ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰ੍ਹਾਂ ਵੀ ਲਿਖਿਆ ਜਾਂਦਾ ਹੈ: ਸਿਖੀ, ਸਿੱਖ ਦਾ ਮਤਲਬ, "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫ਼ਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਦੁਨੀਆ ਦੇ ਸਭ ਤੋਂ ਪੁਰਾਣੇ ਸਨਾਤਨ ਧਰਮ ਤੋਂ ਆਪਣੀ ਅਲੱਗ ਪਹਿਚਾਣ ਬਣਾਕੇ ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਕੁੱਲ ਦੁਨੀਆ ਵਿੱਚ ਲਗਭਗ 3 ਕਰੋੜ ਹੈ, ਜੋ ਕਿ ਸਾਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਪੰਥ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਪੰਥ ਦੇ ਫ਼ਲਸਫ਼ੇ ਨੂੰ ਗੁਰਮਤ ਕਿਹਾ ਜਾਂਦਾ ਹੈ, ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ ਹੈ ਅਤੇ ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਜੋਤਿ-ਜੋਤਿ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ, ਜਿਹਨਾਂ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਕੇਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਤੇ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਤਖ਼ਤ ਸੌਂਪਕੇ ਦੇਹਧਾਰੀ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਜੱਸਾ ਸਿੰਘ ਆਹਲੂਵਾਲੀਆ (1718-1783) ਅਠਾਰਵੀਂ ਸਦੀ ਦਾ ਇੱਕ ਸਿੱਖ ਜਰਨੈਲ ਸੀ। ਸਿੱਖ ਫ਼ੌਜਾਂ ਦੇ ਦੂਜੇ ਸਭ ਤੋਂ ਵੱਡੇ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਸ. ਬਦਰ ਸਿੰਘ ਦੇ ਘਰ 3 ਮਈ, 1718 ਦੇ ਦਿਨ ਲਹੌਰ, ਪੰਜਾਬ, ਖੇਤਰ ਦੇ ਨੇੜੇ ਇੱਕ ਪਿੰਡ ਅਹਿਲਵਾਲ ਵਿੱਚ ਹੋਇਆ ਸੀ। ਨਿੱਕੀ ਉਮਰ ਵਿੱਚ ਹੀ ਉਸ ਦੇ ਪਿਤਾ ਚੜ੍ਹਾਈ ਕਰ ਗਏ ਸਨ ਤੇ ਉਸ ਦਾ ਬਚਪਨ ਮਾਤਾ ਸੁੰਦਰ ਕੌਰ ਦੇ ਨਿਵਾਸ 'ਤੇ ਦਿੱਲੀ ਵਿੱਚ ਬੀਤਿਆ ਸੀ। ਮਗਰੋਂ ਸ.
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਵਾਰਤਕ ਸ਼ਬਦ ਦਾ ਅਰਥ ਵਾਰਤਕ ਸ਼ਬਦਾ ਦਾ ਨਿਕਾਸ ਸੰਸਕ੍ਰਿਤ ਦੇ ‘ਵ੍ਰਿਤਿ` ਧਾਤੂ ਤੋ ਹੌਇਆ ਹੈ। ਇਸ ਦਾ ਅਰਥ ਟੀਕਾ ਹੈ ਭਾਵ ਉਹ ਗ੍ਰੰਥ ਜਿਸ ਦੁਆਰਾ ਸੂਤਰਾਂ ਦੀ ਵਿਆਖਿਆ ਕੀਤੀ ਜਾਂਦੀ ਹੈ। ਵਾਰਤਕ ਦਾ ਸੰਬੰਧ ਵਾਰਤਾ ਨਾਲ ਵੀ ਹੈ ਜਿਸ ਦਾ ਭਾਵ ਗੱਲਬਾਤ ਜਾਂ ਪ੍ਰਸੰਗ ਹੈ। ਅਰਬੀ, ਫਾਰਸੀ ਅਤੇ ਉਰਦੂ ਵਿੱਚ ਵਾਰਤਕ ਲਈ ‘ਨਸਰ` ਸ਼ਬਦ ਦੀ ਵਰਤੋਂ ਹੁੰਦੀ ਹੈ ਜਿਸ ਦਾ ਅਰਥ ਹੈ ਖਿਲੇਰਨਾ ਜਾਂ ਬਿਖੇਰਨਾ ਜਿਸ ਤੋਂ ਸਪੱਸ਼ਟ ਭਾਵ ਵਿਆਖਿਆਂ ਦਾ ਨਿਕਲਦਾ ਹੈ। ਜਿਸ ਲਈ ਵਾਰਤਕ ਜਾਂ ਨਸਰ ਵਿਚਾਰਾਂ ਦਾ ਖਿਲੇਰਾ ਜਾ ਵਿਆਖਿਆ ਹੈ। ਪਰਿਭਾਸ਼ਾ 1) ਵੇਟਲੀ ਅਨੁਸਾਰ, “ਵਾਰਤਕ ਅਤੇ ਕਵਿਤਾ ਵਿੱਚ ਫ਼ਰਕ ਧੁਨੀ ਦੀ ਬਣਤਰ ਦਾ ਹੈ। ਇਹ ਵਿਚਾਰ ਕਵਿਤਾ ਅਤੇ ਸੰਗੀਤ ਦੇ ਸਬੰਧ ਕਰ ਕੇ ਬਣਿਆ ਹੈ ਕਿਉਂਕਿ ਸਧਾਰਨ ਬੋਲਾਂ ਅਤੇ ਗੀਤ ਵਿੱਚ ਫ਼ਰਕ ਸਪਸ਼ੱਟ ਹੈ।” 2) ਡਰਾਇਡ ਦੇ ਕਾਥਨ ਅਨੁਸਾਰ, “ਵਾਰਤਕ ਵਿੱਚ ਆਪਣਾ ਹੀ ਵਿਸ਼ੇਸ਼ ਸਮਤਾਲ ਹੁੰਦਾ ਹੈ। ਆਪਣੀ ਪੁਸਤਕ Fables ਦੀ ਪ੍ਰਸਤਾਵਨਾ ਵਿੱਚ ਉਹ ਲਿਖਦਾ ਹੈ: ਵਿਚਾਰ ਇੰਨੀ ਤੇਜ਼ੀ ਨਾਲ ਮੇਰੇ ਅੰਦਰ ਇੱਕਠੇ ਹੁੰਦੇ ਹਨ ਤਾਂ ਮੇਰੀ ਵੱਡੀ ਮੁਸ਼ਕਿਲ ਉਨ੍ਹਾਂ ਵਿਚੋ ਚੁਣਨ ਦੀ ਜਾਂ ਰਦ ਕਰਨ ਦੀ ਹੁੰਦੀ ਹੈ- ਕੀ ਉਨ੍ਹਾਂ ਨੂੰ ਕਵਿਤਾ ਵਿੱਚ ਪਰੋਇਆ ਜਾਏ ਤਾਂ ਉਨ੍ਹਾਂ ਨੂੰ ਵਾਰਤਕ ਦੇ ਵਖਰੇ ਤਾਲ ਵਿੱਚ ਸ਼ਸ਼ੋਭਤ ਕੀਤਾ ਜਾਏ।” 3) ਜੋਨੇਥਨ ਸਵਿਫ਼ਟ ਅਨੁਸਾਰ, “ਵਾਰਤਕ ਵਿੱਚ ਸਰਲਤਾ, ਸਪਸ਼ਟਤਾ ਦੇ ਗੁਣ ਹੋਣੇ ਜ਼ਰੂਰੀ ਹਨ, ਅਤੇ ਸੰਖੇਪਤਾ ਦੇ ਗੁਣ ਹੋਏ ਜ਼ਰੂਰੀ ਹਨ। ਇਹਦੇ ਤਰਕ, ਦਲੀਲ ਅਤੇ ਸੋਚ-ਉਡਾਰੀ ਦੇ ਵੀ ਹੋਰ ਉਪਯੋਗੀ ਗੁਣ ਹੁੰਦੇ ਹਨ। ਦਿਲ ਦੀ ਗਲ ਕਰਨ ਵਾਲੇ ਸ਼ਬਦ ਕਵਿਤਾ ਦਾ ਜਾਮਾ ਪਹਿਰਦੇ ਹਨ ਅਤੇ ਦਿਮਾਗ ਦੀ ਭਾਸ਼ਾ ਵਾਰਤਕ ਰਾਹੀਂ ਪ੍ਰਗਟ ਹੁੰਦੀ ਹੈ।” 2)ਸੋ ਵਾਰਤਕ ਵਿੱਚ ਲੇਖਕ ਕਿਸੇ ਛੰਦ ਦੀ ਵਰਤੋਂ ਨਹੀਂ ਕਰਦਾ, ਨਾ ਹੀ ਇਸ ਨੂੰ ਅਲੰਕਾਰਾਂ ਦੇ ਗਹਿਣਿਆ ਨਾਲ ਸਿੰਗਾਰਦਾ ਹੈ, ਇਸ ਵਿੱਚ ਸਾਹਿੱਤਕਾਰ ਆਪਣੇ ਵਿਚਾਰਾਂ ਨੂੰ ਇਸ ਪ੍ਰਕਾਰ ਲਿਪੀ ਬੱਧ ਕਰਦਾ ਹੈ ਕਿ ਉਹ ਵਿਆਕਰਨ ਦੇ ਨਿਯਮਾਂ ਅਨੁਕੂਲ ਹੁੰਦੀ ਹੈ ਅਤੇ ਉਸ ਵਿੱਚ ਬੁੱਧੀ-ਤੱਤ ਦੀ ਪ੍ਰਧਾਰਨਾ ਹੁੰਦੀ ਹੈ। ਨਾਨਕ ਕਾਲ ਦੀ ਵਾਰਤਕ ਕੋਈ ਵੀ ਸਾਹਿਤ ਵੰਨਗੀ ਖਲਾਅ ਵਿਚੋਂ ਪੈਦਾ ਨਹੀ ਹੁੰਦੀ ਇਹ ਵੀ ਠੀਕ ਹੈ ਕਿ ਮੁੱਢਲੀ ਪੰਜਾਬੀ ਵਾਰਤਕ ਨਾਨਕ ਦੀ ਸ਼ਖ਼ਸੀਅਤ ਦੇ ਦੁਆਲੇ ਘੁੰਮਦੀ ਹੈ। ਪਰ ਇਹ ਵੀ ਸੱਚ ਹੈ ਕਿ ਸਿਰਫ ਨਾਨਕ ਦੀ ਸ਼ਖ਼ਸੀਅਤ ਹੀ ਕਿਸੇ ਲੇਖਕ ਤੋਂ ਵਾਰਤਕ ਨਹੀ ਲਿਖਵਾ ਸਕਦੀ। ਇਸ ਲਈ ਪਹਿਲਾ ਵਾਰਤਕ ਲੲੀ ਉਚਿਤ ਮਾਹੌਲ ਹੋਣਾ ਜਰੁਰੀ ਹੈ। ਪੰਜਾਬੀ ਵਾਰਤਕ ਦੇ ਪਿਛੋਕੜ ਦੀ ਜੇਕਰ ਗਲ ਕਰੀਏ ਤਾਂ ਇਸਤੇ ਹੋਰ ਭਾਸ਼ਾਵਾਂ ਦਾ ਵੀ ਪ੍ਰਭਾਵ ਮਾੜਾ ਮੋਟਾ ਰਿਹਾ ਹੈ। ਜਿਸ ਵਿਚ ਸੰਸਕ੍ਰਿਤ, ਪ੍ਰਾਕਿਰਤਾਂ, ਅਪਭ੍ਰੰਸ਼, ਬ੍ਰਜ ਅਯੇ ਆਰਬੀ ਫ਼ਾਰਸੀ ਭਾਸ਼ਾਵਾਂ ਦੇ ਸਾਹਿਤ ਨੂੰ ਵੀ ਸ਼ਾਮਿਲ ਕੀਤਾ। ਜਿਵੇ ਕਿ ਸਾਨੂੰ ਪਤਾ ਹੈ ਕਿ ਸੰਸਕ੍ਰਿਤ ਭਾਰਤ ਦੀਆਂ ਮੁੱਢਲੀਆ ਤਿੰਨ ਭਾਸ਼ਾਵਾਂ ਵਿਚੋਂ ਇੱਕ ਹੈ।ਇਸੇ ਵਿਚੋ ਹੀ ਅਪਭ੍ਰੰਸ਼ ਤੇ ਪ੍ਰਾਕਿਰਤਾ ਦਾ ਵਿਕਾਸ ਹੋਇਆ। ਮੱਧਕਾਲ ਵਿੱਚ ਹੀ ਇਸਲਾਮ ਦੇ ਭਾਰਤ ਵਿਚ ਪ੍ਰਵੇਸ਼ ਨਾਲ ਅਰਬੀ ਫ਼ਾਰਸੀ ਦਾ ਪ੍ਰਭਾਵ ਪਿਆ। ਪੰਜਾਬੀ ਮੱਧਕਾਲੀ ਵਾਰਤਕ ਦੇ ਜਨਮ ਤੋਂ ਪਹਿਲਾਂ ਇਹਨਾਂ ਦਾ ਸਾਹਿਤ ਮਿਲਦਾ ਹੈ ਖਾਸ ਤੌਰ ਤੇ ਵਾਰਤਕ । ਸਾਡੇ ਸਾਹਿਤਕਾਰਾਂ ਇੰਨਾ ਨਮੂਨਿਆਂ ਨੂੰ ਪੜਿਆ, ਮਿਸਾਲ ਵਜੋਂ ਸੰਸਕ੍ਰਿਤ ਵਿੱਚ ਹਿਤੋਉਪਦੇਸ਼ ਦੀਆਂ ਨੀਤੀਆਂ ਕਥਾਵਾਂ ਬੜੀਆਂ ਪ੍ਰਸਿੱਧ ਸਨ ਤੇ ਇਹ ਜਨ ਜਨ ਤੱਕ ਪਹੁੰਚੀਆਂ ਇਸੇ ਤਰਾਂ ਸੰਸਕ੍ਰਿਤ ਵਿਚ ਕਥਾ ਵੀ ਰਚੀਆਂ ਗਈਆਂ। ਜੋ ਭਾਸ਼ਾਈ ਬਦਲਾਅ ਕਾਰਨ ਜਨ ਸਧਾਰਨ ਤੱਕ ਪਹੁੰਚੀਆਂ। ਸੁਬੋਧ ਤੇ ਭਾਣ ਭੱਟ ਸੰਸਕ੍ਰਿਤ ਦੇ ਦੋ ਮਹਾਨ ਸਾਹਿਤਕਾਰ ਹੋਏ ਸਨ, ਸੁਬੋਧ ਦੀ 'ਵਾਸਵਦਤਾ' ਅਤੇ ਬਾਣ ਭੱਟ ਦੀ 'ਹਰਸ਼ ਚਰਿਤ੍ਰ' ਅਤੇ 'ਕਾਦੰਬਰੀ' ਦੋ ਬੜੀਆ ਹੀ ਪ੍ਰਸਿੱਧ ਰਚਨਾਵਾਂ ਸਨ। ਪ੍ਰਾਕਿਰਤਾ ਵਿਚੋਂ ਪਾਲੀ ਕਾਫੀ ਪ੍ਰਚਲਿਤ ਸੀ ਮਹਾਤਮਾਂ ਬੁੱਧ ਨੇ ਆਪਣੇ ਸਾਰੇ ਗ੍ਰੰਥ ਇਸੇ ਭਾਸ਼ਾ ਵਿੱਚ ਹੀ ਉਸ ਨਾਲ ਸਬੰਧਿਤ ਬਹੁਤ ਸਾਰੀਆਂ ਜਾਤਕ ਕਥਾਵਾਂ ਇਸੇ ਭਾਸ਼ਾ ਵਿਚ ਉਪਲਬਧ ਹਨ।ਇਹਨਾਂ ਜਾਤਕ ਕਥਾਵਾਂ ਦੇ ਮੋਟਿਫ ਸਾਖੀਆਂ ਵਿੱਚ ਤਲਾਸ਼ੇ ਜਾ ਸਕਦੇ ਹਨ। ਇਸੇ ਭਾਸ਼ਾ ਵਿਚ 1200ਸਾਲ ਤੱਕ ਨੀਤੀ ਕਥਾਵਾਂ , ਦੰਦ ਕਥਾਵਾਂ, ਰੁਮਾਂਸ ਕਥਾਵਾਂ ਅਤੇ ਪਰੀ ਕਥਾਵਾਂ ਰਚੀਆਂ ਗਈਆਂ। ਲੇਕਿਨ ਜਾਤਕ ਕਥਾਵਾਂ ਨੇ ਪੂਰੇ ਭਾਰਤ ਨੂੰ ਪ੍ਰਭਾਵਿਤ ਕੀਤਾ ਜਿੱਥੇ ਜਿੱਥੇ ਬੁੱਧ ਧਰਮ ਦਾ ਪ੍ਰਭਾਵ ਪਾਇਆ ਉਥੇ ਜਾਤਕ ਕਥਾਵਾਂ ਵੀ ਪਹੁੰਚੀਆਂ। ਬ੍ਰਜ ਭਾਸ਼ਾ ਵਿਵਿਚ ਪ੍ਰਮੁੱਖ ਰੂਪ ਵਿਚ ਸਾਰ ਮਹਾਤਮਾਂ ਲਿਖੇ ਮਿਲਦੇ ਹਨ। ਇਸ ਦੀ ਮੁੱਢਲੀ ਰਚਨਾ 'ਗੋਰਖ ਸਾਰ' ਹੈ। ਇਸ ਦਾ ਰਚਨਾ ਕਾਲ 1360ਈ.ਦੇ ਲਗਭਗ ਹੈ। ਡਾ.ਤ੍ਰਿਲੋਚਨ ਨੇ ਬ੍ਰਿਜ ਭਾਸ਼ਾ ਦੇ ਪ੍ਰਭਾਵ ਵਾਲੀ ਵਾਰਤਕ ਵੰਨਗੀ 'ਇਕਾਦਸ਼ੀ ਮਹਾਤਮ' ਦੀ ਖੋਜ ਕੀਤੀ ਹੈ। ਉਹਨਾਂ ਅਨੁਸਾਰ ਇਹ 13ਵੀਂ ਸਦੀ ਦੀ ਰਚਨਾ ਹੈ। ਭਾਰਤ ਵਿਚ ਹਿੰਦੂ ਰਾਜ ਖਤਮ ਹੁੰਦਾ ਹੈ ਤੇ ਮੁਸਲਮਾਨਾਂ ਦੇ ਹਮਲੇ ਸ਼ੁਰੂ ਹੁੰਦੇ ਹਨ। ਪਿੱਛੋ ਜਾ ਕੇ ਮੁਸਲਮਾਨ ਸਾਮਰਾਜ ਦੀ ਸਥਾਪਨਾ ਹੁੰਦੀ ਹੈ।ਇਸ ਸ਼ਾਸਨ ਵਿਵਸਥਾ ਦੇ ਫਲਸਰੂਪ ਅਰਬੀ ਫ਼ਾਰਸੀ ਦੀਆਂ ਸਾਹਿਤ ਦੀਆਂ ਵੰਨਗੀਆਂ ਪ੍ਰਵੇਸ਼ ਕਰਦੀਆਂ ਹਨ। ਫ਼ਾਰਸੀ ਸਾਹਿਤ ਦਾ 'ਮਸਨਵੀ' ਕਾਵਿ ਰੂਪ ਖ਼ਾਸ ਤੌਰ ਤੇ ਪੰਜਾਬੀ ਵਾਰਤਕ ਨੂੰ ਪ੍ਰਭਾਵਿਤ ਕਰਦਾ ਹੈ। ਇਹਨਾਂ ਤੋਂ ਪ੍ਰਾਪਤ ਪ੍ਰਭਾਵ ਤੇ ਪ੍ਰਗਟਾਅ ਮਾਧਿਅਮ ਨੂੰ ਉਹਨਾਂ ਆਪਣੀਆਂ ਜਨਮਸਾਖੀਆਂ ਵਿਚ ਵਰਤਿਆ।ਮੱਧਕਾਲੀ ਪੰਜਾਬੀ ਵਾਰਤਕ ਦੇ ਕੁਝ ਕਾਰਨਾਂ ਵਿੱਚ, ਹਿੰਦੂ ਅਤੇ ਮੁਸਲਮਾਨ ਸਭਿਆਚਾਰ ਦੂਜੇ ਸਥਾਨ ਪ੍ਰਦਾਨ ਨੂੰ ਵੀ ਇਕ ਹੋਰ ਮਹੱਤਵਪੂਰਨ ਕਾਰਨ ਸਮਝਿਆ ਜਾ ਸਕਦਾ ਹੈ।ਇਸਲਾਮ ਦੇ ਪ੍ਰਭਾਵ ਅਧੀਨ ਦੋ ਮੁਸਲਿਮ ਬਣੇ ਉਹਨਾਂ ਲਈ ਅਰਬੀ ਫ਼ਾਰਸੀ ਅਸਲੋਂ ਨਵੀਂ ਭਾਸ਼ਾ ਸੀ।ਸੁਰਿੰਦਰ ਸਿੰਘ ਕੋਹਲੀ ਨੂੰ ਇਸ ਤਣਾਉ ਭਰੇ ਮਾਹੌਲ ਲਈ ਹੇਠ ਲਿਖੀਆਂ ਧਾਰਨਾਵਾਂ ਦਿੱਤੀਆਂ ਹਨ। 1.ਅਰਬੀ ਫ਼ਾਰਸੀ ਨਾ ਜਾਣਨ ਵਾਲੇ ਮੁਸਲਮਾਨਾਂ ਲਈ ਵਾਰਤਕ ਸਿਰਜਣਾ। 2.ਸੰਸਕ੍ਰਿਤ, ਪ੍ਰਕਿਰਤਕ, ਅਪਭ੍ਰੰਸ਼ ਨਾ ਜਾਣਨ ਵਾਲਿਆ ਲੲੀ ਸਾਹਿਤ ਰਚਨਾ 3. ਗੁਰੂ ਨਾਨਕ ਵੱਲੋਂ ਚਲਾਈ ਸਿੱਖ ਲਹਿਰ ਲਈ ਵਾਰਤਕ ਸਿਰਜਣਾ। ਮੱਧਕਾਲੀ ਵਾਰਤਕ ਦੇ ਹੇਠ ਲਿਖੇ ਰੂਪਾਂ ਨੂੰ ਜਨਮ ਲਿਆ: 1.ਜਨਮਸਾਖੀ 'ਜਨਮਸਾਖੀ' ਸ਼ਬਦ ਦਾ ਮੂਲ 'ਸਾਖੀ' ਹੈ। ਸਾਖੀ ਸ਼ਬਦ ਦਾ ਸ਼ਾਬਦਿਕ ਅਰਥ ਹੈ, ਗਵਾਹੀ। ਪਰ ਇਥੇ ਸਾਖੀ ਸਾਹਿਤ ਰੂਪ ਤੋਂ ਭਾਵ ਹੈ-ਅੱਖੀ ਦੇਖੀ ਕਹਾਣੀ। ਜਨਮਸਾਖੀ ਸਾਹਿਤ ਰੂਪ ਆਪਣੇ ਮੁੱਢਲੇ ਰੂਪ ਵਿਚ ਗੁਰੂ ਨਾਨਕ ਨਾਲ ਸਬੰਧਤ ਸਨ। ਉਹ ਆਪਣੇ ਆਪ ਵਿਚ ਇਕ ਮਹਾਨ ਸ਼ਖ਼ਸੀਅਤ ਸਨ। ਇਸ ਲਈ ਮੱਧਕਾਲੀ ਪਾਠਕ/ ਸਰੋਤਾਂ ਇਸ ਗੱਲ ਵਿਚ ਵਿਸ਼ਵਾਸ ਨਹੀਂ ਕਰਦਾ ਸੀ ਕਿ ਲੇਖਕ ਦੀ ਰਚਨਾ ਸੱਚ ਤੇ ਅਧਾਰਿਤ ਹੈ।ਇਸ ਸਾਹਿਤ ਰੂਪ ਦਾ ਭਾਵ ਇਹ ਸੀ -ਇਹ ਇਹ ਕਹਾਣੀ ਵਿਚ ਇਤਿਹਾਸਕ ਗਵਾਹੀ ਮਿਲੇ। ਦੂਸਰੇ ਸ਼ਬਦਾਂ ਵਿਚ ਇਹ ਕਥਾਵਾਂ ਕਾਲਪਨਿਕ ਨਹੀ ਸਗੋਂ ਯਥਾਰਥਕ ਅਤੇ ਇਤਿਹਾਸਕ ਹਨ। ਡਾ.ਕਰਨਜੀਤ ਸਿੰਘ ਅਨੁਸਾਰ, 'ਗਲਪ' ਨੂੰ 'ਤੱਥ' ਵਾਂਗ ਪੇਸ਼ ਕਰਨ ਦੀ ਵਿਧੀ ਮੱਧਕਾਲੀ ਸਾਹਿਤ ਵਿਚ ਕੲੀ ਥਾਈ ਮਿਲਦੀ ਹੈ। ਸਾਖੀ ਅਤੇ ਜਨਮਸਾਖੀ ਵਿਚ ਹਲਕਾ ਜਿਹਾ ਭੇਦ ਹੈ। ਸਾਖੀ ਵਿੱਚ ਕਿਹੇ ਘਟਨਾ ਨੂੰ ਜਾ ਕਿਸੇ ਇੱਕ ਕਹਾਣੀ ਨੂੰ ਆਧਾਰ ਬਣਾਇਆ ਜਾਂਦਾ ਹੈ। ਇਸੇ ਤਰ੍ਹਾਂ ਜੇਕਰ ਕਿਸੇ ਮਹਾਨ ਵਿਅਕਤੀ ਦੇ ਜੀਵਨ ਨੂੰ ਵਿਸਥਾਰ-ਪੂਰਵਕ ਅਤੇ ਤਰਤੀਬ ਵਿੱਚ ਪੇਸ਼ ਨਾ ਕੀਤਾ ਜਾਵੇ ਤਾ ਵੀ ਅਜਿਹੀ ਰਚਨਾ 'ਸਾਖੀ-ਸੰਗ੍ਰਹਿ' ਹੀ ਹੋਵੇਗੀ 'ਜਨਮ ਸਾਖੀ' ਨਹੀ। ਜਨਮਸਾਖੀ ਵਿਚ ਕਿਸੇ ਵਿਅਕਤੀ ਵਿਸ਼ੇਸ਼ ਦੀ ਜਨਮ ਤੋ ਲੈ ਕੇ ਮੌਤ ਤੱਕ ਦਾ ਜੀਵਨ ਬਿਰਤਾਂਤ ਪੇਸ਼ ਕੀਤਾ ਜਾਂਦਾ ਹੈਂ। ਪੰਜਾਬੀ ਵਿਚ ਜਨਮ ਸਾਖੀ ਸਾਹਿਤ ਰੂਪ ਗੁਰੂ ਨਾਨਕ ਦੇ ਜੀਵਨ ਵੇਰਵਿਆਂ ਨਾਲ ਸਬੰਧਤ ਹੋ ਗਿਆ। ਦੂਸਰੇ ਵਿਅਕਤੀ ਲੲੀ ਸਾਖੀਆ ਤਾਂ ਹਨ ਜਨਮਸਾਖੀ ਨਹੀ। ਮੱਧਕਾਲੀ ਜਨਮਸਾਖੀ ਸਾਹਿਤ ਵਿਚ ਪੁਰਾਤਨ ਜਨਮਸਾਖੀ, ਸੋਢੀ ਮਿਹਰਬਾਨ ਵਾਲੀ ਜਨਮਸਾਖੀ, ਭਾਈ ਬਾਲੇ ਵਾਲੀ ਜਨਮ ਸਾਖੀ, ਭਾਈ ਮਨੀ ਸਿੰਘ ਵਾਲੀ ਜਨਮਸਾਖੀ, ਆਦਿ ਸਾਖੀਆ ਅਤੇ ਭਾਈ ਬਿਧੀ ਚੰਦ ਵਾਲੀ ਜਨਮਸਾਖੀ ਪ੍ਰਮੁੱਖ ਹਨ। ਇਹ ਸਾਰੀਆਂ 16ਵੀਂ ਸਦੀ ਤੋਂ 18ਵੀਂ ਸਦੀ ਦੇ ਵਿਚਕਾਰ ਲਿਖੀਆਂ ਗਈਆਂ ਹਨ। 2.ਸਾਖੀਆਂ ਸਾਖੀ ਅਤੇ ਜਨਮਸਾਖੀ ਵਿਚਲਾ ਅੰਤਰ ਉੱਪਰ ਸੱਪਸ਼ਟ ਕਰ ਦਿੱਤਾ ਗਿਆ ਹੈ। ਅਰਥਾਤ ਸਾਖੀਆਂ ਵਿੱਚ ਘਟਨਾ ਜ਼ਰੂਰੀ ਤੌਰ 'ਤੇ ਕਿਸੇ ਗੁਰੂ ਨਾਲ ਸਬੰਧਿਤ ਨਹੀਂ ਹੁੰਦੀ। ਸਾਖੀ ਵਿੱਚ ਗੁਰੂ ਤੋਂ ਇਲਾਵਾ ਕੋਈ ਸਾਧ, ਸੰਤ ਜਾਂ ਸਿੱਖ ਵੀ ਨਾਇਕ ਹੋ ਸਕਦਾ ਹੈ। 'ਸਿੱਖਾ ਦੀ ਭਗਤਮਾਲਾ ', 'ਸੌ ਸਾਖੀ' ਅਤੇ 'ਅੱਡਣ ਸ਼ਾਹ ਦੀਆ ਸਾਖੀਆ' ਇਹ ਕਿਸਮ ਦੀਆ ਰਚਨਾਵਾਂ ਹਨ। ਇਹਨਾ ਤੋਂ ਇਲਾਵਾ ਗੁਰੂ ਤੇਗ ਬਹਾਦਰ ਜੀ ਦੀਆਂ ਸਾਖੀਆਂ ਅਤੇ ਗੁਰੂ ਗੋਬਿੰਦ ਜੀ ਦੀਆਂ ਸਾਖੀਆ ਵੀ ਮਿਲਦੀਆ ਹਨ। 3.ਪਰਚੀ ਸਾਹਿਤ ਪਰਚੀ ਸ਼ਬਦ ਸੰਸਕ੍ਰਿਤ ਦੇ 'ਪਰਿਚਯ' ਤੋ ਬਣਿਆ ਹੈ। ਜਿਸ ਦਾ ਅਰਥ ਹੈ ਜਾਣ ਪਛਾਣ। ਇਹ ਸਾਹਿਤ ਰੂਪ ਕਿਸੇ ਮਹਾਨ ਵਿਅਕਤੀ ਦੇ ਉਪਦੇਸ਼ ਜਾਂ ਸਿੱਖਿਆ ਰਾਹੀ ਉਸ ਦਾ ਪਰਿਚਯ ਜਾ ਜਾਣ ਪਛਾਣ ਕਰਵਾਉਂਦਾ ਹੈ। ਇਸ ਦੀ ਸੁਰ ਉਪਦੇਸ਼ਾਤਮਕ ਹੁੰਦੀ ਹੈ। ਇਸ ਦੀ ਪ੍ਰਕਿਰਤੀ ਵਿਸ਼ਲੇਸ਼ਣਾਤਮਕ ਹੈ। ਇਹ ਧਾਰਮਿਕ ਵਿਚਾਰਧਾਰਾ ਨਾਲ ਸਬੰਧ ਰੱਖਣ ਵਾਲਾ ਰੂਪ ਹੈ।ਮੱਧਕਾਲੀ ਪੰਜਾਬੀ ਸਾਹਿਤ ਵਿਚ ਪਰਚੀਆਂ ਸੇਵਾ ਦਾਸ ਅਤੇ ਪਰਚੀਆਂ ਭਾਈ ਕਨੱਈਆ ਜੀ ਪ੍ਰਮੁੱਖ ਹਨ। 4. ਰਹਿਤਨਾਮਾ ਸਾਹਿਤ ਰਹਿਤਨਾਮਾ ਅਜਿਹਾ ਸਾਹਿਤ ਰੂਪ ਹੈ ਜੋ ਕਿਸੇ ਵਿਸ਼ੇਸ਼ ਧਰਮ ਸੰਪ੍ਰਦਾਇ ਦੇ ਲੋਕਾ ਦੀ ਰਹਿਣੀ ਬਹਿਣੀ, ਖਾਸ ਤੌਰ ਧਾਰਮਿਕ ਰਹਿਣੀ ਬਹਿਣੀ ਨੂੰ ਠੀਖ ਰੱਖਣ ਲਈ ਨਿਰਦੇਸ਼ ਹੁੰਦੇ ਹਨ । ਇਸ ਦੀ ਖਾਸ ਲੋੜ ਉਦੋਂ ਪਈ ਜਦੋਂ ਗੁਰੂ ਗੋਬਿੰਦ ਨੇ ਖਾਲਸੇ ਦੀ ਸਿਰਜਣਾ ਕੀਤੀ। ਇਸ ਨਿਯਮਬੱਧਤਾ ਨੂੰ ਵਾਰਤਕ ਵਿਚ ਅੰਕਿਤ ਕਯਨ ਵਾਲੀ ਵੰਨਗੀ ਨੂੰ ਰਹਿਤਨਾਮਾ ਕਿਹਾ ਜਾਂਦਾ ਹੈ। ਗੁਰੂ ਗੋਬਿੰਦ ਵੱਲੋਂ ਸਥਾਪਤ ਕੀਤੀ ਸਿੱਖ ਮਰਿਆਦਾ ਨੂੰ ਭਾਈ ਦਇਆ ਸਿੰਘ , ਦੇਸਾ ਸਿੰਘ, ਚੌਪਾ ਸਿੰਘ ਆਦਿ ਸਿੱਖਾਂ ਨੇ ਲਿਖਿਆ। ਪ੍ਰੇਮ ਸੁਮਾਰਗ ਗਰੰਥ ਅਤੇ ਸੁਧਰਾਮ ਮਾਰਗ ਗਰੰਥ ਨੇ ਵੀ ਇਸ ਕਿਸਮ ਦੀਆ ਹੀ ਰਚਨਾਵਾਂ ਹਨ। ਮੁਸਲਮਾਨਾਂ ਨੇ ਨਵ- ਮੁਸਲਮਾਨਾਂ ਨੂੰ ਇਸਲਾਮੀ ਰਹਿਤ ਮਰਯਾਦਾ ਸਮਝਾਉਣ ਲੲੀ 'ਪੱਕੀ ਰੋਟੀ' ਨਾਮ ਦੀ ਵਾਰਤਕ ਪੁਸਤਕ ਲਿਖੀ ਜੋ ਰਹਿਤਨਾਮਾ ਸਾਹਿਤ ਦੀ ਇਕ ਹੋਰ ਵੰਨਗੀ। ਇਸ ਸਾਹਿਤ ਰੂਪ ਨੂੰ ਮੱਧਕਾਲ ਵਿੱਚ ਕਾਫ਼ੀ ਮਕਬੂਲੀਅਤ ਪ੍ਰਾਪਤ ਹੋਈ ਕਿਉਂਕਿ ਗੁਰੂ ਗੋਬਿੰਦ ਸਿੰਘ ਨੇ ਆਪਣੇ ਕਥਨ ਰਾਹੀ ਇਹ ਸਥਾਪਨਾ ਪੇਸ਼ ਕਰ ਦਿੱਤੀ ਸੀ- "ਰਹਿਤ ਪਿਆਰੀ ਮੁਝ ਕਉ, ਸਿੱਖੁ ਪਿਆਰਾ ਨਾਹਿ।" 5.
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 12 ਫਰਵਰੀ 1947 - 6 ਜੂਨ 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਪੱਤਰਕਾਰੀ ਖ਼ਬਰਾਂ ਨੂੰ ਇਕੱਠਾ ਕਰ ਕੇ, ਇੱਕ ਵਿਸ਼ੇਸ਼ ਰੂਪ ਦੇ ਕੇ, ਲੋਕਾਂ ਤੱਕ ਪਹੁੰਚਾਉਣ ਦੇ ਕੰਮ ਨੂੰ ਕਿਹਾ ਜਾਂਦਾ ਹੈ। ਇਹ ਸ਼ਬਦ ਖ਼ਬਰਾਂ ਇਕੱਠੀਆਂ ਕਰਨ ਅਤੇ ਸਾਹਿਤਕ ਅੰਦਾਜ਼ ਵਿੱਚ ਉਹਨਾਂ ਦੀ ਪੇਸ਼ਕਾਰੀ, ਦੋਨਾਂ ਲਈ ਵਰਤਿਆ ਜਾਂਦਾ ਹੈ।ਪੱਤਰਕਾਰੀ ਦੀਆਂ ਵੱਖ-ਵੱਖ ਕਿਸਮਾਂ ਹਨ ਜਿਹਨਾਂ ਵਿੱਚੋਂ ਅਖ਼ਬਾਰ ਅਤੇ ਰਸਾਲੇ(ਪ੍ਰਿੰਟ), ਟੀਵੀ ਅਤੇ ਰੇਡੀਓ(ਬਰੌਡਕਾਸਟ) ਅਤੇ ਖ਼ਬਰਾਂ ਦੀਆਂ ਵੈੱਬਸਾਈਟਾਂ ਅਤੇ ਐਪਲੀਕੇਸ਼ਨਾਂ ਸ਼ਾਮਲ ਹਨ। ਆਮ ਕਰ ਕੇ ਅਖ਼ਬਾਰਾਂ ’ਚ ਉਹੀ ਖ਼ਬਰ ਛਪਦੀ ਜਾਂ ਟੈਲੀਵਿਜ਼ਨ ਚੈਨਲ ’ਤੇ ਪ੍ਰਸਾਰਿਤ ਹੁੰਦੀ ਹੈ ਜੋ ਪੱਤਰਕਾਰ ਨੂੰ ਕਿਸੇ ਨਿਸ਼ਚਤ ਸ੍ਰੋਤ ਜਾਂ ਵਿਅਕਤੀ ਤੋਂ ਪ੍ਰਾਪਤ ਹੁੰਦੀ ਜਾਂ ਜਿਹੜੀ ਘਟਨਾ ਨੂੰ ਪੱਤਰਕਾਰ ਅੱਖੀਂ ਵੇਖਦਾ ਹੈ।ਨਾਵਲਕਾਰ ਜਾਰਜ ਓਰਵੈੱਲ (‘1984’ ਨੂੰ ਪੱਤਰਕਾਰੀ ਨੇੇ ਪੱਤਰਕਾਰੀ ਨੂੰ ਪਰਿਭਾਸ਼ਤ ਕੀਤਾ ਹੈ ਕਿ, ‘‘(ਅਸਲੀ) ਪੱਤਰਕਾਰੀ ਉਹ ਪ੍ਰਕਾਸ਼ਿਤ ਕਰਨਾ ਹੈ ਜੋ ਕੋਈ ਹੋਰ ਪ੍ਰਕਾਸ਼ਿਤ ਨਹੀਂ ਕਰਨਾ ਚਾਹੁੰਦਾ; ਬਾਕੀ ਸਭ ਕੁਝ ਇਸ਼ਤਿਹਾਰਬਾਜ਼ੀ ਹੈ।’’ ਅਮਰੀਕੀ ਵਕੀਲ ਅਤੇ ਲੇਖਕ ਐਂਡਰਿਊ ਵੈਚਸ ਅਨੁਸਾਰ ‘‘ਪੱਤਰਕਾਰੀ ਕਿਸੇ ਵੀ ਤਰ੍ਹਾਂ ਦੀ ਤਾਨਾਸ਼ਾਹੀ ਹਕੂਮਤ ਤੋਂ ਲੋਕਾਂ ਨੂੰ ਬਚਾਉਣ ਵਾਲੀ ਸੁਰੱਖਿਆ ਹੈ। ਇਹੀ ਕਾਰਨ ਹੈ ਕਿ ਮੇਰਾ ਨਾਇਕ, ਭਾਵੇਂ ਮੈਂ ਮੰਨਦਾ ਹਾਂ ਕਿ ਉਹ ਇੰਨਾ ਵਧੀਆ ਨਹੀਂ ਹੈ, ਪੱਤਰਕਾਰ ਹੈ।’’
ਪਰਸ਼ੂਰਾਮ ਭਗਵਾਨ ਵਿਸ਼ਨੂੰ ਦੇ ਛੇਵੇਂ ਅਵਤਾਰ ਮੰਨਿਆ ਜਾਂਦਾ ਹੈ। ਇਹ ਬ੍ਰਹਮਾ ਦੇ ਵੰਸ਼ਜ ਅਤੇ ਸ਼ਿਵ ਦੇ ਭਗਤ ਹਨ। ਇਹ ਤਰੇਤਾ ਯੁਗ ਵਿੱਚ ਰਹੇ ਅਤੇ ਹਿੰਦੂ ਮਿਥਿਹਾਸ ਦੇ ਸੱਤ ਚਿਰਨਜੀਵੀਆਂ (ਅਮਰ) ਵਿੱਚੋਂ ਇੱਕ ਹਨ। ਇਹਨਾਂ ਨੇ ਪਿਰਥਵੀ ਨੂੰ ਇੱਕੀ ਵਾਰ ਖਤਰੀਆਂ ਤੋਂ ਖਾਲੀ ਕੀਤਾ। ਇਹ ਮਾਹਾਂਭਾਰਤ ਵਿੱਚ ਕਰਨ ਅਤੇ ਦਰੋਣ ਦੇ ਗੁਰੂ ਸਨ। ਰਾਮਾਇਣ ਵਿੱਚ ਇਹਨਾਂ ਨੇ ਰਾਜਾ ਜਨਕ ਨੂੰ ਇੱਕ ਸ਼ਿਵ ਧਨੁਸ਼ ਭੇਟ ਕਿੱਤਾ। ਇਹ ਧਨੁਸ਼ ਨੂੰ ਸੀਤਾ ਦੇ ਸੁੰਅਵਰ ਦੌਰਾਨ ਤੋੜ ਕੇ ਰਾਮ ਨੇ ਸੀਤਾ ਨਾਲ ਵਿਵਾਹ ਕੀਤਾ।
ਕੋਸ਼ਕਾਰੀ ਭਾਸ਼ਾ ਵਿਗਿਆਨ ਦੀ ਇੱਕ ਸ਼ਾਖਾ ਹੈ। ਭਾਸ਼ਾ ਵਿਗਿਆਨ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਅਨੁਵਾਦ ਅਤੇ ਕੋਸ਼ਕਾਰੀ ਜਿਹੇ ਵਿਸ਼ੇ ਵੀ ਪੜ੍ਹਾਏ ਜਾਂਦੇ ਹਨ। ਭਾਸ਼ਾ ਵਿਗਿਆਨ ਦਾ ਪ੍ਰਯੋਗ ਵਿਆਕਰਨ, ਤਰਜਮਾ, ਦੁਜੀ ਭਾਸ਼ਾ ਸਿਖਣਾ ਅਤੇ ਕੋਸ਼ਕਾਰੀ ਦੀਆਂ ਹੋਰ ਸ਼ਾਖਾਵਾਂ ਵਿੱਚ ਹੁੰਦਾ ਹੈ। ਕੋਸ਼ਾਕਾਰ ਉਹ ਮਾਹਿਰ ਹੁੰਦਾ ਹੈ ਜੋ ਸ਼ਬਦਕੋਸ਼, ਸੂਚੀਆਂ, ਵਿਸ਼ਵਕੋਸ਼ ਅਤੇ ਸ਼ਬਦ-ਸਾਗਰਾਂ ਨੂੰ ਲਿਖਦਾ ਜਾਂ ਉਹਨਾਂ ਦਾ ਸੰਕਲਨ ਕਰਦਾ ਹੈ। ਇਸ ਵਾਸਤੇ ਘੱਟੋ-ਘੱਟ ਦੋ ਭਾਸ਼ਾਵਾਂ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਜਿਵੇਂ-ਜਿਵੇਂ ਦੁਨੀਆ ਵਿੱਚ ਸਭ ਸੰਸਕ੍ਰਿਤੀਆਂ ਅਤੇ ਮੁਲਕਾਂ ਦੇ ਬਹੁਭਾਸ਼ੀ ਲੋਕ ਇਕ-ਮਿਕ ਹੁੰਦੇ ਜਾ ਰਹੇ ਹਨ, ਉਵੇਂ ਹੀ ਜਾਣਕਾਰੀ ਅਤੇ ਭਾਸ਼ਾ ਦੇ ਇਨ੍ਹਾਂ ਸਰੋਤਾਂ ਦੀ ਲੋੜ ਵੀ ਤੀਬਰਤਾ ਨਾਲ ਵਧ ਰਹੀ ਹੈ। ਇਨ੍ਹਾਂ ਸਰੋਤਾਂ ਦੀ ਵਧ ਰਹੀ ਮੰਗ ਭਾਸ਼ਾ ਮਾਹਿਰਾਂ ਦੀ ਮੰਗ ਨੂੰ ਵਧਾਉਂਦੀ ਜਾ ਰਹੀ ਹੈ। ਦੁਨੀਆ ਭਰ ਵਿੱਚ ਉਹਨਾਂ ਲੋਕਾਂ ਦੀ ਬਹੁਤ ਜ਼ਿਆਦਾ ਮੰਗ ਹੈ ਜੋ ਅੰਗਰੇਜ਼ੀ ਤੋਂ ਇਲਾਵਾ ਵੱਡੀ ਗਿਣਤੀ ਲੋਕਾਂ ਵੱਲੋਂ ਬੋਲੀਆਂ ਜਾਂਦੀਆਂ ਭਾਸ਼ਾਵਾਂ ਜਾਣਦੇ ਹੋਣ ਜਿਵੇਂ ਕਿ ਹਿੰਦੀ, ਚੀਨੀ, ਫ੍ਰੈਂਚ ਅਤੇ ਪੰਜਾਬੀ। ਦੋ ਭਾਸ਼ਾਵਾਂ ਵਿੱਚ ਛਪਣ ਵਾਲੀਆਂ ਡਿਕਸ਼ਨਰੀਆਂ (ਸ਼ਬਦਕੋਸ਼ਾਂ) ਵਾਸਤੇ ਉਹਨਾਂ ਕੋਸ਼ਾਕਾਰਾਂ ਦੀ ਬੇਹੱਦ ਲੋੜ ਹੈ ਜਿਹਨਾਂ ਨੂੰ ਅੰਗਰੇਜ਼ੀ ਤੋਂ ਇਲਾਵਾ ਹਿੰਦੀ, ਪੰਜਾਬੀ ਜਾਂ ਕਿਸੇ ਵੀ ਵਧੇਰੇ ਬੋਲੀ ਜਾਣ ਵਾਲੀ ਭਾਸ਼ਾ ਦਾ ਨਾ ਸਿਰਫ਼ ਚੰਗਾ ਗਿਆਨ ਹੋਵੇ ਸਗੋਂ ਤਰਜਮਾ ਕਰਨ ਵਿੱਚ ਵੀ ਉਹ ਮਾਹਿਰ ਹੋਣ। ਇਹ ਦੋਵੇਂ ਹੀ ਗੁਣ ਭਾਸ਼ਾ ਦੇ ਵਿਦਿਆਰਥੀਆਂ ਵਿੱਚ ਹੁੰਦੇ ਹਨ। ਸਿਧਾਂਤਿਕ ਅਤੇ ਪ੍ਰਯੋਗਿਕ ਕੋਸਕਾਰੀ ਦੋ ਪ੍ਰਕਾਰ ਦੇ ਹੁੰਦੇ ਹਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”1.
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨ ਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵਿਆਉਦੇਂ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨ ਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦਾ ਹੈ ਜੋ ਕੀ ਅੱਜ-ਕੱਲ੍ਹ ਆਨਲਾਈਨ ਵੀ ਉਪਲਬਧ ਹਨ । ਇਤਿਹਾਸਕ ਤੌਰ ਤੇ ਵਿਸ਼ਵਕੋਸ਼ਾਂ ਦਾ ਵਿਕਾਸ ਸ਼ਬਦਕੋਸ਼ਾਂ ਤੋਂ ਹੋਇਆ ਹੈ। ਗਿਆਨ ਦੇ ਵਿਕਾਸ ਦੇ ਨਾਲ ਅਜਿਹਾ ਅਨੁਭਵ ਹੋਇਆ ਕਿ ਸ਼ਬਦਾਂ ਦਾ ਅਰਥ ਤੇ ਉਨ੍ਹਾਂ ਦੀ ਪਰਿਭਾਸ਼ਾ ਦੇਣ ਹੀ ਨਾਲ ਉਨ੍ਹਾਂ ਵਿਸ਼ਿਆਂ ਬਾਰੇ ਪੂਰੀ ਜਾਣਕਾਰੀ ਨਹੀਂ ਮਿਲਦੀ ਜਿਸ ਕਾਰਣ ਵਿਸ਼ਵਕੋਸ਼ਾਂ ਦੀ ਸਿਰਜਣਾ ਹੋਈ। ਐਨਸਾਈਕਲੋਪੀਡੀਆ ਲਗਭਗ 2,000 ਸਾਲਾਂ ਤੋਂ ਮੌਜੂਦ ਹੈ ਅਤੇ ਉਸ ਸਮੇਂ ਦੌਰਾਨ ਭਾਸ਼ਾ (ਇਕ ਵਿਸ਼ਾਲ ਅੰਤਰਰਾਸ਼ਟਰੀ ਜਾਂ ਸਥਾਨਕ ਭਾਸ਼ਾ ਵਿਚ ਲਿਖੀ ਗਈ), ਅਕਾਰ (ਕੁਝ ਜਾਂ ਬਹੁਤ ਸਾਰੀਆਂ ਖੰਡਾਂ), ਉਦੇਸ਼ (ਵਿਸ਼ਵਵਿਆਪੀ ਜਾਂ ਗਿਆਨ ਦੀ ਇਕ ਸੀਮਤ ਸੀਮਾ ਦੀ ਪੇਸ਼ਕਾਰੀ) ਦੇ ਰੂਪ ਵਿਚ ਕਾਫ਼ੀ ਵਿਕਾਸ ਹੋਇਆ ਹੈ।), ਸਭਿਆਚਾਰਕ ਧਾਰਨਾ (ਅਧਿਕਾਰਤ, ਵਿਚਾਰਧਾਰਕ, ਸਿਧਾਂਤਕ, ਉਪਯੋਗੀ), ਲੇਖਕਤਾ (ਯੋਗਤਾਵਾਂ, ਸ਼ੈਲੀ), ਪਾਠਕ (ਸਿੱਖਿਆ ਦਾ ਪੱਧਰ, ਪਿਛੋਕੜ, ਰੁਚੀਆਂ, ਸਮਰੱਥਾਵਾਂ), ਅਤੇ ਉਨ੍ਹਾਂ ਦੇ ਉਤਪਾਦਨ ਅਤੇ ਵੰਡ ਲਈ ਉਪਲਬਧ ਤਕਨਾਲੋਜੀ (ਹੱਥ ਲਿਖਤ ਖਰੜੇ, ਛੋਟੇ ਜਾਂ ਵੱਡੇ ਪ੍ਰਿੰਟ ਰਨ, ਇੰਟਰਨੈਟ ਪ੍ਰੋਡਕਸ਼ਨ).
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਸ਼੍ਰੀ ਅਕਾਲ ਤਖਤ ਸਾਹਿਬ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਬਕਰੀਦ ਜਾਂ ਈਦ-ਉਲ-ਜ਼ੁਹਾ ਮੁਸਲਮਾਨਾਂ ਦਾ ਤਿਉਹਾਰ ਹੈ। ਮੁਸਲਮਾਨ ਦੋ ਪ੍ਰਕਾਰ ਦੀ ਈਦ ਮਨਾਉਂਦੇ ਹਨ। ਇੱਕ ਨੂੰ ਈਦ ਉਲ-ਫ਼ਿਤਰ ਅਤੇ ਦੂਜੀ ਨੂੰ ਈਦ-ਉਲ-ਜ਼ੁਹਾ ਕਿਹਾ ਜਾਂਦਾ ਹੈ। ਰਮਜਾਨ ਦੇ ਪਵਿਤਰ ਮਹੀਨੇ ਦੀ ਅੰਤ ਦੇ ਲੱਗਪਗ 70 ਦਿਨਾਂ ਬਾਅਦ ਇਸਨੂੰ ਮਨਾਇਆ ਜਾਂਦਾ ਹੈ। ਇਸਲਾਮੀ ਲੋਕ ਮਾਨਤਾ ਦੇ ਅਨੁਸਾਰ ਹਜਰਤ ਇਬਰਾਹਿਮ ਆਪਣੇ ਪੁੱਤਰ ਹਜਰਤ ਇਸਮਾਇਲ ਨੂੰ ਇਸ ਦਿਨ ਖੁਦਾ ਦੇ ਹੁਕਮ ਉੱਤੇ ਖੁਦਾ ਦੇ ਰਸਤੇ ਵਿੱਚ ਕੁਰਬਾਨ ਕਰਨ ਜਾ ਰਹੇ ਸਨ, ਤਾਂ ਅੱਲ੍ਹਾ ਨੇ ਉਸਦੇ ਪੁੱਤਰ ਨੂੰ ਜੀਵਨਦਾਨ ਦੇ ਦਿੱਤਾ ਜਿਸਦੀ ਯਾਦ ਵਿੱਚ ਇਹ ਤਿਉਹਾਰ ਮਨਾਇਆ ਜਾਂਦਾ ਹੈ।
ਸ: ਜੱਸਾ ਸਿੰਘ ਆਹਲੂਵਾਲੀਆ ਦਾ ਜਨਮ 3 ਮਈ 1718 ਈ: ਨੂੰ ਸ: ਬਦਰ ਸਿੰਘ ਦੇ ਘਰ ਮਾਤਾ ਜੀਵਨ ਕੌਰ ਦੀ ਕੁੱਖੋਂ ਪਿੰਡ ਆਹਲੂ ਜ਼ਿਲ੍ਹਾ ਲਾਹੌਰ ਵਿਖੇ ਹੋਇਆ।ਜੱਸਾ ਸਿੰਘ ਆਹਲੂਵਾਲੀਆ (1718-1783) ਆਹਲੂਵਾਲੀਆ ਮਿਸਲ ਦੇ ਸਰਦਾਰ ਸਨ ਜਿਹਨਾਂ ਨੇ ਸਿੱਖ ਕੌਮ ਲਈ ਬੇਮਿਸਾਲ ਘਾਲਣਾ ਘਾਲੀ। ਉਹਨਾਂ ਦਾ ਜੀਵਨ-ਕਾਲ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ 1716 ਵਿੱਚ ਹੋਈ ਸ਼ਹਾਦਤ ਤੋਂ ਲੈ ਕੇ 1801 ਵਿੱਚ ਸਿੱਖ ਰਾਜ ਦੀ ਸਥਾਪਨਾ ਦੇ ਦਰਮਿਆਨ ਵਾਲਾ ਸੀ। ਸੁਲਤਾਨ-ਉਲ-ਕੌਮ ਦਾ ਜਨਮ ਲਾਹੌਰ ਨੇੜੇ ਪਿੰਡ ਆਹਲੂ ਵਿੱਚ ਹੋਇਆ ਸੀ ਜਿਸ ਦੀ ਮੋਹੜੀ ਉਹਨਾਂ ਦੇ ਪੁਰਖੇ ਸਰਦਾਰ ਸਦਾ ਸਿੰਘ ਨੇ ਗੱਡੀ ਸੀ ਜੋ ਛੇਵੇਂ ਗੁਰੂ ਹਰਗੋਬਿੰਦ ਜੀ ਦੇ ਅਨੁਆਈ ਸਨ। ਆਹਲੂ ਪਿੰਡ ਤੋਂ ਹੀ ਮਿਸਲ ਦਾ ਨਾਂ ਆਹਲੂਵਾਲੀਆ ਪੈ ਗਿਆ।ਸੰਨ 1748 ਨੂੰ ਹੋਏ ਸਰਬੱਤ ਖ਼ਾਲਸਾ ਵੇਲੇ ਨਵਾਬ ਕਪੂਰ ਸਿੰਘ ਨੇ ਸਰਦਾਰ ਜੱਸਾ ਸਿੰਘ ਨੂੰ ਆਪਣਾ ਜ਼ਾਨਸ਼ੀਨ ਨਿਯੁਕਤ ਕਰ ਦਿੱਤਾ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।ਸੱਭਿਆਚਾਰ ਸ਼ਬਦ ‘ ਸੱਭਯ ‘ ਅਤੇ ‘ ਆਚਾਰ ‘ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ , ਜਿਸ ਦਾ ਭਾਵ ਜੀਵਨ ਦਾ ਉਹ ਚਰਿੱਤਰ ਹੈ , ਜੋ ਕਿਸੇ ਨਿਯਮਬੱਧਤਾ ਦਾ ਧਾਰਨੀ ਹੁੰਦਾ ਹੈ । ਇਸ ਵਿਚ ਜੀਵਨ – ਜਾਚ ਲਈ ਅਜਿਹੇ ਨੇਮਬੱਧ ਅਸੂਲ ਅਪਣਾਏ ਗਏ ਹੁੰਦੇ ਹਨ , ਜਿਨ੍ਹਾਂ ਨੂੰ ਸਾਰਾ ਲੋਕ – ਸਮੂਹ ਪ੍ਰਵਾਨ ਕਰਦਾ ਹੈ । ਸਭਿਆਚਾਰ ਸਿਰਫ਼ ਸਮਾਜ ਵਿਚ ਰਹਿੰਦਿਆਂ ਹੀ ਗ੍ਰਹਿਣ ਕੀਤਾ ਜਾ ਸਕਦਾ ਹੈ , ਇਸੇ ਕਰਕੇ ਹੀ ਮਨੁੱਖ ਨੂੰ ਸਮਾਜਿਕ ਪ੍ਰਾਣੀ ਕਿਹਾ ਜਾਂਦਾ ਹੈ ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਮਾਰਕਸਵਾਦ ਇੱਕ ਦਾਰਸ਼ਨਿਕ, ਆਰਥਿਕ ਅਤੇ ਰਾਜਨੀਤਿਕ ਸਿਧਾਂਤ ਹੈ ਜਿਸ ਦੀਆਂ ਬੁਨਿਆਦਾਂ ਕਾਰਲ ਮਾਰਕਸ ਅਤੇ ਫ੍ਰੈਂਡਰਿਕ ਏਂਗਲਜ਼ ਨੇ ਰੱਖੀਆਂ ਸਨ। ਸਮਾਜਿਕ ਸੋਚ ਅਤੇ ਰਾਜਨੀਤਿਕ ਅਭਿਆਸ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਅੰਦੋਲਨਾਂ ਨਾਲ ਜੁੜੀਆਂ ਮਾਰਕਸ ਦੀਆਂ ਸਿੱਖਿਆਵਾਂ ਦੀਆਂ ਵੱਖੋ ਵੱਖਰੀਆਂ ਵਿਆਖਿਆਵਾਂ ਮਿਲਦੀਆਂ ਹਨ। ਰਾਜਨੀਤਿਕ ਮਾਰਕਸਵਾਦ ਖੱਬੇਪੱਖੀ ਅਰਾਜਕਤਾਵਾਦ (ਵੇਖੋ ਸਮਾਜਿਕ ਅਰਾਜਕਤਾਵਾਦ), ਈਸਾਈ ਸਮਾਜਵਾਦ ਅਤੇ ਲੋਕਤੰਤਰੀ ਸਮਾਜਵਾਦ ਅਤੇ ਸਮਾਜਿਕ ਲੋਕਤੰਤਰ ਵਰਗੇ ਸਮਾਜਵਾਦ ਦੇ ਰੂਪਾਂ ਵਿਚੋਂ ਇੱਕ ਹੈ। ਦੂਸਰੇ ਰੂਪ ਮਾਰਕਸਵਾਦ ਨੂੰ ਪ੍ਰਵਾਨ ਨਹੀਂ ਕਰਦੇ। ਮਾਰਕਸਵਾਦ ਸਮਾਜਿਕ-ਆਰਥਿਕ ਵਿਸ਼ਲੇਸ਼ਣ ਦੀ ਇੱਕ ਵਿਧੀ ਹੈ ਜੋ ਇਤਿਹਾਸਕ ਵਿਕਾਸ ਦੀ ਭੌਤਿਕਵਾਦੀ ਵਿਆਖਿਆ ਦੀ ਵਰਤੋਂ ਕਰਦਿਆਂ ਜਮਾਤੀ ਸੰਬੰਧਾਂ ਅਤੇ ਸਮਾਜਿਕ ਟਕਰਾਅ ਨੂੰ ਵੇਖਦਾ ਹੈ ਅਤੇ ਸਮਾਜਿਕ ਤਬਦੀਲੀ ਦਾ ਦਵੰਦਵਾਦੀ ਨਜ਼ਰੀਆ ਅਪਣਾਉਂਦੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਇਸ ਜਮਾਤੀ ਸੰਘਰਸ਼ ਜਿਸ ਨੂੰ ਆਮ ਤੌਰ 'ਤੇ ਸਮਾਜ ਦੀਆਂ ਉਤਪਾਦਕ ਤਾਕਤਾਂ ਵਲੋਂ ਉਤਪਾਦਨ ਦੇ ਸੰਬੰਧਾਂ ਦੇ ਵਿਰੁਧ ਵਿਦਰੋਹ ਦੇ ਤੌਰ ਤੇ ਦਰਸਾਇਆ ਜਾਂਦਾ ਹੈ, ਦੇ ਨਤੀਜੇ ਵਜੋਂ ਥੋੜ੍ਹੇ ਸਮੇਂ ਦੇ ਸੰਕਟ ਦਾ ਇੱਕ ਦੌਰ ਆਉਂਦਾ ਹੈ, ਜਦੋਂ ਪ੍ਰੋਲੇਤਾਰੀ ਦੀ ਚੇਤਨਾ (ਭਾਵੇਂ ਕਿ ਸ਼੍ਰੇਣੀ ਚੇਤਨਾ ਦੀਆਂ ਵੱਖੋ ਵੱਖ ਡਿਗਰੀਆਂ ਹੁੰਦੀਆਂ ਹਨ) ਵਿੱਚ ਤੀਬਰ ਹੋ ਰਹੀ ਕਿਰਤ ਦੀ ਅਲਹਿਦਗੀ ਨੂੰ ਪ੍ਰਬੰਧਿਤ ਕਰਨ ਲਈ ਬੁਰਜੂਆਜ਼ੀ ਨੂੰ ਸੰਘਰਸ਼ ਕਰਨਾ ਪੈਂਦਾ ਹੈ। ਡੂੰਘੇ ਸੰਕਟ ਦੇ ਦੌਰ ਵਿੱਚ, ਦੱਬੇ-ਕੁਚਲੇ ਲੋਕਾਂ ਦਾ ਵਿਰੋਧ ਦਾ ਨਤੀਜਾ ਇੱਕ ਪ੍ਰੋਲੇਤਾਰੀ ਇਨਕਲਾਬ ਹੋ ਸਕਦਾ ਹੈ। ਜੇ ਉਹ ਜਿੱਤ ਜਾਂਦਾ ਹੈ, ਤਾਂ ਇਹ ਉਤਪਾਦਨ ਦੇ ਸਾਧਨਾਂ ਦੀ ਸਮਾਜਿਕ ਮਾਲਕੀ ਤੇ ਅਧਾਰਤ ਇੱਕ ਸਮਾਜਿਕ-ਆਰਥਿਕ ਪ੍ਰਣਾਲੀ, ਸਮਾਜਵਾਦ ਦੀ ਸਥਾਪਨਾ ਵੱਲ ਅੱਗੇ ਵਧਦਾ ਹੈ, ਜਿਸ ਵਿੱਚ ਹਰੇਕ ਨੂੰ ਉਸਦੇ ਯੋਗਦਾਨ ਦੇ ਅਨੁਸਾਰ ਅਤੇ ਵਰਤੋਂ ਲਈ ਉਤਪਾਦਨ ਅਤੇ ਸਿੱਧਾ ਵਰਤੋਂ ਲਈ ਉਤਪਾਦਨ ਕੀਤਾ ਜਾਂਦਾ ਹੈ। ਕਿਉਂ ਜੋ ਉਤਪਾਦਨ-ਸ਼ਕਤੀਆਂ ਅੱਗੇ ਵਧਦੀਆਂ ਰਹਿੰਦੀਆਂ ਹਨ, ਮਾਰਕਸ ਨੇ ਅਨੁਮਾਨ ਲਗਾਇਆ ਕਿ ਸਮਾਜਵਾਦ ਆਖਰਕਾਰ ਇੱਕ ਕਮਿਊਨਿਸਟ ਸਮਾਜ ਵਿੱਚ ਤਬਦੀਲ ਹੋ ਜਾਵੇਗਾ, ਜੋ ਇੱਕ ਜਮਾਤ-ਰਹਿਤ, ਰਾਜ-ਰਹਿਤ, ਸਾਂਝ ਮਾਲਕੀ ਦੇ ਅਧਾਰ ਤੇ ਮਨੁੱਖੀ ਸਮਾਜ ਹੋਵੇਗਾ: "ਹਰੇਕ ਤੋਂ ਉਸਦੀ ਯੋਗਤਾ ਦੇ ਅਨੁਸਾਰ, ਹਰੇਕ ਨੂੰ ਉਸਦੀਆਂ ਜ਼ਰੂਰਤਾਂ ਅਨੁਸਾਰ। ਕਾਰਲ ਮਾਰਕਸ ਜਰਮਨ ਦੇ ਫਿਲਾਸ਼ਫਰ, ਅਰਥ-ਸ਼ਾਸ਼ਤਰੀ, ਸਮਾਜ ਵਿਗਿਆਨੀ ਇਤਿਹਾਸ ਦਾ ਪੱਤਰਕਾਰ ਅਤੇ ਸਮਾਜਿਕ ਇਨਕਲਾਬੀ ਸਨ। ਉਨ੍ਹਾਂ ਦਾ ਜਨਮ 5 ਮਈ 1818 ਈ. ਨੂੰ ਇੱਕ ਯਹੂਦੀ ਪਰਿਵਾਰ ਵਿੱਚ ਹੋਇਆ। ਉਹ ਬੋਨ ਯੂਨੀਵਰਸਿਟੀ ਅਤੇ ਜੇਨਾ ਯੂਨੀਵਰਸਿਟੀ ਵਿਚੋਂ ਪੜਦਿਆਂ ਹੀਗਲ ਦੇ ਦਰਸ਼ਨ ਤੋਂ ਬਹੁਤ ਪ੍ਰਭਾਵਿਤ ਹੋਇਆ। 1839-41 ਵਿੱਚ ਉਨ੍ਹਾਂ ਨੇ ਪ੍ਰਾਕ੍ਰਿਤਕ ਦਰਸ਼ਨ ਉੱਪਰ ਆਪਣਾ ਪੀਐੱਚ.ਡੀ. ਦਾ ਸ਼ੋਧ ਪ੍ਰਬੰਧ ਤਿਆਰ ਕੀਤਾ। ਮਾਰਕਸ ਉੱਪਰ ਇਸ ਗੱਲ ਦਾ ਅਸਰ ਸੀ ਕਿ ਉਸਦੇ ਪਿਤਾ ਨੇ ਇਸ ਕਰਕੇ ਯਹੂਦੀ ਧਰਮ ਨੂੰ ਛੱਡ ਕੇ ਇਸਾਈ ਮੱਤ ਨੂੰ ਅਪਨਾ ਲਿਆ ਸੀ ਤਾਂ ਕਿ ਉਹ ਉੱਚ ਵਰਗ ਵਿੱਚ ਸਵਿਕਾਰਿਆ ਜਾ ਸਕੇ। 1835 ਤੋਂ ਬਾਅਦ ਸਮੇਂ ਵਿੱਚ ਯੂਨੀਵਰਸਿਟੀ ਵਿੱਚ ਪੜਦਿਆਂ ਹੋਇਆ ਹੀ ਉਹ ਆਪਣੇ ਸਟੇਟ ਵਿਰੋਧੀ ਵਿਚਾਰਾਂ ਦਾ ਇਜ਼ਹਾਰ ਕਰਦਾ ਰਿਹਾ। ਯੂਨੀਵਰਸਿਟੀ ਵਿੱਚ ਸੱਜੇ ਪੱਖੀ ਅਤੇ ਖੱਬੇ ਪੱਖੀ ਦੋ ਧੜੇ ਬਣੇ ਹੋਏ ਸਨ। ਮਾਰਕਸ ਖੱਬੇ ਪੱਖੀਆਂ ਦਾ ਲੀਡਰ ਸੀ। ਹੁਣ ਉਸਨੂੰ ਸਮਝ ਆ ਗਈ ਸੀ ਕਿ ਗਰੀਬੀ ਬੁਰਜ਼ੁਆ ਜਮਾਤ ਵੱਲੋਂ ਪੈਦਾ ਕੀਤੀ ਹੋਈ ਸਥਿਤੀ ਹੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਮਾਰਕਸਵਾਦ ਬਹੁਤ ਸਾਰੀਆਂ ਵੱਖ ਵੱਖ ਸ਼ਾਖਾਵਾਂ ਅਤੇ ਵਿਚਾਰਧਾਰਾਵਾਂ ਵਿੱਚ ਵਿਕਸਤ ਹੋਇਆ ਹੈ, ਨਤੀਜੇ ਵਜੋਂ ਹੁਣ ਮਾਰਕਸਵਾਦੀ ਸਿਧਾਂਤ ਦਾ ਕੋਈ ਇੱਕ ਨਿਸਚਿਤ ਸਿਧਾਂਤ ਨਹੀਂ ਹੈ।1842 ਦੇ ਆਸਪਾਸ ‘ਰਲਿਸ ਸਮਾਚਾਰ’ ਨਾਂ ਦੀ ਪੱਤ੍ਰਿਕਾ ਵਿੱਚੋਂ ਸਤਾ ਨੂੰ ਵੰਗਾਰਦੇ ਹੋਏ ਲੇਖ ਲਿਖਦਾ ਹੋਇਆ ਇਸਦਾ ਸੰਪਾਦਕ ਬਣਿਆ। ਇਸ ਪੱਤ੍ਰਿਕਾ ਰਾਹੀਂ ਹੀ ਫਰੈਂਡਿਕ ਏਂਗਲਜ਼ ਉਸਦੀਆਂ ਲਿਖਤਾਂ ਤੋਂ ਪ੍ਰਭਾਵਿਤ ਹੋਇਆ। ਕਾਰਲ ਮਾਰਕਸ ਵਿਆਹ ਤੋਂ ਬਾਅਦ ਪੈਰਿਸ ਪਹੁੰਚ ਗਿਆ। ਜਿੱਥੇ ਉਸਨੂੰ ਬੁਰਜ਼ੁਆ ਜਮਾਤ ਦੇ ਕਰੂਪ ਚਿਹਰੇ ਦੇ ਦਰਸ਼ਨ ਹੋਏ। ਇੱਥੇ ਹੀ ਉਸਦੀ ਏਂਗਲਜ਼ ਨਾਲ ਮੁਲਾਕਾਤ ਹੁੰਦੀ ਹੈ ਅਤੇ ਇਕੱਠੇ ਹੀ ਕੰਮ ਕਰਨ ਲਈ ਸਹਿਮਤ ਹੋ ਜਾਂਦੇ ਹਨ। “ਉਨ੍ਹਾਂ ਦੋਹਾਂ ਦਾ ਨਿਸ਼ਾਨਾ ਸਮਾਜਵਾਦੀ ਵਿਚਾਰਧਾਰਾ ਨੂੰ ਵਿਗਿਆਨਿਕ ਪੱਧਰ ਉੱਪਰ ਖੜ੍ਹਾ ਕਰਨਾ ਅਤੇ ਮਜ਼ਦੂਰ ਵਰਗ ਨੂੰ ਵਿਚਾਰਧਾਰਕ ਸੰਦਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਆਪਣੀ ਮੁਕਤੀ ਦੇ ਘੋਲ ਲਈ ਤਿਆਰ ਕਰਨਾ ਸੀ।”1 ਮਾਰਕਸ ਇਸ ਨਤੀਜੇ ਉੱਤੇ ਪਹੁੰਚਿਆ ਕਿ ਆਰਥਿਕ ਸੰਰਚਨਾ ਦੀ ਸਮਾਜਕ ਵਰਤਾਰੇ ਅਤੇ ਮਨੁੱਖੀ ਰਿਸ਼ਤਿਆਂ ਨੂੰ ਨਿਰਧਾਰਿਤ ਕਰਦੀ ਹੈ। ਜਿੱਥੇ ਮਾਰਕਸ ਅਤੇ ਏਂਗਲਜ਼ ਨਾਲ ਰਲ ਕੇ “ਕਮਿਊਨਿਸਟ ਮੈਨੀਫੈਸਟੋ” ਤਿਆਰ ਕੀਤਾ। ਮਾਰਕਸਵਾਦੀ ਦਰਸ਼ਨ ਕਾਰਲ ਮਾਰਕਸ ਅਤੇ ਫਰੈਡਿਕ ਏਂਗਲਜ ਯਤਨਾਂ ਸਦਕਾ ਹੀ ਹੋਂਦ ਵਿੱਚ ਆਇਆ ਸੀ। ਇਹ ਦੋਵੇਂ ਵਿਦਵਾਨ ਪ੍ਰੋਲੋਤਾਰੀ ਜਮਾਤ ਜਾਂ ਕਹਿ ਲਉ ਮਜ਼ਦੂਰ ਅਤੇ ਕਾਮਿਆਂ ਵਿੱਚ ਖੜ੍ਹ ਕੇ ਬੁਰਜ਼ੁਆ ਜਮਾਤ ਦੇ ਲੁੱਟ-ਖਸੁੱਟ ਵਾਲੇ ਨਿਜ਼ਾਮ ਦਾ ਵਿਰੋਧ ਕਰਦੇ ਸਨ। ਇਹਨਾਂ ਦੋਹਾਂ ਵਿਦਵਾਨਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਹ ਦਰਸ਼ਨ ਆਪਣੇ ਸੰਘਰਸ਼ਾਂ ਅਤੇ ਸਿਰਜਨਾਤਮਕ ਕਾਰਨਾਮੇ ਕਰਕੇ ਸੰਸਾਰ ਪੱਧਰ 'ਤੇ ਜਾਣਿਆ ਜਾਣ ਲੱਗਾ ਅਤੇ ਇੱਕ ਤਰ੍ਹਾਂ ਨਾਲ ਸਰਵ-ਵਿਆਪਕਤਾ ਦੀ ਪਹੁੰਚ ਕਰਕੇ ਇੱਕ ਇਨਕਲਾਬੀ ਸਿਧਾਂਤ ਵਜੋਂ ਸਰਬ-ਪ੍ਰਵਾਨਤਾ ਦਾ ਦਰਜਾ ਹਾਸਿਲ ਕਰ ਗਿਆ। ਇਸ ਵਾਦ ਦਾ ਸੰਬੰਧ ਸਮਾਜਿਕ ਵਿਕਾਸ ਵਿੱਚੋਂ ਇਤਿਹਾਸਿਕ ਪਦਾਰਥਵਾਦ ਦੀ ਭੂਮਿਕਾ ਦੀ ਨਿਸ਼ਾਨਦੇਹੀ ਕਰਨ ਨਾਲ ਹੈ। ਇਹ ਸਿਧਾਂਤ ਇਹ ਵਿਚਾਰ ਦਿੰਦਾ ਹੈ ਕਿ ਸਮਾਜ ਵਿੱਚ ਵਾਧੂ ਉਤਪਾਦਨ ਦੇਣ ਦੇ ਸਿੱਟੇ ਵਜੋਂ ਸਮਾਜ ਵਿੱਚ ਸਰਮਾਏ ਦੀ ਕਾਣੀਵੰਡ ਹੋ ਗਈ ਅਤੇ ਸਮਾਜ ਜਮਾਤਾਂ ਵਿੱਚ ਵੰਡਿਆ ਗਿਆ। ਕੁਝ ਲੋਕਾਂ ਵੱਲੋਂ ਉਪਜ ਦੇ ਸੋਮਿਆਂ ਨੂੰ ਆਪਣੇ ਨਿੱਜੀ ਕਬਜ਼ੇ ਵਿੱਚ ਲੈ ਲੈਣ ਕਰਕੇ ਜਮਾਤਾਂ ਵਿੱਚ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ। ਜਮਾਤਾਂ ਵਿੱਚੋਂ ਆਪਣਾ-ਆਪਸੀ ਵਿਰੋਧ ਪੈਦਾ ਹੋ ਗਿਆ ਜਿਹੜਾ ਕਿ ਇੱਕ ਤਿੱਖੇ ਟਕਰਾਅ ਦਾ ਰੂਪ ਧਾਰਨ ਕਰ ਗਿਆ। ਕਾਬਜ਼ ਧਿਰ ਵੱਲੋਂ ਆਦਰਸ਼ਵਾਦ ਅਤੇ ਹੋਰ ਧਾਰਮਿਕ ਮਾਨਤਾਵਾਂ ਦੀ ਦੁਹਾਈ ਪਾਈ ਜਾਂਦੀ ਹੈ। ਪ੍ਰੰਤੂ ਅਤੇ ਫਿਰ ਵੀ ਇਸਦੇ ਵਿਰੋਧ ਵਿੱਚ ਪ੍ਰਗਤੀਵਾਦੀ ਅਤੇ ਯਥਾਰਥਵਾਦੀ ਵਿਚਾਰਧਾਰਾ ਨੇ ਲੁੱਟੀ ਜਾ ਰਹੀ ਸ਼੍ਰੇਣੀ ਦੇ ਨਾਲ ਖੜ੍ਹੇ ਹੋ ਕਿ ਸਮਾਜਿਕ ਇਨਸਾਫ਼ ਦਾ ਨਾਹਰਾ ਮਾਰਿਆ ਤਾਂ ਇਸ ਸਿਧਾਂਤ ਨੇ ਇੱਕ ਵਿਸ਼ਵ-ਵਿਆਪੀ ਲੋੜ ਅਤੇ ਇਨਕਲਾਬ ਦਾ ਰਾਹ ਖੋਲ੍ਹ ਦਿੱਤਾ। ਮਾਰਕਸਵਾਦ ਸਮਾਜ ਦੇ ਅਧਿਐਨ ਦੀ ਉਹ ਜੁਗਤ ਹੈ ਜਿਹੜੀ ਜਮਾਤੀ ਸੰਬੰਧਾਂ ਅਤੇ ਆਪਸੀ ਵਿਰੋਧਾਂ, ਇਤਿਹਾਸਕ ਵਿਕਾਸ ਵਿੱਚ ਪਦਾਰਥਕ ਵਿਆਖਿਆ ਨੂੰ ਆਧਾਰ ਬਣਾ ਕੇ ਸਮਾਜਿਕ ਬਦਲਾਅ ਨੂੰ ਵਿਰੋਧ ਵਿਕਾਸ ਦੇ ਨੁਕਤੇ ਤੋਂ ਵਿਸ਼ਲੇਸ਼ਣ ਕਰਦੀ ਹੈ। ਮਾਰਕਸੀ ਵਿਧੀ ਪੂੰਜੀਵਾਦ ਦੇ ਵਿਕਾਸ ਬਾਰੇ ਆਰਥਿਕ ਅਤੇ ਸਮਾਜਿਕ ਰਾਜਨੀਤਿਕ ਸੰਬੰਧਾਂ ਨੂੰ ਦਰਸਾਉਂਦੀ ਹੈ। ਇਹ ਜੁਗਤ ਕਿਸੇ ਵੀ ਸਮਾਜ ਵਿੱਚੋਂ ਆਰਥਿਕ ਪ੍ਰਬੰਧ ਦੀ ਤਬਦੀਲੀ ਵਿਚੋਂ ਜਮਾਤੀ ਸੰਘਰਸ਼ ਦੀ ਭੂਮਿਕਾ ਨੂੰ ਸਮਝਾਉਂਦੀ ਹੈ। ਅੰਗਰੇਜ਼ੀ ਸਾਹਿਤ ਆਲੋਚਨਾ ਅਤੇ ਸੱਭਿਆਚਾਰਕ ਸਿਧਾਂਤਕਾਰ ਟੈਰੀ ਈਗਲਟਨ ਮਾਰਕਸਵਾਦੀ ਆਲੋਚਨਾ ਨੂੰ ਇਸ ਤਰ੍ਹਾਂ ਪ੍ਰਭਾਸ਼ਿਤ ਕਰਦੇ ਹਨ: “ਮਾਰਕਸਵਾਦੀ ਆਲੋਚਨਾ ਕੇਵਲ ਸਾਹਿਤ ਦੀ ਸਮਾਜਿਕਤਾ ਹੀ ਨਹੀਂ ਇਹ ਉਨ੍ਹਾਂ ਸਰੋਕਾਰਾਂ ਨਾਲ ਵੀ ਸੰਬੰਧ ਰੱਖਦੀ ਹੈ ਕਿ ਨਾਵਲਾਂ ਨੂੰ ਕਿਵੇਂ ਪ੍ਰਕਾਸ਼ਿਤ ਕਰਵਾਇਆ ਜਾਂਦਾ ਹੈ ਅਤੇ ਉਹ ਮਜ਼ਦੂਰ ਜਮਾਤ ਦੀ ਪੇਸ਼ਕਾਰੀ ਕਿਵੇਂ ਕਰਦੇ ਹਨ। ਇਸਦਾ ਨਿਸ਼ਾਨਾ ਸਾਹਿਤ ਕਾਰਜ ਨੂੰ ਭਰਪੂਰਤਾ ਨਾਲ ਵਿਖਿਆਉਣਾ ਹੈ। ਇਸ ਦਾ ਅਰਥ ਉਸਦੀ ਸ਼ੈਲੀ ਅਰਥਾਂ ਅਤੇ ਰੂਪਾਂ ਦੀ ਸੰਵੇਦਨਸ਼ੀਲਤਾ ਵੱਲ ਧਿਆਨ ਦੇਣਾ ਹੈ। 19ਵੀਂ ਸਦੀ ਵਿੱਚ ਮਾਰਕਸਵਾਦੀਆਂ ਅਤੇ ਅਰਾਜਕਤਾਵਾਦੀਆਂ ਵਿੱਚ ਸਮਾਜਵਾਦੀ ਰਾਜ ਨੂੰ ਲੈ ਕੇ ਗੰਭੀਰ ਬਹਿਸ਼ਾਂ ਹੁੰਦੀਆਂ ਰਹੀਆਂ ਹਨ। ਮਾਰਕਸਵਾਦੀ ਰਾਜ ਨੂੰ ਖ਼ਤਮ ਕਰਨ ਦੇ ਸਮਰਥਕ ਹੁੰਦੇ ਹੋਏ ਵੀ ਪਹਿਲਾਂ ਮਜ਼ਦੂਰਾਂ ਦੇ ਰਾਜ ਨੂੰ ਸਥਾਪਿਤ ਕਰਨਾ ਪੈਂਦਾ ਸੀ। ਬਕੂਨਿਨ ਨੇ ਸਮਾਜਵਾਦੀ ਰਾਜ ਨੂੰ ਇੱਕ ਫੌਜੀ ਬੈਰਕ ਦਾ ਨਾਂ ਦਿੱਤਾ। ਜਿਸ ਵਿੱਚ ਲੋਕ ਨਗਾਰੇ ਦੀ ਚੋਟ ਨਾਲ ਸੌਣ ਗਏ, ਜਾਗਣਗੇ ਅਤੇ ਕੰਮ ਕਰਨਗੇ। ਇਹ ਇਕੋ ਅਜਿਹਾ ਰਾਜ ਹੋਵੇਗਾ, ਜਿਸ ਵਿੱਚ ਚਲਾਕ ਅਤੇ ਸ਼ਾਤਰ ਲੋਕ ਸਰਕਾਰੀ ਸਹੂਲਤਾਂ ਮਾਨਣਗੇ। ਜਦੋਂ ਸੰਸਾਰ ਪੱਧਰ ਉੱਪਰ ਜਾਗੀਰਦਾਰੀ ਪ੍ਰਬੰਧ ਤੇ ਖਾਤਮੇ ਤੋਂ ਬਾਅਦ ਪੂੰਜੀਵਾਦੀ ਪ੍ਰਬੰਧ ਸਥਾਪਿਤ ਹੋ ਗਿਆ ਤਾਂ ਯੂਰਪੀ ਮੁਲਕਾਂ ਵਿੱਚ ਇਹ ਸੰਘਰਸ਼ ਵਧੇਰੇ ਸਪਸ਼ਟ ਅਤੇ ਸਮਝਣਯੋਗ ਹੋ ਗਿਆ ਕਿਉਂਕਿ ਬੁਰਜ਼ੁਆ ਜਾਂ ਪੂੰਜੀਪਤੀ ਅਤੇ ਪ੍ਰੋਲੋਤਾਰੀ ਜਾਂ ਮਜ਼ਦੂਰ ਜਮਾਤ ਦੀ ਵੰਡ ਭਲੀਭਾਂਤ ਸਮਝ ਆਉਣ ਲੱਗੀ ਅਤੇ ਜਮਾਤ ਰਹਿਤ ਸਮਾਜ ਦੀ ਲੋੜ ਦੀ ਮਹੱਤਤਾ ਵੀ ਲੋਕਾਂ ਦੀ ਸਮਝ ਵਿੱਚ ਆਉਣੀ ਸ਼ੁਰੂ ਹੋ ਗਈ। ਜਿਹੜੀ ਸਮਝ ਕੇ ਮਾਰਕਸ ਨੇ ਲੋਕਾਂ ਅੱਗੇ ਪੇਸ਼ ਕੀਤੀ ਸੀ ਕਿ ਸਮਾਜਕ ਵਰਤਾਰਾ ਕਾਰਜਸ਼ੀਲ ਕਿਵੇਂ ਹੈ ਅਤੇ ਇਸਨੂੰ ਜਮਾਤ ਰਹਿਤ ਸਮਾਜ ਵਿੱਚ ਬਦਲਿਆ ਕਿਵੇਂ ਜਾ ਸਕਦਾ ਹੈ। ਮਾਰਕਸ ਦੇ ਵਿਚਾਰ ਵਿੱਚ ਪੂੰਜੀਵਾਦ ਨਾ ਸਹਿ ਸਕਣਯੋਗ ਆਰਥਿਕ ਵਰਤਾਰਾ ਹੈ। ਇਸ ਲਈ ਇਸ ਤੋਂ ਛੁਟਕਾਰਾ ਪਾਉਣਾ ਲਾਜ਼ਮੀ ਹੈ। ਇਸ ਤੋਂ ਕਮਿਊਨਿਸਟ ਸਮਾਜ ਦੇ ਹਥਿਆਰਬੰਦ ਇਨਕਲਾਬ ਰਾਹੀਂ ਹੀ ਮੁਕਤੀ ਮਿਲ ਸਕਦੀ ਹੈ। ਮਾਰਕਸ ਅਤੇ ਏਂਗਲਜ਼ ਆਈ ਲੈਨਿਨ ਦਾ ਹੈ। ਉਸਦੀਆਂ ਗਤੀਵਿਧੀਆਂ ਅਤੇ ਖੋਜਾਂ ਨੇ ਨਾ ਕੇਵਲ ਮਾਰਕਸਵਾਦ ਨੂੰ ਵਿਵਹਾਰਿਕਕ ਅਤੇ ਸਿਧਾਂਤਿਕ ਪੱਧਰ ਉੱਪਰ ਅਮੀਰ ਹੀ ਕੀਤਾ। ਸਗੋਂ ਉਸਨੂੰ ਰਾਜਨੀਤਿਕ ਪੱਧਰ ਉੱਪਰ ਪਰਖ ਕੇ ਵੀ ਵੇਖਿਆ ਅਤੇ ਰੂਸੀ ਇਨਕਲਾਬ ਦੀ ਮਿਸਾਲ ਸਾਡੇ ਸਾਹਮਣੇ ਹੈ। ਦੂਜੀ ਸੰਸਾਰ ਜੰਗ ਤੋਂ ਬਾਅਦ ਮਾਰਕਸਵਾਦ ਵਿੱਚ ਵੀ ਤਬਦੀਲੀਆਂ ਆਈਆਂ ਹਨ। ਇਹ ਤਬਦੀਲੀਆਂ ਆਧੁਨਿਕ ਦਰਸ਼ਨ ਸ਼ਾਸਤਰੀਆਂ ਜਿਵੇਂ ਐਡਮੰਡ ਹਰਸਲ, ਮਾਰਵਿਨ ਹੈਡਗਰ ਅਤੇ ਸਿਗਮਨ ਫਰਾਇਡ ਅਤੇ ਹੋਰ ਵਿਦਵਾਨਾਂ ਦੀਆਂ ਖੋਜਾਂ ਅਤੇ ਵਿਚਾਰਾਂ ਦੇ ਪ੍ਰਭਾਵ ਨਾਲ ਆਈਆਂ। ਮਾਰਕਸਵਾਦ ਦੀਆਂ ਜੜ੍ਹਾਂ ਉਸ ਤੋਂ ਪਹਿਲਾਂ ਹੋਏ ਫਿਲਾਸਫ਼ਰਾਂ ਅਤੇ ਅਰਥ-ਸ਼ਾਸਤਰੀਆਂ ਦੀ ਵਿਚਾਰਧਾਰਾ ਅਤੇ ਫਲਸਫੇ ਵਿੱਚ ਹਨ। ਇਨ੍ਹਾਂ ਡੇਵਿਡ ਹੀਗਲ, ਜੋਹਨ ਫਿੱਚ, ਈਮਾਨੂਏਲ ਕਾਂਤ, ਐਡਮ ਸਮਿਥ, ਡੇਵਿਡ ਰਿਕਾਰਡੋ ਅਤੇ ਜੋਹਨ ਸਟੂਆਰਟ ਮਿਲ ਸ਼ਾਮਿਲ ਹਨ। ਮਾਰਕਸ ਨੇ ਇਹਨਾਂ ਦੇ ਵਿਚਾਰਾਂ ਨੂੰ ਸਮਝਿਆ ਹੀ ਨਹੀਂ, ਸਗੋਂ ਇਹਨਾਂ ਨੂੰ ਇਤਿਹਾਸਕ, ਸਮਾਜਿਕ, ਰਾਜਨੀਤਿਕ ਅਤੇ ਅਰਥ-ਸ਼ਾਸਤਰੀਆਂ ਨੂੰ ਯਥਾਰਥ ਨਾਲ ਜੋੜਿਆ। ਇਸਨੂੰ ਉਹ ਇਤਿਹਾਸਕ ਪਦਾਰਥਵਾਦ ਦਾ ਨਾਮ ਦੇਂਦਾ ਹੈ। ਬਿਆਨ ਉੱਪਰ ਅਸੀਂ ਬਿਆਨ ਕਰ ਆਏ ਕਿ ਮਾਰਕਸ ਦਾ ਸਮਾਂ 19ਵੀਂ ਸਦੀ ਦਾ ਹੈ। ਜਿਸ ਸਮੇਂ ਉਦਯੋਗਿਕ ਕ੍ਰਾਂਤੀ ਫੈਲ ਰਹੀ ਸੀ। ਵੱਖ-ਵੱਖ ਤਰੀਕਿਆਂ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਸਮਾਜ ਵਿੱਚ ਆਰਥਿਕ ਅਸਮਾਨਤਾ ਫੈਲੀ ਹੋਈ ਸੀ ਕਾਰਲ ਮਾਰਕਸ ਵਰਤਮਾਨ ਸਮੇਂ ਦੀ ਸਮਾਜਿਕ ਹਾਲਤ ਨੂੰ ਸਮਝਣਾ ਚਾਹੁੰਦੇ ਸਨ ਕਿਉਂਕਿ ਉਹ ਸਮਾਜ ਨੂੰ ਬਦਲਣਾ ਚਾਹੁੰਦੇ ਸਨ। ਉਹਨਾਂ ਦਾ ਵਿਚਾਰ ਸੀ ਕਿ ਕਿਸੇ ਵੀ ਤਰੀਕੇ ਪੂੰਜੀਵਾਦ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਭਾਵ ਉਹ ਵਰਤਮਾਨ ਸਮੇਂ ਨੂੰ ਬਿਲਕੁਲ ਬਦਲ ਦੇਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੂੰ ਸਮਕਾਲੀ ਸਮਾਜ ਵੀ ਬਣਤਰ ਸੰਬੰਧੀ ਸੰਪੂਰਨ ਗਿਆਨ ਹੋਣਾ ਲਾਜ਼ਮੀ ਸੀ। ਉਨ੍ਹਾਂ ਨੇ ਸੋਚਿਆ ਕਿ ਵਰਤਮਾਨ ਅਤੇ ਭੂਤਕਾਲ ਨੂੰ ਸਮਝਕੇ ਹੀ ਅਸੀਂ ਭਵਿੱਖ ਦੀਆਂ ਸੰਭਾਵਨਾਵਾਂ ਸੰਬੰਧੀ ਕੁਝ ਆਖ ਸਕਦੇ ਹਾਂ। ਮਾਰਕਸਵਾਦੀ ਦਰਸ਼ਨ ਨੂੰ ਸਮਝਣ ਲਈ ਡਾ.
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਭਾਰਤ ਦਾ ਰਾਸ਼ਟਰੀ ਝੰਡਾ (ਜਾਂ ਤਿਰੰਗਾ) ਤਿੰਨ ਰੰਗਾਂ, ਕੇਸਰੀ, ਚਿੱਟਾ ਅਤੇ ਹਰੇ ਰੰਗ ਦੀਆਂ ਖਿਤਿਜ ਪੱਟੀਆਂ ਵਿੱਚ ਇੱਕ ਨੀਲੇ ਰੰਗ ਦੇ ਚੱਕਰ ਵਾਲ਼ਾ ਇੱਕ ਤਿੰਨ ਰੰਗਾ ਝੰਡਾ ਹੈ ਜਿਸਦੀ ਕਲਪਨਾ ਪਿੰਗਲੀ ਵੈਂਕਿਆ ਨੇ ਕੀਤੀ ਸੀ। ਇਸਨੂੰ 15 ਅਗਸਤ 1947 ਨੂੰ ਅੰਗਰੇਜ਼ਾਂ ਵਲੋਂ ਭਾਰਤ ਦੀ ਅਜ਼ਾਦੀ ਦੇ ਕੁਝ ਹੀ ਦਿਨ ਪਹਿਲਾਂ 22 ਜੁਲਾਈ 1947 ਨੂੰ ਮੁਨੱਕਦ ਭਾਰਤੀ ਸੰਵਿਧਾਨ-ਸਭਾ ਦੀ ਬੈਠਕ ਵਿੱਚ ਅਪਣਾਇਆ ਗਿਆ ਸੀ। ਇਸ ਵਿੱਚ ਤਿੰਨ ਇੱਕੋ ਜਿੰਨੀ ਚੌੜਾਈ ਦੀਆਂ ਖਿਤਿਜੀ ਪੱਟੀਆਂ ਹਨ,ਜਿਹਨਾਂ ਵਿੱਚ ਸਭ ਤੋਂ ਉੱਤੇ ਕੇਸਰੀ, ਵਿਚਲੇ ਚਿੱਟੀ ਅਤੇ ਹੇਠਾਂ ਗੂੜੇ ਹਰੇ ਰੰਗ ਦੀ ਪੱਟੀ ਹੈ। ਝੰਡੇ ਦੀ ਲੰਬਾਈ ਅਤੇ ਚੋੜਾਈ ਦਾ ਅਨੁਪਾਤ 2:3 ਹੈ। ਚਿੱਟੀ ਪੱਟੀ ਵਿੱਚ ਗੂੜੇ ਨੀਲੇ ਰੰਗ ਦਾ ਇੱਕ ਚੱਕਰ ਹੈ ਜਿਸ ਵਿੱਚ 24 ਓਏ ਹਨ। ਇਸ ਚੱਕਰ ਦਾ ਵਿਆਸ ਤਕਰੀਬਨ ਚਿੱਟੀ ਪੱਟੀ ਦੀ ਚੌੜਾਈ ਦੇ ਬਰਾਬਰ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਹਿੰਦੀ (हिन्दी) ਇੱਕ ਭਾਸ਼ਾ ਹੈ ਜਿਸਨੂੰ ਸਟੈਂਡਰਡ ਹਿੰਦੀ ਵੀ ਆਖਦੇ ਹਨ। ਇਹ ਭਾਰਤ ਦੇ ਉੱਤਰ ਅਤੇ ਮੱਧ-ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਬੋਲੀ ਜਾਂਦੀ ਹੈ। ਦਿੱਲੀ, ਉੱਤਰਾਖੰਡ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ, ਛੱਤੀਸਗੜ੍ਹ, ਬਿਹਾਰ ਅਤੇ ਝਾਰਖੰਡ ਵਿੱਚ ਇਹ ਜੱਦੀ ਭਾਸ਼ਾ ਹੈ। ਇਹ ਭਾਰਤ ਦੀਆਂ ਸਰਕਾਰੀ ਬੋਲੀਆਂ ਚੋ ਇੱਕ ਹੈ। 2001 ਦੀ ਮਰਦਮਸ਼ੁਮਾਰੀ ਵਿੱਚ ਭਾਰਤ ਦੇ 42 ਕਰੋੜ 20 ਲੱਖ ਵਾਸੀਆਂ ਨੇ ਇਸਨੂੰ ਆਪਣੀ ਜੱਦੀ ਬੋਲੀ ਦੱਸਿਆ। ਭਾਰਤ ਅਤੇ ਹੋਰ ਦੇਸ਼ਾਂ ਵਿੱਚ ਵਿੱਚ 60 ਕਰੋੜ ਤੋਂ ਜ਼ਿਆਦਾ ਲੋਕ ਹਿੰਦੀ ਬੋਲਦੇ, ਪੜ੍ਹਦੇ ਅਤੇ ਲਿਖਦੇ ਹਨ।[ਸਰੋਤ ਚਾਹੀਦਾ] ਫ਼ਿਜੀ, ਮਾਰੀਸ਼ਸ, ਗਿਆਨਾ, ਸੂਰੀਨਾਮ ਦੀ ਜ਼ਿਆਦਾਤਰ ਅਤੇ ਨੇਪਾਲ ਦੀ ਕੁਝ ਜਨਤਾ ਹਿੰਦੀ ਬੋਲਦੀ ਹੈ।
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ।ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ।ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ,ਵਿਅਕਤੀ,ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ।ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ।ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬ ਖੇਤਾਂ ਅਤੇ ਵਿਰਾਸਤ ਦੇ ਪੱਖੋਂ ਬਹੁਤ ਹੀ ਖ਼ੁਸ਼ਹਾਲ ਹੈ ਪਰ ਮੇਲੇ ਇਸ ਦੇਸ਼ ਦੇ ਲੋਕਾਂ ਦੇ ਰੀਤੀ ਰਿਵਾਜ਼ਾਂ ਅਤੇ ਅਮੀਰ ਸਭਿਆਚਾਰ ਦੀ ਗਵਾਹੀ ਭਰਦੇ ਹਨ। ਮੇੇਲਾ : ਪਰਿਭਾਸ਼ਾ ਡਾ. ਭੁਪਿੰਦਰ ਸਿੰਘ ਖਹਿਰਾ ਅਨੁਸਾਰ “ਮੇਲਾ ਕਿਸੇ ਤਿਓਹਾਰ, ਰੀਤ ਜਾਂ ਕਥਾ ਦਾ ਤੋੜਾ ਹੁੰਦਾ ਹੈ ਜਿਸ ਵਿੱਚ ਲੋਕ ਇਕੱਠੇ ਹੁੰਦੇ ਹਨ ਅਤੇ ਵਸਤੂਆਂ ਦਾ ਅਦਾਨ ਪ੍ਰਦਾਨ ਕਰਦੇ ਹਨ। ਸੁਖਦੇਵ ਮਾਦਪੁਰੀ ਅਨੁਸਾਰ, “ਇਹ ਉਹ ਅਖਾੜੇ ਹਨ ਜਿੱਥੇ ਪੰਜਾਬੀ ਆਪਣੀ ਕਠੋਰ ਅਤੇ ਹੱਡ ਭੰਨਵੀਂ ਜ਼ਿੰਦਗੀ ਨੂੰ ਭੁੱਲਕੇ ਖਿੜਵੇਂ ਰੌਂ ਵਿੱਚ ਪ੍ਰਗਟ ਹੁੰਦੇ ਹਨ। ਇਹ ਲੋਕ ਮਾਨਸਿਕਤਾ ਦਾ ਆਪ ਮੁਹਾਰਾ ਪ੍ਰਵਾਹ ਹਨ ਜਿੱਥੇ ਪੰਜਾਬ ਦੀ ਨੱਚਦੀ ਗਾਉੰਦੀ ਸੰਸਕ੍ਰਿਤੀ ਸਾਫ਼ ਦਿਸ ਆਉਂਦੀ ਹੈ। ਡਾ.
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਂਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਭਿੰਨਰੂਪਤਾ ਤੱਤਾਂ ਦਾ ਉਹ ਗੁਣ ਜਿਸ ਕਾਰਨ ਉਹ ਇੱਕ ਤੋਂ ਵੱਧ ਅਜਿਹੇ ਰੂਪਾਂ ਵਿੱਚ ਮਿਲਦਾ ਹੈ ਜਿਹਨਾਂ ਦੇ ਭੌਤਿਕ ਗੁਣ ਤਾਂ ਵੱਖ ਵੱਖ ਹੁੰਦੇ ਹਨ ਪਰ ਰਸਾਇਣਿਕ ਗੁਣ ਇੱਕ ਸਮਾਨ ਹੁੰਦੇ ਹਨ। ਅਜਿਹੇ ਰੂਪਾਂ ਨੂੰ ਭਿੰਨਰੂਪਤਾ ਕਹਿੰਦੇ ਹਨ। ਕਾਰਬਨ ਦੇ ਭਿੰਨ ਰੂਪ, ਹੀਰਾ, ਗਰੇਫ਼ਾਈਟ, ਲੱਕੜੀ ਅਤੇ ਕੋਲਾ ਹਨ। ਫ਼ਾਸਫ਼ੋਰਸ, ਸਲਫ਼ਰ, ਲੋਹਾ ਅਤੇ ਟਿੰਨ ਸਾਰੇ ਤੱਤ ਠੋਸ ਅਵਸਥਾ ਵਿੱਚ ਭਿੰਨ ਰੂਪਤਾ ਦਿਖਾਉਂਦੇ ਹਨ। ਸਲਫ਼ਰ ਤਰਲ ਅਵਸਥਾ ਵਿੱਚ ਭਿੰਨਰੂਪਤਾ ਦਰਸਾਉਂਦਾ ਹੈ। ਗੈਸੀ ਰੂਪ ਵਿੱਚ ਵਾਯੂਮੰਡਲ ਵਿੱਚ ਆਕਸੀਜਨ ਦੋ ਭਿੰਨ ਰੂਪ ਵਿੱਚ ਮਿਲਦੀ ਹੈ ਜਿਵੇਂ ਕਿ ਆਕਸੀਜਨ ਅਤੇ ਓਜ਼ੋਨ।
ਸਵੈ-ਜੀਵਨੀ ਕਿਸੇ ਮਨੁੱਖ ਦੁਆਰਾ ਆਪਣੇ ਸਮੂਚੇ ਜੀਵਨ ਜਾਂ ਉਸਦੇ ਇੱਕ ਖ਼ਾਸ ਹਿੱਸੇ ਬਾਰੇ ਲਿਖੀ ਇੱਕ ਬਿਰਤਾਂਤਕ ਰਚਨਾ ਹੁੰਦੀ ਹੈ। ਇਹ ਅੰਗ੍ਰੇਜ਼ੀ ਪਦ “autobiography " ਦਾ ਪਰਿਆਇਵਾਚੀ ਹੈ ਜਿਸ ਦਾ ਸ਼ਾਬਦਿਕ ਅਰਥ ਹੈ ਸ੍ਵੈ-ਜੀਵਨੀ ਚਿਤਰ। ਐਨਸਾਈਕਲੋਪੀਡੀਆ ਬ੍ਰਿਟੇਨਿਕਾ ਅਨੁਸਾਰ- ਸਵੈ-ਜੀਵਨੀ ਵਿਅਕਤੀਗਤ ਮਾਨਵੀ ਅਨੁਭਵ ਦਾ ਬਿਉਰਾ ਹੈ ਜੋ ਕਰਤਾ ਦੁਆਰਾ ਲਿਖਿਆ ਜਾਂਦਾ ਹੈ। ਲੈਕਸੀਕਨ ਆਫ ਲਿਟਰੇਰੀ ਸਮਾਜ ਟਰਮਜ਼- ਸ੍ਵੈ-ਜੀਵਨੀ ਕਿਸੇ ਵਿਅਕਤੀ ਦਾ ਆਪਣੇ ਦੁਆਰਾ ਲਿਖਿਆ ਆਪਣੇ ਹੀ ਜੀਵਨ ਦਾ ਬਿਉਰਾ ਹੈ। ਸੰਸਮਰਣਾਂ, ਰੋਜ਼ਨਾਮਚਿਆਂ ਅਤੇ ਪੱਤਰਾਂ ਦੀ ਅਸੰਯੁਕਤ ਵੰਨਗੀ ਦੇ ਟਾਕਰੇ ਵਿਚ ਇਹ ਲੇਖਕ ਦੇ ਜੀਵਨ ਦਾ ਕ੍ਰਮਬੱਧ ਚਲਦਾ ਬਿਰਤਾਂਤ ਹੈ। ਵਿਸ਼ਵਕੋਸ਼ਾ ਤੇ ਡਿਕਸ਼ਨਰੀਆਂ ਵਿਚ ਵਰਵਿਤ ਪਰਿਭਾਸ਼ਾਵਾ ਦੇ ਅਧਿਐਨ ਤੋਂ ਇਹ ਤੱਥ ਸਪਸ਼ਟ ਹੋ ਜਾਂਦਾ ਹੈ ਕਿ ਇਹਨਾਂ ਵਿਚ ਸ੍ਵੈ-ਜੀਵਨੀ ਸੰਬੰਧੀ ਕੁਝ ਕੁ ਵਿਚਾਰਾਂ ਨੂੰ ਹੀ ਬਾਰ-ਬਾਰ ਦੁਹਰਾਇਆ ਗਿਆ ਹੈ ਅਰਥਾਤ ਸਵੈ-ਜੀਵਨੀ ਵਿਚ ਲੇਖਕ ਖੁਦ ਆਪਣੇ ਬਾਰੇ ਲਿਖਦਾ ਹੈ, ਅੰਦਰ ਝਾਤੀ ਪਾਉਂਦਾ ਹੈ, ਜੀਵਨ ਦਾ ਕ੍ਰਮਬੱਧ ਵਿਕਾਸ ਪੇਸ਼ ਕਰਦਾ ਹੈ ਅਤੇ ਆਪਣੇ ਹੀ ਜੀਵਨ ਨੂੰ ਵਿਸ਼ਾਲ ਪਿਛੋਕੜ ਵਿੱਚ ਰੱਖ ਕੇ ਪੇਸ਼ ਕਰਦਾ ਹੈ। ਸਵੈ-ਜੀਵਨੀ ਆਪਣੇ ਬੀਤੇ ਇਤਿਹਾਸ ਨੂੰ ਆਪਣੀ ਯਾਦ-ਸ਼ਕਤੀ ਰਾਹੀਂ ਸਾਕਾਰ ਕਰਕੇ ਉਸ ਨੂੰ ਕਲਾਤਮਕ ਢੰਗ ਨਾਲ ਪ੍ਰਸਤੁਤ ਕਰਨ ਦਾ ਹੁਨਰ ਹੈ। ਇਸ ਦਾ ਕੇਂਦਰ ਬਿੰਦੂ ਸ੍ਵੈ-ਜੀਵਨੀਕਾਰ ਆਪ ਹੁੰਦਾ ਹੈ। ਸਵੈ-ਜੀਵਨੀ ਨਾਇਕ ਦੇ ਆਪਣੇ ਮੂੰਹੋਂ ਬਿਆਨ ਕੀਤਾ ਆਪਣਾ ਜੀਵਨ ਇਤਿਹਾਸ ਹੈ। ਇਹ ਹੋ ਚੁੱਕੇ, ਲੰਘ ਚੁੱਕੇ ਜੀਵਨ ਦੀ ਪੁਨਰ ਸਿਰਜਣਾ ਦਾ ਉਪਰਾਲਾ ਹੈ। ਸ੍ਵੈ-ਜੀਵਨੀ ਦਾ ਕੇਂਦਰੀ ਧੁਰਾ ਲੇਖਕ ਖੁਦ ਹੁੰਦਾ ਹੈ ਪਰ ਇਸ ਦਾ ਇਹ ਅਰਥ ਕਦਾਚਿਤ ਨਹੀਂ ਕਿ ਇਸ ਵਿਚ ਇਤਿਹਾਸ ਦੀ ਕੋਈ ਦਖਲ ਅੰਦਾਜ਼ੀ ਨਹੀਂ, ਇਤਿਹਾਸ ਤਾਂ ਸਵੈ-ਜੀਵਨੀ ਦੀ ਸੰਰਚਨਾ ਦਾ ਇਕ ਲਾਜਮੀ ਜੁਜ਼ ਹੈ। ਜੀਵਨ ਇਤਿਹਾਸ ਵਿਚ ਲੇਖਕ ਦਾ ਸਮਕਾਲੀ ਇਤਿਹਾਸ ਵੀ ਜ਼ਜਬ ਹੋ ਜਾਂਦੀ ਹੈ। ਚੰਗੀ ਸਵੈ-ਜੀਵਨੀ ਜਿੱਥੇ ਲੇਖਕ ਦੇ ਵਿਅਕਤੀ ਬਿੰਬ ਦੀ ਪੁਨਰ-ਸਿਰਜਣਾ ਕਰਦੀ ਹੈ ਉੱਥੇ ਇਹ ਸਮਕਾਲੀ ਇਤਿਹਾਸ ਨੂੰ ਵੀ ਆਪਣੇ ਕਲਾਵੇ ਵਿਚ ਸਮੇਟਣ ਦੀ ਅਥਾਹ ਤੇ ਅਧਾਰ ਸਮਰੱਥਾ ਰੱਖਦੀ ਹੈ। ਸ੍ਵੈ-ਜੀਵਨੀ ਵਿਚ ਪ੍ਰਸਤੁਤ ਇਤਿਹਾਸ ਵੀ ਸ਼ੁੱਧ ਇਤਿਹਾਸ ਲੇਖਕ ਦੇ ਨਾਲ ਇਸ ਤਰ੍ਹਾਂ ਦੁੰਦਾਤਮਕ ਰਿਸ਼ਤੇ ਵਿਚ ਬੱਝਾ ਹੁੰਦਾ ਹੈ ਕਿ ਉਸਦੀ ਸ਼ੁੱਧ ਤੇ ਨਿਰਪੇਖ ਹੋਂਦ ਲਗਭਗ ਗਾਇਬ ਹੋਂਦ ਦੇ ਲੱਗਪਗ ਹੋ ਜਾਂਦੀ ਹੈ। ਇਸ ਵਿਚ ‘ਸਵੈ- ਤੇ ਇਤਿਹਾਸ ਇਕ ਦੂਜੇ ਨਾਲ ਦੰਦਾਤਮਕ ਰਿਸ਼ਤੇ ਵਿਚ ਬੱਝ ਕੇ ਇਕ ਦੂਜੇ ਨੂੰ ਅਸਲੋਂ ਨਵੀਂ ਸਾਰਥਕਤਾ ਪ੍ਰਦਾਨ ਕਰਦੇ ਹਨ। ਸਵੈ-ਜੀਵਨੀ ਵਿਚ ਪ੍ਰਸਤੁਤ ਨਾਇਕ ਕਿਸ ਭਾਂਤ ਦਾ ਹੁੰਦਾ ਹੈ ਜਾਂ ਕਿਸ ਭਾਤ ਦਾ ਹੋਣਾ ਚਾਹੀਦਾ ਹੈ? ਆਮ ਤੌਰ ਉਪਰ ਸਵੈ-ਜੀਵਨੀ ਦਾ ਨਾਇਕ ਐਸਾ ਵਿਅਕਤੀ ਹੁੰਦਾ ਹੈ। ਜਿਸ ਨੇ ਕਿਸੇ ਨੇ ਖੇਤਰ ਵਿੱਚ ਮਹੱਤਵਪੂਰਣ ਤੇ ਗਿਣਨਯੋਗ ਪ੍ਰਾਪਤੀਆਂ ਕੀਤੀਆਂ ਹੋਣ। ਉਹ ਖੇਤਰ ਚਾਹੇ ਰਾਜਨੀਤੀ ਦਾ ਹੋਵੇ ਧਰਮ ਦਾ, ਕਲਾ ਜਾਂ ਸਾਹਿਤ ਦਾ ਆਪਣੀਆਂ ਇਹਨਾਂ ਪ੍ਰਾਪਤੀਆਂ ਸਦਕਾ ਹੀ ਉਹ ਪ੍ਰਸਿੱਧ ਤੇ ਲੋਕਪ੍ਰਿਯਤ ਹੁੰਦਾ ਹੈ। ਸਵੈ-ਜੀਵਨੀ ਦਾ ਮਨੋਰਥ ਹੁੰਦਾ ਹੈ ਆਪਣੇ ਜੀਵਨ ਬਿੰਬ ਨੂੰ ਵੇਰਵਿਆਂ ਦੀ ਬਾਰੀਕੀ ਸਾਹਿਤ ਉਜਾਗਰ ਕਰਨਾ। ਇਸੇ ਰਾਹੀਂ ਹੀ ਸਵੈ-ਜੀਵਨੀਕਾਰ ਦੇ ਜੀਵਨ ਦਾ ਮਹਾਂਦ੍ਰਿਸ਼ ਉੱਘੜ ਕੇ ਸਾਹਮਣੇ ਆਉਂਦਾ ਹੈ। ਇਹ ਦ੍ਰਿਸ਼ ਸੰਪੂਰਣ ਤਾਂ ਹੀ ਹੁੰਦਾ ਹੈ ਜੇਕਰ ਉਹ ਆਪਣੇ ਬਚਪਨ, ਜਵਾਨੀ ਤੇ ਵਰਤਮਾਨ ਸਥਿਤੀ, ਸੁਭਾਅ, ਰੁਚੀਆ, ਆਦਤਾ, ਪ੍ਰਾਪਤੀਆਂ, ਅਪ੍ਰਾਪਤੀਆਂ ਨੂੰ ਉਭਾਰੇ। ਕਿਸੇ ਵਿਅਕਤੀ ਦੇ ਜੀਵਨ ਬਿੰਬ ਨੂੰ ਚਿਤਰਦੀ ਹੋਈ ਸਵੈ-ਜੀਵਨੀ ਦੀ ਵਿਧਾ ਉਸ ਤੋਂ ਪਾਰ ਫੈਲ ਕੇ ਮਾਨਣ ਦੀਆਂ ਭਾਵਨਾਵਾਂ, ਰੌਂਅ, ਪ੍ਰਾਪਤੀਆਂ ਵਿਸ਼ਾਦ ਸੰਕਟ ਦੇ ਪੀੜਾ ਆਦਿ ਨੂੰ ਪਕੜਣ ਦੀ ਕੋਸ਼ਿਸ਼ ਕਰਦੀ ਹੈ। ਸਵੈ-ਜੀਵਨੀ ਦੀ ਵਿਧਾ ਦੀ ਰੂਪਗਤ ਵਿਸ਼ੇਸ਼ਤਾ ਸੰਬੰਧੀ ਚਰਚਾ ਕਰਦੇ ਸਮੇਂ ਆਮ ਤੌਰ ਤੇ ਵਾਰਤਕ ਦੇ ਸਾਧਾਰਨ ਗੁਣਾਂ ਨੂੰ ਦੁਹਰਾਇਆ ਜਾਂਦਾ ਹੈ। ਅਰਥਾਤ ਸ੍ਵੈ-ਜੀਵਨੀ ਵਿਚ ਸਰਲਤਾ, ਸੰਖੇਪਤਾ, ਸੰਜਮ, ਸਪੱਸ਼ਟਤਾ ਤੇ ਰੌਚਕਤਾ ਆਦਿ ਗੁਣਾਂ ਦਾ ਹੋਣਾ ਜ਼ਰੂਰੀ ਹੈ। ਉਸ ਦੀ ਸਿਰਜਣਾ ਵਿਚ ਉਸ ਦਾ ਅਤੀਤ ਤੇ ਵਰਤਮਾਨ ਇਕ ਦੂਜੇ ਵਿਚ ਸਮੋਏ ਜਾਂਦੇ ਹਨ। ਉਹ ਕਈ ਤਰ੍ਹਾਂ ਦੀਆਂ ਸਾਹਿਤਕ ਜੁਗਤਾਂ ਜਿਵੇਂ ਪਿਰਤ ਝਾਤ, ਅਲੰਕਾਰ, ਬਿੰਬ, ਪ੍ਰਤੀਕ ਦੀ ਵਰਤੋਂ ਕਰਦਾ ਹੈ। 'ਸਵੈਜੀਵਨੀ ਸ਼ਾਸਤਰ' ਵਿਚ ੲਿਸ ਵਿਧਾ ਸੰਬੰਧੀ ਡਾ. ਧਰਮ ਚੰਦ ਵਾਤਿਸ਼ ਦੇ ਵਿਚਾਰ ਗੌਲਣਯੋਗ ਹਨ ਜਿਨ੍ਹਾਂ ਵਿਚੋਂ ਕੁਝ ਚੁਣਿੰਦਾ ਵਿਚਾਰ ਨਿਮਨ ਅਨੁਸਾਰ ਹਨ: "ਸਵੈਜੀਵਨੀ ਦਾ ਸ਼ਖਸੀਅਤੀ ਤੱਤ" ਸਵੈਜੀਵਨੀ ਕਲਾ ਦਾ ਵਿਕਾਸ ਅਜਿਹੀ ਚੀਜ ਹੈ ਜੋ ਰਚਣੲੀ ਵਿਅਕਤੀਅਾਂ ਦੇ ਪ੍ਰਗਟਾਅ ਨਾਲ ਮਿਲਾਪ ਤੋਂ ਬਿਨਾ ਚਿਤਵੀ ਨਹੀਂ ਜਾ ਸਕਦੀ। ਜੀਵਨ ਦਾ ਨੇੜਵਾਂ ਅਧਿਅੈਨ ਅਤੇ ਕਲਾਤਮਕ ਅਸਫਲਤਾਵਾਂ, ਦੁਖਦਾੲੀ ਸ਼ੱਕਾਂ ਤੇ ਖੁਸ਼ੀਅਾਂ ਭਰੀਅਾਂ ਜਿੱਤਾਂ ਦੇ ਨਾਲ ਨਾਲ ਰਚਨਾ ਕਰਨ ਅਤੇ ਅਗੇ ਵਧਣ ਦੇ ਨਵੇਂ ਕਾਰਾਗਰ ਢੰਗਾਂ ਦੀ ਅਣਥਕ ਖੋਜ- ੲਿਹ ਸਾਰਾ ਕੁਝ ਸਵੈਜੀਵਨੀ ਲੇਖਕ ਦੀ ਪ੍ਰੇਰਣਾ ਭਰਪੂਰ ਕਿਰਤ ਵਿਚ ਸ਼ਾਮਲ ਹੁੰਦਾ ਹੈ। ਸਵੈਜੀਵਨੀ ਲੇਖਕ ਅਾਪਣੀਅਾਂ ਨਜ਼ਰਾਂ ਸਾਹਮਣੇ ਵਾਪਰ ਚੁੱਕੇ ਅਤੀਤ ਨੂੰ ਕੇਵਲ ਨਿਸ਼ਚਿਤ ਹੀ ਨਹੀਂ ਕਰਦਾ ਸਗੋਂ ੳੁਸ ਅਤੀਤ ਵਿਚੋਂ ਵਿਸ਼ਲੇਸ਼ਣ ਕਰਨ ਚੋਣ ਕਰਨ ਅਤੇ ਜੋੜਨ ਦਾ ਯਤਨ ਵੀ ਕਰਦਾ ਹੈ। "ਸਵੈਜੀਵਨੀ ਦਾ ੲਿਤਹਾਸਕ ਤੱਤ" ੲਿਤਹਾਸ ਅਤੇ ਸਵੈਜੀਵਨੀ ਦਾ ਵਿਸ਼ੇਸ ਸੰਬੰਧ ਹੈ। ਦੋਵੇਂ ਹੀ ਅਾਪਣੀ ਸਮੱਗਰੀ ਬੀਤੇ ਸਮੇਂ ਚੋਂ ਲੈਂਦੇ ਹਨ। ਜਦੋਂ ਕੋੲੀ ਲੇਖਕ ਅਾਪਣੀ ਸਵੈਜੀਵਨੀ ਲਿਖ ਰਿਹਾ ਹੁੰਦਾ ਹੈ ਤਾਂ ਸਹਿਜ ਸੁਭਾਅ ੳੁਸ ਦੇ ਸਮੇਂ ਦੀਅਾਂ ਘਟਨਾਵਾਂ ੳੁਸ ਦੀ ਰਚਨਾ ਵਿਚ ਪ੍ਰਵੇਸ਼ ਕਰ ਜਾਂਦੀਅਾਂ ਹਨ। ਸਵੈਜੀਵਨੀ ਵਿਚ ੲਿਤਹਾਸਕ ਤੱਥ ਕਿਥੋਂ ਤਕ ਪ੍ਰਵੇਸ਼ ਕਰਦੇ ਹਨ, ੲਿਸ ਸੰਬੰਧ ਵਿਚ ਕਰਤਾਰ ਸਿੰਘ ਦੁਗਲ ਦਾ ਕਥਨ ੲਿਸ ਧਾਰਨਾ ਨੂੰ ਸਪਸ਼ਟ ਕਰਦਾ ਹੈ: ੲਿਹ ਸਵੈਜੀਵਨੀ ਮੇਰੀ ਕਹਾਣੀ ਹੈ। ਨਾਲੇ ਮੇਰੇ ਜਮਾਨੇ ਦੀ ਕਹਾਣੀ ਹੈ। ੳੁਸ ਹੱਦ ਤਕ ਜਿਥੋਂ ਤੀਕ ਸਮੇਂ ਦੇ ਹਾਲਾਤ ਮੇਰੇ ਜੀਵਨ ਵਿਚ ਦਾਖਲ ਰਖਦੇ ਸਨ। ਅੰਗਰੇ ਦੀ ਗੁਲਾਮੀ, ਜਿਥੋਂ ਤਕ ੳੁਸ ਨੇ ਮੈਨੂੰ ਪ੍ਰੇਸ਼ਾਨ ਕੀਤਾ, ਅਜਾਦੀ ਲੲੀ ਜੱਦੋ ਜਹਿਦ, ਜਿਥੋਂ ਤਕ ਸਾਡੇ ਟੱਬਰ ਨੇ ੳੁਸ ਵਿਚ ਹਿੱਸਾ ਪਾੲਿਅਾ। ਦੇਸ਼ ਦੀ ਵੰਡ ਜਿਥੋਂ ਤਕ ਅਸੀਂ ਲੁਟੇ ਪੁਟੇ ਗੲੇ।ਅਜਾਦੀ ਦਾ ਹਿਲੋਰਾ ਜਿਥੋਂ ਤਕ ਮੈਂ ੳੁਸ ਨੂੰ ਮਾਣਿਅਾ। ਸਰਮਾੲੇਦਾਰੀ ਦੀ ਬਦਜੋਕੀ, ਸਮਾਜ ਦੀ ਕਾਣੀਵੰਡ, ਫੀਤਾਸ਼ਾਹੀ, ਸਿਅਾਸੀ ਪੈਂਤੜਾਬਾਜ਼ੀ, ਸਰਕਾਰੀ ਢਾਂਚੇ ਦੀ ਨਿਰਮਮਤਾ, ਜਿਥੋਂ ਤੀਕ ਮੇਰੀ ਸ਼ਖਸੀਅਤ ਨੂੰ ਘੜਿਅਾ, ਭੰਨਿਅਾ, ਸੰਵਾਰਿਅਾ, ਮੈਨੂੰ ੳੁਹ ਕੁਝ ਬਣਨ ਵਿਚ ਹਿੱਸਾ ਪਾੲਿਅਾ ਜੋ ਕੁਝ ਮੈਂ ਹਾਂ। "ਸਵੈਜੀਵਨੀ ਦਾ ਸਾਹਿਤਕ ਤੱਤ" ਅਤੀਤ ਦੇ ਤ੍ੱਥਾਂ ਦਾ ਨਿਰੋਲ ਸੰਗ੍ਰਹਿ ੳੁਵੇਂ ਹੀ ਸਵੈਜੀਵਨੀ ਨਹੀਂ ਹੁੰਦੀ ਜਿਵੇਂ ਅੰਡਿਅਾਂ ਦੀ ਟੋਕਰੀ ਅਾਮਲੇਟ ਨਹੀਂ ਹੁੰਦੀ। ੲਿਸ ਵਿਚ ਬੀਤੇ ਦੀ ਪੇਸ਼ਕਾਰੀ ਸੁਹਜਮੲੀ ਤਰੀਕੇ ਨਾਲ ਹੋਣੀ ਚਾਹੀਦੀ ਹੈ। ੳੁਸ ਨੂੰ ਸਾਹਿਤਕ ਕਲਾਬਾਜੀਅਾਂ, ਕਲਪਨਾ ਅਤੇ ਸ਼ਬਦ ਅਾਡੰਬਰ ਦੀ ਵਰਤੋਂ ਬੜੀ ਸੋਚ ਸਮਝ ਨਾਲ ਕਰਨੀ ਚਾਹੀਦੀ ਹੈ। ਸਾਹਿਤ ਅਤੇ ਸਵੈਜੀਵਨੀ ਦੀ ੲਿਕ ਵਿਲੱਖਣ ਸਾਂਝ ਹੈ। ਜਦੋਂ ਅਸੀਂ ੲਿਹ ਮੰਨ ਕੇ ਚਲਦੇ ਹਾਂ ਕਿ ਹਰ ਸਾਹਿਤਕ ਸਿਰਜਣਾ ਵਿਚ ਸਵੈਜੀਵਨਤਮਕ ਤੱਤ ਹੁੰਦਾ ਹੈ ਤਾਂ ਫਿਰ ਸਵੈ ਜੀਵਨੀ ਸਾਹਿਤਕ ਤੱਤ ਦੀ ਮੇਜ਼ਬਾਨੀ ਤੋਂ ਕਿਵੇੰ ਬਚ ਸਕਦੀ ਹੈ?
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਕਲਪਨਾ ਉਹਨਾਂ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਮਾਈ ਭਾਗੋ ਭਾਈ ਪਾਰੇ ਸ਼ਾਹ ਜੋ ਭਾਈ ਲੰਗਾਹ ਦਾ ਛੋਟਾ ਭਰਾ ਸੀ। ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇੱਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਂਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿੱਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ!