ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸਮਾਜ, ਲੋਕਾਂ ਦਾ ਸਮੁਦਾਏ ਹੁੰਦਾ ਹੈ ਜਿਸ ਵਿੱਚ ਸਾਰੇ ਵਿਅਕਤੀ ਆਪੋ ਵਿੱਚ ਵਰਤੋਂ ਵਿਹਾਰ ਕਰਦੇ ਹਨ। ਇਹ ਸਮੂਹ ਇੱਕ ਹੀ ਭੂਗੋਲਿਕ ਇਲਾਕੇ, ਸਮਾਜਿਕ ਖੇਤਰ ਅਤੇ ਰਾਜਨੀਤਕ ਸੰਗਠਨਾਂ ਦੇ ਤਹਿਤ ਜੁੜੇ ਹੁੰਦੇ ਹਨ। ਇਹ ਗੂੜ੍ਹੇ ਸਮਾਜੀ ਸੰਬੰਧਾਂ ਵਿੱਚ ਬੱਝਿਆ ਲੋਕਾਂ ਦਾ ਅਜਿਹਾ ਸਮੂਹ ਹੁੰਦਾ ਹੈ ਜੋ ਆਪਣੇ ਅੰਦਰ ਦੇ ਲੋਕਾਂ ਦੇ ਮੁਕਾਬਲੇ ਹੋਰਨਾਂ ਸਮੂਹਾਂ ਦੇ ਲੋਕਾਂ ਨਾਲ ਕਾਫ਼ੀ ਘੱਟ ਮੇਲ-ਮਿਲਾਪ ਰੱਖਦਾ ਹੈ। ਸਭਿਆਚਾਰ ਅਤੇ ਹੋਰ ਸੰਸਥਾਵਾਂ ਦੀ ਸਾਂਝ ਕਿਸੇ ਸਮਾਜ ਦੇ ਹੱਦ-ਬੰਨੇ ਨਿਰਧਾਰਿਤ ਕਰਦੀ ਹੈ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਭਗਵੰਤ ਮਾਨ ਦਾ ਜਨਮ 17 ਅਕਤੂਬਰ 1972 ਨੂੰ ਸਤੌਜ, ਜ਼ਿਲ੍ਹਾ ਸੰਗਰੂਰ, ਪੰਜਾਬ, ਵਿਖੇ ਹੋਇਆ। ਮਾਨ ਇੱਕ ਹਾਸਰਸ ਕਲਾਕਾਰ ਅਤੇ ਸਿਆਸਤਦਾਨ ਹੈ। ਉਹ ਪੰਜਾਬੀ ਵਿੱਚ ਆਪਣੀਆਂ ਸਕਿੱਟਾਂ ਕਰ ਕੇ ਵਧੇਰੇ ਮਸ਼ਹੂਰ ਹੈ। ਉਸਨੇ ਆਪਣਾ ਕਮੇਡੀਅਨ ਵਜੋਂ ਕੈਰੀਅਰ ਯੂਨੀਵਰਸਿਟੀ ਦੇ ਯੂਥ ਫੈਸਟੀਵਲਾਂ ਅਤੇ ਅੰਤਰ ਕਾਲਜ ਮਕਾਬਲਿਆਂ ਵਿੱਚ ਭਾਗ ਲੈਣ ਤੋਂ ਕੀਤਾ ਸੀ। ਉਸਨੇ ਪੰਜਾਬੀ ਯੂਨੀਵਰਸਿਟੀ ਤੋਂ ਸੁਨਾਮ ਕਾਲਜ ਲਈ ਦੋ ਗੋਲਡ ਮੈਡਲ ਜਿੱਤੇ। ਇਹ ਸੰਗਰੂਰ ਤੋਂ 16ਵੀਂ ਲੋਕ ਸਭਾ ਦਾ ਸਾਸੰਦ ਹੈ। ਇਸਨੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਵਜੋਂ ਚੋਣ ਜਿੱਤੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਭਾਰਤੀ ਚੋਣ ਕਮਿਸ਼ਨ (ਅੰਗਰੇਜ਼ੀ: Election Commission of India, ਹਿੰਦੀ: भारत निर्वाचन आयोग) ਇੱਕ ਖੁਦਮੁਖਤਿਆਰ ਅਤੇ ਸੰਵਿਧਾਨਿਕ ਤੌਰ 'ਤੇ ਸਥਾਪਿਤ ਸੰਘੀ ਅਥਾਰਿਟੀ ਹੈ ਜਿਸਦਾ ਗਠਨ ਭਾਰਤ ਵਿੱਚ ਆਜ਼ਾਦ ਅਤੇ ਨਿਰਪੱਖ ਤੌਰ 'ਤੇ ਭਾਰਤ ਦੇ ਵੱਖ-ਵੱਖ ਪ੍ਰਤੀਨਿਧੀ ਅਦਾਰਿਆਂ ਵਿੱਚ ਪ੍ਰਤੀਨਿਧੀ ਚੁਣਨ ਲਈ ਕੀਤਾ ਗਿਆ ਸੀ। ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ 25 ਜਨਵਰੀ 1950 ਨੂੰ ਕੀਤੀ ਗਈ ਸੀ। ਇਹ ਸੰਵਿਧਾਨ ਦੇ ਅਧੀਨ ਕੰਮ ਕਰਦਾ ਹੈ। ਭਾਰਤ ਦੇ ਸੁਪਰੀਮ ਕੋਰਟ ਅਨੁਸਾਰ ਜਦੋਂ ਕਿਸੇ ਸਥਿਤੀ ਵਿੱਚ ਭਾਰਤੀ ਕਾਨੂੰਨ ਸ਼ਾਂਤ ਹੁੰਦਾ ਹੈ ਤਾਂ ਸੰਵਿਧਾਨ ਅਧੀਨ ਚੋਣ ਕਮਿਸ਼ਨ ਆਪਣੇ ਵਾਜਬ ਫੈਸਲੇ ਲੈ ਸਕਦਾ ਹੈ।
ਸਿੱਖੀ (ਇਹ ਸ਼ਬਦ ਇਸ ਤਰ੍ਹਾਂ ਵੀ ਲਿਖਿਆ ਜਾਂਦਾ ਹੈ: ਸਿਖੀ, ਸਿੱਖ ਦਾ ਮਤਲਬ, "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫ਼ਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਦੁਨੀਆ ਦੇ ਸਭ ਤੋਂ ਪੁਰਾਣੇ ਸਨਾਤਨ ਧਰਮ ਤੋਂ ਆਪਣੀ ਅਲੱਗ ਪਹਿਚਾਣ ਬਣਾਕੇ ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਕੁੱਲ ਦੁਨੀਆ ਵਿੱਚ ਲਗਭਗ 3 ਕਰੋੜ ਹੈ, ਜੋ ਕਿ ਸਾਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਪੰਥ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਪੰਥ ਦੇ ਫ਼ਲਸਫ਼ੇ ਨੂੰ ਗੁਰਮਤ ਕਿਹਾ ਜਾਂਦਾ ਹੈ, ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ ਹੈ ਅਤੇ ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਜੋਤਿ-ਜੋਤਿ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ, ਜਿਹਨਾਂ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਕੇਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਤੇ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਤਖ਼ਤ ਸੌਂਪਕੇ ਦੇਹਧਾਰੀ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਪੰਜਾਬ ਵਿਧਾਨ ਸਭਾ ਚੋਣਾਂ 2017, 4 ਜਨਵਰੀ, 2017 ਨੂੰ ਹੋਈਆਂ ਹਨ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ, ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਅਤੇ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਦਾ ਮੁਕਾਬਲਾ ਹੈ। ਇਨ੍ਹਾਂ ਚੋਣਾਂ ਤਹਿਤ 117 ਹਲਕਿਆਂ ਵਿੱਚ ਵੋਟਿੰਗ ਹੋਈ ਸੀ ਅਤੇ ਚੋਣ-ਨਤੀਜੇ 11 ਮਾਰਚ 2017 ਨੂੰ ਐਲਾਨੇ ਗਏ ਸਨ, ਨਤੀਜੇ ਵਜੋਂ ਭਾਰਤੀ ਰਾਸ਼ਟਰੀ ਕਾਂਗਰਸ ਨੇ ਬਹੁਮਤ ਪ੍ਰਾਪਤ ਕੀਤਾ ਸੀ।
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੀ ਸੂਚੀ
ਭਾਰਤ ਦਾ ਚੋਣ ਕਮਿਸ਼ਨ ਖ਼ੁਦਮੁਖ਼ਤਿਆਰ, ਸੁਤੰਤਰ ਅਤੇ ਸੰਵਿਧਾਨਕ ਸੰਸਥਾ ਹੈ ਜੋ ਕਿ ਗਣਤੰਤਰ ਭਾਰਤ ਦੀਆਂ ਸਾਰੀਆਂ ਚੋਣ ਪ੍ਰੀਕ੍ਰਿਰਿਆਂ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਹੈ। ਇਸ ਕਮਿਸ਼ਨ ਦੀ 25 ਜਨਵਰੀ 1950 ਨੂੰ ਸਥਾਪਨਾ ਕੀਤੀ ਗਈ। ਇਸ ਦੀ ਯੋਗ ਪ੍ਰਬੰਧ ਹੇਠ ਸਮੇਂ ਅਤੇ ਲੜੀਵਧ ਅਨੁਸਾਰ ਚੋਣਾਂ ਕਰਵਾਈਆਂ ਜਾਂਦੀਆਂ ਹਨ। ਭਾਰਤ ਦੁਨੀਆ ਦਾ ਪਹਿਲਾ ਦੇਸ਼ ਹੈ ਜਿਸ ਵਿੱਚ ਸਾਰੀ ਚੋਣ ਪ੍ਰੀਕ੍ਰਿਆ ਇਲੋਕਟ੍ਰੋਨਿਕ ਵੋਟਿੰਗ ਮਸ਼ੀਨ (EVM) ਕੀਤੀ ਜਾਂਦੀ ਹੈ। ਚੋਣ ਕਮਿਸ਼ਨ ਵਿੱਚ ਮੁਖ ਚੋਣ ਕਮਿਸ਼ਨਰ ਅਤੇ ਦੋ ਚੋਣ ਕਮਿਸ਼ਨਰ ਹੁੰਦੇ ਹਨ। ਦੋ ਚੋਣ ਕਮਿਸ਼ਨਰ ਪਹਿਲੀ ਵਾਰ 16 ਅਕਤੂਬਰ 1989 ਨੂੰ ਨਿਯੁਕਤ ਕੀਤੇ ਗਏ। ਜਿਹਨਾ ਦਾ ਸਮਾਂ ਕਾਲ ਬਹੁਤ ਥੋੜਾ ਸੀ ਸਿਰਫ 1 ਜਨਵਰੀ 1990 ਤੱਕ ਅਤੇ ਫਿਰ 1 ਅਕਤੂਬਰ 1993 ਤੋਂ ਇਸ ਕਮਿਸ਼ਨ ਦੀਆਂ ਸ਼ਕਤੀਆਂ ਵੰਡ ਦਿਤੀਆਂ ਗਈ ਤੋਂ ਕਿ ਬਹੁਮਤ ਨਾਲ ਫੈਸਲਾ ਲਿਆ ਜਾ ਸਕੇ। ਮੁੱਖ ਚੋਣ ਕਮਿਸ਼ਨਰ ਨੂੰ ਲੋਕ ਸਭਾ ਅਤੇ ਰਾਜ ਸਭਾ ਵਿੱਚ ਦੋ ਤਿਹਾਈ ਬਹੁਮਤ ਨਾਲ ਆਪਣੇ ਅਹੁਦੇ ਤੋਂ ਬਰਖਾਸਿਤ ਕੀਤਾ ਜਾ ਸਕਦਾ ਹੈ। ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰ ਦੀ ਤਨਖਾਹ ਅਤੇ ਹੋਰ ਭੱਤੇ ਸਪਰੀਮ ਕੋਰਟ ਦੇ ਜੱਜਾ ਦੇ ਬਰਾਬਰ ਹੁੰਦੀ ਹੈ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਵਿਗਿਆਨ ਜਾਂ ਸਾਇੰਸ (ਲਾਤੀਨੀ scientia ਭਾਵ "ਸੋਝੀ" ਤੋਂ) ਇੱਕ ਅਜਿਹਾ ਸਿਲਸਿਲੇਵਾਰ ਸਿਧਾਂਤਕ ਉੱਪਰਾਲਾ ਹੈ ਜਿਹੜਾ ਬ੍ਰਹਿਮੰਡ ਦੇ ਬਾਰੇ ਜਾਣਕਾਰੀ ਨੂੰ ਪਰਖਯੋਗ ਵਿਆਖਿਆਵਾਂ ਅਤੇ ਭਵਿੱਖਬਾਣੀਆਂ ਦੇ ਰੂਪ ਵਿੱਚ ਉਸਾਰਦੀ ਅਤੇ ਇਕੱਠੀ ਕਰਦੀ ਹੈ। ਇੱਕ ਪੁਰਾਣੇ ਅਤੇ ਮਿਲਦੇ-ਜੁਲਦੇ ਭਾਵ ਵਿੱਚ (ਮਿਸਾਲ ਵਜੋਂ "ਅਰਿਸਟੋਟਲ" 'ਚ), ਵਿਗਿਆਨ ਉਸ ਭਰੋਸੇਯੋਗ ਜਾਣਕਾਰੀ ਦੇ ਪੁੰਜ ਨੂੰ ਕਿਹਾ ਜਾਂਦਾ ਹੈ, ਜਿਹੜੀ ਕਿ ਤਰਕਸ਼ੀਲ ਅਤੇ ਵਿਚਾਰਸ਼ੀਲ ਹੋਵੇ। ਆਧੁਨਿਕ ਯੁੱਗ ਦੇ ਆਰੰਭ ਵਿੱਚ ਵਿਗਿਆਨ ਅਤੇ ਦਾਰਸ਼ਨਿਕ ਸਿਧਾਂਤ ਬਦਲਣਯੋਗ ਸ਼ਬਦ ਮੰਨੇ ਜਾਂਦੇ ਸਨ। 17ਵੀਂ ਸਦੀ ਤੱਕ ਕੁਦਰਤੀ ਫ਼ਿਲਾਸਫ਼ੀ (ਜਿਸ ਨੂੰ ਅੱਜਕੱਲ੍ਹ "ਕੁਦਰਤੀ ਵਿਗਿਆਨ" ਦੇ ਨਾਂ ਨਾਲ ਜਾਣਿਆ ਜਾਂਦਾ ਹੈ) ਨੂੰ ਦਾਰਸ਼ਨਿਕ ਸਿਧਾਂਤ ਦੀ ਇੱਕ ਅੱਡ ਸ਼ਾਖਾ ਗਿਣਿਆ ਜਾਣ ਲੱਗਿਆ। ਫੇਰ ਵੀ, ਵਿਗਿਆਨ ਦੀਆਂ ਮੋਕਲੀਆਂ ਪਰਿਭਾਸ਼ਾਵਾਂ ਦੇਣਾ ਜਾਰੀ ਰਿਹਾ ਜਿਸ ਵਿੱਚ ਇਸ ਦਾ ਅਰਥ "ਕਿਸੇ ਵਿਸ਼ੇ ਬਾਰੇ ਭਰੋਸੇਯੋਗ ਜਾਣਕਾਰੀ" ਮੰਨਿਆ ਜਾਂਦਾ ਹੈ; ਜਿਵੇਂ ਕਿ ਅੱਜ-ਕੱਲ੍ਹ ਵਰਤੇ ਜਾਂਦੇ ਸ਼ਬਦਾਂ "ਲਾਇਬ੍ਰੇਰੀ ਵਿਗਿਆਨ" ਜਾਂ "ਸਿਆਸੀ ਵਿਗਿਆਨ" ਵਿੱਚ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰਾਂ ਦੀ ਸੂਚੀ
2022 ਦੇ ਪੰਜਾਬ ਵਿਧਾਨ ਸਭਾ ਦੀ ਚੋਣ ਜੋ ਕਿ 20 ਫਰਵਰੀ 2022 ਨੂੰ ਇੱਕ ਗੇੜ ਵਿੱਚ ਹੋਣੀ ਤੈਅ ਹੋਈ, ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਾਰੇ 117 ਮੈਂਬਰਾਂ ਦੀ ਚੋਣ ਕਰਨ ਲਈ ਕੀਤੀ ਜਾਣੀ ਹੈ। ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਕੀਤੀ ਜਾਏਗੀ ਅਤੇ ਨਤੀਜੇ ਘੋਸ਼ਿਤ ਕੀਤੇ ਜਾਣਗੇ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਸਮਾਜ ਸ਼ਾਸਤਰ ਮਨੁੱਖੀ ਸਮਾਜਿਕ ਵਿਵਹਾਰ ਅਤੇ ਇਸ ਦੇ ਮੂਲ, ਵਿਕਾਸ, ਸੰਗਠਨਾਂ, ਅਤੇ ਸੰਸਥਾਵਾਂ ਦੇ ਅਧਿਐਨ ਨੂੰ ਕਹਿੰਦੇ ਹਨ। ਇਹ ਸਮਾਜਕ ਵਿਗਿਆਨ ਦੀ ਇੱਕ ਸ਼ਾਖਾ ਹੈ, ਜੋ ਅਨੁਭਵੀ ਤਫ਼ਤੀਸ਼, ਅਤੇ ਆਲੋਚਨਾਤਮਿਕ ਵਿਸ਼ਲੇਸ਼ਣ ਦੇ ਵੱਖ ਵੱਖ ਢੰਗਾਂ ਦੀ ਵਰਤੋਂ ਕਰਨ ਰਾਹੀਂ ਮਾਨਵੀ ਸਮਾਜਕ ਸੰਰਚਨਾ ਅਤੇ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਨੂੰ ਸੂਤਰਬਧ ਕਰਦਾ ਹੈ।ਸਮਾਜ ਸ਼ਾਸਤਰ ਨੂੰ ਸਮਾਜ ਦੇ ਆਮ ਵਿਗਿਆਨ ਵਜੋਂ ਵੀ ਪਰਿਭਾਸ਼ਤ ਕੀਤਾ ਜਾ ਸਕਦਾ ਹੈ। ਕੁਝ ਸਮਾਜ ਸ਼ਾਸਤਰੀ ਖੋਜ ਕਰਕੇ ਸਿੱਧੇ ਤੌਰ 'ਤੇ ਸਮਾਜਿਕ ਨੀਤੀ ਅਤੇ ਭਲਾਈ' ਤੇ ਲਾਗੂ ਕਰਦੇ ਹਨ, ਦੂਸਰੇ ਮੁੱਖ ਤੌਰ ਤੇ ਸਮਾਜਿਕ ਪ੍ਰਕਿਰਿਆਵਾਂ ਦੀ ਸਿਧਾਂਤਕ ਸਮਝ ਨੂੰ ਸੁਧਾਰਨ 'ਤੇ ਕੇਂਦ੍ਰਤ ਕਰਦੇ ਹਨ।ਵਿਸ਼ਾ ਵਸਤੂ ਸਮਾਜ ਦੇ ਮਾਈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਵਿਅਕਤੀਗਤ ਪਰਸਪਰ ਪ੍ਰਭਾਵ ਅਤੇ ਏਜੰਸੀ ਦੇ) ਤੋਂ ਲੈ ਕੇ ਮੈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਪ੍ਰਣਾਲੀਆਂ ਅਤੇ ਸਮਾਜਿਕ ਢਾਂਚੇ) ਤੱਕ ਹੋ ਸਕਦੀ ਹੈ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਸਭਿਅਤਾ ਬਹੁ-ਸੰਕੇਤਕ ਸੰਕਲਪ ਹੈ। ਇੱਕ ਅਰਥ ਵਿੱਚ ਧਰਤੀ ਤੇ ਮਾਨਵ ਜੀਵਨ ਦੇ ਵਿਕਾਸ ਦੇ ਇੱਕ ਪੜਾਅ ਨੂੰ ਦਰਸਾਉਂਦਾ ਹੈ ਅਤੇ ਇਹਦਾ ਵਿਰੋਧ ਬਰਬਰਤਾ ਨਾਲ ਹੈ। ਆਮ ਤੌਰ ਤੇ ਸਭਿਅਤਾ ਦੇ ਸ਼ੁਰੂ ਹੋਣ ਨੂੰ ਨਗਰ ਸਮਾਜ ਦੀ ਸਥਾਪਤੀ ਨਾਲ ਜੋੜਿਆ ਜਾਂਦਾ ਹੈ। ਅਜਿਹੇ ਜੀਵਨ ਦਾ ਅਧਾਰ ਨਿਜੀ ਜਾਇਦਾਦ, ਪਰਵਾਰ ਅਤੇ ਰਾਜ ਵਰਗੀਆਂ ਸਮਾਜੀ ਸੰਸਥਾਵਾਂ; ਅਤੇ ਖੇਤੀ, ਕਿਰਤ ਦੀ ਵੰਡ, ਸ਼ਹਿਰੀ ਕੇਂਦਰ ਅਤੇ ਸੰਚਾਰ ਵਿਧੀਆਂ ਵਿੱਚ ਲਿਖਤ ਦੇ ਪ੍ਰਗਟ ਹੋਣ ਨੂੰ ਮੰਨਿਆ ਜਾਂਦਾ ਹੈ। ਨਿਰੋਲ ਸ਼ਿਕਾਰੀ ਕਬੀਲਿਆਂ ਤੋਂ ਪਸ਼ੂ ਪਾਲਣ ਵਾਲੇ ਕਬੀਲਿਆਂ ਦਾ ਅੱਡਰਾ ਹੋਣਾ ਇੱਕ ਅਹਿਮ ਨਿਖੇੜ-ਬਿੰਦੂ ਬਣ ਜਾਂਦਾ ਹੈ।ਮੈਕਾਈਵਰ ਅਤੇ ਪੈਜ ਅਨੁਸਾਰ ਸਭਿਅਤਾ:- “ਸਭਿਅਤਾ ਤੋਂ ਸਾਡਾ ਭਾਵ ਉਸ ਸਾਰੇ ਮੈਕਾਨਿਜ਼ਮ ਅਤੇ ਸੰਗਠਨ ਤੋਂ ਹੈ, ਜਿਹੜਾ ਮਨੁੱਖ ਨੇ ਆਪਣੇ ਜੀਵਨ ਦੀਆਂ ਹਾਲਤਾਂ ਉਤੇ ਨਿਯੰਤਰਨ ਕਰਨ ਦੇ ਮੰਤਵ ਨਾਲ ਘੜਿਆ ਹੈ।" ਭੁਪਿੰਦਰ ਸਿੰਘ ਖਹਿਰਾ ਅਨੁਸਾਰ:- “ਸਮਾਜਕ ਸੰਸਥਾਵਾਂ ਦਾ ਵਿਕਾਸ, ਪੈਦਾਵਾਰ ਦੇ ਸਾਧਨਾਂ ਅਤੇ ਵੰਡ ਪ੍ਰਣਾਲੀ ਦਾ ਵਿਕਾਸ ਹੈ, ਮਨੁੱਖੀ ਸਭਿਆਚਾਰ ਨੂੰ ਸਭਿਅਤਾ ਵਿੱਚ ਲਿਆ ਕੇ ਖੜਾ ਕਰ ਦਿੰਦਾ ਹੈ।" ਏਂਗਲਜ਼ ਅਨੁਸਾਰ:- “ਸਭਿਅਤਾ ਸਮਾਜ ਦੇ ਵਿਕਾਸ ਦਾ ਉਹ ਪੜਾਅ ਹੈ, ਜਿਸ ਉਤੇ ਕਿਰਤ ਦੀ ਵੰਡ, ਵਿਅਕਤੀਆਂ ਵਿੱਚ ਵਟਾਂਦਰਾ ਅਤੇ ਜਿਣਸ ਉਤਪਾਦਨ ਆਪਣੇ ਪੂਰੇ ਖੇੜੇ ਤੇ ਪਹੰੁਚ ਜਾਂਦਾ ਹੈ ਅਤੇ ਹੋਂਦ ਵਿਚਲੇ ਸਮਾਜ ਵਿੱਚ ਇਨਕਲਾਬ ਲਿਆ ਦਿੰਦਾ ਹੈ।"1 ਸੱਭਿਅਤਾ:- ਸਮਾਜਕ ਸੰਸਥਾਵਾਂ ਦਾ ਵਿਕਾਸ, ਪੈਦਾਵਾਰ ਦੇ ਸਾਧਨਾ ਅਤੇ ਵੰਡ ਪ੍ਰਣਾਲੀ ਦਾ ਵਿਕਾਸ ਹੈ, ਮਨੁੱਖੀ ਸੱਭਿਆਚਾਰ ਨੂੰ ਸੱਭਿਅਤਾ ਅਵਸਥਾ ਵਿੱਚ ਲਿਆ ਖੜਾ ਕਰਦਾ ਹੈ। ਸਭਿਅਤਾ ਸੱਭਿਆਚਾਰ ਤੇ ਸਮਾਜ ਦੀ ਉਹ ਵਿਕਸਤ ਅਵਸਥਾ ਹੈ ਜਿਸ ਵਿੱਚ ਪ੍ਰਕਿਰਤਕ ਉਪਜਾ ਨੂੰ ਹੋਰ ਬਦਲਣ ਲਈ ਸਨਅਤ ਅਤੇ ਕਲਾ ਦੀ ਹੋਂਦ ਵਿੱਚ ਆਉਂਦੀ ਹੈ।ਏਂਗਲਜ ਅਨੁਸਾਰ ਸੱਭਿਅਤਾ ਸਮਾਜ ਦੇ ਵਿਕਾਸ ਦਾ ਉਹ ਪੜਾਅ ਹੈ। ਜਿਸ ਉਤੇ ਕਿਰਤੀ ਦੀ ਵੰਡ, ਵਿਅਕਤੀਆਂ ਵਿੱਚ ਵਟਾਂਦਰਾ ਅਤੇ ਜਿਣਸ ਉਤਪਾਦਨ ਆਪਣੇ ਪੂਰੇ ਖੇੜੇ ਤੇ ਪਹੁੰਚ ਜਾਂਦਾ ਹੈ ਅਤੇ ਹੋਂਦ ਵਿਚਲੇ ਸਮਾਜ ਵਿੱਚ ਇਨਕਲਾਬ ਲਿਆ ਦਿੰਦਾ ਹੈ। ਇਸ ਖੇਤਰ ਵਿੱਚ ਕੰਮ ਕਰਦੇ ਵਿਭਿੰਨ ਵਿਦਵਾਨਾ ਦੀਆਂ ਲੱਭਤਾਂ ਤੇ ਅਧਾਰਤ ਸਭਿਅਤਾ ਦੀਆਂ ਇਹ ਖਲਸਤਾਂ ਹਨ। 1. ਸੱਭਿਅਤਾ ਦੇ ਪੜਾਅ ਤੇ ਆ ਕੇ ਸਮੂਹਕ ਉਤਪਾਦਨ ਦੀ ਵਿਵਸਥਾ ਦਾ ਅੰਤ ਹੋ ਜਾਂਦਾ ਹੈ। ਇਸ ਅਵਸਥਾ ਤੇ ਪਹੁੰਚਣ ਤੋਂ ਪਹਿਲਾਂ ਉਪਜਕਾਰ ਆਪਣੀ ਉਪਜ ਦੇ ਮਾਲਕ ਸਨ। ਉਹ ਉਪਜ ਆਪਣੀ ਖਪਤ ਲਈ ਕਰਦੇ ਸਨ। ਉਪਜ ਉਹਨਾਂ ਦੇ ਹੱਥਾਂ ਤੋਂ ਬਾਹਰ ਨਹੀਂ ਸੀ ਜਾਂਦੀ। ਸੱਭਿਅਤਾ ਦੇ ਪੱਧਰ ਤੇ ਇਸ ਅਮਲ ਵਿੱਚ ਕਿਰਤ ਦੀ ਵੰਡ ਧੁਨ ਆਈ ਜਿਸਨੇ ਸਮੂਹਕ ਉਤਪਾਦਨ ਦੀ ਵਿਵਸਥਾ ਦਾ ਅੰਤ ਕਰ ਦਿੱਤਾ। ਹੁਣ ਉਪਜ ਫਿਰ ਖਪਤ ਵਾਸਤੇ ਹੀ ਨਹੀਂ ਸਗੋਂ ਵਟਾਂਦਰੇ ਲਈ ਵੀ ਵਰਤੀ ਜਾਣ ਲੱਗੀ। 2. ਸੱਭਿਅਤਾ ਦੀ ਅਵਸਥਾ ਵਿੱਚ ਗੁਲਾਮੀ ਆਪਣੇ ਜੋਬਨ ਤੇ ਆ ਜਾਂਦੀ ਹੈ। ਤੇ ਇਹ ਲੁੱਟ-ਚੌਘ ਦਾ ਅਧਾਰ ਬਣਦੀ ਹੈ। ਇਸ ਅਵਸਥਾ ਵਿੱਚ ਲੁਟੇਰੀ ਅਤੇ ਲੁਟੀਂਦੀ ਸ਼੍ਰੇਣੀ ਵਿੱਚ ਪਾੜ ਆਉਂਦਾ ਹੈ। ਗੁਲਾਮੀ ਲੁੱਟ-ਚੌਘ ਦੀ ਪਹਿਲੀ ਅਵਸਥਾ ਸੀ। ਜਿਹੜੀ ਪ੍ਰਾਚੀਨ ਸਮਿਆਂ ਵਿੱਚ ਪ੍ਰਚੱਲਤ ਸੀ। ਇਸ ਪਿਛੋਂ ਮੱਧਕਾਲ ਵਿੱਚ ਖੇਤ ਗੁਲਾਮੀ ਆਈ ਅਤੇ ਨਵੀਨ ਸਮੇਂ ਵਿੱਚ ਉਜਰਤੀ ਕਿਰਤੀ ਗੁਲਾਮੀ ਆਈ। ਇਹ ਸੇਵਕੀ ਦੇ ਤਿੰਨ ਮਹਾਨ ਰੂਪ ਹਨ। ਜਿਹੜੇ ਸੱਭਿਅਤਾ ਦੇ ਤਿੰਨ ਪੜਾਵਾਂ ਨੂੰ ਵਿਅਕਤ ਕਰਦੇ ਹਨ। 3.
ਪੰਜਾਬੀ ਸਭਿਆਚਾਰ ਦੇ ਨਿਖੜਵੇਂ ਲੱਛਣ
ਦੁਨੀਆ ਦੇ ਸਾਰੇ ਸਭਿਆਚਾਰਾਂ ਦੀ ਸਿਰਜਣ ਪ੍ਰਕਿਰਿਆ ਇੱਕ ਹੈ ਪਰ ਸਾਰੇ ਸਭਿਆਚਾਰਾਂ ਵਿੱਚ ਵਿਭਿੰਨਤਾ ਪਾਈ ਜਾਂਦੀ ਹੈ। ਇਸਦਾ ਕਾਰਨ ਇਹ ਹੈ ਕਿ ਦੁਨੀਆ ਦੇ ਹਰ ਖਿੱਤੇ ਦੇ ਲੋਕ ਇਕੋ ਵਸਤੂ ਨੂੰ ਸਮਾਨ ਢੰਗ ਨਾਲ ਅਨੁਭਵ ਨਹੀਂ ਕਰਦੇ ਜਿਵੇਂ ਚੰਨ ਸਾਰੀ ਦੁਨੀਆ ਵਿੱਚ ਦਿਖਾਈ ਦਿੰਦਾ ਹੈ ਪਰ ਹਰ ਸਭਿਆਚਾਰ ਚੰਨ ਬਾਰੇ ਆਪਣੀਆਂ ਆਪਣੀਆਂ ਧਾਰਨਾਵਾਂ ਸਿਰਜਦਾ ਹੈ।ਇਹ ਵੱਖ-ਵੱਖ ਧਾਰਨਾਵਾਂ ਹੀ ਨਿਖੜਵੇਂ ਲੱਛਣਾਂ ਦੀ ਸਿਰਜਣਾ ਕਰਦੀਆਂ ਹਨ। ਪੰਜਾਬੀ ਸਭਿਆਚਾਰ ਦੀ ਨਿੱਖੜਵੀਂ ਤੇ ਵਿਲੱਖਣ ਹੋਂਦ ਸਾਕਾਰ ਕਰਨ ਵਿੱਚ ਇਸ ਦੀਆਂ ਭੂਗੋਲਿਕ ਹੱਦਾਂ, ਹਾਲਤਾਂ ਅਤੇ ਇਸਦੇ ਇਤਿਹਾਸਕ ਪਿਛੋਕੜ ਦਾ ਵਡੇਰਾ ਯੋਗਦਾਨ ਹੈ ਪਰ ਵਰਤਮਾਨ ਸਮੇਂ ਦੌਰਾਨ ਪੰਜਾਬੀ ਸਭਿਆਚਾਰ ਦੇ ਨਿਖੜਵੇਂ ਮੁਹਾਂਦਰੇ, ਸਹੀ ਇਤਿਹਾਸਕ ਪਿਛੋਕੜ, ਆਰੰਭਿਕ ਦੌਰ ਅਤੇ ਬਣਤਰ ਸੰਬੰਧੀ ਨਾਂ ਸਿਰਫ ਵਿਭਿੰਨ ਦ੍ਰਿਸ਼ਟੀਕੋਣ ਹੀ ਸਾਹਮਣੇ ਆ ਰਹੇ ਹਨ ਸਗੋਂ ਅਸੰਤੁਲਿਤ ਸੰਕੀਰਣ ਅਤੇ ਇਕਪਾਸੜ ਪਹੁੰਚ ਰਾਹੀਂ ਿੲਸਦੇ ਸਹੀ ਅਤੇ ਸੁਤੰਤਰ ਰੂਪ ਨੂੰ ਵਿਗਾੜਨ ਦੇ ਨਿਰੰਤਰ ਯਤਨ ਹੋ ਰਹੇ ਹਨ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 12 ਫਰਵਰੀ 1947 - 6 ਜੂਨ 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਸੰਚਾਰ ਸਾਂਝੇ ਚਿੰਨ੍ਹਾ ਅਤੇ ਸੰਕੇਤਾਂ ਨਾਲ ਅਰਥਾਂ ਦੇ ਆਦਾਨ-ਪ੍ਰਦਾਨ ਦੀ ਗਤੀਵਿਧੀ ਹੈ। ਇਹ ਸ਼ਬਦ ਸੰਸਕ੍ਰਿਤ ਦੇ ਸ਼ਬਦ "ਸੰਚਾਰ"(सञ्चारः) ਤੋਂ ਆਇਆ ਹੈ, ਜਿਸਦਾ ਅਰਥ ਹੈ "ਜੋੜਨਾ", "ਦਖਲ" ਜਾਂ "ਮਿਲਾਪ"। ਸੰਚਾਰ ਇੱਕ ਸੂਚਨਾ ਭੇਜਣ ਦੀ ਪ੍ਰੀਕਿਰਿਆ ਹੈ ਜਿਸ ਵਿੱਚ ਸੂਚਕਾਂ ਦੁਆਰਾ ਭਾਸ਼ਾ ਦਾ ਆਦਾਨ ਪ੍ਰਦਾਨ ਕੀਤਾ ਜਾਂਦਾ ਹੈ। ਆਮ ਬੋਲਚਾਲ ਵਿੱਚ ਇਸ ਨੂੰ ਗੱਲਬਾਤ ਕਰਨਾ ਕਹਿੰਦੇ ਹਨ। ਮਨੁੱਖ ਆਪਣੇ ਜੀਵਨ ਵਿੱਚ ਸੰਚਾਰ ਦੇ ਕਈ ਤਰੀਕੇ ਵਰਤਦਾ ਹੈ, ਜਿਵੇਂ ਕਿ:-
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਸਮਾਜਕ ਰੁਤਬਾ ਸਮਾਜਕ ਮੁੱਲ ਦਾ ਮਾਪ ਹੈ। ਵਧੇਰੇ ਵਿਸ਼ੇਸ਼ ਤੌਰ ਤੇ, ਇਹ ਇੱਕ ਸਮਾਜ ਵਿੱਚ ਲੋਕਾਂ, ਸਮੂਹਾਂ ਅਤੇ ਸੰਗਠਨਾਂ ਨੂੰ ਸਤਿਕਾਰ, ਸਨਮਾਨ, ਯੋਗਤਾ ਅਤੇ ਸਤਿਕਾਰ ਦੇ ਅਨੁਸਾਰੀ ਪੱਧਰ ਦਾ ਹਵਾਲਾ ਦਿੰਦਾ ਹੈ। ਕੁਝ ਲੇਖਕਾਂ ਨੇ ਇੱਕ ਸਮਾਜਿਕ ਤੌਰ ਤੇ ਮਹੱਤਵਪੂਰਣ ਭੂਮਿਕਾ ਜਾਂ ਸ਼੍ਰੇਣੀ ਦਾ ਹਵਾਲਾ ਵੀ ਦਿੱਤਾ ਹੈ ਜਿਸ ਵਿਅਕਤੀ ਨੂੰ ਇੱਕ "ਰੁਤਬਾ" ਵਜੋਂ ਮੰਨਿਆ ਜਾਂਦਾ ਹੈ (ਜਿਵੇਂ ਕਿ ਲਿੰਗ, ਸਮਾਜਕ ਵਰਗ, ਜਾਤੀ, ਅਪਰਾਧਿਕ ਦੋਸ਼ੀ ਹੋਣਾ, ਮਾਨਸਿਕ ਬਿਮਾਰੀ ਹੋਣਾ ਆਦਿ)। ਸਥਿਤੀ ਇਸ ਵਿਸ਼ਵਾਸ ਵਿੱਚ ਅਧਾਰਤ ਹੁੰਦੀ ਹੈ ਕਿ ਇੱਕ ਸਮਾਜ ਦੇ ਮੈਂਬਰਾਂ ਦਾ ਵਿਸ਼ਵਾਸ ਹੈ ਕਿ ਤੁਲਨਾਤਮਕ ਤੌਰ ਤੇ ਵਧੇਰੇ ਜਾਂ ਘੱਟ ਸਮਾਜਕ ਮੁੱਲ ਰੱਖਦਾ ਹੈ। ਪਰਿਭਾਸ਼ਾ ਦੁਆਰਾ, ਇਹ ਵਿਸ਼ਵਾਸ ਸਮਾਜ ਦੇ ਮੈਂਬਰਾਂ ਵਿੱਚ ਵਿਆਪਕ ਤੌਰ ਤੇ ਸਾਂਝੇ ਕੀਤੇ ਜਾਂਦੇ ਹਨ। ਜਿਵੇਂ ਕਿ, ਲੋਕ ਸਰੋਤਾਂ, ਲੀਡਰਸ਼ਿਪ ਅਹੁਦਿਆਂ ਅਤੇ ਸ਼ਕਤੀ ਦੇ ਹੋਰ ਕਿਸਮਾਂ ਨੂੰ ਨਿਰਧਾਰਤ ਕਰਨ ਲਈ ਸਥਿਤੀ ਦੀ ਲੜੀ ਦੀ ਵਰਤੋਂ ਕਰਦੇ ਹਨ। ਅਜਿਹਾ ਕਰਦਿਆਂ, ਇਹ ਸਾਂਝੇ ਸੱਭਿਆਚਾਰਕ ਵਿਸ਼ਵਾਸ ਸਰੋਤਾਂ ਅਤੇ ਸ਼ਕਤੀ ਦੀਆਂ ਅਸਮਾਨ ਵੰਡਾਂ ਨੂੰ ਕੁਦਰਤੀ ਅਤੇ ਨਿਰਪੱਖ ਦਿਖਾਈ ਦਿੰਦੇ ਹਨ, ਸਮਾਜਿਕ ਪੱਧਰ ਦੀਆਂ ਪ੍ਰਣਾਲੀਆਂ ਦਾ ਸਮਰਥਨ ਕਰਦੇ ਹਨ। ਮਨੁੱਖੀ ਸਮਾਜਾਂ ਵਿੱਚ ਸਥਿਤੀ ਦੇ ਢਾਂਚੇ ਸਰਬ ਵਿਆਪਕ ਜਾਪਦੇ ਹਨ, ਉੱਚ ਪੱਧਰਾਂ 'ਤੇ ਕਾਬਜ਼ ਲੋਕਾਂ ਨੂੰ ਮਹੱਤਵਪੂਰਣ ਲਾਭ ਦਿੰਦੇ ਹਨ, ਜਿਵੇਂ ਕਿ ਬਿਹਤਰ ਸਿਹਤ, ਸਮਾਜਿਕ ਪ੍ਰਵਾਨਗੀ, ਸਰੋਤ, ਪ੍ਰਭਾਵ ਅਤੇ ਆਜ਼ਾਦੀ।
ਜੀਵਨੀ ਰਚਨਾ ਦਾ ਮੂਲ ਅਧਾਰ ਜਨਮਸਾਖੀ ਮੰਨਿਆ ਗਿਆ ਹੈ। ਪੁਰਾਤਨ ਪੰਜਾਬੀਵਾਰਤਕ ਦਾ ਮੁੱਢ ਵੀ ਗੁਰੂ ਨਾਨਕ ਕਾਲ ਵਿੱਚ ਜਨਮਸਾਖੀ ਤੋਂ ਬੱਝਦਾ ਹੈ। ਜਨਮਸਾਖੀ ਤੇ ਬਚਨ ਪੰਜਾਬੀ ਵਾਰਤਕ ਦੇ ਪੁਰਾਤਨ ਰੂਪ ਹਨ,ਭਾਈ ਵੀਰ ਸਿੰਘ ਨੇ ਜਿਹਨਾਂ ਨੂੰ ਜੀਵਨੀ ਰੂਪ ਵਜੋਂ ਵਿਕਸਿਤ ਕੀਤਾ। ਆਧੁਨਿਕ ਪੰਜਾਬੀ ਵਾਰਤਕ ਅੱਜ ਬਹੁਤ ਵਿਕਸਤ ਹੋ ਚੁਕੀ ਹੈ,ਸਮਕਾਲ ਵਿੱਚ 600 ਦੇ ਲਗਭਗ ਜੀਵਨੀ ਰਚਨਾਵਾਂ ਇਸ ਵਰਗ ਅੰਦਰ ਮਿਲਦੀਆਂ ਹਨ।ਪਹਿਲਾਂ ਜੀਵਨੀ ਖੇਤਰ ਵਿੱਚ ਨਾਇਕ ਜਾਂ ਮਹਾਨ ਵਿਅਕਤੀ ਦੀ ਹੀ ਗੱਲ ਕੀਤੀ ਜਾਂਦੀ ਸੀ,ਸੁਤੰਤਰਤਾ ਤੋਂ ਮਗਰੋਂ ਸਧਾਰਨ ਵਿਅਕਤੀ ਨੂੰ ਵੀ ਮਹੱਤਵ ਮਿਲਣ ਲੱਗਿਆ।ਫਿਰ ਵੀ ਜੀਵਨੀ ਕਿਸੇ ਵਿਸ਼ੇਸ਼ ਵਿਅਕਤੀ ਨਾਲ ਸੰਬੰਧ ਰੱਖਦੀ ਹੈ,ਜਿਥੇ ਕੁਝ ਆਦਰਸ਼ ਮਹੱਤਵ ਰੱਖਦੇ ਹਨ।ਜੀਵਨੀ ਲਈ ਬਹੁਤ ਸਮਾਨਾਰਥੀ ਸ਼ਬਦ ਵਰਤੇ ਜਾਂਦੇ ਹਨ ਜਿਵੇਂ ਕਿ:-ਜੀਵਨ ਬਿਰਤਾਂਤ,ਜੀਵਨ ਕਥਾ,ਜੀਵਨ-ਚਰਿਤ੍ਰਆਦਿ ਅੰਗਰੇਜ਼ੀ ਵਿੱਚ ਇਸਨੂੰ Biography ਕਿਹਾ ਜਾਂਦਾ ਹੈ। ਜੀਵਨੀ ਸ਼ਬਦ ਦੀ ਵਰਤੋਂ ਸਭ ਤੋਂ ਪਹਿਲਾਂ ਡਰਾਇਡਨ ਨੇ ਵਰਤਿਆ,ਉਸ ਅਨੁਸਾਰ ਜੀਵਨੀ ਵਿਸ਼ੇਸ਼ ਮਨੁੱਖਾਂ ਦਾ ਜੀਵਨ ਇਤਿਹਾਸ ਹੈ।