ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਰੂਪਵਾਦ, ਸਾਹਿਤ ਆਲੋਚਨਾ ਅਤੇ ਸਾਹਿਤ ਸਿਧਾਂਤ ਦੀ ਇੱਕ ਸੰਪਰਦਾ ਹੈ ਜਿਸਦਾ ਸੰਬੰਧ ਕਿਸੇ ਪਾਠ ਵਿਸ਼ੇਸ਼ ਦੇ ਸੰਰਚਨਾ ਪੱਖਾਂ ਨਾਲ ਹੁੰਦਾ ਹੈ। ਇਹ ਬਾਹਰੀ ਪ੍ਰਭਾਵਾਂ ਨੂੰ ਅਣਗੌਲੇ ਕਰਕੇ ਕਿਸੇ ਪਾਠ ਦਾ ਅਧਿਅਨ ਹੁੰਦਾ ਹੈ। ਰੂਪਵਾਦ ਵਿਸ਼ਲੇਸ਼ਣ ਦੇ ਮੰਤਵ ਲਈ ਸਭਿਆਚਾਰ ਜਾਂ ਸਮਾਜਕ ਸੰਦਰਭ, ਲੇਖਕ, ਅਤੇ ਅੰਤਰ-ਵਸਤੂ ਦੀਆਂ ਧਾਰਨਾਵਾਂ ਨੂੰ ਨਜ਼ਰਅੰਦਾਜ਼ ਕਰਦਾ ਹੈ, ਅਤੇ ਮੋਡਜ, ਵਿਧਾਵਾਂ, ਪ੍ਰਵਚਨ, ਅਤੇ ਰੂਪਾਂ ਤੇ ਫ਼ੋਕਸ ਕਰਦਾ ਹੈ।
ਅੱਜ ਆਖਾਂ ਵਾਰਿਸ ਸ਼ਾਹ ਨੂੰ ਪੰਜਾਬ ਦੀ ਔਰਤ ਦੀ ਆਵਾਜ਼ ਮੰਨੀ ਜਾਂਦੀ ਕਵਿੱਤਰੀ ਅੰਮ੍ਰਿਤਾ ਪ੍ਰੀਤਮ ਦੀ ਮਸ਼ਹੂਰ ਸੋਗੀ ਮਾਹੌਲ ਦੀ ਕਵਿਤਾ ਹੈ। ਇਸ ਕਵਿਤਾ ਵਿੱਚ ਭਾਰਤ ਦੀ ਵੰਡ ਸਮੇਂ ਪੰਜਾਬ ਵਿੱਚ ਹੋਈਆਂ ਭਿਆਨਕ ਘਟਨਾਵਾਂ ਦਾ ਅਤਿਅੰਤ ਦੁਖਦ ਵਰਣਨ ਹੈ ਅਤੇ ਇਹ ਭਾਰਤ ਅਤੇ ਪਾਕਿਸਤਾਨ ਦੋਨਾਂ ਦੇਸ਼ਾਂ ਵਿੱਚ ਸਰਾਹੀ ਗਈ। 1947 ਦੇ ਫਿਰਕੂ ਫਸਾਦਾਂ ਤੋਂ ਬਾਅਦ ਉਹ 18ਵੀਂ ਸਦੀ ਦੇ ਮਸ਼ਹੂਰ ਕਿੱਸਾਕਾਰ ਵਾਰਿਸ ਸ਼ਾਹ ਨੂੰ ਸੰਬੋਧਨ ਹੁੰਦੇ ਹੋਏ ਆਪਣੇ ਰੋਸ ਦਾ ਪ੍ਰਗਟਾਅ ਕਰਦੀ ਹੈ। ਜਦੋਂ ਉਹ ਲਾਹੌਰ ਤੋਂ ਦੇਹਰਾਦੂਨ ਤੇ ਫਿਰ ਨੌਕਰੀ ਅਤੇ ਫਿਰ ਦਿੱਲੀ ਵਿੱਚ ਰਹਿਣ ਲਈ ਕਿਸੇ ਥਾਂ ਦੀ ਤਲਾਸ਼ ਵਿੱਚ ਦਿੱਲੀ ਆਈ ਸੀ ਤੇ ਫਿਰ ਵਾਪਸੀ ਵੇਲੇ ਸਫਰ ਦੌਰਾਨ ਚੱਲਦੀ ਗੱਡੀ ਵਿੱਚ ਹਿਲਦੀ ਅਤੇ ਕੰਬਦੀ ਕਲਮ ਨਾਲ ਸੰਨ 1948 ਵਿੱਚ "ਅੱਜ ਆਖਾਂ ਵਾਰਿਸ ਸ਼ਾਹ ਨੂੰ" ਨਜ਼ਮ ਲਿਖੀ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਯਥਾਰਥਵਾਦ ਉਨੀਵੀਂ ਸਦੀ ਦੇ ਫਰਾਂਸ ਵਿੱਚ ਪਨਪੀ ਅਤੇ ਵੀਹਵੀਂ ਸਦੀ ਪਹਿਲੇ ਅਰਸੇ ਤੱਕ ਫੈਲੀ ਗਲਪ ਦੀ ਇੱਕ ਸੁਹਜਾਤਮਕ ਸੈਲੀ ਜਾਂ ਵਿਧਾ ਜਾਂ ਸਾਹਿਤਕ ਅੰਦੋਲਨ ਸੀ ਜੋ ਜਿੰਦਗੀ ਦੇ ਵਰਤਾਰਿਆਂ ਨੂੰ ਜਿਵੇਂ ਉਹ ਸੀ ਅਤੇ ਹਨ, ਉਵੇਂ ਉਨ੍ਹਾਂ ਦੀ ਜਟਿਲਤਾ ਸਮੇਤ ਪੇਸ਼ ਕਰਨ ਲਈ ਪ੍ਰਤਿਬੱਧ ਸੀ। ਇਸਨੇ ਰੋਮਾਂਸਵਾਦ ਦੇ ਨਾਇਕਵਾਦੀ ਵਿਸ਼ਿਆਂ ਦੇ ਉਲਟ ਆਮ ਜਨ-ਜੀਵਨ ਨੂੰ ਉਹਦੀ ਕੁੱਲ ਸਾਧਾਰਨਤਾ ਸਮੇਤ ਆਪਣਾ ਵਿਸ਼ਾ ਬਣਾਇਆ। ਯਥਾਰਥਵਾਦੀ ਲੇਖਣੀ "ਦੇ ਕਲਾਮਈ ਸਧਾਰਨੀਕਰਨ ਵੱਖ-ਵੱਖ ਯੁੱਗਾਂ ਦੇ ਲੋਕਾਂ ਨੂੰ ਆਪਣੇ ਆਪ ਨੂੰ ਅਤੇ ਗਤੀਸ਼ੀਲ ਜੀਵਨ ਨੂੰ ਸਮਝਣ ਵਿੱਚ ਸਹਾਇਤਾ ਕਰਦੇ ਹਨ। ਯਥਾਰਥ ਦੇ ਬਾਹਰੀ ਚਿੱਤਰਣ ਨਾਲ਼ ਅਤੇ ਨਕਲ ਨਾਲ਼ ਅਜਿਹੇ ਪਰਿਣਾਮ ਹਾਸਲ ਨਹੀਂ ਕੀਤੇ ਜਾ ਸਕਦੇ”।ਯਥਾਰਥ ਦਰਸ਼ਨ ਦਾ ਪ੍ਰਵਰਗ ਹੈ। ਦਰਸ਼ਨ ਅਨੁਸਾਰ ਯਥਾਰਥ ਉਹ ਹੈ ਜੋ ਕਿ ਅਨਾਦਿ ਅੰਤ ਹੋਵੇ ਅਤੇ ਜੋ ਹਰ ਹੋਂਦ ਦਾ ਆਦਿ ਵੀ ਹੋਵੇ ਤੇ ਅੰਤ ਵੀ। ਇਸ ਪ੍ਰਕਾਰ ਦਰਸ਼ਨ ਵਿੱਚ ਅਜਿਹੀ ਵਸਤੂ ਨੂੰ ਯਥਾਰਥ ਹੋਂਦ ਦੀ ਧਾਰਣੀ ਆਖਿਆ ਜਾਂਦਾ ਹੈ ਜਿਸ ਦਾ ਮੂਲ ਕੋਈ ਨਾ ਹੋਵੇ ਜੋ ਖੁਦ-ਮੁਖਤਿਆਰ ਹੋਂਦ ਰੱਖਦੀ ਹੋਵੇ ਅਤੇ ਜੋ ਬ੍ਰਹਿਮੰਡ ਦੇ ਅਨੇਕ ਰੂਪਾਂ ਦੀ ਜਨਮਦਾਤੀ ਹੋਣ ਦੇ ਨਾਲ ਨਾਲ ਉਹਨਾਂ ਦੀ ਸਰਵ-ਵਿਆਪੀ ਸਾਂਝੀ ਖਾਸੀਅਤ ਵੀ ਹੋਵੇ। ਦਰਸ਼ਨ ਵਿੱਚ ਯਥਾਰਥ ਦੀ ਇਹ ਪਰਿਭਾਸ਼ਾ ਪ੍ਰਵਾਨੀ ਗਈ ਹੈ ਪਰ ਇਸ ਦੇ ਸਰੂਪ ਬਾਰੇ ਚਿੰਤਕਾਂ ਵਿੱਚ ਉਦੋਂ ਤੋਂ ਹੀ ਮੱਤ ਭੇਦ ਤੁਰਿਆ ਆ ਰਿਹਾ ਹੈ ਜਦੋਂ ਤੋਂ ਚਿੰਤਨ ਦੀ ਪ੍ਰਕ੍ਰਿਆ ਦਾ ਆਰੰਭ ਹੋਇਆ ਹੈ।
ਲਤਾ ਮੰਗੇਸ਼ਕਰ (28 ਸਤੰਬਰ 1929 - 6 ਫਰਵਰੀ 2022) ਇੱਕ ਭਾਰਤੀ ਗਾਇਕਾ ਹੈ। ਇਹ ਭਾਰਤ ਦੇ ਸਭ ਤੋਂ ਵੱਧ ਜਾਣੇ-ਪਛਾਣੇ ਪਿੱਠਵਰਤੀ ਗਾਇਕਾਂ ਵਿੱਚੋਂ ਹਨ। ਭਾਰਤ ਰਤਨ ਨਾਲ ਸਨਮਾਨਤ ਇਹ ਦੂਜੇ ਭਾਰਤੀ ਗਾਇਕ ਹਨ। ਇਹ ਗਾਇਕਾਵਾਂ ਊਸ਼ਾ ਮੰਗੇਸ਼ਕਰ, ਮੀਨਾ ਮੰਗੇਸ਼ਕਰ ਅਤੇ ਆਸ਼ਾ ਭੋਂਸਲੇ ਦੀ ਵੱਡੀ ਭੈਣ ਹਨ। ਇਹਨਾਂ ਨੇ ਗਾਇਕੀ ਦੀ ਸ਼ੁਰੂਆਤ 1942 ਵਿੱਚ ਕੀਤੀ ਅਤੇ ਅੱਜ ਤਕਰੀਬਨ ਸਾਢੇ ਛੇ ਦਹਾਕੇ ਹੋ ਚੁੱਕੇ ਹਨ। ਉਸ ਨੇ ਤਕਰੀਬਨ ਇੱਕ ਹਜਾਰ ਹਿੰਦੀ ਫਿਲਮਾਂ, ਛੱਤੀ ਭਾਰਤੀ ਭਾਸ਼ਾਵਾਂ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਗੀਤ ਗਾਏ ਹਨ। ਸੱਤ ਦਹਾਕਿਆਂ ਦੇ ਕਰੀਅਰ ਵਿੱਚ ਭਾਰਤੀ ਸੰਗੀਤ ਉਦਯੋਗ ਵਿੱਚ ਉਸ ਦੇ ਯੋਗਦਾਨ ਨੇ ਉਸ ਨੂੰ 'ਭਾਰਤ ਦੀ ਕੋਇਲ' (ਨਾਈਟਿੰਗੇਲ ਆਫ਼ ਇੰਡੀਆ) ਅਤੇ ਕੁਈਨ ਆਫ਼ ਮੈਲੋਡੀ ਵਰਗੇ ਸਨਮਾਨਤ ਖ਼ਿਤਾਬ ਹਾਸਲ ਕਰਵਾਏ ਹਨ। ਹਾਲਾਂਕਿ ਮੁੱਖ ਤੌਰ 'ਤੇ ਹਿੰਦੀ ਅਤੇ ਮਰਾਠੀ ਵਿੱਚ। ਉਸਨੇ ਆਪਣੇ ਪੂਰੇ ਕਰੀਅਰ ਦੌਰਾਨ ਕਈ ਪ੍ਰਸ਼ੰਸਾ ਅਤੇ ਸਨਮਾਨ ਪ੍ਰਾਪਤ ਕੀਤੇ ਹਨ। 1989 ਵਿੱਚ, ਭਾਰਤ ਸਰਕਾਰ ਦੁਆਰਾ ਉਸ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਦਿੱਤਾ ਗਿਆ ਸੀ। 2001 ਵਿੱਚ, ਰਾਸ਼ਟਰ ਵਿੱਚ ਉਸ ਦੇ ਯੋਗਦਾਨ ਦੀ ਮਾਨਤਾ ਵਿੱਚ, ਉਸ ਨੂੰ ਭਾਰਤ ਰਤਨ, ਭਾਰਤ ਦਾ ਸਰਵਉੱਚ ਨਾਗਰਿਕ ਸਨਮਾਨ ਦਿੱਤਾ ਗਿਆ ਸੀ ਅਤੇ ਇਹ ਸਨਮਾਨ ਪ੍ਰਾਪਤ ਕਰਨ ਵਾਲੀ ਐਮ.ਐਸ.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਉੱਤਰਆਧੁਨਿਕਤਾਵਾਦ (ਅੰਗਰੇਜ਼ੀ Postmodernism, ਪੋਸਟਮਾਡਰਨਿਜਮ) ਵੀਹਵੀਂ ਸਦੀ ਵਿੱਚ ਆਧੁਨਿਕਤਾਵਾਦ ਤੋਂ ਹੱਟਣ ਦੀ ਇੱਕ ਲਹਿਰ ਨੂੰ ਦਰਸਾਉਣ ਲਈ ਪ੍ਰਚਲਿਤ ਇੱਕ ਆਮ ਅਤੇ ਵਿਆਪਕ ਸ਼ਬਦ ਹੈ ਜੋ ਸਾਹਿਤ, ਕਲਾ, ਅਰਥ ਸ਼ਾਸਤਰ, ਦਰਸ਼ਨ, ਵਾਸਤੁਕਲਾ, ਕਥਾ, ਅਤੇ ਸਾਹਿਤਕ ਆਲੋਚਨਾ ਸਹਿਤ ਅਨੇਕਾਂ ਮਜ਼ਮੂਨਾਂ ਵਿੱਚ ਪ੍ਰਯੋਗ ਕੀਤਾ ਜਾਂਦਾ ਹੈ। ਉੱਤਰਆਧੁਨਿਕਤਾਵਾਦ ਕਾਫ਼ੀ ਹੱਦ ਤੱਕ ਅਸਲੀਅਤ ਦੀ ਵਿਆਖਿਆ ਕਰਨ ਦੀਆਂ ਵਿਗਿਆਨਕ ਜਾਂ ਬਾਹਰਮੁਖੀ ਕੋਸ਼ਸ਼ਾਂ ਪ੍ਰਤੀ ਇੱਕ ਪ੍ਰਤੀਕਿਰਆ ਹੈ। ਕਿਸੇ ਸਟੀਕ ਪਰਿਭਾਸ਼ਾ ਬਾਰੇ ਵਿਦਵਾਨਾਂ ਵਿੱਚ ਕੋਈ ਆਮ ਸਹਿਮਤੀ ਨਹੀਂ ਹੈ। ਸੰਖੇਪ ਵਿੱਚ, ਉੱਤਰਆਧੁਨਿਕਤਾਵਾਦ ਇਸ ਪੁਜੀਸ਼ਨ ਉੱਤੇ ਆਧਾਰਿਤ ਹੈ ਕਿ ਅਸਲੀਅਤ ਮਨੁੱਖੀ ਸਮਝ ਵਿੱਚ ਪ੍ਰਤਿਬਿੰਬਿਤ ਨਹੀਂ ਹੁੰਦੀ, ਸਗੋਂ ਇਹ ਘੜੀ ਗਈ ਹੁੰਦੀ ਹੈ ਕਿਉਂਕਿ ਮਨ ਖੁਦ ਆਪਣੀ ਵਿਅਕਤੀਗਤ ਅਸਲੀਅਤ ਨੂੰ ਸਮਝਣ ਦੀ ਕੋਸ਼ਿਸ਼ ਕਰਦਾ ਹੈ। ਉੱਤਰਆਧੁਨਿਕਤਾਵਾਦ ਇਸ ਲਈ ਅਜਿਹੀਆਂ ਸਭ ਵਿਆਖਿਆਵਾਂ ਪ੍ਰਤੀ ਸ਼ੱਕੀ ਹੈ ਜੋ ਸਾਰੇ ਸਮੂਹਾਂ, ਸੰਸਕ੍ਰਿਤੀਆਂ, ਪਰੰਪਰਾਵਾਂ, ਜਾਂ ਨਸਲਾਂ ਲਈ ਵੈਲਿਡ ਹੋਣ ਦਾ ਦਾਅਵਾ ਕਰਦੀਆਂ ਹਨ, ਅਤੇ ਇਸ ਦੀ ਬਜਾਏ ਹਰ ਇੱਕ ਵਿਅਕਤੀ ਦੇ ਸਪੇਖਕ ਸੱਚ ਉੱਤੇ ਕੇਂਦਰਿਤ ਹੈ (ਯਾਨੀ ਉੱਤਰਆਧੁਨਿਕਤਾਵਾਦ=ਸਾਪੇਖਵਾਦ)।
ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ
ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ, ਪੰਜਾਬੀ ਦੇ ਨਾਮਵਰ ਕਵੀ ਸੁਰਜੀਤ ਪਾਤਰ ਦੀ ਇੱਕ ਚਰਚਿਤ ਕਵਿਤਾ ਹੈ। ਇਹ 1970ਵਿਆਂ ਵਿੱਚ ਅਤੇ 1980ਵਿਆਂ ਦੇ ਪਹਿਲੇ ਸਾਲਾਂ ਦੌਰਾਨ ਭਾਰਤੀ ਪੰਜਾਬ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਇਨਕਲਾਬ ਲੋਚਦੇ ਨੌਜਵਾਨਾਂ ਵਿੱਚ ਖਾਸ ਕਰ ਮਕਬੂਲ ਹੋਈ ਅਤੇ ਬਹੁਤ ਗਾਈ ਗਈ।
ਉਦਾਤ ਜਾਂ ਸ਼ਿਰੋਮਣੀ (Sublime) ਪੱਛਮੀ ਕਾਵਿ ਸ਼ਾਸਤਰ ਵਿੱਚ ਕਾਵਿ ਅਭਿਵਿਅੰਜਨਾ ਦੇ ਵਸ਼ਿਸ਼ਟ ਅਤੇ ਉਤਕਰਸ਼ ਦਾ ਕਾਰਨ ਤੱਤ ਹੈ ਜਿਸਦਾ ਪ੍ਰਤੀਪਾਦਨ ਲੋਨਗਿਨੁਸ (ਲੋਂਜਾਈਨਸ) ਨੇ ਆਪਣੀ ਰਚਨਾ ਪੇਰਿਇਪਸੁਸ (ਕਵਿਤਾ ਵਿੱਚ ਉਦਾਤ ਤੱਤ) ਵਿੱਚ ਕੀਤਾ ਹੈ। ਇਸਦੇ ਅਨੁਸਾਰ ਉਦਾਤ ਤੱਤ ਕਾਵਿ ਸ਼ੈਲੀ ਦੀ ਉਹ ਮਹੱਤਵਪੂਰਣ ਵਿਸ਼ੇਸ਼ਤਾ ਹੈ ਜੋ ਵੱਖ ਵੱਖ ਵਿਅੰਜਨਾਵਾਂ ਦੇ ਮਾਧਿਅਮ ਰਾਹੀਂ ਕਿਸੇ ਘਟਨਾ ਅਤੇ ਸ਼ਖਸੀਅਤ ਦੇ ਰੋਮਾਂਟਿਕ, ਆਵੇਸ਼ਪੂਰਣ ਅਤੇ ਭਿਆਨਕ ਪੱਖ ਦੇ ਪਰਕਾਸ਼ਨ ਲਈ ਢੁਕਵੀਂ ਹੁੰਦੀ ਹੈ। ਸੱਚੇ ਉਦਾਤ ਦੀ ਛੋਹ ਮਾਤਰ ਨਾਲ ਮਾਨਵਾਤਮਾ ਸਹਿਜ ਹੀ ਉਤਕਰਸ਼ ਨੂੰ ਪ੍ਰਾਪਤ ਹੋ ਜਾਂਦੀ ਹੈ, ਆਮ ਧਰਾਤਲ ਤੋਂ ਉੱਪਰ ਉਠ ਕੇ ਆਨੰਦ ਅਤੇ ਖ਼ੁਸ਼ੀ ਨਾਲ ਭਿੱਜਣ ਲੱਗਦੀ ਹੈ ਅਤੇ ਸਰੋਤੇ ਅਥਵਾ ਪਾਠਕ ਨੂੰ ਮਹਿਸੂਸ ਹੋਣ ਲੱਗਦਾ ਹੈ ਕਿ ਜੋ ਕੁੱਝ ਉਸਨੇ ਸੁਣਿਆ ਜਾਂ ਪੜ੍ਹਿਆ ਹੈ ਉਹ ਖੁਦ ਆਪ ਉਸਦਾ ਭੋਗਿਆ ਹੋਇਆ ਹੈ। ਇਸਦੇ ਵਿਪਰੀਤ ਕਿਸੇ ਰਚਨਾ ਨੂੰ ਵਾਰ-ਵਾਰ ਪੜ੍ਹਨ ਜਾਂ ਸੁਣਨ ਦੇ ਬਾਅਦ ਵੀ ਜੇਕਰ ਵਿਅਕਤੀ ਦੀ ਆਤਮਾ ਉੱਨਤ ਵਿਚਾਰਾਂ ਦੇ ਵੱਲ ਰੁਚਿਤ ਨਹੀਂ ਹੁੰਦੀ ਤਾਂ ਸਪਸ਼ਟ ਹੀ ਉਕਤ ਰਚਨਾ ਵਿੱਚ ਪ੍ਰਤੱਖ ਅਰਥਾਂ ਤੋਂ ਅੱਗੇ ਵਿਚਾਰ ਉਤੇਜਕ ਸਾਮਗਰੀ ਦੀ ਅਣਹੋਂਦ ਹੈ ਅਤੇ ਉਸਨੂੰ ਉਦਾਤ-ਤੱਤ-ਯੁਕਤ ਨਹੀਂ ਮੰਨਿਆ ਜਾ ਸਕਦਾ। ਉਦਤ-ਤੱਤ-ਯੁਕਤ ਰਚਨਾ ਨਾ ਕੇਵਲ ਸਾਰਿਆਂ ਨੂੰ ਸਰਵਦਾ ਖ਼ੁਸ਼ ਕਰਦੀ ਹੈ, ਸਗੋਂ ਅਜੋੜ ਤੱਤਾਂ ਦੇ ਸੰਜੋਗ ਨਾਲ ਇੱਕ ਅਜਿਹੇ ਮਾਹੌਲ ਦਾ ਨਿਰਮਾਣ ਵੀ ਕਰਦੀ ਹੈ ਕਿ ਉਸਦੇ ਪ੍ਰਤੀ ਪਾਠਕ ਅਤੇ ਸਰੋਤੇ ਦੀ ਸ਼ਰਧਾ ਹੋਰ ਵੀ ਡੂੰਘੀ ਅਤੇ ਅਮਿੱਟ ਹੋ ਜਾਂਦੀ ਹੈ।
ਰਹੱਸਵਾਦ (ਯੂਨਾਨੀ: μυστικός, ਮਿਸਟੀਕੋਸ) ਯਥਾਰਥ ਦੇ ਅਜਿਹੇ ਪਹਿਲੂਆਂ ਦੇ ਅਨੁਭਵ ਅਤੇ ਪ੍ਰਗਟਾ ਨੂੰ ਕਹਿੰਦੇ ਜਿਹਨਾਂ ਦਾ ਗਿਆਨ ਆਮ ਇਨਸਾਨੀ ਬੌਧਿਕ ਸ਼ਕਤੀਆਂ ਨਾਲ ਨਹੀਂ ਹੁੰਦਾ। ਇਹ ਅਜਿਹੇ ਵਰਤਾਰਿਆਂ ਨਾਲ ਸੰਬੰਧਿਤ ਹੈ ਜੋ ਇਸ ਦੁਨੀਆਂ ਦੇ ਨਹੀਂ ਹੁੰਦੇ। ਸਰਬਉਚ ਹਸਤੀ ਨਾਲ ਸੰਬੰਧਾਂ ਦੇ ਅਨੁਭਵ ਵੀ ਇਸੇ ਖੰਡ ਵਿੱਚ ਹਨ। ਯੂਨਾਨੀ, ਯਹੂਦੀ, ਇਸਾਈ, ਇਸਲਾਮੀ, ਸੂਫ਼ੀ, ਹਿੰਦੂ ਅਤੇ ਸਿੱਖ ਹਰੇਕ ਧਰਮ ਧਾਰਾ ਦਾ ਆਪਣੇ ਆਪਣੇ ਰੰਗ ਦਾ ਰਹੱਸਵਾਦ ਮਿਲਦਾ ਹੈ। ਦਰਸ਼ਨ ਅਤੇ ਕਵਿਤਾ ਵਿੱਚ ਇਸ ਦਾ ਪ੍ਰਗਟਾ ਬਹੁਤ ਵਿਆਪਕ ਹੈ।
ਹਰ ਮੋੜ 'ਤੇ ਸਲੀਬਾਂ, ਹਰ ਪੈਰ 'ਤੇ ਹਨੇਰਾ
ਹਰ ਮੋੜ 'ਤੇ ਸਲੀਬਾਂ, ਹਰ ਪੈਰ 'ਤੇ ਹਨੇਰਾ, ਪੰਜਾਬੀ ਦੇ ਮਸ਼ਹੂਰ ਸ਼ਾਇਰ ਜਗਤਾਰ ਦੀ ਇੱਕ ਬਹੁਚਰਚਿਤ ਗ਼ਜ਼ਲ ਹੈ ਜੋ ਉਹਨਾ ਨੇ ਪੰਜਾਬ ਵਿੱਚ ਨਕਸਲਵਾਦੀ ਲਹਿਰ ਦੇ ਰੁਝਾਨ ਦੌਰਾਨ ਲਿਖੀ ਸੀ |
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਸਭ ਤੋਂ ਪੁਰਾਣੇ
''ਮਾਰਕਸਵਾਦੀ ਪੰਜਾਬੀ ਆਲੋਚਨਾ-ਦਸ਼ਾ ਅਤੇ ਦਿਸ਼ਾ'' ਮੁੱਢਲੀ ਪੰਜਾਬੀ ਆਲੋਚਨਾ ਆਪਣੇ ਮੂਲ ਸੁਭਾ ਵਿੱਚ ਅੰਤਰਮੁੱਖੀ , ਰੁਮਾਂਟਿਕ , ਪ੍ਰਭਾਵਵਾਦੀ , ਪ੍ਰਸ਼ੰਸਾਤਮਕ ਰੂਝਾਨਾਂ ਦਾ ਮਿਲਗੋਭਾ ਜਾਂ ਇਹਨਾਂ ਦਾ ਮਿਲਿਆ ਇਕ ਰੂਪ ਸੀ । 1950 ਵਿੱਚ ਪੰਜਾਬੀ ਸਾਹਿਤ ਅਤੇ ਪੰਜਾਬ ਦੇ ਜੀਵਨ ਵਿੱਚ ਪ੍ਰਗਤੀਵਾਦੀ ਵਿਚਾਰਾਂ ਦੀ ਜਾਗ ਲੱਗਣੀ ਸ਼ੁਰੂ ਹੋਈ । ਸੰਤ ਸਿੰਘ ਸੇਖੋਂ ਦੀ ਪੁਸਤਕ '‘ਸਾਹਿਤਿਆਰਥ’' ਨਾਲ ਪੰਜਾਬੀ ਵਿੱਚ ਪਹਿਲੀ ਵਾਰ ਮਾਰਕਸਵਾਦੀ ਆਲੋਚਨਾ ਜਾਂ ਸਿੱਧਾਂਤਕ ਆਲੋਚਨਾ ਦਾ ਨੀਂਹ ਪੱਥਰ ਰੱਖਿਆ ਗਿਆ । 1960 ਤੋਂ ਬਾਅਦ ਕਿਸ਼ਨ ਸਿੰਘ ਨੇ ਮਾਰਕਸਵਾਦੀ ਆਲੋਚਨਾ ਖੇਤਰ ਵਿੱਚ ਪ੍ਰਵੇਸ਼ ਕੀਤਾ । ਕਿਸ਼ਨ ਸਿੰਘ ਦੀ ਗੁਰਬਾਣੀ , ਕਿੱਸਾ-ਕਾਵਿ, ਸੂਫ਼ੀ ਕਾਵਿ, ਸਿੱਖ ਲਹਿਰ ਅਤੇ ਭਗਤੀ ਲਹਿਰ ਦੇ ਪ੍ਰਸੰਗ ਵਿੱਚ ਪੇਸ਼ ਧਾਰਨਾਵਾਂ ਸੇਖੋਂ ਦੀਆ ਧਾਰਨਾਵਾਂ ਦੇ ਵਿਰੁੱਧ ਜਾਂਦੀਆਂ ਹਨ । ਜਿੱਥੇ ਸੇਖੋਂ ਵਿਚਾਰਧਾਰਕ ਤੇ ਕਾਵਿ-ਸ਼ਾਸਤ੍ਰੀ ਦ੍ਰਿਸ਼ਟੀ ਦੇ ਸਮਨਵੈ ਨੂੰ ਆਪਣੀ ਦ੍ਰਿਸ਼ਟੀ ਦਾ ਆਧਾਰ ਬਣਾਉਂਦਾ ਹੈ ਉੱਥੇ ਕਿਸ਼ਨ ਸਿੰਘ ਦਾ ਚਿੰਤਨ ਰਚਨਾ ਵਿੱਚ ਪੇਸ਼ ਵਿਚਾਰਧਾਰਾ ਤੇ ਸਾਹਿਤ ਨੂੰ ਕਿਸੇ ਸਮੇਂ ਵਿਸ਼ੇਸ਼ ਦੇ ਸਮਾਜ ਵਿੱਚ ਚੱਲ ਰਹੀ ਜਮਾਤੀ ਟੱਕਰ ਦੇ ਕਲਾਤਮਕ ਪ੍ਰਗਟਾਵੇ ਵਜੋਂ ਪਰਿਭਾਸ਼ਿਤ ਕਰਦਾ ਹੈ । ਫਿਰ ਵੀ ਇਸ ਦੌਰ ਦੀ ਮਾਰਕਸਵਾਦੀ ਆਲੋਚਨਾ ਦੀ ਵੱਡੀ ਪ੍ਰਾਪਤੀ ਅੰਤਰਮੁੱਖੀ / ਪ੍ਰਭਾਵਵਾਦੀ ਅਤੇ ਰੁਮਾਂਸਵਾਦੀ ਆਲੋਚਨਾ ਦੇ ਵਿਰੋਧ ਵਿੱਚ ਸਾਹਿਤ ਨੂੰ ਕਿਸੇ ਇਕ ਬਾਹਰਮੁੱਖੀ ਦ੍ਰਿਸ਼ਟੀਕੋਣ ਅਤੇ ਸਿੱਧਾਂਤਕ ਪਰਿਪੇਖ ਵਿੱਚ ਸਮਝੇ ਜਾਣ ਦੀ ਜਰੂਰਤ ਨੂੰ ਸਥਾਪਿਤ ਅਤੇ ਵਿਕਸਿਤ ਕਰਨ ਵਿੱਚ ਵੇਖੀ ਜਾਣੀ ਚਾਹੀਦੀ ਹੈ । ਸਾਹਿਤਿਕ ਕ੍ਰਿਤ ਦੇ ਕਰਤਾ , ਸਮਾਜ , ਇਤਿਹਾਸ ਸੱਭਿਆਚਾਰ , ਰਾਜਨੀਤੀ , ਸਾਹਿਤਿਕ ਪਰੰਪਰਾ ਆਦਿ ਨਾਲ ਦਵੰਦਾਤਮਕ ਸੰਬੰਧਾਂ ਦੇ ਪ੍ਰਸੰਗਾਂ ਵਿੱਚ ਕਿਸੇ ਰਚਨਾ ਦੀ ਵਿਆਖਿਆ, ਵਿਸ਼ਲੇਸ਼ਣ ਤੇ ਮੁੱਲਾਂਕਣ ਨੂੰ ਆਪਣਾ ਬੁਨਿਆਦੀ ਸਿੱਧਾਂਤ ਪ੍ਰਵਾਨ ਕਰਨਾ ਇਸ ਦੋਰ ਦੀ ਇਕ ਇਤਿਹਾਸਿਕ ਪ੍ਰਾਪਤੀ ਹੈ । ਇਸ ਦੋਰ ਦੀ ਸਮੁੱਚੀ ਆਲੋਚਨਾ ਪ੍ਰਧਾਨ ਰੂਪ ਵਿੱਚ ਮਾਰਕਸਵਾਦੀ ਆਲੋਚਨਾ ਦੇ ਮੂਲ ਸੰਕਲਪਾਂ ਦੇ ਸਮਾਨਾਯ ਪੱਖਾਂ ਉੱਪਰ ਹੀ ਜ਼ੋਰ ਦਿੰਦੀ ਪ੍ਰਤੀਤ ਹੁੰਦੀ ਹੈ । ਮਾਰਕਸਵਾਦੀ ਪੰਜਾਬੀ ਆਲੋਚਨਾ ਵਿੱਚ ਮਾਰਕਸਵਾਦੀ ਆਲੋਚਨਾ ਦ੍ਰਿਸ਼ਟੀ ਦੇ ਵਧੇਰੇ ਵਿਗਿਆਨਕ , ਬਾਹਰਮੁੱਖੀ , ਜਟਿਲ ਸਾਹਿਤ ਅਤੇ ਸਾਹਿਤ ਆਲੋਚਨਾ ਦੇ ਆਪਸੀ ਸੰਬੰਧਾਂ, ਇਸਦੇ ਵਸਤੂ- ਖੇਤਰ , ਵਿਧੀ ਵਿਗਿਆਨ, ਦ੍ਰਿਸ਼ਟੀਕੋਣ ਅਤੇ ਪਾਠ ਅਤੇ ਪ੍ਰਸੰਗ ਆਦਿ ਸਾਹਿਤ ਮੁੱਦਿਆ ਉੱਪਰ ਵਧੇਰੇ ਖੁੱਲ੍ਹ ਕੇ ਵਿਚਾਰ ਕੀਤਾ ਗਿਆ ਹੈ । ਇਸ ਸੰਦਰਭ ਵਿੱਚ ‘ਸੇਧ’ ਮਾਸਿਕ ਪੱਤਰ ਵਿੱਚ ਛਪੇ ਹਰਭਜਨ ਸਿੰਘ, ਸੁਤਿੰਦਰ ਸਿੰਘ ਨੂਰ , ਤੇਜਵੰਤ ਸਿੰਘ ਗਿੱਲ ਅਤੇ ਰਵਿੰਦਰ ਸਿੰਘ ਰਵੀ ਦੇ ਲੇਖ ਵੇਖੇ ਜਾਣੇ ਚਾਹੀਦੇ ਹਨ । ਭਾਵੇ ਇਹ ਲੇਖ ਸੰਬੰਧਿਤ ਲੇਖਕਾਂ ਦੀਆਂ ਪੁਸਤਕਾਂ ਵਿੱਚ ਵੀ ਛਪ ਚੁੱਕੇ ਹਨ । 1975 ਤੋਂ 1985 ਤੱਕ ਦੀ ਇਸ ਮਾਰਕਸਵਾਦੀ ਪੰਜਾਬੀ ਆਲੋਚਨਾ ਵਿੱਚ ਦੋ ਰੁਝਾਨ ਬੜੇ ਸ਼ਪੱਸਟ ਰੂਪ ਵਿੱਚ ਦ੍ਰਿਸ਼ਟੀਗੋਚਰ ਹੁੰਦੇ ਹਨ । ਰਵਿੰਦਰ ਰਵੀ ਦੀ ਆਲੋਚਨਾ ਵਿੱਚ ਮਾਰਕਸਵਾਦੀ ਆਲੋਚਨਾ ਪ੍ਰਣਾਲੀ ਦੀ ਦੂਸਰੀਆ ਪੱਛਮੀ ਆਲੋਚਨਾ ਪ੍ਰਣਾਲੀਆ ਜਿਵੇ ਸੰਰਚਨਾਵਾਦੀ / ਰੂਪਵਾਦੀ ਅਤੇ ਚਿਹਨ-ਵਿਗਿਆਨਿਕ ਆਦਿ ਆਲੋਚਨਾ ਪ੍ਰਣਾਲੀਆ ਨਾਲੋਂ ਸਾਹਿਤ ਅਤੇ ਸਮਾਜ ਦੋਹਾਂ ਦੀ ਠੀਕ ਸਮਝ ਲਈ ਸਾਰਥਕਤਾ ਅਤੇ ਸੰਪੂਰਣਤਾ ਨੂੰ ਦ੍ਰਿੜ ਕਰਵਾਉਣ ਦੀ ਰੁਚੀ ਪ੍ਰਧਾਨ ਹੈ । ਦੂਸਰੇ ‘'ਅਮਰੀਕਾ ਦੀ ਨਵੀਨ ਆਲੋਚਨਾ ਪ੍ਰਣਾਲੀ’' ਦੀ ਸਰਬਾਂਗੀ ਆਲੋਚਨਾ ਮਾਰਕਸਵਾਦੀ ਦ੍ਰਿਸ਼ਟੀ ਅਨੁਸਾਰ ਕਰਦਿਆ ਸਾਰ ਰੂਪ ਵਿੱਚ ਇਹਨਾ ਨਵੀਨ - ਆਲੋਚਨਾ ਪ੍ਰਣਾਲੀਆਂ ਦੀ ਆਸ਼ਿਕਤਾ, ਇਕ ਪਾਸਤੜਾ , ਪ੍ਰਸੰਗ ਮੁੱਕਤ, ਇਤਿਹਾਸ ਮੁੱਕਤ ਅਤੇ ਵਿਚਾਰਧਾਰਾ ਮੁੱਕਤ ਹੋਣ ਦੇ ਸਿਧਾਂਤਾ ਦਾ ਦਲੀਲ ਪੂਰਵਕ ਖੰਡਨ ਇਨ੍ਹਾਂ ਪ੍ਰਣਾਲੀਆ ਦੀ ਸਥਾਪਤੀ ਪੱਖੀ ਅਤੇ ਵਿਗਿਆਨ ਦੇ ਪਰਦੇ ਹੇਠ ਅਵਿਗਿਆਨਿਕ ਅਤੇ ਪੂਰੀ ਤਰ੍ਹਾ ਵਿਚਾਰਧਾਰਕ ਹੋਣ ਦੇ ਮੁੱਦਿਆ ਨੂੰ ਬੜੀ ਸਪਸ਼ਟਤਾ ਅਤੇ ਤਾਰਕਿਕਤਾ ਨਾਲ ਸਿੱਧ ਕੀਤਾ ਗਿਆ ਹੈ । ਇਸਦੀ ਦੂਜੀ ਪ੍ਰਵਿਰਤੀ ਪਹਿਲਾ ਹੋ ਚੁੱਕੀ ਮਾਰਕਸਵਾਦੀ ਆਲੋਚਨਾ ਦੇ ਆਲੋਚਨਾਤਮਕ ਮੁੱਲਾਂਕਣ ਕੀਤੇ ਜਾਣ ਦੀ ਜਰੂਰਤ ਵਿੱਚ ਵੇਖੀ ਜਾ ਸਕਦੀ ਹੈ । ਹਰਭਜਨ ਸਿੰਘ ਭਾਟੀਆ ਹੁਣ ਪੁਸਤਕ ਰੂਪ ਵਿੱਚ ਪ੍ਰਕਾਸ਼ਿਤ ਖੋਜ-ਪ੍ਰਬੰਧ ਇਸ ਦਿਸ਼ਾ ਵਿੱਚ ਪਹਿਲਾ ਬਾਹਰਮੁਖੀ ਅਤੇ ਆਲੋਚਨਾਤਮਕ ਯਤਨ ਹੈ । ਹਰਭਜਨ ਸਿੰਘ ਭਾਟੀਆ ਭਾਵੇਂ ਖੁਦ ਮਾਰਕਸਵਾਦੀ ਹੋਣ ਦਾ ਦਾਅਵਾ ਨਹੀ ਕਰਦੇ ਪਰੰਤੂ ਉਨ੍ਹਾ ਸੇਖੋਂ , ਕਿਸ਼ਨ ਸਿੰਘ ਦੀ ਆਲੋਚਨਾ ਦਾ ਬਾਹਰਮੁਖੀ ਮੁੱਲਾਂਕਣ ਕਰਨ ਦਾ ਪਹਿਲਾ ਵਿਗਿਆਨਿਕ ਯਤਨ ਕੀਤਾ ਹੈ । ਮਾਰਕਸਵਾਦੀ ਦ੍ਰਿਸ਼ਟੀ ਤੋ ਸੇਖੋਂ ਕਿਸ਼ਨ ਸਿੰਘ ਤੇ ਸੱਯਦ ਦੀ ਸਮੁੱਚੀ ਆਲੋਚਨਾ ਦਾ ਆਲੋਚਨਾਤਮਕ ਮੁੱਲਾਂਕਣ "ਮਾਰਕਸਵਾਦੀ ਪੰਜਾਬੀ ਆਲੋਚਨਾ" ਪੁਸਤਕ ਵਿੱਚ ਕੀਤਾ ਗਿਆ ਪ੍ਰਾਪਤ ਹੁੰਦਾ ਹੈ । ਪੰਜਾਬੀ ਸੰਕਟ ਦਾ ਮਾਰਕਸਵਾਦੀ ਪੰਜਾਬੀ ਆਲੋਚਨਾ ਉੱਪਰ ਪ੍ਰਭਾਵ ਪੈਣਾ ਸੁਭਾਵਿਕ ਸੀ ਪਰੰਤੂ ਬਹੁਤੇ ਮਾਰਕਸਵਾਦੀ ਪੰਜਾਬੀ ਆਲੋਚਕਾਂ ਨੇ ਪੰਜਾਬ ਸੰਕਟ ਦੇ ਬਹੁ-ਪਰਤੀ ਵਿਸ਼ਲੇਸ਼ਣ ਤੋ ਲੈਂ ਕੇ ਇਸ ਸੰਕਟ ਦੇ ਪੰਜਾਬੀ ਸਾਹਿਤ ਉਪਰ ਪੈਣ ਵਾਲੇ ਪ੍ਰਭਾਵਾਂ ਦਾ ਵੀ ਵਿਸ਼ਲੇਸ਼ਣ ਕੀਤਾ । ਪ੍ਰਧਾਨ ਰੂਪ ਵਿੱਚ ਸਾਡੇ ਆਲੋਚਕਾਂ ਨੇ ਇਸ ਸਥਿਤੀ ਦੇ ਮਾਨਵ-ਵਿਰੋਧੀ ਤੇ ਮਜ਼ਦੂਰ ਜਮਾਤ ਵਿਰੋਧੀ ਪੱਖਾਂ ਨੂੰ ਪਰੋਖ ਜਾਂ ਅਪ੍ਰੋਖ ਰੂਪ ਵਿੱਚ ਆਪਣੇ , ਵਿਸ਼ਲੇਸ਼ਣ ਵਿੱਚ ਬੁਨਿਆਦੀ ਸੂਤਰ ਵਜੋਂ ਉਭਾਰਿਆ । ਇਸ ਦੌਰ ਦੀ ਆਤੰਕਵਾਦੀ ਲਹਿਰ ਨੇ ਰਾਜਨੀਤਿਕ ਪੱਧਰ ਉਪਰ ਮਾਰਕਸਵਾਦੀ ਆਲੋਚਨਾ ਦੇ ਵਿਕਾਸ ਨੂੰ ਬਹੁਤ ਡੂੰਘੀ ਤਰ੍ਹਾ ਪ੍ਰਭਾਵਿਤ ਕੀਤਾ ਹੈ ਪਰੰਤੂ ਇਸ ਲਹਿਰ ਦੇ ਆਪਣੇ ਵਿਚਾਰਧਾਰਕ ਵਿਆਖਿਆਕਾਰਾਂ ਦੀ ਘਾਟ ਕਾਰਨ ਇਹ ਸੰਕਟ ਕੋਈ ਵਿਚਾਰਧਾਰਕ ਵਿਰੋਧ ਖੜ੍ਹਾ ਨਾ ਕਰ ਸਕਿਆ । ਇਸ ਲਹਿਰ ਨੇ ਸੰਬਾਦ ਦੀ ਦ੍ਰਿਸ਼ਟੀ ਤੋ ਸਮੁੱਚੇ ਅਕਾਦਮਿਕ ਮਾਹੌਲ ਨੂੰ ਨਾਹ-ਪੱਖੀ ਰੋਲ ਨਾਲ ਪ੍ਰਭਾਵਿਤ ਕੀਤਾ । ਚੌਥੀ ਪ੍ਰਵਿਰਤੀ ਜੋ ਕਿ ਵਿਧਾਗਤ ਆਲੋਚਨਾ ਦੇ ਵਿਕਾਸ ਵਿੱਚ ਵੇਖੀ ਜਾ ਸਕਦੀ ਹੈ । ਪੰਜਾਬੀ ਗਲਪ ਆਲੋਚਨਾ ਵਿੱਚ ਸੇਖੋਂ , ਕਿਸ਼ਨ ਸਿੰਘ ਦੇ ਮੁੱਢਲੇ ਯੋਗਦਾਨ ਨੂੰ ਨਜ਼ਰ ਅੰਦਾਜ਼ ਨਹੀ ਕੀਤਾ ਜਾ ਸਕਦਾ ਪਰੰਤੂ ਕਿਸੇ ਇਕ ਵਿਧਾ ਨੂੰ ਆਧਾਰ ਬਣਾਕੇ ਸਮੁੱਚੇ ਰੂਪ ਵਿੱਚ ਵਿਧਾਗਤ ਆਲੋਚਨਾ ਦਾ ਵਿਕਾਸ ਇਸ ਦੌਰ ਦੀ ਇਕ ਵਿਲੱਖਣਤਾ ਹੈ । ਗਲਪ-ਸ਼ਾਸਤ੍ਰ ਦੇ ਨਿਰਮਾਣ ਵਿੱਚ ਡਾ. ਜੋਗਿੰਦਰ ਸਿੰਘ ਰਾਹੀ , ਡਾ. ਟੀ.
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ।
ਬੇਰੁਜ਼ਗਾਰੀ (ਜਾਂ ਬੇਕਾਰੀ) ਉਦੋਂ ਵਾਪਰਦੀ ਮੰਨੀ ਜਾਂਦੀ ਹੈ ਜਦੋਂ ਲੋਕਾਂ ਨੂੰ ਪੂਰੇ ਉੱਦਮ ਅਤੇ ਫੁਰਤੀ ਨਾਲ਼ ਨੌਕਰੀ ਦੀ ਭਾਲ਼ ਕਰਦੇ ਹੋਣ ਦੇ ਬਾਵਜੂਦ ਵੀ ਕੰਮ ਨਾ ਮਿਲੇ। ਬੇਰੁਜ਼ਗਾਰੀ ਦਰ ਬੇਰੁਜ਼ਗਾਰੀ ਦੇ ਬੋਲ਼ਬਾਲੇ ਦਾ ਇੱਕ ਮਾਪ ਹੈ ਅਤੇ ਇਹਦਾ ਹਿਸਾਬ ਬੇਰੁਜ਼ਗਾਰ ਲੋਕਾਂ ਦੀ ਗਿਣਤੀ ਨੂੰ ਮਜ਼ਦੂਰ ਵਰਗ ਦੇ ਸਾਰੇ ਲੋਕਾਂ ਦੀ ਗਿਣਤੀ ਨਾਲ਼ ਭਾਗ ਕਰ ਕੇ ਪ੍ਰਤੀਸ਼ਤ ਵਜੋਂ ਲਗਾਇਆ ਜਾਂਦਾ ਹੈ। ਮੰਦੀ ਦੇ ਕਾਲ਼ ਮੌਕੇ ਕਿਸੇ ਅਰਥਚਾਰਾ ਵਿੱਚ ਬੇਰੁਜ਼ਗਾਰੀ ਦੀ ਦਰ ਆਮ ਤੌਰ ਉੱਤੇ ਬਹੁਤ ਵਧ ਜਾਂਦੀ ਹੈ। ਕੌਮਾਂਤਰੀ ਮਜ਼ਦੂਰ ਜੱਥੇਬੰਦੀ ਦੀ ਇੱਕ ਰਿਪੋਰਟ ਮੁਤਾਬਕ 2012 ਤੱਕ ਦੁਨੀਆ ਭਰ ਵਿੱਚ 19.7 ਕਰੋੜ ਲੋਕ ਭਾਵ ਮਜ਼ਦੂਰ ਵਰਗ ਦਾ ਲਗਭਗ 6% ਹਿੱਸਾ ਨੌਕਰੀ ਤੋਂ ਵਾਂਝਾ ਹੈ।
ਮਾਰਕਸਵਾਦ ਇੱਕ ਦਾਰਸ਼ਨਿਕ, ਆਰਥਿਕ ਅਤੇ ਰਾਜਨੀਤਿਕ ਸਿਧਾਂਤ ਹੈ ਜਿਸ ਦੀਆਂ ਬੁਨਿਆਦਾਂ ਕਾਰਲ ਮਾਰਕਸ ਅਤੇ ਫ੍ਰੈਂਡਰਿਕ ਏਂਗਲਜ਼ ਨੇ ਰੱਖੀਆਂ ਸਨ। ਸਮਾਜਿਕ ਸੋਚ ਅਤੇ ਰਾਜਨੀਤਿਕ ਅਭਿਆਸ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਅੰਦੋਲਨਾਂ ਨਾਲ ਜੁੜੀਆਂ ਮਾਰਕਸ ਦੀਆਂ ਸਿੱਖਿਆਵਾਂ ਦੀਆਂ ਵੱਖੋ ਵੱਖਰੀਆਂ ਵਿਆਖਿਆਵਾਂ ਮਿਲਦੀਆਂ ਹਨ। ਰਾਜਨੀਤਿਕ ਮਾਰਕਸਵਾਦ ਖੱਬੇਪੱਖੀ ਅਰਾਜਕਤਾਵਾਦ (ਵੇਖੋ ਸਮਾਜਿਕ ਅਰਾਜਕਤਾਵਾਦ), ਈਸਾਈ ਸਮਾਜਵਾਦ ਅਤੇ ਲੋਕਤੰਤਰੀ ਸਮਾਜਵਾਦ ਅਤੇ ਸਮਾਜਿਕ ਲੋਕਤੰਤਰ ਵਰਗੇ ਸਮਾਜਵਾਦ ਦੇ ਰੂਪਾਂ ਵਿਚੋਂ ਇੱਕ ਹੈ। ਦੂਸਰੇ ਰੂਪ ਮਾਰਕਸਵਾਦ ਨੂੰ ਪ੍ਰਵਾਨ ਨਹੀਂ ਕਰਦੇ। ਮਾਰਕਸਵਾਦ ਸਮਾਜਿਕ-ਆਰਥਿਕ ਵਿਸ਼ਲੇਸ਼ਣ ਦੀ ਇੱਕ ਵਿਧੀ ਹੈ ਜੋ ਇਤਿਹਾਸਕ ਵਿਕਾਸ ਦੀ ਭੌਤਿਕਵਾਦੀ ਵਿਆਖਿਆ ਦੀ ਵਰਤੋਂ ਕਰਦਿਆਂ ਜਮਾਤੀ ਸੰਬੰਧਾਂ ਅਤੇ ਸਮਾਜਿਕ ਟਕਰਾਅ ਨੂੰ ਵੇਖਦਾ ਹੈ ਅਤੇ ਸਮਾਜਿਕ ਤਬਦੀਲੀ ਦਾ ਦਵੰਦਵਾਦੀ ਨਜ਼ਰੀਆ ਅਪਣਾਉਂਦੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਇਸ ਜਮਾਤੀ ਸੰਘਰਸ਼ ਜਿਸ ਨੂੰ ਆਮ ਤੌਰ 'ਤੇ ਸਮਾਜ ਦੀਆਂ ਉਤਪਾਦਕ ਤਾਕਤਾਂ ਵਲੋਂ ਉਤਪਾਦਨ ਦੇ ਸੰਬੰਧਾਂ ਦੇ ਵਿਰੁਧ ਵਿਦਰੋਹ ਦੇ ਤੌਰ ਤੇ ਦਰਸਾਇਆ ਜਾਂਦਾ ਹੈ, ਦੇ ਨਤੀਜੇ ਵਜੋਂ ਥੋੜ੍ਹੇ ਸਮੇਂ ਦੇ ਸੰਕਟ ਦਾ ਇੱਕ ਦੌਰ ਆਉਂਦਾ ਹੈ, ਜਦੋਂ ਪ੍ਰੋਲੇਤਾਰੀ ਦੀ ਚੇਤਨਾ (ਭਾਵੇਂ ਕਿ ਸ਼੍ਰੇਣੀ ਚੇਤਨਾ ਦੀਆਂ ਵੱਖੋ ਵੱਖ ਡਿਗਰੀਆਂ ਹੁੰਦੀਆਂ ਹਨ) ਵਿੱਚ ਤੀਬਰ ਹੋ ਰਹੀ ਕਿਰਤ ਦੀ ਅਲਹਿਦਗੀ ਨੂੰ ਪ੍ਰਬੰਧਿਤ ਕਰਨ ਲਈ ਬੁਰਜੂਆਜ਼ੀ ਨੂੰ ਸੰਘਰਸ਼ ਕਰਨਾ ਪੈਂਦਾ ਹੈ। ਡੂੰਘੇ ਸੰਕਟ ਦੇ ਦੌਰ ਵਿੱਚ, ਦੱਬੇ-ਕੁਚਲੇ ਲੋਕਾਂ ਦਾ ਵਿਰੋਧ ਦਾ ਨਤੀਜਾ ਇੱਕ ਪ੍ਰੋਲੇਤਾਰੀ ਇਨਕਲਾਬ ਹੋ ਸਕਦਾ ਹੈ। ਜੇ ਉਹ ਜਿੱਤ ਜਾਂਦਾ ਹੈ, ਤਾਂ ਇਹ ਉਤਪਾਦਨ ਦੇ ਸਾਧਨਾਂ ਦੀ ਸਮਾਜਿਕ ਮਾਲਕੀ ਤੇ ਅਧਾਰਤ ਇੱਕ ਸਮਾਜਿਕ-ਆਰਥਿਕ ਪ੍ਰਣਾਲੀ, ਸਮਾਜਵਾਦ ਦੀ ਸਥਾਪਨਾ ਵੱਲ ਅੱਗੇ ਵਧਦਾ ਹੈ, ਜਿਸ ਵਿੱਚ ਹਰੇਕ ਨੂੰ ਉਸਦੇ ਯੋਗਦਾਨ ਦੇ ਅਨੁਸਾਰ ਅਤੇ ਵਰਤੋਂ ਲਈ ਉਤਪਾਦਨ ਅਤੇ ਸਿੱਧਾ ਵਰਤੋਂ ਲਈ ਉਤਪਾਦਨ ਕੀਤਾ ਜਾਂਦਾ ਹੈ। ਕਿਉਂ ਜੋ ਉਤਪਾਦਨ-ਸ਼ਕਤੀਆਂ ਅੱਗੇ ਵਧਦੀਆਂ ਰਹਿੰਦੀਆਂ ਹਨ, ਮਾਰਕਸ ਨੇ ਅਨੁਮਾਨ ਲਗਾਇਆ ਕਿ ਸਮਾਜਵਾਦ ਆਖਰਕਾਰ ਇੱਕ ਕਮਿਊਨਿਸਟ ਸਮਾਜ ਵਿੱਚ ਤਬਦੀਲ ਹੋ ਜਾਵੇਗਾ, ਜੋ ਇੱਕ ਜਮਾਤ-ਰਹਿਤ, ਰਾਜ-ਰਹਿਤ, ਸਾਂਝ ਮਾਲਕੀ ਦੇ ਅਧਾਰ ਤੇ ਮਨੁੱਖੀ ਸਮਾਜ ਹੋਵੇਗਾ: "ਹਰੇਕ ਤੋਂ ਉਸਦੀ ਯੋਗਤਾ ਦੇ ਅਨੁਸਾਰ, ਹਰੇਕ ਨੂੰ ਉਸਦੀਆਂ ਜ਼ਰੂਰਤਾਂ ਅਨੁਸਾਰ। ਕਾਰਲ ਮਾਰਕਸ ਜਰਮਨ ਦੇ ਫਿਲਾਸ਼ਫਰ, ਅਰਥ-ਸ਼ਾਸ਼ਤਰੀ, ਸਮਾਜ ਵਿਗਿਆਨੀ ਇਤਿਹਾਸ ਦਾ ਪੱਤਰਕਾਰ ਅਤੇ ਸਮਾਜਿਕ ਇਨਕਲਾਬੀ ਸਨ। ਉਨ੍ਹਾਂ ਦਾ ਜਨਮ 5 ਮਈ 1818 ਈ. ਨੂੰ ਇੱਕ ਯਹੂਦੀ ਪਰਿਵਾਰ ਵਿੱਚ ਹੋਇਆ। ਉਹ ਬੋਨ ਯੂਨੀਵਰਸਿਟੀ ਅਤੇ ਜੇਨਾ ਯੂਨੀਵਰਸਿਟੀ ਵਿਚੋਂ ਪੜਦਿਆਂ ਹੀਗਲ ਦੇ ਦਰਸ਼ਨ ਤੋਂ ਬਹੁਤ ਪ੍ਰਭਾਵਿਤ ਹੋਇਆ। 1839-41 ਵਿੱਚ ਉਨ੍ਹਾਂ ਨੇ ਪ੍ਰਾਕ੍ਰਿਤਕ ਦਰਸ਼ਨ ਉੱਪਰ ਆਪਣਾ ਪੀਐੱਚ.ਡੀ. ਦਾ ਸ਼ੋਧ ਪ੍ਰਬੰਧ ਤਿਆਰ ਕੀਤਾ। ਮਾਰਕਸ ਉੱਪਰ ਇਸ ਗੱਲ ਦਾ ਅਸਰ ਸੀ ਕਿ ਉਸਦੇ ਪਿਤਾ ਨੇ ਇਸ ਕਰਕੇ ਯਹੂਦੀ ਧਰਮ ਨੂੰ ਛੱਡ ਕੇ ਇਸਾਈ ਮੱਤ ਨੂੰ ਅਪਨਾ ਲਿਆ ਸੀ ਤਾਂ ਕਿ ਉਹ ਉੱਚ ਵਰਗ ਵਿੱਚ ਸਵਿਕਾਰਿਆ ਜਾ ਸਕੇ। 1835 ਤੋਂ ਬਾਅਦ ਸਮੇਂ ਵਿੱਚ ਯੂਨੀਵਰਸਿਟੀ ਵਿੱਚ ਪੜਦਿਆਂ ਹੋਇਆ ਹੀ ਉਹ ਆਪਣੇ ਸਟੇਟ ਵਿਰੋਧੀ ਵਿਚਾਰਾਂ ਦਾ ਇਜ਼ਹਾਰ ਕਰਦਾ ਰਿਹਾ। ਯੂਨੀਵਰਸਿਟੀ ਵਿੱਚ ਸੱਜੇ ਪੱਖੀ ਅਤੇ ਖੱਬੇ ਪੱਖੀ ਦੋ ਧੜੇ ਬਣੇ ਹੋਏ ਸਨ। ਮਾਰਕਸ ਖੱਬੇ ਪੱਖੀਆਂ ਦਾ ਲੀਡਰ ਸੀ। ਹੁਣ ਉਸਨੂੰ ਸਮਝ ਆ ਗਈ ਸੀ ਕਿ ਗਰੀਬੀ ਬੁਰਜ਼ੁਆ ਜਮਾਤ ਵੱਲੋਂ ਪੈਦਾ ਕੀਤੀ ਹੋਈ ਸਥਿਤੀ ਹੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਮਾਰਕਸਵਾਦ ਬਹੁਤ ਸਾਰੀਆਂ ਵੱਖ ਵੱਖ ਸ਼ਾਖਾਵਾਂ ਅਤੇ ਵਿਚਾਰਧਾਰਾਵਾਂ ਵਿੱਚ ਵਿਕਸਤ ਹੋਇਆ ਹੈ, ਨਤੀਜੇ ਵਜੋਂ ਹੁਣ ਮਾਰਕਸਵਾਦੀ ਸਿਧਾਂਤ ਦਾ ਕੋਈ ਇੱਕ ਨਿਸਚਿਤ ਸਿਧਾਂਤ ਨਹੀਂ ਹੈ।1842 ਦੇ ਆਸਪਾਸ ‘ਰਲਿਸ ਸਮਾਚਾਰ’ ਨਾਂ ਦੀ ਪੱਤ੍ਰਿਕਾ ਵਿੱਚੋਂ ਸਤਾ ਨੂੰ ਵੰਗਾਰਦੇ ਹੋਏ ਲੇਖ ਲਿਖਦਾ ਹੋਇਆ ਇਸਦਾ ਸੰਪਾਦਕ ਬਣਿਆ। ਇਸ ਪੱਤ੍ਰਿਕਾ ਰਾਹੀਂ ਹੀ ਫਰੈਂਡਿਕ ਏਂਗਲਜ਼ ਉਸਦੀਆਂ ਲਿਖਤਾਂ ਤੋਂ ਪ੍ਰਭਾਵਿਤ ਹੋਇਆ। ਕਾਰਲ ਮਾਰਕਸ ਵਿਆਹ ਤੋਂ ਬਾਅਦ ਪੈਰਿਸ ਪਹੁੰਚ ਗਿਆ। ਜਿੱਥੇ ਉਸਨੂੰ ਬੁਰਜ਼ੁਆ ਜਮਾਤ ਦੇ ਕਰੂਪ ਚਿਹਰੇ ਦੇ ਦਰਸ਼ਨ ਹੋਏ। ਇੱਥੇ ਹੀ ਉਸਦੀ ਏਂਗਲਜ਼ ਨਾਲ ਮੁਲਾਕਾਤ ਹੁੰਦੀ ਹੈ ਅਤੇ ਇਕੱਠੇ ਹੀ ਕੰਮ ਕਰਨ ਲਈ ਸਹਿਮਤ ਹੋ ਜਾਂਦੇ ਹਨ। “ਉਨ੍ਹਾਂ ਦੋਹਾਂ ਦਾ ਨਿਸ਼ਾਨਾ ਸਮਾਜਵਾਦੀ ਵਿਚਾਰਧਾਰਾ ਨੂੰ ਵਿਗਿਆਨਿਕ ਪੱਧਰ ਉੱਪਰ ਖੜ੍ਹਾ ਕਰਨਾ ਅਤੇ ਮਜ਼ਦੂਰ ਵਰਗ ਨੂੰ ਵਿਚਾਰਧਾਰਕ ਸੰਦਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਆਪਣੀ ਮੁਕਤੀ ਦੇ ਘੋਲ ਲਈ ਤਿਆਰ ਕਰਨਾ ਸੀ।”1 ਮਾਰਕਸ ਇਸ ਨਤੀਜੇ ਉੱਤੇ ਪਹੁੰਚਿਆ ਕਿ ਆਰਥਿਕ ਸੰਰਚਨਾ ਦੀ ਸਮਾਜਕ ਵਰਤਾਰੇ ਅਤੇ ਮਨੁੱਖੀ ਰਿਸ਼ਤਿਆਂ ਨੂੰ ਨਿਰਧਾਰਿਤ ਕਰਦੀ ਹੈ। ਜਿੱਥੇ ਮਾਰਕਸ ਅਤੇ ਏਂਗਲਜ਼ ਨਾਲ ਰਲ ਕੇ “ਕਮਿਊਨਿਸਟ ਮੈਨੀਫੈਸਟੋ” ਤਿਆਰ ਕੀਤਾ। ਮਾਰਕਸਵਾਦੀ ਦਰਸ਼ਨ ਕਾਰਲ ਮਾਰਕਸ ਅਤੇ ਫਰੈਡਿਕ ਏਂਗਲਜ ਯਤਨਾਂ ਸਦਕਾ ਹੀ ਹੋਂਦ ਵਿੱਚ ਆਇਆ ਸੀ। ਇਹ ਦੋਵੇਂ ਵਿਦਵਾਨ ਪ੍ਰੋਲੋਤਾਰੀ ਜਮਾਤ ਜਾਂ ਕਹਿ ਲਉ ਮਜ਼ਦੂਰ ਅਤੇ ਕਾਮਿਆਂ ਵਿੱਚ ਖੜ੍ਹ ਕੇ ਬੁਰਜ਼ੁਆ ਜਮਾਤ ਦੇ ਲੁੱਟ-ਖਸੁੱਟ ਵਾਲੇ ਨਿਜ਼ਾਮ ਦਾ ਵਿਰੋਧ ਕਰਦੇ ਸਨ। ਇਹਨਾਂ ਦੋਹਾਂ ਵਿਦਵਾਨਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਹ ਦਰਸ਼ਨ ਆਪਣੇ ਸੰਘਰਸ਼ਾਂ ਅਤੇ ਸਿਰਜਨਾਤਮਕ ਕਾਰਨਾਮੇ ਕਰਕੇ ਸੰਸਾਰ ਪੱਧਰ 'ਤੇ ਜਾਣਿਆ ਜਾਣ ਲੱਗਾ ਅਤੇ ਇੱਕ ਤਰ੍ਹਾਂ ਨਾਲ ਸਰਵ-ਵਿਆਪਕਤਾ ਦੀ ਪਹੁੰਚ ਕਰਕੇ ਇੱਕ ਇਨਕਲਾਬੀ ਸਿਧਾਂਤ ਵਜੋਂ ਸਰਬ-ਪ੍ਰਵਾਨਤਾ ਦਾ ਦਰਜਾ ਹਾਸਿਲ ਕਰ ਗਿਆ। ਇਸ ਵਾਦ ਦਾ ਸੰਬੰਧ ਸਮਾਜਿਕ ਵਿਕਾਸ ਵਿੱਚੋਂ ਇਤਿਹਾਸਿਕ ਪਦਾਰਥਵਾਦ ਦੀ ਭੂਮਿਕਾ ਦੀ ਨਿਸ਼ਾਨਦੇਹੀ ਕਰਨ ਨਾਲ ਹੈ। ਇਹ ਸਿਧਾਂਤ ਇਹ ਵਿਚਾਰ ਦਿੰਦਾ ਹੈ ਕਿ ਸਮਾਜ ਵਿੱਚ ਵਾਧੂ ਉਤਪਾਦਨ ਦੇਣ ਦੇ ਸਿੱਟੇ ਵਜੋਂ ਸਮਾਜ ਵਿੱਚ ਸਰਮਾਏ ਦੀ ਕਾਣੀਵੰਡ ਹੋ ਗਈ ਅਤੇ ਸਮਾਜ ਜਮਾਤਾਂ ਵਿੱਚ ਵੰਡਿਆ ਗਿਆ। ਕੁਝ ਲੋਕਾਂ ਵੱਲੋਂ ਉਪਜ ਦੇ ਸੋਮਿਆਂ ਨੂੰ ਆਪਣੇ ਨਿੱਜੀ ਕਬਜ਼ੇ ਵਿੱਚ ਲੈ ਲੈਣ ਕਰਕੇ ਜਮਾਤਾਂ ਵਿੱਚ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ। ਜਮਾਤਾਂ ਵਿੱਚੋਂ ਆਪਣਾ-ਆਪਸੀ ਵਿਰੋਧ ਪੈਦਾ ਹੋ ਗਿਆ ਜਿਹੜਾ ਕਿ ਇੱਕ ਤਿੱਖੇ ਟਕਰਾਅ ਦਾ ਰੂਪ ਧਾਰਨ ਕਰ ਗਿਆ। ਕਾਬਜ਼ ਧਿਰ ਵੱਲੋਂ ਆਦਰਸ਼ਵਾਦ ਅਤੇ ਹੋਰ ਧਾਰਮਿਕ ਮਾਨਤਾਵਾਂ ਦੀ ਦੁਹਾਈ ਪਾਈ ਜਾਂਦੀ ਹੈ। ਪ੍ਰੰਤੂ ਅਤੇ ਫਿਰ ਵੀ ਇਸਦੇ ਵਿਰੋਧ ਵਿੱਚ ਪ੍ਰਗਤੀਵਾਦੀ ਅਤੇ ਯਥਾਰਥਵਾਦੀ ਵਿਚਾਰਧਾਰਾ ਨੇ ਲੁੱਟੀ ਜਾ ਰਹੀ ਸ਼੍ਰੇਣੀ ਦੇ ਨਾਲ ਖੜ੍ਹੇ ਹੋ ਕਿ ਸਮਾਜਿਕ ਇਨਸਾਫ਼ ਦਾ ਨਾਹਰਾ ਮਾਰਿਆ ਤਾਂ ਇਸ ਸਿਧਾਂਤ ਨੇ ਇੱਕ ਵਿਸ਼ਵ-ਵਿਆਪੀ ਲੋੜ ਅਤੇ ਇਨਕਲਾਬ ਦਾ ਰਾਹ ਖੋਲ੍ਹ ਦਿੱਤਾ। ਮਾਰਕਸਵਾਦ ਸਮਾਜ ਦੇ ਅਧਿਐਨ ਦੀ ਉਹ ਜੁਗਤ ਹੈ ਜਿਹੜੀ ਜਮਾਤੀ ਸੰਬੰਧਾਂ ਅਤੇ ਆਪਸੀ ਵਿਰੋਧਾਂ, ਇਤਿਹਾਸਕ ਵਿਕਾਸ ਵਿੱਚ ਪਦਾਰਥਕ ਵਿਆਖਿਆ ਨੂੰ ਆਧਾਰ ਬਣਾ ਕੇ ਸਮਾਜਿਕ ਬਦਲਾਅ ਨੂੰ ਵਿਰੋਧ ਵਿਕਾਸ ਦੇ ਨੁਕਤੇ ਤੋਂ ਵਿਸ਼ਲੇਸ਼ਣ ਕਰਦੀ ਹੈ। ਮਾਰਕਸੀ ਵਿਧੀ ਪੂੰਜੀਵਾਦ ਦੇ ਵਿਕਾਸ ਬਾਰੇ ਆਰਥਿਕ ਅਤੇ ਸਮਾਜਿਕ ਰਾਜਨੀਤਿਕ ਸੰਬੰਧਾਂ ਨੂੰ ਦਰਸਾਉਂਦੀ ਹੈ। ਇਹ ਜੁਗਤ ਕਿਸੇ ਵੀ ਸਮਾਜ ਵਿੱਚੋਂ ਆਰਥਿਕ ਪ੍ਰਬੰਧ ਦੀ ਤਬਦੀਲੀ ਵਿਚੋਂ ਜਮਾਤੀ ਸੰਘਰਸ਼ ਦੀ ਭੂਮਿਕਾ ਨੂੰ ਸਮਝਾਉਂਦੀ ਹੈ। ਅੰਗਰੇਜ਼ੀ ਸਾਹਿਤ ਆਲੋਚਨਾ ਅਤੇ ਸੱਭਿਆਚਾਰਕ ਸਿਧਾਂਤਕਾਰ ਟੈਰੀ ਈਗਲਟਨ ਮਾਰਕਸਵਾਦੀ ਆਲੋਚਨਾ ਨੂੰ ਇਸ ਤਰ੍ਹਾਂ ਪ੍ਰਭਾਸ਼ਿਤ ਕਰਦੇ ਹਨ: “ਮਾਰਕਸਵਾਦੀ ਆਲੋਚਨਾ ਕੇਵਲ ਸਾਹਿਤ ਦੀ ਸਮਾਜਿਕਤਾ ਹੀ ਨਹੀਂ ਇਹ ਉਨ੍ਹਾਂ ਸਰੋਕਾਰਾਂ ਨਾਲ ਵੀ ਸੰਬੰਧ ਰੱਖਦੀ ਹੈ ਕਿ ਨਾਵਲਾਂ ਨੂੰ ਕਿਵੇਂ ਪ੍ਰਕਾਸ਼ਿਤ ਕਰਵਾਇਆ ਜਾਂਦਾ ਹੈ ਅਤੇ ਉਹ ਮਜ਼ਦੂਰ ਜਮਾਤ ਦੀ ਪੇਸ਼ਕਾਰੀ ਕਿਵੇਂ ਕਰਦੇ ਹਨ। ਇਸਦਾ ਨਿਸ਼ਾਨਾ ਸਾਹਿਤ ਕਾਰਜ ਨੂੰ ਭਰਪੂਰਤਾ ਨਾਲ ਵਿਖਿਆਉਣਾ ਹੈ। ਇਸ ਦਾ ਅਰਥ ਉਸਦੀ ਸ਼ੈਲੀ ਅਰਥਾਂ ਅਤੇ ਰੂਪਾਂ ਦੀ ਸੰਵੇਦਨਸ਼ੀਲਤਾ ਵੱਲ ਧਿਆਨ ਦੇਣਾ ਹੈ। 19ਵੀਂ ਸਦੀ ਵਿੱਚ ਮਾਰਕਸਵਾਦੀਆਂ ਅਤੇ ਅਰਾਜਕਤਾਵਾਦੀਆਂ ਵਿੱਚ ਸਮਾਜਵਾਦੀ ਰਾਜ ਨੂੰ ਲੈ ਕੇ ਗੰਭੀਰ ਬਹਿਸ਼ਾਂ ਹੁੰਦੀਆਂ ਰਹੀਆਂ ਹਨ। ਮਾਰਕਸਵਾਦੀ ਰਾਜ ਨੂੰ ਖ਼ਤਮ ਕਰਨ ਦੇ ਸਮਰਥਕ ਹੁੰਦੇ ਹੋਏ ਵੀ ਪਹਿਲਾਂ ਮਜ਼ਦੂਰਾਂ ਦੇ ਰਾਜ ਨੂੰ ਸਥਾਪਿਤ ਕਰਨਾ ਪੈਂਦਾ ਸੀ। ਬਕੂਨਿਨ ਨੇ ਸਮਾਜਵਾਦੀ ਰਾਜ ਨੂੰ ਇੱਕ ਫੌਜੀ ਬੈਰਕ ਦਾ ਨਾਂ ਦਿੱਤਾ। ਜਿਸ ਵਿੱਚ ਲੋਕ ਨਗਾਰੇ ਦੀ ਚੋਟ ਨਾਲ ਸੌਣ ਗਏ, ਜਾਗਣਗੇ ਅਤੇ ਕੰਮ ਕਰਨਗੇ। ਇਹ ਇਕੋ ਅਜਿਹਾ ਰਾਜ ਹੋਵੇਗਾ, ਜਿਸ ਵਿੱਚ ਚਲਾਕ ਅਤੇ ਸ਼ਾਤਰ ਲੋਕ ਸਰਕਾਰੀ ਸਹੂਲਤਾਂ ਮਾਨਣਗੇ। ਜਦੋਂ ਸੰਸਾਰ ਪੱਧਰ ਉੱਪਰ ਜਾਗੀਰਦਾਰੀ ਪ੍ਰਬੰਧ ਤੇ ਖਾਤਮੇ ਤੋਂ ਬਾਅਦ ਪੂੰਜੀਵਾਦੀ ਪ੍ਰਬੰਧ ਸਥਾਪਿਤ ਹੋ ਗਿਆ ਤਾਂ ਯੂਰਪੀ ਮੁਲਕਾਂ ਵਿੱਚ ਇਹ ਸੰਘਰਸ਼ ਵਧੇਰੇ ਸਪਸ਼ਟ ਅਤੇ ਸਮਝਣਯੋਗ ਹੋ ਗਿਆ ਕਿਉਂਕਿ ਬੁਰਜ਼ੁਆ ਜਾਂ ਪੂੰਜੀਪਤੀ ਅਤੇ ਪ੍ਰੋਲੋਤਾਰੀ ਜਾਂ ਮਜ਼ਦੂਰ ਜਮਾਤ ਦੀ ਵੰਡ ਭਲੀਭਾਂਤ ਸਮਝ ਆਉਣ ਲੱਗੀ ਅਤੇ ਜਮਾਤ ਰਹਿਤ ਸਮਾਜ ਦੀ ਲੋੜ ਦੀ ਮਹੱਤਤਾ ਵੀ ਲੋਕਾਂ ਦੀ ਸਮਝ ਵਿੱਚ ਆਉਣੀ ਸ਼ੁਰੂ ਹੋ ਗਈ। ਜਿਹੜੀ ਸਮਝ ਕੇ ਮਾਰਕਸ ਨੇ ਲੋਕਾਂ ਅੱਗੇ ਪੇਸ਼ ਕੀਤੀ ਸੀ ਕਿ ਸਮਾਜਕ ਵਰਤਾਰਾ ਕਾਰਜਸ਼ੀਲ ਕਿਵੇਂ ਹੈ ਅਤੇ ਇਸਨੂੰ ਜਮਾਤ ਰਹਿਤ ਸਮਾਜ ਵਿੱਚ ਬਦਲਿਆ ਕਿਵੇਂ ਜਾ ਸਕਦਾ ਹੈ। ਮਾਰਕਸ ਦੇ ਵਿਚਾਰ ਵਿੱਚ ਪੂੰਜੀਵਾਦ ਨਾ ਸਹਿ ਸਕਣਯੋਗ ਆਰਥਿਕ ਵਰਤਾਰਾ ਹੈ। ਇਸ ਲਈ ਇਸ ਤੋਂ ਛੁਟਕਾਰਾ ਪਾਉਣਾ ਲਾਜ਼ਮੀ ਹੈ। ਇਸ ਤੋਂ ਕਮਿਊਨਿਸਟ ਸਮਾਜ ਦੇ ਹਥਿਆਰਬੰਦ ਇਨਕਲਾਬ ਰਾਹੀਂ ਹੀ ਮੁਕਤੀ ਮਿਲ ਸਕਦੀ ਹੈ। ਮਾਰਕਸ ਅਤੇ ਏਂਗਲਜ਼ ਆਈ ਲੈਨਿਨ ਦਾ ਹੈ। ਉਸਦੀਆਂ ਗਤੀਵਿਧੀਆਂ ਅਤੇ ਖੋਜਾਂ ਨੇ ਨਾ ਕੇਵਲ ਮਾਰਕਸਵਾਦ ਨੂੰ ਵਿਵਹਾਰਿਕਕ ਅਤੇ ਸਿਧਾਂਤਿਕ ਪੱਧਰ ਉੱਪਰ ਅਮੀਰ ਹੀ ਕੀਤਾ। ਸਗੋਂ ਉਸਨੂੰ ਰਾਜਨੀਤਿਕ ਪੱਧਰ ਉੱਪਰ ਪਰਖ ਕੇ ਵੀ ਵੇਖਿਆ ਅਤੇ ਰੂਸੀ ਇਨਕਲਾਬ ਦੀ ਮਿਸਾਲ ਸਾਡੇ ਸਾਹਮਣੇ ਹੈ। ਦੂਜੀ ਸੰਸਾਰ ਜੰਗ ਤੋਂ ਬਾਅਦ ਮਾਰਕਸਵਾਦ ਵਿੱਚ ਵੀ ਤਬਦੀਲੀਆਂ ਆਈਆਂ ਹਨ। ਇਹ ਤਬਦੀਲੀਆਂ ਆਧੁਨਿਕ ਦਰਸ਼ਨ ਸ਼ਾਸਤਰੀਆਂ ਜਿਵੇਂ ਐਡਮੰਡ ਹਰਸਲ, ਮਾਰਵਿਨ ਹੈਡਗਰ ਅਤੇ ਸਿਗਮਨ ਫਰਾਇਡ ਅਤੇ ਹੋਰ ਵਿਦਵਾਨਾਂ ਦੀਆਂ ਖੋਜਾਂ ਅਤੇ ਵਿਚਾਰਾਂ ਦੇ ਪ੍ਰਭਾਵ ਨਾਲ ਆਈਆਂ। ਮਾਰਕਸਵਾਦ ਦੀਆਂ ਜੜ੍ਹਾਂ ਉਸ ਤੋਂ ਪਹਿਲਾਂ ਹੋਏ ਫਿਲਾਸਫ਼ਰਾਂ ਅਤੇ ਅਰਥ-ਸ਼ਾਸਤਰੀਆਂ ਦੀ ਵਿਚਾਰਧਾਰਾ ਅਤੇ ਫਲਸਫੇ ਵਿੱਚ ਹਨ। ਇਨ੍ਹਾਂ ਡੇਵਿਡ ਹੀਗਲ, ਜੋਹਨ ਫਿੱਚ, ਈਮਾਨੂਏਲ ਕਾਂਤ, ਐਡਮ ਸਮਿਥ, ਡੇਵਿਡ ਰਿਕਾਰਡੋ ਅਤੇ ਜੋਹਨ ਸਟੂਆਰਟ ਮਿਲ ਸ਼ਾਮਿਲ ਹਨ। ਮਾਰਕਸ ਨੇ ਇਹਨਾਂ ਦੇ ਵਿਚਾਰਾਂ ਨੂੰ ਸਮਝਿਆ ਹੀ ਨਹੀਂ, ਸਗੋਂ ਇਹਨਾਂ ਨੂੰ ਇਤਿਹਾਸਕ, ਸਮਾਜਿਕ, ਰਾਜਨੀਤਿਕ ਅਤੇ ਅਰਥ-ਸ਼ਾਸਤਰੀਆਂ ਨੂੰ ਯਥਾਰਥ ਨਾਲ ਜੋੜਿਆ। ਇਸਨੂੰ ਉਹ ਇਤਿਹਾਸਕ ਪਦਾਰਥਵਾਦ ਦਾ ਨਾਮ ਦੇਂਦਾ ਹੈ। ਬਿਆਨ ਉੱਪਰ ਅਸੀਂ ਬਿਆਨ ਕਰ ਆਏ ਕਿ ਮਾਰਕਸ ਦਾ ਸਮਾਂ 19ਵੀਂ ਸਦੀ ਦਾ ਹੈ। ਜਿਸ ਸਮੇਂ ਉਦਯੋਗਿਕ ਕ੍ਰਾਂਤੀ ਫੈਲ ਰਹੀ ਸੀ। ਵੱਖ-ਵੱਖ ਤਰੀਕਿਆਂ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਸਮਾਜ ਵਿੱਚ ਆਰਥਿਕ ਅਸਮਾਨਤਾ ਫੈਲੀ ਹੋਈ ਸੀ ਕਾਰਲ ਮਾਰਕਸ ਵਰਤਮਾਨ ਸਮੇਂ ਦੀ ਸਮਾਜਿਕ ਹਾਲਤ ਨੂੰ ਸਮਝਣਾ ਚਾਹੁੰਦੇ ਸਨ ਕਿਉਂਕਿ ਉਹ ਸਮਾਜ ਨੂੰ ਬਦਲਣਾ ਚਾਹੁੰਦੇ ਸਨ। ਉਹਨਾਂ ਦਾ ਵਿਚਾਰ ਸੀ ਕਿ ਕਿਸੇ ਵੀ ਤਰੀਕੇ ਪੂੰਜੀਵਾਦ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਭਾਵ ਉਹ ਵਰਤਮਾਨ ਸਮੇਂ ਨੂੰ ਬਿਲਕੁਲ ਬਦਲ ਦੇਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੂੰ ਸਮਕਾਲੀ ਸਮਾਜ ਵੀ ਬਣਤਰ ਸੰਬੰਧੀ ਸੰਪੂਰਨ ਗਿਆਨ ਹੋਣਾ ਲਾਜ਼ਮੀ ਸੀ। ਉਨ੍ਹਾਂ ਨੇ ਸੋਚਿਆ ਕਿ ਵਰਤਮਾਨ ਅਤੇ ਭੂਤਕਾਲ ਨੂੰ ਸਮਝਕੇ ਹੀ ਅਸੀਂ ਭਵਿੱਖ ਦੀਆਂ ਸੰਭਾਵਨਾਵਾਂ ਸੰਬੰਧੀ ਕੁਝ ਆਖ ਸਕਦੇ ਹਾਂ। ਮਾਰਕਸਵਾਦੀ ਦਰਸ਼ਨ ਨੂੰ ਸਮਝਣ ਲਈ ਡਾ.
ਡਾ. ਹਰਿਭਜਨ ਸਿੰਘ ਪੱਛਮੀ ਸਾਹਿਤ ਚਿੰਤਨ ਵਿੱਚ ਪ੍ਰਚਲਿਤ ਦ੍ਰਿਸ਼ਟੀਆਂ ਸੰਰਚਨਾਤਮਕ ਭਾਸ਼ਾ ਵਿਗਿਆਨ, ਰੂਸੀ ਰੂਪਵਾਦ, ਅਮਰੀਕੀ ਨਵੀਨ ਆਲੋਚਨਾ, ਚਿੰਨ੍ਹ ਵਿਗਿਆਨ ਆਦਿ ਦੇ ਮੂਲ ਸੰਕਲਪਾਂ ਨੂੰ ਸਿਧਾਂਤਕ ਪੱਤਰ 'ਤੇ ਗ੍ਰਹਿਣ ਕਰਕੇ ਜਿੱਥੇ ਪੰਜਾਬੀ ਸਾਹਿਤ ਆਲੋਚਨਾ ਖੇਤਰ ਵਿੱਚ ਨਵੇਂ ਪ੍ਰਤਿਮਾਨ ਸਥਾਪਿਤ ਕਰਦਾ ਹੈ, ਉੱਥੇ ਇਨ੍ਹਾਂ ਦੇ ਅਧਾਰ 'ਤੇ ਪੰਜਾਬੀ ਸਾਹਿਤ ਦੇ ਵਿਭਿੰਨ ਰੂਪਾਂ ਨੂੰ ਆਪਣੇ ਸਿਧਾਂਤਕ ਤੇ ਵਿਹਾਰਕ ਅਧਿਐਨ ਦਾ ਕੇਂਦਰ ਬਣਾਉਂਦਾ ਹੈ। ਡਾ. ਗੁਰਚਰਨ ਸਿੰਘ “ਨਵੀਨ ਪੰਜਾਬੀ ਆਲੋਚਨਾ ਦੀਆਂ ਪ੍ਰਵਿਰਤੀਆਂ” ਸਿਰਲੇਖ ਅਧੀਨ “ਸਾਹਿਤ ਸ਼ਾਸਤਰ ਅਨੁਸਾਰ ਸਾਹਿਤ ਨੂੰ ਪੜ੍ਹਨ-ਪੜ੍ਹਾਉਣ ਦੀ ਪਿਰਤ ਦਾ ਆਰੰਭ” ਡਾ.
ਜੋੜਿਆ ਜਾ ਸਕਦਾ ਕਿਉਂਕਿ ਇਸ ਵਿਚਲੇ ਸ਼ਬਦ ਸਥਾਨਕ ਸ਼ਬਦਾਵਲੀ ਨਾਲ ਸਬੰਧ ਰੱਖਦੇ ਹਨ।ਪੰਜਾਬੀ ਨਾਲ ਬਿਲਾਸਪੁਰੀ ਦੀ ਆਮ ਵਰਤੋਂ ਦੀ ਸ਼ਬਦਾਵਲੀ ਦੀ ਸਾਂਝ ਨੂੰ ਦੇਖੀਏ ਤਾਂ ਇਸ ਭਾਸ਼ਾ ਵਿੱਚ ਵਰਤੇ ਜਾਂਦੇ ਮਾਤਾ-ਪਿਤਾ, ਮਾਂ-ਬਾਪੂ, ਦਾਦੀ-ਦਾਦੀ, ਭੈਣ-ਭਰਾ, ਚਾਚਾ-ਚਾਚੀ, ਤਾਇਆ-ਤਾਈ, ਜੇਠ-ਜੇਠਾਣੀ, ਦਿਉਰ-ਦਿਉਰਾਣੀ, ਮਾਮਾ-ਮਾਮੀ, ਮਾਸੜ-ਮਾਸੀ, ਨਾਨਾ (ਨਾਨੂ)-ਨਾਨੀ, ਕੁੜਮ-ਕੁੜਮਣੀ, ਜੀਜਾ-ਸਾਲੀ, ਧੀ ਆਦਿ ਸ਼ਬਦ ਪੰਜਾਬੀ ਵਾਲੇ ਹੀ ਹਨ। ਇਨ੍ਹਾਂ ਤੋਂ ਇਲਾਵਾ ਮਾਨਵੀ ਰਿਸ਼ਤਿਆਂ ਦੀ ਤਰਜਮਾਨੀ ਕਰਦੇ ਕੁਝ ਹੋਰ ਸ਼ਬਦ ਵੀ ਥੋੜ੍ਹੇ-ਬਹੁਤੇ ਫ਼ਰਕ ਨੂੰ ਛੱਡ ਕੇ ਜ਼ਿਆਦਾਤਰ ਪੰਜਾਬੀ ਨਾਲ ਹੀ ਮੇਲ ਖਾਂਦੇ ਹਨ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਅਸਤਿਤ੍ਵਵਾਦ ਜਾਂ ਹੋਂਦ ਇੱਕ ਵਿਚਾਰਧਾਰਾ ਹੈ ਜੋ 19ਵੀਂ ਅਤੇ 20ਵੀਂ ਸਦੀ ਦੇ ਕੁੱਝ ਚਿੰਤਕਾਂ ਦੀਆਂ ਰਚਨਾਵਾਂ ਵਿੱਚ ਵੇਖੀ ਜਾਂਦੀ ਹੈ। ਅਸਤਿਤ੍ਵਵਾਦ ਅੰਗਰੇਜ਼ੀ ਦੇ ਸ਼ਬਦ 'Existence' ਦੇ ਮੇਲ ਤੋਂ ਬਣਿਆ ਸ਼ਬਦ ਹੈ। ਅਸਤਿਤ੍ਵਵਾਦ ਦੇ ਸਮਾਨਰਥੀ ਸ਼ਬਦ ਹਨ- ਹੋਂਦ, ਮੌਜੂਦਗੀ ਅਤੇ ਸਥਿਤੀ, ਛਣ ਆਦਿ। Existentialism ਸ਼ਬਦ ਦੀ ਵਿਉਂਤਪਤੀ ਫਰਾਂਸੀਸੀ ਸ਼ਬਦ Existentialism ਤੋਂ ਹੋਈ ਹੈ। ਅਸਤਿਤ੍ਵਵਾਦ ਦਰਸ਼ਨ ਅਨੁਸਾਰ ਅਸਤਿਤਵਵਾਦ ਦੇ ਅਧੀਨ ਮਨੁੱਖ ਹੀ ਆਉਂਦਾ ਹੈ। ਸਭ ਤੋਂ ਪਹਿਲਾਂ ਮਨੁੱਖ ਅਸਤਿਤਵ ਗ੍ਰਹਿਣ ਕਰਦਾ ਹੈ, ਜੂਝਦਾ ਹੈ, ਦੁਨੀਆ ਵਿੱਚ ਆਪਣੀ ਥਾਂ ਬਣਾਉਂਦਾ ਹੈ ਅਤੇ ਇਸ ਤੋਂ ਬਾਅਦ ਆਪਣੇ ਆਪ ਨੂੰ ਪਰਿਭਾਸ਼ਿਤ ਕਰਦਾ ਹੈ। ਅਸਤਿਤਵਾਦ ਦਾ ਅਰਥ ਵਿਸਥਾਰ Existence precedes essence ਦੇ ਦੁਆਲੇ ਘੁੰਮਦਾ ਹੈ। 20ਵੀਂ ਸਦੀ ਦੇ ਆਰੰਭ ਵਿੱਚ ਅਸਤਿੱਤਵਵਾਦੀ ਇੱਕ ਤਰ੍ਹਾਂ ਨਾਲ ਪੁਨਰ ਅਨਵੇਸ਼ਣ ਹੁੰਦਾ ਹੈ। ਅਸਤਿਤਵਵਾਦ ਇੱਕ ਸਮਾਜਿਕ ਮੱਤ ਹੈ, ਜਿਸ ਦੀ ਨੀਂਹ ਨਿਰੋਲ ਵਿਅਕਤੀਵਾਦ ਤੇ ਟਿਕੀ ਹੋਈ ਹੈ। ਅਸਤਿਤਵਵਾਦ ਮੂਲ ਰੂਪ ਵਿੱਚ ਮਨੁੱਖ ਨਾਲ ਸੰਬੰਧਿਤ ਹੈ। ਅਸਤਿਤਵਵਾਦ ਅਸਲ ਵਿੱਚ ਪ੍ਰਕਿਰਤੀ ਤੋਂ ਨਹੀਂ ਮਨੁੱਖ ਤੋਂ ਆਰੰਭ ਹੁੰਦਾ ਹੈ। ਇਹ ਆਰੰਭ ਚਿੰਤਤ-ਮਨਨਸ਼ੀਲ ਮਨੁੱਖ ਨਾਲੋਂ ਵਧੇਰੇ ਅਸਤਿਤਵਸ਼ੀਲ ਮਨੁੱਖ ਤੋਂ ਹੁੰਦਾ ਹੈ। ਸੰਸਾਰ ਵਿੱਚ ਮਨੁੱਖ ਜਾਤੀ ਹੀ ਹੈ ਜੋ ਚਿੰਤਨਸ਼ੀਲ ਹੁੰਦੇ ਹੋਏ ਮਨੁੱਖ ਨੂੰ ਆਪਣੇ ਅਸਤਿੱਤਵ ਦਾ ਅਹਿਸਾਸ ਕਰਾਉਂਦੀ ਹੈ। ਉਸ ਦੀ ਮੈਂ, ਮੇਰਾ ਉਸ ਨੂੰ ਬਾਕੀ ਜਗਤ ਨਾਲੋਂ ਵਿਲੱਖਣ ਕਰਦਾ ਹੈ। ਮਨੁੱਖ ਮੂਲ ਰੂਪ ਵਿੱਚ ਇਕੱਲਾ ਹੁੰਦਾ ਹੈ। ਅਸਤਿਤਵਵਾਦੀ ਸਮੂਹਿਕਤਾ ਨੂੰ ਪ੍ਰਵਾਨ ਨਹੀਂ ਕਰਦਾ। ਅਸਤਿਤਵਵਾਦੀਆਂ ਅਨੁਸਾਰ ਸਮੂਹਕਤਾ ਵਿਅਕਤੀ ਦੀ ਵਿਅਕਤੀਗਤ ਸਮੂਹਕਤਾ ਨੂੰ ਬਰਬਾਦ ਕਰਦੀ ਹੈ। ਸਮੂਹਕਤਾ ਬੰਦੇ ਉੱਪਰ ਭਾਰੂ ਹੁੰਦੀ ਹੈ। ਇਹ ਉਸ ਦੀ ਆਜ਼ਾਦੀ ਵਿੱਚ ਰੁਕਾਵਟ ਬਣਦੀ ਹੈ। ਮਨੁੱਖ ਵਿੱਚ ਅਜਿਹੀ ਇੱਕ ਤਾਕਤ ਹੁੰਦੀ ਹੈ ਜਿਸ ਨੂੰ ਕਦੇ ਵੀ ਖ਼ਤਮ ਨਹੀਂ ਕੀਤਾ ਜਾ ਸਕਦਾ ਜਾਂ ਉਸ ਨੂੰ ਕਦੇ ਬਦਲਿਆ ਨਹੀਂ ਜਾ ਸਕਦਾ, ਉਸ ਨੂੰ Chora ਆਖਦੇ ਹਨ। ਇਹ ਮੂਲ ਮਨੁੱਖੀ ਤੱਤ ਹੈ ਜੋ ਔਰਤਾਂ ਵਿੱਚ ਬੰਦਿਆਂ ਨੂੰ ਜ਼ਿਆਦਾ ਹੁੰਦਾ ਹੈ। ਹੋਰ ਵਸਤੂਆਂ ਦੀ ਸ਼ਕਤੀ ਆਪਣੇ ਬਾਰੇ ਕੁਝ ਨਹੀਂ ਜਾਣਦੀ ਇਹੋ ਕਾਰਨ ਹੈ ਕਿ ਮਨੁੱਖ ਉਸ ਨੂੰ ਕਾਬੂ ਵਿੱਚ ਰੱਖਣ ਲਈ ਤਿਆਰ ਰਹਿੰਦਾ ਹੈ। Standard Dictionary of the English Language ਵਿੱਚ ਲਿਖਿਆ ਹੈ ਅਸਤਿਤਵਵਾਦ ਵੀਹਵੀਂ ਸਦੀ ਦਾ ਦਾਰਸ਼ਨਿਕ ਵਾਦ ਜੋ ਕਿਰਕੇਗਾਰਦ ਅਤੇ ਨੀਤਸ਼ੇ ਕਰਕੇ ਵਿਕਸਿਆ ਅਤੇ ਫਰਾਂਸ ਵਿੱਚ ਸਾਰਤ੍ਰ ਕਰਕੇ ਫੈਲਿਆ ਇਹ ਵਾਦ ਕਾਰਨ ਨਾਲੋਂ ਮਨੁੱਖੀ ਇਰਾਦੇ ਦੀ ਸ਼ਮੂਲੀਅਤ ਤੇ ਬਲ ਦਿੰਦਾ ਹੈ ਅਤੇ ਸਮੱਸਿਆਵਾਂ ਨਾਲ ਸੰਘਰਸ਼ਸ਼ੀਲ ਹੋਣ ਲਈ ਉਤੇਜਿਤ ਕਰਦਾ ਹੈ ਅਸਤਿਤਵਵਾਦ ਸਿੱਧੇ ਤੌਰ 'ਤੇ ਮਾਨਵੀ ਅਸਤਿਤਵ ਨਾਲ ਸਬੰਧ ਰੱਖਦਾ ਹੈ। ਮਾਨਵ ਦੀਆਂ ਮਨੋ-ਗ੍ਰੰਥੀਆਂ ਦੀ ਪੇਸ਼ਕਾਰੀ ਅਤੇ ਉਹਨਾਂ ਦਾ ਸਮਾਧਾਨ ਇੱਕ ਦਾਰਸ਼ਨਿਕ ਪਦ ਦਾ ਪ੍ਰਯੋਜਨ ਹੈ। ਅਸਤਿਤਵਵਾਦ ਮਨੁੱਖ ਦੀ ਆਜ਼ਾਦੀ ਦੀ ਗੱਲ ਕਰਦਾ ਹੈ। ਉਹ ਸਮੂਹਕਤਾ ਨੂੰ ਪ੍ਰਵਾਨ ਨਹੀਂ ਕਰਦਾ। ਅਸਤਿਤਵਾਦੀ ਮਿਥਿਹਾਸ ਵਿੱਚ ਮਨੁੱਖ ਦੇ ਸਵੈ ਪਛਾਣ ਦੇ ਪ੍ਰਥਮ ਹੰਭਲੇ ਦਾ ਪਛਾਣ ਚਿੰਨ੍ਹ ਲੱਭਦਾ ਹੈ। ਡਾ. ਮਨਜੀਤ ਸਿੰਘ, 20ਵੀਂ ਸਦੀ ਦੀ ਪੰਜਾਬੀ ਕਵਿਤਾ: ਵਿਚਾਦ ਤੇ ਵਿਸ਼ਲੇਸ਼ਣ, ਪੰਨਾ-203 ਅਸਤਿਤਵਵਾਦ ਦਾ ਇਤਿਹਾਸਕ ਪਰਿਪੇਖ ਅਸਤਿਤਵਵਾਦੀ ਚਿੰਤਨ ਦਾ ਆਰੰਭ ਭਾਵੇਂ ਉੱਨੀਵੀਂ ਸਦੀ ਵਿੱਚ ਹੋਇਆ ਪਰ ਅਸਤਿਤਵਵਾਦੀ ਦਰਸ਼ਨ ਦੇ ਪੂਰਵ ਚਿੰਨ੍ਹ ਪ੍ਰਾਚੀਨ ਕਾਲ ਤੋਂ ਹੀ ਲੱਭਣੇ ਸ਼ੁਰੂ ਹੋ ਜਾਂਦੇ ਹਨ। ਆਧੁਨਿਕ ਅਸਤਿਤਵਾਦ ਦੇ ਹੋਂਦ ਵਿੱਚ ਆਉਣ ਤੋਂ ਪਹਿਲਾਂ ਇਸ ਦੇ ਜਨਮ ਲਈ ਪਿੱਠ ਭੂਮੀ ਪਹਿਲਾਂ ਹੀ ਤਿਆਰ ਹੋ ਚੁੱਕੀ ਸੀ। ਉੱਨੀਵੀਂ ਸਦੀ ਵਿੱਚ ਇਹ ਉੱਘੜਵੇਂ ਰੂਪ ਵਿੱਚ ਪ੍ਰਕਾਸ਼ਮਾਨ ਹੁੰਦਾ ਦਿਖਾਈ ਦਿੰਦਾ ਹੈ। ਅਸਤਿਤਵਵਾਦ ਦਾ ਇਤਿਹਾਸ ਮਨੁੱਖ ਜਿੰਨਾ ਹੀ ਪੁਰਾਣਾ ਹੈ। ਅਸਤਿੱਤਵ ਮਨੁੱਖ ਦੀ ਉਤਪਤੀ ਬਾਰੇ ਯਹੂਦੀ ਵੇਰਵਿਆਂ ਦਾ ਜ਼ਿਕਰ ਕੀਤਾ ਜਾ ਸਕਦਾ ਹੈ, ਜਿਹਨਾਂ ਵਿੱਚ ਇਹ ਦੱਸਿਆ ਗਿਆ ਹੈ ਕਿ ਪਰਮਾਤਮਾ ਨੇ ਧਰਤੀ ਤੇ ਮਨੁੱਖ ਨੂੰ ਕਿਵੇਂ ਪੈਦਾ ਕੀਤਾ ਹੈ ਅਤੇ ਉਸ ਵਿੱਚ ਜ਼ਿੰਦਗੀ ਤੇ ਰੂਹ ਭਰੀ। ਇਨ੍ਹਾਂ ਵੇਰਵਿਆਂ ਵਿੱਚ ਮਨੁੱਖ ਦੀ ਆਤਮ ਪਛਾਣਨ ਦੀ ਅਣਬੁਝ ਜਗਿਆਸਾ, ਤਣਾਓ ਅਤੇ ਵਿਰੋਧ ਭਾਸ਼ਾ ਪ੍ਰਤੀ ਉਸਦੀ ਅਸਤਿਤਵਮੂਲਕ ਜਾਗਰੂਕਤਾ, ਉਸ ਵਿੱਚ ਆਜ਼ਾਦੀ ਪ੍ਰਾਪਤੀ ਕਰਨ ਦੀ ਇੱਛਾ, ਸਸੀਮਤਾ ਅਤੇ ਗੁਨਾਹ ਦਾ ਅਹਿਸਾਸ, ਮੌਤ ਦਾ ਡਰ ਆਦਿ ਜਜ਼ਬਿਆਂ ਨੂੰ ਅਭਿਵਿਅਕਤੀ ਮਿਲਦੀ ਹੈ। ਇਹ ਮਨੁੱਖ ਦੀ ਆਪਣੇ ਅਸਤਿੱਤਵ ਪ੍ਰਤੀ ਸੋਝੀ ਨੂੰ ਮਿਥਿਹਾਸਕ ਬਿੰਬਾਂ ਦੇ ਮਾਧਿਅਮ ਦੁਆਰਾ ਪ੍ਰਗਟਾਉਣ ਦਾ ਪਰਾ-ਦਾਰਸ਼ਨਿਕ ਯਤਨ ਹੈ। ਮਿਥਿਹਾਸ ਉੱਤੇ ਅਸਤਿੱਤਵਵਾਦੀ ਵਿਆਖਿਆ ਵਿਧੀਆਂ ਲਾਗੂ ਹੋਣ ਨਾਲ ਅਰਥਾਂ ਦਾ ਇੱਕ ਨਵਾਂ ਪਸਾਰ ਖੁੱਲ੍ਹਣ ਦੇ ਨਾਲ ਨਾਲ ਆਦਿਮ ਮਨੁੱਖ ਦੀ ਆਤਮਾ ਪਛਾਣ ਵਿਚਲੀ ਜਟਿਲਤਾ ਦੀ ਨੁਹਾਰ ਵੀ ਨਵੇਂ ਅਤੇ ਉੱਘੜਵੇਂ ਰੂਪ ਵਿੱਚ ਪ੍ਰਕਾਸ਼ਮਾਨ ਹੋਈ ਹੈ। ਅਠਾਰਵੀਂ ਅਤੇ ਉਨੀਵੀਂ ਸਦੀ ਵਿੱਚ ਮਿਥਿਹਾਸਕ ਕਥਾਵਾਂ ਨੂੰ ਤਾਰਕਿਕ ਰੂਪ ਦੇਣ ਦੇ ਯਤਨ ਹੁੰਦੇ ਰਹੇ। ਮਿਥਿਹਾਸਕ ਯੁੱਗ ਤੋਂ ਮਗਰੋਂ ਪ੍ਰਾਚੀਨ ਦਰਸ਼ਨ ਦਾ ਯੁੱਗ ਆਉਂਦਾ ਹੈ। ਇਹ ਉਹ ਯੁਗ ਸੀ ਜਦੋਂ ਮਨੁੱਖ ਮਿਥਿਹਾਸ ਦੇ ਸੁਪਤ ਜਗਤ ਦੀ ਸਥਿਤੀ ਵਿੱਚੋਂ ਬਾਹਰ ਨਿਕਲਿਆ, ਜਦੋਂ ਉਸ ਦੀ ਚੇਤਨਾ ਤਿੱਖੀ ਹੋਣੀ ਆਰੰਭ ਹੋਈ। ਇਸ ਕਾਲ ਵਿੱਚ ਅਸਤਿਤਵਵਾਦੀ ਵਿਸ਼ੇ ਜੋ ਮਿਥਿਹਾਸਕ ਕਥਾਵਾਂ ਵਿੱਚ ਪਹਿਲਾਂ ਤੋਂ ਹੀ ਮੌਜੂਦ ਸਨ, ਹੋਰ ਵੀ ਜ਼ਿਆਦਾ ਸਪਸ਼ਟ ਹੋ ਗਏ। ਜੈਸਪਰਜ਼ ਨੇ ਇਸ ਕਾਲ ਨੂੰ ਧਰੁਈ ਕਾਲ ਦਾ ਨਾਮ ਦਿੱਤਾ। ਇਸ ਕਾਲ ਦੇ ਤਿੰਨ ਸੰਸਕ੍ਰਿਤਕ ਖੇਤਰ ਨਬੀਆਂ ਦੇ ਯੁੱਗ ਵਿੱਚ ਧਾਰਮਿਕ ਵਿਚਾਰਧਾਰਾ, ਲਾਸਕੀ ਯੂਨਾਨੀ ਸੰਸਕ੍ਰਿਤੀ ਅਤੇ ਪੂਰਬੀ ਧਰਮ ਦਰਸ਼ਨ ਵਿੱਚ ਅਸਤਿਤਵ ਦਰਸ਼ਨ ਨਾਲ ਸਬੰਧਿਤ ਨੁਕਤਿਆਂ ਉੱਪਰ ਵਿਚਾਰ ਪੇਸ਼ ਕੀਤੇ ਹਨ। ਗੁਨਾਹ, ਜ਼ਿੰਮੇਵਾਰੀ, ਮਾਨਵੀ ਹੋਂਦ ਦੇ ਅਸਲੇ ਦੀ ਭਾਲ, ਸਮੇਂ ਤੇ ਇਤਿਹਾਸ ਦੇ ਸੱਚ ਦੀ ਪਛਾਣ ਆਦਿ ਵਿਸ਼ਿਆਂ ਨੂੰ ਨਬੀਆਂ ਦੀਆਂ ਸਿੱਖਿਆਵਾਂ ਵਿੱਚ ਮਹੱਤਵਪੂਰਨ ਸਥਾਨ ਪ੍ਰਾਪਤ ਰਿਹਾ ਹੈ ਅਤੇ ਇਹ ਸਾਰੇ ਵਿਸ਼ੇ ਅਸਤਿਤਵਵਾਦੀ ਚਿੰਤਕਾਂ ਦੀ ਦਿਲਚਸਪੀ ਦਾ ਕੇਂਦਰ ਬਿੰਦੂ ਬਣੇ ਰਹੇ ਹਨ। ਯੂਨਾਨੀ ਦਰਸ਼ਨ ਵਿੱਚ ਸੁਕਰਾਤ ਤੋਂ ਪਹਿਲਾਂ ਦੇ ਦਾਰਸ਼ਨਿਕਾਂ ਵਿੱਚ ਹਾਈਡਿਗਰ ਨੂੰ ਹੋਂਦ ਤੇ ਪਛਾਣ ਜਾਂ ਹੋਂਦ ਦੇ ਚਿੰਤਨ ਵਿਚਾਲੇ ਸਬੰਧਾਂ ਬਾਰੇ ਅੰਤਰ ਦ੍ਰਿਸ਼ਟੀ ਸ਼ਾਮਿਲ ਹੈ। ਸੁਕਰਾਤ ਦੇ ਵਿਚਾਰ ਅਨੁਸਾਰ ਪ੍ਰਕਿਰਤੀ ਦੀ ਥਾਂ ਤੇ ਮਨੁੱਖ ਦਾਰਸ਼ਨਿਕ ਸਰਵੇਖਣ ਦਾ ਵਿਸ਼ਾ ਬਣ ਗਿਆ। ਆਤਮ ਪੜਚੋਲ ਦਰਸ਼ਨ ਦੀ ਵਿਧੀ ਬਣ ਗਈ ਅਤੇ ਆਤਮ ਗਿਆਨ ਦਰਸ਼ਨ ਦੀ ਮੰਜ਼ਿਲ ਸਮਝੀ ਜਾਣ ਲੱਗੀ ਪੂਰਬੀ ਧਰਮ ਦਰਸ਼ਨ ਦੇ ਖੇਤਰ ਵਿੱਚ ਅਸਤਿਤਵਾਦ ਦੇ ਕੁਝ ਵਿਸ਼ੇ ਪੂਰਬੀ ਦਰਸ਼ਨ, ਵਿਸ਼ੇਸ਼ ਤੌਰ 'ਤੇ ਬੁੱਧ ਦਰਸ਼ਨ ਵਿੱਚ ਦ੍ਰਿਸ਼ਟੀਗੋਚਰ ਹੁੰਦੇ ਹਨ। ਇਨ੍ਹਾਂ ਵਿੱਚੋਂ ਹੋਂਦ, ਨਿਰਹੋਂਦ, ਤੌਖਲਾ ਆਦਿ ਵਿਸ਼ਿਆਂ ਦਾ ਖਾਸ ਤੌਰ 'ਤੇ ਜ਼ਿਕਰ ਕੀਤਾ ਗਿਆ ਹੈ। ਭਾਵੇਂ ਕਿ ਅਸਤਿਤਵਾਦ ਉੱਨੀਵੀਂ ਅਤੇ ਵੀਹਵੀਂ ਸਦੀ ਦੇ ਵਿੱਚ ਉਪਜੀ ਵਿਚਾਰਧਾਰਾ ਹੈ, ਪ੍ਰੰਤੂ ਇਸ ਦੇ ਮੂਲ ਬੀਜ ਪ੍ਰਾਚੀਨ ਕਾਲ ਵਿੱਚ ਹੀ ਮਿਲਦੇ ਹਨ ਅਤੇ ਇਸ ਦਾ ਇਤਿਹਾਸ ਮਨੁੱਖ ਦੇ ਜਨਮ ਜਿੰਨਾ ਹੀ ਪੁਰਾਣਾ ਹੈ। ਜੈਸਪਰਜ਼ ਨੇ ਆਪਣੇ ਧੁਰਈ ਕਾਲ ਦੇ ਤੀਜੇ ਹਿੱਸੇ ਵਿੱਚ ਮੂਲ ਰੂਪ ਵਿੱਚ ਅਸਤਿਤਵਾਦ ਦੇ ਵਿਸ਼ਿਆਂ ਨੂੰ ਛੋਹਿਆ ਹੈ। ਅਸਤਿਤਵਵਾਦ, ਗੁਰਚਰਨ ਸਿੰਘ ਅਰਸ਼ੀ, ਅਸਤਿਤਵਵਾਦ ਦਾ ਇਤਿਹਾਸਕ ਪਰਿਪੇਖ, ਪੰਨਾ-12-13 ਅਸਤਿਤਵਵਾਦੀ ਦੀਆਂ ਮੂਲ ਧਾਰਾਵਾਂ ਇਸ ਪ੍ਰਕਾਰ ਹਨ 1. ਵਿਅਕਤੀ ਦੀ ਸਰਵ ਉੱਚ ਮਹੱਤਤਾ। 2.
ਰੋਮਾਂਸਵਾਦ ਇੱਕ ਕਲਾਤਮਿਕ, ਸਾਹਿਤਕ ਅਤੇ ਬੌਧਿਕ ਅੰਦੋਲਨ ਹੈ ਜੋ 18ਵੀਂ ਸਦੀ ਦੇ ਪਿਛਲੇ ਅੱਧ ਵਿੱਚ ਯੂਰਪ ਵਿੱਚ ਸ਼ੁਰੂ ਹੋਇਆ ਅਤੇ ਅੰਸ਼ਕ ਤੌਰ ਤੇ ਉਦਯੋਗਕ ਕ੍ਰਾਂਤੀ ਦੀ ਪ੍ਰਤੀਕਿਰਿਆ ਦੇ ਰੂਪ ਵਿੱਚ ਇਹ ਕਿਤੇ ਵਧੇਰੇ ਤਾਕਤ ਫੜ ਗਿਆ ਅਤੇ 19ਵੀਂ ਸਦੀ ਦੇ ਪਹਿਲੇ ਅੱਧ (ਲਗਪਗ 1800 ਤੋਂ 1840) ਦੇ ਸਮੇਂ ਦੌਰਾਨ ਬਹੁਤੇ ਖੇਤਰਾਂ ਵਿੱਚ ਆਪਣੀ ਸਿਖਰ ਉੱਤੇ ਸੀ। ਕਲਾਸਕੀਵਾਦ ਅਤੇ ਨਵਕਲਾਸਕੀਵਾਦ ਦੇ ਕਰੜੇ ਅਨੁਸ਼ਾਸਨ ਤੋਂ ਵਿਦਰੋਹ ਦੇ ਨਾਲ ਨਾਲ ਇਹ ਕੁਝ ਹੱਦ ਤੱਕ ਵੀ ਪ੍ਰਬੁੱਧਤਾ ਦੇ ਅਤੇ 18ਵੀਂ ਸਦੀ ਦੇ ਬੁੱਧੀਵਾਦ ਦੇ ਖਿਲਾਫ ਇੱਕ ਪ੍ਰਤੀਕਰਮ ਵੀ ਸੀ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ। ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ ਵਿੱਚ ਸਥਿਤ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਅਰਸਤੂ (ਪੁਰਾਤਨ ਯੂਨਾਨੀ: Ἀριστοτέλης; 384 ਈਸਾ ਤੋਂ ਪਹਿਲਾਂ – 322 ਈਸਾ ਤੋਂ ਪਹਿਲਾਂ) ਇੱਕ ਯੂਨਾਨੀ ਦਾਰਸ਼ਨਿਕ ਅਤੇ ਪੌਲੀਮੈਥ ਸੀ। ਇਹ ਅਫਲਾਤੂਨ ਦਾ ਵਿਦਿਆਰਥੀ ਸੀ ਅਤੇ ਸਿਕੰਦਰ ਮਹਾਨ ਦਾ ਅਧਿਆਪਕ ਸੀ। ਇਸ ਦੀਆਂ ਲਿਖਤਾਂ ਕਈ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਹਨ ਜਿਵੇਂ ਭੌਤਿਕ ਵਿਗਿਆਨ, ਕਾਵਿ, ਥੀਏਟਰ, ਭਾਸ਼ਾ ਵਿਗਿਆਨ, ਰਾਜਨੀਤੀ ਵਿਗਿਆਨ, ਜੀਵ ਵਿਗਿਆਨ ਅਤੇ ਪ੍ਰਾਣੀ ਵਿਗਿਆਨ। ਅਫਲਾਤੂਨ ਅਤੇ ਸੁਕਰਾਤ ਨਾਲ ਮਿਲ ਕੇ, ਅਰਸਤੂ ਪੱਛਮੀ ਦਰਸ਼ਨ ਦੇ ਸਭ ਤੋਂ ਮਹੱਤਵਪੂਰਨ ਸੰਸਥਾਪਕਾਂ ਵਿੱਚੋਂ ਇੱਕ ਹੈ।
ਰੂਸੀ ਰੂਪਵਾਦ (Russian formalism) 1910 ਵਿਆਂ ਤੋਂ 1930ਵਿਆਂ ਤੱਕ ਰੂਸ ਅੰਦਰ ਸਾਹਿਤ ਆਲੋਚਨਾ ਦੀ ਇੱਕ ਪ੍ਰਭਾਵਸ਼ਾਲੀ ਸੰਪਰਦਾ ਸੀ। ਇਸ ਵਿੱਚ ਵਿਕਟਰ ਸ਼ਕਲੋਵਸਕੀ, ਰੋਮਨ ਜੈਕੋਬਸਨ, ਬੋਰਿਸ ਤੋਮਾਸ਼ੇਵਸਕੀ, ਯੂਰੀ ਤਿਨੀਆਨੋਵ, ਵਲਾਦੀਮੀਰ ਪ੍ਰੋੱਪ, ਬੋਰਿਸ ਇਕੇਨਬਾਮ,ਅਤੇ ਗਰਿਗੋਰੀ ਗੁਕੋਵਸਕੀ ਕਈ ਬੇਹੱਦ ਪ੍ਰਭਾਵਸ਼ਾਲੀ ਰੂਸੀ ਅਤੇ ਸੋਵੀਅਤ ਵਿਦਵਾਨਾਂ ਦੀਆਂ ਰਚਨਾਵਾਂ ਸ਼ਾਮਲ ਹਨ ਜਿਨ੍ਹਾਂ ਨੇ 1914 ਅਤੇ 1930ਵਿਆਂ ਦੇ ਵਿਚਕਾਰ ਕਾਵਿ-ਭਾਸ਼ਾ ਅਤੇ ਸਾਹਿਤ ਦੀ ਖਾਸੀਅਤ ਅਤੇ ਖੁਦਮੁਖਤਾਰੀ ਸਥਾਪਤ ਕਰਨ ਰਾਹੀਂ ਸਾਹਿਤਕ ਆਲੋਚਨਾ ਦੇ ਖੇਤਰ ਵਿੱਚ ਇਨਕਲਾਬ ਲੈ ਆਂਦਾ। ਰੂਸੀ ਰੂਪਵਾਦ ਨੇ ਮਿਖੇਲ ਬਾਖਤਿਨ ਅਤੇ ਯੂਰੀ ਲੋਟਮਾਨ ਵਰਗੇ ਚਿੰਤਕਾਂ ਉੱਤੇ, ਅਤੇ ਸਮੁੱਚੇ ਤੌਰ ਤੇ ਸੰਰਚਨਾਵਾਦ ਉੱਤੇ ਤਕੜਾ ਪ੍ਰਭਾਵ ਪਾਇਆ। ਇਸ ਅੰਦੋਲਨ ਦੇ ਮੈਂਬਰਾਂ ਨੇ ਸੰਰਚਨਾਵਾਦੀ ਅਤੇ ਉੱਤਰ-ਸੰਰਚਨਾਵਾਦ ਦੌਰਾਂ ਵਿੱਚ ਵਿਕਸਿਤ ਹੋਈ ਆਧੁਨਿਕ ਸਾਹਿਤਕ ਆਲੋਚਨਾ ਉੱਤੇ ਪ੍ਰਸੰਗਿਕ ਪ੍ਰਭਾਵ ਪਾਇਆ। ਸਟਾਲਿਨ ਦੇ ਤਹਿਤ ਇਸ ਨੂੰ ਸ੍ਰੇਸ਼ਠ ਵਰਗ ਕਲਾ ਲਈ ਇਕ ਅਪਮਾਨਜਨਕ ਸ਼ਬਦ ਬਣ ਗਿਆ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
'ਧੁਨੀ ਸੰਪਰਦਾਇ ਧੁਨੀ ਸਿਧਾਂਤ ਦੇ ਮੋਢੀ ਆਚਾਰੀਆ ਆਨੰਦ ਵਰਧਨ ਹਨ। ਉਹਨਾਂ ਦੁਆਰਾ ਲਿਖੇ ਗ੍ਰੰਥ ‘ਧਵਨਯਲੋਕ’ ਨਾਲ ਇਸ ਸੰਪਰਦਾਇ ਦੀ ਸਥਾਪਨਾ ਹੋਈ ਮੰਨੀ ਜਾਂਦੀ ਹੈ ਜੋ ਕਿ 9ਵੀਂ ਸਦੀ ਵਿੱਚ ਲਿਖਿਆ ਗਿਆ। ਇਸ ਸੰਪਰਦਾਇ ਬਾਰੇ ਸੰਖੇਪ ਵੇਰਵਾ ਹੇਠ ਲਿਖੇ ਅਨੁਸਾਰ ਹੈ।ਭਾਰਤੀ ਸੀਮਿਖਿਆ ਵਿੱਚ ਛੇ ਕਾਵਿ ਸਿਧਾਂਤਾਂ ਦੀ ਸਥਾਪਨਾ ਕੀਤੀ ਗਈ ਹੈ। ਇਹਨਾਂ ਸਿਧਾਂਤਾਂ ਨੂੰ ਸ੍ਰੰਪਰਦਾਇ, ਵਿਚਾਰਧਾਰਾ ਜਾਂ ਸਕੂਲ ਕਿਹਾ ਜਾਂਦਾ ਹੈ, ਕਿਉੰਕਿ ਇਹਨਾਂ ਵਿੱਚ ਇੱਕ ਤੋਂ ਵੱਧ ਸਮੀਖਿਆਕਾਰ ਇਹਨਾਂ ਸਿਧਾਂਤਾਂ ਦੇ ਸਮਰਥਕ ਹਨ। ਇਸ ਲਈ ਇਹਨਾਂ ਸਮੀਖਿਆਕਾਰਾਂ ਦੇ ਵਰਗ ਨੂੰ ਸ੍ਰੰਪਰਦਾਇ ਕਿਹਾ ਜਾਂਦਾ ਹੈ। ਇਹ ਛੇ ਸਿਧਾਂਤ ਹਨ:-
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸ ਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”1.
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਰੁਮਾਂਸਵਾਦ ਅਤੇ ਰੁਮਾਂਸਵਾਦੀ ਪੰਜਾਬੀ ਕਵਿਤਾ
19 ਵੀ ਸਦੀ ਦੇ ਆਰੰਭ ਵਿੱਚ ਕਲਾ, ਸਾਹਿਤ ਅਤੇ ਸਮਾਜੀ ਚਿੰਤਨ ਵਿੱਚ ਪ੍ਰਗਤੀ ਦੀ ਸਮਾਜੀ ਬੁਨਿਆਦ ਦਾ ਸਵਾਲ ਇੱਕ ਪ੍ਰਮੁੱਖ ਪ੍ਰਸ਼ਨ ਸੀ। ਜੀਵਨ ਦੇ ਅਮਲੀ ਪੱਖਾਂ ਦੀ ਖੋਜ਼ ਪੜਤਾਲ ਕਰਨੋ ਅਸਮਰੱਥ ਹੋ ਕੇ ਸ਼ਾਸ਼ਤਰੀਵਾਦ ਪੁਰਾਣੀ ਵਿਵਸਥਾ ਦੇ ਕੱਟੜ ਸਮਰਥਕਾਂ ਦਾ ਝੰਡਾਂ ਬਣ ਗਿਆ ਜਿਹੜੇ ਪਰਿਵਰਤਨ ਤੋਂ ਬਿਨਾਂ ਕਿਸੇ ਵੀ ਚੀਜ ਨੂੰ ਮੰਨਣ ਲਈ ਤਿਆਰ ਸਨ। ਇਸੇ ਲਈ ਇਹ ਰੁਮਾਂਸਵਾਦੀਆਂ ਅਤੇ ਯਥਾਰਥਵਾਦੀਆਂ ਦੇ ਸਖ਼ਤ ਹਮਲਿਆਂ ਦਾ ਨਿਸ਼ਾਨਾਂ ਬਣਿਆ ਰਿਹਾ। ਰੁਮਾਂਸਵਾਦ ਨੇ ਹੀ ਸਭ ਤੋਂ ਪਹਿਲਾਂ ਨਵੀਆਂ ਭਾਵਨਾਵਾਂ ਅਤੇ ਦ੍ਰਿਸ਼ਟੀਕੋਣਾਂ ਉੱਤੇ ਅਤੇ ਯਥਾਰਥ ਦੇ ਸਮੁੱਚੇ ਪੱਖਾਂ ਉੱਤੇ ਰੌਸ਼ਨੀ ਪਾਈ।
ਅਲੰਕਾਰ, ਇੱਕ ਬਿੰਬ ਭਾਸ਼ਾ ਹੁੰਦੀ ਹੈ, ਜੋ ਕਿਸੇ ਵਰਤਾਰੇ ਦਾ ਜ਼ਿਕਰ ਕਰਨ ਲਈ ਕਿਸੇ ਹੋਰ ਵਰਤਾਰੇ ਦਾ ਸਹਾਰਾ ਲੈਂਦੀ ਹੈ ਤਾਂ ਜੋ ਪ੍ਰਗਟਾਵੇ ਦੇ ਪ੍ਰਭਾਵ ਨੂੰ ਵਧਾਇਆ ਜਾ ਸਕੇ। ਇਹ ਸਪੱਸ਼ਟਤਾ ਪ੍ਰਦਾਨ ਕਰ ਸਕਦਾ ਹੈ ਜਾਂ ਦੋ ਵਿਚਾਰਾਂ ਦੇ ਵਿਚਕਾਰ ਛੁਪੀਆਂ ਸਮਾਨਤਾਵਾਂ ਦੀ ਪਛਾਣ ਕਰ ਸਕਦਾ ਹੈ। ਐਂਟੀਥੀਸਿਸ, ਹਾਇਪਰਬੋਲੇ, ਮੇਟੋਨੀਮੀ ਅਤੇ ਸਿਮਲੀ ਸਾਰੇ ਰੂਪਕ ਦੀਆਂ ਕਿਸਮਾਂ ਹਨ। ਕਲਾਕਾਰ ਬਿੰਬਾਂ ਦੀ ਭਾਸ਼ਾ ਵਿੱਚ ਸੋਚਦਾ ਹੈ ਬਿੰਬ ਇਕ ਲਾਖਣਿਕ ਅਲੰਕਾਰਿਕ ਵਿਚਾਰ ਹੁੰਦਾ ਹੈ ਜੋ ਇਕ ਵਰਤਾਰੇ ਨੂੰ ਦੂਜੇ ਦੁਆਰਾ ਪੇਸ਼ ਕਰਦਾ ਹੈ। ਦੋ ਵਰਤਾਰਿਆਂ ਦੇ ਟਕਰਾਓ ਨਾਲ ਇਕ ਲਿਸ਼ਕਾਰਾ ਪੈਦਾ ਕਰਕੇ ਕਲਾਕਾਰ ਨਵੀਂ ਰੋਸ਼ਨੀ ਵਿਚ ਜੀਵਨ ਨੂੰ ਦਰਸਾਉਂਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬ ਵਿਧਾਨ ਸਭਾ ਚੋਣਾਂ 2022 ਸਾਲ 2022 ਦੀ ਸ਼ੁਰੂਆਤ ਵਿੱਚ ਹੋਣੀਆ ਤੈਅ ਹਨ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਫਰਵਰੀ ਜਾਂ ਮਾਰਚ 2022 ਵਿਚ , 16 ਵੀਂ ਵਿਧਾਨ ਸਭਾ ਦੀ ਚੋਣ ਲਈ 117 ਮੈਂਬਰਾਂ ਦੀ ਚੋਣ ਕਰਨ ਲਈ ਹੋਣਗੀਆਂ। ਸਾਲ 2017 ਵਿੱਚ ਚੁਣੀ ਗਈ ਮੌਜੂਦਾ ਅਸੈਂਬਲੀ ਦਾ ਕਾਰਜਕਾਲ 23 ਮਾਰਚ 2022 ਨੂੰ ਖਤਮ ਹੋ ਜਾਵੇਗਾ ਜੇ ਇਹ ਪਹਿਲਾਂ ਭੰਗ ਨਹੀਂ ਕੀਤੀ ਜਾਂਦੀ।
2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰਾਂ ਦੀ ਸੂਚੀ
2022 ਦੇ ਪੰਜਾਬ ਵਿਧਾਨ ਸਭਾ ਦੀ ਚੋਣ ਜੋ ਕਿ 20 ਫਰਵਰੀ 2022 ਨੂੰ ਇੱਕ ਗੇੜ ਵਿੱਚ ਹੋਣੀ ਤੈਅ ਹੋਈ, ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਾਰੇ 117 ਮੈਂਬਰਾਂ ਦੀ ਚੋਣ ਕਰਨ ਲਈ ਕੀਤੀ ਜਾਣੀ ਹੈ। ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਕੀਤੀ ਜਾਏਗੀ ਅਤੇ ਨਤੀਜੇ ਘੋਸ਼ਿਤ ਕੀਤੇ ਜਾਣਗੇ।
ਅਰਸਤੂ ਦਾ ਤ੍ਰਾਸਦੀ ਸਿਧਾਂਤ ਤ੍ਰਾਸਦੀ ਅੰਗਰੇਜ਼ੀ ਭਾਸ਼ਾ ਦੇ ਸ਼ਬਦ 'ਟ੍ਰੈਜਿਡੀ'(Tragedy) ਦਾ ਸਮਾਨਆਰਥਕ ਪੰਜਾਬੀ ਪ੍ਰਾਰੂਪ ਹੈ। ਟ੍ਰੈਜਿਡੀ ਯੂਨਾਨੀ ਭਾਸ਼ਾ ਦੇ ਸੰਯੁਕਤ ਸ਼ਬਦ ਟ੍ਰੋਗੋਇਡੀਆ(Tragoidia)ਤੋਂ ਵਿਕਸਿਤ ਹੋਇਆ ਹੈ। ਵਿਉਂਤਪੱਤੀ ਅਨੁਸਾਰ Tragos (ਬੱਕਰੀ) ਅਤੇ Aeidein( to sing)ਦੇ ਮਿਲਾਪ ਤੋਂ ਬਣਿਆ Tragoidia ਭਾਵ ਬੱਕਰੀ ਦਾ ਗੀਤ ਬਣਦਾ ਹੈ। ਇਸ ਸ਼ਬਦ (Tragoidia)ਦੇ ਅਰਥ ਨੂੰ ਇਨਾਮ ਵਜੋਂ ਜਾਂ ਇੱਕ ਬੱਕਰੀ ਵਜੋਂ, ਜੋ ਮੁੱਢਲਾ ਨਾਟਕਕਾਰ ਜੋ ਪ੍ਰਤੀਯੋਗਤਾ ਜਿੱਤਦਾ ਸੀ ਜਾਂ ਉਹ ਪ੍ਰਤੀਯੋਗੀ ਜਿਹਨਾਂ ਨੇ ਬੱਕਰੀ ਦੀ ਖੱਲ ਦੇ ਕੱਪੜੇ ਪਾਏ ਹੁੰਦੇ ਸਨ, ਨੂੰ ਦਿੱਤੇ ਜਾਂਦੇ ਸੀ ਜਾਂ ਉਹ ਬੱਕਰੀ ਜੋ ਰੀਤੀ ਰਿਵਾਜਾਂ ਅਨੁਸਾਰ ਕੁਰਬਾਨੀ ਚੜ੍ਹਾਈ ਜਾਂਦੀ ਸੀ ਵਿੱਚੋਂ ਟ੍ਰੈਜਿਡੀ ਵਿਕਸਿਤ ਹੋਇਆ।ਅਰਸਤੂ ਨੇ ਨਾਟਕ ਦੇ ਦੋ ਭੇਦ ਮੰਨੇ ਹਨ ਇੱਕ ਹੈ ਤ੍ਰਾਸਦੀ ਅਤੇ ਦੂਸਰਾ ਕਾਮਦੀ। ਤ੍ਰਾਸਦੀ ਦਾ ਨਿਸ਼ਾਨਾ ਤ੍ਰਾਸ ਅਤੇ ਕਰੁਣਾ ਨੂੰ ਪੈਦਾ ਕਰਨਾ ਹੈ ਅਤੇ ਕਾਮਦੀ ਦਾ ਨਿਸ਼ਾਨਾ ਹਾਸੇ ਅਤੇ ਹਰਖ ਨੂੰ ਪੈਦਾ ਕਰਨਾ ਹੈ।ਕਾਮਦੀ ਦਾ ਨਿਸ਼ਾਨਾ ਹਰਖ ਹੁੰਦਾ ਹੈ ਯਥਾਰਥ ਨਾਲੋਂ ਮਨੁੱਖ ਦਾ ਮੰਦੇਰਾ ਚਿਤਰਨ ਜਦਕਿ ਤ੍ਰਾਸਦੀ ਦਾ ਵਿਸ਼ਾ-ਵਸਤੂ ਅਤੇ ਉਸਦੇ ਪਾਤਰ ਗੰਭੀਰ ਅਤੇ ਉਦਾਤ ਹੁੰਦੇ ਹਨ ਜਦੋਂ ਕਿ ਕਾਮਦੀ ਦਾ ਵਿਸ਼ਾ-ਵਸਤੂ ਦੇ ਪਾਤਰ ਨੀਵੇਂ ਘਟੀਆ ਹੁੰਦੇ ਹਨ।■ਪਰਿਭਾਸ਼ਾ:
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਲੋਕ - ਨਾਟਕ ਲੋਕਧਾਰਾ ਦਾ ਇੱਕ ਭਾਗ ਹੈ ਜਿਸ ਦਾ ਸੰਬੰਧ ਲੋਕ-ਸਾਹਿਤ ਅਤੇ ਲੋਕ-ਕਲਾ ਦੋਹਾਂ ਨਾਲ ਹੈ।ਲੋਕ ਨਾਟ ਮਿਥਿਕ-ਕਥਾਵਾਂ ਵਾਂਗ ਹਰ ਤਰ੍ਹਾਂ ਦੀਆਂ ਪਰਿਸਥਿਤੀਆਂ ਤੇ ਹਰ ਇਤਿਹਾਸਿਕ ਦੌਰ ਵਿੱਚ ਪੈਦਾ ਨਹੀਂ ਹੋ ਸਕਦਾ। ਪੰਜਾਬ ਵਿੱਚ ਨ੍ਰਿਤ-ਕਲਾ ਆਰੀਅਨ ਲੋਕਾਂ ਦੇ ਭਾਰਤ ਵਿੱਚ ਆਉਣ ਤੋਂ ਪਹਿਲਾ ਵਿਕਸਿਤ ਹੋ ਚੁੱਕੀ ਸੀ। ਹਰਚਰਨ ਸਿੰਘ ਦੇ ਕਥਨ ਅਨੁਸਾਰ,” ਹੜੱਪਾ ਤੇ ਮਹਿਜੋਦੜੋ ਦੀ ਖੁਦਾਈ ਦੀ ਲੱਭੀਆਂ ਨਚਾਰਾਂ ਦੀਆਂ ਸ਼ਰਤੀਆਂ ਤੋਂ ਇਹ ਸਪਸ਼ਟ ਹੈ ਕਿ ਉਸ ਕਾਲ ਵਿੱਚ ਲੋਕਾਂ ਦੇ ਨ੍ਰਿਤ ਕਲਾ ਵਿੱਚ ਕਾਫ਼ੀ ਪਰਪਕਤਾ ਪ੍ਰਾਪਤ ਕਰ ਲਈ ਸੀ।” ਨ੍ਰਿਤ ਨੂੰ ਤਾਲ ਵਿੱਚ ਕਰਨ ਲਈ ਸਾਜ਼ ਦੀ ਲੋੜ ਹੰੁਦੀ ਹੈ।” ਨਾਚ ਦਾ ਰਾਗ ਨਾਲ ਸੰਬੰਧ ਮੁਢੋਂ ਤੁਰਿਆਂ ਆ ਰਿਹਾ ਹੈ। ਇਸ ਦੇ ਸਬੂਤ ਹੜੱਪਾ ਸੱਭਿਅਤਾ ਵਿੱਚ ਮਿਲ ਚੁੱਕੇ ਹਨ।”
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਭਾਰਤੀ ਕਿਸਾਨ ਅੰਦੋਲਨ 2020-2021, ਭਾਰਤੀ ਸੰਸਦ ਦੁਆਰਾ ਸਤੰਬਰ, 2020 ਵਿਚ ਪਾਸ ਕੀਤੇ ਤਿੰਨ ਖੇਤ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਹੈ, ਜਿਸ ਨੂੰ ਵੱਖ ਵੱਖ ਕਿਸਾਨ ਸਮੂਹਾਂ (ਜਥੇਬੰਦੀਆਂ) ਦੁਆਰਾ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਜੋਂ ਦਰਸਾਇਆ ਗਿਆ ਹੈ। ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਸੀ ਕਿ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਇਸ ਤੋਂ ਘੱਟ ਕਿਸੇ ਵੀ ਗੱਲ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਨੇਤਾਵਾਂ ਨੇ ਇਹਨਾਂ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਕੇਂਦਰ ਸਰਕਾਰ ਅਤੇ ਕਿਸਾਨੀ ਯੂਨੀਅਨਾਂ ਦੁਆਰਾ ਨੁਮਾਇੰਦਗੀ ਕਰਨ ਵਾਲੇ ਕਿਸਾਨਾਂ ਵਿਚ 14 ਅਕਤੂਬਰ 2020 ਅਤੇ 15 ਜਨਵਰੀ 2021 ਦੇ ਵਿਚਕਾਰ ਨੌਂ ਪੜਾਅ ਦੀ ਗੱਲਬਾਤ ਹੋਈ ਪਰ ਬੇਸਿੱਟਾ ਰਹੀ। ਇਸ ਲਈ ਦੇਸ਼ ਦੇ 500 ਤੋਂ ਵੱਧ ਕਿਸਾਨ ਸੰਗਠਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਕਿਸਾਨ ਆਗੂਆਂ ਨੇ ਇਹਨਾਂ ਖੇਤੀ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਵੀ ਰੱਦ ਕਰ ਦਿੱਤਾ। ਕਿਸਾਨ ਯੂਨੀਅਨਾਂ ਦੁਆਰਾ ਇਹਨਾਂ ਖੇਤੀ ਬਿੱਲਾਂ ਨੂੰ ਅਕਸਰ "ਕਿਸਾਨ ਵਿਰੋਧੀ ਬਿੱਲ" ਕਿਹਾ ਜਾਂਦਾ ਸੀ ਅਤੇ ਵਿਰੋਧੀ ਧਿਰ ਦੇ ਸਿਆਸਤਦਾਨ ਇਹ ਵੀ ਕਹਿੰਦੇ ਸਨ ਕਿ ਇਹ ਬਿੱਲ ਕਿਸਾਨਾਂ ਨੂੰ ਕਾਰਪੋਰੇਟ ਦੇ ਰਹਿਮ 'ਤੇ ਛੱਡ ਦੇਣਗੇ। ਕਿਸਾਨਾਂ ਨੇ ਐਮ.ਐਸ.ਪੀ. ਬਿੱਲ ਬਣਾਉਣ ਲਈ ਵੀ ਬੇਨਤੀ ਕੀਤੀ ਹੈ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕਾਰਪੋਰੇਟ ਕੀਮਤਾਂ ਨੂੰ ਕੰਟਰੋਲ ਨਹੀਂ ਕਰ ਸਕਦੇ। ਹਾਲਾਂਕਿ, ਸਰਕਾਰ ਇਹ ਕਹਿੰਦੀ ਹੈ ਕਿ ਉਹ ਕਿਸਾਨਾਂ ਨੂੰ ਆਪਣੀ ਫ਼ਸਲ ਸਿੱਧੇ ਵੱਡੇ ਖਰੀਦਦਾਰਾਂ ਨੂੰ ਵੇਚਣਾ ਆਸਾਨ ਬਣਾਉਣਗੇ ਅਤੇ ਉਸ ਦੁਆਰਾ ਕਿਹਾ ਗਿਆ ਕਿ ਵਿਰੋਧ ਪ੍ਰਦਰਸ਼ਨ ਗਲਤ ਜਾਣਕਾਰੀ 'ਤੇ ਅਧਾਰਤ ਸਨ।ਕਾਰਵਾਈਆਂ ਦੀ ਸ਼ੁਰੂਆਤ ਤੋਂ ਤੁਰੰਤ ਬਾਅਦ, ਯੂਨੀਅਨਾਂ ਨੇ ਸਥਾਨਕ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ, ਜ਼ਿਆਦਾਤਰ ਪੰਜਾਬ ਵਿਚ .
ਸਭਿਅਤਾ ਬਹੁ-ਸੰਕੇਤਕ ਸੰਕਲਪ ਹੈ। ਇੱਕ ਅਰਥ ਵਿੱਚ ਧਰਤੀ ਤੇ ਮਾਨਵ ਜੀਵਨ ਦੇ ਵਿਕਾਸ ਦੇ ਇੱਕ ਪੜਾਅ ਨੂੰ ਦਰਸਾਉਂਦਾ ਹੈ ਅਤੇ ਇਹਦਾ ਵਿਰੋਧ ਬਰਬਰਤਾ ਨਾਲ ਹੈ। ਆਮ ਤੌਰ ਤੇ ਸਭਿਅਤਾ ਦੇ ਸ਼ੁਰੂ ਹੋਣ ਨੂੰ ਨਗਰ ਸਮਾਜ ਦੀ ਸਥਾਪਤੀ ਨਾਲ ਜੋੜਿਆ ਜਾਂਦਾ ਹੈ। ਅਜਿਹੇ ਜੀਵਨ ਦਾ ਅਧਾਰ ਨਿਜੀ ਜਾਇਦਾਦ, ਪਰਵਾਰ ਅਤੇ ਰਾਜ ਵਰਗੀਆਂ ਸਮਾਜੀ ਸੰਸਥਾਵਾਂ; ਅਤੇ ਖੇਤੀ, ਕਿਰਤ ਦੀ ਵੰਡ, ਸ਼ਹਿਰੀ ਕੇਂਦਰ ਅਤੇ ਸੰਚਾਰ ਵਿਧੀਆਂ ਵਿੱਚ ਲਿਖਤ ਦੇ ਪ੍ਰਗਟ ਹੋਣ ਨੂੰ ਮੰਨਿਆ ਜਾਂਦਾ ਹੈ। ਨਿਰੋਲ ਸ਼ਿਕਾਰੀ ਕਬੀਲਿਆਂ ਤੋਂ ਪਸ਼ੂ ਪਾਲਣ ਵਾਲੇ ਕਬੀਲਿਆਂ ਦਾ ਅੱਡਰਾ ਹੋਣਾ ਇੱਕ ਅਹਿਮ ਨਿਖੇੜ-ਬਿੰਦੂ ਬਣ ਜਾਂਦਾ ਹੈ।ਮੈਕਾਈਵਰ ਅਤੇ ਪੈਜ ਅਨੁਸਾਰ ਸਭਿਅਤਾ:- “ਸਭਿਅਤਾ ਤੋਂ ਸਾਡਾ ਭਾਵ ਉਸ ਸਾਰੇ ਮੈਕਾਨਿਜ਼ਮ ਅਤੇ ਸੰਗਠਨ ਤੋਂ ਹੈ, ਜਿਹੜਾ ਮਨੁੱਖ ਨੇ ਆਪਣੇ ਜੀਵਨ ਦੀਆਂ ਹਾਲਤਾਂ ਉਤੇ ਨਿਯੰਤਰਨ ਕਰਨ ਦੇ ਮੰਤਵ ਨਾਲ ਘੜਿਆ ਹੈ।" ਭੁਪਿੰਦਰ ਸਿੰਘ ਖਹਿਰਾ ਅਨੁਸਾਰ:- “ਸਮਾਜਕ ਸੰਸਥਾਵਾਂ ਦਾ ਵਿਕਾਸ, ਪੈਦਾਵਾਰ ਦੇ ਸਾਧਨਾਂ ਅਤੇ ਵੰਡ ਪ੍ਰਣਾਲੀ ਦਾ ਵਿਕਾਸ ਹੈ, ਮਨੁੱਖੀ ਸਭਿਆਚਾਰ ਨੂੰ ਸਭਿਅਤਾ ਵਿੱਚ ਲਿਆ ਕੇ ਖੜਾ ਕਰ ਦਿੰਦਾ ਹੈ।" ਏਂਗਲਜ਼ ਅਨੁਸਾਰ:- “ਸਭਿਅਤਾ ਸਮਾਜ ਦੇ ਵਿਕਾਸ ਦਾ ਉਹ ਪੜਾਅ ਹੈ, ਜਿਸ ਉਤੇ ਕਿਰਤ ਦੀ ਵੰਡ, ਵਿਅਕਤੀਆਂ ਵਿੱਚ ਵਟਾਂਦਰਾ ਅਤੇ ਜਿਣਸ ਉਤਪਾਦਨ ਆਪਣੇ ਪੂਰੇ ਖੇੜੇ ਤੇ ਪਹੰੁਚ ਜਾਂਦਾ ਹੈ ਅਤੇ ਹੋਂਦ ਵਿਚਲੇ ਸਮਾਜ ਵਿੱਚ ਇਨਕਲਾਬ ਲਿਆ ਦਿੰਦਾ ਹੈ।"1 ਸੱਭਿਅਤਾ:- ਸਮਾਜਕ ਸੰਸਥਾਵਾਂ ਦਾ ਵਿਕਾਸ, ਪੈਦਾਵਾਰ ਦੇ ਸਾਧਨਾ ਅਤੇ ਵੰਡ ਪ੍ਰਣਾਲੀ ਦਾ ਵਿਕਾਸ ਹੈ, ਮਨੁੱਖੀ ਸੱਭਿਆਚਾਰ ਨੂੰ ਸੱਭਿਅਤਾ ਅਵਸਥਾ ਵਿੱਚ ਲਿਆ ਖੜਾ ਕਰਦਾ ਹੈ। ਸਭਿਅਤਾ ਸੱਭਿਆਚਾਰ ਤੇ ਸਮਾਜ ਦੀ ਉਹ ਵਿਕਸਤ ਅਵਸਥਾ ਹੈ ਜਿਸ ਵਿੱਚ ਪ੍ਰਕਿਰਤਕ ਉਪਜਾ ਨੂੰ ਹੋਰ ਬਦਲਣ ਲਈ ਸਨਅਤ ਅਤੇ ਕਲਾ ਦੀ ਹੋਂਦ ਵਿੱਚ ਆਉਂਦੀ ਹੈ।ਏਂਗਲਜ ਅਨੁਸਾਰ ਸੱਭਿਅਤਾ ਸਮਾਜ ਦੇ ਵਿਕਾਸ ਦਾ ਉਹ ਪੜਾਅ ਹੈ। ਜਿਸ ਉਤੇ ਕਿਰਤੀ ਦੀ ਵੰਡ, ਵਿਅਕਤੀਆਂ ਵਿੱਚ ਵਟਾਂਦਰਾ ਅਤੇ ਜਿਣਸ ਉਤਪਾਦਨ ਆਪਣੇ ਪੂਰੇ ਖੇੜੇ ਤੇ ਪਹੁੰਚ ਜਾਂਦਾ ਹੈ ਅਤੇ ਹੋਂਦ ਵਿਚਲੇ ਸਮਾਜ ਵਿੱਚ ਇਨਕਲਾਬ ਲਿਆ ਦਿੰਦਾ ਹੈ। ਇਸ ਖੇਤਰ ਵਿੱਚ ਕੰਮ ਕਰਦੇ ਵਿਭਿੰਨ ਵਿਦਵਾਨਾ ਦੀਆਂ ਲੱਭਤਾਂ ਤੇ ਅਧਾਰਤ ਸਭਿਅਤਾ ਦੀਆਂ ਇਹ ਖਲਸਤਾਂ ਹਨ। 1. ਸੱਭਿਅਤਾ ਦੇ ਪੜਾਅ ਤੇ ਆ ਕੇ ਸਮੂਹਕ ਉਤਪਾਦਨ ਦੀ ਵਿਵਸਥਾ ਦਾ ਅੰਤ ਹੋ ਜਾਂਦਾ ਹੈ। ਇਸ ਅਵਸਥਾ ਤੇ ਪਹੁੰਚਣ ਤੋਂ ਪਹਿਲਾਂ ਉਪਜਕਾਰ ਆਪਣੀ ਉਪਜ ਦੇ ਮਾਲਕ ਸਨ। ਉਹ ਉਪਜ ਆਪਣੀ ਖਪਤ ਲਈ ਕਰਦੇ ਸਨ। ਉਪਜ ਉਹਨਾਂ ਦੇ ਹੱਥਾਂ ਤੋਂ ਬਾਹਰ ਨਹੀਂ ਸੀ ਜਾਂਦੀ। ਸੱਭਿਅਤਾ ਦੇ ਪੱਧਰ ਤੇ ਇਸ ਅਮਲ ਵਿੱਚ ਕਿਰਤ ਦੀ ਵੰਡ ਧੁਨ ਆਈ ਜਿਸਨੇ ਸਮੂਹਕ ਉਤਪਾਦਨ ਦੀ ਵਿਵਸਥਾ ਦਾ ਅੰਤ ਕਰ ਦਿੱਤਾ। ਹੁਣ ਉਪਜ ਫਿਰ ਖਪਤ ਵਾਸਤੇ ਹੀ ਨਹੀਂ ਸਗੋਂ ਵਟਾਂਦਰੇ ਲਈ ਵੀ ਵਰਤੀ ਜਾਣ ਲੱਗੀ। 2. ਸੱਭਿਅਤਾ ਦੀ ਅਵਸਥਾ ਵਿੱਚ ਗੁਲਾਮੀ ਆਪਣੇ ਜੋਬਨ ਤੇ ਆ ਜਾਂਦੀ ਹੈ। ਤੇ ਇਹ ਲੁੱਟ-ਚੌਘ ਦਾ ਅਧਾਰ ਬਣਦੀ ਹੈ। ਇਸ ਅਵਸਥਾ ਵਿੱਚ ਲੁਟੇਰੀ ਅਤੇ ਲੁਟੀਂਦੀ ਸ਼੍ਰੇਣੀ ਵਿੱਚ ਪਾੜ ਆਉਂਦਾ ਹੈ। ਗੁਲਾਮੀ ਲੁੱਟ-ਚੌਘ ਦੀ ਪਹਿਲੀ ਅਵਸਥਾ ਸੀ। ਜਿਹੜੀ ਪ੍ਰਾਚੀਨ ਸਮਿਆਂ ਵਿੱਚ ਪ੍ਰਚੱਲਤ ਸੀ। ਇਸ ਪਿਛੋਂ ਮੱਧਕਾਲ ਵਿੱਚ ਖੇਤ ਗੁਲਾਮੀ ਆਈ ਅਤੇ ਨਵੀਨ ਸਮੇਂ ਵਿੱਚ ਉਜਰਤੀ ਕਿਰਤੀ ਗੁਲਾਮੀ ਆਈ। ਇਹ ਸੇਵਕੀ ਦੇ ਤਿੰਨ ਮਹਾਨ ਰੂਪ ਹਨ। ਜਿਹੜੇ ਸੱਭਿਅਤਾ ਦੇ ਤਿੰਨ ਪੜਾਵਾਂ ਨੂੰ ਵਿਅਕਤ ਕਰਦੇ ਹਨ। 3.
ਸ਼ਹਿਰੀਕਰਣ ਤੋਂ ਭਾਵ ਸ਼ਹਿਰੀ ਪ੍ਰਵਿਰਤੀਆ ਦੇ ਪ੍ਰਬਲ ਰੂਪ ਵਿੱਚ ਵਿਕਾਸ ਦੀ ਪ੍ਰਕਿਰਿਆ ਹੈ, ਪਿੰਡ ਦੀ ਜੀਵਨ ਜਾਂਚ, ਸਹੂਲਤਾ, ਵਿਅਕਤੀਗਤ ਸੰਬੰਧ ਜਦੋਂ ਸ਼ਹਿਰਾਂ ਵਾਂਗ ਜਾ ਉਨ੍ਹਾਂ ਵਿੱਚ ਬਦਲਾਅ ਆਉਂਦਾ ਹੈ। ‘ਪਿੰਡਾਂ’ ਦਾ ਪਿੰਡ ਹੀ ਰਹਿਣਾ ਭਾਵ ਕਿ ਇੱਕ ਪਿਡ ਆਪਣੀ ਹੀ ਥਾਂ ਤੇ ਰਹਿੰਦਾ ਹੈ ਪਰ ਉਸ ਵਿੱਚ ਸ਼ਹਿਰੀ ਸਹੂਲਤਾਂ ਆ ਜਾਂਦੀਆਂ ਹਨ। ਵਰਤਮਾਨ ਯੁੱਗ ਦੇ ਹਰ ਵਿਕਸਿਤ, ਅਵਿਕਸਿਤ ਦੇਸ਼ਾਂ ਵਿੱਚ ਇਸ ਪ੍ਰਕਿਰਿਆ ਦੀ ਲਹਿਰ ਤੇਜੀ ਨਾਲ ਵੱਧ ਰਹੀ ਹੈ। ਸ਼ਹਿਰੀ ਕਰਣ ਵਿੱਚ ਉਦਯੋਗਿਕ, ਵਿਕਾਸ, ਆਵਾਜਾਈ ਦੇ ਸਾਧਨਾਂ ਤੇ ਸੰਚਾਰ ਸਾਧਨਾਂ ਦਾ ਵਿਕਾਸ ਹੁੰਦਾ ਹੈ। ਮਨੁੱਖ ਅਕਸਰ ਤਜਾਰਤੀ ਰੁਚੀਆਂ ਰੱਖਣ ਵਾਲੇ ਬਣ ਜਾਂਦੇ ਹਨ। ਵਿਲਾਸਤਾ ਦੀ ਭਾਵਨਾ ਵੱਧ ਜਾਂਦੀ ਹੈ।ਸ਼ਹਿਰੀਕਰਣ, ਉਦਯੋਗੀਕਰਣ, ਪੱਛਮੀਕਰਨ, ਯੂਰਪੀਕਰਨ ਜਾਂ ਮਸ਼ੀਨੀਕਰਣ ਵਰਗੇ ਸ਼ਬਦ ਅ0ਰ9ਜ85ਸਲ ਵਿੱਚ ਸਭਿਆਚਾਰੀਕਰਨ ਦੇ ਹੀ ਵੱਖ-ਵੱਖ ਪੱਖਾਂ ਦਾ ਪ੍ਰਗਟਾਵਾਂ ਕਰਦੇ ਹਨ। ਨਵੀਨ ਯੁੱਗ ਨੂੰ ਉਦਯੋਗਿਕ ਯੁੱਗ, ਪਦਾਰਥਵਾਦੀ ਯੂੱਗ, ਮਸ਼ੀਨੀ ਯੁੱਗ ਆਦਿ ਨਾਵਾਂ ਨਾਲ ਸੱਦੇ ਜਾਣਾ ਇਸ ਗੱਲ ਵੱਲ ਸੰਕੇਤ ਕਰਦਾ ਹੈ ਕਿ ਅਜੋਕੇੇ ਯੁੱਗ ਨੂੰ ਮਸ਼ੀਨਰੀ ਨੇ ਬਹੁਤ ਪ੍ਰਭਾਵਿਤ ਕੀਤਾ ਹੈ। ਛੋਟੀ ਵੱਡੀ ਮਸ਼ੀਨਰੀ ਨੇ ਸਮੁੱਚੇ ਸਮਾਜਿਕ ਢਾਂਚੇ ਨੂੰ ਬਦਲ ਦਿੱਤਾ ਹੈ। ਸ਼ਹਿਰੀ ਖੇਤਰ ਵਿੱਚ ਵੱਡੇ, ਛੋਟੇ ਕਾਰਖਾਨੇ ਲੱਗਣ ਨਾਲ ਪੇਂਡੂ ਲੋਕ ਸ਼ਹਿਰਾਂ ਵੱਲ ਰਜ਼ੁਹ ਕਰਨ ਲੱਗ ਪਏ ਹਨ। ਸ਼ਹਿਰੀ ਵੱਸੋਂ ਵਿੱਚ ਪਰਿਵਤਨ ਹੋਣ ਲੱਗ ਪਿਆ ਹੈ ਵਿਕਾਸਸ਼ੀਲਤਾ ਦੀ ਲਹਿਰ ਨੇ ਸ਼ਹਿਰਾਂ ਵਾਲੀਆਂ ਸਹੂਲਤਾਂ ਪਿੰਡਾਂ ਤੱਕ ਪਹੰੁਚਾ ਦਿੱਤੀਆ ਹਨ। ਪਿੰਡਾਂ ਦੇ ਲੋਕ ‘ਨਕਦ ਆਮਦਨ’ ਅਤੇ ਬਹੁਤੇ ਲਾਭ ਵਾਲੇ ਧੰਦੇ ਅਪਣਾਉਣ ਲੱਗੇ ਹਨ। ਲੋੜਾਂ ਅਤੇ ਵਿਲਾਸਤਾ ਵਾਲੀਆਂ ਵਸਤਾਂ ਦੀ ਗਿਣਤੀ ਅਤੇ ਪੱਧਰ ਵਿੱਚ ਫ਼ਰਕ ਆਉਣ ਲੱਗ ਪਿਆ ਹੈ। ਇੰਜ ਸਮੁੱਚਾ ਸਮਾਜਿਕ ਢਾਂਚਾ ਜਿਹੜੀਆਂ ਸਦੀਆਂ ਤੋ ਖੜੋਤ ਦੀ ਹਾਲਤ ਵਿੱਚ ਜਾਪਦਾ ਰਿਹਾ ਸੀ, ਬਹੁਤ ਹੀ ਤੇਜੀ ਨਾਲ ਬਦਲਦਾ ਨਜਰ ਆਉਣ ਲੱਗ ਪਿਆ ਹੈ। ਪੜ੍ਹੇ, ਅਧਪੜ੍ਹੇ, ਪੇਂਡੂ ਸ਼ਹਿਰਾਂ ਵੱਲ ਜਾ ਰਹੇ ਹਨ, ਖਾਸ ਤੌਰ ਤੇ ਨੌਕਰੀਆਂ ਵੱਲ ਵੱਡੇ ਪੈਮਾਨੇ ਤੇ ਰੁਚਿਤ ਪੇਂਡੂ ਤਬਕਾ ਸ਼ਹਿਰਾਂ ਵੱਲ ਭੱਜ ਰਿਹਾ ਹੈ। ਪੰਜਾਬ ਦੀ ਕੁੱਲ ਆਬਾਦੀ ਦਾ ਸ਼ਹਿਰੀ ਹਿੱਸਾ 1911 ਵਿੱਚ 10%, 1921 ਵਿੱਚ 10.7%, 1931 ਵਿੱਚ 13%, 1941 ਵਿੱਚ 15.2%, 2001 ਵਿੱਚ 27.8%, 2011 ਵਿੱਚ 31.16% ਹੈ। 2001 ਵਿੱਚ 72.19% ਸੀ, ਜੋ 2011 ਵਿੱਚ ਘੱਟ ਕੇ 68.84% ਹੋ ਗਈ ਹੈ। ਸ਼ਹਿਰੀ ਸਭਿਅਤਾ ਅਤੇ ਉਦਯੋਗਾਂ ਦੇ ਵੱਧਣ ਫੁੱਲਣ ਨਾਲ ਪੈਦਾ ਹੋਈ ਨਵੀਂ ਪੀੜ੍ਹੀ ਲਿਖੀ ਮੱਧ ਸ਼ੇ੍ਰਣੀ ਸਭ ਤੋਂ ਪਹਿਲਾਂ ਇਸ ਵਿਰੋਧ ਦਾ ਅਖਾੜਾ ਬਣੀ। ਇਹ ਵਿਰੋਧ ਲੋਕ ਅਖਾਣਾਂ ਤੋਂ ਵੀ ਪ੍ਰਗਟ ਹੁੰਦਾ ਹੈ। 1। ਸ਼ਹਿਰ ਦੀ ਚਿੜੀ, ਪਿੰਡ ਦੀ ਕੁੜੀ। 2। ਸ਼ਹਿਰੀ ਵਸਣ ਦੇਵਤੇ, ਪਿੰਡੀ ਵਸਣ ਜਿੰਨ। 3। ਸ਼ਹਿਰੀ ਵਸਣ ਦੇਵਤੇ ਤੇ ਬਾਹਰ ਭੂਤ ਪ੍ਰੇਤ। ਦਸਤਕਾਰੀ ਦੇ ਨਵੇਂ ਸੰਦਾਂ ਅਤੇ ਢੰਗਾਂ ਨਾਲ ਉਦਯੋਗਿਕ ਧੰਦੇ ਵਿਕਾਸ ਕਰਨ ਲੱਗੇ ਹਨ। ਨਿੱਤ ਵਰਤੋਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਨਕਦ ਵੇਤਨ ਦੀ ਲੋੜ ਮਹਿਸੂਸ ਹੋਣ ਲੱਗ ਪਈ ਹੈ। ਜਿਸਦੇ ਫਲਸਰੂਪ ਪੇਂਡੂ ਲੋਕਾਂ ਦੇ ਦੁੱਧ ਵੇਚਣ, ਮੁਰਗੀ ਪਾਲ, ਸੂਰ ਪਾਲਣ, ਮੱਧੂ ਮੱਖੀਆਂ ਪਾਲਣ ਵਰਗੇ ਧੰਦੇ ਅਪਨਾ ਲਏ ਸਨ। ਇਹ ਧੰਦੇ ਸ਼ਹਿਰ ਨਾਲ ਸੰਪਰਕ ਜੋੜਨ ਬਿਨਾਂ ਚੱਲਣੇ ਅਸੰਵ ਸਨ। ਇਸ ਲਈ ਹਰ ਰੋਜ ਦੇ ਸੰਪਰਕ ਨਾਲ ਪਰਸਪਰ ਆਦਾਨ ਪ੍ਰਦਾਨ ਨੇ ਅਨੇਕਾਂ ਕਦਰਾਂ ਕੀਮਤਾਂ ਦਾ ਵਟਾਦਰਾ ਕੀਤਾ ਹੈ। ਨਵੇਂ ਧੰਦੇ ਅਪਣਾਉਣ ਨਾਲ ਇੱਕ ਸ਼੍ਰੇਣੀ ਹੋਂਦ ਵਿੱਚ ਆ ਗਈ ਹੈ। ਇਨ੍ਹਾਂ ਵਿੱਚ ਤਾਂਗੇ ਵਾਲੇ, ਰਿਕਸ਼ੇ ਵਾਲੇ, ਟੈਂਪੂ ਵਾਲੇ, ਪੱਲੇਦਾਰ, ਕੁੱਲੀ ਆਦਿ ਬਿਲਕੁੱਲ ਨਵੀਂ ਸ਼ੇ੍ਰਣੀ ਲਗਾਤਾਰ ਉੱਭਰਣ ਲੱਗੀ ਹੈ। ਇਹ ਲੋਕ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਤਾਲਮੇਲ ਪੈਦਾ ਕਰਨ ਵਿੱਚ ਸਹਾਇਕ ਬਣੇ ਹਨ। ਇਸ ਸ਼ੇ੍ਰਣੀ ਦੇ ਹੋਂਦ ਵਿੱਚ ਆਉਣ ਨਾਲ ਜਾਤਪਾਤ ਦੇ ਬੰਦਨ ਖ਼ਤਮ ਹੋ ਗਏ ਹਨ।ਬਰਾਦਰੀ ਸਿਸਟਮ ਟੁੱਟ ਗਿਆ ਹੈ। ਇਸ ਸ਼੍ਰੇਣੀ ਦੇ ਘਰੇਲੂ ਦੁਖ-ਸੁੱਖ, ਖੁਸ਼ੀ ਗ਼ਮੀ ਦੇ ਸ਼ਰੀਕ ਉਸ ਦੇ ਹਮ-ਪੇਸ਼ਾ ਲੋਕ ਬਣਨ ਲੱਗੇ ਹਨ। ਪੁਰਾਣੀ ਨਾਤੇਦਾਰੀ ਦਾ ਸਿਲਸਿਲਾ ਬਦਲ ਗਿਆ ਹੈ।। ਖ਼ੂਨ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋਣ ਲੱਗ ਪਈ ਹੈ। ਪਿੰਡ ਵਿੱਚ ਵਿਅਕਤੀ ਦੀ ਪਛਾਣ ਉਸ ਦੀ ਗੋਤ ਤੇ ਪਰਿਵਾਰ ਤੋਂ ਹੁੰਦੀ ਹੈ, ਪਰੰਤੂ ਜਦੋਂ ਉਹ ਸ਼ਹਿਰ ਵਿੱਚ ਆਉਂਦਾ ਹੈ ਤਾਂ ਉਸ ਲਈ ਸਭ ਕੁੱਝ ਬਦਲ ਜਾਂਦਾ ਹੈ। ਉਸ ਦੀ ਜੀਵਨ ਦਾ ਦ੍ਰਿਸ਼ਟੀਕੋਣ ਬਦਲਦਾ ਹੈ। ਉਹ ਪੇਂਡੂ ਜੀਵਨ ਤੋਂ ਬਦਲ ਕੇ ਰਾਸ਼ਟਰਵਾਦ ਨਾਲ ਜੁੜਦਾ ਹੈ। ਇਹ ਸ਼ਹਿਰੀਕਰਣ ਦਾ ਪ੍ਰਮੁੱਖ ਲੱਛਣ ਹੈ। ਪੇਂਡੂ ਸਮਾਜ ਵਿੱਚ ਵਿਅਕਤੀ ਦੀ ਜਾਣ ਪਛਾਣ ਹਰ ਇੱਕ ਨਾਲ ਨਿੱਜੀ ਹੁੰਦੀ ਹੈ। ਉਹ ਮਿਲਜੁਲ ਕੇ ਰਹਿੰਦੇ ਹਨ ਪਰ ਅਖੀਰ ਵਿੱਚ ਉਹ ਉਥੋ ਦੇ ਸਮਾਜ ਤੋਂ ਅਗਿਆਤ ਹੁੰਦਾ ਹੈ ਤੇ ਜੀਵਨ ਬਤੀਤ ਕਰਨ ਲਈ ਰਸਮੀ ਤੌਰ ਤੇ ਵਿਵਹਾਰ ਕਰਨਾ ਸਿੱਖਦਾ ਹੈ, ਜਿਸ ਨਾਲ ਵਿਅਕਤੀਗਤ ਰੂਪ ਵਿੱਚ ਆਪਣੇ ਆਪ ਨੂੰ ਪੇਸ਼ ਕਰਦਾ ਹੈ। ਸਿਨੇਮਾ, ਟੈਲੀਵਿਜ਼ਨ ਅਤੇ ਵਿਗਿਆਨਿਕ ਤਰੱਕੀ ਦੇ ਕਾਰਨ ਲੋਕਾਂ ਵਿੱਚ ਆਪਣੇ ਫੈਸਲੇ ਖੁੱਦ ਲੈਣ ਦਾ ਰੁਝਾਨ ਵਧਿਆ ਹੈ। ਪੁਰਾਤਨ ਰੂੜ੍ਹੀਆਂ ਖ਼ਤਮ ਹੋ ਰਹੀਆਂ ਹਨ। ਅੱਜ ਕੱਲ੍ਹ ਕਦਰਾਂ-ਕੀਮਤਾਂ, ਆਦਰ ਸਤਿਕਾਰ, ਮਾਣ ਮਰਿਆਦਾ ਆਦਿਕ ਵਿੱਚ ਕਮੀ ਆਈ ਹੈ। ਵੱਧ ਰਹੇ ਸਿੱਖਿਆ ਦੇ ਪ੍ਰਸਾਰ ਦੇ ਕਾਰਨ ਸਮਾਜ ਵਿੱਚ ਬਰਾਬਰਤਾ ਆ ਰਹੀ ਹੈ। ਨਵੇਂ ਸਮਾਜ ਵਿੱਚ ਪੁਰਾਤਨ ਪੇਂਡੂ ਭਾਈਚਾਰੇ ਦੀ ਲਹੂ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋ ਜਾਣ ਕਾਰਨ ਔਰਤ ਮਰਦ ਇੱਕਠੇ ਖੁੱਲ੍ਹ ਲੈਣ ਲੱਗ ਪਏ ਹਨ। ਅਜੋਕੇ ਸਮੇਂ ਵਿੱਚ ਵਿਆਹ ਸੰਬੰਧ, ਪੇ੍ਰਮ ਸੰਬੰਧ ਇੱਕਲੇ ਮਰਦਾਂ ਦੀ ਮਰਜ਼ੀ ਉੱਤੇ ਨਿਰਭਰ ਨਾ ਹੋ ਕੇ ਔਰਤਾਂ ਦੀ ਮਰਜ਼ੀ ਉੱਪਰ ਵੀ ਨਿਰਭਰ ਹੋਣ ਲੱਗ ਪਏ ਹਨ। ਸ਼ਹਿਰੀਕਰਣ ਅਤੇ ਉਦਯੋਗੀਕਰਣ ਨਾਲ ਪਿੰਡਾਂ ਵਿੱਚ ਖਾਣ-ਪੀਣ, ਰਹਿਣ-ਸਹਿਣ, ਰਿਸ਼ਤਾਨਾਤਾ ਪ੍ਰਬੰਧ ਅਤੇ ਵਾਤਾਵਰਣ ਵਿੱਚ ਪਰਿਵਰਤਣ ਦੇਖਣ ਨੂੰ ਮਿਲਿਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਕੁਦਰਤੀ ਹਵਾ, ਪਾਣੀ ਵਿੱਚ ਫ਼ਰਕ ਆਇਆ ਹੈ। ਪੇਂਡੂ ਸਮਾਜ ਵਿੱਲ ਲੋਕਾਂ ਦੇ ਪਹਿਰਾਵੇ ਵਿੱਚ ਬਦਲਾਅ ਆਇਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਸਿਹਤਮੰਦ ਖੁਰਾਕ ਵਿੱਚ ਕਮੀ ਆਈ ਹੈ, ਲੋਕ ਸਾਦਾ ਅਤੇ ਨਰੋਏ ਭੋਜਨ ਦੀ ਥਾਂ ਚਟਪਟੀਆਂ ਅਤੇ ਮਜ਼ੇਦਾਰ ਚੀਜ਼ਾਂ ਦੀ ਵਰਤੋਂ ਕਰਦੇ ਹਨ। ਘਰਾਂ ਵਿੱਚ ਰਸੋਈਆਂ ਵਿੱਚ ਖਾਣਾ ਬਣਾਉਣ ਦੀ ਥਾਂ ਹੋਟਲਾਂ ਤੋਂ ਖਾਣਾ ਲਿਆਂਦਾ ਜਾਂਦਾ ਹੈ। ਲੋਕ ਪਹਿਲਾਂ ਇੱਕ ਪਰਿਵਾਰ ਵਿੱਚ ਮਿਲ ਜੁਲ ਕੇ ਰਹਿੰਦੇ ਸਨ, ਪਰ ਅੱਜ ਕੱਲ੍ਹ ਕਿਰਾਏ ਤੇ ਮਕਾਨ ਲੈ ਕੇ ਰਹਿੰਦੇ ਹਨ ਪਰਿਵਾਰ ਅਤੇ ਰਿਸ਼ਤੇ ਨਾਤੇ ਵਿੱਚ ਸਾਂਝੀਵਾਲਤਾ ਵਿੱਚ ਕਮੀ ਆਈ ਹੈ। ਸ਼ਹਿਰੀਕਰਣ ਨਾਲ ਰਿਸ਼ਤੇ ਨਾਤੇ ਪ੍ਰਬੰਧ ਵਿੱਚ ਵੀ ਬਦਲਾਅ ਆਇਆ ਹੈ, ਮਾਮਾ, ਚਾਚਾ, ਤਾਇਆ ਫੁੱਫੜ ਦੀ ਥਾਂ ਅੰਕਲ ਅਤੇ ਮਾਮੀ, ਚਾਚੀ, ਤਾਈ ਅਤੇ ਭੂਆ ਦੀ ਥਾਂ ਐਂਟੀ ਨੇ ਲੈ ਲਈ ਹੈ। ਦਾਦੀ-ਦਾਦਾ ਨੂੰ ਬਾਬਾ-ਬੇਬੇ ਕਹਿਣ ਦੀ ਥਾਂ ਵੱਡੇ ਪਾਪਾ/ਡੈਡੀ ਅਤੇ ਵੱਡੇ ਮੰਮੀ ਕਹਿਣ ਦਾ ਰਿਵਾਜ ਬਣਦਾ ਜਾ ਰਿਹਾ ਹੈ। ਬੋਲ ਚਾਲ ਦੀ ਭਾਸ਼ਾ ਵਿੱਚ ਪਰਿਵਰਤਨ ਆਇਆ ਹੈ ਅੰਗਰੇਜ਼ੀ ਅਤੇ ਕੋਈ ਹੋਰ ਉਪ ਭਾਸ਼ਾਵਾਂ ਦੇ ਸ਼ਬਦਾਂ ਦਾ ਇਸਤੇਮਾਲ ਲੱਗਭਗ ਹਰੇਕ ਵਰਗ ਕਰਨ ਲੱਗਾ ਹੈ। ਉਪਰੋਕਤ ਲਿਖੇ ਆਧਾਰ ਕਹਿ ਸਕਦੇ ਹਾਂ ਕਿ ਵਿਗਿਆਨਿਕ ਅਤੇ ਪਦਾਰਥਵਾਦੀ ਭਾਵਨਾ ਵਿੱਚ ਅਜੋਕਾ ਮਨੁੱਖ ਆਲੇ ਦੁਆਲੇ ਨਾਲੋਂ ਟੁੱਟ ਗਿਆ ਹੈ। ਦਿਨੋਂ ਦਿਨ ਉਹ ਆਪਣੇ ਆਪ ਨਾਲੋਂ ਵੀ ਟੁੱਟਦਾ ਜਾ ਰਿਹਾ ਹੈ। ਬਾਹਰੀ ਤੌਰ ਤੇ ਰੇਡੀਓ, ਟੈਲੀਵਿਜ਼ਨ, ਅਖ਼ਬਾਰ, ਸਿਨੇਮਾ ਅਤੇ ਹੋਰ ਅਨੇਕਾਂ ਸਾਧਨਾ ਰਾਹੀਂ ਸਭਿਆਚਾਰ ਮੇਲ-ਜੋਲ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪਰੰਤੁ ਹੈਰਾਨੀ ਦੀ ਗੱਲ ਹੈ ਕਿ ਏਨਾ ਕੁੱਝ ਹੋਣ ਦੇ ਬਾਵਜੂਦ ਵੀ ਮਾਨਵ ਦਾ ਅਸਤਿਤਵ ਆਪਣੇ ਆਪ ਵਿੱਚ ਸੁੰਗੜਦਾ ਜਾ ਰਿਹਾ ਹੈ। ਹਵਾਲਾ ਪੁਸਤਕਾਂ 1। ‘ਸਭਿਆਚਾਰ ਅਤੇ ਲੋਕਧਾਰਾ ਦੇ ਮੂਲ ਸਰੋਕਾਰਾਂ’, ਪ੍ਰਕਾਸ਼ਕ-ਲਾਹੌਰ ਬੁੱਕ ਸ਼ਾਪ, ਲੁਧਿਆਣਾ। 2। ਜੀਤ ਸਿੰਘ ਜੋਸ਼ੀ (ਡਾ.), ‘ਸਭਿਆਚਾਰ: ਸਿਧਾਂਤ ਤੇ ਵਿਹਾਰ’, ਪ੍ਰਕਾਸ਼-ਵਾਰਿਸ਼ ਸ਼ਾਹ ਫਾਊਂਡੇਸ਼ਨ, ਅੰਮ੍ਰਿਤਸਰ। 3। ‘ਪੰਜਾਬੀ ਸਭਿਆਚਾਰ: ਸੰਦਰਭਮੂਲਕ ਅਧਿਐਨ’, ਬ੍ਰਹਮਜਗਦੀਸ਼ ਸਿੰਘ, ਪ੍ਰਕਾਸ਼ਕ,-ਵਾਰਿਸ਼ ਸ਼ਾਹ ਫਾਉੂਂਡੇਸ਼ਨ, ਅੰਮ੍ਰਿਤਸਰ। 4। ਜ਼ਸਵਿੰਦਰ ਸਿੰਘ (ਡਾ.), ‘ਪੰਜਾਬੀ ਸਭਿਆਚਾਰ ਪਛਾਣ ਚਿੰਨ੍ਹ’, ਪ੍ਰਕਾਸ਼ਕ-ਗਰੈਸੀਅਸ ਬੁੱਕਸ, ਅਰਬਨ ਅਸਟੇਟ, ਪਟਿਆਲਾ। 5। ਪ੍ਰੋ.
ਸਮਾਜਿਕ ਅਤੇ ਜੀਵਨ ਵਿਗਿਆਨ ਵਿਚ, ਇੱਕ ਕੇਸ ਅਧਿਐਨ ਇੱਕ ਖੋਜ ਕਰਨ ਦਾ ਢੰਗ ਹੁੰਦਾ ਹੈ।ਜਿਸ ਵਿੱਚ ਕਿਸੇ ਖਾਸ ਕੇਸ ਦੀ ਨਜ਼ਦੀਕੀ, ਡੂੰਘਾਈ ਅਤੇ ਵਿਸਤ੍ਰਿਤ ਜਾਂਚ ਸ਼ਾਮਲ ਵਿੱਚ ਹੁੰਦੀ ਹੈ। ਉਦਾਹਰਣ ਦੇ ਲਈ, ਦਵਾਈ ਦਾ ਕੇਸ ਅਧਿਐਨ ਕਿਸੇ ਖਾਸ ਮਰੀਜ਼ ਦੀ ਜਾਂਚ ਕਰ ਸਕਦਾ ਹੈ। ਜਿਸਦਾ ਡਾਕਟਰ ਇਲਾਜ ਕਰਦਾ ਹੈ, ਅਤੇ ਕਾਰੋਬਾਰ ਵਿੱਚ ਇੱਕ ਕੇਸ ਅਧਿਐਨ ਕਿਸੇ ਖਾਸ ਫਰਮ ਦੀ ਰਣਨੀਤੀ ਦਾ ਅਧਿਐਨ ਕਰ ਸਕਦਾ ਹੈ। ਆਮ ਤੌਰ 'ਤੇ, ਕੇਸ ਵਿਸ਼ਲੇਸ਼ਣ ਦੀ ਲਗਭਗ ਕਿਸੇ ਵੀ ਇਕਾਈ ਦਾ ਹੋ ਸਕਦਾ ਹੈ, ਜਿਸ ਵਿੱਚ ਵਿਅਕਤੀਆਂ, ਸੰਗਠਨਾਂ, ਘਟਨਾਵਾਂ, ਜਾਂ ਕਿਰਿਆਵਾਂ ਸ਼ਾਮਲ ਹਨ।ੳ
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਬਿਰਤਾਂਤ ਆਪਸ ਵਿੱਚ ਜੁੜੀਆਂ ਹੋਈਆਂ ਘਟਨਾਵਾਂ ਨੂੰ ਪਾਠਕ ਜਾਂ ਸਰੋਤੇ ਸਾਹਮਣੇ ਲਿਖਤੀ ਜਾਂ ਮੌਖਿਕ ਰੂਪ ਵਿੱਚ ਪੇਸ਼ ਕਰਨਾ ਹੈ। ਅਚੱਲ ਜਾਂ ਚੱਲਦੀਆਂ ਜਾਂ ਦੋਨਾਂ ਤਰ੍ਹਾਂ ਦੀਆਂ ਫੋਟੋਆਂ ਦੀ ਇੱਕ ਲੜੀ ਵੀ ਬਿਰਤਾਂਤ ਦਾ ਕਾਰਜ ਕਰ ਸਕਦੀ ਹੈ।ਬਿਰਤਾਂਤ ਨੂੰ ਅੱਗੋਂ ਤਿੰਨ ਹਿੱਸਿਆਂ ਵਿੱਚ ਵੰਡਿਆ ਜਾ ਸਕਦਾ ਹੈ, ਗੈਰ-ਗਲਪੀ (ਜੀਵਨੀਆਂ ਅਤੇ ਸਫ਼ਰਨਾਮੇ), ਇਤਿਹਾਸਕ ਘਟਨਾਵਾਂ ਦੀ ਗਲਪੀ ਪੇਸ਼ਕਾਰੀ (ਮਿਥ ਅਤੇ ਜਨਮ ਸਾਖੀਆਂ) ਅਤੇ ਗਲਪ (ਗਦ ਵਿੱਚ ਸਾਹਿਤ ਅਤੇ ਕਈ ਵਾਰ ਕਾਵਿ ਅਤੇ ਡਰਾਮਾ ਵੀ)। ਬਿਰਤਾਂਤ ਮਾਨਵੀ ਕਲਾਤਮਿਕਤਾ ਦੇ ਹਰ ਰੂਪ ਵਿੱਚ ਵੇਖਿਆ ਜਾ ਸਕਦਾ ਹੈ ਜਿਵੇਂ ਕਿ ਬੋਲਣਾ, ਲਿਖਣਾ, ਖੇਡਣਾ, ਫਿਲਮਾਂ, ਟੀ.ਵੀ.
ਪੰਜਾਬ ਵਿਧਾਨ ਸਭਾ ਚੋਣਾਂ 2017, 4 ਜਨਵਰੀ, 2017 ਨੂੰ ਹੋਈਆਂ ਹਨ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ, ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਅਤੇ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਦਾ ਮੁਕਾਬਲਾ ਹੈ। ਇਨ੍ਹਾਂ ਚੋਣਾਂ ਤਹਿਤ 117 ਹਲਕਿਆਂ ਵਿੱਚ ਵੋਟਿੰਗ ਹੋਈ ਸੀ ਅਤੇ ਚੋਣ-ਨਤੀਜੇ 11 ਮਾਰਚ 2017 ਨੂੰ ਐਲਾਨੇ ਗਏ ਸਨ, ਨਤੀਜੇ ਵਜੋਂ ਭਾਰਤੀ ਰਾਸ਼ਟਰੀ ਕਾਂਗਰਸ ਨੇ ਬਹੁਮਤ ਪ੍ਰਾਪਤ ਕੀਤਾ ਸੀ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਲੋਨਜਾਈਨਸ ਪੱਛਮ ਦੇ ਸਨਾਤਨੀ ਸਾਹਿਤ ਆਲੋਚਨਾ ਦਾ ਇੱਕ ਪ੍ਰਮੁੱਖ ਆਲੋਚਕ ਹੈਲੋਨਜਾਈਨਸ ਨੂੰ ਕਈ ਵਾਰ ਅਖੌਤੀ-ਲੋਂਜੀਨਸ ਕਿਹਾ ਜਾਂਦਾ ਹੈ ਕਿਉਂਕਿ ਉਸ ਦਾ ਅਸਲੀ ਨਾਮ ਕਿਸੇ ਨੂੰ ਪਤਾ ਨਹੀਂ। ਉਹ ਇੱਕ ਯੂਨਾਨੀ ਸਾਹਿਤ-ਸਿਧਾਂਤਕਾਰ ਸੀ ਜਿਸਦਾ ਸਮਾਂ ਪਹਿਲੀ ਜਾਂ ਤੀਜੀ ਸਦੀ ਮੰਨਿਆ ਜਾਂਦਾ ਹੈ।ਪਲੈਟੋ ਨੇ ਅਨੁਕਰਨ ਨੂੰ ਸਾਹਿਤ ਦਾ ਮੂਲ ਤੱਤ ਮੰਨਿਆ।ਇਸੀ ਪ੍ਰਕਾਰ ਲੋਨਜਾਈਨਸ ਨੇ ਉਦਾਤ ਸਿਧਾਂਤ ਨੂੰ ਮੰਨਿਆ ਹੈ। ਉਹਨਾਂ ਦਾ ਮੰਨਣਾ ਹੈ ਕਿ ਕੋਈ ਵੀ ਸਾਹਿਤਕ ਰਚਨਾ ਜਾਂ ਕਾਵਿ ਰਚਨਾ ਉਦਾਤ ਤੋ ਬਿਨਾ ਸਰਵਉਤਮ ਰਚਨਾ ਨਹੀਂ ਹੈ। ਲੋਨਜਾਈਨਸ ਨੇ ਉੱਦਾਤ ਦੀ ਪਰਿਭਾਸ਼ਾ ਸਥਾਪਿਤ ਨਹੀਂ ਕੀਤੀ , ਕੇਵਲ ਉਸ ਨੂੰ ਇਕ ਸਪੱਸ਼ਟ ਤੱਤ ਮੰਨ ਕੇ ਛੱਡ ਦਿੱਤਾ ਹੈ । ਉੱਦਾਤ ਅਭਿਵਿਅਕਤੀ ਦੀ ਵਿਸ਼ਿਸ਼ਟਤਾ ਤੇ ਉਤਕ੍ਰਿਸ਼ਟਤਾ ਦਾ ਨਾਮ ਹੈ । ਇਹ ਇਕ ਪ੍ਰਕਾਰ ਦੀ ਮਹਾਨਤਾ ਤੇ ਸ੍ਰੇਸ਼ਟਤਾ ਹੈ ,ਜੋ ਭਾਸ਼ਾ ਵਿਚ ਮਿਲਦੀ ਹੈ । ਕੇਵਲ ਇਸੇ ਗੁਣ ਦੀ ਸ਼ਕਤੀ ਦੁਆਰਾ ਹੀ ਸਭ ਤੋਂ ਮਹਾਨ ਕਵੀ ਤੇ ਗੱਦ - ਲੇਖਕ ਸਾਹਿਤ ਵਿਚ ਪਹਿਲਾ ਸਥਾਨ ਲੈ ਗਏ ਹਨ ਅਤੇ ਅਮਰ ਪਦ ਪ੍ਰਾਪਤ ਕਰ ਚੁੱਕੇ ਹਨ | ਅਸਾਧਾਰਣ ਪ੍ਰਤਿਭਾਸ਼ੀਲ ਸਾਹਿਤਕਾਰ ਦੇ ਵਾਕ ਸਰੋਤਾ ਨੂੰ ਆਪਣੇ ਨਾਲ ਸਹਿਮਤ ਨਹੀਂ ਕਰਦੇ , ਸਗੋਂ ਉਸ ਵਿਚ ਵਿਸਮਾਦ ਪੈਦਾ ਕਰਦੇ ਹਨ ਕਿਉਂਕਿ ਅਦਭੁੱਤ ਰਚਨਾ ਦੀ ਪ੍ਰਭਾਵ - ਸ਼ਕਤੀ ਉਸ ਲੱਛਣ ਤੋਂ ਵਧੇਰੇ ਪ੍ਰਬਲ ਹੁੰਦੀ ਹੈ ਜਿਸ ਦਾ ਉਦੇਸ਼ ਨਿਸਚਾ ਪੈਦਾ ਕਰਨਾ ਤੇ ਆਨੰਦ ਦੇਣਾ ਹੈ | ਸਹਿਮਤ ਹੋਣਾ ਜਾਂ , ਨਾ ਹੋਣਾ ਸਾਡੇ ਉਤੇ ਨਿਰਭਰ ਹੈ | ਇਸ ਵਿਚ ਕੋਈ ਸ਼ੱਕ ਨਹੀਂ ਕਿ ਪ੍ਰਤਿਭਾ ਸਰੋਤੇ ਉਤੇ ਮਹਾਨ ਤੇ ਅਣਝੱਲੇ ਵੇਗ ਦਾ ਪ੍ਰਭਾਵ ਪਾਉਂਦੀ ਹੈ , ਪਰ ਉਸ ਤੋਂ ਉਪਰ ਹੀ ਉਪਰ ਰਹਿੰਦੀ ਹੈ | ਪਰ ਲੇਖਕ ਦਾ ਮਤ ਹੈ ਕਿ ਉੱਦਾਤ ਦੀ ਖ਼ੂਬੀ ਕਿਸੇ ਸ਼ੁਭ ਘੜੀ ਵਿਚ ਉਜਾਗਰ ਹੁੰਦੀ ਹੈ , ਆਪਣਾ ਰਾਹ ਚੀਰ ਕੇ ਨਿਕਲਦੀ ਹੈ ਅਤੇ ਬਿਜਲੀ ਦੇ ਲਿਸ਼ਕਾਰੇ ਵਾਂਗ ਇਕਦਮ ਵਕਤਾ ਦੀ ਸਾਰੀ ਸ਼ਕਤੀ ਦਾ ਚਮਤਕਾਰ ਦਿੰਦੀ ਹੈ। ਉਹਨਾਂ ਦੀ ਪ੍ਰਮੁੱਖ ਕਿਤਾਬ "ਆਨ ਦੀ ਸਬਲਾਈਮ" ਵਿੱਚ ਲੋਂਜਾਈਨਸ ਨੇ ਕਵਿਤਾ ਨੂੰ ਸ੍ਰੇਸ਼ਟ ਬਣਾਉਣ ਵਾਲੇ ਤੱਤਾਂ ਉੱਤੇ ਵਿਚਾਰ ਕਰਦੇ ਹੋਏ ਆਪਣਾ ਕਾਵਿ-ਸਿਧਾਂਤ ਸੂਤਰਬੱਧ ਕੀਤਾ ਹੈ। ਉਹ ਉਦਾਤ ਨੂੰ ਕਵਿਤਾ ਨੂੰ ਸ੍ਰੇਸ਼ਟ ਬਣਾਉਣ ਵਾਲਾ ਅਤੇ ਕਵੀ ਨੂੰ ਸ਼ੋਭਾ ਦਵਾਉਣ ਵਾਲਾ ਤੱਤ ਮੰਨਦਾ ਹੈ। ਉਹ ਪ੍ਰਤਿਭਾ ਅਤੇ ਕਲਾ-ਪ੍ਰਬੀਨਤਾ ਦੇ ਸੁਮੇਲ ਰਾਹੀਂ ਉਦਾੱਤ ਰਚਨਾ ਦੀ ਸਿਰਜਣਾ ਸੰਭਵ ਮੰਨਦਾ ਹੈ। ਲੋਨਜਾਈਨਸ ਬਿਨਾਂ ਕਿਸੇ ਪੱਖਪਾਤ ਦੇ ਭਿੰਨ ਭਿੰਨ ਲੇਖਕਾਂ ਬਾਰੇ ਆਪਣੇ ਵਿਚਾਰ ਪ੍ਰਗਟਾਉਂਦਾ ਹੈ। ਉਸ ਵਿਚ ਨਿਧੜਕਤਾ ਤੇ ਦਲੇਰੀ ਹੈ। ਸਾਫ਼ਗੋਈ ਵਿਚ ਵਿਸ਼ਵਾਸ ਰੱਖਦਾ ਹੋਇਆ ਉਹ ਉਦਾਤ ਲੇਖਕਾਂ ਦੇ ਦੋਸ਼ਾਂ ਉਪਰੋਂ ਵੀ ਬਡ਼ੀ ਨਿਸੰਗਤਾ ਨਾਲ ਪਰਦਾ ਚੁੱਕਦਾ ਹੈ । ਅਤੇ ਉਹਨਾਂ ਦੇ ਮਹਾਨ ਗੁਣਾਂ ਦੀ ਉਸਤਤ ਕਰਦਾ ਹੈ। ਇਸ ਸੰਬੰਧ ਵਿਚ ਹੋਮਰ ਬਾਰੇ ਉਸ ਦੀਆਂ ਟਿੱਪਣੀਆਂ ਦਾ ਉਦਾਹਰਣ ਬਹੁਤ ਕਲਾਮਈ ਹੈ।ਗਿਬਨ ਇਸ ਚਰਚਾ ਵਾਲੇ ਭਾਗ ਨੂੰ "ਪ੍ਰਾਚੀਨ ਯੁੱਗ ਦਾ ਅਤਿਅੰਤ ਸੁੰਦਰ ਸਮਾਰਕ ਥੰਮ "ਕਹਿੰਦਾ ਹੈ।ਇੱਥੇ ਲੋਨਜਾਈਨਸ ਆਪਣੀ ਭਾਵ-ਅਭਿਵਿਅਕਤੀ ਅਜਿਹੀ ਕੁਸ਼ਲਤਾ ਨਾਲ ਕਰਦਾ ਹੈ ਕਿ ਉਹ ਵਿਚਾਰ ਪਾਠਕਾਂ ਤੱਕ ਆਸਾਨੀ ਨਾਲ ਪਹੁੰਚ ਜਾਂਦੇ ਹਨ।ਆਲੋਚਨਾ ਦੇ ਇਸ ਖੇਤਰ ਵਿਚ ਲੋਨਜਾਈਨਸ ਇਕ ਮੋਢੀ ਦਾ ਦਰਜਾ ਰੱਖਦਾ ਹੈ। ਭਾਵੇਂ ਡਾਇਨੀਸਿਅਸ ਨੇ ਉਸ ਤੋਂ ਪਹਿਲਾਂ ਇਸ ਖੇਤਰ ਵਿਚ ਪ੍ਰਵੇਸ਼ ਕੀਤਾ ਸੀ ,ਪਰ ਉਸ ਦੇ ਯਤਨ ਤਕਨੀਕੀ ਨੁਕਤਿਆਂ ਤਕ ਹੀ ਸੀਮਤ ਰਹਿ ਗਏ ਸਨ।ਕਈ ਪੱਖਾਂ ਤੋਂ ਲੋਨਜਾਈਨਸ ਦਾ ਦਰਜਾ ਇਕ ਉੱਚੇ ਨਿਆਂਸ਼ੀਲ ਆਲੋਚਨਾ ਦਾ ਹੈ, ਜੋ ਤਿੰਨ ਵੱਖੋ ਵੱਖਰੇ ਸਾਹਿਤਾਂ ਬਾਰੇ ਆਪਣੇ ਨਿਰਣੇ ਪਾਠਕਾਂ ਸਾਹਮਣੇ ਪੇਸ਼ ਕਰਦਾ ਹੈ।ਉਸ ਨੇ ਸਾਹਿਤ ਦੇ ਅਧਾਰ ਤੱਤਾਂ ਨਾਲ ਪਾਠਕਾਂ ਦੀ ਅਤੀ ਨੇਡ਼ੇ ਦੀ ਸਾਂਝ ਪਵਾਉਣ ਵਿਚ ਸਫ਼ਲਤਾ ਹਾਸਲ ਕੀਤੀ ਹੈ। ਵਿਚਾਰਧਾਰਕ ਦਿ੍ਸ਼ਟੀ ਤੋਂ ਲੋਨਜਾਈਨਸ ਆਪਣੇ ਪ੍ਰਵਿਰਤੀ ਲੇਖਕਾਂ ਤੇ ਚਿੰਤਕਾਂ ਦਾ ਰਿਣੀ ਹੈ। ਵਿਚਾਰਾਧੀਨ ਰਚਨਾ ਵਿਚ ਅਭਿਵਿਅਕਤੀ ਕੀਤੇ ਗਏ ਸਾਰੇ ਵਿਚਾਰ ਨਵੇਂ ਨਹੀਂ ,ਪਰ ਲੋਨਜਾਈਨਸ ਨੇ ਇਹਨਾਂ ਵਿਚਾਰਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ,ਆਲੋਚਨਾਤਮਕ ਨਿਰਣਿਆਂ ਤੇ ਪਹੁੰਚਣ ਲਈ ਨਵੀਂ ਵਿਧੀ ਅਪਣਾਈ ,ਸੈ਼ਲੀ ਦੇ ਮੂਲ ਤੱਤਾਂ ਬਾਰੇ ਬਿਲਕੁਲ ਨਵੇਂ ਤੇ ਮੌਲਿਕ ਪ੍ਰਤਿਮਾਨ ਸਥਾਪਤ ਕੀਤੇ ਅਤੇ ਆਉਣ ਵਾਲੇ ਉੱਤਰਵਰਤੀ ਲੇਖਕਾਂ ਤੇ ਵਕਤਿਆਂ ਦਾ ਮਾਰਗ ਦਰਸ਼ਨ ਕੀਤਾ ।ਵਿਸ਼ਾਲ ਦਿ੍ਸ਼ਟੀ ਨਾਲ ਦੇਖਿਆਂ ਸਾਹਿਤ ਬਾਰੇ ਵੀ ਉਸਦੇ ਵਿਚਾਰ ਮੌਲਿਕ ਤੇ ਸ੍ਰੇਸ਼ਟ ਹਨ। ਵਿਸ਼ੇ ਦੀ ਤਹਿ ਤਕ ਪਹੁੰਚਣ ਵਾਲੀ ਆਪਣੀ ਦਿੱਬ ਦਿਸ਼ਟੀ ਨਾਲ ਉਹ ਸਾਹਿਤ ਕਲਾ ਦੀ ਪ੍ਰਕਿਰਤੀ ਤੇ ਮੂਲ ਕਰਤੱਵ ਬਾਰੇ ਨਿਰੋਲ ਮੌਲਿਕ ਵਿਚਾਰ ਪੇਸ਼ ਕਰਦਾ ਹੈ। ਉਸ ਦੀ ਦਿ੍ਸ਼ਟੀ ਵਿਚ ਕੋਈ ਲੇਖਕ ਇਸ ਲਈ ਮਹਾਨ ਨਹੀਂ ਕਿ ਕਲਾ ਦੀ ਤਕਨੀਕ ਉੱਤੇ ਉਸ ਦਾ ਅਧਿਕਾਰ ਹੈ,ਸਗੋਂ ਉਹ ਆਪਣੀ ਅਮੀਰ ਕਲਪਨਾ ,ਆਵੇਗ ਦੀ ਵੇਗਸ਼ੀਲਤਾ , ਪ੍ਰਬਲਤਾਂ ਅਤੇ ਇਹਨਾਂ ਦਾ ਦੂਜਿਆਂ ਤਕ ਸੰਚਾਰ ਕਰਨ ਦੀ ਸ਼ਕਤੀ ਕਰਕੇ ਮਹਾਨ ਹੈ। ਇਹ ਗੱਲ ਲੋਨਜਾਈਨਸ ਤੋਂ ਪਹਿਲਾਂ ਹੋਰ ਕਿਸੇ ਚਿੰਤਕ ਨੇ ਨਹੀਂ ਆਖੀ। ਉਹ ਇਕ ਥਾਂ ਉੱਤੇ ਭਾਵ ਤੇ ਅਭਿਵਿਅਕਤੀ ਵਿਚਲੇ ਪ੍ਰਾਣਧਾਰੀ ਤੇ ਲਾਜ਼ਮੀ ਸੰਬੰਧ ਵਲ ਵੀ ਸੰਕੇਤ ਕਰਦਾ ਹੈ। ਸੋ ਇਤਨਾ ਤਾਂ ਸਪੱਸ਼ਟ ਹੈ ਕਿ ਲੋਨਜਾਈਨਸ ਇਕ ਮਹਾਨ ਮੌਲਿਕ ਆਲੋਚਕ ਹੈ।ਜਿਸ ਨੇ ਕਲਾਤਮਕ ਸੱਚ ਦਾ ਨਿਰੀਖਣ ਕਰਦਿਆਂ ਹੋਇਆਂ ਲੋਕਾਂ ਨੂੰ ਸਾਹਿਤ ਦੇ ਨਵੇਂ ਪੱਖਾਂ ਬਾਰੇ ਸੋਚਣ ਲਈ ਪ੍ਰੇਰਨਾ ਦਿੱਤੀ ਹੈ। ਆਲੋਚਨਾ ਇਤਿਹਾਸ ਵਿਚ ਉਸ ਦੇ ਸਥਾਨ ਬਾਰੇ ਐਟਕਿਨਜ਼ ਦੇ ਇਹ ਸ਼ਬਦ ਬਹੁਰ ਸਾਰਥਕਤਾ ਰੱਖਦੇ ਹਨ: "As for the place he occupies in the critical development this much at least is obvious , that in an age of confused standards he advocated in unique fashion a return to the ideals of Green classical art, Longinus alone success deed in recapturing the spirit of the ancient art.
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 12 ਫਰਵਰੀ 1947 - 6 ਜੂਨ 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਸ਼ਹੀਦ ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਮਜ਼੍ਹਬੀ ਸਿੱਖ ਪਰਿਵਾਰ ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਘਰ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।