ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਬਿਰਤਾਂਤ ਆਪਸ ਵਿੱਚ ਜੁੜੀਆਂ ਹੋਈਆਂ ਘਟਨਾਵਾਂ ਨੂੰ ਪਾਠਕ ਜਾਂ ਸਰੋਤੇ ਸਾਹਮਣੇ ਲਿਖਤੀ ਜਾਂ ਮੌਖਿਕ ਰੂਪ ਵਿੱਚ ਪੇਸ਼ ਕਰਨਾ ਹੈ। ਅਚੱਲ ਜਾਂ ਚੱਲਦੀਆਂ ਜਾਂ ਦੋਨਾਂ ਤਰ੍ਹਾਂ ਦੀਆਂ ਫੋਟੋਆਂ ਦੀ ਇੱਕ ਲੜੀ ਵੀ ਬਿਰਤਾਂਤ ਦਾ ਕਾਰਜ ਕਰ ਸਕਦੀ ਹੈ।ਬਿਰਤਾਂਤ ਨੂੰ ਅੱਗੋਂ ਤਿੰਨ ਹਿੱਸਿਆਂ ਵਿੱਚ ਵੰਡਿਆ ਜਾ ਸਕਦਾ ਹੈ, ਗੈਰ-ਗਲਪੀ (ਜੀਵਨੀਆਂ ਅਤੇ ਸਫ਼ਰਨਾਮੇ), ਇਤਿਹਾਸਕ ਘਟਨਾਵਾਂ ਦੀ ਗਲਪੀ ਪੇਸ਼ਕਾਰੀ (ਮਿਥ ਅਤੇ ਜਨਮ ਸਾਖੀਆਂ) ਅਤੇ ਗਲਪ (ਗਦ ਵਿੱਚ ਸਾਹਿਤ ਅਤੇ ਕਈ ਵਾਰ ਕਾਵਿ ਅਤੇ ਡਰਾਮਾ ਵੀ)। ਬਿਰਤਾਂਤ ਮਾਨਵੀ ਕਲਾਤਮਿਕਤਾ ਦੇ ਹਰ ਰੂਪ ਵਿੱਚ ਵੇਖਿਆ ਜਾ ਸਕਦਾ ਹੈ ਜਿਵੇਂ ਕਿ ਬੋਲਣਾ, ਲਿਖਣਾ, ਖੇਡਣਾ, ਫਿਲਮਾਂ, ਟੀ.ਵੀ.
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ਼ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ। ਆਮ ਕਰਕੇ ‘ਧਰਮ` ਸ਼ਬਦ ਲਈ ਅੰਗਰੇਜ਼ੀ ਦਾ ਸ਼ਬਦ Religion ਵਰਤ ਲਿਆ ਜਾਂਦਾ ਹੈ। ਪਰ ਵੱਖ-ਵੱਖ ਧਾਰਮਿਕ ਵਿਦਵਾਨ ਅਤੇ ਇਤਿਹਾਸਕਾਰ ਇਹ ਮੰਨਦੇ ਹਨ ਕਿ ‘ਧਰਮ` ਸ਼ਬਦ ਦੇ ਅਰਥ ਉਹ ਨਹੀਂ ਜੋ Religion ਦੇ ਹਨ। ਜੇ ਸਭ ਤੋਂ ਪਹਿਲਾਂ ਅੰਗਰੇਜ਼ੀ ਦੇ ਸ਼ਬਦ Religion ਦੀ ਗੱਲ ਕੀਤੀ ਜਾਵੇ ਤਾਂ ਮੈਕਸ ਮੂਲਰ Religion ਸ਼ਬਦ ਬਾਰੇ ਆਪਣੇ ਵਿਚਾਰ ਪੇਸ਼ ਕਰਦਾ ਹੋਇਆ ਕਹਿੰਦਾ ਹੈ ਕਿ “ਰੋਮਨ ਲੋਕ ਆਪ ਵੀ ਸ਼ਬਦ 'religio' ਦੇ ਅਸਲ ਮੌਲਿਕ ਅਰਥਾਂ ਬਾਰੇ ਸੰਸੇ ਵਿੱਚ ਸਨ। ਸਾਰੇ ਜਾਣਦੇ ਹਨ ਕਿ ਸਿਸਰੋ ਨੇ ਇਸ ਦਾ ਮੂਲ re-leger ਮੰਨਿਆ ਹੈ ਜਿਸ ਦੇ ਅਰਥ ਹਨ, ‘ਮੁੜ ਇਕੱਤਰ ਕਰਨਾ`, ‘ਚੁੱਕਣਾ`, ‘ਵਿਚਾਰਨਾ`, ‘ਸੋਚਣਾ`। ਮੇਰਾ ਆਪਣਾ ਵਿਚਾਰ ਹੈ ਕਿ ਸਿਸਰੋ ਠੀਕ ਹੈ ਪਰ ਜੇ religio ਅਰਥ ‘ਧਿਆਨ`, ਸਤਿਕਾਰ, ਪਾਵਨ ਭਾਵਨਾ ਸੀ ਤਾਂ ਇਹ ਗੱਲ ਬਿਲਕੁਲ ਸਪਸ਼ਟ ਹੈ ਕਿ ਇਹ ਮੂਲ ਅਰਥ ਬਹੁਤ ਸਮਾਂ ਇਸ ਨਾਲ ਸੰਬੰਧਿਤ ਨਾ ਰਹਿ ਸਕਿਆ।`` “ਵੈਵਸਟਰ ਦੇ ਕੋਰਸ (New international Dictionary) ਅਨੁਸਾਰ ਧਰਮ ਦਾ ਅਰਥ ਪਰਮਾਤਮਾ ਦੀ ਪੂਜਾ ਹੈ ਜਾਂ ਪੂਜਾ ਦੇ ਮੰਤਵ ਨਾਲ ਥਾਪੇ ਕਿਸੇ ਦੇਵਤੇ ਦੀ ਉਪਾਸਨਾ ਹੈ।``ਜੇਕਰ ਹੁਣ ਅਸੀਂ ਹਿੰਦੁਸਤਾਨ ਵਿੱਚ ਪ੍ਰਚਲਿਤ ਸ਼ਬਦ ਦੇ ਅਰਥ ਕਰਨੇ ਹੋਣ ਤਾਂ ਧਰਮ ਸ਼ਬਦ ਦੇ ਅਸਲੀ ਅਰਥ ਹਨ, ਕਿਸੇ ਨੂੰ ‘ਸਹਾਰਾ ਦੇਣਾ, ਆਸਰਾ ਦੇਣਾ। ਇਹ ਧਰਮ ਉਹ ਹੈ ਜਿਹੜਾ ਕਿਸੇ ਲਈ ਟੇਕ ਦਾ ਕੰਮ ਕਰਦਾ ਹੈ। ਮਹਾਂਭਾਰਤ ਅਨੁਸਾਰ ਸੰਸਾਰ ਧਰਮ ਦੇ ਆਸਰੇ ਹੀ ਖੜਾ ਹੈ ਅਤੇ ਵੇਦਾਂ ਵਿੱਚ ਧਰਮ ਨੂੰ ਵੱਖ-ਵੱਖ ਰਹੁ ਰੀਤਾਂ ਨਾਲ ਜੋੜਿਆ ਗਿਆ ਹੈ। “ਮਹਾਂਭਾਰਤ, ਗੀਤਾ, ਧਰਮ ਸ਼ਾਸਤਰ` ਅਤੇ ਪੁਰਾਣਾ ਵਿੱਚ ਧਰਮ ਦੇ ਅਰਥ ਹਨ ਕਾਨੂੰਨ, ਕਰਤੱਵ, ਸੱਚਾਈ, ਚੰਗੇ ਗੁਣ ਕਿਸੇ ਵੱਲ ਸਾਡੇ ਫਰਜ, ਵਿਸ਼ੇਸ਼ ਅਧਿਕਾਰ ਤੇ ਰਹੁ ਰੀਤੀ ਇਤਿਆਦ।`` ਹਿੰਦੂਮਤ ਵਿੱਚ ਧਰਮ ਦੇ ਅਰਥ ਕਿਸੇ ਖਾਸ ਵਰਣ ਜਾਂ ਸ੍ਰੇਣੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਦੇ ਫਰਜ ਅਤੇ ਅਧਿਕਾਰ ਹਨ। ਇਸ ਤਰ੍ਹਾਂ ਹਿੰਦੁਸਤਾਨ ਵਿੱਚ ਧਰਮ ਸ਼ਬਦ ਲਈ ਵਰਤੇ ਜਾਂਦੇ ਅਰਥ, Religion ਸ਼ਬਦ ਲਈ ਵਰਤੇ ਜਾਂਦੇ ਅਰਥਾਂ ਤੋਂ ਇਲਾਵਾ ਬਹੁਤ ਕੁਝ ਹੋਰ ਵੀ ਹਨ। ਹਿੰਦੁਸਤਾਨ ਵਿੱਚ ਧਰਮ ਦੇ ਅਰਥਾਂ ਨੂੰ ਰਹੁ ਰੀਤਾਂ, ਵਿਸ਼ਵਾਸ, ਆਦਰਸ਼, ਦੇਵੀ ਦੇਵਤਿਆਂ ਬਾਰੇ ਕਲਾਪਿਤ ਕਹਾਣੀਆਂ ਵੱਖ-ਵੱਖ ਜਾਤਾਂ ਤੇ ਸਮਾਜ ਸ੍ਰੇਣੀਆਂ ਦੇ ਫਰਜ, ਕਾਨੂੰਨ ਆਦਿ ਸਭ ਕੁਝ ਆ ਜਾਂਦੇ ਹਨ ਪਰ ਅੱਜ ਧਰਮ ਅਤੇ ਰਿਲੀਜਨ ਸ਼ਬਦ ਨੂੰ ‘ਧਾਰਮਿਕ ਮੱਤ` ਦੇ ਤੌਰ ਤੋਂ ਹੀ ਵਰਤ ਲਿਆ ਜਾਂਦਾ ਹੈ। ਹਰੇਕ ਮੱਤ ਨੂੰ ਇੱਕ ਵੱਖਰੇ ਧਰਮ ਦੇ ਨਾਂ ਦਿੱਤਾ ਗਿਆ ਹੈ ਜਿਵੇਂ ਹਿੰਦੂ ਮਤ ਲਈ ਹਿੰਦੂ ਧਰਮ, ਇਸਲਾਮ ਮਤ ਲਈ ਇਸਲਾਮ ਧਰਮ, ਸਿੱਖ ਮਤ ਲਈ ਸਿੱਖ ਧਰਮ ਆਦਿ। ਹਰੇਕ ਮੱਤ ਰੱਬ ਦੀ ਹੋਂਦ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਵੱਖ-ਵੱਖ ਧਰਮਾਂ ਵਿੱਚ ਰੱਬ ਲਈ ਵੱਖ-ਵੱਖ ਨਾਂ ਜਿਵੇਂ ਸ਼ਿਵ, ਅੱਲਾ, ਰਾਮ, ਗਾਡ (God) ਆਦਿ ਵਰਤੇ ਜਾਂਦੇ ਹਨ। ਭਾਵੇਂ ਕਿ ਕਿਸੇ ਧਰਮ ਨੂੰ ਇੱਕ ਵਿਸਿਸਟ ਧਰਮ ਤੇ ਤੌਰ 'ਤੇ ਦੇਖਣਾ ਮੁਸ਼ਕਿਲ ਹੈ ਪਰ ਫਿਰ ਵੀ ਧਰਮ ਨੂੰ ਵਸਿਸ਼ਟ ਧਰਮ ਅਤੇ ਲੋਕ ਧਰਮ ਦੋ ਵਰਗਾਂ ਵਿੱਚ ਵੰਡ ਕੇ ਇਹਨਾਂ ਦੋਵਾਂ ਦੇ ਵੱਖ-ਵੱਖ ਲੱਛਣ ਨਿਖੇੜੇ ਜਾ ਸਕਦੇ ਹਨ। ਇਸ ਤਰ੍ਹਾਂ ਵਸਿਸ਼ਟ ਧਰਮ ਦੇ ਆਪਣੇ ਸਿਧਾਂਤ ਅਤੇ ਵੱਖਰੇ ਨਿਯਮ ਹੁੰਦੇ ਹਨ ਜਿਸ ਦੀ ਪਾਲਣਾ ਉਸ ਧਰਮ ਦੇ ਸਰਧਾਲੂ ਕਰਦੇ ਹਨ। ਸੱਭਿਆਚਾਰ ਅਤੇ ਧਰਮ ਆਪਸ ਵਿੱਚ ਅੰਤਰ ਸੰਬੰਧਤ ਹਨ। ਭਾਵੇਂ ਕਈ ਵਾਰ ਇਹ ਵੀ ਕਿਹਾ ਜਾਂਦਾ ਹੈ ਕਿ ਧਰਮ ਬਿਨ੍ਹਾਂ ਰਾਜ ਹੋ ਸਕਦਾ ਹੈ ਪਰ ਰਾਜ ਬਿਨ੍ਹਾਂ ਧਰਮ ਨਹੀਂ ਪਰ ਫਿਰ ਵੀ ਅਸੀਂ ਕਹਿ ਸਕਦੇ ਹਾਂ ਕਿ ਕੋਈ ਵੀ ਰਾਜ ਅਜਿਹਾ ਨਹੀਂ ਹੋਵੇਗਾ ਜਿੱਥੋਂ ਦੇ ਲੋਕਾਂ ਦੇ ਕੁੱਝ ਵਿਸ਼ਵਾਸ ਨਾ ਹੋਣ ਇਹ ਵਿਸ਼ਵਾਸ ਹੀ ਧਰਮ ਦਾ ਆਧਾਰ ਹੁੰਦੇ ਹਨ। ਧਰਮ ਉਹ ਸੰਸਥਾ ਹੈ ਜੋ ਕਿਸੇ ਸੱਭਿਆਚਾਰ ਵਿੱਚ ਰਹਿਣ ਲਈ ਜੀਵ ਨੂੰ ਨੈਤਿਕ ਗੁਣ ਸਿਖਾਉਦਾ ਹੈ ਤੇ ਇਹ ਨੈਤਿਕ ਗੁਣ ਉਸ ਸੱਭਿਆਚਾਰ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕਰਦੇ ਹਨ ਪਰ ਇਹ ਨੈਤਿਕ ਕਰਤੱਵ ਜੋ ਧਰਮ ਸਿਖਾਉਦਾਂ ਹੈ ਇਹ ਸਥਾਨਿਕ ਸੱਭਿਆਚਾਰ ਤੋ ਹੀ ਜਨਮ ਲੈਦੇ ਹਨ ਭਾਵ ਕੋਈ ਵੀ ਧਰਮ ਉੱਥੋ ਦੇ ਸਮਾਜ ਜਾਂ ਸੱਭਿਆਚਾਰ ਦੇ ਅਨੁਕੂਲ ਹੋਵੇਗਾ ਤੇ ਇਹ ਨੈਤਿਕ ਗੁਣ ਜਾਂ ਪੱਖ ਉਸ ਧਰਮ ਵਿਚੋਂ ਨਿਕਲਦੇ ਹਨ ਜੋ ਮੂਲ ਰੂਪ ਵਿੱਚ ਉੱਥੋ ਦੇ ਸੱਭਿਆਚਾਰ ਦੇ ਹੀ ਚੰਗੇ ਪੱਖ ਜਾਂ ਗੁਣ ਹੁੰਦੇ ਹਨ। ਸੰਸਾਰ ਵਿੱਚ ਹਰ ਥਾਂ ਤੇ ਅਲੱਗ ਅਲੱਗ ਸੱਭਿਆਚਾਰ ਤੇ ਧਰਮ ਪਾਏ ਜਾਂਦੇ ਹਨ ਜਿਹਨਾਂ ਦੇ ਆਪਣੇ ਅਲੱਗ ਅਲੱਗ ਨਿਯਮ ਹੋਣਗੇ। ਤੇ ਇਹ ਦੋਵੇਂ ਇੱਕ ਦੂਜੇ ਨਾਲ ਅੰਤਰ ਸੰਬੰਧਤ ਹੁੰਦੇ ਹਨ। ਭਾਵ ਹਰੇਕ ਸੱਭਿਆਚਾਰ ਉੱਥੋਂ ਦੇ ਧਰਮ ਦਾ ਸਰੂਪ ਨਿਸ਼ਚਿਤ ਕਰਦਾ ਹੈ ਤੇ ਹਰ ਧਰਮ ਉੱਥੋ ਦੇ ਸੱਭਿਆਚਾਰ ਦੇ ਸਰੂਪ ਤੇ ਆਪਦਾ ਪ੍ਰਭਾਵ ਪਾਉਂਦਾ ਹੈ। ਜਿਵੇਂ ਕਿ ਉਦਾਹਰਨ ਦੇ ਤੌਰ ’ਤੇ ਅਸੀਂ ਦੇਖੀਏ ਤਾਂ ਭਾਰਤੀ ਪੰਜਾਬ ਵਿੱਚ ਸਿੱਖ ਧਰਮ ਬਹੁ ਗਿਣਤੀ ਦਾ ਧਰਮ ਹੈ ਤੇ ਜਿਸ ਦੇ ਪ੍ਰਭਾਵ ਸਦਕਾ ਇੱਥੋ ਦਾ ਹਿੰਦੂ ਧਰਮ ਵੀ ਹਰਿਦੁਆਰ ਦੇ ਹਿੰਦੂ ਧਰਮ ਦੇ ਮੁਕਾਬਲੇ ਵਿੱਚ ਕਾਫੀ ਅਲੱਗ ਪ੍ਰਤੀਤ ਹੁੰਦਾ ਹੈ ਭਾਵੇਂ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਇਹ ਸਭ ਇੱਥੋਂ ਦੇ ਸੱਭਿਆਚਾਰ ਤੇ ਉਹਨਾਂ ਦੇ ਵਿਸ਼ੇਸ਼ ਵਿਸਵਾਸਾਂ ਕਰਕੇ ਹੈ। ਇਸੇ ਤਰ੍ਹਾਂ ਇੱਕ ਭਾਰਤੀ ਪੰਜਾਬ ਦੇ ਸਿੱਖ ਤੇ ਇੱਕ ਵਿਦੇਸੀ ਸਿੱਖ ਦੇ ਰਹਿਣ ਸਹਿਣ ਵਿੱਚ ਵੀ ਫਰਕ ਹੋਵੇਗਾ ਭਾਵੇਂ ਇਹਨਾਂ ਦੇ ਵੀ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਧਰਮ ਦੀਆਂ ਵਿਧੀਆਂ: ੧. ਮਾਨਵ ਵਿਗਿਆਨੀ ਵਿਧੀ ੨. ਸਮਾਜ ਵਿਗਿਆਨੀ ਵਿਧੀ ੩.
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬੀ ਨਾਵਲ ਦਾ ਇਤਿਹਾਸ ਗੁਰਪਾਲ ਸਿੰਘ ਸੰਧੂ ਦੁਆਰਾ ਲਿਖਿਆ ਹੈ। ਇਸ ਦੇ ਸੱਤ ਹਿੱਸੇ ਬਣਾਏ ਹਨ। ਸਭ ਤੋਂ ਪਹਿਲਾ ਨਾਵਲ ਦੀਆਂ ਵਿਸ਼ੇਸ਼ਤਾਵਾਂ ਅਤੇ ਪੰਜਾਬੀ ਨਾਵਲ ਦੇ ਮੁੱਢ ਬੱਝਣ ਤੇ ਪ੍ਰੇਰਨਾ ਸਰੋਤਾਂ ਬਾਰੇ ਵਿਚਾਰ ਕੀਤਾ ਗਿਆ ਹੈ। ਦੂਜੇ ਹਿੱਸੇ ਵਿੱਚ ਨਾਵਲ ਦੇ ਮੁੱਢਲੇ ਸਰੂਪ ਅਤੇ ਪੰਜਾਬੀ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਤੀਜੇ-ਚੌਥੇ ਹਿੱਸੇ ਵਿੱਚ ਪੰਜਾਬੀ ਨਾਵਲ ਦੀ ਪ੍ਰਮੁੱਖ ਰਚਨਾਤਮਕ ਪ੍ਰਵਿਰਤੀਆਂ ਨਾਲ ਸੰਬੰਧਿਤ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਪੰਜਵੇਂ ਹਿੱਸੇ ਵਿੱਚ ਉਤਰ-ਯਥਾਰਥਵਾਦੀ ਨਾਵਲ ਦੇ ਸਿਰਲੇਖ ਹੇਠ ਸਮਕਾਲੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ। ਨਾਵਲ ਦੇ ਸੱਤਵੇਂ ਹਿੱਸੇ ਵਿੱਚ ਪਰਵਾਸੀ ਪੰਜਾਬੀ ਨਾਵਲ ਤੇ ਪਾਕਿਸਤਾਨੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ।
ਸਰਦਾਰ ਸਿਮਰਨਜੀਤ ਸਿੰਘ ਮਾਨ (ਜਨਮ 20 ਮਈ 1945)ਪੰਜਾਬ ਦਾ ਇੱਕ ਸਿਆਸਤਦਾਨ ਹੈ। ਉਹ ਇੱਕ ਸਿੱਖ ਸਿਆਸੀ ਪਾਰਟੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਪ੍ਰਧਾਨ ਹੈ।Simranjit Singh Mann (born 20 May 1945) is a Sikh politician and a former police officer from Punjab.<ref>{{cite web|url=http://www.thaindian.com/newsportal/uncategorized/pro-khalistan-slogans-raised-at-golden-temple_10057391.html Archived 2009-08-27 at the Wayback Machine.
ਰਿਸ਼ਤਾ-ਨਾਤਾ ਪ੍ਰਬੰਧ ਸਮਾਜਿਕ ਰਿਸ਼ਤਿਆਂ ਦਾ ਇੱਕ ਜਾਲ ਹੈ ਜਿਸਦਾ ਹਿੱਸਾ ਲਗਭਗ ਸਾਰੇ ਸਭਿਆਚਾਰਾਂ ਦੇ ਲੋਕ ਹਨ। ਇਹ ਆਰੰਭ ਤੋਂ ਹੀ ਸਮਾਜ ਦਾ ਮਹੱਤਵਪੂਰਨ ਅੰਗ ਰਿਹਾ ਹੈ। ਲਹੂ ਦੇ ਰਿਸ਼ਤੇ ਜੀਵਨ ਨਾਲ ਨਹੁੰ ਮਾਸ ਵਾਲਾ ਸੰਬੰਧ ਰੱਖਦੇ ਹਨ। ਇਸ ਤੋਂ ਬਿਨ੍ਹਾਂ ਮਨੁੱਖ ਆਪ ਵੀ ਦੂਜੇ ਅਲਹੂ ਰਿਸ਼ਤਿਆਂ ਦੀ ਸਿਰਜਨਾ ਕਰਦਾ ਹੈ। ਉਪਰੋਕਤ ਰਿਸ਼ਤਿਆਂ ਦੀ ਰੂਪ ਬਣਤਰ ਦੇ ਹਿਸਾਬ ਨਾਲ ਪੰਜਾਬੀਆਂ ਦੇ ਅੰਗ ਸਾਕ ਜਨਮ ਤੇ ਮਨ ਸਦਕਾ ਹੋਂਦ ਵਿਚ ਆਉਂਦੇ ਹਨ। ਰਿਸ਼ਤਾ-ਨਾਤਾ ਪ੍ਰਣਾਲੀ ਦਾ ਮਹੱਤਵਪੂਰਨ ਪਹਿਲੂ ਇਹ ਹੈ ਕਿ ਇਹਨਾਂ ਵਿਚ ਹਰ ਸਕੇ ਸੰਬੰਧੀ ਦਾ ਨਵੇਕਲਾ ਦਰਜਾ ਪਿਆਰ ਸਤਿਕਾਰ ਵੱਖ-ਵੱਖ ਰਿਸ਼ਤੇ ਲਈ ਨਿਸ਼ਚਿਤ ਬੌਧਿਕ ਸ਼ਬਦਾਂ ਤੋਂ ਪ੍ਰਗਟ ਹੁੰਦਾ ਹੈ। ਚਾਚਾ, ਤਾਇਆ, ਮਾਸੜ, ਫੁੱਫੜ, ਨਾਨ, ਦਾਦਾ, ਆਦਿ ਤਾਂ ਉਸਦੇ ਇਸਤਰੀ ਲਿੰਗ ਰਿਸ਼ਤੇ ਵੱਖ-ਵੱਖ ਦਰਜੇ ਦੀ ਭਾਵੁਕ ਸਾਂਝ ਤੇ ਮਿਲਵਰਤਨ ਦਾ ਪ੍ਰਤੀਕ ਰਹੇ ਹਨ।1
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਸਰਹਿੰਦ ਦੀ ਲੜਾਈ:ਰਾਹੋਂ ਤੋਂ ਸਰਹਿੰਦ ਜਾ ਰਹੇ ਬਾਇਜ਼ੀਦ ਖ਼ਾਨ ਨੂੰ ਜਦ ਸਿਖਾਂ ਦੀ ਅਮੀਨਗੜ੍ਹ ਵਿੱਚ ਹਾਰ ਦੀ ਖ਼ਬਰ ਮਿਲੀ ਤਾਂ ਉਹ ਫ਼ੌਜ ਲੈ ਕੇ ਸਰਹਿੰਦ ਨੇੜੇ ਪੁੱਜ ਚੁੱਕਾ ਸੀ। ਉਸ ਨਾਲ ਉਸ ਦਾ ਭਤੀਜਾ ਸ਼ਮਸ ਖ਼ਾਨ ਵੀ ਸੀ। ਉਹ ਅਜੇ ਕੁੱਝ ਦਿਨ ਪਹਿਲਾਂ ਹੀ ਸਿੱਖਾਂ ਨੂੰ ਰਾਹੋਂ ਵਿੱਚ ਹਰਾ ਕੇ ਆਏ ਸਨ। ਇਸ ਕਰ ਕੇ ਉਹ ਤਕੜੇ ਹੌਸਲੇ ਅਤੇ ਉੱਚੀਆਂ ਹਵਾਵਾਂ ਵਿੱਚ ਸਨ। ਉਹ 12 ਅਕਤੂਬਰ, 1710 ਦੇ ਦਿਨ ਸਰਹਿੰਦ ਕੋਲ ਪੁੱਜ ਗਏ। ਇਸ ਵੇਲੇ ਸਰਹਿੰਦ ਵਿੱਚ ਬਹੁਤ ਥੋੜੀ ਜਹੀ ਹੀ ਸਿੱਖ ਫ਼ੌਜ ਸੀ। ਸੂਬੇਦਾਰ ਭਾਈ ਬਾਜ਼ ਸਿੰਘ ਵੀ ਇਸ ਵੇਲੇ ਸਰਹਿੰਦ ਵਿੱਚ ਨਹੀਂ ਸੀ। ਇਸ ਦੇ ਬਾਵਜੂਦ, ਅਗਲੇ ਦਿਨ, 13 ਅਕਤੂਬਰ ਨੂੰ, ਭਾਈ ਸੁੱਖਾ ਸਿੰਘ ਤੇ ਸ਼ਾਮ ਸਿੰਘ ਦੀ ਅਗਵਾਈ ਹੇਠ, ਸਿੱਖ ਫੌਜਾਂ ਨੇ, ਸ਼ਮਸ ਖ਼ਾਨ ਤੇ ਬਾਇਜ਼ੀਦ ਖ਼ਾਨ ਦੀ ਫ਼ੌਜ ਨਾਲ, ਯਾਕੂਬ ਖ਼ਾਨ ਦੇ ਬਾਗ਼ ਵਿੱਚ ਤੇ ਇਸ ਦੇ ਬਾਹਰ ਖ਼ੂਬ ਲੋਹਾ ਲਿਆ। ਪਰ ਥੋੜੀ ਗਿਣਤੀ ਅਤੇ ਬਹੁਤ ਘੱਟ ਅਸਲਾ ਹੋਣ ਕਾਰਨ ਸਿੱਖ ਬਹੁਤੀ ਦੇਰ ਨਾ ਟਿਕ ਸਕੇ। ਇਸ ਲੜਾਈ ਵਿੱਚ ਬਹੁਤ ਸਾਰੇ ਸਿੱਖ ਸ਼ਹੀਦ ਹੋ ਗਏ। ਸਿੱਖ ਆਪਣੇ ਜਰਨੈਲ ਭਾਈ ਸੁੱਖਾ ਸਿੰਘ ਦੀ ਸ਼ਹੀਦੀ ਮਗਰੋਂ ਪਿੱਛੇ ਹੱਟ ਕੇ ਸਰਹੰਦ ਦੇ ਕਿਲ੍ਹੇ ਵਿੱਚ ਜਾ ਵੜੇ ਪਰ ਸਿੱਖ ਬਹੁਤੀ ਦੇਰ ਕਿਲ੍ਹਾ ਵੀ ਕਾਬੂ ਵਿੱਚ ਨਾ ਰੱਖ ਸਕੇ ਅਤੇ ਦੋ ਦਿਨ ਦੀ ਲੜਾਈ ਮਗਰੋਂ ਹਨੇਰੇ ਵਿੱਚ ਘੇਰਾ ਤੋੜਦੇ ਹੋਏ ਖਰੜ ਵਲ ਭੱਜ ਗਏ।
ਬਿਰਤਾਂਤ-ਸ਼ਾਸਤਰ (ਅੰਗਰੇਜ਼ੀ: Narratology) ਬਿਰਤਾਂਤ ਅਤੇ ਬਿਰਤਾਂਤ-ਸੰਰਚਨਾ ਦੇ ਸਿਧਾਂਤ ਅਤੇ ਅਧਿਐਨ ਨਾਲ ਅਤੇ ਉਹਨਾਂ ਤਰੀਕਿਆਂ ਨਾਲ ਸੰਬੰਧਿਤ ਅਨੁਸ਼ਾਸਨ ਹੈ, ਜਿਹਨਾਂ ਰਾਹੀਂ ਇਹ ਦੋਵੇਂ ਸਾਡੇ ਪ੍ਰਤੱਖਣ ਤੇ ਪ੍ਰਭਾਵ ਪਾਉਂਦੇ ਹਨ। ਸ਼ੁਰੂ ਵਿੱਚ ਇਹ ਸੰਰਚਨਾਤਮਕ ਦ੍ਰਿਸ਼ਟੀਕੋਣ ਦੇ ਪ੍ਰਭੁਤਵ ਹੇਠ ਸੀ ਅਤੇ ਪਰ ਫਿਰ ਇਹ ਸਿੱਧਾਂਤਾਂ, ਸੰਕਲਪਾਂ, ਅਤੇ ਵਿਸ਼ਲੇਸ਼ਣਾਤਮਕ ਪ੍ਰਕਰਿਆਵਾਂ ਦੀਆਂ ਅਨੇਕ ਕਿਸਮਾਂ ਦੇ ਰੂਪ ਵਿੱਚ ਵਿਕਸਿਤ ਹੋ ਗਿਆ। ਇਸ ਦੇ ਸੰਕਲਪਾਂ ਅਤੇ ਮਾਡਲਾਂ ਦੀ ਅਨੁਮਾਨੀ ਸਮੱਗਰੀ ਦੇ ਰੂਪ ਵਿੱਚ ਵਿਆਪਕ ਤੌਰ 'ਤੇ ਵਰਤੋਂ ਕੀਤੀ ਜਾਂਦੀ ਹੈ, ਅਤੇ ਅਨੇਕ ਰੂਪਾਂ ਦੇ, ਮੀਡੀਆ, ਸੰਦਰਭਾਂ ਅਤੇ ਸੰਚਾਰ ਪਰਿਕਿਰਿਆ ਦੇ ਬਿਰਤਾਂਤਾਂ ਨੂੰ ਸਿਰਜਣ ਤੇ ਸੋਧਣ ਦੀ ਸਾਡੀ ਸਮਰਥਾ ਨੂੰ ਲਭਣ ਅਤੇ ਢਾਲਣ ਵਿੱਚ ਬਿਰਤਾਂਤ-ਸ਼ਾਸਤਰੀ ਪ੍ਰਮੇਯ ਕੇਂਦਰੀ ਭੂਮਿਕਾ ਨਿਭਾਉਂਦੇ ਹਨ।
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਅਤਰ ਸਿੰਘ (1932-1994) ਦਾ ਨਾਂ, ਪੰਜਾਬੀ ਸਾਹਿਤ ਚਿੰਤਨ ਦੀ ਇਤਿਹਾਸ ਰੇਖਾ ਵਿੱਚ ਇਤਿਹਾਸਿਕ ਮਹੱਤਵ ਦਾ ਧਾਰਨੀ ਹੈ। ਉਹ ਪੰਜਾਬੀ ਦੇ ਵਿਦਵਾਨ ਲੇਖਕ ਅਧਿਆਪਕ ਅਤੇ ਸਾਹਿਤ ਆਲੋਚਕ ਸਨ। ਭਾਰਤ ਸਰਕਾਰ ਨੇ ਉਨ੍ਹਾਂ ਨੂੰ ਪਦਮ ਸ਼੍ਰੀ ਦੀ ਉਪਾਧੀ ਨਾਲ ਨਿਵਾਜਿਆ ਸੀ। ਪੰਜਾਬੀ ਤੋਂ ਇਲਾਵਾਂ ਉਨ੍ਹਾਂ ਨੇ ਅੰਗਰੇਜੀ ਵਿੱਚ ਵੀ ਕਈ ਪੁਸਤਕਾਂ ਲਿਖਿਆਂ। ਉਨ੍ਹਾਂ ਦੇ ਵਿਸ਼ਿਆਂ ਦਾ ਖੇਤਰ ਬਹੁਤ ਵਿਸ਼ਾਲ ਸੀ। ਉਨ੍ਹਾਂ ਨੇ ਨਿਰੰਤਰ ਮਿਹਨਤ, ਲਗਨ ਅਤੇ ਕੰਮ ਸੱਭਿਆਚਾਰ ਪ੍ਰਤੀ ਪ੍ਰਤੀਬੱਧਤਾ ਨਾਲ ਬਤੌਰ ਚਿੰਤਕ, ਭਾਸ਼ਾ ਵਿਗਿਆਨੀ, ਕੋਸ਼ਕਾਰ, ਸਾਹਿਤ ਇਤਿਹਾਸਕਾਰ, ਸਾਹਿਤ ਸਮੀਖਿਅਕ ਅਤੇ ਖੋਜੀ ਵਜੋਂ ਆਪਣੀ ਨਿਵੇਕਲੀ ਪਛਾਣ ਸਥਾਪਤ ਕੀਤੀ। ਉਨ੍ਹਾਂ ਦੇ ਅਧਿਆਪਨ ਅਤੇ ਖੋਜ ਦਾ ਘੇਰਾ ਸਾਹਿਤ ਚਿੰਤਨ ਮੱਧਕਾਲੀਨ ਤੇ ਆਧੁਨਿਕ ਪੰਜਾਬੀ ਸਾਹਿਤ ਤੋਂ ਇਲਾਵਾ ਪਾਕਿਸਤਾਨੀ ਪੰਜਾਬੀ ਸਾਹਿਤ, ਪਰਵਾਸੀ ਪੰਜਾਬੀ ਸਾਹਿਤ, ਪੰਜਾਬੀ ਭਾਸ਼ਾ, ਸਿੱਖ ਧਰਮ ਤੇ ਦਰਸ਼ਨ, ਆਧੁਨਿਕ ਭਾਰਤੀ ਸਾਹਿਤ ਅਤੇ ਭਾਰਤ ਦੇ ਸੱਭਿਆਚਾਰਕ ਇਤਿਹਾਸ ਤਕ ਫੈਲਿਆ ਹੋਇਆ ਸੀ। ਡਾ.ਅਤਰ ਸਿੰਘ ਦਾ ਨਾਂ ਬੜੇ ਸਤਿਕਾਰ ਨਾਲ ਉਨ੍ਹਾਂ ਪੰਜਾਬੀ ਸਮੀਖਿਆਕਾਰਾਂ ਵਿੱਚ ਵੀ ਸ਼ਾਮਿਲ ਕੀਤਾ ਜਾਂਦਾ ਹੈ ਜਿਨ੍ਹਾਂ ਨੇ ਪੰਜਾਬੀ ਸਾਹਿਤ ਸਮੀਖਿਆ ਦੇ ਅੰਤਰਗਤ ਨਵੇਂ ਪ੍ਰਤੀਮਾਨ ਸਿਰਜੇ। ਉਨ੍ਹਾਂ ਨੇ ਆਪਣੀ ਪਹਿਲੀ ਪੁਸਤਕ ਕਾਵਿ ਅਧਿਐਨ (1959) ਤੋਂ ਲੈ ਕੇ ਆਖਰੀ ਪੁਸਤਕ ਸੈਕੁਲਰ ਆਈਜੇਸ਼ਨ ਆਫ਼ ਮਾਡਰਨ ਪੰਜਾਬੀ ਪੋਇਟਰੀ ਤਕ ਵਿਭਿੰਨ ਕਾਲਾਂ ਦੇ ਪੰਜਾਬੀ ਸਾਹਿਤ ਦੇ ਅਨੇਕਾਂ ਵਿਸ਼ਿਆਂ ਨੂੰ ਆਪਣੇ ਅਧਿਐਨ ਦਾ ਵਿਸ਼ਾ ਬਣਾਇਆ। ਸਾਹਿਤ-ਰੂਪਾਂ ਵਿਚੋਂ ਉਨ੍ਹਾਂ ਦੀ ਪ੍ਰਮੁੱਖ ਰੁਚੀ ਭਾਵੇਂ ਕਾਵਿ ਸਮੀਖਿਆ ਵਿੱਚ ਰਹੀ ਪਰ ਉਨ੍ਹਾਂ ਨੇ ਪੰਜਾਬੀ ਨਾਟਕ ਅਤੇ ਗਲਪ ਸੰਬੰਧੀ ਵੀ ਬੜੇ ਮੁਸਵਾਨ ਲੇਖ ਲਿਖੇ,ਜਿਨਾਂ ਤੋਂ ਪੰਜਾਬੀ ਨਾਟ-ਸਾਸ਼ਤਰ ਅਤੇ ਬਿਰਤਾਂਤ ਸ਼ਾਸਤਰ ਸੰਬੰਧੀ ਅੰਤਰ ਦ੍ਰਿਸ਼ਟੀ ਪ੍ਰਾਪਤ ਹੋ ਸਕਦੀ ਹੈ। 1982-85 ਦੌਰਾਨ ਡਾਕਟਰ.ਅਤਰ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੀ ਸਕੂਲ ਆਫ਼ ਪੰਜਾਬੀ ਸਟੱਡੀਜ਼ ਦੇ ਚੇਅਰਮੈਨ ਵਜੋਂ ਕਾਰਜ ਕਰਦੇ ਰਹੇ। 1992ਈ.
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਭਾਰਤੀ ਕਾਵਿ ਸ਼ਾਸਤਰ ਦੇ ਵਿਚਾਰਸ਼ੀਲ ਆਚਾਰੀਆਂ ਨੇ ਕਾਵਿ ਦੀ ਸਮੀਖਿਆ ਪੱਖੋਂ ਕਾਵਿ ਸ਼ਾਸਤਰ ਦੇ ਅੰਤਰਗਤ ਅਨੇਕ ਵਿਸ਼ਿਆਂ ਦਾ ਵਿਵੇਚਨ ਪ੍ਰਸਤੁਤ ਕੀਤਾ ਹੈ। ਦੇਖਣ ਵਿੱਚ ਆਉਂਦਾ ਹੈ ਕਿ ਆਚਾਰੀਆਂ ਨੇ ਆਪਣੇ ਗ੍ਰੰਥਾਂ `ਚ ਕਾਵਿ ਸ਼ਾਸਤਰ ਦੇ ਸਾਰਿਆਂ ਵਿਸ਼ਿਆਂ `ਤੇ ਕੁਝ ਸੁਤੰਤਰ ਅਤੇ ਅਸਾਧਰਨ ਵਿਸ਼ੇ ਵੀ ਚੁਣੇ ਹਨ। ਭਾਰਤੀ ਕਾਵਿ ਸ਼ਾਸਤਰ ਦੇ ਗ੍ਰੰਥਾਂ ਦੇ ਪਰਿਸ਼ੀਲਨ ਦੇ ਆਧਾਰ `ਤੇ ਕਾਵਿ ਸਮੀਖਿਆ ਨਾਲ ਸੰਬੰਧਿਤ ਹੇਠਲੇ ਪ੍ਰਮੁੱਖ ਵਿਸ਼ੇ ਹਨ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਮੈਕਸਮਿਲੀਅਨ ਕਾਰਲ ਐਮਿਲ ਮੈਕਸ ਵੈਬਰ (ਜਰਮਨ: [ˈmaks ˈveːbɐ]; 21 ਅਪਰੈਲ 1864 – 14 ਜੂਨ 1920) ਇੱਕ ਜਰਮਨ ਸਮਾਜਸਾਸ਼ਤਰੀ, ਦਾਰਸ਼ਨਿਕ, ਅਤੇ ਰਾਜਨੀਤਕ ਅਰਥਸਾਸ਼ਤਰੀ ਜਿਸਦੇ ਵਿਚਾਰਾਂ ਨੇ ਸਮਾਜਿਕ ਸਿਧਾਂਤ, ਸਮਾਜਿਕ ਖੋਜ, ਅਤੇ ਖੁਦ ਸਮਾਜਸਾਸ਼ਤਰ ਨੂੰ ਪ੍ਰਭਾਵਿਤ ਕੀਤਾ। ਵੈਬਰ ਦਾ ਨਾਮ ਹਮੇਸ਼ਾ ਏਮੀਲ ਦੁਰਖਿਮ ਅਤੇ ਕਾਰਲ ਮਾਰਕਸ,ਦੇ ਨਾਲ ਸਮਾਜਸਾਸ਼ਤਰ ਦੇ ਤਿੰਨ ਬਾਨੀ ਨਿਰਮਾਤਿਆਂ ਵਿੱਚੋਂ ਇੱਕ ਵਜੋਂ ਆਉਂਦਾ ਹੈ। ਵੇਬਰ ਫਸਟੌਲਿਜਿਕ ਐਂਟੀ-ਹੋਂਦਵਾਦੀ ਵਿਚਾਰਧਾਰਾ ਦਾ ਇੱਕ ਮੁੱਖ ਵਕੀਲ ਸੀ, ਜਿਸਦਾ ਅਧਿਐਨ ਕਰਨ ਲਈ ਬਹਿਸ ਕਰਦੇ ਹੋਏ ਸਮਾਜਕ ਕਾਰਜ ਦੁਆਰਾ ਵਿਆਖਿਆਤਮਕ (ਸਿਰਫ਼ ਸ਼ਾਤਵੀਂ ਸ਼ਬਦਾਵਲੀ ਦੀ ਬਜਾਏ) ਦਾ ਅਰਥ ਹੈ, ਮਕਸਦ ਅਤੇ ਅਰਥ ਨੂੰ ਸਮਝਣ ਦੇ ਅਧਾਰ ਤੇ, ਜੋ ਵਿਅਕਤੀ ਆਪਣੇ ਆਪ ਦੇ ਕੰਮਾਂ ਨਾਲ ਜੁੜੇ ਹੋਏ ਹਨ ਦੁਰਕਾਈਮ ਦੇ ਉਲਟ, ਉਹ ਮੋਨੋ-ਕਾਰਗੁਜਾਰੀ ਵਿੱਚ ਵਿਸ਼ਵਾਸ਼ ਨਹੀਂ ਰੱਖਦਾ ਸੀ ਅਤੇ ਪ੍ਰਸਤਾਵਿਤ ਸੀ ਕਿ ਕਿਸੇ ਵੀ ਨਤੀਜੇ ਲਈ ਬਹੁਤੇ ਕਾਰਨ ਹੋ ਸਕਦੇ ਹਨ. [12] ਮੁੱਖ ਬੌਧਿਕ ਚਿੰਤਾ ਤਰਕਸੰਗਤ, ਧਰਮ ਨਿਰਪੱਖਤਾ ਅਤੇ "ਬੇਵਕੂਫੀ" ਦੀ ਪ੍ਰਕਿਰਿਆ ਨੂੰ ਸਮਝ ਰਹੀ ਸੀ ਜੋ ਉਹ ਪੂੰਜੀਵਾਦ ਅਤੇ ਆਧੁਨਿਕਤਾ ਦੇ ਵਾਧੇ ਨਾਲ ਜੁੜੀ ਸੀ. [13] ਉਸਨੇ ਇਹਨਾਂ ਨੂੰ ਸੰਸਾਰ ਬਾਰੇ ਨਵੇਂ ਤਰੀਕੇ ਨਾਲ ਸੋਚਣ ਦੇ ਨਤੀਜੇ ਵਜੋਂ ਦੇਖਿਆ.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਸਭ ਤੋਂ ਪੁਰਾਣੇ
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪੂਰਨਮਾਸ਼ੀ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਕੰਵਲ ਦਾ ਇੱਕ ਸ਼ਾਹਕਾਰ ਨਾਵਲ ਹੈ। ਇਸ ਦਾ ਹਾਲੀਆ ਸੰਸਕਰਣ 2014 ਵਿੱਚ ਲੋਕਗੀਤ ਪ੍ਰਕਾਸ਼ਨ ਵਲੋਂ ਛਾਪਿਆ ਗਿਆ ਹੈ। ਇਹ ਨਾਵਲ ਰੁਮਾਂਸ ਪੇਸ਼ ਕਰਨ ਤੋਂ ਇਲਾਵਾ ਪੇਂਡੂ ਜੀਵਨ ਦਾ ਵੀ ਇੱਕ ਯਥਾਰਥ ਚਿੱਤਰ ਪੇਸ਼ ਕਰਦੀ ਹੈ। ਇਸ ਨਾਵਲ ਤੋਂ ਪ੍ਰਭਾਵਿਤ ਹੋ ਇੱਕ ਹਾਣੀ ਨਾਂ ਦੀ ਫਿਲਮ ਵੀ ਬਣੀ ਹੈ ਜੋ ਕਿ ਨਾਵਲ ਤੋਂ ਕਾਫੀ ਵੱਖਰੀ ਹੈ ਪਰ ਫੇਰ ਵੀ ਮੁੱਖ ਥੀਮ ਉਹੀ ਹੈ।
ਪ੍ਰਗਤੀਵਾਦੀ ਯਥਾਰਥਵਾਦੀ ਪੰਜਾਬੀ ਨਾਵਲ
ਪ੍ਰਗਤੀਵਾਦੀ ਯਥਾਰਥਵਾਦੀ ਪੰਜਾਬੀ ਨਾਵਲ ਪੰਜਾਬੀ ਨਾਵਲ ਦੇ ਤੀਜੇ ਦੌਰ ਨੂੰ ਕਿਹਾ ਜਾਂਦਾ ਹੈ।
ਸਰਬੱਤ ਖ਼ਾਲਸਾ ਦਾ ਭਾਵ ਹੈ ਸਾਰਾ ਜਾਂ ਸਭ, 18ਵੀਂ ਸਦੀ ਵਿੱਚ ਪੂਰੇ ਖ਼ਾਲਸਾ ਪੰਥ ਦੀ ਅੰਮ੍ਰਿਤਸਰ, ਪੰਜਾਬ ਵਿੱਚ ਕੀਤੀ ਜਾਂਦੀ ਮੀਟਿੰਗ ਨੂੰ ਕਿਹਾ ਜਾਂਦਾ ਸੀ। ਸਰਬੱਤ ਸ਼ਾਇਦ ਇੱਕ ਸੰਸਕ੍ਰਿਤ ਮੂਲ ਵਾਲਾ ਪੰਜਾਬੀ ਸ਼ਬਦ ਹੈ। ਇਸਦੇ ਸ਼ਾਬਦਿਕ ਅਰਥਾਂ ਵਿੱਚ ਇਸ ਤੋਂ ਭਾਵ ਪੂਰਾ ਖਾਲਸਾ ਪੰਥ ਸੀ, ਪਰ ਇੱਕ ਸਿਆਸੀ ਸੰਘ ਵੱਜੋਂ ਇਹ ਦਲ ਖ਼ਾਲਸਾ, ਸਿੱਖ ਮਿਸਲਾਂ ਅਤੇ ਸਿੱਖ ਸਲਤਨਤ ਦੀ ਆਪਸ ਵਿੱਚ ਮੀਟਿੰਗ ਹੁੰਦੀ ਸੀ। ਪਹਿਲੀ ਵਾਰ ਸਰਬੱਤ ਖ਼ਾਲਸਾ ਸ਼ਬਦ ਦੀ ਵਰਤੋਂ ਦਸਵੇਂ ਗੁਰੂ ਗੁਰੂ ਗੋਬਿੰਦ ਸਿੰਘ ਵੱਲੋਂ ਕੀਤੀ ਗਈ ਸੀ। ਉਹਨਾਂ ਤੋਂ ਬਾਅਦ ਇਹ ਸ਼ਬਦ ਲਗਾਤਾਰ ਵਰਤੋਂ ਵਿੱਚ ਆਉਂਦਾ ਰਿਹਾ। ਸਰਬੱਤ ਖ਼ਾਲਸਾ ਦੀ ਆਖ਼ਰੀ ਮੀਟਿੰਗ 1986 ਵਿੱਚ ਖ਼ਾਲਿਸਤਾਨ ਅੰਦੋਲਨ ਸਮੇਂ ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਦੇ ਬਾਹਰ ਕੀਤੀ ਗਈ ਸੀ। 27 ਅਕਤੂਬਰ, 1761 ਦੇ ਦਿਨ, ਸਰਬੱਤ ਖ਼ਾਲਸਾ ਦਾ ਇੱਕ ਇਕੱਠ ਅਕਾਲ ਤਖ਼ਤ ਸਾਹਿਬ 'ਤੇ ਹੋਇਆ। ਇਸ ਇਕੱਠ ਵਿੱਚ ਗੁਰਮਤਾ ਕੀਤਾ ਗਿਆ ਕਿ ਜੰਡਿਆਲੇ ਦੇ ਹੰਦਾਲੀਏ ਆਕਲ ਦਾਸ (ਹਰਭਗਤ) ਨਿਰੰਜਨੀਆ (ਜੋ ਮੁਗ਼ਲਾਂ ਅਤੇ ਅਫ਼ਗ਼ਾਨਾਂ ਦਾ ਸਭ ਤੋਂ ਵੱਡਾ ਏਜੰਟ ਸੀ), ਕਸੂਰ ਦੇ ਖੇਸ਼ਗੀ ਅਤੇ ਮਲੇਰਕੋਟਲੀਆਂ (ਦੋਵੇਂ ਸਿੱਖ ਦੁਸ਼ਮਣ ਪਠਾਣ ਰਿਆਸਤਾਂ), ਸਾਹਰਿੰਦ ਦੇ ਜੈਨ ਖ਼ਾਨ (ਅਹਿਮਦ ਸ਼ਾਹ ਦੇ ਸੂਬੇਦਾਰ) ਤੇ ਹੋਰ ਸਿੱਖ ਦੁਸ਼ਮਣਾਂ ਨੂੰ ਸੋਧਿਆ ਜਾਵੇ।
ਯਥਾਰਥਵਾਦ ਉਨੀਵੀਂ ਸਦੀ ਦੇ ਫਰਾਂਸ ਵਿੱਚ ਪਨਪੀ ਅਤੇ ਵੀਹਵੀਂ ਸਦੀ ਪਹਿਲੇ ਅਰਸੇ ਤੱਕ ਫੈਲੀ ਗਲਪ ਦੀ ਇੱਕ ਸੁਹਜਾਤਮਕ ਸੈਲੀ ਜਾਂ ਵਿਧਾ ਜਾਂ ਸਾਹਿਤਕ ਅੰਦੋਲਨ ਸੀ ਜੋ ਜਿੰਦਗੀ ਦੇ ਵਰਤਾਰਿਆਂ ਨੂੰ ਜਿਵੇਂ ਉਹ ਸੀ ਅਤੇ ਹਨ, ਉਵੇਂ ਉਨ੍ਹਾਂ ਦੀ ਜਟਿਲਤਾ ਸਮੇਤ ਪੇਸ਼ ਕਰਨ ਲਈ ਪ੍ਰਤਿਬੱਧ ਸੀ। ਇਸਨੇ ਰੋਮਾਂਸਵਾਦ ਦੇ ਨਾਇਕਵਾਦੀ ਵਿਸ਼ਿਆਂ ਦੇ ਉਲਟ ਆਮ ਜਨ-ਜੀਵਨ ਨੂੰ ਉਹਦੀ ਕੁੱਲ ਸਾਧਾਰਨਤਾ ਸਮੇਤ ਆਪਣਾ ਵਿਸ਼ਾ ਬਣਾਇਆ। ਯਥਾਰਥਵਾਦੀ ਲੇਖਣੀ "ਦੇ ਕਲਾਮਈ ਸਧਾਰਨੀਕਰਨ ਵੱਖ-ਵੱਖ ਯੁੱਗਾਂ ਦੇ ਲੋਕਾਂ ਨੂੰ ਆਪਣੇ ਆਪ ਨੂੰ ਅਤੇ ਗਤੀਸ਼ੀਲ ਜੀਵਨ ਨੂੰ ਸਮਝਣ ਵਿੱਚ ਸਹਾਇਤਾ ਕਰਦੇ ਹਨ। ਯਥਾਰਥ ਦੇ ਬਾਹਰੀ ਚਿੱਤਰਣ ਨਾਲ਼ ਅਤੇ ਨਕਲ ਨਾਲ਼ ਅਜਿਹੇ ਪਰਿਣਾਮ ਹਾਸਲ ਨਹੀਂ ਕੀਤੇ ਜਾ ਸਕਦੇ”।ਯਥਾਰਥ ਦਰਸ਼ਨ ਦਾ ਪ੍ਰਵਰਗ ਹੈ। ਦਰਸ਼ਨ ਅਨੁਸਾਰ ਯਥਾਰਥ ਉਹ ਹੈ ਜੋ ਕਿ ਅਨਾਦਿ ਅੰਤ ਹੋਵੇ ਅਤੇ ਜੋ ਹਰ ਹੋਂਦ ਦਾ ਆਦਿ ਵੀ ਹੋਵੇ ਤੇ ਅੰਤ ਵੀ। ਇਸ ਪ੍ਰਕਾਰ ਦਰਸ਼ਨ ਵਿੱਚ ਅਜਿਹੀ ਵਸਤੂ ਨੂੰ ਯਥਾਰਥ ਹੋਂਦ ਦੀ ਧਾਰਣੀ ਆਖਿਆ ਜਾਂਦਾ ਹੈ ਜਿਸ ਦਾ ਮੂਲ ਕੋਈ ਨਾ ਹੋਵੇ ਜੋ ਖੁਦ-ਮੁਖਤਿਆਰ ਹੋਂਦ ਰੱਖਦੀ ਹੋਵੇ ਅਤੇ ਜੋ ਬ੍ਰਹਿਮੰਡ ਦੇ ਅਨੇਕ ਰੂਪਾਂ ਦੀ ਜਨਮਦਾਤੀ ਹੋਣ ਦੇ ਨਾਲ ਨਾਲ ਉਹਨਾਂ ਦੀ ਸਰਵ-ਵਿਆਪੀ ਸਾਂਝੀ ਖਾਸੀਅਤ ਵੀ ਹੋਵੇ। ਦਰਸ਼ਨ ਵਿੱਚ ਯਥਾਰਥ ਦੀ ਇਹ ਪਰਿਭਾਸ਼ਾ ਪ੍ਰਵਾਨੀ ਗਈ ਹੈ ਪਰ ਇਸ ਦੇ ਸਰੂਪ ਬਾਰੇ ਚਿੰਤਕਾਂ ਵਿੱਚ ਉਦੋਂ ਤੋਂ ਹੀ ਮੱਤ ਭੇਦ ਤੁਰਿਆ ਆ ਰਿਹਾ ਹੈ ਜਦੋਂ ਤੋਂ ਚਿੰਤਨ ਦੀ ਪ੍ਰਕ੍ਰਿਆ ਦਾ ਆਰੰਭ ਹੋਇਆ ਹੈ।
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ।ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਛਤਰਪਤੀ ਸ਼ਿਵਾਜੀ ਭੌਸਲੇ (Marathi [ʃiʋaˑɟiˑ bʱoˑs(ə)leˑ]; ਅੰਦਾਜ਼ਨ 1627/1630 – 3 ਅਪਰੈਲ 1680) ਇੱਕ ਮਹਾਨ ਮਰਾਠਾ ਯੋਧੇ ਸਨ ਅਤੇ ਉਨ੍ਹਾਂ ਦੀ ਕਮਾਂਡ ਹੇਠ ਮੁਗਲਾਂ ਨੂੰ ਹਰਾ ਕੇ ਪੁਣੇ ਮਰਾਠਾ ਰਾਜ ਸਥਾਪਤ ਕੀਤਾ ਗਿਆ। ਇਸੇ ਲਈ ਸ਼ਿਵਾ ਜੀ ਨੂੰ ਮਰਾਠਾ ਰਾਜ ਦੇ ਬਾਨੀ ਵੀ ਕਿਹਾ ਜਾਂਦਾ ਹੈ। ਸੰਨ 1674 ਵਿੱਚ ਸ਼ਿਵਾ ਜੀ ਨੂੰ ਮਹਾਰਾਜ ਦਾ ਤਾਜ ਪਹਿਨਾ ਕੇ ਛੱਤਰਪਤੀ ਦਾ ਦਰਜਾ ਦਿੱਤਾ ਗਿਆ।
ਲੈਪਸ ਦੀ ਨੀਤੀ (ਅੰਗਰੇਜ਼ੀ: The Doctrine of Lapse, 1848 - 1856) ਭਾਰਤੀ ਇਤਿਹਾਸ ਵਿੱਚ ਹਿੰਦੂ ਭਾਰਤੀ ਰਾਜਿਆਂ ਦੇ ਉਤਰਾਧਿਕਾਰ ਸੰਬੰਧੀ ਪ੍ਰਸ਼ਨਾਂ ਵਲੋਂ ਨਿੱਬੜਨ ਲਈ ਬ੍ਰਿਟਿਸ਼ ਭਾਰਤ ਦੇ ਗਵਰਨਰ ਜਨਰਲ ਲਾਰਡ ਡਲਹੌਜੀ ਦੁਆਰਾ 1848 ਅਤੇ 1856 ਵਿੱਚ ਤਿਆਰ ਕੀਤਾ ਗਿਆ ਨੁਸਖਾ ਹੈ। ਇਹ ਪਰਮ ਸੱਤਾ ਦੇ ਸਿਧਾਂਤ ਦਾ ਉਪਸਿੱਧਾਂਤ ਸੀ, ਜਿਸਦੇ ਦੁਆਰਾ ਗਰੇਟ ਬਰੀਟੇਨ ਨੇ ਭਾਰਤੀ ਉਪਮਹਾਦਵੀਪ ਦੇ ਸ਼ਾਸਕ ਦੇ ਰੂਪ ਵਿੱਚ ਅਧੀਨਸਥ ਭਾਰਤੀ ਰਾਜਾਂ ਦੇ ਸੰਚਾਲਨ ਅਤੇ ਉਨ੍ਹਾਂ ਦੀ ਉਤਰਾਧਿਕਾਰ ਦੇ ਵਿਵਸਥਾਪਨ ਦਾ ਦਾਅਵਾ ਕੀਤਾ।
ਨਾਟ-ਸ਼ਾਸਤਰ (ਸੰਸਕ੍ਰਿਤ: नाट्य शास्त्र, ਨਾਟਿਆ ਸ਼ਾਸਤਰ) ਥੀਏਟਰ, ਨਾਚ ਅਤੇ ਸੰਗੀਤ ਨਾਲ ਸੰਬੰਧਿਤ ਨਾਟ-ਕਲਾਵਾਂ ਬਾਰੇ ਪ੍ਰਾਚੀਨ ਭਾਰਤੀ ਗ੍ਰੰਥ ਹੈ। ਇਹਦਾ ਖੇਤਰ ਬਹੁਤ ਵਿਸ਼ਾਲ ਹੈ ਅਤੇ ਨਾਟ-ਕਲਾ ਦੇ ਇਲਾਵਾ ਸਾਹਿਤ ਨੂੰ ਆਪਣੇ ਕਲਾਵੇ ਅੰਦਰ ਲੈਂਦਾ ਹੈ। ਇਸ ਦੇ ਕਈ ਅਧਿਆਇਆਂ ਵਿੱਚ ਨਾਚ, ਸੰਗੀਤ, ਕਵਿਤਾ ਅਤੇ ਆਮ ਸੁਹਜ-ਸ਼ਾਸਤਰ ਸਹਿਤ ਨਾਟਕ ਦੀਆਂ ਸਭਨਾਂ ਭਾਰਤੀ ਅਵਧਾਰਣਾਵਾਂ ਵਿੱਚ ਸਮਾਹਿਤ ਹਰ ਪ੍ਰਕਾਰ ਦੀ ਕਲਾ ਉੱਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਹੈ। ਇਸ ਦਾ ਬੁਨਿਆਦੀ ਮੰਤਵ ਜੀਵਨ ਦੇ ਚਾਰ ਲਕਸ਼ਾਂ - ਧਰਮ, ਅਰਥ, ਕਾਮ ਅਤੇ ਮੋਕਸ਼ - ਦੇ ਪ੍ਰਤੀ ਜਾਗਰੂਕ ਬਣਾਉਣ ਦੇ ਮਾਧਿਅਮ ਵਜੋਂ ਭਾਰਤੀ ਡਰਾਮੇ ਦੀ ਅਹਿਮੀਅਤ ਸਿੱਧ ਕਰਨਾ ਹੈ। ਇਹ ਸ਼ਿਲਪ ਦੇ ਨਿਯਮਾਂ ਅਤੇ ਜੁਗਤੀਆਂ ਦਾ ਕੋਸ਼ ਬਣ ਸਾਨੂੰ ਅਗਵਾਈ ਦਿੰਦਾ ਹੈ। ਇਹ 200 ਈਪੂ ਤੋਂ 200 ਦੇ ਵਿਚਕਾਰ ਚਾਰ ਸਦੀਆਂ ਦੌਰਾਨ ਲਿਖਿਆ ਗਿਆ ਸੀ ਅਤੇ ਇਹਦਾ ਨਾਂ ਭਰਤਮੁਨੀ ਨਾਲ ਜੁੜਿਆ ਹੈI
ਕਾਵਿ ਸ਼ਾਸਤਰ (Poetics) ਕਵਿਤਾ ਅਤੇ ਸਾਹਿਤ ਦਾ ਫਲਸਫਾ ਅਤੇ ਵਿਗਿਆਨ ਹੈ। ਇਹ ਕਾਵਿ ਕ੍ਰਿਤੀਆਂ ਅਤੇ ਪ੍ਰਵਚਨਾਂ ਦੇ ਵਿਸ਼ਲੇਸ਼ਣ ਦੇ ਆਧਾਰ ਉੱਤੇ ਸਮੇਂ-ਸਮੇਂ ਸਾਹਮਣੇ ਆਏ ਸਿਧਾਂਤਾਂ ਦਾ ਗਿਆਨ ਹੈ। ਪਰ ਕੁਝ ਵਿਦਵਾਨ ਇਸ ਦੀ ਵਰਤੋਂ ਏਨੇ ਵਿਆਪਕ ਅਧਾਰ ਤੇ ਕਰਦੇ ਹਨ ਕਿ ਖੁਦ ਸਿਧਾਂਤ ਵੀ ਇਸ ਦੇ ਕਲਾਵੇ ਵਿੱਚ ਆ ਜਾਂਦਾ ਹੈ।ਯੁੱਗ ਪ੍ਰਸਥਿਤੀਆਂ ਦੇ ਅਨੁਸਾਰ ਕਵਿਤਾ ਅਤੇ ਸਾਹਿਤ ਦਾ ਕੰਟੈਂਟ ਅਤੇ ਰੂਪ ਬਦਲਦਾ ਰਹਿੰਦਾ ਹੈ; ਨਤੀਜੇ ਵਜੋਂ ਕਾਵਿ-ਸ਼ਾਸਤਰੀ ਸਿਧਾਂਤਾਂ ਵਿੱਚ ਵੀ ਲਗਾਤਾਰ ਤਬਦੀਲੀ ਹੁੰਦੀ ਰਹੀ ਹੈ। ਭਾਰਤ ਵਿੱਚ ਭਰਤ ਦੇ ਸਿਧਾਂਤਾਂ ਤੋਂ ਲੈ ਕੇ ਅੱਜ ਤੱਕ ਅਤੇ ਪੱਛਮ ਵਿੱਚ ਸੁਕਰਾਤ ਅਤੇ ਉਸਦੇ ਚੇਲੇ ਅਫਲਾਤੂਨ ਤੋਂ ਲੈ ਕੇ ਨਵਆਲੋਚਨਾ ਤੱਕ ਦੇ ਸਿਧਾਂਤਾਂ ਦੇ ਇਤਿਹਾਸਿਕ ਸਰਵੇ ਤੋਂ ਇਹ ਗੱਲ ਸਾਫ਼ ਹੋ ਜਾਂਦੀ ਹੈ। ਭਾਰਤ ਵਿੱਚ ਕਵਿਤਾ ਨਾਟਕ ਆਦਿ ਕ੍ਰਿਤੀਆਂ ਨੂੰ ਲਕਸ਼ ਗਰੰਥ ਅਤੇ ਸਿਧਾਂਤਕ ਗ੍ਰੰਥਾਂ ਨੂੰ ਲੱਛਣ ਗਰੰਥ ਕਿਹਾ ਜਾਂਦਾ ਹੈ। ਇਹ ਲੱਛਣ ਗਰੰਥ ਹਮੇਸ਼ਾ ਲਕਸ਼ ਗਰੰਥਾਂ ਦੇ ਅਨੁਗਾਮੀ ਹੁੰਦੇ ਹਨ ਅਤੇ ਮਹਾਨ ਕਵੀ ਇਹਨਾਂ ਦੀਆਂ ਦਸੀਆਂ ਲੀਹਾਂ ਨੂੰ ਚੁਣੌਤੀ ਦਿੰਦੇ ਵੇਖੇ ਜਾਂਦੇ ਹਨ। ਕਾਵਿ ਸ਼ਾਸਤਰ ਲਈ ਪੁਰਾਣੇ ਨਾਮ ਸਾਹਿਤਸ਼ਾਸਤਰ ਅਤੇ ਅਲੰਕਾਰਸ਼ਾਸਤਰ ਹਨ ਅਤੇ ਸਾਹਿਤ ਦੇ ਵਿਆਪਕ ਰਚਨਾਤਮਕ ਖੇਤਰ ਨੂੰ ਅਪਣਾ ਲੈਣ ਉੱਤੇ ਇਸਨੂੰ ਸਮੀਖਿਆ ਸ਼ਾਸਤਰ ਵੀ ਕਿਹਾ ਜਾਣ ਲਗਾ। ਮੂਲ ਤੌਰ ਤੇ ਕਾਵਿ ਸ਼ਾਸਤਰੀ ਚਿੰਤਨ ਸ਼ਬਦ ਕਾਵਿ ਅਤੇ ਨਾਟਕ ਦੇ ਹੀ ਸੰਬੰਧ ਵਿੱਚ ਸਿਧਾਂਤ ਨਿਰਮਾਣ ਕਰਦਾ ਮਿਲਦਾ ਹੈ। ਅਰਸਤੂ ਦੀ ਰਚਨਾ ਪੋਇਟਿਕਸ ਵਿੱਚ ਕਾਮੇਡੀ, ਟਰੈਜੇਡੀ, ਅਤੇ ਐਪਿਕ ਦੀ ਸਮੀਖਿਆਤਮਕ ਕਸੌਟੀ ਦਾ ਆਕਲਨ ਹੈ ਅਤੇ ਭਰਤ ਦਾ ਨਾਟਸ਼ਾਸਤਰ ਕੇਵਲ ਰੂਪਕ ਜਾਂ ਨਾਟਕ ਦੇ ਹੀ ਸਮੀਖਿਆ ਸਿਧਾਂਤ ਪੇਸ਼ ਕਰਦਾ ਹੈ। ਭਾਰਤ ਅਤੇ ਪੱਛਮ ਵਿੱਚ ਇਹ ਚਿੰਤਨ ਈ. ਪੂ.
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 12 ਫਰਵਰੀ 1947 - 6 ਜੂਨ 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਮਧਕਾਲੀਨ ਪੰਜਾਬੀ ਕਥਾ ਰੂਪ ਤੇ ਪਰੰਪਰਾ
ਮਧਕਾਲੀਨ ਪੰਜਾਬੀ ਕਥਾ ਰੂਪ ਤੇ ਪੰਰਪਰਾ ਪੁਸਤਕ ਵਣਜਾਰਾ ਬੇਦੀ ਦੁਆਰਾ ਲਿਖੀ ਗਈ ਹੈ। ਇਹ ਪੁਸਤਕ ਤਿੰਨ ਹਿੱਸਿਆਂ ਵਿੱਚ ਵੰਡੀ ਨਜਰ ਆਉਂਦੀ ਹੈ। ਪਹਿਲੇ ਹਿੱਸੇ ਵਿੱਚ ਬੇਦੀ ਨੇ ਕ੍ਰਮਵਾਰ ਮੱਧਕਾਲਿਨ ਕਥਾ ਸਾਹਿਤ,ਮੱਧਕਾਲਿਨ ਕਥਾ ਸਾਹਿਤ ਦੀ ਸਿਰਜਨਾ,ਮੱਧਕਾਲਿਨ ਕਥਾ ਸਾਹਿਤ ਦੀਆਂ ਸਿਰਜਨ ਪਰਵਿਰਤੀਆਂ,ਕਥਾਨਿਕ ਰੂੜੀਆਂ ਤੇ ਰੂੜ ਕਥਾਵਾਂ,ਪੰਜਾਬੀ ਕਥਾ ਪਰੰਪਰਾ,ਮੱਧਕਾਲਿਨ ਕਥਾ ਸੰਸਾਰ ਆਦਿ ਬਾਰੇ ਚਰਚਾ ਕੀਤੀ ਗਈ ਹੈ। ਇਸ ਤੋਂ ਬਾਅਦ 26 ਦੇ ਲਗਭਗ ਕਥਾ ਰੂਪਾਂ ਦੀ ਵਿਸਤਾਰ ਪੂਰਵਕ ਵਿਆਖਿਆ ਕੀਤੀ ਹੈ। ਪੁਸਤਕ ਦੇ ਆਖਰੀ ਦੋ ਭਾਗ ਸਿਰਲੇਖ ਅੰਤਿਕਾ ਨੰਬਰ 1 ਅਤੇ ਅੰਤਿਕਾ ਨੰਬਰ 2 ਅਧੀਨ ਦਰਜ ਹਨ। ਜਿਸ ਵਿੱਚ ਪਹਿਲਾਂ ਚਰਚਾ ਕੀਤੇ ਜਾ ਚੁੱਕੇ ਕਥਾ ਰੂਪਾਂ ਦੀਆਂ ਉਧਾਰਨਾਂ ਵੱਜੋਂ ਕਥਾਵਾਂ ਦਰਜ ਹਨ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਮੁੱਢਲਾ ਪੰਜਾਬੀ ਨਾਵਲ ਪੰਜਾਬੀ ਨਾਵਲ ਦੇ ਪਹਿਲੇ ਦੌਰ ਨੂੰ ਕਿਹਾ ਜਾਂਦਾ ਹੈ। ਇਹ ਦੌਰ ਅਨੁਵਾਦ ਦੀ ਪ੍ਰਵਿਰਤੀ ਅਧੀਨ ਹੋਂਦ ਵਿੱਚ ਆਇਆ। ਪੰਜਾਬੀ ਵਿੱਚ ਛਪਿਆ ਪਹਿਲਾ ਨਾਵਲ ਮਸੀਹੀ ਮੁਸਾਫਿਰ ਦੀ ਯਾਤਰਾ ਹੈ ਜਿਹੜਾ ਜਾੱਨ ਬਨੀਅਨ ਦੇ ਪ੍ਰਸਿੱਧ ਨਾਵਲ “The Pilgrims Progress” ਦਾ ਪੰਜਾਬੀ ਅਨੁਵਾਦ ਹੈ, ਜੋ 1859 ਵਿੱਚ ਅਨੁਵਾਦਿਤ ਹੋਇਆ। ਇਹ ਨਾਵਲ ਇਸਾਈ ਧਰਮ ਨੂੰ ਸਲਾਹੁੰਦਿਆਂ, ਇਸਲਾਮ ਤੇ ਹਿੰਦੂ ਧਰਮ ਨੂੰ ਨਿੰਦਦਿਆਂ, ਗੁਰਬਾਣੀ ਦੇ ਮੁਹਾਵਰੇ ਰਾਹੀ, ਈਸਾਈਅਤ ਦਾ ਪ੍ਰਚਾਰ ਅਤੇ ਸਿੱਖਾਂ ਨਾਲ ਭਾਈਵਾਲੀ ਦਾ ਆਸ਼ਾ ਰੱਖਦਾ ਪ੍ਰਤੀਤ ਹੁੰਦਾ ਹੈ। 1882 ਈ: ਵਿੱਚ ਈਸਾਈ ਮਿਸ਼ਨਰੀਆਂ ਦੁਆਰਾ ਜਯੋਤਿਰੁਦਯ ਨਾਵਲ ਅਨੁਵਾਦਿਤ ਹੋਇਆ। ਇਨ੍ਹਾਂ ਨਾਵਲਾਂ ਤੋ ਪੰਜਾਬੀ ਨਾਵਲ ਦਾ ਮੁੱਢ ਬੱਝਾ। ਇਹ ਦੋਵੇਂ ਨਾਵਲ ਈਸਾਈ ਮਿਸ਼ਨਰੀਆਂ ਵਲੋਂ ਲੁਧਿਆਣਾ ਪ੍ਰੈਸ ਰਾਹੀਂ ਛਾਪੇ ਗਏ। ਦੂਜੇ ਪਾਸੇ ਭਾਈ ਵੀਰ ਸਿੰਘ, ਮੋਹਨ ਸਿੰਘ ਵੈਦ ਤੇ ਚਰਨ ਸਿੰਘ ਸਹੀਦ ਦੇ ਨਾਵਲਾਂ ਨੂੰ ਰੱਖਿਆ ਜਾਂਦਾ ਹੈ। ਪੰਜਾਬੀ ਦੇ ਮੌਲਿਕ ਨਾਵਲ ਦੇ ਮੁੱਢ ਅਤੇ ਵਿਕਾਸ ਪ੍ਰਕਿਰਿਆ ਨੂੰ ਇਸ ਤਰ੍ਹਾਂ ਪੇਸ਼ ਜਾ ਸਕਦਾ ਹੈ।
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ।ਇਹ ਪੰਜਬੀ ਗਲਪ ਵਿੱਚ ਨਾਵਲ ਤੋਂ ਬਾਦ ਦੂਜੇ ਸਥਾਨ ਤੇ ਹੈ।ਆਧੁਨਿਕ ਕਹਾਣੀ ਵਿੱਚ ਆਮ ਮਨੁਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ।ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਭਾਰਤੀ ਕਾਵਿ ਸ਼ਾਸਤਰ ਵਿੱਚ ਚਾਹੇ ਆਚਾਰੀਆ ਵਾਮਨ ਤੋਂ ਪਹਿਲਾਂ ਰੀਤੀ ਤੱਤ ਦੀ ਖੋਜ਼ ਹੋ ਚੁੱਕੀ ਸੀ,ਫਿਰ ਵੀ ਵਾਮਨ ਨੇ ਸਭ ਤੋਂ ਪਹਿਲਾਂ ਰੀਤੀ ਦਾ ਸਪਸ਼ਟ ਵਿਵੇਚਨ ਕਰਦੇ ਹੋਏ -"ਰੀਤੀ ਹੀ ਕਾਵਿ ਦੀ ਆਤਮਾ ਕਿਹਾ ਹੈ"।ਆਨੰਦਵਰਧਨ ਦੇ ਗਰੰਥ 'ਧੁਨਿਆਲੋਕ' ਵਿੱਚ ਇਹ ਜ਼ਿਕਰ ਹੈ, "ਰੀਤੀ ਰੀਤੀਰਾਤਮਾ ਕਾਵਯਸਯ" ਰੀਤੀ ਦੀ ਲੱਛਣ ਵਿਸ਼ਿਸ਼ਟ ਪਦ ਰਚਨਾ ਕਿਹਾ ਹੈ।"ਵਿਸ਼ਸ਼ਟਾ ਪਦਰਚਨਾ ਰੀਤੀਵਿਸ਼ੇਸ਼ ਗੁਣਾਤਮਾ" ਪਦਾਂ ਵਿੱਚ ਵਿਸ਼ਿਸ਼ਟਤਾ ਗੁਣਾਂ ਦੇ ਹੀ ਕਾਰਨ ਆਉਂਦੀ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਮੁਗਲ ਸਲਤਨਤ (ਫਾਰਸੀ: امپراتوری مغولی هند ਇੰਪ੍ਰਾਤੋਰੀ ਮੁਗਲ-ਏ-ਹਿੰਦ; ਉਰਦੂ: مغلیہ سلطنت ਮੁਗਲ ਸਲਤਨਤ) ਭਾਰਤੀ ਉਪਮਹਾਂਦੀਪ ਵਿੱਚ 1526 ਤੋਂ ਲੈਕੇ 1757 ਤੱਕ ਇੱਕ ਰਾਜਸੀ ਤਾਕਤ ਸੀ। ਸਾਰੇ ਮੁਗਲ ਬਾਦਸ਼ਾਹ ਮੁਸਲਮਾਨ ਸੀ ਅਤੇ ਚੰਗੇਜ਼ ਖਾਨ ਦੇ ਪਰਿਵਾਰ ਵਿੱਚੋਂ ਸਨ। ਭਾਰਤ ਵਿੱਚ ਮੁਗਲ ਸਲਤਨਤ ਦੀ ਸਥਾਪਨਾ ਬਾਦਸ਼ਾਹ ਬਾਬਰ ਨੇ 1526 ਵਿੱਚ ਇਬਰਾਹਿਮ ਲੋਧੀ ਦੇ ਖਿਲਾਫ਼ ਪਾਣੀਪਤ ਦੀ ਪਹਿਲੀ ਲੜਾਈ (1526) ਜਿੱਤਣ ਤੋਂ ਬਾਅਦ ਰੱਖੀ। ਮੁਗਲ ਸਾਮਰਾਜ ਦੇ ਪਤਨ ਦੇ ਪ੍ਰਬੰਧਕੀ ਅਤੇ ਰਾਜਨੀਤਿਕ ਕਾਰਨ 1. ਉਤਰਾਧਿਤਾ ਬਾਰੇ ਯਕੀਨਨ ਨਿਯਮਾਂ ਦੀ ਘਾਟ- ਉਤਰਾਧਿਕਾਰ ਸੰਬੰਧੀ ਭਰੋਸੇਯੋਗ ਨਿਯਮਾਂ ਦੀ ਘਾਟ, ਉਤਰਾਧਿਕਾਰੀਆਂ ਨੇ ਬਾਦਸ਼ਾਹ ਦੀ ਮੌਤ ਤੋਂ ਬਾਅਦ ਗੱਦੀ ਲਈ ਲੜਨਾ ਸ਼ੁਰੂ ਕਰ ਦਿੱਤਾ. ਔਰੰਗਜ਼ੇਬ ਨੇ ਆਪਣੇ ਪਿਤਾ ਨੂੰ ਕੈਦ ਕਰਕੇ ਅਤੇ ਉਸਦੇ ਭਰਾਵਾਂ ਨੂੰ ਮਾਰ ਕੇ ਗੱਦੀ ਪ੍ਰਾਪਤ ਕੀਤੀ। ਇਹ ਪਰੰਪਰਾ ਹੋਰ ਵੀ ਜਾਰੀ ਰਹੀ, ਔਰੰਗਜ਼ੇਬ ਦੇ ਸਮੇਂ ਰਾਜਕੁਮਾਰ ਮੁਜ਼ਾਮ ਅਤੇ ਅਕਬਰ ਨਾ ਬਹਾਦੁਰ ਸ਼ਾਹ ਦੇ ਸ਼ਾਸਨ ਦੌਰਾਨ ਆਜ਼ਮ ਅਤੇ ਕੰਬਕਸ਼ਾ ਨੇ ਬਗਾਵਤ ਕੀਤੀ। ਇਸ ਕਿਸਮ ਦੇ ਉਤਰਾਧਿਕਾਰੀ ਲਈ ਸੰਘਰਸ਼ ਉਦੋਂ ਤਕ ਜਾਰੀ ਰਿਹਾ ਜਦੋਂ ਤਕ ਮੁਗਲ ਸਾਮਰਾਜ ਦੇ ਅਲੋਪ ਹੋ ਗਏ.
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਹਾਸ ਰਸ (ਸੰਸਕ੍ਰਿਤ: हास्य) 9 ਰਸਾਂ ਵਿੱਚੋਂ ਇੱਕ ਰਸ ਹੈ। ਸਿੰਗਾਰ ਰਸ ਤੋਂ ਇਸ ਰਸ ਦੀ ਉਤਪੱਤੀ ਮੰਨੀ ਜਾਂਦੀ ਹੈ। ਇਹ ਰਸ ਅਨੋਖੇ ਮਨੋਭਾਵ ਸਿਰਜਦਾ ਹੈ ਅਤੇ ਇੱਕ ਮਾਨਸਿਕ ਕਿਰਿਆ ਹੈ। ਇਹ ਰਸ ਹਾਸੇ ਨਾਲ ਸੰਬੰਧਿਤ ਹੈ। ਇਸ ਦਾ ਸਥਾਈ ਭਾਵ ਹਾਸਾ ਹੈ। ਆਮ ਹਾਸਾ ਮੋਟਾ-ਠੱਲਾ ਹੁੰਦਾ ਹੈ ਜਿਹੜਾ ਭੌੌਤਿਕ ਹਾਸਾ ਹੈ ਪਰ 'ਹਾਸਯ ਰਸ' ਦਾ ਹਾਸਾ ਮੰਜਿਆਂ- ਸੰਵਾਰਿਆ, ਸੁਹਿਰਦਤਾ ਵਾਲਾ ਹੁੁੰਦਾ ਹੈ।ਇਸ ਵਿੱਚ ਸਰੀਰਕ ਕਿਰਿਆ ਜ਼ਰੂਰੀ ਹੈ। ਆਮ ਹਾਸੇ ਤੋਂ ਸਾਹਿਤਿਕ ਹਾਸੇ ਦਾ ਬਹੁਤ ਮਹੱਤਵ ਹੈ।ਹਾਸ ਰਸ ਦੀ ਉਤਪੱਤੀ ਲਈ ਬੇਮੇਲ ਘਟਨਾਵਾਂ, ਬਿਗੜਿਆ ਮੂੰਹ, ਅਟਪਟਾ ਪਹਿਰਾਵਾ, ਮਖੌਲਬਾਜੀ ਆਦਿ ਹਾਸ ਰਸ ਦੇ ਆਲੰਬਨ ਵਿਭਾਵ; ਸ਼ਰੀਰ ਦੇ ਅੰਗਾਂ ਦੀਆਂ ਊਟ-ਪਟਾਂਗ ਅਤੇ ਅਨੋਖੀਆਂ ਚੇਸ਼ਟਾਵਾਂ ਉੱਦੀਪਨ ਵਿਭਾਵ; ਅੱਖਾਂ ਨੂੰ ਬੰਦ ਕਰਨਾ, ਮੁਸਕਰਾਹਟ ਆਦਿ ਅਨੁਭਾਵ ਅਤੇ ਨੀਂਦ ਦਾ ਆਉਣਾ, ਆਲਸੀ ਹੋਣਾ, ਪਖੰਡ ਕਰਨਾ ਆਦਿ ਵਿਅਭਿਚਾਰਿਭਾਵ ਹਨ। ਇਹ ਇੱਕ ਵਿਸ਼ੇਸ਼ ਮਾਨਸਿਕ ਕਿਰਿਆ ਅਤੇ ਅਨੌਖੇ ਮਨੋਭਾਵਾਂ ਦੀ ਸਿਰਜਣਾ ਨਾਲ ਜੁੜਿਆ ਹੋਣ ਕਰਕੇ ਲੌਕਿਕ ਹਾਸੇ ਤੋਂ ਬਿਲਕੁਲ ਵੱਖਰਾ ਹੈ ਜਿਹੜਾ ਕਿ ਆਪਣੇ ਸਜੇ-ਸੰਵਰੇ ਸਰੂਪ ਨਾਲ ਸਹ੍ਰਦਿਯਾਂ ਦੇ ਅੰਤਹਕਰਣ ਨੂੰ ਚਿਰ ਸਮੇਂ ਤੱਕ ਆਨੰਦਿਤ ਅਤੇ ਖੁਸ਼ ਕਰਨ ਦੀ ਸਮਰਥਾ ਰੱਖਦਾ ਹੈ।ਉਦਾਹਰਣ ਵੇਖੋ:- ਕਵਿਤਾ ਵਿੱਚ ਅੰਗਰੇਜ਼ੀਕਰਣ ਆਲੰੰਬਨ ਵਿਭਾਵ ਹੈ। ਵੀਹਵੀਂ ਸਦੀ ਦੇ ਅਰਧ-ਸਿੱਖਿਅਤ ਵਿਅਕਤੀ ਵਾਂਂਗੂੰ ਖਿਚੜੀ ਬੋਲੀ ਦੀ ਬੋਲਚਾਲ ਉੱਦੀਪਨ ਵਿਭਾਵ ਹਨ।ਉਤਸਕਤਾ, ਤਰਲੇ, ਰੋਸ ਆਦਿ ਸੰਚਾਰੀ ਭਾਵ ਹਨ। 'ਹਾਸ' ਸਥਾਈ ਭਾਵ ਹੈ।ਹਾਸਯ ਰਸ ਦੇ ਲੱਛਣ :- ਹੁਣ ਹਾਸਯ ਰਸ ਦੇ ਲੱਛਣ ਬਾਰੇ ਵਿਚਾਰ ਕਰਦੇ ਹਾਂ। ਜਿੱਥੇ ਅਣਮੇਲ-ਬੇਢੰਗੇ ਪਹਿਰਾਵੇ, ਰੂਪ, ਬੋਲ-ਬਚਨ ਆਦਿਕ ਦੇ ਵੇਖਣ-ਸੁਣਨ ਤੋਂ ਹਾਸ ਸਥਾਈ ਭਾਵ ਪੁਸ਼ਟ ਹੁੰਦਾ ਹੈ, ਓਥੇ ਹਾਸਯਰਸ ਹੁੰਦਾ ਹੈ। ਵਿਸ਼ਵਨਾਥ ਨੇ ਲਿਖਿਆ ਹੈ ਕਿ ਆਕਾਰ, ਬਚਨ, ਵੇਸ਼, ਚੇਸ਼ਟਾ ਆਦਿਕ ਦੇ ਬੇਢੰਗੇਪਣ ਤੋ 'ਹਾਸ' ਸਥਾਈ ਭਾਵ ਪੁਸ਼ਟ ਹੋ ਕੇ 'ਹਾਸਯ ਰਸ' ਵਿਚ ਪ੍ਰਗਟ ਹੁੰਦਾ ਹੈ। 'ਹਾਸ' ਨਾਮਕ ਸਥਾਈ ਭਾਵ ਬਾਰੇ ਲਿਖਿਆ ਹੈ '' ਵਚਨ ਆਦਿਕ ਵਿਕ੍ਰਿਤੀ ਤੋਂ ਚਿੱਤ ਦਾ ਜਿਹੜਾ ਖੇੜਾ ਅਰਥਾਤ ਵਿਕਾਸ ਹੁੰਦਾ ਹੈ ਉਹ ਹਾਸ ਨਾਮਕ ਵਿਭਾਵ (ਚਿੱਤ ਵਿਰਤੀ) ਹੁੰਦਾ ਹੈ। ਰਸ ਸਮੱਗਰੀ :- ਵਿਚਿਤ੍ਰ ਪਹਿਰਾਵਾ, ਵਿਅੰਗ ਵਾਲੀ ਵਾਰਤਾਲਾਪ, ਮੂਰਖਤਾ ਵਾਲੀਆਂ ਹਰਕਤਾਂ, ਉਲਟੀ ਨਕਲ, ਔਗੁਣਾ ਦੀ ਨਕਲ, ਨਿਰਲੱਜਤਾ, ਆਦਿਕ ਅਲੰਬਨ ਵਿਭਾਵ ਹਨ। ਹਾਸ ਨੂੰ ਉਪਜਾਉਣ ਵਾਲੀਆਂ ਚੇਸ਼ਟਾਵਾਂ ਉੱਦੀਪਨ ਹਨ। ਗੱਲ੍ਹਾਂ ਤੇ ਹੋਠਾਂ ਦਾ ਫੜਕਣਾ, ਅੱਖਾਂ ਦਾ ਮੀਚਣਾ, ਮੁਖ ਦਾ ਖਿੜਨਾ, ਪੇਟ ਦਾ ਹਿਲਣਾ, ਦੰਦ ਕੱਢਣੇ ਆਦਿਕ 'ਅਨੁਭਵ' ਹਨ। ਹੰਝੂ, ਕਾਬਾ, ਖੁਸ਼ੀ, ਚੰਚਲਤਾ, ਰੋਮਾਂਚ, ਮੁੜਕਾ, ਨਿਰਲੱਜਤਾ ਆਦਿ 'ਸੰਚਾਰੀ ਭਾਵ' ਹਨ। 'ਹਾਸ' ਸਥਾਈ ਭਾਵ ਹੈ। ਉਦਾਹਰਣ ਵੇੇਖੋ:- ਸਾਡੇ ਨਾਲ ਟਰੇਜਡੀ ਜੋ ਹੋਈ ਬਾਰੇ ਉਸਦੇ ਆਖਾਂ ਤਾ ਕੀ ਆਖਾਂ? ਮੈਸਿਜ ਤਖਤ ਹਜ਼ਾਰੇ ਮੈਂ ਕੀ ਭੇਜਾਂ ਚੰਗੀ ਮਾਂ ਆਖਾਂ ਕਿ ਮੈ ਧੀ ਆਖਾਂ? ਕੈਦੋ ਟੀਜ ਕਰਦਾ ਨਾਲੇ ਆਖਦਾ ਹੈ ਹੀਰ 'ਹੀ' ਹੋਈ ਰਾਂਝਾ 'ਸ਼ੀ' ਆਖਾਂ?
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਭਾਰਤ ਦੇ ਚੋਣ ਕਮਿਸ਼ਨ ਸ਼੍ਰੋਮਣੀ ਅਕਾਲੀ ਦਲ (ਸਿਮਰਨਜੀਤ ਸਿੰਘ ਮਾਨ) ਵਜੋਂ ਰਜਿਸਟਰ ਸ਼੍ਰੋਮਣੀ ਅਕਾਲੀ ਦਲ ਦਾ ਸਿਮਰਨਜੀਤ ਸਿੰਘ ਮਾਨ, ਦੀ ਅਗਵਾਈ ਵਿੱਚ ਇੱਕ ਅੱਡ ਹੋਇਆ ਗਰੁੱਪ ਹੈ। ਅਕਾਲੀ ਦਲ ਅੰਮ੍ਰਿਤਸਰ ਦਾ ਸ਼੍ਰੀ ਅਕਾਲ ਤਖ਼ਤ (ਸਿੱਖੀ ਦੀ ਸਰਵਉੱਚ ਸੀਟ) ਤੇ, ਸਿਮਰਨਜੀਤ ਸਿੰਘ ਮਾਨ, ਕੈਪਟਨ ਅਮਰਿੰਦਰ ਸਿੰਘ, ਸੇਵਾਮੁਕਤ ਕਰਨਲ ਜਸਮੇਰ ਸਿੰਘ ਬਾਲਾ, ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਬਰਨਾਲਾ ਅਤੇ ਜਗਦੇਵ ਸਿੰਘ ਤਲਵੰਡੀ ਦੀ ਛੇ ਮੈਂਬਰੀ ਕਮੇਟੀ ਦੇ ਅਧਾਰ ਤੇ 1 ਮਈ ਨੂੰ 1994 ਨੂੰ ਗਠਨ ਕੀਤਾ ਗਿਆ ਸੀ। ਬਾਅਦ ਨੂੰ ਸਿਮਰਨਜੀਤ ਸਿੰਘ ਮਾਨ ਅਕਾਲੀ ਦਲ ਅੰਮ੍ਰਿਤਸਰ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਸੀ।ਇਸ ਪਾਰਟੀ ਦਾ ਮੁਖ ਮੁੱਦਾ, ਖਾਲਿਸਤਾਨ ਬਣਾਉਣਾ ਹੈ .
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਜੋੜਿਆ ਜਾ ਸਕਦਾ ਕਿਉਂਕਿ ਇਸ ਵਿਚਲੇ ਸ਼ਬਦ ਸਥਾਨਕ ਸ਼ਬਦਾਵਲੀ ਨਾਲ ਸਬੰਧ ਰੱਖਦੇ ਹਨ।ਪੰਜਾਬੀ ਨਾਲ ਬਿਲਾਸਪੁਰੀ ਦੀ ਆਮ ਵਰਤੋਂ ਦੀ ਸ਼ਬਦਾਵਲੀ ਦੀ ਸਾਂਝ ਨੂੰ ਦੇਖੀਏ ਤਾਂ ਇਸ ਭਾਸ਼ਾ ਵਿੱਚ ਵਰਤੇ ਜਾਂਦੇ ਮਾਤਾ-ਪਿਤਾ, ਮਾਂ-ਬਾਪੂ, ਦਾਦੀ-ਦਾਦੀ, ਭੈਣ-ਭਰਾ, ਚਾਚਾ-ਚਾਚੀ, ਤਾਇਆ-ਤਾਈ, ਜੇਠ-ਜੇਠਾਣੀ, ਦਿਉਰ-ਦਿਉਰਾਣੀ, ਮਾਮਾ-ਮਾਮੀ, ਮਾਸੜ-ਮਾਸੀ, ਨਾਨਾ (ਨਾਨੂ)-ਨਾਨੀ, ਕੁੜਮ-ਕੁੜਮਣੀ, ਜੀਜਾ-ਸਾਲੀ, ਧੀ ਆਦਿ ਸ਼ਬਦ ਪੰਜਾਬੀ ਵਾਲੇ ਹੀ ਹਨ। ਇਨ੍ਹਾਂ ਤੋਂ ਇਲਾਵਾ ਮਾਨਵੀ ਰਿਸ਼ਤਿਆਂ ਦੀ ਤਰਜਮਾਨੀ ਕਰਦੇ ਕੁਝ ਹੋਰ ਸ਼ਬਦ ਵੀ ਥੋੜ੍ਹੇ-ਬਹੁਤੇ ਫ਼ਰਕ ਨੂੰ ਛੱਡ ਕੇ ਜ਼ਿਆਦਾਤਰ ਪੰਜਾਬੀ ਨਾਲ ਹੀ ਮੇਲ ਖਾਂਦੇ ਹਨ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਕਾਵਿ ਉਸ ਰਚਨਾ ਨੂੰ ਕਿਹਾ ਜਾਂਦਾ ਹੈ ਜਿਸਦੀ ਸਿਰਜਨਾ ਕਵੀ ਕਰਦਾ ਹੈ। ਮੇਦਨੀ ਕੋਸ਼ ਅਨੁਸਾਰ ਕਵੀ ਦੁਆਰਾ ਕੀਤਾ ਹੋਇਆ ਕਾਰਜ ਕਾਵਿ ਹੈ। ਆਚਾਰੀਆ ਮੰਮਟ ਨੇ ‘ਕਾਵਯ ਪ੍ਰਕਾਸ਼’ ਵਿੱਚ ਕਵੀ-ਕਰਮ ਨੂੰ ਕਾਵਿ ਕਿਹਾ ਹੈ। ਇਸ ਲਈ ਕਾਵਿ ਸ਼ਬਦ ਦੀ ਵਿਆਖਿਆ ‘ਕਵਿ’ ਦੇ ਸੰਦਰਭ ਵਿੱਚ ਹੀ ਉਚਿੱਤ ਢੰਗ ਨਾਲ ਹੋ ਸਕਦੀ ਹੈ। ਜੇ ‘ਕਵੀ’ ਸ਼ਬਦ ਦੀ ਵਿਉਤਪੱਤੀ ‘ਕਵ੍’ ਧਾਤੂ ਤੋ ਮੰਨੀ ਜਾਏ, ਜਿਸਦਾ ਅਰਥ ਹੈ ਵਰਣਨ ਕਰਨਾ, ਤਾਂ ‘ਕਵੀ’ ਤੋਂ ਭਾਵ ਹੈ ਵਰਣਨ ਕਲਾ ਵਿੱਚ ਨਿਪੁਣ ਜਾਂ ਸਭ ਕੁੱਝ ਜਾਨਣ ਵਾਲਾ ਵਿਅਕਤੀ। ਮੰਮਟ ਨੇ ਇਸ ਵਿਉਂਤਪਤੀ ਦੇ ਆਧਾਰ ਤੇ ‘ਅਲੌਕਿਕ’ ਵਰਣਨ ਵਿੱਚ ਨਿਪੁਣ ਕਵੀ ਕਰਮ ਨੂੰ ‘ਕਾਵਿ’ ਕਿਹਾ ਹੈ। ਇਸ ਤਰ੍ਹਾ ਸਭ ਕੁੱਝ ਜਾਨਣ ਵਾਲੇ, ਵਰਣਨ ਕਲਾ ਵਿੱਚ ਨਿਪੁਣ ਅਤੇ ਰਸ ਤੇ ਭਾਵ ਨੂੰ ਸ਼ਬਦਾਂ ਰਾਹੀਂ ਪ੍ਰਗਟਾਣ ਵਾਲੀ ਕਵੀ ਦੀ ਕ੍ਰਿਤੀ ਹੀ ‘ਕਾਵਿ’ ਹੈ।
ਭਾਰਤ ਛੱਡੋ ਅੰਦੋਲਨ ਭਾਰਤੀ ਆਜ਼ਾਦੀ ਦੀ ਲੜਾਈ ਦੇ ਦੌਰਾਨ 9 ਅਗਸਤ 1942 ਨੂੰ ਗਾਂਧੀ-ਜੀ ਦੇ ਸੱਦੇ ਤੇ ਸਮੁੱਚੇ ਦੇਸ਼ ਵਿੱਚ ਸ਼ੁਰੂ ਹੋਇਆ ਸੀ। ਇਹ ਭਾਰਤ ਨੂੰ ਤੁਰੰਤ ਆਜ਼ਾਦ ਕਰਾਉਣ ਲਈ ਅੰਗਰੇਜ਼ੀ ਹਕੂਮਤ ਦੇ ਵਿਰੁੱਧ ਇੱਕ ਸ਼ਾਂਤਮਈ ਅੰਦੋਲਨ ਸੀ।ਕਰਿਪਸ ਮਿਸ਼ਨ ਦੀ ਅਸਫਲਤਾ ਦੇ ਬਾਅਦ ਮਹਾਤਮਾ ਗਾਂਧੀ ਨੇ ਅੰਗਰੇਜ਼ੀ ਹਕੂਮਤ ਦੇ ਖਿਲਾਫ ਆਪਣਾ ਤੀਜਾ ਵੱਡਾ ਅੰਦੋਲਨ ਛੇੜਨ ਦਾ ਫੈਸਲਾ ਲਿਆ। ਅਗਸਤ 1942 ਵਿੱਚ ਸ਼ੁਰੂ ਹੋਏ ਇਸ ਅੰਦੋਲਨ ਨੂੰ ਅੰਗਰੇਜੋ ਭਾਰਤ ਛੱਡੋ ਦਾ ਨਾਮ ਦਿੱਤਾ ਗਿਆ ਸੀ। ਹਾਲਾਂਕਿ ਗਾਂਧੀ ਜੀ ਨੂੰ ਝੱਟਪੱਟ ਗਿਰਫਤਾਰ ਕਰ ਲਿਆ ਗਿਆ ਸੀ ਲੇਕਿਨ ਦੇਸ਼ ਭਰ ਦੇ ਨੌਜਵਾਨ ਕਾਰਕੁਨ ਹੜਤਾਲਾਂ ਅਤੇ ਹੋਰ ਅਨੇਕ ਤਰ੍ਹਾਂ ਦੀਆਂ ਕਾਰਵਾਈਆਂ ਦੇ ਜਰੀਏ ਅੰਦੋਲਨ ਚਲਾਂਦੇ ਰਹੇ। ਕਾਂਗਰਸ ਵਿੱਚ ਜੈਪ੍ਰਕਾਸ਼ ਨਰਾਇਣ ਵਰਗੇ ਸਮਾਜਵਾਦੀ ਮੈਂਬਰ ਭੂਮੀਗਤ ਪ੍ਰਤੀਰੋਧ ਗਤੀਵਿਧੀਆਂ ਵਿੱਚ ਸਭ ਤੋਂ ਜ਼ਿਆਦਾ ਸਰਗਰਮ ਸਨ। ਪੱਛਮ ਵਿੱਚ ਸਤਾਰਾ ਅਤੇ ਪੂਰਵ ਵਿੱਚ ਮੇਦਿਨੀਪੁਰ ਵਰਗੇ ਕਈ ਜ਼ਿਲ੍ਹਿਆਂ ਵਿੱਚ ਆਜਾਦ ਸਰਕਾਰ ਦੀ ਸਥਾਪਨਾ ਕਰ ਦਿੱਤੀ ਗਈ ਸੀ। ਅੰਗਰੇਜਾਂ ਨੇ ਅੰਦੋਲਨ ਦੇ ਪ੍ਰਤੀ ਕਾਫ਼ੀ ਸਖ਼ਤ ਰਵੱਈਆ ਅਪਣਾਇਆ ਫਿਰ ਵੀ ਇਸ ਬਗ਼ਾਵਤ ਨੂੰ ਦਬਾਣ ਵਿੱਚ ਸਰਕਾਰ ਨੂੰ ਸਾਲ ਭਰ ਤੋਂ ਜ਼ਿਆਦਾ ਸਮਾਂ ਲੱਗ ਗਿਆ।
ਜ਼ਕਰੀਆ ਖ਼ਾਨ, 18ਵੀਂ ਸਦੀ ਦੇ ਪਹਿਲੇ ਅੱਧ ਦੌਰਾਨ ਮੁਗ਼ਲ ਰਾਜਵੱਲੋਂ ਲਾਹੌਰ ਦਾ ਸੂਬੇਦਾਰ ਸੀ। ਇਸਨੂੰ ‘ ਖ਼ਾਨ ਬਹਾਦਰ ’ ਦਾ ਖ਼ਿਤਾਬ ਹਾਸਲ ਸੀ, ਪਰ ਸਿੱਖ ਸਮਾਜ ਵਿੱਚ ਉਸ ਨੂੰ ‘ ਖ਼ਾਨੂ ’ ਨਾਂ ਨਾਲ਼ ਯਾਦ ਕੀਤਾ ਜਾਂਦਾ ਸੀ। ਇਹ ਅਬਦੁਲ ਸਮਦ ਖ਼ਾਨ ਦਾ ਪੁੱਤਰ ਸੀ ਅਤੇ ਸ਼ਾਹ ਨਵਾਜ਼ ਖ਼ਾਨ ਦਾ ਪਿਉ ਸੀ। ਇਹ ਪਹਿਲਾ ਜੰਮੂ ਦਾ ਫ਼ੌੌੌੌਜਦਾਰ ਸੀ। ਸਨ 1726 ਈ ਵਿੱਚ ਇਸ ਦੇ ਬਾਪ ਅਬਦੁਲ ਸਮਦ ਖ਼ਾਨ ਨੂੰ ਲਾਹੌਰ ਤੋਂ ਹਟਾ ਕੇ ਮੁਲਤਾਨ ਦਾ ਸੂਬੇਦਾਰ ਬਣਾ ਦਿੱਤਾ ਗਿਆ ਅਤੇ ਉਸ ਦੀ ਥਾਂ ਉਸ ਨੂੰ ਲਾਹੌਰ ਦਾ ਸੂਬੇਦਾਰ ਤਾਇਨਾਤ ਕੀਤਾ ਗਿਆ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਆਂਧਰਾ ਪ੍ਰਦੇਸ਼ (ਤੇਲਗੁ: ఆంధ్ర ప్రదేశ్), ਭਾਰਤ ਦੇ ਦੱਖਣ-ਪੂਰਬੀ ਤਟ ਉੱਤੇ ਸਥਿਤ ਰਾਜ ਹੈ। ਖੇਤਰ ਦੇ ਅਨੁਸਾਰ ਭਾਰਤ ਦਾ ਇਹ ਚੌਥਾ ਸਭ ਤੋਂ ਵੱਡਾ ਅਤੇ ਅਬਾਦੀ ਪੱਖੋਂ ਪੰਜਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈਦਰਾਬਾਦ ਹੈ। ਭਾਰਤ ਦੇ ਸਾਰੇ ਰਾਜਾਂ ਵਿੱਚ ਸਭ ਤੋਂ ਲੰਮਾ ਸਮੁੰਦਰ ਤਟ ਗੁਜਰਾਤ ਵਿੱਚ (1600 ਕਿ.ਮੀ.) ਹੁੰਦੇ ਹੋਏ, ਦੂਜੇ ਸਥਾਨ ਉੱਤੇ ਇਸ ਰਾਜ ਦਾ ਸਮੁੰਦਰ ਤਟ (972 ਕਿ.ਮੀ.) ਹੈ।ਆਂਦਰਾ ਪ੍ਰਦੇਸ਼ 12°41 ਅਤੇ 22°ਉ . ਅਕਸ਼ਾਂਸ਼ ਅਤੇ 77° ਅਤੇ 84°40 ਪੂ.
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।