ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾboutsikhs.com/sikh-martyrs/sikh-martyrs-sahibzada-ajit-singh-ji-amp-jujhar-singh-ji | title=ਸਾਹਿਬਜਾਂਦਾ ਅਜੀਤ ਸਿੰਘ ਜੀ | publisher=allaboutsikhs.com | date=01 ਨਵੰਬਰ 2012 | accessdate=ਨਵੰਬਰ 01, 2012}}</ref>। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਬਾਬਾ ਮੋਤੀ ਰਾਮ ਮਹਿਰਾ ਗੁਰੂ ਗੋਬਿੰਦ ਸਿੰਘ ਜੀ ਦੇ ਇੱਕ ਸਮਰਪਤ ਸੇਵਕ ਸਨ। ਜਿਨ੍ਹਾ ਨੇ ਆਪਣੀ ਜ਼ਿੰਦਗੀ ਨੂੰ ਖਤਰੇ ਵਿੱਚ ਪਾਕੇ, ਠੰਢੇ ਬੁਰਜ ਵਿੱਚ ਕੈਦ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਤਿੰਨ ਰਾਤਾਂ ਦੁੱਧ ਪਿਲਾਉਣ ਦੀ ਸੇਵਾ ਕੀਤੀ ਸੀ। ਉਹਨਾ ਦਾ ਨਿੱਕਾ ਤੇ ਗਰੀਬ ਜਿਹਾ ਪ੍ਰਵਾਰ ਸੀ ਜਿਨ੍ਹਾਂ ਨੂੰ ਨਵਾਬ ਵਜ਼ੀਦ ਖਾਨ ਸੂਬਾ ਸਰਹਿੰਦ ਨੇ ਕੈਦੀਆਂ ਨੂੰ ਭੋਜਨ ਛੁਕਾਉਣ ਦੀ ਜਿੰਮੇਵਾਰੀ ਸੌਂਪੀ ਹੋਈ ਸੀ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਇੱਕ ਮਜ਼ਦੂਰ ਸੰਘ, ਜਿਸਨੂੰ ਟਰੇਡ ਯੂਨੀਅਨ ਜਾਂ ਮਜ਼ਦੂਰ ਯੂਨੀਅਨ ਵੀ ਕਿਹਾ ਜਾਂਦਾ ਹੈ, ਅਜਿਹੇ ਕਾਮਿਆਂ ਦੀ ਇੱਕ ਸੰਸਥਾ ਹੁੰਦੀ ਹੈ ਜੋ ਬਹੁਤ ਸਾਰੇ ਸਾਂਝੇ ਟੀਚੇ ਪ੍ਰਾਪਤ ਕਰਨ ਲਈ ਇਕੱਠੇ ਹੋਏ ਹਨ, ਜਿਵੇਂ ਕਿ ਉਹਨਾਂ ਦੇ ਕੰਮ-ਧੰਦੇ ਦੀ ਸੁਰੱਖਿਆ, ਕਾਮਿਆਂ ਦੇ ਸੁਰੱਖਿਆ ਮਾਪ-ਦੰਡਾਂ ਵਿੱਚ ਸੁਧਾਰ ਅਤੇ ਵਧੀਆ ਮਜ਼ਦੂਰੀ, ਲਾਭ (ਜਿਵੇਂ ਕਿ ਛੁੱਟੀ, ਸਿਹਤ ਸੰਭਾਲ ਅਤੇ ਰਿਟਾਇਰਮੈਂਟ), ਅਤੇ ਕੰਮ ਕਰਨ ਦੀਆਂ ਸਥਿਤੀਆਂ, ਕਾਮਿਆਂ ਦੇ ਹੱਕਾਂ ਨੂੰ ਯਕੀਨੀ ਬਣਾਉਣ ਲਈ ਸੰਗਠਨ ਸ਼ਕਤੀ ਬਧਾਉਣ ਅਤੇ ਸੰਗਠਨ ਦੀ ਵਧੀ ਹੋਈ ਸੌਦੇਬਾਜ਼ੀ ਸ਼ਕਤੀ ਦੁਆਰਾ ਹੋਰ ਅਗਲੀਆਂ ਮੰਗਾਂ ਲਈ ਤਿਆਰ ਰਹਿਣ ਦਾ ਟੀਚਾ ਹੁੰਦਾ ਹੈ। ਮਜ਼ਦੂਰ ਸੰਗਠਨ, ਆਪਣੀ ਲੀਡਰਸ਼ਿਪ ਦੁਆਰਾ, ਯੂਨੀਅਨ ਦੇ ਮੈਂਬਰਾਂ ਦੀ ਤਰਫ਼ੋਂ ਆਪਣੇ ਮਾਲਕ ਦੇ ਨਾਲ ਸਮੂਹਿਕ ਸੌਦੇਬਾਜ਼ੀ ਕਰਦੀ ਹੈ। ਇਨ੍ਹਾਂ ਐਸੋਸੀਏਸ਼ਨਾਂ ਜਾਂ ਯੂਨੀਅਨਾਂ ਦਾ ਸਭ ਤੋਂ ਆਮ ਮਕਸਦ "ਆਪਣੇ ਰੁਜ਼ਗਾਰ ਦੀਆਂ ਸ਼ਰਤਾਂ ਨੂੰ ਕਾਇਮ ਰੱਖਣਾ ਜਾਂ ਸੁਧਾਰਨਾ" ਹੁੰਦਾ ਹੈ। ਇਸ ਵਿੱਚ ਮਜ਼ਦੂਰਾਂ, ਕੰਮ ਦੇ ਨਿਯਮਾਂ, ਸ਼ਿਕਾਇਤ ਪ੍ਰਕ੍ਰਿਆਵਾਂ, ਕਰਮਚਾਰੀਆਂ ਦੀ ਭਰਤੀ, ਨਿਕਾਸੀ ਅਤੇ ਤਰੱਕੀ ਨੂੰ ਨਿਯਮਬੱਧ ਕਰਨਾ, ਲਾਭ, ਕੰਮ ਵਾਲੀ ਥਾਂ ਦੀ ਸੁਰੱਖਿਆ ਅਤੇ ਨੀਤੀਆਂ ਦੀ ਗੱਲਬਾਤ ਸ਼ਾਮਲ ਹੋ ਸਕਦੀ ਹੈ।
ਇੱਕ ਮੂਕ ਫ਼ਿਲਮ ਇੱਕ ਮੂਕ ਫਿਲਮ ਇੱਕ ਅਜਿਹੀ ਫਿਲਮ ਹੁੰਦੀ ਹੈ ਜਿਸ ਨਾਲ ਕੋਈ ਸਿੰਕਰੋਨਾਈਜ਼ ਕੀਤੀ ਰਿਕਾਰਡ ਆਵਾਜ਼ ਨਹੀਂ ਹੁੰਦੀ (ਅਤੇ ਖਾਸ ਤੌਰ ਤੇ, ਕੋਈ ਬੋਲੇ ਹੋਏ ਡਾਇਲਾਗ ਨਹੀਂ ਹੁੰਦੇ)। ਮਨੋਰੰਜਨ ਲਈ ਮੂਕ ਫਿਲਮਾਂ ਵਿੱਚ, ਡਾਇਲਾਗ ਦਰਸ਼ਕ ਤੱਕ ਪੁੱਜਦਾ ਕਰਨ ਲਈ ਮੂਕ ਸੰਕੇਤਾਂ ਅਤੇ ਮਾਈਮ ਦੀ ਅਤੇ ਨਾਲ ਟਾਈਟਲ ਕਾਰਡਾਂ ਅਤੇ ਪਲਾਟ ਦੇ ਲਿਖਤੀ ਸੰਕੇਤਾਂ ਅਤੇ ਮਹੱਤਵਪੂਰਣ ਵਾਰਤਾਲਾਪ ਲਾਈਨਾਂ ਦੀ ਵਰਤੋਂ ਕੀਤੀ ਜਾਂਦੀ ਹੈ। ਰਿਕਾਰਡ ਕੀਤੀ ਗਈ ਆਵਾਜ਼ ਨਾਲ ਮੋਸ਼ਨ ਪਿਕਚਰਾਂ ਨੂੰ ਜੋੜਨ ਦਾ ਵਿਚਾਰ ਲੱਗਪੱਗ ਖ਼ੁਦ ਫਿਲਮ ਜਿੰਨਾ ਹੀ ਪੁਰਾਣਾ ਹੈ, ਪਰ ਇਸ ਵਿੱਚ ਸ਼ਾਮਲ ਤਕਨੀਕੀ ਚੁਣੌਤੀਆਂ ਦੇ ਕਾਰਨ, ਸਿੰਕ੍ਰੋਨਾਈਜਡ ਵਾਰਤਾਲਾਪ ਦੀ ਸ਼ੁਰੂਆਤ ਸਿਰਫ 1920 ਦੇ ਦਹਾਕੇ ਦੇ ਅਖੀਰਲੇ ਸਾਲਾਂ ਵਿੱਚ ਆਡੀਓਨ ਐਂਪਲੀਫਾਇਰ ਟਿਊਬ ਦੀ ਪੂਰਨਤਾ ਅਤੇ ਵੀਟਾਫੋਨ ਸਿਸਟਮ ਦੇ ਆਗਮਨ ਦੇ ਨਾਲ ਹੀ ਵਿਵਹਾਰਕ ਹੋ ਸਕੀ ਸੀ। 1890 ਦੇ ਦਹਾਕੇ ਤੋਂ 1920 ਦੇ ਦਹਾਕੇ ਦੇ ਅਖੀਰਲੇ ਸਾਲਾਂ ਤੱਕ ਦੇ ਮੂਕ ਫ਼ਿਲਮ ਯੁੱਗ ਦੌਰਾਨ ਇੱਕ ਪਿਆਨੋਵਾਦਕ, ਥੀਏਟਰ ਆਰਗਨਿਸਟ ਜਾਂ ਵੱਡੇ ਸ਼ਹਿਰਾਂ ਵਿੱਚ ਇੱਕ ਛੋਟਾ ਆਰਕੈਸਟਰਾ - ਫਿਲਮਾਂ ਨਾਲ ਸਾਥ ਦੇਣ ਲਈ ਅਕਸਰ ਸੰਗੀਤ ਦਿੰਦਾ ਹੁੰਦਾ ਸੀ। ਪਿਆਨੋਵਾਦਕ ਅਤੇ ਆਰਗਨਿਸਟ ਸ਼ੀਟ ਸੰਗੀਤ ਤੋਂ ਜਾਂ ਮੌਕੇ ਅਨੁਸਾਰ ਢਾਲ ਕੇ ਸੰਗੀਤ ਦਿੰਦੇ ਹੁੰਦੇ ਸਨ।
ਕਲਾ (ਸੰਸਕ੍ਰਿਤ 'कला' ਤੋਂ) ਸ਼ਬਦ ਇੰਨਾ ਵਿਆਪਕ ਅਤੇ ਗਤੀਸ਼ੀਲ ਸੰਕਲਪ ਹੈ ਕਿ ਵੱਖ ਵੱਖ ਵਿਦਵਾਨਾਂ ਦੀਆਂ ਪਰਿਭਾਸ਼ਾਵਾਂ ਕੇਵਲ ਇੱਕ ਵਿਸ਼ੇਸ਼ ਪੱਖ ਨੂੰ ਛੂਹਕੇ ਰਹਿ ਜਾਂਦੀਆਂ ਹਨ। ਕਲਾ ਦਾ ਅਰਥ ਅੱਜ ਤੱਕ ਨਿਸ਼ਚਿਤ ਨਹੀਂ ਹੋਇਆ, ਹਾਲਾਂਕਿ ਇਸ ਦੀਆਂ ਹਜ਼ਾਰਾਂ ਪਰਿਭਾਸ਼ਾਵਾਂ ਦਿੱਤੀਆਂ ਗਈਆਂ ਹਨ। ਭਾਰਤੀ ਪਰੰਪਰਾ ਦੇ ਅਨੁਸਾਰ ਕਲਾ ਉਹਨਾਂ ਸਾਰੀਆਂ ਕਿਰਿਆਵਾਂ ਨੂੰ ਕਹਿੰਦੇ ਹਨ ਜਿਹਨਾਂ ਨੂੰ ਕੌਸ਼ਲਤਾ ਦੀ ਲੋੜ ਹੋਵੇ। ਯੂਰਪੀ ਸੁਹਜ ਸ਼ਾਸਤਰੀਆਂ ਨੇ ਵੀ ਕਲਾ ਵਿੱਚ ਕੌਸ਼ਲ ਨੂੰ ਮਹੱਤਵਪੂਰਨ ਮੰਨਿਆ ਹੈ। ਨਿਰਵਿਵਾਦ ਤੌਰ 'ਤੇ ਏਨਾ ਕਿਹਾ ਜਾ ਸਕਦਾ ਹੈ ਮਨੁੱਖੀ ਸੱਭਿਆਚਾਰ ਦਾ ਉਹ ਭਾਗ ਕਲਾ ਹੈ ਜਿਸ ਨੂੰ ਸਲਾਘਾ ਖੱਟਣ ਯੋਗ ਬਣਾਉਣਾ ਸਿੱਖਣ ਲਈ ਕਰੜੀ ਅਤੇ ਜੀਅ ਤੋੜ ਸਾਧਨਾ ਲੋੜੀਂਦੀ ਹੋਵੇ। ਸੰਗੀਤ, ਚਿਤਰਕਾਰੀ, ਨ੍ਰਿਤ, ਸਾਹਿਤ (ਨਾਟਕ, ਕਾਵਿ, ਗੀਤ, ਗਲਪ, ਨਿਬੰਧ) ਮਨਪ੍ਰਚਾਵੇ ਨਾਲ ਜੁੜੇ ਹੋਰ ਅਨੇਕਾਂ ਵੇਖਣ, ਸੁਣਨ ਅਤੇ ਖੇਡਣ ਨਾਲ ਸੰਬੰਧਿਤ ਸਰਗਰਮੀਆਂ ਇਸ ਦਾ ਖੇਤਰ ਬਣਦੀਆਂ ਹਨ।
ਬੁਨਿਆਦੀ ਢਾਂਚਾ ਜਾਂ ਮੂਲ ਢਾਂਚਾ ਕਿਸੇ ਸਮਾਜ ਜਾਂ ਸਨਅਤ ਦੇ ਕਾਰ-ਵਿਹਾਰ ਲਈ ਲੋੜੀਂਦੇ ਮੂਲ ਪਦਾਰਥਕ ਅਤੇ ਜੱਥੇਬੰਦਕ ਘਾੜਤਾਂ ਜਾਂ ਰਚਨਾਵਾਂ ਹੁੰਦੀਆਂ ਹਨ, ਜਾਂ ਅਰਥਚਾਰਾ ਦੀ ਕਾਰਵਾਈ ਲਈ ਲੋੜੀਂਦੀਆਂ ਸੇਵਾਵਾਂ ਅਤੇ ਸਹੂਲਤਾਂ ਹੁੰਦੀਆਂ ਹਨ। ਇਹਨੂੰ ਆਮ ਤੌਰ ਉੱਤੇ ਇੱਕ-ਦੂਜੇ ਨਾਲ਼ ਸਬੰਧਤ ਬਣਤਰੀ ਇਕਾਈਆਂ ਦੇ ਇੱਕ ਸਮੂਹ ਵਜੋਂ ਵੀ ਗਿਣਿਆ ਜਾ ਸਕਦਾ ਹੈ ਜੋ ਵਿਕਾਸ ਦੇ ਮੁਕੰਮਲ ਢਾਂਚੇ ਨੂੰ ਸਹਿਯੋਗ ਦੇਣ ਵਾਲ਼ਾ ਖ਼ਾਕਾ ਮੁਹੱਈਆ ਕਰਾਉਂਦੀਆਂ ਹਨ। ਇਹ ਕਿਸੇ ਦੇਸ਼ ਜਾਂ ਇਲਾਕੇ ਦੇ ਵਿਕਾਸ ਦਾ ਪਤਾ ਲਾਉਣ ਵਾਸਤੇ ਇੱਕ ਅਹਿਮ ਇਸਤਲਾਹ ਹੈ।
ਲੈਕਚਰ, ਕਿਸੇ ਵਿਸ਼ੇਸ਼ ਵਿਸ਼ੇ ਦੇ ਬਾਰੇ ਵਿੱਚ ਲੋਕਾਂ ਨੂੰ ਸਿਖਾਉਣ ਹਿੱਤ ਜ਼ਬਾਨੀ ਪ੍ਰਸਤੁਤੀ ਨੂੰ ਕਹਿੰਦੇ ਹਨ। ਉਦਾਹਰਨ ਲਈ ਯੂਨੀਵਰਸਿਟੀ ਜਾਂ ਮਹਾਂਵਿਦਿਆਲੇ ਦੇ ਅਧਿਆਪਕ ਵਲੋਂ ਆਪਣੇ ਵਿਦਿਆਰਥੀਆਂ ਨੂੰ ਜਮਾਤ ਵਿੱਚ ਦਿੱਤਾ ਗਿਆ ਲੈਕਚਰ। ਇਹ ਮਹੱਤਵਪੂਰਣ ਜਾਣਕਾਰੀ, ਇਤਹਾਸ, ਪਿੱਠਭੂਮੀ, ਸਿਧਾਂਤਾਂ ਅਤੇ ਸਮੀਕਰਣਾਂ ਨੂੰ ਵਿਅਕਤ ਕਰਨ ਲਈ ਕੀਤਾ ਜਾਂਦਾ ਹੈ। ਰਾਜਨੇਤਾ ਦੇ ਭਾਸ਼ਣ, ਮੰਤਰੀ ਦਾ ਪ੍ਰਵਚਨ, ਜਾਂ ਇੱਥੇ ਤੱਕ ਕਿ ਇੱਕ ਵਪਾਰੀ ਦੀ ਵਿਕਰੀ ਪ੍ਰਸਤੁਤੀ ਇੱਕ ਲੈਕਚਰ ਵਜੋਂ ਇਸੇ ਤਰ੍ਹਾਂ ਕੀਤੀ ਜਾ ਸਕਦਾ ਹੈ।
ਮਨੁੱਖ ਦੁੱਧ ਚੁੰਘਾਉਣ ਵਾਲੇ ਜਾਨਵਰਾਂ ਦੀ ਇੱਕ ਉਪਜਾਤੀ ਹੈ। ਇਹਨਾਂ ਦਾ ਆਰੰਭ ਅਫ਼ਰੀਕਾ ਵਿੱਚ ਹੋਇਆ। ਲਗਪਗ ਦੋ ਲੱਖ ਸਾਲ ਪਹਿਲਾਂ ਇਸ ਪ੍ਰਾਣੀ ਨੇ ਅਨਾਟਮੀ ਪੱਖੋਂ ਆਧੁਨਿਕਤਾ ਧਾਰਨ ਕਰ ਲਈ ਸੀ ਅਤੇ ਲਗਪਗ ਪੰਜਾਹ ਹਜ਼ਾਰ ਸਾਲ ਪਹਿਲਾਂ ਵਰਤੋਂ ਵਿਹਾਰ ਦੀ ਪੂਰੀ ਅੱਡਰਤਾ ਪ੍ਰਤੱਖ ਹੋ ਗਈ ਸੀ। ਇੱਕ ਬਾਂਦਰਹਾਰ ਬਣਮਾਣਸ ਏਪ ਇਸ ਦਾ ਸਭ ਤੋਂ ਨੇੜਲਾ ਸੰਬੰਧੀ ਹੈ। ਬਾਂਦਰ ਤੋਂ ਮਨੁੱਖ ਤੱਕ ਤਬਦੀਲੀ ਵਿੱਚ ਕਿਰਤ ਵਲੋਂ ਪਾਇਆ ਹਿੱਸਾ-ਫ਼.ਏਂਗਲਜ਼ "ਧਰਤੀ-ਵਿਗਿਆਨੀਆਂ ਦੁਆਰਾ ਤ੍ਰੇਤਾ ਕਹੇ ਜਾਣ ਵਾਲੇ ਯੁਗ....
ਫਰਾਂਕੋਸ ਰਾਬੇਲਿਜ (/ˌræbəˈleɪ/; ਫ਼ਰਾਂਸੀਸੀ: [fʁɑ̃.swa ʁa.blɛ]; 1490 ਅਤੇ 1553 ਦੇ ਵਿਚਕਾਰ - 9 ਅਪਰੈਲ 1553) ਫਰਾਂਸ ਦਾ ਲੇਖਕ ਹੈ ਜਿਸ ਨੇ ਪੰਚਤੰਤਰ ਦੀ ਤਰਾਂ ਅਨਮਨੁਖੀ ਕਿਰਦਾਰਾਂ ਦੇ ਮਧਿਅਮ ਦੁਆਰਾ ਸਿੱਖਿਆਦਾਇਕ ਕਹਾਣੀਆਂ ਲਿਖੀਆਂ ਹਨ। 14ਵੀਂ ਸਦੀ ਫਰਾਂਸ ਵਿੱਚ ਸਾਹਿਤ ਹਾਲੀਂ ਸਮਾਜ ਨੂੰ ਮਨੁਖ ਦੇ ਨਾਲ ਨਹੀਂ ਟਕਰਾ ਸਕਦਾ ਸੀ ਇਸ ਕਰਕੇ ਹੀ ਲੇਖਕ ਨੇ ਬਾਹਰਲੀ ਦੁਨੀਆ ਨਾਲ ਵਰਤਾਰਾ ਕਰਕੇ ਸਮਾਜ ਦੀ ਮਨੁਖਤਾ ਵਾਲੀ ਸਿਰਜਣਾ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ। ਉਸ ਦੀ ਸਾਹਿਤਕ ਸ਼ਕਤੀ ਅਤੇ ਇਤਿਹਾਸਕ ਮਹੱਤਤਾ ਦੇ ਕਾਰਨ, ਪੱਛਮੀ ਸਾਹਿਤਕ ਆਲੋਚਕ ਉਸ ਨੂੰ ਸੰਸਾਰ ਸਾਹਿਤ ਦੇ ਮਹਾਨ ਲੇਖਕਾਂ ਵਿੱਚੋਂ ਇੱਕ ਅਤੇ ਆਧੁਨਿਕ ਯੂਰਪੀ ਲੇਖਣੀ ਦੇ ਸਿਰਜਣਹਾਰਾਂ ਵਿੱਚ ਮੰਨਦੇ ਹਨ।"ਗਰਗੰਤਾਤੋ ਅਤੇ ਪਨਤਾਗਰੋਲ" ਨਾਵਲ ਦੁਬਾਰਾ ਰਾਬਲਿਜ ਨੇ ਪੰਖਡਬਾਦ ਨੂੰ ਵਿਗਿਆਨ ਦੇ ਨਾਲ ਟਕਰਾ ਕੇ ਵਿਗਿਆਨ ਦੀ ਮਹੱਤਤਾ ਨੂੰ ਉਜਾਗਰ ਕੀਤਾ ਹੈ ਗਰਗੰਤਾਤੋ ਦੋਸਤਾਨਾ ਦਿਓ ਹੈ ਜੋ ਚੀਨੋਨ ਵਿਖੇ ਰਹਿ ਰਿਹਾ ਹੈ। ਉਸ ਦਾ ਪਿਤਾ ਗਰਾਦਗੋਸਿਰ ਜੋ ਯੁਟੋਪੀਆ ਨਾਂ ਦੇ ਟਾਪੂ ਦਾ ਰਾਜਾ ਹੈ ਆਪਣੇ ਪੁੱਤਰ ਦੀ ਸਿੱਖਿਆ ਤੋਂ ਸੰਤੁਸਟ ਨਹੀਂ ਸੋ ਗਰਗੰਤਾਤੋ ਨੂੰ ਪੈਰਿਸ ਵਿੱਚ ਪਨੋਕਰੇਟਸ ਕੋਲ ਟਿਊਸਨ ਲਈ ਭੇਜ ਦਿੰਦਾ ਹੈ ਜੋ ਕਿ ਇਨਸਾਨੀਅਤ ਬਾਰੇ ਵਿਦਿਆ ਦਿੰਦਾ ਹੈ ਇਹ ਸ਼ਹਿਰ ਵਿੱਚ ਉਹ ਇਤਿਫਾਕੀ ਸਾਹਸੀ ਘਟਨਾਵਾਂ ਕਰਦਾ ਹੈ ਜਿਵੇਂ ਕਿ ਨੋਤੀਰੀਦਮ ਦੀ ਘੰਟੀ ਚੋਰੀ ਕਰ ਲੈਦਾ ਤਾਂ ਕਿ ਘੰਟੀ ਨੂੰ ਆਪਣੀ ਘੋੜੀ ਦੇ ਗਲ ਵਿੱਚ ਪਾ ਸਕੇ |ਹਾਲੀਂ ਗਰਗੰਤਾਤੋ ਪੜ ਰਿਹਾ ਹੁੰਦਾ ਹੈ ਕਿ ਓਸ ਦੇ ਪਿਤਾ ਤੇ ਗੁਆਂਡੀ ਰਾਜਾ ਪਿਕਾਰੋਹੋਲ ਦਰਮਿਆਨ ਲੜਾਈ ਹੋ ਜਾਦੀਂ ਹੈ ਇਸ ਰਾਜੇ ਨਾਲ ਰਾਬੇਲਿਜ ਦੇ ਪਿਤਾ ਦੀ ਕਾਨੂੰਨੀ ਜੰਗ ਵੀ ਚੱਲ ਰਹੀ ਹੁੰਦੀ ਹੈ |ਲੜਾਈ ਦਾ ਕਾਰਨ ਕੁਝ ਜਿਮੀਦਾਰ ਜੋ ਪਿਕਾਰੋਹੋਲ ਹਨ ਇਹ ਕੇਕ ਚੋਰੀ ਕਰ ਲੈਦੇ ਹਨ ਇਸ ਕਰਕੇ ਗਰਗੰਤਾਤੋ ਨੂੰ ਵਾਪਸ ਬੁਲਾ ਲਿਆ ਜਾਂਦਾ ਹੈ ਤੇ ਇਹ ਆਪਣੇ ਮੰਗਤੇ ਦੋਸਤਾਂ ਨਾਲ ਰਲ ਕੇ ਭਿਆਨਕ ਯੁਧ ਕਰਦਾ ਹੈ ਤੇ ਦੁਸ਼ਮਨ ਨੂੰ ਹਾਰ ਦੇਖਣੀ ਪੈਦੀ ਹੈ |ਇਹ ਅਹਿਸਾਨ ਦੇ ਬਦਲ ਵਿੱਚ ਮੰਗਤੇ ਦਰਵੇਸ਼ ਜਾਂਅ ਦੀ ਇੰਤੋਮੀਰਸ ਦੇ ਲਈ ਇੱਕ ਮਠ ਬਣਾ ਕੇ ਦਿੰਦਾ ਹੈ ਇਹ ਮਠ ਇਸ ਤਰਾਂ ਦਾ ਹੈ ਜਿਥੇ ਔਰਤਾਂ ਤੇ ਮਰਦ ਆਪਣਾ ਸਮਾਂ ਪਾਸ ਕਰਨ ਲਈ ਪ੍ਰਾਥਨਾ ਨਹੀਂ ਕਰਦੇ ਬਲਕੇ ਖੇਡਦੇ ਅਤੇ ਇੱਕ ਦੂਸਰੇ ਨਾਲ ਸ਼ਾਦੀ ਕਰਦੇ ਹਨ ਅਤੇ ਇਨਸਾਨੀਅਤ ਦੀ ਵਿਦਿਆ ਵੀ ਪੜ੍ਹਦੇ ਹਨ | ਮਠ ਦਾ ਮੁਖ ਨਾਹਰਾ ਹੈ "ਜੋ ਚਹੋ ਸੋ ਕਰੋ "|
ਫ਼ਿਨਲੈਂਡ (ਫ਼ਿਨਿਸ਼: Suomen tasavalta ਸੂਓਮਿਨ ਤਾਸਾਵਾਲਤਾ ਜਾਂ Suomi ਸੂਓਮੀ) ਦਫ਼ਤਰੀ ਤੌਰ ਉੱਤੇ ਫ਼ਿਨਲੈਂਡ ਲੋਕਰਾਜ, ਉੱਤਰੀ ਯੂਰਪ ਦੇ ਫੇਨੋਸਕੇਨੇਡਿਅਨ ਖੇਤਰ ਵਿੱਚ ਸਥਿਤ ਇੱਕ ਨਾਰਡਿਕ ਦੇਸ਼ ਹੈ। ਇਸ ਦੀ ਸੀਮਾ ਪੱਛਮ ਵਿੱਚ ਸਵੀਡਨ, ਪੂਰਵ ਵਿੱਚ ਰੂਸ ਅਤੇ ਜਵਾਬ ਵਿੱਚ ਨਾਰਵੇ ਸਥਿਤ ਹੈ, ਜਦੋਂ ਕਿ ਫਿਨਲੈਂਡ ਖਾੜੀ ਦੇ ਪਾਰ ਦੱਖਣ ਵਿੱਚ ਏਸਟੋਨਿਆ ਸਥਿਤ ਹੈ। ਦੇਸ਼ ਦੀ ਰਾਜਧਾਨੀ ਹੇਲਸਿੰਕੀ ਹੈ। ਫਿਨਲੈਂਡ ਨੂੰ ਹਜ਼ਾਰਾਂ ਝੀਲਾਂ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਇਸ ਦੇਸ਼ ਦੀ ਆਬਾਦੀ ਲਗਭਗ 55.2 ਲੱਖ ਹੈ ਅਤੇ ਜਿਆਦਾਤਰ ਲੋਕ ਦੱਖਣ ਖੇਤਰ ਵਿੱਚ ਰਹਿੰਦੇ ਹਨ ਤੇ ਫ਼ਿਨਿਸ਼ ਭਾਸ਼ਾ ਬੋਲਦੇ ਹਨ। ਖੇਤਰਫਲ ਦੇ ਹਿਸਾਬ ਵਲੋਂ ਇਹ ਯੂਰੋਪ ਦਾ ਅੱਠਵਾਂ ਸਭ ਤੋਂ ਬਹੁਤ ਅਤੇ ਜਨਘਨਤਵ ਦੇ ਆਧਾਰ ਉੱਤੇ ਯੂਰੋਪੀ ਸੰਘ ਵਿੱਚ ਸਭ ਤੋਂ ਘੱਟ ਆਬਾਦੀ ਵਾਲਾ ਦੇਸ਼ ਹਨ। ਦੇਸ਼ ਵਿੱਚ ਰਹਿਣ ਵਾਲੇ ਬਹੁਗਿਣਤੀ ਲੋਕਾਂ ਦੀ ਮਾਤ ਭਾਸ਼ਾ ਫਿਨਿਸ਼ ਹੈ, ਉਥੇ ਹੀ ਦੇਸ਼ ਦੀ 5 .
ਡੋਟਾ 2 ਇੱਕ ਮਲਟੀਪਲੇਅਰ ਆਨਲਾਈਨ ਲੜਾਈ ਦਾ ਅਖਾੜਾ (ਐਮਓਬੀਏ) ਵੀਡੀਓ ਗੇਮ ਹੈ ਜੋ ਵਾਲਵ ਕਾਰਪੋਰੇਸ਼ਨ ਦੁਆਰਾ ਵਿਕਸਤ ਅਤੇ ਪ੍ਰਕਾਸ਼ਤ ਕੀਤਾ ਗਿਆ ਹੈ। ਇਹ ਖੇਡ ਡਿਫੈਂਸ ਆਫ਼ ਦ ਐਨਸੀਐਂਟਸ (ਡੋਟਾ) ਦਾ ਇੱਕ ਸੀਕੁਅਲ ਹੈ, ਜੋ ਕਿ ਬਰਫੀਲੇਡ ਐਂਟਰਟੇਨਮੈਂਟ ਦੇ ਵਾਰਕਰਾਫਟ III: ਰੀਜਿਨ ਆਫ ਚਾਓਸ ਅਤੇ ਇਸ ਦੇ ਐਕਸਪੈਂਸ਼ਨ ਪੈਕ, ਫ੍ਰੋਜ਼ਨ ਥ੍ਰੋਨ ਲਈ ਕਮਿਊਨਿਟੀ ਦੁਆਰਾ ਤਿਆਰ ਕੀਤਾ ਮਾਡਲ ਸੀ। ਡੋਟਾ 2 ਪੰਜ ਖਿਡਾਰੀਆਂ ਦੀਆਂ ਦੋ ਟੀਮਾਂ ਵਿਚਾਲੇ ਮੈਚਾਂ ਵਿੱਚ ਖੇਡਿਆ ਜਾਂਦਾ ਹੈ, ਹਰੇਕ ਟੀਮ ਨੇ ਨਕਸ਼ੇ ਉੱਤੇ ਆਪਣਾ ਵੱਖਰਾ ਅਧਾਰ ਆਪਣੇ ਕਬਜ਼ੇ ਵਿੱਚ ਲੈ ਕੇ ਰੱਖਿਆ ਕਰਨ ਦੇ ਨਾਲ ਖੇਡਿਆ ਜਾਂਦਾ ਹੈ। ਹਰ ਦਸ ਖਿਡਾਰੀ ਸੁਤੰਤਰ ਤੌਰ 'ਤੇ ਇੱਕ ਸ਼ਕਤੀਸ਼ਾਲੀ ਕਿਰਦਾਰ ਨੂੰ ਨਿਯੰਤਰਿਤ ਕਰਦੇ ਹਨ, ਜਿਸ ਨੂੰ "ਨਾਇਕ" ਵਜੋਂ ਜਾਣਿਆ ਜਾਂਦਾ ਹੈ, ਜਿਸ ਕੋਲ ਸਾਰੀਆਂ ਵਿਲੱਖਣ ਯੋਗਤਾਵਾਂ ਅਤੇ ਖੇਡ ਦੀਆਂ ਵੱਖੋ ਵੱਖਰੀਆਂ ਸ਼ੈਲੀ ਹਨ। ਇੱਕ ਮੈਚ ਦੇ ਦੌਰਾਨ, ਖਿਡਾਰੀ ਖਿਡਾਰੀ ਬਨਾਮ ਲੜਾਈ ਵਿੱਚ ਵਿਰੋਧੀ ਟੀਮ ਦੇ ਨਾਇਕਾਂ ਨੂੰ ਸਫਲਤਾਪੂਰਵਕ ਹਰਾਉਣ ਲਈ ਆਪਣੇ ਨਾਇਕਾਂ ਲਈ ਤਜਰਬੇ ਦੇ ਅੰਕ ਅਤੇ ਚੀਜ਼ਾਂ ਇਕੱਤਰ ਕਰਦੇ ਹਨ। ਇੱਕ ਟੀਮ ਦੂਜੀ ਟੀਮ ਦੇ "ਪ੍ਰਾਚੀਨ" ਨੂੰ ਤਬਾਹ ਕਰਨ ਵਾਲੀ ਪਹਿਲੀ ਟੀਮ ਬਣ ਕੇ ਜਿੱਤੀ, ਉਨ੍ਹਾਂ ਦੇ ਅਧਾਰ ਵਿੱਚ ਸਥਿਤ ਇੱਕ ਵੱਡਾ ਢਾਂਚਾ ਹੈ।
ਅਰਸਤੂ (ਪੁਰਾਤਨ ਯੂਨਾਨੀ: Ἀριστοτέλης; 384 ਈਸਾ ਤੋਂ ਪਹਿਲਾਂ – 322 ਈਸਾ ਤੋਂ ਪਹਿਲਾਂ) ਇੱਕ ਯੂਨਾਨੀ ਦਾਰਸ਼ਨਿਕ ਅਤੇ ਪੌਲੀਮੈਥ ਸੀ। ਇਹ ਅਫਲਾਤੂਨ ਦਾ ਵਿਦਿਆਰਥੀ ਸੀ ਅਤੇ ਸਿਕੰਦਰ ਮਹਾਨ ਦਾ ਅਧਿਆਪਕ ਸੀ। ਇਸ ਦੀਆਂ ਲਿਖਤਾਂ ਕਈ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਹਨ ਜਿਵੇਂ ਭੌਤਿਕ ਵਿਗਿਆਨ, ਕਾਵਿ, ਥੀਏਟਰ, ਭਾਸ਼ਾ ਵਿਗਿਆਨ, ਰਾਜਨੀਤੀ ਵਿਗਿਆਨ, ਜੀਵ ਵਿਗਿਆਨ ਅਤੇ ਪ੍ਰਾਣੀ ਵਿਗਿਆਨ। ਅਫਲਾਤੂਨ ਅਤੇ ਸੁਕਰਾਤ ਨਾਲ ਮਿਲ ਕੇ, ਅਰਸਤੂ ਪੱਛਮੀ ਦਰਸ਼ਨ ਦੇ ਸਭ ਤੋਂ ਮਹੱਤਵਪੂਰਨ ਸੰਸਥਾਪਕਾਂ ਵਿੱਚੋਂ ਇੱਕ ਹੈ।
ਪ੍ਰੀਤਿੰਦਰ ਸਿੰਘ 'ਪ੍ਰੀਤ' ਭਰਾਰਾ (ਜਨਮ 13 ਅਕਤੂਬਰ 1968) ਇੱਕ ਭਾਰਤੀ-ਮੂਲ ਦਾ ਅਮਰੀਕੀ ਅਟਾਰਨੀ ਅਤੇ ਨਿਊ ਯਾਰਕ ਦੇ ਦੱਖਣੀ ਜ਼ਿਲ੍ਹੇ ਦਾ ਸਰਕਾਰੀ ਅਟਾਰਨੀ ਹੈ। ਉਹ ਲੋਕ-ਭਲਾਈ ਲਈ ਮੁਕੱਦਮੇ ਕਰਨ ਕਾਰਨ ਮਸ਼ਹੂਰ ਹੈ, ਅਤੇ ਉਸਨੇ ਸਫ਼ਾਰਤਕਾਰਾਂ ਅਤੇ ਵਿਦੇਸ਼ੀਆਂ ਖ਼ਿਲਾਫ਼ ਕਈ ਮੁਕੱਦਮੇ ਕੀਤੇ ਹਨ। ਉਸਨੇ ਤਕਰੀਬਨ 100 ਵਾਲ ਸਟਰੀਟ ਕਾਰਜਕਾਰੀਆਂ ਖ਼ਿਲਾਫ਼ ਮੁਕੱਦਮੇ ਕੀਤੇ ਹਨ, ਅਤੇ ਉਹਨਾਂ ਨੂੰ ਇਤਿਹਾਸਕ ਅੰਜਾਮ ਤੱਕ ਪਹੁੰਚਾਇਆ ਹੈ, ਅਤੇ ਗ਼ੈਰ-ਇਖ਼ਲਾਕੀ ਆਰਥਕ ਅਮਲਾਂ ਨੂੰ ਬੰਦ ਕਰਵਾਇਆ ਹੈ।
ਤਾਰਿਆਂ ਭਰੀ ਰਾਤ (ਡੱਚ: De sterrennacht) ਡਚ ਉੱਤਰ-ਪ੍ਰਭਾਵਵਾਦੀ ਕਲਾਕਾਰ ਵਿਨਸੈਂਟ ਵਾਨ ਗਾਗ ਦੀ ਇੱਕ ਪੇਂਟਿੰਗ ਹੈ। ਇਹ ਜੂਨ 1889 ਵਿੱਚ ਬਣਾਈ ਗਈ ਸੀ। ਇਹ ਦੱਖਣ ਫ਼ਰਾਂਸ ਦੇ ਸੇਂਟ-ਰੇਮੀ-ਡੇ-ਪਰੋਵੇਂਸ ਵਿੱਚ ਸਥਿਤ ਸੈਨੇਟੋਰੀਅਮ ਦੀ ਖਿੜਕੀ ਦੇ ਬਾਹਰ ਰਾਤ ਦਾ ਦ੍ਰਿਸ਼ ਹੈ। ਵੈਸੇ, ਇਹ ਯਾਦ ਦੇ ਅਧਾਰ ਤੇ ਦਿਨ ਸਮੇਂ ਪੇਂਟ ਕੀਤੀ ਗਈ ਸੀ। ਇਹ 1941 ਤੋਂ ਨਿਊਯਾਰਕ ਸ਼ਹਿਰ ਦੇ ਆਧੁਨਿਕ ਕਲਾ ਦੇ ਮਿਊਜੀਅਮ ਦੇ ਸਥਾਈ ਸੰਗ੍ਰਹਿ ਵਿੱਚ ਸ਼ਾਮਲ ਹੈ। ਇਹ ਪੇਂਟਿੰਗ ਵਾਨ ਗਾਗ ਦੀਆਂ ਸਭ ਤੋਂ ਮਸ਼ਹੂਰ ਕ੍ਰਿਤੀਆਂ ਵਿੱਚ ਹੈ ਕਲਾ ਵਿੱਚ ਹੋਰ ਵਧ ਕਲਪਨਾ ਦੀ ਆਜ਼ਾਦੀ ਵੱਲ ਨਿਰਣਾਇਕ ਮੋੜ ਹੈ।
ਪੂਨਾ ਜਾਂ ਪੁਣੇ (ਮਰਾਠੀ: पुणे) ਸਾਹੇਦਰੀ ਪਹਾੜੀਆਂ ਵਿੱਚ ਘਿਰਿਆ, ਮੁੱਲਾ ਅਤੇ ਮੁੱਠਾ ਨਦੀਆਂ ਦੇ ਆਸ-ਪਾਸ ਵਸਿਆ ਸ਼ਹਿਰ ਹੈ। ਮਹਾਂਰਾਸ਼ਟਰ ਦਾ ਮੁੰਬਈ ਤੋਂ ਦੂਜੇ ਨੰਬਰ ’ਤੇ ਪੁਣੇ ਵੱਡਾ ਤੇ ਹਰਿਆ-ਭਰਿਆ ਖ਼ੂਬਸੂਰਤ ਸ਼ਹਿਰ ਹੈ। ਇੱਥੇ ਨਾ ਬਹੁਤੀ ਸਰਦੀ ਹੁੰਦੀ ਹੈ ਤੇ ਨਾ ਬਹੁਤੀ ਗਰਮੀ। ਬਾਰਾਂ ਮਹੀਨੇ ਖ਼ੁਸ਼ਗਵਾਰ ਮੌਸਮ ਤੇ ਰੁਮਕਦੀਆਂ ਠੰਢੀਆਂ ਹਵਾਵਾਂ ਇਸ ਨੂੰ ਮਨਮੋਹਕ ਬਣਾਉਂਦੀਆਂ ਹਨ। ਅਸਲ ’ਚ ਪੁਣੇ ਦੱਖਣ ਟਰੈਪ ਬਸਾਲਟ ਜਵਾਲਾਮੁਖੀ ’ਚੋਂ ਨਿਕਲਦੇ ਲਾਵੇ ਉੱਪਰ ਬਣਿਆ ਹੋਇਆ ਹੈ।
ਫ਼ਰਾਂਸੀਸੀ (français, la langue française) ਇੱਕ ਰੁਮਾਂਸ ਬੋਲੀ ਹੈ ਜੋ ਮੁੱਖ ਰੂਪ ਵਿੱਚ ਫ਼੍ਰਾਂਸ ਵਿੱਚ ਬੋਲੀ ਜਾਂਦੀ ਹੈ ਜਿੱਥੇ ਇਸ ਬੋਲੀ ਦਾ ਜਨਮ ਹੋਇਆ ਸੀ। ਦੁਨੀਆ ਭਰ ਵਿੱਚ ਤਕਰੀਬਨ 9 ਕਰੋੜ ਲੋਕਾਂ ਦੁਆਰਾ ਇਹ ਪਹਿਲੀ ਬੋਲੀ ਦੇ ਰੂਪ ਵਿੱਚ ਬੋਲੀ ਜਾਂਦੀ ਹੈ, 19 ਕਰੋੜ ਦੁਆਰਾ ਦੂਜੀ ਅਤੇ ਹੋਰ 20 ਕਰੋੜ ਦੁਆਰਾ ਅਧਿਗਰਹਿਤ ਬੋਲੀ ਦੇ ਰੂਪ ਵਿੱਚ ਇਸਨੂੰ ਬੋਲਦੇ ਹਨ। ਇਸ ਤਰ੍ਹਾਂ ਕੈਨੇਡਾ, ਬੈਲਜੀਅਮ, ਸਵਿਟਜ਼ਰਲੈਂਡ, ਅਫ਼ਰੀਕੀ ਫਰੇਂਕੋਫੋਨ, ਲਕਜ਼ਮਬਰਗ ਅਤੇ ਮੋਨੇਕੋ ਸਮੇਤ ਦੁਨੀਆ ਦੇ 54 ਦੇਸ਼ਾਂ ਵਿੱਚ ਇਸਨੂੰ ਬੋਲਣ ਵਾਲੀਆਂ ਦੀ ਵੱਡੀ ਗਿਣਤੀ ਹੈ। ਇਹ ਸੰਯੁਕਤ ਰਾਸ਼ਟਰ ਦੀਆਂ ਸਾਰੀਆਂ ਸੰਸਥਾਵਾਂ ਦੀ ਅਤੇ ਹੋਰ ਬਹੁਤ ਸਾਰੇ ਅੰਤਰਰਾਸ਼ਟਰੀ ਸੰਗਠਨਾਂ ਦੀ ਵੀ ਆਧਿਕਾਰਕ ਬੋਲੀ ਹੈ।
ਨਵਾਂ ਤਾਇਵਾਨੀ ਡਾਲਰ (ਰਿਵਾਇਤੀ ਚੀਨੀ: 新臺幣 / 新台幣; ਸਰਲ ਚੀਨੀ: 新台币; ਪਿਨਯਿਨ: Xīntáibì) ਜਾਂ ਸਿੱਧੀ ਤਰ੍ਹਾਂ ਤਾਇਵਾਨੀ ਡਾਲਰ (臺幣 / 台幣), ਮੁਦਰਾ ਕੋਡ TWD ਅਤੇ ਆਮ ਤੌਰ ਉੱਤੇ ਛੋਟਾ ਰੂਪ NT$, 1949 ਤੋਂ ਲੈ ਕੇ ਤਾਇਵਾਨ ਦੀ ਅਧਿਕਾਰਾਕ ਮੁਦਰਾ ਹੈ ਜਦੋਂ ਇਹਨੇ ਪੁਰਾਣੇ ਤਾਇਵਾਨੀ ਡਾਲਰ ਦੀ ਥਾਂ ਲਈ। ਪਹਿਲਾਂ ਇਹਨੂੰ ਤਾਇਵਾਨ ਬੈਂਕ ਜਾਰੀ ਕਰਦਾ ਸੀ ਪਰ 2000 ਤੋਂ ਬਾਅਦ ਇਹਨੂੰ ਚੀਨ ਗਣਰਾਜ ਕੇਂਦਰੀ ਬੈਂਕ ਜਾਰੀ ਕਰਦਾ ਹੈ।
ਅਵੈਂਜਰਜ਼: ਐਂਡਗੇਮ 2019 ਦੀ ਇੱਕ ਅਮਰੀਕੀ ਸੂਪਰਹੀਰੋ ਫਿਲਮ ਹੈ ਜਿਹੜੀ ਕਿ ਮਾਰਵਲ ਕੌਮਿਕਸ ਦੀ ਸੂਪਰਹੀਰੋ ਟੀਮ ਅਵੈਂਜਰਜ਼ 'ਤੇ ਅਧਾਰਤ ਹੈ। ਮਾਰਵਲ ਸਟੂਡੀਓਜ਼ ਵਲੋਂ ਸਿਰਜੀ ਗਈ ਅਤੇ ਵਾਲਟ ਡਿਜ਼ਨੀ ਸਟੂਡੀਓਜ਼ ਮੋਸ਼ਨ ਪਿਕਚਰਜ਼ ਵਲੋਂ ਵੰਡੀ ਗਈ ਇਹ ਫ਼ਿਲਮ ਅਵੈਜਰਜ਼: ਇਨਫਿਨਿਟੀ ਵਾਰ ਦਾ ਅਗਲਾ ਭਾਗ ਅਤੇ ਮਾਰਵਲ ਸਿਨੇਮੈਟਿਕ ਯੁਨੀਵਰਸ (ਐੱਮ.ਸੀ.ਯੂ.) ਦੀ 22ਵੀਂ ਫਿਲਮ ਹੈ। ਐਂਥਨੀ ਅਤੇ ਜੋ ਰੂਸੋ ਵੱਲੋਂ ਨਿਰਦੇਸ਼ਤ ਅਤੇ ਕ੍ਰਿਸਟੋਫਰ ਮਾਰਕਸ ਅਤੇ ਸਟੀਫਨ ਮੈੱਕਫਿਲੀ ਨੇ ਇਸ ਫਿਲਮ ਨੂੰ ਲਿਖਿਆ ਹੈ। ਫ਼ਿਲਮ ਵਿੱਚ ਰੌਬਰਟ ਡਾਊਨੀ ਜੂਨੀਅਰ, ਕ੍ਰਿਸ ਐਵੰਜ਼, ਮਾਰਕ ਰਫ਼ਾਲੋ, ਕ੍ਰਿਸ ਹੈੱਮਜ਼ਵਰਥ, ਸਕਾਰਲੈੱਟ ਜੋਹੈਨਸਨ, ਜੈਰੇਮੀ ਰੈੱਨਰ, ਡੌਨ ਚੀਡਲ, ਪੌਲ ਰੱਡ, ਬ੍ਰੀ ਲਾਰਸਨ, ਕੈਰਨ ਗਿਲਨ, ਡਨਾਈ ਗੁਰੀਰਾ, ਬੈਨੇਡਿਕਟ ਵੌਂਗ, ਜੌਨ ਫੈਵਰੋਉ, ਬਰੈਡਲੇ ਕੂਪਰ, ਗਵਿਨਿਥ ਪੈਲਟਰੋ, ਅਤੇ ਜੌਸ਼ ਬਰੋਲਿਨ ਨੇ ਵੱਖ-ਵੱਖ ਕਿਰਦਾਰ ਕੀਤੇ ਹਨ। ਫ਼ਿਲਮ ਵਿੱਚ, ਇਨਫਿਨਿਟੀ ਵਾਰ ਤੋਂ ਬਾਅਦ ਦੇ ਬਚੇ ਹੋਏ ਅਵੈਂਜਰਜ਼ ਇਕੱਠੇ ਹੁੰਦੇ ਹਨ ਅਤੇ ਥੈਨੋਸ ਦੀ ਕੀਤੀ ਹੋਈ ਤਬਾਹੀ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰਦੇ ਹਨ।
ਬਜਟ ਇੱਕ ਨਿਸ਼ਚਿਤ ਸਮੇਂ, ਆਮ ਤੌਰ 'ਤੇ ਇੱਕ ਸਾਲ ਲਈ ਵਿੱਤੀ ਯੋਜਨਾ ਹੁੰਦੀ ਹੈ। ਇਸ ਵਿੱਚ ਯੋਜਨਾਬੱਧ ਵਿਕਰੀ ਵਾਲਿਊਮ ਅਤੇ ਆਮਦਨ, ਸਰੋਤ ਮਾਤਰਾਵਾਂ, ਲਾਗਤਾਂ ਅਤੇ ਖਰਚਿਆਂ, ਸੰਪਤੀਆਂ, ਦੇਣਦਾਰੀਆਂ ਅਤੇ ਨਕਦੀ ਦੇ ਵਹਿਣ ਸ਼ਾਮਲ ਹੋ ਸਕਦੇ ਹਨ। ਕੰਪਨੀਆਂ, ਸਰਕਾਰਾਂ, ਪਰਿਵਾਰ ਅਤੇ ਹੋਰ ਸੰਸਥਾਵਾਂ ਇਸ ਨੂੰ ਗਤੀਵਿਧੀਆਂ ਜਾਂ ਇਵੈਂਟਸ ਦੀਆਂ ਰਣਨੀਤਕ ਯੋਜਨਾਵਾਂ ਨੂੰ ਮਾਪਣਯੋਗ ਮਦਾਂ ਵਿੱਚ ਪਰਗਟ ਕਰਨ ਲਈ ਵਰਤਦੇ ਹਨ।ਬਜਟ ਕਿਸੇ ਖਾਸ ਉਦੇਸ਼ ਲਈ ਨਿਰਧਾਰਤ ਕੀਤੇ ਧਨ ਅਤੇ ਅਨੁਮਾਨਿਤ ਖਰਚਿਆਂ ਦਾ ਸਾਰ ਅਤੇ ਉਹਨਾਂ ਨੂੰ ਪੂਰਾ ਕਰਨ ਲਈ ਸੁਝਾਵਾਂ ਦਾ ਚਿਠਾ ਹੁੰਦਾ ਹੈ। ਇਸ ਵਿੱਚ ਬਜਟ ਸਰਪਲਸ, ਭਵਿੱਖ ਦੇ ਸਮੇਂ ਵਰਤਣ ਲਈ ਪੈਸੇ ਮੁਹੱਈਆ ਕਰਨਾ, ਜਾਂ ਘਾਟੇ ਜਿਹਨਾਂ ਵਿੱਚ ਆਮਦਨ ਨਾਲੋਂ ਖਰਚੇ ਵੱਧ ਜਾਂਦੇ ਹਨ।
ਹਜ਼ਰਤ ਯਾਕੂਬ ਦਾ ਦੂਸਰਾ ਨਾਮ ਇਸਰਾਈਲ ਹੈ। ਇਸ ਦਾ ਮਾਅਨੀ ਹੈ ਅਬਦੁੱਲਾ। ਅੱਲ੍ਹਾ ਦਾ ਬੰਦਾ। ਹਜ਼ਰਤ ਯਾਕੂਬ ਨੂੰ ਮੁਸਲਮਾਨ, ਯਹੂਦੀ ਅਤੇ ਈਸਾਈ ਨਬੀ ਮੰਨਦੇ ਹਨ। ਇਹ ਹਜ਼ਰਤ ਇਸਹਾਕ ਔਲੀਆ ਇਸਲਾਮ ਦਾ ਬੇਟਾ ਅਤੇ ਹਜ਼ਰਤ ਇਬਰਾਹੀਮ ਔਲੀਆ ਇਸਲਾਮ ਦਾ ਪੋਤਾ ਸੀ। ਹਜ਼ਰਤ ਯੂਸੁਫ਼ ਔਲੀਆ ਇਸਲਾਮ ਇਸ ਦਾ ਹੀ ਬੇਟਾ ਸੀ। ਇਸਦਾ ਜ਼ਿਕਰ ਓਲਡ ਟੈਸਟਾਮੈਂਟ ਵਿੱਚ ਇਕ ਸੌ ਸਤਰ ਤੋਂ ਵੱਧ ਬਾਰ ਅਤੇ ਕੁਰਆਨ ਦੀਆਂ ਦੱਸ ਸੂਰਤਾਂ ਵਿੱਚ ਸੋਲਾਂ ਬਾਰ ਆਇਆ ਹੈ।
ਇਕ ਇੰਟਰਵਿਯੂ ਜ਼ਰੂਰੀ ਤੌਰ 'ਤੇ ਇੱਕ ਬਣਤਰ ਗੱਲਬਾਤ ਹੁੰਦੀ ਹੈ ਜਿੱਥੇ ਇੱਕ ਭਾਗੀਦਾਰ ਪ੍ਰਸ਼ਨ ਪੁੱਛਦਾ ਹੈ, ਅਤੇ ਦੂਜਾ ਜਵਾਬ ਦਿੰਦਾ ਹੈ। ਆਮ ਵਿਚਾਰ ਵਟਾਂਦਰੇ ਵਿੱਚ, ਸ਼ਬਦ "ਇੰਟਰਵਿਯੂ" ਇੱਕ ਇੰਟਰਵਿਯੂ ਲੈਣ ਵਾਲੇ ਅਤੇ ਇੱਕ ਇੰਟਰਵਿਯੂ ਕਰਨ ਵਾਲੇ ਵਿਚਕਾਰ ਆਪਸ ਵਿੱਚ ਹੋਣ ਵਾਲੀ ਗੱਲਬਾਤ ਨੂੰ ਦਰਸਾਉਂਦਾ ਹੈ। ਇੰਟਰਵਿਯੂ ਲੈਣ ਵਾਲੇ ਉਹ ਪ੍ਰਸ਼ਨ ਪੁੱਛਦਾ ਹੈ ਜਿਸਦਾ ਇੰਟਰਵਿਯੂ ਲੈਣ ਵਾਲੇ ਜਵਾਬ ਦਿੰਦੇ ਹਨ, ਆਮ ਤੌਰ 'ਤੇ ਇੰਟਰਵਿਯੂ ਕਰਨ ਵਾਲੇ ਨੂੰ ਇੰਟਰਵਿਯੂ ਲੈਣ ਵਾਲੇ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ - ਅਤੇ ਉਹ ਜਾਣਕਾਰੀ ਹੋਰ ਦਰਸ਼ਕਾਂ ਨੂੰ ਵਰਤੀ ਜਾ ਸਕਦੀ ਹੈ, ਭਾਵੇਂ ਅਸਲ ਸਮੇਂ ਵਿੱਚ ਹੋਵੇ ਜਾਂ ਬਾਅਦ ਵਿੱਚ ਇਹ ਵਿਸ਼ੇਸ਼ਤਾ ਕਈ ਕਿਸਮਾਂ ਦੇ ਇੰਟਰਵਿsਆਂ ਲਈ ਆਮ ਹੈ - ਇੱਕ ਨੌਕਰੀ ਦੀ ਇੰਟਰਵਿਯੂ ਜਾਂ ਕਿਸੇ ਘਟਨਾ ਦੇ ਗਵਾਹ ਨਾਲ ਇੰਟਰਵਿਯੂ ਵਿੱਚ ਉਸ ਸਮੇਂ ਕੋਈ ਹੋਰ ਹਾਜ਼ਰੀਨ ਮੌਜੂਦ ਨਹੀਂ ਹੋ ਸਕਦਾ, ਪਰ ਜਵਾਬ ਬਾਅਦ ਵਿੱਚ ਦੂਜਿਆਂ ਨੂੰ ਰੁਜ਼ਗਾਰ ਜਾਂ ਜਾਂਚ ਪ੍ਰਕਿਰਿਆ ਵਿੱਚ ਪ੍ਰਦਾਨ ਕੀਤੇ ਜਾਣਗੇ।
ਸਾਹਿਬਜ਼ਾਦਾ ਜੁਝਾਰ ਸਿੰਘ ਜੀ (14 ਮਾਰਚ 1691 – 7 ਦਸੰਬਰ 1705) ਗੁਰੂ ਗੋਬਿੰਦ ਸਿੰਘ ਦਾ ਦੂਜਾ ਪੁੱਤਰ ਸੀ ਅਤੇ ਉਸਦਾ ਜਨਮ ਅਨੰਦਪੁਰ ਸਾਹਿਬ ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ। ਸਾਹਿਬਜ਼ਾਦਿਆਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ। ਪਿਤਾ ਗੁਰੂ ਨੇ ਹੱਸਦੇ-ਹੱਸਦੇ ਉਹਨਾਂ ਨੂੰ ਪੰਜ ਸਿੰਘਾਂ ਨਾਲ ਮੈਦਾਨੇ-ਜੰਗ ਵਿੱਚ ਭੇਜਿਆ। ਜਿਵੇਂ ਹੀ ਸਾਹਿਬਜ਼ਾਦਾ ਮੈਦਾਨੇ ਜੰਗ ਵਿੱਚ ਆਇਆ। ਬੱਚੇ ਜਿਹੇ ਨੂੰ ਵੇਖ ਕੇ ਸਾਰੀ ਮੁਗਲ ਫੌਜ ਇੱਕੋ ਵਾਰ ਟੁੱਟ ਪਈ। ਗੁਰੂ ਜੀ ਨੇ ਇਹ ਵੇਖਦਿਆ ਹੀ ਗੜ੍ਹੀ ਵਿੱਚੋਂ ਤੀਰਾਂ ਦਾ ਬਾਰਸ਼ ਆਰੰਭ ਕਰ ਦਿੱਤੀ। ਤੀਰਾਂ ਦੀ ਛਾਵੇਂ ਸਾਹਿਬਜਾਂਦਾ ਜੁਝਾਰ ਸਿੰਘ ਜੀ ਅੱਗੇ ਵੱਧਦੇ ਹੋਏ ਵੈਰੀਆਂ ਦੇ ਆਹੂ ਲਾਹੁਣ ਲੱਗੇ। ਬੜੇ ਘਮਸਾਨ ਦਾ ਯੁੱਧ ਹੋਇਆ। ਕਈਆਂ ਨੂੰ ਪਾਰ ਬੁਲਾ ਕੇ ਅੰਤ ਸਾਹਿਬਜਾਂਦਾ ਜੁਝਾਰ ਸਿੰਘ ਜੀ ਵੀ ਸ਼ਹੀਦ ਹੋ ਗਏ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੇ ਪੁੰਜ ਅਮਰ ਸ਼ਹੀਦ ਹਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1619 ਈ: ਵਿੱਚ ਹੋਇਆ। ਇੱਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਭਾਰਤ ਦੇਸ਼ ਦੀ ਪਹਿਲੀ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇੱਕ ਨਵਾਂ ਮੋੜ ਦੇਵੇਗੀ ਅਤੇ ਭਾਰਤੀ ਨਾਰੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰਤੀ ਨਾਰੀ ਦਾ ਜੀਵਨ ਇੱਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਸ਼ਰਨ ਕੌਰ ਪਾਬਲਾ ਇੱਕ ਉਹ ਸਿੱਖ ਸ਼ਹੀਦ ਸੀ ਜਿਸਨੂੰ 1705 ਚ ਮੁਗਲ ਸਿਪਾਹੀਆਂ ਨੇ ਚਮਕੌਰ ਦੀ ਲੜਾਈ ਤੋਂ ਬਾਅਦ ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਪੁੱਤਰਾਂ ਦੇ ਦਾਹ ਸੰਸਕਾਰ ਕਰਦਿਆਂ ਮਾਰ ਦਿੱਤਾ ਸੀ। ਮਸ਼ਹੂਰ ਸ਼ਹਿਰ ਚਮਕੌਰ ਤੋਂ ਦੋ ਕਿਲੋਮੀਟਰ ਦੂਰ ਵਸੇ ਪਿੰਡ ਰਾਏਪੁਰ ਰਾਣੀ ਤੋਂ ਸਨ। ਗੁਰੂ ਗੋਬਿੰਦ ਸਿੰਘ 22 ਦਸੰਬਰ, 1705 ਦੀ ਰਾਤ ਨੂੰ ਚਮਕੌਰ ਦੇ ਕਿਲੇ ਚੋਂ ਬਚ ਨਿਕਲੇ ਸਨ। ਉਹ ਮਾਛੀਵਾੜੇ ਨੂੰ ਜਾਂਦਿਆਂ ਥੋੜੀ ਦੇਰ ਲਈ ਰਾਏਪੁਰ ਰੁਕੇ ਸਨ। ਉਨ੍ਹਾਂ ਨੇ ਬੀਬੀ ਸ਼ਰਨ ਕੌਰ ਪਾਬਲਾ ਨੂੰ ਸ਼ਹੀਦ ਸਿੱਖ ਯੋਧਿਆਂ ਸਮੇਤ ਆਪਣੇ ਪੁੱਤਰਾਂ, ਸਾਹਿਬਜ਼ਾਦਾ ਅਜੀਤ ਸਿੰਘ ਜੀ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਜੀ ਦੇ ਆਖਰੀ ਸੰਸਕਾਰ ਕਰਨ ਲਈ ਕਿਹਾ। ਬੀਬੀ ਸਰਨ ਕੌਰ ਪਾਬਲਾ ਨੇ ਲੜਾਈ ਚ ਸ਼ਹੀਦ ਹੋੲੇ ਸਿੱਖ ਸਿਪਾਹੀਆਂ ਅਤੇ ਦੋਵਾਂ ਵੱਡੇ ਸਾਹਿਬਜ਼ਾਦਿਆਂ ਦੀਆ ਅੰਤਿਮ ਰਸਮਾਂ ਪੂਰੀਆਂ ਕੀਤੀਆ। ਕੁੱਝ ਲੋਕ ਮੰਨਦੇ ਨੇ ਕਿ ਬੀਬੀ ਸ਼ਰਨ ਕੌਰ ਪਾਬਲਾ ਨੇ ਸੋਗ ਚ ਆਪਣੇ ਆਪ ਨੂੰ ਚਿਖਾ ਚ ਛਾਲ ਮਾਰਕੇ ਖਤਮ ਕਰ ਲਿਆ ਸੀ। ਇਕ ਹੋਰ ਧਾਰਨਾ ਮੁਤਾਬਿਕ ਉਹਨਾਂ ਨੇ ਚਿਖਾ ਚ ਆਪ ਛਾਲ ਨਹੀਂ ਮਾਰੀ ਸੀ ਪਰ ਮੁਗਲ ਸਿਪਾਹੀਆਂ ਨੇ ਰਾੲੇਪੁਰ ਵਿੱਚ ਸਾਹਿਬਜ਼ਾਦਿਆਂ ਦੇ ਦਾਹ ਸੰਸਕਾਰ ਕਰਦਿਆਂ ਸਾਥੀਆਂ ਸਮੇਤ ਫੜ ਲਿਆ ਸੀ ਤੇ ਮਾਰਕੇ ਚਿਖਾ ਦੇ ਚ ਸੁੱਟ ਦਿਤਾ ਸੀ ਇੱਕ ਤੀਜੀ ਧਾਰਨਾ ਹੈ ਜੋ ਕਹਿੰਦੀ ਹੈ ਕਿ ਉਸ ਨੇ ਸੱਚਮੁੱਚ ਹੀ ਚਿਖਾ ਵਿੱਚ ਛਾਲ ਮਾਰਕੇ ਜੌਹਰ ਸ਼ੈਲੀ ਅਨੁਸਾਰ ਸਵੈ-ਆਤਮਦਾਹ ਕੀਤਾ ਸੀ। ਉਸਦੇ ਪਤੀ ਭਾਈ ਪ੍ਰੀਤਮ ਸਿੰਘ ਜੋ ਕਿ ਚਮਕੋਰ ਦੀ ਗੜ੍ਹੀ ਚ ਮੁਗਲਾਂ ਦੇ ਹਮਲੇ ਦਾ ਸਾਮ੍ਹਣਾ ਕਰਨ ਵਾਲੇ ਗੁਰੂ ਦੇ ਯੋਧਿਆਂ ਚੋਂ ਇੱਕ ਸੀ। ਉਸ ਨੂੰ ਆਪਣੇ ਪਤੀ ਦੀ ਸ਼ਹੀਦੀ ਵਾਰੇ ਪਤਾ ਲੱਗ ਚੁੱਕਾ ਸੀ। ਉਸ ਨੂੰ ਗੁਰੂ ਜੀ ਨੇ 32 ਸ਼ਹੀਦ ਯੋਧਿਆਂ ਤੇ ਸਾਹਿਬਜ਼ਾਦਿਆਂ ਦੇ ਸਰੀਰ ਇਕੱਠੇ ਕਰਨ ਨੂੰ ਕਿਹਾ ਸੀ। ਉਸ ਨੇ ਸਾਰਿਆਂ ਦਾ ਇੱਕੋ ਥਾ ਸੰਸਕਾਰ ਕਰਨ ਦੀ ਕੋਸ਼ਿਸ਼ ਕੀਤੀ ਸੀ। ਚਿਖਾ ਨੂੰ ਲਾਂਬੂ ਲਗਦਿਆਂ ਹੀ ਮੁਗਲ ਅਤੇ ਰੰਘੜ ਸਿਪਾਹੀਆਂ ਨੂੰ ਉਸਦਾ ਪਤਾ ਲਗ ਗਿਆ ਜੋ ਸ਼ਹੀਦ ਯੋਧਿਆਂ ਦਾ ਦਾਹ ਸੰਸਕਾਰ ਖੁੱਲੇ ਚ ਕਰਕੇ ਗੈਰ ਮੁਸਲਿਮ ਜਨਤਾ ਨੂੰ ਧਮਕਾੳਣਾ ਚਾਹੁੰਦੇ ਸਨ ਜੋ ਅਪਣਾ ਧਰਮ ਬਦਲਣ ਤੋਂ ਇਨਕਾਰ ਕਰਦੇ ਸਨ ਤੇ ਆਪਣੇ ਗੁਰੂ ਦੇ ਠਿਕਾਣੇ ਦੀ ਸੂਹ ਨੀ ਦਿੰਦੇ ਸਨ। ਇਹ ਵੀ ਕਿਹਾ ਜਾਂਦਾ ਹੈ ਕਿ ਮੁਗਲ ਸਿਪਾਹੀਆਂ ਦੇ ਨਾਪਾਕ ਇਰਾਦਿਆਂ ਨੂੰ ਭਾਪਦਿਆਂ ਆਪਣੇ ਆਤਮ ਸਨਮਾਨ ਨੂੰ ਬਚਾਉਣ ਲਈ ਉਸ ਨੇ ਸੰਸਕਾਰ ਚਿਖਾ ਚ ਛਾਲ ਮਾਰ ਦਿਤੀ ਜਿਸ ਵਿਚ ਸਿੱਖ ਯੋਧਿਆਂ ਦੇ ਨਾਲ ਉਸਦਾ ਪਤੀ ਵੀ ਸ਼ਾਮਿਲ ਸੀ। ਸ਼ਰਨ ਕੌਰ ਪਿੰਡ ਰਾਏਪੁਰ, ਜਿਥੇ ਕਾਫ਼ੀ ਸੈਣੀ ਆਬਾਦੀ ਹੈ ਦੇ ਇਕ ਸੈਣੀ ਪ੍ਰੀਵਾਰ ਚੋਂ ਹੈ। ਉਸਦਾ ਸੰਬਧ ਫੂਲਕਿਆਂ ਸਰਦਾਰ ਨੰਨੂ ਸਿੰਘ ਸੈਣੀ, ਨਾਲ ਵੀ ਦੱਸਿਆ ਜਾਂਦਾ ਹੈ ਜੋਕਿ ਪਿੰਡ ਰਾਏਪੁਰ. ਦੇ ਜਗੀਰਦਾਰ ਪ੍ਰੀਵਾਰ ਚੋਂ ਸੀ। ਇਸ ਪਿੰਡ ਚ ਸਿੱਖ ਸ਼ਹੀਦ, ਜੱਥੇਦਾਰ ਨੌਨਿਹਾਲ ਸਿੰਘ, ਮਸਤਾਨ ਸਿੰਘ, ਸੰਤੋਖ ਸਿੰਘ ਅਤੇ ਮਲਕੀਅਤ ਸਿੰਘ ਦੀਆਂ ਸਮਾਧਾਂ ਵੀ ਹਨ। ਬੀਬੀ ਸ਼ਰਨ ਕੌਰ ਪਾਬਲਾ ਦੀ ਯਾਦ ਨੂੰ ਮੁੱਖ ਰੱਖਦਿਆਂ 1945 ਵਿੱਚ ਪਿੰਡ ਰਾਏਪੁਰ ਵਿੱਚ ਇੱਕ ਗੁਰੂਦਵਾਰਾ ਉਸਾਰਿਆ ਗਿਆ। .
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਅੱਲ੍ਹਾ ਯਾਰ ਖ਼ਾਂ ਜੋਗੀ (1870-1956) ਉਨੀਂਵੀਂ ਸਦੀ ਦੇ ਅਖ਼ੀਰ ਅਤੇ ਵੀਹਵੀਂ ਸਦੀ ਦੇ ਸ਼ੁਰੂ ਵਿੱਚ ਹੋਏ ਹਨ। ਆਪ ਬਹੁਤ ਉੱਚ ਕੋਟੀ ਦੇ ਲਿਖਾਰੀ ਹੋਏ ਹਨ। ਸਾਰੇ ਚੰਗੇ ਮਨੁੱਖਾਂ ਪ੍ਰਤੀ ਉਹਨਾਂ ਦੇ ਮਨ ਵਿੱਚ ਸ਼ਰਧਾ ਅਤੇ ਪਿਆਰ ਸੀ। ਉਹਨਾਂ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸੰਬੰਧੀ ਦੋ ਮਰਸੀਏ ਲਿਖੇ। ਅੱਲ੍ਹਾ ਯਾਰ ਖ਼ਾਂ ਜੋਗੀ ਇੱਕ ਭੁੱਲੇ-ਵਿਸਰੇ ਮਹਾਨ ਸ਼ਾਇਰ ਸੀ ਜਿਸ ਦਾ ਪੁਰਾ ਨਾਮ ਹਕੀਮ ਅੱਲ੍ਹਾ ਯਾਰ ਖ਼ਾਂ ਜੋਗੀ ਸੀ, ਜਿਸ ਨੇ ਸੰਨ 1913 ਵਿੱਚ ਛੋਟੇ ਸਾਹਿਬਜ਼ਾਦਿਆਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ (9 ਸਾਲ) ਅਤੇ ਸਾਹਿਬਜਾਂਦਾ ਫਤਹਿ ਸਿੰਘ ਜੀ (7 ਸਾਲ) ਦੀ ਸ਼ਹਾਦਤ ਬਾਰੇ ਸੁੱਚੇ ਹੰਝੂਆਂ ਵਿੱਚ ਭਿੱਜੀ ਲੰਮੀ ਨਜ਼ਮ ਸ਼ਹੀਦਾਨਿ ਵਫ਼ਾ ਲਿਖ ਕੇ ਸਾਹਿਤਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਸੀ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਪੋਹ ਨਾਨਕਸ਼ਾਹੀ ਜੰਤਰੀ ਦਾ ਦਸਵਾਂ ਮਹੀਨਾ ਹੈ। ਇਹ ਗ੍ਰੇਗਰੀ ਅਤੇ ਜੁਲੀਅਨ ਕਲੰਡਰਾਂ ਦੇ ਦਸੰਬਰ ਅਤੇ ਜਨਵਰੀ ਦੇ ਵਿਚਾਲੇ ਆਉਂਦਾ ਹੈ। ਇਸ ਮਹੀਨੇ ਦੇ ਵਿੱਚ 30 ਦਿਨ ਹੁੰਦੇ ਹਨ। ਪੰਜਾਬ ਵਿੱਚ ਕੋਰਾ, ਧੁੰਦ ਆਦਿ ਇਸ ਮਹੀਨੇ ਦਾ ਆਮ ਵਰਤਾਰਾ ਹੈ। ਇਹ ਮਹੀਨਾ ਠੰਡਾ ਕਿਉਂ ਹੁੰਦਾ ਹੈ, ਇਸ ਬਾਰੇ ਇੱਕ ਦਿਲਚਸਪ ਪੌਰਾਣਿਕ ਕਥਾ ਹੈ। ਬਲਜੀਤ ਬਾਸੀ ਦੇ ਸ਼ਬਦਾਂ ਵਿੱਚ:ਸੂਰਜ ਦੇਵਤੇ ਦਾ ਰਥ ਸੱਤ ਘੋੜੇ ਹਿੱਕਦੇ ਹਨ। ਇੱਕ ਵਾਰੀ ਘੋੜੇ ਬਹੁਤ ਪਿਆਸੇ ਹੋ ਗਏ। ਸੂਰਜ ਨੇ ਘੋੜਿਆਂ ਨੂੰ ਪਾਣੀ ਪਿਲਾਉਣ ਦੀ ਠਾਣੀ ਪਰ ਉਸ ਨੂੰ ਖਿਆਲ ਆਇਆ ਕਿ ਉਸ ਦਾ ਰਥ ਤਾਂ ਚਲਦਾ ਹੀ ਰਹਿਣਾ ਚਾਹੀਦਾ ਹੈ। ਉਸ ਨੇ ਇੱਕ ਛੱਪੜ ‘ਤੇ ਦੋ ਗਧਿਆਂ ਨੂੰ ਪਾਣੀ ਪੀਂਦਿਆਂ ਦੇਖਿਆ। ਸੂਰਜ ਨੂੰ ਤਰਕੀਬ ਸੁਝ ਗਈ। ਉਸ ਨੇ ਘੋੜਿਆਂ ਨੂੰ ਰੱਥ ਤੋਂ ਲਾਹ ਕੇ ਛੱਪੜ ‘ਤੇ ਪਾਣੀ ਪੀਣ ਲਾ ਦਿੱਤਾ ਤੇ ਗਧਿਆਂ ਨੂੰ ਰਥ ਨਾਲ ਜੋੜ ਦਿੱਤਾ। ਗਧਿਆਂ ਵਿੱਚ ਘੋੜਿਆਂ ਜਿੰਨੀ ਤੇਜ਼ੀ ਕਿਥੇ?
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਕੋਰੋਨਾਵਾਇਰਸ ਬਿਮਾਰੀ 2019 (ਅੰਗ੍ਰੇਜ਼ੀ ਵਿੱਚ: Coronavirus disease 2019; ਸੰਖੇਪ ਵਿੱਚ: ਕੋਵਿਡ-19; ਅੰਗ੍ਰੇਜ਼ੀ: COVID-19) ਇੱਕ ਗੰਭੀਰ, ਸਾਹ ਲੈਣ ਵਾਲੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-CoV-2) ਦੇ ਕਾਰਨ ਹੋਣ ਵਾਲੀ ਇੱਕ ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵ-ਵਿਆਪੀ ਪੱਧਰ 'ਤੇ ਫੈਲ ਗਈ ਹ ਪੱੱਦ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ। ਆਮ ਲੱਛਣਾਂ ਵਿੱਚ ਬੁਖਾਰ, ਖੰਘ ਅਤੇ ਸਾਹ ਦੀ ਕਮੀ ਸ਼ਾਮਿਲ ਹਨ। ਮਾਸਪੇਸ਼ੀਆਂ ਵਿੱਚ ਦਰਦ, ਥੁੱਕ ਉਤਪਾਦਨ ਅਤੇ ਗਲ਼ੇ ਦੀ ਸੋਜ ਘੱਟ ਆਮ ਲੱਛਣ ਹਨ। ਹਾਲਾਂਕਿ ਬਹੁਤੇ ਕੇਸ ਹਲਕੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੇ ਹਨ, ਗੰਭੀਰ ਨਮੂਨੀਆ ਅਤੇ ਮਲਟੀ-ਆਰਗਨ ਫੇਲ੍ਹ ਹੋਣਾ ਕੁਝ ਤਰੱਕੀ ਵਾਲੇ ਲੱਛਣ ਹਨ। 20 ਮਾਰਚ 2020 ਤਕ, ਨਿਦਾਨ ਕੀਤੇ ਮਾਮਲਿਆਂ ਵਿੱਚ ਪ੍ਰਤੀ ਮੌਤਾਂ ਦੀ ਦਰ 4.1% ਹੈ; ਹਾਲਾਂਕਿ, ਇਹ ਉਮਰ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਅਧਾਰ ਤੇ 0.2% ਤੋਂ 15% ਤੱਕ ਹੋ ਸਕਦੀ ਹੈ।ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿੱਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਸੱਸੀ ਪੁੰਨੂੰ (ਸਿੰਧੀ:سَسُئيِ پُنهوُن, ਸੱਸੀ ਪੁਨ੍ਹੂੰ), ਸਿੰਧ, ਪਾਕਿਸਤਾਨ ਦੇ ਸ਼ਹਿਰ ਭੰਬੋਰ ਨਾਲ ਜੁੜੀ ਦੱਖਣੀ ਏਸ਼ੀਆ ਦੀ ਇੱਕ ਮਸ਼ਹੂਰ ਇਸ਼ਕ ਦੀ ਲੋਕ ਗਾਥਾ ਹੈ। ਇਹ ਵਫ਼ਾ ਦੀ ਸੁਦੈਣ ਅਜਿਹੀ ਪ੍ਰੇਮਿਕਾ ਦੀ ਕਹਾਣੀ ਹੈ ਜਿਹੜੀ ਦੋਖੀਆਂ ਵਲੋਂ ਜੁਦਾ ਕਰ ਦਿੱਤੇ ਗਏ ਆਪਣੇ ਪ੍ਰੇਮੀ ਨੂੰ ਮੁੜ ਪਾਉਣ ਲਈ ਕੋਈ ਵੀ ਮੁਸੀਬਤ ਭੁਗਤਣ ਲਈ ਤੱਤਪਰ ਹੈ। ਇਸ ਲੋਕ ਕਹਾਣੀ ਨੂੰ ਸਾਹਿਤ ਦੀ ਮਧਕਾਲੀ ਵਿਧਾ ਪੰਜਾਬੀ ਕਿੱਸੇ ਵਿੱਚ ਵੀ ਚਿਤਰਿਆ ਹੈ। ਹਾਸ਼ਮ ਦੀ ਸੱਸੀ ਸਬ ਤੋਂ ਵਧੇਰੇ ਪ੍ਰਸਿਧ ਹੈ। ਇਹ ਕਹਾਣੀ ਸ਼ਾਹ ਜੋ ਰਸਾਲੋ ਵਿੱਚ ਵੀ ਸ਼ਾਮਲ ਹੈ ਅਤੇ ਇਸ ਤੋਂ ਇਲਾਵਾ ਇਹ ਸਿੰਧ ਦੀਆਂ ਸੱਤ ਹਰਮਨ ਪਿਆਰੀਆਂ ਪ੍ਰੇਮ ਕਹਾਣੀਆਂ ਵਿੱਚੋਂ ਇੱਕ ਹੈ। "ਸੱਸੀ ਪੁੰਨੂ" ਤੋਂ ਬਿਨਾਂ ਉਮਰ ਮਾਰੁਈ, ਸੋਹਣੀ ਮੇਹਰ, ਲੀਲਾਂ ਚਾਨੇਸਰ, ਨੂਰੀ ਜਾਮ ਤਮਾਚੀ, ਸੋਰਥ ਰਾਏ ਤਮਾਚ ਅਤੇ ਮੂਮਲ ਰਾਣੋ ਛੇ ਹੋਰ ਪ੍ਰੇਮ ਕਹਾਣੀਆਂ ਪ੍ਰਚਲਿਤ ਹੈ। ਇਨ੍ਹਾਂ ਦਾ ਆਮ ਪ੍ਰਚਲਿਤ ਨਾਮ "ਸ਼ਾਹ ਅਬਦੁਲ ਲਤੀਫ਼ ਭਟਾਈ ਦੀਆਂ ਸੱਤ ਸੂਰਮੀਆਂ" (ਸਿੰਧੀ:ست سورميون ) ਹੈ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਦੀਨੇ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
2022 ਫੀਫਾ ਵਿਸ਼ਵ ਕੱਪ (ਅਰਬੀ: 2022 كأس العالم لكرة القدم, ਕਾਸ ਅਲ-ʿਆਲਮ ਲਿ-ਕੁਰਤ ਅਲ-ਕ਼ਦਮ 2022) ਫੀਫਾ ਵਿਸ਼ਵ ਕੱਪ ਦਾ 22ਵਾਂ ਵਿਸ਼ਵ ਕੱਪ ਹੋਵੇਗਾ। ਇਹ ਕ਼ਤਰ ਵਿੱਚ 21 ਨਵੰਬਰ, 2022 ਤੋਂ 18 ਦਸੰਬਰ, 2022 ਤੱਕ ਹੋਵੇਗਾ। ਇਹ ਅਰਬ ਜਗਤ ਅਤੇ ਇੱਕ ਮੁਸਲਮਾਨ ਬਹੁਗਿਣਤੀ ਵਾਲ਼ੇ ਮੁਲਕ ਵਿੱਚ ਹੋਣ ਵਾਲਾ ਪਹਿਲਾ ਵਿਸ਼ਵ ਕੱਪ ਹੋਵੇਗਾ। ਇਹ 2002 ਦੇ ਦੱਖਣੀ ਕੋਰੀਆ ਅਤੇ ਜਪਾਨ ਵਿੱਚ ਹੋਏ ਵਿਸ਼ਵ ਕੱਪ ਤੋਂ ਬਾਅਦ ਏਸ਼ੀਆ ਵਿੱਚ ਹੋਣ ਵਾਲ਼ਾ ਪਹਿਲਾ ਵਿਸ਼ਵ ਕੱਪ ਹੋਵੇਗਾ। ਇਸ ਦੇ ਨਾਲ-ਨਾਲ ਇਹ 32 ਟੀਮਾਂ ਵਾਲਾ ਆਖੀਰਲਾ ਵਿਸ਼ਵ ਕੱਪ ਹੋਵੇਗਾ, ਇਸ ਤੋਂ ਬਾਅਦ ਸੰਯੁਕਤ ਰਾਜ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਵਿੱਚ ਹੋਣ ਵਾਲੇ ਵਿਸ਼ਵ ਕੱਪ ਵਿੱਚ 48 ਟੀਮਾਂ ਹੋਣਗੀਆਂ। ਇਸ ਵੇਲੇ ਮਜੂਦਾ ਵਿਸ਼ਵ ਕੱਪ ਜੇਤੂ ਫਰਾਂਸ ਹੈ।.
ਯਥਾਰਥਵਾਦ ਉਨੀਵੀਂ ਸਦੀ ਦੇ ਫਰਾਂਸ ਵਿੱਚ ਪਨਪੀ ਅਤੇ ਵੀਹਵੀਂ ਸਦੀ ਪਹਿਲੇ ਅਰਸੇ ਤੱਕ ਫੈਲੀ ਗਲਪ ਦੀ ਇੱਕ ਸੁਹਜਾਤਮਕ ਸੈਲੀ ਜਾਂ ਵਿਧਾ ਜਾਂ ਸਾਹਿਤਕ ਅੰਦੋਲਨ ਸੀ ਜੋ ਜਿੰਦਗੀ ਦੇ ਵਰਤਾਰਿਆਂ ਨੂੰ ਜਿਵੇਂ ਉਹ ਸੀ ਅਤੇ ਹਨ, ਉਵੇਂ ਉਨ੍ਹਾਂ ਦੀ ਜਟਿਲਤਾ ਸਮੇਤ ਪੇਸ਼ ਕਰਨ ਲਈ ਪ੍ਰਤਿਬੱਧ ਸੀ। ਇਸਨੇ ਰੋਮਾਂਸਵਾਦ ਦੇ ਨਾਇਕਵਾਦੀ ਵਿਸ਼ਿਆਂ ਦੇ ਉਲਟ ਆਮ ਜਨ-ਜੀਵਨ ਨੂੰ ਉਹਦੀ ਕੁੱਲ ਸਾਧਾਰਨਤਾ ਸਮੇਤ ਆਪਣਾ ਵਿਸ਼ਾ ਬਣਾਇਆ। ਯਥਾਰਥਵਾਦੀ ਲੇਖਣੀ "ਦੇ ਕਲਾਮਈ ਸਧਾਰਨੀਕਰਨ ਵੱਖ-ਵੱਖ ਯੁੱਗਾਂ ਦੇ ਲੋਕਾਂ ਨੂੰ ਆਪਣੇ ਆਪ ਨੂੰ ਅਤੇ ਗਤੀਸ਼ੀਲ ਜੀਵਨ ਨੂੰ ਸਮਝਣ ਵਿੱਚ ਸਹਾਇਤਾ ਕਰਦੇ ਹਨ। ਯਥਾਰਥ ਦੇ ਬਾਹਰੀ ਚਿੱਤਰਣ ਨਾਲ਼ ਅਤੇ ਨਕਲ ਨਾਲ਼ ਅਜਿਹੇ ਪਰਿਣਾਮ ਹਾਸਲ ਨਹੀਂ ਕੀਤੇ ਜਾ ਸਕਦੇ”।ਯਥਾਰਥ ਦਰਸ਼ਨ ਦਾ ਪ੍ਰਵਰਗ ਹੈ। ਦਰਸ਼ਨ ਅਨੁਸਾਰ ਯਥਾਰਥ ਉਹ ਹੈ ਜੋ ਕਿ ਅਨਾਦਿ ਅੰਤ ਹੋਵੇ ਅਤੇ ਜੋ ਹਰ ਹੋਂਦ ਦਾ ਆਦਿ ਵੀ ਹੋਵੇ ਤੇ ਅੰਤ ਵੀ। ਇਸ ਪ੍ਰਕਾਰ ਦਰਸ਼ਨ ਵਿੱਚ ਅਜਿਹੀ ਵਸਤੂ ਨੂੰ ਯਥਾਰਥ ਹੋਂਦ ਦੀ ਧਾਰਣੀ ਆਖਿਆ ਜਾਂਦਾ ਹੈ ਜਿਸ ਦਾ ਮੂਲ ਕੋਈ ਨਾ ਹੋਵੇ ਜੋ ਖੁਦ-ਮੁਖਤਿਆਰ ਹੋਂਦ ਰੱਖਦੀ ਹੋਵੇ ਅਤੇ ਜੋ ਬ੍ਰਹਿਮੰਡ ਦੇ ਅਨੇਕ ਰੂਪਾਂ ਦੀ ਜਨਮਦਾਤੀ ਹੋਣ ਦੇ ਨਾਲ ਨਾਲ ਉਹਨਾਂ ਦੀ ਸਰਵ-ਵਿਆਪੀ ਸਾਂਝੀ ਖਾਸੀਅਤ ਵੀ ਹੋਵੇ। ਦਰਸ਼ਨ ਵਿੱਚ ਯਥਾਰਥ ਦੀ ਇਹ ਪਰਿਭਾਸ਼ਾ ਪ੍ਰਵਾਨੀ ਗਈ ਹੈ ਪਰ ਇਸ ਦੇ ਸਰੂਪ ਬਾਰੇ ਚਿੰਤਕਾਂ ਵਿੱਚ ਉਦੋਂ ਤੋਂ ਹੀ ਮੱਤ ਭੇਦ ਤੁਰਿਆ ਆ ਰਿਹਾ ਹੈ ਜਦੋਂ ਤੋਂ ਚਿੰਤਨ ਦੀ ਪ੍ਰਕ੍ਰਿਆ ਦਾ ਆਰੰਭ ਹੋਇਆ ਹੈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।