ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਫ਼ੇਸਬੁੱਕ ਇੱਕ ਆਜ਼ਾਦ ਸਮਾਜਿਕ ਨੈੱਟਵਰਕ ਅਮਰੀਕੀ ਆਨਲਾਈਨ ਸੋਸ਼ਲ ਨੈਟਵਰਕਿੰਗ ਸਰਵਿਸ ਹੈ, ਜੋ ਕਿ 'ਫ਼ੇਸਬੁੱਕ ਇਨਕੌਰਪੋਰੇਟਡ' ਦੁਆਰਾ ਚਲਾਈ ਜਾਂਦੀ ਹੈ। ਕੰਪਨੀ ਦਾ ਮੁੱਖ ਦਫਤਰ ਕੈਲੀਫੋਰਨੀਆ ਦੇ ਮੇਨਲੋ ਪਾਰਕ ਵਿੱਚ ਸਥਿਤ ਹੈ। ਫ਼ੇਸਬੁੱਕ ਨੂੰ ਮਾਰਕ ਜ਼ੁਕਰਬਰਗ ਨੇ ਆਪਣੇ ਹਾਰਵਰਡ ਕਾਲਜ਼ ਦੇ 4 ਜਮਾਤੀਆਂ ਏਡੁਆਰਦੋ ਸਵਰੇਨ, ਐਂਡ੍ਰਿਯੁ ਮਕਕੋੱਲੁਮ, ਡੁਸਟੀਨ ਮੋਸਕੋਵਿਟਜ਼ ਅਤੇ ਕ੍ਰਿਸ ਹੂਗੈਸ ਨਾਲ ਮਿਲ ਕੇ 4 ਫਰਵਰੀ 2004 ਨੂੰ ਜਾਰੀ ਕੀਤਾ ਸੀ।
ਭਾਈ ਮਤੀ ਦਾਸ ਜੀ ਪਿੰਡ ਕਰਿਆਲਾ ਜਿਲ੍ਹਾ ਜਿਹਲਮ ਦੇ ਵਸਨੀਕ ਸਨ।ਆਪ ਜੀ ਦੇ ਪਿਤਾ ਦਾ ਨਾਂਅ ਭਾਈ ਨੰਦ ਲਾਲ ਜੀ ਸੀ। ਭਾਈ ਨੰਦ ਲਾਲ ਜੀ, ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਫੌਜ ਵਿੱਚ ਜਥੇਦਾਰ ਸਨ। ਜਦੋਂ ਭਾਈ ਮਤੀ ਦਾਸ ਜੀ, ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਕੋਲ ਬਾਬਾ ਬਕਾਲੇ ਵਿਖੇ ਦਰਸ਼ਨਾਂ ਲਈ ਆਏ ਤਾਂ ਆਪਣਾ ਸਾਰਾ ਜੀਵਨ ਸਤਿਗੁਰੂ ਜੀ ਨੂੰ ਅਰਪਣ ਕਰ ਦਿੱਤਾ। ਗੁਰੂ ਸਾਹਿਬ ਜੀ ਨੇ ਭਾਈ ਮਤੀ ਦਾਸ ਜੀ ਨੂੰ ਦੀਵਾਨ ਥਾਪਿਆ। ਭਾਈ ਮਤੀ ਦਾਸ ਜੀ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨਾਲ ਬਿਹਾਰ, ਬੰਗਾਲ ਤੇ ਆਸਾਮ ਦੇ ਪ੍ਰਚਾਰ ਦੌਰੇ ਤੇ ਨਾਲ ਗਏ ਸਨ। ਜਦੋਂ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਹਿੰਦੂਆਂ ਤੇ ਹੋ ਰਹੇ ਜੁਲਮ ਨੂੰ ਰੋਕਣ ਲਈ ਦਿੱਲੀ ਗਏ ਤਾਂ ਆਪ ਨਾਲ ਸਨ। ਭਾਈ ਦਿਆਲਾ ਜੀ, ਭਾਈ ਗੁਰਦਿੱਤਾ ਜੀ, ਭਾਈ ਉਦੈ ਜੀ, ਭਾਈ ਜੈਤਾ ਜੀ ਤੇ ਭਾਈ ਸਤੀ ਦਾਸ ਦੀ ਆਦਿ ਗੁਰਸਿੱਖ ਵੀ ਨਾਲ ਸਨ। ਜਦੋਂ ਮੁਗਲ ਹਕੂਮਤ ਨਾਲ ਗੱਲਬਾਤ ਸਿਰੇ ਨਾ ਚੜ੍ਹੀ ਤਾਂ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦਿੱਤਾ ਗਿਆ। ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਗੁਰੂ ਸਾਹਿਬ ਜੀ ਕੋਲ ਹੀ ਰਹੇ। ਉਨ੍ਹਾਂ ਫੈਸਲਾ ਕੀਤਾ ਕਿ ਉਹ ਗੁਰੂ ਜੀ ਨੂੰ ਇਕੱਲਿਆਂ ਸ਼ਹੀਦ ਨਹੀਂ ਹੋਣ ਦੇਣਗੇ। ਮੁਗਲ ਹਕੂਮਤ ਨੇ ਫੈਸਲਾ ਕੀਤਾ ਕਿ ਪਹਿਲਾਂ ਭਾਈ ਮਤੀ ਦਾਸ ਤੇ ਭਾਈ ਦਿਆਲਾ ਜੀ ਨੂੰ ਸ਼ਹੀਦ ਕੀਤਾ ਜਾਵੇ। ਪਹਿਲਾਂ ਭਾਈ ਮਤੀ ਦਾਸ ਜੀ ਨੂੰ ਕੋਤਵਾਲੀ ਵਿੱਚੋ ਬਾਹਰ ਲਿਆਂਦਾ ਗਿਆ, ਜਿਥੇ ਜਲਾਦ ਪਹਿਲਾਂ ਹੀ ਆਰਾ ਤੇ ਸ਼ਕੰਜਾ ਲੈ ਕੇ ਖੜ੍ਹੇ ਕੀਤੇ ਗਏ ਸਨ। ਭਾਈ ਮਤੀ ਦਾਸ ਜੀ ਨੂੰ ਕਾਜੀ ਨੇ ਆਖਿਆ 'ਸਿੱਖੀ ਛੱਡ ਕੇ ਮੁਸਲਮਾਨ ਹੋ ਜਾਉ, ਤੁਹਾਨੂੰ ਬਹੁਤ ਸੁਖ ਦਿੱਤੇ ਜਾਣਗੇ। ਪਰੰਤੂ ਭਾਈ ਜੀ ਨੇ ਸਾਰੇ ਦੁਨਿਆਵੀ ਸੁਖ ਤੇ ਲਾਲਚ ਠੁਕਰਾ ਦਿੱਤੇ। ਕਾਜ਼ੀ ਨੇ ਭਾਈ ਸਾਹਿਬ ਨੂੰ ਆਰੇ ਨਾਲ ਦੋਫਾੜ ਕਰਨ ਦਾ ਹੁਕਮ ਸੁਣਾ ਦਿੱਤਾ। ਦੁਨੀਆਂ ਦੇ ਇਤਿਹਾਸ ਵਿੱਚ ਭਾਈ ਸਾਹਿਬ ਦੀ ਸ਼ਹਾਦਤ ਬੇਮਿਸਾਲ ਹੈ।ਜਿਨ੍ਹਾਂ ਲੋਕਾਂ ਨੇ ਇਹ ਭਿਆਨਕ ਸਾਕਾ ਵੇਖਿਆ ਜਾਂ ਸੁਣਿਆ ਉਨ੍ਹਾਂ ਅੰਦਰ ਸਿੱਖ ਧਰਮ ਪ੍ਰਤੀ ਦ੍ਰਿੜਤਾ ਤੇ ਪਿਆਰ ਹੋਰ ਵਧਿਆ। ਲੋਕਾਂ ਨੇ ਮਹਿਸੂਸ ਕੀਤਾ ਕਿ ਸਿੱਖ ਧਰਮ ਹੀ ਇੱਕ ਮਹਾਨ ਧਰਮ ਹੈ, ਜੋ ਅਸਲੀ ਜੀਵਨ ਜਾਚ ਸਿਖਾਉਂਦਾ ਹੈ। ਸਿੱਖੀ ਨਾਲ ਮਨੁੱਖ ਦੀ ਆਤਮਾ ਇਤਨੀ ਬਲਵਾਨ ਹੋ ਜਾਂਦੀ ਹੈ ਕਿ ਮੌਤ ਉਸ ਨੂੰ ਡਰਾ ਨਹੀਂ ਸਕਦੀ। ੴ ਸਤਿਗੁਰ ਪ੍ਰਸਾਦਿ ॥ ਗੁਰਦੁਆਰਾ ਚਰਨ ਕਮਲ ਕਮਲ ਸਾਹਿਬ ਅੱਡਾ ਪੁਰਾਣਾ ਭੱਠਾ ਸ਼ੇਰ ਸ਼ਾਹ ਸੂਰੀ ਮਾਰਗ , ਸ੍ਰੀ ਗੋਇੰਦਵਾਲ ਸਾਹਿਬ ਰੋਡ , ਪਿੰਡ ਕੱਲਾ ( ਤਰਨ ਤਾਰਨ ) ਜੱਥੇਦਾਰ ਹਰਭੇਜ਼ ਸਿੰਘ ਮੋਬਾ : 99884-73298 ਭਾਈ ਦਿਆਲਾ ਜੀ ਦਾ ਇਤਿਹਾਸ ਮੈਂ ਬੜੀ ਮਿਹਨਤ ਤੇ ਖੋਜ਼ ਕਰਕੇ ਭਾਈ ਦਿਆਲਾ ਜੀ ਸ਼ਹੀਦ ਬਾਰੇ ਸਹੀ ਹਾਲਤ ਦਰਿਆਫਤ ਕਰਨ ਮਗਰੋਂ ਇਸ ਇਤਿਹਾਸ ਵਿੱਚ ਦਿਜ ਮਜ਼ਮੂਨ ਲਿਖਿਆ ਹੈ । ਭਾਈ ਦਿਆਲਾ ਜੀ ਸ਼ਹੀਦ ਅਤੇ ਉਨ੍ਹਾਂ ਦੀ ਅੰਸ਼ ਦਾ ਹਾਲ ਮੁਤੀ ' ਕਾਮਬੋਜਾਂ ਦੇ ਮਰਾਸ਼ੀ ' ਮੀਰਾਂ ਬਖਸ਼ ' ਅਤੇ ' ਮਤੀ ਕਾਮਬੋਜਾਂ ਦੇ ਦੋਹਤਰੇ ਸੰਤਨਰੈਣ ਸਿੰਘ ਜੀ ' ਬੰਦੀ ' ( ਜਿਹਨਾਂ ਨੇ ਉੱਪ ਦੀ ਸਾਰੀ ਉਮਰ ਪਿੰਡ ਹੁਨਾਮਪੁਰ ਵਢਾਲ ਜਿਲ੍ਹਾ ਕਪੂਰਥਲਾ ਵਿੱਚ ਹਕੀਮੀ ਦਾ ਕੰਮ ਕਰਦਿਆ ਜਨਤਾ ਦੀ ਸੇਵਾ ਅੰਦਰ ਬਤੀਤ ਕਰ ਦਿੱਤੀ ਸੀ । ਆਪ ਜੀ ਪਚਾਨਵੇਂ ਸਾਲ ਦੀ ਉਮਰ ਭੋਗ ਸਵਰਗਵਾਸ ਹੋਏ ਸਨ ) ਨੇ ਦਾਸ ਨੂੰ ਇਸ ਤਰ੍ਹਾਂ ਦੱਸਿਆਂ : ਸੂਥਾ ਚੜ੍ਹਦੀ ਤਵ ਪਿੰਡ ' ਕੰਗ ' - ਕੱਲੇ ਆਬਾਦ ਹਨ । ਖਾਸ ਕੱਲੇ ਵਿੱਚ ਭਾਈ ਲਾਲ ਚੰਦ ‘ ਮੁਤੀ ਕਾਮਝੌਜ਼ ਦੇ ਘਰ ਮਾਤਾ ਚੰਡਕਾ ਦੀ ਕੁਖੋਂ ਭਾਈ ਦਿਆਲਾ ਜੀ ਦਾ ਜਨਮ ਹੋਇਆ ਸੀ । ਕੁੱਲ ਵਿੱਚ ਲਾਲ ਚੰਦ ਦੀ ਮਾਲਕੀਤ ਕਾਫੀ ਧਰਤੀ ਸੀ ਜਿਸ ਵਿੱਚ ਇਹ ਵਾਹੀ ਦਾ ਕੰਮ ਕਰਦਾ ਸੀ । ਭਾਈ ਦਿਆਲਾ ਜੀ ਗੁਰੂ ਘਰ ਸੀ ਸੇਵਾ ਵਿੱਚ ਭਾਈ ਦਿਆਲਾ ਜੀ ਪਿਤਾ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਸੇਵ ਜੀ ਦੀ ਗੁਰਗੱਦੀ ਦੇ ਸੇਵਕ ਭਾਵ ਸਿੱਖ ਸਜ਼ ਗਏ । ਉਸ ਵਕਤ ਗੁਰਗੱਦੀ ਤੇ ਨੌਵੇ ਸ੍ਰੀ ਗੁਰੂ ਤੇਗ ਬਹਾਦਰ ਜੀ ਸੋਸ਼ਥਤ ਸਨ । ਆਪ ਜੀ ਬਹੁਤਾ ਗੁਰੂ ਜੀ ਦੇ ਹਜੂਰ ਹੀ ਰਿਹਾ ਕਰਦੇ ਜਿਸ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਆਪ ਜੀ ਨਾਲ ਅਪਾਰ ਪਰੇਮ ਸੀ । | ਭਾਈ ਦਿਆਲਾ ਜੀ ਗੁਰੂ ਜੀ ਨਾਲ ਦਿੱਲੀ ਵਿੱਚ ਜਿਸ ਵਕਤ ਔਰੰਗਜੇਬ ਦੇ ਜੁਲਮ ਦਾ ਪਿਆਲਾ ਭਰਪੂਰ ਹੋ ਗਿਆ ਤਾਂ ਇਸ ਅੱਤਿਆਚਾਰ ਨੂੰ ਭਾਰਤ ਵਿੱਚੋਂ ਖਤਮ ਕਰਨ ਖਾਤਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣਾ ਸੀਸ ਬਲਿਦਾਨ ਕਰਨ ਵਾਸਤੇ ਸੰਨ ੧੬੭੫ ਈਸਵੀਂ ਵਿੱਚ ਦਿੱਲੀ ਜਾਣ ਲਈ ਤਿਆਰ ਕੀਤੇ ਤਾਂ ਉਹਨਾਂ ਪੰਜ ਸਿੱਖਾਂ ਵਿੱਚ ਜਿਹਨਾਂ ਨੂੰ ਗੁਰੂ ਜੀ ਨੇ ਆਪਣੇਨਾਲ ਦਿੱਲੀ ਲੈ ਜਾਣ ਵਾਸਤੇ ਨਿਯਤ ਕੀਤਾ ਸੀ ) ਸ਼ਾਮਲ ਹੋ ਕੇ ਦਿੱਲੀ ਗਏ ਔਰਜਜੇਬ ਚਹੁੰਦਾ ਸੀ ਜੋ ਸ੍ਰੀ ਗੁਰੂ ਤੇਗ ਬਹਾਦਰ ਦੀਨ ਇਸਲਾਮ ਕਬੂਲ ਕਰ ਲੈਣ ਤਾਂ ਸਾਰਾ ਹਿੰਦੋਸਤਾਨ ਹੀ ਮੁਸਲਮਾਨ ਹੋ ਸਕਦਾ ਹੈ ਉਸਨੇ ਇਸ ਕਰਕੇ ਗੁਰੂ ਜੀ ਨੂੰ ਦਿੱਲੀ ਬੁਲਾਇਆ ਸੀ । ਜਿਸ ਵਕਤ ਭਾਈ ਦਿਆਲ ਜੀ ਦੇ ਸਹਮਣੇ ਗੁਰੂ ਜੀ ਨੇ ਭਾਈ ਮਤੀ ਦਾਸ ਨੂੰ ਔਰੰਗਜੇਬ ਨੇ ਸਾਰੇ ਚਿਰਾ ਕੇ ਸ਼ਹੀਦ ਕਰ ਦਿੱਤਾ ਤਾਂ ਭਾਈ ਦਿਆਲਾ ਜੀ ਨੇ ਉਸਨੇ ਪੁਛਿਆ , ' ਤੇਰੇ ਉਤੇ ਵੀ ਸ਼ਰਾ ਦਾ ਫਤਵਾ ਲੱਗਣ ਨੂੰ ਤਿਆਰ ਹੈ , ਤੈਨੂੰ ਇਸਲਾਮ ਮੰਨਜੂਰ ਹੈ ਜਾਂ ਮੀਤ ॥ ਔਰੰਗਜੇਬ : ਔਰੰਗਜੇਬ ਦਿਆਲੇ ਨੂੰ ਆਖਦਾ ਤੇਰੇ ਨਫੇ ਦੀ ਬਾਤ ਸੁਣਾ ਦੇਵਾਂ । ਛੱਡ ਕੁਫਰ ਤੋ ਦੀਨ ਕਬੂਲ ਕਰ ਲੈਂ , ਤੂੰ ਨੇਕੀ ਦੀ ਗਲ ਸਮਝਾ ਦੇਵਾਂ । ਫਤਵਾ ਸ਼ਰੂ ਦਾ ਮੌਤ ਸਜ਼ਾ , ਪਰ ਜੋ , ਪੜੇ ਕਲਮਾ ਤਾਂ ਤੈਨੂੰ ਬਚਾ ਦੇਵਾਂ । ਸਿੱਖੀ ਵਿੱਚੋਂ ਕੀ ਖਟਣਾ ਸੌਚ ਤਾਂ ਸਹੀ , ਸਚੇ ਦੀਨ ਦੀ ਸਾਂਝੀ ਬਣਾ ਦੋਵਾਂ । ਭਾਈ ਦਿਆਲਾ ਜੀ : ਅੱਗੇ ਕਿਹਾਂ ਦਿਆਲ ਨੇ ਸੁਈਂ ਸ਼ਾਹਾ , ਜਿੰਦ ਸਿਖੀ ਤੋਂ ਘੋਲ ਘੁਮਾਵਾਂਗਾ ਮੈਂ । ਰੋਮ - ਰੋਮ ਅੰਦਰ ਗੁਰੂ ਨਾਨਕ ਰਚਿਆ , ਡਰ ਕੇ ਮੌਤ ਤੋਂ ਨਹੀਂ ਘਬਰਾਵਾਂਗਾ ਮੈਂ । ਮੈਨੂੰ ਦੀਨ ਇਸਲਾਮ ਮਨਜੂਰ ਨਹੀਂ , ਨਾਨਾਕ ਗੁਰੂ ਸਿੱਖ ਸਦਾਵਾਂਗਾ ਮੈਂ । ਤੇਰੇ ਫਤਵੇ ਦਾ ਖੋਵ ਨਾ ਮੂਲ ਮੈਨੂੰ , ਸੀਸ ਸਿਖੀ ਦੇ ਨਾਮ ਤੇ ਲਾਵਾਂਗਾ ਮੈਂ । ਭਾਈ ਜੀ ਦੇ ਮੁਖੀ ਇਸ ਕਦਰ ਕਰੜਾਂ ਜਵਾਬ ਸੁਣ ਕੇ ਔਰੰਗਜੇਬ ਅਤੇ ਕਾਜ਼ੀ , ਮੁਫਤੀ ਨਹੀਤ ਗੁੱਸੇ ਵਿੱਚ ਆ ਗਏ । ਔਰੰਗਜੇਬ ਨੇ ਫਿਰ ਭਾਈ ਜੀ ਨੂੰ ਧਮਕੀਆਂ ਦੇ ਕੇ ਆਖਿਆ ਤੇਰੇ ਸਾਹਮਣੇ ਤੋਂ ਸਾਥੀ ਮਤੀ ਦਾਸ ਨੂੰ ਅਤਿਅੰਤ ਕਸ਼ਟ ਦੇ ਕੇ ਆਰੇ ਨਾਲ ਚੀਰ ਕੇ ਦੁਫਾੜ ਕਰ ਦਿੱਤਾ ਗਿਆ ਹੈ । ਮੁਸਲਮਾਨਾਂ ਨੂੰ ਰਸੂਲ ਖੁਦਾ ਅੱਗੇ ਸ਼ਿਫਾਰਸ਼ ਕਰਕੇ ਬਹਿਸ਼ਤ ਵਿੱਚ ਦਾਖਲ ਕਰਾ ਦੇਵੇਗਾ । ਫਿਰ ਥਹਿਸ਼ਤ ਦੇ ਸੁਖ ਛੱਡ ਕੇ ਸੱਚੇ ਧਰਮ ਪਿੱਛੇ ਲੱਗ ਐਵੇਂ ਜਾਣ ਗੁਆ ਲੈਣੀ ਕਿਹਵੀ ਦਾਨਈ ਹੋ ? ਔਰੰਗਜੇਬ ਦੇ ਮੂੰਹੋਂ ਧਮਕੀਆਂ , ਮੌਤ ਦਾ ਡਰਾਵਾ , ਅਤੇ ਲਾਲਚਭਰੀਆਂ ਬਾਤਾਂ ਸੁਣ ਕੇ ਸਿਦਕੀ ਭਾਈ ਦਿਆਲਾ ਜੀ ਨੇ ਜੁਆਬ ਦਿੱਤਾ : ‘ ਸ਼ਾਹਾ ! ਜਿਹੜਾ ਤੂੰ ਮੈਨੂੰ ਮੌਤ ਦਾ ਡਰ ਦੱਸਦਾ ਹੈ , ਗੁਰੂ ਕੇ ਸਿੱਖ ਵਾਸਤੇ ਤਾਂ ਇਹ ਮਮੂਲੀ ਚੀਜ਼ ਹੈ । ਸਿਖ ਮੱਤ ਨੂੰ ਤਾਂ ਸਿਰਫ ਇਤਨਾ ਹੀ ਸਮਝਦਾ ਹੈ ਜੈਸਾ ਕਿ ਕੋਈ ਆਦਮੀ ਜਾਗਦਾ ਸੌਂ ਜਾਵੇ ਤੇ ਗੂਵੀ ਨੀਂਦ ਦਾ ਅਨੰਦ ਭੋਗ ਦੂਸਰਾ ਰਿਹਾ ਸਵਾਲ ਇਸਲਾਮ ਅਤੇ ਗੁਰੂ ਜੀ ਦੀ ਸਿਖੀ ਦਾ ਇਸ ਬਾਬਤ ਮੈਂ ਪਹਿਲਾ ਹੀ ਤਾਂ ਕਹਿ ਚੁੱਕਾ ਹਾਂ ਕਿ ਸਿਖੀ ਮੇਰੋ ਕੋਸਾਂ , ਸੁਵਾਸਾਂ ਨਾਲ ਨਿਭੇਗੀ ਕਿਉਂਕਿ ਗੁਰੂ ਜੀ ਦੀ ਸਿਖੀ ਤੋਂ ਵੱਡੀ ਅਨੰਦ ਦਾਇਕ ਵਸਤੂ ਮੈਨੂੰ ਸੰਸਾਰ ਭਰ ਅੰਦਰ ਦੂਸਰੀ ਕੋਈ ਨਜਰ ਨਹੀਂ ਆਉਂਦੀ । ਤੇਰੋ ਬਹਿਸ਼ਤ ਦੇ ਸੁਖਾਂ ਨੂੰ ਸਿਖੀ ਉਪਰੋਂ ਵਾਰਦਾ ਹਾਂ ਜਿਸ ਕਰਕੇ ਮੈਨੂੰ ਇਸਲਾਮ ਮਨਜੂਰ ਨਜੀ ਅਤੇ ਜਿਹੜਾ ਤੂੰ ਕਹਿੰਦਾ ਏ ਕੀ ਮੁਸਲਮਾਨਾਂ ਦੀ ਰਸੂਲ ਖੁਦਾ ਅੱਗੇ ਸ਼ਿਵਾਸ਼ ਕਰੇਗਾ ਇਹ ਬਿਲਕੁਲ ਝੂਠ ਤੇ ਤੇਰੇ ਖੁਦਾ ਰਸੂਲ ਦੇ ਹੁਕਮ ਦੇ ਉਲਟ ਹੈ । ਇਹ ਤਾਂ ਤੁਸਥ ਅਨਪੜ੍ਹ ਤੇ ਬੇ - ਸਮਝ ਲੋਕਾਂ ਨੂੰ ਵੋਹਣ ਇੱਕ ਪੌਂਸਲਾ ਬਣਾ ਰੱਖਿਆ ਹੈ । ਜਿਹਾ ਕਿ : - ਇਤਿਆਦਕ ਕੁਰਾਨ ਦੀਆਂ ਆਇਤਾਂ ਅਤੇ ਨਮਾਜ਼ ਅੰਦਰ ਆਏ ਜ਼ਿਕਰ ਤੋਂ ਸਾਬਤ ਹੁੰਦਾ ਹੈ ਕਿ ਖੁਦਾ ਦੀ ਦਰਗਾਹ ਅੰਦਰ ਕਿਸੇ ਵੀ ਆਦਮੀ ਨੂੰ ਕਿਸੇ ਬਾਬਤ ਸ਼ਵਾਰਸ਼ ਕਰਨ ਦਾ ਦਮ ਮਾਰਨ ਦੀ ਤਾਕਤ ਨਹੀਂ ਹੈ । ਉਥੇ ਤਾਂ ਸਿਰਫ ਅਮਲਾਂ ਤੇ ਨਬੇੜ ਹੋਣੇ ਹਨ ( ਹਜ਼ਰਤ ਮੁਹੰਮਦ ਸਾਹਿਬ ਦਾ ਆਪਣੀ ਸਾਰੀਆਂ ਤੋਂ ਛੋਟੀ ਬੇਟੀ ਫਾਤਮਾ ਪ੍ਰਤੀ ਪੁਰਮਾਨ : ਐ ਫਤਮਾ !
ਸਭਿਅਤਾ ਬਹੁ-ਸੰਕੇਤਕ ਸੰਕਲਪ ਹੈ। ਇੱਕ ਅਰਥ ਵਿੱਚ ਧਰਤੀ ਤੇ ਮਾਨਵ ਜੀਵਨ ਦੇ ਵਿਕਾਸ ਦੇ ਇੱਕ ਪੜਾਅ ਨੂੰ ਦਰਸਾਉਂਦਾ ਹੈ ਅਤੇ ਇਹਦਾ ਵਿਰੋਧ ਬਰਬਰਤਾ ਨਾਲ ਹੈ। ਆਮ ਤੌਰ ਤੇ ਸਭਿਅਤਾ ਦੇ ਸ਼ੁਰੂ ਹੋਣ ਨੂੰ ਨਗਰ ਸਮਾਜ ਦੀ ਸਥਾਪਤੀ ਨਾਲ ਜੋੜਿਆ ਜਾਂਦਾ ਹੈ। ਅਜਿਹੇ ਜੀਵਨ ਦਾ ਅਧਾਰ ਨਿਜੀ ਜਾਇਦਾਦ, ਪਰਵਾਰ ਅਤੇ ਰਾਜ ਵਰਗੀਆਂ ਸਮਾਜੀ ਸੰਸਥਾਵਾਂ; ਅਤੇ ਖੇਤੀ, ਕਿਰਤ ਦੀ ਵੰਡ, ਸ਼ਹਿਰੀ ਕੇਂਦਰ ਅਤੇ ਸੰਚਾਰ ਵਿਧੀਆਂ ਵਿੱਚ ਲਿਖਤ ਦੇ ਪ੍ਰਗਟ ਹੋਣ ਨੂੰ ਮੰਨਿਆ ਜਾਂਦਾ ਹੈ। ਨਿਰੋਲ ਸ਼ਿਕਾਰੀ ਕਬੀਲਿਆਂ ਤੋਂ ਪਸ਼ੂ ਪਾਲਣ ਵਾਲੇ ਕਬੀਲਿਆਂ ਦਾ ਅੱਡਰਾ ਹੋਣਾ ਇੱਕ ਅਹਿਮ ਨਿਖੇੜ-ਬਿੰਦੂ ਬਣ ਜਾਂਦਾ ਹੈ।ਮੈਕਾਈਵਰ ਅਤੇ ਪੈਜ ਅਨੁਸਾਰ ਸਭਿਅਤਾ:- “ਸਭਿਅਤਾ ਤੋਂ ਸਾਡਾ ਭਾਵ ਉਸ ਸਾਰੇ ਮੈਕਾਨਿਜ਼ਮ ਅਤੇ ਸੰਗਠਨ ਤੋਂ ਹੈ, ਜਿਹੜਾ ਮਨੁੱਖ ਨੇ ਆਪਣੇ ਜੀਵਨ ਦੀਆਂ ਹਾਲਤਾਂ ਉਤੇ ਨਿਯੰਤਰਨ ਕਰਨ ਦੇ ਮੰਤਵ ਨਾਲ ਘੜਿਆ ਹੈ।" ਭੁਪਿੰਦਰ ਸਿੰਘ ਖਹਿਰਾ ਅਨੁਸਾਰ:- “ਸਮਾਜਕ ਸੰਸਥਾਵਾਂ ਦਾ ਵਿਕਾਸ, ਪੈਦਾਵਾਰ ਦੇ ਸਾਧਨਾਂ ਅਤੇ ਵੰਡ ਪ੍ਰਣਾਲੀ ਦਾ ਵਿਕਾਸ ਹੈ, ਮਨੁੱਖੀ ਸਭਿਆਚਾਰ ਨੂੰ ਸਭਿਅਤਾ ਵਿੱਚ ਲਿਆ ਕੇ ਖੜਾ ਕਰ ਦਿੰਦਾ ਹੈ।" ਏਂਗਲਜ਼ ਅਨੁਸਾਰ:- “ਸਭਿਅਤਾ ਸਮਾਜ ਦੇ ਵਿਕਾਸ ਦਾ ਉਹ ਪੜਾਅ ਹੈ, ਜਿਸ ਉਤੇ ਕਿਰਤ ਦੀ ਵੰਡ, ਵਿਅਕਤੀਆਂ ਵਿੱਚ ਵਟਾਂਦਰਾ ਅਤੇ ਜਿਣਸ ਉਤਪਾਦਨ ਆਪਣੇ ਪੂਰੇ ਖੇੜੇ ਤੇ ਪਹੰੁਚ ਜਾਂਦਾ ਹੈ ਅਤੇ ਹੋਂਦ ਵਿਚਲੇ ਸਮਾਜ ਵਿੱਚ ਇਨਕਲਾਬ ਲਿਆ ਦਿੰਦਾ ਹੈ।"1 ਸੱਭਿਅਤਾ:- ਸਮਾਜਕ ਸੰਸਥਾਵਾਂ ਦਾ ਵਿਕਾਸ, ਪੈਦਾਵਾਰ ਦੇ ਸਾਧਨਾ ਅਤੇ ਵੰਡ ਪ੍ਰਣਾਲੀ ਦਾ ਵਿਕਾਸ ਹੈ, ਮਨੁੱਖੀ ਸੱਭਿਆਚਾਰ ਨੂੰ ਸੱਭਿਅਤਾ ਅਵਸਥਾ ਵਿੱਚ ਲਿਆ ਖੜਾ ਕਰਦਾ ਹੈ। ਸਭਿਅਤਾ ਸੱਭਿਆਚਾਰ ਤੇ ਸਮਾਜ ਦੀ ਉਹ ਵਿਕਸਤ ਅਵਸਥਾ ਹੈ ਜਿਸ ਵਿੱਚ ਪ੍ਰਕਿਰਤਕ ਉਪਜਾ ਨੂੰ ਹੋਰ ਬਦਲਣ ਲਈ ਸਨਅਤ ਅਤੇ ਕਲਾ ਦੀ ਹੋਂਦ ਵਿੱਚ ਆਉਂਦੀ ਹੈ।ਏਂਗਲਜ ਅਨੁਸਾਰ ਸੱਭਿਅਤਾ ਸਮਾਜ ਦੇ ਵਿਕਾਸ ਦਾ ਉਹ ਪੜਾਅ ਹੈ। ਜਿਸ ਉਤੇ ਕਿਰਤੀ ਦੀ ਵੰਡ, ਵਿਅਕਤੀਆਂ ਵਿੱਚ ਵਟਾਂਦਰਾ ਅਤੇ ਜਿਣਸ ਉਤਪਾਦਨ ਆਪਣੇ ਪੂਰੇ ਖੇੜੇ ਤੇ ਪਹੁੰਚ ਜਾਂਦਾ ਹੈ ਅਤੇ ਹੋਂਦ ਵਿਚਲੇ ਸਮਾਜ ਵਿੱਚ ਇਨਕਲਾਬ ਲਿਆ ਦਿੰਦਾ ਹੈ। ਇਸ ਖੇਤਰ ਵਿੱਚ ਕੰਮ ਕਰਦੇ ਵਿਭਿੰਨ ਵਿਦਵਾਨਾ ਦੀਆਂ ਲੱਭਤਾਂ ਤੇ ਅਧਾਰਤ ਸਭਿਅਤਾ ਦੀਆਂ ਇਹ ਖਲਸਤਾਂ ਹਨ। 1. ਸੱਭਿਅਤਾ ਦੇ ਪੜਾਅ ਤੇ ਆ ਕੇ ਸਮੂਹਕ ਉਤਪਾਦਨ ਦੀ ਵਿਵਸਥਾ ਦਾ ਅੰਤ ਹੋ ਜਾਂਦਾ ਹੈ। ਇਸ ਅਵਸਥਾ ਤੇ ਪਹੁੰਚਣ ਤੋਂ ਪਹਿਲਾਂ ਉਪਜਕਾਰ ਆਪਣੀ ਉਪਜ ਦੇ ਮਾਲਕ ਸਨ। ਉਹ ਉਪਜ ਆਪਣੀ ਖਪਤ ਲਈ ਕਰਦੇ ਸਨ। ਉਪਜ ਉਹਨਾਂ ਦੇ ਹੱਥਾਂ ਤੋਂ ਬਾਹਰ ਨਹੀਂ ਸੀ ਜਾਂਦੀ। ਸੱਭਿਅਤਾ ਦੇ ਪੱਧਰ ਤੇ ਇਸ ਅਮਲ ਵਿੱਚ ਕਿਰਤ ਦੀ ਵੰਡ ਧੁਨ ਆਈ ਜਿਸਨੇ ਸਮੂਹਕ ਉਤਪਾਦਨ ਦੀ ਵਿਵਸਥਾ ਦਾ ਅੰਤ ਕਰ ਦਿੱਤਾ। ਹੁਣ ਉਪਜ ਫਿਰ ਖਪਤ ਵਾਸਤੇ ਹੀ ਨਹੀਂ ਸਗੋਂ ਵਟਾਂਦਰੇ ਲਈ ਵੀ ਵਰਤੀ ਜਾਣ ਲੱਗੀ। 2. ਸੱਭਿਅਤਾ ਦੀ ਅਵਸਥਾ ਵਿੱਚ ਗੁਲਾਮੀ ਆਪਣੇ ਜੋਬਨ ਤੇ ਆ ਜਾਂਦੀ ਹੈ। ਤੇ ਇਹ ਲੁੱਟ-ਚੌਘ ਦਾ ਅਧਾਰ ਬਣਦੀ ਹੈ। ਇਸ ਅਵਸਥਾ ਵਿੱਚ ਲੁਟੇਰੀ ਅਤੇ ਲੁਟੀਂਦੀ ਸ਼੍ਰੇਣੀ ਵਿੱਚ ਪਾੜ ਆਉਂਦਾ ਹੈ। ਗੁਲਾਮੀ ਲੁੱਟ-ਚੌਘ ਦੀ ਪਹਿਲੀ ਅਵਸਥਾ ਸੀ। ਜਿਹੜੀ ਪ੍ਰਾਚੀਨ ਸਮਿਆਂ ਵਿੱਚ ਪ੍ਰਚੱਲਤ ਸੀ। ਇਸ ਪਿਛੋਂ ਮੱਧਕਾਲ ਵਿੱਚ ਖੇਤ ਗੁਲਾਮੀ ਆਈ ਅਤੇ ਨਵੀਨ ਸਮੇਂ ਵਿੱਚ ਉਜਰਤੀ ਕਿਰਤੀ ਗੁਲਾਮੀ ਆਈ। ਇਹ ਸੇਵਕੀ ਦੇ ਤਿੰਨ ਮਹਾਨ ਰੂਪ ਹਨ। ਜਿਹੜੇ ਸੱਭਿਅਤਾ ਦੇ ਤਿੰਨ ਪੜਾਵਾਂ ਨੂੰ ਵਿਅਕਤ ਕਰਦੇ ਹਨ। 3.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਸੰਪੱਤੀ, ਪੂਰਬੀ ਅਤੇ ਪੱਛਮੀ ਸਮਾਜਾਂ ਦੁਆਰਾ ਜਾਇਦਾਦ/ਸੰਪੱਤੀ ਦੀ ਵਰਤੋਂ ਸਮਾਜਿਕ ਸੰਗਠਨ ਅਤੇ ਸਮਾਜਿਕ ਜੀਵਣ ਲਈ ਇੱਕ ਜ਼ਰੂਰੀ ਵਸਤੂ ਦੇ ਰੂਪ ਵਿੱਚ ਹੋ ਰਹੀ ਹੈ। ਸੰਪੱਤੀ ਸ਼ਬਦ ਦਾ ਅਰਥ, ਇਸ ਨਾਲ ਸਬੰਧਤ ਹੋਰ ਵਿਚਾਰਾਂ ਨਾਲ, ਜਿਸ ਨੂੰ "ਇਕਾਈ" ਜਾਂ "ਰਿਜ਼ਰਵ", "domus" ਅਤੇ "ਸਵਾਮੀ" (ਪ੍ਰੋਪ੍ਰਾਇਟੋਰ) ਵਰਗੇ ਸ਼ਬਦਾਂ ਦੁਆਰਾ ਪ੍ਰਗਟ ਕੀਤਾ ਗਿਆ ਸੀ। ਇੱਕ ਵਿਅਕਤੀ ਜਾਂ ਸਾਂਝੇ ਰੂਪ ਵਿੱਚ ਇੱਕ ਸਮੂਹ ਜਾਂ ਇੱਕ ਕਾਰਪੋਰੇਸ਼ਨ ਜਾਂ ਇੱਕ ਸਮਾਜ ਵਰਗੇ ਕਾਨੂੰਨੀ ਹਸਤੀ। ਜਾਇਦਾਦ ਦੇ ਸੁਭਾਅ 'ਤੇ ਨਿਰਭਰ ਕਰਦਿਆਂ, ਜਾਇਦਾਦ ਦੇ ਮਾਲਕ ਕੋਲ ਇਹ ਚੀਜ਼ਾਂ ਵਰਤਣ, ਬਦਲਣ, ਸ਼ੇਅਰ ਕਰਨ, ਦੁਬਾਰਾ ਪਰਿਭਾਸ਼ਿਤ ਕਰਨ, ਕਿਰਾਏ, ਮੌਰਗੇਜ, ਵੇਚਣ, ਬਦਲੀ ਕਰਨ, ਬਦਲੀ, ਦੂਰ ਕਰਨ ਜਾਂ ਤਬਾਹ ਕਰਨ ਦਾ ਅਧਿਕਾਰ ਹੈ, ਜਾਇਦਾਦ ਦੀ ਕਿਸਮ ਦੀ ਪਰਵਾਹ ਕੀਤੇ ਬਿਨਾਂ, ਮਾਲਕ ਨੂੰ ਇਸ ਨੂੰ ਸਹੀ ਢੰਗ ਨਾਲ ਵਰਤਣ ਦਾ ਹੱਕ ਹੈ।
ਪਰੀ ਕਥਾ (ਅੰਗਰੇਜ਼ੀ:fairy tale; ਉੱਚਾਰਨ/ˈfeəriˌteɪl/) ਇੱਕ ਨਿੱਕੀ ਕਹਾਣੀ ਹੁੰਦੀ ਹੈ ਜਿਸ ਵਿੱਚ ਲੋਕਕਥਾਈ ਬਾਤਾਂ ਵਾਲੇ ਫੈਂਟਸੀ ਪਾਤਰ ਹੁੰਦੇ ਹਨ, ਜਿਵੇਂ ਪਰੀਆਂ, ਭੂਤ, ਰਾਖਸ, ਜਾਦੂਗਰ, ਦਿਓ ਅਤੇ ਗਿਠਮੁਠੀਏ, ਅਤੇ ਆਮ ਤੌਰ 'ਤੇ ਇਸ ਵਿੱਚ ਜਾਦੂ ਟੂਣਾ ਸ਼ਾਮਲ ਹੁੰਦਾ ਹੈ। ਪਰ ਇਹ ਦੰਤ ਕਥਾ, (ਜਿਸ ਵਿੱਚ ਬਿਆਨ ਨੂੰ ਸੱਚ ਵਜੋਂ ਪੇਸ਼ ਕੀਤਾ ਗਿਆ ਹੁੰਦਾ ਹੈ) ਨੀਤੀ ਕਥਾ ਅਤੇ ਜਨੌਰ ਕਹਾਣੀ ਤੋਂ ਵੱਖਰਾ ਬਿਰਤਾਂਤ ਰੂਪ ਹੈ। ਇਸ ਵਿੱਚ ਵਿਸਮਕ ਘਟਨਾਵਾਂ ਦੀ ਭਰਮਾਰ ਹੁੰਦੀ ਹੈ ਅਤੇ ਆਮ ਤੌਰ 'ਤੇ ਇੱਕ ਲੰਬੇ ਕਾਲ ਦਾ ਵਰਣਨ ਹੁੰਦਾ ਹੈ। ਪਰੀ ਕਥਾਵਾਂ ਆਮ ਤੌਰ ਉੱਤੇ ਛੋਟੇ ਬੱਚਿਆਂ ਨੂੰ ਆਕਰਸ਼ਤ ਕਰਦੀਆਂ ਹਨ ਕਿਉਂਕਿ ਇਨ੍ਹਾਂ ਨੂੰ ਸਮਝਣਾ ਆਸਾਨ ਹੁੰਦਾ ਹੈ ਅਤੇ ਇਨ੍ਹਾਂ ਵਿਚਲੇ ਪਾਤਰ ਉਹਨਾਂ ਨੂੰ ਧੂਹ ਪਾਉਣ ਵਾਲੇ ਹੁੰਦੇ ਹਨ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਬੰਗਾਲੀ ਭਾਸ਼ਾ ਜਾਂ ਬਾਂਗਲਾ ਭਾਸ਼ਾ (বাংলা ਬਾਙਲਾ [ˈbaŋla] ( ਸੁਣੋ)) ਬੰਗਲਾਦੇਸ਼ ਅਤੇ ਭਾਰਤ ਦੇ ਪੱਛਮੀ ਬੰਗਾਲ ਅਤੇ ਉੱਤਰ-ਪੂਰਬੀ ਭਾਰਤ ਦੇ ਤ੍ਰਿਪੁਰਾ ਅਤੇ ਅਸਮ ਰਾਜਾਂ ਦੇ ਕੁਝ ਪ੍ਰਾਂਤਾਂ ਵਿੱਚ ਬੋਲੀ ਜਾਣ ਵਾਲੀ ਇੱਕ ਪ੍ਰਮੁੱਖ ਭਾਸ਼ਾ ਹੈ। ਭਾਸ਼ਾਈ ਪਰਿਵਾਰ ਦੀ ਨਜ਼ਰ ਵਿੱਚ ਇਹ ਹਿੰਦ-ਯੂਰਪੀ ਭਾਸ਼ਾ ਪਰਿਵਾਰ ਦੀ ਮੈਂਬਰ ਹੈ। ਇਸ ਪਰਿਵਾਰ ਦੀਆਂ ਹੋਰ ਪ੍ਰਮੁੱਖ ਭਾਸ਼ਾਵਾਂ ਪੰਜਾਬੀ, ਹਿੰਦੀ, ਨੇਪਾਲੀ, ਗੁਜਰਾਤੀ, ਅਸਮੀਆ, ਉੜੀਆ, ਮੈਥਲੀ ਆਦਿ ਭਾਸ਼ਾਵਾਂ ਹਨ। ਬਾਂਗਲਾ ਬੋਲਣ ਵਾਲੇ ਦੀ ਗਿਣਤੀ ਲਗਭਗ 23 ਕਰੋੜ ਹੈ ਅਤੇ ਇਹ ਸੰਸਾਰ ਦੀ ਛੇਵੀਂ ਸਭ ਤੋਂ ਵੱਡੀ ਭਾਸ਼ਾ ਹੈ। ਇਸ ਦੇ ਬੋਲਣ ਵਾਲੇ ਬੰਗਲਾਦੇਸ਼ ਅਤੇ ਭਾਰਤ ਦੇ ਇਲਾਵਾ ਸੰਸਾਰ ਦੇ ਬਹੁਤ ਸਾਰੇ ਹੋਰ ਦੇਸ਼ਾਂ ਵਿੱਚ ਵੀ ਫੈਲੇ ਹਨ।
ਜਾਸੂਸੀ ਗਲਪ ਅਪਰਾਧ ਗਲਪ ਅਤੇ ਰਹੱਸਮਈ ਕਥਾ ਦੀ ਇੱਕ ਉੱਪ-ਵਿਧਾ ਹੈ ਜਿਸ ਵਿੱਚ ਇੱਕ ਜਾਂਚਕਰਤਾ ਜਾਂ ਇੱਕ ਜਾਸੂਸ - ਪੇਸ਼ੇਵਰ, ਸ਼ੌਕੀਆ ਜਾਂ ਰਿਟਾਇਰਡ - ਜਾਂ ਕਿਸੇ ਜੁਰਮ, ਅਕਸਰ ਕਤਲ ਦੀ ਪੈੜ ਕਢਦਾ ਹੈ। ਜਾਸੂਸ ਸ਼ੈਲੀ ਦੀ ਸ਼ੁਰੂਆਤ ਉਨੀਵੀਂ ਸਦੀ ਦੇ ਮੱਧ ਵਿੱਚ ਅਟਕਲਬਾਜ਼ ਗਲਪ ਅਤੇ ਹੋਰ ਵਿਧਾ ਗਲਪ ਵਾਂਗ ਹੀ ਹੋਈ ਸੀ ਅਤੇ ਖ਼ਾਸਕਰ ਨਾਵਲਾਂ ਵਿੱਚ ਇਹ ਬਹੁਤ ਮਸ਼ਹੂਰ ਰਹੀ ਹੈ। ਜਾਸੂਸੀ ਗਲਪ ਦੇ ਸਭ ਤੋਂ ਮਸ਼ਹੂਰ ਨਾਇਕਾਂ ਵਿੱਚ ਸੀ ਔਗਗਸਟ ਡੁਪਿਨ, ਸ਼ੇਰਲੌਕ ਹੋਮਸ ਅਤੇ ਹਰਕੂਲ ਪੋਇਰੋਟ ਸ਼ਾਮਲ ਹਨ। ਹਾਰਡੀ ਬੁਆਏਜ਼, ਨੈਨਸੀ ਡਰਿਊ ਅਤੇ ਦਿ ਬਾਕਸਕਾਰ ਬੱਚੇ ਵਾਲੀਆਂ ਕਿਸ਼ੋਰ ਕਹਾਣੀਆਂ ਵੀ ਕਈ ਦਹਾਕਿਆਂ ਤੋਂ ਛਾਪੀਆਂ ਜਾਂਦੀਆਂ ਰਹੀਆਂ ਹਨ।
ਨਿਵੇਸ਼ਕ ਉਸ ਵਿਅਕਤੀ ਜਾਂ ਸੰਸਥਾ ਨੁੰ ਕਿਹਾ ਜਾਂਦਾ ਹੈ, ਜੋ ਕਿਸੇ ਯੋਜਨਾ ਵਿੱਚ ਆਪਣਾ ਧਨ ਨਿਵੇਸ਼ ਕਰਦੇ ਹਨ। ਨਿਵੇਸ਼ ਦੀਆ ਕਿਸਮਾਂ ਵਿੱਚ ਸ਼ੇਅਰ, ਕਰਜ਼ਾ ਪ੍ਰਤੀਭੂਤੀ, ਰੀਅਲ ਅਸਟੇਟ, ਮੁਦਰਾ, ਵਸਤੂ, ਟੋਕਨ, ਡੈਰੀਏਟਿਵਜ਼ਿਵਜ਼ ਜਿਵੇਂ ਕਿ ਪੁਟ ਐਂਡ ਕਾਲ ਚੋਣਾਂ, ਫਿਊਚਰਜ਼, ਫੌਰਵਰਡਜ਼ ਆਦਿ ਸ਼ਾਮਲ ਹਨ। ਇਹ ਪਰਿਭਾਸ਼ਾ ਪ੍ਰਾਇਮਰੀ ਅਤੇ ਸੈਕੰਡਰੀ ਬਾਜ਼ਾਰਾਂ ਵਿੱਚ ਫਰਕ ਨਹੀਂ ਕਰਦੀ। ਭਾਵ, ਕੋਈ ਅਜਿਹਾ ਵਿਅਕਤੀ ਜੋ ਕਾਰੋਬਾਰ ਲਈ ਪੂੰਜੀ ਪ੍ਰਦਾਨ ਕਰਦਾ ਹੈ ਅਤੇ ਜਿਹੜਾ ਕਿਸੇ ਸਟਾਕ ਨੂੰ ਖਰੀਦਦਾ ਹੈ ਦੋਵੇਂ ਨਿਵੇਸ਼ਕ ਹਨ। ਇੱਕ ਨਿਵੇਸ਼ਕ ਜਿਸ ਕੋਲ ਇੱਕ ਸਟਾਕ ਹੈ, ਇੱਕ ਸ਼ੇਅਰਹੋਲਡਰ ਹੁੰਦਾ ਹੈ।
ਕੰਪਿਊਟਰ ਹਾਰਡਵੇਆਰ, ਕੰਪਿਊਟਰ ਦਾ ਭੌਤਿਕ ਭਾਗ ਹੁੰਦਾ ਹੈ ਜਿਸ ਉੱਤੇ ਡਿਜੀਟਲ ਸਰਕਿਟ ਲੱਗੇ ਹੁੰਦੇ ਹਨ। ਫਰਮਵੇਅਰ ਕਿਸੇ ਸਾਫਟਵੇਅਰ ਦੀ ਇੱਕ ਵਿਸ਼ੇਸ਼ ਕਿਸਮ ਹੁੰਦੀ ਹੈ ਜਿਸਨੂੰ ਜ਼ਰੂਰਤ ਪੈਣ ਉੱਤੇ ਬਦਲਿਆ ਜਾ ਸਕਦਾ ਹੈ ਅਤੇ ਹਾਰਡਵੇਅਰ ਯੰਤਰਾਂ ਉੱਤੇ ਸੁਰੱਖਿਅਤ ਕੀਤਾ ਜਾ ਸਕਦਾ ਹੈ ਜਿਵੇਂ ਕੇਵਲ ਅਧਿਐਨ ਸਿਮਰਤੀ (ਰੋਮ) ਜਿੱਥੇ ਇਸਨੂੰ ਤੱਤਕਾਲ ਬਦਲਿਆ ਨਹੀਂ ਜਾ ਸਕਦਾ ਹੈ (ਅਤੇ ਇਸਲਈ, ਵਸਤੁਪਰਕ ਰਹਿਣ ਦੀ ਤੁਲਣਾ ਵਿੱਚ ਸਥਿਰ ਬਣਾ ਦਿੱਤਾ ਜਾਂਦਾ ਹੈ।
ਆਰਕਟਿਕ (ਅੰਗਰੇਜ਼ੀ ਉਚਾਰਨ: /ˈɑrktɪk/ ਜਾਂ /ˈɑrtɪk/) ਧਰਤੀ ਦੇ ਸਭ ਤੋਂ ਉੱਤਰੀ ਹਿੱਸੇ ਵਿੱਚ ਸਥਿਤ ਇੱਕ ਧਰੁਵੀ ਖੇਤਰ ਹੈ। ਇਸ ਵਿੱਚ ਆਰਕਟਿਕ ਮਹਾਂਸਾਗਰ ਅਤੇ ਕੈਨੇਡਾ, ਰੂਸ, ਡੈੱਨਮਾਰਕ (ਗਰੀਨਲੈਂਡ), ਨਾਰਵੇ, ਸੰਯੁਕਤ ਰਾਜ (ਅਲਾਸਕਾ), ਸਵੀਡਨ, ਫ਼ਿਨਲੈਂਡ ਅਤੇ ਆਈਸਲੈਂਡ ਦੇ ਹਿੱਸੇ ਸ਼ਾਮਲ ਹਨ। ਆਰਕਟਿਕ ਖੇਤਰ ਵਿੱਚ ਇੱਕ ਵਿਸ਼ਾਲ ਬਰਫ਼ ਨਾਲ਼ ਢੱਕਿਆ ਸਮੁੰਦਰ ਹੈ ਜਿਸ ਦੁਆਲੇ ਰੁੱਖਹੀਣ ਜੰਮੀ ਹੋਈ ਧਰਤੀ ਹੈ।
ਆਈਐਮਡੀਬੀ (ਇੰਟਰਨੈੱਟ ਮੂਵੀ ਡੈਟਾਬੇਸ, IMDb) ਇੱਕ ਆਨਲਾਈਨ ਡੈਟਾਬੇਸ ਹੈ ਜੋ ਅਦਾਕਾਰਾਂ, ਫ਼ਿਲਮਾਂ, ਟੈਲੀਵੀਜ਼ਨ ਪ੍ਰੋਗਰਾਮਾਂ ਅਤੇ ਵੀਡੀਓ ਗੇਮਾਂ ਬਾਰੇ ਜਾਣਕਾਰੀ ਇਕੱਠੀ ਕਰ ਕੇ ਪਾਠਕਾਂ ਦੇ ਸਾਹਮਣੇ ਪੇਸ਼ ਕਰਦਾ ਹੈ। ਜਿਸ ਵਿੱਚ ਜਿਸ ਵਿੱਚ ਕਾਸਟ, ਪ੍ਰੋਡਕਸ਼ਨ ਕਰੂ ਅਤੇ ਨਿੱਜੀ ਜੀਵਨੀਆਂ, ਪਲਾਟ ਸੰਖੇਪ, ਟ੍ਰੀਵੀਆ, ਫੈਨ ਅਤੇ ਆਲੋਚਨਾਤਮਕ ਸਮੀਖਿਆਵਾਂ ਅਤੇ ਰੇਟਿੰਗ ਸ਼ਾਮਲ ਹਨ। ਆਈ.ਐਮ.ਡੀਬੀ.
ਇੰਚ (ਅੰਗਰੇਜ਼ੀ: inch, ਸੰਖੇਪ ਵਿਚ: "in") ਬ੍ਰਿਟਿਸ਼ ਸਾਮਰਾਜ ਅਤੇ ਯੁਨਾਈਟੇਡ ਅਮਰੀਕਾ ਦੇ ਪ੍ਰਚਲਿਤ ਰਿਸਾਵ ਵਿੱਚ ਮਾਪ ਦੀ ਇੱਕ ਇਕਾਈ ਹੈ ਜੋ ਇੱਕ 1/36 ਯਾਰਡ ਦੇ ਬਰਾਬਰ ਹੈ ਪਰ ਆਮ ਤੌਰ 'ਤੇ ਫੁੱਟ 1/12 ਨੂੰ ਸਮਝਿਆ ਜਾਂਦਾ ਹੈ। ਰੋਮਨ ਯੂਨੀਸ਼ੀਆ ("ਬਾਰ੍ਹਵੇਂ") ਤੋਂ ਬਣਿਆ, ਕਈ ਵਾਰ ਹੋਰ ਮਾਪਣ ਪ੍ਰਣਾਲੀਆਂ ਵਿੱਚ ਸਬੰਧਿਤ ਇਕਾਈਆਂ ਦਾ ਅਨੁਵਾਦ ਕਰਨ ਲਈ ਕਈ ਵਾਰ ਵਰਤਿਆ ਜਾਂਦਾ ਹੈ, ਆਮ ਤੌਰ 'ਤੇ ਮਨੁੱਖ ਦੇ ਅੰਗੂਠੇ ਦੀ ਚੌੜਾਈ ਤੋਂ ਲਿਆ ਜਾਂਦਾ ਹੈ। ਇੱਕ ਇੰਚ ਦੀ ਸਹੀ ਲੰਬਾਈ ਲਈ ਰਵਾਇਤੀ ਸਟੈਂਡਰਡ ਵੱਖੋ-ਵੱਖਰੇ ਹਨ, ਪਰ 1950 ਅਤੇ 1960 ਦੇ ਦਹਾਕੇ ਦੌਰਾਨ ਅੰਤਰਰਾਸ਼ਟਰੀ ਵਿਹੜੇ ਨੂੰ ਅਪਣਾਉਣ ਤੋਂ ਬਾਅਦ ਇਹ ਮੀਟ੍ਰਿਕ ਸਿਸਟਮ ਤੇ ਆਧਾਰਿਤ ਹੈ ਅਤੇ ਇਸ ਨੂੰ ਬਿਲਕੁਲ 2.54 ਸੈਂਟੀਮੀਟਰ ਰੱਖਿਆ ਗਿਆ ਹੈ।
ਮਿਆਂਮਾਰ ਜਾਂ ਬਰਮਾ ਏਸ਼ੀਆ ਦਾ ਇੱਕ ਦੇਸ਼ ਹੈ। ਇਸ ਦਾ ਭਾਰਤੀ ਨਾਮ 'ਬਰਹਮਦੇਸ਼' ਹੈ। ਇਸ ਦਾ ਪੁਰਾਣਾ ਅੰਗਰੇਜ਼ੀ ਨਾਮ ਬਰਮਾ ਸੀ ਜੋ ਇੱਥੇ ਦੇ ਸਭ ਤੋਂ ਜਿਆਦਾ ਮਾਤਰਾ ਵਿੱਚ ਆਬਾਦ ਨਸਲ ਬਰਮੀ ਦੇ ਨਾਮ ਉੱਤੇ ਰੱਖਿਆ ਗਿਆ ਸੀ। ਇਸ ਦੇ ਉੱਤਰ ਵਿੱਚ ਚੀਨ, ਪੱਛਮ ਵਿੱਚ ਭਾਰਤ, ਬੰਗਲਾਦੇਸ਼, ਹਿੰਦ ਮਹਾਸਾਗਰ ਅਤੇ ਦੱਖਣ, ਪੂਰਬ ਦੀ ਦਿਸ਼ਾ ਵਿੱਚ ਇੰਡੋਨੇਸ਼ੀਆ ਦੇਸ਼ ਸਥਿਤ ਹਨ। ਇਹ ਭਾਰਤ ਅਤੇ ਚੀਨ ਦੇ ਵਿੱਚ ਇੱਕ ਰੋਕਣ ਵਾਲਾ ਰਾਜ ਦਾ ਵੀ ਕੰਮ ਕਰਦਾ ਹੈ। ਇਸ ਦੀ ਰਾਜਧਾਨੀ ਨੇਪੀਡੋ ਅਤੇ ਸਭ ਤੋਂ ਵੱਡਾ ਸ਼ਹਿਰ ਦੇਸ਼ ਦੀ ਪੂਰਵ ਰਾਜਧਾਨੀ ਯਾਂਗੂਨ ਹੈ, ਜਿਸਦਾ ਪਹਿਲਾ ਨਾਮ ਰੰਗੂਨ ਸੀ।
ਸਟੀਵਨ ਵਿਲੀਅਮ ਹਾਕਿੰਗ (ਅੰਗਰੇਜ਼ੀ: Stephen William Hawking; ਜਨਮ 8 ਜਨਵਰੀ 1942- 14 ਮਾਰਚ 2018) ਇੱਕ ਬਰਤਾਨਵੀ ਭੌਤਿਕ ਵਿਗਿਆਨੀ, ਬ੍ਰਹਿਮੰਡ ਵਿਗਿਆਨੀ ਅਤੇ ਲੇਖਕ ਸੀ। ਉਸਨੂੰ ਇੱਕ ਖ਼ਤਰਨਾਕ ਬਿਮਾਰੀ ਸੀ ਅਤੇ ਉਹ ਕੁਰਸੀ ਤੋਂ ਉੱਠ ਨਹੀਂ ਸਕਦਾ ਸੀ, ਹੱਥ ਪੈਰ ਨਹੀਂ ਹਿਲਾ ਸਕਦਾ ਸੀ ਅਤੇ ਬੋਲ ਵੀ ਨਹੀਂ ਸਕਦਾ ਸੀ। ਪਰ ਉਹ ਦਿਮਾਗ਼ੀ ਤੌਰ 'ਤੇ ਸਿਹਤਮੰਦ ਸੀ ਅਤੇ ਬੁਲੰਦ ਹੌਸਲੇ ਦੀ ਵਜ੍ਹਾ ਨਾਲ ਅਪਣਾ ਕੰਮ ਜਾਰੀ ਰੱਖ ਰੱਖਦਾ ਰਿਹਾ ਸੀ। ਉਹ ਆਪਣੇ ਖ਼ਿਆਲ ਦੂਸਰਿਆਂ ਤੱਕ ਪਹੁੰਚਾਣ ਅਤੇ ਉਨ੍ਹਾਂ ਨੂੰ ਸਫ਼ੇ 'ਤੇ ਉਤਾਰਨ ਲਈ ਇੱਕ ਖ਼ਾਸ ਕਿਸਮ ਦੇ ਕੰਪਿਊਟਰ ਦੀ ਵਰਤੋਂ ਕਰਦਾ ਸੀ।
ਟੋਰਾਂਟੋ ਰੈਪਟਰਜ਼ (ਅੰਗ੍ਰੇਜ਼ੀ ਵਿੱਚ: Toronto Raptors) ਇੱਕ ਕੈਨੇਡੀਅਨ ਪੇਸ਼ੇਵਰ ਬਾਸਕਟਬਾਲ ਟੀਮ ਹੈ, ਜੋ ਟੋਰਾਂਟੋ ਵਿੱਚ ਅਧਾਰਤ ਹੈ। ਰੈਪਟਰਜ਼ ਲੀਗ ਦੇ ਈਸਟਰਨ ਕਾਨਫਰੰਸ ਐਟਲਾਂਟਿਕ ਡਵੀਜ਼ਨ ਦੇ ਮੈਂਬਰ ਕਲੱਬ ਵਜੋਂ ਨੈਸ਼ਨਲ ਬਾਸਕਿਟਬਾਲ ਐਸੋਸੀਏਸ਼ਨ (ਐਨ.ਬੀ.ਏ.) ਵਿੱਚ ਮੁਕਾਬਲਾ ਕਰਦੇ ਹਨ। ਉਹ ਆਪਣੀਆਂ ਘਰੇਲੂ ਖੇਡਾਂ ਸਕੋਟੀਆਬੈਂਕ ਅਰੇਨਾ ਵਿਖੇ ਖੇਡਦੇ ਹਨ, ਜਿਸ ਨੂੰ ਉਹ ਨੈਸ਼ਨਲ ਹਾਕੀ ਲੀਗ (ਐਨ.ਐਚ.ਐਲ.) ਦੇ ਟੋਰਾਂਟੋ ਮੈਪਲ ਲੀਫਜ਼ ਨਾਲ ਸਾਂਝਾ ਕਰਦੇ ਹਨ। ਟੀਮ ਦੀ ਸਥਾਪਨਾ 1995 ਵਿਚ ਵੈਨਕੂਵਰ ਗ੍ਰੀਜ਼ਲੀਜ਼ ਦੇ ਨਾਲ, ਐਨ.ਬੀ.ਏ. ਦੇ ਕਨੈਡਾ ਵਿਚ ਫੈਲਾਉਣ ਦੇ ਹਿੱਸੇ ਵਜੋਂ ਕੀਤੀ ਗਈ ਸੀ। 2001–02 ਦੇ ਸੀਜ਼ਨ ਤੋਂ ਲੈ ਕੇ, ਰੈਪਟਰਸ ਲੀਗ ਵਿੱਚ ਸਿਰਫ ਇਕੋ ਇੱਕ ਕੈਨੇਡੀਅਨ ਅਧਾਰਤ ਟੀਮ ਰਹੀ ਹੈ, ਕਿਉਂਕਿ ਗਰਿੱਜ਼ਲੀਜ਼ ਵੈਨਕੂਵਰ ਤੋਂ ਮੈਮਫਿਸ, ਟੈਨਸੀ ਸ਼ਿਫਟ ਹੋ ਗਈ ਸੀ। ਬਹੁਤੀਆਂ ਵਿਸਥਾਰ ਟੀਮਾਂ ਦੀ ਤਰ੍ਹਾਂ, ਰੈਪਟਰਾਂ ਨੇ ਆਪਣੇ ਸ਼ੁਰੂਆਤੀ ਸਾਲਾਂ ਵਿੱਚ ਸੰਘਰਸ਼ ਕੀਤਾ, ਪਰ 1998 ਵਿਚ ਵਿਨਸ ਕਾਰਟਰ ਦੇ ਇਕ ਡਰਾਫਟ ਡੇ ਟ੍ਰੇਡ ਦੁਆਰਾ ਗ੍ਰਹਿਣ ਕਰਨ ਤੋਂ ਬਾਅਦ, ਟੀਮ ਨੇ ਲੀਗ-ਹਾਜ਼ਰੀ ਦੇ ਰਿਕਾਰਡ ਕਾਇਮ ਕੀਤੇ ਅਤੇ 2000, 2001 ਅਤੇ 2002 ਵਿਚ ਐਨਬੀਏ ਪਲੇਆਫ ਬਣਾਇਆ। ਕਾਰਟਰ 2001 ਵਿਚ ਆਪਣੀ ਪਲੇਆਫ ਸੀਰੀਜ਼ ਦੀ ਪਹਿਲੀ ਜਿੱਤ ਲਈ ਟੀਮ ਦੀ ਅਗਵਾਈ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਸੀ, ਜਿਥੇ ਉਹ ਪੂਰਬੀ ਕਾਨਫਰੰਸ ਦੇ ਸੈਮੀਫਾਈਨਲ ਵਿਚ ਅੱਗੇ ਵਧਿਆ ਸੀ। 2002–03 ਅਤੇ 2003–04 ਦੇ ਮੌਸਮ ਦੇ ਦੌਰਾਨ, ਉਹ ਮਹੱਤਵਪੂਰਨ ਤਰੱਕੀ ਕਰਨ ਵਿੱਚ ਅਸਫਲ ਰਹੇ, ਅਤੇ ਕਾਰਟਰ ਦਾ ਵਪਾਰ 2004 ਵਿੱਚ ਨਿਊ ਜਰਸੀ ਨੈੱਟਸ ਕੋਲ ਹੋਇਆ ਸੀ। ਕਾਰਟਰ ਦੇ ਚਲੇ ਜਾਣ ਤੋਂ ਬਾਅਦ, ਕ੍ਰਿਸ ਬੋਸ਼ ਟੀਮ ਦੇ ਨੇਤਾ ਵਜੋਂ ਉੱਭਰੇ। 2006–07 ਦੇ ਸੀਜ਼ਨ ਲਈ, ਬ੍ਰਾਇਨ ਕੋਲਾਂਗੇਲੋ ਨੂੰ ਜਨਰਲ ਮੈਨੇਜਰ ਨਿਯੁਕਤ ਕੀਤਾ ਗਿਆ ਸੀ, ਅਤੇ ਬੋਸ਼ ਦੇ ਸੰਯੋਗ ਦੁਆਰਾ, 2006 ਦੇ ਪਹਿਲੇ ਸਮੁੱਚੇ ਡਰਾਫਟ ਨੂੰ ਐਂਡਰਿਆ ਬਰਗਨੀ, ਅਤੇ ਰੋਸਟਰ ਦੇ ਇੱਕ ਸੁਧਾਰ ਨਾਲ, ਰੈਪਟਰਾਂ ਨੇ ਪੰਜ ਸਾਲਾਂ ਵਿੱਚ ਆਪਣੇ ਪਹਿਲੇ ਪਲੇਅਫਟ ਬਰਥ ਲਈ ਯੋਗਤਾ ਪ੍ਰਾਪਤ ਕੀਤੀ, ਐਟਲਾਂਟਿਕ ਡਵੀਜ਼ਨ ਦਾ ਸਿਰਲੇਖ ਹਾਸਲ ਕੀਤਾ। 2007–08 ਦੇ ਸੀਜ਼ਨ ਵਿੱਚ, ਉਹ ਪਲੇਆਫ ਵਿੱਚ ਵੀ ਅੱਗੇ ਵਧੇ, ਪਰ ਅਗਲੇ ਪੰਜ ਸੀਜ਼ਨਾਂ ਵਿੱਚ ਹਰੇਕ ਵਿੱਚ ਪੋਸਟ-ਸੀਜ਼ਨ ਤੱਕ ਪਹੁੰਚਣ ਵਿੱਚ ਅਸਫਲ ਰਹੇ। ਕੋਲੇਨਜੈਲੋ ਨੇ 2009-10 ਦੇ ਸੀਜ਼ਨ ਲਈ ਟੀਮ ਦੇ ਰੋਸਟਰ ਦੀ ਅਦਾਇਗੀ ਕੀਤੀ ਤਾਂਕਿ ਉਹ ਬਕਾਇਆ ਮੁਫਤ ਏਜੰਟ ਬੋਸ਼ ਨੂੰ ਠਹਿਰਨ ਲਈ ਰਾਜ਼ੀ ਕਰ ਸਕਣ, ਪਰੰਤੂ ਬੋਸ਼ ਜੁਲਾਈ 2010 ਵਿੱਚ ਮਿਆਮੀ ਹੀਟ ਨਾਲ ਦਸਤਖਤ ਕਰਨ ਲਈ ਚਲੇ ਗਏ, ਅਤੇ ਰੈਪਟਰਜ਼ ਦੇ ਮੁੜ ਨਿਰਮਾਣ ਦੇ ਇੱਕ ਹੋਰ ਯੁੱਗ ਦੀ ਸ਼ੁਰੂਆਤ ਕੀਤੀ। ਮੱਸਈ ਉਜੀਰੀ ਨੇ 2013 ਵਿਚ ਕੋਲੇਨਜੈਲੋ ਦੀ ਜਗ੍ਹਾ ਲੈ ਲਈ, ਅਤੇ ਡੈਮਰ ਡੀਰੋਜ਼ਨ ਅਤੇ ਕਾਈਲ ਲੋਰੀ ਦੀ ਬੈਕਕੋਰਟ ਜੋੜੀ ਦੀ ਅਗਵਾਈ ਵਿਚ ਸਫਲਤਾ ਦੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ। ਰੈਪਟਰਜ਼ ਅਗਲੇ ਸਾਲ ਪਲੇਆਫ ਵਿਚ ਵਾਪਸ ਆਇਆ ਅਤੇ ਉਜੀਰੀ ਦੇ ਕਾਰਜਕਾਲ ਦੇ ਹਰ ਸਾਲ ਵਿਚ ਇਕਸਾਰ ਪਲੇਅਫ ਟੀਮ ਬਣ ਗਈ। ਉਜੀਰੀ ਦੇ ਅਧੀਨ, ਟੀਮ ਨੇ ਪੰਜ ਡਵੀਜ਼ਨ ਖਿਤਾਬ ਜਿੱਤੇ ਅਤੇ ਆਪਣੇ ਸਭ ਤੋਂ ਸਫਲ ਨਿਯਮਤ ਸੀਜ਼ਨ ਨੂੰ 2018 ਵਿੱਚ ਦਰਜ ਕੀਤਾ। ਹਾਲਾਂਕਿ, ਐਨ.ਬੀ.ਏ. ਫਾਈਨਲਜ਼ ਵਿੱਚ ਪਹੁੰਚਣ ਵਿੱਚ ਟੀਮ ਦੀ ਅਸਫਲਤਾ ਨੇ ਉਜੀਰੀ ਨੂੰ 2018 ਦੇ ਪਲੇਆਫ ਦੇ ਸਮਾਪਤ ਹੋਣ ਤੋਂ ਬਾਅਦ ਮੁੱਖ ਕੋਚ ਡਵਾਨਾ ਕੇਸੀ ਨੂੰ ਬਰਖਾਸਤ ਕਰਨ ਲਈ ਪ੍ਰੇਰਿਤ ਕੀਤਾ, ਅਤੇ ਕਾਵੀ ਲਿਓਨਾਰਡ ਅਤੇ ਡੈਨੀ ਗ੍ਰੀਨ ਲਈ ਉਸ ਗਰਮੀ ਦੇ ਬਾਅਦ ਵਿੱਚ ਡੀ-ਰੋਜ਼ਨ ਦਾ ਉੱਚ-ਪੱਧਰੀ ਵਪਾਰ ਕਰਦਾ ਹੈ, ਵਪਾਰ ਦੀ ਅੰਤਮ ਤਾਰੀਖ ਤੋਂ ਪਹਿਲਾਂ ਮਾਰਕ ਗੈਸੋਲ ਨੂੰ ਪ੍ਰਾਪਤ ਕਰਨ ਦੇ ਨਾਲ ਨਾਲ। 2019 ਪਲੇਆਫ ਵਿੱਚ, ਰੈਪਟਰਸ ਨੇ ਆਪਣਾ ਪਹਿਲਾ ਪੂਰਬੀ ਸੰਮੇਲਨ ਦਾ ਖਿਤਾਬ ਜਿੱਤਿਆ ਅਤੇ ਆਪਣੇ ਪਹਿਲੇ ਐਨ.ਬੀ.ਏ.
ਹੇਪਾਟਾਈਟਿਸ ਸੀ ਇੱਕ ਪ੍ਰਕਾਰ ਦਾ ਸੰਕਰਮਕ ਰੋਗ ਹੈ ਜੋ ਮੁਖ ਤੌਰ ਤੇ ਜਿਗਰ ਨੂੰ ਪ੍ਰਭਾਵਿਤ ਕਰਦਾ ਹੈ। ਹੇਪਾਟਾਈਟਿਸ (ਹੈਪੇਟਾਈਟਸ) ਸੀ ਵਿਸ਼ਾਣੁ (ਐਚਸੀਵੀ) ਦੇ ਕਾਰਨ ਇਹ ਰੋਗ ਹੁੰਦਾ ਹੈ। ਅਕਸਰ ਹੇਪਾਟਾਈਟਿਸ ਸੀ ਦਾ ਕੋਈ ਲੱਛਣ ਨਹੀਂ ਹੁੰਦਾ ਲੇਕਿਨ ਪੁਰਾਣੇ ਸੰਕਰਮਣ ਨਾਲ ਜਿਗਰ ਤੇ ਚਕੱਤੇ ਅਤੇ ਕਈ ਸਾਲਾਂ ਦੇ ਬਾਅਦ ਸਿਰੋਸਿਸ ਹੋ ਸਕਦਾ ਹੈ। ਕੁੱਝ ਮਾਮਲਿਆਂ ਵਿੱਚ ਸਿਰੋਸਿਸ ਪ੍ਰਭਾਵਿਤ ਲੋਕਾਂ ਨੂੰ ਜਿਗਰ ਦੀ ਨਾਕਾਮੀ, ਜਿਗਰ ਕੈਂਸਰ ਜਾਂ ਭੋਜਨ-ਨਲੀ ਅਤੇ ਢਿੱਡ ਦੀਆਂ ਨਸਾਂ ਵਿੱਚ ਬਹੁਤ ਜ਼ਿਆਦਾ ਸੋਜ ਹੋ ਸਕਦੀ ਹੈ ਜਿਸਦੇ ਪਰਿਣਾਮਸਰੂਪ ਰਕਤਸਰਾਵ ਹੁੰਦਾ ਹੈ ਅਤੇ ਇਸਦੇ ਬਾਅਦ ਮੌਤ ਹੋ ਸਕਦੀ ਹੈ।
ਡੈਨਿਸ਼ ਭਾਸ਼ਾ (dansk, dansk sprog) ਦੇ ਜਰਮਨਿਕ ਸ਼ਾਖਾ ਦੀ ਉਪ-ਸ਼ਾਖਾ ਉੱਤਰੀ ਜਰਮਨਿਕ ਭਾਸ਼ਾ (ਸਕੈਂਡੇਨੇਵੀਅਨ ਭਾਸ਼ਾ ਵੀ ਕਿਹਾ ਜਾਂਦਾ ਹੈ) ਵਿੱਚੋਂ ਇੱਕ ਹੈ। ਇਹ ਲਗਭਗ ਸੱਠ ਲੱਖ ਲੋਕਾਂ ਦੁਆਰਾ ਬੋਲੀ ਜਾਂਦੀ ਹੈ, ਜਿਹਨਾਂ ਵਿੱਚ ਮੁੱਖ ਤੌਰ 'ਤੇ ਡੈਨਮਾਰਕ ਵਿੱਚ ਰਹਿਣ ਵਾਲੇ ਲੋਕ ਅਤੇ ਜਰਮਨੀ ਦੇ ਉੱਤਰੀ ਹਿੱਸੇ ਵਿੱਚ ਰਹਿਣ ਵਾਲੇ ਕਰੀਬਨ ਪੰਜਾਹ ਹਜ਼ਾਰ ਲੋਕ ਸ਼ਾਮਿਲ ਹਨ। ਡੈਨਿਸ਼ ਨੂੰ ਡੈਨਮਾਰਕ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਗਰੀਨਲੈਂਡ ਅਤੇ ਫਰੋ ਆਈਲੈਂਡਸ ਵਿੱਚ ਆਧਿਕਾਰਿਕ ਦਰਜਾ ਪ੍ਰਾਪਤ ਹੈ, ਇੱਥੇ ਸਕੂਲਾਂ ਵਿੱਚ ਇੱਕ ਲਾਜ਼ਮੀ ਵਿਦੇਸ਼ੀ ਭਾਸ਼ਾ ਦੇ ਰੂਪ ਵਿੱਚ ਪੜਾਇਆ ਜਾਂਦਾ ਹੈ। ਅਰਜਨਟੀਨਾ, ਅਮਰੀਕਾ ਅਤੇ ਕਨਾਡਾ ਵਿੱਚ ਵੀ ਡੈਨਿਸ਼ ਬੋਲਣ ਵਾਲੇ ਸਮੁਦਾਏ ਮੌਜੂਦ ਹਨ।
ਲਿਵਰਪੂਲ (ਅੰਗਰੇਜ਼ੀ ਉਚਾਰਨ: /ˈlɪvərpuːl/) ਮਰਸੀਸਾਈਡ, ਇੰਗਲੈਂਡ, ਸੰਯੁਕਤ ਬਾਦਸ਼ਾਹੀ ਦਾ ਇੱਕ ਸ਼ਹਿਰ ਅਤੇ ਮਹਾਂਨਗਰੀ ਪਰਗਣਾ ਹੈ ਜੋ ਮਰਸੀ ਜਵਾਰ ਦਹਾਨੇ ਦੇ ਪੂਰਬੀ ਪਾਸੇ ਸਥਿੱਤ ਹੈ। ਇਸ ਦੀ ਸਥਾਪਨਾ ਇੱਕ ਪਰਗਣੇ ਵਜੋਂ 1207 ਵਿੱਚ ਹੋਈ ਸੀ ਅਤੇ 1880 ਵਿੱਚ ਇਸਨੂੰ ਇੱਕ ਸ਼ਹਿਰ ਦਾ ਦਰਜਾ ਦਿੱਤਾ ਗਿਆ ਸੀ। ਇਹ ਚੌਥਾ ਸਭ ਤੋਂ ਵੱਧ ਅਬਾਦੀ ਵਾਲਾ ਬਰਤਾਨਵੀ ਸ਼ਹਿਰ ਹੈ ਅਤੇ ਇੰਗਲੈਂਡ ਦਾ ਤੀਜਾ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰ ਹੈ ਜਿਸਦੀ 2011 ਵਿੱਚ ਅਬਾਦੀ 466,400 ਸੀ। ਇਹ ਇੱਕ ਵਡੇਰੇ ਸ਼ਹਿਰੀ ਇਲਾਕੇ, ਲਿਵਰਪੂਲ ਸ਼ਹਿਰੀ ਖੇਤਰ (The Liverpool City Region), ਦਾ ਕੇਂਦਰ ਹੈ ਜਿਸਦੀ ਅਬਾਦੀ 20 ਲੱਖ ਦੇ ਲਗਭਗ ਹੈ।.
ਜੋਨਾਥਨ ਪ੍ਰਾਈਸ, ਸੀਬੀਈ (ਜਨਮ ਜੌਨ ਪ੍ਰਾਈਸ; 1 ਜੂਨ 1947) ਇੱਕ ਵੈਲਸ਼ ਅਦਾਕਾਰ ਅਤੇ ਗਾਇਕ ਹੈ। ਰੌਇਲ ਅਕੈਡਮੀ ਔਫ਼ ਡ੍ਰਾਮੈਟਿਕ ਆਰਟ ਵਿਖੇ ਪੜ੍ਹ ਕੇ ਅਤੇ ਆਪਣੀ ਲੰਮੇ ਸਮੇਂ ਦੀ ਗਰਲਫ਼ਰੈਂਡ ਅੰਗਰੇਜ਼ੀ ਅਦਾਕਾਰਾ ਕੇਟ ਫ਼ਾਹੀ ਨੂੰ ਮਿਲਣ ਤੋਂ ਬਾਅਦ, ਉਸਨੇ 1974 ਵਿੱਚ ਆਪਣੇ ਕੈਰੀਅਰ ਦੀ ਸ਼ੁਰੂਆਤ 1970 ਦੇ ਦਹਾਕੇ ਵਿੱਚ ਕੀਤੀ ਸੀ। ਉਸਦਾ ਥੀਏਟਰ ਦੇ ਕੰਮ ਕਰਕੇ ਉਸਨੂੰ ਫ਼ਿਲਮ ਅਤੇ ਟੈਲੀਵਿਜ਼ਨ ਲਈ ਕਈ ਸਹਾਇਕ ਭੂਮਿਕਾਵਾਂ ਕਰਨ ਨੂੰ ਮਿਲੀਆਂ, ਜਿਸ ਵਿੱਚ ਹੈਮਲੈਟ ਨਾਟਕ ਵਿੱਚ ਉਸਦੀ ਮੁੱਖ ਕਿਰਦਾਰ ਦੀ ਭੂਮਿਕਾ ਸ਼ਾਮਿਲ ਸੀ। ਉਸਦੀ ਪਹਿਲੀ ਫ਼ਿਲਮ ਟੈਰੀ ਗਿਲੀਅਮ ਦੀ ਕਲਟ ਫ਼ਿਲਮ ਬ੍ਰਾਜ਼ੀਲ ਸੀ। ਆਪਣੀ ਖ਼ਾਸ ਬਹੁਮੁਖੀ ਪ੍ਰਤਿਭਾ ਕਰਕੇ ਉਸਦੀ ਬਹੁਤ ਪ੍ਰਸ਼ੰਸਾ ਕੀਤੀ ਜਾਂਦੀ ਹੈ। ਪ੍ਰਾਈਸ ਨੇ ਵੱਡੇ ਬਜਟ ਦੀਆਂ ਸਾਰੀਆਂ ਫ਼ਿਲਮਾਂ ਵਿੱਚ ਕੰਮ ਕੀਤਾ ਹੈ ਜਿਸ ਵਿੱਚ ਏਵੀਟਾ, ਟੂਮੌਰੌ ਨੈਵਰ ਡਾਈਜ਼, ਪਾਈਰੇਟਸ ਔਫ਼ ਦ ਕੈਰੇਬੀਅਨ, ਦ ਨਿਊ ਵਰਲਡ, ਜੀ.ਆਈ. ਜੋਅ: ਦ ਰਾਈਜ਼ ਔਫ਼ ਕੌਬਰਾ, ਜੀ.ਆਈ. ਜੋਅ: ਰੀਟਾਲੀਏਸ਼ਨ ਫ਼ਿਲਮਾਂ ਸ਼ਾਮਿਲ ਹਨ। ਇਸ ਤੋਂ ਇਲਾਵਾ ਉਸਨੇ ਕਈ ਸੁਤੰਤਰ ਫ਼ਿਲਮਾਂ ਵੀ ਕੀਤੀਆਂ ਹਨ, ਜਿਹਨਾਂ ਵਿੱਚ ਗਲੈਨਗਰੀ ਗਲੈਨ ਰੌਸ ਅਤੇ ਕੈਰਿੰਗਟਨ ਫ਼ਿਲਮਾਂ ਸ਼ਾਮਿਲ ਹਨ। ਉਸਦਾ ਥੀਏਟਰ ਦਾ ਕੈਰੀਅਰ ਵੀ ਸ਼ਾਨਦਾਰ ਰਿਹਾ ਹੈ ਜਿਸ ਵਿੱਚ ਉਸਨੇ ਦੋ ਵਾਰ ਟੋਨੀ ਅਵਾਰਡ ਜਿੱਤਿਆ ਹੈ— ਪਹਿਲੀ ਵਾਰ 1977 ਵਿੱਚ ਕੌਮੇਡੀਅਨਜ਼ ਨਾਟਕ ਅਤੇ ਦੂਜੀ ਵਾਰ 1991 ਵਿੱਚ ਮਿਸ ਸਾਇਗੌਨ ਨਾਟਕ ਲਈ। 2015 ਵਿੱਚ ਪ੍ਰਾਈਸ ਨੇ ਐਚ.ਬੀ.ਓ.
ਪਿਯਰੇ ਔਗਸਤ ਰੇਨਵਰ (25 ਫਰਬਰੀ 1841 - 3 ਦਸੰਬਰ 1919) ਨੂੰ ਜਿਆਦਾਤਰ ਔਗਸਤ ਰੇਨਵਰ ਦੇ ਨਾਂ ਨਾਲ ਹੀ ਜਾਣਿਆ ਜਾਂਦਾ ਹੈ। ਔਗਸਤ ਰੇਨਵਰ ਫਰੈਂਚ ਕਲਾਕਾਰ ਹੈ ਜੋ ਪ੍ਰਭਾਵੋਤਪਾਦਕ ਸ਼ੈਲੀ ਦੇ ਵਿਕਾਸ ਵਿੱਚ ਇੱਕ ਮੋਹਰੀ ਚਿੱਤਰਕਾਰ ਸੀ।ਇਹ ਅਦਾਕਾਰ 'ਪਿਯਰੇ ਰੇਨਵਰ' (1885-1952), ਫ਼ਿਲਮ ਨਿਰਦੇਸ਼ਕ 'ਜੀਨ ਰੇਨਵਰ' (1894-1979) ਅਤੇ ਕੈਮਰਾ ਕਲਾਕਾਰ 'ਕਲਾਡ ਰੇਨਵਰ' ਦੇ ਪਿਤਾ ਸਨ।
{{Infobox Country |conventional_long_name = ਐਙੁਈਲਾAnguilla{{small|{{nobold|[[ਸੰਯੁਕਤ ਬਾਦਸ਼ਾਹੀ ਦਾ ਵਿਦੇਸ਼ੀ ਰਾਜਖੇਤਰ}}}} |common_name = ਐਂਗੁਈਲਾ |image_flag = Flag of Anguilla.svg |image_coat = Coat of Arms of Anguilla.svg |image_map = Anguilla in United Kingdom.svg |image_map2 = LocationAnguilla.png |national_motto = "Strength and Endurance""ਤਾਕਤ ਅਤੇ ਜੇਰਾ" |national_anthem = |official_languages = ਅੰਗਰੇਜ਼ੀ |demonym = ਐਂਗੁਈਲਾਈ |capital = ਦਾ ਵੈਲੀ |latd=|latm=|latNS=|longd=|longm=|longEW= |largest_city = |ethnic_groups = |ethnic_groups_year = |government_type = ਬਰਤਾਨਵੀ ਵਿਦੇਸ਼ੀ ਰਾਜਖੇਤਰb |leader_title1 =ਮਹਾਰਾਣੀ |leader_name1 = ਐਲਿਜ਼ਾਬੈਥ ਦੂਜੀ |leader_title2 = ਰਾਜਪਾਲ |leader_name2 = ਵਿਲੀਅਮ ਐਲਿਸਟੇਅਰ ਹੈਰੀਸਨ |leader_title3 = ਡਿਪਟੀ ਰਾਜਪਾਲ |leader_name3 = ਸਤਾਨਲੀ ਰਾਈਡ |leader_title4 = ਮੁੱਖ ਮੰਤਰੀ |leader_name4 = ਹੂਬਰਟ ਹੂਗਜ਼ |leader_title5 = ਜ਼ੁੰਮੇਵਾਰ ਮੰਤਰੀc |leader_name5 = ਮਾਰਕ ਸਿਮੰਡਸ |established_event1 = ਵਿਦੇਸ਼ੀ ਰਾਜਖੇਤਰ |established_date1 = 1980 |area_rank = 220th |area_magnitude = 1 E7 |area_km2 = 91 |percent_water = ਨਾਂ-ਮਾਤਰ |population_estimate = 13600 |population_estimate_rank = 215ਵਾਂ |population_estimate_year = 2006 |population_census =|population_census_year = |population_density_km2 = 132 |population_density_sq_mi = 342 |population_density_rank = n/a |GDP_PPP = $108.9 ਮਿਲੀਅਨ |GDP_PPP_rank = |GDP_PPP_year = 2004 |GDP_PPP_per_capita = $8800 |GDP_PPP_per_capita_rank = |HDI =|HDI_rank =|HDI_year =|HDI_category = |currency = ਪੂਰਬੀ ਕੈਰੀਬੀਆਈ ਡਾਲਰ |currency_code = XCD |country_code = |time_zone = |utc_offset = -4 |time_zone_DST =|utc_offset_DST = |drives_on = ਖੱਬੇ |calling_code = +1-264 |postal code = AI-2640 |cctld = .ai |footnote_a = "National Song of Anguilla". Official Website of the Government of Anguilla. Archived from the original on 23 ਜੁਲਾਈ 2011.
ਫੇਫੜਾ ਹਵਾ ਨਾਲ ਸਾਹ ਲੈਣ ਵਾਲੇ ਪ੍ਰਾਣੀਆਂ, ਖ਼ਾਸ ਕਰ ਕੇ ਜਿਆਦਾਤਰ ਚਹੁ-ਪੈਰੀ ਜਾਨਵਰਾਂ ਅਤੇ ਕੁਝ ਮੱਛੀਆਂ ਅਤੇ ਘੋਗਿਆਂ, ਵਿੱਚ ਇੱਕ ਆਵਸ਼ਕ ਸੁਆਸ-ਅੰਗ ਹੁੰਦਾ ਹੈ। ਥਣਧਾਰੀਆਂ ਅਤੇ ਹੋਰ ਜਟਿਲ ਜੀਵ-ਕਿਸਮਾਂ ਵਿੱਚ ਰੀੜ੍ਹ ਦੀ ਹੱਡੀ ਕੋਲ ਦਿਲ ਦੇ ਦੋਹਾਂ ਪਾਸੇ ਦੋ ਫੇਫੜੇ ਹੁੰਦੇ ਹਨ। ਇਹਨਾਂ ਦਾ ਮੁੱਖ ਕੰਮ ਵਾਯੂਮੰਡਲ ਤੋਂ ਆਕਸੀਜਨ ਲੈ ਕੇ ਲਹੂ-ਧਾਰਾ ਵਿੱਚ ਮਿਲਾਉਣਾ ਅਤੇ ਲਹੂ-ਧਾਰਾ ਤੋਂ ਕਾਰਬਨ ਡਾਈਆਕਸਾਈਡ ਲੈ ਕੇ ਵਾਯੂਮੰਡਲ ਵਿੱਚ ਛੱਡਣਾ ਹੁੰਦਾ ਹੈ। ਗੈਸਾਂ ਦਾ ਇਹ ਤਬਾਦਲਾ ਸੈਲਾਂ ਨਾਲ ਬਣੀਆਂ ਨਿੱਕੀਆਂ ਨਿੱਕੀਆਂ ਪਤਲੀਆਂ ਦੀਵਾਰਾਂ ਵਾਲੀਆਂ ਹਵਾ ਦੀਆਂ ਅਸੰਖ ਥੈਲੀਆਂ ਜਿਹਨਾਂ ਨੂੰ ਅਲਵਿਓਲੀ (alveoli) ਕਿਹਾ ਜਾਂਦਾ ਹੈ, ਦੇ ਇੱਕ ਵਿਸ਼ੇਸ਼ ਤਾਣੇ ਬਾਣੇ ਵਿੱਚ ਨੇਪਰੇ ਚੜ੍ਹਦਾ ਹੈ।
ਸਪਾਇਡਰ-ਮੈਨ: ਹੋਮਕਮਿੰਗ 2017 ਦੀ ਇੱਕ ਅਮਰੀਕੀ ਸੂਪਰਹੀਰੋ ਫਿਲਮ ਹੈ ਜਿਹੜੀ ਕਿ ਮਾਰਵਲ ਕੌਮਿਕਸ ਦੇ ਕਿਰਦਾਰ ਸਪਾਇਡਰ-ਮੈਨ ਦੇ ਉੱਤੇ ਅਧਾਰਤ ਹੈ, ਇਹ ਫਿਲਮ ਕੋਲੰਬੀਆ ਪਿਕਚਰਜ਼ ਅਤੇ ਮਾਰਵਲ ਸਟੂਡੀਓਜ਼ ਵਲੋਂ ਰਲ਼ ਕੇ ਬਣਾਈ ਗਈ ਹੈ ਅਤੇ ਸੋਨੀ ਪਿਕਚਰਜ਼ ਰਿਲੀਜ਼ਿੰਗ ਨੇ ਅੱਗੇ ਵੰਡੀ ਹੈ। ਇਹ ਮਾਰਵਲ ਸਿਨੇਮੈਟਿਕ ਯੁਨੀਵਰਸ (ਐੱਮ.ਸੀ.ਯੂ) ਦੇ ਵਿੱਚ 16ਵੀਂ ਫਿਲਮ ਹੈ। ਜੌਨ ਵਾਟਸ ਵਲੋਂ ਨਿਰਦੇਸ਼ਤ ਅਤੇ ਸਕਰੀਨਪਲੇਅ, ਜੌਨਾਥਨ ਗੋਲਡਸਟੀਨ ਅਤੇ ਜ੍ਹੋਨ ਫਰਾਂਸਿਸ ਡੈਲੇ, ਵਾਟਸ ਅਤੇ ਕ੍ਰਿਸਟੋਫਰ ਫੋਰਡ, ਅਤੇ ਕ੍ਰਿਸ ਮੈੱਕੇਨਾ ਅਤੇ ਐਰਿਕ ਸਮਰਜ਼ ਨੇ ਕੀਤਾ ਹੈ। ਫਿਲਮ ਵਿੱਚ ਟੌਮ ਹੌਲੈਂਡ ਨੇ ਪੀਟਰ ਪਾਰਕਰ/ਸਪਾਇਡਰ-ਮੈਨ ਦਾ ਕਿਰਦਾਰ ਕੀਤਾ ਹੈ ਅਤੇ ਨਾਲ਼ ਹੀ ਨਾਲ਼ ਫਿਲਮ ਵਿੱਚ ਮਾਇਕਲ ਕੀਟਨ, ਜੌਨ ਫੈਵਰੋਉ, ਗਵਿਨੈੱਥ ਪੈਲਟ੍ਰੋ, ਜ਼ੈਂਡੇਆ, ਡੌਨਲਡ ਗਲੱਵਰ, ਜੇਕਬ ਬੈਟਾਲੌਨ, ਲੌਰਾ ਹੈਰੀਅਰ, ਟੋਨੀ ਰੈਵੋਲਰੀ, ਬੋਕੀਮ ਵੁੱਡਬਾਇਨ, ਟਾਈਨ ਡੈਲੀ, ਮਰਿੱਸਾ ਟੋਮੇਈ, ਅਤੇ ਰੋਬਰਟ ਡਾਉਨੀ ਜੂਨੀਅਰ ਹਨ। ਸਪਾਇਡਰ-ਮੈਨ ਹੋਮਕਮਿੰਗ ਵਿੱਚ, ਪੀਟਰ ਪਾਰਕਰ ਆਪਣੀ ਸਕੂਲੀ ਜ਼ਿੰਦਗੀ ਅਤੇ ਸਪਾਈਡਰ-ਮੈਨ ਦੀ ਜ਼ਿੰਦਗੀ ਵਿੱਚ ਸੰਤੁਲਨ ਬਣਾਉਣ ਦੀ ਕੋਸ਼ਸ਼ ਕਰਦਾ ਹੈ, ਜਿਸ ਵੇਲੇ ਉਹ ਵੱਲਚਰ (ਕੀਟਨ) ਨਾਲ਼ ਲੜ ਰਿਹਾ ਹੁੰਦਾ ਹੈ।
ਵੇਨ ਡਗਲਸ ਗ੍ਰੇਟਜ਼ਕੀ ਸੀਸੀ (/ ਸ਼ਾਰਟਸਕੀ /; ਜਨਮ 26 ਜਨਵਰੀ 1961) ਇੱਕ ਕੈਨੇਡੀਅਨ ਸਾਬਕਾ ਪੇਸ਼ੇਵਰ ਆਈਸ ਹਾਕੀ ਖਿਡਾਰੀ ਅਤੇ ਸਾਬਕਾ ਹੈੱਡ ਕੋਚ ਹੈ ਉਸਨੇ 1979 ਤੋਂ 1999 ਤਕ ਚਾਰ ਟੀਮਾਂ ਲਈ ਨੈਸ਼ਨਲ ਹਾਕੀ ਲੀਗ (ਐਨਐਚਐਲ) ਵਿੱਚ 20 ਸੀਜ਼ਨ ਖੇਡੇ। ਉਪਨਾਮ "ਦਿ ਗ੍ਰੇਟ ਵਨ" ਨਾਲ ਜਾਣੇ ਜਾਂਦੇ ਵੇਨ ਨੂੰ ਲੀਗ ਨੇ ਹੀ "ਮਹਾਨ ਹਾਕੀ ਖਿਡਾਰੀ" ਕਿਹਾ ਹੈ। ਗ੍ਰੇਟਜ਼ਕੀ ਐਨਐਚਐਲ ਦੇ ਇਤਿਹਾਸ ਵਿੱਚ ਮੋਹਰੀ ਸਕੋਰਰ ਹੈ। ਉਸ ਨੇ ਕਿਸੇ ਵੀ ਹੋਰ ਖਿਡਾਰੀ ਨਾਲੋਂ ਵੱਧ ਕੁੱਲ ਅੰਕ ਹਾਸਲ ਕੀਤੇ ਅਤੇ ਇੱਕ ਸੀਐਸਐਸ ਵਿੱਚ 200 ਤੋਂ ਵੱਧ ਅੰਕ ਹਾਸਲ ਕਰਨ ਵਾਲਾ ਇਕੋ ਇੱਕ ਐੱਨ ਐੱਚ ਐੱਲ ਖਿਡਾਰੀ ਹੈ। ਇਸ ਤੋਂ ਇਲਾਵਾ, ਗ੍ਰੇਟਜ਼ਕੀ 16 ਪੇਸ਼ੇਵਰ ਸੀਜ਼ਨਾਂ ਵਿੱਚ 100 ਤੋਂ ਵੱਧ ਪੁਆਇੰਟ ਪ੍ਰਾਪਤ ਕੀਤੇ, ਇਨ੍ਹਾਂ ਵਿੱਚ 14 ਲਗਾਤਾਰ ਹਨ। 1999 ਵਿੱਚ ਆਪਣੀ ਰਿਟਾਇਰਮੈਂਟ ਦੇ ਸਮੇਂ ਉਸ ਨੇ 61 ਐਨਐਚਐਲ ਦੇ ਰਿਕਾਰਡ, 40 ਨਿਯਮਤ ਸੀਜ਼ਨ ਰਿਕਾਰਡ, 15 ਪਲੇਅਫ ਰਿਕਾਰਡ, ਅਤੇ ਛੇ ਆਲ ਸਟਾਰ ਰਿਕਾਰਡ ਕਾਇਮ ਕੀਤੇ।
ਲਾਸਾ (/ˈlɑːsə/; ਤਿੱਬਤੀ: ལྷ་ས་, ਵਾਇਲੀ: lha sa, ZYPY: Lhasa, [l̥ásə] ਜਾਂ [l̥ɜ́ːsə]; ਸਰਲ ਚੀਨੀ: 拉萨; ਰਿਵਾਇਤੀ ਚੀਨੀ: 拉薩; ਪਿਨਯਿਨ: Lāsà) ਤਿੱਬਤ ਖ਼ੁਦਮੁਖ਼ਤਿਆਰ ਖੇਤਰ, ਚੀਨ ਲੋਕ ਗਣਰਾਜ ਦੀ ਪ੍ਰਸ਼ਾਸਕੀ ਰਾਜਧਾਨੀ ਅਤੇ ਪ੍ਰੀਫੈਕਟੀ ਦਰਜੇ ਦਾ ਸ਼ਹਿਰ ਹੈ। ਇਹ ਜ਼ੀਨਿੰਗ ਮਗਰੋਂ ਤਿੱਬਤੀ ਪਠਾਰ ਦਾ ਦੂਜਾ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰ ਹੈ। 3,490 ਮੀਟਰ ਦੀ ਉਚਾਈ ਉੱਤੇ ਸਥਿੱਤ ਹੋਣ ਕਰ ਕੇ ਇਹ ਦੁਨੀਆਂ ਦੇ ਸਭ ਤੋਂ ਉੱਚੇ ਸ਼ਹਿਰਾਂ ਵਿੱਚੋਂ ਇੱਕ ਹੈ।
ਐਮਾਜ਼ਾਨ.ਕੌਮ, ਇੰਕ ਐਮਾਜ਼ਾਨ (/æməzɒn/) ਦੇ ਰੂਪ ਵਿੱਚ ਵਪਾਰ ਕਰਨ ਵਾਲੀ, ਇੱਕ ਅਮਰੀਕੀ ਇਲੈਕਟ੍ਰਾਨਿਕ ਵਪਾਰ ਅਤੇ ਕਲਾਊਡ ਕੰਪਿਊਟਿੰਗ ਕੰਪਨੀ ਹੈ ਜੋ ਸੀਏਟਲ, ਵਾਸ਼ਿੰਗਟਨ ਵਿੱਚ ਸਥਿਤ ਹੈ ਜੋ 5 ਜੁਲਾਈ, 1994 ਨੂੰ ਜੈਫ ਬੇਜੋਸ ਦੁਆਰਾ ਸਥਾਪਤ ਕੀਤਾ ਗਿਆ ਸੀ। ਟੈਕ ਜਾਇੰਟ ਸਭ ਤੋਂ ਵੱਡਾ ਇੰਟਰਨੈਟ ਵਿਕਰੀ ਅਤੇ ਮਾਰਕੀਟ ਪੂੰਜੀਕਰਣ ਦੁਆਰਾ ਦੁਨੀਆ ਵਿੱਚ ਵਿਦੇਸ਼ੀ ਰਿਟੇਲਰ ਬਣਿਆ ਹੈ। Amazon.com ਇੱਕ ਆਨਲਾਈਨ ਕਿਤਾਬਾਂ ਦੀ ਦੁਕਾਨ ਦੇ ਰੂਪ ਵਿੱਚ ਸ਼ੁਰੂ ਹੋਈ ਅਤੇ ਬਾਅਦ ਵਿੱਚ ਡੀਵੀਡੀ, ਬਲਿਊ-ਰੇ, ਸੀਡੀਜ਼, ਵੀਡੀਓ ਡਾਉਨਲੋਡਸ/ਸਟਰੀਮਿੰਗ, ਐਮਪੀਤ ਥਰੀ ਡਾਊਨਲੋਡਸ/ਸਟਰੀਮਿੰਗ, ਆਡੀਓਬੁੱਕ ਡਾਉਨਲੋਡ/ਸਟਰੀਮਿੰਗ, ਸੌਫਟਵੇਅਰ, ਵੀਡੀਓ ਗੇਮਸ, ਇਲੈਕਟ੍ਰੋਨਿਕਸ,ਕੱਪੜੇ, ਫ਼ਰਨੀਚਰ, ਫੂਡ, ਅਤੇ ਗਹਿਣੇ ਵੀ ਆਨਲਾਈਨ ਬੇਚਣ ਲੱਗੇ। ਕੰਪਨੀ ਖਪਤਕਾਰ ਇਲੈਕਟ੍ਰੌਨਿਕਸ- ਖਾਸ ਤੌਰ 'ਤੇ ਕਿਨਡਲ ਈ-ਰੀਡਰ, ਫਾਇਰ ਟੈਬਲੇਟ, ਫਾਇਰ ਟੀਵੀ ਅਤੇ ਐਕੋ-ਅਤੇ ਕਲਾਉਡ ਬੁਨਿਆਦੀ ਢਾਂਚਾ ਸੇਵਾਵਾਂ ਦੀ ਵਿਸ਼ਵ ਦੀ ਸਭ ਤੋਂ ਵੱਡੀ ਪ੍ਰਦਾਤਾ ਹੈ। ਐਮਾਜ਼ਾਨ ਵੀ ਕੁਝ ਘੱਟ-ਅੰਤ ਦੇ ਉਤਪਾਦਾਂ ਨੂੰ ਵੇਚਦਾ ਹੈ ਜਿਵੇਂ ਕਿ ਯੂਐਸਬੀ ਕੇਬਲ ਉਸਦੇ ਅਪਦੇ ਬਰੈਡ ਐਮਾਜ਼ਾਨ ਬੇਸਿਕ ਦੇ ਥੱਲੇ .
ਡਿਊਕ ਯੂਨੀਵਰਸਿਟੀ, ਡਰਹਮ, ਨਾਰਥ ਕੈਰੋਲੀਨਾ ਵਿੱਚ ਸਥਿਤ ਇੱਕ ਪ੍ਰਾਈਵੇਟ ਖੋਜ ਯੂਨੀਵਰਸਿਟੀ ਹੈ। 1838 ਵਿੱਚ ਅਜੋਕੇ ਸ਼ਹਿਰ ਟ੍ਰਿੰਟੀ ਵਿੱਚ ਮੈਥੋਡਿਸਟਸ ਅਤੇ ਕੁਐਕਸ ਦੁਆਰਾ ਸਥਾਪਤ, ਇਹ ਸਕੂਲ 1892 ਵਿੱਚ ਡੁਰਹੱਮ ਚਲੇ ਗਿਆ। 1924 ਵਿੱਚ, ਤੰਬਾਕੂ ਅਤੇ ਬਿਜਲੀ ਦੇ ਉਦਯੋਗਪਤੀ ਜੇਮਜ਼ ਬੁਕਾਨਨ ਡਿਊਕ ਨੇ ਦ ਡਿਊਕ ਐਂਡੋਮੈਂਟ ਦੀ ਸਥਾਪਨਾ ਕੀਤੀ, ਜਿਸ ਸਮੇਂ ਸੰਸਥਾ ਨੇ ਇਸਦਾ ਨਾਂ ਬਦਲ ਕੇ ਉਸ ਦੇ ਮ੍ਰਿਤਕ ਪਿਤਾ ਵਾਸ਼ਿੰਗਟਨ ਡਿਊਕ ਦੇ ਸਨਮਾਨ ਵਿੱਚ ਰੱਖ ਦਿੱਤਾ। ਡਿਊਕ ਦਾ ਕੈਂਪਸ ਵਿੱਚ ਡਰਹੈਮ ਦੇ ਤਿੰਨ ਨਾਲ ਲੱਗਦੇ ਕੈਂਪਸਾਂ ਅਤੇ ਬੂਫੋਰਟ ਦੇ ਸਮੁੰਦਰੀ ਲੈਬ ਉੱਤੇ ਕੁੱਲ 8,600 ਏਕੜ (3,500 ਹੈਕਟੇਅਰ) ਤੋਂ ਵੱਧ ਤੇ ਫੈਲਿਆ ਹੋਇਆ ਹੈ। ਮੁੱਖ ਕੈਂਪਸ-ਜਿਹਨਾਂ ਦਾ ਨਿਰਮਾਣ ਭਵਨ ਨਿਰਮਾਤਾ ਜੂਲੀਅਨ ਏਬੇਲੇ ਨੇ ਕੀਤਾ ਹੈ - ਕੈਂਪਸ ਦੇ ਕੇਂਦਰ ਵਿੱਚ 210 ਫੁੱਟ (64 ਮੀਟਰ) ਉੱਚਾ ਡਿਊਕ ਚੈਪਲ ਅਤੇ ਉਚਾਈ ਦਾ ਸਭ ਤੋਂ ਉੱਚਾ ਸਥਾਨ ਪ੍ਰਦਾਨ ਕਰਕੇ ਗੌਥਿਕ ਆਰਕੀਟੈਕਚਰ ਨੂੰ ਹਿੱਸਾ ਬਣਾਇਆ ਗਿਆ ਹੈ। ਪਹਿਲੇ ਸਾਲ ਵਾਲਿਆਂ ਲਈ ਪੂਰਬ ਕੈਂਪਸ ਵਿੱਚ ਜਾਰਜੀਅਨ-ਸ਼ੈਲੀ ਦਾ ਆਰਕੀਟੈਕਚਰ ਹੈ, ਜਦਕਿ ਮੁੱਖ ਗੌਥਿਕ-ਸ਼ੈਲੀ ਵਾਲਾ ਵੈਸਟ ਕੈਂਪਸ 1.5 ਮੀਲ (2.4 ਕਿਲੋਮੀਟਰ) ਦੂਰ ਮੈਡੀਕਲ ਸੈਂਟਰ ਦੇ ਨਾਲ ਲੱਗਦਾ ਹੈ। ਡਿਊਕ ਅਮਰੀਕਾ ਵਿੱਚ ਸੱਤਵੀਂ ਸਭ ਤੋਂ ਵੱਧ ਅਮੀਰ ਪ੍ਰਾਈਵੇਟ ਯੂਨੀਵਰਸਿਟੀ ਹੈ ਜਿਸ ਦਾ ਵਿੱਤ ਸਾਲ 2014 ਵਿੱਚ 11.4 ਬਿਲੀਅਨ ਡਾਲਰ ਨਕਦ ਅਤੇ ਨਿਵੇਸ਼ ਹੈ। 2017 ਵਿੱਚ, ਦ ਕਰਾਨੀਕਲ ਨੇ ਰਿਪੋਰਟ ਦਿੱਤੀ ਕਿ ਯੂਨੀਵਰਸਿਟੀ ਵਿੱਚ ਕੁੱਲ ਜਾਇਦਾਦ 13.6 ਅਰਬ ਡਾਲਰ ਹੈ।.
ਥਿਓਡੋਰ "ਟੀ.ਆਰ." ਰੂਜ਼ਵੈਲਟ, ਜੂਨੀਅਰ (/ˈroʊzəvɛlt/ ROH-zə-velt;) (27 ਅਕਤੂਬਰ 1858 – 6 ਜਨਵਰੀ 1919) ਅਮਰੀਕਾ ਦੇ 26ਵੇਂ ਰਾਸ਼ਟਰਪਤੀ (1901–1909) ਸਨ। ਉਹ ਆਪਣੀ ਰੋਹਬਦਾਰ ਸ਼ਖਸੀਅਤ, ਰੁਚੀਆਂ ਅਤੇ ਪ੍ਰਾਪਤੀਆਂ ਦੀ ਰੇਂਜ, ਅਤੇ ਪ੍ਰਗਤੀਸ਼ੀਲ ਲਹਿਰ ਦੀ ਅਗਵਾਈ, ਔਰ ਆਪਣੀ "ਕਾਓਬੁਆਏ" ਦਿੱਖ ਅਤੇ ਪ੍ਰਭਾਵਸ਼ਾਲੀ ਮਰਦਾਨਗੀ ਲਈ ਮਸ਼ਹੂਰ ਸਨ। ਉਹ ਅਮਰੀਕਾ ਦੀ ਰਿਪਬਲੀਕਨ ਪਾਰਟੀ ਦੇ ਆਗੂ ਅਤੇ ਥੋੜੇ ਸਮੇਂ ਲਈ ਬਣੀ ਪ੍ਰਗਤੀਸ਼ੀਲ ("ਬੁਲ ਮੂਸ") ਪਾਰਟੀ 1912 ਦੇ ਪਹਿਲੇ ਅਵਤਾਰ ਦੇ ਬਾਨੀ ਸਨ। ਰਾਸ਼ਟਰਪਤੀ ਬਣਨ ਤੋਂ ਪਹਿਲਾਂ, ਉਹਨਾਂ ਨੇ ਸ਼ਹਿਰ, ਪ੍ਰਾਂਤਕ, ਅਤੇ ਫੈਡਰਲ ਪਧਰ ਤੇ ਅਹੁਦੇ ਸੰਭਾਲੇ . ਪ੍ਰ੍ਕਿਰਤੀਵਾਦੀ, ਖੋਜੀ, ਸ਼ਿਕਾਰੀ, ਲੇਖਕ, ਅਤੇ ਸੈਨਿਕ ਵਜੋਂ ਰੂਜ਼ਵੈਲਟ ਦੀਆਂ ਪ੍ਰਾਪਤੀਆਂ ਵੀ ਉਹਨਾਂ ਦੀ ਮਸ਼ਹੂਰੀ ਦਾ ਓਨਾ ਹੀ ਵੱਡਾ ਕਾਰਨ ਹਨ ਜਿੰਨਾ ਕੋਈ ਹੋਰ ਉਹਨਾਂ ਵਲੋਂ ਸੰਭਾਲਿਆ ਰਾਜਨੀਤਕ ਅਹੁਦਾ। ਰੂਜ਼ਵੈਲਟ 42 ਸਾਲ ਦੇ ਸਨ ਜਦੋਂ 1901 ਵਿੱਚ ਉਹਨਾਂ ਨੇ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁਕੀ ਅਤੇ ਉਹ ਉਦੋਂ ਤੱਕ ਦੇ ਸਭ ਤੋਂ ਘੱਟ ਉਮਰ ਦੇ ਨੌਜਵਾਨ ਰਾਸ਼ਟਰਪਤੀ ਬਣੇ; ਉਹ ਚੋਣ ਰਾਹੀਂ ਅਮਰੀਕਾ ਦੇ ਬਣੇ ਸਭ ਤੋਂ ਘੱਟ ਉਮਰ ਦੇ ਰਾਸ਼ਟਰਪਤੀ, ਜਾਹਨ ਐਫ਼. ਕੈਨੇਡੀ ਤੋਂ ਵੀ ਇੱਕ ਸਾਲ ਛੋਟੇ ਸਨ। ਰੂਜ਼ਵੈਲਟ ਰਾਸ਼ਟਰਪਤੀ ਦੇ ਅਹੁਦੇ ਤੇ ਬਿਰਾਜਮਾਨ ਰਹਿੰਦੇ ਹੋਏ ਨੋਬਲ ਸ਼ਾਂਤੀ ਇਨਾਮ ਜਿੱਤਣ ਵਾਲਿਆਂ ਤਿੰਨ ਰਾਸ਼ਟਰਪਤੀਆਂ ਵਿੱਚੋਂ ਪਹਿਲਾ ਸੀ। ਉਹਦਾ ਨਾਮ ਟੈਡੀ ਬੀਅਰਰੱਖ ਦਿੱਤਾ ਗਿਆ, ਇਸ ਤੱਥ ਦੇ ਬਾਵਜੂਦ ਕਿ ਉਹਨਾਂ ਨੂੰ ਟੈਡੀ ਕਹਾਉਣਾ ਚੰਗਾ ਨਹੀਂ ਸੀ ਲੱਗਦਾ.
ਐਮਿਲੀ ਰਤਾਜਕੋਸਕੀ ਇੱਕ ਅਮਰੀਕੀ ਅਦਾਕਾਰਾ ਅਤੇ ਮੌਡਲ ਹੈ। ਰੌਬਿਨ ਥਿਕ ਦੇ ਗਾਣੇ 'ਬਲਰਡ ਲਾਈਨਜ਼' ਵਿੱਚ ਅਦਾਕਾਰੀ ਕਰਨ ਕਰਕੇ ਉਸਨੂੰ ਬਹੁਤ ਪ੍ਰਸਿੱਧੀ ਮਿਲੀ। ਉਸ ਦਾ ਜਨਮ ਲੰਡਨ ਵਿੱਚ ਹੋਇਆ ਅਤੇ ਸੈਨ ਡਿਏਗੋ ਵਿੱਚ ਪਲੀ, ਰਤਾਜਕੋਵਸਕੀ ਪਹਿਲੀ ਵਾਰ ਮਾਰਚ 2012 ਦੇ ਈਰੋਟਿਕ ਮੈਗਜ਼ੀਨ ਦੇ ਸਲੂਕ ਦੇ ਕਵਰ 'ਤੇ ਪ੍ਰਗਟ ਹੋਏ, ਜਿਸ ਕਾਰਨ ਉਹ ਦੋ ਮਿਊਜ਼ਿਕ ਵੀਡਿਓਜ਼ - ਰੋਬਿਨ ਥਿੱਕੇ ਦਾ "ਬਲਰਡ ਲਾਈਨਸ" (ਨੰਬਰ ਇੱਕ ਗੀਤ) 2013 ਕਈ ਦੇਸ਼ਾਂ ਵਿੱਚ) ਅਤੇ ਮਾਰੂਨ 5 ਦੇ "ਲਵ ਸਮਬਡੀ" ਵਿੱਚ ਦਿਖਾਈ ਦਿੱਤੀ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਦਿਮਾਗ਼ ਸਾਰੇ ਰੀੜ੍ਹ ਦੀ ਹੱਡੀ ਵਾਲੇ ਅਤੇ ਬਹੁਤੇ ਬਿਨਾਂ ਰੀੜ੍ਹ ਦੀ ਹੱਡੀ ਵਾਲੇ ਜੀਵਾਂ ਵਿੱਚ ਨਸ ਪ੍ਰਬੰਧ ਦਾ ਕੇਂਦਰ ਹੁੰਦਾ ਹੈ—ਸਿਰਫ਼ ਕੁਝ ਬਿਨਰੀੜ੍ਹੇ ਜੀਵ ਜਿਵੇਂ ਕਿ ਸਪੰਜ, ਜੈਲੀਫ਼ਿਸ਼, ਸਮੁੰਦਰੀ ਤਤੀਰ੍ਹੀ ਅਤੇ ਤਾਰਾ ਮੱਛੀ ਆਦਿ ਵਿੱਚ ਹੀ ਦਿਮਾਗ਼ ਨਹੀਂ ਹੁੰਦਾ ਭਾਵੇਂ ਇਹਨਾਂ ਵਿੱਚ ਖਿੱਲਰਵਾਂ ਨਸ-ਪ੍ਰਬੰਧ ਹੁੰਦਾ ਹੈ। ਇਹ ਸਿਰ ਵਿੱਚ ਮੂਲ ਸੰਵੇਦਨਾਵਾਂ ਜਿਵੇਂ ਕਿ ਨਿਗ੍ਹਾ, ਸੁਆਦ, ਛੋਹ, ਸੁਣਵਾਈ ਅਤੇ ਗੰਧ ਆਦਿ ਦੇ ਅੰਗਾਂ ਕੋਲ ਸਥਿਤ ਹੁੰਦਾ ਹੈ। ਕਿਸੇ ਰੀੜ੍ਹਦਾਰ ਜੀਵ ਦਾ ਦਿਮਾਗ਼ ਉਹਦੇ ਸਰੀਰ ਦਾ ਸਭ ਤੋਂ ਜਟਿਲ ਅੰਗ ਹੁੰਦਾ ਹੈ।
ਡੀਯੂਈ ਦਸ਼ਮਲਵ ਵਰਗੀਕਰਣ ਇੱਕ ਲਾਇਬ੍ਰੇਰੀ ਦੀ ਤਕਨੀਕ ਹੈ, ਇਸ ਨੂੰ 1876 ਵਿੱਚ ਅਮਰੀਕਨ ਲਾਈਬ੍ਰੇਰੀਅਨ ਮੈਲਵਿਲ ਡੀਯੂਈਨੇ ਇਸ ਨੂੰ ਬੜੀ ਲਿਆਕਤ, ਖੋਜ ਅਤੇ ਮੇਹਨਤ ਨਾਲ ਤਿਆਰ ਕੀਤਾ। ਇਹ ਸੰਸਾਰ ਦੀ ਸਬ ਤੋਂ ਪਹਿਲੀ ਅਧੁਨਿਕ ਲਾਇਬ੍ਰੇਰੀ ਵਿਸ਼ਾ ਵਰਗੀਕਰਣ ਦੀ ਤਕਨੀਕ ਹੈ। ਇਹ ਬਹੁਤ ਅਸਾਨ ਤਕਨੀਕ ਸੀ, ਜੋ ਜਲਦੀ ਹੀ ਅਮਰੀਕਾ ਤੋਂ ਬਾਹਰ ਸਾਰੇ ਵਿਸ਼ਵ ਵਿੱਚ ਫੈਲ ਗਈ ਅਤੇ ਕਈ ਲਾਇਬ੍ਰੇਰੀਆਂ ਇਸ ਦਾ ਪ੍ਰਯੋਗ ਕਰਨ ਲੱਗ ਪਈਆਂ। ਇਸ ਦੀ ਪ੍ਰ੍ਸਿੱਧੀ ਦੇ ਉਪਰੰਤ ਇਸ ਦੇ ਹੋਰ ਵੀ ਕਈ ਨਵੇਂ ਸੰਸਕਰਣ ਆਉਣ ਲਗੇ। 2011 ਵਿੱਚ ਇਹ ਆਪਣੇ 23 ਵੇ ਸੰਸਕਰਣ ਵਿੱਚ ਸੀ। ਜਦੋਂ 1924 ਵਿੱਚ ਰੰਗਨਾਥਨ ਨੂੰ ਇਸ ਦਾ ਅਧਿਐਨ ਕਰਨਾ ਪਿਆ ਤਾਂ ਉਸ ਵੇਲੇ ਇਹ ਤਕਨੀਕ ਆਪਣੇ 11 ਵੇ ਸੰਸਕਰਣ ਵਿੱਚ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਦ ਮੈਟਰਿਕਸ ਇੱਕ ਅਮਰੀਕੀ-ਆਸਟ੍ਰੇਲੀਆਈ ਸਾਇੰਸ ਫ਼ਿਕਸ਼ਨ ਐਕਸ਼ਨ ਫਿਲਮ ਹੈ ਜੋ 1999 ਵਿੱਚ ਰਿਲੀਜ਼ ਹੋਈ। ਇਸ ਫਿਲਮ ਦਾ ਨਿਰਦੇਸ਼ਨ ਵਾਕੋਵਸਕੀ ਭਰਾਵਾਂ ਦੁਆਰਾ ਕੀਤਾ ਗਿਆ। ਇਸ ਵਿੱਚ ਕੀਆਨੂ ਰੀਵਸ, ਲਾਰੈਂਸ ਫਿਸ਼ਬਰਨ, ਕੈਰੀ ਐਨ ਮੌਸ, ਜੋ ਪੈਨਤੋਲਿਆਨੋ ਅਤੇ ਹੂਗੋ ਵੀਵਿੰਗ ਨਾਂ ਦੇ ਐਕਟਰਾਂ ਨੇ ਅਦਾਕਾਰੀ ਕੀਤੀ। ਫ਼ਿਲਮ ਵਿੱਚ ਇੱਕ ਤਬਾਹਸ਼ੁਦਾ ਭਵਿੱਖ ਦਿਖਦਾ ਹੈ, ਜਿਸ ਵਿੱਚ ਉਹ ਹਕੀਕਤ ਜੋ ਜ਼ਿਆਦਾਤਰ ਇਨਸਾਨਾਂ ਨੂੰ ਵਿਖਾਈ ਦਿੰਦੀ ਹੈ, ਦਰਅਸਲ ਇੱਕ ਬਣਾਉਟੀ ਹਕੀਕਤ, ਜਾਂ ਸਾਇਬਰ ਸਪੇਸ ਹੈ, ਜਿਸ ਨੂੰ ਕਿਹਾ ਜਾਂਦਾ ਹੈ "ਦੀ ਮੈਟ੍ਰਿਕਸ", ਅਤੇ ਜੋ ਸਜੀਵ ਮਸ਼ੀਨਾਂ ਨੇ ਬਣਾਇਆ ਹੈ, ਤਾਂਕਿ ਉਹ ਇਨਸਾਨੀ ਆਬਾਦੀ ਨੂੰ ਬੇਅਸਰ ਕਰਕੇ ਦਬਾ ਸਕਣ, ਅਤੇ ਉਨ੍ਹਾਂ ਦੇ ਸ਼ਰੀਰ ਦੀ ਤਪਸ਼ ਅਤੇ ਬਿਜਲੀ ਨੂੰ ਊਰਜਾ ਦੇ ਸਾਧਨ ਦੇ ਤੌਰ ਉੱਤੇ ਇਸਤੇਮਾਲ ਕੀਤਾ ਜਾ ਸਕੇ। ਇੱਕ "ਨਿਓ" ਨਾਮੀ ਕੰਪਿਊਟਰ ਪ੍ਰੋਗਰਾਮਰ ਨੂੰ ਇਹ ਸੱਚਾਈ ਪਤਾ ਲਗਦੀ ਹੈ, ਅਤੇ ਉਹ ਮਸ਼ੀਨਾਂ ਦੇ ਖ਼ਿਲਾਫ਼ ਇੱਕ ਬਗ਼ਾਵਤ ਵਿੱਚ ਸ਼ਾਮਿਲ ਹੋ ਜਾਂਦਾ ਹੈ, ਜਿਸ ਵਿੱਚ ਹੋਰ ਲੋਕ ਵੀ ਸ਼ਾਮਿਲ ਹਨ ਜੋ ਕਿ ਉਸ "ਸੁਪਨਈ ਦੁਨੀਆ" ਤੋਂ ਆਜ਼ਾਦ ਹੋ ਕੇ ਹਕੀਕਤ ਵਿੱਚ ਦਾਖ਼ਲ ਹੋ ਗਏ ਹਨ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਖ਼ਰਤੂਮ ਸੁਡਾਨ ਅਤੇ ਖ਼ਰਤੂਮ ਸੂਬੇ ਦੀ ਰਾਜਧਾਨੀ ਅਤੇ ਦੂਜਾ ਸਭ ਤੋਂ ਵੱਡਾ ਸ਼ਹਿਰ ਹੈ। ਇਹ ਉੱਤਰ ਵਿੱਚ ਵਿਕਟੋਰੀਆ ਝੀਲ ਵੱਲੋਂ ਆਉਂਦੀ ਚਿੱਟੀ ਨੀਲ ਅਤੇ ਪੱਛਮ ਵਿੱਚ ਇਥੋਪੀਆ ਤੋਂ ਆਉਂਦੀ ਨੀਲੀ ਨੀਲ ਦੇ ਸੰਗਮ ਉੱਤੇ ਸਥਿਤ ਹੈ। ਉਹ ਥਾਂ ਜਿੱਥੇ ਇਹ ਦੋਵੇਂ ਦਰਿਆ ਮਿਲਦੇ ਹਨ, ਉਸਨੂੰ "ਅਲ-ਮੋਗਰਨ" ਕਿਹਾ ਜਾਂਦਾ ਹੈ ਜਿਸਦਾ ਮਤਲਬ ਹੈ ਸਮਪ੍ਰਵਾਹ। ਮੁੱਖ ਨੀਲ ਦਰਿਆ ਅੱਗੋਂ ਉੱਤਰ ਨੂੰ ਮਿਸਰ ਅਤੇ ਭੂ ਮੱਧ ਸਾਗਰ ਵੱਲ ਵਗਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।