ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।ਰਾਗ-ਰੰਗ ਦਾ ਇਹ ਲੋਕ ਪ੍ਰਿਅ ਪਰਵ ਬਸੰਤ ਦਾ ਸੁਨੇਹਾ ਵੀ ਹੈ। ਰਾਗ ਅਰਥਾਤ ਸੰਗੀਤ ਅਤੇ ਰੰਗ ਤਾਂ ਇਸਦੇ ਪ੍ਰਮੁੱਖ ਅੰਗ ਹਨ ਹੀ, ਪਰ ਇਨ੍ਹਾਂ ਨੂੰ ਉਤਕਰਸ਼ ਤੱਕ ਪਹੁੰਚਾਣ ਵਾਲੀ ਪਰਕਿਰਤੀ ਵੀ ਇਸ ਸਮੇਂ ਰੰਗ-ਬਿਰੰਗੇ ਜਵਾਨੀ ਨਾਲ ਆਪਣੀ ਚਰਮ ਦਸ਼ਾ ਉੱਤੇ ਹੁੰਦੀ ਹੈ। ਫਾਲਗੁਨ ਮਹੀਨਾ ਵਿੱਚ ਮਨਾਏ ਜਾਣ ਦੇ ਕਾਰਨ ਇਸਨੂੰ ਫਾਲਗੁਨੀ ਵੀ ਕਹਿੰਦੇ ਹਨ। ਹੋਲੀ ਦਾ ਤਿਉਹਾਰ ਬਸੰਤ ਪੰਚਮੀ ਨਾਲ ਹੀ ਸ਼ੁਰੂ ਹੋ ਜਾਂਦਾ ਹੈ। ਉਸੀ ਦਿਨ ਪਹਿਲੀ ਵਾਰ ਗੁਲਾਲ ਉੜਾਇਆ ਜਾਂਦਾ ਹੈ। ਇਸ ਦਿਨ ਨਾਲ ਫਾਗ ਅਤੇ ਧਮਾਰ ਦਾ ਗਾਨਾ ਅਰੰਭ ਹੋ ਜਾਂਦਾ ਹੈ। ਖੇਤਾਂ ਵਿੱਚ ਸਰਸੋਂ ਖਿੜ ਉੱਠਦੀ ਹੈ। ਬਾਗ-ਬਗੀਚੇ ਵਿੱਚ ਫੁੱਲਾਂ ਦੀ ਆਕਰਸ਼ਕ ਛੇਵਾਂ ਛਾ ਜਾਂਦੀ ਹੈ। ਦਰਖਤ-ਬੂਟੇ, ਪਸ਼ੁ-ਪੰਛੀ ਅਤੇ ਮਨੁੱਖ ਸਭ ਖੁਸ਼ੀ ਨਾਲ ਪਰਿਪੂਰਣ ਹੋ ਜਾਂਦੇ ਹਨ। ਖੇਤਾਂ ਵਿੱਚ ਕਣਕ ਦੀਆਂ ਬਾਲੀਆਂ ਇਠਲਾਨੇ ਲੱਗਦੀਆਂ ਹਨ। ਕਿਸਾਨਾਂ ਦਾ ਹਰਦਏ ਖੁਸ਼ੀ ਨਾਲ ਨਾਚ ਉੱਠਦਾ ਹੈ। ਬੱਚੇ-ਬੂੜੇ ਸਾਰੇ ਵਿਅਕਤੀ ਸਭ ਕੁਝ ਸੰਕੋਚ ਅਤੇ ਰੂੜੀਆਂ ਭੁੱਲ ਕੇ ਢੋਲਕ-ਝਾਂਝ-ਮੰਜੀਰਾ ਦੀ ਧੁਨ ਨਾਲ ਨਾਚ-ਸੰਗੀਤ ਅਤੇ ਰੰਗਾਂ ਵਿੱਚ ਡੁੱਬ ਜਾਂਦੇ ਹੈ। ਚਾਰਾਂ ਤਰਫ ਰੰਗਾਂ ਦੀ ਫੁਆਰ ਫੂਟ ਪੈਂਦੀ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਹੋਲੀ ਇੱਕ ਸਰਬ ਸਾਂਝਾ ਤਿਉਹਾਰ ਹੈ ਕੇਵਲ ਦੱਖਣ ਭਾਰਤ ਨੂੰ ਛੱਡ ਕੇ ਬਾਕੀ ਸਾਰੀ ਥਾਵਾਂ ਉੱਪਰ ਇਸ ਤਿਉਹਾਰ ਨੂੰ ਮਨਾਇਆ ਜਾਂਦਾ ਹੈ। ਹੋਲੀ ਦਾ ਤਿਉਹਾਰ ਫੱਗਣ ਮਹਿਨੇ ਦੀ ਪੂਰਨਮਾਸੀ ਵਾਲੇ ਦਿਨ ਮਨਾਇਆ ਜਾਂਦਾ ਹੈ। ਇਹ ਕਿਸੇ ਜਾਤੀ ਨਾਲ ਜੁੜਿਆ ਤਿਉਹਾਰ ਨਹੀਂ ਬਲਕਿ ਸਭ ਜਾਤਾਂ ਅਤੇ ਗੋਤਾਂ ਦੇ ਲੋਕ ਇਸ ਨੂੰ ਮਿਲ ਕੇ ਭਾਵਨਾਂ ਨਾਲ ਮਨਾਉਂਦੇ ਹਨ। ਇਸਨੂੰ ਰੰਗਾਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ, ਇਸ ਦਿਨ ਲੋਕ ਰੰਗਾਂ ਨਾਲ ਇੱਕ ਦੂਜੇ ਨਾਲ ਹੋਲੀ ਦਾ ਤਿਉਹਾਰ ਮਨਾਉਂਦੇ ਅਤੇ ਖੁਸ਼ ਹੁੰਦੇ ਹਨ।
ਸਿੱਖੀ (ਇਹ ਸ਼ਬਦ ਇਸ ਤਰ੍ਹਾਂ ਵੀ ਲਿਖਿਆ ਜਾਂਦਾ ਹੈ: ਸਿਖੀ, ਸਿੱਖ ਦਾ ਮਤਲਬ, "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫ਼ਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਦੁਨੀਆ ਦੇ ਸਭ ਤੋਂ ਪੁਰਾਣੇ ਸਨਾਤਨ ਧਰਮ ਤੋਂ ਆਪਣੀ ਅਲੱਗ ਪਹਿਚਾਣ ਬਣਾਕੇ ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਕੁੱਲ ਦੁਨੀਆ ਵਿੱਚ ਲਗਭਗ 3 ਕਰੋੜ ਹੈ, ਜੋ ਕਿ ਸਾਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਪੰਥ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਪੰਥ ਦੇ ਫ਼ਲਸਫ਼ੇ ਨੂੰ ਗੁਰਮਤ ਕਿਹਾ ਜਾਂਦਾ ਹੈ, ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ ਹੈ ਅਤੇ ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਜੋਤਿ-ਜੋਤਿ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ, ਜਿਹਨਾਂ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਕੇਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਤੇ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਤਖ਼ਤ ਸੌਂਪਕੇ ਦੇਹਧਾਰੀ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਭਗਵੰਤ ਮਾਨ ਦਾ ਜਨਮ 17 ਅਕਤੂਬਰ 1972 ਨੂੰ ਸਤੌਜ, ਜ਼ਿਲ੍ਹਾ ਸੰਗਰੂਰ, ਪੰਜਾਬ, ਵਿਖੇ ਹੋਇਆ। ਮਾਨ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਹਨ ਅਤੇ ਇੱਕ ਹਾਸਰਸ ਕਲਾਕਾਰ ਅਤੇ ਸਿਆਸਤਦਾਨ ਹਨ। ਉਹ ਪੰਜਾਬੀ ਵਿੱਚ ਆਪਣੀਆਂ ਸਕਿੱਟਾਂ ਕਰ ਕੇ ਵਧੇਰੇ ਮਸ਼ਹੂਰ ਹੈ। ਉਸਨੇ ਆਪਣਾ ਕਮੇਡੀਅਨ ਵਜੋਂ ਕੈਰੀਅਰ ਯੂਨੀਵਰਸਿਟੀ ਦੇ ਯੂਥ ਫੈਸਟੀਵਲਾਂ ਅਤੇ ਅੰਤਰ ਕਾਲਜ ਮਕਾਬਲਿਆਂ ਵਿੱਚ ਭਾਗ ਲੈਣ ਤੋਂ ਕੀਤਾ ਸੀ। ਉਸਨੇ ਪੰਜਾਬੀ ਯੂਨੀਵਰਸਿਟੀ ਤੋਂ ਸੁਨਾਮ ਕਾਲਜ ਲਈ ਦੋ ਗੋਲਡ ਮੈਡਲ ਜਿੱਤੇ। ਇਹ ਸੰਗਰੂਰ ਤੋਂ 16ਵੀਂ ਲੋਕ ਸਭਾ ਦਾ ਸਾਸੰਦ ਹੈ। ਇਸਨੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਵਜੋਂ ਚੋਣ ਜਿੱਤੀ।
ਸੁਸ਼ੋਭਨ ਸੋਨੂੰ ਰਾਏ ਇੱਕ ਭਾਰਤੀ ਅਭਿਨੇਤਾ ਅਤੇ ਡਾਂਸਰ ਹੈ ਜੋ ਬੰਗਾਲੀ ਟੈਲੀਵਿਜ਼ਨ ਅਤੇ ਫਿਲਮ ਉਦਯੋਗ ਵਿੱਚ ਕੰਮ ਕਰਦਾ ਹੈ। ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਡਾਂਸਰ ਵਜੋਂ ਕੀਤੀ ਸੀ। ਨੱਚਣ ਤੋਂ ਇਲਾਵਾ ਉਸਨੇ ਕਈ ਟੀਵੀ ਸੋਪ ਓਪੇਰਾ ਵਿੱਚ ਵੀ ਕੰਮ ਕੀਤਾ, ਉਸਦਾ ਪਹਿਲਾ ਸੀਰੀਅਲ ਆਕਾਸ਼ ਆਥ ਲੜੀ ਅਨੰਦਮਈ ਮਾਂ ਸੀ ਅਤੇ ਉਸਨੇ ਕੋਰਪਾਖੀ, ਮੋਹਰ, ਤਿਤਲੀ, ਜਮੁਨਾ ਢਾਕੀ ਅਤੇ ਖੇਡਘੋਰ ਵਿੱਚ ਵੀ ਕੰਮ ਕੀਤਾ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਲਾਇਬ੍ਰੇਰੀ ਜਾਂ ਕਿਤਾਬ-ਘਰ ਜਾਂ ਪੁਸਤਕਾਲਾ ਉਹ ਜਗ੍ਹਾ ਹੁੰਦੀ ਹੈ ਜਿੱਥੇ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਦੇ ਸਰੋਤ, ਸੂਚਨਾਵਾਂ ਆਦਿ ਦਾ ਭੰਡਾਰ ਹੁੰਦਾ ਹੈ ਜੋ ਕਿ ਪਰਿਭਾਸ਼ਿਤ ਭਾਈਚਾਰੇ ਨੂੰ ਹਦਾਇਤਾਂ, ਹਵਾਲੇ ਦੇਣ ਲਈ ਜਾਂ ਉਧਾਰ ਲੈਣ ਲਈ ਉਪਲਬਧ ਹੁੰਦੀ ਹੈ। ਲਾਇਬ੍ਰੇਰੀ ਸ਼ਬਦ ਦੀ ਉਤਪਤੀ ਲਾਤੀਨੀ ਸ਼ਬਦ 'ਲੀਬਰੇ' ਤੋਂ ਹੋਈ ਹੈ ਜਿਸਦਾ ਮਤਲਬ ਹੈ ਕਿਤਾਬ। ਪੁਸਤਕਾਲਾ ਦੋ ਸ਼ਬਦਾਂ ਨੂੰ ਮਿਲਕੇ ਬਣਿਆ ਹੈ - ਪੁਸਤਕ + ਆਲਾ, ਜਿਸ ਵਿੱਚ ਲੇਖਕ ਦੇ ਭਾਵ ਇਕੱਠੇ ਕੀਤੇ ਹੋਣ ਉਸਨੂੰ ਪੁਸਤਕ ਜਾਂ ਕਿਤਾਬ ਕਹਿੰਦੇ ਨੇ ਤੇ ਆਲਾ ਸਥਾਨ ਜਾਂ ਘਰ ਨੂੰ ਕਿਹਾ ਜਾ ਸਕਦਾ ਹੈ। ਤਾਂ ਫੇਰ ਪੁਸਤਕਾਲਾ ਉਸ ਜਗ੍ਹਾ ਨੂੰ ਕਹਿੰਦੇ ਨੇ ਜਿੱਥੇ ਗਿਆਨ ਦਾ ਇਕੱਠ ਹੁੰਦਾ ਹੈ। ਲਾਇਬ੍ਰੇਰੀ ਦੇ ਭੰਡਾਰ ਵਿੱਚ - ਕਿਤਾਬਾਂ ਫ਼ਿਲਮਾਂ ਰਸਾਲੇ (ਮੈਗਜ਼ੀਨ) ਗ੍ਰਾਮੋਫ਼ੋਨ ਰਿਕਾਰਡ ਹੱਥੀਂ ਲਿਖੇ ਗਰੰਥਆਦਿ ਮੌਜੂਦ ਹੁੰਦੇ ਹਨ। ਪਹਿਲੀ ਲਾਇਬ੍ਰੇਰੀਆਂ ਵਿਚ ਸੁਮੇਰ ਵਿਚ ਲੱਭੀ ਕਨੀਫਾਰਮ ਲਿਪੀ ਵਿਚ ਮਿੱਟੀ ਦੀਆਂ ਗੋਲੀਆਂ ਲਿਖਣ ਦੇ ਮੁੱਢਲੇ ਰੂਪ ਦੇ ਪੁਰਾਲੇਖਾਂ ਸ਼ਾਮਲ ਸਨ, ਕੁਝ 2600 ਬੀ.ਸੀ. ਲਿਖਤੀ ਕਿਤਾਬਾਂ ਨਾਲ ਬਣੀਆਂ ਨਿੱਜੀ ਜਾਂ ਨਿੱਜੀ ਲਾਇਬ੍ਰੇਰੀਆਂ 5 ਵੀਂ ਸਦੀ ਬੀ.ਸੀ. ਵਿੱਚ ਕਲਾਸੀਕਲ ਗ੍ਰੀਸ ਵਿੱਚ ਪ੍ਰਗਟ ਹੋਈਆਂ। ਲਾਇਬ੍ਰੇਰੀ ਇੱਕ ਜਨਤਕ ਸੰਸਥਾ, ਇੱਕ ਸੰਸਥਾ, ਇੱਕ ਕਾਰਪੋਰੇਸ਼ਨ, ਜਾਂ ਇੱਕ ਨਿਜੀ ਵਿਅਕਤੀ ਦੁਆਰਾ ਵਰਤੋਂ ਅਤੇ ਪ੍ਰਬੰਧਨ ਲਈ ਰੱਖੀ ਜਾਂਦੀ ਹੈ। ਜਨਤਕ ਅਤੇ ਸੰਸਥਾਗਤ ਸੰਗ੍ਰਹਿ ਅਤੇ ਸੇਵਾਵਾਂ ਉਹਨਾਂ ਲੋਕਾਂ ਦੁਆਰਾ ਵਰਤੋਂ ਲਈ ਤਿਆਰ ਕੀਤੀਆਂ ਜਾ ਸਕਦੀਆਂ ਹਨ ਜੋ ਆਪਣੇ ਆਪ ਵਿੱਚ ਇੱਕ ਵਿਸ਼ਾਲ ਸੰਗ੍ਰਹਿ ਖਰੀਦਣਾ ਨਹੀਂ ਚਾਹੁੰਦੇ ਜਾਂ ਨਹੀਂ ਕਰ ਸਕਦੇ, ਜਿਨ੍ਹਾਂ ਨੂੰ ਅਜਿਹੀ ਸਮੱਗਰੀ ਦੀ ਜਰੂਰਤ ਹੁੰਦੀ ਹੈ ਜਿਸਦੀ ਕਿਸੇ ਵਿਅਕਤੀ ਕੋਲੋਂ ਵਾਜਬ ਢੰਗ ਨਾਲ ਉਮੀਦ ਨਹੀਂ ਕੀਤੀ ਜਾ ਸਕਦੀ, ਜਾਂ ਜਿਨ੍ਹਾਂ ਨੂੰ ਆਪਣੀ ਖੋਜ ਨਾਲ ਪੇਸ਼ੇਵਰ ਸਹਾਇਤਾ ਦੀ ਲੋੜ ਹੁੰਦੀ ਹੈ। ਸਮੱਗਰੀ ਪ੍ਰਦਾਨ ਕਰਨ ਤੋਂ ਇਲਾਵਾ, ਲਾਇਬ੍ਰੇਰੀਆਂ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕਰਦੀਆਂ ਹਨ ਜੋ ਜਾਣਕਾਰੀ ਨੂੰ ਲੱਭਣ ਅਤੇ ਸੰਗਠਿਤ ਕਰਨ ਅਤੇ ਜਾਣਕਾਰੀ ਦੀਆਂ ਜ਼ਰੂਰਤਾਂ ਦੀ ਵਿਆਖਿਆ ਕਰਨ ਦੇ ਮਾਹਰ ਹਨ। ਲਾਇਬ੍ਰੇਰੀਆਂ ਅਕਸਰ ਅਧਿਐਨ ਕਰਨ ਲਈ ਸ਼ਾਂਤ ਖੇਤਰ ਪ੍ਰਦਾਨ ਕਰਦੀਆਂ ਹਨ, ਅਤੇ ਉਹ ਅਕਸਰ ਸਮੂਹ ਅਧਿਐਨ ਅਤੇ ਸਹਿਯੋਗ ਦੀ ਸਹੂਲਤ ਲਈ ਸਾਂਝੇ ਖੇਤਰ ਵੀ ਪੇਸ਼ ਕਰਦੇ ਹਨ।ਲਾਇਬ੍ਰੇਰੀਆਂ ਅਕਸਰ ਆਪਣੇ ਇਲੈਕਟ੍ਰਾਨਿਕ ਸਰੋਤਾਂ ਅਤੇ ਇੰਟਰਨੈਟ ਦੀ ਵਰਤੋਂ ਲਈ ਜਨਤਕ ਸਹੂਲਤਾਂ ਪ੍ਰਦਾਨ ਕਰਦੀਆਂ ਹਨ। ਬਹੁਤ ਸਾਰੇ ਫਾਰਮੈਟਾਂ ਵਿਚ ਅਤੇ ਬਹੁਤ ਸਾਰੇ ਸਰੋਤਾਂ ਤੋਂ ਜਾਣਕਾਰੀ ਤੱਕ ਪ੍ਰਤੀਬੰਧਿਤ ਪਹੁੰਚ ਪ੍ਰਾਪਤ ਕਰਨ ਲਈ ਆਧੁਨਿਕ ਲਾਇਬ੍ਰੇਰੀਆਂ ਨੂੰ ਸਥਾਨਾਂ ਦੇ ਤੌਰ ਤੇ ਤੇਜ਼ੀ ਨਾਲ ਪਰਿਭਾਸ਼ਤ ਕੀਤਾ ਜਾ ਰਿਹਾ ਹੈ। ਉਹ ਇਮਾਰਤ ਦੀਆਂ ਭੌਤਿਕ ਕੰਧਾਂ ਤੋਂ ਪਰੇ ਸੇਵਾਵਾਂ ਦਾ ਵਿਸਤਾਰ ਕਰ ਰਹੇ ਹਨ, ਇਲੈਕਟ੍ਰਾਨਿਕ ਮਾਧਨਾਂ ਨਾਲ ਪਹੁੰਚਯੋਗ ਸਮੱਗਰੀ ਪ੍ਰਦਾਨ ਕਰਕੇ, ਅਤੇ ਬਹੁਤ ਸਾਰੇ ਡਿਜੀਟਲ ਸਰੋਤਾਂ ਨਾਲ ਜਾਣਕਾਰੀ ਦੀ ਬਹੁਤ ਵੱਡੀ ਮਾਤਰਾ ਵਿੱਚ ਨੈਵੀਗੇਟ ਕਰਨ ਅਤੇ ਵਿਸ਼ਲੇਸ਼ਣ ਕਰਨ ਵਿੱਚ ਲਾਇਬ੍ਰੇਰੀਅਨਾਂ ਦੀ ਸਹਾਇਤਾ ਪ੍ਰਦਾਨ ਕਰਕੇ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸ ਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਭਾਈ ਬਲਦੀਪ ਸਿੰਘ ਇੱਕ ਕਲਾਸੀਕਲ ਤੇ ਗੁਰਮਤਿ ਸੰਗੀਤ ਵਾਦਕ ਤੇ ਗਾਇਕ,ਤੰਤੀ ਸਾਜ਼ ਘੜਨ ਦਾ ਕਲਾਕਾਰ, ਪਰੰਪਰਾਗਤ ਗੁਰੂਕਾਲ ਸਾਜ਼ਾਂ ਦਾ ਖੋਜੀ ਤੇ ਪੁਨਰ ਸੁਰਜੀਤਕਾਰ ਤੇ ਜੋੜੀ ( ਪਖਾਵਜ , ਮਿਰਦੰਗ) ਮਾਹਿਰ ਵਾਦਕ ਹੈ।ਉਹ ਗੁਰਬਾਣੀ ਕੀਰਤਨ ਨੂੰ ਸਮਰਪਿਤ ਆਨਾਦਿ ਫਾਊਂਡੇਸ਼ਨ ਦਾ ਬਾਨੀ ਅਤੇ ਚੇਅਰਮੈਨ ਅਤੇ ਉੱਘਾ ਸੰਗੀਤਕਾਰ ਹੈ। ਉਹ 2014 ਦੀਆਂ ਆਮ ਚੋਣਾਂ ਵਿੱਚ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦਾ ਅਸਫਲ ਉਮੀਦਵਾਰ ਵੀ ਰਿਹਾ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਓਜ਼ੋਨ ਪਰਤ (O3) ਵਾਯੂਮੰਡਲ ਦੀ ਉੱਪਰਲੀ ਪਰਤ ਵਿੱਚ ਆਕਸੀਜਨ ਦੇ ਪ੍ਰਮਾਣੂ ਤਿੰਨ ਦੀ ਗਿਣਤੀ 'ਚ ਜੁੜ ਕੇ ਬੰਧਨ ਬਣਾਉਂਦੇ ਹਨ ਤੇ ਓਜ਼ੋਨ ਦਾ ਅਣੂ ਬਣਾਉਂਦੇ ਹਨ। ਇਹ ਵਾਯੂਮੰਡਲ ਦੀ ਸਭ ਤੋਂ ਉੱਪਰਲੀ ਪਰਤ ਵਿੱਚ ਹੁੰਦੀ ਹੈ ਜੋੋ ਸੂਰਜ ਦੀਆਂ ਹਾਨੀਕਾਰਕ ਪਰਾਬੈਂਗਣੀ ਕਿਰਨਾਂ ਤੋਂ ਧਰਤੀ ਨੂੰ ਬਚਾਉਂਦੀ ਹੈ। ਇਸ ਨਾਲ ਹੀ ਧਰਤੀ ਤੇ ਜੀਵਨ ਹੈ। ਇਹ ਪਰਤ ਧਰਤੀ ਤੋਂ 20 to 30 kiloਮੀਟਰs (66,000 to 98,000 ਫ਼ੁੱਟ) ਦੀ ਉੱਚਾਈ ਤੇ ਹੈ। ਇਸ ਦੀ ਮੋਟਾਈ ਬਦਲਦੀ ਰਹਿੰਦੀ ਹੈ। ਪਹਿਲੀ ਵਾਰ ਸੰਨ 1913 ਵਿੱਚ ਫ਼੍ਰਾਂਸ ਦੇ ਵਿਗਿਆਨੀ ਚਾਰਲਸ ਫੈਬਰੀ ਅਤੇ ਹੈਨਰੀ ਬਿਉਸ਼ਨ ਨੇ ਇਸ ਦੀ ਖੋਜ ਕੀਤੀ। ਇਹ ਗੈਸ 97–99% ਸੂਰਜ ਦੀਆਂ ਪਰਾਬੈਂਗਨੀ ਕਿਰਨਾ ਨੂੰ ਸੋਖ ਲੈਂਦੀ ਹੈ। ਯੂ.ਐਨ.ਓ ਵੱਲੋ 16 ਸਤੰਬਰ ਨੂੰ ਵਿਸ਼ਵ ਓਜ਼ੋਨ ਦਿਵਸ ਮਨਾਇਆ ਜਾਂਦਾ ਹੈ। ਧਰਤੀ ਤੋਂ 16 ਕਿਲੋਮੀਟਰ ਦੀ ਉਚਾਈ ’ਤੇ ਸੂਰਜ ਤੋਂ ਆਉਣ ਵਾਲੀਆਂ ਪਰਾਬੈਂਗਣੀ ਕਿਰਨਾਂ ਦੀ ਕਿਰਿਆ ਕਾਰਨ ਆਕਸੀਜਨ (02) ਓਜ਼ੋਨ (03) ਵਿੱਚ ਤਬਦੀਲ ਹੋ ਜਾਂਦੀ ਹੈ ਜਿਸ ਕਾਰਨ ਧਰਤੀ ਦੁਆਲੇ ਓਜ਼ੋਨ ਪਰਤ ਬਣ ਜਾਂਦੀ ਹੈ ਜੋ ਸਾਡੀ ਧਰਤੀ ਦੀ ਸੁਰੱਖਿਆ ਛੱਤਰੀ ਵਜੋਂ ਕੰਮ ਕਰਦੀ ਹੈ। ਸੂਰਜ ਦੀਆਂ ਪਰਾਬੈਂਗਣੀ ਕਿਰਨਾਂ ਹਾਨੀਕਾਰਕ ਹਨ। ਓਜ਼ੋਨ ਪਰਤ ਇਨ੍ਹਾਂ ਖਤਰਨਾਕ ਕਿਰਨਾਂ ਨੂੰ ਕਾ਼ਫ਼ੀ ਹੱਦ ਤਕ ਜਜ਼ਬ ਕਰਕੇ ਸਾਡੀ ਧਰਤੀ ਦੀ ਰੱਖਿਆ ਕਰਦੀ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਤਖਤ ਸ੍ਰੀ ਕੇਸ਼ਗੜ੍ਹ ਖਾਲਸੇ ਦੀ ਜਨਮਭੂਮੀ ਹੈ। 6ਇਸ ਸ਼ਹਿਰ ਨੂੰ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਪਿੰਡ ਮਾਖੋਵਾਲ ਦੀ ਜ਼ਮੀਨ ਖਰੀਦ ਕੇ ਵਸਾਇਆ ਤੇ ਇਸ ਨੂੰ ਚੱਕ ਨਾਨਕੀ ਦੇ ਨਾਮ ਦਾ ਦਰਜ਼ਾ ਦਿੱਤਾ, ਬਾਅਦ ਵਿੱਚ ਇਹ ਅਸਥਾਨ ਆਨੰਦਪੁਰ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੋਇਆ| ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪੰਜ ਸਾਲ ਦੀ ਉਮਰ ਵਿੱਚ ਪਟਨਾ ਸਾਹਿਬ ਤੋਂ ਆਨੰਦਪੁਰ ਸਾਹਿਬ ਆਏ ਅਤੇ ਇਥੋਂ ਹੀ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੂੰ ਹਿੰਦੂ ਧਰਮ ਦੀ ਰਾਖੀ ਲੇਈ ਸ਼ਹੀਦ ਹੋਣ ਲੇਈ ਦਿੱਲੀ ਨੂੰ ਭੇਜਿਆ| ਸੰਨ 1699 ਈ.
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਵਾਰ ਪੰਜਾਬੀ ਦਾ ਇੱਕ ਕਾਵਿ-ਰੂਪ ਹੈ। ਇਹ ਪਉੜੀ ਛੰਦ ਵਿੱਚ ਰਚੀ ਜਾਂਦੀ ਹੈ। ਇਹ ਕਾਵਿ ਰੂਪ ਸਿੱਖ-ਸਾਹਿਤ ਵਿੱਚ ਵਧੇਰੇ ਪ੍ਰਚਲਿਤ ਹੈ। ਗੁਰੂ ਗ੍ਰੰਥ ਸਾਹਿਬ ਵਿੱਚ 22 ਵਾਰਾਂ ਦਰਜ ਹੋਇਆ ਹਨ। ਇਹ ਲੋਕ ਪਰੰਪਰਾ ਉੱਤੇ ਆਧਾਰਿਤ ਪੰਜਾਬੀ ਭਾਸ਼ਾ ਦਾ ਇੱਕ ਕਾਵਿ ਰੂਪ ਹੈ। ਵਾਰ ਕਾਵਿਮਈ ਉਤਸਾਹ ਵਰਧਕ ਵਾਰਤਾ ਹੈ ਜਿਸ ਵਿੱਚ ਆਕ੍ਰਮਣ ਜਾਂ ਸੰਘਰਸ਼ ਦੇ ਪ੍ਰਸੰਗ ਵਿੱਚ ਨਾਇਕ ਦਾ ਯਸ਼ ਗਾਇਆ ਜਾਂਦਾ ਹੈ। ਵਾਰਾਂ ਪਉੜੀਆਂ ਵਿੱਚ ਲਿਖੀਆਂ ਜਾਂਦੀਆਂ ਸਨ।। ਇਸ ਵਿੱਚ ਆਮ ਤੌਰ ’ਤੇ ਵੀਰ ਰਸ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਇਸ ਨੂੰ ਗਾਉਣ ਵਾਲੇ ਅਤੇ ਕਿਸੇਹੱਦ ਤਕ ਰਚੈਤਾ ਵੀ ਭੱਟ ਜਾਂ ਢਾਡੀ ਹੁੰਦੇ ਹਨ। ਗੁਰੂ ਨਾਨਕ ਦੇਵ ਜੀ ਨੇ ਵਾਰ ਨੂੰ ਵੀਰ-ਰਸ ਦੇ ਖੇਤਰ ਵਿਚੋਂ ਕਢ ਕੇ ਅਧਿਆਤਮਿਕਤਾ ਦੀ ਸ਼ਾਂਤ ਭਾਵ-ਭੂਮੀ ਵੱਲ ਮੋੜੀਆਂ ਅਤੇ ਵਾਰ ਦੇ ਵਿਸ਼ੇ ਖੇਤਰ ਵਿੱਚ ਵਿਸਤਾਰ ਕੀਤਾ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”1.
ਸੂਰਜੀ ਊਰਜਾ ਸੂਰਜ ਦੀ ਰੌਸ਼ਨੀ ਤੋਂ ਊਰਜਾ ਨੂੰ ਬਿਜਲੀ ਵਿੱਚ ਬਦਲਣਾ ਹੈ, ਸਿੱਧੇ ਤੌਰ ਤੇ ਫੋਟੋਵੋਲਟੇਕਸ (ਪੀਵੀ) ਦੀ ਵਰਤੋਂ, ਅਸਿੱਧੇ ਤੌਰ ਤੇ ਕੇਂਦ੍ਰਿਤ ਸੂਰਜੀ ਊਰਜਾ ਦੀ ਵਰਤੋਂ, ਜਾਂ ਇੱਕ ਸੁਮੇਲ ਰਾਹੀਂ ਵਰਤੋ। ਸੰਘਣੀ ਸੂਰਜੀ ਊਰਜਾ ਪ੍ਰਣਾਲੀ ਸੂਰਜ ਦੀ ਰੌਸ਼ਨੀ ਦੇ ਇੱਕ ਵਿਸ਼ਾਲ ਖੇਤਰ ਨੂੰ ਇੱਕ ਛੋਟੇ ਸ਼ਤੀਰ ਵਿੱਚ ਕੇਂਦ੍ਰਤ ਕਰਨ ਲਈ ਲੈਂਜ਼ ਜਾਂ ਸ਼ੀਸ਼ੇ ਅਤੇ ਟਰੈਕਿੰਗ ਪ੍ਰਣਾਲੀਆਂ ਦੀ ਵਰਤੋਂ ਕਰਦੀ ਹੈ। ਫੋਟੋਵੋਲਟੈਕ ਸੈੱਲ ਫੋਟੋਵੋਲਟੈਕ ਪ੍ਰਭਾਵ ਦੀ ਵਰਤੋਂ ਕਰਕੇ ਰੋਸ਼ਨੀ ਨੂੰ ਇੱਕ ਬਿਜਲੀ ਦੇ ਕਰੰਟ ਵਿੱਚ ਬਦਲਦੇ ਹਨ।ਇਕੋ ਸੂਰਜੀ ਸੈੱਲ ਦੁਆਰਾ ਸੰਚਾਲਿਤ ਕੈਲਕੁਲੇਟਰ ਤੋਂ ਲੈ ਕੇ ਆਫ-ਗਰਿੱਡ ਰੂਫਟੌਪ ਪੀ ਵੀ ਸਿਸਟਮ ਦੁਆਰਾ ਸੰਚਾਲਿਤ ਰਿਮੋਟ ਘਰਾਂ ਤੱਕ ਫੋਟੋਵੋਲਟਾਈਕਸ ਸ਼ੁਰੂਆਤੀ ਤੌਰ ਤੇ ਛੋਟੇ ਅਤੇ ਦਰਮਿਆਨੇ ਆਕਾਰ ਦੇ ਉਪਯੋਗ ਲਈ ਬਿਜਲੀ ਦੇ ਸਰੋਤ ਦੇ ਤੌਰ ਤੇ ਵਰਤੇ ਜਾਂਦੇ ਸਨ। ਵਪਾਰਕ ਕੇਂਦਰਿਤ ਸੂਰਜੀ ਊਰਜਾ ਪਲਾਂਟ ਸਭ ਤੋਂ ਪਹਿਲਾਂ 1980 ਵਿਆਂ ਵਿੱਚ ਵਿਕਸਤ ਕੀਤੇ ਗਏ ਸਨ। 392 ਐਮ ਡਬਲਯੂ ਇਵਾਨਪਾਹ ਸਥਾਪਨਾ, ਦੁਨੀਆ ਦਾ ਸਭ ਤੋਂ ਵੱਡਾ ਕੇਂਦ੍ਰਤ ਸੂਰਜੀ ਊਰਜਾ ਪਲਾਂਟ ਹੈ, ਜੋ ਕੈਲੀਫੋਰਨੀਆ ਦੇ ਮੋਜਾਵ ਰੇਗਿਸਤਾਨ ਵਿੱਚ ਸਥਿਤ ਹੈ।
ਕਾਰਲ ਹਾਈਨਰਿਖ਼ ਮਾਰਕਸ (ਜਰਮਨ: Karl Heinrich Marx ) (5 ਮਈ, 1818 – 14 ਮਾਰਚ, 1883) ਇੱਕ ਜਰਮਨ ਦਾਰਸ਼ਨਿਕ, ਸਮਾਜ ਵਿਗਿਆਨੀ, ਇਤਿਹਾਸਕਾਰ, ਅਰਥਸ਼ਾਸਤਰੀ ਅਤੇ ਇਨਕਲਾਬੀ ਕਮਿਊਨਿਸਟ ਸੀ। ਉਸ ਨੇ ਪਹਿਲੀ ਵਾਰ ਮਨੁੱਖੀ ਸਮਾਜ ਦੀ ਬਣਤਰ ਦੇ ਅਧਾਰ ਅਤੇ ਇਸਦੇ ਵਿਕਾਸ ਦੇ ਨਿਯਮਾਂ ਦਾ ਪਤਾ ਲਾਇਆ। ਮਾਰਕਸ ਦੇ ਖ਼ਿਆਲਾਂ ਨੇ ਮੋਟੇ ਤੌਰ ਤੇ ਸਮਾਜਿਕ ਵਿਗਿਆਨ ਅਤੇ ਖ਼ਾਸ ਤੌਰ ਤੇ ਉਸ ਤੋਂ ਬਾਅਦ ਆਉਣ ਵਾਲੇ ਖੱਬੇ ਪੱਖੀ ਇਨਕਲਾਬੀਆਂ ਦੀ ਮਾਨਸਿਕਤਾ ਤੇ ਡੂੰਘਾ ਅਸਰ ਪਾਇਆ ਹੈ ਅਰਥ ਸ਼ਾਸਤਰ ਵਿੱਚ ਮਾਰਕਸ ਦੇ ਕੰਮ ਨੇ ਮਿਹਨਤ ਅਤੇ ਪੂੰਜੀ ਦੇ ਸੰਬੰਧ ਦੇ ਬਾਰੇ ਵਿੱਚ ਸਾਡੀ ਸਮਝ ਲਈ ਆਧਾਰ ਤਿਆਰ ਕੀਤਾ, ਅਤੇ ਬਾਅਦ ਦੇ ਆਰਥਕ ਵਿਚਾਰਾਂ ਨੂੰ ਬਹੁਤ ਪ੍ਰਭਾਵਿਤ ਕੀਤਾ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਸਿੰਧੂ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਵਾਯੂਮੰਡਲ (ਅੰਗਰੇਜ਼ੀ: atmosphere ਯੂਨਾਨੀ ἀτμός (ਐਟਮੋਸ)ਤੋਂ, ਮਤਲਬ "ਜਲਕਣ", and σφαῖρα (ਸਫੇਰਾ)ਤੋਂ, ਮਤਲਬ "ਮੰਡਲ") ਕਿਸੇ ਗ੍ਰਹਿ ਦੇ ਆਲੇ-ਦੁਆਲੇ ਗੈਸਾਂ ਦੀ ਪਰਤ ਜਾਂ ਹੋਰ ਠੋਸ ਪੁੰਜ ਵਾਲੇ ਪਦਾਰਥ ਨੂੰ ਕਹਿੰਦੇ ਹਨ, ਜਿਸ ਨੂੰ ਪੁਲਾੜੀ ਪਿੰਡ ਦੀ ਗਾਰੂਤਾ ਨੇ ਉਥੇ ਟਿਕਾਈ ਰੱਖਿਆ ਹੁੰਦਾ ਹੈ। ਵਾਯੂਮੰਡਲ ਵੱਖ-ਵੱਖ ਤਰ੍ਹਾਂ ਦੀਆਂ ਗੈਸਾਂ ਹਨ ਜੋ ਕਿ ਹਰ ਥਾਂ 'ਤੇ ਇੱਕ ਸਮਾਨ ਅਨੁਪਾਤ ਵਿੱਚ ਹੁੰਦੀਆਂ ਹਨ। ਲਗਪਗ 78 ਫੀਸਦੀ ਨਾਈਟ੍ਰੋਜਨ ਹੈ, ਲਗਪਗ 21 ਫੀਸਦੀ ਆਕਸੀਜਨ ਹੈ ਅਤੇ ਬਾਕੀ ਇੱਕ ਫੀਸਦੀ ਵਿੱਚ ਦੁਰਲੱਭ ਗੈਸਾਂ ਹਨ, ਜਿਵੇਂ ਆਰਗਨ, ਨੀਔਨ, ਹੀਲੀਅਮ, ਕ੍ਰਿਪਟਨ ਅਤੇ ਜ਼ੀਨਾਨ। ਧਰਤੀ ਨੂੰ ਜਿਸ ਹਵਾ ਨੇ ਢਕਿਆ ਹੋਇਆ ਹੈ, ਉਸ ਦੀ ਰਸਾਇਣਕ ਸੰਰਚਨਾ ਸਮਾਨ ਹੈ। ਇਹ 18 ਮੀਲ ਉੱਪਰ ਤੱਕ ਤੋਂ 44 ਮੀਲ ਉੱਪਰ ਵੀ ਜਾ ਸਕਦੀ ਹੈ ਇਹ ਟਰੋਪੋਸਫੀਅਰ ਹੈ। ਇਹ ਪਰਤ ਧਰਤੀ ਦੇ ਸਭ ਤੋਂ ਨੇੜਲੀ ਪਰਤ ਹੁੰਦੀ ਹੈ। ਇਸ ਤੋਂ ਬਾਅਦ ਵਾਲੀਆਂ ਪਰਤਾਂ ਵਿੱਚ ਧਰਤੀ ਦੀ ਸਤਹ ਤੋਂ 18 ਤੋਂ 31 ਮੀਲ ਉੱਪਰ ਤੱਕ ਗਰਮ ਹਵਾ ਦੀ ਪਰਤ ਹੈ। ਸ਼ਾਇਦ ਲਗਪਗ 42 ਡਿਗਰੀ ਸੈਂਟੀਗ੍ਰੇਡ। ਇਸ ਵਿੱਚ ਓਜ਼ੋਨ ਮੌਜੂਦ ਹੁੰਦੀ ਹੈ ਜੋ ਸੂਰਜ ਦੀ ਗਰਮੀ ਨੂੰ ਜਜ਼ਬ ਕਰਦੀ ਹੈ, ਜਿਸ ਨਾਲ ਇਹ ਪਰਤ ਗਰਮ ਹੋ ਜਾਂਦੀ ਹੈ। ਇਸ ਪਰਤ ਦੇ ਉੱਪਰ ਪਰਤਾਂ ਦੀ ਇੱਕ ਲੜੀ ਹੁੰਦੀ ਹੈ, ਜਿਸ ਨੂੰ ਆਈਨੋਸਫੀਅਰ ਕਹਿੰਦੇ ਹਨ, ਜੋ ਪ੍ਰਿਥਵੀ ਦੀ ਸਤਹ ਤੋਂ 44 ਮੀਲ ਤੋਂ 310 ਮੀਲ ਉੱਪਰ ਤੱਕ ਹੁੰਦੀ ਹੈ। ਇਸ ਦੇ ਕਣ ਸੂਰਜ ਤੋਂ ਭਰਪੂਰ ਬਿਜਲੀ ਨਾਲ ਚਾਰਜ ਹੁੰਦੇ ਹਨ। ਹਵਾ ਦੇ ਕਣ ਨਿਰੰਤਰ ਗਤੀ 'ਚ ਰਹਿੰਦੇ ਹਨ ਅਤੇ ਇਕ-ਦੂਜੇ ਨਾਲ ਟਕਰਾਉਂਦੇ ਰਹਿੰਦੇ ਹਨ, ਤਾਂ ਕਿ ਭੱਜ ਨਾ ਜਾਣ। ਪਰ ਜਿਵੇਂ-ਜਿਵੇਂ ਅਸੀਂ ਉੱਪਰ ਜਾਂਦੇ ਹਾਂ, ਹਵਾ ਪਤਲੀ ਹੁੰਦੀ ਜਾਂਦੀ ਹੈ। ਇਹ ਕਣ ਇਕ-ਦੂਜੇ ਨੂੰ ਰੋਕ ਨਹੀਂ ਪਾਉਂਦੇ ਅਤੇ ਵਾਤਾਵਰਨ ਸਿਥਰ ਹੋ ਜਾਂਦਾ ਹੈ। 400 ਤੋਂ 1500 ਮੀਲ ਉੱਪਰ ਮੁਕਤ ਹੋਏ ਕਣ ਆਜ਼ਾਦੀ ਨਾਲ ਘੁੰਮਦੇ ਹਨ। ਇਸ ਨੂੰ ਬ੍ਰਹਿਮੰਡ ਕਹਿੰਦੇ ਹਨ।