ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਜੋੜਿਆ ਜਾ ਸਕਦਾ ਕਿਉਂਕਿ ਇਸ ਵਿਚਲੇ ਸ਼ਬਦ ਸਥਾਨਕ ਸ਼ਬਦਾਵਲੀ ਨਾਲ ਸਬੰਧ ਰੱਖਦੇ ਹਨ।ਪੰਜਾਬੀ ਨਾਲ ਬਿਲਾਸਪੁਰੀ ਦੀ ਆਮ ਵਰਤੋਂ ਦੀ ਸ਼ਬਦਾਵਲੀ ਦੀ ਸਾਂਝ ਨੂੰ ਦੇਖੀਏ ਤਾਂ ਇਸ ਭਾਸ਼ਾ ਵਿੱਚ ਵਰਤੇ ਜਾਂਦੇ ਮਾਤਾ-ਪਿਤਾ, ਮਾਂ-ਬਾਪੂ, ਦਾਦੀ-ਦਾਦੀ, ਭੈਣ-ਭਰਾ, ਚਾਚਾ-ਚਾਚੀ, ਤਾਇਆ-ਤਾਈ, ਜੇਠ-ਜੇਠਾਣੀ, ਦਿਉਰ-ਦਿਉਰਾਣੀ, ਮਾਮਾ-ਮਾਮੀ, ਮਾਸੜ-ਮਾਸੀ, ਨਾਨਾ (ਨਾਨੂ)-ਨਾਨੀ, ਕੁੜਮ-ਕੁੜਮਣੀ, ਜੀਜਾ-ਸਾਲੀ, ਧੀ ਆਦਿ ਸ਼ਬਦ ਪੰਜਾਬੀ ਵਾਲੇ ਹੀ ਹਨ। ਇਨ੍ਹਾਂ ਤੋਂ ਇਲਾਵਾ ਮਾਨਵੀ ਰਿਸ਼ਤਿਆਂ ਦੀ ਤਰਜਮਾਨੀ ਕਰਦੇ ਕੁਝ ਹੋਰ ਸ਼ਬਦ ਵੀ ਥੋੜ੍ਹੇ-ਬਹੁਤੇ ਫ਼ਰਕ ਨੂੰ ਛੱਡ ਕੇ ਜ਼ਿਆਦਾਤਰ ਪੰਜਾਬੀ ਨਾਲ ਹੀ ਮੇਲ ਖਾਂਦੇ ਹਨ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਵਾਰ ਪੰਜਾਬੀ ਦਾ ਇੱਕ ਕਾਵਿ-ਰੂਪ ਹੈ। ਇਹ ਪਉੜੀ ਛੰਦ ਵਿੱਚ ਰਚੀ ਜਾਂਦੀ ਹੈ। ਇਹ ਕਾਵਿ ਰੂਪ ਸਿੱਖ-ਸਾਹਿਤ ਵਿੱਚ ਵਧੇਰੇ ਪ੍ਰਚਲਿਤ ਹੈ। ਗੁਰੂ ਗ੍ਰੰਥ ਸਾਹਿਬ ਵਿੱਚ 22 ਵਾਰਾਂ ਦਰਜ ਹੋਇਆ ਹਨ। ਇਹ ਲੋਕ ਪਰੰਪਰਾ ਉੱਤੇ ਆਧਾਰਿਤ ਪੰਜਾਬੀ ਭਾਸ਼ਾ ਦਾ ਇੱਕ ਕਾਵਿ ਰੂਪ ਹੈ। ਵਾਰ ਕਾਵਿਮਈ ਉਤਸਾਹ ਵਰਧਕ ਵਾਰਤਾ ਹੈ ਜਿਸ ਵਿੱਚ ਆਕ੍ਰਮਣ ਜਾਂ ਸੰਘਰਸ਼ ਦੇ ਪ੍ਰਸੰਗ ਵਿੱਚ ਨਾਇਕ ਦਾ ਯਸ਼ ਗਾਇਆ ਜਾਂਦਾ ਹੈ। ਵਾਰਾਂ ਪਉੜੀਆਂ ਵਿੱਚ ਲਿਖੀਆਂ ਜਾਂਦੀਆਂ ਸਨ।। ਇਸ ਵਿੱਚ ਆਮ ਤੌਰ ’ਤੇ ਵੀਰ ਰਸ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਇਸ ਨੂੰ ਗਾਉਣ ਵਾਲੇ ਅਤੇ ਕਿਸੇਹੱਦ ਤਕ ਰਚੈਤਾ ਵੀ ਭੱਟ ਜਾਂ ਢਾਡੀ ਹੁੰਦੇ ਹਨ। ਗੁਰੂ ਨਾਨਕ ਦੇਵ ਜੀ ਨੇ ਵਾਰ ਨੂੰ ਵੀਰ-ਰਸ ਦੇ ਖੇਤਰ ਵਿਚੋਂ ਕਢ ਕੇ ਅਧਿਆਤਮਿਕਤਾ ਦੀ ਸ਼ਾਂਤ ਭਾਵ-ਭੂਮੀ ਵੱਲ ਮੋੜੀਆਂ ਅਤੇ ਵਾਰ ਦੇ ਵਿਸ਼ੇ ਖੇਤਰ ਵਿੱਚ ਵਿਸਤਾਰ ਕੀਤਾ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਰੋਮਾਂਸਵਾਦ ਇੱਕ ਕਲਾਤਮਿਕ, ਸਾਹਿਤਕ ਅਤੇ ਬੌਧਿਕ ਅੰਦੋਲਨ ਹੈ ਜੋ 18ਵੀਂ ਸਦੀ ਦੇ ਪਿਛਲੇ ਅੱਧ ਵਿੱਚ ਯੂਰਪ ਵਿੱਚ ਸ਼ੁਰੂ ਹੋਇਆ ਅਤੇ ਅੰਸ਼ਕ ਤੌਰ ਤੇ ਉਦਯੋਗਕ ਕ੍ਰਾਂਤੀ ਦੀ ਪ੍ਰਤੀਕਿਰਿਆ ਦੇ ਰੂਪ ਵਿੱਚ ਇਹ ਕਿਤੇ ਵਧੇਰੇ ਤਾਕਤ ਫੜ ਗਿਆ ਅਤੇ 19ਵੀਂ ਸਦੀ ਦੇ ਪਹਿਲੇ ਅੱਧ (ਲਗਪਗ 1800 ਤੋਂ 1840) ਦੇ ਸਮੇਂ ਦੌਰਾਨ ਬਹੁਤੇ ਖੇਤਰਾਂ ਵਿੱਚ ਆਪਣੀ ਸਿਖਰ ਉੱਤੇ ਸੀ। ਕਲਾਸਕੀਵਾਦ ਅਤੇ ਨਵਕਲਾਸਕੀਵਾਦ ਦੇ ਕਰੜੇ ਅਨੁਸ਼ਾਸਨ ਤੋਂ ਵਿਦਰੋਹ ਦੇ ਨਾਲ ਨਾਲ ਇਹ ਕੁਝ ਹੱਦ ਤੱਕ ਵੀ ਪ੍ਰਬੁੱਧਤਾ ਦੇ ਅਤੇ 18ਵੀਂ ਸਦੀ ਦੇ ਬੁੱਧੀਵਾਦ ਦੇ ਖਿਲਾਫ ਇੱਕ ਪ੍ਰਤੀਕਰਮ ਵੀ ਸੀ।
ਭਾਸ਼ਾ ਵਿਗਿਆਨ ਮਨੁੱਖੀ ਭਾਸ਼ਾ ਦੇ ਵਿਗਿਆਨਿਕ ਅਧਿਐਨ ਨੂੰ ਕਿਹਾ ਜਾਂਦਾ ਹੈ। ਵਿਸ਼ਾ ਵੰਡ ਦੇ ਪੱਖੋਂ ਇਸਨੂੰ ਭਾਸ਼ਾ - ਸੰਰਚਨਾ (ਵਿਆਕਰਨ) ਅਤੇ ਅਰਥਾਂ ਦਾ ਅਧਿਐਨ (semantics) ਵਿੱਚ ਵੰਡਿਆ ਜਾਂਦਾ ਹੈ। ਭਾਸ਼ਾ ਵਿਗਿਆਨ ਦੇ ਅਧਿਏਤਾ ਭਾਸ਼ਾ ਵਿਗਿਆਨੀ ਕਹਾਂਦੇ ਹਨ। ਇਸ ਵਿੱਚ ਭਾਸ਼ਾ ਦਾ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਵਿਸ਼ਲੇਸ਼ਣ ਅਤੇ ਵਰਣਨ ਕਰਨ ਦੇ ਨਾਲ ਹੀ ਵੱਖ ਵੱਖ ਭਾਸ਼ਾਵਾਂ ਦਾ ਤੁਲਨਾਤਮਕ ਅਧਿਐਨ ਵੀ ਕੀਤਾ ਜਾਂਦਾ ਹੈ। ਪ੍ਰਾਚੀਨ ਕਾਲ ਵਿੱਚ ਭਾਸ਼ਾ ਵਿਗਿਆਨਿਕ ਅਧਿਐਨ ਮੂਲ ਤੌਰ 'ਤੇ ਭਾਸ਼ਾ ਦੀ ਸਹੀ ਵਿਆਖਿਆ ਕਰਨ ਦੀ ਕੋਸ਼ਿਸ਼ ਦੇ ਰੂਪ ਵਿੱਚ ਸੀ। ਸਭ ਤੋਂ ਪਹਿਲਾਂ ਚੌਥੀ ਸਦੀ ਈਸਾ ਪੂਰਵ ਵਿੱਚ ਪਾਣਿਨੀ ਨੇ ਸੰਸਕ੍ਰਿਤ ਦੀ ਵਿਆਕਰਨ ਲਿਖੀ ਜਿਸ ਦਾ ਨਾਮ ਅਸ਼ਟਅਧਿਆਈ (अष्टाध्यायी) ਹੈ।<ref>पाणिनि की अष्टाध्यायी</ਕਿਸੇ ਵੀ ਅਧਿਐਨ ਨੂੰ ਵਿਗਿਆਨਿਕ ਤਾਂ ਹੀ ਕਿਹਾ ਜਾ ਸਕਦਾ ਹੈ ਜੇਕਰ ਉਹ ਤੱਥਾਂ ਦੇ ਨਿਰੀਖਣ ਉੱਤੇ ਆਧਾਰਿਤ ਹੋਵੇ। ਭਾਸ਼ਾ-ਵਿਗਿਆਨੀ ਭਾਸ਼ਾਈ ਉਚਾਰਨ ਦਾ ਜਿਵੇਂ ਨਿਰੀਖਣ ਕਰਦਾ ਹੈ, ਉਸੇ ਤਰ੍ਹਾਂ ਉਸ ਨੂੰ ਬਿਆਨ ਕਰ ਦਿੰਦਾ ਹੈ। ਉਸ ਦਾ ਕੰਮ ਸਮਾਜ ਵਿੱਚ ਵਰਤੇ ਜਾਣ ਵਾਲੇ ਉਚਾਰਨ ਪਿੱਛੇ ਕਾਰਜਸ਼ੀਲ ਨਿਯਮ ਲੱਭਣਾ ਹੈ। ਮਿਸਾਲ ਵਜੋਂ, ਜੇ ਭਾਸ਼ਾ-ਵਿਗਿਆਨੀ ਕਿਸੇ ਭਾਸ਼ਾ ਦੀ ਧੁਨੀ ਵਿਉਂਤ ਦਾ ਅਧਿਐਨ ਕਰਨ ਲੱਗਦਾ ਹੈ, ਸਭ ਤੋਂ ਪਹਿਲਾਂ ਉਹ ਧੁਨੀਆਤਮਿਕ ਵਰਗੀਕਰਨ ਕਰਦਾ ਹੈ। ਜੇਕਰ ਉਹ ਇਹ ਕਹਿੰਦਾ ਹੈ ਕਿ ਪੰਜਾਬੀ ਵਿੱਚ ਨੀਵੀਂ ਸੁਰ ਮੌਜੂਦ ਹੈ ਤਾਂ ਉਹ ਘੱਟ ਅਤੇ ਕੱਟ ਦੋ ਸ਼ਬਦਾਂ ਨੂੰ ਵਿਰੋਧ ਵਿੱਚ ਰੱਖ ਕੇ ਦੋਹਾਂ ਦੇ ਫ਼ਰਕ ਨੂੰ ਸਥਾਪਿਤ ਕਰਦਾ ਹੈ। ਕੁਝ ਕੁ ਅੰਦਾਜ਼ੇ ਤਾਂ ਪਹਿਲਾਂ ਲਾਉਣੇ ਪੈਂਦੇ ਹਨ ਅਤੇ ਫੇਰ ਉਹਨਾਂ ਨੂੰ ਟੈਸਟ ਕੀਤਾ ਜਾਂਦਾ ਹੈ ਤਾਂ ਜੋ ਕਿਸੇ ਤੱਥ ਦੀ ਹੋਂਦ ਪ੍ਰਤੱਖ ਹੋ ਸਕੇ। ਜੇਕਰ ਇਹ ਅਨੁਮਾਨ ਲਾਇਆ ਜਾਵੇ ਕਿ ਲ ਅਤੇ ਲ਼ ਵਿੱਚ ਕੋਈ ਕਾਰਜੀ ਅੰਤਰ ਨਹੀਂ ਤਾਂ ਸਮਗਰੀ ਤੋਂ ਇਸ ਬਾਰੇ ਨਿਰੀਖਣ ਕੀਤਾ ਜਾਂਦਾ ਹੈ ਜੇਕਰ ਇਹ ਧੁਨੀਆਂ ਸਾਰਥਕ ਸਿੱਧ ਹੋ ਜਾਣ ਤਾਂ ਆਪਣੇ ਵਿਚਾਰ ਬਦਲਣੇ ਪੈਂਦੇ ਹਨ। ਇੱਕ ਭਾਸ਼ਾਈ ਸਿਧਾਂਤ ਨੂੰ ਸਥਾਪਿਤ ਕਰਨ ਲਈ ਕਈ ਮਿਸਾਲਾਂ ਨੂੰ ਪਰਖਣਾ ਭਾਸ਼ਾ ਦੇ ਅਧਿਐਨ ਲਈ ਲਾਜ਼ਮੀ ਹੋ ਜਾਂਦਾ ਹੈ। ਇਸ ਤਰ੍ਹਾਂ ਭਾਸ਼ਾ-ਵਿਗਿਆਨ ਭਾਸ਼ਾ ਦੇ ਵੱਖ-ਵੱਖ ਭਾਸ਼ਾਈ ਨਮੂਨਿਆਂ ਦੀ ਪਰਿਕਲਪਨਾ ਕਰਦੇ ਹੋਏ ਅਤੇ ਇਹਨਾਂ ਦੀ ਪੁਸ਼ਟੀ ਕਰਦੇ ਹੋਏ ਪਰਿਵਰਤਨ ਜਾਂ ਸਵੀਕ੍ਰਿਤੀ ਦੇ ਪੱਧਰ ਤੱਕ ਪਹੁੰਚਦਾ ਹੈ। ਜੇਕਰ ਭਾਸ਼ਾ-ਵਿਗਿਆਨ ਭਾਸ਼ਾ ਦਾ ਵਿਗਿਆਨ ਹੈ ਤਾਂ ਇਸ ਵਿੱਚ ਭਾਸ਼ਾ ਦਾ ਸਮੁੱਚਾ ਇਤਿਹਾਸ, ਉਸ ਦਾ ਹਰ ਰੂਪ ਭਾਸ਼ਾ-ਵਿਗਿਆਨ ਦੇ ਅਧਿਐਨ ਦਾ ਵਿਸ਼ਾ ਬਣ ਜਾਂਦਾ ਹੈ। ਭਾਸ਼ਾ-ਵਿਗਿਆਨ, ਭਾਸ਼ਾ ਦੀ ਅਜਿਹੀ ਤਸਵੀਰ ਦਰਸਾਉਂਦਾ ਹੈ ਜਿਸ ਵਿੱਚ ਭਾਸ਼ਾ ਦੇ ਭਿੰਨ ਭਿੰਨ ਅੰਗਾਂ ਅਤੇ ਸਰੂਪਾਂ ਦਾ ਵਿਵੇਚਨ ਕੀਤਾ ਜਾਂਦਾ ਹੈ, ਜਿਵੇਂ ਧੁਨੀ-ਵਿਗਿਆਨ ਵਿੱਚ ਧੁਨੀਆਂ ਦੇ ਉਚਾਰਨ ਉਹਨਾਂ ਦੀ ਪ੍ਰਕਿਰਤੀ ਬਾਰੇ ਪੂਰੀ ਜਾਣਕਾਰੀ ਮਿਲਦੀ ਹੈ। ਇਸੇ ਤਰ੍ਹਾਂ ਰੂਪ-ਵਿਗਿਆਨ (ਸ਼ਬਦ-ਵਿਗਿਆਨ) ਵਿੱਚ ਧੁਨੀ ਤੋਂ ਲੈ ਕੇ ਸ਼ਬਦਾਂ ਤਕ ਦਾ ਅਧਿਐਨ ਕੀਤਾ ਜਾਂਦਾ ਹੈ। ਭਾਸ਼ਾ-ਵਿਗਿਆਨੀ ਭਾਸ਼ਾ ਦਾ ਅਧਿਐਨ ਦੋ ਪਹਿਲੂਆਂ ਤੋਂ ਕਰਦਾ ਹੈ। ਇਤਿਹਾਸਿਕ ਅਧਿਐਨ ਅਤੇ ਸਮਕਾਲਿਕ ਅਧਿਐਨ। ਇਤਿਹਾਸਿਕ ਅਧਿਐਨ ਵਿੱਚ ਭਾਸ਼ਾ ਦੇ ਇਤਿਹਾਸਿਕ ਵਿਕਾਸ ਕ੍ਰਮ ਦੇ ਪੜਾਵਾਂ ਦਾ ਅਧਿਐਨ ਕੀਤਾ ਜਾਂਦਾ ਹੈ ਜਿਸ ਵਿੱਚ ਮੂਲਾਤਮਿਕ, ਰੂਪਾਤਮਿਕ, ਰਚਨਾਤਮਿਕ ਅਤੇ ਅਰਥਾਤਮਿਕ ਪੱਧਰਾਂ ਤੇ ਅਧਿਐਨ ਵਿੱਚ ਸਮਕਾਲੀਨ ਭਾਸ਼ਾਵਾਂ ਦੀ ਸੰਰਚਨਾ ਦਾ ਅਧਿਐਨ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਪੰਜਾਬੀ ਇੱਕ ਮਨੁੱਖੀ ਭਾਸ਼ਾ ਹੈ। ਪੰਜਾਬੀ ਨੂੰ ਮੁੱਖ ਮੰਨ ਕੇ ਉਸ ਦੀਆਂ ਕਈ ਬੋਲੀਆਂ ਮੰਨੀਆਂ ਜਾਂਦੀਆਂ ਹਨ, ਜਿਵੇਂ- ਮਾਝੀ, ਪੁਆਧੀ, ਦੁਆਬੀ, ਮਲਵਈ ਆਦਿ। ਇਹਨਾਂ ਬੋਲੀਆਂ ਨੂੰ ਪੰਜਾਬੀ ਭਾਸ਼ਾ ਦੀਆਂ ਬੋਲੀਆਂ ਮੰਨਣਾ ਇਤਿਹਾਸਿਕ ਦ੍ਰਿਸ਼ਟੀਕੋਣ ਹੈ ਜਦੋਂ ਕਿ ਹਰ ਇੱਕ ਬੋਲੀ ਨੂੰ ਵੱਖੋ-ਵੱਖਰਾ ਮੰਨ ਕੇ ਅਧਿਐਨ ਕਰਨਾ ਸਮਕਾਲਿਕ ਦ੍ਰਿਸ਼ਟੀਕੋਣ ਹੈ। ਸਮਕਾਲੀ ਦ੍ਰਿਸ਼ਟੀ ਦੇ ਅਧੀਨ ਵਰਤਮਾਨ ਵਿੱਚ ਭਿੰਨ-ਭਿੰਨ ਅਧਿਐਨ ਪੱਧਤੀਆਂ ਵਿਕਸਿਤ ਹੋਈਆਂ ਹਨ। ਵਰਣਨਾਤਮਿਕ ਸੰਰਚਨਾਤਮਿਕ, ਤੁਲਨਾਤਮਿਕ ਅਤੇ ਪ੍ਰਯੋਗਾਤਮਿਕ। ਭਾਸ਼ਾ ਦੇ ਆਂਤਰਿਕ ਢਾਂਚੇ ਦਾ ਵਿਸ਼ਲੇਸ਼ਣ ਕਰਨ ਦੇ ਉਦੇਸ਼ ਤੋਂ ਜਿਸ ਭਾਸ਼ਾ ਅਧਿਐਨ ਪੱਧਤੀ ਦਾ ਵਿਕਾਸ ਹੋਇਆ ਉਸ ਨੂੰ ਵਰਣਨਾਤਮਿਕ ਕਿਹਾ ਗਿਆ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਕਿਸੇ ਭਾਸ਼ਾ ਦੇ ਸੰਰਚਨਾ ਤੱਤਾਂ ਦੇ ਸੂਖ਼ਮ ਅਧਿਐਨ ਨੂੰ ਸੰਰਚਨਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਗਿਆ। ਜੇਕਰ ਦੋ ਜਾਂ ਵੱਖ ਭਾਸ਼ਾਵਾਂ ਦੀ ਬਣਤਰ ਦੀ ਆਪਸੀ ਤੁਲਨਾ ਕੀਤੀ ਜਾਵੇ ਤਾਂ ਉਹ ਅਧਿਐਨ ਤੁਲਨਾਤਮਿਕ ਅਧਿਐਨ ਅਖਵਾਉਂਦਾ ਹੈ। ਇਸੇ ਤਰ੍ਹਾਂ ਧੁਨੀਆਂ ਦੇ ਉਚਾਰਨ, ਸ਼੍ਰਵਣ ਅਤੇ ਗ੍ਰਹਿਣ ਦੀ ਸੂਖ਼ਮਤਾ ਨੂੰ ਜਾਣਨ ਲਈ ਭਿੰਨ-ਭਿੰਨ ਵਿਗਿਆਨਿਕ ਤਕਨੀਕੀ ਯੰਤਰਾਂ ਰਾਹੀਂ ਉਚਾਰਨੀ ਧੁਨੀਆਂ ਦਾ ਅਧਿਐਨ ਕੀਤਾ ਜਾਂਦਾ ਹੈ। ਇਸ ਨੂੰ ਪ੍ਰਯੋਗਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਜਾਂਦਾ ਹੈ। ਆਧੁਨਿਕ ਦ੍ਰਿਸ਼ਟੀ ਨੇ ਭਾਸ਼ਾ ਅਧਿਐਨ ਦੀਆਂ ਹੋਰਨਾਂ ਕਈ ਪੱਧਤੀਆਂ ਨੂੰ ਜਨਮ ਦਿੱਤਾ ਜਿਵੇਂ ਭਾਸ਼ਾ ਮਨੋ- ਵਿਗਿਆਨ, ਸਮਾਜ ਭਾਸ਼ਾ-ਵਿਗਿਆਨ, ਭਾਸ਼ਾ ਭੂਗੋਲ, ਭਾਸ਼ਾ ਅਧਿਆਪਨ ਆਦਿ। ਵੀਹਵੀਂ ਸਦੀ ਦੇ ਅਰੰਭ ਵਿੱਚ ਯੂਰਪ ਦੇ ਪ੍ਰਸਿੱਧ ਭਾਸ਼ਾ-ਵਿਗਿਆਨੀ ਸੋਸਿਊਰ ਨੇ ਆਧੁਨਿਕ ਭਾਸ਼ਾ-ਵਿਗਿਆਨ ਦੀ ਨੀਂਹ ਰੱਖੀ। ਸੋਸਿਊਰ ਮੁਤਾਬਕ 1. ਭਾਸ਼ਾ ਦਾ ਜੀਵਿਤ ਅਤੇ ਬੋਲ-ਚਾਲ ਦਾ ਰੂਪ ਅਧਿਐਨ ਲਈ ਮਹੱਤਵਪੂਰਨ ਹੈ। 2. ਭਾਸ਼ਾ ਵਿਗਿਆਨ ਸਮਕਾਲੀਨ ਅਤੇ ਇਤਿਹਾਸਿਕ ਦੋ ਤਰ੍ਹਾਂ ਦਾ ਹੁੰਦਾ ਹੈ ਪਰ ਇਸ ਵਿੱਚ ਸਮਕਾਲਿਕ ਵਧੇਰੇ ਮਹੱਤਵਪੂਰਨ ਹੈ 3.
'ਧੁਨੀ ਸੰਪਰਦਾਇ ਧੁਨੀ ਸਿਧਾਂਤ ਦੇ ਮੋਢੀ ਆਚਾਰੀਆ ਆਨੰਦ ਵਰਧਨ ਹਨ। ਉਹਨਾਂ ਦੁਆਰਾ ਲਿਖੇ ਗ੍ਰੰਥ ‘ਧਵਨਯਲੋਕ’ ਨਾਲ ਇਸ ਸੰਪਰਦਾਇ ਦੀ ਸਥਾਪਨਾ ਹੋਈ ਮੰਨੀ ਜਾਂਦੀ ਹੈ ਜੋ ਕਿ 9ਵੀਂ ਸਦੀ ਵਿੱਚ ਲਿਖਿਆ ਗਿਆ। ਇਸ ਸੰਪਰਦਾਇ ਬਾਰੇ ਸੰਖੇਪ ਵੇਰਵਾ ਹੇਠ ਲਿਖੇ ਅਨੁਸਾਰ ਹੈ।ਭਾਰਤੀ ਸੀਮਿਖਿਆ ਵਿੱਚ ਛੇ ਕਾਵਿ ਸਿਧਾਂਤਾਂ ਦੀ ਸਥਾਪਨਾ ਕੀਤੀ ਗਈ ਹੈ। ਇਹਨਾਂ ਸਿਧਾਂਤਾਂ ਨੂੰ ਸ੍ਰੰਪਰਦਾਇ, ਵਿਚਾਰਧਾਰਾ ਜਾਂ ਸਕੂਲ ਕਿਹਾ ਜਾਂਦਾ ਹੈ, ਕਿਉੰਕਿ ਇਹਨਾਂ ਵਿੱਚ ਇੱਕ ਤੋਂ ਵੱਧ ਸਮੀਖਿਆਕਾਰ ਇਹਨਾਂ ਸਿਧਾਂਤਾਂ ਦੇ ਸਮਰਥਕ ਹਨ। ਇਸ ਲਈ ਇਹਨਾਂ ਸਮੀਖਿਆਕਾਰਾਂ ਦੇ ਵਰਗ ਨੂੰ ਸ੍ਰੰਪਰਦਾਇ ਕਿਹਾ ਜਾਂਦਾ ਹੈ। ਇਹ ਛੇ ਸਿਧਾਂਤ ਹਨ:-
ਚਿਹਨ (ਅੰਗਰੇਜੀ: Sign) ਇੱਕ ਅਜਿਹੀ ਭਾਸ਼ਾਈ ਚੀਜ਼ ਜਾਂ ਘਟਨਾ ਹੈ ਜੋ ਕਿਸੇ ਵਸਤੂ ਜਾਂ ਵਰਤਾਰੇ ਦੀ ਤਰਫ ਸੰਕੇਤ ਕਰਦੀ ਹੈ ਅਰਥਾਤ ਚਿਹਨ ਖੁਦ ਆਪਣੇ ਅਤੇ ਵਸਤੂ ਦੇ ਵਿੱਚ ਸੰਬੰਧ ਹੁੰਦਾ ਹੈ। ਕਿਸੇ ਚਿਹਨ ਤੋਂ ਸਾਡੇ ਮਨ ਵਿੱਚ ਕੁੱਝ ਸੰਕਲਪ ਆਉਂਦੇ ਹਨ, ਜਿਹਨਾਂ ਨੂੰ ਪ੍ਰਤੀਕ ਕਿਹਾ ਜਾਂਦਾ ਹੈ। ਉਦਾਹਰਣ ਵਜੋਂ ਗਾਂ ਸ਼ਬਦ ਇੱਕ ਚਿਹਨ ਹੈ ਕਿਉਂਕਿ ਗਾਂ ਸ਼ਬਦ ਨੂੰ ਪੜ੍ਹਕੇ ਜਾਂ ਸੁਣਕੇ ਸਾਡੇ ਮਨ ਵਿੱਚ ਕੁੱਝ ਸੰਕਲਪ ਆਉਂਦੇ ਹਨ। ਯਾਨੀ ਇਹ ਕਿ ਇਹ ਇੱਕ ਜਾਨਵਰ ਹੈ ਜਿਸਦੇ ਚਾਰ ਪੈਰ, ਦੋ ਕੰਨ, ਦੋ ਅੱਖਾਂ ਅਤੇ ਇੱਕ ਪੂਛ ਹੁੰਦੇ ਹਨ, ਆਦਿ। ਰਵਾਇਤੀ ਚਿਹਨ ਇਕਰਾਰ ਤੇ ਟਿਕਿਆ ਹੁੰਦਾ ਹੈ, ਜਿਵੇਂ ਵਿਸਰਾਮ ਚਿੰਨ੍ਹ ਵਾਕ ਦੀ ਸਮਾਪਤੀ ਦਾ ਚਿਹਨ ਹੈ। (ਇਹਦੇ ਟਾਕਰੇ ਤੇ ਪ੍ਰਤੀਕ ਕਿਸੇ ਐਸੇ ਸੰਕਲਪ ਦਾ ਚਿਹਨ ਹੁੰਦਾ ਹੈ ਜੋ ਉਸ ਸੰਕਲਪ ਦੇ ਰਾਹੀਂ ਕਿਸੇ ਹੋਰ ਸੰਕਲਪ ਵੱਲ ਸੰਕੇਤ ਕਰਦਾ ਹੋਵੇ, ਜਿਵੇਂ ਝੰਡਾ ਕਿਸੇ ਰਾਸ਼ਟਰ ਦਾ ਪ੍ਰਤੀਕ ਹੋ ਸਕਦਾ ਹੈ)।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਸਭ ਤੋਂ ਪੁਰਾਣੇ
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ)ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ ‘ਗੁਰੂ ਦੇ ਬਚਨ` ਲਈ ਵੀ ਵਰਤਿਆ ਗਿਆ ਹੈ।ਪ੍ਰੋ.
ਪੰਜਾਬ ਵਿਧਾਨ ਸਭਾ ਚੋਣਾਂ 1997 ਜੋ 30 ਜਨਵਰੀ, 1997 ਵਿੱਚ ਹੋਈਆ ਅਤੇ ਇਸ ਦਾ ਨਤੀਜਾ ਫਰਵਰੀ 1997 ਘੋਸ਼ਿਤ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਨੇ ਰਾਜਿੰਦਰ ਕੌਰ ਭੱਠਲ ਦੀ ਅਗਵਾਹੀ ਵਿੱਚ ਇਹ ਚੋਣਾਂ ਦਾ ਮੁਕਾਬਲਾ ਹੋਇਆ। ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ 14 ਸੀਟਾਂ ’ਤੇ ਜਿੱਤ ਹਾਸਲ ਕੀਤੀ ਜਦੋਂ ਕਿ ਅਕਾਲੀ ਦਲ ਨੂੰ 76 ਸੀਟਾਂ ਮਿਲੀਆਂ। ਭਾਜਪਾ ਨੂੰ 17 ਤੇ ਹੋਰਾਂ ਨੇ 10 ਸੀਟਾਂ ’ਤੇ ਜਿੱਤ ਹਾਸਲ ਕੀਤੀ। 12 ਫਰਵਰੀ 1997 ਤੋਂ ਇੱਕ 24 ਫਰਵਰੀ 2007 ਤਕ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ’ਤੇ ਰਹੇ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਨਾਰੀਵਾਦ (ਅੰਗਰੇਜ਼ੀ:feminism,ਫੈਮੀਨਿਜਮ), ਅੰਦੋਲਨਾਂ ਅਤੇ ਵਿਚਾਰਧਾਰਾਵਾਂ ਦਾ ਇੱਕ ਸੰਗ੍ਰਹਿ ਹੈ, ਜਿਨ੍ਹਾਂ ਦਾ ਉਦੇਸ਼ ਔਰਤਾਂ ਲਈ ਸਮਾਨ ਰਾਜਨੀਤਕ, ਆਰਥਿਕ ਅਤੇ ਸਾਮਾਜਕ ਅਧਿਕਾਰਾਂ ਨੂੰ ਪਰਿਭਾਸ਼ਿਤ ਕਰਨਾ, ਉਨ੍ਹਾਂ ਦੀ ਸਥਾਪਨਾ, ਅਤੇ ਰੱਖਿਆ ਕਰਨਾ ਹੈ। ਇਸ ਵਿੱਚ ਸਿੱਖਿਆ ਅਤੇ ਰੋਜਗਾਰ ਦੇ ਖੇਤਰ ਵਿੱਚ ਔਰਤਾਂ ਲਈ ਸਮਾਨ ਮੌਕਿਆਂ ਦੀ ਸਥਾਪਨਾ ਕਰਨ ਦੀ ਮੰਗ ਸ਼ਾਮਿਲ ਹੈ। ਫਰਾਂਸੀਸੀ ਦਾਰਸ਼ਨਿਕ, ਚਾਰਲਜ਼ ਫੂਰੀਏ ਨੂੰ, 1837 ਵਿੱਚ ਫੈਮੀਨਿਜਮ (Feminism) ਸ਼ਬਦ ਦੀ ਘਾੜਤ ਦਾ ਸਿਹਰਾ ਦਿੱਤਾ ਜਾਂਦਾ ਹੈ। ਸ਼ਬਦ ਫੈਮੀਨਿਜਮ (ਨਾਰੀਵਾਦ) ਅਤੇ ਨਾਰੀਵਾਦੀ (ਫੈਮੀਨਿਸਟ) ਪਹਿਲੀ ਵਾਰ 1872 ਵਿੱਚ ਫ਼ਰਾਂਸ ਅਤੇ ਨੀਦਰਲੈਂਡ ਵਿੱਚ, 1890 ਵਿੱਚ ਗਰੇਟ ਬ੍ਰਿਟੇਨ ਅਤੇ 1910 ਵਿੱਚ ਸੰਯੁਕਤ ਰਾਜ ਅਮਰੀਕਾ ਵਿੱਚ ਸਾਹਮਣੇ ਆਏ, ਅਤੇ ਆਕਸਫੋਰਡ ਇੰਗਲਿਸ਼ ਡਿਕਸ਼ਨਰੀ ਅਨੁਸਾਰ ਫੈਮੀਨਿਸਟ 1894 ਵਿੱਚ ਅਤੇ ਫੈਮੀਨਿਜਮ 1895 ਵਿੱਚ ਪਹਿਲੀ ਵਾਰ ਵਰਤਿਆ ਗਿਆ।ਨਾਰੀ-ਵਾਦ ਸ਼ਬਦ ਦੇ ਵਿਭਿੰਨ ਸਮਾਨਾਰਥਕ ਸ਼ਬਦ ਔਰਤ, ਇਸਤਰੀ, ਮਾਦਾ ਆਦਿ ਹਨ। ‘ਨਾਰੀ’ ਨਾਲ ਜਦੋਂ ‘ਵਾਦ’ ਜੁੜ ਜਾਂਦਾ ਹੈ ਤਾਂ ਇਹ ਸ਼ਬਦ ਜਿਸ ਵਿਸ਼ੇ ਨਾਲ ਜੁੜਦਾ ਹੈ ਉਹ ਆਪਣੇ ਨਾਲ ਇੱਕ ਵਿਚਾਰ, ਚਿੰਤਨ, ਕ੍ਰਾਂਤੀ ਸੰਘਰਸ਼ ਅਤੇ ਅੰਦੋਲਨ ਦੇ ਬੀਜ ਲੈਕੇ ਚਲਦਾ ਹੈ। ਜਿਵੇਂ-ਜਿਵੇਂ ਇਹ ‘ਵਾਦ’ ਵਿਕਾਸ ਕਰਦਾ ਹੈ ਇਸ ਦੀਆਂ ਵਿਭੰਨ ਵਿਚਾਰਧਾਰਕ ਲੜੀਆਂ ਬਣਦੀਆਂ ਵਿਗਸਦੀਆਂ ਅਤੇ ਟੁੱਟਦੀਆਂ-ਭੱਜਦੀਆਂ ਹਨ। ਇਸੇ ਤੋੜ-ਜੋੜ ਵਿੱਚੋਂ ਵਿਕਾਸ ਦਾ ਰਸਤਾ ਨਿਕਲਦਾ ਹੈ। ਨਾਰੀਜਨ ‘ਵਾਦ’ ਨਾਲ ਜੁੜਿਆ ਇੱਕ ਵਿਸ਼ੇਸ਼ ਵਰਗ ਜਾਂ ਇਸ ਨਾਲ ਸੰਬੰਧਤ ਵਿਭਿੰਨ ਧਿਰਾਂ ਸਵੈ ਅਤੇ ਸਮਾਜ ਦੀ ਬਿਹਤਰੀ ਵੱਲ ਕਦਮ ਵਧਾਉਂਦੀਆਂ ਹਨ। ‘ਨਾਰੀਵਾਦ’ ਬਾਰ ਵੀ ਇਹ ਸੱਚ ਹੈ ਕਿ ਇਸ ਨੇ ਸਮਾਜ ਦੇੇ ਵਿਸ਼ੇਸ਼ ਵਰਗ ਭਾਵ ਔਰਤ ਜਾਤੀ ਦੇ ਹਿੱਤ ਵਿੱਚ ਅਵਾਜ ਬੁਲੰਦ ਕੀਤੀ। ਇਸ ਬਾਰੇ ਡਾ.
ਸੋਹਣੀ ਮਹੀਂਵਾਲ ਪੰਜਾਬ ਦੀਆਂ ਮੁੱਖ ਇਸ਼ਕ ਕਹਾਣੀਆਂ ਵਿਚੋਂ ਇੱਕ ਹੈ। ਦੂਜੀਆਂ ਕਹਾਣੀਆਂ ਵਿੱਚ ਹੀਰ ਰਾਂਝਾ, ਮਿਰਜ਼ਾ ਸਾਹਿਬਾਂ ਅਤੇ ਸੱਸੀ ਪੁੰਨੂੰ ਦੇ ਨਾਮ ਸ਼ਾਮਲ ਹਨ। ਸੋਹਣੀ ਮਹੀਂਵਾਲ ਦਾ ਜ਼ਿਕਰ ਸਭ ਤੋਂ ਪਹਿਲਾਂ 16ਵੀਂ ਸਦੀ ਵਿੱਚ ਭਾਈ ਗੁਰਦਾਸ ਦੀਆਂ ਵਾਰਾਂ ਵਿੱਚ ਮਿਲਦਾ ਹੈ। ਇਸ ਕਹਾਣੀ ਦੇ ਆਧਾਰ ਤੇ ਅਨੇਕ ਕਿੱਸਾਕਾਰਾਂ ਨੇ ਕਿੱਸੇ ਲਿਖੇ: ਹਾਸ਼ਮ, ਕਾਦਰਯਾਰ, ਫ਼ਜ਼ਲ ਸ਼ਾਹ ਦੇ ਕਿੱਸੇ ਵਧੇਰੇ ਮਸ਼ਹੂਰ ਰਹੇ।
ਸ਼ਾਹ ਮੁਹੰਮਦ (1784-1862) ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਪੰਜਾਬੀ ਦਾ ਸ਼ਾਇਰ ਸੀ। ਜੰਗਨਾਮਾ ਵਿੱਚ ਉਸਨੇ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪਹਿਲੀ ਅੰਗਰੇਜ਼-ਸਿੱਖ ਲੜਾਈ ਦੀ ਕਹਾਣੀ ਬਿਆਨ ਕੀਤੀ ਹੈ। ਸ਼ਾਹ ਮੁਹੰਮਦ ਦੂਰ-ਦ੍ਰਿਸ਼ਟੀ ਵਾਲਾ ਕਵੀ ਸੀ ਜੋ ਆਉਣ ਵਾਲੀਆਂ ਘਟਨਾਵਾਂ ਦੇ ਅਕਸ ਨੂੰ ਵੇਖ ਸਕਦਾ ਸੀ। ਉਸ ਦੇ ਅੰਦਾਜੇ ਤਜਰਬਿਆਂ ਅਤੇ ਤੱਥਾਂ ’ਤੇ ਆਧਾਰਤ ਸਨ।ਸ਼ਾਹ ਮੁਹੰਮਦ ਦਾ ਜਨਮ 1784 ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਪਿੰਡ ਵਡਾਲਾ ਵੀਰਮ ਵਿੱਚ ਹੋਇਆ। ਉਹ ਮਹਾਰਾਜਾ ਰਣਜੀਤ ਸਿੰਘ ਨੂੰ ਪਸੰਦ ਕਰਦਾ ਸੀ ਕਿਉਂ ਜੇ ਉਸਨੇ ਪੰਜਾਬ ਨੂੰ ਦੁੱਖਾਂ ਦੀ ਥਾਂ ਤੋਂ ਜੰਨਤ ਵਿੱਚ ਪਲਟ ਦਿੱਤਾ ਸੀ।
ਸੱਸੀ ਪੁੰਨੂੰ (ਸਿੰਧੀ:سَسُئيِ پُنهوُن, ਸੱਸੀ ਪੁਨ੍ਹੂੰ), ਸਿੰਧ, ਪਾਕਿਸਤਾਨ ਦੇ ਸ਼ਹਿਰ ਭੰਬੋਰ ਨਾਲ ਜੁੜੀ ਦੱਖਣੀ ਏਸ਼ੀਆ ਦੀ ਇੱਕ ਮਸ਼ਹੂਰ ਇਸ਼ਕ ਦੀ ਲੋਕ ਗਾਥਾ ਹੈ। ਇਹ ਵਫ਼ਾ ਦੀ ਸੁਦੈਣ ਅਜਿਹੀ ਪ੍ਰੇਮਿਕਾ ਦੀ ਕਹਾਣੀ ਹੈ ਜਿਹੜੀ ਦੋਖੀਆਂ ਵਲੋਂ ਜੁਦਾ ਕਰ ਦਿੱਤੇ ਗਏ ਆਪਣੇ ਪ੍ਰੇਮੀ ਨੂੰ ਮੁੜ ਪਾਉਣ ਲਈ ਕੋਈ ਵੀ ਮੁਸੀਬਤ ਭੁਗਤਣ ਲਈ ਤੱਤਪਰ ਹੈ। ਇਸ ਲੋਕ ਕਹਾਣੀ ਨੂੰ ਸਾਹਿਤ ਦੀ ਮਧਕਾਲੀ ਵਿਧਾ ਪੰਜਾਬੀ ਕਿੱਸੇ ਵਿੱਚ ਵੀ ਚਿਤਰਿਆ ਹੈ। ਹਾਸ਼ਮ ਦੀ ਸੱਸੀ ਸਬ ਤੋਂ ਵਧੇਰੇ ਪ੍ਰਸਿਧ ਹੈ। ਇਹ ਕਹਾਣੀ ਸ਼ਾਹ ਜੋ ਰਸਾਲੋ ਵਿੱਚ ਵੀ ਸ਼ਾਮਲ ਹੈ ਅਤੇ ਇਸ ਤੋਂ ਇਲਾਵਾ ਇਹ ਸਿੰਧ ਦੀਆਂ ਸੱਤ ਹਰਮਨ ਪਿਆਰੀਆਂ ਪ੍ਰੇਮ ਕਹਾਣੀਆਂ ਵਿੱਚੋਂ ਇੱਕ ਹੈ। "ਸੱਸੀ ਪੁੰਨੂ" ਤੋਂ ਬਿਨਾਂ ਉਮਰ ਮਾਰੁਈ, ਸੋਹਣੀ ਮੇਹਰ, ਲੀਲਾਂ ਚਾਨੇਸਰ, ਨੂਰੀ ਜਾਮ ਤਮਾਚੀ, ਸੋਰਥ ਰਾਏ ਤਮਾਚ ਅਤੇ ਮੂਮਲ ਰਾਣੋ ਛੇ ਹੋਰ ਪ੍ਰੇਮ ਕਹਾਣੀਆਂ ਪ੍ਰਚਲਿਤ ਹੈ। ਇਨ੍ਹਾਂ ਦਾ ਆਮ ਪ੍ਰਚਲਿਤ ਨਾਮ "ਸ਼ਾਹ ਅਬਦੁਲ ਲਤੀਫ਼ ਭਟਾਈ ਦੀਆਂ ਸੱਤ ਸੂਰਮੀਆਂ" (ਸਿੰਧੀ:ست سورميون ) ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਪੁਰਾਤਨ ਜਨਮਸਾਖੀ ਅਤੇ ਇਤਹਾਸ ਜਾਣ ਪਛਾਣ:- ਪੁਰਾਤਨ ਜਨਮਸਾਖੀ ਪੁਰਾਤਨ ਪੰਜਾਬੀ ਵਾਰਤਕ ਦੀ ਮਹੱਤਵਪੂਰਨ ਰਚਨਾ ਹੈ। ਪੁਰਾਤਨ ਜਨਮਸਾਖੀ ਦਾ ਵਿਸ਼ਾ ਗੁਰੂ ਨਾਨਕ ਦੇਵ ਜੀ ਦੀ ਅਦੁੱਤੀ ਸ਼ਖ਼ਸੀਅਤ ਨੂੰ ਪੇਸ਼ ਕਰਨ ਵਾਲਾ ਹੈ। ਇਸ ਸਾਖੀ ਦੀ ਦੱਸ ਸਭ ਤੋਂ ਪਹਿਲਾਂ ਇਕ ਜਰਮਨ ਈਸਾਈ ਮਿਸ਼ਨਰੀ ਅਰਨੈਸਟ ਟਰੰਪ ਨੇ ਪਾਈ।ਇਹ ਜਨਮ ਸਾਖੀ 1872 ਈਸਵੀ ਵਿਚ ਪ੍ਰਾਪਤ ਹੋਈ।ਜਿਸ ਨੂੰ "ਵਲਾਇਤ ਵਾਲੀ ਜਨਮ ਸਾਖੀ" ਵੀ ਕਿਹਾ ਜਾਂਦਾ ਹੈ। ਜਨਮ ਸਾਖੀਆਂ ਮੱਧਕਾਲੀਨ ਵਾਰਤਕ ਸਾਹਿਤ ਵਿਚੋਂ ਪ੍ਰਮੁੱਖ ਸਾਹਿਤ ਰੂਪ ਹਨ। ਚਾਹੇ ਇਸ ਕਾਲ ਵਿੱਚ ਗੋਸਟਾ, ਪਰਮਾਰਥ ,ਟੀਕੇ ,ਬਚਨ, ਰਹਿਤ ਨਾਮੇਂ ਹੁਕਮਨਾਮੇ ਅਤੇ ਪਰਚੀਆਂ ਆਦਿ ਵਾਰਤਕ ਰੂਪ ਵੀ ਮਿਲਦੇ ਹਨ ਪਰ ਇਨ੍ਹਾਂ ਸਾਰੀਆਂ ਵਿਚੋ ਜਨਮ ਸਾਖੀਆਂ ਮਹੱਤਵਪੂਰਨ ਹਨ।ਜਦੋਂ ਅਸੀਂ ਪੁਰਾਤਨ ਜਨਮਸਾਖੀ ਆ ਵੱਲ ਧਿਆਨ ਦਿੰਦੇ ਹਾਂ ਤਾਂ ਸਾਨੂੰ ਗਦ ਸਾਹਿਤ ਵਿਚ ਅਨੇਕਾਂ ਸਾਖੀਆਂ ਵੇਖਣ ਨੂੰ ਮਿਲਦੀਆਂ ਹਨ।ਪਰ ਇਨ੍ਹਾਂ ਵਿਚੋਂ ਪ੍ਰਮੁੱਖ ਜਨਮ ਸਾਖੀਆਂ ਹੇਠ ਲਿਖੀਆਂ ਹਨ:- ੧ ਪੁਰਾਤਨ ਜਨਮਸਾਖੀ ੨ ਸੋਢੀ ਮਿਹਰਬਾਨ ਵਾਲੀ ਜਨਮਸਾਖੀ ੩ ਭਾਈ ਬਾਲੇ ਵਾਲੀ ਜਨਮਸਾਖੀ ੪ ਭਾਈ ਮਨੀ ਸਿੰਘ ਵਾਲੀ ਜਨਮਸਾਖੀ ਇਹਨਾ ਸਾਰੀਆਂ ਜਨਮਸਾਖੀਆਂ ਵਿਚ ਸਾਂਝ ਇਹ ਹੈ ਕਿ ਇਹ ਸਾਖੀਆਂ ਅਧਿਆਤਮਕ ਹਨ,ਗੁਰੂ ਨਾਨਕ ਦੇਵ ਜੀ ਦੇ ਜੀਵਨ ਚਰਿੱਤਰ ਨਾਲ ਸਬੰਧਤ ਅਤੇ ਗੁਰਮੁਖੀ ਲਿਪੀ ਵਿੱਚ ਲਿਖੀਆ ਹੋਈ ਆ ਮਿਲਦੀਆਂ ਹਨ। ਇਤਿਹਾਸ:- ਪੁਰਾਤਨ ਜਨਮਸਾਖੀ ਨੂੰ ਪੁਰਾਤਨ" ਨਾਮ ਭਾਈ ਵੀਰ ਸਿੰਘ ਨੇ ਦਿਤਾ ।ਉਹਨਾਂ ਨੇ ਇਹ ਜਨਮਸਾਖੀ 1926 ਈਸਵੀ ਵਿਚ ਪ੍ਰਕਾਸ਼ਿਤ ਕੀਤੀ ਸੀ।ਜਿਸ ਦਾ ਅਧਾਰ ਦੋ ਪੋਥੀਆਂ "ਵਿਲਾਇਤ ਵਾਲੀ ਜਨਮਸਾਖੀ" ਅਤੇ "ਹਫਿਜਾਬਾਦ ਵਾਲੀ ਜਨਮਸਾਖੀ" ਹੈ।ਵਿਲਾਇਤ ਵਾਲੀ ਜਨਮਸਾਖੀ , ਐਚ ਟਿ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
'ਮੱਧਕਾਲੀ ਪੰਜਾਬੀ ਵਾਰਤਕ' ਦਾ ਪੰਜਾਬੀ ਸਾਹਿਤ ਦੇ ਇਤਿਹਾਸ 'ਚ ਬਹੁਤਮਹੱਤਵ ਹੈ। ਜੇ ਵਾਰਤਕ ਨੂੰ ਦੇਖਿਅਾ ਜਾਏ ਤਾਂ ਕਵਿਤਾ ਤੇ ਵਾਰਤਕ ਸਾਹਿਤ ਦੇ ਦੋ ਮੁੱਖ ਰੂਪ ਹਨ ਜਿੱਥੇ ਕਵਿਤਾ ਲਈ ਛੰਦ ਤੇ ਤੁਕਾਂਤ ਆਵੱਸ਼ਕ ਹਨ; ਉੱਥੇ ਵਾਰਤਕ ਲਈ ਲੈਅ, ਤਾਲ ਤੇ ਵਾਕ-ਰਚਨਾ ਜਰੂਰੀ ਅੰਸ਼ ਹਨ। ਜਦੋਂ ਸਾਹਿਤਕਾਰ ਆਪਣੇ ਵਿਚਾਰ ਭਰੇ ਅਨੁਭਵ ਨੂੰ ਕਲਾਤਮਕ ਰੂਪ ਦੇ ਕੇ ਇੱਕ ਐਸੀ ਸ਼ਾਬਦਿਕ ਰਚਨਾ ਸਿਰਜਦਾ ਹੈ ਜੋ ਵਾਕ ਬਣਤਰ ਵਿੱਚ ਨਿਤਾਪ੍ਰਤੀ ਦੀ ਬੋਲਚਾਲ ਵਰਗੀ ਪਰੰਤੂ ਭਾਸ਼ਾ ਦੇ ਪੱਖੋਂ ਵਧੇਰੇ ਨਿੱਖਰੀ, ਮੰਤਵੀ ਹੋਈ ਤੇ ਵਿਆਕਰਨ ਦੇ ਨਿਯਮਾਂ ਅਨੁਕੂਲ ਹੁੰਦੀ ਹੈ, ਉਹ ਵਾਰਤਕ ਦਾ ਰੂਪ ਧਾਰ ਲੈਂਦੀ ਹੈ। ਇਸ ਵਿੱਚ ਵਾਰਤਕ-ਕਾਰ ਕਿਸੇ ਸਿੱਧਾਂਤ ਜਾਂ ਵਿਸ਼ੇ ਨੂੰ ਸੋਚ-ਵਿਚਾਰ ਕੇ, ਬੁੱਧੀ ਦੀ ਕਸੌਟੀ ਤੇ ਪਰਖ ਕੇ, ਤਰਕ ਤੇ ਦਲੀਲ ਦੀ ਵਰਤੋਂ ਕਰ ਕੇ ਐਸਾ ਰੂਪ ਸਿਰਜਦਾ ਹੈ, ਜੋ ਵਾਕਾਂ ਤੇ ਪੈਰਿਆਂ ਵਿੱਚ ਵੰਡਿਆ ਹੁੰਦਾ ਹੈ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਪੰਜਾਬੀ ਬਾਤ-ਚੀਤ ਪੰਡਿਤ ਸ਼ਰਧਾ ਰਾਮ ਫਿਲੌਰੀ ਦੁਆਰਾ ਲਿਖੀ ਅਤੇ ਸੰਨ 1875 ਵਿੱਚ ਛਪੀ ਇੱਕ ਵਾਰਤਕ ਪੁਸਤਕ ਹੈ। ਇਸ ਪੁਸਤਕ ਤੋਂ ਆਧੁਨਿਕ ਪੰਜਾਬੀ ਵਾਰਤਕ ਦਾ ਆਰੰਭ ਮੰਨਿਆ ਜਾਂਦਾ ਹੈ। ਲੇਖਕ ਨੇ ਜਿੱਥੇ ਇਹ ਪੁਸਤਕ ਅੰਗਰੇਜ਼ਾਂ ਨੂੰ ਪੰਜਾਬੀ ਲੋਕਾਂ ਦੇ ਸੁਭਾਅ,ਸੱਭਿਆਚਾਰ,ਰਹਿਣ ਸਹਿਣ,ਖਾਣ ਪੀਣ,ਗਾਲੀ ਗਲੋਚ ਅਤੇ ਲੋਕਧਾਰਾ ਤੋਂ ਜਾਣੂ ਕਰਾਉਣ ਲਈ ਲਿਖੀ ਉੱਥੇ ਹੀ ਇਹ ਪੁਸਤਕ ਉਸ ਸਮੇਂ ਦੇ ਪੰਜਾਬ ਦੀ ਗਿਆਨ ਭਰਪੂਰ ਜਾਣਕਾਰੀ ਵੀ ਪ੍ਰਦਾਨ ਕਰਦੀ ਹੈ। ਪੰਜਾਬੀ ਬਾਤ ਚੀਤ ਪੁਸਤਕ ਵਿਚ ਦਰਜ ਭਾਸ਼ਾਵਾਂ 'ਪੰਜਾਬੀ ਬਾਤਚੀਤ' ਪੁਸਤਕ ਸ਼ਰਧਾ ਰਾਮ ਫਿਲੌਰੀ ਦੀ ਲਿਖੀ ਹੋਈ ਹੈ। ਪੰਜਾਬੀ ਬਾਤਚੀਤ ਪੁਸਤਕ ਦੀ ਬੋਲੀ ਕਈ ਉਪ- ਭਾਖਾਵਾਂ ਮਾਝੀ, ਦੁਆਬੀ, ਮਲਵਈ ਤੇ ਕਾਂਗੜੀ 'ਤੇ ਆਧਾਰਤ ਹੈ। ਇਸ ਵਿਉਤ ਨੂੰ ਸਿਰੇ ਚੜਾਉਣ ਲਈ ਲਿਖਾਰੀ ਨੇ ਪੁਸਤਕ ਦੇ ਤਿੰਨ ਭਾਗ ਕੀਤੇ। ਪਹਿਲੇ ਦਾ ਸੰਬੰਧ 'ਮਾਝੇ ਦੇ ਸ਼ਹਿਰੀ ਤੇ ਪੇਂਡੂ ਲੋਕਾਂ ਦੀ ਬੋਲੀ ਨਾਲ ਹੈ, ਦੂਜੇ ਦਾ 'ਦੁਆਬੇ ਦੇ ਸ਼ਹਿਰੀ ਤੇ ਪੇਂਡੂ ਲੋਕਾਂ ਦੀ ਬੋਲੀ' ਨਾਲ ਅਤੇ ਤੀਜੇ ਭਾਗ ਦਾ ਸੰਬੰਧ 'ਦੁਆਬੇ ਦੇ ਮੁਸਲਮਾਨਾਂ, ਕਾਂਗੜੇ ਦੇ ਪਹਾੜੀਆਂ ਅਤੇ ਮਾਲਵੇ ਦਿਆਂ ਜੱਟਾਂ ਦੀ ਬੋਲੀ ਹੈ। 'ਪੰਜਾਬੀ ਬਾਤਚੀਤ' ਪੁਸਤਕ ਦੀ ਵਾਰਤਕ ਵਿਚ ਸ਼ੈਲੀ ਵਿਚ ਹਾਸ - ਰਸ ਤੇ ਸਾਡੀਆਂ ਹਕੀਕਤਾਂ ਨੂੰ ਬਿਆਨ ਕਰਨ ਕੀਤਾ ਗਿਆ ਹੈ। ਇਸੇ ਤਰ੍ਹਾਂ ਦੀ ਪੇਸ਼ਕਾਰੀ ਲਿਖਾਰੀ ਨੇ ਆਪਣੀ ਵਾਰਤਕ ਵਿਚ ਕੀਤੀ ਹੈ ਜਦੋਂ ਉਹ ਲਿਖਦਾ ਹੈ : " ਇਕ ਮੁੰਡੇ ਪੁਛਿਆ ਬਾਪੂ ਸੱਚੀ ਤਾਰ ਵਿਚ ਜ਼ਰੂਰ ਖ਼ਬਰ ਆ ਜਾਂਦੀ ਏ? ਸਹੁੰ ਖਾਹ ਖਾਂ। " ਜਾਂ ਫੇਰ: " ਕੁੜੀ ਬੋਲੀ ਆਂ ਆਂ ਅਸੀਂ ਨਹੀਂ ਫੇਰ ਬਿਆਹ ਕਰਾਉਣਾ, ਜਾਹ ਤੂੰ ਹੀ ਬਿਆਹ ਬਿਊਹ ਕਰਾਉਂਦੀ ਫਿਰ। " ਅਖਾਣਾਂ ਆਦਿ ਦੀ ਵਰਤੋਂ ਦੀ ਕਲਾ ਵਿਚ ਜਿੱਥੇ ਇਹ ਮਹਿਸੂਸ ਹੁੰਦਾ ਹੈ ਕਿ ਲਿਖਾਰੀ ਨੇ ਪੰਜਾਬ ਦੇ ਇਸ ਵੱਡ- ਮੁੱਲੇ ਖਜ਼ਾਨੇ ਨੂੰ ਚੰਗੀ ਤਰ੍ਹਾਂ ਪੜਿਆ (ਜੀਵਨ ਚੋਂ) ਉੱਥੇ ਇਨ੍ਹਾਂ, ਦਾ ਪ੍ਯੋਗ ਵੀ ਹਾਸ - ਰਸ ਨੂੰ ਪੈਦਾ ਕਰਦਾ ਹੈ। ਜਿਵੇਂ ਲਿਖਾਰੀ ਲਿਖਦਾ ਹੈ: 'ਚੋਰ ਉਚੱਕਾ ਚੌਧਰੀ ਗੁੰਡੀ ਰਨ ਪਰਧਾਨ' ਤੇ 'ਜੱਟੀ ਖਸਮ ਕਰਨਾ ਸਚੁ ਅਰ ਖੂਹਾ ਲੁਆਉਣਾ ਝੂਠ'। ਅਜਿਹੇ ਅਖਾਣ ਦਾ ਪ੍ਯੋਗ ਲਿਖਾਰੀ ਦੀ ਸ਼ੈਲੀ ਦੀ ਅਜਿਹੀ ਵਿਸ਼ੇਸ਼ਤਾਈ ਹੈ ਜਿਸ ਦੀ ਕਲਾ ਤੀਕ ਅਜੇ ਕੋਈ ਵਾਰਤਕਕਾਰ ਨਹੀਂ ਅਪੜ ਸਕਿਆ। ਵੱਖ - ਵੱਖ ਇਲਾਕਿਆਂ ਦੀ ਉਪ - ਭਾਸ਼ਾ ਉਤੇ ਉਸ ਦਾ ਕਿਤਨਾ ਕਾਬੂ ਸੀ ਇਸ ਗੱਲ ਦਾ ਪਤਾ ਹੇਠ ਲਿਖੀਆਂ ਕੁਝ ਕੁ ਉਦਾਹਰਣਾਂ ਤੋਂ ਲਗ ਜਾਵੇਗਾ : " ਇਕ ਜਟ ਨੇ ਪਾਸੋਂ ਕਿਹਾ ਭਾਈਆਂ ਗਭਰੇਟਾ ਇਸ ਦਾ ਨਾਮ ਏ ਜੁਗਣਾ ਮਨੁੱਖ ਜੋ ਚਾਹੇ ਸੋ ਕਰੇ ਜੇਰ ਵਡਾ ਬੇਸ਼ਰਮ ਹੁੰਦਾ ਹੈ ਅਸੀਂ ਤੁਹਾਨੂੰ ਆਪਣੀ ਸੁਣਾਉਂਦੇ ਹਾਂ। ਇਕ ਵਾਰ ਮੈਂ ਆਪਣੇ ਸਾਹੁਰੀਂ ਗਿਆ ਉਥੇ ਪਿੰਡ ਕੇ ਆਖਣ ਲਗੇ ਲੈ ਭਾਈ ਆਹ ਗਭਰੂ ਜਟਾਣਾ ਦਿਸਦਾ ਹੈ ਦੇਖਿਯੇ ਕੈਂ ਚੜਸ ਫ਼ੜੜ ਫਕੜ ਕੇ ਦਿਖਾਲਾ ਲੈ ਵੀਰਾ ਉਹਨਾਂ ਦਾ ਅੇਉਂ ਆਖਣਾ ਅਰ ਮੈਨੂੰ ਰੋਹ ਚੜਨਾ। ਚੜਸ ਬੀ ਅਜੇ ਨਮਾ ਹੀ ਸਾ। ਅਰ ਰਬ ਝੂਠ ਨਾ ਬੁਲਾਵੇ ਪੂਰਾ ਨੋਆਂ ਮੁਠਾਂ ਦਾ ਬਾਰਾ ਮਣਾਂ ਪਾਣੀ ਵਾਲਾ ਹੋਉ। ਆਣ ਕੇ ਜੋ ਮੈਂ ਬਾਰੇ ਲਾਣ ਲਗਾ ਹਾਂ ਇਕ ਘੜੀ ਵਿਚ ਸਾਰਾ ਖੂਹ ਕੁਲੰਜ ਸਿਟਿਆ। ਭਈ ਗਭਰੂਓ ਹੋਰ ਤਾਂ ਮੇਰੇ ਲੰਗੋਟਾ ਖੁਲ ਗਿਆ। ਮੈਂ ਮਨ ਵਿਚ ਆਖਿਆ ਜਾਹ ਜਾਂਦੀ ਏ ਹੁਣ ਕੀ ਕਰਾਂ। ਭਈਆ ਕਰਤਾਰ ਨੇ ਉਸ ਵੇਲੇ ਮੈਥੋਂ ਅਹੀ ਸਰਾਈ ਕਿ ਇਕ ਹਥ ਨਾਲ ਲੰਗੋਟਾ ਸੁਮਾ ਲਿਆ ਅਰ ਇਕ ਨਾਲ ਚੜਸ ਖਿਚਿਆ। ਸਹੁੰ ਗੁਰੂ ਦੀ ਉਸ ਵੇਲੇ ਜਿਹੜੀ ਛਿਆਬਸੀ ਬੀ ਮਿਲੀ ਹੈ ਨਾ ਹੀ ਪੁਛ। -ਦੁਆਬੇ ਦੀ ਬੋਲੀ ' ਇਹ ਗਲ ਸੁਣੀਕੇ ਤਿਸ ਢੋਲਕੂ ਵਾਲੇ ਨੇ ਤਿਸ ਬੰਝਲੂ ਵਾਲੇ ਜੋ ਗਲਾਇਆ ਮੋਇਆ ਸੁਣੀ ਕਰਦਾ ਹੈ ਉਸ ਜੁਵਾਹਰੂਆ ਕਿਆ ਗਲਾਂ ਗਲਾਈ ਹੈ। ਭਾਊਤ ਦੇ ਪਹਾੜ ਦੇਸ਼ ਬਦਨਾਮ ਹੋਈ ਗਿਆ। ਹੇਨਾ ਜਿਥੂ ਐਹੀਆ ਜਹੀਆਂ ਬਦਕਾਰਾਂ ਛੀਉੜੀਆਂ ਰਹੀ ਗਈਆਂ ਹਿੱਕ ਮਿੱਜੋ ਇਕ ਦਿਨ ਭੋਣ ਜਾਣੇ ਦਾ ਕੰਮ ਬਣੀ ਗਿਆ ਉਥੂ ਤਸੀਲਾਂ ਤੇ ਨਿਕਲੀ ਕੇ ਮੁਨਸੀ ਲੋਕ ਇਹ ਗਲਾਂ ਕਰਾ ਸਕਦੇ ਸੇ ਕਿ ਪਹਾੜ ਦੇ ਮੁਲਖਾਂ ਵਿਚ ਜਿਤਨੇ ਝਗੜੇ ਲਾੜੀਆਂ ਦੇ ਕਚਿਹਰੀਆਂ ਵਿਚ ਆਉਂਦੇ ਹਿਨ ਤਿਤਨੇ ਔਰ ਕਿਸਾ ਗਲਾ ਦੇ ਨਹੀਂ ਆਇਆ ਕਰਦੇ ਹਨ। ਦਿਖਿਆ ਜੁਹਾਹਰੂ ਦੀਆਂ ਗਲਾਂ ਵਖੀਂ ਜਲੀ ਆਪਣ ਜਾਰਾਂ ਮਿਤਰਾਂ ਦੇ ਰੋਣੇ ਰੋਆ ਕਰਦੀ ਹੈ। -ਪਹਾੜ ਦੀ ਬੋਲੀ ਕਾਸਮ ਨੇ ਕਿਹਾ ਤੋਬਾ ਲਾਲਾਜੀ ਅਸੀਂ ਗਰੀਬਾਨੇ ਤੁਹਾਨੂੰਕੀ ਦੇਣਾ ਸਾ ਸਗੋਂ ਤੁਸੀਂ ਨਿਕਾਹ ਵਿਚ ਕੁਝ ਨਿਉਂਦਾ ਘਲਦੇ। ਤੁਸੀਂ ਸਾਡੀ ਉਕਾਤ ਜਾਣਦੇ ਹੀ ਹੋ ਨਾ ਅਸਾਂ ਵਿਚਾਰਿਆਂ ਨੇ ਕਿਹਾ ਕੁ ਵਿਆਹ ਕਰਨਾ ਸਾ। ਓਹੋ ਕਰਦੇ ਹੈ ਓਹ ਖਾ ਛਡਦੇ ਹਾਂ। ਨਾਲੇ ਅੱਲਾ ਰਖੈ ਟਬਰ ਟੀਹਰ ਬਡਾ ਭਾਰੀ ਹੋਇਆ ਗੁਜ਼ਰਾਨ ਬੀ ਮੁਸ਼ਕਲ ਤੁਰਦੀ ਹੈ, ਨਿਕਾਹ ਕੀ ਕਰਨਾ ਸਾ। ਤੁਸਾਂ ਉਲਟਾ ਸਾਡੇ ਹੀ ਮੰਗਦੇ ਹੋ ਇਹ ਤਾਂ ਉਹੋ ਹੋਈ ਜਿਹਾ ਕੁ ਕਹਾਵਤ ਹੈ ਆਪੇ ਬਾਬੂ ਮੰਗਤੇ ਬਾਹਰ ਖੜੇ ਦਰਵੇਸ਼। -ਮੁਸਲਮਾਨਾਂ ਦੀ ਬੋਲੀ ਮਰਾਸੀ ਨੇ ਕਿਹਾ ਓਹੇ ਮੀਆਂ ਜਿਸ ਦੀ ਪਤ ਅੱਲਾ ਰਖੇ ਉਸ ਦੀ ਕੋਣ ਲਾਹੇ?
ਲੋਕ - ਨਾਟਕ ਲੋਕਧਾਰਾ ਦਾ ਇੱਕ ਭਾਗ ਹੈ ਜਿਸ ਦਾ ਸੰਬੰਧ ਲੋਕ-ਸਾਹਿਤ ਅਤੇ ਲੋਕ-ਕਲਾ ਦੋਹਾਂ ਨਾਲ ਹੈ।ਲੋਕ ਨਾਟ ਮਿਥਿਕ-ਕਥਾਵਾਂ ਵਾਂਗ ਹਰ ਤਰ੍ਹਾਂ ਦੀਆਂ ਪਰਿਸਥਿਤੀਆਂ ਤੇ ਹਰ ਇਤਿਹਾਸਿਕ ਦੌਰ ਵਿੱਚ ਪੈਦਾ ਨਹੀਂ ਹੋ ਸਕਦਾ। ਪੰਜਾਬ ਵਿੱਚ ਨ੍ਰਿਤ-ਕਲਾ ਆਰੀਅਨ ਲੋਕਾਂ ਦੇ ਭਾਰਤ ਵਿੱਚ ਆਉਣ ਤੋਂ ਪਹਿਲਾ ਵਿਕਸਿਤ ਹੋ ਚੁੱਕੀ ਸੀ। ਹਰਚਰਨ ਸਿੰਘ ਦੇ ਕਥਨ ਅਨੁਸਾਰ,” ਹੜੱਪਾ ਤੇ ਮਹਿਜੋਦੜੋ ਦੀ ਖੁਦਾਈ ਦੀ ਲੱਭੀਆਂ ਨਚਾਰਾਂ ਦੀਆਂ ਸ਼ਰਤੀਆਂ ਤੋਂ ਇਹ ਸਪਸ਼ਟ ਹੈ ਕਿ ਉਸ ਕਾਲ ਵਿੱਚ ਲੋਕਾਂ ਦੇ ਨ੍ਰਿਤ ਕਲਾ ਵਿੱਚ ਕਾਫ਼ੀ ਪਰਪਕਤਾ ਪ੍ਰਾਪਤ ਕਰ ਲਈ ਸੀ।” ਨ੍ਰਿਤ ਨੂੰ ਤਾਲ ਵਿੱਚ ਕਰਨ ਲਈ ਸਾਜ਼ ਦੀ ਲੋੜ ਹੰੁਦੀ ਹੈ।” ਨਾਚ ਦਾ ਰਾਗ ਨਾਲ ਸੰਬੰਧ ਮੁਢੋਂ ਤੁਰਿਆਂ ਆ ਰਿਹਾ ਹੈ। ਇਸ ਦੇ ਸਬੂਤ ਹੜੱਪਾ ਸੱਭਿਅਤਾ ਵਿੱਚ ਮਿਲ ਚੁੱਕੇ ਹਨ।”
ਗੁਰਦੇਵ ਸਿੰਘ ਰੁਪਾਣਾ ਪੰਜਾਬੀ ਦਾ ਗਲਪਕਾਰ ਸੀ। ਉਸ ਦਾ ਜਨਮ 13 ਅਪਰੈਲ 1936 ਨੂੰ ਪਿੰਡ ਰੁਪਾਣਾ (ਜ਼ਿਲਾ- ਸ਼੍ਰੀ ਮੁਕਤਸਰ ਸਾਹਿਬ) ਵਿਖੇ ਪਿਤਾ ਮੱਘਰ ਸਿੰਘ ਤੇ ਮਾਤਾ ਪੰਜਾਬ ਕੋਰ ਦੇ ਘਰ ਹੋਇਆ। ਉਸ ਦਾ ਪੇਸ਼ਾ ਅਧਿਆਪਨ ਰਿਹਾ। ਮੂਲ ਰੂਪ ਵਿੱਚ ਉਹ ਪੰਜਾਬੀ ਦਾ ਸਾਹਿਤਕਾਰ ਸੀ। ਉਸ ਨੂੰ ਆਮ ਖਾਸ (ਕਹਾਣੀ ਸੰਗ੍ਰਹਿ) ਲਈ 2019 ਢਾਹਾਂ ਪੁਰਸਕਾਰ ਅਤੇ ਭਾਰਤੀ ਸਾਹਿਤ ਅਕੈਡਮੀ ਦਾ ਪੁਰਸਕਾਰ ਮਿਲ਼ ਚੁੱਕਾ ਹੈ।
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਮਨੁੱਖੀ ਪ੍ਰਸੰਗ ਵਿੱਚ ਟੱਬਰ, ਪਰਿਵਾਰ ਜਾਂ ਖ਼ਾਨਦਾਨ ਇੱਕ ਟੋਲੀ ਹੁੰਦੀ ਹੈ ਜਿਹਨੂੰ ਜਨਮ, ਵਿਆਹ ਜਾਂ ਇਕੱਠੀ ਰਿਹਾਇਸ਼ ਰਾਹੀਂ ਮਾਨਤਾ ਮਿਲਦੀ ਹੈ। ਕਿਸੇ ਨਜ਼ਦੀਕੀ ਟੱਬਰ ਵਿੱਚ ਜੀਵਨ-ਸਾਥੀ, ਮਾਪੇ, ਭਰਾ-ਭੈਣ ਅਤੇ ਧੀਆਂ-ਪੁੱਤ ਆਦ ਸ਼ਾਮਲ ਹੁੰਦੇ ਹਨ। ਵੱਡੇ ਟੱਬਰ ਵਿੱਚ ਦਾਦਾ-ਦਾਦੀ, ਨਾਨਾ-ਨਾਨੀ, ਤਾਏ-ਚਾਚੇ, ਉਹਨਾਂ ਦੀ ਔਲਾਦ, ਭਤੀਜੇ-ਭਤੀਜੀਆਂ ਵਗ਼ੈਰਾ ਵੀ ਮੌਜੂਦ ਹੁੰਦੇ ਹਨ। ਜ਼ਿਆਦਾਤਰ ਸਮਾਜਾਂ ਵਿੱਚ ਟੱਬਰ ਬੱਚਿਆਂ ਦੇ ਸਮਾਜੀਕਰਨ ਦਾ ਸਭ ਤੋਂ ਮੁੱਖ ਅਦਾਰਾ ਹੁੰਦਾ ਹੈ। ਪੰਜਾਬ ਵਿੱਚ ਜ਼ਿਆਦਾਤਰ ਸੰਯੁਕਤ ਪਰਿਵਾਰ ਦੀ ਪਰਥਾ ਹੀ ਪ੍ਚਲਿਤ ਰਹੀ ਹੈ।ਇਸ ਦੀ ਸ਼ੁਰੂਆਤ ਵੈਦਿਕ ਕਾਲ ਸਮੇਂ ਹੋਈ।ਪਰਿਵਾਰ ਪਿਤਾ ਪੁਰਖੀ ਧਾਰਨਾ ਤੇ ਚਲਦਾ ਹੈ।ਇਸ ਵਿੱਚ ਸਭ ਤੋਂ ਸਿਆਣਾ ਆਦਮੀ ਪਰਿਵਾਰ ਦਾ ਮੁਖੀ ਹੁੰਦਾ ਹੈ।ਪਰਿਵਾਰ ਮੁਖੀ ਦੀ ਛਤਰ ਛਾਇਆ ਹੇਠ ਉਸ ਦੇ ਛੋਟੇ ਭਾਈ ਭਤੀਜੇ, ਪੁੱਤਰ,ਭਰਜਾਈਆਂ ਅਤੇ ਨੂੰਹਾਂ ਆਦਿ ਤਿੰਨ ਪੀੜੀਆਂ ਤਕ ਵੀ ਇਕੱਠੇ ਰਹਿੰਦੇ ਹਨ।🙏🏻
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਬਸੰਤ - ਪਤੰਗਾਂ ਦਾ ਤਿਉਹਾਰ (ਪੰਜਾਬ)
ਭਾਰਤ ਅਤੇ ਪਾਕਿਸਤਾਨ ਦੇ ਪੰਜਾਬ ਖੇਤਰ ਵਿੱਚ ਬਸੰਤ ਪੰਚਮੀ ਦੇ ਦੌਰਾਨ ਪੰਜਾਬ ਦਾ ਇਤਿਹਾਸਿਕ ਬਸੰਤ ਰੁੱਤ ਦਾ ਪਤੰਗ ਉਡਾਉਣ ਵਾਲਾ ਮਸ਼ਹੂਰ ਤਿਉਹਾਰ ਰਿਹਾ ਹੈ। ਇਹ ਬਸੰਤ ਰੁੱਤ ਵਿੱਚ ਪੈਂਦਾ ਹੈ, ਜਿਸਨੂੰ ਪੰਜਾਬੀ ਵਿੱਚ ਬਸੰਤ ਪੰਚਮੀ ਵੀ ਕਿਹਾ ਜਾਂਦਾ ਹੈ; ਉਰਦੂ: بسنت پنچمی; ਹਿੰਦੀ: ਬਸन्त पञ्चमी) ਅਤੇ ਵਸੰਤ ਪੰਚਮੀ)। ਪੰਜਾਬੀ ਕੈਲੰਡਰ ਅਨੁਸਾਰ ਇਹ ਤਿਉਹਾਰ ਚੰਦ੍ਰਮਾ ਮਹੀਨਾ (ਪੰਜਵੀਂ ਦੇ ਅਖੀਰ ਜਾਂ ਫਰਵਰੀ ਦੇ ਅਖ਼ੀਰ ਵਿੱਚ) ਚੰਦਰਮਾ ਮਹੀਨੇ ਦੇ ਪੰਜਵੇਂ ਦਿਨ ਬਸੰਤ ਦੀ ਸ਼ੁਰੂਆਤ ਦਾ ਸੰਕੇਤ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਪੰਜਾਬ ਖੇਤਾਂ ਅਤੇ ਵਿਰਾਸਤ ਦੇ ਪੱਖੋਂ ਬਹੁਤ ਹੀ ਖ਼ੁਸ਼ਹਾਲ ਹੈ ਪਰ ਮੇਲੇ ਇਸ ਦੇਸ਼ ਦੇ ਲੋਕਾਂ ਦੇ ਰੀਤੀ ਰਿਵਾਜ਼ਾਂ ਅਤੇ ਅਮੀਰ ਸਭਿਆਚਾਰ ਦੀ ਗਵਾਹੀ ਭਰਦੇ ਹਨ। ਮੇੇਲਾ : ਪਰਿਭਾਸ਼ਾ ਡਾ. ਭੁਪਿੰਦਰ ਸਿੰਘ ਖਹਿਰਾ ਅਨੁਸਾਰ “ਮੇਲਾ ਕਿਸੇ ਤਿਓਹਾਰ, ਰੀਤ ਜਾਂ ਕਥਾ ਦਾ ਤੋੜਾ ਹੁੰਦਾ ਹੈ ਜਿਸ ਵਿੱਚ ਲੋਕ ਇਕੱਠੇ ਹੁੰਦੇ ਹਨ ਅਤੇ ਵਸਤੂਆਂ ਦਾ ਅਦਾਨ ਪ੍ਰਦਾਨ ਕਰਦੇ ਹਨ। ਸੁਖਦੇਵ ਮਾਦਪੁਰੀ ਅਨੁਸਾਰ, “ਇਹ ਉਹ ਅਖਾੜੇ ਹਨ ਜਿੱਥੇ ਪੰਜਾਬੀ ਆਪਣੀ ਕਠੋਰ ਅਤੇ ਹੱਡ ਭੰਨਵੀਂ ਜ਼ਿੰਦਗੀ ਨੂੰ ਭੁੱਲਕੇ ਖਿੜਵੇਂ ਰੌਂ ਵਿੱਚ ਪ੍ਰਗਟ ਹੁੰਦੇ ਹਨ। ਇਹ ਲੋਕ ਮਾਨਸਿਕਤਾ ਦਾ ਆਪ ਮੁਹਾਰਾ ਪ੍ਰਵਾਹ ਹਨ ਜਿੱਥੇ ਪੰਜਾਬ ਦੀ ਨੱਚਦੀ ਗਾਉੰਦੀ ਸੰਸਕ੍ਰਿਤੀ ਸਾਫ਼ ਦਿਸ ਆਉਂਦੀ ਹੈ। ਡਾ.
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਨੰਦ ਲਾਲ ਨੂਰਪੁਰੀ (1906-1966) ਇੱਕ ਪੰਜਾਬੀ ਕਵੀ, ਲੇਖਕ ਅਤੇ ਗੀਤਕਾਰ ਸੀ। ਉਸ ਦਾ ਜਨਮ ਪਿਤਾ ਬਿਸ਼ਨ ਸਿੰਘ ਅਤੇ ਮਾਤਾ ਹੁਕਮ ਦੇਵੀ ਦੇ ਘਰ ਪਿੰਡ ਨੂਰਪੁਰ, ਜਿਲ੍ਹਾ ਲਾਇਲਪੁਰ ਅਤੇ ਬ੍ਰਿਟਿਸ਼ ਭਾਰਤ ਵਿੱਚ ਹੋਇਆ| ਉਨ੍ਹਾਂ ਆਪਣੀ ਪੜ੍ਹਾਈ ਖ਼ਾਲਸਾ ਸਕੂਲ ਅਤੇ ਖ਼ਾਲਸਾ ਕਾਲਜ ਲਾਇਲਪੁਰ ਤੋਂ ਕੀਤੀ। ਨੰਦ ਲਾਲ ਨੂਰਪੁਰੀ ਦਾ ਵਿਆਹ ਸੁਮਿਤ੍ਰਾ ਦੇਵੀ ਨਾਲ ਹੋਇਆ ਅਤੇ ਦੇਸ਼ ਦੀ ਵੰਡ ਤੋਂ ਬਾਅਦ ਉਹ ਜਲੰਧਰ ਆ ਵਸੇ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ , ਜ਼ੁਲਮ ਤੇ ਤਸ਼ੱਦਦ ਵਿਰੁੱਧ , ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਪ੍ਰਤੀਕ; ਕਿਸੇ ਚੀਜ਼, ਚਿੱਤਰ, ਲਿਖਤੀ ਸ਼ਬਦ, ਆਵਾਜ ਜਾਂ ਵਿਸ਼ੇਸ਼ ਚਿੰਨ੍ਹ ਨੂੰ ਕਹਿੰਦੇ ਹਨ ਜੋ ਸੰਬੰਧ, ਸੁਮੇਲ ਜਾਂ ਪਰੰਪਰਾ ਦੁਆਰਾ ਕਿਸੇ ਹੋਰ ਚੀਜ਼ ਦੀ ਤਰਜਮਾਨੀ ਕਰਦਾ ਹੈ। ਉਦਾਹਰਨ ਲਈ, ਇੱਕ ਲਾਲ ਅੱਠਭੁਜ ਰੁਕੋ ਦਾ ਪ੍ਰਤੀਕ ਹੋ ਸਕਦਾ ਹੈ। ਨਕਸ਼ਿਆਂ ਤੇ ਦੋ ਤਲਵਾਰਾਂ ਯੁੱਧ ਖੇਤਰ ਦਾ ਸੰਕੇਤ ਹੋ ਸਕਦੀਆਂ ਹਨ। ਅੰਕ, ਗਿਣਤੀ (ਰਾਸ਼ੀ) ਦੇ ਪ੍ਰਤੀਕ ਹੁੰਦੇ ਹਨ। ਸਭਨਾਂ ਭਾਸ਼ਾਵਾਂ ਵਿੱਚ ਪ੍ਰਤੀਕ ਹੁੰਦੇ ਹਨ। ਖਾਸ ਨਾਮ, ਆਦਮੀਆਂ, ਹੋਰ ਖਾਸ ਨਾਮ ਵਾਲੇ ਪ੍ਰਾਣੀਆਂ ਜਾਂ ਵਸਤਾਂ ਵਰਤਾਰਿਆਂ ਦੀ ਤਰਜਮਾਨੀ ਕਰਨ ਵਾਲੇ ਪ੍ਰਤੀਕ ਹੁੰਦੇ ਹਨ।
ਸੀਹਰਫ਼ੀ (ਫ਼ਾਰਸੀ: سی حرفی ਤੀਹ ਅਖਰਾਂ ਵਾਲੀ) ਇੱਕ ਪੰਜਾਬੀ ਕਾਵਿ-ਰੂਪ ਹੈ ਜੋ ਫ਼ਾਰਸੀ ਵਰਨਮਾਲਾ ਦੇ ਹਰਫ਼ਾਂ ਉੱਤੇ ਆਧਾਰਿਤ ਹੁੰਦਾ ਹੈ। ਸੀਹਰਫ਼ੀ ਵਿੱਚ ਰੂਪ ਦੇ ਪੱਖ ਤੋਂ ਦੋਹਰਾ, ਦਵਈਆ, ਡਿਉਢ, ਬੈਂਤ ਆਦਿ ਛੰਦਾਂ ਦੀ ਵਰਤੀ ਕੀਤੀ ਜਾਂਦੀ ਹੈ।ਪੰਜਾਬੀ ਵਿੱਚ ਤਿੰਨੋਂ ਹੀ ਲਿਪੀਆਂ ਨਾਲ ਸਬੰਧਿਤ ਕਾਵਿ-ਰੂਪ ਮਿਲਦੇ ਹਨ। ਗੁਰਮੁਖੀ ਦੇ ਆਧਾਰ ਉੱਤੇ ਪਟੀ ਜਾਂ ਪੈਂਤੀ, ਦੇਵਨਾਗਰੀ ਦੇ ਆਧਾਰ ਉੱਤੇ ਬਾਵਣ ਅੱਖਰੀ ਅਤੇ ਇਸੇ ਤਰ੍ਹਾਂ ਫ਼ਾਰਸੀ ਲਿਪੀ ਦੇ ਆਧਾਰ ਉੱਤੇ ਸੀਹਰਫ਼ੀ ਪ੍ਰਚੱਲਤ ਹੋਈ।
ਸੁਰ ਨੂੰ ਅੰਗਰੇਜ਼ੀ ਵਿੱਚ ਟੋਨ (Tone) ਕਿਹਾ ਜਾਂਦਾ ਹੈ। ਸੁਰ ਦੀ ਵਰਤੋਂ ਕਰਨ ਵਾਲੀਆਂ ਭਾਸ਼ਾਵਾਂ ਵਿੱਚ ਕੁਝ ਧੁਨੀਆਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਦੇ ਸੁਰਯੁਕਤ ਹੋਣ ਨਾਲ ਅੱਡਰੇ ਸ਼ਬਦ ਬਣਦੇ ਹਨ। ਇਸ ਦੇ ਆਧਾਰ ਉੱਤੇ ਸ਼ਬਦਾਂ ਅਤੇ ਵਾਕਾਂ ਦੇ ਅਰਥ ਬਦਲ ਜਾਂਦੇ ਹਨ। ਚੀਨੀ ਭਾਸ਼ਾ ਸੰਸਾਰ ਦੀ ਸਭ ਤੋਂ ਜਿਆਦਾ ਲੋਕਾਂ ਦੁਆਰਾ ਬੋਲੀ ਜਾਣ ਵਾਲੀ ਸੁਰ ਭਾਸ਼ਾ ਹੈ। ਭਾਰਤ ਵਿੱਚ ਪੰਜਾਬੀ ਅਤੇ ਡੋਗਰੀ ਭਾਸ਼ਾਵਾਂ ਸੁਰਭੇਦੀ ਹਨ। ਕੁੱਝ ਹੱਦ ਤੱਕ ਹਰ ਭਾਸ਼ਾ ਵਿੱਚ ਸੁਰਾਂ ਦੇ ਜਰੀਏ ਭਾਵਨਾਵਾਂ ਨੂੰ ਪ੍ਰਗਟ ਕੀਤਾ ਜਾਂਦਾ ਹੈ (ਜਿਵੇਂ ਕਿ ਗੁੱਸਾ ਜਾਂ ਦੁੱਖ) ਲੇਕਿਨ ਇੱਕ ਹੀ ਵਰਣਾਂ ਵਾਲੇ ਸ਼ਬਦਾਂ ਦਾ ਅਰਥ ਸੁਰਾਂ ਦੇ ਨਾਲ ਕੇਵਲ ਸੁਰਾਤਮਕ ਭਾਸ਼ਾਵਾਂ (tonal languages) ਵਿੱਚ ਹੀ ਬਦਲਦਾ ਹੈ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਪੰਜਾਬ ਵਿਧਾਨ ਸਭਾ ਚੋਣਾਂ 2022 ਸਾਲ 2022 ਦੀ ਸ਼ੁਰੂਆਤ ਵਿੱਚ ਹੋਣੀਆ ਤੈਅ ਹਨ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਫਰਵਰੀ ਜਾਂ ਮਾਰਚ 2022 ਵਿਚ , 16 ਵੀਂ ਵਿਧਾਨ ਸਭਾ ਦੀ ਚੋਣ ਲਈ 117 ਮੈਂਬਰਾਂ ਦੀ ਚੋਣ ਕਰਨ ਲਈ ਹੋਣਗੀਆਂ। ਸਾਲ 2017 ਵਿੱਚ ਚੁਣੀ ਗਈ ਮੌਜੂਦਾ ਅਸੈਂਬਲੀ ਦਾ ਕਾਰਜਕਾਲ 23 ਮਾਰਚ 2022 ਨੂੰ ਖਤਮ ਹੋ ਜਾਵੇਗਾ ਜੇ ਇਹ ਪਹਿਲਾਂ ਭੰਗ ਨਹੀਂ ਕੀਤੀ ਜਾਂਦੀ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਜੰਗਲ ਇੱਕ ਵਿਸ਼ਾਲ ਖੇਤਰ ਹੁੰਦਾ ਹੈ ਜਿਹੇ ਰੁੱਖਾਂ ਦਾ ਹਾਵੀ ਪ੍ਰਭਾਵ ਹੁੰਦਾ ਹੈ। ਜੰਗਲਾਂ ਦੀਆਂ ਸੈਂਕੜੇ ਹੋਰ ਵੀ ਸਹੀ ਪਰਿਭਾਸ਼ਾਵਾਂ ਦੀ ਵਰਤੋਂ ਦੁਨੀਆ ਭਰ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਵਿੱਚ ਰੁੱਖਾਂ ਦੀ ਘਣਤਾ, ਰੁੱਖਾਂ ਦੀ ਉਚਾਈ, ਜ਼ਮੀਨ ਦੀ ਵਰਤੋਂ, ਕਾਨੂੰਨੀ ਸਥਿਤੀ ਅਤੇ ਵਾਤਾਵਰਣਕ ਕਾਰਜ ਵਰਗੇ ਗੁਣ ਸ਼ਾਮਲ ਹੁੰਦੇ ਹਨ। ਵਿਆਪਕ ਤੌਰ ਤੇ ਵਰਤੀ ਜਾਂਦੀ ਖੁਰਾਕ ਅਤੇ ਖੇਤੀਬਾੜੀ ਸੰਗਠਨ ਦੀ ਪਰਿਭਾਸ਼ਾ ਅਨੁਸਾਰ, 2006 ਵਿੱਚ ਜੰਗਲਾਂ ਦਾ ਢੱਕਿਆ ਹੋਇਆ ਖੇਤਰ 4 billion ਹੈਕਟੇਅਰs (9.9×109 ਏਕੜs) (15 ਮਿਲੀਅਨ ਵਰਗ ਮੀਲ) ਜਾਂ ਦੁਨੀਆ ਦੀ ਲਗਭਗ 30 ਪ੍ਰਤੀਸ਼ਤ ਭੂਮੀ ਸੀ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”1.
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਇਕਾਂਗੀ ਇੱਕ ਅੰਕ ਵਾਲੇ ਨਾਟਕ ਨੂੰ ਕਹਿੰਦੇ ਹਨ, ਫਿਰ ਵੀ ਇਕਾਂਗੀ ਤੇ ਨਾਟਕ 'ਚ ਕਾਫ਼ੀ ਅੰਤਰ ਹੁੰਦਾ ਹੈ। ਪੰਜਾਬੀ ਇਕਾਂਗੀ ਦਾ ਇਤਿਹਾਸ ਬੋਲਦਾ ਹੈ ਕਿ ਨਾਟਕ ਨਾ ਇਕਾਂਗੀ ਦਾ ਵਿਸਥਾਰ ਹੁੰਦਾ ਹੈ ਤੇ ਨਾ ਹੀ ਇਕਾਂਗੀ ਨਾਟਕ ਦਾ ਸਾਰ ਹੁੰਦੀ ਹੈ।ਅੰਗਰੇਜ਼ੀ ਦੇ 'ਵਨ ਐਕਟ ਪਲੇ'(One Act Play) ਸ਼ਬਦ ਲਈ ਹਿੰਦੀ ਵਿੱਚ 'ਇਕਾਂਕੀ' ਅਤੇ ਪੰਜਾਬੀ ਵਿੱਚ ਇਕਾਂਗੀ ਸ਼ਬਦਾਂ ਦਾ ਉਪਯੋਗ ਹੁੰਦਾ ਹੈ। ਪੱਛਮ ਵਿੱਚ ਇਕਾਂਗੀ 20ਵੀਂ ਸ਼ਤਾਬਦੀ ਵਿੱਚ, ਵਿਸ਼ੇਸ਼ ਤੌਰ 'ਤੇ ਪਹਿਲੇ ਮਹਾਂ ਯੁੱਧ ਦੇ ਬਾਅਦ, ਅਤਿਅੰਤ ਹਰਮਨ ਪਿਆਰਾ ਹੋਈ। ਡਾ.
ਜਨਮਸਾਖੀ ਪਰੰਪਰਾ ਵਿਚ ਪੁਰਾਤਨ ਜਨਮਸਾਖੀ ਦਾ ਸਥਾਨ ਨਿਸ਼ਚਿਤ ਕਰੋ
ਪੁਰਾਤਨ ਪੰਜਾਬੀ ਵਾਰਤਕ ਦਾ ਆਰੰਭ ਜਨਮਸਾਖੀ ਪਰੰਪਰਾ ਨਾਲ ਹੰਦਾ ਹੈ। ਜਨਮਸਾਖੀਆਂ ਦਾ ਆਰੰਭ ਗੁਰੂ ਨਾਨਕ ਦੇਵ ਜੀ ਦੇ ਜੀਵਨ ਚਰਿੱਤਰ ਨੂੰ ਅੰਕਿਤ ਕਰਨ ਨਾਲ ਹੋਇਆ। ਜਨਮਸਾਖੀ ‘ਜਨਮ` ਅਤੇ ‘ਸਾਖੀ` ਦਾ ਸੰਯੁਕਤ ਸ਼ਬਦ ਹੈ। ਸਾਖੀ ਸ਼ਬਦ ਸੰਸਕ੍ਰਿਤ ਦੇ ‘ਸਾਕ੍ਰਸ਼ੀ` ਦਾ ਰੂਪਾਂਤਰ ਹੈ ਅਤੇ ਆਚਾਰਯ ਪਰਸ਼ੁਰਾਮ ਚਤਰੁਵੇਦੀ ਅਨੁਸਾਰ ਇਸ ਦਾ ਮੂਲ ਅਰਥ ਉਹ ਪੁਰਸ਼ ਹੈ ਜਿਸਨੇ ਕਿਸੇ ਵਸਤ{ ਜਾਂ ਘਟਨਾ ਨz{ ਅੱਖੀਂ ਵੇਖਿਆ ਹੋਵੇ। ਭਾਈ ‘ਕਾਨ੍ਹ ਸਿੰਘ` ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ) ਦੇ ਅਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ, ਜੋ ਅੱਖੀਂ ਡਿੱਠੀ ਕਹੀ ਗਈ ਹੋਵੇ ਕੀਤਾ ਹੈ ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ ‘ਗੁਰੂ ਦੇ ਬਚਨ` ਲਈ ਵੀ ਵਰਤਿਆ ਗਿਆ ਹੈ।ਪ੍ਰੋ.
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਲੋਕਗੀਤ(FOLKSONG) ਲੋਕਧਾਰਾ ਦਾ ਮਹੱਤਵਪੂਰਨ ਭਾਗ ਹੈ I ਲੋਕਗੀਤਾਂ ਦਾ ਸੰਚਾਰ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤੱਕ ਮੌਖਿਕ ਰੂਪ ਵਿਚ ਹੁੰਦਾ ਹੈ I ਇਸ ਦੌਰਾਨ ਲੋਕ ਸਮੂਹ ਵਿਚਲਾ ਵਕਤਾ ਕੁਝ ਨਾ ਕੁਝ ਆਪਣੇ ਵੱਲੋਂ ਜੋੜਦਾ ਰਹਿੰਦਾ ਹੈl ਲੋਕਗੀਤ ਦੀ ਯਾਤ੍ਰਾ ਮਨੁੱਖ ਦੀਆਂ ਮੂਲ-ਪ੍ਰਵਿਰਤੀਆਂ ਦੀ ਹੀ ਵਿਕਾਸ ਗਾਥਾ ਹੈ। ਕਿਸੇ ਵੀ ਜਾਤੀ ਦੇ ਮੂਲ-ਵਿਚਾਰ ਉਹਦੀਆਂ ਪੁਰਾਤਨ ਪੱਧਰਾਂ ਉੱਤੇ ਅਨੇਕ ਸਹੰਸਰਾਬਦੀਆਂ ਤੇ ਸ਼ਤਾਬਦੀਆਂ ਲੰਘ ਜਾਣ ਮਗਰੋਂ ਵੀ ਕਿਸੇ-ਨਾ-ਕਿਸੇ ਰੂਪ ਵਿੱਚ ਸਥਿਰ ਰਹਿਣ ਦੀ ਘਾਲਣਾ ਕਰਦੇ ਜਾਪਦੇ ਹਨ। ਕੋਈ-ਨਾ-ਕੋਈ ਪਰਿਪਾਟੀ ਜਾਂ ਰਹੁ-ਰੀਤ ਇਹਨਾਂ ਵਿਚਾਰਾ ਲਈ ਓਟ ਬਣਦੀ ਆਈ ਹੈ,ਤੇ ਲੋਕ-ਵਾਰਤਾ (ਫੋਕਲੋਰ) ਦੀ ਮੁੰਹ-ਵਚਨੀ ਪਰੰਪਰਾ ਵਿਚ ਕਿਸੇ ਵੀ ਜਾਤੀ ਦੇ ਚੇਤਨ, ਅਚੇਤਨ ਤੇ ਅਵਚੇਤਨ ਸੰਸਕਾਰ ਪ੍ਰਗਟਾਉ ਪ੍ਰਾਪਤ ਕਰਦੇ ਰਹਿੰਦੇ ਹਨ। ਉੱਨ੍ਹੀਵੀਂ ਸ਼ਤਾਬਦੀ ਦੇ ਅੰਤਿਮ ਵਰ੍ਹਿਆਂ ਤੋਂ ਲੈ ਕੇ ਹੁਣ ਤਕ ਬਦੇਸ਼ੀ ਤੇ ਦੇਸ਼ੀ ਵਿਦਵਾਨਾਂ ਦੀ ਘਾਲਣਾ ਸਦਕਾ ਲੋਕ ਵਾਰਤਾ ਦੇ ਮੈਦਾਨ ਵਿਚ , ਵਿਸ਼ੇਸ਼ ਕਰਕੇ ਲੋਕਗੀਤਾਂ ਦੇ ਸੰਗ੍ਰਹਿ ਤੇ ਅਧਿਅੈਨ ਬਾਰੇ ਭਾਰਤ ਦੇ ਵੱਖ-ਵੱਖ ਪ੍ਰਦੇਸ਼ਾਂ ਵਿਚ ਢੇਰ ਕੰਮ ਹੋਇਆ ਹੈ। ਤੇ ਅਜੌਕੇ ਯੁੱਗ ਵਿਚ, ਜਦ ਭਾਰਤ ਇੱਕ ਸੁਤੰਤਰ ਰਾਸ਼ਟਰ ਹੈ, ਸਾਹਿਤ ਅਕਾਦਮੀ ਦ੍ਵਾਰਾ ਲੋਕਗੀਤਾਂ ਦੇ ਆਦਾਨ-ਪ੍ਰਦਾਨ ਦੀ ਇਹ ਸਹਿਜੇ ਹੀ ਸਾਡਾ ਧਿਆਨ ਲੋਕਗੀਤਾਂ ਦੇ ਤੁਲਨਾਤਮਕ ਅਧਿਅੈਨ ਵੱਲ ਲੈ ਜਾਂਦੀ ਹੈ।ਇੱਕ ਸਥਾਨ ਤੋਂ ਚਲ ਕੇ ਲੋਕਗੀਤ ਅਨੇਕ ਸਥਾਨਾਂ 'ਤੇ ਪਹੁੰਚ ਜਾਂਦਾ ਹੈ,ਇੱਕ ਜ਼ੁਬਾਨ ਤੋਂ ਹਜ਼ਾਰ ਜ਼ੁਬਾਨ ਬਣ ਜਾਂਦਾ ਹੈ ।ਲੋਕਗੀਤ ਯਾਤ੍ਰਾ ਦੀ ਇੱਕ ਸਿਮਰਤੀ ਇਸ ਪ੍ਰਕਾਰ ਹੈ :- ਏਧਰ ਗੰਗਾ , ਓਧਰ ਜਮਨਾ,ਦੋਹਾਂ ਪਾਸੇ ਭੂਰੀ ਧਰਤੀ : ਜਿਉਂ ਅੜੀਅਲ ਮੁੰਡੇ ਨੇ ਮਾਖਿਓਂ ਭਰੀ ਕਟੌਰੀ, ਖਾ ਖਾ ਰੱਜ ਰੱਜ ਮੂਧੀ ਸੂਟੀ। ਸਾਊ ਕਿਸਾਨ ਦੀ ਸਾਊ ਜੂਨ:ਖਾਨ ਚਬੀਨਾ ਲੂਣ: ਤੇ ਜਦ ਬੂਹੇ ਆਵੇ ਪਾਂਧੀ ਦੇਣ ਲੁਟਾ, ਲੱਪ ਕਣਕ ਦੀ ਸ਼ਗਨ-ਪ੍ਰੋਤੀ:ਲੋਕਗੀਤ ਦੇ ਮੋਤੀ । ਤੱਕ ਬੂਹੇ ਅੌੰਦਾ ਦਰਵੇਸ਼, ਗੋਰੀ ਲਾਹੇ ਗੀਤ ਦੀ ਕੰਠੀ: ਜਿਵੇ ਸਵਾਣੀ ਸਿਵ ਦੀ ਪੂਜਾ ਕਰਦੀ, ਗਹਿਣੇ ਲਾਹ ਸ਼ਗਨਾ ਦੇ ਪੈਰੀਂ ਧਰਦੀ।ਪੰਜਾਬੀ ਲੋਕਗੀਤਾਂ ਦੇ ਵਿਸ਼ੇ ਪੰਜਾਬੀ ਲੋਕ ਗੀਤਾਂ ਵਿੱਚ ਵੱਖ-ਵੱਖ ਰਸਮਾਂ,ਰਿਵਾਜਾਂ , ਇਤਿਹਾਸ, ਰੁੱਤਾਂ, ਤਿਉਹਾਰਾਂ , ਮੇਲਿਆਂ ਆਦਿ ਸੰਬੰਧੀ ਮਿਲਦੇ ਵੇਰਵਿਆਂ ਤੋਂ ਇਲਾਵਾ ਸਮੁੱਚੇ ਪੰਜਾਬੀ ਜੀਵਨ ਵਿਚ ਵਿਚਰਦੇ ਰਿਸ਼ਤੇ-ਨਾਤਿਆਂ ਦਾ ਵਰਣਨ ਬਹੁਤ ਤੀਬਰਤਾ ਰੂਪ ਵਿਚ ਹੋਇਆ ਹੈ ,ਇਹਨਾਂ ਰਿਸ਼ਤਿਆਂ ਵਿਚੌਂ ਮਾਂ-ਪਿਉ,ਭਰਾ-ਭਰਜਾਈ, ਜੀਜਾ-ਸਾਲੀ ,ਸੱਸ-ਸਹੁਰਾ,ਨਣਦ -ਨਣਦੋਇਆ ,ਜੇਠ -ਜਠਾਣੀ,ਦਿਉਰ- ਦਰਣਾਈ ਆਦਿ ਦੇ ਵੇਰਵੇ ਵਧੇਰੇ ਮਾਤਰਾ ਵਿਚ ਮਿਲਦੇ ਹਨ। ਇਹਨਾਂ ਰਿਸ਼ਤਿਆਂ ਦੀ ਸਾਂਝ ਅਤੇ ਕੌੜੇ ਮਿੱਠੇ ਸੰਬੰਧਾਂ ਨੂੰ ਕੁਝ ਲੋਕ ਗੀਤਾਂ ਵਿੱਚ ਕਿੰਝ ਚਿਤਰਿਆ ਗਿਆ ਹੈ ਉਸ ਸੰਬੰਧੀ ਕੁੱਝ ਚੋਣਵੇਂ ਲੋਕ ਗੀਤ ਵੱਖਰੇ ਦਿੱਤੇ ਜਾ ਰਹੇ ਹਨ:- ਸੁਣ ਨੀ ਮਾਏ ਮੇਰੀਏ, ਮੇਰੇ ਬਾਬਲ ਨੂੰ ਸਮਝਾ , ਮੇਰੇ ਹਾਣ ਦੀਆਂ ਸਭ ਵਿਆਹੀਆਂ ਗਈਆਂ, ਮੈਨੂੰ ਵਿਆਹ ਦਾ ਚਾਅ। ਨੀ ਪਟਿਆਲੇ ਮੁੰਡਾ ਪੜਦਾ ਮੈਨੂੰ ਉਹਦੇ ਨਾਲ ਵਿਆਹ ਨੀ ਪਟਿਆਲੇ ........! ਜੰਝ ਤਾਂ ਮੇਰੀ ਆ ਗਈ ਮਾਏ ਪੰਜ ਸੱਤ ਗੱਡੀਆਂ ਆਈਆਂ ਗੱਜ ਗੱਜ ਲੰਮੀ ਚਿੱਟੀ ਦਾੜੀ ਮੁੱਛਾਂ ਉਹਨੇ ਚੜਾਇਆ ਜੋੜੀਆਂ ਬਿਨ ਕਰਮੇਂ ਰੱਬ ਨੇ ਨਹੀਂ ਬਣਾਈਆਂ ਜੋੜੀਆਂ ਬਿਨ......!
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ। ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ ਵਿੱਚ ਸਥਿਤ ਹੈ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਸ਼੍ਰੀ ਅਕਾਲ ਤਖਤ ਸਾਹਿਬ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ।ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਭਾਰਤੀ ਅਰਥ ਸਿਧਾਂਤ ਦੀ ਇੱਕ ਪੁਰਾਤਨ ਅਤੇ ਲੰਮੀ ਪਰੰਪਰਾ ਹੈ। ਅਰਥ ਸਿਧਾਂਤ ਸਥਾਪਿਤ ਕਰਨ ਵਾਲੇ ਲੋਕ ਕਾਵਿ-ਸ਼ਾਸਤਰੀ, ਚਿੰਤਕ, ਧਾਰਮਿਕ ਆਦਿ ਮੱਠਾਂ ਨਾਲ ਸੰਬੰਧਿਤ ਸਨ। ਸਮੁੱਚੀ ਭਾਰਤੀ ਅਰਥ ਪਰੰਪਰਾ ਨੂੰ ਦੋ ਭਾਗਾਂ ਵਿੱਚ ਵੰਡ ਕੇ ਵੇਖਿਆ ਦਾ ਸਕਦਾ ਹੈ। ਇੱਕ ਭਾਗ ਵਿੱਚ ਉਹਨਾਂ ਵਿਦਵਾਨਾਂ ਦੇ ਵਿਚਾਰਾਂ ਨੂੰ ਰੱਖਿਆ ਜਾ ਸਕਦਾ ਹੈ। ਜੋ ਅਰਥਾਂ ਨੂੰ ਖੰਡਾਂ ਵਿੱਚ ਨਹੀਂ ਸਗੋਂ ਸਮੁੱਚ ਵਿੱਚ ਵੇਖਦੇ ਹਨ। ਅਰਥਾਂ ਨੂੰ ਖੰਡਾਂ ਵਜੋਂ ਸਥਾਪਿਤ ਕਰਨ ਵਾਲੇ ਅਰਥ ਵਿਗਿਆਨੀਆਂ ਅਨੁਸਾਰ ਹਰ ਇੱਕ ਖੰਡ ਭਾਵ ਸ਼ਬਦ ਜਾਂ ਧੁਨੀ ਸਮੂਹ ਦਾ ਅਪਣਾ ਇੱਕ ਅਰਥ ਹੁੰਦਾ ਹੈ। ਇਸ ਸਿਧਾਂਤ ਨੂੰ ਖੰਡ ਪਕਸ਼ ਕਿਹਾ ਜਾਂਦਾ ਹੈ। ਜਦੋਂ ਕਿ ਦੂਜੇ ਪਾਸੇ ਅਰਥਾਂ ਨੂੰ ਸਮੁੱਚ ਵਜੋਂ ਸਥਾਪਿਤ ਕਰਨ ਵਾਲੇ ਅਰਥ ਵਿਗਿਆਨੀਆਂ ਅਨੁਸਾਰ ਵਾਕ ਜਾਂ ਇਸ ਵਰਗੀ ਇਕਾਈ ਦੇ ਹੀ ਆਪਣੇ ਅਰਥ ਹੁੰਦੇ ਹਨ। ਇਸ ਸਿਧਾਂਤ ਅਖੰਡ ਪਕਸ਼ ਕਿਹਾ ਜਾਂਦਾ ਹੈ। ਖੰਡ ਸਿਧਾਂਤ ਦੀ ਪ੍ਰੋੜਤਾ ਮੁੱਖ ਰੂਪ ਵਿੱਚ ਵਿਆਕਰਨਕਾਰਾਂ ਨੇ ਕੀਤੀ ਅਤੇ ਸਮੁੱਚ ਸਿਧਾਂਤ ਨੂੰ ਅਪਨਾਉਣ ਵਾਲੇ ਦਾਰਸ਼ਨਿਕ ਜਾਂ ਚਿੰਤਕ ਹਨ। ਪਾਣਿਨੀ, ਪਤੰਜਲੀ, ਕਾਤਿਆਇਨ ਆਦਿ ਵਿਆਕਰਨਕਾਰ ਖੰਡ ਦੇ ਪੱਖ ਵਿੱਚ ਹਨ। ਇਨ੍ਹਾਂ ਅਨੁਸਾਰ ਸ਼ਬਦਾਂ ਦੇ ਅਰਥ ਸਿਰਜਣ ਵਿੱਚ ਭਾਸ਼ਾਈ ਵਰਤੋਂ ਦੀ ਥਾਂ ਸ਼ਬਦ ਵਿਉਂਤਪਤੀ ਨੂੰ ਆਧਾਰ ਬਣਾਇਆ ਜਾਣਾ ਚਾਹੀਦਾ ਹੈ। ਯਾਸਕ ਨਾਮਕ ਵਿਆਕਰਨਕਾਰ ਨੇ ਨਿਰੁਕਤ ਵਿਉਂਤਪਤੀ ਦੇ ਆਧਾਰ ਉੱਪਰ ਲਿਖਿਆ। ਯਾਸਕ ਸ਼ਬਦਾਂ ਦੀ ਸ਼੍ਰੇਣਿਕ ਵੰਡ ਨਾਲ ਸਹਿਮਤ ਨਹੀਂ ਸੀ ਉਹ ਸਮੁੱਚ ਨੂੰ ਅਰਥ ਦਾ ਆਧਾਰ ਮੰਨਦਾ ਸੀ। ਭਾਰਤੀ ਅਰਥ ਸਿਧਾਂਤ ਪਰੰਪਰਾ ਵਿੱਚ ਬੋਧੀ ਚਿੰਤਕਾਂ ਦਾ ਅਪੋਹ ਸਿਧਾਂਤ ਭਾਵ ਨਿਖੇਧ ਦੁਆਰਾ ਅਰਥ ਦੀ ਸਥਾਪਿਤੀ ਹੁੰਦੀ ਹੈ, ਇੱਕ ਪਰੰਪਰਾ ਹੈ। ਪਤੰਜਲੀ ਅਤੇ ਭਰਥਰੀ ਹਰੀ ਦਾ ਸਫੋਟ ਸਿਧਾਂਤ, ਅਨੰਦਵਰਧਨ ਦਾ ਧੁਨੀ ਸਿਧਾਂਤ, ਭਰਤਮੁਨੀ ਦਾ ਰਸ ਸਿਧਾਂਤ ਆਦਿ ਭਾਰਤੀ ਅਰਥ ਸਿਧਾਂਤ ਦੀਆਂ ਮੁੱਖ ਧਾਰਾਵਾਂ ਹਨ। ਪਤੰਜਲੀ ਦਾ ਸਫੋਟ ਸਿਧਾਂਤ ਇਕਾਈਆਂ ਦੀ ਲੜੀ ਵਿੱਚ ਹੋੋਣ ਵਾਲੇ ਸਫੋਟ ਉੱਪਰ ਆਧਾਰਿਤ ਹੈ ਜਦੋਂ ਕਿ ਭਰਥਰੀ ਹਰੀ ਅਰਥ ਨੂੰ ਸਫੋਟ ਮੰਨਦਾ ਹੈ। ਅਨੰਦਵਰਧਨ ਦਾ ਧੁਨੀ ਸਿਧਾਂਤ, ਸ਼ਬਦ ਅਰਥ ਸਬੰਧਾਂ ਦੀ ਸਥਾਪਿਤੀ ਦਾ ਮੂਲ ਧੁਰਾ ਹੈ। ਉਸ ਅਨੁਸਾਰ ਸ਼ਬਦ ਦੇ ਅਰਥ ਤਿੰਨ ਪੱਖੀ ਹੁੰਦੇ ਹਨ।
ਭਾਰਤ ਦਾ ਗਵਰਨਰ-ਜਨਰਲ (ਜਾਂ 1858 - 1947 ਤੱਕ ਵਾਇਸਰਾਏ ਅਤੇ ਗਵਰਨਰ-ਜਨਰਲ) ਭਾਰਤ ਵਿੱਚ ਬਰਤਾਨਵੀ ਰਾਜ ਦਾ ਪ੍ਰਧਾਨ, ਅਤੇ ਭਾਰਤੀ ਆਜ਼ਾਦੀ ਉੱਪਰੰਤ ਭਾਰਤ ਵਿੱਚ, ਬਰਤਾਨਵੀ ਸ਼ਾਸਕ ਦਾ ਪ੍ਰਤਿਨਿਧੀ ਹੁੰਦਾ ਸੀ। ਇਹ ਦਫ਼ਤਰ 1773 ਵਿੱਚ ਬਣਾਇਆ ਗਿਆ ਸੀ, ਜਿਸ ਨੂੰ ਫੋਰਟ ਵਿਲੀਅਮ ਦੀ ਪ੍ਰੈਜੀਡੈਂਸੀ ਦੇ ਗਵਰਨਰ-ਜਨਰਲ ਦੇ ਅਧੀਨ ਰੱਖਿਆ ਗਿਆ ਸੀ। ਇਸ ਦਫ਼ਤਰ ਦਾ ਫੋਰਟ ਵਿਲੀਅਮ ਉੱਤੇ ਸਿੱਧਾ ਕੰਟਰੋਲ ਸੀ, ਅਤੇ ਹੋਰ ਬਰਤਾਨਵੀ ਈਸਟ ਇੰਡੀਆ ਕੰਪਨੀ ਦੇ ਅਧਿਕਾਰੀਆਂ ਦੀ ਵੀ ਨਿਗਰਾਨੀ ਕਰਦਾ ਸੀ। ਸਮੁੱਚੇ ਬਰਤਾਨਵੀ ਭਾਰਤ ਉੱਤੇ ਪੂਰਨ ਅਧਿਕਾਰ 1833 ਵਿੱਚ ਦਿੱਤੇ ਗਏ, ਅਤੇ ਉਦੋਂ ਤੋਂ ਇਹ ਭਾਰਤ ਦਾ ਗਵਰਨਰ-ਜਨਰਲ ਬਣ ਗਿਆ।
ਭਾਰਤੀ ਕਿਸਾਨ ਅੰਦੋਲਨ 2020-2021, ਭਾਰਤੀ ਸੰਸਦ ਦੁਆਰਾ ਸਤੰਬਰ, 2020 ਵਿਚ ਪਾਸ ਕੀਤੇ ਤਿੰਨ ਖੇਤ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਹੈ, ਜਿਸ ਨੂੰ ਵੱਖ ਵੱਖ ਕਿਸਾਨ ਸਮੂਹਾਂ (ਜਥੇਬੰਦੀਆਂ) ਦੁਆਰਾ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਜੋਂ ਦਰਸਾਇਆ ਗਿਆ ਹੈ। ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਸੀ ਕਿ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਇਸ ਤੋਂ ਘੱਟ ਕਿਸੇ ਵੀ ਗੱਲ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਨੇਤਾਵਾਂ ਨੇ ਇਹਨਾਂ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਕੇਂਦਰ ਸਰਕਾਰ ਅਤੇ ਕਿਸਾਨੀ ਯੂਨੀਅਨਾਂ ਦੁਆਰਾ ਨੁਮਾਇੰਦਗੀ ਕਰਨ ਵਾਲੇ ਕਿਸਾਨਾਂ ਵਿਚ 14 ਅਕਤੂਬਰ 2020 ਅਤੇ 15 ਜਨਵਰੀ 2021 ਦੇ ਵਿਚਕਾਰ ਨੌਂ ਪੜਾਅ ਦੀ ਗੱਲਬਾਤ ਹੋਈ ਪਰ ਬੇਸਿੱਟਾ ਰਹੀ। ਇਸ ਲਈ ਦੇਸ਼ ਦੇ 500 ਤੋਂ ਵੱਧ ਕਿਸਾਨ ਸੰਗਠਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਕਿਸਾਨ ਆਗੂਆਂ ਨੇ ਇਹਨਾਂ ਖੇਤੀ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਵੀ ਰੱਦ ਕਰ ਦਿੱਤਾ। ਕਿਸਾਨ ਯੂਨੀਅਨਾਂ ਦੁਆਰਾ ਇਹਨਾਂ ਖੇਤੀ ਬਿੱਲਾਂ ਨੂੰ ਅਕਸਰ "ਕਿਸਾਨ ਵਿਰੋਧੀ ਬਿੱਲ" ਕਿਹਾ ਜਾਂਦਾ ਸੀ ਅਤੇ ਵਿਰੋਧੀ ਧਿਰ ਦੇ ਸਿਆਸਤਦਾਨ ਇਹ ਵੀ ਕਹਿੰਦੇ ਸਨ ਕਿ ਇਹ ਬਿੱਲ ਕਿਸਾਨਾਂ ਨੂੰ ਕਾਰਪੋਰੇਟ ਦੇ ਰਹਿਮ 'ਤੇ ਛੱਡ ਦੇਣਗੇ। ਕਿਸਾਨਾਂ ਨੇ ਐਮ.ਐਸ.ਪੀ. ਬਿੱਲ ਬਣਾਉਣ ਲਈ ਵੀ ਬੇਨਤੀ ਕੀਤੀ ਹੈ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕਾਰਪੋਰੇਟ ਕੀਮਤਾਂ ਨੂੰ ਕੰਟਰੋਲ ਨਹੀਂ ਕਰ ਸਕਦੇ। ਹਾਲਾਂਕਿ, ਸਰਕਾਰ ਇਹ ਕਹਿੰਦੀ ਹੈ ਕਿ ਉਹ ਕਿਸਾਨਾਂ ਨੂੰ ਆਪਣੀ ਫ਼ਸਲ ਸਿੱਧੇ ਵੱਡੇ ਖਰੀਦਦਾਰਾਂ ਨੂੰ ਵੇਚਣਾ ਆਸਾਨ ਬਣਾਉਣਗੇ ਅਤੇ ਉਸ ਦੁਆਰਾ ਕਿਹਾ ਗਿਆ ਕਿ ਵਿਰੋਧ ਪ੍ਰਦਰਸ਼ਨ ਗਲਤ ਜਾਣਕਾਰੀ 'ਤੇ ਅਧਾਰਤ ਸਨ।ਕਾਰਵਾਈਆਂ ਦੀ ਸ਼ੁਰੂਆਤ ਤੋਂ ਤੁਰੰਤ ਬਾਅਦ, ਯੂਨੀਅਨਾਂ ਨੇ ਸਥਾਨਕ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ, ਜ਼ਿਆਦਾਤਰ ਪੰਜਾਬ ਵਿਚ .