ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਸਿੱਖੀ (ਇਹ ਸ਼ਬਦ ਇਸ ਤਰ੍ਹਾਂ ਵੀ ਲਿਖਿਆ ਜਾਂਦਾ ਹੈ: ਸਿਖੀ, ਸਿੱਖ ਦਾ ਮਤਲਬ, "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫ਼ਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਦੁਨੀਆ ਦੇ ਸਭ ਤੋਂ ਪੁਰਾਣੇ ਸਨਾਤਨ ਧਰਮ ਤੋਂ ਆਪਣੀ ਅਲੱਗ ਪਹਿਚਾਣ ਬਣਾਕੇ ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਕੁੱਲ ਦੁਨੀਆ ਵਿੱਚ ਲਗਭਗ 3 ਕਰੋੜ ਹੈ, ਜੋ ਕਿ ਸਾਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਪੰਥ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਪੰਥ ਦੇ ਫ਼ਲਸਫ਼ੇ ਨੂੰ ਗੁਰਮਤ ਕਿਹਾ ਜਾਂਦਾ ਹੈ, ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ ਹੈ ਅਤੇ ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਜੋਤਿ-ਜੋਤਿ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ, ਜਿਹਨਾਂ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਕੇਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਤੇ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਤਖ਼ਤ ਸੌਂਪਕੇ ਦੇਹਧਾਰੀ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਗੁਰਬਖ਼ਸ਼ ਸਿੰਘ ਫਰੈਂਕ (1 ਸਤੰਬਰ 1935 - 14 ਅਪ੍ਰੈਲ 2022) ਇੱਕ ਪੰਜਾਬੀ ਵਿਦਵਾਨ, ਲੇਖਕ ਅਤੇ ਮੁੱਖ ਤੌਰ ਤੇ ਰੂਸੀ ਸਾਹਿਤਕ ਰਚਨਾਵਾਂ ਦਾ ਅਨੁਵਾਦਕ ਸੀ। ਉਸਨੇ ਤਿੰਨ ਨਾਵਾਂ: ਗੁਰੂਬਖ਼ਸ਼, ਗੁਰਬਖ਼ਸ਼ ਸਿੰਘ, ਗੁਰਬਖ਼ਸ਼ ਸਿੰਘ ਫ਼ਰੈਂਕ, ਹੇਠ ਆਪਣਾ ਅਨੁਵਾਦ-ਕਾਰਜ ਕੀਤਾ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਪ੍ਰੋਫ਼ੈਸਰ ਹੈ, ਜਿਸਨੇ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿੱਚ ਲਗਭਗ ਡੇਢ ਦਹਾਕਾ ਸੇਵਾ ਕੀਤੀ। ਉਹ ਅਨੁਵਾਦ ਕਲਾ ਦਾ ਮਾਹਿਰ ਜਿਸ ਕਾਰਨ ਉਸਦੀਆਂ ਅਨੁਵਾਦ ਕੀਤੀਆਂ ਸਾਹਿਤਕ ਲਿਖਤਾਂ ਮੌਲਿਕ ਰਚਨਾਵਾਂ ਲਗਦੀਆਂ ਹਨ। ਇਹ ਅਨੁਵਾਦ ਉਸ ਨੇ ਮੂਲ ਸੋਮਿਆਂ ਤੋਂ ਕੀਤੇ ਹਨ।ਪੰਜਾਬੀ ਚਿੰਤਨ ਦੀ ਦੁਨੀਆਂ ਵਿੱਚ ਫਰੈਂਕ ਦੀ ਕਾਰਜਸ਼ੀਲਤਾ ਦਾ ਦਾ ਸਮਾਂ ਵੀਹਵੀਂ ਸਦੀ ਦਾ ਨੌਵਾਂ ਦਹਾਕਾ ਹੈ। ਇਸ ਦਹਾਕੇ ਤੋਂ ਪੂਰਵ ਸਾਹਿਤ ਦੀ ਸਾਹਿਤਕਤਾ ਦੀ ਪਛਾਣ ਦਾ ਸਰੋਕਾਰ ਪੰਜਾਬੀ ਚਿੰਤਨ ਦੇ ਕੇਂਦਰ ਵਿੱਚ ਟਿਕਿਆ ਹੋਇਆ ਸੀ। ਡਾ. ਫਰੈਕ ਨੇ ਡਾ਼. ਰਵਿੰਦਰ ਸਿੰਘ ਰਵੀ, ਅਤੇ ਡਾ਼.
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਸਫ਼ਰਨਾਮਾ ਅੰਗਰੇਜ਼ੀ ਭਾਸ਼ਾ ਦੇ ਸ਼ਬਦ ਟਰੈਵਲੌਗ(travelogue) ਦਾ ਸਮਾਨਾਰਥੀ ਹੈ, ਜਿਸਦੇ ਅਰਥ ਹਨ-ਯਾਤਰਾ-ਅਨੁਭਵਾਂ ਨੂੰ ਬਿਆਨ ਕਰਨ ਵਾਲੀ ਪੁਸਤਕ। ਸਾਹਿਤ ਕੋਸ਼ ਅਨੁਸਾਰ ਜਿਸ ਸਾਹਿਤ ਵਿਧਾ ਵਿੱਚ ਸਫ਼ਰ ਬਾਰੇ ਵਿਵਰਣ ਦਿੱਤਾ ਗਿਆ ਹੋਵੇ, ਉਸ ਨੂੰ ਸਫ਼ਰਨਾਮਾ ਕਹਿੰਦੇ ਹਨ। ਪੰਜਾਬੀ ਕੋਸ਼ ਅਨੁਸਾਰ ਸਫ਼ਰਨਾਮਾ ਉਹ ਡਾਇਰੀ ਹੈ, ਜਿਸ ਵਿੱਚ ਸਫ਼ਰ ਦੇ ਹਾਲ-ਹਵਾਲ ਲਿਖੇ ਹੋਣ। ਜੀਤ ਸਿੰਘ ਸੀਤਲ ਸਫ਼ਰਨਾਮੇ ਬਾਰੇ ਲਿਖਦੇ ਹਨ ਕਿ ਇਸ ਵਿੱਚ ਕਿਸੇ ਵਿਅਕਤੀ ਦੇ ਯਾਤਰਾ ਸਮਾਚਾਰ ਵਰਣਨ ਕੀਤੇ ਜਾਂਦੇ ਹਨ। ਭਾਵੇਂ ਇਸ ਸਾਹਿਤਕ ਰੂਪ ਦਾ ਸਮਾਚਾਰ ਘਟਨਾਕ੍ਰਮ ਅਨੁਸਾਰ ਚੱਲਦਾ ਹੈ ਪਰ ਵਿਸ਼ੇਸ਼ ਉਤਸੁਕਤਾ ਉਸ ਵਿਅਕਤੀ ਬਾਰੇ ਨਹੀਂ ਹੁੰਦੀ ਸਗੋਂ ਉਸ ਵਿਸ਼ੇਸ਼ ਭੂਮੀ ਜਾਂ ਸਭਿਅਤਾ ਦੀ ਹੁੰਦੀ ਹੈ ਜੋ ਯਾਤਰਾ ਦਾ ਕੇਂਦਰ ਬਣਦੀ ਹੈ।ਇਸ ਤਰਾਂ ਸਫ਼ਰਨਾਮਾ ਕਿਸੇ ਲੇਖਕ ਦਾ ਉਸ ਦੇ ਕਿਸੇ ਸਫ਼ਰ ਬਾਰੇ ਤਜਰਬਿਆਂ ਦਾ ਰਿਕਾਰਡ ਹੁੰਦਾ ਹੈ। ਕਵਿਤਾ, ਨਾਵਲ ਆਦਿ ਵਾਂਗ ਇਹ ਵੀ ਸਾਹਿਤ ਦਾ ਇੱਕ ਰੂਪ ਅਤੇ ਕਿਸਮ ਹੈ। ਸਫ਼ਰਨਾਮੇ ਵਿੱਚ ਜਾਣਕਾਰੀ ਦਾ ਘੇਰਾ ਵਿਸ਼ਾਲ ਹੁੰਦਾ ਹੈ। ਪੰਜਾਬੀ ਦੇ ਸਫ਼ਰਨਾਮਿਆਂ ਵਿੱਚ ਬਲਰਾਜ ਸਾਹਨੀ ਦਾ ਮੇਰਾ ਪਾਕਿਸਤਾਨੀ ਸਫ਼ਰਨਾਮਾ ਅਤੇ ਲਾਲ ਸਿੰਘ ਕਮਲਾ ਅਕਾਲੀ ਦੇ ਸਫ਼ਰਨਾਮੇ ਜ਼ਿਕਰਯੋਗ ਹਨ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਅਜੋਕੀ ਪੰਜਾਬੀ ਗੀਤਕਾਰੀ ਅਤੇ ਪੰਜਾਬੀ ਸੱਭਿਆਚਾਰ
ਅਜੋਕੀ ਪੰਜਾਬੀ ਗੀਤਕਾਰੀ ਅਤੇ ਪੰਜਾਬੀ ਸੱਭਿਆਚਾਰ ਸੱਭਿਆਚਾਰ : ੧. "ਸੱਭਿਆਚਾਰ ਵਾਤਾਵਰਣ ਦਾ ਮਨੁੱਖ ਸਿਰਜਿਆ ਭਾਗ ਹੈ।" ੨."ਸੱਭਿਆਚਾਰ ਇੱਕ ਜੁੱਟ ਅਤੇ ਜਟਿਲ ਸਿਸਟਮ ਹੈ, ਜਿਸ ਵਿੱਚ ਕਿਸੇ ਮਨੁੱਖੀ ਸਮਾਜ ਦੇ ਨਿਸਚਿਤ ਇਤਿਹਾਸਕ ਪੜਾਅ ਉੱਤੇ ਪ੍ਰਚੱਲਿਤ ਕਦਰਾਂ ਕੀਮਤਾਂ ਅਤੇ ਉਨ੍ਹਾਂ ਨੂੰ ਪ੍ਰਗਟ ਕਰਦੇ ਮਨੁੱਖੀ ਵਿਹਾਰ ਦੇ ਪੈਟਰਨ ਅਤੇ ਪਦਾਰਥਕ ਅਤੇ ਬੌਧਿਕ ਵਰਤਾਰੇ ਸ਼ਾਮਲ ਹੁੰਦੇ ਹਨ।" ਪੰਜਾਬੀ ਸੱਭਿਆਚਾਰ : ਜਦੋਂ ਅਸੀਂ ਪੰਜਾਬੀ ਸੱਭਿਆਚਾਰ ਦੀ ਗੱਲ ਕਰਦੇ ਹਾਂ ਤਾਂ ਅਸੀਂ "ਜਮਨਾ ਤੋਂ ਲੈ ਕੇ ਸਿੰਧ ਤੱਕ" ਦੇ ਇਲਾਕੇ ਨੂੰ ਆਧਾਰ ਬਣਾਉਂਦੇ ਹਾਂ ਪਰ ਸਾਡੇ ਉਪਰੋਕਤ ਵਿਸ਼ੇ "ਅਜੋਕੀ ਪੰਜਾਬੀ ਗੀਤਕਾਰੀ ਅਤੇ ਪੰਜਾਬੀ ਸੱਭਿਆਚਾਰ" ਨੂੰ ਸਪਸ਼ਟ ਕਰਨ ਲਈ ਅਸੀਂ ਅਜੋਕੇ ਰਾਜਨੀਤਿਕ ਭਾਰਤੀ ਪੰਜਾਬ ਨੂੰ ਹੀ ਆਧਾਰ ਬਣਾਵਾਂਗੇ।ਇਹ ਅਜੋਕੇ ਪੰਜਾਬੀ ਸੱਭਿਆਚਾਰ ਨੂੰ ਸਮਝਣ ਲਈ ਸਾਨੂੰ ਪੰਜਾਬੀ ਸੱਭਿਆਚਾਰ ਦੇ ਕੁੱਝ ਨਿੱਖੜਵੇਂ ਲੱਛਣਾਂ ਬਾਰੇ ਗੱਲ ਕਰਨੀ ਲਾਜ਼ਮੀ ਹੈ। ਤਾਂ ਕਿ ਅਸੀਂ ਵੇਖ ਸਕੀਏ ਕਿ ਅਜੋਕੇ ਪੰਜਾਬੀ ਗੀਤ ਪੰਜਾਬੀ ਸੱਭਿਆਚਾਰ ਦੀ ਤਰਜਮਾਨੀ ਕਰਦੇ ਹਨ ਕਿ ਨਹੀਂ?ਪੰਜਾਬੀ ਸੱਭਿਆਚਾਰ ਸਬੰਧੀ ਹੋ ਰਹੀਆਂ ਨਵੀਨਤਮ ਖੋਜਾਂ ਨੇ ਪੰਜਾਬੀ ਸੱਭਿਆਚਾਰ ਦੇ ਕੁਝ ਹੇਠ ਲਿਖੇ ਲੱਛਣ ਸਾਹਮਣੇ ਲਿਆਂਦੇ ਹਨ : ੧. ਪੰਜਾਬੀ ਲੋਕ ਵਿਧਾਰਮਿਕ ਹਨ। ੨.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਸ਼੍ਰੀ ਅਕਾਲ ਤਖਤ ਸਾਹਿਬ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨ ਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵਿਆਉਦੇਂ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨ ਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦਾ ਹੈ ਜੋ ਕੀ ਅੱਜ-ਕੱਲ੍ਹ ਆਨਲਾਈਨ ਵੀ ਉਪਲਬਧ ਹਨ । ਇਤਿਹਾਸਕ ਤੌਰ ਤੇ ਵਿਸ਼ਵਕੋਸ਼ਾਂ ਦਾ ਵਿਕਾਸ ਸ਼ਬਦਕੋਸ਼ਾਂ ਤੋਂ ਹੋਇਆ ਹੈ। ਗਿਆਨ ਦੇ ਵਿਕਾਸ ਦੇ ਨਾਲ ਅਜਿਹਾ ਅਨੁਭਵ ਹੋਇਆ ਕਿ ਸ਼ਬਦਾਂ ਦਾ ਅਰਥ ਤੇ ਉਨ੍ਹਾਂ ਦੀ ਪਰਿਭਾਸ਼ਾ ਦੇਣ ਹੀ ਨਾਲ ਉਨ੍ਹਾਂ ਵਿਸ਼ਿਆਂ ਬਾਰੇ ਪੂਰੀ ਜਾਣਕਾਰੀ ਨਹੀਂ ਮਿਲਦੀ ਜਿਸ ਕਾਰਣ ਵਿਸ਼ਵਕੋਸ਼ਾਂ ਦੀ ਸਿਰਜਣਾ ਹੋਈ। ਐਨਸਾਈਕਲੋਪੀਡੀਆ ਲਗਭਗ 2,000 ਸਾਲਾਂ ਤੋਂ ਮੌਜੂਦ ਹੈ ਅਤੇ ਉਸ ਸਮੇਂ ਦੌਰਾਨ ਭਾਸ਼ਾ (ਇਕ ਵਿਸ਼ਾਲ ਅੰਤਰਰਾਸ਼ਟਰੀ ਜਾਂ ਸਥਾਨਕ ਭਾਸ਼ਾ ਵਿਚ ਲਿਖੀ ਗਈ), ਅਕਾਰ (ਕੁਝ ਜਾਂ ਬਹੁਤ ਸਾਰੀਆਂ ਖੰਡਾਂ), ਉਦੇਸ਼ (ਵਿਸ਼ਵਵਿਆਪੀ ਜਾਂ ਗਿਆਨ ਦੀ ਇਕ ਸੀਮਤ ਸੀਮਾ ਦੀ ਪੇਸ਼ਕਾਰੀ) ਦੇ ਰੂਪ ਵਿਚ ਕਾਫ਼ੀ ਵਿਕਾਸ ਹੋਇਆ ਹੈ।), ਸਭਿਆਚਾਰਕ ਧਾਰਨਾ (ਅਧਿਕਾਰਤ, ਵਿਚਾਰਧਾਰਕ, ਸਿਧਾਂਤਕ, ਉਪਯੋਗੀ), ਲੇਖਕਤਾ (ਯੋਗਤਾਵਾਂ, ਸ਼ੈਲੀ), ਪਾਠਕ (ਸਿੱਖਿਆ ਦਾ ਪੱਧਰ, ਪਿਛੋਕੜ, ਰੁਚੀਆਂ, ਸਮਰੱਥਾਵਾਂ), ਅਤੇ ਉਨ੍ਹਾਂ ਦੇ ਉਤਪਾਦਨ ਅਤੇ ਵੰਡ ਲਈ ਉਪਲਬਧ ਤਕਨਾਲੋਜੀ (ਹੱਥ ਲਿਖਤ ਖਰੜੇ, ਛੋਟੇ ਜਾਂ ਵੱਡੇ ਪ੍ਰਿੰਟ ਰਨ, ਇੰਟਰਨੈਟ ਪ੍ਰੋਡਕਸ਼ਨ).
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।