ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ , ਜ਼ੁਲਮ ਤੇ ਤਸ਼ੱਦਦ ਵਿਰੁੱਧ , ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾboutsikhs.com/sikh-martyrs/sikh-martyrs-sahibzada-ajit-singh-ji-amp-jujhar-singh-ji | title=ਸਾਹਿਬਜਾਂਦਾ ਅਜੀਤ ਸਿੰਘ ਜੀ | publisher=allaboutsikhs.com | date=01 ਨਵੰਬਰ 2012 | accessdate=ਨਵੰਬਰ 01, 2012}}</ref>। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਫ਼ਰਾਂਸੀਸੀ (français, la langue française) ਇੱਕ ਰੁਮਾਂਸ ਬੋਲੀ ਹੈ ਜੋ ਮੁੱਖ ਰੂਪ ਵਿੱਚ ਫ਼੍ਰਾਂਸ ਵਿੱਚ ਬੋਲੀ ਜਾਂਦੀ ਹੈ ਜਿੱਥੇ ਇਸ ਬੋਲੀ ਦਾ ਜਨਮ ਹੋਇਆ ਸੀ। ਦੁਨੀਆ ਭਰ ਵਿੱਚ ਤਕਰੀਬਨ 9 ਕਰੋੜ ਲੋਕਾਂ ਦੁਆਰਾ ਇਹ ਪਹਿਲੀ ਬੋਲੀ ਦੇ ਰੂਪ ਵਿੱਚ ਬੋਲੀ ਜਾਂਦੀ ਹੈ, 19 ਕਰੋੜ ਦੁਆਰਾ ਦੂਜੀ ਅਤੇ ਹੋਰ 20 ਕਰੋੜ ਦੁਆਰਾ ਅਧਿਗਰਹਿਤ ਬੋਲੀ ਦੇ ਰੂਪ ਵਿੱਚ ਇਸਨੂੰ ਬੋਲਦੇ ਹਨ। ਇਸ ਤਰ੍ਹਾਂ ਕੈਨੇਡਾ, ਬੈਲਜੀਅਮ, ਸਵਿਟਜ਼ਰਲੈਂਡ, ਅਫ਼ਰੀਕੀ ਫਰੇਂਕੋਫੋਨ, ਲਕਜ਼ਮਬਰਗ ਅਤੇ ਮੋਨੇਕੋ ਸਮੇਤ ਦੁਨੀਆ ਦੇ 54 ਦੇਸ਼ਾਂ ਵਿੱਚ ਇਸਨੂੰ ਬੋਲਣ ਵਾਲੀਆਂ ਦੀ ਵੱਡੀ ਗਿਣਤੀ ਹੈ। ਇਹ ਸੰਯੁਕਤ ਰਾਸ਼ਟਰ ਦੀਆਂ ਸਾਰੀਆਂ ਸੰਸਥਾਵਾਂ ਦੀ ਅਤੇ ਹੋਰ ਬਹੁਤ ਸਾਰੇ ਅੰਤਰਰਾਸ਼ਟਰੀ ਸੰਗਠਨਾਂ ਦੀ ਵੀ ਆਧਿਕਾਰਕ ਬੋਲੀ ਹੈ।
ਗ਼ੈਰ-ਸਰਕਾਰੀ ਜੱਥੇਬੰਦੀ (ਐੱਨ.ਜੀ.ਓ.) ਅਜਿਹੀ ਜੱਥੇਬੰਦੀ ਲਈ ਵਰਤਿਆ ਜਾਣ ਵਾਲ਼ਾ ਸ਼ਬਦ ਹੈ ਜੋ ਨਾ ਤਾਂ ਕਿਸੇ ਸਰਕਾਰ ਦਾ ਹਿੱਸਾ ਹੋਵੇ ਉੱਤੇ ਨਾ ਹੀ ਕਿਸੇ ਰਵਾਇਤੀ ਮੁਨਾਫ਼ਾਖ਼ੋਰ ਕਾਰੋਬਾਰ ਦਾ। ਇਹਨਾਂ ਨੂੰ ਆਮ ਨਾਗਰਿਕ ਹੀ ਥਾਪਦੇ ਹਨ ਪਰ ਇਹਨਾਂ ਦਾ ਖ਼ਜ਼ਾਨਾ ਸਰਕਾਰਾਂ, ਸੰਸਥਾਵਾਂ, ਕਾਰੋਬਾਰੀ ਜਾਂ ਨਿੱਜੀ ਲੋਕ ਭਰ ਸਕਦੇ ਹਨ। ਕੁਝ ਤਾਂ ਖ਼ਜ਼ਾਨਾ ਇਕੱਠਾ ਹੀ ਨਹੀਂ ਕਰਦੀਆਂ ਅਤੇ ਮੁਕੰਮਲ ਤੌਰ ਉੱਤੇ ਸਵੈ-ਸੇਵਕਾਂ ਵੱਲੋਂ ਚਲਾਈਆਂ ਜਾਂਦੀਆਂ ਹਨ। ਅਮਰੀਕਾ ਵਿੱਚ ਅੰਦਾਜ਼ੇ ਮੁਤਾਬਕ 15 ਲੱਖ ਅਜਿਹੀਆਂ ਜੱਥੇਬੰਦੀਆਂ ਹਨ। ਰੂਸ ਵਿੱਚ ਇਹ ਗਿਣਤੀ 227,000 ਹੈ। ਭਾਰਤ ਵਿੱਚ ਤਕਰੀਬਨ 20 ਲੱਖ ਗ਼ੈਰ-ਸਰਕਾਰੀ ਜੱਥੇਬੰਦੀਆਂ ਹਨ ਮਤਲਬ ਹਰੇਕ 600 ਭਾਰਤੀਆਂ ਪਿੱਛੇ ਇੱਕ ਜੱਥੇਬੰਦੀ ਅਤੇ ਇਹਨਾਂ ਦੀ ਗਿਣਤੀ ਮੁੱਢਲੇ ਸਕੂਲਾਂ ਅਤੇ ਸਿਹਤ ਕੇਂਦਰਾਂ ਤੋਂ ਕਿਤੇ ਵੱਧ ਹੈ।
ਬੈਂਕ ਆਫ਼ ਅਮਰੀਕਾ (ਛੋਟਾ ਰੂਪ BofA) ਇੱਕ ਅਮਰੀਕੀ ਮਲਟੀਨੈਸ਼ਨਲ ਬੈਂਕਿੰਗ ਅਤੇ ਫ਼ਾਇਨੈਂਸ਼ੀਅਲ ਸੇਵਾਵਾਂ ਦੇਣ ਵਾਲ਼ੀ ਕਾਰਪੋਰੇਸ਼ਨ ਜਿਸਦੇ ਮੁੱਖ ਦਫ਼ਤਰ ਚਾਰਲੋਟ, ਉੱਤਰੀ ਕਾਰੋਲੀਨਾ ਵਿਖੇ ਹਨ। ਜਾਇਦਾਦ ਪੱਖੋਂ ਇਹ ਅਮਰੀਕਾ ਦੀ ਦੂਜੀ ਸਭ ਤੋਂ ਵੱਡੀ ਬੈਂਕ ਕੰਪਨੀ ਹੈ। 2013 ਮੁਤਾਬਕ, ਕੁੱਲ ਕਮਾਈ ਪੱਖੋਂ, ਇਹ ਅਮਰੀਕਾ ਦੀ 21ਵੀਂ ਸਭ ਤੋਂ ਵੱਡੀ ਕੰਪਨੀ ਹੈ। 2010 ਵਿੱਚ ਫ਼ੋਰਬਸ ਨੇ ਬੈਂਕ ਆਫ਼ ਅਮਰੀਕਾ ਨੂੰ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਕੰਪਨੀ ਆਖਿਆ।
ਯੂਰਪੀਅਨ ਸੰਸਦ (ਈ.ਪੀ.), ਯੂਰਪੀਅਨ ਯੂਨੀਅਨ ਦੀ ਪ੍ਰਤੱਖ ਚੁਣੀ ਸੰਸਦੀ ਸੰਸਥਾ ਹੈ। ਯੂਰਪੀ ਯੂਨੀਅਨ ਦੀ ਕੌਂਸਲ ਅਤੇ ਯੂਰਪੀ ਕਮਿਸ਼ਨ ਦੀ ਕੌਂਸਲ ਨਾਲ ਮਿਲ ਕੇ, ਇਹ ਯੂਰਪੀਅਨ ਯੂਨੀਅਨ ਦੇ ਵਿਧਾਨਿਕ ਕਾਰਜ ਦੀ ਵਰਤੋਂ ਕਰਦਾ ਹੈ। ਸੰਸਦ 751 ਸਦੱਸਾਂ ਨਾਲ ਬਣੀ ਹੋਈ ਹੈ, ਜੋ ਦੁਨੀਆ ਦੇ ਦੂਜੇ ਸਭ ਤੋਂ ਵੱਡੇ ਲੋਕਤੰਤਰੀ ਵੋਟਰਾਂ ਦੀ ਨੁਮਾਇੰਦਗੀ ਕਰਦੇ ਹਨ ਅਤੇ ਦੁਨੀਆ ਦੇ ਸਭ ਤੋਂ ਵੱਡੇ ਕੌਮੀ ਲੋਕਤੰਤਰੀ ਵੋਟਰ ਹਨ।1979 ਤੋਂ ਇਸ ਨੂੰ ਸਿੱਧੇ ਤੌਰ 'ਤੇ ਹਰ ਪੰਜ ਸਾਲ ਲਈ ਸਰਵ ਵਿਆਪਕ ਮਹਾਸਭਾ ਦੁਆਰਾ ਚੁਣ ਲਿਆ ਗਿਆ ਹੈ। ਹਾਲਾਂਕਿ, ਯੂਰਪੀਅਨ ਪਾਰਲੀਮੈਂਟ ਦੀਆਂ ਚੋਣਾਂ ਵਿੱਚ ਮਤਦਾਤਾ ਦੀ ਔਸਤ ਉਸੇ ਮਿਤੀ ਤੋਂ ਹਰ ਚੋਣ ਵਿੱਚ ਲਗਾਤਾਰ ਪਈ ਹੈ, ਅਤੇ 1999 ਤੋਂ ਲੈ ਕੇ ਹੁਣ ਤੱਕ 50% ਤੋਂ ਘੱਟ ਹੈ। ਸਾਲ 2014 ਵਿੱਚ ਵੋਟਰ ਮਤਦਾਨ ਸਾਰੇ ਯੂਰਪੀ ਮਤਦਾਤਾਵਾਂ ਦੇ 42.54% ਤੇ ਆਇਆ ਸੀ।ਹਾਲਾਂਕਿ ਯੂਰਪੀਅਨ ਸੰਸਦ ਦੀ ਵਿਧਾਨਕ ਸ਼ਕਤੀ ਹੈ ਕਿ ਕੌਂਸਿਲ ਅਤੇ ਕਮਿਸ਼ਨ ਕੋਲ ਅਧਿਕਾਰ ਨਹੀਂ ਹਨ, ਇਹ ਰਸਮੀ ਤੌਰ ਤੇ ਵਿਧਾਨਿਕ ਪਹਿਲਕਦਮੀ ਨਹੀਂ ਕਰਦਾ, ਕਿਉਂਕਿ ਯੂਰਪੀਅਨ ਯੂਨੀਅਨ ਦੇ ਮੈਂਬਰ ਦੇਸ਼ਾਂ ਦੇ ਜ਼ਿਆਦਾਤਰ ਰਾਸ਼ਟਰੀ ਸੰਸਦ ਮੈਂਬਰ ਕਰਦੇ ਹਨ। ਪਾਰਲੀਮੈਂਟ ਈ.ਈ.
ਵਾਲਮਾਰਟ ਇੰਕ (ਪੁਰਾਣਾ ਵਾਲਮਾਰਟ ਸਟੋਰ, ਇੰਕ) ਇੱਕ ਅਮਰੀਕੀ ਬਹੁਕੌਮੀ ਪ੍ਰਚੂਨ ਦੀ ਕਾਰਪੋਰੇਸ਼ਨ ਹੈ, ਜੋ ਹਾਈਪਰ ਮਾਰਕਿਟ ਦੀ ਇੱਕ ਚੇਨ, ਡਿਪਾਰਟਮੈਂਟ ਸਟੋਰਾਂ, ਅਤੇ ਕਰਿਆਨੇ ਦੀਆਂ ਦੁਕਾਨਾਂ ਚਲਾਉਂਦੀ ਹੈ। ਕੰਪਨੀ ਦਾ ਹੈੱਡਕੁਆਟਰਡ ਬੈਨਟਨਵਿਲ, ਅਰਕਾਨਸਸ ਹੈ ਅਤੇ ਇਸਦੀ ਸਥਾਪਨਾ ਸੈਮ ਵਾਲਟਨ ਨੇ 1962 ਵਿੱਚ ਚਲਾਈ ਸੀ ਅਤੇ 31 ਅਕਤੂਬਰ, 1969 ਨੂੰ ਸਥਾਪਿਤ ਕੀਤੀ ਗਈ ਸੀ.ਇਹ ਸੈਮ ਦੇ ਕਲੱਬ ਦੇ ਰੀਟੇਲ ਵੇਅਰਹਾਉਸਾਂ ਦਾ ਵੀ ਮਾਲਕ ਹੈ ਅਤੇ ਉਹਨਾਂ ਦਾ ਸੰਚਾਲਨ ਕਰਦਾ ਹੈ। ਜਨਵਰੀ 31, 2018 (2018 -01-31) ਤੱਕ ਵਾਲਮਾਰਟ ਦੇ 11,718 ਸਟੋਰ ਅਤੇ 28 ਦੇਸ਼ਾਂ ਵਿੱਚ ਕਲੱਬ ਹਨ ਜੋ ਕੀ 59 ਵੱਖ-ਵੱਖ ਨਾਮਾਂ ਤੇ ਚਲਦੇ ਹਨ. ਕੰਪਨੀ ਅਮਰੀਕਾ ਅਤੇ ਕਨੇਡਾ ਵਿੱਚ ਵਾਲਮਾਰਟ ਦੇ ਨਾਂ ਹੇਠ ਕੰਮ ਕਰਦੀ ਹੈ, ਮੈਕਸੀਕੋ ਅਤੇ ਮੱਧ ਅਮਰੀਕਾ ਵਿੱਚ ਵਾਲਮਾਰਟ ਡੀ ਮੇਕਸਿਕੋ ਸੈਂਟਰਮੈਰੀਕਾ, ਇੰਗਲੈਂਡ ਵਿੱਚ ਅਸਡਾ, ਜਪਾਨ ਵਿੱਚ ਸੇਈੂ ਗਰੁਪ ਅਤੇ ਭਾਰਤ ਵਿੱਚ ਬੇਸਟ ਪ੍ਰਾਈਸ ਦੇ ਨਾਮ ਤੇ ਕੰਮ ਕਰਦੀ ਹੈ. ਇਸਦੇ ਕੋਲ ਅਰਜਨਟਾਈਨਾ, ਚਿਲੀ, ਬ੍ਰਾਜ਼ੀਲ, ਅਤੇ ਕੈਨੇਡਾ ਵਿੱਚ ਪੂਰੀ ਮਲਕੀਅਤ ਵਾਲੀ ਕੰਪਨੀ ਹਨ.ਸਾਲ 2016 ਵਿੱਚ ਫਾਰਚੂਨ ਗਲੋਬਲ 500 ਦੀ ਸੂਚੀ ਅਨੁਸਾਰ ਵਾਲਮਾਰਟ ਦੁਨੀਆ ਦੀ ਸਭ ਤੋਂ ਵੱਡੀ ਕੰਪਨੀ ਹੈ- ਕੁਲ 480 ਅਰਬ ਡਾਲਰ ਦੀ ਹੈ ਅਤੇ ਅਤੇ ਦੁਨਿਆ ਦੇ ਸਭ ਤੋਂ ਵੱਡੇ ਪ੍ਰਾਈਵੇਟ ਕੰਪਨੀ ਜਿਸਦੇ 2.3 ਮਿਲੀਅਨ ਕਰਮਚਾਰੀ ਹਨ.ਇਹ ਇੱਕ ਜਨਤਕ ਵਪਾਰਕ ਪਰਿਵਾਰ-ਮਲਕੀਅਤ ਕਾਰੋਬਾਰ ਹੈ ਜਿਸਨੂੰ ਵਾਲਟਨ ਪਰਿਵਾਰ ਚਲਾਉਂਦੀ ਹੈ।ਸੈਮ ਵਾਲਟਨ ਦੇ ਵਾਰਿਸ ਆਪਣੇ ਕੋਲ ਆਪਣੀ ਹੋਲਡਿੰਗ ਕੰਪਨੀ, ਵਾਲਟਨ ਐਂਟਰਪ੍ਰਾਈਜਿਜ਼ ਅਤੇ ਆਪਣੇ ਵਿਅਕਤੀਗਤ ਹੋਲਡਿੰਗਾਂ ਰਾਹੀਂ 50% ਵਾਲਮਾਰਟ ਦੇ ਮਾਲਕ ਹਨ। ਸਾਲ 2016 ਵਿੱਚ ਵਾਲਮਾਰਟ ਅਮਰੀਕਾ ਦਾ ਸਭ ਤੋਂ ਵੱਡਾ ਕਰਿਆਨੇ ਦੀ ਰਿਟੇਲਰ ਸੀ ਅਤੇ ਵਾਲਮਾਰਟ ਦੀ 62.3 ਪ੍ਰਤੀਸ਼ਤ 478.614 ਅਰਬ ਡਾਲਰ ਦੀ ਵਿਕਰੀ ਅਮਰੀਕੀ ਕਾਰੋਬਾਰਾਂ ਤੋਂ ਆਈ ਸੀ.
ਡੌਇੱਚ ਬੈਂਕ ਆ ਗੇ (ਭਾਵ "ਜਰਮਨ ਬੈਂਕ"; ਉਚਾਰਨ [ˈdɔʏ̯t͡ʃə ˈbaŋk ʔaːˈgeː]) ਜਰਮਨ ਦੀ ਇੱਕ ਸੰਸਾਰਕ ਬੈਂਕ ਅਤੇ ਮਾਲੀ ਸੇਵਾਵਾਂ ਵਾਲ਼ੀ ਕੰਪਨੀ ਹੈ ਜਿਹਦਾ ਸਦਰ ਮੁਕਾਮ ਫ਼ਰਾਂਕਫ਼ੁਰਟ ਦੇ ਡੌਇੱਚ ਬੈਂਕ ਜੌੜੇ ਬੁਰਜਾਂ ਵਿਖੇ ਹੈ। ਇਹਦੇ ਕੋਲ਼ 70 ਦੇਸ਼ਾਂ ਵਿੱਚ 100,000 ਤੋਂ ਵੱਧ ਮੁਲਾਜ਼ਮ ਹਨ ਅਤੇ ਯੂਰਪ, ਅਮਰੀਕਾ, ਏਸ਼ੀਆ-ਪ੍ਰਸ਼ਾਂਤ ਅਤੇ ਉੱਭਰ ਰਹੇ ਅਰਥਚਾਰਿਆਂ ਵਿੱਚ ਭਾਰੀ ਮੌਜੂਦਗੀ ਹੈ। 2009 ਵਿੱਚ ਡੌਇੱਚ ਬੈਂਕ 21 ਫ਼ੀਸਦੀ ਮਾਰਕੀਟ ਸਾਂਝ ਨਾਲ਼ ਦੁਨੀਆ ਦਾ ਸਭ ਤੋਂ ਵੱਡਾ ਵਿਦੇਸ਼ੀ ਵਟਾਂਦਰਾ ਵਪਾਰੀ ਸੀ।ਡੌਇੱਚ ਬੈਂਕ ਦੇ ਦਫ਼ਤਰ ਮੁੱਖ ਮਾਲੀ ਕੇਂਦਰਾਂ ਵਿਖੇ ਹਨ ਜਿਵੇਂ ਕਿ ਲੰਡਨ, ਨਿਊਯਾਰਕ ਸ਼ਹਿਰ, ਸਿੰਘਾਪੁਰ, ਹਾਂਗਕਾਂਗ, ਟੋਕਿਓ, ਪੈਰਿਸ, ਮਾਸਕੋ, ਸਿਡਨੀ, ਟੋਰਾਂਟੋ, ਜਕਾਰਤਾ, ਇਸਤਾਂਬੁਲ, ਮਾਦਰੀਦ, ਡਬਲਿਨ, ਅਮਸਤੱਰਦਮ, ਵਾਰਸਾ, ਮੁੰਬਈ, ਕੁਆਲਾ ਲੁੰਪੁਰ, ਸਾਓ ਪਾਲੋ, ਡੁਬਈ, ਰਿਆਧ, ਬੈਂਕਾਕ, ਕਰਾਚੀ, ਬੈਲਗ੍ਰਾਦ, ਮਨੀਲਾ ਅਤੇ ਜਾਰਜਟਾਊਨ।
ਜੌਹਨ ਕੁਵਿੰਸੀ ਐਡਮਜ਼ (ਅੰਗਰੇਜ਼ੀ: John Quincy Adams; 11 ਜੁਲਾਈ 1767 – 23 ਫ਼ਰਵਰੀ 1848) ਇੱਕ ਮਾਣਯੋਗ ਅਮਰੀਕੀ ਰਾਸ਼ਟਰਪਤੀ ਤਾਂ ਸੀ ਹੀ ਪਰ ਉਹਨਾਂ ਨੇ ਇਸ ਗੱਲ ਨੂੰ ਵੀ ਸਪਸ਼ਟ ਕਰਨ ਵਿੱਚ ਸਭ ਤੋਂ ਮਹੱਤਵਪੂਰਨ ਭੂਮਿਕਾ ਨਿਭਾਈ ਕਿ ਦੁਨੀਆ ਦੇ ਕਿਸੇ ਵੀ ਮੁਲਕ ਵਿੱਚ ਸ਼ਾਸਨ ਕੋਈ ਵੀ ਕਰੇ ਤੇ ਸ਼ਾਸਕ ਕੋਈ ਵੀ ਹੋਵੇ ਯਾਦ ਉਸ ਨੂੰ ਹੀ ਰੱਖਿਆ ਜਾਵੇਗਾ ਜੋ ਆਪਣੇ ਮੁਲਕ ਦੇ ਲੋਕਾਂ ਨੂੰ ਮਨੁੱਖਾਂ ਵਾਂਗ ਜਿਉਣ ਦਾ ਮਾਹੌਲ ਤੇ ਜਿੰਦਗੀ ਦੇਵੇਗਾ। ਦੁਨੀਆ ਨੂੰ ਮਨੁੱਖੀ ਅਧਿਕਾਰਾਂ ਦੀ ਵਿਆਖਿਆ ਸਮਝਾਉਣ ਵਾਲਾ ਅਤੇ ਖੁਦ ਇਨ੍ਹਾਂ ਅਧਿਕਾਰਾਂ ਦੀ ਰਾਖੀ ਦਾ ਦਾਅਵੇਦਾਰ ਜੌਹਨ ਕੁਵਿੰਸੀ ਐਡਮਜ਼ ਅਜਿਹੇ ਪਹਿਲੇ ਰਾਸ਼ਟਰਪਤੀ ਸੀ ਜੋ ਕਿ ਇੱਕ ਰਾਸ਼ਟਰਪਤੀ ਦੇ ਬੇਟੇ ਸਨ। ਉਹਨਾਂ ਦਾ ਜਨਮ 11 ਜੁਲਾਈ 1767 ਨੂੰ ਬਰੇਨਟਰੀ ਮੈਸਾਚੂਸੈਟਸ ਵਿਖੇ ਹੋਇਆ। 1790 ਵਿੱਚ ਹਾਰਵਰਡ ਕਾਲਜ ਤੋਂ ਗ੍ਰੈਜੂਏਸ਼ਨ ਕਰਨ ਤੋਂ ਬਾਅਦ ਜੌਹਨ ਕੁਵਿੰਸੀ ਬੋਸਟਨ ਵਿੱਚ ਅਟਾਰਨੀ ਵਜੋਂ ਸੇਵਾਵਾਂ ਨਿਭਾਉਣ ਲੱਗੇ।
ਖ਼ਰਤੂਮ ਸੁਡਾਨ ਅਤੇ ਖ਼ਰਤੂਮ ਸੂਬੇ ਦੀ ਰਾਜਧਾਨੀ ਅਤੇ ਦੂਜਾ ਸਭ ਤੋਂ ਵੱਡਾ ਸ਼ਹਿਰ ਹੈ। ਇਹ ਉੱਤਰ ਵਿੱਚ ਵਿਕਟੋਰੀਆ ਝੀਲ ਵੱਲੋਂ ਆਉਂਦੀ ਚਿੱਟੀ ਨੀਲ ਅਤੇ ਪੱਛਮ ਵਿੱਚ ਇਥੋਪੀਆ ਤੋਂ ਆਉਂਦੀ ਨੀਲੀ ਨੀਲ ਦੇ ਸੰਗਮ ਉੱਤੇ ਸਥਿਤ ਹੈ। ਉਹ ਥਾਂ ਜਿੱਥੇ ਇਹ ਦੋਵੇਂ ਦਰਿਆ ਮਿਲਦੇ ਹਨ, ਉਸਨੂੰ "ਅਲ-ਮੋਗਰਨ" ਕਿਹਾ ਜਾਂਦਾ ਹੈ ਜਿਸਦਾ ਮਤਲਬ ਹੈ ਸਮਪ੍ਰਵਾਹ। ਮੁੱਖ ਨੀਲ ਦਰਿਆ ਅੱਗੋਂ ਉੱਤਰ ਨੂੰ ਮਿਸਰ ਅਤੇ ਭੂ ਮੱਧ ਸਾਗਰ ਵੱਲ ਵਗਦਾ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
"ਦਾ ਸਪਰੈਨੋਸ" (ਅੰਗਰੇਜ਼ੀ ਨਾਮ: The Sopranos) ਇੱਕ ਅਪਰਾਧ ਅਧਾਰਿਤ ਅਮਰੀਕੀ ਡਰਾਮਾ ਟੈਲੀਵਿਜ਼ਨ ਸੀਰੀਜ਼ ਹੈ, ਜੋ ਡੇਵਿਡ ਚੇਜ਼ ਦੁਆਰਾ ਬਣਾਈ ਗਈ ਹੈ। ਇਹ ਕਹਾਣੀ ਟੋਨੀ ਸੋਪਰੈਨੋ (ਜੇਮਜ਼ ਗੈਂਡੋਲਫਿਨੀ) ਨਾਮ ਦੇ ਕਿਰਦਾਰ ਦੇ ਦੁਆਲੇ ਘੁੰਮਦੀ ਹੈ, ਜੋ ਨਿਊ ਜਰਸੀ ਵਿੱਚ ਸਥਿਤ ਇੱਕ ਇਟਲੀ-ਅਮਰੀਕੀ ਗੈਂਗਸਟਰ ਹੈ, ਅਤੇ ਇਸ ਸੀਰੀਜ਼ ਵਿੱਚ ਉਹ ਆਪਣੇ ਅਪਰਾਧਕ ਸੰਗਠਨ ਦੇ ਲੀਡਰ ਵਜੋਂ ਆਪਣੀ ਭੂਮਿਕਾ ਦੇ ਨਾਲ-ਨਾਲ ਆਪਣੇ ਪਰਿਵਾਰਕ ਜੀਵਨ ਨੂੰ ਵੀ ਸੰਤੁਲਿਤ ਕਰਨ ਦੀ ਕੋਸ਼ਿਸ਼ ਕਰਦਾ ਹੈ। ਇਹ ਕਿਰਦਾਰ, ਮਨੋਵਿਗਿਆਨਕ ਜੈਨੀਫਰ ਮੈਲਫੀ (ਲੋਰੈਨ ਬ੍ਰੈਕੋ) ਦੁਆਰਾ ਥੈਰੇਪੀ ਸੈਸ਼ਨਾਂ ਵਿੱਚ ਵੀ ਦੇਖਿਆ ਜਾਂਦਾ ਹੈ। ਇਸ ਲੜੀ ਵਿੱਚ ਟੋਨੀ ਦੇ ਪਰਿਵਾਰਕ ਮੈਂਬਰ, ਮਾਫੀਆ ਦੇ ਸਹਿਯੋਗੀ ਅਤੇ ਵਿਰੋਧੀ, ਪ੍ਰਮੁੱਖ ਭੂਮਿਕਾਵਾਂ ਵਿੱਚ ਸਨ - ਜਿਨ੍ਹਾਂ ਵਿੱਚ ਸਭ ਤੋਂ ਮਹੱਤਵਪੂਰਣ ਭੂਮਿਕਾ ਉਸਦੀ ਪਤਨੀ ਕਾਰਮੇਲਾ (ਐਡੀ ਫਾਲਕੋ) ਅਤੇ ਉਸਦਾ ਦੂਰ ਦਾ ਚਚੇਰਾ ਭਰਾ ਕ੍ਰਿਸਟੋਫਰ ਮੋਲਟੀਸੰਤੀ (ਮਾਈਕਲ ਇੰਪੀਰੋਲੀ) ਹੈ। ਪਾਇਲਟ ਐਪੀਸੋਡ ਨੂੰ 1997 ਵਿੱਚ ਪੇਸ਼ ਕੀਤਾ ਗਿਆ ਸੀ, ਅਤੇ ਸ਼ੋਅ ਦਾ ਪ੍ਰੀਮੀਅਰ 10 ਜਨਵਰੀ, 1999 ਨੂੰ ਐਚ.ਬੀ.ਓ. ਵੱਲੋਂ ਹੋਇਆ। ਇਹ ਸ਼ੋਅ 10 ਸੀਜ਼ਨ, 2007 ਤੱਕ ਕੁੱਲ 86 ਐਪੀਸੋਡਾਂ ਵਿੱਚ 6 ਸੀਜ਼ਨਾਂ ਲਈ ਚੱਲਿਆ। ਬਰਾਡਕਾਸਟ ਸਿੰਡੀਕੇਸ਼ਨ ਦੀ ਪਾਲਣਾ ਯੂ.ਐਸ.
thumb| ਜਰਮਨੀ ਦੇ ਮਿਉੂਨਿਖ ਵਿੱਚ ਅਲਾਇੰਜ ਅਰੇਨਾ, ਜੋ ਆਪਣੇ ਬਾਹਰੀ ਰੰਗ ਨੂੰ ਬਦਲਣ ਦੇ ਯੋਗ ਹੋਣ ਵਾਲਾ ਪਹਿਲਾ ਸਟੇਡੀਅਮ ਸੀ। ਖੇਡ ਦਾ ਮੈਦਾਨ (ਬਹੁਵਚਨ ਮੈਦਾਨਾਂ ਜਾਂ ਮੈਦਾਨ) ਆਊਟਡੋਰ ਸਪੋਰਟਸ, ਸਮਾਰੋਹ, ਜਾਂ ਹੋਰ ਪ੍ਰੋਗਰਾਮਾਂ ਲਈ ਸਥਾਨ ਹੈ ਅਤੇ ਇਸ ਵਿੱਚ ਇੱਕ ਖੇਤਰ ਜਾਂ ਪੜਾਅ ਸ਼ਾਮਲ ਹੁੰਦਾ ਹੈ ਜਾਂ ਤਾਂ ਇੱਕ ਟਾਇਰਡ ਸਟ੍ਰੈਟ ਦੁਆਰਾ ਘੇਰਾਬੰਦੀ ਕੀਤੀ ਜਾਂਦੀ ਹੈ ਜੋ ਦਰਸ਼ਕਾਂ ਨੂੰ ਖੜ੍ਹੇ ਕਰਨ ਜਾਂ ਬੈਠਣ ਅਤੇ ਘਟਨਾ ਵੇਖਾਉਣ ਯੋਗ ਹੁੰਦਾ ਹੈ। ਪੌਸੀਨੀਅਸ ਨੇ ਕਿਹਾ ਕਿ ਲਗਭਗ ਅੱਧੀ ਸਦੀ ਲਈ ਪ੍ਰਾਚੀਨ ਯੂਨਾਨੀ ਓਲੰਪਿਕ ਤਿਉਹਾਰ ਦੀ ਇਕੋ ਇੱਕ ਅਜਿਹੀ ਘਟਨਾ ਸੀ ਜਿਸ ਵਿੱਚ ਓਲੰਪਿਆ ਵਿੱਚ ਸਟੈਡੇਸ ਦੀ ਇੱਕ ਲੰਬਾਈ ਸੀ, ਜਿੱਥੇ "ਸਟੇਡੀਅਮ", 'ਮੈਦਾਨ' ਸ਼ਬਦ ਦਾ ਜਨਮ ਹੋਇਆ ਸੀ। ਆਧੁਨਿਕ ਸਮੇਂ ਵਿੱਚ, ਇੱਕ ਮੈਦਾਨ ਸਰਕਾਰੀ ਤੌਰ 'ਤੇ ਇੱਕ ਮੈਦਾਨ ਹੁੰਦਾ ਹੈ ਜਦੋਂ ਘੱਟੋ ਘੱਟ 50% ਅਸਲ ਸਮਰੱਥਾ ਇੱਕ ਅਸਲ ਇਮਾਰਤ ਹੈ, ਜਿਵੇਂ ਕਿ ਠੋਸ ਸਟੈਂਡ ਜਾਂ ਸੀਟਾਂ ਜੇ ਵਧੇਰੇ ਸਮਰੱਥਾ ਨੂੰ ਘਾਹ-ਪਿਲਾਉਂਦਿਆਂ ਬਣਾਇਆ ਗਿਆ ਹੈ, ਤਾਂ ਸਪੋਰਟਸ ਸਥਾਨ ਨੂੰ ਅਧਿਕਾਰਤ ਤੌਰ ਤੇ ਇੱਕ ਮੈਦਾਨ ਨਹੀਂ ਮੰਨਿਆ ਜਾਂਦਾ ਹੈ।ਘੱਟੋ ਘੱਟ 10,000 ਦੀ ਸਮਰੱਥਾ ਵਾਲਾ ਜ਼ਿਆਦਾਤਰ ਸਟੇਡੀਅਮਾਂ ਨੂੰ ਐਸੋਸਿਏਸ਼ਨ ਫੁੱਟਬਾਲ, ਜਾਂ ਫੁੱਟਬਾਲ ਲਈ ਵਰਤਿਆਂ ਜਾਂਦਾ ਹੈ, ਜਿਹੜੀ ਕਿ ਸੰਸਾਰ ਵਿੱਚ ਸਭ ਤੋਂ ਵੱਧ ਪ੍ਰਸਿੱਧ ਖੇਡ ਹੈ. ਹੋਰ ਪ੍ਰਸਿੱਧ ਸਟੇਡੀਅਮ ਖੇਡ ਗ੍ਰਿਡੀਰਨ ਫੁੱਟਬਾਲ, ਬੇਸਬਾਲ, ਆਈਸ ਹਾਕੀ, ਬਾਸਕਟਬਾਲ, ਕ੍ਰਿਕਟ, ਰਗਬੀ ਯੂਨੀਅਨ, ਰਗਬੀ ਲੀਗ, ਆਸਟਰੇਲੀਆ ਦੇ ਫੁੱਟਬਾਲ, ਗੇਲੀ ਫੁੱਟਬਾਲ, ਰਗਬੀ ਸਦਮੇ ਵਿਚ, ਖੇਤ ਲਾਕਰੋਸਸ, ਅਖਾੜੇ ਫੁੱਟਬਾਲ, ਬਾਕਸ ਲਾਕਰੋਸਸ, ਫੁਟਸਲ, ਮਿੰਨੀ ਫੁਟਬਾਲ, ਬੈਂਡੀ, ਅਥਲੈਟਿਕਸ, ਵਾਲੀਬਾਲ ਵਿੱਚ ਸ਼ਾਮਲ ਹਨ, ਹੈਂਡਬਾਲ, ਸੁੱਟਣ, ਜਿਮਨਾਸਟਿਕ, ਸਕੀ ਜੰਪਿੰਗ, ਮੋਟਰਸਪੋਰਟਸ (ਫਾਰਮੂਲਾ 1, ਨਾਸਕਰ, ਇੰਦੀਕਰ, ਮੋਟਰਸਾਈਕਲ ਸੜਕ ਰੇਸਿੰਗ, ਮੋਟਰਸਾਈਕਲ ਸਪਿਡਵੇਅ, ਅਦਭੁਤ ਜੈਮ), ਕੁਸ਼ਤੀ, ਮੁੱਕੇਬਾਜ਼ੀ, ਮਿਕਸਡ ਮਾਰਸ਼ਲ ਆਰਟਸ, ਸੂਮੋ, ਨੈੱਟਬਾਲ, ਟੈਨਿਸ, ਟੇਬਲ ਟੈਨਿਸ, ਬੈਡਮਿੰਟਨ, ਸਾਈਕਲਿੰਗ, ਆਈਸ ਸਕੇਟਿੰਗ, ਗੋਲਫ, ਤੈਰਾਕੀ, ਫੀਲਡ ਹਾਕੀ, ਕਬੱਡੀ, ਬਲੌਫਾਈਟਿੰਗ, ਬਾਕਸ ਲੈਕਰੋਸ, ਕੌਮਾਂਤਰੀ ਨਿਯਮ ਫੁਟਬਾਲ, ਘੋੜਸਵਾਰੀ, ਪੋਲੋ, ਘੋੜ ਦੌੜ ਅਤੇ ਵੇਟ ਲਿਫਟਿੰਗ. ਵੱਡੀ ਖੇਡਾਂ ਦੇ ਸਥਾਨਾਂ ਦੀ ਇੱਕ ਵੱਡੀ ਗਿਣਤੀ ਸੰਗੀਤ ਸਮਾਰੋਹ ਲਈ ਵੀ ਵਰਤੀ ਜਾਂਦੀ ਹੈ.
ਫ਼ੇਸਬੁੱਕ ਇੱਕ ਆਜ਼ਾਦ ਸਮਾਜਿਕ ਨੈੱਟਵਰਕ ਅਮਰੀਕੀ ਆਨਲਾਈਨ ਸੋਸ਼ਲ ਨੈਟਵਰਕਿੰਗ ਸਰਵਿਸ ਹੈ, ਜੋ ਕਿ 'ਫ਼ੇਸਬੁੱਕ ਇਨਕੌਰਪੋਰੇਟਡ' ਦੁਆਰਾ ਚਲਾਈ ਜਾਂਦੀ ਹੈ। ਕੰਪਨੀ ਦਾ ਮੁੱਖ ਦਫਤਰ ਕੈਲੀਫੋਰਨੀਆ ਦੇ ਮੇਨਲੋ ਪਾਰਕ ਵਿੱਚ ਸਥਿਤ ਹੈ। ਫ਼ੇਸਬੁੱਕ ਨੂੰ ਮਾਰਕ ਜ਼ੁਕਰਬਰਗ ਨੇ ਆਪਣੇ ਹਾਰਵਰਡ ਕਾਲਜ਼ ਦੇ 4 ਜਮਾਤੀਆਂ ਏਡੁਆਰਦੋ ਸਵਰੇਨ, ਐਂਡ੍ਰਿਯੁ ਮਕਕੋੱਲੁਮ, ਡੁਸਟੀਨ ਮੋਸਕੋਵਿਟਜ਼ ਅਤੇ ਕ੍ਰਿਸ ਹੂਗੈਸ ਨਾਲ ਮਿਲ ਕੇ 4 ਫਰਵਰੀ 2004 ਨੂੰ ਜਾਰੀ ਕੀਤਾ ਸੀ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
"ਗੰਗਨਮ ਸਟਾਈਲ" (Korean: 강남스타일, IPA: [kaŋnam sʰɯtʰail]) ਦੱਖਣ ਕੋਰੀਆਈ ਸੰਗੀਤਕਾਰ ਸਾਇ ਦਾ ਇੱਕ ਦਾ - ਪੌਪ-ਸਿੰਗਲ ਗਾਣਾ ਹੈ। ਇਹ ਗਾਣਾ ਜੁਲਾਈ 2012 ਵਿੱਚ ਉਹਨਾਂ ਦੇ ਛੇਵੇਂ ਸਟੂਡੀਓ ਐਲਬਮ ਸਾਇ 6 (ਸਿਕਸ ਰੂਲਸ), ਭਾਗ 1 ਦੇ ਅੰਤਰਗੱਤ ਵਿਮੋਚਿਤ ਹੋਇਆ ਸੀ ਅਤੇ ਦੱਖਣ ਕੋਰੀਆ ਦੇ ਗਾਉਣ ਚਾਰਟ ਉੱਤੇ ਪਹਿਲੇ ਸਥਾਨ ਤੇ ਦਰਜ ਹੋਇਆ। ਤਾਰੀਖ਼ 21 ਦਸੰਬਰ 2012 ਨੂੰ, ਗੰਗਨਮ ਸਟਾਇਲ ਯੂ ਟਿਊਬ ਵੀਡੀਓ ਉੱਤੇ ਇੱਕ ਕਰੋੜ ਦਰਸ਼ਾਂ ਨੂੰ ਪਾਰ ਕਰਨ ਵਾਲਾ ਪਹਿਲਾ ਵੀਡੀਓ ਬਣਿਆ। ਇਹ ਵੀਡੀਓ ਯੂ ਟਿਊਬ ਤੇ 2.15 ਕਰੋੜ ਵਾਰ ਦੇਖੀ ਜਾ ਚੁੱਕੀ ਹੈ, ਅਤੇ ਇਹ ਵੀਡੀਓ 24 ਨਵੰਬਰ 2012 ਤੋਂ ਬਾਅਦ, ਜਦੋਂ ਇਸਨੇ ਜਸਟਿਨ ਬੀਬਰ ਦੇ ਸਿੰਗਲ ਬੇਬੀ ਨੂੰ ਮਾਤ ਦਿੱਤੀ ਯੂ ਟਿਊਬ ਦੀ ਸਭ ਤੋਂ ਜਿਆਦਾ ਵਾਰ ਦੇਖੀ ਜਾਣ ਵਾਲੀ ਵੀਡੀਓ ਹੈ। 1 ਦਸੰਬਰ 2014 ਨੂੰ ਯੂ ਟਿਊਬ ਨੇ ਬਿਆਨ ਦਿੱਤਾ ਕਿ ਦਰਸ਼ਾਂ ਦੀ ਇੰਨੀ ਗਿਣਤੀ ਲਈ ਸਾਡੇ ਸਿਸਟਮ ਵਿੱਚ ਜਗ੍ਹਾ ਨਹੀਂ ਸੀ। ਇਸ ਵੀਡੀਓ ਦੇ ਰਿਕਾਰਡ ਤੋੜਨ ਦੇ ਬਾਅਦ ਯੂ ਟਿਊਬ ਨੇ ਆਪਣੇ ਸਾਫਟਵੇਇਰ ਨੂੰ ਅਪਡੇਟ ਕੀਤਾ ਹੈ ਅਤੇ ਹੁਣ ਉਹਨਾਂ ਨੇ ਆਪਣੀ ਗਿਣਤੀ ਦੀ ਸਮਰਥਾ ਨੂੰ ਡਬਲ ਕਰ ਦਿੱਤਾ ਹੈ।
ਮਾਈਕਲ ਜੈਕਸਨ (29 ਅਗਸਤ 1958 – 25 ਜੂਨ 2009) ਇੱਕ ਅਮਰੀਕੀ ਗਾਇਕ-ਗੀਤਕਾਰ, ਡਾਂਸਰ, ਵਪਾਰੀ ਅਤੇ ਸਮਾਜ ਸੇਵਕ ਸੀ। ਮਾਈਕਲ, ਜੈਕਸਨ ਦੰਪਤੀ ਦੀ ਸੱਤਵੀਂ ਔਲਾਦ ਸੀ, ਜਿਸ ਨੇ ਸਿਰਫ ਗਿਆਰਾਂ ਸਾਲ ਦੀ ਉਮਰ ਵਿੱਚ ਹੀ ਪੇਸ਼ਾਵਰਾਨਾ ਗਾਇਕੀ ਸ਼ੁਰੂ ਕਰ ਦਿੱਤੀ ਸੀ। ਉਸ ਸਮੇਂ ਉਹ ਜੈਕਸਨ-5 ਸਮੂਹ ਦਾ ਮੈਂਬਰ ਹੋਇਆ ਕਰਦਾ ਸੀ। 1971 ਵਿੱਚ ਉਸ ਨੇ ਆਪਣਾ ਵਿਅਕਤੀਗਤ ਕੈਰੀਅਰ ਅਰੰਭ ਕੀਤਾ, ਹਾਲਾਂਕਿ ਉਸ ਸਮੇਂ ਵੀ ਉਹ ਗਰੁਪ ਮੈਂਬਰ ਸੀ। ਜੈਕਸਨ ਨੇ ਗਾਇਕੀ ਦੀ ਦੁਨੀਆ ਵਿੱਚ ਜਲਦੀ ਹੀ ਆਪਣਾ ਸਿੱਕਾ ਜਮਾ ਲਿਆ ਅਤੇ ਕਿੰਗ ਆਫ ਪਾਪ ਦੇ ਨਾਮ ਨਾਲ ਪ੍ਰਸਿੱਧ ਹੋ ਗਿਆ। ਉਨ੍ਹਾਂ ਦੀਆਂ ਸਭ ਤੋਂ ਜਿਆਦਾ ਵਿਕਰੀ ਵਾਲੀਆਂ ਅਲਬਮਾਂ ਵਿੱਚ, ਆਫ ਦ ਵਾਲ (1979), ਬੈਡ (1987), ਡੈਂਜਰਸ (1991), ਅਤੇ ਹਿਸਟਰੀ (1995) ਪ੍ਰਮੁੱਖ ਹਨ। ਹਾਲਾਂਕਿ 1982 ਵਿੱਚ ਜਾਰੀ ਥਰਿਲਰ ਉਨ੍ਹਾਂ ਦੀ ਹੁਣ ਤੱਕ ਸਭ ਤੋਂ ਜਿਆਦਾ ਵਿਕਣ ਵਾਲੀ ਅਲਬਮ ਮੰਨੀ ਜਾਂਦੀ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਨੋਬਲ ਇਨਾਮ ਹਰ ਸਾਲ ਰਾਇਲ ਸਵੀਡਿਸ਼ ਅਕੈਡਮੀ ਆਫ਼ ਸਾਇੰਸ ਵੱਲੋਂ ਵੱਖ-ਵੱਖ ਖੇਤਰਾਂ 'ਚ ਵਰਣਨਯੋਗ ਯੋਗਦਾਨ ਦੇਣ ਵਾਲੇ ਨੂੰ ਦਿੱਤਾ ਜਾਂਦਾ ਹੈ। 1895 'ਚ ਅਲਫ਼ਰੈਡ ਨੋਬਲ ਦੀ ਵਸੀਹਤ ਮੁਤਾਬਿਕ ਦਿੱਤਾ ਜਾਣ ਵਾਲਾ ਨੋਬਲ ਇਨਾਮ ਪੰਜ ਵਿਸ਼ਿਆਂ ਵਿੱਚ ਦਿੱਤਾ ਜਾਵੇਗਾ। ਨੋਬਲ ਫਾਊਂਡੇਸ਼ਨ ਵੱਲੋਂ ਇਹ ਇਨਾਮ ਦਿੱਤਾ ਜਾਂਦਾ ਹੈ। ਇਹ ਰਸਾਇਣ ਵਿਗਿਆਨ, ਭੌਤਿਕ ਵਿਗਿਆਨ, ਸਾਹਿਤ, ਸਰੀਰ ਜਾਂ ਚਿਕਿਤਸਾ ਵਿਗਿਆਨ ਅਤੇ ਨੋਬਲ ਸ਼ਾਂਤੀ ਇਨਾਮ ਦੇ ਖੇਤਰ ਵਿੱਚ ਦਿਤਾ ਜਾਂਦਾ ਹੈ, ਬਾਅਦ ਵਿੱਚ ਆਰਥਿਕ ਵਿਗਿਆਨ ਦੇ ਖੇਤਰ ਵਿੱਚ ਵੀ ਦਿੱਤਾ ਜਾਣ ਲੱਗਾ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਸਾਹਿਬਜ਼ਾਦਾ ਜੁਝਾਰ ਸਿੰਘ ਜੀ (14 ਮਾਰਚ 1691 – 7 ਦਸੰਬਰ 1705) ਗੁਰੂ ਗੋਬਿੰਦ ਸਿੰਘ ਦਾ ਦੂਜਾ ਪੁੱਤਰ ਸੀ ਅਤੇ ਉਸਦਾ ਜਨਮ ਅਨੰਦਪੁਰ ਸਾਹਿਬ ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ। ਸਾਹਿਬਜ਼ਾਦਿਆਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ। ਪਿਤਾ ਗੁਰੂ ਨੇ ਹੱਸਦੇ-ਹੱਸਦੇ ਉਹਨਾਂ ਨੂੰ ਪੰਜ ਸਿੰਘਾਂ ਨਾਲ ਮੈਦਾਨੇ-ਜੰਗ ਵਿੱਚ ਭੇਜਿਆ। ਜਿਵੇਂ ਹੀ ਸਾਹਿਬਜ਼ਾਦਾ ਮੈਦਾਨੇ ਜੰਗ ਵਿੱਚ ਆਇਆ। ਬੱਚੇ ਜਿਹੇ ਨੂੰ ਵੇਖ ਕੇ ਸਾਰੀ ਮੁਗਲ ਫੌਜ ਇੱਕੋ ਵਾਰ ਟੁੱਟ ਪਈ। ਗੁਰੂ ਜੀ ਨੇ ਇਹ ਵੇਖਦਿਆ ਹੀ ਗੜ੍ਹੀ ਵਿੱਚੋਂ ਤੀਰਾਂ ਦਾ ਬਾਰਸ਼ ਆਰੰਭ ਕਰ ਦਿੱਤੀ। ਤੀਰਾਂ ਦੀ ਛਾਵੇਂ ਸਾਹਿਬਜਾਂਦਾ ਜੁਝਾਰ ਸਿੰਘ ਜੀ ਅੱਗੇ ਵੱਧਦੇ ਹੋਏ ਵੈਰੀਆਂ ਦੇ ਆਹੂ ਲਾਹੁਣ ਲੱਗੇ। ਬੜੇ ਘਮਸਾਨ ਦਾ ਯੁੱਧ ਹੋਇਆ। ਕਈਆਂ ਨੂੰ ਪਾਰ ਬੁਲਾ ਕੇ ਅੰਤ ਸਾਹਿਬਜਾਂਦਾ ਜੁਝਾਰ ਸਿੰਘ ਜੀ ਵੀ ਸ਼ਹੀਦ ਹੋ ਗਏ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸਕੁਇਡ ਗੇਮ ਇੱਕ ਦੱਖਣੀ ਕੋਰੀਅਨ ਡਰਾਮਾ ਟੀਵੀ ਲੜ੍ਹੀ ਹੈ ਜਿਸ ਨੂੰ ਹਵਾਂਗ ਡੋਂਗ-ਹਯੂਕ ਨੇ ਨੈੱਟਫਲਿਕਸ ਲਈ ਬਣਾਇਆ ਹੈ। ਇਸ ਲੜ੍ਹੀ ਵਿੱਚ 456 ਖਿਡਾਰੀ ਹੁੰਦੇ ਹਨ, ਜਿਹਨਾਂ ਨੂੰ ਜ਼ਿੰਦਗੀ ਦੇ ਵੱਖ-ਵੱਖ ਖੇਤਰਾਂ ਵਿੱਚੋਂ ਚੁੱਕਿਆ ਗਿਆ ਹੁੰਦਾ ਹੈ ਪਰ ਉਨ੍ਹਾਂ ਵਿੱਚ ਹਰ ਇੱਕ ਬਹੁਤ ਜ਼ਿਆਦਾ ਕਰਜ਼ੇ ਥੱਲੇ ਦੱਬਿਆ ਹੋਇਆ ਹੁੰਦਾ ਹੈ। ਖਿਡਾਰੀ ਇਸ ਲੜ੍ਹੀ ਵਿੱਚ ਕਈ ਤਰ੍ਹਾਂ ਦੀਆਂ ਨਿਆਣਿਆਂ ਵਾਲੀਆਂ ਵੱਖ-ਵੱਖ ਖੇਡਾਂ ਖੇਡਦੇ ਹਨ ਤਾਂ ਕਿ ਉਹ 45.6 ਬਿਲੀਅਨ ਵੌਨ ਦਾ ਇਨਾਮ ਜਿੱਤ ਸਕਣ, ਪਰ ਜੇ ਕੋਈ ਹਾਰ ਜਾਵੇ ਤਾਂ ਉਸਦਾ ਨਤੀਜਾ ਮੌਤ ਹੁੰਦਾ ਹੈ। ਲੜ੍ਹੀ ਦਾ ਨਾਮ ਇੱਕ ਇਸ ਹੀ ਨਾਮ ਦੀ ਨਿਆਣਿਆਂ ਵਾਲੀ ਕੋਰੀਅਨ ਖੇਡ 'ਤੇ ਰੱਖਿਆ ਗਿਆ ਹੈ। ਲੜ੍ਹੀ ਵਿੱਚ ਲੀ ਜੰਗ-ਜਾਏ, ਪਾਰਕ ਹਾਏ-ਸੂ, ਵੀ ਹਾ-ਜੂੰ, ਜੰਗ ਹੋ-ਯਿਓਂ, ਓ ਯਿਔਂਗ-ਸੂ, ਹਿਓ ਸੰਗ-ਤਾਏ, ਅਨੁਪਮ ਤ੍ਰਿਪਾਠੀ, ਅਤੇ ਕਿਮ ਜੂ-ਰਯੋਂਗ।
ਸ਼ਰੀਨਿਵਾਸ ਰਾਮਾਨੁਜਨ ਆਇੰਗਰ (ਤਮਿਲ ஸ்ரீனிவாஸ ராமானுஜன் ஐயங்கார் ) (22 ਦਸੰਬਰ 1887 – 26 ਅਪਰੈਲ 1920) ਇੱਕ ਮਹਾਨ ਭਾਰਤੀ ਹਿਸਾਬਦਾਨ ਸੀ। ਉਸ ਨੂੰ ਆਧੁਨਿਕ ਕਾਲ ਦੇ ਮਹਾਨ ਹਿਸਾਬਦਾਨਾਂ (ਗਣਿਤ ਸ਼ਾਸਤਰੀ) ਵਿੱਚ ਗਿਣਿਆ ਜਾਂਦਾ ਹੈ। ਬੇਸ਼ੱਕ ਉਸ ਨੂੰ ਹਿਸਾਬ ਵਿੱਚ ਵਿਹਾਰਕ ਵਿਦਿਆ ਲੈਣ ਦਾ ਮੌਕਾ ਨਹੀਂ ਮਿਲਿਆ ਫਿਰ ਵੀ ਉਸ ਨੇ ਵਿਸ਼ਲੇਸ਼ਣ ਅਤੇ ਗਿਣਤੀ ਸਿਧਾਂਤ ਦੇ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਇਆ। ਉਸ ਨੇ ਆਪਣੀ ਪ੍ਰਤਿਭਾ ਅਤੇ ਲਗਨ ਨਾਲ ਨਾ ਕੇਵਲ ਹਿਸਾਬ ਦੇ ਖੇਤਰ ਵਿੱਚ ਨਵੇਂ ਅਵਿਸ਼ਕਾਰ ਕੀਤੇ ਸਗੋਂ ਭਾਰਤ ਨੂੰ ਬੇਜੋੜ ਗੌਰਵ ਵੀ ਪ੍ਰਦਾਨ ਕੀਤਾ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਮੈਰੀ ਮਗਦਲੀਨੀ 'ਮਾਰਲਿਨ' ਡੀਟਰਿਚ (ਜਰਮਨ ਉੱਚਾਰਣ: [maɐleːnə ਡੀ ː tʁɪç], 27 ਦਸੰਬਰ, 1901-6 ਮਈ 1992) ਇੱਕ ਜਰਮਨ ਅਭਿਨੇਤਰੀ ਅਤੇ ਗਾਇਕਾ ਸੀ, ਜਿਸਨੂੰ ਜਰਮਨੀ ਅਤੇ ਅਮਰੀਕੀ ਨਾਗਰਿਕਤਾ ਹਾਸਿਲ ਸੀ। ਆਪਣੇ ਲੰਬੇ ਕੈਰੀਅਰ ਦੌਰਾਨ, (ਜੋ 1910 ਤੋਂ 1980 ਦਹਾਕੇ ਤੱਕ ਫੈਲਿਆ ਹੋਇਆ ਸੀ) ਉਸਨੇ ਲਗਾਤਾਰ ਆਪਣੇ ਆਪ ਨੂੰ ਨਵੇਂ ਸਿਰਿਓਂ ਖੋਜ ਕੇ ਪ੍ਰਸਿੱਧ ਬਣਾਈ ਰੱਖਿਆ ਸੀ।1920 ਵਿੱਚ ਬਰਲਿਨ ਵਿੱਚ ਡੀਟਰਿਚ ਨੇ ਸਟੇਜ ਤੇ ਅਤੇ ਮੂਕ ਫਿਲਮਾਂ ਵਿੱਚ ਕੰਮ ਕੀਤਾ। ਬਲੂ ਐਂਜਲ (1930) ਵਿਚ ਲੋਲਾ-ਲੋਲਾ ਦੇ ਤੌਰ 'ਤੇ ਉਨ੍ਹਾਂ ਦੀ ਕਾਰਗੁਜ਼ਾਰੀ ਨੇ ਉਨ੍ਹਾਂ ਦੀ ਅੰਤਰਰਾਸ਼ਟਰੀ ਪ੍ਰਸਿੱਧੀ ਅਤੇ ਪੈਰਾਮਾਉਂਟ ਪਿਕਚਰ ਨਾਲ ਇਕਰਾਰਨਾਮਾ ਕੀਤਾ। ਡੀਟਰਿਚ ਨੇ ਮੌਰੋਕੋ (1930), ਸ਼ੰਘਾਈ ਐਕਸਪ੍ਰੈਸ (1932) ਅਤੇ ਡਿਜ਼ਾਇਰ (1936) ਵਰਗੀਆਂ ਹਾਲੀਵੁੱਡ ਫਿਲਮਾਂ ਵਿੱਚ ਕੰਮ ਕੀਤਾ। ਉਸਨੇ ਸਫਲਤਾਪੂਰਵਕ ਆਪਣੇ ਗਲੇਮਰਸ ਵਿਅਕਤੀ ਅਤੇ "ਵਿਦੇਸ਼ੀ" ਦਿੱਖਾਂ ਦਾ ਵਪਾਰ ਕੀਤਾ, ਅਤੇ ਇਸ ਸਮੇਂ ਦੇ ਸਭ ਤੋਂ ਵੱਧ ਤਨਖਾਹ ਵਾਲੀਆਂ ਅਭਿਨੇਤਰੀਆਂ ਵਿੱਚੋਂ ਇੱਕ ਬਣ ਗਈ। ਦੂਜੇ ਵਿਸ਼ਵ ਯੁੱਧ ਦੌਰਾਨ, ਉਹ ਅਮਰੀਕਾ ਵਿਚ ਇਕ ਉੱਚ ਪ੍ਰੋਫਾਈਲ ਮਨੋਰੰਜਕ ਸੀ। ਹਾਲਾਂਕਿ ਉਸਨੇ ਅਜੇ ਵੀ ਯੁੱਧ ਦੇ ਬਾਅਦ ਕਦੇ-ਕਦਾਈਂ ਫਿਲਮਾਂ ਬਣਾ ਦਿੱਤੀਆਂ। ਡੀਟਰਿਚ ਨੇ 1950 ਤੋਂ 1970 ਦੇ ਦਹਾਕੇ ਤੱਕ ਦੁਨੀਆਂ ਦਾ ਦੌਰਾ ਕੀਤਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਕੈਥਰੀਨ ਅਲਿਜ਼ਾਬੈਥ ਹਡਸਨ (ਜਨਮ 25 ਅਕਤੂਬਰ 1984), ਆਪਣੇ ਮੰਚੀ ਨਾਮ ਕੇਟੀ ਪੇਰੀ ਦੁਆਰਾ ਜ਼ਿਆਦਾ ਪ੍ਰਸਿੱਧ, ਇੱਕ ਅਮਰੀਕੀ ਗਾਇਕ, ਗੀਤਕਾਰ, ਸੰਗੀਤਕਾਰ, ਵਪਾਰੀ, ਸਮਾਜ ਸੇਵੀ, ਅਤੇ ਅਦਾਕਾਰਾ ਹੈ। ਪੇਰੀ 2007 ਵਿੱਚ ਆਪਣੇ ਇੰਟਰਨੈੱਟ ਹਿਟ ਯੂਰ ਸੋ ਗੇ ਨਾਲ ਪ੍ਰਸਿੱਧ ਹੋਈ ਅਤੇ 2008 ਵਿੱਚ ਉਸ ਨੇ ਆਪਣਾ ਸੋਲੋ ਗੀਤ ਆਈ ਕਿਸਡ ਅ ਗਰਲ ਪੇਸ਼ ਕੀਤਾ। ਇਸ ਦੇ 'ਡਾਰਕ ਹਊਸ' ਗੀਤ ਨੂੰ ਬਹੁਤ ਪ੍ਰਸੰਸਾ ਮਿਲੀ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਸੁਖਮਨੀ ਸਾਹਿਬ ਇੱਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿੱਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿੱਚ ਇੱਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿੱਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਸਟਰਾਸਬਰਗ (ਫਰਾਂਸੀਸੀ ਉਚਾਰਣ: [stʁazbuʁ], ਲੋਅਰ Alsatian: Strossburi [ʃd̥rɔ ː sb̥uri]; ਜਰਮਨ: Straßburg, [ ʃtʁa sbʊɐ̯kː]) ਰਾਜਧਾਨੀ ਅਤੇ ਪੂਰਬੀ ਫ਼ਰਾਂਸ ਵਿੱਚ ਐਲਸੇਸ ਖੇਤਰ ਦਾ ਪ੍ਰਮੁੱਖ ਸ਼ਹਿਰ ਹੈ ਅਤੇ ਯੂਰਪੀ ਸੰਸਦ ਦੀ ਅਧਿਕਾਰਿਕ ਸੀਟ ਹੈ। ਜਰਮਨੀ ਦੇ ਨਾਲ ਲੱਗਦੀ ਸੀਮਾ ਦੇ ਕੋਲ ਸਥਿਤ ਹੈ , ਇਹ ਡਿਪਾਮੇਂਟ Bas - Rhin ਦੀ ਰਾਜਧਾਨੀ ਹੈ। ਸ਼ਹਿਰ ਅਤੇ Alsace ਖੇਤਰ ਦੇ ਲੋਕ ਇਤਿਹਾਸਿਕ ਤੌਰ ਤੇ ਜਰਮਨ ਭਾਸ਼ੀ ਹਨ , ਇਸ ਤੋਂ ਸ਼ਹਿਰ ਦੇ ਜਰਮਨੀ ਨਾਮ ਦੀ ਸਮਝ ਪੈਂਦੀ ਹੈ । 2006 ਵਿੱਚ , ਸ਼ਹਿਰ ਖਾਸ ਦੇ 272 , 975 ਨਿਵਾਸੀ ਅਤੇ ਸ਼ਹਿਰੀ ਸਮੁਦਾਏ ਦੇ 467 , 375 ਨਿਵਾਸੀ ਸੀ। । 2006 ਵਿੱਚ 638 , 670 ਅਬਾਦੀ ਵਾਲਾ , ਸਟਰਾਸਬਰਗ ਦਾ ਮਹਾਨਗਰੀ ਖੇਤਰ ( aire Urbaine ) ( ਕੇਵਲ ਫਰਾਂਸੀਸੀ ਖੇਤਰ ਉੱਤੇ ਮਹਾਨਗਰੀ ਖੇਤਰ ਦਾ ਹਿੱਸਾ ) ਫ਼ਰਾਂਸ ਵਿੱਚ ਨੌਵਾਂ ਸਭ ਤੋਂ ਵੱਡਾ ਖੇਤਰ ਹੈ। ੧੯੦੮ ਵਿੱਚ ਅੰਤਰਰਾਸ਼ਟਰੀ ਯੂਰੋਜਿਲ੍ਹਾ ਸਟਰਾਸਬਰਗ - ਓਰਤੇਨੋ (Strasbourg-Ortenau) ਦੀ ਅਬਾਦੀ 884 , 988 ਸੀ । ਇਹਦਾ ਖੇਤਰਫਲ ੨੧੭੬ ਵਰਗ ਕਿ ਮੀ ਹੈ ।
ਫੈਬਰੀਕੇਟਰ ਵੈੱਬ-ਅਧਾਰਿਤ ਸਾਫਟਵੇਅਰ ਵਿਕਾਸ ਸਹਿਯੋਗ ਸੰਦ (development collaboration tools) ਦਾ ਇੱਕ ਸੂਟ ਹੈ। ਇਸ ਵਿੱਚਅੰਤਰ ਵੀ ਸ਼ਾਮਲ ਹਨ, ਡਿਫਰੈਨਸ਼ੀਅਲ ਕੋਡ ਸਮੀਖਿਆ ਸੰਦ, ਡਿਫਯੂਜ਼ਨ ਰਿਪੋਜ਼ਟਰੀ ਬਰਾਊਜ਼ਰ, ਹੈਰਲਡ ਤਬਦੀਲੀ ਦੀ ਨਿਗਰਾਨੀ ਸੰਦ, ਮਨੀਫੇਸਟ ਬੱਗ ਟਰੈਕਰ, ਅਤੇ ਫਰੀਕਸ਼ਨ ਵਿਕੀ ਵੀ ਸ਼ਾਮਿਲ ਹਨ। ਫੈਬਰੀਕੇਟਰ ਗਿਟ, ਮੇਰਕਿਊਰੀਅਲ, ਅਤੇ ਸਬਵਰਜਨ ਨਾਲ ਜੁੜਿਆ ਹੋਇਆ ਹੈ। ਇਹ ਅਪਾਚੇ ਲਾਇਸੈਂਸ 2.0 ਦੇ ਤਹਿਤ ਮੁਫਤ ਸਾੱਫਟਵੇਅਰ ਵਜੋਂ ਉਪਲਬਧ ਹੈ।
ਮਨੋਕਥਾ ਜਾਂ ਕਲਪਨਾ-ਕਥਾ (ਅੰਗਰੇਜ਼ੀ: Fantasy, ਫੈਂਟਸੀ) ਕਥਾ ਦੀ ਇੱਕ ਵਿਧਾ ਹੈ ਜੋ ਆਮ ਤੌਰ 'ਤੇ ਪਲਾਟ, ਵਿਸ਼ੇ, ਜਾਂ ਸੈਟਿੰਗ ਦੇ ਇੱਕ ਮੁਢਲੇ ਤੱਤ ਵਜੋਂ ਜਾਦੂ ਅਤੇ ਹੋਰ ਗੈਰਕੁਦਰਤੀ ਵਰਤਾਰਿਆਂ ਦੀ ਵਰਤੋਂ ਕਰਦੀ ਹੈ। ਫੈਂਟਸੀ ਦੇ ਸ਼ਾਬਦਿਕ ਅਰਥ ਹਨ - ਸਿਰਜਨਾਤਮਿਕ ਕਲਪਨਾ; ਕਲਪਨਾ ਦੀ ਬੇਲਗਾਮ ਵਰਤੋਂ ਅਤੇ ਕੋਈ ਮਨਘੜਤ ਵਸਤੂ, ਆਦਿ। ਇਸ ਦੇ ਤਹਿਤ ਬਹੁਤ ਸਾਰੀਆਂ ਰਚਨਾਵਾਂ ਕਲਪਨਾ ਦੀ ਦੁਨੀਆ ਵਿੱਚ ਵਾਪਰਦੀਆਂ ਹਨ ਜਿੱਥੇ ਜਾਦੂ ਆਮ ਹੁੰਦਾ ਹੈ। ਅਜਿਹੀਆਂ ਰਚਨਾਵਾਂ ਵਿੱਚ ਕੁਦਰਤ ਦੇ ਬਾਹਰਮੁਖੀ ਨਿਯਮਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੁੰਦਾ ਹੈ ਅਤੇ ਕਾਲਪਨਿਕ ਪ੍ਰਾਣੀ ਪਾਤਰ ਬਣਾਏ ਗਏ ਹੁੰਦੇ ਹਨ। ਵਿਸ਼ਵ ਸਾਹਿਤ ਵਿੱਚ ਮਧਕਾਲੀ ਦੌਰ ਵਿੱਚ ਅਜਿਹੀਆਂ ਰਚਨਾਵਾਂ ਦੀ ਭਰਮਾਰ ਰਹੀ ਹੈ।
ਪਾਤਰ (ਜਾਂ ਕਾਲਪਨਿਕ ਪਾਤਰ) ਵਾਰਤਾ ਕਲਾ ਕ੍ਰਿਤੀ (ਜਿਵੇਂ ਕੋਈ ਨਾਵਲ, ਨਾਟਕ, ਟੈਲੀਵੀਯਨ ਦੀ ਲੜੀ ਜਾਂ ਫਿਲਮ) ਵਿੱਚ ਇੱਕ ਵਿਅਕਤੀ ਹੁੰਦਾ ਹੈ। ਇਸਨੂੰ ਅੰਗ੍ਰੇਜ਼ੀ ਵਿੱਚ ਕਰੈਕਟਰ (character) ਕਹਿੰਦੇ ਹਨ ਜੋ ਪ੍ਰਾਚੀਨ ਯੂਨਾਨੀ ਸ਼ਬਦ χαρακτήρ, ਤੋਂ ਆਇਆ ਹੈ ਅਤੇ ਬਹਾਲੀ ਦੇ ਸਮੇਂ ਤੋਂ ਪ੍ਰਚਲਿਤ ਹੈ। ਪਰ,ਟੌਮ ਜੋਨਸ ਵਿਚ 1749 ਵਿੱਚ ਆਉਣ ਦੇ ਬਾਅਦ ਇਹ ਵਧੇਰੇ ਵਿਆਪਕ ਵਰਤਿਆ ਜਾਣ ਲੱਗਿਆ ਹੈ। ਇਸ ਤੋਂ , "ਇੱਕ ਅਦਾਕਾਰ ਵਲੋਂ ਨਿਭਾਏ ਪਾਰਟ" ਦੇ ਅਰਥਾਂ ਦਾ ਰੰਗ ਚੜ੍ਹ ਗਿਆ ਹੈ। ਪਾਤਰ, ਖਾਸ ਤੌਰ ਤੇ ਜਦ ਇੱਕ ਅਦਾਕਾਰ ਥੀਏਟਰ ਜਾਂ ਸਿਨੇਮਾ ਵਿੱਚ ਨਿਭਾਇਆ ਗਿਆ ਹੋਵੇ ਤਾਂ "ਇੱਕ ਮਨੁੱਖੀ ਵਿਅਕਤੀ ਦਾ ਭਰਮ" ਇਸ ਵਿਚ ਸਮਾ ਜਾਂਦਾ ਹੈ। ਸਾਹਿਤ ਵਿੱਚ, ਪਾਤਰ ਪਾਠਕ ਨੂੰ ਆਪਣੀਆਂ ਕਹਾਣੀਆ ਦੁਆਰਾ ਰਾਹ-ਦਰਸਾਊ ਹੁੰਦੇ ਹਨ, ਪਲਾਟ ਅਤੇ ਵਿਚਾਰ ਥੀਮ ਸਮਝਣ ਲਈ ਇਮਦਾਦੀ ਹੁੰਦੇ ਹਨ।18ਵੀਂ ਸਦੀ ਦੇ ਅੰਤ ਦੇ ਬਾਅਦ , "ਪਾਤਰ ਵਿੱਚ " ਵਾਕੰਸ ਦੀ ਵਰਤੋਂ ਇੱਕ ਅਭਿਨੇਤਾ ਦੇ ਅਸਰਦਾਰ ਮਾਨਵੀਕਰਨ ਦਾ ਵਰਣਨ ਕਰਨ ਲਈ ਕੀਤੀ ਜਾਣ ਲੱਗੀ ਹੈ। 19ਵੀਂ ਸਦੀ ਦੇ ਬਾਅਦ ਪਾਤਰ ਘੜਨ/ਬਣਾਉਣ ਦੀ ਕਲਾ ਨੂੰ ਪਾਤਰ ਉਸਾਰੀ ਕਹਿੰਦੇ ਹਨ।
ਪੋਹ ਨਾਨਕਸ਼ਾਹੀ ਜੰਤਰੀ ਦਾ ਦਸਵਾਂ ਮਹੀਨਾ ਹੈ। ਇਹ ਗ੍ਰੇਗਰੀ ਅਤੇ ਜੁਲੀਅਨ ਕਲੰਡਰਾਂ ਦੇ ਦਸੰਬਰ ਅਤੇ ਜਨਵਰੀ ਦੇ ਵਿਚਾਲੇ ਆਉਂਦਾ ਹੈ। ਇਸ ਮਹੀਨੇ ਦੇ ਵਿੱਚ 30 ਦਿਨ ਹੁੰਦੇ ਹਨ। ਪੰਜਾਬ ਵਿੱਚ ਕੋਰਾ, ਧੁੰਦ ਆਦਿ ਇਸ ਮਹੀਨੇ ਦਾ ਆਮ ਵਰਤਾਰਾ ਹੈ। ਇਹ ਮਹੀਨਾ ਠੰਡਾ ਕਿਉਂ ਹੁੰਦਾ ਹੈ, ਇਸ ਬਾਰੇ ਇੱਕ ਦਿਲਚਸਪ ਪੌਰਾਣਿਕ ਕਥਾ ਹੈ। ਬਲਜੀਤ ਬਾਸੀ ਦੇ ਸ਼ਬਦਾਂ ਵਿੱਚ:ਸੂਰਜ ਦੇਵਤੇ ਦਾ ਰਥ ਸੱਤ ਘੋੜੇ ਹਿੱਕਦੇ ਹਨ। ਇੱਕ ਵਾਰੀ ਘੋੜੇ ਬਹੁਤ ਪਿਆਸੇ ਹੋ ਗਏ। ਸੂਰਜ ਨੇ ਘੋੜਿਆਂ ਨੂੰ ਪਾਣੀ ਪਿਲਾਉਣ ਦੀ ਠਾਣੀ ਪਰ ਉਸ ਨੂੰ ਖਿਆਲ ਆਇਆ ਕਿ ਉਸ ਦਾ ਰਥ ਤਾਂ ਚਲਦਾ ਹੀ ਰਹਿਣਾ ਚਾਹੀਦਾ ਹੈ। ਉਸ ਨੇ ਇੱਕ ਛੱਪੜ ‘ਤੇ ਦੋ ਗਧਿਆਂ ਨੂੰ ਪਾਣੀ ਪੀਂਦਿਆਂ ਦੇਖਿਆ। ਸੂਰਜ ਨੂੰ ਤਰਕੀਬ ਸੁਝ ਗਈ। ਉਸ ਨੇ ਘੋੜਿਆਂ ਨੂੰ ਰੱਥ ਤੋਂ ਲਾਹ ਕੇ ਛੱਪੜ ‘ਤੇ ਪਾਣੀ ਪੀਣ ਲਾ ਦਿੱਤਾ ਤੇ ਗਧਿਆਂ ਨੂੰ ਰਥ ਨਾਲ ਜੋੜ ਦਿੱਤਾ। ਗਧਿਆਂ ਵਿੱਚ ਘੋੜਿਆਂ ਜਿੰਨੀ ਤੇਜ਼ੀ ਕਿਥੇ?
ਅੱਲ੍ਹਾ ਯਾਰ ਖ਼ਾਂ ਜੋਗੀ (1870-1956) ਉਨੀਂਵੀਂ ਸਦੀ ਦੇ ਅਖ਼ੀਰ ਅਤੇ ਵੀਹਵੀਂ ਸਦੀ ਦੇ ਸ਼ੁਰੂ ਵਿੱਚ ਹੋਏ ਹਨ। ਆਪ ਬਹੁਤ ਉੱਚ ਕੋਟੀ ਦੇ ਲਿਖਾਰੀ ਹੋਏ ਹਨ। ਸਾਰੇ ਚੰਗੇ ਮਨੁੱਖਾਂ ਪ੍ਰਤੀ ਉਹਨਾਂ ਦੇ ਮਨ ਵਿੱਚ ਸ਼ਰਧਾ ਅਤੇ ਪਿਆਰ ਸੀ। ਉਹਨਾਂ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸੰਬੰਧੀ ਦੋ ਮਰਸੀਏ ਲਿਖੇ। ਅੱਲ੍ਹਾ ਯਾਰ ਖ਼ਾਂ ਜੋਗੀ ਇੱਕ ਭੁੱਲੇ-ਵਿਸਰੇ ਮਹਾਨ ਸ਼ਾਇਰ ਸੀ ਜਿਸ ਦਾ ਪੁਰਾ ਨਾਮ ਹਕੀਮ ਅੱਲ੍ਹਾ ਯਾਰ ਖ਼ਾਂ ਜੋਗੀ ਸੀ, ਜਿਸ ਨੇ ਸੰਨ 1913 ਵਿੱਚ ਛੋਟੇ ਸਾਹਿਬਜ਼ਾਦਿਆਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ (9 ਸਾਲ) ਅਤੇ ਸਾਹਿਬਜਾਂਦਾ ਫਤਹਿ ਸਿੰਘ ਜੀ (7 ਸਾਲ) ਦੀ ਸ਼ਹਾਦਤ ਬਾਰੇ ਸੁੱਚੇ ਹੰਝੂਆਂ ਵਿੱਚ ਭਿੱਜੀ ਲੰਮੀ ਨਜ਼ਮ ਸ਼ਹੀਦਾਨਿ ਵਫ਼ਾ ਲਿਖ ਕੇ ਸਾਹਿਤਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਸੀ।
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੇ ਪੁੰਜ ਅਮਰ ਸ਼ਹੀਦ ਹਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1619 ਈ: ਵਿੱਚ ਹੋਇਆ। ਇੱਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਭਾਰਤ ਦੇਸ਼ ਦੀ ਪਹਿਲੀ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇੱਕ ਨਵਾਂ ਮੋੜ ਦੇਵੇਗੀ ਅਤੇ ਭਾਰਤੀ ਨਾਰੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰਤੀ ਨਾਰੀ ਦਾ ਜੀਵਨ ਇੱਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਆਧੁਨਿਕ ਪੰਜਾਬੀ ਵਾਰਤਕ ਦੇ ਇਤਿਹਾਸ ਵਿੱਚ ਡਾ: ਸਤਿੰਦਰ ਸਿੰਘ ਨੇ ਆਧੁਨਿਕ ਪੰਜਾਬੀ ਵਾਰਤਕ ਸਾਹਿਤ ਦੇ ਨਵੇਂ ਰੂਪ ਪੇਸ਼ ਕੀਤੇ ਹਨ। ਇਤਿਹਾਸਕ ਤੌਰ ਤੇ ਆਧੁਨਿਕ ਪੰਜਾਬੀ ਵਾਰਤਕ ਦਾ ਆਰੰਭ 19ਵੀਂ ਸਦੀ ਦੇ ਮਗਰਲੇ ਅੱਧ ਤੋਂ ਹੋਇਆ ਹੈ। ਮਸਲਨ ਸਾਹਿਤ ਵਿੱਚ ਵਾਰਤਕ ਨੂੰ ਆਮਤੋਰ ਤੇ ਤਰਕ-ਯੁਕਤ ਅਤੇ ਵਿਚਾਰ ਪ੍ਰਧਾਨ ਰੂਪ ਮੰਨਿਆ ਜਾਂਦਾ ਹੈ। ਕਿਉਂਕਿ ਇਸ ਵਿੱਚ ਮਨੋਭਾਵ ਤੇ ਕਲਪਨਾ ਨਾਲੋਂ ਬੁੱਧੀ ਤੇ ਨਿਆਇ ਉੱਪਰ ਵਧੇਰੇ ਬਲ ਦਿੱਤਾ ਜਾਂਦਾ ਹੈ।
ਮੁਗ਼ਲ ਸਲਤਨਤ ( ਮੁਗ਼ਲ ਸਲਤਨਤ-ਏ-ਹਿੰਦ ) ਇੱਕ ਇਸਲਾਮੀ ਤੁਰਕੀ ਸਾਮਰਾਜ ਸੀ ਜੋ 1526 ਵਿੱਚ ਸ਼ੁਰੂ ਹੋਇਆ , ਜਿਸ ਨੇ 17 ਵੀਂ ਸਦੀ ਦੇ ਅਖੀਰ ਵਿੱਚ ਅਤੇ 18 ਵੀਂ ਸਦੀ ਦੀ ਸ਼ੁਰੁਆਤ ਤੱਕ ਭਾਰਤੀ ਉਪਮਹਾਦੀਪ ਵਿੱਚ ਰਾਜ ਕੀਤਾ ਅਤੇ 19 ਵੀਂ ਸਦੀ ਦੇ ਵਿਚਕਾਰ ਵਿੱਚ ਖ਼ਤਮ ਹੋਇਆ। ਮੁਗ਼ਲ ਸਮਰਾਟ ਤੁਰਕ - ਮੰਗੋਲ ਪੀੜ੍ਹੀ ਦੇ ਤੈਮੂਰਵੰਸ਼ੀ ਸਨ , ਅਤੇ ਇਨ੍ਹਾਂ ਨੇ ਅਤਿ ਉੱਨਤ ਮਿਸ਼ਰਤ ਹਿੰਦ - ਫਾਰਸੀ ਸੰਸਕ੍ਰਿਤੀ ਨੂੰ ਵਿਕਸਿਤ ਕੀਤਾ । 1700 ਦੇ ਕੋਲ , ਆਪਣੀ ਤਾਕਤ ਦੀ ਚੜਤ ਵੇਲੇ,ਇਸਨੇ ਭਾਰਤੀ ਉਪਮਹਾਂਦੀਪ ਦੇ ਲਗਭਗ ਸਾਰੇ ਹਿੱਸੇ ਨੂੰ ਕਬਜਾ ਲਿਆ - ਇਸਦਾ ਵਿਸਥਾਰ ਪੂਰਵ ਵਿੱਚ ਵਰਤਮਾਨ ਬੰਗਲਾਦੇਸ਼ ਵਲੋਂ ਪੱਛਮ ਵਿੱਚ ਬਲੂਚਿਸਤਾਨ ਤੱਕ ਅਤੇ ਉੱਤਰ ਵਿੱਚ ਕਸ਼ਮੀਰ ਤੋਂ ਦੱਖਣ ਵਿੱਚ ਕਾਵੇਰੀ ਘਾਟੀ ਤੱਕ ਸੀ। ਉਸ ਸਮੇਂ 40 ਲੱਖ ਵਰਗ ਕਿਲੋਮੀਟਰ ( 15 ਲੱਖ ਵਰਗ ਮੀਲ ) ਦੇ ਖੇਤਰ ਉੱਤੇ ਫੈਲੇ ਇਸ ਸਾਮਰਾਜ ਦੀ ਆਬਾਦੀ ਦਾ ਅੰਦਾਜਾ 11 ਅਤੇ 13 ਕਰੋੜ ਦੇ ਵਿਚਕਾਰ ਲਾਇਆ ਜਾਂਦਾ ਹੈ। 1725 ਈਸਵੀ ਤੋਂ ਬਾਅਦ ਇਸ ਦੀ ਤਾਕਤ ਵਿੱਚ ਤੇਜੀ ਵਲੋਂ ਗਿਰਾਵਟ ਆਈ ।ਵਾਰਿਸਾਂ ਦੇ ਕਲੇਸ਼ ਤੇ ਖੇਤੀਬਾੜੀ ਸੰਕਟ ਦੀ ਵਜ੍ਹਾ ਨਾਲ ਮਕਾਮੀ ਬਗ਼ਾਵਤ ,ਧਾਰਮਿਕ ਗੁਸੈਲਾਪਨ ਦਾ ਚੜ੍ਹਾਅ , ਅਤੇ ਅੰਗਰੇਜ਼ੀ ਉਪਨਿਵੇਸ਼ਵਾਦ ਵਲੋਂ ਕਮਜੋਰ ਹੋਏ ਸਾਮਰਾਜ ਦਾ ਅੰਤਮ ਸਮਰਾਟ ਬਹਾਦੁਰ ਜਫਰ ਸ਼ਾਹ ਸੀ , ਜਿਸਦਾ ਰਾਜ ਦਿੱਲੀ ਸ਼ਹਿਰ ਤੱਕ ਸੀਮਿਤ ਰਹਿ ਗਿਆ ਸੀ । ਅੰਗਰੇਜਾਂ ਨੇ ਉਸਨੂੰ ਕੈਦ ਵਿੱਚ ਰੱਖਿਆ ਅਤੇ 1857 ਦੇ ਭਾਰਤੀ ਬਗ਼ਾਵਤ ਦੇ ਬਾਅਦ ਅੰਗਰੇਜ਼ਾਂ ਵੱਲੋਂ ਮਿਆਨਮਾਰ ਵਤਨੋਂ ਬਾਹਰ ਕਰ ਦਿੱਤਾ ਗਿਆ।
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਵਿਚ ਕਾਲ-ਵੰਡ ਦੀਆਂ ਸਮੱਸਿਆਵਾਂ
ਸਾਹਿਤਕ ਇਤਿਹਾਸਕਾਰੀ ਦੇ ਸਿੱਧਾਂਤਕ ਪੱਖ ਨੂੰ ਉਭਾਰਨ ਵਿੱਚ ਜਿੱਥੇ ਬਾਕੀ ਪੱਖਾਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ। ਉਥੇ ਕਾਲ ਵੰਡ ਦਾ ਵੀ ਬਹੁਤ ਮਹੱਤਵ ਹੈ। ਸਾਹਿਤ ਇਤਿਹਾਸ ਦਾ ਘੇਰਾ ਵਿਸ਼ਾਲ ਹੋਣ ਦੇ ਕਾਰਨ ਕਾਲਵੰਡ ਦੇ ਵੀ ਬਹੁਤ ਸਾਰੇ ਤਰੀਕੇ ਸਾਡੇ ਸਾਹਮਣੇ ਆਉਂਦੇ ਹਨ ਜਿਹਨਾਂ ਵਿੱਚ ਬਹੁਤ ਸਮੱਸਿਆਵਾਂ ਪਾਈਆਂ ਗਈਆਂ ਹਨ। ਜਿਨ੍ਹਾਂ-ਜਿਨ੍ਹਾਂ ਇਤਿਹਾਸਕਾਰਾਂ ਵਲੋਂ ਕਾਲ-ਵੰਡ ਕੀਤੀ ਗਈ ਹੈ ਉਹਨਾਂ ਨੇ ਵੱਖ-ਵੱਖ ਤਰੀਕੇ ਅਪਣਾਏ ਗਏ ਹਨ। ਜਿਸ ਕਾਰਨ ਇਹ ਸਮੱਸਿਆ ਪੈਦਾ ਹੁੰਦੀ ਹੈ ਕਿ ਕਿਸ ਸਾਹਿਤ ਇਤਿਹਾਸ ਦੀ ਕਾਲਵੰਡ ਨੂੰ ਠੀਕ ਮੰਨਿਆ ਜਾਵੇ। ਹੇਠਾਂ ਅਸੀਂ ਵੱਖ-ਵੱਖ ਇਤਿਹਾਸਕਾਰਾਂ ਵਲੋਂ ਕੀਤੀ ਕਾਲ-ਵੰਡ ਵਿੱਚ ਪਾਈਆਂ ਜਾਣ ਵਾਲੀਆ ਸਮੱਸਿਆਵਾ ਦੀ ਚਰਚਾ ਕਰਾਂਗੇ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।