ਦੀ ਪੂਜਾ ਕੀਤੀ ਜਾਂਦੀ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਸੂਰਜ ਮੰਡਲ ਵਿੱਚ ਸੂਰਜ ਅਤੇ ਉਹ ਖਗੋਲੀ ਪਿੰਡ ਸੰਮਲਿਤ ਹਨ, ਜੋ ਇਸ ਮੰਡਲ ਵਿੱਚ ਇੱਕ ਦੂਜੇ ਵਲੋਂ ਗੁਰੁਤਵਾਕਰਸ਼ਕ ਜ਼ੋਰ ਦੁਆਰਾ ਬੱਝੇ ਹਨ। ਇਸ ਪਿੰਡ ਵਿੱਚ ਅੱਠ ਗ੍ਰਹਿ, ਉਨ੍ਹਾਂ ਦੇ 166 ਗਿਆਤ ਉਪਗ੍ਰਹਿ, ਪੰਜ ਵੌਣੇ ਗ੍ਰਹਿ ਅਤੇ ਅਰਬਾਂ ਨਿੱਕੇ ਪਿੰਡ ਸ਼ਾਮਿਲ ਹਨ । ਇਸ ਛੋਟੇ ਪਿੰਡਾਂ ਵਿੱਚ ਕਸ਼ਊਦਰਗ੍ਰਹਿ, ਬਰਫੀਲਾ ਕਾਇਪਰ ਘੇਰੇ ਦੇ ਪਿੰਡ , ਧੂਮਕੇਤੂ , ਉਲਕਾ ਪਿੰਡ, ਅਤੇ ਗ੍ਰਹਿਆਂ ਦੇ ਵਿਚਲੀ ਧੂੜ ਸ਼ਾਮਿਲ ਹੈ।
ਗੁਰਦੇ, ਰਵਾਂਹ ਜਾਂ ਲੋਬੀਆ ਦੀ ਸ਼ਕਲ ਦੇ ਅੰਗ ਹਨ ਜੋ ਪੇਟ ਵਿੱਚ ਪਸਲੀਆਂ ਦੇ ਪਿੰਜਰ ਥੱਲੇ, ਰੀੜ ਦੀ ਹੱਡੀ ਦੇ ਲੰਬਰ(lumber) ਹਿੱਸੇ ਕੋਲ, ਪਾਚਣ ਪ੍ਰਣਾਲੀ ਦੇ ਅੰਗਾਂ ਦੀ ਛਾਇਆ ਵਿੱਚ ਸਥਿਤ ਹਨ। ਗੁਰਦੇ 1.25 ਲਿਟਰ ਪ੍ਰਤੀ ਮਿੰਟ ਲਹੂ (ਹਿਰਦੇ ਦੀ ਕੁਲ ਲਹੂ ਪੂਰਤੀ ਦਾ 25%) ਆਪਣੀਆਂ ਲਹੂ ਨਾੜੀਆਂ ਰਾਹੀਂ ਲੈ ਲੈਂਦੇ ਹਨ ਜਿਹਨਾਂ ਨੂੰ ਇਹ ਸਮੱਗਰੀ ਪੇਟ ਦੀਆਂ ਲਹੂ ਨਾੜੀਆਂ ਦਵਾਰਾ ਮਿਲਦੀ ਹੈ।ਇਹ ਇਸ ਲਈ ਜ਼ਰੂਰੀ ਹੈ, ਕਿਉਂਕਿ ਗੁਰਦਿਆਂ ਦਾ ਮੁੱਖ ਕਰਤਵ ਤਾਂ ਲਹੂ ਨੂੰ, ਇਸ ਵਿੱਚੋਂ ਪਾਣੀ ਵਿੱਚ ਘੁਲਣਸ਼ੀਲ ਰੱਦੀ ਪਦਾਰਥ ਛਾਣ ਕੇ, ਸਾਫ਼ ਕਰਨਾ ਹੈ। ਇਸ ਤੋਂ ਇਲਾਵਾ ਗੁਰਦੇ ਈਲੈਕਟਰੋਲਾਈਟਸ (ਸੋਡੀਅਮ,ਪੋਟਾਸ਼ੀਅਮ,ਕੈਲਸ਼ੀਅਮ ਆਦਿ) ਦਾ ਨਿਯੰਤਰਣ ਕਰ ਕੇ ਇਸ ਦੇ ਤਿਜਾਬੀ ਜਾਂ ਖਾਰੇ ਹੋਣ ਦੇ ਸੁਭਾਅ(PH Value) ਵਿੱਚ ਸੰਤੁਲਨ ਪੈਦਾ ਕਰਦੇ ਹਨ, ਮੂਤਰ ਨੂੰ ਸੰਘਣਾ ਕਰਦੇ ਹਨ ਤੇ ਅਖੀਰ ਵਿੱਚ ਆਪਣੇ ਮੂਤਰਨਲੀ ਸਿਰੇ ਵਾਲੇ ਜੋੜ ਰਾਹੀਂ ਮੂਤਰ ਨੂੰ ਮਸਾਨੇ ਵਲ ਧਕੇਲ ਦਿੰਦੇ ਹਨ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਜਾਣ ਪਛਾਣ: ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ ।
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਪਲਾਸੀ ਦਾ ਲੜਾਈ (ਬੰਗਾਲੀ: পলাশীর যুদ্ধ, ਪੋਲਾਸ਼ੀਰ ਜੂਧੋ) 23 ਜੂਨ 1757 ਨੂੰ ਕਲਕੱਤਾ (ਹੁਣ ਕੋਲਕਾਤਾ) ਤੋਂ ਲਗਪਗ 150 ਕਿਮੀਃ ਉੱਤਰ ਵੱਲ ਅਤੇ ਮੁਰਸ਼ਿਦਾਬਾਦ ਦੇ ਦੱਖਣ ਵਿੱਚ 22 ਮੀਲ ਦੂਰ ਨਾਦੀਆ ਜਿਲ੍ਹੇ ਵਿੱਚ ਹੁਗਲੀ ਨਦੀ ਦੇ ਕੰਢੇ ਪਲਾਸੀ ਨਾਮਕ ਸਥਾਨ 'ਤੇ ਹੋਈ ਸੀ। ਇਸ ਲੜਾਈ ਵਿੱਚ ਇੱਕ ਪਾਸੇ ਬਰਤਾਨਵੀ ਈਸਟ ਇੰਡੀਆ ਕੰਪਨੀ ਦੀ ਫੌਜ ਸੀ ਅਤੇ ਦੂਜੇ ਪਾਸੇ ਬੰਗਾਲ ਦੇ ਨਵਾਬ ਅਤੇ ਉਸਦੇ ਫਰਾਂਸੀਸੀ ਹਮੈਤੀਆਂ ਦੀ ਫੌਜ। ਇਹ ਲੜਾਈ ਸੱਤ ਸਾਲ (1756–63) ਲੰਮੀ ਜੰਗ ਦੇ ਦੌਰਾਨ ਹੋਈ ਸੀ। ਕੰਪਨੀ ਦੀ ਫੌਜ ਨੇ ਰਾਬਰਟ ਕਲਾਈਵ ਦੀ ਅਗਵਾਈ ਵਿੱਚ ਨਵਾਬ ਸਿਰਾਜ-ਉਦ-ਦੌਲਾ ਨੂੰ ਹਰਾ ਦਿੱਤਾ ਸੀ l ਪਲਾਸੀ ਦੀ ਲੜਾਈ ਰੌਬਰਟ ਕਲਾਈਵ ਦੀ ਅਗਵਾਈ ਵਿੱਚ 23 ਜੂਨ 1757 ਨੂੰ ਬੰਗਾਲ ਦੇ ਨਵਾਬ ਅਤੇ ਉਸਦੇ ਫ੍ਰਾਂਸੀਸੀ ਸਹਿਯੋਗੀਆਂ ਦੀ ਇੱਕ ਕਿਤੇ ਵੱਡੀ ਤਾਕਤ ਉੱਤੇ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੀ ਇੱਕ ਨਿਰਣਾਇਕ ਜਿੱਤ ਸੀ। ਲੜਾਈ ਨੇ ਕੰਪਨੀ ਨੂੰ ਬੰਗਾਲ ਦਾ ਕੰਟਰੋਲ ਹਾਸਲ ਕਰਨ ਵਿੱਚ ਸਹਾਇਤਾ ਕੀਤੀ l ਅਗਲੇ ਸੌ ਸਾਲਾਂ ਵਿੱਚ, ਉਨ੍ਹਾਂ ਨੇ ਭਾਰਤੀ ਉਪ -ਮਹਾਂਦੀਪ, ਮਿਆਂਮਾਰ ਅਤੇ ਅਫ਼ਗਾਨਿਸਤਾਨ ਦੇ ਜ਼ਿਆਦਾਤਰ ਹਿੱਸੇ ਉੱਤੇ ਕਬਜ਼ਾ ਕਰ ਲਿਆ l ਇਹ ਲੜਾਈ ਹੁਗਲੀ ਨਦੀ ਦੇ ਕਿਨਾਰੇ ਪਲਾਸ਼ੀ (ਅੰਗਰੇਜ਼ੀ ਸੰਸਕਰਣ: ਪਲਾਸੀ) , ਜੋ ਕਲਕੱਤੇ ਦੇ ਉੱਤਰ ਵਿੱਚ ਲਗਭਗ 150 ਕਿਲੋਮੀਟਰ (93 ਮੀਲ) ਅਤੇ ਮੁਰਸ਼ਿਦਾਬਾਦ ਦੇ ਦੱਖਣ ਵਿੱਚ, ਜੋ ਉਸ ਸਮੇਂ ਬੰਗਾਲ ਦੀ ਰਾਜਧਾਨੀ ਸੀ (ਹੁਣ ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਵਿੱਚ) ਵਿਖੇ ਹੋਈ l ਲੜਨ ਵਾਲੇ ਨਵਾਬ ਸਿਰਾਜ-ਉਦ-ਦੌਲਾ, ਬੰਗਾਲ ਦੇ ਆਖਰੀ ਸੁਤੰਤਰ ਨਵਾਬ ਅਤੇ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਸਨ l ਉਹ, ਅਲੀਵਰਦੀ ਖਾਨ (ਉਸਦੇ ਨਾਨਾ) ਦਾ ਉੱਤਰਾਧਿਕਾਰੀ ਸੀ l ਸਿਰਾਜ-ਉਦ-ਦੌਲਾ ਸਾਲ ਪਹਿਲਾਂ ਹੀ ਬੰਗਾਲ ਦਾ ਨਵਾਬ ਬਣਿਆ ਸੀ ਅਤੇ ਉਸਨੇ ਅੰਗ੍ਰੇਜ਼ਾਂ ਨੂੰ ਉਨ੍ਹਾਂ ਦੇ ਕਿਲ੍ਹੇ ਦੇ ਵਿਸਥਾਰ ਨੂੰ ਰੋਕਣ ਦਾ ਹੁਕਮ ਦਿੱਤਾ ਸੀ l ਰਾਬਰਟ ਕਲਾਈਵ ਨੇ ਨਵਾਬ ਦੀ ਫ਼ੌਜ ਦੇ ਕਮਾਂਡਰ-ਇਨ-ਚੀਫ਼ ਮੀਰ ਜਾਫ਼ਰ ਨੂੰ ਰਿਸ਼ਵਤ ਦਿੱਤੀ ਅਤੇ ਉਸਨੂੰ ਬੰਗਾਲ ਦਾ ਨਵਾਬ ਬਣਾਉਣ ਦਾ ਵਾਅਦਾ ਵੀ ਕੀਤਾ। ਕਲਾਈਵ ਨੇ 1757 ਵਿੱਚ ਪਲਾਸੀ ਵਿਖੇ ਸਿਰਾਜ-ਉਦ-ਦੌਲਾ ਨੂੰ ਹਰਾਇਆ ਅਤੇ ਕਲਕੱਤੇ ਉੱਤੇ ਕਬਜ਼ਾ ਕਰ ਲਿਆ। ਇਹ ਲੜਾਈ ਨਵਾਬ ਸਿਰਾਜ-ਉਦ-ਦੌਲਾ ਦੁਆਰਾ ਬ੍ਰਿਟਿਸ਼-ਨਿਯੰਤਰਿਤ ਕਲਕੱਤੇ 'ਤੇ ਹਮਲੇ ਅਤੇ ਬਲੈਕ ਹੋਲ ਕਤਲੇਆਮ ਤੋਂ ਪਹਿਲਾਂ ਹੋਈ ਸੀ। ਅੰਗਰੇਜ਼ਾਂ ਨੇ ਕਰਨਲ ਰੌਬਰਟ ਕਲਾਈਵ ਅਤੇ ਐਡਮਿਰਲ ਚਾਰਲਸ ਵਾਟਸਨ ਦੀ ਅਗਵਾਈ ਵਿੱਚ ਮਦਰਾਸ ਤੋਂ ਬੰਗਾਲ ਫੌਜ ਭੇਜੀ ਅਤੇ ਕਲਕੱਤੇ ਉੱਤੇ ਮੁੜ ਕਬਜ਼ਾ ਕਰ ਲਿਆ। ਕਲਾਈਵ ਨੇ ਫਿਰ ਚੰਦਰਨਗਰ ਦੇ ਫਰਾਂਸੀਸੀ ਕਿਲ੍ਹੇ ਉੱਤੇ ਕਬਜ਼ੇ ਦੀ ਪਹਿਲ ਕੀਤੀ l ਸਿਰਾਜ-ਉਦ-ਦੌਲਾ ਅਤੇ ਬ੍ਰਿਟਿਸ਼ ਦਰਮਿਆਨ ਤਣਾਅ ਅਤੇ ਸ਼ੱਕ ਦਾ ਨਤੀਜਾ ਪਲਾਸੀ ਦੀ ਲੜਾਈ ਵਿੱਚ ਨਿੱਕਲਿਆ l ਇਹ ਲੜਾਈ ਸੱਤ ਸਾਲਾਂ ਦੀ ਲੜਾਈ (1756–1763) ਦੇ ਦੌਰਾਨ ਚਲਾਈ ਗਈ ਸੀ, ਅਤੇ, ਉਨ੍ਹਾਂ ਦੀ ਯੂਰਪ ਵਿੱਚ ਦੁਸ਼ਮਣੀ ਦੇ ਅਕਸ ਵਜੋਂ, ਫ੍ਰੈਂਚ ਈਸਟ ਇੰਡੀਆ ਕੰਪਨੀ (ਲਾ ਕੰਪੈਨੀ ਡੇਸ ਇੰਡੀਜ਼ ਓਰੀਐਂਟੇਲਸ) ਨੇ ਅੰਗਰੇਜ਼ਾਂ ਦੇ ਵਿਰੁੱਧ ਲੜਨ ਲਈ ਇੱਕ ਛੋਟੀ ਜਿਹੀ ਟੁਕੜੀ ਭੇਜੀ l ਸਿਰਾਜ-ਉਦ-ਦੌਲਾ ਕੋਲ ਗਿਣਤੀ ਦੇ ਪੱਖੋਂ ਬਿਹਤਰ ਸ਼ਕਤੀ ਸੀ ਅਤੇ ਉਸਨੇ ਪਲਾਸੀ ਵਿਖੇ ਆਪਣਾ ਪੱਖ ਰੱਖਿਆ l ਵੱਡੀ ਗਿਣਤੀ ਤੋਂ ਚਿੰਤਤ ਅੰਗਰੇਜ਼ਾਂ ਨੇ ਸਿਰਾਜ-ਉਦ-ਦੌਲਾ ਦੇ ਰੁਤਬਾ ਘਟਾਏ ਹੋਏ ਫ਼ੌਜ ਮੁਖੀ ਮੀਰ ਜਾਫਰ, ਇਸਦੇ ਨਾਲ ਯਾਰ ਲੂਤੁਫ਼ ਖ਼ਾਨ, ਜਗਤ ਸੇਠਾਂ (ਮਹਤਾਬ ਚੰਦ ਅਤੇ ਸਵਰੂਪ ਚੰਦ), ਉਮੀਚੰਦ ਅਤੇ ਰਾਏ ਦੁਰਲਭ ਨਾਲ ਮਿਲ ਕੇ ਇੱਕ ਸਾਜ਼ਿਸ਼ ਰਚੀ। ਇਸ ਤਰ੍ਹਾਂ,ਮੀਰ ਜਾਫਰ, ਰਾਏ ਦੁਰਲਭ ਅਤੇ ਯਾਰ ਲੂਤੁਫ ਖਾਨ ਨੇ ਆਪਣੀਆਂ ਫੌਜਾਂ ਨੂੰ ਜੰਗ ਦੇ ਮੈਦਾਨ ਦੇ ਨੇੜੇ ਇਕੱਠਾ ਕੀਤਾ ਪਰ ਅਸਲ ਵਿੱਚ ਲੜਾਈ ਵਿੱਚ ਸ਼ਾਮਲ ਹੋਣ ਲਈ ਕੋਈ ਕਦਮ ਨਹੀਂ ਚੁੱਕਿਆ l ਲਗਭਗ 50,000 ਸਿਪਾਹੀਆਂ, 40 ਤੋਪਾਂ ਅਤੇ 10 ਜੰਗੀ ਹਾਥੀਆਂ ਵਾਲੀ ਸਿਰਾਜ-ਉਦ-ਦੌਲਾ ਦੀ ਫੌਜ ਨੂੰ ਕਰਨਲ ਰੌਬਰਟ ਕਲਾਈਵ ਦੇ 3,000 ਸਿਪਾਹੀਆਂ ਨੇ ਹਰਾ ਦਿੱਤਾ। ਲੜਾਈ ਲਗਭਗ 11 ਘੰਟਿਆਂ ਵਿੱਚ ਸਮਾਪਤ ਹੋ ਗਈ।
ਯੂਟਿਊਬ (ਜਾਂ ਯੂ-ਟਿਊਬ, ਯੂ ਟਿਊਬ, ਯੂਟੂਬ; ਅੰਗਰੇਜੀ: YouTube) ਪੇਪਾਲ (PayPal) ਦੇ ਤਿੰਨ ਸਾਬਕਾ ਮੁਲਜਮਾਂ ਦੁਆਰਾ ਬਣਾਈ ਇੱਕ ਵੀਡੀਓ ਸਾਂਝੀ ਕਰਨ ਵਾਲੀ ਵੈੱਬਸਾਈਟ ਹੈ ਜਿਸ ’ਤੇ ਵਰਤੋਂਕਾਰ ਵੀਡੀਓ ਵੇਖ ਅਤੇ ਖ਼ੁਦ ਆਪਣੀ ਵੀਡੀਓ ਚੜ੍ਹਾ ਸਕਦੇ ਹਨ। ਨਵੰਬਰ 2006 ਵਿੱਚ ਗੂਗਲ ਨੇ ਇਸਨੂੰ 1.65 ਬਿਲੀਅਨ ਅਮਰੀਕੀ ਡਾਲਰਾਂ ਵਿੱਚ ਖਰੀਦ ਲਿਆ ਅਤੇ ਹੁਣ ਇਸਨੂੰ ਗੂਗਲ ਦੀ ਸਹਾਇਕ ਦੇ ਰੂਪ ਵਿੱਚ ਚਲਾਉਂਦੀ ਹੈ। ਆਨਲਾਈਨ ਵੀਡੀਓ ਦੇਖਣ ਲਈ ਦੁਨੀਆਂ ਭਰ 'ਚ ਯੂਟਿਊਬ ਦਾ ਇਸਤੇਮਾਲ ਸਭ ਤੋਂ ਜ਼ਿਆਦਾ ਹੁੰਦਾ ਹੈ। ਯੂਟਿਊਬ 'ਤੇ ਜਿਨ੍ਹਾਂ ਵੀਡੀਓਜ਼ ਨੂੰ ਤੁਸੀਂ ਸਭ ਤੋਂ ਜ਼ਿਆਦਾ ਵੇਖਦੇ ਹੋ ਉਨ੍ਹਾਂ ਨੂੰ ਤੁਸੀਂ ਆਫਲਾਈਨ ਸੇਵ ਕਰ ਲੈਂਦੇ ਹਨ ਜਿਸ ਨਾਲ ਅਸੀਂ ਇਸ ਨੂੰ ਦੁਆਰਾ ਵੀ ਵੇਖ ਸਕਦੇ ਹੋ। ਇੰਟਰਨੈੱਟ ਤੇ ਯੂ ਟਯੂਬ ਰਾਂਹੀ ਪਹਿਲੀ ਵੀਡੀਉ Me at the zoo ਚੜਾਉਣ ਦੀ ਸ਼ੁਰਆਤ 23 ਅਪਰੈਲ, 2005 ਨੂੰ ਹੋਈ।
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ) ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ 'ਗੁਰੂ ਦੇ ਬਚਨ' ਲਈ ਵੀ ਵਰਤਿਆ ਗਿਆ ਹੈ। ਪ੍ਰੋ.
ਜੱਸਾ ਸਿੰਘ ਰਾਮਗੜ੍ਹੀਆ (1723-1803) ਦਾ ਜਨਮ ਸ੍ਰੀ ਅੰਮ੍ਰਿਤਸਰ ਦੇ ਨੇੜੇ ਪਿੰਡ ਗੁੱਗਾ ਬੂਹਾ ਵਿਖੇ ਭਗਵਾਨ ਸਿੰਘ ਦੇ ਘਰ ਹੋਇਆ। ੳਹਨਾਂ ਦੇ ਦਾਦਾ ਹਰਦਾਸ ਸਿੰਘ ਜੋ ਲਾਹੌਰ ਜ਼ਿਲ੍ਹੇ ਦੇ ਪਿੰਡ ਸੁਰੁ ਸਿੰਘ ਤੋਂ ਸਨ। ਉਨ੍ਹਾਂ ਨੇ ਸ੍ਰੀ ਗੁਰੁ ਗੋਬਿੰਦ ਸਿੰਘ ਤੋਂ ਅੰਮ੍ਰਿਤ ਛਕ ਕੇ ਸਿੰਘ ਸਜੇ। ਉਹਨਾਂ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਪਿੰਡ ਪਿੰਡ ਪਹੁੰਚਾਇਆ। ਆਪ ਦੇ ਦਾਦਾ ਜੀ ਬਾਬਾ ਬੰਦਾ ਸਿੰਘ ਬਹਾਦਰ ਦੀ ਫੌਜ ਵਿੱਚ ਦਾਖਲ ਹੋਏ ਅਤੇ ਮੁਗਲ ਫੌਜਾਂ ਨਾਲ ਲੜਾਈ ਲੜੀ ਅਤੇ 1716 ਵਿੱਚ ਸ਼ਹੀਦੀ ਪ੍ਰਪਤ ਕੀਤੀ। ਹਰਦਾਸ ਸਿੰਘ ਦੀ ਮੌਤ ਤੋਂ ਬਾਅਦ ਭਗਵਾਨ ਸਿੰਘ ਘਰ ਦੇ ਮੋਢੀ ਬਣੇ। ਪਿਤਾ ਦੀ ਮੌਤ ਤੋਂ ਬਾਅਦ ਜੱਸਾ ਸਿੰਘ ਰਾਮਗੜ੍ਹੀਆ ਘਰ ਦੇ ਮੁਖੀ ਬਣੇ।
ਭਾਈ ਲਾਲੋ ਸੱਚੀ ਮਿਹਨਤ ਕਰਨ ਵਾਲੇ ਗੁਰੂ ਦੇ ਸਿੱਖ ਸਨ। ਜਿਨ੍ਹਾਂ ਦਾ ਜਨਮ 1452 ਵਿੱਚ ਸੈਦਪੁਰ ਜਿਸ ਨੂੰ ਹੁਣ ਏਮਨਾਬਾਦ {ਹੁਣ ਪਾਕਿਸਤਾਨ} ਵਿੱਖੇ ਹੋਇਆ। ਆਪ ਸੱਚੀ ਮਿਹਨਤ ਕਰਨ ਵਾਲੇ ਤਰਖਾਨ ਸਨ। ਆਪਜੀ ਦੇ ਪਿਤਾ ਭਾਈ ਜਗਤ ਰਾਮ ਘਟੌੜਾ ਜਾਤੀ ਦੇ ਸਨ ਜੋ ਤਰਖਾਣ ਦਾ ਕੰਮ ਕਰ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪੇਟ ਪਾਲਦੇ ਸਨ। ਆਪ ਜੀ ਦਸਾਂ ਨੌਂਹਾਂ ਦੀ ਕਿਰਤ ਕਰਦੇ ਸਨ ਅਤੇ ਉਸ ਕਮਾਈ ਵਿੱਚੋਂ ਲੋੜਵੰਦਾਂ ਦੀ ਮਦਦ ਕਰਦੇ ਸਨ ਅਤੇ ਲੰਗਰ ਛਕਾਉਦੇ ਸਨ।
ਕਿਲ੍ਹਾ ਲੋਹਗੜ੍ਹ ਜੋ ਕਿ ਅੰਮ੍ਰਿਤਸਰ ਦੇ ਲੋਹਗੜ੍ਹ ਦਰਵਾਜ਼ੇ ਦੇ ਅੰਦਰ ਸੁਸ਼ੋਭਿਤ ਕਿਲ੍ਹਾ, ਜੋ ਕਿ ਅੰਮ੍ਰਿਤਸਰ ਦੀ ਧਰਤੀ ਉੱਤੇ ਉਸਾਰਿਆ ਜਾਣ ਵਾਲਾ ਪਹਿਲਾ ਜੰਗੀ ਕਿਲ੍ਹਾ ਹੈ। ਛੇਵੀਂ ਪਾਤਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਨੇ ਅੰਮ੍ਰਿਤਸਰ ਸ਼ਹਿਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਦੇ ਨਾਲ-ਨਾਲ ਦੁਸ਼ਮਣ ਤੁਰਕ ਸੈਨਾ ਦੇ ਮੁਕਾਬਲੇ ਲਈ ਫ਼ੌਜੀ ਤਿਆਰੀਆਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ 1614 ਈ: ਵਿੱਚ ਇਸ ਕਿਲ੍ਹੇ ਦਾ ਨਿਰਮਾਣ ਕਰਵਾਇਆ ਅਤੇ 1619 ਈ: ਵਿੱਚ ਇਸ ਕਿਲ੍ਹੇ ਦੇ ਆਸ-ਪਾਸ ਪੁਰਾਣੇ ਅੰਮ੍ਰਿਤਸਰ ਦੇ ਕੁਝ ਹਿੱਸੇ ਵਿੱਚ ਪੱਕੀ ਤੇ ਉੱਚੀ ਦੀਵਾਰ ਬਣਵਾਈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਸਾਈਂ ਮੀਆਂ ਮੀਰ ਮੁਹੰਮਦ ਸਾਹਿਬ (ਅੰਦਾਜ਼ਨ 1550 – 11 ਅਗਸਤ 1635), ਮੀਆਂ ਮੀਰ ਵਜੋ ਪ੍ਰਸਿੱਧ ਸੂਫੀ ਸੰਤ ਸਨ। ਉਹ ਲਾਹੌਰ, ਖਾਸ ਧਰਮਪੁਰਾ (ਅੱਜ ਪਾਕਿਸਤਾਨ) ਵਿੱਚ ਰਹਿੰਦੇ ਸਨ। ਉਹ ਖਲੀਫ਼ਾ ਉਮਰ ਇਬਨ ਅਲ-ਖੱਤਾਬ ਦੇ ਸਿਧੇ ਉੱਤਰ-ਅਧਿਕਾਰੀ ਸਨ। ਉਹ ਸੂਫ਼ੀਆਂ ਦੇ ਕਾਦਰੀ ਫ਼ਿਰਕੇ ਨਾਲ ਸਬੰਧਤ ਸਨ। ਉਹ ਮੁਗਲ ਬਾਦਸ਼ਾਹ ਸ਼ਾਹ ਜਹਾਨ ਦੇ ਸਭ ਤੋਂ ਵੱਡੇ ਪੁੱਤਰ, ਦਾਰਾ ਸਿਕੋਹ ਦੇ ਮੁਰਸਦ ਹੋਣ ਨਾਤੇ ਬਹੁਤ ਮਸ਼ਹੂਰ ਸਨ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
“ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।``1 ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।``2
ਸਮਾਜਵਾਦ (Socialism) ਇੱਕ ਆਰਥਕ-ਸਮਾਜਕ ਦਰਸ਼ਨ ਹੈ। ਸਮਾਜਵਾਦੀ ਵਿਵਸਥਾ ਵਿੱਚ ਜਾਇਦਾਦ ਦੀ ਮਾਲਕੀ ਅਤੇ ਉਤਪਾਦਨ ਦੀ ਵੰਡ ਸਮਾਜ ਦੇ ਨਿਅੰਤਰਣ ਦੇ ਅਧੀਨ ਰਹਿੰਦੇ ਹਨ।ਸਮਾਜਵਾਦ ਅੰਗਰੇਜ਼ੀ ਅਤੇ ਫਰਾਂਸੀਸੀ ਸ਼ਬਦ ਸੋਸ਼ਲਿਜਮ ਦਾ ਪੰਜਾਬੀ ਰੂਪਾਂਤਰ ਹੈ। 19ਵੀਂ ਸ਼ਤਾਬਦੀ ਦੇ ਪਹਿਲੇ ਅੱਧ ਵਿੱਚ ਇਸ ਸ਼ਬਦ ਦਾ ਪ੍ਰਯੋਗ ਵਿਅਕਤੀਵਾਦ ਦੇ ਵਿਰੋਧ ਵਿੱਚ ਅਤੇ ਉਨ੍ਹਾਂ ਵਿਚਾਰਾਂ ਦੇ ਸਮਰਥਨ ਵਿੱਚ ਕੀਤਾ ਜਾਂਦਾ ਸੀ ਜਿਨ੍ਹਾਂ ਦਾ ਲਕਸ਼ ਸਮਾਜ ਦੇ ਆਰਥਕ ਅਤੇ ਨੈਤਿਕ ਆਧਾਰ ਨੂੰ ਬਦਲਣਾ ਸੀ ਅਤੇ ਜੋ ਜੀਵਨ ਵਿੱਚ ਵਿਅਕਤੀਗਤ ਕਬਜ਼ੇ ਦੀ ਜਗ੍ਹਾ ਸਮਾਜਕ ਕੰਟਰੋਲ ਸਥਾਪਤ ਕਰਨਾ ਚਾਹੁੰਦੇ ਸਨ।
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਭਾਈ ਗੁਰਦਾਸ (1551 – 25 ਅਗਸਤ 1636) ਦਾ ਜਨਮ ਪੰਜਾਬ ਦੇ ਪਿੰਡ ਗੋਇੰਦਵਾਲ ਸਾਹਿਬ ਵਿਖੇ ਪਿਤਾ ਸ੍ਰੀ ਭਾਈ ਦਾਤਾਰ ਚੰਦ ਭੱਲਾ ਅਤੇ ਮਾਤਾ ਜੀਵਾਨੀ ਦੇ ਗ੍ਰਹਿ ਵਿਖੇ ਹੋਇਆ। ਆਪ ਜਦੋਂ ਸਿਰਫ 3 ਸਾਲ ਦੇ ਸਨ ਤਾਂ ਆਪ ਦੇ ਮਾਤਾ ਜੀ ਦਾ ਦਿਹਾਂਤ ਹੋ ਗਿਆ। ਆਪ ਇੱਕ ਪੰਜਾਬੀ ਸਿੱਖ ਲੇਖਕ, ਇਤਿਹਾਸਕਾਰ ਅਤੇ ਪ੍ਰਚਾਰਕ ਸਨ। ਆਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲੀ ਲਿਖਾਰੀ ਸਨ ਅਤੇ ਆਪ ਨੇ ਚਾਰ ਸਿੱਖ ਗੁਰੂਆਂ ਦਾ ਸਾਥ ਨਿਭਾਇਆ।
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।