ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਜੇਹਲਮ ਦਰਿਆ (ਉਰਦੂ: دریاۓ جہلم; ਸੰਸਕ੍ਰਿਤ: वितस्ता; ਕਸ਼ਮੀਰੀ: Vyeth; ਹਿੰਦੀ: झेलम)ਪੰਜਾਬ ਦਾ ਸਭ ਤੋਂ ਵੱਡਾ ਅਤੇ ਕੇਂਦਰੀ ਦਰਿਆ ਹੈ, ਜੋ ਕਿ ਜੇਹਲਮ ਸ਼ਹਿਰ ਵਿੱਚੋਂ ਦੀ ਗੁਜ਼ਰਦਾ ਹੈ। ਇਹ ਸਿੰਧ ਦਰਿਆ ਦਾ ਸਹਾਇਕ ਦਰਿਆ ਹੈ। ਇਸ ਨੂੰ ਵੈਦਿਕ ਸੱਭਿਅਤਾ ਦੌਰਾਨ ਭਾਰਤੀਆ ਵਲੋਂ ਵੀਤਾਸਤਾ ਅਤੇ ਗਰੀਕਾਂ ਵਲੋਂ ਹਏਡਾਪੀਸ ਕਿਹਾ ਜਾਦਾ ਸੀ। ਐਲਗਜੈਂਡਰ ਮਹਾਨ ਨੇ ਇਸ ਜੇਹਲਮ ਦਰਿਆ ਨੂੰ 326 ਈ.ਪੂ ਵਿੱਚ ਪੋਰਸ ਨੂੰ ਹਾਈਡਪਸ ਦੀ ਲੜਾਈ ਹਰਾਉਣ ਲਈ ਪਾਰ ਕੀਤਾ। ਉਸ ਨੇ ਦਰਿਆ ਦੇ ਕੰਢੇ ਉੱਤੇ ਸ਼ਹੈਰ ਵਸਾਇਆ, ਜਿਸ ਦਾ ਨਾਂ ਬੁਕੀਫਾਲਾ, ਆਪਣੇ ਪਰਸਿੱਧ ਘੋੜੇ ਬੁਕੀਫਲਿਸ ਦੇ ਨਾਂ ਉੱਤੇ ਰੱਖਿਆ, ਜਿਸ ਨੂੰ ਇੱਥੇ ਦੱਬਿਆ ਗਿਆ ਸੀ। ਇਹ ਮੰਨਿਆ ਜਾਦਾ ਹੈ ਕਿ ਇਹ ਘਟਨਾ ਮੌਜੂਦਾ ਜੇਹਲਮ ਸ਼ਹਿਰ ਦੇ ਨੇੜੇ ਤੇੜੇ ਕਿਤੇ ਹੋਈ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਛੱਤਬੀੜ ਚਿੜ੍ਹੀਆਘਰ (ਰਸਮੀ ਤੌਕ ਤੇ ਮਹਿਦਰਾਂ ਚੌਧਰੀ ਜੀਵ ਵਿਗਿਆਨਗਕ ਪਾਰਕ ), ਹੈ। ਇਹ ਜੀਵ ਵਿਗਿਆਨਕ ਪਾਰਕ ਜੀਰਕਪੁਰ ਦੇ ਕੋਲ ਸਥਿਤ ਹੈ। ਭਾਰਤ ਦੇ ਜੰਗਲਾਂ ਵਿੱਚ ਬਹੁਤ ਭਾਂਤ ਦੇ ਪੰਛੀ, ਜੰਗਲੀ ਜੀਵ ਅਤੇ ਸੱਪ ਪਾਏ ਜਾਂਦੇ ਹਨ। ਸ਼ੇਰ ਸਫ਼ਾਰੀ ਛੱਤਬੀੜ ਚਿੜ੍ਹੀਆਘਰ ਦਾ ਸਭ ਤੋਂ ਦਿਲਚਸਪ ਹਿੱਸਾ ਹੈ। ਇਹ ਜੀਵ ਵਿਗਿਆਨਕ ਪਾਰਕ ਇਸ ਖੇਤਰ ਦਾ ਸਭ ਤੋਂ ਵਿਕਸਿਤ ਖੇਤਰ ਹੈ। ਬੰਗਾਲੀ ਚੀਤਾ ਛੱਤਬੀੜ ਚਿੜ੍ਹੀਆਘਰ ਦੀ ਰੌਣਕ ਨੂੰ ਚਾਰ ਚੰਦ ਲਗਾਉਂਦਾ ਹੈ। ਜਿਹੜੇ ਵੀ ਲੋਕ ਇਸ ਚਿੜ੍ਹੀਆਘਰ ਨੂੰ ਦੇਖਦੇ ਹਨ ਉਹ ਏਸ਼ੀਆਈ ਸ਼ੇਰ ਨੂੰ ਨਜ਼ਦੀਕ ਤੌ ਦੇਖਕੇ ਬਹੁਤ ਅੰਨਦ ਮਾਣਦੇ ਹਨ। ਇੱਥੇ ਵੱਖ-ਵੱਖ ਤਰ੍ਹਾਂ ਦੇ ਪੰਛੀਆਂ ਦੀਆਂ ਅਵਾਜ਼ਾਂ ਸੁਣਨ ਨੂੰ ਮਿਲਦੀਆਂ ਹਨ, ਜੋ ਦਰਸ਼ਕਾਂ ਦਾ ਮਨ ਮੋਹ ਲੈਂਦੀਆਂ ਹਨ। ਇਹ ਚਿੜ੍ਹੀਆਘਰ ਸੋੇਮਵਾਰ ਨੂੰ ਛੱਡਕੇ ਸਾਰਾ ਹਫ਼ਤਾ ਖੁੱਲਾ ਰਹਿੰਦਾ ਹੈ। ਇਸ ਚਿੜ੍ਹੀਆਘਰ ਦੇ ਕਰਮਚਾਰੀਆਂ ਵੱਲ਼ੋਂ ਚਿੜ੍ਹੀਆਘਰ ਦੇ ਖੁੱਣ ਅਤੇ ਬੰਦ ਹੋਣ ਦਾ ਸਮਾਂ ਨਿਰਧਾਰਿਤ ਕੀਤਾ ਹੋਇਆ ਹੇੈ। ਇਹ ਇੱਕ ਕੱਚਾ ਜੰਗਲੀ ਖੇਤਰ ਸੀ ਜਿਸ ਨੂੰ ਹੁਣ ਪੱਕਾ ਕਰਕੇ ਪੱਕੇ ਤੌਰ 'ਤੇ ਜੰਗਲੀ ਜਨਵਾਰਾਂ ਦੇ ਨਿਵਾਸ ਲਈ ਰਾਖਵਾਂ ਕਰ ਦਿੱਤਾ ਗਿਆ ਹੈ। ਇੱਥੇ ਜੰਗਲੀ ਜਾਨਵਰ ਕੁਦਰਤੀ ਤੌਰ 'ਤੇ ਆਪਣੇ ਜੀਵਨ ਵਾਲੀਆਂ ਸਾਰੀਆਂ ਕਿਰਿਆਵਾਂ ਕਰਦੇ ਹਨ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਕਨੂੰਨ-2009
ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਐਕਟ ਜਾਂ ਸਿੱਖਿਆ ਦਾ ਅਧਿਕਾਰ ਕਨੂੰਨ (ਆਰਟੀਈ) ਭਾਰਤ ਦੀ ਸੰਸਦ ਵੱਲੋਂ 4 ਅਗਸਤ 2009 ਨੂੰ ਬਣਾਇਆ ਗਿਆ।ਇਹ ਭਾਰਤ ਦੀ ਸੰਸਦ ਦਾ ਭਾਰਤੀ ਸੰਵਿਧਾਨ ਦੇ ਆਰਟੀਕਲ 21 ਏ ਦੇ ਤਹਿਤ ਭਾਰਤ ਵਿੱਚ 6 ਤੋਂ 14 ਸਾਲ ਦੇ ਬੱਚਿਆਂ ਦੀ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦੀ ਮਹੱਤਤਾ ਅਤੇ ਪ੍ਰਗਟਾਅ ਦਾ ਰੂਪ ਬਾਰੇ ਦੱਸਦਾ ਹੈ। 1 ਅਪ੍ਰੈਲ 2010 ਨੂੰ ਜਦੋਂ ਇਹ ਐਕਟ ਲਾਗੂ ਹੋਇਆ ਤਾਂ ਭਾਰਤ ਸਿੱਖਿਆ ਨੂੰ ਹਰ ਬੱਚੇ ਦਾ ਮੌਲਿਕ ਅਧਿਕਾਰ ਬਣਾਉਣ ਵਾਲੇ 135 ਦੇਸ਼ਾਂ ਵਿਚੋਂ ਇੱਕ ਬਣ ਗਿਆ। ਆਰਟੀਈ ਐਕਟ ਦੇ ਸਿਰਲੇਖ ਵਿੱਚ ‘ਮੁਫ਼ਤ ਅਤੇ ਲਾਜ਼ਮੀ’ ਸ਼ਬਦ ਸ਼ਾਮਲ ਕੀਤੇ ਗਏ ਹਨ। 'ਮੁਫ਼ਤ ਸਿੱਖਿਆ' ਦਾ ਅਰਥ ਹੈ ਕਿ ਕੋਈ ਵੀ ਬੱਚਾ ਕੋਈ ਫੀਸ, ਫੰਡ ਜਾਂ ਖਰਚਾ ਦਿੱਤੇ ਬਿਨਾਂ ਸਿੱਖਿਆ ਹਾਸਲ ਕਰ ਸਕੇਗਾ। ਉਸ ਬੱਚੇ ਤੋਂ ਇਲਾਵਾ ਜਿਸ ਨੂੰ ਉਸਦੇ ਮਾਪਿਆਂ ਦੁਆਰਾ ਅਜਿਹੇ ਕਿਸੇ ਸਕੂਲ ਵਿੱਚ ਦਾਖਲ ਕੀਤਾ ਗਿਆ ਹੋਵੇ ਜਿਸ ਨੂੰ ਸਰਕਾਰ ਦੁਆਰਾ ਸਹਾਇਤਾ ਪ੍ਰਾਪਤ ਨਹੀਂ ਹੈ। ‘ਲਾਜ਼ਮੀ ਸਿੱਖਿਆ’ ਸਰਕਾਰ ਅਤੇ ਸਥਾਨਕ ਅਥਾਰਟੀਆਂ ਉੱਤੇ 6-18 ਉਮਰ ਸਮੂਹ ਦੇ ਸਾਰੇ ਬੱਚਿਆਂ ਦੇ ਦਾਖਲੇ, ਹਾਜ਼ਰੀ ਅਤੇ ਮੁੱਢਲੀ ਸਿੱਖਿਆ ਨੂੰ ਪੂਰਾ ਕਰਨਾ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸਦੇ ਨਾਲ, ਭਾਰਤ ਇੱਕ ਅਧਿਕਾਰ ਅਧਾਰਤ ਢਾਂਚੇ ਵੱਲ ਅੱਗੇ ਵਧਿਆ ਹੈ ਜੋ ਆਰਟੀਈ ਐਕਟ ਦੇ ਉਪਬੰਧਾਂ ਦੇ ਅਨੁਸਾਰ, ਸੰਵਿਧਾਨ ਦੇ ਆਰਟੀਕਲ 21 ਏ ਵਿੱਚ ਦਰਜ਼ ਬੱਚੇ ਦੇ ਇਸ ਬੁਨਿਆਦੀ ਅਧਿਕਾਰ ਨੂੰ ਲਾਗੂ ਕਰਨ ਲਈ ਕੇਂਦਰ ਅਤੇ ਰਾਜ ਸਰਕਾਰਾਂ ਉੱਤੇ ਇੱਕ ਕਨੂੰਨੀ ਜ਼ਿੰਮੇਵਾਰੀ ਪਾਉਂਦਾ ਹੈ।
ਸਾਰੇ ਜਹਾਂ ਸੇ ਅੱਛਾ (ਉਰਦੂ:سارے جہاں سے اچھا) ਜਾਂ ਤਰਾਨਾ-ਏ-ਹਿੰਦੀ ਉੱਘੇ ਉਰਦੂ ਸ਼ਾਇਰ ਮੁਹੰਮਦ ਇਕਬਾਲ ਦੀ 1904 ਵਿੱਚ ਲਿਖੀ ਦੇਸ਼-ਪਿਆਰ ਦੀ ਇੱਕ ਗਜ਼ਲ ਹੈ ਜੋ 16 ਅਗਸਤ 1904 ਨੂੰ ਹਫ਼ਤਾਵਾਰ ਇੱਤੇਹਾਦ ਵਿੱਚ ਛਪੀ ਅਤੇ ਇਕਬਾਲ ਦੀ ਰਚਨਾ ਬਾਂਗ-ਏ-ਦਰਾ (1924) ਵਿੱਚ ਸ਼ਾਮਲ ਹੈ। ਇਹ ਗ਼ਜ਼ਲ ਭਾਰਤ ਦੀ ਅਜ਼ਾਦੀ ਦੀ ਲੜਾਈ ਦੌਰਾਨ ਬਰਤਾਨਵੀ ਰਾਜ ਦੇ ਵਿਰੋਧ ਦਾ ਪ੍ਰਤੀਕ ਬਣੀ ਅਤੇ ਇਸਨੂੰ ਅੱਜ ਵੀ ਦੇਸ਼-ਭਗਤੀ ਦੇ ਗੀਤ ਦੇ ਰੂਪ ਵਿੱਚ ਭਾਰਤ ਵਿੱਚ ਗਾਇਆ ਜਾਂਦਾ ਹੈ। ਇਹ ਗ਼ਜ਼ਲ ਹਿੰਦੁਸਤਾਨ ਦੀ ਤਾਰੀਫ਼ ਵਿੱਚ ਲਿਖੀ ਗਈ ਹੈ ਅਤੇ ਵੱਖ-ਵੱਖ ਧਰਮਾਂ ਅਤੇ ਜ਼ਾਤਾਂ ਦੇ ਲੋਕਾਂ ਦੇ ਵਿੱਚ ਭਾਈਚਾਰੇ ਦੀ ਭਾਵਨਾ ਵਧਾਉਣ ਨੂੰ ਹੱਲਾ-ਸ਼ੇਰੀ ਦਿੰਦੀ ਹੈ। ਇਸਨੂੰ ਗੈਰ-ਰਸਮੀ ਤੌਰ ਤੇ ਭਾਰਤ ਦੇ ਰਾਸ਼ਟਰੀ ਗੀਤ ਦਾ ਦਰਜਾ ਪ੍ਰਾਪਤ ਹੈ। ਇਕਬਾਲ ਨੇ ਇਸਨੂੰ ਸਭ ਤੋਂ ਪਹਿਲਾਂ ਸਰਕਾਰੀ ਕਾਲਜ, ਲਾਹੌਰ ਵਿੱਚ ਪੜ੍ਹ ਕੇ ਸੁਣਾਇਆ ਸੀ। ਉਸ ਸਮੇਂ ਉਹ ਲਾਹੌਰ ਦੇ ਸਰਕਾਰੀ ਕਾਲਜ ਵਿੱਚ ਲੈਕਚਰਾਰ ਸਨ। ਉਨ੍ਹਾਂ ਨੂੰ ਲਾਲਾ ਹਰਦਿਆਲ ਨੇ ਇੱਕ ਸਮੇਲਨ ਦੀ ਪ੍ਰਧਾਨਗੀ ਕਰਨ ਦਾ ਸੱਦਾ ਦਿੱਤਾ। ਇਕਬਾਲ ਨੇ ਭਾਸ਼ਣ ਦੇਣ ਦੀ ਬਜਾਏ ਇਹ ਗ਼ਜ਼ਲ ਪੂਰੀ ਰੀਝ ਨਾਲ਼ ਗਾ ਕੇ ਸੁਣਾਈ। 1950 ਦੇ ਦਹਾਕੇ ਵਿੱਚ ਸਿਤਾਰ-ਵਾਦਕ ਪੰਡਤ ਰਵੀ ਸ਼ੰਕਰ ਨੇ ਇਸਨੂੰ ਸੁਰ ਬੰਦ ਕੀਤਾ। ਜਦੋਂ ਇੰਦਰਾ ਗਾਂਧੀ ਨੇ ਭਾਰਤ ਦੇ ਪਹਿਲੇ ਖ਼ਲਾਅ ਯਾਤਰੀ ਰਾਕੇਸ਼ ਸ਼ਰਮਾ ਤੋਂ ਪੁੱਛਿਆ ਕਿ ਆਕਾਸ਼ ਤੋਂ ਭਾਰਤ ਕਿਵੇਂ ਦਿਸਦਾ ਹੈ, ਤਾਂ ਸ਼ਰਮਾ ਨੇ ਇਸ ਗੀਤ ਦੀ ਪਹਿਲੀ ਕਤਾਰ ਕਹੀ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਧਰਤੀ (ਚਿੰਨ੍ਹ: ; 1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਨੈਸ਼ਨਲ ਸਕੂਲ ਆਫ਼ ਡਰਾਮਾ (ਐਨ ਐੱਸ ਡੀ) ਨਵੀਂ ਦਿੱਲੀ, ਭਾਰਤ ਵਿੱਚ ਸਥਿਤ ਥੀਏਟਰ ਸਿਖਲਾਈ ਦੀ ਸੰਸਥਾ ਹੈ। ਇਹ ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਅਧੀਨ ਹੈ। ਇਹਦੀ ਸਥਾਪਨਾ 1959 ਵਿੱਚ ਸੰਗੀਤ ਨਾਟਕ ਅਕਾਦਮੀ ਨੇ ਕੀਤੀ ਸੀ, ਅਤੇ 1975 ਵਿੱਚ ਇਸਨੂੰ ਸੁਤੰਤਰ ਸਕੂਲ ਦਾ ਦਰਜਾ ਦੇ ਦਿੱਤਾ ਗਿਆ। 2005 ਵਿੱਚ ਇਸਨੂੰ ਡੀਮਡ ਯੂਨੀਵਰਸਿਟੀ ਦਾ ਦਰਜਾ ਦੇ ਦਿੱਤਾ ਗਿਆ ਸੀ, ਪਰ 2011 ਵਿੱਚ ਸੰਸਥਾ ਦੀ ਬੇਨਤੀ ਤੇ ਇਹ ਵਾਪਸ ਲੈ ਲਿਆ ਗਿਆ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਲਾਲਾ ਲਾਜਪਤ ਰਾਏ (ਹਿੰਦੀ: लाला लाजपत राय, 28 ਜਨਵਰੀ 1865 - 17 ਨਵੰਬਰ 1928) ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਘੁਲਾਟੀਆ ਸੀ। ਉਸ ਨੂੰ ਪੰਜਾਬ ਕੇਸਰੀ ਵੀ ਕਿਹਾ ਜਾਂਦਾ ਹੈ। ਉਸ ਨੇ ਪੰਜਾਬ ਨੈਸ਼ਨਲ ਬੈਂਕ ਅਤੇ ਲਕਸ਼ਮੀ ਬੀਮਾ ਕੰਪਨੀ ਦੀ ਸਥਾਪਨਾ ਕੀਤੀ ਸੀ। ਇਹ ਭਾਰਤੀ ਰਾਸ਼ਟਰੀ ਕਾਂਗਰਸ ਵਿੱਚ ਗਰਮ ਦਲ ਦੇ ਤਿੰਨ ਪ੍ਰਮੁੱਖ ਨੇਤਾਵਾਂ ਲਾਲ-ਬਾਲ-ਪਾਲ ਵਿਚੋਂ ਇੱਕ ਸਨ। ਸੰਨ 1928 ਵਿੱਚ ਉਸ ਨੇ ਸਾਈਮਨ ਕਮੀਸ਼ਨ ਵਿਰੁੱਧ ਇੱਕ ਪ੍ਰ੍ਦਰਸ਼ਨ ਵਿੱਚ ਹਿੱਸਾ ਲਿਆ, ਜਿਸ ਦੌਰਾਨ ਹੋਏ ਲਾਠੀਚਾਰਜ ਵਿੱਚ ਇਹ ਬੁਰੀ ਤਰ੍ਹਾਂ ਨਾਲ ਜਖ਼ਮੀ ਹੋ ਗਏ ਅਤੇ ਆਖ਼ਰ 17 ਨਵੰਬਰ 1928 ਨੂੰ ਉਸ ਦੀ ਮੌਤ ਹੋ ਗਈ ਸੀ।
ਭਾਰਤੀ ਸੰਸਦ (ਪਾਰਲੀਮੈਂਟ) ਭਾਰਤ ਦੀ ਸਰਬ-ਉਚ ਵਿਧਾਨਕ ਸਭਾ ਹੈ। ਭਾਰਤੀ ਸੰਸਦ ਵਿੱਚ ਰਾਸ਼ਟਰਪਤੀ ਅਤੇ ਦੋ ਸਦਨ - ਲੋਕਸਭਾ (ਲੋਕਾਂ ਦਾ ਸਦਨ) ਅਤੇ ਰਾਜ ਸਭਾ (ਰਾਜਾਂ ਦੀ ਪਰਿਸ਼ਦ) ਹੁੰਦੇ ਹਨ। ਰਾਸ਼ਟਰਪਤੀ ਦੇ ਕੋਲ ਸੰਸਦ ਦੇ ਦੋਨਾਂ ਵਿੱਚੋਂ ਕਿਸੇ ਵੀ ਸਦਨ ਨੂੰ ਬੁਲਾਣ ਜਾਂ ਸਥਗਿਤ ਕਰਨ ਅਤੇ ਲੋਕਸਭਾ ਨੂੰ ਭੰਗ ਕਰਨ ਦੀ ਸ਼ਕਤੀ ਹੈ। ਪਰ ਰਾਸ਼ਟਰਪਤੀ ਇਹਨਾਂ ਸ਼ਕਤੀਆਂ ਦੀ ਵਰਤੋਂ ਪ੍ਰਧਾਨਮੰਤਰੀ ਜਾਂ ਮੰਤਰੀ ਪਰਿਸ਼ਦ ਦੇ ਕਹਿਣ ਤੇ ਕਰਦਾ ਹੈ। ਭਾਰਤੀ ਸੰਸਦ ਦਾ ਸੰਚਾਲਨ ਸੰਸਦ ਭਵਨ ਵਿੱਚ ਹੁੰਦਾ ਹੈ, ਜੋ ਕਿ ਨਵੀਂ ਦਿੱਲੀ ਵਿੱਚ ਸਥਿਤ ਹੈ।
ਹਿਮਾਲਿਆ (ਜਾਂ ਹਿਮਾਲਾ) ਦੱਖਣੀ ਏਸ਼ੀਆ ਦੀ ਇੱਕ ਪਰਬਤ ਲੜੀ ਹੈ। ਕਸ਼ਮੀਰ ਤੋਂ ਲੈ ਕੇ ਅਸਾਮ ਤੱਕ ਫੈਲੀ ਇਹ ਲੜੀ ਭਾਰਤੀ ਉਪਮਹਾਂਦੀਪ ਨੂੰ ਮੱਧ ਏਸ਼ੀਆ ਅਤੇ ਤਿੱਬਤ ਦੀ ਪਠਾਰ ਨਾਲ਼ੋਂ ਵੱਖ ਕਰਦੀ ਹੈ। ੨੪੦੦ ਕਿਲੋਮੀਟਰ ਲੰਮੀ ਇਸ ਪਰਬਤ ਲੜੀ ਵਿੱਚ ਦੁਨੀਆ ਦੀਆਂ ਸਭ ਤੋਂ ਉੱਚੀਆਂ ਪਹਾੜੀ ਚੋਟੀਆਂ ਮੌਜੂਦ ਹਨ। ਇਸ ਦੇ ਪਰਬਤ ੭,੭੦੦ ਮੀਟਰ (੨੫,੦੦੦ ਫੁੱਟ) ਤੋਂ ਵੱਧ ਉੱਚੇ ਹਨ ਜਿੰਨ੍ਹਾਂ ਵਿੱਚ ਦੁਨੀਆ ਦੀ ਸਭ ਤੋਂ ਉੱਚੀ ਪਰਬਤ ਚੋਟੀ, ਮਾਊਂਟ ਐਵਰੈਸਟ, ਵੀ ਸ਼ਾਮਲ ਹੈ।
ਸਿੱਖੀ (ਇਹ ਸ਼ਬਦ ਇਸ ਤਰ੍ਹਾਂ ਵੀ ਲਿਖਿਆ ਜਾਂਦਾ ਹੈ: ਸਿਖੀ, ਸਿੱਖ ਦਾ ਮਤਲਬ, "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫ਼ਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਦੁਨੀਆ ਦੇ ਸਭ ਤੋਂ ਪੁਰਾਣੇ ਸਨਾਤਨ ਧਰਮ ਤੋਂ ਆਪਣੀ ਅਲੱਗ ਪਹਿਚਾਣ ਬਣਾਕੇ ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਕੁੱਲ ਦੁਨੀਆ ਵਿੱਚ ਲਗਭਗ 3 ਕਰੋੜ ਹੈ, ਜੋ ਕਿ ਸਾਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਪੰਥ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਪੰਥ ਦੇ ਫ਼ਲਸਫ਼ੇ ਨੂੰ ਗੁਰਮਤ ਕਿਹਾ ਜਾਂਦਾ ਹੈ, ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ ਹੈ ਅਤੇ ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਜੋਤਿ-ਜੋਤਿ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ, ਜਿਹਨਾਂ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਕੇਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਤੇ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਤਖ਼ਤ ਸੌਂਪਕੇ ਦੇਹਧਾਰੀ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਸ੍ਰੀ ਗੁਰੂ ਅਮਰਦਾਸ ਜੀ ਬਾਣੀ ਕਲਾ ਤੇ ਵਿਚਾਰਧਾਰਾ
ਸ੍ਰੀ ਗੁਰੂ ਅਮਰਦਾਸ ਜੀ ਗੁਰੂ ਅਮਰਦਾਸ ਜੀ ਸਿੱਖ ਧਰਮ ਵਿੱਚ ਤੀਜੇ ਗੁਰੂ ਵਜੋਂ ਪ੍ਰਤਿਸ਼ਠਿਤ ਹਨ। ਇਨ੍ਹਾਂ ਦੀ ਜਨਮ-ਤਿਥੀ ਬਾਰੇ ਵਿਦਵਾਨਾਂ ਵਿੱਚ ਮਤ-ਏਕਤ ਨਹੀਂ ਹੈ। ਮਹਾਨ ਕੋਸ਼ਕਾਰ ਭਾਈ ਕਾਨ੍ਹ ਸਿੰਘ ਨਾਭਾ ਨੇ ਆਪ ਦਾ ਜਨਮ 5 ਮਈ 1479 (ਵੈਸਾਖ ਸੁਦਿ 14, ਸੰਮਤ 1536) ਮੰਨਿਆ ਹੈ। ਜਦ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰੀ ਤਰ੍ਹਾਂ ਘੋਖ ਕਰਵਾ ਕੇ 11 ਮਈ 1479 ਨੂੰ ਆਪ ਦਾ ਜਨਮ ਸਿੱਧ ਕੀਤਾ ਗਿਆ। ਆਪ ਜਾ ਜਨਮ ਅੰਮ੍ਰਿਤਸਰ ਦੇ ਪਿੰਡ ਬਾਸਰਕੇ ਵਿੱਚ ਭੱਲਾ ਖਤਰੀ ਕੁਲ ਵਿੱਚ ਹੋਇਆ। ਗੁਰੂ ਅਮਰਦਾਸ ਨੈ ਬਿਰਧ ਅਵਸਥਾ ਵਿੱਚ ਗੁਰ-ਗੱਦੀ ਪ੍ਰਾਪਤ ਕੀਤੀ ਅਤੇ ਪਿੱਛੋ ਉਹਨਾਂ ਨੇ ਬਾਣੀ ਦੀ ਰਚਨਾ ਆਰੰਭ ਕੀਤੀ। ਉਨ੍ਹਾਂ ਦੀ ਬਾਣੀ ਵਿੱਚ ਹਰ ਗੱਲ ਬੜੇ ਸੰਜਮ ਅਤੇ ਭਰਪੂਰ ਸ਼ਰਧਾ ਨਾਲ ਕਹੀ ਗਈ ਹੈ। ਗੁਰੂ ਅਮਰਦਾਸ ਜੀ ਦਾ ਬਾਣੀ ਵੇਰਵਾ ਇਸ ਪ੍ਰਕਾਰ ਹੈ:- ਬਾਣੀ ਵੇਰਵਾ:- ਗੁਰੂ ਜੀ ਨੇ ਗੁਰੂ-ਗੱਦੀ ਉੱਪਰ ਬੈਠਣ ਉਪਰੰਤ ਆਪਣੇ ਰਹੱਸਵਾਦੀ ਅਨੁਭਵ ਨੂੰ ਬਾਣੀ ਰਾਹੀ ਅਭਿਵਿਅਕਤ ਕਰਨਾ ਸ਼ੁਰੂ ਕੀਤਾ। ਆਪ ਦੁਆਰਾ 18 ਰਾਗਾਂ ਵਿੱਚ ਬਾਣੀ ਰਚੀ ਗਈ। ਆਪ ਦੁਆਰਾ ਰਚਿਤ ਭਿੰਨ-ਭਿੰਨ ਰਾਗਾਂ ਵਿੱਚ ਰਚਿਤ 171 ਚਉਪਦੇ, 91 ਅਸ਼ਟਪਦੀਆਂ 85 ਪਉੜੀਆਂ ਤੇ 305 ਸਲੋਕ ਉਪਲੱਬਧ ਹਨ। ਗੁਰੂ ਨਾਨਕ ਤੇ ਗੁਰੂ ਅਰਜਨ ਦੇਵ ਦੁਆਰਾ ਰਚਿਤ ਬਾਣੀਆਂ ਆਕਾਰ ਦੇ ਪੱਖੋਂ ਸ੍ਰੀ ਗੁਰੂ ਅਮਰਦਾਸ ਦੀ ਬਾਣੀ ਤੋਂ ਇੱਕਲੀ-2 ਕਰਕੇ ਵਡੇਰੀਆਂ ਹਨ, ਜਿਸ ਕਰਕੇ ਇਸ ਬਾਣੀ ਨੂੰ ਆਕਾਰ ਤੇ ਹਿਸਾਬ ਨਾਲ ਤੀਜੇ ਨੰਬਰ ਉੱਤੇ ਰੱਖਿਆ ਜਾ ਸਕਦਾ ਹੈ ਪਰ ਵਸਤੂ ਤੇ ਉਤਦ੍ਰਿਸ਼ਟ-ਕਾਵਿ ਵਜੋਂ ਇਹ ਬਾਕੀ ਗੁਰਮਤਿ-ਕਾਵਿ ਵਿੱਚ ਖਲੋਤੀ ਹੋਈ ਹੈ। ਬਾਣੀ ਦਾ ਵੇਰਵਾ ਇਸ ਪ੍ਰਕਾਰ ਹੈ:- ਤਪਿਦੇ, ਚਉਪਦੇ, ਪੰਚ ਪਦੇ, ਅਸ਼ਟਪਦੀਆਂ, ਸੋਹਿਲੇ ਅਤੇ ਬਹਪਦੇ। ਸ਼ਲੋਕ, ਪਉੜੀਆਂ ਤੇ ਵਾਰਾਂ ਛੰਤ, ਕਾਫ਼ੀਆਂ ਪੱਟੀ, ਅਲਾਹੁਣੀਆਂ, ਵਾਰ ਸਤ (ਸਤਵਾਰਾ), ਅੰਨਦ ਗੁਜਰੀ, ਸੂਹੀ, ਰਾਮਕਲੀ ਅਤੇ ਮਾਰੂ-ਰਾਗਾਂ ਵਿੱਚ ਆਪ ਦੁਆਰਾ ਰਚਿਤ ਚਾਰ ਵਾਰਾਂ ਹਨ। ਕਬੀਰ ਤੇ ਫਰੀਦ ਦੇ ਸ਼ਲੋਕਾਂ ਵਿੱਚ ਕ੍ਰਮਵਾਰ ਇੱਕ ਤੇ ਤਿੰਨ ਸ਼ਲੋਕ ਟਿੱਪਣੀ ਵਜੋਂ ਅੰਕਿਤ ਹਨ। ਆਪ ਦੇ 67 ਸ਼ਲੋਕ, ‘ਸ਼ਲੋਕ ਵਾਰਾਂ ਤੋਂ ਵਧੀਕ` ਦੇ ਅੰਤਰਗਤ ਹਨ। ਸ੍ਰੀ ਗੁਰੂ ਅਮਰਦਾਸ ਜੀ ਦੀ ਬਾਣੀ ਦਾ ਕਲਾ ਕੌਸ਼ਲ:- ਗੁਰੂ ਅਮਰਦਾਸ ਜੀ ਦੀ ਸਾਰੀ ਬਾਣੀ ਰਾਗਾਨੂਸ਼ਾਸ਼ਿਤ ਹੈ। ਗੁਰੂ ਅਮਰਦਾਸ ਜੀ ਨੇ ਆਪਣੀ ਬਾਣੀ 18 ਰਾਗਾਂ ਵਿੱਚ ਉਚਾਰਣ ਕੀਤੀ ਹੈ ਸਪਸ਼ਟ ਹੈ ਕਿ ਗੁਰੂ ਜੀ ਨੂੰ ਰਾਗ-ਰਾਗਨੀਆਂ ਦੀਆਂ ਭਾਵਨਾਗਤ ਸੂਖਮਤਾਵਾਂ ਦਾ ਪੂਰਾ ਗਿਆਨ ਸੀ। ਛੰਦ:- ਡਾ. ਬਲਵੀਰ ਸਿੰਘ ‘ਦਿਲ` ਨੇ ਕਿਹਾ ਹੈ ਕਿ, ਸ੍ਰੀ ਗੁਰੂ ਅਮਰਦਾਸ ਜੀ ਨੇ ‘ਕਾਵਿ-ਭੇਦਾਂ` ਅਤੇ ਛੰਦ ਪ੍ਰਬੰਧ ਦੇ ਖੇਤਰ ਵਿੱਚ ਸ਼ਬਦ, ਬਾਣੀ ਜਾ ਭਾਵ ਨੂੰ ਪਹਿਲੀ ਥਾਂ ਦਿੱਤੀ ਗਈ ਅਤੇ ਛੰਦ-ਪ੍ਰਬੰਧ ਨੂੰ ਦੂਜੀ ਥਾਂ ਰੱਖਿਆ ਹੈ। ......... ਤੋਲ ਤੇ ਤੁਕਾਂਤ ਦਾ ਰਵਾਇਤੀ ਇਕਸਾਰਤਾ ਵਿੱਚ ਕੈਦ ਹੋਣ ਵਾਲੇ ਛੰਦ ਪ੍ਰਬੰਧ ਦੀ ਥਾਂ ਗੁਰਦੇਵ ਨੇ ਵੰਨ-ਸੁਵੰਨੇ ਛੰਦਾਂ ਨਾਲ ਧੜਕਦੇ ਕਾਵਿ-ਭੇਦਾਂ ਨੂੰ ਬਾਣੀ ਦੇ ਸਿਰਲੇਖਾਂ ਵਜੋਂ ਪ੍ਰਵਾਨ ਕੀਤਾ ਹੈ। ਆਪ ਜੀ ਨੇ ਬੇਸ਼ੱਕ ਅਨੇਕ ਪਰੰਪਰਾਗਤ ਛੰਦਾਂ ਦਾ ਪ੍ਰਯੋਗ ਕੀਤਾ ਹੈ। ਰਸ:- ਗੁਰੂ ਅਮਰਦਾਸ ਦੁਆਰਾ ਰਚਿਤ ਬਾਣੀ ਦਾ ਪ੍ਰਧਾਨ ਰਸ ਸ਼ਾਤ ਰਸ ਹੈ। ਜੋ ਉਤਕ੍ਰਿਸ਼ਟਤਾਂ ਦੀਆਂ ਸਿਖਰਾਂ ਛੂਹਣ ਉਪਰੰਤ ‘ਹਰਿ ਰਸ` ਬਣ ਜਾਂਦਾ ਹੈ। ਇਹ ਸ਼ਾਂਤ-ਰਸ ਭਗਤੀ ਰਸ ਪੂਰਕ ਹੈ। ਭਗਤੀ ਦੀ ਪ੍ਰਧਾਨਤਾਂ ਕਾਰਣ ਸੰਯੋਗ ਅਤੇ ਵਿਯੋਗ ਦੀਆਂ ਭਾਵਨਾਵਾਂ ਦੀ ਉਜਵਲ ਅਭਿਵਿਅਕਤੀ ਹੋਈ ਹੈ। ਪ੍ਰਤੀਕ:- ਅਧਿਆਤਮਿਕ ਅਨੁਭਵ ਨੂੰ ਸਰਲ ਢੰਗ ਨਾਲ ਜਿਗਿਆਸੂਆਂ ਪ੍ਰਤਿ ਪ੍ਰਗਟ ਕਰਨ ਲਈ ਗੁਰੂ ਜੀ ਨੇ ਪ੍ਰਤੀਕਾਂ ਦੀ ਖੁਲ੍ਹ ਕੇ ਵਰਤੋਂ ਕੀਤੀ ਹੈ ਪ੍ਰਤੀਕਾਂ ਤੋਂ ਬਿਨ੍ਹਾਂ ਕਈ ਵਾਰ ਰਹੱਸ-ਅਨੁਭੂਤੀ ਨੂੰ ਪ੍ਰਗਟ ਕਰਨਾ ਔਖਾ ਹੋ ਜਾਂਦਾ ਹੈ। ਇਸ ਲਈ ਗੁਰੂ ਜੀ ਨੇ ਪਰਮਾਤਮਾ ਅਤੇ ਜੀਵ ਆਤਮਾ ਦੇ ਪਰਸਪਰ ਸੰਬੰਧ, ਆਯਾ, ਮਨ, ਸ਼ਰੀਰ ਆਦਿ ਨੂੰ ਲੈ ਕੇ ਭਿੰਨ-ਭਿੰਨ ਢੰਗ ਨਾਲ ਪ੍ਰਤੀਕਾਂ ਦਾ ਪ੍ਰਯੋਗ ਕੀਤਾ। ਅਲੰਕਾਰ:- ਗੁਰੂ ਜੀ ਨੇ ਆਪਣੀ ਬਾਣੀ ਨੂੰ ਅਲੰਕਾਰਾਂ ਦੀ ਚਮਕ-ਦਮਕ ਤੋਂ ਮੁਕਤ ਰੱਖਿਆ ਹੈ। ਕਿਤੇ-ਕਿਤੇ ਹੀ ਸਰਲ ਅਲੰਕਾਰਾਂ ਦੀ ਵਰਤੋਂ ਮਿਲਦੀ ਹੈ। ਉਨ੍ਹਾਂ ਵਿੱਚੋਂ ਵੀ ਅਧਿਕਤਰ ਉਪਮਾਂ, ਰੂਪਕ, ਦ੍ਰਿਸ਼ਟਾਂਤ ਆਦਿ ਸਦ੍ਰਿਸ਼ਤਾ-ਮੂਲਕ ਹਨ। ਬਿੰਬ-ਵਿਧਾਨ:- ਪ੍ਰਤੀਕਾਂ ਅਤੇ ਅਲੰਕਾਰਾਂ ਤੋਂ ਇਲਾਵਾ ਗੁਰੂ ਜੀ ਦੇ ਵਿਸ਼ਾਲ ਅਨੁਭਵ ਦਾ ਪਰਿਚਯ ਉਨ੍ਹਾਂ ਦੇ ਬਿੰਬ-ਵਿਧਾਨ ਤੋਂ ਹੁੰਦਾ ਹੈ। ਇਹ ਬਿੰਬ ਰੂਪ, ਨਾਦ, ਸਪਰਸ਼, ਰਸ, ਗੰਧ ਆਦਿ ਸਾਰੀਆਂ ਇੰਦਰੀਆਂ ਨਾਲ ਸਬੰਧਿਤ ਹੋਣ ਤੋਂ ਇਲਾਵਾ ਇਤਿਹਾਸਕ, ਪੌਰਾਣਿਕ ਅਤੇ ਪ੍ਰਾਕ੍ਰਿਤਿਕ ਖੇਤਰਾਂ ਤੋਂ ਵੀ ਬਹੁਤ ਸਾਮਗਰੀ ਲੈਂਦੇ ਹਨ। ਭਾਸ਼ਾ:- ਡਾ.
ਰੀੜ ਦੀ ਹੱਡੀ, ਜਿਸਨੂੰ ਕਿ ਕੰਗਰੋੜ ਵੀ ਕਿਹਾ ਜਾਂਦਾ ਹੈ, ਸ਼ਰੀਰਕ ਢਾਂਚੇ ਦਾ ਆਧਾਰ ਹੈ। ਰੀੜ ਦੀ ਹੱਡੀ ਇਕ ਡੰਡੀ ਦੀ ਤਰ੍ਹਾਂ ਹੁੰਦੀ ਹੈ ਜੋ ਗਰਦਨ ਤੋਂ ਲੈਕੇ ਮਲ ਦੁਆਰ ਤੱਕ ਸਥਿਤ ਹੁੰਦੀ ਹੈ। ਇਹ ਦੇਖਣ ਵਿਚ ਇਕ ਹੱਡੀ ਲਗਦੀ ਹੈ ਪਰ ਅਲੱਗ ਅਲੱਗ ਹੱਡੀਆਂ ਦੀ ਲੜੀ ਹੈ ਜਿਸਨੂੰ ਮਣਕੇ ਜਾਂ ਮੋਹਰੇ ਕਿਹਾ ਜਾਂਦਾ ਹੈ। ਇਨ੍ਹਾਂ ਦੇ ਹਿਜੇ ਆਪਸ ਵਿਚ ਧਸੇ ਹੋਏ ਹੁੰਦੇ ਹਨ ਜਿਸ ਨਾਲ ਇਹ ਇਕ ਸੰਪੂਰਨ ਰੂਪ ਲੈਂਦੀ ਹੈ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਜੱਸਾ ਸਿੰਘ ਆਹਲੂਵਾਲੀਆ (1718-1783) ਅਠਾਰਵੀਂ ਸਦੀ ਦਾ ਇੱਕ ਸਿੱਖ ਜਰਨੈਲ ਸੀ। ਸਿੱਖ ਫ਼ੌਜਾਂ ਦੇ ਦੂਜੇ ਸਭ ਤੋਂ ਵੱਡੇ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਸ. ਬਦਰ ਸਿੰਘ ਦੇ ਘਰ 3 ਮਈ, 1718 ਦੇ ਦਿਨ ਲਹੌਰ, ਪੰਜਾਬ, ਖੇਤਰ ਦੇ ਨੇੜੇ ਇੱਕ ਪਿੰਡ ਅਹਿਲਵਾਲ ਵਿੱਚ ਹੋਇਆ ਸੀ। ਨਿੱਕੀ ਉਮਰ ਵਿੱਚ ਹੀ ਉਸ ਦੇ ਪਿਤਾ ਚੜ੍ਹਾਈ ਕਰ ਗਏ ਸਨ ਤੇ ਉਸ ਦਾ ਬਚਪਨ ਮਾਤਾ ਸੁੰਦਰ ਕੌਰ ਦੇ ਨਿਵਾਸ 'ਤੇ ਦਿੱਲੀ ਵਿੱਚ ਬੀਤਿਆ ਸੀ। ਮਗਰੋਂ ਸ.
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ।ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ।ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ,ਵਿਅਕਤੀ,ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ।ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ।ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”1.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ।ਇਹ ਪੰਜਬੀ ਗਲਪ ਵਿੱਚ ਨਾਵਲ ਤੋਂ ਬਾਦ ਦੂਜੇ ਸਥਾਨ ਤੇ ਹੈ।ਆਧੁਨਿਕ ਕਹਾਣੀ ਵਿੱਚ ਆਮ ਮਨੁਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ।ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
1773 ਦਾ ਰੈਗੂਲੇਟਿੰਗ ਐਕਟ ਇੰਗਲੈਡ ਦੀ ਪਾਰਲੀਮੈਂਟ ਦੁਆਰਾ ਈਸਟ ਇੰਡੀਆ ਕੰਪਨੀ ਦੇ ਭਾਰਤ ਵਿੱਚ ਰਾਜ ਦੀ ਦੇਖਭਾਲ ਕਰਨ ਲਈ ਬਣਾਇਆ ਗਿਆ ਇੱਕ ਕਾਨੂੰਨ ਸੀ। ਇਸ ਦਾ ਮਕਸਦ ਬ੍ਰਿਟਿਸ਼ ਸਰਕਾਰ ਦਾ ਭਾਰਤ ਦੀ ਰਾਜਨੀਤੀ ਅਤੇ ਪ੍ਰਸ਼ਾਸਨ ਉੱਪਰ ਕੰਟਰੋਲ ਕਰਨਾ ਸੀ। ਪਰ ਇਹ ਐਕਟ ਕੰਪਨੀ ਦੇ ਮਾਮਲਿਆਂ ਦਾ ਲੰਬੇ ਸਮੇਂ ਲਈ ਹੱਲ ਨਾ ਲੱਭ ਸਕਿਆ ਅਤੇ ਕੰਪਨੀ ਨੂੰ 1784 ਵਿੱਚ ਦੁਬਾਰਾ ਪਿਟਸ ਇੰਡੀਆ ਐਕਟ ਬਣਾਉਣਾ ਪਿਆ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਮਿਸ਼ਰਤ ਅਰਥ ਵਿਵਸਥਾ ਨੂੰ ਯੋਜਨਾਬੱਧ ਅਰਥਚਾਰਿਆਂ ਨੂੰ ਰਾਜ ਦੀ ਦਖਲਅੰਦਾਜ਼ੀ ਦੇ ਨਾਲ ਮੁਕਤ ਬਾਜ਼ਾਰਾਂ, ਜਾਂ ਜਨਤਕ ਉੱਦਮ ਨਾਲ ਪ੍ਰਾਈਵੇਟ ਉਦਯੋਗਾਂ ਵਾਲੇ ਮਾਰਕੀਟ ਆਰਥਿਕਤਾਵਾਂ ਦੇ ਤੱਤਾਂ ਨੂੰ ਮਿਲਾਉਣ ਵਾਲੀ ਇੱਕ ਆਰਥਿਕ ਪ੍ਰਣਾਲੀ ਦੇ ਰੂਪ ਵਿੱਚ ਵੱਖ ਵੱਖ ਤਰ੍ਹਾਂ ਨਾਲ ਪਰਿਭਾਸ਼ਤ ਕੀਤਾ ਜਾਂਦਾ ਹੈ। ਮਿਸ਼ਰਤ ਅਰਥਚਾਰੇ ਦੀ ਕੋਈ ਇੱਕ ਪਰਿਭਾਸ਼ਾ ਨਹੀਂ ਹੈ, ਬਲਕਿ ਦੋ ਵੱਡੀਆਂ ਪਰਿਭਾਸ਼ਾਵਾਂ ਹਨ। ਇਨ੍ਹਾਂ ਪਰਿਭਾਸ਼ਾਵਾਂ ਵਿਚੋਂ ਪਹਿਲੀ ਰਾਜ ਦੇ ਦਖਲਅੰਦਾਜ਼ੀ ਵਾਲੇ ਬਾਜ਼ਾਰਾਂ ਦੇ ਮਿਸ਼ਰਣ ਦਾ ਹਵਾਲਾ ਦਿੰਦੀ ਹੈ, ਪੂੰਜੀਵਾਦੀ ਮੰਡੀ ਦੀ ਆਰਥਿਕਤਾ ਨੂੰ ਮਜ਼ਬੂਤ ਰੈਗੂਲੇਟਰੀ ਨਿਗਰਾਨੀ, ਦਖਲਅੰਦਾਜ਼ੀ ਨੀਤੀਆਂ ਅਤੇ ਜਨਤਕ ਸੇਵਾਵਾਂ ਦੇ ਸਰਕਾਰੀ ਪ੍ਰਬੰਧਾਂ ਦਾ ਹਵਾਲਾ ਦਿੰਦੀ ਹੈ। ਦੂਜੀ ਪਰਿਭਾਸ਼ਾ ਰਾਜਨੀਤਿਕ ਸੁਭਾਅ ਵਾਲੀ ਹੈ ਅਤੇ ਸਖਤੀ ਨਾਲ ਅਜਿਹੀਂ ਅਰਥ ਵਿਵਸਥਾ ਦੀ ਲਖਾਇਕ ਹੈ ਜਿਸ ਵਿੱਚ ਜਨਤਕ ਉੱਦਮ ਦੇ ਨਾਲ ਨਿੱਜੀ ਉੱਦਮ ਦਾ ਮਿਸ਼ਰਣ ਹੁੰਦਾ ਹੈ।ਜ਼ਿਆਦਾਤਰ ਮਾਮਲਿਆਂ ਵਿੱਚ, ਅਤੇ ਖਾਸ ਕਰਕੇ ਪੱਛਮੀ ਅਰਥਚਾਰਿਆਂ ਦੇ ਸੰਦਰਭ ਵਿੱਚ, "ਮਿਸ਼ਰਤ ਆਰਥਿਕਤਾ" ਸ਼ਬਦ ਪੂੰਜੀਵਾਦੀ ਆਰਥਿਕਤਾ ਦਾ ਲਖਾਇਕ ਹੈ ਜਿਸਦਾ ਚਰਿਤਰ ਮੁਨਾਫਾ ਲੈਣ ਵਾਲੇ ਉੱਦਮਾਂ ਦੇ ਨਾਲ ਉਤਪਾਦਨ ਦੇ ਸਾਧਨਾਂ ਦੀ ਨਿੱਜੀ ਮਲਕੀਅਤ ਦੀ ਪ੍ਰਮੁੱਖਤਾ ਹੋਣਾ ਅਤੇ ਪੂੰਜੀ ਇਕੱਤਰੀਕਰਨ ਇਸ ਦੇ ਬੁਨਿਆਦੀ ਚਾਲਕ ਸ਼ਕਤੀ ਹੋਣਾ ਹੈ। ਅਜਿਹੀ ਪ੍ਰਣਾਲੀ ਵਿੱਚ, ਮੰਡੀਆਂ ਵੱਖ-ਵੱਖ ਨਿਯਮਾਂ ਦੇ ਨਿਯੰਤਰਣ ਦੇ ਅਧੀਨ ਹਨ ਅਤੇ ਸਰਕਾਰਾਂ ਵਿੱਤੀ ਅਤੇ ਮੁਦਰਾ ਨੀਤੀਆਂ ਰਾਹੀਂ ਅਸਿੱਧੇ ਮੈਕਰੋ-ਆਰਥਿਕ ਪ੍ਰਭਾਵ ਪਾਉਂਦੀਆਂ ਹਨ, ਤਾਂ ਜੋ ਪੂੰਜੀਵਾਦ ਦੇ ਬੂਮ/ਬਸਟ ਚੱਕਰਾਂ, ਬੇਰੁਜ਼ਗਾਰੀ ਅਤੇ ਆਮਦਨੀ ਦੀਆਂ ਅਸਮਾਨਤਾਵਾਂ ਦੇ ਇਤਿਹਾਸ ਦੇ ਵਿਰੁੱਧ ਰੋਕਥਾਮ ਕੀਤੀ ਜਾ ਸਕੇ। ਇਸ ਚੌਖਟੇ ਵਿੱਚ, ਸਰਕਾਰ ਦੁਆਰਾ ਵੱਖ-ਵੱਖ ਪੈਮਾਨੇ ਤੇ ਜਨਤਕ ਸਹੂਲਤਾਂ ਅਤੇ ਜ਼ਰੂਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਰਾਜ ਦੀ ਗਤੀਵਿਧੀ ਅਕਸਰ ਜਨਤਕ ਚੀਜ਼ਾਂ ਅਤੇ ਸਰਬਵਿਆਪੀ ਨਾਗਰਿਕ ਜ਼ਰੂਰਤਾਂ ਪ੍ਰਦਾਨ ਕਰਨ ਤੱਕ ਸੀਮਤ ਹੁੰਦੀ ਹੈ। ਇਸ ਵਿੱਚ ਸਿਹਤ ਸੰਭਾਲ, ਭੌਤਿਕ ਬੁਨਿਆਦੀ ਢਾਂਚਾ ਅਤੇ ਜਨਤਕ ਜ਼ਮੀਨਾਂ ਦਾ ਪ੍ਰਬੰਧਨ ਸ਼ਾਮਲ ਹੈ। ਇਹ ਲਿਸੇਜ਼-ਫਾਈਅਰ ਪੂੰਜੀਵਾਦ ਦੇ ਵਿਪਰੀਤ ਹੈ, ਜਿੱਥੇ ਰਾਜ ਦੀ ਗਤੀਵਿਧੀ ਸੰਪਤੀ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਇਕਰਾਰ ਲਾਗੂ ਕਰਨ ਲਈ ਜਨਤਕ ਵਸਤਾਂ ਅਤੇ ਸੇਵਾਵਾਂ ਦੇ ਨਾਲ ਨਾਲ ਬੁਨਿਆਦੀ ਢਾਂਚੇ ਅਤੇ ਕਾਨੂੰਨੀ ਚੌਖਟੇ ਤੱਕ ਸੀਮਿਤ ਹੁੰਦੀ ਹੈ।ਦੂਜੇ ਵਿਸ਼ਵ ਯੁੱਧ ਤੋਂ ਬਾਅਦ ਦੇ ਕ੍ਰਿਸ਼ਚੀਅਨ ਡੈਮੋਕਰੈਟਾਂ ਅਤੇ ਸੋਸ਼ਲ ਡੈਮੋਕਰੈਟਾਂ ਦੇ ਆਪਣਾਏ ਪੱਛਮੀ ਯੂਰਪੀਅਨ ਆਰਥਿਕ ਮਾਡਲਾਂ ਦੇ ਸੰਦਰਭ ਵਿੱਚ ਮਿਸ਼ਰਤ ਅਰਥਚਾਰਾ ਪੂੰਜੀਵਾਦ ਦਾ ਇੱਕ ਰੂਪ ਹੈ ਜਿੱਥੇ ਬਹੁਤੇ ਉਦਯੋਗਾਂ ਦੀ ਨਿੱਜੀ ਮਾਲਕੀ ਹੁੰਦੀ ਹੈ ਸਿਰਫ ਕੁਝ ਕੁ ਜਨਤਕ ਸਹੂਲਤਾਂ ਅਤੇ ਜ਼ਰੂਰੀ ਸੇਵਾਵਾਂ ਜਨਤਕ ਮਾਲਕੀਅਤ ਦੇ ਅਧੀਨ ਹੁੰਦੀਆਂ ਹਨ। ਯੁੱਧ ਤੋਂ ਬਾਅਦ ਦੇ ਯੁੱਗ ਵਿਚ, ਯੂਰਪੀਅਨ ਸਮਾਜਿਕ ਲੋਕਤੰਤਰ ਇਸ ਆਰਥਿਕ ਮਾਡਲ ਨਾਲ ਜੁੜ ਗਿਆ, ਜਿਵੇਂ ਕਿ ਭਲਾਈ ਰਾਜ ਦੇ ਲਾਗੂ ਕੀਤੇ ਜਾਣ ਤੋਂ ਪ੍ਰਮਾਣਿਤ ਹੁੰਦਾ ਹੈ।
Coord:31.964444, 75.469722ਛੋਟਾ ਘੱਲੂਘਾਰਾ ([tʃʰoʈɑ kə̀lːuɡɑ̀ɾɑ]) ਸਿੱਖਾਂ ਅਤੇ ਮੁਗਲਾਂ ਦਰਮਿਆਨ 17 ਮਈ 1746 ਈ: ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਕਾਹਨੂੰਵਾਨ ਛੰਭ 'ਚ ਵਾਪਰਿਆ ਖੂਨੀ ਦੁਖਾਂਤ, ਜੋ ਇਤਿਹਾਸ ਵਿੱਚ ਛੋਟੇ ਘੱਲੂਘਾਰੇ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਦੂਜੇ ਘਲੂਘਾਰੇ ਸਮੇਂ ਕੀਤੇ ਵੱਡਾ ਕਤਲਾਮ ਹੋਇਆ ਸੀ ਇਸ ਲਈ ਇਸਨੂੰ ਵਖਰਾਉਣ ਦੇ ਮੰਤਵ ਨਾਲ ਇਸਨੂੰ ਛੋਟਾ ਘਲੂਘਾਰਾ ਕਿਹਾ ਜਾਣ ਲੱਗਿਆ। ਕਾਹਨੂੰਵਾਨ ਦਾ ਛੰਭ ਜੋ ਗੁਰਦਾਸਪੁਰ ਤੋਂ ਮੁਕੇਰੀਆਂ ਨੂੰ ਜਾਂਦੀ ਸੜਕ ਉੱਤੇ 8 ਕਿਲੋਮੀਟਰ ਦੂਰ ਫੌਜੀ ਛਾਉਣੀ ਤਿੱਬੜ ਤੋਂ ਸੱਜੇ ਪਾਸੇ ਨੂੰ 4 ਕਿਲੋਮੀਟਰ ਦੂਰ ਸਥਿਤ ਹੈ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਨੀਦਰਲੈਂਡ (ਡੱਚ: Nederland) ਉਤਲੇ ਲੈਂਦੇ ਯੂਰਪ ਚ ਇੱਕ ਦਸ਼ ਹੈ। ਏਦੇ ਉੱਤਰ ਤੇ ਲੈਂਦੇ ਵੱਲ ਉਤਲਾ ਸਮੁੰਦਰ, ਦੱਖਣ ਚ ਬੀਲਜੀਮ ਤੇ ਚੜ੍ਹਦੇ ਪਾਸੇ ਜਰਮਨੀ ਹੈ। ਇਹ ਪਾਰਲੀਮਾਨੀ ਲੋਕ ਰਾਜ ਹੈ। ਈਦਾ ਰਾਜਗੜ੍ਹ ਐਮਸਟਰਡੈਮ ਹੈ। ਸਰਕਾਰ ਦੀ ਕੁਰਸੀ ਹੈਗ਼ ਚ ਹੈ। ਨੀਦਰਲੈਂਡ ਦਾ 25/ ਥਾਂ ਤੇ 21 / ਲੋਕ ਸਮੁੰਦਰ ਦੀ ਪੱਧਰ ਤੋਂ ਥੱਲੇ ਵਸਦੇ ਨੇ ਤੇ ਈਦਾ 50/ ਥਾਂ ਸਮੁੰਦਰ ਦੀ ਪੱਧਰ ਤੋਂ ਇੱਕ ਮੀਟਰ ਉੱਚਾ ਹੈ। ਇਸੇ ਲਈ ਈਦਾ ਨਾਂ ਨੀਦਰਲੈਂਡ ਯਾਨੀ ਨੀਵਾਂ ਦੇਸ਼ ਹੈ। ਇਹ ਇੱਕ ਪੱਧਰਾ ਦੇਸ਼ ਹੈ ਤੇ ਥੱਲੇ ਕਜ ਅਜੇ ਥਾਂ ਨੇਂ। ਏਦੇ ਚੋਂ ਰਹਾਇਨ ਮੀਵਜ਼ ਤੇ ਸ਼ੀਲਡਟ ਦਰਿਆ ਵਿਕਦੇ ਨੇਂ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
'ਮੋਟਾ ਅਹਾਰ'ਜਾਂ ਫਾਈਬਰ (ਰੇਸ਼ੇ ਯੁਕਤ) ਖਾਦ ਪਦਾਰਥਾਂ'ਚ ਹਰੀਆਂ ਸਬਜ਼ੀਆਂ, ਫਲਾਂ, ਅਨਾਜਾਂ ਅਤੇ ਮੇਵਿਆਂ ਦਾ ਸਿਹਤ ਦੇ ਸੰਬੰਧ 'ਚ ਜਿੰਨਾ ਜ਼ਿਆਦਾ ਲਾਭ ਹੈ, ਉਸ ਤੋਂ ਜ਼ਿਆਦਾ ਇਨ੍ਹਾਂ 'ਚ ਪਾਏ ਜਾਣ ਵਾਲੇ ਰੇਸ਼ੇ ਅਰਥਾਤ ਮੋਟਾ ਅਹਾਰ ਜਾਂ ਫਾਈਬਰ ਦਾ ਹੈ। ਪਾਣੀ ਵਿੱਚ ਘੁਲਣਸ਼ੀਲ ਅਤੇ ਨਾ-ਘੁਲਣਸ਼ੀਲ ਦੋ ਕਿਸਮਾ ਦੇ ਮੋਟਾ ਅਹਾਰ ਹੁੰਦੇ ਹਨ। ਮੋਟਾ ਅਹਾਰ ਸਾਡੀ ਪਾਚਣ ਪ੍ਰਣਾਲੀ 'ਚ ਬਹੁਤ ਹੀ ਸਹਾਇਕ ਹੁੰਦਾ ਹੈ। ਮੋਟਾ ਅਹਾਰ ਪਾਚਣ ਤੰਤਰ ਨੂੰ ਸਹੀ ਰਖਦਾ ਹੈ, ਆਪਣੇ ਨਾਲ ਖਾਏ ਹੋਏ ਪਦਾਰਥਾਂ ਨੂੰ ਹਜ਼ਮ ਕਰਨ ਵਿੱਚ ਅਤੇ ਅਣਪਚੇ ਭੋਜਨ ਨੂੰ ਸਰੀਰ ਵਿਚੋਂ ਮਲ ਦੇ ਰੂਪ ਵਿੱਚ ਬਾਹਰ ਕਰਨ ਵਿੱਚ ਮਦਦਗਾਰ ਹੁੰਦਾ ਹੈ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਆਧੁਨਿਕ ਪੰਜਾਬੀ ਵਾਰਤਕ ਦੇ ਇਤਿਹਾਸ ਵਿੱਚ ਡਾ: ਸਤਿੰਦਰ ਸਿੰਘ ਨੇ ਆਧੁਨਿਕ ਪੰਜਾਬੀ ਵਾਰਤਕ ਸਾਹਿਤ ਦੇ ਨਵੇਂ ਰੂਪ ਪੇਸ਼ ਕੀਤੇ ਹਨ। ਇਤਿਹਾਸਕ ਤੌਰ ਤੇ ਆਧੁਨਿਕ ਪੰਜਾਬੀ ਵਾਰਤਕ ਦਾ ਆਰੰਭ 19ਵੀਂ ਸਦੀ ਦੇ ਮਗਰਲੇ ਅੱਧ ਤੋਂ ਹੋਇਆ ਹੈ। ਮਸਲਨ ਸਾਹਿਤ ਵਿੱਚ ਵਾਰਤਕ ਨੂੰ ਆਮਤੋਰ ਤੇ ਤਰਕ-ਯੁਕਤ ਅਤੇ ਵਿਚਾਰ ਪ੍ਰਧਾਨ ਰੂਪ ਮੰਨਿਆ ਜਾਂਦਾ ਹੈ। ਕਿਉਂਕਿ ਇਸ ਵਿੱਚ ਮਨੋਭਾਵ ਤੇ ਕਲਪਨਾ ਨਾਲੋਂ ਬੁੱਧੀ ਤੇ ਨਿਆਇ ਉੱਪਰ ਵਧੇਰੇ ਬਲ ਦਿੱਤਾ ਜਾਂਦਾ ਹੈ।
ਸਿੰਧ ਪਾਕਿਸਤਾਨ ਦਾ ਸਭ ਤੋਂ ਵੱਡਾ ਦਰਿਆ ਹੈ। ਤਿੱਬਤ ਦੇ ਮਾਨਸਰੋਵਰ ਦੇ ਨਜ਼ਦੀਕ ਸੇਂਗੇ ਖਬਬ (Senge Khabab) ਨਾਮਕ ਜਲਧਾਰਾ ਸਿੰਧੁ ਦਰਿਆ ਦਾ ਸਰੋਤ ਸਥਾਨ ਹੈ। ਇਸ ਦਰਿਆ ਦੀ ਲੰਮਾਈ ਅਕਸਰ 2880 ਕਿਲੋਮੀਟਰ ਹੈ। ਇੱਥੋਂ ਇਹ ਦਰਿਆ ਤਿੱਬਤ ਅਤੇ ਕਸ਼ਮੀਰ ਦੇ ਵਿੱਚ ਵਗਦਾ ਹੈ। ਨੰਗਾ ਪਹਾੜ ਦੇ ਉੱਤਰੀ ਭਾਗ ਤੋਂ ਘੁੰਮ ਕੇ ਇਹ ਦੱਖਣ ਪੱਛਮ ਵਿੱਚ ਪਾਕਿਸਤਾਨ ਦੇ ਵਿੱਚੋਂ ਗੁਜਰਦੀ ਹੈ ਅਤੇ ਫਿਰ ਜਾ ਕੇ ਅਰਬ ਸਾਗਰ ਵਿੱਚ ਮਿਲਦਾ ਹੈ। ਇਸ ਦਰਿਆ ਦਾ ਜਿਆਦਾਤਰ ਅੰਸ਼ ਪਾਕਿਸਤਾਨ ਵਿੱਚ ਪ੍ਰਵਾਹਿਤ ਹੁੰਦਾ ਹੈ। ਸਿੰਧ ਦੇ ਪੰਜ ਉਪਦਰਿਆ ਹਨ। ਇਨ੍ਹਾਂ ਦੇ ਨਾਮ ਹਨ: ਵਿਤਸਤਾ, ਚੰਦਰਭਾਗਾ, ਈਰਾਵਤੀ, ਵਿਆਸ ਅਤੇ ਸਤਲੁਜ। ਇਨ੍ਹਾਂ ਵਿੱਚੋਂ ਸਤਲੁਜ ਸਭ ਤੋਂ ਵੱਡਾ ਹੈ। ਸਤਲੁਜ ਦਰਿਆ ਉੱਤੇ ਬਣੇ ਭਾਖੜਾ-ਨੰਗਲ ਬੰਨ੍ਹ ਨਾਲ ਸਿੰਚਾਈ ਅਤੇ ਬਿਜਲੀ ਪਰਿਯੋਜਨਾ ਨੂੰ ਬਹੁਤ ਸਹਾਇਤਾ ਮਿਲੀ ਹੈ। ਵਿਤਸਤਾ (ਜੇਹਲਮ) ਦਰਿਆ ਦੇ ਕੰਢੇ ਜੰਮੂ ਅਤੇ ਕਸ਼ਮੀਰ ਦੀ ਰਾਜਧਾਨੀ ਸ਼ਿਰੀਨਗਰ ਨੇੜੇ ਸਥਿਤ ਹੈ।
ਟੀਪੂ ਸੁਲਤਾਨ (20 ਨਵੰਬਰ 1750 – 4 ਮਈ 1799), ਨੂੰ ਮੈਸੂਰ ਦਾ ਚੀਤਾ ਵੀ ਕਿਹਾ ਜਾਂਦਾ ਹੈ, ਨੇ ਮੈਸੂਰ ਸਲਤਨਤ ਤੇ 1782 ਤੋਂ 1799 ਤੱਕ ਰਾਜ ਕੀਤਾ। ਉਹਨਾਂ ਦੇ ਪਿਤਾ ਦਾ ਨਾਮ ਹੈਦਰ ਅਲੀ ਅਤ ਮਾਤਾ ਦਾ ਨਾਮ ਫਖਰ-ਅਲ-ਨਿਸ਼ਾ ਸੀ। ਭਾਰਤੀ ਲੋਕਾਂ ਦੀ ਆਪਸੀ ਫੁੱਟ ਅਤੇ ਦੇਸ਼ ਧ੍ਰੋਹੀਆਂ ਸਦਕਾ ਬਹਾਦਰ ਟੀਪੂ ਸੁਲਤਾਨ ਮੈਸੂਰ ਯੁੱਧ ਅੰਗਰੇਜ਼ਾਂ ਕੋਲੋਂ ਬੁਰੀ ਤਰ੍ਹਾਂ ਹਾਰ ਗਿਆ। ਅੰਗਰੇਜ਼ਾਂ ਦੇ ਗਵਰਨਰ ਕਾਰਨ ਵਾਲਿਸ ਨੇ ਉਸ ਕੋਲ ਸੰਧੀ ਦੀਆਂ ਸ਼ਰਤਾਂ ਦੇ ਕੇ ਆਪਣਾ ਦੂਤ ਭੇਜਿਆ। ਸੰਧੀ ਦੀਆਂ ਸ਼ਰਤਾਂ ਪੜ੍ਹੀਆਂ ਗਈਆਂ। ਚਾਲਾਕ ਤੇ ਸਵਾਰਥੀ ਕਾਰਨ ਵਾਲਿਸ ਦੀਆਂ ਸ਼ਰਤਾਂ ਵੀ ਬੜੀ ਨਵੀਂ ਤੇ ਅਜੀਬ ਕਿਸਮ ਦੀਆਂ ਸਨ। ਸ਼ਰਤਾਂ ਮੁਤਾਬਿਕ ਯੁੱਧ ਦੇ ਖਰਚ ਹੋਏ ਤਿੰਨ ਕਰੋੜ ਰੁਪਏ ਤੁੰਰਤ ਕੰਪਨੀ ਨੂੰ ਦੇਣ ਲਈ ਕਿਹਾ ਗਿਆ ਸੀ। ਇਸ ਤੋਂ ਬਿਨਾਂ ਇਹ ਵੀ ਸ਼ਰਤ ਸੀ ਕਿ ਯੁੱਧ ’ਚ ਹੋਏ ਨੁਕਸਾਨ ਦਾ ਜਦੋਂ ਤੱਕ ਧਨ ਨਹੀਂ ਵਾਪਿਸ ਕੀਤਾ ਜਾ ਸਕਦਾ ਤਾਂ ਦੋਵੇਂ ਸ਼ਹਿਜ਼ਾਦੇ ਕੰਪਨੀ ਕੋਲ ਬੰਦੀ ਰਹਿਣਗੇ। ਟੀਪੂ ਸੁਲਤਾਨ ਦਾ ਖਜ਼ਾਨਾ ਬਿਲਕੁੱਲ ਖਾਲੀ ਸੀ। ਇਹ ਸ਼ਰਤਾਂ ਪੜ੍ਹ ਕੇ ਉਸ ਦਾ ਮਨ ਭਰ ਆਇਆ।
ਸਿੱਖਣਾ ਨਵਾਂ ਗਿਆਨ ਪ੍ਰਾਪਤ ਕਰਨ ਦੀ ਪ੍ਰਕਿਰਿਆ ਹੈ ਜਾਂ ਮੌਜੂਦਾ, ਗਿਆਨ, ਵਿਹਾਰ, ਹੁਨਰ, ਕਦਰਾਂ ਕੀਮਤਾਂ ਜਾਂ ਪਸੰਦ ਨੂੰ ਸੋਧਣਾ ਹੈ। ਸਿੱਖਣ ਦੀ ਯੋਗਤਾ ਮਨੁੱਖਾਂ, ਜਾਨਵਰਾਂ ਅਤੇ ਕੁਝ ਮਸ਼ੀਨਾਂ ਦੇ ਕੋਲ ਹੈ ; ਕੁਝ ਪੌਦਿਆਂ ਵਿੱਚ ਵੀ ਕਿਸੇ ਕਿਸਮ ਦੀ ਸਿਖਲਾਈ ਲਈ ਸਬੂਤ ਹਨ। ਕੁਝ ਸਿੱਖਣਾ ਤੁਰੰਤ ਹੁੰਦਾ ਹੈ, ਇੱਕ ਘਟਨਾ ਦੁਆਰਾ ਪ੍ਰੇਰਿਤ (ਜਿਵੇਂ ਕਿ ਗਰਮ ਚੁੱਲ੍ਹੇ ਨਾਲ ਸੜ ਜਾਂਣਾ), ਪਰੰਤੂ ਬਹੁਤ ਹੁਨਰ ਅਤੇ ਗਿਆਨ ਬਾਰ-ਬਾਰ ਦੇ ਅਨੁਭਵਾਂ ਤੋਂ ਇਕੱਠੇ ਹੁੰਦੇ ਹਨ। ਸਿੱਖਣ ਦੁਆਰਾ ਆਈਆਂ ਤਬਦੀਲੀਆਂ ਅਕਸਰ ਜੀਵਨ ਭਰ ਰਹਿੰਦੀਆਂ ਹਨ, ਅਤੇ ਸਿੱਖੀਆਂ ਹੋਈਆਂ ਚੀਜ਼ਾਂ ਨੂੰ ਵੱਖ ਕਰਨਾ ਮੁਸ਼ਕਲ ਹੁੰਦਾ ਹੈ।ਮਨੁੱਖ ਜਨਮ ਤੋਂ ਪਹਿਲਾਂ ਸਿੱਖਣਾ ਸ਼ੁਰੂ ਕਰਦੇ ਹਨ ਅਤੇ ਉਹਨਾਂ ਦਾ ਲੋਕਾਂ ਅਤੇ ਉਨ੍ਹਾਂ ਦੇ ਵਾਤਾਵਰਨ ਦੇ ਆਪਸੀ ਪ੍ਰਭਾਵ ਦੇ ਨਤੀਜੇ ਵਜੋਂ ਮੌਤ ਤਕ ਸਿੱਖਣਾ ਜਾਰੀ ਰਹਿੰਦਾ ਹੈ। ਸਿੱਖਣ ਦੀ ਪ੍ਰਕਿਰਤੀ ਅਤੇ ਪ੍ਰਕਿਰਿਆਵਾਂ ਦਾ ਬਹੁਤ ਸਾਰੇ ਖੇਤਰਾਂ ਵਿੱਚ ਅਧਿਐਨ ਕੀਤਾ ਜਾਂਦਾ ਹੈ, ਜਿਸ ਵਿੱਚ ਸਿੱਖਿਆ ਮਨੋਵਿਗਿਆਨ, ਨਿਯੁਰੋਸਾਈਕੋਲੋਜੀ, ਪ੍ਰਯੋਗਾਤਮਕ ਮਨੋਵਿਗਿਆਨ ਅਤੇ ਸਿੱਖਿਆ ਸ਼ਾਸਤਰ ਸ਼ਾਮਲ ਹਨ। ਅਜਿਹੇ ਖੇਤਰਾਂ ਵਿੱਚ ਖੋਜ ਨੇ ਕਈ ਤਰ੍ਹਾਂ ਦੀ ਸਿਖਲਾਈ ਦੀ ਪਛਾਣ ਕੀਤੀ ਹੈ। ਉਦਾਹਰਨ ਲਈ, ਸਿਖਲਾਈ ਆਬਾਦੀ, ਜਾਂ ਟਕਸਾਲੀ ਕੰਡੀਸ਼ਨਿੰਗ, ਆਪਰੇਟ ਕੰਡੀਸ਼ਨਿੰਗ ਦੇ ਨਤੀਜੇ ਵਜੋਂ ਹੋ ਸਕਦੀ ਹੈ ਜਾਂ ਖੇਡਾਂ ਵਰਗੀਆਂ ਵਧੇਰੇ ਗੁੰਝਲਦਾਰ ਗਤੀਵਿਧੀਆਂ ਦੇ ਨਤੀਜੇ ਵਜੋਂ ਪਰ ਇਹ ਸਿਰਫ ਤੁਲਨਾਤਮਕ ਹੱਦ ਤਕ ਬੁੱਧੀਮਾਨ ਜਾਨਵਰਾਂ ਵਿੱਚ ਵੇਖੀ ਜਾਂਦੀ ਹੈ। ਸਿੱਖਣਾ ਸੁਚੇਤ ਜਾਂ ਚੇਤਨਾ ਜਾਗਰੂਕਤਾ ਤੋਂ ਬਿਨਾਂ ਹੋ ਸਕਦਾ ਹੈ। ਇਹ ਜਾਣਦਿਆਂ ਕਿ ਕਿਸੇ ਅਸ਼ੁੱਭ ਘਟਨਾ ਨੂੰ ਟਾਲਿਆ ਨਹੀਂ ਜਾ ਸਕਦਾ ਅਤੇ ਬਚਿਆ ਨਹੀਂ ਜਾ ਸਕਦਾ ਜਿਸਦੇ ਨਤੀਜੇ ਵਜੋਂ ਅਜਿਹੀ ਸਥਿਤੀ ਹੋ ਸਕਦੀ ਹੈ ਜਿਸ ਨੂੰ ਸਿੱਖੀ ਲਾਚਾਰੀ ਕਿਹਾ ਜਾਂਦਾ ਹੈ। ਮਨੁੱਖੀ ਵਿਵਹਾਰ ਸੰਬੰਧੀ ਸਿਖਲਾਈ ਦਾ ਜਨਮ ਤੋਂ ਪਹਿਲਾਂ ਸਬੂਤ ਮਿਲਦਾ ਹੈ, ਜਿਸ ਵਿੱਚ ਗਰਭ ਅਵਸਥਾ ਦੇ 32 ਹਫ਼ਤਿਆਂ ਦੇ ਅਰੰਭਕ ਤੌਰ ਤੇ ਆਦਤ ਵੇਖੀ ਗਈ ਹੈ। ਇਹ ਦਰਸਾਉਂਦਾ ਹੈ ਕਿ ਕੇਂਦਰੀ ਦਿਮਾਗੀ ਪ੍ਰਣਾਲੀ ਵਿਕਾਸ ਦੇ ਸ਼ੁਰੂਆਤ ਵਿੱਚ ਹੀ ਸੰਤੋਸ਼ਜਨਕ ਹਾਲਤ ਵਿੱਚ ਵਿਕਸਤ ਹੋਣ ਲਗਦੀ ਹੈ।ਖੇਡ ਨੂੰ ਕਈ ਸਿਧਾਂਤਕਾਰਾਂ ਦੁਆਰਾ ਸਿਖਲਾਈ ਦੇ ਪਹਿਲੇ ਰੂਪ ਵਜੋਂ ਦਰਸਾਇਆ ਗਿਆ ਹੈ। ਬੱਚੇ ਦੁਨੀਆ ਦੇ ਨਾਲ ਪ੍ਰਯੋਗ ਕਰਦੇ ਹਨ, ਨਿਯਮ ਸਿੱਖਦੇ ਹਨ, ਅਤੇ ਖੇਡ ਦੁਆਰਾ ਪਰਸਪਰ ਪ੍ਰਭਾਵ ਪਾਉਣਾ ਸਿੱਖਦੇ ਹਨ। ਲੇਵ ਵੀਗੋਤਸਕੀ ਇਸ ਗੱਲ ਨਾਲ ਸਹਿਮਤ ਹੈ ਕਿ ਖੇਡ ਬੱਚਿਆਂ ਦੇ ਵਿਕਾਸ ਲਈ ਮਹੱਤਵਪੂਰਣ ਹੈ, ਕਿਉਂਕਿ ਉਹ ਵਿੱਦਿਅਕ ਖੇਡਾਂ ਖੇਡਣ ਦੁਆਰਾ ਆਪਣੇ ਵਾਤਾਵਰਣ ਨੂੰ ਅਰਥ ਭਰਪੂਰ ਬਣਾਉਂਦੇ ਹਨ।
ਮਹਾਵੀਰ ਦਾ ਜਨਮ ਬਿਹਾਰ ਦੀ ਸਾਹੀ ਪਰਿਵਾਰ ਵਿੱਚ ਹੋਇਆ। ਉਹਨਾਂ ਦੇ ਪਿਤਾ ਦਾ ਨਾਮ ਸਿਧਾਰਥ ਅਤੇ ਮਾਤਾ ਦਾ ਨਾਮ ਤ੍ਰਿਸ਼ਲਾ ਸੀ। 30 ਸਾਲ ਦੀ ਉਮਰ ਵਿੱਚ ਆਪ ਨੇ ਦੀਖਸਾ ਦੀ ਪ੍ਰਪਤੀ ਲਈ ਘਰ ਦਾ ਤਿਆਗ ਕਰ ਦਿਤਾ। ਸਾਡੇ ਬਾਰਾਂ ਸਾਲ ਉਹਨਾਂ ਨੇ ਭਗਤੀ ਕੀਤੀ ਤੇ ਦੀਕਸਾ ਦੀ ਪ੍ਰਾਪਤੀ ਕੀਤੀ। ਉਹਨਾਂ ਨੇ ਸਾਰੇ ਭਾਰਤ ਦੀ ਯਾਤਰਾ ਕੀਤੀ ਤੇ ਜੈਨ ਦਰਸ਼ਨ ਦਾ ਪ੍ਰਚਾਰ ਕੀਤਾ। 72 ਸਾਲ ਦੀ ਉਮਰ ਵਿੱਚ ਆਪ ਨੂੰ ਮੋਖਸ ਦੀ ਪ੍ਰਾਪਤੀ ਹੋਈ। ਭਗਵਾਨ ਮਹਾਵੀਰ ਨੇ ਆਪਣੇ ਪੈਰੋਕਾਰ ਸਾਧੂਆਂ ਅਤੇ ਗ੍ਰਹਿਸਥਾਂ ਲਈ ਅਹਿੰਸਾ, ਸੱਚ, ਬ੍ਰਹਮਚਰੀਆ ਦੇ ਪੰਜ ਵਰਤਾਂ ਦੀ ਪਾਲਣਾ ਕਰਨੀ ਜ਼ਰੂਰੀ ਦੱਸੀ ਹੈ ਪਰ ਇਨ੍ਹਾਂ ਸਭ ਵਿੱਚ ਅਹਿੰਸਾ ਦੀ ਭਾਵਨਾ ਸ਼ਾਮਲ ਹੈ। ਵਰਧਮਾਨ, ਵੀਰ, ਅਭਿਵੀਰ, ਮਹਾਵੀਰ ਅਤੇ ਸਨਮਤੀ ਅਖਵਾਉਣ ਵਾਲੇ ਸ਼ਰਮਣ ਭਗਵਾਨ ਮਹਾਵੀਰ ਸਵਾਮੀ ਜੈਨ ਧਰਮ ਦੇ 24ਵੇਂ ਤੇ ਅੰਤਿਮ ਤੀਰਥੰਕਰ ਹੋਏ ਹਨ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਸ਼੍ਰੀ ਅਕਾਲ ਤਖਤ ਸਾਹਿਬ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਜਾਤ ਮਨੁੱਖ ਦੇ ਉਸ ਸਮਾਜ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਉਸਦਾ ਜਨਮ ਹੁੰਦਾ ਹੈ। ਬ੍ਰਾਮਣ, ਤੇਲੀ, ਕੁਰਮੀ, ਧੋਬੀ ਆਦਿ ਉਤਰੀ ਭਾਰਤ ਦੀਆਂ ਜਾਤੀਆਂ ਹਨ। ਵੈਦਿਕ ਸਮਾਜ ਵਿੱਚ ਕਿਰਤ ਦੀ ਵੰਡ ਦੇ ਆਧਾਰ ਉੱਤੇ ਸਮਾਜ ਨੂੰ ਚਾਰ ਭਾਗਾਂ ਵਿੱਚ ਵੰਡਿਆ ਗਿਆ ਸੀ। ਇਹ ਚਾਰ ਵਰਣ: ਬ੍ਰਾਹਮਣ, ਖੱਤਰੀ, ਵੈਸ਼ ਅਤੇ ਸ਼ੂਦਰ ਹਨ। ਪਰ ਅੱਜ ਇਨ੍ਹਾਂ ਤੋਂ ਲੱਖਾਂ ਜਾਤੀਆਂ ਬਣ ਗਈਆਂ। ਜਾਤੀ ਦੇ ਆਧਾਰ ਉਤੇ ਕਿਸੇ ਨਾਲ ਭੇਦਭਾਵ ਕਰਨਾ ਜਾਤੀਵਾਦ ਅਖਵਾਉਂਦਾ ਹੈ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ।ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਉੱਚ ਅਦਾਲਤ ਭਾਰਤ ਦੇ ਹਰ ਰਾਜ ਅਤੇ ਕੇਂਦਰ ਸ਼ਾਸਤ ਖੇਤਰ ਵਿੱਚ ਮੂਲ ਅਧਿਕਾਰ ਖੇਤਰ ਦੀਆਂ ਪ੍ਰਮੁੱਖ ਸਿਵਲ ਅਦਾਲਤਾਂ ਹਨ। ਹਾਲਾਂਕਿ, ਉੱਚ ਅਦਾਲਤਾਂ ਆਪਣੇ ਮੂਲ ਸਿਵਲ ਅਤੇ ਅਪਰਾਧਕ ਅਧਿਕਾਰ ਖੇਤਰ ਨੂੰ ਤਾਂ ਹੀ ਲਾਗੂ ਕਰਦੀ ਹੈ, ਜੇਕਰ ਨਿਯਮਿਤ ਤੌਰ 'ਤੇ ਹੇਠਲੀਆ ਅਦਾਲਤਾਂ ਨੂੰ ਕਾਨੂੰਨੀ ਤੌਰ ਤੇ ਅਧਿਕਾਰ ਨਹੀਂ ਦਿੱਤਾ ਜਾਂਦਾ ਤਾਂ ਜੋ ਜ਼ਿਲ੍ਹਾ-ਸ਼ੈਸਨ ਅਦਾਲਤਾ ਕੁੱਝ ਮਾਮਲਿਆਂ ਵਿੱਚ ਵਿੱਤੀ ਅਧਿਕਾਰ, ਖੇਤਰੀ ਅਧਿਕਾਰ ਖੇਤਰ ਦੀ ਘਾਟ ਦਾ ਸਾਹਮਣਾ ਕਰਨ ਕਰਦੀਆ ਹੋਣ। ਉੱਚ ਅਦਾਲਤਾਂ ਵੀ ਕੁਝ ਮਾਮਲਿਆਂ ਵਿੱਚ ਮੂਲ ਅਧਿਕਾਰ ਖੇਤਰ ਦਾ ਮਾਣ ਸਕਦੀਆਂ ਹਨ, ਜਿਹਨਾ ਵਿੱਚ ਕਿਸੇ ਰਾਜ ਜਾਂ ਕੇਦਰੀ ਕਾਨੂੰਨ ਵਿੱਚ ਵਿਸ਼ੇਸ਼ ਤੌਰ 'ਤੇ ਸਪਸ਼ਟ ਨਾ ਕੀਤਾ ਗਿਆ ਹੋਵੇ। ਜ਼ਿਆਦਾਤਰ ਹਾਈ ਕੋਰਟਾਂ ਦੇ ਕੰਮ ਵਿੱਚ ਮੁੱਖ ਤੌਰ 'ਤੇ ਹੇਠਲੇ ਅਦਾਲਤਾਂ ਤੋਂ ਅਪੀਲਾਂ ਅਤੇ ਸੰਵਿਧਾਨ ਦੀ ਧਾਰਾ 226 ਦੇ ਤਹਿਤ ਰਿੱਟ ਪਟੀਸ਼ਨਾਂ ਸ਼ਾਮਲ ਹਨ। ਹਾਈਕੋਰਟ ਦਾ ਅਧਿਕਾਰਿਕ ਅਧਿਕਾਰ ਖੇਤਰ ਵੀਰਟ ਅਧਿਕਾਰ ਖੇਤਰ ਹੈ। ਹਰੇਕ ਹਾਈ ਕੋਰਟ ਦੀ ਸਹੀ ਖੇਤਰੀ ਅਧਿਕਾਰ ਖੇਤਰ ਵੱਖ-ਵੱਖ ਹੁੰਦਾ ਹੈ। ਅਪੀਲ ਹੇਠ ਲਿਖੇ ਅਨੁਸਾਰ ਹੁੰਦੀਆ ਹਨ:- ਤਹਿਸੀਲ-ਕੋਤਵਾਲੀ-ਅਪਰਾਧਿਕ / ਸਿਵਲ ਅਦਾਲਤਾਂ → ਜ਼ਿਲ੍ਹਾ ਅਦਾਲਤ → ਉੱਚ ਅਦਾਲਤ → ਸੁਪਰੀਮ ਕੋਰਟ ਹਰੇਕ ਰਾਜ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਪ੍ਰਧਾਨਗੀ ਵਾਲੇ ਜੂਡੀਸ਼ੀਅਲ ਜ਼ਿਲ੍ਹਿਆਂ ਵਿੱਚ ਵੰਡਿਆ ਜਾਂਦਾ ਹੈ. ਜਦੋਂ ਉਹ ਸਿਵਲ ਕੇਸ ਦੀ ਅਗਵਾਈ ਕਰਦਾ ਹੈ ਤਾ ਉਸ ਨੂੰ ਜ਼ਿਲ੍ਹਾ ਜੱਜ ਵਜੋਂ ਜਾਣਿਆ ਜਾਂਦਾ ਹੈ, ਅਤੇ ਮੁਜਰਮਾਨਾ ਕੇਸ ਦੀ ਅਗਵਾਈ ਕਰਦੇ ਸਮੇਂ ਸੈਸ਼ਨ ਜੱਜ ਕਿਹਾ ਜਾਂਦਾ ਹੈ। ਉਹ ਹਾਈ ਕੋਰਟ ਦੇ ਜੱਜ ਤੋਂ ਹੇਠਾਂ ਸਭ ਤੋਂ ਉੱਚ ਅਧਿਕਾਰੀ ਹੁੰਦੇ ਹਨ। ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਦੇ ਹੇਠਾਂ, ਸਿਵਿਲ ਅਧਿਕਾਰ ਖੇਤਰ ਦੀਆਂ ਅਦਾਲਤਾਂ ਹਨ, ਜਿਨ੍ਹਾਂ ਨੂੰ ਵੱਖ-ਵੱਖ ਰਾਜਾਂ ਵਿੱਚ ਵੱਖੋ-ਵੱਖਰੇ ਨਾਂ ਨਾਲ ਜਾਣਿਆ ਜਾਂਦਾ ਹੈ. ਸੰਵਿਧਾਨ ਦੀ ਧਾਰਾ 141 ਦੇ ਤਹਿਤ, ਭਾਰਤ ਦੀਆਂ ਸਾਰੀਆਂ ਅਦਾਲਤਾਂ - ਹਾਈ ਕੋਰਟਾਂ ਸਮੇਤ - ਭਾਰਤ ਦੀ ਸੁਪਰੀਮ ਕੋਰਟ ਦੇ ਫੈਸਲਿਆਂ ਅਤੇ ਹੁਕਮਾਂ ਨਾਲ ਪਹਿਲ ਹੈ। ਹਾਈ ਕੋਰਟ ਵਿੱਚ ਜੱਜਾਂ ਦੀ ਨਿਯੁਕਤੀ ਭਾਰਤ ਦੇ ਚੀਫ ਜਸਟਿਸ ਅਤੇ ਰਾਜ ਦੇ ਗਵਰਨਰ ਨਾਲ ਸਲਾਹ ਮਸ਼ਵਰੇ ਨਾਲ ਭਾਰਤ ਦੇ ਰਾਸ਼ਟਰਪਤੀ ਦੁਆਰਾ ਕੀਤੀ ਜਾਂਦੀ ਹੈ। ਹਾਈ ਕੋਰਟਾਂ ਦਾ ਮੁਖੀ ਚੀਫ਼ ਜਸਟਿਸ ਹੈ। ਮੁੱਖ ਜੱਜ ਨੇ ਚੌਦ੍ਹਵੇਂ (ਆਪਣੇ ਅਨੁਸਾਰੀ ਰਾਜਾਂ ਦੇ ਅੰਦਰ) ਅਤੇ ਸਤਾਰ੍ਹਵੇਂ (ਆਪਣੇ ਆਪ ਦੇ ਸੂਬਿਆਂ ਦੇ ਬਾਹਰ) ਭਾਰਤੀ ਤਰਜੀਹ ਦੇ ਕ੍ਰਮ ਉੱਤੇ ਰੈਂਕ ਦਿੱਤਾ ਗਿਆ। ਕਲਕੱਤਾ ਹਾਈ ਕੋਰਟ ਨੇ ਦੇਸ਼ ਵਿੱਚ ਸਭ ਤੋ ਪੁਰਾਣਾ ਹਾਈ ਕੋਰਟ ਹੈ ਜੋ 2 ਜੁਲਾਈ 1862 ਨੂੰ ਸਥਾਪਿਤ ਕੀਤਾ ਗਿਆ ਸੀ.ਇੱਕ ਖਾਸ ਖੇਤਰ ਦੇ ਮਾਮਲੇ ਦੀ ਇੱਕ ਵੱਡੀ ਗਿਣਤੀ ਨੂੰ ਸੰਭਾਲਣ ਸਥਾਈ ਬੈਚ ਉੱਥੇ ਸਥਾਪਿਤ ਕੀਤਾ ਜਾਂਦਾ ਹੈ। ਬੈਂਚ ਵੀ ਉਨ੍ਹਾਂ ਸੂਬਿਆਂ ਵਿੱਚ ਹਾਜ਼ਰ ਹੁੰਦੇ ਹਨ ਜੋ ਕਿਸੇ ਅਦਾਲਤ ਦੇ ਅਧਿਕਾਰ ਖੇਤਰ ਵਿੱਚ ਉਸ ਦੇ ਖੇਤਰੀ ਸੀਮਾ ਤੋਂ ਬਾਹਰ ਹੁੰਦੇ ਹਨ.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ: