ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਸਮਾਜਿਕ ਵਿਗਿਆਨ ਅਤੇ ਰਾਜਨੀਤੀ ਵਿੱਚ ਸ਼ਕਤੀ (ਪਾਵਰ) ਤੋਂ ਭਾਵ ਲੋਕ ਦੇ ਵਿਵਹਾਰ ਨੂੰ ਪ੍ਰਭਾਵਿਤ ਜਾਂ ਕੰਟਰੋਲ ਕਰਨ ਦੀ ਯੋਗਤਾ ਹੈ। ਅਧਿਕਾਰ (ਅਥਾਰਟੀ) ਦਾ ਸ਼ਬਦ ਅਕਸਰ ਸਮਾਜਿਕ ਬਣਤਰ ਦੁਆਰਾ ਜਾਇਜ਼ ਠਹਿਰਾਈ ਸਮਝੀ ਜਾਂਦੀ ਸ਼ਕਤੀ ਲਈ ਵਰਤਿਆ ਜਾਂਦਾ ਹੈ। ਸ਼ਕਤੀ ਨੂੰ ਬੁਰਾਈ ਦੇ ਤੌਰ ਤੇ ਦੇਖਿਆ ਜਾ ਸਕਦਾ ਹੈ, ਪਰ ਇਸ ਦੀ ਵਰਤੋਂ ਸਮਾਜਿਕ ਜੀਵ ਦੇ ਤੌਰ ਤੇ ਇਨਸਾਨ ਦੇ ਸੁਭਾਅ ਦੇ ਤੌਰ ਤੇ ਸਵੀਕਾਰ ਕੀਤੀ ਜਾਂਦੀ ਹੈ। ਕਾਰਪੋਰੇਟ ਮਾਹੌਲ ਵਿਚ, ਸ਼ਕਤੀ ਨੂੰ ਅਕਸਰ ਉਪਰ ਵੱਲ ਜਾਂ ਹੇਠ ਵੱਲ ਵਜੋਂ ਪ੍ਰਗਟ ਕੀਤਾ ਜਾਂਦਾ ਹੈ। ਹੇਠ ਵੱਲ ਸ਼ਕਤੀ ਉਹ ਪ੍ਰਭਾਵ ਹੈ, ਜੋ ਇੱਕ ਕੰਪਨੀ ਦੇ ਉਪਰਲੇ ਅਧਿਕਾਰੀ ਹੇਠਲੇ ਅਮਲੇ ਤੇ ਪਾਉਂਦੇ ਹਨ ਅਤੇ ਕੰਪਨੀ ਉਪਰ ਵੱਲ ਪ੍ਰਭਾਵ ਪਾਉਂਦੀ ਖੀ ਜਾਂਦੀ ਹੈ, ਜਦੋਂ ਮਤਾਹਿਤ ਕਰਮਚਾਰੀ ਆਪਣੇ ਨੇਤਾ ਦੇ ਫੈਸਲੇ ਨੂੰ ਪ੍ਰਭਾਵਿਤ ਕਰਦੇ ਹਨ।.
ਸਿੱਖੀ (ਇਹ ਸ਼ਬਦ ਇਸ ਤਰ੍ਹਾਂ ਵੀ ਲਿਖਿਆ ਜਾਂਦਾ ਹੈ: ਸਿਖੀ, ਸਿੱਖ ਦਾ ਮਤਲਬ, "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫ਼ਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਦੁਨੀਆ ਦੇ ਸਭ ਤੋਂ ਪੁਰਾਣੇ ਸਨਾਤਨ ਧਰਮ ਤੋਂ ਆਪਣੀ ਅਲੱਗ ਪਹਿਚਾਣ ਬਣਾਕੇ ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਕੁੱਲ ਦੁਨੀਆ ਵਿੱਚ ਲਗਭਗ 3 ਕਰੋੜ ਹੈ, ਜੋ ਕਿ ਸਾਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਪੰਥ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਪੰਥ ਦੇ ਫ਼ਲਸਫ਼ੇ ਨੂੰ ਗੁਰਮਤ ਕਿਹਾ ਜਾਂਦਾ ਹੈ, ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ ਹੈ ਅਤੇ ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਜੋਤਿ-ਜੋਤਿ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ, ਜਿਹਨਾਂ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਕੇਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਤੇ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਤਖ਼ਤ ਸੌਂਪਕੇ ਦੇਹਧਾਰੀ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਇੱਕ ਵਿਚਾਰ ਦੇ ਰੂਪ ਵੱਜੋਂ ਸਮਾਜਕ ਨਿਆਂ ਦੀ ਨੀਂਹ ਸਾਰੇ ਮਨੁੱਖਾਂ ਨੂੰ ਸਮਾਨ ਮੰਨਣ ਦੇ ਆਗ੍ਰਹਿ ਤੇ ਅਧਾਰਤ ਹੈ। ਇਹ ਮੁਤਾਬਕ ਕਿਸੇ ਵੀ ਮਨੁੱਖ ਦੇ ਨਾਲ ਸਮਾਜਕ, ਧਾਰਮਕ ਅਤੇ ਸਭਿਆਚਾਰਕ ਪੱਖਪਾਤ ਦੇ ਅਧਾਰ ਤੇ ਭੇਦਭਾਵ ਨਹੀਂ ਹੋਣਾ ਚਾਹੀਦਾ। ਸਾਰੇ ਮਨੁੱਖਾਂ ਦੇ ਕੋਲ ਇੰਨੇ ਸੰਸਾਧਨ ਹੋਣਾ ਚਾਹੀਦੇ ਕਿ ਓਨ੍ਹਾਂ ਆਪਣੇ ਸੰਕਲਪਨਕ "ਉਮਦਾ ਜੀਵਨ" ਹਾਸਲ ਕਰ ਸਕਦੇ ਹਨ। ਸਮਾਜਕ ਸਥਾਨਾਂਤਰਸ਼ੀਲਤਾ ਲਈ ਅਵਰੋਧਾਂ ਤੋਰਣ, ਰੱਖਿਆ ਜਾਲਾਂ ਬਣਾਉਣ ਅਤੇ ਆਰਥਕ ਨਿਆਂ ਦੀ ਸੰਸਥਾਪਨਾ ਕਰਣ ਆਧੁਨਿਕ ਸਮਾਜਕ ਨਿਆਂ ਲਹਿਰਾਂ ਦੇ ਮੁੱਖ ਉੱਦੇਸ਼ਾਂ ਹੁੰਦੇ ਹਨ।ਸਮਾਜਿਕ ਨਿਆਂ ਮੁੱਖ ਤੌਰ ’ਤੇ ਤਿੰਨ ਸਿਧਾਂਤਾਂ ਨੂੰ ਲੈ ਕੇ ਅੱਗੇ ਵਧਦਾ ਹੈ ਪ੍ਰਤੀਨਿੱਧਤਾ ਕਰਨਾ, ਵੰਡ ਅਤੇ ਇਕਸਾਰਤਾ। ਇਹ ਏਕਾਧਿਕਾਰ, ਖਾਸ ਲਾਭ ਵਰਗੇ ਤੱਤਾਂ ਨੂੰ ਦਰ-ਕਿਨਾਰ ਕਰਦਾ ਹੈ। ਜੇਕਰ ਸਮਾਜਿਕ ਨਿਆਂ ਦੇ ਤਿੰਨਾਂ ਸਿਧਾਂਤਾਂ ਵਿਚੋਂ ਇੱਕ ਨੂੰ ਵੀ ਪਾਸੇ ਕਰ ਦਿੱਤਾ ਜਾਵੇ ਜਾਂ ਖ਼ਤਮ ਕਰ ਦਿੱਤਾ ਜਾਵੇ ਤਾਂ ਸਮੁੱਚਾ ਆਰਥਿਕ ਅਤੇ ਸਮਾਜਿਕ ਨਿਆਂ ਵਿਚਕਾਰਲਾ ਸਬੰਧਾਂ ਵਾਲਾ ਢਾਂਚਾ ਨਸ਼ਟ ਹੋ ਜਾਂਦਾ ਹੈ। ਸਮਾਜਿਕ ਨਿਆਂ ਅਤੇ ਵਿਕਾਸ ਲਈ ਜ਼ਰੂਰੀ ਹੈ ਕਿ ਸਭ ਤੋਂ ਪਹਿਲਾਂ ਗਰੀਬਾਂ ਨੂੰ ਸਮਾਨਤਾ ਦਿੱਤੀ ਜਾਵੇ। ਸਮਾਜਿਕ ਬਰਾਬਰੀ ਅਤੇ ਹੱਕ ਵੀ ਪੈਸੇ ਨਾਲ ਹੀ ਮਾਣੇ ਜਾ ਸਕਦੇ ਹਨ। ਸ਼ੋਸ਼ਣ ਦਾ ਬੰਦ ਹੋਣਾ ਅਤੇ ਸਮਾਜਿਕ ਹਾਲਾਤ ਦਾ ਸੁਧਰਨਾ ਵਿਕਾਸ ਅਤੇ ਨਿਆਂ ਲਈ ਅਹਿਮ ਹੈ। ਸਾਰਿਆਂ ਦੀ ਸੁਵਿਧਾ ਹੀ ਵਿਕਾਸ ਹੈ ਅਤੇ ਇਨ੍ਹਾਂ ‘ਸਾਰਿਆਂ’ ਦਾ ਵਿਕਾਸ ‘ਸਮਾਜਿਕ ਨਿਆਂ’ ਆਪਣੇ-ਆਪ ਪੈਦਾ ਕਰ ਦੇਵੇਗਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਚਾਬੀਆਂ ਦਾ ਮੋਰਚਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ 15-16 ਨਵੰਬਰ, 1920 ਨੂੰ ਹੋਈ ਤੇ ਅੰਗਰੇਜ਼ ਸਰਕਾਰ ਨੇ ਕੋਈ ਇਤਰਾਜ਼ ਨਹੀਂ ਕੀਤਾ ਕਿਉਂਕਿ ਇਸ ਦੇ ਮੁੱਖ ਅਹੁਦੇਦਾਰ ਸਰਕਾਰ ਪੱਖੀ ਸਨ ਪਰ ਜਦ 28 ਅਗਸਤ, 1921 ਦੇ ਦਿਨ ਨਵੀਂ ਚੋਣ ਵਿੱਚ ਬਾਬਾ ਖੜਕ ਸਿੰਘ ਪ੍ਰਧਾਨ ਬਣੇ ਤਾਂ ਸਰਕਾਰ ਨੇ ਸ਼੍ਰੋਮਣੀ ਕਮੇਟੀ ਵਿੱਚ ਦਖ਼ਲ ਦੇਣਾ ਸ਼ੁਰੂ ਕਰ ਦਿਤਾ। 7 ਨਵੰਬਰ, 1921 ਦੇ ਦਿਨ ਬਾਅਦ ਦੁਪਹਿਰ ਤਿੰਨ ਵਜੇ ਪੁਲਿਸ, ਸੁੰਦਰ ਸਿੰਘ ਰਾਮਗੜ੍ਹੀਆਂ ਦੇ ਘਰ ਗਿਆ ਅਤੇ ਉਸ ਤੋਂ ਦਰਬਾਰ ਸਾਹਿਬ ਦੇ ਤੋਸ਼ੇਖਾਨੇ (ਖ਼ਜ਼ਾਨੇ) ਦੀਆਂ ਤੇ ਕੁੱਝ ਹੋਰ ਚਾਬੀਆਂ ਲੈ ਲਈਆਂ। ਸਰਕਾਰ ਨੇ ਐਲਾਨ ਕੀਤਾ ਕਿਉਂਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਮਾਤ ਨਹੀਂ ਹੈ ਇਸ ਕਰ ਕੇ ਚਾਬੀਆਂ ਲਈਆਂ ਗਈਆਂ ਹਨ। ਇਸ ਹਰਕਤ ਨਾਲ ਸਿੱਖਾਂ ਵਿੱਚ ਸਰਕਾਰ ਵਿਰੁੱਧ ਗੁੱਸੇ ਦੀ ਲਹਿਰ ਫੈਲ ਗਈ। 11 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੀ ਇੱਕ ਮੀਟਿੰਗ ਅਕਾਲ ਤਖ਼ਤ ਸਾਹਿਬ 'ਤੇ ਹੋਈ। 12 ਨਵੰਬਰ ਨੂੰ ਮੀਟਿੰਗ ਵਿੱਚ ਫ਼ੈਸਲਾ ਹੋਇਆ ਕਿ ਬਹਾਦਰ ਸਿੰਘ ਨੂੰ ਗੁਰਦਵਾਰਾ ਇੰਤਜ਼ਾਮ ਵਿੱਚ ਦਖ਼ਲ ਨਾ ਦੇਣ ਦਿਤਾ ਜਾਏ। ਅਖ਼ੀਰ ਸਰਕਾਰ ਨੇ ਵੀ ਹਥਿਆਰ ਸੁੱਟਣ ਦਾ ਫ਼ੈਸਲਾ ਕਰ ਲਿਆ। ਸਰਕਾਰ ਨੇ ਸ਼੍ਰੋਮਣੀ ਕਮੇਟੀ ਨੂੰ ਸੁਨੇਹਾ ਭੇਜਿਆ ਕਿ ਸਰਕਾਰ ਉਹਨਾਂ ਨੂੰ ਚਾਬੀਆਂ ਦੇਣ ਵਾਸਤੇ ਤਿਆਰ ਹੈ। 6 ਦਸੰਬਰ, 1921 ਦੇ ਦਿਨ ਹੋਈ ਇੱਕ ਮੀਟਿੰਗ ਵਿੱਚ ਮਤਾ ਪਾਸ ਕੀਤਾ ਗਿਆ ਕਿ ਕੋਈ ਵੀ ਸਿੱਖ ਦਰਬਾਰ ਸਾਹਿਬ ਦੀਆਂ ਚਾਬੀਆਂ ਉਦੋਂ ਤਕ ਵਾਪਸ ਨਾ ਲਵੇ ਜਦੋਂ ਤਕ ਸਰਕਾਰ ਇਸ ਸਬੰਧ ਵਿੱਚ ਗਿ੍ਫ਼ਤਾਰ ਕੀਤੇ ਆਗੂ ਰਿਹਾਅ ਨਹੀਂ ਕਰ ਦੇਂਦੀ। ਇਸ 'ਤੇ 17 ਜਨਵਰੀ, ਨੂੰ 193 'ਚੋਂ 150 ਆਗੂ ਰਿਹਾਅ ਕਰ ਦਿਤੇ ਗਏ ਪਰ ਪੰਡਤ ਦੀਨਾ ਨਾਥ ਨੂੰ ਰਿਹਾਅ ਨਾ ਕੀਤਾ ਗਿਆ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ। ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ
Coord:31.964444, 75.469722ਛੋਟਾ ਘੱਲੂਘਾਰਾ ([tʃʰoʈɑ kə̀lːuɡɑ̀ɾɑ]) ਸਿੱਖਾਂ ਅਤੇ ਮੁਗਲਾਂ ਦਰਮਿਆਨ 17 ਮਈ 1746 ਈ: ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਕਾਹਨੂੰਵਾਨ ਛੰਭ 'ਚ ਵਾਪਰਿਆ ਖੂਨੀ ਦੁਖਾਂਤ, ਜੋ ਇਤਿਹਾਸ ਵਿੱਚ ਛੋਟੇ ਘੱਲੂਘਾਰੇ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਦੂਜੇ ਘਲੂਘਾਰੇ ਸਮੇਂ ਕੀਤੇ ਵੱਡਾ ਕਤਲਾਮ ਹੋਇਆ ਸੀ ਇਸ ਲਈ ਇਸਨੂੰ ਵਖਰਾਉਣ ਦੇ ਮੰਤਵ ਨਾਲ ਇਸਨੂੰ ਛੋਟਾ ਘਲੂਘਾਰਾ ਕਿਹਾ ਜਾਣ ਲੱਗਿਆ। ਕਾਹਨੂੰਵਾਨ ਦਾ ਛੰਭ ਜੋ ਗੁਰਦਾਸਪੁਰ ਤੋਂ ਮੁਕੇਰੀਆਂ ਨੂੰ ਜਾਂਦੀ ਸੜਕ ਉੱਤੇ 8 ਕਿਲੋਮੀਟਰ ਦੂਰ ਫੌਜੀ ਛਾਉਣੀ ਤਿੱਬੜ ਤੋਂ ਸੱਜੇ ਪਾਸੇ ਨੂੰ 4 ਕਿਲੋਮੀਟਰ ਦੂਰ ਸਥਿਤ ਹੈ।
ਗੰਨਾ ਜੀਸਸ ਸੇਕੁਰਮ, ਕਬੀਲਾ ਐਂਡ੍ਰੋਪੋਗੋਨੇ ਦੇ ਲੰਬੇ ਲੰਬੇ ਚੌੜੇ ਸਾਲ ਦੀਆਂ ਸੱਚੀਆਂ ਘਾਹ ਹਨ, ਜੋ ਦੱਖਣ ਏਸ਼ੀਆ ਅਤੇ ਮੇਲੇਨੇਸ਼ੀਆ ਦੇ ਤਪਤ ਖੰਡੀ ਖੇਤਰਾਂ ਵਿੱਚ ਨਿੱਘੇ ਸੰਨਸ਼ੀਲਤਾ ਵਿੱਚ ਹਨ ਅਤੇ ਇਸਦਾ ਇਸਤੇਮਾਲ ਖੰਡ ਦੇ ਉਤਪਾਦਨ ਲਈ ਕੀਤਾ ਜਾਂਦਾ ਹੈ। ਇਹ ਚੌਂਕੀ, ਜੁਰੀ, ਰੇਸ਼ੇਦਾਰ ਡੰਡੇ ਹਨ ਜੋ ਕਿ ਖੰਡ ਸੂਕਰ ਵਿੱਚ ਅਮੀਰ ਹੁੰਦੇ ਹਨ, ਜੋ ਕਿ ਸਟਾਲ ਇੰਟਰਨੋਨਡਸ ਵਿੱਚ ਇਕੱਠੇ ਹੁੰਦੇ ਹਨ। ਪੌਦਾ ਦੋ ਤੋਂ ਛੇ ਮੀਟਰ (6 ਤੋਂ 20 ਫੁੱਟ) ਲੰਬਾ ਹੈ. ਸਾਰੀਆਂ ਗੰਨੇ ਦੀਆਂ ਗੁੰਬਦਾਂ ਦਾ ਆਪਸ ਵਿੱਚ ਜੋੜਿਆ ਜਾਂਦਾ ਹੈ ਅਤੇ ਮੁੱਖ ਵਪਾਰਕ ਕਿਸਾਨ ਜਟਿਲ ਹਾਈਬ੍ਰਿਡ ਹੁੰਦੇ ਹਨ. ਗੰਨਾ ਅੰਡਿਆਂ ਦਾ ਘਣ ਘਰਾਂ, ਪੋਸਏ ਨਾਲ ਸਬੰਧਿਤ ਹੈ, ਇੱਕ ਆਰਥਿਕ ਤੌਰ ਤੇ ਮਹੱਤਵਪੂਰਨ ਬੀਜ ਪੌਦਾ ਪਰਿਵਾਰ ਜਿਸ ਵਿੱਚ ਮੱਕੀ, ਕਣਕ, ਚਾਵਲ, ਜੂਗਰ ਅਤੇ ਬਹੁਤ ਸਾਰੇ ਚਰਣਾਂ ਦੀਆਂ ਫਸਲਾਂ ਸ਼ਾਮਿਲ ਹਨ। ਵਿਸ਼ੇਸ਼ ਮਿੱਲ ਕਾਰਖਾਨਿਆਂ ਵਿੱਚ ਸੁੱਕਰ, ਕੱਢਿਆ ਅਤੇ ਸ਼ੁੱਧ ਕੀਤਾ ਜਾਂਦਾ ਹੈ, ਇਸ ਨੂੰ ਭੋਜਨ ਉਦਯੋਗ ਵਿੱਚ ਕੱਚੇ ਮਾਲ ਵਜੋਂ ਵਰਤਿਆ ਜਾਂਦਾ ਹੈ ਜਾਂ ਈਥੇਨੌਲ ਤਿਆਰ ਕਰਨ ਲਈ ਉਬਾਲਿਆ ਜਾਂਦਾ ਹੈ। ਬ੍ਰਾਜ਼ੀਲ ਦੇ ਗੰਨਾ ਉਦਯੋਗ ਦੁਆਰਾ ਇਥੌਨੋਲ ਵੱਡੇ ਪੈਮਾਨੇ ਤੇ ਤਿਆਰ ਕੀਤਾ ਜਾਂਦਾ ਹੈ। ਉਤਪਾਦਨ ਦੇ ਮਿਸ਼ਰਣ ਨਾਲ ਗੰਨਾ ਵਿਸ਼ਵ ਦੀ ਸਭ ਤੋਂ ਵੱਡੀ ਫਸਲ ਹੈ। ਸਾਲ 2012 ਵਿੱਚ, ਫੂਡ ਐਂਡ ਐਗਰੀਕਲਚਰ ਔਰਗਨਾਈਜ਼ੇਸ਼ਨ ਦਾ ਅੰਦਾਜ਼ਾ ਹੈ ਕਿ ਇਹ 90 × 90 ਤੋਂ ਵੱਧ ਦੇਸ਼ਾਂ ਵਿੱਚ 26 × 106 ਹੈਕਟੇਅਰ (6.4 × 107 ਏਕੜ) ਵਿੱਚ ਪੈਦਾਵਾਰ ਸੀ, ਜਿਸ ਵਿੱਚ 1.83 × 109 ਟਨ (1.80 × 109 ਲੰਮਾ ਟੱਨ; 2.02 × 109 ਛੋਟਾ ਟੌਨ)। ਦੁਨੀਆ ਵਿੱਚ ਬਰਾਜ਼ੀਲ ਸਭ ਤੋਂ ਵੱਡਾ ਗੰਨਾ ਉਤਪਾਦਕ ਸੀ.
ਕਾਮਾਗਾਟਾਮਾਰੂ ਬਿਰਤਾਂਤ ਇੱਕ ਜਪਾਨੀ ਬੇੜੇ, ਕਾਮਾਗਾਟਾਮਾਰੂ ਦਾ ਦੁਖਾਂਤ ਵਾਕਿਆ ਹੈ ਜੋ 1914 ਵਿੱਚ ਪੰਜਾਬ, ਭਾਰਤ ਤੋਂ 376 ਮੁਸਾਫ਼ਰ ਲੈ ਕੇ ਹਾਂਗਕਾਂਗ, ਸ਼ੰਘਾਈ, ਚੀਨ ਤੋਂ ਰਵਾਨਾ ਹੋ ਕੇ ਯੋਕੋਹਾਮਾ, ਜਪਾਨ ਵਿੱਚੋਂ ਲੰਘਦਿਆਂ ਹੋਇਆਂ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ, ਕੈਨੇਡਾ ਵੱਲ ਗਿਆ। ਇਹਨਾਂ ਵਿੱਚੋਂ 24 ਨੂੰ ਕੈਨੇਡਾ ਵਿੱਚ ਦਾਖ਼ਲਾ ਦੇ ਦਿੱਤਾ ਗਿਆ ਜਦਕਿ ਬਾਕੀ 352 ਮੁਸਾਫ਼ਰਾਂ ਨੂੰ ਕੈਨੇਡਾ ਦੀ ਧਰਤੀ ਉੱਤੇ ਉੱਤਰਨ ਨਾ ਦਿੱਤਾ ਗਿਆ ਅਤੇ ਜਹਾਜ਼ ਨੂੰ ਭਾਰਤ ਪਰਤਣ ਲਈ ਮਜ਼ਬੂਰ ਕੀਤਾ ਗਿਆ। ਮੁਸਾਫ਼ਰਾਂ ਵਿੱਚ 340 ਸਿੱਖ, 24 ਮੁਸਲਮਾਨ ਅਤੇ 12 ਹਿੰਦੂ ਸ਼ਾਮਲ ਸਨ ਜੋ ਸਭ ਬਰਤਾਨਵੀ ਰਾਜ ਅਧੀਨ ਸਨ। ਇਹ ਮੂਹਰਲੀ 20ਵੀਂ ਸਦੀ ਦੇ ਇਤਿਹਾਸ ਦੇ ਉਹਨਾਂ ਕਈ ਬਿਰਤਾਂਤਾਂ 'ਚੋਂ ਇੱਕ ਹੈ ਜਿਸ ਵਿੱਚ ਕੈਨੇਡਾ ਅਤੇ ਸੰਯੁਕਤ ਰਾਜ ਵਿੱਚ ਉਲੀਕੇ ਗਏ ਅਲਿਹਦਗੀ-ਪਸੰਦ ਕਨੂੰਨਾਂ ਦੇ ਅਧਾਰ ਉੱਤੇ ਸਿਰਫ਼ ਏਸ਼ੀਆਈ ਪ੍ਰਵਾਸੀਆਂ ਨੂੰ ਇਸ ਧਰਤੀ ਤੋਂ ਬਾਹਰ ਰੱਖਿਆ ਜਾਂਦਾ ਸੀ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਰਬਿੰਦਰਨਾਥ ਟੈਗੋਰ (ਬੰਗਾਲੀ: রবীন্দ্রনাথ ঠাকুর; 7 ਮਈ 1861 - 7 ਅਗਸਤ 1941) ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸੀ ਜਿਸਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ ਅਤੇ ਆਪਣੀ ਕਾਵਿ-ਪੁਸਤਕ ਗੀਤਾਂਜਲੀ ਲਈ 1913 ਦਾ ਸਾਹਿਤ ਦਾ ਨੋਬਲ ਇਨਾਮ ਹਾਸਲ ਕੀਤਾ। ਯੂਰਪ ਤੋਂ ਬਾਹਰ ਦਾ ਉਹ ਪਹਿਲਾ ਬੰਦਾ ਸੀ ਜਿਸਨੂੰ ਇਹ ਇਨਾਮ ਮਿਲਿਆ। ਟੈਗੋਰ ਬੰਗਾਲੀ ਸਾਹਿਤ ਦਾ ਸਭ ਤੋਂ ਵੱਡਾ ਨਾਂ ਸਮਝਿਆ ਜਾਂਦਾ ਹੈ। ਰਬਿੰਦਰਨਾਥ ਟੈਗੋਰ, ਦੇਬੇਂਦਰਨਾਥ ਟੈਗੋਰ ਤੇ ਸਾਰਦਾ ਦੇਵੀ ਦੇ 14 ਬੱਚਿਆਂ ਵਿਚੋਂ 13ਵਾਂ ਸੀ। ਉਹਦੀ ਨਿੱਕੀ ਉਮਰ ਸੀ ਜਦੋਂ ਉਹਦੀ ਮਾਂ ਮਰ ਗਈ ਤੇ ਉਹਨੂੰ ਨੌਕਰਾਂ ਨੇ ਪਾਲਿਆ। ਉਹ ਇੰਗਲੈਂਡ ਕਨੂੰਨ ਪੜ੍ਹਨ ਗਿਆ। ਟੈਗੋਰ ਨੇ ਮੁੱਢਲੀ ਸਿੱਖਿਆ ਘਰ ਵਿੱਚ ਹੀ ਪ੍ਰਾਪਤ ਕੀਤੀ। 1869 ਵਿੱਚ 8 ਸਾਲ ਦੀ ਉਮਰ ਵਿੱਚ ਉਸ ਨੇ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ। ਉਸ ਦੀਆਂ ਕੁਝ ਰਚਨਾਵਾਂ ਪੰਜਾਬੀ ਵਿੱਚ ਵੀ ਅਨੁਵਾਦ ਕੀਤੀਆਂ ਗਈਆਂ ਹਨ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਫ਼ਲਸਫ਼ੇ ਵਿੱਚ ਆਜ਼ਾਦੀ (ਲਿਬਰਟੀ) ਦਾ ਜੋੜ ਨਿਰਣੇਵਾਦ ਦੇ ਟਾਕਰੇ ਤੇ ਸੁਤੰਤਰ ਇੱਛਾ ਨਾਲ ਹੈ।ਰਾਜਨੀਤੀ ਵਿੱਚ ਸੁਤੰਤਰਤਾ ਵਿੱਚ ਸਮਾਜਿਕ ਅਤੇ ਰਾਜਨੀਤਿਕ ਆਜ਼ਾਦੀਆਂ ਸ਼ਾਮਲ ਹਨ ਜਿਸ ਦੇ ਭਾਈਚਾਰੇ ਦੇ ਸਾਰੇ ਮੈਂਬਰ ਹੱਕਦਾਰ ਹਨ। ਧਰਮ ਸ਼ਾਸਤਰ ਵਿਚ, ਆਜ਼ਾਦੀ "ਪਾਪ, ਅਧਿਆਤਮਿਕ ਗੁਲਾਮੀ, ਜਾਂ ਦੁਨਿਆਵੀ ਬੰਧਨਾਂ" ਤੋਂ ਆਜ਼ਾਦੀ ਹੈ।ਅੰਗਰੇਜ਼ੀ ਵਿੱਚ ਦੋ ਸ਼ਬਦ ਹਨ: ਲਿਬਰਟੀ ਅਤੇ ਫਰੀਡਮ। ਇਹ ਲੇਖ ਲਿਬਰਟੀ ਦੇ ਅਰਥ ਵਿੱਚ ਆਜ਼ਾਦੀ ਬਾਰੇ ਹੈ। ਆਮ ਤੌਰ ਤੇ, ਲਿਬਰਟੀ ਤੋਂ ਫ਼ਰੀਡਮ ਦਾ ਫ਼ਰਕ ਇਹ ਹੈ ਕਿ ਫ਼ਰੀਡਮ ਜੇ ਪੂਰੀ ਤਰ੍ਹਾਂ ਨਹੀਂ ਤਾਂ ਮੁੱਖ ਤੌਰ ਤੇ ਆਪਣੀ ਮਰਜ਼ੀ ਨਾਲ ਕੰਮ ਕਰਨ ਦੀ ਯੋਗਤਾ ਅਤੇ ਕਰਨ ਦੀ ਸ਼ਕਤੀ ਹੈ; ਜਦੋਂ ਕਿ ਲਿਬਰਟੀ ਮਨਮਾਨੀਆਂ ਰੋਕਾਂ ਦੀ ਅਣਹੋਂਦ ਵੱਲ ਸੰਕੇਤ ਕਰਦੀ ਹੈ ਅਤੇ ਸਾਰੇ ਸ਼ਾਮਲ ਲੋਕਾਂ ਦੇ ਅਧਿਕਾਰਾਂ ਨੂੰ ਧਿਆਨ ਵਿੱਚ ਰੱਖਦੀ ਹੈ। ਇਸ ਤਰ੍ਹਾਂ, ਲਿਬਰਟੀ ਦਾ ਅਭਿਆਸ ਸਮਰੱਥਾ ਦੇ ਅਧੀਨ ਹੈ ਅਤੇ ਦੂਜਿਆਂ ਦੇ ਅਧਿਕਾਰਾਂ ਦੁਆਰਾ ਵੀ ਸੀਮਤ ਹੈ।ਆਜ਼ਾਦੀ ਦੇ ਕਿਸੇ ਵੀ ਹੋਰ ਵਿਅਕਤੀ ਨੂੰ ਵਾਂਝਾ ਕੀਤੇ ਬਿਨਾਂ ਕਾਨੂੰਨ ਦੇ ਰਾਜ ਹੇਠ ਜ਼ਿੰਮੇਵਾਰੀ ਨਾਲ ਆਜ਼ਾਦੀ ਦੀ ਵਰਤੋਂ ਹੈ। ਇਸ ਤਰ੍ਹਾਂ ਅਜ਼ਾਦੀ (ਫ਼ਰੀਡਮ) ਵਧੇਰੇ ਵਿਆਪਕ ਹੈ ਕਿਉਂਕਿ ਇਹ ਸੰਜਮ ਦੀ ਪੂਰੀ ਘਾਟ ਜਾਂ ਆਪਣੀਆਂ ਇੱਛਾਵਾਂ ਪੂਰੀਆਂ ਕਰਨ ਦੀ ਬੇਰੋਕ ਸਮਰੱਥਾ ਨੂੰ ਦਰਸਾਉਂਦੀ ਹੈ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।ਸੱਭਿਆਚਾਰ ਸ਼ਬਦ ‘ ਸੱਭਯ ‘ ਅਤੇ ‘ ਆਚਾਰ ‘ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ , ਜਿਸ ਦਾ ਭਾਵ ਜੀਵਨ ਦਾ ਉਹ ਚਰਿੱਤਰ ਹੈ , ਜੋ ਕਿਸੇ ਨਿਯਮਬੱਧਤਾ ਦਾ ਧਾਰਨੀ ਹੁੰਦਾ ਹੈ । ਇਸ ਵਿਚ ਜੀਵਨ – ਜਾਚ ਲਈ ਅਜਿਹੇ ਨੇਮਬੱਧ ਅਸੂਲ ਅਪਣਾਏ ਗਏ ਹੁੰਦੇ ਹਨ , ਜਿਨ੍ਹਾਂ ਨੂੰ ਸਾਰਾ ਲੋਕ – ਸਮੂਹ ਪ੍ਰਵਾਨ ਕਰਦਾ ਹੈ । ਸਭਿਆਚਾਰ ਸਿਰਫ਼ ਸਮਾਜ ਵਿਚ ਰਹਿੰਦਿਆਂ ਹੀ ਗ੍ਰਹਿਣ ਕੀਤਾ ਜਾ ਸਕਦਾ ਹੈ , ਇਸੇ ਕਰਕੇ ਹੀ ਮਨੁੱਖ ਨੂੰ ਸਮਾਜਿਕ ਪ੍ਰਾਣੀ ਕਿਹਾ ਜਾਂਦਾ ਹੈ ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਸਰਬੱਤ ਖ਼ਾਲਸਾ ਦਾ ਭਾਵ ਹੈ ਸਾਰਾ ਜਾਂ ਸਭ, 18ਵੀਂ ਸਦੀ ਵਿੱਚ ਪੂਰੇ ਖ਼ਾਲਸਾ ਪੰਥ ਦੀ ਅੰਮ੍ਰਿਤਸਰ, ਪੰਜਾਬ ਵਿੱਚ ਕੀਤੀ ਜਾਂਦੀ ਮੀਟਿੰਗ ਨੂੰ ਕਿਹਾ ਜਾਂਦਾ ਸੀ। ਸਰਬੱਤ ਸ਼ਾਇਦ ਇੱਕ ਸੰਸਕ੍ਰਿਤ ਮੂਲ ਵਾਲਾ ਪੰਜਾਬੀ ਸ਼ਬਦ ਹੈ। ਇਸਦੇ ਸ਼ਾਬਦਿਕ ਅਰਥਾਂ ਵਿੱਚ ਇਸ ਤੋਂ ਭਾਵ ਪੂਰਾ ਖਾਲਸਾ ਪੰਥ ਸੀ, ਪਰ ਇੱਕ ਸਿਆਸੀ ਸੰਘ ਵੱਜੋਂ ਇਹ ਦਲ ਖ਼ਾਲਸਾ, ਸਿੱਖ ਮਿਸਲਾਂ ਅਤੇ ਸਿੱਖ ਸਲਤਨਤ ਦੀ ਆਪਸ ਵਿੱਚ ਮੀਟਿੰਗ ਹੁੰਦੀ ਸੀ। ਪਹਿਲੀ ਵਾਰ ਸਰਬੱਤ ਖ਼ਾਲਸਾ ਸ਼ਬਦ ਦੀ ਵਰਤੋਂ ਦਸਵੇਂ ਗੁਰੂ ਗੁਰੂ ਗੋਬਿੰਦ ਸਿੰਘ ਵੱਲੋਂ ਕੀਤੀ ਗਈ ਸੀ। ਉਹਨਾਂ ਤੋਂ ਬਾਅਦ ਇਹ ਸ਼ਬਦ ਲਗਾਤਾਰ ਵਰਤੋਂ ਵਿੱਚ ਆਉਂਦਾ ਰਿਹਾ। ਸਰਬੱਤ ਖ਼ਾਲਸਾ ਦੀ ਆਖ਼ਰੀ ਮੀਟਿੰਗ 1986 ਵਿੱਚ ਖ਼ਾਲਿਸਤਾਨ ਅੰਦੋਲਨ ਸਮੇਂ ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਦੇ ਬਾਹਰ ਕੀਤੀ ਗਈ ਸੀ। 27 ਅਕਤੂਬਰ, 1761 ਦੇ ਦਿਨ, ਸਰਬੱਤ ਖ਼ਾਲਸਾ ਦਾ ਇੱਕ ਇਕੱਠ ਅਕਾਲ ਤਖ਼ਤ ਸਾਹਿਬ 'ਤੇ ਹੋਇਆ। ਇਸ ਇਕੱਠ ਵਿੱਚ ਗੁਰਮਤਾ ਕੀਤਾ ਗਿਆ ਕਿ ਜੰਡਿਆਲੇ ਦੇ ਹੰਦਾਲੀਏ ਆਕਲ ਦਾਸ (ਹਰਭਗਤ) ਨਿਰੰਜਨੀਆ (ਜੋ ਮੁਗ਼ਲਾਂ ਅਤੇ ਅਫ਼ਗ਼ਾਨਾਂ ਦਾ ਸਭ ਤੋਂ ਵੱਡਾ ਏਜੰਟ ਸੀ), ਕਸੂਰ ਦੇ ਖੇਸ਼ਗੀ ਅਤੇ ਮਲੇਰਕੋਟਲੀਆਂ (ਦੋਵੇਂ ਸਿੱਖ ਦੁਸ਼ਮਣ ਪਠਾਣ ਰਿਆਸਤਾਂ), ਸਾਹਰਿੰਦ ਦੇ ਜੈਨ ਖ਼ਾਨ (ਅਹਿਮਦ ਸ਼ਾਹ ਦੇ ਸੂਬੇਦਾਰ) ਤੇ ਹੋਰ ਸਿੱਖ ਦੁਸ਼ਮਣਾਂ ਨੂੰ ਸੋਧਿਆ ਜਾਵੇ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਭਾਰਤ ਵਿੱਚ ਬਰਤਾਨਵੀ ਰਾਜ ਸਮੇਂ ਨਾਭਾ ਰਿਆਸਤ ਦੇ ਰਾਜੇ ਰਿਪੁਦਮਨ ਸਿੰਘ ਨੂੰ ਅੰਗਰੇਜ਼ਾਂ ਵੱਲੋਂ ਰਿਆਸਤ ਤੋਂ ਲਾਂਭੇ ਕਰਨ ਦੇ ਵਿਰੋਧ ਵਿੱਚ ਲੱਗਿਆ ਮੋਰਚਾ ‘ਜੈਤੋ ਦੇ ਮੋਰਚੇ’ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ। ਇਸ ਮੋਰਚੇ ਨੇ ਭਾਰਤ ਦੀ ਆਜ਼ਾਦੀ ਦੀ ਲਹਿਰ ਦਾ ਮੁੱਢ ਬੰਨ੍ਹ ਦਿੱਤਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸੇ ਮੋਰਚੇ ਦੀ ਹੀ ਦੇਣ ਹੈ। ਇਸ ਮੋਰਚੇ ਤੋਂ ਪ੍ਰਭਾਵਿਤ ਹੋ ਕੇ ਪੰਡਿਤ ਜਵਾਹਰ ਲਾਲ ਨਹਿਰੂ ਇੱਥੇ ਆਏ ਅਤੇ ਉਹਨਾਂ ਨੂੰ ਜੈਤੋ ਥਾਣੇ ਦੀ ਹਵਾਲਾਤ ਵਿੱਚ ਵੀ ਰੱਖਿਆ ਗਿਆ ਸੀ। ਸ਼ਹੀਦਾਂ ਦੀ ਯਾਦ ਵਿੱਚ ਬਣਿਆ ਗੁਰਦੁਆਰਾ ਟਿੱਬੀ ਸਾਹਿਬ ਹੈ। ਜੈਤੋ ਦਾ ਮੋਰਚਾ ਸਿੱਖ ਇਤਿਹਾਸ ਦਾ ਸ਼ਾਂਤਮਈ ਮੋਰਚਾ ਸਾਰੇ ਸਿੱਖ ਮੋਰਚਿਆਂ ਤੋਂ ਲੰਮਾ ਸਮਾਂ ਜਾਰੀ ਰਿਹਾ ਇਹ ਲਗਭਗ ਦਸ ਮਹੀਨੇ ਲੰਮਾ ਰਿਹਾ ਅਤੇ ਇਸ ਦਾ ਨਤੀਜਾ ਇਹ ਰਿਹਾ ਕਿ ਉਸ ਵੇਲੇ ਦੀ ਅੰਗਰੇਜ਼ੀ ਹਕੂਮਤ ਨੂੰ ‘ਗੁਰਦੁਆਰਾ ਐਕਟ’ ਬਣਾਉਣ ਲਈ ਮਜਬੂਰ ਹੋਣਾ ਪਿਆ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੌਜੂਦਾ ਸਰੂਪ ਹੈ। ਇਸ ਨੂੰ ਭਾਰਤੀ ਆਜ਼ਾਦੀ ਦੀ ਪਹਿਲੀ ਲੜਾਈ ਵਜੋਂ ਵੀ ਯਾਦ ਕੀਤਾ ਜਾਂਦਾ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਪੂਰਨ ਭਗਤ ਇੱਕ ਪੰਜਾਬੀ ਦੀ ਪੁਰਾਣੀ ਲੋਕ-ਗਾਥਾ ਹੈ ਅਤੇ ਇਹ ਲੋਕ-ਕਹਾਣੀ "ਪੂਰਨ" ਤੇ ਅਧਾਰਿਤ ਹੈ ਜਿਸ ਦਾ ਪਿਤਾ, ਸਲਵਾਨ, ਸਿਆਲਕੋਟ ਦਾ ਰਾਜਾ ਸੀ। ਸਿਆਲਕੋਟ ਦੇ ਇਸ ਰਾਜਕੁਮਾਰ, ਪੂਰਨ ਨੂੰ ਅੱਜ ਦੇ ਸਮੇਂ ਵਿੱਚ "ਬਾਬਾ ਸਹਿਜ ਨਾਥ ਜੀ" ਵਜੋਂ ਪੁਜਿਆ ਜਾਂਦਾ ਹੈ। ਇਸ ਕਥਾ ਤੇ ਅਧਾਰਿਤ ਕਿੱਸਾ ਕਾਦਰਯਾਰ ਦੁਆਰਾ ਰਚਿਆ ਗਿਆ। ਪੂਰਨ ਭਗਤ ਦੀ ਕਥਾ ਮੂਲ ਰੂਪ ਵਿੱਚ ਇੱਕ ਦੰਦ-ਕਥਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਦੁਆਬਾ ਜਿਸ ਨੂੰ ਪੰਜਾਬ ਦੇ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਇਲਾਕੇ ਵਿੱਚ ਬਿਸਟ ਦੁਆਬ ਜਾਂ ਜਲੰਧਰ ਦੁਆਬ ਵੀ ਕਿਹਾ ਜਾਂਦਾ ਹੈ। ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਦੇ ਇਸ ਇਲਾਕੇ ਦੇ ਲੋਕਾਂ ਨੂੰ ਦੁਆਬੀਏ ਕਿਹਾ ਜਾਂਦਾ ਹੈ। ਇਹ ਸ਼ਬਦ ਦੋ+ਆਬ ਮਤਲਵ ਦੋ ਪਾਣੀਆਂ ਦੀ ਧਰਤੀ ਤੋਂ ਬਣਿਆ ਹੈ। ਇਸ ਇਲਾਕੇ ਵਿੱਚ 35% ਅਬਾਦੀ ਪਛੜੀਆਂ ਸ਼੍ਰੇਣੀਆਂ ਲੋਕਾਂ ਦੀ ਹੈ। ਇਸ ਨੂੰ ਐਨਆਰ ਆਈ ਦਾ ਇਲਾਕਾ ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਦੁਆਬੇ ਦੇ ਇਲਾਕੇ ਨੂੰ ਮੰਜਕੀ, ਦੋਨਾ, ਧੱਕ, ਸਿਰੋਵਾਲ, ਕੰਡੀ ਅਤੇ ਬੇਟ ਵੰਡਿਆ ਗਿਆ ਹੈ। ਦੋਨਾ, ਮੰਜਕੀ ਅਤੇ ਧੱਕ ਦੇ ਇਲਾਕਿਆ ਦੀ ਕੋਈ ਸੀਮਾ ਨਹੀਂ ਹੈ ਤਾਂ ਵੀ ਨੈਸ਼ਨਲ ਹਾਈਵੇ 1 (ਭਾਰਤ) ਮੰਜਕੀ ਅਤੇ ਧੱਕ ਨੂੰ ਵੰਡਦੀ ਹੈ। ਹਰੇਕ ਇਲਾਕੇ ਦਾ ਆਪਣਾ ਸੱਭਿਆਚਾਰ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨ ਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵਿਆਉਦੇਂ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨ ਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦਾ ਹੈ ਜੋ ਕੀ ਅੱਜ-ਕੱਲ੍ਹ ਆਨਲਾਈਨ ਵੀ ਉਪਲਬਧ ਹਨ । ਇਤਿਹਾਸਕ ਤੌਰ ਤੇ ਵਿਸ਼ਵਕੋਸ਼ਾਂ ਦਾ ਵਿਕਾਸ ਸ਼ਬਦਕੋਸ਼ਾਂ ਤੋਂ ਹੋਇਆ ਹੈ। ਗਿਆਨ ਦੇ ਵਿਕਾਸ ਦੇ ਨਾਲ ਅਜਿਹਾ ਅਨੁਭਵ ਹੋਇਆ ਕਿ ਸ਼ਬਦਾਂ ਦਾ ਅਰਥ ਤੇ ਉਨ੍ਹਾਂ ਦੀ ਪਰਿਭਾਸ਼ਾ ਦੇਣ ਹੀ ਨਾਲ ਉਨ੍ਹਾਂ ਵਿਸ਼ਿਆਂ ਬਾਰੇ ਪੂਰੀ ਜਾਣਕਾਰੀ ਨਹੀਂ ਮਿਲਦੀ ਜਿਸ ਕਾਰਣ ਵਿਸ਼ਵਕੋਸ਼ਾਂ ਦੀ ਸਿਰਜਣਾ ਹੋਈ। ਐਨਸਾਈਕਲੋਪੀਡੀਆ ਲਗਭਗ 2,000 ਸਾਲਾਂ ਤੋਂ ਮੌਜੂਦ ਹੈ ਅਤੇ ਉਸ ਸਮੇਂ ਦੌਰਾਨ ਭਾਸ਼ਾ (ਇਕ ਵਿਸ਼ਾਲ ਅੰਤਰਰਾਸ਼ਟਰੀ ਜਾਂ ਸਥਾਨਕ ਭਾਸ਼ਾ ਵਿਚ ਲਿਖੀ ਗਈ), ਅਕਾਰ (ਕੁਝ ਜਾਂ ਬਹੁਤ ਸਾਰੀਆਂ ਖੰਡਾਂ), ਉਦੇਸ਼ (ਵਿਸ਼ਵਵਿਆਪੀ ਜਾਂ ਗਿਆਨ ਦੀ ਇਕ ਸੀਮਤ ਸੀਮਾ ਦੀ ਪੇਸ਼ਕਾਰੀ) ਦੇ ਰੂਪ ਵਿਚ ਕਾਫ਼ੀ ਵਿਕਾਸ ਹੋਇਆ ਹੈ।), ਸਭਿਆਚਾਰਕ ਧਾਰਨਾ (ਅਧਿਕਾਰਤ, ਵਿਚਾਰਧਾਰਕ, ਸਿਧਾਂਤਕ, ਉਪਯੋਗੀ), ਲੇਖਕਤਾ (ਯੋਗਤਾਵਾਂ, ਸ਼ੈਲੀ), ਪਾਠਕ (ਸਿੱਖਿਆ ਦਾ ਪੱਧਰ, ਪਿਛੋਕੜ, ਰੁਚੀਆਂ, ਸਮਰੱਥਾਵਾਂ), ਅਤੇ ਉਨ੍ਹਾਂ ਦੇ ਉਤਪਾਦਨ ਅਤੇ ਵੰਡ ਲਈ ਉਪਲਬਧ ਤਕਨਾਲੋਜੀ (ਹੱਥ ਲਿਖਤ ਖਰੜੇ, ਛੋਟੇ ਜਾਂ ਵੱਡੇ ਪ੍ਰਿੰਟ ਰਨ, ਇੰਟਰਨੈਟ ਪ੍ਰੋਡਕਸ਼ਨ).
ਪੌਣ ਊਰਜਾ ਅਸਲ ਵਿੱਚ ਤੇਲ, ਕੋਲਾ, ਪੈਟਰੋਲ ਆਦਿ ਦੇ ਊਰਜਾ ਦੇ ਰਵਾਇਤੀ ਸਾਧਨ ਤੋਂ ਵੱਖਰੀ ਹੈ ਕਿਉਂਕਿ ਇਹ ਸਾਧਨ ਸੀਮਤ ਹਨ ਅਤੇ ਇਨ੍ਹਾਂ ਦੇ ਭੰਡਾਰ ਬਹੁਤੀ ਦੇਰ ਨਹੀਂ ਚੱਲਣੇ। ਇਹ ਹੀ ਨਹੀਂ, ਇਨ੍ਹਾਂ ਨਾਲ ਪ੍ਰਦੂਸ਼ਣ ਵੀ ਬਹੁਤ ਫੈਲਦਾ ਹੈ। ਇਸ ਲਈ ਸਾਨੂੰ ਊਰਜਾ ਦੇ ਨਵੇਂ-ਨਵੇਂ ਸਰੋਤਾਂ ਤੇ ਸਾਧਨਾਂ ਵੱਲ ਛੇਤੀ ਤੋਂ ਛੇਤੀ ਅਤੇ ਵੱਧਤੋਂ ਵੱਧ ਪਰਤਣਾ ਪਵੇਗਾ। ਪਹਿਲਾ ਮਹੱਤਵਪੂਰਨ ਕਦਮ 1982 ਈ: ਵਿੱਚ ਪੁੱਟਿਆ ਸੀ। ਇਸ ਵਰ੍ਹੇ ਅਸੀਂ 'ਡਿਪਾਰਟਮੈਂਟ ਆਫ ਨਾਨ-ਕਨਵੈਂਸ਼ਨਲ ਐਨਰਜੀ' ਭਾਵ ਗ਼ੈਰ-ਪੰਰਪਰਾਗਤ ਊਰਜਾ ਵਿਭਾਗ ਸਥਾਪਤ ਕੀਤਾ। ਊਰਜਾ ਵਜ਼ਾਰਤ ਹੇਠ ਸੀ ਇਸ ਦਾ ਕੰਮ-ਕਾਰ। ਇਸ ਦੀ ਜ਼ਿੰਮੇਵਾਰੀ ਊਰਜਾ ਦੇ ਗ਼ੈਰ-ਰਵਾਇਤੀ ਅਤੇ ਨਵੇਂ ਸਾਧਨਾਂ ਦੀ ਖੋਜ ਵਿਕਾਸ ਬਾਰੇ ਪ੍ਰੋਗਰਾਮ ਸੁਝਾਉਣਾ ਅਤੇ ਨੇਪਰੇ ਚਾੜ੍ਹਨਾ ਸੀ। 10 ਸਾਲ ਬਾਅਦ 1992 ਵਿੱਚ ਗ਼ੈਰ-ਪ੍ਰੰਪਰਾਗਤ ਊਰਜਾ ਦੀ ਆਪਣੀ ਸੁਤੰਤਰ ਵਜ਼ਾਰਤ ਕਾਇਮ ਕਰ ਦਿੱਤੀ ਗਈ। ਊਰਜਾ ਮੰਤਰਾਲਾ ਵੱਖਰਾ ਅਤੇ ਗ਼ੈਰ-ਪ੍ਰੰਪਰਾਗਤ ਊਰਜਾ ਸਰੋਤਾਂ ਦਾ ਮੰਤਰਾਲਾ ਵੱਖਰਾ ਹੋ ਗਿਆ। 2006 ਵਿੱਚ ਇਸ ਨਵੇਂ ਮੰਤਰਾਲੇ ਨੂੰ ਨਵੀਨ ਅਤੇ ਨਵੀਨੀਕਰਨ ਯੋਗ ਊਰਜਾ ਦੀ ਵਜ਼ਾਰਤ ਭਾਵ ਮਨਿਸਟਰੀ ਆਫ ਨਿਊ ਐਂਡ ਰੀਨਿਊਏਬਲ ਐਨਰਜੀ ਦਾ ਨਵਾਂ ਨਾਂ ਦਿੱਤਾ ਗਿਆ। ਪਿਛਲੇ 10 ਸਾਲ ਵਿੱਚ ਪੌਣਾਂ ਤੋਂ ਬਿਜਲੀ ਪੈਦਾ ਕਰਨ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਪਰਿਵਰਤਨ ਆਏ ਹਨ। ਟਰਬਾਈਨਾਂ ਦੇ ਨਵੇਂ-ਨਵੇਂ ਅਤੇ ਵਧੀਆ ਡਿਜ਼ਾਈਨ ਵਿਕਸਿਤ ਹੋਏ ਹਨ। ਇਨ੍ਹਾਂ ਦੇ ਆਕਾਰ, ਪ੍ਰਕਾਰ, ਰੋਟਰ/ਪੱਖੇ ਦਾ ਸਾਈਜ਼, ਉਚਾਈ ਪੱਖੋਂ ਨਵੇਂ ਤਜਰਬੇ ਹੋਏ ਹਨ। ਨਿੱਕੀਆਂ-ਨਿੱਕੀਆਂ ਟਰਬਾਈਨਾਂ ਨਾਲ ਹੌਲੀ ਵਗਦੀਆਂ ਹਵਾਵਾਂ ਤੋਂ ਵੀ ਲਾਭਉਠਾਉਣਾ ਸੰਭਵ ਹੋਇਆ ਹੈ। ਅਤਿ ਤੇਜ਼ ਹਵਾਵਾਂ ਲਈ ਬਹੁਤ ਵੱਡੀਆਂ ਟਰਬਾਈਨਾਂ ਵੀ ਬਣੀਆਂ ਹਨ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”1.
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਵਾਰ ਪੰਜਾਬੀ ਦਾ ਇੱਕ ਕਾਵਿ-ਰੂਪ ਹੈ। ਇਹ ਪਉੜੀ ਛੰਦ ਵਿੱਚ ਰਚੀ ਜਾਂਦੀ ਹੈ। ਇਹ ਕਾਵਿ ਰੂਪ ਸਿੱਖ-ਸਾਹਿਤ ਵਿੱਚ ਵਧੇਰੇ ਪ੍ਰਚਲਿਤ ਹੈ। ਗੁਰੂ ਗ੍ਰੰਥ ਸਾਹਿਬ ਵਿੱਚ 22 ਵਾਰਾਂ ਦਰਜ ਹੋਇਆ ਹਨ। ਇਹ ਲੋਕ ਪਰੰਪਰਾ ਉੱਤੇ ਆਧਾਰਿਤ ਪੰਜਾਬੀ ਭਾਸ਼ਾ ਦਾ ਇੱਕ ਕਾਵਿ ਰੂਪ ਹੈ। ਵਾਰ ਕਾਵਿਮਈ ਉਤਸਾਹ ਵਰਧਕ ਵਾਰਤਾ ਹੈ ਜਿਸ ਵਿੱਚ ਆਕ੍ਰਮਣ ਜਾਂ ਸੰਘਰਸ਼ ਦੇ ਪ੍ਰਸੰਗ ਵਿੱਚ ਨਾਇਕ ਦਾ ਯਸ਼ ਗਾਇਆ ਜਾਂਦਾ ਹੈ। ਵਾਰਾਂ ਪਉੜੀਆਂ ਵਿੱਚ ਲਿਖੀਆਂ ਜਾਂਦੀਆਂ ਸਨ।। ਇਸ ਵਿੱਚ ਆਮ ਤੌਰ ’ਤੇ ਵੀਰ ਰਸ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਇਸ ਨੂੰ ਗਾਉਣ ਵਾਲੇ ਅਤੇ ਕਿਸੇਹੱਦ ਤਕ ਰਚੈਤਾ ਵੀ ਭੱਟ ਜਾਂ ਢਾਡੀ ਹੁੰਦੇ ਹਨ। ਗੁਰੂ ਨਾਨਕ ਦੇਵ ਜੀ ਨੇ ਵਾਰ ਨੂੰ ਵੀਰ-ਰਸ ਦੇ ਖੇਤਰ ਵਿਚੋਂ ਕਢ ਕੇ ਅਧਿਆਤਮਿਕਤਾ ਦੀ ਸ਼ਾਂਤ ਭਾਵ-ਭੂਮੀ ਵੱਲ ਮੋੜੀਆਂ ਅਤੇ ਵਾਰ ਦੇ ਵਿਸ਼ੇ ਖੇਤਰ ਵਿੱਚ ਵਿਸਤਾਰ ਕੀਤਾ।
ਬਾਬਾ ਬੀਰ ਸਿੰਘ ਦਾ ਜਨਮ ਤਰਨਤਾਰਨ ਨੇੜੇ ਦੇ ਪਿੰਡ ਗੱਗੋਬੂਆ ਵਿੱਚ ਹੋਇਆ ਸੀ। ਉਹਨਾਂ ਨੇ ਸਿੱਖ ਫੌਜ ਵਿੱਚ ਭਰਤੀ ਹੋ ਕੇ ਮਹਾਰਾਜਾ ਰਣਜੀਤ ਸਿੰਘ ਦੀ ਕਸ਼ਮੀਰ ਅਤੇ ਪੇਸ਼ਾਵਰ ਨੂੰ ਫਤਿਹ ਕਰਨ ਦੀਆਂ ਫੌਜੀ ਮੁਹਿੰਮਾਂ ਵਿੱਚ ਭਾਗ ਲਿਆ ਸੀ। ਕਈ ਸਾਲ ਫੌਜੀ ਨੌਕਰੀ ਕਰਨ ਉੱਪਰੰਤ ਉਹਨਾਂ ਨੇ ਜ਼ਿਲ੍ਹਾ ਰਾਵਲਪਿੰਡੀ ਵਿੱਚ ਕੁਰੀ ਦੇ ਇੱਕ ਸਿੱਖ ਤੋਂ ਸੰਤ ਬਾਬਾ ਭਾਗ ਸਿੰਘ ਤੋਂ ਪ੍ਰਭਾਵਿਤ ਹੋ ਕੇ ਫੌਜੀ ਸੇਵਾ ਛੱਡੀ ਦਿੱਤੀ ਅਤੇ ਸਿੱਖ ਧਰਮ ਦੇ ਪ੍ਰਚਾਰਕ ਬਣ ਗਏ ਅਤੇ ਆਪਣਾ ਡੇਰਾ ਨੌਰੰਗਾਬਾਦ ਵਿੱਚ ਸਥਾਪਤ ਕਰ ਲਿਆ। ਉਹਨਾਂ ਦੇ ਉਪਦੇਸ਼ਾਂ ਤੋਂ ਪ੍ਰਭਾਵਿਤ ਹੋਕੇ ਮਾਝੇ ਦੇ ਇਲਾਕੇ ਵਿੱਚ ਉਹਨਾਂ ਦੀ ਮਾਨਤਾ ਵਧ ਗਈ ਅਤੇ ਅਣਗਿਣਤ ਲੋਕ ਉਹਨਾਂ ਦੇ ਸ਼ਰਧਾਲੂ ਬਣ ਗਏ, ਇੱਥੋਂ ਤਕ ਕਿ 4500 ਸ਼ਰਧਾਲੂਆਂ ਲਈ ਡੇਰੇ ਵਿੱਚ ਰੋਜ਼ਾਨਾ ਲੰਗਰ ਤਿਆਰ ਕਰਨ ਦਾ ਪ੍ਰਬੰਧ ਕੀਤਾ ਜਾਣ ਲੱਗਾ। ਬਾਬਾ ਬੀਰ ਸਿੰਘ ਦਾ ਪ੍ਰਭਾਵ ਹੌਲੀ-ਹੌਲੀ ਏਨਾ ਵਧ ਗਿਆ ਕਿ ਪੁਰਾਣੇ ਵੇਲੇ ਦੀ ਬੰਦੂਕ ਰੱਖਣ ਵਾਲੇ 1200 ਸਿਪਾਹੀ ਅਤੇ 3000 ਘੋੜ ਸਵਾਰ ਉਹਨਾਂ ਦੀ ਸੇਵਾ ਵਿੱਚ ਹਾਜ਼ਰ ਰਹਿਣ ਲੱਗੇ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਮੈਕਸਮਿਲੀਅਨ ਕਾਰਲ ਐਮਿਲ ਮੈਕਸ ਵੈਬਰ (ਜਰਮਨ: [ˈmaks ˈveːbɐ]; 21 ਅਪਰੈਲ 1864 – 14 ਜੂਨ 1920) ਇੱਕ ਜਰਮਨ ਸਮਾਜਸਾਸ਼ਤਰੀ, ਦਾਰਸ਼ਨਿਕ, ਅਤੇ ਰਾਜਨੀਤਕ ਅਰਥਸਾਸ਼ਤਰੀ ਜਿਸਦੇ ਵਿਚਾਰਾਂ ਨੇ ਸਮਾਜਿਕ ਸਿਧਾਂਤ, ਸਮਾਜਿਕ ਖੋਜ, ਅਤੇ ਖੁਦ ਸਮਾਜਸਾਸ਼ਤਰ ਨੂੰ ਪ੍ਰਭਾਵਿਤ ਕੀਤਾ। ਵੈਬਰ ਦਾ ਨਾਮ ਹਮੇਸ਼ਾ ਏਮੀਲ ਦੁਰਖਿਮ ਅਤੇ ਕਾਰਲ ਮਾਰਕਸ,ਦੇ ਨਾਲ ਸਮਾਜਸਾਸ਼ਤਰ ਦੇ ਤਿੰਨ ਬਾਨੀ ਨਿਰਮਾਤਿਆਂ ਵਿੱਚੋਂ ਇੱਕ ਵਜੋਂ ਆਉਂਦਾ ਹੈ। ਵੇਬਰ ਫਸਟੌਲਿਜਿਕ ਐਂਟੀ-ਹੋਂਦਵਾਦੀ ਵਿਚਾਰਧਾਰਾ ਦਾ ਇੱਕ ਮੁੱਖ ਵਕੀਲ ਸੀ, ਜਿਸਦਾ ਅਧਿਐਨ ਕਰਨ ਲਈ ਬਹਿਸ ਕਰਦੇ ਹੋਏ ਸਮਾਜਕ ਕਾਰਜ ਦੁਆਰਾ ਵਿਆਖਿਆਤਮਕ (ਸਿਰਫ਼ ਸ਼ਾਤਵੀਂ ਸ਼ਬਦਾਵਲੀ ਦੀ ਬਜਾਏ) ਦਾ ਅਰਥ ਹੈ, ਮਕਸਦ ਅਤੇ ਅਰਥ ਨੂੰ ਸਮਝਣ ਦੇ ਅਧਾਰ ਤੇ, ਜੋ ਵਿਅਕਤੀ ਆਪਣੇ ਆਪ ਦੇ ਕੰਮਾਂ ਨਾਲ ਜੁੜੇ ਹੋਏ ਹਨ ਦੁਰਕਾਈਮ ਦੇ ਉਲਟ, ਉਹ ਮੋਨੋ-ਕਾਰਗੁਜਾਰੀ ਵਿੱਚ ਵਿਸ਼ਵਾਸ਼ ਨਹੀਂ ਰੱਖਦਾ ਸੀ ਅਤੇ ਪ੍ਰਸਤਾਵਿਤ ਸੀ ਕਿ ਕਿਸੇ ਵੀ ਨਤੀਜੇ ਲਈ ਬਹੁਤੇ ਕਾਰਨ ਹੋ ਸਕਦੇ ਹਨ. [12] ਮੁੱਖ ਬੌਧਿਕ ਚਿੰਤਾ ਤਰਕਸੰਗਤ, ਧਰਮ ਨਿਰਪੱਖਤਾ ਅਤੇ "ਬੇਵਕੂਫੀ" ਦੀ ਪ੍ਰਕਿਰਿਆ ਨੂੰ ਸਮਝ ਰਹੀ ਸੀ ਜੋ ਉਹ ਪੂੰਜੀਵਾਦ ਅਤੇ ਆਧੁਨਿਕਤਾ ਦੇ ਵਾਧੇ ਨਾਲ ਜੁੜੀ ਸੀ. [13] ਉਸਨੇ ਇਹਨਾਂ ਨੂੰ ਸੰਸਾਰ ਬਾਰੇ ਨਵੇਂ ਤਰੀਕੇ ਨਾਲ ਸੋਚਣ ਦੇ ਨਤੀਜੇ ਵਜੋਂ ਦੇਖਿਆ.
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 12 ਫਰਵਰੀ 1947 - 6 ਜੂਨ 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਸ਼੍ਰੀ ਅਕਾਲ ਤਖਤ ਸਾਹਿਬ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਮਹਾਂਰਾਣਾ ਪ੍ਰਤਾਪ (9 ਮਈ, 1540 - 19 ਜਨਵਰੀ, 1597) ਉਦੈਪੁਰ, ਮੇਵਾੜ ਵਿੱਚ ਸ਼ਿਸ਼ੋਦੀਆ ਰਾਜਵੰਸ਼ ਦਾ ਰਾਜਾ ਸੀ। ਉਨ੍ਹਾਂ ਦਾ ਨਾਮ ਇਤਿਹਾਸ ਵਿੱਚ ਵੀਰਤਾ ਅਤੇ ਦ੍ਰਢ ਪ੍ਰਣ ਲਈ ਅਮਰ ਹੈ। ਉਨ੍ਹਾਂ ਨੇ ਕਈ ਸਾਲਾਂ ਤੱਕ ਮੁਗਲ ਸਮਰਾਟ ਅਕਬਰ ਨਾਲ ਸੰਘਰਸ਼ ਕੀਤਾ। ਇਨ੍ਹਾਂ ਦਾ ਜਨਮ ਰਾਜਸਥਾਨ ਦੇ ਕੁੰਭਲਗਢ ਵਿੱਚ ਮਹਾਂਰਾਣਾ ਉਦੈਸਿੰਘ ਅਤੇ ਮਾਤਾ ਰਾਣੀ ਜੀਵਤ ਕੰਵਰ ਦੇ ਘਰ ਵਿਖੇ ਹੋਇਆ ਸੀ। 1576 ਦੇ ਹਲਦੀਘਾਟੀ ਯੁੱਧ ਵਿੱਚ 20,000 ਰਾਜਪੂਤਾਂ ਨਾਲ ਲੈ ਕੇ ਰਾਣਾ ਪ੍ਰਤਾਪ ਨੇ ਮੁਗਲ ਸਰਦਾਰ ਰਾਜਾ ਮਾਨਸਿੰਘ ਦੇ 80, 000 ਦੀ ਸੈਨਾ ਦਾ ਸਾਮਣਾ ਕੀਤਾ। ਸ਼ੱਤਰੂ ਸੈਨਾ ਤੋਂ ਘਿਰ ਚੁੱਕੇ ਮਹਾਂਰਾਣਾ ਪ੍ਰਤਾਪ ਨੂੰ ਸ਼ਕਤੀ ਸਿੰਘ ਨੇ ਬਚਾਇਆ। ਉਨ੍ਹਾਂ ਦੇ ਪਿਆਰਾ ਘੋੜਾ ਚੇਤਕ ਦੀ ਵੀ ਮ੍ਰਿਤੂ ਹੋਈ। ਇਹ ਜੁੱਧ ਤਾਂ ਕੇਵਲ ਇੱਕ ਦਿਨ ਚਲਾ ਪਰ ਇਸ ਦੇ ਵਿੱਚ 17,000 ਲੋਕ ਮਾਰੇ ਗਏ। ਮੇਵਾੜ ਨੂੰ ਜਿੱਤਨ ਲਈ ਅਕਬਰ ਨੇ ਬਹੁਤ ਕੋਸ਼ਿਸ਼ ਕੀਤੀਆਂ। ਮਹਾਂਰਾਣਾ ਦੀ ਹਾਲਤ ਦਿਨ-ਰਾਤ ਚਿੰਤੀਤ ਹੋਈ। 25,000 ਰਾਜਪੂਤਾਂ ਨੂੰ 12 ਸਾਲ ਤੱਕ ਚਲੇ ਓਨਾ ਅਨੁਦਾਨ ਦੇ ਕੇ ਭਾਮਾ ਸ਼ਾ ਵੀ ਅਮਰ ਹੋਇਆ। ਲੋਕ ਮੇਂ ਰਹੇਂਗੇ ਹੁ ਹੋਹੂ, ਪੱਤਾ ਭੂਲੀ ਹੇਂਗੇ ਚੇਤਕ ਕੀ ਚਾਕਰੀ || ਮੇਂ ਤੋ ਅਧੀਨ ਸਬ ਭਾਂਤੀ ਸੋ ਤੁੰਹਾਰੇ ਸਦਾ ਇਕਲਿੰਗ, ਤਾਪੇ ਕਹਾ ਫ਼ੇਰ ਜਯਮਤ ਹਵੇ ਨਾਗਾਰੋ ਦੇ || ਕਰਨੋ ਤੂ ਚਾਹੇ ਕਛੁ ਔਰ ਨੁਕਸਾਨ ਕਰ, ਧਰਮਰਾਜ ! ਮੇਰੇ ਘਰ ਏਤੋ ਮਤ ਧਾਰੋ ਦੇ || ਦੀਨ ਹੋਈ ਬੋਲਤ ਹੂੰ ਪੀਛੋ ਜੀਯਦਾਨ ਦੇਹੂੰ, ਕਰੂਨਾ ਨਿਧਾਨ ਨਾਥ ! ਅਬਕੇ ਤੋ ਟਾਰੋ ਦੇ || ਬਾਰ ਬਾਰ ਕਹਤ ਪ੍ਰਤਾਪ ਮੇਰੇ ਚੇਤਕ ਕੋ, ਏਰੇ ਕਰਤਾਰ !
ਜਿਹਾਦ (ਅੰਗਰੇਜ਼ੀ ਉਚਾਰਨ: /dʒɪˈhɑːd/; ਅਰਬੀ: جهاد jihād [dʒɪˈhaːd]) ਇੱਕ ਅਰਬੀ ਸ਼ਬਦ ਹੈ ਜਿਸਦਾ ਸ਼ਾਬਦਿਕ ਅਰਥ, ਖ਼ਾਸਕਰ ਕਿਸੇ ਪ੍ਰਸ਼ੰਸਾਯੋਗ ਉਦੇਸ਼ ਨਾਲ ਉੱਦਮ ਕਰਨਾ ਜਾਂ ਸੰਘਰਸ਼ ਕਰਨਾ ਹੈ। ਇਸਲਾਮੀ ਸੰਦਰਭ ਵਿੱਚ, ਇਹ ਵਿਅਕਤੀਗਤ ਅਤੇ ਸਮਾਜਿਕ ਜੀਵਨ ਨੂੰ ਰੱਬ ਦੀ ਸੇਧ ਦੇ ਅਨੁਕੂਲ ਬਣਾਉਣ ਦੇ ਕਿਸੇ ਵੀ ਯਤਨ, ਜਿਵੇਂ ਕਿ ਆਪਣੀਆਂ ਬੁਰਾਈਆਂ ਦੇ ਵਿਰੁੱਧ ਸੰਘਰਸ਼,ਜਾਂ ਸਮਾਜ ਦੀ ਨੈਤਿਕ ਬਿਹਤਰੀ ਲਈ ਯਤਨ ਦਾ ਬੋਧਕ ਹੈ। ਧਰਮ ਨੂੰ ਕਾਇਮ ਰਖਣ ਲਈ ਇਹ ਮੁਸਲਿਮ ਲੋਕਾਂ ਦਾ ਧਾਰਮਿਕ ਫ਼ਰਜ਼ ਹੈ। ਅਰਬੀ ਵਿੱਚ ਜਿਹਾਦ ਸ਼ਬਦ ਦਾ ਅਰਥ ਕੋਸ਼ਿਸ ਕਰਨਾ, ਸੰਘਰਸ਼ ਕਰਨਾ, ਧੀਰਜਵਾਨ ਆਦਿ। ਜੋ ਵੀ ਵਿਅਕਤੀ ਇਸਦਾ ਮੈਂਬਰ ਬਣ ਜਾਂਦਾ ਹੈ, ਉਸਨੂੰ ਮੁਜਾਹਿਦ ਕਹਿੰਦੇ ਹਨ,ਜਿਸਦਾ ਬਹੁਬਚਨ ਮੁਜਾਹਿਦੀਨ ਕਹਿੰਦੇ ਹਨ। ਜਿਹਾਦ ਸ਼ਬਦ ਕੁਰਾਨ ਵਿੱਚ ਬਹੁਤ ਵਾਰ ਆਇਆ ਹੈ।
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ।ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ।ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ,ਵਿਅਕਤੀ,ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ।ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ।ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਭਾਰਤੀ ਜਨਤਾ ਪਾਰਟੀ (BJP - ਬੀ॰ਜੇ॰ਪੀ) ਭਾਰਤ ਦਾ ਇੱਕ ਰਾਸ਼ਟਰਵਾਦੀ ਰਾਜਨੀਤਕ ਦਲ ਹੈ। ਇਸ ਦਲ ਦੀ ਸਥਾਪਨਾ 6 ਅਪਰੈਲ 1980 ਵਿੱਚ ਹੋਈ ਸੀ। ਇਸ ਦਲ ਦੇ ਵਰਤਮਾਨ ਪ੍ਰਧਾਨ ਅਮਿਤ ਸ਼ਾਹ ਹੈ। ਭਾਰਤੀ ਜਨਤਾ ਯੁਵਾ ਮੋਰਚਾ ਇਸ ਦਲ ਦਾ ਯੁਵਾ ਸੰਗਠਨ ਹੈ। 2004 ਦੇ ਸੰਸਦੀ ਚੋਣ ਵਿੱਚ ਇਸ ਦਲ ਨੂੰ 85 866 593 ਮਤ (22 %, 138 ਸੀਟਾਂ) ਮਿਲੇ ਸਨ। ਭਾਜਪਾ ਦਾ ਮੁੱਖਪੱਤਰ ਕਮਲ ਸੰਦੇਸ਼ Archived 2009-02-20 at the Wayback Machine.
ਜੱਸਾ ਸਿੰਘ ਰਾਮਗੜ੍ਹੀਆ (1723-1803) ਦਾ ਜਨਮ ਸ੍ਰੀ ਅੰਮ੍ਰਿਤਸਰ ਦੇ ਨੇੜੇ ਪਿੰਡ ਗੁੱਗਾ ਬੂਹਾ ਵਿਖੇ ਭਗਵਾਨ ਸਿੰਘ ਦੇ ਘਰ ਹੋਇਆ। ੳਹਨਾਂ ਦੇ ਦਾਦਾ ਹਰਦਾਸ ਸਿੰਘ ਜੋ ਲਾਹੌਰ ਜ਼ਿਲ੍ਹੇ ਦੇ ਪਿੰਡ ਸੁਰੁ ਸਿੰਘ ਤੋਂ ਸਨ। ਉਨ੍ਹਾਂ ਨੇ ਸ੍ਰੀ ਗੁਰੁ ਗੋਬਿੰਦ ਸਿੰਘ ਤੋਂ ਅੰਮ੍ਰਿਤ ਛਕ ਕੇ ਸਿੰਘ ਸਜੇ। ਉਹਨਾਂ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਪਿੰਡ ਪਿੰਡ ਪਹੁੰਚਾਇਆ। ਆਪ ਦੇ ਦਾਦਾ ਜੀ ਬਾਬਾ ਬੰਦਾ ਸਿੰਘ ਬਹਾਦਰ ਦੀ ਫੌਜ ਵਿੱਚ ਦਾਖਲ ਹੋਏ ਅਤੇ ਮੁਗਲ ਫੌਜਾਂ ਨਾਲ ਲੜਾਈ ਲੜੀ ਅਤੇ 1716 ਵਿੱਚ ਸ਼ਹੀਦੀ ਪ੍ਰਪਤ ਕੀਤੀ। ਹਰਦਾਸ ਸਿੰਘ ਦੀ ਮੌਤ ਤੋਂ ਬਾਅਦ ਭਗਵਾਨ ਸਿੰਘ ਘਰ ਦੇ ਮੋਢੀ ਬਣੇ। ਪਿਤਾ ਦੀ ਮੌਤ ਤੋਂ ਬਾਅਦ ਜੱਸਾ ਸਿੰਘ ਰਾਮਗੜ੍ਹੀਆ ਘਰ ਦੇ ਮੁਖੀ ਬਣੇ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -