ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਆਂਧਰਾ ਪ੍ਰਦੇਸ਼ (ਤੇਲਗੁ: ఆంధ్ర ప్రదేశ్), ਭਾਰਤ ਦੇ ਦੱਖਣ-ਪੂਰਬੀ ਤਟ ਉੱਤੇ ਸਥਿਤ ਰਾਜ ਹੈ। ਖੇਤਰ ਦੇ ਅਨੁਸਾਰ ਭਾਰਤ ਦਾ ਇਹ ਚੌਥਾ ਸਭ ਤੋਂ ਵੱਡਾ ਅਤੇ ਅਬਾਦੀ ਪੱਖੋਂ ਪੰਜਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈਦਰਾਬਾਦ ਹੈ। ਭਾਰਤ ਦੇ ਸਾਰੇ ਰਾਜਾਂ ਵਿੱਚ ਸਭ ਤੋਂ ਲੰਮਾ ਸਮੁੰਦਰ ਤਟ ਗੁਜਰਾਤ ਵਿੱਚ (1600 ਕਿ.ਮੀ.) ਹੁੰਦੇ ਹੋਏ, ਦੂਜੇ ਸਥਾਨ ਉੱਤੇ ਇਸ ਰਾਜ ਦਾ ਸਮੁੰਦਰ ਤਟ (972 ਕਿ.ਮੀ.) ਹੈ।ਆਂਦਰਾ ਪ੍ਰਦੇਸ਼ 12°41 ਅਤੇ 22°ਉ . ਅਕਸ਼ਾਂਸ਼ ਅਤੇ 77° ਅਤੇ 84°40 ਪੂ.
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)
ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।[1]
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਨਿੱਕਾ ਜ਼ੈਲਦਾਰ 2 ਇੱਕ ਆਗਾਮੀ 2017 ਪੰਜਾਬੀ ਫ਼ਿਲਮ ਹੈ ਜੋ ਸਿਮਰਜੀਤ ਸਿੰਘ ਦੁਆਰਾ ਨਿਰਦੇਸ਼ਤ ਹੈ, ਅਤੇ ਜਗਦੀਪ ਸਿੱਧੂ ਦੁਆਰਾ ਲਿਖੀ ਗਈ ਹੈ। ਇਸ ਵਿੱਚ ਮੁੱਖ ਕਿਰਦਾਰ ਵਜੋਂ ਐਮੀ ਵਿਰਕ, ਸੋਨਮ ਬਾਜਵਾ, ਵਮਿਕਾ ਗੱਬੀ ਹੈ। ਇਸਨੂੰ ਪੂਰੇ ਵਿਸ਼ਵ ਵਿੱਚ 22 ਸਿਤੰਬਰ, 2017 ਨੂੰ ਰਿਲੀਜ਼ ਕਰਨ ਦਾ ਪ੍ਰੋਗਰਾਮ ਹੈ। ਇਹ ਕਾਮੇਡੀ, ਰੋਮਾਂਟਿਕ, ਡਰਾਮਾ ਫ਼ਿਲਮ ਹੈ। ਇਹ 2016 ਦੀ ਫ਼ਿਲਮ ਨਿੱਕਾ ਜ਼ੈਲਦਾਰ ਦਾ ਸੀਕਵਲ ਹੈ।
ਸਿੱਖੀ (ਇਹ ਸ਼ਬਦ ਇਸ ਤਰ੍ਹਾਂ ਵੀ ਲਿਖਿਆ ਜਾਂਦਾ ਹੈ: ਸਿਖੀ, ਸਿੱਖ ਦਾ ਮਤਲਬ, "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫ਼ਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਦੁਨੀਆ ਦੇ ਸਭ ਤੋਂ ਪੁਰਾਣੇ ਸਨਾਤਨ ਧਰਮ ਤੋਂ ਆਪਣੀ ਅਲੱਗ ਪਹਿਚਾਣ ਬਣਾਕੇ ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਕੁੱਲ ਦੁਨੀਆ ਵਿੱਚ ਲਗਭਗ 3 ਕਰੋੜ ਹੈ, ਜੋ ਕਿ ਸਾਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਪੰਥ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਪੰਥ ਦੇ ਫ਼ਲਸਫ਼ੇ ਨੂੰ ਗੁਰਮਤ ਕਿਹਾ ਜਾਂਦਾ ਹੈ, ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ ਹੈ ਅਤੇ ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਜੋਤਿ-ਜੋਤਿ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ, ਜਿਹਨਾਂ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਕੇਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਤੇ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਤਖ਼ਤ ਸੌਂਪਕੇ ਦੇਹਧਾਰੀ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਚੋਣ ਫ਼ੈਸਲਾ ਕਰਨ ਦੀ ਇੱਕ ਰਸਮੀ ਕਾਰਵਾਈ ਹੁੰਦੀ ਹੈ ਜਿਸ ਵਿੱਚ ਲੋਕ ਕਿਸੇ ਇਨਸਾਨ ਨੂੰ ਕਿਸੇ ਸਰਕਾਰੀ ਦ਼ਫਤਰ ਵਾਸਤੇ ਚੁਣਦੇ ਹਨ। 17ਵੀਂ ਸਦੀ ਤੋਂ ਲੈ ਕੇ ਚੋਣਾਂ ਅਜੋਕੇ ਪ੍ਰਤੀਨਿਧੀ ਲੋਕਰਾਜ ਦੀ ਕਾਰਜ-ਪ੍ਰਨਾਲੀ ਦਾ ਆਮ ਤਰੀਕਾ ਰਹੀਆਂ ਹਨ। ਇਹ ਚੋਣਾਂ ਵਿਧਾਨ ਸਭਾ, ਇਲਾਕਾਈ ਜਾਂ ਸਥਾਨਕ ਸਰਕਾਰ ਦੇ ਅਹੁਦਿਆਂ ਲਈ ਹੋ ਸਕਦੀਆਂ ਹਨ ਅਤੇ ਕਈ ਵਾਰ ਸਰਕਾਰ ਦੇ ਕਨੂੰਨੀ ਅਤੇ ਪ੍ਰਬੰਧਕੀ ਅੰਗਾਂ ਵਾਸਤੇ ਵੀ ਹੋ ਸਕਦੀਆਂ ਹਨ। ਇਹ ਕਾਰਵਾਈ ਹੋਰ ਕਈ ਨਿੱਜੀ ਅਤੇ ਕਾਰੋਬਾਰੀ ਜੱਥੇਬੰਦੀਆਂ ਵਿੱਚ ਵੀ ਵਰਤੀ ਜਾਂਦੀ ਹੈ ਜਿਵੇਂ ਕਿ ਕਲੱਬ, ਐਸੋਸੀਏਸ਼ਨਾਂ ਅਤੇ ਨਿਗਮ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ slot ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ slot ਸਰਹੱਦ ਸਾਂਝੀ ਕਰਦੇ ਹਨ।
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਸ਼੍ਰੀ ਅਕਾਲ ਤਖਤ ਸਾਹਿਬ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਜਾਣ ਪਛਾਣ: ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸੁਰਜਨ ਜ਼ੀਰਵੀ ਪ੍ਰਸਿੱਧ ਪੰਜਾਬੀ ਪੱਤਰਕਾਰ ਤੇ ਲੇਖਕ ਹਨ। ਉਹ ਲੰਮਾ ਸਮਾਂ ਪੰਜਾਬੀ ਦੇ ਕਮਿਊਨਿਸਟ ਪੱਖੀ ਅਖਬਾਰ ਨਵਾਂ ਜ਼ਮਾਨਾ ਵਿੱਚ ਕੰਮ ਕਰਦੇ ਰਹੇ ਅਤੇ ਪਿੱਛਲੇ ਲਗਪਗ ਡੇਢ ਦਹਾਕੇ ਤੋਂ ਟਰਾਂਟੋ, ਕਨੇਡਾ ਵਿੱਚ ਰਹਿ ਰਹੇ ਹਨ। ਉਹ ਉਥੇ ਪੰਜਾਬੀ ਸਾਹਿਤਕ ਹਲਕਿਆਂ ਦੀਆਂ ਸਰਗਰਮੀਆਂ ਵਿੱਚ ਬੜੀ ਸਰਗਰਮੀ ਨਾਲ ਹਿੱਸਾ ਲੈਂਦੇ ਹਨ। ਸੁਰਜਨ ਜ਼ੀਰਵੀ ਦਾ ਵਿਆਹ ਅਮ੍ਰਿਤ ਕੌਰ ਨਾਲ ਹੋਇਆਪੰਜਾਬੀ ਦੇ ਸੈਂਕੜੇ ਪੱਤਰਕਾਰ ਜੀਰਵੀ ਦੇ ਸ਼ਾਗਿਰਦ ਹੋਣ ਦਾ ਮਾਣ ਕਰਦੇ ਹਨ। ਉਨ੍ਹਾਂ ਦੇ ਹੋਣ ਕਰਕੇ ਨਵਾਂ ਜ਼ਮਾਨਾ ਨਵੇਂ ਪੱਤਰਕਾਰਾਂ ਲਈ ਇੱਕ ਸਕੂਲ ਦੀ ਹੈਸੀਅਤ ਅਖਤਿਆਰ ਕਰ ਗਿਆ ਸੀ।
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਕਲਪਨਾ ਉਹਨਾਂ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਨੰਦ ਲਾਲ ਨੂਰਪੁਰੀ (1906-1966) ਇੱਕ ਪੰਜਾਬੀ ਕਵੀ, ਲੇਖਕ ਅਤੇ ਗੀਤਕਾਰ ਸੀ। ਉਸ ਦਾ ਜਨਮ ਪਿਤਾ ਬਿਸ਼ਨ ਸਿੰਘ ਅਤੇ ਮਾਤਾ ਹੁਕਮ ਦੇਵੀ ਦੇ ਘਰ ਪਿੰਡ ਨੂਰਪੁਰ, ਜਿਲ੍ਹਾ ਲਾਇਲਪੁਰ ਅਤੇ ਬ੍ਰਿਟਿਸ਼ ਭਾਰਤ ਵਿੱਚ ਹੋਇਆ| ਉਨ੍ਹਾਂ ਆਪਣੀ ਪੜ੍ਹਾਈ ਖ਼ਾਲਸਾ ਸਕੂਲ ਅਤੇ ਖ਼ਾਲਸਾ ਕਾਲਜ ਲਾਇਲਪੁਰ ਤੋਂ ਕੀਤੀ। ਨੰਦ ਲਾਲ ਨੂਰਪੁਰੀ ਦਾ ਵਿਆਹ ਸੁਮਿਤ੍ਰਾ ਦੇਵੀ ਨਾਲ ਹੋਇਆ ਅਤੇ ਦੇਸ਼ ਦੀ ਵੰਡ ਤੋਂ ਬਾਅਦ ਉਹ ਜਲੰਧਰ ਆ ਵਸੇ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਭਾਰਤ ਦੇ ਚੋਣ ਕਮਿਸ਼ਨ ਸ਼੍ਰੋਮਣੀ ਅਕਾਲੀ ਦਲ (ਸਿਮਰਨਜੀਤ ਸਿੰਘ ਮਾਨ) ਵਜੋਂ ਰਜਿਸਟਰ ਹੈ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ, ਸਿਮਰਨਜੀਤ ਸਿੰਘ ਮਾਨ ਨੇ 1 ਮਈ ਨੂੰ 1994 ਨੂੰ ਗਠਨ ਕੀਤਾ ਗਿਆ ਸੀ। ਬਾਅਦ ਨੂੰ ਸਿਮਰਨਜੀਤ ਸਿੰਘ ਮਾਨ ਅਕਾਲੀ ਦਲ ਅੰਮ੍ਰਿਤਸਰ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਸੀ।ਇਸ ਪਾਰਟੀ ਦਾ ਮੁਖ ਮੁੱਦਾ, ਸਿੱਖਾ ਦੇ ਅਧਿਕਾਰਾ ਦਾ ਹੈ .
ਕੋਰੋਨਾਵਾਇਰਸ ਬਿਮਾਰੀ 2019 (ਅੰਗ੍ਰੇਜ਼ੀ ਵਿੱਚ: Coronavirus disease 2019; ਸੰਖੇਪ ਵਿੱਚ: ਕੋਵਿਡ-19; ਅੰਗ੍ਰੇਜ਼ੀ: COVID-19) ਇੱਕ ਗੰਭੀਰ, ਸਾਹ ਲੈਣ ਵਾਲੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-CoV-2) ਦੇ ਕਾਰਨ ਹੋਣ ਵਾਲੀ ਇੱਕ ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵ-ਵਿਆਪੀ ਪੱਧਰ 'ਤੇ ਫੈਲ ਗਈ ਹ ਪੱੱਦ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ। ਆਮ ਲੱਛਣਾਂ ਵਿੱਚ ਬੁਖਾਰ, ਖੰਘ ਅਤੇ ਸਾਹ ਦੀ ਕਮੀ ਸ਼ਾਮਿਲ ਹਨ। ਮਾਸਪੇਸ਼ੀਆਂ ਵਿੱਚ ਦਰਦ, ਥੁੱਕ ਉਤਪਾਦਨ ਅਤੇ ਗਲ਼ੇ ਦੀ ਸੋਜ ਘੱਟ ਆਮ ਲੱਛਣ ਹਨ। ਹਾਲਾਂਕਿ ਬਹੁਤੇ ਕੇਸ ਹਲਕੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੇ ਹਨ, ਗੰਭੀਰ ਨਮੂਨੀਆ ਅਤੇ ਮਲਟੀ-ਆਰਗਨ ਫੇਲ੍ਹ ਹੋਣਾ ਕੁਝ ਤਰੱਕੀ ਵਾਲੇ ਲੱਛਣ ਹਨ। 20 ਮਾਰਚ 2020 ਤਕ, ਨਿਦਾਨ ਕੀਤੇ ਮਾਮਲਿਆਂ ਵਿੱਚ ਪ੍ਰਤੀ ਮੌਤਾਂ ਦੀ ਦਰ 4.1% ਹੈ; ਹਾਲਾਂਕਿ, ਇਹ ਉਮਰ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਅਧਾਰ ਤੇ 0.2% ਤੋਂ 15% ਤੱਕ ਹੋ ਸਕਦੀ ਹੈ।ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿੱਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਭਾਰਤੀ ਕਿਸਾਨ ਅੰਦੋਲਨ 2020-2021, ਭਾਰਤੀ ਸੰਸਦ ਦੁਆਰਾ ਸਤੰਬਰ, 2020 ਵਿਚ ਪਾਸ ਕੀਤੇ ਤਿੰਨ ਖੇਤ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਹੈ, ਜਿਸ ਨੂੰ ਵੱਖ ਵੱਖ ਕਿਸਾਨ ਸਮੂਹਾਂ (ਜਥੇਬੰਦੀਆਂ) ਦੁਆਰਾ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਜੋਂ ਦਰਸਾਇਆ ਗਿਆ ਹੈ। ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਸੀ ਕਿ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਇਸ ਤੋਂ ਘੱਟ ਕਿਸੇ ਵੀ ਗੱਲ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਨੇਤਾਵਾਂ ਨੇ ਇਹਨਾਂ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਕੇਂਦਰ ਸਰਕਾਰ ਅਤੇ ਕਿਸਾਨੀ ਯੂਨੀਅਨਾਂ ਦੁਆਰਾ ਨੁਮਾਇੰਦਗੀ ਕਰਨ ਵਾਲੇ ਕਿਸਾਨਾਂ ਵਿਚ 14 ਅਕਤੂਬਰ 2020 ਅਤੇ 15 ਜਨਵਰੀ 2021 ਦੇ ਵਿਚਕਾਰ ਨੌਂ ਪੜਾਅ ਦੀ ਗੱਲਬਾਤ ਹੋਈ ਪਰ ਬੇਸਿੱਟਾ ਰਹੀ। ਇਸ ਲਈ ਦੇਸ਼ ਦੇ 500 ਤੋਂ ਵੱਧ ਕਿਸਾਨ ਸੰਗਠਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਕਿਸਾਨ ਆਗੂਆਂ ਨੇ ਇਹਨਾਂ ਖੇਤੀ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਵੀ ਰੱਦ ਕਰ ਦਿੱਤਾ। ਕਿਸਾਨ ਯੂਨੀਅਨਾਂ ਦੁਆਰਾ ਇਹਨਾਂ ਖੇਤੀ ਬਿੱਲਾਂ ਨੂੰ ਅਕਸਰ "ਕਿਸਾਨ ਵਿਰੋਧੀ ਬਿੱਲ" ਕਿਹਾ ਜਾਂਦਾ ਸੀ ਅਤੇ ਵਿਰੋਧੀ ਧਿਰ ਦੇ ਸਿਆਸਤਦਾਨ ਇਹ ਵੀ ਕਹਿੰਦੇ ਸਨ ਕਿ ਇਹ ਬਿੱਲ ਕਿਸਾਨਾਂ ਨੂੰ ਕਾਰਪੋਰੇਟ ਦੇ ਰਹਿਮ 'ਤੇ ਛੱਡ ਦੇਣਗੇ। ਕਿਸਾਨਾਂ ਨੇ ਐਮ.ਐਸ.ਪੀ. ਬਿੱਲ ਬਣਾਉਣ ਲਈ ਵੀ ਬੇਨਤੀ ਕੀਤੀ ਹੈ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕਾਰਪੋਰੇਟ ਕੀਮਤਾਂ ਨੂੰ ਕੰਟਰੋਲ ਨਹੀਂ ਕਰ ਸਕਦੇ। ਹਾਲਾਂਕਿ, ਸਰਕਾਰ ਇਹ ਕਹਿੰਦੀ ਹੈ ਕਿ ਉਹ ਕਿਸਾਨਾਂ ਨੂੰ ਆਪਣੀ ਫ਼ਸਲ ਸਿੱਧੇ ਵੱਡੇ ਖਰੀਦਦਾਰਾਂ ਨੂੰ ਵੇਚਣਾ ਆਸਾਨ ਬਣਾਉਣਗੇ ਅਤੇ ਉਸ ਦੁਆਰਾ ਕਿਹਾ ਗਿਆ ਕਿ ਵਿਰੋਧ ਪ੍ਰਦਰਸ਼ਨ ਗਲਤ ਜਾਣਕਾਰੀ 'ਤੇ ਅਧਾਰਤ ਸਨ।ਕਾਰਵਾਈਆਂ ਦੀ ਸ਼ੁਰੂਆਤ ਤੋਂ ਤੁਰੰਤ ਬਾਅਦ, ਯੂਨੀਅਨਾਂ ਨੇ ਸਥਾਨਕ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ, ਜ਼ਿਆਦਾਤਰ ਪੰਜਾਬ ਵਿਚ .
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਰਬਿੰਦਰਨਾਥ ਟੈਗੋਰ (ਬੰਗਾਲੀ: রবীন্দ্রনাথ ঠাকুর; 7 ਮਈ 1861 - 7 ਅਗਸਤ 1941) ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸੀ ਜਿਸਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ ਅਤੇ ਆਪਣੀ ਕਾਵਿ-ਪੁਸਤਕ ਗੀਤਾਂਜਲੀ ਲਈ 1913 ਦਾ ਸਾਹਿਤ ਦਾ ਨੋਬਲ ਇਨਾਮ ਹਾਸਲ ਕੀਤਾ। ਯੂਰਪ ਤੋਂ ਬਾਹਰ ਦਾ ਉਹ ਪਹਿਲਾ ਬੰਦਾ ਸੀ ਜਿਸਨੂੰ ਇਹ ਇਨਾਮ ਮਿਲਿਆ। ਟੈਗੋਰ ਬੰਗਾਲੀ ਸਾਹਿਤ ਦਾ ਸਭ ਤੋਂ ਵੱਡਾ ਨਾਂ ਸਮਝਿਆ ਜਾਂਦਾ ਹੈ। ਰਬਿੰਦਰਨਾਥ ਟੈਗੋਰ, ਦੇਬੇਂਦਰਨਾਥ ਟੈਗੋਰ ਤੇ ਸਾਰਦਾ ਦੇਵੀ ਦੇ 14 ਬੱਚਿਆਂ ਵਿਚੋਂ 13ਵਾਂ ਸੀ। ਉਹਦੀ ਨਿੱਕੀ ਉਮਰ ਸੀ ਜਦੋਂ ਉਹਦੀ ਮਾਂ ਮਰ ਗਈ ਤੇ ਉਹਨੂੰ ਨੌਕਰਾਂ ਨੇ ਪਾਲਿਆ। ਉਹ ਇੰਗਲੈਂਡ ਕਨੂੰਨ ਪੜ੍ਹਨ ਗਿਆ। ਟੈਗੋਰ ਨੇ ਮੁੱਢਲੀ ਸਿੱਖਿਆ ਘਰ ਵਿੱਚ ਹੀ ਪ੍ਰਾਪਤ ਕੀਤੀ। 1869 ਵਿੱਚ 8 ਸਾਲ ਦੀ ਉਮਰ ਵਿੱਚ ਉਸ ਨੇ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ। ਉਸ ਦੀਆਂ ਕੁਝ ਰਚਨਾਵਾਂ ਪੰਜਾਬੀ ਵਿੱਚ ਵੀ ਅਨੁਵਾਦ ਕੀਤੀਆਂ ਗਈਆਂ ਹਨ।
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।ਸੱਭਿਆਚਾਰ ਸ਼ਬਦ ‘ ਸੱਭਯ ‘ ਅਤੇ ‘ ਆਚਾਰ ‘ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ , ਜਿਸ ਦਾ ਭਾਵ ਜੀਵਨ ਦਾ ਉਹ ਚਰਿੱਤਰ ਹੈ , ਜੋ ਕਿਸੇ ਨਿਯਮਬੱਧਤਾ ਦਾ ਧਾਰਨੀ ਹੁੰਦਾ ਹੈ । ਇਸ ਵਿਚ ਜੀਵਨ – ਜਾਚ ਲਈ ਅਜਿਹੇ ਨੇਮਬੱਧ ਅਸੂਲ ਅਪਣਾਏ ਗਏ ਹੁੰਦੇ ਹਨ , ਜਿਨ੍ਹਾਂ ਨੂੰ ਸਾਰਾ ਲੋਕ – ਸਮੂਹ ਪ੍ਰਵਾਨ ਕਰਦਾ ਹੈ । ਸਭਿਆਚਾਰ ਸਿਰਫ਼ ਸਮਾਜ ਵਿਚ ਰਹਿੰਦਿਆਂ ਹੀ ਗ੍ਰਹਿਣ ਕੀਤਾ ਜਾ ਸਕਦਾ ਹੈ , ਇਸੇ ਕਰਕੇ ਹੀ ਮਨੁੱਖ ਨੂੰ ਸਮਾਜਿਕ ਪ੍ਰਾਣੀ ਕਿਹਾ ਜਾਂਦਾ ਹੈ ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ਼ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ। ਆਮ ਕਰਕੇ ‘ਧਰਮ` ਸ਼ਬਦ ਲਈ ਅੰਗਰੇਜ਼ੀ ਦਾ ਸ਼ਬਦ Religion ਵਰਤ ਲਿਆ ਜਾਂਦਾ ਹੈ। ਪਰ ਵੱਖ-ਵੱਖ ਧਾਰਮਿਕ ਵਿਦਵਾਨ ਅਤੇ ਇਤਿਹਾਸਕਾਰ ਇਹ ਮੰਨਦੇ ਹਨ ਕਿ ‘ਧਰਮ` ਸ਼ਬਦ ਦੇ ਅਰਥ ਉਹ ਨਹੀਂ ਜੋ Religion ਦੇ ਹਨ। ਜੇ ਸਭ ਤੋਂ ਪਹਿਲਾਂ ਅੰਗਰੇਜ਼ੀ ਦੇ ਸ਼ਬਦ Religion ਦੀ ਗੱਲ ਕੀਤੀ ਜਾਵੇ ਤਾਂ ਮੈਕਸ ਮੂਲਰ Religion ਸ਼ਬਦ ਬਾਰੇ ਆਪਣੇ ਵਿਚਾਰ ਪੇਸ਼ ਕਰਦਾ ਹੋਇਆ ਕਹਿੰਦਾ ਹੈ ਕਿ “ਰੋਮਨ ਲੋਕ ਆਪ ਵੀ ਸ਼ਬਦ 'religio' ਦੇ ਅਸਲ ਮੌਲਿਕ ਅਰਥਾਂ ਬਾਰੇ ਸੰਸੇ ਵਿੱਚ ਸਨ। ਸਾਰੇ ਜਾਣਦੇ ਹਨ ਕਿ ਸਿਸਰੋ ਨੇ ਇਸ ਦਾ ਮੂਲ re-leger ਮੰਨਿਆ ਹੈ ਜਿਸ ਦੇ ਅਰਥ ਹਨ, ‘ਮੁੜ ਇਕੱਤਰ ਕਰਨਾ`, ‘ਚੁੱਕਣਾ`, ‘ਵਿਚਾਰਨਾ`, ‘ਸੋਚਣਾ`। ਮੇਰਾ ਆਪਣਾ ਵਿਚਾਰ ਹੈ ਕਿ ਸਿਸਰੋ ਠੀਕ ਹੈ ਪਰ ਜੇ religio ਅਰਥ ‘ਧਿਆਨ`, ਸਤਿਕਾਰ, ਪਾਵਨ ਭਾਵਨਾ ਸੀ ਤਾਂ ਇਹ ਗੱਲ ਬਿਲਕੁਲ ਸਪਸ਼ਟ ਹੈ ਕਿ ਇਹ ਮੂਲ ਅਰਥ ਬਹੁਤ ਸਮਾਂ ਇਸ ਨਾਲ ਸੰਬੰਧਿਤ ਨਾ ਰਹਿ ਸਕਿਆ।`` “ਵੈਵਸਟਰ ਦੇ ਕੋਰਸ (New international Dictionary) ਅਨੁਸਾਰ ਧਰਮ ਦਾ ਅਰਥ ਪਰਮਾਤਮਾ ਦੀ ਪੂਜਾ ਹੈ ਜਾਂ ਪੂਜਾ ਦੇ ਮੰਤਵ ਨਾਲ ਥਾਪੇ ਕਿਸੇ ਦੇਵਤੇ ਦੀ ਉਪਾਸਨਾ ਹੈ।``ਜੇਕਰ ਹੁਣ ਅਸੀਂ ਹਿੰਦੁਸਤਾਨ ਵਿੱਚ ਪ੍ਰਚਲਿਤ ਸ਼ਬਦ ਦੇ ਅਰਥ ਕਰਨੇ ਹੋਣ ਤਾਂ ਧਰਮ ਸ਼ਬਦ ਦੇ ਅਸਲੀ ਅਰਥ ਹਨ, ਕਿਸੇ ਨੂੰ ‘ਸਹਾਰਾ ਦੇਣਾ, ਆਸਰਾ ਦੇਣਾ। ਇਹ ਧਰਮ ਉਹ ਹੈ ਜਿਹੜਾ ਕਿਸੇ ਲਈ ਟੇਕ ਦਾ ਕੰਮ ਕਰਦਾ ਹੈ। ਮਹਾਂਭਾਰਤ ਅਨੁਸਾਰ ਸੰਸਾਰ ਧਰਮ ਦੇ ਆਸਰੇ ਹੀ ਖੜਾ ਹੈ ਅਤੇ ਵੇਦਾਂ ਵਿੱਚ ਧਰਮ ਨੂੰ ਵੱਖ-ਵੱਖ ਰਹੁ ਰੀਤਾਂ ਨਾਲ ਜੋੜਿਆ ਗਿਆ ਹੈ। “ਮਹਾਂਭਾਰਤ, ਗੀਤਾ, ਧਰਮ ਸ਼ਾਸਤਰ` ਅਤੇ ਪੁਰਾਣਾ ਵਿੱਚ ਧਰਮ ਦੇ ਅਰਥ ਹਨ ਕਾਨੂੰਨ, ਕਰਤੱਵ, ਸੱਚਾਈ, ਚੰਗੇ ਗੁਣ ਕਿਸੇ ਵੱਲ ਸਾਡੇ ਫਰਜ, ਵਿਸ਼ੇਸ਼ ਅਧਿਕਾਰ ਤੇ ਰਹੁ ਰੀਤੀ ਇਤਿਆਦ।`` ਹਿੰਦੂਮਤ ਵਿੱਚ ਧਰਮ ਦੇ ਅਰਥ ਕਿਸੇ ਖਾਸ ਵਰਣ ਜਾਂ ਸ੍ਰੇਣੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਦੇ ਫਰਜ ਅਤੇ ਅਧਿਕਾਰ ਹਨ। ਇਸ ਤਰ੍ਹਾਂ ਹਿੰਦੁਸਤਾਨ ਵਿੱਚ ਧਰਮ ਸ਼ਬਦ ਲਈ ਵਰਤੇ ਜਾਂਦੇ ਅਰਥ, Religion ਸ਼ਬਦ ਲਈ ਵਰਤੇ ਜਾਂਦੇ ਅਰਥਾਂ ਤੋਂ ਇਲਾਵਾ ਬਹੁਤ ਕੁਝ ਹੋਰ ਵੀ ਹਨ। ਹਿੰਦੁਸਤਾਨ ਵਿੱਚ ਧਰਮ ਦੇ ਅਰਥਾਂ ਨੂੰ ਰਹੁ ਰੀਤਾਂ, ਵਿਸ਼ਵਾਸ, ਆਦਰਸ਼, ਦੇਵੀ ਦੇਵਤਿਆਂ ਬਾਰੇ ਕਲਾਪਿਤ ਕਹਾਣੀਆਂ ਵੱਖ-ਵੱਖ ਜਾਤਾਂ ਤੇ ਸਮਾਜ ਸ੍ਰੇਣੀਆਂ ਦੇ ਫਰਜ, ਕਾਨੂੰਨ ਆਦਿ ਸਭ ਕੁਝ ਆ ਜਾਂਦੇ ਹਨ ਪਰ ਅੱਜ ਧਰਮ ਅਤੇ ਰਿਲੀਜਨ ਸ਼ਬਦ ਨੂੰ ‘ਧਾਰਮਿਕ ਮੱਤ` ਦੇ ਤੌਰ ਤੋਂ ਹੀ ਵਰਤ ਲਿਆ ਜਾਂਦਾ ਹੈ। ਹਰੇਕ ਮੱਤ ਨੂੰ ਇੱਕ ਵੱਖਰੇ ਧਰਮ ਦੇ ਨਾਂ ਦਿੱਤਾ ਗਿਆ ਹੈ ਜਿਵੇਂ ਹਿੰਦੂ ਮਤ ਲਈ ਹਿੰਦੂ ਧਰਮ, ਇਸਲਾਮ ਮਤ ਲਈ ਇਸਲਾਮ ਧਰਮ, ਸਿੱਖ ਮਤ ਲਈ ਸਿੱਖ ਧਰਮ ਆਦਿ। ਹਰੇਕ ਮੱਤ ਰੱਬ ਦੀ ਹੋਂਦ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਵੱਖ-ਵੱਖ ਧਰਮਾਂ ਵਿੱਚ ਰੱਬ ਲਈ ਵੱਖ-ਵੱਖ ਨਾਂ ਜਿਵੇਂ ਸ਼ਿਵ, ਅੱਲਾ, ਰਾਮ, ਗਾਡ (God) ਆਦਿ ਵਰਤੇ ਜਾਂਦੇ ਹਨ। ਭਾਵੇਂ ਕਿ ਕਿਸੇ ਧਰਮ ਨੂੰ ਇੱਕ ਵਿਸਿਸਟ ਧਰਮ ਤੇ ਤੌਰ 'ਤੇ ਦੇਖਣਾ ਮੁਸ਼ਕਿਲ ਹੈ ਪਰ ਫਿਰ ਵੀ ਧਰਮ ਨੂੰ ਵਸਿਸ਼ਟ ਧਰਮ ਅਤੇ ਲੋਕ ਧਰਮ ਦੋ ਵਰਗਾਂ ਵਿੱਚ ਵੰਡ ਕੇ ਇਹਨਾਂ ਦੋਵਾਂ ਦੇ ਵੱਖ-ਵੱਖ ਲੱਛਣ ਨਿਖੇੜੇ ਜਾ ਸਕਦੇ ਹਨ। ਇਸ ਤਰ੍ਹਾਂ ਵਸਿਸ਼ਟ ਧਰਮ ਦੇ ਆਪਣੇ ਸਿਧਾਂਤ ਅਤੇ ਵੱਖਰੇ ਨਿਯਮ ਹੁੰਦੇ ਹਨ ਜਿਸ ਦੀ ਪਾਲਣਾ ਉਸ ਧਰਮ ਦੇ ਸਰਧਾਲੂ ਕਰਦੇ ਹਨ। ਸੱਭਿਆਚਾਰ ਅਤੇ ਧਰਮ ਆਪਸ ਵਿੱਚ ਅੰਤਰ ਸੰਬੰਧਤ ਹਨ। ਭਾਵੇਂ ਕਈ ਵਾਰ ਇਹ ਵੀ ਕਿਹਾ ਜਾਂਦਾ ਹੈ ਕਿ ਧਰਮ ਬਿਨ੍ਹਾਂ ਰਾਜ ਹੋ ਸਕਦਾ ਹੈ ਪਰ ਰਾਜ ਬਿਨ੍ਹਾਂ ਧਰਮ ਨਹੀਂ ਪਰ ਫਿਰ ਵੀ ਅਸੀਂ ਕਹਿ ਸਕਦੇ ਹਾਂ ਕਿ ਕੋਈ ਵੀ ਰਾਜ ਅਜਿਹਾ ਨਹੀਂ ਹੋਵੇਗਾ ਜਿੱਥੋਂ ਦੇ ਲੋਕਾਂ ਦੇ ਕੁੱਝ ਵਿਸ਼ਵਾਸ ਨਾ ਹੋਣ ਇਹ ਵਿਸ਼ਵਾਸ ਹੀ ਧਰਮ ਦਾ ਆਧਾਰ ਹੁੰਦੇ ਹਨ। ਧਰਮ ਉਹ ਸੰਸਥਾ ਹੈ ਜੋ ਕਿਸੇ ਸੱਭਿਆਚਾਰ ਵਿੱਚ ਰਹਿਣ ਲਈ ਜੀਵ ਨੂੰ ਨੈਤਿਕ ਗੁਣ ਸਿਖਾਉਦਾ ਹੈ ਤੇ ਇਹ ਨੈਤਿਕ ਗੁਣ ਉਸ ਸੱਭਿਆਚਾਰ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕਰਦੇ ਹਨ ਪਰ ਇਹ ਨੈਤਿਕ ਕਰਤੱਵ ਜੋ ਧਰਮ ਸਿਖਾਉਦਾਂ ਹੈ ਇਹ ਸਥਾਨਿਕ ਸੱਭਿਆਚਾਰ ਤੋ ਹੀ ਜਨਮ ਲੈਦੇ ਹਨ ਭਾਵ ਕੋਈ ਵੀ ਧਰਮ ਉੱਥੋ ਦੇ ਸਮਾਜ ਜਾਂ ਸੱਭਿਆਚਾਰ ਦੇ ਅਨੁਕੂਲ ਹੋਵੇਗਾ ਤੇ ਇਹ ਨੈਤਿਕ ਗੁਣ ਜਾਂ ਪੱਖ ਉਸ ਧਰਮ ਵਿਚੋਂ ਨਿਕਲਦੇ ਹਨ ਜੋ ਮੂਲ ਰੂਪ ਵਿੱਚ ਉੱਥੋ ਦੇ ਸੱਭਿਆਚਾਰ ਦੇ ਹੀ ਚੰਗੇ ਪੱਖ ਜਾਂ ਗੁਣ ਹੁੰਦੇ ਹਨ। ਸੰਸਾਰ ਵਿੱਚ ਹਰ ਥਾਂ ਤੇ ਅਲੱਗ ਅਲੱਗ ਸੱਭਿਆਚਾਰ ਤੇ ਧਰਮ ਪਾਏ ਜਾਂਦੇ ਹਨ ਜਿਹਨਾਂ ਦੇ ਆਪਣੇ ਅਲੱਗ ਅਲੱਗ ਨਿਯਮ ਹੋਣਗੇ। ਤੇ ਇਹ ਦੋਵੇਂ ਇੱਕ ਦੂਜੇ ਨਾਲ ਅੰਤਰ ਸੰਬੰਧਤ ਹੁੰਦੇ ਹਨ। ਭਾਵ ਹਰੇਕ ਸੱਭਿਆਚਾਰ ਉੱਥੋਂ ਦੇ ਧਰਮ ਦਾ ਸਰੂਪ ਨਿਸ਼ਚਿਤ ਕਰਦਾ ਹੈ ਤੇ ਹਰ ਧਰਮ ਉੱਥੋ ਦੇ ਸੱਭਿਆਚਾਰ ਦੇ ਸਰੂਪ ਤੇ ਆਪਦਾ ਪ੍ਰਭਾਵ ਪਾਉਂਦਾ ਹੈ। ਜਿਵੇਂ ਕਿ ਉਦਾਹਰਨ ਦੇ ਤੌਰ ’ਤੇ ਅਸੀਂ ਦੇਖੀਏ ਤਾਂ ਭਾਰਤੀ ਪੰਜਾਬ ਵਿੱਚ ਸਿੱਖ ਧਰਮ ਬਹੁ ਗਿਣਤੀ ਦਾ ਧਰਮ ਹੈ ਤੇ ਜਿਸ ਦੇ ਪ੍ਰਭਾਵ ਸਦਕਾ ਇੱਥੋ ਦਾ ਹਿੰਦੂ ਧਰਮ ਵੀ ਹਰਿਦੁਆਰ ਦੇ ਹਿੰਦੂ ਧਰਮ ਦੇ ਮੁਕਾਬਲੇ ਵਿੱਚ ਕਾਫੀ ਅਲੱਗ ਪ੍ਰਤੀਤ ਹੁੰਦਾ ਹੈ ਭਾਵੇਂ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਇਹ ਸਭ ਇੱਥੋਂ ਦੇ ਸੱਭਿਆਚਾਰ ਤੇ ਉਹਨਾਂ ਦੇ ਵਿਸ਼ੇਸ਼ ਵਿਸਵਾਸਾਂ ਕਰਕੇ ਹੈ। ਇਸੇ ਤਰ੍ਹਾਂ ਇੱਕ ਭਾਰਤੀ ਪੰਜਾਬ ਦੇ ਸਿੱਖ ਤੇ ਇੱਕ ਵਿਦੇਸੀ ਸਿੱਖ ਦੇ ਰਹਿਣ ਸਹਿਣ ਵਿੱਚ ਵੀ ਫਰਕ ਹੋਵੇਗਾ ਭਾਵੇਂ ਇਹਨਾਂ ਦੇ ਵੀ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਧਰਮ ਦੀਆਂ ਵਿਧੀਆਂ: ੧. ਮਾਨਵ ਵਿਗਿਆਨੀ ਵਿਧੀ ੨. ਸਮਾਜ ਵਿਗਿਆਨੀ ਵਿਧੀ ੩.
ਸਿੱਧੂ ਮੂਸੇ ਵਾਲਾ ਜਾਂ ਸ਼ੁਭਦੀਪ ਸਿੰਘ ਸਿੱਧੂ (11 ਜੂਨ 1993-29 ਮਈ 2022 ), ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਸੀ। ਉਸ ਨੇ ਆਪਣੇ ਸੰਗੀਤਕ ਕਰੀਅਰ ਦੀ ਸ਼ੁਰੂਆਤ 2017 ਵਿੱਚ "ਲਾਇਸੰਸ" ਗੀਤ ਨਾਲ ਕੀਤੀ। ਸਿੱਧੂ ਦੁਆਰਾ ਲਿਖਿਆ ਇਹ ਗੀਤ ਪੰਜਾਬੀ ਗਾਇਕ ਨਿੰਜਾ ਨੇ ਗਾਇਆ। ਇਸ ਤੋਂ ਬਾਅਦ ਦੂਸਰਾ ਗਾਣਾ "ਉੱਚੀਆਂ ਗੱਲਾਂ" ਸਿੱਧੂ ਨੇ ਆਪ ਲਿਖਿਆ ਅਤੇ ਗਾਇਆ। ਇਸ ਗੀਤ ਨਾਲ ਸ਼ੁੱਭਦੀਪ ਨੂੰ ਇੱਕ ਨਵੀਨ ਪਹਿਚਾਣ ਮਿਲੀ ਅਤੇ ਆਉਣ ਵਾਲੇ ਕੁਝ ਹੀ ਸਮੇਂ ਵਿੱਚ ਉਸਨੇ ਪੰਜਾਬੀ ਸੰਗੀਤ ਜਗਤ ਵਿੱਚ ਇੱਕ ਵੱਖਰਾ ਨਾਮਣਾ ਖੱਟਿਆ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ। ਸਿੱਖਾਂ ਵਾਸਤੇ ਇਸ ਤਰਾਂ ਦੇ ਚਾਰ ਤਖ਼ਤ ਹੋਰ ਹਨ, ਉਨ੍ਹਾਂ ਦੇ ਨਾਂ ਹਨ:- ਸ਼੍ਰੀ ਪਟਨਾ ਸਾਹਿਬ (ਬਿਹਾਰ) ਸ਼੍ਰੀ ਕੇਸਗੜ੍ਹ ਸਾਹਿਬ (ਅਨੰਦਪੁਰ ਸਾਹਿਬ) ਸ਼੍ਰੀ ਹਜ਼ੂਰ ਸਾਹਿਬ (ਨੰਦੇੜ, ਮਹਾਰਾਸਟਰ) ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)ਪਰ ਸਰਬਉਚ ਤਖਤ ਅਕਾਲ ਤਖਤ ਨੂੰ ਹੀ ਮੰਨਿਆ ਜਾਂਦਾ ਹੈ। ਡਾ.
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟਣ ਦਾ ਸਮਾਂ ਆਉਣ ਤੇ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਪੱਤਰਕਾਰੀ ਖ਼ਬਰਾਂ ਨੂੰ ਇਕੱਠਾ ਕਰ ਕੇ, ਇੱਕ ਵਿਸ਼ੇਸ਼ ਰੂਪ ਦੇ ਕੇ, ਲੋਕਾਂ ਤੱਕ ਪਹੁੰਚਾਉਣ ਦੇ ਕੰਮ ਨੂੰ ਕਿਹਾ ਜਾਂਦਾ ਹੈ। ਇਹ ਸ਼ਬਦ ਖ਼ਬਰਾਂ ਇਕੱਠੀਆਂ ਕਰਨ ਅਤੇ ਸਾਹਿਤਕ ਅੰਦਾਜ਼ ਵਿੱਚ ਉਹਨਾਂ ਦੀ ਪੇਸ਼ਕਾਰੀ, ਦੋਨਾਂ ਲਈ ਵਰਤਿਆ ਜਾਂਦਾ ਹੈ।ਪੱਤਰਕਾਰੀ ਦੀਆਂ ਵੱਖ-ਵੱਖ ਕਿਸਮਾਂ ਹਨ ਜਿਹਨਾਂ ਵਿੱਚੋਂ ਅਖ਼ਬਾਰ ਅਤੇ ਰਸਾਲੇ(ਪ੍ਰਿੰਟ), ਟੀਵੀ ਅਤੇ ਰੇਡੀਓ(ਬਰੌਡਕਾਸਟ) ਅਤੇ ਖ਼ਬਰਾਂ ਦੀਆਂ ਵੈੱਬਸਾਈਟਾਂ ਅਤੇ ਐਪਲੀਕੇਸ਼ਨਾਂ ਸ਼ਾਮਲ ਹਨ। ਆਮ ਕਰ ਕੇ ਅਖ਼ਬਾਰਾਂ ’ਚ ਉਹੀ ਖ਼ਬਰ ਛਪਦੀ ਜਾਂ ਟੈਲੀਵਿਜ਼ਨ ਚੈਨਲ ’ਤੇ ਪ੍ਰਸਾਰਿਤ ਹੁੰਦੀ ਹੈ ਜੋ ਪੱਤਰਕਾਰ ਨੂੰ ਕਿਸੇ ਨਿਸ਼ਚਤ ਸ੍ਰੋਤ ਜਾਂ ਵਿਅਕਤੀ ਤੋਂ ਪ੍ਰਾਪਤ ਹੁੰਦੀ ਜਾਂ ਜਿਹੜੀ ਘਟਨਾ ਨੂੰ ਪੱਤਰਕਾਰ ਅੱਖੀਂ ਵੇਖਦਾ ਹੈ।ਨਾਵਲਕਾਰ ਜਾਰਜ ਓਰਵੈੱਲ (‘1984’ ਨੂੰ ਪੱਤਰਕਾਰੀ ਨੇੇ ਪੱਤਰਕਾਰੀ ਨੂੰ ਪਰਿਭਾਸ਼ਤ ਕੀਤਾ ਹੈ ਕਿ, ‘‘(ਅਸਲੀ) ਪੱਤਰਕਾਰੀ ਉਹ ਪ੍ਰਕਾਸ਼ਿਤ ਕਰਨਾ ਹੈ ਜੋ ਕੋਈ ਹੋਰ ਪ੍ਰਕਾਸ਼ਿਤ ਨਹੀਂ ਕਰਨਾ ਚਾਹੁੰਦਾ; ਬਾਕੀ ਸਭ ਕੁਝ ਇਸ਼ਤਿਹਾਰਬਾਜ਼ੀ ਹੈ।’’ ਅਮਰੀਕੀ ਵਕੀਲ ਅਤੇ ਲੇਖਕ ਐਂਡਰਿਊ ਵੈਚਸ ਅਨੁਸਾਰ ‘‘ਪੱਤਰਕਾਰੀ ਕਿਸੇ ਵੀ ਤਰ੍ਹਾਂ ਦੀ ਤਾਨਾਸ਼ਾਹੀ ਹਕੂਮਤ ਤੋਂ ਲੋਕਾਂ ਨੂੰ ਬਚਾਉਣ ਵਾਲੀ ਸੁਰੱਖਿਆ ਹੈ। ਇਹੀ ਕਾਰਨ ਹੈ ਕਿ ਮੇਰਾ ਨਾਇਕ, ਭਾਵੇਂ ਮੈਂ ਮੰਨਦਾ ਹਾਂ ਕਿ ਉਹ ਇੰਨਾ ਵਧੀਆ ਨਹੀਂ ਹੈ, ਪੱਤਰਕਾਰ ਹੈ।’’
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਐਨ ਦਾ ਮਹੱਤਵਪੂਰਣ ਹਿੱਸਾ ਹੈ।
ਮਧਾਣੀ ਇੱਕ ਲੱਕੜ ਦਾ ਲਗਪਗ ਢਾਈ ਤਿੰਨ ਫੁੱਟ ਦਾ ਗੋਲ ਡੰਡਾ ਹੁੰਦਾ ਹੈ ਜਿਸ ਦੇ ਹੇਠਲੇ ਸਿਰੇ ਤੇ ਪੌਣੀ ਕੁ ਗਿੱਠ ਦੇ ਦੋ ਟੁੱਕੜੇ, ਚਰਖੜੀ (ਕਰਾਸ) ਵਰਗੇ ਫਿੱਟ ਕੀਤੇ ਹੁੰਦੇ ਹਨ। ਡੰਡੇ ਦੇ ਉੱਪਰਲੇ ਸਿਰੇ ਤੇ ਕੁਝ ਵੱਢੇ ਜਿਹੇ ਗੋਲਾਈ ਵਿੱਚ ਹੁੰਦੇ ਹਨ। ਇਹ ਡੋਰੀ ਭਾਵ ਨੇਤਰੇ ਦਾ ਆਲੇ ਦੁਆਲੇ ਵਲ਼ ਦੇ ਕੇ ਮਧਾਣੀ ਚਲਾਉਣ ਦੇ ਮੰਤਵ ਲਈ ਹੁੰਦੇ ਹਨ। ਇਸ ਦੇ ਬਾਅਦ ਵਾਰੀ ਆਉਂਦੀ ਹੈ ਚਾਟੀ ਦੀ, ਜੋ ਮਿੱਟੀ ਦਾ ਖੁਲ੍ਹਾ ਭਾਂਡਾ ਹੁੰਦਾ ਹੈ। ਇਸ ਵਿੱਚ ਜੰਮਿਆ ਹੋਇਆ ਦੁੱਧ ਉਲਟ ਕੇ ਦੁੱਧ ਰਿੜਕਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਂਦੀ ਹੈ। ਇਸ ਤੋਂ ਅੱਗੇ ਗੱਲ ਕਰੀਏ ਕੁੜ ਦੀ। ਇਹ ਇੱਕ ਲੱਕੜ ਦਾ ਯੂ ਸ਼ਕਲ ਦੀ ਬਣਾਵਟ ਦਾ ਹੋਲਡਰ ਹੁੰਦਾ ਹੈ ਜਿਸ ਦੇ ਦੋਹਾਂ ਸਿਰਿਆਂ ਤੇ ਇੱਕ ਪੱਕੀ ਡੋਰੀ ਬੰਨ੍ਹੀ ਹੁੰਦੀ ਹੈ,ਜਿਸ ਨੂੰ ਚਾਟੀ ਤੇ ਰੱਖ ਕੇ ਵਿੱਚੋਂ ਮਧਾਣੀ ਦਾ ਡੰਡਾ ਲੰਘਾ ਕੇ ਚਾਟੀ ਘੜਵੰਜੀ ਤੇ ਰੱਖ ਕੇ ਘੜਵੰਜੀ ਤੇ ਲੱਗੇ ਡੰਡੇ ਨਾਲ ਕੱਸ ਕੇ ਬੰਨ੍ਹ ਦਿੱਤਾ ਜਾਂਦਾ ਹੈ ਤਾਂਕਿ ਚਾਟੀ ਵਿੱਚ ਮਧਾਣੀ ਆਸਾਨੀ ਨਾਲ ਘੁੰਮ ਸਕੇ। ਮਧਾਣੀ ਘੁਮਾਉਣ ਲਈ ਨੇਤਰਾ ਭਾਵ ਇੱਕ ਡੋਰੀ ਮਧਾਣੀ ਦੇ ਉੱਪਰਲੇ ਸਿਰੇ ਕੋਲ ਵਲ਼ੀ ਹੁੰਦੀ ਹੈ,ਜਿਸ ਦੋਹਾਂ ਸਿਰਿਆਂ ਤੇ ਫੜਨ ਲਈ ਦੋ ਲੱਕੜ ਦੀਆਂ ਗੁੱਲੀਆਂ ਜਿਹੀਆਂ ਬੰਨ੍ਹੀਆਂ ਹੁੰਦੀਆਂ ਹਨ,ਜਿਹਨਾਂ ਵਿੱਚ ਉਂਗਲਾਂ ਫਸਾ ਕੇ ਮਧਾਣੀ ਚਲਾਉਣ ਦਾ ਕੰਮ ਸੌਖੀ ਤਰ੍ਹਾਂ ਹੁੰਦਾ ਹੈ। ਦੁੱਧ ਰਿੜਕਣ ਦਾ ਕੰਮ ਸਵੇਰੇ ਸਾਝਰੇ ਕੀਤਾ ਜਾਂਦਾ ਹੈ। ਚਿੜੀ ਚੂਕਦੀ ਨਾਲ ਜਾ ਤੁਰੇ ਪਾਂਧੀ,ਪਾਈਆਂ ਦੁੱਧ ਦੇ ਵਿੱਚ ਮਧਾਣੀਆਂ ਨੀਂ।
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਹਨਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਦੱਖਣੀ ਏਸ਼ੀਆਈ ਖੇਤਰੀ ਸਹਿਯੋਗ ਸੰਗਠਨ (ਸਾਰਕ) ਅੱਠ ਮੈਂਬਰ ਦੇਸ਼ਾਂ ਦਾ ਇੱਕ ਆਰਥਿਕ ਅਤੇ ਭੂ-ਸਿਆਸੀ ਸੰਗਠਨ ਹੈ, ਜੋ ਮੁੱਖ ਰੂਪ ਵਿੱਚ ਦੱਖਣੀ ਏਸ਼ੀਆ ਮਹਾਂਦੀਪ ਉੱਤੇ ਵਸੇ ਹੋਏ ਹਨ। ਇਹਦੇ ਸਕੱਤਰਤ ਦਾ ਸਦਰ-ਮੁਕਾਮ ਕਠਮੰਡੂ, ਨੇਪਾਲ ਵਿਖੇ ਹੈ।ਦੱਖਣੀ ਏਸ਼ੀਆ ਵਿੱਚ ਖੇਤਰਨੁਮਾ ਸਿਆਸੀ ਅਤੇ ਆਰਥਿਕ ਸਹਿਯੋਗ ਦਾ ਵਿਚਾਰ ਸਭ ਤੋਂ ਪਹਿਲਾਂ 1980 ਵਿੱਚ ਘੜਿਆ ਗਿਆ ਅਤੇ ਢਾਕਾ ਵਿਖੇ ਹੋਏ ਇਹਦੇ ਪਹਿਲੇ ਸੰਮੇਲਨ ਵਿੱਚ 8 ਦਸੰਬਰ 1985 ਨੂੰ ਸ੍ਰੀਲੰਕਾ, ਨੇਪਾਲ, ਪਾਕਿਸਤਾਨ, ਬੰਗਲਾਦੇਸ਼, ਭਾਰਤ, ਭੂਟਾਨ ਅਤੇ ਮਾਲਦੀਵ ਵੱਲੋਂ ਅਧਿਕਾਰਕ ਤੌਰ ਉੱਤੇ ਇਹਦੀ ਸਥਾਪਨਾ ਕੀਤੀ ਗਈ। ਇਸ ਮਗਰੋਂ ਪੈਂਦੇ ਸਾਲਾਂ ਵਿੱਚ ਇਹ ਸੰਸਥਾ ਨਵੇਂ ਮੈਂਬਰ ਦੇਸ਼ਾਂ ਦੇ ਦਾਖ਼ਲੇ ਕਰ ਕੇ ਵੱਡੀ ਹੁੰਦੀ ਆ ਰਹੀ ਹੈ। 2007 ਵਿੱਚ ਅਫ਼ਗ਼ਾਨਿਸਤਾਨ ਸਾਰਕ ਦਾ ਪਰਿਵਾਰਕ ਵਾਧਾ ਕਰਨ ਵਾਲ਼ਾ ਪਹਿਲਾ ਦੇਸ਼ ਬਣਿਆ।ਸਾਰਕ ਦੀਆਂ ਨੀਤੀਆਂ ਦਾ ਟੀਚਾ ਹਿੱਤਕਾਰੀ ਅਰਥ-ਸ਼ਾਸਤਰ ਅਤੇ ਦੱਖਣੀ ਏਸ਼ੀਆਂ ਦੇ ਦੇਸ਼ਾਂ ਵਿਚਕਾਰ ਸਾਂਝੇ ਸਵੈ-ਆਸਰੇ ਦੀ ਤਰੱਕੀ ਕਰਾਉਣਾ ਅਤੇ ਇਸ ਖੇਤਰ ਵਿੱਚ ਸਮਾਜਕ ਅਤੇ ਸੱਭਿਆਚਾਰਕ ਵਿਕਾਸ ਦੀ ਚਾਲ ਨੂੰ ਹੋਰ ਤੇਜ਼ ਕਰਨਾ ਹੈ। ਸਾਰਕ ਨੇ ਦੁਨੀਆ ਭਰ ਦੇ ਵਿਦੇਸ਼ੀ ਸੰਬੰਧਾਂ ਵਿੱਚ ਇੱਕ ਅਹਿਮ ਫ਼ਰਜ਼ ਨਿਭਾਉਣਾ ਸ਼ੁਰੂ ਕਰ ਦਿੱਤਾ ਹੈ। ਯੂਰਪੀ ਸੰਘ, ਸੰਯੁਕਤ ਰਾਸ਼ਟਰ (ਇੱਕ ਨਿਗਰਾਨ ਮੈਂਬਰ ਵਜੋਂ) ਅਤੇ ਹੋਰ ਬਹੁਧਿਰੀ ਸੰਸਥਾਵਾਂ ਨਾਲ਼ ਸਥਾਈ ਸਫ਼ਾਰਤੀ ਸੰਬੰਧ ਕਾਇਮ ਕਰ ਲਏ ਗਏ ਹਨ। ਸਾਲਬੱਧੀ ਨਿਯਤ ਅਧਾਰ ਉੱਤੇ ਹਰੇਕ ਦੇਸ਼ ਦੇ ਮੁਖੀਆਂ ਦੀਆਂ ਦਫ਼ਤਰੀ ਮੀਟਿੰਗਾਂ ਰੱਖੀਆਂ ਜਾਂਦੀਆਂ ਹਨ ਅਤੇ ਦੇਸ਼ਾਂ ਦੇ ਵਿਦੇਸ਼ੀ ਸਕੱਤਰ ਸਾਲ ਵਿੱਚ ਦੋ ਵਾਰ ਮੀਟਿੰਗਾਂ ਕਰਦੇ ਹਨ। 18ਵਾਂ ਸਾਰਕ ਸੰਮੇਲਨ ਨਵੰਬਰ, 2014 ਵਿੱਚ ਕਠਮੰਡੂ, ਨੇਪਾਲ ਵਿਖੇ ਹੋਵੇਗਾ।