ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਪੰਜਾਬ ਦੇ ਚੋਟੀ ਦੇ ਸਿੱਖ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਹੋਇਆ। ਊਧਮ ਸਿੰਘ ਕੰਬੋਜ ਕੌਮ ਨਾਲ ਸਬੰਧ ਰੱਖਦਾ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਸਿੱਖੀ (ਇਹ ਸ਼ਬਦ ਇਸ ਤਰ੍ਹਾਂ ਵੀ ਲਿਖਿਆ ਜਾਂਦਾ ਹੈ: ਸਿਖੀ, ਸਿੱਖ ਦਾ ਮਤਲਬ, "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫ਼ਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਦੁਨੀਆ ਦੇ ਸਭ ਤੋਂ ਪੁਰਾਣੇ ਸਨਾਤਨ ਧਰਮ ਤੋਂ ਆਪਣੀ ਅਲੱਗ ਪਹਿਚਾਣ ਬਣਾਕੇ ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਕੁੱਲ ਦੁਨੀਆ ਵਿੱਚ ਲਗਭਗ 3 ਕਰੋੜ ਹੈ, ਜੋ ਕਿ ਸਾਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਪੰਥ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਪੰਥ ਦੇ ਫ਼ਲਸਫ਼ੇ ਨੂੰ ਗੁਰਮਤ ਕਿਹਾ ਜਾਂਦਾ ਹੈ, ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ ਹੈ ਅਤੇ ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਜੋਤਿ-ਜੋਤਿ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ, ਜਿਹਨਾਂ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਕੇਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਤੇ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਤਖ਼ਤ ਸੌਂਪਕੇ ਦੇਹਧਾਰੀ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਭਗਵੰਤ ਮਾਨ ਦਾ ਜਨਮ 17 ਅਕਤੂਬਰ 1972 ਨੂੰ ਸਤੌਜ, ਜ਼ਿਲ੍ਹਾ ਸੰਗਰੂਰ, ਪੰਜਾਬ, ਵਿਖੇ ਹੋਇਆ। ਮਾਨ ਇੱਕ ਹਾਸਰਸ ਕਲਾਕਾਰ ਅਤੇ ਸਿਆਸਤਦਾਨ ਹੈ। ਉਹ ਪੰਜਾਬੀ ਵਿੱਚ ਆਪਣੀਆਂ ਸਕਿੱਟਾਂ ਕਰ ਕੇ ਵਧੇਰੇ ਮਸ਼ਹੂਰ ਹੈ। ਉਸਨੇ ਆਪਣਾ ਕਮੇਡੀਅਨ ਵਜੋਂ ਕੈਰੀਅਰ ਯੂਨੀਵਰਸਿਟੀ ਦੇ ਯੂਥ ਫੈਸਟੀਵਲਾਂ ਅਤੇ ਅੰਤਰ ਕਾਲਜ ਮਕਾਬਲਿਆਂ ਵਿੱਚ ਭਾਗ ਲੈਣ ਤੋਂ ਕੀਤਾ ਸੀ। ਉਸਨੇ ਪੰਜਾਬੀ ਯੂਨੀਵਰਸਿਟੀ ਤੋਂ ਸੁਨਾਮ ਕਾਲਜ ਲਈ ਦੋ ਗੋਲਡ ਮੈਡਲ ਜਿੱਤੇ। ਇਹ ਸੰਗਰੂਰ ਤੋਂ 16ਵੀਂ ਲੋਕ ਸਭਾ ਦਾ ਸਾਸੰਦ ਹੈ। ਇਸਨੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਵਜੋਂ ਚੋਣ ਜਿੱਤੀ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਗਲਤ ਇਤਿਹਾਸ ਬਣਾ ਕੇ ਮਿਥਿਹਾਸ ਪਰਚਲਤ ਨਾ ਕਰੋ ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
.us ਅਮਰੀਕਾ ਦੇ ਲਈ 1985 ਨੂੰ ਸ਼ੁਰੂ ਕਿੱਤਾ ਇੱਕ ਇੰਟਰਨੈੱਟ ਦਾ ਟਾੱਪ-ਲੈੱਵਲ ਡੋਮੇਨ (top-level domain ਜਾਂ ccTLD) ਦੇਸ਼ ਕੋਡ ਹੈ। .us ਡੋਮੇਨ ਤੇ ਰਜਿਸਟਰੀ ਕਰਨ ਲਈ ਅਮਰੀਕੀ ਨਾਗਰੀਕ, ਨਿਵਾਸੀ, ਜਾਂ ਸੰਸਥਾ ਜਾਂ ਬਾਰਲੀ ਹੋਂਦ ਜਿਸ ਦਾ ਅਮਰੀਕਾ ਵਿੱਚ ਪਰਭਾਵ ਹੈ। ਦੇਸ਼ ਵਿੱਚ ਬੁਹਤੀ ਰਜਿਸਟਰੀ .us ਦੀ ਥਾਂ .com, .net, .org ਅਤੇ ਹੋਰ ਜੀਟੀਐਲਡੀਆਂ ਦੇ ਹੇਂਠ ਹੋਈ ਹੈ, .us ਤੇ ਜਿਆਦਾ ਤਰ ਰਾਜ ਅਤੇ ਖੇਤਰੀ ਸਰਕਾਰਾਂ ਦੇ ਦੁਆਰਾ ਰਜਿਸਟਰੀ ਕਿੱਤੀ ਜਾਂਦੀ ਹੈ (ਪਰ .us ਡੋਮੇਨ ਲਈ ਕੋਈ ਵੀ ਰਜਿਸਟਰੀ ਕਰ ਸਕਦਾ ਹੈ, ਪਰ ਬਹੁਤੇ ਨਹੀਂ ਕਰਦੇ)। .gov ਅਤੇ .mil ਡੋਨੇਮ ਅਮਰੀਕੀ ਸਰਕਾਰ ਅਤੇ ਮਿਲਟਰੀ ਲਈ ਰੱਖੇ ਹੋਏ ਹਨ, ਇਸ ਲਈ ਕੁਝ ਰਾਜ .us ਦੀ ਬਜਾਏ .gov ਨੂੰ ਪਹਿਲ ਦਿੰਦੇ ਹਨ। The original administrator of .us was Jon Postel of the Information Sciences Institute at the University of Southern California. He administered .us under a sub-contract USC/ISI had from SRI International (who held the .us and the Generic top-level domains contract with the United States Department of Defense) and later Network Solutions (who held the .us and the Generic top-level domains contract with the National Science Foundation). Registrants could only register third-level domains or higher in a geographic and organizational hierarchy.
ਪੰਜਾਬ ਖੇਤਾਂ ਅਤੇ ਵਿਰਾਸਤ ਦੇ ਪੱਖੋਂ ਬਹੁਤ ਹੀ ਖ਼ੁਸ਼ਹਾਲ ਹੈ ਪਰ ਮੇਲੇ ਇਸ ਦੇਸ਼ ਦੇ ਲੋਕਾਂ ਦੇ ਰੀਤੀ ਰਿਵਾਜ਼ਾਂ ਅਤੇ ਅਮੀਰ ਸਭਿਆਚਾਰ ਦੀ ਗਵਾਹੀ ਭਰਦੇ ਹਨ। ਮੇੇਲਾ : ਪਰਿਭਾਸ਼ਾ ਡਾ. ਭੁਪਿੰਦਰ ਸਿੰਘ ਖਹਿਰਾ ਅਨੁਸਾਰ “ਮੇਲਾ ਕਿਸੇ ਤਿਓਹਾਰ, ਰੀਤ ਜਾਂ ਕਥਾ ਦਾ ਤੋੜਾ ਹੁੰਦਾ ਹੈ ਜਿਸ ਵਿੱਚ ਲੋਕ ਇਕੱਠੇ ਹੁੰਦੇ ਹਨ ਅਤੇ ਵਸਤੂਆਂ ਦਾ ਅਦਾਨ ਪ੍ਰਦਾਨ ਕਰਦੇ ਹਨ। ਸੁਖਦੇਵ ਮਾਦਪੁਰੀ ਅਨੁਸਾਰ, “ਇਹ ਉਹ ਅਖਾੜੇ ਹਨ ਜਿੱਥੇ ਪੰਜਾਬੀ ਆਪਣੀ ਕਠੋਰ ਅਤੇ ਹੱਡ ਭੰਨਵੀਂ ਜ਼ਿੰਦਗੀ ਨੂੰ ਭੁੱਲਕੇ ਖਿੜਵੇਂ ਰੌਂ ਵਿੱਚ ਪ੍ਰਗਟ ਹੁੰਦੇ ਹਨ। ਇਹ ਲੋਕ ਮਾਨਸਿਕਤਾ ਦਾ ਆਪ ਮੁਹਾਰਾ ਪ੍ਰਵਾਹ ਹਨ ਜਿੱਥੇ ਪੰਜਾਬ ਦੀ ਨੱਚਦੀ ਗਾਉੰਦੀ ਸੰਸਕ੍ਰਿਤੀ ਸਾਫ਼ ਦਿਸ ਆਉਂਦੀ ਹੈ। ਡਾ.
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।