ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਸਿੰਧੂ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਸਿੱਖੀ (ਇਹ ਸ਼ਬਦ ਇਸ ਤਰ੍ਹਾਂ ਵੀ ਲਿਖਿਆ ਜਾਂਦਾ ਹੈ: ਸਿਖੀ, ਸਿੱਖ ਦਾ ਮਤਲਬ, "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫ਼ਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਦੁਨੀਆ ਦੇ ਸਭ ਤੋਂ ਪੁਰਾਣੇ ਸਨਾਤਨ ਧਰਮ ਤੋਂ ਆਪਣੀ ਅਲੱਗ ਪਹਿਚਾਣ ਬਣਾਕੇ ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਕੁੱਲ ਦੁਨੀਆ ਵਿੱਚ ਲਗਭਗ 3 ਕਰੋੜ ਹੈ, ਜੋ ਕਿ ਸਾਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਪੰਥ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਪੰਥ ਦੇ ਫ਼ਲਸਫ਼ੇ ਨੂੰ ਗੁਰਮਤ ਕਿਹਾ ਜਾਂਦਾ ਹੈ, ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ ਹੈ ਅਤੇ ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਜੋਤਿ-ਜੋਤਿ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ, ਜਿਹਨਾਂ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਕੇਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਤੇ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਤਖ਼ਤ ਸੌਂਪਕੇ ਦੇਹਧਾਰੀ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਵੈਦਿਕ ਕਾਲ (ਜਾਂ ਵੈਦਿਕ ਯੁੱਗ), ਇਤਹਾਸ ਵਿੱਚ ਇੱਕ ਦੌਰ ਸੀ ਜਿਸਦੇ ਦੌਰਾਨ ਹਿੰਦੂ ਸਭਿਅਤਾ ਦੇ ਸਭ ਤੋਂ ਪੁਰਾਣੇ ਸ਼ਾਸਤਰਾਂ, ਵੇਦਾਂ ਦੀ ਰਚਨਾ ਹੋਈ ਸੀ। ਇਸ ਕਾਲ ਦਾ ਸਮੇਂ ਦੀ ਮਿਆਦ ਅਨਿਸ਼ਚਿਤ ਹੈ। ਭਾਸ਼ਾਈ ਪ੍ਰਮਾਣ ਦੱਸਦੇ ਹਨ ਕਿ ਵੇਦਾਂ ਵਿੱਚੋਂ ਸਭ ਤੋਂ ਪੁਰਾਣੇ ਵੇਦ ਰਿਗਵੇਦ ਦੀ ਰਚਨਾ, ਮੋਟੇ ਤੌਰ ਉੱਤੇ 1700 ਈਪੂ ਅਤੇ 1100 ਈਪੂ ਦੇ ਦੌਰਾਨ ਹੋਈ ਸੀ ਅਤੇ ਇਸ ਕਾਲ ਨੂੰ ਮੁੱਢਲਾ ਵੈਦਿਕ ਕਾਲ ਕਿਹਾ ਜਾਂਦਾ ਹੈ। ਵੈਦਿਕ ਕਾਲ ਦਾ ਅੰਤ ਆਮ ਤੌਰ ਤੇ ਲਗਪਗ 500 ਈਪੂ ਅਤੇ 150 ਈਪੂ ਦੇ ਦੌਰਾਨ ਹੋਣ ਦਾ ਅਨੁਮਾਨ ਹੈ।
ਸ਼ਹਿਰੀਕਰਣ ਤੋਂ ਭਾਵ ਸ਼ਹਿਰੀ ਪ੍ਰਵਿਰਤੀਆ ਦੇ ਪ੍ਰਬਲ ਰੂਪ ਵਿੱਚ ਵਿਕਾਸ ਦੀ ਪ੍ਰਕਿਰਿਆ ਹੈ, ਪਿੰਡ ਦੀ ਜੀਵਨ ਜਾਂਚ, ਸਹੂਲਤਾ, ਵਿਅਕਤੀਗਤ ਸੰਬੰਧ ਜਦੋਂ ਸ਼ਹਿਰਾਂ ਵਾਂਗ ਜਾ ਉਨ੍ਹਾਂ ਵਿੱਚ ਬਦਲਾਅ ਆਉਂਦਾ ਹੈ। ‘ਪਿੰਡਾਂ’ ਦਾ ਪਿੰਡ ਹੀ ਰਹਿਣਾ ਭਾਵ ਕਿ ਇੱਕ ਪਿਡ ਆਪਣੀ ਹੀ ਥਾਂ ਤੇ ਰਹਿੰਦਾ ਹੈ ਪਰ ਉਸ ਵਿੱਚ ਸ਼ਹਿਰੀ ਸਹੂਲਤਾਂ ਆ ਜਾਂਦੀਆਂ ਹਨ। ਵਰਤਮਾਨ ਯੁੱਗ ਦੇ ਹਰ ਵਿਕਸਿਤ, ਅਵਿਕਸਿਤ ਦੇਸ਼ਾਂ ਵਿੱਚ ਇਸ ਪ੍ਰਕਿਰਿਆ ਦੀ ਲਹਿਰ ਤੇਜੀ ਨਾਲ ਵੱਧ ਰਹੀ ਹੈ। ਸ਼ਹਿਰੀ ਕਰਣ ਵਿੱਚ ਉਦਯੋਗਿਕ, ਵਿਕਾਸ, ਆਵਾਜਾਈ ਦੇ ਸਾਧਨਾਂ ਤੇ ਸੰਚਾਰ ਸਾਧਨਾਂ ਦਾ ਵਿਕਾਸ ਹੁੰਦਾ ਹੈ। ਮਨੁੱਖ ਅਕਸਰ ਤਜਾਰਤੀ ਰੁਚੀਆਂ ਰੱਖਣ ਵਾਲੇ ਬਣ ਜਾਂਦੇ ਹਨ। ਵਿਲਾਸਤਾ ਦੀ ਭਾਵਨਾ ਵੱਧ ਜਾਂਦੀ ਹੈ।ਸ਼ਹਿਰੀਕਰਣ, ਉਦਯੋਗੀਕਰਣ, ਪੱਛਮੀਕਰਨ, ਯੂਰਪੀਕਰਨ ਜਾਂ ਮਸ਼ੀਨੀਕਰਣ ਵਰਗੇ ਸ਼ਬਦ ਅ0ਰ9ਜ85ਸਲ ਵਿੱਚ ਸਭਿਆਚਾਰੀਕਰਨ ਦੇ ਹੀ ਵੱਖ-ਵੱਖ ਪੱਖਾਂ ਦਾ ਪ੍ਰਗਟਾਵਾਂ ਕਰਦੇ ਹਨ। ਨਵੀਨ ਯੁੱਗ ਨੂੰ ਉਦਯੋਗਿਕ ਯੁੱਗ, ਪਦਾਰਥਵਾਦੀ ਯੂੱਗ, ਮਸ਼ੀਨੀ ਯੁੱਗ ਆਦਿ ਨਾਵਾਂ ਨਾਲ ਸੱਦੇ ਜਾਣਾ ਇਸ ਗੱਲ ਵੱਲ ਸੰਕੇਤ ਕਰਦਾ ਹੈ ਕਿ ਅਜੋਕੇੇ ਯੁੱਗ ਨੂੰ ਮਸ਼ੀਨਰੀ ਨੇ ਬਹੁਤ ਪ੍ਰਭਾਵਿਤ ਕੀਤਾ ਹੈ। ਛੋਟੀ ਵੱਡੀ ਮਸ਼ੀਨਰੀ ਨੇ ਸਮੁੱਚੇ ਸਮਾਜਿਕ ਢਾਂਚੇ ਨੂੰ ਬਦਲ ਦਿੱਤਾ ਹੈ। ਸ਼ਹਿਰੀ ਖੇਤਰ ਵਿੱਚ ਵੱਡੇ, ਛੋਟੇ ਕਾਰਖਾਨੇ ਲੱਗਣ ਨਾਲ ਪੇਂਡੂ ਲੋਕ ਸ਼ਹਿਰਾਂ ਵੱਲ ਰਜ਼ੁਹ ਕਰਨ ਲੱਗ ਪਏ ਹਨ। ਸ਼ਹਿਰੀ ਵੱਸੋਂ ਵਿੱਚ ਪਰਿਵਤਨ ਹੋਣ ਲੱਗ ਪਿਆ ਹੈ ਵਿਕਾਸਸ਼ੀਲਤਾ ਦੀ ਲਹਿਰ ਨੇ ਸ਼ਹਿਰਾਂ ਵਾਲੀਆਂ ਸਹੂਲਤਾਂ ਪਿੰਡਾਂ ਤੱਕ ਪਹੰੁਚਾ ਦਿੱਤੀਆ ਹਨ। ਪਿੰਡਾਂ ਦੇ ਲੋਕ ‘ਨਕਦ ਆਮਦਨ’ ਅਤੇ ਬਹੁਤੇ ਲਾਭ ਵਾਲੇ ਧੰਦੇ ਅਪਣਾਉਣ ਲੱਗੇ ਹਨ। ਲੋੜਾਂ ਅਤੇ ਵਿਲਾਸਤਾ ਵਾਲੀਆਂ ਵਸਤਾਂ ਦੀ ਗਿਣਤੀ ਅਤੇ ਪੱਧਰ ਵਿੱਚ ਫ਼ਰਕ ਆਉਣ ਲੱਗ ਪਿਆ ਹੈ। ਇੰਜ ਸਮੁੱਚਾ ਸਮਾਜਿਕ ਢਾਂਚਾ ਜਿਹੜੀਆਂ ਸਦੀਆਂ ਤੋ ਖੜੋਤ ਦੀ ਹਾਲਤ ਵਿੱਚ ਜਾਪਦਾ ਰਿਹਾ ਸੀ, ਬਹੁਤ ਹੀ ਤੇਜੀ ਨਾਲ ਬਦਲਦਾ ਨਜਰ ਆਉਣ ਲੱਗ ਪਿਆ ਹੈ। ਪੜ੍ਹੇ, ਅਧਪੜ੍ਹੇ, ਪੇਂਡੂ ਸ਼ਹਿਰਾਂ ਵੱਲ ਜਾ ਰਹੇ ਹਨ, ਖਾਸ ਤੌਰ ਤੇ ਨੌਕਰੀਆਂ ਵੱਲ ਵੱਡੇ ਪੈਮਾਨੇ ਤੇ ਰੁਚਿਤ ਪੇਂਡੂ ਤਬਕਾ ਸ਼ਹਿਰਾਂ ਵੱਲ ਭੱਜ ਰਿਹਾ ਹੈ। ਪੰਜਾਬ ਦੀ ਕੁੱਲ ਆਬਾਦੀ ਦਾ ਸ਼ਹਿਰੀ ਹਿੱਸਾ 1911 ਵਿੱਚ 10%, 1921 ਵਿੱਚ 10.7%, 1931 ਵਿੱਚ 13%, 1941 ਵਿੱਚ 15.2%, 2001 ਵਿੱਚ 27.8%, 2011 ਵਿੱਚ 31.16% ਹੈ। 2001 ਵਿੱਚ 72.19% ਸੀ, ਜੋ 2011 ਵਿੱਚ ਘੱਟ ਕੇ 68.84% ਹੋ ਗਈ ਹੈ। ਸ਼ਹਿਰੀ ਸਭਿਅਤਾ ਅਤੇ ਉਦਯੋਗਾਂ ਦੇ ਵੱਧਣ ਫੁੱਲਣ ਨਾਲ ਪੈਦਾ ਹੋਈ ਨਵੀਂ ਪੀੜ੍ਹੀ ਲਿਖੀ ਮੱਧ ਸ਼ੇ੍ਰਣੀ ਸਭ ਤੋਂ ਪਹਿਲਾਂ ਇਸ ਵਿਰੋਧ ਦਾ ਅਖਾੜਾ ਬਣੀ। ਇਹ ਵਿਰੋਧ ਲੋਕ ਅਖਾਣਾਂ ਤੋਂ ਵੀ ਪ੍ਰਗਟ ਹੁੰਦਾ ਹੈ। 1। ਸ਼ਹਿਰ ਦੀ ਚਿੜੀ, ਪਿੰਡ ਦੀ ਕੁੜੀ। 2। ਸ਼ਹਿਰੀ ਵਸਣ ਦੇਵਤੇ, ਪਿੰਡੀ ਵਸਣ ਜਿੰਨ। 3। ਸ਼ਹਿਰੀ ਵਸਣ ਦੇਵਤੇ ਤੇ ਬਾਹਰ ਭੂਤ ਪ੍ਰੇਤ। ਦਸਤਕਾਰੀ ਦੇ ਨਵੇਂ ਸੰਦਾਂ ਅਤੇ ਢੰਗਾਂ ਨਾਲ ਉਦਯੋਗਿਕ ਧੰਦੇ ਵਿਕਾਸ ਕਰਨ ਲੱਗੇ ਹਨ। ਨਿੱਤ ਵਰਤੋਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਨਕਦ ਵੇਤਨ ਦੀ ਲੋੜ ਮਹਿਸੂਸ ਹੋਣ ਲੱਗ ਪਈ ਹੈ। ਜਿਸਦੇ ਫਲਸਰੂਪ ਪੇਂਡੂ ਲੋਕਾਂ ਦੇ ਦੁੱਧ ਵੇਚਣ, ਮੁਰਗੀ ਪਾਲ, ਸੂਰ ਪਾਲਣ, ਮੱਧੂ ਮੱਖੀਆਂ ਪਾਲਣ ਵਰਗੇ ਧੰਦੇ ਅਪਨਾ ਲਏ ਸਨ। ਇਹ ਧੰਦੇ ਸ਼ਹਿਰ ਨਾਲ ਸੰਪਰਕ ਜੋੜਨ ਬਿਨਾਂ ਚੱਲਣੇ ਅਸੰਵ ਸਨ। ਇਸ ਲਈ ਹਰ ਰੋਜ ਦੇ ਸੰਪਰਕ ਨਾਲ ਪਰਸਪਰ ਆਦਾਨ ਪ੍ਰਦਾਨ ਨੇ ਅਨੇਕਾਂ ਕਦਰਾਂ ਕੀਮਤਾਂ ਦਾ ਵਟਾਦਰਾ ਕੀਤਾ ਹੈ। ਨਵੇਂ ਧੰਦੇ ਅਪਣਾਉਣ ਨਾਲ ਇੱਕ ਸ਼੍ਰੇਣੀ ਹੋਂਦ ਵਿੱਚ ਆ ਗਈ ਹੈ। ਇਨ੍ਹਾਂ ਵਿੱਚ ਤਾਂਗੇ ਵਾਲੇ, ਰਿਕਸ਼ੇ ਵਾਲੇ, ਟੈਂਪੂ ਵਾਲੇ, ਪੱਲੇਦਾਰ, ਕੁੱਲੀ ਆਦਿ ਬਿਲਕੁੱਲ ਨਵੀਂ ਸ਼ੇ੍ਰਣੀ ਲਗਾਤਾਰ ਉੱਭਰਣ ਲੱਗੀ ਹੈ। ਇਹ ਲੋਕ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਤਾਲਮੇਲ ਪੈਦਾ ਕਰਨ ਵਿੱਚ ਸਹਾਇਕ ਬਣੇ ਹਨ। ਇਸ ਸ਼ੇ੍ਰਣੀ ਦੇ ਹੋਂਦ ਵਿੱਚ ਆਉਣ ਨਾਲ ਜਾਤਪਾਤ ਦੇ ਬੰਦਨ ਖ਼ਤਮ ਹੋ ਗਏ ਹਨ।ਬਰਾਦਰੀ ਸਿਸਟਮ ਟੁੱਟ ਗਿਆ ਹੈ। ਇਸ ਸ਼੍ਰੇਣੀ ਦੇ ਘਰੇਲੂ ਦੁਖ-ਸੁੱਖ, ਖੁਸ਼ੀ ਗ਼ਮੀ ਦੇ ਸ਼ਰੀਕ ਉਸ ਦੇ ਹਮ-ਪੇਸ਼ਾ ਲੋਕ ਬਣਨ ਲੱਗੇ ਹਨ। ਪੁਰਾਣੀ ਨਾਤੇਦਾਰੀ ਦਾ ਸਿਲਸਿਲਾ ਬਦਲ ਗਿਆ ਹੈ।। ਖ਼ੂਨ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋਣ ਲੱਗ ਪਈ ਹੈ। ਪਿੰਡ ਵਿੱਚ ਵਿਅਕਤੀ ਦੀ ਪਛਾਣ ਉਸ ਦੀ ਗੋਤ ਤੇ ਪਰਿਵਾਰ ਤੋਂ ਹੁੰਦੀ ਹੈ, ਪਰੰਤੂ ਜਦੋਂ ਉਹ ਸ਼ਹਿਰ ਵਿੱਚ ਆਉਂਦਾ ਹੈ ਤਾਂ ਉਸ ਲਈ ਸਭ ਕੁੱਝ ਬਦਲ ਜਾਂਦਾ ਹੈ। ਉਸ ਦੀ ਜੀਵਨ ਦਾ ਦ੍ਰਿਸ਼ਟੀਕੋਣ ਬਦਲਦਾ ਹੈ। ਉਹ ਪੇਂਡੂ ਜੀਵਨ ਤੋਂ ਬਦਲ ਕੇ ਰਾਸ਼ਟਰਵਾਦ ਨਾਲ ਜੁੜਦਾ ਹੈ। ਇਹ ਸ਼ਹਿਰੀਕਰਣ ਦਾ ਪ੍ਰਮੁੱਖ ਲੱਛਣ ਹੈ। ਪੇਂਡੂ ਸਮਾਜ ਵਿੱਚ ਵਿਅਕਤੀ ਦੀ ਜਾਣ ਪਛਾਣ ਹਰ ਇੱਕ ਨਾਲ ਨਿੱਜੀ ਹੁੰਦੀ ਹੈ। ਉਹ ਮਿਲਜੁਲ ਕੇ ਰਹਿੰਦੇ ਹਨ ਪਰ ਅਖੀਰ ਵਿੱਚ ਉਹ ਉਥੋ ਦੇ ਸਮਾਜ ਤੋਂ ਅਗਿਆਤ ਹੁੰਦਾ ਹੈ ਤੇ ਜੀਵਨ ਬਤੀਤ ਕਰਨ ਲਈ ਰਸਮੀ ਤੌਰ ਤੇ ਵਿਵਹਾਰ ਕਰਨਾ ਸਿੱਖਦਾ ਹੈ, ਜਿਸ ਨਾਲ ਵਿਅਕਤੀਗਤ ਰੂਪ ਵਿੱਚ ਆਪਣੇ ਆਪ ਨੂੰ ਪੇਸ਼ ਕਰਦਾ ਹੈ। ਸਿਨੇਮਾ, ਟੈਲੀਵਿਜ਼ਨ ਅਤੇ ਵਿਗਿਆਨਿਕ ਤਰੱਕੀ ਦੇ ਕਾਰਨ ਲੋਕਾਂ ਵਿੱਚ ਆਪਣੇ ਫੈਸਲੇ ਖੁੱਦ ਲੈਣ ਦਾ ਰੁਝਾਨ ਵਧਿਆ ਹੈ। ਪੁਰਾਤਨ ਰੂੜ੍ਹੀਆਂ ਖ਼ਤਮ ਹੋ ਰਹੀਆਂ ਹਨ। ਅੱਜ ਕੱਲ੍ਹ ਕਦਰਾਂ-ਕੀਮਤਾਂ, ਆਦਰ ਸਤਿਕਾਰ, ਮਾਣ ਮਰਿਆਦਾ ਆਦਿਕ ਵਿੱਚ ਕਮੀ ਆਈ ਹੈ। ਵੱਧ ਰਹੇ ਸਿੱਖਿਆ ਦੇ ਪ੍ਰਸਾਰ ਦੇ ਕਾਰਨ ਸਮਾਜ ਵਿੱਚ ਬਰਾਬਰਤਾ ਆ ਰਹੀ ਹੈ। ਨਵੇਂ ਸਮਾਜ ਵਿੱਚ ਪੁਰਾਤਨ ਪੇਂਡੂ ਭਾਈਚਾਰੇ ਦੀ ਲਹੂ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋ ਜਾਣ ਕਾਰਨ ਔਰਤ ਮਰਦ ਇੱਕਠੇ ਖੁੱਲ੍ਹ ਲੈਣ ਲੱਗ ਪਏ ਹਨ। ਅਜੋਕੇ ਸਮੇਂ ਵਿੱਚ ਵਿਆਹ ਸੰਬੰਧ, ਪੇ੍ਰਮ ਸੰਬੰਧ ਇੱਕਲੇ ਮਰਦਾਂ ਦੀ ਮਰਜ਼ੀ ਉੱਤੇ ਨਿਰਭਰ ਨਾ ਹੋ ਕੇ ਔਰਤਾਂ ਦੀ ਮਰਜ਼ੀ ਉੱਪਰ ਵੀ ਨਿਰਭਰ ਹੋਣ ਲੱਗ ਪਏ ਹਨ। ਸ਼ਹਿਰੀਕਰਣ ਅਤੇ ਉਦਯੋਗੀਕਰਣ ਨਾਲ ਪਿੰਡਾਂ ਵਿੱਚ ਖਾਣ-ਪੀਣ, ਰਹਿਣ-ਸਹਿਣ, ਰਿਸ਼ਤਾਨਾਤਾ ਪ੍ਰਬੰਧ ਅਤੇ ਵਾਤਾਵਰਣ ਵਿੱਚ ਪਰਿਵਰਤਣ ਦੇਖਣ ਨੂੰ ਮਿਲਿਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਕੁਦਰਤੀ ਹਵਾ, ਪਾਣੀ ਵਿੱਚ ਫ਼ਰਕ ਆਇਆ ਹੈ। ਪੇਂਡੂ ਸਮਾਜ ਵਿੱਲ ਲੋਕਾਂ ਦੇ ਪਹਿਰਾਵੇ ਵਿੱਚ ਬਦਲਾਅ ਆਇਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਸਿਹਤਮੰਦ ਖੁਰਾਕ ਵਿੱਚ ਕਮੀ ਆਈ ਹੈ, ਲੋਕ ਸਾਦਾ ਅਤੇ ਨਰੋਏ ਭੋਜਨ ਦੀ ਥਾਂ ਚਟਪਟੀਆਂ ਅਤੇ ਮਜ਼ੇਦਾਰ ਚੀਜ਼ਾਂ ਦੀ ਵਰਤੋਂ ਕਰਦੇ ਹਨ। ਘਰਾਂ ਵਿੱਚ ਰਸੋਈਆਂ ਵਿੱਚ ਖਾਣਾ ਬਣਾਉਣ ਦੀ ਥਾਂ ਹੋਟਲਾਂ ਤੋਂ ਖਾਣਾ ਲਿਆਂਦਾ ਜਾਂਦਾ ਹੈ। ਲੋਕ ਪਹਿਲਾਂ ਇੱਕ ਪਰਿਵਾਰ ਵਿੱਚ ਮਿਲ ਜੁਲ ਕੇ ਰਹਿੰਦੇ ਸਨ, ਪਰ ਅੱਜ ਕੱਲ੍ਹ ਕਿਰਾਏ ਤੇ ਮਕਾਨ ਲੈ ਕੇ ਰਹਿੰਦੇ ਹਨ ਪਰਿਵਾਰ ਅਤੇ ਰਿਸ਼ਤੇ ਨਾਤੇ ਵਿੱਚ ਸਾਂਝੀਵਾਲਤਾ ਵਿੱਚ ਕਮੀ ਆਈ ਹੈ। ਸ਼ਹਿਰੀਕਰਣ ਨਾਲ ਰਿਸ਼ਤੇ ਨਾਤੇ ਪ੍ਰਬੰਧ ਵਿੱਚ ਵੀ ਬਦਲਾਅ ਆਇਆ ਹੈ, ਮਾਮਾ, ਚਾਚਾ, ਤਾਇਆ ਫੁੱਫੜ ਦੀ ਥਾਂ ਅੰਕਲ ਅਤੇ ਮਾਮੀ, ਚਾਚੀ, ਤਾਈ ਅਤੇ ਭੂਆ ਦੀ ਥਾਂ ਐਂਟੀ ਨੇ ਲੈ ਲਈ ਹੈ। ਦਾਦੀ-ਦਾਦਾ ਨੂੰ ਬਾਬਾ-ਬੇਬੇ ਕਹਿਣ ਦੀ ਥਾਂ ਵੱਡੇ ਪਾਪਾ/ਡੈਡੀ ਅਤੇ ਵੱਡੇ ਮੰਮੀ ਕਹਿਣ ਦਾ ਰਿਵਾਜ ਬਣਦਾ ਜਾ ਰਿਹਾ ਹੈ। ਬੋਲ ਚਾਲ ਦੀ ਭਾਸ਼ਾ ਵਿੱਚ ਪਰਿਵਰਤਨ ਆਇਆ ਹੈ ਅੰਗਰੇਜ਼ੀ ਅਤੇ ਕੋਈ ਹੋਰ ਉਪ ਭਾਸ਼ਾਵਾਂ ਦੇ ਸ਼ਬਦਾਂ ਦਾ ਇਸਤੇਮਾਲ ਲੱਗਭਗ ਹਰੇਕ ਵਰਗ ਕਰਨ ਲੱਗਾ ਹੈ। ਉਪਰੋਕਤ ਲਿਖੇ ਆਧਾਰ ਕਹਿ ਸਕਦੇ ਹਾਂ ਕਿ ਵਿਗਿਆਨਿਕ ਅਤੇ ਪਦਾਰਥਵਾਦੀ ਭਾਵਨਾ ਵਿੱਚ ਅਜੋਕਾ ਮਨੁੱਖ ਆਲੇ ਦੁਆਲੇ ਨਾਲੋਂ ਟੁੱਟ ਗਿਆ ਹੈ। ਦਿਨੋਂ ਦਿਨ ਉਹ ਆਪਣੇ ਆਪ ਨਾਲੋਂ ਵੀ ਟੁੱਟਦਾ ਜਾ ਰਿਹਾ ਹੈ। ਬਾਹਰੀ ਤੌਰ ਤੇ ਰੇਡੀਓ, ਟੈਲੀਵਿਜ਼ਨ, ਅਖ਼ਬਾਰ, ਸਿਨੇਮਾ ਅਤੇ ਹੋਰ ਅਨੇਕਾਂ ਸਾਧਨਾ ਰਾਹੀਂ ਸਭਿਆਚਾਰ ਮੇਲ-ਜੋਲ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪਰੰਤੁ ਹੈਰਾਨੀ ਦੀ ਗੱਲ ਹੈ ਕਿ ਏਨਾ ਕੁੱਝ ਹੋਣ ਦੇ ਬਾਵਜੂਦ ਵੀ ਮਾਨਵ ਦਾ ਅਸਤਿਤਵ ਆਪਣੇ ਆਪ ਵਿੱਚ ਸੁੰਗੜਦਾ ਜਾ ਰਿਹਾ ਹੈ। ਹਵਾਲਾ ਪੁਸਤਕਾਂ 1। ‘ਸਭਿਆਚਾਰ ਅਤੇ ਲੋਕਧਾਰਾ ਦੇ ਮੂਲ ਸਰੋਕਾਰਾਂ’, ਪ੍ਰਕਾਸ਼ਕ-ਲਾਹੌਰ ਬੁੱਕ ਸ਼ਾਪ, ਲੁਧਿਆਣਾ। 2। ਜੀਤ ਸਿੰਘ ਜੋਸ਼ੀ (ਡਾ.), ‘ਸਭਿਆਚਾਰ: ਸਿਧਾਂਤ ਤੇ ਵਿਹਾਰ’, ਪ੍ਰਕਾਸ਼-ਵਾਰਿਸ਼ ਸ਼ਾਹ ਫਾਊਂਡੇਸ਼ਨ, ਅੰਮ੍ਰਿਤਸਰ। 3। ‘ਪੰਜਾਬੀ ਸਭਿਆਚਾਰ: ਸੰਦਰਭਮੂਲਕ ਅਧਿਐਨ’, ਬ੍ਰਹਮਜਗਦੀਸ਼ ਸਿੰਘ, ਪ੍ਰਕਾਸ਼ਕ,-ਵਾਰਿਸ਼ ਸ਼ਾਹ ਫਾਉੂਂਡੇਸ਼ਨ, ਅੰਮ੍ਰਿਤਸਰ। 4। ਜ਼ਸਵਿੰਦਰ ਸਿੰਘ (ਡਾ.), ‘ਪੰਜਾਬੀ ਸਭਿਆਚਾਰ ਪਛਾਣ ਚਿੰਨ੍ਹ’, ਪ੍ਰਕਾਸ਼ਕ-ਗਰੈਸੀਅਸ ਬੁੱਕਸ, ਅਰਬਨ ਅਸਟੇਟ, ਪਟਿਆਲਾ। 5। ਪ੍ਰੋ.
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਚੌਥੀ ਕੂਟ ਪੰਜਾਬੀ ਕਹਾਣੀਕਾਰ ਵਰਿਆਮ ਸਿੰਘ ਸੰਧੂ ਦਾ ਕਹਾਣੀ ਸੰਗ੍ਰਹਿ ਹੈ ਜੋ ਪਹਿਲੀ ਵਾਰ 1998 ਵਿੱਚ ਪ੍ਰਕਾਸ਼ਤ ਹੋਇਆ ਸੀ। ਇਸਨੂੰ 2000 ਵਿੱਚ ਸਾਹਿਤ ਅਕਾਦਮੀ ਇਨਾਮ ਮਿਲਿਆ ਸੀ। ਇਸ ਕਿਤਾਬ ਵਿੱਚ ਪੰਜ ਕਹਾਣੀਆਂ ਸ਼ਾਮਿਲ ਹਨ। ਇਸ ਵਿਚਲੀਆਂ ਕਹਾਣੀਆਂ ਚੌਥੀ ਕੂਟ ਅਤੇ ਮੈਂ ਹੁਣ ਠੀਕ ਠੀਕ ਹਾਂ ਦੇ ਅਧਾਰ ਤੇ ਪੰਜਾਬੀ ਵਿੱਚ ਚੌਥੀ ਕੂਟ ਨਾਂ ਦੀ ਫ਼ਿਲਮ ਵੀ ਬਣ ਚੁੱਕੀ ਹੈ ਜਿਸਨੂੰ ਗੁਰਵਿੰਦਰ ਸਿੰਘ ਨੇ ਨਿਰਦੇਸ਼ਿਤ ਕੀਤਾ ਹੈ।
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਸੁਖਵੰਤ ਕੌਰ ਮਾਨ ਦੇ ਜੀਵਨ ਅਤੇ ਚਾਦਰ ਹੇਠਲਾ ਬੰਦਾ ਕਹਾਣੀ ਸੰਗ੍ਰਹਿ ਵਿਚ ਪੇਸ਼ ਵਿਸ਼ੇ ਅਤੇ ਮਿੱਥ ਬਾਰੇ ਜਾਣਕਾਰੀ
ਸੁਖਵੰਤ ਕੌਰ ਮਾਨ ਦੇ ਜੀਵਨ ਅਤੇ ਚਾਦਰ ਹੇਠਲਾ ਬੰਦਾ ਕਹਾਣੀ ਸੰਗ੍ਰਹਿ ਵਿਚ ਪੇਸ਼ ਵਿਸ਼ੇ ਅਤੇ ਮਿੱਥ ਬਾਰੇ ਜਾਣਕਾਰੀ । ਆਧੁਨਿਕ ਪੰਜਾਬੀ ਕਹਾਣੀ ਦੀ ਸਥਾਪਤ ਕਹਾਣੀਕਾਰ ਸੁਖਵੰਤ ਕੌਰ ਮਾਨ ਦਾ ਜਨਮ 19 ਜਨਵਰੀ 1937 ਨੂੰ ਮਾਨਾਂ ਵਾਲਾ ਬਾਰ, ਜਿਲ੍ਹਾ ਸ਼ੇਖ਼ੂਪੁਰਾ (ਪਾਕਿਸਤਾਨ) ਵਿੱਚ ਕਰਤਾਰ ਕੌਰ ਵਿਰਕ ਤੇ ਪਿਤਾ ਕਿਸ਼ਨ ਸਿੰਘ ਮਾਨ ਦੇ ਘਰ ਹੋਇਆ। ਪਰਿਵਾਰ ਦਾ ਜੱਦੀ-ਪੁਸ਼ਤੀ ਕਿੱਤਾ ਖੇਤੀਬਾੜੀ ਸੀ। ਦੇਸ਼ ਦੀ ਵੰਡ ਤੋ ਬਾਅਦ ਉਹ ਲੁਧਿਆਣਾ ਆ ਗਏ,ਜਿੱਥੇ ਉਨ੍ਹਾ ਨੇ ਗਿਆਨੀ ਦੀ ਪੜ੍ਹਾਈ ਕੀਤੀ। ਉਨ੍ਹਾ ਨੇ ਪੱਤਰ ਵਿਹਾਰ ਸਿੱਖਿਆ ਵਿਭਾਗ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਪੰਜਾਬੀ ਦੀ ਐਮ.ਏ ਕੀਤੀ। ਸੁਖਵੰਤ ਕੌਰ ਮਾਨ ਦੀ ਰਚਨਾ ਪ੍ਰਕਿਰਿਆ ਦਾ ਆਰੰਭ 1964 ਵਿਚ ਹੁੰਦਾ ਹੈ। ਜਨਵਰੀ 1965 ਵਿਚ ਉਨ੍ਹਾ ਦੀ ਪਹਿਲੀ ਕਹਾਣੀ ‘ਘਰ ਵਾਲੀ’ ਆਰਸੀ ਪੱਤਰਿਕਾ ਵਿਚ ਛਪੀ। ਕਹਾਣੀ ਸੰਗ੍ਰਹਿ ਚਾਦਰ ਹੇਠਲਾ ਬੰਦਾ (2001) ਰੁੱਤ(2013) ਮਹਿਰੂਮੀਆਂ ਭੱਖੜੇ ਦੇ ਫੁੱਲ (1982) ਤਰੇੜ (1984) ਇਸ ਦੇ ਬਾਵਜੂਦ (1985) ਮੋਹ ਮਿੱਟੀ (1999) ਮਨ ਮਤੀਆਂ ਨਾਵਲ ਜਜੀਰੇ (1982) ਨਾਵਲਿਟ ਉਹ ਨਹੀਂ ਆਉਣਗੇ (1978) ਪੈਰਾਂ ਹੇਠਲੇ ਅੰਗਿਅਾਰ (1984) ਗਲਪ-ਕਾਵਿ ਵਿਹੜਾ (2002) ਡਿਓੁੜੀ (2001) ਬਾਲ-ਸਾਹਿਤ ਸੋਨੇ ਦਾ ਰੁੱਖ ਭਰਮਾ ਦੇ ਘੋੜੇ ਸੁਣੋ ਕਹਾਣੀ ਨਾਨਕ ਨਿੱਕਿਆ ਲਈ ਲੰਗੜੀ ਤਿਤਲੀ ਇਕ ਸੀ ਕਾਲੂ ਜੰਗਲ ਵਿਚ ਸਕੂਲ ਸੱਤ ਕਤੂਰੇ ਸ਼ਿਮਲੇ ਚਲੇ ਟਾਹਲੀ ਟੰਗਿਆ ਆਲ੍ਹਣਾ ਪੰਪ ਪੰਪ ਪੰਪੀ ਚਾਦਰ ਹੇਠਲਾ ਬੰਦਾ ਇਸ ਸੰਗ੍ਰਹਿ ਵਿੱਚ ਵੱਖ -ਵੱਖ ਸਰੋਕਾਰਾਂ ਨਾਲ ਸੰਬੰਧਿਤ ਦਸ ਕਹਾਣੀਆਂ ਹਨ। ਇਹ ਸਮਾਜ ਦੇ ਹਰ ਵਰਗ ਦੇ ਜੀਵਨ ਨੂੰ ਸਪਰਸ਼ ਕਰਦੀਆਂ ਹਨ। ਇਹ ਕਹਾਣੀਆਂ ਇਸ ਪ੍ਰਕਾਰ ਹਨ, ਸੱਪ ਤੇ ਸ਼ਹਿਰ "ਸੱਪ ਤੇ ਸ਼ਹਿਰ" ਕਹਾਣੀ ਦੇਸ਼-ਵੰਡ ਦੇ ਦੌਰਾਨ ਫੈਲੀ ਅੰਨ੍ਹੀ ਧਾਰਮਿਕ ਕੱਟੜਤਾ ਨੂੰ ਬਿਆਨ ਕਰਦੀ ਹੈ, ਜੋ ਲੇਖਿਕਾ ਦੀ ਆਪਣੀ ਹੋਂਣੀ ਵੀ ਹੈ। ਕਿਉਂਕਿ ਜੋ ਵਿਅਕਤੀ ਸਿੱਖ ਹੋਣ ਦੇ ਬਾਵਜੂਦ ਆਪਣੇ ਹੀ ਸਿੱਖ ਭਰਾਵਾਂ ਵੱਲੋਂ ਮੁਸਲਮਾਨਸਮਝ ਕੇ ਮਾਰ ਦਿੱਤਾ ਜਾਂਦਾ ਹੈ, ਉਹ ਲੇਖਿਕਾ ਦਾ "ਪਿਤਾ" ਹੀ ਸੀ। ਇਸ ਤਰ੍ਹਾ ਕਹਾਣੀ ਸੁਝਾਉਂਦੀ ਹੈ ਕਿ ਅਜੋਕੇ ਸਮਿਆਂ ਵਿੱਚ ਮਨੁੱਖ(ਸ਼ਹਿਰ) ਸੱਪ ਨਾਲੋਂ ਵਧੇਰੇ ਖਤਰਨਾਕ ਹੈ। ਚਾਦਰ ਹੇਠਲਾ ਬੰਦਾ ਇਹ ਕਹਾਣੀ ਪੰਜਾਬ ਸੰਕਟ ਨਾਲ ਸੰਬੰਧਿਤ ਹੈ ਕਿ ਜਿਵੇਂ ਜਾਦੂਗਰ ਦੇ ਜਾਦੂ ਦੌਰਾਨ ਚਾਦਰ ਹੇਠਲਾ ਬੰਦਾ ਵੱਢੇ ਜਾਣ ਉਪਰੰਤ ਵੀ ਪੈਂਦਾ ਉੱਠ ਪੈਂਦਾ ਹੈ। ਬਿਲਕੁੱਲ ਉਸੇ ਤਰ੍ਹਾਂ ਮਨੁੱਖ ਵੀ ਸੰਘਰਸ਼ਸ਼ੀਲ ਹੋਣ ਕਰਕੇ ਫਿਰ ਆਪਣੇ ਹਾਲਾਤਾਂ ਵਿੱਚੋਂ ਉੱਭਰ ਪੈਂਦਾ ਹੈ। ਇਸ ਦਾਸਤਾਨ ਦੀ ਗਵਾਹੀ ਇਸ ਕਹਾਣੀ ਦਾ ਪਾਤਰ "ਮਾਸਟਰ ਸਤਿਨਾਮ" ਭਰਦਾ ਹੈ। ਜੋ ਪੰਜਾਬ ਸੰਕਟ ਸਮੇਂ ਦਿੱਲੀ ਵਿੱਚ ਪੀੜਤ ਹੁੰਦਾ ਹੈ। ਬਿਤਤਾਂਤਕਾਰ ਅਨੁਸਾਰ ਉਸਨੂੰ ਇਹਨਾਂ ਸਤਰਾਂ 'ਤੇ ਹੈਰਾਨੀ ਹੁੰਦੀ ਹੈ ਕਿ, "ਹਿੰਦੂ ਮੁਸਲਿਮ ਸਿੱਖ ਈਸਾਈ, ਅਸੀਂ ਹਾਂ ਸਾਰੇ ਭਾਈ ਭਾਈ।"[3] ਜ਼ਿੰਦਗਾਨੀ 'ਜ਼ਿੰਦਗਾਨੀ' ਕਹਾਣੀ ਨਿਮਨ ਵਰਗ ਦੀ ਲੁੱਟ ਨੂੰ ਦਰਸਾਉਂਦੀ ਹੈ ਅਤੇ ਇਹ ਦੱਸਦੀ ਹੈ ਕਿ ਕਿਵੇਂ ਆਰਥਿਕ ਤੰਗੀਆਂ ਤੋਂ ਮਜ਼ਬੂਰ ਹੋ ਕਿ ਇੱਕ ਵਿਅਕਤੀ ਗਲ਼ਤ ਰਾਸਤਾ ਫੜ੍ਹਦਾ ਹੈ। ਇਸ ਤਰ੍ਹਾ ਨਿਮਨ ਵਰਗ ਜ਼ਿੰਦਗਾਨੀ ਬਦਤਰ ਹੈ ਪਰ ਅਮੀਰ ਘਰਾਂ ਦੇ ਕੋਝੇ-ਕਮਲੇ ਵਿਅਕਤੀਆਂ ਨਾਲ ਵੀ ਇਹਨਾਂ ਗਰੀਬ ਦੀ ਤਰ੍ਹਾਂ ਹੀ ਹੁੰਦਾ ਹੈ। ਜਿਸ ਦੀ ਗਵਾਹੀ ਕਹਾਣੀ ਦਾ ਪਾਤਰ 'ਲੱਲ੍ਹਾ' ਭਰਦਾ ਹੈ। ਕਾਣਾ ਦਿਓ 'ਕਾਣਾ ਦਿਓ' ਕਹਾਣੀ ਅਧੂਰੀ ਅਜ਼ਾਦੀ ਦੀ ਵਾਰਤਾ ਦੱਸਦੀ ਹੈ, ਜਿਸ ਰਾਹੀਂ ਇੱਕ ਬੱਚੇ ਦੇ ਨਜ਼ਰੀਏ ਤੋਂ ਅਜ਼ਾਦੀ ਦੇ ਯੋਧਿਆਂ ਨੂੰ ਵਰਤਮਾਨ ਸਮੇਂ ਤੱਕ ਵੀ ਸੰਘਰਸ਼ ਕਰਦੇ ਦਿਖਾਇਆ ਹੈ। ਕਹਾਣੀ 'ਚ 'ਕਾਣਾ ਦਿਓ' ਅਧੂਰੀ ਅਜ਼ਾਦੀ ਨੂੰ ਕਿਹਾ ਹੈ। ਕਿੳਂਕਿ ਇਹ ਅਜ਼ਾਦੀ ਹਾਲੇ ਵੀ ਸੰਪੂਰਨ ਰੂਪ 'ਚ ਹਰ ਤਬਕੇ ਤੱਕ ਨਹੀਂ ਅਪੜੀ, ਜਦਕਿ ਅਜ਼ਾਦੀ ਪ੍ਰਵਾਨਿਆ ਦਾ ਸੁਪਨਾ 'ਅਜ਼ਾਦੀ ਪੂਰਨ' ਅਜ਼ਾਦੀ ਸੀ। ਅਜੰਡਾ 'ਅਜੰਡਾ' ਦੇਸ਼ ਦੀ ਅਜ਼ਾਦੀ ਤੋਂ ਬਾਅਦ ਵੀ ਨਿਮਨ ਵਰਗਾਂ ਦੀ ਸਿੱਧੇ-ਅਸਿੱਧੇ ਤਰੀਕੇ ਨਾਲ ਹੋ ਰਹੀ ਲੁੱਟ ਨੂੰ ਬਿਆਨ ਕਰਦੀ ਕਹਾਣੀ ਹੈ। ਪਿੰਡ ਦੇ ਪੰਚ-ਸਰਪੰਚ ਤੋਂ ਲੈ ਕੇ ਅਫ਼ਸਰਸ਼ਾਹੀ ਤੱਕ ਹਰ ਸ਼ੈਅ ਵੱਲੋਂ ਇਸ ਨਿਮਨ ਵਰਗ ਦਾ ਸ਼ੋਸ਼ਣ ਜਾਰੀ ਹੈ। ਇਹ ਕਹਾਣੀ ਸ਼ਾਸਕ ਧਿਰ ਵੱਲੋਂ ਅਖੌਤੀ 'ਅਜੰਡੇ' ਬਣਾ ਕੇ ਹੋ ਰਹੀ ਲੁੱਟ ਨੂੰ ਬਿਆਨਦੀ ਹੈ, ਇਸ ਲੁੱਟ ਨਾਲ ਜਮਾਤੀ ਵਰਗ 'ਚ ਪਾੜਾ ਵਧਦਾ ਜਾ ਰਿਹਾ ਹੈ। ਕੱਛੂ ਕੁੰਮਾ 'ਕੱਛੂ-ਕੁੰਮਾ' ਕਹਾਣੀ ਮਿਹਨਤਕਸ਼ ਵਰਗ ਦੇ ਧੀਮੀ ਚਾਲ ਨਾਲ ਆਰਥਿਕ ਪੱਖੋਂ ਸੁਤੰਤਰ ਹੋਣ ਦੀ ਗਾਥਾ ਹੈ। ਜਿਸ ਵਿੱਚ ਕਾਮਾ ਵਰਗ ਪੈਟੀ-ਬੁਰਜੂਆ ਧਿਰ ਵੱਲੋਂ ਅਜ਼ਾਦ ਹੁੰਦਾ ਹੈ ਤੇ ਨਾਲ ਹੀ ਕਹਾਣੀ ਵਿੱਚ ਪੈਟੀ-ਬੁਰਜੂਆ ਧਿਰ ਦੀ ਡਿਗ ਰਹੀ ਹਾਲਤ ਨੂੰ ਬਿਆਨਿਆ ਹੈ। ਡੁੱਬਦੇ ਸੂਰਜ ਨਾਲ ਇਹ ਕਹਾਣੀ ਵੱਖਰੇ ਵਿਸ਼ੇ-ਸਰੋਕਾਰਾਂ ਵਾਲੀ ਹੈ। ਕਹਾਣੀ ਵਿੱਚ ਇੱਕ ਬਜ਼ੁਰਗ ਜੋੜਾਂ, ਜੋ ਤੰਗੀ ਤੁਰਸੀਆਂ ਤੇ ਵਿਛੋੜੇ 'ਚ ਜੀਵਨ ਕੱਟ ਰਿਹਾ ਹੈ, ਨੂੰ ਜ਼ਿੰਦਗੀ ਦੇ ਡੁੱਬ ਰਹੇ ਸੂਰਜ ਨਾਲ ਦੋ-ਚਾਰ ਹੁੰਦੇ ਦਿਖਾਇਆ ਹੈ। ਜਿਸ 'ਚ ਜੀਵਨ ਦੇ ਅੰਤਲੇ ਸਮੇਂ ਵੀ ਆਸ਼ਾਵਾਦੀ ਤੇ ਸਕਾਰਾਤਮਕ ਸੋਚ ਅਪਣਾਉਂਦੇ ਹਨ। ਦੇਰ ਆਇਤ ਦਰੁਸਤ ਆਇਤ 'ਦੇਰ ਅਇਤ ਦਰੁਸਤ ਆਇਤ' ਕਹਾਣੀ ਗਲਤਫ਼ਹਿਮੀਆਂ ਉਪਰੰਤ ਸਹੀ ਤੱਥ ਸਾਹਮਣੇ ਆਉਂਣ ਆਪਸ 'ਚ ਰਹੇ ਵਿਰੋਧ ਉਪਰੰਤ ਸਾਂਝ ਦੀ ਕਹਾਣੀ ਹੈ। ਕਹਾਣੀ 'ਚ "ਮੈਂ" ਪਾਤਰ ਦੇ ਆਪਣੀ ਮਤਰੇਈ ਮਾਂ ਨਾਲ ਸੰਬੰਧਾਂ 'ਚ ਤਣਾਅ ਤੇ ਖਟਾਸ ਦੂਰ ਹੁੰਦੀ ਹੈ। ਤੁਰਨਾ ਇਹ ਕਹਾਣੀ ਅਜੋਕੀ ਵਰਤਮਾਨ ਪੀੜ੍ਹੀ ਦੇ ਗਲਤ ਰਸਤਿਆ 'ਤੇ ਤੁਰਨ ਅਤੇ ਉਸਦੇ ਜੀਵਨ 'ਤੇ ਪਏ ਪ੍ਰਭਾਵਾਂ ਨੂੰ ਦਰਸਾਉਂਦੀ ਹੈ। ਕਹਾਣੀ ਵਿੱਚ ਇਹ ਵਿਸ਼ਾ-ਸਰੋਕਾਰ ਹੈ ਕਿ ਵਿਚਾਰਾਂ 'ਚ ਵੱਖਰੇਪਣ ਕਰਕੇ "ਘਰ" ਕਿਵੇਂ "ਮਕਾਨਾਂ" 'ਚ ਬਦਲ ਰਹੇ ਹਨ। ਜਿਵੇਂ ਕਹਾਣੀ ਵਿੱਚ ਬਿਤਤਾਂਤਕਾਰ ਕਹਿੰਦੀ ਹੈ ਕਿ, "ਕਈ ਵੇਰ ਤਿੱਖਾ ਜਿਹਾ ਅਹਿਸਾਸ ਜ਼ੋਰ ਫੜ੍ਹ ਜਾਂਦਾ ਹੈ ਕਿ ਭਰਾ ਸਵੇਰ ਦਾ ਗਿਆ ਵਾਪਿਸ ਨਹੀਂ ਪਰਤੇਗਾ......ਤੇ ਬੰਟੀ ਵਾਂਙ ਘਰ ਉਹਦਾ ਜ਼ਿਕਰ ਵੀ..." ਬੋਲ ਮੇਰੀ ਮੱਛਲੀ ਇਹ ਕਹਾਣੀ ਵਰਤਮਾਨ ਪੀੜ੍ਹੀ ਦੇ ਵਿਦੇਸ਼ ਜਾਣ ਦੀ ਲੱਗੀ ਹੋੜ ਤੇ ਉਸਦੇ ਬੁਰੇ ਪ੍ਰਭਾਵਾਂ ਨੂੰ ਬਿਆਨਦੀ ਹੈ। ਜਿਵੇਂ ਘੱਟ ਪਾਣੀ ਕਰਕੇ ਮੱਛਲੀ ਦਾ ਜਿਉਂਣਾ ਮੁਹਾਲ ਹੋ ਜਾਂਦਾ ਹੈ, ਉਵੇਂ ਹੀ ਅਜੋਕੀ ਪੀੜ੍ਹੀ ਦਾ ਹਾਲ ਹੈ। ਭਾਵੇਂ ਕਿ ਇਹ ਪੀੜ੍ਹੀ ਵਿਦੇਸ਼ਾਂ ਦੀਆਂ ਮੁਸ਼ਕਿਲਾਂ ਤੋਂ ਅਣਜਾਣ ਹੈ। ਕਹਾਣੀਆਂ ਦੇ ਵਿਸ਼ੇ-ਸਰੋਕਾਰ ਇਹ ਦਸ ਕਹਾਣੀਆਂ ਸਮਾਜ ਦੇ ਕਈ ਮਹੱਤਵਪੂਰਨ ਵਿਸ਼ਿਆਂ ਨੂੰ ਪਾਠਕਾਂ ਦੇ ਅੱਗੇ ਪੇਸ਼ ਕਰਦੀਆਂ ਹਨ, ਜੋ ਸਮਾਜਿਕ ਜੀਵਨ 'ਤੇ ਸਦਾ ਪ੍ਰਭਾਵ ਪਾਉਂਦੇ ਰਹੇ। ਇਹ ਵਿਸ਼ੇ ਹੇਠ ਲਿਖੇ ਹਨ। ਜਿਵੇਂ, ਦੇਸ਼-ਵੰਡ। ਅੰਨ੍ਹੀ ਧਾਰਮਿਕ ਕੱਟੜਤਾ। ਸਮਾਜਿਕ ਭੇਦ-ਭਾਵ ਅਤੇ ਨਿਮਨ ਵਰਗ ਦੀ ਲੁੱਟ। ਅਜ਼ਾਦੀ ਦੀ ਅਸਮਾਨ ਵੰਡ। ਸਰਕਾਰਾਂ ਤੇ ਉਸਦੇ ਨੁਮਾਇੰਦੁਆਂ ਦੁਆਰਾ ਲੁੱਟ ਤੇ ਭੇਦ-ਭਾਵ। ਪਰੋਲੋਤਾਰੀ(ਨਿਮਨ ਕਾਮਾ ਵਰਗ) ਦੇ ਮਿਹਨਤਕਸ਼ ਕਰਕੇ ਹਾਲਾਤਾਂ'ਚ ਸੁਧਾਰ। ਵਿਦੇਸ਼ਾਂ ਜਾਣ ਕਰਕੇ ਦੁੱਖ ਅਤੇ ਇਕਲਾਪਾਪਣ। ਇਨਸਾਨੀਅਤ ਦੀ ਹੋਂਦ। ਰਿਸ਼ਤਿਆਂ 'ਚ ਆਈ ਗਿਰਾਵਟ। ਉਚ-ਨੀਚ ਦਾ ਭੇਦ ਭਾਵ ਕਹਾਣੀਆਂ ਅਤੇ ਮਿੱਥ "ਚਾਦਰ ਹੇਠਲਾ ਬੰਦਾ" ਕਹਾਣੀ-ਸੰਗ੍ਰਹਿ ਦੀਆਂ ਅੰਧ ਤੋਂ ਵੱਧ ਕਹਾਣੀਆਂ ਕਿਸੇ ਨਾ ਕਿਸੇ ਮਿੱਥ ਨੂੰ ਲੈ ਕੇ ਬੁਣੀਆਂ ਗਈਆਂ ਹਨ। ਇਹ ਕਿਸੇ ਨਾ ਕਿਸੇ ਮਿੱਥ ਨੂੰ ਪੁਨਰ ਪ੍ਰਭਾਸਿਤ ਕਰਦੀਆਂ ਹਨ। ਕੁਝ ਹੇਠ ਲਿਖੀਆਂ ਕਹਾਣੀਆਂ ਮਿੱਥ ਨੂੰ ਪੁਨਰ-ਪ੍ਰਭਾਸਿਤ ਕਰਦੀਆਂ ਹਨ। ਜਿਵੇਂ, ਇਸ ਸੰਗ੍ਰਹਿ ਦੀ ਪਹਿਲੀ ਕਹਾਣੀ "ਸੱਪ ਤੇ ਸ਼ਹਿਰ" ਦਾ ਸਿਰਲੇਖ ਹੀ ਮਿੱਥ ਅਧਾਰਿਤ ਹੈ। ਇਸ ਕਹਾਣੀ ਵਿੱਚ "ਮੈਂ" ਪਾਤਰ ਦੇ ਪਿਤਾ ਨੂੰ ਸੱਪ ਕੱਟ ਲੈਂਦਾ ਹੈ, ਉਸ ਤੋਂ ਤਾਂ ਉਹ ਬਚ ਜਾਂਦਾ ਹੈ ਪਰ ਸ਼ਹਿਰ ਵਿੱਚ ਦੰਗਾਕਾਰੀਆਂ ਹੱਥੋਂ ਉਹ ਮਾਰਿਆ ਜਾਦਾਂ ਹੈ। ਇਸ ਤਰ੍ਹਾਂ ਸੱਪ ਨਾਲੋਂ ਮੌਜੂਦਾ ਦੌਰ 'ਚ ਬੰਦੇ ਵੱਧ ਖਤਰਨਾਕ ਹੋ ਗਏ ਹਨ। ਇਹ ਹੀ ਬਿਆਨ ਇਹ ਕਹਾਣੀ ਕਰਦੀ ਹੈ। ਦੂਸਰੀ ਕਹਾਣੀ, "ਚਾਦਰ ਹੇਠਲਾ ਬੰਦਾ", ਜੋ ਸੰਗ੍ਰਹਿ ਦੀ ਮੁੱਖ ਕਹਾਣੀ ਹੈ, ਵੀ ਇੱਕ ਮਿੱਥ ਦੁਆਲੇ ਬੁਣੀ ਗਈ ਹੈ। ਪਹਿਲਾਂ ਇੱਕ ਜਾਦੂਗਰ ਜਾਦੂ ਵਿੱਚ ਵਿਅਕਤੀ ਉੱਪਰ ਚਾਦਰ ਪਾ ਕੇ ਤੇ ਫਿਰ ਉਸਨੂੰ ਵੱਢ ਦਿੰਦਾ ਸੀ। ਕੁਝ ਪਲਾਂ ਲਈ ਉਹ ਮੋਇਆ ਲਗਦਾ ਸੀ, ਪਰ ਫਿਰ ਚਾਦਰ ਚੁਕਣ ਉਪਰੰਤ ਉਹ ਜ਼ਿਉਂਦਾ ਨਿਕਲ ਆਉਂਦਾ ਸੀ। ਬਿਲਕੁੱਲ ਇਸੇ ਤਰ੍ਹਾਂ ਹੀ ਪੰਜਾਬ ਸੰਕਟ ਪਿੱਛੋਂ ਇਸ ਕਹਾਣੀ ਦਾ ਮੁੱਖ ਪਾਤਰ ਉਭਰਦਾ ਹੈ, ਜਿਸਦੀ ਤੁਲਨਾ ਕਹਾਣੀਕਾਰ 'ਚਾਦਰ ਬੇਠਲੇ ਬੰਦੇ' ਨਾਲ ਕਰਦੀ ਹੈ। ਸੰਗ੍ਰਹਿ ਦੀ ਚੌਥੀ ਕਹਾਣੀ "ਕਾਣਾ ਦਿਓ" ਵੀ ਇੱਕ ਪੁਰਾਤਨ ਮਿੱਥ ਨਸਲ ਜੁੜਦੀ ਹੈ, ਜਿਸ 'ਚ ਇੱਕ ਅੱਖੋਂ ਕਾਣਾ ਦਿਓ ਸਭ ਪਾਸੇ ਉਜਾੜਾ ਕਰੀ ਜਾ ਰਿਹਾ ਸੀ ਤੇ ਇਸ ਨਾਲ ਹੀ ਕਾਣੀ ਵੰਡ ਹੋ ਰਹੀ ਸੀ। ਇਸ ਕਹਾਣੀ 'ਚ 'ਕਾਣਾ ਦਿਓ' ਅਜ਼ਾਦੀ ਨੂੰ ਕਿਹਾ ਹੈ ਜੋ ਅਮੀਰਾਂ ਲਈ ਅਲੱਗ ਅਤੇ ਗਰੀਬਾਂ ਲਈ ਅਲੱਗ-ਅਲੱਗ ਆਈ ਹੈ ਤੇ ਅਰਥ ਵੀ ਵੱਖਰੇ-ਵੱਖਰੇ ਰਖਦੀ ਹੈ। ਕਹਾਣੀ ਸੰਗ੍ਹਹਿ ਦੀ ਛੇਵੀ ਕਹਾਣੀ "ਕੱਛੂ ਕੁੰਮਾ" ਵੀ ਪਰੋਲੋਤਾਰੀ ਅਤੇ ਮਿਹਤਕਸ਼ ਵਰਗ ਦੇ ਕੱਛੂ ਕੁੰਮੇ ਦੀ ਚਾਲ ਦੀ ਰਫ਼ਤਾਰ ਨਾਲ ਆਪਣੇ ਹਾਲਾਤ ਸੁਧਾਰਨ ਬਾਰੇ ਹੈ ਕਿ ਕਿਵੇਂ ਨਿਮਨ ਵਰਗ ਮਿਹਨਤ ਕਰਕੇ ਉੱਪਰ ਉੱਠਦਾ ਹੈ। ਇਹ ਕਹਾਣੀ ਕੱਛੂ-ਕੁੰਮੇੇ ਦੀ ਦੌੜ ਨਾਲ ਜੋੜੀ ਗਈ ਹੈ। ਜਿਸ ਵਿੱਚ ਕੱਛੂ-ਕੁੰਮਾ ਸਹਿਜਤਾ ਅਤੇ ਦ੍ਰਿੜ ਇਰਾਦੇ ਕਰਕੇ ਜਿੱਤ ਜਾਂਦਾ ਹੈ। ਕਹਾਣੀ ਸੰਗ੍ਰਹਿ ਦੀ ਆਖਰੀ ਭਾਵ ਦਸਵੀ ਕਹਾਣੀ "ਬੋਲ ਮੇਰੀ ਮੱਛਲੀ" ਵੀ ਉਸ ਮਿੱਥ ਨਾਲ ਹੈ, ਜਿਸ ਨੂੰ ਬੱਚੇ ਗਾਉਂਦੇ ਹਨ ਕਿ, "ਬੋਲ ਮੇਰੀ ਮੱਛਲੀ ਕਿੰਨਾਂ ਕਿਨਾਂ ਪਾਣੀ, ਥੋੜਾਂ-ਥੋੜਾਂ ਪਾਣੀ।....
ਇਕਾਂਗੀ ਇੱਕ ਅੰਕ ਵਾਲੇ ਨਾਟਕ ਨੂੰ ਕਹਿੰਦੇ ਹਨ, ਫਿਰ ਵੀ ਇਕਾਂਗੀ ਤੇ ਨਾਟਕ 'ਚ ਕਾਫ਼ੀ ਅੰਤਰ ਹੁੰਦਾ ਹੈ। ਪੰਜਾਬੀ ਇਕਾਂਗੀ ਦਾ ਇਤਿਹਾਸ ਬੋਲਦਾ ਹੈ ਕਿ ਨਾਟਕ ਨਾ ਇਕਾਂਗੀ ਦਾ ਵਿਸਥਾਰ ਹੁੰਦਾ ਹੈ ਤੇ ਨਾ ਹੀ ਇਕਾਂਗੀ ਨਾਟਕ ਦਾ ਸਾਰ ਹੁੰਦੀ ਹੈ।ਅੰਗਰੇਜ਼ੀ ਦੇ 'ਵਨ ਐਕਟ ਪਲੇ'(One Act Play) ਸ਼ਬਦ ਲਈ ਹਿੰਦੀ ਵਿੱਚ 'ਇਕਾਂਕੀ' ਅਤੇ ਪੰਜਾਬੀ ਵਿੱਚ ਇਕਾਂਗੀ ਸ਼ਬਦਾਂ ਦਾ ਉਪਯੋਗ ਹੁੰਦਾ ਹੈ। ਪੱਛਮ ਵਿੱਚ ਇਕਾਂਗੀ 20ਵੀਂ ਸ਼ਤਾਬਦੀ ਵਿੱਚ, ਵਿਸ਼ੇਸ਼ ਤੌਰ 'ਤੇ ਪਹਿਲੇ ਮਹਾਂ ਯੁੱਧ ਦੇ ਬਾਅਦ, ਅਤਿਅੰਤ ਹਰਮਨ ਪਿਆਰਾ ਹੋਈ। ਡਾ.
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਪੰਜਾਬੀ ਇਕਾਂਗੀ ਦਾ ਇਤਿਹਾਸ ਜੇਕਰ ਪੜਚੋਲੀਏ ਤਾਂ ਪੰਜਾਬੀ ਇਕਾਂਗੀ ਨੇ ਸਮੇਂ ਦੀਆਂ ਹਨੇਰੀਆਂ ਗੁਫਾਵਾਂ ਵਿੱਚ ਪ੍ਰਕਾਸ਼ ਸੁੱਟਿਆ ਹੈ| ਆਧੁਨਿਕ ਸਰੋਕਾਰਾਂ ਵਾਲੀ ਪੰਜਾਬੀ ਇਕਾਂਗੀ ਨਾਲੋਂ ਪੰਜਾਬੀ ਨਾਟਕ ਦੀ ਆਮਦ ਪੰਜਾਬੀ ਸਾਹਿਤ ਵਿੱਚ ਪਿੱਛੋਂ ਹੁੰਦੀ ਹੈ| ਇਸ ਲਈ ਆਧੁਨਿਕ ਸਰੋਕਾਰਾਂ ਵਾਲੀ ਇਕਾਂਗੀ ਦਾ ਪ੍ਰਭਾਵ ਵੀ ਪੰਜਾਬੀ ਸਾਹਿਤ ਤੇ ਆਧੁਨਿਕ ਸਰੋਕਾਰਾਂ ਵਾਲੇ ਪੰਜਾਬੀ ਨਾਟਕ ਨਾਲੋਂ ਪਹਿਲਾਂ ਪਿਆ ਹੈ| ਨਾਟਕਕਾਰਾਂ ਨੇ ਇਕਾਂਗੀ ਨੂੰ ਹੀ ਵਿਸਥਾਰਿਆ ਹੈ ਪਰ ਫਿਰ ਵੀ ਨਾਟਕ ਅਤੇ ਇਕਾਂਗੀ ਵਿੱਚ ਕਾਫੀ ਅੰਤਰ ਹੈ| ਇਕਾਂਗੀ ਨਾ ਨਾਟਕ ਦਾ ਸਾਰ ਹੁੰਦੀ ਹੈ ਨਾ ਹੀ ਨਾਟਕ ਇਕਾਂਗੀ ਦਾ ਵਿਸਥਾਰ ਹੁੰਦਾ ਹੈ| ਨਾਟਕ ਦਾ ਹਰ ਅੰਕ ਸੁਤੰਤਰ ਨਹੀਂ ਹੁੰਦਾ ਅਤੇ ਇਕਾਂਗੀ ਨਾਟਕ ਦਾ ਭਾਗ ਨਹੀਂ ਹੁੰਦੀ | ਅੰਗਰੇਜਾਂ ਦੀ ਆਮਦ ਨਾਲ ਜਿੱਥੇ ਰਾਜਨੀਤਿਕ, ਸਮਾਜਿਕ ਤੇ ਮਾਨਸਿਕ ਪਹਿਲੂ ਤੇ ਅੰਸ਼ ਬਦਲ ਉੱਥੇ ਭਾਰਤੀ ਸਾਹਿਤ ਦੇ ਨਾਲ-ਨਾਲ ਪੰਜਾਬੀ ਸਾਹਿਤ ਤੇ ਵੀ ਪ੍ਰਭਾਵ ਪਾਇਆ, ਜਿਸ ਨਾਲ ਪੰਜਾਬੀ ਸਾਹਿਤ ਵਿੱਚ ਇਕਾਂਗੀ ਦੀ ਆਮਦ ਹੋਈ|ਗੁਰਦਿਆਲ ਸਿੰਘ ਫੁੱਲ ਅਨੁਸਾਰ, 'ਇਕਾਂਗੀ ਆਪਣੀ ਸੰਜਮਤਾ, ਇਕਾਗਰਤਾ, ਥੋੜੇ ਨਾਲ ਬਹੁਤਾ ਸਾਰਨ ਦੀ ਸਮਰੱਥਾ ਤੇ ਤੀਖਣਤਾ ਨਾਲ ਪੂਰੇ ਨਾਟਕ ਨੂੰ ਸੰਘਣਾ, ਬੱਝਵਾਂ ਤੇ ਤੀਖਣ ਮਘਦੇ ਕਾਰਜ ਵਾਲਾ ਬਣਾ ਕੇ ਇੱਕ-ਕਥਨੀ, ਇੱਕ-ਝਾਕੀਏ ਤੇ ਇੱਕ-ਅੰਗੀਏ ਬਣਾ ਰਿਹਾ ਹੈ| ਇਕਾਂਗੀ ਅਸਲ ਵਿੱਚ ਮੰਚ ਦੀ ਲੋੜ ਵਿੱਚੋ ਹੀ ਪੈਦਾ ਹੋਇਆ ਹੈ| ਯੂਰਪ ਵਿੱਚ ਨਾਟਕ ਪੇਸ਼ ਕਰਨ ਤੋਂ ਪਹਿਲਾਂ ਜੁੜੇ ਦਰਸ਼ਕ ਦੇ ਮਨਪ੍ਰਚਾਵੇ ਲਈ ਇਕਾਂਗੀ ਪੇਸ਼ ਕੀਤਾ ਜਾਂਦਾ ਸੀ, ਇਸ ਲਈ ਇਕਾਂਗੀ ਦਾ ਰੰਗਮੰਚ ਨਾਲ ਸਿੱਧਾ ਸਬੰਧ ਹੈ| ਪੰਜਾਬੀ ਇਕਾਂਗੀ ਉੱਤੇ ਪੱਛਮੀ ਸਾਹਿਤ ਤੋਂ ਬਿਨਾਂ ਭਾਰਤੀ ਸਾਹਿਤ ਪਰੰਪਰਾਵਾਂ ਦਾ ਵੀ ਪ੍ਰਭਾਵ ਪਿਆ| ਇਸ ਤਰ੍ਹਾਂ ਪੰਜਾਬੀ ਇਕਾਂਗੀ ਦੇ ਇਤਿਹਾਸ ਨੂੰ ਅਸੀਂ ਪੰਜ ਦੌਰਾਂ ਵਿੱਚ ਵੰਡ ਲੈਂਦੇ ਹਾਂ,
ਖ਼ਾਲਿਸਤਾਨ (ਭਾਵ: "ਖ਼ਾਲਸੇ ਦੀ ਸਰਜ਼ਮੀਨ") ਭਾਰਤ ਦੇ ਪੰਜਾਬ ਪ੍ਰਾਂਤ ਦੇ ਸਿੱਖ ਵੱਖਵਾਦੀਆਂ ਦੁਆਰਾ ਪ੍ਰਸਤਾਵਿਤ ਦੇਸ਼ ਨੂੰ ਦਿੱਤਾ ਗਿਆ ਨਾਮ ਹੈ। ਖ਼ਾਲਿਸਤਾਨ ਦੇ ਖੇਤਰੀ ਦਾਅਵੇ ਵਿੱਚ ਮੌਜੂਦਾ ਭਾਰਤੀ ਪ੍ਰਾਂਤ ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ, ਉੱਤਰ ਪ੍ਰਦੇਸ਼, ਉੱਤਰਾਖੰਡ ਆਦਿ ਪ੍ਰਾਂਤਾ ਦੇ ਕੁਝ ਇਲਾਕੇ ਸ਼ਾਮਿਲ ਹਨ। ਖ਼ਾਲਿਸਤਾਨੀ ਵੱਖਵਾਦੀਆਂ ਨੇ 29 ਅਪ੍ਰੈਲ 1986 ਨੂੰ ਭਾਰਤ ਤੋਂ ਆਪਣੀ ਇੱਕਪਾਸੜ ਆਜ਼ਾਦੀ ਦਾ ਐਲਾਨ ਕੀਤਾ ਅਤੇ 1993 ਵਿੱਚ ਖ਼ਾਲਿਸਤਾਨ UNPO ਦਾ ਮੈਂਬਰ ਬਣਿਆ। 1980 ਅਤੇ 1990 ਦੇ ਦਹਾਕੇ ਦੌਰਾਨ ਖ਼ਾਲਿਸਤਾਨ ਦੀ ਆਜ਼ਾਦੀ ਦੀ ਲਹਿਰ ਆਪਣੇ ਚਰਮ 'ਤੇ ਸੀ ਪਰ ਬਾਅਦ ਵਿੱਚ 1995 ਤੱਕ ਭਾਰਤ ਸਰਕਾਰ ਨੇ ਇਸ ਲਹਿਰ ਨੂੰ ਦਬਾ ਦਿੱਤਾ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਚਾਦਰ ਹੇਠਲਾ ਬੰਦਾ ਕਹਾਣੀ-ਸੰਗ੍ਰਹਿ ਸੁਖਵੰਤ ਕੌਰ ਮਾਨ ਦੁਆਰਾ ਰਚਿਤ ਹੈੈ। ਸੁਖਵੰਤ ਕੌਰ ਮਾਨ ਇੱਕ ਅਜਿਹੀ ਇਸਤਰੀ ਲੇਖਿਕਾ ਹੈ, ਜੋ ਇਸਤਰੀ ਲੇਖਿਕਾ ਨਹੀਂ ਸਗੋਂ ਇਸ ਤੋਂ ਵਧੇਰੇ ਹੈ। ਇਸ ਲੇਖਿਕਾ ਦੀਆਂ ਰਚਨਾਵਾਂ ਔਰਤਾਂ ਤੱਕ ਹੀ ਸੀਮਿਤ ਨਹੀਂ ਸਗੋਂ ਸਮੁੱਚੀ ਮਾਨਵੀ ਹੋਂਦ ਨੂੰ ਸਨਮੁੱਖ ਹੁੰਦੀਆਂ ਹਨ। ਚਾਦਰ ਹੇਠਲਾ ਬੰਦਾ ਕਹਾਣੀ-ਸੰਗ੍ਰਹਿ ਇਸ ਦੀ ਪ੍ਰਤੱਖ ਗਵਾਹੀ ਭਰਦਾ ਹੈ। ਇਸ ਸੰਗ੍ਰਹਿ ਦੀਆਂ ਕਹਾਣੀਆਂ ਮਾਨਵ ਦੇ ਦੁਖਾਂਤ ਦੀਆਂ ਬਾਤਾਂ ਪਾਉਂਦੀਆਂ ਹਨ। "ਚੇਤਨਾ ਪ੍ਰਕਾਸ਼ਨ" ਦੁਆਰਾ 2004 ਈ: 'ਚ ਪਹਿਲੀ ਵਾਰ ਛਾਪਿਆ ਇਹ ਕਹਾਣੀ ਸੰਗ੍ਰਹਿ ਸਮਾਜਿਕ ਜੀਵਨ ਦੇ ਵੱਖ-ਵੱਖ ਪਹਿਲੂਆਂ ਨੂੰ ਉਜਾਗਰ ਕਰਦਾ ਹੈ। ਕੁਝ ਕਹਾਣੀਆਂ ਲੇਖਿਕਾ ਦੀ ਆਪਦੀ ਤ੍ਰਾਸਦੀ ਨੂੰ ਬਿਆਨਦੀਆਂ ਹਨ। ਜਿਵੇਂ ਕਹਾਣੀ "ਸੱਪ ਤੇ ਸ਼ਹਿਰ" ਅਤੇ "ਦੇਰ ਆਇਤ ਦਰੁਸਤ ਆਇਤ"। 'ਚਾਦਰ ਹੇਠਲਾ ਬੰਦਾ' ਕਹਾਣੀ-ਸ੍ਰੰਗਹਿ ਕਹਾਣੀਕਾਰ ਦੀ ਦੂਰ-ਦ੍ਰਿਸ਼ਟੀ ਦਾ ਪ੍ਰਮਾਣ ਹੈ, ਇਸੇ ਕਰਕੇ "ਸੁਖਵੰਤ ਕੌਰ ਮਾਨ" ਇਸਤਰੀ ਲੇਖਿਕਾ ਤੋਂ ਵਧੇਰੇ ਸਮੁੱਚੀ ਮਾਨਵ-ਜਾਤੀ ਨੂੰ ਸਨਮੁੱਖ ਹੁੰਦੀ ਲੇਖਿਕਾ ਹੈ। ਜਿਸ ਕਰਕੇ ਸੁਖਵੰਤ ਕੌਰ ਮਾਨ ਆਪਣੀ ਸਮਕਾਲੀ ਇਸਤਰੀ ਲੇਖਿਕਾਵਾਂ ਤੋਂ ਕਿਤੇ ਅੱਗੇ ਹੈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ।ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਪੰਜਾਬ ਦੀ ਭਾਸ਼ਾ ਅਤੇ ਲਿੱਪੀ ਦੇ ਮਜ਼ਮੂਨ ਸੰਬੰਧੀ ਮਸਲਾ (ਭਗਤ ਸਿੰਘ)
[1923-24 ਦੀ ਗੱਲ ਹੈ। ਪੰਜਾਬ ਹਿੰਦੀ ਸਾਹਿਤ ਸੰਮੇਲਨ ਨੇ ਪੰਜਾਬ ਦੀ ਭਾਸ਼ਾ ਅਤੇ ਲਿੱਪੀ ਦੇ ਮਸਲੇ 'ਤੇ ਲੇਖ ਸੱਦੇ ਸਨ। ਸਭ ਤੋਂ ਵਧੀਆ ਲੇਖ 'ਤੇ 50 ਰੁਪੈ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਸੀ। ਇਹ ਸਮਾਂ ਸੀ ਜਦੋਂ ਭਾਸ਼ਾ ਦੇ ਮਸਲੇ ’ਤੇ ਬਹਿਸ ਪੰਜਾਬ ਭਰ ਵਿੱਚ ਚਲਾਈ ਜਾ ਰਹੀ ਸੀ। ਇੱਕ ਪਾਸੇ ਉਰਦੂ ਤੇ ਦੂਜੇ ਪਾਸੇ ਹਿੰਦੀ ਭਾਸ਼ਾ ਦਾ ਪੱਖ ਲਿਆ ਜਾ ਰਿਹਾ ਸੀ। ਭਗਤ ਸਿੰਘ, ਜੋ ਕਿ ਨੈਸ਼ਨਲ ਕਾਲਜ ਦੇ ਵਿਦਿਆਰਥੀ ਸਨ, ਨੇ ਇਹ ਲੇਖ ਉਸ ਮੁਕਾਬਲੇ ਲਈ ਲਿਖਿਆ ਸੀ। ਇਹ ਸਰਵ-ਉੱਤਮ ਲੇਖਾਂ ਵਿੱਚੋਂ ਇੱਕ ਹੋਣ ਕਾਰਨ, ਸੰਮੇਲਨ ਦੇ ਪ੍ਰਧਾਨ ਸਕੱਤਰ ਸ੍ਰੀ ਭੀਮਸੈਨ ਵਿਦਿਆਲੰਕਾਰ ਨੇ ਸਾਂਭੀ ਰੱਖਿਆ ਤੇ 28 ਫਰਵਰੀ, 1933 ਦੇ ਹਿੰਦੀ ਸੰਦੇਸ਼ ਨਾਮੀ ਅਖ਼ਬਾਰ ਵਿੱਚ ਛਾਪਿਆ ਗਿਆ। ਭਗਤ ਸਿੰਘ ਦੇ ਸਾਥੀ ਯਸ਼ਪਾਲ ਜੀ ਨੇ ਵੀ ਇਸ ਲੇਖ ਮੁਕਾਬਲੇ ਲਈ ਆਪਣਾ ਲੇਖ ਦਿੱਤਾ ਸੀ। ਇਸ ਸੰਪਾਦਕ ਨੇ ਉਨ੍ਹਾਂ ਨੂੰ ਇਹ ਲੇਖ ਜਦ ਦਿਖਾਇਆ ਸੀ ਤਾਂ ਉਨ੍ਹਾਂ ਇਸ ਦੀ ਹੋਂਦ ਸਵਿਕਾਰ ਕੀਤੀ ਸੀ। 1923-24 ਵਿੱਚ ਪੰਜਾਬ ਵਿੱਚ ਭਾਸ਼ਾ ਦੇ ਨਾਂ ’ਤੇ ਇੱਕ ਵੱਡਾ ਵਖਰੇਵਾਂ ਤੇ ਬਹਿਸ ਚੱਲ ਰਹੀ ਸੀ। ਉਸ ਬਹਿਸ ਵਿੱਚ ਭਗਤ ਸਿੰਘ ਦਾ ਤਰਕ ਸਮਝਣ ਵਾਲਾ ਹੈ। ਉਨ੍ਹਾਂ ਦੀ ਸਲਾਹ ਕਿ ਮਾਮਲਾ ਮਜ਼ਹਬੀ ਵਿਚਾਰਾਂ ਤੋਂ ਉੱਪਰ ਉੱਠ ਕੇ ਲੋਕ ਜਾਗ੍ਰਤੀ ਨੂੰ ਮੁੱਖ ਰੱਖ ਕੇ ਹੀ ਹੱਲ ਹੋ ਸਕਦਾ ਹੈ। ਇਹ ਭਗਤ ਸਿੰਘ ਦਾ ਪਹਿਲਾ ਲੇਖ ਹੈ, ਜੋ ਅੱਜ ਸਾਨੂੰ ਪ੍ਰਾਪਤ ਹੈ। ਇਸ ਵਿੱਚ ਮੁੱਢਲਾ ਮੁੱਦਾ ਦੇਸ਼ ਵਿੱਚ ਕਰਾਂਤੀ ਲਈ, ਤੇ ਸਮਾਜਿਕ ਤਰੱਕੀ ਲਈ ਸਾਹਿਤ ਦੀ ਜ਼ਰੂਰਤ ਨੂੰ ਪਛਾਣਦੇ ਹੋਏ ਭਾਸ਼ਾ ਦੀ ਮਹੱਤਤਾ ਨੂੰ ਲੈ ਕੇ ਪੰਜਾਬ ਦੀ ਭਾਸ਼ਾ ਅਤੇ ਲਿੱਪੀ 'ਤੇ ਵਿਚਾਰ ਪ੍ਰਗਟਾਏ ਗਏ ਹਨ। ਇਸ ਲੇਖ ਦੇ ਲਿਖਣ ਵੇਲੇ, ਭਗਤ ਸਿੰਘ ਅੰਦਰ ਵਿਗਿਆਨਕ ਸੋਚ ਤੇ ਤਰਕ ਕਾਫ਼ੀ ਪਸਰ ਤੇ ਪੁਖਤਾ ਹੋ ਗਿਆ ਮਿਲਦਾ ਹੈ। —ਸੰਪਾਦਕ (ਜਗਮੋਹਨ ਸਿੰਘ)] “ਕਿਸੇ ਸਮਾਜ ਤੇ ਦੇਸ਼ ਨੂੰ ਪਹਿਚਾਨਣ ਦੇ ਲਈ ਉਸ ਸਮਾਜ ਜਾਂ ਦੇਸ਼ ਦੇ ਸਾਹਿਤ ਨਾਲ਼ ਜਾਣ-ਪਛਾਣ ਹੋਣ ਦੀ ਸਭ ਤੋਂ ਵੱਧ ਜ਼ਰੂਰਤ ਹੁੰਦੀ ਹੈ, ਕਿਉਂਕਿ ਸਮਾਜ ਦੇ ਪਰਾਣਾਂ ਦੀ ਚੇਤਨਾ ਉਸ ਸਮਾਜ ਦੇ ਸਾਹਿਤ ਵਿੱਚ ਹੀ ਜ਼ਾਹਰ ਹੋਇਆ ਕਰਦੀ ਹੈ।” ਉਪਰੋਕਤ ਉਕਤੀ ਦਾ ਇਤਿਹਾਸ ਗਵਾਹ ਹੈ, ਜਿਸ ਦੇਸ਼ ਦੇ ਸਾਹਿਤ ਦਾ ਵਹਾਅ ਜਿਸ ਪਾਸੇ ਵਗਦਾ ਹੈ, ਠੀਕ ਉਸੇ ਪਾਸੇ ਉਹ ਦੇਸ਼ ਵੀ ਵਧ ਰਿਹਾ ਹੁੰਦਾ ਹੈ। ਕਿਸੇ ਵੀ ਜਾਤੀ ਦੀ ਉੱਨਤੀ ਲਈ, ਉੱਚ ਕੋਟੀ ਦੇ ਸਾਹਿਤ ਦੀ ਲੋੜ ਹੁੰਦੀ ਹੈ। ਜਿਉਂ-ਜਿਉਂ ਦੇਸ਼ ਦਾ ਸਾਹਿਤ ਉੱਚਾ ਉੱਠਦਾ ਹੈ, ਤਿਉਂ-ਤਿਉਂ ਦੇਸ਼ ਤਰੱਕੀ ਕਰਦਾ ਜਾਂਦਾ ਹੈ। ਦੇਸ਼-ਭਗਤ, ਚਾਹੇ ਉਹ ਨਿਰੇ ਸਮਾਜ ਸੁਧਾਰਕ ਹੋਣ ਜਾਂ ਰਾਜਨੀਤਕ ਨੇਤਾ, ਉਹ ਸਭ ਤੋਂ ਵੱਧ ਧਿਆਨ ਦੇਸ਼ ਦੇ ਸਾਹਿਤ ਵੱਲ ਹੀ ਦੇਂਦੇ ਹਨ। ਜੇ ਉਹ ਮੌਕੇ ਦੇ ਮਸਲਿਆਂ ਜਾਂ ਹਾਲਤਾਂ ਦੇ ਮੁਤਾਬਕ ਨਵਾਂ ਸਾਹਿਤ ਨਹੀਂ ਸਿਰਜਦੇ ਤਾਂ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਬਗ਼ੈਰ ਫਲ ਰਹਿ ਜਾਂਦੀਆਂ ਹਨ ਅਤੇ ਉਨ ਦੇ ਕੰਮ ਸਥਾਈ ਰੂਪ ਨਹੀਂ ਲੈ ਪਾਉਂਦੇ। ਸ਼ਾਇਦ ਗੈਰੀਬਾਲਡੀ ਨੂੰ ਏਨੀ ਜਲਦੀ ਫੌਜਾਂ ਨਾ ਮਿਲ ਸਕਦੀਆਂ ਜੇ ਮੇਜਨੀ ਨੇ 30 ਸਾਲ ਦੇਸ਼ ਵਿੱਚ ਸਾਹਿਤ ਅਤੇ ਸਾਹਿਤਕ ਜਾਗ੍ਰਿਤੀ ਪੈਦਾ ਕਰਨ ਵਾਸਤੇ ਨਾ ਲਗਾਏ ਹੁੰਦੇ। ਆਇਰਲੈਂਡ ਮੁੜ ਜਾਗ੍ਰਿਤੀ ਦੇ ਨਾਲ਼ ਹੀ ਗੈਲਿਕ ਭਾਸ਼ਾ ਨੂੰ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਵੀ ਬੜੀ ਤੇਜ਼ੀ ਨਾਲ਼ ਕੀਤੀਆਂ ਗਈਆਂ। ਸ਼ਾਸਕ ਲੋਕ ਆਇਰਿਸ਼ੀ ਲੋਕਾਂ ਨੂੰ ਦਬਾਈ ਰੱਖਣ ਲਈ ਉਨ੍ਹਾਂ ਦੀ ਭਾਸ਼ਾ ਦਾ ਦਮਨ ਵੀ ਓਨਾ ਹੀ ਜ਼ਰੂਰੀ ਸਮਝਦੇ ਸੀ। ਇੱਥੋਂ ਤੱਕ ਕਿ ਗੈਲਿਕ ਭਾਸ਼ਾ ਵਿੱਚ ਇੱਕ ਅੱਧ ਕਵਿਤਾ ਰੱਖਣ ਦੇ ਕਾਰਨ ਛੋਟੇ-ਛੋਟੇ ਬੱਚਿਆਂ ਨੂੰ ਸਜ਼ਾ ਦਿੱਤੀ ਜਾਂਦੀ ਸੀ। ਰੂਸੋ, ਵਾਲਟੀਅਰ ਦੇ ਸਾਹਿਤ ਦੇ ਬਗ਼ੈਰ ਫ਼ਰਾਂਸ ਦੀ ਰਾਜ ਕਰਾਂਤੀ ਨਹੀਂ ਆ ਸਕਦੀ ਸੀ। ਜੇ ਟਾਲਸਟਾਏ, ਕਾਰਲ ਮਾਰਕਸ ਅਤੇ ਮੈਕਸਿਮ ਗੋਰਕੀ ਆਦਿ ਨੇ ਨਵਾਂ ਸਾਹਿਤ ਪੈਦਾ ਕਰਨ ਵਿੱਚ ਸਾਲਾਂ ਭਰ ਦੀ ਮਿਹਨਤ ਨਾ ਪਾਈ ਹੁੰਦੀ ਤਾਂ ਰੂਸ ਵਿੱਚ ਕਰਾਂਤੀ ਨਹੀਂ ਹੋ ਸਕਦੀ ਸੀ, ਕਮਿਊਨਿਜ਼ਮ ਦਾ ਪ੍ਰਚਾਰ ਤੇ ਪਰਸਾਰ ਤਾਂ ਦੂਰ ਰਿਹਾ। ਇਹੀ ਹਾਲਤ ਅਸੀਂ ਸਮਾਜਿਕ ਅਤੇ ਧਾਰਮਿਕ ਸੁਧਾਰਕਾਂ ਵਿੱਚ ਦੇਖ ਸਕਦੇ ਹਾਂ। ਕਬੀਰ ਦੇ ਸਾਹਿਤ ਦੇ ਕਾਰਨ ਉਨ੍ਹਾਂ ਦੇ ਭਾਵਾਂ ਦਾ ਪੱਕਾ ਪ੍ਰਭਾਵ ਦਿਸ ਸਕਿਆ। ਅੱਜ ਤੱਕ ਉਨ੍ਹਾਂ ਦੀ ਮਧੁਰ, ਤੇ ਸਰਲ ਕਵਿਤਾਵਾਂ ਨੂੰ ਸੁਣ ਕੇ ਲੋਕ ਮੁਗਧ ਹੋ ਜਾਂਦੇ ਹਨ। ਠੀਕ ਇਹੀ ਗੱਲ ਗੁਰੂ ਨਾਨਕ ਦੇਵ ਜੀ ਦੇ ਬਾਰੇ ਕਹੀ ਜਾ ਸਕਦੀ ਹੈ। ਸਿੱਖ ਗੁਰੂਆਂ ਨੇ ਆਪਣੇ ਮੱਤ ਦੇ ਪ੍ਰਚਾਰ ਨਾਲ਼ ਜਦ ਨਵੇਂ ਸੰਪਰਦਾਏ ਦੀ ਨੀਂਹ ਰੱਖਣੀ ਸ਼ੁਰੂ ਕੀਤੀ ਤਾਂ ਉਸ ਸਮੇਂ ਉਨ੍ਹਾਂ ਨੇ ਨਵੇਂ ਸਾਹਿਤ ਦੀ ਲੋੜ ਵੀ ਮਹਿਸੂਸ ਕੀਤੀ ਅਤੇ ਇਸੇ ਵਿਚਾਰ ਨਾਲ਼ ਗੁਰੂ ਅੰਗਦ ਦੇਵ ਜੀ ਨੇ ਗੁਰਮੁਖੀ ਲਿੱਪੀ ਬਣਾਈ। ਸਦੀਆਂ ਤਕ ਲਗਾਤਾਰ ਲੜਾਈਆਂ ਕਰਕੇ ਅਤੇ ਮੁਸਲਮਾਨਾਂ ਦੇ ਹਮਲਿਆਂ ਦੇ ਕਾਰਨ ਪੰਜਾਬ ਵਿੱਚ ਸਾਹਿਤ ਦੀ ਘਾਟ ਆ ਗਈ ਸੀ। ਹਿੰਦੀ ਭਾਸ਼ਾ ਵੀ ਗੁੰਮ ਜਿਹੀ ਹੋ ਗਈ ਸੀ, ਜਿਸ ਵੇਲੇ ਕਿਸੇ ਭਾਰਤੀ ਲਿੱਪੀ ਨੂੰ ਹੀ ਅਪਨਾਉਣ ਦੇ ਲਈ ਉਨ੍ਹਾਂ ਨੇ ਕਸ਼ਮੀਰੀ ਲਿੱਪੀ ਨੂੰ ਅਪਨਾ ਲਿਆ। ਇਸਦੇ ਬਾਅਦ ਗੁਰੂ ਅਰਜੁਨ ਦੇਵ ਜੀ ਅਤੇ ਭਾਈ ਗੁਰਦਾਸ ਜੀ ਨੇ ਯਤਨ ਕਰਕੇ ਆਦਿ ਗ੍ਰੰਥ ਰਚਿਆ। ਆਪਣੀ ਲਿੱਪੀ ਅਤੇ ਆਪਣਾ ਸਾਹਿਤ ਬਣਾ ਕੇ ਆਪਣੇ ਮੱਤ ਨੂੰ ਸਥਾਈ ਰੂਪ ਦੇਣ ਵਿੱਚ ਉਨ੍ਹਾਂ ਨੇ ਇਹ ਬਹੁਤ ਪ੍ਰਭਾਵਸ਼ਾਲੀ ਤੇ ਉਪਯੋਗੀ ਕਦਮ ਉਠਾਇਆ ਸੀ। ਉਸਦੇ ਬਾਅਦ ਜਿਵੇਂ-ਜਿਵੇਂ ਹਾਲਾਤ ਬਦਲਦੇ ਗਏ, ਤਿਵੇਂ-ਤਿਵੇਂ ਸਾਹਿਤ ਦੀ ਧਾਰਾ ਵੀ ਬਦਲਦੀ ਗਈ। ਗੁਰੂਆਂ ਦੇ ਲਗਾਤਾਰ ਬਲੀਦਾਨ ਤੇ ਕਸ਼ਟ ਸਹਿਣ ਨਾਲ਼ ਹਾਲਾਤ ਬਦਲਦੇ ਗਏ। ਜਿੱਥੇ ਪਹਿਲੇ ਗੁਰੂ ਦਾ ਉਪਦੇਸ਼ ਸੀ: ਭਗਤੀ ਅਤੇ ਆਪਣੇ ਆਪ ਨੂੰ ਭੁੱਲ ਜਾਣ ਦੇ ਭਾਵ ਸੁਣਦੇ ਹਾਂ ਅਤੇ ਹੇਠ ਲਿਖੇ ਪਦ ਵਿੱਚ ਕਮਾਲ ਆਜੀਜ਼ੀ ਦਾ ਭਾਵ ਪਾਉਂਦੇ ਹਾਂ। ਨਾਨਕ ਨਨੇਂ ਹੋ ਰਹੇ, ਜੇਸੀ ਨਨਹੀਂ ਦੂਬ। ਔਰ ਘਾਸ ਜਰਿ ਜਾਤ ਹੈ, ਦੂਬ ਖੂਬ ਕੀ ਖੂਬ॥ ਉਥੇ ਅਸੀਂ ਨੌਵੇਂ ਗੁਰੂ ਸ੍ਰੀ ਤੇਗ਼ ਬਹਾਦਰ ਜੀ ਦੇ ਉਪਦੇਸ਼ ਵਿੱਚ ਦੱਬੇ ਲੋਕਾਂ ਦੀ ਹਮਦਰਦੀ ਅਤੇ ਮਦਦ ਦਾ ਭਾਵ ਪਾਉਂਦੇ ਹਾਂ। ਬਾਂਹ ਜਿਨਾਂ ਦੀ ਪਕੜੀਏ, ਸਿਰ ਦੀਜੇ ਬਾਂਹ ਨਾ ਛੋੜੀਏ। ਗੁਰੂ ਤੇਗ਼ ਬਹਾਦਰ ਬੋਲਿਆ, ਧਰਤੀ ਪੈ ਧਰਮ ਨਾ ਛੋੜੀਏ। ਉਨ੍ਹਾਂ ਦੇ ਬਲੀਦਾਨ ਬਾਅਦ ਅਸੀਂ ਇਕਦਮ ਗੁਰੂ ਗੋਬਿੰਦ ਸਿੰਘ ਜੀ ਦੇ ਉਪਦੇਸ਼ ਵਿੱਚ ਕਸ਼ੱਤਰੀ ਧਰਮ ਦਾ ਭਾਵ ਪਾਉਂਦੇ ਹਾਂ। ਜਦ ਉਨ੍ਹਾਂ ਨੇ ਦੇਖਿਆ ਕੇ ਹੁਣ ਕੇਵਲ ਭਗਤੀ-ਭਾਵ ਦੇ ਨਾਲ਼ ਹੀ ਕੰਮ ਨਹੀਂ ਚੱਲੇਗਾ ਤਾਂ ਉਨ੍ਹਾਂ ਨੇ ਚੰਡੀ ਦੀ ਪੂਜਾ ਵੀ ਆਰੰਭ ਕਰ ਦਿੱਤੀ ਅਤੇ ਭਗਤੀ ਅਤੇ ਕਸ਼ੱਤਰੀ ਧਰਮ ਦਾ ਮੇਲ ਕਰਕੇ ਸਿੱਖ ਸਮੂਦਾਏ ਨੂੰ ਭਗਤਾਂ ਅਤੇ ਯੋਧਿਆਂ ਦਾ ਇਕੱਠ ਬਣਾ ਦਿੱਤਾ। ਉਨ੍ਹਾਂ ਦੀ ਕਵਿਤਾ (ਸਾਹਿਤ) ਵਿੱਚ ਅਸੀਂ ਨਵਾਂ ਭਾਵ ਦੇਖਦੇ ਹਾਂ। ਇਹ ਲਿਖਦੇ ਹਨ : ਜੇ ਤੋਹੇ ਪ੍ਰੇਮ ਖੇਲਣ ਕਾ ਚਾਓ, ਸਿਰ ਧਰ ਤਲੀ ਗਲੀ ਮੋਰੀ ਆਓ। ਜੇ ਇਤ ਮਾਰਗ ਪੈਰ ਧਰੀਜੇ, ਸਿਰ ਦੀਜੇ ਕਾਣ ਨਾ ਕੀਜੈ ॥ ਅਤੇ ਫਿਰ............. ਸੂਰਾ ਸੋ ਪਹਿਚਾਨੀਏ, ਜੋ ਲੜੇ ਦੀਨ ਕੇ ਹੇਤ। ਪੁਰਜਾ ਪੁਰਜਾ ਕੱਟ ਮਰੇ, ਕਭੂੰ ਨਾ ਛਾਡੇ ਖੇਤ॥ ਅਤੇ ਫਿਰ ਇਕਾ ਇੱਕ ਖੜਰਾਗ ਦੀ ਪੂਜਾ ਸ਼ੁਰੂ ਹੋ ਜਾਂਦੀ ਹੈ : ਖਗ ਖੰਡ ਵਿਹੰਡ, ਖਲ ਦਲ ਖੰਡ ਚਮਤਿ ਰਨ ਮੰਡ ਚੰਡ। ਭੁਜ ਦੰਡ ਅਖੰਡ, ਤੇਜ ਪਰਚੰਡ ਜੌਤੇ ਅਭੰਡ ਭਾਨੂ ਭਨ॥ ਇਨ੍ਹਾਂ ਭਾਵਾਂ ਨੂੰ ਲੈ ਕੇ ਬਾਬਾ ਬੰਦਾ ਆਦਿ ਮੁਸਲਮਾਨਾਂ ਦੇ ਵਿਰੁੱਧ ਲਗਾਤਾਰ ਯੁੱਧ ਕਰਦੇ ਰਹੇ, ਪਰ ਉਸਦੇ ਬਾਅਦ ਅਸੀਂ ਦੇਖਦੇ ਹਾਂ ਕੇ ਜਦ ਸਿੱਖ ਸੰਪਰਦਾਅ ਇੱਕ ਅਰਾਜਕਤਾ ਦਾ ਸਮੂਹ ਰਹਿ ਜਾਂਦਾ ਹੈ ਅਤੇ ਜਦ ਉਹ ਗ਼ੈਰ-ਕਾਨੂੰਨੀ ਕਰਾਰ ਦਿੱਤੇ ਜਾਂਦੇ ਹਨ, ਤਦ ਉਨ੍ਹਾਂ ਨੂੰ ਲਗਾਤਾਰ ਜੰਗਲਾਂ ਵਿੱਚ ਹੀ ਰਹਿਣਾ ਪੈਂਦਾ ਹੈ। ਹੁਣ ਨਵੇਂ ਸਾਹਿਤ ਦੀ ਸਿਰਜਣਾ ਨਹੀਂ ਹੋ ਸਕਦੀ। ਉਨ੍ਹਾਂ ਵਿੱਚ ਨਵੇਂ ਭਾਵ ਨਹੀਂ ਭਰੇ ਜਾ ਸਕਦੇ। ਉਨ੍ਹਾਂ ਵਿੱਚ ਵਿਦਿਆਰਥੀਆਂ ਦੀ ਬਿਰਤੀ ਸੀ, ਵੀਰਤਾ ਅਤੇ ਬਲੀਦਾਨ ਦਾ ਭਾਵ ਸੀ ਅਤੇ ਮੁਸਲਮਾਨ ਸ਼ਾਸਕਾਂ ਦੇ ਵਿਰੁੱਧ ਜੰਗ ਕਰਦੇ ਰਹਿਣ ਦਾ ਭਾਵ ਸੀ, ਪਰ ਉਸਦੇ ਬਾਅਦ ਕੀ ਕਰਨਾ ਹੋਵੇਗਾ, ਉਸਨੂੰ ਉਹ ਭਲੀ ਭਾਂਤ ਨਹੀਂ ਸਮਝ ਸਕੇ। ਤਾਂ ਹੀ ਤੇ ਉਨ੍ਹਾਂ ਵੀਰ ਯੋਧਿਆਂ ਦੇ ਸਮੂਹ (ਮਿਸਲਾਂ) ਆਪਸ ਵਿੱਚ ਭਿੜ ਗਈਆਂ। ਏਥੇ ਤਕ ਕਿ ਮੌਕੇ ਲਈ ਠੀਕ ਭਾਵਾਂ ਦੀ ਘਾਟ ਬਹੁਤ ਬੁਰੀ ਤਰ੍ਹਾਂ ਰੜਕਦੀ ਹੈ। ਜੇ ਬਾਅਦ ਵਿੱਚ ਰਣਜੀਤ ਸਿੰਘ ਜਿਹਾ ਵੀਰ ਯੋਧਾ ਅਤੇ ਚਾਲਾਕ ਸ਼ਾਸਕ ਨਾ ਨਿਕਲ ਆਉਂਦਾ ਤਾਂ ਸਿੱਖਾਂ ਨੂੰ ਇਕੱਠ ਕਰਨ ਲਈ ਕੋਈ ਉੱਚ ਆਦਰਸ਼ ਅਥਵਾ ਭਾਵ ਬਾਕੀ ਨਹੀਂ ਰਹਿ ਗਿਆ ਸੀ। ਇਸ ਸਾਰੀ ਗੱਲਬਾਤ ਦੇ ਨਾਲ਼ ਇੱਕ ਹੋਰ ਗੱਲ ਦਾ ਖ਼ਾਸ ਧਿਆਨ ਰੱਖਣ ਵਾਲਾ ਹੈ। ਸੰਸਕ੍ਰਿਤ ਦਾ ਸਾਰਾ ਸਾਹਿਤ ਹਿੰਦੂ ਸਮਾਜ ਨੂੰ ਮੁੜ ਸੁਰਜੀਤ ਨਾਕਰ ਸਕਿਆ। ਇਸ ਲਈ ਮੌਕੇ ਮੁਤਾਬਕ ਭਾਸ਼ਾ ਵਿੱਚ ਨਵੇਂ ਸਾਹਿਤ ਦੀ ਸਿਰਜਣਾ ਕੀਤੀ ਗਈ। ਉਸ ਮੌਕੇ ਮੁਤਾਬਕ ਭਾਵ ਦੇ ਸਾਹਿਤ ਨੇ ਆਪਣਾ ਜੋ ਪ੍ਰਭਾਵ ਦਿਖਾਇਆ ਉਹੀ ਅਸੀਂ ਅੱਜ ਤਕ ਅਨੁਭਵ ਕਰਦੇ ਹਾਂ। ਇੱਕ ਅੱਛੇ ਸਮਝਦਾਰ ਆਦਮੀ ਲਈ ਔਖੀ ਸੰਸਕ੍ਰਿਤ ਦੇ ਮੰਤਰ ਅਤੇ ਪੁਰਾਣੀ ਅਰਬੀ ਦੀਆਂ ਆਇਤਾਂ ਏਨੀਆਂ ਅਸਰਦਾਰ ਨਹੀਂ ਹੋ ਸਕਦੀਆਂ ਜਿੰਨੀਆਂ ਕੇ ਉਸਦੀ ਆਪਣੀ ਸਾਧਾਰਨ ਭਾਸ਼ਾ ਦੀਆਂ ਸਾਧਾਰਨ ਗੱਲਾਂ। ਉੱਪਰ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਵਿਕਾਸ ਦਾ ਸੰਖੇਪ ਇਤਿਹਾਸ ਲਿਖਿਆ ਗਿਆ ਹੈ। ਹੁਣ ਅਸੀਂ ਵਰਤਮਾਨ ਹਾਲਾਤ 'ਤੇ ਆਉਂਦੇ ਹਾਂ। ਲਗਭਗ ਇਕੋ ਹੀ ਸਮੇਂ 'ਤੇ ਬੰਗਾਲ ਵਿੱਚ ਸਵਾਮੀ ਵਿਵੇਕਾਨੰਦ ਅਤੇ ਪੰਜਾਬ ਵਿੱਚ ਸਵਾਮੀ ਰਾਮਤੀਰਥ ਪੈਦਾ ਹੋਏ। ਦੋਨੋਂ ਹੀ ਇਕੋ ਦਰਜੇ ਦੇ ਮਹਾਂਪੁਰਸ਼ ਸਨ। ਦੋਨਾਂ ਨੇ ਵਿਦੇਸ਼ਾਂ ਵਿੱਚ ਭਾਰਤੀ ਤੱਤਵ ਗਿਆਨ ਦੀ ਧਾਂਕ ਜਮਾ ਕੇ ਖ਼ੁਦ ਜਗਤ ਪ੍ਰਸਿੱਧੀ ਪ੍ਰਾਪਤ ਕੀਤੀ। ਪਰ ਸਵਾਮੀ ਵਿਵੇਕਾਨੰਦਦਾ ਮਿਸ਼ਨ ਬੰਗਾਲ ਵਿੱਚ ਇੱਕ ਪੱਕੀ ਸੰਸਥਾ ਬਣ ਗਿਆ। ਪਰ ਪੰਜਾਬ ਵਿੱਚ ਸਵਾਮੀ ਰਾਮਤੀਰਥ ਦੀ ਯਾਦਗਾਰ ਤਕ ਨਹੀਂ ਦਿੱਸਦੀ। ਉਨ੍ਹਾਂ ਦੋਨਾਂ ਦੇ ਵਿਚਾਰਾਂ ਵਿੱਚ ਭਾਰੀ ਫ਼ਰਕ ਰਹਿਣ 'ਤੇ ਵੀ ਇੱਕ ਗਹਿਰੀ ਇੱਕਸਾਰਤਾ ਦੇਖਦੇ ਹਾਂ। ਜਿਥੇ ਸਵਾਮੀ ਵਿਵੇਕਾਨੰਦ ਕਰਮਯੋਗ ਦਾ ਪ੍ਰਚਾਰ ਕਰ ਰਹੇ ਸਨ, ਉੱਥੇ ਸਵਾਮੀ ਰਾਮਤੀਰਥ ਜੀ ਮਸਤਾਨਾਵਾਰ ਗਾਇਆ ਕਰਦੇ ਸਨ : ਹਮ ਰੂਖੇ ਟੁਕੜੇ ਖਾਏਂਗੇ, ਭਾਰਤ ਪਰ ਵਾਰੇ ਜਾਏਂਗੇ। ਹਮ ਸੂਖੇ ਚਨੇ ਚਬਾਏਂਗੇ, ਭਾਰਤ ਕੀ ਬਾਤ ਬਨਾਏਂਗੇ। ਹਮ ਨੰਗੇ ਉਮਰ ਬਿਤਾਏਂਗੇ, ਭਾਰਤ ਪਰ ਜਾਨ ਮਿਟਾਏਂਗੇ। ਉਹ ਕਈ ਵਾਰ ਅਮਰੀਕਾ ਵਿੱਚ ਅਸਤ ਹੁੰਦੇ ਸੂਰਜ ਨੂੰ ਦੇਖ ਕੇ ਆਂਸੂ ਵਗਾਉਂਦੇ ਹੋਏ ਕਹਿ ਉੱਠਦੇ ਸਨ—“ਤੂੰ ਹੁਣ ਮੇਰੇ ਪਿਆਰੇ ਭਾਰਤ ਵਿੱਚ ਚੜ੍ਹਨ ਜਾ ਰਿਹਾ ਹੈ, ਮੇਰੇ ਇਨ੍ਹਾਂ ਆਂਸੂਆਂ ਨੂੰ ਭਾਰਤ ਦੇ ਸੁੰਦਰ ਹਰੇ ਖੇਤਾਂ ਵਿੱਚ ਉਸ ਦੀਆਂ ਬੂੰਦਾਂ ਦੇ ਰੂਪ ਵਿੱਚ ਰੱਖ ਦੇਣਾ।" ਏਨਾ ਮਹਾਨ ਦੇਸ਼ ਅਤੇ ਈਸ਼ਵਰ ਭਗਤ ਸਾਡੇ ਸੂਬੇ ਵਿੱਚ ਪੈਦਾ ਹੋਇਆ ਹੋਵੇ, ਪਰ ਉਸਦੀ ਯਾਦਗਾਰ ਤਕ ਨਾ ਦਿੱਸੇ, ਇਸਦਾ ਕਾਰਨ ਸਾਹਿਤਕ ਪਿਛੜਿਆਪਨ ਦੇ ਇਲਾਵਾ ਹੋਰ ਕੀ ਹੋ ਸਕਦਾ ਸੀ। ਇਹ ਗੱਲ ਅਸੀਂ ਹਰ ਪੈਰ ਪੈਰ 'ਤੇ ਅਨੁਭਵ ਕਰਦੇ ਹਾਂ। ਬੰਗਾਲ ਦੇ ਮਹਾਪੁਰਸ਼ ਸ੍ਰੀ ਰਵਿੰਦਰ ਠਾਕੁਰ ਅਤੇ ਸ੍ਰੀ ਕੇਸ਼ਵ ਚੰਦਰ ਸੇਨ ਦੀ ਟੱਕਰ ਦੇ ਪੰਜਾਬ ਵਿੱਚ ਕਈ ਮਹਾਪੁਰਸ਼ ਹੋਏ ਹਨ, ਪਰ ਉਨ੍ਹਾਂ ਦੀ ਉਹ ਕਦਰ ਨਹੀਂ ਅਤੇ ਮਰਨ ਦੇ ਬਾਅਦ ਉਹ ਜਲਦੀ ਹੀ ਭੁਲਾ ਦਿੱਤੇ ਗਏ, ਜਿਵੇਂ ਗੁਰੂ ਗਿਆਨ ਸਿੰਘ ਜੀ ਇਤਿਆਦਿ। ਇਸ ਸਾਰੇ ਦੀ ਤਹਿ ਵਿੱਚ ਅਸੀਂ ਦੇਖਦੇ ਹਾਂ ਕਿ ਇੱਕ ਹੀ ਮੁੱਖ ਕਾਰਨ ਹੈ ਅਤੇ ਉਹ ਹੈ ਸਾਹਿਤਕ ਰੁਚੀ ਜਾਗ੍ਰਿਤੀ ਦੀ ਪੂਰੀ ਤਰ੍ਹਾਂ ਘਾਟ। ਇਹ ਤਾਂ ਪੱਕੀ ਗੱਲ ਹੈ ਕਿ ਸਾਹਿਤ ਦੇ ਬਿਨਾਂ ਕੋਈ ਦੇਸ਼ ਅਤੇ ਜਾਤੀ ਉਨਤੀ ਨਹੀਂ ਕਰ ਸਕਦੀ। ਪਰ ਸਾਹਿਤ ਲਈ ਸਭ ਤੋਂ ਪਹਿਲਾਂ ਭਾਸ਼ਾ ਦੀ ਜ਼ਰੂਰਤ ਹੁੰਦੀ ਹੈ ਅਤੇ ਪੰਜਾਬ ਵਿੱਚ ਉਹ ਨਹੀਂ ਹੈ। ਇੰਨੇ ਦਿਨਾਂ ਤੋਂ ਇਹ ਘਾਟ ਮਹਿਸੂਸ ਕਰਦੇ ਰਹਿਣ 'ਤੇ ਵੀ ਅਜੇ ਤਕ ਭਾਸ਼ਾ ਦਾ ਕੋਈ ਫੈਸਲਾ ਨਹੀਂ ਹੋ ਪਾਇਆ। ਇਸਦਾ ਮੁੱਖ ਕਾਰਨ ਹੈ ਸਾਡੇ ਸੂਬੇ ਦੀ ਬਦਕਿਸਮਤੀ ਨਾਲ਼ ਭਾਸ਼ਾ ਨੂੰ ਮਜ਼ਹਬੀ ਮਸਲਾ ਬਣਾ ਦੇਣਾ। ਦੂਸਰੇ ਸੂਬਿਆਂ ਵਿੱਚ ਅਸੀਂ ਦੇਖਦੇ ਹਾਂ ਕਿ ਮੁਸਲਮਾਨਾਂ ਨੇ ਸੂਬਾਈ ਭਾਸ਼ਾ ਨੂੰ ਖ਼ੂਬ ਅਪਨਾ ਲਿਆ ਹੈ। ਬੰਗਾਲ ਦੇ ਸਾਹਿਤਕ ਖੇਤਰ ਵਿੱਚ ਕਵੀ ਨਜ਼ਰ-ਉਲ-ਇਸਲਾਮ ਇੱਕ ਚਮਕਦਾ ਸਿਤਾਰਾ ਹੈ। ਹਿੰਦੀ ਕਵੀਆਂ ਵਿੱਚ ਲਤੀਫ ਹੁਸੈਨ ‘ਨਟਵਰ’ ਉਲੇਖਨੀਆ ਹੈ। ਏਸੇ ਤਰ੍ਹਾਂ ਗੁਜਰਾਤ ਵਿੱਚ ਵੀ ਹੈ, ਪਰ ਬਦਕਿਸਮਤੀ ਹੈ ਪੰਜਾਬ ਦੀ। ਏਥੇ ਮੁਸਲਮਾਨਾਂ ਦਾ ਸਵਾਲ ਤਾਂ ਵੱਖਰਾ ਰਿਹਾ, ਹਿੰਦੂ ਸਿੱਖ ਵੀ ਇਸ ਗੱਲ 'ਤੇ ਨਹੀਂ ਮਿਲ ਸਕੇ। ਪੰਜਾਬ ਦੀ ਭਾਸ਼ਾ ਦੂਸਰੇ ਸੂਬਿਆਂ ਦੀ ਤਰ੍ਹਾਂ ਪੰਜਾਬੀ ਹੀ ਹੋਣੀ ਚਾਹੀਦੀ ਸੀ, ਫਿਰ ਕਿਉਂ ਨਹੀਂ ਹੋਈ, ਇਹ ਸਵਾਲ ਸਹਿਵਨ ਹੀ ਉੱਠਦਾ ਹੈ। ਪਰ ਏਥੋਂ ਦੇ ਮੁਸਲਮਾਨਾਂ ਨੇ ਉਰਦੂ ਨੂੰ ਅਪਨਾਇਆ। ਮੁਸਲਮਾਨਾਂ ਵਿੱਚ ਭਾਰੀਅਤਾ ਦੀ ਹਰ ਤਰ੍ਹਾਂ ਘਾਟ ਹੈ, ਇਸ ਲਈ ਉਹ ਸਾਰੇ ਭਾਰਤ ਵਿੱਚ ਭਾਰੀਅਤਾ ਦੀ ਮਹੱਤਤਾ ਨਾ ਸਮਝ ਕੇ ਅਰਬੀ ਲਿੱਪੀ ਅਤੇ ਫਾਰਸੀ ਭਾਸ਼ਾ ਦਾ ਪਰਚਾਰ ਕਰਨਾ ਚਾਹੁੰਦੇ ਹਨ। ਸਾਰੇ ਭਾਰਤ ਦੀ ਇੱਕ ਭਾਸ਼ਾ ਅਤੇ ਉਹ ਵੀ ਹਿੰਦੀ ਹੋਣ ਦਾ ਮਹੱਤਵ ਉਨਾਂ ਦੀ ਸਮਝ ਵਿੱਚ ਨਹੀਂ ਆਉਂਦਾ। ਇਸ ਲਈ ਉਹ ਤਾਂ ਆਪਣੀ ਉਰਦੂ ਦੀ ਫੌਂਟ ਲਗਾਂਦੇ ਰਹੇ ਅਤੇ ਇੱਕ ਪਾਸੇ ਹੋ ਕੇ ਬੈਠ ਗਏ। ਫਿਰ ਸਿੱਖਾਂ ਦੀ ਵਾਰੀ ਆਈ। ਉਨ੍ਹਾਂ ਦਾ ਸਾਰਾ ਸਾਹਿਤ ਗੁਰਮੁੱਖੀ ਲਿੱਪੀ ਵਿੱਚ ਹੈ। ਭਾਸ਼ਾ ਵਿੱਚ ਅੱਛੀ ਖਾਸੀ ਹਿੰਦੀ ਹੈ। ਪਰ ਮੁੱਖ ਪੰਜਾਬੀ ਭਾਸ਼ਾ ਹੈ। ਇਸ ਲਈ ਸਿੱਖਾਂ ਨੇ ਗੁਰਮੁੱਖੀ ਲਿੱਪੀ ਵਿੱਚ ਲਿਖੀ ਜਾਣ ਵਾਲੀ ਪੰਜਾਬੀ ਭਾਸ਼ਾ ਨੂੰ ਅਪਨਾ ਲਿਆ। ਉਹ ਉਸਨੂੰ ਕਿਸੇ ਤਰ੍ਹਾਂ ਛੱਡ ਨਹੀਂ ਸਕਦੇ। ਉਹ ਉਸ ਨੂੰ ਮਜਹਬੀ ਭਾਸ਼ਾ ਬਣਾ ਕੇ ਉਸ ਨਾਲ਼ ਚਿਪਕ ਗਏ ਹਨ। ਏਧਰ ਆਰੀਆ ਸਮਾਜ ਦਾ ਸੰਚਾਰ ਹੋਇਆ। ਸਵਾਮੀ ਦਯਾਨੰਦ ਸਰਸਵਤੀ ਨੇ ਸਾਰੇ ਭਾਰਤਵਰਸ਼ ਵਿੱਚ ਹਿੰਦੀ ਦਾ ਪਰਚਾਰ ਕਰਨ ਦਾ ਭਾਵ ਰੱਖਿਆ। ਹਿੰਦੀ ਭਾਸ਼ਾ ਆਰੀਆ ਸਮਾਜ ਦਾ ਇੱਕ ਧਾਰਮਿਕ ਅੰਗ ਬਣ ਗਈ। ਧਾਰਮਿਕ ਅੰਗ ਬਣ ਜਾਣ ਦਾ ਇੱਕ ਲਾਭ ਤਾਂ ਹੋਇਆ ਕਿ ਸਿੱਖਾਂ ਦੀ ਕੱਟੜਤਾ ਨਾਲ਼ ਪੰਜਾਬੀ ਦੀ ਰੱਖਿਆ ਹੋ ਗਈ ਅਤੇ ਆਰੀਆ ਸਮਾਜੀਆਂ ਦੀ ਕੱਟੜਤਾ ਨਾਲ਼ ਹਿੰਦੀ ਭਾਸ਼ਾ ਨੇ ਆਪਣਾ ਥਾਂ ਬਣਾ ਲਿਆ। ਆਰੀਆ ਸਮਾਜ ਸ਼ੁਰੂ ਦੇ ਦਿਨਾਂ ਵਿੱਚ ਸਿੱਖਾਂ ਅਤੇ ਆਰੀਆ ਸਮਾਜੀਆਂ ਦੀਆਂ ਧਾਰਮਿਕ ਸਭਾਵਾਂ ਇੱਕ ਥਾਂ ਹੀ ਹੁੰਦੀਆਂ ਸਨ। ਤਦ ਉਨ੍ਹਾਂ ਵਿੱਚ ਕੋਈ ਭੇਦ-ਭਾਵ ਨਹੀਂ ਸੀ, ਪਰ ਪਿੱਛੋਂ ‘ਸਤਿਆਰਥ ਪ੍ਰਕਾਸ਼' ਦੇ ਕਿਸੇ ਦੋ-ਇੱਕ ਵਾਕਾਂ ਦੇ ਕਾਰਨ ਆਪਸ ਵਿੱਚ ਮਨਾਂ ਦੀ ਦੂਰੀ ਬਹੁਤ ਵੱਧ ਗਈ, ਅਤੇ ਇੱਕ-ਦੂਜੇ ਤੋਂ ਘਿਰਣਾ ਹੋਣ ਲੱਗੀ। ਇਸੇ ਵਹਾਅ ਵਿੱਚ ਵਹਿ ਕੇ ਸਿੱਖ ਲੋਗ ਹਿੰਦੀ ਭਾਸ਼ਾ ਨੂੰ ਵੀ ਘਿਰਣਾ ਦੀ ਨਜ਼ਰ ਨਾਲ਼ ਦੇਖਣ ਲੱਗੇ। ਦੂਸਰਿਆਂ ਨੇ ਇਸ ਵੱਲ ਬਿਲਕੁਲ ਹੀ ਧਿਆਨ ਨਾ ਦਿੱਤਾ। ਬਾਅਦ ਵਿੱਚ ਕਹਿੰਦੇ ਹਨ ਕਿ ਆਰੀਆ ਸਮਾਜੀ ਨੇਤਾ ਮਹਾਰਾਜ ਹੰਸਰਾਜ ਜੀ ਨੇ ਲੋਕਾਂ ਨੂੰ ਕੁਝ ਏਸ ਤਰ੍ਹਾਂ ਸਲਾਹ ਦਿੱਤੀ ਸੀ ਕਿ ਜੇ ਉਹ ਹਿੰਦੀ ਲਿੱਪੀ ਨੂੰ ਅਪਨਾ ਲੈਣ, ਤਾਂ ਹਿੰਦੀ ਲਿੱਪੀ ਵਿੱਚ ਲਿਖੀ ਜਾਣ ਵਾਲੀ ਪੰਜਾਬੀ ਭਾਸ਼ਾ ਯੂਨੀਵਰਸਿਟੀ ਵਿੱਚ ਮੰਜੂਰ ਕਰਵਾ ਲੈਣਗੇ। ਪਰ ਬਦਕਿਸਮਤੀ ਕਿ ਲੋਗ ਤੰਗ ਦਾਇਰੇ ਤੇ ਸੋਚ ਕਾਰਨ ਅਤੇ ਸਾਹਿਤਕ ਜਾਗ੍ਰਿਤੀ ਦੇ ਨਾ ਰਹਿਣ ਦੇ ਕਾਰਨ ਇਸ ਗੱਲ ਦੀ ਮਹੱਤਤਾ ਨੂੰ ਸਮਝ ਹੀ ਨਹੀਂ ਸਕੇ ਅਤੇ ਉਸ ਤਰ੍ਹਾਂ ਹੋ ਹੀ ਨਹੀਂ ਸਕਿਆ। ਖ਼ੈਰ! ਇਸ ਵੇਲੇ ਪੰਜਾਬ ਵਿੱਚ ਤਿੰਨ ਮਤ ਹਨ। ਪਹਿਲਾ ਮੁਸਲਮਾਨਾਂ ਦਾ ਉਰਦੂ ਸੰਬੰਧੀ ਕੱਟੜ ਪੱਖਪਾਤ, ਦੂਸਰਾ ਆਰੀਆ ਸਮਾਜੀਆਂ ਤੇ ਕੁਝ ਹਿੰਦੂਆਂ ਦਾ ਹਿੰਦੀ ਬਾਰੇ, ਤੀਸਰਾ ਪੰਜਾਬੀ ਦਾ। ਇਸੇ ਸਮੇਂ ਅਸੀਂ ਇੱਕ ਇੱਕ ਭਾਸ਼ਾ ਦੇ ਸੰਬੰਧ ਵਿੱਚ ਕੁਝ ਵਿਚਾਰ ਕਰੀਏ ਤਾਂ ਗ਼ਲਤ ਨਹੀਂ ਹੋਵੇਗਾ। ਸਭ ਤੋਂ ਪਹਿਲਾਂ ਅਸੀਂ ਮੁਸਲਮਾਨਾਂ ਦੇ ਵਿਚਾਰ ਰੱਖਾਂਗੇ। ਉਹ ਉਰਦੂ ਦੇ ਕੱਟੜ ਪੱਖਪਾਤੀ ਹਨ। ਇਸ ਵੇਲੇ ਪੰਜਾਬ ਵਿੱਚ ਇਸ ਭਾਸ਼ਾ ਦਾ ਜ਼ੋਰ ਵੀ ਹੈ। ਅਦਾਲਤ ਦੀ ਭਾਸ਼ਾ ਵੀ ਇਹੀ ਹੈ। ਅਤੇ ਫਿਰ ਮੁਸਲਮਾਨ ਸੱਜਣਾਂ ਦਾ ਕਹਿਣਾ ਵੀ ਇਹ ਹੈ ਕਿ ਉਰਦੂ ਲਿੱਪੀ ਵਿੱਚ ਜ਼ਿਆਦਾ ਗੱਲ ਥੋੜੇ ਥਾਂ ਵਿੱਚ ਲਿਖੀ ਜਾ ਸਕਦੀ ਹੈ। ਇਹ ਸਭ ਠੀਕ ਹੈ, ਪਰ ਸਾਡੇ ਸਾਹਮਣੇ ਇਸ ਵੇਲੇ ਮੁੱਖ ਸਵਾਲ ਭਾਰਤ ਨੂੰ ਇੱਕ ਰਾਸ਼ਟਰ ਬਣਾਉਣਾ ਹੈ। ਇੱਕ ਰਾਸ਼ਟਰ ਬਣਾਉਣ ਲਈ ਇੱਕ ਭਾਸ਼ਾ ਦਾ ਹੋਣਾ ਜ਼ਰੂਰੀ ਹੈ। ਪਰ ਇਹ ਇੱਕਦਮ ਨਹੀਂ ਹੋ ਸਕਦਾ। ਉਸਦੇ ਲਈ ਕਦਮ ਕਦਮ ਚੱਲਣਾ ਪੈਣਾ ਹੈ। ਜੇ ਅਸੀਂ ਭਾਰਤ ਦੀ ਇੱਕ ਭਾਸ਼ਾ ਨਹੀਂ ਬਣਾ ਸਕੇ ਤਾਂ ਘੱਟੋ-ਘੱਟ ਲਿੱਪੀ ਤਾਂ ਇੱਕ ਬਣਾ ਦੇਣੀ ਚਾਹੀਦੀ ਹੈ। ਉਰਦੂ ਲਿੱਪੀ ਨੂੰ ਤਾਂ ਸਰਵਾਂਗ ਸੰਪੂਰਨ ਨਹੀਂ ਕਿਹਾ ਜਾ ਸਕਦਾ, ਅਤੇ ਫਿਰ ਸਭ ਤੋਂ ਵੱਡੀ ਗੱਲ ਤਾਂ ਇਹ ਹੈ ਕਿ ਉਸਦਾ ਅਧਾਰ ਫਾਰਸੀ ਉੱਤੇ ਹੈ। ਉਰਦੂ ਕਵੀਆਂ ਦੀ ਉਡਾਨ ਚਾਹੇ ਉਹ ਹਿੰਦੀ (ਭਾਰਤੀ) ਹੀ ਕਿਉਂ ਨਾ ਹੋਣ, ਇਰਾਨ ਦੀ ਸਾਕੀ ਅਤੇ ਅਰਬ ਦੀਆਂ ਖਜੂਰਾਂ ਨੂੰ ਜਾ ਪਹੁੰਚਦੀ ਹੈ। ਕਾਜੀ ਨਜ਼ਰ ਉਲ ਇਸਲਾਮ ਦੀ ' ਕਵਿਤਾ ਵਿੱਚ ਤਾਂ ਧੂਰਜਟੀ, ਵਿਸ਼ਵਾਮਿਤਰ ਅਤੇ ਦੁਰਵਾਸਾਂ ਦੀ ਚਰਚਾ ਬਾਰ ਬਾਰ ਹੈ। ਸਾਡੇ ਪੰਜਾਬੀ ਹਿੰਦੀ-ਉਰਦੂ ਕਵੀ ਇਸ ਪਾਸੇ ਧਿਆਨ ਤਕ ਹੀ ਨਹੀਂ ਦੇ ਸਕੇ। ਕੀ ਇਹ ਦੁੱਖ ਦੀ ਗੱਲ ਨਹੀਂ ?
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਇੱਕ ਭਾਈਵਾਲੀ ਜਾਂ ਸਾਂਝੇਦਾਰੀ ਇੱਕ ਵਿਵਸਥਾ ਹੈ ਜਿੱਥੇ ਪਾਰਟਨਰਸ ਵਜੋਂ ਜਾਣੀਆਂ ਜਾਂਦੀਆਂ ਪਾਰਟੀਆਂ, ਆਪਸੀ ਹਿੱਤਾਂ ਨੂੰ ਅੱਗੇ ਵਧਾਉਣ ਲਈ ਸਹਿਮਤ ਹਨ। ਕਿਸੇ ਸਾਂਝੇਦਾਰੀ ਵਿਚਲੇ ਸਹਿਭਾਗੀ ਵਿਅਕਤੀ, ਕਾਰੋਬਾਰ, ਵਿਆਜ-ਆਧਾਰਤ ਸੰਸਥਾਵਾਂ, ਸਕੂਲਾਂ, ਸਰਕਾਰਾਂ ਜਾਂ ਇਹਨਾਂ ਦਾ ਸੁਮੇਲ ਵੀ ਹੋ ਸਕਦਾ ਹੈ। ਸੰਗਠਨ ਆਪਣੇ ਮਿਸ਼ਨ ਨੂੰ ਪੂਰਾ ਕਰਨ ਅਤੇ ਆਪਣੀ ਪਹੁੰਚ ਵਧਾਉਣ ਦੀ ਸੰਭਾਵਨਾ ਵਧਾਉਣ ਲਈ ਸਹਿਭਾਗੀ ਹੋ ਸਕਦੇ ਹਨ। ਇੱਕ ਭਾਈਵਾਲੀ ਦੀ ਇਕਜੁੱਟ ਜਾਰੀ ਰੱਖੀ ਜਾ ਸਕਦੀ ਹੈ ਜਾਂ ਸਿਰਫ ਇਕਰਾਰਨਾਮੇ ਦੁਆਰਾ ਚਲਾਈ ਜਾ ਸਕਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ।ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ।ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ,ਵਿਅਕਤੀ,ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ।ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ।ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਪੰਜਾਬ ਦੇ ਚੋਟੀ ਦੇ ਸਿੱਖ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਹੋਇਆ। ਊਧਮ ਸਿੰਘ ਕੰਬੋਜ ਕੌਮ ਨਾਲ ਸਬੰਧ ਰੱਖਦਾ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਮੈਂ ਹੁਣ ਠੀਕ ਠਾਕ ਹਾਂ ਪੰਜਾਬੀ ਕਹਾਣੀਕਾਰ ਵਰਿਆਮ ਸਿੰਘ ਸੰਧੂ ਦੀ ਪੰਜਾਬੀ ਵਿੱਚ ਜਟਿਲ-ਬਿਰਤਾਂਤ ਵਾਲੀ ਪੰਜਾਬ ਸੰਕਟ ਦੇ ਪ੍ਰਸੰਗ ਵਿੱਚ ਪੰਜਾਬ ਦੇ ਮਾਹੌਲ ਦਾ ਪ੍ਰਮਾਣਿਕ ਚਿਤਰ ਪੇਸ਼ ਕਰਦੀ ਕਹਾਣੀ ਹੈ ਜੋ 1990ਵਿਆਂ ਵਿੱਚ ਪਹਿਲੀ ਵਾਰ ਛਪੀ ਸੀ। ਚੌਥੀ ਕੂਟ ਅਤੇ ਮੈਂ ਹੁਣ ਠੀਕ ਠੀਕ ਹਾਂ ਦੇ ਅਧਾਰ ਤੇ ਪੰਜਾਬੀ ਵਿੱਚ ਚੌਥੀ ਕੂਟ ਨਾਂ ਦੀ ਫ਼ਿਲਮ ਵੀ ਬਣ ਚੁੱਕੀ ਹੈ, ਜਿਸਨੂੰ ਗੁਰਵਿੰਦਰ ਸਿੰਘ ਨੇ ਨਿਰਦੇਸ਼ਿਤ ਕੀਤਾ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਸ਼ਬਦ ਸ਼ਕਤੀਆਂ ਸ਼ਬਦਾ ਤੇ ਅਰਥ ਨੂੰ ਪ੍ਰਗਟ ਕਰਨ ਵਾਲੀ ਵਿਧੀ ਨੂੰ ਕਿਹਾ ਜਾਂਦਾ ਹੈ। ਸਾਧਾਰਨ ਸ਼ਬਦਾਂ ਵਿੱਚ ਲੁਕੇ ਅਰਥ ਨੂੰ ਪ੍ਰਗਟ ਕਰਨ ਵਾਲੇ ਤੱਤ ਨੂੰ ‘ਸ਼ਬਦ ਸ਼ਕਤੀ’ ਕਿਹਾ ਜਾਂਦਾ ਹੈ। ਇਸਦਾ ਦੂਜਾ ਨਾਂ ‘ਸ਼ਬਦ-ਵਿਆਪਾਰ’ ਵੀ ਹੈ। ਸ਼ਬਦ ਸ਼ਕਤੀਆਂ ਲਈ ਸ਼ਬਦ ਵਿਆਪਾਰ ਸ਼ਬਦ ਦੀ ਵਰਤੋਂ ਸਭ ਤੋਂ ਪਹਿਲਾਂ ਜਗਨਨਾਥ ਨੇ ਕੀਤੀ ਸੀ। ਸ਼ਬਦ ਕਾਰਣ ਹੈ ਅਤੇ ਅਕਧ ਕਾਰਜ ਹੈ ਅਤੇ ਸ਼ਬਦ ਸ਼ਕਤੀ ਇਨ੍ਹਾਂ ਨੂੰ ਪੇਸ਼ ਕਰਨ ਦਾ ਸਾਧਨ ਹੈ। ਸ਼ਬਦ ਸ਼ਕਤੀ ਤੋਂ ਬਿਨ੍ਹਾਂ ਸ਼ਬਦ ਦੇ ਅਰਥ ਦਾ ਗਿਆਨ ਨਹੀਂ ਹੁੰਦਾ, ਸ਼ਬਦ ਅਤੇ ਅਰਥ ਦੇ ਸੰਬੰਧ ਬਾਰੇ ਵਿਚਾਰ ਕਰਨ ਵਾਲੇ ਤੱਤ ਦਾ ਨਾਂ ‘ਸ਼ਬਦ ਸ਼ਕਤੀ’ ਹੈ। ਸ਼ਬਦ ਸ਼ਕਤੀਆਂ ਬਾਰੇ ਸਭ ਤੋਂ ਪਹਿਲਾਂ ਵਿਵੇਚਨ ਅਤੇ ਵਿਚਾਰਨ ਉਦਭੱਟ ਨੇ (8 ਵੀ ਸਦੀ) ਤੋਂ ਮੰਨੀ ਜਾਂਦੀ ਹੈ। ਡਾ.
ਸਵੈ-ਜੀਵਨੀ ਕਿਸੇ ਮਨੁੱਖ ਦੁਆਰਾ ਆਪਣੇ ਸਮੂਚੇ ਜੀਵਨ ਜਾਂ ਉਸਦੇ ਇੱਕ ਖ਼ਾਸ ਹਿੱਸੇ ਬਾਰੇ ਲਿਖੀ ਇੱਕ ਬਿਰਤਾਂਤਕ ਰਚਨਾ ਹੁੰਦੀ ਹੈ। ਇਹ ਅੰਗ੍ਰੇਜ਼ੀ ਪਦ “autobiography " ਦਾ ਪਰਿਆਇਵਾਚੀ ਹੈ ਜਿਸ ਦਾ ਸ਼ਾਬਦਿਕ ਅਰਥ ਹੈ ਸ੍ਵੈ-ਜੀਵਨੀ ਚਿਤਰ। ਐਨਸਾਈਕਲੋਪੀਡੀਆ ਬ੍ਰਿਟੇਨਿਕਾ ਅਨੁਸਾਰ- ਸਵੈ-ਜੀਵਨੀ ਵਿਅਕਤੀਗਤ ਮਾਨਵੀ ਅਨੁਭਵ ਦਾ ਬਿਉਰਾ ਹੈ ਜੋ ਕਰਤਾ ਦੁਆਰਾ ਲਿਖਿਆ ਜਾਂਦਾ ਹੈ। ਲੈਕਸੀਕਨ ਆਫ ਲਿਟਰੇਰੀ ਸਮਾਜ ਟਰਮਜ਼- ਸ੍ਵੈ-ਜੀਵਨੀ ਕਿਸੇ ਵਿਅਕਤੀ ਦਾ ਆਪਣੇ ਦੁਆਰਾ ਲਿਖਿਆ ਆਪਣੇ ਹੀ ਜੀਵਨ ਦਾ ਬਿਉਰਾ ਹੈ। ਸੰਸਮਰਣਾਂ, ਰੋਜ਼ਨਾਮਚਿਆਂ ਅਤੇ ਪੱਤਰਾਂ ਦੀ ਅਸੰਯੁਕਤ ਵੰਨਗੀ ਦੇ ਟਾਕਰੇ ਵਿਚ ਇਹ ਲੇਖਕ ਦੇ ਜੀਵਨ ਦਾ ਕ੍ਰਮਬੱਧ ਚਲਦਾ ਬਿਰਤਾਂਤ ਹੈ। ਵਿਸ਼ਵਕੋਸ਼ਾ ਤੇ ਡਿਕਸ਼ਨਰੀਆਂ ਵਿਚ ਵਰਵਿਤ ਪਰਿਭਾਸ਼ਾਵਾ ਦੇ ਅਧਿਐਨ ਤੋਂ ਇਹ ਤੱਥ ਸਪਸ਼ਟ ਹੋ ਜਾਂਦਾ ਹੈ ਕਿ ਇਹਨਾਂ ਵਿਚ ਸ੍ਵੈ-ਜੀਵਨੀ ਸੰਬੰਧੀ ਕੁਝ ਕੁ ਵਿਚਾਰਾਂ ਨੂੰ ਹੀ ਬਾਰ-ਬਾਰ ਦੁਹਰਾਇਆ ਗਿਆ ਹੈ ਅਰਥਾਤ ਸਵੈ-ਜੀਵਨੀ ਵਿਚ ਲੇਖਕ ਖੁਦ ਆਪਣੇ ਬਾਰੇ ਲਿਖਦਾ ਹੈ, ਅੰਦਰ ਝਾਤੀ ਪਾਉਂਦਾ ਹੈ, ਜੀਵਨ ਦਾ ਕ੍ਰਮਬੱਧ ਵਿਕਾਸ ਪੇਸ਼ ਕਰਦਾ ਹੈ ਅਤੇ ਆਪਣੇ ਹੀ ਜੀਵਨ ਨੂੰ ਵਿਸ਼ਾਲ ਪਿਛੋਕੜ ਵਿੱਚ ਰੱਖ ਕੇ ਪੇਸ਼ ਕਰਦਾ ਹੈ। ਸਵੈ-ਜੀਵਨੀ ਆਪਣੇ ਬੀਤੇ ਇਤਿਹਾਸ ਨੂੰ ਆਪਣੀ ਯਾਦ-ਸ਼ਕਤੀ ਰਾਹੀਂ ਸਾਕਾਰ ਕਰਕੇ ਉਸ ਨੂੰ ਕਲਾਤਮਕ ਢੰਗ ਨਾਲ ਪ੍ਰਸਤੁਤ ਕਰਨ ਦਾ ਹੁਨਰ ਹੈ। ਇਸ ਦਾ ਕੇਂਦਰ ਬਿੰਦੂ ਸ੍ਵੈ-ਜੀਵਨੀਕਾਰ ਆਪ ਹੁੰਦਾ ਹੈ। ਸਵੈ-ਜੀਵਨੀ ਨਾਇਕ ਦੇ ਆਪਣੇ ਮੂੰਹੋਂ ਬਿਆਨ ਕੀਤਾ ਆਪਣਾ ਜੀਵਨ ਇਤਿਹਾਸ ਹੈ। ਇਹ ਹੋ ਚੁੱਕੇ, ਲੰਘ ਚੁੱਕੇ ਜੀਵਨ ਦੀ ਪੁਨਰ ਸਿਰਜਣਾ ਦਾ ਉਪਰਾਲਾ ਹੈ। ਸ੍ਵੈ-ਜੀਵਨੀ ਦਾ ਕੇਂਦਰੀ ਧੁਰਾ ਲੇਖਕ ਖੁਦ ਹੁੰਦਾ ਹੈ ਪਰ ਇਸ ਦਾ ਇਹ ਅਰਥ ਕਦਾਚਿਤ ਨਹੀਂ ਕਿ ਇਸ ਵਿਚ ਇਤਿਹਾਸ ਦੀ ਕੋਈ ਦਖਲ ਅੰਦਾਜ਼ੀ ਨਹੀਂ, ਇਤਿਹਾਸ ਤਾਂ ਸਵੈ-ਜੀਵਨੀ ਦੀ ਸੰਰਚਨਾ ਦਾ ਇਕ ਲਾਜਮੀ ਜੁਜ਼ ਹੈ। ਜੀਵਨ ਇਤਿਹਾਸ ਵਿਚ ਲੇਖਕ ਦਾ ਸਮਕਾਲੀ ਇਤਿਹਾਸ ਵੀ ਜ਼ਜਬ ਹੋ ਜਾਂਦੀ ਹੈ। ਚੰਗੀ ਸਵੈ-ਜੀਵਨੀ ਜਿੱਥੇ ਲੇਖਕ ਦੇ ਵਿਅਕਤੀ ਬਿੰਬ ਦੀ ਪੁਨਰ-ਸਿਰਜਣਾ ਕਰਦੀ ਹੈ ਉੱਥੇ ਇਹ ਸਮਕਾਲੀ ਇਤਿਹਾਸ ਨੂੰ ਵੀ ਆਪਣੇ ਕਲਾਵੇ ਵਿਚ ਸਮੇਟਣ ਦੀ ਅਥਾਹ ਤੇ ਅਧਾਰ ਸਮਰੱਥਾ ਰੱਖਦੀ ਹੈ। ਸ੍ਵੈ-ਜੀਵਨੀ ਵਿਚ ਪ੍ਰਸਤੁਤ ਇਤਿਹਾਸ ਵੀ ਸ਼ੁੱਧ ਇਤਿਹਾਸ ਲੇਖਕ ਦੇ ਨਾਲ ਇਸ ਤਰ੍ਹਾਂ ਦੁੰਦਾਤਮਕ ਰਿਸ਼ਤੇ ਵਿਚ ਬੱਝਾ ਹੁੰਦਾ ਹੈ ਕਿ ਉਸਦੀ ਸ਼ੁੱਧ ਤੇ ਨਿਰਪੇਖ ਹੋਂਦ ਲਗਭਗ ਗਾਇਬ ਹੋਂਦ ਦੇ ਲੱਗਪਗ ਹੋ ਜਾਂਦੀ ਹੈ। ਇਸ ਵਿਚ ‘ਸਵੈ- ਤੇ ਇਤਿਹਾਸ ਇਕ ਦੂਜੇ ਨਾਲ ਦੰਦਾਤਮਕ ਰਿਸ਼ਤੇ ਵਿਚ ਬੱਝ ਕੇ ਇਕ ਦੂਜੇ ਨੂੰ ਅਸਲੋਂ ਨਵੀਂ ਸਾਰਥਕਤਾ ਪ੍ਰਦਾਨ ਕਰਦੇ ਹਨ। ਸਵੈ-ਜੀਵਨੀ ਵਿਚ ਪ੍ਰਸਤੁਤ ਨਾਇਕ ਕਿਸ ਭਾਂਤ ਦਾ ਹੁੰਦਾ ਹੈ ਜਾਂ ਕਿਸ ਭਾਤ ਦਾ ਹੋਣਾ ਚਾਹੀਦਾ ਹੈ? ਆਮ ਤੌਰ ਉਪਰ ਸਵੈ-ਜੀਵਨੀ ਦਾ ਨਾਇਕ ਐਸਾ ਵਿਅਕਤੀ ਹੁੰਦਾ ਹੈ। ਜਿਸ ਨੇ ਕਿਸੇ ਨੇ ਖੇਤਰ ਵਿੱਚ ਮਹੱਤਵਪੂਰਣ ਤੇ ਗਿਣਨਯੋਗ ਪ੍ਰਾਪਤੀਆਂ ਕੀਤੀਆਂ ਹੋਣ। ਉਹ ਖੇਤਰ ਚਾਹੇ ਰਾਜਨੀਤੀ ਦਾ ਹੋਵੇ ਧਰਮ ਦਾ, ਕਲਾ ਜਾਂ ਸਾਹਿਤ ਦਾ ਆਪਣੀਆਂ ਇਹਨਾਂ ਪ੍ਰਾਪਤੀਆਂ ਸਦਕਾ ਹੀ ਉਹ ਪ੍ਰਸਿੱਧ ਤੇ ਲੋਕਪ੍ਰਿਯਤ ਹੁੰਦਾ ਹੈ। ਸਵੈ-ਜੀਵਨੀ ਦਾ ਮਨੋਰਥ ਹੁੰਦਾ ਹੈ ਆਪਣੇ ਜੀਵਨ ਬਿੰਬ ਨੂੰ ਵੇਰਵਿਆਂ ਦੀ ਬਾਰੀਕੀ ਸਾਹਿਤ ਉਜਾਗਰ ਕਰਨਾ। ਇਸੇ ਰਾਹੀਂ ਹੀ ਸਵੈ-ਜੀਵਨੀਕਾਰ ਦੇ ਜੀਵਨ ਦਾ ਮਹਾਂਦ੍ਰਿਸ਼ ਉੱਘੜ ਕੇ ਸਾਹਮਣੇ ਆਉਂਦਾ ਹੈ। ਇਹ ਦ੍ਰਿਸ਼ ਸੰਪੂਰਣ ਤਾਂ ਹੀ ਹੁੰਦਾ ਹੈ ਜੇਕਰ ਉਹ ਆਪਣੇ ਬਚਪਨ, ਜਵਾਨੀ ਤੇ ਵਰਤਮਾਨ ਸਥਿਤੀ, ਸੁਭਾਅ, ਰੁਚੀਆ, ਆਦਤਾ, ਪ੍ਰਾਪਤੀਆਂ, ਅਪ੍ਰਾਪਤੀਆਂ ਨੂੰ ਉਭਾਰੇ। ਕਿਸੇ ਵਿਅਕਤੀ ਦੇ ਜੀਵਨ ਬਿੰਬ ਨੂੰ ਚਿਤਰਦੀ ਹੋਈ ਸਵੈ-ਜੀਵਨੀ ਦੀ ਵਿਧਾ ਉਸ ਤੋਂ ਪਾਰ ਫੈਲ ਕੇ ਮਾਨਣ ਦੀਆਂ ਭਾਵਨਾਵਾਂ, ਰੌਂਅ, ਪ੍ਰਾਪਤੀਆਂ ਵਿਸ਼ਾਦ ਸੰਕਟ ਦੇ ਪੀੜਾ ਆਦਿ ਨੂੰ ਪਕੜਣ ਦੀ ਕੋਸ਼ਿਸ਼ ਕਰਦੀ ਹੈ। ਸਵੈ-ਜੀਵਨੀ ਦੀ ਵਿਧਾ ਦੀ ਰੂਪਗਤ ਵਿਸ਼ੇਸ਼ਤਾ ਸੰਬੰਧੀ ਚਰਚਾ ਕਰਦੇ ਸਮੇਂ ਆਮ ਤੌਰ ਤੇ ਵਾਰਤਕ ਦੇ ਸਾਧਾਰਨ ਗੁਣਾਂ ਨੂੰ ਦੁਹਰਾਇਆ ਜਾਂਦਾ ਹੈ। ਅਰਥਾਤ ਸ੍ਵੈ-ਜੀਵਨੀ ਵਿਚ ਸਰਲਤਾ, ਸੰਖੇਪਤਾ, ਸੰਜਮ, ਸਪੱਸ਼ਟਤਾ ਤੇ ਰੌਚਕਤਾ ਆਦਿ ਗੁਣਾਂ ਦਾ ਹੋਣਾ ਜ਼ਰੂਰੀ ਹੈ। ਉਸ ਦੀ ਸਿਰਜਣਾ ਵਿਚ ਉਸ ਦਾ ਅਤੀਤ ਤੇ ਵਰਤਮਾਨ ਇਕ ਦੂਜੇ ਵਿਚ ਸਮੋਏ ਜਾਂਦੇ ਹਨ। ਉਹ ਕਈ ਤਰ੍ਹਾਂ ਦੀਆਂ ਸਾਹਿਤਕ ਜੁਗਤਾਂ ਜਿਵੇਂ ਪਿਰਤ ਝਾਤ, ਅਲੰਕਾਰ, ਬਿੰਬ, ਪ੍ਰਤੀਕ ਦੀ ਵਰਤੋਂ ਕਰਦਾ ਹੈ। 'ਸਵੈਜੀਵਨੀ ਸ਼ਾਸਤਰ' ਵਿਚ ੲਿਸ ਵਿਧਾ ਸੰਬੰਧੀ ਡਾ. ਧਰਮ ਚੰਦ ਵਾਤਿਸ਼ ਦੇ ਵਿਚਾਰ ਗੌਲਣਯੋਗ ਹਨ ਜਿਨ੍ਹਾਂ ਵਿਚੋਂ ਕੁਝ ਚੁਣਿੰਦਾ ਵਿਚਾਰ ਨਿਮਨ ਅਨੁਸਾਰ ਹਨ: "ਸਵੈਜੀਵਨੀ ਦਾ ਸ਼ਖਸੀਅਤੀ ਤੱਤ" ਸਵੈਜੀਵਨੀ ਕਲਾ ਦਾ ਵਿਕਾਸ ਅਜਿਹੀ ਚੀਜ ਹੈ ਜੋ ਰਚਣੲੀ ਵਿਅਕਤੀਅਾਂ ਦੇ ਪ੍ਰਗਟਾਅ ਨਾਲ ਮਿਲਾਪ ਤੋਂ ਬਿਨਾ ਚਿਤਵੀ ਨਹੀਂ ਜਾ ਸਕਦੀ। ਜੀਵਨ ਦਾ ਨੇੜਵਾਂ ਅਧਿਅੈਨ ਅਤੇ ਕਲਾਤਮਕ ਅਸਫਲਤਾਵਾਂ, ਦੁਖਦਾੲੀ ਸ਼ੱਕਾਂ ਤੇ ਖੁਸ਼ੀਅਾਂ ਭਰੀਅਾਂ ਜਿੱਤਾਂ ਦੇ ਨਾਲ ਨਾਲ ਰਚਨਾ ਕਰਨ ਅਤੇ ਅਗੇ ਵਧਣ ਦੇ ਨਵੇਂ ਕਾਰਾਗਰ ਢੰਗਾਂ ਦੀ ਅਣਥਕ ਖੋਜ- ੲਿਹ ਸਾਰਾ ਕੁਝ ਸਵੈਜੀਵਨੀ ਲੇਖਕ ਦੀ ਪ੍ਰੇਰਣਾ ਭਰਪੂਰ ਕਿਰਤ ਵਿਚ ਸ਼ਾਮਲ ਹੁੰਦਾ ਹੈ। ਸਵੈਜੀਵਨੀ ਲੇਖਕ ਅਾਪਣੀਅਾਂ ਨਜ਼ਰਾਂ ਸਾਹਮਣੇ ਵਾਪਰ ਚੁੱਕੇ ਅਤੀਤ ਨੂੰ ਕੇਵਲ ਨਿਸ਼ਚਿਤ ਹੀ ਨਹੀਂ ਕਰਦਾ ਸਗੋਂ ੳੁਸ ਅਤੀਤ ਵਿਚੋਂ ਵਿਸ਼ਲੇਸ਼ਣ ਕਰਨ ਚੋਣ ਕਰਨ ਅਤੇ ਜੋੜਨ ਦਾ ਯਤਨ ਵੀ ਕਰਦਾ ਹੈ। "ਸਵੈਜੀਵਨੀ ਦਾ ੲਿਤਹਾਸਕ ਤੱਤ" ੲਿਤਹਾਸ ਅਤੇ ਸਵੈਜੀਵਨੀ ਦਾ ਵਿਸ਼ੇਸ ਸੰਬੰਧ ਹੈ। ਦੋਵੇਂ ਹੀ ਅਾਪਣੀ ਸਮੱਗਰੀ ਬੀਤੇ ਸਮੇਂ ਚੋਂ ਲੈਂਦੇ ਹਨ। ਜਦੋਂ ਕੋੲੀ ਲੇਖਕ ਅਾਪਣੀ ਸਵੈਜੀਵਨੀ ਲਿਖ ਰਿਹਾ ਹੁੰਦਾ ਹੈ ਤਾਂ ਸਹਿਜ ਸੁਭਾਅ ੳੁਸ ਦੇ ਸਮੇਂ ਦੀਅਾਂ ਘਟਨਾਵਾਂ ੳੁਸ ਦੀ ਰਚਨਾ ਵਿਚ ਪ੍ਰਵੇਸ਼ ਕਰ ਜਾਂਦੀਅਾਂ ਹਨ। ਸਵੈਜੀਵਨੀ ਵਿਚ ੲਿਤਹਾਸਕ ਤੱਥ ਕਿਥੋਂ ਤਕ ਪ੍ਰਵੇਸ਼ ਕਰਦੇ ਹਨ, ੲਿਸ ਸੰਬੰਧ ਵਿਚ ਕਰਤਾਰ ਸਿੰਘ ਦੁਗਲ ਦਾ ਕਥਨ ੲਿਸ ਧਾਰਨਾ ਨੂੰ ਸਪਸ਼ਟ ਕਰਦਾ ਹੈ: ੲਿਹ ਸਵੈਜੀਵਨੀ ਮੇਰੀ ਕਹਾਣੀ ਹੈ। ਨਾਲੇ ਮੇਰੇ ਜਮਾਨੇ ਦੀ ਕਹਾਣੀ ਹੈ। ੳੁਸ ਹੱਦ ਤਕ ਜਿਥੋਂ ਤੀਕ ਸਮੇਂ ਦੇ ਹਾਲਾਤ ਮੇਰੇ ਜੀਵਨ ਵਿਚ ਦਾਖਲ ਰਖਦੇ ਸਨ। ਅੰਗਰੇ ਦੀ ਗੁਲਾਮੀ, ਜਿਥੋਂ ਤਕ ੳੁਸ ਨੇ ਮੈਨੂੰ ਪ੍ਰੇਸ਼ਾਨ ਕੀਤਾ, ਅਜਾਦੀ ਲੲੀ ਜੱਦੋ ਜਹਿਦ, ਜਿਥੋਂ ਤਕ ਸਾਡੇ ਟੱਬਰ ਨੇ ੳੁਸ ਵਿਚ ਹਿੱਸਾ ਪਾੲਿਅਾ। ਦੇਸ਼ ਦੀ ਵੰਡ ਜਿਥੋਂ ਤਕ ਅਸੀਂ ਲੁਟੇ ਪੁਟੇ ਗੲੇ।ਅਜਾਦੀ ਦਾ ਹਿਲੋਰਾ ਜਿਥੋਂ ਤਕ ਮੈਂ ੳੁਸ ਨੂੰ ਮਾਣਿਅਾ। ਸਰਮਾੲੇਦਾਰੀ ਦੀ ਬਦਜੋਕੀ, ਸਮਾਜ ਦੀ ਕਾਣੀਵੰਡ, ਫੀਤਾਸ਼ਾਹੀ, ਸਿਅਾਸੀ ਪੈਂਤੜਾਬਾਜ਼ੀ, ਸਰਕਾਰੀ ਢਾਂਚੇ ਦੀ ਨਿਰਮਮਤਾ, ਜਿਥੋਂ ਤੀਕ ਮੇਰੀ ਸ਼ਖਸੀਅਤ ਨੂੰ ਘੜਿਅਾ, ਭੰਨਿਅਾ, ਸੰਵਾਰਿਅਾ, ਮੈਨੂੰ ੳੁਹ ਕੁਝ ਬਣਨ ਵਿਚ ਹਿੱਸਾ ਪਾੲਿਅਾ ਜੋ ਕੁਝ ਮੈਂ ਹਾਂ। "ਸਵੈਜੀਵਨੀ ਦਾ ਸਾਹਿਤਕ ਤੱਤ" ਅਤੀਤ ਦੇ ਤ੍ੱਥਾਂ ਦਾ ਨਿਰੋਲ ਸੰਗ੍ਰਹਿ ੳੁਵੇਂ ਹੀ ਸਵੈਜੀਵਨੀ ਨਹੀਂ ਹੁੰਦੀ ਜਿਵੇਂ ਅੰਡਿਅਾਂ ਦੀ ਟੋਕਰੀ ਅਾਮਲੇਟ ਨਹੀਂ ਹੁੰਦੀ। ੲਿਸ ਵਿਚ ਬੀਤੇ ਦੀ ਪੇਸ਼ਕਾਰੀ ਸੁਹਜਮੲੀ ਤਰੀਕੇ ਨਾਲ ਹੋਣੀ ਚਾਹੀਦੀ ਹੈ। ੳੁਸ ਨੂੰ ਸਾਹਿਤਕ ਕਲਾਬਾਜੀਅਾਂ, ਕਲਪਨਾ ਅਤੇ ਸ਼ਬਦ ਅਾਡੰਬਰ ਦੀ ਵਰਤੋਂ ਬੜੀ ਸੋਚ ਸਮਝ ਨਾਲ ਕਰਨੀ ਚਾਹੀਦੀ ਹੈ। ਸਾਹਿਤ ਅਤੇ ਸਵੈਜੀਵਨੀ ਦੀ ੲਿਕ ਵਿਲੱਖਣ ਸਾਂਝ ਹੈ। ਜਦੋਂ ਅਸੀਂ ੲਿਹ ਮੰਨ ਕੇ ਚਲਦੇ ਹਾਂ ਕਿ ਹਰ ਸਾਹਿਤਕ ਸਿਰਜਣਾ ਵਿਚ ਸਵੈਜੀਵਨਤਮਕ ਤੱਤ ਹੁੰਦਾ ਹੈ ਤਾਂ ਫਿਰ ਸਵੈ ਜੀਵਨੀ ਸਾਹਿਤਕ ਤੱਤ ਦੀ ਮੇਜ਼ਬਾਨੀ ਤੋਂ ਕਿਵੇੰ ਬਚ ਸਕਦੀ ਹੈ?
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਹੈ, ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਿਲੀ। ਪੰਜਾਬ ਵਿੱਚ 1920 ਤੋਂ ਲੈ ਕੇ 1925 ਈ.
ਪੰਜਾਬੀ ਨਾਵਲ ਦਾ ਇਤਿਹਾਸ ਗੁਰਪਾਲ ਸਿੰਘ ਸੰਧੂ ਦੁਆਰਾ ਲਿਖਿਆ ਹੈ। ਇਸ ਦੇ ਸੱਤ ਹਿੱਸੇ ਬਣਾਏ ਹਨ। ਸਭ ਤੋਂ ਪਹਿਲਾ ਨਾਵਲ ਦੀਆਂ ਵਿਸ਼ੇਸ਼ਤਾਵਾਂ ਅਤੇ ਪੰਜਾਬੀ ਨਾਵਲ ਦੇ ਮੁੱਢ ਬੱਝਣ ਤੇ ਪ੍ਰੇਰਨਾ ਸਰੋਤਾਂ ਬਾਰੇ ਵਿਚਾਰ ਕੀਤਾ ਗਿਆ ਹੈ। ਦੂਜੇ ਹਿੱਸੇ ਵਿੱਚ ਨਾਵਲ ਦੇ ਮੁੱਢਲੇ ਸਰੂਪ ਅਤੇ ਪੰਜਾਬੀ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਤੀਜੇ-ਚੌਥੇ ਹਿੱਸੇ ਵਿੱਚ ਪੰਜਾਬੀ ਨਾਵਲ ਦੀ ਪ੍ਰਮੁੱਖ ਰਚਨਾਤਮਕ ਪ੍ਰਵਿਰਤੀਆਂ ਨਾਲ ਸੰਬੰਧਿਤ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਪੰਜਵੇਂ ਹਿੱਸੇ ਵਿੱਚ ਉਤਰ-ਯਥਾਰਥਵਾਦੀ ਨਾਵਲ ਦੇ ਸਿਰਲੇਖ ਹੇਠ ਸਮਕਾਲੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ। ਨਾਵਲ ਦੇ ਸੱਤਵੇਂ ਹਿੱਸੇ ਵਿੱਚ ਪਰਵਾਸੀ ਪੰਜਾਬੀ ਨਾਵਲ ਤੇ ਪਾਕਿਸਤਾਨੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਆਧੁਨਿਕ ਪੰਜਾਬੀ ਵਾਰਤਕ ਦੇ ਇਤਿਹਾਸ ਵਿੱਚ ਡਾ: ਸਤਿੰਦਰ ਸਿੰਘ ਨੇ ਆਧੁਨਿਕ ਪੰਜਾਬੀ ਵਾਰਤਕ ਸਾਹਿਤ ਦੇ ਨਵੇਂ ਰੂਪ ਪੇਸ਼ ਕੀਤੇ ਹਨ। ਇਤਿਹਾਸਕ ਤੌਰ ਤੇ ਆਧੁਨਿਕ ਪੰਜਾਬੀ ਵਾਰਤਕ ਦਾ ਆਰੰਭ 19ਵੀਂ ਸਦੀ ਦੇ ਮਗਰਲੇ ਅੱਧ ਤੋਂ ਹੋਇਆ ਹੈ। ਮਸਲਨ ਸਾਹਿਤ ਵਿੱਚ ਵਾਰਤਕ ਨੂੰ ਆਮਤੋਰ ਤੇ ਤਰਕ-ਯੁਕਤ ਅਤੇ ਵਿਚਾਰ ਪ੍ਰਧਾਨ ਰੂਪ ਮੰਨਿਆ ਜਾਂਦਾ ਹੈ। ਕਿਉਂਕਿ ਇਸ ਵਿੱਚ ਮਨੋਭਾਵ ਤੇ ਕਲਪਨਾ ਨਾਲੋਂ ਬੁੱਧੀ ਤੇ ਨਿਆਇ ਉੱਪਰ ਵਧੇਰੇ ਬਲ ਦਿੱਤਾ ਜਾਂਦਾ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਅਜਮੇਰ ਸਿੰਘ ਔਲਖ (ਜਨਮ 19 ਅਗਸਤ 1942 - 15 ਜੂਨ 2017), ਪੰਜਾਬ ਦੇ ਕਿਰਸਾਨੀ ਜੀਵਨ ਦੀਆਂ ਸਮੱਸਿਆਵਾਂ ਨੂੰ ਪ੍ਰਗਤੀਵਾਦੀ ਵਿੱਚਾਰਧਾਰਾ ਨਾਲ ਪੇਸ਼ ਕਰਨ ਵਾਲਾ ਪੰਜਾਬੀ ਦਾ ਪ੍ਰਤੀਨਿੱਧ ਨਾਟਕਕਾਰ ਸੀ। 2006 ਵਿੱਚ ਇਸਦੇ ਇਕਾਂਗੀ-ਸੰਗ੍ਰਹਿ ਇਸ਼ਕ ਬਾਝ ਨਮਾਜ ਦਾ ਹੱਜ ਨਾਹੀ ਲਈ ਭਾਰਤੀ ਸਾਹਿਤ ਅਕਾਦਮੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਸਨੂੰ ਪੰਜਾਬੀ ਭਾਸ਼ਾ ਦੇ ਸਿਰਮੌਰ ਪੁਰਸਕਾਰ ਪੰਜਾਬੀ ਸਾਹਿਤ ਰਤਨ ਨਾਲ ਵੀ ਸਨਮਾਨਿਆ ਜਾ ਗਿਆ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।