ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਪੱਕੀ ਰੋਟੀ(ਖੁਰਦ)ਇਸਲਾਮ ਦੀ ਬੁਨਿਆਦੀ ਕਿਤਾਬ ਹੈ ਇਹ ਅਠਾਰਵੀਂ ਸਦੀ ਦੀ ਕਿਰਤ ਹੈ। ਇਸ ਪੁਸਤਕ ਦੀ ਸੰਪਾਦਨਾ ਜਨਾਬ ਸ਼ਾਹਬਾਜ ਮਲਿਕ ਨੇ ਕੀਤੀ। ਇਸ ਪੁਸਤਕ ਦੀ 1973 ਈਃ ਦੀ ਜਿਲਦ ਮੌਜੂਦ ਹੈ। ਇਹ ਤਾਜ ਬੁੱਕ ਡਿਪੂ ਲਾਹੋਰ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ਵਿੱਚ ਇਸਲਾਮ ਧਰਮ ਦੇ ਬੁਨਿਆਦੀ ਸਿਧਾਂਤ ਦਰਜ ਹਨ ਇਸ ਦੇ ਲੇਖਕ ਬਾਰੇ ਕੋਈ ਸ਼ਪਸ਼ਟ ਜਾਣਕਾਰੀ ਹਾਸਿਲ ਨਹੀਂ ਹੁੰਦੀ। ਇਸ ਵਿੱਚ ਬਹੁਤ ਸਾਰੇ ਮਸਲੇ ਹਨ ਜਿਹੜੇ ਮੁਸਲਮਾਨਾਂ ਦੀ ਨਿਸ਼ਠਾ ਤੇ ਸਿਦਕ ਦਿਲੀ ਨਾਲ ਸਬੰਧਿਤ ਹਨ। ਇਸ ਵਿੱਚ 46 ਮਸਲੇ ਹਨ। ਇਸ ਪੁਸਤਕ ਦੀ ਜ਼ੁਬਾਨ ਲਹਿੰਦੀ ਹੈ। ਧਾਰਮਿਕ ਸ਼ਬਦਾਵਲੀ ਅਰਬੀ ਵਰਤੀ ਗਈ ਹੈ। ਇਹ ਪੰਜਾਬੀ ਵਾਰਤਕ ਦੀ ਵਿਧਾ ਹੈ ਇਸ ਦੀ ਲਿਪੀ ਸ਼ਾਹਮੁਖੀ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
'ਮੱਧਕਾਲੀ ਪੰਜਾਬੀ ਵਾਰਤਕ' ਦਾ ਪੰਜਾਬੀ ਸਾਹਿਤ ਦੇ ਇਤਿਹਾਸ 'ਚ ਬਹੁਤਮਹੱਤਵ ਹੈ। ਜੇ ਵਾਰਤਕ ਨੂੰ ਦੇਖਿਅਾ ਜਾਏ ਤਾਂ ਕਵਿਤਾ ਤੇ ਵਾਰਤਕ ਸਾਹਿਤ ਦੇ ਦੋ ਮੁੱਖ ਰੂਪ ਹਨ ਜਿੱਥੇ ਕਵਿਤਾ ਲਈ ਛੰਦ ਤੇ ਤੁਕਾਂਤ ਆਵੱਸ਼ਕ ਹਨ; ਉੱਥੇ ਵਾਰਤਕ ਲਈ ਲੈਅ, ਤਾਲ ਤੇ ਵਾਕ-ਰਚਨਾ ਜਰੂਰੀ ਅੰਸ਼ ਹਨ। ਜਦੋਂ ਸਾਹਿਤਕਾਰ ਆਪਣੇ ਵਿਚਾਰ ਭਰੇ ਅਨੁਭਵ ਨੂੰ ਕਲਾਤਮਕ ਰੂਪ ਦੇ ਕੇ ਇੱਕ ਐਸੀ ਸ਼ਾਬਦਿਕ ਰਚਨਾ ਸਿਰਜਦਾ ਹੈ ਜੋ ਵਾਕ ਬਣਤਰ ਵਿੱਚ ਨਿਤਾਪ੍ਰਤੀ ਦੀ ਬੋਲਚਾਲ ਵਰਗੀ ਪਰੰਤੂ ਭਾਸ਼ਾ ਦੇ ਪੱਖੋਂ ਵਧੇਰੇ ਨਿੱਖਰੀ, ਮੰਤਵੀ ਹੋਈ ਤੇ ਵਿਆਕਰਨ ਦੇ ਨਿਯਮਾਂ ਅਨੁਕੂਲ ਹੁੰਦੀ ਹੈ, ਉਹ ਵਾਰਤਕ ਦਾ ਰੂਪ ਧਾਰ ਲੈਂਦੀ ਹੈ। ਇਸ ਵਿੱਚ ਵਾਰਤਕ-ਕਾਰ ਕਿਸੇ ਸਿੱਧਾਂਤ ਜਾਂ ਵਿਸ਼ੇ ਨੂੰ ਸੋਚ-ਵਿਚਾਰ ਕੇ, ਬੁੱਧੀ ਦੀ ਕਸੌਟੀ ਤੇ ਪਰਖ ਕੇ, ਤਰਕ ਤੇ ਦਲੀਲ ਦੀ ਵਰਤੋਂ ਕਰ ਕੇ ਐਸਾ ਰੂਪ ਸਿਰਜਦਾ ਹੈ, ਜੋ ਵਾਕਾਂ ਤੇ ਪੈਰਿਆਂ ਵਿੱਚ ਵੰਡਿਆ ਹੁੰਦਾ ਹੈ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਕਿੱਸਾ ਕਾਵਿ ਮੱਧਕਾਲੀਨ ਪੰਜਾਬੀ ਸਾਹਿਤ ਜਗਤ ਵਿੱਚ ਵਿਸ਼ੇਸ਼ ਮਹੱਤਵ ਦਾ ਧਾਰਣੀ ਹੈ। ਵਿਚਾਰਧੀਨ ਕਾਲਖੰਡ ਬਰਤਾਨਵੀਂ ਰਾਜ ਦੀ ਸਥਾਪਤੀ ਤੋਂ ਲੈ ਕੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਤੱਕ ਪਸਰਿਆ ਹੋਇਆ ਹੈ। ਇਸ ਸਮੇਂ ਦੌਰਾਨ ਹੀ ਪੰਜਾਬੀ ਸਾਹਿਤ ਪਰੰਪਰਕ ਸਾਹਿਤ ਰੂਪਾਕਾਰਾਂ ਨਾਲੋਂ ਆਪਣਾ ਨਾਤਾ ਤੋੜ ਕੇ ਨਵੀਨ ਸਾਹਿਤ ਰੂਪਾਕਾਰਾਂ ਅਤੇ ਚਿੰਤਨ ਤੇ ਚੇਤਨਾ ਦੇ ਨਵੇਂ ਸਰੋਕਾਰਾਂ ਨਾਲ ਜੁੜਦਾ ਹੈ। ਕਿੱਸਾ ਕਾਵਿ ਸਾਹਿਤ ਦੀ ਇੱਕ ਅਜਿਹੀ ਕਾਵਿ ਵਿਧਾ ਹੈ ਜੋ ਦੂਸਰੇ ਸਾਹਿਤ ਰੂਪਾਕਾਰਾਂ ਨਾਲੋਂ ਭਿੰਨ ਤੇ ਵਿਲੱਖਣ ਹੈ। ਇਸ ਸਮੁੱਚੇ ਕਾਲ ਦਾ ਕਿੱਸਾ ਕਾਵਿ ਬਹੁਪੱਖੀ ਅਧਿਐਨ ਦੀ ਮੰਗ ਕਰਦਾ ਹੈ। ਹੱਥਲੇ ਖੋਜ ਪੱਤਰ ਵਿੱਚ ਸਾਡਾ ਮੁੱਖ ਉਦੇਸ਼ ਅਧਿਐਨ ਕਾਲ ਦੇ ਕਿੱਸਾ ਕਾਵਿ ਦਾ ਨਵੇਂ ਵਿਸ਼ਿਆਂ ਦੇ ਪ੍ਰਸੰਗ ਵਿੱਚ ਅਧਿਐਨ ਕਰਨਾ ਹੈ ਅਤੇ ਇਹ ਵਾਚਨ ਹੈ ਕਿ ਇਸ ਸਮੂੱਚੇ ਸਮੇਂ ਵਿੱਚ ਬਹੁਪਾਸਾਰੀ ਵਿਸ਼ਿਆਂ ਦੀ ਧਾਰਣੀ ਇਹ ਕਾਵਿ ਪਰੰਪਰਾ ਕਿੰਨਾ ਨਵੇਂ ਵਿਸ਼ਿਆ ਨਾਲ ਆਪਣਾ ਸਰੋਕਾਰ ਜੋੜਦੀ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਨਿਹਾਲ ਸਿੰਘ ਵਾਲਾ ਭਾਰਤੀ ਪੰਜਾਬ ਦੇ ਮੋਗੇ ਜ਼ਿਲੇ ਦਾ ਇੱਕ ਪਿੰਡ ਅਤੇ ਤਹਿਸੀਲ ਹੈ। ਇਹ ਮੋਗਾ ਤੋਂ ਲਗਪਗ 40 ਕਿਲੋਮੀਟਰ ਅਤੇ ਚੰੜੀਗੜ੍ਹ ਤੋਂ ਲਗਪਗ 175 ਕਿਲੋਮੀਟਰ ਦੂਰੀ ਤੇ ਸਥਿਤ ਹੈ। ਇਹ ਸ਼ਹਿਰ ਗੁਰੂ ਗੋਬਿੰਦ ਸਿੰਘ ਮਾਰਗ ਤੇ ਧੂੜਕੋਟ ਤੋਂ ਬਾਅਦ ਅਤੇ ਮਧੇ ਤੋਂ ਪਹਿਲਾਂ ਹੈ। ਇਸਦੇ ਨਜ਼ਦੀਕੀ ਸ਼ਹਿਰ ਮੋਗਾ, ਬਰਨਾਲਾ, ਬਠਿੰਡਾ, ਫਰੀਦਕੋਟ ਅਤੇ ਲੁਧਿਆਣਾ ਹਨ। ਇਹ ਬਰਨਾਲਾ ਤੋਂ 41 ਕਿਲੋਮੀਟਰ ਦੂਰ ਹੈ। ਬਾਬਾ ਗੁਲਾਬ ਸਿੰਘ ਜੀ ਬਾਬਾ ਨਿਹਾਲ ਸਿੰਘ ਜੀ ਪਿੰਡ ਦੇ ਬਾਨੀ ਸਨ
ਨਾਟ-ਸ਼ਾਸਤਰ (ਸੰਸਕ੍ਰਿਤ: नाट्य शास्त्र, ਨਾਟਿਆ ਸ਼ਾਸਤਰ) ਥੀਏਟਰ, ਨਾਚ ਅਤੇ ਸੰਗੀਤ ਨਾਲ ਸੰਬੰਧਿਤ ਨਾਟ-ਕਲਾਵਾਂ ਬਾਰੇ ਪ੍ਰਾਚੀਨ ਭਾਰਤੀ ਗ੍ਰੰਥ ਹੈ। ਇਹਦਾ ਖੇਤਰ ਬਹੁਤ ਵਿਸ਼ਾਲ ਹੈ ਅਤੇ ਨਾਟ-ਕਲਾ ਦੇ ਇਲਾਵਾ ਸਾਹਿਤ ਨੂੰ ਆਪਣੇ ਕਲਾਵੇ ਅੰਦਰ ਲੈਂਦਾ ਹੈ। ਇਸ ਦੇ ਕਈ ਅਧਿਆਇਆਂ ਵਿੱਚ ਨਾਚ, ਸੰਗੀਤ, ਕਵਿਤਾ ਅਤੇ ਆਮ ਸੁਹਜ-ਸ਼ਾਸਤਰ ਸਹਿਤ ਨਾਟਕ ਦੀਆਂ ਸਭਨਾਂ ਭਾਰਤੀ ਅਵਧਾਰਣਾਵਾਂ ਵਿੱਚ ਸਮਾਹਿਤ ਹਰ ਪ੍ਰਕਾਰ ਦੀ ਕਲਾ ਉੱਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਹੈ। ਇਸ ਦਾ ਬੁਨਿਆਦੀ ਮੰਤਵ ਜੀਵਨ ਦੇ ਚਾਰ ਲਕਸ਼ਾਂ - ਧਰਮ, ਅਰਥ, ਕਾਮ ਅਤੇ ਮੋਕਸ਼ - ਦੇ ਪ੍ਰਤੀ ਜਾਗਰੂਕ ਬਣਾਉਣ ਦੇ ਮਾਧਿਅਮ ਵਜੋਂ ਭਾਰਤੀ ਡਰਾਮੇ ਦੀ ਅਹਿਮੀਅਤ ਸਿੱਧ ਕਰਨਾ ਹੈ। ਇਹ ਸ਼ਿਲਪ ਦੇ ਨਿਯਮਾਂ ਅਤੇ ਜੁਗਤੀਆਂ ਦਾ ਕੋਸ਼ ਬਣ ਸਾਨੂੰ ਅਗਵਾਈ ਦਿੰਦਾ ਹੈ। ਇਹ 200 ਈਪੂ ਤੋਂ 200 ਦੇ ਵਿਚਕਾਰ ਚਾਰ ਸਦੀਆਂ ਦੌਰਾਨ ਲਿਖਿਆ ਗਿਆ ਸੀ ਅਤੇ ਇਹਦਾ ਨਾਂ ਭਰਤਮੁਨੀ ਨਾਲ ਜੁੜਿਆ ਹੈI
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਰਾਏ- ਅਬਦੁੱਲਾ ਖ਼ਾਨ ਭੱਟੀ, ਪ੍ਰਚਲਿਤ ਨਾਮ ਦੁੱਲਾ ਭੱਟੀ (ਸ਼ਾਹਮੁਖੀ: دًﻻ بھٹى) ਪੰਜਾਬ ਦਾ ਇੱਕ ਪ੍ਰਸਿੱਧ ਪ੍ਰਾਚੀਨ ਰਾਜਪੂਤ ਨਾਇਕ ਸੀ, ਜਿਸਨੇ ਮੁਗਲ ਸਮਰਾਟ ਅਕਬਰ ਦੇ ਖਿਲਾਫ ਇੱਕ ਬਗ਼ਾਵਤ ਦੀ ਅਗਵਾਈ ਕੀਤੀ ਸੀ। ਉਸਦੀ ਮਾਂ ਦਾ ਨਾਂ ਲੱਧੀ ਤੇ ਪਿਉ ਦਾ ਨਾਂ ਫਰੀਦ ਸੀ।ਦੁੱਲੇ ਦੀ ਮਾਂ ਲੱਧੀ ਨੇ ਅਕਬਰ ਦੇ ਪੁੱਤ ਸ਼ੇਖੂ ਨੂੰ ਦੁੱਧ ਚੁੰਘਾਇਆ ਤੇ ਮਹੱਲਾਂ ਵਿੱਚ ਦੁੱਧ ਚੁੰਘਾਵੀ ਦੇ ਤੌਰ ਤੇ ਕੰਮ ਕੀਤਾ। ਰਾਏ ਅਬਦੁੱਲਾ ਖਾਨ ਨੇ ਇਸ ਹੱਦ ਤੱਕ ਹਕੂਮਤ ਨੂੰ ਵਖਤ ਪਾ ਰੱਖਿਆ ਸੀ ਕਿ ਅਕਬਰ ਨੂੰ ਆਪਣੀ ਰਾਜਧਾਨੀ ਦਿੱਲੀ ਤੋਂ ਤਬਦੀਲ ਕਰਨੀ ਪਈ ਅਤੇ ਲਗਭਗ 20 ਸਾਲਾਂ ਲਈ ਲਾਹੌਰ ਵਿੱਚ, ਲਾਹੌਰ ਕਿਲੇ ਨੂੰ ਆਪਣਾ ਹੈੱਡਕੁਆਰਟਰ ਬਣਾਉਣਾ ਪਿਆ ਸੀ ਅਤੇ ਇਹਦੇ ਬੁਨਿਆਦੀ ਢਾਂਚੇ ਨੂੰ ਵੀ ਬਦਲਣਾ ਪਿਆ ਸੀ। ਪੰਜਾਬੀ ਭਾਸ਼ਾ ਵਿੱਚ ਇੱਕ ਕਿੱਸਾ ਹੈ ਜਿਸ ਨੂੰ 'ਦੁੱਲੇ ਦੀ ਵਾਰ' ਕਿਹਾ ਜਾਂਦਾ ਹੈ। ਇਸ ਵਿੱਚ ਪਾਕਿਸਤਾਨੀ ਪੰਜਾਬ ਵਿੱਚ ਦੁੱਲਾ ਭੱਟੀ ਦੀ ਲੜਾਈ ਦੀਆਂ ਘਟਨਾਵਾਂ ਦਾ ਬਿਰਤਾਂਤ ਹੈ। ਅਤੇ ਇੱਕ ਇਲਾਕੇ ਦਾ ਨਾਂ 'ਦੁੱਲੇ ਦੀ ਬਾਰ' ਯਾਨੀ ਦੁੱਲਾ ਭੱਟੀ ਦਾ ਜੰਗਲ ਹੈ। ਇਹ ਮਹਾਨ ਰਾਜਪੂਤ ਨਾਇਕ ਲਾਹੌਰ, ਪੰਜਾਬ, ਪਾਕਿਸਤਾਨ ਵਿੱਚ ਮੈਣੀ ਸਾਹਿਬ ਕਬਰਿਸਤਾਨ ਵਿੱਚ ਦਫਨ ਦੱਸਿਆ ਜਾਂਦਾ ਹੈ।
ਪੂਰਨ ਭਗਤ ਇੱਕ ਪੰਜਾਬੀ ਦੀ ਪੁਰਾਣੀ ਲੋਕ-ਗਾਥਾ ਹੈ ਅਤੇ ਇਹ ਲੋਕ-ਕਹਾਣੀ "ਪੂਰਨ" ਤੇ ਅਧਾਰਿਤ ਹੈ ਜਿਸ ਦਾ ਪਿਤਾ, ਸਲਵਾਨ, ਸਿਆਲਕੋਟ ਦਾ ਰਾਜਾ ਸੀ। ਸਿਆਲਕੋਟ ਦੇ ਇਸ ਰਾਜਕੁਮਾਰ, ਪੂਰਨ ਨੂੰ ਅੱਜ ਦੇ ਸਮੇਂ ਵਿੱਚ "ਬਾਬਾ ਸਹਿਜ ਨਾਥ ਜੀ" ਵਜੋਂ ਪੁਜਿਆ ਜਾਂਦਾ ਹੈ। ਇਸ ਕਥਾ ਤੇ ਅਧਾਰਿਤ ਕਿੱਸਾ ਕਾਦਰਯਾਰ ਦੁਆਰਾ ਰਚਿਆ ਗਿਆ। ਪੂਰਨ ਭਗਤ ਦੀ ਕਥਾ ਮੂਲ ਰੂਪ ਵਿੱਚ ਇੱਕ ਦੰਦ-ਕਥਾ ਹੈ।
“ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।``1 ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।``2
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਮੱਧਕਾਲੀਨ ਪੰਜਾਬੀ ਸਾਹਿਤ ਦੇ ਸਾਂਝੇ ਲੱਛਣ
ਮੱਧਕਾਲੀਨ ਪੰਜਾਬੀ ਸਾਹਿਤ ਸਾਡੇ ਸਮੁੱਚੇ ਪੰਜਾਬੀ ਸਾਹਿਤ ਦੇ ਇਤਿਹਾਸ ਦਾ ਇੱਕ ਗੋਰਵਮਈ ਭਾਗ ਹੈ। ਇਸ ਕਾਲ ਵਿੱਚ ਸਾਹਿਤ ਦੇ ਵੱਖ-ਵੱਖ ਰੂਪਾਂ ਨੇ ਜਨਮ ਲਿਆ ਅਤੇ ਵਿਕਾਸ ਕੀਤਾ। ਇਸ ਕਾਲ ਵਿੱਚ ਚਾਰ ਪ੍ਰਮੁੱਖ ਕਾਵਿ ਧਾਰਾਵਾਂ ਸਮਾਨ ਅੰਤਰ ਵਿਚਰੀਆਂ ਅਤੇ ਆਪਣੇ ਵਿਕਾਸ ਦੀ ਸਿੱਖਰਾਂ ਨੂੰ ਛੋਹ ਲਿਆ। ਇਸ ਕਾਰਨ ਹੀ ਅਸੀਂ ਮੱਧ ਕਾਲ ਨੂੰ ਪੰਜਾਬੀ ਸਾਹਿਤ ਦਾ ਸੁਨਹਿਰੀ ਕਾਲ ਵੀ ਕਹਿੰਦੇ ਹਨ। ਸੂਫੀ ਅਤੇ ਭਗਤੀ ਧਾਰਾ ਦੀਆਂ ਪ੍ਰਵਿਰਤੀਆਂ ‘ਆਦਿ ਕਾਲ’ ਵਿੱਚ ਹੀ ਪੈਦਾ ਹੋ ਗਈਆਂ ਸਨ। ਉਹਨਾਂ ਧਾਰਾਵਾਂ ਨੇ ਮੱਧਕਾਲ ਵਿੱਚ ਪਹੁੰਚ ਕੇ ਬਹੁਤ ਪ੍ਰਗਤੀ ਕੀਤੀ। ਇਹਨਾਂ ਤੋਂ ਬਿਨਾਂ ਗੁਰਮਤਿ ਕਾਵਿ, ਕਿੱਸਾ ਕਾਵਿ, ਬੀਰ ਕਾਵਿ ਅਤੇ ਵਾਰਤਕ ਆਦਿ ਕੁੱਝ ਨਵੇਂ ਸਾਹਿਤ ਦੇ ਰੂਪ ਵੀ ਪੈਦਾ ਹੋਏ। ਡਾ.
ਸ਼ਾਹ ਮੁਹੰਮਦ (1784-1862) ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਪੰਜਾਬੀ ਦਾ ਸ਼ਾਇਰ ਸੀ। ਜੰਗਨਾਮਾ ਵਿੱਚ ਉਸਨੇ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪਹਿਲੀ ਅੰਗਰੇਜ਼-ਸਿੱਖ ਲੜਾਈ ਦੀ ਕਹਾਣੀ ਬਿਆਨ ਕੀਤੀ ਹੈ। ਸ਼ਾਹ ਮੁਹੰਮਦ ਦੂਰ-ਦ੍ਰਿਸ਼ਟੀ ਵਾਲਾ ਕਵੀ ਸੀ ਜੋ ਆਉਣ ਵਾਲੀਆਂ ਘਟਨਾਵਾਂ ਦੇ ਅਕਸ ਨੂੰ ਵੇਖ ਸਕਦਾ ਸੀ। ਉਸ ਦੇ ਅੰਦਾਜੇ ਤਜਰਬਿਆਂ ਅਤੇ ਤੱਥਾਂ ’ਤੇ ਆਧਾਰਤ ਸਨ।ਸ਼ਾਹ ਮੁਹੰਮਦ ਦਾ ਜਨਮ 1784 ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਪਿੰਡ ਵਡਾਲਾ ਵੀਰਮ ਵਿੱਚ ਹੋਇਆ। ਉਹ ਮਹਾਰਾਜਾ ਰਣਜੀਤ ਸਿੰਘ ਨੂੰ ਪਸੰਦ ਕਰਦਾ ਸੀ ਕਿਉਂ ਜੇ ਉਸਨੇ ਪੰਜਾਬ ਨੂੰ ਦੁੱਖਾਂ ਦੀ ਥਾਂ ਤੋਂ ਜੰਨਤ ਵਿੱਚ ਪਲਟ ਦਿੱਤਾ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸਿੱਖੀ (ਇਹ ਸ਼ਬਦ ਇਸ ਤਰ੍ਹਾਂ ਵੀ ਲਿਖਿਆ ਜਾਂਦਾ ਹੈ: ਸਿਖੀ, ਸਿੱਖ ਦਾ ਮਤਲਬ, "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫ਼ਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਦੁਨੀਆ ਦੇ ਸਭ ਤੋਂ ਪੁਰਾਣੇ ਸਨਾਤਨ ਧਰਮ ਤੋਂ ਆਪਣੀ ਅਲੱਗ ਪਹਿਚਾਣ ਬਣਾਕੇ ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਕੁੱਲ ਦੁਨੀਆ ਵਿੱਚ ਲਗਭਗ 3 ਕਰੋੜ ਹੈ, ਜੋ ਕਿ ਸਾਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਪੰਥ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਪੰਥ ਦੇ ਫ਼ਲਸਫ਼ੇ ਨੂੰ ਗੁਰਮਤ ਕਿਹਾ ਜਾਂਦਾ ਹੈ, ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ ਹੈ ਅਤੇ ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਜੋਤਿ-ਜੋਤਿ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ, ਜਿਹਨਾਂ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਕੇਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਤੇ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਤਖ਼ਤ ਸੌਂਪਕੇ ਦੇਹਧਾਰੀ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਪੰਜਾਬ ਦੇ ਚੋਟੀ ਦੇ ਸਿੱਖ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਹੋਇਆ। ਊਧਮ ਸਿੰਘ ਕੰਬੋਜ ਕੌਮ ਨਾਲ ਸਬੰਧ ਰੱਖਦਾ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਯੂਸ਼ਫ ਦਾ ਕਿੱਸਾ ਕਵੀ ਨੇ 1090 ਹਿਜ਼ਰੀ ਵਿੱਚ ਲਿਖਿਆ ਸੀ। ਇਸ ਕਿੱਸੇ ਨੂੰ ਲਿਖੇ ਕੇ ਨਵਾਬ ਜਾ ਅਫਰ ਖਾਂ ਨੂੰ ਪੇਸ਼ ਕੀਤਾ ਸੀ। ਯੂਸ਼ਫ ਬਹੁਤ ਸੋਹਣਾ ਸੀ ਉਸ ਨੂੰ ਦੇਖ ਮਿਸਰ ਦੀਆਂ ਔਰਤਾਂ ਬੇਹਾਲ ਹੋ ਗਈਆਂ। ਮਿਸ਼ਰ ਦੀਆਂ ਔਰਤਾਂ ਨੂੰ ਆਪਣੀ ਸੁੰਦਰਤਾ ਤੇ ਮਾਣ ਤੇ ਹੰਕਾਰ ਸੀ ਉਹ ਜੁਲੈਖਾਂ ਨੂੰ ਬਹੁਤ ਸੋਹਣੀ ਮੰਨਦੀਆਂ ਸਨ ਕਿ ਯੂਸ਼ਫ ਕਿੰਨਾ ਸੋਹਣਾ ਹੈ ਜੋ ਤੂੰ ਉਸ ਤੇ ਆਸ਼ਕ ਹੋ ਗਈ ਹੈ। ਜੁਲੈਖਾਂ ਨੂੰ ਯੂਸਫ ਦਾ ਬਿਰਹੋਂ ਸਤਾਉਂਦਾ ਸੀ। ਉਸ ਨੂੰ ਸਮਾਜ ਪਾਗਲ ਕਹਿਣ ਲੱਗਾ ਅਤੇ ਉਸ ਦੇ ਮਾਂ-ਬਾਪ ਨੇ ਜੁਲੈਖਾ ਦੇ ਪੈਰਾਂ ਵਿੱਚ ਸੰਗਲ ਪਾ ਦਿੱਤੇ। ਜੁਲੈਖਾ ਬੁੱਢੀ ਹੋਣ ਤੇ ਯੂਸਫ ਨੂੰ ਮਿਲਦੀ ਹੈ। ਯੂਸਫ ਉਸ ਨੂੰ ਜਵਾਨ ਕਰ ਦਿੰਦਾ ਹੈ। ਯੂਸਫ ਤੇ ਜੁਲੈਖਾ ਦਾ ਆਪਸ ਵਿੱਚ ਵਿਆਹ ਹੋ ਜਾਂਦਾ ਹੈ। ਇਸ ਕਿੱਸੇ ਨੂੰ ਹਾਫ਼ਿਜ ਬਰਖ਼ੁਰਦਾਰ ਨੇ ਬਹੁਤ ਹੀ ਸੋਹਣੇ ਢੰਗ ਨਾਲ ਪੇਸ਼ ਕੀਤਾ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਨਾਟਕ ਦਾ ਪਹਿਲਾ ਦੌਰ(1913 ਤੋਂ ਪਹਿਲਾਂ)
1913 ਤੋਂ ਪਹਿਲਾ ਵੀ ‘ਨਾਟਕ ਵਰਗੀ ਵਿਦਾ’ ਵਿੱਚ ਰਚਨਾਵਾ ਪ੍ਰਾਪਤ ਹੋਣ ਲੱਗਦੀਆ ਹਨ। ਪੰਜਾਬੀ ਜ਼ੁਬਾਨ ਵਿੱਚ ਪਹਿਲਾ ਪੰਜਾਬੀ ਨਾਟਕ ‘ਸ਼ਰਾਬ ਕੌਰ’ 1895 ਵਿੱਚ ਲਿਖਿਆ ਤੇ ਖੇਡਿਆ ਗਿਆ। ਇਸ ਨਾਟਕ ਨੂੰ ਭਾਈ ਵੀਰ ਸਿੰਘ ਦੇ ਪਿਤਾ ਡਾ. ਚਰਨ ਸਿੰਘ ਨੇ ਲਿਖਿਆ। ਇਸ ਨਾਟਕ ਦੀ ਸਕ੍ਰਿਪਟ ਤਾਂ ਭਾਵੇਂ ਹੁਣ ਮੌਜੂਦ ਨਹੀਂ ਹੈ ਪਰ ਡਾ.
ਕਾਫ਼ੀ (ਪੰਜਾਬੀ: ਕਾਫ਼ੀ( ਗੁਰਮੁਖੀ ਦੇ), کافی (ਸ਼ਾਹਮੁਖੀ), ਹਿੰਦੀ : काफ़ी, ਉਰਦੂ : کافی, ਸਿੰਧੀ : ڪافي) ਸੂਫ਼ੀ ਸੰਗੀਤ ਅਤੇ ਸੂਫ਼ੀ ਕਵਿਤਾ ਦਾ ਇੱਕ ਕਲਾਸੀਕਲ ਰੂਪ ਹੈ। ਜ਼ਿਆਦਾਤਰ ਕਾਫ਼ੀਆਂ ਪੰਜਾਬੀ ਅਤੇ ਸਿੰਧੀ ਭਾਸ਼ਾ ਵਿਚ ਹੀ ਮਿਲਦੀਆਂ ਹਨ। ਕਾਫ਼ੀਆਂ ਰਚਣ ਵਾਲੇ ਕਵੀਆਂ ਵਿਚ ਬਾਬਾ ਫ਼ਰੀਦ, ਬੁੱਲ੍ਹੇ ਸ਼ਾਹ, ਸ਼ਾਹ ਹੁਸੈਨ, ਸ਼ਾਹ ਅਬਦੁਲ ਲਤੀਫ਼ ਭਟਾਈ, ਸਚਲ ਸਰਮਸਤ ਅਤੇ ਖ਼ਵਾਜਾ ਗ਼ੁਲਾਮ ਫ਼ਰੀਦ ਹਨ। ਦੱਖਣੀ ਏਸ਼ੀਆ, ਖ਼ਾਸਕਰ ਪਾਕਿਸਤਾਨ, ਬੰਗਲਾਦੇਸ਼ ਅਤੇ ਭਾਰਤ ਵਿਚ ਇਸਦਾ ਗਾਇਨ ਕਾਫ਼ੀ ਪ੍ਰਸਿੱਧ ਹੈ। ਲੰਮੇ ਸਮੇਂ ਦੌਰਾਨ, ਕਾਫ਼ੀ ਕਵਿਤਾ ਅਤੇ ਇਸਦੇ ਗਾਇਨ ਦੋਵਾਂ ਨੇ ਤੇਜ਼ੀ ਨਾਲ ਵਿਕਾਸ ਕੀਤਾ ਹੈ ਕਿਉਂਕਿ ਵੱਖ-ਵੱਖ ਕਵੀਆਂ ਅਤੇ ਗਾਇਕਾਂ ਨੇ ਸਮੇਂ ਸਮੇਂ ਤੇ ਆਪਣਾ ਯੋਗਦਾਨ ਪਾਇਆ ਹੈ ਅਤੇ ਇਸਨੂੰ ਇੱਕ ਅਮੀਰ ਅਤੇ ਵੰਨ-ਸੁਵੰਨਤਾ ਭਰਿਆ ਕਾਵਿ ਰੂਪ ਬਣਾਇਆ ਹੈ। ਕਾਫ਼ੀ ਰੂਹ ਅਤੇ ਇਸਦੇ ਸਿਰਜਣਹਾਰ ਦੀ ਸਾਂਝਦਾਰੀ ਤੇ ਕੇਂਦਰਿਤ ਰਹਿੰਦੀ ਹੈ। ਇਹ ਸਾਂਝਦਾਰੀ ਮੁਰੀਦ ਤੇ ਮੁਰਸ਼ਿਦ ਅਤੇ ਕਦੇ ਮਸ਼ੂਕ ਤੇ ਆਸ਼ਿਕ ਦੇ ਪ੍ਰਤੀਕ ਵਜੋਂ ਨਜ਼ਰ ਆਉਂਦੀ ਹੈ।
20ਵੀਂ ਸਦੀ ਦੇ ਦੂਜੇ ਦਹਾਕੇ ਵਿਚ ਨੌਰਾ ਰਿਚਰਡਜ਼ ਦੇ ਯਤਨਾਂ ਸਦਕਾ ਲਾਹੌਰ ਕਾਲਜ ਦੇ ਮੰਚ ਤੇ ਪੰਜਾਬੀ ਵਿਚ ਨਾਟ ਮੰਚਣ ਦੀ ਪਿਰਤ ਸ਼ੁਰੂ ਹੋਈ। ਪੰਜਾਬੀ ਨਾਟਕ ਦੇ ਇਤਿਹਾਸ ਵਿਚ ਇਸ ਤੱਥ ਨੂੰ ਸਰਬਪ੍ਰਵਾਨਿਤ ਰੂਪ ਵਿਚ ਗ੍ਰਹਿਣ ਕੀਤਾ ਜਾ ਚੁੱਕਾ ਹੈ ਕਿ ਆਧੁਨਿਕ ਭਾਂਤ ਦੇ ਸਾਹਿਤਕ ਨਾਟਕ ਦਾ ਆਰੰਭ ਆਈ. ਸੀ. ਨੰਦਾ ਰਾਹੀਂ ਮਿਸਿਜ਼ ਨੋਰ੍ਹਾ ਰਿਚਰਡਜ਼ ਦੀ ਪ੍ਰੇਰਨਾ ਨਾਲ 1913 ਵਿਚ ਛਪੇ ਨਾਟਕ 'ਦੁਲਹਨ' ਤੋਂ ਹੋਇਆ। ਭਾਵੇਂ ਇਹ ਇਕ ਫ਼ੈਸਲਾਕੁੰਨ ਘਟਨਾ ਸੀ ਪਰੰਤੂ ਇਸ ਤੋਂ ਪਹਿਲਾਂ ਪੰਜਾਬੀ ਵਿਚ ਪਈ ਨਾਟਕੀਅਤਾ, ਲੋਕ ਨਾਟਪਰੰਪਰਾ, ਈਸਾਈ ਮਿਸ਼ਨਰੀਆ ਦੇ ਯਤਨ, ਸੰਸਕ੍ਰਿਤ ਨਾਟਕਾਂ ਦੇ ਅਨੁਵਾਦ, ਟੈਪਰੈਂਸ ਸੁਸਾਇਟੀ ਅਤੇ ਪਾਰਸੀ ਥੀਏਟਰੀਕਲ ਕੰਪਨੀਆਂ ਦੀਆਂ ਨਾਟਮਸ਼ਕਾਂ, ਭਾਰਤੀ ਨਾਟ ਪਰੰਪਰਾ ਦੇ ਅੰਸ਼ਕ ਪ੍ਰਭਾਵ ਰਾਹੀਂ ਭਾਈ ਵੀਰ ਸਿੰਘ ਤੇ ਬਾਵਾ ਬੁੱਧ ਸਿੰਘ ਦੇ ਨਾਟ ਯਤਨ ਆਪਣਾ ਅਰਥ ਗ੍ਰਹਿਣ ਕਰਦੇ ਹਨ। 1913 ਤੋਂ ਪਹਿਲਾ ਅਤੇ ਉਸਦੇ ਸਮਾਨਾਂਤਰ ਚਾਰ ਤਰ੍ਹਾਂ ਦੀਆਂ ਨਾਟਕੀ ਅਤੇ ਰੰਗਮੰਚੀ ਸਰਗਰਮੀਆਂ/ ਸਥਿਤੀਆਂ ਸਪਸ਼ਟ ਦੇਖੀਆ ਜਾ ਸਕਦੀਆਂ ਹਨ: 1) ਲੋਕਨਾਟ ਪਰੰਪਰਾ ਦੇ ਰਾਮਲੀਲ੍ਹਾ/ਰਾਸ ਲੀਲ੍ਹਾ ਅਤੇ ਭੰਡ ਤਮਾਸ਼ਿਆਂ ਵਰਗੇ ਰੂਪ। 2) ਪੁਸਤਕ ਰੂਪ ਵਿਚ ਪ੍ਰਾਪਤ ਸੰਸਕ੍ਰਿਤ ਨਾਟਕ। 3) ਪਾਰਸੀ ਰੰਗਮੰਚ 4) ਪੰਜਾਬ ਵਿਚ ਰਹਿੰਦੇ ਅੰਗਰੇਜ਼ਾਂ ਦੀਆਂ ਅੰਗਰੇਜ਼ੀ ਪੇਸ਼ਾਵਰ ਜਾਂ ਸ਼ੌਕੀਆਂ ਨਾਟਮੰਡਲੀਆਂ ਜਾਂ ਸਕੂਲਕਾਲਜਾਂ ਦੇ ਅਧਿਆਪਕਾਂ ਵਿਦਿਆਰਥੀਆਂ ਦੇ ਯਤਨਾਂ ਨਾਲ ਹੁੰਦੀਆਂ ਸਨ। ਇਹ ਨਾਟਕ (ਜਿਵੇਂ ਕਿ ਸ਼ੈਕਸਪੀਅਰ ਅਤੇ ਇਬਸਨ ਦੀਆਂ ਰਚਨਾਵਾਂ) ਪੁਸਤਕ ਰੂਪ ਵਿਚ ਵੀ ਸਕੂਲਾਂਕਾਲਜਾਂ ਦੀਆਂ ਲਾਇਬ੍ਰੇਰੀਆਂ ਵਿਚ ਆਮ ਪ੍ਰਾਪਤ ਸਨ। ਪੰਜਾਬੀ ਦਾ ਪਹਿਲਾ ਮੌਲਿਕ ਨਾਟਕ 'ਚੰਦਰ ਹਰੀ'(1909) ਪਾਰਸੀ ਸ਼ੈਲੀ ਦੀ ਰਚਨਾ ਹੈ। ਪਾਰਸੀ ਰੰਗਮੰਚ ਨਵੀਂ ਜਨਮੀ ਪੰਜਾਬੀ ਚੇਤਨਾ ਨਾਟਕ ਰੰਗਮੰਚ ਦੀ ਪਹਿਲੀ ਪਛਾਣ ਹੈ, ਜਿਸਦਾ ਵਜੂਦ ਇਪਟਾ ਲਹਿਰ ਦੇ ਉਭਾਰ ਤੱਕ ਨਜ਼ਰ ਆਉਂਦਾ ਰਹਿੰਦਾ ਹੈ। ਪਾਰਸੀ ਰੰਗਮੰਚ ਨੇ ਪੰਜਾਬੀ ਨਾਟਮੰਚ ਦੇ ਵਿਕਾਸ ਕ੍ਰਮ ਵਿਚ ਮਹੱਤਵਪੂਰਨ ਭੂਮਿਕਾ ਅਦਾ ਕੀਤੀ ਹੈ। ਪੰਜਾਬੀ ਨਾਟਕ ਦੇ ਬਦਲਦੇ ਪਰਿਪੇਖ ਨੂੰ ਵੱਖਵੱਖ ਪੜਾਵਾਂ ਤੋਂ ਵਾਚਣ ਲਈ ਇਸਦੇ ਇਤਿਹਾਸਕ ਸਫ਼ਰ ਦੇ ਬਾਰੇ ਜਾਣਕਾਰੀ ਹੋਣਾ ਜ਼ਰੂਰੀ ਹੈ। ਪੰਜਾਬੀ ਨਾਟਕ ਦੇ ਹੁਣ ਤੱਕ ਦੀਆਂ ਪ੍ਰਾਪਤੀਆਂ ਦੇ ਗਹਿਨ ਅਧਿਐਨ ਲਈ ਦੋ ਵਿਦਵਾਨਾਂ ਡਾ.
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਅਨਚਾਹੇ ਅਥਵਾ ਘਿਨੌਣੇ ਪਦਾਰਥਾਂ ਦੇ ਵਰਣਨਾਂ ਨੂੰ ਪੜ੍ਹ ਕੇ ਜਾਂ ਦਿ੍ਸ਼ਾਂ ਨੂੰ ਦੇਖ ਕੇ ਪੁਸ਼ਟ ਹੋਇਆ ਘ੍ਰਿਣਾ (ਨਫ਼ਰਤ) ਦਾ ਭਾਵ ਹੀ 'ਬੀਭਤਸ' ਰਸ ਹੈ। ਘਿ੍ਣਤ ਸ਼ੈ ਨੂੰ ਵੇਖਣ ਜਾਂ ਸੁਣਨ ਕਰਕੇ ਜਿੱਥੇ ਘ੍ਰਿਣਾ ਜਾਂ ਜੁਗਪਸਾਂ ਭਾਵ ਦਾ ਉਦਭਵ ਹੋਵੇ ਓਥੇ ਬੀਭਤਸ ਰਸ ਹੁੰਦਾ ਹੈ। ਇਹ ਜੁਗਪੁਸਾਂ (ਘਿ੍ਰਣਾ ਜਾਂ ਸੂਗ) ਕਿਸੇ ਅਣ-ਚਾਹੀ, ਘ੍ਰਿਣਾ-ਯੋਗ, ਜਾਂ ਉੱਤੇਜਕ ਸ਼ੈ ਨੂੰ ਵੇਖ ਕੇ ਉਤਪੰਨ ਹੁੰਦੀ ਹੈ। ਬੀਭਤਸ ਰਸ ਦਾ ਸਥਾਈ ਭਾਵ 'ਘਿ੍ਰਣਾ' ਹੈ। ਸ਼ਮਸ਼ਾਨ, ਮਿ੍ਤਕ ਸਰੀਰ, ਚਰਬੀ, ਸੜਿਆ ਮਾਸ, ਮਲਮੂਤ੍ਰ, ਬਦਬੂਦਾਰ ਵਸਤਾਂ, ਘ੍ਰਿਣਾ-ਕਾਰਕ ਵਿਚਾਰ ਆਦਿ ਇਸਦੇ ਆਲੰਬਨ ਵਿਭਾਵ ਹਨ।ਕੀੜਿਆਂ-ਮਕੌੜਿਆਂ ਦਾ ਵਸਤਾਂ ਵਿੱਚ ਫਿਰਨਾ, ਗਿਰਝਾਂ ਦਾ ਮਾਸ ਨੋਚਣਾ, ਘਾਇਲ ਵਿਅਕਤੀਆਂ ਦਾ ਤੜਫਣਾ, ਘਿਨੌਣੇ ਰੰਗ ਰੂਪ ਆਦਿ ਇਸਦੇ ਉੱਦੀਪਨ ਵਿਭਾਵ ਹਨ। ਚਿੰਤਾ, ਜੜਤਾ, ਰੰਗ-ਰੂਪ ਬਦਲਣਾ, ਉਨਮਾਦ, ਗਲਾਨੀ, ਦੀਨਤਾ ਆਦਿ ਸੰਚਾਰੀ ਭਾਵ ਹਨ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਇੱਕ ਭਾਈਵਾਲੀ ਜਾਂ ਸਾਂਝੇਦਾਰੀ ਇੱਕ ਵਿਵਸਥਾ ਹੈ ਜਿੱਥੇ ਪਾਰਟਨਰਸ ਵਜੋਂ ਜਾਣੀਆਂ ਜਾਂਦੀਆਂ ਪਾਰਟੀਆਂ, ਆਪਸੀ ਹਿੱਤਾਂ ਨੂੰ ਅੱਗੇ ਵਧਾਉਣ ਲਈ ਸਹਿਮਤ ਹਨ। ਕਿਸੇ ਸਾਂਝੇਦਾਰੀ ਵਿਚਲੇ ਸਹਿਭਾਗੀ ਵਿਅਕਤੀ, ਕਾਰੋਬਾਰ, ਵਿਆਜ-ਆਧਾਰਤ ਸੰਸਥਾਵਾਂ, ਸਕੂਲਾਂ, ਸਰਕਾਰਾਂ ਜਾਂ ਇਹਨਾਂ ਦਾ ਸੁਮੇਲ ਵੀ ਹੋ ਸਕਦਾ ਹੈ। ਸੰਗਠਨ ਆਪਣੇ ਮਿਸ਼ਨ ਨੂੰ ਪੂਰਾ ਕਰਨ ਅਤੇ ਆਪਣੀ ਪਹੁੰਚ ਵਧਾਉਣ ਦੀ ਸੰਭਾਵਨਾ ਵਧਾਉਣ ਲਈ ਸਹਿਭਾਗੀ ਹੋ ਸਕਦੇ ਹਨ। ਇੱਕ ਭਾਈਵਾਲੀ ਦੀ ਇਕਜੁੱਟ ਜਾਰੀ ਰੱਖੀ ਜਾ ਸਕਦੀ ਹੈ ਜਾਂ ਸਿਰਫ ਇਕਰਾਰਨਾਮੇ ਦੁਆਰਾ ਚਲਾਈ ਜਾ ਸਕਦੀ ਹੈ।
ਪੰਜਾਬੀ ਨਾਟਕ ਦਾ ਇਤਿਹਾਸ, ਡਾ. ਸਬਿੰਦਰਜੀਤ ਸਿੰਘ ਸਾਗਰ
ਪੰਜਾਬੀ ਨਾਟਕ ਦਾ ਇਤਿਹਾਸ, ਡਾ. ਸਬਿੰਦਰਜੀਤ ਸਿੰਘ ਸਾਗਰ ਇਹ ਪੁਸਤਕ ਪੰਜਾਬੀ ਨਾਟਕ ਦਾ ਇਤਿਹਾਸ, ਡਾ.
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਸ਼ਿੰਗਾਰ ਰਸ (ਸੰਸਕ੍ਰਿਤ: शृङ्गार, śṛṅgāra) ਰਸ ਦੀ ਪ੍ਰਮੁੱਖ ਕਿਸਮ ਹੈ। ਇਸ ਰਸ ਦਾ ਮੂਲ ਅਰਥ ਕਾਮੋਨਮਾਦ ਅਥਵਾ ਰਤੀ (ਪ੍ਰੇਮ) ਹੈ ਜਿਸ ਦਾ ਸਹਿਜ ਤਰੀਕੇ ਨਾਲ ਅਨੁਭਵ ਕੀਤਾ ਜਾਂਦਾ ਹੈ। ਸ਼ਿੰਗਾਰ ਰਸ ਦਾ 'ਰਤੀ' ਸਥਾਈ ਭਾਵ ਹੈ। ਪਿਆਰ ਭਰਪੂਰ ਰਸ ਨੂੰ ਪਰੰਪਰਾਗਤ ਤੌਰ ’ਤੇ ਸ਼ਿੰਗਾਰ ਕਿਹਾ ਜਾਂਦਾ ਹੈ। 'ਸ਼ਿੰਗਾਰ' ਦੀ ਨਿਰੁਕਤੀ 'ਸ਼੍ਰੀ' ਧਾਤੂ ਤੋਂ ਹੈ ਜਿਸਦਾ ਅਰਥ ਹੈ ਮਾਰਨਾ। ਇਸੇ ਕਰਕੇ ਸ਼ਿੰਗਾਰ ਉਸ ਵਿਅਕਤੀ ਦਾ ਆਪਾ ਜਾਂ ਵਿਅਕਤਿਤਵ ਖਤਮ ਕਰ ਦੇਂਦਾ ਹੈ ਜਿਹੜਾ ਇਸਨੂੰ ਚਖਦਾ ਹੈ।
ਸਿੱਖ ਇਤਿਹਾਸ ਵਿੱਚ ਭਾਈ ਘਨੱਈਆ ਜੀ ਇੱਕ ਮਹਾਨ ਗੁਰਸਿੱਖ ਤੇ ਲੋਕ ਸੇਵਕ ਵਜੋ ਜਾਣੇ ਜਾਂਦੇ ਹਨ। ਉਹ ਪਿੰਡ ਸੋਦਰਾ, ਜ਼ਿਲ੍ਹਾ ਗੁੱਜਰਾਵਾਲਾ (ਹੁਣ ਪਾਕਿਸਤਾਨ ਦੇ ਰਹਿਣ ਵਾਲੇ ਸਨ। ਉਹ ਪਹਿਲੀ ਵਾਰੀ ਅਨੰਦਪੁਰ ਵਿਖੇ ਗੁਰੂ ਤੇਗ ਬਹਾਦੁਰ ਜੀ ਦੇ ਦਰਸ਼ਨ ਲਈ ਗੲੇ। ਦਰਸ਼ਨ ਕਰਕੇ ਉਹਨਾ ਨੂੰ ੲੇਨਾ ਅਨੰਦ ਪ੍ਰਾਪਤ ਹੋਇਆ ਕਿ ਉਹ ਉੱਥੇ ਹੀ ਹਮੇਸ਼ਾ ਲਈ ਟਿਕ ਗੲੇ। ਗੁਰੂ ਜੀ ਨੇ ਉਹਨਾ ਨੂੰ ਪਾਣੀ ਦੀ ਸੇਵਾ ਸੰਭਾਲ ਦਿੱਤੀ। ਭਾਈ ਘਨੱਈਆ ਜੀ ਗੁਰੂ ਘਰ ਦੇ ਪੱਕੇ ਸ਼ਰਧਾਲੂ ਸਨ। ਭੰਗਾਨੀ ਦਾ ਯੁੱਧ ਸ਼ੁਰੂ ਹੋਣ ਤੋ ਪਹਿਲਾ ਗੁਰੂ ਗੋਬਿੰਦ ਸਿੰਘ ਜੀ ਨੇ ਉਹਨਾ ਨੂੰ ਜੰਗ ਦੇ ਮੈਦਾਨ ਵਿੱਚ ਲੋੜਵੰਦਾ ਨੂੰ ਪਾਣੀ ਪਿਲਾਉਣ ਦੀ ਸੇਵਾ ਬਖਸ਼ੀ। ਪਹਾੜੀ ਰਾਜਿਆ ਨੇ ਪਠਾਨਾ ਨਾਲ ਮਿਲ ਕੇ ੧੫ ਅਪ੍ਰੈਲ ੧੬੮੭ ਨੂੰ ਗੁਰੂ ਜੀ ਉੱਤੇ ਹੱਲਾ ਬੋਲਿਆ। ਰਣਭੂਮੀ ਵਿੱਚ ਜਿਸ ਨੂੰ ਪਿਆਸ ਲਗਦੀ ਉਹ ਭਾਈ ਘਨੱਈਆ ਜੀ ਪਾਸ ਪੁੱਜ ਜਾਂਦਾ। ਸਾਰੇ ਹਿੰਦੂ, ਸਿੱਖ, ਮੁਸਲਮਾਨ ਤੇ ਪਠਾਨ ਉਹਨਾ ਕੋਲੋ ਪਾਣੀ ਪੀ ਕੇ ਤਾਜਾ ਦਮ ਹੋ ਜਾਂਦੇ ਤੇ ਦੁਬਾਰਾ ਯੁੱਧ ਵਿੱਚ ਜੁੱਟ ਜਾਂਦੇ ਸਿੱਖਾ ਤੋ ਇਹ ਸਹਾਰ ਨਾ ਹੋਇਆ। ਉਹਨਾ ਨੇ ਗੁਰੂ ਜੀ ਪਾਸ ਸ਼ਿਕਾਇਤ ਕੀਤੀ, "ਗੁਰੂ ਜੀ ! ਭਾਈ ਘਨੱਈਆ ਜੀ ਦੁਸ਼ਮਣ ਦੇ ਫੱਟੜਾ ਨੂੰ ਵੀ ਪਾਣੀ ਪਿਲਾਈ ਜਾਂਦੇ ਹਨ। ਜੇਕਰ ਉਹਨਾ ਨੂੰ ਪਾਣੀ ਨਾ ਮਿਲੇ ਤਾਂ ਉਹ ਜਰੂਰ ਦਮ ਤੌੜ ਦੇਣਗੇ। ਇਸ ਲਈ ਬੇਨਤੀ ਹੈ ਕਿ ਉਹਨਾ ਨੂੰ ਪਾਣੀ ਪਿਲਾਉਣ ਤੋ ਰੋਕਿਆ ਜਾਵੇ। ਗੁਰੂ ਜੀ ਨੇ ਭਾਈ ਘਨੱਈਆ ਨੂੰ ਬਲਾ ਕੇ ਪੁੱਛਿਆ," ਭਾਈ ਘਨੱਈਆ ਕੀ ਇਹ ਸੱਚ ਹੈ?" ਭਾਈ ਘਨੱਈਆ ਨੇ ਹੱਥ ਜੋੜ ਕੇ ਕਿਹਾ," ਸੱਚ ਪਾਤਸ਼ਾਹ ਮੈਨੂੰ ਤਾਂ ਕੋਈ ਦੁਸ਼ਮਣ ਨਜਰ ਨਹੀਂ ਆਉਦਾਂ। ਸਾਰੇ ਪਾਸੇ ਆਪ ਨਜਰੀ ਆਉਦੇ ਹੋ ਮੈ ਕਿਸ ਨੂੰ ਪਾਣੀ ਪਿਲਾਵਾ ਤੇ ਕਿਸ ਨੂੰ ਜਵਾਬ ਦੇਵਾ। ਮੇਰੇ ਪਾਸ ਜਿਹੜਾ ਵੀ ਲੋੜਵੰਦ ਆ ਕੇ ਪਾਣੀ ਮੰਗਦਾ ਹੈ ਜਾਂ ਮੈ ਪਿਆਸਾ ਦੇਖਦਾ ਹਾਂ, ਬਿਨਾ ਭੇਦ- ਭਾਵ ਕੀਤੇ ਪਾਣੀ ਪਿਲਾ ਦਿੰਦਾ ਹਾਂ। ਆਪ ਨੇ ਮੈਨੂੰ ਯੁੱਧ ਵਿੱਚ ਲੋੜਵੰਦਾ ਨੂੰ ਪਾਣੀ ਪਿਲਾਉਣ ਦੀ ਸੇਵਾ ਬਖਸ਼ੀ ਹੈ। ਗੁਰੂ ਜੀ ਭਾਈ ਘਨੱਈਆ ਜੀ ਦਾ ਉੱਤਰ ਸੁਣ ਕੇ ਬਹੁਤ ਪ੍ਰਸੰਨ ਹੋੲੇ। ਗੁਰੂ ਜੀ ਨੇ ਆਪਣੇ ਪਾਸੋ ਉਸ ਨੂੰ ਮਲ੍ਹਮ ਪੱਟੀ ਫੜਾਉਦੇ ਹੋੲੇ ਕਿਹਾ," ਘਨੱਈਆ ਅੱਗੋ ਤੋ ਤੁਸੀ ਪਾਣੀ ਦੀ ਸੇਵਾ ਦੇ ਨਾਲ ਨਾਲ ਫੱਟੜਾ ਦੀ ਮਲ੍ਹਮ ਪੱਟੀ ਦਾ ਕੰਮ ਵੀ ਕਰਨਾ। ਇਸ ਕੰਮ ਲਈ ਹੋਰ ਸਿੱਖਾ ਨੂੰ ਨਾਲ ਲੈ ਕੇ ਇੱਕ ਜਥਾ ਤਿਆਰ ਕਰ ਲਵੋ...!!
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਪੰਜਾਬੀ ਨਾਟਕ ਅਤੇ ਰੰਗਮੰਚ ਦੇ ਬਦਲਦੇ ਪਰਿਪੇਖ
ਪੰਜਾਬੀ ਨਾਟਕ ਅਤੇ ਰੰਗਮੰਚ ਨਵੇਂ ਪ੍ਰਤੀਮਾਨ ਸਥਾਪਿਤ ਕਰ ਰਿਹਾ ਹੈ। ਵਰਤਮਾਨ ਸਮੇਂ ਪੰਜਾਬੀ ਨਾਟ-ਮੰਚ ਨਵੀਆਂ ਨਾਟ-ਸ਼ੈਲੀਆਂ ਦੇ ਵੱਲ ਅਗਰਸਰ ਹੈ। ਕੁਲਦੀਪ ਸਿੰਘ ਦੀਪ ਲਿਖਦੇ ਹਨ ਕਿ ਪੰਜਾਬੀ ਨਾਟਕ ਦੇ ਬਦਲਦੇ ਵਿਧਾਗਤ ਪਰਿਪੇਖ ਵਿੱਚੋਂ ਵਿਧਾ ਅਤੇ ਸ਼ੈਲੀ ਪੱਖੋਂ ਵੀ ਵਿਖੰਡਨ ਦਾ ਦੌਰ ਸ਼ੁਰੂ ਹੋਇਆ ਅਤੇ ਇਸ ਵਿਖੰਡਨ ਵਿੱਚੋਂ ਅਨੇਕ ਨਵੇਂ ਨਾਟਕੀ ਰੂਪ ਹੋਂਦ ਵਿਚ ਆਏ। 1. ਇਕ ਪਾਤਰੀ ਨਾਟਕ (ਕਰਤਾਰ ਸਿੰਘ ਦੁੱਗਲ, ਅਮਰਜੀਤ ਗਰੇਵਾਲ, ਸੈਮੁਅਲ ਜੌਨ, ਪਾਲੀ ਭੁਪਿੰਦਰ, ਸੋਮਪਾਲ ਹੀਰਾ ਆਦਿ) 2. ਕਾਵਿ ਨਾਟਕ (ਸੰਤ ਸਿੰਘ ਸੇਖੋਂ, ਦੀਦਾਰ ਸਿੰਘ, ਸੁਰਜੀਤ ਹਾਂਸ, ਅਜਾਇਬ ਕਮਲ, ਰਵਿੰਦਰ ਰਵੀ, ਹਰਿਭਜਨ ਸਿੰਘ ਆਦਿ) 3.
ਵਾਰ ਪੰਜਾਬੀ ਦਾ ਇੱਕ ਕਾਵਿ-ਰੂਪ ਹੈ। ਇਹ ਪਉੜੀ ਛੰਦ ਵਿੱਚ ਰਚੀ ਜਾਂਦੀ ਹੈ। ਇਹ ਕਾਵਿ ਰੂਪ ਸਿੱਖ-ਸਾਹਿਤ ਵਿੱਚ ਵਧੇਰੇ ਪ੍ਰਚਲਿਤ ਹੈ। ਗੁਰੂ ਗ੍ਰੰਥ ਸਾਹਿਬ ਵਿੱਚ 22 ਵਾਰਾਂ ਦਰਜ ਹੋਇਆ ਹਨ। ਇਹ ਲੋਕ ਪਰੰਪਰਾ ਉੱਤੇ ਆਧਾਰਿਤ ਪੰਜਾਬੀ ਭਾਸ਼ਾ ਦਾ ਇੱਕ ਕਾਵਿ ਰੂਪ ਹੈ। ਵਾਰ ਕਾਵਿਮਈ ਉਤਸਾਹ ਵਰਧਕ ਵਾਰਤਾ ਹੈ ਜਿਸ ਵਿੱਚ ਆਕ੍ਰਮਣ ਜਾਂ ਸੰਘਰਸ਼ ਦੇ ਪ੍ਰਸੰਗ ਵਿੱਚ ਨਾਇਕ ਦਾ ਯਸ਼ ਗਾਇਆ ਜਾਂਦਾ ਹੈ। ਵਾਰਾਂ ਪਉੜੀਆਂ ਵਿੱਚ ਲਿਖੀਆਂ ਜਾਂਦੀਆਂ ਸਨ।। ਇਸ ਵਿੱਚ ਆਮ ਤੌਰ ’ਤੇ ਵੀਰ ਰਸ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਇਸ ਨੂੰ ਗਾਉਣ ਵਾਲੇ ਅਤੇ ਕਿਸੇਹੱਦ ਤਕ ਰਚੈਤਾ ਵੀ ਭੱਟ ਜਾਂ ਢਾਡੀ ਹੁੰਦੇ ਹਨ। ਗੁਰੂ ਨਾਨਕ ਦੇਵ ਜੀ ਨੇ ਵਾਰ ਨੂੰ ਵੀਰ-ਰਸ ਦੇ ਖੇਤਰ ਵਿਚੋਂ ਕਢ ਕੇ ਅਧਿਆਤਮਿਕਤਾ ਦੀ ਸ਼ਾਂਤ ਭਾਵ-ਭੂਮੀ ਵੱਲ ਮੋੜੀਆਂ ਅਤੇ ਵਾਰ ਦੇ ਵਿਸ਼ੇ ਖੇਤਰ ਵਿੱਚ ਵਿਸਤਾਰ ਕੀਤਾ।