ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਆਂਧਰਾ ਪ੍ਰਦੇਸ਼ (ਤੇਲਗੁ: ఆంధ్ర ప్రదేశ్), ਭਾਰਤ ਦੇ ਦੱਖਣ-ਪੂਰਬੀ ਤਟ ਉੱਤੇ ਸਥਿਤ ਰਾਜ ਹੈ। ਖੇਤਰ ਦੇ ਅਨੁਸਾਰ ਭਾਰਤ ਦਾ ਇਹ ਚੌਥਾ ਸਭ ਤੋਂ ਵੱਡਾ ਅਤੇ ਅਬਾਦੀ ਪੱਖੋਂ ਪੰਜਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈਦਰਾਬਾਦ ਹੈ। ਭਾਰਤ ਦੇ ਸਾਰੇ ਰਾਜਾਂ ਵਿੱਚ ਸਭ ਤੋਂ ਲੰਮਾ ਸਮੁੰਦਰ ਤਟ ਗੁਜਰਾਤ ਵਿੱਚ (1600 ਕਿ.ਮੀ.) ਹੁੰਦੇ ਹੋਏ, ਦੂਜੇ ਸਥਾਨ ਉੱਤੇ ਇਸ ਰਾਜ ਦਾ ਸਮੁੰਦਰ ਤਟ (972 ਕਿ.ਮੀ.) ਹੈ।ਆਂਦਰਾ ਪ੍ਰਦੇਸ਼ 12°41 ਅਤੇ 22°ਉ . ਅਕਸ਼ਾਂਸ਼ ਅਤੇ 77° ਅਤੇ 84°40 ਪੂ.
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਕੈਨੇਡਾ ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ। ਇਸਦੇ ਦਸ ਪ੍ਰਾਂਤ ਅਤੇ ਤਿੰਨ ਖੇਤਰ ਐਟਲਾਂਟਿਕ ਮਹਾਂਸਾਗਰ ਤੋਂ ਪ੍ਰਸ਼ਾਤ ਮਹਾਂਸਾਗਰ ਅਤੇ ਉੱਤਰ ਵੱਲ ਆਰਕਟਿਕ ਮਹਾਂਸਾਗਰ ਤੱਕ ਫ਼ੈਲੇ ਹੋਏ ਹਨ, ਜੋ ਕਿ ਕੁੱਲ 99,84,670 ਵਰਗ ਕਿਲੋਮੀਟਰ ਖੇਤਰ ਵਿੱਚ ਫ਼ੈਲੇ ਹੋਏ ਹਨ, ਜੋ ਇਸਨੂੰ ਦੁਨਿਆਂ ਦਾ ਦੂਜਾ ਸੱਭ ਤੋਂ ਵੱਡਾ ਦੇਸ਼ ਬਣਾਉਂਦੇ ਹਨ। ਅਮਰੀਕਾ ਨਾਲ ਇਸਦੀ ਦੱਖਣੀ ਅਤੇ ਪੱਛਮੀ ਸਰਹੱਦ 8,890 ਕਿਲੋਮੀਟਰ ਲੰਬੀ ਹੈ, ਜੋ ਦੋ ਦੇਸ਼ਾਂ ਵਿਚਕਾਰ ਦੁਨੀਆਂ ਦੀ ਸਭ ਤੋਂ ਵੱਡੀ ਸਰਹੱਦ ਹੈ। ਕੈਨੇਡਾ ਦੀ ਰਾਜਧਾਨੀ ਓਟਾਵਾ ਹੈ ਅਤੇ ਇਸਦੇਂ ਸਭ ਤੋਂ ਵੱਡੇ ਸ਼ਹਿਰ ਟੋਰਾਂਟੋ, ਵੈਨਕੂਵਰ ਅਤੇ ਮਾਂਟਰੀਅਲ ਆਦਿ ਸ਼ਹਿਰ ਹਨ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ।ਧੁਰੀ ਰਾਸਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ।ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।ਹਾਲਾਂਕਿ ਜਾਪਾਨ ਚੀਨ ਨਾਲ 1937 ਤੋਂ ਯੁੱਧ ਦੀ ਸਥਿਤੀ ਵਿੱਚ ਸੀ ਪਰ ਦੂਜੀ ਸੰਸਾਰ ਜੰਗ ਦੀ ਸ਼ੁਰੂਆਤ 01 ਸਤੰਬਰ 1939 ਵਿੱਚ ਜਾਣੀ ਜਾਂਦੀ ਹੈ ਜਦੋਂ ਜਰਮਨੀ ਨੇ ਪੋਲੈਂਡ ਉੱਤੇ ਹਮਲਾ ਕੀਤਾ ਅਤੇ ਉਸਦੇ ਬਾਅਦ ਫ਼ਰਾਂਸ ਨੇ ਜਰਮਨੀ ਵਿਰੁੱਧ ਯੁੱਧ ਦੀ ਘੋਸ਼ਣਾ ਕਰ ਦਿੱਤੀ ਅਤੇ ਇੰਗਲੈਂਡ ਤੇ ਹੋਰ ਰਾਸ਼ਟਰਮੰਡਲ ਦੇਸ਼ਾਂ ਨੇ ਵੀ ਇਸਦਾ ਸਾਥ ਦਿੱਤਾ। ਜਰਮਨੀ ਨੇ 1939 ਵਿੱਚ ਯੂਰਪ ਵਿੱਚ ਇੱਕ ਵੱਡਾ ਸਾਮਰਾਜ ਬਣਾਉਣ ਦੇ ਉਦੇਸ਼ ਨਾਲ ਪੋਲੈਂਡ ਉੱਤੇ ਹਮਲਾ ਕੀਤਾ। 1939 ਦੇ ਅੰਤ ਤੋਂ 1941 ਦੀ ਸ਼ੁਰੂਆਤ ਤੱਕ, ਅਭਿਆਨ ਅਤੇ ਸੰਧੀ ਦੀ ਇੱਕ ਲੜੀ ਵਿੱਚ ਜਰਮਨੀ ਨੇ ਮਹਾਦੀਪੀ ਯੂਰਪ ਦਾ ਵੱਡਾ ਭਾਗ ਜਾਂ ਤਾਂ ਆਪਣੇ ਅਧੀਨ ਕਰ ਲਿਆ ਸੀ ਜਾਂ ਉਸਨੂੰ ਜਿੱਤ ਲਿਆ ਸੀ। ਨਾਜ਼ੀ-ਸੋਵੀਅਤ ਸਮਝੌਤੇ ਦੇ ਤਹਿਤ ਸੋਵੀਅਤ ਰੂਸ ਆਪਣੇ ਛੇ ਗੁਆਂਢੀ ਮੁਲਕਾਂ, ਜਿਸ ਵਿੱਚ ਪੋਲੈਂਡ ਵੀ ਸ਼ਾਮਿਲ ਸੀ, ਉੱਤੇ ਕਾਬਜ ਹੋ ਗਿਆ। ਫ਼ਰਾਂਸ ਦੀ ਹਾਰ ਦੇ ਬਾਅਦ ਯੂ.ਕੇ ਅਤੇ ਹੋਰ ਰਾਸ਼ਟਰਮੰਡਲ ਦੇਸ਼ ਹੀ ਧੁਰੀ ਰਾਸ਼ਟਰਾਂ ਨਾਲ ਸੰਘਰਸ਼ ਕਰ ਰਹੇ ਸਨ, ਜਿਸ ਵਿੱਚ ਉੱਤਰੀ ਅਫਰੀਕਾ ਦੀਆਂ ਲੜਾਈਆਂ ਅਤੇ ਲੰਬੀ ਚੱਲੀ ਅਟਲਾਂਟਿਕ ਦੀ ਜੰਗ ਸ਼ਾਮਿਲ ਸੀ। ਜੂਨ 1941 ਵਿੱਚ ਯੂਰਪੀ ਧੁਰੀ ਰਾਸ਼ਟਰਾਂ ਨੇ ਸੋਵੀਅਤ ਸੰਘ ਉੱਤੇ ਹਮਲਾ ਬੋਲ ਦਿੱਤਾ ਅਤੇ ਇਸਨੇ ਮਨੁੱਖੀ ਇਤਿਹਾਸ ਵਿੱਚ ਜ਼ਮੀਨੀ ਯੁੱਧ ਦੇ ਸਭ ਤੋਂ ਵੱਡੇ ਯੁੱਧਖੇਤਰ ਨੂੰ ਜਨਮ ਦਿੱਤਾ। ਦਸੰਬਰ 1941 ਨੂੰ ਜਾਪਾਨੀ ਸਾਮਰਾਜ ਵੀ ਧੁਰੀ ਰਾਸ਼ਟਰਾਂ ਨਾਲ ਇਸ ਯੁੱਧ ਵਿੱਚ ਕੁੱਦ ਗਿਆ। ਦਰਅਸਲ ਜਾਪਾਨ ਦਾ ਉਦੇਸ਼ ਪੂਰਬੀ ਏਸ਼ੀਆ ਅਤੇ ਇੰਡੋ-ਚਾਇਨਾ ਵਿੱਚ ਆਪਣਾ ਪ੍ਰਭਾਵ ਸਥਾਪਤ ਕਰਨ ਦਾ ਸੀ। ਉਸਨੇ ਪ੍ਰਸ਼ਾਂਤ ਮਹਾਸਾਗਰ ਵਿੱਚ ਯੂਰਪੀ ਦੇਸ਼ਾਂ ਦੇ ਗਲਬੇ ਵਾਲੇ ਖੇਤਰਾਂ ਅਤੇ ਸੰਯੁਕਤ ਰਾਜ ਅਮਰੀਕਾ ਦੇ ਪਰਲ ਹਾਰਬਰ ਉੱਤੇ ਹਮਲਾ ਕਰ ਦਿੱਤਾ ਅਤੇ ਛੇਤੀ ਹੀ ਪੱਛਮੀ ਪ੍ਰਸ਼ਾਂਤ ਉੱਤੇ ਕਬਜ਼ਾ ਕਰ ਲਿਆ। 1942 ਵਿੱਚ ਅੱਗੇ ਵੱਧਦੀ ਧੁਰੀ ਫੌਜ ਉੱਤੇ ਲਗਾਮ ਉਦੋਂ ਲੱਗੀ ਜਦੋਂ ਪਹਿਲਾਂ ਤਾਂ ਜਾਪਾਨ ਸਿਲਸਿਲੇਵਾਰ ਕਈ ਨੌਸੈਨਿਕ ਝੜਪਾਂ ਹਾਰਿਆ ਯੂਰਪੀ ਧੁਰੀ ਤਾਕਤਾਂ ਉੱਤਰੀ ਅਫਰੀਕਾ ਵਿੱਚ ਹਾਰੀਆਂ ਅਤੇ ਨਿਰਣਾਇਕ ਮੋੜ ਤਦ ਆਇਆ ਜਦੋਂ ਉਨ੍ਹਾਂ ਨੂੰ ਸਟਾਲਿਨਗਰਾਡ ਵਿੱਚ ਹਾਰ ਦਾ ਮੂੰਹ ਵੇਖਣਾ ਪਿਆ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) ੨੮ ਜੁਲਾਈ 1914 ਤੋਂ ੧੧ ਨਵੰਬਰ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ (ਜਰਮਨੀ, ਅਸਟਰੀਆ-ਹੰਗਰੀ ਅਤੇ ਇਟਲੀ) ਅਤੇ ਟਰਿਪਲ ਏਨਟਟੇ (ਫਰਾਂਸ, ਰੂਸ ਅਤੇ ਬਰਤਾਨੀਆ) । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।ਸੰਨ 1914 ਨੂੰ ਸੇਰਾਜੇਵੋ ਵਿੱਚ ਗੇਵਰੀਲੋ ਪਰਿਨਸਿਪ (Gavrilo Princip) (ਇੱਕ ਸਰਬਿਆ ਨੈਸ਼ਨਲਿਸਟ ਗਰੁਪ ਦਾ ਆਦਮੀ) ਨੇ ਆਸਟ੍ਰੀਆ-ਹੰਗਰੀ ਦੇ ਰਾਜਕੁਮਾਰ ਆਰਚਡੂਕ ਫਰੈਂਜ਼ ਫਰਡੀਨੈਂਡ (Archduke Franz Ferdinand) ਦਾ ਕਤਲ ਕਰ ਦਿੱਤਾ । ਇਸ ਲਈ ਆਸਟਰੀਆ ਅਤੇ ਹੰਗਰੀ ਦੇ ਮੰਤਰੀਆਂ ਅਤੇ ਜਰਨੈਲਾਂ ਨੇ ਆਸਟਰੀਆ ਅਤੇ ਹੰਗਰੀ ਦੇ ਰਾਜੇ ਨੂੰ ਸਰਬੀਆ ਉੱਤੇ ਹਮਲਾ ਕਰਨ ਲਈ ਪ੍ਰੇਰਿਤ ਕੀਤਾ। ਯੂਰਪ ਦੇ ਦੇਸ਼ਾਂ ਦੇ ਇੱਕ ਦੁਜੇ ਨਾਲ ਮਿਲਟਰੀ ਮਦਦ ਦੇ ਵਾਅਦੇ ਕੀਤੇ ਹੋਣ ਕਾਰਨ (ਕਿ ਜੇ ਕੋਈ ਦੇਸ਼ ਹਮਲਾ ਕਰੇ ਤਾਂ ਸਮਝੋਤੇ ਵਾਲੇ ਦੇਸ਼ ਇੱਕ ਦੂਜਾ ਦੀ ਮਦਦ ਕਰਨਗੇ), ਇਸ ਘਟਨਾ ਕਾਰਣ ਪੂਰਾ ਯੂਰਪ ਜਲਦੀ ਹੀ ਲੜਾਈ ਵਿੱਚ ਕੁੱਦ ਗਿਆ ਅਤੇ ਪਹਿਲਾ ਸੰਸਾਰ ਯੁੱਧ ਸ਼ੁਰੂ ਹੋ ਗਿਆ। ਯੂਰਪ ਦੇ ਦੇਸ਼ਾਂ ਦੇ ਬਾਕੀ ਹੋਰ ਮਹਾਂਦੀਪਾਂ ਵਿੱਚ ਫੈਲੇ ਹੋਣ ਕਾਰਨ ਇਹ ਪੂਰੀ ਦੁਨੀਆਂ ਵਿੱਚ ਫੈਲ ਗਿਆ।
ਹਿੰਦੀ (हिन्दी) ਇੱਕ ਭਾਸ਼ਾ ਹੈ ਜਿਸਨੂੰ ਸਟੈਂਡਰਡ ਹਿੰਦੀ ਵੀ ਆਖਦੇ ਹਨ। ਇਹ ਭਾਰਤ ਦੇ ਉੱਤਰ ਅਤੇ ਮੱਧ-ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਬੋਲੀ ਜਾਂਦੀ ਹੈ। ਦਿੱਲੀ, ਉੱਤਰਾਖੰਡ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ, ਛੱਤੀਸਗੜ੍ਹ, ਬਿਹਾਰ ਅਤੇ ਝਾਰਖੰਡ ਵਿੱਚ ਇਹ ਜੱਦੀ ਭਾਸ਼ਾ ਹੈ। ਇਹ ਭਾਰਤ ਦੀਆਂ ਸਰਕਾਰੀ ਬੋਲੀਆਂ ਚੋ ਇੱਕ ਹੈ। 2001 ਦੀ ਮਰਦਮਸ਼ੁਮਾਰੀ ਵਿੱਚ ਭਾਰਤ ਦੇ 42 ਕਰੋੜ 20 ਲੱਖ ਵਾਸੀਆਂ ਨੇ ਇਸਨੂੰ ਆਪਣੀ ਜੱਦੀ ਬੋਲੀ ਦੱਸਿਆ। ਭਾਰਤ ਅਤੇ ਹੋਰ ਦੇਸ਼ਾਂ ਵਿੱਚ ਵਿੱਚ 60 ਕਰੋੜ ਤੋਂ ਜ਼ਿਆਦਾ ਲੋਕ ਹਿੰਦੀ ਬੋਲਦੇ, ਪੜ੍ਹਦੇ ਅਤੇ ਲਿਖਦੇ ਹਨ।[ਸਰੋਤ ਚਾਹੀਦਾ] ਫ਼ਿਜੀ, ਮਾਰੀਸ਼ਸ, ਗਿਆਨਾ, ਸੂਰੀਨਾਮ ਦੀ ਜ਼ਿਆਦਾਤਰ ਅਤੇ ਨੇਪਾਲ ਦੀ ਕੁਝ ਜਨਤਾ ਹਿੰਦੀ ਬੋਲਦੀ ਹੈ।
ਗ੍ਰੇਟ ਬ੍ਰਿਟੇਨ ਅਤੇ ਆਇਰਲੈਂਡ ਦਾ ਸੰਯੁਕਤ ਸਾਮਰਾਜ
ਗ੍ਰੇਟ ਬ੍ਰਿਟੇਨ ਅਤੇ ਆਇਰਲੈਂਡ ਦਾ ਸੰਯੁਕਤ ਸਾਮਰਾਜ (ਗ੍ਰੇਟ ਬ੍ਰਿਟੇਨ ਅਤੇ ਆਇਰਲੈਂਡ ਦੀ ਸੰਯੁਕਤ ਰਾਜਸ਼ਾਹੀ, ਅੰਗਰੇਜ਼ੀ: United Kingdom of Great Britain and।reland) ਯੂਨਾਈਟਡ ਕਿੰਗਡਮ ਦਾ ਨਾਮ ਅਤੇ ਦੇਸ਼ ਸੀ। ਇਹ ਦੇਸ਼ ਗ੍ਰੇਟ ਬ੍ਰਿਟੇਨ ਅਤੇ ਆਇਰਲੈਂਡ ਦੀ ਰਾਜਸ਼ਾਹੀ ਨੂੰ, 1 ਜਨਵਰੀ, 1801 ਨੂੰ, ਇੱਕਠੇ ਕਰ ਕੇ ਬਣਾਇਆ ਗਿਆ ਸੀ। 6 ਦਸੰਬਰ, 1922 ਨੂੰ ਆਇਰਲੈਂਡ ਨੂੰ ਆਜ਼ਾਦੀ ਮਿਲਣ ਤੋਂ ਬਾਅਦ ਆਇਰਲੈਂਡ ਵੱਖ ਹੋ ਗਿਆ, ਪਰ ਯੂਨਾਈਟਡ ਕਿੰਗਡਮ ਦੇ ਵੱਲੋਂ ਇਹ ਨਾਮ 1927 ਤੱਕ ਵਰਤਿਆ ਗਿਆ ਅਤੇ ਇਸ ਤੋਂ ਬਾਅਦ ਯੂਨਾਈਟਡ ਕਿੰਗਡਮ ਦਾ ਨਾਮ ਗ੍ਰੇਟ ਬ੍ਰਿਟੇਨ ਅਤੇ ਉੱਤਰੀ ਆਇਰਲੈਂਡ ਦੀ ਸੰਯੁਕਤ ਰਾਜਸ਼ਾਹੀ (United Kingdom of Great Britain and Northern।reland) ਰੱਖਿਆ ਗਿਆ।
ਕੰਪਿਊਟਰ ਹਾਰਡਵੇਆਰ, ਕੰਪਿਊਟਰ ਦਾ ਭੌਤਿਕ ਭਾਗ ਹੁੰਦਾ ਹੈ ਜਿਸ ਉੱਤੇ ਡਿਜੀਟਲ ਸਰਕਿਟ ਲੱਗੇ ਹੁੰਦੇ ਹਨ। ਫਰਮਵੇਅਰ ਕਿਸੇ ਸਾਫਟਵੇਅਰ ਦੀ ਇੱਕ ਵਿਸ਼ੇਸ਼ ਕਿਸਮ ਹੁੰਦੀ ਹੈ ਜਿਸਨੂੰ ਜ਼ਰੂਰਤ ਪੈਣ ਉੱਤੇ ਬਦਲਿਆ ਜਾ ਸਕਦਾ ਹੈ ਅਤੇ ਹਾਰਡਵੇਅਰ ਯੰਤਰਾਂ ਉੱਤੇ ਸੁਰੱਖਿਅਤ ਕੀਤਾ ਜਾ ਸਕਦਾ ਹੈ ਜਿਵੇਂ ਕੇਵਲ ਅਧਿਐਨ ਸਿਮਰਤੀ (ਰੋਮ) ਜਿੱਥੇ ਇਸਨੂੰ ਤੱਤਕਾਲ ਬਦਲਿਆ ਨਹੀਂ ਜਾ ਸਕਦਾ ਹੈ (ਅਤੇ ਇਸਲਈ, ਵਸਤੁਪਰਕ ਰਹਿਣ ਦੀ ਤੁਲਣਾ ਵਿੱਚ ਸਥਿਰ ਬਣਾ ਦਿੱਤਾ ਜਾਂਦਾ ਹੈ।
ਅਰਾਜਕਤਾਵਾਦ ਇੱਕ ਸਮਾਜਕ-ਸਿਆਸੀ ਰੁਝਾਨ ਜੋ ਹਰ ਤਰ੍ਹਾਂ ਦੀ ਸੱਤ੍ਹਾ ਅਤੇ ਰਾਜ ਦਾ ਵਿਰੋਧੀ ਹੈ। ਇਹ ਰਾਜ ਨੂੰ ਸਭ ਬੁਰਾਈਆਂ ਦਾ ਕਾਰਨ ਮੰਨਦਾ ਹੈ, ਇਸ ਲਈ ਰਾਜ ਦਾ ਖਾਤਮਾ ਆਪਣਾ ਮੁੱਖ ਮਕਸਦ ਮਿੱਥਦਾ ਹੈ। ਇਹ ਸਟੇਟਲੈੱਸ ਸਮਾਜਾਂ ਦਾ ਸਮਰਥਕ ਹੈ ਜਿਹਨਾਂ ਨੂੰ ਅਕਸਰ ਸਵੈ-ਸ਼ਾਸਨ। ਸਵੈ-ਸ਼ਾਸਿਤ ਸਵੈਇੱਛਕ ਸੰਸਥਾਵਾਂ ਵਜੋਂ ਪਰਿਭਾਸ਼ਿਤ ਕੀਤਾ ਜਾਂਦਾ ਹੈ। ਅਰਾਜਕਤਾਵਾਦ ਅਨੁਸਾਰ ਮਨੁੱਖ ਮੂਲ ਤੌਰ 'ਤੇ ਵਿਵੇਕਸ਼ੀਲ, ਨਿਸ਼ਕਪਟ ਅਤੇ ਨਿਆਂਯੁਕਤ ਪ੍ਰਾਣੀ ਹੈ। ਇਸ ਲਈ ਜੇ ਸਮਾਜ ਨੂੰ ਠੀਕ ਢੰਗ ਨਾਲ ਸੰਗਠਿਤ ਕਰ ਲਿਆ ਜਾਵੇ ਤਾਂ ਕਿਸੇ ਰਿਆਸਤ ਜਾਂ ਰਾਜ ਸੱਤਾ ਦੀ ਜ਼ਰੂਰਤ ਨਹੀਂ। ਇਹ ਰੁਝਾਨ ਕਿਸੇ ਵੀ ਤਰ੍ਹਾਂ ਦੀ ਸਰਕਾਰੀ, ਵਪਾਰਕ, ਧਾਰਮਿਕ ਜਾਂ ਪਰਿਵਾਰਕ ਬੰਧਨਾਂ ਨੂੰ ਮਾਨਵੀ ਸੁਭਾਅ ਦੇ ਵਿਰੁੱਧ ਮੰਨਦਾ ਹੈ। ਅਰਾਜਕਤਾਵਾਦ ਕਿਸੇ ਵੀ ਕਿਸਮ ਦੀ ਪ੍ਰਭੂਸੱਤਾ ਦੀ ਅਧੀਨਗੀ ਨਹੀਂ ਚਾਹੁੰਦਾ। ਸੰਸਾਰ ਪੱਧਰ ਉੱਪਰ ਇਸ ਦੀਆਂ ਕਈ ਕਿਸਮਾਂ ਅਤੇ ਰਵਾਇਤਾਂ ਹਨ ਜਿਹਨਾਂ ਦੀ ਵੰਡ ਸਮਾਜਿਕ ਅਤੇ ਵਿਅਕਤੀਗਤ ਅਰਾਜਕਤਾਵਾਦ ਵਿੱਚ ਕੀਤੀ ਜਾ ਸਕਦੀ ਹੈ। ਅਰਾਜਕਤਾਵਾਦੀ ਉਹ ਹੈ ਜੋ ਸਥਾਪਿਤ ਸੱਤਾ ਨੂੰ ਉਖਾੜਨਾ ਚਾਹੁੰਦਾ ਹੈ।
ਫੈਬਰੀਕੇਟਰ ਵੈੱਬ-ਅਧਾਰਿਤ ਸਾਫਟਵੇਅਰ ਵਿਕਾਸ ਸਹਿਯੋਗ ਸੰਦ (development collaboration tools) ਦਾ ਇੱਕ ਸੂਟ ਹੈ। ਇਸ ਵਿੱਚਅੰਤਰ ਵੀ ਸ਼ਾਮਲ ਹਨ, ਡਿਫਰੈਨਸ਼ੀਅਲ ਕੋਡ ਸਮੀਖਿਆ ਸੰਦ, ਡਿਫਯੂਜ਼ਨ ਰਿਪੋਜ਼ਟਰੀ ਬਰਾਊਜ਼ਰ, ਹੈਰਲਡ ਤਬਦੀਲੀ ਦੀ ਨਿਗਰਾਨੀ ਸੰਦ, ਮਨੀਫੇਸਟ ਬੱਗ ਟਰੈਕਰ, ਅਤੇ ਫਰੀਕਸ਼ਨ ਵਿਕੀ ਵੀ ਸ਼ਾਮਿਲ ਹਨ। ਫੈਬਰੀਕੇਟਰ ਗਿਟ, ਮੇਰਕਿਊਰੀਅਲ, ਅਤੇ ਸਬਵਰਜਨ ਨਾਲ ਜੁੜਿਆ ਹੋਇਆ ਹੈ। ਇਹ ਅਪਾਚੇ ਲਾਇਸੈਂਸ 2.0 ਦੇ ਤਹਿਤ ਮੁਫਤ ਸਾੱਫਟਵੇਅਰ ਵਜੋਂ ਉਪਲਬਧ ਹੈ।
ਸਲਾਵੋਏ ਜੀਜੇਕ ਜਾਂ ਸਲਾਵੋਜ ਜੀਜੇਕ (ਸਲੋਵੀਨੀ ਵਿਚ: Slavoj Žižek) (ਜਨਮ: 21 ਮਾਰਚ, 1949) ਸਲੋਵੇਨਿਆ, ਯੂਗੋਸਲਾਵੀਆ ਵਿੱਚ ਪੈਦਾ ਹੋਇਆ ਇੱਕ ਸਿਆਸੀ-ਫ਼ਲਸਫ਼ਈ ਅਤੇ ਸੱਭਿਆਚਾਰ ਦਾ ਆਲੋਚਕ ਹੈ। ਜੀਜੇਕ ਦਾ ਜਨਮ ਯੂਗੋਸਲਾਵੀਆ ਦੇ ਸ਼ਹਿਰ ਲਿਯੂਬਲਿਆਨਾ ਵਿੱਚ ਹੋਇਆ ਸੀ। ਜੀਜੇਕ ਨੇ ਪਹਿਲਾਂ ਯੂਗੋਸਲਾਵੀਆ ਅਤੇ ਬਾਅਦ ਵਿੱਚ ਪੈਰਿਸ ਵਿੱਚ ਫ਼ਲਸਫ਼ੇ ਦੀ ਪੜ੍ਹਾਈ ਕੀਤੀ। ਲਿਯੂਬਲਿਆਨਾ ਯੂਨਿਵਰਸਿਟੀ ਵਿੱਚ ਜੀਜੇਕ ਨੇ ਜਰਮਨ-ਆਦਰਸ਼ਵਾਦ ਨੂੰ ਡੂੰਘਾਈ ਵਿੱਚ ਪੜ੍ਹਿਆ। ਜੀਜੇਕ ਨੇ ਫਰਾਂਸ ਵਿੱਚ ਮਸ਼ਹੂਰ ਫਰਾਂਸੀਸੀ ਦਾਰਸ਼ਨਿਕ ਜਾਕ ਲਕਾਂ ਦੇ ਜਵਾਈ ਜਾਕ ਆਲੇਂ-ਮਿਲੇਰ ਦੀ ਰਾਹਬਰੀ ਹੇਠ ਫ਼ਲਸਫ਼ਈਆਂ ਫਰੈਡਰਿਖ਼ ਹੀਗਲ, ਕਾਰਲ ਮਾਰਕਸ ਅਤੇ ਸੋਲ ਕਰੀਪਕੇ ਦੀ ਲਕਾਨੀ ਤਰੀਕੇ ਨਾਲ ਵਿਆਖਿਆ ਕੀਤੀ।
ਯੋਹਾਨਾ "ਹੰਨਾਹ" ਆਰੰਜ਼ (/ˈɛərənt[unsupported input]ˈɑrənt/; ਜਰਮਨ: [ˈaːʀənt]; 14 ਅਕਤੂਬਰ 1906 – 4 ਦਸੰਬਰ 1975) ਇੱਕ ਜਰਮਨ-ਪੈਦਾ ਹੋਈ ਅਮਰੀਕੀ ਸਿਆਸੀ ਸਿਧਾਂਤਕਾਰ ਸੀ। ਉਸ ਦੀਆਂ ਅੱਠ ਕਿਤਾਬਾਂ ਅਤੇ ਏਕਾਧਿਕਾਰਵਾਦ ਤੋਂ ਗਿਆਨ ਮੀਮਾਂਸਾ ਤੱਕ ਵਿਸ਼ਿਆਂ ਉੱਤੇ ਉਸਦੇ ਅਨੇਕਾਂ ਲੇਖਾਂ ਨੇ ਸਿਆਸੀ ਥਿਊਰੀ ਤੇ ਇੱਕ ਸਥਾਈ ਪ੍ਰਭਾਵ ਛੱਡਿਆ ਸੀ। ਆਰੰਜ਼ ਨੂੰ 20 ਵੀਂ ਸਦੀ ਦੇ ਸਭ ਤੋਂ ਮਹੱਤਵਪੂਰਨ ਰਾਜਨੀਤਿਕ ਫ਼ਿਲਾਸਫ਼ਰਾਂ ਵਿਚੋਂ ਇੱਕ ਮੰਨਿਆ ਜਾਂਦਾ ਹੈ।ਇਕ ਯਹੂਦੀ ਹੋਣ ਦੇ ਨਾਤੇ, ਆਰੰਜ਼ ਨੇ 1933 ਵਿੱਚ ਨਾਜ਼ੀ ਜਰਮਨੀ ਨੂੰ ਛੱਡਣ ਦਾ ਫੈਸਲਾ ਕੀਤਾ ਅਤੇ ਪੁਰਤਗਾਲ ਰਾਹੀਂ 1941 ਵਿੱਚ ਅਮਰੀਕਾ ਤੋਂ ਬਾਹਰ ਜਾਣ ਤੋਂ ਪਹਿਲਾਂ ਚੈਕੋਸਲਵਾਕੀਆ, ਸਵਿਟਜ਼ਰਲੈਂਡ ਅਤੇ ਫ਼ਰਾਂਸ ਵਿੱਚ ਰਹੀ। ਉਹ 1950 ਵਿੱਚ ਇੱਕ ਅਮਰੀਕੀ ਨਾਗਰਿਕ ਬਣ ਗਈ ਸੀ, ਜਦੋਂ ਉਸਨੇ 1937 ਵਿੱਚ ਉਸਦੀ ਜਰਮਨ ਨਾਗਰਿਕਤਾ ਨੂੰ ਖੋਹ ਲਿਆ ਗਿਆ ਸੀ। ਉਸਦੀਆਂ ਰਚਨਾਵਾਂ ਸੱਤਾ ਦੀ ਪ੍ਰਕਿਰਤੀ ਅਤੇ ਰਾਜਨੀਤੀ, ਪ੍ਰਤੱਖ ਲੋਕਤੰਤਰ, ਅਥਾਰਿਟੀ ਅਤੇ ਨਿਰੰਕੁਸ਼ਤਾਵਾਦ ਦੀ ਪ੍ਰਣਾਲੀ ਦੇ ਵਿਸ਼ਿਆਂ ਬਾਰੇ ਚਰਚਾ ਕਰਦੀਆਂ ਹਨ। ਹੰਨਾਹ ਆਰੰਜ਼ ਪੁਰਸਕਾਰ ਦਾ ਨਾਮ ਉਸ ਦੇ ਸਨਮਾਨ ਵਿੱਚ ਰੱਖਿਆ ਗਿਆ ਹੈ।
ਪਿਯਰੇ ਔਗਸਤ ਰੇਨਵਰ (25 ਫਰਬਰੀ 1841 - 3 ਦਸੰਬਰ 1919) ਨੂੰ ਜਿਆਦਾਤਰ ਔਗਸਤ ਰੇਨਵਰ ਦੇ ਨਾਂ ਨਾਲ ਹੀ ਜਾਣਿਆ ਜਾਂਦਾ ਹੈ। ਔਗਸਤ ਰੇਨਵਰ ਫਰੈਂਚ ਕਲਾਕਾਰ ਹੈ ਜੋ ਪ੍ਰਭਾਵੋਤਪਾਦਕ ਸ਼ੈਲੀ ਦੇ ਵਿਕਾਸ ਵਿੱਚ ਇੱਕ ਮੋਹਰੀ ਚਿੱਤਰਕਾਰ ਸੀ।ਇਹ ਅਦਾਕਾਰ 'ਪਿਯਰੇ ਰੇਨਵਰ' (1885-1952), ਫ਼ਿਲਮ ਨਿਰਦੇਸ਼ਕ 'ਜੀਨ ਰੇਨਵਰ' (1894-1979) ਅਤੇ ਕੈਮਰਾ ਕਲਾਕਾਰ 'ਕਲਾਡ ਰੇਨਵਰ' ਦੇ ਪਿਤਾ ਸਨ।
ਸੈਂਟਰਲ ਪ੍ਰੋਸੈਸਿੰਗ ਯੂਨਿਟ ਸੀ.ਪੀ.ਯੂ (ਪੰਜਾਬੀ: ਕੇਂਦਰੀ ਪ੍ਰਚਾਲਣ ਇਕਾਈ) ਦਾ ਪੂਰਾ ਰੂਪ ਹੈ। ਇਸਨੂੰ ਕੰਪਿਊਟਰ ਦਾ ਦਿਮਾਗ ਵੀ ਕਿਹਾ ਜਾਂਦਾ ਹੈ। ਕਦੇ ਕਦੇ ਸੀ.ਪੀ.ਯੂ ਨੂੰ ਸਿਰਫ ਪ੍ਰੋਸੇਸਰ ਜਾਂ ਮਾਇਕਰੋਪ੍ਰੋਸੇਸਰ ਵੀ ਕਿਹਾ ਜਾਂਦਾ ਹੈ। ਦੋ ਕੰਪਨੀਆਂ-(ਇੰਟੇਲ ਅਤੇ ਏ.ਐਮ.ਡੀ) ਇਹਨਾਂ ਨੂੰ ਲਗਾਤਾਰ ਬਣਾ ਰਹੀਆਂ ਹਨ। ਸੀ.ਪੀ.ਯੂ ਸ਼ਬਦ ਕੰਪਿਊਟਰ ਉਦਯੋਗ ਵਿੱਚ ਘੱਟੋ-ਘੱਟ 1960 ਦੇ ਸ਼ੁਰੂ ਤੋਂ ਵਰਤਿਆ ਜਾਂਦਾ ਹੈ। ਸੀ.ਪੀ.ਯੂ ਦੀ ਰਫਤਾਰ ਮੇਗਾਹਰਟਜ਼(MHZ) ਵਿੱਚ ਮਾਪੀ ਜਾਂਦੀ ਹੈ।
ਹਰਬਟ ਜਾਰਜ ਵੈਲਜ (21 ਸਤੰਬਰ 1866 – 13 ਅਗਸਤ 1946) ਮਹਾਨ ਅੰਗਰੇਜ਼ੀ ਵਿਗਿਆਨਕ ਗਲਪਕਾਰ ਸਨ। ਵੈਲਜ ਨੂੰ ਗੰਭੀਰ ਵਿਗਿਆਨਕ ਗਲਪ ਸਾਹਿਤ ਦਾ ਜਨਕ ਮੰਨਿਆ ਜਾਂਦਾ ਹੈ। ਫਰਾਂਸੀਸੀ ਲੇਖਕ ਜੂਲਸ ਬਰਨ ਨੇ ਜਿਸ ਤਰ੍ਹਾਂ ਗੁਬਾਰਿਆਂ, ਪਨਡੁੱਬੀਆਂ ਆਦਿ ਵਿਗਿਆਨਕ ਆਵਿਸ਼ਕਾਰਾਂ ਦਾ ਸਹਾਰਾ ਲੈ ਕੇ ਰੋਮਾਂਚਕ ਯਾਤਰਾਵਾਂ ਦੀਆਂ ਕਹਾਣੀਆਂ ਲਿਖੀਆਂ। ਵੈਲਜ ਨੇ ਵਿਗਿਆਨ ਅਤੇ ਤਕਨੀਕੀ ਜੁੱਗ ਦੇ ਮਨੁੱਖ ਅਤੇ ਮਨੁੱਖੀ ਸਮਾਜ ਤੇ ਪੈਣ ਵਾਲੇ ਸੰਭਾਵੀ ਪ੍ਰਭਾਵਾਂ ਦਾ ਚਿਤਰਣ ਕੀਤਾ। ਅੱਜ ਵਰਨ ਅਤੇ ਵੈਲਜ ਵਿਗਿਆਨ ਕਥਾ ਸਾਹਿਤ ਦੇ ਜਨਕ ਮੰਨੇ ਜਾਂਦੇ ਹਨ।
ਨਾਰਥ ਫਰੰਟ ਸਿਮੇਟਰੀ (ਅੰਗਰੇਜ਼ੀ: North Front Cemetery) ਬ੍ਰਿਟਿਸ਼ ਪਰਵਾਸੀ ਖੇਤਰ ਜਿਬਰਾਲਟਰ ਵਿੱਚ ਸਥਿਤ ਇੱਕ ਕਬਰਿਸਤਾਨ ਹੈ। ਇਸਨੂੰ ਜਿਬਰਾਲਟਰ ਸਿਮੇਟਰੀ (ਅੰਗਰੇਜ਼ੀ: Gibraltar Cemetery) ਅਤੇ ਗੈਰੀਸਨ ਸਿਮੇਟਰੀ (ਅੰਗਰੇਜ਼ੀ: Garrison Cemetery) ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਹ ਜਿਬਰਾਲਟਰ ਵਿੱਚ ਵਰਤੋਂ ਵਿੱਚ ਲਿਆਇਆ ਜਾਣ ਵਾਲਾ ਇੱਕਮਾਤਰ ਕਬਰਿਸਤਾਨ ਹੈ। ਇਹ ਕਾਮਨਵੇਲਥ ਵਾਰ ਗਰੇਵਸ ਕਮੀਸ਼ਨ (ਰਾਸ਼ਟਰਮੰਡਲ ਲੜਾਈ ਕਬਰ ਕਮਿਸ਼ਨ) ਦਾ ਵੀ ਜਿਬਰਾਲਟਰ ਵਿੱਚ ਇੱਕਮਾਤਰ ਕਬਰਿਸਤਾਨ ਹੈ। ਦੋ ਰਾਸ਼ਟਰਮੰਡਲ ਲੜਾਈ ਕਬਰ ਕਮਿਸ਼ਨ ਸਮਾਰਕ, ਜਿਬਰਾਲਟਰ ਮੇਮੋਰਿਅਲ ਅਤੇ ਜਿਬਰਾਲਟਰ ਕਰਾਸ ਆਫ ਸੈਕਰਿਫਾਇਸ, ਕਬਰਿਸਤਾਨ ਦੇ ਕੋਲ ਹੀ ਵਿੰਸਟਨ ਚਰਚਿਲ ਐਵੈਨੀਊ ਅਤੇ ਡੇਵਿਲਸ ਟਾਵਰ ਰੋਡ ਦੇ ਜੰਕਸ਼ਨ ਉੱਤੇ ਮੌਜੂਦ ਹਨ।
ਫ਼ਰਾਂਸਿਸ ਬੇਕਨ (1561 - 1626) ਅੰਗਰੇਜ਼ ਰਾਜਨੇਤਾ, ਦਾਰਸ਼ਨਿਕ ਅਤੇ ਲੇਖਕ ਸਨ। ਰਾਣੀ ਅਲਿਜਬੇਥ ਦੇ ਰਾਜ ਵਿੱਚ ਉਸ ਦੇ ਪਰਵਾਰ ਦਾ ਬਹੁਤ ਪ੍ਰਭਾਵ ਸੀ। ਕੈਮਬ੍ਰਿਜ ਯੂਨੀਵਰਸਿਟੀ ਵਿੱਚ ਸਿੱਖਿਆ ਪ੍ਰਾਪਤ ਕੀਤੀ। 1577 ਵਿੱਚ ਉਹ ਫ਼ਰਾਂਸ ਸਥਿਤ ਅੰਗਰੇਜ਼ੀ ਦੂਤਾਵਾਸ ਵਿੱਚ ਨਿਯੁਕਤ ਹੋਇਆ, ਪਰ ਪਿਤਾ ਸਰ ਨਿਕੋਲਸ ਬੇਕਨ ਦੀ ਮੌਤ ਦੇ ਬਾਅਦ 1579 ਵਿੱਚ ਵਾਪਸ ਪਰਤ ਆਇਆ। ਉਸਨੇ ਵਕਾਲਤ ਦਾ ਪੇਸ਼ਾ ਅਪਨਾਉਣ ਲਈ ਕਨੂੰਨ ਦੀ ਪੜ੍ਹਾਈ ਕੀਤੀ। ਅਰੰਭ ਤੋਂ ਹੀ ਉਸ ਦੀ ਰੁਚੀ ਸਰਗਰਮ ਰਾਜਨੀਤਕ ਜੀਵਨ ਵਿੱਚ ਸੀ। 1584 ਵਿੱਚ ਉਹ ਬ੍ਰਿਟਿਸ਼ ਲੋਕਸਭਾ ਦਾ ਮੈਂਬਰ ਚੁਣਿਆ ਗਿਆ। ਸੰਸਦ ਦੀ, ਜਿਸ ਵਿੱਚ ਉਹ 1614 ਤੱਕ ਰਿਹਾ, ਕਾਰਜਪ੍ਰਣਾਲੀ ਵਿੱਚ ਉਸ ਦਾ ਯੋਗਦਾਨ ਅਤਿਅੰਤ ਮਹੱਤਵਪੂਰਨ ਰਿਹਾ। ਸਮੇਂ ਸਮੇਂ ਤੇ ਉਹ ਮਹੱਤਵਪੂਰਨ ਰਾਜਨੀਤਕ ਪ੍ਰਸ਼ਨਾਂ ਉੱਤੇ ਅਲਿਜਬੇਥ ਨੂੰ ਨਿਰਪੱਖ ਸੰਮਤੀਆਂ ਦਿੰਦਾ ਰਿਹਾ। ਕਹਿੰਦੇ ਹਨ, ਜੇਕਰ ਉਸ ਦੀ ਸੰਮਤੀਆਂ ਉਸ ਸਮੇਂ ਮੰਨ ਲਈਆਂ ਗਈਆਂ ਹੁੰਦੀਆਂ ਤਾਂ ਬਾਅਦ ਵਿੱਚ ਸ਼ਾਹੀ ਅਤੇ ਸੰਸਦੀ ਅਧਿਕਾਰਾਂ ਦੇ ਵਿੱਚ ਹੋਣ ਵਾਲੇ ਵਿਵਾਦ ਉੱਠੇ ਹੀ ਨਾ ਹੁੰਦੇ। ਸਭ ਕੁੱਝ ਹੁੰਦੇ ਹੋਏ ਵੀ ਉਸ ਦੀ ਯੋਗਤਾ ਦਾ ਠੀਕ ਠੀਕ ਲੇਖਾ ਜੋਖਾ ਨਹੀਂ ਹੋਇਆ। ਲਾਰਡ ਬਰਲੇ ਨੇ ਉਸਨੂੰ ਆਪਣੇ ਪੁੱਤਰ ਦੇ ਰਸਤੇ ਵਿੱਚ ਬਾਧਕ ਮੰਨ ਕੇ ਹਮੇਸ਼ਾ ਉਸ ਦਾ ਵਿਰੋਧ ਕੀਤਾ। ਰਾਣੀ ਅਲਿਜਾਬੇਥ ਨੇ ਵੀ ਉਸ ਦਾ ਸਮਰਥਨ ਨਹੀਂ ਕੀਤਾ ਕਿਉਂਕਿ ਉਸਨੇ ਸ਼ਾਹੀ ਲੋੜ ਲਈ ਸੰਸਦੀ ਧਨ ਅਨੁਦਾਨ ਦਾ ਵਿਰੋਧ ਕੀਤਾ ਸੀ। 1592 ਦੇ ਲਗਪਗ ਉਹ ਆਪਣੇ ਭਰਾ ਐਂਥੋਨੀ ਦੇ ਨਾਲ ਅਰਲ ਆਫ਼ ਏਸੇਕਸ ਦਾ ਰਾਜਨੀਤਕ ਸਲਾਹਕਾਰ ਨਿਯੁਕਤ ਹੋਇਆ। ਪਰ 1601 ਵਿੱਚ, ਜਦੋਂ ਏਸੇਕਸ ਨੇ ਲੰਦਨ ਦੀ ਜਨਤਾ ਨੂੰ ਬਗ਼ਾਵਤ ਲਈ ਭੜਕਾਇਆ ਤਾਂ ਬੇਕਨ ਨੇ ਰਾਣੀ ਦੇ ਵਕੀਲ ਦੀ ਹੈਸੀਅਤ ਨਾਲ ਏਸੇਕਸ ਨੂੰ ਰਾਜਧਰੋਹ ਦੇ ਦੋਸ਼ ਵਿੱਚ ਸਜਾ ਦਵਾਈ।
ਨਿਊਯਾਰਕ ਦਾ ਮੈਟਰੋਪੋਲੀਟਨ ਮਿਊਜ਼ੀਅਮ ਆਫ਼ ਆਰਟ, ਆਮ ਨਾਂ "ਦ ਮੇਟ" (the Met) ਸੰਯੁਕਤ ਰਾਜ ਅਮਰੀਕਾ ਵਿੱਚ ਸਭ ਤੋਂ ਵੱਡਾ ਕਲਾ ਮਿਊਜ਼ੀਅਮ ਹੈ। ਸਾਲ 2016 ਵਿੱਚ 7.06 ਮਿਲੀਅਨ ਸੈਲਾਨੀਆਂ ਨਾਲ, ਇਹ ਦੁਨੀਆ ਦਾ ਤੀਜਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਕਲਾ ਮਿਊਜ਼ੀਅਮ ਸੀ ਅਤੇ ਕਿਸੇ ਵੀ ਕਿਸਮ ਦਾ ਪੰਜਵਾਂ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬਘਰ ਹੈ। ਇਸਦੀ ਸਥਾਈ ਕਲੈਕਸ਼ਨ ਵਿੱਚ 20 ਲੱਖ ਤੋਂ ਵੱਧ ਕਿਰਤਾਂ ਸ਼ਾਮਲ ਹਨ, ਜੋ ਸਤਾਰਾਂ ਕਿਊਰੇਟੋਰੀਅਲ ਵਿਭਾਗਾਂ ਵਿੱਚ ਵੰਡਿਆ ਗਿਆ ਹੈ। ਮੈਨਹੈਟਨ ਮਿਊਜ਼ੀਅਮ ਮੀਲ ਦੇ ਨਾਲ ਸੈਂਟਰਲ ਪਾਰਕ ਦੇ ਪੂਰਬੀ ਕਿਨਾਰੇ ਉੱਤੇ ਮੁੱਖ ਇਮਾਰਤ ਦੁਨੀਆਂ ਦੀ ਸਭ ਤੋਂ ਵੱਡੀ ਆਰਟ ਗੈਲਰੀਆਂ ਵਿੱਚੋਂ ਇੱਕ ਹੈ। ਉੱਤਰੀ ਮੈਨਹੈਟਨ ਵਿੱਚ ਇੱਕ ਦੂਜਾ ਸਥਾਨ ਹੈ ਜਿੱਥੇ ਮੱਧ ਯੁੱਗ ਦੀ ਕਲਾ, ਆਰਕੀਟੈਕਚਰ ਅਤੇ ਕਲਾਕਾਰੀ ਦਾ ਇੱਕ ਵਿਸ਼ਾਲ ਸੰਗ੍ਰਹਿ ਸ਼ਾਮਲ ਹੈ। 18 ਮਾਰਚ 2016 ਨੂੰ ਮਿਊਜ਼ਿਅਮ ਨੇ ਮੈਟਰਿਸਨ ਐਵਨਿਊ ਦੇ ਉੱਤਰੀ ਪੂਰਬੀ ਹਿੱਸੇ ਵਿੱਚ ਮੇਟ ਬਰੇਅਰ ਮਿਊਜ਼ੀਅਮ ਖੋਲ੍ਹਿਆ; ਇਹ ਮਿਊਜ਼ੀਅਮ ਦੇ ਆਧੁਨਿਕ ਅਤੇ ਸਮਕਾਲੀ ਕਲਾ ਪ੍ਰੋਗਰਾਮ ਨੂੰ ਵਧਾਉਂਦਾ ਹੈ।
ਜੇਮਜ਼ ਡਗਲਸ "ਜਿਮ" ਮੋਰੀਸਨ (8 ਦਸੰਬਰ 1943 – 3 ਜੁਲਾਈ 1971) ਇੱਕ ਅਮਰੀਕੀ ਗਾਇਕ-ਗੀਤਕਾਰ ਅਤੇ ਕਵੀ ਸੀ ਜਿਸਨੂੰ ਦ ਡੋਰਜ਼ ਨਾਂ ਦੇ ਬੈਂਡ ਦੇ ਲੀਡ ਗਾਇਕ ਵਜੋਂ ਜਾਣਿਆ ਜਾਂਦਾ ਹੈ। ਛੋਟੀ ਉਮਰ ਤੋਂ ਹੀ ਜਿਮ ਫਰੈਡਰਿਕ ਨੀਤਸ਼ੇ, ਆਰਥਰ ਰਿਮਬੋ ਅਤੇ ਜੈਕ ਕਰੁਆਕ ਦੀਆਂ ਲਿਖਤਾਂ ਤੋਂ ਬਹੁਤ ਪ੍ਰਭਾਵਿਤ ਹੋਇਆ, ਇਸਨੇ ਉਹਨਾਂ ਦੀਆਂ ਲਿਖਤਾਂ ਨੂੰ ਆਪਣੇ ਗੀਤਾਂ ਦਾ ਹਿੱਸਾ ਵੀ ਬਣਾਇਆ ਅਤੇ ਇਸ ਕਰਕੇ ਇਸਨੂੰ ਦੁਨੀਆ ਦੇ ਸਭ ਤੋਂ ਜਿਆਦਾ ਪ੍ਰਭਾਵਸ਼ਾਲੀ ਗਾਇਕ-ਗੀਤਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।
ਪੂਨਾ ਜਾਂ ਪੁਣੇ (ਮਰਾਠੀ: पुणे) ਸਾਹੇਦਰੀ ਪਹਾੜੀਆਂ ਵਿੱਚ ਘਿਰਿਆ, ਮੁੱਲਾ ਅਤੇ ਮੁੱਠਾ ਨਦੀਆਂ ਦੇ ਆਸ-ਪਾਸ ਵਸਿਆ ਸ਼ਹਿਰ ਹੈ। ਮਹਾਂਰਾਸ਼ਟਰ ਦਾ ਮੁੰਬਈ ਤੋਂ ਦੂਜੇ ਨੰਬਰ ’ਤੇ ਪੁਣੇ ਵੱਡਾ ਤੇ ਹਰਿਆ-ਭਰਿਆ ਖ਼ੂਬਸੂਰਤ ਸ਼ਹਿਰ ਹੈ। ਇੱਥੇ ਨਾ ਬਹੁਤੀ ਸਰਦੀ ਹੁੰਦੀ ਹੈ ਤੇ ਨਾ ਬਹੁਤੀ ਗਰਮੀ। ਬਾਰਾਂ ਮਹੀਨੇ ਖ਼ੁਸ਼ਗਵਾਰ ਮੌਸਮ ਤੇ ਰੁਮਕਦੀਆਂ ਠੰਢੀਆਂ ਹਵਾਵਾਂ ਇਸ ਨੂੰ ਮਨਮੋਹਕ ਬਣਾਉਂਦੀਆਂ ਹਨ। ਅਸਲ ’ਚ ਪੁਣੇ ਦੱਖਣ ਟਰੈਪ ਬਸਾਲਟ ਜਵਾਲਾਮੁਖੀ ’ਚੋਂ ਨਿਕਲਦੇ ਲਾਵੇ ਉੱਪਰ ਬਣਿਆ ਹੋਇਆ ਹੈ।
ਜਾਣ ਪਛਾਣ: ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ ।
ਫ਼ਰਾਂਸੀਸੀ (français, la langue française) ਇੱਕ ਰੁਮਾਂਸ ਬੋਲੀ ਹੈ ਜੋ ਮੁੱਖ ਰੂਪ ਵਿੱਚ ਫ਼੍ਰਾਂਸ ਵਿੱਚ ਬੋਲੀ ਜਾਂਦੀ ਹੈ ਜਿੱਥੇ ਇਸ ਬੋਲੀ ਦਾ ਜਨਮ ਹੋਇਆ ਸੀ। ਦੁਨੀਆ ਭਰ ਵਿੱਚ ਤਕਰੀਬਨ 9 ਕਰੋੜ ਲੋਕਾਂ ਦੁਆਰਾ ਇਹ ਪਹਿਲੀ ਬੋਲੀ ਦੇ ਰੂਪ ਵਿੱਚ ਬੋਲੀ ਜਾਂਦੀ ਹੈ, 19 ਕਰੋੜ ਦੁਆਰਾ ਦੂਜੀ ਅਤੇ ਹੋਰ 20 ਕਰੋੜ ਦੁਆਰਾ ਅਧਿਗਰਹਿਤ ਬੋਲੀ ਦੇ ਰੂਪ ਵਿੱਚ ਇਸਨੂੰ ਬੋਲਦੇ ਹਨ। ਇਸ ਤਰ੍ਹਾਂ ਕੈਨੇਡਾ, ਬੈਲਜੀਅਮ, ਸਵਿਟਜ਼ਰਲੈਂਡ, ਅਫ਼ਰੀਕੀ ਫਰੇਂਕੋਫੋਨ, ਲਕਜ਼ਮਬਰਗ ਅਤੇ ਮੋਨੇਕੋ ਸਮੇਤ ਦੁਨੀਆ ਦੇ 54 ਦੇਸ਼ਾਂ ਵਿੱਚ ਇਸਨੂੰ ਬੋਲਣ ਵਾਲੀਆਂ ਦੀ ਵੱਡੀ ਗਿਣਤੀ ਹੈ। ਇਹ ਸੰਯੁਕਤ ਰਾਸ਼ਟਰ ਦੀਆਂ ਸਾਰੀਆਂ ਸੰਸਥਾਵਾਂ ਦੀ ਅਤੇ ਹੋਰ ਬਹੁਤ ਸਾਰੇ ਅੰਤਰਰਾਸ਼ਟਰੀ ਸੰਗਠਨਾਂ ਦੀ ਵੀ ਆਧਿਕਾਰਕ ਬੋਲੀ ਹੈ।
ਡਾਸ (ਅੰਗਰੇਜ਼ੀ:DOS) ਡਿਸਕ ਓਪਰੇਟਿੰਗ ਸਿਸਟਮ ਦਾ ਇੱਕ ਰੂਪ ਹੈ ਅਤੇ ਇੱਕ ਸਿਸਟਮ ਸਾਫਟਵੇਅਰ ਦੀ ਕਿਸਮ ਹੈ।ਇਹ ਇੱਕ ਤਰਾਂ ਦਾ ਯੂਟੀਲਿਟੀ ਪ੍ਰੋਗਰਾਮ ਹੈ ਕਿਓਂਕਿ ਇੱਕ ਸਿਸਟਮ ਦੀ ਦੇਖਭਾਲ ਰਖਦਾ ਹੈ।ਇਹ ਸਾਡੇ ਦੁਆਰਾ ਕੀ-ਬੋਰਡ ਦੇ ਜਰਿਏ ਦਿੱਤੇ ਹੋਏ ਨਿਰਦੇਸ਼ਾਂ ਨੂੰ ਬਿਜਲਈ ਸੰਕੇਤਾਂ ਵਿੱਚ ਬਦਲਦਾ ਹੈ।ਇਹਨਾਂ ਬਿਜਲਈ ਸੰਕੇਤਾਂ ਨੂੰ ਕੰਪਿਊਟਰ ਬਹੁਤ ਹੀ ਜਲਦੀ ਤੇ ਚੰਗੀ ਤਰਾਂ ਸਮਾਜ ਸਕਦਾ ਹੈ।ਇਹ ਦਿੱਤੇ ਗਏ ਨਿਰਦੇਸ਼ਾਂ ਦੀ ਸੀਪੀਯੂ ਵਿੱਚ ਪਰੋਸੈਸਸਿੰਗ ਕਰਨ ਦਾ ਉਦੇਸ਼ ਦਿੰਦਾ ਹੈ ਤੇ ਪਰੋਸੈਸਸਿੰਗ ਆਊਟਪੁਟ ਨੂੰ ਮੋਨੀਟਰ ਜਾ ਫਿਰ ਕਿਸੇ ਹੋਰ ਆਊਟਪੁਟ ਯੰਤਰ ਪਹੰਚਾਉਣ ਵਿੱਚ ਮਦਦ ਦਿੰਦਾ ਹੈ।ਇਹ ਮੈਮਰੀ ਡਿਸਕ ਉੱਤੇ ਸੰਭਾਲੀਆਂ ਹੋਈਆਂ ਫਾਈਲਾਂ ਅਤੇ ਡਾਇਰੈਕਟਰੀਆਂ ਦੀ ਸੂਚੀ ਤਿਆਰ ਕਰਦਾ ਹੈ ਤੇ ਮੈਮਰੀ ਦੇ ਵਰਤੋਂ ਯੋਗ ਅਤੇ ਖਾਲੀ ਪਈ ਮੈਮਰੀ ਦੀ ਵੀ ਸੂਚੀ ਤਿਆਰ ਕਰਦਾ ਹੈ।ਡਾਸ ਨੂੰ ਸਭ ਤੋ ਪਿਹਲਾਂ ਸੰਨ 1979 ਵਿੱਚ ਇੰਟਲ-8086 ਪਰੋਸੈਸਰ ਲਈ ਬਣਾਇਆ ਗਿਆ ਸੀ ਜਿਸ ਦਾ ਨਾਮ 86 ਡਾਸ ਸੀ।ਹੁਣ ਤੱਕ ਡਾਸ ਦੇ ਲਗਭਗ 6 ਸੰਸਕਰਨ ਆ ਚੁੱਕੇ ਹਨ।
ਯੂਨੀਵਰਸਿਟੀ ਆਫ਼ ਟੋਰਾਂਟੋ (ਯੂ ਆਫ਼ ਟੀ, ਯੂ ਟੋਰਾਂਟੋ, ਜਾਂ ਟੋਰੰਟੋ)ਜਾਂ ਟੋਰਾਂਟੋ ਯੂਨੀਵਰਸਿਟੀ ਟੋਰਾਂਟੋ, ਓਨਟਾਰੀਓ, ਕੈਨੇਡਾ ਵਿੱਚ ਕੁਈਨਜ਼ ਪਾਰਕ ਦੇ ਆਲੇ ਦੁਆਲੇ ਦੇ ਮੈਦਾਨਾਂ ਤੇ ਇੱਕ ਜਨਤਕ ਖੋਜ ਦੀ ਯੂਨੀਵਰਸਿਟੀ ਹੈ। ਇਸ ਦੀ ਸਥਾਪਨਾ ਕਿੰਗਜ਼ ਕਾਲਜ ਦੇ ਰੂਪ ਵਿੱਚ 1827 ਵਿੱਚ ਸ਼ਾਹੀ ਚਾਰਟਰ ਦੁਆਰਾ ਕੀਤੀ ਗਈ ਸੀ, ਜੋ ਉੱਤਰੀ ਕੈਨੇਡਾ ਦੀ ਬਸਤੀ ਵਿੱਚ ਉੱਚ ਸਿਖਲਾਈ ਦੀ ਪਹਿਲੀ ਸੰਸਥਾ ਸੀ। ਮੂਲ ਰੂਪ ਵਿੱਚ ਇਸਦਾ ਕੰਟ੍ਰੋਲ ਚਰਚ ਆਫ਼ ਇੰਗਲੈਂਡ ਦੇ ਹਥ ਵਿੱਚ ਸੀ। ਯੂਨੀਵਰਸਿਟੀ ਨੂੰ ਮੌਜੂਦਾ ਨਾਮ 1850 ਵਿੱਚ ਇੱਕ ਧਰਮਨਿਰਪੱਖ ਸੰਸਥਾ ਬਣਨ ਤੋਂ ਬਾਅਦ ਦਿੱਤਾ ਗਿਆ। ਇੱਕ ਕਾਲਜੀਏਟ ਯੂਨੀਵਰਸਿਟੀ ਦੇ ਰੂਪ ਵਿੱਚ, ਇਸ ਵਿੱਚ ਗਿਆਰਾਂ ਕਾਲਜ ਹਨ, ਜੋ ਕਿ ਚਰਿਤਰ ਅਤੇ ਇਤਿਹਾਸ ਪੱਖੋ ਵੱਖ ਵੱਖ ਹਨ, ਹਰੇਕ ਦੀ ਵਿੱਤੀ ਅਤੇ ਸੰਸਥਾਗਤ ਮਾਮਲਿਆਂ ਬਾਰੇ ਮਹੱਤਵਪੂਰਨ ਖ਼ੁਦਮੁਖ਼ਤਿਆਰੀ ਹੈ। ਸਕਾਰਬਰੋ ਅਤੇ ਮਿਸੀਸੌਗਾ ਵਿੱਚ ਇਸਦੇ ਦੋ ਸੈਟੇਲਾਈਟ ਕੰਪਸ ਹਨ।
ਕਬਰ ਉਹ ਜਗ੍ਹਾ ਹੁੰਦੀ ਹੈ ਜਿੱਥੇ ਇੱਕ ਮੁਰਦਾ (ਆਮ ਤੌਰ 'ਤੇ ਮਨੁੱਖ ਦਾ, ਭਾਵੇਂ ਕਈ ਵਾਰ ਜਾਨਵਰ ਦਾ ਵੀ) ਦਫ਼ਨਾਇਆ ਜਾਂਦਾ ਹੈ। ਕਬਰਾਂ ਆਮ ਤੌਰ 'ਤੇ ਕਬਰਸਤਾਨਾਂ ਜਾਂ ਦਫ਼ਨਾਉਣ ਦੇ ਮੰਤਵ ਲਈ ਵੱਖਰੇ ਖਾਸ ਖੇਤਰਾਂ ਵਿੱਚ ਹੁੰਦੀਆਂ ਹਨ।ਕਿਸੇ ਕਬਰ ਦੇ ਕੁਝ ਵੇਰਵੇ, ਜਿਵੇਂ ਕਿ ਇਸ ਦੇ ਅੰਦਰ ਪਏ ਸਰੀਰ ਦੀ ਸਥਿਤੀ ਅਤੇ ਸਰੀਰ ਨਾਲ ਮਿਲੀਆਂ ਕੋਈ ਵੀ ਚੀਜ਼ਾਂ, ਪੁਰਾਤੱਤਵ-ਵਿਗਿਆਨੀਆਂ ਲਈ ਜਾਣਕਾਰੀ ਪ੍ਰਦਾਨ ਕਰ ਸਕਦੀਆਂ ਹਨ ਕਿ ਸਰੀਰ ਆਪਣੀ ਮੌਤ ਤੋਂ ਪਹਿਲਾਂ ਕਿਵੇਂ ਜੀਉਂਦਾ ਸੀ, ਜਿਸ ਵਿੱਚ ਉਹ ਸਮਾਂ ਜਿਸ ਵਿੱਚ ਇਹ ਰਹਿੰਦਾ ਸੀ ਅਤੇ ਸਭਿਆਚਾਰ ਜਿਸਦਾ ਇਹ ਹਿੱਸਾ ਸੀ ਵੀ ਸ਼ਾਮਲ ਹੁੰਦਾ ਹੈ।
ਕਾਰਡਿਫ਼ (/ˈkɑrdɪf/; ਵੇਲਜ਼ੀ: Caerdydd ਵੈਲਸ਼ ਉਚਾਰਨ: [kairˈdiːð, kaˑɨrˈdɨːð]) ਵੇਲਜ਼ ਦੀ ਰਾਜਧਾਨੀ ਅਤੇ ਸੰਯੁਕਤ ਬਾਦਸ਼ਾਹੀ ਦਾ ਦਸਵਾਂ ਸਭ ਤੋਂ ਵੱਡਾ ਸ਼ਹਿਰ ਹੈ। ਇਹ ਦੇਸ਼ ਦਾ ਪ੍ਰਮੁੱਖ ਵਪਾਰਕ ਕੇਂਦਰ, ਜ਼ਿਆਦਾਤਰ ਸੱਭਿਆਚਾਰਕ ਅਤੇ ਖੇਡ-ਸੰਬੰਧੀ ਸੰਸਥਾਵਾਂ ਅਤੇ ਵੇਲਜ਼ੀ ਮੀਡੀਆ ਦਾ ਅਧਾਰ ਅਤੇ ਵੇਲਜ਼ ਦੀ ਰਾਸ਼ਟਰੀ ਸਭਾ ਦਾ ਟਿਕਾਣਾ ਹੈ। ਇਕਾਤਮਕ ਇਖ਼ਤਿਆਰੀ ਖੇਤਰ ਦੀ ਅਬਾਦੀ 2011 ਦੇ ਮੱਧ ਵਿੱਚ 861,400 ਮੰਨੀ ਗਈ ਸੀ ਜਦਕਿ 2009 ਵਿੱਚ ਵਡੇਰੀ ਸ਼ਹਿਰੀ ਜੋਨ ਦੀ ਅਬਾਦੀ 346,100 ਸੀ। ਇਹ ਇੱਕ ਮਹੱਤਵਪੂਰਨ ਸੈਰ-ਸਪਾਟਾ ਕੇਂਦਰ ਅਤੇ ਵੇਲਜ਼ ਦਾ ਸਭ ਤੋਂ ਵੱਧ ਪ੍ਰਸਿੱਧ ਸੈਲਾਨੀ ਮੰਜ਼ਿਲ ਹੈ ਜਿੱਥੇ 2010 ਵਿੱਚ 1.83 ਕਰੋੜ ਲੋਕ ਘੁੰਮਣ ਆਏ।
ਰੇਈਨਾ ਸੋਫ਼ੀਆ ਕੌਮੀ ਕਲਾ ਕੇਂਦਰ ਅਜਾਇਬਘਰ
ਰੀਏਨੇ ਸੋਫੀਆ ਰਾਸ਼ਟਰੀ ਕਲਾ ਕੇਂਦਰ ਅਜਾਇਬਘਰ 20ਵੀਂ ਸਦੀ ਦੀ ਕਲਾ ਨਾਲ ਸੰਬੰਧਿਤ ਸਪੇਨ ਦਾ ਰਾਸ਼ਟਰੀ ਅਜਾਇਬਘਰ ਹੈ। 1978 ਵਿੱਚ ਇਸਨੂੰ ਬੀਏਨ ਦੇ ਇੰਤੇਰੇਸ ਕੁਲਤੂਰਾਲ ਘੋਸ਼ਿਤ ਕੀਤਾ ਗਿਆ। ਇਸ ਦਾ ਉਦਘਾਟਨ 10 ਸਤੰਬਰ 1992 ਨੂੰ ਕੀਤਾ ਗਿਆ ਅਤੇ ਇਸ ਦਾ ਨਾਂ ਰਾਣੀ ਸੋਫੀਆ ਦੇ ਨਾਂ ਉੱਤੇ ਰੱਖਿਆ ਗਿਆ।
ਤੱਤ (ਪੁਰਾਤਨ ਯੂਨਾਨੀ: Στοιχεῖα Stoicheia) ਇੱਕ ਗਣਿਤਕ ਗ੍ਰੰਥ ਹੈ ਜਿਸ ਵਿਚ 13 ਕਿਤਾਬਾਂ ਹਨ, ਜੋ ਅਲੈਗਜ਼ੈਂਡਰੀਆ, ਟੋਲੇਮਿਕ ਮਿਸ਼ਰ (ਅੰ. 300 ਈਪੂ) ਵਿਚ ਪੁਰਾਤਨ ਯੂਨਾਨੀ ਗਣਿਤ-ਸ਼ਾਸਤਰੀ ਯੂਕਲਿਡ ਦੇ ਨਾਮ ਲੱਗਦੀ ਹੈ, ਇਹ ਪਰਿਭਾਸ਼ਾਵਾਂ , ਅਨੁਮਾਨਾਂ, ਪ੍ਰਸਤਾਵਾਂ (ਥਿਊਰਮਾਂ ਅਤੇ ਰਚਨਾਵਾਂ), ਅਤੇ ਪ੍ਰਸਤਾਵਾਂ ਦੇ ਗਣਿਤਕ ਪ੍ਰਮਾਣਾਂ ਦਾ ਸੰਗ੍ਰਹਿ ਹੈ। ਕਿਤਾਬਾਂ ਵਿਚ ਪਲੇਨ ਅਤੇ ਸੌਲਿਡ ਯੂਕਲੀਡੀਅਨ ਜਿਓਮੈਟਰੀ, ਐਲੀਮੈਂਟਰੀ ਨੰਬਰ ਥਿਊਰੀ, ਅਤੇ ਅਸਮਮਾਪੀ ਲਾਈਨਾਂ ਸ਼ਾਮਲ ਹਨ। ਤੱਤ ਗਣਿਤ ਦਾ ਸਭ ਤੋਂ ਪੁਰਾਣਾ, ਵੱਡੇ ਪੈਮਾਨੇ ਦਾ ਨਿਗਮਨੀ ਅਧਿਐਨ ਹੈ। ਇਸ ਨੇ ਤਰਕ ਅਤੇ ਆਧੁਨਿਕ ਵਿਗਿਆਨ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਅਤੇ ਇਸਦੀ ਲਾਜ਼ੀਕਲ ਸਖਤੀ ਨੂੰ 19 ਵੀਂ ਸਦੀ ਤੱਕ ਮਾਤ ਨਹੀਂ ਸੀ ਪਾ ਸਕਿਆ। .
ਆਈ ਬੀ ਐਮ ਜੋ ਅੰਤਰਰਾਸ਼ਟਰੀ ਵਪਾਰ ਮਸ਼ੀਨ ਨਿਗਮ, ਦਾ ਸੰਖਿਪਤ ਰੂਪ ਹੈ ਅਤੇ ਬਿਗ ਬਲੂ, ਇਸ ਦਾ ਉਪਨਾਮ ਹੈ, ਬਹੁਰਾਸ਼ਟਰੀ ਕੰਪਿਊਟਰ ਤਕਨੀਕੀ ਅਤੇ ਸਲਾਹਕਾਰ (consulting) ਨਿਗਮ ਦਾ ਮੁੱਖਆਲਾ ਅਰਮੋਂਕ, ਨਿਊਯਾਰਕ (Armonk, New York), ਸੰਯੁਕਤ ਰਾਸ਼ਟਰ ਅਮਰੀਕਾ ਵਿੱਚ ਹੈ।19ਵੀਂ ਸਦੀ ਦੇ ਅਨਵਰਤ ਇਤਹਾਸ ਦੇ ਨਾਲ ਸੂਚਨਾ ਪ੍ਰੋਦਯੋਗਿਕੀ ਕੰਪਨੀਆਂ ਵਿੱਚੋਂ ਇਹ ਇੱਕ ਹੈ। ਆਈ ਬੀ ਐਮ ਕੰਪਿਊਟਰ ਹਾਰਡਵੇਅਰ ਅਤੇ ਸਾਫਟਵੇਅਰ ਬਣਾਉਂਦੀ ਅਤੇ ਬੇਚਦੀ ਹੈ, ਅਤੇ ਮੇਨਫਰੇਮ ਕੰਪਿਊਟਰ (mainframe computer) ਤੋਂ ਨੈਨੋ ਟੇਕਨੋਲਾਜੀ ਦੇ ਖੇਤਰ ਤੱਕ ਆਧਾਰ ਭੁਤ ਸੇਵਾਵਾਂ, ਹੋਸਟਿੰਗ ਸੇਵਾਵਾਂ (hosting services) ਅਤੇ ਸਲਾਹਕਾਰ ਸੇਵਾਵਾਂ (consulting services) ਵੀ ਪ੍ਰਦਾਨ ਕਰਦੀ ਹੈ। ਆਈ ਬੀ ਐਮ ਆਪਣੇ ਹਾਲ ਹੀ ਦੇ ਇਤਹਾਸ ਦੇ ਕਾਰਨ 388,000 ਕਰਮਚਾਰੀਆਂ ਦੇ ਨਾਲ ਦੁਨੀਆ ਦੀ ਸਭ ਤੋਂ ਵੱਡੀ ਕੰਪਿਊਟਰ ਕੰਪਨੀ ਵਜੋਂ ਜਾਣੀ ਜਾਂਦੀ ਹੈ, ਆਈ ਬੀ ਐਮ ਸੰਸਾਰ ਦੀ ਸਭ ਤੋਂ ਵੱਡੀ ਸੂਚਨਾ ਤਕਨੀਕੀ ਨਯੋਜਕ ਹੈ। ਹੇਵਲੇਟ ਪੇਕਾਰਡ (Hewlett - Packard) ਦੇ ਡਿੱਗਣ ਦੇ ਬਾਵਜੂਦ 2006, ਤੱਕ ਦੇ ਕੁਲ ਕਮਾਈ ਵਿੱਚ ਇਹ ਸਭ ਤੋਂ ਜਿਆਦਾ ਲਾਭਦਾਇਕ ਰਿਹਾ।ਅਮਰੀਕਾ ਉੱਤੇ ਆਧਾਰਿਤ ਹੋਰ ਪ੍ਰੋਦਯੋਗਿਕੀ ਕੰਪਨੀ ਵਿੱਚ ਆਈ ਬੀ ਏਂਸਭ ਤੋਂ ਜਿਆਦਾ ਪੇਟੰਟ ਹੈ . ਤਕਰੀਬਨ 170 ਦੇਸ਼ਾਂ ਵਿੱਚ ਇਸ ਦੇ ਇੰਜਿਨਿਅਰ ਅਤੇ ਸਲਾਹਕਾਰ ਹਨ, ਅਤੇ ਆਈ ਬੀ ਏਂਅਨੁਸੰਧਾਨ (IBM Research) ਲਈ ਦੁਨੀਆ ਭਰ ਵਿੱਚ ਅੱਠਪ੍ਰਯੋਗਸ਼ਾਲਾਵਾਂਹਨ . ਆਈ ਬੀ ਏਂਦੇ ਕਰਮਚਾਰੀਆਂ ਨੇ ਤਿੰਨ ਨੋਬੇਲ ਪੁਰਸਕਾਰ, ਚਾਰ ਟੂਰਿੰਗ ਪੁਰੂਸਕਾਰ (Turing Award), ਪੰਜ ਰਾਸ਼ਟਰੀ ਪ੍ਰੋਦਯੋਗਿਕੀ ਪਦਕ (National Medals of Technology), ਅਤੇ ਪੰਜ ਰਾਸ਼ਟਰੀ ਵਿਗਿਆਨਂ ਪਦਕ (National Medals of Science) ਅਰਜਿਤ ਕੀਤੀ ਹੈ .
ਸਟੈਫਨੀ ਵਿਕਟੋਰੀਆ ਐਲਨ (ਜਨਮ 14 ਦਸੰਬਰ 1991), ਜੋ ਉਸਦੇ ਸਟੇਜ ਨਾਮ ਸਟੀਫਲੋਨ ਡੌਨ ਦੁਆਰਾ ਜਾਣੀ ਜਾਂਦੀ ਹੈ, ਇੱਕ ਬ੍ਰਿਟਿਸ਼ ਰੈਪਰ ਅਤੇ ਗਾਇਕਾ ਹੈ। ਫ੍ਰੈਂਚ ਮੋਂਟਾਨਾ ਦੀ ਵਿਸ਼ੇਸ਼ਤਾ ਵਾਲੇ ਉਸਦੇ 2017 ਸਿੰਗਲ " ਹਾਰਟਿਨ' ਮੀ " ਤੋਂ ਬਾਅਦ ਉਹ ਯੂਕੇ ਸਿੰਗਲਜ਼ ਚਾਰਟ ' ਤੇ 7ਵੇਂ ਨੰਬਰ 'ਤੇ ਪਹੁੰਚੀ। 2016 ਵਿੱਚ, ਐਲਨ ਨੇ ਆਪਣੀ ਪਹਿਲੀ ਮਿਕਸਟੇਪ ਰੀਅਲ ਟਿੰਗ ਨੂੰ ਜਾਰੀ ਕੀਤਾ ਅਤੇ 2018 ਵਿੱਚ ਇੱਕ ਹੋਰ ਮਿਕਸਟੇਪ, ਸਿਕਿਓਰ, ਜਾਰੀ ਕੀਤਾ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਨਵਾਂ ਸਾਲ ਉਹ ਸਮਾਂ ਹੁੰਦਾ ਹੈ ਜਦੋਂ ਪੁਰਾਣਾ ਕਲੰਡਰ ਸਾਲ ਮੁੱਕਦਾ ਹੈ ਅਤੇ ਨਵਾਂ ਕਲੰਡਰ ਸਾਲ ਸ਼ੁਰੂ ਹੁੰਦਾ ਹੈ। ਬਹੁਤ ਸਾਰੇ ਸੱਭਿਆਚਾਰਾਂ ਵਿੱਚ, ਇਸ ਘਟਨਾ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਮਨਾਇਆ ਜਾਂਦਾ ਹੈ। ਦੁਨੀਆ ਭਰ ਵਿੱਚ ਅੱਜ ਗ੍ਰੇਗਰੀ ਕੈਲੰਡਰ ਵਾਲਾ ਨਵਾਂ ਸਾਲ ਮਨਾਇਆ ਜਾਣ ਲੱਗ ਪਿਆ ਹੈ। ਇਹ ਪੁਰਾਣੇ ਰੋਮਨ ਕੈਲੰਡਰ ਅਤੇ ਉਸ ਦੀ ਥਾਂ ਲਾਗੂ ਕੀਤੇ ਜੂਲੀਅਨ ਕੈਲੰਡਰ ਦੋਨਾਂ ਦੇ ਅਨੁਸਾਰ ਹੀ 1 ਜਨਵਰੀ (ਨਵਾਂ ਸਾਲ ਦਿਵਸ) ਨੂੰ ਪੈਂਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਕੁਚੀਪੁੜੀ ( ਤੇਲਗੂ : 4) ਆਂਧਰਾ ਪ੍ਰਦੇਸ਼, ਭਾਰਤ ਦਾ ਇੱਕ ਪ੍ਰਸਿੱਧ ਨਾਚ ਹੈ। ਇਹ ਸਾਰੇ ਦੱਖਣੀ ਭਾਰਤ ਵਿੱਚ ਮਸ਼ਹੂਰ ਹੈ । ਇਸ ਨਾਚ ਦਾ ਨਾਮ ਕ੍ਰਿਸ਼ਨ ਜ਼ਿਲੇ ਦੇ ਦਿਵੀ ਤਾਲੁਕ ਵਿੱਚ ਸਥਿਤ ਕੁਚੀਪੁੜੀ ਪਿੰਡ ਤੋਂ ਲਿਆ ਗਿਆ ਹੈ। ਜਿਥੇ ਰਹਿੰਦੇ ਬ੍ਰਾਹਮਣ ਇਸ ਰਵਾਇਤੀ ਨਾਚ ਦਾ ਅਭਿਆਸ ਕਰਦੇ ਹਨ। ਪਰੰਪਰਾ ਅਨੁਸਾਰ ਕੁਚੀਪੁੜੀ ਨ੍ਰਿਤ ਅਸਲ ਵਿੱਚ ਸਿਰਫ ਮਰਦਾਂ ਦੁਆਰਾ ਪੇਸ਼ ਕੀਤਾ ਜਾਂਦਾ ਸੀ ,ਅਤੇ ਉਹ ਵੀ ਸਿਰਫ ਬ੍ਰਾਹਮਣ ਭਾਈਚਾਰੇ ਦੇ ਮਰਦਾਂ ਦੁਆਰਾ। ਇਨ੍ਹਾਂ ਬ੍ਰਾਹਮਣ ਪਰਿਵਾਰਾਂ ਨੂੰ ਕੁਚੀਪੁੜੀ ਦਾ ਭਾਗਵਥਾਲੂ ਕਿਹਾ ਜਾਂਦਾ ਸੀ। ਕੁਚੀਪੁੜੀ ਦੇ ਭਾਗਵਥਾਲੂ ਬ੍ਰਾਹਮਣਾਂ ਦਾ ਪਹਿਲਾ ਸਮੂਹ ਲਗਭਗ 1502.ਈਸਵੀ ਦਾ ਗਠਨ ਕੀਤਾ ਗਿਆ ਸੀ. ਉਨ੍ਹਾਂ ਦੇ ਪ੍ਰੋਗਰਾਮ ਦੇਵਤਿਆਂ ਨੂੰ ਸਮਰਪਿਤ ਕੀਤੇ ਗਏ ਸਨ. ਮਸ਼ਹੂਰ ਕਹਾਣੀਆਂ ਦੇ ਅਨੁਸਾਰ, ਕੁਚੀਪੁੜੀ ਨਾਚ ਨੂੰ ਦੁਬਾਰਾ ਪਰਿਭਾਸ਼ਤ ਕਰਨ ਦਾ ਕੰਮ ਇੱਕ ਕ੍ਰਿਸ਼ਨ-ਧਰਮੀ ਸੰਤ ਸਿੱਧੇਂਦਰ ਯੋਗੀ ਦੁਆਰਾ ਕੀਤਾ ਗਿਆ ਸੀ। ਕੁਚੀਪੁੜੀ ਦੇ ਪੰਦਰਾਂ ਬ੍ਰਾਹਮਣ ਪਰਿਵਾਰਾਂ ਨੇ ਇਸ ਰਵਾਇਤ ਨੂੰ ਪੰਜ ਸਦੀਆਂ ਤੋਂ ਵੀ ਵੱਧ ਸਮੇਂ ਤੋਂ ਜਾਰੀ ਰੱਖਿਆ ਹੈ। ਵੇਦਾਂਤਥ ਲਕਸ਼ਮੀ ਨਾਰਾਇਣ, ਚਿੰਤਾ ਕ੍ਰਿਸ਼ਨ ਮੂਰਤੀ ਅਤੇ ਤਦੇਪੱਲੀ ਪਰਾਇਆ ਵਰਗੇ ਉੱਘੇ ਗੁਰੂਆਂ ਨੇ ਇਸ ਵਿਚ includingਰਤਾਂ ਨੂੰ ਸ਼ਾਮਲ ਕਰਕੇ ਨਾਚ ਨੂੰ ਹੋਰ ਨਿਖਾਰਿਆ ਹੈ।ਡਾ: ਵੇਮਪਾਠੀ ਛੀਨਾ ਸਤਿਆਮ ਨੇ ਇਸ ਵਿਚ ਕਈ ਨਾਚ ਨਾਟਕ ਸ਼ਾਮਲ ਕੀਤੇ ਅਤੇ ਕਈ ਇਕੱਲਾ ਪ੍ਰਦਰਸ਼ਨਾਂ ਦਾ ਡਾਂਸ structureਾਂਚਾ ਬਣਾਇਆ ਅਤੇ ਇਸ ਤਰ੍ਹਾਂ ਨ੍ਰਿਤ ਰੂਪ ਦੀ ਦੂਰੀ ਨੂੰ ਵਧਾ ਦਿੱਤਾ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾboutsikhs.com/sikh-martyrs/sikh-martyrs-sahibzada-ajit-singh-ji-amp-jujhar-singh-ji | title=ਸਾਹਿਬਜਾਂਦਾ ਅਜੀਤ ਸਿੰਘ ਜੀ | publisher=allaboutsikhs.com | date=01 ਨਵੰਬਰ 2012 | accessdate=ਨਵੰਬਰ 01, 2012}}</ref>। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਐਲਫ਼ਰੈਡ ਬਰਨਹਾਰਡ ਨੋਬਲ (ਸਵੀਡਨੀ: [ˈǎlfrɛd nʊˈbɛlː] ( ਸੁਣੋ); 21 ਅਕਤੂਬਰ 1833 – 10 ਦਸੰਬਰ 1896) ਇੱਕ ਸਵੀਡਿਸ਼ ਕੈਮਿਸਟ, ਇੰਜੀਨੀਅਰ, ਖੋਜੀ, ਵਪਾਰੀ ਅਤੇ ਪਰਉਪਕਾਰੀ ਸੀ। ਉਹ ਨੋਬਲ ਪੁਰਸਕਾਰ ਸਥਾਪਤ ਕਰਨ ਲਈ ਆਪਣੀ ਕਿਸਮਤ ਨੂੰ ਸੌਂਪਣ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਹੈ, ਹਾਲਾਂਕਿ ਉਸਨੇ ਆਪਣੇ ਜੀਵਨ ਕਾਲ ਵਿੱਚ 355 ਪੇਟੈਂਟ ਰੱਖਦੇ ਹੋਏ ਵਿਗਿਆਨ ਵਿੱਚ ਕਈ ਮਹੱਤਵਪੂਰਨ ਯੋਗਦਾਨ ਵੀ ਦਿੱਤੇ। ਨੋਬਲ ਦੀ ਸਭ ਤੋਂ ਮਸ਼ਹੂਰ ਕਾਢ ਡਾਇਨਾਮਾਈਟ ਸੀ, ਜੋ ਕਿ ਨਾਈਟ੍ਰੋਗਲਿਸਰੀਨ ਦੀ ਵਿਸਫੋਟਕ ਸ਼ਕਤੀ ਨੂੰ ਵਰਤਣ ਦਾ ਇੱਕ ਸੁਰੱਖਿਅਤ ਅਤੇ ਆਸਾਨ ਸਾਧਨ ਸੀ; ਇਸਨੂੰ 1867 ਵਿੱਚ ਪੇਟੈਂਟ ਕੀਤਾ ਗਿਆ ਸੀ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਫ਼ਰਾਂਸੇ ਪਰੇਸੇਰਨਫਰਮਾ:Efn-lr (ਉਚਾਰਨ [fɾanˈtsɛ pɾɛˈʃeːɾən] ( ਸੁਣੋ)ਉਚਾਰਨ [fɾanˈtsɛ pɾɛˈʃeːɾən] ( ਸੁਣੋ)) (2 ਜਾਂ 3 ਦਸੰਬਰ 1800ਫਰਮਾ:Efn-lr – 8 ਫਰਵਰੀ 1849) ਇੱਕ 19 ਵੀਂ ਸਦੀ ਦੇ ਰੋਮਾਂਟਿਕ ਸਲੋਵਨ ਕਵੀ ਸੀ, ਜਿਸ ਨੂੰ ਐਸੇ ਕਵੀ ਵਜੋਂ ਬਿਹਤਰੀਨ ਜਾਣਿਆ ਜਾਂਦਾ ਹੈ ਜਿਸ ਨੇ ਆਪ ਤੋਂ ਬਾਅਦ ਦੇ ਦਰਅਸਲ ਸਾਰੇ ਸਲੋਵੇਨ ਸਾਹਿਤ ਨੂੰ ਪ੍ਰੇਰਿਤ ਕੀਤਾ ਹੈ ਅਤੇ ਆਮ ਤੌਰ 'ਤੇ ਉਹ ਸਭ ਤੋਂ ਵੱਡੇ ਸਲੋਵਨ ਕਲਾਸੀਕਲ ਲੇਖਕ ਵਜੋਂ ਜਾਣਿਆ ਜਾਂਦਾ ਹੈ। ਉਸ ਨੇ ਕੁਝ ਉੱਚ ਕੁਆਲਿਟੀ ਦੀਆਂ ਮਹਾਂਕਾਵਿ ਕਵਿਤਾਵਾਂ ਲਿਖੀਆਂ, ਉਦਾਹਰਨ ਲਈ, ਪਹਿਲਾ ਸਲੋਵਨ ਬੈਲਡ ਅਤੇ ਪਹਿਲਾ ਸਲੋਵੇਨ ਮਹਾਂਕਾਵਿ। ਮੌਤ ਦੇ ਬਾਅਦ, ਉਹ ਸਲੋਵੇਨ ਲਿਟਰੇਰੀ ਕੈਨਨ ਦਾ ਮੋਹਰੀ ਨਾਮ ਬਣ ਗਿਆ।ਉਸ ਨੇ ਆਪਣੇ ਨਾਖ਼ੁਸ਼ ਪਿਆਰ ਦੇ ਮੋਟਿਫ਼ ਇੱਕ ਦੁਖੀ, ਗ਼ੁਲਾਮ ਮਾਤਭੂਮੀ ਨਾਲ ਜੋੜ ਕੇ ਇੱਕ ਕੀਤ੍ਵ। ਖ਼ਾਸ ਕਰਕੇ ਸਲੋਵੇਨ ਭੂਮੀਆਂ ਵਿੱਚ ਦੂਜੇ ਵਿਸ਼ਵ ਯੁੱਧ ਤੋਂ ਬਾਅਦ, ਪਰੇਸੇਰਨ ਦੇ ਮੋਟਿਫ਼ਾਂਂ ਵਿਚੋਂ ਇਕ, "ਦੁਸ਼ਮਣ ਕਿਸਮਤ", ਨੂੰ ਸਲੋਵੇਨੀਆ ਦੇ ਲੋਕਾਂ ਨੇ ਇੱਕ ਰਾਸ਼ਟਰੀ ਮਿਥ ਵਜੋਂ ਅਪਣਾ ਲਿਆ, ਅਤੇ ਪਰੇਸੇਰਨ ਨੂੰ ਸਲੋਵੇਨ ਸੱਭਿਆਚਾਰ ਵਿੱਚ ਹਵਾ ਵਾਂਗ ਹਰ ਥਾਂ ਵਿਆਪਕ ਮੰਨਿਆ ਜਾਣ ਲੱਗ ਪਿਆ। ਆਪਣੇ ਜੀਵਨ ਕਾਲ ਦੇ ਦੌਰਾਨ, ਪਰੇਸੇਰਨ ਸਿਵਲ ਅਤੇ ਧਾਰਮਿਕ ਸਥਾਪਤੀ ਦੇ ਨਾਲ-ਨਾਲ ਲੁਵਲੀਜਾਨਾ ਦੀ ਸੂਬਾਈ ਬੁਰਜ਼ਵਾਜ਼ੀ ਦੇ ਨਾਲ ਟਕਰਾ ਵਿੱਚ ਹੀ ਰਿਹਾ। ਉਹ ਸ਼ਰਾਬ ਪੀਣ ਦੀਆਂ ਗੰਭੀਰ ਸਮੱਸਿਆਵਾਂ ਦਾ ਸ਼ਿਕਾਰ ਹੋ ਗਿਆ ਅਤੇ ਵਾਰ ਵਾਰ ਠੁਕਰਾਏ ਜਾਣ ਦਾ ਸਾਹਮਣਾ ਕਰਦੇ ਹੋਏ ਅਤੇ ਆਪਣੇ ਸਭ ਤੋਂ ਨਜ਼ਦੀਕੀ ਦੋਸਤਾਂ ਵਿੱਚੋਂ ਬਹੁਤਿਆਂ ਨੂੰ ਦੁਖਦਾਈ ਤੌਰ 'ਤੇ ਮਰਦੇ ਵੇਖਦਿਆਂ ਉਸਨੇ ਘੱਟੋ-ਘੱਟ ਦੋ ਮੌਕਿਆਂ ਤੇ ਆਪਣੀ ਜਾਨ ਲੈਣ ਦੀ ਕੋਸ਼ਿਸ਼ ਕੀਤੀ। ਉਸ ਦੀ ਪ੍ਰਗੀਤਕ ਕਵਿਤਾ ਆਪਣੀ ਮਾਤਭੂਮੀ ਲਈ, ਪੀੜਤ ਮਾਨਵਤਾ ਲਈ ਪ੍ਰੇਮ ਅਤੇ ਉਸ ਦੀ ਪ੍ਰੇਮਿਕਾ ਜੁਲੀਜਾ ਪ੍ਰਾਇਮਿਕ ਨਾਲ ਨਾਕਾਮ ਪਿਆਰ ਨੂੰ ਸਮਰਪਿਤ ਸੀ। ਹਾਲਾਂਕਿ ਉਸਨੇ ਸਲੋਵੀਨ ਵਿੱਚ ਲਿਖਿਆ, ਪਰ ਕੁਝ ਕਵਿਤਾਵਾਂ ਜਰਮਨ ਵਿੱਚ ਲਿਖੀਆਂ। ਉਹ ਕਾਰਨੀਓਲਾ ਵਿੱਚ ਰਹਿੰਦਾ ਸੀ, ਇਸ ਲਈ ਉਸ ਨੇ ਪਹਿਲਾਂ ਆਪਣੇ ਆਪ ਨੂੰ ਇੱਕ ਕਾਰਨੀਓਲਨ ਸਮਝਦਾ ਸੀ, ਪਰ ਹੌਲੀ ਹੌਲੀ ਉਸ ਨੇ ਵਧੇਰੇ ਵਿਆਪਕ ਸਲੋਵੇਨ ਪਛਾਣ ਆਪਣਾ ਲਈ। ਉਸ ਦੀਆਂ ਕਵਿਤਾਵਾਂ ਅੰਗਰੇਜ਼ੀ, ਫਰਾਂਸੀਸੀ, ਜਰਮਨ, ਇਤਾਲਵੀ, ਸਪੈਨਿਸ਼, ਹੰਗਰੀ, ਸਲੋਵਾਕ, ਪੋਲਿਸ਼, ਰੂਸੀ, ਯੂਕਰੇਨੀ, ਬੇਲਾਰੂਸੀ, ਬੰਗਾਲੀ ਅਤੇ ਨਾਲ ਹੀ ਸਾਬਕਾ ਯੂਗੋਸਲਾਵੀਆ ਦੀਆਂ ਸਾਰੀਆਂ ਭਾਸ਼ਾਵਾਂ ਵਿੱਚ ਅਨੁਵਾਦ ਕੀਤੀਆਂ ਗਈਆਂ ਹਨ ਅਤੇ 2013 ਵਿੱਚ ਉਸ ਦੀਆਂ ਸਮੁਚੀਆਂ ਕਵਿਤਾਵਾਂ ਦਾ ਸੰਗ੍ਰਹਿ ਫਰਾਂਸੀਸੀ ਵਿੱਚ ਅਨੁਵਾਦ ਕੀਤਾ ਗਿਆ ਸੀ। .
ਸਾਹਿਬਜ਼ਾਦਾ ਜੁਝਾਰ ਸਿੰਘ ਜੀ (14 ਮਾਰਚ 1691 – 7 ਦਸੰਬਰ 1705) ਗੁਰੂ ਗੋਬਿੰਦ ਸਿੰਘ ਦਾ ਦੂਜਾ ਪੁੱਤਰ ਸੀ ਅਤੇ ਉਸਦਾ ਜਨਮ ਅਨੰਦਪੁਰ ਸਾਹਿਬ ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ। ਸਾਹਿਬਜ਼ਾਦਿਆਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ। ਪਿਤਾ ਗੁਰੂ ਨੇ ਹੱਸਦੇ-ਹੱਸਦੇ ਉਹਨਾਂ ਨੂੰ ਪੰਜ ਸਿੰਘਾਂ ਨਾਲ ਮੈਦਾਨੇ-ਜੰਗ ਵਿੱਚ ਭੇਜਿਆ। ਜਿਵੇਂ ਹੀ ਸਾਹਿਬਜ਼ਾਦਾ ਮੈਦਾਨੇ ਜੰਗ ਵਿੱਚ ਆਇਆ। ਬੱਚੇ ਜਿਹੇ ਨੂੰ ਵੇਖ ਕੇ ਸਾਰੀ ਮੁਗਲ ਫੌਜ ਇੱਕੋ ਵਾਰ ਟੁੱਟ ਪਈ। ਗੁਰੂ ਜੀ ਨੇ ਇਹ ਵੇਖਦਿਆ ਹੀ ਗੜ੍ਹੀ ਵਿੱਚੋਂ ਤੀਰਾਂ ਦਾ ਬਾਰਸ਼ ਆਰੰਭ ਕਰ ਦਿੱਤੀ। ਤੀਰਾਂ ਦੀ ਛਾਵੇਂ ਸਾਹਿਬਜਾਂਦਾ ਜੁਝਾਰ ਸਿੰਘ ਜੀ ਅੱਗੇ ਵੱਧਦੇ ਹੋਏ ਵੈਰੀਆਂ ਦੇ ਆਹੂ ਲਾਹੁਣ ਲੱਗੇ। ਬੜੇ ਘਮਸਾਨ ਦਾ ਯੁੱਧ ਹੋਇਆ। ਕਈਆਂ ਨੂੰ ਪਾਰ ਬੁਲਾ ਕੇ ਅੰਤ ਸਾਹਿਬਜਾਂਦਾ ਜੁਝਾਰ ਸਿੰਘ ਜੀ ਵੀ ਸ਼ਹੀਦ ਹੋ ਗਏ।
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੇ ਪੁੰਜ ਅਮਰ ਸ਼ਹੀਦ ਹਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1619 ਈ: ਵਿੱਚ ਹੋਇਆ। ਇੱਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਭਾਰਤ ਦੇਸ਼ ਦੀ ਪਹਿਲੀ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇੱਕ ਨਵਾਂ ਮੋੜ ਦੇਵੇਗੀ ਅਤੇ ਭਾਰਤੀ ਨਾਰੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰਤੀ ਨਾਰੀ ਦਾ ਜੀਵਨ ਇੱਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਨੂੰ ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਮਧਾਣੀ ਇੱਕ ਲੱਕੜ ਦਾ ਲਗਪਗ ਢਾਈ ਤਿੰਨ ਫੁੱਟ ਦਾ ਗੋਲ ਡੰਡਾ ਹੁੰਦਾ ਹੈ ਜਿਸ ਦੇ ਹੇਠਲੇ ਸਿਰੇ ਤੇ ਪੌਣੀ ਕੁ ਗਿੱਠ ਦੇ ਦੋ ਟੁੱਕੜੇ, ਚਰਖੜੀ (ਕਰਾਸ) ਵਰਗੇ ਫਿੱਟ ਕੀਤੇ ਹੁੰਦੇ ਹਨ। ਡੰਡੇ ਦੇ ਉੱਪਰਲੇ ਸਿਰੇ ਤੇ ਕੁਝ ਵੱਢੇ ਜਿਹੇ ਗੋਲਾਈ ਵਿੱਚ ਹੁੰਦੇ ਹਨ। ਇਹ ਡੋਰੀ ਭਾਵ ਨੇਤਰੇ ਦਾ ਆਲੇ ਦੁਆਲੇ ਵਲ਼ ਦੇ ਕੇ ਮਧਾਣੀ ਚਲਾਉਣ ਦੇ ਮੰਤਵ ਲਈ ਹੁੰਦੇ ਹਨ। ਇਸ ਦੇ ਬਾਅਦ ਵਾਰੀ ਆਉਂਦੀ ਹੈ ਚਾਟੀ ਦੀ, ਜੋ ਮਿੱਟੀ ਦਾ ਖੁਲ੍ਹਾ ਭਾਂਡਾ ਹੁੰਦਾ ਹੈ। ਇਸ ਵਿੱਚ ਜੰਮਿਆ ਹੋਇਆ ਦੁੱਧ ਉਲਟ ਕੇ ਦੁੱਧ ਰਿੜਕਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਂਦੀ ਹੈ। ਇਸ ਤੋਂ ਅੱਗੇ ਗੱਲ ਕਰੀਏ ਕੁੜ ਦੀ। ਇਹ ਇੱਕ ਲੱਕੜ ਦਾ ਯੂ ਸ਼ਕਲ ਦੀ ਬਣਾਵਟ ਦਾ ਹੋਲਡਰ ਹੁੰਦਾ ਹੈ ਜਿਸ ਦੇ ਦੋਹਾਂ ਸਿਰਿਆਂ ਤੇ ਇੱਕ ਪੱਕੀ ਡੋਰੀ ਬੰਨ੍ਹੀ ਹੁੰਦੀ ਹੈ,ਜਿਸ ਨੂੰ ਚਾਟੀ ਤੇ ਰੱਖ ਕੇ ਵਿੱਚੋਂ ਮਧਾਣੀ ਦਾ ਡੰਡਾ ਲੰਘਾ ਕੇ ਚਾਟੀ ਘੜਵੰਜੀ ਤੇ ਰੱਖ ਕੇ ਘੜਵੰਜੀ ਤੇ ਲੱਗੇ ਡੰਡੇ ਨਾਲ ਕੱਸ ਕੇ ਬੰਨ੍ਹ ਦਿੱਤਾ ਜਾਂਦਾ ਹੈ ਤਾਂਕਿ ਚਾਟੀ ਵਿੱਚ ਮਧਾਣੀ ਆਸਾਨੀ ਨਾਲ ਘੁੰਮ ਸਕੇ। ਮਧਾਣੀ ਘੁਮਾਉਣ ਲਈ ਨੇਤਰਾ ਭਾਵ ਇੱਕ ਡੋਰੀ ਮਧਾਣੀ ਦੇ ਉੱਪਰਲੇ ਸਿਰੇ ਕੋਲ ਵਲ਼ੀ ਹੁੰਦੀ ਹੈ,ਜਿਸ ਦੋਹਾਂ ਸਿਰਿਆਂ ਤੇ ਫੜਨ ਲਈ ਦੋ ਲੱਕੜ ਦੀਆਂ ਗੁੱਲੀਆਂ ਜਿਹੀਆਂ ਬੰਨ੍ਹੀਆਂ ਹੁੰਦੀਆਂ ਹਨ,ਜਿਹਨਾਂ ਵਿੱਚ ਉਂਗਲਾਂ ਫਸਾ ਕੇ ਮਧਾਣੀ ਚਲਾਉਣ ਦਾ ਕੰਮ ਸੌਖੀ ਤਰ੍ਹਾਂ ਹੁੰਦਾ ਹੈ। ਦੁੱਧ ਰਿੜਕਣ ਦਾ ਕੰਮ ਸਵੇਰੇ ਸਾਝਰੇ ਕੀਤਾ ਜਾਂਦਾ ਹੈ। ਚਿੜੀ ਚੂਕਦੀ ਨਾਲ ਜਾ ਤੁਰੇ ਪਾਂਧੀ,ਪਾਈਆਂ ਦੁੱਧ ਦੇ ਵਿੱਚ ਮਧਾਣੀਆਂ ਨੀਂ।
ਚੰਡੀਗੜ੍ਹ ਭਾਰਤ ਦਾ ਇੱਕ ਕੇਂਦਰੀ ਸ਼ਾਸ਼ਤ ਪ੍ਰਦੇਸ ਹੈ। ਇਹ ਭਾਰਤ ਦੇ ਦੋ ਸੂਬਿਆਂ, ਪੰਜਾਬ ਅਤੇ ਹਰਿਆਣਾ, ਦੀ ਰਾਜਧਾਨੀ ਹੈ। ਸ਼ਹਿਰ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਪੰਜਾਬ ਦੇ ਮੋਹਾਲੀ, ਪਟਿਆਲਾ ਅਤੇ ਰੋਪੜ ਜ਼ਿਲ੍ਹੇ ਅਤੇ ਹਰਿਆਣਾ ਦੇ ਅੰਬਾਲਾ ਅਤੇ ਪੰਚਕੁਲਾ ਸ਼ਾਮਿਲ ਹਨ। ਇਸਦੇ ਉੱਤਰੀ ਹਿੱਸੇ ਤੋਂ ਹਿਮਾਚਲ ਪ੍ਰਦੇਸ਼ ਦੀ ਸੀਮਾ ਵੀ ਨੇੜੇ ਹੈ। ਚੰਡੀਗੜ੍ਹ ਪੂਰੇ ਵਿਸ਼ਵ ਵਿੱਚ ਆਪਣੇ ਆਰਕੀਟੈਕਚਰ ਡਿਜ਼ਾਇਨ ਅਤੇ ਚੰਗੀ ਆਬੋ-ਹਵਾ ਲਈ ਮਸ਼ਹੂਰ ਹੈ | ਸ਼ਹਿਰ ਦਾ ਮਾਸਟਰ ਪਲਾਨ ਫਰਾਂਸੀਸੀ ਆਰਕੀਟੈਕਟ ਲ ਕਾਰਬੂਜ਼ੀਏ ਨੇ ਬਣਾਇਆ ਸੀ |ਸਾਲ 2015 ਵਿੱਚ ਬੀ.ਬੀ.ਸੀ. ਦੇ ਇੱਕ ਲੇਖ ਵਿੱਚ ਚੰਡੀਗੜ੍ਹ ਨੂੰ ਦੁਨੀਆ ਦੇ ਸਾਰੇ ਸ਼ਹਿਰਾਂ ਵਿੱਚੋ ਇੱਕ ਇਹੋ ਜੇਹਾ ਸ਼ਹਿਰ ਕਿਹਾ ਗਿਆ ਜਿੱਥੇ ਆਰਕੀਟੈਕਚਰ, ਸੱਭਿਆਚਾਰ ਅਤੇ ਆਧੁਨਿਕੀਕਰਨ ਇੱਕ ਦਾ ਵਧੀਆ ਤਾਲਮੇਲ ਹੈ| ਸ਼ਹਿਰ ਦੀ ਆਬੋ-ਹਵਾ ਸਿੱਲ੍ਹੀ ਉਪ-ਤਪਤ-ਖੰਡੀ (humid subtropical) ਕਿਸਮ ਦੀ ਹੈ; ਜਿਸ ਵਿੱਚ ਗਰਮੀਆਂ ਵਿੱਚ ਬਹੁਤ ਗਰਮੀ, ਸਿਆਲ਼ ਵਿੱਚ ਨਿੱਘ, ਬੇਅਤਬਾਰੀ ਬਰਸਾਤ ਅਤੇ ਤਾਪਮਾਨ ਵਿੱਚ ਵੱਡੇ ਫ਼ਰਕ (-1° ਤੋਂ 41.2°) ਦਾ ਅੰਦਾਜ਼ਾ ਰਹਿੰਦਾ ਹੈ। ਸਿਆਲ਼ ਵਿੱਚ ਦਸੰਬਰ ਅਤੇ ਜਨਵਰੀ ਦੇ ਮਹੀਨੇ ਵਿੱਚ ਕਦੇ-ਕਦੇ ਕੋਹਰਾ ਹੋ ਸਕਦਾ ਹੈ। ਔਸਤ ਸਾਲਾਨਾ ਬਰਸਾਤ 1110.7 m.m.
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-