ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰ੍ਹਾਂ ਵੀ ਲਿਖਿਆ ਜਾਂਦਾ ਹੈ: ਸਿਖੀ, ਸਿੱਖ ਦਾ ਮਤਲਬ, "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫ਼ਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਦੁਨੀਆ ਦੇ ਸਭ ਤੋਂ ਪੁਰਾਣੇ ਸਨਾਤਨ ਧਰਮ ਤੋਂ ਆਪਣੀ ਅਲੱਗ ਪਹਿਚਾਣ ਬਣਾਕੇ ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਕੁੱਲ ਦੁਨੀਆ ਵਿੱਚ ਲਗਭਗ 3 ਕਰੋੜ ਹੈ, ਜੋ ਕਿ ਸਾਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਪੰਥ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਪੰਥ ਦੇ ਫ਼ਲਸਫ਼ੇ ਨੂੰ ਗੁਰਮਤ ਕਿਹਾ ਜਾਂਦਾ ਹੈ, ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ ਹੈ ਅਤੇ ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਜੋਤਿ-ਜੋਤਿ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ, ਜਿਹਨਾਂ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਕੇਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਤੇ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਤਖ਼ਤ ਸੌਂਪਕੇ ਦੇਹਧਾਰੀ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਦਸਤਾਰ ਜਾਂ ਪੱਗ ਜਾਂ ਪੱਗੜੀ ਸਿੱਖਾਂ ਦੀ ਸ਼ਾਨ ਮੰਨੀ ਜਾਂਦੀ ਹੈ। ‘ਦਸਤਾਰ’ ‘ਫ਼ਾਰਸੀ’ ਭਾਸ਼ਾ ਦਾ ਸ਼ਬਦ ਹੈ, ਜਿਸ ਦਾ ਅਰਥ ‘ਹੱਥਾਂ ਨਾਲ ਸੰਵਾਰ ਕੇ ਬੰਨ੍ਹਿਆ ਵਸਤਰ’ ਹੈ। ਦਸਤਾਰ ਨੂੰ ਅੰਗਰੇਜ਼ੀ ਭਾਸ਼ਾ ਵਿੱਚ ਟਰਬਨ, ਫਰੈਂਚ ਵਿੱਚ ਟਲਬੈਂਡ, ਤੁਰਕੀ ਵਿੱਚ ਸਾਰੀਕ, ਲਾਤੀਨੀ ਭਾਸ਼ਾ ਵਿੱਚ ਮਾਈਟਰ, ਫਰਾਂਸੀਸੀ ਵਿੱਚ ਟਬੰਦ, ਰੁਮਾਨੀ ਵਿੱਚ ਤੁਲੀਪਾਨ, ਇਰਾਨੀ ਵਿੱਚ ਸੁਰਬੰਦ, ਜਰਮਨੀ, ਸਪੇਨ, ਪੁਰਤਗੇਜ਼ੀ ਤੇ ਇਤਾਲਵੀ ਵਿੱਚ ਟਰਬਾਂਦੇ ਤੇ ਸੰਸਕ੍ਰਿਤ ਵਿੱਚ ਉਸ਼ਣੀਸ਼ ਕਿਹਾ ਜਾਂਦਾ ਹੈ। ਸਿੱਖ ਧਰਮ ਵਿੱਚ ਦਸਤਾਰ ਕਈ ਢੰਗਾਂ ਨਾਲ ਬੰਨ੍ਹੀ ਜਾਂਦੀ ਹੈ। ਨਿਹੰਗ ਸਿੰਘਾਂ ਦੀ ਦਸਤਾਰ ਜਿਸ ਨੂੰ ਦੁਮਾਲਾ ਕਿਹਾ ਜਾਂਦਾ ਹੈ,ਦਸਤਾਰ, ਸਿੱਖ ਦੇ ਆਚਰਨ ਨੂੰ ਉਚੇਰਾ ਬਣਾਉਂਦੀ ਹੈ।ਦਸਤਾਰ ਦਾ ਸਿੱਖੀ ਨਾਲ ਬਹੁਤ ਗੂੜ੍ਹਾ ਸਬੰਧ ਹੈ। ਸਿਰਫ ਸਿੱਖੀ ਹੀ ਅਜਿਹਾ ਧਰਮ ਹੈ ਜਿਸ ਵਿੱਚ ਦਸਤਾਰ ਬੰਨਣੀ ਜਰੂਰੀ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਦੀ ਸਥਾਪਨਾ ਕਰਨ ਵੇਲੇ ਹਰ ਇੱਕ ਸਿੱਖ ਨੂੰ ਦਸਤਾਰ ਧਾਰਨ ਕਰਨ ਲਈ ਕਿਹਾ ਤਾਂ ਕਿ ਨਿਆਰਾ ਖਾਲਸਾ ਹਜ਼ਾਰਾਂ-ਲੱਖਾਂ ਵਿਚੋਂ ਦੂਰੋਂ ਹੀ ਪਛਾਣਿਆ ਜਾ ਸਕੇ। ਜਦੋਂ ਇੱਕ ਸਿੱਖ ਦਸਤਾਰ ਨੂੰ ਸਿਰ ਤੇ ਸਜਾਂਉਦਾ ਹੈ ਤਾਂ ਉਹ ਸਿਰ ਅਤੇ ਦਸਤਾਰ ਨੂੰ ਇੱਕ ਕਰ ਕੇ ਜਾਣਦਾ ਹੈ। ਦਸਤਾਰ ਸਜਾਉਣੀ ਸਿੱਖੀ ਵਿੱਚ ਪ੍ਰਪੱਕ ਹੁਣ ਦੀ ਨਿਸ਼ਾਨੀ ਹੀ ਨਹੀਂ ਸਗੋਂ ਇਹ ਦਸਤਾਰ ਧਾਰਕ ਦੇ ਆਤਮ ਵਿਸ਼ਵਾਸ ਵਿੱਚ ਵੀ ਵਾਧਾ ਕਰਦੀ ਹੈ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਬਖਸ਼ੇ ਪੰਜ ਕਕਾਰਾਂ ਵਿਚੋਂ ਇੱਕ ਕਕਾਰ ‘ਕੇਸਾਂ’ ਨੂੰ ਸੰਭਾਲਣ ਵਿੱਚ ਵੀ ਮਦਦ ਕਰਦੀ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਪੰਜਾਬ ਦੇ ਚੋਟੀ ਦੇ ਸਿੱਖ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਹੋਇਆ। ਊਧਮ ਸਿੰਘ ਕੰਬੋਜ ਕੌਮ ਨਾਲ ਸਬੰਧ ਰੱਖਦਾ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਭਾਈ ਦਇਆ ਸਿੰਘ ਪੰਜਾਂ ਪਿਆਰਿਆਂ ਵਿਚੋਂ ਪਹਿਲੇ ਸਥਾਨ ਤੇ ਸਨ। ਆਪ ਦੇ ਪਿਤਾ ਦਾ ਨਾਮ ਮਈਆ ਰਾਮ ਜੀ ਅਤੇ ਮਾਤਾ ਦਾ ਨਾਮ ਸੋਭਾ ਦੇਵੀ ਜੀ ਹੈ। ਆਪ ਦਾ ਜਨਮ 1661 ਈਸਵੀ ਨੂੰ ਖੱਤਰੀ ਵੰਸ਼ ਚ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਆਪ 13 ਸਾਲ ਦੀ ਉਮਰ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਰਨ ਆਏ। 1765 (1765) ਬਿ: ਅੱਸੂ ਦੀ ਅਮਾਵਸ ਨੂੰ ਅਬਚਲ ਨਗਰ ਹਜੂਰ ਸਾਹਿਬ ਜੀ ਵਿਖੇ ਜੋਤੀ ਜੋਤ ਸਮਾਏ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਸਿੱਖਾਂ ਦੀ ਕਾਸ਼ੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। *ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਅਾ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ** ਸਾਡੇ ਵੱਡੇ ਵਡੇਰੇ *ਸ਼੍ਰੀ ਗੁਰੂ ਗੋਬਿੰਦ ਸਿੰਘ ਜ਼ੀ* ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕੀ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੋਲੀ ਹੋਲੀ ਆਪਣੀ ਸਥਿੱਤੀ ਨੂੰ ਦੋਵਾਰਾ ਕਾਇਮ ਕਰਿਆ । ਜਿਦੋ ਉਹਨਾਂ ਣੁ ਸੁਣਨ ਚ ਆਇਆ ਕਿ *ਛੋਟੇ ਸਾਹਿਬਜ਼ਾਦਿਆਂ* ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ(ਸਕੂਲ) ਖੋਲ੍ਹੇ ਤਾ ਕਿ ਉਹ ਸੁੱਧ ਬਾਣੀ ਪ੍ਹੜ ਅਤੇ ਸੁਣ ਸਕਣ। ਜਿਦੋ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ *ਸ਼ਹੀਦ ਮਿਸਲ* ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ(ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ *(ਤਿਉਣਾ ਪੁਜਾਰੀਆਂ)* ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤੱਖਤ ਸ਼੍ਰੀ ਦਮਦਮਾ ਸਾਹਿਬ ਨੂੰ ਤੱਖਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ। ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ।*ਇਥੇ ਵੈਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 12 ਫਰਵਰੀ 1947 - 6 ਜੂਨ 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਹਿੰਦੂ ਕੋਡ ਬਿਲ 1950 ਵਿੱਚ ਪਾਸ ਕੀਤੇ ਗਏ ਕੁਝ ਐਕਟ ਸਨ ਜਿਹਨਾਂ ਦਾ ਉਦੇਸ਼ ਭਾਰਤ ਵਿੱਚ ਹਿੰਦੂਆਂ ਦੇ ਨਿੱਜੀ ਕਾਨੂੰਨਾਂ ਨੂੰ ਸੋਧਣਾ ਸੀ। ਭਾਰਤ ਦੀ ਆਜ਼ਾਦੀ ਤੋਂ ਬਾਅਦ ਇੰਡੀਅਨ ਨੈਸ਼ਨਲ ਕਾਂਗਰਸ ਦੀ ਸਰਕਾਰ ਨੇ ਜਵਾਹਰਲਾਲ ਨਹਿਰੂ ਦੀ ਅਗਵਾਈ ਅਧੀਨ ਅੰਗਰੇਜਾਂ ਦੁਆਰਾ ਸ਼ੁਰੂ ਕੀਤੇ ਇਸ ਕੰਮ ਨੂੰ ਸੂਤਰਬੱਧ ਕਰਕੇ ਅਤੇ ਸੋਧ ਕੇ ਅੱਗੇ ਵਧਾਇਆ। ਨਹਿਰੂ ਸਰਕਾਰ ਇਸ ਬਿਲ ਨੂੰ ਹਿੰਦੂ ਭਾਈਚਾਰੇ ਵਿੱਚੋਂ ਮਤਭੇਦ ਮਿਟਾਉਣ ਲਈ ਅਤੇ ਉਹਨਾਂ ਨੂੰ ਇੱਕ ਕਰਨ ਲਈ ਇਸ ਬਿਲ ਦਾ ਪਾਸ ਕਰਾਉਣਾ ਜਰੂਰੀ ਸਮਝਦੀ ਸੀ। ਅਤੇ ਇਸੇ ਦੇ ਆਧਾਰ ਤੇ ਉਹਨਾਂ ਦਾ ਨਿਸ਼ਾਨਾ ਪੂਰੇ ਰਾਸ਼ਟਰ ਨੂੰ ਇੱਕ ਕਰਨਾ ਸੀ।