ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 12 ਫਰਵਰੀ 1947 - 6 ਜੂਨ 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਨਪੋਲੀਅਨ ਬੋਨਾਪਾਰਟ (/nəˈpoʊliənˌ-ˈpoʊljən/; ਫ਼ਰਾਂਸੀਸੀ: [napɔleɔ̃ bɔnapaʁt] (ਨੈਪੋਲਿਓਂ ਬੋਨਾਪਾਖ਼ਤ), ਜਨਮ ਵੇਲੇ ਨਾਪੋਲਿਓਨੀ ਦੀ ਬੁਓਨਾਪਾਰਤੇ; 15 ਅਗਸਤ 1769 – 5 ਮਈ 1821) ਫ਼ਰਾਂਸ ਦਾ ਇੱਕ ਸਿਆਸੀ ਅਤੇ ਫ਼ੌਜੀ ਆਗੂ ਸੀ ਜਿਹਨੇ ਫ਼ਰਾਂਸੀਸੀ ਇਨਕਲਾਬ ਅਤੇ ਇਹਦੇ ਨਾਲ਼ ਸਬੰਧਤ ਜੰਗਾਂ ਦੇ ਪਿਛੇਤੇ ਦੌਰ ਵਿੱਚ ਡਾਢਾ ਨਾਮਣਾ ਖੱਟਿਆਂ। 1804 ਤੋਂ 1814 ਤੱਕ ਅਤੇ ਮਗਰੋਂ 1815 ਵਿੱਚ ਇਹ ਨਪੋਲੀਅਨ ਪਹਿਲੇ ਵੱਜੋਂ ਫ਼ਰਾਂਸ ਦਾ ਹੁਕਮਰਾਨ ਰਿਹਾ। ਇਹਨੇ ਵਧੇਰੇ ਜੰਗਾਂ ਵਿੱਚ ਜਿੱਤਾਂ ਪ੍ਰਾਪਤ ਕੀਤੀਆਂ ਅਤੇ ਜ਼ਮੀਨੀ ਯੂਰਪ ਦੇ ਬਹੁਤੇ ਹਿੱਸੇ ਨੂੰ ਇਹਨੇ ਕਾਬੂ ਵਿੱਚ ਕਰ ਲਿਆ ਸੀ ਪਰ ਆਖਰ 1815 ਵਿੱਚ ਇਹਨੂੰ ਹਾਰ ਝੱਲਣੀ ਪੈ ਗਈ। ਇਤਿਹਾਸ ਦੇ ਸਭ ਤੋਂ ਉੱਚੇ ਕੱਦ ਦੇ ਫ਼ੌਜਦਾਰਾਂ ਵਿੱਚ ਗਿਣੇ ਜਾਣ ਕਰ ਕੇ ਇਹਦੇ ਮੋਰਚਿਆਂ ਨੂੰ ਦੁਨੀਆ ਭਰ ਦੇ ਫ਼ੌਜੀ ਸਕੂਲਾਂ ਵਿੱਚ ਪੜ੍ਹਾਇਆ ਜਾਂਦਾ ਹੈ ਅਤੇ ਨਾਲ਼ ਹੀ ਇਹ ਯੂਰਪੀ ਇਤਿਹਾਸ ਦੀ ਇੱਕ ਸਭ ਤੋਂ ਵੱਧ ਨਾਮੀਂ ਅਤੇ ਤਕਰਾਰੀ ਸ਼ਖ਼ਸੀਅਤ ਰਹੀ ਹੈ। ਗ਼ੈਰ-ਫ਼ੌਜੀ ਕਾਰ-ਵਿਹਾਰ ਵਿੱੱਚ ਨਪੋਲੀਅਨ ਨੇ ਯੂਰਪ ਭਰ ਵਿੱਚ ਕਈ ਕਿਸਮ ਦੇ ਅਜ਼ਾਦ-ਖ਼ਿਆਲੀ ਸੁਧਾਰ ਲਾਗੂ ਕੀਤੇ ਜਿਹਨਾਂ ਵਿੱਚ ਜਗੀਰਦਾਰੀ ਦਾ ਖ਼ਾਤਮਾ, ਕਨੂੰਨੀ ਬਰਾਬਰਤਾ ਅਤੇ ਧਾਰਮਿਕ ਸਹਿਣਸ਼ੀਲਤਾ ਦੀ ਕਾਇਮੀ ਅਤੇ ਤਲਾਕ ਦਾ ਕਨੂੰਨੀਕਰਨ ਸ਼ਾਮਲ ਹਨ। ਇਹਦੀ ਆਖ਼ਰੀ ਕਨੂੰਨੀ ਪ੍ਰਾਪਤੀ, ਨਪੋਲੀਅਨੀ ਜ਼ਾਬਤੇ, ਨੂੰ ਦੁਨੀਆ ਭਰ ਦੇ ਕਈ ਦੇਸ਼ਾਂ ਵਿੱਚ ਵੱਖੋ-ਵੱਖ ਦਰਜੇ ਨਾਲ਼ ਅਪਣਾ ਲਿਆ ਗਿਆ ਹੈ।
ਵਿਜੈਨਗਰ ਸਾਮਰਾਜ (1082 - 1646) ਮੱਧਕਾਲੀਨ ਦੱਖਣ ਭਾਰਤ ਦਾ ਇੱਕ ਸਾਮਰਾਜ ਸੀ। ਇਸ ਦੇ ਰਾਜਾਵਾਂ ਨੇ 564 ਸਾਲ ਰਾਜ ਕੀਤਾ। ਇਸ ਦਾ ਰਸਮੀ ਨਾਮ ਕਰਣਾਟਕ ਸਾਮਰਾਜ ਸੀ। ਇਸ ਰਾਜ ਦੀ 1565 ਵਿੱਚ ਭਾਰੀ ਹਾਰ ਹੋਈ ਅਤੇ ਰਾਜਧਾਨੀ ਵਿਜੈਨਗਰ ਨੂੰ ਸਾੜ ਦਿੱਤਾ ਗਿਆ। ਉਸ ਦੇ ਬਾਦ ਕਸ਼ੀਣ ਰੂਪ ਵਿੱਚ ਇਹ ਅਤੇ 80 ਸਾਲ ਚੱਲਿਆ। ਇਸ ਦੀ ਸਥਾਪਨਾ ਹਰਿਹਰ ਅਤੇ ਬੁੱਕਾ ਨਾਮਕ ਦੋ ਭਰਾਵਾਂ ਨੇ ਕੀਤੀਆਂ ਸੀ। ਇਸ ਦਾ ਪ੍ਰਤੀਦਵੰਦੀ ਮੁਸਲਮਾਨ ਬਹਮਨੀ ਸਲਤਨਤ ਸੀ।
ਛਤਰਪਤੀ ਸ਼ਿਵਾਜੀ ਭੌਸਲੇ (Marathi [ʃiʋaˑɟiˑ bʱoˑs(ə)leˑ]; ਅੰਦਾਜ਼ਨ 1627/1630 – 3 ਅਪਰੈਲ 1680) ਇੱਕ ਮਹਾਨ ਮਰਾਠਾ ਯੋਧੇ ਸਨ ਅਤੇ ਉਨ੍ਹਾਂ ਦੀ ਕਮਾਂਡ ਹੇਠ ਮੁਗਲਾਂ ਨੂੰ ਹਰਾ ਕੇ ਪੁਣੇ ਮਰਾਠਾ ਰਾਜ ਸਥਾਪਤ ਕੀਤਾ ਗਿਆ। ਇਸੇ ਲਈ ਸ਼ਿਵਾ ਜੀ ਨੂੰ ਮਰਾਠਾ ਰਾਜ ਦੇ ਬਾਨੀ ਵੀ ਕਿਹਾ ਜਾਂਦਾ ਹੈ। ਸੰਨ 1674 ਵਿੱਚ ਸ਼ਿਵਾ ਜੀ ਨੂੰ ਮਹਾਰਾਜ ਦਾ ਤਾਜ ਪਹਿਨਾ ਕੇ ਛੱਤਰਪਤੀ ਦਾ ਦਰਜਾ ਦਿੱਤਾ ਗਿਆ।
ਸਿਕੰਦਰ ਲੋਧੀ ਜਾਂ ਸਿਕੰਦਰ ਲੋਦੀ (ਜਨਮ ਨਾਮ: ਨਿਜਾਮ ਖਾਨ, ਮੌਤ 21 ਨਵੰਬਰ, 1517) ਲੋਦੀ ਖ਼ਾਨਦਾਨ ਦਾ ਦੂਸਰਾ ਸ਼ਾਸਕ ਸੀ। ਆਪਣੇ ਪਿਤਾ ਬਹਲੋਸਲ ਖਾਨ ਲੋਧੀ ਦੀ ਮੌਤ ਜੁਲਾਈ 17, 1489 ਉਪਰੰਤ ਇਹ ਸੁਲਤਾਨ ਬਣਿਆ। ਇਸਦੇ ਸੁਲਤਾਨ ਬਨਣ ਵਿੱਚ ਕਠਿਨਈ ਦਾ ਮੁੱਖ ਕਾਰਨ ਸੀ ਇਸਦਾ ਵੱਡਾ ਭਰਾ, ਬਰਬਕ ਸ਼ਾਹ, ਜੋ ਤਦ ਜੌਨਪੁਰ ਦਾ ਰਾਜਪਾਲ ਸੀ। ਉਸਨੇ ਵੀ ਇਸ ਗੱਦੀ ਪਰ, ਆਪਣੇ ਪਿਤਾ ਦੇ ਸਿਕੰਦਰ ਦੇ ਨਾਮਾਂਕਨ ਦੇ ਬਾਵਜੂਦ, ਦਾਅਵਾ ਕੀਤਾ ਸੀ। ਪਰ ਸਿਕੰਦਰ ਨੇ ਇੱਕ ਪ੍ਰਤਿਨਿੱਧੀ ਮੰਡਲ ਭੇਜ ਕੇ ਮਾਮਲਾ ਸੁਲਝਾ ਲਿਆ, ਅਤੇ ਇੱਕ ਵੱਡਾ ਖੂਨ- ਖਰਾਬਾ ਬਚਾ ਲਿਆ। ਅਸਲ ਵਿੱਚ ਇਸਨੇ ਬਰਬਕ ਸ਼ਾਹ ਨੂੰ ਜੌਨਪੁਰ ਸਲਤਨਤ ਉੱਤੇ ਹਕੂਮਤ ਜਾਰੀ ਰੱਖਣ ਨੂੰ ਕਿਹਾ, ਅਤੇ ਆਪਣੇ ਚਾਚਾ ਆਲਮ ਖਾਨ ਨਾਲ ਵੀ ਵਿਵਾਦ ਸੁਲਝਾ ਲਿਆ, ਜੋ ਕਿ ਤਖਤਾ ਪਲਟਣ ਦੀ ਯੋਜਨਾ ਬਣਾ ਰਿਹਾ ਸੀ।
ਸਮਾਜਿਕ ਸਮਝੌਤਾ ਜਾਂ ਸਮਾਜਿਕ ਮੁਆਹਦਾ ਸਮਾਜ/ਰਾਜ ਅਤੇ ਵਿਅਕਤੀਆਂ ਵਿਚਕਾਰ ਦੋਹਾਂ ਧਿਰਾਂ ਉੱਤੇ ਲਾਗੂ ਹੋਣ ਵਾਲਾ ਇਕਰਾਰਨਾਮਾ ਹੁੰਦਾ ਹੈ, ਜਿਸ ਤਹਿਤ ਪਰਸਪਰ ਲੈਣ ਦੇਣ, ਹੱਕ ਅਤੇ ਫਰਜ਼ ਨੂੰ ਰਾਜ ਦੇ ਆਧਾਰ ਵਜੋਂ ਨਿਰਧਾਰਿਤ ਮੰਨਿਆ ਗਿਆ ਹੈ। ਇਹ ਨੈਤਿਕਤਾ ਅਤੇ ਸਿਆਸੀ ਦਰਸ਼ਨ ਵਿੱਚ, ਸਮਾਜਕ ਇਕਰਾਰਨਾਮਾ ਜਾਂ ਸਿਆਸੀ ਇਕਰਾਰਨਾਮਾ ਇੱਕ ਥਿਊਰੀ ਜਾਂ ਮਾਡਲ ਹੁੰਦਾ ਹੈ, ਜੋ ਆਮ ਤੌਰ ਤੇ ਸਮਾਜ ਦੇ ਮੂਲ ਅਤੇ ਵਿਅਕਤੀ ਦੇ ਹੱਕਾਂ ਅਤੇ ਸਰਕਾਰ ਦੀ ਅਧਿਕਾਰ-ਸੱਤਾ ਦੀ ਵਾਜਿਬਤਾ ਦੇ ਸਵਾਲ ਨੂੰ ਸੰਬੋਧਤ ਹੁੰਦਾ ਹੈ।
ਜ਼ਾਨ-ਜ਼ਾਕ ਰੂਸੋ (ਫਰਾਂਸੀਸੀ: [ʒɑ̃ʒak ʁuso]; 28 ਜੂਨ 1712 – 2 ਜੁਲਾਈ 1778)18ਵੀਂ ਸਦੀ ਦੇ ਯੂਰਪ ਦੇ ਇੱਕ ਸਵਿਸ ਚਿੰਤਕ, ਲੇਖਕ ਅਤੇ ਫਰਾਂਸੀਸੀ ਰੋਮਾਂਸਵਾਦ ਦੇ ਨਿਰਮਾਤਾ ਸਨ। ਉਹ ਪੱਛਮ ਦੇ ਯੁਗ-ਪਲਟਾਊ ਚਿੰਤਕਾਂ ਵਿੱਚੋਂ ਇੱਕ ਸਨ। ਉਸਦੇ ਰਾਜਨੀਤਕ ਦਰਸ਼ਨ ਨੇ ਫਰਾਂਸ ਦੇ ਇਨਕਲਾਬ ਨੂੰ ਅਤੇ ਆਧੁਨਿਕ ਰਾਜਨੀਤਕ, ਸਾਮਾਜਕ ਅਤੇ ਵਿਦਿਅਕ ਚਿੰਤਨ ਦੇ ਸਮੁੱਚੇ ਵਿਕਾਸ ਨੂੰ ਪ੍ਰਭਾਵਿਤ ਕੀਤਾ। ਪਰ ਅੰਤਰਵਿਰੋਧਾਂ ਅਤੇ ਵਿਰੋਧਾਭਾਸਾਂ ਨਾਲ ਭਰਿਆ ਹੋਣ ਦੇ ਕਾਰਨ ਉਸਦੇ ਦਰਸ਼ਨ ਦਾ ਸਰੂਪ ਵਿਵਾਦਾਸਪਦ ਰਿਹਾ ਹੈ। ਆਪਣੇ ਯੁੱਗ ਦੀ ਉਪਜ ਹੁੰਦੇ ਹੋਏ ਵੀ ਉਸਨੇ ਤਤਕਾਲੀਨ ਮਾਨਤਾਵਾਂ ਦਾ ਵਿਰੋਧ ਕੀਤਾ। ਤਰਕਵਾਦ ਦੇ ਯੁੱਗ ਵਿੱਚ ਉਸਨੇ ਤਰਕ ਦੀ ਆਲੋਚਨਾ ਕੀਤੀ ਅਤੇ ਸਹਿਜ ਮਾਨਵੀ ਭਾਵਨਾਵਾਂ ਨੂੰ ਬਹੁਤ ਜ਼ਿਆਦਾ ਮਹੱਤਵ ਦਿੱਤਾ। ਵਿਸ਼ਵਕੋਸ਼ਵਾਦੀਆਂ ਨਾਲ ਉਸਦਾ ਵਿਰੋਧ ਇਸ ਗੱਲ ਉੱਤੇ ਸੀ।
ਚੀਨ (ਮੰਦਾਰਿਨੀ ਚੀਨੀ ਵਿੱਚ: 中国) ਜਾਂ ਚੀਨ ਦਾ ਲੋਕਤੰਤਰੀ ਗਣਤੰਤਰ (ਮੰਦਾਰਿਨੀ ਚੀਨੀ ਵਿੱਚ: 中华人民共和国) ਪੂਰਬੀ ਏਸ਼ੀਆ ਅਤੇ ਭਾਰਤ ਦੇ ਉੱਤਰ ਵਿੱਚ ਸਥਿਤ ਇੱਕ ਦੇਸ਼ ਹੈ। ਲਗਭਗ 1.3 ਅਰਬ ਦੀ ਆਬਾਦੀ ਵਾਲੇ ਇਸ ਮੁਲਕ ਦੀ ਰਾਜਧਾਨੀ ਬੀਜਿੰਗ ਹੈ ਅਤੇ ਮੰਦਾਰਿਨੀ ਇਸ ਦੀ ਦਫ਼ਤਰੀ ਭਾਸ਼਼ਾ ਹੈ। ਖੇਤਰਫਲ ਦੇ ਮੁਤਾਬਿਕ ਚੀਨ ਸੰਸਾਰ ਵਿੱਚ ਰੂਸ ਅਤੇ ਕੈਨੇਡਾ ਤੋਂ ਬਾਅਦ ਤੀਜੇ ਨੰਬਰ ’ਤੇ ਆਉਂਦਾ ਹੈ। ਚੀਨ ਦੀ ਲਗਪਗ 3,380 ਕਿਲੋਮੀਟਰ ਦੀ ਹੱਦ ਭਾਰਤ ਨਾਲ ਲੱਗਦੀ ਹੈ। ਇਹ ਦੇਸ਼ ਪਹਾੜਾਂ ਨਾਲ ਘਿਰਿਆ ਹੋਇਆ ਹੈ।
ਅਲਾਉੱਦੀਨ ਖ਼ਲਜੀ ਦਿੱਲੀ ਸਲਤਨਤ ਦੇ ਖ਼ਲਜੀ ਖ਼ਾਨਦਾਨ ਦਾ ਦੂਜਾ ਸ਼ਾਸਕ ਸੀ। ਉਹ ਇੱਕ ਜੇਤੂ ਸੀ ਅਤੇ ਉਸਨੇ ਆਪਣਾ ਸਾਮਰਾਜ ਦੱਖਣ ਵਿੱਚ ਮਦੁਰੈ ਤੱਕ ਫੈਲਾ ਰੱਖਿਆ ਸੀ। ਇਸ ਤੋਂ ਬਾਅਦ ਇੰਨਾ ਸਾਮਰਾਜ ਅਗਲੇ ਤਿੰਨ ਸੌ ਸਾਲਾਂ ਤੱਕ ਕੋਈ ਵੀ ਸ਼ਾਸਕ ਸਥਾਪਤ ਨਹੀਂ ਕਰ ਸਕਿਆ। ਉਹ ਆਪਣੇ ਚਿੱਤੌੜ ਦੇ ਫਤਹਿ ਅਭਿਆਨ ਦੇ ਬਾਰੇ ਵਿੱਚ ਵੀ ਪ੍ਰਸਿੱਧ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਉਹ ਅਵਧੀ ਵਿੱਚ ਮਲਿਕ ਮੁਹੰਮਦ ਜਾਇਸੀ ਦੁਆਰਾ ਲਿਖੇ ਪਦਮਾਵਤ ਵਿੱਚ ਵਰਣਿਤ ਰਾਣੀ ਪਦਮਾਵਤੀ ਦੀ ਸੁੰਦਰਤਾ ਉੱਤੇ ਮੋਹਿਤ ਸੀ।
ਮਰਾਠਾ ਸਾਮਰਾਜ ਜਾਂ ਮਰਾਠਾ ਮਹਾਸੰਘ ਇੱਕ ਭਾਰਤੀ ਰਾਜ-ਸ਼ਕਤੀ ਸੀ ਜੋ 1674 ਤੋਂ 1818 ਤੱਕ ਕਾਇਮ ਰਹੀ। ਮਰਾਠਾ ਸਾਮਰਾਜ ਦੀ ਨੀਂਹ ਸ਼ਿਵਾਜੀ ਨੇ 1674 ਵਿੱਚ ਰੱਖੀ। ਉਸਨੇ ਕਈ ਸਾਲ ਔਰੰਗਜੇਬ ਦੇ ਮੁਗਲ ਸਾਮਰਾਜ ਨਾਲ ਸੰਘਰਸ਼ ਕੀਤਾ। ਇਹ ਸਾਮਰਾਜ ੧੮੧੮ ਤੱਕ ਚਲਿਆ ਅਤੇ ਲੱਗਪਗ ਪੂਰੇ ਭਾਰਤ ਵਿੱਚ ਫੈਲ ਗਿਆ। ਭਾਰਤ ਵਿੱਚ ਮੁਗਲ ਰਾਜ ਖਤਮ ਕਰਨ ਦੇ ਲਈ ਇੱਕ ਵੱਡੀ ਹੱਦ ਤੱਕ ਸਿਹਰਾ ਮਰਾਠਿਆਂ ਦੇ ਸਿਰ ਹੈ.ਮਰਾਠੇ, ਭਾਰਤ ਦੀ ਪੱਛਮੀ ਦੱਖਣੀ ਪਠਾਰ (ਮੌਜੂਦ ਮਹਾਰਾਸ਼ਟਰ) ਤੋਂ ਹਿੰਦੂ ਲੜਾਕੂ ਗਰੁੱਪ ਹਨ, ਜਿਨ੍ਹਾਂ ਨੇ ਬੀਜਾਪੁਰ ਦੇ ਬਾਦਸ਼ਾਹ ਆਦਿਲ ਸ਼ਾਹ ਤੇ ਮੁਗ਼ਲੀਆ ਸਲਤਨਤ ਦੇ ਸ਼ਹਿਨਸ਼ਾਹ ਔਰੰਗਜ਼ੇਬ ਨਾਲ਼ ਲੰਬੇ ਚਿਰ ਤੱਕ ਗੁਰੀਲਾ ਜੰਗ ਦੇ ਬਾਅਦ ਮੁਕਾਮੀ ਰਾਜਾ ਸ਼ਿਵਾਜੀ ਨੇ 1674 ਵਿੱਚ ਇੱਕ ਆਜ਼ਾਦ ਮਰੱਹਟਾ ਬਾਦਸ਼ਾਹਤ ਦੀ ਨੀਂਹ ਰੱਖੀ ਤੇ ਰਾਏਗੜ੍ਹ ਨੂੰ ਆਪਣੀ ਰਾਜਧਾਨੀ ਬਣਾਇਆ। ਸ਼ਿਵਾਜੀ ਦੀ 1680 ਵਿੱਚ ਮੌਤ ਹੋ ਗਈ ਤੇ ਆਪਣੇ ਪਿੱਛੇ ਇੱਕ ਵੱਡੀ ਪਰ ਕਮਜ਼ੋਰ ਬੁਨਿਆਦਾਂ ਦੀ ਸਲਤਨਤ ਛੱਡ ਗਿਆ। ਮੁਗ਼ਲਾਂ ਨੇ ਹਮਲਾ ਕੀਤਾ ਤੇ 1682 ਤੋਂ 1707 ਤਕ ਇੱਕ 25 ਸਾਲਾ ਨਾਕਾਮ ਜੰਗ ਲੜੀ। ਸ਼ਿਵਾਜੀ ਦੇ ਇੱਕ ਪੋਤੇ ਛਤਰਪਤੀ ਸ਼ਾਹੂ ਨੇ 1749 ਤੱਕ ਬਾਦਸ਼ਾਹ ਦੇ ਤੌਰ ਤੇ ਹੁਕਮਰਾਨੀ ਕੀਤੀ। ਛਤਰਪਤੀ ਸ਼ਾਹੂ ਨੇ ਬਾਲਾਜੀ ਵਿਸ਼ਵਨਾਥ ਨੂੰ ਅਤੇ ਬਾਅਦ ਵਿੱਚ ਉਸ ਦੀ ਔਲਾਦ, ਨੂੰ ਪੇਸ਼ਵਾ ਜਾਂ ਪ੍ਰਧਾਨ ਮੰਤਰੀ ਦੇ ਤੌਰ ਤੇ ਨਿਯੁਕਤ ਕੀਤਾ. ਬਾਲਾਜੀ ਅਤੇ ਉਸ ਦੀ ਸੰਤਾਨ ਨੇ ਮਰਾਠਾ ਰਾਜ ਦੇ ਵਿਸਥਾਰ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ. ਆਪਣੀ ਸਿਖਰ ਸਮੇਂ ਇਹ ਸਾਮਰਾਜ ਦੱਖਣ ਵਿੱਚ ਤਾਮਿਲਨਾਡੂ ਤੋਂ ਉੱਤਰ ਵਿੱਚ ਪੇਸ਼ਾਵਰ (ਅਜੋਕਾ Khyber Pakhtunkhwa, Pakistan ), ਅਤੇ ਪੂਰਬ ਵਿੱਚ ਬੰਗਾਲ ਅਤੇ ਅੰਡੇਮਾਨ ਟਾਪੂਆਂ ਤੱਕ ਫੈਲਿਆ ਹੋਇਆ ਸੀ.
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) ੨੮ ਜੁਲਾਈ 1914 ਤੋਂ ੧੧ ਨਵੰਬਰ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ (ਜਰਮਨੀ, ਅਸਟਰੀਆ-ਹੰਗਰੀ ਅਤੇ ਇਟਲੀ) ਅਤੇ ਟਰਿਪਲ ਏਨਟਟੇ (ਫਰਾਂਸ, ਰੂਸ ਅਤੇ ਬਰਤਾਨੀਆ) । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।ਸੰਨ 1914 ਨੂੰ ਸੇਰਾਜੇਵੋ ਵਿੱਚ ਗੇਵਰੀਲੋ ਪਰਿਨਸਿਪ (Gavrilo Princip) (ਇੱਕ ਸਰਬਿਆ ਨੈਸ਼ਨਲਿਸਟ ਗਰੁਪ ਦਾ ਆਦਮੀ) ਨੇ ਆਸਟ੍ਰੀਆ-ਹੰਗਰੀ ਦੇ ਰਾਜਕੁਮਾਰ ਆਰਚਡੂਕ ਫਰੈਂਜ਼ ਫਰਡੀਨੈਂਡ (Archduke Franz Ferdinand) ਦਾ ਕਤਲ ਕਰ ਦਿੱਤਾ । ਇਸ ਲਈ ਆਸਟਰੀਆ ਅਤੇ ਹੰਗਰੀ ਦੇ ਮੰਤਰੀਆਂ ਅਤੇ ਜਰਨੈਲਾਂ ਨੇ ਆਸਟਰੀਆ ਅਤੇ ਹੰਗਰੀ ਦੇ ਰਾਜੇ ਨੂੰ ਸਰਬੀਆ ਉੱਤੇ ਹਮਲਾ ਕਰਨ ਲਈ ਪ੍ਰੇਰਿਤ ਕੀਤਾ। ਯੂਰਪ ਦੇ ਦੇਸ਼ਾਂ ਦੇ ਇੱਕ ਦੁਜੇ ਨਾਲ ਮਿਲਟਰੀ ਮਦਦ ਦੇ ਵਾਅਦੇ ਕੀਤੇ ਹੋਣ ਕਾਰਨ (ਕਿ ਜੇ ਕੋਈ ਦੇਸ਼ ਹਮਲਾ ਕਰੇ ਤਾਂ ਸਮਝੋਤੇ ਵਾਲੇ ਦੇਸ਼ ਇੱਕ ਦੂਜਾ ਦੀ ਮਦਦ ਕਰਨਗੇ), ਇਸ ਘਟਨਾ ਕਾਰਣ ਪੂਰਾ ਯੂਰਪ ਜਲਦੀ ਹੀ ਲੜਾਈ ਵਿੱਚ ਕੁੱਦ ਗਿਆ ਅਤੇ ਪਹਿਲਾ ਸੰਸਾਰ ਯੁੱਧ ਸ਼ੁਰੂ ਹੋ ਗਿਆ। ਯੂਰਪ ਦੇ ਦੇਸ਼ਾਂ ਦੇ ਬਾਕੀ ਹੋਰ ਮਹਾਂਦੀਪਾਂ ਵਿੱਚ ਫੈਲੇ ਹੋਣ ਕਾਰਨ ਇਹ ਪੂਰੀ ਦੁਨੀਆਂ ਵਿੱਚ ਫੈਲ ਗਿਆ।
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਜਲਾਲ ਉੱਦੀਨ ਮੁਹੰਮਦ ਅਕਬਰ (ਉਰਦੂ : جلال الدین محمد اکبر, ੧੫ ਅਕਤੂਬਰ, ੧੫੪੨ - ੨੭ ਅਕਤੂਬਰ, ੧੬੦੫) ਤੈਮੂਰ ਵੰਸ਼ ਦੇ ਮੁਗਲ ਖ਼ਾਨਦਾਨ ਦਾ ਤੀਜਾ ਸ਼ਾਸਕ ਸੀ। ਅਕਬਰ ਨੂੰ ਅਕਬਰ -ਏ - ਆਜ਼ਮ ( ਅਰਥਾਤ ਅਕਬਰ ਮਹਾਨ ) , ਸ਼ਹਿੰਸ਼ਾਹ ਅਕਬਰ, ਮਹਾਬਲੀ ਸ਼ਹਿੰਸ਼ਾਹ ਦੇ ਨਾਮ ਵਲੋਂ ਵੀ ਜਾਣਿਆ ਜਾਂਦਾ ਹੈ। ਸਮਰਾਟ ਅਕਬਰ ਮੁਗਲ ਸਾਮਰਾਜ ਦੇ ਸੰਸਥਾਪਕ ਜਹੀਰੁੱਦੀਨ ਮੁਹੰਮਦ ਬਾਬਰ ਦਾ ਪੋਤਾ ਅਤੇ ਨਾਸਿਰੁੱਦੀਨ ਹੁਮਾਯੂੰ ਅਤੇ ਹਮੀਦਾ ਬਾਨੋ ਦਾ ਪੁੱਤ ਸੀ। ਬਾਬਰ ਦਾ ਖ਼ਾਨਦਾਨ ਤੈਮੂਰ ਅਤੇ ਮੰਗੋਲ ਨੇਤਾ ਚੰਗੇਜ ਖਾਂ ਵਲੋਂ ਸਬੰਧਤ ਸੀ ਅਰਥਾਤ ਉਸਦੇ ਵੰਸ਼ਜ ਤੈਮੂਰ ਲੰਗ ਦੇ ਖਾਨਦਾਨ ਵਿੱਚੋਂ ਸਨ ਅਤੇ ਮਾਤ੍ਰਪੱਖ ਦਾ ਸੰਬੰਧ ਚੰਗੇਜ ਖਾਂ ਨਾਲ ਸੀ। ਅਕਬਰ ਦੇ ਸ਼ਾਸਨ ਦੇ ਅੰਤ ਤੱਕ ੧੬੦੫ ਵਿੱਚ ਮੁਗਲ ਸਾਮਰਾਜ ਵਿੱਚ ਉੱਤਰੀ ਅਤੇ ਵਿਚਕਾਰ ਭਾਰਤ ਦੇ ਅਧਿਕਾਸ਼ ਭਾਗ ਸਮਿੱਲਤ ਸਨ ਅਤੇ ਉਸ ਸਮੇਂ ਦੇ ਸਭ ਤੋਂ ਜਿਆਦਾ ਸ਼ਕਤੀਸ਼ਾਲੀ ਸਮਰਾਜਾਂ ਵਿੱਚੋਂ ਇੱਕ ਸੀ। ਬਾਦਸ਼ਾਹਾਂ ਵਿੱਚ ਅਕਬਰ ਹੀ ਇੱਕ ਅਜਿਹਾ ਬਾਦਸ਼ਾਹ ਸੀ, ਜਿਸਨੂੰ ਹਿੰਦੂ ਮੁਸਲਮਾਨ ਦੋਨਾਂ ਵਰਗਾਂ ਦਾ ਬਰਾਬਰ ਪਿਆਰ ਅਤੇ ਸਨਮਾਨ ਮਿਲਿਆ। ਉਸਨੇ ਹਿੰਦੂ - ਮੁਸਲਮਾਨ ਸੰਪ੍ਰਦਾਵਾਂ ਦੇ ਵਿੱਚ ਦੀਆਂ ਦੂਰੀਆਂ ਘੱਟ ਕਰਣ ਲਈ ਦੀਨ-ਏ-ਇਲਾਹੀ ਨਾਮਕ ਧਰਮ ਦੀ ਸਥਾਪਨਾ ਕੀਤੀ। ਉਸਦਾ ਦਰਬਾਰ ਸਭ ਦੇ ਲਈ ਹਰ ਸਮਾਂ ਖੁੱਲ੍ਹਾ ਰਹਿੰਦਾ ਸੀ। ਉਸਦੇ ਦਰਬਾਰ ਵਿੱਚ ਮੁਸਲਮਾਨ ਸਰਦਾਰਾਂ ਨਾਲੋਂ ਹਿੰਦੂ ਸਰਦਾਰ ਜਿਆਦਾ ਸਨ। ਅਕਬਰ ਨੇ ਹਿੰਦੁਆਂ ਉੱਤੇ ਲੱਗਣ ਵਾਲਾ ਜਜ਼ੀਆ ਹੀ ਨਹੀਂ ਖ਼ਤਮ ਕੀਤਾ, ਸਗੋਂ ਅਜਿਹੇ ਅਨੇਕ ਕਾਰਜ ਕੀਤੇ ਜਿਨ੍ਹਾਂ ਦੇ ਕਾਰਨ ਹਿੰਦੂ ਅਤੇ ਮੁਸਲਮਾਨ ਦੋਨੋਂ ਉਸਦੇ ਪ੍ਰਸ਼ੰਸਕ ਬਣੇ। ਅਕਬਰ ਸਿਰਫ ਤੇਰਾਂ ਸਾਲ ਦੀ ਉਮਰ ਵਿੱਚ ਆਪਣੇ ਪਿਤਾ ਨਸੀਰੁੱਦੀਨ ਮੁਹੰਮਦ ਹੁਮਾਯੁੰ ਦੀ ਮੌਤ ਉਪਰਾਂਤ ਦਿੱਲੀ ਦੀ ਰਾਜਗੱਦੀ ਉੱਤੇ ਬੈਠਾ ਸੀ। ਆਪਣੇ ਸ਼ਾਸਨ ਕਾਲ ਵਿੱਚ ਉਸਨੇ ਸ਼ਕਤੀਸ਼ਾਲੀ ਪਸ਼ਤੂਨ ਵੰਸ਼ਜ ਸ਼ੇਰਸ਼ਾਹ ਵਿਦਵਾਨ ਦੇ ਹਮਲੇ ਬਿਲਕੁੱਲ ਬੰਦ ਕਰਵਾ ਦਿੱਤੇ ਸਨ, ਨਾਲ ਹੀ ਪਾਨੀਪਤ ਦੀ ਦੂਸਰੀ ਲੜਾਈ ਵਿੱਚ ਨਵਘੋਸ਼ਿਤ ਹਿੰਦੂ ਰਾਜਾ ਹੇਮੂ ਨੂੰ ਹਰਾਇਆ ਸੀ। ਆਪਣੇ ਸਾਮਰਾਜ ਦੇ ਗਠਨ ਕਰਣ ਅਤੇ ਉੱਤਰੀ ਅਤੇ ਵਿਚਕਾਰ ਭਾਰਤ ਦੇ ਸਾਰੇ ਖੇਤਰਾਂ ਨੂੰ ਏਕਛਤਰ ਅਧਿਕਾਰ ਵਿੱਚ ਲਿਆਉਣ ਵਿੱਚ ਅਕਬਰ ਨੂੰ ਦੋ ਦਸ਼ਕ ਲੱਗ ਗਏ ਸਨ। ਉਸਦਾ ਪ੍ਰਭਾਵ ਲੱਗਪਗ ਪੂਰੇ ਭਾਰਤੀ ਉਪਮਹਾਂਦੀਪ ਉੱਤੇ ਸੀ ਅਤੇ ਇਸ ਖੇਤਰ ਦੇ ਇੱਕ ਵੱਡੇ ਭੂ-ਭਾਗ ਉੱਤੇ ਸਮਰਾਟ ਦੇ ਰੂਪ ਵਿੱਚ ਉਸਨੇ ਸ਼ਾਸਨ ਕੀਤਾ। ਸਮਰਾਟ ਦੇ ਰੂਪ ਵਿੱਚ ਅਕਬਰ ਨੇ ਸ਼ਕਤੀਸ਼ਾਲੀ ਅਤੇ ਬਹੁਲ ਹਿੰਦੂ ਰਾਜਪੂਤ ਰਾਜਿਆਂ ਵਲੋਂ ਸਫ਼ਾਰਤੀ ਸੰਬੰਧ ਬਣਾਏ ਅਤੇ ਉਨ੍ਹਾਂ ਦੇ ਇੱਥੇ ਵਿਆਹ ਵੀ ਕੀਤੇ।<ref>"ਅਕਬਰ". २००८. Retrieved 2008-05-30.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਸਭ ਤੋਂ ਪੁਰਾਣੇ
ਵਰਗ ਸੰਘਰਸ਼ (ਅੰਗਰੇਜ਼ੀ: Class struggle) ਮਾਰਕਸਵਾਦੀ ਵਿਚਾਰਧਾਰਾ ਦਾ ਪ੍ਰਮੁੱਖ ਤੱਤ ਹੈ। ਮਾਰਕਸਵਾਦ ਦੇ ਸ਼ਿਲਪਕਾਰ ਕਾਰਲ ਮਾਰਕਸ ਅਤੇ ਫਰੈਡਰਿਕ ਏਂਗਲਜ਼ ਨੇ ਲਿਖਿਆ ਹੈ, ਹੁਣ ਤੱਕ ਮੌਜੂਦ ਸਾਰੇ ਸਮਾਜਾਂ ਦਾ ਲਿਖਤੀ ਇਤਿਹਾਸ ਵਰਗ ਸੰਘਰਸ਼ ਦਾ ਇਤਿਹਾਸ ਹੈ।ਮਾਰਕਸ ਦੁਆਰਾ ਸੂਤਰਬੱਧ ਵਰਗ - ਸੰਘਰਸ਼ ਦਾ ਸਿੱਧਾਂਤ ਇਤਿਹਾਸਕ ਭੌਤਿਕਵਾਦ ਦੀ ਹੀ ਉਪਸਿਧੀ ਹੈ ਅਤੇ ਨਾਲ ਹੀ ਇਹ ਵਾਧੂ ਮੁੱਲ ਦੇ ਸਿਧਾਂਤ ਦੇ ਅਨੁਸਾਰੀ ਹੈ। ਮਾਰਕਸ ਨੇ ਆਰਥਕ ਨਿਰਧਾਰਨ ਦੀ ਸਭ ਤੋਂ ਮਹੱਤਵਪੂਰਣ ਪਰਕਾਸ਼ਨ ਇਸ ਗੱਲ ਵਿੱਚ ਵੇਖੀ ਹੈ ਕਿ ਸਮਾਜ ਵਿੱਚ ਹਮੇਸ਼ਾ ਹੀ ਵਿਰੋਧੀ ਆਰਥਕ ਵਰਗਾਂ ਦਾ ਅਸਤਿਤਵ ਰਿਹਾ ਹੈ। ਇੱਕ ਵਰਗ ਉਹ ਹੁੰਦਾ ਹੈ ਜਿਸਦੇ ਕੋਲ ਉਤਪਾਦਨ ਦੇ ਸਾਧਨਾਂ ਮਾਲਕੀ ਹੁੰਦੀ ਹੈ ਵੱਲ ਦੂਜਾ ਉਹ ਜੋ ਕੇਵਲ ਆਪਣੀ ਸਰੀਰਕ ਮਿਹਨਤ ਦਾ ਮਾਲਕ ਹੁੰਦਾ ਹੈ। ਪਹਿਲਾ ਵਰਗ ਹਮੇਸ਼ਾ ਹੀ ਦੂਜੇ ਵਰਗ ਦਾ ਸ਼ੋਸ਼ਣ ਕਰਦਾ ਹੈ। ਮਾਰਕਸ ਦੇ ਅਨੁਸਾਰ ਸਮਾਜ ਦੇ ਸ਼ੋਸ਼ਕ ਅਤੇ ਸ਼ੋਸ਼ਿਤ - ਇਹ ਦੋ ਵਰਗ ਹਮੇਸ਼ਾ ਹੀ ਆਪਸ ਵਿੱਚ ਸੰਘਰਸ਼ ਵਿੱਚ ਰਹੇ ਹਨ।
ਅਰਸਤੂ (ਪੁਰਾਤਨ ਯੂਨਾਨੀ: Ἀριστοτέλης; 384 ਈਸਾ ਤੋਂ ਪਹਿਲਾਂ – 322 ਈਸਾ ਤੋਂ ਪਹਿਲਾਂ) ਇੱਕ ਯੂਨਾਨੀ ਦਾਰਸ਼ਨਿਕ ਅਤੇ ਪੌਲੀਮੈਥ ਸੀ। ਇਹ ਅਫਲਾਤੂਨ ਦਾ ਵਿਦਿਆਰਥੀ ਸੀ ਅਤੇ ਸਿਕੰਦਰ ਮਹਾਨ ਦਾ ਅਧਿਆਪਕ ਸੀ। ਇਸ ਦੀਆਂ ਲਿਖਤਾਂ ਕਈ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਹਨ ਜਿਵੇਂ ਭੌਤਿਕ ਵਿਗਿਆਨ, ਕਾਵਿ, ਥੀਏਟਰ, ਭਾਸ਼ਾ ਵਿਗਿਆਨ, ਰਾਜਨੀਤੀ ਵਿਗਿਆਨ, ਜੀਵ ਵਿਗਿਆਨ ਅਤੇ ਪ੍ਰਾਣੀ ਵਿਗਿਆਨ। ਅਫਲਾਤੂਨ ਅਤੇ ਸੁਕਰਾਤ ਨਾਲ ਮਿਲ ਕੇ, ਅਰਸਤੂ ਪੱਛਮੀ ਦਰਸ਼ਨ ਦੇ ਸਭ ਤੋਂ ਮਹੱਤਵਪੂਰਨ ਸੰਸਥਾਪਕਾਂ ਵਿੱਚੋਂ ਇੱਕ ਹੈ।
ਨਾਜ਼ੀਵਾਦ, ਜਾਂ ਨਾਤਸੀਵਾਦ ਜਾਂ ਰਾਸ਼ਟਰੀ ਸਮਾਜਵਾਦ (ਜਰਮਨ: Nationalsozialismus, ਪਹਿਲੇ ਹਿੱਸੇ ਨੂੰ "ਨਾਤਸੀ" ਜਾਂ "ਨਾਜ਼ੀ" ਉੱਚਾਰਿਆ ਜਾਂਦਾ ਹੈ), ਜਰਮਨੀ ਦੀ ਨਾਜ਼ੀ ਪਾਰਟੀ ਅਤੇ ਹੋਰ ਕਿਤੇ ਦੀਆਂ ਸਬੰਧਤ ਲਹਿਰਾਂ ਦੀ ਵਿਚਾਰਧਾਰਾ ਹੈ। ਇਹ ਫਾਸ਼ੀਵਾਦ (ਅੰਧਰਾਸ਼ਟਰਵਾਦ) ਦੀ ਇੱਕ ਕਿਸਮ ਹੈ ਜਿਸ ਵਿੱਚ ਜੀਵ-ਵਿਗਿਆਨਕ ਨਸਲਪ੍ਰਸਤੀ ਅਤੇ ਯਹੂਦੀ-ਵਿਰੋਧ ਵੀ ਸ਼ਾਮਲ ਹਨ। ਇਹਦੀ ਉਤਪਤੀ ਸਰਬ-ਜਰਮਨਵਾਦ, ਸੱਜੀ ਸਿਆਸਤ ਜਰਮਨ ਰਾਸ਼ਟਰਵਾਦ ਲਹਿਰ ਅਤੇ ਪਹਿਲੇ ਵਿਸ਼ਵ ਯੁੱਧ ਮਗਰੋਂ ਜਰਮਨੀ ਵਿੱਚ ਕਮਿਊਨਿਜ਼ਮ ਨਾਲ਼ ਲੜਨ ਵਾਲੀਆਂ ਕਮਿਊਨਿਸਟ-ਵਿਰੋਧੀ ਧਿਰਾਂ ਦੇ ਅਸਰਾਂ ਤੋਂ ਹੋਈ।
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਇਸਰਾਈਲ (ਇਬਰਾਨੀ: מְדִינַת יִשְׂרָאֵל, ਮੇਦਿਨਤ ਯਿਸਰਾਏਲ; دَوْلَةْ إِسْرَائِيل, ਦੌਲਤ ਇਸਰਾਈਲ) ਦੱਖਣ-ਪੱਛਮ ਏਸ਼ੀਆ ਵਿੱਚ ਸਥਿਤ ਇੱਕ ਦੇਸ਼ ਹੈ। ਇਹ ਦੱਖਣ ਭੂ-ਮੱਧ ਸਾਗਰ ਦੀ ਪੂਰਬੀ ਨੋਕ ਉੱਤੇ ਸਥਿਤ ਹੈ। ਇਸ ਦੇ ਉੱਤਰ ਵਿੱਚ ਲੇਬਨਾਨ ਹੈ, ਪੂਰਬ ਵਿੱਚ ਸੀਰੀਆ ਅਤੇ ਜਾਰਡਨ ਹੈ, ਅਤੇ ਦੱਖਣ-ਪੱਛਮ ਵਿੱਚ ਮਿਸਰ ਹੈ। ਮੱਧ ਪੂਰਬ ਵਿੱਚ ਸਥਿਤ ਇਹ ਦੇਸ਼ ਸੰਸਾਰ ਰਾਜਨੀਤੀ ਅਤੇ ਇਤਹਾਸ ਦੀ ਨਜ਼ਰ ਤੋਂ ਬਹੁਤ ਮਹੱਤਵਪੂਰਨ ਹੈ। ਇਤਹਾਸ ਅਤੇ ਗ੍ਰੰਥਾਂ ਦੇ ਅਨੁਸਾਰ ਯਹੂਦੀਆਂ ਦਾ ਮੂਲ ਨਿਵਾਸ ਰਹਿ ਚੁੱਕੇ ਇਸ ਖੇਤਰ ਦਾ ਨਾਮ ਈਸਾਈਅਤ, ਇਸਲਾਮ ਅਤੇ ਯਹੂਦੀ ਧਰਮਾਂ ਵਿੱਚ ਪ੍ਰਮੁੱਖਤਾ ਨਾਲ ਲਿਆ ਜਾਂਦਾ ਹੈ। ਯਹੂਦੀ, ਮਧਿਅਪੂਰਬ ਅਤੇ ਯੂਰੋਪ ਦੇ ਕਈ ਖੇਤਰਾਂ ਵਿੱਚ ਫੈਲ ਗਏ ਸਨ। ਉਂਨੀਵੀ ਸਦੀ ਦੇ ਅਖੀਰ ਵਿੱਚ ਅਤੇ ਫਿਰ ਵੀਹਵੀਂ ਸਦੀ ਦੇ ਪੂਰਬਾਰਧ ਵਿੱਚ ਯੂਰੋਪ ਵਿੱਚ ਯਹੂਦੀਆਂ ਦੇ ਉੱਪਰ ਕੀਤੇ ਗਏ ਜ਼ੁਲਮ ਦੇ ਕਾਰਨ ਯੂਰੋਪੀ (ਅਤੇ ਹੋਰ) ਯਹੂਦੀ ਆਪਣੇ ਖੇਤਰਾਂ ਤੋਂ ਭੱਜ ਕੇ ਯੇਰੂਸ਼ਲਮ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿੱਚ ਆਉਣ ਲੱਗੇ। ਸੰਨ 1948 ਵਿੱਚ ਆਧੁਨਿਕ ਇਸਰਾਇਲ ਰਾਸ਼ਟਰ ਦੀ ਸਥਾਪਨਾ ਹੋਈ। ਯੇਰੂਸ਼ਲਮ ਇਸਰਾਇਲ ਦੀ ਰਾਜਧਾਨੀ ਹੈ ਪਰ ਹੋਰ ਮਹੱਤਵਪੂਰਨ ਸ਼ਹਿਰਾਂ ਵਿੱਚ ਤੇਲ ਅਵੀਵ ਦਾ ਨਾਮ ਪ੍ਰਮੁੱਖਤਾ ਨਾਲ ਲਿਆ ਜਾ ਸਕਦਾ ਹੈ। ਇੱਥੇ ਦੀ ਪ੍ਰਮੁੱਖ ਭਾਸ਼ਾ ਇਬਰਾਨੀ (ਹਿਬਰੂ) ਹੈ, ਜੋ ਸੱਜੇ ਤੋਂ ਖੱਬੇ ਨੂੰ ਲਿਖੀ ਜਾਂਦੀ ਹੈ, ਅਤੇ ਇੱਥੇ ਦੇ ਨਿਵਾਸੀਆਂ ਨੂੰ ਇਸਰਾਇਲੀ ਕਿਹਾ ਜਾਂਦਾ ਹੈ।
ਮੁਹੰਮਦ ਬਿਨ ਤੁਗ਼ਲਕ (ਰਾਜਾ ਫ਼ਖ਼ਰ ਮਲਿਕ, ਜੂਨਾ ਖ਼ਾਨ, ਉਲਗ ਖ਼ਾਨ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ; ਮੌਤ 20 ਮਾਰਚ 1351) ਦਿੱਲੀ ਦਾ ਸੁਲਤਾਨ ਸੀ, ਜੋ ਕਿ 1325 ਤੋਂ 1351 ਈਸਵੀ ਤੱਕ ਗੱਦੀ 'ਤੇ ਰਿਹਾ। ਉਹ ਤੁਗ਼ਲਕ ਵੰਸ਼ ਦੇ ਮੋਢੀ ਗਿਆਸਉੱਦੀਨ ਤੁਗ਼ਲਕ ਦਾ ਛੋਟਾ ਪੁੱਤਰ ਸੀ। ਉਸਦਾ ਜਨਮ ਮੁਲਤਾਨ ਦੇ ਕੋਟਲਾ ਟੋਲੇ ਖ਼ਾਂ ਵਿਖੇ ਹੋਇਆ ਸੀ। ਉਸਦੀ ਪਤਨੀ ਦੀਪਾਲਪੁਰ ਦੇ ਰਾਜੇ ਦੀ ਪੁੱਤਰੀ ਸੀ। ਉਹ ਇੱਕ ਬੁੱਧੀਮਾਨ ਬਾਦਸ਼ਾਹ ਮੰਨਿਆ ਜਾਂਦਾ ਸੀ ਜੋ ਕਵਿਤਾ ਦਾ ਸ਼ੁਕੀਨ ਸੀ। ਉਹ ਤਾਰਾ -ਵਿਗਿਆਨ (ਅਸਟਰੌਨੋਮੀ), ਧਰਮ ਅਤੇ ਫ਼ਿਲਾਸਫ਼ੀ ਦਾ ਵੀ ਮਾਹਰ ਮੰਨਿਆ ਜਾਂਦਾ ਸੀ। ਦਿੱਲੀ ਦੇ ਸੁਲਤਾਨ ਦੇ ਨਾਮ ਨਾਲ ਜਾਣੇ ਜਾਂਦੇ ਤੁਗਲਕ ਨੇ ਆਪਣੇ 27 ਵਰ੍ਹੇ ਦੇ ਰਾਜ ਦੌਰਾਨ ਰਾਜ ਪ੍ਰਬੰਧ ਵਿੱਚ ਕਈ ਨਵੇਂ ਸਿਲਸਿਲੇ ਸ਼ੁਰੂ ਕੀਤੇ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਇਤਿਹਾਸਕ ਪ੍ਰਸੰਗਾਂ ਵਿਚ, ਨਵ ਸਾਮਰਾਜਵਾਦ 19 ਵੀਂ ਸਦੀ ਦੇ ਅਖੀਰ ਵਿੱਚ ਅਤੇ 20 ਵੀਂ ਸਦੀ ਦੇ ਅਰੰਭ ਵਿਚ, ਯੂਰਪੀਅਨ ਸ਼ਕਤੀਆਂ, ਸੰਯੁਕਤ ਰਾਜ ਅਤੇ ਜਾਪਾਨ ਦੁਆਰਾ ਬਸਤੀਵਾਦੀ ਵਿਸਤਾਰ ਦੇ ਦੌਰ ਨੂੰ ਦਰਸਾਉਂਦਾ ਹੈ। ਇਸ ਦੌਰ ਵਿੱਚ ਵਿਦੇਸ਼ੀ ਇਲਾਕੇ ਹਥਿਆਉਣ ਲਈ ਬੇਮਿਸਾਲ ਦੌੜ ਲੱਗੀ ਸੀ। ਉਸ ਸਮੇਂ, ਰਾਜਾਂ ਨੇ ਨਵੀਂ ਤਕਨੀਕੀ ਤਰੱਕੀ ਅਤੇ ਵਿਕਾਸ ਨਾਲ ਆਪਣੇ ਸਾਮਰਾਜ ਦਾ ਨਿਰਮਾਣ ਕਰਨ, ਜਿੱਤ ਦੇ ਜ਼ਰੀਏ ਆਪਣੇ ਖੇਤਰ ਦਾ ਵਿਸਥਾਰ ਕਰਨ, ਅਤੇ ਅਧੀਨ ਪਏ ਦੇਸ਼ਾਂ ਦੇ ਸਰੋਤਾਂ ਦਾ ਸ਼ੋਸ਼ਣ ਕਰਨ 'ਤੇ ਧਿਆਨ ਕੇਂਦਰਤ ਕੀਤਾ। ਨਵ ਸਾਮਰਾਜਵਾਦ ਦੇ ਦੌਰ ਦੌਰਾਨ, ਪੱਛਮੀ ਤਾਕਤਾਂ (ਅਤੇ ਜਪਾਨ) ਨੇ ਵੱਖ ਵੱਖ ਤੌਰ 'ਤੇ ਲਗਪਗ ਸਾਰੇ ਅਫਰੀਕਾ ਅਤੇ ਏਸ਼ੀਆ ਦੇ ਕੁਝ ਹਿੱਸਿਆਂ ਨੂੰ ਜਿੱਤ ਲਿਆ। ਸਾਮਰਾਜਵਾਦ ਦੀ ਨਵੀਂ ਲਹਿਰ ਵੱਡੀਆਂ ਸ਼ਕਤੀਆਂ ਦਰਮਿਆਨ ਚੱਲ ਰਹੀਆਂ ਰੰਜਿਸ਼ਾਂ, ਨਵੇਂ ਸਰੋਤਾਂ ਅਤੇ ਬਾਜ਼ਾਰਾਂ ਦੀ ਆਰਥਿਕ ਇੱਛਾ ਅਤੇ “ ਸਭਿਅਕ ਮਿਸ਼ਨ ” ਦੀਆਂ ਨੈਤਿਕ ਡੀਂਗਾਂ ਨੂੰ ਦਰਸਾਉਂਦੀ ਹੈ। ਇਸ ਯੁੱਗ ਦੌਰਾਨ ਸਥਾਪਤ ਕਈ ਕਲੋਨੀਆਂ ਨੇ ਦੂਸਰੇ ਵਿਸ਼ਵ ਯੁੱਧ ਦੇ ਬਾਅਦ ਡੀਕਲੋਨਾਈਜ਼ੇਸ਼ਨ ਦੇ ਦੌਰ ਦੌਰਾਨ ਆਜ਼ਾਦੀ ਪ੍ਰਾਪਤ ਕੀਤੀ।
ਪਾਣੀਪਤ ਦੀ ਦੂਜੀ ਲੜਾਈ (1556) ਉੱਤਰੀ ਭਾਰਤ ਦੇ ਹਿੰਦੂ ਰਾਜਾ ਹੇਮਚੰਦਰ ਵਿਕਰਮਾਦਿਤਆ ਪਰਚੱਲਤ ਨਾਮ ਹੇਮੂ ਅਤੇ ਅਕਬਰ ਦੀਆਂ ਫੌਜ਼ਾ ਦੇ ਵਿਚਕਾਰ 5 ਨਵੰਬਰ, 1556 ਨੂੰ ਪਾਣੀਪਤ ਦੇ ਸਥਾਂਨ ਤੇ ਹੋਈ। ਅਕਬਰ ਦੇ ਸੈਨਾਪਤੀ ਖਾਨ ਜਮਾਨ ਅਤੇ ਬੈਰਮ ਖਾਨ ਦੀ ਇਹ ਨਿਰਨਾਇਕ ਜਿੱਤ ਸੀ। ਦਿੱਲੀ ਵਿੱਚ ਮੁਗਲਾਂ ਅਤੇ ਹਿੰਦੂ ਵਿੱਚ ਯੁੱਧ ਹੋਇਆ ਜਿਸ ਵਿੱਚ ਮੁਗਲਾਂ ਦੀ ਜਿਤ ਹੋਈ। ਜਿਸ ਨਾਲ ਭਾਰਤ ਤਿੰਨ ਸੋਂ ਸਾਲਾ ਲਈ ਮੁਗਲਾਂ ਦੇ ਗੁਲਾਮ ਹੋ ਗਿਆ। 24 ਜਨਵਰੀ 1556 ਨੂੰ ਮੁਗਲ ਸਮਰਾਟ ਹੁਮਾਯੂੰ ਦੀ ਮੌਤ ਹੋ ਗਈ ਅਤੇ ਉਸ ਦੇ ਬੇਟੇ ਅਕਬਰ ਨੇ 13 ਸਾਲ ਦੀ ਉਮਰ ਵਿੱਚ ਗੱਦੀ ਸੰਭਾਲੀ। 14 ਫਰਵਰੀ 1556 ਨੂੰ ਪੰਜਾਬ ਦੇ ਕਲਾਨੌਰ ਸਥਾਨ ਤੇ ਅਕਬਰ ਦਾ ਰਾਜਤਿਲਕ ਹੋਇਆ। ਉਸ ਸਮੇਂ ਮੁਗਲ ਰਾਜ ਕਾਬੁਲ, ਕੰਧਾਰ, ਦਿੱਲੀ ਅਤੇ ਪੰਜਾਬ ਦੇ ਕੁਝ ਹਿਸਿਆਂ ਵਿੱਚ ਫੈਲਿਆ ਹੋਇਆ ਸੀ। ਬਾਦਸਾਹ ਅਕਬਰ ਆਪਣੇ ਸਾਥੀ ਬੈਰਮ ਖਾਨ ਦੇ ਸਾਥ ਕਾਬੁਲ ਵਿੱਚ ਸੀ।
ਮੋਟਾਪਾ ਨੂੰ ਕਈ ਲੋਕ ਸਿਹਤ ਦੀ ਨਿਸ਼ਾਨੀ ਮੰਨਦੇ ਹਨ ਪਰ ਬਾਜ਼ਾਰੀ ਖਾਣਾ ਅਤੇ ਤਲੀਆਂ ਹੋਈਆਂ ਚੀਜ਼ਾਂ ਖਾ ਕੇ ਆਪਣਾ ਸਰੀਰ ਵਿਗਾੜ ਲੈਂਦੇ ਹਨ। ਨਤੀਜੇ ਵਜੋਂ ਜ਼ਿਆਦਾ ਤਲੇ ਹੋਏ ਭੋਜਨ ਖਾਣ ਨਾਲ ਸਰੀਰ ਦੀ ਚਰਬੀ ਵਿੱਚ ਵਾਧਾ ਹੋ ਜਾਂਦਾ ਹੈ। ਇਹ ਇਕੱਠੀ ਹੋਈ ਵਾਧੂ ਚਰਬੀ ਸਾਨੂੰ ਸੁਸਤ ਅਤੇ ਨਕਾਰਾ ਬਣਾ ਦਿੰਦੀ ਹੈ। ਸਾਡੇ ਰਸਮਾਂ-ਰਿਵਾਜਾਂ ਵਿੱਚ ਆਮ ਤੌਰ ’ਤੇ ਮਿੱਠੇ ਅਤੇ ਚਿਕਨਾਈ ਵਾਲੇ ਪਦਾਰਥਾਂ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਅਸੀਂ ਸਵਾਦ-ਸਵਾਦ ਵਿੱਚ ਲੋੜ ਤੋਂ ਵੱਧ ਖਾ ਲੈਂਦੇ ਹਾਂ। ਵਾਧੂ ਖਾਧੀ ਹੋਈ ਖ਼ੁਰਾਕ ਤਾਕਤ ਦੇਣ ਦੀ ਥਾਂ ਸਾਡੇ ਸਰੀਰ ਨੂੰ ਮੋਟਾਪੇ ਦਾ ਸ਼ਿਕਾਰ ਬਣਾ ਦਿੰਦੀ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਜੈਰਮੀ ਬੈਂਥਮ (15 ਫਰਵਰੀ 1748 – 6 ਜੂਨ 1832) ਇੱਕ ਬ੍ਰਿਟਿਸ਼ ਦਾਰਸ਼ਨਿਕ, ਵਕੀਲ ਅਤੇ ਸਮਾਜ ਸੁਧਾਰਕ ਸੀ। ਉਸਨੂੰ ਆਧੁਨਿਕ ਉਪਯੋਗਿਤਾਵਾਦ ਦਾ ਸੰਸਥਾਪਕ ਮੰਨਿਆ ਜਾਂਦਾ ਹੈ। ਬੈਨਥਮ ਐਂਗਲੋ-ਅਮਰੀਕਨ ਕਾਨੂੰਨ ਦੇ ਦਰਸ਼ਨ ਦਾ ਮੁੱਖ ਵਿਚਾਰਕ ਸੀ। ਉਸਦੇ ਵਿਚਾਰਾਂ ਕਾਰਣ ਰਾਜਨੀਤੀ ਵਿੱਚ ਭਲਾਈਵਾਦ (welfarism) ਦਾ ਜਨਮ ਹੋਇਆ। ਉਸਨੇ ਵਿਅਕਤੀਗਤ ਅਤੇ ਆਰਥਿਕ ਸੁਤੰਤਰਤਾ, ਰਾਜ ਤੋਂ ਚਰਚ ਨੂੰ ਅਲੱਗ ਕਰਨਾ, ਔਰਤਾਂ ਲਈ ਬਰਾਬਰ ਦੇ ਅਧਿਕਾਰ ਅਤੇ ਤਲਾਕ ਲੈਣ ਦਾ ਅਧਿਕਾਰ, ਦੇ ਕੰਮਾਂ ਦੀ ਵਕਾਲਤ ਕੀਤੀ।
ਮਾਰਕਸਵਾਦ ਇੱਕ ਦਾਰਸ਼ਨਿਕ, ਆਰਥਿਕ ਅਤੇ ਰਾਜਨੀਤਿਕ ਸਿਧਾਂਤ ਹੈ ਜਿਸ ਦੀਆਂ ਬੁਨਿਆਦਾਂ ਕਾਰਲ ਮਾਰਕਸ ਅਤੇ ਫ੍ਰੈਂਡਰਿਕ ਏਂਗਲਜ਼ ਨੇ ਰੱਖੀਆਂ ਸਨ। ਸਮਾਜਿਕ ਸੋਚ ਅਤੇ ਰਾਜਨੀਤਿਕ ਅਭਿਆਸ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਅੰਦੋਲਨਾਂ ਨਾਲ ਜੁੜੀਆਂ ਮਾਰਕਸ ਦੀਆਂ ਸਿੱਖਿਆਵਾਂ ਦੀਆਂ ਵੱਖੋ ਵੱਖਰੀਆਂ ਵਿਆਖਿਆਵਾਂ ਮਿਲਦੀਆਂ ਹਨ। ਰਾਜਨੀਤਿਕ ਮਾਰਕਸਵਾਦ ਖੱਬੇਪੱਖੀ ਅਰਾਜਕਤਾਵਾਦ (ਵੇਖੋ ਸਮਾਜਿਕ ਅਰਾਜਕਤਾਵਾਦ), ਈਸਾਈ ਸਮਾਜਵਾਦ ਅਤੇ ਲੋਕਤੰਤਰੀ ਸਮਾਜਵਾਦ ਅਤੇ ਸਮਾਜਿਕ ਲੋਕਤੰਤਰ ਵਰਗੇ ਸਮਾਜਵਾਦ ਦੇ ਰੂਪਾਂ ਵਿਚੋਂ ਇੱਕ ਹੈ। ਦੂਸਰੇ ਰੂਪ ਮਾਰਕਸਵਾਦ ਨੂੰ ਪ੍ਰਵਾਨ ਨਹੀਂ ਕਰਦੇ। ਮਾਰਕਸਵਾਦ ਸਮਾਜਿਕ-ਆਰਥਿਕ ਵਿਸ਼ਲੇਸ਼ਣ ਦੀ ਇੱਕ ਵਿਧੀ ਹੈ ਜੋ ਇਤਿਹਾਸਕ ਵਿਕਾਸ ਦੀ ਭੌਤਿਕਵਾਦੀ ਵਿਆਖਿਆ ਦੀ ਵਰਤੋਂ ਕਰਦਿਆਂ ਜਮਾਤੀ ਸੰਬੰਧਾਂ ਅਤੇ ਸਮਾਜਿਕ ਟਕਰਾਅ ਨੂੰ ਵੇਖਦਾ ਹੈ ਅਤੇ ਸਮਾਜਿਕ ਤਬਦੀਲੀ ਦਾ ਦਵੰਦਵਾਦੀ ਨਜ਼ਰੀਆ ਅਪਣਾਉਂਦੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਇਸ ਜਮਾਤੀ ਸੰਘਰਸ਼ ਜਿਸ ਨੂੰ ਆਮ ਤੌਰ 'ਤੇ ਸਮਾਜ ਦੀਆਂ ਉਤਪਾਦਕ ਤਾਕਤਾਂ ਵਲੋਂ ਉਤਪਾਦਨ ਦੇ ਸੰਬੰਧਾਂ ਦੇ ਵਿਰੁਧ ਵਿਦਰੋਹ ਦੇ ਤੌਰ ਤੇ ਦਰਸਾਇਆ ਜਾਂਦਾ ਹੈ, ਦੇ ਨਤੀਜੇ ਵਜੋਂ ਥੋੜ੍ਹੇ ਸਮੇਂ ਦੇ ਸੰਕਟ ਦਾ ਇੱਕ ਦੌਰ ਆਉਂਦਾ ਹੈ, ਜਦੋਂ ਪ੍ਰੋਲੇਤਾਰੀ ਦੀ ਚੇਤਨਾ (ਭਾਵੇਂ ਕਿ ਸ਼੍ਰੇਣੀ ਚੇਤਨਾ ਦੀਆਂ ਵੱਖੋ ਵੱਖ ਡਿਗਰੀਆਂ ਹੁੰਦੀਆਂ ਹਨ) ਵਿੱਚ ਤੀਬਰ ਹੋ ਰਹੀ ਕਿਰਤ ਦੀ ਅਲਹਿਦਗੀ ਨੂੰ ਪ੍ਰਬੰਧਿਤ ਕਰਨ ਲਈ ਬੁਰਜੂਆਜ਼ੀ ਨੂੰ ਸੰਘਰਸ਼ ਕਰਨਾ ਪੈਂਦਾ ਹੈ। ਡੂੰਘੇ ਸੰਕਟ ਦੇ ਦੌਰ ਵਿੱਚ, ਦੱਬੇ-ਕੁਚਲੇ ਲੋਕਾਂ ਦਾ ਵਿਰੋਧ ਦਾ ਨਤੀਜਾ ਇੱਕ ਪ੍ਰੋਲੇਤਾਰੀ ਇਨਕਲਾਬ ਹੋ ਸਕਦਾ ਹੈ। ਜੇ ਉਹ ਜਿੱਤ ਜਾਂਦਾ ਹੈ, ਤਾਂ ਇਹ ਉਤਪਾਦਨ ਦੇ ਸਾਧਨਾਂ ਦੀ ਸਮਾਜਿਕ ਮਾਲਕੀ ਤੇ ਅਧਾਰਤ ਇੱਕ ਸਮਾਜਿਕ-ਆਰਥਿਕ ਪ੍ਰਣਾਲੀ, ਸਮਾਜਵਾਦ ਦੀ ਸਥਾਪਨਾ ਵੱਲ ਅੱਗੇ ਵਧਦਾ ਹੈ, ਜਿਸ ਵਿੱਚ ਹਰੇਕ ਨੂੰ ਉਸਦੇ ਯੋਗਦਾਨ ਦੇ ਅਨੁਸਾਰ ਅਤੇ ਵਰਤੋਂ ਲਈ ਉਤਪਾਦਨ ਅਤੇ ਸਿੱਧਾ ਵਰਤੋਂ ਲਈ ਉਤਪਾਦਨ ਕੀਤਾ ਜਾਂਦਾ ਹੈ। ਕਿਉਂ ਜੋ ਉਤਪਾਦਨ-ਸ਼ਕਤੀਆਂ ਅੱਗੇ ਵਧਦੀਆਂ ਰਹਿੰਦੀਆਂ ਹਨ, ਮਾਰਕਸ ਨੇ ਅਨੁਮਾਨ ਲਗਾਇਆ ਕਿ ਸਮਾਜਵਾਦ ਆਖਰਕਾਰ ਇੱਕ ਕਮਿਊਨਿਸਟ ਸਮਾਜ ਵਿੱਚ ਤਬਦੀਲ ਹੋ ਜਾਵੇਗਾ, ਜੋ ਇੱਕ ਜਮਾਤ-ਰਹਿਤ, ਰਾਜ-ਰਹਿਤ, ਸਾਂਝ ਮਾਲਕੀ ਦੇ ਅਧਾਰ ਤੇ ਮਨੁੱਖੀ ਸਮਾਜ ਹੋਵੇਗਾ: "ਹਰੇਕ ਤੋਂ ਉਸਦੀ ਯੋਗਤਾ ਦੇ ਅਨੁਸਾਰ, ਹਰੇਕ ਨੂੰ ਉਸਦੀਆਂ ਜ਼ਰੂਰਤਾਂ ਅਨੁਸਾਰ। ਕਾਰਲ ਮਾਰਕਸ ਜਰਮਨ ਦੇ ਫਿਲਾਸ਼ਫਰ, ਅਰਥ-ਸ਼ਾਸ਼ਤਰੀ, ਸਮਾਜ ਵਿਗਿਆਨੀ ਇਤਿਹਾਸ ਦਾ ਪੱਤਰਕਾਰ ਅਤੇ ਸਮਾਜਿਕ ਇਨਕਲਾਬੀ ਸਨ। ਉਨ੍ਹਾਂ ਦਾ ਜਨਮ 5 ਮਈ 1818 ਈ. ਨੂੰ ਇੱਕ ਯਹੂਦੀ ਪਰਿਵਾਰ ਵਿੱਚ ਹੋਇਆ। ਉਹ ਬੋਨ ਯੂਨੀਵਰਸਿਟੀ ਅਤੇ ਜੇਨਾ ਯੂਨੀਵਰਸਿਟੀ ਵਿਚੋਂ ਪੜਦਿਆਂ ਹੀਗਲ ਦੇ ਦਰਸ਼ਨ ਤੋਂ ਬਹੁਤ ਪ੍ਰਭਾਵਿਤ ਹੋਇਆ। 1839-41 ਵਿੱਚ ਉਨ੍ਹਾਂ ਨੇ ਪ੍ਰਾਕ੍ਰਿਤਕ ਦਰਸ਼ਨ ਉੱਪਰ ਆਪਣਾ ਪੀਐੱਚ.ਡੀ. ਦਾ ਸ਼ੋਧ ਪ੍ਰਬੰਧ ਤਿਆਰ ਕੀਤਾ। ਮਾਰਕਸ ਉੱਪਰ ਇਸ ਗੱਲ ਦਾ ਅਸਰ ਸੀ ਕਿ ਉਸਦੇ ਪਿਤਾ ਨੇ ਇਸ ਕਰਕੇ ਯਹੂਦੀ ਧਰਮ ਨੂੰ ਛੱਡ ਕੇ ਇਸਾਈ ਮੱਤ ਨੂੰ ਅਪਨਾ ਲਿਆ ਸੀ ਤਾਂ ਕਿ ਉਹ ਉੱਚ ਵਰਗ ਵਿੱਚ ਸਵਿਕਾਰਿਆ ਜਾ ਸਕੇ। 1835 ਤੋਂ ਬਾਅਦ ਸਮੇਂ ਵਿੱਚ ਯੂਨੀਵਰਸਿਟੀ ਵਿੱਚ ਪੜਦਿਆਂ ਹੋਇਆ ਹੀ ਉਹ ਆਪਣੇ ਸਟੇਟ ਵਿਰੋਧੀ ਵਿਚਾਰਾਂ ਦਾ ਇਜ਼ਹਾਰ ਕਰਦਾ ਰਿਹਾ। ਯੂਨੀਵਰਸਿਟੀ ਵਿੱਚ ਸੱਜੇ ਪੱਖੀ ਅਤੇ ਖੱਬੇ ਪੱਖੀ ਦੋ ਧੜੇ ਬਣੇ ਹੋਏ ਸਨ। ਮਾਰਕਸ ਖੱਬੇ ਪੱਖੀਆਂ ਦਾ ਲੀਡਰ ਸੀ। ਹੁਣ ਉਸਨੂੰ ਸਮਝ ਆ ਗਈ ਸੀ ਕਿ ਗਰੀਬੀ ਬੁਰਜ਼ੁਆ ਜਮਾਤ ਵੱਲੋਂ ਪੈਦਾ ਕੀਤੀ ਹੋਈ ਸਥਿਤੀ ਹੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਮਾਰਕਸਵਾਦ ਬਹੁਤ ਸਾਰੀਆਂ ਵੱਖ ਵੱਖ ਸ਼ਾਖਾਵਾਂ ਅਤੇ ਵਿਚਾਰਧਾਰਾਵਾਂ ਵਿੱਚ ਵਿਕਸਤ ਹੋਇਆ ਹੈ, ਨਤੀਜੇ ਵਜੋਂ ਹੁਣ ਮਾਰਕਸਵਾਦੀ ਸਿਧਾਂਤ ਦਾ ਕੋਈ ਇੱਕ ਨਿਸਚਿਤ ਸਿਧਾਂਤ ਨਹੀਂ ਹੈ।1842 ਦੇ ਆਸਪਾਸ ‘ਰਲਿਸ ਸਮਾਚਾਰ’ ਨਾਂ ਦੀ ਪੱਤ੍ਰਿਕਾ ਵਿੱਚੋਂ ਸਤਾ ਨੂੰ ਵੰਗਾਰਦੇ ਹੋਏ ਲੇਖ ਲਿਖਦਾ ਹੋਇਆ ਇਸਦਾ ਸੰਪਾਦਕ ਬਣਿਆ। ਇਸ ਪੱਤ੍ਰਿਕਾ ਰਾਹੀਂ ਹੀ ਫਰੈਂਡਿਕ ਏਂਗਲਜ਼ ਉਸਦੀਆਂ ਲਿਖਤਾਂ ਤੋਂ ਪ੍ਰਭਾਵਿਤ ਹੋਇਆ। ਕਾਰਲ ਮਾਰਕਸ ਵਿਆਹ ਤੋਂ ਬਾਅਦ ਪੈਰਿਸ ਪਹੁੰਚ ਗਿਆ। ਜਿੱਥੇ ਉਸਨੂੰ ਬੁਰਜ਼ੁਆ ਜਮਾਤ ਦੇ ਕਰੂਪ ਚਿਹਰੇ ਦੇ ਦਰਸ਼ਨ ਹੋਏ। ਇੱਥੇ ਹੀ ਉਸਦੀ ਏਂਗਲਜ਼ ਨਾਲ ਮੁਲਾਕਾਤ ਹੁੰਦੀ ਹੈ ਅਤੇ ਇਕੱਠੇ ਹੀ ਕੰਮ ਕਰਨ ਲਈ ਸਹਿਮਤ ਹੋ ਜਾਂਦੇ ਹਨ। “ਉਨ੍ਹਾਂ ਦੋਹਾਂ ਦਾ ਨਿਸ਼ਾਨਾ ਸਮਾਜਵਾਦੀ ਵਿਚਾਰਧਾਰਾ ਨੂੰ ਵਿਗਿਆਨਿਕ ਪੱਧਰ ਉੱਪਰ ਖੜ੍ਹਾ ਕਰਨਾ ਅਤੇ ਮਜ਼ਦੂਰ ਵਰਗ ਨੂੰ ਵਿਚਾਰਧਾਰਕ ਸੰਦਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਆਪਣੀ ਮੁਕਤੀ ਦੇ ਘੋਲ ਲਈ ਤਿਆਰ ਕਰਨਾ ਸੀ।”1 ਮਾਰਕਸ ਇਸ ਨਤੀਜੇ ਉੱਤੇ ਪਹੁੰਚਿਆ ਕਿ ਆਰਥਿਕ ਸੰਰਚਨਾ ਦੀ ਸਮਾਜਕ ਵਰਤਾਰੇ ਅਤੇ ਮਨੁੱਖੀ ਰਿਸ਼ਤਿਆਂ ਨੂੰ ਨਿਰਧਾਰਿਤ ਕਰਦੀ ਹੈ। ਜਿੱਥੇ ਮਾਰਕਸ ਅਤੇ ਏਂਗਲਜ਼ ਨਾਲ ਰਲ ਕੇ “ਕਮਿਊਨਿਸਟ ਮੈਨੀਫੈਸਟੋ” ਤਿਆਰ ਕੀਤਾ। ਮਾਰਕਸਵਾਦੀ ਦਰਸ਼ਨ ਕਾਰਲ ਮਾਰਕਸ ਅਤੇ ਫਰੈਡਿਕ ਏਂਗਲਜ ਯਤਨਾਂ ਸਦਕਾ ਹੀ ਹੋਂਦ ਵਿੱਚ ਆਇਆ ਸੀ। ਇਹ ਦੋਵੇਂ ਵਿਦਵਾਨ ਪ੍ਰੋਲੋਤਾਰੀ ਜਮਾਤ ਜਾਂ ਕਹਿ ਲਉ ਮਜ਼ਦੂਰ ਅਤੇ ਕਾਮਿਆਂ ਵਿੱਚ ਖੜ੍ਹ ਕੇ ਬੁਰਜ਼ੁਆ ਜਮਾਤ ਦੇ ਲੁੱਟ-ਖਸੁੱਟ ਵਾਲੇ ਨਿਜ਼ਾਮ ਦਾ ਵਿਰੋਧ ਕਰਦੇ ਸਨ। ਇਹਨਾਂ ਦੋਹਾਂ ਵਿਦਵਾਨਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਹ ਦਰਸ਼ਨ ਆਪਣੇ ਸੰਘਰਸ਼ਾਂ ਅਤੇ ਸਿਰਜਨਾਤਮਕ ਕਾਰਨਾਮੇ ਕਰਕੇ ਸੰਸਾਰ ਪੱਧਰ 'ਤੇ ਜਾਣਿਆ ਜਾਣ ਲੱਗਾ ਅਤੇ ਇੱਕ ਤਰ੍ਹਾਂ ਨਾਲ ਸਰਵ-ਵਿਆਪਕਤਾ ਦੀ ਪਹੁੰਚ ਕਰਕੇ ਇੱਕ ਇਨਕਲਾਬੀ ਸਿਧਾਂਤ ਵਜੋਂ ਸਰਬ-ਪ੍ਰਵਾਨਤਾ ਦਾ ਦਰਜਾ ਹਾਸਿਲ ਕਰ ਗਿਆ। ਇਸ ਵਾਦ ਦਾ ਸੰਬੰਧ ਸਮਾਜਿਕ ਵਿਕਾਸ ਵਿੱਚੋਂ ਇਤਿਹਾਸਿਕ ਪਦਾਰਥਵਾਦ ਦੀ ਭੂਮਿਕਾ ਦੀ ਨਿਸ਼ਾਨਦੇਹੀ ਕਰਨ ਨਾਲ ਹੈ। ਇਹ ਸਿਧਾਂਤ ਇਹ ਵਿਚਾਰ ਦਿੰਦਾ ਹੈ ਕਿ ਸਮਾਜ ਵਿੱਚ ਵਾਧੂ ਉਤਪਾਦਨ ਦੇਣ ਦੇ ਸਿੱਟੇ ਵਜੋਂ ਸਮਾਜ ਵਿੱਚ ਸਰਮਾਏ ਦੀ ਕਾਣੀਵੰਡ ਹੋ ਗਈ ਅਤੇ ਸਮਾਜ ਜਮਾਤਾਂ ਵਿੱਚ ਵੰਡਿਆ ਗਿਆ। ਕੁਝ ਲੋਕਾਂ ਵੱਲੋਂ ਉਪਜ ਦੇ ਸੋਮਿਆਂ ਨੂੰ ਆਪਣੇ ਨਿੱਜੀ ਕਬਜ਼ੇ ਵਿੱਚ ਲੈ ਲੈਣ ਕਰਕੇ ਜਮਾਤਾਂ ਵਿੱਚ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ। ਜਮਾਤਾਂ ਵਿੱਚੋਂ ਆਪਣਾ-ਆਪਸੀ ਵਿਰੋਧ ਪੈਦਾ ਹੋ ਗਿਆ ਜਿਹੜਾ ਕਿ ਇੱਕ ਤਿੱਖੇ ਟਕਰਾਅ ਦਾ ਰੂਪ ਧਾਰਨ ਕਰ ਗਿਆ। ਕਾਬਜ਼ ਧਿਰ ਵੱਲੋਂ ਆਦਰਸ਼ਵਾਦ ਅਤੇ ਹੋਰ ਧਾਰਮਿਕ ਮਾਨਤਾਵਾਂ ਦੀ ਦੁਹਾਈ ਪਾਈ ਜਾਂਦੀ ਹੈ। ਪ੍ਰੰਤੂ ਅਤੇ ਫਿਰ ਵੀ ਇਸਦੇ ਵਿਰੋਧ ਵਿੱਚ ਪ੍ਰਗਤੀਵਾਦੀ ਅਤੇ ਯਥਾਰਥਵਾਦੀ ਵਿਚਾਰਧਾਰਾ ਨੇ ਲੁੱਟੀ ਜਾ ਰਹੀ ਸ਼੍ਰੇਣੀ ਦੇ ਨਾਲ ਖੜ੍ਹੇ ਹੋ ਕਿ ਸਮਾਜਿਕ ਇਨਸਾਫ਼ ਦਾ ਨਾਹਰਾ ਮਾਰਿਆ ਤਾਂ ਇਸ ਸਿਧਾਂਤ ਨੇ ਇੱਕ ਵਿਸ਼ਵ-ਵਿਆਪੀ ਲੋੜ ਅਤੇ ਇਨਕਲਾਬ ਦਾ ਰਾਹ ਖੋਲ੍ਹ ਦਿੱਤਾ। ਮਾਰਕਸਵਾਦ ਸਮਾਜ ਦੇ ਅਧਿਐਨ ਦੀ ਉਹ ਜੁਗਤ ਹੈ ਜਿਹੜੀ ਜਮਾਤੀ ਸੰਬੰਧਾਂ ਅਤੇ ਆਪਸੀ ਵਿਰੋਧਾਂ, ਇਤਿਹਾਸਕ ਵਿਕਾਸ ਵਿੱਚ ਪਦਾਰਥਕ ਵਿਆਖਿਆ ਨੂੰ ਆਧਾਰ ਬਣਾ ਕੇ ਸਮਾਜਿਕ ਬਦਲਾਅ ਨੂੰ ਵਿਰੋਧ ਵਿਕਾਸ ਦੇ ਨੁਕਤੇ ਤੋਂ ਵਿਸ਼ਲੇਸ਼ਣ ਕਰਦੀ ਹੈ। ਮਾਰਕਸੀ ਵਿਧੀ ਪੂੰਜੀਵਾਦ ਦੇ ਵਿਕਾਸ ਬਾਰੇ ਆਰਥਿਕ ਅਤੇ ਸਮਾਜਿਕ ਰਾਜਨੀਤਿਕ ਸੰਬੰਧਾਂ ਨੂੰ ਦਰਸਾਉਂਦੀ ਹੈ। ਇਹ ਜੁਗਤ ਕਿਸੇ ਵੀ ਸਮਾਜ ਵਿੱਚੋਂ ਆਰਥਿਕ ਪ੍ਰਬੰਧ ਦੀ ਤਬਦੀਲੀ ਵਿਚੋਂ ਜਮਾਤੀ ਸੰਘਰਸ਼ ਦੀ ਭੂਮਿਕਾ ਨੂੰ ਸਮਝਾਉਂਦੀ ਹੈ। ਅੰਗਰੇਜ਼ੀ ਸਾਹਿਤ ਆਲੋਚਨਾ ਅਤੇ ਸੱਭਿਆਚਾਰਕ ਸਿਧਾਂਤਕਾਰ ਟੈਰੀ ਈਗਲਟਨ ਮਾਰਕਸਵਾਦੀ ਆਲੋਚਨਾ ਨੂੰ ਇਸ ਤਰ੍ਹਾਂ ਪ੍ਰਭਾਸ਼ਿਤ ਕਰਦੇ ਹਨ: “ਮਾਰਕਸਵਾਦੀ ਆਲੋਚਨਾ ਕੇਵਲ ਸਾਹਿਤ ਦੀ ਸਮਾਜਿਕਤਾ ਹੀ ਨਹੀਂ ਇਹ ਉਨ੍ਹਾਂ ਸਰੋਕਾਰਾਂ ਨਾਲ ਵੀ ਸੰਬੰਧ ਰੱਖਦੀ ਹੈ ਕਿ ਨਾਵਲਾਂ ਨੂੰ ਕਿਵੇਂ ਪ੍ਰਕਾਸ਼ਿਤ ਕਰਵਾਇਆ ਜਾਂਦਾ ਹੈ ਅਤੇ ਉਹ ਮਜ਼ਦੂਰ ਜਮਾਤ ਦੀ ਪੇਸ਼ਕਾਰੀ ਕਿਵੇਂ ਕਰਦੇ ਹਨ। ਇਸਦਾ ਨਿਸ਼ਾਨਾ ਸਾਹਿਤ ਕਾਰਜ ਨੂੰ ਭਰਪੂਰਤਾ ਨਾਲ ਵਿਖਿਆਉਣਾ ਹੈ। ਇਸ ਦਾ ਅਰਥ ਉਸਦੀ ਸ਼ੈਲੀ ਅਰਥਾਂ ਅਤੇ ਰੂਪਾਂ ਦੀ ਸੰਵੇਦਨਸ਼ੀਲਤਾ ਵੱਲ ਧਿਆਨ ਦੇਣਾ ਹੈ। 19ਵੀਂ ਸਦੀ ਵਿੱਚ ਮਾਰਕਸਵਾਦੀਆਂ ਅਤੇ ਅਰਾਜਕਤਾਵਾਦੀਆਂ ਵਿੱਚ ਸਮਾਜਵਾਦੀ ਰਾਜ ਨੂੰ ਲੈ ਕੇ ਗੰਭੀਰ ਬਹਿਸ਼ਾਂ ਹੁੰਦੀਆਂ ਰਹੀਆਂ ਹਨ। ਮਾਰਕਸਵਾਦੀ ਰਾਜ ਨੂੰ ਖ਼ਤਮ ਕਰਨ ਦੇ ਸਮਰਥਕ ਹੁੰਦੇ ਹੋਏ ਵੀ ਪਹਿਲਾਂ ਮਜ਼ਦੂਰਾਂ ਦੇ ਰਾਜ ਨੂੰ ਸਥਾਪਿਤ ਕਰਨਾ ਪੈਂਦਾ ਸੀ। ਬਕੂਨਿਨ ਨੇ ਸਮਾਜਵਾਦੀ ਰਾਜ ਨੂੰ ਇੱਕ ਫੌਜੀ ਬੈਰਕ ਦਾ ਨਾਂ ਦਿੱਤਾ। ਜਿਸ ਵਿੱਚ ਲੋਕ ਨਗਾਰੇ ਦੀ ਚੋਟ ਨਾਲ ਸੌਣ ਗਏ, ਜਾਗਣਗੇ ਅਤੇ ਕੰਮ ਕਰਨਗੇ। ਇਹ ਇਕੋ ਅਜਿਹਾ ਰਾਜ ਹੋਵੇਗਾ, ਜਿਸ ਵਿੱਚ ਚਲਾਕ ਅਤੇ ਸ਼ਾਤਰ ਲੋਕ ਸਰਕਾਰੀ ਸਹੂਲਤਾਂ ਮਾਨਣਗੇ। ਜਦੋਂ ਸੰਸਾਰ ਪੱਧਰ ਉੱਪਰ ਜਾਗੀਰਦਾਰੀ ਪ੍ਰਬੰਧ ਤੇ ਖਾਤਮੇ ਤੋਂ ਬਾਅਦ ਪੂੰਜੀਵਾਦੀ ਪ੍ਰਬੰਧ ਸਥਾਪਿਤ ਹੋ ਗਿਆ ਤਾਂ ਯੂਰਪੀ ਮੁਲਕਾਂ ਵਿੱਚ ਇਹ ਸੰਘਰਸ਼ ਵਧੇਰੇ ਸਪਸ਼ਟ ਅਤੇ ਸਮਝਣਯੋਗ ਹੋ ਗਿਆ ਕਿਉਂਕਿ ਬੁਰਜ਼ੁਆ ਜਾਂ ਪੂੰਜੀਪਤੀ ਅਤੇ ਪ੍ਰੋਲੋਤਾਰੀ ਜਾਂ ਮਜ਼ਦੂਰ ਜਮਾਤ ਦੀ ਵੰਡ ਭਲੀਭਾਂਤ ਸਮਝ ਆਉਣ ਲੱਗੀ ਅਤੇ ਜਮਾਤ ਰਹਿਤ ਸਮਾਜ ਦੀ ਲੋੜ ਦੀ ਮਹੱਤਤਾ ਵੀ ਲੋਕਾਂ ਦੀ ਸਮਝ ਵਿੱਚ ਆਉਣੀ ਸ਼ੁਰੂ ਹੋ ਗਈ। ਜਿਹੜੀ ਸਮਝ ਕੇ ਮਾਰਕਸ ਨੇ ਲੋਕਾਂ ਅੱਗੇ ਪੇਸ਼ ਕੀਤੀ ਸੀ ਕਿ ਸਮਾਜਕ ਵਰਤਾਰਾ ਕਾਰਜਸ਼ੀਲ ਕਿਵੇਂ ਹੈ ਅਤੇ ਇਸਨੂੰ ਜਮਾਤ ਰਹਿਤ ਸਮਾਜ ਵਿੱਚ ਬਦਲਿਆ ਕਿਵੇਂ ਜਾ ਸਕਦਾ ਹੈ। ਮਾਰਕਸ ਦੇ ਵਿਚਾਰ ਵਿੱਚ ਪੂੰਜੀਵਾਦ ਨਾ ਸਹਿ ਸਕਣਯੋਗ ਆਰਥਿਕ ਵਰਤਾਰਾ ਹੈ। ਇਸ ਲਈ ਇਸ ਤੋਂ ਛੁਟਕਾਰਾ ਪਾਉਣਾ ਲਾਜ਼ਮੀ ਹੈ। ਇਸ ਤੋਂ ਕਮਿਊਨਿਸਟ ਸਮਾਜ ਦੇ ਹਥਿਆਰਬੰਦ ਇਨਕਲਾਬ ਰਾਹੀਂ ਹੀ ਮੁਕਤੀ ਮਿਲ ਸਕਦੀ ਹੈ। ਮਾਰਕਸ ਅਤੇ ਏਂਗਲਜ਼ ਆਈ ਲੈਨਿਨ ਦਾ ਹੈ। ਉਸਦੀਆਂ ਗਤੀਵਿਧੀਆਂ ਅਤੇ ਖੋਜਾਂ ਨੇ ਨਾ ਕੇਵਲ ਮਾਰਕਸਵਾਦ ਨੂੰ ਵਿਵਹਾਰਿਕਕ ਅਤੇ ਸਿਧਾਂਤਿਕ ਪੱਧਰ ਉੱਪਰ ਅਮੀਰ ਹੀ ਕੀਤਾ। ਸਗੋਂ ਉਸਨੂੰ ਰਾਜਨੀਤਿਕ ਪੱਧਰ ਉੱਪਰ ਪਰਖ ਕੇ ਵੀ ਵੇਖਿਆ ਅਤੇ ਰੂਸੀ ਇਨਕਲਾਬ ਦੀ ਮਿਸਾਲ ਸਾਡੇ ਸਾਹਮਣੇ ਹੈ। ਦੂਜੀ ਸੰਸਾਰ ਜੰਗ ਤੋਂ ਬਾਅਦ ਮਾਰਕਸਵਾਦ ਵਿੱਚ ਵੀ ਤਬਦੀਲੀਆਂ ਆਈਆਂ ਹਨ। ਇਹ ਤਬਦੀਲੀਆਂ ਆਧੁਨਿਕ ਦਰਸ਼ਨ ਸ਼ਾਸਤਰੀਆਂ ਜਿਵੇਂ ਐਡਮੰਡ ਹਰਸਲ, ਮਾਰਵਿਨ ਹੈਡਗਰ ਅਤੇ ਸਿਗਮਨ ਫਰਾਇਡ ਅਤੇ ਹੋਰ ਵਿਦਵਾਨਾਂ ਦੀਆਂ ਖੋਜਾਂ ਅਤੇ ਵਿਚਾਰਾਂ ਦੇ ਪ੍ਰਭਾਵ ਨਾਲ ਆਈਆਂ। ਮਾਰਕਸਵਾਦ ਦੀਆਂ ਜੜ੍ਹਾਂ ਉਸ ਤੋਂ ਪਹਿਲਾਂ ਹੋਏ ਫਿਲਾਸਫ਼ਰਾਂ ਅਤੇ ਅਰਥ-ਸ਼ਾਸਤਰੀਆਂ ਦੀ ਵਿਚਾਰਧਾਰਾ ਅਤੇ ਫਲਸਫੇ ਵਿੱਚ ਹਨ। ਇਨ੍ਹਾਂ ਡੇਵਿਡ ਹੀਗਲ, ਜੋਹਨ ਫਿੱਚ, ਈਮਾਨੂਏਲ ਕਾਂਤ, ਐਡਮ ਸਮਿਥ, ਡੇਵਿਡ ਰਿਕਾਰਡੋ ਅਤੇ ਜੋਹਨ ਸਟੂਆਰਟ ਮਿਲ ਸ਼ਾਮਿਲ ਹਨ। ਮਾਰਕਸ ਨੇ ਇਹਨਾਂ ਦੇ ਵਿਚਾਰਾਂ ਨੂੰ ਸਮਝਿਆ ਹੀ ਨਹੀਂ, ਸਗੋਂ ਇਹਨਾਂ ਨੂੰ ਇਤਿਹਾਸਕ, ਸਮਾਜਿਕ, ਰਾਜਨੀਤਿਕ ਅਤੇ ਅਰਥ-ਸ਼ਾਸਤਰੀਆਂ ਨੂੰ ਯਥਾਰਥ ਨਾਲ ਜੋੜਿਆ। ਇਸਨੂੰ ਉਹ ਇਤਿਹਾਸਕ ਪਦਾਰਥਵਾਦ ਦਾ ਨਾਮ ਦੇਂਦਾ ਹੈ। ਬਿਆਨ ਉੱਪਰ ਅਸੀਂ ਬਿਆਨ ਕਰ ਆਏ ਕਿ ਮਾਰਕਸ ਦਾ ਸਮਾਂ 19ਵੀਂ ਸਦੀ ਦਾ ਹੈ। ਜਿਸ ਸਮੇਂ ਉਦਯੋਗਿਕ ਕ੍ਰਾਂਤੀ ਫੈਲ ਰਹੀ ਸੀ। ਵੱਖ-ਵੱਖ ਤਰੀਕਿਆਂ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਸਮਾਜ ਵਿੱਚ ਆਰਥਿਕ ਅਸਮਾਨਤਾ ਫੈਲੀ ਹੋਈ ਸੀ ਕਾਰਲ ਮਾਰਕਸ ਵਰਤਮਾਨ ਸਮੇਂ ਦੀ ਸਮਾਜਿਕ ਹਾਲਤ ਨੂੰ ਸਮਝਣਾ ਚਾਹੁੰਦੇ ਸਨ ਕਿਉਂਕਿ ਉਹ ਸਮਾਜ ਨੂੰ ਬਦਲਣਾ ਚਾਹੁੰਦੇ ਸਨ। ਉਹਨਾਂ ਦਾ ਵਿਚਾਰ ਸੀ ਕਿ ਕਿਸੇ ਵੀ ਤਰੀਕੇ ਪੂੰਜੀਵਾਦ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਭਾਵ ਉਹ ਵਰਤਮਾਨ ਸਮੇਂ ਨੂੰ ਬਿਲਕੁਲ ਬਦਲ ਦੇਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੂੰ ਸਮਕਾਲੀ ਸਮਾਜ ਵੀ ਬਣਤਰ ਸੰਬੰਧੀ ਸੰਪੂਰਨ ਗਿਆਨ ਹੋਣਾ ਲਾਜ਼ਮੀ ਸੀ। ਉਨ੍ਹਾਂ ਨੇ ਸੋਚਿਆ ਕਿ ਵਰਤਮਾਨ ਅਤੇ ਭੂਤਕਾਲ ਨੂੰ ਸਮਝਕੇ ਹੀ ਅਸੀਂ ਭਵਿੱਖ ਦੀਆਂ ਸੰਭਾਵਨਾਵਾਂ ਸੰਬੰਧੀ ਕੁਝ ਆਖ ਸਕਦੇ ਹਾਂ। ਮਾਰਕਸਵਾਦੀ ਦਰਸ਼ਨ ਨੂੰ ਸਮਝਣ ਲਈ ਡਾ.
ਫਾਸ਼ੀਵਾਦ ਜਾਂ ਫਾਸਿਜ਼ਮ/ˈfæʃɪzəm/ ਸਰਬਸੱਤਾਵਾਦੀ ਰਾਸ਼ਟਰਵਾਦ ਦੀ ਵਿਚਾਰਧਾਰਾ ਨਾਲ ਸੰਬੰਧਿਤ ਇੱਕ ਰਾਜਨੀਤਕ ਰੁਝਾਨ ਹੈ, ਜਿਸਨੇ 20ਵੀਂ ਸਦੀ ਦੇ ਸ਼ੁਰੂ ਵਿੱਚ ਯੂਰਪ ਅੰਦਰ ਜੋਰ ਫੜਿਆ। ਫਾਸ਼ੀਵਾਦ ਆਪਣੇ ਰਾਸ਼ਟਰ ਨੂੰ ਨਿਰੰਕੁਸ਼ ਰਿਆਸਤ ਨਾਲ ਵੈਨਗਾਰਡ ਪਾਰਟੀ ਤੇ ਟੇਕ ਰਖਦਿਆਂ ਰਾਸ਼ਟਰੀ ਭਾਵਨਾਵਾਂ ਭੜਕਾ ਕੇ ਜਨਤਕ ਲਾਮਬੰਦੀ ਨਾਲ ਰਾਸ਼ਟਰ ਨੂੰ ਫਾਸ਼ੀ ਅਧਾਰਾਂ ਤੇ ਸੰਗਠਿਤ ਕਰਨ ਦੇ ਆਪਣੇ ਘਿਣਾਉਣੇ ਮਕਸਦ ਹਾਸਲ ਕਰਨਾ ਚਾਹੁੰਦਾ ਹੈ। ਉਦਾਰ ਜਮਹੂਰੀਅਤ, ਸਮਾਜਵਾਦ,ਅਤੇ ਕਮਿਊਨਿਜ਼ਮ ਦੀਆਂ ਮੁਢੋਂ ਦੁਸ਼ਮਣ ਫਾਸ਼ੀਵਾਦੀ ਲਹਿਰਾਂ ਦੇ ਕੁਝ ਸਾਂਝੇ ਲਛਣ ਹਨ, ਜਿਹਨਾਂ ਵਿੱਚ ਰਿਆਸਤ ਦਾ ਮਾਣ, ਤਕੜੇ ਲੀਡਰ ਦੀ ਪੂਜਾ, ਅਤੇ ਅੰਧਰਾਸ਼ਟਰਵਾਦ, ਨਸਲਵਾਦ, ਅਤੇ ਫੌਜਵਾਦ ਵੀ ਸ਼ਾਮਲ ਹਨ। ਫਾਸ਼ੀਵਾਦ ਰਾਜਨੀਤਕ ਹਿੰਸਾ, ਜੰਗ, ਅਤੇ ਸਾਮਰਾਜ ਨੂੰ ਰਾਸ਼ਟਰੀ ਸੁਰਜੀਤੀ ਦੇ ਸਾਧਨ ਸਮਝਦਾ ਹੈ। ਅਤੇ ਦਾਅਵਾ ਕਰਦਾ ਹੈ ਕਿ ਵਧੀਆ ਨਸਲਾਂ ਅਤੇ ਕੌਮਾਂ ਨੂੰ ਚਾਹੀਦਾ ਹੈ ਕਿ ਉਹ ਮਾੜੇ ਧੀੜੇ ਲੋਕਾਂ ਅਤੇ ਨਸਲਾਂ ਨੂੰ ਜਬਰੀ ਕੁਚਲ ਕੇ ਆਪਣਾ ਕਬਜ਼ਾ ਜਮਾ ਲੈਣ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਕ੍ਰਿਕਟ ਇੱਕ ਬੱਲੇ ਅਤੇ ਗੇਂਦ ਨਾਲ ਖੇਡੀ ਜਾਣ ਵਾਲੀ ਖੇਡ ਹੈ। ਇਸ ਵਿੱਚ 11-11 ਖਿਡਾਰੀਆਂ ਦੀਆਂ ਦੋ ਟੀਮਾਂ ਇੱਕ ਮੈਦਾਨ ਵਿੱਚ 22 ਗਜ਼ ਲੰਮੀ ਪਿੱਚ ਉੱਤੇ ਖੇਡਦੀਆਂ ਹਨ। ਖੇਡ ਦੇ ਹਰ ਪੜਾਅ ਨੂੰ ਪਾਰੀ ਕਿਹਾ ਜਾਂਦਾ ਹੈ, ਜਿਸ ਦੌਰਾਨ ਇੱਕ ਟੀਮ ਬੱਲੇਬਾਜ਼ੀ ਕਰਦੀ ਹੈ, ਜਿੰਨੀਆਂ ਸੰਭਵ ਹੋ ਸਕਣ, ਬਹੁਤ ਸਾਰੀਆਂ ਦੌੜਾਂ ਬਣਾਉਣ ਦਾ ਯਤਨ ਕੀਤਾ ਜਾਂਦਾ ਹੈ, ਜਦੋਂ ਕਿ ਉਹਨਾਂ ਦੇ ਵਿਰੋਧੀ ਗੇਂਦਬਾਜ਼ੀ ਅਤੇ ਫੀਲਡਿੰਗ ਕਰਦੇ ਹਨ। ਉਹ ਦੌੜਾਂ ਬਣਾਉਣ ਵਾਲੀ ਟੀਮ ਦੀਆਂ ਦੌੜਾਂ ਦੀ ਗਿਣਤੀ ਨੂੰ ਘਟਾਉਣ ਦਾ ਯਤਨ ਕਰਦੇ ਹਨ। ਜਦੋਂ ਹਰੇਕ ਪਾਰੀ ਖ਼ਤਮ ਹੁੰਦੀ ਹੈ, ਤਾਂ ਟੀਮ ਆਮ ਤੌਰ 'ਤੇ ਅਗਲੀ ਪਾਰੀ ਲਈ ਭੂਮਿਕਾ ਨੂੰ ਸਵੈਪ ਕਰਦੀ ਹੈ (ਜਿਵੇਂ ਜੋ ਟੀਮ ਜੋ ਪਹਿਲਾਂ ਬੱਲੇਬਾਜ਼ੀ ਕਰ ਰਹੀ ਸੀ/ਹੁਣ ਉਹ ਫੀਲਡਿੰਗ, ਅਤੇ ਉਲਟ) ਮੈਚ ਦੀ ਕਿਸਮ 'ਤੇ ਨਿਰਭਰ ਕਰਦੇ ਹੋਏ, ਟੀਮਾਂ ਇੱਕ ਜਾਂ ਦੋ ਪਾਰੀਆਂ ਲਈ ਬੱਲੇਬਾਜ਼ੀ ਕਰਦੀਆਂ ਹਨ। ਜਿੱਤਣ ਵਾਲੀ ਟੀਮ ਉਹ ਹੈ ਜੋ ਸਭ ਤੋਂ ਵੱਧ ਦੌੜਾਂ ਬਣਾਉਂਦੀ ਹੈ, ਜਿਸ ਵਿੱਚ ਕਿਸੇ ਵੀ ਵਾਧੂ ਦੌੜਾਂ ਵੀ ਸ਼ਾਮਿਲ ਹੁੰਦੀਆਂ ਹਨ। (ਸਿਵਾਏ ਕਿ ਜਦੋਂ ਨਤੀਜਾ ਜਿੱਤ/ਹਾਰ ਦਾ ਨਤੀਜਾ ਨਹੀਂ ਹੁੰਦਾ)
ਜੋੜਿਆ ਜਾ ਸਕਦਾ ਕਿਉਂਕਿ ਇਸ ਵਿਚਲੇ ਸ਼ਬਦ ਸਥਾਨਕ ਸ਼ਬਦਾਵਲੀ ਨਾਲ ਸਬੰਧ ਰੱਖਦੇ ਹਨ।ਪੰਜਾਬੀ ਨਾਲ ਬਿਲਾਸਪੁਰੀ ਦੀ ਆਮ ਵਰਤੋਂ ਦੀ ਸ਼ਬਦਾਵਲੀ ਦੀ ਸਾਂਝ ਨੂੰ ਦੇਖੀਏ ਤਾਂ ਇਸ ਭਾਸ਼ਾ ਵਿੱਚ ਵਰਤੇ ਜਾਂਦੇ ਮਾਤਾ-ਪਿਤਾ, ਮਾਂ-ਬਾਪੂ, ਦਾਦੀ-ਦਾਦੀ, ਭੈਣ-ਭਰਾ, ਚਾਚਾ-ਚਾਚੀ, ਤਾਇਆ-ਤਾਈ, ਜੇਠ-ਜੇਠਾਣੀ, ਦਿਉਰ-ਦਿਉਰਾਣੀ, ਮਾਮਾ-ਮਾਮੀ, ਮਾਸੜ-ਮਾਸੀ, ਨਾਨਾ (ਨਾਨੂ)-ਨਾਨੀ, ਕੁੜਮ-ਕੁੜਮਣੀ, ਜੀਜਾ-ਸਾਲੀ, ਧੀ ਆਦਿ ਸ਼ਬਦ ਪੰਜਾਬੀ ਵਾਲੇ ਹੀ ਹਨ। ਇਨ੍ਹਾਂ ਤੋਂ ਇਲਾਵਾ ਮਾਨਵੀ ਰਿਸ਼ਤਿਆਂ ਦੀ ਤਰਜਮਾਨੀ ਕਰਦੇ ਕੁਝ ਹੋਰ ਸ਼ਬਦ ਵੀ ਥੋੜ੍ਹੇ-ਬਹੁਤੇ ਫ਼ਰਕ ਨੂੰ ਛੱਡ ਕੇ ਜ਼ਿਆਦਾਤਰ ਪੰਜਾਬੀ ਨਾਲ ਹੀ ਮੇਲ ਖਾਂਦੇ ਹਨ।
ਤੁਗ਼ਲਕ ਵੰਸ਼ ਇੱਕ ਮੁਸਲਿਮ ਵੰਸ਼ ਸੀ, ਜਿਸ ਵਿੱਚ ਕਿ ਤੁਰਕੋ-ਭਾਰਤੀ ਮੂਲ ਦੇ ਰਾਜੇ ਸਨ ਜਿਹਨਾਂ ਨੇ ਕਿ ਦਿੱਲੀ ਸਲਤਨਤ 'ਤੇ ਮੱਧਕਾਲੀਨ ਭਾਰਤ ਸਮੇਂ ਰਾਜ ਕੀਤਾ। ਇਸ ਦੀ ਸ਼ੁਰੂਆਤ ਦਿੱਲੀ ਵਿੱਚ 1320 ਵਿੱਚ ਹੋਈ ਸੀ, ਉਸ ਸਮੇਂ ਗਿਆਸਉੱਦੀਨ ਤੁਗ਼ਲਕ ਦੀ ਸਰਪ੍ਰਸਤੀ ਹੇਠ ਇਸਦੀ ਸ਼ੁਰੂਆਤ ਕੀਤੀ ਗਈ ਸੀ। ਇਸ ਵੰਸ਼ ਦਾ ਅੰਤ 1413 ਵਿੱਚ ਹੋ ਗਿਆ ਸੀ।ਮੁਹੰਮਦ ਬਿਨ ਤੁਗ਼ਲਕ ਦੀਆਂ ਸੈਨਿਕ ਕਾਰਵਾਈਆਂ ਕਾਰਨ ਇਸ ਵੰਸ਼ ਦਾ ਕਾਫ਼ੀ ਵਿਸਥਾਰ ਹੋ ਗਿਆ ਸੀ ਅਤੇ 1330 ਤੋਂ 1335 ਵਿਚਕਾਰ ਇਹ ਆਪਣੇ ਸਿਖ਼ਰ ਤੇ ਸੀ। ਮੰਨਿਆ ਜਾਂਦਾ ਹੈ ਕਿ ਇਸ ਵੰਸ਼ ਸਮੇਂ ਅੱਤਿਆਚਾਰ ਅਤੇ ਜ਼ੁਲਮ ਵਿੱਚ ਵਾਧਾ ਹੋ ਗਿਆ ਸੀ।
ਖੇਡ (ਜਾਂ ਖੇਡਾਂ) ਆਮ ਤੌਰ ਉੱਤੇ ਮੁਕਾਬਲਾਪ੍ਰਸਤ ਅਤੇ ਸਰੀਰਕ ਕੰਮ-ਕਾਜ ਦੀਆਂ ਸਾਰੀਆਂ ਕਿਸਮਾਂ ਹੁੰਦੀਆਂ ਹਨ ਜਿਸ ਦਾ ਮੁੱਖ ਟੀਚਾ, ਬੇਕਾਇਦਾ ਜਾਂ ਜੱਥੇਬੰਦਕ ਹਿੱਸੇਦਾਰੀ ਰਾਹੀਂ, ਸਰੀਰਕ ਯੋਗਤਾ ਅਤੇ ਮੁਹਾਰਤ ਨੂੰ ਕਾਇਮ ਰੱਖਣਾ ਜਾਂ ਸੁਧਾਰਨਾ ਹੁੰਦਾ ਹੈ ਅਤੇ ਨਾਲ਼ ਹੀ ਨਾਲ਼ ਹਿੱਸੇਦਾਰਾਂ ਅਤੇ ਕਈ ਵਾਰ ਦਰਸ਼ਕਾਂ ਨੂੰ ਮਨੋਰੰਜਨ ਮੁਹੱਈਆ ਕਰਵਾਉਣਾ ਵੀ। ਦੁਨੀਆ ਵਿੱਚ ਸੈਂਕੜੇ ਖੇਡਾਂ ਹਨ, ਕੁਝ ਜਿਹਨਾਂ ਵਿੱਚ ਸਿਰਫ਼ ਦੋ ਮੁਕਾਬਲੇਬਾਜ਼ ਲੁੜੀਂਦੇ ਹੋਣ ਅਤੇ ਕੁਝ ਜਿਹਨਾਂ ਵਿੱਚ ਇੱਕੋ ਵਾਰ ਸੈਂਕੜੇ ਲੋਕ ਖੇਡ ਸਕਣ, ਭਾਵੇਂ ਜੋਟੀ ਵਜੋਂ ਜਾਂ ਕੱਲ੍ਹਮ-ਕੱਲੇ। ਆਮ ਤੌਰ ਉੱਤੇ ਖੇਡਾਂ ਕਈ ਅਸੂਲਾਂ ਜਾਂ ਰੀਤੀ-ਰਿਵਾਜਾਂ ਦੇ ਵੱਸ ਹੁੰਦੀਆਂ ਹਨ ਜੋ ਇਹ ਯਕੀਨੀ ਬਣਾਉਂਦੇ ਹਨ ਕਿ ਮੁਕਾਬਲਾ ਨਿਰਪੱਖ ਅਤੇ ਬੇਦਾਗ਼ ਹੋਵੇ ਅਤੇ ਜੇਤੂ ਦੇ ਹੱਕ ਵਿੱਚ ਫ਼ੈਸਲਾ ਅਟੱਲ ਜਾਂ ਇੱਕਸੁਰ ਰਹਿ ਸਕੇ। ਜਿੱਤਣ ਦੀ ਕਿਰਿਆ ਦਾ ਪਤਾ ਸਰੀਰਕ ਵਾਕਿਆਂ ਤੋਂ, ਜਿਵੇਂ ਕਿ ਗੋਲ ਮਾਰਨੇ ਜਾਂ ਸਭ ਤੋਂ ਪਹਿਲਾਂ ਲਕੀਰ ਟੱਪਣੀ, ਜਾਂ ਫੇਰ ਜੱਜਾਂ ਵੱਲੋਂ ਖੇਡ ਦੇ ਕੌਤਕ ਵੇਖ ਕੇ ਲਾਇਆ ਜਾ ਸਕਦਾ ਹੈ ਜਿਹਨਾਂ ਵਿੱਚ ਤਕਨੀਕੀ ਮੁਹਾਰਤ ਜਾਂ ਹੁਨਰੀ ਛਾਪ ਵਰਗੇ ਬਾਹਰਮੁਖੀ ਜਾਂ ਅੰਤਰਮੁਖੀ ਮਾਪਦੰਡ ਸ਼ਾਮਲ ਹਨ। ਜੱਥੇਬੰਦਕ ਖੇਡਾਂ ਵਿੱਚ ਅਦਾਕਾਰੀ ਦੇ ਰਿਕਾਰਡ ਰੱਖੇ ਜਾਂਦੇ ਹਨ ਅਤੇ ਮਸ਼ਹੂਰ ਖੇਡਾਂ ਵਿੱਚ ਇਸ ਜਾਣਕਾਰੀ ਦਾ ਐਲਾਨ ਖੁੱਲ੍ਹੇ ਰੂਪ ਵਿੱਚ ਜਾਂ ਖੇਡ ਖ਼ਬਰਾਂ ਵਿੱਚ ਕੀਤਾ ਜਾ ਸਕਦਾ ਹੈ। ਇਸ ਤੋਂ ਛੁੱਟ, ਖੇਡਾਂ ਗ਼ੈਰ-ਹਿੱਸੇਦਾਰਾਂ ਵਾਸਤੇ ਮਨੋਰੰਜਨ ਅਤੇ ਦਿਲ-ਪਰਚਾਵੇ ਦਾ ਇੱਕ ਮੁੱਖ ਸਰੋਤ ਹੁੰਦੀਆਂ ਹਨ। ਦਰਸ਼ਕੀ ਖੇਡਾਂ ਵਿੱਚ ਠਾਠਾਂ ਮਾਰਦੀਆਂ ਭੀੜਾਂ ਪੁੱਜਦੀਆਂ ਹਨ ਅਤੇ ਪ੍ਰਸਾਰਨ ਰਾਹੀਂ ਇਹ ਹੋਰ ਵੀ ਪਸਰੇ ਹੋਏ ਸਰੋਤਿਆਂ ਤੱਕ ਪਹੁੰਚਦੀਆਂ ਹਨ। ਏ.ਟੀ.
ਟਕਸਾਲੀ ਭਾਸ਼ਾ ਕਿਸੇ ਵੀ ਖੇਤਰ ਦੀ ਉਹ ਭਾਸ਼ਾ ਹੁੰਦੀ ਹੈ ਜੋ ਉਸ ਖਿਤੇ ਵਿੱਚ ਲਿਖਤੀ ਅਤੇ ਮੌਖਿਕ ਰੂਪ ਵਿੱਚ ਸਿੱਕੇਬੰਦ ਰੂਪ ਵਿੱਚ ਪ੍ਰਵਾਨਤ ਹੁੰਦੀ ਹੈ। ਇਹ ਉਸ ਖਿੱਤੇ ਦੀਆਂ ਵੱਖ-ਵੱਖ ਪ੍ਰਚਲਤ ਭਾਸ਼ਾਈ ਰੂਪਾਂ ਦਾ ਸਾਂਝਾ ਅਤੇ ਸਰਬ ਪ੍ਰਵਾਨਤ ਰੂਪ ਹੁੰਦਾ ਹੈ। ਇਸ ਵਿੱਚ "ਟਕਸਾਲੀ", ਸ਼ਬਦ ਸਿੱਕਿਆਂ ਦੀ ਟਕਸਾਲ ਤੋਂ ਲਿਆ ਗਿਆ ਜਾਪਦਾ ਹੈ ਜੋ ਕਿਸੇ ਦੇਸ ਜਾਂ ਖਿੱਤੇ ਵਿੱਚ ਪ੍ਰਵਾਨਤ ਹੁੰਦੇ ਹਨ, ਉਵੇਂ ਹੀ ਟਕਸਾਲੀ ਭਾਸ਼ਾ ਵੀ ਕਿਸੇ ਖਿਤੇ ਦੀ ਸਰਬ ਪ੍ਰਵਾਨਤ ਭਾਸ਼ਾ ਹੁੰਦੀ ਹੈ। ਟਕਸਾਲੀ ਭਾਸ਼ਾ ਆਮ ਤੌਰ 'ਤੇ ਉਸ ਖਿਤੇ ਦੇ ਸਮਾਜਕ-ਆਰਥਕ ਤੌਰ 'ਤੇ ਵਿਕਸਤ ਹਿੱਸੇ ਦੀ ਹੀ ਬਣਦੀ ਹੈ ਅਤੇ ਇਹ ਰੁਤਬਾ ਸਮੇਂ ਨਾਲ਼ ਬਦਲਦਾ ਰਹਿੰਦਾ ਹੈ।ਦੂਜੇ ਸ਼ਬਦਾਂ ਵਿੱਚ ਟਕਸਾਲੀ ਭਾਸ਼ਾ ਕਿਸੇ ਖਿਤੇ ਦੇ ਲੋਕਾਂ ਵਲੋਂ ਬੋਲੀਆਂ ਜਾਂਦੀਆਂ ਵਿਲਖਣ ਭਾਸ਼ਾਈ ਕਿਸਮਾਂ ਵਿਚੋਂ ਕੇਂਦਰੀ ਰੂਪ ਵਾਲੀ ਭਾਸਾ ਹੁੰਦੀ ਹੈ। ਇਹ ਭਾਸ਼ਾ ਵਿਆਕਰਨ ਦੇ ਨਿਯਮਾਂ ਅਤੇ ਡਿਕਸ਼ਨਰੀ ਰੂਪ ਵਾਲੀ ਬਣ ਜਾਂਦੀ ਹੈ ਜਿਸ ਨਾਲ ਇਹ ਹੋਰ ਵੀ ਮਿਆਰੀ ਰੂਪ ਵਾਲੀ ਹੋ ਜਾਂਦੀ ਹੈ ਅਤੇ ਹਵਾਲਾ ਸ੍ਰੋਤਾਂ ਵਜੋਂ ਵਰਤੀ ਜਾਣ ਲੱਗ ਪੈਂਦੀ ਹੈ। ਟਕਸਾਲੀ ਭਾਸ਼ਾ ਉਹ ਭਾਸ਼ਾ ਹੈ ਜਿਸ ਨੂੰ ਸਮਾਜਿਕ ਤੌਰ ਉੱਤੇ ਮਾਨਤਾ ਪ੍ਰਾਪਤ ਹੋਵੇ। ਜੋ ਮਾਂਝੀ ਸਵਾਰੀ ਹੋਵੇ ਤੇ ਵਿਆਕਰਨਿਕ ਨਿਯਮਾਂ ਦੇ ਅਨੁਸਾਰ ਹੋਵੇ, ਉਸ ਭਾਸ਼ਾ ਦੇ ਸ਼ੁੱਧ ਯਾ ਉਤਮ ਰੂਪ ਨੂੰ ਟਕਸਾਲੀ ਭਾਸ਼ਾ ਕਹਿੰਦੇ ਹਨ।
ਇਸਲਾਮ (ਅਰਬੀ: الإسلام ਆਲ-ਇਸਲਾਮ IPA: [ælʔɪsˈlæːm] ( ਸੁਣੋ)) ਇੱਕ ਏਕੀਸ਼ਵਰਵਾਦੀ ਧਰਮ ਹੈ ਜੋ ਅੱਲ੍ਹਾ ਦੇ ਵੱਲੋਂ ਅੰਤਮ ਰਸੂਲ ਅਤੇ ਨਬੀ, ਮੁਹੰਮਦ ਦੁਆਰਾ ਇਨਸਾਨਾਂ ਤੱਕ ਪਹੁੰਚਾਈ ਗਈ ਅੰੰਤਿਮ ਰੱਬੀ ਕਿਤਾਬ (ਕੁਰਆਨ) ਦੀ ਸਿੱਖਿਆ ਉੱਤੇ ਸਥਾਪਤ ਹੈ। ਯਾਨੀ ਦਨਿਆਵੀ ਤੌਰ 'ਤੇ ਅਤੇ ਧਾਰਮਿਕ ਤੌਰ 'ਤੇ ਇਸਲਾਮ (ਅਤੇ ਮੁਸਲਮਾਨ ਨਜ਼ਰੀਏ ਦੇ ਅਨੁਸਾਰ ਆਖ਼ਰੀ ਧਰਮ ਸੁਧਾਰ) ਦਾ ਆਗਾਜ਼, 610 ਤੋਂ 632 ਤੱਕ, ਤਕਰੀਬਨ 23 ਬਰਸ ਦੇ ਅਰਸੇ ਵਿੱਚ ਆਖਰੀ ਨਬੀ ਹਜ਼ਰਤ ਮੁਹੰਮਦ ਸੱਲੀ ਅੱਲ੍ਹਾ ਅਲੀਆ ਵ ਆਲਾਹ ਵਸੱਲਮ ਪਰ ਨਾਜ਼ਲ ਇਲਹਾਮ (ਕੁਰਆਨ) ਨਾਲ ਹੁੰਦਾ ਹੈ। ਕੁਰਆਨ ਅਰਬੀ ਭਾਸ਼ਾ ਵਿੱਚ ਨਾਜਿਲ ਹੋਇਆ (ਗੁਪਤ ਕਾਰਨ: ਆਲਲਸਾਨ ਕੁਰਆਨ) ਅਤੇ ਉਸੇ ਭਾਸ਼ਾ ਵਿੱਚ ਦੁਨੀਆ ਦੀ ਕੁਲ ਆਬਾਦੀ ਦਾ 24% ਹਿੱਸਾ ਯਾਨੀ ਲਗਭਗ 106 ਤੋਂ 108 ਕਰੋੜ ਲੋਕ ਇਸਨੂੰ ਪੜ੍ਹਦੇ ਹਨ; ਇਹਨਾਂ ਵਿੱਚ (ਸਰੋਤਾਂ ਦੇ ਅਨੁਸਾਰ) ਲਗਭਗ 20 ਤੋਂ 30 ਕਰੋੜ ਹੀ ਹਨ ਜਿਹਨਾਂ ਦੀ ਮਾਤ ਭਾਸ਼ਾ ਅਰਬੀ ਹੈ ਜਦੋਂ ਕਿ 70 ਤੋਂ 80 ਕਰੋੜ, ਗੈਰ ਅਰਬ ਜਾਂ ਇਜਮੀ ਹਨ ਜਿਹਨਾਂ ਦੀ ਮਾਤ ਭਾਸ਼ਾ ਅਰਬੀ ਦੇ ਸਿਵਾ ਕੋਈ ਹੋਰ ਹੈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਅਰਥਸ਼ਾਸਤਰ (ਸੰਸਕ੍ਰਿਤ: अर्थशास्त्र, ਫਰਮਾ:IAST3)) ਰਾਜ ਨੀਤੀ, ਆਰਥਿਕ ਨੀਤੀ ਅਤੇ ਫੌਜੀ ਰਣਨੀਤੀ ਬਾਰੇ ਸੰਸਕ੍ਰਿਤ ਵਿੱਚ ਲਿਖੀ ਇੱਕ ਪ੍ਰਾਚੀਨ ਭਾਰਤੀ ਲਿਖਤ ਹੈ। ਇਹ ਕਈ ਸਦੀਆਂ ਵਿੱਚ ਕਈ ਲੇਖਕਾਂ ਦਾ ਕੀਤਾ ਕੰਮ ਜਾਪਦਾ ਹੈ। ਪਰ ਕੌਟਲਿਆ, ਵਿਸਨੂੰਗੁਪਤ ਅਤੇ ਚਾਣਕਿਆ ਦੇ ਤੌਰ 'ਤੇ ਜਾਣੇ ਜਾਂਦੇ ਵਿਦਵਾਨ ਨੂੰ ਇਸ ਪਾਠ ਦਾ ਲੇਖਕ ਮੰਨਿਆ ਜਾਂਦਾ ਹੈ। ਉਹ ਤਕਸ਼ਿਲਾ ਵਿਖੇ ਇੱਕ ਅਧਿਆਪਕ ਅਤੇ ਸਮਰਾਟ ਚੰਦਰਗੁਪਤ ਮੌਰਿਆ ਦਾ ਸਰਪ੍ਰਸਤ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸਿੰਧ (ਜਾਂ ਸਿੰਦ) ਪਾਕਿਸਤਾਨ ਦੇ ਚਾਰ ਸੂਬਿਆਂ ਵਿਚੋਂ ਇੱਕ ਸੂਬਾ ਹੈ। ਵੱਖਰੀਆਂ ਬੋਲੀਆਂ ਬੋਲਣ ਵਾਲਿਆਂ ਟੋਲੀਆਂ ਤੇ ਰਹਿਤਲਾਂ ਵਾਲੇ ਲੋਕ ਇਥੇ ਵਸਦੇ ਨੇ। ਪਾਕਿਸਤਾਨ ਬਣਨ ਤੋਂ ਮਗਰੋਂ ਇਥੇ ਉਰਦੂ ਬੋਲਣ ਵਾਲੇ ਭਾਰਤ ਤੋਂ ਆਏ। ਪਾਕਿਸਤਾਨ ਦੇ ਹੋਰ ਪਾਸਿਆਂ ਤੋਂ ਵੀ ਇਥੇ ਲੋਕ ਆ ਕੇ ਵਸ ਰਏ ਨੇ। ਸਿੰਧ ਦੇ ਲੈਂਦੇ ਤੇ ਉਤਲੇ ਪਾਸੇ ਬਲੋਚਿਸਤਾਨ, ਉੱਤਰ 'ਚ ਪੰਜਾਬ ਚੜ੍ਹਦੇ ਪਾਸੇ ਰਾਜਸਥਾਨ ਤੇ ਗੁਜਰਾਤ ਅਤੇ ਦੱਖਣ ਚ ਅਰਬੀ ਸਾਗਰ ਹੈ।
ਸਿਮਰਨਜੀਤ ਸਿੰਘ ਮਾਨ (ਜਨਮ 20 ਮਈ 1945)ਪੰਜਾਬ ਦਾ ਇੱਕ ਸਿਆਸਤਦਾਨ ਹੈ। ਉਹ ਇੱਕ ਸਿੱਖ ਸਿਆਸੀ ਪਾਰਟੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਪ੍ਰਧਾਨ ਹੈ।Simranjit Singh Mann (born 20 May 1945) is a Sikh politician and a former police officer from Punjab.<ref>{{cite web|url=http://www.thaindian.com/newsportal/uncategorized/pro-khalistan-slogans-raised-at-golden-temple_10057391.html |title=Pro-Khalistan slogans raised at Golden Temple |publisher=Thaindian.com |date= |accessdate=9 August 2009}} </ref>
ਲੂਈਸ-ਨੈਪੋਲੀਅਨ ਬੋਨਾਪਾਰਟ (ਜਨਮ ਹੋਇਆ ਚਾਰਲਸ-ਲੁਈਸ ਨੈਪੋਲੀਅਨ ਬੋਨਾਪਾਰਟ, 20 ਅਪ੍ਰੈਲ 1808 - 9 ਜਨਵਰੀ 1873) 1848 ਤੋਂ 1852 ਤੱਕ ਫ਼ਰਾਂਸ ਦਾ ਰਾਸ਼ਟਰਪਤੀ ਸੀ ਅਤੇ ਨੈਪੋਲੀਅਨ ਤੀਜਾ ਵਜੋਂ 1852 ਤੋਂ 1870 ਤਕ ਫ਼ਰਾਂਸੀਸੀ ਸਮਰਾਟ ਸੀ। ਉਹ ਫਰਾਂਸੀਸੀ ਦੂਜੇ ਗਣਰਾਜ ਅਤੇ ਦੂਜੇ ਫ੍ਰੈਂਚ ਸਾਮਰਾਜ ਦਾ ਮੁਖੀ ਸੀ। ਉਹ ਨੈਪੋਲੀਅਨ ਪਹਿਲੇ ਦਾ ਭਤੀਜਾ ਅਤੇ ਵਾਰਸ ਸੀ। ਉਹ ਫ਼ਰਾਂਸ ਦਾ ਪਹਿਲਾ ਮੁਖੀ ਸੀ ਜਿਸ ਕੋਲ ਰਾਸ਼ਟਰਪਤੀ ਦਾ ਅਹੁਦਾ ਵੀ ਸੀ ਅਤੇ ਜੋ ਪਹਿਲੀ ਵਾਰ ਸਿੱਧੀਆਂ ਵੋਟਾਂ ਨਾਲ ਚੁਣਿਆ ਗਿਆ ਅਤੇ 2017 ਵਿੱਚ ਈਮਾਨਵੀਲ ਮੇਕਰੋਨ ਦੇ ਚੋਣ ਤੱਕ ਵੀ ਉਹ ਸਭ ਤੋਂ ਘੱਟ ਉਮਰ ਵਾਲਾ ਵਿਅਕਤੀ ਸੀ। ਸੰਵਿਧਾਨ ਅਤੇ ਪਾਰਲੀਮੈਂਟ ਦੁਆਰਾ ਦੂਜੀ ਟਰਮ ਤੇ ਰੋਕ ਲਾਉਣ ਤੇ, ਉਸਨੇ 1851 ਵਿੱਚ ਇੱਕ ਸਵੈ-ਤੌਹਤਰ ਡੀ ਆਰਟ ਦਾ ਆਯੋਜਨ ਕੀਤਾ ਅਤੇ ਫਿਰ 2 ਦਸੰਬਰ 1852 ਨੂੰ ਨੈਪੋਲੀਅਨ ਤੀਸਰੇ ਦੇ ਤੌਰ 'ਤੇ ਸਿੰਘਾਸਣ ਲੈ ਲਿਆ, ਆਪਣੇ ਚਾਚੇ ਦੇ ਤਾਜਪੋਸ਼ੀ ਦੀ ਅੱਠਵੀਂ ਵਰ੍ਹੇਗੰਢ, ਉਹ ਫਰਾਂਸੀਸੀ ਇਨਕਲਾਬ ਤੋਂ ਬਾਅਦ ਸੂਬੇ ਦਾ ਸਭ ਤੋਂ ਲੰਬਾ ਸਰਬੋਤਮ ਮੁਖੀ ਹੈ, ਉਸ ਦੀ ਬਰਬਾਦੀ ਫ੍ਰੈਂਕੋ-ਪ੍ਰਸੂਕੀ ਯੁੱਧ ਦੁਆਰਾ ਹੋਈ ਸੀ ਜਿਸ ਵਿੱਚ ਫਰਾਂਸ ਪ੍ਰਾਸੀਆਂ ਦੀ ਅਗਵਾਈ ਵਿੱਚ ਉੱਤਰੀ ਜਰਮਨੀ ਦੀ ਕਨਫੈਡਰੇਸ਼ਨ ਦੁਆਰਾ ਜਲਦੀ ਅਤੇ ਨਿਰਣਾਇਕ ਢੰਗ ਨਾਲ ਹਰਾਇਆ ਗਿਆ ਸੀ. ਸਾਮਰਾਜ ਦੇ ਪਹਿਲੇ ਸਾਲਾਂ ਦੇ ਦੌਰਾਨ, ਨੇਪੋਲੀਅਨ ਸਰਕਾਰ ਨੇ ਆਪਣੇ ਵਿਰੋਧੀਆਂ ਦੇ ਖਿਲਾਫ ਸੈਂਸਰਸ਼ਿਪ ਅਤੇ ਸਖਤ ਦਮਨਕਾਰੀ ਕਦਮ ਚੁੱਕੇ. 1859 ਤਕ ਤਕਰੀਬਨ ਛੇ ਹਜ਼ਾਰ ਨੂੰ ਕੈਦ ਜਾਂ ਸਜ਼ਾ ਦਿੱਤੀ ਗਈ ਸੀ.
ਗੁਲਾਮ ਖ਼ਾਨਦਾਨ ਮੱਧਕਾਲੀਨ ਭਾਰਤ ਦਾ ਇੱਕ ਰਾਜਵੰਸ਼ ਸੀ। ਇਸ ਖ਼ਾਨਦਾਨ ਦਾ ਪਹਿਲਾ ਸ਼ਾਸਕ ਕੁਤੁਬੁੱਦੀਨ ਐਬਕ ਸੀ ਜਿਸ ਨੂੰ ਮੋਹੰਮਦ ਗੌਰੀ ਨੇ ਪ੍ਰਿਥਵੀਰਾਜ ਚੌਹਾਨ ਨੂੰ ਹਰਾਉਣ ਤੋਂ ਬਾਅਦ ਨਿਯੁਕਤ ਕੀਤਾ ਸੀ। ਇਸ ਖ਼ਾਨਦਾਨ ਨੇ ਦਿੱਲੀ ਦੀ ਸੱਤਾ ਉੱਤੇ 1206 ਈਸਵੀ ਤੋਂ 1290 ਈਸਵੀ ਤੱਕ ਰਾਜ ਕੀਤਾ। ਗੁਲਾਮ ਵੰਸ਼ ਦਿੱਲੀ ਵਿੱਚ ਕੁਤੁਬਦੀਨ ਐਬਕ ਦੁਆਰਾ 1206 ਈਸਵੀ ਵਿੱਚ ਸਥਾਪਿਤ ਕੀਤਾ ਗਿਆ ਸੀ। ਇਹ ਵੰਸ਼ 1290 ਈਸਵੀ ਤੱਕ ਸ਼ਾਸ਼ਨ ਕਰਦਾ ਰਿਹਾ। ਇਸਦਾ ਨਾਮ ਗੁਲਾਮ ਵੰਸ਼ ਇਸ ਕਾਰਣ ਪਿਆ ਸੀ ਕਿ ਇਸਦਾ ਸੰਸਥਾਪਕ ਇਲਤੁਤਮਿਸ਼ ਤੇ ਬਲਬਨ ਵਰਗੇ ਮਹਾਨ ਉੱਤਰਾਧਿਕਾਰੀ ਸ਼ੁਰੂ ਵਿੱਚ ਗੁਲਾਮ ਭਾਵ ਦਾਸ ਸਨ ਤੇ ਬਾਅਦ ਵਿੱਚ ਉਹ ਦਿੱਲੀ ਦਾ ਸਿੰਘਾਸਨ ਹਾਸਿਲ ਕਰਨ ਵਿੱਚ ਸਮਰੱਥ ਹੋਏ। ਕੁਤੁਬਦੀਨ (1206 - 1210 ਈਸਵੀ) ਮੂਲ: ਸ਼ਹਾਬੁਦੀਨ ਮੁਹੰਮਦ ਗੌਰੀ ਦਾ ਤੁਰਕੀ ਦਾਸ ਸੀ ਤੇ 1192 ਈਸਵੀ ਵਿੱਚ ਤਰਾਇਣ ਦੇ ਯੁੱਧ ਵਿੱਚ ਜਿੱਤ ਪ੍ਰਾਪਤ ਕਰਨ ਵਿੱਚ ਉਸਨੇ ਆਪਣੇ ਸਵਾਮੀ ਦੀ ਵਿਸ਼ੇਸ਼ ਸਹਾਇਤਾ ਕੀਤੀ ਸੀ। ਉਸਨੇ ਆਪਣੇ ਸਵਾਮੀ ਦੇ ਵੱਲੋਂ ਦਿੱਲੀ ਵਿੱਚ ਅਧਿਕਾਰ ਕਰ ਲਿਆ ਤੇ ਮੁਸਲਮਾਨਾਂ ਦੀ ਸਲਤਨਤ ਪੱਛਮ ਵਿੱਚ ਗੁਜਰਾਤ ਤੇ ਪੂਰਵ ਵਿੱਚ ਬਿਹਾਰ ਤੇ ਬੰਗਾਲ ਤੱਕ, 1206 ਈਸਵੀ ਵਿੱਚ ਗੌਰੀ ਦੀ ਮੌਤ ਤੋਂ ਪਹਿਲਾਂ ਹੀ ਫੈਲਾ ਦਿੱਤੀ। ਦਿੱਲੀ ਦੇ ਸਿੰਘਾਸਨ ਤੇ ਇਹ ਖਾਨਦਾਨ 1206 ਈਸਵੀ ਤੋਂ 1290 ਈਸਵੀ ਤੱਕ ਰਾਜ ਕਰਦਾ ਰਿਹਾ। ਇਸਦਾ ਸੰਸਥਾਪਕ ਕੁਤਬਦੀਨ ਐਬਕ ਮੁਹੰਮਦ ਗੌਰੀ ਦਾ ਤੁਰਕੀ ਦਾਸ ਸੀ ਪਰ ਉਸਦੀ ਯੋਗਤਾ ਦੇਖਕੇ ਗੌਰੀ ਨੇ ਉਸਨੂੰ ਦਾਸਤਾ ਤੋਂ ਮੁਕਤ ਕਰ ਦਿੱਤਾ। ਕੁਤਬਦੀਨ ਮੂਲ ਰੂਪ ਵਿੱਚ ਗੁਲਾਮ ਸੀ, ਇਸ ਲਈ ਇਹ ਰਾਜਵੰਸ਼ ਗੁਲਾਮ ਵੰਸ਼ ਕਹਾਉਂਦਾ ਹੈ। ਉਹ 1210 ਈਸਵੀ ਤੱਕ ਗੱਦੀ ਤੇ ਰਿਹਾ ਕਹਿੰਦੇ ਹਨ ਕਿ ਦਿੱਲੀ ਦੀ ਕੁਤਬ ਮੀਨਾਰ ਦਾ ਨਿਰਮਾਣ ਕਾਰਜ ਉਸਨੇ ਹੀ ਆਰੰਭ ਕਰਵਾਇਆ ਸੀ। ਉਹ ਯੋਗ ਸ਼ਾਸ਼ਕ ਮੰਨਿਆ ਜਾਂਦਾ ਹੈ।ਇਸ ਵੰਸ਼ ਦਾ ਦੂਸਰਾ ਪ੍ਰਸਿੱਧ ਸ਼ਾਸ਼ਕ ਇਲਤੁਤਮਿਸ਼ ਸੀ, ਜਿਸਨੇ 1211 ਈਸਵੀ ਤੋਂ 1236 ਈਸਵੀ ਤੱਕ ਸ਼ਾਸ਼ਨ ਕੀਤਾ। ਉਸਦੇ ਸਮੇਂ ਵਿੱਚ ਸਾਮਰਾਜ ਦਾ ਬਹੁਤ ਵਿਸਥਾਰ ਹੋਇਆ ਤੇ ਕਸ਼ਮੀਰ ਤੋਂ ਨਰਮਦਾ ਤੱਕ ਤੇ ਬੰਗਾਲ ਤੋਂ ਸਿੰਧੂ ਤੱਕ ਦਾ ਇਲਾਕਾ ਗੁਲਾਮ ਵੰਸ਼ ਦੇ ਤਹਿਤ ਆ ਗਿਆ। ਇਲਤੁਤਮਿਸ਼ ਦੇ ਪੁੱਤਰ ਬੜੇ ਹੀ ਬਿਲਾਸੀ ਸਨ। ਅੰਤ ਕੁਝ ਸਮੇਂ ਬਾਅਦ 1236 ਈਸਵੀ ਵਿੱਚ ਉਸਦੀ ਪੁੱਤਰੀ ਰਜ਼ੀਆ ਬੇਗਮ ਗੱਦੀ ਤੇ ਬੈਠੀ। ਰਜ਼ੀਆ ਬੜੀ ਹੀ ਬੁੱਧੀਮਾਨ ਮਹਿਲਾ ਸੀ ਉਹ ਮਰਦਾਨੇ ਵਸਤਰ ਪਹਿਨਕੇ ਦਰਬਾਰ ਵਿੱਚ ਬੈਠਦੀ ਸੀ ਪਰ ਸਾਜ਼ਿਸਕਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਨਾ ਸਕੀ ਤੇ 1240 ਈਸਵੀ ਵਿੱਚ ਉਸਦੀ ਹੱਤਿਆ ਕਰ ਦਿੱਤੀ ਗਈ। ਇਸ ਵੰਸ਼ ਵਿੱਚ ਇੱਕ ਹੋਰ ਪ੍ਰਮੁੱਖ ਸ਼ਾਸ਼ਕ ਹੋਇਆ - ਸੁਲਤਾਨ ਗਿਆਸੁਦੀਨ ਬਲਬਨ ਵੀ ਮੂਲ ਰੂਪ ਵਿੱਚ ਇਲਤੁਤਮਿਸ਼ ਦਾ ਗੁਲਾਮ ਸੀ, ਇਸਨੇ 1266 ਈਸਵੀ ਤੋਂ 1287 ਈਸਵੀ ਤੱਕ ਸ਼ਾਸ਼ਨ ਕੀਤਾ। ਇਸਦੇ ਸਮੇਂ ਵਿੱਚ ਰਾਜ ਵਿੱਚ ਸ਼ਾਂਤੀ ਵਿਵਸਥਾ ਦੀ ਸਥਿਤੀ ਬਹੁਤ ਚੰਗੀ ਹੋ ਗਈ ਸੀ। ਅਮੀਰ ਖੁਸਰੋ ਗੁਲਾਮ ਸ਼ਾਸ਼ਕਾਂ ਦੇ ਹੀ ਵਰੋਸਾਏ ਵਿਦਵਾਨ ਸਨ। ਇਸ ਖ਼ਾਨਦਾਨ ਦੇ ਸ਼ਾਸਕ ਜਾਂ ਸੰਸਥਾਪਕ ਗ਼ੁਲਾਮ (ਦਾਸ) ਸਨ ਨਾ ਕਿ ਰਾਜਸ਼ਾਹੀ ਵਿਚੋਂ ਇਸ ਲਈ ਇਸਨੂੰ ਰਾਜਵੰਸ਼ ਦੀ ਬਜਾਏ ਸਿਰਫ ਖ਼ਾਨਦਾਨ ਕਿਹਾ ਜਾਂਦਾ ਹੈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਾਰਤੀ ਕਿਸਾਨ ਅੰਦੋਲਨ 2020-2021, ਭਾਰਤੀ ਸੰਸਦ ਦੁਆਰਾ ਸਤੰਬਰ, 2020 ਵਿਚ ਪਾਸ ਕੀਤੇ ਤਿੰਨ ਖੇਤ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਹੈ, ਜਿਸ ਨੂੰ ਵੱਖ ਵੱਖ ਕਿਸਾਨ ਸਮੂਹਾਂ (ਜਥੇਬੰਦੀਆਂ) ਦੁਆਰਾ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਜੋਂ ਦਰਸਾਇਆ ਗਿਆ ਹੈ। ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਸੀ ਕਿ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਇਸ ਤੋਂ ਘੱਟ ਕਿਸੇ ਵੀ ਗੱਲ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਨੇਤਾਵਾਂ ਨੇ ਇਹਨਾਂ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਕੇਂਦਰ ਸਰਕਾਰ ਅਤੇ ਕਿਸਾਨੀ ਯੂਨੀਅਨਾਂ ਦੁਆਰਾ ਨੁਮਾਇੰਦਗੀ ਕਰਨ ਵਾਲੇ ਕਿਸਾਨਾਂ ਵਿਚ 14 ਅਕਤੂਬਰ 2020 ਅਤੇ 15 ਜਨਵਰੀ 2021 ਦੇ ਵਿਚਕਾਰ ਨੌਂ ਪੜਾਅ ਦੀ ਗੱਲਬਾਤ ਹੋਈ ਪਰ ਬੇਸਿੱਟਾ ਰਹੀ। ਇਸ ਲਈ ਦੇਸ਼ ਦੇ 500 ਤੋਂ ਵੱਧ ਕਿਸਾਨ ਸੰਗਠਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਕਿਸਾਨ ਆਗੂਆਂ ਨੇ ਇਹਨਾਂ ਖੇਤੀ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਵੀ ਰੱਦ ਕਰ ਦਿੱਤਾ। ਕਿਸਾਨ ਯੂਨੀਅਨਾਂ ਦੁਆਰਾ ਇਹਨਾਂ ਖੇਤੀ ਬਿੱਲਾਂ ਨੂੰ ਅਕਸਰ "ਕਿਸਾਨ ਵਿਰੋਧੀ ਬਿੱਲ" ਕਿਹਾ ਜਾਂਦਾ ਸੀ ਅਤੇ ਵਿਰੋਧੀ ਧਿਰ ਦੇ ਸਿਆਸਤਦਾਨ ਇਹ ਵੀ ਕਹਿੰਦੇ ਸਨ ਕਿ ਇਹ ਬਿੱਲ ਕਿਸਾਨਾਂ ਨੂੰ ਕਾਰਪੋਰੇਟ ਦੇ ਰਹਿਮ 'ਤੇ ਛੱਡ ਦੇਣਗੇ। ਕਿਸਾਨਾਂ ਨੇ ਐਮ.ਐਸ.ਪੀ. ਬਿੱਲ ਬਣਾਉਣ ਲਈ ਵੀ ਬੇਨਤੀ ਕੀਤੀ ਹੈ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕਾਰਪੋਰੇਟ ਕੀਮਤਾਂ ਨੂੰ ਕੰਟਰੋਲ ਨਹੀਂ ਕਰ ਸਕਦੇ। ਹਾਲਾਂਕਿ, ਸਰਕਾਰ ਇਹ ਕਹਿੰਦੀ ਹੈ ਕਿ ਉਹ ਕਿਸਾਨਾਂ ਨੂੰ ਆਪਣੀ ਫ਼ਸਲ ਸਿੱਧੇ ਵੱਡੇ ਖਰੀਦਦਾਰਾਂ ਨੂੰ ਵੇਚਣਾ ਆਸਾਨ ਬਣਾਉਣਗੇ ਅਤੇ ਉਸ ਦੁਆਰਾ ਕਿਹਾ ਗਿਆ ਕਿ ਵਿਰੋਧ ਪ੍ਰਦਰਸ਼ਨ ਗਲਤ ਜਾਣਕਾਰੀ 'ਤੇ ਅਧਾਰਤ ਸਨ।ਕਾਰਵਾਈਆਂ ਦੀ ਸ਼ੁਰੂਆਤ ਤੋਂ ਤੁਰੰਤ ਬਾਅਦ, ਯੂਨੀਅਨਾਂ ਨੇ ਸਥਾਨਕ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ, ਜ਼ਿਆਦਾਤਰ ਪੰਜਾਬ ਵਿਚ .
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸ ਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।
ਲਿਓਨਾਰਦੋ ਦੀ ਸੇਰ ਪੀਰੋ ਦ ਵਿੰਚੀ (ਇਤਾਲਵੀ ਉਚਾਰਨ: [leoˈnardo da vˈvintʃi] pronunciation ; 15 ਅਪਰੈਲ 1452 – 2 ਮਈ1519, ਪੁਰਾਣਾ ਕਲੰਡਰ) ਇਤਾਲਵੀ ਰੈਨੇਸ਼ਾਂ ਪੋਲੀਮੈਥ: ਪੇਂਟਰ, ਬੁੱਤਸਾਜ਼, ਆਰਕੀਟੈਕਟ, ਸੰਗੀਤਕਾਰ, ਹਿਸਾਬਦਾਨ, ਇੰਜਨੀਅਰ, ਕਾਢਕਾਰ, ਐਨਾਟਮੀ ਮਾਹਿਰ, ਭੂਗਰਭ-ਵਿਗਿਆਨੀ, ਕਾਰਟੋਗ੍ਰਾਫਰ, ਪੌਦਾ ਵਿਗਿਆਨੀ, ਅਤੇ ਲੇਖਕ ਸੀ। ਉਸ ਦੀ ਪ੍ਰਤਿਭਾ ਵਿੱਚ ਮਾਨਵਵਾਦ ਦਾ ਆਦਰਸ਼,ਸ਼ਾਇਦ ਕਿਸੇ ਵੀ ਹੋਰ ਹਸਤੀ ਨਾਲੋਂ ਕਿਤੇ ਵਧ, ਸਮਾਇਆ ਹੋਇਆ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”1.
2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰਾਂ ਦੀ ਸੂਚੀ
2022 ਦੇ ਪੰਜਾਬ ਵਿਧਾਨ ਸਭਾ ਦੀ ਚੋਣ ਜੋ ਕਿ 20 ਫਰਵਰੀ 2022 ਨੂੰ ਇੱਕ ਗੇੜ ਵਿੱਚ ਹੋਣੀ ਤੈਅ ਹੋਈ, ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਾਰੇ 117 ਮੈਂਬਰਾਂ ਦੀ ਚੋਣ ਕਰਨ ਲਈ ਕੀਤੀ ਜਾਣੀ ਹੈ। ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਕੀਤੀ ਜਾਏਗੀ ਅਤੇ ਨਤੀਜੇ ਘੋਸ਼ਿਤ ਕੀਤੇ ਜਾਣਗੇ।
ਸਾਈਬਰ ਕ੍ਰਾਈਮ, ਜਾਂ ਕੰਪਿਊਟਰ-ਅਧਾਰਿਤ ਅਪਰਾਧ, ਇੱਕ ਜੁਰਮ ਹੈ ਜਿਸ ਵਿੱਚ ਕੰਪਿਊਟਰ ਅਤੇ ਇੱਕ ਨੈਟਵਰਕ ਦੀ ਵਰਤੋਂ ਹੁੰਦੀ ਹੈ। ਕੰਪਿਊਟਰ ਦੀ ਵਰਤੋਂ ਕਿਸੇ ਜੁਰਮ ਦੇ ਆਯੋਗ ਵਿੱਚ ਕੀਤੀ ਗਈ ਹੋ ਸਕਦੀ ਹੈ, ਜਾਂ ਇਹ ਟੀਚਾ ਹੋ ਸਕਦਾ ਹੈ। ਸਾਈਬਰ ਕ੍ਰਾਈਮ ਨੂੰ ਪਰਿਭਾਸ਼ਤ ਕੀਤਾ ਜਾ ਸਕਦਾ ਹੈ: “ਅਪਰਾਧ ਜੋ ਵਿਅਕਤੀ ਜਾਂ ਵਿਅਕਤੀਆਂ ਦੇ ਸਮੂਹਾਂ ਵਿਰੁੱਧ ਅਪਰਾਧਕ ਮਨੋਰਥ ਨਾਲ ਪੀੜਤ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਜਾਂ ਪੀੜਤ ਨੂੰ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ, ਸਰੀਰਕ ਜਾਂ ਮਾਨਸਿਕ ਨੁਕਸਾਨ ਲਈ ਨੈਟਵਰਕ ਦੀ ਵਰਤੋਂ ਕਰਕੇ ਕੀਤੇ ਜਾਂਦੇ ਹਨ। ਜਿਵੇਂ ਇੰਟਰਨੈਟ (ਨੈੱਟਵਰਕ ਜਿਵੇਂ ਚੈਟ ਰੂਮ, ਈਮੇਲਾਂ, ਨੋਟਿਸ ਬੋਰਡ ਅਤੇ ਸਮੂਹ) ਅਤੇ ਮੋਬਾਈਲ ਫੋਨ (ਬਲੂਟੁੱਥ / ਐਸ ਐਮ ਐਸ / ਐਮ ਐਮ ਐਸ) "। ਸਾਈਬਰ ਕ੍ਰਾਈਮ ਕਿਸੇ ਵਿਅਕਤੀ ਜਾਂ ਦੇਸ਼ ਦੀ ਸੁਰੱਖਿਆ ਅਤੇ ਵਿੱਤੀ ਸਿਹਤ ਲਈ ਖਤਰਾ ਪੈਦਾ ਕਰ ਸਕਦਾ ਹੈ।
ਭਗਤੀ ਲਹਿਰ ਭਾਰਤ ਵਿੱਚ ਮੱਧਕਾਲੀਨ ਯੁੱਗ ਵਿੱਚ ਚੱਲੀ ਧਾਰਮਿਕ ਜਾਗਰਤੀ ਦੀ ਲਹਿਰ ਸੀ। ਇਸ ਤਹਿਤ ਰਚੀ ਗਈ ਬਾਣੀ ਨੇ ਸਮਾਜਿਕ ਨਾਬਰਾਬਰੀ ਅਤੇ ਨਫ਼ਰਤ ਨੂੰ ਖ਼ਤਮ ਕਰ ਕੇ ਭਗਤੀ ਅਤੇ ਸਾਂਝੀਵਾਲਤਾ ਦੇ ਦਰ-ਦਰਵਾਜ਼ੇ ਖੋਲ੍ਹੇ ਸਨ। ਇਸ ਲਹਿਰ ਨੂੰ ਭਗਤੀ ਅੰਦੋਲਨ ਕਹਿ ਕੇ ਵੀ ਯਾਦ ਕੀਤਾ ਜਾਂਦਾ ਹੈ।ਭਾਰਤ ਵਿੱਂਚ ਹਰ ਲਹਿਰ ਦਾ ਮੁੱਢ ਦੇਸ਼ ਦੇ ਉੱਤਰ ਵਿੱਚ ਬੁੱਝ੍ਹਾ, ਪਰ ਭਗਤੀ ਲਹਿਰ ਦਾ ਆਰੰਭ ਅੱਠਵੀਂ ਸਦੀ ਈਸਵੀ ਵਿੱਚ ਦੱਖਣੀ ਭਾਰਤ ਵਿੱਚ ਹੋਇਆ। ਇਸ ਲਹਿਰ ਨੂੰ ਦੱਖਣੀ ਭਾਰਤ ਵਿੱਚ ਚਲਾਉਣ ਵਾਲੇ ਰਾਮਾਨੁਜ਼ ਤੇ ਉੱਤਰੀ ਭਾਰਤ ਵਿੱਚ ਰਾਮਾਨੰਦ ਹੋਏ ਹਨ। ਇਹ ਲਾਹਿਰ ਮੁੱਖ ਰੂਪ ਵਿੱਚ ਸਮਾਜਿਕ ਗੁਲਾਮੀ ਤੇ ਬ੍ਰਾਹਮਣ ਵਾਦ ਦੇ ਕੱਟੜ ਫਲਸਫੇ ਦੇ ਖਿਲਾਫ ਇੱਕ ਪ੍ਰਤੀਕਰਮ ਵਜੋਂ ਆਰੰਭ ਹੋਈ ਮੰਨੀ ਜਾਂਦੀ ਹੈ। ਇਸ ਕਾਲ ਵਿੱਚ ਖੁਸ਼ੀਆਂ ਪ੍ਰਾਪਤ ਕਰਨ ਦਾ ਉਪਦੇਸ਼ ਦਿੱਤਾ ਪੰਜਾਬ ਤੋਂ ਬਾਹਰਲੇ ਭਗਤਾਂ ਨੇ ਵੀ ਆਚੇਤ ਹੀ ਇੱਥੋਂ ਦੇ ਨਾਥ ਜ਼ੋਗੀਆ ਤੇ ਸੂਫ਼ੀਆਂ ਵਾਂਗ ਦੇਸ਼ ਦੀ ਲੋਕ-ਭਾਸ਼ਾ ਵਿੱਚ ਅਧਿਆਤਮਕ ਭਾਵਾਂ ਨੂੰ ਜਨ ਸਮੂਹ ਤੱਕ ਪਹੁੰਚਾਇਆ। ਇਨ੍ਹਾਂ ਦੇ ਖਿਆਲ ਆਮ ਤੌਰ `ਤੇ ਸੂਫ਼ੀਮਤ ਤੇ ਗੁਰਮਤਿ ਵਿਚਾਰਘਾਰਾ ਨਾਲ ਮੇਲ ਖਾਂਦੇ ਹਨ। ਇਨ੍ਹਾਂ ਭਗਤਾਂ ਨੇ ਵੀ ਨਾਥ-ਜ਼ੋਗੀਆਂ ਤੇ ਸੂਫ਼ੀਆਂ ਵਾਂਗ ਆਪਣੀ ਰਚਨਾ ਰਾਗਾਂ ਵਿੱਚ ਹੀ ਕੀਤੀ ਹੈ। ਜਿਸ ਉਪਰ ਪੰਜਾਬੀ ਦਾ ਪ੍ਰਭਾਵ ਪ੍ਰਤੱਖ ਹੈ। ਸੋ ਇਨ੍ਹਾਂ ਭਗਤਾਂ ਦੀ ਬਾਣੀ ਵਿੱਚ ਆਰਬੀ ਫਾਰਸੀ ਸ਼ਬਦਾਂ ਦੇ ਤਤਸੱਮ ਘੱਟ ਤੇ ਤਦਭਵ ਰੂਪ ਮਿਲਦੇ ਹਨ। ਸੂਫ਼ੀ ਤੇ ਗੁਰਮਤਿ ਕਾਵਿ-ਧਾਰਾ ਨਾਲ ਵਿਸ਼ੇ, ਸ਼ਬਦਾਵਲੀ ਤੇ ਸ਼ੈਲੀ ਦੀ ਸਾਂਝ ਕਰਕੇ ਹੀ ਇਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਆਦਰਯੋਗ ਥਾਂ ਪ੍ਰਾਪਤ ਹੋਇਆ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਮੁਹੰਮਦ ਬਿਨ ਕਾਸਿਮ (ਅਰਬੀ: محمد بن قاسم) ਇਸਲਾਮ ਦੇ ਸ਼ੁਰੂਆਤੀ ਕਾਲ ਵਿੱਚ ਉਮਇਅਦ ਖਿਲਾਫ਼ਤ ਦਾ ਇੱਕ ਅਰਬ ਸਿਪਹਸਾਲਾਰ ਸੀ। ਉਸਨੇ 17 ਸਾਲ ਦੀ ਉਮਰ ਵਿੱਚ ਭਾਰਤੀ ਉਪਮਹਾਦੀਪ ਦੇ ਪੱਛਮੀ ਇਲਾਕਿਆਂ ਉੱਤੇ ਹਮਲਾ ਬੋਲਿਆ ਅਤੇ ਸਿੰਧ ਦਰਿਆ ਦੇ ਨਾਲ ਲੱਗੇ ਸਿੰਧ ਅਤੇ ਪੰਜਾਬ ਦੇ ਖੇਤਰਾਂ ਉੱਤੇ ਕਬਜ਼ਾ ਕਰ ਲਿਆ। ਇਹ ਅਭਿਆਨ ਭਾਰਤੀ ਉਪ-ਮਹਾਦੀਪ ਵਿੱਚ ਆਉਣ ਵਾਲੇ ਮੁਸਲਮਾਨ ਰਾਜ ਦਾ ਇੱਕ ਬੁਨਿਆਦੀ ਘਟਨਾ-ਕ੍ਰਮ ਮੰਨਿਆ ਜਾਂਦਾ ਹੈ।
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।