ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਚੰਦਰਗੁਪਤ ਮੌਰੀਆ (ਜਨਮ 340 ਈਪੂ, ਰਾਜ 322 - 298 ਈਪੂ) ਭਾਰਤ ਦਾ ਸਮਰਾਟ ਸੀ। ਇਸਨੂੰ ਚੰਦਰਗੁਪਤ ਨਾਮ ਨਾਲ ਵੀ ਸੰਬੋਧਿਤ ਕੀਤਾ ਜਾਂਦਾ ਹੈ। ਇਨ੍ਹਾਂ ਨੇ ਮੌਰੀਆ ਸਾਮਰਾਜ /ਮੌਰੀਆ ਰਾਜਵੰਸ਼ ਦੀ ਸਥਾਪਨਾ ਕੀਤੀ ਸੀ। ਚੰਦਰਗੁਪਤ ਪੂਰੇ ਭਾਰਤ ਨੂੰ ਇੱਕ ਸਾਮਰਾਜ ਦੇ ਅਧੀਨ ਲਿਆਉਣ ਵਿੱਚ ਸਫਲ ਰਿਹਾ।ਇਸਨੇ ਆਪਣੇ ਮੰਤਰੀ ਚਾਣਕਯ ਦੀ ਸਹਾਇਤਾ ਨਾਲ ਰਾਜਾ ਮਹਾਨੰਦ ਅਤੇ ਨੰਦਵੰਸ਼ ਦਾ ਨਾਸ਼ ਕਰ ਕੇ ਪਟਨੇ ਵਿੱਚ ਰਾਜਧਾਨੀ ਕਾਇਮ ਕੀਤੀ ਅਤੇ ਸਾਰੇ ਭਾਰਤ ਨੂੰ ਅਧੀਨ ਕੀਤਾ। ਇਸ ਦੇ ਰਾਜ ਵਿੱਚ ਅਫਗਾਨਿਸਤਾਨ, ਬਿਹਾਰ, ਕਾਠੀਆਵਾੜ ਅਤੇ ਪੰਜਾਬ ਆਦਿ ਦੇਸ਼ ਸ਼ਾਮਿਲ ਸਨ। ਚੰਦਰਗੁਪਤ ਨੇ ਯੂਨਾਨੀ ਰਾਜਾ ਸੇਲਿਊਕਸ ਦੀ ਪੁਤ੍ਰੀ ਨਾਲ ਵਿਆਹ ਕੀਤਾ। ਮੁਦ੍ਰਾਰਾਕਸ਼ਸ ਨਾਟਕ ਵਿੱਚ ਚੰਦ੍ਰਗੁਪਤ ਦੀ ਸੁੰਦਰ ਕਥਾ ਮਿਲਦੀ ਹੈ। ਇਹ B.C. 322 ਵਿੱਚ ਰਾਜਸਿੰਘਾਸਨ ਤੇ ਬੈਠਾ ਅਤੇ B.C.298 ਵਿੱਚ ਰਾਜਸਿੰਘਾਸਨ ਛੱਡਕੇ ਬਨਬਾਸੀ ਹੋ ਗਿਆ। ਚੰਦ੍ਰਗੁਪਤ ਦੀ ਚਤੁਰੰਗਿਨੀ ਫੌਜ 6,90,000 ਸੀ। ਇਸ ਦਾ ਪੁਤ੍ਰ ਬਿੰਦੂਸਾਰ ਵੀ ਪ੍ਰਤਾਪੀ ਮਹਾਰਾਜਾ ਹੋਇਆ ਹੈ।
ਸਿੰਧੂ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਮਹਾਵੀਰ ਦਾ ਜਨਮ ਬਿਹਾਰ ਦੀ ਸਾਹੀ ਪਰਿਵਾਰ ਵਿੱਚ ਹੋਇਆ। ਉਹਨਾਂ ਦੇ ਪਿਤਾ ਦਾ ਨਾਮ ਸਿਧਾਰਥ ਅਤੇ ਮਾਤਾ ਦਾ ਨਾਮ ਤ੍ਰਿਸ਼ਲਾ ਸੀ। 30 ਸਾਲ ਦੀ ਉਮਰ ਵਿੱਚ ਆਪ ਨੇ ਦੀਖਸਾ ਦੀ ਪ੍ਰਪਤੀ ਲਈ ਘਰ ਦਾ ਤਿਆਗ ਕਰ ਦਿਤਾ। ਸਾਡੇ ਬਾਰਾਂ ਸਾਲ ਉਹਨਾਂ ਨੇ ਭਗਤੀ ਕੀਤੀ ਤੇ ਦੀਕਸਾ ਦੀ ਪ੍ਰਾਪਤੀ ਕੀਤੀ। ਉਹਨਾਂ ਨੇ ਸਾਰੇ ਭਾਰਤ ਦੀ ਯਾਤਰਾ ਕੀਤੀ ਤੇ ਜੈਨ ਦਰਸ਼ਨ ਦਾ ਪ੍ਰਚਾਰ ਕੀਤਾ। 72 ਸਾਲ ਦੀ ਉਮਰ ਵਿੱਚ ਆਪ ਨੂੰ ਮੋਖਸ ਦੀ ਪ੍ਰਾਪਤੀ ਹੋਈ। ਭਗਵਾਨ ਮਹਾਵੀਰ ਨੇ ਆਪਣੇ ਪੈਰੋਕਾਰ ਸਾਧੂਆਂ ਅਤੇ ਗ੍ਰਹਿਸਥਾਂ ਲਈ ਅਹਿੰਸਾ, ਸੱਚ, ਬ੍ਰਹਮਚਰੀਆ ਦੇ ਪੰਜ ਵਰਤਾਂ ਦੀ ਪਾਲਣਾ ਕਰਨੀ ਜ਼ਰੂਰੀ ਦੱਸੀ ਹੈ ਪਰ ਇਨ੍ਹਾਂ ਸਭ ਵਿੱਚ ਅਹਿੰਸਾ ਦੀ ਭਾਵਨਾ ਸ਼ਾਮਲ ਹੈ। ਵਰਧਮਾਨ, ਵੀਰ, ਅਭਿਵੀਰ, ਮਹਾਵੀਰ ਅਤੇ ਸਨਮਤੀ ਅਖਵਾਉਣ ਵਾਲੇ ਸ਼ਰਮਣ ਭਗਵਾਨ ਮਹਾਵੀਰ ਸਵਾਮੀ ਜੈਨ ਧਰਮ ਦੇ 24ਵੇਂ ਤੇ ਅੰਤਿਮ ਤੀਰਥੰਕਰ ਹੋਏ ਹਨ।
ਵੈਦਿਕ ਕਾਲ (ਜਾਂ ਵੈਦਿਕ ਯੁੱਗ), ਇਤਹਾਸ ਵਿੱਚ ਇੱਕ ਦੌਰ ਸੀ ਜਿਸਦੇ ਦੌਰਾਨ ਹਿੰਦੂ ਸਭਿਅਤਾ ਦੇ ਸਭ ਤੋਂ ਪੁਰਾਣੇ ਸ਼ਾਸਤਰਾਂ, ਵੇਦਾਂ ਦੀ ਰਚਨਾ ਹੋਈ ਸੀ। ਇਸ ਕਾਲ ਦਾ ਸਮੇਂ ਦੀ ਮਿਆਦ ਅਨਿਸ਼ਚਿਤ ਹੈ। ਭਾਸ਼ਾਈ ਪ੍ਰਮਾਣ ਦੱਸਦੇ ਹਨ ਕਿ ਵੇਦਾਂ ਵਿੱਚੋਂ ਸਭ ਤੋਂ ਪੁਰਾਣੇ ਵੇਦ ਰਿਗਵੇਦ ਦੀ ਰਚਨਾ, ਮੋਟੇ ਤੌਰ ਉੱਤੇ 1700 ਈਪੂ ਅਤੇ 1100 ਈਪੂ ਦੇ ਦੌਰਾਨ ਹੋਈ ਸੀ ਅਤੇ ਇਸ ਕਾਲ ਨੂੰ ਮੁੱਢਲਾ ਵੈਦਿਕ ਕਾਲ ਕਿਹਾ ਜਾਂਦਾ ਹੈ। ਵੈਦਿਕ ਕਾਲ ਦਾ ਅੰਤ ਆਮ ਤੌਰ ਤੇ ਲਗਪਗ 500 ਈਪੂ ਅਤੇ 150 ਈਪੂ ਦੇ ਦੌਰਾਨ ਹੋਣ ਦਾ ਅਨੁਮਾਨ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਰਸਾਇਣ ਵਿਗਿਆਨ ਅਤੇ ਭੌਤਕੀ ਵਿੱਚ ਸਾਰੇ ਤੱਤਾਂ ਦਾ ਵੱਖ - ਵੱਖ ਪਰਮਾਣੂ ਕ੍ਰਮਾਂਕ (atomic number) ਹੈ ਜੋ ਇੱਕ ਤੱਤ ਨੂੰ ਦੂਜੇ ਤੱਤ ਤੋਂ ਵੱਖ ਕਰਦਾ ਹੈ। ਕਿਸੇ ਤੱਤ ਦਾ ਪਰਮਾਣੁ ਕ੍ਰਮਾਂਕ ਉਸ ਦੇ ਤੱਤ ਦੇ ਨਾਭਿਕ ਵਿੱਚ ਸਥਿਤ ਪ੍ਰੋਟਾਨਾਂ ਦੀ ਗਿਣਤੀ ਦੇ ਬਰਾਬਰ ਹੁੰਦਾ ਹੈ। ਇਸਨੂੰ Z ਪ੍ਰਤੀਕ ਨਾਲ ਦਿਖਾਇਆ ਹੋਇਆ ਕੀਤਾ ਜਾਂਦਾ ਹੈ। ਕਿਸੇ ਆਵੇਸ਼ਰਹਿਤ ਪਰਮਾਣੂ ਤੇ ਇਲੈਕਟਰਾਨਾਂ ਦੀ ਗਿਣਤੀ ਵੀ ਪਰਮਾਣੁ ਕ੍ਰਮਾਂਕ ਦੇ ਬਰਾਬਰ ਹੁੰਦੀ ਹੈ। ਰਾਸਾਇਨਿਕ ਤਤਾਂ ਨੂੰ ਉਹਨਾਂ ਦੇ ਵਧਦੇ ਹੋਏ ਪਰਮਾਣੂ ਕ੍ਰਮਾਂਕ ਦੇ ਕ੍ਰਮ ਵਿੱਚ ਵਿਸ਼ੇਸ਼ ਰੀਤੀ ਤੋਂ ਸਜਾਣ ਤੋਂ ਆਵਰਤ ਸਾਰਣੀ ਦਾ ਨਿਰਮਾਣ ਹੋਇਆ ਜਿਸਦੇ ਨਾਲ ਅਨੇਕ ਰਸਾਇਣਕ ਤੇ ਭੌਤਿਕ ਗੁਣ ਸਵੈਸਪਸ਼ਟ ਹੋ ਗਏ ਹਨ।
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਚੋਲ (ਤਮਿਲ - சோழர்) ਪ੍ਰਾਚੀਨ ਭਾਰਤ ਦਾ ਇੱਕ ਰਾਜਵੰਸ਼ ਸੀ। ਚੋਲ ਸ਼ਬਦ ਦੀ ਵਿਉਤਪਤੀ ਵੱਖਰਾ ਪ੍ਰਕਾਰ ਵਲੋਂ ਦੀ ਜਾਂਦੀ ਰਹੀ ਹੈ। ਕਰਨਲ ਜੇਰਿਨੋ ਨੇ ਚੋਲ ਸ਼ਬਦ ਨੂੰ ਸੰਸਕ੍ਰਿਤ ਕਾਲ ਅਤੇ ਕੋਲ ਵਲੋਂ ਜੁੜਿਆ ਕਰਦੇ ਹੋਏ ਇਸਨੂੰ ਦੱਖਣ ਭਾਰਤ ਦੇ ਕ੍ਰਿਸ਼ਣਵਰਣ ਆਰਿਆ ਸਮੁਦਾਏ ਦਾ ਸੂਚਕ ਮੰਨਿਆ ਹੈ। ਚੋਲ ਸ਼ਬਦ ਨੂੰ ਸੰਸਕ੍ਰਿਤ ਚੋਰ ਅਤੇ ਤਮਿਲ ਚੋਲੰ ਵਲੋਂ ਵੀ ਜੁੜਿਆ ਕੀਤਾ ਗਿਆ ਹੈ ਪਰ ਇਹਨਾਂ ਵਿਚੋਂ ਕੋਈ ਮਤ ਠੀਕ ਨਹੀਂ ਹੈ। ਆਰੰਭਕ ਕਾਲ ਵਲੋਂ ਹੀ ਚੋਲ ਸ਼ਬਦ ਦਾ ਪ੍ਰਯੋਗ ਇਸ ਨਾਮ ਦੇ ਰਾਜਵੰਸ਼ ਦੁਆਰਾ ਸ਼ਾਸਿਤ ਪ੍ਰਜਾ ਅਤੇ ਭੂਭਾਗ ਲਈ ਵਿਅਵਹ੍ਰਤ ਹੁੰਦਾ ਰਿਹਾ ਹੈ। ਸੰਗਮਿਉਗੀਨ ਮਣਿਮੇਕਲੈ ਵਿੱਚ ਚੋਲੋਂ ਨੂੰ ਸੂਰਿਆਵੰਸ਼ੀ ਕਿਹਾ ਹੈ। ਚੋਲੋਂ ਦੇ ਅਨੇਕ ਪ੍ਰਚੱਲਤ ਨਾਮਾਂ ਵਿੱਚ ਸ਼ੇਂਬਿਅੰਨ ਵੀ ਹੈ। ਸ਼ੇਂਬਿਅੰਨ ਦੇ ਆਧਾਰ ਉੱਤੇ ਉਨ੍ਹਾਂ ਨੂੰ ਸ਼ਿਬਿ ਵਲੋਂ ਉਦਭੂਤ ਸਿੱਧ ਕਰਦੇ ਹਨ। 12ਵੀਆਂ ਸਦੀ ਦੇ ਅਨੇਕ ਮਕਾਮੀ ਰਾਜਵੰਸ਼ ਆਪਣੇ ਨੂੰ ਕਰਿਕਾਲ ਵਲੋਂ ਉਦਭਤ ਕਸ਼ਿਅਪ ਗੋਤਰੀਏ ਦੱਸਦੇ ਹਨ।
ਸਿੱਖੀ (ਇਹ ਸ਼ਬਦ ਇਸ ਤਰ੍ਹਾਂ ਵੀ ਲਿਖਿਆ ਜਾਂਦਾ ਹੈ: ਸਿਖੀ, ਸਿੱਖ ਦਾ ਮਤਲਬ, "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫ਼ਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਦੁਨੀਆ ਦੇ ਸਭ ਤੋਂ ਪੁਰਾਣੇ ਸਨਾਤਨ ਧਰਮ ਤੋਂ ਆਪਣੀ ਅਲੱਗ ਪਹਿਚਾਣ ਬਣਾਕੇ ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਕੁੱਲ ਦੁਨੀਆ ਵਿੱਚ ਲਗਭਗ 3 ਕਰੋੜ ਹੈ, ਜੋ ਕਿ ਸਾਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਪੰਥ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਪੰਥ ਦੇ ਫ਼ਲਸਫ਼ੇ ਨੂੰ ਗੁਰਮਤ ਕਿਹਾ ਜਾਂਦਾ ਹੈ, ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ ਹੈ ਅਤੇ ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਜੋਤਿ-ਜੋਤਿ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ, ਜਿਹਨਾਂ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਕੇਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਤੇ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਤਖ਼ਤ ਸੌਂਪਕੇ ਦੇਹਧਾਰੀ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਆਰੀਆ ਸਮਾਜ ਇੱਕ ਹਿੰਦੂ ਸੁਧਾਰ ਲਹਿਰ ਹੈ ਜਿਸਦੀ ਸਥਾਪਨਾ ਸਵਾਮੀ ਦਯਾਨੰਦ ਸਰਸਵਤੀ ਨੇ 1875 ਵਿੱਚ ਬੰਬੇ ਵਿੱਚ ਮਥੁਰਾ ਦੇ ਸਵਾਮੀ ਵਿਰਜਾਨੰਦ ਦੀ ਪ੍ਰੇਰਨਾ ਨਾਲ ਕੀਤੀ ਸੀ। ਇਹ ਅੰਦੋਲਨ ਹਿੰਦੂ ਧਰਮ ਵਿਚ ਸੁਧਾਰ ਲਿਆਉਣ ਦੇ ਪੱਛਮੀ ਪ੍ਰਭਾਵਾਂ ਦੇ ਜਵਾਬ ਵਿਚ ਸ਼ੁਰੂ ਕੀਤਾ ਗਿਆ ਸੀ। ਆਰੀਆ ਸਮਾਜ ਸ਼ੁੱਧ ਵੈਦਿਕ ਪਰੰਪਰਾ ਵਿਚ ਵਿਸ਼ਵਾਸ ਰੱਖਦਾ ਸੀ ਅਤੇ ਮੂਰਤੀ ਪੂਜਾ, ਅਵਤਾਰ, ਕੁਰਬਾਨੀ, ਝੂਠੇ ਰੀਤੀ ਰਿਵਾਜਾਂ ਅਤੇ ਵਹਿਮਾਂ-ਭਰਮਾਂ ਨੂੰ ਰੱਦ ਕਰਦਾ ਸੀ। ਇਸ ਵਿਚ ਉਸਨੇ ਅਛੂਤਤਾ ਅਤੇ ਜਾਤੀ-ਅਧਾਰਤ ਵਿਤਕਰੇ ਦਾ ਵਿਰੋਧ ਕੀਤਾ ਅਤੇ ਔਰਤ ਤੇ ਸ਼ੂਦਰਾਂ ਨੂੰ ਯੱਗਯੋਪਵੀਤ ਪਹਿਨਣ ਅਤੇ ਵੇਦ ਪੜ੍ਹਨ ਦਾ ਅਧਿਕਾਰ ਦਿੱਤਾ। ਸਵਾਮੀ ਦਯਾਨੰਦ ਸਰਸਵਤੀ ਦੁਆਰਾ ਰਚੀ ਗਈ ਸੱਤਿਆ ਪ੍ਰਕਾਸ਼ ਪ੍ਰਕਾਸ਼ ਆਰੀਆ ਸਮਾਜ ਦਾ ਮੂਲ ਪਾਠ ਹੈ। ਆਰੀਆ ਸਮਾਜ ਦਾ ਮੰਤਵ ਹੈ: ਕ੍ਰਿਵਨੰਤੋ ਵਿਸ਼ਵਾਮਰਯਮ, ਜਿਸਦਾ ਅਰਥ ਹੈ - ਦੁਨੀਆਂ ਨੂੰ ਆਰੀਅਨ ਹੋਣ ਦਿਓ। ਮਸ਼ਹੂਰ ਆਰੀਆ ਸਮਾਜ ਦੇ ਲੋਕਾਂ ਵਿਚ ਸਵਾਮੀ ਦਯਾਨੰਦ ਸਰਸਵਤੀ, ਸਵਾਮੀ ਸ਼ਰਧਾਂਧਨ, ਮਹਾਤਮਾ ਹੰਸਰਾਜ, ਲਾਲਾ ਲਾਜਪਤ ਰਾਏ, ਭਾਈ ਪਰਮਾਨੰਦ, ਰਾਮ ਪ੍ਰਸਾਦ 'ਬਿਸਮਿਲ', ਪੰਡਿਤ ਗੁਰੂ ਦੱਤ, ਸਵਾਮੀ ਆਨੰਦਬੋਧ ਸਰਸਵਤੀ, ਚੌਧਰੀ ਛੋਟੂਰਾਮ, ਚੌਧਰੀ ਚਰਨ ਸਿੰਘ, ਪੰਡਿਤ ਵੰਦੇ ਮਾਤਰਮ ਰਾਮਚੰਦਰ ਰਾਓ, ਕੇ.
ਪ੍ਰਕਾਸ਼ ਸੰਸਲੇਸ਼ਣ ਜਾਂ ਫ਼ੋਟੋਸਿੰਥਸਿਸ (ਅੰਗਰੇਜ਼ੀ: Photosynthesis) ਪੌਦਿਆਂ ਅਤੇ ਕਈ ਹੋਰ ਖ਼ੁਦ ਭੋਜਨ ਤਿਆਰ ਕਰਨ ਵਾਲੇ ਜੀਵਾਂ ਵੱਲੋਂ ਵਰਤੀ ਜਾਣ ਵਾਲੀ ਇੱਕ ਕਿਰਿਆ ਹੈ ਜਿਸ ਰਾਹੀਂ ਉਹ ਪ੍ਰਕਾਸ਼ ਊਰਜਾ (ਆਮ ਤੌਰ ਉੱਤੇ ਸੂਰਜ ਤੋਂ ਪ੍ਰਾਪਤ) ਨੂੰ ਰਸਾਇਣਕ ਊਰਜਾ ਵਿੱਚ ਬਦਲ ਕੇ ਆਪਣੇ ਸਰੀਰ ਦੀਆਂ ਊਰਜਾ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ। ਇਸ ਪ੍ਰਨਾਲੀ ਵਿੱਚ ਕਾਰਬਨ ਡਾਈਆਕਸਾਈਡ ਅਤੇ ਪਾਣੀ ਤੋਂ ਕਾਰਬੋਹਾਈਡਰੇਟ, ਜਿਵੇਂ ਕਿ ਸ਼ੱਕਰ, (ਇਸੇ ਕਰ ਕੇ ਫੋਟੋਸਿੰਥਸਿਸ ਜਾਂ ਪ੍ਰਕਾਸ਼ ਸੰਸਲੇਸ਼ਣ ਨਾਂ ਰੱਖਿਆ ਗਿਆ ਹੈ; ਯੂਨਾਨੀ φώτο- [photo-], "ਪ੍ਰਕਾਸ਼," ਅਤੇ σύνθεσις [ਸਿੰਥਸਿਸ], "ਇਕੱਠੇ ਕਰਨਾ" ਤੋਂ) ਬਣਾਏ ਜਾਂਦੇ ਹਨ। ਵਿਅਰਥ ਉਪਜ ਵਜੋਂ ਆਕਸੀਜਨ ਵੀ ਛੱਡੀ ਜਾਂਦੀ ਹੈ। ਬਹੁਤੇ ਪੌਦੇ, ਬਹੁਤੇ ਸਾਵਲ (ਸਮੁੰਦਰੀ ਕਾਈ) ਅਤੇ ਸਾਈਨੋਬੈਕਟੀਰੀਆ ਇਸ ਕਿਰਿਆ ਨੂੰ ਅਪਣਾਉਂਦੇ ਹਨ ਅਤੇ ਇਸੇ ਕਰ ਕੇ ਉਹਨਾਂ ਨੂੰ ਫ਼ੋਟੋਟਰਾਫ਼ ਕਿਹਾ ਜਾਂਦਾ ਹੈ। ਇਸੇ ਪ੍ਰਨਾਲੀ ਸਦਕਾ ਵਾਯੂਮੰਡਲ ਵਿੱਚ ਆਕਸੀਜਨ ਦਾ ਸਤਰ ਥਿਰ ਰਹਿੰਦਾ ਹੈ ਅਤੇ ਧਰਤੀ ਉਤਲੇ ਜੀਵਨ ਲਈ ਲੋੜੀਂਦੀ ਜ਼ਿਆਦਾਤਰ ਊਰਜਾ ਇੱਥੋਂ ਹੀ ਆਉਂਦੀ ਹੈ।
ਦਿਲ ਇੱਕ ਖੋਖਲਾ ਪੱਠਾ ਹੈ ਜੋ ਸੁੰਗੇੜਾਂ ਦੀ ਤਾਲਪੂਰਨ ਮੁਹਾਰਨੀ ਨਾਲ ਲਹੂ-ਨਾੜਾਂ ਵਿੱਚ ਖ਼ੂਨ ਨੂੰ ਧੱਕ ਕੇ (ਪੰਪ ਕਰ ਕੇ) ਸਾਰੇ ਸਰੀਰ ਵਿੱਚ ਪੁਚਾਉਂਦਾ ਹੈ। ਇਹ ਖ਼ੂਨ ਦੇ ਦੌਰੇ ਵਾਲੇ ਸਾਰੇ ਜੀਵਾਂ (ਸਾਰੇ ਕੰਗਰੋੜਧਾਰੀ ਜੀਵਾਂ ਵਿੱਚ ਵੀ) ਵਿੱਚ ਪਾਇਆ ਜਾਂਦਾ ਹੈ।ਅੰਗਰੇਜ਼ੀ ਸ਼ਬਦ cardiac (ਦਿਲੀ) (ਜਿਵੇਂ ਕਿ cardiology (ਹਿਰਦਾ-ਵਿਗਿਆਨ) ਵਿੱਚ) ਦਾ ਮਤਲਬ ਹੈ "ਦਿਲ ਜਾਂ ਹਿਰਦੇ ਨਾਲ ਸਬੰਧਤ" ਅਤੇ ਇਹ ਯੂਨਾਨੀ ਸ਼ਬਦ καρδιά, ਕਾਰਡੀਆ ਤੋਂ ਆਇਆ ਹੈ ਜਿਸਦਾ ਅਰਥ ਹੁੰਦਾ ਹੈ ਦਿਲ।
ਪਰਮਾਣੂ ਬਿਜਲੀ ਘਰ ਇੱਕ ਬਿਜਲੀ ਪੈਂਦਾ ਕਰਨ ਵਾਲਾ ਥਰਮਲ ਪਾਵਰ ਪਲਾਂਟ ਹੁੰਦਾ ਹੈ ਜਿਸ ਵਿੱਚ ਤਾਪ ਦਾ ਸੋਮਾ ਪਰਮਾਣੂ ਰਿਐਕਟਰ ਹੁੰਦਾ ਹੈ। ਆਮ ਥਰਮਲ ਪਾਵਰ ਪਲਾਂਟਾਂ ਵਾਂਗ ਤਾਪ ਨੂੰ ਭਾਫ਼ ਬਣਾਉਣ ਲਈ ਵਰਤਿਆ ਜਾਂਦਾ ਹੈ ਜਿਹੜੀ ਜਨਰੇਟਰ ਨਾਲ ਜੁੜੀ ਭਾਫ਼ ਟਰਬਾਈਨ ਨੂੰ ਘੁਮਾਉਂਦੀ ਹੈ, ਜਿਸ ਨਾਲ ਬਿਜਲੀ ਦਾ ਨਿਰਮਾਣ ਹੁੰਦਾ ਹੈ। ਅੰਤਰਰਾਸ਼ਟਰੀ ਪਰਮਾਣੂ ਊਰਜਾ ਏਜੰਸੀ (International Atomic Energy Agency) ਨੇ 2004 ਵਿੱਚ ਇੱਕ ਰਿਪੋਰਟ ਵਿੱਚ ਦੱਸਿਆ ਸੀ ਕਿ 31 ਵਿਸ਼ਵ ਦੇ 31 ਦੇਸ਼ਾਂ ਵਿੱਚ ਲਗਭਗ 450 ਨਿਊਕਲੀਅਰ ਪਾਵਰ ਰਿਐਕਟਰ ਹਨ।ਨਿਊਕਲੀਅਰ ਪਲਾਂਟ ਆਮ ਤੌਰ ਤੇ ਬੇਸ ਲੋਡ ਪਲਾਂਟ ਹੁੰਦੇ ਹਨ ਕਿਉਂਕਿ ਇਨ੍ਹਾਂ ਵਿੱਚ ਨਿਰਮਾਣ ਦੀ ਕੁੱਲ ਲਾਗਤ ਵਿੱਚ ਬਾਲਣ ਦਾ ਖਰਚ ਇੱਕ ਛੋਟਾ ਜਿਹਾ ਹਿੱਸਾ ਹੁੰਦਾ ਹੈ ਅਤੇ ਇਹ ਆਸਾਨੀ ਨਾਲ ਅਤੇ ਇੱਕਦਮ ਬਿਜਲੀ ਦਾ ਨਿਰਮਾਣ ਨਹੀਂ ਕਰ ਸਕਦੇ। ਇਨ੍ਹਾਂ ਦੀ ਕਾਰਜ ਪ੍ਰਣਾਲੀ ਅਤੇ ਦੇਖਭਾਲ ਅਤੇ ਬਾਲਣ ਦਾ ਖਰਚ, ਹਾਈਡ੍ਰੋਪਾਵਰ ਸਟੇਸ਼ਨਾਂ ਵਾਂਗ ਹੀ ਘੱਟ ਹੁੰਦਾ ਹੈ।
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਰਿੱਛ ਉਰਸੀਡੇ (Ursidae) ਪਰਵਾਰ ਦਾ ਇੱਕ ਥਣਧਾਰੀ ਜਾਨਵਰ ਹੈ। ਹਾਲਾਂਕਿ ਇਸਦੀਆਂ ਸਿਰਫ ਅੱਠ ਗਿਆਤ ਜਾਤੀਆਂ ਹਨ ਇਸਦਾ ਨਿਵਾਸ ਪੂਰੀ ਦੁਨੀਆਂ ਵਿੱਚ ਬਹੁਤ ਹੀ ਫੈਲਿਆ ਹੋਇਆ ਹੈ। ਇਹ ਏਸ਼ੀਆ, ਯੂਰਪ, ਉੱਤਰ ਅਮਰੀਕਾ ਅਤੇ ਦੱਖਣ ਅਮਰੀਕਾ ਦੇ ਮਹਾਂਦੀਪਾਂ ਵਿੱਚ ਮਿਲਦਾ ਹੈ। ਦੇਖਣ ਵਿੱਚ, ਸਾਰੇ ਰਿੱਛਾਂ ਦੇ ਆਮ ਲੱਛਣਾਂ ਵਿੱਚ ਵੱਡਾ ਸਰੀਰ, ਮੋਟੀਆਂ ਲੱਤਾਂ- ਬਾਹਾਂ, ਲੰਬਾ ਨੱਕ, ਪੂਰੇ ਸ਼ਰੀਰ ਉੱਤੇ ਸੰਘਣੇ ਵਾ ਅਤੇ ਪੈਰ ਵਿੱਚ ਸਖ਼ਤ ਨਹੁੰ ਸ਼ਾਮਿਲ ਹਨ। ਭਾਵੇਂ ਕਿ ਧਰੁਵੀ ਰਿੱਛ ਜ਼ਿਆਦਾਤਰ ਮਾਸਖੋਰ ਹੁੰਦੇ ਹਨ, ਅਤੇ ਵਿਸ਼ਾਲ ਪਾਂਡਾ ਲਗਭਗ ਪੂਰੀ ਤਰ੍ਹਾਂ ਬਾਂਸ ਤੇ ਗੁਜਾਰਾ ਕਰਦਾ ਹੈ, ਬਾਕੀ ਛੇ ਪ੍ਰਜਾਤੀਆਂ ਹਰ ਤਰ੍ਹਾਂ ਦੀ ਖ਼ੁਰਾਕ ਖਾ ਲੈਦੀਆਂ ਹਨ। ਨਰ ਅਤੇ ਮਦੀਨ ਬੱਚਿਆਂ ਦੇ ਜਣਨ ਲਈ ਥੋੜੇ ਸਮੇਂ ਲਈ ਸੰਬੰਧ ਬਣਾਉਂਦੇ ਹਨ ਅਤੇ ਮਾਵਾਂ ਕੁਝ ਸਮਾਂ ਨਵ ਜੰਮੇ ਬੱਚਿਆਂ ਨਾਲ ਰਹਿੰਦੀਆਂ ਹਨ। ਇਸ ਨੂੰ ਛੱਡ ਕੇ, ਰਿੱਛ ਆਮ ਕਰਕੇ ਇਕੱਲੇ ਰਹਿਣਾ ਪਸੰਦ ਕਰਨ ਵਾਲੇ ਪਸ਼ੂ ਹੁੰਦੇ ਹਨ। ਉਹ ਦਿਨ ਰਾਤ ਜਾਂ ਰਾਤ ਨੂੰ ਸਰਗਰਮੀ ਕਰਨ ਵਾਲੇ ਹੋ ਸਕਦੇ ਹਨ ਅਤੇ ਗੰਧ ਦੀ ਇੰਦਰੀ ਬੜੀ ਸ਼ਾਨਦਾਰ ਹੁੰਦੀ ਹੈ। ਉਨ੍ਹਾਂ ਦੇ ਭਾਰੀ ਕਾਠੀ ਅਤੇ ਅਜੀਬ ਚਾਲ ਦੇ ਬਾਵਜੂਦ, ਉਹ ਨਿਪੁੰਨ ਦੌੜਾਕ, ਚੜ੍ਹਾਈਆਂ ਚੜ੍ਹਨ ਵਾਲੇ, ਅਤੇ ਤੈਰਾਕ ਹੁੰਦੇ ਹਨ। ਰਿਛ ਪਨਾਹ ਵਰਤਦੇ ਹਨ, ਜਿਵੇਂ ਕਿ ਗੁਫਾਵਾਂ ਅਤੇ ਖੋਖਲੇ ਰੁੱਖਾਂ ਨੂੰ ਆਪਣੇ ਘੁਰਨਿਆਂ ਦੇ ਤੌਰ ਵਰਤਦੇ ਹਨ। ਬਹੁਤੀਆਂ ਕਿਸਮਾਂ ਸਰਦੀਆਂ ਦੌਰਾਨ ਲੰਮੀ ਮਿਆਦ ਲਈ ਲੱਗਪੱਗ 100 ਦਿਨ ਤਕ ਹਾਈਬਰਨੇਟ ਚਲੀਆਂ ਜਾਂਦੀਆਂ ਹਨ ਅਤੇ ਹੋਰ ਪ੍ਰਜਾਤੀਆਂ ਉਨ੍ਹਾਂ ਦੇ ਘੁਰਨਿਆਂ ਤੇ ਕਬਜ਼ਾ ਕਰ ਲੈਂਦੀਆਂ ਹਨ। ਰਿੱਛਾਂ ਦਾ ਇਨ੍ਹਾਂ ਦੇ ਮਾਸ ਅਤੇ ਫਰ ਲਈ ਪੂਰਵ-ਇਤਿਹਾਸਕ ਸਮੇਂ ਤੋਂ ਸ਼ਿਕਾਰ ਕੀਤਾ ਜਾਂਦਾ ਰਿਹਾ ਹੈ; ਇਹ ਬੀਅਰ-ਬੇਟਿੰਗ ਅਤੇ ਮਨੋਰੰਜਨ ਦੇ ਹੋਰ ਰੂਪਾਂ ਲਈ ਵਰਤੇ ਜਾਂਦੇ ਹਨ, ਜਿਵੇਂ ਕਿ ਡਾਂਸ ਕਰਨ ਲਈ। ਆਪਣੀ ਸ਼ਕਤੀਸ਼ਾਲੀ ਭੌਤਿਕ ਮੌਜੂਦਗੀ ਦੇ ਸਦਕਾ ਇਹ ਕਲਾ, ਮਿਥਿਹਾਸ, ਅਤੇ ਵੱਖ ਵੱਖ ਮਨੁੱਖੀ ਸੋਸਾਇਟੀਆਂ ਦੇ ਹੋਰ ਸਭਿਆਚਾਰਕ ਪਹਿਲੂਆਂ ਵਿੱਚ ਪ੍ਰਮੁੱਖ ਭੂਮਿਕਾ ਨਿਭਾਉਂਦੇ ਹਨ। ਆਧੁਨਿਕ ਸਮੇਂ ਵਿੱਚ, ਰਿੱਛ ਆਪਣੇ ਆਵਾਸਾਂ ਅਤੇ ਰਿੱਛਾਂ ਦੇ ਅੰਗਾਂ ਦੇ ਗ਼ੈਰਕਾਨੂੰਨੀ ਵਪਾਰ ਦੇ ਕਾਰਨ ਦਬਾਅ ਵਿੱਚ ਆ ਗਏ ਹਨ। ਇਨ੍ਹਾਂ ਵਿੱਚ ਏਸ਼ਿਆਈ ਬਾਈਲ ਬੀਅਰ ਮਾਰਕੀਟ ਵੀ ਸ਼ਾਮਲ ਹੈ। ਆਈ.ਯੂ.ਸੀ.ਐੱਨ.ਐਨ.
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਧਰਤੀ (ਚਿੰਨ੍ਹ: ; 1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਸੂਰਜੀ ਸੈੱਲ ਜਾਂ ਸਿਲੀਕਾਨ ਸੈੱਲ ਇੱਕ ਅਜਿਹਾ ਹੀ ਸੈਮੀ-ਕੰਡਕਟਰ ਯੰਤਰ ਹੈ ਜੋ ਸੂਰਜ ਦੇ ਪ੍ਰਕਾਸ਼ ਨੂੰ ਬਿਜਲੀ ਊਰਜਾ ਵਿੱਚ ਬਦਲਦਾ ਹੈ। ਜਦੋਂ ਸੂਰਜੀ ਉਰਜਾਂ ਸੋਲਰ ਪੈਨਲ ਤੇ ਪੈਂਦੀ ਹੈ ਤੇ ਸੈਮੀਕੰਡਕਟਰ ਇਸ ਨੂੰ ਸੋਖ ਲੈਦਾ ਹੈ ਜਿਸ ਨਾਲ ਇਲੈਕਟ੍ਰਾਨ ਉਤਸਾਹਿਤ ਹੋ ਜਾਂਦਾ ਹੈ ਇਹ ਜਾਂ ਤਾਂ ਗਰਮੀ ਛੱਡੇਗਾ ਜਾਂ ਸੈੱਲ ਵਿੱਚ ਦੋੜੇਗਾ ਅਤੇ ਇਲੈਕਟ੍ਰੋਡ ਤੇ ਪਹੁੰਚ ਜਾਵੇਗਾ ਜਿਸ ਨਾਲ ਕਰੰਟ ਪਰਵਾਹਿਤ ਹੋ ਜਾਵੇਗਾ। ਸੌਰ ਊਰਜਾ (ਤਾਪ ਊਰਜਾ+ਪ੍ਰਕਾਸ਼ ਊਰਜਾ) ਇੱਕ ਅਜਿਹੀ ਸਸਤੀ ਤੇ ਪ੍ਰਦੂਸ਼ਣ ਰਹਿਤ ਊਰਜਾ ਹੈ ਜਿਸ ਨੂੰ ਆਸਾਨੀ ਨਾਲ ਸਿਲੀਕਾਨ ਸੂਰਜੀ ਸੈੱਲਾਂ ਦੀ ਮਦਦ ਨਾਲ ਬਿਜਲੀ ਊਰਜਾ ਵਿੱਚ ਬਦਲਿਆ ਜਾ ਸਕਦਾ ਹੈ। ਸਿਲੀਕਾਨ ਸੂਰਜੀ ਸੈੱਲਾਂ ਦਾ ਪੈਨਲ ਸੂਰਜ ਦੀ ਦਿਸ਼ਾ ਵਿੱਚ ਲਾਇਆ ਜਾਂਦਾ ਹੈ। ਜਦੋਂ ਪ੍ਰਕਾਸ਼ ਦੀਆਂ ਕਿਰਨਾਂ ਇਨ੍ਹਾਂ ਸੈੱਲਾਂ ’ਤੇ ਪੈਂਦੀਆਂ ਹਨ ਤਾਂ ਸੈੱਲ ਸੂਰਜੀ ਊਰਜਾ ਨੂੰ ਇੱਕ ਬੈਟਰੀ ਵਿੱਚ ਬਿਜਲੀ ਊਰਜਾ ਦੇ ਰੂਪ ਵਿੱਚ ਸੰਭਾਲਣਾ ਸ਼ੁਰੂ ਕਰ ਦਿੰਦੇ ਹਨ। ਫਿਰ ਇਸ ਬਿਜਲੀ ਊਰਜਾ ਨੂੰ ਅਸੀਂ ਰੋਜ਼ਾਨਾ ਜ਼ਿੰਦਗੀ ਦੇ ਲੋੜੀਂਦੇ ਕੰਮਾਂ ਵਿੱਚ ਵਰਤ ਸਕਦੇ ਹਾਂ। ਸਿਲੀਕਾਨ ਵਰਗੇ ਸੈਮੀ-ਕੰਡਕਟਰ ਸੌਰ ਊਰਜਾ ਨੂੰ ਬਿਜਲੀ ਊਰਜਾ ਵਿੱਚ ਬਦਲਣ ਦੇ ਕੰਮ ਆਉਂਦੇ ਹਨ। ਸੈਮੀ-ਕੰਡਕਟਰ ਵਿੱਚ ਕੰਡਕਟਰ ਤੇ ਇਨਸੂਲੇਟਰ ਦੋਵਾਂ ਦੀਆਂ ਵਿਸ਼ੇਸ਼ਤਾਵਾਂ ਹੁੰਦੀਆਂ ਹਨ। ਸਿਲੀਕਾਨ, ਜਰਮੇਨੀਅਮ, ਇੰਡੀਅਮ ਫਾਸਫਾਈਡ ਆਦਿ ਕੁਝ ਮਹੱਤਵਪੂਰਨ ਸੈਮੀ-ਕੰਡਕਟਰ ਪਦਾਰਥ ਹਨ। ਸੈਮੀ-ਕੰਡਕਟਰ ਤਾਪ ਊਰਜਾ ਦੇ ਚਾਲਕ ਹਨ। ਇਨ੍ਹਾਂ ਸੈੱਲਾਂ ਦੀ ਆਊਟਪੁਟ ਸਿਰਫ਼ 15-20 ਫ਼ੀਸਦੀ ਹੀ ਹੈ।
ਸੁਰ ਨੂੰ ਅੰਗਰੇਜ਼ੀ ਵਿੱਚ ਟੋਨ (Tone) ਕਿਹਾ ਜਾਂਦਾ ਹੈ। ਸੁਰ ਦੀ ਵਰਤੋਂ ਕਰਨ ਵਾਲੀਆਂ ਭਾਸ਼ਾਵਾਂ ਵਿੱਚ ਕੁਝ ਧੁਨੀਆਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਦੇ ਸੁਰਯੁਕਤ ਹੋਣ ਨਾਲ ਅੱਡਰੇ ਸ਼ਬਦ ਬਣਦੇ ਹਨ। ਇਸ ਦੇ ਆਧਾਰ ਉੱਤੇ ਸ਼ਬਦਾਂ ਅਤੇ ਵਾਕਾਂ ਦੇ ਅਰਥ ਬਦਲ ਜਾਂਦੇ ਹਨ। ਚੀਨੀ ਭਾਸ਼ਾ ਸੰਸਾਰ ਦੀ ਸਭ ਤੋਂ ਜਿਆਦਾ ਲੋਕਾਂ ਦੁਆਰਾ ਬੋਲੀ ਜਾਣ ਵਾਲੀ ਸੁਰ ਭਾਸ਼ਾ ਹੈ। ਭਾਰਤ ਵਿੱਚ ਪੰਜਾਬੀ ਅਤੇ ਡੋਗਰੀ ਭਾਸ਼ਾਵਾਂ ਸੁਰਭੇਦੀ ਹਨ। ਕੁੱਝ ਹੱਦ ਤੱਕ ਹਰ ਭਾਸ਼ਾ ਵਿੱਚ ਸੁਰਾਂ ਦੇ ਜਰੀਏ ਭਾਵਨਾਵਾਂ ਨੂੰ ਪ੍ਰਗਟ ਕੀਤਾ ਜਾਂਦਾ ਹੈ (ਜਿਵੇਂ ਕਿ ਗੁੱਸਾ ਜਾਂ ਦੁੱਖ) ਲੇਕਿਨ ਇੱਕ ਹੀ ਵਰਣਾਂ ਵਾਲੇ ਸ਼ਬਦਾਂ ਦਾ ਅਰਥ ਸੁਰਾਂ ਦੇ ਨਾਲ ਕੇਵਲ ਸੁਰਾਤਮਕ ਭਾਸ਼ਾਵਾਂ (tonal languages) ਵਿੱਚ ਹੀ ਬਦਲਦਾ ਹੈ।