ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਬਾਈਟ ਕੰਪਿਊਟਿੰਗ ਅਤੇ ਦੂਰਸੰਚਾਰ ਵਿੱਚ ਸੂਚਨਾ ਦੀ ਇੱਕ ਇਕਾਈ ਹੈ। ਇਹ 8 ਬਿੱਟ ਮਿਲ ਕੇ ਬਣਦਾ ਹੈ। ਇਹ ਕੰਪਿਊਟਰ ਮੈਮੋਰੀ ਦੀ ਦੂਜੀ ਸਭ ਤੋਂ ਛੋਟੀ ਇਕਾਈ ਹੁੰਦਾ ਹੈ। ਇਹ ਮਸ਼ੀਨ ਡਾਟਾ ਦੀ ਦਰਜਾਬੰਦੀ ਦਾ ਉਹ ਅੰਸ਼ ਹੈ ਜੋ ਬਿਟ ਨਾਲੋਂ ਵੱਡਾ ਅਤੇ ਵਰਡ ਨਾਲੋਂ ਛੋਟਾ ਹੁੰਦਾ ਹੈ।ਕੰਪਿਊਟਰ ਦੀ ਮੈਮੋਰੀ ਵਿੱਚ ਇੱਕ ਅੱਖਰ ਦੁਆਰਾ ਲਈ ਜਾਣ ਵਾਲੀ ਜਗ੍ਹਾ ਨੂੰ ਕਹਿੰਦੇ ਹਨ। 1 ਬਾਈਟ ਵਿੱਚ 8 ਬਿੱਟ ਦੇ ਬਰਾਬਰ ਜਗ੍ਹਾ ਹੁੰਦੀ ਹੈ।
ਨਿਵੇਸ਼ਕ ਉਸ ਵਿਅਕਤੀ ਜਾਂ ਸੰਸਥਾ ਨੁੰ ਕਿਹਾ ਜਾਂਦਾ ਹੈ, ਜੋ ਕਿਸੇ ਯੋਜਨਾ ਵਿੱਚ ਆਪਣਾ ਧਨ ਨਿਵੇਸ਼ ਕਰਦੇ ਹਨ। ਨਿਵੇਸ਼ ਦੀਆ ਕਿਸਮਾਂ ਵਿੱਚ ਸ਼ੇਅਰ, ਕਰਜ਼ਾ ਪ੍ਰਤੀਭੂਤੀ, ਰੀਅਲ ਅਸਟੇਟ, ਮੁਦਰਾ, ਵਸਤੂ, ਟੋਕਨ, ਡੈਰੀਏਟਿਵਜ਼ਿਵਜ਼ ਜਿਵੇਂ ਕਿ ਪੁਟ ਐਂਡ ਕਾਲ ਚੋਣਾਂ, ਫਿਊਚਰਜ਼, ਫੌਰਵਰਡਜ਼ ਆਦਿ ਸ਼ਾਮਲ ਹਨ। ਇਹ ਪਰਿਭਾਸ਼ਾ ਪ੍ਰਾਇਮਰੀ ਅਤੇ ਸੈਕੰਡਰੀ ਬਾਜ਼ਾਰਾਂ ਵਿੱਚ ਫਰਕ ਨਹੀਂ ਕਰਦੀ। ਭਾਵ, ਕੋਈ ਅਜਿਹਾ ਵਿਅਕਤੀ ਜੋ ਕਾਰੋਬਾਰ ਲਈ ਪੂੰਜੀ ਪ੍ਰਦਾਨ ਕਰਦਾ ਹੈ ਅਤੇ ਜਿਹੜਾ ਕਿਸੇ ਸਟਾਕ ਨੂੰ ਖਰੀਦਦਾ ਹੈ ਦੋਵੇਂ ਨਿਵੇਸ਼ਕ ਹਨ। ਇੱਕ ਨਿਵੇਸ਼ਕ ਜਿਸ ਕੋਲ ਇੱਕ ਸਟਾਕ ਹੈ, ਇੱਕ ਸ਼ੇਅਰਹੋਲਡਰ ਹੁੰਦਾ ਹੈ।
ਮਿਸਰ (ਅਰਬੀ; مصر, ਅੰਗਰੇਜੀ: Egypt), ਦਫ਼ਤਰੀ ਤੌਰ ’ਤੇ ਮਿਸਰ ਅਰਬ ਗਣਰਾਜ, ਇੱਕ ਦੇਸ ਹੈ ਜਿਹੜਾ ਮੁੱਖ ਤੌਰ 'ਤੇ ਉੱਤਰੀ ਅਫਰੀਕਾ ਵਿੱਚ ਸਥਿਤ ਹੈ ਪਰ ਇਹਦਾ ਸਿਨਾਈ ਪਰਾਇਦੀਪ ਦੱਖਣ-ਪੱਛਮੀ ਏਸ਼ੀਆ ਵਿੱਚ ਇੱਕ ਥਾਂ ਥਲਜੋੜ ਬਣਾਉਂਦਾ ਹੈ। ਇਸ ਪ੍ਰਕਾਰ ਮਿਸਰ ਇੱਕ ਅੰਤਰ-ਮਹਾਂਦੀਪੀ ਦੇਸ਼ ਹੈ, ਅਤੇ ਅਫ਼ਰੀਕਾ, ਭੂ-ਮੱਧ ਖੇਤਰ, ਮੱਧ ਪੂਰਬ ਅਤੇ ਇਸਲਾਮੀ ਜਗਤ ਦੀ ਇਹ ਇੱਕ ਪ੍ਰਮੁੱਖ ਤਾਕਤ ਹੈ। ਇਹਦਾ ਖੇਤਰਫਲ 1010000 ਵਰਗ ਕਿਲੋਮੀਟਰ ਹੈ, ਅਤੇ ਇਹਦੇ ਉੱਤਰ ਵੱਲ ਭੂ-ਮੱਧ ਸਾਗਰ, ਪੂਰਬ-ਉੱਤਰ ਵੱਲ ਗਾਜ਼ਾ ਪੱਟੀ ਅਤੇ ਇਜ਼ਰਾਇਲ, ਪੂਰਬ ਵੱਲ ਲਾਲ ਸਾਗਰ, ਦੱਖਣ ਵੱਲ ਸੁਡਾਨ ਅਤੇ ਪੱਛਮ ਵੱਲ ਲੀਬੀਆ ਸਥਿਤ ਹੈ।
ਪਲੇਅਸਟੇਸ਼ਨ 4 (ਸੰਖੇਪ ਨਾਮ PS4 ਦੁਆਰਾ ਵੀ ਜਾਣਿਆ ਜਾਂਦਾ ਹੈ) ਸੋਨੀ ਕੰਪਿਊਟਰ ਐਂਟਰਟੇਨਮੈਂਟ ਦੁਆਰਾ ਤਿਆਰ ਕੀਤਾ ਗਿਆ ਚੌਥਾ ਹੋਮ ਵੀਡੀਓ ਗੇਮ ਕੰਸੋਲ ਹੈ ਅਤੇ ਪਲੇਅਸਟੇਸ 3 ਦੇ ਅਨੁਕੂਲ ਹੈ। ਇਸ ਦੀ ਅਧਿਕਾਰਤ ਤੌਰ 'ਤੇ 20 ਫਰਵਰੀ, 2013 ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਘੋਸ਼ਣਾ ਕੀਤੀ ਗਈ ਸੀ ਅਤੇ 15 ਨਵੰਬਰ 2013 ਨੂੰ ਲਾਂਚ ਕੀਤੀ ਗਈ ਸੀ। ਪੀਐਸ 4 ਕੰਸੋਲ ਵਿੱਚ ਮਾਈਨਕਰਾਫਟ, ਜਸਟ ਕੋਜ 3 ਅਤੇ ਕਾਲ ਆਫ ਡਿਊਟੀ ਆਦਿ ਸਮੇਤ ਬਹੁਤ ਸਾਰੀਆਂ ਗੇਮਾਂ ਸ਼ਾਮਲ ਹਨ। ਇਹ ਕਿਸੇ ਵੀ ਆਡੀਓ ਸਟ੍ਰੀਮਿੰਗ ਬਲਿਊਟੁੱਥ ਪ੍ਰੋਫਾਈਲ ਜਾਂ ਅਡਵਾਂਸ ਆਡੀਓ ਡਿਸਟਰੀਬਿਊਸ਼ਨ ਪ੍ਰੋਫਾਈਲ ਦਾ ਸਮਰਥਨ ਨਹੀਂ ਕਰਦਾ ਹੈ। ਇਸੇ ਕਰਕੇ ਇੱਥੇ ਬਹੁਤ ਸਾਰੇ ਬਲਿਊਟੁੱਥ ਉਪਕਰਣਾਂ ਨੂੰ ਤੁਸੀਂ PS4 ਨਾਲ ਕਨੈਕਟ ਨਹੀਂ ਕਰ ਸਕਦੇ। ਇਹ ਪਹਿਲਾਂ 9 ਜਨਵਰੀ, 2016 ਨੂੰ ਬ੍ਰਾਜ਼ੀਲ ਵਿੱਚ ਬੰਦ ਕੀਤਾ ਗਿਆ ਸੀ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਬ੍ਰਿਟਨੀ ਸਪੀਅਰਸ (ਅੰਗਰੇਜ਼ੀ: Britney Jean Spears, ਜਨਮ 2 ਦਸੰਬਰ 1981) ਇੱਕ ਅਮਰੀਕੀ ਗਾਇਕ,ਡਾਂਸਰ ਅਤੇ ਅਦਾਕਾਰਾ ਹੈ। ਬ੍ਰਿਟਨੀ ਦਾ ਜਨਮ ਮੈੱਕਮਬ, ਮਿਸੀਸਿਪੀ ਅਤੇ ਪਰਵਰਿਸ ਕੈਂਟਬੂੱਡ, ਲੁਈਸਿਆਨਾ ਵਿੱਚ ਹੋਈ। 1997 ਵਿੱਚ ਜੀਵਾ ਰਿਕਾਰਡ ਨਾਲ ਕੰਮ ਕਰਨ ਤੋ ਪਹਿਲਾ ਉਸਨੇ ਬਚਪਨ ਵਿੱਚ ਟੈਲੀਵਿਜ਼ਨ ਉਪਰ ਅਪਨੀ ਅਦਾਕਾਰੀ ਪੇਸ ਕੀਤੀ। ਸਪੀਅਰਸ ਨੂੰ ਅਤੰਰ-ਰਾਸ਼ਟਰੀ ਪੱਧਰ ਉਪਰ ਸਫਲਤਾ ਉਸਦੀ ਪਹਿਲੀ ਅਤੇ ਦੂਜੀ ਐਲਬਮ, ..ਬੇਬੀ ਵਨ ਮੋਰ ਟਾਇਮ (1999) ਅਤੇ ਉਪਸ!..ਆਈ ਡਿਡ ਇਟ ਅਗੇਨ (2000) ਨਾਲ ਮਿਲੀ। ਉਸ ਸਮੇਂ ਇਹ ਕਿਸੇ ਨੌਜਵਾਨ ਕੁੜੀ ਦੀਆਂ ਸਭ ਤੋ ਵੱਧ ਵਿਕਣ ਵਾਲੀ ਐਲਬਮਾਂ ਸੀ।
ਪਰਾਗ ਜਾਂ ਪ੍ਰਾਹਾ (ਚੈੱਕ: Praha ਉਚਾਰਨ [ˈpraɦa] ( ਸੁਣੋ)) ਚੈੱਕ ਗਣਰਾਜ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ। ਇਹ ਯੂਰਪੀ ਸੰਘ ਦਾ ਚੌਦਵਾਂ ਸਭ ਤੋਂ ਵੱਡਾ ਸ਼ਹਿਰ ਹੈ। ਇਹ ਢੁਕਵੇਂ ਬੋਹੀਮੀਆ ਦੀ ਵੀ ਇਤਿਹਾਸਕ ਰਾਜਧਾਨੀ ਹੈ। ਇਹ ਦੇਸ਼ ਦੇ ਉੱਤਰ-ਪੱਛਮੀ ਹਿੱਸੇ ਵਿੱਚ ਵਲਤਾਵਾ ਦਰਿਆ ਕੰਢੇ ਵਸਿਆ ਹੋਇਆ ਹੈ ਜਿਸਦੀ ਅਬਾਦੀ ਲਗਭਗ 13 ਲੱਖ ਹੈ ਜਦਕਿ ਇਸ ਦੇ ਵਧੇਰੇ ਸ਼ਹਿਰੀ ਖੇਤਰ ਦੀ ਅਬਾਦੀ ਲਗਭਗ 20 ਲੱਖ ਹੈ। ਇਸ ਦੀ ਜਲਵਾਯੂ ਸੰਜਮੀ ਸਮੁੰਦਰੀ ਹੈ ਜਿੱਥੇ ਨਿੱਘੀਆਂ ਗਰਮੀਆਂ ਅਤੇ ਠੰਡੀਆਂ ਸਰਦੀਆਂ ਆਉਂਦੀਆਂ ਹਨ। ਪ੍ਰਾਗ ਦਾ ਪਹਿਲੀ ਵਾਰ ਤੋਲੇਮੇਓਸ ਦੇ ਨਕਸ਼ੇ ਉੱਤੇ ਕਸੂਰਗਿਸ, ਇੱਕ ਜਰਮੇਨੀ ਸ਼ਹਿਰ, ਵਜੋਂ ਜ਼ਿਕਰ ਕੀਤਾ ਗਿਆ ਹੈ।
ਖੱਬੇ-ਪੱਖੀ ਰਾਜਨੀਤੀ, ਰਾਜਨੀਤੀ ਵਿੱਚ ਉਸ ਪੱਖ ਜਾਂ ਵਿਚਾਰਧਾਰਾ ਨੂੰ ਕਹਿੰਦੇ ਹਨ ਜੋ ਕਾਣੀ-ਵੰਡ ਵਾਲੇ ਸਮਾਜ ਨੂੰ ਬਦਲਕੇ ਉਸ ਵਿੱਚ ਬਰਾਬਾਰੀ ਲਿਆਉਣਾ ਚਾਹੁੰਦੀ ਹੈ। ਇਸ ਵਿਚਾਰਧਾਰਾ ਵਿੱਚ ਸਮਾਜ ਦੇ ਉਹਨਾਂ ਲੋਕਾਂ ਲਈ ਹਮਦਰਦੀ ਜਤਾਈ ਜਾਂਦੀ ਹੈ ਜੋ ਕਿਸੇ ਵੀ ਕਾਰਨ ਹੋਰ ਲੋਕਾਂ ਦੀ ਤੁਲਣਾ ਵਿੱਚ ਪਛੜ ਗਏ ਹੋਣ ਜਾਂ ਕਮਜ਼ੋਰ ਹੋਣ ਅਤੇ ਇਸ ਧਾਰਨਾ ਨੂੰ ਅਧਾਰ ਬਣਾਇਆ ਜਾਂਦਾ ਹੈ ਕਿ ਸਮਾਜ ਵਿੱਚ ਮੌਜੂਦ ਤਰਕਹੀਣ ਨਾਬਰਾਬਰੀ ਨੂੰ ਮਿਟਾਉਣਾ ਲੋੜੀਂਦਾ ਹੈ।ਰਾਜਨੀਤੀ ਦੇ ਸੰਦਰਭ ਵਿੱਚ ਖੱਬੇ-ਪੱਖੀ ਅਤੇ ਸੱਜੇ-ਪੱਖੀ ਸ਼ਬਦਾਂ ਦੀ ਵਰਤੋਂ ਫ਼ਰਾਂਸੀਸੀ ਇਨਕਲਾਬ (1789–1799) ਦੇ ਦੌਰਾਨ ਸ਼ੁਰੂ ਹੋਈ। ਫ਼ਰਾਂਸ ਵਿੱਚ ਇਨਕਲਾਬ ਤੋਂ ਪਹਿਲਾਂ ਦੀ ਅਸਟੇਟਸ ਜਨਰਲ (Estates General) ਨਾਮਕ ਸੰਸਦ ਵਿੱਚ ਬਾਦਸ਼ਾਹ ਨੂੰ ਹਟਾ ਕੇ ਲੋਕਰਾਜ ਲਿਆਉਣਾ ਲੋਚਣ ਵਾਲੇ ਅਤੇ ਧਰਮ ਨਿਰਪੱਖਤਾ ਲੋਚਣ ਵਾਲੇ ਅਕਸਰ ਖੱਬੇ ਪਾਸੇ ਬੈਠਦੇ ਸਨ। ਜਦਕਿ ਸੱਜੇ ਪਾਸੇ ਬੈਠਣ ਵਾਲੇ ਪੁਰਾਣੀ ਤਰਜ਼ ਦੀ ਹਕੂਮਤ ਦੀ ਤਰਫ਼ਦਾਰੀ ਕਰਨ ਵਾਲੇ ਹੁੰਦੇ ਸਨ। ਖੱਬਾ ਪੱਖ (Left) ਪਦ ਹੋਰ ਵੀ ਤੂਲ ਫੜ ਗਿਆ ਜਦੋਂ 1815 ਵਿੱਚ ਫ਼ਰਾਂਸੀਸੀ ਰਾਜਤੰਤਰ ਬਹਾਲ ਹੋ ਜਾਣ ਦੇ ਬਾਅਦ ਇਹਦੀ ਵਰਤੋਂ "ਆਜ਼ਾਦਾਂ" ਲਈ ਵੀ ਕੀਤੀ ਜਾਣ ਲੱਗੀ। ਆਧੁਨਿਕ ਕਾਲ ਵਿੱਚ ਸਮਾਜਵਾਦ ਅਤੇ ਸਾਮਵਾਦ (ਕਮਿਊਨਿਜ਼ਮ) ਨਾਲ ਸੰਬੰਧਿਤ ਵਿਚਾਰਧਾਰਾਵਾਂ ਨੂੰ ਖੱਬੇ-ਪੱਖੀ ਰਾਜਨੀਤੀ ਵਿੱਚ ਗਿਣਿਆ ਜਾਂਦਾ ਹੈ।
ਪੌਪ ਸੰਗੀਤ ਜਾਂ ਪੌਪ ਮਿਊਜ਼ਿਕ(ਇਹ ਸ਼ਬਦ ਮੂਲ ਤੌਰ 'ਤੇ ਪਾਪੂਲਰ ਸ਼ਬਦ ਤੋਂ ਨਿਕਲਿਆ ਹੈ) ਨੂੰ ਆਮ ਤੌਰ 'ਤੇ ਯੁਵਕਾਂ ਦੇ ਬਾਜ਼ਾਰ ਦੇ ਅਨੁਕੂਲ ਅਤੇ ਵਿਵਸਾਇਕ ਤੌਰ 'ਤੇ ਰਿਕਾਰਡ ਕੀਤੇ ਗਏ ਸੰਗੀਤ ਦੇ ਰੂਪ ਵਿੱਚ ਸਮਝਿਆ ਜਾਂਦਾ ਹੈ; ਇਸ ਵਿੱਚ ਮੁਕਾਬਲਤਨ ਛੋਟੇ ਅਤੇ ਸਧਾਰਨ ਗਾਣੇ ਸ਼ਾਮਿਲ ਹੁੰਦੇ ਹਨ ਅਤੇ ਨਵੀਂ ਤਕਨੀਕ ਦਾ ਇਸਤੇਮਾਲ ਕਰ ਕੇ ਮੌਜੂਦਾ ਧੁਨਾਂ ਨੂੰ ਨਵੇਂ ਤਰੀਕੇ ਨਾਲ ਪੇਸ਼ ਕੀਤਾ ਜਾਂਦਾ ਹੈ।ਪੌਪ ਸੰਗੀਤ ਪ੍ਰਸਿੱਧ ਸੰਗੀਤ ਦੀ ਇੱਕ ਕਿਸਮ ਹੈ ਜੋ 1950 ਦੇ ਦਹਾਕੇ ਦੇ ਮੱਧ ਵਿੱਚ ਸੰਯੁਕਤ ਰਾਜ ਅਤੇ ਯੁਨਾਈਟੇਡ ਕਿੰਗਡਮ ਵਿੱਚ ਆਪਣੇ ਆਧੁਨਿਕ ਰੂਪ ਵਿੱਚ ਪੈਦਾ ਹੋਇਆ ਸੀ। ਡੇਵਿਡ ਹੈਚ ਅਤੇ ਸਟੀਫਨ ਮਿਲਗਾਰ ਨੇ ਪੌਪ ਸੰਗੀਤ ਨੂੰ "ਸੰਗੀਤ ਦਾ ਇੱਕ ਸਮੂਹ" ਕਿਹਾ ਹੈ ਜੋ ਪ੍ਰਸਿੱਧ ਜੈਜ਼ ਅਤੇ ਲੋਕ ਸੰਗੀਤ ਤੋਂ ਵੱਖਰਾ ਹੈ।ਪੀਟ ਸੀਗਰ ਦੇ ਅਨੁਸਾਰ, ਪੌਪ ਸੰਗੀਤ "ਪੇਸ਼ੇਵਰ ਸੰਗੀਤ ਹੈ ਜੋ ਲੋਕ ਸੰਗੀਤ ਅਤੇ ਲੰਡਨ ਆਰਟਸ ਸੰਗੀਤ ਦੋਵਾਂ ਤੋਂ ਜਿਆਦਾ ਧਿਆਨ ਖਿੱਚਦਾ ਹੈ।ਸ਼ਬਦ "ਪੌਪ ਗੀਤ" ਪਹਿਲੀ ਵਾਰ 1926 ਵਿੱਚ ਸੰਗੀਤ ਦੇ ਇੱਕ ਹਿੱਸੇ ਦੇ ਭਾਗ ਵਿੱਚ ਰਿਕਾਰਡ ਕੀਤਾ ਗਿਆ ਸੀ। ਹੈਚ ਐਂਡ ਮਿਲਵਰ ਦਾ ਸੰਕੇਤ ਹੈ ਕਿ 1920 ਦੇ ਦਹਾਕੇ ਵਿੱਚ ਰਿਕਾਰਡਿੰਗ ਦੇ ਇਤਿਹਾਸ ਵਿੱਚ ਬਹੁਤ ਸਾਰਿਆਂ ਸਮਾਗਮਾਂ ਵਿੱਚ ਆਧੁਨਿਕ ਪੌਪ ਸੰਗੀਤ ਦੇ ਜਨਮ ਨੂੰ ਦੇਖਿਆ ਜਾ ਸਕਦਾ ਹੈ। ਗੂਵ ਸੰਗੀਤ ਔਨਲਾਈਨ ਨਾਂ ਦੀ ਨਵੀਂ ਗਰੋਵ ਡਿਕਸ਼ਨਰੀ ਦੀ ਵੈਬਸਾਈਟ ਅਨੁਸਾਰ, "ਪੋਟ ਸੰਗੀਤ" ਸ਼ਬਦ ਦਾ ਮਤਲਬ 1950 ਦੇ ਦਹਾਕੇ ਦੇ ਮੱਧ ਵਿੱਚ ਚਰਚ ਅਤੇ ਰੋਲ ਲਈ ਨਵੇਂ ਵਰਣਨ ਅਤੇ ਨਵੇਂ ਨੌਜਵਾਨ ਸੰਗੀਤ ਸਟਾਈਲ ਦੇ ਰੂਪ ਵਿੱਚ ਪੈਦਾ ਹੋਇਆ ਸੀ।.
ਅਪਰਾਧਕ ਕਾਨੂੰਨ ਵਿੱਚ, ਅਗਵਾ ਕਰਨਾ ਗ਼ੈਰ-ਕਾਨੂੰਨੀ ਢੰਗ ਨਾਲ ਕੱਢਣਾ (ਅਸਹਿਣਨ) ਹੈ ਅਤੇ ਉਸ ਦੀ ਮਰਜ਼ੀ ਦੇ ਖਿਲਾਫ ਇੱਕ ਵਿਅਕਤੀ ਦੀ ਕੈਦ ਹੈ। ਇਸ ਤਰ੍ਹਾਂ, ਇਹ ਇੱਕ ਸੰਯੁਕਤ ਅਪਰਾਧ ਹੈ। ਇਸ ਨੂੰ ਅਗਵਾ ਦੇ ਜ਼ਰੀਏ ਝੂਠਾ ਕੈਦ ਵੀ ਕਿਹਾ ਜਾ ਸਕਦਾ ਹੈ, ਦੋਨੋਂ ਵੱਖੋ-ਵੱਖਰੇ ਜੁਰਮ ਹੁੰਦੇ ਹਨ ਜਦੋਂ ਇਕੋ ਵਿਅਕਤੀ ਉੱਤੇ ਇਕੋ ਸਮੇਂ ਕੀਤੇ ਗਏ ਹਨ ਤਾਂ ਉਹ ਅਗਵਾ ਕਰਨ ਦੇ ਇਕਲੌਤੇ ਅਪਰਾਧ ਦੇ ਰੂਪ ਵਿੱਚ ਅਭੇਦ ਹੋ ਜਾਂਦੇ ਹਨ। ਐਸੋਸੀਟੇਸ਼ਨ / ਅਗਵਾ ਕਰਨ ਦੇ ਤੱਤ ਆਮ ਤੌਰ 'ਤੇ ਹੁੰਦੇ ਹਨ ਪਰ ਜ਼ਰੂਰੀ ਤੌਰ' ਤੇ ਤਾਕਤ ਜਾਂ ਡਰ ਦੇ ਜ਼ਰੀਏ ਨਹੀਂ ਕਰਵਾਏ ਜਾਂਦੇ। ਭਾਵ, ਅਪਰਾਧੀ ਪੀੜਤ ਨੂੰ ਇੱਕ ਵਾਹਨ ਵਿੱਚ ਮਜਬੂਰ ਕਰਨ ਲਈ ਇੱਕ ਹਥਿਆਰ ਦੀ ਵਰਤੋਂ ਕਰ ਸਕਦਾ ਹੈ, ਪਰੰਤੂ ਜੇਕਰ ਪੀੜਤ ਇੱਛਾ ਅਨੁਸਾਰ ਵਾਹਨ ਵਿੱਚ ਦਾਖਲ ਹੋ ਜਾਂਦੀ ਹੈ, ਇਹ ਹਾਲੇ ਵੀ ਅਗਵਾ ਹੈ।
ਸਟਰੇਂਜਰ ਥਿੰਗਜ਼ ਇੱਕ ਅਮਰੀਕੀ ਵਿਗਿਆਨ ਗਲਪ, ਡਰਾਉਣੀ ਟੈਲੀਵਿਜ਼ਨ ਲੜੀ ਹੈ, ਜਿਹੜੀ ਕਿ ਡਫਰ ਬ੍ਰਦਰਜ਼ ਨੇ ਬਣਾਈ ਅਤੇ ਨੈੱਟਫਲਿਕਸ ਨੇ ਜਾਰੀ ਕੀਤੀ ਹੈ। ਇਹ ਲੜੀ 15 ਜੁਲਾਈ, 2016 ਨੂੰ ਨੈੱਟਫਲਿਕਸ ਤੇ ਜਾਰੀ ਹੋਈ ਸੀ। ਇਸਦਾ ਪਹਿਲਾ ਬਾਬ 1980 ਦੇ ਦਹਾਕੇ ਦਾ ਹੈ ਜਿਹਦੇ ਵਿੱਚ ਕਹਾਣੀ ਇੱਕ ਗਲਪ ਕਸਬੇ ਹੌਕਿੰਨਜ਼, ਇੰਡੀਆਨਾ ਦੁਆਲੇ ਵਾਪਰ ਰਹੀਆਂ ਅਲੌਕਿਕ ਘਟਨਾਵਾਂ ਦੇ ਵਿੱਚ ਇੱਕ ਮੁੰਡਾ ਗਵਾਚ ਜਾਂਦਾ ਹੈ, ਜਿਸ ਵਿੱਚ ਇੱਕ ਮਨੋਵਿਗਿਆਨਕ ਕਾਬਲੀਅਤਾਂ ਵਾਲੀ ਇੱਕ ਕੁੜੀ ਵੀ ਦਿਸਦੀ ਹੈ। ਦੂਜਾ ਸੀਜ਼ਨ ਵਿਲ ਉੱਤੇ ਅੱਪਸਾਇਡ ਡਾਊਨ ਵਿੱਚ ਰਹਿਣ ਕਰਕੇ ਹੋਏ ਮਾੜੇ ਅਸਰਾਂ ਨੂੰ ਧਿਆਨ ਵਿੱਚ ਲਿਆਉਂਦਾ ਹੈ। ਤੀਜਾ ਬਾਬ ਇਲੈਵਨ ਅਤੇ ਮਾਈਕ ਦੇ ਰਿਸ਼ਤੇ ਨੂੰ ਮੁੱਖ ਰੱਖਦਾ ਹੈ ਅਤੇ ਸਾਰੇ ਕਿਰਦਾਰ ਅਪਸਾਈਡ ਡਾਊਨ ਦੀਆਂ ਇਕਾਈਆਂ ਦੇ ਵਿਰੁੱਧ ਆਪਣੀ ਲੜਾਈ ਜਾਰੀ ਰੱਖਦੇ ਹਨ। ਇਸ ਲੜੀ ਵਿੱਚ ਵਿਨੋਨਾ ਰਾਈਡਰ, ਡੇਵਿਡ ਹਾਰਬਰ, ਫਿਨ ਵੂਲਫਹਾਰਡ, ਮਿਲੀ ਬੌਬੀ ਬਰਾਊਨ, ਗੇਟਨ ਮਟਾਰਾਟਸੋ, ਕੇਲਬ ਮੈਕਲੌਗਲਿਨ, ਨੋਆਹ ਛਨੈਪ, ਸੈਡੀ ਸਿੰਕ, ਨਟੈਲੀਆ ਡਾਇਰ, ਚਾਰਲੀ ਹੀਟਨ, ਜੋ ਕੀਰੀ, ਕਾਰਾ ਬੁਔਨੋ ਅਤੇ ਡੇਕਰ ਮੌਂਟਗਮਰੀ ਸ਼ਾਮਲ ਹਨ।
ਡੋਰਿਸ ਮੇ ਲੈਸਿੰਗ (ਅੰਗਰੇਜ਼ੀ: Doris May Lessing; 22 ਅਕਤੂਬਰ 1919 – 17 ਨਵੰਬਰ 2013)) ਇੱਕ ਬਰਤਾਨਵੀ ਨਾਵਲਕਾਰ, ਕਵੀ, ਨਾਟਕਕਾਰ, ਕਥਾਕਾਰ ਅਤੇ ਕਹਾਣੀਕਾਰ ਸੀ। ਉਸ ਨੂੰ 2007 ਵਿੱਚ ਸਾਹਿਤ ਲਈ ਨੋਬਲ ਪੁਰਸਕਾਰ ਉਸ ਦੇ ਪੰਜ ਦਸ਼ਕ ਲੰਬੇ ਰਚਨਾਕਾਲ ਲਈ ਦਿੱਤਾ ਗਿਆ। ਨਾਰੀ, ਰਾਜਨੀਤੀ ਅਤੇ ਅਫਰੀਕਾ ਵਿੱਚ ਬਿਤਾਇਆ ਜੋਬਨਕਾਲ ਉਸ ਦੀ ਲੇਖਣੀ ਦੇ ਪ੍ਰਮੁੱਖ ਵਿਸ਼ੇ ਰਹੇ। 1901 ਤੋਂ ਅਰੰਭ ਇਸ ਇਨਾਮ ਨੂੰ ਪ੍ਰਾਪਤ ਕਰਨ ਵਾਲੀ ਲੇਸਿੰਗ 11ਵੀਂ ਨਾਰੀ ਰਚਨਾਕਾਰ ਸੀ। ਉਸ ਦੀਆਂ ਪ੍ਰਸਿੱਧ ਕਿਤਾਬਾਂ ਵਿੱਚ 'ਦੀ ਗੋਲਡਨ ਨੋਟ ਬੁੱਕ', 'ਮੀਮੋਇਰਜ਼ ਆਫ਼ ਏ ਸਰਵਾਈਵਰ' ਅਤੇ 'ਦੀ ਸਿਮਰ ਬੀਫ਼ੋਰ ਦੀ ਡਾਰਕ' ਸ਼ਾਮਿਲ ਹਨ।
ਸਾਲਵਾਦੋਰ ਜਾਂ ਏਲ ਸਾਲਵਾਦੋਰ (ਸਪੇਨੀ: República de El Salvador, ਸ਼ਾਬਦਿਕ ਅਰਥ 'ਰੱਖਿਅਕ ਦਾ ਗਣਰਾਜ') ਮੱਧ ਅਮਰੀਕਾ ਦਾ ਸਭ ਤੋਂ ਛੋਟਾ ਅਤੇ ਸੰਘਣੀ ਅਬਾਦੀ ਵਾਲਾ ਦੇਸ਼ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਸਾਨ ਸਾਲਵਾਦੋਰ ਹੈ; ਸਾਂਤਾ ਆਨਾ ਅਤੇ ਸਾਨ ਮਿਗੁਏਲ ਵੀ ਦੇਸ਼ ਅਤੇ ਮੱਧ ਅਮਰੀਕਾ ਪ੍ਰਮੁੱਖ ਸੱਭਿਆਚਾਰਕ ਅਤੇ ਵਪਾਰਕ ਕੇਂਦਰ ਹਨ। ਇਸ ਦੀਆਂ ਹੱਦਾਂ ਦੱਖਣ ਵੱਲ ਪ੍ਰਸ਼ਾਂਤ ਮਹਾਂਸਾਗਰ, ਪੱਛਮ ਵੱਲ ਗੁਆਤੇਮਾਲਾ ਅਤੇ ਉੱਤਰ ਤੇ ਪੂਰਬ ਵੱਲ ਹਾਂਡਰਸ ਨਾਲ ਲੱਗਦੀਆਂ ਹਨ। ਇਸ ਦਾ ਸਭ ਤੋਂ ਪੂਰਬਲਾ ਇਲਾਕਾ ਫ਼ੋਨਸੇਕਾ ਦੀ ਖਾੜੀ ਦੇ ਨਿਕਾਰਾਗੁਆ ਦੇ ਉਲਟੇ ਪਾਸੇ ਦੇ ਤਟ ਤੇ ਜਾ ਲੱਗਦਾ ਹੈ। 2009 ਤੱਕ ਇਸ ਦੀ ਅਬਾਦੀ ਤਕਰੀਬਨ 5,744,113 ਸੀ, ਜਿਸ ਵਿੱਚ ਜਿਆਦਾਤਰ ਮੇਸਤੀਸੋ ਲੋਕ ਸ਼ਾਮਲ ਹਨ।1892 ਤੋਂ 2001 ਤੱਕ ਦੇਸ਼ ਦੀ ਅਧਿਕਾਰਕ ਮੁੱਦਰਾ ਕੋਲੋਨ ਸੀ ਪਰ ਬਾਅਦ ਵਿੱਚ ਅਮਰੀਕੀ ਡਾਲਰ ਨੂੰ ਅਪਣਾਇਆ ਗਿਆ।
ਓਸ਼ੇਨੀਆ ਤਪਤ-ਖੰਡੀ ਪ੍ਰਸ਼ਾਂਤ ਮਹਾਂਸਾਗਰ ਦੇ ਟਾਪੂਆਂ ਦੁਆਲੇ ਕੇਂਦਰਤ ਇੱਕ ਖੇਤਰ ਹੈ। ਕਿ ਓਸ਼ੇਨੀਆ ਕਿਸ-ਕਿਸ ਦਾ ਬਣਿਆ ਹੋਇਆ ਹੈ ਬਾਰੇ ਵਿਚਾਰ ਦੱਖਣੀ ਪ੍ਰਸ਼ਾਂਤ (ਨਸਲ-ਵਿਗਿਆਨ ਅਨੁਸਾਰ ਮੈਲਾਨੇਸ਼ੀਆ, ਮਾਈਕ੍ਰੋਨੇਸ਼ੀਆ ਅਤੇ ਪਾਲੀਨੇਸ਼ੀਆ ਵਿੱਚ ਵੰਡਿਆ ਹੋਇਆ) ਦੇ ਜਵਾਲਾਮੁਖੀ ਟਾਪੂ ਅਤੇ ਮੂੰਗੀਆ-ਪ੍ਰਵਾਲਟਾਪੂ ਤੋਂ ਲੈ ਕੇ ਏਸ਼ੀਆ ਅਤੇ ਅਮਰੀਕਾ ਗਭਲੇ ਕੁੱਲ ਟਾਪੂਵਾਦੀ ਖੇਤਰ (ਜਿਸ ਵਿੱਚ ਆਸਟ੍ਰੇਲੇਸ਼ੀਆ ਅਤੇ ਮਾਲੇ ਟਾਪੂ-ਸਮੂਹ ਵੀ ਸ਼ਾਮਲ ਹੈ) ਤੱਕ ਬਦਲਦੇ ਹਨ। ਇਸ ਸ਼ਬਦ ਨੂੰ ਕਈ ਵਾਰ ਉਚੇਚੇ ਤੌਰ ਉੱਤੇ ਆਸਟ੍ਰੇਲੀਆ ਅਤੇ ਨੇੜਲੇ ਟਾਪੂਆਂ ਤੋਂ ਬਣਦੇ ਮਹਾਂਦੀਪ ਲਈ ਜਾਂ ਜੀਵ-ਭੂਗੋਲਕ ਤੌਰ ਉੱਤੇ ਆਸਟ੍ਰੇਲੇਸ਼ੀਆਈ ਈਕੋ-ਜੋਨ (ਵਾਲੇਸੀਆ ਅਤੇ ਆਸਟ੍ਰੇਲੇਸ਼ੀਆ) ਜਾਂ ਪ੍ਰਸ਼ਾਂਤ ਈਕੋ-ਜੋਨ (ਜਾਂ ਨਿਊਜ਼ੀਲੈਂਡ ਜਾਂ ਮੂਲ-ਧਰਤ ਨਿਊ ਗਿਨੀ ਤੋਂ ਛੁੱਟ ਮੈਲਾਨੇਸ਼ੀਆ, ਪਾਲੀਨੇਸ਼ੀਆ ਅਤੇ ਮਾਈਕ੍ਰੋਨੇਸ਼ੀਆ) ਦੇ ਲਈ ਵਰਤਿਆ ਜਾਂਦਾ ਹੈ।
ਜੋਆਨ ਮੀਰੋ ਈ ਫਰਾ (20 ਅਪਰੈਲ 1893 - 25 ਦਸੰਬਰ 1983) ਇੱਕ ਕਾਤਾਲਾਨ ਸਪੇਨੀ ਚਿੱਤਰਕਾਰ, ਮੂਰਤੀਕਾਰ ਅਤੇ ਕੁੰਭਕਾਰ ਸੀ। ਇਸ ਦੇ ਜਮਾਂਦਰੂ ਸ਼ਹਿਰ ਬਾਰਸੀਲੋਨਾ ਵਿੱਚ ਇਸ ਦੀ ਯਾਦ ਵਿੱਚ ਫੁਨਦਾਸੀਓ ਜੋਆਨ ਮੀਰੋ ਦਾ ਅਜਾਇਬਘਰ 1975 ਵਿੱਚ ਸਥਾਪਿਤ ਕੀਤਾ ਗਿਆ ਸੀ ਅਤੇ ਇਸ ਦੇ ਰਹਾਇਸ਼ੀ ਸ਼ਹਿਰ ਪਾਲਮਾ ਦੇ ਮਾਲੋਰਕਾ ਵਿੱਚ ਫੁਨਦਾਸੀਓ ਪਿਲਾਰ ਈ ਜੋਆਨ ਮੀਰੋ 1981 ਵਿੱਚ ਸਥਾਪਿਤ ਕੀਤਾ ਗਿਆ ਸੀ।
ਫ਼ਰਾਂਸੇ ਪਰੇਸੇਰਨਫਰਮਾ:Efn-lr (ਉਚਾਰਨ [fɾanˈtsɛ pɾɛˈʃeːɾən] ( ਸੁਣੋ)ਉਚਾਰਨ [fɾanˈtsɛ pɾɛˈʃeːɾən] ( ਸੁਣੋ)) (2 ਜਾਂ 3 ਦਸੰਬਰ 1800ਫਰਮਾ:Efn-lr – 8 ਫਰਵਰੀ 1849) ਇੱਕ 19 ਵੀਂ ਸਦੀ ਦੇ ਰੋਮਾਂਟਿਕ ਸਲੋਵਨ ਕਵੀ ਸੀ, ਜਿਸ ਨੂੰ ਐਸੇ ਕਵੀ ਵਜੋਂ ਬਿਹਤਰੀਨ ਜਾਣਿਆ ਜਾਂਦਾ ਹੈ ਜਿਸ ਨੇ ਆਪ ਤੋਂ ਬਾਅਦ ਦੇ ਦਰਅਸਲ ਸਾਰੇ ਸਲੋਵੇਨ ਸਾਹਿਤ ਨੂੰ ਪ੍ਰੇਰਿਤ ਕੀਤਾ ਹੈ ਅਤੇ ਆਮ ਤੌਰ 'ਤੇ ਉਹ ਸਭ ਤੋਂ ਵੱਡੇ ਸਲੋਵਨ ਕਲਾਸੀਕਲ ਲੇਖਕ ਵਜੋਂ ਜਾਣਿਆ ਜਾਂਦਾ ਹੈ। ਉਸ ਨੇ ਕੁਝ ਉੱਚ ਕੁਆਲਿਟੀ ਦੀਆਂ ਮਹਾਂਕਾਵਿ ਕਵਿਤਾਵਾਂ ਲਿਖੀਆਂ, ਉਦਾਹਰਨ ਲਈ, ਪਹਿਲਾ ਸਲੋਵਨ ਬੈਲਡ ਅਤੇ ਪਹਿਲਾ ਸਲੋਵੇਨ ਮਹਾਂਕਾਵਿ। ਮੌਤ ਦੇ ਬਾਅਦ, ਉਹ ਸਲੋਵੇਨ ਲਿਟਰੇਰੀ ਕੈਨਨ ਦਾ ਮੋਹਰੀ ਨਾਮ ਬਣ ਗਿਆ।ਉਸ ਨੇ ਆਪਣੇ ਨਾਖ਼ੁਸ਼ ਪਿਆਰ ਦੇ ਮੋਟਿਫ਼ ਇੱਕ ਦੁਖੀ, ਗ਼ੁਲਾਮ ਮਾਤਭੂਮੀ ਨਾਲ ਜੋੜ ਕੇ ਇੱਕ ਕੀਤ੍ਵ। ਖ਼ਾਸ ਕਰਕੇ ਸਲੋਵੇਨ ਭੂਮੀਆਂ ਵਿੱਚ ਦੂਜੇ ਵਿਸ਼ਵ ਯੁੱਧ ਤੋਂ ਬਾਅਦ, ਪਰੇਸੇਰਨ ਦੇ ਮੋਟਿਫ਼ਾਂਂ ਵਿਚੋਂ ਇਕ, "ਦੁਸ਼ਮਣ ਕਿਸਮਤ", ਨੂੰ ਸਲੋਵੇਨੀਆ ਦੇ ਲੋਕਾਂ ਨੇ ਇੱਕ ਰਾਸ਼ਟਰੀ ਮਿਥ ਵਜੋਂ ਅਪਣਾ ਲਿਆ, ਅਤੇ ਪਰੇਸੇਰਨ ਨੂੰ ਸਲੋਵੇਨ ਸੱਭਿਆਚਾਰ ਵਿੱਚ ਹਵਾ ਵਾਂਗ ਹਰ ਥਾਂ ਵਿਆਪਕ ਮੰਨਿਆ ਜਾਣ ਲੱਗ ਪਿਆ। ਆਪਣੇ ਜੀਵਨ ਕਾਲ ਦੇ ਦੌਰਾਨ, ਪਰੇਸੇਰਨ ਸਿਵਲ ਅਤੇ ਧਾਰਮਿਕ ਸਥਾਪਤੀ ਦੇ ਨਾਲ-ਨਾਲ ਲੁਵਲੀਜਾਨਾ ਦੀ ਸੂਬਾਈ ਬੁਰਜ਼ਵਾਜ਼ੀ ਦੇ ਨਾਲ ਟਕਰਾ ਵਿੱਚ ਹੀ ਰਿਹਾ। ਉਹ ਸ਼ਰਾਬ ਪੀਣ ਦੀਆਂ ਗੰਭੀਰ ਸਮੱਸਿਆਵਾਂ ਦਾ ਸ਼ਿਕਾਰ ਹੋ ਗਿਆ ਅਤੇ ਵਾਰ ਵਾਰ ਠੁਕਰਾਏ ਜਾਣ ਦਾ ਸਾਹਮਣਾ ਕਰਦੇ ਹੋਏ ਅਤੇ ਆਪਣੇ ਸਭ ਤੋਂ ਨਜ਼ਦੀਕੀ ਦੋਸਤਾਂ ਵਿੱਚੋਂ ਬਹੁਤਿਆਂ ਨੂੰ ਦੁਖਦਾਈ ਤੌਰ 'ਤੇ ਮਰਦੇ ਵੇਖਦਿਆਂ ਉਸਨੇ ਘੱਟੋ-ਘੱਟ ਦੋ ਮੌਕਿਆਂ ਤੇ ਆਪਣੀ ਜਾਨ ਲੈਣ ਦੀ ਕੋਸ਼ਿਸ਼ ਕੀਤੀ। ਉਸ ਦੀ ਪ੍ਰਗੀਤਕ ਕਵਿਤਾ ਆਪਣੀ ਮਾਤਭੂਮੀ ਲਈ, ਪੀੜਤ ਮਾਨਵਤਾ ਲਈ ਪ੍ਰੇਮ ਅਤੇ ਉਸ ਦੀ ਪ੍ਰੇਮਿਕਾ ਜੁਲੀਜਾ ਪ੍ਰਾਇਮਿਕ ਨਾਲ ਨਾਕਾਮ ਪਿਆਰ ਨੂੰ ਸਮਰਪਿਤ ਸੀ। ਹਾਲਾਂਕਿ ਉਸਨੇ ਸਲੋਵੀਨ ਵਿੱਚ ਲਿਖਿਆ, ਪਰ ਕੁਝ ਕਵਿਤਾਵਾਂ ਜਰਮਨ ਵਿੱਚ ਲਿਖੀਆਂ। ਉਹ ਕਾਰਨੀਓਲਾ ਵਿੱਚ ਰਹਿੰਦਾ ਸੀ, ਇਸ ਲਈ ਉਸ ਨੇ ਪਹਿਲਾਂ ਆਪਣੇ ਆਪ ਨੂੰ ਇੱਕ ਕਾਰਨੀਓਲਨ ਸਮਝਦਾ ਸੀ, ਪਰ ਹੌਲੀ ਹੌਲੀ ਉਸ ਨੇ ਵਧੇਰੇ ਵਿਆਪਕ ਸਲੋਵੇਨ ਪਛਾਣ ਆਪਣਾ ਲਈ। ਉਸ ਦੀਆਂ ਕਵਿਤਾਵਾਂ ਅੰਗਰੇਜ਼ੀ, ਫਰਾਂਸੀਸੀ, ਜਰਮਨ, ਇਤਾਲਵੀ, ਸਪੈਨਿਸ਼, ਹੰਗਰੀ, ਸਲੋਵਾਕ, ਪੋਲਿਸ਼, ਰੂਸੀ, ਯੂਕਰੇਨੀ, ਬੇਲਾਰੂਸੀ, ਬੰਗਾਲੀ ਅਤੇ ਨਾਲ ਹੀ ਸਾਬਕਾ ਯੂਗੋਸਲਾਵੀਆ ਦੀਆਂ ਸਾਰੀਆਂ ਭਾਸ਼ਾਵਾਂ ਵਿੱਚ ਅਨੁਵਾਦ ਕੀਤੀਆਂ ਗਈਆਂ ਹਨ ਅਤੇ 2013 ਵਿੱਚ ਉਸ ਦੀਆਂ ਸਮੁਚੀਆਂ ਕਵਿਤਾਵਾਂ ਦਾ ਸੰਗ੍ਰਹਿ ਫਰਾਂਸੀਸੀ ਵਿੱਚ ਅਨੁਵਾਦ ਕੀਤਾ ਗਿਆ ਸੀ। .
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਸਟੈਨ ਲੀ (ਜਨਮ ਸਟੈਨਲੇ ਮਾਰਟਿਨ ਲੀਬਰ /L i ਅ ər / ; 28 ਦਸੰਬਰ, 1922 - 12 ਨਵੰਬਰ, 2018) ਇੱਕ ਅਮਰੀਕੀ ਕਾਮਿਕ ਕਿਤਾਬ ਲੇਖਕ, ਸੰਪਾਦਕ, ਪ੍ਰਕਾਸ਼ਕ, ਅਤੇ ਨਿਰਮਾਤਾ ਸੀ। ਉਹ ਦੋ ਦਹਾਕਿਆਂ ਲਈ ਇੱਕ ਪਰਿਵਾਰਿਕ ਕਾਰੋਬਾਰ ਮਾਰਵਲ ਕਾਮਿਕਸ ਦਾ ਪ੍ਰਾਇਮਰੀ ਸਿਰਜਣਾਤਮਕ ਲੀਡਰ ਰਿਹਾ ਅਤੇ ਇਸਦੇ ਪਬਲਿਸ਼ਿੰਗ ਹਾਊਸ ਦੀ ਇੱਕ ਛੋਟੀ ਜਿਹੀ ਵੰਡ ਤੋਂ ਲੈ ਕੇ ਇੱਕ ਮਲਟੀਮੀਡੀਆ ਕਾਰਪੋਰੇਸ਼ਨ ਤੱਕ ਵਿਕਸਤ ਕੀਤਾ ਜਿਸਨੇ ਕਾਮਿਕਸ ਉਦਯੋਗ ਵਿੱਚ ਦਬਦਬਾ ਬਣਾਇਆ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਲਾਇਬ੍ਰੇਰੀ ਜਾਂ ਕਿਤਾਬ-ਘਰ ਜਾਂ ਪੁਸਤਕਾਲਾ ਉਹ ਜਗ੍ਹਾ ਹੁੰਦੀ ਹੈ ਜਿੱਥੇ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਦੇ ਸਰੋਤ, ਸੂਚਨਾਵਾਂ ਆਦਿ ਦਾ ਭੰਡਾਰ ਹੁੰਦਾ ਹੈ ਜੋ ਕਿ ਪਰਿਭਾਸ਼ਿਤ ਭਾਈਚਾਰੇ ਨੂੰ ਹਦਾਇਤਾਂ, ਹਵਾਲੇ ਦੇਣ ਲਈ ਜਾਂ ਉਧਾਰ ਲੈਣ ਲਈ ਉਪਲਬਧ ਹੁੰਦੀ ਹੈ। ਲਾਇਬ੍ਰੇਰੀ ਸ਼ਬਦ ਦੀ ਉਤਪਤੀ ਲਾਤੀਨੀ ਸ਼ਬਦ 'ਲੀਬਰੇ' ਤੋਂ ਹੋਈ ਹੈ ਜਿਸਦਾ ਮਤਲਬ ਹੈ ਕਿਤਾਬ। ਪੁਸਤਕਾਲਾ ਦੋ ਸ਼ਬਦਾਂ ਨੂੰ ਮਿਲਕੇ ਬਣਿਆ ਹੈ - ਪੁਸਤਕ + ਆਲਾ, ਜਿਸ ਵਿੱਚ ਲੇਖਕ ਦੇ ਭਾਵ ਇਕੱਠੇ ਕੀਤੇ ਹੋਣ ਉਸਨੂੰ ਪੁਸਤਕ ਜਾਂ ਕਿਤਾਬ ਕਹਿੰਦੇ ਨੇ ਤੇ ਆਲਾ ਸਥਾਨ ਜਾਂ ਘਰ ਨੂੰ ਕਿਹਾ ਜਾ ਸਕਦਾ ਹੈ। ਤਾਂ ਫੇਰ ਪੁਸਤਕਾਲਾ ਉਸ ਜਗ੍ਹਾ ਨੂੰ ਕਹਿੰਦੇ ਨੇ ਜਿੱਥੇ ਗਿਆਨ ਦਾ ਇਕੱਠ ਹੁੰਦਾ ਹੈ। ਲਾਇਬ੍ਰੇਰੀ ਦੇ ਭੰਡਾਰ ਵਿੱਚ - ਕਿਤਾਬਾਂ ਫ਼ਿਲਮਾਂ ਰਸਾਲੇ (ਮੈਗਜ਼ੀਨ) ਗ੍ਰਾਮੋਫ਼ੋਨ ਰਿਕਾਰਡ ਹੱਥੀਂ ਲਿਖੇ ਗਰੰਥਆਦਿ ਮੌਜੂਦ ਹੁੰਦੇ ਹਨ। ਪਹਿਲੀ ਲਾਇਬ੍ਰੇਰੀਆਂ ਵਿਚ ਸੁਮੇਰ ਵਿਚ ਲੱਭੀ ਕਨੀਫਾਰਮ ਲਿਪੀ ਵਿਚ ਮਿੱਟੀ ਦੀਆਂ ਗੋਲੀਆਂ ਲਿਖਣ ਦੇ ਮੁੱਢਲੇ ਰੂਪ ਦੇ ਪੁਰਾਲੇਖਾਂ ਸ਼ਾਮਲ ਸਨ, ਕੁਝ 2600 ਬੀ.ਸੀ. ਲਿਖਤੀ ਕਿਤਾਬਾਂ ਨਾਲ ਬਣੀਆਂ ਨਿੱਜੀ ਜਾਂ ਨਿੱਜੀ ਲਾਇਬ੍ਰੇਰੀਆਂ 5 ਵੀਂ ਸਦੀ ਬੀ.ਸੀ. ਵਿੱਚ ਕਲਾਸੀਕਲ ਗ੍ਰੀਸ ਵਿੱਚ ਪ੍ਰਗਟ ਹੋਈਆਂ। ਲਾਇਬ੍ਰੇਰੀ ਇੱਕ ਜਨਤਕ ਸੰਸਥਾ, ਇੱਕ ਸੰਸਥਾ, ਇੱਕ ਕਾਰਪੋਰੇਸ਼ਨ, ਜਾਂ ਇੱਕ ਨਿਜੀ ਵਿਅਕਤੀ ਦੁਆਰਾ ਵਰਤੋਂ ਅਤੇ ਪ੍ਰਬੰਧਨ ਲਈ ਰੱਖੀ ਜਾਂਦੀ ਹੈ। ਜਨਤਕ ਅਤੇ ਸੰਸਥਾਗਤ ਸੰਗ੍ਰਹਿ ਅਤੇ ਸੇਵਾਵਾਂ ਉਹਨਾਂ ਲੋਕਾਂ ਦੁਆਰਾ ਵਰਤੋਂ ਲਈ ਤਿਆਰ ਕੀਤੀਆਂ ਜਾ ਸਕਦੀਆਂ ਹਨ ਜੋ ਆਪਣੇ ਆਪ ਵਿੱਚ ਇੱਕ ਵਿਸ਼ਾਲ ਸੰਗ੍ਰਹਿ ਖਰੀਦਣਾ ਨਹੀਂ ਚਾਹੁੰਦੇ ਜਾਂ ਨਹੀਂ ਕਰ ਸਕਦੇ, ਜਿਨ੍ਹਾਂ ਨੂੰ ਅਜਿਹੀ ਸਮੱਗਰੀ ਦੀ ਜਰੂਰਤ ਹੁੰਦੀ ਹੈ ਜਿਸਦੀ ਕਿਸੇ ਵਿਅਕਤੀ ਕੋਲੋਂ ਵਾਜਬ ਢੰਗ ਨਾਲ ਉਮੀਦ ਨਹੀਂ ਕੀਤੀ ਜਾ ਸਕਦੀ, ਜਾਂ ਜਿਨ੍ਹਾਂ ਨੂੰ ਆਪਣੀ ਖੋਜ ਨਾਲ ਪੇਸ਼ੇਵਰ ਸਹਾਇਤਾ ਦੀ ਲੋੜ ਹੁੰਦੀ ਹੈ। ਸਮੱਗਰੀ ਪ੍ਰਦਾਨ ਕਰਨ ਤੋਂ ਇਲਾਵਾ, ਲਾਇਬ੍ਰੇਰੀਆਂ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕਰਦੀਆਂ ਹਨ ਜੋ ਜਾਣਕਾਰੀ ਨੂੰ ਲੱਭਣ ਅਤੇ ਸੰਗਠਿਤ ਕਰਨ ਅਤੇ ਜਾਣਕਾਰੀ ਦੀਆਂ ਜ਼ਰੂਰਤਾਂ ਦੀ ਵਿਆਖਿਆ ਕਰਨ ਦੇ ਮਾਹਰ ਹਨ। ਲਾਇਬ੍ਰੇਰੀਆਂ ਅਕਸਰ ਅਧਿਐਨ ਕਰਨ ਲਈ ਸ਼ਾਂਤ ਖੇਤਰ ਪ੍ਰਦਾਨ ਕਰਦੀਆਂ ਹਨ, ਅਤੇ ਉਹ ਅਕਸਰ ਸਮੂਹ ਅਧਿਐਨ ਅਤੇ ਸਹਿਯੋਗ ਦੀ ਸਹੂਲਤ ਲਈ ਸਾਂਝੇ ਖੇਤਰ ਵੀ ਪੇਸ਼ ਕਰਦੇ ਹਨ।ਲਾਇਬ੍ਰੇਰੀਆਂ ਅਕਸਰ ਆਪਣੇ ਇਲੈਕਟ੍ਰਾਨਿਕ ਸਰੋਤਾਂ ਅਤੇ ਇੰਟਰਨੈਟ ਦੀ ਵਰਤੋਂ ਲਈ ਜਨਤਕ ਸਹੂਲਤਾਂ ਪ੍ਰਦਾਨ ਕਰਦੀਆਂ ਹਨ। ਬਹੁਤ ਸਾਰੇ ਫਾਰਮੈਟਾਂ ਵਿਚ ਅਤੇ ਬਹੁਤ ਸਾਰੇ ਸਰੋਤਾਂ ਤੋਂ ਜਾਣਕਾਰੀ ਤੱਕ ਪ੍ਰਤੀਬੰਧਿਤ ਪਹੁੰਚ ਪ੍ਰਾਪਤ ਕਰਨ ਲਈ ਆਧੁਨਿਕ ਲਾਇਬ੍ਰੇਰੀਆਂ ਨੂੰ ਸਥਾਨਾਂ ਦੇ ਤੌਰ ਤੇ ਤੇਜ਼ੀ ਨਾਲ ਪਰਿਭਾਸ਼ਤ ਕੀਤਾ ਜਾ ਰਿਹਾ ਹੈ। ਉਹ ਇਮਾਰਤ ਦੀਆਂ ਭੌਤਿਕ ਕੰਧਾਂ ਤੋਂ ਪਰੇ ਸੇਵਾਵਾਂ ਦਾ ਵਿਸਤਾਰ ਕਰ ਰਹੇ ਹਨ, ਇਲੈਕਟ੍ਰਾਨਿਕ ਮਾਧਨਾਂ ਨਾਲ ਪਹੁੰਚਯੋਗ ਸਮੱਗਰੀ ਪ੍ਰਦਾਨ ਕਰਕੇ, ਅਤੇ ਬਹੁਤ ਸਾਰੇ ਡਿਜੀਟਲ ਸਰੋਤਾਂ ਨਾਲ ਜਾਣਕਾਰੀ ਦੀ ਬਹੁਤ ਵੱਡੀ ਮਾਤਰਾ ਵਿੱਚ ਨੈਵੀਗੇਟ ਕਰਨ ਅਤੇ ਵਿਸ਼ਲੇਸ਼ਣ ਕਰਨ ਵਿੱਚ ਲਾਇਬ੍ਰੇਰੀਅਨਾਂ ਦੀ ਸਹਾਇਤਾ ਪ੍ਰਦਾਨ ਕਰਕੇ.
ਆਧੁਨਿਕ ਪੰਜਾਬੀ ਵਾਰਤਕ ਦੇ ਇਤਿਹਾਸ ਵਿੱਚ ਡਾ: ਸਤਿੰਦਰ ਸਿੰਘ ਨੇ ਆਧੁਨਿਕ ਪੰਜਾਬੀ ਵਾਰਤਕ ਸਾਹਿਤ ਦੇ ਨਵੇਂ ਰੂਪ ਪੇਸ਼ ਕੀਤੇ ਹਨ। ਇਤਿਹਾਸਕ ਤੌਰ ਤੇ ਆਧੁਨਿਕ ਪੰਜਾਬੀ ਵਾਰਤਕ ਦਾ ਆਰੰਭ 19ਵੀਂ ਸਦੀ ਦੇ ਮਗਰਲੇ ਅੱਧ ਤੋਂ ਹੋਇਆ ਹੈ। ਮਸਲਨ ਸਾਹਿਤ ਵਿੱਚ ਵਾਰਤਕ ਨੂੰ ਆਮਤੋਰ ਤੇ ਤਰਕ-ਯੁਕਤ ਅਤੇ ਵਿਚਾਰ ਪ੍ਰਧਾਨ ਰੂਪ ਮੰਨਿਆ ਜਾਂਦਾ ਹੈ। ਕਿਉਂਕਿ ਇਸ ਵਿੱਚ ਮਨੋਭਾਵ ਤੇ ਕਲਪਨਾ ਨਾਲੋਂ ਬੁੱਧੀ ਤੇ ਨਿਆਇ ਉੱਪਰ ਵਧੇਰੇ ਬਲ ਦਿੱਤਾ ਜਾਂਦਾ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਵਿਗਿਆਨ/ਸਾਇੰਸ ਦਾ ਇਤਿਹਾਸ ਵਿਗਿਆਨ ਅਤੇ ਵਿਗਿਆਨਿਕ ਗਿਆਨ, ਕੁਦਰਤੀ ਅਤੇ ਸਮਾਜਕ ਵਿਗਿਆਨ ਦੋਵਾਂ ਸਮੇਤ, ਦੇ ਵਿਕਾਸ ਦਾ ਅਧਿਐਨ ਹੈ। (ਕਲਾਵਾਂ ਅਤੇ ਹਿਊਮੈਨਟੀਜ਼ ਦੇ ਇਤਿਹਾਸ ਨੂੰ ਸਕਾਲਰਸ਼ਿਪ ਦਾ ਇਤਿਹਾਸ ਕਿਹਾ ਜਾਂਦਾ ਹੈ।) ਸਾਇੰਸ ਕੁਦਰਤੀ ਸੰਸਾਰ ਬਾਰੇ ਅਨੁਭਵੀ, ਸਿਧਾਂਤਕ ਅਤੇ ਵਿਵਹਾਰਕ ਗਿਆਨ ਦੀ ਇੱਕ ਸੰਸਥਾ ਹੈ, ਜੋ ਵਿਗਿਆਨੀਆਂ ਦੁਆਰਾ ਤਿਆਰ ਕੀਤਾ ਗਿਆ ਹੈ ਜੋ ਅਸਲ ਸੰਸਾਰ ਵਰਤਾਰਿਆਂ ਦੇ ਨਿਰੀਖਣ, ਸਪਸ਼ਟੀਕਰਨ ਅਤੇ ਪੂਰਵਕਥਨ ਤੇ ਜ਼ੋਰ ਦਿੰਦੇ ਹਨ। ਵਿਗਿਆਨ ਦੀ ਹਿਸਟੋਰੀਓਗ੍ਰਾਫੀ, ਇਸ ਦੇ ਟਾਕਰੇ ਤੇ, ਵਿਗਿਆਨ ਦੇ ਇਤਿਹਾਸਕਾਰਾਂ ਵਲੋਂ ਵਰਤੇ ਅਧਿਐਨ ਦੇ ਤਰੀਕਿਆਂ ਦਾ ਅਧਿਐਨ ਕਰਦੀ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਧਰਤੀ (ਚਿੰਨ੍ਹ: ; 1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਸਮਾਜਕ ਰੁਤਬਾ ਸਮਾਜਕ ਮੁੱਲ ਦਾ ਮਾਪ ਹੈ। ਵਧੇਰੇ ਵਿਸ਼ੇਸ਼ ਤੌਰ ਤੇ, ਇਹ ਇੱਕ ਸਮਾਜ ਵਿੱਚ ਲੋਕਾਂ, ਸਮੂਹਾਂ ਅਤੇ ਸੰਗਠਨਾਂ ਨੂੰ ਸਤਿਕਾਰ, ਸਨਮਾਨ, ਯੋਗਤਾ ਅਤੇ ਸਤਿਕਾਰ ਦੇ ਅਨੁਸਾਰੀ ਪੱਧਰ ਦਾ ਹਵਾਲਾ ਦਿੰਦਾ ਹੈ। ਕੁਝ ਲੇਖਕਾਂ ਨੇ ਇੱਕ ਸਮਾਜਿਕ ਤੌਰ ਤੇ ਮਹੱਤਵਪੂਰਣ ਭੂਮਿਕਾ ਜਾਂ ਸ਼੍ਰੇਣੀ ਦਾ ਹਵਾਲਾ ਵੀ ਦਿੱਤਾ ਹੈ ਜਿਸ ਵਿਅਕਤੀ ਨੂੰ ਇੱਕ "ਰੁਤਬਾ" ਵਜੋਂ ਮੰਨਿਆ ਜਾਂਦਾ ਹੈ (ਜਿਵੇਂ ਕਿ ਲਿੰਗ, ਸਮਾਜਕ ਵਰਗ, ਜਾਤੀ, ਅਪਰਾਧਿਕ ਦੋਸ਼ੀ ਹੋਣਾ, ਮਾਨਸਿਕ ਬਿਮਾਰੀ ਹੋਣਾ ਆਦਿ)। ਸਥਿਤੀ ਇਸ ਵਿਸ਼ਵਾਸ ਵਿੱਚ ਅਧਾਰਤ ਹੁੰਦੀ ਹੈ ਕਿ ਇੱਕ ਸਮਾਜ ਦੇ ਮੈਂਬਰਾਂ ਦਾ ਵਿਸ਼ਵਾਸ ਹੈ ਕਿ ਤੁਲਨਾਤਮਕ ਤੌਰ ਤੇ ਵਧੇਰੇ ਜਾਂ ਘੱਟ ਸਮਾਜਕ ਮੁੱਲ ਰੱਖਦਾ ਹੈ। ਪਰਿਭਾਸ਼ਾ ਦੁਆਰਾ, ਇਹ ਵਿਸ਼ਵਾਸ ਸਮਾਜ ਦੇ ਮੈਂਬਰਾਂ ਵਿੱਚ ਵਿਆਪਕ ਤੌਰ ਤੇ ਸਾਂਝੇ ਕੀਤੇ ਜਾਂਦੇ ਹਨ। ਜਿਵੇਂ ਕਿ, ਲੋਕ ਸਰੋਤਾਂ, ਲੀਡਰਸ਼ਿਪ ਅਹੁਦਿਆਂ ਅਤੇ ਸ਼ਕਤੀ ਦੇ ਹੋਰ ਕਿਸਮਾਂ ਨੂੰ ਨਿਰਧਾਰਤ ਕਰਨ ਲਈ ਸਥਿਤੀ ਦੀ ਲੜੀ ਦੀ ਵਰਤੋਂ ਕਰਦੇ ਹਨ। ਅਜਿਹਾ ਕਰਦਿਆਂ, ਇਹ ਸਾਂਝੇ ਸੱਭਿਆਚਾਰਕ ਵਿਸ਼ਵਾਸ ਸਰੋਤਾਂ ਅਤੇ ਸ਼ਕਤੀ ਦੀਆਂ ਅਸਮਾਨ ਵੰਡਾਂ ਨੂੰ ਕੁਦਰਤੀ ਅਤੇ ਨਿਰਪੱਖ ਦਿਖਾਈ ਦਿੰਦੇ ਹਨ, ਸਮਾਜਿਕ ਪੱਧਰ ਦੀਆਂ ਪ੍ਰਣਾਲੀਆਂ ਦਾ ਸਮਰਥਨ ਕਰਦੇ ਹਨ। ਮਨੁੱਖੀ ਸਮਾਜਾਂ ਵਿੱਚ ਸਥਿਤੀ ਦੇ ਢਾਂਚੇ ਸਰਬ ਵਿਆਪਕ ਜਾਪਦੇ ਹਨ, ਉੱਚ ਪੱਧਰਾਂ 'ਤੇ ਕਾਬਜ਼ ਲੋਕਾਂ ਨੂੰ ਮਹੱਤਵਪੂਰਣ ਲਾਭ ਦਿੰਦੇ ਹਨ, ਜਿਵੇਂ ਕਿ ਬਿਹਤਰ ਸਿਹਤ, ਸਮਾਜਿਕ ਪ੍ਰਵਾਨਗੀ, ਸਰੋਤ, ਪ੍ਰਭਾਵ ਅਤੇ ਆਜ਼ਾਦੀ।
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਐਨ ਦਾ ਮਹੱਤਵਪੂਰਣ ਹਿੱਸਾ ਹੈ।
ਸ਼ਹਿਰੀਕਰਣ ਤੋਂ ਭਾਵ ਸ਼ਹਿਰੀ ਪ੍ਰਵਿਰਤੀਆ ਦੇ ਪ੍ਰਬਲ ਰੂਪ ਵਿੱਚ ਵਿਕਾਸ ਦੀ ਪ੍ਰਕਿਰਿਆ ਹੈ, ਪਿੰਡ ਦੀ ਜੀਵਨ ਜਾਂਚ, ਸਹੂਲਤਾ, ਵਿਅਕਤੀਗਤ ਸੰਬੰਧ ਜਦੋਂ ਸ਼ਹਿਰਾਂ ਵਾਂਗ ਜਾ ਉਨ੍ਹਾਂ ਵਿੱਚ ਬਦਲਾਅ ਆਉਂਦਾ ਹੈ। ‘ਪਿੰਡਾਂ’ ਦਾ ਪਿੰਡ ਹੀ ਰਹਿਣਾ ਭਾਵ ਕਿ ਇੱਕ ਪਿਡ ਆਪਣੀ ਹੀ ਥਾਂ ਤੇ ਰਹਿੰਦਾ ਹੈ ਪਰ ਉਸ ਵਿੱਚ ਸ਼ਹਿਰੀ ਸਹੂਲਤਾਂ ਆ ਜਾਂਦੀਆਂ ਹਨ। ਵਰਤਮਾਨ ਯੁੱਗ ਦੇ ਹਰ ਵਿਕਸਿਤ, ਅਵਿਕਸਿਤ ਦੇਸ਼ਾਂ ਵਿੱਚ ਇਸ ਪ੍ਰਕਿਰਿਆ ਦੀ ਲਹਿਰ ਤੇਜੀ ਨਾਲ ਵੱਧ ਰਹੀ ਹੈ। ਸ਼ਹਿਰੀ ਕਰਣ ਵਿੱਚ ਉਦਯੋਗਿਕ, ਵਿਕਾਸ, ਆਵਾਜਾਈ ਦੇ ਸਾਧਨਾਂ ਤੇ ਸੰਚਾਰ ਸਾਧਨਾਂ ਦਾ ਵਿਕਾਸ ਹੁੰਦਾ ਹੈ। ਮਨੁੱਖ ਅਕਸਰ ਤਜਾਰਤੀ ਰੁਚੀਆਂ ਰੱਖਣ ਵਾਲੇ ਬਣ ਜਾਂਦੇ ਹਨ। ਵਿਲਾਸਤਾ ਦੀ ਭਾਵਨਾ ਵੱਧ ਜਾਂਦੀ ਹੈ।ਸ਼ਹਿਰੀਕਰਣ, ਉਦਯੋਗੀਕਰਣ, ਪੱਛਮੀਕਰਨ, ਯੂਰਪੀਕਰਨ ਜਾਂ ਮਸ਼ੀਨੀਕਰਣ ਵਰਗੇ ਸ਼ਬਦ ਅ0ਰ9ਜ85ਸਲ ਵਿੱਚ ਸਭਿਆਚਾਰੀਕਰਨ ਦੇ ਹੀ ਵੱਖ-ਵੱਖ ਪੱਖਾਂ ਦਾ ਪ੍ਰਗਟਾਵਾਂ ਕਰਦੇ ਹਨ। ਨਵੀਨ ਯੁੱਗ ਨੂੰ ਉਦਯੋਗਿਕ ਯੁੱਗ, ਪਦਾਰਥਵਾਦੀ ਯੂੱਗ, ਮਸ਼ੀਨੀ ਯੁੱਗ ਆਦਿ ਨਾਵਾਂ ਨਾਲ ਸੱਦੇ ਜਾਣਾ ਇਸ ਗੱਲ ਵੱਲ ਸੰਕੇਤ ਕਰਦਾ ਹੈ ਕਿ ਅਜੋਕੇੇ ਯੁੱਗ ਨੂੰ ਮਸ਼ੀਨਰੀ ਨੇ ਬਹੁਤ ਪ੍ਰਭਾਵਿਤ ਕੀਤਾ ਹੈ। ਛੋਟੀ ਵੱਡੀ ਮਸ਼ੀਨਰੀ ਨੇ ਸਮੁੱਚੇ ਸਮਾਜਿਕ ਢਾਂਚੇ ਨੂੰ ਬਦਲ ਦਿੱਤਾ ਹੈ। ਸ਼ਹਿਰੀ ਖੇਤਰ ਵਿੱਚ ਵੱਡੇ, ਛੋਟੇ ਕਾਰਖਾਨੇ ਲੱਗਣ ਨਾਲ ਪੇਂਡੂ ਲੋਕ ਸ਼ਹਿਰਾਂ ਵੱਲ ਰਜ਼ੁਹ ਕਰਨ ਲੱਗ ਪਏ ਹਨ। ਸ਼ਹਿਰੀ ਵੱਸੋਂ ਵਿੱਚ ਪਰਿਵਤਨ ਹੋਣ ਲੱਗ ਪਿਆ ਹੈ ਵਿਕਾਸਸ਼ੀਲਤਾ ਦੀ ਲਹਿਰ ਨੇ ਸ਼ਹਿਰਾਂ ਵਾਲੀਆਂ ਸਹੂਲਤਾਂ ਪਿੰਡਾਂ ਤੱਕ ਪਹੰੁਚਾ ਦਿੱਤੀਆ ਹਨ। ਪਿੰਡਾਂ ਦੇ ਲੋਕ ‘ਨਕਦ ਆਮਦਨ’ ਅਤੇ ਬਹੁਤੇ ਲਾਭ ਵਾਲੇ ਧੰਦੇ ਅਪਣਾਉਣ ਲੱਗੇ ਹਨ। ਲੋੜਾਂ ਅਤੇ ਵਿਲਾਸਤਾ ਵਾਲੀਆਂ ਵਸਤਾਂ ਦੀ ਗਿਣਤੀ ਅਤੇ ਪੱਧਰ ਵਿੱਚ ਫ਼ਰਕ ਆਉਣ ਲੱਗ ਪਿਆ ਹੈ। ਇੰਜ ਸਮੁੱਚਾ ਸਮਾਜਿਕ ਢਾਂਚਾ ਜਿਹੜੀਆਂ ਸਦੀਆਂ ਤੋ ਖੜੋਤ ਦੀ ਹਾਲਤ ਵਿੱਚ ਜਾਪਦਾ ਰਿਹਾ ਸੀ, ਬਹੁਤ ਹੀ ਤੇਜੀ ਨਾਲ ਬਦਲਦਾ ਨਜਰ ਆਉਣ ਲੱਗ ਪਿਆ ਹੈ। ਪੜ੍ਹੇ, ਅਧਪੜ੍ਹੇ, ਪੇਂਡੂ ਸ਼ਹਿਰਾਂ ਵੱਲ ਜਾ ਰਹੇ ਹਨ, ਖਾਸ ਤੌਰ ਤੇ ਨੌਕਰੀਆਂ ਵੱਲ ਵੱਡੇ ਪੈਮਾਨੇ ਤੇ ਰੁਚਿਤ ਪੇਂਡੂ ਤਬਕਾ ਸ਼ਹਿਰਾਂ ਵੱਲ ਭੱਜ ਰਿਹਾ ਹੈ। ਪੰਜਾਬ ਦੀ ਕੁੱਲ ਆਬਾਦੀ ਦਾ ਸ਼ਹਿਰੀ ਹਿੱਸਾ 1911 ਵਿੱਚ 10%, 1921 ਵਿੱਚ 10.7%, 1931 ਵਿੱਚ 13%, 1941 ਵਿੱਚ 15.2%, 2001 ਵਿੱਚ 27.8%, 2011 ਵਿੱਚ 31.16% ਹੈ। 2001 ਵਿੱਚ 72.19% ਸੀ, ਜੋ 2011 ਵਿੱਚ ਘੱਟ ਕੇ 68.84% ਹੋ ਗਈ ਹੈ। ਸ਼ਹਿਰੀ ਸਭਿਅਤਾ ਅਤੇ ਉਦਯੋਗਾਂ ਦੇ ਵੱਧਣ ਫੁੱਲਣ ਨਾਲ ਪੈਦਾ ਹੋਈ ਨਵੀਂ ਪੀੜ੍ਹੀ ਲਿਖੀ ਮੱਧ ਸ਼ੇ੍ਰਣੀ ਸਭ ਤੋਂ ਪਹਿਲਾਂ ਇਸ ਵਿਰੋਧ ਦਾ ਅਖਾੜਾ ਬਣੀ। ਇਹ ਵਿਰੋਧ ਲੋਕ ਅਖਾਣਾਂ ਤੋਂ ਵੀ ਪ੍ਰਗਟ ਹੁੰਦਾ ਹੈ। 1। ਸ਼ਹਿਰ ਦੀ ਚਿੜੀ, ਪਿੰਡ ਦੀ ਕੁੜੀ। 2। ਸ਼ਹਿਰੀ ਵਸਣ ਦੇਵਤੇ, ਪਿੰਡੀ ਵਸਣ ਜਿੰਨ। 3। ਸ਼ਹਿਰੀ ਵਸਣ ਦੇਵਤੇ ਤੇ ਬਾਹਰ ਭੂਤ ਪ੍ਰੇਤ। ਦਸਤਕਾਰੀ ਦੇ ਨਵੇਂ ਸੰਦਾਂ ਅਤੇ ਢੰਗਾਂ ਨਾਲ ਉਦਯੋਗਿਕ ਧੰਦੇ ਵਿਕਾਸ ਕਰਨ ਲੱਗੇ ਹਨ। ਨਿੱਤ ਵਰਤੋਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਨਕਦ ਵੇਤਨ ਦੀ ਲੋੜ ਮਹਿਸੂਸ ਹੋਣ ਲੱਗ ਪਈ ਹੈ। ਜਿਸਦੇ ਫਲਸਰੂਪ ਪੇਂਡੂ ਲੋਕਾਂ ਦੇ ਦੁੱਧ ਵੇਚਣ, ਮੁਰਗੀ ਪਾਲ, ਸੂਰ ਪਾਲਣ, ਮੱਧੂ ਮੱਖੀਆਂ ਪਾਲਣ ਵਰਗੇ ਧੰਦੇ ਅਪਨਾ ਲਏ ਸਨ। ਇਹ ਧੰਦੇ ਸ਼ਹਿਰ ਨਾਲ ਸੰਪਰਕ ਜੋੜਨ ਬਿਨਾਂ ਚੱਲਣੇ ਅਸੰਵ ਸਨ। ਇਸ ਲਈ ਹਰ ਰੋਜ ਦੇ ਸੰਪਰਕ ਨਾਲ ਪਰਸਪਰ ਆਦਾਨ ਪ੍ਰਦਾਨ ਨੇ ਅਨੇਕਾਂ ਕਦਰਾਂ ਕੀਮਤਾਂ ਦਾ ਵਟਾਦਰਾ ਕੀਤਾ ਹੈ। ਨਵੇਂ ਧੰਦੇ ਅਪਣਾਉਣ ਨਾਲ ਇੱਕ ਸ਼੍ਰੇਣੀ ਹੋਂਦ ਵਿੱਚ ਆ ਗਈ ਹੈ। ਇਨ੍ਹਾਂ ਵਿੱਚ ਤਾਂਗੇ ਵਾਲੇ, ਰਿਕਸ਼ੇ ਵਾਲੇ, ਟੈਂਪੂ ਵਾਲੇ, ਪੱਲੇਦਾਰ, ਕੁੱਲੀ ਆਦਿ ਬਿਲਕੁੱਲ ਨਵੀਂ ਸ਼ੇ੍ਰਣੀ ਲਗਾਤਾਰ ਉੱਭਰਣ ਲੱਗੀ ਹੈ। ਇਹ ਲੋਕ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਤਾਲਮੇਲ ਪੈਦਾ ਕਰਨ ਵਿੱਚ ਸਹਾਇਕ ਬਣੇ ਹਨ। ਇਸ ਸ਼ੇ੍ਰਣੀ ਦੇ ਹੋਂਦ ਵਿੱਚ ਆਉਣ ਨਾਲ ਜਾਤਪਾਤ ਦੇ ਬੰਦਨ ਖ਼ਤਮ ਹੋ ਗਏ ਹਨ।ਬਰਾਦਰੀ ਸਿਸਟਮ ਟੁੱਟ ਗਿਆ ਹੈ। ਇਸ ਸ਼੍ਰੇਣੀ ਦੇ ਘਰੇਲੂ ਦੁਖ-ਸੁੱਖ, ਖੁਸ਼ੀ ਗ਼ਮੀ ਦੇ ਸ਼ਰੀਕ ਉਸ ਦੇ ਹਮ-ਪੇਸ਼ਾ ਲੋਕ ਬਣਨ ਲੱਗੇ ਹਨ। ਪੁਰਾਣੀ ਨਾਤੇਦਾਰੀ ਦਾ ਸਿਲਸਿਲਾ ਬਦਲ ਗਿਆ ਹੈ।। ਖ਼ੂਨ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋਣ ਲੱਗ ਪਈ ਹੈ। ਪਿੰਡ ਵਿੱਚ ਵਿਅਕਤੀ ਦੀ ਪਛਾਣ ਉਸ ਦੀ ਗੋਤ ਤੇ ਪਰਿਵਾਰ ਤੋਂ ਹੁੰਦੀ ਹੈ, ਪਰੰਤੂ ਜਦੋਂ ਉਹ ਸ਼ਹਿਰ ਵਿੱਚ ਆਉਂਦਾ ਹੈ ਤਾਂ ਉਸ ਲਈ ਸਭ ਕੁੱਝ ਬਦਲ ਜਾਂਦਾ ਹੈ। ਉਸ ਦੀ ਜੀਵਨ ਦਾ ਦ੍ਰਿਸ਼ਟੀਕੋਣ ਬਦਲਦਾ ਹੈ। ਉਹ ਪੇਂਡੂ ਜੀਵਨ ਤੋਂ ਬਦਲ ਕੇ ਰਾਸ਼ਟਰਵਾਦ ਨਾਲ ਜੁੜਦਾ ਹੈ। ਇਹ ਸ਼ਹਿਰੀਕਰਣ ਦਾ ਪ੍ਰਮੁੱਖ ਲੱਛਣ ਹੈ। ਪੇਂਡੂ ਸਮਾਜ ਵਿੱਚ ਵਿਅਕਤੀ ਦੀ ਜਾਣ ਪਛਾਣ ਹਰ ਇੱਕ ਨਾਲ ਨਿੱਜੀ ਹੁੰਦੀ ਹੈ। ਉਹ ਮਿਲਜੁਲ ਕੇ ਰਹਿੰਦੇ ਹਨ ਪਰ ਅਖੀਰ ਵਿੱਚ ਉਹ ਉਥੋ ਦੇ ਸਮਾਜ ਤੋਂ ਅਗਿਆਤ ਹੁੰਦਾ ਹੈ ਤੇ ਜੀਵਨ ਬਤੀਤ ਕਰਨ ਲਈ ਰਸਮੀ ਤੌਰ ਤੇ ਵਿਵਹਾਰ ਕਰਨਾ ਸਿੱਖਦਾ ਹੈ, ਜਿਸ ਨਾਲ ਵਿਅਕਤੀਗਤ ਰੂਪ ਵਿੱਚ ਆਪਣੇ ਆਪ ਨੂੰ ਪੇਸ਼ ਕਰਦਾ ਹੈ। ਸਿਨੇਮਾ, ਟੈਲੀਵਿਜ਼ਨ ਅਤੇ ਵਿਗਿਆਨਿਕ ਤਰੱਕੀ ਦੇ ਕਾਰਨ ਲੋਕਾਂ ਵਿੱਚ ਆਪਣੇ ਫੈਸਲੇ ਖੁੱਦ ਲੈਣ ਦਾ ਰੁਝਾਨ ਵਧਿਆ ਹੈ। ਪੁਰਾਤਨ ਰੂੜ੍ਹੀਆਂ ਖ਼ਤਮ ਹੋ ਰਹੀਆਂ ਹਨ। ਅੱਜ ਕੱਲ੍ਹ ਕਦਰਾਂ-ਕੀਮਤਾਂ, ਆਦਰ ਸਤਿਕਾਰ, ਮਾਣ ਮਰਿਆਦਾ ਆਦਿਕ ਵਿੱਚ ਕਮੀ ਆਈ ਹੈ। ਵੱਧ ਰਹੇ ਸਿੱਖਿਆ ਦੇ ਪ੍ਰਸਾਰ ਦੇ ਕਾਰਨ ਸਮਾਜ ਵਿੱਚ ਬਰਾਬਰਤਾ ਆ ਰਹੀ ਹੈ। ਨਵੇਂ ਸਮਾਜ ਵਿੱਚ ਪੁਰਾਤਨ ਪੇਂਡੂ ਭਾਈਚਾਰੇ ਦੀ ਲਹੂ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋ ਜਾਣ ਕਾਰਨ ਔਰਤ ਮਰਦ ਇੱਕਠੇ ਖੁੱਲ੍ਹ ਲੈਣ ਲੱਗ ਪਏ ਹਨ। ਅਜੋਕੇ ਸਮੇਂ ਵਿੱਚ ਵਿਆਹ ਸੰਬੰਧ, ਪੇ੍ਰਮ ਸੰਬੰਧ ਇੱਕਲੇ ਮਰਦਾਂ ਦੀ ਮਰਜ਼ੀ ਉੱਤੇ ਨਿਰਭਰ ਨਾ ਹੋ ਕੇ ਔਰਤਾਂ ਦੀ ਮਰਜ਼ੀ ਉੱਪਰ ਵੀ ਨਿਰਭਰ ਹੋਣ ਲੱਗ ਪਏ ਹਨ। ਸ਼ਹਿਰੀਕਰਣ ਅਤੇ ਉਦਯੋਗੀਕਰਣ ਨਾਲ ਪਿੰਡਾਂ ਵਿੱਚ ਖਾਣ-ਪੀਣ, ਰਹਿਣ-ਸਹਿਣ, ਰਿਸ਼ਤਾਨਾਤਾ ਪ੍ਰਬੰਧ ਅਤੇ ਵਾਤਾਵਰਣ ਵਿੱਚ ਪਰਿਵਰਤਣ ਦੇਖਣ ਨੂੰ ਮਿਲਿਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਕੁਦਰਤੀ ਹਵਾ, ਪਾਣੀ ਵਿੱਚ ਫ਼ਰਕ ਆਇਆ ਹੈ। ਪੇਂਡੂ ਸਮਾਜ ਵਿੱਲ ਲੋਕਾਂ ਦੇ ਪਹਿਰਾਵੇ ਵਿੱਚ ਬਦਲਾਅ ਆਇਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਸਿਹਤਮੰਦ ਖੁਰਾਕ ਵਿੱਚ ਕਮੀ ਆਈ ਹੈ, ਲੋਕ ਸਾਦਾ ਅਤੇ ਨਰੋਏ ਭੋਜਨ ਦੀ ਥਾਂ ਚਟਪਟੀਆਂ ਅਤੇ ਮਜ਼ੇਦਾਰ ਚੀਜ਼ਾਂ ਦੀ ਵਰਤੋਂ ਕਰਦੇ ਹਨ। ਘਰਾਂ ਵਿੱਚ ਰਸੋਈਆਂ ਵਿੱਚ ਖਾਣਾ ਬਣਾਉਣ ਦੀ ਥਾਂ ਹੋਟਲਾਂ ਤੋਂ ਖਾਣਾ ਲਿਆਂਦਾ ਜਾਂਦਾ ਹੈ। ਲੋਕ ਪਹਿਲਾਂ ਇੱਕ ਪਰਿਵਾਰ ਵਿੱਚ ਮਿਲ ਜੁਲ ਕੇ ਰਹਿੰਦੇ ਸਨ, ਪਰ ਅੱਜ ਕੱਲ੍ਹ ਕਿਰਾਏ ਤੇ ਮਕਾਨ ਲੈ ਕੇ ਰਹਿੰਦੇ ਹਨ ਪਰਿਵਾਰ ਅਤੇ ਰਿਸ਼ਤੇ ਨਾਤੇ ਵਿੱਚ ਸਾਂਝੀਵਾਲਤਾ ਵਿੱਚ ਕਮੀ ਆਈ ਹੈ। ਸ਼ਹਿਰੀਕਰਣ ਨਾਲ ਰਿਸ਼ਤੇ ਨਾਤੇ ਪ੍ਰਬੰਧ ਵਿੱਚ ਵੀ ਬਦਲਾਅ ਆਇਆ ਹੈ, ਮਾਮਾ, ਚਾਚਾ, ਤਾਇਆ ਫੁੱਫੜ ਦੀ ਥਾਂ ਅੰਕਲ ਅਤੇ ਮਾਮੀ, ਚਾਚੀ, ਤਾਈ ਅਤੇ ਭੂਆ ਦੀ ਥਾਂ ਐਂਟੀ ਨੇ ਲੈ ਲਈ ਹੈ। ਦਾਦੀ-ਦਾਦਾ ਨੂੰ ਬਾਬਾ-ਬੇਬੇ ਕਹਿਣ ਦੀ ਥਾਂ ਵੱਡੇ ਪਾਪਾ/ਡੈਡੀ ਅਤੇ ਵੱਡੇ ਮੰਮੀ ਕਹਿਣ ਦਾ ਰਿਵਾਜ ਬਣਦਾ ਜਾ ਰਿਹਾ ਹੈ। ਬੋਲ ਚਾਲ ਦੀ ਭਾਸ਼ਾ ਵਿੱਚ ਪਰਿਵਰਤਨ ਆਇਆ ਹੈ ਅੰਗਰੇਜ਼ੀ ਅਤੇ ਕੋਈ ਹੋਰ ਉਪ ਭਾਸ਼ਾਵਾਂ ਦੇ ਸ਼ਬਦਾਂ ਦਾ ਇਸਤੇਮਾਲ ਲੱਗਭਗ ਹਰੇਕ ਵਰਗ ਕਰਨ ਲੱਗਾ ਹੈ। ਉਪਰੋਕਤ ਲਿਖੇ ਆਧਾਰ ਕਹਿ ਸਕਦੇ ਹਾਂ ਕਿ ਵਿਗਿਆਨਿਕ ਅਤੇ ਪਦਾਰਥਵਾਦੀ ਭਾਵਨਾ ਵਿੱਚ ਅਜੋਕਾ ਮਨੁੱਖ ਆਲੇ ਦੁਆਲੇ ਨਾਲੋਂ ਟੁੱਟ ਗਿਆ ਹੈ। ਦਿਨੋਂ ਦਿਨ ਉਹ ਆਪਣੇ ਆਪ ਨਾਲੋਂ ਵੀ ਟੁੱਟਦਾ ਜਾ ਰਿਹਾ ਹੈ। ਬਾਹਰੀ ਤੌਰ ਤੇ ਰੇਡੀਓ, ਟੈਲੀਵਿਜ਼ਨ, ਅਖ਼ਬਾਰ, ਸਿਨੇਮਾ ਅਤੇ ਹੋਰ ਅਨੇਕਾਂ ਸਾਧਨਾ ਰਾਹੀਂ ਸਭਿਆਚਾਰ ਮੇਲ-ਜੋਲ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪਰੰਤੁ ਹੈਰਾਨੀ ਦੀ ਗੱਲ ਹੈ ਕਿ ਏਨਾ ਕੁੱਝ ਹੋਣ ਦੇ ਬਾਵਜੂਦ ਵੀ ਮਾਨਵ ਦਾ ਅਸਤਿਤਵ ਆਪਣੇ ਆਪ ਵਿੱਚ ਸੁੰਗੜਦਾ ਜਾ ਰਿਹਾ ਹੈ। ਹਵਾਲਾ ਪੁਸਤਕਾਂ 1। ‘ਸਭਿਆਚਾਰ ਅਤੇ ਲੋਕਧਾਰਾ ਦੇ ਮੂਲ ਸਰੋਕਾਰਾਂ’, ਪ੍ਰਕਾਸ਼ਕ-ਲਾਹੌਰ ਬੁੱਕ ਸ਼ਾਪ, ਲੁਧਿਆਣਾ। 2। ਜੀਤ ਸਿੰਘ ਜੋਸ਼ੀ (ਡਾ.), ‘ਸਭਿਆਚਾਰ: ਸਿਧਾਂਤ ਤੇ ਵਿਹਾਰ’, ਪ੍ਰਕਾਸ਼-ਵਾਰਿਸ਼ ਸ਼ਾਹ ਫਾਊਂਡੇਸ਼ਨ, ਅੰਮ੍ਰਿਤਸਰ। 3। ‘ਪੰਜਾਬੀ ਸਭਿਆਚਾਰ: ਸੰਦਰਭਮੂਲਕ ਅਧਿਐਨ’, ਬ੍ਰਹਮਜਗਦੀਸ਼ ਸਿੰਘ, ਪ੍ਰਕਾਸ਼ਕ,-ਵਾਰਿਸ਼ ਸ਼ਾਹ ਫਾਉੂਂਡੇਸ਼ਨ, ਅੰਮ੍ਰਿਤਸਰ। 4। ਜ਼ਸਵਿੰਦਰ ਸਿੰਘ (ਡਾ.), ‘ਪੰਜਾਬੀ ਸਭਿਆਚਾਰ ਪਛਾਣ ਚਿੰਨ੍ਹ’, ਪ੍ਰਕਾਸ਼ਕ-ਗਰੈਸੀਅਸ ਬੁੱਕਸ, ਅਰਬਨ ਅਸਟੇਟ, ਪਟਿਆਲਾ। 5। ਪ੍ਰੋ.
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਵਿਸ਼ਵੀਕਰਨ ਦੀ ਪ੍ਰਕ੍ਰਿਆ ਨੇ 1980 ਤੋਂ ਬਾਅਦ ਜ਼ੋਰ ਫੜਿਆ ਹੈ। ਅਸਲ ਵਿੱਚ ਇਹ ਤਿੰਨ ਸੰਕਲਪ ਹਨ, ਜੋ ਇੱਕਠੇ ਹੋਂਦ ਵਿੱਚ ਆਏ। ਇਹਨਾਂ ਨੂੰ ਸੰਯੁਕਤ ਰੂਪ ਵਿੱਚ ਐੱਲ.ਪੀ.ਜੀ. (:ਸ਼ਭ) ਕਿਹਾ ਜਾਂਦਾ ਹੈ। ਇਹਨਾਂ ਦਾ ਪੂਰਾ ਨਾਮ ਹੈ ਲਿਬਰਲਾਈਜ਼ੇਸ਼ਨ ਪਰਾਈਵਟਾਈਜ਼ੇਸ਼ਨ ਅਤੇ ਗਲੋਬਲਾਈਜੇਸ਼ਨ। ਇਹ ਤਿੰਨੋਂ ਇੱਕ ਦੂਸਰੇ ਦੇ ਪੂਰਕ ਹਨ ਅਤੇ ਨਾਲ-ਨਾਲ ਚੱਲਦੇ ਹਨ। ਭਾਰਤ ਵਿੱਚ ਵਿਸ਼ਵੀਕਰਨ ਦੇ ਸੰਕਲਪ ਨੇ 1991 ਵਿੱਚ ਜ਼ੋਰ ਫੜਿਆ ਜਦੋਂ ਭਾਰਤ ਵਿੱਚ ਸ੍ਰੀ ਨਰਸਿਮਾ ਰਾਓ ਦੀ ਸਰਕਾਰ ਸੀ ਅਤੇ ਭਾਰਤ ਆਰਥਿਕ ਮੰਦਹਾਲੀ ਵਿਚੋਂ ਲੰਘ ਰਿਹਾ ਸੀ। ਵਿਸ਼ਵੀਕਰਨ ਇੱਕ ਅਜਿਹੀ ਪ੍ਰਕ੍ਰਿਆ ਹੈ, ਜਿਸਨੇ ਸਮੁੱਚੇ ਵਿਸ਼ਵ ਦੇ ਦੇਸ਼ਾਂ ਦੀ ਆਰਥਿਕ, ਸਮਾਜਿਕ, ਰਾਜਨੀਤਿਕ, ਸੱਭਿਆਚਾਰਕ ਪ੍ਰਕ੍ਰਿਆ ਨੂੰ ਪ੍ਰਭਾਵਿਤ ਕੀਤਾ ਹੈ। ਵਿਸ਼ਵੀਕਰਨ ਦੀ ਪ੍ਰਕ੍ਰਿਆ ਰਾਹੀਂ ਦੁਨੀਆ ਦੇ ਅਮੀਰ ਦੇਸ਼ ਜਿਵੇਂ ਅਮਰੀਕਾ, ਜਪਾਨ ਆਦਿ ਵਰਗੇ ਦੇਸ਼ ਵਿਕਾਸਸ਼ੀਲ ਦੇਸ਼ਾ ਨੂੰ ਬਸਤੀਆਂ ਦੀ ਤਰ੍ਹਾਂ ਵਰਤਦੇ ਹਨ। ਡਾ. ਸੁਰਜੀਤ ਸਿੰਘ ਅਨੁਸਾਰ “ਆਦਰਸ਼ਕ ਰੂਪ ਵਿੱਚ ਗਲੋਬਕਾਰੀ ਦਾ ਸੰਬੰਧ ਦੇਸ਼ਾਂ ਵਿੱਚ ਵੱਧ ਰਹੇ ਵਸਤਾਂ ਅਤੇ ਸੇਵਾਵਾਂ ਦੇ ਵਪਾਰ, ਸਰਮਾਏ, ਤਕਨਾਲੋਜੀ, ਗਿਆਨ, ਸੂਚਨਾ ਅਤੇ ਲੋਕਾਂ ਦੇ ਅੰਤਰਰਾਸ਼ਟਰੀ ਅਦਾਨ-ਪ੍ਰਦਾਨ ਨਾਲ ਹੈ।”1 ਡਾ.
ਵਾਰ ਪੰਜਾਬੀ ਦਾ ਇੱਕ ਕਾਵਿ-ਰੂਪ ਹੈ। ਇਹ ਪਉੜੀ ਛੰਦ ਵਿੱਚ ਰਚੀ ਜਾਂਦੀ ਹੈ। ਇਹ ਕਾਵਿ ਰੂਪ ਸਿੱਖ-ਸਾਹਿਤ ਵਿੱਚ ਵਧੇਰੇ ਪ੍ਰਚਲਿਤ ਹੈ। ਗੁਰੂ ਗ੍ਰੰਥ ਸਾਹਿਬ ਵਿੱਚ 22 ਵਾਰਾਂ ਦਰਜ ਹੋਇਆ ਹਨ। ਇਹ ਲੋਕ ਪਰੰਪਰਾ ਉੱਤੇ ਆਧਾਰਿਤ ਪੰਜਾਬੀ ਭਾਸ਼ਾ ਦਾ ਇੱਕ ਕਾਵਿ ਰੂਪ ਹੈ। ਵਾਰ ਕਾਵਿਮਈ ਉਤਸਾਹ ਵਰਧਕ ਵਾਰਤਾ ਹੈ ਜਿਸ ਵਿੱਚ ਆਕ੍ਰਮਣ ਜਾਂ ਸੰਘਰਸ਼ ਦੇ ਪ੍ਰਸੰਗ ਵਿੱਚ ਨਾਇਕ ਦਾ ਯਸ਼ ਗਾਇਆ ਜਾਂਦਾ ਹੈ। ਵਾਰਾਂ ਪਉੜੀਆਂ ਵਿੱਚ ਲਿਖੀਆਂ ਜਾਂਦੀਆਂ ਸਨ।। ਇਸ ਵਿੱਚ ਆਮ ਤੌਰ ’ਤੇ ਵੀਰ ਰਸ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਇਸ ਨੂੰ ਗਾਉਣ ਵਾਲੇ ਅਤੇ ਕਿਸੇਹੱਦ ਤਕ ਰਚੈਤਾ ਵੀ ਭੱਟ ਜਾਂ ਢਾਡੀ ਹੁੰਦੇ ਹਨ। ਗੁਰੂ ਨਾਨਕ ਦੇਵ ਜੀ ਨੇ ਵਾਰ ਨੂੰ ਵੀਰ-ਰਸ ਦੇ ਖੇਤਰ ਵਿਚੋਂ ਕਢ ਕੇ ਅਧਿਆਤਮਿਕਤਾ ਦੀ ਸ਼ਾਂਤ ਭਾਵ-ਭੂਮੀ ਵੱਲ ਮੋੜੀਆਂ ਅਤੇ ਵਾਰ ਦੇ ਵਿਸ਼ੇ ਖੇਤਰ ਵਿੱਚ ਵਿਸਤਾਰ ਕੀਤਾ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.