ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”1.
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਸੱਸੀ ਪੁੰਨੂੰ (ਸਿੰਧੀ:سَسُئيِ پُنهوُن, ਸੱਸੀ ਪੁਨ੍ਹੂੰ), ਸਿੰਧ, ਪਾਕਿਸਤਾਨ ਦੇ ਸ਼ਹਿਰ ਭੰਬੋਰ ਨਾਲ ਜੁੜੀ ਦੱਖਣੀ ਏਸ਼ੀਆ ਦੀ ਇੱਕ ਮਸ਼ਹੂਰ ਇਸ਼ਕ ਦੀ ਲੋਕ ਗਾਥਾ ਹੈ। ਇਹ ਵਫ਼ਾ ਦੀ ਸੁਦੈਣ ਅਜਿਹੀ ਪ੍ਰੇਮਿਕਾ ਦੀ ਕਹਾਣੀ ਹੈ ਜਿਹੜੀ ਦੋਖੀਆਂ ਵਲੋਂ ਜੁਦਾ ਕਰ ਦਿੱਤੇ ਗਏ ਆਪਣੇ ਪ੍ਰੇਮੀ ਨੂੰ ਮੁੜ ਪਾਉਣ ਲਈ ਕੋਈ ਵੀ ਮੁਸੀਬਤ ਭੁਗਤਣ ਲਈ ਤੱਤਪਰ ਹੈ। ਇਸ ਲੋਕ ਕਹਾਣੀ ਨੂੰ ਸਾਹਿਤ ਦੀ ਮਧਕਾਲੀ ਵਿਧਾ ਪੰਜਾਬੀ ਕਿੱਸੇ ਵਿੱਚ ਵੀ ਚਿਤਰਿਆ ਹੈ। ਹਾਸ਼ਮ ਦੀ ਸੱਸੀ ਸਬ ਤੋਂ ਵਧੇਰੇ ਪ੍ਰਸਿਧ ਹੈ। ਇਹ ਕਹਾਣੀ ਸ਼ਾਹ ਜੋ ਰਸਾਲੋ ਵਿੱਚ ਵੀ ਸ਼ਾਮਲ ਹੈ ਅਤੇ ਇਸ ਤੋਂ ਇਲਾਵਾ ਇਹ ਸਿੰਧ ਦੀਆਂ ਸੱਤ ਹਰਮਨ ਪਿਆਰੀਆਂ ਪ੍ਰੇਮ ਕਹਾਣੀਆਂ ਵਿੱਚੋਂ ਇੱਕ ਹੈ। "ਸੱਸੀ ਪੁੰਨੂ" ਤੋਂ ਬਿਨਾਂ ਉਮਰ ਮਾਰੁਈ, ਸੋਹਣੀ ਮੇਹਰ, ਲੀਲਾਂ ਚਾਨੇਸਰ, ਨੂਰੀ ਜਾਮ ਤਮਾਚੀ, ਸੋਰਥ ਰਾਏ ਤਮਾਚ ਅਤੇ ਮੂਮਲ ਰਾਣੋ ਛੇ ਹੋਰ ਪ੍ਰੇਮ ਕਹਾਣੀਆਂ ਪ੍ਰਚਲਿਤ ਹੈ। ਇਨ੍ਹਾਂ ਦਾ ਆਮ ਪ੍ਰਚਲਿਤ ਨਾਮ "ਸ਼ਾਹ ਅਬਦੁਲ ਲਤੀਫ਼ ਭਟਾਈ ਦੀਆਂ ਸੱਤ ਸੂਰਮੀਆਂ" (ਸਿੰਧੀ:ست سورميون ) ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਸ਼ਾਹ ਮੁਹੰਮਦ (1784-1862) ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਪੰਜਾਬੀ ਦਾ ਸ਼ਾਇਰ ਸੀ। ਜੰਗਨਾਮਾ ਵਿੱਚ ਉਸਨੇ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪਹਿਲੀ ਅੰਗਰੇਜ਼-ਸਿੱਖ ਲੜਾਈ ਦੀ ਕਹਾਣੀ ਬਿਆਨ ਕੀਤੀ ਹੈ। ਸ਼ਾਹ ਮੁਹੰਮਦ ਦੂਰ-ਦ੍ਰਿਸ਼ਟੀ ਵਾਲਾ ਕਵੀ ਸੀ ਜੋ ਆਉਣ ਵਾਲੀਆਂ ਘਟਨਾਵਾਂ ਦੇ ਅਕਸ ਨੂੰ ਵੇਖ ਸਕਦਾ ਸੀ। ਉਸ ਦੇ ਅੰਦਾਜੇ ਤਜਰਬਿਆਂ ਅਤੇ ਤੱਥਾਂ ’ਤੇ ਆਧਾਰਤ ਸਨ।ਸ਼ਾਹ ਮੁਹੰਮਦ ਦਾ ਜਨਮ 1784 ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਪਿੰਡ ਵਡਾਲਾ ਵੀਰਮ ਵਿੱਚ ਹੋਇਆ। ਉਹ ਮਹਾਰਾਜਾ ਰਣਜੀਤ ਸਿੰਘ ਨੂੰ ਪਸੰਦ ਕਰਦਾ ਸੀ ਕਿਉਂ ਜੇ ਉਸਨੇ ਪੰਜਾਬ ਨੂੰ ਦੁੱਖਾਂ ਦੀ ਥਾਂ ਤੋਂ ਜੰਨਤ ਵਿੱਚ ਪਲਟ ਦਿੱਤਾ ਸੀ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾboutsikhs.com/sikh-martyrs/sikh-martyrs-sahibzada-ajit-singh-ji-amp-jujhar-singh-ji | title=ਸਾਹਿਬਜਾਂਦਾ ਅਜੀਤ ਸਿੰਘ ਜੀ | publisher=allaboutsikhs.com | date=01 ਨਵੰਬਰ 2012 | accessdate=ਨਵੰਬਰ 01, 2012}}</ref>। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਮੱਧਕਾਲੀਨ ਪੰਜਾਬੀ ਸਾਹਿਤ ਦੇ ਸਾਂਝੇ ਲੱਛਣ
ਮੱਧਕਾਲੀਨ ਪੰਜਾਬੀ ਸਾਹਿਤ ਸਾਡੇ ਸਮੁੱਚੇ ਪੰਜਾਬੀ ਸਾਹਿਤ ਦੇ ਇਤਿਹਾਸ ਦਾ ਇੱਕ ਗੋਰਵਮਈ ਭਾਗ ਹੈ। ਇਸ ਕਾਲ ਵਿੱਚ ਸਾਹਿਤ ਦੇ ਵੱਖ-ਵੱਖ ਰੂਪਾਂ ਨੇ ਜਨਮ ਲਿਆ ਅਤੇ ਵਿਕਾਸ ਕੀਤਾ। ਇਸ ਕਾਲ ਵਿੱਚ ਚਾਰ ਪ੍ਰਮੁੱਖ ਕਾਵਿ ਧਾਰਾਵਾਂ ਸਮਾਨ ਅੰਤਰ ਵਿਚਰੀਆਂ ਅਤੇ ਆਪਣੇ ਵਿਕਾਸ ਦੀ ਸਿੱਖਰਾਂ ਨੂੰ ਛੋਹ ਲਿਆ। ਇਸ ਕਾਰਨ ਹੀ ਅਸੀਂ ਮੱਧ ਕਾਲ ਨੂੰ ਪੰਜਾਬੀ ਸਾਹਿਤ ਦਾ ਸੁਨਹਿਰੀ ਕਾਲ ਵੀ ਕਹਿੰਦੇ ਹਨ। ਸੂਫੀ ਅਤੇ ਭਗਤੀ ਧਾਰਾ ਦੀਆਂ ਪ੍ਰਵਿਰਤੀਆਂ ‘ਆਦਿ ਕਾਲ’ ਵਿੱਚ ਹੀ ਪੈਦਾ ਹੋ ਗਈਆਂ ਸਨ। ਉਹਨਾਂ ਧਾਰਾਵਾਂ ਨੇ ਮੱਧਕਾਲ ਵਿੱਚ ਪਹੁੰਚ ਕੇ ਬਹੁਤ ਪ੍ਰਗਤੀ ਕੀਤੀ। ਇਹਨਾਂ ਤੋਂ ਬਿਨਾਂ ਗੁਰਮਤਿ ਕਾਵਿ, ਕਿੱਸਾ ਕਾਵਿ, ਬੀਰ ਕਾਵਿ ਅਤੇ ਵਾਰਤਕ ਆਦਿ ਕੁੱਝ ਨਵੇਂ ਸਾਹਿਤ ਦੇ ਰੂਪ ਵੀ ਪੈਦਾ ਹੋਏ। ਡਾ.
ਸਮਾਜਕ ਰੁਤਬਾ ਸਮਾਜਕ ਮੁੱਲ ਦਾ ਮਾਪ ਹੈ। ਵਧੇਰੇ ਵਿਸ਼ੇਸ਼ ਤੌਰ ਤੇ, ਇਹ ਇੱਕ ਸਮਾਜ ਵਿੱਚ ਲੋਕਾਂ, ਸਮੂਹਾਂ ਅਤੇ ਸੰਗਠਨਾਂ ਨੂੰ ਸਤਿਕਾਰ, ਸਨਮਾਨ, ਯੋਗਤਾ ਅਤੇ ਸਤਿਕਾਰ ਦੇ ਅਨੁਸਾਰੀ ਪੱਧਰ ਦਾ ਹਵਾਲਾ ਦਿੰਦਾ ਹੈ। ਕੁਝ ਲੇਖਕਾਂ ਨੇ ਇੱਕ ਸਮਾਜਿਕ ਤੌਰ ਤੇ ਮਹੱਤਵਪੂਰਣ ਭੂਮਿਕਾ ਜਾਂ ਸ਼੍ਰੇਣੀ ਦਾ ਹਵਾਲਾ ਵੀ ਦਿੱਤਾ ਹੈ ਜਿਸ ਵਿਅਕਤੀ ਨੂੰ ਇੱਕ "ਰੁਤਬਾ" ਵਜੋਂ ਮੰਨਿਆ ਜਾਂਦਾ ਹੈ (ਜਿਵੇਂ ਕਿ ਲਿੰਗ, ਸਮਾਜਕ ਵਰਗ, ਜਾਤੀ, ਅਪਰਾਧਿਕ ਦੋਸ਼ੀ ਹੋਣਾ, ਮਾਨਸਿਕ ਬਿਮਾਰੀ ਹੋਣਾ ਆਦਿ)। ਸਥਿਤੀ ਇਸ ਵਿਸ਼ਵਾਸ ਵਿੱਚ ਅਧਾਰਤ ਹੁੰਦੀ ਹੈ ਕਿ ਇੱਕ ਸਮਾਜ ਦੇ ਮੈਂਬਰਾਂ ਦਾ ਵਿਸ਼ਵਾਸ ਹੈ ਕਿ ਤੁਲਨਾਤਮਕ ਤੌਰ ਤੇ ਵਧੇਰੇ ਜਾਂ ਘੱਟ ਸਮਾਜਕ ਮੁੱਲ ਰੱਖਦਾ ਹੈ। ਪਰਿਭਾਸ਼ਾ ਦੁਆਰਾ, ਇਹ ਵਿਸ਼ਵਾਸ ਸਮਾਜ ਦੇ ਮੈਂਬਰਾਂ ਵਿੱਚ ਵਿਆਪਕ ਤੌਰ ਤੇ ਸਾਂਝੇ ਕੀਤੇ ਜਾਂਦੇ ਹਨ। ਜਿਵੇਂ ਕਿ, ਲੋਕ ਸਰੋਤਾਂ, ਲੀਡਰਸ਼ਿਪ ਅਹੁਦਿਆਂ ਅਤੇ ਸ਼ਕਤੀ ਦੇ ਹੋਰ ਕਿਸਮਾਂ ਨੂੰ ਨਿਰਧਾਰਤ ਕਰਨ ਲਈ ਸਥਿਤੀ ਦੀ ਲੜੀ ਦੀ ਵਰਤੋਂ ਕਰਦੇ ਹਨ। ਅਜਿਹਾ ਕਰਦਿਆਂ, ਇਹ ਸਾਂਝੇ ਸੱਭਿਆਚਾਰਕ ਵਿਸ਼ਵਾਸ ਸਰੋਤਾਂ ਅਤੇ ਸ਼ਕਤੀ ਦੀਆਂ ਅਸਮਾਨ ਵੰਡਾਂ ਨੂੰ ਕੁਦਰਤੀ ਅਤੇ ਨਿਰਪੱਖ ਦਿਖਾਈ ਦਿੰਦੇ ਹਨ, ਸਮਾਜਿਕ ਪੱਧਰ ਦੀਆਂ ਪ੍ਰਣਾਲੀਆਂ ਦਾ ਸਮਰਥਨ ਕਰਦੇ ਹਨ। ਮਨੁੱਖੀ ਸਮਾਜਾਂ ਵਿੱਚ ਸਥਿਤੀ ਦੇ ਢਾਂਚੇ ਸਰਬ ਵਿਆਪਕ ਜਾਪਦੇ ਹਨ, ਉੱਚ ਪੱਧਰਾਂ 'ਤੇ ਕਾਬਜ਼ ਲੋਕਾਂ ਨੂੰ ਮਹੱਤਵਪੂਰਣ ਲਾਭ ਦਿੰਦੇ ਹਨ, ਜਿਵੇਂ ਕਿ ਬਿਹਤਰ ਸਿਹਤ, ਸਮਾਜਿਕ ਪ੍ਰਵਾਨਗੀ, ਸਰੋਤ, ਪ੍ਰਭਾਵ ਅਤੇ ਆਜ਼ਾਦੀ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਸਮਾਜ ਸ਼ਾਸਤਰ ਮਨੁੱਖੀ ਸਮਾਜਿਕ ਵਿਵਹਾਰ ਅਤੇ ਇਸ ਦੇ ਮੂਲ, ਵਿਕਾਸ, ਸੰਗਠਨਾਂ, ਅਤੇ ਸੰਸਥਾਵਾਂ ਦੇ ਅਧਿਐਨ ਨੂੰ ਕਹਿੰਦੇ ਹਨ। ਇਹ ਸਮਾਜਕ ਵਿਗਿਆਨ ਦੀ ਇੱਕ ਸ਼ਾਖਾ ਹੈ, ਜੋ ਅਨੁਭਵੀ ਤਫ਼ਤੀਸ਼, ਅਤੇ ਆਲੋਚਨਾਤਮਿਕ ਵਿਸ਼ਲੇਸ਼ਣ ਦੇ ਵੱਖ ਵੱਖ ਢੰਗਾਂ ਦੀ ਵਰਤੋਂ ਕਰਨ ਰਾਹੀਂ ਮਾਨਵੀ ਸਮਾਜਕ ਸੰਰਚਨਾ ਅਤੇ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਨੂੰ ਸੂਤਰਬਧ ਕਰਦਾ ਹੈ।ਸਮਾਜ ਸ਼ਾਸਤਰ ਨੂੰ ਸਮਾਜ ਦੇ ਆਮ ਵਿਗਿਆਨ ਵਜੋਂ ਵੀ ਪਰਿਭਾਸ਼ਤ ਕੀਤਾ ਜਾ ਸਕਦਾ ਹੈ। ਕੁਝ ਸਮਾਜ ਸ਼ਾਸਤਰੀ ਖੋਜ ਕਰਕੇ ਸਿੱਧੇ ਤੌਰ 'ਤੇ ਸਮਾਜਿਕ ਨੀਤੀ ਅਤੇ ਭਲਾਈ' ਤੇ ਲਾਗੂ ਕਰਦੇ ਹਨ, ਦੂਸਰੇ ਮੁੱਖ ਤੌਰ ਤੇ ਸਮਾਜਿਕ ਪ੍ਰਕਿਰਿਆਵਾਂ ਦੀ ਸਿਧਾਂਤਕ ਸਮਝ ਨੂੰ ਸੁਧਾਰਨ 'ਤੇ ਕੇਂਦ੍ਰਤ ਕਰਦੇ ਹਨ।ਵਿਸ਼ਾ ਵਸਤੂ ਸਮਾਜ ਦੇ ਮਾਈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਵਿਅਕਤੀਗਤ ਪਰਸਪਰ ਪ੍ਰਭਾਵ ਅਤੇ ਏਜੰਸੀ ਦੇ) ਤੋਂ ਲੈ ਕੇ ਮੈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਪ੍ਰਣਾਲੀਆਂ ਅਤੇ ਸਮਾਜਿਕ ਢਾਂਚੇ) ਤੱਕ ਹੋ ਸਕਦੀ ਹੈ।
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਵਿਚ ਕਾਲ-ਵੰਡ ਦੀਆਂ ਸਮੱਸਿਆਵਾਂ
ਸਾਹਿਤਕ ਇਤਿਹਾਸਕਾਰੀ ਦੇ ਸਿੱਧਾਂਤਕ ਪੱਖ ਨੂੰ ਉਭਾਰਨ ਵਿੱਚ ਜਿੱਥੇ ਬਾਕੀ ਪੱਖਾਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ। ਉਥੇ ਕਾਲ ਵੰਡ ਦਾ ਵੀ ਬਹੁਤ ਮਹੱਤਵ ਹੈ। ਸਾਹਿਤ ਇਤਿਹਾਸ ਦਾ ਘੇਰਾ ਵਿਸ਼ਾਲ ਹੋਣ ਦੇ ਕਾਰਨ ਕਾਲਵੰਡ ਦੇ ਵੀ ਬਹੁਤ ਸਾਰੇ ਤਰੀਕੇ ਸਾਡੇ ਸਾਹਮਣੇ ਆਉਂਦੇ ਹਨ ਜਿਹਨਾਂ ਵਿੱਚ ਬਹੁਤ ਸਮੱਸਿਆਵਾਂ ਪਾਈਆਂ ਗਈਆਂ ਹਨ। ਜਿਨ੍ਹਾਂ-ਜਿਨ੍ਹਾਂ ਇਤਿਹਾਸਕਾਰਾਂ ਵਲੋਂ ਕਾਲ-ਵੰਡ ਕੀਤੀ ਗਈ ਹੈ ਉਹਨਾਂ ਨੇ ਵੱਖ-ਵੱਖ ਤਰੀਕੇ ਅਪਣਾਏ ਗਏ ਹਨ। ਜਿਸ ਕਾਰਨ ਇਹ ਸਮੱਸਿਆ ਪੈਦਾ ਹੁੰਦੀ ਹੈ ਕਿ ਕਿਸ ਸਾਹਿਤ ਇਤਿਹਾਸ ਦੀ ਕਾਲਵੰਡ ਨੂੰ ਠੀਕ ਮੰਨਿਆ ਜਾਵੇ। ਹੇਠਾਂ ਅਸੀਂ ਵੱਖ-ਵੱਖ ਇਤਿਹਾਸਕਾਰਾਂ ਵਲੋਂ ਕੀਤੀ ਕਾਲ-ਵੰਡ ਵਿੱਚ ਪਾਈਆਂ ਜਾਣ ਵਾਲੀਆ ਸਮੱਸਿਆਵਾ ਦੀ ਚਰਚਾ ਕਰਾਂਗੇ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਆਸਾ ਕੀ ਵਾਰ (ਜਾਂ ਵਾਰ ਆਸਾ) ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਦਾ ਕਲਾਮ ਹੈ ਜੋ ਸਿੱਖਾਂ ਦੀ ਧਾਰਮਿਕ ਕਿਤਾਬ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਅਤੇ ਸਿੱਖਾਂ ਦੇ ਨਿਤਨੇਮ ਦਾ ਹਿੱਸਾ ਹੈ। ਇਸ ਬਾਣੀ ਨੂੰ ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ ਨੇ 24 ਪਉੜੀਆਂ ਅਤੇ 59 ਸਲੋਕ ਸੰਗ੍ਰਹਿਤ ਕਰ ਕੇ ਗੁਰੂ ਗ੍ਰੰਥ ਸਾਹਿਬ ਵਿੱਚ ਸਵੇਰੇ ਸੁਵਖਤੇ ਦੀ ਅਰਦਾਸ ਦੇ ਤੌਰ ਸ਼ਾਮਲ ਕੀਤਾ। ਇਸ ਵਿੱਚ ਕੁਝ ਸਲੋਕ ਦੂਜੇ ਗੁਰੂ, ਗੁਰੂ ਅੰਗਦ ਦੇਵ ਜੀ ਦੇ ਵੀ ਸ਼ਾਮਲ ਕੀਤੇ ਗਏ ਹਨ ਜੋ ਪਉੜੀਆਂ ਦੇ ਥੀਮ ਤੇ ਸੰਦੇਸ਼ ਨਾਲ ਮੇਲ ਖਾਂਦੇ ਹਨ। ਇਹ ਬਾਣੀ ਸਮਕਾਲੀ ਸਮਾਜਿਕ, ਧਾਰਮਿਕ ਅਤੇ ਰਾਜਨੈਤਿਕ ਪਖੰਡਾਂ ਨੂੰ ਨੰਗਿਆਂ ਕਰਕੇ ਸੱਚ ਦਾ ਰਾਹ ਦਰਸਾਉਂਦੀ ਹੈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਸਮਾਜ, ਲੋਕਾਂ ਦਾ ਸਮੁਦਾਏ ਹੁੰਦਾ ਹੈ ਜਿਸ ਵਿੱਚ ਸਾਰੇ ਵਿਅਕਤੀ ਆਪੋ ਵਿੱਚ ਵਰਤੋਂ ਵਿਹਾਰ ਕਰਦੇ ਹਨ। ਇਹ ਸਮੂਹ ਇੱਕ ਹੀ ਭੂਗੋਲਿਕ ਇਲਾਕੇ, ਸਮਾਜਿਕ ਖੇਤਰ ਅਤੇ ਰਾਜਨੀਤਕ ਸੰਗਠਨਾਂ ਦੇ ਤਹਿਤ ਜੁੜੇ ਹੁੰਦੇ ਹਨ। ਇਹ ਗੂੜ੍ਹੇ ਸਮਾਜੀ ਸੰਬੰਧਾਂ ਵਿੱਚ ਬੱਝਿਆ ਲੋਕਾਂ ਦਾ ਅਜਿਹਾ ਸਮੂਹ ਹੁੰਦਾ ਹੈ ਜੋ ਆਪਣੇ ਅੰਦਰ ਦੇ ਲੋਕਾਂ ਦੇ ਮੁਕਾਬਲੇ ਹੋਰਨਾਂ ਸਮੂਹਾਂ ਦੇ ਲੋਕਾਂ ਨਾਲ ਕਾਫ਼ੀ ਘੱਟ ਮੇਲ-ਮਿਲਾਪ ਰੱਖਦਾ ਹੈ। ਸਭਿਆਚਾਰ ਅਤੇ ਹੋਰ ਸੰਸਥਾਵਾਂ ਦੀ ਸਾਂਝ ਕਿਸੇ ਸਮਾਜ ਦੇ ਹੱਦ-ਬੰਨੇ ਨਿਰਧਾਰਿਤ ਕਰਦੀ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਸਭ ਤੋਂ ਪੁਰਾਣੇ
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
'ਜੰਗਨਾਮਾ ਸ਼ਾਹ ਮੁਹੰਮਦ' ਵਿੱਚ ਪੰਜਾਬ ਵਿੱਚ, ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਦੇ ਇਤਿਹਾਸ ਦੇ ਸਿਰੇ ਦੇ ਨਾਟਕੀ ਪਲਾਂ ਨੂੰ ਕਾਵਿਕ ਬਿਰਤਾਂਤ ਵਿੱਚ ਬੰਨ੍ਹਿਆ ਗਿਆ ਹੈ। ਇਸ ਵਿੱਚ ਸ਼ਾਇਰ ਦਾ ਦੇਸ ਪਿਆਰ ਅਤੇ ਸਾਮਰਾਜਵਾਦ-ਵਿਰੋਧੀ ਪੈਂਤੜੇ ਸਦਕਾ ਸ਼ਾਹ ਮੁਹੰਮਦ ਨੂੰ ਪੰਜਾਬੀ ਦਾ ਪਹਿਲਾ “ਰਾਸ਼ਟਰੀ ਸ਼ਾਇਰ” ਕਿਹਾ ਜਾਂਦਾ ਹੈ। ਇਹ ਰਚਨਾ ਪੰਜਾਬੀ ਭਾਈਚਾਰੇ ਅੰਦਰਲੀ ਖਾਨਾਜੰਗੀ ਉੱਤੇ ਅਥਰੂ ਕੇਰਦੀ ਹੈ ਜੋ ਲੜਾਈ ਵਿੱਚ ਪੰਜਾਬੀਆਂ ਦੀ ਹਾਰ ਦਾ ਮੁੱਖ ਕਾਰਨ ਬਣੀ।ਪੰਜਾਬੀ ਸਾਹਿਤ ਦੇ ਰੂਸੀ ਵਿਦਵਾਨ ਆਈ. ਸੇਰੇਬਰੀਆਕੋਵ ਨੇ ਆਪਣੀ ਕਿਤਾਬ 'ਪੰਜਾਬੀ ਸਾਹਿਤ' ਵਿੱਚ ਇਸ ਰਚਨਾ ਨੂੰ ਰਾਸ਼ਟਰੀ ਦੁਖਾਂਤ ਨੂੰ ਪੂਰੀ ਗਹਿਰਾਈ ਨਾਲ ਸਮਝਣ ਮਹਿਸੂਸਣ, ਉਸਦੇ ਕਾਰਣਾਂ ਦੀ ਬਾਰੀਕਬੀਨੀ ਨਾਲ ਨਿਸ਼ਾਨਦੇਹੀ ਕਰਨ ਅਤੇ ਰਾਸ਼ਟਰੀ ਭਾਵਨਾ ਨੂੰ ਥੀਮ ਵਜੋਂ ਗ੍ਰਹਿਣ ਕਰਨ ਵਾਲੀ ਰਚਨਾ ਦੱਸਿਆ। ਡਾ.
ਨਵ ਰਹੱਸਵਾਦ ਪ੍ਰਵਿਰਤੀ ਨੇ ਰਹੱਸਵਾਦ ਦੇ ਸਰੂਪ ਦੇ ਵਿਕਾਸ-ਪੜਾਅ ਨੂੰ ਪਾਰ ਕਰਦਿਆਂ ਅਜੋਕੇ ਰੂਪ ਅਖਤਿਆਰ ਕੀਤਾ ਹੈ। 'ਰਹੱਸ' ਸ਼ਬਦ ਰਾਜ਼, ਗੁਪਤ, ਭੇਤ ਜਾਂ ਛੁਪਾਉਣ ਲਾਇਕ ਬਾਤ ਦੇ ਕੋਸ਼ਗਤ ਅਰਥਾਂ ਦਾ ਧਾਰਨੀ ਹੈ। ਹਰ ਉਹ ਵਸਤ,ਜੋ ਇੰਦਰਿਆਵੀ ਅਨੁਭਵ ਤੋਂ ਪਾਰ ਦੀ ਹੋਵੇ, ਦੀ ਅਨੁਭੂਤੀ ਅਤੇ ਅਭਿਵਿਅਕਤੀ ਸਾਹਤਿਕ ਖੇਤਰ ਅੰਦਰ ਰਹੱਸਵਾਦ ਨਾਲ ਆ ਜੁੜਦੀ ਹੈ। ਇਹ ਇੱਕ ਅਜਿਹਾ ਅਨੁਭਵ ਹੈ ਜੋ ਸਰੂਪ ਵਜੋਂ ਅਰੂਪ ਅਤੇ ਸੁਭਾਅ ਵਜੋਂ ਅਕੱਥ ਹੈ। ਇਹ ਆਤਮਾ ਤੇ ਪਰਮਾਤਮਾ ਨਾਲ ਅਜਿਹੇ ਸੰਯੋਗਤਾਮਕ ਪਲਾਂ ਦਾ ਵਰਨਣ ਹੈ ਜਿਸ ਨੂੰ ਮਾਣਿਆ ਜਾਂ ਹੰਢਾਇਆ ਤਾਂ ਜਾ ਸਕਦਾ ਹੈ ਪਰ ਬਿਆਨਿਆ ਨਹੀਂ ਜਾ ਸਕਦਾ। ਰਹੱਸਵਾਦ ਆਮ ਤੌਰ 'ਤੇ ਸ਼ਾਤ ਰਸ ਪ੍ਰਧਾਨ ਹੁੰਦਾ ਹੈ ਪਰ ਨਵ-ਰਹੱਸਵਾਦ ਕ੍ਰਾਂਤੀਕਾਰੀ ਵੀ ਹੈ। ਸਮੁੱਚੇ ਰੂਪ ਵਿੱਚ ਨਵ-ਰਹੱਸਵਾਦ ਬੋਧਿਕਤਾ ਪ੍ਰਧਾਨ, ਤਾਰਕਿਕ ਦ੍ਰਿਸ਼ਟੀ, ਵਿਗਿਆਨਕ ਖੋਜਾਂ/ਸਿਧਾਂਤਾਂ ਦੇ ਸਹਿਯੋਗੀ ਸੰਦਰਭ ਤੋਂ ਪ੍ਰਾਪਤ ਕੀਤੀ ਨਵ-ਦ੍ਰਿਸ਼ਟੀ ਦਾ ਨਾਂ ਹੈ।ਜਸਵੰਤ ਸਿੰਘ ਨੇਕੀ ਦੇ ਸ਼ਬਦਾਂ ਵਿੱਚ ਨਵ-ਰਹੱਸਵਾਦ ਇਸ ਪ੍ਰਕਾਰ ਹੈ ਕਿ,"ਸਾਇੰਸ ਤੇ ਸਾਹਿਤ ਦੇ ਸੰਬੰਧਾਂ ਬਾਰੇ ਸੋਚਦਿਆਂ ਮੈਨੂੰ ਇਉਂ ਪ੍ਰਤੀਤ ਹੁੰਦਾ ਹੈ ਜਿਵੇਂ ਇਹ ਇੱਕ ਰਹੱਸ ਤਕ ਦੀ ਯਾਤਰਾ ਦੀ ਵਿਥਿਆ ਹੈ। ਜਦੋਂ ਮਨੁੱਖੀ ਗਿਆਨ ਅਜੇ ਬਹੁਤ ਊਣਾ ਸੀ, ਓੁਸ ਪੂਰਵ ਵਿਗਿਆਨ (ਪੂਰਵ-ਤਾਰਕਿਕ) ਪੜਾਓ ਤੇ ਓੁਹ ਸਭ ਕਾਸੇ ਦਾ ਕਿਆਸ ਹੀ ਲਾਉਂਦਾ ਸੀ। ਇਉਂ ਓੁਹ ਸਮਾਂ ਪਾ ਕੇ ਮਿਥਿਹਾਸ ਪਿਸ਼ਾਚ-ਵਿਦਿਆ ਤੇ ਪਰੀਆਂ, ਦੇਵਾਂ ਦੀਆਂ ਕਥਾਵਾਂ ਦਾ ਕਾਲ ਸੀ| ਜਦੋਂ ਮਨੁੱਖ ਦਾ ਗਿਆਨ ਜੁੱਗ ਅਗੇਰੇ ਹੋਇਆ ਤਾਂ ਭੌਤਿਕ ਤੇ ਪਰ-ਭੌਤਿਕ ਯਥਾਰਥ ਤੇ ਰਹੱਸ ਦਾ ਦਵੰਦ ਖੜ੍ਹਾ ਹੋ ਗਿਆ। ਮਨੁੱਖ ਰਤਾ ਗਿਆਨਵਾਨ ਹੋਇਆ ਤਾਂ ਰਹੱਸ ਤੇ ਯਥਾਰਥ ਵਿਚਾਲੇ ਸੰਬੰਧ ਸਥਾਪਤ ਕਰਕੇ ਰੋਮਾਂਟਕ ਹੋ ਗਿਆ, ਜਦੋਂ ਹੋਰ ਜਾਣਕਾਰ ਹੋਇਆ ਤਾਂ ਯਥਾਰਥਵਾਦੀ ਹੋ ਗਿਆ। ਅੱਜ ਇਉਂ ਜਾਪਦਾ ਹੈ ਕਿ ਇਹ ਸੰਬੰਧ ਪੂਰਾ ਚੱਕਰ ਕੱਟ ਕੇ ਇੱਕ ਹੋਰ ਤਰ੍ਹਾਂ ਦੇ ਰਹੱਸ ਵਿੱਚ ਦਾਖ਼ਲ ਹੋ ਗਿਆ ਹੈ। ਕਈਆਂ ਲਈ ਇਹ ਪੜਾਆ ਯਥਾਰਥਵਾਦੀ ਰਹੱਸ ਹੈ। ਕਈਆਂ ਲਈ ਨਵ-ਰਹੱਸਵਾਦੀ ਰਹੱਸ। ਡਾ.
ਜੋੜਿਆ ਜਾ ਸਕਦਾ ਕਿਉਂਕਿ ਇਸ ਵਿਚਲੇ ਸ਼ਬਦ ਸਥਾਨਕ ਸ਼ਬਦਾਵਲੀ ਨਾਲ ਸਬੰਧ ਰੱਖਦੇ ਹਨ।ਪੰਜਾਬੀ ਨਾਲ ਬਿਲਾਸਪੁਰੀ ਦੀ ਆਮ ਵਰਤੋਂ ਦੀ ਸ਼ਬਦਾਵਲੀ ਦੀ ਸਾਂਝ ਨੂੰ ਦੇਖੀਏ ਤਾਂ ਇਸ ਭਾਸ਼ਾ ਵਿੱਚ ਵਰਤੇ ਜਾਂਦੇ ਮਾਤਾ-ਪਿਤਾ, ਮਾਂ-ਬਾਪੂ, ਦਾਦੀ-ਦਾਦੀ, ਭੈਣ-ਭਰਾ, ਚਾਚਾ-ਚਾਚੀ, ਤਾਇਆ-ਤਾਈ, ਜੇਠ-ਜੇਠਾਣੀ, ਦਿਉਰ-ਦਿਉਰਾਣੀ, ਮਾਮਾ-ਮਾਮੀ, ਮਾਸੜ-ਮਾਸੀ, ਨਾਨਾ (ਨਾਨੂ)-ਨਾਨੀ, ਕੁੜਮ-ਕੁੜਮਣੀ, ਜੀਜਾ-ਸਾਲੀ, ਧੀ ਆਦਿ ਸ਼ਬਦ ਪੰਜਾਬੀ ਵਾਲੇ ਹੀ ਹਨ। ਇਨ੍ਹਾਂ ਤੋਂ ਇਲਾਵਾ ਮਾਨਵੀ ਰਿਸ਼ਤਿਆਂ ਦੀ ਤਰਜਮਾਨੀ ਕਰਦੇ ਕੁਝ ਹੋਰ ਸ਼ਬਦ ਵੀ ਥੋੜ੍ਹੇ-ਬਹੁਤੇ ਫ਼ਰਕ ਨੂੰ ਛੱਡ ਕੇ ਜ਼ਿਆਦਾਤਰ ਪੰਜਾਬੀ ਨਾਲ ਹੀ ਮੇਲ ਖਾਂਦੇ ਹਨ।
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਸਮਾਜਵਾਦ (Socialism) ਇੱਕ ਆਰਥਕ-ਸਮਾਜਕ ਦਰਸ਼ਨ ਹੈ। ਸਮਾਜਵਾਦੀ ਵਿਵਸਥਾ ਵਿੱਚ ਜਾਇਦਾਦ ਦੀ ਮਾਲਕੀ ਅਤੇ ਉਤਪਾਦਨ ਦੀ ਵੰਡ ਸਮਾਜ ਦੇ ਨਿਅੰਤਰਣ ਦੇ ਅਧੀਨ ਰਹਿੰਦੇ ਹਨ।ਸਮਾਜਵਾਦ ਅੰਗਰੇਜ਼ੀ ਅਤੇ ਫਰਾਂਸੀਸੀ ਸ਼ਬਦ ਸੋਸ਼ਲਿਜਮ ਦਾ ਪੰਜਾਬੀ ਰੂਪਾਂਤਰ ਹੈ। 19ਵੀਂ ਸ਼ਤਾਬਦੀ ਦੇ ਪਹਿਲੇ ਅੱਧ ਵਿੱਚ ਇਸ ਸ਼ਬਦ ਦਾ ਪ੍ਰਯੋਗ ਵਿਅਕਤੀਵਾਦ ਦੇ ਵਿਰੋਧ ਵਿੱਚ ਅਤੇ ਉਨ੍ਹਾਂ ਵਿਚਾਰਾਂ ਦੇ ਸਮਰਥਨ ਵਿੱਚ ਕੀਤਾ ਜਾਂਦਾ ਸੀ ਜਿਨ੍ਹਾਂ ਦਾ ਲਕਸ਼ ਸਮਾਜ ਦੇ ਆਰਥਕ ਅਤੇ ਨੈਤਿਕ ਆਧਾਰ ਨੂੰ ਬਦਲਣਾ ਸੀ ਅਤੇ ਜੋ ਜੀਵਨ ਵਿੱਚ ਵਿਅਕਤੀਗਤ ਕਬਜ਼ੇ ਦੀ ਜਗ੍ਹਾ ਸਮਾਜਕ ਕੰਟਰੋਲ ਸਥਾਪਤ ਕਰਨਾ ਚਾਹੁੰਦੇ ਸਨ।
ਨਸਲਵਾਦ ਜਾਂ ਨਸਲ ਪ੍ਰਸਤੀ, ਇੱਕ ਨਜ਼ਰੀਆ ਹੈ ਜੋ ਜੀਨਾਂ ਦੀਆਂ ਬੁਨਿਆਦਾਂ ਤੇ ਕਿਸੇ ਇਨਸਾਨੀ ਨਸਲ ਦੇ ਮੁਮਤਾਜ਼ ਹੋਣ ਜਾਂ ਘਟੀਆ ਹੋਣ ਨਾਲ ਸੰਬੰਧਿਤ ਹੈ। ਨਸਲ ਪ੍ਰਸਤੀ ਇੱਕ ਖ਼ਾਸ ਇਨਸਾਨੀ ਨਸਲ ਦੀ ਕਿਸੇ ਦੂਸਰੀ ਇਨਸਾਨੀ ਨਸਲ ਜਾਂ ਜ਼ਾਤ ਨਾਲੋਂ ਬਰਤਰੀ ਬਾਰੇ ਭੇਦਭਾਵ ਦਾ ਇੱਕ ਨਜ਼ਰੀਆ ਹੈ। ਇਸ ਦੀ ਵਜ੍ਹਾ ਨਾਲ ਪੈਣ ਵਾਲੇ ਅਸਰਾਂ ਨੂੰ ਨਸਲੀ ਵਿਤਕਰੇ ਦਾ ਨਾਮ ਦਿੱਤਾ ਜਾਂਦਾ ਹੈ। ਇਹ ਨਸਲ ਦੇ ਅਧਾਰ ਉੱਤੇ ਭੇਦਭਾਵ ਦੇ ਵਿਚਾਰਾਂ ਅਤੇ ਵਿਵਹਾਰਾਂ ਦੀ ਇੱਕ ਪ੍ਰਣਾਲੀ ਹੈ ਜੋ ਸਮੁੱਚੀ ਮਾਨਵਜਾਤੀ ਦੀ ਬੁਨਿਆਦੀ ਸਮਾਨਤਾ ਅਤੇ ਸਾਂਝੀਵਾਲਤਾ ਤੋਂ ਇਨਕਾਰੀ ਹੈ। ਨਸਲਵਾਦੀਆਂ ਦਾ ਵਿਸ਼ਵਾਸ ਹੈ ਕਿ ਹਰ ਨਸਲ ਦੇ ਲੋਕਾਂ ਵਿੱਚ ਕੁਝ ਖਾਸ ਖੂਬੀਆਂ ਹੁੰਦੀਆਂ ਹਨ, ਜੋ ਉਸ ਨੂੰ ਦੂਜੀਆਂ ਨਸਲਾਂ ਤੋਂ ਘਟੀਆ ਜਾਂ ਬਿਹਤਰ ਬਣਾਉਂਦੀਆਂ ਹਨ।ਨਸਲਪ੍ਰਸਤੀ, ਜਿਹੜੀ ਅਜਿਹੀ ਧਾਰਨਾ ਹੈ ਕਿ ਹਾਕਮ ਨਸਲ ਹੀ ਹਮੇਸ਼ਾ ਦੂਜੀ ਨਾਲੋਂ ਤਾਕਤ, ਪ੍ਰਤਿਭਾ ਤੇ ਅਕਲਮੰਦੀ ਪੱਖੋਂ ਬਿਹਤਰ ਹੁੰਦੀ ਹੈ।
ਸਲੋਵੀਉ ਇੱਕ ਅੰਤਰ-ਰਾਸ਼ਟਰੀ ਮਦਦਗਾਰ ਭਾਸ਼ਾ ਹੈ ਜੋ ਕਿ ਵਿਗਿਆਨਿਕ ਅਤੇ ਭਾਸ਼ਾ-ਵਿਗਿਆਨੀ ਮਾਰਕ ਹੂਕੋ ਦੁਆਰਾ ਬਣਾਈ ਗਈ ਹੈ। ਸਲੋਵੀਉ ਦੀ ਖ਼ਾਸਿਅਤ ਇਹ ਹੈ ਕਿ ਇਹ ਸਲਾਵ-ਭਾਸ਼ਾਵਾਂ ਬੋਲਣ ਵਾਲਿਆ ਨੂੰ ਬੜੀ ਆਸਾਨੀ ਨਾਲ ਸਮਝ ਆ ਜਾਂਦੀ ਹੈ। ਸਲਾਵ-ਭਾਸ਼ਾਵਾਂ ਬੋਲਣ ਵਾਲੇ ਦੁਨੀਆ ਵਿੱਚ ਕਰੀਬ 40 ਕਰੋੜ ਲੋਕ ਹਨ। ਬਲਰੂਸਕਿਨੀ, ਬੋਸਨੀ, ਬਲਗਾਰਨੀ, ਕਰੋਏਸ਼ੀਅਨ, ਕਾਸ਼ੁਬੀਅਨ, ਲਤਾਵੀ, ਲਿਥੂਵੀ, ਮਾਸੇਦੋਨੀ, ਮੋਰਾਵੀ, ਪੋਲਿਸ਼, ਰੂਸੀ, ਰੂਥੀ, ਸੀਲੇਸੀ, ਸਲੋਵਾਕ, ਸਲੋਵੀ, ਸਰਬੀ, ਸੋਰਬੀ, ਯੂਕਰਾਨੀ, ਕਾਰਪਾਤੋ-ਰੂਸੀਨ ਵਗੈਰਾ ਜ਼ਬਾਨਾਂ ਸਲਾਵ ਭਾਸ਼ਾਵਾਂ ਹਨ। ਸਲੋਵੀਉ ਸਿੱਖਣ ਤੋਂ ਬਾਅਦ ਹੋਰ 40 ਕਰੋੜ ਲੋਕਾਂ ਨਾਲ ਗੱਲ-ਬਾਤ ਕਰਨਾ ਮੁਮਕਿਨ ਹੈ। ਸਲੋਵੀਉ ਸਿੱਖਣ ਵਿੱਚ ਬਹੁਤ ਹੀ ਆਸਾਨ ਹੈ। ਸਲੋਵੀਉ ਏਸਪੇਰਾਨਤੋ ਭਾਸ਼ਾ ਦੀ ਬਹੁਤ ਸਾਰੀਆਂ ਖੂਬੀਆਂ ਇਖਤਿਆਰ ਕਰਦੀ ਹੈ, ਏਸਪੇਰਾਨਤੋ ਵਾਂਗ ਹੀ ਆਸਾਨ ਹੈ ਪਰ ਜਿੱਥੇ ਸਲੋਵੀਉ ਬਹੁਤ ਸਾਰੇ ਲੋਕਾਂ ਨੂੰ ਪਹਿਲੀ ਝਲਕ ਤੇ ਹੀ ਸਮਝ ਆ ਜਾਂਦੀ ਹੈ, ਉੱਥੇ ਏਸਪੇਰਾਨਤੋ ਨੂੰ ਪਹਿਲਾਂ ਸਿੱਖਣਾ ਪੈਂਦਾ ਹੈ ਅਤੇ ਉਸਨੂੰ ਬੋਲਣ ਵਾਲੇ ਲੋਕ ਵੀ ਵੀਹ ਲੱਖ ਤੋਂ ਘੱਟ ਹਨ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 12 ਫਰਵਰੀ 1947 - 6 ਜੂਨ 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਦੁਨੀਆ ਵਿੱਚ ਵਿਆਹ ਦੀਆਂ ਵੱਖ-ਵੱਖ ਕਿਸਮਾਂ ਪ੍ਰਚੱਲਤ ਹਨ। ਪਰਿਵਾਰ ਸਮਾਜ ਦੀ ਮੁੱਢਲੀ ਇਕਾਈ ਹੈ। ਪਰਿਵਾਰ ਦਾ ਮੁੱਖ ਕੰਮ ਸੰਤਾਨ ਪੈਦਾ ਕਰਨਾ ਹੈ। ਇਹ ਮੰਨਿਆ ਜਾਂਦਾ ਹੈ ਕਿ ਪਰਿਵਾਰ ਦੇ ਵਾਧੇ ਲਈ ਵਿਆਹ ਜ਼ਰੂਰੀ ਹੈ ਤਾਂ ਹੀ ਪਰਿਵਾਰ ਦੀ ਨਿਰੰਤਰ ਹੋਂਦ ਕਾਇਮ ਰਹਿ ਸਕਦੀ ਹੈ। ਹਰ ਧਰਮ ਵਿੱਚ ਵਿਆਹ ਦੀ ਮਹੱਤਤਾ ਵੱਖਰੀ ਹੈ ਜਿਵੇਂ ਹਿੰਦੂ ਧਰਮ ਵਿੱਚ ਵਿਆਹ ਨੂੰ ਸ਼ਿਵ ਪਾਰਵਤੀ ਦਾ ਮੇਲ, ਸਿੱਖ ਧਰਮ ਵਿੱਚ ਆਤਮਾ ਤੇ ਪਰਮਾਤਮਾ ਦਾ ਮੇਲ ਮੰਨਿਆ ਜਾਂਦਾ ਹੈ। ਵਿਆਹ ਰਸਮਾਂ-ਰੀਤਾਂ, ਪਰਿਵਾਰਾਂ ਦੇ ਮਿਲਵਰਤਨ, ਪਰਿਵਾਰ ਦੀ ਨਿਰੰਤਰ ਹੋਂਦ ਕਾਇਮ ਕਰਨ ਦਾ ਸਾਧਨ ਵੀ ਹੈ। ਪੰਜਾਬੀ ਸੱਭਿਆਚਾਰ ਦੇ ਆਧਾਰ ਤੇ ਪੰਜਾਬ ਵਿੱਚ ਵਿਆਹ ਦੀਆਂ ਬਹੁਤ ਕਿਸਮਾਂ ਹਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਕਾਫ਼ੀ (ਪੰਜਾਬੀ: ਕਾਫ਼ੀ( ਗੁਰਮੁਖੀ ਦੇ), کافی (ਸ਼ਾਹਮੁਖੀ), ਹਿੰਦੀ : काफ़ी, ਉਰਦੂ : کافی, ਸਿੰਧੀ : ڪافي) ਸੂਫ਼ੀ ਸੰਗੀਤ ਅਤੇ ਸੂਫ਼ੀ ਕਵਿਤਾ ਦਾ ਇੱਕ ਕਲਾਸੀਕਲ ਰੂਪ ਹੈ। ਜ਼ਿਆਦਾਤਰ ਕਾਫ਼ੀਆਂ ਪੰਜਾਬੀ ਅਤੇ ਸਿੰਧੀ ਭਾਸ਼ਾ ਵਿਚ ਹੀ ਮਿਲਦੀਆਂ ਹਨ। ਕਾਫ਼ੀਆਂ ਰਚਣ ਵਾਲੇ ਕਵੀਆਂ ਵਿਚ ਬਾਬਾ ਫ਼ਰੀਦ, ਬੁੱਲ੍ਹੇ ਸ਼ਾਹ, ਸ਼ਾਹ ਹੁਸੈਨ, ਸ਼ਾਹ ਅਬਦੁਲ ਲਤੀਫ਼ ਭਟਾਈ, ਸਚਲ ਸਰਮਸਤ ਅਤੇ ਖ਼ਵਾਜਾ ਗ਼ੁਲਾਮ ਫ਼ਰੀਦ ਹਨ। ਦੱਖਣੀ ਏਸ਼ੀਆ, ਖ਼ਾਸਕਰ ਪਾਕਿਸਤਾਨ, ਬੰਗਲਾਦੇਸ਼ ਅਤੇ ਭਾਰਤ ਵਿਚ ਇਸਦਾ ਗਾਇਨ ਕਾਫ਼ੀ ਪ੍ਰਸਿੱਧ ਹੈ। ਲੰਮੇ ਸਮੇਂ ਦੌਰਾਨ, ਕਾਫ਼ੀ ਕਵਿਤਾ ਅਤੇ ਇਸਦੇ ਗਾਇਨ ਦੋਵਾਂ ਨੇ ਤੇਜ਼ੀ ਨਾਲ ਵਿਕਾਸ ਕੀਤਾ ਹੈ ਕਿਉਂਕਿ ਵੱਖ-ਵੱਖ ਕਵੀਆਂ ਅਤੇ ਗਾਇਕਾਂ ਨੇ ਸਮੇਂ ਸਮੇਂ ਤੇ ਆਪਣਾ ਯੋਗਦਾਨ ਪਾਇਆ ਹੈ ਅਤੇ ਇਸਨੂੰ ਇੱਕ ਅਮੀਰ ਅਤੇ ਵੰਨ-ਸੁਵੰਨਤਾ ਭਰਿਆ ਕਾਵਿ ਰੂਪ ਬਣਾਇਆ ਹੈ। ਕਾਫ਼ੀ ਰੂਹ ਅਤੇ ਇਸਦੇ ਸਿਰਜਣਹਾਰ ਦੀ ਸਾਂਝਦਾਰੀ ਤੇ ਕੇਂਦਰਿਤ ਰਹਿੰਦੀ ਹੈ। ਇਹ ਸਾਂਝਦਾਰੀ ਮੁਰੀਦ ਤੇ ਮੁਰਸ਼ਿਦ ਅਤੇ ਕਦੇ ਮਸ਼ੂਕ ਤੇ ਆਸ਼ਿਕ ਦੇ ਪ੍ਰਤੀਕ ਵਜੋਂ ਨਜ਼ਰ ਆਉਂਦੀ ਹੈ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਪੰਜਾਬੀ ਸਾਹਿਤ ਇਤਿਹਾਸ ਵਿੱਚ ਸੂਫੀ ਕਾਵਿ ਦਾ ਵਿਸ਼ੇਸ਼ ਸਥਾਨ ਹੈ। ਸੂਫੀ ਕਾਵਿ ਸੂਫ਼ੀ ਵਿਚਾਰਧਾਰਾ ਉੱਤੇ ਆਧਾਰਿਤ ਕਾਵਿ ਧਾਰਾ ਹੈ। ਪੰਜਾਬੀ ਸੂਫੀ ਕਾਵਿ ਨੂੰ ਕਲਮਬੱਧ ਕਰਨ ਵਿੱਚ ਸ਼ੇਖ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ, ਸ਼ਾਹ ਸ਼ਰਫ ਬਟਾਲਵੀ, ਵਜੀਦ, ਬੁੱਲ੍ਰੇ ਸ਼ਾਹ, ਅਲੀ ਹੈਦਰ, ਫਰਦ ਫਕੀਰ, ਹਾਸ਼ਮ ਸ਼ਾਹ, ਗੁਲਾਮ ਫਰੀਦ ਅਤੇ ਮੀਰਾ ਸ਼ਾਹ ਜਲੰਧਰੀ ਆਦਿ ਸੂਫੀ ਕਵੀਆਂ ਦਾ ਵਿਸ਼ੇਸ਼ ਯੋਗਦਾਨ ਹੈ। ਇਹਨਾਂ ਸੂਫੀ ਕਵੀਆਂ ਨੇ ਆਪਣੇ ਵਿਚਾਰਾਂ ਦੀ ਅਭਿਵਿਅਕਤੀ ਢੁੱਕਵੇਂ ਕਾਵਿ-ਰੂਪਾਂ ਵਿੱਚ ਕੀਤੀ। ਪੰਜਾਬੀ ਸਾਹਿਤ ਕੋਸ਼ ਅਨੁਸਾਰ, ''ਕਾਵਿ ਦਾ ਭਾਵ ਅਜਿਹੀ ਰਚਨਾ ਤੌਂ ਹੈ ਜਿਸ ਵਿੱਚ ਸੁੰਦਰ ਵਿਚਾਰ ਸੋਹਣੇ ਅਤੇ ਦਿਲ ਖਿੱਚਵੇਂ ਢੰਗ ਨਾਲ ਪੇਸ਼ ਕੀਤੇ ਗਏ ਹੋਣ। ਇਹ ਇੱਕ ਸੂਖਮ ਕਲਾ ਹੈ, ਜਿਸ ਦਾ ਮੁੱਖ ਉਦੇਸ਼ ਸੁਹਜ ਸੁਆਦ ਉਪਜਾਉਣਾ ਅਤੇ ਚੰਗੇ ਜੀਵਨ ਲਈ ਪ੍ਰੇਰਣਾ ਦੇਣਾ ਹੈ।'' ਇਨਸਾਈਕਲੋਪੀਡੀਆਂ ਆਫ- ਸ਼ੋਸ਼ਲ ਸਾਇੰਸਂ ਅਨੁਸਾਰ, ''ਕਾਵਿ ਉਹ ਹੈ ਜੋ ਮਨੁੱਖੀ ਮਨ ਦੀਆਂ ਹੇਠਲੀਆਂ ਪਰਤਾਂ ਨੂੰ ਨੰਗਿਆਂ ਕਰਦਾ ਹੈ, ਭਾਵਨਾਵਾਂ ਨੂੰ ਸਾਹਮਣੇ ਲਿਆਉਂਦਾ ਹੈ। ਇਹ ਕਿਸੇ ਖ਼ਾਸ ਸੱਭਿਆਚਾਰ ਦੀਆਂ ਹੱਦਾਂ ਨੂੰ ਲੰਘ ਜਾਣ ਦੀ ਸਮੱਰਥਾ ਰੱਖਦਾ ਹੈ। ਇਹ ਮਨੁੱਖ ਮਨ ਦੀ ਸਰਵਵਿਆਪੀ ਬੋਲੀ ਹੁੰਦੀ ਹੈ।'' ਡਾ.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਰਹੱਸਵਾਦ (ਯੂਨਾਨੀ: μυστικός, ਮਿਸਟੀਕੋਸ) ਯਥਾਰਥ ਦੇ ਅਜਿਹੇ ਪਹਿਲੂਆਂ ਦੇ ਅਨੁਭਵ ਅਤੇ ਪ੍ਰਗਟਾ ਨੂੰ ਕਹਿੰਦੇ ਜਿਹਨਾਂ ਦਾ ਗਿਆਨ ਆਮ ਇਨਸਾਨੀ ਬੌਧਿਕ ਸ਼ਕਤੀਆਂ ਨਾਲ ਨਹੀਂ ਹੁੰਦਾ। ਇਹ ਅਜਿਹੇ ਵਰਤਾਰਿਆਂ ਨਾਲ ਸੰਬੰਧਿਤ ਹੈ ਜੋ ਇਸ ਦੁਨੀਆਂ ਦੇ ਨਹੀਂ ਹੁੰਦੇ। ਸਰਬਉਚ ਹਸਤੀ ਨਾਲ ਸੰਬੰਧਾਂ ਦੇ ਅਨੁਭਵ ਵੀ ਇਸੇ ਖੰਡ ਵਿੱਚ ਹਨ। ਯੂਨਾਨੀ, ਯਹੂਦੀ, ਇਸਾਈ, ਇਸਲਾਮੀ, ਸੂਫ਼ੀ, ਹਿੰਦੂ ਅਤੇ ਸਿੱਖ ਹਰੇਕ ਧਰਮ ਧਾਰਾ ਦਾ ਆਪਣੇ ਆਪਣੇ ਰੰਗ ਦਾ ਰਹੱਸਵਾਦ ਮਿਲਦਾ ਹੈ। ਦਰਸ਼ਨ ਅਤੇ ਕਵਿਤਾ ਵਿੱਚ ਇਸ ਦਾ ਪ੍ਰਗਟਾ ਬਹੁਤ ਵਿਆਪਕ ਹੈ।
ਪੰਜਾਬੀ ਸਾਹਿਤ ਇਤਿਹਾਸ ਦੀਆਂ ਲੋਕ-ਰੂੜ੍ਹੀਆਂ
ਵਣਜਾਰਾ ਬੇਦੀ ਦੀ ਇਸ ਪੁਸਤਕ ਵਿੱਚ ਵੱਖ-ਵੱਖ ਵਿਸ਼ਿਆਂਂ ਨਾਲ ਸੰਬੰਧਿਤ 9 ਪਰਚੇ ਦਰਜ ਹਨ, ਜੋ ਕਿ ਵੱਖੋ ਵੱਖਰੇ ਸੈਮੀਨਾਰਾਂ ਵਿੱਚ ਪੜ੍ਹੇ ਗਏ ਹਨ। ਇਹ ਕ੍ਰਮਵਾਰ ਇਸ ਤਰ੍ਹਾਂ ਹਨ। ਪੰਜਾਬੀ ਸਾਹਿਤ ਦੀਆਂ ਲੋਕ ਰੂੜ੍ਹੀਆਂ(ਇਹ ਖੋਜ ਨਿਬੰਧ ਪੰਜਾਬ ਯੂਨੀਵਰਸਿਟੀ ਦੇ ਬਾਬਾ ਫ਼ਰੀਦ ਵਿਭਾਗ ਵੱਲੋਂ ਆਯੋਜਿਤ ਸੈਮੀਨਾਰ ਵਿੱਚ 1979 ਵਿੱਚ ਪੜ੍ਹਿਆ ਗਿਆ।) ਕਵੀਸ਼ਰੀ: ਉਥਾਨ ਤੇ ਵਿਕਾਸ ਪੰਜਾਬੀ ਕਾਵਿ ਰੂਪ ਤੇ ਸੰਸਕਾਰ ਸੱਸੀ ਪੁੰਨੂ ਇੱਕ ਲੋਕ ਸਿਰਜਿਤ ਕਥਾ ਮੱਧਕਾਲੀ ਕਾਵਿ ਬੋਧ ਗੁਰੂ ਅਰਜਨ ਦੇਵ ਜੀ ਦੀ ਬਾਣੀ ਵਿੱਚ ਲੋਕਤੱਤ(ਇਹ ਖੋਜ ਪੱਤਰ ਗੁਰੂ ਨਾਨਕ ਅਧਿਐਨ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋੋਂ ਆਯੋਜਿਤ ਲੈਕਚਰਾਂ ਦੀ ਲੜੀ ਵਿੱਚ 1971 ਵਿੱਚ ਪੜ੍ਹਿਆ ਗਿਆ।) ਸਾਖੀ ਲੋਕ ਪੰਜਾਬੀ ਨਾਵਲ ਵਿੱਚ ਲੋਕ ਸਭਿਆਚਾਰ(ਇਹ ਖੋਜ ਪੱਤਰ ਪੰਜਾਬੀ ਯੂਨੀ. ਵੱਲੋਂ ਆਯੋਜਿਤ ਸੈਮੀਨਾਰ ਵਿੱਚ ਮਾਰਚ, 1978 ਵਿੱਚ ਪੜ੍ਹਿਆ ਗਿਆ) ਪ੍ਰੋ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸਾਹਿਤ ਦੇ ਮੁੱਢਲੇ ਦੌਰ ਵਿੱਚ ਵਾਰ ਕਾਵਿ ਇੱਕ ਮਹੁੱਤਵਪੂਰਨ ਕਾਵਿ ਧਾਰਾ ਰਹੀ ਹੈ। ਇਸ ਕਾਵਿ ਧਾਰਾ ਦੀ ਹੋਂਦ ਵੱਲ ਪੰਜੋਬੀ ਸਾਪਿਤ ਦੇ ਇਤਿਹਾਸਕਾਰਾਂ ਦਾ ਧਿਆਨ ਉਦੋਂ ਗਿਆ ਜਦੋਂ ਉਹਨਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਵਾਰਾਂ ਦੇ ਨਾਲ ਨਾਲ ਅੰਕਿਤ ਨਿਰਦੇਸ਼ਾ ਵੱਲ ਤਵੱਜੋ ਦਿੱਤੀ ਹੋਵੇਗੀ ਜਿਹਨਾਂ ਵਿੱਚ ਵਾਰਾਂ ਨੂੰ ਪਹਿਲਾਂ ਤੋਂ ਮੋਜੂਦ ਵਾਰਾਂ ਦੀਆਂ ਧੁੰਨਾਂ ਉੱਪਰ ਗਾਉਣ ਲਈ ਕਿਹਾ ਗਿਆ ਹੈ। ਜ਼ਾਹਿਰ ਹੈ ਕਿ ਇਹ ਵਾਰਾਂ ਲੋਕਾਂ ਵਿੱਚ ਬਹੁਤ ਹਰਮ ਪਿਆਰੀਆਂ ਰਹੀਆਂ ਹੋਣੀਆਂ ਜਿਸ ਕਰਕੇ ਗੁਰੂਆਂ ਨੇ ਆਪਣੀਆਂ ਅਧਿਆਤਮਕ ਵਾਰਾਂ ਇਹਨਾਂ ਦੀਆਂ ਧੁਨੀਆਂ ਉੱਤੇ ਗਾਉਣ ਦੇ ਨਿਰਦੇਸ਼ ਦਿੱਤੇ ਹੋਣਗੇ। ਸੇਰੇਬਰੀਆਕੋਵ ਆਪਣੀ ਕਿਤਾਬ ‘ਪੰਜਾਬੀ ਸਾਹਿਤ’ ਯੂਨਾਨੀ ਲੇਖਕ ਅਤੇ ਸਿੰਕਦਰ ਦੀਆਂ ਫੌਜੀ ਮੁਹਿੰਮਾਂ ਦੇ ਰਿਪੋਟਰ ਕਰਤਾ ਐਰੀਆਨੋਸਟ ਦੇ ਹਵਾਲੇ ਨਾਲ ਦੱਸਦਾ ਹੈ ਕਿ “ਭਾਰਤੀ ਲੋਕ ਆਪਣੀਆਂ ਮਰ ਗਿਆਂ ਦੀ ਯਾਦ ਵਿੱਚ ਬੂਰਜ਼ ਆਦਿ ਦਾ ਨਿਰਮਾਣ ਨਹੀਂ ਕਰਦੇ ਸੀ ਕਿਉਂਕਿ ਉਹ ਪੰਜਾਬ ਵਿੱਚ ਛੋਟੀਆਂ ਵੱਡੀਆਂ ਲੜੀਆਂ ਗਈਆਂ ਲੜਾਈਆਂ ਨੂੰ ਗੀਤਾਂ ਰਾਹੀਂ ਸਾਂਭਣ ਦੀ ਪਪਰੰਪਰਾ ਰਹੀ ਹੈ। ਗੁਰੂ ਗ੍ਰੰਥ ਸਾਹਿਬ ਵਿੱਚ ਨੌ ਵਾਰਾਂ ਦਾ ਜ਼ਿਕਰ ਹੈ। ਇਨ੍ਹਾਂ ਨੌ ਵਾਰਾਂ ਵਿਚੋਂ ਛੇ ਵਾਰਾਂ ਆਦਿ ਕਾਲ ਨਾਲ ਸਬੰਧਤ ਮੰਨੀਆਂ ਜਾਂਦੀਆਂ ਹਨ ਅਤੇ ਬਾਕੀ ਦੀਆਂ ਤਿੰਨ ਵਾਰਾਂ(ਮਲਕ ਮੁਰੀਦ ਤਥਾ ਚੰਦਹੜਾ ਦੀ ਵਾਰ, ਜੋਧੇ ਵੀਰ ਪੂਰਵਾਣੀ ਦੀ ਵਾਰ, ਰਾਣੇ ਕੇਲਾਸ਼ ਤਥਾ ਮਾਲਦੇਵ ਦੀ ਵਾਰ) ਨੂੰ ਗੁਰੂ ਨਾਨਕ ਕਾਲ ਨਾਲ ਸੰਬੰਧਤ ਮੰਨਿਆ ਜਾਂਦਾ ਹੈ। ਵਾਰਾਂ ਦੇ ਕਵੀਆਂ ਦਾ ਨਾਮ ਅਗਿਆਤ ਹੀ ਰਹੇ ਹਨ। ਉਹਨਾਂ ਦੀ ਕਵਿਤਾਵਾਂ ਲੋਕ ਕਥਾਵਾਂ ਵਿੱਚ ਖੁਭੀ ਹੋਈ ਹੈ। ਅਤੇ ਉਸ ਦੇ ਦੁਆਲੇ ਮਿਥਿਹਾਸ ਦਾ ਤਾਣਾ ਬਾਣਾ ਤਣਿਆ ਹੋਇਆ ਹੈ।
ਕਿੱਸਾ ਕਾਵਿ ਮੱਧਕਾਲੀਨ ਪੰਜਾਬੀ ਸਾਹਿਤ ਜਗਤ ਵਿੱਚ ਵਿਸ਼ੇਸ਼ ਮਹੱਤਵ ਦਾ ਧਾਰਣੀ ਹੈ। ਵਿਚਾਰਧੀਨ ਕਾਲਖੰਡ ਬਰਤਾਨਵੀਂ ਰਾਜ ਦੀ ਸਥਾਪਤੀ ਤੋਂ ਲੈ ਕੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਤੱਕ ਪਸਰਿਆ ਹੋਇਆ ਹੈ। ਇਸ ਸਮੇਂ ਦੌਰਾਨ ਹੀ ਪੰਜਾਬੀ ਸਾਹਿਤ ਪਰੰਪਰਕ ਸਾਹਿਤ ਰੂਪਾਕਾਰਾਂ ਨਾਲੋਂ ਆਪਣਾ ਨਾਤਾ ਤੋੜ ਕੇ ਨਵੀਨ ਸਾਹਿਤ ਰੂਪਾਕਾਰਾਂ ਅਤੇ ਚਿੰਤਨ ਤੇ ਚੇਤਨਾ ਦੇ ਨਵੇਂ ਸਰੋਕਾਰਾਂ ਨਾਲ ਜੁੜਦਾ ਹੈ। ਕਿੱਸਾ ਕਾਵਿ ਸਾਹਿਤ ਦੀ ਇੱਕ ਅਜਿਹੀ ਕਾਵਿ ਵਿਧਾ ਹੈ ਜੋ ਦੂਸਰੇ ਸਾਹਿਤ ਰੂਪਾਕਾਰਾਂ ਨਾਲੋਂ ਭਿੰਨ ਤੇ ਵਿਲੱਖਣ ਹੈ। ਇਸ ਸਮੁੱਚੇ ਕਾਲ ਦਾ ਕਿੱਸਾ ਕਾਵਿ ਬਹੁਪੱਖੀ ਅਧਿਐਨ ਦੀ ਮੰਗ ਕਰਦਾ ਹੈ। ਹੱਥਲੇ ਖੋਜ ਪੱਤਰ ਵਿੱਚ ਸਾਡਾ ਮੁੱਖ ਉਦੇਸ਼ ਅਧਿਐਨ ਕਾਲ ਦੇ ਕਿੱਸਾ ਕਾਵਿ ਦਾ ਨਵੇਂ ਵਿਸ਼ਿਆਂ ਦੇ ਪ੍ਰਸੰਗ ਵਿੱਚ ਅਧਿਐਨ ਕਰਨਾ ਹੈ ਅਤੇ ਇਹ ਵਾਚਨ ਹੈ ਕਿ ਇਸ ਸਮੂੱਚੇ ਸਮੇਂ ਵਿੱਚ ਬਹੁਪਾਸਾਰੀ ਵਿਸ਼ਿਆਂ ਦੀ ਧਾਰਣੀ ਇਹ ਕਾਵਿ ਪਰੰਪਰਾ ਕਿੰਨਾ ਨਵੇਂ ਵਿਸ਼ਿਆ ਨਾਲ ਆਪਣਾ ਸਰੋਕਾਰ ਜੋੜਦੀ ਹੈ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਕਬੀਲਾ ਪਰਿਵਾਰਾਂ ਦੇ ਅਜਿਹੇ ਸਮਾਜਕ ਸਮੂਹ ਨੂੰ ਕਿਹਾ ਜਾਂਦਾ ਹੈ ਜਿਸ ਨੇ ਇੱਕ ਵਿਸ਼ੇਸ਼ ਨਾਂ ਅਪਣਾਇਆ ਹੁੰਦਾ ਹੈ, ਬੋਲੀ ਸਾਂਝੀ ਹੁੰਦੀ ਹੈ, ਕਾਰੋਬਾਰ ਇਕ ਕਿਸਮ ਦਾ ਹੁੰਦਾ ਹੈ, ਸਭਿਆਚਾਰਕ ਇਕਸਾਰਤਾ ਹੁੰਦੀ ਹੈ ਅਤੇ ਇਕ ਨਿਸ਼ਚਿਤ ਖੇਤਰ ਵਿਚ ਰਹਿੰਦਾ ਹੈ ਜਾਂ ਘੁੰਮਦਾ -ਫਿਰਦਾ ਹੈ ।ਇਹ ਸਮਾਜਕ ਸਮੂਹ ਆਪਸਦਾਰੀ ਅਤੇ ਪਰਸਪਰਤਾ ਪੱਖੋਂ ਚੰਗੀ ਤਰ੍ਹਾਂ ਸੰਗਠਿਤ ਹੁੰਦਾ ਹੈ ।ਇਸ ਅੰਦਰ ਬਹੁਤ ਸਾਰੇ ਛੋਟੇ-ਮੋਟੇ ਪਰਿਵਾਰਾਂ, ਘਰਾਣਿਆਂ ਅਤੇ ਖਾਨਦਾਨਾਂ ਵਰਗੇ ਉਪ ਸਮੂਹ ਸ਼ਾਮਿਲ ਹੁੰਦੇ ਹਨ ।ਸਧਾਰਨ ਰੂਪ ਵਿਚ ਹਰ ਕਬੀਲਾ ਆਪਣੇ ਵਡੇਰੇ ਪੁਰਖ ਅਤੇ ਕਬੀਲੇ ਦੇ ਸਰਪ੍ਰਸਤ ਦੇਵਤੇ ਜਾਂ ਦੇਵੀ ਦੀ ਮਾਨਤਾ ਕਰਦਾ ਹੈ ।ਕਬੀਲੇ ਅੰਦਰਲੇ ਪਰਿਵਾਰਾਂ ਵਿਚਕਾਰ ਖੂਨ ਦੀ ਸਾਂਝ ਹੁੰਦੀ ਹੈ ।ਇਸ ਤੋਂ ਇਲਾਵਾ ਇਹ ਸਾਂਝੀਆਂ ਧਾਰਮਿਕ ਤੇ ਸਮਾਜਕ ਰਹੁ-ਰੀਤਾਂ ਅਤੇ ਆਰਥਿਕ ਕਾਰਜਾਂ ਰਾਹੀਂ ਹੋਰ ਵੀ ਗੂੜ੍ਹੇ ਸੰਬਧੀ ਹੁੰਦੇ ਹਨ ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਵਾਰ ਪੰਜਾਬੀ ਦਾ ਇੱਕ ਕਾਵਿ-ਰੂਪ ਹੈ। ਇਹ ਪਉੜੀ ਛੰਦ ਵਿੱਚ ਰਚੀ ਜਾਂਦੀ ਹੈ। ਇਹ ਕਾਵਿ ਰੂਪ ਸਿੱਖ-ਸਾਹਿਤ ਵਿੱਚ ਵਧੇਰੇ ਪ੍ਰਚਲਿਤ ਹੈ। ਗੁਰੂ ਗ੍ਰੰਥ ਸਾਹਿਬ ਵਿੱਚ 22 ਵਾਰਾਂ ਦਰਜ ਹੋਇਆ ਹਨ। ਇਹ ਲੋਕ ਪਰੰਪਰਾ ਉੱਤੇ ਆਧਾਰਿਤ ਪੰਜਾਬੀ ਭਾਸ਼ਾ ਦਾ ਇੱਕ ਕਾਵਿ ਰੂਪ ਹੈ। ਵਾਰ ਕਾਵਿਮਈ ਉਤਸਾਹ ਵਰਧਕ ਵਾਰਤਾ ਹੈ ਜਿਸ ਵਿੱਚ ਆਕ੍ਰਮਣ ਜਾਂ ਸੰਘਰਸ਼ ਦੇ ਪ੍ਰਸੰਗ ਵਿੱਚ ਨਾਇਕ ਦਾ ਯਸ਼ ਗਾਇਆ ਜਾਂਦਾ ਹੈ। ਵਾਰਾਂ ਪਉੜੀਆਂ ਵਿੱਚ ਲਿਖੀਆਂ ਜਾਂਦੀਆਂ ਸਨ।। ਇਸ ਵਿੱਚ ਆਮ ਤੌਰ ’ਤੇ ਵੀਰ ਰਸ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਇਸ ਨੂੰ ਗਾਉਣ ਵਾਲੇ ਅਤੇ ਕਿਸੇਹੱਦ ਤਕ ਰਚੈਤਾ ਵੀ ਭੱਟ ਜਾਂ ਢਾਡੀ ਹੁੰਦੇ ਹਨ। ਗੁਰੂ ਨਾਨਕ ਦੇਵ ਜੀ ਨੇ ਵਾਰ ਨੂੰ ਵੀਰ-ਰਸ ਦੇ ਖੇਤਰ ਵਿਚੋਂ ਕਢ ਕੇ ਅਧਿਆਤਮਿਕਤਾ ਦੀ ਸ਼ਾਂਤ ਭਾਵ-ਭੂਮੀ ਵੱਲ ਮੋੜੀਆਂ ਅਤੇ ਵਾਰ ਦੇ ਵਿਸ਼ੇ ਖੇਤਰ ਵਿੱਚ ਵਿਸਤਾਰ ਕੀਤਾ।
ਮੈਕਸਮਿਲੀਅਨ ਕਾਰਲ ਐਮਿਲ ਮੈਕਸ ਵੈਬਰ (ਜਰਮਨ: [ˈmaks ˈveːbɐ]; 21 ਅਪਰੈਲ 1864 – 14 ਜੂਨ 1920) ਇੱਕ ਜਰਮਨ ਸਮਾਜਸਾਸ਼ਤਰੀ, ਦਾਰਸ਼ਨਿਕ, ਅਤੇ ਰਾਜਨੀਤਕ ਅਰਥਸਾਸ਼ਤਰੀ ਜਿਸਦੇ ਵਿਚਾਰਾਂ ਨੇ ਸਮਾਜਿਕ ਸਿਧਾਂਤ, ਸਮਾਜਿਕ ਖੋਜ, ਅਤੇ ਖੁਦ ਸਮਾਜਸਾਸ਼ਤਰ ਨੂੰ ਪ੍ਰਭਾਵਿਤ ਕੀਤਾ। ਵੈਬਰ ਦਾ ਨਾਮ ਹਮੇਸ਼ਾ ਏਮੀਲ ਦੁਰਖਿਮ ਅਤੇ ਕਾਰਲ ਮਾਰਕਸ,ਦੇ ਨਾਲ ਸਮਾਜਸਾਸ਼ਤਰ ਦੇ ਤਿੰਨ ਬਾਨੀ ਨਿਰਮਾਤਿਆਂ ਵਿੱਚੋਂ ਇੱਕ ਵਜੋਂ ਆਉਂਦਾ ਹੈ। ਵੇਬਰ ਫਸਟੌਲਿਜਿਕ ਐਂਟੀ-ਹੋਂਦਵਾਦੀ ਵਿਚਾਰਧਾਰਾ ਦਾ ਇੱਕ ਮੁੱਖ ਵਕੀਲ ਸੀ, ਜਿਸਦਾ ਅਧਿਐਨ ਕਰਨ ਲਈ ਬਹਿਸ ਕਰਦੇ ਹੋਏ ਸਮਾਜਕ ਕਾਰਜ ਦੁਆਰਾ ਵਿਆਖਿਆਤਮਕ (ਸਿਰਫ਼ ਸ਼ਾਤਵੀਂ ਸ਼ਬਦਾਵਲੀ ਦੀ ਬਜਾਏ) ਦਾ ਅਰਥ ਹੈ, ਮਕਸਦ ਅਤੇ ਅਰਥ ਨੂੰ ਸਮਝਣ ਦੇ ਅਧਾਰ ਤੇ, ਜੋ ਵਿਅਕਤੀ ਆਪਣੇ ਆਪ ਦੇ ਕੰਮਾਂ ਨਾਲ ਜੁੜੇ ਹੋਏ ਹਨ ਦੁਰਕਾਈਮ ਦੇ ਉਲਟ, ਉਹ ਮੋਨੋ-ਕਾਰਗੁਜਾਰੀ ਵਿੱਚ ਵਿਸ਼ਵਾਸ਼ ਨਹੀਂ ਰੱਖਦਾ ਸੀ ਅਤੇ ਪ੍ਰਸਤਾਵਿਤ ਸੀ ਕਿ ਕਿਸੇ ਵੀ ਨਤੀਜੇ ਲਈ ਬਹੁਤੇ ਕਾਰਨ ਹੋ ਸਕਦੇ ਹਨ. [12] ਮੁੱਖ ਬੌਧਿਕ ਚਿੰਤਾ ਤਰਕਸੰਗਤ, ਧਰਮ ਨਿਰਪੱਖਤਾ ਅਤੇ "ਬੇਵਕੂਫੀ" ਦੀ ਪ੍ਰਕਿਰਿਆ ਨੂੰ ਸਮਝ ਰਹੀ ਸੀ ਜੋ ਉਹ ਪੂੰਜੀਵਾਦ ਅਤੇ ਆਧੁਨਿਕਤਾ ਦੇ ਵਾਧੇ ਨਾਲ ਜੁੜੀ ਸੀ. [13] ਉਸਨੇ ਇਹਨਾਂ ਨੂੰ ਸੰਸਾਰ ਬਾਰੇ ਨਵੇਂ ਤਰੀਕੇ ਨਾਲ ਸੋਚਣ ਦੇ ਨਤੀਜੇ ਵਜੋਂ ਦੇਖਿਆ.
ਕਾਵਿ ਸ਼ਾਸਤਰ (Poetics) ਕਵਿਤਾ ਅਤੇ ਸਾਹਿਤ ਦਾ ਫਲਸਫਾ ਅਤੇ ਵਿਗਿਆਨ ਹੈ। ਇਹ ਕਾਵਿ ਕ੍ਰਿਤੀਆਂ ਅਤੇ ਪ੍ਰਵਚਨਾਂ ਦੇ ਵਿਸ਼ਲੇਸ਼ਣ ਦੇ ਆਧਾਰ ਉੱਤੇ ਸਮੇਂ-ਸਮੇਂ ਸਾਹਮਣੇ ਆਏ ਸਿਧਾਂਤਾਂ ਦਾ ਗਿਆਨ ਹੈ। ਪਰ ਕੁਝ ਵਿਦਵਾਨ ਇਸ ਦੀ ਵਰਤੋਂ ਏਨੇ ਵਿਆਪਕ ਅਧਾਰ ਤੇ ਕਰਦੇ ਹਨ ਕਿ ਖੁਦ ਸਿਧਾਂਤ ਵੀ ਇਸ ਦੇ ਕਲਾਵੇ ਵਿੱਚ ਆ ਜਾਂਦਾ ਹੈ।ਯੁੱਗ ਪ੍ਰਸਥਿਤੀਆਂ ਦੇ ਅਨੁਸਾਰ ਕਵਿਤਾ ਅਤੇ ਸਾਹਿਤ ਦਾ ਕੰਟੈਂਟ ਅਤੇ ਰੂਪ ਬਦਲਦਾ ਰਹਿੰਦਾ ਹੈ; ਨਤੀਜੇ ਵਜੋਂ ਕਾਵਿ-ਸ਼ਾਸਤਰੀ ਸਿਧਾਂਤਾਂ ਵਿੱਚ ਵੀ ਲਗਾਤਾਰ ਤਬਦੀਲੀ ਹੁੰਦੀ ਰਹੀ ਹੈ। ਭਾਰਤ ਵਿੱਚ ਭਰਤ ਦੇ ਸਿਧਾਂਤਾਂ ਤੋਂ ਲੈ ਕੇ ਅੱਜ ਤੱਕ ਅਤੇ ਪੱਛਮ ਵਿੱਚ ਸੁਕਰਾਤ ਅਤੇ ਉਸਦੇ ਚੇਲੇ ਅਫਲਾਤੂਨ ਤੋਂ ਲੈ ਕੇ ਨਵਆਲੋਚਨਾ ਤੱਕ ਦੇ ਸਿਧਾਂਤਾਂ ਦੇ ਇਤਿਹਾਸਿਕ ਸਰਵੇ ਤੋਂ ਇਹ ਗੱਲ ਸਾਫ਼ ਹੋ ਜਾਂਦੀ ਹੈ। ਭਾਰਤ ਵਿੱਚ ਕਵਿਤਾ ਨਾਟਕ ਆਦਿ ਕ੍ਰਿਤੀਆਂ ਨੂੰ ਲਕਸ਼ ਗਰੰਥ ਅਤੇ ਸਿਧਾਂਤਕ ਗ੍ਰੰਥਾਂ ਨੂੰ ਲੱਛਣ ਗਰੰਥ ਕਿਹਾ ਜਾਂਦਾ ਹੈ। ਇਹ ਲੱਛਣ ਗਰੰਥ ਹਮੇਸ਼ਾ ਲਕਸ਼ ਗਰੰਥਾਂ ਦੇ ਅਨੁਗਾਮੀ ਹੁੰਦੇ ਹਨ ਅਤੇ ਮਹਾਨ ਕਵੀ ਇਹਨਾਂ ਦੀਆਂ ਦਸੀਆਂ ਲੀਹਾਂ ਨੂੰ ਚੁਣੌਤੀ ਦਿੰਦੇ ਵੇਖੇ ਜਾਂਦੇ ਹਨ। ਕਾਵਿ ਸ਼ਾਸਤਰ ਲਈ ਪੁਰਾਣੇ ਨਾਮ ਸਾਹਿਤਸ਼ਾਸਤਰ ਅਤੇ ਅਲੰਕਾਰਸ਼ਾਸਤਰ ਹਨ ਅਤੇ ਸਾਹਿਤ ਦੇ ਵਿਆਪਕ ਰਚਨਾਤਮਕ ਖੇਤਰ ਨੂੰ ਅਪਣਾ ਲੈਣ ਉੱਤੇ ਇਸਨੂੰ ਸਮੀਖਿਆ ਸ਼ਾਸਤਰ ਵੀ ਕਿਹਾ ਜਾਣ ਲਗਾ। ਮੂਲ ਤੌਰ ਤੇ ਕਾਵਿ ਸ਼ਾਸਤਰੀ ਚਿੰਤਨ ਸ਼ਬਦ ਕਾਵਿ ਅਤੇ ਨਾਟਕ ਦੇ ਹੀ ਸੰਬੰਧ ਵਿੱਚ ਸਿਧਾਂਤ ਨਿਰਮਾਣ ਕਰਦਾ ਮਿਲਦਾ ਹੈ। ਅਰਸਤੂ ਦੀ ਰਚਨਾ ਪੋਇਟਿਕਸ ਵਿੱਚ ਕਾਮੇਡੀ, ਟਰੈਜੇਡੀ, ਅਤੇ ਐਪਿਕ ਦੀ ਸਮੀਖਿਆਤਮਕ ਕਸੌਟੀ ਦਾ ਆਕਲਨ ਹੈ ਅਤੇ ਭਰਤ ਦਾ ਨਾਟਸ਼ਾਸਤਰ ਕੇਵਲ ਰੂਪਕ ਜਾਂ ਨਾਟਕ ਦੇ ਹੀ ਸਮੀਖਿਆ ਸਿਧਾਂਤ ਪੇਸ਼ ਕਰਦਾ ਹੈ। ਭਾਰਤ ਅਤੇ ਪੱਛਮ ਵਿੱਚ ਇਹ ਚਿੰਤਨ ਈ. ਪੂ.
ਸਿਮਰਨਜੀਤ ਸਿੰਘ ਮਾਨ (ਜਨਮ 20 ਮਈ 1945)ਪੰਜਾਬ ਦਾ ਇੱਕ ਸਿਆਸਤਦਾਨ ਹੈ। ਉਹ ਇੱਕ ਸਿੱਖ ਸਿਆਸੀ ਪਾਰਟੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਪ੍ਰਧਾਨ ਹੈ।Simranjit Singh Mann (born 20 May 1945) is a Sikh politician and a former police officer from Punjab.<ref>{{cite web|url=http://www.thaindian.com/newsportal/uncategorized/pro-khalistan-slogans-raised-at-golden-temple_10057391.html |title=Pro-Khalistan slogans raised at Golden Temple |publisher=Thaindian.com |date= |accessdate=9 August 2009}} </ref>
ਪ੍ਰਜਾਤੀ (ਅੰਗਰੇਜ਼ੀ: species, ਸਪੀਸ਼ੀਜ) ਜੀਵਾਂ ਦੇ ਜੀਵਵਿਗਿਆਨਕ ਵਰਗੀਕਰਣ ਵਿੱਚ ਸਭ ਤੋਂ ਬੁਨਿਆਦੀ ਅਤੇ ਹੇਠਲੀ ਸ਼੍ਰੇਣੀ ਹੁੰਦੀ ਹੈ। ਸ਼ੁਰੂ ਵਿਚ, ਸਪੀਸ਼ੀਜ ਸ਼ਬਦ ਦੀ ਵਰਤੋਂ ਗੈਰਰਸਮੀ ਤੌਰ 'ਤੇ ਅਸਪਸ਼ਟ ਤਰੀਕੇ ਨਾਲ ਕੀਤੀ ਜਾਂਦੀ ਸੀ, ਪਰ ਹੁਣ ਇਸ ਨੂੰ ਘੱਟੋ-ਘੱਟ 26 ਵੱਖ-ਵੱਖ ਤਰੀਕਿਆਂ ਨਾਲ ਵਰਤਿਆ ਜਾ ਰਿਹਾ ਹੈ।ਜੀਵਵਿਗਿਆਨਿਕ ਨਜਰੀਏ ਤੋਂ ਅਜਿਹੇ ਜੀਵਾਂ ਦੇ ਸਮੂਹ ਨੂੰ ਇੱਕ ਪ੍ਰਜਾਤੀ ਕਿਹਾ ਜਾਂਦਾ ਹੈ ਜੋ ਇੱਕ ਦੂਜੇ ਦੇ ਨਾਲ ਔਲਾਦ ਪੈਦਾ ਕਰਨ ਦੀ ਸਮਰੱਥਾ ਰੱਖਦੇ ਹੋਣ ਅਤੇ ਜਿਹਨਾਂ ਦੀ ਔਲਾਦ ਆਪ ਅੱਗੇ ਔਲਾਦ ਜਣਨ ਦੀ ਸਮਰੱਥਾ ਰੱਖਦੀ ਹੋਵੇ। ਉਦਾਹਰਨ ਲਈ ਇੱਕ ਬਘਿਆੜ ਅਤੇ ਸ਼ੇਰ ਆਪਸ ਵਿੱਚ ਬੱਚਾ ਪੈਦਾ ਨਹੀਂ ਕਰ ਸਕਦੇ, ਇਸ ਲਈ ਉਹ ਵੱਖ ਪ੍ਰਜਾਤੀਆਂ ਦੇ ਮੰਨੇ ਜਾਂਦੇ ਹਨ। ਇੱਕ ਘੋੜਾ ਅਤੇ ਗਧਾ ਆਪਸ ਵਿੱਚ ਬੱਚਾ ਪੈਦਾ ਕਰ ਸਕਦੇ ਹਨ (ਜਿਸ ਨੂੰ ਖੱਚਰ ਕਿਹਾ ਜਾਂਦਾ ਹੈ), ਲੇਕਿਨ ਕਿਉਂਕਿ ਖੱਚਰ ਅੱਗੇ ਬੱਚਾ ਜਣਨ ਵਿੱਚ ਅਸਮਰਥ ਹੁੰਦੇ ਹਨ, ਇਸ ਲਈ ਘੋੜੇ ਅਤੇ ਗਧੇ ਵੀ ਵੱਖ ਪ੍ਰਜਾਤੀਆਂ ਦੇ ਮੰਨੇ ਜਾਂਦੇ ਹਨ। ਇਸ ਦੇ ਵਿਪਰੀਤ ਕੁੱਤੇ ਬਹੁਤ ਵੱਖ ਵੱਖ ਸ਼ਕਲਾਂ ਵਿੱਚ ਮਿਲਦੇ ਹਨ ਲੇਕਿਨ ਕਿਸੇ ਵੀ ਨਰ ਕੁੱਤੇ ਅਤੇ ਮਾਦਾ ਕੁੱਤੇ ਦੇ ਆਪਸ ਵਿੱਚ ਬੱਚੇ ਹੋ ਸਕਦੇ ਹਨ ਜੋ ਆਪ ਅੱਗੇ ਔਲਾਦ ਪੈਦਾ ਕਰਨ ਵਿੱਚ ਸਮਰੱਥ ਹਨ। ਇਸ ਲਈ ਸਾਰੇ ਕੁੱਤੇ, ਚਾਹੇ ਉਹ ਕਿਸੇ ਨਸਲ ਦੇ ਹੀ ਕਿਉਂ ਨਾ ਹੋਣ, ਜੀਵਵਿਗਿਆਨਕ ਦ੍ਰਿਸ਼ਟੀ ਤੋਂ ਇੱਕ ਹੀ ਜਾਤੀ ਦੇ ਮੈਂਬਰ ਸਮਝੇ ਜਾਂਦੇ ਹਨ।
ਜੁਮੈਟਰੀ ਵਿੱਚ, ਵਰਗ, ਇੱਕ ਰੈਗੂਲਰ ਚਤੁਰਭੁਜ ਹੈ ਜਿਸਦਾ ਮਤਲਬ ਇਹ ਹੈ ਕੀ ਇਸਦੇ ਚਾਰੇ ਪਾਸੇ ਅਤੇ ਚਾਰੇ ਕੋਣ (90-ਡਿਗਰੀ) ਬਰਾਬਰ ਹੁੰਦੇ ਹਨ। ਇਸਦੀ ਪਰਿਭਾਸ਼ਾ ਕੁੱਝ ਇਸ ਤਰਾਂ ਦੀ ਵੀ ਹੋ ਸਕਦੀ ਹੈ: ਇੱਕ ਚਤੁਰਭੁਜ ਜਿਸਦੇ ਸਾਹਮਣੇ ਵਾਲੇ ਦੋ ਪਾਸੇ ਬਰਾਬਰ ਦੀ ਲੰਬਾਈ ਦੇ ਹੋਣ। ਇੱਕ ਵਰਗ ਜਿਦੇ ਵਰਟੈਕਸ ABCDਹੋਣ ਉਸਨੂੰ ਇਸ ਤਰਾਂ ਦਰਸਾਇਆ ਜਾ ਸਕਦਾ ਹੈ: ਫਰਮਾ:Squarenotation।
ਜਾਤ ਮਨੁੱਖ ਦੇ ਉਸ ਸਮਾਜ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਉਸਦਾ ਜਨਮ ਹੁੰਦਾ ਹੈ। ਬ੍ਰਾਮਣ, ਤੇਲੀ, ਕੁਰਮੀ, ਧੋਬੀ ਆਦਿ ਉਤਰੀ ਭਾਰਤ ਦੀਆਂ ਜਾਤੀਆਂ ਹਨ। ਵੈਦਿਕ ਸਮਾਜ ਵਿੱਚ ਕਿਰਤ ਦੀ ਵੰਡ ਦੇ ਆਧਾਰ ਉੱਤੇ ਸਮਾਜ ਨੂੰ ਚਾਰ ਭਾਗਾਂ ਵਿੱਚ ਵੰਡਿਆ ਗਿਆ ਸੀ। ਇਹ ਚਾਰ ਵਰਣ: ਬ੍ਰਾਹਮਣ, ਖੱਤਰੀ, ਵੈਸ਼ ਅਤੇ ਸ਼ੂਦਰ ਹਨ। ਪਰ ਅੱਜ ਇਨ੍ਹਾਂ ਤੋਂ ਲੱਖਾਂ ਜਾਤੀਆਂ ਬਣ ਗਈਆਂ। ਜਾਤੀ ਦੇ ਆਧਾਰ ਉਤੇ ਕਿਸੇ ਨਾਲ ਭੇਦਭਾਵ ਕਰਨਾ ਜਾਤੀਵਾਦ ਅਖਵਾਉਂਦਾ ਹੈ।
ਪੰਜਾਬ ਵਿਧਾਨ ਸਭਾ ਚੋਣਾਂ 2022 ਸਾਲ 2022 ਦੀ ਸ਼ੁਰੂਆਤ ਵਿੱਚ ਹੋਣੀਆ ਤੈਅ ਹਨ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਫਰਵਰੀ ਜਾਂ ਮਾਰਚ 2022 ਵਿਚ , 16 ਵੀਂ ਵਿਧਾਨ ਸਭਾ ਦੀ ਚੋਣ ਲਈ 117 ਮੈਂਬਰਾਂ ਦੀ ਚੋਣ ਕਰਨ ਲਈ ਹੋਣਗੀਆਂ। ਸਾਲ 2017 ਵਿੱਚ ਚੁਣੀ ਗਈ ਮੌਜੂਦਾ ਅਸੈਂਬਲੀ ਦਾ ਕਾਰਜਕਾਲ 23 ਮਾਰਚ 2022 ਨੂੰ ਖਤਮ ਹੋ ਜਾਵੇਗਾ ਜੇ ਇਹ ਪਹਿਲਾਂ ਭੰਗ ਨਹੀਂ ਕੀਤੀ ਜਾਂਦੀ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਸ਼੍ਰੀ ਅਕਾਲ ਤਖਤ ਸਾਹਿਬ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਭਾਰਤੀ ਕਿਸਾਨ ਅੰਦੋਲਨ 2020-2021, ਭਾਰਤੀ ਸੰਸਦ ਦੁਆਰਾ ਸਤੰਬਰ, 2020 ਵਿਚ ਪਾਸ ਕੀਤੇ ਤਿੰਨ ਖੇਤ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਹੈ, ਜਿਸ ਨੂੰ ਵੱਖ ਵੱਖ ਕਿਸਾਨ ਸਮੂਹਾਂ (ਜਥੇਬੰਦੀਆਂ) ਦੁਆਰਾ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਜੋਂ ਦਰਸਾਇਆ ਗਿਆ ਹੈ। ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਸੀ ਕਿ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਇਸ ਤੋਂ ਘੱਟ ਕਿਸੇ ਵੀ ਗੱਲ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਨੇਤਾਵਾਂ ਨੇ ਇਹਨਾਂ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਕੇਂਦਰ ਸਰਕਾਰ ਅਤੇ ਕਿਸਾਨੀ ਯੂਨੀਅਨਾਂ ਦੁਆਰਾ ਨੁਮਾਇੰਦਗੀ ਕਰਨ ਵਾਲੇ ਕਿਸਾਨਾਂ ਵਿਚ 14 ਅਕਤੂਬਰ 2020 ਅਤੇ 15 ਜਨਵਰੀ 2021 ਦੇ ਵਿਚਕਾਰ ਨੌਂ ਪੜਾਅ ਦੀ ਗੱਲਬਾਤ ਹੋਈ ਪਰ ਬੇਸਿੱਟਾ ਰਹੀ। ਇਸ ਲਈ ਦੇਸ਼ ਦੇ 500 ਤੋਂ ਵੱਧ ਕਿਸਾਨ ਸੰਗਠਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਕਿਸਾਨ ਆਗੂਆਂ ਨੇ ਇਹਨਾਂ ਖੇਤੀ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਵੀ ਰੱਦ ਕਰ ਦਿੱਤਾ। ਕਿਸਾਨ ਯੂਨੀਅਨਾਂ ਦੁਆਰਾ ਇਹਨਾਂ ਖੇਤੀ ਬਿੱਲਾਂ ਨੂੰ ਅਕਸਰ "ਕਿਸਾਨ ਵਿਰੋਧੀ ਬਿੱਲ" ਕਿਹਾ ਜਾਂਦਾ ਸੀ ਅਤੇ ਵਿਰੋਧੀ ਧਿਰ ਦੇ ਸਿਆਸਤਦਾਨ ਇਹ ਵੀ ਕਹਿੰਦੇ ਸਨ ਕਿ ਇਹ ਬਿੱਲ ਕਿਸਾਨਾਂ ਨੂੰ ਕਾਰਪੋਰੇਟ ਦੇ ਰਹਿਮ 'ਤੇ ਛੱਡ ਦੇਣਗੇ। ਕਿਸਾਨਾਂ ਨੇ ਐਮ.ਐਸ.ਪੀ. ਬਿੱਲ ਬਣਾਉਣ ਲਈ ਵੀ ਬੇਨਤੀ ਕੀਤੀ ਹੈ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕਾਰਪੋਰੇਟ ਕੀਮਤਾਂ ਨੂੰ ਕੰਟਰੋਲ ਨਹੀਂ ਕਰ ਸਕਦੇ। ਹਾਲਾਂਕਿ, ਸਰਕਾਰ ਇਹ ਕਹਿੰਦੀ ਹੈ ਕਿ ਉਹ ਕਿਸਾਨਾਂ ਨੂੰ ਆਪਣੀ ਫ਼ਸਲ ਸਿੱਧੇ ਵੱਡੇ ਖਰੀਦਦਾਰਾਂ ਨੂੰ ਵੇਚਣਾ ਆਸਾਨ ਬਣਾਉਣਗੇ ਅਤੇ ਉਸ ਦੁਆਰਾ ਕਿਹਾ ਗਿਆ ਕਿ ਵਿਰੋਧ ਪ੍ਰਦਰਸ਼ਨ ਗਲਤ ਜਾਣਕਾਰੀ 'ਤੇ ਅਧਾਰਤ ਸਨ।ਕਾਰਵਾਈਆਂ ਦੀ ਸ਼ੁਰੂਆਤ ਤੋਂ ਤੁਰੰਤ ਬਾਅਦ, ਯੂਨੀਅਨਾਂ ਨੇ ਸਥਾਨਕ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ, ਜ਼ਿਆਦਾਤਰ ਪੰਜਾਬ ਵਿਚ .
ਭਾਰਤ ਇੱਕ ਪੂਜੀਵਾਦੀ ਦੇਸ਼ ਹੈ ਜਿਸ ਵਿੱਚ ਸਰਕਾਰੀ ਅਦਾਰਿਆਂ ਦੀ ਜ਼ਿਕਰਯੋਗ ਥਾਂ ਹੈ ਪਰ ਭਾਰਤ ਦਿਨੋ-ਦਿਨ ਨਿੱਜੀ ਸਰਮਾਏਦਾਰੀ ਵਾਲੇ ਵਿਕਾਸ ਮਾਡਲ ਨੂੰ ਆਪਣਾ ਰਿਹਾ ਹੈ। ਭਾਰਤ ਆਰਥਿਕ ਵਿਕਾਸ ਦੇ ਮਾਡਲ ਨੂੰ ਆਪਣਾ ਰਿਹਾ ਹੈ। ਭਾਰਤ ਵਿੱਚ ਆਰਥਿਕ ਵਿਕਾਸ ਦੇ ਮਾਡਲ ਵਿੱਚੋਂ ਅਨੇਕਾਂ ਸਮੱਸਿਆਂਵਾਂ ਉਪਜੀਆਂ ਹਨ। ਇਹਨਾਂ ਵਿੱਚ ਅਹਿਮ ਸਮੱਸਿਆ ਗਰੀਬੀ ਦੀ ਹੈ।ਆਰਥਿਕਤਾ ਕਿਸੇ ਸਮਾਜਿਕ ਢਾਂਚੇ ਦੀ ਬੁਨਿਆਦੀ ਇਕਾਈ ਹੁੰਦੀ ਹੈ ਅਤੇ ਮਨੁੱਖੀ ਇਤਿਹਾਸ ਵਿੱਚ ਜੇਕਰ ਕੋਈ ਸਮਾਜ ਆਰਥਿਕ ਪੱਖ ਤੋਂ ਪੱਛੜਿਆ ਹੈ ਤਾਂ ਉਸ ਦੀਆਂ ਸਮੱਸਿਆਵਾਂ ਦੀ ਰੂਪ ਵਧੇਰੇ ਜਟਿਲ ਹੋਵੇਗਾ। ਮਨੁੱਖੀ ਸਮਾਜ ਦੇ ਸਮੁੱਚੇ ਇਤਿਹਾਸਕ-ਸਮਾਜਕ ਵੇਗ ਦੀ ਦਸ਼ਾ ਅਤੇ ਦਿਸ਼ਾ ਨੂੰ ਸਮਝਣ ਲਈ ਉਸ ਦੇ ਸਭਿਆਚਾਰਕ ਪਾਸਾਰ ਦੇ ਸੁਭਾ ਨੂੰ ਗ੍ਰਹਿਣ ਕਰਨਾ ਇੱਕ ਮੁੱਢਲਾ ਅਤੇ ਫ਼ੈਸਲਾਕੁਨ ਸੁਆਲ ਹੁੰਦਾ ਹੈ। ਸੱਭਿਆਚਾਰ ਦੀ ਸਹੀ ਸਮਝ ਲਈ ਇਸ ਦੀਆਂ ਅਨੇਕਾਂ ਦਿਸ਼ਾਵਾਂ ਅਤੇ ਪਰਤਾਂ ਨੂੰ ਇੱਕੋ ਵੇਲੇ ਦਿ੍ਸ਼ਟੀਗੋਚਰ ਕਰਨਾ ਜ਼ਰੂਰੀ ਹੋ ਜਾਂਦਾ ਹੈ। ਇਸ ਲਈ ਸਭਿਆਚਾਰ ਦਾ ਅਧਿਐਨ ਆਪਣੇ ਆਪ ਵਿੱਚ ਇੱਕ ਵਿਸ਼ਾਲ ਅਤੇ ਗੁੰਝਲਦਾਰ ਸਮੱਸਿਆ ਹੁੰਦੀ ਹੈ। ਜਿਸ ਕਰਕੇ ਕਿਸੇ ਇੱਕ ਸਭਿਆਚਾਰ ਵਿਚਲੀ ਤਬਦੀਲੀ ਦੇ ਅਮਲ ਦੀ ਸਹੀ ਅਤੇ ਸੰਪੂਰਨ ਸਮਝ ਲਈ, ਪਹਿਲਾਂ ਤਿੰਨ ਪ੍ਰਮੁੱਖ ਸੁਆਲਾਂ ਨੂੰ ਸਮਝਣਾ ਜ਼ਰੂਰੀ ਹੋ ਜਾਂਦਾ ਹੈ। ਪਹਿਲਾਂ, ਸਭਿਆਚਾਰ ਦੀ ਹੋਂਦ-ਵਿਧੀ ਕੀ ਹੈ। ਦੂਸਰਾ, ਸਭਿਆਚਾਰ ਦੀ ਕਾਰਜ-ਵਿਧੀ ਕੀ ਹੈ। ਅਰਥਾਤ ਇਹ ਸਮਾਜ ਵਿੱਚ ਮਨੁੱਖ ਉੱਤੇ ਕਿਵੇਂ ਅਸਰ ਕਰਦਾ ਹੈ ਅਤੇ ਉਸ ਨੂੰ ਕਿਵੇਂ ਕਾਰਜਸ਼ੀਲ ਕਰਦਾ ਜਾਂ ਤੋਰਦਾ ਹੈ। ਤੀਸਰੇ, ਸਭਿਆਚਾਰਕ ਤਬਦੀਲੀ ਦੇ ਮੂਲ ਆਧਾਰ ਅਤੇ ਸਹੀ ਅਰਥ ਕੀ ਹਨ।
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦੀਆਂ ਸਮੱਸਿਆਵਾਂ
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ: “ਸਾਹਿਤ ਅਤੇ ਇਤਿਹਾਸ ਮਨੁੱਖ ਰਾਹੀਂ ਸਿਰਜਿਤ ਅਜਿਹੇ ਦੋ ਸੁਤੰਤਰ ਸਾਂਸਕ੍ਰਿਤਕ ਵਰਤਾਰੇ ਹਨ ਜਿੰਨ੍ਹਾਂ ਦੀ ਆਪਣੀ ਮੌਲਿਕ ਹੋਂਦ ਵਿਧੀ, ਵਿਕਾਸ-ਪ੍ਰਕ੍ਰਿਆ ਅਤੇ ਰੂਪਾਂਤਰਣ-ਵਿਗਿਆਨ ਹੋਣ ਦੇ ਬਾਵਜੂਦ ਇਹ ਬੜੇ ਜਟਿਲ ਅਤੇ ਸੂਖਮ ਦਵੰਦਾਤਮਕ ਰਿਸ਼ਤਿਆਂ ਵਿੱਚ ਬੱਝੇ ਹੋਏ ਅੰਤਰ ਸੰਬੰਧਿਤ ਅਤੇ ਅੰਤਰ ਆਧਾਰਿਤ ਹਨ। ਗਿਆਨ ਦੀਆਂ ਦੋ ਵੱਖਰੀਆਂ ਅਤੇ ਸੁਤੰਤਰ ਸ਼ਾਖਾਵਾਂ ਵਜੋਂ ਇੰਨ੍ਹਾਂ ਦੇ ਅਧਿਐਨ ਦੀਆਂ ਵਿਧੀਆਂ, ਪ੍ਰਕ੍ਰਿਆਵਾਂ ਅਤੇ ਸੋਮਿਆਂ ਦਾ ਵੀ ਆਪਣਾ-ਆਪਣਾ ਮੌਲਿਕ ਸੁਭਾਅ ਹੈ। ਜਿਸ ਕਾਰਨ ਇੱਕ ਦੇ ਅਧਿਐਨ ਲਈ ਦੂਸਰੇ ਦੀਆਂ ਅਧਿਐਨ-ਜੁਗਤਾਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ ਹੈ।`` “ਸਾਹਿਤ ਦੀ ਇਤਿਹਾਸਕਾਰੀ ਸਾਹਿਤ ਅਤੇ ਇਤਿਹਾਸ ਦਾ ਅਜਿਹਾ ਸੁਤੰਤਰ ਸੰਗਮ ਹੈ। ਸਾਹਿਤ ਦੀ ਇਤਿਹਾਸਕਾਰੀ ਵਿੱਚ ਸਾਹਿਤ ਅਤੇ ਇਤਿਹਾਸ ਦੀਆਂ ਅਧਿਐਨ ਜੁਗਤਾਂ ਦੀ ਵਰਤੋਂ ਆਵੱਸ਼ਕ ਹੋ ਜਾਂਦੀ ਹੈ।`` “ਸਾਹਿਤ ਦੀ ਇਤਿਹਾਸਕਾਰੀ ਨਾ ਤਾਂ ਸਾਹਿਤ ਦਾ ਨਿਰੋਲ ਇਤਿਹਾਸਕ ਅਧਿਐਨ ਹੈ ਅਤੇ ਨਾ ਹੀ ਇਤਿਹਾਸ ਦਾ ਕੇਵਲ ਸਾਹਿਤਕ ਅਧਿਐਨ ਮਾਤਰ।`` “ਇਤਿਹਾਸ ਅਤੇ ਸਾਹਿਤ ਤੋਂ ਛੁੱਟ ਸਾਹਿਤਕ ਇਤਿਹਾਸਕਾਰੀ ਭਾਸ਼ਾ, ਸੰਸਕ੍ਰਿਤੀ, ਸੁਹਜ ਸ਼ਾਸਤਰ, ਖੋਜ, ਜੀਵਨੀ, ਵਿਚਾਰਧਾਰਾ ਦੇ ਖੇਤਰਾਂ ਨੂੰ ਵੀ ਆਪਣੇ ਕਲੇਵਰ ਵਿੱਚ ਸਮੇਟਦੀ ਹੈ।`` “ਅਸਲ ਵਿੱਚ ਸਾਹਿਤ ਦੀ ਇਤਿਹਾਸਕਾਰੀ ਆਪਣਾ ਵਿਚਾਰਧਾਰਕ ਆਧਾਰ ਸਮੀਖਿਆ-ਵਿਧੀ ਵਿਚੋਂ ਹੀ ਗ੍ਰਹਿਣ ਕਰਦੀ ਹੈ। ਸਾਹਿਤ ਦੀ ਇਤਿਹਾਸਕਾਰੀ ਦੇ ਬੁਨਿਆਦੀ ਉਦੇਸ਼ ਇੰਨੇ ਸਪਸ਼ਟ ਹਨ ਜਿੰਨੇ ਬਾਰੇ ਮਤਭੇਦ ਹੋ ਹੀ ਨਹੀਂ ਸਕਦੇ। ਪਰੰਤੂ ਸਾਹਿਤ ਦੀ ਇਤਿਹਾਸਕਾਰੀ ਆਪਣਾ ਇਹ ਬੁਨਿਆਦੀ ਉਦੇਸ਼ ਇਤਿਹਾਸ ਲੇਖਕ ਦੀ ਇਤਿਹਾਸ ਦ੍ਰਿਸ਼ਟੀ ਤੋਂ ਹੀ ਗ੍ਰਹਿਣ ਕਰਦੀ ਹੈ।`` “ਨਤੀਜੇ ਵਜੋਂ ਸਾਹਿਤਕ ਇਤਿਹਾਸਕਾਰੀ ਦੇ ਅਧਿਐਨ-ਮੁਲਾਂਕਣ ਦਾ ਬੁਨਿਆਦੀ ਫੈਸਲਾਕੁਨ ਨੁਕਤਾ ਲੇਖਕ ਦੀ ਇਤਿਹਾਸ-ਦ੍ਰਿਸ਼ਟੀ ਹੀ ਬਣ ਜਾਂਦੀ ਹੈ ਜਿਸ ਸੰਬੰਧੀ ਭਾਵੇਂ ਸੁਚੇਤ ਤੌਰ ਤੇ ਪ੍ਰਤੀਬੱਧ ਨਾ ਵੀ ਹੋਵੇ।``“ਪੰਜਾਬੀ ਸਾਹਿਤਕ ਇਤਿਹਾਸਕਾਰੀ ਦਾ ਆਰੰਭ ਆਮ ਤੌਰ ਤੇ ਬਾਵਾ ਬੁੱਧ ਸਿੰਘ ਦੀਆਂ ਰਚਨਾਵਾਂ ਤੋਂ ਸਵੀਕਾਰ ਕੀਤਾ ਜਾਂਦਾ ਹੈ। ਬਾਵਾ ਬੁੱਧ ਸਿੰਘ ਅਤੇ ਉਨ੍ਹਾਂ ਦੀ ਪਰਵਰਤੀ ਇਤਿਹਾਸਕਾਰੀ ਦਾ ਕਾਲਕ੍ਰਮਕ ਵਿਕਾਸ ਅਤੇ ਮੁਲਾਂਕਣ ਇਕੱਲੇ-ਇਕੱਲੇ ਇਤਿਹਾਸਕਾਰ ਦੇ ਮਾਧਿਅਮ ਰਾਹੀਂ ਕਰਨ ਦੀ ਥਾਂ ਇਸ ਪਰੰਪਰਾ ਦੇ ਮੁੱਖ ਝੁਕਾਵਾਂ ਦੀ ਪਛਾਣ ਕਰਨੀ ਅਧਿਕ ਤਰਕ ਸੰਗ ਹੈ।`` ‘ਪੰਜਾਬੀ ਸਾਹਿਤ ਦਾ ਇਤਿਹਾਸ’ ਡਾ. ਗੋਪਾਲ ਸਿੰਘ ਨੇ ਪੰਜਾਬੀ ਭਾਸ਼ਾ ਵਿੱਚ ਪਹਿਲੀ ਵਾਰ ਲਿਖਿਆ। ਇਸ ਦਾ ਪਹਿਲਾ ਐਡੀਸ਼ਨ 1946 ਵਿੱਚ ਉਰਦੂ ਅੱਖਰਾਂ ਵਿੱਚ ਅਤੇ 1949, 1952ਈ.
ਸੂਫ਼ੀਵਾਦ ਜਾਂ ਤਸੱਵੁਫ਼ (ਅਰਬੀ: تصوّف) ਇਸਲਾਮ ਦਾ ਇੱਕ ਰਹੱਸਵਾਦੀ ਸੰਪਰਦਾ ਹੈ। ਇਸਦੇ ਪੈਰੋਕਾਰਾਂ ਨੂੰ ਸੂਫ਼ੀ(صُوفِيّ) ਕਹਿੰਦੇ ਹਨ। ਇਹ ਲੋਕ ਈਸ਼ਵਰ ਦੀ ਉਪਾਸਨਾ ਪ੍ਰੇਮੀ ਅਤੇ ਪ੍ਰੇਮਿਕਾ ਦੇ ਰੂਪ ਵਿੱਚ ਕਰਦੇ ਹਨ। ਆਪਣੀ ਉਤਪੱਤੀ ਦੇ ਸ਼ੁਰੂ ਤੋਂ ਹੀ ਇਹ ਮੂਲਧਾਰਾ ਇਸਲਾਮ ਤੋਂ ਵੱਖ ਸਨ ਅਤੇ ਇਨ੍ਹਾਂ ਦਾ ਲਕਸ਼ ਆਤਮਕ ਤਰੱਕੀ ਅਤੇ ਮਨੁੱਖਤਾ ਦੀ ਸੇਵਾ ਰਿਹਾ ਹੈ। ਇਹ ਸੂਫ਼ੀ ਬਾਦਸ਼ਾਹਾਂ ਕੋਲੋਂ ਦਾਨ-ਉਪਹਾਰ ਸਵੀਕਾਰ ਨਹੀਂ ਕਰਦੇ ਸਨ ਅਤੇ ਸਾਦਾ ਜੀਵਨ ਗੁਜ਼ਾਰਨਾ ਪਸੰਦ ਕਰਦੇ ਸਨ। ਪ੍ਰੋਫ਼ੈਸਰ ਗੁਲਵੰਤ ਸਿੰਘ ਅਨੁਸਾਰ ਸੂਫ਼ੀਵਾਦ ਦਾ ਅਸਲ ਮਤਲਬ ਦੋ ਗੱਲਾਂ ਉਪਰ ਨਿਰਭਰ ਕਰਦਾ ਹੈ। ਪਹਿਲੀ ਅਨੁਸਾਰ ਜ਼ਰੂਰੀ ਹੈ ਕਿ ਸੂਫ਼ੀ ਆਪਣੇ ਮਨ ਨੂੰ ਮਾਰ ਚੁੱਕਾ ਹੋਵੇ, ਦਿਲ ਦਾ ਸਾਫ਼ ਹੋਵੇ,ਲੋਭ ਲਾਲਚ ਉਪਰ ਕਾਬੂ ਪਾ ਚੁੱਕਾ ਹੋਵੇ ਅਤੇ ਅੱਲਾਹ ਨਾਲ ਜੁੜ ਚੁੱਕਾ ਹੋਵੇ। ਅਤੇ ਕੁਰਾਨ ਅਤੇ ਸੁੱਨਤ ਦੇ ਆਦੇਸ਼ਾਂ ਅਨੁਸਾਰ ਪੂਰਣ ਤੌਰ ਤੇ ਚੱਲੇ।ਇਨ੍ਹਾਂ ਦੇ ਕਈ ਘਰਾਣੇ ਹਨ ਜਿਨ੍ਹਾਂ ਵਿੱਚ ਚਿਸ਼ਤੀ,ਸੁਹਰਾਵਰਦੀ, ਨਕਸ਼ਬੰਦੀ, ਕਾਦਰੀ,ਮਲਾਮਤੀ, ਅਤੇ ਕਲੰਦਰੀਆ ਪ੍ਰਮੁੱਖ ਹਨ। ਸੂਫ਼ੀਆਂ ਨੂੰ ਦਰਵੇਸ਼ ਵੀ ਕਿਹਾ ਜਾਂਦਾ ਹੈ।
ਸਿੰਧੂ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਮਨੁੱਖੀ ਪ੍ਰਸੰਗ ਵਿੱਚ ਟੱਬਰ, ਪਰਿਵਾਰ ਜਾਂ ਖ਼ਾਨਦਾਨ ਇੱਕ ਟੋਲੀ ਹੁੰਦੀ ਹੈ ਜਿਹਨੂੰ ਜਨਮ, ਵਿਆਹ ਜਾਂ ਇਕੱਠੀ ਰਿਹਾਇਸ਼ ਰਾਹੀਂ ਮਾਨਤਾ ਮਿਲਦੀ ਹੈ। ਕਿਸੇ ਨਜ਼ਦੀਕੀ ਟੱਬਰ ਵਿੱਚ ਜੀਵਨ-ਸਾਥੀ, ਮਾਪੇ, ਭਰਾ-ਭੈਣ ਅਤੇ ਧੀਆਂ-ਪੁੱਤ ਆਦ ਸ਼ਾਮਲ ਹੁੰਦੇ ਹਨ। ਵੱਡੇ ਟੱਬਰ ਵਿੱਚ ਦਾਦਾ-ਦਾਦੀ, ਨਾਨਾ-ਨਾਨੀ, ਤਾਏ-ਚਾਚੇ, ਉਹਨਾਂ ਦੀ ਔਲਾਦ, ਭਤੀਜੇ-ਭਤੀਜੀਆਂ ਵਗ਼ੈਰਾ ਵੀ ਮੌਜੂਦ ਹੁੰਦੇ ਹਨ। ਜ਼ਿਆਦਾਤਰ ਸਮਾਜਾਂ ਵਿੱਚ ਟੱਬਰ ਬੱਚਿਆਂ ਦੇ ਸਮਾਜੀਕਰਨ ਦਾ ਸਭ ਤੋਂ ਮੁੱਖ ਅਦਾਰਾ ਹੁੰਦਾ ਹੈ। ਪੰਜਾਬ ਵਿੱਚ ਜ਼ਿਆਦਾਤਰ ਸੰਯੁਕਤ ਪਰਿਵਾਰ ਦੀ ਪਰਥਾ ਹੀ ਪ੍ਚਲਿਤ ਰਹੀ ਹੈ।ਇਸ ਦੀ ਸ਼ੁਰੂਆਤ ਵੈਦਿਕ ਕਾਲ ਸਮੇਂ ਹੋਈ।ਪਰਿਵਾਰ ਪਿਤਾ ਪੁਰਖੀ ਧਾਰਨਾ ਤੇ ਚਲਦਾ ਹੈ।ਇਸ ਵਿੱਚ ਸਭ ਤੋਂ ਸਿਆਣਾ ਆਦਮੀ ਪਰਿਵਾਰ ਦਾ ਮੁਖੀ ਹੁੰਦਾ ਹੈ।ਪਰਿਵਾਰ ਮੁਖੀ ਦੀ ਛਤਰ ਛਾਇਆ ਹੇਠ ਉਸ ਦੇ ਛੋਟੇ ਭਾਈ ਭਤੀਜੇ, ਪੁੱਤਰ,ਭਰਜਾਈਆਂ ਅਤੇ ਨੂੰਹਾਂ ਆਦਿ ਤਿੰਨ ਪੀੜੀਆਂ ਤਕ ਵੀ ਇਕੱਠੇ ਰਹਿੰਦੇ ਹਨ।🙏🏻