ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜ ਦਰਿਆ ਪੰਜਾਬੀ ਦੇ ਪਹਿਲੇ ਸਾਹਿਤਕ ਪਰਚਿਆਂ ਵਿੱਚੋਂ ਇੱਕ ਸੀ। ਪੰਜਾਬੀ ਸਾਹਿਤਕ ਪੱਤਰਕਾਰੀ ਦੇ ਇਤਿਹਾਸ ਵਿੱਚ ਇਸ ਦੀ ਪ੍ਰਕਾਸ਼ਨਾ ਪ੍ਰੀਤਲੜੀ ਤੋਂ ਬਾਅਦ ਇੱਕ ਦੂਜੀ ਮਹੱਤਵਪੂਰਨ ਘਟਨਾ ਸੀ। ਇਸ ਮਾਸਿਕ ਪਰਚੇ ਦਾ ਮਾਲਕ ਅਤੇ ਸੰਪਾਦਕ ਪ੍ਰੋਫ਼ੈਸਰ ਮੋਹਨ ਸਿੰਘ ਸੀ। ਇਸ ਨਾਲ ਪੰਜਾਬੀ ਵਿੱਚ ਸਾਹਿਤਕ ਰਚਨਾਵਾਂ ਦੀ ਨਿਰੰਤਰ ਪ੍ਰਕਾਸ਼ਨਾ ਦਾ ਰਾਹ ਮੋਕਲਾ ਹੋਇਆ। ਅਗਸਤ 1939 ਵਿੱਚ ਇਸ ਦਾ ਪਹਿਲਾ ਅੰਕ ਨਿਕਲਿਆ ਸੀ। ਇਹ ਰਸਾਲਾ 1947 ਤੱਕ ਲਾਹੌਰ ਤੋਂ ਪ੍ਰਕਾਸ਼ਿਤ ਹੁੰਦਾ ਸੀ। ਦੇਸ਼ ਵੰਡ ਦੇ ਬਾਅਦ ਇਹ ਪੱਤਰ ਕੁਝ ਸਮਾਂ ਬੰਦ ਰਿਹਾ ਤੇ ਮੁੜ ਜਨਵਰੀ 1949 ਵਿੱਚ ਕਚਹਿਰੀ ਰੋਡ ਅੰਮ੍ਰਿਤਸਰ ਤੋਂ ਸ਼ੁਰੂ ਹੋਇਆ1 ਅਤੇ ਕੁਝ ਸਮਾਂ ਇਹ ਲੁਧਿਆਣਾ ਅਤੇ ਜਲੰਧਰ ਤੋਂ ਵੀ ਛਪਦਾ ਰਿਹਾ।
ਅੱਜ ਆਖਾਂ ਵਾਰਿਸ ਸ਼ਾਹ ਨੂੰ ਪੰਜਾਬ ਦੀ ਔਰਤ ਦੀ ਆਵਾਜ਼ ਮੰਨੀ ਜਾਂਦੀ ਕਵਿੱਤਰੀ ਅੰਮ੍ਰਿਤਾ ਪ੍ਰੀਤਮ ਦੀ ਮਸ਼ਹੂਰ ਸੋਗੀ ਮਾਹੌਲ ਦੀ ਕਵਿਤਾ ਹੈ। ਇਸ ਕਵਿਤਾ ਵਿੱਚ ਭਾਰਤ ਦੀ ਵੰਡ ਸਮੇਂ ਪੰਜਾਬ ਵਿੱਚ ਹੋਈਆਂ ਭਿਆਨਕ ਘਟਨਾਵਾਂ ਦਾ ਅਤਿਅੰਤ ਦੁਖਦ ਵਰਣਨ ਹੈ ਅਤੇ ਇਹ ਭਾਰਤ ਅਤੇ ਪਾਕਿਸਤਾਨ ਦੋਨਾਂ ਦੇਸ਼ਾਂ ਵਿੱਚ ਸਰਾਹੀ ਗਈ। 1947 ਦੇ ਫਿਰਕੂ ਫਸਾਦਾਂ ਤੋਂ ਬਾਅਦ ਉਹ 18ਵੀਂ ਸਦੀ ਦੇ ਮਸ਼ਹੂਰ ਕਿੱਸਾਕਾਰ ਵਾਰਿਸ ਸ਼ਾਹ ਨੂੰ ਸੰਬੋਧਨ ਹੁੰਦੇ ਹੋਏ ਆਪਣੇ ਰੋਸ ਦਾ ਪ੍ਰਗਟਾਅ ਕਰਦੀ ਹੈ। ਜਦੋਂ ਉਹ ਲਾਹੌਰ ਤੋਂ ਦੇਹਰਾਦੂਨ ਤੇ ਫਿਰ ਨੌਕਰੀ ਅਤੇ ਫਿਰ ਦਿੱਲੀ ਵਿੱਚ ਰਹਿਣ ਲਈ ਕਿਸੇ ਥਾਂ ਦੀ ਤਲਾਸ਼ ਵਿੱਚ ਦਿੱਲੀ ਆਈ ਸੀ ਤੇ ਫਿਰ ਵਾਪਸੀ ਵੇਲੇ ਸਫਰ ਦੌਰਾਨ ਚੱਲਦੀ ਗੱਡੀ ਵਿੱਚ ਹਿਲਦੀ ਅਤੇ ਕੰਬਦੀ ਕਲਮ ਨਾਲ ਸੰਨ 1948 ਵਿੱਚ "ਅੱਜ ਆਖਾਂ ਵਾਰਿਸ ਸ਼ਾਹ ਨੂੰ" ਨਜ਼ਮ ਲਿਖੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਤਾਜ ਮਹੱਲ (ਹਿੰਦੀ: ताज महल ; ਉਰਦੂ: تاج محل) ਭਾਰਤ ਦੇ ਆਗਰਾ ਸ਼ਹਿਰ ਵਿੱਚ ਸਥਿਤ ਇੱਕ ਸੰਸਾਰ ਵਿਰਾਸਤ ਮਕਬਰਾ ਹੈ। ਇਸ ਦੀ ਉਸਾਰੀ ਮੁਗ਼ਲ ਸਮਰਾਟ ਸ਼ਾਹ ਜਹਾਨ ਨੇ, ਆਪਣੀ ਪਤਨੀ ਮੁਮਤਾਜ਼ ਮਹਲ ਦੀ ਯਾਦ ਵਿੱਚ ਕਰਵਾਇਆ ਸੀ। ਤਾਜ ਮਹੱਲ ਮੁਗਲ ਵਾਸਤੁਕਲਾ ਦਾ ਉੱਤਮ ਨਮੂਨਾ ਹੈ। ਇਸ ਦੀ ਵਾਸਤੁ ਸ਼ੈਲੀ ਫਾਰਸੀ, ਤੁਰਕ, ਭਾਰਤੀ ਅਤੇ ਇਸਲਾਮੀ ਵਾਸਤੁਕਲਾ ਦੇ ਘਟਕਾਂ ਦਾ ਅਨੋਖਾ ਸੁਮੇਲ ਹੈ। ਸੰਨ 1983 ਵਿੱਚ, ਤਾਜ ਮਹਿਲ ਯੁਨੈਸਕੋ ਸੰਸਾਰ ਅਮਾਨਤ ਟਿਕਾਣਾ ਬਣਿਆ। ਇਸ ਦੇ ਨਾਲ ਹੀ ਇਸਨੂੰ ਸੰਸਾਰ ਅਮਾਨਤ ਦੇ ਸਭਨੀ ਥਾਂਈਂ ਪ੍ਰਸ਼ੰਸਾ ਪਾਉਣ ਵਾਲੀ, ਅਤਿ ਉੱਤਮ ਮਾਨਵੀ ਕ੍ਰਿਤੀਆਂ ਵਿੱਚੋਂ ਇੱਕ ਦੱਸਿਆ ਗਿਆ। ਤਾਜਮਹਿਲ ਨੂੰ ਭਾਰਤ ਦੀ ਇਸਲਾਮੀ ਕਲਾ ਦਾ ਰਤਨ ਵੀ ਘੋਸ਼ਿਤ ਕੀਤਾ ਗਿਆ ਹੈ। ਸਾਧਾਰਣ ਤੌਰ ਤੇ ਵੇਖੇ ਗਏ ਸੰਗ-ਮਰਮਰ ਦੀਆਂ ਸਿੱਲੀਆਂ ਦੀ ਵੱਡੀਆਂ ਵੱਡੀਆਂ ਪਰਤਾਂ ਨਾਲ ਢਕ ਕੇ ਬਣਾਏ ਗਏ ਭਵਨਾਂ ਦੀ ਤਰ੍ਹਾਂ ਨਾ ਬਣਾ ਕੇ ਇਸ ਦਾ ਚਿੱਟਾ ਗੁੰਬਦ ਅਤੇ ਟਾਇਲ ਸਰੂਪ ਸੰਗਮਰਮਰ ਨਾਲ ਢਕਿਆ ਹੈ। ਕੇਂਦਰ ਵਿੱਚ ਬਣਿਆ ਮਕਬਰਾ ਆਪਣੀ ਵਾਸਤੁ ਸਰੇਸ਼ਟਤਾ ਪੱਖੋਂ ਸੌਂਦਰਿਆ ਦੇ ਸੰਯੋਜਨ ਦਾ ਪਤਾ ਦਿੰਦਾ ਹੈ। ਤਾਜਮਹਿਲ ਭਵਨ ਸਮੂਹ ਦੀ ਸੰਰਚਨਾ ਦੀ ਖਾਸ ਗੱਲ ਹੈ, ਕਿ ਇਹ ਪੂਰਾ ਸਮਮਿਤੀ ਹੈ। ਇਸ ਦਾ ਨਿਰਮਾਣ ਸੰਨ 1648 ਦੇ ਲਗਭਗ ਮੁਕੰਮਲ ਹੋਇਆ ਸੀ। ਉਸਤਾਦ ਅਹਮਦ ਲਾਹੌਰੀ ਨੂੰ ਅਕਸਰ ਇਸ ਦਾ ਪ੍ਰਧਾਨ ਰੂਪਾਂਕਨਕਰਤਾ ਮੰਨਿਆ ਜਾਂਦਾ ਹੈ।
ਪ੍ਰਗਤੀਵਾਦ (Progressivism) ਇੱਕ ਰਾਜਨੀਤਕ ਅਤੇ ਸਾਮਾਜਕ ਦਰਸ਼ਨ ਹੈ ਜੋ ਪ੍ਰਗਤੀ ਦੇ ਵਿਚਾਰ ਤੇ ਆਧਾਰਿਤ ਹੈ। ਇਸ ਵਿਚਾਰ ਅਨੁਸਾਰ ਵਿਗਿਆਨ, ਤਕਨਾਲੋਜੀ ਆਰਥਿਕ ਅਤੇ ਸਮਾਜਿਕ ਖੇਤਰ ਵਿੱਚ ਤਰੱਕੀ ਮਾਨਵੀ ਦਸ਼ਾ ਨੂੰ ਸੁਧਾਰ ਸਕਦੀ ਹੈ। ਇਸ ਧਾਰਨਾ ਦੀ ਵਰਤੋਂ ਉਹਨਾਂ ਵਿਚਾਰਧਾਰਾਵਾਂ ਅਤੇ ਅੰਦੋਲਨਾਂ ਦੇ ਸੰਦਰਭ ਵਿੱਚ ਕੀਤੀ ਜਾਂਦੀ ਹੈ ਜੋ ਆਰਥਕ ਅਤੇ ਸਮਾਜਕ ਨੀਤੀਆਂ ਵਿੱਚ ਸਮਾਜਿਕ ਬਰਾਬਰੀ ਅਤੇ ਇਨਸਾਫ਼ ਦੇ ਲਈ ਤਬਦੀਲੀ ਜਾਂ ਸੁਧਾਰ ਦੇ ਪੱਖ ਵਿੱਚ ਹੁੰਦੇ ਹਨ। ਪ੍ਰਗਤੀਵਾਦ ਦਾ ਆਰੰਭ ਯੂਰਪ ਵਿੱਚ ਪ੍ਰਬੁੱਧਤਾ ਦੇ ਦੌਰ ਵਿੱਚ ਇਸ ਵਿਸ਼ਵਾਸ ਵਿੱਚੋਂ ਹੋਇਆ ਕਿ ਯੂਰਪ ਦੱਸ ਰਿਹਾ ਹੈ ਕਿ ਪ੍ਰਤੱਖ ਗਿਆਨ ਦੀਆਂ ਬੁਨਿਆਦਾਂ ਨੂੰ ਮਜ਼ਬੂਤ ਕਰਨ ਰਾਹੀਂ ਸਮਾਜ ਬਰਬਰਤਾ ਦੀਆਂ ਸਥਿਤੀਆਂ ਵਿੱਚੋਂ ਨਿਕਲ ਕੇ ਸਭਿਅਤਾ ਦੇ ਦੌਰ ਵਿੱਚ ਦਾਖ਼ਲ ਹੋ ਸਕਦੇ ਹਨ। ਪ੍ਰਬੁੱਧਤਾ ਦੇ ਦੌਰ ਦੀਆਂ ਹਸਤੀਆਂ ਦਾ ਖਿਆਲ ਸੀ ਕਿ ਪ੍ਰਗਤੀ ਦੀ ਧਾਰਨਾ ਹਰ ਸਮਾਜ ਤੇ ਲਾਗੂ ਹੁੰਦੀ ਹੈ ਅਤੇ ਇਹ ਕਿ ਅਜਿਹੇ ਵਿਚਾਰ ਯੂਰਪ ਤੋਂ ਸਾਰੇ ਵਿਸ਼ਵ ਵਿੱਚ ਫੈਲ ਜਾਣਗੇ।
ਭਗਵੰਤ ਮਾਨ ਦਾ ਜਨਮ 17 ਅਕਤੂਬਰ 1972 ਨੂੰ ਸਤੌਜ, ਜ਼ਿਲ੍ਹਾ ਸੰਗਰੂਰ, ਪੰਜਾਬ, ਵਿਖੇ ਹੋਇਆ। ਮਾਨ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਹਨ ਅਤੇ ਇੱਕ ਹਾਸਰਸ ਕਲਾਕਾਰ ਅਤੇ ਸਿਆਸਤਦਾਨ ਹਨ। ਉਹ ਪੰਜਾਬੀ ਵਿੱਚ ਆਪਣੀਆਂ ਸਕਿੱਟਾਂ ਕਰ ਕੇ ਵਧੇਰੇ ਮਸ਼ਹੂਰ ਹੈ। ਉਸਨੇ ਆਪਣਾ ਕਮੇਡੀਅਨ ਵਜੋਂ ਕੈਰੀਅਰ ਯੂਨੀਵਰਸਿਟੀ ਦੇ ਯੂਥ ਫੈਸਟੀਵਲਾਂ ਅਤੇ ਅੰਤਰ ਕਾਲਜ ਮਕਾਬਲਿਆਂ ਵਿੱਚ ਭਾਗ ਲੈਣ ਤੋਂ ਕੀਤਾ ਸੀ। ਉਸਨੇ ਪੰਜਾਬੀ ਯੂਨੀਵਰਸਿਟੀ ਤੋਂ ਸੁਨਾਮ ਕਾਲਜ ਲਈ ਦੋ ਗੋਲਡ ਮੈਡਲ ਜਿੱਤੇ। ਇਹ ਸੰਗਰੂਰ ਤੋਂ 16ਵੀਂ ਲੋਕ ਸਭਾ ਦਾ ਸਾਸੰਦ ਹੈ। ਇਸਨੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਵਜੋਂ ਚੋਣ ਜਿੱਤੀ।
ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਵੀਰ ਸਿੰਘ
"ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਵੀਰ ਸਿੰਘ" ਪੁਸਤਕ 'ਹਰਬੰਸ ਸਿੰਘ' ਦੀ ਅੰਗਰੇਜ਼ੀ ਪੁਸਤਕ ਦਾ ਪੰਜਾਬੀ ਅਨੁਵਾਦ ਹੈ, ਜੋ ਸੁਰਿੰਦਰ ਸਿੰਘ ਨਰੂਲਾ ਦੁਆਰਾ ਅਨੁਵਾਦ ਕੀਤੀ ਗਈ ਹੈ। ਇਹ ਪੁਸਤਕ ਭਾਈ ਵੀਰ ਸਿੰਘ ਦੇ ਸਾਹਿਤਕ ਯੋਗਦਾਨ ਨੂੰ ਲੈ ਕੇ ਲਿਖੀ ਗਈ ਹੈ। ਉਹ ਵਾਸਤਵਿਕ ਰੂਪ ਵਿੱਚ ਆਧੁਨਿਕ ਪੰਜਾਬੀ ਸਾਹਿਤ ਦਾ ਜਨਮਦਾਤਾ ਹੈ ਅਤੇ ਉਸ ਨੇ ਪੰਜਾਬੀ ਜੀਵਨ ਦੇ ਅਨੇਕ ਪੱਖਾਂ ਤੇ ਆਪਣੀ ਅਮਿੱਟ ਛਾਪ ਲਾਈ ਹੈ।
ਮਹਾਂਕਾਵਿ ਦੋ ਸ਼ਬਦ ‘ਮਹਤ੍ਰ’ ਅਤੇ ’ਕਾਵਿ’ ਦਾ ਸਮਸਤ ਰੂਪ ਹੈ ਇਸ ਦਾ ਅਰਥ ਹੈ ਮਹਾਨ ਕਾਵਿ। ਸੰਸਕ੍ਰਿਤ ਸਾਹਿਤ ਵਿੱਚ ਇਸਦੀ ਸਰਬ ਪ੍ਰਥਮ ਵਰਤੋਂ ਬਾਲਮੀਕੀ ਰਮਾਇਣ ਦੇ ਉਤਰ ਕਾਂਡ ਵਿੱਚ ਉਹੀ ਹੈ। ਜਦੋਂ ਲਵਕੁਸ਼ ਦੁਆਰਾ ਰਮਾਇਣ ਦਾ ਪਾਠ ਕਰਨ ਤੇ ਭਗਵਾਨ ਰਾਮ ਨੇ ਤਿੰਨ ਸਵਾਲ ਪੁੱਛੇ ਕਿ ਇਸ ਮਹਾਂਕਾਵਿ ਦਾ ਵਿਸਤਾਰ ਕਿਨ੍ਹਾਂ ਹੈ ? ਇਸ ਵਿੱਚ ਕਿਸ ਮਹਾਤਮਾ ਦੀ ਪ੍ਰਤਿਸਠਾ ਹੋਈ ਹੈ ? ਅਤੇ ਇਸ ਦਾ ਰਚੈਤਾ ਮੁਨੀ ਕਿੱਥੇ ਹੈ ?
ਬਾਰਾਂਮਾਹ ਦੇ ਸਾਬਦਿਕ ਅਰਥ ਹਨ ਹਰ ਸਾਲ ਦੇ ਬਾਰਾਂ ਮਹੀਨੇ। ਬਾਰਾਂਮਾਹ ਲੋਕ-ਕਾਵਿ ਦੀ ਕਿਸਮ ਵੀ ਹੈ। ਇਸ ਵਿੱਚ ਕਿਸੇ ਵਿਜੋਗਣ ਇਸਤਰੀ ਦੇ ਹਰ ਮਹੀਨੇ ਵਿੱਚ ਮਹਿਸੂਸ ਕੀਤੇ ਮਾਨਸਿਕ ਦੁੱਖਾਂ ਤੇ ਮਨੋਵੇਦਨਾਵਾਂ ਦਾ ਜਿਕਰ ਹੁੰਦਾ ਹੈ। ਇਸ ਵਿੱਚ ਸਾਲ ਦੇ ਬਾਰਾਂ ਮਹੀਨਿਆਂ ਨੂੰ ਕਰਮਵਾਰ ਲਿਆ ਜਾਂਦਾ ਹੈ ਤੇ ਵਿਜੋਗਣ ਦੇ ਵਿਜੋਗ ਨੂੰ ਵੀ ਬਾਰਾਂ ਮਹੀਨਿਆਂ ਦੇ ਕ੍ਰਮ ਅਨੁਸਾਰ ਲਿਖਿਆ ਜਾਂਦਾ ਹੈ। ਇਸੇ ਲਈ ਇਸ ਨੂੰ ਬਾਰਾਂਮਾਹ ਦਾ ਨਾਮ ਦਿੱਤਾ ਜਾਂਦਾ ਹੈ। ਗੁਰੂ ਗ੍ਰੰਥ ਸਾਹਿਬ ਵਿੱਚ ਦੋ ਬਾਰਾਂਮਾਹ ਮਿਲਦੇ ਹਨ। ਪਹਿਲਾ ਬਾਰਾਂਮਾਹ ਰਾਗ ਤੁਖਾਰੀ ਵਿੱਚ ਗੁਰੂ ਨਾਨਕ ਦੁਆਰਾ ਰਚਿਤ ਹੈ ਅਤੇ ਦੂਜਾ ਬਾਰਾਂਮਾਹ ਮਾਝ ਰਾਗ ਵਿੱਚ ਗੁਰੂ ਅਰਜਨ ਦੁਆਰਾ ਰਚਿਤ ਹੈ। ਪੰਜਾਬੀ ਵਿੱਚ ਬਾਰਾਂਮਾਹੇ ਪ੍ਰੇਮ, ਬਿਰਹਾ ਆਦਿ ਨੂੰ ਚਿਤਰਣ, ਉਪਦੇਸ ਜਾਂ ਨੀਤੀ ਨੂੰ ਅਭਿਵਿਅਕਤ ਕਰਨ, ਕਿਸੇ ਪ੍ਰਸੰਗ ਨੂੰ ਸੁਣਾਉਣ ਲਈ ਲਿਖੇ ਜਾਂਦੇ ਹਨ। ਬਾਰਾਂਮਾਹ ਦੀ ਰਚਨਾ ਲਈ ਕਿਸੇ ਖ਼ਾਸ ਛੰਦ ਦਾ ਬੰਧਨ ਜਰੂਰੀ ਨਹੀਂ ਹੈ। ਇਹ ਦਵੈਯਾ, ਬੈਂਤਾ ਵਿੱਚ ਵੀ ਲਿਖਿਆ ਜਾਂਦਾ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਸਿੱਖੀ (ਇਹ ਸ਼ਬਦ ਇਸ ਤਰ੍ਹਾਂ ਵੀ ਲਿਖਿਆ ਜਾਂਦਾ ਹੈ: ਸਿਖੀ, ਸਿੱਖ ਦਾ ਮਤਲਬ, "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫ਼ਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਦੁਨੀਆ ਦੇ ਸਭ ਤੋਂ ਪੁਰਾਣੇ ਸਨਾਤਨ ਧਰਮ ਤੋਂ ਆਪਣੀ ਅਲੱਗ ਪਹਿਚਾਣ ਬਣਾਕੇ ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਕੁੱਲ ਦੁਨੀਆ ਵਿੱਚ ਲਗਭਗ 3 ਕਰੋੜ ਹੈ, ਜੋ ਕਿ ਸਾਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਪੰਥ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਪੰਥ ਦੇ ਫ਼ਲਸਫ਼ੇ ਨੂੰ ਗੁਰਮਤ ਕਿਹਾ ਜਾਂਦਾ ਹੈ, ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ ਹੈ ਅਤੇ ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਜੋਤਿ-ਜੋਤਿ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ, ਜਿਹਨਾਂ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਕੇਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਤੇ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਤਖ਼ਤ ਸੌਂਪਕੇ ਦੇਹਧਾਰੀ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਭਾਰਤੀ ਕਾਵਿ ਸ਼ਾਸਤਰ ਦੇ ਵਿਚਾਰਸ਼ੀਲ ਆਚਾਰੀਆਂ ਨੇ ਕਾਵਿ ਦੀ ਸਮੀਖਿਆ ਪੱਖੋਂ ਕਾਵਿ ਸ਼ਾਸਤਰ ਦੇ ਅੰਤਰਗਤ ਅਨੇਕ ਵਿਸ਼ਿਆਂ ਦਾ ਵਿਵੇਚਨ ਪ੍ਰਸਤੁਤ ਕੀਤਾ ਹੈ। ਦੇਖਣ ਵਿੱਚ ਆਉਂਦਾ ਹੈ ਕਿ ਆਚਾਰੀਆਂ ਨੇ ਆਪਣੇ ਗ੍ਰੰਥਾਂ `ਚ ਕਾਵਿ ਸ਼ਾਸਤਰ ਦੇ ਸਾਰਿਆਂ ਵਿਸ਼ਿਆਂ `ਤੇ ਕੁਝ ਸੁਤੰਤਰ ਅਤੇ ਅਸਾਧਰਨ ਵਿਸ਼ੇ ਵੀ ਚੁਣੇ ਹਨ। ਭਾਰਤੀ ਕਾਵਿ ਸ਼ਾਸਤਰ ਦੇ ਗ੍ਰੰਥਾਂ ਦੇ ਪਰਿਸ਼ੀਲਨ ਦੇ ਆਧਾਰ `ਤੇ ਕਾਵਿ ਸਮੀਖਿਆ ਨਾਲ ਸੰਬੰਧਿਤ ਹੇਠਲੇ ਪ੍ਰਮੁੱਖ ਵਿਸ਼ੇ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪ੍ਰਗਤੀਵਾਦ ਆਧੁਨਿਕ ਸਰਬਹਾਰਾ ਵਰਗ ਦੀ ਵਿਚਾਰਧਾਰਾ ਹੈ।ਇਸ ਦਾ ਸਿਧਾਤਕ ਆਧਾਰ ਹੈ ਦਵੰਦਆਤਮਕ ਇਤਿਹਾਸਕ ਭੋਤਿਕਵਾਦ; ਸੰਖੇਪ ਵਿੱਚ ਜਿਸ ਨੂੰ ਮਾਰਕਸਵਾਦ ਕਿਹਾ ਜਾਂਦਾ ਹੈ। ਮਾਰਕਸਵਾਦ ਆਪਣੇ ਆਪ ਵਿੱਚ ਇੱਕ ਵਿਚਾਰਧਾਰਾ ਨਹੀ, ਇੱਕ ਸਿਧਾਂਤ ਜਾਂ ਵਿਗਿਆਨਕ ਜੀਵਨ-ਦਰਸ਼ਨ ਹੈ।ਪਰ ਜਿਵੈਂ ਹਰ ਵਿਗਿਆਨਕ ਦਾ ਇੱਕ ਵਿਚਾਰਧਾਰਾਈ ਰੂਪ ਹੁੰਦਾ ਹੈ ਉਸੇ ਤਰਾਂ ਮਾਰਕਸਵਾਦ ਦਾ ਵਿਚਾਰਧਾਰਾਈ ਰੂਪ ਪ੍ਰਗਤੀਵਾਦ ਹੈ। ਇਟਲੀ ਦੇ ਮਾਰਕਸੀ ਚਿੰਤਕ ਗਰਾਮਸੀ ਅਨੁਸਾਰ ਹਰੇਕ ਵਰਗ ਦੀ ਵਿਚਾਰਧਾਰਾ ਦੇ ਚਾਰ ਰੂਪ ਹੁੰਦੇ ਹਨ, ਫਿਲਾਸਫੀ, ਧਰਮ ਆਮ ਸੋਝੀ ਤੇ ਲੋਕਧਾਰਾ ਪਰ ਉਸ ਵਰਗ ਦੇ ਪ੍ਰਬੁੱਧ ਚਿੰਤਕ ਇਨ੍ਹਾਂ ਚਾਰੇ ਰੂਪਾਂ ਨੂੰ ਜਦੋਂ ਕਿਸੇ ਇੱਕ ਜੀਵਨ-ਦਰਸ਼ਨ ਦੀ ਸਹਾਇਤਾ ਨਾਂਲ ਸੂਤਰਬੱਧ ਕਰ ਲੈਂਦੇ ਹਨ ਤਾਂ ਉਸ ਵਿਚਾਰਧਾਰਾ ਦਾ ਇੱਕ ਪ੍ਰਤੀਲਿਧ ਰੂਪ ਸਾਹਮਣੇ ਆ ਜਾਂਦਾ ਹੈ। ਭਾਰਤੀ ਤੇ ਪੰਜਾਬੀ ਚਿੰਤਕਾਂ ਤੇ ਸਾਹਿਤਕਾਰਾਂ ਨੇ ਵੀਹਵੀਂ ਸਦੀ ਦੇ ਤੀਜੇ ਚੋਥੇ ਦਹਾਕੇ ਵਿੱਚ ਇਸੇ ਤਰ੍ਹਾਂ ਪ੍ਰਗਤੀਵਾਦੀ ਵਿਚਾਰਧਾਰਾ ਨੂੰ ਸੂਤਰਬੱਧ ਕਰਨ ਦਾ ਜਤਨ ਕੀਤਾ ਹੈ। ਉਦੋਂ ਤੋਂ ਲੈ ਕੇ ਹੁਣ ਤਕ ਜਿਹਨਾਂ ਪੰਜਾਬੀ ਕਵੀਆਂ ਨੇ ਇਸ ਵਿਚਾਰਧਾਰਾ ਦੇ ਅੱਡ-ਅੱਡ ਰੂਪਾਂ ਨੂੰ ਵਿਅਕਤ ਕੀਤਾ ਹੈ। ਉਹਨਾਂ ਦੀ ਸੂਚੀ ਬਹੁਤ ਲੰਬੀ ਹੈ।ਇੱਥੇ ਉਸ ਸੂਚੀ ਨੂੰ ਅੰਕਿਤ ਕਰਨ ਦੀ ਬਜਾਇ ਸਾਡਾ ਮਨੋਰਥ ਪ੍ਰਗਤੀਵਾਦੀ ਵਿਚਾਰਧਾਰਾ ਦੇ ਕਾਵਿਕ ਸਰੂਪ ਦਾ ਵਿਸ਼ਲੇਸ਼ਣ ਕਰਨਾ ਹੈ। ਪ੍ਰਗਤੀਵਾਦੀ ਪੰਜਾਬੀ ਕਾਵਿਧਾਰਾ ਦੇ ਮੁੱਢਲੇ ਪੜਾਅ ਦੇ ਕਵੀ ਸਾਮੰਤੀ ਭਾਵ-ਬਣਤਰ, ਰੁਮਾਂਟਿਕ ਸੰਵੇਤਨਾ ਅਤੇ ਮੱਧ-ਸ਼੍ਰੇਣਿਕ ਰੁਚੀਆਂ ਕਾਰਨ ਮੱਧਕਾਲੀ ਕਵਿ- ਚਿੰਤਨ ਅਤੇ ਰਮਾਂਟਿਕ ਕਾਵਿ-ਸ਼ਾਸਤਰ ਤੋ਼ ਪ੍ਰਾਪਤ ਅੰਤਰ ਦ੍ਰਿਸ਼ਟੀਆਂ ਨੂੰ ਰਲਗੱਡ ਕਰਦੇ ਨਜਰ ਆਉਂਦੇ ਹਨ ਪ੍ਰੰਤੂ ਜਿਉਂ-ਜਿਉਂ ਮੱਧਵਰਗੀ ਰਮਾਂਸ ਦੀ ਧੁੰਦ ਘਟਦੀ ਗਈ ਅਤੇ ਪ੍ਰਗਤੀਵਾਦੀ ਚੇਤਨਾ ਦਾ ਵਿਕਾਸ ਹੁੰਦਾ ਗਿਆ ਤਾਂ ਇਹ ਕਵੀ ਵਧੇਰੇ ਯਥਾਰਥਮੁਖੀ ਹੰੁਦੇ ਗਏ ਅਤੇ ਇਹਨਾਂ ਦਾ ਪੂਰਬਲੀ ਕਾਵਿ- ਪਰੰਪਰਾ ਤੋ਼ ਮੋਹ ਭੰਗ ਹੁੰਦਾ ਗਿਆ ਲੇਕਿਨ ਅਨੁਭਵ ਦੇ ਯਥਾਰਥ ਚਿਤਰਣ ਦੀ ਜਾਗਿਆਸਾ ਵੱਸ ਪ੍ਰਗਤੀਵਾਦੀ ਕਵੀਆਂ ਨੇ ਰਹੱਸਵਾਦੀ ਕਾਵਿ ਦ੍ਰਿਸ਼ਟੀ ਨੂੰ ਸੁਚੇਤ ਪੱਧਰ ਤੇ ਰੱਦ ਕੀਤਾ ਹੈ ਇਸੇ ਕਰਕੇ ਹੀ ਡਾ.ਕੇਸਰ ਸਿੰਘ ਕੇਸਰ ਪ੍ਰਗਤੀਵਾਦੀ ਪੰਜਾਬੀ ਕਾਵਿ-ਧਾਰਾ ਨੂੰ ਰਹੱਸਵਾਦੀ ਪੰਜਾਬੀ ਕਾਵਿ-ਧਾਰਾ ਦਾ ਰਚਨਾਤਮਕ ਨਕਾਰਨ ਕਹਿੰਦਾ ਹੈ।ਇਸ ਤੱਥ ਨੂੰ ਹੋਰ ਵੀ ਵਧੇਰੇ ਸਪਸ਼ਟਤਾ ਪ੍ਰਦਾਨ ਕਰਦਾ ਹੋਇਆ ਡਾ. ਕਰਮਜੀਤ ਸਿੰਘ ਲਿਖਦਾ ਹੈ ਕਿ:- ਮੱਧਕਾਲੀਨ ਸਾਮੰਤਵਾਦੀ ਮਨੁੱਖੀ ਕੀਮਤਾਂ ਅਤੇ ਆਤਮ-ਪਰਕ ਅਧਿਆਤਮਵਾਦੀ ਦ੍ਰਿਸ਼ਟੀ ਵਿਚ ਪੰਜਾਬੀ ਕਵਿਤਾ ਦੀ ਅਸਥਾ ਨਿਰੰਤਰ ਬਣੀ ਰਹੀ। ਭ੍ਰਗਤੀਵਾਦੀ ਧਾਰਾ ਦੀ ਕਵਿਤਾ ਇਸ ਆਸਥਾ ਦਾ ਸੁਚੇਤ ਰੂਪ ਵਿੱਚ ਤਿਆਗ ਕਰਦੀ ਹੈ ਅਤੇ ਅਨਾਤਮ ਜਗਤ ਨੂੰ ਯਥਾਰਥ ਚਿਤ੍ਰਣ ਦਾ ਮੁੱਖ ਅਧਾਰ ਮੰਨ ਕੇ ਤੁਰਦੀ ਹੈ। ਪ੍ਰਗਤੀਵਾਦੀ ਪੰਜਾਬੀ ਕਾਵਿਧਾਰਾ ਪੰਜਾਬੀ ਕਵਿਤਾ ਦੀ ਅਜਿਹੀ ਪਹਿਲੀ ਧਰਾ ਹੈ। ਜੋ ਮਾਰਕਸਵਾਦੀ ਦਰਸ਼ਨ ਤੇ ਪ੍ਰਭਾਵ ਅਧੀਨ ਯਥਾਰਥ ਪ੍ਰਤੀ ਦਵੰਦਾਆਤਮਕ ਪਦਾਰਥਵਾਦੀ ਪਹੁੰਚ ਅਖਤਿਆਰ ਕਰਦੀ ਹੋਈ ਇਸ ਨੂੰ ਕਲਾਤਮਕ ਅਭਿਵਿਅਕਤੀ ਪ੍ਰਦਾਨ ਕਰਨ ਦਾ ਸੁਚੇਤ ਉਪਰਾਲਾ ਕਰਦੀ ਪ੍ਰਤੀਤ ਹੁੰਦੀ ਹੈ। ਗਤੀਸ਼ੀਲ ਸਮਾਜਕ-ਰਾਜਨੀਤਿਕ ਚਿੰਤਨ ਦਾ ਵਿਚਾਰਧਾਰਾਈ ਪਰਿਪੇਖ ਇਸ ਕਾਵਿ-ਧਾਰਾ ਨੂੰ ਪਹਿਲੀ ਪੰਜਾਬੀ ਕਵਿਤਾ ਨਾਂਲੋਂ ਵੱਖਰਤਾ ਅਤੇ ਵਿੱਲਖਣਤਾ ਪ੍ਰਦਾਨ ਕਰਦਾ ਹੈ ਪ੍ਰਗਤੀਵਾਦੀ ਪੰਜਾਬੀ ਕਵਿਤਾ 1935 ਤੋਂ 1960 ਤੱਕ:- ਪੰਜਾਬੀ ਸਾਹਿਤ ਤੇ ਕਵਿਤਾ ਦੀ ਪ੍ਰਗਤੀਵਾਦੀ ਪ੍ਰਵਿਰਤੀ ਦੀ ਗੱਲ ਆਮ ਕਰਕੇ ਸਰਬਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ ਦੀ ਸਥਾਪਨਾ ਅਪ੍ਰੈਲ 1936 ਤੋਂ ਸ਼ੁਰੂ ਕੀਤੀ ਜਾਂਦੀ ਹੈ ਤੇ ਇਸ ਸੰਘ ਨੂੰ ਅੱਗੋਂ ਪੈਰਿਸ ਦੀ ਲੇਖਕ ਮਿਲਣੀ 1935 ਤੇ ਉਸ ਮਿਲਣੀ ਨੂੰ ਰੂਸ ਤੇ ਚੀਨ ਵਿਚਲੇ ਸਰਗਰਮ ਸਾਹਿਤਕ ਸੰਗਠਨਾ ਨਾਲ ਸੰਬੰਧਿਤ ਕਰਕੇ ਸਹਿਜੇ ਹੀ ਇਸ ਸਿੱਟੇ ਤੇ ਅੱਪੜ ਜਾਈਦਾ ਹੈ ਕਿ ਪ੍ਰਗਤੀਵਾਦੀ ਲਹਿਰ ਨੂੰ ਹੋਂਦ ਵਿੱਚ ਆਇਆ ਅੱਧੀ ਸਦੀ ਬੀਤ ਗਈ ਹੈ। ਭਾਵੇਂ ਪਿਛਲੇ ਦੋ ਦਹਾਕਿਆਂ ਤੋਂ ਇਹ ਵਿਗੰਠਨ ਦੀ ਅਵਸਥਾ ਵਿੱਚ ਹੈ ਕਾਰਨ-ਕਾਰਜ ਸੰਬੰਧ ਦੀ ਮਕਾਨਕੀ ਤਰਕ ਦੁਆਰਾ ਬਣਾਈ ਇਹ ਧਾਰਨਾ ਠੀਕ ਤਾਂ ਹੈ ਪਰ ਇਸ ਨਾਲ ਇਹ ਸੱਚ ਅੱਖੋਂ ਪਰੋਖੇ ਹੋ ਜਾਂਦਾ ਹੈ ਕਿ ਭਾਰਤ 1936 ਤੋਂ ਪਹਿਲਾ ਹੀ ਅਜਿਹੀ ਸਾਹਿਤਕ ਗਤੀਵਿਧੀ ਹੋਂਦ ਵਿੱਚ ਆ ਚੁੱਕੀ ਸੀ ਜਿਸ ਨੂੰ ਪ੍ਰਗਤੀਵਾਦੀ ਕਿਹਾ ਜਾਂਦਾ ਹੈ ਇਹ ਪ੍ਰਕਿਰਿਆ ਪ੍ਰਗਤੀਸ਼ੀਲ ਲੇਖਕ ਸੰਘ ਦੇ ਵਿਗਠਨ ਤੋਂ ਬਾਅਦ ਵੀ ਜਾਰੀ ਹੈ ਪ੍ਰਗਤੀਵਾਦੀ ਕਾਵਿ ਪ੍ਰਵਿਰਤੀ ਵਿਗਿਆਨਕ ਮੂਲਕ ਯਥਾਰਥਵਾਦੀ ਲੋਕਪੱਖੀ ਰਾਜਨੀਤਿਕ ਪ੍ਰਵਿਰਤੀ ਹੈ ਅੰਤਰ ਰਾਸ਼ਟਰੀ ਅਤੇ ਰਾਸ਼ਟਰੀ ਰਾਜਨੀਤੀ, ਆਪਣੇ ਦੇਸ਼ ਦੀਆ ਵਿਸ਼ੇਸ਼ ਆਰਥਿਕ ਪਰਿਸਥਿਤੀਆਂ ਤੇ ਸੰਕਟਾਂ ਦੀ ਚੇਤੰਨਾ ਅਤੇ ਗਿਆਨ ਵਿਗਿਆਨ ਦੇ ਨਵੇਂ ਨਵੇਂ ਸੋਮਿਆਂ ਦੇ ਸੰਪਰਕ ਨਾਲ ਪੰਜਾਬੀ ਸਾਹਿਤਕਾਰ ਤੇ ਵਿਸ਼ੇਸ਼ ਕਰਕੇ ਕਵੀ 1936 ਤੋ਼ ਬਹੁਤ ਪਹਿਲਾਂ ਇਸ ਪਾਸੇ ਪ੍ਰਵਿਰਤ ਹੈ ਚੁੱਕੇ ਸਨ ਰਾਸ਼ਟਰੀ ਆਜ਼ਾਦੀ ਦੀ ਤਹਿਰੀਕ ਨੇ ਅਨੇਕਾਂ ਲੋਕ-ਸੰਗਠਨਾਂ ਲਈ ਪਾਰਟੀਆਂ ਤੇ ਅੰਦੋਲਨਾ ਨੂੰ ਜਨਮ ਦੇ ਕੇ ਆਮ ਲੋਕਾਂ ਅੰਦਰ ਵੀ ਬਰਤਾਨਵੀ ਸਾਮਰਾਜ ਲਈ ਨਫਰਤ, ਸਵੈਰਾਜ ਲਈ ਮਰ ਮਿਟਣ ਦਾ ਜ਼ਜਬਾ, ਆਪਣੇ ਸੱਭਿਆਚਾਰਕ ਇਤਿਹਾਸ ਦਾ ਮਾਣ, ਭੁੱਖ ਨੰਗ ਤੋ਼ ਨਿਜਾਤ ਪਾਉਣ ਲਈ ਸਾਮੰਤੀ ਜੂਲੇ ਨੂੰ ਲਾਹ ਸੁੱਟਣ ਦੀ ਦਲੇਰੀ ਅਤੇ ਮਜ਼ਬੀ ਫਿਰਕਾਪ੍ਰਸਤੀ, ਵਹਿਮਪ੍ਰਸਤੀ, ਛੂਤ-ਛਾਤ ਤੇ ਜਾਤਪਾਤ ਤ਼ਿ ਉਪਰ ਉਠ ਕੇ ਇੱਕ ਮੁੱਠ ਹੋ ਜਾਣ ਦੀਆਂ ਭਾਵਨਾਵਾਂ ਤੋਂ ਖੁਦ ਵੀ ਪ੍ਰੇਰਿਤ ਹੋਏ ਤੇ ਉਹਨਾਂ ਨੇ ਆਪਣੀ ਕਾਵਿਤਾ ਦੁਆਰਾ ਇਨ੍ਹਾਂ ਨੂੰਸਕਾਰ ਵੀ ਕੀਤਾ ਅਤੇ ਲੋਕ-ਸ਼ਕਤੀਨੂੰਪ੍ਰਗਤੀ-ਪੰਧ ਤੇ ਵਧੇਰੇ ਸਿਦਕ-ਦਿਲੀ ਨਾਲ ਤੁਰਨ ਲਈ ਕਵਿਤਾ ਦੇ ਹਥਿਆਰ ਨਾਲ ਲੈਸ ਵੀ ਕੀਤਾ 1907 ਵਿੱਚ ਬਾਰ ਦੀ ਕਿਸਾਨੀ ਰੋਹ ਤੋ਼ ਪ੍ਰਰਿਤ ਹੋ ਕੇ ਬਰਤਾਨੀਆਂ ਸਰਕਾਰ ਦਾ ਇੱਕ ਥਾਣੇਦਾਰ, ਬਾਂਕੇ ਦਿਆਲ, ਨੋਕਰੀ ਤੋਂ ਅਸਤੀਫਾ ਦੇ ਕੇ ਆਪਦੀ ਗੀਤ ਕਚਨਾ ਨਾਲ ਲੋਕ-ਰਾਜਨੀਤੀ ਵਿੱਚ ਸਰਗਰਮ ਹੋਇਆ ਉਸ ਦੇ ਇੱਕ ਲੋਕ -ਪ੍ਰਸਿੱਧ ਗੀਤ, ਪਗੜੀ ਸੰਭਾਲ ਜੱਟਾ ਨੂੰ ਪੰਜਾਬੀ ਦਾ ਪਹਿਲਾ ਆਲੋਚਕ ਬਾਵਾ ਬੁੱਧ ਸਿੰਘ ਪੰਜਾਬੀ ਵਿੱਚ ਪੁਲੀਟੀਕਲ ਕਵਿਤਾ ਦਾ ਆਰੰਭ ਕਹਿੰਦਾ ਹੈ ਜਦ ਕਾਨੂੰਨ ਨਵੀਂ ਅਬਾਦੀ ਪਾਸ ਸੀ ਅਤੇ ਲਾਇਲਪੁਰ ਆਤਿ ਥਾਵਾਂ ਦੇ ਜੱਟਾ ਨੇ ਸ਼ੋਰ ਪਾਇਆ। ਇਸ ਤੋਂ ਅਗਲਾ ਦਹਾਕਾ 1945-55 ਤਿੱਖੇ ਰਾਜਨੀਤਕ ਘੋਲਾਂ ਤੇ ਸਮਾਜੀ-ਰਾਜਸੀ ਉਥਲ-ਪੁਥਲ ਦਾ ਦਹਾਕਾ ਸੀ। ਕੌਮੀ ਅਜ਼ਾਦੀ ਦੇ ਸੰਗਰਾਮ ਦਾ ਉਭਾਰ ਮਜ਼ਦੂਰ ਹੜਤਾਲਾਂ, ਜਹਾਜ਼ੀਆਂ ਦੀ ਬਗਾਵਤ, ਅਜ਼ਾਦ ਹਿੰਦ ਫੌਜ਼ ਦੇ ਤਿੰਨ ਜਰਨੈਲਾਂ ਦੀ ਰਿਹਾਈ ਦੀ ਮੰਗ, ਫਿਰਕੂ ਫਸਾਦ, ਪੰਜਾਬ ਦੀ ਵੰਡ, ਕਸ਼ਮੀਰ ਦੀ ਲੜਾਈ, ਤਿਲੰਗਾਨਾ ਦਾ ਦਾ ਵਿਦਰੋਹ, ਪੈਪਸੂ ਦੀ ਮੁਜ਼ਾਰਾ ਕੁਹਿੰਮ ਤੇਸੰਸਾਰ ਅਮਨ ਲਹਿਰ ਦੀ ਸਰਗਰਮੀ ਉਸ ਦਹਾਕੇ ਦੀਆਂ ਅਹਿਮ ਘਟਨਾਂਵਾ ਸਨ ਜਿਨਾਂ ਦੇ ਅਨੁਭਵ ਤੇ ਚਿੰਤਨ ਦੇ ਫਲਸਰੂਪ ਪ੍ਰਗਤੀਵਾਦੀ ਪੰਜਾਬੀ ਕਵਿਤਾ ਖੱਬੇ ਪੱਖੀ ਰਾਜਨੀਤੀ ਪ੍ਰਗਤੀਸ਼ੀਲ ਲੇਖਕ ਸੰਘ ਤੇ ਮਾਰਕਸਵਾਦੀ ਜੀਵਨ-ਦਰਸ਼ਨ ਨਾਲ ਵਧੇਰੇ ਸੁਚੇਤ ਰੂਪ ਵਿੱਚ ਪ੍ਰਤੀਬੱਧ ਹੋਈ ਕਵੀਆਂ ਵਿਚੋਂ ਬਾਵਾ ਬਲਵੰਤ, ਮੋਹਨ ਸਿੰਘ, ਹੀਰਾ ਸਿੰਘ ਦਰਦ, ਪਿਆਰਾ ਸਿੰਘ ਸਹਿਰਾਈ, ਅੰਮ੍ਰਿਤਾ ਪ੍ਰੀਤਮ ਤੇ ਰਣਧੀਰ ਸਿੰਘ ਨੇ ਮਾਰਕਸ਼ੀ ਵਿਚਾਰਧਾਰਾ ਦੇ ਕੁਝ ਬੁਨਿਆਦੀ ਸੰਕਲਪਾਂ ਸਮਾਜਵਾਦ, ਸ਼੍ਰੇਣੀ ਘੋਲ, ਲੋਕ ਰਾਜ ਮੱਧਵਰਗ ਦੀ ਸਰਾਪੀ ਹੋਂਦ ਨੂੰ ਆਪਦੀਆਂ ਕਵਿਤਾਵਾਂ ਵਿੱਚ ਸਿੱਧੇ ਤੋਰ ਤੇ ਵਿਅਕਤ ਕੀਤਾ:- ਮੇਰਾ ਜੁਗ ਆਇਆ ਹੈ, ਕੋਈ ਰੋਕ ਪਾ ਸਕਦਾ ਨਹੀਂ ਇਸਸ ਮਹਾਰਾਣੀ ਦੀ ਹਸਤੀ ਨੂੰ ਬਚਾ ਸਕਦਾ ਨਹੀਂ ਜ਼ੋਰ ਤੋ਼ ਚਲਦੇ ਸਮੇਂ ਦਾ ਪਹੀਆ ਰੁਕ ਸਕਦਾ ਨਹੀਂ ਇਸ ਦ੍ਵੰਦਵ ਦੀ ਨਜਰ ਤੋਂ ਕੋਈ ਲੁਕ ਸਕਦਾ ਨਹੀਂ। (ਬਾਵਾ ਬਲਵੰਤ) ਦੋ ਟੋਟਿਆਂ ਦੇ ਵਿੱਚ ਭੋਂ ਟੁੱਟੀ, ਇੱਕ ਮਹਿਲਾਂ ਦਾ ਇੱਕ ਢੋਕਾਂ ਦਾ ਦੋ ਧੜਿਆਂ ਵਿੱਚ ਖ਼ਲਕਤ ਵੰਡੀ, ਇੱਕ ਲੋਕਾਂ ਦਾ ਇੱਕ ਜੋਕਾਂ ਦਾ (ਮੋਹਨ ਸਿੰਘ) ਇਕ ਪਾਸੇ ਖੜ੍ਹਾ ਨਜਾਮ ਏ, ਸਾਮਰਾਜੀ ਉਹਦੇ ਸੰਗ। ਦੁਜੈ ਪਾਸੇ ਜਨਤਾ ਹੈ ਖੜੀ, ਸੱਚੀ ਚਾਨਣ ਨ੍ਹੇਰ ਦੀ ਜੰਗ (ਪਿਆਰਾ ਸਿੰਘ ਸਹਿਰਾਈ) ਇਸ ਕਾਵਿ-ਪ੍ਰਵਿਰਤੀ ਦਾ ਲੇਖਾ-ਜੋਖਾ ਕਰਦਿਆਂ ਸੰਤ ਸਿੰਘ ਸੇਖੋਂ ਨੇ ਲਿfਖਆ ਸੀ, ਅੱਜਕਲ ਦਾ ਸਮੂਹੀ ਅਗਰਗਾਮੀ ਅਨੁਭਵ ਸਮਾਜਵਾਦੀ ਹੈ।ਉਸ ਸਮੇਂ ਅਮਨ ਲਹਿਰ ਤੇ ਕਿਸਾਨ-ਅੰਦੋਲਨਾ ਦਾ ਸਮਰਥਨ ਨਹਿਰੂ ਸਰਕਾਰ ਤੇ ਸਾਮੰਤੀ ਸਮਾਜਕ ਰਿਸ਼ਤਿਆਂ ਦਾ ਖੰਡਨ ਇਸ ਕਵਿਤਾ ਦੇ ਮੁਖ ਵਿਸ਼ੇ ਸਨ। ਇਉਂ ਵੀਹਵੀਂ ਸਦੀ ਦੇ ਛੇਵੇ ਦਹਾਕੇ ਵਿੱਚ ਪ੍ਰਗਤਵਾਦੀ ਪੰਜਾਬੀ ਕਵਿਤਾ ਇੱਕ ਲਹਿਰ ਦਾ ਰੂਪ ਧਾਰਨ ਚੁੱਕੀ ਸੀ। ਸਰਬਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ ਭਾਵੇਂ 1953 ਵਿੱਚ ਹੀ ਵਿਗਠਨ ਦੇ ਰਾਹ ਪੈ ਗਿਆ ਸੀ, ਪਰ ਪੰਜਾਬ ਦੇ ਸ਼ਹਿਰਾਂ-ਕਸਬਿਆਂ ਵਿੱਚ ਅਨੇਕਾ ਸਹਿਤ-ਸਭਾਵਾਂ ਦੇ ਉਭਾਰ ਤੇ ਕੇਂਦਰੀ ਲੇਖਕ ਸਭਾ ਦੀ ਸਥਾਪਨਾ ਸਦਕਾ ਇਹ ਲਹਿਰ 1960 ਤਕ ਚੜਦੀ ਕਲਾ ਵਿੱਚ ਰਹੀ। ਹਵਾਲk:- ਕੇਸਰ ਸਿੰਘ ਕੇਸਰ- ਪ੍ਰਗਤੀਵਾਦੀ ਵਿਚਾਰਧਾਰਾ ਤੇ ਪੰਜਾਬੀ ਕਵਿਤਾ-(1) (2) ਚੇਤਨਾ ਪ੍ਰਕਾਸ਼ਨ ਪੰਜਾਬੀ ਭਵਨ ਲੁਧਿਆਣਾ। ਡਾ.
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਰੋਮਾਂਸਵਾਦ ਇੱਕ ਕਲਾਤਮਿਕ, ਸਾਹਿਤਕ ਅਤੇ ਬੌਧਿਕ ਅੰਦੋਲਨ ਹੈ ਜੋ 18ਵੀਂ ਸਦੀ ਦੇ ਪਿਛਲੇ ਅੱਧ ਵਿੱਚ ਯੂਰਪ ਵਿੱਚ ਸ਼ੁਰੂ ਹੋਇਆ ਅਤੇ ਅੰਸ਼ਕ ਤੌਰ ਤੇ ਉਦਯੋਗਕ ਕ੍ਰਾਂਤੀ ਦੀ ਪ੍ਰਤੀਕਿਰਿਆ ਦੇ ਰੂਪ ਵਿੱਚ ਇਹ ਕਿਤੇ ਵਧੇਰੇ ਤਾਕਤ ਫੜ ਗਿਆ ਅਤੇ 19ਵੀਂ ਸਦੀ ਦੇ ਪਹਿਲੇ ਅੱਧ (ਲਗਪਗ 1800 ਤੋਂ 1840) ਦੇ ਸਮੇਂ ਦੌਰਾਨ ਬਹੁਤੇ ਖੇਤਰਾਂ ਵਿੱਚ ਆਪਣੀ ਸਿਖਰ ਉੱਤੇ ਸੀ। ਕਲਾਸਕੀਵਾਦ ਅਤੇ ਨਵਕਲਾਸਕੀਵਾਦ ਦੇ ਕਰੜੇ ਅਨੁਸ਼ਾਸਨ ਤੋਂ ਵਿਦਰੋਹ ਦੇ ਨਾਲ ਨਾਲ ਇਹ ਕੁਝ ਹੱਦ ਤੱਕ ਵੀ ਪ੍ਰਬੁੱਧਤਾ ਦੇ ਅਤੇ 18ਵੀਂ ਸਦੀ ਦੇ ਬੁੱਧੀਵਾਦ ਦੇ ਖਿਲਾਫ ਇੱਕ ਪ੍ਰਤੀਕਰਮ ਵੀ ਸੀ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਬਾਰਹ-ਮਾਹ ਲੋਕ ਕਾਵਿ ਦਾ ਇੱਕ ਰੂਪ ਹੈ। ਇਸ ਲੋਕ-ਕਾਵਿ ਵਿੱਚ, ਦੇਸੀ ਬਾਰਾ ਮਹੀਨਿਆਂ ਦੇ ਬਦਲਦੇ ਕੁਦਰਤੀ ਵਾਤਾਵਰਨ ਨੂੰ ਪਿਛੋਕੜ ਵਿੱਚ ਰੱਖ ਕੇ ਪ੍ਰੀਤਮ ਤੋਂ ਵਿਛੜੀ ਬਿਰਹਨੀ ਦੀਆਂ ਪ੍ਰੇਮ-ਪੀੜਾਂ ਨੂੰ ਪੇਸ਼ ਕੀਤਾ ਜਾਂਦਾ ਹੈ। ਪੁਰਾਤਨ ਜਨਮਸਾਖੀ ਦੇ ਅਨੁਸਾਰ ਬਾਰਹਮਾਹ ਤੁਖਾਰੀ ਗੁਰੂ ਨਾਨਕ ਦੇਵ ਜੀ ਦੇ ਅੰਤਮ ਸਮੇਂ ਦੀ ਰਚਨਾ ਹੈ। ਕਰਤਾਰਪੁਰ ਵਿਖੇ ਗੁਰੂ ਸਾਹਿਬ ਦੇ ਜੋਤੀ ਜੋਤ ਸਮਾਉਣ ਸਮੇਂ ਇਸ ਰਚਨਾ ਦਾ ਉਚਾਰਨ ਹੋਇਆ ਦਸਿਆ ਹੈ।ਤਬ ਸੰਗਤਿ ਲਗੀ ਸਬਦੁ ਗਾਵਨਿ ਅਲਾਹਣੀਆ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਆਂਧਰਾ ਪ੍ਰਦੇਸ਼ (ਤੇਲਗੁ: ఆంధ్ర ప్రదేశ్), ਭਾਰਤ ਦੇ ਦੱਖਣ-ਪੂਰਬੀ ਤਟ ਉੱਤੇ ਸਥਿਤ ਰਾਜ ਹੈ। ਖੇਤਰ ਦੇ ਅਨੁਸਾਰ ਭਾਰਤ ਦਾ ਇਹ ਚੌਥਾ ਸਭ ਤੋਂ ਵੱਡਾ ਅਤੇ ਅਬਾਦੀ ਪੱਖੋਂ ਪੰਜਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈਦਰਾਬਾਦ ਹੈ। ਭਾਰਤ ਦੇ ਸਾਰੇ ਰਾਜਾਂ ਵਿੱਚ ਸਭ ਤੋਂ ਲੰਮਾ ਸਮੁੰਦਰ ਤਟ ਗੁਜਰਾਤ ਵਿੱਚ (1600 ਕਿ.ਮੀ.) ਹੁੰਦੇ ਹੋਏ, ਦੂਜੇ ਸਥਾਨ ਉੱਤੇ ਇਸ ਰਾਜ ਦਾ ਸਮੁੰਦਰ ਤਟ (972 ਕਿ.ਮੀ.) ਹੈ।ਆਂਦਰਾ ਪ੍ਰਦੇਸ਼ 12°41 ਅਤੇ 22°ਉ . ਅਕਸ਼ਾਂਸ਼ ਅਤੇ 77° ਅਤੇ 84°40 ਪੂ.
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਵਿਧਾਨ ਸਭਾ (ਹਿੰਦੀ: विधान सभा) ਭਾਰਤ ਦੇ ਰਾਜਾਂ ਵਿੱਚ ਰਾਜ ਸਰਕਾਰ ਦਾ ਹੇਠਲਾ (ਦੋ ਸਦਨੀ ਸਰਕਾਰ ਵਿੱਚ) ਜਾਂ ਇੱਕਲਾ ਸਦਨ (ਇੱਕ ਸਦਨੀ ਵਿੱਚ) ਹੁੰਦਾ ਹੈ। ਦੋ ਕੇਂਦਰੀ ਸ਼ਾਸ਼ਿਤ ਪ੍ਰਦੇਸ਼ਾਂ ਦਿੱਲੀ ਅਤੇ ਪੁਡੂਚੇਰੀ ਦੇ ਹੇਠਲੇ ਸਦਨ ਨੂੰ ਵੀ ਵਿਧਾਨ ਸਭਾ ਕਿਹਾ ਜਾਂਦਾ ਹੈ। ਛੇ ਦੋ ਸਦਨੀ ਰਾਜ ਸਰਕਾਰਾਂ ਦੇ ਉੱਪਰਲੇ ਸਦਨ ਨੂੰ ਵਿਧਾਨ ਪ੍ਰੀਸ਼ਦ ਕਿਹਾ ਜਾਂਦਾ ਹੈ। ਕਿਸੇ ਰਾਜ ਦੇ ਵਿਧਾਨ ਸਭਾ ਦੇ ਸਦੱਸ, ਉਸ ਰਾਜ ਦੇ ਲੋਕਾਂ ਦੇ ਸਿੱਧੇ ਨੁਮਾਇੰਦੇ ਹੁੰਦੇ ਹਨ ਅਤੇ 18 ਸਾਲ ਦੀ ਉਮਰ ਤੋਂ ਉੱਪਰ ਦੇ ਨਾਗਰਿਕਾਂ ਦੁਆਰਾ ਸਿੱਧੇ ਰੂਪ ਵਿੱਚ ਚੁਣੇ ਜਾਂਦੇ ਹਨ। ਭਾਰਤ ਦੇ ਸੰਵਿਧਾਨ ਅਨੁਸਾਰ ਇਸ ਦੇ ਸਦੱਸਾਂ ਦੀ ਸੰਖਿਆਂ ਵੱਧ ਤੋ ਵੱਧ 500 ਅਤੇ ਘੱਟ ਤੋਂ ਘੱਟ 60 ਹੋ ਸਕਦੀ ਹੈ। ਪਰ, ਸੰਸਦ ਦੀ ਇੱਕ ਐਕਟ ਦੁਆਰਾ ਵਿਧਾਨ ਸਭਾ ਦੇ ਆਕਾਰ 60 ਤੋਂ ਘੱਟ ਹੋ ਸਕਦਾ ਹੈ, ਜਿਵੇਂ ਕਿ ਗੋਆ, ਸਿੱਕਮ ਅਤੇ ਮਿਜ਼ੋਰਮ ਵਿੱਚ ਹੈ। ਰਾਜਪਾਲ ਆਪਣੀ ਇੱਛਾ ਅਨੁਸਾਰ ਇੱਕ ਸਦੱਸ ਘੱਟ ਗਿਣਤੀ (ਜਿਵੇਂ ਐਂਗਲੋ-ਭਾਰਤੀ) ਦੀ ਨੁਮਾਇੰਦਗੀ ਕਰਨ ਲਈ ਨਿਯੁਕਤ ਕਰ ਸਕਦਾ ਹੈ ਜੇ ਉਸਨੂੰ ਸਭਾ ਵਿੱਚ ਘੱਟ ਗਿਣਤੀ ਦੀ ਨੁਮਾਇੰਦਗੀ ਮੁਨਾਸਬ ਨਾ ਲੱਗੇ।
ਕਾਫ਼ੀ (ਪੰਜਾਬੀ: ਕਾਫ਼ੀ( ਗੁਰਮੁਖੀ ਦੇ), کافی (ਸ਼ਾਹਮੁਖੀ), ਹਿੰਦੀ : काफ़ी, ਉਰਦੂ : کافی, ਸਿੰਧੀ : ڪافي) ਸੂਫ਼ੀ ਸੰਗੀਤ ਅਤੇ ਸੂਫ਼ੀ ਕਵਿਤਾ ਦਾ ਇੱਕ ਕਲਾਸੀਕਲ ਰੂਪ ਹੈ। ਜ਼ਿਆਦਾਤਰ ਕਾਫ਼ੀਆਂ ਪੰਜਾਬੀ ਅਤੇ ਸਿੰਧੀ ਭਾਸ਼ਾ ਵਿਚ ਹੀ ਮਿਲਦੀਆਂ ਹਨ। ਕਾਫ਼ੀਆਂ ਰਚਣ ਵਾਲੇ ਕਵੀਆਂ ਵਿਚ ਬਾਬਾ ਫ਼ਰੀਦ, ਬੁੱਲ੍ਹੇ ਸ਼ਾਹ, ਸ਼ਾਹ ਹੁਸੈਨ, ਸ਼ਾਹ ਅਬਦੁਲ ਲਤੀਫ਼ ਭਟਾਈ, ਸਚਲ ਸਰਮਸਤ ਅਤੇ ਖ਼ਵਾਜਾ ਗ਼ੁਲਾਮ ਫ਼ਰੀਦ ਹਨ। ਦੱਖਣੀ ਏਸ਼ੀਆ, ਖ਼ਾਸਕਰ ਪਾਕਿਸਤਾਨ, ਬੰਗਲਾਦੇਸ਼ ਅਤੇ ਭਾਰਤ ਵਿਚ ਇਸਦਾ ਗਾਇਨ ਕਾਫ਼ੀ ਪ੍ਰਸਿੱਧ ਹੈ। ਲੰਮੇ ਸਮੇਂ ਦੌਰਾਨ, ਕਾਫ਼ੀ ਕਵਿਤਾ ਅਤੇ ਇਸਦੇ ਗਾਇਨ ਦੋਵਾਂ ਨੇ ਤੇਜ਼ੀ ਨਾਲ ਵਿਕਾਸ ਕੀਤਾ ਹੈ ਕਿਉਂਕਿ ਵੱਖ-ਵੱਖ ਕਵੀਆਂ ਅਤੇ ਗਾਇਕਾਂ ਨੇ ਸਮੇਂ ਸਮੇਂ ਤੇ ਆਪਣਾ ਯੋਗਦਾਨ ਪਾਇਆ ਹੈ ਅਤੇ ਇਸਨੂੰ ਇੱਕ ਅਮੀਰ ਅਤੇ ਵੰਨ-ਸੁਵੰਨਤਾ ਭਰਿਆ ਕਾਵਿ ਰੂਪ ਬਣਾਇਆ ਹੈ। ਕਾਫ਼ੀ ਰੂਹ ਅਤੇ ਇਸਦੇ ਸਿਰਜਣਹਾਰ ਦੀ ਸਾਂਝਦਾਰੀ ਤੇ ਕੇਂਦਰਿਤ ਰਹਿੰਦੀ ਹੈ। ਇਹ ਸਾਂਝਦਾਰੀ ਮੁਰੀਦ ਤੇ ਮੁਰਸ਼ਿਦ ਅਤੇ ਕਦੇ ਮਸ਼ੂਕ ਤੇ ਆਸ਼ਿਕ ਦੇ ਪ੍ਰਤੀਕ ਵਜੋਂ ਨਜ਼ਰ ਆਉਂਦੀ ਹੈ।
ਅੰਮ੍ਰਿਤਾ ਪ੍ਰੀਤਮ ਨੇ 1966 ਵਿੱਚ ਪੰਜਾਬੀ ਲੇਖਕਾਂ ਨੂੰ ਇੱਕ ਮੰਚ ਪ੍ਰਦਾਨ ਕਰਨ ਲਈ ਸਾਹਿਤਕ ਪਰਚਾ ਨਾਗਮਣੀ ਕੱਢਿਆ ਸੀ। ਇਸ ਤੇ ਸੰਪਾਦਕ ਵਜੋਂ ਅੰਮ੍ਰਿਤਾ ਪ੍ਰੀਤਮ ਅਤੇ ਚਿਤਰਕਾਰ ਇਮਰੋਜ਼ ਲਿਖਿਆ ਹੁੰਦਾ ਸੀ। 35 ਤੋਂ ਵੀ ਵੱਧ ਵਰ੍ਹੇ ਉਸ ਨੇ ਇਮਰੋਜ਼ ਨਾਲ ਮਿਲ ਕੇ ਨਾਗਮਣੀ ਨੂੰ ਚਾਲੂ ਰੱਖਿਆ। ਇਸ ਰਾਹੀਂ ਪੰਜਾਬੀ ਪਾਠਕਾਂ ਨੂੰ ਵਿਸ਼ਵ-ਸਾਹਿਤ ਦੇ ਰੂ-ਬਰੂ ਕੀਤਾ। ਨਾਗਮਣੀ ਦੇ ਆਖਰੀ ਅੰਕ ਤੇ ਲਿਖਿਆ ਸੀ, ਕਾਮੇ:- ਅੰਮਿ੍ਤਾ ਤੇ ਇਮਰੋਜ਼।
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਪ੍ਰਗਤੀਵਾਦ ਤੇ ਪ੍ਰਗਤੀਸ਼ੀਲ ਵਿਚ ਅੰਤਰ
ਪ੍ਰਗਤੀਵਾਦ ਤੇ ਪ੍ਰਗਤੀਸ਼ੀਲ ਵਿੱਚ ਅੰਤਰ ਪ੍ਰਗਤੀ ਅੰਗਰੇਜੀ ਸ਼ਬਦ ‘ਪ੍ਰੋਗ੍ਰੇਸ’ ਤੋ ਬਣਿਆ ਹੈ ਜਿਸ ਦਾ ਅਰਥ ‘ਅੱਗੇ ਵਧਣਾ’ ਹੈ। ਪ੍ਰਗਤੀ ਅਜਿਹੀ ਤਬਦੀਲੀ ਲਿਆਉਂਦੀ ਹੈ ਜੋ ਕਿਸੇ ਵਸਤੂ ਦੇ ਗੁਣਾਂ ਵਿੱਚ ਵਾਧਾ ਕਰਦੀ ਹੈ। ਸਾਹਿਤ ਵਿੱਚੋ ਪ੍ਰਗਤੀ ਦੇ ਅਰਥ ਹਨ। ਉਹ ਸਾਹਿਤ ਜੋ ਮਨੂੰਖ ਨੂੰ ਉਸ ਦੀਆਂ ਅਸਲ ਸਥਿਤੀਆਂ ਤੋਂ ਜਾਣੂ ਕਰਵਾ ਕੇ ਉਸਨੂੰ ਅੱਗੇ ਤੋਰਨ ਅਤੇ ਅੱਗੇ ਵਧਣ ਵਿੱਚ ਸਹਾਇਤਾ ਕਰਦਾ ਹੈ।‘ਵਾਦ’ਤੋ ਭਾਵ ਕੋਈ ਸਿਸਟਮ ਜਾਂ ਪ੍ਰੰਬੰਦ ਵਿੱਚ ਬੰਨ ਕੇ ਇੱਕ ਚੋਖਟਾ ਤਿਆਰ ਹੁੰਦਾ ਹੈ। ਉਸਦੀ ਹਰ ਚੀਜ ਸਿਸਟਮ ਵਿੱਚ ਤਹਿ ਹੋ ਜਾਂਦੀ ਹੈ। ਪ੍ਰਗਤੀਵਾਦੀ ਕਾਵੀ-ਧਾਰਾ ਆਧੁਨਿਕ ਪੰਜਾਬੀ ਕਵਿਤਾ ਦੀ ਪਹਿਲੀ ਸੁਚੇਤ ਕਾਵਿ-ਧਾਰਾ ਹੈ। ਜੋ ਆਪਣੇ ਨਾਲ ਗਤੀਸ਼ੀਲ ਸਮਾਜਕ -ਰਾਜਨੀਤਕ ਚਿੰਦਨ ਦਾ ਵਿਚਾਰਧਾਰਾਈ ਪੱਬ ਲੈ ਕੇ ਆਰੰਭ ਹੋਈ। ਇਸ ਨਾਲ ਸੰਬੰਧਿਤ ਬਹੁਤੇ ਕਵੀ ਮਾਰਕਸਵਾਦੀ ਵਿਚਾਰਾਂ ਵਾਲੇ ਸਨ। ਪ੍ਰਗਤੀਵਾਦੀ ਪੰਜਾਬੀ ਕਾਵਿ-ਧਾਰਾ ਦਾ ਜਨਮ ਭਾਰਤ ਵਿੱਚ ਪ੍ਰਗਤੀਸ਼ੀਲ ਲੇਖਕ ਸੰਘ ਦੀ ਸਥਾਪਨਾ ਦੇ ਸਿੱਟੇ ਵਜੋ ਹੋਇਆਂ ਸੀ। ਪ੍ਰਗਤੀਸ਼ੀਲ ਓੁਹ ਹੈ ਜੋ ਪੰਜਾਬ ਦੇ ਬੰਦੇ ਨੂੰ ਆਧੁਨਿਕ ਲਹਿਰ ਵਿੱਚ ਪ੍ਰਗਤੀਵਾਦੀ ਕਾਵਿ-ਪ੍ਰਵਿਰਤੀ ਦੀ ਵਿਕਾਸ ਰੇਖਾ ਨੂੰ ਆਮ ਤੌਰ 'ਤੇ ਦੋ ਭਾਗਾ ਵਿੱਚ ਵੰਡਿਆ ਗਿਆਂ ਹੈ:- 1935 ਤੋਂ 60 ਤਕ ਪ੍ਰਗਤੀਵਾਦੀ ਤੇ 1970 ਤੋਂ ਬਾਅਦ ਦੇ ਸਮੇਂ ਨੂੰ ਨਵ-ਪ੍ਰਗਤੀਵਾਦੀ ਜਾਂ ਜੁਝਾਰਵਾਦੀ ਕਿਹਾ ਜਾਂਦਾ ਹੈ। ਪ੍ਰਗਤੀਵਾਦ ਦੀ ਮੂਲ ਪ੍ਰੇਰਨਾ ਮਾਰਕਸਵਾਦ ਤੋਂ ਵਿਕਸਿਤ ਹੋਈ। ਪ੍ਰਗਤੀਸ਼ੀਲ ਲਹਿਰ ਵਿੱਚ ਜੋ ਏਜੰਡੇ ਰਖੇ ਗਏ ਸਨ ਉਹ ਸੁਤੰਤਰਤਾ ਅੰਦੋਲਨ ਦੇ ਨਾਲ ਸੰਬੰਧਿਤ ਸਨ। 1936 ਵਿੱਚ ਜਦੋਂ ਲਖਨਊ ਵਿੱਚ ਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ ਦੀ ਸਥਾਪਨਾ ਕੀਤੀ ਗਈ ਸੀ ਤਾਂ ਇਸ ਨੇ ਚਿੰਤਨ ਤੇ ਸੰਸਕ੍ਰਿਤੀ ਦੇ ਪ੍ਰਵਾਰ ਨੂੰ ਪੂਰੀ ਤਰ੍ਹਾਂ ਪ੍ਰਭਾਵਿਤ ਕਰਕੇ ਕਲਾ ਤੇ ਵਿਸ਼ਵ ਦ੍ਰਿਸ਼ਟੀਕੋਣ, ਦੋਹਾਂ ਵਿੱਚ ਨਵੀਆਂ ਜੀਵਨ- ਕੀਮਤਾਂ ਅਤੇ ਸੌਂਦਰਯ ਬੋਧ ਨੂੰ ਸਥਾਪਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਪ੍ਰਗਤੀਸ਼ੀਲ ਲੇਖਕ ਸੰਘ ਨੂੰ ਹੋਂਦ ਵਿੱਚ ਲਿਆਉਣ ਵਾਲੇ ਮੋਢੀ ਲੇਖਕਾਂ ਅਤੇ ਚਿੰਤਕਾਂ ਵਿਚੋਂ ਬਹੁਤੇ ਸਮਾਜਵਾਦੀ ਵਿਚਾਰਾਂ ਵਾਲੇ ਸਨ। ਸਰਵ ਭਾਰਤੀ ਲੇਖਕ ਸੰਘ ਦੇ ਮੈਨੀਫੈਸਟੋ ਵਿੱਚ ਉਲੀਕੇ ਗਏ ਉਦੇਸ਼ ਸਾਹਿਤਕ ਉਦੇਸ਼ਾਂ ਨਾਲ ਮਿਲਦੇ ਜੁਲਦੇ ਵਿਚਾਰ ਪਹਿਲਾਂ ਹੀ ਭਾਰਤ ਦੀਆਂ ਪ੍ਰਾਂਤਕ ਭਾਸ਼ਾਵਾਂ ਵਿੱਚ ਪ੍ਰਗਟ ਹੋਣ ਲੱਗ ਪਏ ਸਨ। ਇਹੀ ਕਾਰਨ ਸੀ ਕਿ ਭਾਰਤ ਵਿੱਚ 1936 ਤੋਂ ਕਿਤੇ ਪਹਿਲਾਂ ਰਾਸ਼ਟਰੀ ਸਮਾਜਵਾਦੀ ਅਤੇ ਲੋਕਤਾਂਤਰਿਕ ਉਭਾਰ ਆਉਣੇ ਸ਼ੁਰੂ ਹੋ ਗਏੇ ਸਨ। ਭਾਰਤੀ ਪ੍ਰਗਤੀਸ਼ੀਲ ਸਾਹਿਤ ਲਹਿਰ ਦਾ ਪ੍ਰਭਾਵ ਪੰਜਾਬੀ ਉੱਤੇ ਵੀ ਪੈਂਦਾ ਹੈ। ਪੰਜਾਬੀ ਕਵਿਤਾ ਵਿੱਚ ਡਾ. ਦੀਵਾਨ ਸਿੰਘ ਕਾਲੇਪਾਣੀ ਧਨੀ ਰਾਮ ਚਾਤ੍ਰਿਕ, ਪ੍ਰੋ. ਮੋਹਨ ਸਿੰਘ, ਅੰਮ੍ਰਿਤਾ ਪ੍ਰੀਤਮ ਅਤੇ ਬਾਵਾ ਬਲਵੰਤ ਨੂੰ ਮੋਢੀ ਪ੍ਰਗਤੀਵਾਦੀ ਕਵੀ ਕਿਹਾ ਜਾ ਸਕਦਾ ਹੈ। ਇਸ ਲਹਿਰ ਨਾਲ ਜੁੜੇ ਕਵੀਆਂ ਦਾ ਸੁਪਨਾ ਕੇਵਲ ਆਜ਼ਾਦੀ ਦੀ ਪ੍ਰਾਪਤੀ ਨਹੀਂ ਸੀ ਸਗੋਂ ਜਮਾਤੀ ਵੰਡ ਅਤੇ ਲੁੱਟ-ਖਸੁੱਟ ਤੋਂ ਰਹਿਤ ਹੋਣਾ ਸੀ। ਪ੍ਰਗਤੀਵਾਦੀ ਪੰਜਾਬੀ ਕਾਵਿ-ਧਾਰਾ ਆਧੁਨਿਕ ਸਮੇਂ ਦੀ ਅਜਿਹੀ ਕਾਵਿ-ਧਾਰਾ ਹੈ ਜਿਹੜੀ ਵਿਸ਼ੇਸ਼ ਕਾਵਿ ਉਦੇਸ਼ ਨੂੰ ਲੈ ਕੇ ਕਵਿਤਾ ਦੇ ਖੇਤਰ ਵਿੱਚ ਪ੍ਰਵਾਹਮਾਨ ਹੁੰਦੀ ਹੈ। ਪ੍ਰਗਤੀਵਾਦੀ ਚੇਤਨਾ ਯਥਾਰਥ ਨੂੰ ਸਮਾਜਕ ਯਥਾਰਥ ਅਤੇ ਆਦਰਸ਼ ਨੂੰ ਪ੍ਰਸਤੁਤ ਕਰਦੀ ਹੈ। ਪ੍ਰਗਤੀਵਾਦੀ ਇੱਕ ਵਿਆਪਕ ਅਤੇ ਵਿਸਤ੍ਰਿਤ ਸਾਂਸਕ੍ਰਿਤਕ ਲਹਿਰ ਸੀ ਜਿਹੜੀ ਦੇਸ਼ ਦੀਆਂ ਪਰਿਸਥਿਤੀਆਂ ਅਤੇ ਜਨ-ਜੀਵਨ ਦੀਆਂ ਇਤਿਹਾਸਕ ਲੋੜਾਂ ਵਿਚੋਂ ਪੈਂਦਾ ਹੋਈ ਸੀ। ਇਸ ਨੇ ਭਾਰਤ ਦੀਆਂ ਸਾਰੀਆਂ ਭਾਸ਼ਾਵਾ ਦੇ ਸਾਹਿਤ ਅਤੇ ਪ੍ਰਮੁੱਖ ਸਾਹਿਤਕਾਰਾਂ ਅਤੇ ਵਿਚਾਰਕਾਂ ਨੂੰ ਵੀ ਬਹੁਤ ਜਿਆਦਾ ਪ੍ਰਭਾਵਿਤ ਕੀਤਾ। ਵਿਚਾਰਧਾਰਾ ਵੀ ਪ੍ਰਗਤੀਵਾਦ ਦੇ ਨੇੜੇ-ਤੇੜੇ ਹੀ ਹੁੰਦੀ ਹੈ। ਹਰ ਮਨੁੱਖ ਆਪਣੇ ਤੌਰ 'ਤੇ ਇੱਕ ਵਿਚਾਰਧਾਰਾ ਨਾਲ ਜੁੜਿਆ ਹੋਇਆ ਹੈ। ਪ੍ਰਗਤੀਵਾਦੀ ਵਿਚਾਰਧਾਰਾ ਕਈ ਪ੍ਰਕਾਰ ਦੇ ਪ੍ਰਭਾਵਾਂ ਦੇ ਰਾਹੀਂ ਪੰਜਾਬੀ ਕਾਵਿ ਚੇਤਨਾ ਦਾ ਹਿੱਸਾ ਬਣੀ ਸੀ। ਪ੍ਰਗਤੀਵਾਦੀ ਵਿਚਾਰਧਾਰਾ ਜੀਵਨ ਰਹੱਸ ਨੂੰ ਨਿਰੰਤਰ ਪਰਿਵਰਤਨਸ਼ੀਲ ਵਰਤਾਰਾ ਮੰਨ ਕੇ ਜਾਣਨ ਤੇ ਅਨੁਭਵ ਕਰਨ ਦਾ ਯਤਨ ਕਰਦੀ ਹੈ। ਇਹ ਯਥਾਰਥਵਾਦੀ ਹੁੰਦੀ ਹੈ। ਪ੍ਰਗਤੀਸ਼ੀਲਤਾ ਅਗਾਂਹ ਵਧਣ ਦੀ ਕਿਰਿਆ ਹੈ ਪਰ ਇਸ ਕਿਰਿਆ ਦਾ ਕੋਈ ਅਜਿਹਾ ਯਾਂਤਰਿਕ ਰੂਪ ਨਹੀਂ, ਜਿਸਨੂੰ ਵਾਰ-ਵਾਰ ਦੁਹਰਾਇਆ ਜਾ ਸਕੇ। ਅਸਲੀਅਤ ਇਹ ਹੈ ਕਿ ਪ੍ਰਗਤੀਵਾਦ ਖੁਦ ਪ੍ਰਗਤੀਸ਼ੀਲ ਸੰਕਲਪ ਹੈ, ਜੋ ਹਾਲਾਤ ਦੇ ਬਦਲਣ ਨਾਲ ਜਾਂ ਹਾਲਾਤ ਪ੍ਰਤਿ ਚੇਤਨਾ ਦੇ ਵਿਕਸਿਤ ਹੋ ਜਾਣ ਨਾਲ ਨਵਾਂ ਰੂਪ ਧਾਰਨ ਕਰਦਾ ਰਹਿੰਦਾ ਹੈ। ਜੋ ਪ੍ਰਗਤੀਸ਼ੀਲ ਲਹਿਰ ਹੈ। ਉਹ ਪੰਜਾਬੀ ਵਿੱਚ ਸਾਹਿਤਕ ਆਧੁਨਿਕਤਾ ਲੈ ਕੇ ਆਉਣ ਵਾਲੀ ਲਹਿਰ ਹੈ। ਪੱਛਮੀ ਆਧੁਨਿਕਤਾ ਦੇ ਵਿਰੋਧ ਵਿੱਚ ਇਹ ਲਹਿਰ ਇਹ ਆਉਂਦੀ ਹੈ। ਪ੍ਰਗਤੀਸ਼ੀਲ ਲਹਿਰ ਪੰਜਾਬ ਦੇ ਵਿਅਕਤੀ ਨੂੰ ਆਧੁਨਿਕ ਲਹਿਰ ਵਿੱਚ ਅੱਗੇ ਦੇਖਣ ਦੀ ਗੱਲ ਕਰਦੀ ਹੈ। ਕੋਈ ਵੀ ਲਹਿਰ ਕਿਸੇ ਨਾ ਕਿਸੇ ਰੂਪ ਵਿੱਚ ਲੋਕਾਂ ਨੂੰ ਜੋੜਨ ਲਈ ਅਤੇ ਇੱਕਠੇ ਦੇਖਣ ਲਈ ਹੁੰਦੀ ਹੈ। ਪ੍ਰਗਤੀਵਾਦੀ ਪੰਜਾਬੀ ਕਾਵਿ-ਧਾਰਾ ਆਪਣੇ ਵਿਕਾਸ ਸਫ਼ਰ ਦੌਰਾਨ ਕਈ ਪੜਾਅ ਤੈਅ ਕਰਦੀ ਹੋਈ ਨਿਰੰਤਰ ਪ੍ਰਵਾਹਮਾਨ ਰਹਿੰਦੀ ਹੈ। ਇਸ ਕਾਵਿ-ਧਾਰਾ ਦੇ ਸਮਾਨਾਂਤਰ ਕਈ ਕਾਵਿ-ਧਾਰਾ ਦੇ ਸਮਾਨਾਂਤਰ ਕਈ ਕਾਵਿ-ਧਾਰਾਵਾਂ ਵੀ ਪੰਜਾਬੀ ਕਾਵਿ-ਜਗਤ ਵਿੱਚ ਪੈਦਾ ਹੋਈਆਂ, ਪਰ ਇਹ ਧਾਰਵਾਂ ਥੋੜ੍ਹੇ ਸਮੇਂ ਬਾਅਦ ਹੀ ਅਲੋਪ ਹੋ ਜਾਂਦੀਆਂ ਹਨ। 1947 ਤੋਂ ਬਾਅਦ ਸੰਤੋਖ ਸਿੰਘ ਧੀਰ, ਡਾ.
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਬਾਵਾ ਬਲਵੰਤ (ਅਗਸਤ 1915 - 1972) ਇੱਕ ਪੰਜਾਬੀ ਸਾਹਿਤਕਾਰ ਅਤੇ ਮੁੱਖ ਤੌਰ ਉੱਤੇ ਕਵੀ ਸਨ। ਬਾਵਾ ਬਲਵੰਤ ਨੇ ਪਹਿਲਾਂ ਉਰਦੂ ਵਿੱਚ ਸ਼ਾਇਰੀ ਲਿਖਣੀ ਸ਼ੁਰੂ ਕੀਤੀ ਅਤੇ ਬਾਅਦ ਵਿੱਚ ਆਪਣੀ ਮਾਂ ਬੋਲੀ ਪੰਜਾਬੀ ਵੱਲ ਆਏ।ਬੌਧਿਕ ਤੇ ਪ੍ਰਗਤੀਵਾਦੀ ਕਵੀ, ਬਾਵਾ ਬਲਵੰਤ (Bawa Balwant) ਬਾਵਾ ਬਲਵੰਤ (Bawa Balwant) ਆਧੁਨਿਕ ਪੰਜਾਬੀ ਕਵਿਤਾ ਵਿੱਚ ਕ੍ਰਾਂਤੀਕਾਰੀ ਕਵੀ ਦੇ ਤੌਰ ‘ਤੇ ਜਾਣਿਆ ਜਾਂਦਾ ਹੈ। ਬਾਵਾ ਬਲਵੰਤ ਇੱਕ ਅਦਭੁੱਤ ਵਿਅਕਤੀਤਵ ਦਾ ਮਾਲਕ ਸੀ, ਜਿਸ ਵਿੱਚ ਕਈ ਪਰਸਪਰ ਵਿਰੋਧੀ ਗੁਣਾਂ ਦੇ ਬਾਵਜੂਦ ਇੱਕ ਮੂਲ ਏਕਤਾ ਸੀ। ਉਹ ਗੰਭੀਰ ਹੁੰਦਾ ਹੋਇਆ ਵੀ ਫ਼ੱਕਰ ਸੀ, ਸਾਮਵਾਦੀ ਹੁੰਦਾ ਹੋਇਆ ਵੀ ਭਾਰਤੀ ਸੰਸਕ੍ਰਿਤੀ ਦਾ ਉਪਾਸਕ ਸੀ, ਤਿਆਗੀ ਹੁੰਦਾ ਹੋਇਆ ਵੀ ਸੰਸਾਰ ਨਾਲ ਮੋਹ ਰੱਖਦਾ ਸੀ, ਦਰਦ ਰੱਖਦਾ ਸੀ। ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ ਬਾਵਾ ਬਲਵੰਤ (Bawa Balwant) ਦਾ ਜਨਮ 21 ਅਗਸਤ, 1906 ਈ. ਨੂੰ ਪਿੰਡ ਨੇਸ਼ਟਾ ਤਹਿਸੀਲ ਤਰਨਤਾਰਨ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪਿਤਾ ਹਕੀਮ ਠਾਕੁਰ ਦੀਨਾ ਨਾਥ ਤੇ ਮਾਤਾ ਗਿਆਨ ਦੇਵੀ ਦੇ ਘਰ ਹੋਇਆ। ਉਸ ਦੇ ਪਿਤਾ ਠਾਕੁਰ ਦੀਨਾ ਨਾਥ ਅਰਬੀ, ਫ਼ਾਰਸੀ, ਸੰਸਕ੍ਰਿਤ, ਹਿੰਦੀ ਤੇ ਉਰਦੂ ਦੇ ਵਿਦਵਾਨ ਸਨ। ਦਿਨ ਮੰਗਲਵਾਰ ਨੂੰ ਪੈਦਾ ਹੋਣ ਕਾਰਨ ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ। ਇੱਕ ਰਸਮ ਮੁਤਾਬਕ ਬਾਵਾ ਜੀ ਨੂੰ ਪੈਦਾ ਹੁੰਦਿਆਂ ਹੀ ਰੂੜੀ ਦੇ ਢੇਰ ‘ਤੇ ਰੱਖ ਦਿੱਤਾ ਜਿੱਥੋਂ ਪਿਤਾ ਜੀ ਨੇ ਚੁੱਕ ਲਿਆ, ਜਿਸ ਕਰਕੇ ਮਾਤਾ ਨੇ ਇਨ੍ਹਾਂ ਦਾ ਨਾਂਅ ਕੂੜਾ ਮੱਲ ਰੱਖ ਦਿੱਤਾ ਤੇ ਸਾਰੀ ਉਮਰ ਉਹ ਬਾਵਾ ਨੂੰ ਕੂੜਾ ਮੱਲ ਨਾਂਅ ਨਾਲ ਹੀ ਪੁਕਾਰਦੀ ਰਹੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਇਸ ਰਸਮ ਦਾ ਅਸਲ ਕਾਰਨ ਪਰਿਵਾਰ ਵਿੱਚ ਮੁੰਡੇ ਦੀ ਸਾਲ-ਡੇਢ ਸਾਲ ਬਾਅਦ ਮੌਤ ਹੋ ਜਾਣਾ ਸੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਜਿਸ ਕਰਕੇ ਸਾਰੇ ਪਿੰਡ ਵਾਲੇ ਉਨ੍ਹਾਂ ਨੂੰ ‘ਬਾਵਾ ਬਾਵਾ’ ਕਹਿ ਕੇ ਬੁਲਾਉਂਦੇ ਸਨ। ਭਾਵੇਂ ਉਨ੍ਹਾਂ ਨੂੰ ਮਾਂ ਵੱਲੋਂ ਤੇ ਲੋਕਾਂ ਵੱਲੋਂ ਰੱਖੇ ਦੋਵੇਂ ਨਾਂਅ ਪਸੰਦ ਨਹੀਂ ਸਨ ਪਰ ਉਹ ਆਪ ਬਾਵਾ ਸ਼ਬਦ ਨਾਲੋਂ ਆਪਣੇ-ਆਪ ਨੂੰ ਅਲੱਗ ਨਹੀਂ ਕਰ ਸਕੇ। ਇਸੇ ਕਰਕੇ ਖ਼ੁਦ ਰੱਖੇ ਆਪਣੇ ਪਸੰਦੀਦਾ ਨਾਂਅ ਬਲਵੰਤ ਰਾਏ ਸ਼ਰਮਾ ਦੇ ਕਰਕੇ ਵੀ ਆਪ ਸਾਹਿਤਕ ਜਗਤ ਵਿੱਚ ਬਾਵਾ ਬਲਵੰਤ ਦੇ ਨਾਂਅ ਨਾਲ ਜਾਣੇ ਗਏ। ਇਨ੍ਹਾਂ ਦੀ ਉਮਰ ਹਾਲੇ ਚਾਰ ਸਾਲਾਂ ਦੀ ਹੀ ਸੀ ਜਦੋਂ ਇਨ੍ਹਾਂ ਦੇ ਪਿਤਾ ਨੇ ਰੁਜ਼ਗਾਰ ਦੀ ਤਲਾਸ਼ ਵਿੱਚ ਪਿੰਡ ਨੂੰ ਛੱਡ ਕੇ ਅੰਮ੍ਰਿਤਸਰ ਦੇ ਬਜ਼ਾਰ ਕਟੜਾ ਮੋਹਰ ਸਿੰਘ ਵਿੱਚ ਵੈਦਗਿਰੀ ਦੀ ਦੁਕਾਨ ਖੋਲ੍ਹ ਲਈ। ਬਾਵਾ ਬਲਵੰਤ ਨੂੰ ਦੇਸ਼ ਪਿਆਰ ਦਾ ਜਜ਼ਬਾ ਇੱਥੋਂ ਹੀ ਮਿਲਿਆ। ਕਾਂਗਰਸ ਦੇ ਜਲਸਿਆਂ ਵਿੱਚ ਆਪਣੀਆਂ ਲਿਖੀਆਂ ਇਨਕਲਾਬੀ ਕਵਿਤਾਵਾਂ ਪੜ੍ਹਦੇ: ਬਾਵਾ ਬਲਵੰਤ (Bawa Balwant) ਦੀ ਮੁੱਢਲੀ ਸਿੱਖਿਆ ਘਰ ਵਿੱਚ ਹੀ ਹੋਈ। ਹਿੰਦੀ, ਫ਼ਾਰਸੀ ਤੇ ਉਰਦੂ ਜ਼ੁਬਾਨ ਦੀ ਮੁੱਢਲੀ ਸਿੱਖਿਆ ਤੋਂ ਬਾਅਦ ਮੁਨੀਮੀ ਸਿੱਖਣ ਲਈ ਉਸ ਨੂੰ ਪਾਂਧੇ ਕੋਲ ਪੜ੍ਹਾਇਆ, ਜਿੱਥੇ ਉਸ ਨੇ ਲੰਡੇ ਲਿਖਣ-ਪੜ੍ਹਣ ਦੀ ਮੁਹਾਰਤ ਹਾਸਲ ਕੀਤੀ। ਮੁਨੀਮੀ ਦੀ ਪੂਰੀ ਪੜ੍ਹਾਈ ਸਿੱਖਣ ਲਈ ਇੱਕ ਵੱਡੇ ਮੁਨੀਮ ਪਾਸ ਸ਼ਾਗਿਰਦ ਰਖਵਾ ਦਿੱਤਾ। ਦੁਕਾਨ ‘ਤੇ ਕੰਮ ਕਰਦੇ ਹੋਇਆਂ ਵੀ ਬਾਵਾ ਜੀ ਸਾਹਿਤਕ ਪੁਸਤਕਾਂ ਪੜ੍ਹਦੇ ਰਹਿੰਦੇ ਅਤੇ ਸ਼ਾਗਿਰਦੀ ਦੇ ਮਿਲਦੇ ਪੈਸਿਆਂ ਤੋਂ ਉਹ ਕੋਈ ਨਾ ਕੋਈ ਕਿਤਾਬ ਜਾਂ ਰਸਾਲਾ ਲੈ ਲਿਆ ਕਰਦੇ। ਇਨ੍ਹਾਂ ਦਿਨਾਂ ਵਿੱਚ ਹੀ ਉਸ ਦੇ ਸਬੰਧ ਨੌਜੁਆਨ ਭਾਰਤ ਸਭਾ ਨਾਲ ਪੈਦਾ ਹੋਏ ਤੇ ਉਹ ਇਸ ਸਭਾ ਦੇ ਹਮਦਰਦ ਹੋ ਗਏ। ਆਪ ਨੇ ਅੰਡਰ-ਗਰਾਊਂਡ ਰਹਿ ਕੇ ਕਾਂਗਰਸ ਵਿੱਚ ਸਰਗਰਮ ਭੂਮਿਕਾ ਨਿਭਾਈ। ਉਸ ਨੇ ਆਪਣੀਆਂ ਉਰਦੂ ਦੀਆਂ ਇਨਕਲਾਬੀ ਨਜ਼ਮਾਂ ਦੀ ਪੁਸਤਕ ਸ਼ੇਰ-ਏ-ਹਿੰਦ ਦੇ ਨਾਂਅ ਦੀ ਛਪਵਾਈ ਜੋ ਕਿ ਅੰਗਰੇਜ਼ ਸਰਕਾਰ ਨੇ ਜ਼ਬਤ ਕਰ ਲਈ। ਉਹ ਕਾਂਗਰਸ ਦੇ ਜਲਸਿਆਂ ਵਿੱਚ ਆਪਣੀਆਂ ਲਿਖੀਆਂ ਇਨਕਲਾਬੀ ਕਵਿਤਾਵਾਂ ਪੜ੍ਹਦੇ:- ਵਤਨ ਦੀ ਲਾਜ ਰੱਖੀ ਲਾਲਾ ਲਾਜਪੱਤ ਨੇ, ਸੋਇਆ ਵਤਨ ਜਗਾਇਆ ਭਗਤ ਸਿੰਘ, ਦੱਤ ਨੇ। ਬਾਵਾ ਬਲਵੰਤ (Bawa Balwant) ਇਨਕਲਾਬੀ ਸਾਹਿਤ ਦਾ ਅਧਿਐਨ ਕਰਦੇ ਤੇ ‘ਕਿਰਤੀ’ ਰਸਾਲੇ ਰਾਹੀਂ ਉਸ ਸਮੇਂ ਦੇ ਵੱਡੇ ਕ੍ਰਾਂਤੀਕਾਰੀਆਂ ਲਾਲਾ ਹਰਦਿਆਲ, ਹੀਰਾ ਸਿੰਘ ਦਰਦ, ਅਰਜਨ ਸਿੰਘ ਗੜਗੱਜ, ਰਾਸ ਬਿਹਾਰੀ ਬੋਸ, ਭਗਤ ਸਿੰਘ ਤੇ ਅਜੀਤ ਸਿੰਘ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਏ। ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਇਸੇ ਦੌਰਾਨ ਉਸ ਨੇ ਮਾਰਕਸ, ਏਂਗਲਜ਼, ਲੈਨਿਨ ਦੀਆਂ ਕਿਤਾਬਾਂ ਦਾ ਮੁਤਾਲਿਆ ਕੀਤਾ ਜਿਸ ਦਾ ਅਸਰ ਉਨ੍ਹਾਂ ਦੀ ਕ੍ਰਾਂਤੀਕਾਰੀ ਕਵਿਤਾ ਵਿੱਚੋਂ ਸਾਫ਼ ਨਜ਼ਰ ਆਉਂਦਾ ਹੈ। ਆਪਣੀਆਂ ਆਰਥਿਕ ਲੋੜਾਂ ਲਈ ਉਨ੍ਹਾਂ ਨੂੰ ਕਈ ਨਿੱਕੇ-ਨਿੱਕੇ ਕੰਮ ਕਰਨੇ ਪਏ। ਗੱਤੇ ਦੇ ਡੱਬੇ ਬਣਾਉਣ ਤੋਂ ਲੈ ਕੇ ਲਿਫ਼ਾਫ਼ੇ ਬਣਾਉਣ, ਸੂਤ ਦੀ ਰੰਗਾਈ ਦਾ ਕੰਮ, ਖੱਦਰ ਦੀਆਂ ਟੋਪੀਆਂ ਬਣਾਉਣ ਦਾ ਕੰਮ ਕੀਤਾ ਪਰ ਉਹ ਕਿਸੇ ਵੀ ਕੰਮ ਵਿੱਚ ਆਪਣਾ ਪੂਰਾ ਧਿਆਨ ਨਾ ਲਾ ਸਕੇ, ਕਿਉਂਕਿ ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਨੇ ਉਸ ਦੀਆਂ ਰੁਚੀਆਂ ਨੂੰ ਇਸ ਕੰਮ ਦਾ ਰਾਹਗੀਰ ਨਹੀਂ ਬਣਨ ਦਿੱਤਾ। Bawa Balwant ਬਾਵਾ ਬਲਵੰਤ ਦੀ ਕਾਵਿ-ਦ੍ਰਿਸ਼ਟੀ ਦਾ ਕੇਂਦਰੀ ਸਰੋਕਾਰ ਮਨੁੱਖੀ ਸਮਾਜ ਤੇ ਨਿਜ਼ਾਮ ਦੀ ਬਿਹਤਰੀ ਨਾਲ ਹੈ। ਸਮਾਜਵਾਦੀ ਚੇਤਨਾ ਦਾ ਧਾਰਨੀ ਹੋਣ ਕਾਰਨ ਉਹ ਮਿਹਨਤਕਸ਼ ਆਵਾਮ ਨੂੰ ਜਾਗ੍ਰਿਤ ਕਰਨ ਲਈ ਸਾਹਿਤ ਰਚਨਾ ਨੂੰ ਇੱਕ ਮਾਧਿਅਮ ਬਣਾਉਂਦਾ ਹੈ। ਉਹ ਜਿੱਥੇ ਸਾਮਰਾਜੀ ਤੇ ਸਰਮਾਏਦਾਰੀ ਨਿਜ਼ਾਮ ਦੀ ਜ਼ਬਰ ਅਤੇ ਹਿੰਸਕ ਪ੍ਰਵਿਰਤੀ ਦਾ ਪਰਦਾਫਾਸ਼ ਕਰਦਾ ਹੈ, ਉੱਥੇ ਜਾਗੀਰਦਾਰੀ ਪ੍ਰਬੰਧ ਦੀ ਫੋਕੀ ਨੈਤਿਕਤਾ ਵਿਰੁੱਧ ਵੀ ਆਪਣੇ ਵਿਚਾਰਾਂ ਦਾ ਸੰਚਾਰ ਕਰਦਾ ਹੈ। Intellectual and progressive poet, Bawa Balwant ਬਾਵਾ ਬਲਵੰਤ ਇਸਤਰੀ ਦੀ ਸੁਤੰਤਰਤਾ ਦੇ ਪ੍ਰਸੰਗ ਵਿੱਚ ਮਾਰਕਸਵਾਦੀ ਦ੍ਰਿਸ਼ਟੀ ਤੋਂ ਸਮਾਜਿਕ ਚੇਤਨਤਾ ਅਧੀਨ ਪਿਆਰ ਦੇ ਅਨੁਭਵ ਨੂੰ ਪੇਸ਼ ਕਰਨ ਵਾਲਾ ਕਵੀ ਹੈ, ਉਹ ਸਰਮਾਏਦਾਰੀ ਨਿਜ਼ਾਮ ਉੱਤੇ ਕਟਾਖਸ਼ ਕਰਦਾ ਹੈ ਜਿਸ ਨੇ ਇਸਤਰੀ ਨੂੰ ਸਿਰਫ਼ ਭੋਗ ਦੀ ਵਸਤ ਤੱਕ ਸੀਮਤ ਕਰ ਦਿੱਤਾ, ਇਸ ਭੋਗ ਦੇ ਮੁਕਾਬਲੇ ਦੇ ਉੱਪਰ ਬਾਵਾ ਬਲਵੰਤ ਔਰਤ ਅਤੇ ਮੁਹੱਬਤ ਨੂੰ ਇੱਕ ਸਮਾਜਿਕ ਸਰੋਕਾਰ ਬਣਾ ਕੇ ਪੇਸ਼ ਕਰਦਾ ਹੈ। ਬਾਵਾ ਬਲਵੰਤ ਦਾ ਦਿਹਾਂਤ ਪੰਜਾਬੀ ਸਾਹਿਤ ਦੀ ਭਿਆਨਕ ਤ੍ਰਾਸਦੀ ਆਖਿਆ ਜਾ ਸਕਦਾ ਹੈ। ਸਾਦਾ ਪਹਿਰਾਵਾ ਤੇ ਖਾਣ-ਪੀਣ ਦੀ ਸਾਦਗੀ ਵਾਲੇ ਬਾਵਾ ਬਲਵੰਤ 1972 ਵਿੱਚ ਸਨ ਸਟਰੋਕ ਲੱਗਣ ਕਾਰਨ ਚੱਲ ਵੱਸੇ। ਡਾ.
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਜਾਣ ਪਛਾਣ: ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ ।
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਅਨੁਵਾਦਕ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਬਾਅਦ ਵਿੱਚ ਪੜ੍ਹਨ ਕਰਕੇ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਿਆ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਿਆ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਇਆ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਬੀਤੇ ਦੀਆਂ ਹੋਈਆਂ ਬੀਤੀਆਂ ਸੱਚੀਆਂ ਗੱਲਾਂ ਦਾ ਬਿਓਰਾ ਹੀ ਇਤਿਹਾਸ ਕਹਾਉਂਦਾ ਹੈ। ਸਾਰੀਆਂ ਘਟਨਾਵਾਂ ਜਾਂ ਤੱਥਾਂ ਨੂੰ ਇੱਕ ਲੜੀਵਾਰ ਜਾਂ ਕਾਲਕ੍ਰਮ ਅਨੁਸਾਰ ਤਰਤੀਬਿਆ ਜਾਂਦਾ ਹੈ। ਤੱਥਾਂ ਦੀ ਚੋਣ ਇਤਿਹਾਸ ਦਾ ਜ਼ਰੂਰੀ ਕੰਮ ਹੈ। ਤੱਥਾਂ ਉੱਪਰ ਆਧਾਰਿਤ ਹੋਣ ਦੇ ਬਾਵਜੂਦ ਵੀ ਜ਼ਰੂਰੀ ਨਹੀਂ ਕਿ ਇਤਿਹਾਸ ਸੱਚ ਦਾ ਬੋਧ ਕਰਵਾਏ। ਇਤਿਹਾਸ ਅਤੀਤ ਦਾ ਇੰਨ-ਬਿੰਨ ਪ੍ਰਗਟਾਵਾ ਨਹੀਂ ਹੁੰਦਾ, ਬਲਕਿ ਇਤਿਹਾਸਕਾਰ ਦੇ ਨਜ਼ਰੀਏ ਤੋਂ ਦੇਖਿਆ ਸੰਸਾਰ ਹੁੰਦਾ ਹੈ। ਕਿਹਾ ਜਾਂਦਾ ਹੈ ਕਿ, If you know the History, Known the historion. ਈ.ਐੱਚ. ਕਾਰ ਦੇ ਅਨੁਸਾਰ, “ਇਤਿਹਾਸ ਇੱਕ ਅਰੋਕ ਪ੍ਰਕਿਰਿਆ ਹੈ, ਆਪਣੇ ਪ੍ਰਭਾਵ ਦੀ, ਇਤਿਹਾਸਕ ਅਤੇ ਉਸ ਦੇ ਤੱਥਾਂ ਵਿਚਕਾਰ ਇੱਕ ਅਮੁੱਕ ਸੰਵਾਦ ਅਤੇ ਵਰਤਮਾਨ ਵਿਚਕਾਰ।”1 2) ਸਾਹਿਤ ਸਾਹਿਤ ਇੱਕ ਸ਼ਾਬਦਿਕ ਕਲਾ ਹੈ। ਸਾਹਿਤ ਸੱਤਿਅਮ, ਸ਼ਿਵਮ, ਸੁੰਦਰਮ ਦੇ ਅਨੁਸਾਰ ਅਜਿਹੀ ਕਲਾਤਮਈ ਰਚਨਾ ਹੈ ਜੋ ਸਮਾਜ ਦੇ ਕਲਿਆਣ ਲਈ ਸੱਚਾਈ ਨੂੰ ਪੇਸ਼ ਕਰਦੀ ਹੋਵੇ। ਸਾਹਿਤ ਦੀ ਇੱਕ ਵਿਆਖਿਆ ਨਹੀਂ ਹੁੰਦੀ, ਕੋਈ ਵਾਕ ਉਦੋਂ ਸਾਹਿਤ ਬਣਦਾ ਹੈ ਜਦੋਂ ਉਹ ਇੱਕ ਅਰਥ ਨੂੰ ਨਕਾਰਦਾ ਹੋਇਆ ਬਹੁ-ਅਰਥਾਂ ਨੂੰ ਪ੍ਰਾਪਤ ਕਰਦਾ ਹੈ। ਸਾਹਿਤ ਹਮੇਸ਼ਾ ਮਨੁੱਖੀ ਜੀਵਨ ਅਤੇ ਮਨੁੱਖੀ ਸਮਾਜ ਦੁਆਲੇ ਘੁੰਮਦਾ ਹੈ। ਆਸਕਰ ਵਾਲਡ ਦੇ ਅਨੁਸਾਰ, “ਸਾਹਿਤ ਹਮੇਸ਼ਾ ਜੀਵਨ ਦੀ ਪੇਸ਼ੀਨਗੋਈ ਕਰਦਾ ਹੈ। ਇਹ ਜੀਵਨ.
ਮਹਾਕਾਵਿ ਸੰਸਕ੍ਰਿਤ ਆਚਾਰੀਆ ਅਨੁਸਾਰ ਪ੍ਰਬੰਧ ਸੈਲੀ ਵਿੱਚ ਸਰਗਬੱਧ ਵੱਡੀ ਕਵਿਤਾ ਨੂੰ ਕਿਹਾ ਜਾਂਦਾ ਹੈ। ਭਾਰਤੀ ਅਚਾਰੀਆ ਭਾਮਹ ਅਨੁਸਾਰ ਲੰਬੀ ਕਥਾ ਵਾਲਾ, ਮਹਾਨ ਚਰਿਤਰਾਂ ਤੇ ਅਧਾਰਿਤ, ਨਾਟਕੀ ਗੁਣਾਂ ਨਾਲ ਭਰਿਆ ਹੋਇਆ, ਅਤੇ ਅਲੰਕਾਰਕ ਸੈਲੀ ਵਿੱਚ ਲਿਖਿਆ, ਜੀਵਨ ਦੇ ਵੱਖ-ਵੱਖ ਰੂਪਾਂ ਨੂੰ ਵਰਣਨ ਕਰਨ ਵਾਲਾ ਸੁਖਾਂਤ ਕਾਵਿ ਹੀ ਮਹਾਕਾਵਿ ਹੋ ਸਕਦਾ ਹੈ। ਪ੍ਰਿੰਸੀਪਲ ਤੇਜਾ ਸਿੰਘ ਅਨੁਸਾਰ ਸਭ ਤੋਂ ਉੱਚੀ ਤੇ ਲੋਕ-ਪ੍ਰਭਾਵੀ ਕਵਿਤਾ ਨੂੰ ਹੀ ਮਹਾਕਾਵਿ ਕਹਿੰਦੇ ਹਨ। ਸਮੁੱਚੇ ਤੌਰ 'ਤੇ ਮਹਾਕਾਵਿ ਉਹ ਕਾਵਿ ਰੂਪ ਹੈ ਜਿਸ ਰਾਹੀਂ ਜੀਵਨ ਦੀ ਕਿਸੇ ਮਹਾਨ ਘਟਨਾ ਨੂੰ ਛੰਦ-ਬੱਧ ਕੀਤਾ ਗਿਆ ਹੋਵੇ। ਇਸਦਾ ਵਿਸ਼ਾ ਕਿਸੇ ਕੌਮ ਜਾਂ ਵਿਅਕਤੀ ਦੇ ਸਾਹਸਿਕ ਕੰਮਾਂ ਦਾ ਸਿਲਸਿਲੇਵਾਰ ਕਾਵਿ-ਬਿਰਤਾਂਤ ਹੁੰਦਾ ਹੈ। ਫ਼ਾਰਸੀ ਵਿੱਚ ਇਸ ਪ੍ਰਕਾਰ ਦੀ ਕਵਿਤਾ ਆਮ ਤੌਰ 'ਤੇ ਮਸ਼ਨਵੀ ਹੁੰਦੀ ਹੈ ਅਤੇ ਇਸ ਲੇਖਣੀ ਵਿੱਚ ਵਿੱਚ ਕੁੱਝ ਦਫਾ ਗੈਰ ਕੁਦਰਤੀ ਘਟਨਾਵਾਂ ਨੂੰ ਵੀ ਦਾਖਲ ਕਰ ਲਿਆ ਜਾਂਦਾ ਹੈ ਪਰ ਇਹ ਕੋਈ ਖੂਬੀ ਨਹੀਂ। ਯੂਰਪ ਵਿੱਚ ਇਸ ਪ੍ਰਕਾਰ ਦੇ ਪ੍ਰਾਚੀਨ ਅਤੇ ਪ੍ਰਸਿੱਧ ਮਹਾਕਾਵਿ ਐਲੀਏਡ ਅਤੇ ਓਡੀਸੀ ਹਨ ਜਿਹਨਾਂ ਨੂੰ ਇੱਕ ਪ੍ਰਾਚੀਨ ਯੂਨਾਨੀ ਕਵੀ ਹੋਮਰ ਨੇ ਰਚਿਆ ਹੈ। ਐਨੇਡ ਨਾਮੀ ਮਹਾਕਾਵਿ ਵੀ ਇੱਕ ਯੂਨਾਨੀ ਕਵੀ ਵਰਜਲ ਦਾ ਕਮਾਲ ਹੈ। ਅੰਗਰੇਜ਼ੀ ਵਿੱਚ ਮਿਲਟਨ ਦੀ "ਗੁਆਚਿਆ ਸੁਰਗ" ਵੀ ਇਸ ਪ੍ਰਕਾਰ ਦਾ ਇੱਕ ਮਹਾਕਾਵਿ ਹੈ। ਭਾਰਤ ਵਿੱਚ ਮਹਾਭਾਰਤ ਅਤੇ ਰਮਾਇਣ ਪ੍ਰਸਿੱਧ ਮਹਾਕਾਵਿ ਹਨ। ਇਹ ਦੋਨੋਂ ਸੰਸਕ੍ਰਿਤ ਵਿੱਚ ਹਨ। ਫ਼ਰਦੋਸੀ ਦਾ ਸ਼ਾਹਨਾਮਾ ਅਤੇ ਨਿਜਾਮੀ ਦਾ ਸਿਕੰਦਰਨਾਮਾ ਫਾਰਸੀ ਦੀਆਂ ਪ੍ਰਸਿੱਧ ਮਸਨਵੀਆਂ ਹਨ। ਉਰਦੂ ਵਿੱਚ ਸ਼ਾਹਨਾਮਾ ਸਲਾਮ (ਲੇਖਕ ਹਫੀਜ਼ ਜਾਲੰਧਰੀ) ਵੀ ਇਸ ਪ੍ਰਕਾਰ ਦੀ ਇੱਕ ਕਿਤਾਬ ਹੈ ਜਿਸ ਵਿੱਚ ਇਸਲਾਮ ਦੇ ਇਤਿਹਾਸ ਨੂੰ ਕਵਿਤਾ ਦੇ ਰੂਪ ਵਿੱਚ ਬਿਆਨ ਕੀਤਾ ਗਿਆ ਹੈ।
ਸਿੱਖ ਗੁਰੂ ਸਾਹਿਬਾਨ ਸਿੱਖ ਧਰਮਦੇ ਰੂਹਾਨੀ ਮਾਲਕ ਹਨ, ਜਿਨਾਂ ਨੇ ੧੪੬੯ ਤੋਂ ਲੈ ਕੇ, ਲਗਪਗ ਢਾਈ ਸਦੀਆਂ ਵਿੱਚ ਇਸ ਧਰਮ ਦੀ ਸਥਾਪਨਾ ਕੀਤੀ। ੧੪੬੯ ਵਿੱਚ ਸਿੱਖ ਧਰਮਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋੇਇਆ, ਜਿਨਾਂ ਤੋਂ ਬਾਅਦ ਨੌ ਹੋਰ ਗੁਰੂ ਸਾਹਿਬਾਨ ਹੋੇਏ| 1708 ਵਿੱਚ ਦਸਮ ਗੁਰੂ ਸਹਿਬਾਨ ਨੇ ਗੁਰਗੱਦੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ, ਜਿਨਾਂ ਨੂੰ ਹੁਣ ਸਿੱਖ ਧਰਮ ਦੇ ਗੁਰੂ ਮੰਨਿਆ ਜਾਂਦਾ ਹੈ।.
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।