ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਵਿਰਾਸਤ ਸ਼ਬਦ ਅੰਗਰੇਜ਼ੀ ਸ਼ਬਦ ਹੈਰੀਟੇਜ਼ ਦਾ ਸਮਾਨਾਰਥਕ ਹੈ। ਵਿਰਾਸਤ ਦੇ ਮੂਲ ਵਿੱਚ ਵਿਰਸਾ ਹੈ। ਵੰਸ਼ ਹੈ, ਹੈਰੀਟੇਜ ਦਾ ਮੂਲ ਵੀ ਹੈਰੇਡਿਟੀ ਹੈ। ਮੁਢਲੇ ਤੌਰ ਤੇ ਇਹ ਸ਼ਬਦ ਸੰਤਾਨ ਨੂੰ ਮਾਪਿਆਂ ਤੋਂ ਮਿਲਣ ਵਾਲੇ ਜੈਵਿਕ ਗੁਣ ਜਿਵੇਂ ਕੱਦ, ਰੰਗ, ਡੀਲ ਡੌਲ ਆਦਿ ਲਈ ਵਰਤਿਆ ਜਾਂਦਾ ਹੈ। ਹੌਲੀ ਹੌਲੀ ਇਸਦਾ ਅਰਥ ਵਿਸਤਾਰ ਹੁੰਦਾ ਗਿਆ। ਇਸ ਦਾ ਇੱਕ ਪਸਾਰ ਭੌਤਿਕਤਾ ਵੱਲ ਭਾਵ ਮਾਪਿਆਂ ਤੋਂ ਮਿਲਣ ਵਾਲੀ ਜ਼ਮੀਨ,ਜਾਇਦਾਦ, ਚੀਜ਼ਾਂ,ਵਸਤਾਂ ਹੋ ਗਿਆ। ਦੂਜੇ ਪਾਸੇ ਇਸਦਾ ਬੌਧਿਕ ਅਰਥ ਮਾਪਿਆਂ ਤੋਂ ਮਿਲਣ ਵਾਲੇ ਸੰਸਕਾਰ,ਸੁਭਾਅ,ਕਦਰਾਂ ਕੀਮਤਾਂ ਹੋ ਗਿਆ। ਸੋ ਵਿਅਕਤੀਗਤ ਪੱਧਰ ਤੇ ਜੋ ਕੁਝ ਵੀ ਕਿਸੇ ਵਿਅਕਤੀ ਨੂੰ ਆਪਣੇ ਮਾਪਿਆਂ ਪੜਮਾਪਿਆਂ ਤੋਂ ਮਿਲਦਾ ਹੈ, ਉਹ ਉਸ ਦੀ ਵਿਰਾਸਤ ਹੈ। ਵਿਰਾਸਤ ਵਿਅਕਤੀ ਦੀ ਆਪਣੀ ਨਹੀਂ ਸਗੋਂ ਪਹਿਲੀ ਪੀੜ੍ਹੀ ਦੀ ਕਮਾਈ ਹੁੰਦੀ ਹੈ। ਅੱਗੋਂ ਇਹ ਪਹਿਲੀ ਪੀੜ੍ਹੀ ਨੂੰ ਵੀ ਆਪਣੇ ਮਾਪਿਆਂ ਤੋਂ ਮਿਲੀ ਹੁੰਦੀ ਹੈ। ਇਸ ਵਿੱਚ ਹਰ ਪੀੜ੍ਹੀ ਆਪਣੇ ਵੱਲੋਂ ਕੁਝ ਜੋੜ ਕੇ ਜਾਂ ਘੱਟੋ ਘੱਟ ਪਿਛਲੀ ਪੀੜ੍ਹੀ ਤੋਂ ਮਿਲੇ ਨੂੰ ਸੰਭਾਲ ਕੇ ਅਗਲੀ ਪੀੜ੍ਹੀ ਨੂੰ ਸੌਂਪਦੀ ਹੈ। ਜਦੋਂ ਵਿਰਾਸਤੀ ਸ਼ਬਦ ਦਾ ਪ੍ਰਯੋਗ ਸਮੂਹਿਕ ਰੂਪ ਵਿੱਚ ਕੀਤਾ ਜਾਂਦਾ ਹੈ ਤਾਂ ਇਸ ਦਾ ਅਰਥ ਕਿਸੇ ਖਿੱਤੇ, ਨਸਲ, ਭਾਸ਼ਾ, ਧਰਮ, ਕੌਮ ਦੀਆਂ ਉਨ੍ਹਾਂ ਸਭ ਪਦਾਰਥਕ ਵਸਤਾਂ ਜਿਨ੍ਹਾਂ ਵਿੱਚ ਇਮਾਰਤਾਂ ਤੋਂ ਲੈ ਕੇ ਬਰਤਨਾਂ ਤਕ ਅਤੇ ਬੌਧਿਕ ਤੌਰ ਤੇ ਗਿਆਨ ਵਿਗਿਆਨ ਤੋਂ ਲੈ ਕੇ ਕਦਰਾਂ ਕੀਮਤਾਂ ਤਕ ਸਭ ਕੁਝ ਸ਼ਾਮਲ ਹੁੰਦਾ ਹੈ। ਪੰਜਾਬੀ ਵਿਰਾਸਤ ਭਾਵ ਉਹ ਸਭ ਕੁਝ ਜੋ ਪੰਜਾਬ ਭਾਵ ਪੰਜ ਦਰਿਆਵਾਂ ਦੀ ਧਰਤੀ ਤੇ ਵਸਣ ਵਾਲਿਆਂ ਨੇ ਸਦੀਆਂ ਦੇ ਵਸੇਬੇ ਦੌਰਾਨ ਆਪਣੀ ਮਿਹਨਤ ਨਾਲ ਪੈਦਾ ਕੀਤਾ, ਜੋ ਕੁਝ ਉਸ ਨੇ ਆਪਣੀ ਅਗਲੀ ਪੀੜ੍ਹੀ ਭਾਵ ਅੱਜ ਜ਼ਿੰਦਗੀ ਜੀਅ ਰਹੇ ਲੋਕਾਂ ਨੂੰ ਆਪਣੇ ਬਜ਼ੁਰਗਾਂ ਤੋਂ ਮਿਲਿਆ ਹੈ, ਉਹ ਸਭ ਕੁਝ ਵਿਰਾਸਤ ਹੈ। ਇਸ ਵਿੱਚ ਭਾਸ਼ਾ, ਇਤਿਹਾਸ, ਇਮਾਰਤਾਂ, ਸਾਹਿਤ, ਸਭਿਆਚਾਰਕ ਕਦਰਾਂ–ਕੀਮਤਾਂ, ਕਲਾਤਮਿਕ ਹੁਨਰੀ ਵਸਤਾਂ, ਜਿਵੇਂ ਬਾਗ ਫੁਲਕਾਰੀਆਂ, ਦਰੀਆਂ, ਮੰਜੇ ਪੀੜ੍ਹੇ, ਚਾਟੀਆਂ,ਮਧਾਣੀਆਂ ਸਭ ਕੁਝ ਸ਼ਾਮਲ ਹੈ। ਇਸ ਵਿੱਚ ਕੇਵਲ ਵਸਤਾਂ ਹੀ ਨਹੀਂ ਸਗੋਂ ਇਨ੍ਹਾਂ ਨੂੰ ਬਣਾਉਣ ਦਾ ਹੁਨਰ ਵੀ ਸ਼ਾਮਲ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪਾਚਣ ਜਾਂ ਹਾਜ਼ਮਾ ਉਹ ਕਿਰਿਆ ਹੈ ਜਿਸ ਵਿੱਚ ਭੋਜਨ ਨੂੰ ਯੰਤਰੀਕੀ ਅਤੇ ਰਾਸਾਇਣਕ ਰੂਪ ਨਾਲ ਛੋਟੇ ਛੋਟੇ ਘਟਕਾਂ ਜਾਂਨੀ ਹਿੱਸਿਆਂ ਵਿੱਚ ਤੋੜਿਆ ਜਾਂਦਾ ਹੈ ਤਾਂਜੋ ਉਹਨਾਂ ਨੂੰ, ਉਦਾਹਰਨ ਦੇ ਲਈ, ਰੱਤ ਧਾਰਾ ਵਿੱਚ ਅਵਸ਼ੋਸ਼ਤ ਕੀਤਾ ਜਾ ਸਕੇ |ਇਸ ਤਰ੍ਹਾਂ ਪਾਚਣ ਇੱਕ ਪ੍ਰਕਾਰ ਦੀ ਅਪਚਿਅ (catabolic) ਕਿਰੀਆ ਹੈ ਕਿਉਂਕਿ ਇਸ ਵਿੱਚ ਭੋਜਨ ਦੇ ਵੱਡੇ ਅਣੁਵਾਂ ਨੂੰ ਛੋਟੇ-ਛੋਟੇਅਣੁਵਾਂ ਵਿੱਚ ਬਦਲਿਆ ਜਾਂਦਾ ਹੈ।
ਅਥਲੈਟਿਕਸ ਦੌੜਾਂ, ਛਾਲਾਂ, ਥਰੋ ਅਤੇ ਹੋਰ ਬਹੁਤ ਸਾਰੀਆਂ ਖੇਡਾਂ ਨੂੰ ਕਿਹਾ ਜਾਂਦਾ ਹੈ। ਇਸ ਸਭ ਟ੍ਰੈਕ ਐਂਡ ਫੀਲਡ ਵਿੱਚ ਹੁੰਦੀਆਂ ਹਨ। ਮਰਦਾਂ ਤੇ ਔਰਤਾਂ ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਜਿਹੜੇ ਈਵੈਂਟਸ ਹੁੰਦੇ ਹਨ, ਉਹਨਾਂ ਵਿੱਚ ਦੌੜ ਦੇ ਅੰਤਰਗਤ 60ਮੀਟਰ ਦੌੜ, 100 ਮੀਟਰ ਦੌੜ, 200 ਮੀਟਰ ਦੌੜ, 400 ਮੀਟਰ ਦੌੜ, 800 ਮੀਟਰ ਦੌੜ, 1500 ਮੀਟਰ ਦੌੜ, 5000 ਮੀਟਰ ਦੌੜ, 10,000 ਮੀਟਰ ਦੌੜ, 110 ਮੀਟਰ (ਅੜਿੱਕਾ ਦੌੜ) ਤੇ400 ਮੀਟਰ(ਅੜਿੱਕਾ ਦੌੜ), 3000ਮੀਟਰ ਸਟੈਪਲ ਚੇਜ਼, 4×100 ਮੀਟਰ(ਰਿਲੇਅ ਦੌੜ), 4×400 ਮੀਟਰ(ਰਿਲੇਅ ਦੌੜ) ਛਾਲ ਦੇ ਮੁਕਬਾਲਿਆ ਵਿੱਚ ਉੱਚੀ ਛਾਲ, ਲੰਬੀ ਛਾਲ, ਪੋਲ ਵਾਲਟ, ਤਿਹਰੀ ਛਾਲ, ਥਰੋਅ ਵਿੱਚ ਗੋਲਾ ਸੁੱਟਣਾ, ਚੱਕਾ ਸੁੱਟਣਾ, ਨੇਜਾਬਾਜ਼ੀ, ਹੈਮਰ, ਰੋਡ ਈਵੇਂਟ ਵਿੱਚ ਮੈਰਾਥਨ, 20 ਕਿਲੋਮੀਟਰ ਪੈਦਲ ਦੌੜ, 50 ਕਿਲੋਮੀਟਰ ਪੈਦਲ ਦੌੜ, ਡੀਕੈਥਲਾਨ ਸ਼ਾਮਲ ਹੈ।
ਟਰੈਕ ਅਤੇ ਫ਼ੀਲਡ ਖਿਡਾਰੀਆਂ ਦੀ ਦੌੜਨ, ਕੁਦਣਾ ਅਤੇ ਸੁਟਣਾ ਦੇ ਮੁਕਾਬਲਿਆਂ ਨਾਲ ਸਬੰਧਤ ਖੇਡਾਂ ਨੂੰ ਟਰੈਕ ਅਤੇ ਫ਼ੀਲਡ ਖੇਡਾਂ ਕਿਹਾ ਜਾਂਦਾ ਹੈ। ਇਹ ਨਾਮ ਖੇਡ ਦੇ ਮੈਂਦਾਨ ਤੋਂ ਲਿਆ ਗਿਆ ਹੈ ਜੋ ਇੱਕ ਆਂਡੇ ਦੀ ਸ਼ਕਲ ਦਾ ਹੁੰਦਾ ਹੈ ਜਿਸ ਦੇ ਵਿਚਕਾਰ ਘਾਹ ਦਾ ਮੈਂਦਾਨ ਅਤੇ ਬਾਹਰ ਦੌੜਨ ਵਾਲੇ ਟਰੈਕ ਹੁੰਦਾ ਹੈ ਵਿੱਚਕਾਰ ਮੈਂਦਾਨ ਵਿੱਚ ਕੁਦਣ ਅਤੇ ਸੁਟਣ ਦੀਆਂ ਖੇਡਾਂ ਹੁੰਦੀਆਂ ਹਨ।
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਸਿੱਖੀ (ਇਹ ਸ਼ਬਦ ਇਸ ਤਰ੍ਹਾਂ ਵੀ ਲਿਖਿਆ ਜਾਂਦਾ ਹੈ: ਸਿਖੀ, ਸਿੱਖ ਦਾ ਮਤਲਬ, "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫ਼ਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਦੁਨੀਆ ਦੇ ਸਭ ਤੋਂ ਪੁਰਾਣੇ ਸਨਾਤਨ ਧਰਮ ਤੋਂ ਆਪਣੀ ਅਲੱਗ ਪਹਿਚਾਣ ਬਣਾਕੇ ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਕੁੱਲ ਦੁਨੀਆ ਵਿੱਚ ਲਗਭਗ 3 ਕਰੋੜ ਹੈ, ਜੋ ਕਿ ਸਾਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਪੰਥ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਪੰਥ ਦੇ ਫ਼ਲਸਫ਼ੇ ਨੂੰ ਗੁਰਮਤ ਕਿਹਾ ਜਾਂਦਾ ਹੈ, ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ ਹੈ ਅਤੇ ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਜੋਤਿ-ਜੋਤਿ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ, ਜਿਹਨਾਂ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਕੇਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਤੇ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਤਖ਼ਤ ਸੌਂਪਕੇ ਦੇਹਧਾਰੀ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਵਾਲੀਬਾਲ ਇੱਕ ਟੀਮ ਖੇਡ ਹੈ। ਹਰ ਟੀਮ ਵਿੱਚ ਛੇ-ਛੇ ਖਿਡਾਰੀ ਹੁੰਦੇ ਹਨ। ਮੈਦਾਨ ਦੀ ਲੰਬਾਈ 18 ਮੀਟਰ ਅਤੇ ਚੋੜਾਈ 9 ਮੀਟਰ ਹੁੰਦੀ ਹੈ। ਗਰਾਊਂਡ ਦੇ ਵਿਚਕਾਰ ਇੱਕ ਜਾਲ ਲਗਾ ਹੁੰਦਾ ਹੈ ਜੋ ਦੋਵਾਂ ਟੀਮਾਂ ਦੇ ਪਾੜੇ ਨਿਸਚਿਤ ਕਰਦਾ ਹੈ ਅਤੇ ਇਸ ਤਰ੍ਹਾਂ ਇੱਕ ਪਾਸਾ 9 ਮੀਟਰ ਦਾ ਵਰਗਾਕਾਰ ਹੁੰਦਾ ਹੈ। ਹਰੇਕ ਟੀਮ ਦੇ ਖਿਡਾਰੀ ਵਿਰੋਧੀ ਟੀਮ ਦੇ ਪਾੜੇ ਵਿੱਚ ਗੇਂਦ ਸੁਟ ਕੇ ਆਪਣਾ ਪੂਆਇਟ ਲੈਣ ਦਾ ਯਤਨ ਕਰਦੇ ਹਨ। ਇਹ ਖੇਡ 1964 ਤੋਂ ਲੈ ਕੇ ਹੁਣ ਤਕ ਓਲੰਪਿਕ ਖੇਡਾਂ ਦਾ ਹਿੱਸਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਸਿਰਜਣਾਤਮਕ ਲੇਖਣੀ ਜਾਂ ਰਚਨਾਤਮਿਕ ਲੇਖਣੀ ਉਹ ਲੇਖਣੀ ਹੁੰਦੀ ਹੈ, ਜੋ ਸਾਹਿਤ ਦੇ ਸਧਾਰਨ, ਪੇਸ਼ਾਵਰ ਪੱਤਰਕਾਰੀ, ਅਕਾਦਮਿਕ, ਜਾਂ ਤਕਨੀਕੀ ਰੂਪਾਂ ਦੇ ਦਾਇਰੇ ਤੋਂ ਬਾਹਰ ਚਲੀ ਜਾਂਦੀ ਹੈ। ਇਸਦੀ ਪਛਾਣ ਬਿਰਤਾਂਤ ਕਲਾ, ਪਾਤਰ ਵਿਕਾਸ, ਅਤੇ ਸਾਹਿਤਕ ਭਾਸ਼ਾ ਦੀ ਵਰਤੋਂ ਤੇ ਦਿੱਤੇ ਜ਼ੋਰ ਤੋਂ ਹੋ ਜਾਂਦੀ ਹੈ। ਸਿਰਜਣਾਤਮਕ ਲੇਖਣੀ ਅਤੇ ਗੈਰਸਿਰਜਣਾਤਮਕ ਲੇਖਣੀ ਵਿੱਚ ਫਰਕ ਕਰਨਾ ਸੌਖਾ ਕੰਮ ਨਹੀਂ। ਪਰ ਗਲਪ, ਨਾਟਕ ਅਤੇ ਕਾਵਿ ਰਚਨਾਵਾਂ ਨੂੰ ਸਪਸ਼ਟ ਭਾਂਤ ਸਿਰਜਣਾਤਮਕ ਲੇਖਣੀ ਦੇ ਪਲੜੇ ਵਿੱਚ ਰੱਖਿਆ ਜਾ ਸਕਦਾ ਹੈ ਅਤੇ ਵਿਗਿਆਨ ਦੇ ਵੱਖ ਵੱਖ ਵਿਸ਼ਿਆਂ ਦੀ ਕਿਤਾਬਾਂ ਅਤੇ ਅਦਾਲਤਾਂ ਦੇ ਦਸਤਾਵੇਜ਼, ਰਜਿਸਟਰੀਆਂ, ਅਪੀਲਾਂ ਅਤੇ ਹੋਰ ਲਿਖਤਾਂ ਇਸਦੇ ਖੇਤਰ ਤੋਂ ਬਾਹਰ ਹਨ। ਜਦਕਿ ਪੱਤਰਕਾਰੀ ਦਾ ਅੰਗ ਹੋਣ ਦੇ ਬਾਵਜੂਦ ਅਖ਼ਬਾਰਾਂ ਵਿੱਚ ਛਪਦੀਆਂ ਫ਼ੀਚਰ ਕਹਾਣੀਆਂ ਨੂੰ ਮੋਕਲੀ ਪਰਿਭਾਸ਼ਾ ਤਹਿਤ ਸਿਰਜਣਾਤਮਕ ਲੇਖਣੀ ਦੇ ਖਾਤੇ ਪਾਇਆ ਜਾ ਸਕਦਾ ਹੈ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੂਰਨ ਭਗਤ ਇੱਕ ਪੰਜਾਬੀ ਦੀ ਪੁਰਾਣੀ ਲੋਕ-ਗਾਥਾ ਹੈ ਅਤੇ ਇਹ ਲੋਕ-ਕਹਾਣੀ "ਪੂਰਨ" ਤੇ ਅਧਾਰਿਤ ਹੈ ਜਿਸ ਦਾ ਪਿਤਾ, ਸਲਵਾਨ, ਸਿਆਲਕੋਟ ਦਾ ਰਾਜਾ ਸੀ। ਸਿਆਲਕੋਟ ਦੇ ਇਸ ਰਾਜਕੁਮਾਰ, ਪੂਰਨ ਨੂੰ ਅੱਜ ਦੇ ਸਮੇਂ ਵਿੱਚ "ਬਾਬਾ ਸਹਿਜ ਨਾਥ ਜੀ" ਵਜੋਂ ਪੁਜਿਆ ਜਾਂਦਾ ਹੈ। ਇਸ ਕਥਾ ਤੇ ਅਧਾਰਿਤ ਕਿੱਸਾ ਕਾਦਰਯਾਰ ਦੁਆਰਾ ਰਚਿਆ ਗਿਆ। ਪੂਰਨ ਭਗਤ ਦੀ ਕਥਾ ਮੂਲ ਰੂਪ ਵਿੱਚ ਇੱਕ ਦੰਦ-ਕਥਾ ਹੈ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਵਿਗਿਆਨ/ਸਾਇੰਸ ਦਾ ਇਤਿਹਾਸ ਵਿਗਿਆਨ ਅਤੇ ਵਿਗਿਆਨਿਕ ਗਿਆਨ, ਕੁਦਰਤੀ ਅਤੇ ਸਮਾਜਕ ਵਿਗਿਆਨ ਦੋਵਾਂ ਸਮੇਤ, ਦੇ ਵਿਕਾਸ ਦਾ ਅਧਿਐਨ ਹੈ। (ਕਲਾਵਾਂ ਅਤੇ ਹਿਊਮੈਨਟੀਜ਼ ਦੇ ਇਤਿਹਾਸ ਨੂੰ ਸਕਾਲਰਸ਼ਿਪ ਦਾ ਇਤਿਹਾਸ ਕਿਹਾ ਜਾਂਦਾ ਹੈ।) ਸਾਇੰਸ ਕੁਦਰਤੀ ਸੰਸਾਰ ਬਾਰੇ ਅਨੁਭਵੀ, ਸਿਧਾਂਤਕ ਅਤੇ ਵਿਵਹਾਰਕ ਗਿਆਨ ਦੀ ਇੱਕ ਸੰਸਥਾ ਹੈ, ਜੋ ਵਿਗਿਆਨੀਆਂ ਦੁਆਰਾ ਤਿਆਰ ਕੀਤਾ ਗਿਆ ਹੈ ਜੋ ਅਸਲ ਸੰਸਾਰ ਵਰਤਾਰਿਆਂ ਦੇ ਨਿਰੀਖਣ, ਸਪਸ਼ਟੀਕਰਨ ਅਤੇ ਪੂਰਵਕਥਨ ਤੇ ਜ਼ੋਰ ਦਿੰਦੇ ਹਨ। ਵਿਗਿਆਨ ਦੀ ਹਿਸਟੋਰੀਓਗ੍ਰਾਫੀ, ਇਸ ਦੇ ਟਾਕਰੇ ਤੇ, ਵਿਗਿਆਨ ਦੇ ਇਤਿਹਾਸਕਾਰਾਂ ਵਲੋਂ ਵਰਤੇ ਅਧਿਐਨ ਦੇ ਤਰੀਕਿਆਂ ਦਾ ਅਧਿਐਨ ਕਰਦੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਖੋਜ (ਅੰਗਰੇਜ਼ੀ: Research) ਮਤਲਬ "ਰਚਨਾਤਮਕ ਅਤੇ ਸਿਧਾਂਤਕ ਤੌਰ ਤੇ ਕੀਤਾ ਗਿਆ ਕੰਮ ਜੋ ਕਿ ਗਿਆਨ ਦਾ ਭੰਡਾਰ ਵਧਾਉਣ, ਮਨੁੱਖਾਂ, ਸੱਭਿਆਚਾਰ ਅਤੇ ਸਮਾਜ ਦੇ ਗਿਆਨ ਸਮੇਤ ਅਤੇ ਨਵੀਆਂ ਅਰਜ਼ੀਆਂ ਨੂੰ ਬਣਾਉਣ ਲਈ ਗਿਆਨ ਦੇ ਇਸ ਸਟਾਕ ਦੀ ਵਰਤੋਂ ਨੂੰ ਸ਼ਾਮਲ ਕਰਨ ਲਈ ਕੀਤੇ ਜਾਂਦੇ ਹਨ।" ਇਹ ਤੱਥ ਸਥਾਪਿਤ ਕਰਨ ਜਾਂ ਪੁਸ਼ਟੀ ਕਰਨ ਲਈ ਵਰਤਿਆ ਜਾਂਦਾ ਹੈ, ਪਿਛਲੇ ਕੰਮ ਦੇ ਨਤੀਜਿਆਂ ਨੂੰ ਮੁੜ ਪੁਸ਼ਟੀ ਕਰਦਾ ਹੈ, ਨਵੇਂ ਜਾਂ ਮੌਜੂਦਾ ਸਮੱਸਿਆਵਾਂ ਨੂੰ ਹੱਲ ਕਰਦਾ ਹੈ, ਪ੍ਰੋਟੀਮ ਦੀ ਸਹਾਇਤਾ ਕਰਦਾ ਹੈ ਜਾਂ ਨਵੇਂ ਸਿਧਾਂਤ ਵਿਕਸਿਤ ਕਰਦਾ ਹੈ। ਇੱਕ ਖੋਜ ਪ੍ਰੋਜੈਕਟ ਖੇਤਰ ਵਿੱਚ ਪਿਛਲੇ ਕੰਮ 'ਤੇ ਇੱਕ ਵਿਸਥਾਰ ਹੋ ਸਕਦਾ ਹੈ। ਖੋਜ ਪ੍ਰੋਜੈਕਟ ਕਿਸੇ ਵਿਸ਼ੇ ਤੇ ਹੋਰ ਗਿਆਨ ਵਿਕਸਿਤ ਕਰਨ ਲਈ ਜਾਂ ਇੱਕ ਸਕੂਲੀ ਖੋਜ ਪ੍ਰੋਜੈਕਟ ਦੀ ਮਿਸਾਲ ਵਿੱਚ ਵਿਕਸਤ ਕਰਨ ਲਈ ਵਰਤਿਆ ਜਾ ਸਕਦਾ ਹੈ, ਉਹਨਾਂ ਨੂੰ ਭਵਿੱਖ ਦੀਆਂ ਨੌਕਰੀਆਂ ਅਤੇ ਰਿਪੋਰਟਾਂ ਲਈ ਤਿਆਰ ਕਰਨ ਲਈ ਇੱਕ ਵਿਦਿਆਰਥੀ ਦੇ ਖੋਜੀ ਸ਼ਕਤੀ ਨੂੰ ਅੱਗੇ ਵਧਾਉਣ ਲਈ ਵਰਤਿਆ ਜਾ ਸਕਦਾ ਹੈ। ਯੰਤਰਾਂ, ਪ੍ਰਕਿਰਿਆਵਾਂ ਜਾਂ ਪ੍ਰਯੋਗਾਂ ਦੀ ਪ੍ਰਮਾਣਿਕਤਾ ਦੀ ਜਾਂਚ ਕਰਨ ਲਈ, ਖੋਜ ਪ੍ਰਾਜੈਕਟ ਦੇ ਪ੍ਰੋਜੈਕਟਾਂ ਜਾਂ ਪ੍ਰੋਜੈਕਟ ਦੇ ਪੂਰੇ ਤੱਤ ਦੀ ਨਕਲ ਕਰ ਸਕਦੀ ਹੈ। ਬੁਨਿਆਦੀ ਖੋਜਾਂ ਦੇ ਪ੍ਰਮੁੱਖ ਉਦੇਸ਼ ਮਨੁੱਖੀ ਗਿਆਨ ਦੀ ਤਰੱਕੀ ਲਈ ਦਸਤਾਵੇਜ਼ਾਂ ਅਤੇ ਪ੍ਰਣਾਲੀਆਂ ਦੇ ਦਸਤਾਵੇਜ਼, ਖੋਜ, ਵਿਆਖਿਆ ਜਾਂ ਖੋਜ ਅਤੇ ਵਿਕਾਸ (ਆਰ ਐਂਡ ਡੀ) ਹਨ। ਖੋਜ ਦੇ ਕਈ ਰੂਪ ਹਨ: ਵਿਗਿਆਨਕ, ਮਨੁੱਖਤਾ, ਕਲਾਤਮਕ, ਆਰਥਿਕ, ਸਮਾਜਿਕ, ਵਪਾਰ, ਮਾਰਕਿਟਿੰਗ, ਪ੍ਰੈਕਟੀਸ਼ਨਰ ਖੋਜ, ਜੀਵਨ, ਤਕਨਾਲੋਜੀ, ਆਦਿ.।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਨਵੀਨ ਆਲੋਚਨਾ ਸਾਹਿਤਕ ਸਿਧਾਂਤ ਦੇ ਵਿੱਚ ਇੱਕ ਰੂਪਵਾਦੀ ਲਹਿਰ ਸੀ, ਜੋ 20ਵੀਂ ਸਦੀ ਦੇ ਮੱਧਲੇ ਦਹਾਕਿਆਂ ਵਿੱਚ ਅਮਰੀਕੀ ਸਾਹਿਤਕ ਆਲੋਚਨਾ ਵਿੱਚ ਪ੍ਰਭਾਵਸ਼ਾਲੀ ਰੁਝਾਨ ਸੀ। ਨਵੀਨ ਆਲੋਚਨਾ ਜਾਂ ਅਮਰੀਕੀ ਆਲੋਚਨਾ 20ਵੀਂ ਸਦੀ ਦੇ ਮੱਧ ਵਿੱਚ ਸਾਹਿਤ ਆਲੋਚਨਾ ਦੇ ਖੇਤਰ ਵਿੱਚ ਉੱਠੀ ਇੱਕ ਰੂਪਵਾਦੀ ਲਹਿਰ ਸੀ ਜਿਸ ਵਿੱਚ ਅਮਰੀਕੀ ਚਿੰਤਨ ਦਾ ਵਧੇਰੇ ਪ੍ਰਭਾਵ ਸੀ। ਇਸਨੇ ਸਾਹਿਤਕ-ਰਚਨਾਵਾਂ ਵਿਸ਼ੇਸ਼ਕਰ ਕਵਿਤਾ ਦੇ ਨਿਕਟ ਅਧਿਐਨ (close reading) ਉੱਪਰ ਜੋਰ ਦਿੱਤਾ ਤਾਂ ਜੋ ਦੇਖਿਆ ਜਾ ਸਕੇ ਕਿ ਕਿਵੇਂ ਕੋਈ ਰਚਨਾ ਆਪਣੇ ਅੰਦਰ ‘ਸਵੈ’ ਅਤੇ ਮਨੁੱਖੀ ਅਨੁਭਵ ਨੂੰ ਸੁਹਜਮਈ ਰੂਪ ਵਿੱਚ ਗ੍ਰਹਿਣ ਕਰਦੀ ਹੈ। ਇਸ ਪ੍ਰਣਾਲੀ ਨੂੰ ਕਈ ਵਾਰ ਸੁਹਜਵਾਦੀ, ਰੂਪਵਾਦੀ, ਪਾਠਮੂਲਕ ਅਤੇ ਅਸਤਿਤਵ-ਸ਼ਾਸਤ੍ਰੀ ਆਲੋਚਨਾ ਦਾ ਨਾਂ ਵੀ ਦਿੱਤਾ ਜਾਂਦਾ ਹੈ ਪਰ ਪ੍ਰਧਾਨ ਰੂਪ ਵਿੱਚ ਇਸਨੂੰ ਨਵੀਨ ਆਲੋਚਨਾ ਦਾ ਨਾਂ ਨਾਲ ਹੀ ਜਾਣਿਆ ਜਾਂਦਾ ਹੈ। ਜੇ ਸੀ ਰੈਨਸਮ, ਕਲਿੰਥ ਬਰੁਕਸ ਅਤੇ ਐਲਨ ਟੇਟ ਇਸ ਆਲੋਚਨਾ ਪ੍ਰਣਾਲੀ ਦੇ ਪ੍ਰਮੁੱਖ ਚਿੰਤਕ ਹਨ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਕੌਮਾਂਤਰੀ ਨਾਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਮਹਿਲਾ ਦਿਵਸ (ਅੰਗਰੇਜ਼ੀ:International Women's Day (IWD), ਜਿਸ ਨੂੰ ਸ਼ੁਰੂ ਵਿੱਚ "International Working Women's Day" ਕਿਹਾ ਜਾਂਦਾ ਸੀ, ਹਰ ਸਾਲ 8 ਮਾਰਚ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। ਵਿਸ਼ਵ ਦੇ ਵਿਭਿੰਨ ਖੇਤਰਾਂ ਵਿੱਚ ਔਰਤਾਂ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਇਹ ਦਿਨ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ। ਇਹ ਔਰਤ ਅਧਿਕਾਰਾਂ ਦੀ ਲਹਿਰ ਦਾ ਕੇਂਦਰੀ ਬਿੰਦੂ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਸ਼੍ਰੀ ਅਕਾਲ ਤਖਤ ਸਾਹਿਬ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਸੇਬ ਇੱਕ ਫਲ ਹੈ ਜੋ ਸੇਬ ਦੇ ਰੁਖ ਉੱਤੇ ਲਗਦਾ ਹੈ। ਇਹ ਦੁਨੀਆ ਦਾ ਸਭ ਤੋਂ ਵੱਧ ਉਗਾਇਆ ਜਾਣ ਵਾਲਾ ਰੁਖ ਹੈ। ਇਸਦਾ ਆਰੰਭ ਪੱਛਮੀ ਏਸ਼ੀਆ ਵਿੱਚ ਹੋਇਆ ਜਿਥੇ ਇਸਦਾ ਜੰਗਲੀ ਪੂਰਵਜ ਅੱਜ ਵੀ ਪਾਇਆ ਜਾ ਸਕਦਾ ਹੈ। ਸੇਬ ਵਿੱਚ ਲੋਹਾ ਅਤੇ ਫਾਸਫੋਰਸ ਹੋਰ ਫਲਾਂ ਦੇ ਮੁਕਾਬਲੇ ਜ਼ਿਆਦਾ ਪਾਇਆ ਜਾਂਦਾ ਹੈ, ਇਸ ਲਈ ਇਹ ਅਤਿਅੰਤ ਪੋਸ਼ਕ ਅਤੇ ਸ਼ਕਤੀਵਰਧਕ ਵੀ ਹੈ। ਆਇਰਨ ਜਿਥੇ ਖੂਨ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ, ਉਥੇ ਫਾਸਫੋਰਸ ਪੇਟ ਦੀ ਭਰਪੂਰ ਸਫ਼ਾਈ ਕਰਕੇ ਕਬਜ਼ ਵਰਗੇ ਹੋਰ ਰੋਗਾਂ ਤੋਂ ਨਿਜਾਤ ਦਿਵਾਉਂਦਾ ਹੈ।
ਜਸਵੰਤ ਸਿੰਘ ਖਾਲੜਾ ਨੂੰ ਜੇ ਅਸੀਂ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹੀਦ ਹੋਣਾ ਕਹਿ ਲਈਏ ਤਾਂ ਅਤਿਕਥਨੀ ਨਹੀਂ ਹੋਵੇਗੀ। ਭਾਈ ਜਸਵੰਤ ਸਿੰਘ ਖਾਲੜਾ ਨੂੰ ਬਚਪਨ ਵਿੱਚ ਹੀ ਅਜਿਹਾ ਲੋਕ ਸੇਵਾ ਦਾ ਮਾਰਗ ਚੁਣਨ ਲਈ ਸੁਭਾਗ ਪ੍ਰਾਪਤ ਹੋਇਆ। ਆਪਣੀ ਚੜ੍ਹਦੀ ਜਵਾਨੀ ਦੀ ਉਮਰੇ ਉਹ ‘ਮਾਰਕਸਵਾਦ’ ਨਕਸਲਬਾੜੀ ਲਹਿਰ ਦਾ ਸਮਰਥਕ ਬਣਿਆ। ਪੰਜਾਬ ’ਚ ਖਾੜਕੂਵਾਦ ਵੇਲੇ ਲਵਾਰਿਸ ਦੱਸ ਕੇ ਲਾਸ਼ਾਂ ਸਾੜਨ ਦੇ ਮਾਮਲੇ ਦਾ ਭੇਤ ਜਗ ਜ਼ਾਹਰ ਕਰਨ ਵਾਲੇ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਹੀ ਹੈ।1980 ਵਿੱਚ ਪੰਜਾਬ ਸੰਕਟ ਦੇ ਦਿਨਾਂ ਵਿੱਚ ਆਪ੍ਰੇਸ਼ਨ ਬਲਿਊ ਸਟਾਰ, ਇੰਦਰਾ ਗਾਂਧੀ ਦੇ ਕਤਲ ਅਤੇ 1984 ਦੇ ਸਿੱਖ-ਵਿਰੋਧੀ ਦੰਗਿਆਂ ਤੋਂ ਬਾਅਦ, ਪੁਲਿਸ ਨੂੰ ਸ਼ੱਕੀ ਵਿਅਕਤੀਆਂ ਨੂੰ ਸ਼ੱਕੀ ਅੱਤਵਾਦੀ ਕਹਿ ਕੇ ਹਿਰਾਸਤ ਵਿੱਚ ਲੈਣ ਦੇ ਅਧਿਕਾਰ ਦੇ ਦਿੱਤੇ ਗਏ ਸੀ,। ਪੁਲਿਸ ਉੱਤੇ ਕਥਿਤ ਤੌਰ 'ਤੇ ਹੋਈ ਗੋਲੀਬਾਰੀ ਵਿਚ ਨਿਹੱਥੇ ਸ਼ੱਕੀ ਲੋਕਾਂ ਦੀ ਹੱਤਿਆ ਕਰਨ ਅਤੇ ਕਤਲਾਂ ਨੂੰ ਛੁਪਾਉਣ ਲਈ ਹਜ਼ਾਰਾਂ ਲਾਸ਼ਾਂ ਸਾੜਨ ਦੇ ਦੋਸ਼ ਲੱਗ ਰਹੇ ਸਨ।