ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸਟੈਨ ਲੀ (ਜਨਮ ਸਟੈਨਲੇ ਮਾਰਟਿਨ ਲੀਬਰ /L i ਅ ər / ; 28 ਦਸੰਬਰ, 1922 - 12 ਨਵੰਬਰ, 2018) ਇੱਕ ਅਮਰੀਕੀ ਕਾਮਿਕ ਕਿਤਾਬ ਲੇਖਕ, ਸੰਪਾਦਕ, ਪ੍ਰਕਾਸ਼ਕ, ਅਤੇ ਨਿਰਮਾਤਾ ਸੀ। ਉਹ ਦੋ ਦਹਾਕਿਆਂ ਲਈ ਇੱਕ ਪਰਿਵਾਰਿਕ ਕਾਰੋਬਾਰ ਮਾਰਵਲ ਕਾਮਿਕਸ ਦਾ ਪ੍ਰਾਇਮਰੀ ਸਿਰਜਣਾਤਮਕ ਲੀਡਰ ਰਿਹਾ ਅਤੇ ਇਸਦੇ ਪਬਲਿਸ਼ਿੰਗ ਹਾਊਸ ਦੀ ਇੱਕ ਛੋਟੀ ਜਿਹੀ ਵੰਡ ਤੋਂ ਲੈ ਕੇ ਇੱਕ ਮਲਟੀਮੀਡੀਆ ਕਾਰਪੋਰੇਸ਼ਨ ਤੱਕ ਵਿਕਸਤ ਕੀਤਾ ਜਿਸਨੇ ਕਾਮਿਕਸ ਉਦਯੋਗ ਵਿੱਚ ਦਬਦਬਾ ਬਣਾਇਆ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਮੇਰਿਲ ਸਟਰੀਪ (ਜਨਮ ਸਮੇਂ ਮੇਰੀ ਲੂਈਸ ਸਟਰੀਪ; 22 ਜੂਨ 1949) ਇੱਕ ਅਮਰੀਕੀ ਐਕਟਰੈਸ ਹੈ ਜਿਸ ਨੇ ਰੰਗ ਮੰਚ, ਟੀਵੀ ਅਤੇ ਫਿਲਮਾਂ ਵਿੱਚ ਕੰਮ ਕੀਤਾ ਹੈ। ਉਸ ਨੂੰ ਵਿਆਪਕ ਤੌਰ ਤੇ ਅੱਜ ਤੱਕ ਦੇ ਜੀਵਤ ਸਭ ਤੋਂ ਵੱਡੇ ਕਲਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।ਮੇਰਿਲ ਨੇ ਰੰਗ ਮੰਚ ਉੱਤੇ ਆਪਣੀ ਵਿਵਸਾਇਕ ਸ਼ੁਰੁਆਤ ਦ ਪਲੇਬਾਏ ਆਫ ਨੇਵਿੱਲ (1971) ਦੇ ਨਾਲ ਅਤੇ ਪਰਦੇ ਉੱਤੇ ਇੱਕ ਟੀਵੀ ਫਿਲਮ ਦ ਡੇਡਲੀਏਸਟ ਸੀਜਨ (1977) ਦੇ ਨਾਲ ਕੀਤੀ। ਉਸ ਹੀ ਸਾਲ ਉਸ ਨੇ ਫਿਲਮੀ ਜਗਤ ਵਿੱਚ ਆਪਣੀ ਪਹਿਲੀ ਪਿਕਚਰ ਜੂਲੀਆ (1977) ਦੇ ਨਾਲ ਕਦਮ ਰੱਖਿਆ। 1978 ਦੀ ਫਿਲਮ ਦ ਡਿਅਰ ਹੰਟਰ ਅਤੇ 1979 ਦੀ ਫਿਲਮ ਕਰੇਮਰ ਵਰਸੇਜ ਕਰੇਮਰ, ਜਿਸ ਤੇ ਹਿੰਦੀ ਫਿਲਮ ਅਕੇਲੇ ਹਮ ਅਕੇਲੇ ਤੁਮ ਆਧਾਰਿਤ ਸੀ,
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ ਲਾਗ/ਪ੍ਰਾਪਤ-ਕੀਤਾ ਪ੍ਰਤੀਰੋਧਤਾ-ਘਾਟ ਰੋਗ-ਲੱਛਣ(ਅੰਗਰੇਜ਼ੀ: Human Immunodeficiency Virus Infection/Acquired Immunodeficiency Syndromeਜਾਂ ਐੱਚ.ਆਈ.ਵੀ./ਏਡਜ਼)ਮਨੁੱਖੀ ਰੋਗ-ਪ੍ਰਤੀਰੋਧੀ ਪ੍ਰਣਾਲੀ ਦਾ ਰੋਗ ਹੈ ਜੋ ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ (HIV) ਰਾਹੀਂ ਫੈਲਦਾ ਹੈ। ਮੁਢਲੀ ਲਾਗ ਸਮੇਂ ਇਨਸਾਨ ਨੂੰ ਨਜ਼ਲਾ ਵਰਗੀ ਬਿਮਾਰੀ ਮਹਿਸੂਸ ਹੋ ਸਕਦੀ ਹੈ। ਵਿਸ਼ੇਸ਼ ਤੌਰ ਉੱਤੇ ਇਸ ਤੋਂ ਬਾਅਦ ਬਿਨਾਂ ਕਿਸੇ ਲੱਛਣਾਂ ਵਾਲਾ ਲੰਮਾ ਸਮਾਂ ਆਉਂਦਾ ਹੈ। ਫੇਰ ਜਿਵੇਂ-ਜਿਵੇਂ ਬਿਮਾਰੀ ਅੱਗੇ ਵਧਦੀ ਹੈ, ਇਹ ਮੱਨੁਖ ਦੀ ਪ੍ਰਤੀਰੋਧੀ ਪ੍ਰਨਾਲੀ ਨਾਲ਼ ਹੋਰ ਛੇੜਛਾੜ ਕਰਨ ਲੱਗ ਪੈਂਦੀ ਹੈ ਜਿਸ ਕਰ ਕੇ ਮਨੁੱਖ ਨੂੰ ਹੋਰ ਕਈ ਲਾਗਾਂ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ ਜਿਵੇਂ ਕਿ ਮੌਕਾਪ੍ਰਸਤ ਛੂਤਾਂ ਅਤੇ ਗਿਲ੍ਹਟੀਆਂ, ਜੋ ਕਿਰਿਆਸ਼ੀਲ ਪ੍ਰਤੀਰੋਧੀ ਪ੍ਰਣਾਲੀ ਵਾਲੇ ਮਨੁੱਖਾਂ ਨੂੰ ਹਾਨੀ ਨਹੀਂ ਕਰਦੀਆਂ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਜੇ-ਪੌਪ (ਜਪਾਨੀ, ਜੀਪੋਪਪੂ ; ਅਕਸਰ ਜੇ-ਪੀਓਪੀ ਦੇ ਤੌਰ ਤੇ ਸਟਾਈਲਾਈਜ਼; ਜਪਾਨੀ ਪੌਪ ਲਈ ਇੱਕ ਛੋਟਾ), ਮੂਲ ਨੂੰ ਵੀ pops (ポップス, poppusu) ਦੇ ਤੌਰ ਤੇ ਜਾਣੀ ਜਾਂਦੀ ਇੱਕ ਸੰਗੀਤਕ ਸ਼ੈਲੀ ਹੈ ਜੋ 1990 ਦੇ ਦਹਾਕੇ ਵਿੱਚ ਜਾਪਾਨ ਦੀ ਸੰਗੀਤਕ ਮੁੱਖ ਧਾਰਾ ਵਿੱਚ ਦਾਖਲ ਹੋਈ ਸੀ। ਆਧੁਨਿਕ ਜੇ-ਪੌਪ ਦੀਆਂ ਜੜ੍ਹਾਂ ਰਵਾਇਤੀ ਜਪਾਨੀ ਸੰਗੀਤ ਵਿੱਚ ਹਨ, ਪਰ ਮਹੱਤਵਪੂਰਣ ਤੌਰ 'ਤੇ 1960 ਦੇ ਦਹਾਕੇ ਦੇ ਪੌਪ ਅਤੇ ਰਾਕ ਸੰਗੀਤ ਵਿਚ, ਜਿਵੇਂ ਕਿ ਬੀਟਲਜ਼ ਅਤੇ ਦਿ ਬੀਚ ਬੁਆਏਜ਼, ਜਿਸਨੇ ਜਾਪਾਨੀ ਰਾਕ ਬੈਂਡਾਂ ਜਿਵੇਂ ਕਿ ਹੈਪੀ ਐਂਡ ਫਿਉਜ਼ਿੰਗ ਰਾਕ ਵਰਗੇ ਜਪਾਨੀ ਸੰਗੀਤ ਨੂੰ 1970 ਦੇ ਸ਼ੁਰੂ ਵਿੱਚ ਸ਼ੁਰੂ ਕੀਤਾ। ਜੇ-ਪੌਪ ਨੂੰ ਅੱਗੇ 1970 ਦੇ ਦਹਾਕੇ ਦੇ ਅੰਤ ਵਿੱਚ ਨਵੀਂ ਵੇਵ ਸਮੂਹਾਂ ਦੁਆਰਾ, ਖਾਸ ਕਰਕੇ ਇਲੈਕਟ੍ਰਾਨਿਕ ਸਿੰਥ-ਪੌਪ ਬੈਂਡ ਯੈਲੋ ਮੈਜਿਕ ਆਰਕੈਸਟਰਾ ਅਤੇ ਪੌਪ ਰਾਕ ਬੈਂਡ ਸਾਊਥਰਨ ਆਲ ਸਟਾਰਜ਼ ਪ੍ਰਭਾਸ਼ਿਤ ਕੀਤਾ ਗਿਆ ਸੀ।ਅਖੀਰ ਵਿੱਚ, ਜੇ-ਪੌਪ ਨੇ ਜਪਾਨੀ ਸੰਗੀਤ ਦੇ ਦ੍ਰਿਸ਼ ਵਿੱਚ ਕਾਇਯਕਯੋਕੁ ("ਲਾਇਰਿਕ ਗਾਇਨ ਸੰਗੀਤ", 1920 ਤੋਂ 1980 ਦੇ ਦਰਮਿਆਨ ਜਾਪਾਨੀ ਪੌਪ ਸੰਗੀਤ ਲਈ ਇੱਕ ਸ਼ਬਦ) ਦੀ ਥਾਂ ਲੈ ਲਈ। ਇਹ ਸ਼ਬਦ ਜਾਪਾਨੀ ਮੀਡੀਆ ਦੁਆਰਾ ਜਾਪਾਨੀ ਸੰਗੀਤ ਨੂੰ ਵਿਦੇਸ਼ੀ ਸੰਗੀਤ ਤੋਂ ਵੱਖ ਕਰਨ ਲਈ ਤਿਆਰ ਕੀਤਾ ਗਿਆ ਸੀ ਅਤੇ ਹੁਣ ਜ਼ਿਆਦਾਤਰ ਜਪਾਨੀ ਪ੍ਰਸਿੱਧ ਸੰਗੀਤ ਦਾ ਹਵਾਲਾ ਦਿੰਦਾ ਹੈ। ਜਪਾਨੀ ਪੌਪ ਸੰਗੀਤ ਦੀਆਂ ਪ੍ਰਸਿੱਧ ਸ਼ੈਲੀਆਂ ਵਿੱਚ 1970 – 1980 ਦੇ ਦਹਾਕਿਆਂ ਦੌਰਾਨ ਟੈਕਨੋਪੌਪ, 1980 ਵਿਆਂ ਵਿੱਚ ਸਿਟੀ ਪੌਪ ਅਤੇ 1990 ਦੇ ਦਹਾਕੇ ਵਿੱਚ ਸ਼ਿਬੂਆ-ਕੇਈ ਸ਼ਾਮਲ ਸਨ।
ਦਸਤਾਵੇਜ਼ੀ ਫਿਲਮ ਹੈ, ਇੱਕ ਗੈਰ-ਗਲਪ ਫ਼ਿਲਮ ਹੈ ਜਿਸਦਾ ਮਕਸਦ ਯਥਾਰਥ ਦੇ ਕਿਸੇ ਪਹਿਲੂ ਨੂੰ ਦਸਤਾਵੇਜ਼ ਵਜੋਂ ਸਾਂਭਣਾ ਹੁੰਦਾ ਹੈ, ਜਿਸਦੀ ਵਰਤੋਂ ਸਿੱਖਿਆ, ਇਤਿਹਾਸਕ ਰਿਕਾਰਡ ਰੱਖਣ ਲਈ ਕੀਤੀ ਜਾਂਦੀ ਹੈ। ਅਜਿਹੀਆਂ ਫਿਲਮਾਂ ਨੂੰ ਮੂਲ ਤੌਰ ਤੇ ਫਿਲਮ ਸਟਾਕ ਤੇ ਬਣਾਇਆ ਜਾਂਦਾ ਸੀ - ਉਦੋਂ ਇਹ ਇਕੋ ਇੱਕ ਮਾਧਿਅਮ ਉਪਲਬਧ ਸੀ - ਪਰ ਹੁਣ ਵੀਡੀਓ ਅਤੇ ਡਿਜ਼ੀਟਲ ਉਤਪਾਦਾਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ ਜਿਨ੍ਹਾਂ ਨੂੰ ਸਿੱਧੇ ਵੀਡੀਓ ਵਜੋਂ, ਇੱਕ ਟੀਵੀ ਸ਼ੋਅ ਵਿੱਚ ਜਾਂ ਸਿਨੇਮਾ ਵਿੱਚ ਸਕ੍ਰੀਨਿੰਗ ਲਈ ਰਿਲੀਜ ਕੀਤਾ ਜਾ ਸਕਦਾ ਹੈ। "ਦਸਤਾਵੇਜ਼ੀ" ਨੂੰ "ਫ਼ਿਲਮ ਬਣਾਉਣ ਦੇ ਅਭਿਆਸ, ਇੱਕ ਸਿਨੇਮਾ ਦੀ ਪਰੰਪਰਾ, ਅਤੇ ਦਰਸ਼ਕਾਂ ਦੀ ਰਿਸੈਪਸ਼ਨ ਦੇ ਮੋਡ" ਦੇ ਰੂਪ ਵਿੱਚ ਬਿਆਨ ਕੀਤਾ ਗਿਆ ਹੈ, ਜੋ ਕਿ ਲਗਾਤਾਰ ਵਿਕਸਤ ਹੋ ਰਹੀ ਕਲਾ ਹੈ ਅਤੇ ਇਸਦੀਆਂ ਕੋਈ ਸਪਸ਼ਟ ਸੀਮਾਵਾਂ ਨਹੀਂ ਹਨ।
ਸੂਰਜ (ਚਿੰਨ੍ਹ: ) ਇੱਕ ਤਾਰਾ ਹੈ, ਜੋ ਕਿ ਸਾਡੇ ਸੌਰ ਮੰਡਲ ਦੇ ਵਿਚਕਾਰ ਸਥਿਤ ਹੈ। ਇਹ ਧਰਤੀ ਤੇ ਊਰਜਾ ਦਾ ਮੁੱਖ ਸ੍ਰੋਤ ਹੈ। ਇਸਦਾ ਕੁੱਲ ਵਿਆਸ ਧਰਤੀ ਤੋਂ 109 ਗੁਣਾ ਹੈ ਅਤੇ ਕੁੱਲ ਮਾਦਾ ਧਰਤੀ ਤੋਂ 330,000 ਗੁਣਾ ਜਿਆਦਾ ਹੈ। ਸੂਰਜ ਹਾਈਡਰੋਜਨ ਅਤੇ ਹੀਲੀਅਮ ਗੈਸ ਦਾ ਭੰਡਾਰ ਹੈ, ਇਸ ਤੋਂ ਇਲਾਵਾ ਥੋੜੀ ਮਾਤਰਾ ਵਿੱਚ ਆਕਸੀਜਨ, ਕਾਰਬਨ, ਨੀਓਨ ਅਤੇ ਲੋਹਾ ਹੈ।ਸੂਰਜ ਦਾ ਇੱਕ ਚੱਕਰ ਅਕਾਸ਼-ਗੰਗਾ ਦੇ ਇਰਦ-ਗਿਰਦ 250 ਲੱਖ ਸਾਲਾਂ ਵਿੱਚ ਪੂਰਾ ਹੁੰਦਾ ਹੈ। ਸੂਰਜ ਅਕਾਸ਼-ਗੰਗਾ ਦੇ ਕੇਂਦਰ ਤੋਂ 30,000 ਰੋਸ਼ਨੀ-ਵਰ੍ਹੇ ਦੂਰ ਹੈ। ਸੂਰਜ ਦੀ ਉਮਰ 4.6 ਅਰਬ ਸਾਲ ਦੀ ਹੈ। ਸੂਰਜ ਦੇ ਉੱਤੇ ਕਈ ਕਾਲੇ ਰੰਗ ਦੇ ਧੱਬੇ ਹਨ, ਇਨ੍ਹਾਂ ਧੱਬਿਆਂ ਦੀ ਗਿਣਤੀ ਸਮੇਂ ਨਾਲ ਬਦਲਦੀ ਰਹਿੰਦੀ ਹੈ। ਹਰ 11 ਸਾਲ ਬਾਅਦ ਇਨ੍ਹਾਂ ਦੀ ਗਿਣਤੀ ਵੱਧ ਜਾਂਦੀ ਹੈ। ਇਸ ਦੀ ਸਤਹ ਦਾ ਤਾਪਮਾਨ 6,000 ਡਿਗਰੀ ਸੈਂਟੀਗਰੇਡ ਹੈ। ਸਤਹਿ ਤੋਂ ਅੰਦਰ ਵੱਲ ਜਾਣ ਨਾਲ ਇਹ ਤਾਪਮਾਨ ਹੋਰ ਜ਼ਿਆਦਾ ਹੋ ਜਾਂਦਾ ਹੈ। ਵਿਗਿਆਨੀਆਂ ਮੁਤਾਬਿਕ ਸੂਰਜ ਦੀ ਕੁਲ ਉਮਰ ਤਕਰੀਬਨ 10 ਅਰਬ ਸਾਲ ਹੈ।
ਸੰਸਾਰ ਸਿਹਤ ਸੰਗਠਨ ਅਨੁਸਾਰ ਹਿੰਸਾ ਦੀ ਪਰਿਭਾਸ਼ਾ ਹੈ: "ਜਾਣ ਬੁਝਕੇ ਸਰੀਰਕ ਤਾਕਤ ਜਾਂ ਧੱਕੇ-ਜ਼ੋਰ ਦੀ ਵਰਤੋਂ ਕਰਨ ਨੂੰ ਹਿੰਸਾ ਕਿਹਾ ਜਾਂਦਾ ਹੈ Iਇਹ ਧੱਕਾ-ਜ਼ੋਰੀ ਕਿਸੇ ਖ਼ਾਸ ਗਰੁੱਪ ਦੇ ਖਿਲਾਫ਼ ਵੀ ਹੋ ਸਕਦਾ ਹੈ, ਕਿਸੇ ਬਰਾਦਰੀ ਦੇ ਖਿਲਾਫ਼ ਵੀ ਹੋ ਸਕਦਾ ਹੈI ਇਹ ਧੱਕਾ-ਜ਼ੋਰੀ ਕਿਸੇ ਦੂਜੇ ਮਨੁੱਖ ਉਪਰ ਵੀ ਹੋ ਸਕਦੀ ਹੈ ਅਤੇ ਆਪਣੇ ਆਪ ਉਪਰ ਵੀ ਹੋ ਸਕਦੀ ਹੈI ਇਸ ਦੇ ਨਤੀਜੇ ਵਜੋਂ ਕਿਸੇ ਦੀ ਮੌਤ ਵੀ ਹੋ ਸਕਦੀ ਹੈ, ਕਿਸੇ ਨੂੰ ਸਰੀਰਕ ਨੁਕਸਾਨ ਪਹੁੰਚ ਸਕਦਾ ਹੈ, ਕਿਸੇ ਨੂੰ ਸੱਟ ਫੇਟ ਲਗ ਸਕਦੀ ਹੈ ਅਤੇ ਇਸੇ ਦੀ ਮਾਨਸਿਕਤਾ ਵੀ ਜ਼ਖਮੀ ਹੋ ਸਕਦੀ ਹੈI" ਇਸ ਪਰਿਭਾਸ਼ਾ ਵਿੱਚ ਤਾਕਤ ਦੀ ਵਰਤੋਂ ਵਾਕੰਸ਼ ਜੋੜਨ ਨਾਲ ਹਿੰਸਾ ਦੇ ਰਵਾਇਤੀ ਅਰਥਾਂ ਦਾ ਵਿਸਤਾਰ ਕੀਤਾ ਗਿਆ ਹੈ।ਸੰਸਾਰ ਪੱਧਰ 'ਤੇ ਇਸ ਤਰ੍ਹਾਂ ਦੀ ਹਿੰਸਾ ਕਾਰਨ ਹਰ ਸਾਲ 15 ਲੱਖ ਲੋਕ ਆਪਣੀ ਜਾਨ ਗੁਆ ਬੈਠਦੇ ਹਨI ਜਿਨ੍ਹਾਂ ਵਿਚੋਂ 50 ਪ੍ਰਤੀਸ਼ਤ ਆਪਣੇ ਆਪ ਉਪਰ ਕੀਤੀ ਹਿੰਸਾ ਭਾਵ ਖੁਦਕੁਸ਼ੀ ਕਾਰਨ ਜਾਨ ਗੁਆਂਦੇ ਹਨ, 35 ਪ੍ਰਤੀਸ਼ਤ ਲੋਕ ਹੋਰਾਂ ਹਥੋਂ ਮਾਰੇ ਜਾਂਦੇ ਹਨ ਅਤੇ 12 ਪ੍ਰਤੀਸ਼ਤ ਲੋਕਾਂ ਦਾ ਜੀਵਨ ਯੁੱਧ ਜਾਂ ਹੋਰ ਤਰ੍ਹਾਂ ਦੇ ਦੰਗੇ ਫਸਾਦਾਂ ਦੀ ਭੇਟਾ ਚੜ੍ਹ ਜਾਂਦਾ ਹੈI
ਕੰਪਿਊਟਰ ਹਾਰਡਵੇਆਰ, ਕੰਪਿਊਟਰ ਦਾ ਭੌਤਿਕ ਭਾਗ ਹੁੰਦਾ ਹੈ ਜਿਸ ਉੱਤੇ ਡਿਜੀਟਲ ਸਰਕਿਟ ਲੱਗੇ ਹੁੰਦੇ ਹਨ। ਫਰਮਵੇਅਰ ਕਿਸੇ ਸਾਫਟਵੇਅਰ ਦੀ ਇੱਕ ਵਿਸ਼ੇਸ਼ ਕਿਸਮ ਹੁੰਦੀ ਹੈ ਜਿਸਨੂੰ ਜ਼ਰੂਰਤ ਪੈਣ ਉੱਤੇ ਬਦਲਿਆ ਜਾ ਸਕਦਾ ਹੈ ਅਤੇ ਹਾਰਡਵੇਅਰ ਯੰਤਰਾਂ ਉੱਤੇ ਸੁਰੱਖਿਅਤ ਕੀਤਾ ਜਾ ਸਕਦਾ ਹੈ ਜਿਵੇਂ ਕੇਵਲ ਅਧਿਐਨ ਸਿਮਰਤੀ (ਰੋਮ) ਜਿੱਥੇ ਇਸਨੂੰ ਤੱਤਕਾਲ ਬਦਲਿਆ ਨਹੀਂ ਜਾ ਸਕਦਾ ਹੈ (ਅਤੇ ਇਸਲਈ, ਵਸਤੁਪਰਕ ਰਹਿਣ ਦੀ ਤੁਲਣਾ ਵਿੱਚ ਸਥਿਰ ਬਣਾ ਦਿੱਤਾ ਜਾਂਦਾ ਹੈ।
ਘਰੇਲੂ ਰਸੋਈ ਗੈਸ (Liquefied petroleum gas) (LPG) ਜੋ ਕਿ ਪ੍ਰੋਪੇਨ (C3H8) ਅਤੇ ਬਿਉਟੇਨ (C4H10) ਦਾ ਮਿਸ਼ਰਨ ਹੈ। ਉਕਤ ਦੋਨੋਂ ਹੀ ਹਾਈਡਰੋਕਾਰਬਨ ਹਨ ਅਤੇ ਬਹੁਤ ਜਿਆਦਾ ਬਲਣਸ਼ੀਲ ਹਨ। ਇਹਨਾਂ ਦੀ ਵਰਤੋਂ ਘਰਾਂ ਵਿੱਚ ਖਾਣਾ ਪਕਾਉਣ ਲਈ ਕੀਤੀ ਜਾਂਦੀ ਹੈ। ਆਉਣ ਵਾਲੇ ਸਮੇਂ ਵਿੱਚ ਇਸ ਦੀ ਵਰਤੋਂ ਜਹਾਜਾਂ ਅਤੇ ਫਰਿਜਾਂ 'ਚ ਵੀ ਹੋਣ ਲੱਗ ਪਈ ਹੈ ਤਾਂ ਕਿ ਓਜੋਨ ਦੀ ਪਰਤ ਦੀ ਰੱਖਿਆ ਕੀਤੀ ਜਾ ਸਕੇ। ਦੋਨੋਂ ਗੈਸ ਦਾ ਮਿਸ਼ਰਨ ਦਾ ਅਨੁਪਾਤ ਮੋਸਮ ਅਨੁਸਾਰ ਬਦਲਦਾ ਰਹਿੰਦਾ ਹੈ ਸਰਦੀਆਂ ਦੇ ਮੋਸਮ ਵਿੱਚ ਪ੍ਰੋਪੇਨ ਅਤੇ ਗਰਮੀਆਂ ਦੇ ਮੋਸਮ ਵਿੱਚ ਬਿਉਟੇਨ ਦੀ ਮਾਤਰਾ ਵੱਧ ਹੁੰਦੀ ਹੈ। ਗੈਸ ਦੀ ਲੀਕ ਹੋਣ ਦਾ ਪਤਾ ਲਾਉਣ ਲਈ ਇਸ ਵਿੱਚ ਈਥੇਨਥਿਉਲ ਦੀ ਮਾਤਰ ਮਿਲਾਈ ਜਾਂਦੀ ਹੈ।
ਜੋ ਰਚਨਾ ਸੁਣਨ ਦੁਆਰਾ ਹੀ ਨਹੀਂ ਸਗੋਂ ਦ੍ਰਿਸ਼ਟੀ ਦੁਆਰਾ ਵੀ ਦਰਸ਼ਕਾਂ ਦੇ ਹਿਰਦੇ ਵਿੱਚ ਰਸ ਅਨੁਭੂਤੀ ਕਰਾਂਦੀ ਹੈ ਉਸਨੂੰ ਡਰਾਮਾ ਜਾਂ ਦ੍ਰਿਸ਼ – ਕਾਵਿ ਕਹਿੰਦੇ ਹਨ। ਇਹ ਗਲਪ ਦੀ ਇੱਕ ਵਿਸ਼ੇਸ਼ ਕਿਸਮ ਹੈ ਜਿਸ ਵਿੱਚ ਮੰਚ ਤੇ ਅਦਾਇਗੀ ਰਾਹੀਂ ਸੰਚਾਰ ਸੰਭਵ ਹੁੰਦਾ ਹੈ। ਡਰਾਮੇ ਵਿੱਚ ਸ਼ਰਵਣੀ ਕਵਿਤਾ ਨਾਲੋਂ ਜਿਆਦਾ ਰਮਣੀਅਤਾ ਹੁੰਦੀ ਹੈ। ਸ਼ਰਵਣੀ ਕਵਿਤਾ ਹੋਣ ਦੇ ਕਾਰਨ ਇਹ ਲੋਕ ਚੇਤਨਾ ਨਾਲ ਮੁਕਾਬਲਤਨ ਜਿਆਦਾ ਘਨਿਸ਼ਠ ਤੌਰ 'ਤੇ ਜੁੜਿਆ ਹੈ। ਨਾਟ ਸ਼ਾਸਤਰ ਵਿੱਚ ਲੋਕ ਚੇਤਨਾ ਨੂੰ ਡਰਾਮੇ ਦੇ ਲਿਖਾਈ ਅਤੇ ਮੰਚਨ ਦੀ ਮੂਲ ਪ੍ਰੇਰਨਾ ਮੰਨਿਆ ਗਿਆ ਹੈ।
ਸਟੀਫਨ ਐਡਵਿਨ ਕਿੰਗ (ਜਨਮ 21 ਸਤੰਬਰ, 1947) ਅਮਰੀਕੀ ਲੇਖਕ ਹੈ ਜੋ ਕਿ ਕਈ ਤਰ੍ਹਾਂ ਦੀਆਂ ਡਰਾਉਣੀਆਂ, ਅਲੌਕਿਕ, ਸਸਪੈਂਸ ਅਤੇ ਕਾਲਪਨਿਕ ਫੈਂਟਸੀ ਨਾਵਲਾਂ ਦਾ ਰਚਨਾਕਾਰ ਹੈ। ਉਸਦੀਆਂ ਕਿਤਾਬਾਂ ਦੀਆਂ 350 ਮਿਲੀਅਨ ਤੋਂ ਵੱਧ ਕਾਪੀਆਂ ਵਿਕ ਚੁੱਕੀਆਂ ਹਨ, ਅਤੇ ਉਸਦੀਆਂ ਬਹੁਤ ਸਾਰੀਆਂ ਰਚਨਾਵਾਂ ਉੱਪਰ ਫ਼ੀਚਰ ਫਿਲਮਾਂ, ਟੈਲੀਵਿਜ਼ਨ ਲੜੀਵਾਰਾਂ ਅਤੇ ਕਾਮਿਕ ਕਿਤਾਬਾਂ ਬਣਾਈਆਂ ਗਈਆਂ ਹਨ। ਸਟੀਫਨ ਕਿੰਗ ਦੇ ਅਜੇ ਤੱਕ 61 ਨਾਵਲ (ਜਿਸ ਵਿੱਚ ਉਸਦੇ ਤਖ਼ੱਲੁਸ ਰਿਚਰਡ ਬੈਸ਼ਮੈਨ ਹੇਠ ਛਪੀਆਂ 7 ਕਿਤਾਬਾਂ ਵੀ ਸ਼ਾਮਿਲ ਹਨ) ਛਪ ਚੁੱਕੇ ਹਨ ਅਤੇ ਇਸ ਤੋਂ ਇਲਾਵਾ ਉਸਦੀਆਂ 6 ਗੈਰ-ਕਾਲਪਨਿਕ ਕਿਤਾਬਾਂ ਵੀ ਛਪੀਆਂ ਹਨ। ਉਸਨੇ ਲਗਭਗ 200 ਲਘੂ ਕਹਾਣੀਆਂ ਲਿਖੀਆਂ ਹਨ, ਜਿਨ੍ਹਾਂ ਵਿੱਚੋਂ ਬਹੁਤੀਆਂ ਉਸਦੇ ਕਿਤਾਬਾਂ ਦੇ ਸੰਗ੍ਰਿਹ ਵਿੱਚ ਛਪੀਆਂ ਹਨ।
ਸੈਵਨ ਸੈਮੂਰਾਈ Seven Samurai (七人の侍, Shichinin no Samurai) (七人の侍, Shichinin no Samurai) 1954 ਦੀ ਇੱਕ ਜਪਾਨੀ ਇਤਿਹਾਸਕ ਡਰਾਮਾ ਫਿਲਮ ਹੈ। ਅਕੀਰਾ ਕੂਰੋਸਾਵਾ ਇਸਦਾ ਸਹਿ-ਲੇਖਕ, ਐਡੀਟਰ ਅਤੇ ਨਿਰਦੇਸ਼ਕ ਹੈ। ਇਹ ਕਥਾ ਜਾਪਾਨੀ ਇਤਿਹਾਸ ਦੇ ਸੇਂਗੋਕੂ ਕਾਲ ਦੇ ਸਾਲ 1586 ਦੀ ਹੈ ਇਹ ਇੱਕ ਅਜਿਹੇ ਪਿੰਡ ਦੀ ਦਾਸਤਾਨ ਹੈ ਜੋ ਖੇਤੀ ਨਾਲ ਸੰਬੰਧਿਤ ਹੈ ਅਤੇ ਇਹ ਪਿੰਡ 7 ਰੋਨੀਨ(ਗ਼ੈਰ-ਮਾਸਟਰ ਸੈਮੂਰਾਈ) ਕਰਾਏ ਉੱਤੇ ਲੈਕੇ ਆਉਂਦੇ ਹਨ ਤਾਂਕਿ ਵਾਢੀ ਤੋਂ ਬਾਅਦ ਫ਼ਸਲ ਤੋਂ ਡਾਕੂਆਂ ਤੋਂ ਬਚਾਇਆ ਜਾ ਸਕੇ।
ਕਰ ਜਾਂ ਟੈਕਸ ਕਿਸੇ ਵੀ ਆਰਥਿਕ ਇਕਾਈ ਦੁਆਰਾ ਸਰਕਾਰ ਨੂੰ ਕੀਤਾ ਜਾਣ ਵਾਲਾ ਲਾਜ਼ਮੀ ਭੁਗਤਾਨ ਹੈ ਜਿਸ ਵਿੱਚ ਕਿ ਅਦਾ ਕਰਨ ਵਾਲੀ ਇਕਾਈ ਨੂੰ ਬਦਲੇ ਵਿੱਚ ਕੁਝ ਵੀ ਪ੍ਰਤੱਖ ਤੌਰ 'ਤੇ ਹਾਸਲ ਨਹੀਂ ਹੁੰਦਾ। ਇਹ ਅਦਾਇਗੀਆਂ ਕਨੂੰਨੀ ਤੌਰ 'ਤੇ ਪ੍ਰਵਾਨ ਹੁੰਦੀਆਂ ਹਨ ਅਤੇ ਇਹਨਾਂ ਦੀ ਅਦਾਇਗੀ ਤੋਂ ਇਨਕਾਰ ਜਾਂ ਇਸ ਦੀ ਚੋਰੀ ਕਨੂੰਨ ਤਹਿਤ ਸਜਾ-ਯੋਗ ਹੁੰਦੀ ਹੈ। ਪਰ ਸਰਕਾਰ ਹਰ ਇੱਕ ਤੇ ਕਰ ਨਹੀਂ ਲਗਾਉਦੀ।
ਜਿਨਸੀ ਹਿੰਸਾ, ਕਿਸੇ ਵੀ ਜਿਨਸੀ ਵਿਹਾਰ ਜਾਂ ਜ਼ਬਰਦਸਤੀ ਦੁਆਰਾ ਕਿਸੇ ਜਿਨਸੀ ਕਾਰਵਾਈ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਹੈ, ਕਿਸੇ ਵਿਅਕਤੀ ਦੇ ਜਿਨਸੀ ਰੁਝਾਨ ਦੇ ਖਿਲਾਫ ਨਿਰਦੇਸ਼ਿਤ ਕਾਰਵਾਈ ਜਾਂ ਕੋਈ ਵਿਅਕਤੀ ਕਿਸੇ ਪੀੜਤ ਨਾਲ ਸੰਬੰਧਾਂ ਦੀ ਪਰਵਾਹ ਕੀਤੇ ਬਿਨਾਂ ਕਿਸੇ ਵਿਅਕਤੀ ਦੀ ਤਸਕਰੀ ਦਾ ਕੰਮ ਕਰਦਾ ਹੈ। ਇਹ ਸ਼ਾਂਤੀ ਅਤੇ ਹਥਿਆਰਬੰਦ ਸੰਘਰਸ਼, ਦੋਵੇਂ ਤਰਾਂ ਨਾਲ ਵਾਪਰ ਸਕਦਾ ਹੈ। ਇਹ ਇੱਕ ਵਿਆਪਕ ਘਟਨਾ ਹੈ ਅਤੇ ਇਸਨੂੰ ਮਾਨਸਿਕ, ਵਿਆਪਕ ਅਤੇ ਮਾਨਵੀ ਅਧਿਕਾਰਾਂ ਦੀ ਸਭ ਤੋਂ ਵੱਡੀ ਉਲੰਘਣਾ ਮੰਨਿਆ ਜਾਂਦਾ ਹੈ।ਜਿਨਸੀ-ਹਿੰਸਾ ਇੱਕ ਗੰਭੀਰ ਜਨਤਕ ਸਿਹਤ ਸਮੱਸਿਆ ਹੈ ਅਤੇ ਸਰੀਰਕ ਅਤੇ ਮਾਨਸਿਕ ਸਿਹਤ 'ਤੇ ਗੰਭੀਰ ਜਾਂ ਲੰਮੇ ਸਮੇਂ ਦੇ ਅਸਰ ਕਰਦੀ ਹੈ, ਜਿਵੇਂ ਕਿ ਜਿਨਸੀ ਅਤੇ ਪ੍ਰਜਨਨ ਸਿਹਤ ਸਮੱਸਿਆਵਾਂ, ਆਤਮ ਹੱਤਿਆ ਜਾਂ ਐੱਚ.ਆਈ.ਵੀ ਦੀ ਲਾਗ ਦਾ ਵਧੇਰੇ ਖ਼ਤਰਾ। ਕਿਸੇ ਜਿਨਸੀ ਹਮਲੇ ਦੇ ਨਤੀਜੇ ਵਜੋਂ ਹੋਏ ਕਤਲ ਜਾਂ ਕਿਸੇ ਜਿਨਸੀ ਹਮਲੇ ਦੇ ਕਾਰਨ ਇਕ ਸਨਮਾਨ ਜਾਂ ਇੱਜ਼ਤ ਦੀ ਹੱਤਿਆ ਵੀ ਜਿਨਸੀ ਹਿੰਸਾ ਦਾ ਕਾਰਕ ਹੈ। ਭਾਵੇਂ ਕਿ ਔਰਤਾਂ ਅਤੇ ਲੜਕੀਆਂ ਇਹਨਾਂ ਪੀੜਤਾਂ ਤੋਂ ਬਹੁਤ ਦੁਖੀ ਹਨ, ਜਿਨਸੀ ਹਿੰਸਾ ਕਿਸੇ ਵੀ ਉਮਰ ਵਿਚ ਕਿਸੇ ਨਾਲ ਵਾਪਰ ਸਕਦੀ ਹੈ; ਇਹ ਹਿੰਸਾ ਦੀ ਇੱਕ ਅਜਿਹੀ ਕਾਰਵਾਈ ਹੈ ਜਿਸਨੂੰ ਮਾਪਿਆਂ, ਦੇਖਭਾਲ ਕਰਨ ਵਾਲੇ, ਜਾਣੇ-ਪਛਾਣੇ ਅਤੇ ਅਜਨਬੀ, ਅਤੇ ਨਾਲ ਹੀ ਨਜਦੀਕੀ ਸਾਂਝੇਦਾਰਾਂ ਦੁਆਰਾ ਵੀ ਕੀਤਾ ਜਾ ਸਕਦਾ ਹੈ। ਇਹ ਜੁਰਮ ਕਦੇ-ਕਦੇ ਜਨੂੰਨ ਵਜੋਂ ਵੀ ਹੁੰਦਾ ਹੈ, ਪਰ ਅਕਸਰ ਇਹ ਇੱਕ ਹਮਲਾਵਰ ਅਤੇ ਜ਼ਬਰਦਸਤੀ ਦੀ ਕਾਰਵਾਈ ਹੈ ਜੋ ਅਕਸਰ ਪੀੜਤ ਉੱਤੇ ਸ਼ਕਤੀ ਅਤੇ ਦਬਦਬਾ ਪ੍ਰਗਟ ਕਰਨ ਦਾ ਨਿਸ਼ਾਨਾ ਰੱਖਦੀ ਹੈ। ਸਾਰੀਆਂ ਸਥਿਤੀਆਂ ਵਿੱਚ ਜਿਨਸੀ ਹਿੰਸਾ ਦਾ ਬਹੁਤ ਹੀ ਭਿਆਨਕ ਰੂਪ ਹੁੰਦਾ ਹੈ, ਭਾਵੇਂ ਕੇ ਇਸ ਤਰਾਂ ਦੇ ਹਮਲਿਆਂ ਦੇ ਖੁਲਾਸੇ ਦੇ ਪੱਧਰ ਵੱਖ-ਵੱਖ ਖੇਤਰਾਂ ਵਿੱਚ ਵੱਖ-ਵੱਖ ਹੁੰਦੇ ਹਨ। ਆਮ ਤੌਰ 'ਤੇ, ਇਹ ਇੱਕ ਵਿਆਪਕ ਪੱਧਰ ਤੇ ਅੰਡਰ ਰਿਪੋਰਟ ਕੀਤੀ ਜਾਂਦੀ ਘਟਨਾ ਹੈ, ਇਸ ਪ੍ਰਕਾਰ ਉਪਲੱਬਧ ਅੰਕੜੇ, ਸਮੱਸਿਆ ਦੇ ਸਹੀ ਸਕੇਲ ਤੋਂ ਘੱਟ ਮੰਨੇ ਜਾਂਦੇ ਹਨ। ਇਸਦੇ ਇਲਾਵਾ, ਜਿਨਸੀ ਹਿੰਸਾ ਖੋਜ ਖੇਤਰ ਵਿਚ ਵੀ ਇੱਕ ਅਣਗੌਲਿਆ ਖੇਤਰ ਹੈ, ਇਸ ਲਈ ਇਸ ਦੇ ਵਿਰੁੱਧ ਇੱਕ ਤਾਲਮੇਲ ਅੰਦੋਲਨ ਨੂੰ ਪ੍ਰਫੁੱਲਤ ਕਰਨ ਲਈ ਇਸ ਮੁੱਦੇ ਦੀ ਡੂੰਘੀ ਸਮਝ ਜ਼ਰੂਰੀ ਹੈ। ਘਰੇਲੂ ਜਿਨਸੀ ਹਿੰਸਾ ਵਿਵਾਦ-ਸਬੰਧਤ ਜਿਨਸੀ ਹਿੰਸਾ ਤੋਂ ਵੱਖਰੀ ਹੁੰਦੀ ਹੈ। ਅਕਸਰ, ਜੋ ਲੋਕ ਆਪਣੇ ਜੀਵਨਸਾਥੀ ਦੇ ਜਿਨਸੀ ਸੰਬੰਧਾਂ ਵਿੱਚ ਹਿੰਸਾ ਕਰਦੇ ਹਨ, ਉਹ ਮੰਨਦੇ ਹਨ ਕਿ ਉਹਨਾਂ ਦੇ ਇਹ ਕੰਮ ਜਾਇਜ਼ ਹਨ ਕਿਉਂਕਿ ਉਹ ਵਿਆਹੇ ਹੋਏ ਹਨ। ਟਕਰਾਅ ਵਜੋਂ, ਯੌਨ ਹਿੰਸਾ ਅਤਿਆਚਾਰ ਦੇ ਚੱਲ ਰਹੇ ਦੰਡ-ਰਹਿਤ ਚੱਕਰ ਵਿਚ ਫਸੇ ਅਢੁਕਵੇਂ ਨਤੀਜਿਆਂ ਵਜੋਂ ਹੁੰਦੀ ਹੈ। ਔਰਤਾਂ ਅਤੇ ਮਰਦਾਂ ਦਾ ਬਲਾਤਕਾਰ, ਅਕਸਰ ਲੜਾਈ ਦੇ ਇੱਕ ਢੰਗ (ਜੰਗੀ ਬਲਾਤਕਾਰ) ਦੇ ਤੌਰ 'ਤੇ ਵਰਤਿਆ ਜਾਂਦਾ ਹੈ, ਦੁਸ਼ਮਣ ਉੱਤੇ ਹਮਲੇ ਦੇ ਇੱਕ ਰੂਪ ਵਜੋਂ, ਜਿੱਤ ਅਤੇ ਉਸਦੇ ਔਰਤਾਂ ਜਾਂ ਮਰਦਾਂ ਦੇ ਪਤਨ ਜਾਂ ਮਰਦ ਜਾਂ ਲੜਾਈ ਲੜ ਰਹੇ ਲੜਾਕਿਆਂ ਦਾ ਪਤਨ। ਭਾਵੇਂ ਕਿ ਆਈ.ਐਚ.ਆਰ.ਐਲ., ਕਸਟੌਮਰੀ ਲਾਅ ਅਤੇ ਆਈ.ਐਚ.ਐਲ.
ਅਵੈਂਜਰਜ਼: ਐਂਡਗੇਮ 2019 ਦੀ ਇੱਕ ਅਮਰੀਕੀ ਸੂਪਰਹੀਰੋ ਫਿਲਮ ਹੈ ਜਿਹੜੀ ਕਿ ਮਾਰਵਲ ਕੌਮਿਕਸ ਦੀ ਸੂਪਰਹੀਰੋ ਟੀਮ ਅਵੈਂਜਰਜ਼ 'ਤੇ ਅਧਾਰਤ ਹੈ। ਮਾਰਵਲ ਸਟੂਡੀਓਜ਼ ਵਲੋਂ ਸਿਰਜੀ ਗਈ ਅਤੇ ਵਾਲਟ ਡਿਜ਼ਨੀ ਸਟੂਡੀਓਜ਼ ਮੋਸ਼ਨ ਪਿਕਚਰਜ਼ ਵਲੋਂ ਵੰਡੀ ਗਈ ਇਹ ਫ਼ਿਲਮ ਅਵੈਜਰਜ਼: ਇਨਫਿਨਿਟੀ ਵਾਰ ਦਾ ਅਗਲਾ ਭਾਗ ਅਤੇ ਮਾਰਵਲ ਸਿਨੇਮੈਟਿਕ ਯੁਨੀਵਰਸ (ਐੱਮ.ਸੀ.ਯੂ.) ਦੀ 22ਵੀਂ ਫਿਲਮ ਹੈ। ਐਂਥਨੀ ਅਤੇ ਜੋ ਰੂਸੋ ਵੱਲੋਂ ਨਿਰਦੇਸ਼ਤ ਅਤੇ ਕ੍ਰਿਸਟੋਫਰ ਮਾਰਕਸ ਅਤੇ ਸਟੀਫਨ ਮੈੱਕਫਿਲੀ ਨੇ ਇਸ ਫਿਲਮ ਨੂੰ ਲਿਖਿਆ ਹੈ। ਫ਼ਿਲਮ ਵਿੱਚ ਰੌਬਰਟ ਡਾਊਨੀ ਜੂਨੀਅਰ, ਕ੍ਰਿਸ ਐਵੰਜ਼, ਮਾਰਕ ਰਫ਼ਾਲੋ, ਕ੍ਰਿਸ ਹੈੱਮਜ਼ਵਰਥ, ਸਕਾਰਲੈੱਟ ਜੋਹੈਨਸਨ, ਜੈਰੇਮੀ ਰੈੱਨਰ, ਡੌਨ ਚੀਡਲ, ਪੌਲ ਰੱਡ, ਬ੍ਰੀ ਲਾਰਸਨ, ਕੈਰਨ ਗਿਲਨ, ਡਨਾਈ ਗੁਰੀਰਾ, ਬੈਨੇਡਿਕਟ ਵੌਂਗ, ਜੌਨ ਫੈਵਰੋਉ, ਬਰੈਡਲੇ ਕੂਪਰ, ਗਵਿਨਿਥ ਪੈਲਟਰੋ, ਅਤੇ ਜੌਸ਼ ਬਰੋਲਿਨ ਨੇ ਵੱਖ-ਵੱਖ ਕਿਰਦਾਰ ਕੀਤੇ ਹਨ। ਫ਼ਿਲਮ ਵਿੱਚ, ਇਨਫਿਨਿਟੀ ਵਾਰ ਤੋਂ ਬਾਅਦ ਦੇ ਬਚੇ ਹੋਏ ਅਵੈਂਜਰਜ਼ ਇਕੱਠੇ ਹੁੰਦੇ ਹਨ ਅਤੇ ਥੈਨੋਸ ਦੀ ਕੀਤੀ ਹੋਈ ਤਬਾਹੀ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰਦੇ ਹਨ।
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਮਾਰਵਲ ਸਿਨੇਮੈਟਿਕ ਯੁਨੀਵਰਸ (ਐੱਮਸੀਯੂ) (ਪੰਜਾਬੀ ਤਰਜਮਾ: "ਮਾਰਵਲ ਸਿਨੇਮਾਈ ਬ੍ਰਹਿਮੰਡ") ਇੱਕ ਅਮਰੀਕੀ ਮੀਡੀਆ ਫ੍ਰੈਂਚਾਇਜ਼ ਅਤੇ ਸਾਂਝਾ ਬ੍ਰਹਿਮੰਡ ਹੈ, ਜੋ ਕਿ ਮਾਰਵਲ ਸਟੂਡੀਓਜ਼ ਵੱਲੋਂ ਸਿਰਜੀਆਂ ਗਈਆਂ ਸੂਪਰਹੀਰੋ ਫ਼ਿਲਮਾਂ 'ਤੇ ਕੇਂਦਰਿਤ ਹੈ। ਫ਼ਿਲਮਾਂ ਦਾ ਅਧਾਰ ਮਾਰਵਲ ਕੌਮਿਕਸ ਦੇ ਵੱਖ-ਵੱਖ ਕਿਰਦਾਰ ਹਨ। ਫ੍ਰੈਂਚਾਇਜ਼ ਵਿੱਚ ਫ਼ਿਲਮਾਂ ਤੋਂ ਅੱਡ ਟੈਲੀਵਿਜ਼ਨ ਲੜ੍ਹੀਆਂ, ਛੋਟੀਆਂ ਫ਼ਿਲਮਾਂ, ਡਿਜੀਟਲ ਲੜ੍ਹੀਆਂ, ਅਤੇ ਸਾਹਿਤ ਵੀ ਹਿੱਸਾ ਹਨ। ਇਹ ਸਾਂਝਾ ਬ੍ਰਹਿਮੰਡ, ਮਾਰਵਲ ਕੌਮਿਕਸ ਦੇ ਮਾਰਵਲ ਯੁਨੀਵਰਸ ਵਾਂਗ ਹੀ ਹੈ। ਮਾਰਵਲ ਸਟੂਡੀਓਜ਼ ਆਪਣੀਆਂ ਫ਼ਿਲਮਾਂ "ਪੜਾਵਾਂ" ਵਿੱਚ ਜਾਰੀ ਕਰਦਾ ਹੈ, ਅਤੇ ਪਹਿਲੇ ਤਿੰਨ ਪੜਾਵਾਂ ਨੂੰ ਇਕੱਠਿਆਂ "ਦ ਇਨਫ਼ਿਨਿਟੀ ਸਾਗਾ" ਅਤੇ ਗਾਹਾਂ ਦੇ ਤਿੰਨ ਪੜਾਵਾਂ ਨੂੰ "ਦ ਮਲਟੀਵਰਸ ਸਾਗਾ" ਕਿਹਾ ਜਾਂਦਾ ਹੈ। ਐੱਮਸੀਯੂ ਦੀ ਪਹਿਲੀ ਫ਼ਿਲਮ, ਆਇਰਨ ਮੈਨ (2008) ਨੇ ਪਹਿਲੇ ਪੜਾਅ ਨੂੰ ਸ਼ੁਰੂ ਕੀਤਾ ਅਤੇ ਇਸ ਦਾ ਅੰਤ 2012 ਵਿੱਚ ਦ ਅਵੈਂਜਰਜ਼ ਫ਼ਿਲਮ ਨਾਲ਼ ਹੋਇਆ। ਦੂਜਾ ਪੜਾਅ ਦੀ ਸ਼ੁਰੂਆਤ ਆਇਰਨ ਮੈਨ 3 (2013) ਨੇ ਕੀਤੀ ਅਤੇ ਅੰਤ ਐਂਟ-ਮੈਨ (2015) ਨਾਲ਼ ਹੋਈ। ਤੀਜੇ ਪੜਾਅ ਦਾ ਮੁੱਢ ਕੈਪਟਨ ਅਮੈਰਿਕਾ: ਸਿਵਿਲ ਵੌਰ (2016) ਨੇ ਰੱਖਿਆ ਅਤੇ ਸਮਾਪਤੀ ਸਪਾਇਡਰ-ਮੈਨ: ਫਾਰ ਫ੍ਰੌਮ ਹੋਮ ਨੇ। ਚੌਥਾ ਪੜਾਅ 2021 ਦੀ ਫ਼ਿਲਮ ਬਲੈਕ ਵਿਡੋ ਦੇ ਨਾਲ਼ ਹੋਈ ਅਤੇ ਅੰਤ ਨਵੰਬਰ 2022 ਵਿੱਚ ਫ਼ਿਲਮ, ਬਲੈਕ ਪੈਂਥਰ: ਵਕਾਂਡਾ ਫੌਰਐਵਰ ਨਾਲ਼ ਹੋਵੇਗਾ। ਐਂਟ-ਮੈਨ ਐਂਡ ਦ ਵਾਸਪ: ਕੁਐਂਟਮੇਨੀਆ (2023) ਪੰਜਵੇਂ ਪੜਾਅ ਦਾ ਮੁੱਢ ਰੱਖੇਗੀ, ਅਤੇ ਇਹ ਪੜਾਅ 2024 ਵਿੱਚ ਥੰਡਰਬੋਲਟ ਫ਼ਿਲਮ ਨਾਲ਼ ਸਮਾਪਤ ਹੋ ਜਾਵੇਗਾ। ਛੇਵਾਂ ਪੜਾਅ ਵੀ ਇਸੇ ਤਰ੍ਹਾਂ 2024 ਵਿੱਚ ਫ਼ੈਂਟੈਸਟਿਕ ਫ਼ੋਰ ਨਾਲ਼ ਸ਼ੁਰੂ ਹੋਵੇਗਾ ਅਤੇ "ਦ ਮਲਟੀਵਰਸ ਸਾਗਾ" 2025 ਦੀਆਂ ਫ਼ਿਲਮਾਂ, ਅਵੈਂਜਰਜ਼: ਦ ਕੈਂਗ ਡਾਇਨੈਸਟੀ ਅਤੇ ਅਵੈਂਜਰਜ਼: ਸੀਕ੍ਰੇਟ ਵੌਰਜ਼ ਨਾਲ਼ ਖ਼ਤਮ ਹੋਵੇਗਾ। ਮਾਰਵਲ ਟੈਲੀਵਿਜ਼ਨ ਨੇ ਐੱਮਸੀਯੂ ਦਾ ਪਸਾਰਾ ਹੋਰ ਵਧਾ ਦਿੱਤਾ, ਏਜੈਂਟਸ ਔਫ਼ ਐੱਸ.ਐੱਚ.ਆਈ.ਈ.ਐੱਲ.ਡੀ.
ਸੰਥਾਲੀ ਆਸਟਰੋ-ਏਸ਼ੀਆਈ ਭਾਸ਼ਾ- ਪਰਵਾਰ ਦੇ ਉਪ-ਪਰਿਵਾਰ ਮੁੰਡਾ ਵਿੱਚ ਇੱਕ ਭਾਸ਼ਾ, ਅਤੇ ਹੋ ਅਤੇ ਮੁੰਡਾਰੀ ਨਾਲ ਸਬੰਧਤ ਹੈ। ਇਹ ਭਾਰਤ, ਬੰਗਲਾਦੇਸ਼, ਭੁਟਾਨ ਅਤੇ ਨੇਪਾਲ ਵਿੱਚ 62 ਲੱਖ ਦੇ ਆਸਪਾਸ ਲੋਕਾਂ ਦੁਆਰਾ ਬੋਲੀ ਜਾਂਦੀ ਹੈ, ਹਾਲਾਂਕਿ ਇਸਦੇ ਜ਼ਾਦਾਤਰ ਵਕਤਾ ਭਾਰਤ ਦੇ ਰਾਜਾਂ ਝਾਰਖੰਡ, ਅਸਮ, ਬਿਹਾਰ, ਉੜੀਸਾ, ਤ੍ਰਿਪੁਰਾ, ਅਤੇ ਪੱਛਮ ਬੰਗਾਲ ਵਿੱਚ ਰਹਿੰਦੇ ਹਨ। ਭਾਸ਼ਾ ਦੀ ਆਪਣੀ ਲਿਪੀ, ਓਲ ਚਿਕੀ ਦੇ ਰੂਪ ਵਿੱਚ ਜਾਣੀ ਜਾਂਦੀ ਹੈ ਅਤੇ ਲੈਟਿਨ ਵਰਣਮਾਲਾ ਦੇ ਇੱਕ ਸੰਸਕਰਨ ਦਾ ਇਸਤੇਮਾਲ ਵੀ ਕੀਤਾ ਜਾਂਦਾ ਹੈ।
ਕੋਪਨਹੇਗਨ ਯੂਨੀਵਰਸਿਟੀ (UCPH) (ਡੈਨਿਸ਼: Københavns Universitet) ਡੈਨਮਾਰਕ ਵਿੱਚ ਪੁਰਾਣੀ ਯੂਨੀਵਰਸਿਟੀ ਅਤੇ ਖੋਜ ਸੰਸਥਾ ਹੈ। ਇਹ ਉਪਸਾਲਾ ਯੂਨੀਵਰਸਿਟੀ (1477) ਦੇ ਬਾਅਦ ਸਕੈਂਡੇਨੇਵੀਆ ਵਿੱਚ ਉੱਚ ਸਿੱਖਿਆ ਲਈ ਦੂਜੀ ਸਭ ਤੋਂ ਪੁਰਾਣੀ ਸੰਸਥਾ ਹੈ। ਯੂਨੀਵਰਸਿਟੀ ਵਿੱਚ 23,473 ਅੰਡਰਗਰੈਜੂਏਟ ਵਿਦਿਆਰਥੀ, 17,398 ਪੋਸਟ-ਗ੍ਰੈਜੂਏਟ ਵਿਦਿਆਰਥੀ, 2,968 ਡਾਕਟਰਲ ਵਿਦਿਆਰਥੀ ਅਤੇ 9,000 ਤੋਂ ਵੱਧ ਕਰਮਚਾਰੀ ਹਨ। ਯੂਨੀਵਰਸਿਟੀ ਦੇ ਕੋਪਨਹੇਗਨ ਵਿੱਚ ਅਤੇ ਉਸ ਦੇ ਆਸਪਾਸ ਚਾਰ ਕੈਂਪਸ ਹਨ, ਅਤੇ ਕੇਂਦਰੀ ਹੈੱਡਕੁਆਰਟਰ ਕੋਪੇਹੇਗਨ ਵਿੱਚ ਸਥਿਤ ਹਨ। ਜ਼ਿਆਦਾਤਰ ਕੋਰਸਾਂ ਨੂੰ ਡੈਨਿਸ਼ ਵਿੱਚ ਪੜ੍ਹਾਇਆ ਜਾਂਦਾ ਹੈ; ਹਾਲਾਂਕਿ, ਬਹੁਤ ਸਾਰੇ ਕੋਰਸ ਇੰਗਲਿਸ਼ ਵਿੱਚ ਅਤੇ ਕੁਝ ਕੁ ਜਰਮਨ ਵਿੱਚ ਵੀ ਆਫ਼ਰ ਕੀਤੇ ਜਾਂਦੇ ਹਨ। ਯੂਨੀਵਰਸਿਟੀ ਦੇ ਹਜ਼ਾਰਾਂ ਵਿਦੇਸ਼ੀ ਵਿਦਿਆਰਥੀ ਹਨ, ਜਿਹਨਾਂ ਵਿੱਚੋਂ ਲੱਗਪਗ ਅੱਧੇ ਨੋਰਡਿਕ ਦੇਸ਼ਾਂ ਤੋਂ ਆਉਂਦੇ ਹਨ। ਯੂਨੀਵਰਸਿਟੀ ਇੰਟਰਨੈਸ਼ਨਲ ਅਲਾਇੰਸ ਆਫ਼ ਰਿਸਰਚ ਯੂਨੀਵਰਸਿਟੀਆਂ (ਆਈਏਆਰਯੂ) ਦੀ ਮੈਂਬਰ ਹੈ, ਜਿਸ ਵਿੱਚ ਕੈਮਬ੍ਰਿਜ ਯੂਨੀਵਰਸਿਟੀ, ਯੇਲ ਯੂਨੀਵਰਸਿਟੀ, ਆਸਟਰੇਲੀਆ ਦੀ ਨੈਸ਼ਨਲ ਯੂਨੀਵਰਸਿਟੀ ਅਤੇ ਯੂ.
ਯਰੂਸ਼ਲਮ ਦੀ ਇਬਰਾਨੀ ਯੂਨੀਵਰਸਿਟੀ (ਹਿਬਰੂ: האוניברסיטה העברית בירושליםהאוניברסיטה העברית בירושליםਹਿਬਰੂ: האוניברסיטה העברית בירושלים, Ha-Universita ha-Ivrit bi-Yerushalayim; ਅਰਬੀ: الجامعة العبرية في القدس, Al-Jami'ah al-Ibriyyah fi al-Quds; abbreviated HUJI)ਹੀਬਰਿਊ ਯੂਨੀਵਰਸਿਟੀ ਭਾਸ਼ਾ ਦੇ ਨਾਮ ਤੇ ਬਣੀ ਦੁਨੀਆ ਦੀ ਪਹਿਲੀ ਯੂਨੀਵਰਸਿਟੀ ਹੈ ਜੋ ਕਿ ਇਜ਼ਰਾਇਲ ਵਿਖੇ ਸਥਿਤ ਹੈ। ਇਹ ਇਜ਼ਰਾਈਲ ਦੀ ਦੂਜੀ ਸਭ ਤੋਂ ਪੁਰਾਣੀ ਯੂਨੀਵਰਸਿਟੀ ਹੈ। ਇਜ਼ਰਾਈਲ ਰਾਜ ਸਥਾਪਿਤ ਕਰਨ ਤੋਂ 30 ਸਾਲ ਪਹਿਲਾਂ 1918 ਵਿੱਚ ਇਸਦੀ ਸਥਾਪਨਾ ਹੋਈ। ਯੂਨੀਵਰਸਿਟੀ ਦੇ ਜਰੂਸਲਮ ਵਿੱਚ ਤਿੰਨ ਕੈਂਪਸ ਹਨ। ਦੁਨੀਆ ਦੀ ਸਭ ਤੋਂ ਵੱਡੀ ਯਹੂਦੀ ਪੜ੍ਹਾਈ ਲਾਇਬ੍ਰੇਰੀ ਇਸ ਦੇ ਐਡਮੰਡ ਜੇ. ਸੇਫਰਾ ਗਿਵਾਨਟ ਰਾਮ ਕੈਂਪਸ ਤੇ ਸਥਿਤ ਹੈ। ਦੁਨੀਆ ਦੀ ਸਭ ਤੋਂ ਵੱਡੀ ਯਹੂਦੀ ਅਧਿਐਨ ਲਾਇਬ੍ਰੇਰੀ ਇਸ ਦੇ ਐਡਮੰਡ ਜੇ.
ਸਿਰਿਲਿਕ ਲਿਪੀ ਪੂਰਵੀ ਯੂਰਪ ਅਤੇ ਮੱਧ ਏਸ਼ੀਆ ਦੇ ਖੇਤਰ ਦੀ ਕਈ ਭਾਸ਼ਵਾਂ ਨੂੰ ਲਿਖਣ ਵਿੱਚ ਵਰਤੀ ਹੁੰਦੀ ਹੈ। ਇਸਨੂੰ ਅਜਬੁਕਾ ਵੀ ਕਹਿੰਦੇ ਹਨ, ਜੋ ਇਸ ਲਿਪੀ ਦੀ ਵਰਨਮਾਲਾ ਦੇ ਸ਼ੁਰੂਆਤੀ ਦੋ ਅੱਖਰਾਂ ਦੇ ਪੁਰਾਣੇ ਨਾਮਾਂ ਨੂੰ ਮਿਲਾਕੇ ਬਣਾਇਆ ਗਿਆ ਹੈ, ਜਿਵੇਂ ਕਿ ਯੂਨਾਨੀ ਲਿਪੀ ਦੇ ਦੋ ਸ਼ੁਰੂਆਤੀ ਅੱਖਰਾਂ-ਅਲਫਾ ਅਤੇ ਬੀਟਾ- ਨੂੰ ਮਿਲਾਕੇ ਅਲਫ਼ਾਬੈਟ (Alphabet) ਯਾਨੀ ਵਰਨਮਾਲਾ ਬਣਦਾ ਹੈ। ਇਸ ਲਿਪੀ ਦੇ ਵਰਣਾਂ ਤੋਂ ਜਿਹਨਾਂ ਭਾਸ਼ਵਾਂ ਨੂੰ ਲਿਖਿਆ ਜਾਂਦਾ ਹੈ ਉਸ ਵਿੱਚ ਰੂਸੀ ਭਾਸ਼ਾ ਪ੍ਰਮੁੱਖ ਹੈ। ਸੋਵਿਅਤ ਸੰਘ ਦੇ ਪੂਰਵ ਸਦੱਸ ਤਾਜਿਕਿਸਤਾਨ ਵਿੱਚ ਫ਼ਾਰਸੀ ਭਾਸ਼ਾ ਦਾ ਮਕਾਮੀ ਰੂਪ (ਯਾਨੀ ਤਾਜਿਕ ਭਾਸ਼ਾ) ਵੀ ਇਸ ਲਿਪੀ ਵਿੱਚ ਲਿਖਿਆ ਜਾਂਦਾ ਹੈ।
ਘਣਵਾਦ (ਅੰਗਰੇਜ਼ੀ: ਕਿਊਬਿਜ਼ਮ), 20ਵੀਂ ਸਦੀ ਦਾ ਇੱਕ ਕਲਾ ਅੰਦੋਲਨ ਸੀ ਜਿਸਦੀ ਅਗਵਾਈ ਪਾਬਲੋ ਪਿਕਾਸੋ ਅਤੇ ਜਾਰਜ ਬਰਾਕ ਨੇ ਕੀਤੀ ਸੀ। ਇਹ ਯੂਰਪੀ ਚਿਤਰਕਲਾ ਅਤੇ ਮੂਰਤੀਕਲਾ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਇਆ ਅਤੇ ਇਸਨੇ ਸੰਗੀਤ, ਸਾਹਿਤ ਅਤੇ ਆਰਕੀਟੈਕਚਰ ਨੂੰ ਵੀ ਅਨੁਸਾਰੀ ਅੰਦੋਲਨ ਲਈ ਪ੍ਰੇਰਿਤ ਕੀਤਾ। ਵਿਸ਼ਲੇਸ਼ਣਾਤਮਕ ਕਿਊਬਿਜਮ ਦੇ ਰੂਪ ਵਿੱਚ ਜਾਣੀ ਜਾਣ ਵਾਲੀ ਇਸ ਦੀ ਪਹਿਲੀ ਸ਼ਾਖਾ ਨੇ ਫ਼ਰਾਂਸ ਵਿੱਚ 1907 ਤੋਂ 1911 ਦੇ ਵਿੱਚ, ਭਾਵੇਂ ਥੋੜ੍ਹੇ ਹੀ ਸਮੇਂ ਲਈ ਲੇਕਿਨ ਕਲਾ ਅੰਦੋਲਨ ਦੇ ਰੂਪ ਵਿੱਚ, ਪ੍ਰਭਾਵਸ਼ਾਲੀ ਅਸਰ ਛੱਡਿਆ। ਇਹ ਅੰਦੋਲਨ ਆਪਣੇ ਦੂਜੇ ਪੜਾਅ ਵਿੱਚ ਸਿੰਥੇਟਿਕ ਕਿਊਬਿਜਮ ਦੇ ਨਾਮ ਨਾਲ ਵਧਿਆ ਅਤੇ ਲਗਭਗ 1919 ਤੱਕ ਮਹੱਤਵਪੂਰਨ ਭੂਮਿਕਾ ਅਦਾ ਕੀਤੀ, ਜਦੋਂ ਤੱਕ ਕਿ ਅਤਿਯਥਾਰਥਵਾਦੀ ਅੰਦੋਲਨ ਨੇ ਲੋਕਪ੍ਰਿਅਤਾ ਨਹੀਂ ਹਾਸਲ ਕਰ ਲਈ।
ਆਰਟ ਐਂਡ ਫੈਮੀਨਿਜ਼ਮ (ਢੰਗ ਆਰਟ +ਫੈਮੀਨਿਜ਼ਮ) ਇੱਕ ਸਾਲਾਨਾ ਵਿਸ਼ਵ-ਵਿਆਪੀ ਐਡਿਟ-ਏ-ਥਾਨ ਹੈ ਜਿਸ ਦੌਰਾਨ ਵਿਕੀਪੀਡੀਆ 'ਤੇ ਕਲਾਕਾਰ ਔਰਤਾਂ ਬਾਰੇ ਸਮੱਗਰੀ ਸ਼ਾਮਿਲ ਕੀਤੀ ਜਾਂਦੀ ਹੈ। ਇਹ ਪ੍ਰਾਜੈਕਟ ਸਿਆਨ ਐਵਨਜ਼, ਜੈਕਲੀਨ ਮੈਬੇ, ਮਾਈਕਲ ਮੰਦੀਬਰਗ ਅਤੇ ਲੌਰਲ ਪਟਾਕ ਦੁਆਰਾ ਸ਼ੁਰੂ ਕੀਤਾ ਗਿਆ, ਜਿਸ ਦਾ ਮਕਸਦ ਵਿਕੀਪੀਡੀਆ 'ਤੇ ਲਗਾਤਾਰ ਹੋ ਰਹੇ ਵਿਤਕਰੇ ਨੂੰ ਖਤਮ ਕਰਨਾ ਹੈ, ਕਿਉਂਕਿ ਵਿਕੀਪੀਡੀਆ 'ਤੇ ਮਰਦਾਂ ਦੁਆਰਾ ਮਰਦਾਂ ਬਾਰੇ ਲਿਖਿਆ ਜਾਂਦਾ ਰਿਹਾ ਹੈ।2014 ਵਿੱਚ, ਆਰਟ+ਫੈਮੀਨਿਜ਼ਮ ਦੀ ਉਦਘਾਟਨੀ ਮੁਹਿੰਮ ਨੇ 30 ਅਲੱਗ-ਅਲੱਗ ਪ੍ਰੋਗਰਾਮਾਂ 'ਤੇ 600 ਵਾਲੰਟੀਅਰਾਂ ਨੂੰ ਆਕਰਸ਼ਿਤ ਕੀਤਾ। ਅਗਲੇ ਸਾਲ, ਚਾਰ ਮਹਾਂਦੀਪਾਂ ਦੇ, 17 ਦੇਸ਼ਾਂ 'ਚ 1,400 ਵਾਲੰਟੀਅਰਾਂ ਨੇ 70 ਪ੍ਰੋਗਰਾਮਾਂ ਦਾ ਆਯੋਜਨ ਕੀਤਾ।
ਇੱਕ ਯੂਟਿਊਬਰ, ਜਾਂ ਯੂਟਿਊਬ ਸ਼ਖ਼ਸੀਅਤ ਜਾਂ ਯੂਟਿਊਬ ਸਮੱਗਰੀ ਸਿਰਜਣਹਾਰ ਦੇ ਤੌਰ 'ਤੇ ਜਾਣਿਆ ਜਾਂਦਾ ਹੈ ਜੋ ਇੱਕ ਕਿਸਮ ਦਾ ਇੰਟਰਨੈੱਟ ਸੇਲਿਬ੍ਰਿਟੀ ਅਤੇ ਵੀਡੀਓਗ੍ਰਾਫਰ ਹੁੰਦਾ ਹੈ। ਇਹ ਵੀਡੀਓ-ਸ਼ੇਅਰਿੰਗ ਵੈਬਸਾਈਟ ਯੂਟਿਊਬ 'ਤੇ ਆਪਣੇ ਵੀਡੀਓ ਰਾਂਹੀ ਪ੍ਰਸਿੱਧੀ ਹਾਸਲ ਕਰਦਾ ਹੈ। ਨੈੱਟਵਰਕ ਕਈ ਵਾਰ ਯੂਟਿਊਬ ਦੀਆਂ ਮਸ਼ਹੂਰ ਹਸਤੀਆਂ ਦਾ ਸਮਰਥਨ ਕਰਦੇ ਹਨ। ਕੁਝ ਯੂਟਿਊਬ ਸ਼ਖਸੀਅਤਾਂ ਕੋਲ ਕਾਰਪੋਰੇਟ ਸਪਾਂਸਰ ਹੁੰਦੇ ਹਨ ਜੋ ਆਪਣੇ ਕਲਿੱਪਾਂ ਵਿੱਚ ਉਤਪਾਦ ਪਲੇਸਮੈਂਟ ਜਾਂ ਆਨਲਾਈਨ ਵਿਗਿਆਪਨ ਦੇ ਉਤਪਾਦਨ ਲਈ ਭੁਗਤਾਨ ਕਰਦੇ ਹਨ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਨੈਲਸਨ ਰੋਲੀਹਲਾਹਲਾ ਮੰਡੇਲਾ (18 ਜੁਲਾਈ 1918 - 5 ਦਸੰਬਰ 2013) ਇੱਕ ਦੱਖਣ ਅਫਰੀਕੀ ਸਿਆਸਤਦਾਨ ਹੈ ਜੋ 1994 ਤੋਂ 1999 ਤੱਕ ਦੱਖਣ ਅਫਰੀਕਾ ਦਾ ਪੂਰਨ ਲੋਕਰਾਜ ਦੀ ਸਥਾਪਤੀ ਦੇ ਬਾਅਦ ਪਹਿਲਾ ਰਾਸ਼ਟਰਪਤੀ ਸੀ। ਰਾਸ਼ਟਰਪਤੀ ਬਣਨ ਤੋਂ ਪਹਿਲਾਂ ਉਹ ਦੱਖਣ ਅਫਰੀਕਾ ਵਿੱਚ ਚੱਲ ਰਹੇ ਅਪਾਰਥੀਡ-ਵਿਰੋਧੀ ਜੁਝਾਰੂ ਆਗੂ ਅਤੇ ਅਫਰੀਕੀ ਨੈਸ਼ਨਲ ਕਾਂਗਰਸ ਦੇ ਹਥਿਆਰਬੰਦ ਵਿੰਗ ਉਮਖੋਂਤੋ ਸਿਜਵੇ ਦੇ ਬਾਨੀਆਂ ਵਿੱਚੋਂ ਇੱਕ ਸੀ। ਉਹਨਾਂ ਨੇ ਆਪਣੀ ਜਿੰਦਗੀ ਦੇ 27 ਸਾਲ ਰਾਬੇਨ ਟਾਪੂ ਉੱਤੇ ਜੇਲ੍ਹ ਵਿੱਚ ਰੰਗਭੇਦ ਨੀਤੀ ਦੇ ਖਿਲਾਫ ਲੜਦੇ ਹੋਏ ਬਿਤਾਏ। ਦੱਖਣ ਅਫਰੀਕਾ ਅਤੇ ਸਮੁੱਚੇ ਸੰਸਾਰ ਵਿੱਚ ਰੰਗਭੇਦ ਨੀਤੀ ਦਾ ਵਿਰੋਧ ਕਰਦੇ ਹੋਏ ਜਿੱਥੇ ਸ਼੍ਰੀ ਮੰਡੇਲਾ ਪੂਰੀ ਦੁਨੀਆ ਵਿੱਚ ਆਜ਼ਾਦੀ ਅਤੇ ਸਮਾਨਤਾ ਦੇ ਪ੍ਰਤੀਕ ਬਣ ਗਏ ਸਨ ਉਥੇ ਰੰਗਭੇਦ ਦੀ ਨੀਤੀ ਉੱਤੇ ਚਲਣ ਵਾਲੀ ਸਰਕਾਰਾਂ ਸ਼੍ਰੀ ਮੰਡੇਲਾ ਨੂੰ ਕਮਿਊਨਿਸਟ ਅਤੇ ਆਤੰਕਵਾਦੀ ਦੱਸਦੀਆਂ ਸਨ ਅਤੇ ਅਫਰੀਕਨ ਨੈਸ਼ਨਲ ਕਾਂਗਰਸ ਨੂੰ ਅਜਿਹੇ ਲੋਕਾਂ ਦੀ ਪਨਾਹਗਾਹ। ਗਾਂਧੀ, ਕਿੰਗ, ਮੰਡੇਲਾ - ਜੰਗ ਤੋਂ ਦੇ ਬਾਅਦ ਦੀ ਦੁਨੀਆ ਵਿੱਚ ਉਹ ਹਸਤੀਆਂ ਹਨ ਜੋ ਲੋਕ ਚੇਤਨਾ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਜਿੰਦਾ ਰਹਿਣਗੀਆਂ।ਨੈਲਸਨ ਮੰਡੇਲਾ ਨੂੰ 1993 ਵਿੱਚ ਨੋਬਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਏਕਹਾਰਟ ਟੋਲ (/ˈɛkɑrt ˈtɒlə/ EK-ਕਲਾ TOL-ਲਈ; ਜਰਮਨ ਉਚਾਰਨ: [ˈɛkhaʁt ˈtɔlə], ਜਨਮ ਉਲਰਿਸ਼ ਲਿਯੋਨਾਰਡ ਟੋਲ, 16 ਫਰਵਰੀ, 1948) ਇੱਕ ਜਰਮਨ ਵਿੱਚ ਜਨਮਿਆ ਕੈਨੇਡਾ ਨਿਵਾਸੀ ਹੈ ਜੋ ਸਭ ਤੋਂ ਵਧੇਰੇ 'ਹੁਣ ਦੀ ਸ਼ਕਤੀ' (ਦ ਪਾਵਰ ਆਫ ਨਾਉ/The Power of Now) ਅਤੇ ਅਤੇ ਇੱਕ ਨਵੀਂ ਧਰਤੀ: ਜੀਵਨ ਦੇ ਉਦੇਸ਼ ਦੇ ਪ੍ਰਤੀ ਜਾਗ੍ਰਤੀ (ਅ ਨਿਊ ਅਰਥ: ਅਵੇਕਨਿੰਗ ਟੂ ਯੋਰ ਲਾਇਫ'ਜ ਪਰਪਜ/A New Earth : Awakening to your Life's Purpose) ਦੇ ਲੇਖਕ ਦੇ ਤੌਰ 'ਤੇ ਜਾਣਿਆ ਜਾਂਦਾ ਹੈ। 2008 ਵਿੱਚ, ਇੱਕ ਨਿਊਯਾਰਕ ਟਾਈਮਜ਼ ਦੇ ਇੱਕ ਲੇਖਕ ਨੇ ਟੋਲ ਨੂੰ ਸੰਯੁਕਤ ਰਾਜ ਅਮਰੀਕਾ ਵਿੱਚ ਸਭ ਤੋਂ ਵਧ ਹਰਮਨਪਿਆਰਾ ਰੂਹਾਨੀ ਲੇਖਕ ਦੱਸਿਆ। 2011 ਵਿੱਚ, ਵੋਟਕਿੰਸ ਰਿਵਿਊ ਦੁਆਰਾ ਉਸ ਨੂੰ ਦੁਨੀਆ ਵਿੱਚ ਸਭ ਤੋਂ ਜਿਆਦਾ ਆਤਮਕ ਤੌਰ 'ਤੇ ਪ੍ਰਭਾਵਸ਼ਾਲੀ ਵਿਅਕਤੀ ਦੇ ਰੂਪ ਵਿੱਚ ਸੂਚੀਬੱਧ ਕੀਤਾ ਗਿਆ ਸੀ। ਟੋਲ ਦੀ ਪਛਾਣ ਕਿਸੇ ਖਾਸ ਧਰਮ-ਵਿਸ਼ੇਸ਼ ਦੇ ਨਾਲ ਨਹੀਂ ਜੁੜੀ ਹੈ, ਲੇਕਿਨ ਉਹਨਾਂ ਉੱਤੇ ਰੂਹਾਨੀ ਕਾਰਜਾਂ ਦੇ ਵਿਆਪਕ ਜਗਤ ਦਾ ਪ੍ਰਭਾਵ ਪਿਆ ਹੈ।
ਮਿੰਟ ਸਮੇਂ ਜਾਂ ਕੋਣ ਦਾ ਇੱਕ ਮਾਪ ਹੁੰਦਾ ਹੈ। ਸਮੇਂ ਦੇ ਮਾਪ ਦੇ ਤੌਰ 'ਤੇ ਇੱਕ ਮਿੰਟ, ਇੱਕ ਘੰਟੇ ਦਾ (ਪਹਿਲਾ ਸੈਕਸਾਜੈਸੀਮਲ ਅਨੁੁਪਾਤ) ਦਾ 1⁄60 ਹਿੱਸਾ ਹੁੰਦਾ ਹੈ ਜਾਂ 60 ਸਕਿੰਟਾਂ ਦਾ ਹੁੰਦਾ ਹੈ। ਸੰਯੋਜਤ ਵਿਆਪਕ ਸਮੇਂ ਦੇ ਸਧਾਰਨ ਮਾਪ ਵਿੱਚ, ਬਹੁਤ ਦੁਰਲੱਭ ਸਮਿਆਂ ਵਿੱਚ ਇੱਕ ਮਿੰਟ ਵਿੱਚ 61 ਸਕਿੰਟ ਵੀ ਹੋ ਸਕਦੇ ਹਨ, ਜਿਹੜਾ ਕਿ ਲੀਪ ਸਕਿੰਟ ਦਾ ਨਤੀਜਾ ਹੁੰਦਾ ਹੈ (ਜਿਸ ਵਿੱਚ ਨੈਗੇਟਿਵ ਲੀਪ ਸਕਿੰਟ ਦਾ ਪ੍ਰਬੰਧ ਵੀ ਹੁੰਦਾ ਹੈ, ਜਿਸ ਕਰਕੇ ਇੱਕ ਮਿੰਟ 59 ਦਾ ਹੋ ਜਾਂਦਾ ਹੈ, ਪਰ ਇਹ ਇਸ ਸਿਸਟਮ ਅਨੁਸਾਰ ਪਿਛਲੇ ਚਾਲ੍ਹੀ ਸਾਲਾਂ ਤੋਂ ਨਹੀਂ ਵਾਪਰਿਆ ਹੈ)। ਕੋਂਣ ਦੇ ਮਾਪ ਦੇ ਤੌਰ 'ਤੇ, ਚਾਪ ਦਾ ਮਿੰਟ ਇੱਕ ਡਿਗਰੀ ਕੋਣ ਦਾ 1⁄60 ਹਿੱਸੇ ਜਾਂ 60 ਚਾਪ ਸਕਿੰਟਾਂ ਦੇ ਬਰਾਬਰ ਹੁੰਦਾ ਹੈ। ਮਿੰਟ ਅਤੇ ਮਿੰਟਾਂ ਦਾ ਐਸ. ਆਈ.
ਧਰਤਰੂਪ ਧਰਤੀ ਦੀ ਸਤ੍ਹਾ ਉਤਲਾ ਕੋਈ ਕੁਦਰਤੀ ਚਿਹਰਾ-ਮੋਹਰਾ ਹੁੰਦਾ ਹੈ।ਕਈ ਸਾਰੇ ਧਰਤਰੂਪ ਰਲ਼ ਕੇ ਧਰਾਤਲ ਬਣਾਉਂਦੇ ਹਨ। ਆਮ ਤੌਰ 'ਤੇ ਟਿੱਬਿਆਂ, ਪਹਾੜਾਂ, ਪੱਬੀਆਂ, ਖੱਡਾਂ, ਘਾਟੀਆਂ ਅਤੇ ਤੱਟੀ ਮੁਹਾਂਦਰੇ ਜਿਵੇਂ ਖਾੜੀਆਂ, ਟਾਪੂਨੁਮੇ ਅਤੇ ਸਮੁੰਦਰਾਂ ਨੂੰ ਮੱਧ-ਸਮੁੰਦਰੀ ਵੱਟਾਂ, ਜੁਆਲਾਮੁਖੀਆਂ ਅਤੇ ਵੱਡੀਆਂ ਸਮੁੰਦਰੀ ਹੌਜ਼ੀਆਂ ਵਰਗੇ ਪਾਣੀ ਹੇਠਲੇ ਮੁਹਾਂਦਰਿਆਂ ਸਣੇ, ਧਰਤਰੂਪ ਗਿਣਿਆ ਜਾਂਦਾ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
"ਕਾਂ ਦਾ ਬਨੇਰੇ ਉੱਤੇ ਬੋਲਣਾ ਪ੍ਰਾਹੁਣੇ ਦੇ ਆਉਣ ਦਾ ਸੁਨੇਹਾ ਕਿਵੇਂ ਬਣਿਆ" -ਸੁਖਵੀਰ ਸਿੰਘ ਕੰਗ ਦੁਨੀਆ ਤੇ ਪਾਈ ਜਾਂਦੀ ਹਰ ਰਵਾਇਤ, ਕਹਾਵਤ ਜਾਂ ਮਨੌਤ ਦਾ ਇੱਕ ਖਾਸ ਪਿਛੋਕੜ ਹੁੰਦਾ ਹੈ ਜੋ ਕਿਸੇ ਤੱਥ ਉਪਰ ਅਧਾਰਿਤ ਹੁੰਦਾ ਹੈ। ਯੁਗਾਂ ਦੇ ਬਦਲਣ ਨਾਲ ਇਹ ਪਿਛੋਕੜ ਧੁੰਦਲੇ ਪੈ ਜਾਂਦੇ ਹਨ ਜਾਂ ਕਈ ਵਾਰ ਇਸਦੇ ਜ਼ਿੰਮੇਵਾਰ ਤੱਥ ਵਿੱਸਰ ਵੀ ਜਾਂਦੇ ਹਨ ਪਰ ਰਵਾਇਤਾਂ ਜਾਂ ਮਨੌਤਾਂ ਚੱਲਦੀਆਂ ਰਹਿੰਦੀਆਂ ਹਨ। ਇਸ ਕਰਕੇ ਇਹਨਾਂ ਦੀ ਉਤਪੱਤੀ ਦਾ ਸਬੱਬ ਬਣਨ ਵਾਲੇ ਤੱਥਾਂ ਦਾ ਜ਼ਿਕਰ ਦਰਹਾਉਂਦੇ ਰਹਿਣਾ ਜ਼ਰੂਰੀ ਹੋ ਜਾਂਦਾ ਹੈ ਤਾਂ ਕਿ ਲੋਕ ਉਹਨਾਂ ਦੇ ਅਸਲ ਪਿਛੋਕੜ ਨੂੰ ਜਾਣ ਸਕਣ ਅਤੇ ਉਹਨਾਂ ਦੀ ਹੋਂਦ ਨੂੰ ਸਹੀ ਅਰਥਾਂ ਵਿੱਚ ਅਤੇ ਸਹੀ ਢੰਗ ਨਾਲ ਸੰਭਾਲ ਸਕਣ। ਕਾਂ ਦਾ ਬਨੇਰੇ ਉੱਤੇ ਬੋਲਣਾ ਉਸ ਘਰ ਮਹਿਬੂਬ ਜਾਂ ਪ੍ਰਾਹੁਣੇ ਦੇ ਆਉਣ ਦਾ ਸੁਨੇਹਾ ਜਾਂ ਸੰਕੇਤ ਮੰਨਿਆ ਜਾਂਦਾ ਹੈ। ਇਸ ਮਨੌਤ ਦਾ ਪਿਛੋਕੜ ਸਾਲਾਂ ਜਾਂ ਸਦੀਆਂ ਨਹੀਂ ਬਲਕਿ ਕਈ ਯੁਗਾਂ ਪੁਰਾਣਾ ਹੈ। ਜਿਸਦੇ ਤੱਥ ਸਿੰਧ ਘਾਟੀ ਅਤੇ ਮੈਸੋਪੋਟੀਮੀਆਂ ਦੀ ਸਭਿਅਤਾ ਦੇ ਝਰੋਖਿਆਂ ਵਿੱਚੋਂ ਦਿਸਦੇ ਮਨੁੱਖੀ ਜੀਵਨ ਵਿੱਚ ਲੱਭਦੇ ਹਨ। ਇਹਨਾਂ ਸਭਿਅਤਾਵਾਂ ਦੇ ਮੁੱਢਲੇ ਦੌਰ ਵਿੱਚ ਕਦੇ ਹਥਿਆਰ ਅਤੇ ਔਜ਼ਾਰ ਦੀ ਗੱਲ ਪੱਥਰ ਤੱਕ ਸੀਮਤ ਸੀ, ਭਾਂਡਿਆਂ ਦੀ ਗੱਲ ਮਿੱਟੀ ਅਤੇ ਪਿੱਤਲ ਤੇ ਖਤਮ ਹੋ ਜਾਂਦੀ ਸੀ, ਭੁੱਖ ਦੀ ਗੱਲ ਪੱਤਿਆਂ, ਫਲ਼ਾਂ ਅਤੇ ਕੱਚੇ ਮਾਸ ਦੁਆਲੇ ਘੁੰਮਦੀ ਸੀ, ਖੇਤੀ ਕੁਦਰਤ ਤੇ ਨਿਰਭਰ ਸੀ ਅਤੇ ਆਵਾਜਾਈ ਪੈਦਲ, ਪਹੀਏ ਜਾਂ ਜਾਨਵਰਾਂ ਉੱਪਰ ਟਿਕੀ ਹੋਈ ਸੀ ਭਾਵ ਮਨੁੱਖੀ ਜੀਵਨ ਰੁੱਖਾਂ, ਜਾਨਵਰਾਂ ਅਤੇ ਪੰਛੀਆਂ ਦੇ ਕਾਫੀ ਨੇੜੇ ਹੋ ਕੇ ਵਿਚਰਦਾ ਸੀ। ਫਿਰ ਜਿਵੇਂ-ਜਿਵੇਂ ਸਭਿਅਤਾਵਾਂ ਦਾ ਵਿਕਾਸ ਹੋਇਆ ਤਾਂ ਹਥਿਆਰਾਂ, ਭਾਂਡਿਆਂ, ਖੇਤੀ, ਭੁੱਖ ਅਤੇ ਆਵਾਜਾਈ ਦੀ ਤਸਵੀਰ ਬਦਲਦੀ ਗਈ ਅਤੇ ਅੱਜ ਤੱਕ ਬਦਲ ਰਹੀ ਹੈ ਭਾਵ ਇਹਨਾਂ ਦੇ ਸਾਧਨਾਂ ਦਾ ਵਿਕਾਸ ਲਗਾਤਾਰ ਜਾਰੀ ਹੈ। ਸਿੰਧ ਘਾਟੀ ਅਤੇ ਮੈਸੋਪੋਟੀਮੀਆ ਦੇ ਮਨੁੱਖੀ ਜੀਵਨ ਦਾ ਵਿਕਾਸ ਜਦੋਂ ਦੋਨਾਂ ਤਹਿਜੀਬਾਂ ਦੇ ਆਪਸੀ ਵਪਾਰ ਤੱਕ ਪਹੁੰਚਿਆ ਤਾਂ ਉਦੋਂ ਤੱਕ ਆਵਾਜਾਈ ਦੇ ਸਾਧਨ ਪੈਦਲ, ਪਸ਼ੂਆਂ ਅਤੇ ਪਹੀਏ ਤੋਂ ਛੋਟੇ ਸਮੁੰਦਰੀ ਜਹਾਜ਼ਾਂ ਤੱਕ ਵਿਕਸਿਤ ਹੋ ਚੁੱਕੇ ਸਨ। ਦੋ ਸਭਿਅਤਾਵਾਂ ਦੇ ਆਪਸੀ ਵਪਾਰ ਦੀਆਂ ਯਾਤਰਾਵਾਂ ਲੰਬੀਆਂ ਹੁੰਦੀਆਂ ਸਨ ਅਤੇ ਸਮਾਂ ਵੀ ਬਹੁਤ ਲੈਂਦੀਆਂ ਸਨ। ਇਹ ਯਾਤਰਾਵਾਂ ਵੱਡੇ ਜੰਗਲਾਂ ਅਤੇ ਸਮੁੰਦਰਾਂ ਵਿਚੋਂ ਗੁਜ਼ਰਦੀਆਂ ਸਨ। ਸਮੁੰਦਰੀ ਵਪਾਰਕ ਯਾਤਰਾ ਲਈ ਵਰਤੇ ਜਾਂਦੇ ਛੋਟੇ ਸਮੁੰਦਰੀ ਜਹਾਜ਼ ਅਜੇ ਬਹੁਤੇ ਮਜ਼ਬੂਤ ਨਹੀਂ ਹੁੰਦੇ ਸਨ ਇਸ ਕਰਕੇ ਉਹ ਸਮੁੰਦਰ ਦੇ ਕੰਢੇ-ਕੰਢੇ ਚਲਦੇ ਸਨ। ਕਈ ਵਾਰ ਸਮੁੰਦਰੀ ਤੂਫਾਨ ਇਹਨਾਂ ਨੂੰ ਧੱਕ ਕੇ ਸਮੁੰਦਰ ਦੇ ਅੰਦਰ ਦੂਰ ਤੱਕ ਲੈ ਜਾਂਦੇ ਸਨ ਅਤੇ ਉਸ ਵੇਲੇ ਤੱਕ ਦਿਸ਼ਾ ਦੱਸਣ ਵਾਲੇ ਯੰਤਰ ਕੰਪਾਸ ਆਦਿ ਹਾਲੇ ਈਜ਼ਾਦ ਨਹੀਂ ਹੋਏ ਸਨ ਤਾਂ ਫਿਰ ਜਹਾਜ਼ ਦੇ ਸਵਾਰ ਲੋਕਾਂ ਨੂੰ ਪਤਾ ਨਹੀਂ ਲੱਗਦਾ ਸੀ ਕਿ ਕਿਨਾਰਾ ਕਿੱਧਰ ਹੈ। ਇਸ ਤਰ੍ਹਾਂ ਰਸਤਾ ਭਟਕ ਜਾਣ ਤੇ ਫਿਰ ਉਹ ਆਪਣੇ ਨਾਲ ਪਹਿਲਾਂ ਤੋਂ ਫੜ ਕੇ ਲਿਆਂਦੇ ਕਾਂ ਛੱਡਿਆ ਕਰਦੇ ਸਨ ਅਤੇ ਕਾਂ ਦਿਨ ਵੇਲੇ ਹਮੇਸ਼ਾ ਅਬਾਦੀ ਭਾਵ ਮਨੁੱਖੀ ਵਸੋਂ ਵੱਲ ਉੱਡਦਾ ਹੈ। ਉਹਨਾਂ ਨੂੰ ਕਾਂ ਦੇ ਉੱਡਣ ਦੀ ਦਿਸ਼ਾ ਤੋਂ ਪਤਾ ਚੱਲ ਜਾਂਦਾ ਸੀ ਕਿ ਕਿਨਾਰਾ ਜਾਂ ਮਨੁੱਖੀ ਵਸੋਂ ਕਿਸ ਦਿਸ਼ਾ ਵਿੱਚ ਹੈ। ਇਸੇ ਤਰ੍ਹਾਂ ਜੰਗਲਾਂ ਵਿੱਚ ਵੀ ਰਸਤਾ ਭਟਕ ਜਾਣ ਤੇ ਜਾਂ ਮਨੁੱਖੀ ਵਸੋਂ ਲੱਭਣ ਵਾਸਤੇ ਇੱਕ ਜਾਂ ਵੱਧ ਕਾਵਾਂ ਨੂੰ ਛੱਡਿਆ ਜਾਂਦਾ ਸੀ ਅਤੇ ਕਾਂ ਵਸੋਂ ਵਿੱਚ ਪਹੁੰਚਕੇ ਘਰਾਂ ਦੀਆਂ ਕੰਧਾਂ, ਬਨੇਰਿਆਂ 'ਤੇ ਬੈਠ ਕੇ ਰੌਲਾ ਪਾਉਂਦੇ ਹੋਏ ਕੁਝ ਖਾਣ ਵਾਸਤੇ ਲੱਭਦੇ ਤਾਂ ਵਸੋ ਨੂੰ ਅੰਦਾਜ਼ਾ ਹੋ ਜਾਂਦਾ ਸੀ ਕਿ ਕੋਈ ਆਉਣ ਵਾਲਾ ਹੈ। ਹਰ ਵਾਰ ਵਪਾਰੀਆਂ ਅਤੇ ਯਾਤਰੀਆਂ ਵੱਲੋਂ ਛੱਡੇ ਕਾਂ ਉਹਨਾਂ ਤੋਂ ਪਹਿਲਾਂ ਅਬਾਦੀ ਜਾਂ ਪਿੰਡ ਵਿੱਚ ਪਹੁੰਚ ਜਾਂਦੇ ਸਨ ਅਤੇ ਬੋਲਦੇ ਸਨ ਇਸ ਤਰ੍ਹਾਂ ਉਹ ਕਿਸੇ ਦੀ ਆਮਦ ਦਾ ਸੁਨੇਹਾ ਬਣ ਜਾਂਦੇ ਸਨ। ਉਹਨਾਂ ਸਮਿਆਂ ਵਿੱਚ ਇਹ ਵਪਾਰਕ ਯਾਤਰਾਵਾਂ ਦੂਰੀ ਤੈਅ ਕਰਨ ਵਾਸਤੇ ਸਮਾਂ ਬਹੁਤ ਲੈਂਦੀਆਂ ਸਨ ਅਤੇ ਸੰਚਾਰ ਦੇ ਸਾਧਨ ਵੀ ਬਹੁਤੇ ਨਹੀਂ ਸਨ। ਇਸ ਕਰਕੇ ਵਪਾਰਕ ਯਾਤਰਾਵਾਂ ਤੇ ਜਾਣ ਵਾਲੇ ਲੋਕ ਲੰਬਾ ਸਮਾਂ ਆਪਣੇ ਚਾਹੁੰਣ ਵਾਲਿਆਂ ਤੋਂ ਦੂਰ ਰਹਿੰਦੇ ਸਨ ਅਤੇ ਪਿਛੇ ਰਹਿ ਰਹੇ ਲੋਕਾਂ ਨੂੰ ਆਪਣੇ ਮਹਿਬੂਬ ਦੀ ਲੰਬੀ ਉਡੀਕ ਕਰਨੀ ਪੈਦੀ ਸੀ। ਇੱਥੇ ਮਹਿਬੂਬ ਸ਼ਬਦ ਕੇਵਲ ਆਸ਼ਕਾਂ ਤੱਕ ਸੀਮਤ ਨਹੀਂ ਹੈ ਜਿਸ ਦੀ ਅਸੀਂ ਵੈਰਾਗ ਨਾਲ ਉਡੀਕ ਕਰਦੇ ਹਾਂ ਉਹ ਮਹਿਬੂਬ ਹੀ ਹੁੰਦਾ ਹੈ ਚਾਹੇ ਉਹ ਪਤੀ ਹੋਵੇ, ਪ੍ਰੇਮੀ ਹੋਵੇ ਜਾਂ ਸਬੰਧੀ ਹੋਵੇ ਕਿਉਂਕਿ ਘਰ ਵਿੱਚ ਉਡੀਕ ਉਸੇ ਦੀ ਹੁੰਦੀ ਹੈ ਜੋ ਕਿਸੇ ਦੀ ਚਾਹਤ ਵਿੱਚ ਵਸਦਾ ਹੋਵੇ:- ਆ ਕਾਵਾਂ ਤੈਨੂੰ ਚੂਰੀਆਂ ਪਾਵਾਂ, ਕਦੀ ਸਾਡੇ ਵੀ ਬੈਠ ਬਨੇਰੇ ਦੇ ਪੈਗਾਮ ਕੋਈ ਸੱਜਣਾਂ ਵਾਲਾ, ਵੇ ਮੈਂ ਸ਼ਗਨ ਮਨਾਵਾਂ ਤੇਰੇ ਆ ਕੇ ਬੈਠ ਬਨੇਰੇ ਸਾਡੇ, ਸ਼ਾਇਦ ਆ ਜਾਣ ਸੱਜਣ ਮੇਰੇ ਅੱਡੀਆਂ ਚੁੱਕ-ਚੁੱਕ ਯਾਰ ਫਰੀਦਾ, ਰਾਹ ਤੱਕਾਂ ਮੈਂ ਸ਼ਾਮ ਸਵੇਰੇ ਸੁਨੇਹੇ ਦੇ ਮਾਮਲੇ ਵਿੱਚ ਭਾਵੇਂ ਕਬੂਤਰ ਵੀ ਰੁਮਾਂਟਿਕ ਕਹਾਣੀਆਂ ਦਾ ਹਿੱਸਾ ਰਿਹਾ ਹੈ ਪਰ ਵਿਛੋੜੇ ਦੌਰਾਨ ਕਾਂ ਨੂੰ ਹੀ ਯਾਦ ਕੀਤਾ ਜਾਂਦਾ ਹੈ। ਜਦੋਂ ਔਸੀਆਂ ਪਾਉਣ ਦੀ ਹੱਦ ਤੱਕ ਕਿਸੇ ਦੀ ਉਡੀਕ ਹੋਵੇ ਤਾਂ ਕਾਂ ਦੇ ਬੋਲਣ ਤੋਂ ਲੈ ਕੇ ਹਰ ਆਹਟ ਮਹਿਬੂਬ ਦੇ ਆਉਣ ਦਾ ਭੁਲੇਖਾ ਪਾਉਂਦੀ ਹੈ: - ਚੁੰਝ ਵੇ ਤੇਰੀ ਕਾਲਿਆ ਕਾਵਾਂ ਸੋਨੇ ਨਾਲ ਮੜਾਵਾਂ ਜਾਹ ਆਖੀਂ ਮੇਰੇ ਮਾਹੀਏ ਨੂੰ ਮੈਂ ਨਿੱਤ ਔਸੀਆਂ ਪਾਵਾਂ .................... ਨੀਂ ਅੜੀਓ! ਕਾਗ ਬਨੇਰੇ ਬੋਲਿਆ ਮੇਰਾ ਔਸੀਆਂ ਪਾਉਂਦੀ ਦਾ, ਨਰਮ ਕਾਲਜਾ ਡੋਲਿਆ ਜਦੋਂ ਤਹਿਜੀਬ ਬਦਲਦੀ ਹੈ ਤਾਂ ਸਾਡੀਆਂ ਤਰਜੀਹਾਂ ਵੀ ਬਦਲ ਜਾਂਦੀਆਂ ਹਨ। ਉਸ ਵੇਲੇ ਜਦੋਂ ਕਾਂ ਲੋਕਾਂ ਦੀ ਜ਼ਰੂਰਤ ਸੀ ਤਾਂ ਉਦੋਂ ਕਾਂ ਦੀ ਕਦਰ ਵੀ ਬਹੁਤ ਸੀ ਦਿਸ਼ਾ ਦੱਸਣ ਵਾਲੇ ਯੰਤਰਾਂ ਦੇ ਈਜਾਦ ਹੋਣ ਨਾਲ ਕਾਂ ਦੀ ਜ਼ਰੂਰਤ ਖਤਮ ਹੋ ਗਈ ਅਤੇ ਸੰਚਾਰ ਦੇ ਵਿਕਸਿਤ ਹੋਣ ਨਾਲ ਕਾਂ ਦੀ ਕਦਰ ਵੀ ਘਟ ਗਈ ਅਤੇ ਵਿਚਾਰਾ ਕਾਂ ਘ੍ਰਿਣਾ ਦਾ ਪਾਤਰ ਬਣ ਗਿਆ ਕਿ ਇਹ ਗੰਦ ਖਾਂਦਾ ਹੈ, ਰੌਲਾ ਬਹੁਤ ਪਾਉਂਦਾ ਹੈ, ਇਹ ਚਲਾਕ ਹੈ, ਇਹ ਬੱਚਿਆਂ ਹੱਥੋਂ ਟੁੱਕ ਖੋਹ ਲੈਂਦਾ ਹੈ, ਇਹ ਜਿਉਂਦੇ ਢੱਗਿਆਂ ਦੇ ਜਖ਼ਮਾਂ ਨੂੰ ਠੂੰਗੇ ਮਾਰਦਾ ਹੈ ਆਦਿ। ਬਾਬਾ ਫਰੀਦ ਦੇ ਸ਼ਲੋਕ ਵੀ ਇਸ ਗੱਲ ਦਾ ਜ਼ਿਕਰ ਕਰਦੇ ਹਨ: - ਫਰੀਦਾ ਤਨੁ ਸੁਕਾ ਪਿੰਜਰੁ ਥੀਆ, ਤਲੀਆਂ ਖੁੰਡਹਿ ਕਾਗ ਅਜੈ ਸੁ ਰੱਬ ਨ ਬਾਹੁੜਿਓ ਦੇਖੁ ਬੰਦੇ ਕੇ ਭਾਗ ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ ਸੱਭਿਅਤਾ ਅਤੇ ਸਾਧਨਾ ਦੇ ਵਿਕਾਸ ਦੇ ਨਤੀਜੇ ਵਜੋਂ ਮਨੁੱਖ ਮਸ਼ੀਨਾਂ ਦੇ ਨੇੜੇ ਹੁੰਦਾ ਚਲਾ ਗਿਆ ਅਤੇ ਰੁੱਖ, ਪਸ਼ੂਆਂ ਅਤੇ ਪੰਛੀਆਂ ਤੋਂ ਦੂਰ ਹੁੰਦਾ ਗਿਆ ਅਤੇ ਇਸ ਪ੍ਰਕਿਰਿਆ ਦਾ ਸ਼ਿਕਾਰ ਕਾਂ ਵੀ ਹੋਇਆ ਪਰ ਇਸ ਸਭ ਦੇ ਬਾਵਜੂਦ ਅੱਜ ਵੀ ਕਾਂ ਸਾਡੇ ਲੋਕ ਗੀਤਾਂ, ਬੋਲੀਆਂ, ਸਿੱਠਣੀਆਂ ਅਤੇ ਕਹਾਣੀਆਂ ਦਾ ਅਹਿਮ ਪਾਤਰ ਹੈ:- ਜਾਂਦਾ ਹੋਇਆ ਦੱਸ ਨਾ ਗਿਆਂ ਲਿਖ ਚਿੱਠੀਆਂ ਕਿੱਧਰ ਨੂੰ ਪਾਵਾਂ ਕੋਇਲਾਂ ਕੂਕਦੀਆਂ, ਕਿਤੇ ਬੋਲ ਵੇ ਚੰਦਰਿਆ ਕਾਵਾਂ .............
ਰੈਮਬਰਾਂ ਹਰਮੇਨਸਜੂਨ ਵਾਨ ਰਿਜਨ (ਡੱਚ: [ˈrɛmbrɑnt ˈɦɑrmə(n)soːn vɑn ˈrɛin] ( ਸੁਣੋ); 15 ਜੁਲਾਈ 1606 – 4 ਅਕਤੂਬਰ 1669) ਇੱਕ ਪ੍ਰਸਿੱਧ ਡੱਚ ਚਿੱਤਰਕਾਰ ਸੀ। ਉਸ ਨੂੰ ਯੂਰਪੀ ਕਲਾ ਇਤਹਾਸ ਵਿੱਚ ਸਭ ਤੋਂ ਮਹੱਤਵਪੂਰਣ ਚਿੱਤਰਕਾਰਾਂ ਵਿੱਚੋਂ ਇੱਕ ਅਤੇ ਡਚ ਇਤਹਾਸ ਵਿੱਚ ਸਭ ਤੋਂ ਮਹੱਤਵਪੂਰਣ ਚਿੱਤਰਕਾਰ ਮੰਨਿਆ ਜਾਂਦਾ ਹੈ। ਕਲਾ ਵਿੱਚ ਉਸ ਦਾ ਯੋਗਦਾਨ ਡਚ ਗੋਲਡਨ ਏਜ ਦੌਰਾਨ ਰੂਪਮਾਨ ਹੋਇਆ, ਜਦੋਂ ਡਚ ਗੋਲਡਨ ਏਜ ਚਿਤਰਕਲਾ (ਹਾਲਾਂਕਿ ਯੂਰਪ ਵਿੱਚ ਗਾਲਿਬ ਬਾਰੋਕ ਸ਼ੈਲੀ ਨਾਲੋਂ ਕਈ ਪੱਖਾਂ ਤੋਂ ਬਹੁਤ ਭਿੰਨ ਸੀ) ਬੇਹੱਦ ਉਪਜਾਊ ਅਤੇ ਨਵੀਨਤਾ-ਜਾਚਕ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਬ੍ਰਿਟਿਸ਼ ਲਾਇਬ੍ਰੇਰੀ ਯੂਨਾਈਟਿਡ ਕਿੰਗਡਮ ਦੀ ਕੌਮੀ ਲਾਇਬਰੇਰੀ ਹੈ ਅਤੇ ਸੂਚੀਬੱਧ ਕੀਤੀਆਂ ਗਈਆਂ ਮੱਦਾਂ ਦੀ ਗਿਣਤੀ ਦੇ ਪੱਖੋਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਲਾਇਬਰੇਰੀਆਂ ਵਿੱਚੋਂ ਇੱਕ ਹੈ। ਇਸ ਵਿੱਚ ਬਹੁਤ ਸਾਰੇ ਦੇਸ਼ਾਂ ਤੋਂ 17 ਕਰੋੜ ਤੋਂ ਵੱਧ ਮੱਦਾਂ ਹਨ। ਇੱਕ ਕਾਨੂੰਨੀ ਜਮ੍ਹਾਂ ਲਾਇਬਰੇਰੀ ਹੋਣ ਦੇ ਨਾਤੇ, ਬ੍ਰਿਟਿਸ਼ ਲਾਇਬ੍ਰੇਰੀ ਨੂੰ ਯੂਨਾਈਟਿਡ ਕਿੰਗਡਮ ਅਤੇ ਆਇਰਲੈਂਡ ਵਿੱਚ ਪੈਦਾ ਕੀਤੀਆਂ ਗਈਆਂ ਸਾਰੀਆਂ ਕਿਤਾਬਾਂ ਦੀਆਂ ਕਾਪੀਆਂ ਮਿਲਦੀਆਂ ਹਨ, ਜਿਸ ਵਿੱਚ ਯੂ.ਕੇ.
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਲਾਇਬ੍ਰੇਰੀ ਜਾਂ ਕਿਤਾਬ-ਘਰ ਜਾਂ ਪੁਸਤਕਾਲਾ ਉਹ ਜਗ੍ਹਾ ਹੁੰਦੀ ਹੈ ਜਿੱਥੇ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਦੇ ਸਰੋਤ, ਸੂਚਨਾਵਾਂ ਆਦਿ ਦਾ ਭੰਡਾਰ ਹੁੰਦਾ ਹੈ ਜੋ ਕਿ ਪਰਿਭਾਸ਼ਿਤ ਭਾਈਚਾਰੇ ਨੂੰ ਹਦਾਇਤਾਂ, ਹਵਾਲੇ ਦੇਣ ਲਈ ਜਾਂ ਉਧਾਰ ਲੈਣ ਲਈ ਉਪਲਬਧ ਹੁੰਦੀ ਹੈ। ਲਾਇਬ੍ਰੇਰੀ ਸ਼ਬਦ ਦੀ ਉਤਪਤੀ ਲਾਤੀਨੀ ਸ਼ਬਦ 'ਲੀਬਰੇ' ਤੋਂ ਹੋਈ ਹੈ ਜਿਸਦਾ ਮਤਲਬ ਹੈ ਕਿਤਾਬ। ਪੁਸਤਕਾਲਾ ਦੋ ਸ਼ਬਦਾਂ ਨੂੰ ਮਿਲਕੇ ਬਣਿਆ ਹੈ - ਪੁਸਤਕ + ਆਲਾ, ਜਿਸ ਵਿੱਚ ਲੇਖਕ ਦੇ ਭਾਵ ਇਕੱਠੇ ਕੀਤੇ ਹੋਣ ਉਸਨੂੰ ਪੁਸਤਕ ਜਾਂ ਕਿਤਾਬ ਕਹਿੰਦੇ ਨੇ ਤੇ ਆਲਾ ਸਥਾਨ ਜਾਂ ਘਰ ਨੂੰ ਕਿਹਾ ਜਾ ਸਕਦਾ ਹੈ। ਤਾਂ ਫੇਰ ਪੁਸਤਕਾਲਾ ਉਸ ਜਗ੍ਹਾ ਨੂੰ ਕਹਿੰਦੇ ਨੇ ਜਿੱਥੇ ਗਿਆਨ ਦਾ ਇਕੱਠ ਹੁੰਦਾ ਹੈ। ਲਾਇਬ੍ਰੇਰੀ ਦੇ ਭੰਡਾਰ ਵਿੱਚ - ਕਿਤਾਬਾਂ ਫ਼ਿਲਮਾਂ ਰਸਾਲੇ (ਮੈਗਜ਼ੀਨ) ਗ੍ਰਾਮੋਫ਼ੋਨ ਰਿਕਾਰਡ ਹੱਥੀਂ ਲਿਖੇ ਗਰੰਥਆਦਿ ਮੌਜੂਦ ਹੁੰਦੇ ਹਨ। ਪਹਿਲੀ ਲਾਇਬ੍ਰੇਰੀਆਂ ਵਿਚ ਸੁਮੇਰ ਵਿਚ ਲੱਭੀ ਕਨੀਫਾਰਮ ਲਿਪੀ ਵਿਚ ਮਿੱਟੀ ਦੀਆਂ ਗੋਲੀਆਂ ਲਿਖਣ ਦੇ ਮੁੱਢਲੇ ਰੂਪ ਦੇ ਪੁਰਾਲੇਖਾਂ ਸ਼ਾਮਲ ਸਨ, ਕੁਝ 2600 ਬੀ.ਸੀ. ਲਿਖਤੀ ਕਿਤਾਬਾਂ ਨਾਲ ਬਣੀਆਂ ਨਿੱਜੀ ਜਾਂ ਨਿੱਜੀ ਲਾਇਬ੍ਰੇਰੀਆਂ 5 ਵੀਂ ਸਦੀ ਬੀ.ਸੀ. ਵਿੱਚ ਕਲਾਸੀਕਲ ਗ੍ਰੀਸ ਵਿੱਚ ਪ੍ਰਗਟ ਹੋਈਆਂ। ਲਾਇਬ੍ਰੇਰੀ ਇੱਕ ਜਨਤਕ ਸੰਸਥਾ, ਇੱਕ ਸੰਸਥਾ, ਇੱਕ ਕਾਰਪੋਰੇਸ਼ਨ, ਜਾਂ ਇੱਕ ਨਿਜੀ ਵਿਅਕਤੀ ਦੁਆਰਾ ਵਰਤੋਂ ਅਤੇ ਪ੍ਰਬੰਧਨ ਲਈ ਰੱਖੀ ਜਾਂਦੀ ਹੈ। ਜਨਤਕ ਅਤੇ ਸੰਸਥਾਗਤ ਸੰਗ੍ਰਹਿ ਅਤੇ ਸੇਵਾਵਾਂ ਉਹਨਾਂ ਲੋਕਾਂ ਦੁਆਰਾ ਵਰਤੋਂ ਲਈ ਤਿਆਰ ਕੀਤੀਆਂ ਜਾ ਸਕਦੀਆਂ ਹਨ ਜੋ ਆਪਣੇ ਆਪ ਵਿੱਚ ਇੱਕ ਵਿਸ਼ਾਲ ਸੰਗ੍ਰਹਿ ਖਰੀਦਣਾ ਨਹੀਂ ਚਾਹੁੰਦੇ ਜਾਂ ਨਹੀਂ ਕਰ ਸਕਦੇ, ਜਿਨ੍ਹਾਂ ਨੂੰ ਅਜਿਹੀ ਸਮੱਗਰੀ ਦੀ ਜਰੂਰਤ ਹੁੰਦੀ ਹੈ ਜਿਸਦੀ ਕਿਸੇ ਵਿਅਕਤੀ ਕੋਲੋਂ ਵਾਜਬ ਢੰਗ ਨਾਲ ਉਮੀਦ ਨਹੀਂ ਕੀਤੀ ਜਾ ਸਕਦੀ, ਜਾਂ ਜਿਨ੍ਹਾਂ ਨੂੰ ਆਪਣੀ ਖੋਜ ਨਾਲ ਪੇਸ਼ੇਵਰ ਸਹਾਇਤਾ ਦੀ ਲੋੜ ਹੁੰਦੀ ਹੈ। ਸਮੱਗਰੀ ਪ੍ਰਦਾਨ ਕਰਨ ਤੋਂ ਇਲਾਵਾ, ਲਾਇਬ੍ਰੇਰੀਆਂ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕਰਦੀਆਂ ਹਨ ਜੋ ਜਾਣਕਾਰੀ ਨੂੰ ਲੱਭਣ ਅਤੇ ਸੰਗਠਿਤ ਕਰਨ ਅਤੇ ਜਾਣਕਾਰੀ ਦੀਆਂ ਜ਼ਰੂਰਤਾਂ ਦੀ ਵਿਆਖਿਆ ਕਰਨ ਦੇ ਮਾਹਰ ਹਨ। ਲਾਇਬ੍ਰੇਰੀਆਂ ਅਕਸਰ ਅਧਿਐਨ ਕਰਨ ਲਈ ਸ਼ਾਂਤ ਖੇਤਰ ਪ੍ਰਦਾਨ ਕਰਦੀਆਂ ਹਨ, ਅਤੇ ਉਹ ਅਕਸਰ ਸਮੂਹ ਅਧਿਐਨ ਅਤੇ ਸਹਿਯੋਗ ਦੀ ਸਹੂਲਤ ਲਈ ਸਾਂਝੇ ਖੇਤਰ ਵੀ ਪੇਸ਼ ਕਰਦੇ ਹਨ।ਲਾਇਬ੍ਰੇਰੀਆਂ ਅਕਸਰ ਆਪਣੇ ਇਲੈਕਟ੍ਰਾਨਿਕ ਸਰੋਤਾਂ ਅਤੇ ਇੰਟਰਨੈਟ ਦੀ ਵਰਤੋਂ ਲਈ ਜਨਤਕ ਸਹੂਲਤਾਂ ਪ੍ਰਦਾਨ ਕਰਦੀਆਂ ਹਨ। ਬਹੁਤ ਸਾਰੇ ਫਾਰਮੈਟਾਂ ਵਿਚ ਅਤੇ ਬਹੁਤ ਸਾਰੇ ਸਰੋਤਾਂ ਤੋਂ ਜਾਣਕਾਰੀ ਤੱਕ ਪ੍ਰਤੀਬੰਧਿਤ ਪਹੁੰਚ ਪ੍ਰਾਪਤ ਕਰਨ ਲਈ ਆਧੁਨਿਕ ਲਾਇਬ੍ਰੇਰੀਆਂ ਨੂੰ ਸਥਾਨਾਂ ਦੇ ਤੌਰ ਤੇ ਤੇਜ਼ੀ ਨਾਲ ਪਰਿਭਾਸ਼ਤ ਕੀਤਾ ਜਾ ਰਿਹਾ ਹੈ। ਉਹ ਇਮਾਰਤ ਦੀਆਂ ਭੌਤਿਕ ਕੰਧਾਂ ਤੋਂ ਪਰੇ ਸੇਵਾਵਾਂ ਦਾ ਵਿਸਤਾਰ ਕਰ ਰਹੇ ਹਨ, ਇਲੈਕਟ੍ਰਾਨਿਕ ਮਾਧਨਾਂ ਨਾਲ ਪਹੁੰਚਯੋਗ ਸਮੱਗਰੀ ਪ੍ਰਦਾਨ ਕਰਕੇ, ਅਤੇ ਬਹੁਤ ਸਾਰੇ ਡਿਜੀਟਲ ਸਰੋਤਾਂ ਨਾਲ ਜਾਣਕਾਰੀ ਦੀ ਬਹੁਤ ਵੱਡੀ ਮਾਤਰਾ ਵਿੱਚ ਨੈਵੀਗੇਟ ਕਰਨ ਅਤੇ ਵਿਸ਼ਲੇਸ਼ਣ ਕਰਨ ਵਿੱਚ ਲਾਇਬ੍ਰੇਰੀਅਨਾਂ ਦੀ ਸਹਾਇਤਾ ਪ੍ਰਦਾਨ ਕਰਕੇ.
ਪੈਸਾ ਜਾਂ ਧਨ (ਅੰਗਰੇਜੀ: Money) ਉਹ ਜਿਨਸ (commodity) ਹੁੰਦੀ ਹੈ ਜਿਸਦੀ ਇੱਕੋ ਇੱਕ ਵਰਤੋਂ ਮੁੱਲ ਦਾ ਭੰਡਾਰ ਕਰਨ ਅਤੇ ਭੁਗਤਾਨ ਦੇ ਇੱਕ ਸਾਧਨ ਵਜੋਂ ਭੂਮਿਕਾ ਨਿਭਾਉਣੀ ਹੁੰਦੀ ਹੈ। ਕਹਿ ਲਉ ਪੈਸਾ ਇੱਕ ਜਿਨਸ ਹੁੰਦੀ ਹੈ, ਲੇਕਿਨ ਉਹ ਜਿਨਸ ਜਿਸ ਨੂੰ ਦੂਜੀਆਂ ਸਾਰੀਆਂ ਜਿਨਸਾਂ ਦੇ ਸੰਬੰਧ ਵਿੱਚ ਉਹਨਾਂ ਦੇ ਮੁੱਲਾਂ ਦੇ ਮਾਪ ਵਜੋਂ ਇੱਕ ਵਿਸ਼ੇਸ਼ ਭੂਮਿਕਾ ਲਈ ਚੁਣ ਲਿਆ ਗਿਆ ਹੈ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਐੱਸਪੇਰਾਂਤੁਜੋ (IPA: [e̞spe̞ranˈtujo̞]) ਜਾਂ ਐੱਸਪੇਰਾਂਤੂਇਓ [e̞spe̞ranˈti.o̞] ਇੱਕ ਸੰਕਲਪ (ਅਰਥ: "ਐੱਸਪੇਰਾਂਤੋ ਦੀ ਧਰਤੀ") ਹੈ ਜੋ ਐੱਸਪੇਰਾਂਤੋ ਭਾਸ਼ਾ ਦੇ ਬੁਲਾਰਿਆਂ ਵਲੋਂ ਐੱਸਪੇਰਾਂਤੋ ਭਾਈਚਾਰੇ ਅਤੇ ਭਾਈਚਾਰੇ ਵਿੱਚ ਹੋ ਰਹੀਆਂ ਗਤੀਵਿਧੀਆਂ ਲਈ ਵਰਤਿਆ ਜਾਂਦਾ ਹੈ। ਜਦੋਂ ਦੋ ਲੋਕ ਆਪਸ ਵਿੱਚ ਐੱਸਪੇਰਾਂਤੋ ਵਿੱਚ ਗੱਲ ਕਰਦੇ ਹਨ ਤਾਂ ਉਹ ਐੱਸਪੇਰਾਂਤੁਜੋ/ਐੱਸਪੇਰਾਂਤੂਇਓ ਵਿੱਚ ਹੁੰਦੇ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਆਇਰਨ ਮੈਨ 2 2010 ਮਾਰਵਲ ਕਾਮਿਕਸ ਦੇ ਪਾਤਰ ਆਇਰਨ ਮੈਨ 'ਤੇ ਅਧਾਰਤ ਇੱਕ ਅਮਰੀਕੀ ਸੁਪਰਹੀਰੋ ਫਿਲਮ ਹੈ ਜੋ ਮਾਰਵਲ ਸਟੂਡੀਓ ਦੁਆਰਾ ਬਣਾਈ ਗਈ ਹੈ। ਇਹ 2008 ਦੇ ਆਇਰਨ ਮੈਨ ਦਾ ਸੀਕਵਲ ਹੈ, ਅਤੇ ਮਾਰਵਲ ਸਿਨੇਮੈਟਿਕ ਯੂਨੀਵਰਸ (ਐਮਸੀਯੂ) ਦੀ ਤੀਜੀ ਫਿਲਮ ਹੈ। ਜੌਨ ਫਾਵਰੌ ਦੁਆਰਾ ਨਿਰਦੇਸ਼ਿਤ ਅਤੇ ਜਸਟਿਨ ਥਰੋਕਸ ਦੁਆਰਾ ਲਿਖੀ ਫਿਲਮ ਵਿੱਚ ਰਾਬਰਟ ਡਾਉਨੀ ਜੂਨੀਅਰ, ਗਵਿੱਨੇਥ ਪੈਲਟਰੋ, ਡੌਨ ਚੈਡਲ, ਸਕਾਰਲੈਟ ਜੋਹਾਨਸਨ, ਸੈਮ ਰੌਕਵੈਲ, ਮਿਕੀ ਰਾਉਰਕੇ, ਅਤੇ ਸਮੂਏਲ ਐੱਲ ਜੈਕਸਨ ਮੁੱਖ ਭੂਮਿਕਾਵਾਂ ਵਿੱਚ ਹਨ। ਆਇਰਨ ਮੈਨ ਦੀ ਘਟਨਾ ਦੇ ਛੇ ਮਹੀਨਿਆਂ ਬਾਅਦ, ਟੋਨੀ ਸਟਾਰਕ, ਸੰਯੁਕਤ ਰਾਜ ਸਰਕਾਰ ਦੁਆਰਾ ਆਇਰਨ ਮੈਨ ਟੈਕਨਾਲੋਜੀ ਨੂੰ ਸੌਂਪਣ ਲਈ ਕਿਤੇ ਪ੍ਰਸਤਾਵ ਦਾ ਵਿਰੋਧ ਕਰ ਰਿਹਾ ਹੈ, ਜਦਕਿ ਉਹ ਆਪਣੀ ਛਾਤੀ ਵਿੱਚ ਲੱਗੇ ਆਰਕ ਰਿਐਕਟਰ ਕਾਰਨ ਉਸਦੀ ਵਿਗੜਦੀ ਸਿਹਤ ਨਾਲ ਵੀ ਲੜ ਰਿਹਾ ਹੈ। ਇਸ ਦੌਰਾਨ, ਰੂਸ ਦੇ ਵਿਗਿਆਨੀ ਇਵਾਨ ਵੈਂਕੋ ਨੇ ਸਟਾਰਕ ਦੇ ਪਰਿਵਾਰ ਤੋਂ ਬਦਲਾ ਲੈਣ ਲਈ ਆਪਣੇ ਖੁਦ ਦੇ ਹਥਿਆਰ ਬਣਾਏ ਹਨ ਇਕੋ ਉਸੇ ਨਾਲ ਦੀ ਤਕਨੀਕ ਵਿਕਸਤ ਕੀਤੀ ਹੈ। ਇਸ ਪ੍ਰਕਿਰਿਆ ਵਿੱਚ ਸਟਾਰਕ ਦਾ ਕਾਰੋਬਾਰੀ ਵਿਰੋਧੀ, ਜਸਟਿਨ ਹੈਮਰ ਵੀ ਆਪਣੀਆਂ ਫੌਜਾਂ ਨਾਲ ਸ਼ਾਮਲ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਹਰੇ ਇਨਕਲਾਬ ਜਾਂ ਹਰੀ ਕ੍ਰਾਂਤੀ ਤੋਂ ਭਾਵ (1940 ਤੋਂ 1960 ਦੇ ਦਰਮਿਆਨ) ਖੇਤੀਬਾੜੀ ਖੇਤਰ ਵਿੱਚ ਹੋਈ ਤਰੱਕੀ, ਖੋਜਾਂ ਅਤੇ ਤਕਨੀਕੀ ਬਦਲਾਵਾਂ ਦੀ ਲੜੀ ਤੋਂ ਹੈ। ਇਸ ਨਾਲ ਵਿਸ਼ਵ ਦੇ ਖੇਤੀਬਾੜੀ ਉਤਪਾਦਨ ਵਿੱਚ ਬਹੁਤ ਵਾਧਾ ਹੋਇਆ, ਵਿਸੇਸ਼ ਤੌਰ ਤੇ ਵਿਕਾਸਸ਼ੀਲ ਦੇਸ਼ਾਂ ਵਿੱਚ ਇਸਦਾ ਵਿਸ਼ਵ ਪੱਧਰ ਤੇ ਆਰੰਭ ਨੌਰਮਨ ਬੋਰਲੌਗ ਦੁਆਰਾ (ਜਿਸਨੂੰ ਕਿ ਹਰੀ ਕ੍ਰਾਂਤੀ ਦਾ ਪਿਤਾਮਾ ਕਿਹਾ ਜਾਂਦਾ ਹੈ) ਹੋਇਆ। ਉਸਨੇ ਕਰੋੜਾਂ ਲੋਕਾਂ ਨੂੰ ਭੁੱਖਮਰੀ ਤੋਂ ਬਚਾਇਆ। ਹਰੀ ਕ੍ਰਾਂਤੀ ਦੋਰਾਨ ਕਿਸਾਨਾ ਨੂੰ ਅਨਾਜ ਦੀਆਂ ਉਨਤ ਕਿਸਮਾਂ, ਸਿੰਜਾਈ ਦੇ ਸਾਧਨਾ ਦਾ ਵਿਕਾਸ, ਬਨਾਉਟੀ ਖਾਧ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਹਰੀ ਕ੍ਰਾਂਤੀ ਸ਼ਬਦ ਪਹਿਲੀ ਵਾਰ 1968ਈ.
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.